ਬਠਿੰਡਾ, 4 ਫਰਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)-ਬਠਿੰਡਾ ਪੁਲਿਸ ਵਲੋਂ ਅਜਿਹੇ ਅੰਤਰਰਾਜੀ ਗਿਰੋਹ ਦੇ ਦੋ ਮੈਂਬਰ ਕਾਬੂ ਕੀਤੇ ਗਏ ਹਨ ਜੋ ਮੱਧ ਪ੍ਰਦੇਸ਼ ਤੋਂ ਨਾਜਾਇਜ਼ ਅਸਲਾ ਲਿਆ ਕੇ ਪੰਜਾਬ ਦੇ 'ਚ ਸਪਲਾਈ ਕਰਦੇ ਸਨ | ਇਥੇ ਪੈੈ੍ਰੱਸ ਕਾਨਫਰੰਸ ਕਰਦਿਆਂ ਜ਼ਿਲ੍ਹਾ ਪੁਲਿਸ ਮੁਖੀ ਜੇ. ਇਲਨਚੇਲੀਅਨ ਨੇ ਦੱਸਿਆ ਕਿ ਗੁਪਤ ਸੂਚਨਾ ਮਿਲੀ ਸੀ ਕਿ ਇਕ ਅੰਤਰਰਾਜੀ ਗਿਰੋਹ ਬਾਹਰੀ ਸੂਬਿਆਂ 'ਚੋਂ ਲਿਆ ਕੇ ਪੰਜਾਬ 'ਚ ਨਾਜਾਇਜ਼ ਅਸਲਾ ਸਪਲਾਈ ਕਰਦਾ ਹੈ, ਜਿਸ ਦੇ ਆਧਾਰ 'ਤੇ ਐਸ. ਪੀ. (ਡੀ) ਅਜੈ ਗਾਂਧੀ ਅਤੇ ਡੀ. ਐਸ. ਪੀ. (ਡੀ) ਦਵਿੰਦਰ ਸਿੰਘ ਗਿੱਲ ਦੀ ਨਿਗਰਾਨੀ ਅਤੇ ਸੀ. ਆਈ. ਏ. ਸਟਾਫ਼-2 ਦੇ ਇੰਚਾਰਜ ਕਰਨਦੀਪ ਸਿੰਘ ਦੀ ਅਗਵਾਈ ਹੇਠ ਸਾਂਝਾ ਆਪਰੇਸ਼ਨ ਚਲਾਇਆ ਗਿਆ, ਜਿਸ ਦੌਰਾਨ ਹਰਿਆਣਾ ਦੇ ਜ਼ਿਲ੍ਹਾ ਜੀਂਦ ਦੇ ਪਿੰਡ ਹਾਟ ਦੇ ਵਸਨੀਕ ਹਰਮੀਤ ਉਰਫ਼ ਮੀਤਾ ਅਤੇ ਪੰਜਾਬ ਦੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਬਾਜਾ ਮਰਾੜ੍ਹ ਦੇ ਰਹਿਣ ਵਾਲੇ ਅੰਮਿ੍ਤਪਾਲ ਸਿੰਘ ਨੂੰ ਬੀਤੀ 1 ਫਰਵਰੀ ਨੂੰ ਬਠਿੰਡਾ ਦੀ ਟਾਊਨਸ਼ਿਪ ਕਾਲੋਨੀ ਨੇੜਿਓਾ ਕਾਬੂ ਕਰਕੇ ਉਨ੍ਹਾਂ ਕੋਲੋਂ 32 ਬੋਰ ਦੇ 6 ਦੇਸੀ ਪਿਸਤੌਲ ਸਮੇਤ 39 ਜਿੰਦਾ ਕਾਰਤੂਸ, 315 ਬੋਰ ਦੇ 2 ਦੇਸੀ ਕੱਟੇ, 38 ਬੋਰ ਦਾ 1 ਦੇਸੀ ਰਿਵਾਲਵਰ ਅਤੇ 30 ਬੋਰ ਦੇ 1 ਪਿਸਤÏਲ ਸਮੇਤ ਇਕ ਕਾਰ ਬਰਾਮਦ ਕਰਕੇ ਥਾਣਾ ਥਰਮਲ ਵਿਖੇ ਅਸਲਾ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ ¢ ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਮੁੱਢਲੀ ਪੁੱਛਗਿੱਛ ਦੌਰਾਨ ਕਥਿਤ ਦੋਸ਼ੀਆਂ ਨੇ ਮੰਨਿਆ ਕਿ ਉਹ ਇਹ ਅਸਲਾ ਮੱਧ ਪ੍ਰਦੇਸ਼ ਤੋਂ ਲਿਆਏ ਸਨ ਜੋ ਪੰਜਾਬ 'ਚ ਸਪਲਾਈ ਕੀਤਾ ਜਾਣਾ ਸੀ, ਜਦਕਿ ਉਹ ਪਹਿਲਾਂ ਵੀ ਅਜਿਹਾ ਅਸਲਾ ਸਪਲਾਈ ਕਰ ਚੁੱਕੇ ਹਨ | ਮੁਲਜ਼ਮਾਂ ਦਾ 6 ਫਰਵਰੀ ਤੱਕ ਰਿਮਾਂਡ ਹਾਸਿਲ ਕੀਤਾ ਗਿਆ ¢ ਮੀਤਾ ਤੇ ਅੰਮਿ੍ਤਪਾਲ ਖਿਲਾਫ਼ ਪਹਿਲਾਂ ਵੀ ਥਾਣਾ ਭਦੌੜ (ਬਰਨਾਲਾ) ਵਿਖੇ ਅਸਲਾ ਐਕਟ ਤਹਿਤ ਮੁਕੱਦਮਾ ਦਰਜ ਹੈ ਜਦਕਿ ਇਕੱਲੇ ਮੀਤੇ ਖਿਲਾਫ਼ ਬਰਨਾਲਾ ਦੇ ਹੀ ਧਨੌਲਾ ਥਾਣੇ 'ਚ ਅਸਲਾ ਐਕਟ ਤਹਿਤ ਵੱਖਰਾ ਮੁਕੱਦਮਾ ਦਰਜ ਹੈ, ਜਿਨ੍ਹਾਂ 'ਚੋਂ ਉਹ ਨਵੰਬਰ 2021 ਵਿਚ ਜ਼ਮਾਨਤ ਉਪਰ ਆਇਆ ਸੀ ¢ ਜਦਕਿ ਅੰਮਿ੍ਤਪਾਲ ਖਿਲਾਫ਼ ਵੀ ਪਹਿਲਾਂ ਵੀ ਥਾਣਾ ਬਰੀਵਾਲਾ ਵਿਖੇ ਹੈਰੋਇਨ ਅਤੇ ਅਸਲਾ ਐਕਟ ਤਹਿਤ ਮੁਕੱਦਮਾ ਦਰਜ ਹੈ, ਜਿਸ ਵਿਚੋਂ ਉਹ ਭਗੌੜਾ ਚੱਲ ਰਿਹਾ ਸੀ |
ਲੁਧਿਆਣਾ, 4 ਫਰਵਰੀ (ਪੁਨੀਤ ਬਾਵਾ)-ਪੰਜਾਬ ਸਰਕਾਰ ਵਲੋਂ ਸੈੱਸ ਲਗਾ ਕੇ ਡੀਜ਼ਲ ਤੇ ਪੈਟਰੋਲ ਦੀਆਂ ਕੀਮਤਾਂ ਵਧਾਉਣ ਦੇ ਖ਼ਿਲਾਫ਼ ਐਨ. ਪੀ. ਸੀ. ਟਰਾਂਸਪੋਰਟ ਵਲੋਂ ਪ੍ਰਧਾਨ ਹਰਜਿੰਦਰ ਸਿੰਘ ਸੰਧੂ ਦੀ ਅਗਵਾਈ ਵਿਚ ਟਰਾਂਸਪੋਰਟਰਾਂ, ਵਾਹਨ ਚਾਲਕਾਂ ਅਤੇ ਹੋਰ ਕਾਮਿਆਂ ...
ਮੋਗਾ, 4 ਫਰਵਰੀ (ਗੁਰਤੇਜ ਸਿੰਘ ਬੱਬੀ)-ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅੱਜ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਪ੍ਰੀਤੀ ਸੁਖੀਜਾ ਦੀ ਅਦਾਲਤ ਵਿਚ ਪੇਸ਼ ਹੋਏ ਜਿੱਥੇ ਅਦਾਲਤ ਨੇ ਅਗਲੀ ਤਰੀਕ 17 ਫਰਵਰੀ ਨਿਸ਼ਚਿਤ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਵਿੱਤ ਮੰਤਰੀ ਚੀਮਾ ...
ਚੰਡੀਗੜ੍ਹ, 4 ਫਰਵਰੀ (ਵਿਕਰਮਜੀਤ ਸਿੰਘ ਮਾਨ)- ਪੰਜਾਬ ਦੀਆਂ ਦੋ ਮਹਿਲਾ ਮੁਲਾਜ਼ਮਾਂ ਦੀ ਆਡੀਓ ਵਾਇਰਲ ਹੋਈ ਹੈ, ਜੋ ਚਰਚਾ ਦਾ ਵਿਸ਼ਾ ਤਾਂ ਬਣੀ ਹੀ ਹੋਈ ਹੈ ਆਉਂਦੇ ਦਿਨਾਂ 'ਚ ਸਰਕਾਰ ਲਈ ਸਿਰਦਰਦੀ ਵੀ ਬਣ ਸਕਦੀ ਹੈ | ਸਿਆਸੀ ਆਗੂਆਂ ਵਲੋਂ ਇਹ ਮੁੱਦਾ ਚੁੱਕਿਆ ਜਾਣ ਲੱਗਿਆ ...
ਚੰਡੀਗੜ੍ਹ, 4 ਫਰਵਰੀ (ਵਿਕਰਮਜੀਤ ਸਿੰਘ ਮਾਨ)- ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਦੀ ਰਿਹਾਈ ਨੂੰ ਲੈ ਕੇ ਕਾਂਗਰਸ ਆਗੂਆਂ ਨੇ ਆਿਖ਼ਰ ਚੁੱਪੀ ਤੋੜੀ ਹੈ | ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਅਤੇ ਕਾਂਗਰਸ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ...
ਲੁਧਿਆਣਾ, 4 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਨਾਬਾਲਗ ਚਚੇਰੀ ਭੈਣ ਨਾਲ ਜਬਰ ਜਨਾਹ ਕਰਨ ਵਾਲੇ ਨੌਜਵਾਨ ਨੂੰ ਅਦਾਲਤ ਵਲੋਂ 20 ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਮਾਮਲੇ ਵਿਚ ਪੀੜਤ ਲੜਕੀ ਦੀ ਭੈਣ ਦੀ ਸ਼ਿਕਾਇਤ 'ਤੇ ਉਸ ਦੇ ਤਾਏ ਦੇ ਲੜਕੇ ...
ਅਟਾਰੀ, 4 ਫਰਵਰੀ (ਗੁਰਦੀਪ ਸਿੰਘ ਅਟਾਰੀ)-ਭਾਰਤ-ਪਾਕਿਸਤਾਨ ਦੀਆਂ ਸਰਹੱਦੀ ਫੌਜਾਂ ਦੀ ਅਟਾਰੀ-ਵਾਹਗਾ ਸਰਹੱਦ 'ਤੇ ਹੋਣ ਵਾਲੀ ਸਾਂਝੀ ਰੀਟਰੀਟ ਸੈਰੇਮਨੀ ਦੇਖ ਕੇ ਆਟੋ 'ਤੇ ਵਾਪਸ ਜਾ ਰਹੀ ਲੜਕੀ ਕੋਲੋਂ ਕੁਝ ਲੁਟੇਰਿਆਂ ਨੇ ਪਰਸ ਖੋਹ ਲਿਆ | ਲੁਟੇਰਿਆਂ ਵਲੋਂ ਝਪਟ ਮਾਰਨ ...
ਨਵਾਂਸ਼ਹਿਰ, 4 ਫਰਵਰੀ (ਗੁਰਬਖਸ਼ ਸਿੰਘ ਮਹੇ)- ਪੁਲਿਸ ਵਲੋਂ ਨਸ਼ਾ ਤਸਕਰੀ ਦਾ ਨਵਾਂ ਢੰਗ ਅਪਣਾਉਣ ਵਾਲੇ ਇਕ ਕਥਿਤ ਦੋਸ਼ੀ ਨੂੰ ਗਿ੍ਫ਼ਤਾਰ ਕਰਨ ਦੀ ਖ਼ਬਰ ਹੈ ਜਦ ਕਿ ਦੂਸਰਾ ਫ਼ਰਾਰ ਦੱਸਿਆ ਜਾ ਰਿਹਾ ਹੈ | ਜ਼ਿਲ੍ਹਾ ਪੁਲਿਸ ਮੁਖੀ ਭਾਗੀਰਥ ਸਿੰਘ ਮੀਨਾ ਵਲੋਂ ਪ੍ਰੈੱਸ ...
ਜਲੰਧਰ, 4 ਫਰਵਰੀ (ਜਸਪਾਲ ਸਿੰਘ)-ਆਪਣੇ ਕਈ ਅਜੀਬੋ ਗਰੀਬ ਫੈਸਲਿਆਂ ਕਾਰਨ ਅਕਸਰ ਚਰਚਾ ਵਿਚ ਰਹਿਣ ਵਾਲੀ ਪੰਜਾਬ ਸਰਕਾਰ ਦਾ ਇਕ ਹੋਰ ਕਾਰਨਾਮਾ ਅੱਜ ਉਸ ਸਮੇਂ ਸਾਹਮਣੇ ਆਇਆ, ਜਦੋਂ ਮੁੱਖ ਮੰਤਰੀ ਦੇ ਆਪਣੇ ਦਫਤਰ ਵਲੋਂ ਪੰਜਾਬੀ ਭਾਸ਼ਾ ਨੂੰ ਰਾਜ ਅੰਦਰ ਬਣਦਾ ਮਾਣ ਸਨਮਾਨ ...
ਪਰਮਜੀਤ ਸਿੰਘ ਕੁਠਾਲਾ
ਮਲੇਰਕੋਟਲਾ, 4 ਫਰਵਰੀ-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੰਤਿ੍ੰਗ ਕਮੇਟੀ ਦੀ ਮੀਟਿੰਗ ਦੌਰਾਨ ਦਸਮੇਸ਼ ਪਿਤਾ ਦੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਮੌਕੇ ਸੂਬਾ ਸਰਹਿੰਦ ਦੀ ਕਚਹਿਰੀ ਵਿਚ 'ਹਾਅ ਦਾ ਨਾਅਰਾ' ਬੁਲੰਦ ਕਰਨ ਵਾਲੇ ...
ਗੁਰਪ੍ਰੀਤ ਸਿੰਘ ਚੱਠਾ ਪਟਿਆਲਾ, 4 ਫਰਵਰੀ -ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਨੂੰ ਕਾਂਗਰਸ ਪਾਰਟੀ ਵਲੋਂ ਪਾਰਟੀ ਵਿਰੋਧੀ ਸਰਗਰਮੀਆਂ ਦੇ ਸੰਬੰਧ 'ਚ ਮੁਅੱਤਲ ਕਰਨ ਤੋਂ ਬਾਅਦ ਸ਼ਾਹੀ ਪਰਿਵਾਰ ਦੀ ਸਿਆਸਤ ਮੁੜ ਗਰਮਾ ਗਈ ਹੈ | ਜਿੱਥੇ ਸਿਆਸੀ ਗਲਿਆਰਿਆਂ 'ਚ ਇਸ ...
ਅੰਮਿ੍ਤਸਰ, 4 ਫਰਵਰੀ (ਜੱਸ)-ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਘੱਟ ਗਿਣਤੀਆਂ ਨਾਲ ਸੰਬੰਧਤ ਵਿਦਿਆਰਥੀਆਂ ਨੂੰ ਭਾਰਤ ਸਰਕਾਰ ਵਲੋਂ ਦਿੱਤੀ ਜਾਣ ਵਾਲੀ ਬੰਦ ਪਈ ਸਕਾਲਰਿਸ਼ਪ ਮੁੜ ਚਾਲੂ ਕਰਨ ਦੀ ਮੰਗ ਕੀਤੀ ਹੈ | ...
ਫ਼ਿਰੋਜ਼ਪੁਰ, 4 ਫਰਵਰੀ (ਰਾਕੇਸ਼ ਚਾਵਲਾ)- ਸਬ ਡਵੀਜ਼ਨ ਗੁਰੂਹਰਸਹਾਏ ਦੀ ਸਿਵਲ ਅਦਾਲਤ ਵਲੋਂ ਸਾਬਕਾ ਮੰਤਰੀ ਅਤੇ ਗੁਰੂਹਰਸਹਾਏ ਦੇ ਵਿਧਾਇਕ ਫੌਜਾ ਸਿੰਘ ਸਰਾਰੀ ਨੂੰ ਦਾਇਰ ਰਿਕਵਰੀ ਮਾਮਲੇ ਵਿਚ 12 ਅਪ੍ਰੈਲ ਵਾਸਤੇ ਨੋਟਿਸ ਜਾਰੀ ਕਰਦੇ ਹੋਏ ਪੇਸ਼ ਹੋਣ ਦਾ ਹੁਕਮ ਜਾਰੀ ...
ਚੰਡੀਗੜ੍ਹ, 4 ਫਰਵਰੀ (ਤਰੁਣ ਭਜਨੀ)- ਸ਼੍ਰੋਮਣੀ ਕਮੇਟੀ ਮੈਂਬਰ ਐਡਵੋਕੇਟ ਬੀ.ਐਸ. ਸਿਆਲਕਾ ਨੇ ਹਾਈਕੋਰਟ ਵਿਚ ਪਟੀਸ਼ਨ ਦਾਇਰ ਕਰਕੇ ਹਰਿਆਣਾ ਸਰਕਾਰ ਵਲੋਂ ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਪੈਰੋਲ ਦੇਣ ਸੰਬੰਧੀ ਆਦੇਸ਼ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ | ਪਟੀਸ਼ਨ ...
ਜਲੰਧਰ, 4 ਫਰਵਰੀ (ਅ. ਬ.)-ਸਾਬਕਾ ਰਾਜ ਸਭਾ ਮੈਂਬਰ ਅਤੇ ਨਾਮਧਾਰੀ ਦਰਬਾਰ ਦੇ ਉੱਘੇ ਸੇਵਾਦਾਰ ਹਰਵਿੰਦਰ ਸਿੰਘ ਹੰਸਪਾਲ ਕੱਲ੍ਹ ਪਰਿਵਾਰ ਸਮੇਤ ਜੰਗ-ਏ-ਆਜ਼ਾਦੀ ਯਾਦਗਾਰ ਕਰਤਾਰਪੁਰ ਵੇਖਣ ਆਏ | ਉਨ੍ਹਾਂ ਦੇ ਨਾਲ ਉਨ੍ਹਾਂ ਦੀ ਧਰਮਪਤਨੀ ਚਰਨਜੀਤ ਕੌਰ, ਬੇਟੇ ਸੁਰਅੰਮਿ੍ਤ ...
ਅੰਮਿ੍ਤਸਰ, 4 ਫ਼ਰਵਰੀ (ਜਸਵੰਤ ਸਿੰਘ ਜੱਸ)-ਸੰਤ ਸਮਾਜ ਦੇ ਸੀਨੀਅਰ ਆਗੂ ਤੇ ਸ਼ੋ੍ਰਮਣੀ ਸੰਪ੍ਰਦਾਇ ਟਕਸਾਲ ਸ਼ਹੀਦ ਭਾਈ ਮਨੀ ਸਿੰਘ ਜੀ ਡੇਰਾ ਸੰਤ ਅਮੀਰ ਸਿੰਘ, ਕਟੜਾ ਕਰਮ ਸਿੰਘ ਦੇ ਮੁਖੀ ਸੰਤ ਬਾਬਾ ਮੱਖਣ ਸਿੰਘ (77) ਜੋ ਬੀਤੀ ਸ਼ਾਮ ਸਦੀਵੀ ਵਿਛੋੜਾ ਦੇ ਗਏ ਸਨ, ਦਾ ਅੰਤਿਮ ...
ਗੜ੍ਹਸ਼ੰਕਰ, 4 ਫਰਵਰੀ (ਧਾਲੀਵਾਲ)- ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਸਵਾਲ ਚੁੱਕਦੇ ਹੋਏ ਭਾਜਪਾ ਆਗੂ ਨਿਮਿਸ਼ਾ ਮਹਿਤਾ ਨੇ ਕਿਹਾ ਕਿ ਇਸ ਵਾਰ ਗੁਰੂ ਰਵਿਦਾਸ ਦੇ ਜਨਮ ਦਿਹਾੜੇ ਮੌਕੇ ਪੰਜਾਬ ਸਰਕਾਰ ਵਲੋਂ ਸਰਕਾਰੀ ਪੱਧਰ 'ਤੇ ਸਮਾਗਮ ਕਿਉਂ ਨਹੀਂ ਕਰਵਾਇਆ ਗਿਆ | ਉਨ੍ਹਾਂ ...
ਚੰਡੀਗੜ੍ਹ, 4 ਫਰਵਰੀ (ਅਜੀਤ ਬਿਊਰੋ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਸਰਕਾਰ ਬਹੁਮਤਵਾਦੀ ਸਿਧਾਂਤਾਂ 'ਤੇ ਚੱਲ ਰਹੀ ਹੈ ਜੋ ਗੁਰੂ ਰਵਿਦਾਸ ਜੀ ਦੇ ਸਭ ਦੇ ਬਰਾਬਰ ਹੋਣ ਦੇ ਸਿਧਾਂਤ ਮੁਤਾਬਕ ਨਹੀਂ | ਉਨ੍ਹਾਂ ਨੇ ਇਹ ਟਿੱਪਣੀ ...
ਚੰਡੀਗੜ੍ਹ, 4 ਫਰਵਰੀ (ਪ੍ਰੋ. ਅਵਤਾਰ ਸਿੰਘ)- ਭਗਵੰਤ ਮਾਨ ਸਰਕਾਰ ਜਿੱਥੇ ਇਕ ਪਾਸੇ ਪੰਜਾਬੀ ਮਾਂ ਬੋਲੀ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਪੰਜਾਬੀ ਭਾਸ਼ਾ ਵਿਚ ਸਾਰਾ ਕੰਮਕਾਜ ਕਰਨ ਲਈ ਅਤੇ ਖਾਸ ਕਰਕੇ ਦੁਕਾਨਾਂ ਆਦਿ ਦੇ ਬੋਰਡ ਵੀ ਪੰਜਾਬੀ ਭਾਸ਼ਾ ਵਿਚ ਲਿਖਣ ਲਈ ਹੁਕਮ ਜਾਰੀ ...
ਚੰਡੀਗੜ੍ਹ, 4 ਫਰਵਰੀ (ਵਿਕਰਮਜੀਤ ਸਿੰਘ ਮਾਨ)- ਸਾਬਕਾ ਮੁੱਖ ਮੰਤਰੀ ਤੇ ਸੀਨੀਅਰ ਕਾਂਗਰਸੀ ਆਗੂ ਬੀਬੀ ਰਾਜਿੰਦਰ ਕੌਰ ਭੱਠਲ ਵਲੋਂ ਅੱਜ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕੀਤੀ ਗਈ | ਉਨ੍ਹਾਂ ਵਲੋਂ ਰਾਜਪਾਲ ...
ਖੰਨਾ, 4 ਫਰਵਰੀ (ਹਰਜਿੰਦਰ ਸਿੰਘ ਲਾਲ)-ਆਲ ਇੰਡੀਆ ਕਾਂਗਰਸ ਦੇ ਸਕੱਤਰ ਅਤੇ ਸਾਬਕਾ ਮੰਤਰੀ ਗੁਰਕੀਰਤ ਸਿੰਘ, ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਪਾਇਲ ਅਤੇ ਕਾਂਗਰਸੀ ਨੇਤਾ ਤੇ ਸਮਰਾਲਾ ਦੇ ਹਲਕਾ ਇੰਚਾਰਜ ਰੁਪਿੰਦਰ ਸਿੰਘ ਰਾਜਾ ਗਿੱਲ ਨੇ ਵੱਖ ਵੱਖ ਬਿਆਨਾਂ ਵਿਚ ...
ਅੰਮਿ੍ਤਸਰ, 4 ਫਰਵਰੀ (ਜਸਵੰਤ ਸਿੰਘ ਜੱਸ)-ਪੰਜਾਬ ਦੀ ਤੱਤਕਾਲੀ ਬਰਨਾਲਾ ਸਰਕਾਰ ਵੇਲੇ 1986 ਵਿਚ ਜਲੰਧਰ ਨੇੜੇ ਨਕੋਦਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਬੇਅਦਬੀ ਦੀਆਂ ਵਾਪਰੀਆਂ ਘਟਨਾਵਾਂ ਵਿਰੁੱਧ ਸ਼ਾਂਤੀਪੂਰਵਕ ਰੋਸ ਪ੍ਰਦਰਸ਼ਨ ਕਰਦਿਆਂ ਪੁਲਿਸ ਗੋਲੀਬਾਰੀ ...
ਪਟਿਆਲਾ, 4 ਫਰਵਰੀ (ਕੁਲਵੀਰ ਸਿੰਘ ਧਾਲੀਵਾਲ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਪੰਜਾਬ ਇਸ ਸਮੇਂ ਬੁਰੀ ਤਰ੍ਹਾਂ ਆਰਥਿਕ ਸੰਕਟ ਵਿਚ ਘਿਰ ਗਿਆ ਹੈ | ਹਾਲਾਤ ਇਹ ਹਨ ਕਿ ਪੰਜਾਬ ਵਿਚ ਮੁਲਾਜ਼ਮਾਂ ਨੂੰ ਦੇਣ ਨੂੰ ...
ਖੰਨਾ, 4 ਫਰਵਰੀ (ਹਰਜਿੰਦਰ ਸਿੰਘ ਲਾਲ)- ਭਾਰਤੀ ਜਨਤਾ ਪਾਰਟੀ ਦੇ ਸੂਬਾ ਜਨਰਲ ਸਕੱਤਰ ਅਤੇ 6 ਜ਼ਿਲਿ੍ਹਆਂ ਦੇ ਜ਼ੋਨਲ ਇੰਚਾਰਜ ਬਿਕਰਮਜੀਤ ਸਿੰਘ ਚੀਮਾ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਦੇ ਤੇਲ ਕੀਮਤਾਂ ਵਿਚ ਵਾਧੇ ਦੇ ਫ਼ੈਸਲੇ ਨੂੰ ਲੋਕਾਂ ਨਾਲ ਧੋਖਾ ਦੱਸਿਆ ਹੈ | ...
ਚੰਡੀਗੜ੍ਹ, 4 ਫਰਵਰੀ (ਅਜੀਤ ਬਿਊਰੋ)- ਸ਼੍ਰੋਮਣੀ ਅਕਾਲੀ ਦਲ ਨੇ ਅੱਜ ਆਖਿਆ ਕਿ ਆਮ ਆਦਮੀ ਪਾਰਟੀ ਸਰਕਾਰ ਵਲੋਂ ਪੈਟਰੋਲ ਅਤੇ ਡੀਜ਼ਲ 'ਤੇ ਵੈਟ ਵਿਚ ਚੋਖਾ ਵਾਧਾ ਕਰਨ ਦੇ ਨਾਲ ਆਮ ਆਦਮੀ ਨੰੂ ਵੱਡੀ ਮਾਰ ਪਵੇਗੀ ਅਤੇ ਇਸ ਨਾਲ ਜ਼ਰੂਰੀ ਵਸਤਾਂ ਦੀਆਂ ਕੀਮਤਾਂ ਵਿਚ ਵੀ ਭਾਰੀ ...
ਖੰਨਾ/ਸਮਰਾਲਾ, 4 ਫਰਵਰੀ (ਹਰਜਿੰਦਰ ਸਿੰਘ ਲਾਲ/ਰਾਮ ਗੋਪਾਲ ਸੋਫ਼ਤ)-ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਅਜੀਤ ਦੇ ਖੰਨਾ ਉਪ ਦਫ਼ਤਰ ਵਿਚ ਪਹੁੰਚ ਕੇ ਪੰਜਾਬ ਸਰਕਾਰ ਵੱਲੋਂ ਤੇਲ ਕੀਮਤਾਂ ਵਿਚ ਵਾਧੇ ਦੇ ਫ਼ੈਸਲੇ ਨੂੰ ਬਚਕਾਨਾ ਤੇ ਪੰਜਾਬ ...
ਜਲੰਧਰ, 4 ਫਰਵਰੀ (ਅਜੀਤ ਬਿਊਰੋ)-'ਦੋ ਤਾਰਾ ਵੱਜਦਾ ਵੇ, ਨੂਰਮਹਿਲ ਦੀ ਮੋਰੀ' ਇਸ ਗੀਤ ਨੂੰ ਢਾਡੀ ਅਮਰ ਸਿੰਘ ਸ਼ੌਂਕੀ ਨੇ 1950 'ਚ ਲਿਖਿਆ ਅਤੇ ਗਾਇਆ ਸੀ, ਇਸ ਤੋਂ ਬਾਅਦ ਮਨਮੋਹਨ ਵਾਰਸ ਵਲੋਂ 1992 'ਚ ਇਸ ਗੀਤ ਨੂੰ ਮੁੜ ਰਿਲੀਜ਼ ਕੀਤਾ ਗਿਆ ਸੀ | ਦੁਨੀਆਂ ਭਰ ਵਿਚ ਇਸ ਗੀਤ ਨੂੰ ਬਹੁਤ ...
ਬਾਬਾ ਬਕਾਲਾ ਸਾਹਿਬ- ਹਲਕਾ ਬਾਬਾ ਬਕਾਲਾ ਸਾਹਿਬ ਦੇ ਸਾਬਕਾ ਵਿਧਾਇਕ ਸ: ਮਨਜਿੰਦਰ ਸਿੰਘ ਕੰਗ (ਸਾਬਕਾ ਚੇਅਰਮੈਨ ਜੰਗਲਾਤ ਵਿਭਾਗ) ਦੇ ਮਾਤਾ ਜੀ ਕੰਵਲਜੀਤ ਕੌਰ ਕੰਗ (ਸੁਪਤਨੀ ਸਵਰਗੀ ਸ: ਮੱਖਣ ਸਿੰਘ ਕੰਗ), ਜੋ ਕਿ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਦਾ ਜਨਮ 13 ...
ਅੰਮਿ੍ਤਸਰ, 4 ਫਰਵਰੀ (ਗਗਨਦੀਪ ਸ਼ਰਮਾ)-ਰੱਖਿਆ ਮੰਤਰਾਲੇ ਵਲੋਂ 2023-24 ਲਈ ਅਗਨੀਵੀਰ ਫ਼ੌਜ ਭਰਤੀ ਦਾ ਤਰੀਕਾ ਬਦਲ ਦਿੱਤਾ ਗਿਆ, ਜਿਸ ਅਨੁਸਾਰ ਹੁਣ ਪਹਿਲਾਂ ਆਨਲਾਈਨ ਪ੍ਰੀਖਿਆ ਲਈ ਜਾਵੇਗੀ ਅਤੇ ਬਾਅਦ ਵਿਚ ਦੌੜ | 10 ਫਰਵਰੀ ਤੋਂ ਆਨਲਾਈਨ ਅਰਜ਼ੀਆਂ ਲਈ ਪੋਰਟਲ ਖੁੱਲ ਜਾਏਗਾ | ...
ਜਲੰਧਰ, 4 ਫਰਵਰੀ (ਜਤਿੰਦਰ ਸਾਬੀ)- ਸਿੱਖਿਆ ਵਿਭਾਗ ਪੰਜਾਬ ਨੇ 19 ਜ਼ਿਲਿ੍ਹਆਂ ਵਿਚ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਨਿਯੁਕਤ ਕੀਤੇ ਹਨ | ਸਰੀਰਕ ਸਿੱਖਿਆ ਅਧਿਆਪਕਾਂ ਦੀ ਚਿਰਾਂ ਤੋ ਲਟਕ ਰਹੀ ਆਖਿਰ ਇਹ ਮੰਗ ਪੂਰੀ ਹੋਈ ਹੈ | ਗÏਰਮਿੰਟ ਫਿਜ਼ੀਕਲ ਐਜੂਕੇਸ਼ਨ ਟੀਚਰਜ਼ ...
ਚੰਡੀਗੜ੍ਹ, 4 ਫਰਵਰੀ (ਵਿਕਰਮਜੀਤ ਸਿੰਘ ਮਾਨ)-ਭਾਜਪਾ ਦੇ ਸੀਨੀਅਰ ਆਗੂ ਸੁਨੀਲ ਜਾਖੜ ਨੇ ਅੱਜ ਇੱਥੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਵਿਚ ਬਿਜਲੀ ਦੀ ਹਾਲਤ ਤੇ ਲਗਾਤਾਰ ਵਧੀਆਂ ਦਰਾਂ ਲਈ ਪਿਛਲੀ ਅਕਾਲੀ ਭਾਜਪਾ ਸਰਕਾਰ ਹੀ ਜ਼ਿੰਮੇਵਾਰ ਹੈ ਕਿਉਂਕਿ ਅਕਾਲੀਆਂ ਨੇ ...
ਖੰਨਾ, 4 ਫਰਵਰੀ (ਹਰਜਿੰਦਰ ਸਿੰਘ ਲਾਲ)- ਪ੍ਰਮੁੱਖ ਸੰਸਥਾ 'ਮਾਈਾਡ ਮੇਕਰ' ਵਲੋਂ ਆਪਣੇ ਵਿਦਿਆਰਥੀਆਂ ਨੂੰ ਲਗਾਤਾਰ ਕੈਨੇਡਾ ਦੇ ਵੀਜ਼ੇ ਦਿਵਾਏ ਜਾ ਰਹੇ ਹਨ | 'ਮਾਈਾਡ ਮੇਕਰ' ਦੇ ਮੁਖੀ ਰਣਜੋਧ ਸਿੰਘ ਮਾਣਕੀ ਨੇ ਦੱਸਿਆ ਕਿ ਕੈਨੇਡਾ ਦੇ ਮਈ ਸੈਸ਼ਨ ਲਈ ਉਨ੍ਹਾਂ ਦੇ ਅਨੇਕਾਂ ...
ਚੰਡੀਗੜ੍ਹ, 4 ਫਰਵਰੀ (ਨਵਿੰਦਰ ਸਿੰਘ ਬੜਿੰਗ) -ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਸਨਿਚਰਵਾਰ ਨੂੰ ਚੰਡੀਗੜ੍ਹ ਦੇ ਸੈਕਟਰ-43 ਸਥਿਤ ਜ਼ਿਲ੍ਹਾ ਅਦਾਲਤ ਵਿਚ ਪੇਸ਼ ਹੋਏ | ਮੁੱਖ ਮੰਤਰੀ ਅਤੇ ਕੈਬਨਿਟ ਮੰਤਰੀ ਦੋ ਮਾਮਲਿਆਂ ਸੰਬੰਧੀ ...
ਬਰਨਾਲਾ, 4 ਫਰਵਰੀ (ਗੁਰਪ੍ਰੀਤ ਸਿੰਘ ਲਾਡੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਚਲਾਈ ਦਸਤਖ਼ਤੀ ਮੁਹਿੰਮ ਤਹਿਤ ਅੱਜ ਗੁਰਦੁਆਰਾ ਤਪ ਅਸਥਾਨ ਬੀਬੀ ਪ੍ਰਧਾਨ ਕੌਰ ਜੀ ਬਰਨਾਲਾ ਵਿਖੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ...
ਮਾਨਸਾ, 4 ਫਰਵਰੀ (ਸਟਾਫ਼ ਰਿਪੋਰਟਰ)- 4161 ਮਾਸਟਰ ਕਾਡਰ ਅਧਿਆਪਕ ਨਿਯੁਕਤੀ ਪੱਤਰ ਹਾਸਲ ਕਰਨ ਤੋਂ ਬਾਅਦ ਵੀ ਘਰ ਬੈਠਣ ਲਈ ਮਜਬੂਰ ਹਨ ਕਿਉਂਕਿ ਪੰਜਾਬ ਸਰਕਾਰ ਵਲੋਂ ਹਾਲੇ ਤੱਕ ਉਨ੍ਹਾਂ ਨੂੰ ਸਟੇਸ਼ਨ ਅਲਾਟ ਨਹੀਂ ਕੀਤੇ ਗਏ | ਜ਼ਿਕਰਯੋਗ ਹੈ ਕਿ ਪਿਛਲੀ ਕਾਂਗਰਸ ਸਰਕਾਰ ਨੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX