ਤਰਨ ਤਾਰਨ, 3 ਫਰਵਰੀ (ਹਰਿੰਦਰ ਸਿੰਘ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਤਰਨ ਤਾਰਨ ਜ਼ਿਲ੍ਹੇ ਦੀਆਂ ਵੱਖ-ਵੱਖ ਥਾਵਾਂ 'ਤੇ ਕਿਸਾਨਾਂ ਤੇ ਮਜ਼ਦੂਰਾਂ ਵਲੋਂ ਕੇਂਦਰ ਸਰਕਾਰ ਦੇ ਪੁਤਲੇ ਫੂਕੇ ਗਏ | ਇਸ ਮੌਕੇ ਵੱਖ-ਵੱਖ ਰੋਸ ਪ੍ਰਦਰਸ਼ਨਾਂ ਨੂੰ ਸੰਬੋਧਨ ਕਰਦਿਆਂ ਹੋਏ ਸੂਬਾ ਆਗੂ ਹਰਪ੍ਰੀਤ ਸਿੰਘ ਸਿੰਧਵਾਂ, ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਮਾਨੋਚਾਹਲ, ਜ਼ਿਲ੍ਹਾ ਸਕੱਤਰ ਹਰਜਿੰਦਰ ਸਿੰਘ ਸ਼ਕਰੀ ਤੇ ਸੀਨੀਅਰ ਮੀਤ ਪ੍ਰਧਾਨ ਜਰਨੈਲ ਸਿੰਘ ਨੂਰਦੀ ਨੇ ਕਿਹਾ ਕਿ ਇਸ ਸਮੇਂ ਸਾਰੀ ਦੁਨੀਆ ਵਿਚ ਵੱਡੇ ਪੱਧਰ 'ਤੇ ਅਨਾਜ਼ ਦੀ ਕਮੀ ਚੱਲ ਰਹੀ ਹੈ | ਅਨਾਜ ਦੀ ਪੈਦਾਵਾਰ ਘੱਟ ਰਹੀ ਹੈ ਤੇ ਸਾਰੇ ਦੇਸ਼ ਕਿਸਾਨੀ ਨੂੰ ਬਚਾਉਣ ਲਈ ਤੱਤਪਰ ਹੋ ਰਹੇ ਹਨ | ਯੂਕਰੇਨ ਤੇ ਰੂਸ ਦੇ ਯੁੱਧ ਨੇ ਵਿਸ਼ਵ ਨੂੰ ਅਨਾਜ ਦੀ ਕਦਰ ਕਰਨੀ ਸਿਖਾ ਦਿੱਤੀ ਹੈ | ਭਾਰਤ ਕੋਲ ਵੀ ਇਸ ਸਮੇਂ ਖਾਣ ਲਈ ਕਣਕ ਦਾ ਕੋਟਾ ਬਹੁਤ ਘੱਟ ਹੈ, ਮਾਰਕੀਟ ਵਿਚੋਂ ਕਣਕ ਦੀ ਕਮੀ ਨਾਲ ਪਿਛਲੇ ਚਾਰ ਮਹੀਨੇ ਤੋਂ ਕਣਕ ਸਰਕਾਰੀ ਰੇਟ ਤੋਂ 10 ਰੁਪਏ ਕਿੱਲੋ ਤੇ ਕੁਵਿੰਟਲ ਪਿੱਛੇ 1 ਹਜ਼ਾਰ ਰੁਪਏ ਮਹਿੰਗੀ ਹੋ ਗਈ ਹੈ | ਕਣਕ ਮਹਿੰਗੀ ਹੋਣ ਪਿੱਛੇ ਵੀ ਕਾਰਪੋਰੇਟ ਘਰਾਣਿਆਂ ਦੇ ਸਾਈਲੋਜ ਗੋਦਾਮ ਹਨ, ਜਿਨ੍ਹਾਂ ਕਣਕ ਦਾ ਸਟਾਕ ਕੀਤਾ ਹੋਇਆ ਜਿਸ ਕਾਰਨ ਆਟਾ ਤੇ ਕਣਕ ਮਹਿੰਗੇ ਹਨ | ਅਨਾਜ ਪੈਦਾ ਕਰਨ ਵਾਲੇ ਕਿਸਾਨ ਮਜ਼ਦੂਰ ਤੇ ਖੇਤੀ ਸੈਕਟਰ ਲਈ ਨਵੇਂ ਬਜਟ ਵਿਚ ਕੁਝ ਨਹੀਂ ਹੈ | ਨਵੇੇਂ ਬਜਟ ਵਿਚ ਸਿਰਫ਼ ਕਿਸਾਨੀ ਕਰਜ਼ੇ ਹੋਰ ਦੇਣ ਬਾਰੇ ਗੱਲ ਕੀਤੀ ਗਈ ਹੈ ਪਰ ਪਹਿਲੇ ਦਿੱਤੇ ਗਏ ਕਰਜ਼ੇ ਦੀ ਮਾਰ ਹੇਠ ਆਏ ਕਿਸਾਨ ਦੀ ਬਾਂਹ ਫ਼ੜਨ ਦੀ ਗੱਲ ਨਹੀਂ ਕੀਤੀ ਗਈ, ਆਉਣ ਵਾਲੇ ਸਮੇਂ ਵਿਚ ਜੇਕਰ ਸਰਕਾਰਾਂ ਨੇ ਕਿਸਾਨੀ ਨੂੰ ਬਚਾਉਣ ਦੇ ਉਪਰਾਲੇ ਨਾ ਕੀਤੇ ਤਾਂ ਦੇਸ਼ ਵਿਚ ਭਿਅੰਕਰ ਭੁੱਖਮਰੀ ਦੇ ਹਾਲਾਤ ਬਣ ਸਕਦੇ ਹਨ | ਅੱਜ ਨਵੇਂ ਬਜਟ ਦੇ ਵਿਰੋਧ ਵਿਚ ਅਰਥੀ ਫੂਕ ਮੁਜ਼ਾਹਰੇ ਕੀਤੇ ਗਏ | ਇਸ ਮੌਕੇ ਰੇਸ਼ਮ ਸਿੰਘ ਘੁਰਕਵਿੰਡ, ਸਲਵਿੰਦਰ ਸਿੰਘ ਡਾਲੇਕੇ, ਸਰਵਣ ਸਿੰਘ ਵਲੀਪੁਰ, ਸਤਨਾਮ ਸਿੰਘ ਖਾਰੇ, ਕੁਲਵੰਤ ਸਿੰਘ ਢੋਟੀਆਂ, ਗਿਆਨ ਸਿੰਘ ਚੋਹਲਾ ਸਾਹਿਬ, ਕੁਲਦੀਪ ਸਿੰਘ ਬੁੱਘਾ, ਬਲਵਿੰਦਰ ਸਿੰਘ ਮਾਨੋਚਾਹਲ, ਭੁਪਿੰਦਰ ਸਿੰਘ ਮਾਨੋਚਾਹਲ, ਜਗੀਰ ਸਿੰਘ ਚੁਤਾਲਾ ਆਦਿ ਆਗੂ ਹਾਜ਼ਰ ਸਨ |
ਤਰਨ ਤਾਰਨ, 3 ਫਰਵਰੀ (ਹਰਿੰਦਰ ਸਿੰਘ)- ਜਿਲ੍ਹਾ ਤਰਨ ਤਾਰਨ ਦੇ ਸਰਹੱਦੀ ਇਲਾਕੇ ਬਲਾਕ ਵਲਟੋਹਾ, ਭਿੱਖੀਵਿੰਡ, ਪੱਟੀ ਅਤੇ ਤਰਨ ਤਾਰਨ ਦੇ 99 ਪਿੰਡਾਂ ਦੇ ਲੋਕਾਂ ਨੂੰ ਭਿਆਨਕ ਬੀਮਾਰੀਆਂ ਤੋਂ ਬਚਾਉਣ ਲਈ 188.65 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਨਹਿਰੀ ਪਾਣੀ ਪ੍ਰਾਜੈਕਟ ...
ਤਰਨ ਤਾਰਨ, 3 ਫਰਵਰੀ (ਹਰਿੰਦਰ ਸਿੰਘ)- ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨਾਲ ਯੂਥ ਅਕਾਲੀ ਜ਼ਿਲ੍ਹਾ ਤਰਨ ਤਾਰਨ ਦੇ ਪ੍ਰਧਾਨ ਗੁਰਸੇਵਕ ਸਿੰਘ ਸ਼ੇਖ ਨੇ ਪਾਰਟੀ ਦੀ ਮਜ਼ਬੂਤੀ ਲਈ ਵਿਚਾਰਾਂ ਕੀਤੀਆਂ ਅਤੇ ਆਉਣ ਵਾਲੀਆਂ ...
ਸੁਲਤਾਨਵਿੰਡ, 3 ਫਰਵਰੀ (ਗੁਰਨਾਮ ਸਿੰਘ ਬੁੱਟਰ)-ਪੱਤੀ ਮਨਸੂਰ ਦੀ ਪਿੰਡ ਸੁਲਤਾਨਵਿੰਡ ਦੇ ਵਸਨੀਕ ਹਰਪ੍ਰੀਤ ਸਿੰਘ ਪੁੱਤਰ ਜੋਗਿੰਦਰ ਸਿੰਘ ਨੇ ਆਪਣੇ ਸਾਲੇ ਗੁਰਦੇਵ ਸਿੰਘ ਅਤੇ ਸਹੁਰੇ ਬਲਕਾਰ ਸਿੰਘ ਵਾਸੀ ਪੰਡੋਰੀ ਅਜਨਾਲਾ 'ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਮੇਰੀ ...
ਅੰਮਿ੍ਤਸਰ, 3 ਫਰਵਰੀ (ਰੇਸ਼ਮ ਸਿੰਘ)-ਪੁਲਿਸ ਵਲੋਂ ਅੱਜ 85 ਗ੍ਰਾਮ ਹੈਰੋਇਨ ਸਮੇਤ ਤਿੰਨ ਤਸਕਰਾਂ ਨੂੰ ਵੱਖਰੇ-ਵੱਖਰੇ ਮਾਮਲਿਆਂ 'ਚ ਗਿ੍ਫ਼ਤਾਰ ਕੀਤਾ ਹੈ | ਪਹਿਲਾ ਮਾਮਲਾ ਥਾਣਾ ਸਦਰ ਦਾ ਹੈ ਜਿਸ ਦੀ ਪੁਲਿਸ ਚੌਕੀ ਵਿਜੇ ਨਗਰ ਵਲੋਂ 65 ਗ੍ਰਾਮ ਹੈਰੋਇਨ 2500 ਰੁਪਏ ਡਰੱਗ ਮਨੀ ...
ਭਿੱਖੀਵਿੰਡ, 3 ਫਰਵਰੀ (ਬੌਬੀ)- ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਇਕ ਔਰਤ ਨਾਲ ਅਸ਼ਲੀਲ ਹਰਕਤਾਂ ਕਰਨ ਵਾਲੇ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਭਿੱਖੀਵਿੰਡ ਵਿਖੇ ਇਲਾਕੇ ਦੇ ਇਕ ਪਿੰਡ ਦੀ ਰਹਿਣ ਵਾਲੀ ਇਕ ਔਰਤ ਨੇ ...
ਭਿੱਖੀਵਿੰਡ, 3 ਫਰਵਰੀ (ਬੌਬੀ)- ਥਾਣਾ ਕੱਚਾ ਪੱਕਾ ਦੀ ਪੁਲਿਸ ਨੇ ਗਸ਼ਤ ਦੌਰਾਨ 45 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਥਾਣਾ ਕੱਚਾ ਪੱਕਾ ਦੇ ਐੱਸ.ਆਈ. ਬਲਬੀਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਪਿੰਡ ...
ਤਰਨ ਤਾਰਨ, 3 ਫਰਵਰੀ (ਪਰਮਜੀਤ ਜੋਸ਼ੀ)- ਆਮ ਆਦਮੀ ਪਾਰਟੀ ਨੇ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਵਾਅਦੇ ਕੀਤੇ ਸਨ ਕਿ ਉਨ੍ਹਾਂ ਦੀ ਸਰਕਾਰ ਆਉਣ 'ਤੇ ਲੋਕਾਂ ਨੂੰ ਸਾਫ਼ ਸੁਥਰਾ ਵਾਤਾਵਰਨ ਦਿੱਤਾ ਜਾਵੇਗਾ ਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ 'ਤੇ ਹੱਲ ਕੀਤੀਆਂ ...
ਵੇਰਕਾ, 3 ਫਰਵਰੀ (ਪਰਮਜੀਤ ਸਿੰਘ ਬੱਗਾ)-ਥਾਣਾ ਵੱਲਾ ਦੀ ਪੁਲਿਸ ਨੇ ਗਸ਼ਤ ਦੌਰਾਨ ਇਕ ਨੌਜਵਾਨ ਨੂੰ ਕਾਬੂ ਕਰਕੇ ਉਸਦੇ ਕਬਜ਼ੇ 'ਚੋਂ ਨਸ਼ੀਲੀਆਂ ਗੋਲੀਆਂ ਬਰਾਮਦ ਹੋਣ ਤੇ ਹਿਰਾਸਤ ਵਿਚ ਲੈ ਕੇ ਮਾਮਲਾ ਦਰਜ ਕੀਤਾ ਹੈ | ਥਾਣਾ ਮੁਖੀ ਐੱਸ. ਆਈ. ਜਸਬੀਰ ਸਿੰਘ ਪਵਾਰ ਨੇ ...
ਅੰਮਿ੍ਤਸਰ, 3 ਫਰਵਰੀ (ਸੁਰਿੰਦਰ ਕੋਛੜ)- ਜਿੱਥੇ ਪੰਜਾਬ 'ਚ ਲਗਾਤਾਰ ਵੱਧ ਰਹੀ ਗੈਂਗਸਟਰਾਂ ਦੀ ਗੁੰਡਾਗਰਦੀ ਅਤੇ ਵਿਗੜ ਰਹੀ ਕਾਨੂੰਨ ਵਿਵਸਥਾ ਤੋਂ ਵਪਾਰੀ ਅਤੇ ਆਮ ਜਨਤਾ ਖੌਫ਼ਜ਼ਦਾ ਹੈ, ਉੱਥੇ ਹੀ ਹੁਣ ਘਰੇਲੂ ਤੇ ਬਜ਼ੁਰਗ ਬੀਬੀਆਂ ਨੇ ਸੂਬੇ ਦੀ 'ਆਪ' ਸਰਕਾਰ 'ਤੇ ਦੋਸ਼ ...
ਪੱਟੀ, 3 ਫਰਵਰੀ (ਕੁਲਵਿੰਦਰਪਾਲ ਸਿੰਘ ਕਾਲੇਕੇ)- ਸੈਂਟਰਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਪੱਟੀ ਵਿਖੇ ਸ਼ਹੀਦ ਭਗਤ ਸਿੰਘ ਐਜੂਕੇਸ਼ਨਲ ਗਰੁੱਪ ਦੇ ਐਮ.ਡੀ. ਡਾ. ਰਾਜੇਸ਼ ਭਾਰਦਵਾਜ ਅਤੇ ਪਿੰ੍ਰਸੀਪਲ ਡਾ. ਮਰਿਦੁਲਾ ਭਾਰਦਵਾਜ ਵਲੋਂ ਵਿਦਿਆਰਥੀਆਂ ਨੂੰ ਕਰੀਅਰ ਤੇ ...
ਤਰਨ ਤਾਰਨ, 3 ਫਰਵਰੀ (ਹਰਿੰਦਰ ਸਿੰਘ)- ਆਰਗੇਨਾਈਜ਼ੇਸ਼ਨ ਤੇ ਮਨੁੱਖੀ ਅਧਿਕਾਰ ਜਥੇਬੰਦੀਆਂ ਦੇ ਆਗੂਆਂ ਗੁਰਜੀਤ ਸਿੰਘ, ਬਾਬਾ ਦਰਸ਼ਨ ਸਿੰਘ, ਗੁਰਬਚਨ ਸਿੰਘ, ਬਲਦੇਵ ਸਿੰਘ ਨੇ ਕਿਹਾ ਹੈ ਕਿ ਸ੍ਰੀ ਦਰਬਾਰ ਸਾਹਿਬ 'ਤੇ ਫੌਜੀ ਹਮਲਾ ਸਰਬੱਤ ਦੇ ਭਲੇ ਦੀ ਸੇਧ 'ਤੇ ਹਮਲਾ ਸੀ | ...
ਤਰਨ ਤਾਰਨ, 3 ਫਰਵਰੀ (ਪਰਮਜੀਤ ਜੋਸ਼ੀ)- ਮਮਤਾ ਨਿਕੇਤਨ ਤਰਨ ਤਾਰਨ ਦੇ ਵਿਦਿਆਰਥੀ ਹਮੇਸ਼ਾਂ ਹੀ ਆਪਣੀ ਮਿਹਨਤ ਅਤੇ ਲਗਨ ਸਦਕਾ ਵੱਖ-ਵੱਖ ਖੇਤਰਾਂ ਵਿਚ ਸ਼ਾਨਦਾਰ ਜਿੱਤਾਂ ਹਾਸਲ ਕਰਦੇ ਹੋਏ ਸੁਰਖੀਆਂ ਵਿਚ ਛਾਏ ਰਹਿੰਦੇ ਹਨ | ਰਾਸ਼ਟਰੀ-ਅੰਤਰਰਾਸ਼ਟਰੀ ਪ੍ਰਤੀ ...
ਖਡੂਰ ਸਾਹਿਬ, 3 ਫਰਵਰੀ (ਰਸ਼ਪਾਲ ਸਿੰਘ ਕੁਲਾਰ)- ਹਲਕਾ ਖਡੂਰ ਸਾਹਿਬ ਦੇ ਪਿੰਡ ਬਿਹਾਰੀਪੁਰ ਵਿਖੇ ਗੁੱਜਰ ਭਾਈਚਾਰੇ ਵਲੋਂ ਮੀਟਿੰਗ ਕੀਤੀ ਗਈ ਜਿਸ ਵਿਚ ਘੱਟ ਗਿਣਤੀਆਂ ਲੋਕ ਭਲਾਈ ਯੁਵਾ ਦਲ ਦੇ ਪੰਜਾਬ ਪ੍ਰਧਾਨ ਦਲਮੀਰ ਹੁਸੈਨ ਨੇ ਸ਼ਿਰਕਤ ਕੀਤੀ ਅਤੇ ਗੁੱਜਰ ਭਾਈਚਾਰੇ ...
ਸੁਰ ਸਿੰਘ, 3 ਫਰਵਰੀ (ਧਰਮਜੀਤ ਸਿੰਘ)- ਸਥਾਨਕ ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ (ਲੜਕੇ) ਵਿਖੇ ਨਵੇਂ ਕਮਰੇ ਦਾ ਨੀਂਹ-ਪੱਥਰ ਹਲਕਾ ਵਿਧਾਇਕ ਸਰਵਣ ਸਿੰਘ ਧੁੰਨ ਦੇ ਪੀ.ਏ. ਹਰਵਿੰਦਰ ਸਿੰਘ ਬੁਰਜ, ਬੀ.ਈ.ਈ.ਓ. ਪ੍ਰਮਜੀਤ ਕੌਰ ਤੇ 'ਆਪ' ਆਗੂ ਜਸਬੀਰ ਸਿੰਘ ਸੁਰ ਸਿੰਘ ਵਲੋਂ ...
ਸਰਹਾਲੀ ਕਲਾਂ- 3 ਫਰਵਰੀ (ਅਜੇ ਸਿੰਘ ਹੁੰਦਲ)- ਸੰਤ ਬਾਬਾ ਸੁੱਖਾ ਸਿੰਘ ਮੁਖੀ ਸੰਪਰਦਾਇ ਕਾਰ ਸੇਵਾ ਸੰਤ ਬਾਬਾ ਤਾਰਾ ਸਿੰਘ ਸਰਹਾਲੀ ਸਾਹਿਬ ਦੀ ਸਰਪਰਸਤੀ ਹੇਠ ਚੱਲ ਰਹੀ ਵਿਦਿਅਕ ਸੰਸਥਾ ਗੁਰੂ ਗੋਬਿੰਦ ਸਿੰਘ ਕਾਨਵੈਂਟ ਸਕੂਲ ਗੁਰਪੁਰੀ ਸਾਹਿਬ ਵਿਖੇ ਮਿਡਲ ਸ਼ੈਕਸਨ ...
ਗੋਇੰਦਵਾਲ ਸਾਹਿਬ, 3 ਫਰਵਰੀ (ਸਕੱਤਰ ਸਿੰਘ ਅਟਵਾਲ)- ਬਾਵਾ ਹਰਵਿੰਦਰ ਸਿੰਘ ਟੋਨਾ ਗੋਇੰਦਵਾਲ ਸਾਹਿਬ ਦੀ ਯਾਦ 'ਚ ਕਰਵਾਏ ਜਾ ਰਹੇ ਪਹਿਲੇ ਟੂਰਨਾਮੈਂਟ ਦੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਗੁਰੂ ਅਮਰਦਾਸ ਵੈੱਲਫੇਅਰ ਕਲੱਬ ਦੇ ...
ਤਰਨ ਤਾਰਨ, 3 ਫਰਵਰੀ (ਹਰਿੰਦਰ ਸਿੰਘ)- ਮਾਝਾ ਕਾਲਜ ਫਾਰ ਵੂਮੈਨ ਤਰਨ ਤਾਰਨ ਵਿਖੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਲੁਧਿਆਣਾ ਵਲੋਂ ਨੈਤਿਕ ਸਿੱਖਿਆ ਨਾਲ ਸੰਬੰਧਿਤ ਸੈਮੀਨਾਰ ਕਰਵਾਇਆ ਗਿਆ | ਸੰਸਥਾ ਦੇ ਨੁਮਾਇੰਦੇ ਹਰਜਿੰਦਰ ਸਿੰਘ ਐਡੀਸ਼ਨਲ ਚੀਫ਼ ਸੈਕਟਰੀ ...
ਤਰਨ ਤਾਰਨ, 3 ਫਰਵਰੀ (ਇਕਬਾਲ ਸਿੰਘ ਸੋਢੀ)- ਪੰਜਾਬ ਰਾਜ ਫਾਰਮੇਸੀ ਐਸੋਸੀਏਸ਼ਨ ਤਰਨ ਤਾਰਨ ਦਾ ਵਫ਼ਦ ਆਪਣੀਆਂ ਮੰਗਾਂ ਨੂੰ ਲੈ ਕੇ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਮਰਹਾਣਆ, ਵਿੱਤ ਸਕੱਤਰ ਸੁਖਵੰਤ ਸਿੰਘ ਸੰਧੂ, ਸਕੱਤਰ ਨਵਕਿਰਨ ਸਿੰਘ ਸੰਧੂ ਦੀ ਅਗਵਾਈ ਹੇਠ ਸਿਵਲ ...
ਤਰਨ ਤਾਰਨ, 3 ਫਰਵਰੀ (ਪਰਮਜੀਤ ਜੋਸ਼ੀ)- ਭਾਰਤੀ ਵਿਲੱਖਣ ਪਛਾਣ ਸੇਵਾਵਾਂ ਅਥਾਰਟੀ ਦੇ ਖੇਤਰੀ ਦਫ਼ਤਰ ਚੰਡੀਗੜ੍ਹ ਵਲੋਂ ਜ਼ਿਲ੍ਹਾ ਤਰਨ ਤਾਰਨ ਵਿਖੇ ਆਧਾਰ ਆਪ੍ਰੇਟਰਾਂ ਤੇ ਸੇਵਾ ਕੇਂਦਰਾਂ ਦੇ ਕਰਮਚਾਰੀਆਂ ਲਈ ਵਰਕਸ਼ਾਪ ਲਗਾਈ ਗਈ | ਵਰਕਸ਼ਾਪ ਦੌਰਾਨ ਆਧਾਰ ਕਾਰਡ ਨੂੰ ...
ਤਰਨ ਤਾਰਨ, 3 ਫਰਵਰੀ (ਪਰਮਜੀਤ ਜੋਸ਼ੀ)- ਕੰਨ ਦੇ ਪਰਦੇ ਨੂੰ ਟਿੰਮਪੈਨਿਕ ਮੈਂਬਰੇਨ ਕਹਿੰਦੇ ਹਨ ਜੋ ਕਿ ਕੰਨ ਦੇ ਵਿਚਲੇ ਭਾਗ ਵਿਚ ਹੁੰਦਾ ਹੈ ਤੇ ਬਹੁਤ ਹੀ ਨਾਜ਼ੁਕ ਹੁੰਦਾ ਹੈ | ਕਈ ਵਾਰ ਮਰੀਜ਼ ਦੇ ਕੰਨ ਦਾ ਪਰਦਾ ਫ਼ਟ ਜਾਂਦਾ ਹੈ ਜਾਂ ਉਸ ਵਿਚ ਛੇਕ ਹੋ ਜਾਂਦਾ ਹੈ, ਜਿਸ ਦੇ ...
ਤਰਨ ਤਾਰਨ, 3 ਫਰਵਰੀ (ਹਰਿੰਦਰ ਸਿੰਘ)- ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸਮੂਹ ਪੰਜਾਬ ਵਾਸੀਆਂ ਨੂੰ ਇਹ ਅਪੀਲ ਕੀਤੀ ਗਈ ਹੈ ਕਿ 21 ਫਰਵਰੀ 2023 ਤੱਕ ਪੰਜਾਬ ਰਾਜ ਦੇ ਸਮੂਹ ਸਰਕਾਰੀ ਦਫ਼ਤਰਾਂ, ਵਿਭਾਗਾਂ, ਅਦਾਰਿਆਂ, ਸੰਸਥਾਵਾਂ, ਵਿੱਦਿਅਕ ਅਦਾਰਿਆਂ, ਬੋਰਡਾਂ, ਨਿਗਮਾਂ ਅਤੇ ...
ਪੱਟੀ, 3 ਫਰਵਰੀ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)- ਪਿੰਡ ਸਭਰਾ ਦੇ ਸਪੈਸ਼ਲ ਪੁਲਿਸ ਥਾਣਾ ਦੇ ਐੱਸ.ਐੱਚ.ਓ. ਕੇਵਲ ਸਿੰਘ ਵਲੋਂ ਨਾਕੇ ਦੌਰਾਨ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ | ਐੱਸ.ਐੱਚ.ਓ. ਕੇਵਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਪੁਲਿਸ ਪਾਰਟੀ ...
ਸਰਹਾਲੀ ਕਲਾਂ, 3 ਫਰਵਰੀ (ਅਜੇ ਸਿੰਘ ਹੁੰਦਲ)- ਗੁਰੂ ਗੋਬਿੰਦ ਸਿੰਘ ਖਾਲਸਾ ਵਿਦਿਅਕ ਸੰਸਥਾਵਾਂ ਸਰਹਾਲੀ ਵਿਖੇ ਦਸਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲਾਨਾ ਸਮਾਰੋਹ ਕਰਵਾਏ ਗਏ | ਇਸ ਮੌਕੇ ਵਿਦਿਆਰਥੀਆਂ ਵਲੋਂ ...
ਤਰਨ ਤਾਰਨ, 3 ਫਰਵਰੀ (ਹਰਿੰਦਰ ਸਿੰਘ)- ਫ਼ਸਲੀ ਵਿਭਿੰਨਤਾ ਪ੍ਰੋਗਰਾਮ ਤਹਿਤ ਸਬਸਿਡੀ 'ਤੇ ਦਿੱਤੀ ਜਾਣ ਵਾਲੀ ਮਸ਼ੀਨਰੀ ਦੇ ਖੇਤੀਬਾੜੀ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਾਂਝੇ ਤੌਰ 'ਤੇ ਡਰਾਅ ਵਧੀਕ ਡਿਪਟੀ ਕਮਿਸ਼ਨਰ (ਜ) ਜਗਵਿੰਦਰਜੀਤ ਸਿੰਘ ਗਰੇਵਾਲ ਦੀ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX