ਤਾਜਾ ਖ਼ਬਰਾਂ


ਰਾਜਸਥਾਨ ਸਰਕਾਰ ਦੇ ਸਿਹਤ ਅਧਿਕਾਰ ਬਿੱਲ ਦੇ ਵਿਰੋਧ 'ਚ ਇੰਡੀਅਨ ਮੈਡੀਕਲ ਐਸੋਸੀਏਸ਼ਨ 27 ਨੂੰ ਕਰੇਗੀ ਕਾਲੇ ਦਿਵਸ ਦਾ ਆਯੋਜਨ
. . .  17 minutes ago
ਨਵੀਂ ਦਿੱਲੀ, 25 ਮਾਰਚ-ਰਾਜਸਥਾਨ ਸਰਕਾਰ ਦੇ ਸਿਹਤ ਅਧਿਕਾਰ ਬਿੱਲ ਦੇ ਵਿਰੋਧ ਵਿਚ ਇੰਡੀਅਨ ਮੈਡੀਕਲ ਐਸੋਸੀਏਸ਼ਨ 27 ਮਾਰਚ ਨੂੰ ਕਾਲੇ ਦਿਵਸ ਦਾ ਆਯੋਜਨ...
ਪੰਜਾਬ ਚ ਮੀਂਹ ਤੇ ਹਨੇਰੀ ਕਾਰਨ 70 ਫ਼ਸਦੀ ਤੋਂ ਵੱਧ ਕਣਕ ਦਾ ਨੁਕਸਾਨ-ਸੁਖਬੀਰ ਸਿੰਘ ਬਾਦਲ
. . .  20 minutes ago
ਗੁਰੂਹਰਸਹਾਏ , 25 ਮਾਰਚ (ਹਰਚਰਨ ਸਿੰਘ ਸੰਧੂ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸੰਸਦ ਮੈਂਬਰ ਫ਼ਿਰੋਜ਼ਪੁਰ ਨੇ‌ ਕਿਹਾ ਨੇ ਕਿਹਾ ਕਿ ਪੰਜਾਬ ਅੰਦਰ ਮੀਂਹ ਤੇ ਹਨੇਰੀ, ਗੜੇਮਾਰੀ ਨਾਲ‌ 70 ਫ਼ੀਸਦੀ ਤੋਂ ਵੱਧ ਕਣਕ ਦੀ ਫ਼ਸਲ ਦਾ ਨੁਕਸਾਨ ਹੋਇਆ ਹੈ। ਸੁਖਬੀਰ ਸਿੰਘ ਬਾਦਲ...
ਕੇਂਦਰ ਸਰਕਾਰ ਦੀ ਸਿਆਸੀ ਸਾਜ਼ਿਸ਼ ਦੀ ਮਿਸਾਲ ਹੈ, ਰਾਹੁਲ ਗਾਂਧੀ ਦੀ ਸੰਸਦੀ ਮੈਂਬਰਸ਼ਿਪ ਰੱਦ ਕੀਤੇ ਜਾਣਾ-ਸੁਖਵਿੰਦਰ ਸਿੰਘ ਸੁੱਖੂ
. . .  about 1 hour ago
ਸ਼ਿਮਲਾ, 25 ਮਾਰਚ-ਰਾਹੁਲ ਗਾਂਧੀ ਦੀ ਸੰਸਦੀ ਮੈਂਬਰਸ਼ਿਪ ਰੱਦ ਕੀਤੇ ਜਾਣ 'ਤੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਕਿਹਾ ਕਿ ਇਹ ਕੇਂਦਰ ਸਰਕਾਰ ਦੀ ਸਿਆਸੀ ਸਾਜ਼ਿਸ਼ ਦੀ ਮਿਸਾਲ ਹੈ। ਰਾਹੁਲ ਗਾਂਧੀ...
ਸੋਸ਼ਲ ਮੀਡੀਆ 'ਤੇ ਪੋਸਟਾਂ ਪਾਉਣ ਵਾਲੇ ਨੌਜਵਾਨਾਂ ਦੀ ਗ੍ਰਿਫ਼ਤਾਰੀ ਮੰਦਭਾਗੀ-ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ
. . .  about 1 hour ago
ਤਲਵੰਡੀ ਸਾਬੋ, 25 ਮਾਰਚ (ਰਣਜੀਤ ਸਿੰਘ ਰਾਜੂ)-ਪੰਜਾਬ ਦੀ ਸਰਕਾਰ ਸੋਸ਼ਲ ਮੀਡੀਆ 'ਤੇ ਪੋਸਟਾਂ ਸ਼ੇਅਰ ਕਰਨ ਵਾਲੇ ਸਿੱਖ ਨੌਜਵਾਨਾਂ ਨੂੰ ਵੀ ਫੜ ਰਹੀ ਹੈ ਅਤੇ ਕਈ ਹਸਤੀਆਂ ਦੇ ਸੋਸ਼ਲ ਮੀਡੀਆ ਅਕਾਊਂਟ ਬੰਦ ਕਰ ਦਿੱਤੇ ਗਏ ਹਨ ਜੋ ਵਿਚਾਰਾਂ ਦੇ ਪ੍ਰਗਟਾਵੇ ਦੀ ਆਜ਼ਾਦੀ ਦੇ ਅਧਿਕਾਰ...
ਕਾਂਗਰਸ ਵਲੋਂ ਜ਼ਿਲ੍ਹਾ ਹੈਡਕੁਆਰਟਰਾਂ 'ਤੇ ਰੋਸ ਧਰਨੇ 26 ਨੂੰ
. . .  about 3 hours ago
ਸ੍ਰੀ ਮੁਕਤਸਰ ਸਾਹਿਬ, 25 ਮਾਰਚ (ਰਣਜੀਤ ਸਿੰਘ ਢਿੱਲੋਂ)-ਰਾਹੁਲ ਗਾਂਧੀ ਦੀ ਸੰਸਦ ਮੈਂਬਰਸ਼ਿਪ ਰੱਦ ਕਰਨ ਦੇ ਰੋਸ ਵਜੋਂ ਕਾਂਗਰਸ ਵਲੋਂ ਪੰਜਾਬ ਭਰ ਵਿੱਚ ਜ਼ਿਲ੍ਹਾ ਹੈਡਕੁਆਰਟਰਾਂ 'ਤੇ 26 ਮਾਰਚ ਨੂੰ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਰੋਸ ਧਰਨੇ ਦਿੱਤੇ ਜਾ ਰਹੇ ਹਨ। ਜਾਣਕਾਰੀ ਦਿੰਦਿਆਂ ਬਲਾਕ...
ਅੰਮ੍ਰਿਤਪਾਲ ਸਿੰਘ ਦੇ 2 ਸਾਥੀਆਂ ਦੀ ਐਚ.ਆਈ.ਵੀ ਰਿਪੋਰਟ ਆਈ ਪਾਜ਼ੀਟਿਵ
. . .  about 3 hours ago
ਅਜਨਾਲਾ, 25 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਪੁਲਿਸ ਵਲੋਂ ਅੱਜ ਅੰਮ੍ਰਿਤਪਾਲ ਸਿੰਘ ਦੇ 11 ਸਾਥੀਆਂ ਨੂੰ ਅਜਨਾਲਾ ਅਦਾਲਤ ਵਿਚ ਪੇਸ਼ ਕਰਨ ਤੋਂ ਪਹਿਲਾਂ ਸਿਵਲ ਹਸਪਤਾਲ ਅਜਨਾਲਾ ਤੋਂ ਆਈ ਟੀਮ ਵਲੋਂ ਅਦਾਲਤੀ ਕੰਪਲੈਕਸ ਅੰਦਰ ਹੀ ਮੈਡੀਕਲ ਚੈੱਕਅਪ ਕਰਵਾਇਆ ਗਿਆ। ਸੂਤਰਾਂ....
ਭਾਰਤੀ ਮੁੱਕੇਬਾਜ਼ ਨੀਤੂ ਘੰਘਾਸ ਬਣੀ ਵਿਸ਼ਵ ਚੈਂਪੀਅਨ
. . .  about 3 hours ago
ਨਵੀਂ ਦਿੱਲੀ, 25 ਮਾਰਚ- ਭਾਰਤੀ ਮੁੱਕੇਬਾਜ਼ ਨੀਤੂ ਘੰਘਾਸ ਨੇ ਮਹਿਲਾ ਮੁੱਕੇਬਾਜ਼ੀ ਚੈਂਪੀਅਨਸ਼ਿਪ ਵਿਚ ਮੰਗੋਲੀਆਈ ਮੁੱਕੇਬਾਜ਼ ਲੁਤਸਾਈਖ਼ਾਨ ਨੂੰ 5-0 ਨਾਲ ਹਰਾ ਕੇ 48 ਕਿਲੋਗ੍ਰਾਮ ਦੇ...
ਕਰਨਾਟਕ: ਲੋਕਾਂ ਨੇ ਡਬਲ ਇੰਜਣ ਵਾਲੀ ਸਰਕਾਰ ਨੂੰ ਧੱਕਾ ਦੇ ਕੇ ਵਾਪਸੀ ਦਾ ਫ਼ੈਸਲਾ ਕੀਤਾ- ਪ੍ਰਧਾਨ ਮੰਤਰੀ
. . .  about 3 hours ago
ਬੈਂਗਲੁਰੂ, 25 ਮਾਰਚ- ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੈਂਗਲੁਰੂ ਦੇ ਦਾਵਨਗੇਰੇ ’ਚ ਰੋਡ ਸ਼ੋਅ ਕੀਤਾ। ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਇਕ ਜਨ ਸਭਾ ਨੂੰ ਵੀ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਅੱਜ ਇੱਥੇ ਵਿਜੇ ਸੰਕਲਪ ਰੈਲੀ ਕੀਤੀ ਜਾ ਰਹੀ ਹੈ, ਉਸੇ ਸਮੇਂ ਵਿਚ ਸਾਡੇ ਕਰਨਾਟਕ ਵਿਚ ਕਾਂਗਰਸ ਪਾਰਟੀ ਦੇ....
ਦਿੱਲੀ ਦੇ ਸਰਕਾਰੀ ਹਸਪਤਾਲਾਂ ਵਿਚ ਕੋਵਿਡ ਨੂੰ ਲੈ ਕੇ ਭਲਕੇ ਹੋਵੇਗੀ ਮੌਕ ਡਰਿੱਲ
. . .  about 4 hours ago
ਨਵੀਂ ਦਿੱਲੀ, 25 ਮਾਰਚ- ਦਿੱਲੀ ਸਰਕਾਰ ਨੇ ਸਾਰੇ ਸਰਕਾਰੀ ਹਸਪਤਾਲਾਂ ਨੂੰ ਭਲਕੇ ਕੋਵਿਡ-19 ਅਤੇ ਇਨਫ਼ਲੂਐਂਜ਼ਾ ਕਿਸਮ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਆਕਸੀਜਨ ਦੀ ਉਪਲਬਧਤਾ ਸਮੇਤ ਸਿਹਤ, ਬੁਨਿਆਦੀ ਢਾਂਚੇ ਅਤੇ ਲੌਜਿਸਟਿਕਸ ਦੀ...
ਕਿਸਾਨ ਹਿਤੈਸ਼ੀ ਅਖਵਾਉਣ ਵਾਲੀ ‘ਆਪ’ ਸਰਕਾਰ ਕਿਸਾਨਾਂ ਦੀ ਸਾਰ ਲੈਣਾ ਭੁੱਲੀ- ਵਿਧਾਇਕ ਸਰਕਾਰੀਆ
. . .  about 4 hours ago
ਚੋਗਾਵਾਂ, 25 ਮਾਰਚ (ਗੁਰਵਿੰਦਰ ਸਿੰਘ ਕਲਸੀ)- ਪਿਛਲੇ ਦਿਨੀਂ ਹੋਈ ਬੇਮੌਸਮੀ ਬਾਰਿਸ਼ ਅਤੇ ਹਨੇਰੀ ਨਾਲ ਜਿੱਥੇ ਕਿਸਾਨਾਂ ਦੀ ਕਣਕ ਦੀ ਫ਼ਸਲ ਦਾ ਭਾਰੀ ਨੁਕਸਾਨ ਹੋਇਆ ਉੱਥੇ ਮੁੜ ਖ਼ਰਾਬ ਹੋਏ ਮੌਸਮ ਨੇ ਕਿਸਾਨਾਂ ਦੇ ਸਾਹ ਸੂਤੇ ਹੋਏ ਹਨ। ਤੇਜ਼ ਹਵਾਵਾਂ ਕਾਰਨ ਅਤੇ ਮੀਂਹ ਪੈਣ ਕਾਰਨ ਕਣਕ ਦੀ ਫ਼ਸਲ ਧਰਤੀ ’ਤੇ.....
ਕਿਸਾਨਾਂ ਨੇ ਬਠਿੰਡਾ-ਸ੍ਰੀ ਅੰਮ੍ਰਿਤਸਰ ਸਾਹਿਬ ਰੋਡ ’ਤੇ ਧਰਨਾ ਲਗਾ ਕੇ ਸਰਕਾਰ ਵਿਰੁੱਧ ਕੀਤਾ ਪ੍ਰਦਰਸ਼ਨ
. . .  about 4 hours ago
ਜੈਤੋ, 25 ਮਾਰਚ (ਗੁਰਚਰਨ ਸਿੰਘ ਗਾਬੜੀਆ)- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਕਿਸਾਨਾਂ ਵਲੋਂ ਪਿੰਡ ਗੁੰਮਟੀ ਖ਼ੁਰਦ ਵਿਖੇ ਧਰਨਾ ਲਗਾ ਕੇ ਬਠਿੰਡਾ-ਸ੍ਰੀ ਅੰਮ੍ਰਿਤਸਰ ਸਾਹਿਬ ਰੋਡ ਨੂੰ ਜਾਮ ਕਰ ਦਿੱਤਾ ਅਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਧਰਨੇ ਦੌਰਾਨ ਬੁਲਾਰਿਆਂ ਨੇ ਕਿਹਾ ਕਿ ਪਿਛਲੇ ਕਈ ਦਿਨਾਂ ਤੋਂ.....
ਜੰਮੂ ਕਸ਼ਮੀਰ: ਧਮਾਕੇ ਵਿਚ ਇਕ ਵਿਅਕਤੀ ਦੀ ਮੌਤ
. . .  about 4 hours ago
ਸ੍ਰੀਨਗਰ, 25 ਮਾਰਚ- ਜੰਮੂ ਕਸ਼ਮੀਰ ਦੇ ਸਾਂਬਾ ਜ਼ਿਲ੍ਹੇ ਵਿਚ ਇਕ ਸਕਰੈਪ ਫ਼ੈਕਟਰੀ ਵਿਚ ਮੋਰਟਾਰ ਦੇ ਗੋਲੇ ਨਾਲ ਹੋਏ ਧਮਾਕੇ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ 6 ਲੋਕ ਜ਼ਖ਼ਮੀ ਹੋ ਗਏ ਹਨ। ਇਹ ਜਾਣਕਾਰੀ ਉੱਥੋਂ ਦੇ ਐਸ.ਐਸ.ਪੀ. ਬੇਨਾਮ ਤੋਸ਼ ਨੇ ਸਾਂਝੀ ਕੀਤੀ। ਮ੍ਰਿਤਕ ਦੀ ਪਛਾਣ ਮੋਹਨ.....
ਬੀ.ਐਸ.ਐਫ਼ ਨੇ ਚਾਹ ਦੇ ਡੱਬੇ ’ਚੋਂ ਬਰਾਮਦ ਕੀਤੇ ਨਸ਼ੀਲੇ ਪਦਾਰਥ
. . .  about 5 hours ago
ਅੰਮ੍ਰਿਤਸਰ, 25 ਮਾਰਚ- ਬੀ.ਐਸ. ਐਫ਼. ਦੇ ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਅੱਜ ਜ਼ਿਲ੍ਹੇ ਦੇ ਭੈਰੋਪਾਲ ਵਿਚ 810 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ....
ਦੋਸ਼ੀਆਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਕਿਸਾਨ ਜਥੇਬੰਦੀ ਨੇ ਮੁੱਖ ਮਾਰਗ ’ਤੇ ਲਾਇਆ ਧਰਨਾ
. . .  about 5 hours ago
ਤਪਾ ਮੰਡੀ, 25 ਮਾਰਚ (ਪ੍ਰਵੀਨ ਗਰਗ)- ਜੱਥੇਬੰਦੀ ਦੇ ਜ਼ਿਲ੍ਹਾ ਮੀਤ ਪ੍ਰਧਾਨ ਦਰਸ਼ਨ ਸਿੰਘ ਮਹਿਤਾ ਦੇ ਘਰ ਪਿੰਡ ਦੇ ਹੀ ਕੁਝ ਵਿਅਕਤੀਆਂ ਨੇ ਹਮਲਾ ਕਰਕੇ ਜ਼ਖ਼ਮੀ ਕਰ ਦਿੱਤਾ ਸੀ, ਜਿਸ ’ਤੇ ਪੁਲਿਸ ਨੇ ਮਾਮਲੇ ’ਚ ਸ਼ਾਮਿਲ ਦੋਸ਼ੀਆਂ ’ਤੇ ਕਰੀਬ ਦੋ ਮਹੀਨਾਂ ਪਹਿਲਾਂ ਮਾਮਲਾ ਦਰਜ ਕੀਤਾ ਸੀ, ਪ੍ਰੰਤੂ ਦੋਸ਼ੀ ਪੁਲਿਸ ਦੇ ਬਿਨਾਂ ਕਿਸੇ ਡਰ ਤੋਂ....
ਚੀਫ਼ ਖ਼ਾਲਸਾ ਦੀਵਾਨ ਵਲੋਂ ਸਾਲ 2023—24 ਲਈ 157 ਕਰੋੜ 35 ਲੱਖ ਰੁਪਏ ਦਾ ਬਜਟ ਪਾਸ
. . .  about 5 hours ago
ਅੰਮ੍ਰਿਤਸਰ 25 ਮਾਰਚ (ਜਸਵੰਤ ਸਿੰਘ ਜੱਸ)- ਪੁਰਾਤਨ ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਵਲੋਂ ਸਾਲ 2023—24 ਲਈ 157 ਕਰੋੜ 35 ਲੱਖ ਰੁਪਏ ਦਾ ਬਜਟ ਪਾਸ ਕੀਤਾ ਗਿਆ। ਅੱਜ ਦੁਪਹਿਰ ਦੀਵਾਨ ਦੇ ਗੁਰਦੁਆਰਾ ਸਾਹਿਬ ਵਿਖੇ ਹੋਏ ਬਜਟ ਇਜਲਾਸ ਵਿਚ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ......
ਮੀਂਹ ਤੇ ਗੜੇਮਾਰੀ ਨਾਲ ਪਿੰਡਾਂ ’ਚ ਖੜ੍ਹੀ ਕਣਕ ਦਾ ਵੱਡਾ ਨੁਕਸਾਨ
. . .  about 5 hours ago
ਗੱਗੋਮਾਹਲ/ਰਮਦਾਸ/ ਜੈਤੋ, 25 ਮਾਰਚ (ਬਲਵਿੰਦਰ ਸਿੰਘ ਸੰਧੂ/ਗੁਰਚਰਨ ਸਿੰਘ ਗਾਬੜੀਆ)- ਸਰਹੱਦੀ ਖ਼ੇਤਰ ਗੱਗੋਮਾਹਲ ਵਿਚ ਬੀਤੀ ਰਾਤ ਹੋਈ ਬੇਮੌਸਮੀ ਬਰਸਾਤ ਤੇ ਝੱਖੜ ਕਾਰਨ ਕਿਸਾਨਾਂ ਦਾ ਵੱਡਾ ਨੁਕਸਾਨ ਹੋਇਆ ਹੈ। ਇਸੇ ਤਰ੍ਹਾਂ ਹੀ ਸਬ-ਡਵੀਜਨ ਜੈਤੋ ਦੇ ਪਿੰਡਾਂ ’ਚ ਖ਼ੜ੍ਹ੍ਹੀ ਕਣਕ.....
ਭਾਕਿਯੂ ਏਕਤਾ ਉਗਰਾਹਾਂ ਨੇ ਐਸ.ਡੀ.ਐਮ ਦਫ਼ਤਰ ਅੱਗੇ ਧਰਨਾ ਲਗਾ ਪੰਜਾਬ ਸਰਕਾਰ ਵਿਰੁੱਧ ਕੀਤੀ ਨਾਅਰੇਬਾਜ਼ੀ
. . .  about 6 hours ago
ਜੈਤੋ, 25 ਮਾਰਚ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਬਾਰਿਸ਼ ਅਤੇ ਗੜੇਮਾਰੀ ਕਾਰਨ ਤਬਾਹ ਹੋਈਆਂ ਫ਼ਸਲਾਂ ਅਤੇ ਸਬਜ਼ੀਆਂ ਦੇ ਯੋਗ ਮੁਆਵਜ਼ੇ ਦੀ ਮੰਗ ਲਈ ਸਥਾਨਕ ਐਸ.ਡੀ.ਐਮ ਦਫ਼ਤਰ ਅੱਗੇ ਧਰਨਾ ਲਗਾ ਕੇ ਪੰਜਾਬ ਸਰਕਾਰ ਵਿਰੁੱਧ ਸਖ਼ਤ....
ਕਿਸਾਨ ਜੱਥੇਬੰਦੀ ਵਲੋਂ ਘਰਾਂ ’ਚ ਚਿੱਪ ਵਾਲੇ ਮੀਟਰ ਲਾਉਣ ਦਾ ਪੁਰਜ਼ੋਰ ਵਿਰੋਧ
. . .  about 6 hours ago
ਤਪਾ ਮੰਡੀ, 25 ਮਾਰਚ (ਪ੍ਰਵੀਨ ਗਰਗ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਇਕਾਈ ਤਪਾ ਦੇ ਪ੍ਰਧਾਨ ਰਾਜ ਸਿੱਧੂ ਦੀ ਅਗਵਾਈ ਹੇਠ ਕਿਸਾਨ ਜਥੇਬੰਦੀ ਵਲੋਂ ਘਰਾਂ ’ਚ ਚਿਪ ਵਾਲੇ ਮੀਟਰ ਲਾਉਣ ਆਏ ਪਾਵਰਕਾਮ ਦੇ ਮੁਲਾਜ਼ਮਾਂ ਦਾ ਪੁਰਜ਼ੋਰ ਵਿਰੋਧ ਕੀਤੇ ਜਾਣ ਦੀ ਖ਼ਬਰ ਹੈ। ਜਾਣਕਾਰੀ ਦਿੰਦੇ ਹੋਏ ਜਥੇਬੰਦੀ.....
ਅੰਮ੍ਰਿਤਪਾਲ ਦੀ ਗਿ੍ਫ਼ਤਾਰੀ ਬਾਰੇ ਫ਼ੈਲਾਏ ਜਾ ਰਹੇ ਝੂਠ ’ਤੇ ਯਕੀਨ ਨਾ ਕਰਨ ਲੋਕ- ਐਸ.ਐਸ.ਪੀ. ਬਠਿੰਡਾ
. . .  about 6 hours ago
ਬਠਿੰਡਾ, 25 ਮਾਰਚ- ਇੱਥੋਂ ਦੇ ਐਸ.ਐਸ.ਪੀ. ਗੁਲਨੀਤ ਖ਼ੁਰਾਣਾ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਬਾਰੇ ਜੋ ਜਾਅਲੀ ਜਾਣਕਾਰੀ ਸੋਸ਼ਲ ਮੀਡੀਆ ’ਤੇ ਫੈਲਾਈ ਜਾ ਰਹੀ ਹੈ, ਲੋਕ ਉਸ ’ਤੇ ਯਕੀਨ ਨਾ ਕਰਨ। ਜਦੋਂ ਵੀ ਕੋਈ ਗ੍ਰਿਫ਼ਤਾਰੀ ਹੁੰਦੀ ਹੈ ਤਾਂ.....
ਅਦਾਲਤ ਨੇ ਅੰਮ੍ਰਿਤਪਾਲ ਦੇ 10 ਸਾਥੀ ਭੇਜੇ ਜੇਲ੍ਹ
. . .  about 6 hours ago
ਅਜਨਾਲਾ, 25 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਪਾਲ ਦੇ 10 ਸਾਥੀਆਂ ਨੂੰ ਅਦਾਲਤ ਵਲੋਂ 6 ਅਪ੍ਰੈਲ ਤੱਕ ਜੇਲ੍ਹ ਵਿਚ ਭੇਜ ਦਿੱਤਾ ਗਿਆ ਹੈ ਅਤੇ ਇਕ ਸਾਥੀ ਨੂੰ 4 ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ। ਇਹ ਜਾਣਕਾਰੀ ਇਸ....
ਸੁਖਦੇਵ ਸਿੰਘ ਢੀਂਡਸਾ ਦੇ ਅਗਵਾਈ ਵਿਚ ਵਫ਼ਦ ਨੇ ਕੀਤੀ ਰਾਜਪਾਲ ਨਾਲ ਮੁਲਾਕਾਤ
. . .  about 8 hours ago
ਚੰਡੀਗੜ੍ਹ, 25 ਮਾਰਚ (ਸਤਾਂਸ਼ੂ)- ਸ਼੍ਰੋਮਣੀ ਅਕਾਲੀ ਦਲ (ਯੂਨਾਈਟਿਡ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਹੇਠ ਪਾਰਟੀ ਦੇ ਵਫ਼ਦ ਜਿਸ ਵਿਚ ਬੀਬੀ ਜਗੀਰ ਕੌਰ, ਜਗਮੀਤ ਸਿੰਘ ਬਰਾੜ, ਜਸਟਿਸ ਨਿਰਮਲ ਸਿੰਘ ਅਤੇ ਕਰਨੈਲ ਸਿੰਘ ਪੰਜੋਲੀ ਸ਼ਾਮਿਲ ਸਨ, ਨੇ ਅੱਜ ਮਾਣਯੋਗ ਰਾਜਪਾਲ ਬਨਵਾਰੀ ਲਾਲ ਪੁਰੋਹਿਤ.....
ਅੰਮ੍ਰਿਤਪਾਲ ਦੇ ਸਾਥੀਆਂ ਦੀ ਅਦਾਲਤ ਵਿਚ ਪੇਸ਼ੀ, ਮੀਡੀਆ ਕਰਮੀਆਂ ਨੂੰ ਰੱਖਿਆ ਦੂਰ
. . .  about 8 hours ago
ਅਜਨਾਲਾ, 25 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਪਾਲ ਦੇ ਸਾਥੀਆਂ ਦਾ ਪੁਲਿਸ ਰਿਮਾਂਡ ਪੂਰਾ ਹੋਣ ਤੋਂ ਬਾਅਦ ਮੁੜ ਅੱਜ ਅਦਾਲਤ ਵਿਚ ਪੇਸ਼ ਕੀਤਾ ਗਿਆ। ਪੁਲਿਸ ਵਲੋਂ ਸੁਰੱਖਿਆ ਦੇ ਮੱਦੇਨਜ਼ਰ ਮੀਡੀਆਕਰਮੀਆਂ ਨੂੰ ਵੀ ਅਦਾਲਤ....
ਮੈਂ ਪ੍ਰਧਾਨ ਮੰਤਰੀ ਮੋਦੀ ਅਤੇ ਅਡਾਨੀ ਦੇ ਸੰਬੰਧਾਂ ’ਤੇ ਸਵਾਲ ਚੁੱਕਦਾ ਰਹਾਂਗਾ- ਰਾਹੁਲ ਗਾਂਧੀ
. . .  about 9 hours ago
ਨਵੀਂ ਦਿੱਲੀ, 25 ਮਾਰਚ- ਰਾਹੁਲ ਗਾਂਧੀ ਨੇ ਕਿਹਾ ਕਿ ਸੰਸਦ ਵਿਚ ਦਿੱਤੇ ਮੇਰੇ ਭਾਸ਼ਣ ਨੂੰ ਕੱਢ ਦਿੱਤਾ ਗਿਆ ਅਤੇ ਬਾਅਦ ਵਿਚ ਮੈਂ ਲੋਕ ਸਭਾ ਸਪੀਕਰ ਨੂੰ ਇਕ ਵਿਸਤ੍ਰਿਤ ਜਵਾਬ ਲਿਖਿਆ ਅਤੇ ਉਨ੍ਹਾਂ ਨੂੰ ਸ਼ਿਕਾਇਤ ਵੀ ਕੀਤੀ ਪਰ ਕੋਈ ਜਵਾਬ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਕੁਝ ਮੰਤਰੀਆਂ ਨੇ ਮੇਰੇ....
ਦੇਸ਼ ਵਿਚ ਲੋਕਤੰਤਰ ’ਤੇ ਹਮਲਾ ਹੋ ਰਿਹਾ ਹੈ- ਰਾਹੁਲ ਗਾਂਧੀ
. . .  about 9 hours ago
ਨਵੀਂ ਦਿੱਲੀ, 25 ਮਾਰਚ- ਸੂਰਤ ਦੀ ਅਦਾਲਤ ਵਲੋਂ ਮਾਣਹਾਨੀ ਦੇ ਇਕ ਕੇਸ ਵਿਚ ਦੋਸ਼ੀ ਕਰਾਰ ਦਿੱਤੇ ਜਾਣ ਅਤੇ ਲੋਕ ਸਭਾ ਦੀ ਮੈਂਬਰਸ਼ਿਪ ਗੁਆਉਣ ਤੋਂ ਬਾਅਦ ਕਾਂਗਰਸ ਆਗੂ ਰਾਹੁਲ ਗਾਂਧੀ ਨੇ ਅੱਜ ਮੀਡੀਆ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਮੈਂ ਪਹਿਲਾਂ ਵੀ ਕਈ ਵਾਰ ਕਿਹਾ ਹੈ ਕਿ ਦੇਸ਼.....
ਪੰਜਾਬ ਸਰਕਾਰ ਸੰਕਟ ਦੀ ਘੜੀ ’ਚ ਕਿਸਾਨਾਂ ਦੀ ਬਾਂਹ ਫੜ੍ਹੇ- ਕਿਸਾਨ ਆਗੂ
. . .  about 9 hours ago
ਸੰਧਵਾਂ, 25 ਮਾਰਚ (ਪ੍ਰੇਮੀ ਸੰਧਵਾਂ)- ਕੁਦਰਤ ਦੇ ਕਹਿਰ ਕਾਰਨ ਪੱਕ ਰਹੀ ਕਣਕ ਦੀ ਬਰਬਾਦ ਹੋਈ ਫ਼ਸਲ ਦਾ ਜਾਇਜ਼ਾ ਲੈਣ ਉਪਰੰਤ ਸੀਨੀਅਰ ਕਿਸਾਨ ਆਗੂ ਨਿਰਮਲ ਸਿੰਘ ਸੰਧੂ ਨੇ ਪੀੜਤ ਕਿਸਾਨਾਂ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੂੰ ਇਸ ਅਤਿ ਸੰਕਟ ਦੀ ਘੜੀ ’ਚ ਕਿਸਾਨਾਂ ਦੀ.....
ਹੋਰ ਖ਼ਬਰਾਂ..
ਜਲੰਧਰ : ਐਤਵਾਰ 23 ਮਾਘ ਸੰਮਤ 554
ਵਿਚਾਰ ਪ੍ਰਵਾਹ: ਕਰਜ਼ਾ ਇਕ ਅਜਿਹਾ ਮਹਿਮਾਨ ਹੈ, ਜਿਹੜਾ ਇਕ ਵਾਰ ਘਰ ਆ ਜਾਵੇ ਤਾਂ ਨਿਕਲਣ ਦਾ ਨਾਂਅ ਹੀ ਨਹੀਂ ਲੈਂਦਾ। -ਅਗਿਆਤ

ਜਲੰਧਰ

ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ਼ੋਭਾ ਯਾਤਰਾ 'ਚ ਵੱਡੀ ਗਿਣਤੀ ਸੰਗਤਾਂ ਹੋਈਆਂ ਸ਼ਾਮਿਲ

ਜਲੰਧਰ, 4 ਫਰਵਰੀ (ਹਰਵਿੰਦਰ ਸਿੰਘ ਫੁੱਲ)-ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਸੰਬੰਧੀ ਸ਼ਹਿਰ 'ਚ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ, ਜੋ ਗੁਰੂ ਰਵਿਦਾਸ ਦੀ ਮਹਿਮਾ ਦਾ ਗੁਣਗਾਨ ਕਰਦੀ ਹੋਈ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿਚੋਂ ਦੀ ਲੰਘੀ | ਸ਼ੋਭਾ ਯਾਤਰਾ ਵਿਚ ਵੱਡੀ ਗਿਣਤੀ 'ਚ ਦੇਸ਼ ਵਿਦੇਸ਼ ਦੀਆਂ ਸੰਗਤਾਂ ਨੇ ਸ਼ਿਰਕਤ ਕੀਤੀ | ਸ਼ੋਭਾ ਯਾਤਰਾ 'ਚ ਸ਼ਾਮਿਲ ਗੁਰੂ ਰਵਿਦਾਸ ਜੀ ਦੇ ਜੀਵਨ ਨਾਲ ਸੰਬੰਧਿਤ ਝਾਕੀਆਂ ਵਿਸ਼ੇਸ਼ ਆਕਰਸ਼ਨ ਦੇ ਕੇਂਦਰ ਸਨ | ਸ਼ੋਭਾ ਯਾਤਰਾ 'ਚ ਸ਼ਾਮਿਲ ਸੰਗਤ ਦੀ ਸੇਵਾ ਲਈ ਸ਼ਰਧਾਲੂਆਂ ਵਲੋਂ ਵੱਖ-ਵੱਖ ਪਕਵਾਨਾਂ ਦੇ ਲੰਗਰ ਲਗਾਏ ਗਏ ਸਨ | ਰਸਤੇ 'ਚ ਸ਼ਰਧਾਲੂਆਂ ਵਲੋਂ ਵੱਖ-ਵੱਖ ਪੜਾਵਾਂ 'ਤੇ ਡੀ. ਜੇ. ਲਗਾ ਕੇ ਗੁਰੂ ਰਵਿਦਾਸ ਦੀ ਮਹਿਮਾ ਦਾ ਗੁਣਗਾਨ ਕੀਤਾ ਜਾ ਰਿਹਾ ਸੀ | ਸ਼ੋਭਾ ਯਾਤਰਾ 'ਚ ਸ਼ਾਮਿਲ ਹੋਣ ਲਈ ਚਰਨਜੀਤ ਸਿੰਘ ਚੰਨੀ ਸਾਬਕਾ ਮੁੱਖ ਮੰਤਰੀ ਪੰਜਾਬ ਸ੍ਰੀ ਗੁਰੂ ਰਵਿਦਾਸ ਧਾਮ ਬੂਟਾ ਮੰਡੀ ਜਲੰਧਰ ਵਿਖੇ ਪੁੱਜੇ | ਇਸ ਮੌਕੇ ਉਨ੍ਹਾਂ ਗੁਰੂ ਚਰਨਾਂ 'ਚ ਨਮਸਕਾਰ ਕੀਤੀ | ਉਪਰੰਤ ਸ਼ੋਭਾ ਯਾਤਰਾ ਦਾ ਸ਼ੁੱਭ ਆਰੰਭ ਕੀਤਾ ਤੇ ਸੰਗਤਾਂ ਨੂੰ ਜਨਮ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ | ਇਸ ਸਮੇਂ ਧਾਮ ਦੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਦਿਆਲ ਬੰਗੜ•, ਸੈਕਟਰੀ ਵਿਨੋਦ ਕÏਲ, ਕੈਸ਼ੀਅਰ ਗÏਰਵ ਮਹੇ, ਟਰੱਸਟੀ ਮਨੋਹਰ ਮਹੇ, ਧਰਮਵੀਰ ਧੱਮਾ, ਚਿੰਤਾ ਰਾਮ ਮਹੇ, ਪੀ. ਡੀ. ਸ਼ਾਂਤ, ਸਵਰਨ ਦਾਸ ਮਹੇ ਆਦਿ ਹੋਰ ਵੀ ਸੀਨੀਅਰ ਮੈਂਬਰਾਂ ਤੋਂ ਇਲਾਵਾ ਸੰਤ ਨਿਰਮਲ ਦਾਸ ਜੌੜੇ ਵਾਲੇ, ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ, ਵਿਕਰਮ ਚÏਧਰੀ, ਸਾਬਕਾ ਵਿਧਾਇਕ ਸੁਸ਼ੀਲ ਰਿੰਕੂ, ਸੁਰਿੰਦਰ ਚÏਧਰੀ, ਰਜਿੰਦਰ ਬੇਰੀ, ਸਾਬਕਾ ਮੈਂਬਰ ਪਾਰਲੀਮੈਂਟ ਮਹਿੰਦਰ ਸਿੰਘ ਕੇ. ਪੀ., ਡਾ. ਨਵਜੋਤ ਸਿੰਘ ਦਹੀਆ, ਡਾ. ਸੁਖਬੀਰ ਸਲਾਰਪੁਰ, ਸੇਠ ਸਤਪਾਲ, ਅੰਮਿ੍ਤਪਾਲ ਭੌਂਸਲੇ, ਸਾਬਕਾ ਐਸ. ਐਸ. ਪੀ. ਕੁਲਵੰਤ ਹੀਰ, ਰੌਬਿਨ ਮਹੇ, ਪਵਨ ਕੁਮਾਰ ਕੌਂਸਲਰ, ਕਰਮਜੀਤ ਕÏਰ ਚÏਧਰੀ, ਪਿ੍ੰਸ, ਟੋਨੀ, ਬੰਸੀ ਲਾਲ ਮਹੇ, ਹੁਸਨ ਲਾਲ ਮਹੇ, ਸੁਰਿੰਦਰ ਮਹੇ, ਪ੍ਰਮੋਦ, ਗੁਰੂ ਰਵਿਦਾਸ ਮੰਦਰ ਮੈਮੋਰੀਅਲ ਟਰੱਸਟ ਦੇ ਪ੍ਰਧਾਨ ਸਟੀਫਨ ਕਲੇਰ, ਰੌਸ਼ਨ ਲਾਲ ਕਲੇਰ, ਸ਼ਾਦੀ ਲਾਲ ਕਲੇਰ, ਪ੍ਰੇਮ ਰਾਜ ਕਲੇਰ, ਅਵਿਨਾਸ਼ ਚੰਦਰ ਕਲੇਰ, ਕਿ੍ਸ਼ਨ ਲਾਲ ਕਲੇਰ, ਜੋਗਿੰਦਰਪਾਲ, ਬਾਬੂ ਚੰਦਰ ਕਲੇਰ, ਗ਼ੌਰੀ ਕਲੇਰ, ਵਰੁਨ ਕਲੇਰ, ਮੱਖਣ ਰੱਤੂ, ਜੈ ਰਾਮ ਕਲੇਰ ਆਦਿ ਹਾਜ਼ਰ ਸਨ |
ਸ਼ੋਭਾ ਯਾਤਰਾ ਦੌਰਾਨ ਸਿੱਖ ਤਾਲਮੇਲ ਕਮੇਟੀ ਤੇ ਟੂ ਵੀਲਰਡ ਐਸੋਸੀਏਸ਼ਨ ਨੇ ਲਗਾਇਆ ਲੰਗਰ
ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਦੇ ਸੰਬੰਧ 'ਚ ਸ਼ਹਿਰ ਵਿਚ ਕੱਢੀ ਵਿਸ਼ਾਲ ਸ਼ੋਭਾ ਯਾਤਰਾ ਜੋ ਵੱਖ-ਵੱਖ ਪੜਾਵਾਂ ਤੋਂ ਹੁੰਦੀ ਹੋਈ ਜਦੋ ਪੁਲੀ-ਅਲੀ ਮੁਹੱਲੇ ਵਿਖੇ ਪਹੁੰਚੀ, ਉਥੇ ਸਿੱਖ ਤਾਲਮੇਲ ਕਮੇਟੀ ਤੇ ਟੂ ਵੀਲਰਜ਼ ਡੀਲਰਜ਼ ਐਸੋਸੀਏਸ਼ਨ ਵਲੋਂ ਸੰਗਤਾਂ ਦੀ ਸੇਵਾ ਵਾਸਤੇ ਲੰਗਰ ਲਗਾਇਆ ਗਿਆ | ਲੰਗਰ ਦੀ ਸ਼ੁਰੂਆਤ ਹਲਕਾ ਵਿਧਾਇਕ ਰਮਨ ਅਰੋੜਾ ਨੇ ਕੀਤਾ | ਇਸ ਮੌਕੇ ਰਮਨ ਅਰੋੜਾ ਨੇ ਕਿਹਾ ਸਕੂਟਰ ਮਾਰਕੀਟ 'ਚ ਸਿੱਖ ਤਾਲਮੇਲ ਕਮੇਟੀ ਤੇ ਟੂ ਵੀਲਰਜ਼ ਡੀਲਰਜ਼ ਐਸੋਸੀਏਸ਼ਨ ਦੀ ਸ਼ਲਾਘਾ ਕੀਤੀ | ਇਸ ਮੌਕੇ ਤਜਿੰਦਰ ਸਿੰਘ ਪਰਦੇਸੀ, ਹਰਪਾਲ ਸਿੰਘ ਚੱਢਾ, ਹਰਪ੍ਰੀਤ ਸਿੰਘ ਨੀਟੂ, ਬੌਬੀ ਬਹਿਲ, ਹਰਨੇਕ ਸਿੰਘ ਨੇਕੀ, ਮਨਦੀਪ ਸਿੰਘ ਟਿੰਕੂ, ਆਤਮ ਪ੍ਰਕਾਸ਼, ਨਰੇਸ਼ ਕਾਲੜਾ, ਗੁਰਵਿੰਦਰ ਸਿੰਘ ਸਿੱਧੂ, ਸੰਨੀ ਸਿੰਘ ਓਬਰਾਏ, ਗੁਰਵਿੰਦਰ ਸਿੰਘ ਮੱਕੜ, ਮਨਮਿੰਦਰ ਸਿੰਘ ਭਾਟੀਆ, ਲੁਭਾਇਆ ਰਾਮ ਥਾਪਰ, ਰਮਿੰਦਰ ਸਿੰਘ ਦਾਰਾ ਹਾਜ਼ਰ ਸਨ |
ਸ਼ੋਭਾ ਯਾਤਰਾ ਦੌਰਾਨ ਪ੍ਰਬੰਧਾਂ ਨੂੰ ਲੈ ਕੇ ਪੀ. ਐਸ. ਪੀ. ਸੀ. ਐਲ. ਵੀ ਰਿਹਾ ਪੱਬਾਂ ਭਾਰ
ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਸੰਬੰਧੀ ਸ਼ਹਿਰ 'ਚ ਕੱਢੀ ਗਈ ਸ਼ੋਭਾ ਯਾਤਰਾ ਦੌਰਾਨ ਪੀ. ਐਸ. ਪੀ. ਸੀ. ਐਲ. ਦੇ ਮੁੱਖ ਇੰਜੀਨੀਅਰ ਰਮੇਸ਼ ਲਾਲ ਸਾਰੰਗਲ ਦੀਆਂ ਹਦਾਇਤਾਂ ਅਨੁਸਾਰ ਉਪ ਮੁੱਖ ਇੰਜੀਨੀਅਰ ਇੰਦਰਪਾਲ ਸਿੰਘ ਦੀ ਦੇਖ-ਰੇਖ ਹੇਠ ਵਧੀਕ ਨਿਗਰਾਨ ਇੰਜੀ. ਮਾਡਲ ਟਾਊਨ ਮੰਡਲ ਦੀ ਅਗਵਾਈ 'ਚ ਬਿਜਲੀ ਨੂੰ ਸੁਚਾਰੂ ਰੂਪ ਨਾਲ ਬਹਾਲ ਕਰਨ ਲਈ ਅਤੇ ਤਾਰਾਂ ਦੇ ਰੱਖ ਰਖਾਅ ਲਈ ਬਿਜਲੀ ਅਧਿਕਾਰੀ ਤੇ ਕਰਮਚਾਰੀ ਪੂਰੀ ਤਨਦੇਹੀ ਨਾਲ ਡਿਊਟੀ ਨਿਭਾਅ ਰਹੇ ਸਨ |

ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ 'ਤੇ ਚੱਲਣ ਦੀ ਲੋੜ-ਸੁਰਿੰਦਰ ਸਿੰਘ ਭਾਪਾ

ਜਲੰਧਰ, 4 ਫਰਵਰੀ (ਹਰਵਿੰਦਰ ਸਿੰਘ ਫੁੱਲ)-ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਬੂਟਾ ਪਿੰਡ 'ਚ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ, ਜਿਸ 'ਚ ਸਮਾਜ ਸੇਵਕ ਤੇ ਖੇਡ ਪ੍ਰਮੋਟਰ ਸੁਰਿੰਦਰ ਸਿੰਘ ਭਾਪਾ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ਮੌਕੇ ਸੁਰਿੰਦਰ ਸਿੰਘ ...

ਪੂਰੀ ਖ਼ਬਰ »

ਗੁਰਮਤਿ ਸਮਾਗਮ ਅੱਜ

ਜਲੰਧਰ, 4 ਫਰਵਰੀ (ਹਰਵਿੰਦਰ ਸਿੰਘ ਫੁੱਲ)-ਸੰਤ ਅਤਰ ਸਿੰਘ ਪਦਮਸ੍ਰੀ ਵਿੱਦਿਆ ਮਾਰਤੰਡ ਤੇ ਸ਼੍ਰੋਮਣੀ ਪੰਥ ਰਤਨ ਸੰਤ ਬਾਬਾ ਇਕਬਾਲ ਸਿੰਘ ਦੀ ਮਿੱਠੀ ਯਾਦ 'ਚ ਸਵੇਰ ਤੇ ਸ਼ਾਮ ਨੂੰ ਵਿਸ਼ੇਸ਼ ਗੁਰਮਤਿ ਸਮਾਗਮ ਕਲਗ਼ੀਧਰ ਟਰੱਸਟ ਬੜੂ ਸਾਹਿਬ ਅਤੇ ਗੁਰਦੁਆਰਾ ਪ੍ਰਬੰਧਕ ...

ਪੂਰੀ ਖ਼ਬਰ »

ਵਾਲਮੀਕਿ ਸਮਾਜ ਵਲੋਂ ਵਿਪਨ ਸਭਰਵਾਲ ਨੂੰ ਐਮ. ਪੀ. ਦੀ ਟਿਕਟ ਦੇਣ ਦੀ ਮੰਗ

ਜਲੰਧਰ, 4 ਫਰਵਰੀ (ਹਰਵਿੰਦਰ ਸਿੰਘ ਫੁੱਲ)-ਪਿੰਡ ਗਾਜੀਪੁਰ, ਦੇਸਰਪੁਰ ਅਤੇ ਫਿਰੋਜ਼ ਦੀਆਂ ਪੰਚਾਇਤਾਂ ਦੀ ਇੱਕ ਵਿਸ਼ੇਸ਼ ਮੀਟਿੰਗ ਭਗਵਾਨ ਵਾਲਮੀਕਿ ਮੰਦਰ ਪਿੰਡ ਫਿਰੋਜ਼ ਵਿਖੇ ਸਾਬਕਾ ਸਰਪੰਚ ਅਤੇ ਨੰਬਰਦਾਰ ਗੁਰਮੇਜ਼ ਥਾਪਰ ਦੀ ਪ੍ਰਧਾਨਗੀ ਹੇਠ ਹੋਈ¢ ਇਸ ਮੀਟਿੰਗ ...

ਪੂਰੀ ਖ਼ਬਰ »

ਪੀ. ਆਈ. ਬੀ ਦੇ ਸਹਿਯੋਗ ਨਾਲ ਦੇਸ਼ ਵਿਆਪੀ ਜਾਗਰੂਕਤਾ ਮੁਹਿੰਮ 'ਓ. ਪੀ. ਓ. ਡੀ-ਡੀ. ਈ. ਐਚ. ਸੰਪਰਕ' ਦੀ ਸ਼ਰੂਆਤ

ਜਲੰਧਰ, 4 ਫਰਵਰੀ (ਹਰਵਿੰਦਰ ਸਿੰਘ ਫੁੱਲ)-ਓ. ਡੀ. ਓ. ਪੀ.-ਡੀ. ਈ. ਐਚ. (ਇਕ ਜ਼ਿਲ੍ਹ•ਾ-ਇਕ ਉਤਪਾਦ-ਨਿਰਯਾਤ ਹੱਬ ਵਜੋਂ ਜ਼ਿਲੇ੍ਹ ਮੁਹਿੰਮ) ਇਨਵੈਸਟ ਇੰਡੀਆ, ਡੀ. ਪੀ. ਆਈ. ਆਈ. ਟੀ., ਵਣਜ ਤੇ ਉਦਯੋਗ ਮੰਤਰਾਲਾ ਦਿੱਲੀ ਵਲੋਂ ਇਕ ਦੇਸ਼ ਵਿਆਪੀ ਜਾਗਰੂਕਤਾ ਮੁਹਿੰਮ ਚਲਾਈ ਹੋਈ ਹੈ | ...

ਪੂਰੀ ਖ਼ਬਰ »

ਨਵਜੋਤ ਕੌਰ ਨੇ ਖੇਲੋ ਇੰਡੀਆਂ ਦੇ ਖੋ-ਖੋ ਮੁਕਾਬਲੇ 'ਚੋਂ ਕਾਂਸੀ ਦਾ ਤਗਮਾ ਜਿੱਤਿਆ

ਜਲੰਧਰ, 4 ਫਰਵਰੀ (ਡਾ. ਜਤਿੰਦਰ ਸਾਬੀ)-ਖੇਲੋ ਇੰਡੀਆ ਯੂਥ ਗੇਮਜ਼ ਦੇ ਖੋ-ਖੋ ਮੁਕਾਬਲੇ ਜੋ 30 ਜਨਵਰੀ ਤੋਂ ਜੱਬਲਪੁਰ (ਮੱਧ ਪ੍ਰਦੇਸ਼) ਵਿਖੇ ਕਰਵਾਏ ਜਾ ਰਹੇ ਹਨ, ਇਨ੍ਹਾਂ ਖੇਡਾਂ 'ਚ ਹਿੱਸਾ ਲੈਣ ਗਈ ਪੰਜਾਬ ਦੀ ਲੜਕੀਆਂ ਦੀ ਖੋ-ਖੋ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਤੀਜਾ ...

ਪੂਰੀ ਖ਼ਬਰ »

ਸੇਂਟ ਸੋਲਜਰ ਦੇ ਵਿਦਿਆਰਥੀਆਂ ਨੇ ਮਨਾਇਆ ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ

ਜਲੰਧਰ, 4 ਫਰਵਰੀ (ਸਿੱ. ਪ੍ਰਤੀ.)-ਸੇਂਟ ਸੋਲਜਰ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਲੋਂ ਮਾਨ ਨਗਰ ਬਰਾਂਚ ਤੇ ਅਰਜੁਨ ਨਗਰ ਵਿਖੇ ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਅਰਦਾਸ ਕਰਨ ਉਪਰੰਤ ਲੰਗਰ ਲਗਾ ਕੇ ਮਨਾਇਆ ਗਿਆ | ਇਸ ਦੌਰਾਨ ਸਮੂਹ ਸਟਾਫ਼ ਮੈਂਬਰਾਂ ਤੇ ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਸੀ. ਟੀ. ਗਰੁੱਪ ਆਫ ਇੰਸਟੀਚਿਊਟ 'ਚ 'ਬਜਟ ਵਾਰਤਾ' ਦਾ ਆਯੋਜਨ

ਜਲੰਧਰ, 4 ਫਰਵਰੀ (ਪਵਨ ਖਰਬੰਦਾ)-ਵਪਾਰ ਪ੍ਰਬੰਧਨ ਵਿਭਾਗ ਤੇ ਸੀ. ਟੀ. ਇੰਸਟੀਚਿਊਟ ਆਫ਼ ਹਾਇਰ ਸਟੱਡੀਜ਼ ਵਲੋਂ ਸਾਂਝੇ ਤੌਰ 'ਤੇ ਕੇਂਦਰੀ ਬਜਟ-2023 ਦੇ ਸੰਬੰਧ 'ਚ 'ਬਜਟ ਵਾਰਤਾ' ਵਿਸ਼ੇ 'ਤੇ ਇਕ ਸਮਾਗਮ ਕਰਵਾਇਆ ਗਿਆ | ਸਮਾਗਮ 'ਚ ਤਿੰਨ ਉੱਘੇ ਪੈਨਲਿਸਟ ਸਨ, ਜਿਨ੍ਹਾਂ 'ਚ ਸੀ. ਏ. ...

ਪੂਰੀ ਖ਼ਬਰ »

ਗੁਰਦੁਆਰਾ ਛੇਵੀਂ ਪਾਤਸ਼ਾਹੀ ਬਸਤੀ ਸ਼ੇਖ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਅੱਜ

ਜਲੰਧਰ, 4 ਫਰਵਰੀ (ਹਰਵਿੰਦਰ ਸਿੰਘ ਫੁੱਲ)-ਇਤਿਹਾਸਕ ਅਸਥਾਨ ਗੁਰਦੁਆਰਾ ਛੇਵੀਂ ਪਾਤਸ਼ਾਹੀ ਬਸਤੀ ਸ਼ੇਖ ਵਿਖੇ ਮਹੀਨਾਵਾਰੀ ਪੁੰਨਿਆ ਦੇ ਦੀਵਾਨ ਅਤੇ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜਾ 5 ਫਰਵਰੀ ਨੂੰ ਬੜੀ ਸ਼ਰਧਾ ਪਿਆਰ ਨਾਲ ਮਨਾਇਆ ਜਾਵੇਗਾ¢ ਗੁਰਦੁਆਰਾ ਕਮੇਟੀ ਦੇ ...

ਪੂਰੀ ਖ਼ਬਰ »

ਡਿਪਸ ਕਾਲਜ 'ਚ ਨੈਸ਼ਨਲ ਵਰਡ ਫੀਡਰ ਦਿਵਸ ਮਨਾਇਆ

ਜਲੰਧਰ, 4 ਫਰਵਰੀ (ਪਵਨ ਖਰਬੰਦਾ)-ਸਰਦੀਆਂ ਦੇ ਮÏਸਮ 'ਚ ਪੰਛੀਆਂ ਨੂੰ ਦਾਣਾ ਪਾਉਣ ਸੰਬੰਧੀ ਜਾਗਰੂਕਤਾ ਪੈਦਾ ਕਰਨ ਲਈ ਡਿਪਸ ਪÏਲੀਟੈਕਨਿਕ ਕਾਲਜ ਰਾੜਾ-ਮੋੜ ਵਿਖੇ ਵਰਡ ਫੀਡਰ ਦਿਵਸ ਮਨਾਇਆ ਗਿਆ | ਕਾਲਜ ਸਟਾਫ਼ ਤੇ ਵਿਦਿਆਰਥੀਆਂ ਵਲੋਂ ਖ਼ਰਾਬ ਹੋ ਚੁੱਕੀਆਂ ਪਲਾਸਟਿਕ ...

ਪੂਰੀ ਖ਼ਬਰ »

ਪੰਜ ਸਾਲ ਤੋਂ ਭਗੌੜਾ ਕਾਬੂ

ਜਮਸ਼ੇਰ ਖ਼ਾਸ, 4 ਫਰਵਰੀ (ਅਵਤਾਰ ਤਾਰੀ)-ਏ.ਸੀ.ਪੀ. ਜਲੰਧਰ ਛਾਉਣੀ ਬਬਨਦੀਪ ਸਿੰਘ ਵਲੋਂ ਇਲਾਕੇ 'ਚ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਵਿੱਢੀ ਮੁਹਿੰਮ ਨੂੰ ਉਦੋਂ ਸਫ਼ਲਤਾ ਮਿਤੀ ਜਦੋਂ ਇਕ ਪੰਜ ਸਾਲ ਤੋਂ ਭਗੌੜਾ ਵਿਅਕਤੀ ਕਾਬੂ ਕੀਤਾ ਗਿਆ | ਥਾਣਾ ਸਦਰ ਜਲੰਧਰ ਦੇ ਇੰਚਾਰਜ ...

ਪੂਰੀ ਖ਼ਬਰ »

ਦੁੱਧ ਸਪਲਾਈ ਕਰਨ ਵਾਲੀ ਬੋਲੈਰੋ ਗੱਡੀ 'ਚੋਂ 10 ਪੇਟੀਆਂ ਸ਼ਰਾਬ ਬਰਾਮਦ, ਇਕ ਗਿ੍ਫ਼ਤਾਰ

ਜਲੰਧਰ, 4 ਫਰਵਰੀ (ਐੱਮ. ਐੱਸ. ਲੋਹੀਆ)-ਦੁੱਧ ਦੀ ਸਪਲਾਈ ਕਰਨ ਲਈ ਰੱਖੀ ਬੋਲੈਰੋ ਗੱਡੀ 'ਚੋਂ 10 ਪੇਟੀਆਂ ਸ਼ਰਾਬ ਬਰਾਮਦ ਕਰ ਕੇ ਕਮਿਸ਼ਨਰੇਟ ਪੁਲਿਸ ਦੇ ਸੀ. ਆਈ. ਏ. ਸਟਾਫ਼ ਨੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ, ਜਿਸ ਦੀ ਪਛਾਣ ਗੌਰਵ ਅਰੋੜਾ ਉਰਫ਼ ਗੁੱਡੂ ਪੁੱਤਰ ...

ਪੂਰੀ ਖ਼ਬਰ »

ਤਰਲੋਕ ਸਰਾਂ ਦੇ ਸ਼ਾਮਿਲ ਹੋਣ ਨਾਲ 'ਆਪ' ਹੋਰ ਮਜ਼ਬੂਤ ਹੋਈ-ਆਪ ਆਗੂ

ਜਲੰਧਰ ਛਾਉਣੀ, 4 ਫਰਵਰੀ (ਪਵਨ ਖਰਬੰਦਾ)-ਤਰਲੋਕ ਸਿੰਘ ਸਰਾਂ ਦੇ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋਣ ਨਾਲ ਜਿੱਥੇ ਰਾਮਾ ਮੰਡੀ 'ਚ ਆਮ ਆਦਮੀ ਪਾਰਟੀ ਨੂੰ ਵੱਡਾ ਹੁੰਗਾਰਾ ਮਿਲਿਆ ਹੈ, ਉੱਥੇ ਹੀ ਸਰਾਂ ਦੇ ਪਾਰਟੀ 'ਚ ਆਉਣ ਨਾਲ ਸ਼ਹਿਰੀ ਖੇਤਰ 'ਚ ਆਮ ਆਦਮੀ ਪਾਰਟੀ ਨੂੰ ਹੋਰ ...

ਪੂਰੀ ਖ਼ਬਰ »

ਵਾਇਰਲ ਹੋਈ ਵੀਡੀਓ ਤੋਂ ਬਾਅਦ ਅਧਿਆਪਕਾ ਨੇ ਰੱਖਿਆ ਆਪਣਾ ਪੱਖ

ਜਲੰਧਰ, 4 ਫਰਵਰੀ (ਐੱਮ. ਐੱਸ. ਲੋਹੀਆ)-ਮਾਡਲ ਟਾਊਨ ਦੀ ਸਟੇਸ਼ਨਰੀ ਦੀ ਦੁਕਾਨ 'ਤੇ ਖ਼ਰੀਦਦਾਰੀ ਕਰਨ ਗਈ ਅਧਿਆਪਕਾ ਲੀਨਾ ਦੱਤਾ ਦੀ ਵਾਇਰਲ ਹੋਈ ਵੀਡੀਓ ਬਾਰੇ ਆਪਣਾ ਪੱਖ ਰੱਖਣ ਲਈ ਅੱਜ ਉਸ ਵਲੋਂ ਪੱਤਰਕਾਰ ਸੰਮੇਲਨ ਕੀਤਾ ਗਿਆ | ਲੀਨਾ ਦੱਤਾ ਨੇ ਦੱਸਿਆ ਕਿ ਉਸ ਨੇ ...

ਪੂਰੀ ਖ਼ਬਰ »

ਛਾਪਿਆਂ ਨੂੰ ਲੈ ਕੇ ਕਾਰੋਬਾਰੀਆਂ ਤੇ ਜੀ. ਐੱਸ. ਟੀ. ਵਿਭਾਗ ਵਿਚਕਾਰ ਵਧਣ ਲੱਗਾ ਟਕਰਾਅ

ਜਲੰਧਰ, 4 ਫਰਵਰੀ (ਸ਼ਿਵ)-ਜੀ. ਐੱਸ. ਟੀ. ਵਿਭਾਗ ਵਲੋਂ ਮਾਰੇ ਜਾ ਰਹੇ ਛਾਪਿਆਂ ਨੂੰ ਲੈ ਕੇ ਵਿਭਾਗ ਤੇ ਕਾਰੋਬਾਰੀਆਂ ਵਿਚਕਾਰ ਟਕਰਾਅ ਵਧਦਾ ਨਜ਼ਰ ਆ ਰਿਹਾ ਹੈ ਤੇ ਇਹ ਟਕਰਾਅ ਉਸ ਵੇਲੇ ਹੋਰ ਵਧ ਗਿਆ ਜਦੋਂ ਜੀ. ਐੱਸ. ਟੀ. ਵਿਭਾਗ ਵਲੋਂ ਖੇਡ ਮਾਰਕੀਟ 'ਚ ਛਾਪਾ ਮਾਰਿਆ ਗਿਆ ਸੀ ...

ਪੂਰੀ ਖ਼ਬਰ »

ਚੋਰੀ ਦੇ ਸਾਮਾਨ ਸਮੇਤ 3 ਨੌਜਵਾਨ ਕਾਬੂ

ਮਕਸੂਦਾਂ, 4 ਫਰਵਰੀ (ਸੋਰਵ ਮਹਿਤਾ)-ਥਾਣਾ ਡਵੀਜ਼ਨ ਨੰਬਰ 8 ਦੇ ਅਧੀਨ ਆਉਂਦੀ ਚÏਕੀ ਫੋਕਲ ਪੁਆਇੰਟ ਦੀ ਪੁਲਿਸ ਵਲੋਂ ਚੋਰੀ ਦੇ ਸਾਮਾਨ ਨਾਲ 3 ਕਥਿਤ ਦੋਸ਼ੀਆਂ ਨੂੰ ਕਾਬੂ ਕੀਤਾ | ਜਾਣਕਾਰੀ ਦਿੰਦੇ ਹੋਏ ਥਾਣਾ 8 ਦੇ ਮੁਖੀ ਨਵਦੀਪ ਸਿੰਘ ਨੇ ਦੱਸਿਆ ਕਿ ਏ. ਐਸ. ਆਈ. ਰਾਜਪਾਲ ...

ਪੂਰੀ ਖ਼ਬਰ »

ਪਟੇਲ ਕੈਂਸਰ ਤੇ ਸੁਪਰ ਸਪੈਸ਼ਿਲਿਟੀ ਹਸਪਤਾਲ ਵਿਖੇ ਵਿਸ਼ਵ ਕੈਂਸਰ ਦਿਵਸ ਮਨਾਇਆ

ਜਲੰਧਰ, 4 ਫਰਵਰੀ (ਐੱਮ. ਐੱਸ. ਲੋਹੀਆ)-ਪਟੇਲ ਹਸਪਤਾਲ ਵਲੋਂ ਵਿਸ਼ਵ ਕੈਂਸਰ ਦਿਵਸ ਮੌਕੇ ਵੱਖ-ਵੱਖ ਸੰਸਥਾਵਾਂ 'ਚ ਮੁਫ਼ਤ ਜਾਂਚ ਕੈਂਪ ਤੇ ਕੈਂਸਰ ਸੰਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਹਸਪਤਾਲ ਦੇ ਪ੍ਰਬੰਧਕਾਂ ਨੇ ਜਾਣਕਾਰੀ ਦਿੱਤੀ ਕਿ ਡਾ. ਆਂਚਲ ਅਗਰਵਾਲ ...

ਪੂਰੀ ਖ਼ਬਰ »

ਅਜਮੇਰ ਸਿੰਘ ਬਾਦਲ, ਪੰਕਜ ਜੁਲਕਾ, ਕੁਲਵੰਤ ਨੂੰ ਮਿਲੀਆਂ ਭਾਜਪਾ 'ਚ ਜ਼ਿੰਮੇਵਾਰੀਆਂ

ਜਲੰਧਰ, 4 ਫਰਵਰੀ (ਸ਼ਿਵ)-ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੁਸ਼ੀਲ ਸ਼ਰਮਾ ਨੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ, ਪੰਜਾਬ ਜਨਰਲ ਸਕੱਤਰ ਜੀਵਨ ਗੁਪਤਾ, ਜਲੰਧਰ ਦੇ ਇੰਚਾਰਜ ਪੁਸ਼ਪਿੰਦਰ ਸਿੰਗਲ ਤੇ ਸਮੂਹ ਸੀਨੀਅਰ ਲੀਡਰਸ਼ਿਪ ਨਾਲ ਚਰਚਾ ਕਰਨ ਤੋਂ ਬਾਅਦ ਟੀਮ ਦਾ ਵਾਧਾ ਕੀਤਾ ...

ਪੂਰੀ ਖ਼ਬਰ »

ਮਹਿਤਪੁਰ ਬਿਜਲੀ ਦਫਤਰ 'ਚ ਬਿਨਾਂ ਮੀਟਰ ਚਲਾਏ ਜਾਂਦੇ ਹਨ ਹੀਟਰ

ਮਹਿਤਪੁਰ, 4 ਫਰਵਰੀ (ਹਰਜਿੰਦਰ ਸਿੰਘ ਚੰਦੀ)-66 ਕੇ. ਵੀ. ਪਾਵਰਕਾਮ ਮਹਿਤਪੁਰ ਬਿਜਲੀ ਦਫ਼ਤਰ 'ਚ ਸ਼ਰੇਆਮ ਸਾਰੀ ਦਿਹਾੜੀ ਬਿਨਾਂ ਮੀਟਰ ਸਿੱਧੀਆਂ ਕੁੰਡੀਆਂ ਲਗਾ ਕੇ ਹੀਟਰ ਲਗਾਏ ਜਾਂਦੇ ਹਨ | ਲੋਕਾਂ ਨੂੰ ਚੋਰ ਦੱਸਣ ਵਾਲਾ ਮਹਿਕਮਾ ਖ਼ੁਦ ਸਿੱਧੀਆਂ ਕੁੰਡੀਆਂ ਲਗਾ ਕੇ ...

ਪੂਰੀ ਖ਼ਬਰ »

ਕਰੋੜਾਂ ਖ਼ਰਚਣ 'ਤੇ ਵੀ ਨਹੀਂ ਚੱਲਿਆ ਪੰਜਾਬ ਦਾ ਪਹਿਲਾ ਮਲਬਾ ਸੰਭਾਲ ਪ੍ਰਾਜੈਕਟ

ਜਲੰਧਰ, 4 ਫਰਵਰੀ (ਸ਼ਿਵ)-ਕੇਂਦਰ ਸਰਕਾਰ ਵਲੋਂ ਜਲੰਧਰ 'ਚ ਸਮਾਰਟ ਸਿਟੀ ਦੇ ਚੱਲ ਰਹੇ ਪ੍ਰਾਜੈਕਟਾਂ ਦਾ ਕੰਮ ਜੂਨ 2023 ਤੱਕ ਪੂਰਾ ਕਰਨ ਦਾ ਦਿੱਤਾ ਗਿਆ ਟੀਚਾ ਪੂਰਾ ਹੁੰਦਾ ਨਜ਼ਰ ਨਹੀਂ ਆ ਰਿਹਾ ਹੈ ਕਿਉਂਕਿ ਇਨ੍ਹਾਂ ਪ੍ਰਾਜੈਕਟਾਂ ਦੀ ਚੱਲ ਰਹੀ ਵਿਜੀਲੈਂਸ ਜਾਂਚ ਤੋਂ ...

ਪੂਰੀ ਖ਼ਬਰ »

ਮਦਰਜ਼ ਪ੍ਰਾਈਡ ਸਕੂਲ ਮਲਸੀਆਂ ਵਲੋਂ 'ਵਿਸ਼ਵ ਕੈਂਸਰ ਦਿਵਸ' ਮੌਕੇ ਚੌਥੀ ਮਿੰਨੀ ਮੈਰਾਥਨ

ਮਲਸੀਆਂ, 4 ਫਰਵਰੀ (ਸੁਖਦੀਪ ਸਿੰਘ, ਦਲਜੀਤ ਸਿੰਘ ਸਚਦੇਵਾ)-ਮਦਰਜ਼ ਪ੍ਰਾਈਡ ਇੰਟਰਨੈਸ਼ਨਲ ਪਬਲਿਕ ਸਕੂਲ ਮਲਸੀਆਂ ਦੇ ਚੇਅਰਪਰਸਨ ਕੁਮਾਰੀ ਅਰੁਣ ਜੱਸਲ ਤੇ ਪਿ੍ੰਸੀਪਲ ਰਜਨੀ ਬਾਲਾ ਦੀ ਅਗਵਾਈ ਅਤੇ ਡੀ. ਪੀ. ਸੌਰਵ ਦਾਦਰੀਆ ਤੇ ਹਰਮਨ ਸਿੰਘ ਥਿੰਦ ਦੀ ਦੇਖ-ਰੇਖ 'ਚ ਵਿਸ਼ਵ ...

ਪੂਰੀ ਖ਼ਬਰ »

ਦੁਕਾਨ ਦਾ ਸ਼ਟਰ ਤੋੜ ਕੇ ਨਕਦੀ ਤੇ ਹੋਰ ਸਾਮਾਨ ਚੋਰੀ

ਗੁਰਾਇਆ, 4 ਫਰਵਰੀ (ਬਲਵਿੰਦਰ ਸਿੰਘ)-ਸਥਾਨਕ ਰਾਮ ਬਾਜ਼ਾਰ 'ਚ ਸਥਿਤ ਇਕ ਦੁਕਾਨ 'ਚ ਚੋਰਾਂ ਨੇ ਚੋਰੀ ਕਰਕੇ ਨਕਦੀ ਤੇ ਹੋਰ ਸਾਮਾਨ ਚੋਰੀ ਕਰ ਲਿਆ | ਜਾਣਕਾਰੀ ਦਿੰਦੇ ਹੋਏ ਜਤਿੰਦਰ ਕੁਮਾਰ ਮਾਲਕ ਪਿੰਕ ਸਿਟੀ ਨੇ ਦੱਸਿਆ ਕਿ ਬੀਤੀ ਰਾਤ ਤਕਰੀਬਨ ਪੌਣੇ ਤਿੰਨ ਵਜੇ ਤਿੰਨ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਕਰਤਾਰਪੁਰ ਨੇ 51 ਅÏਰਤਾਂ ਨੂੰ ਸਿਲਾਈ ਮਸ਼ੀਨਾਂ ਦੀ ਕੀਤੀ ਵੰਡ

ਕਰਤਾਰਪੁਰ, 4 ਫਰਵਰੀ (ਭਜਨ ਸਿੰਘ)-ਸਮਾਜ ਸੇਵਾ ਦੇ ਖੇਤਰ 'ਚ ਮੋਹਰੀ ਭੂਮਿਕਾ ਨਿਭਾ ਰਹੀ ਲਾਇਨਜ਼ ਕਲੱਬ ਕਰਤਾਰਪੁਰ ਨੇ 51 ਲੋੜਵੰਦ ਅÏਰਤਾਂ ਨੂੰ ਸਿਲਾਈ ਮਸ਼ੀਨਾਂ ਦੀ ਵੰਡ ਕਰਕੇ ਉਨ੍ਹਾਂ ਨੂੰ ਆਤਮ-ਨਿਰਭਰ ਬਣਨ ਲਈ ਉਤਸ਼ਾਹਿਤ ਕੀਤਾ | ਇਸ ਸੰਬੰਧੀ ਸਥਾਨਕ ਹੋਟਲ 'ਚ ਕੀਤੇ ...

ਪੂਰੀ ਖ਼ਬਰ »

ਕੈਂਸਰ ਜਾਗਰੂਕਤਾ ਸੰਬੰਧੀ ਸੈਮੀਨਾਰ ਕਰਵਾਇਆ

ਜੰਡਿਆਲਾ ਮੰਜਕੀ, 4 ਫਰਵਰੀ (ਸੁਰਜੀਤ ਸਿੰਘ ਜੰਡਿਆਲਾ)-ਡਾ. ਐਸ. ਪੀ. ਸਿੰਘ ਐਸ. ਐਮ. ਓ. ਜੰਡਿਆਲਾ ਦੀ ਅਗਵਾਈ ਹੇਠ ਵਿਸ਼ਵ ਕੈਂਸਰ ਜਾਗਰੂਕਤਾ ਦਿਵਸ ਮੌਕੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ | ਸੈਮੀਨਾਰ ਨੂੰ ਸੰਬੋਧਨ ਕਰਦਿਆਂ ਡਾ. ਐਸ. ਪੀ. ਸਿੰਘ ਨੇ ਕਿਹਾ ਕਿ ਹਰ ਸਾਲ 4 ਫਰਵਰੀ ...

ਪੂਰੀ ਖ਼ਬਰ »

ਵਿਸ਼ਵ ਕੈਂਸਰ ਦਿਵਸ ਮਨਾਇਆ

ਗੁਰਾਇਆ, 4 ਫਰਵਰੀ (ਬਲਵਿੰਦਰ ਸਿੰਘ)-ਕੈਂਸਰ ਦੀ ਬਿਮਾਰੀ ਸੰਬੰਧੀ ਚੇਤਨਾ ਪੈਦਾ ਕਰਨ ਲਈ ਕਮਿਊਨਿਟੀ ਹੈਲਥ ਸੈਂਟਰ ਬੜਾ ਪਿੰਡ ਵਲੋਂ ਵਿਸ਼ਵ ਕੈਂਸਰ ਦਿਵਸ ਸੀਨੀਅਰ ਮੈਡੀਕਲ ਅਫ਼ਸਰ ਡਾ. ਰੁਪਿੰਦਰਜੀਤ ਕੌਰ ਦੀ ਅਗਵਾਈ ਹੇਠ ਸੀਨੀਅਰ ਸੈਕੰਡਰੀ ਸਕੂਲ ਬੜਾ ਪਿੰਡ ਵਿਖੇ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਡੁਮੇਲੀ ਵਿਖੇ 'ਅੰਤਰ ਸਕੂਲ ਮੁਕਾਬਲੇ 2023' ਕਰਵਾਏ

ਆਦਮਪੁਰ, 4 ਫਰਵਰੀ (ਹਰਪ੍ਰੀਤ ਸਿੰਘ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਵਿੱਦਿਅਕ ਅਦਾਰੇ ਸੰਤ ਬਾਬਾ ਦਲੀਪ ਸਿੰਘ ਮੈਮੋਰੀਅਲ ਖ਼ਾਲਸਾ ਕਾਲਜ ਡੁਮੇਲੀ ਵਿਖੇ ਪਿੰ੍ਰਸੀਪਲ ਡਾ. ਗੁਰਨਾਮ ਸਿੰਘ ਰਸੂਲਪੁਰ ਦੇ ਯਤਨਾਂ ਸਦਕਾ ਸਾਬਕਾ ਪਿ੍ੰਸੀਪਲ ...

ਪੂਰੀ ਖ਼ਬਰ »

ਸ੍ਰੀ ਗੁਰੂ ਰਵਿਦਾਸ ਧਰਮਸ਼ਾਲਾ ਵਿਖੇ ਸਮਾਗਮ ਅੱਜ

ਸ਼ਾਹਕੋਟ, 4 ਫਰਵਰੀ (ਸੁਖਦੀਪ ਸਿੰਘ)-ਸ੍ਰੀ ਗੁਰੂ ਰਵਿਦਾਸ ਧਰਮਸ਼ਾਲਾ (ਰਜਿ.) ਨੇੜੇ ਬੀ. ਡੀ. ਪੀ. ਓ. ਦਫ਼ਤਰ ਸ਼ਾਹਕੋਟ ਵਿਖੇ ਸਮੂਹ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ 5 ਫਰਵਰੀ ਨੂੰ ਮਨਾਇਆ ਜਾਵੇਗਾ | ਪ੍ਰਬੰਧਕਾਂ ਨੇ ...

ਪੂਰੀ ਖ਼ਬਰ »

ਚੂਰਾ ਪੋਸਤ ਸਮੇਤ ਮਹਿਲਾ ਕਾਬੂ

ਨਕੋਦਰ, 4 ਫਰਵਰੀ (ਗੁਰਵਿੰਦਰ ਸਿੰਘ, ਤਿਲਕਰਾਜ ਸ਼ਰਮਾ)-ਥਾਣਾ ਸਿਟੀ ਪੁਲਿਸ ਨੇ 20 ਕਿੱਲੋ ਚੂਰਾ ਪੋਸਤ ਸਮੇਤ ਇਕ ਮਹਿਲਾ ਨੂੰ ਕਾਬੂ ਕਰਕੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ | ਇਸ ਸੰਬੰਧੀ ਡੀ. ਐਸ. ਪੀ. ਹਰਜਿੰਦਰ ਸਿੰਘ ਨੇ ਦੱਸਿਆ ਕਿ ਐਸ. ਆਈ. ਮਨਦੀਪ ਸਿੰਘ ਤੇ ਮਹਿਲਾ ...

ਪੂਰੀ ਖ਼ਬਰ »

ਇੰਦਰਜੀਤ ਕÏਰ ਮਾਨ ਵਲੋਂ ਦੋਨਾ ਦੇ ਪਿੰਡਾਂ ਦਾ ਦÏਰਾ

ਮੱਲੀਆਂ ਕਲਾਂ, 4 ਫਰਵਰੀ (ਬਲਜੀਤ ਸਿੰਘ ਚਿੱਟੀ)-ਹਲਕਾ ਨਕੋਦਰ ਵਿਧਾਇਕਾ ਇੰਦਰਜੀਤ ਕÏਰ ਮਾਨ ਵਲੋਂ ਨਕੋਦਰ ਦੇ ਦੋਨਾ ਏਰੀਆ ਦੇ ਪਿੰਡਾਂ ਦਾ ਦÏਰਾ ਕੀਤਾ ਗਿਆ, ਜਿਸ 'ਚ ਵਿਧਾਇਕਾ ਨੇ ਸੰਬੰਧਿਤ ਅਧਿਕਾਰੀਆਂ ਨੂੰ ਨਾਲ ਲੈ ਕੇ ਸਮੱਸਿਆਵਾਂ ਦਾ ਨਿਪਟਾਰਾ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਧੁੰਦ ਕਾਰਨ ਮਹਿੰਦਰਾ ਪਿਕਅਪ ਤੇ ਕੈਂਟਰ ਦੀ ਟੱਕਰ

ਮਲਸੀਆਂ, 4 ਫਰਵਰੀ (ਸੁਖਦੀਪ ਸਿੰਘ)-ਮਲਸੀਆਂ-ਨਕੋਦਰ ਕੌਮੀ ਮਾਰਗ 'ਤੇ ਬੀਤੀ ਰਾਤ ਧੁੰਦ ਦੌਰਾਨ ਕੈਂਟਰ ਤੇ ਮਹਿੰਦਰਾ ਬੋਲੈਰੋ ਪਿਕਅਪ ਗੱਡੀ ਦੀ ਜ਼ਬਰਦਸਤ ਟੱਕਰ 'ਚ ਦੋਵੇਂ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ | ਜਾਣਕਾਰੀ ਅਨੁਸਾਰ ਰਾਜ ਸਿੰਘ ਪੁੱਤਰ ਹਰਨੇਕ ਸਿੰਘ ਵਾਸੀ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਦੇ ਮਾਰਗ 'ਤੇ ਚੱਲ ਕੇ ਜੀਵਨ ਸਫ਼ਲ ਹੋ ਸਕਦਾ-ਬਾਬਾ ਸੇਵਕ ਨਾਥ

ਮੱਲੀਆਂ ਕਲਾਂ, 4 ਫਰਵਰੀ (ਬਲਜੀਤ ਸਿੰਘ ਚਿੱਟੀ)-ਭਗਵਾਨ ਵਾਲਮੀਕਿ ਦੇ ਦੱਸੇ ਹੋਏ ਮਾਰਗ 'ਤੇ ਚੱਲ ਕੇ ਜੀਵਨ ਸਫਲ ਹੋ ਸਕਦਾ ਹੈ | ਸਾਨੂੰ ਆਪਣੇ ਆਲੇ ਦੁਆਲੇ ਦੀ ਸਫ਼ਾਈ, ਪਾਣੀ ਦੀ ਸੰਭਾਲ ਤੇ ਵਾਤਾਵਰਨ ਨੂੰ ਸ਼ੁੱਧ ਰੱਖਣਾ ਚਾਹੀਦਾ ਹੈ ਤਾਂ ਕਿ ਆਉਣ ਵਾਲੀਆਂ ਪੀੜ੍ਹੀਆਂ ...

ਪੂਰੀ ਖ਼ਬਰ »

ਕਰੋੜਾਂ ਖ਼ਰਚਣ 'ਤੇ ਵੀ ਨਹੀਂ ਚੱਲਿਆ ਪੰਜਾਬ ਦਾ ਪਹਿਲਾ ਮਲਬਾ ਸੰਭਾਲ ਪ੍ਰਾਜੈਕਟ

ਜਲੰਧਰ, 4 ਫਰਵਰੀ (ਸ਼ਿਵ)-ਕੇਂਦਰ ਸਰਕਾਰ ਵਲੋਂ ਜਲੰਧਰ 'ਚ ਸਮਾਰਟ ਸਿਟੀ ਦੇ ਚੱਲ ਰਹੇ ਪ੍ਰਾਜੈਕਟਾਂ ਦਾ ਕੰਮ ਜੂਨ 2023 ਤੱਕ ਪੂਰਾ ਕਰਨ ਦਾ ਦਿੱਤਾ ਗਿਆ ਟੀਚਾ ਪੂਰਾ ਹੁੰਦਾ ਨਜ਼ਰ ਨਹੀਂ ਆ ਰਿਹਾ ਹੈ ਕਿਉਂਕਿ ਇਨ੍ਹਾਂ ਪ੍ਰਾਜੈਕਟਾਂ ਦੀ ਚੱਲ ਰਹੀ ਵਿਜੀਲੈਂਸ ਜਾਂਚ ਤੋਂ ...

ਪੂਰੀ ਖ਼ਬਰ »

ਪੈਟਰੋਲ ਪੰਪ 'ਤੇ ਕੰਮ ਕਰਨ ਵਾਲੇ ਵਿਅਕਤੀ 'ਤੇ ਜਾਨਲੇਵਾ ਹਮਲਾ

ਆਦਮਪੁਰ, 4 ਫਰਵਰੀ (ਹਰਪ੍ਰੀਤ ਸਿੰਘ)-ਅੱਜ ਦੁਪਹਿਰ ਕਰੀਬ 2.30 ਵਜੇ ਆਦਮਪੁਰ ਨੇੜਲੇ ਪਿੰਡ ਉਦੇਸੀਆਂ ਵਿਖੇ ਐੱਚ. ਪੀ. ਫਿਊਲ ਪੈਟਰੋਲ ਪੰਪ 'ਤੇ ਕੰਮ ਕਰਦੇ ਵਿਅਕਤੀ 'ਤੇ ਕਰੀਬ 5 ਤੋਂ 7 ਨÏਜਵਾਨਾਂ ਵਲੋਂ ਸ਼ਰੇਆਮ ਹਥਿਆਰਾਂ ਨਾਲ ਹਮਲਾ ਕਰ ਜ਼ਖ਼ਮੀ ਕਰ ਦਿੱਤਾ | ਜ਼ੇਰੇ ਇਲਾਜ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX