ਫ਼ਾਜ਼ਿਲਕਾ, 3 ਫ਼ਰਵਰੀ (ਦਵਿੰਦਰ ਪਾਲ ਸਿੰਘ) - ਭਾਰਤ ਆਜ਼ਾਦ ਹੋਏ 7 ਦਹਾਕਿਆਂ ਤੋਂ ਵੱਧ ਦਾ ਸਮਾਂ ਹੋ ਗਿਆ, ਪਰ ਅੱਜ ਵੀ ਲੋਕ ਪੀਣ ਵਾਲੇ ਸਾਫ਼ ਪਾਣੀ ਤੋਂ ਵਾਂਝੇ ਹਨ | ਧਰਤੀ ਹੇਠਲਾ ਪਾਣੀ ਗੰਧਲਾ ਹੋਣ ਕਾਰਨ ਲੋਕ ਮਜਬੂਰੀਵੱਸ ਗੰਧਲਾ ਪਾਣੀ ਪੀ ਰਹੇ ਹਨ | ਸੂਬੇ ਵਿਚ ਆਮ ਆਦਮੀ ਪਾਰਟੀ ਦੀ ਪਾਰਟੀ ਭਾਵੇਂ ਲੋਕਾਂ ਨੂੰ ਲੱਖ ਸਹੂਲਤਾਂ ਦੇਣ ਦੇ ਦਾਅਵੇ ਕਰ ਲਏ, ਪਰ ਇਕ ਸਾਲ ਦੇ ਨੇੜੇ ਨਵੀਂ ਸਰਕਾਰ ਦਾ ਸਮਾ ਹੋਣ ਵਾਲਾ ਹੈ | ਇਸ ਦੇ ਬਾਵਜੂਦ ਇਸ ਸਮੱਸਿਆ ਵੱਲ ਸੂਬਾ ਸਰਕਾਰ ਵਲੋਂ ਕੋਈ ਧਿਆਨ ਨਹੀਂ ਦਿੱਤਾ ਗਿਆ ਜਿਸ ਨੂੰ ਲੈ ਕੇ ਫ਼ਾਜ਼ਿਲਕਾ ਦੇ ਸਰਹੱਦੀ ਪਿੰਡ ਚੂਹੜੀ ਵਾਲਾ ਚਿਸ਼ਤੀ ਦੇ ਪਿੰਡ ਵਾਸੀਆਂ ਨੇ ਖ਼ਾਲੀ ਬਰਤਨ ਅਤੇ ਪਾਣੀ ਦੀਆਂ ਬੋਤਲਾਂ ਭਰ ਕੇ ਡਿਪਟੀ ਕਮਿਸ਼ਨਰ ਦਫ਼ਤਰ ਅੰਦਰ ਬਹਿ ਕੇ ਧਰਨਾ ਦਿੰਦਿਆਂ ਫ਼ਾਜ਼ਿਲਕਾ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਪਿੰਡ ਦੇ ਲੋਕਾਂ ਦੀ ਮੰਗ ਸੀ ਕਿ ਉਨ੍ਹਾਂ ਨੂੰ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਇਆ ਜਾਵੇ | ਸਰਬ ਭਾਰਤ ਨੌਜਵਾਨ ਸਭਾ ਦੀ ਅਗਵਾਈ ਹੇਠ ਪਿੰਡ ਚੂਹੜੀ ਵਾਲਾ ਚਿਸ਼ਤੀ ਦੇ ਲੋਕਾਂ ਵਲੋਂ ਇਹ ਪ੍ਰਦਰਸ਼ਨ ਕੀਤਾ ਗਿਆ ਜਿਸ ਵਿਚ ਜ਼ਿਲ੍ਹਾ ਸਕੱਤਰ ਸੁਬੇਗ ਸਿੰਘ ਝੰਗੜ ਭੈਣੀ, ਸੂਬਾ ਸਕੱਤਰ ਚਰਨਜੀਤ ਸਿੰਘ ਛਾਂਗਾ ਰਾਏ ਅਤ | ਵੱਖ-ਵੱਖ ਆਗੂਆਂ ਨੇ ਕਿਹਾ ਕਿ ਪਿੰਡ ਚੂਹੜੀ ਵਾਲਾ ਚਿਸ਼ਤੀ ਦਾ ਜ਼ਮੀਨ ਹੇਠਲਾ ਪਾਣੀ ਗੰਧਲਾ ਹੋਣ ਕਾਰਨ ਪੀਣ ਯੋਗ ਨਹੀਂ ਹੈ ਜਿਸ ਕਾਰਨ ਪਿੰਡ ਦੇ ਲੋਕ ਦੂਰ ਦੁਰਾਡਿਆਂ ਦੇ ਨਲਕਿਆਂ ਤੋਂ ਪਾਣੀ ਭਰ ਕੇ ਲਿਆਉਂਦੇ ਹਨ ਜਿਸ ਵਿਚ ਉਨ੍ਹਾਂ ਦੇ ਪਰਿਵਾਰ ਦਾ ਕਾਫ਼ੀ ਸਮਾਂ ਬਰਬਾਦ ਹੋ ਜਾਂਦਾ ਹੈ ਅਤੇ ਹੁਣ ਉਨ੍ਹਾਂ ਨਲਕਿਆਂ ਦਾ ਪਾਣੀ ਵੀ ਦੂਸ਼ਿਤ ਆ ਰਿਹਾ ਹੈ | ਪਿੰਡ ਅੰਦਰ ਕੋਈ ਵੀ ਵਾਟਰ ਵਰਕਸ ਨਹੀਂ ਹੈ ਅਤੇ ਨਾ ਹੀ ਨਹਿਰੀ ਪਾਣੀ ਦਾ ਕੋਈ ਪ੍ਰਬੰਧ ਸਰਕਾਰਾਂ ਵਲੋਂ ਕੀਤਾ ਗਿਆ ਹੈ ਜਿਸ ਨੂੰ ਲੈ ਕੇ 9 ਜਨਵਰੀ ਨੂੰ ਸਰਬ ਭਾਰਤ ਨੌਜਵਾਨ ਸਭਾ ਨੇ ਪਿੰਡ ਵਾਸੀਆਂ ਨੂੰ ਨਾਲ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦੇ ਕੇ ਪੀਣ ਵਾਲੇ ਸਾਫ਼ ਪਾਣੀ ਦੀ ਮੰਗ ਕੀਤੀ ਸੀ ਪਰ ਕਾਫ਼ੀ ਸਮਾਂ ਬੀਤ ਜਾਣ ਦੇ ਬਾਵਜੂਦ ਉਨ੍ਹਾਂ ਦੀ ਸਮੱਸਿਆ ਦਾ ਕੋਈ ਪੁਖ਼ਤਾ ਹੱਲ ਨਹੀਂ ਹੋਇਆ | ਪੀ.ਡਬਲਿਊ.ਡੀ. ਦੇ ਐਕਸੀਅਨ ਨੇ ਦੱਸਿਆ ਕਿ ਪਿੰਡ ਚੂਹੜੀ ਵਾਲਾ ਚਿਸ਼ਤੀ ਵਿਚ ਵਾਟਰ ਵਰਕਸ ਨਹੀਂ ਹੈ, ਕਰੀਬ 10 ਸਾਲ ਪਹਿਲਾਂ ਆਰ.ਓ. ਲੱਗਿਆ ਸੀ, ਉਹ ਕਿਸੇ ਕਾਰਨ ਕਰ ਕੇ ਖ਼ਰਾਬ ਹੋ ਗਿਆ | ਉਨ੍ਹਾਂ ਕਿਹਾ ਕਿ ਪਿੰਡ ਅੰਦਰ ਆਰ.ਓ. ਲਾ ਕੇ ਪੰਚਾਇਤ ਹਵਾਲੇ ਕੀਤਾ ਗਿਆ ਹੈ ਅਤੇ ਪੰਚਾਇਤ ਵਲੋਂ ਉਸ ਨੂੰ ਚਲਾਇਆ ਜਾ ਰਿਹਾ ਹੈ, ਪਰ ਹੁਣ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ, ਆਰ.ਓ. ਦਾ ਕੋਈ ਪੁਰਜ਼ਾ ਖ਼ਰਾਬ ਹੋਣ ਕਾਰਨ ਬੰਦ ਹੋ ਗਿਆ ਹੈ | ਇਸ ਨੂੰ ਲੈ ਕੇ ਸਬੰਧਿਤ ਜੇ.ਈ. ਨੂੰ ਹਦਾਇਤ ਕੀਤੀ ਗਈ ਹੈ ਕਿ ਆਰ.ਓ. ਨੂੰ ਠੀਕ ਕਰਵਾਇਆ ਜਾਵੇ | ਇਸ ਮੌਕੇ ਅਲੀਸ਼ ਗੁਮਾਨੀ ਵਾਲਾ, ਗੁਰਪ੍ਰੀਤ ਜੰਡ ਵਾਲਾ, ਸੋਨਾ ਸਿੰਘ ਚੂਹੜੀ ਵਾਲਾ, ਕ੍ਰਿਸ਼ਨ ਧਰਮੂ ਵਾਲਾ, ਗੁਰਮੀਤ ਢਾਬਾਂ ਆਦਿ ਨੇ ਵੀ ਸੰਬੋਧਿਤ ਕੀਤਾ |
ਜਲਾਲਾਬਾਦ, 3 ਫਰਵਰੀ (ਜਤਿੰਦਰ ਪਾਲ ਸਿੰਘ) - ਪਿੰਡ ਬੱਘੇ ਕੇ ਹਿਠਾੜ ਅਤੇ ਢਾਣੀ ਪੰਜਾਬ ਪੁਰਾ ਵਿਖੇ ਸਥਿਤ 309 ਕਿੱਲੇ ਜ਼ਮੀਨ ਦੇ ਮਾਮਲੇ ਵਿਚ ਜਥੇਬੰਦੀਆਂ ਨੂੰ ਨਾਲ ਲੈ ਕੇ ਜ਼ਮੀਨ ਬਚਾਓ ਸੰਘਰਸ਼ ਕਮੇਟੀ ਵਲ਼ੋਂ ਚੱਲ ਰਿਹਾ ਸੰਘਰਸ਼ ਅੱਜ 39ਵੇਂ ਦਿਨ ਵਿਚ ਸ਼ਾਮਲ ਹੋ ਗਿਆ¢ ...
ਜਲਾਲਾਬਾਦ, 3 ਫਰਵਰੀ (ਜਤਿੰਦਰ ਪਾਲ ਸਿੰਘ/ਕਰਨ ਚੁਚਰਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਹਿਮ ਮੀਟਿੰਗ ਸਥਾਨਕ ਮੰਡੀ ਬੋਰਡ ਦੇ ਦਫ਼ਤਰ ਵਿਖੇ ਹੋਈ, ਜਿਸ 'ਚ ਵੱਡੀ ਗਿਣਤੀ ਵਿਚ ਕਿਸਾਨ ਤੇ ਅਹੁਦੇਦਾਰ ਹਾਜ਼ਰ ਸਨ¢ ਮੀਟਿੰਗ ਵਿਚ ਜ਼ਿਲ੍ਹਾ ਪ੍ਰਧਾਨ ਗੁਰਭੇਜ ...
ਫ਼ਾਜ਼ਿਲਕਾ, 3 ਫ਼ਰਵਰੀ (ਦਵਿੰਦਰ ਪਾਲ ਸਿੰਘ) - ਭਾਰਤ ਸਰਕਾਰ ਵਲੋਂ ਵੱਖ-ਵੱਖ ਵਸਤਾਂ ਸੰਬੰਧੀ ਕੁਆਲਿਟੀ ਕੰਟਰੋਲ ਆਰਡਰ ਜਾਰੀ ਕੀਤੇ ਗਏ ਹਨ ਅਤੇ ਇਲੈਕਟਿ੍ਕ ਵਾਟਰ ਹੀਟਰ, ਬਿਜਲੀ ਵਾਲੀ ਪੈੱ੍ਰਸ, ਘਰੇਲੂ ਗੈਸ ਚੁੱਲ੍ਹਾ, ਮਾਈਕੋ੍ਰਵੇਵ ਓਵਨ, ਸਿਲਾਈ ਮਸ਼ੀਨ ਆਦਿ ਲਈ ...
ਜਲਾਲਾਬਾਦ, 3 ਫਰਵਰੀ (ਕਰਨ ਚੁਚਰਾ)-ਸਿੱਖਿਆ ਦੇ ਖੇਤਰ ਵਿਚ ਨਾਮਣਾ ਖੱਟਣ ਵਾਲੀ ਪੰਜਾਬ ਪਬਲਿਕ ਸਕੂਲ ਦੀ ਪਿ੍ੰਸੀਪਲ ਮੈਡਮ ਸੰਜੂ ਬੱਬਰ ਨੂੰ ਨੈਸ਼ਨਲ ਵੁਮੈਨ ਐਂਡ ਚਾਈਲਡ ਡਿਵੈਲਪਮੈਂਟ ਕੌਂਸਲ ਇੰਡੀਆ ਦੇ ਚੇਅਰਮੈਨ ਅਤੇ ਇੰਟਰਨੈਸ਼ਨਲ ਪੈਡ ਮੈਨ ਪ੍ਰੋ.ਬੀਰੇਨ ਦੇਵ ...
ਅਬੋਹਰ, 3 ਫ਼ਰਵਰੀ (ਵਿਵੇਕ ਹੂੜੀਆ) - ਵਧੀਕ ਜ਼ਿਲ੍ਹਾ ਸ਼ੈਸ਼ਨ ਜੱਜ ਫ਼ਾਜ਼ਿਲਕਾ ਜੱਜ ਵਿਸ਼ਲੇਸ਼ ਕੁਮਾਰ ਦੀ ਅਦਾਲਤ ਵਲੋਂ 306 ਮਾਮਲੇ ਦੇ ਇਕ ਮਾਮਲੇ ਵਿਚ ਕਥਿਤ ਦੋਸ਼ੀ ਨੂੰ ਜਮਾਨਤ ਦੇਣ ਦਾ ਫੈਸਲਾ ਕੀਤਾ ਹੈ | ਕੇਸ ਵਿਚ ਨਾਮਜਦ ਰਵਿੰਦਰ ਸ਼ਰਮਾ ਵਲੋਂ ਉਨ੍ਹਾਂ ਦੇ ਵਕੀਲ ...
ਫ਼ਾਜ਼ਿਲਕਾ, 3 ਫਰਵਰੀ (ਦਵਿੰਦਰ ਪਾਲ ਸਿੰਘ) - ਸਿਟੀ ਥਾਣਾ ਪੁਲਿਸ ਨੇ ਜੀਵਨ ਲੀਲ੍ਹਾ ਖ਼ਤਮ ਕਰਨ ਦੀ ਧਮਕੀ ਦੇਣ ਦੇ ਦੋਸ਼ ਵਿਚ ਇਕ ਔਰਤ ਖ਼ਿਲਾਫ਼ ਮਾਮਲਾ ਦਰਜ ਕਰ ਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਸਟਾਫ਼ ਨਰਸ ਮੇਲ ਡੀ. ਅਡੀਕਸ਼ਨ ...
ਫ਼ਾਜ਼ਿਲਕਾ, 3 ਫ਼ਰਵਰੀ (ਦਵਿੰਦਰ ਪਾਲ ਸਿੰਘ) - ਫ਼ਾਜ਼ਿਲਕਾ ਦੇ ਰੇਲਵੇ ਅੰਡਰ ਬਿ੍ਜ ਨੇੜੇ ਸ਼ੱਕੀ ਹਾਲਤ ਵਿਚ ਇਕ ਨੌਜਵਾਨ ਦੀ ਲਾਸ਼ ਮਿਲੀ ਹੈ | ਪਿੰਡ ਚੱਕ ਪੱਖੀ ਵਾਸੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਬਾਘੇ ਵਾਲਾ ਵਾਸੀ ਮਿ੍ਤਕ ਕਰੀਬ 7 ਸਾਲ ਤੋਂ ਨਸ਼ੇ ਦਾ ਆਦੀ ਸੀ ਅਤੇ ...
ਅਬੋਹਰ, 3 ਫਰਵਰੀ (ਤੇਜਿੰਦਰ ਸਿੰਘ ਖ਼ਾਲਸਾ/ਵਿਵੇਕ ਹੂੜੀਆ) - ਪਿੰਡ ਬਕੈਨਵਾਲਾ ਵਾਸੀ ਇਕ ਨੌਜਵਾਨ ਦੀ ਅੱਜ ਸਵੇਰੇ ਖੇਤ ਵਿਚ ਪਾਣੀ ਲਗਾਉਂਦੇ ਸਮੇਂ ਕਰੰਟ ਲੱਗਣ ਕਾਰਨ ਮੌਤ ਹੋ ਗਈ | ਮਿ੍ਤਕ ਦੀ ਲਾਸ ਨੂੰ ਸਰਕਾਰੀ ਹਸਪਤਾਲ ਦੇ ਮੁਰਦਾ ਘਰ ਵਿਚ ਰਖਵਾਇਆ ਹੈ | ਮਿਲੀ ...
ਅਬੋਹਰ, 3 ਫਰਵਰੀ (ਤੇਜਿੰਦਰ ਸਿੰਘ ਖ਼ਾਲਸਾ) - ਨੇੜਲੇ ਪਿੰਡ ਰੂਕਨਪੁਰਾ ਖੁਈਖੇੜਾ ਵਿਚ ਅੱਜ ਦੁਪਹਿਰ ਮਾਂ-ਪੁੱਤਰ ਨੂੰ ਉਨ੍ਹਾਂ ਦੇ ਹੀ ਨਜ਼ਦੀਕੀ ਰਿਸ਼ਤੇਦਾਰਾਂ ਨੇ ਜ਼ਮੀਨੀ ਝਗੜੇ ਦੇ ਚੱਲਦੇ ਮਾਰਕੁੱਟ ਕੇ ਜ਼ਖਮੀ ਕਰ ਦਿੱਤਾ | ਜਿਨ੍ਹਾਂ ਨੂੰ ਇਲਾਜ ਦੇ ਲਈ ਸਰਕਾਰੀ ...
ਅਬੋਹਰ, 3 ਫਰਵਰੀ (ਵਿਵੇਕ ਹੂੜੀਆ/ਤੇਜਿੰਦਰ ਸਿੰਘ ਖ਼ਾਲਸਾ) - ਅਬੋਹਰ ਡੱਬਵਾਲੀ ਰੋਡ 'ਤੇ ਸਥਿਤ ਪਿੰਡ ਦੁਤਾਰਾਂਵਾਲੀ ਨੇੜੇ ਓਵਰਟੇਕ ਕਰਨ ਸਮੇਂ ਦੋ ਕਾਰਾਂ ਦੀ ਹੋਈ ਆਪਸੀ ਟੱਕਰ ਵਿਚ ਦੋਵਾਂ ਕਾਰਾਂ ਵਿਚ ਸਵਾਰ ਅਧਾ ਦਰਜ਼ਨ ਲੋਕਾਂ ਦੇ ਜ਼ਖ਼ਮੀ ਹੋਣ ਦਾ ਸਮਾਚਾਰ ...
ਫ਼ਾਜ਼ਿਲਕਾ, 3 ਫ਼ਰਵਰੀ (ਦਵਿੰਦਰ ਪਾਲ ਸਿੰਘ) - ਜ਼ਿਲ੍ਹਾ ਮੈਜਿਸਟਰੇਟ ਡਾ. ਸੇਨੂੰ ਦੁੱਗਲ ਨੇ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ | ਇਹ ਪਾਬੰਦੀਆਂ 31 ਮਾਰਚ 2023 ਤੱਕ ਲਾਗੂ ਰਹਿਣਗੀਆਂ ਅਤੇ ਉਲੰਘਣਾ ਕਰਨ ਵਾਲਿਆਂ ਤੇ ਸਖ਼ਤ ਕਾਨੂੰਨੀ ਕਾਰਵਾਈ ...
ਧੂਰੀ, 3 ਫ਼ਰਵਰੀ (ਸੁਖਵੰਤ ਸਿੰਘ ਭੁੱਲਰ) - ਥਾਣਾ ਸਿਟੀ ਧੂਰੀ ਦੇ ਮੁਖੀ ਇੰਸਪੈਕਟਰ ਰਮਨਦੀਪ ਸਿੰਘ ਬਾਵਾ ਨੇ ਸਥਾਨਕ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਦੁਕਾਨਾਂ ਅੱਗੇ ਸਾਮਾਨ ਰੱਖਣ ਤੋਂ ਗੁਰੇਜ਼ ਕਰਨ, ਤਾਂ ਜੋ ਸ਼ਹਿਰ ਅੰਦਰ ਟਰੈਫ਼ਿਕ ਸੁਚਾਰੂ ਢੰਗ ...
ਧਰਮਗੜ੍ਹ, 3 ਫਰਵਰੀ (ਗੁਰਜੀਤ ਸਿੰਘ ਚਹਿਲ) - ਸ੍ਰੋਮਣੀ ਭਗਤ ਰਵਿਦਾਸ ਮਹਾਰਾਜ ਦੇ ਜਨਮ ਦਿਹਾੜੇ ਨੂੰ ਸਮਰਪਿਤ ਦੂਸਰਾ ਕÏਮੀ ਦਸਤਾਰਬੰਦੀ ਸਮਾਗਮ ਤਖਤ ਸ੍ਰੀ ਦਮਦਮਾ ਸਾਹਿਬ (ਸਾਬੋ ਕੀ ਤਲਵੰਡੀ) ਵਿਖੇ ਭਲ਼ਕੇ 5 ਫਰਵਰੀ, ਦਿਨ ਐਤਵਾਰ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੀ ...
ਜਖੇਪਲ, 3 ਫਰਵਰੀ (ਮੇਜਰ ਸਿੰਘ ਸਿੱਧੂ) - ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਮੈਂਬਰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜਥੇਦਾਰ ਇੰਦਰਮੋਹਨ ਸਿੰਘ ਲਖਮੀਰਵਾਲਾ ਨੇ ਆਪਣੇ ਵਿਚਾਰਾਂ ਦਾ ਪ੍ਰਗਟਾਵਾ ਕਰਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਦੀ ਸੂਬਾ ...
ਚੀਮਾ ਮੰਡੀ, 3 ਫਰਵਰੀ (ਜਗਰਾਜ ਮਾਨ) - ਸ੍ਰੀ ਰਾਮ ਨÏਮੀ ਉਤਸਵ ਅਤੇ ਸੋਸ਼ਲ ਵੈੱਲਫੇਅਰ ਸੁਸਾਇਟੀ ਰਜਿ ਚੀਮਾ ਮੰਡੀ ਦੇ ਸੇਵਾਦਾਰਾਂ ਦੀ ਇੱਕ ਮੀਟਿੰਗ ਸ੍ਰੀ ਦੁਰਗਾ ਸ਼ਕਤੀ ਮੰਦਰ ਵਿਖੇ ਹੋਈ ਜਿਸ ਵਿਚ ਸੰਸਥਾ ਵਲੋਂ ਸਮੂਹ ਨਗਰ ਵਾਸੀਆਂ ਦੇ ਸਹਿਯੋਗ ਨਾਲ ਮਨਾਏ ਜਾਣ ਵਾਲੇ ...
ਧੂਰੀ, 3 ਫਰਵਰੀ (ਲਖਵੀਰ ਸਿੰਘ ਧਾਂਦਰਾ) - ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਦੇ ਬਲਾਕ ਧੂਰੀ ਅਤੇ ਸ਼ੇਰਪੁਰ ਦੇ ਕਾਰਕੁਨਾਂ ਵਲੋਂ ਰੋਸ ਵਜੋਂ ਪੁਰਾਣੀ ਪੈਨਸ਼ਨ ਬਹਾਲੀ ਦੇ ਅਧੂਰੇ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਮੁੱਖ ਮੰਤਰੀ ਭਗਵੰਤ ਮਾਨ ਦੇ ਧੂਰੀ ...
ਦਿੜ੍ਹਬਾ ਮੰਡੀ, 3 ਫਰਵਰੀ (ਹਰਬੰਸ ਸਿੰਘ ਛਾਜਲੀ) - ਦਿੜ੍ਹਬਾ ਪੁਲਿਸ ਨੇ ਇਕ ਕੁਇੰਟਲ, ਪੰਜ ਕਿੱਲੋ ਚੂਰਾ ਪੋਸਤ (ਡੋਡੇ) ਫੜਨ ਦਾ ਦਾਅਵਾ ਕੀਤਾ ਹੈ | ਥਾਣਾ ਮੁੱਖ ਅਫ਼ਸਰ ਸੰਦੀਪ ਸਿੰਘ ਨੇ ਦੱਸਿਆ ਕਿ ਸ਼ਿਵਾ ਕਲੋਨੀ ਵਿਚ ਨਵੀਂ ਬਣ ਰਹੀ ਕੋਠੀ ਵਿਚ ਮੁਖ਼ਬਰੀ ਦੇ ਅਧਾਰ ਉੱਤੇ ...
ਦਿੜ੍ਹਬਾ ਮੰਡੀ, 3 ਫਰਵਰੀ (ਹਰਬੰਸ ਸਿੰਘ ਛਾਜਲੀ, ਹਰਪ੍ਰੀਤ ਸਿੰਘ ਕੋਹਲੀ) - ਪ੍ਰਾਇਮਰੀ ਖੇਤੀਬਾੜੀ ਵਿਕਾਸ ਬੈਂਕ ਬਰਾਂਚ ਦਿੜ੍ਹਬਾ ਦੇ ਚੇਅਰਮੈਨ ਦੀ ਚੋਣ ਹੋਈ ਜਿਸ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਜਥੇਦਾਰ ਸਮਸ਼ੇਰ ਸਿੰਘ ਖੇਤਲਾ ਨੂੰ ਸਰਬਸੰਮਤੀ ਨਾਲ ਹਾਜ਼ਰ ...
ਲਹਿਰਾਗਾਗਾ, 3 ਫਰਵਰੀ (ਪ੍ਰਵੀਨ ਖੋਖਰ) - ਸਵਾਮੀ ਵਿਵੇਕਾਨੰਦ ਦੀਆਂ ਸਿੱਖਿਆਵਾਂ ਨੂੰ ਨੌਜਵਾਨਾਂ ਦਾ ਗ੍ਰਹਿਣ ਕਰਨਾ ਸਮੇਂ ਦੀ ਅਹਿਮ ਲੋੜ ਬਣ ਗਈ ਹੈ ਤਾਂ ਜੋ ਉਹ ਸਮੇਂ ਦੇ ਹਾਣੀ ਬਣ ਸਕਣ, ਇਨਾਂ੍ਹ ਵਿਚਾਰਾਂ ਦਾ ਪ੍ਰਗਟਾਵਾ ਸ੍ਰ. ਸੂਬਾ ਸਿੰਘ ਐੱਸ.ਡੀ.ਐੱਮ. ਲਹਿਰਾ ਨੇ ...
ਜਲਾਲਾਬਾਦ, 3 ਫਰਵਰੀ (ਕਰਨ ਚੁਚਰਾ) - ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਦੇ ਦਿਸ਼ਾ-ਨਿਰਦੇਸ਼ਾਂ 'ਤੇ ਲੋਕਾਂ ਨੂੰ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਤੇ ਯੋਜਨਾਵਾਂ ਦਾ ਸਮਾਂਬੱਧ ਅਤੇ ਘਰਾਂ ਦੇ ਲੇੜੇ ਸਹੂਲਤਾਂ ਮੁਹੱਈਆ ਕਰਵਾਉਣ ਲਈ ਪਿੰਡ ਪੱਧਰ 'ਤੇ ਜਨਤਕ ਕੈਂਪਾਂ ...
ਫ਼ਾਜ਼ਿਲਕਾ, 3 ਫਰਵਰੀ (ਦਵਿੰਦਰ ਪਾਲ ਸਿੰਘ) - ਦੀ ਰੈਵੀਨਿਊ ਪਟਵਾਰ ਯੂਨੀਅਨ ਦੀ ਮੀਟਿੰਗ ਕੁਲਦੀਪ ਸਿੰਘ ਜ਼ਿਲ੍ਹਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਮੰਗਾਂ ਸੰਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ | ਮੀਟਿੰਗ 'ਚ ਬੁਲਾਰਿਆਂ ਨੇ ਕਿਹਾ ਕਿ ਜ਼ਿਲ੍ਹੇ ਦੇ ਸਾਰੇ ...
ਜਲਾਲਾਬਾਦ, 3 ਫਰਵਰੀ (ਜਤਿੰਦਰ ਪਾਲ ਸਿੰਘ) - ਮੁਲਾਜ਼ਮ ਯੂਨਾਈਟਿਡ ਆਰਗੇਨਾਈਜ਼ੇਸ਼ਨ ਸਬ ਅਰਬਨ ਸਬ ਡਵੀਜ਼ਨ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਲਖਵਿੰਦਰ ਸਿੰਘ ਖ਼ਾਲਸਾ ਦੀ ਪ੍ਰਧਾਨਗੀ ਹੇਠ 132 ਕੇ. ਵੀ. ਜਲਾਲਾਬਾਦ ਵਿਖੇ ਹੋਈ¢ ਮੀਟਿੰਗ ਵਿਚ ਵੱਡੀ ਗਿਣਤੀ ਵਿਚ ਮੁਲਾਜ਼ਮ ...
ਮੰਡੀ ਲਾਧੂਕਾ, 3 ਫਰਵਰੀ (ਮਨਪ੍ਰੀਤ ਸਿੰਘ ਸੈਣੀ) - ਪੰਜਾਬ ਸਰਕਾਰ ਵਲੋਂ ਲੋਕਾਂ ਦੀਆਂ ਬਰੰੂਹਾਂ ਤੱਕ ਪ੍ਰਸ਼ਾਸਨਿਕ ਸੇਵਾਵਾਂ ਦੇਣ ਦੇ ਉਦੇਸ਼ ਨਾਲ ਜ਼ਿਲੇ੍ਹ ਦੇ ਵੱਖ-ਵੱਖ ਪਿੰਡਾਂ ਵਿਚ ਲਗਾਏ ਜਾ ਰਹੇ ਕੈਂਪਾਂ ਦੀ ਲੜੀ ਵਿਚ ਅੱਜ ਪਿੰਡ ਚੱਕ ਸਿੰਘੇ ਵਾਲਾ ਸੈਣੀਆਂ ...
ਫ਼ਾਜ਼ਿਲਕਾ, 3 ਫ਼ਰਵਰੀ (ਦਵਿੰਦਰ ਪਾਲ ਸਿੰਘ) - ਕੈਬਨਿਟ ਮੰਤਰੀ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਬ੍ਰਹਮ ਸ਼ੰਕਰ ਜਿੰਪਾ ਵਲੋਂ 6 ਫਰਵਰੀ ਨੂੰ ਜਨਤਾ ਦਰਬਾਰ ਲਗਾ ਕੇ ਆਨਲਾਈਨ ਮਾਧਿਅਮ ਰਾਹੀਂ ਜਲ ਸਪਲਾਈ ਤੇ ਸੈਨੀਟੇਸ਼ਨ ਨਾਲ ਸੰਬੰਧਿਤ ਸ਼ਿਕਾਇਤਾਂ ਸਵੇਰੇ 11:30 ਵਜੇ ...
ਫ਼ਾਜ਼ਿਲਕਾ, 3 ਫਰਵਰੀ (ਅਮਰਜੀਤ ਸ਼ਰਮਾ) - ਪੰਜਾਬ ਗਊ ਸੇਵਾ ਕਮਿਸ਼ਨ ਵਲੋਂ ਪਸ਼ੂ ਪਾਲਨ ਵਿਭਾਗ ਦੇ ਸਹਿਯੋਗ ਨਾਲ ਸ੍ਰੀ ਗਊ ਰਕਸ਼ਨੀ ਸਭਾ ਰਜਿ. ਫ਼ਾਜ਼ਿਲਕਾ ਵਿਖੇ ਪਸ਼ੂ ਭਲਾਈ ਕੈਂਪ ਲਗਾਇਆ ਗਿਆ | ਪਸ਼ੂ ਪਾਲ਼ਨ ਵਿਭਾਗ ਫ਼ਾਜ਼ਿਲਕਾ ਦੇ ਡਿਪਟੀ ਡਾਇਰੈਕਟਰ ਰਜੀਵ ...
ਬੱਲੂਆਣਾ, 3 ਫਰਵਰੀ (ਜਸਮੇਲ ਸਿੰਘ ਢਿੱਲੋਂ) - ਪੰਜਾਬ ਭਾਰ ਵਿਚ ਆਟਾ ਦਾਲ ਸਕੀਮ ਦੇ ਲਾਭਪਾਤਰਾਂ ਦੇ ਕਾਰਡਾਂ ਦੀ ਜਾਂਚ ਅੱਜ ਬੱਲੂਆਣਾ ਹਲਕੇ ਦੇ ਪਿੰਡ ਮੋਡੀ ਖੇੜਾ ਵਿਖੇ ਕੀਤੀ ਗਈ | ਇਸ ਮੌਕੇ ਜ਼ਮੀਨ ਦੀ ਰਿਪੋਰਟ ਕਰਨ ਲਈ ਸਬੰਧਿਤ ਪਟਵਾਰੀ ਰਵਿੰਦਰ ਸਿੰਘ, ਫੂਡ ਸਪਲਾਈ ...
ਅਬੋਹਰ, 3 ਫਰਵਰੀ (ਵਿਵੇਕ ਹੂੜੀਆ) - ਸੱਚਖੰਡ ਕਾਲਜ ਆਫ਼ ਨਰਸਿੰਗ ਵਿਚ ਕਰੀਅਰ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਸਹਾਇਕ ਪ੍ਰੋ.ਕੁਲਦੀਪ ਕੌਰ ਅਤੇ ਪ੍ਰੋ.ਅਰਸ਼ਦੀਪ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਵਿਦਿਆਰਥਣਾਂ ਦੇ ਲਈ ਆਪਣੇ ਭਵਿੱਖ ਦੀ ਯੋਜਨਾ ...
ਫ਼ਾਜ਼ਿਲਕਾ, 3 ਫ਼ਰਵਰੀ (ਦਵਿੰਦਰ ਪਾਲ ਸਿੰਘ) - ਸ੍ਰੀ ਗੁਰੂ ਰਵਿਦਾਸ ਮਹਾਰਾਜ ਦਾ 646ਵਾਂ ਜਨਮ ਦਿਹਾੜਾ 5 ਫ਼ਰਵਰੀ ਨੂੰ ਸ੍ਰੀ ਗੁਰੂ ਰਵਿਦਾਸ ਮੰਦਰ ਨਵੀਂ ਆਬਾਦੀ ਇਸਲਾਮਾਬਾਦ ਪੀਰ ਗੁਰਾਇਆ ਵਿਖੇ ਮਨਾਇਆ ਜਾਵੇਗਾ | ਜਾਣਕਾਰੀ ਦਿੰਦਿਆਂ ਮੰਦਰ ਕਮੇਟੀ ਪ੍ਰਧਾਨ ਭੀਮ ਸੇਨ ...
ਫ਼ਾਜ਼ਿਲਕਾ, 3 ਫ਼ਰਵਰੀ (ਦਵਿੰਦਰ ਪਾਲ ਸਿੰਘ) - ਆੜ੍ਹਤੀਆ ਐਸੋਸੀਏਸ਼ਨ ਵਲੋਂ 9ਵਾਂ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਨਵੀਂ ਅਨਾਜ ਮੰਡੀ ਫ਼ਾਜ਼ਿਲਕਾ ਵਿਖੇ ਲਗਾਇਆ ਜਾਵੇਗਾ | ਜਾਣਕਾਰੀ ਦਿੰਦਿਆਂ ਐਸੋਸੀਏਸ਼ਨ ਦੇ ਪ੍ਰਧਾਨ ਦਵਿੰਦਰ ਸਚਦੇਵਾ ਨੇ ਦੱਸਿਆ ਕਿ ਇਹ ਕੈਂਪ ...
ਫ਼ਾਜ਼ਿਲਕਾ, 3 ਫਰਵਰੀ (ਦਵਿੰਦਰ ਪਾਲ ਸਿੰਘ) - ਸਿਹਤ ਵਿਭਾਗ ਵਲੋਂ ਚਲਾਏ ਜਾ ਰਹੇ ਰਾਸ਼ਟਰੀ ਬਾਲ ਸਿਹਤ ਪ੍ਰੋਗਰਾਮ ਤਹਿਤ ਬਲਾਕ ਡੱਬਵਾਲਾ ਦੇ ਬੱਚੇ, ਜੋ ਸੁਣਨ ਤੋਂ ਅਸਮਰਥ ਸਨ, ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਵਿਭਾਗ ਵਲੋਂ ਡਿਜੀਟਲ ਸੁਣਨ ਵਾਲੀ ਮਸ਼ੀਨ ਦਿੱਤੀ ...
ਅਬੋਹਰ, 3 ਫਰਵਰੀ (ਤੇਜਿੰਦਰ ਸਿੰਘ ਖ਼ਾਲਸਾ) - ਸੱਚਖੰਡ ਕਾਨਵੈਂਟ ਸਕੂਲ ਵਿਚ ਬੀਤੇ ਦਿਨੀਂ 12ਵੀ ਜਮਾਤ ਦੇ ਵਿਦਿਆਰਥੀਆਂ ਦੇ ਲਈ ਫੈਅਰਵੈਲ ਪਾਰਟੀ ਕਰਵਾਈ ਗਈ | ਇਸ ਦੌਰਾਨ ਜਮਾਤ ਬਾਹਰਵੀਂ ਅਤੇ ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੇ ਇੱਕ ਦੂਜੇ ਨੂੰ ਸ਼ੁੱਭ ...
ਅਬੋਹਰ, 3 ਫਰਵਰੀ (ਵਿਵੇਕ ਹੂੜੀਆ) - ਅਬੋਹਰ ਸਬ-ਡਿਵੀਜ਼ਨ ਦੇ ਮਾਨਯੋਗ ਜੱਜ ਸ੍ਰੀ ਰਾਜਨ ਅਨੇਜਾ ਦੀ ਅਦਾਲਤ ਵਲੋਂ ਚੈੱਕ ਬਾਊਾਸ ਹੋਣ ਦੇ ਮਾਮਲੇ ਵਿਚ ਕੈਦ ਅਤੇ ਜੁਰਮਾਨੇ ਦੇ ਹੁਕਮ ਸੁਣਾਏ ਹਨ | ਅਦਾਲਤ ਵਿਚ ਕਥਿਤ ਦੋਸ਼ੀ ਧਿਰ ਰਾਜਿੰਦਰ ਕੁਮਾਰ ਪੁੱਤਰ ਤਾਰਾ ਚੰਦ ਵਾਸੀ ...
ਅਬੋਹਰ, 3 ਫ਼ਰਵਰੀ (ਵਿਵੇਕ ਹੂੜੀਆ) - ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਸੁਖਬੀਰ ਸਿੰਘ ਬਲ ਦੀਆਂ ਹਦਾਇਤਾਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧਰਮਪੁਰਾ ਦੇ ਕਾਮਰਸ ਗਰੁੱਪ ਦੇ 11ਵੀਂ ਅਤੇ 12ਵੀਂ ਦੇ ਬੱਚਿਆਂ ਨੂੰ ਪਿੰ੍ਰਸੀਪਲ ਜਸਵਿੰਦਰ ਸਿੰਘ ਦੀ ਯੋਗ ਅਗਵਾਈ ਹੇਠ ...
ਫ਼ਾਜ਼ਿਲਕਾ, 3 ਫਰਵਰੀ (ਦਵਿੰਦਰ ਪਾਲ ਸਿੰਘ) - ਪਸ਼ੂ ਪਾਲਨ ਵਿਭਾਗ ਵਲੋਂ ਪਿੰਡ ਸਲੇਮਸ਼ਾਹ ਵਿਖੇ ਚੱਲ ਰਹੀ ਸਰਕਾਰੀ ਜ਼ਿਲ੍ਹਾ ਪਸ਼ੂ ਭਲਾਈ ਸੁਸਾਇਟੀ (ਕੈਟਲ ਪੌਂਡ) 'ਚ ਗਊ ਭਲਾਈ ਕੈਂਪ ਲਗਾਇਆ ਗਿਆ | ਇਸ ਕੈਂਪ ਵਿਚ ਪਸ਼ੂ ਪਾਲਨ ਵਿਭਾਗ ਤੋਂ ਕੈਟਲ ਪੌਂਡ ਹਸਪਤਾਲ ਦੇ ...
ਮੰਡੀ ਅਰਨੀਵਾਲਾ, 3 ਫਰਵਰੀ (ਨਿਸ਼ਾਨ ਸਿੰਘ ਮੋਹਲਾ) - ਪੰਜਾਬ ਰਾਜ ਟੈਟ ਦਾ ਪੇਪਰ ਨਾ ਹੋਣ ਤੇ ਈ.ਟੀ.ਟੀ ਪਾਸ ਅਧਿਆਪਕ 7 ਫਰਵਰੀ ਨੂੰ ਸੰਗਰੂਰ ਵਿਖੇ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਧਰਨਾ ਦੇਣਗੇ | ਇਸ ਸੰਬੰਧੀ ਗੱਲ ਕਰਦੇ ਹੋਏ ਅਧਿਆਪਕ ਆਗੂ ਪ੍ਰਧਾਨ ਸੋਨੂੰ ਕੰਬੋਜ, ...
ਫ਼ਾਜ਼ਿਲਕਾ, 3 ਫਰਵਰੀ (ਦਵਿੰਦਰ ਪਾਲ ਸਿੰਘ) - ਸਿਟੀ ਥਾਣਾ ਪੁਲਿਸ ਨੇ ਇਕ ਵਿਅਕਤੀ ਨੂੰ ਨਾਜਾਇਜ਼ ਸ਼ਰਾਬ ਸਮੇਤ ਗਿ੍ਫ਼ਤਾਰ ਕੀਤਾ ਹੈ | ਪੁਲਿਸ ਨੂੰ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਹਰਭਜਨ ਸਿੰਘ ਪੁੱਤਰ ਸੰਤਾ ਸਿੰਘ ਵਾਸੀ ਇੰਦਰਾ ਨਗਰੀ ਅੰਨ੍ਹੀ ਦਿੱਲੀ ਫ਼ਾਜ਼ਿਲਕਾ ...
ਅਬੋਹਰ, 3 ਫ਼ਰਵਰੀ (ਵਿਵੇਕ ਹੂੜੀਆ) - ਸ੍ਰੀ ਬਾਲਾ ਜੀ ਸਮਾਜ ਸੇਵਾ ਸੰਘ(ਰਜਿ) ਵਲੋਂ ਖ਼ੂਨਦਾਨ ਕੈਂਪ ਦਾ ਆਯੋਜਨ 5 ਫਰਵਰੀ ਨੰੂ ਪਿੰਡ ਹਿੰਮਤਪੁਰਾ ਦੇ ਬਾਲਾ ਜੀ ਮੰਦਿਰ ਵਿਚ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਕੀਤਾ ਜਾਵੇਗਾ | ਜਾਣਕਾਰੀ ਦਿੰਦੇ ਸੰਸਥਾ ਦੇ ਪ੍ਰਧਾਨ ...
ਅਬੋਹਰ, 3 ਫਰਵਰੀ (ਵਿਵੇਕ ਹੂੜੀਆ/ਤੇਜਿੰਦਰ ਸਿੰਘ ਖ਼ਾਲਸਾ) - ਮਿੰਨੀ ਕਹਾਣੀ ਲੇਖਕ ਮੰਚ ਪੰਜਾਬ ਅਤੇ ਅਦਾਰਾ ਤ੍ਰੈਮਾਸਿਕ 'ਮਿੰਨੀ' ਅਤੇ ਤ੍ਰੈਮਾਸਿਕ 'ਮੇਲਾ' ਵਲੋਂ ਭਾਸ਼ਾ ਵਿਭਾਗ ਪੰਜਾਬ ਦੇ ਸਹਿਯੋਗ ਨਾਲ ਮਿੰਨੀ ਕਹਾਣੀ ਸਮਾਗਮ 'ਜੁਗਨੂੰਆਂ ਦੇ ਅੰਗ-ਸੰਗ' ਨਾਂ ਹੇਠ ...
ਜਲਾਲਾਬਾਦ, 3 ਫਰਵਰੀ (ਕਰਨ ਚੁਚਰਾ) - ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਦੇ ਫ਼ਾਜ਼ਿਲਕਾ ਸਰਹੱਦੀ ਪਿੰਡਾਂ ਦੇ ਲੋਕਾਂ ਨਾਲ ਰੱਖੇ ਸਮਾਗਮ ਵਿਚ ਪੁੱਜਣ ਤੋਂ ਬਾਅਦ ਸਰਹੱਦੀ ਇਲਾਕੇ ਦੇ ਜਲਾਲਾਬਾਦ ਹਲਕੇ ਨਾਲ ਸੰਬੰਧਿਤ ਕਿਸਾਨਾਂ ਦਾ ਇਕ ਵਫ਼ਦ ਬਾਰਡਰ ...
ਜਲਾਲਾਬਾਦ, 3 ਫਰਵਰੀ (ਕਰਨ ਚੁਚਰਾ) - ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਦੇ ਫ਼ਾਜ਼ਿਲਕਾ ਸਰਹੱਦੀ ਪਿੰਡਾਂ ਦੇ ਲੋਕਾਂ ਨਾਲ ਰੱਖੇ ਸਮਾਗਮ ਵਿਚ ਪੁੱਜਣ ਤੋਂ ਬਾਅਦ ਸਰਹੱਦੀ ਇਲਾਕੇ ਦੇ ਜਲਾਲਾਬਾਦ ਹਲਕੇ ਨਾਲ ਸੰਬੰਧਿਤ ਕਿਸਾਨਾਂ ਦਾ ਇਕ ਵਫ਼ਦ ਬਾਰਡਰ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX