ਤਾਜਾ ਖ਼ਬਰਾਂ


ਰਾਜਸਥਾਨ ਸਰਕਾਰ ਦੇ ਸਿਹਤ ਅਧਿਕਾਰ ਬਿੱਲ ਦੇ ਵਿਰੋਧ 'ਚ ਇੰਡੀਅਨ ਮੈਡੀਕਲ ਐਸੋਸੀਏਸ਼ਨ 27 ਨੂੰ ਕਰੇਗੀ ਕਾਲੇ ਦਿਵਸ ਦਾ ਆਯੋਜਨ
. . .  about 1 hour ago
ਨਵੀਂ ਦਿੱਲੀ, 25 ਮਾਰਚ-ਰਾਜਸਥਾਨ ਸਰਕਾਰ ਦੇ ਸਿਹਤ ਅਧਿਕਾਰ ਬਿੱਲ ਦੇ ਵਿਰੋਧ ਵਿਚ ਇੰਡੀਅਨ ਮੈਡੀਕਲ ਐਸੋਸੀਏਸ਼ਨ 27 ਮਾਰਚ ਨੂੰ ਕਾਲੇ ਦਿਵਸ ਦਾ ਆਯੋਜਨ...
ਪੰਜਾਬ ਚ ਮੀਂਹ ਤੇ ਹਨੇਰੀ ਕਾਰਨ 70 ਫ਼ਸਦੀ ਤੋਂ ਵੱਧ ਕਣਕ ਦਾ ਨੁਕਸਾਨ-ਸੁਖਬੀਰ ਸਿੰਘ ਬਾਦਲ
. . .  about 1 hour ago
ਗੁਰੂਹਰਸਹਾਏ , 25 ਮਾਰਚ (ਹਰਚਰਨ ਸਿੰਘ ਸੰਧੂ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸੰਸਦ ਮੈਂਬਰ ਫ਼ਿਰੋਜ਼ਪੁਰ ਨੇ‌ ਕਿਹਾ ਨੇ ਕਿਹਾ ਕਿ ਪੰਜਾਬ ਅੰਦਰ ਮੀਂਹ ਤੇ ਹਨੇਰੀ, ਗੜੇਮਾਰੀ ਨਾਲ‌ 70 ਫ਼ੀਸਦੀ ਤੋਂ ਵੱਧ ਕਣਕ ਦੀ ਫ਼ਸਲ ਦਾ ਨੁਕਸਾਨ ਹੋਇਆ ਹੈ। ਸੁਖਬੀਰ ਸਿੰਘ ਬਾਦਲ...
ਕੇਂਦਰ ਸਰਕਾਰ ਦੀ ਸਿਆਸੀ ਸਾਜ਼ਿਸ਼ ਦੀ ਮਿਸਾਲ ਹੈ, ਰਾਹੁਲ ਗਾਂਧੀ ਦੀ ਸੰਸਦੀ ਮੈਂਬਰਸ਼ਿਪ ਰੱਦ ਕੀਤੇ ਜਾਣਾ-ਸੁਖਵਿੰਦਰ ਸਿੰਘ ਸੁੱਖੂ
. . .  about 2 hours ago
ਸ਼ਿਮਲਾ, 25 ਮਾਰਚ-ਰਾਹੁਲ ਗਾਂਧੀ ਦੀ ਸੰਸਦੀ ਮੈਂਬਰਸ਼ਿਪ ਰੱਦ ਕੀਤੇ ਜਾਣ 'ਤੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਕਿਹਾ ਕਿ ਇਹ ਕੇਂਦਰ ਸਰਕਾਰ ਦੀ ਸਿਆਸੀ ਸਾਜ਼ਿਸ਼ ਦੀ ਮਿਸਾਲ ਹੈ। ਰਾਹੁਲ ਗਾਂਧੀ...
ਸੋਸ਼ਲ ਮੀਡੀਆ 'ਤੇ ਪੋਸਟਾਂ ਪਾਉਣ ਵਾਲੇ ਨੌਜਵਾਨਾਂ ਦੀ ਗ੍ਰਿਫ਼ਤਾਰੀ ਮੰਦਭਾਗੀ-ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ
. . .  about 3 hours ago
ਤਲਵੰਡੀ ਸਾਬੋ, 25 ਮਾਰਚ (ਰਣਜੀਤ ਸਿੰਘ ਰਾਜੂ)-ਪੰਜਾਬ ਦੀ ਸਰਕਾਰ ਸੋਸ਼ਲ ਮੀਡੀਆ 'ਤੇ ਪੋਸਟਾਂ ਸ਼ੇਅਰ ਕਰਨ ਵਾਲੇ ਸਿੱਖ ਨੌਜਵਾਨਾਂ ਨੂੰ ਵੀ ਫੜ ਰਹੀ ਹੈ ਅਤੇ ਕਈ ਹਸਤੀਆਂ ਦੇ ਸੋਸ਼ਲ ਮੀਡੀਆ ਅਕਾਊਂਟ ਬੰਦ ਕਰ ਦਿੱਤੇ ਗਏ ਹਨ ਜੋ ਵਿਚਾਰਾਂ ਦੇ ਪ੍ਰਗਟਾਵੇ ਦੀ ਆਜ਼ਾਦੀ ਦੇ ਅਧਿਕਾਰ...
ਕਾਂਗਰਸ ਵਲੋਂ ਜ਼ਿਲ੍ਹਾ ਹੈਡਕੁਆਰਟਰਾਂ 'ਤੇ ਰੋਸ ਧਰਨੇ 26 ਨੂੰ
. . .  about 4 hours ago
ਸ੍ਰੀ ਮੁਕਤਸਰ ਸਾਹਿਬ, 25 ਮਾਰਚ (ਰਣਜੀਤ ਸਿੰਘ ਢਿੱਲੋਂ)-ਰਾਹੁਲ ਗਾਂਧੀ ਦੀ ਸੰਸਦ ਮੈਂਬਰਸ਼ਿਪ ਰੱਦ ਕਰਨ ਦੇ ਰੋਸ ਵਜੋਂ ਕਾਂਗਰਸ ਵਲੋਂ ਪੰਜਾਬ ਭਰ ਵਿੱਚ ਜ਼ਿਲ੍ਹਾ ਹੈਡਕੁਆਰਟਰਾਂ 'ਤੇ 26 ਮਾਰਚ ਨੂੰ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਰੋਸ ਧਰਨੇ ਦਿੱਤੇ ਜਾ ਰਹੇ ਹਨ। ਜਾਣਕਾਰੀ ਦਿੰਦਿਆਂ ਬਲਾਕ...
ਅੰਮ੍ਰਿਤਪਾਲ ਸਿੰਘ ਦੇ 2 ਸਾਥੀਆਂ ਦੀ ਐਚ.ਆਈ.ਵੀ ਰਿਪੋਰਟ ਆਈ ਪਾਜ਼ੀਟਿਵ
. . .  about 4 hours ago
ਅਜਨਾਲਾ, 25 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਪੁਲਿਸ ਵਲੋਂ ਅੱਜ ਅੰਮ੍ਰਿਤਪਾਲ ਸਿੰਘ ਦੇ 11 ਸਾਥੀਆਂ ਨੂੰ ਅਜਨਾਲਾ ਅਦਾਲਤ ਵਿਚ ਪੇਸ਼ ਕਰਨ ਤੋਂ ਪਹਿਲਾਂ ਸਿਵਲ ਹਸਪਤਾਲ ਅਜਨਾਲਾ ਤੋਂ ਆਈ ਟੀਮ ਵਲੋਂ ਅਦਾਲਤੀ ਕੰਪਲੈਕਸ ਅੰਦਰ ਹੀ ਮੈਡੀਕਲ ਚੈੱਕਅਪ ਕਰਵਾਇਆ ਗਿਆ। ਸੂਤਰਾਂ....
ਭਾਰਤੀ ਮੁੱਕੇਬਾਜ਼ ਨੀਤੂ ਘੰਘਾਸ ਬਣੀ ਵਿਸ਼ਵ ਚੈਂਪੀਅਨ
. . .  about 4 hours ago
ਨਵੀਂ ਦਿੱਲੀ, 25 ਮਾਰਚ- ਭਾਰਤੀ ਮੁੱਕੇਬਾਜ਼ ਨੀਤੂ ਘੰਘਾਸ ਨੇ ਮਹਿਲਾ ਮੁੱਕੇਬਾਜ਼ੀ ਚੈਂਪੀਅਨਸ਼ਿਪ ਵਿਚ ਮੰਗੋਲੀਆਈ ਮੁੱਕੇਬਾਜ਼ ਲੁਤਸਾਈਖ਼ਾਨ ਨੂੰ 5-0 ਨਾਲ ਹਰਾ ਕੇ 48 ਕਿਲੋਗ੍ਰਾਮ ਦੇ...
ਕਰਨਾਟਕ: ਲੋਕਾਂ ਨੇ ਡਬਲ ਇੰਜਣ ਵਾਲੀ ਸਰਕਾਰ ਨੂੰ ਧੱਕਾ ਦੇ ਕੇ ਵਾਪਸੀ ਦਾ ਫ਼ੈਸਲਾ ਕੀਤਾ- ਪ੍ਰਧਾਨ ਮੰਤਰੀ
. . .  about 5 hours ago
ਬੈਂਗਲੁਰੂ, 25 ਮਾਰਚ- ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੈਂਗਲੁਰੂ ਦੇ ਦਾਵਨਗੇਰੇ ’ਚ ਰੋਡ ਸ਼ੋਅ ਕੀਤਾ। ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਇਕ ਜਨ ਸਭਾ ਨੂੰ ਵੀ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਅੱਜ ਇੱਥੇ ਵਿਜੇ ਸੰਕਲਪ ਰੈਲੀ ਕੀਤੀ ਜਾ ਰਹੀ ਹੈ, ਉਸੇ ਸਮੇਂ ਵਿਚ ਸਾਡੇ ਕਰਨਾਟਕ ਵਿਚ ਕਾਂਗਰਸ ਪਾਰਟੀ ਦੇ....
ਦਿੱਲੀ ਦੇ ਸਰਕਾਰੀ ਹਸਪਤਾਲਾਂ ਵਿਚ ਕੋਵਿਡ ਨੂੰ ਲੈ ਕੇ ਭਲਕੇ ਹੋਵੇਗੀ ਮੌਕ ਡਰਿੱਲ
. . .  about 5 hours ago
ਨਵੀਂ ਦਿੱਲੀ, 25 ਮਾਰਚ- ਦਿੱਲੀ ਸਰਕਾਰ ਨੇ ਸਾਰੇ ਸਰਕਾਰੀ ਹਸਪਤਾਲਾਂ ਨੂੰ ਭਲਕੇ ਕੋਵਿਡ-19 ਅਤੇ ਇਨਫ਼ਲੂਐਂਜ਼ਾ ਕਿਸਮ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਆਕਸੀਜਨ ਦੀ ਉਪਲਬਧਤਾ ਸਮੇਤ ਸਿਹਤ, ਬੁਨਿਆਦੀ ਢਾਂਚੇ ਅਤੇ ਲੌਜਿਸਟਿਕਸ ਦੀ...
ਕਿਸਾਨ ਹਿਤੈਸ਼ੀ ਅਖਵਾਉਣ ਵਾਲੀ ‘ਆਪ’ ਸਰਕਾਰ ਕਿਸਾਨਾਂ ਦੀ ਸਾਰ ਲੈਣਾ ਭੁੱਲੀ- ਵਿਧਾਇਕ ਸਰਕਾਰੀਆ
. . .  about 5 hours ago
ਚੋਗਾਵਾਂ, 25 ਮਾਰਚ (ਗੁਰਵਿੰਦਰ ਸਿੰਘ ਕਲਸੀ)- ਪਿਛਲੇ ਦਿਨੀਂ ਹੋਈ ਬੇਮੌਸਮੀ ਬਾਰਿਸ਼ ਅਤੇ ਹਨੇਰੀ ਨਾਲ ਜਿੱਥੇ ਕਿਸਾਨਾਂ ਦੀ ਕਣਕ ਦੀ ਫ਼ਸਲ ਦਾ ਭਾਰੀ ਨੁਕਸਾਨ ਹੋਇਆ ਉੱਥੇ ਮੁੜ ਖ਼ਰਾਬ ਹੋਏ ਮੌਸਮ ਨੇ ਕਿਸਾਨਾਂ ਦੇ ਸਾਹ ਸੂਤੇ ਹੋਏ ਹਨ। ਤੇਜ਼ ਹਵਾਵਾਂ ਕਾਰਨ ਅਤੇ ਮੀਂਹ ਪੈਣ ਕਾਰਨ ਕਣਕ ਦੀ ਫ਼ਸਲ ਧਰਤੀ ’ਤੇ.....
ਕਿਸਾਨਾਂ ਨੇ ਬਠਿੰਡਾ-ਸ੍ਰੀ ਅੰਮ੍ਰਿਤਸਰ ਸਾਹਿਬ ਰੋਡ ’ਤੇ ਧਰਨਾ ਲਗਾ ਕੇ ਸਰਕਾਰ ਵਿਰੁੱਧ ਕੀਤਾ ਪ੍ਰਦਰਸ਼ਨ
. . .  about 5 hours ago
ਜੈਤੋ, 25 ਮਾਰਚ (ਗੁਰਚਰਨ ਸਿੰਘ ਗਾਬੜੀਆ)- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਕਿਸਾਨਾਂ ਵਲੋਂ ਪਿੰਡ ਗੁੰਮਟੀ ਖ਼ੁਰਦ ਵਿਖੇ ਧਰਨਾ ਲਗਾ ਕੇ ਬਠਿੰਡਾ-ਸ੍ਰੀ ਅੰਮ੍ਰਿਤਸਰ ਸਾਹਿਬ ਰੋਡ ਨੂੰ ਜਾਮ ਕਰ ਦਿੱਤਾ ਅਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਧਰਨੇ ਦੌਰਾਨ ਬੁਲਾਰਿਆਂ ਨੇ ਕਿਹਾ ਕਿ ਪਿਛਲੇ ਕਈ ਦਿਨਾਂ ਤੋਂ.....
ਜੰਮੂ ਕਸ਼ਮੀਰ: ਧਮਾਕੇ ਵਿਚ ਇਕ ਵਿਅਕਤੀ ਦੀ ਮੌਤ
. . .  about 6 hours ago
ਸ੍ਰੀਨਗਰ, 25 ਮਾਰਚ- ਜੰਮੂ ਕਸ਼ਮੀਰ ਦੇ ਸਾਂਬਾ ਜ਼ਿਲ੍ਹੇ ਵਿਚ ਇਕ ਸਕਰੈਪ ਫ਼ੈਕਟਰੀ ਵਿਚ ਮੋਰਟਾਰ ਦੇ ਗੋਲੇ ਨਾਲ ਹੋਏ ਧਮਾਕੇ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ 6 ਲੋਕ ਜ਼ਖ਼ਮੀ ਹੋ ਗਏ ਹਨ। ਇਹ ਜਾਣਕਾਰੀ ਉੱਥੋਂ ਦੇ ਐਸ.ਐਸ.ਪੀ. ਬੇਨਾਮ ਤੋਸ਼ ਨੇ ਸਾਂਝੀ ਕੀਤੀ। ਮ੍ਰਿਤਕ ਦੀ ਪਛਾਣ ਮੋਹਨ.....
ਬੀ.ਐਸ.ਐਫ਼ ਨੇ ਚਾਹ ਦੇ ਡੱਬੇ ’ਚੋਂ ਬਰਾਮਦ ਕੀਤੇ ਨਸ਼ੀਲੇ ਪਦਾਰਥ
. . .  about 6 hours ago
ਅੰਮ੍ਰਿਤਸਰ, 25 ਮਾਰਚ- ਬੀ.ਐਸ. ਐਫ਼. ਦੇ ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਅੱਜ ਜ਼ਿਲ੍ਹੇ ਦੇ ਭੈਰੋਪਾਲ ਵਿਚ 810 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ....
ਦੋਸ਼ੀਆਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਕਿਸਾਨ ਜਥੇਬੰਦੀ ਨੇ ਮੁੱਖ ਮਾਰਗ ’ਤੇ ਲਾਇਆ ਧਰਨਾ
. . .  about 6 hours ago
ਤਪਾ ਮੰਡੀ, 25 ਮਾਰਚ (ਪ੍ਰਵੀਨ ਗਰਗ)- ਜੱਥੇਬੰਦੀ ਦੇ ਜ਼ਿਲ੍ਹਾ ਮੀਤ ਪ੍ਰਧਾਨ ਦਰਸ਼ਨ ਸਿੰਘ ਮਹਿਤਾ ਦੇ ਘਰ ਪਿੰਡ ਦੇ ਹੀ ਕੁਝ ਵਿਅਕਤੀਆਂ ਨੇ ਹਮਲਾ ਕਰਕੇ ਜ਼ਖ਼ਮੀ ਕਰ ਦਿੱਤਾ ਸੀ, ਜਿਸ ’ਤੇ ਪੁਲਿਸ ਨੇ ਮਾਮਲੇ ’ਚ ਸ਼ਾਮਿਲ ਦੋਸ਼ੀਆਂ ’ਤੇ ਕਰੀਬ ਦੋ ਮਹੀਨਾਂ ਪਹਿਲਾਂ ਮਾਮਲਾ ਦਰਜ ਕੀਤਾ ਸੀ, ਪ੍ਰੰਤੂ ਦੋਸ਼ੀ ਪੁਲਿਸ ਦੇ ਬਿਨਾਂ ਕਿਸੇ ਡਰ ਤੋਂ....
ਚੀਫ਼ ਖ਼ਾਲਸਾ ਦੀਵਾਨ ਵਲੋਂ ਸਾਲ 2023—24 ਲਈ 157 ਕਰੋੜ 35 ਲੱਖ ਰੁਪਏ ਦਾ ਬਜਟ ਪਾਸ
. . .  about 6 hours ago
ਅੰਮ੍ਰਿਤਸਰ 25 ਮਾਰਚ (ਜਸਵੰਤ ਸਿੰਘ ਜੱਸ)- ਪੁਰਾਤਨ ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਵਲੋਂ ਸਾਲ 2023—24 ਲਈ 157 ਕਰੋੜ 35 ਲੱਖ ਰੁਪਏ ਦਾ ਬਜਟ ਪਾਸ ਕੀਤਾ ਗਿਆ। ਅੱਜ ਦੁਪਹਿਰ ਦੀਵਾਨ ਦੇ ਗੁਰਦੁਆਰਾ ਸਾਹਿਬ ਵਿਖੇ ਹੋਏ ਬਜਟ ਇਜਲਾਸ ਵਿਚ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ......
ਮੀਂਹ ਤੇ ਗੜੇਮਾਰੀ ਨਾਲ ਪਿੰਡਾਂ ’ਚ ਖੜ੍ਹੀ ਕਣਕ ਦਾ ਵੱਡਾ ਨੁਕਸਾਨ
. . .  about 7 hours ago
ਗੱਗੋਮਾਹਲ/ਰਮਦਾਸ/ ਜੈਤੋ, 25 ਮਾਰਚ (ਬਲਵਿੰਦਰ ਸਿੰਘ ਸੰਧੂ/ਗੁਰਚਰਨ ਸਿੰਘ ਗਾਬੜੀਆ)- ਸਰਹੱਦੀ ਖ਼ੇਤਰ ਗੱਗੋਮਾਹਲ ਵਿਚ ਬੀਤੀ ਰਾਤ ਹੋਈ ਬੇਮੌਸਮੀ ਬਰਸਾਤ ਤੇ ਝੱਖੜ ਕਾਰਨ ਕਿਸਾਨਾਂ ਦਾ ਵੱਡਾ ਨੁਕਸਾਨ ਹੋਇਆ ਹੈ। ਇਸੇ ਤਰ੍ਹਾਂ ਹੀ ਸਬ-ਡਵੀਜਨ ਜੈਤੋ ਦੇ ਪਿੰਡਾਂ ’ਚ ਖ਼ੜ੍ਹ੍ਹੀ ਕਣਕ.....
ਭਾਕਿਯੂ ਏਕਤਾ ਉਗਰਾਹਾਂ ਨੇ ਐਸ.ਡੀ.ਐਮ ਦਫ਼ਤਰ ਅੱਗੇ ਧਰਨਾ ਲਗਾ ਪੰਜਾਬ ਸਰਕਾਰ ਵਿਰੁੱਧ ਕੀਤੀ ਨਾਅਰੇਬਾਜ਼ੀ
. . .  about 7 hours ago
ਜੈਤੋ, 25 ਮਾਰਚ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਬਾਰਿਸ਼ ਅਤੇ ਗੜੇਮਾਰੀ ਕਾਰਨ ਤਬਾਹ ਹੋਈਆਂ ਫ਼ਸਲਾਂ ਅਤੇ ਸਬਜ਼ੀਆਂ ਦੇ ਯੋਗ ਮੁਆਵਜ਼ੇ ਦੀ ਮੰਗ ਲਈ ਸਥਾਨਕ ਐਸ.ਡੀ.ਐਮ ਦਫ਼ਤਰ ਅੱਗੇ ਧਰਨਾ ਲਗਾ ਕੇ ਪੰਜਾਬ ਸਰਕਾਰ ਵਿਰੁੱਧ ਸਖ਼ਤ....
ਕਿਸਾਨ ਜੱਥੇਬੰਦੀ ਵਲੋਂ ਘਰਾਂ ’ਚ ਚਿੱਪ ਵਾਲੇ ਮੀਟਰ ਲਾਉਣ ਦਾ ਪੁਰਜ਼ੋਰ ਵਿਰੋਧ
. . .  about 7 hours ago
ਤਪਾ ਮੰਡੀ, 25 ਮਾਰਚ (ਪ੍ਰਵੀਨ ਗਰਗ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਇਕਾਈ ਤਪਾ ਦੇ ਪ੍ਰਧਾਨ ਰਾਜ ਸਿੱਧੂ ਦੀ ਅਗਵਾਈ ਹੇਠ ਕਿਸਾਨ ਜਥੇਬੰਦੀ ਵਲੋਂ ਘਰਾਂ ’ਚ ਚਿਪ ਵਾਲੇ ਮੀਟਰ ਲਾਉਣ ਆਏ ਪਾਵਰਕਾਮ ਦੇ ਮੁਲਾਜ਼ਮਾਂ ਦਾ ਪੁਰਜ਼ੋਰ ਵਿਰੋਧ ਕੀਤੇ ਜਾਣ ਦੀ ਖ਼ਬਰ ਹੈ। ਜਾਣਕਾਰੀ ਦਿੰਦੇ ਹੋਏ ਜਥੇਬੰਦੀ.....
ਅੰਮ੍ਰਿਤਪਾਲ ਦੀ ਗਿ੍ਫ਼ਤਾਰੀ ਬਾਰੇ ਫ਼ੈਲਾਏ ਜਾ ਰਹੇ ਝੂਠ ’ਤੇ ਯਕੀਨ ਨਾ ਕਰਨ ਲੋਕ- ਐਸ.ਐਸ.ਪੀ. ਬਠਿੰਡਾ
. . .  about 8 hours ago
ਬਠਿੰਡਾ, 25 ਮਾਰਚ- ਇੱਥੋਂ ਦੇ ਐਸ.ਐਸ.ਪੀ. ਗੁਲਨੀਤ ਖ਼ੁਰਾਣਾ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਬਾਰੇ ਜੋ ਜਾਅਲੀ ਜਾਣਕਾਰੀ ਸੋਸ਼ਲ ਮੀਡੀਆ ’ਤੇ ਫੈਲਾਈ ਜਾ ਰਹੀ ਹੈ, ਲੋਕ ਉਸ ’ਤੇ ਯਕੀਨ ਨਾ ਕਰਨ। ਜਦੋਂ ਵੀ ਕੋਈ ਗ੍ਰਿਫ਼ਤਾਰੀ ਹੁੰਦੀ ਹੈ ਤਾਂ.....
ਅਦਾਲਤ ਨੇ ਅੰਮ੍ਰਿਤਪਾਲ ਦੇ 10 ਸਾਥੀ ਭੇਜੇ ਜੇਲ੍ਹ
. . .  about 7 hours ago
ਅਜਨਾਲਾ, 25 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਪਾਲ ਦੇ 10 ਸਾਥੀਆਂ ਨੂੰ ਅਦਾਲਤ ਵਲੋਂ 6 ਅਪ੍ਰੈਲ ਤੱਕ ਜੇਲ੍ਹ ਵਿਚ ਭੇਜ ਦਿੱਤਾ ਗਿਆ ਹੈ ਅਤੇ ਇਕ ਸਾਥੀ ਨੂੰ 4 ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ। ਇਹ ਜਾਣਕਾਰੀ ਇਸ....
ਸੁਖਦੇਵ ਸਿੰਘ ਢੀਂਡਸਾ ਦੇ ਅਗਵਾਈ ਵਿਚ ਵਫ਼ਦ ਨੇ ਕੀਤੀ ਰਾਜਪਾਲ ਨਾਲ ਮੁਲਾਕਾਤ
. . .  about 9 hours ago
ਚੰਡੀਗੜ੍ਹ, 25 ਮਾਰਚ (ਸਤਾਂਸ਼ੂ)- ਸ਼੍ਰੋਮਣੀ ਅਕਾਲੀ ਦਲ (ਯੂਨਾਈਟਿਡ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਹੇਠ ਪਾਰਟੀ ਦੇ ਵਫ਼ਦ ਜਿਸ ਵਿਚ ਬੀਬੀ ਜਗੀਰ ਕੌਰ, ਜਗਮੀਤ ਸਿੰਘ ਬਰਾੜ, ਜਸਟਿਸ ਨਿਰਮਲ ਸਿੰਘ ਅਤੇ ਕਰਨੈਲ ਸਿੰਘ ਪੰਜੋਲੀ ਸ਼ਾਮਿਲ ਸਨ, ਨੇ ਅੱਜ ਮਾਣਯੋਗ ਰਾਜਪਾਲ ਬਨਵਾਰੀ ਲਾਲ ਪੁਰੋਹਿਤ.....
ਅੰਮ੍ਰਿਤਪਾਲ ਦੇ ਸਾਥੀਆਂ ਦੀ ਅਦਾਲਤ ਵਿਚ ਪੇਸ਼ੀ, ਮੀਡੀਆ ਕਰਮੀਆਂ ਨੂੰ ਰੱਖਿਆ ਦੂਰ
. . .  about 9 hours ago
ਅਜਨਾਲਾ, 25 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਪਾਲ ਦੇ ਸਾਥੀਆਂ ਦਾ ਪੁਲਿਸ ਰਿਮਾਂਡ ਪੂਰਾ ਹੋਣ ਤੋਂ ਬਾਅਦ ਮੁੜ ਅੱਜ ਅਦਾਲਤ ਵਿਚ ਪੇਸ਼ ਕੀਤਾ ਗਿਆ। ਪੁਲਿਸ ਵਲੋਂ ਸੁਰੱਖਿਆ ਦੇ ਮੱਦੇਨਜ਼ਰ ਮੀਡੀਆਕਰਮੀਆਂ ਨੂੰ ਵੀ ਅਦਾਲਤ....
ਮੈਂ ਪ੍ਰਧਾਨ ਮੰਤਰੀ ਮੋਦੀ ਅਤੇ ਅਡਾਨੀ ਦੇ ਸੰਬੰਧਾਂ ’ਤੇ ਸਵਾਲ ਚੁੱਕਦਾ ਰਹਾਂਗਾ- ਰਾਹੁਲ ਗਾਂਧੀ
. . .  about 10 hours ago
ਨਵੀਂ ਦਿੱਲੀ, 25 ਮਾਰਚ- ਰਾਹੁਲ ਗਾਂਧੀ ਨੇ ਕਿਹਾ ਕਿ ਸੰਸਦ ਵਿਚ ਦਿੱਤੇ ਮੇਰੇ ਭਾਸ਼ਣ ਨੂੰ ਕੱਢ ਦਿੱਤਾ ਗਿਆ ਅਤੇ ਬਾਅਦ ਵਿਚ ਮੈਂ ਲੋਕ ਸਭਾ ਸਪੀਕਰ ਨੂੰ ਇਕ ਵਿਸਤ੍ਰਿਤ ਜਵਾਬ ਲਿਖਿਆ ਅਤੇ ਉਨ੍ਹਾਂ ਨੂੰ ਸ਼ਿਕਾਇਤ ਵੀ ਕੀਤੀ ਪਰ ਕੋਈ ਜਵਾਬ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਕੁਝ ਮੰਤਰੀਆਂ ਨੇ ਮੇਰੇ....
ਦੇਸ਼ ਵਿਚ ਲੋਕਤੰਤਰ ’ਤੇ ਹਮਲਾ ਹੋ ਰਿਹਾ ਹੈ- ਰਾਹੁਲ ਗਾਂਧੀ
. . .  about 10 hours ago
ਨਵੀਂ ਦਿੱਲੀ, 25 ਮਾਰਚ- ਸੂਰਤ ਦੀ ਅਦਾਲਤ ਵਲੋਂ ਮਾਣਹਾਨੀ ਦੇ ਇਕ ਕੇਸ ਵਿਚ ਦੋਸ਼ੀ ਕਰਾਰ ਦਿੱਤੇ ਜਾਣ ਅਤੇ ਲੋਕ ਸਭਾ ਦੀ ਮੈਂਬਰਸ਼ਿਪ ਗੁਆਉਣ ਤੋਂ ਬਾਅਦ ਕਾਂਗਰਸ ਆਗੂ ਰਾਹੁਲ ਗਾਂਧੀ ਨੇ ਅੱਜ ਮੀਡੀਆ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਮੈਂ ਪਹਿਲਾਂ ਵੀ ਕਈ ਵਾਰ ਕਿਹਾ ਹੈ ਕਿ ਦੇਸ਼.....
ਪੰਜਾਬ ਸਰਕਾਰ ਸੰਕਟ ਦੀ ਘੜੀ ’ਚ ਕਿਸਾਨਾਂ ਦੀ ਬਾਂਹ ਫੜ੍ਹੇ- ਕਿਸਾਨ ਆਗੂ
. . .  about 10 hours ago
ਸੰਧਵਾਂ, 25 ਮਾਰਚ (ਪ੍ਰੇਮੀ ਸੰਧਵਾਂ)- ਕੁਦਰਤ ਦੇ ਕਹਿਰ ਕਾਰਨ ਪੱਕ ਰਹੀ ਕਣਕ ਦੀ ਬਰਬਾਦ ਹੋਈ ਫ਼ਸਲ ਦਾ ਜਾਇਜ਼ਾ ਲੈਣ ਉਪਰੰਤ ਸੀਨੀਅਰ ਕਿਸਾਨ ਆਗੂ ਨਿਰਮਲ ਸਿੰਘ ਸੰਧੂ ਨੇ ਪੀੜਤ ਕਿਸਾਨਾਂ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੂੰ ਇਸ ਅਤਿ ਸੰਕਟ ਦੀ ਘੜੀ ’ਚ ਕਿਸਾਨਾਂ ਦੀ.....
ਹੋਰ ਖ਼ਬਰਾਂ..
ਜਲੰਧਰ : ਐਤਵਾਰ 23 ਮਾਘ ਸੰਮਤ 554
ਵਿਚਾਰ ਪ੍ਰਵਾਹ: ਕਰਜ਼ਾ ਇਕ ਅਜਿਹਾ ਮਹਿਮਾਨ ਹੈ, ਜਿਹੜਾ ਇਕ ਵਾਰ ਘਰ ਆ ਜਾਵੇ ਤਾਂ ਨਿਕਲਣ ਦਾ ਨਾਂਅ ਹੀ ਨਹੀਂ ਲੈਂਦਾ। -ਅਗਿਆਤ

ਹੁਸ਼ਿਆਰਪੁਰ / ਮੁਕੇਰੀਆਂ

ਪੰਜਾਬ 'ਚ ਪੈਟਰੋਲ-ਡੀਜ਼ਲ 'ਤੇ 90 ਪੈਸੇ ਵੈਟ ਵਧਾਉਣ ਦਾ ਹੋਇਆ ਚੁਫੇਰਿਓਾ ਵਿਰੋਧ

ਪੈਟਰੋਲ/ਡੀਜ਼ਲ ਦੀਆਂ ਕੀਮਤਾਂ ਵਧਾ ਕੇ 'ਆਪ' ਨੇ ਲੋਕਾਂ ਨੂੰ ਲੁੱਟਣ ਦਾ ਕੰਮ ਕੀਤਾ-ਸੂਦ
ਹੁਸ਼ਿਆਰਪੁਰ, 4 ਫਰਵਰੀ (ਬਜਿੰਦਰਪਾਲ ਸਿੰਘ)-ਆਮ ਆਦਮੀ ਪਾਰਟੀ ਦੀ ਸੂਬਾ ਸਰਕਾਰ ਨੇ ਪੈਟਰੋਲ ਤੇ ਡੀਜ਼ਲ 'ਤੇ 90 ਫ਼ੀਸਦੀ ਪ੍ਰਤੀ ਲੀਟਰ ਸੈੱਸ ਲਗਾ ਕੇ ਸਾਬਿਤ ਕਰ ਦਿੱਤਾ ਹੈ ਕਿ ਇਹ ਸਰਕਾਰ ਲੋਕਪੱਖੀ ਨਹੀਂ ਸਗੋਂ ਲੋਕ ਵਿਰੋਧੀ ਹੈ, ਜਿਸ ਦੀ ਕਹਿਣੀ ਅਤੇ ਕਥਨੀ 'ਚ ਜ਼ਮੀਨ-ਅਸਮਾਨ ਦਾ ਫ਼ਰਕ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਤੀਕਸ਼ਣ ਸੂਦ ਨੇ ਭਾਜਪਾ ਆਗੂਆਂ ਦੀ ਹੋਈ ਇਕੱਤਰਤਾ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਪਹਿਲਾਂ ਹੀ ਕੇਂਦਰ ਸਰਕਾਰ ਵਲੋਂ ਪੈਟਰੋਲ ਤੇ ਡੀਜ਼ਲ 'ਤੇ ਲਗਾਏ ਗਏ ਟੈਕਸਾਂ ਤੋਂ ਬਹੁਤ ਜ਼ਿਆਦਾ ਟੈਕਸ ਸੂਬਾ ਸਰਕਾਰ ਵਲੋਂ ਲਗਾਏ ਗਏ ਹਨ, ਇਸ ਦੇ ਬਾਵਜੂਦ ਮੁੜ ਸੂਬਾ ਸਰਕਾਰ ਨੇ ਇਨ੍ਹਾਂ ਟੈਕਸਾਂ 'ਚ ਵਾਧਾ ਕਰਕੇ ਲੋਕਾਂ ਨਾਲ ਵੱਡਾ ਧੋਖਾ ਦੇਣ ਅਤੇ ਲੁੱਟਣ ਦਾ ਕੰਮ ਕੀਤਾ ਹੈ | ਉਨ੍ਹਾਂ ਕਿਹਾ ਕਿ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਵਾਧਾ ਹੋਣ ਨਾਲ ਰੋਜ਼ਮਰ੍ਹਾ ਦੀਆਂ ਚੀਜ਼ਾਂ ਦੀਆਂ ਕੀਮਤਾਂ 'ਚ ਬੇਤਹਾਸ਼ਾ ਵਾਧਾ ਹੋਵੇਗਾ ਅਤੇ ਲੋਕਾਂ 'ਤੇ ਮਹਿੰਗਾਈ ਦਾ ਬੋਝ ਕਈ ਗੁਣਾ ਹੋਰ ਵੱਧ ਜਾਵੇਗਾ | ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਵਲੋਂ ਲਿਆ ਗਿਆ ਉਕਤ ਫ਼ੈਸਲਾ ਬਿਲਕੁਲ ਨਿੰਦਣਯੋਗ ਹੈ | ਇਸ ਮੌਕੇ ਸੁਰੇਸ਼ ਭਾਟੀਆ ਬਿੱਟੂ, ਕਮਲਜੀਤ ਸੇਤੀਆ, ਅਸ਼ਵਨੀ ਗੈਂਦ, ਜਾਵੇਦ ਸੂਦ ਆਦਿ ਹਾਜ਼ਰ ਸਨ |
ਪੈਟਰੋਲ ਤੇ ਡੀਜ਼ਲ ਦੀਆਂ ਵਧੀਆਂ ਕੀਮਤਾਂ ਨਾਲ 'ਆਪ' ਦੇ ਲੋਕਪੱਖੀ ਚਿਹਰੇ ਦੀ ਖੁੱਲ੍ਹੀ ਪੋਲ-ਡਾ: ਰਾਜ ਕੁਮਾਰ
ਹੁਸਿਆਰਪੁਰ-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਲੋਕ-ਮਾਰੂ ਨੀਤੀਆਂ ਦੇ ਚੱਲਦਿਆਂ ਪਹਿਲਾਂ ਹੀ ਲੋਕ ਖ਼ੁਦ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਹੇ ਹਨ ਅਤੇ ਹੁਣ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਵਾਧਾ ਕਰਕੇ 'ਆਪ' ਸਰਕਾਰ ਦਾ ਲੋਕਾਂ ਦੀ ਭਲਾਈ ਪ੍ਰਤੀ ਚਿਹਰਾ ਪੂਰੀ ਤਰ੍ਹਾਂ ਬੇਨਿਕਾਬ ਹੋ ਗਿਆ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਉਪ ਨੇਤਾ ਤੇ ਹਲਕਾ ਚੱਬੇਵਾਲ ਤੋਂ ਵਿਧਾਇਕ ਡਾ: ਰਾਜ ਕੁਮਾਰ ਨੇ ਕੀਤਾ | ਉਨ੍ਹਾਂ ਕਿਹਾ ਚੋਣਾਂ ਤੋਂ ਪਹਿਲਾਂ ਜੋ ਵਾਅਦੇ ਆਮ ਆਦਮੀ ਪਾਰਟੀ ਨੇ ਕੀਤੇ ਸਨ, ਸੱਤਾ 'ਚ ਆਉਣ ਤੋਂ ਬਾਅਦ ਇਹ ਸਰਕਾਰ ਹਰੇਕ ਵਾਅਦੇ ਤੋਂ ਪੂਰੀ ਤਰ੍ਹਾਂ ਮੁਨਕਰ ਹੋ ਗਈ ਅਤੇ ਲੋਕਾਂ ਸਿਹਤ ਸਹੂਲਤਾਂ ਦੇ ਨਾਂਅ 'ਤੇ ਪਹਿਲਾਂ ਤੋਂ ਚੱਲ ਰਹੀਆਂ ਡਿਸਪੈਂਸਰੀਆਂ ਨੂੰ ਬੰਦ ਕਰਕੇ ਉਨ੍ਹਾਂ ਦੀ ਲੀਪਾਪੋਤੀ ਕਰਕੇ 'ਆਮ ਆਦਮੀ ਮੁਹੱਲਾ ਕਲੀਨਿਕਾਂ' ਦੀ ਆੜ 'ਚ ਲੋਕਾਂ ਨੂੰ ਗੁੰਮਰਾਹ ਕਰਨ ਦਾ ਕੰਮ ਕੀਤਾ ਗਿਆ | ਉਨ੍ਹਾਂ ਕਿਹਾ ਕਿ ਸੂਬੇ 'ਚ ਵੱਧ ਰਹੀ ਮਹਿੰਗਾਈ ਨੂੰ ਰੋਕਣ ਦੀ ਬਜਾਏ ਹੁਣ ਪੈਟਰੋਲ ਤੇ ਡੀਜ਼ਲ 'ਤੇ 90 ਪੈਸੇ ਵੈਟ ਵਧਾ ਕੇ ਮਹਿੰਗਾਈ 'ਚ ਹੋਰ ਵਾਧਾ ਕਰ ਦਿੱਤਾ ਹੈ, ਜਿਸ ਨਾਲ ਲੋਕਾਂ ਦਾ ਕਚੂਮਰ ਨਿਕਲਣਾ ਤੈਅ ਹੈ | ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਨਾ ਘਟਾਈਆਂ ਤਾਂ ਕਾਂਗਰਸ ਪਾਰਟੀ ਲੋਕਾਂ ਹਿੱਤਾਂ ਲਈ ਸੰਘਰਸ਼ ਕਰਨ ਤੋਂ ਵੀ ਪਿੱਛੇ ਨਹੀਂ ਹਟੇਗੀ |
ਸੂਬੇ ਦੇ ਲੋਕਾਂ ਨੂੰ ਲੁੱਟਣ ਲਈ ਸਰਕਾਰ ਨੇ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਕੀਤਾ ਵਾਧਾ-ਬੀਬੀ ਜੋਸ਼
ਹੁਸਿਆਰਪੁਰ-ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਹੋਏ ਵਾਧੇ 'ਤੇ ਭਾਜਪਾ ਦੀ ਸੀਨੀਅਰ ਆਗੂ ਤੇ ਸਾਬਕਾ ਮੁੱਖ ਸੰਸਦੀ ਸਕੱਤਰ ਬੀਬੀ ਮਹਿੰਦਰ ਕੌਰ ਜੋਸ਼ ਨੇ ਆਮ ਆਦਮੀ ਪਾਰਟੀ ਦੀ ਸੂਬਾ ਸਰਕਾਰ ਦੀ ਨਿਖੇਧੀ ਕਰਦਿਆਂ ਕਿਹਾ ਕਿ ਅਜਿਹਾ ਕਰਕੇ 'ਆਪ' ਸਰਕਾਰ ਨੇ ਸਾਬਿਤ ਕਰ ਦਿੱਤਾ ਹੈ ਕਿ ਇਹ ਆਮ ਆਦਮੀ ਦੀ ਸਰਕਾਰ ਨਹੀਂ ਬਲਕਿ ਲੋਕਾਂ ਦੇ ਪੈਸੇ ਦੀ ਲੁੱਟ ਕਰਨ ਵਾਲੀ ਸਰਕਾਰ ਹੈ | ਉਨ੍ਹਾਂ ਕਿਹਾ ਕਿ ਪਹਿਲਾਂ ਹੀ ਪੰਜਾਬ ਦਾ ਹਰੇਕ ਵਰਗ ਮਹਿੰਗਾਈ ਦੀ ਮਾਰ ਝੱਲ ਰਿਹਾ ਹੈ ਅਤੇ ਹੁਣ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਜੋ 90 ਪੈਸੇ ਵੈਟ ਵਧਾ ਕੇ ਵਾਧਾ ਕੀਤਾ ਗਿਆ ਹੈ, ਉਸ ਨਾਲ ਲੋਕਾਂ ਦਾ ਜਿਊਣਾ ਹੋਰ ਮੁਸ਼ਕਿਲ ਹੋ ਜਾਵੇਗਾ | ਉਨ੍ਹਾਂ ਕਿਹਾ ਕਿ ਚਾਲੂ ਡਿਸਪੈਂਸਰੀਆਂ ਨੂੰ ਬੰਦ ਕਰਕੇ ਉਨ੍ਹਾਂ ਦੀ ਜਗ੍ਹਾ 'ਆਮ ਆਦਮੀ ਮੁਹੱਲਾ ਕਲੀਨਿਕ' ਖੋਲ੍ਹ ਕੇ ਲੋਕਾਂ ਨੂੰ ਗੁੰਮਰਾਹ ਕਰਨ ਦਾ ਜੋ ਕੰਮ ਕੀਤਾ ਹੈ, ਉਸ ਦੀ ਹਰੇਕ ਪਾਸੇ ਨਿੰਦਾ ਹੋ ਰਹੀ ਹੈ | ਉਨ੍ਹਾਂ ਕਿਹਾ ਕਿ ਹੁਣ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਵਾਧਾ ਪੰਜਾਬ ਦੇ ਲੋਕਾਂ ਨੂੰ ਲੁੱਟਣ ਦੀ ਨੀਅਤ ਨਾਲ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਗਲਤ ਨੀਤੀਆਂ ਅਤੇ ਲੋਕਾਂ ਦੇ ਹਿੱਤਾਂ ਲਈ ਭਾਜਪਾ ਸੰਘਰਸ਼ ਕਰੇਗੀ |
ਸਰਕਾਰ ਨੇ ਪੈਟਰੋਲੀਅਮ ਪਦਾਰਥਾਂ ਦੀਆਂ ਕੀਮਤਾਂ ਵਧਾ ਕੇ ਲੋਕਾਂ ਨਾਲ ਧੋਖਾ ਕੀਤਾ-ਦਸੂਹਾ
ਹੁਸਿਆਰਪੁਰ-ਆਮ ਆਦਮੀ ਪਾਰਟੀ ਦੀ ਸੂਬਾ ਸਰਕਾਰ ਨੇ ਪੰਜਾਬ ਦੀ ਤਰੱਕੀ ਤੇ ਵਿਕਾਸ ਦੇ ਜੋ ਵਾਅਦੇ ਕੀਤੇ ਸਨ, ਉਨ੍ਹਾਂ ਦੀ ਹੋਲੀ-ਹੋਲੀ ਫੂਕ ਨਿਕਲਦੀ ਨਜ਼ਰ ਆ ਰਹੀ ਹੈ ਅਤੇ ਸਰਕਾਰ ਦੀ ਸੋਚ ਦਾ ਸਾਰਾ ਸੱਚ ਲੋਕਾਂ ਦੇ ਸਾਹਮਣੇ ਆ ਰਿਹਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ (ਸੰਯੁਕਤ) ਦੇ ਸੂਬਾ ਜਨਰਲ ਸਕੱਤਰ ਤੇ ਹਲਕਾ ਇੰਚਾਰਜ ਉੜਮੁੜ ਮਨਜੀਤ ਸਿੰਘ ਦਸੂਹਾ ਨੇ ਕੀਤਾ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਨੇ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਵਾਧੇ ਦਾ ਫ਼ੈਸਲਾ ਲਿਆ ਹੈ, ਉਹ ਬਿਲਕੁਲ ਗਲਤ ਹੈ, ਕਿਉਂਕਿ ਅਜਿਹਾ ਕੀਤੇ ਜਾਣ ਨਾਲ ਪਹਿਲਾਂ ਤੋਂ ਹੀ ਮਹਿੰਗਾਈ ਦੀ ਮਾਰ ਝੱਲ ਰਹੇ ਸੂਬਾ ਵਾਸੀਆਂ ਦਾ ਜਿਊਣਾ ਹੋਰ ਵੀ ਦੁਸ਼ਵਾਰ ਹੋ ਜਾਵੇਗਾ | ਉਨ੍ਹਾਂ ਕਿਹਾ ਕਿ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਦੇ ਵਧਣ ਨਾਲ ਰੋਜ਼ਮਰ੍ਹਾ ਦੀਆਂ ਚੀਜ਼ਾਂ ਦੀਆਂ ਕੀਮਤਾਂ 'ਚ ਭਾਰੀ ਵਾਧਾ ਹੋਵੇਗਾ | ਉਨ੍ਹਾਂ ਕਿਹਾ ਕਿ ਅਜਿਹਾ ਕਰਕੇ 'ਆਪ' ਸਰਕਾਰ ਨੇ ਲੋਕਾਂ ਨਾਲ ਧ੍ਰੋਹ ਕਮਾਇਆ ਹੈ | ਉਨ੍ਹਾਂ ਕਿਹਾ ਕਿ ਲੋਕਾਂ ਦੇ ਹਿੱਤਾਂ ਲਈ ਸਰਕਾਰ ਖ਼ਿਲਾਫ਼ ਸ਼ੋ੍ਰਮਣੀ ਅਕਾਲੀ ਦਲ (ਸੰਯੁਕਤ) ਚਟਾਂਨ ਵਾਂਗ ਖੜ੍ਹੇਗੀ |
ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਧਾ ਕੇ ਸਰਕਾਰ ਨੇ ਲੋਕ ਵਿਰੋਧੀ ਹੋਣ ਦਾ ਸਬੂਤ ਦਿੱਤਾ-ਭੁੱਲੇਵਾਲ ਰਾਠਾਂ
ਹੁਸਿਆਰਪੁਰ-ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਕੀਤੇ ਵਾਧੇ ਦਾ ਵਿਰੋਧ ਕਰਦਿਆਂ ਸ਼ੋ੍ਰਮਣੀ ਅਕਾਲੀ ਦਲ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਮਹਿੰਗਾਈ ਤੋਂ ਰਾਹਤ ਦੇਣ ਦੀ ਬਜਾਏ ਅਜਿਹਾ ਕਰਕੇ ਪੰਜਾਬ ਦੀ 'ਆਪ' ਸਰਕਾਰ ਨੇ ਲੋਕਾਂ 'ਤੇ ਹੋਰ ਬੋਝ ਪਾ ਦਿੱਤਾ ਹੈ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ 'ਚ 'ਆਪ' ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਪਹਿਲਾਂ ਹੀ ਲੋਕ ਮੁੱਢਲੀਆਂ ਸਹੂਲਤਾਂ ਤੋਂ ਵਾਂਝੇ ਹਨ ਅਤੇ ਸੂਬੇ 'ਚ ਲੁੱਟਾਂ-ਖੋਹਾਂ, ਚੋਰੀਆਂ, ਗੈਂਗਵਾਰਾਂ, ਨਸ਼ਾਖੋਰੀ 'ਚ ਬੇਤਹਾਸ਼ਾ ਵਾਧਾ ਹੋਇਆ ਹੈ | ਉਨ੍ਹਾਂ ਕਿਹਾ ਕਿ ਲੋਕਾਂ ਨੂੰ ਬਿਹਤਰ ਸਹੂਲਤਾਂ ਤਾਂ ਕੀ ਦੇਣੀਆਂ ਸਗੋਂ ਸੂਬਾ ਸਰਕਾਰ ਨੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਨੀਅਤ ਨਾਲ ਚਾਲੂ ਡਿਸਪੈਂਸਰੀਆਂ ਨੂੰ ਬੰਦ ਕਰਕੇ 'ਆਮ ਆਦਮੀ ਮੁਹੱਲਾ ਕਲੀਨਿਕ' ਬਣਾ ਦਿੱਤੇ | ਉਨ੍ਹਾਂ ਕਿਹਾ ਕਿ ਪੈਟਰੋਲ ਤੇ ਡੀਜ਼ਲ 'ਤੇ 90 ਪੈਸੇ ਵੈਟ ਵਧਾ ਕੇ ਪੰਜਾਬ ਸਰਕਾਰ ਨੇ ਸਾਬਿਤ ਕਰ ਦਿੱਤਾ ਹੈ ਕਿ ਇਹ ਸਰਕਾਰ ਲੋਕ ਹਿਤੈਸ਼ੀ ਨਹੀਂ ਸਗੋਂ ਲੋਕ ਵਿਰੋਧੀ ਹੈ | ਉਨ੍ਹਾਂ ਕਿਹਾ ਕਿ ਲੋਕ ਵਿਰੋਧੀ ਫ਼ੈਸਲਿਆਂ ਵਿਰੁੱਧ ਸ਼ੋ੍ਰਮਣੀ ਅਕਾਲੀ ਦਲ ਸੰਘਰਸ਼ ਕਰਨ ਤੋਂ ਪਿੱਛੇ ਨਹੀਂ ਹਟੇਗਾ |
'ਆਪ' ਨੇ ਤੇਲ ਦੀਆਂ ਕੀਮਤਾਂ ਵਧਾ ਕੇ ਲੋਕਾਂ ਨੂੰ ਧੋਖਾ ਦਿੱਤਾ-ਅਮਰਜੀਤ ਸਿੰਘ ਭਿੰਦਾ
ਮਾਹਿਲਪੁਰ, (ਰਜਿੰਦਰ ਸਿੰਘ)-ਲੋਕਾਂ ਨੂੰ ਬਦਲਾਅ ਦਾ ਝਾਂਸਾ ਕੇ ਪੰਜਾਬ 'ਚ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਧਾ ਕੇ ਲੋਕਾਂ ਦੇ ਬੋਝ ਉਤਾਰਨ ਦੀ ਬਜਾਏ ਉਨ੍ਹਾਂ ਨੂੰ ਹੋਰ ਮਹਿੰਗਾਈ ਵੱਲ ਧੱਕ ਦਿੱਤਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਉਪ ਪ੍ਰਧਾਨ ਭਾਜਪਾ ਅਮਰਜੀਤ ਸਿੰਘ ਭਿੰਦਾ ਨੇ 'ਆਪ' ਸਰਕਾਰ ਵਲੋਂ ਪੈਟਰੋਲ ਅਤੇ ਡੀਜ਼ਲ ਕੀਮਤਾਂ 'ਚ ਕੀਤੇ ਵਾਧੇ ਦੀ ਨਿਖੇਧੀ ਕਰਦਿਆਂ ਕੀਤਾ | ਉਨ੍ਹਾਂ ਕਿਹਾ ਲੋਕ ਪਹਿਲਾ ਹੀ ਕੋਰੋਨਾ ਦੀ ਮਾਰ ਝੱਲ ਰਹੇ ਅਤੇ ਉੱਪਰੋਂ ਸਰਕਾਰ ਵਲੋਂ ਕੀਮਤਾਂ ਵਧਾ ਕੇ ਲੋਕਾਂ 'ਤੇ ਹੋਰ ਬੋਝ ਪਾਇਆ ਜਾ ਰਿਹਾ | ਉਨ੍ਹਾਂ ਕਿਹਾ 'ਆਪ' ਸਰਕਾਰ ਨੇ ਪਹਿਲਾ ਹੀ ਡਿਸਪੈਂਸਰੀਆਂ ਦੀ ਲੀਪਾ-ਪੋਤੀ ਕਰਕੇ ਆਪਣੇ ਨਾਂਅ ਦੇ ਕਲੀਨਿਕ ਖੋਲ੍ਹ ਕੇ ਲੋਕਾਂ ਨਾਲ ਧੋਖਾ ਕੀਤਾ ਹੈ | ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਕੀਮਤਾਂ ਦੇ ਵਾਧੇ ਨੂੰ ਵਾਪਸ ਨਾ ਲਿਆ ਤਾਂ ਭਾਜਪਾ ਵਲੋਂ ਸੰਘਰਸ਼ ਕੀਤਾ ਜਾਵੇਗਾ |
ਬਦਲਾਅ ਲਿਆਉਣ ਵਾਲੀ 'ਆਪ' ਸਰਕਾਰ ਹਰ ਫ਼ਰੰਟ 'ਤੇ ਫ਼ੇਲ੍ਹ ਹੋ ਰਹੀ- ਖੇੜਾ
ਮਾਹਿਲਪੁਰ-ਲੋਕ ਹਿੱਤੀ ਅਖਵਾਉਣ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਵਾਧਾ ਕਰ ਕੇ ਲੋਕਾਂ ਨੂੰ ਹੋਰ ਮਹਿੰਗਾਈ ਵੱਧ ਧੱਕਿਆ ਜਾ ਰਿਹਾ ਤਾਂ ਜੋ ਲੋਕ ਸੁਖਮਈ ਜੀਵਨ ਜਿਊਣ ਦੀ ਬਜਾਏ ਆਤਮ ਹੱਤਿਆ ਕਰਨ ਲਈ ਮਜਬੂਰ ਹੋ ਜਾਣ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੀਨੀਅਰ ਅਕਾਲੀ ਆਗੂ ਇਕਬਾਲ ਸਿੰਘ ਖੇੜਾ ਨੇ ਕੀਤਾ | ਉਨ੍ਹਾਂ ਸਰਕਾਰ ਵਲੋਂ ਤੇਲ ਦੀਆਂ ਕੀਮਤਾਂ 'ਚ ਕੀਤਾ ਵਾਧੇ ਦੀ ਨਿਖੇਧੀ ਕਰਦਿਆ ਕਿਹਾ ਕਿ ਪੰਜਾਬ ਦੇ ਲੋਕ ਤਾਂ ਪਹਿਲਾ ਹੀ ਮਹਿੰਗਾਈ ਦੀ ਮਾਰ 'ਚ ਬੜੀ ਮੁਸ਼ਕਿਲ ਜੀਵਨ ਬਤੀਤ ਕਰ ਰਹੇ ਅਤੇ ਪੰਜਾਬ ਬਦਲਾਅ ਲਿਆਉਣ ਵਾਲੀ ਸਰਕਾਰ ਹਰ ਫ਼ਰੰਟ ਤੋਂ ਫ਼ੇਲ੍ਹ ਹੋ ਰਹੀ ਹੈ ਅਤੇ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਵਾਧੇ ਪੂਰੇ ਕਰਨ ਦੀ ਬਜਾਏ ਉਨ੍ਹਾਂ ਨੂੰ ਧੋਖੇ 'ਚ ਰੱਖਿਆ ਜਾ ਰਿਹਾ ਹੈ |
ਧੁੱਗਾ ਵਲੋਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਵਾਧੇ ਦੀ ਨਿਖੇਧੀ
ਹਰਿਆਣਾ (ਹਰਮੇਲ ਸਿੰਘ ਖੱਖ)-ਪੰਜਾਬ 'ਚ ਫਰਵਰੀ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ 'ਚ ਲੋਕਾਂ ਨੂੰ ਸਾਫ਼ ਸੁਥਰਾ ਤੇ ਲੋਕਪੱਖੀ ਪ੍ਰਸ਼ਾਸਨ ਦੇਣ ਦੇ ਵਾਅਦੇ ਨਾਲ ਸੱਤਾ 'ਚ ਆਈ 'ਆਪ' ਸਰਕਾਰ ਨੇ ਆਪਣੇ ਪਹਿਲੇ ਹੀ ਬਜਟ ਤੋਂ ਪਹਿਲਾਂ ਪੈਟਰੋਲ ਤੇ ਡੀਜ਼ਲ 'ਤੇ 90 ਪੈਸੇ ਪ੍ਰਤੀ ਲੀਟਰ ਵੈਟ ਵਧਾ ਕੇ ਸੂਬੇ ਦੇ ਲੋਕਾਂ ਦਾ ਮਹਿੰਗਾਈ ਨਾਲ ਲੱਕ ਤੋੜਨ ਦਾ ਮੁੱਢ ਬੰਨ੍ਹ ਦਿੱਤਾ ਹੈ | ਇਸ ਸਬੰਧੀ ਗੱਲਬਾਤ ਕਰਦਿਆਂ ਸਾਬਕਾ ਸੰਸਦੀ ਸਕੱਤਰ ਦੇਸ ਰਾਜ ਸਿੰਘ ਧੁੱਗਾ ਨੇ ਕਿਹਾ ਕਿ ਆਪ ਸਰਕਾਰ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੂਬੇ ਦੇ ਲੋਕਾਂ ਨਾਲ ਨਸ਼ਾ, ਰੇਤ ਮਾਫ਼ੀਆ ਖ਼ਤਮ ਕਰਕੇ ਲੋਕਾਂ ਦੇ ਬੁਨਿਆਦੀ ਮਸਲਿਆਂ ਦੇ ਹੱਲ ਲਈ ਕਈ ਤਰ੍ਹਾਂ ਦੀਆ ਗਰੰਟੀਆਂ ਦੇਣ ਦੇ ਵਾਅਦੇ ਕੀਤੇ ਸਨ ,ਪਰ ਹੁਣ ਜਦੋਂ ਸੂਬੇ 'ਚ ਮੁਫ਼ਤ ਬੱਸ ਸਹੂਲਤ ਤੇ ਮੁਫ਼ਤ ਬਿਜਲੀ ਦੇਣ ਨਾਲ ਖ਼ਜ਼ਾਨੇ ਦੀ ਹਾਲਤ ਖਸਤਾ ਹੋਣ ਲੱਗ ਪਈ ਹੈ ਤਾਂ ਪੈਟਰੋਲ ਡੀਜ਼ਲ 'ਤੇ ਵੈਟ ਵਧਾ ਕੇ ਲੋਕਾਂ ਨੂੰ ਮਹਿੰਗਾਈ ਦੀ ਮਾਰ ਸਹਿਣ ਲਈ ਮਜਬੂਰ ਕੀਤਾ ਜਾਣ ਲੱਗ ਪਿਆ ਹੈ | ਉਨ੍ਹਾਂ ਕਿਹਾ ਕਿ ਲੋਕ 'ਆਪ' ਸਰਕਾਰ ਦੀ ਅਜਿਹੀ ਘਟੀਆ ਕਾਰਗੁਜ਼ਾਰੀ ਦਾ ਮੂੰਹ ਤੋੜਵਾਂ ਜਵਾਬ ਦੇ ਦੇਣਗੇ |

ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ

ਚੱਬੇਵਾਲ, 4 ਫਰਵਰੀ (ਪਰਮਜੀਤ ਨੌਰੰਗਾਬਾਦੀ)- ਹਰ ਸਾਲ ਦੀ ਤਰ੍ਹਾਂ ਸੱਤਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਗੁਰਦੁਆਰਾ ਹਰੀਆਂ ਵੇਲਾਂ ਸਾਹਿਬ ਵਿਖੇ ਜਿੰਦਾ ਸ਼ਹੀਦ ਜਥੇਦਾਰ ਸੰਤ ਬਾਬਾ ਨਿਹਾਲ ...

ਪੂਰੀ ਖ਼ਬਰ »

60ਵਾਂ ਆਲ ਇੰਡੀਆ ਪਿੰ੍ਰ. ਹਰਭਜਨ ਸਿੰਘ ਫੁੱਟਬਾਲ ਟੂਰਨਾਮੈਂਟ 15 ਤੋਂ

ਮਾਹਿਲਪੁਰ, 4 ਫਰਵਰੀ (ਰਜਿੰਦਰ ਸਿੰਘ)- ਸ੍ਰੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਮਾਹਿਲਪੁਰ 'ਚ 60ਵਾਂ ਆਲ ਇੰਡੀਆ ਫੁੱਟਬਾਲ ਟੂਰਨਾਮੈਂਟ ਕਰਵਾਉਣ ਸਬੰਧੀ ਪਿੰ੍ਰ. ਹਰਭਜਨ ਸਿੰਘ ਸਪੋਰਟਿੰਗ ਕਲੱਬ ਮਾਹਿਲਪੁਰ ਦੀ ਮੀਟਿੰਗ ਕਲੱਬ ਪ੍ਰਧਾਨ ਕੁਲਵੰਤ ਸਿੰਘ ਸੰਘਾ ਯੂ.ਕੇ. ...

ਪੂਰੀ ਖ਼ਬਰ »

ਅਰੋੜਾ ਇਮੀਗ੍ਰੇਸ਼ਨ ਰਾਹੀਂ ਬਿਨਾਂ ਆਈਲਟਸ ਤੋਂ ਕੈਨੇਡਾ ਜਾਣ ਦਾ ਸੁਪਨਾ ਸਾਕਾਰ ਕਰੋ-ਅਰੋੜਾ

ਗੜ੍ਹਸ਼ੰਕਰ, 4 ਫਰਵਰੀ - (ਧਾਲੀਵਾਲ)- ਅਰੋੜਾ ਇਮੀਗ੍ਰੇਸ਼ਨ ਐਂਡ ਐਜ਼ੂਕੇਸ਼ਨਲ ਕੰਸਲਟੈਂਟਸ ਨਵਾਂਸ਼ਹਿਰ/ਗੜ੍ਹਸ਼ੰਕਰ ਦੇ ਰਿਜ਼ਨਲ ਡਾਇਰੈਕਟਰ ਕੰਵਰਪ੍ਰੀਤ ਸਿੰਘ ਅਰੋੜਾ ਨੇ ਸਾਡੀ ਕੰਪਨੀ ਰਾਹੀਂ ਬਿਨ੍ਹਾਂ ਆਈਲਟਸ ਤੋਂ ਕੈਨੇਡਾ ਜਾਣ ਦਾ ਸੁਪਨਾ ਸਾਕਾਰ ਕੀਤਾ ਜਾ ...

ਪੂਰੀ ਖ਼ਬਰ »

ਸਟਾਰ ਪਬਲਿਕ ਸਕੂਲ ਮੁਕੇਰੀਆਂ ਵਿਖੇ ਗੁਰੂ ਰਵਿਦਾਸ ਦਾ ਪ੍ਰਕਾਸ਼ ਪੁਰਬ ਮਨਾਇਆ

ਮੁਕੇਰੀਆਂ, 4 ਫਰਵਰੀ (ਰਾਮਗੜ੍ਹੀਆ)- ਸਟਾਰ ਪਬਲਿਕ ਸਕੂਲ ਮੁਕੇਰੀਆਂ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਮਨਾਉਂਦੇ ਹੋਏ ਇਕ ਸੈਮੀਨਾਰ ਕਰਵਾਇਆ ਗਿਆ | ਇਸ ਸੈਮੀਨਾਰ ਵਿਚ ਸਕੂਲ ਦੇ ਹਿੰਦੀ ਦੇ ਅਧਿਆਪਕਾ ਅਨੂੰ ਨੇ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ...

ਪੂਰੀ ਖ਼ਬਰ »

ਐੱਸ. ਓ. ਐੱਫ਼. ਦੀ ਪ੍ਰੀਖਿਆ ਵਿਚ ਕੀਤਾ ਸ਼ਾਨਦਾਰ ਪ੍ਰਦਰਸ਼ਨ

ਮੁਕੇਰੀਆਂ, 4 ਫਰਵਰੀ (ਰਾਮਗੜ੍ਹੀਆ)- ਵੁੱਡਬਰੀ ਵਰਲਡ ਸਕੂਲ ਦੇ ਵਿਦਿਆਰਥੀਆਂ ਨੇ ਐੱਸ.ਓ.ਐਫ. ਦੀਆਂ ਪ੍ਰੀਖਿਆਵਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਪਿ੍ੰਸੀਪਲ ਨੇ ਦੱਸਿਆ ਕਿ ਵੁੱਡਬਰੀ ਵਰਲਡ ਸਕੂਲ ਦੇ ਵਿਦਿਆਰਥੀਆਂ ਨੂੰ ...

ਪੂਰੀ ਖ਼ਬਰ »

ਪਿੰਡ ਹਰਦੋਥਲਾ ਵਿਖੇ ਜਨਮ ਦਿਹਾੜੇ ਸੰਬੰਧੀ ਸਜਾਏ ਨਗਰ ਕੀਰਤਨ ਦਾ ਨਿੱਘਾ ਸਵਾਗਤ

ਦਸੂਹਾ, 4 ਫਰਵਰੀ (ਭੁੱਲਰ)- ਪਿੰਡ ਹਰਦੋਥਲਾ ਵਿਖੇ ਗੁਰੂ ਰਵਿਦਾਸ ਮਹਾਰਾਜ ਦੇ ਜਨਮ ਦਿਹਾੜੇ ਸਬੰਧੀ ਸਜਾਏ ਨਗਰ ਕੀਰਤਨ ਦਾ ਬਾਬਾ ਮਨਜੀਤ ਸ਼ਾਹ ਦੀ ਅਗਵਾਈ ਹੇਠ ਫੁੱਲਾਂ ਦੀ ਵਰਖਾ ਕਰਕੇ ਨਿੱਘਾ ਸਵਾਗਤ ਕੀਤਾ ਗਿਆ | ਇਸ ਮੌਕੇ ਫੁੱਲਾਂ ਨਾਲ ਸਜਾਈ ਹੋਈ ਸੀ ਗੱਡੀ ਵਿਚ ...

ਪੂਰੀ ਖ਼ਬਰ »

ਡੋਗਰਾ ਪੈਰਾਮੈਡੀਕਲ ਗੁਰੂਕੁਲ 'ਚ ਜਨਮ ਦਿਹਾੜੇ ਸੰਬੰਧੀ ਸਮਾਗਮ

ਹੁਸ਼ਿਆਰਪੁਰ, 4 ਫਰਵਰੀ (ਬਲਜਿੰਦਰਪਾਲ ਸਿੰਘ)-ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਸਬੰਧੀ ਡੋਗਰਾ ਪੈਰਾਮੈਡੀਕਲ ਗੁਰੂਕੁਲ ਹੁਸ਼ਿਆਰਪੁਰ ਵਿਖੇ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਕੂਲ ਸਟਾਫ਼ ਮੈਂਬਰਾਂ ਤੇ ਵਿਦਿਆਰਥੀਆਂ ਨੇ ਸ੍ਰੀ ਗੁਰੂ ਰਵਿਦਾਸ ਜੀ ਨੂੰ ...

ਪੂਰੀ ਖ਼ਬਰ »

ਪੈਨਸ਼ਨਰਾਂ ਦੀ ਮੀਟਿੰਗ 7 ਨੂੰ

ਦਸੂਹਾ, 4 ਫਰਵਰੀ (ਭੁੱਲਰ)- ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ 7 ਫਰਵਰੀ ਨੂੰ ਪੈਨਸ਼ਨਰ ਦਫ਼ਤਰ ਦਸੂਹਾ ਵਿਖੇ ਹੋਵੇਗੀ | ਇਸ ਸਬੰਧੀ ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਦਲਬੀਰ ਸਿੰਘ ਭੁੱਲਰ ਨੇ ਦੱਸਿਆ ਕਿ ਇਸ ਮੌਕੇ ...

ਪੂਰੀ ਖ਼ਬਰ »

ਪੰਜਾਬ ਦੀ ਮਾਨ ਸਰਕਾਰ ਲੋਕਾਂ ਨੂੰ ਰਾਹਤ ਦੇਣ 'ਚ ਅਸਫਲ ਰਹੀ-ਰਸੂਲਪੁਰ

ਟਾਂਡਾ ਉੜਮੁੜ, 4 ਫਰਵਰੀ (ਕੁਲਬੀਰ ਸਿੰਘ ਗੁਰਾਇਆ)- ਪੰਜਾਬ ਵਿਚ ਆਮ ਆਦਮੀ ਪਾਰਟੀ ਸਰਕਾਰ ਹਰ ਫ਼ਰੰਟ 'ਤੇ ਅਸਫਲ ਰਹੀ ਹੈ | ਪੰਜਾਬ ਦੀ ਮਾਨ ਸਰਕਾਰ ਵਲੋਂ ਪੈਟਰੋਲ ਅਤੇ ਡੀਜ਼ਲ 'ਤੇ ਪ੍ਰਤੀ ਲੀਟਰ ਸੈੱਸ ਲਗਾਉਣ ਨੂੰ ਲੋਕਾਂ ਦੀਆਂ ਜੇਬਾਂ 'ਤੇ ਡਾਕਾ ਹੈ | ਇਨ੍ਹਾਂ ਵਿਚਾਰਾਂ ...

ਪੂਰੀ ਖ਼ਬਰ »

ਜਨਮ ਦਿਹਾੜੇ 'ਤੇ ਦੰਦਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ

ਦਸੂਹਾ, 4 ਫਰਵਰੀ (ਭੁੱਲਰ)- ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ 'ਤੇ ਗੁਲਵਿੰਦਰ ਡੈਟਲ ਕੇਅਰ ਸੈਂਟਰ ਦਸੂਹਾ ਵਿਖੇ ਦੰਦਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ | ਇਸ ਮੌਕੇ ਦੰਦਾਂ ਦੇ ਮਾਹਿਰ ਡਾਕਟਰ ਗੁਲਵਿੰਦਰ ਸਿੰਘ ਤੇ ਡਾਕਟਰ ਕਰੀਨਾ ਵਲੋਂ ਮਰੀਜਾਂ ਦੇ ਦੰਦਾਂ ...

ਪੂਰੀ ਖ਼ਬਰ »

ਭਾਮ 'ਚ ਨਗਰ ਕੀਰਤਨ ਅੱਜ

ਚੱਬੇਵਾਲ, 4 ਫਰਵਰੀ (ਪਰਮਜੀਤ ਨੌਰੰਗਾਬਾਦੀ)-ਪਿੰਡ ਭਾਮ ਵਿਖੇ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ ਦੇ ਅਸਥਾਨ ਤੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ | ਪ੍ਰਧਾਨ ਗੁਰਵਿੰਦਰ ਸਿੰਘ ...

ਪੂਰੀ ਖ਼ਬਰ »

ਜਨਮ ਦਿਹਾੜੇ ਮੌਕੇ 'ਸ਼ਬਦ ਗੁਰੂ' ਸਮਾਗਮ ਅੱਜ

ਹਰਿਆਣਾ, 4 ਫਰਵਰੀ (ਹਰਮੇਲ ਸਿੰਘ ਖੱਖ)-ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼ਬਦ ਗੁਰੂ ਸਮਾਗਮ 5 ਫਰਵਰੀ ਦਿਨ ਐਤਵਾਰ ਨੂੰ ਸ਼ਾਮ ਸਮੇਂ ਸ੍ਰੀ ਰਹਿਰਾਸ ਸਾਹਿਬ ਜੀ ਦੇ ਪਾਠ ਉਪਰੰਤ ਗੁਰਦੁਆਰਾ ਸਿੰਘ ਸਭਾ ਭਾਈ ਵੀਰ ਸਿੰਘ ਪਿੰਡ ਨੰਗਲ ਈਸ਼ਰ ਵਿਖੇ ਕਰਵਾਇਆ ...

ਪੂਰੀ ਖ਼ਬਰ »

ਦੜਾ-ਸੱਟਾ ਲਗਾਉਂਦਾ ਕਾਬੂ

ਹੁਸ਼ਿਆਰਪੁਰ, 4 ਫਰਵਰੀ (ਬਲਜਿੰਦਰਪਾਲ ਸਿੰਘ)-ਥਾਣਾ ਮਾਡਲ ਟਾਊਨ ਪੁਲਿਸ ਨੇ ਦੜਾ-ਸੱਟਾਂ ਲਗਾਉਂਦੇ ਇਕ ਕਥਿਤ ਦੋਸ਼ੀਆਂ ਨੂੰ ਕਾਬੂ ਕਰ ਕੇ ਉਸ ਤੋਂ 2950 ਰੁਪਏ ਦੀ ਨਕਦੀ ਅਤੇ ਦੜੇ-ਸੱਟੇ ਦੀਆਂ ਪਰਚੀਆਂ ਬਰਾਮਦ ਕੀਤੀਆਂ | ਕਥਿਤ ਦੋਸ਼ੀ ਦੀ ਪਹਿਚਾਣ ਗੁਰਪ੍ਰੀਤ ਸਿੰਘ ਉਰਫ਼ ...

ਪੂਰੀ ਖ਼ਬਰ »

ਕੁੱਟਮਾਰ ਕਰ ਕੇ ਸੋਨੇ ਦੀ ਚੇਨੀ ਕੀਤੀ ਚੋਰੀ, 6 ਨਾਮਜ਼ਦ

ਹੁਸ਼ਿਆਰਪੁਰ, 4 ਫਰਵਰੀ (ਬਲਜਿੰਦਰਪਾਲ ਸਿੰਘ)-ਘਰ 'ਚ ਦਾਖਲ ਹੋ ਕੇ ਕੁੱਟਮਾਰ ਅਤੇ ਗਲਤ ਵਿਵਹਾਰ ਕਰਕੇ ਸੋਨੇ ਦੀ ਚੇਨੀ ਚੋਰੀ ਕਰਨ ਦੇ ਦੋਸ਼ 'ਚ ਥਾਣਾ ਮੇਹਟੀਆਣਾ ਪੁਲਿਸ ਨੇ 3 ਔਰਤਾਂ ਸਮੇਤ 6 ਕਥਿਤ ਦੋਸ਼ੀਆਂ ਨੂੰ ਨਾਮਜ਼ਦ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ...

ਪੂਰੀ ਖ਼ਬਰ »

ਗੁਰੂ ਰਵਿਦਾਸ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਬੁੱਲ੍ਹੋਵਾਲ, 4 ਫਰਵਰੀ (ਲੁਗਾਣਾ)- ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਪਿੰਡ ਭਾਗੋਵਾਲ 'ਚ ਨਗਰ ਕੀਰਤਨ ਸਜਾਇਆ ਗਿਆ¢ ਗੁਰਦੁਆਰਾ ਰਵੀਦਾਸ ਸਭਾ ਪ੍ਰਬੰਧਕ ਕਮੇਟੀ ਤੇ ਸਮੂਹ ਸੰਗਤ ਦੇ ਸਹਿਯੋਗ ਨਾਲ ਪੰਜ ਪਿਆਰਿਆਂ ਦੀ ਅਗਵਾਈ 'ਚ ਸਜਾਇਆ ਗਿਆ ਇਹ ਨਗਰ ...

ਪੂਰੀ ਖ਼ਬਰ »

ਗੁਰਦੁਆਰਾ ਰਵਿਦਾਸ ਸਭਾ ਘੋਗਰਾ ਵਲੋਂ ਨਗਰ ਕੀਰਤਨ ਸਜਾਇਆ

ਘੋਗਰਾ, 4 ਫਰਵਰੀ (ਆਰ. ਐੱਸ. ਸਲਾਰੀਆ)- ਗੁਰਦੁਆਰਾ ਰਵਿਦਾਸ ਸਭਾ ਘੋਗਰਾ ਵਲੋਂ ਅਤੇ ਸਮੂਹ ਸੰਗਤ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜੂਰੀ ਵਿੱਚ ਪੰਜ ਪਿਆਰਿਆਂ ਦੀ ਅਗਵਾਈ ਹੇਠ ਗੁਰੂ ਰਵਿਦਾਸ ਦੇ ਜਨਮ ਦਿਹਾੜੇ ਸਬੰਧੀ ਨਗਰ ਕੀਰਤਨ ਸਜਾਇਆ ਗਿਆ | ਨਗਰ ...

ਪੂਰੀ ਖ਼ਬਰ »

ਗੁਰੂ ਰਵਿਦਾਸ ਦੇ ਜਨਮ ਦਿਹਾੜੇ ਸੰਬੰਧੀ ਮਾਹਿਲਪੁਰ ਵਿਖੇ ਨਗਰ ਕੀਰਤਨ ਸਜਾਇਆ

ਮਾਹਿਲਪੁਰ, 4 ਫਰਵਰੀ (ਰਜਿੰਦਰ ਸਿੰਘ)-ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਮਾਹਿਲਪੁਰ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸ੍ਰੀ ਗੁਰੂ ...

ਪੂਰੀ ਖ਼ਬਰ »

ਸਰਵਿਸ ਸਟੇਸ਼ਨ ਤੋਂ ਇੰਜਣ ਤੇ ਹੋਰ ਸਾਮਾਨ ਚੋਰੀ

ਗੜ੍ਹਸ਼ੰਕਰ, 4 ਫਰਵਰੀ (ਧਾਲੀਵਾਲ)- ਇਥੇ ਹੁਸ਼ਿਆਰਪੁਰ ਰੋਡ 'ਤੇ ਸ਼ਹਿਰ ਤੋਂ ਬਾਹਰਵਾਰ ਸਥਿਤ ਇਕ ਸਰਵਿਸ ਸਟੇਸ਼ਨ ਤੋਂ ਇੰਜਣ ਅਤੇ ਹੋਰ ਸਮਾਨ ਚੋਰੀ ਕੀਤਾ ਗਿਆ ਹੈ | ਇਥੇ ਹੁਸ਼ਿਆਰਪੁਰ ਰੋਡ 'ਤੇ ਖਾਬੜਾ ਮੋੜ ਨੇੜੇ ਸਥਿਤ ਸ਼ਿਵਮ ਸਰਵਿਸ ਸਟੇਸ਼ਨ ਦੇ ਮਾਲਕ ਗੁਰਪਾਲ ਸਿੰਘ ...

ਪੂਰੀ ਖ਼ਬਰ »

ਸਰਵਿਸ ਸਟੇਸ਼ਨ ਤੋਂ ਇੰਜਣ ਤੇ ਹੋਰ ਸਾਮਾਨ ਚੋਰੀ

ਗੜ੍ਹਸ਼ੰਕਰ, 4 ਫਰਵਰੀ (ਧਾਲੀਵਾਲ)- ਇਥੇ ਹੁਸ਼ਿਆਰਪੁਰ ਰੋਡ 'ਤੇ ਸ਼ਹਿਰ ਤੋਂ ਬਾਹਰਵਾਰ ਸਥਿਤ ਇਕ ਸਰਵਿਸ ਸਟੇਸ਼ਨ ਤੋਂ ਇੰਜਣ ਅਤੇ ਹੋਰ ਸਮਾਨ ਚੋਰੀ ਕੀਤਾ ਗਿਆ ਹੈ | ਇਥੇ ਹੁਸ਼ਿਆਰਪੁਰ ਰੋਡ 'ਤੇ ਖਾਬੜਾ ਮੋੜ ਨੇੜੇ ਸਥਿਤ ਸ਼ਿਵਮ ਸਰਵਿਸ ਸਟੇਸ਼ਨ ਦੇ ਮਾਲਕ ਗੁਰਪਾਲ ਸਿੰਘ ...

ਪੂਰੀ ਖ਼ਬਰ »

5 ਗ੍ਰਾਮ ਹੈਰੋਇਨ, 250 ਨਸ਼ੀਲੀਆਂ ਗੋਲੀਆਂ ਤੇ ਡਰੱਗ ਮਨੀ ਸਮੇਤ 2 ਕਾਬੂ

ਕੋਟਫ਼ਤੂਹੀ, 4 ਫਰਵਰੀ (ਅਵਤਾਰ ਸਿੰਘ ਅਟਵਾਲ)- ਐੱਸ. ਆਈ ਬਲਜਿੰਦਰ ਸਿੰਘ ਇੰਚਾਰਜ ਪੁਲਿਸ ਚੌਕੀ ਕੋਟਫ਼ਤੂਹੀ ਸਮੇਤ ਪੁਲਿਸ ਪਾਰਟੀ ਕੋਟਫ਼ਤੂਹੀ ਪੁਲ 'ਤੇ ਨਾਕਾਬੰਦੀ ਦੌਰਾਨ ਖੜ੍ਹੇ ਸਨ ਤਾਂ ਦੋ ਨੌਜਵਾਨ ਡਿਸਕਵਰ ਮੋਟਰਸਾਈਕਲ ਨੰਬਰ ਪੀ.ਬੀ. 08 ਬੀ.ਪੀ. 9028 'ਤੇ ਸਵਾਰ ਹੋ ਕੇ ...

ਪੂਰੀ ਖ਼ਬਰ »

ਗੁਰੂ ਰਵਿਦਾਸ ਜੀ ਨੇ ਮਾਨਵਤਾ, ਸਮਾਜਿਕ ਸਦਭਾਵਨਾ ਤੇ ਭਾਈਚਾਰੇ ਦਾ ਸੰਦੇਸ਼ ਦਿੱਤਾ-ਜਿੰਪਾ

ਹੁਸ਼ਿਆਰਪੁਰ, 4 ਫਰਵਰੀ (ਬਲਜਿੰਦਰਪਾਲ ਸਿੰਘ)-ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੁਸ਼ਿਆਰਪੁਰ ਵਿਖੇ ਸਜਾਏ ਵਿਸ਼ਾਲ ਨਗਰ ਕੀਰਤਨ ਦੌਰਾਨ ਸੈਸ਼ਨ ਚੌਕ 'ਚ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਜਿੱਥੇ ਲੰਗਰ ਲਗਾ ਕੇ ਅਤੇ ...

ਪੂਰੀ ਖ਼ਬਰ »

ਦਹੇਜ ਲਈ ਤੰਗ-ਪ੍ਰੇਸ਼ਾਨ ਕਰਨ ਦੇ ਦੋਸ਼ 'ਚ 3 ਨਾਮਜ਼ਦ

ਹੁਸ਼ਿਆਰਪੁਰ, 4 ਫਰਵਰੀ (ਬਲਜਿੰਦਰਪਾਲ ਸਿੰਘ)-ਵਿਆਹੁਤਾ ਨੂੰ ਦਹੇਜ ਲਈ ਤੰਗ-ਪ੍ਰੇਸ਼ਾਨ ਕਰਨ ਦੇ ਦੋਸ਼ 'ਚ ਥਾਣਾ ਮਾਹਿਲਪੁਰ ਪੁਲਿਸ ਨੇ ਪਤੀ ਸਮੇਤ 3 ਕਥਿਤ ਦੋਸ਼ੀਆਂ ਨੂੰ ਨਾਮਜ਼ਦ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਬੀਹੜਾ ਦੀ ਵਾਸੀ ਜਸਮੀਨ ਕੌਰ ਨੇ ਪੁਲਿਸ ...

ਪੂਰੀ ਖ਼ਬਰ »

ਪੈਨਸ਼ਨਰ ਐਸੋਸੀਏਸ਼ਨ ਵਲੋਂ ਪਾਵਰ ਕਾਰਪੋਰੇਸ਼ਨ ਖ਼ਿਲਾਫ਼ ਅਰਥੀ ਫ਼ੂਕ ਮੁਜ਼ਾਹਰੇ 5 ਤੋਂ

ਹੁਸ਼ਿਆਰਪੁਰ, 4 ਫਰਵਰੀ (ਬਲਜਿੰਦਰਪਾਲ ਸਿੰਘ)- ਪੈਨਸ਼ਨਰ ਐਸੋਸੀਏਸ਼ਨ ਪੀ.ਐੱਸ.ਪੀ.ਸੀ.ਐੱਲ. ਪੀ.ਐੱਸ.ਟੀ.ਸੀ.ਐੱਲ. ਦੇ ਮੈਂਬਰਾਂ ਵੱਲੋਂ 5 ਤੋਂ 12 ਫਰਵਰੀ ਤੱਕ ਆਪਣੇ ਮੰਡਲ ਦਫ਼ਤਰਾਂ ਸਾਹਮਣੇ ਆਪਣੀਆਂ ਮੰਗਾਂ ਨੂੰ ਲੈ ਕੇ ਪਾਵਰ ਕਾਰਪੋਰੇਸ਼ਨ ਖ਼ਿਲਾਫ਼ ਅਰਥੀ ਫ਼ੂਕ ...

ਪੂਰੀ ਖ਼ਬਰ »

ਤੇਲ ਕੀਮਤਾਂ 'ਚ ਵਾਧੇ ਦਾ ਵੱਖ-ਵੱਖ ਆਗੂਆਂ ਵਲੋਂ ਵਿਰੋਧ

ਗੜ੍ਹਸ਼ੰਕਰ, 4 ਫਰਵਰੀ (ਧਾਲੀਵਾਲ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਗੜ੍ਹਸ਼ੰਕਰ ਤੋਂ ਸਬਿ-ਆਬਜ਼ਰਵਰ ਹਰਜੀਤ ਸਿੰਘ ਭਾਤਪੁਰ ਨੇ 'ਆਪ' ਸਰਕਾਰ ਵਲੋਂ ਪੈਟਰੋਲ-ਡੀਜ਼ਲ 'ਤੇ 90 ਪੈਸੇ ਵੈਟ ਵਧਾਉਣ ਦੇ ਫ਼ੈਸਲੇ ਦਾ ਵਿਰੋਧ ਕਰਦਿਆਂ ਕਿਹਾ ਕਿ ਇਹ ਵਾਧਾ ਲੋਕ ਵਿਰੋਧੀ ਹੈ ਜੋ ਹਰ ...

ਪੂਰੀ ਖ਼ਬਰ »

ਬਿਲਡਿੰਗ ਨੂੰ ਗਰੀਨ ਬਿਲਡਿੰਗ ਵਿਚ ਬਦਲਣ ਦਾ ਤਰੀਕਾ ਕੀਤਾ ਤਿਆਰ

ਭੰਗਾਲਾ, 4 ਫਰਵਰੀ (ਬਲਵਿੰਦਰਜੀਤ ਸਿੰਘ ਸੈਣੀ)- ਉਪ ਮੰਡਲ ਮੁਕੇਰੀਆਂ ਦੇ ਅਧੀਨ ਪੈਂਦੇ ਕਸਬਾ ਪੰਡੋਰੀ ਭਗਤ ਵਿਖੇ ਮਾਡਰਨ ਕਾਲਜ ਦੇ ਸਿਵਲ ਇੰਜੀਨੀਅਰਿੰਗ ਦੇ ਵਿਦਿਆਰਥੀਆਂ ਨੇ ਇੱਕ ਬਿਲਡਿੰਗ ਨੂੰ ਗਰੀਨ ਬਿਲਡਿੰਗ ਵਿਚ ਬਦਲਣ ਦਾ ਤਰੀਕਾ ਤਿਆਰ ਕੀਤਾ ਹੈ | ਇਸ ਮੌਕੇ ...

ਪੂਰੀ ਖ਼ਬਰ »

ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੁਸ਼ਿਆਰਪੁਰ 'ਚ ਨਗਰ ਕੀਰਤਨ ਸਜਾਇਆ

ਹੁਸ਼ਿਆਰਪੁਰ, 4 ਫਰਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੋ੍ਰਮਣੀ ਸ੍ਰੀ ਗੁਰੂ ਰਵਿਦਾਸ ਨਗਰ ਕੀਰਤਨ ਪ੍ਰਬੰਧਕ ਕਮੇਟੀ ਵਲੋਂ ਹੁਸ਼ਿਆਰਪੁਰ ਵਿਖੇ ਸਮੂਹ ਸ੍ਰੀ ਗੁਰੂ ਰਵਿਦਾਸ ਸਭਾਵਾਂ, ਭਗਵਾਨ ...

ਪੂਰੀ ਖ਼ਬਰ »

ਇੰਡੀਅਨ ਨੈਸ਼ਨਲ ਟਰੇਡ ਯੂਨੀਅਨ ਕਾਂਗਰਸ ਦੀ ਜ਼ਿਲ੍ਹਾ ਇਕਾਈ ਦੀ ਮੀਟਿੰਗ

ਹੁਸ਼ਿਆਰਪੁਰ, 4 ਫ਼ਰਵਰੀ (ਹਰਪ੍ਰੀਤ ਕੌਰ)-ਇੰਡੀਅਨ ਨੈਸ਼ਨਲ ਟਰੇਡ ਯੂਨੀਅਨ ਕਾਂਗਰਸ (ਇੰਟਕ) ਦੀ ਜ਼ਿਲ੍ਹਾ ਇਕਾਈ ਦੀ ਮੀਟਿੰਗ ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਸਥਾਨਕ ਕਾਂਗਰਸ ਭਵਨ ਵਿਖੇ ਹੋਈ | ਮੀਟਿੰਗ ਦੌਰਾਨ ਸਰਕਾਰੀ ਕਾਲਜ ਦੇ ਨਾਨ ਟੀਚਿੰਗ ਸਟਾਫ਼ ਦੇ ਮੈਂਬਰਾਂ ...

ਪੂਰੀ ਖ਼ਬਰ »

ਮਿਉਂਸਪਲ ਪੈਨਸ਼ਨਰਜ਼ ਵੈੱਲਫ਼ੇਅਰ ਐਸੋਸੀਏਸ਼ਨ ਨੇ ਸਥਾਪਨਾ ਦਿਵਸ ਮਨਾਇਆ

ਹੁਸ਼ਿਆਰਪੁਰ, 4 ਫ਼ਰਵਰੀ (ਹਰਪ੍ਰੀਤ ਕੌਰ)-ਮਿਉਂਸਪਲ ਪੈਨਸ਼ਨਰਜ਼ ਵੈਲਫ਼ੇਅਰ ਐਸੋਸੀਏਸ਼ਨ ਹੁਸ਼ਿਆਰਪੁਰ ਵਲੋਂ ਆਪਣਾ ਸਥਾਪਨਾ ਦਿਵਸ ਮਨਾਇਆ ਗਿਆ | ਇਸ ਮੌਕੇ ਬੋਲਦਿਆਂ ਸੰਸਥਾ ਦੇ ਪ੍ਰਧਾਨ ਅਮਰਜੀਤ ਸਿੰਘ ਸੇਠੀ ਨੇ ਪਿਛਲੇ ਸਾਲ ਦਾ ਲੇਖਾ ਜੋਖਾ ਪੇਸ਼ ਕੀਤਾ | ਸੀਨੀਅਰ ...

ਪੂਰੀ ਖ਼ਬਰ »

ਸ਼ਮੀ ਵਸ਼ਿਸ਼ਟ ਭਾਜਪਾ ਹਾਜੀਪੁਰ ਮੰਡਲ ਦੇ ਨਵੇਂ ਪ੍ਰਧਾਨ ਨਿਯੁਕਤ

ਹਾਜੀਪੁਰ, 4 ਫਰਵਰੀ (ਜੋਗਿੰਦਰ ਸਿੰਘ)- ਭਾਰਤੀ ਜਨਤਾ ਪਾਰਟੀ ਵਲੋਂ ਇਮਾਨਦਾਰ ਤੇ ਮਿਹਨਤੀ ਵਰਕਰ ਸ਼ਮੀ ਵਸ਼ਿਸ਼ਟ ਨੂੰ ਹਾਜੀਪੁਰ ਮੰਡਲ ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਹੈ | ਨਵ-ਨਿਯੁਕਤ ਪ੍ਰਧਾਨ ਨੇ ਪਾਰਟੀ ਹਾਈ ਕਮਾਂਡ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ...

ਪੂਰੀ ਖ਼ਬਰ »

ਵਿਸ਼ਵ ਕੈਂਸਰ ਦਿਵਸ ਮੌਕੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਹੁਸ਼ਿਆਰਪੁਰ, 4 ਫਰਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਵਿਸ਼ਵ ਕੈਂਸਰ ਦਿਵਸ ਮੌਕੇ ਸਿਵਲ ਸਰਜਨ ਡਾ. ਪ੍ਰੀਤ ਮਹਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੀਨੀਅਰ ਮੈਡੀਕਲ ਅਫ਼ਸਰ ਡਾ. ਸਵਾਤੀ ਸ਼ੀਮਾਰ ਦੀ ਪ੍ਰਧਾਨਗੀ ਹੇਠ ਇੱਕ ਜਾਗਰੂਕਤਾ ਪ੍ਰੋਗਰਾਮ ਤੇ ...

ਪੂਰੀ ਖ਼ਬਰ »

ਫ਼ਾਰਮੇਸੀ ਆਫ਼ੀਸਰਜ਼ ਐਸੋਸੀਏਸ਼ਨ ਵਲੋਂ ਸਿਵਲ ਸਰਜਨ ਨੂੰ ਮੰਗ ਪੱਤਰ ਭੇਟ

ਹੁਸ਼ਿਆਰਪੁਰ, 4 ਫ਼ਰਵਰੀ (ਹਰਪ੍ਰੀਤ ਕੌਰ)-ਪੰਜਾਬ ਸਰਕਾਰ ਵਲੋਂ ਖੋਲ੍ਹੇ ਗਏ ਆਮ ਆਦਮੀ ਕਲੀਨਿਕਾਂ ਵਿਚ ਪੱਕੇ ਤੌਰ 'ਤੇ ਕੰਮ ਕਰ ਰਹੇ ਮੈਡੀਕਲ ਸਟਾਫ਼ ਨੂੰ ਹਟਾ ਕੇ ਜ਼ਿਲ੍ਹਾ ਪਰਿਸ਼ਦ ਦੀਆਂ ਡਿਸਪੈਂਸਰੀਆਂ ਵਿਚੋਂ ਸਟਾਫ਼ ਲਗਾਉਣ ਦੇ ਰੋਸ ਵਿਚ ਪੰਜਾਬ ਰਾਜ ਫ਼ਾਰਮੇਸੀ ...

ਪੂਰੀ ਖ਼ਬਰ »

ਮਹਿੰਦਰ ਕੌਰ ਮੁਲਤਾਨੀ ਤੇ ਜੋਗਿੰਦਰ ਸਿੰਘ ਮੁਲਤਾਨੀ ਦੀ ਯਾਦ 'ਚ ਸਾਲਾਨਾ ਕੈਂਪ 12 ਨੂੰ

ਮਿਆਣੀ, 4 ਫਰਵਰੀ (ਹਰਜਿੰਦਰ ਸਿੰਘ ਮੁਲਤਾਨੀ)- ਪਿੰਡ ਅਵਾਨ ਘੋੜੇਸ਼ਾਹ ਵਿਖੇ ਨਾਨਕ ਸੋਚ ਵੈੱਲਫੇਅਰ ਸੁਸਾਇਟੀ ਵਲੋਂ ਗਰਾਮ ਪੰਚਾਇਤ ਦੇ ਸਹਿਯੋਗ ਨਾਲ ਉੱਘੇ ਸਮਾਜ ਸੇਵਕ ਸਰਪੰਚ ਸਤਪਾਲ ਸਿੰਘ ਮੁਲਤਾਨੀ (ਰਿੱਚੀ ਟਰੈਵਲ ਜਲੰਧਰ) ਦੀ ਦੇਖ-ਰੇਖ ਹੇਠ ਸਵ. ਮਾਤਾ ਮਹਿੰਦਰ ...

ਪੂਰੀ ਖ਼ਬਰ »

ਪਿੰਡ ਸਲੇਮਪੁਰ ਤੋਂ ਗੁਰੂ ਲਾਧੋ ਰੇ ਮਹਾਨ ਨਗਰ ਕੀਰਤਨ ਸਜਾਇਆ

ਮਿਆਣੀ, 4 ਫਰਵਰੀ (ਹਰਜਿੰਦਰ ਸਿੰਘ ਮੁਲਤਾਨੀ)- ਪਿੰਡ ਸਲੇਮਪੁਰ ਵਿਖੇ ਬਾਬਾ ਮੱਖਣ ਸ਼ਾਹ ਲੁਬਾਣਾ ਨੌਜਵਾਨ ਕਲੱਬ ਸਲੇਮਪੁਰ ਜਲਾਲਪੁਰ ਵਲੋਂ ਪ੍ਰਵਾਸੀ ਭਾਰਤੀਆਂ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਬਾਬਾ ਮੱਖਣ ਸ਼ਾਹ ਲੁਬਾਣਾ ਜੀ ਨੂੰ ਸਮਰਪਿਤ 'ਗੁਰੂ ਲਾਧੋ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ 'ਚ 'ਕੋਨਾ-ਕੋਨਾ ਸਿੱਖਿਆ' ਤਹਿਤ ਵਰਕਸ਼ਾਪ ਲਗਾਈ

ਹੁਸ਼ਿਆਰਪੁਰ, 4 ਫਰਵਰੀ (ਬਲਜਿੰਦਰਪਾਲ ਸਿੰਘ)-ਡੀ.ਏ.ਵੀ. ਕਾਲਜ ਹੁਸ਼ਿਆਰਪੁਰ ਵਿਖੇ ਪੋਸਟ ਗਰੈਜੂਏਟ ਕਾਮਰਸ ਵਿਭਾਗ ਨੇ ਐਨ.ਆਈ.ਐੱਸ.ਐੱਮ. ਦੀ ਅਗਵਾਈ ਹੇਠ ਕੋਟਕ ਸਕਿਉਰਿਟੀਜ਼ ਲਿਮਟਿਡ ਵਲੋਂ ਸਪਾਂਸਰ ਕੀਤਾ ਪ੍ਰਾਜੈਕਟ 'ਕੋਨਾ-ਕੋਨਾ ਸਿੱਖਿਆ' ਤਹਿਤ ਵਿੱਤੀ ਸਾਖਰਤਾ ...

ਪੂਰੀ ਖ਼ਬਰ »

ਸੇਂਟ ਸੋਲਜਰ ਸਕੂਲ 'ਚ ਜਨਮ ਦਿਹਾੜਾ ਮਨਾਇਆ

ਹੁਸ਼ਿਆਰਪੁਰ, 4 ਫਰਵਰੀ (ਬਲਜਿੰਦਰਪਾਲ ਸਿੰਘ)-ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਹੁਸ਼ਿਆਰਪੁਰ 'ਚ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ ਗਿਆ | ਇਸ ਸਬੰਧੀ ਕਰਵਾਏ ਧਾਰਮਿਕ ਪ੍ਰੋਗਰਾਮ ਦੌਰਾਨ ਸਕੂਲ ਸਟਾਫ਼ ਮੈਂਬਰਾਂ ਤੇ ਵਿਦਿਆਰਥੀਆਂ ਨੇ ਹਿੱਸਾ ...

ਪੂਰੀ ਖ਼ਬਰ »

ਈ. ਟੀ. ਟੀ. ਤੋਂ ਐੱਚ. ਟੀ. ਦੀਆਂ ਜਲਦ ਪ੍ਰਮੋਸ਼ਨਾਂ ਦਾ ਡੀ. ਈ. ਓ. ਵਲੋਂ ਭਰੋਸਾ-ਜੀ. ਟੀ. ਯੂ.

ਹੁਸ਼ਿਆਰਪੁਰ, 4 ਫਰਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਇਕਾਈ ਦਾ ਇੱਕ ਵਫ਼ਦ ਜ਼ਿਲ੍ਹਾ ਪ੍ਰਧਾਨ ਪਿ੍ੰ: ਅਮਨਦੀਪ ਸ਼ਰਮਾ ਦੀ ਅਗਵਾਈ 'ਚ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ) ਸੰਜੀਵ ਗੌਤਮ ਨੂੰ ਮਿਲਿਆ | ਇਸ ਮੌਕੇ ...

ਪੂਰੀ ਖ਼ਬਰ »

ਕੈਂਬਰਿਜ ਇੰਟਰਨੈਸ਼ਨਲ ਸਕੂਲ 'ਚ ਪੌਟ ਪੇਂਟਿੰਗ ਗਤੀਵਿਧੀ ਕਰਵਾਈ

ਹੁਸ਼ਿਆਰਪੁਰ, 4 ਫਰਵਰੀ (ਬਲਜਿੰਦਰਪਾਲ ਸਿੰਘ)- ਕੈਂਬਰਿਜ ਇੰਟਰਨੈਸ਼ਨਲ ਸਕੂਲ ਆਦਮਵਾਲ 'ਚ ਚੇਅਰਮੈਨ ਗੁਰਿੰਦਰ ਸਿੰਘ ਤੇ ਪਿ੍ੰਸੀਪਲ ਊਸ਼ਾ ਪਰਮਾਰ ਦੇ ਦਿਸ਼ਾ ਨਿਰਦੇਸ਼ਾਂ 'ਤੇ ਪੌਟ ਪੇਂਟਿੰਗ ਗਤੀਵਿਧੀ ਕਰਵਾਈ ਗਈ | ਜਿਸ 'ਚ ਤੀਸਰੀ ਤੋਂ ਨੌਵੀਂ ਜਮਾਤ ਦੇ ...

ਪੂਰੀ ਖ਼ਬਰ »

ਐੱਸ. ਡੀ. ਕਾਲਜ 'ਚ ਕਰੀਅਰ ਕਾਉਂਸਲਿੰਗ ਸੰਬੰਧੀ ਸੈਮੀਨਾਰ ਕਰਵਾਇਆ

ਹੁਸ਼ਿਆਰਪੁਰ, 4 ਫਰਵਰੀ (ਬਲਜਿੰਦਰਪਾਲ ਸਿੰਘ)- ਸਨਾਤਨ ਧਰਮ ਕਾਲਜ ਹੁਸ਼ਿਆਰਪੁਰ 'ਚ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹੇਮਾ ਸ਼ਰਮਾ, ਸਕੱਤਰ ਸ਼੍ਰੀਗੋਪਾਲ ਸ਼ਰਮਾ ਤੇ ਕਾਰਜਕਾਰੀ ਪਿ੍ੰਸੀਪਲ ਪ੍ਰਸ਼ਾਂਤ ਸੇਠੀ ਦੀ ਅਗਵਾਈ 'ਚ ਮਨੋਵਿਗਿਆਨ ਵਿਭਾਗ ਵੱਲੋਂ ਐੱਸ.ਡੀ. ...

ਪੂਰੀ ਖ਼ਬਰ »

ਕੈਂਸਰ ਦਿਵਸ ਸੰਬੰਧੀ ਬਲਾਕ ਪੱਧਰੀ ਸਮਾਗਮ

ਹੁਸ਼ਿਆਰਪੁਰ, 4 ਫਰਵਰੀ (ਬਲਜਿੰਦਰਪਾਲ ਸਿੰਘ)-ਕੈਂਸਰ ਇੱਕ ਨਾਮੁਰਾਦ ਅਤੇ ਜਾਨਲੇਵਾ ਬਿਮਾਰੀ ਹੈ, ਜਿਸ ਤੋਂ ਬਚਾਅ ਲਈ ਲੋਕਾਂ ਨੂੰ ਜਾਗਰੂਕ ਕਰਨਾ ਬਹੁਤ ਜ਼ਰੂਰੀ ਹੈ | ਇਹ ਜਾਣਕਾਰੀ ਪੀ.ਐਚ.ਸੀ. ਚੱਕੋਵਾਲ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ. ਬਲਦੇਵ ਸਿੰਘ ਨੇ ਬਲਾਕ ...

ਪੂਰੀ ਖ਼ਬਰ »

ਬਿਰਧ ਆਸ਼ਰਮ ਲਈ ਡਾ. ਪਰਮਜੀਤ ਸਿੰਘ ਪਾਲ ਦੀ ਯਾਦ 'ਚ ਵਿੱਤੀ ਮਦਦ ਤੇ ਕੰਬਲ ਭੇਟ

ਅੱਡਾ ਸਰਾਂ, 4 ਫਰਵਰੀ (ਮਸੀਤੀ)-ਸਮਾਜ ਸੇਵੀ ਪ੍ਰਵਾਸੀ ਭਾਰਤੀ ਜਵਾਹਰ ਸਿੰਘ ਪੱਡਾ ਕੈਨੇਡਾ ਵਲੋਂ ਪਿੰਡ ਦੇਹਰੀਵਾਲ ਵਿਖੇ ਚਲਾਏ ਜਾ ਰਹੇ ਗੁਰੂ ਨਾਨਕ ਬਿਰਧ ਆਸ਼ਰਮ ਲਈ ਦਾਨੀ ਪਰਿਵਾਰ ਨੇ ਪਾਲ ਲੈਬਾਰਟਰੀ ਟਾਂਡਾ ਦੇ ਸੰਚਾਲਕ ਪਰਮਜੀਤ ਸਿੰਘ ਪਾਲ ਦੀ ਯਾਦ ਵਿਚ 21 ਹਜ਼ਾਰ ...

ਪੂਰੀ ਖ਼ਬਰ »

ਪਿੰਡ ਉਡਰਾ ਵਿਖੇ ਜਨਮ ਦਿਹਾੜੇ ਸੰਬੰਧੀ ਨਗਰ ਕੀਰਤਨ, ਅੱਜ ਸਜਣਗੇ ਦੀਵਾਨ

ਦਸੂਹਾ, 4 ਫਰਵਰੀ (ਭੁੱਲਰ)- ਗੁਰੂ ਰਵਿਦਾਸ ਦੇ ਪ੍ਰਕਾਸ਼ ਪੁਰਬ ਨੂੰ ਸਬੰਧੀ ਡੇਰਾ ਬਾਬਾ ਬੰਨਾਂ ਰਾਮ ਉਡਰਾ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਨਗਰ ਕੀਰਤਨ ਸਜਾਇਆ ਗਿਆ | ਪੰਜ ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸਜਾਏ ਇਸ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX