ਫ਼ਤਹਿਗੜ੍ਹ ਸਾਹਿਬ, 5 ਫਰਵਰੀ (ਬਲਜਿੰਦਰ ਸਿੰਘ)-ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਵੱਖ-ਵੱਖ ਇਲਾਕਿਆਂ 'ਚ ਲੋਕਲ ਗੁਰਦੁਆਰਾ ਕਮੇਟੀਆਂ ਤੇ ਸ੍ਰੀ ਗੁਰੂ ਰਵਿਦਾਸ ਭਗਤ ਸੁਸਾਇਟੀਆਂ ਵਲੋਂ ਸ੍ਰੀ ਗੁਰੂ ਰਵਿਦਾਸ ਭਗਤ ਜੀ ਦੇ ਪ੍ਰਕਾਸ਼ ਦਿਹਾੜੇ ਸੰਬੰਧੀ ਧਾਰਮਿਕ ਸਮਾਗਮ ਕਰਵਾਏ ਗਏ | ਜਿਸ ਦੇ ਤਹਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਹਜ਼ੂਰੀ ਰਾਗੀ ਜਥੇ ਵਲੋਂ ਸੰਗਤਾਂ ਨੂੰ ਗੁਰਬਾਣੀ ਦੇ ਰਸ-ਭਿੰਨੇ ਸ਼ਬਦ ਕੀਰਤਨ ਰਾਹੀਂ ਨਿਹਾਲ ਕੀਤਾ ਗਿਆ | ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਰਿਆ, ਜਗਦੀਪ ਸਿੰਘ ਚੀਮਾ ਜਨਰਲ ਸਕੱਤਰ ਸ਼੍ਰੋਮਣੀ ਅਕਾਲੀ ਦਲ ਅਤੇ ਗੁਰਦੁਆਰਾ ਮੈਨੇਜਰ ਭਾਈ ਭਗਵੰਤ ਸਿੰਘ ਧੰਗੇੜਾ ਨੇ ਸਮੁੱਚੀਆਂ ਸੰਗਤਾਂ ਨੂੰ ਜਨਮ ਦਿਹਾੜੇ ਦੀ ਵਧਾਈ ਦਿੰਦਿਆਂ ਕਿਹਾ ਕਿ ਸਾਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ 'ਚ ਦਰਜ ਭਗਤ ਰਵਿਦਾਸ ਜੀ ਦੀ ਬਾਣੀ ਅਤੇ ਸਿੱਖਿਆਵਾਂ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ | ਸਮਾਗਮ 'ਚ ਐਡੀਸ਼ਨਲ ਮੈਨੇਜਰ ਬਲਵਿੰਦਰ ਸਿੰਘ ਭਮਾਰਸੀ, ਮੀਤ ਪ੍ਰਧਾਨ ਨਰਿੰਦਰਜੀਤ ਸਿੰਘ, ਜਰਨੈਲ ਸਿੰਘ ਮਕਰੌੜ ਸਾਹਿਬ, ਹਰਮਨਜੀਤ ਸਿੰਘ, ਗੁਰਇਕਬਾਲ ਸਿੰਘ ਮਾਨ, ਹਰਜੀਤ ਸਿੰਘ ਅਲੀਪੁਰ, ਸੁਰਿੰਦਰ ਸਿੰਘ ਸਮਾਣਾ ਤੋਂ ਇਲਾਵਾ ਵੱਡੀ ਗਿਣਤੀ 'ਚ ਇਲਾਕੇ ਦੀਆਂ ਸੰਗਤਾਂ ਨੇ ਸ਼ਮੂਲੀਅਤ ਕੀਤੀ | ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਵਲੋਂ ਵੱਖ-ਵੱਖ ਪਕਵਾਨਾਂ ਦੇ ਲੰਗਰ ਵੀ ਲਗਾਏ ਗਏ | ਇਸ ਤੋਂ ਇਲਾਵਾ ਮੁਹੱਲਾ ਲਾਲੂ ਮੰਦਰ, ਸਿਟੀ ਰੋਡ ਸਰਹਿੰਦ, ਪਿੰਡ ਹਰਲਾਲਪੁਰਾ, ਤਲਾਣੀਆਂ, ਗੁਰਦੁਆਰਾ ਰਵਿਦਾਸ ਭਵਨ ਪ੍ਰਬੰਧਕ ਕਮੇਟੀ ਬ੍ਰਾਹਮਣ ਮਾਜਰਾ, ਸ੍ਰੀ ਗੁਰੂ ਰਵਿਦਾਸ ਪ੍ਰਚਾਰ ਕਮੇਟੀ ਪਟੇਲ ਨਗਰ, ਗੁਰੂ ਰਵਿਦਾਸ ਧਰਮਸ਼ਾਲਾ ਕਮੇਟੀ ਦਿਆਲਪੁਰੀ, ਫ਼ਤਹਿਪੁਰ ਅਰਾਈਆਂ, ਸਮੂਹ ਸੰਗਤ ਜੋਤੀ ਸਰੂਪ ਮੌੜ ਦੀ ਸੰਗਤ, ਗੁਰਦੁਆਰਾ ਸ੍ਰੀ ਰਵਿਦਾਸ ਜੀ.ਟੀ ਰੋਡ ਬਾੜਾ ਸਰਹਿੰਦ, ਸ੍ਰੀ ਗੁਰੂ ਰਵਿਦਾਸ ਕਲੱਬ ਬ੍ਰਾਹਮਣ ਮਾਜਰਾ ਨੇੜੇ ਰੇਲਵੇ ਫਾਟਕ ਸਰਹਿੰਦ, ਗੁਰਦੁਆਰਾ ਸਿੰਘ ਸਭਾ ਮੁਹੱਲਾ ਬਾਬਾ ਫ਼ਤਹਿ ਸਿੰਘ ਨਗਰ ਤੇ ਪ੍ਰੀਤ ਨਗਰ, ਗੁਰਦੁਆਰਾ ਸਾਹਿਬ ਪਾਤਸ਼ਾਹੀ ਪੰਜਵੀਂ ਅਮਨ ਕਾਲੋਨੀ ਸਰਹਿੰਦ, ਗੁਰਦੁਆਰਾ ਰਵਿਦਾਸ ਨੌਜਵਾਨ ਕਮੇਟੀ ਮੁਹੱਲਾ ਦਲੀਚੀ ਤੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਤਲਾਣੀਆਂ ਵਿਖੇ ਕਰਵਾਏ ਸਮਾਗਮਾਂ ਦੌਰਾਨ ਪ੍ਰਬੰਧਕਾਂ ਵਲੋਂ ਰਾਗੀ ਜਥਿਆਂ ਸਮੇਤ ਵੱਖ-ਵੱਖ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ ਗਿਆ ਅਤੇ ਗੁਰੂ ਦਾ ਅਤੁੱਟ ਲੰਗਰ ਵੀ ਵਰਤਾਇਆ ਗਿਆ | ਇਸ ਮੌਕੇ ਵੱਖ-ਵੱਖ ਥਾਵਾਂ ਸ੍ਰੀ ਅਖੰਡ ਪਾਠਾਂ ਦੇ ਭੋਗ ਵੀ ਪਏ ਗਏ, ਝੰਡਾ ਝੜਾਉਣ ਦੀ ਰਸਮ ਅਦਾ ਕੀਤੀ ਗਈ ਅਤੇ ਰਾਗੀ ਸਿੰਘਾਂ ਵਲੋਂ ਸੰਗਤਾਂ ਨੂੰ ਗੁਰਬਾਣੀ ਦੇ ਰਸ-ਭਿੰਨੇ ਸ਼ਬਦ ਕੀਰਤਨ ਰਾਹੀਂ ਨਿਹਾਲ ਕੀਤਾ ਗਿਆ |
ਤਿ੍ਮੂਰਤੀ ਮੂਰਤੀ ਮੰਦਰ ਮਾਧੋਪੁਰ ਵਿਖੇ ਜਨਮ ਦਿਹਾੜਾ ਮਨਾਇਆ
ਫ਼ਤਹਿਗੜ੍ਹ ਸਾਹਿਬ, (ਬਲਜਿੰਦਰ ਸਿੰਘ)-ਤਿ੍ਮੂਰਤੀ ਮੂਰਤੀ ਮੰਦਰ ਮਾਧੋਪੁਰ ਵਿਖੇ ਸਤਿਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਰਾਸ਼ਟਰੀ ਵਾਲਮੀਕਿ ਸਭਾ ਦੇ ਚੇਅਰਮੈਨ ਕੁਲਦੀਪ ਸਹੋਤਾ ਦੀ ਅਗਵਾਈ ਦੇ ਵਿਚ ਧੂਮ-ਧਾਮ ਦੇ ਨਾਲ ਮਨਾਇਆ ਗਿਆ | ਇਸ ਮੌਕੇ ਇਲਾਕੇ ਤੋਂ ਸੰਗਤਾਂ ਨੇ ਵੱਡੀ ਗਿਣਤੀ ਦੇ 'ਚ ਸ਼ਮੂਲੀਅਤ ਕੀਤੀ | ਇਸ ਮੌਕੇ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਦੀਦਾਰ ਸਿੰਘ ਭੱਟੀ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ | ਇਸ ਮੌਕੇ ਹੋਰਨਾਂ ਤੋਂ ਇਲਾਵਾ ਧਰਮ ਪਾਲ ਸਹੋਤਾ, ਰਘਵੀਰ ਬਡਲਾ, ਰਜਿੰਦਰ ਗੋਗੀ, ਸੁਨੀਲ ਕੁਮਾਰ, ਸਤਨਾਮ ਸਿੰਘ ਸਹੋਤਾ, ਸੁਰਜੀਤ ਸ਼ਾਹੀ, ਤਰਲੋਕ ਬਾਜਵਾ, ਪਰਮਿੰਦਰ ਦਿਓਲ, ਹਰਦੀਪ ਦੌਣ ਕਲਾਂ, ਜਸਮੇਰ ਸਿੰਘ ਸੁਪਰਡੈਂਟ, ਮੋਹਣ ਲਾਲ, ਗੁਰਸੇਵਕ ਸਿੰਘ ਡੈਮੀ, ਬਲਵੀਰ ਸਿੰਘ ਧਾਰਨੀ, ਅਸ਼ੋਕ ਕੁਮਾਰ ਘੋਰੀ, ਜਸਵਿੰਦਰ ਸਿੰਘ ਇੰਸਪੈਕਟਰ, ਨਰਿੰਦਰ ਸਿੰਘ ਟਿਵਾਣਾ, ਜੋਗਾ ਸਿੰਘ ਸਰਪੰਚ ਅਤੇ ਪੰਡਤ ਰਘਬੀਰ ਸਿੰਘ ਆਦਿ ਵੀ ਹਾਜਰ ਸਨ |
ਸ੍ਰੀ ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਮਨਾਇਆ
ਬਸੀ ਪਠਾਣਾਂ, (ਰਵਿੰਦਰ ਮੌਦਗਿਲ)-ਪਿੰਡ ਸ਼ਹੀਦਗੜ੍ਹ ਵਿਖੇ ਸਥਿਤ ਗੁਰਦੁਆਰਾ ਸਾਹਿਬ 'ਚ ਸ੍ਰੀ ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਪ੍ਰਬੰਧਕਾਂ ਵਲੋਂ ਕਰਵਾਏ ਸਮਾਗਮ ਦੌਰਾਨ ਆਮ ਆਦਮੀ ਪਾਰਟੀ ਦੇ ਸੂਬਾ ਸਕੱਤਰ ਤੇ ਐਸ.ਸੀ ਵਿੰਗ ਦੇ ਆਗੂ ਐਡ. ਧਰਮਿੰਦਰ ਲਾਂਬਾ ਨੇ ਵੀ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋ ਕੇ ਹਾਜ਼ਰੀ ਭਰੀ | ਉਨ੍ਹਾਂ ਸੰਗਤਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ ਦਿੱਤੇ ਉਪਦੇਸ਼ ਅਨੁਸਾਰ ਚੱਲਣ ਅਤੇ ਪਹਿਰਾ ਦੇਣ ਦਾ ਸੰਦੇਸ਼ ਦਿੱਤਾ | ਪ੍ਰਬੰਧਕਾਂ ਵਲੋਂ ਐਡ. ਧਰਮਿੰਦਰ ਲਾਂਬਾ ਦਾ ਸਨਮਾਨ ਵੀ ਕੀਤਾ ਗਿਆ | ਇਸ ਮੌਕੇ ਜਸਵੀਰ ਸਿੰਘ, ਜਾਗਰ ਸਿੰਘ, ਪਰਮਿੰਦਰ ਸਿੰਘ, ਇੰਦਰਜੀਤ ਸਿੰਘ, ਸ਼ਮਸ਼ੇਰ ਸਿੰਘ, ਮੇਜਰ ਸਿੰਘ, ਜੋਗਾ ਸਿੰਘ, ਅਜਾਇਬ ਸਿੰਘ, ਜਤਿੰਦਰ ਸਿੰਘ, ਦਵਿੰਦਰ ਸਿੰਘ ਅਤੇ ਗਿਆਨ ਸਿੰਘ ਨਾਲ ਵੱਡੀ ਗਿਣਤੀ ਵਿਚ ਹੋਰ ਸ਼ਰਧਾਲੂ ਵੀ ਮੌਜੂਦ ਸਨ |
ਪਿੰਡ ਜੱਲੋਵਾਲ ਵਿਖੇ ਜਨਮ ਦਿਹਾੜਾ ਮਨਾਇਆ
ਭੜੀ, (ਭਰਪੂਰ ਸਿੰਘ ਹਵਾਰਾ)-ਪਿੰਡ ਜੱਲੋਵਾਲ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਪਾਠ ਦੇ ਭੋਗ ਉਪਰੰਤ ਕੀਰਤਨੀਆਂ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਸੰਗਤਾਂ ਨੇ ਵੱਡੀ ਗਿਣਤੀ 'ਚ ਹਾਜ਼ਰੀ ਲਵਾਈ | ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ | ਇਹ ਜਾਣਕਾਰੀ ਹਰਭਜਨ ਸਿੰਘ ਜੱਲੋਵਾਲ ਨੇ ਦਿੱਤੀ |
ਖਮਾਣੋਂ ਵਿਖੇ ਜਨਮ ਦਿਹਾੜਾ ਮਨਾਇਆ
ਖਮਾਣੋਂ, (ਜੋਗਿੰਦਰ ਪਾਲ)-ਗੁਰਦੁਆਰਾ ਸ੍ਰੀ ਸਿੰਘ ਸਭਾ ਬਿਲਾਸਪੁਰ ਰੋਡ ਖਮਾਣੋਂ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਭਾਈ ਤਾਰਾ ਸਿੰਘ ਰਿਟਾਇਰਡ ਸੁਪਰਡੈਂਟ ਹਾਈਕੋਰਟ ਤੇ ਜਸਵਿੰਦਰ ਸਿੰਘ ਬਰਵਾਲੀ ਵਾਲਿਆਂ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਨਾਲ ਸੰਬੰਧਿਤ ਕੀਰਤਨ ਕੀਤਾ ਗਿਆ | ਪ੍ਰਬੰਧਕ ਕਮੇਟੀ ਵਲੋਂ ਕੀਰਤਨੀ ਜਥੇ ਦਾ ਸਿਰੋਪਾਉ ਸਾਹਿਬ ਪਾ ਕੇ ਸਨਮਾਨ ਕੀਤਾ ਗਿਆ ਤੇ ਇਸ ਉਪਰੰਤ ਗਿਆਨੀ ਗੁਰਮੇਲ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ | ਇਸ ਉਪਰੰਤ ਗੁਰੂ ਕਾ ਲੰਗਰ ਅਟੁੱਟ ਵਰਤਾਇਆ ਗਿਆ | ਇਸ ਮੌਕੇ ਇੰਜ. ਦਿਲਪ੍ਰੀਤ ਸਿੰਘ ਲ਼ੋਹਟ, ਸ਼ੇਰ ਸਿੰਘ ਖ਼ਜ਼ਾਨਚੀ, ਦਿਲਬਾਰਾ ਸਿੰਘ ਮੁੱਖ ਸਲਾਹਕਾਰ, ਡਾ. ਅਮਰਜੀਤ ਸੋਹਲ ਪ੍ਰਧਾਨ ਨਗਰ ਪੰਚਾਇਤ ਖਮਾਣੋਂ, ਪ੍ਰੀਤਮ ਸਿੰਘ ਬਾਜਵਾ, ਦਰਸ਼ਨ ਸਿੰਘ ਲੁਹਾਰ ਮਾਜਰਾ, ਮੇਵਾ ਸਿੰਘ, ਜਗੀਰ ਸਿੰਘ, ਲਛਮਣ ਸਿੰਘ, ਗੁਰਮੇਲ ਸਿੰਘ, ਹਰਨੇਕ ਸਿੰਘ ਅਤੇ ਹੋਰ ਸੰਗਤ ਹਾਜ਼ਰ ਸੀ |
ਪਿੰਡ ਰਾਮਗੜ੍ਹ ਵਿਖੇ ਜਨਮ ਦਿਹਾੜਾ ਮਨਾਇਆ
ਅਮਲੋਹ, (ਕੇਵਲ ਸਿੰਘ)-ਨਜ਼ਦੀਕ ਪਿੰਡ ਰਾਮਗੜ੍ਹ ਵਿਖੇ ਗੁਰੂ ਰਵਿਦਾਸ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ | ਇਸ ਮੌਕੇ ਇਕੱਤਰ ਸੰਗਤਾਂ ਨੂੰ ਕੀਰਤਨੀ ਜਥੇ ਵਲੋਂ ਗੁਰਬਾਣੀ ਦੇ ਰਸ-ਭਿੰਨੇ ਕੀਰਤਨ ਰਾਹੀਂ ਨਿਹਾਲ ਕੀਤਾ ਗਿਆ, ਉੱਥੇ ਹੀ ਲੰਗਰ ਵੀ ਅਤੁੱਟ ਵਰਤਾਇਆ ਗਿਆ | ਇਸ ਮੌਕੇ ਆਮ ਆਦਮੀ ਕਿਸਾਨ ਵਿੰਗ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਜਨਰਲ ਸਕੱਤਰ ਗੁਰਮੀਤ ਸਿੰਘ ਰਾਮਗੜ੍ਹ ਵੀ ਪਹੁੰਚੇ, ਜਿਨ੍ਹਾਂ ਨੇ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਇਕੱਤਰ ਸੰਗਤਾਂ ਨੂੰ ਵਧਾਈ ਦਿੱਤੀ ਗਈ | ਇਸ ਮੌਕੇ ਪ੍ਰਧਾਨ ਲਖਵਿੰਦਰ ਸਿੰਘ ਲੱਖੀ, ਖ਼ਜ਼ਾਨਚੀ ਰਣਧੀਰ ਸਿੰਘ, ਮੈਂਬਰ ਮੇਜਰ ਸਿੰਘ, ਜਰਨੈਲ ਸਿੰਘ ਬਿੱਟੂ, ਕਾਕਾ, ਪ੍ਰਗਟ ਸਿੰਘ, ਪਿਆਰਾ ਸਿੰਘ ਭਾਗ ਸਿੰਘ, ਬਲਵੀਰ ਸਿੰਘ ਖ਼ਾਲਸਾ ਅਤੇ ਸੰਗਤਾਂ ਮੌਜੂਦ ਸਨ |
ਜਨਮ ਦਿਹਾੜੇ ਮੌਕੇ ਲਗਾਏ ਫਲਦਾਰ ਬੂਟੇ
ਸੰਘੋਲ, (ਪਰਮਵੀਰ ਸਿੰਘ ਧਨੋਆ)-ਭਗਤ ਰਵਿਦਾਸ ਸੇਵਾ ਸੋਸਾਇਟੀ ਵਲੋਂ ਗਰਾਮ ਪੰਚਾਇਤ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪਿੰਡ ਬਾਠਾਂ ਖੁਰਦ ਵਿਖੇ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ | ਜਿਸ ਮੌਕੇ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਸੰਗਤ ਲਈ ਅਟੁੱਟ ਲੰਗਰ ਵਰਤਾਇਆ ਗਿਆ | ਇਸ ਮੌਕੇ 51 ਵੱਖ-ਵੱਖ ਕਿਸਮ ਦੇ ਫਲਦਾਰ ਬੂਟੇ ਲਾਉਣ ਦੀ ਸ਼ੁਰੂਆਤ ਸਰਪੰਚ ਜਸਪ੍ਰੀਤ ਸਿੰਘ ਵਲੋਂ ਕੀਤੀ ਗਈ | ਪੰਜਾਬ ਮੰਡੀ ਬੋਰਡ ਦੇ ਸਾਬਕਾ ਐੱਸ.ਐੱਸ ਹਰਚੰਦ ਸਿੰਘ ਬਾਠ ਵਲੋਂ ਪਿੰਡ ਦੇ ਕਾਲੋਨੀ ਵਾਸੀਆਂ ਨੂੰ ਜਾਂਦੇ ਰਸਤੇ ਲਈ 11 ਲਾਈਟਾਂ ਦਿੱਤੀਆਂ ਗਈਆਂ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਨਿਸ਼ਾਨ ਸਿੰਘ, ਮਾਸਟਰ ਕੁਲਵਿੰਦਰ ਸਿੰਘ, ਗੁਰਵੀਰ ਸਿੰਘ, ਬਲਜਿੰਦਰ ਸਿੰਘ, ਨਿਰਮਲ ਸਿੰਘ, ਰਵਿੰਦਰ ਸਿੰਘ, ਵਰਿੰਦਰ ਸਿੰਘ, ਗੁਰਚਰਨ ਸਿੰਘ, ਦਲਬੀਰ ਸਿੰਘ, ਸਤਨਾਮ ਸਿੰਘ, ਜਸਵਿੰਦਰ ਜੱਸੀ ਅਤੇ ਜਗਤਾਰ ਸਿੰਘ ਆਦਿ ਹਾਜ਼ਰ ਸਨ |
ਖਮਾਣੋਂ ਵਿਖੇ ਜਨਮ ਦਿਹਾੜਾ ਮਨਾਇਆ
ਖਮਾਣੋਂ, (ਜੋਗਿੰਦਰ ਪਾਲ, ਮਨਮੋਹਣ ਸਿੰਘ ਕਲੇਰ)-ਖਮਾਣੋਂ ਅਤੇ ਆਸ ਪਾਸ ਪਿੰਡਾਂ 'ਚ ਸ੍ਰੀ ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ ਨਾਲ ਮਨਾਇਆ ਗਿਆ | ਖਮਾਣੋਂ ਦੇ ਰਵਿਦਾਸ ਮੰਦਰ 'ਚ ਰਵਿਦਾਸ ਵੈੱਲਫੇਅਰ ਕਮੇਟੀ ਦੀ ਪ੍ਰਧਾਨ ਸਵਰਨ ਕੌਰ ਦੀ ਅਗਵਾਈ 'ਚ ਰੱਖੇ ਸਮਾਗਮ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਬਾਬਾ ਮੰਗਲ ਸਿੰਘ ਨੇ ਸੰਗਤਾਂ ਨੂੰ ਕੀਰਤਨ ਕਰ ਕੇ ਨਿਹਾਲ ਕੀਤਾ | ਇਸ ਮੌਕੇ ਵਿਸ਼ੇਸ਼ ਤੌਰ ਤੇ ਪਹੁੰਚੇ ਹਲਕੇ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਕਿਹਾ ਕਿ ਜੇਕਰ ਸ੍ਰੀ ਗੁਰੂ ਰਵਿਦਾਸ ਇਸ ਸੰਸਾਰ 'ਤੇ ਅਵਤਾਰ ਨਾ ਧਾਰਦੇ ਤਾਂ ਅਸੀਂ ਵੀ ਅੱਜ ਇਸ ਸੰਸਾਰ 'ਤੇ ਨਾ ਹੁੰਦੇ | ਉਨ੍ਹਾਂ ਭਾਈਚਾਰੇ ਨੂੰ ਵਿਸ਼ਵਾਸ ਦੁਆਇਆ ਕਿ ਅਸਥਾਨ ਅੱਗਿਓਾ ਮੀਟ ਦੀਆਂ ਦੁਕਾਨਾਂ ਨੂੰ ਦੁਕਾਨ ਮਾਲਕਾਂ ਨੂੰ ਅਪੀਲ ਕਰਕੇ ਭਾਈਚਾਰਿਕ ਸਾਂਝ ਅਨੁਸਾਰ ਹਟਾਇਆ ਜਾਵੇਗਾ ਅਤੇ ਇਨ੍ਹਾਂ ਦਾ ਰੁਜ਼ਗਾਰ ਵੀ ਖੁੱਸਣ ਨਹੀਂ ਦਿੱਤਾ ਜਾਵੇਗਾ | ਉਨ੍ਹਾਂ ਨੂੰ ਰੁਜ਼ਗਾਰ ਲਈ ਕੋਈ ਵੱਖਰੀ ਥਾਂ ਦਿੱਤੀ ਜਾਵੇਗੀ, ਜਿੱਥੇ ਉਕਤ ਦੁਕਾਨਦਾਰ ਆਪਣੇ ਪਰਿਵਾਰਾਂ ਦਾ ਪਾਲਣ ਪੋਸ਼ਣ ਕਰ ਸਕਣ | ਇਸ ਉਪਰੰਤ ਭਾਜਪਾ ਆਗੂ ਡਾ: ਨਰੇਸ਼ ਚੌਹਾਨ ਨੇ ਵੀ ਗੁਰੂ ਰਵਿਦਾਸ ਜੀ ਦੇ ਜੀਵਨ ਅਨੁਸਾਰ ਜੀਵਨ ਜਿਊਣ ਦੀ ਪ੍ਰੇਰਨਾ ਦਿੱਤੀ ਅਤੇ ਭਾਈਚਾਰੇ ਨੂੰ ਹਰ ਤਰ੍ਹਾਂ ਦਾ ਸਹਿਯੋਗ ਦੇਣ ਦੀ ਗੱਲ ਆਖੀ | ਇਸ ਮੌਕੇ ਪ੍ਰਧਾਨ ਸਵਰਨ ਕੌਰ, ਕੁਲਵੰਤ ਕੌਰ ਸਕੱਤਰ, ਗੁਰਪ੍ਰੀਤ ਕੌਰ ਖ਼ਜ਼ਾਨਚੀ, ਹਰਪ੍ਰੀਤ ਕੌਰ ਉਪ ਸਕੱਤਰ, ਕਿ੍ਸ਼ਨਾ ਕੌਰ, ਸਰਬਜੀਤ ਕੌਰ, ਉਪ ਪ੍ਰਧਾਨ ਪ੍ਰੀਤਮ ਕੌਰ, ਜਸਵੀਰ ਕੌਰ, ਨਛੱਤਰ ਕੌਰ, ਗੁਰਮੇਲ ਕੌਰ, ਗੁਰਦੀਪ ਕੌਰ, ਚਰਨਜੀਤ ਕੌਰ, ਲਖਵੀਰ ਕੌਰ, ਸੁਰਜੀਤ ਕੌਰ ਸਲਾਹਕਾਰ, ਬਚਿੱਤਰ ਕੌਰ, ਜਸਪਾਲ ਕੌਰ, ਕਰਨੈਲ ਕੌਰ, ਸੱਤਿਆ ਕੌਰ, ਨਾਇਬ ਸਿੰਘ ਸੇਵਾਦਾਰ, ਹਰਜੀਤ ਕੌਰ, ਚਰਨਜੀਤ ਕੌਰ, ਹਰਵਿੰਦਰ ਕੌਰ, ਹਰਪਾਲ ਕੌਰ, ਕੌਂਸਲਰ ਗੁਰਦੀਪ ਸਿੰਘ, ਨਾਇਬ ਸਿੰਘ ਸੇਵਾਦਾਰ, ਅਜਮੇਲ ਸਿੰਘ ਸੇਵਾਦਾਰ, ਅਜਮੇਰ ਸਿੰਘ, ਸੁਰਿੰਦਰ ਸਿੰਘ, ਦਿਲਬਾਰਾ ਸਿੰਘ, ਬਾਬੂ ਸਿੰਘ, ਕੌਂਸਲਰ ਗੁਰਿੰਦਰ ਸਿੰਘ ਸੋਨੀ, ਬਲਦੇਵ ਸਿੰਘ ਬੇਦੀ, ਹਰਜੀਤ ਕੌਰ, ਗੁਰਮੀਤ ਸਿੰਘ, ਹਰਸ਼ਦੀਪ ਸਿੰਘ, ਹਾਕਮ ਸਿੰਘ, ਹਰਮੀਤ ਸਿੰਘ ਅਤੇ ਸੋਨੀ ਦੁਬਈ ਆਦਿ ਤੋਂ ਇਲਾਵਾ ਵੱਡੀ ਗਿਣਤੀ 'ਚ ਸੰਗਤ ਹਾਜ਼ਰ ਸੀ |
ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਪ੍ਰਬੰਧਕ ਕਮੇਟੀ ਅਮਲੋਹ
ਅਮਲੋਹ, 5 ਫਰਵਰੀ (ਕੇਵਲ ਸਿੰਘ, ਅੰਮਿ੍ਤ ਸ਼ੇਰਗਿੱਲ)-ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਪ੍ਰਬੰਧਕ ਕਮੇਟੀ ਅਮਲੋਹ ਵਲੋਂ ਜਨਮ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਵੱਡੀ ਗਿਣਤੀ ਸੰਗਤਾਂ ਨੇ ਜਿੱਥੇ ਸ਼ਮੂਲੀਅਤ ਕੀਤੀ, ਉੱਥੇ ਹੀ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਵੀ ਵਿਸ਼ੇਸ਼ ਤੌਰ 'ਤੇ ਪਹੁੰਚੇ ਜਿਨ੍ਹਾਂ ਨੇ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਦੀ ਸਮੂਹ ਸੰਗਤਾਂ ਨੂੰ ਵਧਾਈ ਦਿੱਤੀ ਗਈ | ਇਸ ਮੌਕੇ ਕੀਰਤਨੀ ਜਥੇ ਵਲੋਂ ਸੰਗਤਾਂ ਨੂੰ ਗੁਰਬਾਣੀ ਦੇ ਰਸ-ਭਿੰਨੇ ਕੀਰਤਨ ਰਾਹੀਂ ਨਿਹਾਲ ਕੀਤਾ ਗਿਆ ਅਤੇ ਗੁਰੂ ਰਵਿਦਾਸ ਜੀ ਦੇ ਜੀਵਨ ਫ਼ਲਸਫ਼ੇ 'ਤੇ ਚਾਨਣਾ ਪਾਇਆ ਗਿਆ ਹੈ, ਉੱਥੇ ਹੀ ਅਖੰਡ ਪਾਠਾਂ ਦੀ ਲੜੀ ਦੇ ਭੋਗ ਪਾਏ ਗਏ | ਇਸ ਸਮਾਗਮ ਨੂੰ ਮਾਰਕੀਟ ਕਮੇਟੀ ਅਮਲੋਹ ਦੀ ਗੁਰਦੁਆਰਾ ਸਾਹਿਬ ਸਿੰਘ ਸਭਾ ਅਮਲੋਹ ਦੇ ਪ੍ਰਧਾਨ ਦਰਸ਼ਨ ਸਿੰਘ ਚੀਮਾ, ਨਵ-ਨਿਯੁਕਤ ਚੇਅਰਪਰਸਨ ਬੀਬੀ ਸੁਖਵਿੰਦਰ ਕੌਰ ਗਹਿਲੋਤ, ਬਾਬਾ ਦਰਸ਼ਨ ਸਿੰਘ, ਕਰਮਜੀਤ ਸਿੰਘ ਭਗੜਾਣਾ, ਡਾ. ਅਰਜਨ ਸਿੰਘ, ਪ੍ਰੋ. ਮੁਖ਼ਤਿਆਰ ਸਿੰਘ ਵਲੋਂ ਵੀ ਜਿੱਥੇ ਇਕੱਤਰ ਸੰਗਤਾਂ ਨੂੰ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੱਤੀ ਗਈ, ਉੱਥੇ ਹੀ ਅਪੀਲ ਕੀਤੀ ਕਿ ਸਾਨੂੰ ਸਾਰਿਆਂ ਨੂੰ ਆਪਣੇ ਬੱਚਿਆਂ ਨੂੰ ਚੰਗੀ ਸਿੱਖਿਆ ਦੇਣੀ ਚਾਹੀਦੀ ਹੈ | ਇਸ ਮੌਕੇ ਗੁਰਦੁਆਰਾ ਸਾਹਿਬ ਸਿੰਘ ਸਭਾ ਅਮਲੋਹ ਦੇ ਪ੍ਰਧਾਨ ਦਰਸ਼ਨ ਸਿੰਘ ਚੀਮਾ ਨੇ ਗੁਰਦੁਆਰਾ ਕਮੇਟੀ ਵਲੋਂ ਸ੍ਰੀ ਗੁਰੂ ਰਵਿਦਾਸ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੂੰ 25 ਹਜ਼ਾਰ ਰੁਪਏ ਦੀ ਰਾਸ਼ੀ ਦਿੱਤੀ ਗਈ ਤੇ ਹਰ ਸਹਿਯੋਗ ਦੇਣ ਦਾ ਭਰੋਸਾ ਵੀ ਦਿੱਤਾ ਗਿਆ | ਇਸ ਮੌਕੇ ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਣਜੀਤ ਸਿੰਘ ਬੱਬੂ ਅਤੇ ਮੈਂਬਰਾਂ ਵਲੋਂ ਸਹਿਯੋਗ ਦੇਣ ਵਾਲਿਆਂ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ | ਇਸ ਮੌਕੇ ਬਲਾਕ ਕਾਂਗਰਸ ਕਮੇਟੀ ਦੇ ਪ੍ਰਧਾਨ ਜਗਬੀਰ ਸਿੰਘ ਸਲਾਣਾ, ਆਮ ਆਦਮੀ ਪਾਰਟੀ ਦੇ ਸ਼ਹਿਰੀ ਪ੍ਰਧਾਨ ਸਿਕੰਦਰ ਸਿੰਘ ਗੋਗੀ, ਬਲਾਕ ਸੰਮਤੀ ਮੈਂਬਰ ਬਲਵੀਰ ਸਿੰਘ ਮਿੰਟੂ, ਬੀਬੀ ਮਹਿੰਦਰਪਾਲ ਕੌਰ, ਸ਼ਿੰਦਰਪਾਲ ਸਿੰਘ, ਮਨਪ੍ਰੀਤ ਸਿੰਘ ਮਿੰਟਾ, ਤਰਨਦੀਪ ਬਦੇਸ਼ਾ, ਡਾ. ਜਸਵੰਤ ਸਿੰਘ ਅਲਾਦਾਦਪੁਰ, ਗੁਰਨਾਮ ਪੁਰੀ, ਕਾਨੂੰਗੋ ਸਵਰਨ ਸਿੰਘ, ਹਰਬੰਸ ਸਿੰਘ, ਡਾ. ਅਰਜਨ ਸਿੰਘ, ਸੁਖਵਿੰਦਰ ਕਾਲਾ ਅਰੋੜਾ, ਪ੍ਰਧਾਨ ਰਣਜੀਤ ਸਿੰਘ ਬੱਬੂ, ਬਿੱਟੂ ਸਿੰਘ ਅਮਲੋਹ, ਸੁਰਜਨ ਸਿੰਘ ਮਹਿਮੀ, ਬਾਬਾ ਹਰਚੰਦ ਸਿੰਘ, ਕਰਮਜੀਤ ਸਿੰਘ ਕਾਨੂੰਗੋ, ਬਲਤੇਜ ਸਿੰਘ, ਮਾ. ਮੇਵਾ ਸਿੰਘ, ਮਦਨ ਲਾਲ ਨਾਰੰਗ ਸਿੰਘ, ਬਲਜੀਤ ਸਿੰਘ ਬੱਲੀ, ਹੈਪੀ ਅਮਲੋਹ, ਹੰਸਰਾਜ ਮਾਹੀ, ਸਨੀ ਮਾਹੀ, ਛੋਟਾ ਸਿੰਘ, ਸੁਖਦੇਵ ਸਿੰਘ, ਸੀਤਾ ਨੰਦ, ਬਲਜਿੰਦਰ ਸਿੰਘ ਘੁਕਰੀ, ਭਾਈ ਗੂਰਪਾਲ ਸਿੰਘ, ਜੋਰਾ ਮਾਹੀ, ਹਰਜੀਤ ਸਿੰਘ ਜੀਤਾ, ਨੰਬਰਦਾਰ ਪਾਲੀ, ਮੰਗੀ ਅਮਲੋਹ ਤੇ ਵੱਡੀ ਗਿਣਤੀ ਸੰਗਤਾਂ ਮੌਜੂਦ ਸਨ |
ਗੁਰੂ ਹਰਗੋਬਿੰਦ ਸਾਹਿਬ ਖ਼ਾਲਸਾ ਪਬਲਿਕ ਸਕੂਲ ਹੰਸਾਲੀ ਵਿਖੇ ਪਾਠ ਦੇ ਭੋਗ ਪਾਏ
ਚੁੰਨ੍ਹੀ/ਫ਼ਤਹਿਗੜ੍ਹ ਸਾਹਿਬ, (ਬਹਾਦਰ ਸਿੰਘ ਟਿਵਾਣਾ, ਮਨਪ੍ਰੀਤ ਸਿੰਘ)-ਸੰਤ ਬਾਬਾ ਅਜੀਤ ਸਿੰਘ ਹੰਸਾਲੀ ਸਾਹਿਬ ਦੇ ਆਸ਼ੀਰਵਾਦ ਅਤੇ ਸੰਤ ਬਾਬਾ ਪਰਮਜੀਤ ਸਿੰਘ ਹੰਸਾਲੀ ਵਾਲਿਆਂ ਦੇ ਯਤਨਾਂ ਸਦਕਾ ਇਲਾਕੇ ਦੇ ਗੁਰੂ ਹਰਗੋਬਿੰਦ ਸਾਹਿਬ ਖ਼ਾਲਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਹੰਸਾਲੀ ਸਾਹਿਬ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ ਦਿਵਸ ਸੰਬੰਧੀ ਸੁਖਮਨੀ ਸਾਹਿਬ ਪਾਠ ਦੇ ਭੋਗ ਪਾਏ ਗਏ | ਇਹ ਜਾਣਕਾਰੀ ਸਕੂਲ ਕਮੇਟੀ ਦੇ ਮੈਨੇਜਰ ਸਾਧੂ ਰਾਮ ਭੱਟਮਾਜਰਾ ਤੇ ਭਗਵਾਨ ਸਿੰਘ ਨੇ ਦਿੰਦਿਆਂ ਦੱਸਿਆ ਕਿ ਪਾਠ ਉਪਰੰਤ ਗੁਰੂ ਦੀ ਬਾਣੀ ਦਾ ਕੀਰਤਨ ਕੀਤਾ ਗਿਆ | ਇਸ ਮੌਕੇ ਪ੍ਰਬੰਧਕ ਕਮੇਟੀ ਵਲੋਂ ਸਕੂਲ ਦੀ ਸਾਲਾਨਾ ਸਪੋਰਟਸ ਮੀਟ ਵੀ ਕਰਵਾਈ ਗਈ ਅਤੇ ਵੱਖ-ਵੱਖ ਖੇਡਾਂ ਦਾ ਆਯੋਜਨ ਕੀਤਾ ਗਿਆ | ਖੇਡਾਂ ਤੇ ਸਿੱਖਿਆ ਦੇ ਖੇਤਰ 'ਚ ਮੱਲ੍ਹਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ, ਤਗਮੇ, ਟਰਾਫ਼ੀਆਂ ਦੇ ਕੇ ਸਨਮਾਨਿਤ ਕੀਤਾ ਗਿਆ | ਵਿੱਦਿਅਕ ਸੈਸ਼ਨ 21-22 ਦੌਰਾਨ ਪਹਿਲੇ, ਦੂਸਰੇ ਤੇ ਤੀਜੇ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਕਮੇਟੀ ਪ੍ਰਧਾਨ ਰਣਜੀਤ ਸਿੰਘ ਲਿਬੜਾ, ਉਪ ਪ੍ਰਧਾਨ ਗੁਰਸੇਵਕ ਸਿੰਘ, ਸਕੱਤਰ ਹਰਿੰਦਰ ਸਿੰਘ ਰੰਧਾਵਾ, ਜੁਆਇੰਟ ਸਕੱਤਰ ਸੁਰਿੰਦਰ ਸਿੰਘ ਰੰਧਾਵਾ, ਮੈਨੇਜਰ ਪਿ੍ੰ. ਰਮਾ, ਹਰਸਿਮਰਤ ਕੌਰ, ਰਮਨਦੀਪ ਕੌਰ, ਬਲਜਿੰਦਰ ਕੌਰ, ਦਲਜਿੰਦਰ ਕੌਰ, ਪਰਵਿੰਦਰ ਕੌਰ, ਰਮਨਦੀਪ ਕੌਰ, ਰਾਜਵੰਤ ਕੌਰ, ਪਰਮਜੀਤ ਕੌਰ, ਅਮਨਦੀਪ ਸਿੰਘ, ਯਾਦਵਿੰਦਰ ਸਿੰਘ, ਆਸ਼ੂ ਜੱਸੀ, ਕੁਲਵਿੰਦਰ ਕੌਰ, ਸੰਦੀਪ ਕੌਰ, ਰਾਜਵੀਰ ਕੌਰ, ਜਤਿੰਦਰ ਕੌਰ, ਤੇਜਿੰਦਰ ਕੌਰ, ਸਕਿੰਦਰ ਕੌਰ, ਹਿਮਾਂਸ਼ੂ, ਦਲਜਿੰਦਰ ਕੌਰ, ਰਮਨਦੀਪ ਕੌਰ, ਪਰਮਜੀਤ ਕੌਰ ਅਤੇ ਸਾਮੀਆ ਤੇ ਸਮੂਹ ਸਟਾਫ਼ ਹਾਜ਼ਰ ਸੀ |
ਮੰਡੀ ਗੋਬਿੰਦਗੜ੍ਹ 'ਚ ਮਨਾਇਆ ਜਨਮ ਦਿਹਾੜਾ
ਮੰਡੀ ਗੋਬਿੰਦਗੜ੍ਹ, (ਬਲਜਿੰਦਰ ਸਿੰਘ)-ਸ੍ਰੀ ਗੁਰੂ ਰਵਿਦਾਸ ਭਗਤ ਐਸੋਸੀਏਸ਼ਨ ਮੰਡੀ ਗੋਬਿੰਦਗੜ੍ਹ ਵਲੋਂ ਸਥਾਨਕ ਗਊਸ਼ਾਲਾ ਰੋਡ ਸਥਿਤ ਰਵਿਦਾਸ ਧਰਮਸ਼ਾਲਾ 'ਚ ਸ੍ਰੀ ਗੁਰੂ ਰਵਿਦਾਸ ਜੀ ਦੇ 647ਵੇਂ ਜਨਮ ਦਿਹਾੜੇ ਦੀ ਖ਼ੁਸ਼ੀ 'ਚ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਰਾਗੀ ਜਥਿਆਂ ਨੇ ਸੰਗਤਾਂ ਨੂੰ ਭਗਤ ਰਵਿਦਾਸ ਜੀ ਦੁਆਰਾ ਉਚਾਰਨ ਕੀਤੀ ਬਾਣੀ ਦੇ ਸ਼ਬਦ ਕੀਰਤਨ ਰਾਹੀਂ ਨਿਹਾਲ ਕੀਤਾ ਗਿਆ | ਇਸ ਮੌਕੇ ਸਾਬਕਾ ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋ, ਐਸੋਸੀਏਸ਼ਨ ਪ੍ਰਧਾਨ ਹਰਚੰਦ ਸਿੰਘ ਨਸਰਾਲੀ, ਕੁਲਵੰਤ ਸਿੰਘ ਮਹਿਤੋ ਜਨਰਲ ਸਕੱਤਰ ਸਮੇਤ ਵੱਖ-ਵੱਖ ਸ਼ਖ਼ਸੀਅਤਾਂ ਨੇ ਸੰਗਤਾਂ ਨੂੰ ਜਨਮ ਦਿਹਾੜੇ ਦੀ ਵਧਾਈ ਦਿੱਤੀ | ਸਮਾਗਮ ਦੌਰਾਨ ਐਸੋਸੀਏਸ਼ਨ ਦੇ ਪ੍ਰਧਾਨ ਹਰਚੰਦ ਸਿੰਘ ਨਸਰਾਲੀ ਅਤੇ ਜਨਰਲ ਸਕੱਤਰ ਕੁਲਵੰਤ ਸਿੰਘ ਮਹਿਤੋਂ ਦੀ ਅਗਵਾਈ ਹੇਠ ਮੈਂਬਰਾਂ ਵਲੋਂ ਵੱਖ-ਵੱਖ ਸ਼ਖ਼ਸੀਅਤਾਂ ਨੂੰ ਸਿਰਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ਸਮਾਗਮ 'ਚ ਸੀਨੀਅਰ ਮੀਤ ਪ੍ਰਧਾਨ ਬਹਾਦਰ ਸਿੰਘ ਬੁੱਗਾ, ਮੀਤ ਪ੍ਰਧਾਨ ਰਣਧੀਰ ਸਿੰਘ ਬਾਗੜੀਆ, ਖ਼ਜ਼ਾਨਚੀ ਸੁਖਦੇਵ ਸਿੰਘ, ਗੁਰਬਖ਼ਸ਼ ਸਿੰਘ ਸੰਗਤਪੁਰਾ ਜੁਆਇੰਟ ਸਕੱਤਰ, ਨਿਰਭੈ ਸਿੰਘ ਸਲਾਹਕਾਰ, ਬਲਵਿੰਦਰ ਸਿੰਘ, ਰਾਜਿੰਦਰ ਸਿੰਘ ਨਸਰਾਲੀ, ਹਰਪਿੰਦਰ ਸਿੰਘ ਭੂਰਾ, ਬਲਵੀਰ ਸਿੰਘ ਪੰਚਾਇਤ ਸਕੱਤਰ, ਰਾਜਿੰਦਰ ਸਿੰਘ, ਨੇਤਰ ਸਿੰਘ, ਮਾ. ਜਰਨੈਲ ਸਿੰਘ, ਅਵਤਾਰ ਸਿੰਘ ਤਾਰੀ, ਅਮਰੀਕ ਸਿੰਘ ਮੰਡੇਰ, ਜਤਿੰਦਰ ਸਿੰਘ ਧਾਲੀਵਾਲ ਅਬਜ਼ਰਵਰ ਹਲਕਾ ਅਮਲੋਹ ਸ਼੍ਰੋਮਣੀ ਅਕਾਲੀ ਦਲ, ਸਰਕਲ ਜਥੇਦਾਰ ਜਰਨੈਲ ਸਿੰਘ ਮਾਜਰੀ, ਹਰਿੰਦਰ ਸਿੰਘ ਭਾਂਬਰੀ ਸਾਬਕਾ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ, ਬਸੰਤ ਸਿੰਘ, ਜਗਦੇਵ ਸਿੰਘ, ਭੁਪਿੰਦਰ ਸਿੰਘ ਡਡਹੇੜੀ, ਡਾ. ਪ੍ਰਦੁਮਣ ਸਿੰਘ, ਕੌਸ਼ਲ ਮਿਸ਼ਰਾ, ਕੁਲਵੰਤ ਸਿੰਘ ਲੁਹਾਰ ਮਾਜਰਾ ਤੋਂ ਇਲਾਵਾ ਵੱਡੀ ਗਿਣਤੀ 'ਚ ਇਲਾਕੇ ਦੀਆਂ ਸੰਗਤਾਂ ਸ਼ਾਮਿਲ ਹੋਈਆਂ | ਸਮਾਗਮ ਦੇ ਅੰਤ 'ਚ ਗੁਰੂ ਦਾ ਅਤੁੱਟ ਲੰਗਰ ਵੀ ਵਰਤਾਇਆ ਗਿਆ | ਇਸੇ ਤਰ੍ਹਾਂ ਮੁਹੱਲਾ ਨਸਰਾਲੀ ਦੇ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ 'ਚ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਤੇ ਲੰਗਰ ਵੀ ਵਰਤਾਇਆ ਗਿਆ | ਇਸੇ ਤਰ੍ਹਾਂ ਮੰਡੀ ਗੋਬਿੰਦਗੜ੍ਹ ਦੇ ਨਜ਼ਦੀਕੀ ਪਿੰਡ ਅਜਨਾਲੀ ਦੀ ਸਮੂਹ ਸਾਧਸੰਗਤ ਦੇ ਸਹਿਯੋਗ ਨਾਲ ਸ੍ਰੀ ਗੁਰੂ ਰਵਿਦਾਸ ਧਰਮਸ਼ਾਲਾ 'ਚ ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜਾ ਬਹੁਤ ਹੀ ਸ਼ਰਧਾ ਨਾਲ ਮਨਾਇਆ ਗਿਆ, ਜਿਸ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਭਾਈ ਅਤਰ ਸਿੰਘ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਸੰਬੰਧੀ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਹਲਕਾ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਸਮਾਗਮ 'ਚ ਸ਼ਮੂਲੀਅਤ ਕਰਦਿਆਂ ਸਮੁੱਚੇ ਸਮਾਜ ਨੂੰ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਦੀ ਵਧਾਈ ਦਿੱਤੀ | ਇਸ ਮੌਕੇ ਮੁੱਖ ਪ੍ਰਬੰਧਕ ਬਾਬਾ ਲੱਖਾ ਸਿੰਘ ਦੀ ਅਗਵਾਈ ਹੇਠ ਹੋਰਨਾਂ ਪ੍ਰਬੰਧਕਾਂ ਵਲੋਂ ਹਲਕਾ ਵਿਧਾਇਕ ਗੈਰੀ ਬੜਿੰਗ ਸਮੇਤ ਵੱਖ-ਵੱਖ ਸ਼ਖ਼ਸੀਅਤਾਂ ਸਿਰੋਪੇ ਦੇ ਕੇ ਸਨਮਾਨਿਤ ਕੀਤਾ ਗਿਆ | ਸਮਾਗਮ 'ਚ 'ਆਪ' ਦੇ ਬਲਾਕ ਪ੍ਰਧਾਨ ਕਿਸ਼ੋਰ ਚੰਦ ਖੰਨਾ, ਮਾ. ਹਰਜੀਤ ਸਿੰਘ ਗਰੇਵਾਲ, ਰਾਜੂ ਸਾਬਕਾ ਪੰਚ ਅਜਨਾਲੀ, ਅਵਤਾਰ ਸਿੰਘ ਘੋਟੀ ਤੋਂ ਇਲਾਵਾ ਇਲਾਕੇ ਦੀਆਂ ਸੰਗਤਾਂ ਵੀ ਸ਼ਾਮਿਲ ਸਨ, ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ |
ਸਲੇਮਪੁਰ ਵਿਖੇ ਜਨਮ ਦਿਹਾੜਾ ਮਨਾਇਆ
ਚੁੰਨ੍ਹੀ, (ਬਹਾਦਰ ਸਿੰਘ ਟਿਵਾਣਾ)-ਭਗਤ ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਪਿੰਡ ਸਲੇਮਪੁਰ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਜਸਵੀਰ ਸਿੰਘ ਨੇ ਕਿਹਾ ਕਿ ਭਗਤਾ ਗੁਰੂਆਂ ਦੇ ਦਿਹਾੜੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਉਣੇ ਚਾਹੀਦੇ ਹਨ | ਇਸ ਮੌਕੇ ਏ.ਐਸ.ਆਈ ਗੁਰਦੇਵ ਸਿੰਘ, ਰੁਪਿੰਦਰ ਸਿੰਘ, ਕੁਲਬੀਰ ਸਿੰਘ, ਜਸਬੀਰ ਸਿੰਘ, ਕੇਸਰ ਸਿੰਘ, ਪ੍ਰੀਤਮ ਸਿੰਘ, ਬਲਬੀਰ ਸਿੰਘ, ਕੁਲਜਿੰਦਰ ਸਿੰਘ, ਸੁਰਿੰਦਰ ਸਿੰਘ, ਨਰਿੰਦਰ ਸਿੰਘ ਅਤੇ ਲਖਵੀਰ ਸਿੰਘ ਰਿੰਕੂ ਆਦਿ ਹਾਜ਼ਰ ਸਨ |
ਪਿੰਡ ਭਗੜਾਣਾ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਮਨਾਇਆ
ਚੁੰਨ੍ਹੀ, (ਬਹਾਦਰ ਸਿੰਘ ਟਿਵਾਣਾ)-ਭਗਤ ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਪਿੰਡ ਭਗੜਾਣਾ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੁੰਚੇ ਵੈਦਿਕ ਕੁਲਦੀਪ ਸਿੰਘ ਭਗੜਾਣਾ ਨੇ ਕਿਹਾ ਕਿ ਸਾਨੂੰ ਜਾਤ-ਪਾਤ ਤੋਂ ਉੱਪਰ ਉੱਠ ਕੇ ਭਗਤਾ ਗੁਰੂਆਂ ਦੇ ਦਿਹਾੜੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਉਣੇ ਚਾਹੀਦੇ ਹਨ | ਇਸ ਮੌਕੇ ਕੁਲਦੀਪ ਸਿੰਘ ਵੈਦ, ਗਿਆਨੀ ਹਰਜਿੰਦਰ ਸਿੰਘ ਭਗੜਾਣਾ, ਸ਼ੇਰ ਸਿੰਘ ਫੌਜੀ, ਮਾਸਟਰ ਸੁਖਜਿੰਦਰ ਸਿੰਘ, ਮੇਜਰ ਸਿੰਘ ਠੇਕੇਦਾਰ, ਜਰਨੈਲ ਸਿੰਘ, ਕਾਕਾ ਸਿੰਘ ਟੇਲਰ, ਮਨਦੀਪ ਸਿੰਘ, ਭੂਰਾ, ਅੰਮਿ੍ਤ, ਕਾਕਾ ਅਤੇ ਗੋਗੀ ਸਿੰਘ ਆਦਿ ਹਾਜ਼ਰ ਸਨ |
ਪਿੰਡ ਬਰਾਸ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਮਨਾਇਆ
ਚੁੰਨ੍ਹੀ, (ਬਹਾਦਰ ਸਿੰਘ ਟਿਵਾਣਾ)-ਭਗਤ ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਪਿੰਡ ਬਰਾਸ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸ਼ੇਰ ਸਿੰਘ ਨੇ ਕਿਹਾ ਕਿ ਸਾਨੂੰ ਜਾਤ-ਪਾਤ ਤੋਂ ਉੱਪਰ ਉੱਠ ਕੇ ਭਗਤਾਂ ਗੁਰੂਆਂ ਦੇ ਦਿਹਾੜੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਉਣੇ ਚਾਹੀਦੇ ਹਨ | ਇਸ ਮੌਕੇ ਸੱਤਪਾਲ ਸਿੰਘ ਫੌਜੀ, ਸੁੱਚਾ ਸਿੰਘ, ਕੁਲਦੀਪ ਸਿੰਘ, ਸ਼ੇਰ ਸਿੰਘ, ਨਸੀਬ ਸਿੰਘ, ਸਾਬਕਾ ਤਹਿਸੀਲਦਾਰ ਜੋਗਿੰਦਰ ਸਿੰਘ, ਗੁਰਚਰਨ ਸਿੰਘ, ਅਮਰ ਸਿੰਘ, ਗੁਰਜੀਤ ਸਿੰਘ, ਸਤਪਾਲ ਸਿੰਘ, ਮੁਖਤਿਆਰ ਸਿੰਘ, ਕਰਨੈਲ ਸਿੰਘ ਅਤੇ ਬਚਨ ਸਿੰਘ ਆਦਿ ਹਾਜ਼ਰ ਸਨ |
ਫਰੌਰ ਵਿਖੇ ਜਨਮ ਦਿਹਾੜਾ ਮਨਾਇਆ
ਖਮਾਣੋਂ, (ਜੋਗਿੰਦਰ ਪਾਲ)-ਨਜ਼ਦੀਕੀ ਪਿੰਡ ਫਰੌਰ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸ੍ਰੀ ਗੁਰੂ ਰਵਿਦਾਸ ਜੀ ਮੰਦਰ 'ਚ 3 ਫਰਵਰੀ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਅਤੇ ਅੱਜ 5 ਫਰਵਰੀ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਇਸ ਸਮਾਗਮ ਮੌਕੇ ਸੰਤ ਨਮਰਤਾ ਨੰਦ ਭੂਰੀ ਵਾਲਿਆਂ ਵਲੋਂ ਕਥਾ ਵਿਚਾਰ ਕੀਤੀ ਗਈ ਤੇ ਸੰਤ ਜਸਦੇਵਾ ਨੰਦ ਮਹਾਂਮੰਡਲੇਸ਼ਵਰ ਭੂਰੀ ਵਾਲਿਆਂ ਵਲੋਂ ਕੀਰਤਨ ਦੀਵਾਨ ਲਾਏ ਗਏ | ਸੁਖਵਿੰਦਰ ਸਿੰਘ ਨੇ ਦੱਸਿਆ ਕਿ ਇਸ ਸਮਾਗਮ 'ਚ ਵਿਸ਼ੇਸ਼ ਤੌਰ 'ਤੇ ਰਵਿੰਦਰ ਸਿੰਘ ਖ਼ਾਲਸਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਾਜ਼ਰ ਹੋਏ ਤੇ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ | ਪੁਲਿਸ ਪ੍ਰਸ਼ਾਸਨ ਵਲੋਂ ਵੀ ਤਿੰਨ ਦਿਨ ਪੂਰੀ ਤਨਦੇਹੀ ਨਾਲ ਡਿਊਟੀ ਨਿਭਾਈ ਗਈ | ਇਸ ਸਮਾਗਮ 'ਚ ਪ੍ਰਧਾਨ ਬਹਾਦਰ ਸਿੰਘ, ਸੁਖਵਿੰਦਰ ਸਿੰਘ, ਸਵਰਨ ਸਿੰਘ, ਚੇਤ ਸਿੰਘ, ਜਸਪਾਲ ਸਿੰਘ, ਦਲਵੀਰ ਸਿੰਘ, ਸਰਪੰਚ ਚਮਨ ਲਾਲ, ਭਜਨ ਸਿੰਘ, ਅਮਰਜੀਤ ਸਿੰਘ, ਕਰਮ ਸਿੰਘ, ਗੁਰਦੀਪ ਸਿੰਘ ਬਦੇਸ਼ਾਂ ਅਤੇ ਸਮੂਹ ਨਗਰ ਨਿਵਾਸੀ ਸੰਗਤ ਨੇ ਸ਼ਮੂਲੀਅਤ ਕੀਤੀ |
ਭਗਤ ਰਵਿਦਾਸ ਦਾ ਜਨਮ ਦਿਹਾੜਾ ਮਨਾਇਆ
ਖਮਾਣੋਂ, (ਮਨਮੋਹਣ ਸਿੰਘ ਕਲੇਰ)-ਸ਼ੋ੍ਰਮਣੀ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ ਖਮਾਣੋਂ ਅਤੇ ਇਸ ਦੇ ਆਸ ਪਾਸ ਦੇ ਪਿੰਡਾਂ 'ਚ ਮਨਾਇਆ ਗਿਆ | ਜਿਸ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਅਤੇ ਭਗਤ ਰਵਿਦਾਸ ਜੀ ਦੇ ਜੀਵਨ ਸੰਬੰਧੀ ਵੱਖ-ਵੱਖ ਕਥਾਕਾਰਾਂ ਅਤੇ ਹੋਰਨਾਂ ਵਿਦਵਾਨਾਂ ਨੇ ਚਾਨਣਾ ਪਾਇਆ | ਇਸ ਦੌਰਾਨ ਪਿੰਡ ਲਖਣਪੁਰ ਵਿਖੇ ਸ਼ੋ੍ਰਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਭਾਈ ਅਵਤਾਰ ਸਿੰਘ ਰਿਆ ਨੇ ਇਨ੍ਹਾਂ ਸਮਾਗਮਾਂ 'ਚ ਵਿਸ਼ੇਸ਼ ਸ਼ਮੂਲੀਅਤ ਕੀਤੀ | ਉਨ੍ਹਾਂ ਪਿੰਡ ਲਖਣਪੁਰ ਦੇ ਗੁਰਦੁਆਰਾ ਸਾਹਿਬ ਨੂੰ ਮਾਲੀ ਮਦਦ ਦੇਣ ਦਾ ਐਲਾਨ ਵੀ ਕੀਤਾ | ਇਸ ਮੌਕੇ ਹਰਭਜਨ ਸਿੰਘ ਸਾਬਕਾ ਸਰਪੰਚ, ਰਾਜਵੰਤ ਸਿੰਘ ਰਾਜੂ, ਕਸ਼ਮੀਰਾ ਸਿੰਘ ਬਿਲਾਸਪੁਰ, ਬਖ਼ਸ਼ੀਸ਼ ਸਿੰਘ ਅਤੇ ਕੁਲਵਿੰਦਰ ਸਿੰਘ ਆਦਿ ਹਾਜ਼ਰ ਸਨ |
ਸ੍ਰੀ ਗੁਰੂ ਰਵਿਦਾਸ ਜੀ ਨੇ ਜਾਤ ਪਾਤ ਦਾ ਖੰਡਨ ਕੀਤਾ-ਵਿਧਾਇਕ ਲਖਵੀਰ ਰਾਏ
ਫ਼ਤਹਿਗੜ੍ਹ ਸਾਹਿਬ, 5 ਫਰਵਰੀ (ਮਨਪ੍ਰੀਤ ਸਿੰਘ)-ਸਤਿਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਵੱਖ-ਵੱਖ ਥਾਵਾਂ ਤੇ ਬੜੇ ਉਤਸ਼ਾਹ ਅਤੇ ਧੂਮ-ਧਾਮ ਦੇ ਨਾਲ ਮਨਾਇਆ ਗਿਆ | ਇਸ ਮੌਕੇ ਵਿਧਾਇਕ ਲਖਵੀਰ ਸਿੰਘ ਰਾਏ ਵਲੋਂ ਪਿੰਡਾਂ ਦੇ 'ਚ ਵੱਖ-ਵੱਖ ਸਮਾਗਮਾਂ ਚ ਹਾਜ਼ਰੀ ਲਗਵਾਈ ਗਈ | ਇਸ ਮੌਕੇ ਉਨ੍ਹਾਂ ਆਪਣੇ ਸੰਬੋਧਨ 'ਚ ਕਿਹਾ ਕਿ ਸਤਿਗੁਰੂ ਰਵਿਦਾਸ ਜੀ ਨੇ ਹਮੇਸ਼ਾ ਜਾਤ ਪਾਤ ਦਾ ਖੰਡਨ ਕੀਤਾ ਹੈ | ਇਸ ਮੌਕੇ 'ਆਪ' ਆਗੂ ਗੁਰਸਤਿੰਦਰ ਸਿੰਘ ਜੱਲ੍ਹਾ, ਸਤਿੰਦਰ ਸਿੰਘ ਮਲਕਪੁੁਰ, ਪਾਵੇਲ ਹਾਂਡਾ, ਬਲਵਿੰਦਰ ਚਨਾਥਲ, ਪੀ.ਏ ਮਾਨਵ ਟਿਵਾਣਾ, ਰੁਪਿੰਦਰ ਸਿੰਘ, ਸਤਬੀਰ ਸਿੰਘ ਜੱਲ੍ਹਾ, ਬਲਜਿੰਦਰ ਸਿੰਘ ਗੋਲਾ, ਜਸਪਾਲ ਸਿੰਘ ਜੱਸੀ, ਗੁਰਮੀਤ ਸਿੰਘ, ਜਸਪਾਲ ਸਿੰਘ, ਪ੍ਰੇਮ ਸਿੰਘ ਤੇ ਹੋਰ ਵੀ ਹਾਜ਼ਰ ਸਨ |
ਨੌਜਵਾਨ ਪੀੜ੍ਹੀ ਨੂੰ ਭਗਤਾਂ ਦੇ ਜੀਵਨ ਤੋਂ ਸੇਧ ਲੈਣ ਦੀ ਲੋੜ-ਦਮਨਜੀਤ ਭੱਲਮਾਜਰਾ
ਫ਼ਤਹਿਗੜ੍ਹ ਸਾਹਿਬ, (ਮਨਪ੍ਰੀਤ ਸਿੰਘ)-ਨੌਜਵਾਨ ਪੀੜ੍ਹੀ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਤੋਂ ਸੇਧ ਲੈ ਕੇ ਸਮਾਜ ਭਲਾਈ ਕਾਰਜਾਂ 'ਚ ਯੋਗਦਾਨ ਪਾਉਣ ਤਾਂ ਹੀ ਚੰਗੇ ਤੇ ਨਰੋਏ ਸਮਾਜ ਦੀ ਸਿਰਜਨਾ ਹੋ ਸਕਦੀ ਹੈ | ਇਹ ਪ੍ਰਗਟਾਵਾ ਸਮਾਜ ਸੇਵਕ ਦਮਨਜੀਤ ਸਿੰਘ ਭੱਲਮਾਜਰਾ ਨੇ ਪਿੰਡ ਭੱਲਮਾਜਰਾ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ 'ਤੇ ਕਰਵਾਏ ਸਮਾਗਮ 'ਚ ਸ਼ਾਮਿਲ ਸੰਗਤ ਨੂੰ ਸੰਬੋਧਨ ਕਰਨ ਮੌਕੇ ਕੀਤਾ | ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਨੇ ਸ. ਭੱਲਮਾਜਰਾ ਨੂੰ ਸਿਰੋਪਾਉ ਪਾਕੇ ਸਨਮਾਨਿਤ ਕੀਤਾ | ਇਸ ਮੌਕੇ ਬਾਬਾ ਹਰਜਿੰਦਰ ਸਿੰਘ, ਠੇਕੇਦਾਰ ਅਵਤਾਰ ਸਿੰਘ, ਠੇਕੇਦਾਰ ਨਿਰਮਲ ਸਿੰਘ ਪਨੈਚ, ਕਿੰਦਰ ਸਿੰਘ ਭੱਲਮਾਜਰਾ, ਮਾਸਟਰ ਬਲਦੇਵ ਸਿੰਘ, ਅਮਨਦੀਪ ਸਿੰਘ ਨੰਬਰਦਾਰ, ਗੁਰਪ੍ਰੀਤ ਸਿੰਘ ਤੇਜੇ ਪ੍ਰਧਾਨ, ਰਾਜਵਿੰਦਰ ਸਿੰਘ ਭੱਲਮਾਜਰਾ, ਰਾਮ ਸਿੰਘ, ਕੇਸਰ ਸਿੰਘ, ਇੰਜੀ: ਅੰਮਿ੍ਤਬੀਰ ਸਿੰਘ, ਸਨਦੀਪ ਸਿੰਘ ਅਤੇ ਸਰਵਣ ਸਿੰਘ ਆਦਿ ਮੌਜੂਦ ਸਨ |
ਖਮਾਣੋਂ, 5 ਫਰਵਰੀ (ਜੋਗਿੰਦਰ ਪਾਲ)-ਦੀ ਚੜੀ ਬਹੁਮੰਤਵੀ ਖੇਤੀਬਾੜੀ ਸੁਸਾਇਟੀ ਦੇ ਸਕੱਤਰ ਅਵਤਾਰ ਸਿੰਘ ਦੀ ਰਿਟਾਇਰਮੈਂਟ ਮੌਕੇ ਬਲਾਕ ਯੂਨੀਅਨ ਵਲੋਂ ਬਲਾਕ ਪ੍ਰਧਾਨ ਅਵਤਾਰ ਸਿੰਘ ਤਾਰੀ ਤੇ ਹੋਰਨਾਂ ਮੈਂਬਰਾਂ ਵਲੋਂ ਉਨ੍ਹਾਂ ਨੂੰ ਸੋਨੇ ਦੀ ਮੁੰਦਰੀ ਨਾਲ ਸਨਮਾਨਿਤ ...
ਫ਼ਤਹਿਗੜ੍ਹ ਸਾਹਿਬ, 5 ਫਰਵਰੀ (ਬਲਜਿੰਦਰ ਸਿੰਘ)-ਰਾਣਾ ਹਸਪਤਾਲ ਸਰਹਿੰਦ ਵਲੋਂ ਭਾਰਤ 'ਚ ਪਹਿਲੀ ਵਾਰ ਫਿਸਟੁਲਾ ਦੇ ਮਰੀਜ਼ਾਂ ਲਈ ਆਨਲਾਈਨ ਜ਼ੂਮ ਮੀਟਿੰਗ ਕੀਤੀ ਗਈ | ਇਸ ਮੌਕੇ ਹਿਤੇਸ਼ ਸੰਯੁਕਤ ਡਾਇਰੈਕਟਰ ਤਕਨੀਕੀ ਸਿੱਖਿਆ ਹਰਿਆਣਾ ਨੇ ਆਨਲਾਈਨ ਕਾਨਫ਼ਰੰਸ ਦਾ ...
ਮੰਡੀ ਗੋਬਿੰਦਗੜ੍ਹ, 5 ਫਰਵਰੀ (ਮੁਕੇਸ਼ ਘਈ)-ਮੰਡੀ ਗੋਬਿੰਦਗੜ੍ਹ ਦੀ ਪੁਲਿਸ ਨੇ ਦੋ ਵਿਅਕਤੀਆਂ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਥਾਣਾ ਮੁਖੀ ਆਕਾਸ਼ ਦੱਤ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੇ ਦਿਨ ਬਾ-ਸਿਲਸਲਾ ਗਸ਼ਤ ਵਾ ...
ਫ਼ਤਹਿਗੜ੍ਹ ਸਾਹਿਬ, 5 ਫਰਵਰੀ (ਬਲਜਿੰਦਰ ਸਿੰਘ)-ਰਾਈਸ ਮਿਲਰਜ਼ ਐਸੋਸੀਏਸ਼ਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਲੋਂ 6 ਫਰਵਰੀ ਤੋਂ ਹੜਤਾਲ 'ਤੇ ਜਾਣ ਦਾ ਫ਼ੈਸਲਾ ਲਿਆ ਗਿਆ ਹੈ | ਹਰਮਨ ਰਾਈਸ ਮਿਲ ਸਰਹਿੰਦ ਵਿਖੇ ਰਾਈਸ ਮਿਲਰਜ਼ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ...
ਅਮਲੋਹ, 5 ਫਰਵਰੀ (ਕੇਵਲ ਸਿੰਘ)-ਬਾਰ ਐਸੋਸੀਏਸ਼ਨ ਅਮਲੋਹ ਦੀ ਕਾਰਜਕਾਰਨੀ ਦੀ ਮੀਟਿੰਗ ਪ੍ਰਧਾਨ ਐਡ. ਅਮਰੀਕ ਸਿੰਘ ਔਲਖ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਉਪ ਪ੍ਰਧਾਨ ਇਮਰਾਨ ਤੱਗੜ, ਪ੍ਰਣਵ ਗੁਪਤਾ ਅਤੇ ਹੋਰ ਕਾਰਜਕਾਰਨੀ ਮੈਂਬਰ ਸ਼ਾਮਿਲ ਹੋਏ | ਮੀਟਿੰਗ ਦੌਰਾਨ ਐਡ. ਔਲਖ ...
ਬਸੀ ਪਠਾਣਾਂ, 5 ਫਰਵਰੀ (ਰਵਿੰਦਰ ਮੌਦਗਿਲ)-ਪੰਜਾਬ ਰਾਈਸ ਮਿਲਰਜ਼ ਐਸੋਸੀਏਸ਼ਨ ਨੇ ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ ਦੀਆਂ ਮਾਰੂ ਨੀਤੀਆਂ ਖ਼ਿਲਾਫ਼ ਅਣਮਿਥੇ ਸਮੇਂ ਲਈ ਹੜਤਾਲ 'ਤੇ ਜਾਣ ਦਾ ਫ਼ੈਸਲਾ ਲਿਆ ਹੈ | ਉਪਰੋਕਤ ਜਾਣਕਾਰੀ ਦੀ ਪੁਸ਼ਟੀ ਸੰਸਥੀ ਦੀ ਬਸੀ ਪਠਾਣਾਂ ...
ਮੰਡੀ ਗੋਬਿੰਦਗੜ੍ਹ, 5 ਫਰਵਰੀ (ਮੁਕੇਸ਼ ਘਈ)-ਰਿਮਟ ਯੂਨੀਵਰਸਿਟੀ ਦੀ ਡਰਾਈਵਿੰਗ ਫੋਰਸ, ਨੌਜਵਾਨ ਦਿਮਾਗਾਂ ਨੇ ਆਮ ਗਿਆਨ 'ਚ ਆਪਣੀਆਂ-ਆਪਣੀਆਂ ਟੀਮਾਂ ਦੀ ਨੁਮਾਇੰਦਗੀ ਕਰਕੇ ਆਪਣੇ ਹੁਨਰ ਤੇ ਸ਼ਕਤੀਆਂ ਦਾ ਪ੍ਰਦਰਸ਼ਨ ਕੀਤਾ | ਯੂਨੀਵਰਸਿਟੀ ਵਿਖੇ ਇਕ ਅੰਤਰ-ਹੋਸਟਲ ...
ਚੁੰਨ੍ਹੀ, 5 ਫਰਵਰੀ (ਬਹਾਦਰ ਸਿੰਘ ਟਿਵਾਣਾ)-ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਚਰਨ ਛੋਹ ਧਰਤੀ ਭਗੜਾਣਾ ਵਿਖੇ ਪੂਰਨਮਾਸ਼ੀ ਮੌਕੇ ਮੇਲਾ ਭਰਿਆ ਗਿਆ, ਜਿਸ 'ਚ ਵੱਡੀ ਗਿਣਤੀ ਲੋਕ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਵਾਹਿਗੁਰੂ ਦਾ ਆਸ਼ੀਰਵਾਦ ਪ੍ਰਾਪਤ ...
ਅਮਲੋਹ, 5 ਫਰਵਰੀ (ਕੇਵਲ ਸਿੰਘ)-ਨਜ਼ਦੀਕ ਪਿੰਡ ਖਨਿਆਣ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਡਾ. ਭੀਮ ਰਾਓ ਅੰਬੇਦਕਰ ਸਪੋਰਟਸ ਐਂਡ ਵੈੱਲਫੇਅਰ ਕਲੱਬ ਵਲੋਂ ਖੂਨਦਾਨ ਕੈਂਪ ਲਗਾਇਆ ਗਿਆ ਅਤੇ ਨੌਜਵਾਨਾਂ ਵਲੋਂ ਉਤਸ਼ਾਹ ਨਾਲ ਖ਼ੂਨਦਾਨ ਕੀਤਾ ...
ਅਮਲੋਹ, 5 ਫਰਵਰੀ (ਕੇਵਲ ਸਿੰਘ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਦੀ 'ਆਪ' ਸਰਕਾਰ ਉੱਪਰ ਲੋਕਾਂ ਨੂੰ ਉਮੀਦਾਂ ਸਨ ਕਿ ਉਹ ਰਾਹਤਾਂ ਪ੍ਰਦਾਨ ਕਰਨਗੇ, ਪਰ ਪੰਜਾਬ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ਉੱਪਰ 90 ਪੈਸੇ ਪ੍ਰਤੀ ਲੀਟਰ ਸੈਸ ਲਗਾ ਕੇ ਰਾਹਤ ਦੇਣ ਦੀ ...
ਅਮਲੋਹ, 5 ਫਰਵਰੀ (ਕੇਵਲ ਸਿੰਘ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਦੀ 'ਆਪ' ਸਰਕਾਰ ਉੱਪਰ ਲੋਕਾਂ ਨੂੰ ਉਮੀਦਾਂ ਸਨ ਕਿ ਉਹ ਰਾਹਤਾਂ ਪ੍ਰਦਾਨ ਕਰਨਗੇ, ਪਰ ਪੰਜਾਬ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ਉੱਪਰ 90 ਪੈਸੇ ਪ੍ਰਤੀ ਲੀਟਰ ਸੈਸ ਲਗਾ ਕੇ ਰਾਹਤ ਦੇਣ ਦੀ ...
ਅਮਲੋਹ, 5 ਫਰਵਰੀ (ਕੇਵਲ ਸਿੰਘ, ਅੰਮਿ੍ਤ ਸ਼ੇਰਗਿੱਲ)-ਮਾਨਵ ਭਲਾਈ ਮੰਚ ਅਮਲੋਹ ਵਲੋਂ 220ਵਾਂ ਰਾਸ਼ਨ ਵੰਡ ਸਮਾਗਮ ਕਰਵਾਇਆ ਗਿਆ | ਇਸ ਮੌਕੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਣ ਦੀ ਰਸਮ ਐਡ. ਤੇਜਵੰਤ ਸਿੰਘ ਨੇ ਅਦਾ ਕੀਤੀ ਤੇ ਮੰਚ ਦੇ ਉਪਰਾਲੇ ਦੀ ਸ਼ਲਾਘਾ ਕੀਤੀ ਗਈ | ਇਸ ...
ਖਮਾਣੋਂ, 5 ਫਰਵਰੀ (ਜੋਗਿੰਦਰ ਪਾਲ)-ਲਾਈਫ਼ ਕੇਅਰ ਹਸਪਤਾਲ ਖਮਾਣੋਂ ਵਿਖੇ ਬਾਂਝਪਣ ਜੋੜਿਆ ਲਈ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ 'ਚ ਔਰਤ ਰੋਗਾਂ ਦੇ ਮਾਹਿਰ ਐਮ.ਡੀ ਇੰਨਫਰਲਿਟੀ ਡਾ: ਚੈਰੀ ਮੱਲ੍ਹੀ ਅਤੇ ਇੰਨਫਰਲਿਟੀ ਕੌਂਸਲਰ ਹਰਮਿੰਦਰ ਕੌਰ ਨੇ 18 ਦੇ ਕਰੀਬ ਪਹੁੰਚੇ ...
ਫ਼ਤਹਿਗੜ੍ਹ ਸਾਹਿਬ, 5 ਫਰਵਰੀ (ਬਲਜਿੰਦਰ ਸਿੰਘ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਫ਼ਤਹਿਗੜ੍ਹ ਸਾਹਿਬ ਜ਼ੋਨ ਵਲੋਂ ਸਰਹਿੰਦ ਪਬਲਿਕ ਸਕੂਲ ਸਰਹਿੰਦ ਵਿਖੇ ਅਮਰਪ੍ਰੀਤ ਸਿੰਘ ਪੰਜਕੋਹਾ ਜ਼ੋਨਲ ਪ੍ਰਧਾਨ ਦੀ ਅਗਵਾਈ 'ਚ ਵਿਦਿਆਰਥੀਆਂ 'ਚ ਨੈਤਿਕ ਕਦਰਾਂ ਕੀਮਤਾਂ ਦੀ ...
ਅਮਲੋਹ, 5 ਫਰਵਰੀ (ਕੇਵਲ ਸਿੰਘ)-ਹਲਕਾ ਅਮਲੋਹ ਤੋਂ ਆਮ ਆਦਮੀ ਪਾਰਟੀ ਦੀ ਸੀਨੀਅਰ ਆਗੂ ਬੀਬੀ ਸੁਖਵਿੰਦਰ ਕੌਰ ਗਹਿਲੋਤ ਦੀਆਂ ਪਾਰਟੀ ਪ੍ਰਤੀ ਨਿਭਾਈਆਂ ਗਈਆਂ ਸੇਵਾਵਾਂ ਨੂੰ ਦੇਖਦੇ ਹੋਏ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਮਾਰਕੀਟ ਕਮੇਟੀ ਅਮਲੋਹ ਦੀ ਚੇਅਰਪਰਸਨ ...
ਭੜੀ/ਖਮਾਣੋਂ, 5 ਫਰਵਰੀ (ਭਰਪੂਰ ਹਵਾਰਾ/ਜੋਗਿੰਦਰਪਾਲ)-ਸ਼੍ਰੋਮਣੀ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਨੌਜਵਾਨ ਕਮੇਟੀ ਪਿੰਡ ਭਾਂਬਰੀ ਤੇ ਮਿੱਤਲ ਹਸਪਤਾਲ ਖੰਨਾ ਦੀ ਟੀਮ ਦੁਆਰਾ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਅੱਖਾਂ ਦੇ ਰੋਗਾਂ ਦੀ ਮੁਫ਼ਤ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX