ਤਾਜਾ ਖ਼ਬਰਾਂ


ਆਈ.ਪੀ.ਐਲ. -2023 : ਲਖਨਊ ਨੇ ਦਿੱਲੀ ਨੂੰ 50 ਦੌੜਾਂ ਨਾਲ ਹਰਾਇਆ
. . .  about 5 hours ago
ਸੰਜੇ ਰਾਉਤ ਧਮਕੀ ਮਾਮਲਾ: ਗੈਂਗਸਟਰ ਲਾਰੇਂਸ ਬਿਸ਼ਨੋਈ 'ਤੇ ਮੁੰਬਈ 'ਚ ਮਾਮਲਾ ਦਰਜ
. . .  1 day ago
ਆਈ.ਪੀ.ਐਲ. -2023 : ਲਖਨਊ ਨੇ ਦਿੱਤਾ ਦਿੱਲੀ ਨੂੰ 194 ਦੌੜਾਂ ਦਾ ਟੀਚਾ
. . .  1 day ago
ਯੂ.ਐਸ.: ਅਰਕਨਸਾਸ, ਇਲੀਨੋਇਸ ਵਿਚ ਤੁਫ਼ਾਨ ਦੇ ਕਾਰਨ 7 ਦੀ ਮੌਤ, ਦਰਜਨਾਂ ਹਸਪਤਾਲ ਵਿਚ ਦਾਖ਼ਲ
. . .  1 day ago
ਆਈ.ਪੀ.ਐਲ-2023: ਪੰਜਾਬ ਨੇ ਕੋਲਕਾਤਾ ਨੂੰ 7 ਦੌੜਾਂ ਨਾਲ ਹਰਾਇਆ
. . .  1 day ago
ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਵਾਲੀ ਸੀ.ਸੀ.ਐਸ. ਨੇ 17 ਜੰਗੀ ਜਹਾਜ਼ਾਂ ਨੂੰ ਦਿੱਤੀ ਮਨਜ਼ੂਰੀ-ਸਾਬਕਾ ਜਲ ਸੈਨਾ ਉਪ ਮੁਖੀ
. . .  1 day ago
ਨਵੀਂ ਦਿੱਲੀ, 1 ਅਪ੍ਰੈਲ-ਸਾਬਕਾ ਜਲ ਸੈਨਾ ਮੁਖੀ ਵਾਈਸ ਐਡਮਿਰਲ ਐਸ.ਐਨ. ਘੋਰਪੜੇ (ਸੇਵਾਮੁਕਤ) ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸੁਰੱਖਿਆ ਬਾਰੇ ਕੈਬਨਿਟ ਕਮੇਟੀ...
ਆਈ.ਪੀ.ਐਲ. ਪੰਜਾਬ ਬਨਾਮ ਕੋਲਕਾਤਾ:ਮੀਂਹ ਕਾਰਨ ਰੁਕੀ ਖੇਡ:ਕੋਲਕਾਤਾ ਨੂੰ ਜਿੱਤਣ ਲਈ 24 ਗੇਂਦਾਂ 'ਚ 46 ਦੌੜਾਂ ਦੀ ਲੋੜ
. . .  1 day ago
ਮੋਹਾਲੀ, 1 ਅਪ੍ਰੈਲ-ਆਈ.ਪੀ.ਐਲ. 2023 ਦੇ ਇਕ ਮੁਕਾਬਲੇ ਵਿਚ ਪੰਜਾਬ ਕਿੰਗਸ ਵਲੋਂ ਮਿਲੇ 192 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ ਕੋਲਕਾਤਾ ਨਾਈਟ ਰਾਇਡਰਜ਼ ਨੇ 16 ਓਵਰਾਂ 'ਚ 7 ਵਿਕਟਾਂ ਦੇ ਨੁਕਸਾਨ...
ਆਈ.ਪੀ.ਐਲ-2023:ਲਖਨਊ ਖ਼ਿਲਾਫ਼ ਟਾਸ ਜਿੱਤ ਕੇ ਦਿੱਲੀ ਵਲੋਂ ਪਹਿਲਾਂ ਗੇਂਦਬਾਜ਼ੀ ਦਾ ਫ਼ੈਸਲਾ
. . .  1 day ago
ਲਖਨਊ, 1 ਅਪ੍ਰੈਲ-ਆਈ.ਪੀ.ਐਲ-2023 ਦੇ ਤੀਸਰੇ ਮੁਕਾਬਲੇ ਵਿਚ ਲਖਨਊ ਸੁਪਰ ਜਾਇੰਟਸ ਖ਼ਿਲਾਫ਼ ਟਾਸ ਜਿੱਤ ਕੇ ਦਿੱਲੀ ਕੈਪੀਟਲਸ ਦੇ ਕਪਤਾਨ ਡੇਵਿਡ ਵਾਰਨਰ ਨੇ ਪਹਿਲਾਂ ਗੇਂਦਬਾਜ਼ੀ ਦਾ ਫ਼ੈਸਲਾ...
ਦਿੱਲੀ 'ਚ ਵਕੀਲ ਦੀ ਗੋਲੀ ਮਾਰ ਕੇ ਹੱਤਿਆ
. . .  1 day ago
ਨਵੀਂ ਦਿੱਲੀ, 1 ਅਪ੍ਰੈਲ-ਐਡਵੋਕੇਟ ਵਰਿੰਦਰ ਕੁਮਾਰ ਦੀ ਅੱਜ ਸ਼ਾਮ ਦਵਾਰਕਾ ਇਲਾਕੇ ਵਿਚ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਦਿੱਲੀ ਪੁਲਿਸ ਦੇ ਅਧਿਕਾਰੀ ਅਨੁਸਾਰ...
ਰਿਆਸਤ ਮਲੇਰਕੋਟਲਾ ਦੀ ਆਖ਼ਰੀ ਬੇਗਮ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ
. . .  1 day ago
ਸੰਦੋੜ, 1 ਅਪ੍ਰੈਲ ( ਜਸਵੀਰ ਸਿੰਘ ਜੱਸੀ)- ਮਲੇਰਕੋਟਲਾ ਰਿਆਸਤ ਦੀ 8ਵੀਂ ਪੀੜ੍ਹੀ ਦੇ ਆਖ਼ਰੀ ਬੇਗਮ ਮੁਨਾਬਰ ਉਨ ਨਿਸ਼ਾ ਜੋਂ 100 ਸਾਲ ਤੋਂ ਵਧੇਰੇ ਉਮਰ ਦੇ ਹਨ, ਅੱਜ ਫ਼ਤਹਿਗੜ੍ਹ ਸਾਹਿਬ ਦੇ ਗੁਰਦੁਆਰੇ ਵਿਖੇ ਨਤਮਸਤਕ....
ਸਾਬਕਾ ਕੈਬਨਿਟ ਮੰਤਰੀ ਚੌਧਰੀ ਸਵਰਨਾ ਰਾਮ ਦਾ ਦਿਹਾਂਤ
. . .  1 day ago
ਫਗਵਾੜਾ, 1 ਅਪ੍ਰੈਲ (ਹਰਜੋਤ ਸਿੰਘ ਚਾਨਾ)- ਪੰਜਾਬ ਦੇ ਸੀਨੀਅਰ ਭਾਜਪਾ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਚੌਧਰੀ ਸਵਰਨਾ ਰਾਮ ਦਾ ਅੱਜ ਬਿਮਾਰੀ ਪਿਛੋਂ ਦਿਹਾਂਤ ਹੋ ਗਿਆ। ਉਹ....
ਕਾਨੂੰਨ ਵਿਵਸਥਾ ਬਾਰੇ ਸਿੱਧੂ ਮੂਸੇਵਾਲਾ ਦੇ ਘਰ ਜਾ ਕੇ ਬੋਲਾਂਗਾ- ਨਵਜੋਤ ਸਿੰਘ ਸਿੱਧੂ
. . .  1 day ago
ਪਟਿਆਲਾ, 1 ਅਪ੍ਰੈਲ- ਜੇਲ੍ਹ ਤੋਂ ਬਾਹਰ ਆਏ ਨਵਜੋਤ ਸਿੰਘ ਸਿੱਧੂ ਨੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਹ ਹੁਣ ਅਖ਼ਬਾਰੀ ਮੁੱਖ ਮੰਤਰੀ ਬਣ ਕੇ ਰਹਿ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਖ਼ੌਫ਼ ਦਾ ਮਾਹੌਲ ਸਿਰਜਿਆ ਜਾ ਰਿਹਾ ਹੈ। ਕਾਨੂੰਨ ਵਿਵਸਥਾ ਬਾਰੇ....
ਜੋ ਪੰਜਾਬ ਨੂੰ ਕੰਮਜ਼ੋਰ ਕਰੇਗਾ, ਉਹ ਖ਼ੁਦ ਕੰਮਜ਼ੋਰ ਹੋ ਜਾਵੇਗਾ- ਨਵਜੋਤ ਸਿੰਘ ਸਿੱਧੂ
. . .  1 day ago
ਪਟਿਆਲਾ, 1 ਅਪ੍ਰੈਲ- ਜੇਲ੍ਹ ਤੋਂ ਬਾਹਰ ਆਉਂਦਿਆਂ ਹੀ ਨਵਜੋਤ ਸਿੰਘ ਸਿੱਧੂ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਰਾਹੁਲ ਗਾਂਧੀ ਦੀ ਤਾਰੀਫ਼ ਕੀਤੀ ਅਤੇ ਕਿਹਾ ਕਿ ਜਦੋਂ ਵੀ ਤਾਨਾਸ਼ਾਹੀ ਹੋਈ ਹੈ ਤਾਂ ਦੇਸ਼ ਵਿਚ ਇਕ ਕ੍ਰਾਂਤੀ ਆਈ ਹੈ ਅਤੇ ਉਸ ਕ੍ਰਾਂਤੀ ਦਾ ਨਾਮ ਹੈ ਰਾਹੁਲ ਗਾਂਧੀ। ਉਨ੍ਹਾਂ ਕਿਹਾ ਕਿ ਜੋ...
ਜੇਲ੍ਹ ਤੋਂ ਬਾਹਰ ਆਏ ਨਵਜੋਤ ਸਿੰਘ ਸਿੱਧੂ
. . .  1 day ago
ਜੇਲ੍ਹ ਤੋਂ ਬਾਹਰ ਆਏ ਨਵਜੋਤ ਸਿੰਘ ਸਿੱਧੂ
ਕਾਰ ਵਿਚ ਟੱਕਰ ਵੱਜਣ ਨਾਲ ਭਾਰਤੀ ਨੌਜਵਾਨ ਦਰਬਾਰਾ ਸਿੰਘ ਪਿਹੋਵਾ ਦੀ ਮੌਤ
. . .  1 day ago
ਇਟਲੀ, 1 ਅਪ੍ਰੈਲ (ਹਰਦੀਪ ਸਿੰਘ ਕੰਗ)-ਇਟਲੀ ਵਿਚ ਜ਼ਿਲ੍ਹਾ ਲਾਤੀਨਾ ਦੇ ਪੁਨਤੀਨੀਆਂ ਸ਼ਹਿਰ ਨੇੜੇ ਬੀਤੇ ਦਿਨ ਇਕ ਵਧੇਰੀ ਉਮਰ ਦੇ ਇਟਾਲੀਅਨ ਨੇ ਸਾਇਕਲ ਉੱਪਰ ਜਾ ਰਹੇ ਭਾਰਤੀ ਨੂੰ ਪਿੱਛੋ ਅਜਿਹੀ ਜ਼ਬਰਦਸਤ ਟੱਕਰ ਮਾਰੀ ਕਿ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਸ ਸੰਬੰਧੀ ਮ੍ਰਿਤਕ ਦੇ ਛੋਟੇ ਭਰਾ ਸੁਰਜੀਤ ਸਿੰਘ.....
ਡਾ. ਪ੍ਰਭਲੀਨ ਸਿੰਘ ਦੀ ਲਿਖੀ ਪੁਸਤਕ ਸਿੱਖ ਬਿਜਨਸ ਲੀਡਰਸ ਆਫ਼ ਇੰਡੀਆ ਰਿਲੀਜ਼
. . .  1 day ago
ਨਵੀਂ ਦਿੱਲੀ, 1 ਅਪ੍ਰੈਲ (ਬਲਵਿੰਦਰ ਸਿੰਘ ਸੋਢੀ)- ਪ੍ਰਸਿੱਧ ਲੇਖਕ ਡਾ. ਪ੍ਰਭਲੀਨ ਸਿੰਘ ਦੀ ਲਿਖੀ ਪੁਸਤਕ ਸਿੱਖ ਬਿਜਨਸ ਲੀਡਰਸ ਆਫ਼ ਇੰਡੀਆ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਰੀਲੀਜ਼ ਕੀਤੀ। ਇਸ ਵਿਚ ਵੱਖ ਵੱਖ 37 ਵਪਾਰਕ ਸ਼ਖ਼ਸੀਅਤਾਂ ਦੇ ਬਾਰੇ ਜ਼ਿਕਰ ਕੀਤਾ ਗਿਆ ਹੈ, ਜਿਨ੍ਹਾਂ ਨੇ ਸਮਾਜ, ਰਾਜ....
ਪ੍ਰਧਾਨ ਮੰਤਰੀ ਨੇ ਭੋਪਾਲ-ਨਵੀਂ ਦਿੱਲੀ ਵੰਦੇ ਭਾਰਤ ਰੇਲਗੱਡੀ ਨੂੰ ਦਿਖਾਈ ਹਰੀ ਝੰਡੀ
. . .  1 day ago
ਭੋਪਾਲ, 1 ਅਪ੍ਰੈਲ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਰਾਣੀ ਕਮਲਾਪਤੀ ਰੇਲਵੇ ਸਟੇਸ਼ਨ ’ਤੇ ਭੋਪਾਲ-ਨਵੀਂ ਦਿੱਲੀ ਵੰਦੇ ਭਾਰਤ ਰੇਲਗੱਡੀ ਨੂੰ ਹਰੀ ਝੰਡੀ ਦਿਖਾਈ। ਇਸ ਮੌਕੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ....
ਆਈ. ਪੀ.ਐਲ. ਕ੍ਰਿਕਟ: ਕੋਲਕਾਤਾ ਨਾਈਟ ਰਾਈਡਰਜ਼ ਨੇ ਜਿੱਤਿਆ ਟਾਸ
. . .  1 day ago
ਐਸ. ਏ. ਐਸ. ਨਗਰ. 1 ਅਪ੍ਰੈਲ (ਤਰਵਿੰਦਰ ਸਿੰਘ ਬੈਨੀਪਾਲ)- ਮੁਹਾਲੀ ਦੇ ਪੀ. ਸੀ. ਏ. ਸਟੇਡੀਅਮ ਵਿਖੇ ਖ਼ੇਡੇ ਜਾ ਰਹੇ ਆਈ. ਪੀ. ਐਲ. ਦੇ ਦੂਜੇ ਮੈਚ ਵਿਚ ਕੋਲਕਾਤਾ ਨਾਈਟ ਰਾਈਡਰਜ਼ ਨੇ ਟਾਸ ਜਿੱਤ ਕੇ ਪੰਜਾਬ ਕਿੰਗਜ਼ ਨੂੰ ਬੱਲੇਬਾਜ਼ੀ ਦਾ ਸੱਦਾ ਦਿੱਤਾ ਹੈ। ਕੁੱਝ ਮਿੰਟਾਂ ਬਾਅਦ ਮੈਚ ਸ਼ੁਰੂ ਹੋਵੇਗਾ। ਦੋਹਾਂ ਟੀਮਾਂ....
ਦਿੱਲੀ ਏਅਰਪੋਰਟ ’ਤੇ ਐਮਰਜੈਂਸੀ ਘੋਸ਼ਿਤ
. . .  1 day ago
ਨਵੀਂ ਦਿੱਲੀ, 1 ਅਪ੍ਰੈਲ- ਦਿੱਲੀ ਏਅਰਪੋਰਟ ਤੋਂ ਦੁਬਈ ਜਾ ਰਹੇ ਫੈਡਐਕਸ ਜਹਾਜ਼ ਨੇ ਜਿਵੇਂ ਹੀ ਉਡਾਣ ਭਰੀ ਤਾਂ ਉਹ ਇਕ ਪੰਛੀ ਨਾਲ ਟਕਰਾ ਗਿਆ, ਜਿਸ ਤੋਂ ਬਾਅਦ ਇਸ ਦੀ ਐਮਰਜੈਂਸੀ ਲੈਂਡਿੰਗ ਕਰਵਾਈ ਜਾ ਰਹੀ ਹੈ। ਇਸ ਕਾਰਨ ਹਵਾਈ ਅੱਡਾ ਪ੍ਰਸ਼ਾਸਨ ਨੇ ਐਮਰਜੈਂਸੀ ਘੋਸ਼ਿਤ ਕਰ ਦਿੱਤੀ ਹੈ,...
ਭੂਟਾਨ ਦੇ ਰਾਜਾ 3 ਤੋਂ 5 ਅਪ੍ਰੈਲ ਤੱਕ ਭਾਰਤੀ ਦੌਰੇ ’ਤੇ
. . .  1 day ago
ਨਵੀਂ ਦਿੱਲੀ, 1 ਅਪ੍ਰੈਲ- ਭਾਰਤੀ ਵਿਦੇਸ਼ ਮੰਤਰਾਲੇ ਦੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਭੂਟਾਨ ਦੇ ਰਾਜਾ ਜਿਗਮੇ ਖ਼ੇਸਰ ਨਾਮਗਾਇਲ ਵਾਂਗਚੱਕ 3 ਤੋਂ 5 ਅਪ੍ਰੈਲ ਤੱਕ ਭਾਰਤ ਦੇ ਅਧਿਕਾਰਤ ਦੌਰੇ ’ਤੇ ਹੋਣਗੇ। ਉਨ੍ਹਾਂ ਦੇ ਨਾਲ ਵਿਦੇਸ਼ ਮਾਮਲਿਆਂ ਅਤੇ ਵਿਦੇਸ਼ ਵਪਾਰ ਮੰਤਰੀ ਡਾ. ਟਾਂਡੀ ਦੋਰਜੀ ਅਤੇ ਭੂਟਾਨ ਦੀ ਸ਼ਾਹੀ ਸਰਕਾਰ ਦੇ....
ਕੋਟਕਪੂਰਾ ਗੋਲੀਕਾਂਡ ਮਾਮਲਾ: ਸੁਮੇਧ ਸੈਣੀ ਅਦਾਲਤ ਵਿਚ ਹੋਏ ਪੇਸ਼
. . .  1 day ago
ਫਰੀਦਕੋਟ, 1 ਅਪ੍ਰੈਲ (ਜਸਵੰਤ ਪੁਰਬਾ, ਸਰਵਜੀਤ ਸਿੰਘ)- ਕੋਟਕਪੂਰਾ ਗੋਲੀਕਾਂਡ ਵਿਚ ਪੰਜਾਬ ਦੇ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਅੱਜ ਇਥੇ ਇਲਾਕਾ ਮੈਜਿਸਟਰੇਟ ਅਜੇਪਾਲ ਸਿੰਘ ਦੀ ਅਦਾਲਤ ਵਿਚ ਪੇਸ਼ ਹੋਏ। ਅਦਾਲਤ ਨੇ ਸਾਬਕਾ ਡੀ.ਜੀ.ਪੀ. ਨੂੰ ਚਲਦੇ ਮੁਕੱਦਮੇ ਤੱਕ ਜ਼ਮਾਨਤ.....
ਮੁੰਬਈ: ਰਾਜ ਸਭਾ ਸਾਂਸਦ ਨੂੰ ਧਮਕੀ ਦੇਣ ਦੇ ਮਾਮਲੇ ਵਿਚ ਲਾਰੈਂਸ ਬਿਸ਼ਨੋਈ ਵਿਰੁੱਧ ਕੇਸ ਦਰਜ
. . .  1 day ago
ਮਹਾਰਾਸ਼ਟਰ, 1 ਅਪ੍ਰੈਲ- ਰਾਜ ਸਭਾ ਸਾਂਸਦ ਸੰਜੇ ਰਾਉਤ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦੇ ਮਾਮਲੇ ਵਿਚ ਮੁੰਬਈ ਦੇ ਕੰਜੂਰ ਮਾਰਗ ਪੁਲਿਸ ਸਟੇਸ਼ਨ ਵਿਚ ਲਾਰੈਂਸ ਬਿਸ਼ਨੋਈ ਵਿਰੁੱਧ ਧਾਰਾ 506(2) ਅਤੇ 504 ਆਈ.ਪੀ.ਸੀ.....
ਕਾਗਜ਼ੀ ਕਾਰਵਾਈ ਕਾਰਨ ਰਿਹਾਈ ’ਚ ਹੋ ਰਹੀ ਦੇਰੀ- ਕਰਨ ਸਿੱਧੂ
. . .  1 day ago
ਪਟਿਆਲਾ, 1 ਅਪ੍ਰੈਲ- ਜੇਲ੍ਹ ਤੋਂ ਬਾਹਰ ਨਵਜੋਤ ਸਿੰਘ ਸਿੱਧੂ ਦੇ ਬੇਟੇ ਕਰਨ ਸਿੱਧੂ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੰਦਰ ਫ਼ਿਲਹਾਲ ਕੁੱਝ ਰਸਮੀ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ, ਜਿਸ ਕਾਰਨ ਰਿਹਾਈ ਵਿਚ ਦੇਰੀ ਹੋ ਰਹੀ ਹੈ। ਇਹ ਕਾਰਵਾਈ ਪੂਰੀ....
ਕੰਝਾਵਲਾ ਕੇਸ: ਪੁਲਿਸ ਵਲੋਂ 7 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਖ਼ਲ
. . .  1 day ago
ਨਵੀਂ ਦਿੱਲੀ, 1 ਅਪ੍ਰੈਲ- ਦਿੱਲੀ ਪੁਲਿਸ ਨੇ ਅੱਜ ਕੰਝਾਵਲਾ ਹਿੱਟ ਐਂਡ ਡਰੈਗ ਕੇਸ ਵਿਚ ਸੱਤ ਮੁਲਜ਼ਮਾਂ ਖ਼ਿਲਾਫ਼ 800 ਪੰਨਿਆਂ ਦੀ ਚਾਰਜਸ਼ੀਟ ਦਾਖ਼ਲ ਕੀਤੀ ਹੈ। ਦਿੱਲੀ ਪੁਲਿਸ ਨੇ ਚਾਰ ਮੁਲਜ਼ਮਾਂ ਖ਼ਿਲਾਫ਼ ਕਤਲ ਅਤੇ ਸਾਜ਼ਿਸ਼ ਦੀਆਂ ਧਾਰਾਵਾਂ ਲਾਈਆਂ ਹਨ ਅਤੇ ਤਿੰਨ ਮੁਲਜ਼ਮਾਂ ਖ਼ਿਲਾਫ਼ ਸਬੂਤਾਂ ਨੂੰ ਨਸ਼ਟ ਕਰਨ....
ਮਿਜ਼ੋਰਮ: ਕੇਂਦਰੀ ਗ੍ਰਹਿ ਮੰਤਰੀ ਕਰਨਗੇ 2415 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਉਦਘਾਟਨ
. . .  1 day ago
ਮਿਜ਼ੋਰਮ, 1 ਅਪ੍ਰੈਲ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 2,415 ਕਰੋੜ ਰੁਪਏ ਦੇ ਵੱਖ-ਵੱਖ ਪ੍ਰੋਜੈਕਟਾਂ ਦਾ ਉਦਘਾਟਨ ਕਰਨ ਅਤੇ ਨੀਂਹ ਪੱਥਰ ਰੱਖਣ ਲਈ ਅੱਜ ਆਈਜ਼ਵਾਲ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 21 ਮਾਘ ਸੰਮਤ 554
ਵਿਚਾਰ ਪ੍ਰਵਾਹ: ਲੋਕਤੰਤਰ ਵਿਚ ਫ਼ਰਜ਼ਾਂ ਦੀ ਪਾਲਣਾ ਜ਼ਿਆਦਾ ਜ਼ਰੂਰੀ ਹੈ। -ਅਚਾਰੀਆ ਨਰਿੰਦਰ ਦੇਵ

ਬਠਿੰਡਾ

ਸ੍ਰੀ ਗੁਰੂ ਰਵਿਦਾਸ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ

ਭਗਤਾ ਭਾਈਕਾ, 2 ਫਰਵਰੀ (ਸੁਖਪਾਲ ਸਿੰਘ ਸੋਨੀ)-ਸਥਾਨਕ ਸ਼ਹਿਰ ਵਿਖੇ ਸ੍ਰੀ ਗੁਰੂ ਰਵਿਦਾਸ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜੂਰੀ ਵਿਚ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਵਲੋਂ ਕੀਤੀ | ਨਗਰ ਕੀਰਤਨ ਦਾ ਗੁਰਦੁਆਰਾ ਸ੍ਰੀ ਮਹਿਲ ਸਾਹਿਬ, ਗੁਰਦੁਆਰਾ ਪਾਤਸ਼ਾਹੀ ਛੇਵੀਂ ਅਤੇ ਦਸਵੀਂ, ਗੁਰਦੁਆਰਾ ਸ੍ਰੀ ਭਾਈਆਣਾ ਸਾਹਿਬ, ਗੁਰਦੁਆਰਾ ਬਾਬਾ ਜੀਵਨ ਸਿੰਘ, ਵੱਖ-ਵੱਖ ਸਰਕਾਰੀ ਅਤੇ ਨਿੱਜੀ ਸਕੂਲਾਂ ਸਮੇਤ ਪਿੰਡ ਅਤੇ ਬਾਜ਼ਾਰ ਵਿਚ ਥਾਂ ਥਾਂ ਨਿੱਘਾ ਸਵਾਗਤ ਕੀਤਾ ਗਿਆ ਅਤੇ ਸੰਗਤਾਂ ਲਈ ਖੁੱਲੇ੍ਹ ਲੰਗਰ ਦੇ ਪ੍ਰਬੰਧ ਕੀਤੇ ਗਏ | ਇਸ ਦੌਰਾਨ ਰਾਗੀ ਭਾਈ ਬਲਵਿੰਦਰ ਸਿੰਘ ਖ਼ਾਲਸਾ ਦੇ ਜਥੇ ਵਲੋਂ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਉਨ੍ਹਾਂ ਵਲੋਂ ਸੰਗਤਾਂ ਨੂੰ ਵੱਧ-ਵੱਧ ਅੰਮਿ੍ਤਪਾਨ ਕਰਕੇ ਗੁਰੂ ਲੜ ਲੱਗਣ ਲਈ ਪ੍ਰੇਰਤ ਕੀਤਾ ਗਿਆ | ਇਸੇ ਦੌਰਾਨ ਹੀ ਉੱਘੇ ਢਾਡੀ ਬਲਵਿੰਦਰ ਸਿੰਘ ਭਗਤਾ ਦੇ ਜਥੇ ਵਲੋਂ ਵਾਰਾਂ ਪੇਸ਼ ਕਰਕੇ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਉੱਪਰ ਵਿਸਥਾਰ ਨਾਲ ਚਾਨਣਾ ਪਾਇਆ ਗਿਆ | ਇਸ ਸਮੇਂ ਭਾਈ ਬਹਿਲੋ ਗੱਤਕਾ ਅਖਾੜਾ ਭਗਤਾ ਭਾਈਕਾ ਦੀ ਟੀਮ ਵਲੋਂ ਹਰ ਪੜਾਅ ਉੱਪਰ ਗੱਤਕੇ ਜੌਹਰ ਦਿਖਾਏ ਗਏ | ਸ਼ਹਿਰ ਦੀ ਨਾਮਵਰ ਸਮਾਜ ਸੇਵੀ ਸੰਸਥਾ ਸਤਿਕਾਰ ਕਮੇਟੀ ਭਗਤਾ ਭਾਈਕਾ ਦੇ ਵਲੰਟੀਅਰਾਂ ਵਲੋਂ ਨਗਰ ਕੀਰਤਨ ਦੇ ਅੱਗੇ ਅੱਗੇ ਸਫ਼ਾਈ ਕਰਨ, ਕਲੀ ਪਾਉਣ, ਪਾਣੀ ਦਾ ਛਿੜਕਾਅ ਕਰਨ ਅਤੇ ਪਿੱਛੇ ਸਫ਼ਾਈ ਕਰਨ ਦੀ ਸੇਵਾ ਨਿਭਾਈ ਗਈ | ਕਮੇਟੀ ਦੇ ਪ੍ਰਧਾਨ ਮਾ. ਜਸਪਾਲ ਸਿੰਘ ਖ਼ਾਲਸਾ, ਚੇਅਰਮੈਨ ਸੁਖਮਿੰਦਰ ਸਿੰਘ ਸੂਬੇਦਾਰ, ਜਨਰਲ ਸਕੱਤਰ ਸੁਖਵਿੰਦਰ ਸਿੰਘ ਬੰਗਾ ਵਲੋਂ ਨਗਰ ਕੀਰਤਨ ਦੌਰਾਨ ਸਹਿਯੋਗ ਦੇਣ ਵਾਲੀਆਂ ਸੰਸਥਾਵਾਂ ਦਾ ਧੰਨਵਾਦ ਕੀਤਾ ਗਿਆ | ਇਸ ਸਮੇਂ ਰਾਮ ਸਿੰਘ ਖ਼ਾਲਸਾ, ਵੀਰਪਾਲ ਭਗਤਾ ਪੱਤਰਕਾਰ, ਮੰਗਲਜੀਤ ਸਿੰਘ ਬੰਗਾ, ਪੰਨੂੰ ਸਿੰਘ ਨੰਬਰਦਾਰ, ਗੁਰਜੰਟ ਸਿੰਘ ਸੈਕਟਰੀ, ਬਲਜਿੰਦਰ ਸਿੰਘ ਏਐਸਆਈ, ਸੁਖਰਾਜ ਸਿੰਘ ਮੋਮੀ, ਰਣਜੀਤ ਸਿੰਘ ਬੰਗਾ, ਮਾ. ਜਗਸੀਰ ਸਿੰਘ ਪੰਮਾ, ਸਤਨਾਮ ਸਿੰਘ ਮੋਮੀ, ਕੁਲਵਿੰਦਰ ਸਿੰਘ ਬੰਗਾ, ਸੰਦੀਪ ਸਿੰਘ ਬੰਗਾ, ਪੱਪਾ ਭਗਤਾ, ਸਤਨਾਮ ਸਿੰਘ ਕੌਲਧਰ, ਜਗਤਾਰ ਸਿੰਘ, ਤੋਤਾ ਸਿੰਘ ਮੋਮੀ ਸੁਖਜੀਤ ਸਿੰਘ ਬੰਗਾ ਆਦਿ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |

ਰਾਜਸਥਾਨ 'ਚ ਤਿਆਰ ਕਰਕੇ ਬਠਿੰਡਾ 'ਚ ਬਗੈਰ ਲਾਇਸੰਸ ਦੇ ਵੇਚੀ ਜਾ ਰਹੀ ਗੈਰ-ਮਿਆਰੀ ਖਾਦ ਦੇ ਗੋਦਾਮ 'ਚ ਛਾਪੇਮਾਰੀ

ਬਠਿੰਡਾ, 2 ਫਰਵਰੀ (ਸੱਤਪਾਲ ਸਿੰਘ ਸਿਵੀਆਂ)-ਪੰਜਾਬ ਖੇਤੀਬਾੜੀ ਵਿਭਾਗ ਬਠਿੰਡਾ ਦੇ ਇੰਨਫੋਰਮੈਂਟ ਦਸਤੇ ਵਲੋਂ ਬਠਿੰਡਾ 'ਚ ਚੱਲਦੇ ਇਕ ਅਜਿਹੇ ਗੋਦਾਮ 'ਚ ਛਾਪਾਮਾਰੀ ਕਰਕੇ ਗੈਰ-ਮਿਆਰੀ ਖਾਦ ਦੇ ਗੱਟੇ ਬਰਾਮਦ ਕੀਤੇ ਗਏ ਹਨ, ਜਿਸ ਦਾ ਮਾਲਕ ਇਹ ਖਾਦ ਰਾਜਸਥਾਨ ਤੋਂ ਤਿਆਰ ...

ਪੂਰੀ ਖ਼ਬਰ »

ਗਰਾਸਿਮ ਸੀਮਿੰਟ ਕੰਟਰੈਕਟਰ ਵਰਕਰਜ਼ ਯੂਨੀਅਨ (ਸੀਟੂ) ਨੇ ਕੇਂਦਰੀ ਬੱਜਟ ਦੀਆਂ ਕਾਪੀਆਂ ਸਾੜੀਆਂ

ਲਹਿਰਾ ਮੁਹੱਬਤ, 2 ਫਰਵਰੀ (ਭੀਮ ਸੈਨ ਹਦਵਾਰੀਆ)-ਗਰਾਸਿਮ ਸੀਮਿੰਟ ਕੰਟਰੈਕਟਰ ਵਰਕਰਜ਼ ਯੂਨੀਅਨ (ਸੀਟੂ) ਦੀ ਅਗਵਾਈ ਵਿਚ ਅਲਟ੍ਰਾਟੈਕ ਸੀਮਿੰਟ ਪਲਾਂਟ ਲਹਿਰਾ ਮੁਹੱਬਤ ਵਿਖੇ ਵਰਕਰਾਂ ਨੇ ਅੱਜ ਰੋਸ ਧਰਨੇ ਦੌਰਾਨ ਕੇਂਦਰੀ ਬੱਜਟ ਦੀਆਂ ਕਾਪੀਆਂ ਸਾੜੀਆਂ ਅਤੇ ਰੋਹ ...

ਪੂਰੀ ਖ਼ਬਰ »

ਟਾਵਰ ਬਸਤੀ 'ਚੋਂ ਪਾਣੀ ਦੀ ਨਿਕਾਸੀ ਦਾ ਹੱਲ ਕਰਨ ਦੀ ਮੰਗ

ਮੰਡੀ ਬਰੀਵਾਲਾ, 2 ਫ਼ਰਵਰੀ (ਨਿਰਭੋਲ ਸਿੰਘ)-ਹਰਬੰਸ ਸਿੰਘ, ਗੁਰਦਿੱਤ ਸਿੰਘ ਤੇ ਰਾਮਕਿਰਨ ਆਦਿ ਨੇ ਦੱਸਿਆ ਕਿ ਬਰੀਵਾਲਾ ਦੀ ਟਾਵਰ ਬਸਤੀ ਵਿਚ ਥੋੜ੍ਹੀ ਜਿਹੀ ਬਾਰਿਸ਼ ਹੋਣ 'ਤੇ ਹੀ ਪਾਣੀ ਜਮਾਂ ਹੋਣਾ ਸ਼ੁਰੂ ਹੋ ਜਾਂਦਾ ਹੈ | ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਲੋਕਾਂ ਦਾ ...

ਪੂਰੀ ਖ਼ਬਰ »

ਡੀ.ਟੀ.ਐਫ.ਦੀ ਸਿੱਖਿਆ ਮੰਤਰੀ ਦੇ ਓ.ਐਸ.ਡੀ. ਤੇ ਉੱਚ ਸਿੱਖਿਆ ਅਧਿਕਾਰੀਆਂ ਨਾਲ ਮੀਟਿੰਗ

ਰਾਮਪੁਰਾ ਫੂਲ, 2 ਫਰਵਰੀ (ਹੇਮੰਤ ਕੁਮਾਰ ਸ਼ਰਮਾ)- ਅਧਿਆਪਕ ਜਥੇਬੰਦੀ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਦੇ ਸੂਬਾ ਆਗੂਆਂ ਦੀ ਪ੍ਰਧਾਨਗੀ ਹੇਠ ਅਧਿਆਪਕ ਮੰਗਾਂ ਮਸਲਿਆਂ 'ਤੇ ਚਰਚਾ ਕਰਨ ਹਿੱਤ ਇਕ ਜ਼ਰੂਰੀ ਮੀਟਿੰਗ ਗੁਲਸ਼ਨ ਛਾਬੜਾ (ਓ.ਐਸ.ਡੀ.ਟੂ ਸਿੱਖਿਆ ਮੰਤਰੀ), ਸਹਾਇਕ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ 'ਚ 11 ਲੱਖ 65 ਹਜ਼ਾਰ ਦਾ ਗ਼ਬਨ ਕਰਨ ਦੇ ਦੋਸ਼ 'ਚ ਖ਼ਜ਼ਾਨਚੀ ਖ਼ਿਲਾਫ਼ ਮੁਕੱਦਮਾ

ਭਗਤਾ ਭਾਈਕਾ, 2 ਫਰਵਰੀ (ਸੁਖਪਾਲ ਸਿੰਘ ਸੋਨੀ)-ਨਜ਼ਦੀਕੀ ਪਿੰਡ ਜਲਾਲ ਦੇ ਗੁਰਦੁਆਰਾ ਸ੍ਰੀ ਤਿ੍ਪਤਸਰ ਸਾਹਿਬ ਵਿਖੇ ਖ਼ਜ਼ਾਨਚੀ ਵਲੋਂ 11.65.000 ਦਾ ਗ਼ਬਨ ਕਰਨ ਦੇ ਦੋਸ਼ ਤਹਿਤ ਸਥਾਨਕ ਪੁਲਿਸ ਸਟੇਸ਼ਨ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ | ਸੂਤਰਾ ਅਨੁਸਾਰ ਗੁਰਦੁਆਰਾ ...

ਪੂਰੀ ਖ਼ਬਰ »

ਮਨਰੇਗਾ ਕਾਮਿਆਂ ਵਲੋਂ ਰੁਕੇ ਕੰਮ ਚਾਲੂ ਕਰਵਾਉਣ ਲਈ ਕੀਤਾ ਰੋਸ ਮੁਜ਼ਾਹਰਾ

ਸੰਗਤ ਮੰਡੀ, 2 ਫਰਵਰੀ (ਅੰਮਿ੍ਤਪਾਲ ਸ਼ਰਮਾ)-ਮਨਰੇਗਾ ਦਾ ਰੁਕਿਆ ਕੰਮ ਚਾਲੂ ਕਰਵਾਉਣ ਲਈ ਪਿੰਡ ਕੋਟਗੁਰੂ ਦੇ ਮਨਰੇਗਾ ਕਾਮਿਆਂ ਵਲੋਂ ਪਿੰਡ ਦੀ ਸੱਥ 'ਚ ਇਕੱਠ ਕਰਕੇ ਕੀਤਾ ਜ਼ੋਰਦਾਰ ਮੁਜ਼ਾਹਰਾ | ਇਸ ਰੋਸ ਮੁਜ਼ਾਹਰੇ 'ਚ ਪੰਜਾਬ ਖੇਤ ਮਜ਼ਦੂਰ ਯੂਨੀਅਨ ਤੇ ਨੌਜਵਾਨ ਭਾਰਤ ...

ਪੂਰੀ ਖ਼ਬਰ »

ਟਰੈਕਟਰ ਟਰਾਲੀ 'ਚ ਗੁੜ ਵੇਚਣ ਵਾਲਿਆਂ ਦੇ ਸਿਹਤ ਵਿਭਾਗ ਨੇ ਸੈਂਪਲ ਭਰੇ

ਬਠਿੰਡਾ, 2 ਫਰਵਰੀ (ਪ੍ਰੀਤਪਾਲ ਸਿੰਘ ਰੋਮਾਣਾ)- ਬਠਿੰਡਾ ਦੇ ਜੀ ਟੀ ਰੋਡ ਨੇੜੇ ਰਜਿੰਦਰਾ ਕਾਲਜ ਕੋਲ ਗੁੜ ਵੇਚਣ ਵਾਲੀ ਟਰਾਲੀ ਦੇ ਸਿਹਤ ਵਿਭਾਗ ਅਧਿਕਾਰੀਆਂ ਵਲੋਂ ਸੈਂਪਲ ਭਰੇ ਗਏ | ਸਿਹਤ ਵਿਭਾਗ ਅਧਿਕਾਰੀਆਂ ਅਨੁਸਾਰ ਸਰਦੀ ਦੇ ਮੌਸਮ 'ਚ ਲੋਕਾਂ ਵਲੋਂ ਗੁੜ ਦੀ ਸਭ ਤੋਂ ...

ਪੂਰੀ ਖ਼ਬਰ »

ਕਾਰਜ ਸਾਧਕ ਅਫ਼ਸਰ ਦੀਪਕ ਸੇਤੀਆ ਨੇ ਅਹੁਦਾ ਸੰਭਾਲਿਆ

ਗੋਨਿਆਣਾ, 2 ਫਰਵਰੀ (ਲਛਮਣ ਦਾਸ ਗਰਗ)- ਗੋਨਿਆਣਾ ਨਗਰ ਕੌਂਸਲ ਦੇ ਨਵੇਂ ਕਾਰਜ ਸਾਧਕ ਅਫ਼ਸਰ ਦੀਪਕ ਸੇਤੀਆ ਨੇ ਅੱਜ ਕੌਸ਼ਲ ਦਫ਼ਤਰ ਵਿਖੇ ਆਪਣਾ ਅਹੁਦਾ ਸੰਭਾਲ ਲਿਆ ਹੈ | ਉਕਤ ਕਾਰਜ ਸਾਧਕ ਅਫ਼ਸਰ ਦੇ ਅਹੁਦਾ ਸੰਭਾਲਣ ਮੌਕੇ ਨਗਰ ਕੌਂਸਲ ਦੇ ਪ੍ਰਧਾਨ ਕਸ਼ਮੀਰੀ ਲਾਲ, ...

ਪੂਰੀ ਖ਼ਬਰ »

ਪੀ.ਡਬਲਿਊ.ਡੀ ਦੇ ਵਰਕਰਾਂ ਵਲੋਂ ਤਨਖ਼ਾਹਾਂ ਨਾ ਮਿਲਣ 'ਤੇ ਰੋਸ ਰੈਲੀ

ਬਠਿੰਡਾ, 2 ਫਰਵਰੀ (ਵੀਰਪਾਲ ਸਿੰਘ)- ਪੀ.ਡਬਲਿਊ.ਡੀ ਫ਼ੀਲਡ ਅਤੇ ਵਰਕਰ ਯੂਨੀਅਨ ਵਲੋਂ ਪਿਛਲੇ 2 ਮਹੀਨਿਆਂ ਤੋਂ ਆਪਣੀਆਂ ਤਨਖ਼ਾਹਾਂ ਨਾ ਮਿਲਣ ਦੇ ਰੋਸ ਵਜੋਂ ਕਾਰਜਕਾਰੀ ਇੰਜੀਨੀਅਰ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਬਠਿੰਡਾ ਨੰਬਰ-2 ਦੇ ਖ਼ਿਲਾਫ਼ ਰੋਸ ...

ਪੂਰੀ ਖ਼ਬਰ »

ਮਾਮਲਾ ਦਲਿਤ ਭੈਣ ਭਰਾ ਦੀ ਬਲੀ ਦਾ

ਕੋਟਫੱਤਾ, 2 ਫਰਵਰੀ (ਰਣਜੀਤ ਸਿੰਘ ਬੁੱਟਰ)- ਕੋਟਫੱਤਾ ਵਿਚ 2017 ਵਿੱਚ ਤਾਂਤਰਿਕ ਦੇ ਕਹਿਣ ਤੇ ਮਾਸੂਮ ਭੈਣ ਭਰਾ ਦੀ ਬਲੀ ਦੇਣ ਦਾ ਮਾਮਲਾ ਸਾਹਮਣੇ ਆਇਆ ਸੀ¢ ਬਲੀ ਕਾਂਡ ਦੀ ਐਕਸ਼ਨ ਕਮੇਟੀ ਦੇ ਆਗੂਆਂ ਭਾਈ ਪਰਨਜੀਤ ਸਿੰਘ ਜੱਗੀ, ਬਲਜਿੰਦਰ ਸਿੰਘ ਕੋਟਭਾਰਾ, ਵਕੀਲ ਚਰਨਪਾਲ ...

ਪੂਰੀ ਖ਼ਬਰ »

ਵਿਵੇਕ ਚੈਰੀਟੇਬਲ ਅੱਖਾਂ ਦਾ ਹਸਪਤਾਲ ਗੁਰੂਸਰ ਜਲਾਲ ਵਿਖੇ ਮੁਫ਼ਤ ਲੈਂਜ਼ ਕੈਂਪ 4 ਨੂੰ

ਭਗਤਾ ਭਾਈਕਾ, 2 ਫਰਵਰੀ (ਸੁਖਪਾਲ ਸਿੰਘ ਸੋਨੀ)-ਬ੍ਰਹਮਲੀਨ ਸੰਤ ਕਰਨੈਲ ਦਾਸ ਦੀ ਨਿੱਘੀ ਯਾਦ ਨੂੰ ਸਮਰਪਿਤ ਮੌਜੂਦਾ ਗੱਦੀ ਨਸ਼ੀਨ ਸੁਆਮੀ ਬ੍ਰਹਮਮੁਨੀ ਦੇ ਯਤਨਾਂ ਅਤੇ ਸੰਸਥਾ ਦੇ ਮੁਖੀ ਬਾਬਾ ਗੰਗਾ ਰਾਮ ਅਚਾਰੀਆ ਦੀ ਅਗਵਾਈ ਵਿਚ 4 ਫਰਵਰੀ (ਸ਼ਨੀਵਾਰ) ਨੂੰ ਵਿਵੇਕ ...

ਪੂਰੀ ਖ਼ਬਰ »

ਸਜ਼ਾਵਾਂ ਪੂਰੀਆਂ ਕਰ ਚੁੱਕੇ ਕੈਦੀਆਂ ਦੇ ਮਨੁੱਖੀ ਅਧਿਕਾਰਾਂ ਦਾ ਮੁੱਦਾ ਵਿਸ਼ੇ 'ਤੇ ਕਨਵੈਨਸ਼ਨ ਸੰਬੰਧੀ ਬੈਠਕ

ਭਗਤਾ ਭਾਈਕਾ, 2 ਫਰਵਰੀ (ਸੁਖਪਾਲ ਸਿੰਘ ਸੋਨੀ)-ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਦੀ ਬਲਾਕ ਕਮੇਟੀ ਦੀ ਮੀਟਿੰਗ ਜਥੇਬੰਦੀ ਦੇ ਬਲਾਕ ਪ੍ਰਧਾਨ ਜਸਪਾਲ ਸਿੰਘ ਸਿੰਘ ਕੋਠਾ ਗੁਰੂ ਦੀ ਅਗਵਾਈ ਹੇਠ ਹੋਈ¢ ਇਸ ਸਮੇਂ ਕਿਸਾਨਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ ¢ ...

ਪੂਰੀ ਖ਼ਬਰ »

ਵੋਟਰ ਕਾਰਡ ਨੂੰ ਆਧਾਰ ਨੰਬਰ ਨਾਲ ਿਲੰਕ ਕਰਨ ਲਈ ਕੈਂਪ 12 ਨੂੰ

ਮਾਨਸਾ, 2 ਫਰਵਰੀ (ਸ.ਰਿ.)- ਵਿਧਾਨ ਸਭਾ ਚੋਣ ਹਲਕਾ ਮਾਨਸਾ, ਸਰਦੂਲਗੜ੍ਹ ਅਤੇ ਬੁਢਲਾਡਾ ਵਿਖੇ ਵੋਟਰ ਕਾਰਡ ਨੂੰ ਆਧਾਰ ਕਾਰਡ ਨਾਲ ਿਲੰਕ ਕਰਵਾਉਣ ਲਈ 12 ਫਰਵਰੀ ਨੂੰ ਸਵੇਰੇ 10 ਤੋਂ ਲੈ ਕੇ ਸ਼ਾਮ 4 ਵਜੇ ਤੱਕ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ | ਇਹ ਜਾਣਕਾਰੀ ਜ਼ਿਲ੍ਹਾ ਚੋਣ ...

ਪੂਰੀ ਖ਼ਬਰ »

ਲੈਂਡਮਾਰਕ ਵਲੋਂ ਸਟੱਡੀ ਵੀਜ਼ਾ ਬਾਰੇ ਸੈਮੀਨਾਰ ਫਰਵਰੀ ਨੂੰ ਬਠਿੰਡਾ ਵਿਖੇ-ਜਸਮੀਤ ਭਾਟੀਆ

ਜਲੰਧਰ, 2 ਫਰਵਰੀ (ਅ. ਬ.)-ਪੰਜਾਬ ਦੀ ਨਾਮਵਰ ਸੰਸਥਾ ਲੈਂਡਮਾਰਕ ਦੇ ਮੁਖੀ ਜਸਮੀਤ ਭਾਟੀਆ ਨੇ ਦੱਸਿਆ ਕਿ ਕੈਨੇਡਾ ਅੰਬੈਂਸੀ ਨੇ ਸਟੱਡੀ ਵੀਜ਼ਾ ਦਾ ਸਾਰਾ ਪ੍ਰੋਸੈੱਸ ਬਹੁਤ ਤੇਜ਼ ਕਰ ਦਿੱਤਾ ਹੈ ਅਤੇ ਕੈਨੇਡਾ ਜਾਣ ਵਾਲੇ ਚਾਹਵਾਨ ਵਿਦਿਆਰਥੀ ਸਰਕਾਰੀ ਕਾਲਜਾਂ ਅਤੇ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਪਾਬੰਦੀਆਂ ਦੇ ਹੁਕਮ ਜਾਰੀ

ਮਾਨਸਾ, 2 ਫਰਵਰੀ (ਸ.ਰਿ.)- ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਬਲਦੀਪ ਕੌਰ ਨੇ ਜ਼ਿਲ੍ਹੇ ਦੀਆਂ ਸੀਮਾਵਾਂ ਅੰਦਰ ਆਮ ਲੋਕਾਂ ਦੇ ਮਿਲਟਰੀ ਰੰਗ ਦੀ ਵਰਦੀਆਂ, ਵਹੀਕਲਾਂ ਦੀ ਖਰੀਦ-ਵੇਚ ਅਤੇ ਵਰਤੋਂ ਕਰਨ 'ਤੇ ਪਾਬੰਦੀ ਲਗਾਈ ਹੈ | ਉਨ੍ਹਾਂ ਕਿਹਾ ਕਿ ਕੁਝ ਸ਼ਰਾਰਤੀ ...

ਪੂਰੀ ਖ਼ਬਰ »

ਕੁਲੈਹਰੀ ਦੇ ਕਬੱਡੀ ਖੇਡ ਮੇਲੇ ਦਾ ਓਪਨ ਮੁਕਾਬਲਾ ਉਗੋਕੇ ਦੀ ਟੀਮ ਨੇ ਜਿੱਤਿਆ

ਬੁਢਲਾਡਾ, 2 ਫਰਵਰੀ (ਸਵਰਨ ਸਿੰਘ ਰਾਹੀ)- ਨੇੜਲੇ ਪਿੰਡ ਕੁਲੈਹਰੀ ਵਿਖੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਏ ਗਏ ਖੇਡ ਮੇਲੇ ਦੇ ਓਪਨ ਕਬੱਡੀ ਮੁਕਾਬਲਾ ਉਗੋਕੇ ਦੀ ਟੀਮ ਨੇ ਜਿੱਤਿਆ ਜਦਕਿ ਤਾਸ਼ਪੁਰ ਦੀ ਟੀਮ ਦੂਜੇ ਸਥਾਨ 'ਤੇ ਰਹੀ | ਇਸੇ ਤਰ੍ਹਾਂ ਇਨ੍ਹਾਂ ...

ਪੂਰੀ ਖ਼ਬਰ »

ਨਗਰ ਪੰਚਾਇਤ ਪ੍ਰਧਾਨ ਦਾ ਕਾਰਜਕਾਲ ਪੂਰਾ ਹੋਣ 'ਤੇ ਵਿਦਾਇਗੀ ਦਿੱਤੀ

ਭੀਖੀ, 2 ਫਰਵਰੀ (ਗੁਰਿੰਦਰ ਸਿੰਘ ਔਲਖ)- ਸਥਾਨਕ ਨਗਰ ਪੰਚਾਇਤ ਕਮੇਟੀ ਦੇ ਪ੍ਰਧਾਨ ਵਿਨੋਦ ਕੁਮਾਰ ਸਿੰਗਲਾ ਨੇ ਆਪਣਾ ਪ੍ਰਧਾਨ ਵਜੋਂ 5 ਸਾਲਾਂ ਦਾ ਕਾਰਜਕਾਲ ਪੂਰਾ ਹੋਣ 'ਤੇ ਸਟਾਫ਼ ਨਾਲ ਇਕੱਤਰਤਾ ਕੀਤੀ | ਪੰਚਾਇਤ ਦੇ ਕਰਮਚਾਰੀ ਦਰਸ਼ਨ ਸਿੰਘ ਨੇ ਕਿਹਾ ਕਿ ਪ੍ਰਧਾਨ ਵਜੋਂ ...

ਪੂਰੀ ਖ਼ਬਰ »

ਆਬਾਦੀ 'ਚ ਲੱਗੇ ਮੋਬਾਈਲ ਫ਼ੋਨ ਟਾਵਰ ਦੀ ਖ਼ਤਰਨਾਕ ਰੇਂਜ ਤੋਂ ਲੋਕ ਪ੍ਰੇਸ਼ਾਨ

ਬੋਹਾ, 2 ਫਰਵਰੀ (ਰਮੇਸ਼ ਤਾਂਗੜੀ)- ਵੱਡੀ ਆਬਾਦੀ ਵਾਲੇ ਕਸਬਾ ਬੋਹਾ ਸਥਿਤ ਥਾਂ-ਥਾਂ ਲੱਗੇ ਮੋਬਾਈਲ ਫ਼ੋਨ ਟਾਵਰਾਂ ਤੋਂ ਲੋਕ ਡਾਹਢੇ ਪ੍ਰੇਸ਼ਾਨ ਨਜ਼ਰ ਆ ਰਹੇ ਹਨ | ਇੱਧਰ ਗਾਦੜ ਪੱਤੀ ਦੀ ਸੰਘਣੀ ਆਬਾਦੀ 'ਚ ਲੱਗੇ 2 ਨਾਮੀ ਕੰਪਨੀਆਂ ਦੇ ਸਾਂਝੇ ਟਾਵਰ ਦੀ ਖ਼ਤਰਨਾਕ ਰੇਂਜ ...

ਪੂਰੀ ਖ਼ਬਰ »

ਮਾਮਲਾ ਯੂਰੀਆ ਦਾ ਟਰੱਕ ਵੇਚੇ ਜਾਣ ਦਾ

ਸੰਗਤ ਮੰਡੀ, 2 ਫਰਵਰੀ (ਅੰਮਿ੍ਤਪਾਲ ਸ਼ਰਮਾ)- ਬੀਕੇਯੂ ਏਕਤਾ ਸਿੱਧੂਪੁਰ ਦੀ ਅਗਵਾਈ 'ਚ ਪਿੰਡ ਅਮਰਪੁਰਾ ਗੁਰਥੜੀ ਦੇ ਕਿਸਾਨਾਂ ਵਲੋਂ ਬਠਿੰਡਾ ਡੱਬਵਾਲੀ ਮੁੱਖ ਮਾਰਗ ਜਾਮ ਕਰਕੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ | ਬੀਕੇਯੂ ਏਕਤਾ ਸਿੱਧੂਪੁਰ ਦੇ ਬਲਾਕ ...

ਪੂਰੀ ਖ਼ਬਰ »

ਕਿਸਾਨ ਉਤਪਾਦਨ ਸੰਗਠਨ ਦੀ ਬਣਤਰ ਸੰਬੰਧੀ ਜਾਗਰੂਕਤਾ ਕੈਂਪ

ਨਥਾਣਾ, 2 ਫਰਵਰੀ (ਗੁਰਦਰਸ਼ਨ ਲੁੱਧੜ)- ਬਲਾਕ ਨਥਾਣਾ ਦੇ ਪਿੰਡਾਂ ਗੰਗਾ, ਗਿੱਦੜ, ਸੇਮਾ ਅਤੇ ਗੋਬਿੰਦਪੁਰਾ ਵਿਖੇ ਕ੍ਰਿਸ਼ੀ ਵਿਗਿਆਨ ਕੇਂਦਰ ਬਠਿੰਡਾ ਦੇ ਅਧਿਕਾਰੀਆਂ ਵਲੋਂ ਡਿਪਟੀ ਡਾਇਰੈਕਟਰ ਡਾ: ਗੁਰਦੀਪ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਿਸਾਨ ਉਤਪਾਦਨ ...

ਪੂਰੀ ਖ਼ਬਰ »

ਕੇਂਦਰ ਸਰਕਾਰ ਨੇ ਬਜਟ 'ਚ ਕਿਸਾਨਾਂ ਤੇ ਕਿਰਤੀਆਂ ਨਾਲ ਕੀਤਾ ਕੋਝਾ ਮਜ਼ਾਕ- ਜੇਠੂਕੇ, ਕੋਟਲੀ

ਚਾਉਕੇ, 2 ਫਰਵਰੀ (ਮਨਜੀਤ ਸਿੰਘ ਘੜੈਲੀ)- ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਜ਼ਿਲ੍ਹਾ ਜਨਰਲ ਸਕੱਤਰ ਬਲਵਿੰਦਰ ਸਿੰਘ ਫ਼ੌਜੀ ਜੇਠੂਕੇ ਤੇ ਹਰਵਿੰਦਰ ਸਿੰਘ ਕੋਟਲੀ ਨੇ ਗੱਲਬਾਤ ਕਰਦਿਆਂ ਆਖਿਆ ਕਿ ਕੇਂਦਰ ਸਰਕਾਰ ਵਲੋਂ ਕੇਂਦਰੀ ਵਿੱਤ ਮੰਤਰੀ ਬੀਬੀ ਨਿਰਮਲਾ ...

ਪੂਰੀ ਖ਼ਬਰ »

ਸੀ. ਪੀ. ਐੱਫ ਕਟੌਤੀ ਸ਼ੁਰੂ ਨਾ ਹੋਣ ਕਾਰਨ ਐਨ ਪੀ ਐਸ ਮੁਲਾਜ਼ਮ ਹੋਏ ਨਾਰਾਜ਼

ਗੋਨਿਆਣਾ, 2 ਫਰਵਰੀ (ਲਛਮਣ ਦਾਸ ਗਰਗ)-ਸੀ ਪੀ ਐਫ ਇੰਪਲਾਈਜ਼ ਯੂਨੀਅਨ ਪੰਜਾਬ ਦੇ ਸੱਦੇ ਤਹਿਤ ਜ਼ਿਲ੍ਹਾ ਬਠਿੰਡਾ ਦੇ ਜ਼ਿਲ੍ਹਾ ਪ੍ਰਧਾਨ ਇਕਬਾਲ ਸਿੰਘ ਮਾਨ, ਜਰਨਲ ਸਕੱਤਰ ਰਣਜੀਤ ਰਾਣਾ, ਇਸਤਰੀ ਵਿੰਗ ਦੀ ਪੰਜਾਬ ਪ੍ਰਧਾਨ ਕਿਰਨਾਂ ਖ਼ਾਨ, ਸਰਪ੍ਰਸਤ ਸੁਖਦਰਸ਼ਨ ਸਿੰਘ ...

ਪੂਰੀ ਖ਼ਬਰ »

ਦਾਨੀ ਸੱਜਣਾਂ ਵਲੋਂ ਸਰਕਾਰੀ ਸੈਕੰਡਰੀ ਸਕੂਲ ਕੋਟ ਸ਼ਮੀਰ ਨੂੰ ਦਾਨ ਰਾਸ਼ੀ ਭੇਟ

ਬਠਿੰਡਾ, 2 ਫਰਵਰੀ (ਰਣਜੀਤ ਸਿੰਘ ਬੁੱਟਰ)-ਸਰਕਾਰੀ ਸੈਕੰਡਰੀ ਸਮਾਰਟ ਸਕੂਲ ਕੋਟ ਸ਼ਮੀਰ ਵਿਖੇ ਨਗਰ ਪੰਚਾਇਤ ਦੇ ਪ੍ਰਧਾਨ ਰਮਨਦੀਪ ਕੌਰ ਸਿੱਧੂ ਵਲੋਂ 11000 ਹਜ਼ਾਰ ਰੁਪਏ ਵਿਕਾਸ ਕਾਰਜ ਲਈ ਦਾਨ ਦਿੱਤੇ ਗਏ¢ ਇਹ ਦਾਨ ਰਾਸ਼ੀ ਉਨ੍ਹਾਂ ਦੇ ਪੁੱਤਰ ਬਲਦੀਪ ਸਿੰਘ ਸਿੱਧੂ ਨੇ ...

ਪੂਰੀ ਖ਼ਬਰ »

ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਗਤਕਾ ਟ੍ਰੇਨਿੰਗ ਕੈਂਪ ਲਗਾਇਆ

ਤਲਵੰਡੀ ਸਾਬੋ, 2 ਫਰਵਰੀ (ਰਵਜੋਤ ਸਿੰਘ ਰਾਹੀ)-ਸਥਾਨਕ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਅਤੇ ਕਾਲਜੀਏਟ ਸਕੂਲ ਦੇ ਐਨ. ਐਸ. ਐਸ. ਵਿਭਾਗ ਅਤੇ ਰੈੱਡ ਰਿਬਨ ਕਲੱਬ ਵਲੋਂ ਲੜਕੀਆਂ ਨੂੰ ਸਵੈ-ਸੁਰੱਖਿਆ ਲਈ ਪ੍ਰੇਰਿਤ ਕਰਨ ਅਤੇ ਸਿੱਖ ਮਾਰਸ਼ਲ ਆਰਟ ਗੱਤਕਾ ਦੀ ਸਿਖਲਾਈ ਦੇਣ ਲਈ ...

ਪੂਰੀ ਖ਼ਬਰ »

ਗਿਆਨੀ ਭਾਈ ਪਿੰਦਰਪਾਲ ਸਿੰਘ ਨੇ ਸਭ ਨੂੰ ਸ੍ਰੀ ਸਹਿਜ ਪਾਠ ਕਰਨ ਦੀ ਕੀਤੀ ਅਰਜ਼ੋਈ

ਸ਼ੁਕਰਾਨਾ ਗੁਰਮਤਿ ਸਮਾਗਮ 'ਚ ਸੰਗਤਾਂ ਨੇ ਭਾਰੀ ਗਿਣਤੀ ਸ਼ਿਰਕਤ ਕੀਤੀ - ਬਠਿੰਡਾ, 2 ਫਰਵਰੀ (ਅਵਤਾਰ ਸਿੰਘ ਕੈਂਥ)-ਸਥਾਨਕ ਗੁਰਦੁਆਰਾ ਸਾਹਿਬ ਨਾਨਕ ਵਾੜੀ ਸਾਹਿਬ ਦੀ ਪ੍ਰਬੰਧਕ ਕਮੇਟੀ, ਗੁਰੂ ਗੋਬਿੰਦ ਸਿੰਘ ਨਗਰ, ਪ੍ਰਬੰਧਕ ਕਮੇਟੀ ਮਾਡਲ ਟਾਊਨ ਫੇਸ 4/5 ਅਤੇ ਸਮੂਹ ...

ਪੂਰੀ ਖ਼ਬਰ »

ਰਾਜਸਥਾਨ ਵਿਖੇ 18ਵੀਂ ਜੰਬੂਰੀ ਕੈਂਪ 'ਚ ਜ਼ਿਲ੍ਹਾ ਬਠਿੰਡਾ ਦੇ ਗੁਰੂ ਅਰਜਨ ਦੇਵ ਪਬਲਿਕ ਸ. ਸ. ਸ ਬਾਲਿਆਂਵਾਲੀ ਦੀ ਚੜ੍ਹਤ

ਬਾਲਿਆਂਵਾਲੀ, 2 ਫਰਵਰੀ (ਕੁਲਦੀਪ ਮਤਵਾਲਾ)-18ਵੀਂ ਨੈਸ਼ਨਲ ਜੰਬੂਰੀ ਕੈਂਪ ਭਾਰਤ ਸਕਾਊਟਸ ਅਤੇ ਗਾਈਡਜ਼, ਰਾਜਸਥਾਨ ਸਰਕਾਰ ਦੇ ਸਹਿਯੋਗ ਨਾਲ ਜੋਧਪੁਰ ਤਹਿਸੀਲ ਰੋਹਟ ਪਾਲ ਵਿਖੇ 8 ਰੋਜ਼ਾ ਨੈਸ਼ਨਲ ਜੰਬੂਰੀ ਕੈਂਪ ਲਗਾਇਆ ਗਿਆ¢ ਜਿਸ ਵਿਚ ਪੰਜਾਬ ਦੇ ਸਿੱਖਿਆ ਮੰਤਰੀ ...

ਪੂਰੀ ਖ਼ਬਰ »

ਇਕਬਾਲ ਸਿੰਘ ਮਾਨਵਾਲਾ ਐਂਟੀ ਕਰੱਪਸ਼ਨ ਸਪੋਰਟਸ ਵਿੰਗ ਰਾਮਾਂ ਮੰਡੀ ਦੇ ਅਗਜੈਕਟਿਵ ਮੈਂਬਰ ਨਿਯੁਕਤ

ਰਾਮਾਂ ਮੰਡੀ, 2 ਫਰਵਰੀ (ਤਰਸੇਮ ਸਿੰਗਲਾ)- ਵਿਜੀਲੈਂਸ ਬਿਊਰੋ ਤੋਂ ਪ੍ਰਮਾਣਿਤ ਭਿ੍ਸ਼ਟਾਚਾਰ ਵਿਰੁੱਧ ਜੰਗ ਛੇੜਨ ਵਾਲੀ ਐਂਟੀ ਕਰੱਪਸ਼ਨ ਐਸੋਸੀਏਸ਼ਨ ਇੰਡੀਆ ਦੇ ਸਪੋਰਟਸ ਵਿੰਗ ਰਾਮਾਂ ਮੰਡੀ ਦੇ ਪ੍ਰਧਾਨ ਵਿਸ਼ਾਲ ਲੈਹਰੀ ਅਤੇ ਮੀਤ ਪ੍ਰਧਾਨ ਡਾਕਟਰ ਅਮਿਤੋਸ ...

ਪੂਰੀ ਖ਼ਬਰ »

ਜੈਸਮੀਨ ਬਾਂਸਲ ਵਲੋਂ ਧਾਰਮਿਕ ਪ੍ਰੀਖਿਆ 'ਚ ਪੰਜਾਬ ਪੱਧਰ 'ਤੇ ਤੀਸਰਾ ਸਥਾਨ ਪ੍ਰਾਪਤ

ਭਗਤਾ ਭਾਈਕਾ, 2 ਫਰਵਰੀ (ਸੁਖਪਾਲ ਸਿੰਘ ਸੋਨੀ)-ਨਛੱਤਰ ਸਿੰਘ ਮੈਮੋਰੀਅਲ ਪਬਲਿਕ ਹਾਈ ਸਕੂਲ ਹਾਕਮ ਸਿੰਘ ਵਾਲਾ ਵਿਚ, ਸਿੱਖ ਮਿਸ਼ਨਰੀ ਕਾਲਜ (ਰਜਿ:) ਲੁਧਿਆਣਾ ਵਲੋਂ ਧਾਰਮਿਕ ਪ੍ਰੀਖਿਆ ਲਈ ਗਈ | ਪ੍ਰੀਖਿਆ ਵਿਚ ਸਕੂਲ ਦੇ 64 ਬੱਚਿਆਂ ਨੇ ਹਿੱਸਾ ਲਿਆ | ਉਨ੍ਹਾਂ ਬੱਚਿਆਂ ...

ਪੂਰੀ ਖ਼ਬਰ »

ਘੋੜਾ ਪਾਲਕਾਂ ਨੂੰ ਵੀ ਪਸ਼ੂ ਪਾਲਣ ਮੇਲੇ 'ਚ ਸ਼ਾਮਿਲ ਕੀਤਾ ਜਾਵੇ- ਹਰਜਿੰਦਰ ਸਿੱਧੂ

ਰਾਮਾਂ ਮੰਡੀ, 2 ਫਰਵਰੀ (ਤਰਸੇਮ ਸਿੰਗਲਾ)- ਪੁਰਾਤਨ ਕਾਲ ਤੋਂ ਹੀ ਘੋੜ ਸਵਾਰੀ ਨੂੰ ਰਾਜੇ ਮਹਾਰਾਜਿਆਂ ਦੀ ਸ਼ਾਹੀ ਸਵਾਰੀ ਮੰਨਿਆ ਗਿਆ ਹੈ ਅਤੇ ਅੱਜ-ਕੱਲ੍ਹ ਵੀ ਲੋਕਾਂ 'ਚ ਘੋੜਸਵਾਰੀ ਤੇ ਘੋੜੇ ਪਾਲਣ ਦਾ ਸ਼ੌਕ ਤੇਜ਼ੀ ਨਾਲ ਵਧਦਾ ਨਜ਼ਰ ਆ ਰਿਹਾ ਹੈ | ਇਸ ਕਾਰਨ ਹੀ ...

ਪੂਰੀ ਖ਼ਬਰ »

ਦੂਜੇ ਕੌਮੀ ਦਸਤਾਰਬੰਦੀ ਸਮਾਗਮ ਦੀਆਂ ਤਿਆਰੀਆਂ ਸੰਬੰਧੀ ਗੁਰਪ੍ਰੀਤ ਸਿੰਘ ਝੱਬਰ ਦੀ ਅਗਵਾਈ ਹੇਠ ਹੋਈ ਮੀਟਿੰਗ

ਤਲਵੰਡੀ ਸਾਬੋ, 2 ਫਰਵਰੀ (ਰਣਜੀਤ ਸਿੰਘ ਰਾਜੂ)- ਸ਼੍ਰੋਮਣੀ ਭਗਤ, ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਕਰਕੇ ਸਿੱਖ ਕੌਮ ਦੇ ਚੌਥੇ ਤਖਤ, ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ 5 ਫਰਵਰੀ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ...

ਪੂਰੀ ਖ਼ਬਰ »

ਲਹਿਰਾ ਬੇਗਾ ਵਿਖੇ ਬਾਬਾ ਬਸੰਤ ਮੁਨੀ ਜੀ ਵਲੋਂ ਕਾਸਕੋ ਬਾਲ ਕ੍ਰਿਕਟ ਖੇਡ ਮੇਲੇ ਦਾ ਉਦਘਾਟਨ

ਲਹਿਰਾ ਮੁਹੱਬਤ, 2 ਫਰਵਰੀ (ਸੁਖਪਾਲ ਸਿੰਘ ਸੁੱਖੀ)- ਪਿੰਡ ਲਹਿਰਾ ਬੇਗਾ ਦੀ ਅਨਾਜ਼ ਮੰਡੀ ਵਿਖੇ ਸਮੂਹ ਨਗਰ ਨਿਵਾਸੀਆਂ, ਐਨ.ਆਰ.ਆਈ ਵੀਰਾਂ ਦੇ ਸਹਿਯੋਗਗ ਨਾਲ ਕਿ੍ਕਟ ਕਲੱਬ ਵਲੋਂ ਪਹਿਲੇ ਦਿਨ 11ਵੇਂ 4 ਰੋਜ਼ਾ ਕਾਸਕੋ ਬਾਲ ਕਿ੍ਕਟ ਖੇਡ ਮੇਲੇ ਦਾ ਉਦਘਟਾਨ ਬਾਬਾ ਬਸੰਤ ਮੁਨੀ ...

ਪੂਰੀ ਖ਼ਬਰ »

ਸੰਤ ਅਤਰ ਸਿੰਘ ਦੀ ਬਰਸੀ ਨੂੰ ਸਮਰਪਿਤ ਗੁ: ਬੁੰਗਾ ਮਸਤੂਆਣਾ ਸਾਹਿਬ ਵਿਖੇ ਕਰਵਾਇਆ ਧਾਰਮਿਕ ਸਮਾਗਮ

ਤਲਵੰਡੀ ਸਾਬੋ, 2 ਫਰਵਰੀ (ਰਣਜੀਤ ਸਿੰਘ ਰਾਜੂ)- ਸਿੱਖ ਕੌਮ ਦੀ ਮਹਾਨ ਧਾਰਮਿਕ ਸ਼ਖ਼ਸੀਅਤ ਸੱਚਖੰਡ ਵਾਸੀ ਸੰਤ ਬਾਬਾ ਅਤਰ ਸਿੰਘ ਮਹਾਰਾਜ ਅਤੇ ਸਿੱਖ ਪ੍ਰਚਾਰਕ ਰਾਗੀ ਜੰਗ ਸਿੰਘ ਦੀ ਬਰਸੀ ਨੂੰ ਸਮਰਪਿਤ ਕਰਕੇ ਅੱਜ ਸੰਤ ਅਤਰ ਸਿੰਘ ਵਲੋਂ ਸਥਾਪਤ ਇਲਾਕੇ ਦੀ ਪ੍ਰਸਿੱਧ ...

ਪੂਰੀ ਖ਼ਬਰ »

ਗਰਭਵਤੀ ਮਾਵਾਂ ਦੀ ਸਮੇਂ ਸਿਰ ਰਜਿਸਟਰੇਸ਼ਨ ਅਤੇ ਟੀਕਾਕਰਨ ਜ਼ਰੂਰੀ- ਡਾ: ਤੇਜਵੰਤ ਸਿੰਘ ਢਿੱਲੋਂ

ਬਠਿੰਡਾ, 2 ਫਰਵਰੀ (ਪ੍ਰੀਤਪਾਲ ਸਿੰਘ ਰੋਮਾਣਾ)-ਮਾਂ ਅਤੇ ਬੱਚਿਆਂ ਦੀ ਮੌਤ ਦਰ ਨੂੰ ਘਟਾਉਣ ਲਈ ਸਿਹਤ ਵਿਭਾਗ ਵਲੋਂ ਯਤਨ ਕੀਤੇ ਜਾ ਰਹੇ ਹਨ | ਇਸ ਅਧੀਨ ਛੋਟੇ ਬੱਚਿਆਂ ਨੂੰ ਮਾਰੂ ਬਿਮਾਰੀਆਂ ਤੋਂ ਬਚਾਉਣ ਅਤੇ ਗਰਭਵਤੀ ਮਾਵਾਂ ਦਾ ਟੀਕਾਕਰਨ ਕਰਨ ਲਈ ਸਿਹਤ ਵਿਭਾਗ ਵਲੋਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX