ਤਾਜਾ ਖ਼ਬਰਾਂ


ਸ੍ਰੀ ਮੁਕਤਸਰ ਸਾਹਿਬ:ਮੋਦੀ ਸਰਕਾਰ ਵਿਰੁੱਧ ਕਾਂਗਰਸ ਦਾ ਸੱਤਿਆਗ੍ਰਹਿ
. . .  4 minutes ago
ਸ੍ਰੀ ਮੁਕਤਸਰ ਸਾਹਿਬ, 26 ਮਾਰਚ (ਰਣਜੀਤ ਸਿੰਘ ਢਿੱਲੋਂ)-ਰਾਹੁਲ ਗਾਂਧੀ ਨੂੰ ਲੋਕ ਸਭਾ 'ਚ ਅਯੋਗ ਠਹਿਰਾਏ ਜਾਣ ਦੇ ਵਿਰੋਧ 'ਚ ਮੋਦੀ ਸਰਕਾਰ ਖ਼ਿਲਾਫ਼ ਦੇਸ਼ ਭਰ ਵਿਚ ਕਾਂਗਰਸ ਦੇ ਸੱਤਿਆਗ੍ਰਹਿ ਤਹਿਤ ਸ੍ਰੀ ਮੁਕਤਸਰ ਸਾਹਿਬ ਦੇ ਡੀ.ਸੀ. ਦਫ਼ਤਰ ਨੇੜੇ ਵੀ ਜ਼ਿਲ੍ਹਾ ਪ੍ਰਧਾਨ ਸੁਭਦੀਪ ਸਿੰਘ ਬਿੱਟੂ ਦੀ ਅਗਵਾਈ...
ਪੂਰੇ ਦੇਸ਼ ਵਿਚ ਕੀਤੇ ਜਾਣਗੇ ਅਜਿਹੇ ਸੱਤਿਆਗ੍ਰਹਿ-ਖੜਗੇ
. . .  48 minutes ago
ਨਵੀਂ ਦਿੱਲੀ, 26 ਮਾਰਚ-ਕਾਂਗਰਸ ਪ੍ਰਧਾਨ ਮਲਿਕ ਅਰਜੁਨ ਖੜਗੇ ਨੇ ਕਿਹਾ ਕਿ ਇਹ ਸੱਤਿਆਗ੍ਰਹਿ ਸਿਰਫ਼ ਅੱਜ ਲਈ ਹੈ, ਪਰ ਅਜਿਹੇ ਸੱਤਿਆਗ੍ਰਹਿ ਪੂਰੇ ਦੇਸ਼ ਵਿਚ ਕੀਤੇ ਜਾਣਗੇ। ਰਾਹੁਲ ਗਾਂਧੀ ਆਮ ਲੋਕਾਂ...
ਉਭਰਦੀ ਭਾਰਤੀ ਸ਼ਕਤੀ ਵਿਚ ਮਹਿਲਾ ਸ਼ਕਤੀ ਨਿਭਾ ਰਹੀ ਹੈ ਮਹੱਤਵਪੂਰਨ ਭੂਮਿਕਾ-ਪ੍ਰਧਾਨ ਮੰਤਰੀ
. . .  46 minutes ago
ਨਵੀਂ ਦਿੱਲੀ, 26 ਮਾਰਚ-'ਮਨ ਕੀ ਬਾਤ' 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਉਭਰਦੀ ਭਾਰਤੀ ਸ਼ਕਤੀ ਵਿਚ ਮਹਿਲਾ ਸ਼ਕਤੀ ਮਹੱਤਵਪੂਰਨ ਭੂਮਿਕਾ ਨਿਭਾ ਰਹੀ ਹੈ। ਨਾਗਾਲੈਂਡ ਵਿਚ, 75 ਸਾਲਾਂ ਵਿਚ ਪਹਿਲੀ...
ਪ੍ਰਧਾਨ ਮੰਤਰੀ ਨੇ 'ਮਨ ਕੀ ਬਾਤ' ਦੇ 100ਵੇਂ ਸੰਸਕਰਨ ਲਈ ਮੰਗੇ ਲੋਕਾਂ ਦੇ ਸੁਝਾਅ
. . .  about 1 hour ago
ਨਵੀਂ ਦਿੱਲੀ, 26 ਮਾਰਚ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 'ਮਨ ਕੀ ਬਾਤ' ਦੇ 100ਵੇਂ ਸੰਸਕਰਨ ਲਈ ਲੋਕਾਂ ਦੇ ਸੁਝਾਅ ਮੰਗੇ ਹਨ। 'ਮਨ ਕੀ ਬਾਤ' ਦੇ 99ਵੇਂ ਸੰਸਕਰਨ 'ਚ ਉਨ੍ਹਾਂ ਕਿਹਾ ਕਿ ਸਾਰਿਆਂ...
ਬਿਹਾਰ ਦੀ ਅਦਾਲਤ ਵਲੋਂ 9 ਸਾਲ ਪੁਰਾਣੇ ਰੇਲ ਰੋਕੂ ਮਾਮਲੇ 'ਚ ਭਾਜਪਾ ਨੇਤਾ ਗਿਰੀਰਾਜ ਸਿੰਘ ਸਮੇਤ 22 ਹੋਰ ਬਰੀ
. . .  about 1 hour ago
ਪਟਨਾ, 26 ਮਾਰਚ-ਬਿਹਾਰ ਦੀ ਅਦਾਲਤ ਨੇ 9 ਸਾਲ ਪੁਰਾਣੇ ਰੇਲ ਰੋਕੂ ਮਾਮਲੇ 'ਚ ਭਾਜਪਾ ਨੇਤਾ ਗਿਰੀਰਾਜ ਸਿੰਘ ਸਮੇਤ 22 ਹੋਰਾਂ ਨੂੰ ਬਰੀ ਕਰ ਦਿੱਤਾ...
'ਮਨ ਕੀ ਬਾਤ' ਦੇ 100ਵੇਂ ਸੰਸਕਰਨ ਨੂੰ ਲੈ ਕੇ ਲੋਕਾਂ 'ਚ ਭਾਰੀ ਉਤਸ਼ਾਹ-ਪ੍ਰਧਾਨ ਮੰਤਰੀ
. . .  about 1 hour ago
ਪ੍ਰਧਾਨ ਮੰਤਰੀ ਮੋਦੀ ਕਰ ਰਹੇ ਨੇ 'ਮਨ ਕੀ ਬਾਤ'
. . .  about 1 hour ago
ਦਿੱਲੀ ਤੋਂ ਧਰਮਸ਼ਾਲਾ ਲਈ ਸ਼ੁਰੂ ਕੀਤੇ ਨਵੇਂ ਹਵਾਈ ਮਾਰਗ ਨੂੰ ਲੈ ਕੇ ਅਨੁਰਾਗ ਠਾਕੁਰ ਨੇ ਪ੍ਰਧਾਨ ਮੰਤਰੀ ਦਾ ਕੀਤਾ ਧੰਨਵਾਦ
. . .  about 1 hour ago
ਨਵੀਂ ਦਿੱਲੀ, 26 ਮਾਰਚ-ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਦਿੱਲੀ ਤੋਂ ਧਰਮਸ਼ਾਲਾ ਲਈ ਸ਼ੁਰੂ ਕੀਤੇ ਨਵੇਂ ਹਵਾਈ ਮਾਰਗ 'ਤੇ ਬੋਲਦਿਆਂ ਕਿਹਾ ਕਿ ਧਰਮਸ਼ਾਲਾ ਨੂੰ ਦੇਸ਼ ਨਾਲ ਜੋੜਨ ਦੇ ਇਸ ਕਦਮ...
ਭਾਜਪਾ ਰਾਹੁਲ ਗਾਂਧੀ ਨੂੰ ਬੋਲਣ ਨਹੀਂ ਦੇ ਰਹੀ-ਖੜਗੇ
. . .  about 1 hour ago
ਨਵੀਂ ਦਿੱਲੀ, 26 ਮਾਰਚ-ਕਾਂਗਰਸ ਪ੍ਰਧਾਨ ਮਲਿਕ ਅਰਜੁਨ ਖੜਗੇ ਦਾ ਕਹਿਣਾ ਹੈ ਕਿ ਭਾਜਪਾ ਰਾਹੁਲ ਗਾਂਧੀ ਨੂੰ ਬੋਲਣ ਨਹੀਂ ਦੇ ਰਹੀ ਹੈ। ਰਾਹੁਲ ਗਾਂਧੀ ਦੇਸ਼ ਅਤੇ ਜਨਤਾ ਦੇ ਹੱਕ ਲਈ ਲੜ ਰਹੇ ਹਨ...
ਕਾਂਗਰਸ ਟਾਈਟਲਰ ਤੋਂ ਬਿਨਾਂ ਨਹੀਂ ਰਹਿ ਸਕਦੀ-ਭਾਜਪਾ ਆਗੂ ਆਰ.ਪੀ. ਸਿੰਘ
. . .  about 2 hours ago
ਨਵੀਂ ਦਿੱਲੀ, 26 ਮਾਰਚ-ਭਾਜਪਾ ਆਗੂ ਆਰ.ਪੀ. ਸਿੰਘ ਦਾ ਕਹਿਣਾ ਹੈ ਕਿ ਸਾਫ਼ ਹੈ ਕਿ ਉਹ (ਕਾਂਗਰਸ) ਕਿਹੋ ਜਿਹਾ ਸੱਤਿਆਗ੍ਰਹਿ ਕਰ ਰਹੇ ਹਨ। ਸਿੱਖਾਂ ਦਾ ਕਾਤਲ (ਜਗਦੀਸ਼ ਟਾਈਟਲਰ) ਇਸ ਸੱਤਿਆਗ੍ਰਹਿ...
ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਮੁੜ ਮਿਲੀ ਜਾਨੋਂ ਮਾਰਨ ਦੀ ਧਮਕੀ
. . .  about 2 hours ago
ਮਾਨਸਾ, 26 ਮਾਰਚ (ਬਲਵਿੰਦਰ ਸਿੰਘ ਧਾਲੀਵਾਲ)-ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੂੰ ਮੁੜ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਈ-ਮੇਲ ਜ਼ਰੀਏ ਮਿਲੀ ਧਮਕੀ 'ਚ ਲਿਖਿਆ ਗਿਆ ਹੈ ਕਿ ਅਗਲਾ ਨੰਬਰ ਹੁਣ ਤੁਹਾਡਾ ਹੈ। ਮੂਸੇਵਾਲਾ ਦੇ ਪਿਤਾ...
ਭਾਰਤੀ ਪੁਲਾੜ ਖੋਜ ਸੰਗਠਨ ਵਲੋਂ 36 ਉਪਗ੍ਰਹਿਆਂ ਨੂੰ ਲੈ ਕੇ ਭਾਰਤ ਦਾ ਸਭ ਤੋਂ ਵੱਡਾ ਅੇਲ.ਵੀ.ਐਮ-3 ਰਾਕੇਟ ਲਾਂਚ
. . .  about 2 hours ago
ਸ਼੍ਰੀਹਰੀਕੋਟਾ, 26 ਮਾਰਚ-ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਨੇ ਆਂਧਰਾ ਪ੍ਰਦੇਸ਼ ਦੇ ਸ਼੍ਰੀਹਰੀਕੋਟਾ ਤੋਂ 36 ਉਪਗ੍ਰਹਿਆਂ ਨੂੰ ਲੈ ਕੇ ਭਾਰਤ ਦਾ ਸਭ ਤੋਂ ਵੱਡਾ ਅੇਲ.ਵੀ.ਐਮ-3 ਰਾਕੇਟ...
ਕਾਂਗਰਸ ਵਲੋਂ ਅੱਜ ਦੇਸ਼ ਭਰ 'ਚ ਸੱਤਿਆਗ੍ਰਹਿ
. . .  about 3 hours ago
ਨਵੀਂ ਦਿੱਲੀ, 26 ਮਾਰਚ-ਰਾਹੁਲ ਗਾਂਧੀ ਨੂੰ ਲੋਕ ਸਭਾ 'ਚ ਅਯੋਗ ਠਹਿਰਾਏ ਜਾਣ ਦੇ ਵਿਰੋਧ 'ਚ ਕਾਂਗਰਸ ਵਲੋਂ ਅੱਜ ਦੇਸ਼ ਭਰ 'ਚ ਸਾਰੇ ਰਾਜਾਂ ਦੇ ਗਾਂਧੀ ਦੇ ਬੁੱਤਾਂ ਸਾਹਮਣੇ ਅਤੇ ਜ਼ਿਲ੍ਹਾ ਹੈਡਕੁਆਰਟਰਾਂ ਅੱਗੇ ਇਕ ਦਿਨ...
ਸੁਖਬੀਰ ਸਿੰਘ ਬਾਦਲ ਅਤੇ ਬੀਬਾ ਹਰਸਿਮਰਤ ਕੌਰ ਬਾਦਲ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
. . .  about 3 hours ago
ਅੰਮ੍ਰਿਤਸਰ 26 ਮਾਰਚ (ਹਰਮਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬੀਬਾ ਹਰਸਿਮਰਤ ਕੌਰ ਬਾਦਲ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ...
ਦਿੱਲੀ ਕੈਪੀਟਲਜ਼ ਅਤੇ ਮੁੰਬਈ ਇੰਡੀਅਨਜ਼ ਵਿਚਕਾਰ ਮਹਿਲਾ ਪ੍ਰੀਮੀਅਰ ਲੀਗ ਦਾ ਫ਼ਾਈਨਲ ਅੱਜ
. . .  about 3 hours ago
ਮੁੰਬਈ, 26 ਮਾਰਚ-ਮਹਿਲਾ ਪ੍ਰੀਮੀਅਰ ਲੀਗ ਦੇ ਫ਼ਾਈਨਲ ਵਿਚ ਅੱਜ ਦਿੱਲੀ ਕੈਪੀਟਲਜ਼ ਬ੍ਰੇਬੋਰਨ ਸਟੇਡੀਅਮ ਵਿਚ ਮੁੰਬਈ ਇੰਡੀਅਨਜ਼ ਨਾਲ...
ਰਾਜਸਥਾਨ ਦੇ ਬੀਕਾਨੇਰ 'ਚ ਵੀ ਭੂਚਾਲ ਦੇ ਝਟਕੇ ਮਹਿਸੂਸ
. . .  about 4 hours ago
ਜੈਪੁਰ, 26 ਮਾਰਚ-ਅਰੁਣਾਚਲ ਪ੍ਰਦੇਸ਼ ਦੇ ਚਾਂਗਲਾਂਗ ਤੋਂ ਬਾਅਦ ਰਾਜਸਥਾਨ ਦੇ ਬੀਕਾਨੇਰ ਵਿਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।ਭੂਚਾਲ ਵਿਗਿਆਨ ਲਈ ਰਾਸ਼ਟਰੀ ਕੇਂਦਰ ਅਨੁਸਾਰ ਰਿਕਟਰ ਪੈਮਾਨੇ 'ਤੇ ਦੀ ਤੀਬਰਤਾ 4.2 ਮਾਪੀ...
ਰੂਸ ਬੇਲਾਰੂਸ 'ਚ ਰਣਨੀਤਕ ਪ੍ਰਮਾਣੂ ਹਥਿਆਰਾਂ ਨੂੰ ਤਾਇਨਾਤ ਕਰਨ ਦੀ ਬਣਾ ਰਿਹਾ ਹੈ ਯੋਜਨਾ-ਪੁਤਿਨ
. . .  about 4 hours ago
ਮਾਸਕੋ, 26 ਮਾਰਚ -ਰੂਸ ਦੇ ਰਾਸ਼ਟਰਪਤੀ ਵਲਾਦਿਮੀਰ ਪੁਤਿਨ ਨੇ ਕਿਹਾ ਕਿ ਰੂਸ ਬੇਲਾਰੂਸ ਵਿਚ ਰਣਨੀਤਕ ਪ੍ਰਮਾਣੂ ਹਥਿਆਰਾਂ ਨੂੰ ਤਾਇਨਾਤ ਕਰਨ ਦੀ ਯੋਜਨਾ ਬਣਾ ਰਿਹਾ ਹੈ। ਫਾਈਨੈਂਸ਼ੀਅਲ ਟਾਈਮਜ਼ ਦੀ ਰਿਪੋਰਟ...
ਪ੍ਰਧਾਨ ਮੰਤਰੀ ਮੋਦੀ ਅੱਜ ਕਰਨਗੇ 'ਮਨ ਕੀ ਬਾਤ'
. . .  about 4 hours ago
ਨਵੀਂ ਦਿੱਲੀ, 26 ਮਾਰਚ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ 'ਮਨ ਕੀ ਬਾਤ' ਦੇ 99ਵੇਂ ਸੰਸਕਰਨ ਨੂੰ ਸੰਬੋਧਨ...
ਅਰੁਣਾਚਲ ਪ੍ਰਦੇਸ਼ ਦੇ ਚਾਂਗਲਾਂਗ 3.5 ਦੀ ਤੀਬਰਤਾ ਨਾਲ ਆਇਆ ਭੂਚਾਲ
. . .  about 4 hours ago
ਇਟਾਨਗਰ, 26 ਮਾਰਚ-ਅਰੁਣਾਚਲ ਪ੍ਰਦੇਸ਼ ਦੇ ਚਾਂਗਲਾਂਗ ਵਿਚ ਅੱਜ ਤੜਕਸਾਰ 1.45 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਵਿਗਿਆਨ ਲਈ ਰਾਸ਼ਟਰੀ ਕੇਂਦਰ ਅਨੁਸਾਰ ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ...
⭐ਮਾਣਕ-ਮੋਤੀ⭐
. . .  about 5 hours ago
⭐ਮਾਣਕ-ਮੋਤੀ⭐
ਰਾਜਸਥਾਨ ਸਰਕਾਰ ਦੇ ਸਿਹਤ ਅਧਿਕਾਰ ਬਿੱਲ ਦੇ ਵਿਰੋਧ 'ਚ ਇੰਡੀਅਨ ਮੈਡੀਕਲ ਐਸੋਸੀਏਸ਼ਨ 27 ਨੂੰ ਕਰੇਗੀ ਕਾਲੇ ਦਿਵਸ ਦਾ ਆਯੋਜਨ
. . .  1 day ago
ਨਵੀਂ ਦਿੱਲੀ, 25 ਮਾਰਚ-ਰਾਜਸਥਾਨ ਸਰਕਾਰ ਦੇ ਸਿਹਤ ਅਧਿਕਾਰ ਬਿੱਲ ਦੇ ਵਿਰੋਧ ਵਿਚ ਇੰਡੀਅਨ ਮੈਡੀਕਲ ਐਸੋਸੀਏਸ਼ਨ 27 ਮਾਰਚ ਨੂੰ ਕਾਲੇ ਦਿਵਸ ਦਾ ਆਯੋਜਨ...
ਪੰਜਾਬ ਚ ਮੀਂਹ ਤੇ ਹਨੇਰੀ ਕਾਰਨ 70 ਫ਼ਸਦੀ ਤੋਂ ਵੱਧ ਕਣਕ ਦਾ ਨੁਕਸਾਨ-ਸੁਖਬੀਰ ਸਿੰਘ ਬਾਦਲ
. . .  1 day ago
ਗੁਰੂਹਰਸਹਾਏ , 25 ਮਾਰਚ (ਹਰਚਰਨ ਸਿੰਘ ਸੰਧੂ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸੰਸਦ ਮੈਂਬਰ ਫ਼ਿਰੋਜ਼ਪੁਰ ਨੇ‌ ਕਿਹਾ ਨੇ ਕਿਹਾ ਕਿ ਪੰਜਾਬ ਅੰਦਰ ਮੀਂਹ ਤੇ ਹਨੇਰੀ, ਗੜੇਮਾਰੀ ਨਾਲ‌ 70 ਫ਼ੀਸਦੀ ਤੋਂ ਵੱਧ ਕਣਕ ਦੀ ਫ਼ਸਲ ਦਾ ਨੁਕਸਾਨ ਹੋਇਆ ਹੈ। ਸੁਖਬੀਰ ਸਿੰਘ ਬਾਦਲ...
ਕੇਂਦਰ ਸਰਕਾਰ ਦੀ ਸਿਆਸੀ ਸਾਜ਼ਿਸ਼ ਦੀ ਮਿਸਾਲ ਹੈ, ਰਾਹੁਲ ਗਾਂਧੀ ਦੀ ਸੰਸਦੀ ਮੈਂਬਰਸ਼ਿਪ ਰੱਦ ਕੀਤੇ ਜਾਣਾ-ਸੁਖਵਿੰਦਰ ਸਿੰਘ ਸੁੱਖੂ
. . .  1 day ago
ਸ਼ਿਮਲਾ, 25 ਮਾਰਚ-ਰਾਹੁਲ ਗਾਂਧੀ ਦੀ ਸੰਸਦੀ ਮੈਂਬਰਸ਼ਿਪ ਰੱਦ ਕੀਤੇ ਜਾਣ 'ਤੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਕਿਹਾ ਕਿ ਇਹ ਕੇਂਦਰ ਸਰਕਾਰ ਦੀ ਸਿਆਸੀ ਸਾਜ਼ਿਸ਼ ਦੀ ਮਿਸਾਲ ਹੈ। ਰਾਹੁਲ ਗਾਂਧੀ...
ਸੋਸ਼ਲ ਮੀਡੀਆ 'ਤੇ ਪੋਸਟਾਂ ਪਾਉਣ ਵਾਲੇ ਨੌਜਵਾਨਾਂ ਦੀ ਗ੍ਰਿਫ਼ਤਾਰੀ ਮੰਦਭਾਗੀ-ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ
. . .  1 day ago
ਤਲਵੰਡੀ ਸਾਬੋ, 25 ਮਾਰਚ (ਰਣਜੀਤ ਸਿੰਘ ਰਾਜੂ)-ਪੰਜਾਬ ਦੀ ਸਰਕਾਰ ਸੋਸ਼ਲ ਮੀਡੀਆ 'ਤੇ ਪੋਸਟਾਂ ਸ਼ੇਅਰ ਕਰਨ ਵਾਲੇ ਸਿੱਖ ਨੌਜਵਾਨਾਂ ਨੂੰ ਵੀ ਫੜ ਰਹੀ ਹੈ ਅਤੇ ਕਈ ਹਸਤੀਆਂ ਦੇ ਸੋਸ਼ਲ ਮੀਡੀਆ ਅਕਾਊਂਟ ਬੰਦ ਕਰ ਦਿੱਤੇ ਗਏ ਹਨ ਜੋ ਵਿਚਾਰਾਂ ਦੇ ਪ੍ਰਗਟਾਵੇ ਦੀ ਆਜ਼ਾਦੀ ਦੇ ਅਧਿਕਾਰ...
ਕਾਂਗਰਸ ਵਲੋਂ ਜ਼ਿਲ੍ਹਾ ਹੈਡਕੁਆਰਟਰਾਂ 'ਤੇ ਰੋਸ ਧਰਨੇ 26 ਨੂੰ
. . .  1 day ago
ਸ੍ਰੀ ਮੁਕਤਸਰ ਸਾਹਿਬ, 25 ਮਾਰਚ (ਰਣਜੀਤ ਸਿੰਘ ਢਿੱਲੋਂ)-ਰਾਹੁਲ ਗਾਂਧੀ ਦੀ ਸੰਸਦ ਮੈਂਬਰਸ਼ਿਪ ਰੱਦ ਕਰਨ ਦੇ ਰੋਸ ਵਜੋਂ ਕਾਂਗਰਸ ਵਲੋਂ ਪੰਜਾਬ ਭਰ ਵਿੱਚ ਜ਼ਿਲ੍ਹਾ ਹੈਡਕੁਆਰਟਰਾਂ 'ਤੇ 26 ਮਾਰਚ ਨੂੰ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਰੋਸ ਧਰਨੇ ਦਿੱਤੇ ਜਾ ਰਹੇ ਹਨ। ਜਾਣਕਾਰੀ ਦਿੰਦਿਆਂ ਬਲਾਕ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 22 ਮਾਘ ਸੰਮਤ 554
ਵਿਚਾਰ ਪ੍ਰਵਾਹ: ਜੇ ਸਮਾਂ ਰਹਿੰਦਿਆਂ ਕਿਸੇ ਸਮੱਸਿਆ ਦਾ ਹੱਲ ਨਾ ਕੱਢਿਆ ਜਾਵੇ ਤਾਂ ਉਹ ਹੋਰ ਵੀ ਭਿਆਨਕ ਹੋ ਜਾਂਦੀ ਹੈ। ਨੀਤੀ ਵਚਨ

ਰੂਪਨਗਰ

ਗੁਰੂ ਰਵਿਦਾਸ ਦੇ ਪ੍ਰਕਾਸ਼ ਪੁਰਬ ਸੰਬੰਧੀ ਨਗਰ ਕੀਰਤਨ ਸਜਾਏ

ਰੂਪਨਗਰ, 3 ਫਰਵਰੀ (ਸਤਨਾਮ ਸਿੰਘ ਸੱਤੀ)-ਗੁਰੂ ਰਵਿਦਾਸ ਦੇ ਪ੍ਰਕਾਸ਼ ਦਿਹਾੜੇ ਸਬੰਧੀ ਅੱਜ ਵੱਖ-ਵੱਖ ਥਾਵਾਂ 'ਤੇ ਨਗਰ ਕੀਰਤਨ ਸਜਾਏ ਗਏ, ਪ੍ਰਕਾਸ਼ ਦਿਹਾੜੇ ਸਬੰਧੀ ਸਮਾਗਮ 5 ਨੂੰ ਹੋਣਗੇ |
ਮੁਹੱਲਾ ਚੰਦਰਗੜ੍ਹ ਤੋਂ
ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਮੁਹੱਲਾ ਚੰਦਰਗੜ੍ਹ ਤੋਂ ਸ੍ਰੀ ਗੁਰੂ ਰਵਿਦਾਸ ਧਾਰਮਿਕ ਸਭਾ ਵਲੋਂ ਨਗਰ ਕੀਰਤਨ ਸਜਾਇਆ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸਜਾਏ ਗਏ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ | ਸੁੰਦਰ ਪਾਲਕੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਸੁਸ਼ੋਭਿਤ ਸਨ ਅਤੇ ਰਾਗੀ ਜਥੇ ਸ਼ਬਦ ਗਾਇਨ ਨਾਲ ਗੁਰਬਾਣੀ ਗਾਇਨ ਕਰ ਰਹੇ ਸਨ | ਸ਼ਹਿਰ ਦੇ ਵੱਖ-ਵੱਖ ਖੇਤਰਾਂ ਲਹਿਰੀ ਸ਼ਾਹ ਮੰਦਿਰ, ਬੇਲਾ ਚੌਂਕ 'ਚੋਂ ਹੁੰਦਾ ਹੋਇਆ ਮੁੜ ਮੁਹੱਲਾ ਚੰਦਰਗੜ ਦੇ ਗੁਰੂ ਘਰ 'ਚ ਸਮਾਪਤ ਹੋਇਆ | ਨਗਰ ਕੀਰਤਨ ਦੌਰਾਨ ਬਾਬਾ ਅਵਤਾਰ ਸਿੰਘ ਟਿੱਬੀ ਸਾਹਿਬ ਵਾਲਿਆਂ ਨੇ ਅਰਦਾਸ ਕੀਤੀ | ਸਭਾ ਦੇ ਪ੍ਰਧਾਨ ਜਥੇਦਾਰ ਭਾਗ ਸਿੰਘ ਨੇ ਸਭ ਦਾ ਧੰਨਵਾਦ ਕੀਤਾ |
ਰੈਲੋਕਲਾਂ ਤੋਂ ਸ਼ੇਖ਼ਾ ਮੁਹੱਲਾ ਤੱਕ
ਰੈਲੋ ਕਲਾਂ ਤੋਂ ਸ਼ੇਖ਼ਾ ਮੁਹੱਲਾ ਵਿਖੇ ਗੁਰਦੁਆਰਾ ਰਵਿਦਾਸ ਜੀ ਤੱਕ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ | ਗਤਕਾ ਪਾਰਟੀ ਨੇ ਗਤਕੇ ਦੇ ਜੌਹਰ ਵੀ ਦਿਖਾਏ | ਇਸ ਮੌਕੇ ਕਮੇਟੀ ਪ੍ਰਧਾਨ ਕੁਲਵਿੰਦਰ ਸਿੰਘ, ਸੂਬੇਦਾਰ ਹਜਾਰਾ ਸਿੰਘ, ਬਿਕਰਮ ਸਿੰਘ, ਅਮਰਜੀਤ ਸਿੰਘ, ਅਜੀਤ ਸਿੰਘ, ਭੁਪਿੰਦਰ ਸਿੰਘ ਕਾਕਾ, ਪ੍ਰਸ਼ੋਤਮ ਸਿੰਘ, ਦਰਸ਼ਨ ਸਿੰਘ, ਮੁਕੇਸ਼ ਕੁਮਾਰ ਆਦਿ ਨੇ ਪ੍ਰਕਾਸ਼ ਦਿਹਾੜੇ ਦੀਆਂ ਸੰਗਤਾਂ ਨੂੰ ਵਧਾਈਆਂ ਦਿੱਤੀਆਂ |

ਨੈਸ਼ਨਲ ਹਾਈਵੇ ਤੋਂ ਵਾਇਆ ਥਲੀ ਕਲਾਂ ਅਤੇ ਹੋਰਨਾਂ ਪਿੰਡਾਂ ਨੂੰ ਜਾਂਦੀ ਲਿੰਕ ਸੜਕ ਦੀ ਖ਼ਸਤਾ ਹਾਲਤ ਨੂੰ ਲੈ ਕੇ ਕੀਤਾ ਰੋਸ ਪ੍ਰਦਰਸ਼ਨ

ਘਨੌਲੀ 3 ਫਰਵਰੀ ( ਜਸਵੀਰ ਸਿੰਘ ਸੈਣੀ)-ਘਨੌਲੀ ਦੇ ਨਾਲ ਲਗਦੇ ਪਿੰਡ ਥਲੀ ਕਲਾਂ ਦੇ ਨਿਵਾਸੀਆਂ ਤੇ ਲਾਗਲੇ ਪਿੰਡਾਂ ਦੇ ਪਤਵੰਤੇ ਸੱਜਣਾਂ ਨੇ ਨੈਸ਼ਨਲ ਹਾਈਵੇਅ ਤੋਂ ਥਲੀ ਕਲਾਂ, ਥਲੀ ਖ਼ੁਰਦ ਤੇ ਘਨੌਲੀ ਜਾਣ ਵਾਲੀ ਸੜਕ ਦੀ ਖਸਤਾ ਹਾਲਤ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ | ...

ਪੂਰੀ ਖ਼ਬਰ »

ਨੰਗਲ-ਭਾਖੜਾ ਡੈਮ ਮੁੱਖ ਸੜਕ ਵੱਲ ਧਿਆਨ ਦੇਣ ਦੀ ਲੋੜ

ਨੰਗਲ, 3 ਫਰਵਰੀ (ਗੁਰਪ੍ਰੀਤ ਸਿੰਘ ਗਰੇਵਾਲ)-ਭਾਖੜਾ ਬਿਆਸ ਪ੍ਰਬੰਧ ਬੋਰਡ ਨੂੰ ਸੁਰੱਖਿਆ ਪੱਖੋਂ ਬਹੁਤ ਹੀ ਮਹੱਤਵਪੂਰਨ ਨੰਗਲ-ਭਾਖੜਾ ਡੈਮ ਸੜਕ ਵਲ ਧਿਆਨ ਦੇਣ ਦੀ ਲੋੜ ਹੈ | ਸਟਾਫ਼ ਦੀ ਘਾਟ ਅਤੇ ਬਜਟ ਸਬੰਧੀ ਸਮੱਸਿਆਵਾਂ ਕਾਰਨ ਇਸ ਮਾਰਗ ਦੀ ਨੁਹਾਰ ਬਦਲਣ 'ਚ ...

ਪੂਰੀ ਖ਼ਬਰ »

ਸੋਲਖੀਆਂ ਟੋਲ ਪਲਾਜ਼ਾ 'ਤੇ ਵਜ਼ਨ ਕਰਨ ਵਾਲੇ ਕੰਡੇ 'ਚ ਗੜਬੜੀ ਮਿਲਣ 'ਤੇ ਵਿਧਾਇਕ ਚੱਢਾ ਵਲੋਂ ਕਾਰਵਾਈ

ਰੂਪਨਗਰ, 3 ਫਰਵਰੀ (ਸਟਾਫ਼ ਰਿਪੋਰਟਰ)-ਹਲਕਾ ਰੂਪਨਗਰ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੂੰ ਬੀਤੀ ਰਾਤ ਟਰੱਕ ਓਪਰੇਟਰਾਂ ਵਲੋਂ ਅਚਨਚੇਤ ਸ਼ਿਕਾਇਤ ਮਿਲਣ ਉੱਤੇ ਸੋਲਖੀਆਂ ਟੋਲ ਪਲਾਜ਼ਾ ਉੱਤੇ ਪਹੁੰਚ ਕੇ ਉਨ੍ਹਾਂ ਦੇ ਵਜ਼ਨ ਕਰਨ ਵਾਲੇ ਕੰਡਿਆਂ ਦਾ ਨਿਰੀਖਣ ਕੀਤਾ ...

ਪੂਰੀ ਖ਼ਬਰ »

ਕਰਿਆਨੇ ਦੀ ਦੁਕਾਨ 'ਚ ਹੋਈ ਚੋਰੀ

ਸੁਖਸਾਲ, 3 ਫਰਵਰੀ (ਧਰਮ ਪਾਲ)-ਸੁਖਸਾਲ ਅਤੇ ਇਸ ਦੇ ਆਸ ਪਾਸ ਨਿੱਤ ਚੋਰੀ ਦੀਆਂ ਘਟਨਾਵਾਂ ਵਿਚ ਵਾਧਾ ਹੋ ਰਿਹਾ ਹੈ | ਜਿਸ ਦੀ ਤਾਜ਼ਾ ਘਟਨਾ ਅੱਜ ਸੁਖਸਾਲ ਮਾਰਕੀਟ ਦੇ ਵਿਚਕਾਰ ਤਰਵੇਸ਼ ਜਨਰਲ ਸਟੋਰ (ਕਰਿਆਨੇ ਦੀ ਦੁਕਾਨ) ਵਿਚ ਚੋਰਾਂ ਨੇ ਦੁਕਾਨ ਦੇ ਉੱਪਰ ਬਣੇ ਕਮਰੇ ਦਾ ...

ਪੂਰੀ ਖ਼ਬਰ »

ਜ਼ਿਲ੍ਹਾ ਜੇਲ੍ਹ ਰੂਪਨਗਰ 'ਚੋਂ ਤਲਾਸ਼ੀ ਦੌਰਾਨ ਮੋਬਾਈਲ ਫ਼ੋਨ ਬਰਾਮਦ, ਪਰਚਾ ਦਰਜ

ਰੂਪਨਗਰ, 3 ਫਰਵਰੀ (ਸਤਨਾਮ ਸਿੰਘ ਸੱਤੀ)-ਸਿਟੀ ਪੁਲਿਸ ਰੂਪਨਗਰ ਵਲੋਂ ਜ਼ਿਲ੍ਹਾ ਜੇਲ੍ਹ ਦੇ 2 ਹਵਾਲਾਤੀਆਂ ਅਤੇ ਇਕ ਬੰਦੀ ਵਿਰੁੱਧ ਮੋਬਾਈਲ ਫ਼ੋਨ ਬਰਾਮਦ ਹੋਣ 'ਤੇ ਪਰਚਾ ਦਰਜ ਕੀਤਾ ਹੈ | ਪ੍ਰਾਪਤ ਜਾਣਕਾਰੀ ਮੁਤਾਬਿਕ ਇਹ ਪਰਚਾ ਸੁਖਵਿੰਦਰ ਸਿੰਘ, ਸਹਾਇਕ ਸੁਪਰਡੈਂਟ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ

ਸ੍ਰੀ ਅਨੰਦਪੁਰ ਸਾਹਿਬ, 3 ਫਰਵਰੀ (ਜੇ.ਐਸ.ਨਿੱਕੂਵਾਲ)-ਸਥਾਨਕ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਦਸਮੇਸ਼ ਦੀਵਾਨ ਹਾਲ 'ਚੋ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਦੀ ਸੂਚਨਾ ਪ੍ਰਾਪਤ ਹੋਈ ਹੈ | ਤਫ਼ਤੀਸ਼ੀ ਅਫ਼ਸਰ ਏ.ਐਸ.ਆਈ. ਕੇਵਲ ਕਿ੍ਸ਼ਨ ਨੇ ਦੱਸਿਆ ਕਿ ਇੱਕ ...

ਪੂਰੀ ਖ਼ਬਰ »

ਭਗਤ ਰਵਿਦਾਸ ਦੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਨਗਰ ਕੀਰਤਨ ਸਜਾਇਆ

ਢੇਰ, 3 ਫਰਵਰੀ (ਸ਼ਿਵ ਕੁਮਾਰ ਕਾਲੀਆ)- ਸ਼੍ਰੋਮਣੀ ਭਗਤ ਰਵਿਦਾਸ ਦੇ ਪ੍ਰਕਾਸ਼ ਦਿਹਾੜੇ ਦੇ ਸਬੰਧ ਵਿਚ ਗੁਰਦੁਆਰਾ ਸਾਹਿਬ ਭਗਤ ਰਵਿਦਾਸ ਪਿੰਡ ਥਲੂਹ ਤੋਂ ਇੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਪੰਜ ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ...

ਪੂਰੀ ਖ਼ਬਰ »

ਹਾਦਸਿਆਂ ਨੂੰ ਸੱਦਾ ਦੇ ਰਿਹਾ ਹੈ ਮੁੱਖ ਸੜਕ 'ਤੇ ਪਿਆ ਖੱਡਾ

ਸ੍ਰੀ ਅਨੰਦਪੁਰ ਸਾਹਿਬ, 3 ਫਰਵਰੀ (ਜੇ.ਐਸ.ਨਿੱਕੂਵਾਲ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਲਾਗੇ ਕੌਮੀ ਸੜਕ 'ਤੇ ਲੋਧੀਪੁਰ ਫਾਟਕ ਕੋਲ ਪਿਆ ਖੱਡਾ ਹਾਦਸਿਆਂ ਨੂੰ ਸੱਦਾ ਦੇ ਰਿਹਾ ਹੈ | ਜਿਸ ਦੀ ਇਲਾਕਾ ਵਾਸੀਆਂ ਨੇ ਛੇਤੀ ਤੋਂ ਛੇਤੀ ਮੁਰੰਮਤ ਦੀ ਮੰਗ ਕੀਤੀ ਹੈ | ਦੱਸਣਯੋਗ ਹੈ ...

ਪੂਰੀ ਖ਼ਬਰ »

6 ਨੂੰ ਆਨਲਾਈਨ ਮਾਧਿਅਮ ਰਾਹੀਂ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਵਲੋਂ ਜਨਤਾ ਦਰਬਾਰ ਦੀ ਸ਼ੁਰੂਆਤ

ਰੂਪਨਗਰ, 3 ਫ਼ਰਵਰੀ (ਸਤਨਾਮ ਸਿੰਘ ਸੱਤੀ)-ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਪਿੰਡਾਂ ਵਿਚ ਜਲ ਸਪਲਾਈ ਵਿਭਾਗ ਨਾਲ ਸਬੰਧਿਤ ਮੁਸ਼ਕਲਾਂ ਦੇ ਢੁਕਵੇਂ ਹੱਲ ਲਈ ਹਰ 15 ਦਿਨਾਂ ਬਾਅਦ ਜਨਤਾ ਦਰਬਾਰ ਲਾਇਆ ...

ਪੂਰੀ ਖ਼ਬਰ »

ਖ਼ਾਲਸਾ ਗਰਲਜ਼ ਕਾਲਜ ਮੋਰਿੰਡਾ ਦੇ ਅਧਿਆਪਕਾਂ ਵਲੋਂ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ

ਮੋਰਿੰਡਾ, 3 ਫਰਵਰੀ (ਕੰਗ)-ਬਾਬਾ ਜ਼ੋਰਾਵਰ ਸਿੰਘ, ਫ਼ਤਿਹ ਸਿੰਘ ਖ਼ਾਲਸਾ ਗਰਲਜ਼ ਕਾਲਜ ਮੋਰਿੰਡਾ ਦੇ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਵਲੋਂ ਪੰਜਾਬ ਅਤੇ ਚੰਡੀਗੜ੍ਹ ਕਾਲਜ ਟੀਚਰਜ਼ ਯੂਨੀਅਨ ਦੇ ਨਿਰਦੇਸ਼ਾਂ ਅਨੁਸਾਰ ਕਾਲਜ ਦਾ ਗੇਟ ਬੰਦ ਕਰਕੇ ਸਵੇਰੇ 11 ਵਜੇ ਤੋਂ 1 ...

ਪੂਰੀ ਖ਼ਬਰ »

-ਪੈਸੇਫਿਕ ਮਾਸਟਰ ਅਥਲੈਟਿਕਸ- ਮੋਹਨ ਸਿੰਘ ਚਾਹਲ ਨੇ ਜਿੱਤੇ 3 ਤਗਮੇ

ਨੂਰਪੁਰ ਬੇਦੀ (ਰੋਪੜ), 3 ਫਰਵਰੀ (ਵਿੰਦਰ ਪਾਲ ਝਾਂਡੀਆ)-ਗੋਆ ਵਿਖੇ ਸਮਾਪਤ ਹੋਈਆਂ ਪੈਸੇਫਿਕ ਮਾਸਟਰ ਅਥਲੈਟਿਕਸ ਮੀਟ (ਦੌੜਾਂ) ਵਿਚ ਨੂਰਪੁਰ ਬੇਦੀ ਇਲਾਕੇ ਦੇ ਪਿੰਡ ਬਾਹਮਣਮਾਜਰਾ ਦੇ ਜੰਮਪਲ ਮੋਹਨ ਸਿੰਘ ਚਾਹਲ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 1500 ਤੇ 800 ਮੀਟਰ ਦੌੜ ...

ਪੂਰੀ ਖ਼ਬਰ »

ਬਾਲੇਵਾਲ ਵਿਖੇ ਚਾਰ ਰੋਜ਼ਾ ਫੁੱਟਬਾਲ ਕੱਪ ਧੂਮ ਧੜੱਕੇ ਨਾਲ ਸ਼ੁਰੂ

ਨੂਰਪੁਰ ਬੇਦੀ, 3 ਫਰਵਰੀ (ਵਿੰਦਰ ਪਾਲ ਝਾਂਡੀਆ)-ਨੂਰਪੁਰ ਬੇਦੀ ਇਲਾਕੇ ਦੇ ਪਿੰਡ ਬਾਲੇਵਾਲ ਵਿਖੇ ਚੌਧਰੀ ਯੂਥ ਕਲੱਬ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਚਾਰ ਰੋਜ਼ਾ ਫੁੱਟਬਾਲ ਕੱਪ ਅੱਜ ਧੂਮ ਧੜੱਕੇ ਨਾਲ ਸ਼ੁਰੂ ਹੋ ਗਿਆ | ਜਿਸ ਦਾ ਉਦਘਾਟਨ ...

ਪੂਰੀ ਖ਼ਬਰ »

ਖ਼ਾਲਸਾ ਸਕੂਲ ਦੇ ਐਨ.ਸੀ.ਸੀ. ਕੈਡਟਾਂ ਨੇ ਚਲਾਈ ਸਫ਼ਾਈ ਮੁਹਿੰਮ

ਸ੍ਰੀ ਅਨੰਦਪੁਰ ਸਾਹਿਬ, 3 ਫਰਵਰੀ (ਜੇ. ਐਸ. ਨਿੱਕੂਵਾਲ)-ਸਥਾਨਕ ਐਸ.ਜੀ.ਐਸ. ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਐਨ.ਸੀ.ਸੀ. ਕੈਡਟਾਂ ਨੇ ਸਕੂਲ ਦੇ ਅੰਦਰ ਅਤੇ ਬਾਹਰ ਸਵੱਛ ਭਾਰਤ ਮੁਹਿੰਮ ਤਹਿਤ ਸਫ਼ਾਈ ਕੀਤੀ | ਇਸ ਸਬੰਧੀ ਸਕੂਲ ਦੇ ਪਿ੍ੰਸੀਪਲ ਸੁਖਪਾਲ ਕੌਰ ਵਾਲੀਆ ਨੇ ...

ਪੂਰੀ ਖ਼ਬਰ »

ਸੇਂਟ ਕਾਰਮਲ ਸਕੂਲ, ਰੂਪਨਗਰ ਵਿਖੇ ਦਿਖਾਇਆ ਜਾਦੂ ਦਾ ਖੇਲ

ਰੂਪਨਗਰ, 3 ਫਰਵਰੀ (ਸਤਨਾਮ ਸਿੰਘ ਸੱਤੀ)-ਰੂਪਨਗਰ ਸ਼ਹਿਰ ਦੇ ਮਾਨਯੋਗ ਡੀ. ਸੀ. ਸਾਹਿਬ ਜੀ ਦੇ ਹੁਕਮਾਂ ਮੁਤਾਬਿਕ ਰੈੱਡ ਕਰਾਸ ਸੁਸਾਇਟੀ ਦੇ ਸਹਿਯੋਗ ਲਈ ਮਾਲੀ ਸਹਾਇਤਾ ਇਕੱਠੀ ਕਰਨ ਹਿਤ ਸੇਂਟ ਕਾਰਮਲ ਸਕੂਲ ਵਿਖੇ ਜਾਦੂ ਦਾ ਖੇਲ ਦਿਖਾਇਆ ਗਿਆ | ਸਕੂਲ ਦੇ ਸਾਰੇ ...

ਪੂਰੀ ਖ਼ਬਰ »

ਦੁੱਧ ਉਤਪਾਦਕ ਵੇਰਕਾ ਵਲੋਂ ਮਿਲਣ ਵਾਲੀਆਂ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ-ਕਾਹਲੋਂ

ਸੁਖਸਾਲ, 3 ਫਰਵਰੀ (ਧਰਮ ਪਾਲ)-ਵੇਰਕਾ ਮਿਲਕ ਪਲਾਂਟ ਦੁੱਧ ਉਤਪਾਦਕਾਂ ਦੀ ਹਰ ਤਰਾਂ ਦੀ ਮਦਦ ਕਰਨ ਲਈ ਪੂਰੀ ਤਰਾਂ ਵਚਨਬੱਧ ਹੈ, ਜਿਸ ਦੇ ਚੱਲਦਿਆਂ ਅੱਜ ਨੇੜਲੇ ਪਿੰਡ ਕੁਲਗਰਾਂ ਵਿਖੇ ਵੇਰਕਾ ਮਿਲਕ ਪਲਾਂਟ ਦੇ ਡਾਇਰੈਕਟਰ ਸੁਰਜੀਤ ਸਿੰਘ ਕਾਹਲੋਂ ਵਲੋਂ ਉਕਤ ਪਿੰਡ ਦੀ ...

ਪੂਰੀ ਖ਼ਬਰ »

ਰੱਸਾਕਸੀ ਦਾ ਫਾਈਨਲ ਮੁਕਾਬਲਾ ਬੁਰਜ ਦੋਨਾ (ਮੋਗਾ) ਨੇ ਸ਼ੰਕਰ ਸਰੀਂਹ (ਜਲੰਧਰ) ਨੂੰ ਹਰਾ ਕੇ ਜਿੱਤਿਆ

ਰੂਪਨਗਰ, 3 ਜਨਵਰੀ (ਸਤਨਾਮ ਸਿੰਘ ਸੱਤੀ)-ਬਾਬਾ ਗ਼ਾਜ਼ੀ ਦਾਸ ਖੇਡ ਸਮਾਗਮ 'ਚ ਰੱਸਾਕੱਸੀ ਦਾ ਫਸਵਾਂ ਤੇ ਦਿਲਕਸ਼ ਮੁਕਾਬਲਾ ਬੁਰਜ ਦੋਨਾ (ਮੋਗਾ) ਦੀ ਟੀਮ ਨੇ ਸ਼ੰਕਰ ਸਰੀਂਹ (ਜਲੰਧਰ) ਦੀ ਟੀਮ ਨੂੰ ਹਰਾ ਕੇ ਜਿੱਤ ਲਿਆ | ਸੂਬੇ ਦੇ ਵੱਖ-ਵੱਖ ਜ਼ਿਲਿ੍ਹਆਂ ਦੀਆਂ 14 ਟੀਮਾਂ ਨੇ ...

ਪੂਰੀ ਖ਼ਬਰ »

ਨੰਗਲ ਦੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਜਾਣਗੇ-ਡਾ. ਸੰਜੀਵ ਗੌਤਮ

ਨੰਗਲ, 3 ਫਰਵਰੀ (ਗੁਰਪ੍ਰੀਤ ਸਿੰਘ ਗਰੇਵਾਲ)-ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ (ਡਾਕਟਰ ਸੈੱਲ) ਡਾ. ਸੰਜੀਵ ਗੌਤਮ ਨੇ ਸਪਸ਼ਟ ਕੀਤਾ ਹੈ ਕਿ ਪਾਰਟੀ ਇਲਾਕੇ ਦੇ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕਰੇਗੀ | ਅਸੀਂ 6 ਸਪੈਸ਼ਲਿਸਟ ਡਾਕਟਰ ਨੰਗਲ ਲਿਆਂਦੇ ਹਨ ਅਤੇ ...

ਪੂਰੀ ਖ਼ਬਰ »

ਖ਼ਾਲਸਾ ਮਾਡਲ ਸਕੂਲ ਨੇ ਕਰਾਇਆ ਇੰਟਰ ਹਾਊਸ ਅੰਗਰੇਜ਼ੀ ਮੇਲਾ

ਰੂਪਨਗਰ, 3 ਫਰਵਰੀ (ਸਤਨਾਮ ਸਿੰਘ ਸੱਤੀ)-ਖ਼ਾਲਸਾ ਮਾਡਲ ਸਕੂਲ ਰੋਪੜ ਵਿਖੇ ਇੰਟਰ ਹਾਊਸ ਇੰਗਲਿਸ਼ ਮੇਲਾ ਕਰਵਾਇਆ ਗਿਆ | ਇਸ ਮੁਕਾਬਲੇ ਦੌਰਾਨ ਵਿਦਿਆਰਥੀਆਂ ਨੇ ਵਧੀਆ ਮਾਡਲ ਬਣਾ ਕੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ ਤੇ ਇਨਾਮ ਪ੍ਰਾਪਤ ਕੀਤੇ | ਚੌਥੀ ਕਲਾਸ ਵਿਚੋਂ ...

ਪੂਰੀ ਖ਼ਬਰ »

ਟਰਾਲੇ ਵਲੋਂ ਅਚਾਨਕ ਬਰੇਕ ਮਾਰਨ ਕਾਰਨ ਕਾਰ ਟਰਾਲੇ ਹੇਠ ਜਾ ਵੜੀ

ਰੂਪਨਗਰ, 3 ਫਰਵਰੀ (ਸਤਨਾਮ ਸਿੰਘ ਸੱਤੀ)-ਥਾਣਾ ਸਿੰਘ ਭਗਵੰਤਪੁਰ ਦੀ ਪੁਲਿਸ ਵਲੋਂ ਇੱਕ ਟਰਾਲਾ ਚਾਲਕ ਵਿਰੁੱਧ ਅਣਗਹਿਲੀ ਨਾਲ ਟਰਾਲਾ ਚਲਾਉਣ ਅਤੇ ਹੋਰ ਵੱਖ-ਵੱਖ ਧਾਰਾਵਾਂ ਤਹਿਤ ਪਰਚਾ ਦਰਜ ਕੀਤਾ ਹੈ | ਪ੍ਰਾਪਤ ਜਾਣਕਾਰੀ ਮੁਤਾਬਿਕ ਬਲਵਿੰਦਰ ਸਿੰਘ ਪੁੱਤਰ ਸਤਨਾਮ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ ਦੇ ਖੇਤੀਬਾੜੀ ਵਿਭਾਗ ਨੇ ਕਰਵਾਇਆ ਗੈਸਟ ਲੈਕਚਰ

ਸ੍ਰੀ ਅਨੰਦਪੁਰ ਸਾਹਿਬ, 3 ਫਰਵਰੀ (ਕਰਨੈਲ ਸਿੰਘ, ਜੇ ਐਸ ਨਿੱਕੂਵਾਲ)-ਸਥਾਨਕ ਸ੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ ਦੇ ਖੇਤੀਬਾੜੀ ਵਿਭਾਗ ਵਲੋਂ ਡੀ.ਬੀ.ਟੀ. ਸਟਾਰ ਸਟੇਟਸ ਦੇ ਅਧੀਨ 'ਇੱਨਪੁੱਟਸ ਵਰਮੀ-ਕੰਪੋਸਟ, ਐਫ਼. ਵੀ. ਐਮ., ਵਰਮੀਵਾਸ਼' ਵਿਸ਼ੇ 'ਤੇ ਗੈਸਟ ਲੈਕਚਰ ...

ਪੂਰੀ ਖ਼ਬਰ »

ਭਾਈ ਬਲਵਿੰਦਰ ਸਿੰਘ ਜਟਾਣਾ ਅਤੇ ਭਾਈ ਚਰਨਜੀਤ ਸਿੰਘ ਚੰਨਾ ਦੀ ਯਾਦ 'ਚ ਚੌਥਾ ਦਸਤਾਰ, ਦੁਮਾਲੇ ਮੁਕਾਬਲਾ ਅਤੇ ਸਿਖਲਾਈ ਕੈਂਪ ਲਗਾਇਆ

ਬੇਲਾ, 3 ਫਰਵਰੀ (ਮਨਜੀਤ ਸਿੰਘ ਸੈਣੀ)-ਨੇੜਲੇ ਪਿੰਡ ਝੱਲੀਆਂ ਖ਼ੁਰਦ ਵਿਖੇ ਸੱਚ ਖੰਡ ਵਾਸੀ ਸੰਤ ਬਾਬਾ ਕਰਤਾਰ ਸਿੰਘ, ਸੰਤ ਬਾਬਾ ਸਰਦੂਲ ਸਿੰਘ ਭੈਰੋਮਾਜਰਿਆ ਵਾਲਿਆਂ ਦੀ ਸਲਾਨਾ ਬਰਸੀ ਸਮਾਗਮਾਂ ਤੇ ਪਿੰਡ ਦੇ ਉੱਦਮੀ ਨੌਜਵਾਨਾਂ ਵਲੋਂ ਸਮੂਹ ਨਗਰ ਵਾਸੀਆਂ ਅਤੇ ਇਲਾਕੇ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਥਰਮਲ ਪਲਾਂਟ ਰੂਪਨਗਰ ਦੇ ਮੇਨ ਗੇਟ 'ਤੇ ਕੀਤੀ ਰੋਸ ਰੈਲੀ

ਘਨੌਲੀ, 3 ਫਰਵਰੀ ( ਜਸਵੀਰ ਸਿੰਘ ਸੈਣੀ)-ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਦੇ ਮੇਨ ਗੇਟ ਤੇ ਪ੍ਰਧਾਨ ਸਿਮਰਨਜੀਤ ਸਿੰਘ ਨੀਲੋ ਦੀ ਅਗਵਾਈ ਹੇਠ ਰੋਸ ਰੈਲੀ ਕੀਤੀ ਗਈ | ਰੈਲੀ ਵਿਚ ਮਿਤੀ 30-01-2023 ਨੂੰ ਮੁੱਖ ਸਕੱਤਰ/ਪੰਜਾਬ ਨਾਲ ਮੀਟਿੰਗ ਵਿਚ ਘੱਟੋ ਘੱਟ ਉਜ਼ਰਤਾਂ ਵਿਚ ...

ਪੂਰੀ ਖ਼ਬਰ »

ਸਾਬਕਾ ਕੈਬਨਿਟ ਮੰਤਰੀ ਕੰਗ ਵਲੋਂ ਸਥਾਨਕ ਸਰਕਾਰਾਂ ਮੰਤਰੀ ਨੂੰ ਲਿਖੀ ਚਿੱਠੀ

ਮੋਰਿੰਡਾ, 3 ਫਰਵਰੀ (ਕੰਗ)-ਮਗਰਲੇ ਢਾਈ ਸਾਲ ਤੋਂ ਰੇਲਵੇ ਅੰਡਰ ਬਰਿੱਜ ਮੋਰਿੰਡਾ ਦੀ ਉਸਾਰੀ ਨੂੰ ਲੈ ਕੇ ਸ਼ਹਿਰ ਦੇ ਵਿਕਾਸ ਵਿਚ ਆਈ ਖੜੋਤ ਕਾਰਨ ਮੋਰਿੰਡਾ ਦੇ ਲਗਭਗ 100 ਦੁਕਾਨਦਾਰਾਂ ਤੋਂ ਇਲਾਵਾ ਸ਼ਹਿਰ ਵਾਸੀ ਵੀ ਕਾਫ਼ੀ ਨਿਰਾਸ਼ ਹਨ | ਕਿਉਂਕਿ ਰੇਲਵੇ ਅੰਡਰ ਬਰਿੱਜ, ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX