ਤਾਜਾ ਖ਼ਬਰਾਂ


ਆਈ.ਪੀ.ਐਲ. -2023 : ਲਖਨਊ ਨੇ ਦਿੱਲੀ ਨੂੰ 50 ਦੌੜਾਂ ਨਾਲ ਹਰਾਇਆ
. . .  about 5 hours ago
ਸੰਜੇ ਰਾਉਤ ਧਮਕੀ ਮਾਮਲਾ: ਗੈਂਗਸਟਰ ਲਾਰੇਂਸ ਬਿਸ਼ਨੋਈ 'ਤੇ ਮੁੰਬਈ 'ਚ ਮਾਮਲਾ ਦਰਜ
. . .  1 day ago
ਆਈ.ਪੀ.ਐਲ. -2023 : ਲਖਨਊ ਨੇ ਦਿੱਤਾ ਦਿੱਲੀ ਨੂੰ 194 ਦੌੜਾਂ ਦਾ ਟੀਚਾ
. . .  1 day ago
ਯੂ.ਐਸ.: ਅਰਕਨਸਾਸ, ਇਲੀਨੋਇਸ ਵਿਚ ਤੁਫ਼ਾਨ ਦੇ ਕਾਰਨ 7 ਦੀ ਮੌਤ, ਦਰਜਨਾਂ ਹਸਪਤਾਲ ਵਿਚ ਦਾਖ਼ਲ
. . .  1 day ago
ਆਈ.ਪੀ.ਐਲ-2023: ਪੰਜਾਬ ਨੇ ਕੋਲਕਾਤਾ ਨੂੰ 7 ਦੌੜਾਂ ਨਾਲ ਹਰਾਇਆ
. . .  1 day ago
ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਵਾਲੀ ਸੀ.ਸੀ.ਐਸ. ਨੇ 17 ਜੰਗੀ ਜਹਾਜ਼ਾਂ ਨੂੰ ਦਿੱਤੀ ਮਨਜ਼ੂਰੀ-ਸਾਬਕਾ ਜਲ ਸੈਨਾ ਉਪ ਮੁਖੀ
. . .  1 day ago
ਨਵੀਂ ਦਿੱਲੀ, 1 ਅਪ੍ਰੈਲ-ਸਾਬਕਾ ਜਲ ਸੈਨਾ ਮੁਖੀ ਵਾਈਸ ਐਡਮਿਰਲ ਐਸ.ਐਨ. ਘੋਰਪੜੇ (ਸੇਵਾਮੁਕਤ) ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸੁਰੱਖਿਆ ਬਾਰੇ ਕੈਬਨਿਟ ਕਮੇਟੀ...
ਆਈ.ਪੀ.ਐਲ. ਪੰਜਾਬ ਬਨਾਮ ਕੋਲਕਾਤਾ:ਮੀਂਹ ਕਾਰਨ ਰੁਕੀ ਖੇਡ:ਕੋਲਕਾਤਾ ਨੂੰ ਜਿੱਤਣ ਲਈ 24 ਗੇਂਦਾਂ 'ਚ 46 ਦੌੜਾਂ ਦੀ ਲੋੜ
. . .  1 day ago
ਮੋਹਾਲੀ, 1 ਅਪ੍ਰੈਲ-ਆਈ.ਪੀ.ਐਲ. 2023 ਦੇ ਇਕ ਮੁਕਾਬਲੇ ਵਿਚ ਪੰਜਾਬ ਕਿੰਗਸ ਵਲੋਂ ਮਿਲੇ 192 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ ਕੋਲਕਾਤਾ ਨਾਈਟ ਰਾਇਡਰਜ਼ ਨੇ 16 ਓਵਰਾਂ 'ਚ 7 ਵਿਕਟਾਂ ਦੇ ਨੁਕਸਾਨ...
ਆਈ.ਪੀ.ਐਲ-2023:ਲਖਨਊ ਖ਼ਿਲਾਫ਼ ਟਾਸ ਜਿੱਤ ਕੇ ਦਿੱਲੀ ਵਲੋਂ ਪਹਿਲਾਂ ਗੇਂਦਬਾਜ਼ੀ ਦਾ ਫ਼ੈਸਲਾ
. . .  1 day ago
ਲਖਨਊ, 1 ਅਪ੍ਰੈਲ-ਆਈ.ਪੀ.ਐਲ-2023 ਦੇ ਤੀਸਰੇ ਮੁਕਾਬਲੇ ਵਿਚ ਲਖਨਊ ਸੁਪਰ ਜਾਇੰਟਸ ਖ਼ਿਲਾਫ਼ ਟਾਸ ਜਿੱਤ ਕੇ ਦਿੱਲੀ ਕੈਪੀਟਲਸ ਦੇ ਕਪਤਾਨ ਡੇਵਿਡ ਵਾਰਨਰ ਨੇ ਪਹਿਲਾਂ ਗੇਂਦਬਾਜ਼ੀ ਦਾ ਫ਼ੈਸਲਾ...
ਦਿੱਲੀ 'ਚ ਵਕੀਲ ਦੀ ਗੋਲੀ ਮਾਰ ਕੇ ਹੱਤਿਆ
. . .  1 day ago
ਨਵੀਂ ਦਿੱਲੀ, 1 ਅਪ੍ਰੈਲ-ਐਡਵੋਕੇਟ ਵਰਿੰਦਰ ਕੁਮਾਰ ਦੀ ਅੱਜ ਸ਼ਾਮ ਦਵਾਰਕਾ ਇਲਾਕੇ ਵਿਚ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਦਿੱਲੀ ਪੁਲਿਸ ਦੇ ਅਧਿਕਾਰੀ ਅਨੁਸਾਰ...
ਰਿਆਸਤ ਮਲੇਰਕੋਟਲਾ ਦੀ ਆਖ਼ਰੀ ਬੇਗਮ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ
. . .  1 day ago
ਸੰਦੋੜ, 1 ਅਪ੍ਰੈਲ ( ਜਸਵੀਰ ਸਿੰਘ ਜੱਸੀ)- ਮਲੇਰਕੋਟਲਾ ਰਿਆਸਤ ਦੀ 8ਵੀਂ ਪੀੜ੍ਹੀ ਦੇ ਆਖ਼ਰੀ ਬੇਗਮ ਮੁਨਾਬਰ ਉਨ ਨਿਸ਼ਾ ਜੋਂ 100 ਸਾਲ ਤੋਂ ਵਧੇਰੇ ਉਮਰ ਦੇ ਹਨ, ਅੱਜ ਫ਼ਤਹਿਗੜ੍ਹ ਸਾਹਿਬ ਦੇ ਗੁਰਦੁਆਰੇ ਵਿਖੇ ਨਤਮਸਤਕ....
ਸਾਬਕਾ ਕੈਬਨਿਟ ਮੰਤਰੀ ਚੌਧਰੀ ਸਵਰਨਾ ਰਾਮ ਦਾ ਦਿਹਾਂਤ
. . .  1 day ago
ਫਗਵਾੜਾ, 1 ਅਪ੍ਰੈਲ (ਹਰਜੋਤ ਸਿੰਘ ਚਾਨਾ)- ਪੰਜਾਬ ਦੇ ਸੀਨੀਅਰ ਭਾਜਪਾ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਚੌਧਰੀ ਸਵਰਨਾ ਰਾਮ ਦਾ ਅੱਜ ਬਿਮਾਰੀ ਪਿਛੋਂ ਦਿਹਾਂਤ ਹੋ ਗਿਆ। ਉਹ....
ਕਾਨੂੰਨ ਵਿਵਸਥਾ ਬਾਰੇ ਸਿੱਧੂ ਮੂਸੇਵਾਲਾ ਦੇ ਘਰ ਜਾ ਕੇ ਬੋਲਾਂਗਾ- ਨਵਜੋਤ ਸਿੰਘ ਸਿੱਧੂ
. . .  1 day ago
ਪਟਿਆਲਾ, 1 ਅਪ੍ਰੈਲ- ਜੇਲ੍ਹ ਤੋਂ ਬਾਹਰ ਆਏ ਨਵਜੋਤ ਸਿੰਘ ਸਿੱਧੂ ਨੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਹ ਹੁਣ ਅਖ਼ਬਾਰੀ ਮੁੱਖ ਮੰਤਰੀ ਬਣ ਕੇ ਰਹਿ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਖ਼ੌਫ਼ ਦਾ ਮਾਹੌਲ ਸਿਰਜਿਆ ਜਾ ਰਿਹਾ ਹੈ। ਕਾਨੂੰਨ ਵਿਵਸਥਾ ਬਾਰੇ....
ਜੋ ਪੰਜਾਬ ਨੂੰ ਕੰਮਜ਼ੋਰ ਕਰੇਗਾ, ਉਹ ਖ਼ੁਦ ਕੰਮਜ਼ੋਰ ਹੋ ਜਾਵੇਗਾ- ਨਵਜੋਤ ਸਿੰਘ ਸਿੱਧੂ
. . .  1 day ago
ਪਟਿਆਲਾ, 1 ਅਪ੍ਰੈਲ- ਜੇਲ੍ਹ ਤੋਂ ਬਾਹਰ ਆਉਂਦਿਆਂ ਹੀ ਨਵਜੋਤ ਸਿੰਘ ਸਿੱਧੂ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਰਾਹੁਲ ਗਾਂਧੀ ਦੀ ਤਾਰੀਫ਼ ਕੀਤੀ ਅਤੇ ਕਿਹਾ ਕਿ ਜਦੋਂ ਵੀ ਤਾਨਾਸ਼ਾਹੀ ਹੋਈ ਹੈ ਤਾਂ ਦੇਸ਼ ਵਿਚ ਇਕ ਕ੍ਰਾਂਤੀ ਆਈ ਹੈ ਅਤੇ ਉਸ ਕ੍ਰਾਂਤੀ ਦਾ ਨਾਮ ਹੈ ਰਾਹੁਲ ਗਾਂਧੀ। ਉਨ੍ਹਾਂ ਕਿਹਾ ਕਿ ਜੋ...
ਜੇਲ੍ਹ ਤੋਂ ਬਾਹਰ ਆਏ ਨਵਜੋਤ ਸਿੰਘ ਸਿੱਧੂ
. . .  1 day ago
ਜੇਲ੍ਹ ਤੋਂ ਬਾਹਰ ਆਏ ਨਵਜੋਤ ਸਿੰਘ ਸਿੱਧੂ
ਕਾਰ ਵਿਚ ਟੱਕਰ ਵੱਜਣ ਨਾਲ ਭਾਰਤੀ ਨੌਜਵਾਨ ਦਰਬਾਰਾ ਸਿੰਘ ਪਿਹੋਵਾ ਦੀ ਮੌਤ
. . .  1 day ago
ਇਟਲੀ, 1 ਅਪ੍ਰੈਲ (ਹਰਦੀਪ ਸਿੰਘ ਕੰਗ)-ਇਟਲੀ ਵਿਚ ਜ਼ਿਲ੍ਹਾ ਲਾਤੀਨਾ ਦੇ ਪੁਨਤੀਨੀਆਂ ਸ਼ਹਿਰ ਨੇੜੇ ਬੀਤੇ ਦਿਨ ਇਕ ਵਧੇਰੀ ਉਮਰ ਦੇ ਇਟਾਲੀਅਨ ਨੇ ਸਾਇਕਲ ਉੱਪਰ ਜਾ ਰਹੇ ਭਾਰਤੀ ਨੂੰ ਪਿੱਛੋ ਅਜਿਹੀ ਜ਼ਬਰਦਸਤ ਟੱਕਰ ਮਾਰੀ ਕਿ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਸ ਸੰਬੰਧੀ ਮ੍ਰਿਤਕ ਦੇ ਛੋਟੇ ਭਰਾ ਸੁਰਜੀਤ ਸਿੰਘ.....
ਡਾ. ਪ੍ਰਭਲੀਨ ਸਿੰਘ ਦੀ ਲਿਖੀ ਪੁਸਤਕ ਸਿੱਖ ਬਿਜਨਸ ਲੀਡਰਸ ਆਫ਼ ਇੰਡੀਆ ਰਿਲੀਜ਼
. . .  1 day ago
ਨਵੀਂ ਦਿੱਲੀ, 1 ਅਪ੍ਰੈਲ (ਬਲਵਿੰਦਰ ਸਿੰਘ ਸੋਢੀ)- ਪ੍ਰਸਿੱਧ ਲੇਖਕ ਡਾ. ਪ੍ਰਭਲੀਨ ਸਿੰਘ ਦੀ ਲਿਖੀ ਪੁਸਤਕ ਸਿੱਖ ਬਿਜਨਸ ਲੀਡਰਸ ਆਫ਼ ਇੰਡੀਆ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਰੀਲੀਜ਼ ਕੀਤੀ। ਇਸ ਵਿਚ ਵੱਖ ਵੱਖ 37 ਵਪਾਰਕ ਸ਼ਖ਼ਸੀਅਤਾਂ ਦੇ ਬਾਰੇ ਜ਼ਿਕਰ ਕੀਤਾ ਗਿਆ ਹੈ, ਜਿਨ੍ਹਾਂ ਨੇ ਸਮਾਜ, ਰਾਜ....
ਪ੍ਰਧਾਨ ਮੰਤਰੀ ਨੇ ਭੋਪਾਲ-ਨਵੀਂ ਦਿੱਲੀ ਵੰਦੇ ਭਾਰਤ ਰੇਲਗੱਡੀ ਨੂੰ ਦਿਖਾਈ ਹਰੀ ਝੰਡੀ
. . .  1 day ago
ਭੋਪਾਲ, 1 ਅਪ੍ਰੈਲ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਰਾਣੀ ਕਮਲਾਪਤੀ ਰੇਲਵੇ ਸਟੇਸ਼ਨ ’ਤੇ ਭੋਪਾਲ-ਨਵੀਂ ਦਿੱਲੀ ਵੰਦੇ ਭਾਰਤ ਰੇਲਗੱਡੀ ਨੂੰ ਹਰੀ ਝੰਡੀ ਦਿਖਾਈ। ਇਸ ਮੌਕੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ....
ਆਈ. ਪੀ.ਐਲ. ਕ੍ਰਿਕਟ: ਕੋਲਕਾਤਾ ਨਾਈਟ ਰਾਈਡਰਜ਼ ਨੇ ਜਿੱਤਿਆ ਟਾਸ
. . .  1 day ago
ਐਸ. ਏ. ਐਸ. ਨਗਰ. 1 ਅਪ੍ਰੈਲ (ਤਰਵਿੰਦਰ ਸਿੰਘ ਬੈਨੀਪਾਲ)- ਮੁਹਾਲੀ ਦੇ ਪੀ. ਸੀ. ਏ. ਸਟੇਡੀਅਮ ਵਿਖੇ ਖ਼ੇਡੇ ਜਾ ਰਹੇ ਆਈ. ਪੀ. ਐਲ. ਦੇ ਦੂਜੇ ਮੈਚ ਵਿਚ ਕੋਲਕਾਤਾ ਨਾਈਟ ਰਾਈਡਰਜ਼ ਨੇ ਟਾਸ ਜਿੱਤ ਕੇ ਪੰਜਾਬ ਕਿੰਗਜ਼ ਨੂੰ ਬੱਲੇਬਾਜ਼ੀ ਦਾ ਸੱਦਾ ਦਿੱਤਾ ਹੈ। ਕੁੱਝ ਮਿੰਟਾਂ ਬਾਅਦ ਮੈਚ ਸ਼ੁਰੂ ਹੋਵੇਗਾ। ਦੋਹਾਂ ਟੀਮਾਂ....
ਦਿੱਲੀ ਏਅਰਪੋਰਟ ’ਤੇ ਐਮਰਜੈਂਸੀ ਘੋਸ਼ਿਤ
. . .  1 day ago
ਨਵੀਂ ਦਿੱਲੀ, 1 ਅਪ੍ਰੈਲ- ਦਿੱਲੀ ਏਅਰਪੋਰਟ ਤੋਂ ਦੁਬਈ ਜਾ ਰਹੇ ਫੈਡਐਕਸ ਜਹਾਜ਼ ਨੇ ਜਿਵੇਂ ਹੀ ਉਡਾਣ ਭਰੀ ਤਾਂ ਉਹ ਇਕ ਪੰਛੀ ਨਾਲ ਟਕਰਾ ਗਿਆ, ਜਿਸ ਤੋਂ ਬਾਅਦ ਇਸ ਦੀ ਐਮਰਜੈਂਸੀ ਲੈਂਡਿੰਗ ਕਰਵਾਈ ਜਾ ਰਹੀ ਹੈ। ਇਸ ਕਾਰਨ ਹਵਾਈ ਅੱਡਾ ਪ੍ਰਸ਼ਾਸਨ ਨੇ ਐਮਰਜੈਂਸੀ ਘੋਸ਼ਿਤ ਕਰ ਦਿੱਤੀ ਹੈ,...
ਭੂਟਾਨ ਦੇ ਰਾਜਾ 3 ਤੋਂ 5 ਅਪ੍ਰੈਲ ਤੱਕ ਭਾਰਤੀ ਦੌਰੇ ’ਤੇ
. . .  1 day ago
ਨਵੀਂ ਦਿੱਲੀ, 1 ਅਪ੍ਰੈਲ- ਭਾਰਤੀ ਵਿਦੇਸ਼ ਮੰਤਰਾਲੇ ਦੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਭੂਟਾਨ ਦੇ ਰਾਜਾ ਜਿਗਮੇ ਖ਼ੇਸਰ ਨਾਮਗਾਇਲ ਵਾਂਗਚੱਕ 3 ਤੋਂ 5 ਅਪ੍ਰੈਲ ਤੱਕ ਭਾਰਤ ਦੇ ਅਧਿਕਾਰਤ ਦੌਰੇ ’ਤੇ ਹੋਣਗੇ। ਉਨ੍ਹਾਂ ਦੇ ਨਾਲ ਵਿਦੇਸ਼ ਮਾਮਲਿਆਂ ਅਤੇ ਵਿਦੇਸ਼ ਵਪਾਰ ਮੰਤਰੀ ਡਾ. ਟਾਂਡੀ ਦੋਰਜੀ ਅਤੇ ਭੂਟਾਨ ਦੀ ਸ਼ਾਹੀ ਸਰਕਾਰ ਦੇ....
ਕੋਟਕਪੂਰਾ ਗੋਲੀਕਾਂਡ ਮਾਮਲਾ: ਸੁਮੇਧ ਸੈਣੀ ਅਦਾਲਤ ਵਿਚ ਹੋਏ ਪੇਸ਼
. . .  1 day ago
ਫਰੀਦਕੋਟ, 1 ਅਪ੍ਰੈਲ (ਜਸਵੰਤ ਪੁਰਬਾ, ਸਰਵਜੀਤ ਸਿੰਘ)- ਕੋਟਕਪੂਰਾ ਗੋਲੀਕਾਂਡ ਵਿਚ ਪੰਜਾਬ ਦੇ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਅੱਜ ਇਥੇ ਇਲਾਕਾ ਮੈਜਿਸਟਰੇਟ ਅਜੇਪਾਲ ਸਿੰਘ ਦੀ ਅਦਾਲਤ ਵਿਚ ਪੇਸ਼ ਹੋਏ। ਅਦਾਲਤ ਨੇ ਸਾਬਕਾ ਡੀ.ਜੀ.ਪੀ. ਨੂੰ ਚਲਦੇ ਮੁਕੱਦਮੇ ਤੱਕ ਜ਼ਮਾਨਤ.....
ਮੁੰਬਈ: ਰਾਜ ਸਭਾ ਸਾਂਸਦ ਨੂੰ ਧਮਕੀ ਦੇਣ ਦੇ ਮਾਮਲੇ ਵਿਚ ਲਾਰੈਂਸ ਬਿਸ਼ਨੋਈ ਵਿਰੁੱਧ ਕੇਸ ਦਰਜ
. . .  1 day ago
ਮਹਾਰਾਸ਼ਟਰ, 1 ਅਪ੍ਰੈਲ- ਰਾਜ ਸਭਾ ਸਾਂਸਦ ਸੰਜੇ ਰਾਉਤ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦੇ ਮਾਮਲੇ ਵਿਚ ਮੁੰਬਈ ਦੇ ਕੰਜੂਰ ਮਾਰਗ ਪੁਲਿਸ ਸਟੇਸ਼ਨ ਵਿਚ ਲਾਰੈਂਸ ਬਿਸ਼ਨੋਈ ਵਿਰੁੱਧ ਧਾਰਾ 506(2) ਅਤੇ 504 ਆਈ.ਪੀ.ਸੀ.....
ਕਾਗਜ਼ੀ ਕਾਰਵਾਈ ਕਾਰਨ ਰਿਹਾਈ ’ਚ ਹੋ ਰਹੀ ਦੇਰੀ- ਕਰਨ ਸਿੱਧੂ
. . .  1 day ago
ਪਟਿਆਲਾ, 1 ਅਪ੍ਰੈਲ- ਜੇਲ੍ਹ ਤੋਂ ਬਾਹਰ ਨਵਜੋਤ ਸਿੰਘ ਸਿੱਧੂ ਦੇ ਬੇਟੇ ਕਰਨ ਸਿੱਧੂ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੰਦਰ ਫ਼ਿਲਹਾਲ ਕੁੱਝ ਰਸਮੀ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ, ਜਿਸ ਕਾਰਨ ਰਿਹਾਈ ਵਿਚ ਦੇਰੀ ਹੋ ਰਹੀ ਹੈ। ਇਹ ਕਾਰਵਾਈ ਪੂਰੀ....
ਕੰਝਾਵਲਾ ਕੇਸ: ਪੁਲਿਸ ਵਲੋਂ 7 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਖ਼ਲ
. . .  1 day ago
ਨਵੀਂ ਦਿੱਲੀ, 1 ਅਪ੍ਰੈਲ- ਦਿੱਲੀ ਪੁਲਿਸ ਨੇ ਅੱਜ ਕੰਝਾਵਲਾ ਹਿੱਟ ਐਂਡ ਡਰੈਗ ਕੇਸ ਵਿਚ ਸੱਤ ਮੁਲਜ਼ਮਾਂ ਖ਼ਿਲਾਫ਼ 800 ਪੰਨਿਆਂ ਦੀ ਚਾਰਜਸ਼ੀਟ ਦਾਖ਼ਲ ਕੀਤੀ ਹੈ। ਦਿੱਲੀ ਪੁਲਿਸ ਨੇ ਚਾਰ ਮੁਲਜ਼ਮਾਂ ਖ਼ਿਲਾਫ਼ ਕਤਲ ਅਤੇ ਸਾਜ਼ਿਸ਼ ਦੀਆਂ ਧਾਰਾਵਾਂ ਲਾਈਆਂ ਹਨ ਅਤੇ ਤਿੰਨ ਮੁਲਜ਼ਮਾਂ ਖ਼ਿਲਾਫ਼ ਸਬੂਤਾਂ ਨੂੰ ਨਸ਼ਟ ਕਰਨ....
ਮਿਜ਼ੋਰਮ: ਕੇਂਦਰੀ ਗ੍ਰਹਿ ਮੰਤਰੀ ਕਰਨਗੇ 2415 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਉਦਘਾਟਨ
. . .  1 day ago
ਮਿਜ਼ੋਰਮ, 1 ਅਪ੍ਰੈਲ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 2,415 ਕਰੋੜ ਰੁਪਏ ਦੇ ਵੱਖ-ਵੱਖ ਪ੍ਰੋਜੈਕਟਾਂ ਦਾ ਉਦਘਾਟਨ ਕਰਨ ਅਤੇ ਨੀਂਹ ਪੱਥਰ ਰੱਖਣ ਲਈ ਅੱਜ ਆਈਜ਼ਵਾਲ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 21 ਮਾਘ ਸੰਮਤ 554
ਵਿਚਾਰ ਪ੍ਰਵਾਹ: ਲੋਕਤੰਤਰ ਵਿਚ ਫ਼ਰਜ਼ਾਂ ਦੀ ਪਾਲਣਾ ਜ਼ਿਆਦਾ ਜ਼ਰੂਰੀ ਹੈ। -ਅਚਾਰੀਆ ਨਰਿੰਦਰ ਦੇਵ

ਪਟਿਆਲਾ

ਪਿੰਡ ਬਰਾਸ 'ਚ ਛਾਪਾ ਮਾਰਨ ਆਏ ਬਿਜਲੀ ਵਿਭਾਗ ਦੇ ਕਰਮਚਾਰੀਆਂ ਨੂੰ ਕਿਸਾਨ ਯੂਨੀਅਨ ਨੇ ਬੰਦੀ ਬਣਾਇਆ

ਘੱਗਾ, 2 ਫਰਵਰੀ (ਵਿਕਰਮਜੀਤ ਸਿੰਘ ਬਾਜਵਾ)-ਇੱਥੋਂ ਨੇੜਲੇ ਪਿੰਡ ਬਰਾਸ ਵਿਚ ਬਿਜਲੀ ਵਿਭਾਗ ਵਲੋਂ ਬਿਜਲੀ ਚੋਰੀ ਦੀਆਂ ਕੁੰਡੀਆਂ ਫੜਨ ਲਈ ਛਾਪਾ ਮਾਰਿਆ ਗਿਆ ਸੀ ਜਿਸ ਦੇ ਵਿਰੋਧ 'ਚ ਪਿੰਡ ਵਾਸੀਆਂ ਨੇ ਬਿਜਲੀ ਵਿਭਾਗ ਦੇ ਕਰਮਚਾਰੀਆਂ ਨੂੰ ਘੇਰ ਕੇ ਬੰਦੀ ਬਣਾ ਲਿਆ | ਮੌਕੇ 'ਤੇ ਪਹੁੰਚੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਮੁਲਾਜ਼ਮਾਂ ਨੂੰ ਬੰਦੀ ਬਣਾ ਕੇ ਨਾਜਾਇਜ਼ ਜੁਰਮਾਨੇ ਪਾ ਕੇ ਕੀਤੀ ਕਾਰਵਾਈ ਨੂੰ ਰੱਦ ਕਰਨ ਲਈ ਧਰਨਾ ਲਾ ਦਿੱਤਾ | ਇਸ ਮੌਕੇ ਪੰਜਾਬ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ | ਜਾਣਕਾਰੀ ਦਿੰਦੇ ਹੋਏ ਏਕਤਾ ਉਗਰਾਹਾਂ ਦੇ ਘੱਗਾ ਸਰਕਲ ਦੇ ਪ੍ਰਧਾਨ ਅਮਰੀਕ ਸਿੰਘ ਨੇ ਦੱਸਿਆ ਪਿੰਡ ਬਰਾਸ ਵਿਖੇ ਬਿਜਲੀ ਵਿਭਾਗ ਵਲੋਂ ਬਿਜਲੀ ਚੋਰੀ ਦੀਆਂ ਕੁੰਡੀਆਂ ਫੜਨ ਲਈ ਛਾਪਾ ਮਾਰਿਆ ਗਿਆ ਸੀ ਜਦੋਂ ਕਿ ਕੋਈ ਵੀ ਕੁੰਡੀ ਨਹੀਂ ਫੜੀ ਗਈ ਹੈ | ਕਈ ਘਰਾਂ ਵਿਚ ਕੋਈ ਬੰਦਾ ਨਹੀਂ ਸੀ ਤੇ ਇਕੱਲੀਆਂ ਔਰਤਾਂ ਹੀ ਸਨ ਤੇ ਕਈ ਘਰਾਂ ਵਿਚ ਤਾਂ ਕੋਈ ਵੀ ਨਹੀਂ ਸੀ ਜਿਸ ਦੇ ਵਿਰੋਧ 'ਚ ਮੌਕੇ 'ਤੇ ਪਹੁੰਚੀ ਸਾਡੀ ਜਥੇਬੰਦੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਮੁਲਾਜ਼ਮਾਂ ਨੂੰ ਬੰਦੀ ਬਣਾ ਲਿਆ ਹੈ | ਉਨ੍ਹਾਂ ਕਿਹਾ ਕਿ ਸਾਡੀ ਮੰਗ ਹੈ ਕਿ ਲੋਕਾਂ ਨੂੰ ਨਾਜਾਇਜ਼ ਤੌਰ 'ਤੇ ਜੁਰਮਾਨੇ ਪਾ ਕੇ ਕੀਤੀ ਕਾਰਵਾਈ ਨੂੰ ਰੱਦ ਕੀਤਾ ਜਾਵੇ ਅਤੇ ਇਸ ਸੰਬੰਧੀ ਕੋਈ ਵੱਡਾ ਪ੍ਰਸ਼ਾਸਨਿਕ ਅਧਿਕਾਰੀ ਆ ਕੇ ਤਸੱਲੀ ਦੇਵੇ ਤਾ ਧਰਨਾ ਚੁੱਕਿਆ ਜਾਵੇਗਾ ਨਹੀਂ ਧਰਨਾ ਜਾਰੀ ਰਹੇਗਾ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਪਣੇ ਕੀਤੇ ਵਾਅਦੇ ਪੁਰੇ ਕਰੇ ਨਾ ਕੇ ਲੋਕਾਂ ਨੂੰ ਤੰਗ ਪ੍ਰੇਸ਼ਾਨ ਕਰੇ | ਇਸ ਮੌਕੇ ਬਿਜਲੀ ਵਿਭਾਗ ਦੇ ਐਕਸੀਅਨ ਏ.ਐੱਸ. ਗਿੱਲ, ਯੋਧਾ ਰਾਮ ਐੱਸ.ਡੀ.ਓ, ਹਲਕਾ ਤਹਿਸੀਲਦਾਰ ਪਾਤੜਾਂ ਭੀਮ ਸੈਨ ਧਰਨੇ 'ਤੇ ਪਹੁੰਚੇ ਉਨ੍ਹਾਂ ਤੋਂ ਇਲਾਵਾ ਐੱਸ.ਐੱਚ.ਓ ਘੱਗਾ ਗੁਰਮੀਤ ਸਿੰਘ, ਏ.ਐੱਸ.ਆਈ ਬਲਵੰਤ ਸਿੰਘ, ਬਿਜਲੀ ਵਿਭਾਗ 'ਚੋਂ ਜੇਈ ਰੂਪ ਸਿੰਘ, ਜੇਈ ਅਮਰਜੀਤ ਸਿੰਘ, ਜੇਈ ਗੁਰਵਿੰਦਰ ਸਿੰਘ, ਜੇਈ ਰਘਬੀਰ ਸਿੰਘ, ਪ੍ਰਧਾਨ ਟੀ.ਐੱਸ.ਯੁ ਬਲਵੰਤ ਸ਼ਰਮਾ, ਪ੍ਰਧਾਨ ਰਘਬੀਰ ਸਿੰਘ ਘੱਗਾ ਮੁਲਾਜ਼ਮ ਜਥੇਬੰਦੀ, ਬੱਗਾ ਸਿੰਘ ਦਿਹਾਤੀ ਪਾਤੜਾਂ ਪ੍ਰਧਾਨ, ਹਰਦੇਵ ਸਿੰਘ ਲਾਇਨ ਮੈਨ, ਲਾਈਨਮੈਨ ਯਾਦਵਿੰਦਰ ਸਿੰਘ, ਲਾਈਨਮੈਨ ਜਾਨਪਾਲ ਸ਼ੁਤਰਾਣਾ, ਸ਼ੁਭਮੀਤ ਕੁਮਾਰ ਲਾਈਨਮੈਨ ਸਕੱਤਰ ਦਿਹਾਤੀ ਪਾਤੜਾਂ ਹਾਜ਼ਰ ਸਨ | ਇਸ ਮੌਕੇ ਕਿਸਾਨ ਜਥੇਬੰਦੀ 'ਚੋਂ ਜਸਵਿੰਦਰ ਸਿੰਘ ਜ਼ਿਲ੍ਹਾ ਪ੍ਰਧਾਨ, ਹਰਦੇਵ ਸਿੰਘ ਜ਼ਿਲ੍ਹਾ ਆਗੂ, ਬਲਵਿੰਦਰ ਸਿੰਘ, ਮੱਖਣ ਸਿੰਘ ਕਲਵਾਣੂੰ, ਅਜੈਬ ਸਿੰਘ ਦਫਤਰੀਵਾਲਾ ਅਤੇ ਦਰਸ਼ਨ ਸਿੰਘ ਬਰਾਸ ਤੋਂ ਇਲਾਵਾ ਹੋਰ ਆਗੂ ਹਾਜ਼ਰ ਸਨ | ਜਿਨ੍ਹਾਂ ਵਲੋਂ ਕਿਸਾਨ ਯੂਨੀਅਨ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਗਈ | ਅਖੀਰ ਵਿਚ ਕਿਸਾਨ ਯੂਨੀਅਨ, ਬਿਜਲੀ ਵਿਭਾਗ ਅਤੇ ਪ੍ਰਸ਼ਾਸਨ ਦੀ ਹੋਈ ਬੈਠਕ ਵਿਚ ਨਤੀਜਾ ਬੇਸਿੱਟਾ ਰਿਹਾ ਖ਼ਬਰ ਲਿਖੇ ਜਾਣ ਤੱਕ ਧਰਨਾ ਜਿਉਂ ਦਾ ਤਿਉਂ ਚਲਦਾ ਰਿਹਾ |

ਐਫ.ਸੀ.ਆਈ. ਵਲੋਂ ਐਫ.ਆਰ.ਕੇ. ਦੇ 24 ਨਮੂਨੇ ਰੱਦ ਕਰਨ ਤੋਂ ਭੜਕੇ ਜ਼ਿਲ੍ਹੇ ਦੇ ਰਾਈਸ ਮਿੱਲਰਜ਼

ਪਟਿਆਲਾ, 2 ਫਰਵਰੀ (ਗੁਰਪ੍ਰੀਤ ਸਿੰਘ ਚੱਠਾ)-ਫੂਡ ਕਾਰਪੋਰੇਸ਼ਨ ਆਫ ਇੰਡੀਆ (ਐਫ.ਸੀ.ਆਈ.) ਵਲੋਂ ਐਫ.ਆਰ.ਕੇ (ਫੋਰਟੀਫਾਈਡ ਰਾਈਸ) ਦੇ 24 ਨਮੂਨੇ ਰੱਦ ਕਰਨ ਤੋਂ ਭੜਕੇ ਜ਼ਿਲ੍ਹਾ ਪਟਿਆਲਾ ਦੇ ਰਾਈਸ ਮਿੱਲਰਾਂ ਨੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਚੀਮਾ ਦੀ ਅਗਵਾਈ ਹੇਠ ਇਕ ...

ਪੂਰੀ ਖ਼ਬਰ »

ਤਨਖ਼ਾਹਾਂ ਅਤੇ ਪੈਨਸ਼ਨਾਂ ਨਾ ਮਿਲਣ ਕਰਕੇ ਅਧਿਆਪਕਾਂ ਦਾ ਧਰਨਾ ਜਾਰੀ

ਪਟਿਆਲਾ, 2 ਫਰਵਰੀ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਅਧਿਆਪਕ ਐਸੋਸੀਏਸ਼ਨ (ਪੁਟਾ) ਦੇ ਸੱਦੇ 'ਤੇ ਅੱਜ ਪੰਜਾਬੀ ਯੂਨੀਵਰਸਿਟੀ ਵਿਖੇ ਅਧਿਆਪਕਾਂ ਨੇ ਉਪ-ਕੁਲਪਤੀ ਦਫ਼ਤਰ ਅੱਗੇ ਫਿਰ ਧਰਨਾ ਦਿੱਤਾ | ਅਧਿਆਪਕਾਂ ਨੇ ਅੱਜ 'ਵਾਇਸ ਚਾਂਸਲਰ ਅਧਿਆਪਕਾਂ ਦੀ ...

ਪੂਰੀ ਖ਼ਬਰ »

ਮੰਨਤ ਕਸ਼ਯਪ ਦੇ ਘਰ ਪਹੁੰਚਣ 'ਤੇ ਪਟਿਆਲਵੀਆਂ ਨੇ ਕੀਤਾ ਸਵਾਗਤ

ਪਟਿਆਲਾ, 2 ਫਰਵਰੀ (ਅ.ਸ. ਆਹਲੂਵਾਲੀਆ)-ਵਿਸ਼ਵ ਕੱਪ ਜੇਤੂ ਅੰਡਰ-19 ਮਹਿਲਾ ਕ੍ਰਿਕਟ ਟੀਮ ਦੀ ਖਿਡਾਰਨ ਮੰਨਤ ਕਸ਼ਯਪ ਦੇ ਪਟਿਆਲਾ ਆਪਣੇ ਘਰ ਪਹੁੰਚਣ 'ਤੇ ਪਟਿਆਲਵੀਆਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ | ਇਸ ਮੌਕੇ ਸ਼ਹਿਰ ਵਾਸੀਆਂ ਦਾ ਕਹਿਣਾ ਸੀ ਕਿ ਅੱਜ ਪਟਿਆਲਾ ਦਾ ਨਾਂਅ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਮਾਈਾਡ ਸਪਾਰਕ, ਮੇਰਾ ਬਚਪਨ, ਆਈ-ਐਸਪਾਇਰ ਤੇ ਡੀ.ਸੀ. ਡੈਸ਼ਬੋਰਡ ਦਾ ਜਾਇਜ਼ਾ

ਪਟਿਆਲਾ, 2 ਫਰਵਰੀ (ਧਰਮਿੰਦਰ ਸਿੰਘ ਸਿੱਧੂ)-ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਹਿਲਕਦਮੀ ਕਰਦਿਆਂ ਚਲਾਏ ਜਾ ਰਹੇ ਵਿਸ਼ੇਸ਼ ਪ੍ਰੋਗਰਾਮਾਂ ਮਾਈਾਡ ਸਪਾਰਕ, ਮੇਰਾ ਬਚਪਨ, ਆਈ-ਐਸਪਾਇਰ ਤੇ ਡੀ. ਸੀ. ਡੈਸ਼ਬੋਰਡ ਦਾ ਜਾਇਜ਼ਾ ...

ਪੂਰੀ ਖ਼ਬਰ »

ਕਾਲਜਾਂ ਦੇ ਅਧਿਆਪਕਾਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਧਰਨਾ ਪ੍ਰਦਰਸ਼ਨ ਅੱਜ

ਪਟਿਆਲਾ, 2 ਫਰਵਰੀ (ਗੁਰਵਿੰਦਰ ਸਿੰਘ ਔਲਖ)-ਪੰਜਾਬ ਚੰਡੀਗੜ੍ਹ ਕਾਲਜ ਟੀਚਰ ਯੂਨੀਅਨ ਦੇ ਸੱਦੇ 'ਤੇ ਪੰਜਾਬ ਸੂਬੇ ਦੇ 170 ਤੋਂ ਵਧੇਰੇ ਕਾਲਜਾਂ ਦੇ ਅਧਿਆਪਕ 3 ਫਰਵਰੀ ਨੂੰ ਸਵੇਰੇ 11 ਵਜੇ ਤੋਂ ਲੈ ਕੇ ਦੁਪਹਿਰ 1 ਵਜੇ ਤੱਕ ਪੰਜਾਬ ਦੀ ਭਗਵੰਤ ਮਾਨ ਸਰਕਾਰ ਵਲੋਂ ਜਾਰੀ ਕੀਤੇ ...

ਪੂਰੀ ਖ਼ਬਰ »

ਗੁਰੂ ਰਵਿਦਾਸ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਭਲਕੇ

ਪਟਿਆਲਾ, 2 ਫਰਵਰੀ (ਧਰਮਿੰਦਰ ਸਿੰਘ ਸਿੱਧੂ)-ਗੁਰੂ ਰਵਿਦਾਸ ਦੇ 646ਵੇਂ ਜਨਮ ਦਿਹਾੜੇ ਸੰਬੰਧੀ ਸ੍ਰੀ ਗੁਰੂ ਰਵਿਦਾਸ ਸਭਾ ਫ਼ੈਕਟਰੀ ਏਰੀਆ ਵਿਖੇ ਮੀਟਿੰਗ ਕੀਤੀ ਗਈ | ਇਸ ਸੰਬੰਧੀ ਸਭਾ ਦੇ ਚੇਅਰਮੈਨ ਕਬੀਰ ਦਾਸ, ਪ੍ਰਧਾਨ ਰਮੇਸ਼ ਕੁਮਾਰ ਭੱਟੀ, ਅਸ਼ੋਕ ਕੁਮਾਰ ਅਹੀਰ ਅਤੇ ...

ਪੂਰੀ ਖ਼ਬਰ »

ਦਾਜ ਦੇ ਮਾਮਲੇ 'ਚ ਪਤੀ ਖ਼ਿਲਾਫ਼ ਕੇਸ ਦਰਜ

ਪਟਿਆਲਾ, 2 ਫਰਵਰੀ (ਮਨਦੀਪ ਸਿੰਘ ਖਰੌੜ)-ਵਿਆਹੁਤਾ ਨੂੰ ਹੋਰ ਦਾਜ ਲਿਆਉਣ ਲਈ ਤੰਗ ਕਰਨ ਦੇ ਮਾਮਲੇ 'ਚ ਪੁਲਿਸ ਨੇ ਪੀੜਤਾ ਦੇ ਪਤੀ ਖ਼ਿਲਾਫ਼ ਕੇਸ ਦਰ ਕਰ ਲਿਆ ਹੈ | ਉਕਤ ਸ਼ਿਕਾਇਤ ਦੀਪਤੀ ਵਾਸੀ ਸਨੌਰ ਨੇ ਥਾਣਾ ਔਰਤਾਂ 'ਚ ਦਰਜ ਕਰਵਾਈ ਕਿ ਉਸ ਦਾ ਵਿਆਹ ਰਜਨੀਸ਼ ਡੱਲਾ ਵਾਸੀ ...

ਪੂਰੀ ਖ਼ਬਰ »

ਕੇਂਦਰੀ ਵਿੱਤ ਮੰਤਰੀ ਵਲੋਂ ਪੇਸ਼ ਬਜਟ ਨਿਰਾਸ਼ਾਜਨਕ-ਐਡ. ਕਲਿਆਣ

ਖਮਾਣੋਂ, 2 ਫਰਵਰੀ (ਮਨਮੋਹਣ ਸਿੰਘ ਕਲੇਰ)-ਬਸਪਾ ਪਾਰਟੀ ਦੇ ਜਨਰਲ ਸਕੱਤਰ ਅਤੇ ਹਲਕਾ ਇੰਚਾਰਜ ਬਸੀ ਪਠਾਣਾਂ ਐਡਵੋਕੇਟ ਸ਼ਿਵ ਕੁਮਾਰ ਕਲਿਆਣ ਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਸਾਲ 2023-24 ਦੇ ਆਮ ਬਜਟ ਨੂੰ ਦੇਸ਼ ਵਾਸੀਆਂ ਲਈ ਨਿਰਾਸ਼ਾਜਨਕ ਦੱਸਦਿਆਂ ...

ਪੂਰੀ ਖ਼ਬਰ »

ਡੀ. ਸੀ. ਵਲੋਂ ਜ਼ਿਲ੍ਹਾ ਵਾਸੀਆਂ ਨੂੰ ਆਪਣਾ ਆਧਾਰ ਕਾਰਡ ਅਪਡੇਟ ਰੱਖਣ ਦੀ ਅਪੀਲ

ਪਟਿਆਲਾ, 2 ਫਰਵਰੀ (ਗੁਰਪ੍ਰੀਤ ਸਿੰਘ ਚੱਠਾ)-ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜ਼ਿਲ੍ਹਾ ਵਾਸੀਆਂ ਨੂੰ ਆਪਣਾ ਆਧਾਰ ਕਾਰਡ ਅਪਡੇਟ ਰੱਖਣ ਦੀ ਅਪੀਲ ਕੀਤੀ ਹੈ ¢ ਉਨ੍ਹਾਂ ਪਟਿਆਲਾ ਜ਼ਿਲੇ੍ਹ ਦੇ ਸਮੂਹ ਆਧਾਰ ਕਾਰਡ ਧਾਰਕਾਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਨੇ ਪਿਛਲੇ ...

ਪੂਰੀ ਖ਼ਬਰ »

ਤੈ੍ਰ-ਭਾਸ਼ੀ ਸ਼ਾਇਰ ਅੰਮਿ੍ਤਪਾਲ ਸਿੰਘ ਸੈਦਾਂ ਦਾ ਨਵਾਂ ਗ਼ਜ਼ਲ ਸੰਗ੍ਰਹਿ ਲੋਕ ਅਰਪਣ

ਪਟਿਆਲਾ, 2 ਫਰਵਰੀ (ਗੁਰਵਿੰਦਰ ਸਿੰਘ ਔਲਖ)-ਬੀਤੇ ਦਿਨੀਂ ਤੈ੍ਰ-ਭਾਸ਼ੀ ਸ਼ਾਇਰ ਅੰਮਿ੍ਤਪਾਲ ਸਿੰਘ ਸੈਦਾਂ ਦੇ ਨਵ-ਪ੍ਰਕਾਸ਼ਿਤ ਗਜ਼ਲ-ਸੰਗ੍ਰਹਿ 'ਟੂਣੇਹਾਰੀ ਰੁੱਤ ਦਾ ਜਾਦੂ' ਦਾ ਲੋਕ-ਅਰਪਣ ਭਾਸ਼ਾ ਵਿਭਾਗ ਵਿਖੇ ਕੀਤਾ ਗਿਆ | ਇਸ ਮੌਕੇ ਵਿਸ਼ੇਸ਼ ਮਹਿਮਾਨ ਦੇ ਤੌਰ 'ਤੇ ...

ਪੂਰੀ ਖ਼ਬਰ »

ਨਸ਼ੇ ਦੀਆਂ ਗੋਲੀਆਂ ਤੇ ਹੈਰੋਇਨ ਸਮੇਤ 2 ਵਿਅਕਤੀ ਕਾਬੂ

ਸ਼ੁਤਰਾਣਾ, 2 ਫਰਵਰੀ (ਬਲਦੇਵ ਸਿੰਘ ਮਹਿਰੋਕ)-ਸਥਾਨਕ ਪੁਲਿਸ ਨੇ ਵੱਡੀ ਮਾਤਰਾ 'ਚ ਨਸ਼ੇ ਦੀਆਂ ਗੋਲੀਆਂ ਤੇ ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਇਸ ਸੰਬੰਧੀ ਥਾਣਾ ਮੁਖੀ ਸ਼ੁਤਰਾਣਾ ਸਬ ਇੰਸਪੈਕਟਰ ਮਨਪ੍ਰੀਤ ਸਿੰਘ ਨੇ ਕਿਹਾ ਕਿ ਪੁਲਿਸ ਉਪ ਕਪਤਾਨ ...

ਪੂਰੀ ਖ਼ਬਰ »

ਬਜਟ ਨੇ ਆਮ ਆਦਮੀ ਨੂੰ ਕੀਤਾ ਨਿਰਾਸ਼ : ਮਹੰਤ ਖਨੌੜਾ

ਨਾਭਾ/ਭਾਦਸੋਂ, 2 ਫਰਵਰੀ (ਜਗਨਾਰ ਸਿੰਘ ਦੁਲੱਦੀ, ਪ੍ਰਦੀਪ ਦੰਦਰਾਲਾ)-ਕੇਂਦਰ ਸਰਕਾਰ ਵਲੋਂ ਜੋ ਬਜਟ ਪੇਸ਼ ਕੀਤਾ ਗਿਆ ਹੈ ਉਸ ਨਾਲ ਆਮ ਆਦਮੀ ਦੇ ਪੱਲੇ ਸਿਰਫ਼ ਤੇ ਸਿਰਫ਼ ਨਿਰਾਸ਼ਾ ਹੀ ਪਈ ਹੈ ਕਿਉਂ ਜੋ ਕੇਂਦਰ ਸਰਕਾਰ ਵਲੋਂ ਇਸ ਬਜਟ ਵਿਚ ਆਮ ਲੋਕਾਂ ਦਾ ਖ਼ਿਆਲ ਨਹੀਂ ...

ਪੂਰੀ ਖ਼ਬਰ »

ਗੁਰਪ੍ਰੀਤ ਸਿੰਘ ਪੰਧੇਰ ਨੂੰ ਸੀ.ਐੱਚ.ਟੀ. ਦੀ ਤਰੱਕੀ ਮਿਲਣ 'ਤੇ ਕੀਤਾ ਸਨਮਾਨਿਤ

ਭਾਦਸੋਂ, 2 ਫਰਵਰੀ (ਪ੍ਰਦੀਪ ਦੰਦਰਾਲਾ)-ਗੁਰਪ੍ਰੀਤ ਸਿੰਘ ਪੰਧੇਰ ਨੂੰ ਸੀ.ਐੱਚ.ਟੀ. ਬਣਨ 'ਤੇ ਸਰਕਾਰੀ ਐਲੀਮੈਂਟਰੀ ਸਕੂਲ ਜੱਸੋਮਾਜਰਾ ਵਿਖੇ ਇਕ ਵਿਸ਼ੇਸ਼ ਸਮਾਗਮ ਦੌਰਾਨ ਤਰੱਕੀ ਹੋਣ 'ਤੇ ਸਨਮਾਨਿਤ ਕੀਤਾ ਗਿਆ | ਉਨ੍ਹਾਂ ਇਸ ਸਕੂਲ ਵਿਚ ਲਗਭਗ 23 ਸਾਲ ਆਪਣੀਆਂ ਸੇਵਾਵਾਂ ...

ਪੂਰੀ ਖ਼ਬਰ »

ਐਲੀਮੈਂਟਰੀ ਸਕੂਲ ਅਮਾਮਪੁਰ ਨੂੰ ਜ਼ਰੂਰੀ ਸਾਮਾਨ ਭੇਟ

ਭਾਦਸੋਂ, 2 ਫਰਵਰੀ (ਪ੍ਰਦੀਪ ਦੰਦਰਾਲਾ)-ਅਮਾਮਪੁਰ, (ਖਲੀਫੇਵਾਲਾ) ਦੇ ਨੌਜਵਾਨ ਦੀ ਮਿਹਨਤ ਸਦਕਾ ਜੌਨਡੀਅਰ ਕੰਪਨੀ ਨੇ ਸਰਕਾਰੀ ਐਲੀਮੈਂਟਰੀ ਸਕੂਲ ਖਲੀਫੇਵਾਲਾ ਨੂੰ ਅਲਮਾਰੀ, ਇਨਵਰਟਰ, ਫ਼ਰਿੱਜ, ਲੈਪਟਾਪ, ਦੋ ਟੇਬਲ, ਪਿ੍ੰਟਰ, ਫੈਨਲ ਬੋਰਡ, ਚਾਰ ਕੁਰਸੀਆਂ ਭੇਟ ਕੀਤੀਆਂ ...

ਪੂਰੀ ਖ਼ਬਰ »

ਰਾਜਪੁਰਾ ਦੇ ਨੌਜਵਾਨ ਨੇ ਪੈਸੀਫਿਕ ਮਾਸਟਰਜ਼ ਅਥਲੈਟਿਕ ਮੀਟ 'ਚ 2 ਸੋਨ ਤਗਮਿਆਂ ਸਣੇ ਜਿੱਤੇ 4 ਤਗਮੇ

1500 ਤੇ 800 'ਚ ਸੋਨ, 4__1MP__100 ਰਿਲੇਅ 'ਚ ਚਾਂਦੀ ਅਤੇ 400 ਮੀਟਰ 'ਚ ਕਾਂਸੀ ਦਾ ਤਗਮਾ ਜਿੱਤਿਆ ਰਾਜਪੁਰਾ, 2 ਫਰਵਰੀ (ਜੀ.ਪੀ. ਸਿੰਘ)-ਰਾਜਪੁਰਾ ਦੇ ਨੇੜਲੇ ਪਿੰਡ ਘੜਾਮੇ ਦੇ ਵਸਨੀਕ ਉੱਘੇ ਲੇਖਕ ਅਤੇ ਗਾਇਕ ਗੁਰਬਿੰਦਰ ਸਿੰਘ ਉਰਫ਼ ਰੋਮੀ ਘੜਾਮੇ ਵਾਲੇ ਨੇ ਗੋਆ ਵਿਚ ਹੋਈਆਂ 29 ਜਨਵਰੀ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਪਟਿਆਲਾ ਦੇ ਵਿਦਿਆਰਥੀਆਂ ਲਈ ਲਾਈਵ ਬਜਟ ਕਰਵਾਇਆ

ਪਟਿਆਲਾ, 2 ਫਰਵਰੀ (ਗੁਰਵਿੰਦਰ ਸਿੰਘ ਔਲਖ)-ਸਕੂਲ ਆਫ਼ ਕਾਮਰਸ ਐਂਡ ਮੈਨੇਜਮੈਂਟ, ਖ਼ਾਲਸਾ ਕਾਲਜ, ਵਲੋਂ ਵਿਭਾਗ 'ਚ ਕੇਂਦਰੀ ਬਜਟ, 2023-24 ਦਾ ਲਾਈਵ ਸੈਸ਼ਨ ਕਰਵਾਇਆ ਗਿਆ | ਇਸ ਸੈਸ਼ਨ ਵਿਚ ਸਟਾਫ਼ ਮੈਂਬਰਾਂ ਦੇ ਨਾਲ ਕਾਮਰਸ, ਮੈਨੇਜਮੈਂਟ ਅਤੇ ਅਰਥ ਸ਼ਾਸਤਰ ਦੇ ਵਿਦਿਆਰਥੀਆਂ ...

ਪੂਰੀ ਖ਼ਬਰ »

ਰਾਜਪੁਰਾ ਦੇ ਨੌਜਵਾਨ ਨੇ ਪੈਸੀਫਿਕ ਮਾਸਟਰਜ਼ ਅਥਲੈਟਿਕ ਮੀਟ 'ਚ 2 ਸੋਨ ਤਗਮਿਆਂ ਸਣੇ ਜਿੱਤੇ 4 ਤਗਮੇ

ਰਾਜਪੁਰਾ, 2 ਫਰਵਰੀ (ਜੀ.ਪੀ. ਸਿੰਘ)-ਰਾਜਪੁਰਾ ਦੇ ਨੇੜਲੇ ਪਿੰਡ ਘੜਾਮੇ ਦੇ ਵਸਨੀਕ ਉੱਘੇ ਲੇਖਕ ਅਤੇ ਗਾਇਕ ਗੁਰਬਿੰਦਰ ਸਿੰਘ ਉਰਫ਼ ਰੋਮੀ ਘੜਾਮੇ ਵਾਲੇ ਨੇ ਗੋਆ ਵਿਚ ਹੋਈਆਂ 29 ਜਨਵਰੀ ਤੋਂ 2 ਫਰਵਰੀ ਤਕ ਹੋਈਆਂ ਪੈਸੀਫ਼ਿਕ ਮਾਸਟਰਜ਼ ਅਥਲੈਟਿਕਸ ਮੀਟ (35 ਸਾਲ ਗਰੁੱਪ) 'ਚ ...

ਪੂਰੀ ਖ਼ਬਰ »

ਬਜਟ ਤੋਂ ਹਰ ਵਰਗ ਨਿਰਾਸ਼-ਮੰਡੇਰ

ਭਾਦਸੋਂ, 2 ਫਰਵਰੀ (ਪ੍ਰਦੀਪ ਦੰਦਰਾਲਾ)-ਕੇਂਦਰ ਸਰਕਾਰ ਨੇ ਜੋ ਬਜਟ ਪੇਸ਼ ਕੀਤਾ ਹੈ, ਉਸ ਵਿਚ ਕਿਸਾਨਾਂ, ਮਜ਼ਦੂਰਾਂ ਅਤੇ ਆਮ ਵਰਗ ਲਈ ਰਾਹਤ ਭਰਿਆ ਕੁਝ ਵੀ ਨਹੀਂ ਹੈ ਜਿਸ ਕਰਕੇ ਸਰਕਾਰ ਦੁਬਾਰਾ ਪੇਸ਼ ਕੀਤੇ ਬਜਟ 'ਚ ਹਰ ਵਰਗ ਲਈ ਨਿਰਾਸ਼ਾ ਤੋਂ ਇਲਾਵਾ ਹੋਰ ਕੁਝ ਵੀ ਨਹੀਂ ...

ਪੂਰੀ ਖ਼ਬਰ »

ਵਿਧਾਇਕ ਕੋਹਲੀ ਨੇ ਕੁੱਟਮਾਰ ਦੇ ਸ਼ਿਕਾਰ ਡਾ. ਰਾਉਵਰਿੰਦਰ ਦਾ ਹਾਲ-ਚਾਲ ਪੁੱਛਿਆ

ਪਟਿਆਲਾ, 2 ਫਰਵਰੀ (ਮਨਦੀਪ ਸਿੰਘ ਖਰੌੜ)-ਬੀਤੇ ਦਿਨੀਂ ਕੁਝ ਸ਼ਰਾਰਤੀ ਅਨਸਰਾਂ ਵਲੋਂ ਰਾਜਿੰਦਰਾ ਹਸਪਤਾਲ ਦੇ ਡਾਕਟਰ ਰਾਉਵਰਿੰਦਰ ਦੀ ਕੀਤੀ ਗਈ ਕੁੱਟਮਾਰ ਸੰਬੰਧੀ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ | ਵਿਧਾਇਕ ਕੋਹਲੀ ਨੇ ਡਾ. ...

ਪੂਰੀ ਖ਼ਬਰ »

ਬਜਟ ਸ਼ਲਾਘਾ ਅਤੇ ਸਵਾਗਤਯੋਗ-ਹਰਦੀਪ ਸਿੰਘ ਸਨੌਰ

ਸਨੌਰ, 2 ਫਰਵਰੀ (ਸੋਖਲ)-ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਪਟਿਆਲਾ ਉੱਤਰੀ ਦੇ ਜਨਰਲ ਸਕੱਤਰ ਹਰਦੀਪ ਸਿੰਘ ਸਨੌਰ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰਹਿਨੁਮਾਈ ਹੇਠ ਵਿੱਤ ਮੰਤਰੀ ਨਿਰਮਲਾ ਸੀਤਾ ਰਮਨ ਵਲੋਂ ਪੇਸ਼ ਕੀਤੇ 2023-24 ਦੇ ਸਾਲਾਨਾ ਬਜਟ ਦੀ ਭਰਪੂਰ ...

ਪੂਰੀ ਖ਼ਬਰ »

ਰਣਦੀਪ ਸਿੰਘ ਨਾਭਾ ਡੇਰਾ ਵੱਡਾ ਟਿੱਲਾ ਦੁਲੱਦੀ ਵਿਖੇ ਹੋਏ ਨਤਮਸਤਕ

ਨਾਭਾ, 2 ਫਰਵਰੀ (ਜਗਨਾਰ ਸਿੰਘ ਦੁਲੱਦੀ)-ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਅੱਜ ਨੇੜਲੇ ਪਿੰਡ ਦੁਲੱਦੀ ਸਥਿਤ ਇਤਿਹਾਸਕ ਡੇਰਾ ਵੱਡਾ ਟਿੱਲਾ ਵਿਖੇ ਨਤਮਸਤਕ ਹੋਏ ਜਿੱਥੇ ਪਹੁੰਚ ਕੇ ਉਨ੍ਹਾਂ ਨੇ ਗੱਦੀ ਨਸ਼ੀਨ ਮਹੰਤ ਸੰਤ ਬਾਬਾ ਹਰਦੇਵ ਦਾਸ ...

ਪੂਰੀ ਖ਼ਬਰ »

ਅੱਜ ਦੇ ਮੋਹਾਲੀ ਮੋਰਚੇ ਸੰਬੰਧੀ ਕਿਸਾਨਾਂ ਦੀ ਮੀਟਿੰਗ

ਪਟਿਆਲਾ, 2 ਫਰਵਰੀ (ਅ.ਸ. ਆਹਲੂਵਾਲੀਆ)-ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਬਲਾਕ ਪਟਿਆਲਾ ਦੀ ਮੀਟਿੰਗ ਬਲਾਕ ਪ੍ਰਧਾਨ ਗੁਲਜ਼ਾਰ ਸਿੰਘ ਘਨੌਰ, ਖ਼ਜ਼ਾਨਚੀ ਨਰਿੰਦਰ ਸਿੰਘ ਲੇਹਲਾਂ ਜ਼ਿਲ੍ਹਾ ਪ੍ਰਧਾਨ ਅਤੇ ਗੁਰਚਰਨ ਸਿੰਘ ਪਰੌੜ ...

ਪੂਰੀ ਖ਼ਬਰ »

ਸੀਵਰੇਜ ਬੋਰਡ ਨੇ ਖਪਤਕਾਰਾਂ ਲਈ ਬਕਾਇਆ ਬਿੱਲਾਂ ਦੀ ਅਦਾਇਗੀ ਲਈ ਚਲਾਈ ਵਿਸ਼ੇਸ਼ ਮੁਹਿੰਮ

ਰਾਜਪੁਰਾ, 2 ਫਰਵਰੀ (ਜੀ.ਪੀ. ਸਿੰਘ)-ਪਾਣੀ ਅਤੇ ਸੀਵਰੇਜ ਦੇ ਖਪਤਕਾਰਾਂ ਵਲੋਂ ਰਹਿੰਦੇ ਬਕਾਇਆ ਬਿੱਲਾਂ ਦੀ ਅਦਾਇਗੀ ਕਰਵਾਉਣ ਲਈ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਦੇ ਮੁੱਖ ਕਾਰਜਕਾਰੀ ਇੰਜੀਨੀਅਰ ਜੁਗਲ ਕਿਸ਼ੋਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਐਸ.ਡੀ.ਓ. ...

ਪੂਰੀ ਖ਼ਬਰ »

ਜੇਲ੍ਹ ਬਾਹਰੋਂ ਸੁੱਟੇ ਪੈਕਟਾਂ 'ਚੋਂ ਨਸ਼ੀਲੇ ਪਦਾਰਥ ਤੇ ਮੋਬਾਈਲ ਬਰਾਮਦ

ਪਟਿਆਲਾ, 2 ਫਰਵਰੀ (ਮਨਦੀਪ ਸਿੰਘ ਖਰੌੜ)-ਕੇਂਦਰੀ ਜੇਲ੍ਹ ਪਟਿਆਲਾ 'ਚ ਟਾਵਰ 4 ਅਤੇ 6 ਦੇ ਨੇੜੇ ਬਾਹਰੋਂ ਸੁੱਟੇ ਪੈਕਟਾਂ 'ਚੋਂ ਜੇਲ੍ਹ ਪ੍ਰਸ਼ਾਸਨ ਨੂੰ 71 ਜਰਦੇ ਦੀਆਂ ਪੁੜੀਆਂ ਅਤੇ 4 ਮੋਬਾਈਲ ਤੇ ਚਾਰ ਡਾਟਾ ਕੇਬਲ ਬਰਾਮਦ ਹੋਈਆਂ ਹਨ | ਇਸ ਸੰਬੰਧੀ ਸਹਾਇਕ ਸੁਪਰਡੈਂਟ ...

ਪੂਰੀ ਖ਼ਬਰ »

ਜਰਨੈਲ ਸਿੰਘ ਧੀਰਪੁਰ ਵਾਲਿਆਂ ਦੀ ਬਰਸੀ 5 ਨੂੰ ਗੁਰਦੁਆਰਾ ਦੁਫੇੜਾ ਸਾਹਿਬ ਵਿਖੇ

ਫ਼ਤਹਿਗੜ੍ਹ ਸਾਹਿਬ, 2 ਫਰਵਰੀ (ਬਲਜਿੰਦਰ ਸਿੰਘ)-ਬ੍ਰਹਮ ਗਿਆਨੀ ਸੰਤ ਬਾਬਾ ਰਾਮ ਸਿੰਘ ਗੰਢੂਆਂ ਵਾਲਿਆਂ ਦੇ ਭਰਾਤਾ ਜਰਨੈਲ ਸਿੰਘ ਪਿੰਡ ਧੀਰਪੁਰ ਵਾਲਿਆਂ ਦੀ 13ਵੀਂ ਬਰਸੀ ਗੁਰਦੁਆਰਾ ਸ੍ਰੀ ਦੁਫੇੜਾ ਸਾਹਿਬ ਫ਼ਤਹਿਗੜ੍ਹ ਸਾਹਿਬ ਵਿਖੇ ਮਨਾਈ ਜਾ ਰਹੀ ਹੈ | ਇਸ ਸੰਬੰਧੀ ...

ਪੂਰੀ ਖ਼ਬਰ »

ਜੂਨੀਅਰ ਟੈਕਨੀਸ਼ੀਅਨ ਕੁਲਵੰਤ ਸਿੰਘ ਨੂੰ ਸੇਵਾ ਮੁਕਤੀ 'ਤੇ ਦਿੱਤੀ ਵਿਦਾਇਗੀ ਪਾਰਟੀ

ਸੰਘੋਲ, 2 ਫਰਵਰੀ (ਪਰਮਵੀਰ ਸਿੰਘ ਧਨੋਆ)-ਕਰਮਚਾਰੀ ਦਲ ਪੰਜਾਬ ਭਗੜਾਣਾ (ਬ੍ਰਾਂਚ ਜਲ ਸਪਲਾਈ ਅਤੇ ਸੈਨੀਟੇਸ਼ਨ) ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਬ੍ਰਾਂਚ ਪ੍ਰਧਾਨ ਰਣਵੀਰ ਸਿੰਘ ਪੰਜਕੋਹਾ ਅਤੇ ਜ਼ਿਲ੍ਹਾ ਪ੍ਰਧਾਨ ਅਸ਼ੋਕ ਕੁਮਾਰ ਸੰਘੋਲ ਦੀ ਅਗਵਾਈ ਹੇਠ ਕੁਲਵੰਤ ...

ਪੂਰੀ ਖ਼ਬਰ »

ਜਸਵੰਤ ਸਿੰਘ ਐਮ.ਟੀ.ਐੱਸ. ਨੂੰ ਵਿਦਾਇਗੀ ਪਾਰਟੀ ਦਿੱਤੀ

ਖਮਾਣੋਂ, 2 ਫਰਵਰੀ (ਜੋਗਿੰਦਰ ਪਾਲ)-ਜਸਵੰਤ ਸਿੰਘ ਐਮ.ਟੀ.ਐਸ ਮੰਡੀ ਗੋਬਿੰਦਗੜ੍ਹ ਦੀ ਸੇਵਾ ਮੁਕਤੀ ਦੇ ਮੌਕੇ ਡਾਕਘਰ ਦੇ ਸਮੂਹ ਸਟਾਫ਼ ਵਲੋਂ ਵਿਦਾਇਗੀ ਪਾਰਟੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਡਾਕਘਰ ਦੇ ਪੋਸਟ ਮਾਸਟਰ ਗੁਰਪ੍ਰੀਤ ਸਿੰਘ ਖਮਾਣੋਂ ਨੇ ਉਨ੍ਹਾਂ ਦੀ ਡਾਕ ...

ਪੂਰੀ ਖ਼ਬਰ »

ਸਿੱਖ ਬੁੱਧੀਜੀਵੀ ਕੌਂਸਲ ਵਲੋਂ ਡਾ. ਸਰਾਂ ਦਾ ਸਨਮਾਨ

ਪਟਿਆਲਾ, 2 ਫਰਵਰੀ (ਗੁਰਵਿੰਦਰ ਸਿੰਘ ਔਲਖ)-ਸਿੱਖ ਬੁੱਧੀਜੀਵੀ ਕੌਂਸਲ ਦੇ ਪ੍ਰਧਾਨ ਪ੍ਰੋ. ਬਲਦੇਵ ਸਿੰਘ ਬੱਲੂਆਣਾ ਨੇ ਇਕ ਪੈੱ੍ਰਸ ਮਿਲਣੀ ਦੌਰਾਨ ਦੱਸਿਆ ਕਿ ਬੁੱਧੀਜੀਵੀ ਕੌਂਸਲ ਵਲੋਂ ਡਾ. ਜਸਕਰਨ ਸਿੰਘ ਸਰਾਂ ਜੋ ਕਿ ਅਮਰ ਹਸਪਤਾਲ ਪਟਿਆਲਾ ਵਿਖੇ ਡੀ.ਐਮ.ਐੱਸ. ਦੀਆਂ ...

ਪੂਰੀ ਖ਼ਬਰ »

ਪੁਲਿਸ ਪ੍ਰਸ਼ਾਸਨ ਲੋਕਾਂ ਦੀ ਸੁਰੱਖਿਆ ਲਈ ਹਰ ਸਮੇਂ ਤਿਆਰ-ਐੱਸ.ਐੱਸ.ਪੀ. ਗਰੇਵਾਲ

ਮੰਡੀ ਗੋਬਿੰਦਗੜ੍ਹ 'ਚ ਲਗਾਏ ਕੈਂਪ ਦੌਰਾਨ ਕਈ ਸ਼ਿਕਾਇਤਾਂ ਦਾ ਮੌਕੇ 'ਤੇ ਹੀ ਕੀਤਾ ਨਿਪਟਾਰਾ ਮੰਡੀ ਗੋਬਿੰਦਗੜ੍ਹ, 2 ਫਰਵਰੀ (ਮੁਕੇਸ਼ ਘਈ)-ਲੋਹਾ ਨਗਰੀ ਮੰਡੀ ਗੋਬਿੰਦਗੜ੍ਹ ਵਿਖੇ ਜ਼ਿਲ੍ਹਾ ਪੁਲਿਸ ਵਲੋਂ ਗੋਬਿੰਦਗੜ੍ਹ ਕਲੱਬ ਲਿਮਟਿਡ ਵਿਖੇ ਜ਼ਿਲ੍ਹਾ ਪੁਲਿਸ ...

ਪੂਰੀ ਖ਼ਬਰ »

ਥੈਲਾਸੀਮੀਆ ਬੱਚਿਆਂ ਲਈ ਜੀ.ਐੱਸ.ਏ. ਇੰਡਸਟਰੀਜ਼ ਵਿਖੇ ਲਗਾਇਆ ਖ਼ੂਨਦਾਨ ਕੈਂਪ

ਪਟਿਆਲਾ, 2 ਫਰਵਰੀ (ਅ.ਸ. ਆਹਲੂਵਾਲੀਆ)-ਰਜਿੰਦਰਾ ਹਸਪਤਾਲ ਪਟਿਆਲਾ ਵਿਖੇ ਥੈਲਾਸੀਮੀਆ ਪੀੜਤ ਬੱਚਿਆਂ ਲਈ ਆ ਰਹੀ ਖ਼ੂਨ ਦੀ ਕਮੀ ਨੂੰ ਪੂਰਾ ਕਰਨ ਲਈ ਜੀ.ਐੱਸ.ਏ. ਇੰਡਸਟਰੀਜ਼ 'ਐਗਰੀਜ਼ੋਨ' ਦੌਲਤਪੁਰ ਪਟਿਆਲਾ ਵਿਖੇ ਐਮਰਜੈਂਸੀ ਖ਼ੂਨਦਾਨ ਕੈਂਪ ਲਗਾਇਆ ਗਿਆ | ਕੈਂਪ ...

ਪੂਰੀ ਖ਼ਬਰ »

ਕੇਬਲ ਅਤੇ ਟਾਵਰ ਐਂਗਲ ਚੋਰੀ ਕਰਨ ਦੇ ਦੋਸ਼ 'ਚ ਪਰਚਾ ਦਰਜ

ਰਾਜਪੁਰਾ, 2 ਫਰਵਰੀ (ਰਣਜੀਤ ਸਿੰਘ)-ਸਦਰ ਪੁਲਿਸ ਨੇ ਟਾਵਰ ਤੋਂ ਕੇਬਲ ਤਾਰ ਅਤੇ ਟਾਵਰ ਐਂਗਲ ਚੋਰੀ ਕਰਨ ਦੇ ਦੋਸ਼ 'ਚ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਪੁਲਿਸ ਨੂੰ ਬਿ੍ਜੇਸ਼ ਕੁਮਾਰ ਪੁੱਤਰ ਰਾਮ ਅਵਤਾਰ ਵਾਸੀ ਰਾਜਪੁਰਾ, ਅਲਵਰ ...

ਪੂਰੀ ਖ਼ਬਰ »

ਅੱਧਾ ਕਿੱਲੋ ਅਫ਼ੀਮ ਸਮੇਤ 1 ਵਿਅਕਤੀ ਕਾਬੂ

ਰਾਜਪੁਰਾ, 2 ਫਰਵਰੀ (ਰਣਜੀਤ ਸਿੰਘ)-ਸਦਰ ਪੁਲਿਸ ਨੇ ਇਕ ਵਿਅਕਤੀ ਨੂੰ ਅੱਧਾ ਕਿੱਲੋ ਅਫ਼ੀਮ ਸਮੇਤ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਥਾਣੇਦਾਰ ਗੁਰਮੁਖ ਸਿੰਘ ਸਮੇਤ ਪੁਲਿਸ ਪਾਰਟੀ ਸ਼ੱਕੀ ਵਿਅਕਤੀਆਂ ਦੀ ਭਾਲ ਵਿਚ ਸਰਹਿੰਦ ...

ਪੂਰੀ ਖ਼ਬਰ »

ਮੰਗਾਂ ਸੰਬੰਧੀ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵਲੋਂ ਐੱਸ.ਡੀ.ਐਮ. ਨਾਲ ਮੀਟਿੰਗ

ਨਾਭਾ, 2 ਫਰਵਰੀ (ਜਗਨਾਰ ਸਿੰਘ ਦੁਲੱਦੀ)-ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਮੀਤ ਪ੍ਰਧਾਨ ਗੁਰਵਿੰਦਰ ਸਿੰਘ ਅਤੇ ਧਰਮਵੀਰ ਸਿੰਘ ਨੇ ਕਿਹਾ ਕਿ ਪਿੰਡ ਚੌਧਰੀ ਮਾਜਰਾ ਦੀ ਹੱਡਾਰੋੜੀ ਦਾ ਮਾਮਲਾ ਅਤੇ ਬਾਕੀ ਪਿੰਡਾਂ ਦੇ ਮਸਲੇ ਪਿਛਲੇ ਕਰੀਬ 6 ਮਹੀਨਿਆਂ ਤੋਂ ਨਾਭਾ ਅਤੇ ...

ਪੂਰੀ ਖ਼ਬਰ »

ਮੋਟਰਸਾਈਕਲਾਂ 'ਤੇ ਪਟਾਕੇ ਪਵਾਉਣ ਵਾਲਿਆਂ ਦੇ ਪੁਲਿਸ ਨੇ ਪਾਏ ਪਟਾਕੇ

ਰਾਜਪੁਰਾ, 2 ਫਰਵਰੀ (ਰਣਜੀਤ ਸਿੰਘ)-ਸਥਾਨਕ ਸ਼ਹਿਰ ਅਤੇ ਆਲੇ-ਦੁਆਲੇ ਦੇ ਖੇਤਰ ਵਿਚ ਕਈ ਨੌਜਵਾਨ ਮੋਟਰਸਾਈਕਲਾਂ 'ਤੇ ਪਟਾਕੇ ਚਲਾ ਕੇ ਆਵਾਜ਼ ਪ੍ਰਦੂਸ਼ਣ ਵਿਚ ਵਾਧਾ ਕਰਦੇ ਹਨ ਅਤੇ ਆਮ ਲੋਕਾਂ ਲਈ ਵੀ ਪ੍ਰੇਸ਼ਾਨੀਆਂ ਖੜ੍ਹੀਆਂ ਕਰਦੇ ਹਨ | ਇਸ ਲਈ ਅੱਜ ਪੁਲਿਸ ਅਧਿਕਾਰੀਆਂ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ ਮੁਲਾਜ਼ਮਾਂ ਨੇ ਕੀਤਾ ਜਨਰਲ ਇਜਲਾਸ

ਪਟਿਆਲਾ, 2 ਫਰਵਰੀ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਮੁਲਾਜ਼ਮਾਂ ਵਲੋਂ ਸਾਲਾਨਾ ਜਨਰਲ ਇਜਲਾਸ ਕਰਵਾਇਆ ਗਿਆ | ਇਸ ਵਿਚ ਇਹ ਵਿਚਾਰ ਕੀਤਾ ਗਿਆ ਕਿ ਗੈਰ ਅਧਿਆਪਨ ਸੰਘ ਬੀ ਅਤੇ ਸੀ ਦੀਆਂ ਚੋਣਾਂ 30 ਜਨਵਰੀ ਤੋਂ ਪਹਿਲਾਂ ਯੂਨੀਵਰਸਿਟੀ ...

ਪੂਰੀ ਖ਼ਬਰ »

ਵਿਧਾਇਕ ਨੂੰ ਕਬਰਸਤਾਨ ਦੀ ਚਾਰਦੀਵਾਰੀ ਦੀ ਗਰਾਂਟ ਲਈ ਮੰਗ ਪੱਤਰ ਦਿੱਤਾ

ਸ਼ੁਤਰਾਣਾ, 2 ਫਰਵਰੀ (ਬਲਦੇਵ ਸਿੰਘ ਮਹਿਰੋਕ)-ਹਲਕਾ ਸ਼ੁਤਰਾਣਾ ਦੇ ਪਿੰਡ ਖਾਸ਼ਪੁਰ ਵਿਖੇ ਮੁਸਲਿਮ ਭਾਈਚਾਰੇ ਦੀ 'ਮਦੀਨਾ ਮਸਜਿਦ ਵੈੱਲਫੇਅਰ ਕਮੇਟੀ ਖਾਸ਼ਪੁਰ' ਵਲੋਂ ਕਬਰਸਤਾਨ ਦੀ ਚਾਰਦੀਵਾਰੀ ਲਈ ਵਿਸ਼ੇਸ਼ ਗਰਾਂਟ ਦੀ ਮੰਗ ਕਰਦਿਆਂ ਕਮੇਟੀ ਦੇ ਆਗੂਆਂ ਪ੍ਰਧਾਨ ...

ਪੂਰੀ ਖ਼ਬਰ »

ਜਸਪਾਲ ਸਿੰਘ ਗੰਗਰੋਲੀ ਨੇ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦਿੱਤਾ

ਪਟਿਆਲਾ, 2 ਫਰਵਰੀ (ਗੁਰਵਿੰਦਰ ਸਿੰਘ ਔਲਖ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਸਪਾਲ ਸਿੰਘ ਗੰਗਰੋਲੀ ਵਲੋਂ ਅੱਜ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਇਲਾਵਾ ਮੀਤ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ | ਉਨ੍ਹਾਂ ਇਸ ਮੌਕੇ ਆਖਿਆ ਕਿ ਸ਼ੋ੍ਰਮਣੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX