ਰਮਦਾਸ, 4 ਫਰਵਰੀ (ਜਸਵੰਤ ਸਿੰਘ ਵਾਹਲਾ)-ਮੁੱਖ ਮੰਤਰੀ ਪੰਜਾਬ ਦੀ ਅਗਵਾਈ 'ਚ ਕੈਬਨਿਟ ਦੀ ਮੀਟਿੰਗ 'ਚ ਡੀਜ਼ਲ 'ਤੇ 90 ਫ਼ੀਸਦੀ ਸੈੱਸ ਲਗਾਉਣ ਦੀ ਸਖਤ ਸ਼ਬਦਾ 'ਚ ਨਿਖੇਧੀ ਕਰਦਿਆ ਸਾਬਕਾ ਸੰਸਦੀ ਸਕੱਤਰ ਸ: ਬੋਨੀ ਅਮਰਪਾਲ ਸਿੰਘ ਅਜਨਾਲਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪ੍ਰਤੀ ਲੀਟਰ 90 ਪੈਸੇ ਸੈੱਸ ਲਗਾ ਕੇ ਪੰਜਾਬ ਦੇ ਲੋਕਾਂ ਦੇ ਸਿਰ ਵੱਡਾ ਬੋਝ ਪਾ ਦਿੱਤਾ ਹੈ ਜਿਸ ਨੂੰ ਪੰਜਾਬ ਦੇ ਲੋਕ ਕਦੀ ਵੀ ਬਰਦਾਸ਼ਤ ਨਹੀ ਕਰਨਗੇ | ਬੋਨੀ ਅਜਨਾਲਾ ਨੇ ਕਿਹਾ ਕਿ ਪੰਜਾਬ ਸਰਕਾਰ ਲੋਕ ਹਿਤੈੈਸ਼ੀ ਹੋਣ ਦਾ ਦਾਅਵਾ ਕਰਦੀ ਹੈ ਪਰ ਇਹ ਸਭਾ ਦਾਅਵੇ ਖੋਖਲੇ ਸਾਬਤ ਹੋ ਰਹੇ ਹਨ | ਪੰਜਾਬ ਸਰਕਾਰ ਨੇ ਪੰਜਾਬ ਨੂੰ ਕਰਜਾਈ ਕਰ ਕੇ ਰੱਖ ਦਿੱਤਾ ਹੈ ਤੇ ਪੰਜਾਬ ਦੇ ਲੋਕਾ ਨੂੰ ਗਰੀਬੀ ਵੱਲ ਧਕੇਲ ਰਹੀ ਹੈ |
ਵੇਰਕਾ (ਪਰਮਜੀਤ ਸਿੰਘ ਬੱਗਾ)-ਪੰਜਾਬ ਸਰਕਾਰ ਦੁਆਰਾ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿਚ ਕੀਤੇ ਵਾਧੇ ਦੇ ਵਿਰੋਧ ਵਿਚ ਹਲਕਾ ਉੱਤਰੀ ਦੇ ਅਕਾਲੀ ਵਰਕਰਾਂ ਦੀ ਵਿਸ਼ੇਸ਼ ਇਕੱਤਰਤਾ ਅਬਾਦੀ ਮੁਸਤਫਾਬਾਦ ਬਟਾਲਾ ਰੋਡ ਵਿਖੇ ਹੋਈ | ਇਸ ਇਕੱਤਰਤਾ ਦੀ ਅਗਵਾਈ ਸਾਬਕਾ ਕੌਸਲਰ ਜਥੇਦਾਰ ਰਛਪਾਲ ਸਿੰਘ ਬੱਬੂ ਨੇ ਕੀਤੀ ਅਤੇ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੀਤੇ ਵਾਧੇ ਦੀ ਸਖਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਆਖਿਆ ਕਿ ਕੋਰੋਨਾ ਦੇ ਲੰਘੇ ਸਮੇਂ ਤੋਂ ਲੋਕ ਅਜੇ ਤੱਕ ਪੂਰੀ ਤਰ੍ਹਾਂ ਪੈਰਾ ਸਿਰ ਨਹੀਂ ਹੋ ਸਕੇ ਹਨ ਕਿ ਪੰਜਾਬ ਦੀ ਸੱਤਾ ਤੇ ਕਾਬਜ਼ ਹੋਈ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਵਲੋਂ ਤੇਲਾਂ ਦੀਆਂ ਕੀਮਤਾਂ ਵਿੱਚ ਕੀਤੇ ਵਾਧੇ ਦਾ ਅਸਰ ਹੋਰਨਾਂ ਵਸਤੂਆਂ ਤੇ ਪੈਣ ਨਾਲ ਪੰਜਾਬ ਅੰਦਰ ਮਹਿੰਗਾਈ ਵਿੱਚ ਹੋਰ ਵਾਧਾ ਹੋਵੇਗਾ ਜਿਸ ਨਾਲ ਗਰੀਬ, ਮਜ਼ਦੂਰ ਤੇ ਮੱਧ ਵਰਗ ਦੇ ਲੋਕਾਂ ਸਮੇਤ ਕਿਸਾਨਾਂ, ਜਿਮੀਦਾਰ ਆਦਿ ਸਮੇਤ ਹਰ ਵਰਗ ਪ੍ਰਭਾਵਿਤ ਹੋਣਗੇ | ਇਸ ਲਈ ਸਰਕਾਰ ਨੂੰ ਤੇਲਾਂ ਦੀਆਂ ਕੀਮਤਾਂ ਵਿੱਚ ਕੀਤੇ ਵਾਧੇ ਨੂੰ ਵਾਪਿਸ ਲੈਣਾ ਚਾਹੀਦਾ ਹੈ | ਇਸ ਮੌਕੇ ਪੈਨਸ਼ਨਰ ਆਗੂ ਅਮਰਜੀਤ ਸਿੰਘ ਬਾਬਾ, ਭੁਪਿੰਦਰ ਕੁਮਾਰ ਹੈਪੀ, ਕੁਲਵੰਤ ਸਿੰਘ, ਡਾ: ਲਖਬੀਰ ਸਿੰਘ, ਦਰਸ਼ਨ ਸਿੰਘ, ਕੁਲਵੰਤ ਸਿੰਘ, ਅਮਰੀਕ ਸਿੰਘ ਆਦਿ ਨੇ ਵੀ ਤੇਲ ਦੀਆਂ ਕੀਮਤਾਂ ਵਿੱਚ ਕੀਤੇ ਵਾਧੇ ਦੀ ਨਿੰਦਾ ਕੀਤੀ |
ਤਰਸਿੱਕਾ (ਅਤਰ ਸਿੰਘ ਤਰਸਿੱਕਾ)-ਪਿ੍ੰਸੀਪਲ ਬਚਿੱਤਰ ਸਿੰਘ ਤਰਸਿੱਕਾ ਪ੍ਰਧਾਨ ਕ੍ਰਾਂਤੀਕਾਰੀ ਲੋਕ ਚੇਤਨਾ ਲਹਿਰ ਤੇ ਹਰਜੀਤ ਸਿੰਘ ਗੋਲੂ ਇੰਚਾਰਜ ਯੂਥ ਅਕਾਲੀ ਦਲ ਮਾਝਾ ਜ਼ੋਨ ਨੇ ਪਹਿਲਾਂ ਹੀ ਅਤਿ ਦੀ ਮਹਿੰਗਾਈ ਦੀ ਚੱਕੀ 'ਚ ਪੀਸੇ ਜਾ ਰਹੇ ਲੋਕਾਂ ਤੇ ਸਰਕਾਰ ਨੇ ਡੀਜ਼ਲ ਤੇ ਪਟਰੋਲ ਦੀਆਂ ਕੀਮਤਾਂ ਵਧਾ ਕੇ ਗਰੀਬ ਮਾਰ ਕੀਤੀ ਹੈ ਤੇ ਅਸੀਂ ਇਸ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ ਕਰਦਿਆਂ ਇਸ ਵਾਧੇ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕਰਦੇ ਹਾਂ | ਇਨ੍ਹਾਂ ਤੋਂ ਇਲਾਵਾ ਬਲਾਕ ਤਰਸਿੱਕਾ ਦੇ ਰਾਜਸੀ, ਧਾਰਮਿਕ ਤੇ ਸਮਾਜ ਸੇਵੀ ਜਥੇਬੰਦੀਆਂ ਦੇ ਪ੍ਰਮੁੱਖ ਆਗੂਆਂ ਨੇ ਵੀ ਡੀਜ਼ਲ ਤੇ ਪੈਟਰੋਲ ਦੀਆਂ ਕੀਮਤਾਂ ਵਧਾ ਕੇ ਲੋਕਾਂ ਤੇ ਹੋਰ ਬੋਝ ਪਾਉਣ ਦੀ ਨਿੰਦਾ ਕੀਤੀ ਹੈ ਤੇ ਕੀਤਾ ਵਾਧਾ ਵਾਪਸ ਨਾ ਲੈਣ ਤੇ ਪੰਜਾਬ ਸਰਕਾਰ ਵਿਰੁੱਧ ਤਿਖੇ ਸੰਘਰਸ਼ ਦੀ ਚਿਤਾਵਨੀ ਵੀ ਦਿੱਤੀ ਹੈ | ਨਿਖੇਧੀ ਕਰਨ ਵਾਲਿਆਂ ਚ ਨਿਸ਼ਾਨ ਸਿੰਘ ਜੰਡ ਮੀਤ ਪ੍ਰਧਾਨ ਯੂਥ ਅਕਾਲੀ ਦਲ ਪੰਜਾਬ, ਬਾਬਾ ਗੁਰਦੇਵ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਡੇਰਾ ਭਗਤਾਂ ਦਾ ਤਰਸਿੱਕਾ, ਬਾਬਾ ਅਜਾਇਬ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਅਗੰਮਗੜ ਸਾਹਿਬ ਤਰਸਿੱਕਾ, ਪਲਵਿੰਦਰ ਸਿੰਘ ਖਜਾਲਾ ਪ੍ਰਧਾਨ ਬਲਾਕ ਕਾਂਗਰਸ ਤਰਸਿੱਕਾ, ਬਲਕਾਰ ਸਿੰਘ ਤਰਸਿੱਕਾ ਚੇਅਰਮੈਨ, ਬਲਜੀਤ ਸਿੰਘ ਸਰਾਂ ਚੇਅਰਮੈਨ ਕਿਸਾਨ ਸੈੱਲ ਪੰਜਾਬ, ਸੁਰੇਸ਼ ਕੁਮਾਰ ਟਾਂਗਰੀ ਜਨਰਲ ਸਕੱਤਰ ਵਪਾਰਕ ਸੈਲ ਪੰਜਾਬ, ਸ਼ਿਵ ਕੁਮਾਰ ਤਰਸਿੱਕਾ ਤੇ ਬਲਵਿੰਦਰ ਸਿੰਘ ਫੌਜੀ ਤਰਸਿੱਕਾ ਆਦਿ ਸ਼ਾਮਲ ਹਨ |
ਸੁਲਤਾਨਵਿੰਡ (ਗੁਰਨਾਮ ਸਿੰਘ ਬੁੱਟਰ)-ਪੰਜਾਬ ਵਿੱਚ ਮੰਤਰੀ ਮੰਡਲ ਦੀ ਹੋਈ ਬੈਠਕ ਵਿਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਕੀਤੇ ਗਏ ਵਾਧੇ ਕਾਰਨ ਲੋਕਾ ਵਿਚ ਹਾਹਾਕਾਰ ਮੱਚੀ ਹੋਈ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਨਿਊ ਅੰਮਿ੍ਤਸਰ ਰੈਜੀਡੈਂਸ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਰਛਪਾਲ ਸਿੰਘ ਅਤੇ ਕਿਸਾਨ ਆਗੂ ਗੁਰਭੇਜ ਸਿੰਘ ਸੋਨੂੰ ਮਾਹਲ ਪਿੰਡ ਸੁਲਤਾਨਵਿੰਡ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਜੋ ਪੈਟਰੋਲ, ਡੀਜ਼ਲ ਦੀਆਂ ਕੀਮਤਾਂ ਵਿਚ ਵਾਧੇ ਕੀਤੇ ਗਏ ਹਨ | ਉਨ੍ਹਾਂ ਨਾਲ ਆਮ ਲੋਕਾਂ ਤੇ ਭਾਰੀ ਬੋਝ ਪਿਆ ਹੈ | ਉਨ੍ਹਾਂ ਕਿਹਾ ਕਿ ਲੋਕਾ ਨੂੰ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਬਣੀ ਸਰਕਾਰ ਤੋਂ ਉਮੀਦ ਸੀ ਕਿ ਆਪ ਦੀ ਸਰਕਾਰ ਬਣਨ ਤੇ ਲੋਕਾਂ ਨੂੰ ਮਹਿੰਗਾਈ ਤੋਂ ਰਾਹਤ ਮਿਲੇਗੀ | ਪਰ ਸਰਕਾਰ ਨੇ ਤੇਲ ਦੀਆਂ ਕੀਮਤਾਂ ਵਿਚ ਵਾਧਾ ਕਰਕੇ ਲੋਕਾਂ ਦੀਆਂ ਉਮੀਦਾਂ ਤੇ ਪਾਣੀ ਫੇਰ ਦਿੱਤਾ | ਉਨ੍ਹਾਂ ਕਿਹਾ ਕਿ ਜਿਹੜੇ ਸਰਕਾਰ ਵਲੋਂ ਤੇਲ ਕੀਮਤਾਂ ਦੇ ਵਾਧੇ ਕੀਤੇ ਗਏ ਹਨ ਉਨ੍ਹਾਂ ਨਾਲ ਟਰਾਂਸਪੋਰਟਾਂ 'ਤੇ ਜ਼ਿਆਦਾ ਅਸਰ ਪਵੇਗਾ | ਜਿਸ ਨਾਲ ਗੱਡੀਆਂ ਤੇ ਐਕਸਪੋਰਟ ਹੋਣ ਵਾਲੇ ਸਾਮਾਨ ਦੀਆਂ ਕੀਮਤਾਂ ਵਿਚ ਵਾਧਾ ਹੋ ਸਕਦਾ ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਵਲੋਂ ਮਹਿੰਗਾਈ ਨੂੰ ਰੋਕਣ ਲਈ ਕੋਈ ਉਪਰਾਲਾ ਨਾ ਕੀਤਾ ਗਿਆ ਤਾਂ ਪੰਜਾਬ ਦੇ ਲੋਕਾਂ ਦਾ ਆਮ ਆਦਮੀ ਪਾਰਟੀ ਤੋਂ ਮੋਹ ਭੰਗ ਹੋ ਜਾਵੇਗਾ |
ਰਾਜਾਸਾਂਸੀ, (ਹਰਦੀਪ ਸਿੰਘ ਖੀਵਾ)-ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਸਕੱਤਰੇਤ ਦੇ ਆਗੂਆਂ ਸੂਬਾ ਪ੍ਰਧਾਨ ਨਿਰਭੈ ਸਿੰਘ ਢੁਡੀਕੇ, ਸੂਬਾ ਮੀਤ ਪ੍ਰਧਾਨ ਰਜਿੰਦਰ ਸਿੰਘ ਦੀਪ ਸਿੰਘ ਵਾਲਾ, ਸੂਬਾ ਜਨਰਲ ਸਕੱਤਰ ਸਤਬੀਰ ਸਿੰਘ ਸੁਲਤਾਨੀ, ਸੂਬਾ ਪ੍ਰੈੱਸ ਸਕੱਤਰ ਜਤਿੰਦਰ ਸਿੰਘ ਛੀਨਾ, ਸੂਬਾ ਖਜ਼ਾਨਚੀ ਹਰਮੇਸ਼ ਸਿੰਘ ਢੇਸੀ ਤੇ ਰਮਿੰਦਰ ਸਿੰਘ ਪਟਿਆਲਾ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਡੀਜ਼ਲ ਤੇ ਪੈਟਰੋਲ ਤੇ 90 ਪੈਸੇ ਫੀ ਲੀਟਰ ਸਰਚਾਰਜ ਲਾ ਕੇ ਪੰਜਾਬ ਦੇ ਲੋਕਾਂ ਸਿਰ ਚਾਰ ਸੌ ਕਰੋੜ ਰੁਪਏ ਦਾ ਬੋਝ ਪਾਉਣ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਮੰਗ ਕੀਤੀ ਕਿ ਇਹ ਵਾਧਾ ਫੌਰੀ ਤੌਰ ਤੇ ਵਾਪਸ ਲਿਆ ਜਾਵੇ | ਉਨ੍ਹਾਂ ਕਿਹਾ ਕਿ ਆਪ ਸਰਕਾਰ ਇੱਕ ਹੱਥ ਦੇ ਕੇ ਦੂਜੇ ਹੱਥ ਨਾਲ ਖੋਹਣ ਦੇ ਰਾਹ ਤੇ ਚਲਦੀ ਨਜ਼ਰ ਆ ਰਹੀ ਹੈ | ਜਤਿੰਦਰ ਸਿੰਘ ਛੀਨਾ ਨੇ ਕਿਹਾ ਕਿ ਡੀਜ਼ਲ ਪੈਟਰੋਲ ਪਹਿਲਾਂ ਹੀ ਪੰਜਾਬ ਵਿੱਚ ਸਾਰੇ ਦੇਸ਼ ਨਾਲੋਂ ਮਹਿੰਗਾ ਹੈ ਤੇ ਪੰਜਾਬ ਦੀਆਂ ਵੱਖ ਵੱਖ ਸਰਕਾਰਾਂ ਨੇ ਪਹਿਲਾਂ ਹੀ ਪੰਜਾਬ ਦੇ ਲੋਕਾਂ ਤੇ ਵੱਡਾ ਬੋਝ ਪਾਇਆ ਹੋਇਆ ਸੀ |
ਨਵਾਂ ਪਿੰਡ, 4 ਫਰਵਰੀ (ਜਸਪਾਲ ਸਿੰਘ)-ਸਰਕਾਰੀ ਮੁਢਲੇ ਸਿਹਤ ਕੇਂਦਰਾਂ ਤੇ ਡਿਸਪੈਂਸਰੀਆਂ ਨੂੰ ਆਮ ਆਦਮੀ ਕਲੀਨਿਕਾਂ 'ਚ ਤਬਦੀਲ ਕੀਤੇ ਜਾਣ 'ਤੇ ਆਪ ਸਰਕਾਰ ਦੀ ਵਿਆਪਕ ਪੱਧਰ 'ਤੇ ਹੋ ਰਹੇ ਵਿਰੋਧ ਦੇ ਚੱਲਦਿਆਂ ਉਸ ਵਲੋਂ ਹੁਣ ਪੈਟਰੋਲ-ਡੀਜ਼ਲ 'ਤੇ ਪ੍ਰਤੀ ਲਿਟਰ 90 ਪੈਸੇ ਵੈਟ ਵਧਾ ਕੇ ਖਪਤਕਾਰਾਂ 'ਤੇ ਹੋਰ ਆਰਥਿਕ ਬੋਝ ਪਾਏ ਜਾਣ 'ਤੇ ਲੋਕਾਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਇਸੇ ਕੜੀ ਤਹਿਤ ਕੁੱਲ਼ ਹਿੰਦ ਕਿਸਾਨ ਸਭਾ ਦੇ ਸੂਬਾ ਮੀਤ ਪ੍ਰਧਾਨ ਲਖਬੀਰ ਸਿੰਘ ਨਿਜਾਮਪੁਰਾ ਦੀ ਅਗਵਾਈ 'ਚ ਸਬਜ਼ੀ ਉਤਪਾਦਕ ਕਿਸਾਨ ਸੰਗਠਨ ਦੀ ਸਥਾਨਕ ਦਫਤਰ ਰਾਜੂ ਟੈਂਟ ਹਾਊਸ ਵਿਖੇ ਹੋਈ ਮੀਟਿੰਗ 'ਚ ਜਥੇਦਾਰ ਭੁਪਿੰਦਰ ਸਿੰਘ ਤੀਰਥਪੁਰਾ ਪ੍ਰਧਾਨ ਸਬਜ਼ੀ ਉਤਪਾਦਕ ਸੰਗਠਨ ਸਮੇਤ ਕਿਸਾਨ ਆਗੂ ਸ਼ਾਮਿਲ ਹੋਏ ਵੱਲੋਂ ਆਪ ਸਰਕਾਰ ਦੁਆਰਾ ਪੰਜਾਬ 'ਚ ਪੈਟਰੋਲ-ਡੀਜ਼ਲ ਮਹਿੰਗਾ ਕੀਤੇ ਜਾਣ ਦੀ ਸਖ਼ਤ ਸ਼ਬਦਾਂ 'ਚ ਨਿੰਦਿਆ ਕਰਦਿਆਂ ਉਸ ਨੂੰ ਆਪਣਾ ਇਹ ਤਾਨਾਸ਼ਾਹੀ ਫੁਰਮਾਣ ਤੁਰੰਤ ਵਾਪਸ ਲੈਣ ਦੇ ਲਈ ਆਖਿਆ ਗਿਆ | ਇਸ ਮੌਕੇ ਨਿਜਾਮਪੁਰਾ ਤੇ ਤੀਰਥਪੁਰਾ ਨੇ ਕਿਹਾ ਕੇਂਦਰ ਸਰਕਾਰ ਵਲੋਂ ਪੇਸ਼ ਕੀਤੇ ਕਿਸਾਨ ਵਿਰੋਧੀ ਬਜਟ ਤੇ ਹੁਣ ਆਪ ਦੀ ਸੂਬਾ ਸਰਕਾਰ ਵਲੋਂ ਪੈਟਰੋਲ-ਡੀਜ਼ਲ ਦੇ ਰੇਟ ਵਧਾ ਕੇ ਕਿਸਾਨੀ ਨੂੰ ਖ਼ਤਮ ਕੀਤੇ ਜਾਣ ਕੋਜੀਆਂ ਚਾਲਾਂ ਚੱਲੀਆਂ ਗਈਆਂ ਹਨ | ਉਨ੍ਹਾਂ ਕਿਹਾ ਕਿ ਤੇਲ ਦੀਆਂ ਵਧੀਆ ਕੀਮਤਾਂ ਨਾਲ ਢੋਆ-ਢੁਆਈ ਵਾਹਨਾਂ ਦੇ ਭਾੜੇ ਵਧਣਗੇ ਤੇ ਇਸ ਦੇ ਚੱਲਦਿਆਂ ਰੋਜ਼ਮਰਾ ਦੀਆਂ ਖਾਣ-ਪੀਣ ਵਾਲੀਆਂ ਚੀਜਾਂ ਹੋਰ ਵੀ ਮਹਿੰਗੀਆਂ ਹੋ ਜਾਣ ਗੀਆਂ | ਇਸ ਮੌਕੇ ਤਰਸੇਮ ਸਿੰਘ ਨੰਗਲ ਦਿਆਲ, ਰਾਜਬੀਰ ਸਿੰਘ ਫਤਿਹਪੁਰ ਰਾਜਪੂਤਾਂ, ਕਿਸਾਨ ਆਗੂ ਗੁਰਮੇਜ ਸਿੰਘ ਤੇ ਮਲਕੀਅਤ ਸਿੰਘ ਮੱਖਣਵਿੰਡੀ, ਕਰਨੈਲ ਸਿੰਘ ਸੈਕਟਰੀ ਨਵਾਂ ਪਿੰਡ, ਪ੍ਰਤਾਪ ਸਿੰਘ ਛੀਨਾ, ਅਵਤਾਰ ਸਿੰਘ ਵਡਾਲਾ ਜੌਹਲ, ਧਰਮਿੰਦਰ ਸਿੰਘ ਕਿਲਾ, ਹਰਜੀਤ ਸਿੰਘ ਤੇ ਬਲਦੇਵ ਸਿੰਘ ਨਿਜਾਮਪੁਰਾ ਆਦਿ ਹਾਜ਼ਰ ਸਨ |
ਬਾਬਾ ਬਕਾਲਾ ਸਾਹਿਬ, (ਸ਼ੇਲਿੰਦਰਜੀਤ ਸਿੰਘ ਰਾਜਨ)-ਪੰਜਾਬ ਦੇ ਮੁੱਖ ਮੰਤਰੀ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਡੀਜ਼ਲ/ਪੈਟਰੋਲ 'ਤੇ ਸੈੱਸ ਲਗਾਉਣ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਅੱਜ ਇੱਥੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਅਤੇ ਸਾਬਕਾ ਵਿਧਾਇਕ ਜਥੇਦਾਰ ਬਲਜੀਤ ਸਿੰਘ ਜਲਾਲ ਉਸਮਾਂ ਨੇ ਆਪ ਸਰਕਾਰ ਨੂੰ ਕਰਾਰੇ ਹੱਥੀਂ ਲੈਂਦਿਆਂ ਕਿਹਾ ਹੈ ਕਿ ਸਰਕਾਰ ਸਰਕਾਰੀ ਖਜ਼ਾਨੇ ਦਾ ਦੁਰਉਪਯੋਗ ਕਰ ਰਹੀ ਹੈ ਅਤੇ ਨਾਲ ਦੀ ਨਾਲ ਆਮ ਲੋਕਾਂ ਤੇ ਖਰਚਿਆਂ ਦਾ ਬੋਝ ਪਾ ਰਹੀ ਹੈ, ਜਿਸ ਨਾਲ ਆਮ ਲੋਕਾਂ ਦੀ ਸਰਕਾਰ ਕਹਾੳਣ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ 'ਖਾਸ' ਸਰਕਾਰ ਸਾਬਤ ਹੋ ਰਹੀ ਹੈ | ਜਥੇਦਾਰ ਜਲਾਲ ਉਸਮਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਆਪ ਦੀ ਸਰਕਾਰ ਦੀਆਂ ਆਪਹੁਦਰੀਆਂ ਕਾਰਵਾਈਆਂ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰੇਗਾ ਅਤੇ ਲੋਕ ਮਾਰੂ ਨੀਤੀਆਂ ਦੀ ਡਟ ਕੇ ਵਿਰੋਧਤਾ ਕਰਦਾ ਰਹੇਗਾ | ਉਨ੍ਹਾਂ ਕਿਹਾ ਕਿ ਅਸਲ ਵਿਚ ਭਗਵੰਤ ਮਾਨ ਦੇ ਆਪਣੇ ਪੱਲ੍ਹੇ ਕੁਝ ਵੀ ਨਹੀਂ ਹੈ ਅਤੇ ਉਹ ਅਰਵਿੰਦਰ ਕੇਜਰੀਵਾਲ ਦੇ ਹੱਥਾਂ ਵਿਚ ਖੇਡ ਰਿਹਾ ਹੈ | ਉਨ੍ਹਾਂ ਕਿਾਹ ਕਿ ਆਮ ਆਦਮੀ ਪਾਰਟੀ ਨੂੰ ਇਨ੍ਹਾਂ ਆਪਹੁਦਰੀਆਂ ਨੀਤੀਆਂ ਦਾ ਖਮਿਆਜ਼ਾ ਆਉਣ ਵਾਲੀਆਂ ਚੋਣਾਂ ਵਿੱਚ ਭੁਗਤਾਉਣਾ ਪਵੇਗਾ | ਇਸ ਮੌਕੇ ਉਨ੍ਹਾਂ ਦੇ ਨਾਲ ਜ: ਅਮਰਜੀਤ ਸਿੰਘ ਭਲਾਈਪੁਰ ਮੈਂਬਰ ਸ਼੍ਰੋਮਣੀ ਕਮੇਟੀ, ਗੁਰਵਿੰਦਰ ਸਿੰਘ ਦੇਵੀਦਾਸਪੁਰਾ, ਮੋਹਣ ਸਿੰਘ ਕੰਗ ਪ੍ਰਧਾਨ ਸ਼ਹਿਰੀ, ਸੁਖਵਿੰਦਰ ਸਿੰਘ ਬੁਤਾਲਾ, ਜ: ਅਜੀਤ ਸਿੰਘ ਧਿਆਨਪੁਰ, ਰਾਜਿੰਦਰ ਸਿੰਘ ਲਿੱਦੜ, ਜ: ਪੂਰਨ ਸਿੰਘ ਖਿਲਚੀਆਂ, ਤੇਜਿੰਦਰ ਸਿੰਘ ਅਠੌਲਾ, ਸਰਵਣ ਸਿੰਘ ਤਖਤੂ ਚੱਕ ਸੰਮਤੀ ਮੈਂਬਰ ਆਦਿ ਹਾਜ਼ਰ ਸਨ |
ਬਾਬਾ ਬਕਾਲਾ ਸਾਹਿਬ, (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੇ ਕਿਹਾ ਹੈ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ, ਆਮ ਲੋਕਾਂ ਨੂੰ ਖ਼ਤਮ ਕਰਨ ਤੇ ਤੁਲੀ ਹੈ ਅਤੇ ਹਾਲ ਈ ਵਿਚ ਸਰਕਾਰ ਨੇ ਡੀਜ਼ਲ/ਪੈਟਰੋਲ 'ਤੇ 90 ਪੈਸੇ ਸੈੱਸ ਲਗਾਉਣ ਨਾਲ ਪੰਜਾਬ ਦੇ ਲੋਕਾਂ ਨੂੰ ਵੱਡਾ ਝਟਕਾ ਦਿੱਤਾ ਹੈ । ਸ: ਭਲਾਈਪੁਰ ਨੇ ਕਿਹਾ ਕਿ ਵੈਸੇ ਵੀ ਆਪ ਦੀ ਸਰਕਾਰ ਹਰ ਮੁੱਦੇ ਤੇ ਫੇਲ੍ਹ ਹੋ ਚੁੱਕੀ ਹੈ ਅਤੇ ਪੰਜਾਬ ਵਿੱਚ ਹੁਣ ਅਮਨ ਕਾਨੂੰਨ ਨਾਂ ਦੀ ਕੋਈ ਚੀਜ਼ ਨਹੀਂ ਰਹਿ ਗਈ, ਪੰਜਾਬ ਵਿੱਚ ਇਸ ਵਕਤ ਗੁੰਡਾਗਰਦੀ, ਭ੍ਰਿਸ਼ਟਾਚਾਰ ਦਾ ਪੂਰੀ ਤਰ੍ਹਾਂ ਦਾ ਬੋਲਬਾਲਾ ਹੈ ਅਤੇ ਹੁਣ ਲੋਕਾਂ ਦਾ ਮੋਹ ਜਲਦੀ ਹੀ ਇਸ ਸਰਕਾਰ ਤੋਂ ਭੰਗ ਹੋ ਚੁੱਕਾ ਹੈ ਅਤੇ ਲੋਕ ਹੁਣ ਮੁੜ ਤੋਂ ਕਾਂਗਰਸ ਪਾਰਟੀ ਨੂੰ ਸੱਤਾ ਸੌਂਪਣ ਦੇ ਰੌਂਅ ਵਿੱਚ ਹਨ । ਇਸ ਮੌਕੇ ਉਨ੍ਹਾਂ ਦੇ ਨਾਲ ਚੇਅਰਮੈਨ ਬਲਕਾਰ ਸਿੰਘ ਬੱਲ, ਚੇਅਰਮੈਨ ਪਿੰਦਰਜੀਤ ਸਿੰਘ ਸਰਲੀ, ਚੇਅਰਮੈਨ ਨਿਰਵੈਰ ਸਿੰਘ ਸਾਬੀ, ਅਰਸ਼ ਬੱਲ ਪ੍ਰਧਾਨ ਬਲਾਕ ਕਾਂਗਰਸ, ਅਰਜਨ ਸਰਾਂ ਪ੍ਰਧਾਨ ਬਲਾਕ ਕਾਂਗਰਸ , ਗੁਰਦੀਪ ਸਿੰਘ ਸਾਬਕਾ ਕੌਂਸਲਰ, ਰੌਬਨ ਮਾਨ ਕੌਂਸਲਰ, ਗੁਰਮੇਜ ਸਿੰਘ ਚੀਮਾਂ. ਜਗਦੀਪ ਸਿੰਘ ਮਾਨ, ਜੈਵਿੰਦਰ ਸਿੰਘ ਭੁੱਲਰ ਪ੍ਰਧਾਨ ਸ਼ਹਿਰੀ, ਸਰਪੰਚ ਦਲਬੀਰ ਸਿੰਘ ਸਠਿਆਲਾ ਅਤੇ ਹੋਰ ਹਾਜ਼ਰ ਸਨ ।
ਮਜੀਠਾ, (ਮਨਿੰਦਰ ਸਿੰਘ ਸੋਖੀ)-ਪੰਜਾਬ ਵਿਚਲੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੈਟਰੋਲ ਅਤੇ ਡੀਜ਼ਲ ਤੇ 90 ਪੈਸੇ ਪ੍ਰਤੀ ਲੀਟਰ ਤੇ ਵੈਟ ਵਧਾਉਣ ਨਾਲ ਪੰਜਾਬ ਦੇ ਆਮ ਆਦਮੀ ਪ੍ਰਤੀ ਚਿਹਰਾ ਬੇਨਕਾਬ ਹੋ ਗਿਆ ਹੈ। ਕਿਉਕਿ ਸੱਤਾ ਵਿਚ ਆਉਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਸੂਬੇ ਦੇ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਸੱਤਾ ਸੰਭਾਲੀ ਸੀ ਅਤੇ ਕਿਹਾ ਸੀ ਕਿ ਆਮ ਆਦਮੀ ਪਾਰਟੀ ਆਮ ਆਦਮੀ ਦੀ ਸਰਕਾਰ ਹੈ ਅਤੇ ਆਮ ਆਦਮੀ ਦੇ ਹਿੱਤਾਂ ਦੀ ਹਿਤੈਸ਼ੀ ਸਰਕਾਰ ਹੈ ਪਰ ਹੁਣ ਇਸ ਸਰਕਾਰ ਨੇ ਪੰਜਾਬ ਦੇ ਲੋਕਾਂ ਤੇ ਨਵਾਂ ਬੋਝ ਪਾ ਕੇ ਆਪਣੀ ਅਸਲ ਤਸਵੀਰ ਸਾਹਮਣੇ ਲੈ ਆਂਦੀ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਵਿਧਾਨ ਸਭਾ ਹਲਕਾ ਅਜਨਾਲਾ ਦੇ ਇੰਚਾਰਜ ਜੋਧ ਸਿੰਘ ਸਮਰਾ ਆਪਣੇ ਗ੍ਰਹਿ ਵਿਖੇ ਹਲਕਾ ਮਜੀਠਾ ਦੇ ਪਿੰਡ ਲੁੱਧੜ੍ਹ ਦੇ ਅਕਾਲੀ ਵਰਕਰਾਂ ਵੱਲੋ ਇੰਚਾਰਜ ਬਨਣ ਉਪਰੰਤ ਉਨ੍ਹਾਂ ਨੂੰ ਸਨਮਾਨਿਤ ਕਰਨ ਉਪਰੰਤ ਉਕਤ ਸ਼ਬਦਾਂ ਦੀ ਪ੍ਰਗਟਵਾ ਕਰ ਰਹੇ ਸਨ। ਸਮਰਾ ਨੇ ਅਗੇ ਕਿਹਾ ਕਿ ਆਮ ਆਦਮੀ ਪਾਰਟੀ ਸ਼ੁਰੂ ਤੋ ਹੀ ਕੇਂਦਰ ਸਰਕਾਰ ਨੂੰ ਕੋਸਦੀ ਆ ਰਹੀ ਹੈ ਕਿ ਕੇਦਰ ਸਰਕਾਰ ਤੇਲ ਦੀਆਂ ਕੀਮਤਾਂ ਵਿਚ ਅਥਾਹ ਵਾਧਾ ਕਰ ਰਹੀ ਹੈ ਪਰ ਹੁਣ ਆਪ ਨੇ ਪੰਜਾਬ ਦੇ ਲੋਕਾਂ ਤੇ ਵਾਧੂ ਬੋਝ ਪਾਕੇ ਵਿਸ਼ਵਾਸ਼ਘਾਤ ਕੀਤਾ ਹੈ। ਜਿਸ ਦਾ ਖਾਮਿਆਜਾ ਆਮ ਆਦਮੀ ਪਾਰਟੀ ਨੂੰ ਭੁਗਤਣਾ ਪਵੇਗਾ। ਇਸ ਮੌਕੇ ਜੋਧ ਸਿੰਘ ਸਮਰਾ ਨੂੰ ਸਨਮਾਨਿਤ ਕਰਨ ਵਾਲਿਆਂ ਵਿਚ ਹਰਦਿਆਲ ਸਿੰਘ ਲੁੱਧੜ੍ਹ, ਡਾ: ਦੀਦਾਰ ਸਿੰਘ, ਮਾਸਟਰ ਅਜੀਤ ਸਿੰਘ, ਸੁਖਵਿੰਦਰ ਸਿੰਘ, ਦਰਸ਼ਨ ਸਿੰਘ ਕੇਬਲ ਵਾਲਾ, ਹਰਪ੍ਰੀਤ ਸਿੰਘ ਹੈਪੀ, ਜਂਸਬੀਰ ਸਿੰਘ ਭੱਟੀ, ਗੁਰਚਰਨ ਸਿੰਘ ਉਪਲ ਆਦਿ ਹਾਜ਼ਰ ਸਨ।
ਮਜੀਠਾ, (ਮਨਿੰਦਰ ਸਿੰਘ ਸੋਖੀ)- ਪੰਜਾਬ ਮੁੱਖ ਮੰਤਰੀ ਵਲੋਂ ਡੀਜ਼ਲ ਪੈਟਰੋਲ 'ਤੇ 90 ਪੈਸੇ ਪ੍ਰਤੀ ਲੀਟਰ ਦਾ ਸੈੱਸ ਰੇਟ ਵਧਾ ਕੇ ਪੰਜਾਬੀਆਂ ਤੇ ਕਿਸਾਨਾਂ ਮਜ਼ਦੂਰਾਂ ਤੇ ਵਾਧੂ ਭਾਰ ਪਾਇਆ ਹੈ ਜਦ ਕਿ ਆਮ ਆਦਮੀ ਪਾਰਟੀ ਹੁਣ ਤੱਕ ਕੇਂਦਰ ਸਰਕਾਰ ਨੂੰ ਡੀਜ਼ਲ ਤੇ ਪੈਟਰੋਲ ਦੀਆਂ ਵਧਾਉਣ ਬਾਰੇ ਕੋਸਦੀ ਰਹੀ ਹੈ ਜਿਸ ਤੋ ਆਮ ਆਦਮੀ ਪਾਰਟੀ ਦਾ ਪੰਜਾਬ ਹਿਤੈਸ਼ੀ ਹੋਣ ਦਾ ਨਕਾਬ ਲਹਿ ਗਿਆ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਵਿਸ਼ੇਸ਼ ਗੱਲਬਾਤ ਕਰਦਿਆਂ ਕੀਤਾ। ਪੰਧੇਰ ਨੇ ਕਿਹਾ ਕਿ ਪੰਜਾਬ ਦੇ ਕਿਸਾਨ ਮਜ਼ਦੂਰ ਪਹਿਲਾਂ ਹੀ ਮਹਿੰਗਾਈ ਦੀ ਮਾਰ ਝੱਲ ਰਹੇ ਹਨ। ਡੀਜਲ਼ ਪੈਟਰੋਲ ਤੇ ਸੈੱਸ ਵਧਾਉਣ ਨਾਲ ਸੂਬੇ ਦੇ ਆਮ ਲੋਕਾਂ ਤੇ ਭਾਰ ਪਵੇਗਾ ਇਸ ਦੇ ਨਾਲ ਹੀ ਆਵਾਜਾਈ ਦੇ ਸਾਧਨ ਮਹਿੰਗੇ ਹੋ ਜਾਣਗੇ ਅਤੇ ਕਿਰਾਏ ਭਾੜੇ ਵਿਚ ਵੀ ਵਾਧਾ ਹੋਵੇਗਾ। ਜਿਸ ਨਾਲ ਆਮ ਆਦਮੀ ਦੇ ਵਰਤਣ ਵਾਲੀਆਂ ਰੋਜ਼ ਦੀਆਂ ਵਸਤਾਂ ਵੀ ਮਹਿੰਗੀਆਂ ਹੋ ਜਾਣਗੀਆਂ ਜਿਹੜੀਆਂ ਕਿ ਆਮ ਲੋਕਾਂ ਦੀ ਪਹੁੰਚ ਤੋਂ ਪਹਿਲਾਂ ਹੀ ਦੂਰ ਹਨ। ਉਨ੍ਹਾਂ ਕਿਹਾ ਕਿ ਜਥੇਬੰਦੀ ਸਰਕਾਰ ਦੇ ਇਸ ਫੈਸਲੇ ਦਾ ਸਖਤ ਸ਼ਬਦਾਂ ਵਿੱਚ ਵਿਰੋਧ ਕਰਦੀ ਹੈ ਅਤੇ ਇਹ ਡੀਜ਼ਲ ਪੈਟਰੋਲ ਦੇ ਸੈੱਸ ਦਾ ਵਾਧਾ ਤੁਰੰਤ ਵਾਪਸ ਲੈਣ ਦੀ ਮੰਗ ਕਰਦੀ ਹੈ। ਪੰਧਰ ਨੇ ਕਿਹਾ ਕਿ ਅਗਰ ਸਰਕਾਰ ਨੇ ਇਹ ਵਾਧਾ ਵਾਪਸ ਨਾ ਲਿਆ ਤਾਂ ਜਥੇਬੰਦੀ ਤਿੱਖਾ ਸੰਘਰਸ਼ ਕਰੇਗੀ।
ਚੱਬਾ, (ਜੱਸਾ ਅਨਜਾਣ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਅਤੇ ਸੂਬਾ ਦਫ਼ਤਰ ਸਕੱਤਰ ਗੁਰਬਚਨ ਸਿੰਘ ਚੱਬਾ ਨੇ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਕੈਬਨਿਟ ਮੀਟਿੰਗ ਵਿਚ ਪੈਟਰੋਲ ਕੀਮਤਾਂ 'ਤੇ 90 ਪੈਸੇ ਪ੍ਰਤੀ ਲੀਟਰ ਸੈੱਸ ਲਗਾਉਣ ਕੀਤਾ ਫੈਸਲਾ ਦੇਸ਼ ਤੇ ਲੋਕ ਵਿਰੋਧੀ ਫੈਸਲਾ ਹੈ। ਜਿਸ ਨਾਲ ਸੂਬੇ ਦੇ ਲੋਕਾਂ 'ਤੇ ਆਰਥਿਕ ਬੋਝ ਹੋਰ ਵਧੇਗਾ। ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਕਹਿਣੀ ਅਤੇ ਕਰਨੀ ਵਿਚ ਬਹੁਤ ਫਰਕ ਹੈ। ਪੰਜਾਬ ਸਰਕਾਰ ਸੂਬੇ ਦੇ ਲੋਕਾਂ ਦੀ ਹਾਲਤ ਸਧਾਰਨ ਦੀ ਜਗ੍ਹਾ ਕਾਰਪੋਰੇਟ ਕੰਪਨੀਆਂ ਦੇ ਮੁਨਾਫ਼ੇ ਲਈ ਹਰ ਹੀਲਾ ਵਰਤ ਰਹੀ ਹੈ । ਉਨ੍ਹਾਂ ਕਿਹਾ ਕਿ ਕੌਮਾਂਤਰੀ ਪੱਧਰ ਉੱਤੇ ਕੱਚੇ ਤੇਲ ਦੀਆਂ ਕੀਮਤਾਂ ਦੀ ਗਿਰਾਵਟ ਦੇ ਬਾਵਜੂਦ ਤੇਲ ਦੀਆਂ ਕੀਮਤਾਂ ਵਿੱਚ ਵਾਧਾ ਕਰਨਾ ਪੰਜਾਬ ਸਰਕਾਰ ਦੇ ਦੋਗਲੇ ਚਿਹੜੇ ਨੂੰ ਨੰਗਾ ਕਰਦਾ ਹੈ । ਉਨ੍ਹਾਂ ਮੰਗ ਕਰਦਿਆਂ ਕਿਹਾ ਕਿ ਤੇਲ ਦੀਆਂ ਕੀਮਤਾਂ ਵਿੱਚ ਕੀਤਾ ਵਾਧਾ ਰੱਦ ਕਰਕੇ ਕਿਸਾਨਾਂ , ਮਜ਼ਦੂਰਾਂ ਤੇ ਆਮ ਲੋਕਾਂ ਨੂੰ ਸਸਤੇ ਰੇਟ ਉੱਤੇ ਪੈਟਰੋਲ ਡੀਜ਼ਲ ਮੁਹੱਈਆ ਕਰਵਾਇਆ ਜਾਵੇ ।
ਗੱਗੋਮਾਹਲ, (ਬਲਵਿੰਦਰ ਸਿੰਘ ਸੰਧੂ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਅੰਮ੍ਰਿਤਸਰ ਪ੍ਰਧਾਨ ਕਸ਼ਮੀਰ ਸਿੰਘ ਧੰਗਾਈ ਤੇ ਜਰਨਲ ਸਕੱਤਰ ਹਰਚਰਨ ਸਿੰਘ ਮੱਧੀਪੁਰ ਨੇ ਆਪ ਸਰਕਾਰ ਵਲੋਂ ਡੀਜ਼ਲ ਤੇ ਪੈਟਰੋਲ ਦੀਆਂ ਕੀਮਤਾਂ ਵਿਚ 90 ਪੈਸੇ ਪ੍ਰਤੀ ਲੀਟਰ ਵਾਧਾ ਕਰਕੇ ਪੰਜਾਬੀਆਂ ਤੇ 480 ਕਰੋੜ ਦਾ ਸਲਾਨਾ ਵਾਧੂ ਬੋਝ ਪਾਉਣ ਦੀ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਆਗੂਆਂ ਨੇ ਕਿਹਾ ਕਿ ਇਸ ਨਾਲ ਆਪ ਦਾ ਕਿਸਾਨ ਹਿਤੈਸੀ ਹੋਣ ਦਾ ਚਿਹਰਾ ਖੁੱਲ੍ਹ ਕੇ ਸਾਹਮਣੇ ਆ ਗਿਆ ਹੈ ਤੇ ਪੰਜਾਬੀਆਂ ਨੂੰ ਪਤਾ ਲੱਗ ਗਿਆ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਤੇ ਕਿਸਾਨ ਵਿਰੋਧੀ ਹੈ। ਆਗੂਆਂ ਨੇ ਇਸ ਸਮੇ ਕੇਂਦਰ ਵਲੋਂ ਪੇਸ਼ ਬਜਟ ਦੀ ਵੀ ਨਿੰਦਾ ਕਰਦਿਆਂ ਕਿਹਾ ਕਿ ਇਸ ਵਿਚ ਕਿਸਾਨਾਂ ਤੇ ਪੰਜਾਬ ਨੂੰ ਕੋਈ ਸਹੂਲਤ ਨਾ ਦੇਣਾ ਪੰਜਾਬ ਤੇ ਕਿਸਾਨੀ ਨਾਲ ਘੋਰ ਅਨਿਆ ਹੈ । ਜੱਥੇਬੰਦੀ ਪੰਜਾਬ ਤੇ ਕੇਂਦਰ ਸਰਕਾਰ ਤੇ ਇਹਨਾ ਫੈਸਲਿਆ ਦੀ ਸ਼ਖਤ ਸ਼ਬਦਾਂ ਵਿਚ ਨਿੰਦਾ ਕਰਦੀ ਹੈ ।
ਅਜਨਾਲਾ, (ਗੁਰਪ੍ਰੀਤ ਸਿੰਘ ਢਿੱਲੋਂ)-ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਚੋਣਾਂ ਤੋਂ ਪਹਿਲਾਂ ਆਮ ਜਨਤਾ ਦੇ ਹੱਕ ਵਿਚ ਫੈਸਲੇ ਲੈਣ ਦੇ ਜੋ ਦਾਅਵੇ ਕੀਤੇ ਸਨ ਉਨ੍ਹਾਂ ਦੀ ਫੂਕ ਮਾਨ ਸਰਕਾਰ ਵੱਲੋਂ ਆਪ ਹੀ ਡੀਜ਼ਲ ਅਤੇ ਪੈਟਰੋਲ ਤੇ 90 ਪੈਸੇ ਪ੍ਰਤੀ ਲੀਟਰ ਸੈੱਸ ਲਗਾ ਕੇ ਕੱਢਦਿਆਂ ਪੰਜਾਬ ਵਾਸੀਆਂ ਨੂੰ ਵੱਡਾ ਝਟਕਾ ਦਿੱਤਾ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਕਾਂਗਰਸ ਕਮੇਟੀ ਜਿਲ੍ਹਾ ਅੰਮ੍ਰਿਤਸਰ ਦੇਹਾਤੀ ਦੇ ਪ੍ਰਧਾਨ ਤੇ ਹਲਕਾ ਅਜਨਾਲਾ ਦੇ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨੇ ਸਥਾਨਿਕ ਸ਼ਹਿਰ ਅੰਦਰ ਕਾਂਗਰਸੀ ਅਹੁਦੇਦਾਰਾਂ ਤੇ ਵਰਕਰਾਂ ਨਾਲ ਕੀਤੀ ਮੀਟਿੰਗ ਉਪਰੰਤ 'ਅਜੀਤ' ਨਾਲ ਵਿਸ਼ੇਸ਼ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਝੂਠ ਦੇ ਸਹਾਰੇ ਸੱਤਾ ਵਿਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਲੋਕ ਮਨਾਂ ਵਿਚ ਆਪਣਾ ਸਥਾਨ ਬਣਾਉਣ ਵਿਚ ਨਾਕਾਮਯਾਬ ਰਹੀ ਹੈ। ਹਰਪ੍ਰਤਾਪ ਸਿੰਘ ਅਜਨਾਲਾ ਨੇ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਨੀਅਤ ਅਤੇ ਨੀਤੀ ਦੋਹਾਂ ਵਿਚ ਖੋਟ ਹੈ ਤੇ ਇਸ ਤੋਂ ਪੰਜਾਬ ਦੇ ਭਲੇ ਦੀ ਕੋਈ ਆਸ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਅੱਗੇ ਕਿਹਾ ਕਿ ਜਿਸ ਆਸ ਤੇ ਉਮੀਦ ਨਾਲ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਸੱਤਾ ਸੌਂਪੀ ਸੀ ਉਨ੍ਹਾਂ ਉਮੀਦਾਂ ਤੇ ਇਹ ਖਰੀ ਨਹੀਂ ਉੱਤਰੀ ਜਿਸ ਕਾਰਨ ਪੰਜਾਬ ਦੇ ਲੋਕ ਹੁਣ ਪਛਤਾਅ ਰਹੇ ਹਨ। ਇਸ ਮੌਕੇ ਜੁਗਰਾਜ ਸਿੰਘ ਅਜਨਾਲਾ, ਸਹਿਕਾਰੀ ਮੰਡੀਕਰਨ ਸਭਾ ਅਜਨਾਲਾ ਦੇ ਚੇਅਰਮੈਨ ਸਰਪੰਚ ਸੁਖਜਿੰਦਰ ਸਿੰਘ ਗੁੱਜਰਪੁਰਾ, ਕੌਂਸਲਰ ਗੁਰਦੇਵ ਸਿੰਘ ਨਿੱਝਰ, ਨਗਰ ਪੰਚਾਇਤ ਦੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਦਵਿੰਦਰ ਸਿੰਘ ਡੈਮ, ਸੰਮਤੀ ਮੈਂਬਰ ਰਾਣਾ ਰਣਜੀਤ ਸਿੰਘ ਭੱਖਾ ਆਦਿ ਹਾਜ਼ਰ ਸਨ।
ਛੇਹਰਟਾ, (ਪੱਤਰ ਪ੍ਰੇਰਕ)-ਸ਼੍ਰੋਮਣੀ ਕਮੇਟੀ ਮੈਂਬਰ ਅਤੇ ਉਘੇ ਕਿਸਾਨ ਆਗੂ ਜਥੇ: ਮੰਗਵਿੰਦਰ ਸਿੰਘ ਖਾਪੜਖੇੜੀ ਨੇ ਪੰਜਾਬ ਸਰਕਾਰ ਵੱਲੋਂ ਪਟਰੋਲ ਡੀਜ਼ਲ ਤੇ 90 ਪੈਸੇ ਲੀਟਰ ਵੈਟ ਵਧਾਉਣ ਦੇ ਫ਼ੈਸਲੇ ਤੇ ਤਿੱਖੀ ਪ੍ਰਤੀਕ੍ਰਿਆ ਦਿੰਦਿਆ ਕਿਹਾ ਕਿ ਪੰਜਾਬ ਸਰਕਾਰ ਵਲੋਂ ਅਗਲੇ ਮਹੀਨੇ ਪੇਸ਼ ਕੀਤੇ ਜਾਣ ਸਲਾਨਾ ਬਜਟ ਤੋਂ ਪਹਿਲਾਂ ਹੀ ਸੂਬੇ ਦੇ ਖਪਤਕਾਰਾਂ ਤੇ ਪਟਰੋਲ-ਡੀਜ਼ਲ ਤੇ 90 ਪੈਸੇ ਲੀਟਰ ਵੈਟ ਵਧਾ ਕੇ ਲੋਕਾਂ ਉੱਤੇ ਕਰੀਬ 450 ਕਰੋੜ ਰੁਪਏ ਦਾ ਬੋਝ ਪਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਜਿੱਥੇ ਅੱਗੇ ਅੰਤਾਂ ਦੀ ਮਹਿਗਾਈ ਦੀ ਮਾਰ ਝੱਲ ਰਹੀ ਹੈ ਤੇ ਉਨ੍ਹਾਂ ਨੂੰ ਦੋ ਵਕਤ ਦੀ ਰੋਟੀ ਕਮਾਉਣ ਦੇ ਲਾਲੇ ਪਏ ਹਨ ਤੇ ਗਰੀਬ ਲੋਕਾਂ ਦਾ ਗੁਜ਼ਾਰਾ ਕਰਨਾ ਮੁਸ਼ਕਿਲ ਹੋਇਆ ਪਿਆ ਹੈ ਉਥੇ ਹੁਣ ਸਰਕਾਰ ਵੱਲੋਂ ਡੀਜ਼ਲ/ਪੈਟਰੋਲ ਦੇ ਰੇਟ ਵਧਾ ਕੇ ਲੋਕਾਂ ਦਾ ਹੋਰ ਕਚੂੰਬਰ ਕੱਢ ਦਿੱਤਾ। ਉਨ੍ਹਾਂ ਕਿਹਾ ਕਿ ਤੇਲ ਦੇ ਰੇਟ ਵਧਣ ਦੇ ਨਾਲ ਹਰ ਚੀਜ਼ ਮਹਿੰਗੀ ਹੋਵੇਗੀ ਜਿਸ ਨਾਲ ਗਰੀਬ ਵਰਗ ਨੂੰ ਹੋਰ ਵੱਡਾ ਧੱਕਾ ਲੱਗੇਗਾ ਕਿਉਂਕਿ ਉਨ੍ਹਾਂ ਵੱਲੋਂ ਰੋਜ਼ਾਨਾ ਹੀ ਆਪਣੇ ਕੰਮਾਂ-ਕਾਰਾਂ ਤੇ ਜਾਣ ਲਈ ਆਪਣੇ ਵਹੀਕਲ ਵਰਤੇ ਜਾਂਦੇ ਸਨ ਤੇ ਉਨ੍ਹਾਂ 'ਚ ਰੋਜ਼ਾਨਾ ਹੀ ਤੇਲ ਪਾਉਣਾ ਪੈਂਦਾ ਹੈ ਤੇ ਤੇਲ ਦੇ ਰੇਟ ਵਧਣ ਨਾਲ ਉਨ੍ਹਾਂ ਤੇ ਹੋਰ ਬੋਝ ਪਵੇਗਾ। ਜਥੇ: ਖਾਪੜਖੇੜੀ ਨੇ ਅੱਗੇ ਕਿਹਾ ਕਿ ਪੰਜਾਬ ਦੀ ਕਿਸਾਨੀ ਜਿੱਥੇ ਪਹਿਲਾਂ ਹੀ ਆਰਥਿਕ ਸੰਕਟ ਦੀ ਸ਼ਿਕਾਰ ਹੈ ਤੇ ਡੀਜ਼ਲ ਦੇ ਰੇਟ ਵਧਣ ਨਾਲ ਖੇਤੀਬਾੜੀ ਦੇ ਕਿੱਤੇ ਨੂੰ ਹੋਰ ਵੱਡੀ ਢਾਹ ਲੱਗੇਗੀ।
ਜੰਡਿਆਲਾ ਗੁਰੂ, (ਰਣਜੀਤ ਸਿੰਘ ਜੋਸਨ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਦਫ਼ਤਰ ਸਕੱਤਰ ਗੁਰਬਚਨ ਸਿੰਘ ਚੱਬਾ ਅਤੇ ਜ਼ਿਲ੍ਹਾ ਆਗੂ ਜਰਮਨਜੀਤ ਸਿੰਘ ਬੰਡਾਲਾ ਨੇ ਮੌਜੂਦਾ ਪੰਜਾਬ ਸਰਕਾਰ ਵਲੋਂ ਤੇਲ ਤੇ ਸੈੱਸ ਲਾਏ ਜਾਣ ਤੇ ਤਿੱਖੀ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਕਿ ਪੰਜਾਬ ਅੰਦਰ ਰਾਜ ਕਰ ਰਹੀ ਮੌਜੂਦਾ ਭਗਵੰਤ ਮਾਨ ਸਰਕਾਰ ਦੀ ਕਹਿਣੀ ਤੇ ਕਥਨੀ ਵਿਚ ਜ਼ਮੀਨ ਅਸਮਾਨ ਦਾ ਅੰਤਰ ਹੈ। ਉਨ੍ਹਾਂ ਕੈਬਨਿਟ ਦੀ ਮੀਟਿੰਗ ਵਿਚ ਲਏ ਗਏ ਵੱਡੇ ਫ਼ੈਸਲਿਆਂ 'ਚੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੇ ਮੰਤਰੀ ਮੰਡਲ ਨੇ ਪੈਟਰੋਲ 'ਤੇ ਪ੍ਰਤੀ ਲੀਟਰ 90 ਪੈਸੇ ਸੈੱਸ ਲਾਉਣ ਨੂੰ ਮਨਜ਼ੂਰੀ ਦਿੱਤੇ ਜਾਣ ਦੀ ਪੁਰਜ਼ੋਰ ਸ਼ਬਦਾਂ 'ਚ ਨਿੰਦਾ ਕਰਦਿਆਂ ਕਿਹਾ ਕਿ ਪੈਟਰੋਲ ਦੀਆਂ ਕੀਮਤਾਂ ਨੂੰ ਲੈ ਕੇ ਪੰਜਾਬ ਦੇ ਲੋਕਾਂ ਨੂੰ ਇਕ ਵਾਰ ਫ਼ਿਰ ਝਟਕਾ ਲੱਗਾ ਹੈ। ਉਨਾਂ ਕਿਹਾ ਕਿ ਪੰਜਾਬ ਦੀ ਆਪਣੇ ਆਪ ਨੂੰ ਹਿੱਤੂ ਆਖਣ ਵਾਲੀ ਮੌਜੂਦਾ ਪੰਜਾਬ ਸਰਕਾਰ, ਜੋ ਕੇਂਦਰ ਸਰਕਾਰ ਨੂੰ ਪੰਜਾਬ ਵਿਰੋਧੀ ਦੱਸਦੀ ਸੀ, ਅੱਜ ਖੁਦ ਉਨਾਂ ਨੀਤੀਆ ਤੇ ਚੱਲ ਰਹੀ ਹੈ।
ਜੰਡਿਆਲਾ ਗੁਰੂ, (ਪ੍ਰਮਿੰਦਰ ਸਿੰਘ ਜੋਸਨ)-ਪੰਜਾਬ ਸਰਕਾਰ ਵਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਵਾਧਾ ਕੀਤੇ ਜਾਣ ਤੇ ਪ੍ਰਤੀਕਰਮ ਜ਼ਾਹਰ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਯੂਥ ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਡਾਇਰੈਕਟਰ ਮਾਰਕਫੈੱਡ ਪੰਜਾਬ ਦਲਜਿੰਦਰਬੀਰ ਸਿੰਘ ਵਿਰਕ ਨੇ ਇਸ ਵਾਧੇ ਨੂੰ ਕਿਸਾਨਾਂ ਅਤੇ ਗਰੀਬਾਂ ਤੇ ਵਾਧੂ ਬੋਝ ਦੱਸਿਆ। ਉਨ੍ਹਾਂ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫਰੰਟ ਤੇ ਬੁਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ ਅਤੇ ਇਸ ਵਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਵਾਧਾ ਕਰਨ ਨਾਲ ਜਿੱਥੇ ਆਮ ਜਨਜੀਵਨ ਪ੍ਰਭਾਵਿਤ ਹੋਵੇਗਾ ਉੱਥੇ ਹਰ ਚੀਜ਼ ਮਹਿੰਗੀ ਮਿਲੇਗੀ ਤੇ ਮਹਿੰਗਾਈ ਨੇ ਜਨਤਾ ਦਾ ਪਹਿਲਾਂ ਹੀ ਲੱਕ ਤੋੜਿਆ ਹੋਇਆ ਹੈ। ਦਲਜਿੰਦਰਬੀਰ ਸਿੰਘ ਵਿਰਕ ਨੇ ਕਿਹਾ ਕਿ ਇਹ ਸਰਕਾਰ ਮਸ਼ਹੂਰੀਆਂ ਤੇ ਕਰੋੜਾਂ ਰੁਪਏ ਨਜਾਇਜ਼ ਖਰਚ ਕਰ ਰਹੀ ਹੈ ਜਿਸ ਦਾ ਬੋਝ ਵੀ ਜਨਤਾ ਤੇ ਹੀ ਪੈਣਾ ਹੈ ਅਤੇ ਰੋਜ਼ਮ੍ਹਰਾ ਦੀ ਜ਼ਿੰਦਗੀ ਦੀਆਂ ਚੀਜ਼ਾਂ ਹੋਰ ਮਹਿੰਗੀਆਂ ਹੋਣੀਆਂ ਹਨ। ਉਨ੍ਹਾਂ ਕਿਹਾ ਕੇ ਵੀ ਆਈ ਪੀ ਕਲਚਰ ਕਲਚਰ ਨੂੰ ਖ਼ਤਮ ਕਰਨ ਦਾ ਵਾਅਦਾ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵਿਧਾਇਕ ਅਤੇ ਮੰਤਰੀ ਵੀ ਵੀ ਆਈ ਪੀ ਕਲਚਰ ਨੂੰ ਅਪਣਾ ਰਹੇ ਹਨ ਅਤੇ ਲੋੜ ਤੋਂ ਵੱਧ ਸਕਿਉਰਟੀਆਂ ਰੱਖੀਆਂ ਹਨ, ਜਿਸ ਕਰਕੇ ਤੇਲ ਅਤੇ ਡੀਜ਼ਲ ਦੀ ਹੋਰ ਵੀ ਦੁਰਵਰਤੋਂ ਹੋ ਰਹੀ ਹੈ ਜਿਸ ਦਾ ਬੋਝ ਵੀ ਆਮ ਲੋਕਾਂ ਤੇ ਪੈਣਾ ਹੈ । ਉਨ੍ਹਾਂ ਕਿਹਾ ਕੇ ਪੰਜਾਬ ਸਰਕਾਰ ਨੂੰ ਪਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਤੇ ਤੁਰੰਤ ਰੋਕ ਲਗਾਉਣੀ ਚਾਹੀਦੀ ਹੈ ਅਤੇ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਨਾ ਚਾਹੀਦਾ ਹੈ । ਉਨ੍ਹਾਂ ਕਿਹਾ ਕਿ ਪੀ ਐਚ ਸੀ, ਡਿਸਪੈਂਸਰੀਆਂ ਅਤੇ ਹੋਰ ਥਾਵਾਂ ਤੇ ਸ਼ਹੀਦਾਂ ਦੇ ਨਾਂਅ ਤੇ ਲੱਗੇ ਬੋਰਡਾਂ ਨੂੰ ਹਟਾਅ ਕੇ ਮੁੱਖ ਮੰਤਰੀ ਦੀਆਂ ਤਸਵੀਰਾਂ ਲਗਾਈਆਂ ਗਈਆਂ ਹਨ ਜਿਸ ਦੀ ਜਿੰਨੀ ਵੀ ਨਿਖੇਧੀ ਕੀਤੀ ਜਾਵੇ ਉਹ ਥੋੜ੍ਹੀ ਹੈ ।
ਚੋਗਾਵਾਂ, (ਗੁਰਵਿੰਦਰ ਸਿੰਘ ਕਲਸੀ)-ਪੰਜਾਬ ਦੀ ਜਨਤਾ ਨਾਲ ਝੂਠੇ ਵਾਅਦੇ ਕਰਕੇ ਸਤਾ ਵਿਚ ਆਈ 'ਆਪ' ਸਰਕਾਰ ਲੋਕਾ ਦੀਆਂ ਆਸਾਂ 'ਤੇ ਖਰੀ ਨਹੀਂ ਉਤਰ ਰਹੀ ਪੰਜਾਬ ਵਾਸੀ ਆਪ ਸਰਕਾਰ ਨੂੰ ਵੋਟਾਂ ਪਾ ਕੇ ਪਛਤਾ ਰਹੇ ਹਨ। ਉਕਤ ਵਿਚਾਰਾਂ ਦਾ ਪ੍ਰਗਟਾਵਾ ਬਲਾਕ ਚੋਗਾਵਾਂ ਦੇ ਚੇਅਰਮੈਨ ਹਰਭੇਜ ਸਿੰਘ ਵਣੀਏਕੇ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਆਪ ਸਰਕਾਰ ਵਲੋਂ ਪੈਟਰੋਲ- ਡੀਜ਼ਲ 'ਤੇ ਵਧਾਏ ਗਏ ਵੈਟ ਦਾ ਵਿਰੋਧ ਕਰਦਿਆਂ ਕਿਹਾ ਕਿ ਇਹ ਸੂਬੇ ਦੀ ਜਨਤਾ ਨੂੰ ਬੁਰੀ ਤਰ੍ਹਾਂ ਹਤਾਸ਼ ਕਰਨ ਵਾਲਾ ਹੈ, ਜੋ ਕਿ ਪਹਿਲਾਂ ਹੀ ਪ੍ਰੇਸ਼ਾਨ ਹੈ।ਆਪ ਸਰਕਾਰ ਦੇ ਇਸ ਫੈਸਲੇ ਨਾਲ ਟਰਾਂਸਪੋਰਟੇਸ਼ਨ ਮਹਿੰਗੀ ਹੋ ਜਾਵੇਗੀ, ਜਿਸ ਨਾਲ ਆਮ ਆਦਮੀ ਦੀਆਂ ਜ਼ਰੂਰਤਾਂ ਵਾਲੀਆਂ ਚੀਜ਼ਾਂ ਹੋਰ ਮਹਿੰਗੀਆਂ ਹੋ ਜਾਣਗੀਆਂ ਤੇ ਇਹ ਫੈਸਲਾ ਲੋਕਾਂ ਦਾ ਲੱਕ ਤੋੜਨ ਵਾਲਾ ਸਾਬਿਤ ਹੋਵੇਗਾ। ਇਸ ਕਾਰਨ ਕਿਸਾਨ, ਕਾਰੋਬਾਰੀ ਅਤੇ ਉਦਯੋਗ ਵਰਗ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋਵੇਗਾ। ਇਸ ਲਈ ਸੂਬਾ ਸਰਕਾਰ ਇਹ ਫੈਸਲਾ ਵਾਪਸ ਲਵੇ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਤਾਂ ਪਹਿਲਾਂ ਹੀ ਮਹਿੰਗਾਈ ਕਾਰਨ ਤਰਾਹ-ਤਰਾਹ ਕਰ ਰਹੀ ਹੈ। ਪੰਜਾਬ ਦਾ ਕਿਸਾਨ ਮਹਿੰਗੇ ਭਾਅ ਦਾ ਡੀਜ਼ਲ ਖਰੀਦ ਕੇ ਫਸਲਾਂ ਕਿਵੇਂ ਪੈਦਾ ਕਰੇਗਾ, ਜਿਹੜਾ ਕਿ ਪਹਿਲਾਂ ਹੀ ਕਰਜ਼ੇ ਨੇ ਮਧੋਲਿਆ ਪਿਆ ਹੈ।
ਜੰਡਿਆਲਾ ਗੁਰੂ, (ਪ੍ਰਮਿੰਦਰ ਸਿੰਘ ਜੋਸਨ)-ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਕੀਤੇ ਗਏ ਵਾਧੇ ਸਬੰਧੀ ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਡਾ . ਦਲਬੀਰ ਸਿੰਘ ਵੇਰਕਾ ਨੇ ਕਿਹਾ ਹੈ ਕਿ ਇਹ ਸਰਕਾਰ ਗਰੀਬਾਂ ਅਤੇ ਕਿਸਾਨਾਂ ਦਾ ਖੂਨ ਚੂਸਣ ਲੱਗੀ ਹੋਈ ਹੈ ਅਤੇ ਇਸ ਨੂੰ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਘਟਾਉਣੀਆਂ ਚਾਹੀਦੀਆਂ ਸਨ ਪਰ ਇਸ ਦੇ ਉਲਟ ਇਸ ਨੇ ਕੀਮਤਾਂ ਵਿਚ ਵਾਧਾ ਕਰ ਦਿੱਤਾ ਜਿਸ ਕਾਰਨ ਮੋਟਰਸਾਈਕਲਾਂ, ਸਕੂਟਰਾਂ ਛੋਟੇ ਵਾਹਨਾਂ ਵਾਲਿਆਂ ਅਤੇ ਕਿਸਾਨਾਂ ਨੂੰ ਮਹਿੰਗਾਈ ਦੀ ਮਾਰ ਦਾ ਸਾਹਮਣਾ ਕਰਨਾ ਪਵੇਗਾ। ਡਾ . ਦਲਬੀਰ ਸਿੰਘ ਵੇਰਕਾ ਨੇ ਕਿਹਾ ਕਿ ਕਿਸਾਨ ਪਹਿਲਾਂ ਹੀ ਮਹਿੰਗਾਈ ਦੀ ਮਾਰ ਦਾ ਸਾਹਮਣਾ ਕਰ ਰਿਹਾ ਹੈ ਅਤੇ ਉਸ ਨੂੰ ਖੇਤੀਬਾੜੀ ਲਈ ਪੈਟਰੋਲ ਅਤੇ ਡੀਜ਼ਲ ਦੀ ਨਿੱਤ ਵਰਤੋਂ ਕਰਨੀ ਪੈਂਦੀ ਹੈ ਅਤੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਧਣ ਨਾਲ ਕਿਸਾਨਾਂ, ਗਰੀਬਾਂ ਅਤੇ ਮੱਧ ਵਰਗੀ ਲੋਕਾਂ ਦੀ ਆਰਥਿਕ ਅਵਸਥਾ ਡਾਵਾਂਡੋਲ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਲੋਕਾਂ ਨੇ ਜਿਸ ਕਦਰ ਆਮ ਆਦਮੀ ਪਾਰਟੀ ਦੇ ਚੋਣ ਵਾਅਦਿਆਂ ਤੋਂ ਪ੍ਰਭਾਵਤ ਹੋ ਕੇ ਬਦਲਾਅ ਕਰਦਿਆਂ ਇਸ ਨੂੰ ਭਾਰੀ ਬਹੁਮਤ ਨਾਲ ਜਿਤਾਇਆ ਪਰ ਸਤਾ ਵਿੱਚ ਆਉਣ ਤੋਂ ਬਾਅਦ ਇਸ ਦੇ ਕੰਮ ਕਰਨ ਦੇ ਢੰਗ ਤਰੀਕਿਆਂ ਤੋਂ ਲੋਕਾਂ ਦੀਆਂ ਆਸਾਂ ਟੁੱਟ ਚੁੱਕੀਆਂ ਹਨ ਅਤੇ ਲੋਕ ਹੁਣ ਪਛਤਾ ਰਹੇ ਹਨ ।
ਮਜੀਠਾ, (ਜਗਤਾਰ ਸਿੰਘ ਸਹਿਮੀ)- ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਦੀ ਮੌਜੂਦਾ ਸਰਕਾਰ ਵਲੋਂ ਡੀਜ਼ਲ ਅਤੇ ਪੈਟਰੋਲ 'ਤੇ ਵੈਟ ਵਧਾਉਣ ਕਾਰਨ ਲੋਕਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਬਾਰੇ ਅਜੀਤ ਨਾਲ ਗੱਲ ਕਰਦਿਆਂ ਸਮਾਜ ਸੁਧਾਰ ਸੰਸਥਾ ਪੰਜਾਬ ਦੇ ਪ੍ਰਧਾਨ ਰਣਜੀਤ ਸਿੰਘ ਭੋਮਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਲੋਕਾਂ 'ਤੇ ਭਾਰੀ ਬੋਝ ਪਾ ਰਹੀ ਹੈ। ਪੰਜਾਬ ਦੀ ਕਿਸਾਨੀ ਤੇ ਛੋਟੇ ਕਾਰੋਬਾਰੀ ਪਹਿਲਾਂ ਹੀ ਆਰਥਿਕ ਸੰਕਟ ਦਾ ਸ਼ਿਕਾਰ ਹਨ। ਆਪ ਸਰਕਾਰ ਵਲੋ ਡੀਜ਼ਲ ਦੇ ਰੇਟ ਵਧਾਉਣ ਨਾਲ ਜਿਥੇ ਖੇਤੀਬਾੜੀ ਦੇ ਕਿੱਤੇ ਨੂੰ ਢਾਹ ਲੱਗੇਗੀ ਉਥੇ ਛੋਟੇ ਕਾਰੋਬਾਰੀਆਂ ਸਮੇਤ ਆਮ ਲੋਕਾ ਦੀਆਂ ਜੇਬਾਂ ਤੇ ਵੀ ਡਾਕਾ ਵੱਜੇਗਾ। ਉਨ੍ਹਾਂ ਕਿਹਾ ਕਿ ਇਹੋ ਮੁੱਖ ਮੰਤਰੀ ਭਗਵੰਤ ਮਾਨ ਸਤ੍ਹਾ ਹਾਸਲ ਕਰਨ ਤੇ ਪਹਿਲਾ ਕੇਂਦਰ ਸਰਕਾਰ ਵਲੋਂ ਤੇਲ ਤੇ ਗੈਸ ਦੀਆਂ ਕੀਮਤਾਂ ਵਧਾਉਣ ਤੇ ਤੰਜ ਕੱਸਿਆ ਕਰਦੇ ਸਨ ਪਰ ਹੁਣ ਜਦੋਂ ਆਮ ਆਦਮੀ ਪਾਰਟੀ ਉਕਤ ਤੰਜਾਂ ਦਾ ਸਹਾਰਾ ਲੈ ਕੇ ਸਤ੍ਹਾ ਵਿਚ ਆਈ ਹੈ ਤਾਂ ਹੁਣ ਆਪ ਵੀ ਉਸੇ ਰਾਹ 'ਤੇ ਚਲਦਿਆਂ ਤੇਲ ਦੀਆਂ ਦਰਾਂ 'ਤੇ ਸੈਸ ਲਗਾ ਕੇ ਲੋਕਾਂ ਨੂੰ ਮਹਿੰਗਾਈ ਦੇ ਸੰਕਟ ਵਿਚ ਪਾ ਰਹੇ ਹਨ। ਇਸ ਮੌਕੇ ਰਣਜੀਤ ਸਿੰਘ ਭੋਮਾ ਨਾਲ ਬਲਜੀਤ ਸਿੰਘ ਤਲਵੰਡੀ, ਸੁਖਪ੍ਰੀਤ ਸਿੰਘ ਖਾਲਸਾ, ਡਾ ਮੁਖਤਿਆਰ ਸਿੰਘ, ਅਮਰਜੀਤ ਸਿੰਘ ਭੰਗਵਾਂ, ਬਾਬਾ ਹਰਜਿੰਦਰ ਸਿੰਘ ਜੀਵਨਵਾਲ, ਅਵਤਾਰ ਸਿੰਘ ਬੁੱਢਾਥੇਹ ਹੋਰ ਵੀ ਮੈਂਬਰ ਮੌਜੂਦ ਸਨ।
ਮਜੀਠਾ, (ਜਗਤਾਰ ਸਿੰਘ ਸਹਿਮੀ)-ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਜਿਲ੍ਹਾ ਅੰਮ੍ਰਿਤਸਰ ਦੇ ਜਨਰਲ ਸਕੱਤਰ ਸੁੱਚਾ ਸਿੰਘ ਟਰਪਈ ਨੇ ਪੰਜਾਬ ਸਰਕਾਰ ਦੁਆਰਾ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ 'ਤੇ ਸੈੱਸ ਲਗਾ ਕੇ ਕੀਤੇ ਵਾਧੇ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਮਹਿੰਗਾਈ ਨਾਲ ਪਹਿਲਾਂ ਹੀ ਗਰੀਬ ਤੇ ਮੱਧ ਵਰਗ ਦਾ ਬੁਰਾ ਹਾਲ ਹੈ ਇਸ ਵਾਧੇ ਨਾਲ ਟਰਾਂਸਪੋਰਟ ਦਾ ਖਰਚਾ ਵੱਧ ਜਾਵੇਗਾ, ਜਿਸ ਨਾਲ ਹੋਰ ਮਹਿੰਗਾਈ ਵਧੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਡੀਜ਼ਲ ਤੇ ਪੈਟਰੋਲ ਤੇ 90 ਪੈਸੇ ਫੀ ਲੀਟਰ ਸਰਚਾਰਜ ਲਾਉਣ ਨਾਲ ਪੰਜਾਬ ਦੇ ਲੋਕਾਂ ਸਿਰ ਚਾਰ ਸੌ ਕਰੋੜ ਰੁਪਏ ਦਾ ਹੋਰ ਬੋਝ ਪਵੇਗਾ। ਉਨ੍ਹਾਂ ਹੋਰ ਕਿਹਾ ਕਿ ਡੀਜ਼ਲ ਪੈਟਰੋਲ ਪਹਿਲਾਂ ਹੀ ਪੰਜਾਬ ਵਿੱਚ ਸਾਰੇ ਦੇਸ਼ ਨਾਲੋਂ ਮਹਿੰਗਾ ਹੈ ਜਿਸ ਨਾਲ ਪੰਜਾਬ ਦੇ ਲੋਕਾਂ ਤੇ ਪਹਿਲਾਂ ਹੀ ਵੱਡਾ ਬੋਝ ਹੈ। ਉਨ੍ਹਾਂ ਮੰਗ ਕੀਤੀ ਕਿ ਇਹ ਤੇਲ ਦਰ 'ਚ ਕੀਤਾ ਗਿਆ ਵਾਧਾ ਫੌਰੀ ਤੌਰ ਤੇ ਵਾਪਸ ਲਿਆ ਜਾਵੇ। ਇਸ ਮੌਕੇ ਉਨ੍ਹਾਂ ਨਾਲ ਹਰਪ੍ਰੀਤ ਸਿੰਘ ਸੋਹੀਆਂ, ਹਰਮਨਦੀਪ ਸਿੰਘ ਭੰਗਾਲੀ, ਜਗਦੀਪ ਸਿੰਘ ਜਲਾਲਪੁਰਾ, ਹਰਪ੍ਰੀਤ ਸਿੰਘ ਮਰੜ੍ਹੀ, ਰਾਜਬੀਰ ਸਿੰਘ ਗਿੱਲ, ਭੁਪਿੰਦਰ ਸਿੰਘ ਜਲਾਲਪੁਰਾ, ਗੁਰਬੀਰ ਸਿੰਘ ਕੋਟਲਾ, ਗਗਨਦੀਪ ਸਿੰਘ ਮਜੀਠਾ, ਸਤਨਾਮ ਸਿੰਘ ਪਾਖਰਪੁਰਾ, ਗੁਰਮੇਲ ਸਿੰਘ ਸਾਮਨਗਰ ਤੇ ਹੋਰ ਆਗੂ ਮੌਜੂਦ ਸਨ।
ਅੰਮ੍ਰਿਤਸਰ, (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਪੈਨਸ਼ਨਰਜ ਫ਼ਰੰਟ ਨੇ ਪੰਜਾਬ ਸਰਕਾਰ ਦੁਆਰਾ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੀਤੇ ਗਏ ਵਾਧੇ ਦੀ ਸਖ਼ਤ ਸ਼ਬਦਾਂ 'ਚ ਨਿੰਦਾ ਕੀਤੀ ਹੈ।ਫ਼ਰੰਟ ਦੇ ਪ੍ਰਧਾਨ ਬਲਦੇਵ ਸਿੰਘ ਹੇਰ ਨੇ ਕਿਹਾ ਹੈ ਕਿ ਸਰਕਾਰ ਵਲੋਂ ਲੋਕਾਂ ਦੀਆਂ ਮੰਗਾਂ ਸਬੰਧੀ ਕੋਈ ਵੀ ਹਾਂ ਪੱਖੀ ਹੁੰਗਾਰਾ ਨਹੀਂ ਭਰਿਆ ਸਗੋਂ ਲੋਕਾਂ ਸਿਰ ਹੋਰ ਭਾਰ ਪਾ ਦਿੱਤਾ ਹੈ। 01.01.2016 ਤੋਂ ਪਹਿਲਾਂ ਰਿਟਾਇਰ ਹੋਏ ਪੈਨਸ਼ਨ ਧਾਰਕਾਂ ਨੂੰ ਅਜੇ ਤੱਕ ਸੋਧੀ ਹੋਈ ਪੈਨਸ਼ਨ ਨਹੀਂ ਦਿੱਤੀ ਗਈ, 01.01.2016 ਤੋਂ ਬਕਾਇਆ ਰਾਸ਼ੀ ਜਾਰੀ ਨਹੀਂ ਕੀਤੀ, ਸਰਕਾਰ ਵਲੋਂ ਅਤੇ ਮੱਖ ਮੰਤਰੀ ਵਲੋਂ ਆਪਣਾ ਚਿਹਰਾ ਚਮਕਾਉਣ ਲਈ ਅਰਬਾਂ ਰੁਪਏ ਖ਼ਰਚ ਕੀਤੇ ਜਾ ਰਹੇ ਹਨ, ਪੰਜਾਬ ਸਰਕਾਰ ਕੰਮ ਘੱਟ ਪਰ ਲਫ਼ਾਫ਼ੇ ਬਾਜੀ ਜਿਆਦਾ ਕੀਤੀ ਜਾ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਪੈਟ੍ਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੀਤਾ ਵਾਧਾ ਵਾਪਸ ਲਿਆ ਜਾਵੇ ਅਤੇ ਲੋਕਾਂ ਦੇ ਮਸਲੇ ਤੁਰੰਤ ਹੱਲ ਕੀਤੇ ਜਾਣ।
ਅੰਮ੍ਰਿਤਸਰ, (ਸੁਰਿੰਦਰਪਾਲ ਸਿੰਘ ਵਰਪਾਲ)-ਗੌਰਮਿੰਗ ਸਕੂਲ ਲੈਕਚਰਾਰ ਯੂਨੀਅਨ ਦੇ ਪ੍ਰਧਾਨ ਅਮਨ ਸ਼ਰਮਾ ਨੇ ਕਿਹਾ ਕਿ ਆਪਣੇ ਆਪ ਨੂੰ ਆਮ ਆਦਮੀ ਦੀ ਸਰਕਾਰ ਕਹਿਣ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਮ ਜਨਤਾ ਤੇ ਪੈਟਰੋਲ-ਡੀਜ਼ਲ ਦੇ ਨਾਮ ਤੇ ਜਜ਼ੀਆ ਟੈਕਸ ਲਗਾ ਕੇ ਲੋਕਾਂ ਨਾਲ ਧੋਖਾ ਕੀਤਾ ਹੈ। ਇਕ ਸਾਲ ਦੇ ਸਮੇਂ 'ਚ ਸਰਕਾਰ ਨੇ ਨਾ ਤਾਂ ਮਹਿਲਾ ਪੈਨਸ਼ਨ, ਨਾ ਹੀ ਕੱਚੇ ਮੁਲਾਜ਼ਮ ਪੱਕੇ ਕੀਤੇ ਅਤੇ ਨਾ ਹੀ ਪੁਰਾਣੀ ਪੈਨਸ਼ਨ ਬਹਾਲ ਆਦਿ ਵਾਇਦੇ ਪੂਰੇ ਕੀਤੇ ਹਨ ਸਗੋਂ ਸਿਰਫ ਇਸ਼ਤਿਹਾਰੀ ਘੋਸ਼ਣਾਵਾਂ ਨਾਲ ਖਜਾਨੇ ਨੂੰ ਚੂਨਾ ਲਾਇਆ ਜਾ ਰਿਹਾ ਹੈ।ਪੰਜਾਬ ਸਰਕਾਰ ਨੂੰ ਆਪਣੇ ਚੋਣ ਮਨੋਰਥ ਪੱਤਰ ਅਤੇ ਲੋਕ ਭਲਾਈ ਯੋਜਨਾਵਾਂ ਨੂੰ ਸਕਾਰਾਤਮਕ ਰੂਪ ਵਿਚ ਲਾਗੂ ਕਰਨ ਦੀ ਅਪੀਲ ਕੀਤੀ।
ਅੰਮ੍ਰਿਤਸਰ, (ਸੁਰਿੰਦਰਪਾਲ ਸਿੰਘ ਵਰਪਾਲ)-ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਕ ਭਾਰਤ ਦੇ ਆਗੂ ਅਤੇ ਕਿਸਾਨ ਤੇ ਜਵਾਨ ਭਲਾਈ ਯੂਨੀਅਨ ਪੰਜਾਬ ਦੇ ਪ੍ਰਧਾਨ ਸੁਖਦੇਵ ਸਿੰਘ ਭੋਜਰਾਜ ਨੇ ਸੂਬਾ ਸਰਕਾਰ ਵੱਲੋਂ ਡੀਜ਼ਲ ਦੇ ਰੇਟ ਵਿੱਚ ਕੀਤੇ ਵਾਧੇ ਤੇ ਪ੍ਰਤੀਕਿਰਆ ਦਿੰਦਿਆਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਤੇ ਚੱਲਦਿਆਂ ਪੰਜਾਬ ਸਰਕਾਰ ਵੀ ਕਿਸਾਨ ਮਾਰੂ ਫੈਸਲੇ ਲੈ ਰਹੀ ਹੈ। ਉਨ੍ਹਾਂ ਕਿਹਾ ਉਹ ਕੇਂਦਰ ਅਤੇ ਪੰਜਾਬ ਨੂੰ ਕਈ ਵਾਰ ਲਿਖਤੀ ਤੌਰ 'ਤੇ ਕਹਿ ਚੁੱਕੇ ਹਨ ਕਿ ਵਿਦੇਸ਼ਾਂ ਦੀ ਤਰਜ਼ ਤੇ ਕਿਸਾਨਾਂ ਨੂੰ ਟੈਕਸ ਮੁਕਤ ਡੀਜ਼ਲ ਮੁਹੱਈਆ ਕਰਵਾਇਆ ਜਾਵੇ ਪਰ ਸਰਕਾਰਾਂ ਦੇ ਕੰਨਾਂ ਤੇ ਜੂੰ ਨਹੀਂ ਸਰਕਦੀ। ਦੋਵੇਂ ਸਰਕਾਰਾਂ ਜੀ. ਐੱਸ ਟੀ ਘਟਾਉਣ ਨੂੰ ਰਾਜੀ ਨਹੀਂ ਹਨ।ਰੇਟ ਘਟਾਉਣ ਦੀ ਬਜਾਏ ਹੁਣ ਪੰਜਾਬ ਸਰਕਾਰ ਨੇ ਡੀਜ਼ਲ/ਪੈਟਰੋਲ ਦੇ ਰੇਟ ਵਿੱਚ ਵਾਧਾ ਕਰ ਕੇ ਕਿਸਾਨਾਂ ਅਤੇ ਗਰੀਬ ਵਰਗ ਉਤੇ ਭਾਰੀ ਬੋਝ ਪਾਇਆ ਹੈ। ਸਰਕਾਰ ਦੇ ਇਸ ਫੈਸਲੇ ਅਸੀਂ ਨਿੰਦਿਆ ਕਰਦੇ ਹੋਏ ਮੰਗ ਕਰਦੇ ਹਾਂ ਕਿ ਪੰਜਾਬ ਦੇ ਕਿਸਾਨਾਂ ਦੀ ਆਰਥਿਕ ਮੰਦਹਾਲੀ ਨੂੰ ਮੁੱਖ ਰੱਖਦਿਆਂ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਨੂੰ ਟੈਕਸ ਮੁਕਤ ਡੀਜ਼ਲ ਮੁਹੱਈਆ ਕਰਵਾਏ।
ਵੇਰਕਾ, (ਪਰਮਜੀਤ ਸਿੰਘ ਬੱਗਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾ ਬਲਾਕ ਅਟਾਰੀ ਦੀ ਮੀਟਿੰਗ ਪਿੰਡ ਪੰਡੋਰੀ ਵੜੈਚ ਮਜੀਠਾ ਰੋਡ ਵਿਖੇ ਬੁਲਾਈ ਗਈ। ਇਸ ਮੀਟਿੰਗ ਦੀ ਅਗਵਾਈ ਕਰਦਿਆ ਬਲਾਕ ਪ੍ਰਧਾਨ ਡਾ: ਪਰਮਿੰਦਰ ਸਿੰਘ ਪੰਡੋਰੀ ਵੜੈਚ ਨੇ ਪੰਜਾਬ ਸਰਕਾਰ ਵਲੋਂ ਪੈਟਰੋਲ ਅਤੇ ਡੀਜਲ ਦੀਆਂ ਕੀਮਤਾਂ ਵਿਚ ਕੀਤੇ ਵਾਧੇ ਦੀ ਨਿੰਦਾ ਕਰਦਿਆਂ ਇਸ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਤੇ ਕਿਹਾ ਕਿ ਤੇਲ ਦੀਆਂ ਕੀਮਤਾਂ ਵਧਣ ਨਾਲ ਮਹਿੰਗਾਈ ਵਿੱਚ ਵੀ ਵਾਧਾ ਹੋਵੇਗਾ ਜੋ ਕਿਸਾਨਾਂ ਜਿਮੀਂਦਾਰਾਂ ਸਮੇਤ ਹਰ ਵਰਗ ਨੂੰ ਪ੍ਰਭਾਵਿਤ ਕਰੇਗਾ। ਇਸ ਤੋਂ ਇਲਾਵਾ ਜੱਥੇਬੰਦੀ ਵਲੋਂ ਅਦਾਲਤ ਦੇ ਫ਼ੈਸਲਿਆਂ ਅਨੁਸਾਰ ਸਜ਼ਾ ਪੂਰੀ ਕਰ ਚੁੱਕੇ ਕੈਦੀਆਂ ਦੀ ਜੇਲਾ ਅੰਦਰ ਬੇਹੱਦ ਤਰਸਯੋਗ ਹਾਲਾਤ ਹੈ। ਵੱਖ ਵੱਖ ਧਰਮ, ਜ਼ਾਤਾਂ ਪਾਤਾ ਤੇ ਇਲਾਕਿਆਂ ਨਾਲ ਸਬੰਧਤ ਕੈਦੀ ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜੂਦ ਮਾਨਸਿਕ ਰੋਗਾਂ ਦਾ ਸ਼ਿਕਾਰ ਹੋ ਰਹੇ ਹਨ ਕਈ ਕੈਦੀ ਐਸੇ ਵੀ ਹਨ ਜਿਨ੍ਹਾਂ ਦੇ ਟਰਾਇਲ ਵੀ ਸ਼ੁਰੂ ਨਹੀਂ ਹੋਏ । ਉਨ੍ਹਾਂ ਕਿਹਾ ਕਿ ਕੇਂਦਰ ਅਤੇ ਸੂਬੇ 'ਚ ਰੰਗ ਬਿਰੰਗੀਆਂ ਸਰਕਾਰਾਂ ਨੇ ਇਸ ਮੁੱਦੇ ਪ੍ਰਤੀ ਗ਼ੈਰ ਜਮਹੂਰੀ ਤੇ ਅੜੀਅਲ ਰਵੱਈਆ ਅਪਣਾਇਆ ਹੋਇਆ ਜੋ ਕਿ ਅਤਿ ਨਿੰਦਣ ਯੋਗ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾ ਮੰਗ ਕਰਦੀ ਹੈ ਕਿ ਸਮੁੱਚੇ ਭਾਰਤ ਅਤੇ ਪੰਜਾਬ ਅੰਦਰ ਕਿਰਤੀ ਲੋਕਾਂ ਦੇ ਹੱਕਾਂ, ਹਿਤਾਂ ਦੀ ਰਾਖੀ ਕਰਨ ਵਾਲੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਕੈਦੀਆਂ ਨੂੰ ਤੁਰੰਤ ਰਿਹਾ ਕੀਤਾ ਜਾਵੇ ਅਤੇ ਤੇਲ ਦੀਆਂ ਕੀਮਤਾਂ ਵਿੱਚ ਵਾਧਾ ਕਰਨ ਤੋਂ ਗੁਰੇਜ਼ ਕੀਤਾ ਜਾਵੇ। ਇਸ ਮੋਕੇ ਕੁਲਬੀਰ ਜੇਠੂਵਾਲ, ਸਤਿੰਦਰ ਸਿੰਘ, ਲਖਵਿੰਦਰ ਸਿੰਘ, ਹਰਜਿੰਦਰ ਸਿੰਘ, ਹਰਪਾਲ ਸਿੰਘ, ਰਾਜਗੁਰਿੰਦਰ ਸਿੰਘ,ਪ੍ਰਗਟ ਸਿੰਘ, ਨਿਰਵੈਰ ਸਿੰਘ, ਕਾਬਲ ਸਿੰਘ, ਸਾਹਿਬ ਸਿੰਘ ਅਤੇ ਅਨਮੋਲ ਸਿੰਘ ਆਦਿ ਕਿਸਾਨ ਹਾਜਿਰ ਸਨ।
ਟਾਂਗਰਾ, (ਹਰਜਿੰਦਰ ਸਿੰਘ ਕਲੇਰ)-ਪੰਜਾਬ ਅੰਦਰ ਬਦਲਾਓ ਦਾ ਨਾਅਰਾ ਲਗਾ ਕੇ ਸੱਤਾ ਵਿਚ ਆਈ ਭਗਵੰਤ ਮਾਨ ਸਰਕਾਰ ਵੱਲੋਂ ਤੇਲ ਕੀਮਤਾਂ 'ਤੇ ਵਿਸ਼ੇਸ਼ ਸੈੱਸ ਲਗਾਉਣ ਦੀ ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਵੱਲੋਂ ਸਖ਼ਤ ਨਿਖੇਧੀ ਕੀਤੀ ਗਈ ਹੈ। ਇਸ ਸਬੰਧੀ ਕੀਤੀ ਗਈ ਮੀਟਿੰਗ ਉਪਰੰਤ ਜਾਰੀ ਕੀਤੇ ਗਏ ਬਿਆਨ ਵਿਚ ਡੀ.ਐਮ.ਐਫ. ਦੇ ਸੂਬਾ ਪ੍ਰਧਾਨ ਜਰਮਨਜੀਤ ਸਿੰਘ ਛੱਜਲਵੱਡੀ, ਜਨਰਲ ਸਕੱਤਰ ਹਰਦੀਪ ਸਿੰਘ ਟੋਡਰਪੁਰ ਅਤੇ ਵਿੱਤ ਸਕੱਤਰ ਹਰਿੰਦਰ ਦੁਸਾਂਝ ਨੇ ਕਿਹਾ ਕਿ ਪੰਜਾਬ ਅੰਦਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਪਹਿਲਾਂ ਹੀ ਗੁਆਂਢੀ ਸੂਬਿਆਂ ਹਿਮਾਚਲ ਪ੍ਰਦੇਸ਼, ਜੰਮੂ ਕਸ਼ਮੀਰ, ਹਰਿਆਣਾ ਅਤੇ ਚੰਡੀਗੜ੍ਹ ਤੋਂ ਵਧੇਰੇ ਹਨ ਅਤੇ ਪੰਜਾਬ ਸਿਰ ਚੜ੍ਹੇ ਕਰਜ਼ੇ ਦੀ ਪੰਡ 3 ਲੱਖ ਕਰੋੜ ਰੁਪਏ ਤੋਂ ਵੀ ਭਾਰੀ ਹੈ। ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਵੱਲੋਂ ਲੋਕਾਂ ਨਾਲ ਕੀਤੇ ਗਏ ਵਾਅਦਿਆਂ ਵਿੱਚ ਪੰਜਾਬ ਦੇ ਕਰਜ਼ੇ ਨੂੰ ਘਟਾਉਣਾ ਅਤੇ ਪੈਟਰੋਲ ਡੀਜ਼ਲ 'ਤੇ ਲੱਗੇ ਵਾਧੂ ਟੈਕਸਾਂ ਨੂੰ ਰੱਦ ਕਰਨਾ ਵੀ ਸ਼ਾਮਲ ਸੀ। ਪ੍ਰੰਤੂ ਹੁਣ ਹੋਰ ਕਰਜ਼ਾ ਲੈਣ ਵਿੱਚ ਮੌਜੂਦਾ ਸਰਕਾਰ ਪਹਿਲੀਆਂ ਸਰਕਾਰਾਂ ਨੂੰ ਵੀ ਪਿੱਛੇ ਛੱਡ ਚੁੱਕੀ ਹੈ ਅਤੇ ਪਹਿਲੇ 9 ਮਹੀਨਿਆਂ ਅੰਦਰ ਹੀ 30500 ਕਰੋੜ ਰੁਪਏ ਦਾ ਹੋਰ ਕਰਜ਼ਾ ਲੈ ਚੁੱਕੀ ਹੈ। ਭਗਵੰਤ ਮਾਨ ਸਰਕਾਰ ਵੱਲੋਂ ਆਪਣੇ ਬੇਲੋੜੇ ਖਰਚਿਆਂ ਵਾਸਤੇ ਪੈਟਰੋਲ ਡੀਜ਼ਲ 'ਤੇ 90 ਪੈਸੇ ਪ੍ਰਤੀ ਲਿਟਰ ਸੈੱਸ ਲਗਾ ਕੇ ਆਮ ਲੋਕਾਂ 'ਤੇ 600 ਕਰੋੜ ਦਾ ਨਵਾਂ ਬੋਝ ਲੱਦ ਦਿੱਤਾ ਗਿਆ ਹੈ, ਜਦ ਕਿ ਮੁੱਖ ਮੰਤਰੀ ਸਮੇਤ ਸਾਰੇ ਮੰਤਰੀਆਂ, ਵਿਧਾਇਕਾਂ ਅਤੇ ਅਫ਼ਸਰਸ਼ਾਹੀ ਦੇ ਬੇਲੋੜੇ ਖਰਚੇ ਜਿਉਂ ਦੇ ਤਿਉਂ ਬਾਦਸਤੂਰ ਜਾਰੀ ਹਨ। ਇਸ ਮੌਕੇ ਸੂਬਾਈ ਆਗੂ ਮੁਕੇਸ਼ ਗੁਜਰਾਤੀ, ਮਮਤਾ ਸ਼ਰਮਾਂ, ਪਰਮਜੀਤ ਕੌਰ ਮਾਨ, ਮਨਦੀਪ ਕੌਰ, ਸ਼ਕੁੰਤਲਾ ਸਰੋਏ, ਗੁਰਮੁਖ ਸਿੰਘ ਫਗਵਾੜਾ ਅਤੇ ਪ੍ਰਮੋਦ ਗਿੱਲ ਵੀ ਹਾਜ਼ਰ ਸਨ।
ਅਜਨਾਲਾ, (ਗੁਰਪ੍ਰੀਤ ਸਿੰਘ ਢਿੱਲੋਂ)-ਕੱਲ੍ਹ ਪੰਜਾਬ ਕੈਬਨਿਟ ਦੀ ਹੋਈ ਮੀਟਿੰਗ ਵਿਚ ਡੀਜ਼ਲ ਅਤੇ ਪੈਟਰੋਲ ਤੇ ਪ੍ਰਤੀ ਲੀਟਰ 90 ਪੈਸੇ ਸੈੱਸ ਲਗਾਉਣ ਨਾਲ ਆਮ ਆਦਮੀ ਆਦਮੀ ਪਾਰਟੀ ਦੀ ਸਰਕਾਰ ਦੀ ਅਸਲੀਅਤ ਸਾਹਮਣੇ ਆਈ ਹੈ ਤੇ ਅਜਿਹਾ ਕਰਨ ਨਾਲ ਇਸ ਸਰਕਾਰ ਦਾ ਪੰਜਾਬ ਵਿਰੋਧੀ ਚਿਹਰਾ ਵੀ ਨੰਗਾ ਹੋਇਆ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਸ੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਇੰਚਾਰਜ ਤੇ ਸ੍ਰੋਮਣੀ ਕਮੇਟੀ ਮੈਂਬਰ ਜੋਧ ਸਿੰਘ ਸਮਰਾ ਨੇ 'ਅਜੀਤ' ਨਾਲ ਵਿਸ਼ੇਸ਼ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਪਹਿਲਾਂ ਹੀ ਘਾਟੇਵੰਦਾ ਸੌਧਾ ਬਣ ਚੁੱਕੀ ਕਿਸਾਨੀ ਨੂੰ ਡੀਜ਼ਲ ਦੇ ਭਾਅ ਵਧਣ ਨਾਲ ਹੋਰ ਵਿੱਤੀ ਮੁਸ਼ਕਲਾਂ ਦਾ ਸਾਹਮਣਾਂ ਕਰਨਾਂ ਪਵੇਗਾ। ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਵੀ ਕੇਂਦਰ ਦੀ ਮੋਦੀ ਸਰਕਾਰ ਦੀਆਂ ਲੀਹਾਂ ਤੇ ਚੱਲ ਰਹੀ ਹੈ ਤੇ ਪਾਰਟੀ ਸੁਪਰੀਮੋ ਅਰਵਿੰਦ ਕੇਜ਼ਰੀਵਾਲ ਅਤੇ ਰਾਘਵ ਚੱਢਾ ਵੱਲੋਂ ਪੰਜਾਬ ਨੂੰ ਲੁੱਟ ਕੇ ਦਿੱਲੀ ਲਿਜਾਣ ਦਾ ਧਹੱਈਆ ਕੀਤਾ ਹੋਇਆ ਹੈ ਪਰ ਪੰਜਾਬ ਦੇ ਸੂਝਵਾਨ ਲੋਕ ਇੰਨ੍ਹਾਂ ਦੀ ਅਸਲੀਅਤ ਸਮਝ ਚੁੱਕੇ ਹਨ ਤੇ ਚੋਣਾਂ ਦੌਰਾਨ ਕੀਤੇ ਆਪਣੇ ਫੈਸਲੇ ਤੇ ਹੁਣ ਪਛਤਾ ਰਹੇ ਹਨ। ਹਲਕਾ ਇੰਚਾਰਜ ਜੋਧ ਸਿੰਘ ਸਮਰਾ ਨੇ ਹਲਕਾ ਅਜਨਾਲਾ ਦੇ ਸਮੁੱਚੇ ਅਕਾਲੀ ਅਹੁਦੇਦਾਰਾਂ ਤੇ ਵਰਕਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪਾਰਟੀ ਦੇ ਵਢੇਰੇ ਹਿੱਤਾਂ ਲਈ ਇੱਕਜੁੱਟ ਹੋ ਕੇ ਕੰਮ ਕਰਨ। ਉਨ੍ਹਾਂ ਸਮੂਹ ਵਰਕਰਾਂ ਨੂੰ ਇਹ ਵੀ ਭਰੋਸਾ ਦਿਵਾਇਆ ਕਿ ਕਿਸੇ ਵੀ ਅਕਾਲੀ ਅਹੁਦੇਦਾਰਾਂ ਤੇ ਵਰਕਰ ਨੂੰ ਲੋੜ ਪੈਣ ਤੇ ਉਸਦਾ ਡਟ ਕੇ ਸਾਥ ਦਿੱਤਾ ਜਾਵੇਗਾ। ਇਸ ਦੌਰਾਨ ਸਾਬਕਾ ਸ੍ਰੋਮਣੀ ਕਮੇਟੀ ਮੈਂਬਰ ਮਾਸਟਰ ਪ੍ਰੀਤ ਸਿੰਘ ਬਰਲਾਸ ਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਹਲਕਾ ਇੰਚਾਰਜ ਜੋਧ ਸਿੰਘ ਸਮਰਾ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਨਗਰ ਪੰਚਾਇਤ ਅਜਨਾਲਾ ਦੇ ਪ੍ਰਧਾਨ ਭਾਈ ਜ਼ੋਰਾਵਰ ਸਿੰਘ, ਪ੍ਰਧਾਨ ਠੇਕੇਦਾਰ ਵਰਿਆਮ ਸਿੰਘ ਨੰਗਲ, ਨੰਬਰਦਾਰ ਨਿਰੰਜਣ ਸਿੰਘ ਪੰਡੋਰੀ ਸੁੱਖਾ ਸਿੰਘ, ਸੁਖਦੇਵ ਸਿੰਘ ਸੁਧਾਰ, ਦਲਬੀਰ ਸਿੰਘ ਚੱਕਡੋਗਰਾਂ, ਅਰਜਨ ਸਿੰਘ ਸੁਧਾਰ ਆਦਿ ਹਾਜ਼ਰ ਸਨ।
ਅਟਾਰੀ, (ਗੁਰਦੀਪ ਸਿੰਘ ਅਟਾਰੀ)-ਪੰਜਾਬ ਸਰਕਾਰ ਵਲੋਂ ਪੈਟਰੋਲ ਅਤੇ ਡੀਜ਼ਲ ਤੇ ਵੈਟ ਦਰ ਵਧਾਉਣ ਕਾਰਨ ਬੀਜੇਪੀ, ਕਾਂਗਰਸ, ਕਿਸਾਨ ਆਗੂਆਂ ਅਤੇ ਆਮ ਲੋਕਾਂ ਵਿਚ ਰੋਸ ਦੀ ਲਹਿਰ ਪਾਈ ਜਾ ਰਹੀ ਹੈ। ਭਾਰਤੀ ਜਨਤਾ ਪਾਰਟੀ ਦੇ ਅਟਾਰੀ ਹਲਕੇ ਤੋਂ ਆਗੂ ਡਾਕਟਰ ਸੁਸ਼ੀਲ ਦੇਵਗਨ ਅਤੇ ਹਲਕਾ ਇੰਚਾਰਜ ਮੈਡਮ ਬਲਵਿੰਦਰ ਕੌਰ ਨੇ ਗਲਬਾਤ ਕਰਦੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਪੈਟਰੋਲ ਅਤੇ ਡੀਜ਼ਲ ਸਸਤਾ ਭੇਜਿਆ ਜਾ ਰਿਹਾ ਹੈ ਪਰ ਆਪ ਦੀ ਸਰਕਾਰ ਪੈਟਰੋਲ ਅਤੇ ਡੀਜ਼ਲ ਤੇ ਵੈਟ ਦਰ ਵਧਾ ਕੇ ਕਿਸਾਨਾਂ-ਮਜ਼ਦੂਰਾਂ ਅਤੇ ਆਮ ਜਨਤਾ ਦੀ ਜੇਬ ਤੇ ਭਾਰੀ ਬ
ਚੌਕ ਮਹਿਤਾ, 4 ਫਰਵਰੀ (ਧਰਮਿੰਦਰ ਸਿੰਘ ਭੰਮਰਾ)-ਪੰਜਾਬ 'ਚ 'ਆਪ' ਸਰਕਾਰ ਦੇ ਮੁੱਖ ਮੰਤਰੀ ਭਗਵੰਤ ਮਾਨ ਨੋਟੰਕੀਬਾਜ, ਫੁਕਰੀਆਂ ਗੱਲਾ ਅਤੇ ਝੂਠੇ ਵਾਅਦੇ ਕਰਕੇ ਪੰਜਾਬ ਦੇ ਭੋਲੇ-ਭਾਲੇ ਲੋਕਾਂ ਨੂੰ ਆਪਣੀਆਂ ਗੱਲਾਂ 'ਚ ਲੈ ਕੇ 'ਆਪ' ਦੀ ਸਰਕਾਰ ਬਣਾ ਤਾਂ ਲਈ, ਪਰ ਕੁਝ ਮਹੀਨੇ ...
ਅੰਮਿ੍ਤਸਰ, 4 ਫਰਵਰੀ (ਜਸਵੰਤ ਸਿੰਘ ਜੱਸ)-ਗੁਰੂ ਨਗਰੀ ਦੀ ਸਮਾਜ ਸੇਵੀ ਸੰਸਥਾ ਅੰਮਿ੍ਤਸਰ ਵਿਕਾਸ ਮੰਚ ਨੇ ਪੰਜਾਬ ਸਰਕਾਰ ਦੇ ਸਥਾਨਿਕ ਸਰਕਾਰਾਂ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਤੋਂ ਮੰਗ ਕੀਤੀ ਹੈ ਕਿ ਉਹ ਸਰਕਾਰ ਵਿਚ ਆਪਣੇ ਰੁਤਬੇ ਦਾ ਪ੍ਰਭਾਵ ਅਤੇ ਅਸਰ-ਰਸੂਖ ...
ਵੇਰਕਾ, 4 ਫਰਵਰੀ (ਪਰਮਜੀਤ ਸਿੰਘ ਬੱਗਾ)-ਪੁਲਿਸ ਕਮਿਸ਼ਨਰ ਅੰਮਿ੍ਤਸਰ ਜਸਕਰਨ ਸਿੰਘ ਦੀਆਂ ਹਦਾਇਤਾਂ ਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ਼ ਛੇੜੀ ਮੁਹਿੰਮ ਦੌਰਾਨ ਥਾਣਾ ਵੇਰਕਾ ਦੀ ਪੁਲਿਸ ਨੇ ਇੱਕ ਨਸ਼ਾ ਤਸਕਰ ਨੌਜਵਾਨ ਨੂੰ ਕਾਬੂ ਕਰਕੇ ਉਸਦੇ ਕਬਜ਼ੇ 'ਚੋਂ ...
ਮਾਨਾਂਵਾਲਾ ਕਲਾਂ, 4 ਫਰਵਰੀ (ਗੁਰਦੀਪ ਸਿੰਘ ਨਾਗੀ)-ਵਿਸ਼ਵ ਕੈਂਸਰ ਦਿਵਸ ਮੌਕੇ ਕਮਿਊਨਿਟੀ ਹੈਲਥ ਸੈਂਟਰ ਮਾਨਾਂਵਾਲਾ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਨਾਂਵਾਲਾ ਕਲਾਂ ਵਿਖੇ ਇਕ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ, ਜਿਸ 'ਚ ਸਕੂਲ ਦੇ ਵਿਦਿਆਰਥੀਆਂ ਅਤੇ ...
ਅੰਮਿ੍ਤਸਰ, 4 ਫਰਵਰੀ (ਗਗਨਦੀਪ ਸ਼ਰਮਾ)-ਛਾਉਣੀ ਪੁਲਿਸ ਵਲੋਂ ਤੇਜ਼ਧਾਰ ਹਥਿਆਰ ਵਿਖਾ ਕੇ ਲੁੱਟ ਦੀ ਵਾਰਦਾਤ ਕਰਨ ਵਾਲੇ ਨੂੰ ਕਾਬੂ ਕਰ ਲਿਆ ਗਿਆ ਹੈ | ਏ.ਐੱਸ.ਆਈ. ਸਤਨਾਮ ਸਿੰਘ ਨੇ ਦੱਸਿਆ ਕਿ ਇਹ ਮਾਮਲਾ ਪੂਨਮ ਗੋਤਮ ਨਾਮਕ ਔਰਤ ਦੀ ਸ਼ਿਕਾਇਤ ਕਰਨ 'ਤੇ ਸਾਹਮਣੇ ਆਇਆ ਸੀ | ...
ਵੇਰਕਾ, 4 ਫਰਵਰੀ (ਪਰਮਜੀਤ ਸਿੰਘ ਬੱਗਾ)-ਮੰਦਰ ਗੁਰੂ ਰਵਿਦਾਸ ਧਰਮਸ਼ਾਲਾ ਕਮੇਟੀ ਸੰਤ ਨਗਰ ਵੇਰਕਾ ਦੀ ਪ੍ਰਬੰਧਕ ਕਮੇਟੀ ਵਲੋਂ ਇਲਾਕੇ ਦੀਆ ਸੰਗਤਾਂ ਦੁਆਰਾ ਦਿੱਤੇ ਸਹਿਯੋਗ ਨਾਲ ਅੱਜ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ਼ੋਭਾ ਯਾਤਰਾ ਸਜਾਈ ਗਈ | ...
ਅੰਮਿ੍ਤਸਰ, 4 ਫਰਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ 'ਚ ਪਿਛਲ਼ੇ ਕਈ ਦਹਾਕਿਆਂ ਤੋਂ ਨੱਕੋ-ਨੱਕ ਵੱਗ ਰਹੇ ਨਸ਼ਿਆਂ ਦੇ 6ਵੇਂ ਦਰਿਆ ਨੂੰ ਠ੍ਹੱਲਣ ਦੇ ਵੱਡੇ ਵਾਅਦਿਆਂ ਨਾਲ ਸੂਬੇ ਦੀ ਸੱਤਾ ਹਾਸਲ ਕਰਨ ਵਾਲੀ ਮਾਨ ਸਰਕਾਰ ਦੀ ਹੁਣ ਤੱਕ ਦੀ ਕਾਰਗੁਜ਼ਾਰੀ ਨੇ ਵੀ ...
ਅੰਮਿ੍ਤਸਰ, 4 ਫਰਵਰੀ (ਰੇਸ਼ਮ ਸਿੰਘ)-ਸਥਾਨਕ ਰਣਜੀਤ ਐਵੀਨਿਊ ਸਥਿਤ ਡਾ: ਰਣਜੀਤ ਆਰਥੋਪੈਡਿਕ ਕੇਂਦਰ ਵਿਖੇ ਗੋਡੇ ਬਦਲੀ ਦੇ ਮਾਹਿਰ ਸਰਜ਼ਨ ਡਾ: ਰਣਜੀਤ ਸਿੰਘ ਨੇ ਖੁਲਾਸਾ ਕੀਤਾ ਕਿ ਹੁਣ ਜ਼ੀਰੋ ਐਰਰ ਤਕਨੀਕ ਨਾਲ ਸ਼ੂਗਰ, ਬੀ.ਪੀ. ਤੇ ਵੱਧ ਭਾਰ ਵਾਲੇ ਮਰੀਜ਼ਾਂ ਦੇ ਗੋਡੇ ...
ਅੰਮਿ੍ਤਸਰ, 4 ਫਰਵਰੀ (ਗਗਨਦੀਪ ਸ਼ਰਮਾ)- ਰਾਯਨ ਇੰਟਰਨੈਸ਼ਨਲ ਸਕੂਲ ਦੇ ਚੇਅਰਮੈਨ ਡਾ. ਏ.ਐਫ. ਪਿੰਟੋ ਅਤੇ ਡਾਇਰੈਕਟਰ ਡਾ. ਗ੍ਰੇਸ ਪਿੰਟੋ ਦੀ ਪ੍ਰਧਾਨਗੀ ਹੇਠ ਮਾਂਟੇਸਰੀ ਦੇ ਵਿਦਿਆਰਥੀਆਂ ਲਈ ਇੰਟਰ ਸਕੂਲ ਸਪੋਰਟਸ ਡੇ ਕਰਵਾਈ ਗਈ | ਇਸ ਦੇ ਲਈ ਮਨੀਸ਼ਾ ਅਰੋੜਾ ...
ਅੰਮਿ੍ਤਸਰ, 4 ਫਰਵਰੀ (ਗਗਨਦੀਪ ਸ਼ਰਮਾ)-ਪੰਜਾਬ ਰੋਡਵੇਜ਼, ਪਨਬੱਸ/ ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਯੂਨੀਅਨ ਦੇ ਸੂਬਾ ਆਗੂ ਜੋਧ ਸਿੰਘ ਨੇ ਆਮ ਆਦਮੀ ਪਾਰਟੀ ਵਲੋਂ ਪੈਟਰੋਲ-ਡੀਜ਼ਲ 'ਤੇ 90 ਪੈਸੇ ਵੈਟ ਵਧਾਉਣ ਦੀ ਨਿੰਦਾ ਕਰਦਿਆਂ ਕਿਹਾ ਕਿ ਇਸ ਨਾਲ ਸਰਕਾਰੀ ਟਰਾਂਸਪੋਰਟ ...
ਅੰਮਿ੍ਤਸਰ, 4 ਫਰਵਰੀ (ਗਗਨਦੀਪ ਸ਼ਰਮਾ)-ਅੰਮਿ੍ਤਸਰ ਵਿਚ 'ਖ਼ਾਕੀ' ਨੂੰ ਉਸ ਵਕਤ ਮੁੜ ਸ਼ਰਮਸਾਰ ਹੋਣਾ ਪਿਆ ਜਦ ਡੀ. ਸੀ. ਕੰਪਲੈਕਸ ਵਿਚ ਤਾਇਨਾਤ ਨਸ਼ੇ 'ਚ ਟੱਲੀ ਇਕ ਏ.ਐੱਸ.ਆਈ. ਦੀ ਵੀਡੀਓ ਵਾਇਰਲ ਹੋ ਗਈ | ਵੀਡੀਓ ਵਿਚ ਉਸ ਪੁਲਿਸ ਮੁਲਾਜ਼ਮ ਤੋਂ ਠੀਕ ਢੰਗ ਨਾਲ ਬੋਲਿਆ ਨਹੀਂ ...
ਛੇਹਰਟਾ, 4 ਫਰਵਰੀ (ਪੱਤਰ ਪ੍ਰੇਰਕ)-ਮੁੱਖ ਅਫਸਰ ਥਾਣਾ ਛੇਹਰਟਾ, ਅੰਮਿ੍ਤਸਰ ਇੰਸਪੈਕਟਰ ਗੁਰਵਿੰਦਰ ਸਿੰਘ ਦੀ ਨਿਗਰਾਨੀ ਹੇਠ ਏ.ਐਸ.ਆਈ ਬਲਵਿੰਦਰ ਸਿੰਘ ਇੰਚਾਰਜ਼ ਪੁਲਿਸ ਚੌਕੀ ਟਾਊਨ ਛੇਹਰਟਾ ਸਮੇਤ ਪੁਲਿਸ ਪਾਰਟੀ ਵਲਾੋ ਇਕ ਔਰਤ ਰੀਟਾ ਪਤਨੀ ਗੌਰਵ ਵਾਸੀ ਛੇਹਰਟਾ ...
ਅੰਮਿ੍ਤਸਰ, 4 ਫਰਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਟੈਕਨੀਕਲ ਸਰਵਿਸਿਜ਼ ਯੂਨੀਅਨ ਦੀ ਮੀਟਿੰਗ ਹੋਈ ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਇੰਜ: ਬਲਵਿੰਦਰ ਸਿੰਘ ਜੇ. ਈ. ਨੇ ਦੱਸਿਆ ਕਿ ਮੀਟਿੰਗ ਦੌਰਾਨ ਮੁਲਾਜ਼ਮਾਂ ਦੀਆਂ ਵੱਖ-ਵੱਖ ਮੁਸ਼ਕਿਲਾਂ ਬਾਰੇ ਵਿਚਾਰ ਚਰਚਾ ...
ਵੇਰਕਾ, 4 ਫਰਵਰੀ (ਪਰਮਜੀਤ ਸਿੰਘ ਬੱਗਾ)-ਗੁਰਦੁਆਰਾ ਸ੍ਰੀ ਹਰਿ ਰਾਇ ਸਾਹਿਬ ਗੋਪਾਲ ਨਗਰ ਮਜੀਠਾ ਰੋਡ ਦੀ ਪ੍ਰਬੰਧਕ ਕਮੇਟੀ ਵਲੋਂ ਇਲਾਕੇ ਦੀਆ ਸੰਗਤਾਂ ਦੇ ਸਹਿਯੋਗ ਨਾਲ ਸਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿ ਰਾਇ ਸਾਹਿਬ ਦਾ ਪ੍ਰਕਾਸ਼ ਪੁਰਬ ਹਰ ਸਾਲ ਦੀ ਤਰ੍ਹਾਂ ਇਸ ਵਾਰ ...
ਅੰਮਿ੍ਤਸਰ, 4 ਫਰਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਪੰਜਾਬ ਵਲੋਂ ਪੰਜਾਬ ਸਰਕਾਰ ਦੀ ਵਾਅਦਾ ਖਿਲਾਫ ਵਿਰੁੱਧ ਮੁੱਖ ਮੰਤਰੀ ਦੇ ਜ਼ਿਲ੍ਹੇ ਸੰਗਰੂਰ ਵਿਖੇ ਸੂਬਾਈ ਰੈਲੀ 7 ਫਰਵਰੀ ਨੂੰ ਕੀਤੀ ਜਾਵੇਗੀ | ਇਸ ਸੰਬੰਧੀ ਜਾਣਕਾਰੀ ...
ਅੰਮਿ੍ਤਸਰ, 4 ਫਰਵਰੀ (ਗਗਨਦੀਪ ਸ਼ਰਮਾ)-ਸੇਵਾਦਾਰ ਇੰਪਲਾਈਜ਼ ਯੂਨੀਅਨ ਵਲੋਂ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ ਦੇ ਪੀ.ਏ. ਸੁਨੀਲ ਭਾਟੀਆ ਨੂੰ ਮੰਗ ਪੱਤਰ ਸੌਂਪਿਆ ਗਿਆ | ਯੂਨੀਅਨ ਦੇ ਪ੍ਰਧਾਨ ਰਾਜੇਸ਼ ਕੁਮਾਰ ਨੇ ਦੱਸਿਆ ਕਿ ਉਸ ਨੇ ਸਾਲ 2010 ਤੋਂ 2023 ਤੱਕ ਆਪਣੇ ਪੀ.ਐਫ. ਦੇ ...
ਅੰਮਿ੍ਤਸਰ, 4 ਫਰਵਰੀ (ਗਗਨਦੀਪ ਸ਼ਰਮਾ)- ਸਰਕਾਰੀ ਹਸਪਤਾਲ ਢਾਬ ਖਟੀਕਾਂ ਵਿਖੇ ਵਿਸ਼ਵ ਕੈਂਸਰ ਜਾਗਰੂਕਤਾ ਦਿਵਸ ਸੰਬੰਧੀ ਸੈਮੀਨਾਰ ਕਰਵਾਇਆ ਗਿਆ, ਜਿਸ 'ਚ ਫੁਲਕਾਰੀ ਐਨ.ਜੀ.ਓ. ਨੇ ਵਿਸ਼ੇਸ਼ ਸਹਿਯੋਗ ਦਿੱਤਾ | ਇਸ ਮੌਕੇ ਮੈਡੀਕਲ ਅਫ਼ਸਰ ਡਾ. ਰਸ਼ਮੀ ਵਿਜ, ਮਾਸ ਮੀਡੀਆ ...
ਅੰਮਿ੍ਤਸਰ, 4 ਫਰਵਰੀ (ਰਾਜੇਸ਼ ਕੁਮਾਰ ਸ਼ਰਮਾ)-1947 ਵਿਚ ਭਾਰਤ ਦੀ ਵੰਡ ਅਜਿਹੀ ਘਟਨਾ ਸੀ ਜਿਸ ਨੇ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ਸੀ | ਬਿ੍ਟਿਸ਼ ਸ਼ਾਸਨ ਤੋਂ ਦੇਸ਼ ਦੀ ਆਜ਼ਾਦੀ ਤੋਂ ਬਾਅਦ, ਭਾਰਤ ਦੋ ਹਿੱਸਿਆਂ ਵਿਚ ਵੰਡਿਆ ਗਿਆ ਸੀ | ਇਕ ਪਾਸੇ ਆਜ਼ਾਦੀ ਦਾ ਜਸ਼ਨ ...
ਅੰਮਿ੍ਤਸਰ, 4 ਫਰਵਰੀ (ਰਾਜੇਸ਼ ਕੁਮਾਰ ਸ਼ਰਮਾ)-ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਕੇਂਦਰੀ ਰਵਿਦਾਸ ਮੰਦਰ ਹਾਲ ਬਾਜ਼ਾਰ ਤੋਂ ਵਿਸ਼ਾਲ ਸ਼ੋਭਾ ਯਾਤਰਾ ਬੜੀ ਸ਼ਰਧਾ ਅਤੇ ਧੂਮ-ਧਾਮ ਨਾਲ ਕੱਢੀ ਗਈ | ਸ਼ੋਭਾ ਯਾਤਰਾ ਦੀ ਸ਼ੁਰੂਆਤ ਮੁੱਖ ਮਹਿਮਾਨ ਵਜੋਂ ...
ਨਵਾਂ ਪਿੰਡ, 4 ਫਰਵਰੀ (ਜਸਪਾਲ ਸਿੰਘ)-ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼, ਅੰਮਿ੍ਤਸਰ ਵਿਖੇ ਗੰਭੀਰ ਦਰਦ ਨਾਲ ਸੰਬੰਧਿਤ ਸਰੀਰਿਕ ਅਤੇ ਮਾਨਸਿਕ ਪੀੜਾ ਤੋਂ ਰਾਹਤ ਪਾਉਣ ਦੇ ਮਕਸਦ ਲਈ ਦਰਦ ਦੀ ਦਵਾਈ ਦੇ ਗਿਆਨ ਤੇ ਅਭਿਆਸ ਪ੍ਰਚਾਰ ਦੇ ਲਈ 3 ਦਿਨਾ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX