ਫ਼ਤਹਿਗੜ੍ਹ ਸਾਹਿਬ, 4 ਫਰਵਰੀ (ਬਲਜਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਪੈਟਰੋਲ ਤੇ ਡੀਜ਼ਲ ਉੱਪਰ ਵੈਟ ਦਰ 'ਚ 90 ਪੈਸੇ ਪ੍ਰਤੀ ਲੀਟਰ ਵਾਧਾ ਕੀਤੇ ਜਾਣ ਤੋਂ ਬਾਅਦ ਆਮ ਲੋਕਾਂ ਵਿਚ 'ਆਪ' ਸਰਕਾਰ ਖ਼ਿਲਾਫ਼ ਗ਼ੁੱਸਾ ਦੇਖਣ ਨੂੰ ਮਿਲ ਰਿਹਾ ਹੈ | ਆਮ ਲੋਕਾਂ ਨੇ ਇੱਥੋਂ ਤੱਕ ਕਹਿ ਦਿੱਤਾ ਕਿ ਜੇਕਰ ਆਮ ਆਦਮੀ ਪਾਰਟੀ ਦਾ ਇਹ ਬਦਲਾਅ ਹੈ ਤਾਂ ਉਨ੍ਹਾਂ ਨੂੰ ਅਜਿਹਾ ਬਦਲਾਅ ਨਹੀਂ ਚਾਹੀਦਾ | ਕਿਉਂਕਿ ਘਰੇਲੂ ਖਾਣ-ਪੀਣ ਦੀਆਂ ਵਸਤਾਂ ਦੀਆਂ ਕੀਮਤਾਂ 'ਚ ਦਿਨ ਪ੍ਰਤੀ ਦਿਨ ਵਾਧਾ ਹੋਣ ਕਾਰਨ ਉਹ ਤਾਂ ਪਹਿਲਾਂ ਹੀ ਮਹਿੰਗਾਈ ਦੀ ਚੱਕੀ ਵਿਚ ਪਿਸ ਰਹੇ ਹਨ ਉੱਪਰੋਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਧਣ ਨਾਲ ਉਨ੍ਹਾਂ 'ਤੇ ਮਹਿੰਗਾਈ ਦੀ ਹੋਰ ਮਾਰ ਪਏਗੀ | ਇਸ ਮੌਕੇ ਆਮ ਨਾਗਰਿਕ ਜਰਨੈਲ ਸਿੰਘ ਨੇ ਕਿਹਾ ਕਿ 'ਆਪ' ਸਰਕਾਰ ਵਲੋਂ ਨਿੱਤ ਦਿਨ ਲਏ ਜਾ ਰਹੇ ਲੋਕ ਵਿਰੋਧੀ ਫ਼ੈਸਲਿਆਂ ਕਾਰਨ ਉਨ੍ਹਾਂ ਨੂੰ ਬਦਲਾਅ ਲਈ ਵੋਟਾਂ ਪਾਉਣ ਦਾ ਪਛਤਾਵਾ ਹੋਣ ਲੱਗਾ ਹੈ | ਉਨ੍ਹਾਂ ਕਿਹਾ ਕਿ ਪੈਟਰੋਲ ਤੇ ਡੀਜ਼ਲ ਕੀਮਤਾਂ ਘਟਾਉਣ ਦੀ ਬਜਾਏ ਵਾਧਾ ਕਰਕੇ ਸੂਬਾ ਵਾਸੀਆਂ ਤੇ ਵੱਡਾ ਬੋਝ ਪਾਇਆ ਗਿਆ ਹੈ | ਉਨ੍ਹਾਂ ਕਿਹਾ ਕਿ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਵਾਧੇ ਕਾਰਨ ਬੱਸ ਸਫ਼ਰ ਅਤੇ ਹੋਰ ਚੀਜ਼ਾਂ 'ਤੇ ਵੀ ਅਸਰ ਪਵੇਗਾ | ਵਿਨੋਦ ਕੁਮਾਰ ਨੇ 'ਆਪ' ਸਰਕਾਰ ਦੇ ਉਕਤ ਫ਼ੈਸਲੇ ਨੂੰ ਲੋਕ ਵਿਰੋਧੀ ਕਰਾਰ ਦਿੰਦੇ ਹੋਏ ਕਿਹਾ ਕਿ ਟਰਾਂਸਪੋਰਟ ਦਾ ਭਾੜਾ ਵਧਣ ਨਾਲ ਉਸ ਦਾ ਅਸਰ ਹਰੇਕ ਚੀਜ਼ 'ਤੇ ਪਵੇਗਾ ਅਤੇ ਸਰਕਾਰ ਦਾ ਇਹ ਫ਼ੈਸਲਾ ਲੋਕਾਂ ਦਾ ਲੱਕ ਤੋੜਨ ਵਾਲਾ ਸਾਬਤ ਹੋਵੇਗਾ | ਉਨ੍ਹਾਂ ਕਿਹਾ ਕਿ ਵਪਾਰੀ ਲੋਕਾਂ ਨੂੰ ਤਾਂ ਪਹਿਲਾਂ ਹੀ ਮੰਦੀ ਦੀ ਮਾਰ ਝੱਲਣੀ ਪੈ ਰਹੀ ਹੈ ਅਤੇ ਹੁਣ ਸਰਕਾਰ ਤੇਲ ਕੀਮਤਾਂ 'ਚ ਵਾਧਾ ਕਰਕੇ ਗ਼ਰੀਬਾਂ ਨੂੰ ਮਹਿੰਗਾਈ ਦੀ ਮਾਰ ਨਾਲ ਖ਼ਤਮ ਕਰਨ ਦੇ ਰਾਹ ਤੁਰ ਪਈ ਹੈ | ਕੁਲਦੀਪ ਸਿੰਘ ਨੇ ਕਿਹਾ ਕਿ ਪੰਜਾਬ ਸੂਬਾ ਖੇਤੀ ਪ੍ਰਧਾਨ ਸੂਬਾ ਹੈ ਅਤੇ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਵਾਧਾ ਹੋਣ ਦਾ ਮਾੜਾ ਅਸਰ ਖੇਤੀ ਧੰਦੇ 'ਤੇ ਵੀ ਪਵੇਗਾ | ਇਹ ਕਹਿ ਲੋ ਕਿ ਹੁਣ ਸਰਕਾਰ ਸੂਬੇ ਦੇ ਕਿਸਾਨਾਂ ਨੂੰ ਮਾਰਨ 'ਤੇ ਤੁਲੀ ਹੋਈ ਹੈ ਕਿਉਂਕਿ ਪੰਜਾਬ ਦਾ ਕਿਸਾਨ ਮਹਿੰਗੇ ਭਾਅ ਦਾ ਡੀਜ਼ਲ ਖ਼ਰੀਦ ਕੇ ਫ਼ਸਲਾਂ ਕਿਵੇਂ ਪੈਦਾ ਕਰੇਗਾ? ਜਿਹੜਾ ਕਿ ਪਹਿਲਾਂ ਹੀ ਕਰਜ਼ੇ ਦੇ ਬੋਝ ਹੇਠ ਦੱਬਿਆ ਹੋਇਆ ਹੈ ਅਤੇ ਖੁਦਕੁਸ਼ੀਆਂ ਕਰਨ ਲਈ ਮਜਬੂਰ ਹੈ |
ਪੰਜਾਬ ਦੀ 'ਆਪ' ਸਰਕਾਰ ਵਲੋਂ ਸੂਬਾ ਵਾਸੀਆਂ ਨੂੰ ਮਹਿੰਗਾ ਤੇਲ ਦੇਣ ਦਾ ਦਿੱਤਾ ਤੋਹਫ਼ਾ-ਚੌਰਵਾਲਾ
ਜਖਵਾਲੀ, (ਨਿਰਭੈ ਸਿੰਘ)-ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਦਰਾਂ ਵਿਚ ਵਾਧਾ ਕਰਕੇ ਪੰਜਾਬ ਦੇ ਲੋਕਾਂ ਉੱਪਰ ਹੋਰ ਬੋਝ ਪਾ ਦਿੱਤਾ ਹੈ | ਇਸ ਸਬੰਧੀ ਐਸ.ਸੀ. ਮੋਰਚਾ ਭਾਜਪਾ ਦੇ ਪ੍ਰਧਾਨ ਬਲਦੇਵ ਸਿੰਘ ਚੌਰਵਾਲਾ ਨੇ ਕਿਹਾ ਕਿ 'ਆਪ' ਪਾਰਟੀ ਦੀ ਸਰਕਾਰ ਵਲੋਂ ਵੱਖ-ਵੱਖ ਸਕੀਮਾਂ ਰਾਹੀਂ ਲੋਕਾਂ ਨੂੰ ਰਾਹਤ ਦੇਣ ਲਈ ਪੰਜਾਬ ਦੇ ਖਜਾਨੇ ਉੱਪਰ ਵਾਧੂ ਬੋਝ ਪਾਇਆ ਜਾ ਰਿਹਾ ਹੈ ਜਿਸ ਕਰਕੇ ਪੰਜਾਬ ਦਿਨੋਂ ਦਿਨ ਕਰਜ਼ਾਈ ਹੋ ਰਿਹਾ ਹੈ ਅਤੇ ਇਸ ਕਰਜ਼ਾਈ ਹੋ ਰਹੇ ਪੰਜਾਬ ਦਾ ਬਹੁਤ ਹੀ ਮਾੜਾ ਸਮਾਂ ਆਉਣ ਵਾਲਾ ਹੈ, ਜਿਸ ਪਾਸੇ ਕੋਈ ਵੀ ਰਾਜਨੀਤਕ ਪਾਰਟੀ ਧਿਆਨ ਨਹੀਂ ਦੇ ਰਹੀ | ਇਸ ਮੌਕੇ ਸੁਰਜੀਤ ਸਿੰਘ ਜ਼ਿਲ੍ਹਾ ਪ੍ਰਧਾਨ ਐਸ.ਸੀ. ਮੋਰਚਾ ਸੰਗਰੂਰ, ਸਿਕੰਦਰ ਸਿੰਘ, ਪਰਮਜੀਤ ਸਿੰਘ ਪੰਚ, ਗੁਰਤੇਜ ਸਿੰਘ, ਤੇਜੀ ਸਿੰਘ ਆਦਿ ਹਾਜ਼ਰ ਸਨ |
ਆਮ ਲੋਕਾਂ 'ਤੇ ਆਰਥਿਕ ਬੋਝ ਪਾਇਆ-ਗੁਰਪ੍ਰੀਤ ਸਿੰਘ ਖੰਟ
ਸੰਘੋਲ, (ਪਰਮਵੀਰ ਸਿੰਘ)-ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੈਟਰੋਲ ਤੇ ਡੀਜ਼ਲ 'ਤੇ ਵੈਟ ਵਧਾ ਕੇ ਆਮ ਲੋਕਾਂ 'ਤੇ ਆਰਥਿਕ ਬੋਝ ਪਾਇਆ ਹੈ | ਇਹ ਪ੍ਰਗਟਾਵਾ ਗੁਰਪ੍ਰੀਤ ਸਿੰਘ ਗੁਰਾ ਵਾਸੀ ਖੰਟ ਨੇ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਲੋਕਾਂ ਦੀ ਭਲਾਈ ਲਈ ਕੰਮ ਕਰਨ ਦਾ ਦਾਅਵਾ ਕਰਨ ਵਾਲੀ 'ਆਪ' ਸਰਕਾਰ ਹਰ ਫ਼ਰੰਟ 'ਤੇ ਫ਼ੇਲ੍ਹ ਸਾਬਤ ਹੋਈ ਹੈ |
ਤੇਲ ਕੀਮਤਾਂ 'ਚ ਵਾਧਾ ਕਰਨਾ 'ਆਪ' ਸਰਕਾਰ ਦੀ ਨਾਕਾਮੀ-ਸ਼ਾਦੀਪੁਰ
ਸੰਘੋਲ, (ਪਰਮਵੀਰ ਸਿੰਘ)-ਆਉਣ ਵਾਲੇ ਬਜਟ ਤੋਂ ਪਹਿਲਾਂ ਟੈਕਸ ਤੋਂ ਛੋਟ ਪਾਉਣ ਦੀ ਆਸ ਲਾਈ ਬੈਠੇ ਪੰਜਾਬੀਆਂ ਨੂੰ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਨੇ ਡੀਜ਼ਲ-ਪੈਟਰੋਲ ਦੇ ਰੇਟ 'ਚ ਵਾਧਾ ਕਰਕੇ ਪੰਜਾਬ ਵਾਸੀਆਂ ਨੂੰ ਜ਼ੋਰਦਾਰ ਝਟਕਾ ਦਿੱਤਾ ਹੈ | ਕਾਂਗਰਸੀ ਆਗੂ ਸੁਖਵਿੰਦਰ ਸਿੰਘ ਸ਼ਾਦੀਪੁਰ ਨੇ ਕਿਹਾ ਕਿ ਨੇੜਲੇ ਸੂਬਿਆਂ 'ਚ ਤੇਲ ਦੇ ਰੇਟ ਘੱਟ ਹਨ ਅਤੇ ਸੂਬੇ ਦੇ ਪੈਟਰੋਲ ਪੰਪ ਮਾਲਕ ਇਹ ਆਸ ਲਗਾਈ ਬੈਠੇ ਸਨ ਕਿ ਸਰਕਾਰ ਰੇਟ ਘੱਟ ਕਰਕੇ ਉਨ੍ਹਾਂ ਲਈ ਲਾਭ ਦਾ ਮੌਕਾ ਪੈਦਾ ਕਰੇਗੀ | ਉਨ੍ਹਾਂ ਕਿਹਾ ਕਿ ਉਕਤ ਵਰਤਾਰਾ ਸਰਕਾਰ ਦੀ ਨਾਕਾਮੀ ਸਾਬਤ ਕਰਦਾ ਹੈ |
ਪੈਟਰੋਲ ਅਤੇ ਡੀਜ਼ਲ ਉੱਪਰ ਲਗਾਇਆ ਸੈੱਸ ਨਿੰਦਣਯੋਗ-ਜਗਬੀਰ ਸਲਾਣਾ
ਅਮਲੋਹ, (ਕੇਵਲ ਸਿੰਘ)-ਪੰਜਾਬ ਦੀ 'ਆਪ' ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ਉੱਪਰ ਪ੍ਰਤੀ ਲੀਟਰ 90 ਪੈਸੇ ਸੈੱਸ ਲਗਾ ਕੇ ਜਿੱਥੇ ਪੰਜਾਬ ਦੇ ਲੋਕਾਂ ਉੱਪਰ ਬੋਝ ਪਾਇਆ ਹੈ, ਉੱਥੇ ਹੀ ਲੋਕਾਂ ਦੀਆਂ ਜੇਬਾਂ ਉੱਪਰ ਡਾਕਾ ਮਾਰਨਾ ਸ਼ੁਰੂ ਕਰ ਦਿੱਤਾ ਗਿਆ ਹੈ, ਜਿਸ ਨੰੂ ਲੋਕ ਕਦੇ ਬਰਦਾਸ਼ਤ ਨਹੀਂ ਕਰਨਗੇ | ਇਹ ਪ੍ਰਗਟਾਵਾ ਬਲਾਕ ਕਾਂਗਰਸ ਕਮੇਟੀ ਅਮਲੋਹ ਦੇ ਪ੍ਰਧਾਨ ਜਗਬੀਰ ਸਿੰਘ ਸਲਾਣਾ ਅਤੇ ਕਾਂਗਰਸੀਆਂ ਨੇ 'ਅਜੀਤ' ਨਾਲ ਗੱਲਬਾਤ ਕਰਦੇ ਹੋਏ ਪੈਟਰੋਲ ਅਤੇ ਡੀਜ਼ਲ ਉੱਪਰ ਲਗਾਏ ਸੈੱਸ ਦੀ ਨਿੰਦਾ ਕੀਤੀ | ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਉਮੀਦ ਸੀ ਕਿ 'ਆਪ' ਸਰਕਾਰ ਉਨ੍ਹਾਂ ਨੂੰ ਰਾਹਤਾਂ ਪ੍ਰਦਾਨ ਕਰੇਗੀ, ਪਰ ਲੋਕਾਂ ਉੱਪਰ ਬੋਝ ਪਾਉਣ ਲੱਗੀ ਹੈ | ਇਸ ਮੌਕੇ ਸ਼ਮਸ਼ੇਰ ਸਿੰਘ ਸਰਪੰਚ ਅੰਨੀਆਂ, ਸ਼ਿੰਗਾਰਾ ਸਿੰਘ ਮਾਜਰੀ, ਰਾਕੇਸ਼ ਕੁਮਾਰ ਗੋਗੀ, ਸ਼ਿਵ ਕੁਮਾਰ ਗਰਗ, ਪੱਪੀ ਤੱਗੜ, ਸੁੱਖਾ ਖੁੰਮਣਾ, ਮਨਪ੍ਰੀਤ ਸਿੰਘ ਮਿੰਟਾ ਦਫ਼ਤਰ ਇੰਚਾਰਜ ਆਦਿ ਮੌਜੂਦ ਸਨ |
ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਵਾਧੇ ਨੇ ਲੋਕਾਂ ਦਾ ਤੋੜਿਆ ਲੱਕ-ਗੁਰਦੀਪ ਮਦਨ
ਮੰਡੀ ਗੋਬਿੰਦਗੜ੍ਹ, (ਮੁਕੇਸ਼ ਘਈ)-ਮੰਡੀ ਗੋਬਿੰਦਗੜ੍ਹ ਗੁਡਜ਼ ਟਰਾਂਸਪੋਰਟ ਐਸੋਸੀਏਸ਼ਨ ਦੇ ਸਰਪ੍ਰਸਤ ਗੁਰਦੀਪ ਸਿੰਘ ਮਦਨ, ਸੀਨੀਅਰ ਮੀਤ ਪ੍ਰਧਾਨ ਬਹਾਦਰ ਸਿੰਘ ਰਹਿਲ, ਪ੍ਰਵੀਨ ਕੁਮਾਰ ਜਰਨਲ ਸਕੱਤਰ ਨੇ 'ਆਪ' ਸਰਕਾਰ 'ਤੇ ਵਰ੍ਹਦਿਆਂ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਦੀ ਸਰਕਾਰ ਆਮ ਲੋਕਾਂ ਦੀ ਵੈਰੀ ਬਣ ਕੇ ਰਹਿ ਗਈ ਹੈ, ਜਿਵੇਂ ਕਿ ਹਰ ਵਿਅਕਤੀ ਨੂੰ ਡੀਜ਼ਲ ਦਾ ਇਸਤੇਮਾਲ ਕਰ ਕੇ ਹੀ ਆਪਣਾ ਕਾਰੋਬਾਰ ਕਰਨਾ ਪੈਂਦਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਤਾਂ ਪਹਿਲਾਂ ਹੀ ਮਹਿੰਗਾਈ ਦੀ ਮਾਰ ਕਾਰਨ ਦਿਨ ਕੱਟ ਰਹੀ ਹੈ ਇਸ ਲਈ ਸੂਬਾ ਸਰਕਾਰ ਇਸ ਫ਼ੈਸਲੇ ਨੂੰ ਵਾਪਸ ਲਵੇ | ਇਸ ਮੌਕੇ ਵਰਿੰਦਰ ਕਾਲਾ, ਬਲਜਿੰਦਰ ਕੁਮਾਰ, ਅਭਿਸ਼ੇਕ ਧਵਨ, ਮਨੋਜ ਧਵਨ, ਬਿਮਲ ਅਰੋੜਾ, ਮਾਨਾ, ਵਿੱਕੀ ਆਦਿ ਹਾਜ਼ਰ ਸਨ |
(ਬਾਕੀ ਸਫਾ 6 'ਤੇ)
'ਆਪ' ਸਰਕਾਰ ਨੇ ਲੋਕਾਂ 'ਤੇ ਵੱਡਾ ਬੋਝ ਪਾਇਆ-ਰਾਜੂ ਖੰਨਾ
ਅਮਲੋਹ, (ਕੇਵਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ 'ਆਪ' ਦੀ ਭਗਵੰਤ ਮਾਨ ਸਰਕਾਰ ਵਲੋਂ ਪੈਟਰੋਲ ਤੇ ਡੀਜ਼ਲ ਕੀਮਤਾਂ ਘਟਾਉਣ ਦੀ ਬਜਾਏ 90 ਪੈਸੇ ਪ੍ਰਤੀ ਲੀਟਰ ਵਾਧਾ ਕਰਕੇ ਪੰਜਾਬ ਵਾਸੀਆਂ 'ਤੇ 450 ਕਰੋੜ ਤੋਂ ਜ਼ਿਆਦਾ ਦਾ ਵੱਡਾ ਬੋਝ ਪਾਇਆ ਗਿਆ ਹੈ | ਉਨ੍ਹਾਂ ਨੇ 'ਆਪ' ਸਰਕਾਰ ਵਲੋਂ ਤੇਲ ਕੀਮਤਾਂ ਤੇ ਵਧਾਏ ਵੈਟ ਦਾ ਵਿਰੋਧ ਕਰਦਿਆਂ ਕਿਹਾ ਕਿ ਇਹ ਸੂਬੇ ਦੀ ਜਨਤਾ ਨੂੰ ਬੁਰੀ ਤਰ੍ਹਾਂ ਹਤਾਸ਼ ਕਰਨ ਵਾਲਾ ਹੈ, ਜੋ ਕਿ ਪਹਿਲਾਂ ਹੀ 'ਆਪ' ਦੀਆਂ ਲੋਕ ਵਿਰੋਧੀ ਨੀਤੀਆਂ ਤੋਂ ਵਧੇਰੇ ਪ੍ਰੇਸ਼ਾਨ ਹਨ | ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੂੰ ਇਹ ਤੇਲ ਕੀਮਤਾਂ ਵਿਚ ਕੀਤਾ ਵਾਧਾ ਤੁਰੰਤ ਵਾਪਸ ਲੈਣਾ ਚਾਹੀਦਾ | ਇਸ ਮੌਕੇ ਕੁਲਦੀਪ ਸਿੰਘ ਮੁੱਢੜੀਆਂ, ਮਲਕੀਤ ਸਿੰਘ ਮਾਜਰੀ, ਹਲਕਾ ਆਬਜ਼ਰਵਰ ਹਰਬੰਸ ਸਿੰਘ ਬਡਾਲੀ, ਹਰਵਿੰਦਰ ਸਿੰਘ ਬਿੰਦਾ, ਹਰਨੇਕ ਸਿੰਘ ਲਾਡਪੁਰ, ਮਨਪ੍ਰੀਤ ਸਿੰਘ ਮਾਜਰੀ, ਅਮਰਜੀਤ ਸਿੰਘ ਲਾਡਪੁਰ ਮੌਜੂਦ ਸਨ |
ਆਮ ਵਰਗ ਉੱਤੇ ਹੋਰ ਬੋਝ ਵਧੇਗਾ-ਘੁਮਾਣ
ਖਮਾਣੋਂ, (ਜੋਗਿੰਦਰ ਪਾਲ)-ਮਾਰਕੀਟ ਕਮੇਟੀ ਖਮਾਣੋਂ ਦੇ ਸਾਬਕਾ ਚੇਅਰਮੈਨ ਅਤੇ ਸੀਨੀਅਰ ਅਕਾਲੀ ਆਗੂ ਗੁਰਦੀਪ ਸਿੰਘ ਘੁਮਾਣ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੰਜਾਬ ਵਿਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਵਾਧਾ ਕਰਕੇ ਲੋਕਾਂ ਉੱਤੇ ਵੱਡਾ ਬੋਝ ਪਾ ਦਿੱਤਾ ਹੈ | ਉਨ੍ਹਾਂ ਕਿਹਾ ਕਿ ਪਹਿਲਾਂ ਹੀ ਪੰਜਾਬ ਆਰਥਿਕ ਮੰਦਹਾਲੀ ਨਾਲ ਜੂਝ ਰਿਹਾ ਹੈ ਅਤੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਵਾਧਾ ਹੋਣ ਨਾਲ ਕਿਸਾਨਾਂ, ਟਰਾਂਸਪੋਰਟਰਾਂ ਅਤੇ ਆਮ ਵਰਗ ਉੱਤੇ ਹੋਰ ਬੋਝ ਵਧੇਗਾ |
ਪੈਟਰੋਲ, ਡੀਜ਼ਲ 'ਤੇ ਸੈੱਸ ਲਗਾਉਣ ਦੀ ਆਮ ਲੋਕਾਂ ਵਲੋਂ ਨਿਖੇਧੀ
ਬਸੀ ਪਠਾਣਾਂ, (ਰਵਿੰਦਰ ਮੌਦਗਿਲ)-ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੈਟਰੋਲ, ਡੀਜ਼ਲ 'ਤੇ 90 ਪੈਸੇ ਪ੍ਰਤੀ ਲੀਟਰ ਸੈੱਸ ਲਗਾਉਣ ਦੀ ਲੋਕਾਂ ਨੇ ਜ਼ੋਰਦਾਰ ਨਿਖੇਧੀ ਕੀਤੀ ਹੈ | ਬਸੀ ਪਠਾਣਾਂ ਵਿਖੇ ਪੈਟਰੋਲ ਪਵਾਉਣ ਆਏ ਪਿੰਡ ਕਲੌਂਦੀ ਦੇ ਧਰਮ ਸਿੰਘ ਅਤੇ ਬਸੀ ਪਠਾਣਾਂ ਵਾਸੀ ਵਿਨੋਦ ਮੜਕਨ ਨੇ ਕਿਹਾ ਕਿ ਸਰਕਾਰ ਦਾ ਫ਼ੈਸਲਾ ਗਰੀਬ ਦੇ ਜ਼ਖ਼ਮਾਂ 'ਤੇ ਲੂਣ ਛਿੜਕਣ ਵਾਲਾ ਹੈ, ਜਿਸ ਨਾਲ ਹਰ ਵਰਗ ਪ੍ਰਭਾਵਿਤ ਹੋਵੇਗਾ | ਇਸ ਨਾਲ ਰਸੋਈ ਤੋਂ ਲੈ ਕੇ ਹਰ ਚੀਜ਼ ਮਹਿੰਗੀ ਹੋ ਜਾਵੇਗੀ ਤੇ ਗਰੀਬ ਦੇ ਨਾਲ-ਨਾਲ ਖ਼ਾਸਕਰ ਮੱਧ ਵਰਗ ਦੀਆਂ ਮੁਸ਼ਕਿਲਾਂ ਵਿਚ ਬੇਤਹਾਸ਼ਾ ਵਾਧਾ ਹੋਵੇਗਾ | ਉਨ੍ਹਾਂ ਸੂਬਾ ਸਰਕਾਰ ਨੂੰ ਪੈਟਰੋਲ, ਡੀਜ਼ਲ ਦੇ ਰੇਟ ਘਟਾ ਕੇ ਮਹਿੰਗਾਈ ਤੋਂ ਰਾਹਤ ਦੇਣ ਤੇ ਲਾਇਆ ਸੈੱਸ ਵਾਪਸ ਲੈਣ ਦੀ ਅਪੀਲ ਵੀ ਕੀਤੀ ਹੈ |
ਗਰੀਬ ਵਰਗ ਨੂੰ ਪੈਟਰੋਲ, ਡੀਜ਼ਲ ਦੀਆਂ ਕੀਮਤਾਂ 'ਚ ਛੋਟ ਦਿੱਤੀ ਜਾਵੇ-ਮੀਰਪੁਰ
ਭੜੀ, (ਭਰਪੂਰ ਸਿੰਘ ਹਵਾਰਾ)-ਪਿੰਡ ਮੀਰਪੁਰ ਨਿਵਾਸੀ ਸਮਾਜ ਚਿੰਤਕ ਹਰਦੇਵ ਸਿੰਘ ਮੀਰਪੁਰ ਨੇ ਆਖਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿਚ ਕੀਤੇ ਵਾਧੇ ਨੂੰ ਵਾਪਸ ਲੈ ਕੇ ਛੋਟ ਦਿੱਤੀ ਜਾਵੇ, ਕਿਉਂਕਿ ਭਾਅ ਵਧਣ ਦੀ ਜ਼ਿਆਦਾ ਮਾਰ ਗਰੀਬ 'ਤੇ ਪੈਂਦੀ ਹੈ | ਅਮੀਰ ਵਿਅਕਤੀ ਨੂੰ ਕੋਈ ਜ਼ਿਆਦਾ ਫ਼ਰਕ ਨਹੀਂ ਪੈਂਦਾ | ਇਸ ਲਈ ਦੋਪਹੀਆ ਵਾਹਨ ਵਾਲਿਆਂ ਨੂੰ ਤੇਲ ਵਿਚ ਛੋਟ ਮਿਲਣੀ ਚਾਹੀਦੀ ਹੈ |
'ਆਪ' ਸਰਕਾਰ ਦਾ ਨਿਰਾਸ਼ਾਜਨਕ ਫ਼ੈਸਲਾ-ਰਾਮਗੜ੍ਹ, ਜੀਤੀ
ਖਮਾਣੋਂ, (ਜੋਗਿੰਦਰ ਪਾਲ)-ਮਾਰਕੀਟ ਕਮੇਟੀ ਖਮਾਣੋਂ ਦੇ ਸਾਬਕਾ ਚੇਅਰਮੈਨ ਅਤੇ ਸੀਨੀਅਰ ਕਾਂਗਰਸੀ ਆਗੂ ਸੁਰਿੰਦਰ ਸਿੰਘ ਰਾਮਗੜ੍ਹ ਅਤੇ ਸਰਬਜੀਤ ਸਿੰਘ ਜੀਤੀ ਪ੍ਰਧਾਨ ਬਲਾਕ ਕਾਂਗਰਸ ਖਮਾਣੋਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਧਾਉਣ ਦਾ ਫ਼ੈਸਲਾ ਨਿਰਾਸ਼ਾਜਨਕ ਹੈ | ਉਕਤ ਆਗੂਆਂ ਨੇ ਕਿਹਾ ਕਿ ਅੱਜ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦਾ ਕਚੂਮਰ ਕੱਢਣ 'ਤੇ ਤੁਲੀ ਹੋਈ ਹੈ ਅਤੇ ਪੰਜਾਬ ਦੇ ਲੋਕ ਵੱਡੀ ਆਰਥਿਕ ਮੰਦਹਾਲੀ ਨਾਲ ਜੂਝ ਰਹੇ ਹਨ | ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿਚ ਵਾਧੇ ਦਾ ਲਿਆ ਗਿਆ ਫ਼ੈਸਲਾ ਤੁਰੰਤ ਵਾਪਸ ਲਿਆ ਜਾਵੇ |
ਪੈਟਰੋਲ ਤੇ ਡੀਜ਼ਲ ਦੀਆਂ ਵਧਾਈਆਂ ਕੀਮਤਾਂ ਸਬੰਧੀ ਨਾਗਰਿਕਾਂ ਦੇ ਵਿਚਾਰ
ਫ਼ਤਹਿਗੜ੍ਹ ਸਾਹਿਬ, (ਰਾਜਿੰਦਰ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਡੀਜ਼ਲ ਅਤੇ ਪੈਟਰੋਲ ਕੀਮਤਾਂ 'ਚ ਕੀਤੇ ਵਾਧੇ ਦੀ ਵੱਖ-ਵੱਖ ਵਰਗਾਂ ਦੇ ਲੋਕਾਂ ਵਲੋਂ ਸਖਤ ਸ਼ਬਦਾਂ 'ਚ ਨਿੰਦਾ ਕੀਤੀ ਗਈ ਹੈ | ਇਸ ਮੌਕੇ ਐਡਵੋਕੇਟ ਵਿਸ਼ਾਲ ਸ਼ਰਮਾ, ਸਮਾਜ ਸੇਵੀ ਇੰਦਰਜੀਤ ਸਿੰਘ ਬੱਠਲਾ ਅਤੇ ਗੁਰਜੰਟ ਸਿੰਘ ਖ਼ਾਲਸਾ ਗੁਰੂ ਨਾਨਕ ਡਿਸਕ ਸਰਵਾਈਕਲ ਕਲੀਨਿਕ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਬਹੁਤ ਸਾਰੀਆਂ ਸਹੂਲਤਾਂ ਦੇਣ ਦੇ ਜੋ ਵਾਅਦੇ ਕੀਤੇ ਗਏ ਸਨ ਉਸ ਦੇ ਉਲਟ ਕੈਬਨਿਟ ਮੀਟਿੰਗ ਵਿਚ ਪੰਜਾਬ ਦੇ ਨਾਗਰਿਕਾਂ ਨੰੂ ਡੀਜ਼ਲ ਅਤੇ ਪੈਟਰੋਲ ਉੱਤੇ ਸੈੱਸ ਲਗਾ ਕੇ ਕੀਮਤਾਂ ਵਧਾਉਣ ਨਾਲ ਵਾਧੂ ਬੋਝ ਪਾ ਦਿੱਤਾ ਹੈ, ਜਿਸ ਨਾਲ ਖਾਣ ਪੀਣ ਦੀਆਂ ਬਾਕੀ ਵਸਤਾਂ 'ਤੇ ਵੀ ਇਸ ਦਾ ਅਸਰ ਪਵੇਗਾ ਤੇ ਮਹਿੰਗਾਈ ਹੋਰ ਵਧੇਗੀ |
ਅਮਲੋਹ, 4 ਫਰਵਰੀ (ਕੇਵਲ ਸਿੰਘ)-ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਪਹਿਲਾ ਖ਼ੂਨਦਾਨ ਕੈਂਪ ਨਜ਼ਦੀਕ ਪਿੰਡ ਬੁੱਗਾ ਵਿਖੇ ਸਥਿਤ ਰਾਜਾ ਰਿਜ਼ਾਰਟ 'ਚ ਰਣਜੀਤ ਸਿੰਘ ਕੋਟਲੀ ਦੀ ਅਗਵਾਈ 'ਚ ਲਗਾਇਆ ਗਿਆ | ਕੈਂਪ ਦਾ ਉਦਘਾਟਨ ਹਲਕਾ ਅਮਲੋਹ ਦੇ ਵਿਧਾਇਕ ...
ਮੰਡੀ ਗੋਬਿੰਦਗੜ੍ਹ, 4 ਫਰਵਰੀ (ਮੁਕੇਸ਼ ਘਈ)-ਪ੍ਰਾਪਰਟੀ ਐਡਵਾਈਜ਼ਰ ਐਸੋਸੀਏਸ਼ਨ ਮੰਡੀ ਗੋਬਿੰਦਗੜ੍ਹ ਵਲੋਂ ਪ੍ਰਾਪਰਟੀ ਕਾਰੋਬਾਰੀਆਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਬੈਠਕ ਪ੍ਰਧਾਨ ਰਾਮ ਮੂਰਤੀ ਕਾਹੜਾ ਦੀ ਅਗਵਾਈ ਹੇਠ ਹੋਈ, ਜਿਸ 'ਚ ਪਲਾਟਾਂ ਦੀਆਂ ਰਜਿਸਟਰੀਆਂ ...
ਭੜੀ, 4 ਫਰਵਰੀ (ਭਰਪੂਰ ਸਿੰਘ ਹਵਾਰਾ)-ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਵੱਖ-ਵੱਖ ਪਿੰਡਾਂ 'ਚ ਵੱਡੇ ਪੱਧਰ 'ਤੇ ਮਨਾਇਆ ਗਿਆ | ਇਸ ਮੌਕੇ ਅਖੰਡ ਪਾਠ ਦੇ ਭੋਗ ਪਾਏ ਗਏ | ਇਸ ਮੌਕੇ ਪਿੰਡ ਜੱਲੋਵਾਲ ਤੋਂ ਹਰੇਕ ਸਾਲ ਦੀ ਤਰ੍ਹਾਂ ਐਤਕੀਂ ਵੀ ਨਗਰ ਕੀਰਤਨ ਸਜਾਇਆ ਗਿਆ, ਜਿਸ 'ਚ ...
ਬਸੀ ਪਠਾਣਾਂ, 4 ਫਰਵਰੀ (ਰਵਿੰਦਰ ਮੌਦਗਿਲ)-ਗੁਰਦੁਆਰਾ ਭਗਤ ਰਵਿਦਾਸ ਮੁਹੱਲਾ ਜੜਖੇਲਾਂ ਬਸੀ ਪਠਾਣਾਂ ਦੀ ਪ੍ਰਬੰਧਕ ਕਮੇਟੀ ਵਲੋਂ ਸੰਗਤ ਦੇ ਸਹਿਯੋਗ ਨਾਲ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ, ਜਿਸ 'ਚ ਸ੍ਰੀ ਗੁਰੂ ਗ੍ਰੰਥ ...
ਅਮਲੋਹ, 4 ਫਰਵਰੀ (ਕੇਵਲ ਸਿੰਘ)-ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ਼ਹਿਰ ਅਮਲੋਹ ਵਿਚ ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆ ਦੀ ...
ਫ਼ਤਹਿਗੜ੍ਹ ਸਾਹਿਬ, 4 ਫਰਵਰੀ (ਮਨਪ੍ਰੀਤ ਸਿੰਘ)-ਸਿਵਲ ਸਰਜਨ ਡਾ. ਵਿਜੇ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਹਸਪਤਾਲ ਫ਼ਤਹਿਗੜ੍ਹ ਸਾਹਿਬ ਵਿਖੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਰੀਤਾ ਦੀ ਅਗਵਾਈ ਹੇਠ 'ਵਿਸ਼ਵ ਕੈਂਸਰ ਦਿਵਸ' ਮਨਾਇਆ ਗਿਆ | ਇਸ ਮੌਕੇ ...
ਖਮਾਣੋਂ, 4 ਫਰਵਰੀ (ਜੋਗਿੰਦਰ ਪਾਲ)-ਗੁਰਪ੍ਰੀਤ ਸਿੰਘ ਜੀ.ਪੀ ਜ਼ਿਲ੍ਹਾ ਪ੍ਰਧਾਨ ਕਾਂਗਰਸ ਕਮੇਟੀ ਫ਼ਤਹਿਗੜ੍ਹ ਸਾਹਿਬ ਨੇ ਕਿਹਾ ਕਿ ਬਜਟ ਕੁਝ ਰਾਜਾਂ ਦੀਆਂ ਚੋਣਾਂ ਨੂੰ ਧਿਆਨ 'ਚ ਰੱਖ ਕੇ ਪੇਸ਼ ਕੀਤਾ ਗਿਆ ਹੈ ਤੇ ਇਸ ਬਜਟ 'ਚ ਲੋਕਾਂ ਨੂੰ ਕੋਈ ਫ਼ਾਇਦਾ ਨਹੀਂ ਪੁੱਜਣ ...
ਬਸੀ ਪਠਾਣਾਂ, 4 ਫਰਵਰੀ (ਰਵਿੰਦਰ ਮੌਦਗਿਲ)-ਸੰਯੁਕਤ ਸਮਾਜ ਮੋਰਚੇ ਦੇ ਸਟੇਟ ਵਰਕਿੰਗ ਕਮੇਟੀ ਮੈਂਬਰ ਤੇ ਇੰਚਾਰਜ ਫ਼ਤਹਿਗੜ੍ਹ ਸਾਹਿਬ ਡਾ. ਅਮਨਦੀਪ ਕੌਰ ਢੋਲੇਵਾਲ ਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਪੇਸ਼ ਬਜਟ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ...
ਬਸੀ ਪਠਾਣਾਂ, 4 ਫਰਵਰੀ (ਐਚ.ਐਸ. ਗੌਤਮ)-ਸਾਇੰਸ ਓਲੰਪੀਆਡ ਫਾਊਾਡੇਸ਼ਨ ਵਲੋਂ ਕਰਵਾਏ ਅੰਗਰੇਜ਼ੀ ਓਲੰਪੀਆਡ ਵਿਚ ਸੈਫ਼ਰਨ ਸਿਟੀ ਸਕੂਲ ਦੇ ਚੌਥੀ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਉਤਮਤਾ ਦੇ ਤਗਮੇ ਪ੍ਰਾਪਤ ਕਰ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਸੰਬੰਧੀ ...
ਸੰਘੋਲ, 4 ਫ਼ਰਵਰੀ (ਗੁਰਨਾਮ ਸਿੰਘ ਚੀਨਾ)-ਨਜ਼ਦੀਕੀ ਪਿੰਡ ਧਿਆਨੂੰ ਮਾਜਰਾ ਵਿਖੇ ਬ੍ਰਹਮ ਗਿਆਨੀ ਸੰਤ ਬਾਬਾ ਮਹਿੰਦਰ ਸਿੰਘ ਧਿਆਨੂੰ ਮਾਜਰੇ ਵਾਲਿਆਂ ਦੀ 25ਵੀਂ ਅਤੇ ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਦੀ 8ਵੀਂ ਯਾਦ ਨੂੰ ਸਮਰਪਿਤ ਗੁਰਮਤਿ ਸਮਾਗਮ 7 ਫ਼ਰਵਰੀ ਨੂੰ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX