ਤਾਜਾ ਖ਼ਬਰਾਂ


ਰਾਜਸਥਾਨ ਸਰਕਾਰ ਦੇ ਸਿਹਤ ਅਧਿਕਾਰ ਬਿੱਲ ਦੇ ਵਿਰੋਧ 'ਚ ਇੰਡੀਅਨ ਮੈਡੀਕਲ ਐਸੋਸੀਏਸ਼ਨ 27 ਨੂੰ ਕਰੇਗੀ ਕਾਲੇ ਦਿਵਸ ਦਾ ਆਯੋਜਨ
. . .  about 1 hour ago
ਨਵੀਂ ਦਿੱਲੀ, 25 ਮਾਰਚ-ਰਾਜਸਥਾਨ ਸਰਕਾਰ ਦੇ ਸਿਹਤ ਅਧਿਕਾਰ ਬਿੱਲ ਦੇ ਵਿਰੋਧ ਵਿਚ ਇੰਡੀਅਨ ਮੈਡੀਕਲ ਐਸੋਸੀਏਸ਼ਨ 27 ਮਾਰਚ ਨੂੰ ਕਾਲੇ ਦਿਵਸ ਦਾ ਆਯੋਜਨ...
ਪੰਜਾਬ ਚ ਮੀਂਹ ਤੇ ਹਨੇਰੀ ਕਾਰਨ 70 ਫ਼ਸਦੀ ਤੋਂ ਵੱਧ ਕਣਕ ਦਾ ਨੁਕਸਾਨ-ਸੁਖਬੀਰ ਸਿੰਘ ਬਾਦਲ
. . .  about 1 hour ago
ਗੁਰੂਹਰਸਹਾਏ , 25 ਮਾਰਚ (ਹਰਚਰਨ ਸਿੰਘ ਸੰਧੂ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸੰਸਦ ਮੈਂਬਰ ਫ਼ਿਰੋਜ਼ਪੁਰ ਨੇ‌ ਕਿਹਾ ਨੇ ਕਿਹਾ ਕਿ ਪੰਜਾਬ ਅੰਦਰ ਮੀਂਹ ਤੇ ਹਨੇਰੀ, ਗੜੇਮਾਰੀ ਨਾਲ‌ 70 ਫ਼ੀਸਦੀ ਤੋਂ ਵੱਧ ਕਣਕ ਦੀ ਫ਼ਸਲ ਦਾ ਨੁਕਸਾਨ ਹੋਇਆ ਹੈ। ਸੁਖਬੀਰ ਸਿੰਘ ਬਾਦਲ...
ਕੇਂਦਰ ਸਰਕਾਰ ਦੀ ਸਿਆਸੀ ਸਾਜ਼ਿਸ਼ ਦੀ ਮਿਸਾਲ ਹੈ, ਰਾਹੁਲ ਗਾਂਧੀ ਦੀ ਸੰਸਦੀ ਮੈਂਬਰਸ਼ਿਪ ਰੱਦ ਕੀਤੇ ਜਾਣਾ-ਸੁਖਵਿੰਦਰ ਸਿੰਘ ਸੁੱਖੂ
. . .  about 2 hours ago
ਸ਼ਿਮਲਾ, 25 ਮਾਰਚ-ਰਾਹੁਲ ਗਾਂਧੀ ਦੀ ਸੰਸਦੀ ਮੈਂਬਰਸ਼ਿਪ ਰੱਦ ਕੀਤੇ ਜਾਣ 'ਤੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਕਿਹਾ ਕਿ ਇਹ ਕੇਂਦਰ ਸਰਕਾਰ ਦੀ ਸਿਆਸੀ ਸਾਜ਼ਿਸ਼ ਦੀ ਮਿਸਾਲ ਹੈ। ਰਾਹੁਲ ਗਾਂਧੀ...
ਸੋਸ਼ਲ ਮੀਡੀਆ 'ਤੇ ਪੋਸਟਾਂ ਪਾਉਣ ਵਾਲੇ ਨੌਜਵਾਨਾਂ ਦੀ ਗ੍ਰਿਫ਼ਤਾਰੀ ਮੰਦਭਾਗੀ-ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ
. . .  about 2 hours ago
ਤਲਵੰਡੀ ਸਾਬੋ, 25 ਮਾਰਚ (ਰਣਜੀਤ ਸਿੰਘ ਰਾਜੂ)-ਪੰਜਾਬ ਦੀ ਸਰਕਾਰ ਸੋਸ਼ਲ ਮੀਡੀਆ 'ਤੇ ਪੋਸਟਾਂ ਸ਼ੇਅਰ ਕਰਨ ਵਾਲੇ ਸਿੱਖ ਨੌਜਵਾਨਾਂ ਨੂੰ ਵੀ ਫੜ ਰਹੀ ਹੈ ਅਤੇ ਕਈ ਹਸਤੀਆਂ ਦੇ ਸੋਸ਼ਲ ਮੀਡੀਆ ਅਕਾਊਂਟ ਬੰਦ ਕਰ ਦਿੱਤੇ ਗਏ ਹਨ ਜੋ ਵਿਚਾਰਾਂ ਦੇ ਪ੍ਰਗਟਾਵੇ ਦੀ ਆਜ਼ਾਦੀ ਦੇ ਅਧਿਕਾਰ...
ਕਾਂਗਰਸ ਵਲੋਂ ਜ਼ਿਲ੍ਹਾ ਹੈਡਕੁਆਰਟਰਾਂ 'ਤੇ ਰੋਸ ਧਰਨੇ 26 ਨੂੰ
. . .  about 4 hours ago
ਸ੍ਰੀ ਮੁਕਤਸਰ ਸਾਹਿਬ, 25 ਮਾਰਚ (ਰਣਜੀਤ ਸਿੰਘ ਢਿੱਲੋਂ)-ਰਾਹੁਲ ਗਾਂਧੀ ਦੀ ਸੰਸਦ ਮੈਂਬਰਸ਼ਿਪ ਰੱਦ ਕਰਨ ਦੇ ਰੋਸ ਵਜੋਂ ਕਾਂਗਰਸ ਵਲੋਂ ਪੰਜਾਬ ਭਰ ਵਿੱਚ ਜ਼ਿਲ੍ਹਾ ਹੈਡਕੁਆਰਟਰਾਂ 'ਤੇ 26 ਮਾਰਚ ਨੂੰ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਰੋਸ ਧਰਨੇ ਦਿੱਤੇ ਜਾ ਰਹੇ ਹਨ। ਜਾਣਕਾਰੀ ਦਿੰਦਿਆਂ ਬਲਾਕ...
ਅੰਮ੍ਰਿਤਪਾਲ ਸਿੰਘ ਦੇ 2 ਸਾਥੀਆਂ ਦੀ ਐਚ.ਆਈ.ਵੀ ਰਿਪੋਰਟ ਆਈ ਪਾਜ਼ੀਟਿਵ
. . .  about 4 hours ago
ਅਜਨਾਲਾ, 25 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਪੁਲਿਸ ਵਲੋਂ ਅੱਜ ਅੰਮ੍ਰਿਤਪਾਲ ਸਿੰਘ ਦੇ 11 ਸਾਥੀਆਂ ਨੂੰ ਅਜਨਾਲਾ ਅਦਾਲਤ ਵਿਚ ਪੇਸ਼ ਕਰਨ ਤੋਂ ਪਹਿਲਾਂ ਸਿਵਲ ਹਸਪਤਾਲ ਅਜਨਾਲਾ ਤੋਂ ਆਈ ਟੀਮ ਵਲੋਂ ਅਦਾਲਤੀ ਕੰਪਲੈਕਸ ਅੰਦਰ ਹੀ ਮੈਡੀਕਲ ਚੈੱਕਅਪ ਕਰਵਾਇਆ ਗਿਆ। ਸੂਤਰਾਂ....
ਭਾਰਤੀ ਮੁੱਕੇਬਾਜ਼ ਨੀਤੂ ਘੰਘਾਸ ਬਣੀ ਵਿਸ਼ਵ ਚੈਂਪੀਅਨ
. . .  about 4 hours ago
ਨਵੀਂ ਦਿੱਲੀ, 25 ਮਾਰਚ- ਭਾਰਤੀ ਮੁੱਕੇਬਾਜ਼ ਨੀਤੂ ਘੰਘਾਸ ਨੇ ਮਹਿਲਾ ਮੁੱਕੇਬਾਜ਼ੀ ਚੈਂਪੀਅਨਸ਼ਿਪ ਵਿਚ ਮੰਗੋਲੀਆਈ ਮੁੱਕੇਬਾਜ਼ ਲੁਤਸਾਈਖ਼ਾਨ ਨੂੰ 5-0 ਨਾਲ ਹਰਾ ਕੇ 48 ਕਿਲੋਗ੍ਰਾਮ ਦੇ...
ਕਰਨਾਟਕ: ਲੋਕਾਂ ਨੇ ਡਬਲ ਇੰਜਣ ਵਾਲੀ ਸਰਕਾਰ ਨੂੰ ਧੱਕਾ ਦੇ ਕੇ ਵਾਪਸੀ ਦਾ ਫ਼ੈਸਲਾ ਕੀਤਾ- ਪ੍ਰਧਾਨ ਮੰਤਰੀ
. . .  about 4 hours ago
ਬੈਂਗਲੁਰੂ, 25 ਮਾਰਚ- ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੈਂਗਲੁਰੂ ਦੇ ਦਾਵਨਗੇਰੇ ’ਚ ਰੋਡ ਸ਼ੋਅ ਕੀਤਾ। ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਇਕ ਜਨ ਸਭਾ ਨੂੰ ਵੀ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਅੱਜ ਇੱਥੇ ਵਿਜੇ ਸੰਕਲਪ ਰੈਲੀ ਕੀਤੀ ਜਾ ਰਹੀ ਹੈ, ਉਸੇ ਸਮੇਂ ਵਿਚ ਸਾਡੇ ਕਰਨਾਟਕ ਵਿਚ ਕਾਂਗਰਸ ਪਾਰਟੀ ਦੇ....
ਦਿੱਲੀ ਦੇ ਸਰਕਾਰੀ ਹਸਪਤਾਲਾਂ ਵਿਚ ਕੋਵਿਡ ਨੂੰ ਲੈ ਕੇ ਭਲਕੇ ਹੋਵੇਗੀ ਮੌਕ ਡਰਿੱਲ
. . .  about 4 hours ago
ਨਵੀਂ ਦਿੱਲੀ, 25 ਮਾਰਚ- ਦਿੱਲੀ ਸਰਕਾਰ ਨੇ ਸਾਰੇ ਸਰਕਾਰੀ ਹਸਪਤਾਲਾਂ ਨੂੰ ਭਲਕੇ ਕੋਵਿਡ-19 ਅਤੇ ਇਨਫ਼ਲੂਐਂਜ਼ਾ ਕਿਸਮ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਆਕਸੀਜਨ ਦੀ ਉਪਲਬਧਤਾ ਸਮੇਤ ਸਿਹਤ, ਬੁਨਿਆਦੀ ਢਾਂਚੇ ਅਤੇ ਲੌਜਿਸਟਿਕਸ ਦੀ...
ਕਿਸਾਨ ਹਿਤੈਸ਼ੀ ਅਖਵਾਉਣ ਵਾਲੀ ‘ਆਪ’ ਸਰਕਾਰ ਕਿਸਾਨਾਂ ਦੀ ਸਾਰ ਲੈਣਾ ਭੁੱਲੀ- ਵਿਧਾਇਕ ਸਰਕਾਰੀਆ
. . .  about 5 hours ago
ਚੋਗਾਵਾਂ, 25 ਮਾਰਚ (ਗੁਰਵਿੰਦਰ ਸਿੰਘ ਕਲਸੀ)- ਪਿਛਲੇ ਦਿਨੀਂ ਹੋਈ ਬੇਮੌਸਮੀ ਬਾਰਿਸ਼ ਅਤੇ ਹਨੇਰੀ ਨਾਲ ਜਿੱਥੇ ਕਿਸਾਨਾਂ ਦੀ ਕਣਕ ਦੀ ਫ਼ਸਲ ਦਾ ਭਾਰੀ ਨੁਕਸਾਨ ਹੋਇਆ ਉੱਥੇ ਮੁੜ ਖ਼ਰਾਬ ਹੋਏ ਮੌਸਮ ਨੇ ਕਿਸਾਨਾਂ ਦੇ ਸਾਹ ਸੂਤੇ ਹੋਏ ਹਨ। ਤੇਜ਼ ਹਵਾਵਾਂ ਕਾਰਨ ਅਤੇ ਮੀਂਹ ਪੈਣ ਕਾਰਨ ਕਣਕ ਦੀ ਫ਼ਸਲ ਧਰਤੀ ’ਤੇ.....
ਕਿਸਾਨਾਂ ਨੇ ਬਠਿੰਡਾ-ਸ੍ਰੀ ਅੰਮ੍ਰਿਤਸਰ ਸਾਹਿਬ ਰੋਡ ’ਤੇ ਧਰਨਾ ਲਗਾ ਕੇ ਸਰਕਾਰ ਵਿਰੁੱਧ ਕੀਤਾ ਪ੍ਰਦਰਸ਼ਨ
. . .  about 5 hours ago
ਜੈਤੋ, 25 ਮਾਰਚ (ਗੁਰਚਰਨ ਸਿੰਘ ਗਾਬੜੀਆ)- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਕਿਸਾਨਾਂ ਵਲੋਂ ਪਿੰਡ ਗੁੰਮਟੀ ਖ਼ੁਰਦ ਵਿਖੇ ਧਰਨਾ ਲਗਾ ਕੇ ਬਠਿੰਡਾ-ਸ੍ਰੀ ਅੰਮ੍ਰਿਤਸਰ ਸਾਹਿਬ ਰੋਡ ਨੂੰ ਜਾਮ ਕਰ ਦਿੱਤਾ ਅਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਧਰਨੇ ਦੌਰਾਨ ਬੁਲਾਰਿਆਂ ਨੇ ਕਿਹਾ ਕਿ ਪਿਛਲੇ ਕਈ ਦਿਨਾਂ ਤੋਂ.....
ਜੰਮੂ ਕਸ਼ਮੀਰ: ਧਮਾਕੇ ਵਿਚ ਇਕ ਵਿਅਕਤੀ ਦੀ ਮੌਤ
. . .  about 5 hours ago
ਸ੍ਰੀਨਗਰ, 25 ਮਾਰਚ- ਜੰਮੂ ਕਸ਼ਮੀਰ ਦੇ ਸਾਂਬਾ ਜ਼ਿਲ੍ਹੇ ਵਿਚ ਇਕ ਸਕਰੈਪ ਫ਼ੈਕਟਰੀ ਵਿਚ ਮੋਰਟਾਰ ਦੇ ਗੋਲੇ ਨਾਲ ਹੋਏ ਧਮਾਕੇ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ 6 ਲੋਕ ਜ਼ਖ਼ਮੀ ਹੋ ਗਏ ਹਨ। ਇਹ ਜਾਣਕਾਰੀ ਉੱਥੋਂ ਦੇ ਐਸ.ਐਸ.ਪੀ. ਬੇਨਾਮ ਤੋਸ਼ ਨੇ ਸਾਂਝੀ ਕੀਤੀ। ਮ੍ਰਿਤਕ ਦੀ ਪਛਾਣ ਮੋਹਨ.....
ਬੀ.ਐਸ.ਐਫ਼ ਨੇ ਚਾਹ ਦੇ ਡੱਬੇ ’ਚੋਂ ਬਰਾਮਦ ਕੀਤੇ ਨਸ਼ੀਲੇ ਪਦਾਰਥ
. . .  about 6 hours ago
ਅੰਮ੍ਰਿਤਸਰ, 25 ਮਾਰਚ- ਬੀ.ਐਸ. ਐਫ਼. ਦੇ ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਅੱਜ ਜ਼ਿਲ੍ਹੇ ਦੇ ਭੈਰੋਪਾਲ ਵਿਚ 810 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ....
ਦੋਸ਼ੀਆਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਕਿਸਾਨ ਜਥੇਬੰਦੀ ਨੇ ਮੁੱਖ ਮਾਰਗ ’ਤੇ ਲਾਇਆ ਧਰਨਾ
. . .  about 6 hours ago
ਤਪਾ ਮੰਡੀ, 25 ਮਾਰਚ (ਪ੍ਰਵੀਨ ਗਰਗ)- ਜੱਥੇਬੰਦੀ ਦੇ ਜ਼ਿਲ੍ਹਾ ਮੀਤ ਪ੍ਰਧਾਨ ਦਰਸ਼ਨ ਸਿੰਘ ਮਹਿਤਾ ਦੇ ਘਰ ਪਿੰਡ ਦੇ ਹੀ ਕੁਝ ਵਿਅਕਤੀਆਂ ਨੇ ਹਮਲਾ ਕਰਕੇ ਜ਼ਖ਼ਮੀ ਕਰ ਦਿੱਤਾ ਸੀ, ਜਿਸ ’ਤੇ ਪੁਲਿਸ ਨੇ ਮਾਮਲੇ ’ਚ ਸ਼ਾਮਿਲ ਦੋਸ਼ੀਆਂ ’ਤੇ ਕਰੀਬ ਦੋ ਮਹੀਨਾਂ ਪਹਿਲਾਂ ਮਾਮਲਾ ਦਰਜ ਕੀਤਾ ਸੀ, ਪ੍ਰੰਤੂ ਦੋਸ਼ੀ ਪੁਲਿਸ ਦੇ ਬਿਨਾਂ ਕਿਸੇ ਡਰ ਤੋਂ....
ਚੀਫ਼ ਖ਼ਾਲਸਾ ਦੀਵਾਨ ਵਲੋਂ ਸਾਲ 2023—24 ਲਈ 157 ਕਰੋੜ 35 ਲੱਖ ਰੁਪਏ ਦਾ ਬਜਟ ਪਾਸ
. . .  about 6 hours ago
ਅੰਮ੍ਰਿਤਸਰ 25 ਮਾਰਚ (ਜਸਵੰਤ ਸਿੰਘ ਜੱਸ)- ਪੁਰਾਤਨ ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਵਲੋਂ ਸਾਲ 2023—24 ਲਈ 157 ਕਰੋੜ 35 ਲੱਖ ਰੁਪਏ ਦਾ ਬਜਟ ਪਾਸ ਕੀਤਾ ਗਿਆ। ਅੱਜ ਦੁਪਹਿਰ ਦੀਵਾਨ ਦੇ ਗੁਰਦੁਆਰਾ ਸਾਹਿਬ ਵਿਖੇ ਹੋਏ ਬਜਟ ਇਜਲਾਸ ਵਿਚ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ......
ਮੀਂਹ ਤੇ ਗੜੇਮਾਰੀ ਨਾਲ ਪਿੰਡਾਂ ’ਚ ਖੜ੍ਹੀ ਕਣਕ ਦਾ ਵੱਡਾ ਨੁਕਸਾਨ
. . .  about 6 hours ago
ਗੱਗੋਮਾਹਲ/ਰਮਦਾਸ/ ਜੈਤੋ, 25 ਮਾਰਚ (ਬਲਵਿੰਦਰ ਸਿੰਘ ਸੰਧੂ/ਗੁਰਚਰਨ ਸਿੰਘ ਗਾਬੜੀਆ)- ਸਰਹੱਦੀ ਖ਼ੇਤਰ ਗੱਗੋਮਾਹਲ ਵਿਚ ਬੀਤੀ ਰਾਤ ਹੋਈ ਬੇਮੌਸਮੀ ਬਰਸਾਤ ਤੇ ਝੱਖੜ ਕਾਰਨ ਕਿਸਾਨਾਂ ਦਾ ਵੱਡਾ ਨੁਕਸਾਨ ਹੋਇਆ ਹੈ। ਇਸੇ ਤਰ੍ਹਾਂ ਹੀ ਸਬ-ਡਵੀਜਨ ਜੈਤੋ ਦੇ ਪਿੰਡਾਂ ’ਚ ਖ਼ੜ੍ਹ੍ਹੀ ਕਣਕ.....
ਭਾਕਿਯੂ ਏਕਤਾ ਉਗਰਾਹਾਂ ਨੇ ਐਸ.ਡੀ.ਐਮ ਦਫ਼ਤਰ ਅੱਗੇ ਧਰਨਾ ਲਗਾ ਪੰਜਾਬ ਸਰਕਾਰ ਵਿਰੁੱਧ ਕੀਤੀ ਨਾਅਰੇਬਾਜ਼ੀ
. . .  about 7 hours ago
ਜੈਤੋ, 25 ਮਾਰਚ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਬਾਰਿਸ਼ ਅਤੇ ਗੜੇਮਾਰੀ ਕਾਰਨ ਤਬਾਹ ਹੋਈਆਂ ਫ਼ਸਲਾਂ ਅਤੇ ਸਬਜ਼ੀਆਂ ਦੇ ਯੋਗ ਮੁਆਵਜ਼ੇ ਦੀ ਮੰਗ ਲਈ ਸਥਾਨਕ ਐਸ.ਡੀ.ਐਮ ਦਫ਼ਤਰ ਅੱਗੇ ਧਰਨਾ ਲਗਾ ਕੇ ਪੰਜਾਬ ਸਰਕਾਰ ਵਿਰੁੱਧ ਸਖ਼ਤ....
ਕਿਸਾਨ ਜੱਥੇਬੰਦੀ ਵਲੋਂ ਘਰਾਂ ’ਚ ਚਿੱਪ ਵਾਲੇ ਮੀਟਰ ਲਾਉਣ ਦਾ ਪੁਰਜ਼ੋਰ ਵਿਰੋਧ
. . .  about 7 hours ago
ਤਪਾ ਮੰਡੀ, 25 ਮਾਰਚ (ਪ੍ਰਵੀਨ ਗਰਗ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਇਕਾਈ ਤਪਾ ਦੇ ਪ੍ਰਧਾਨ ਰਾਜ ਸਿੱਧੂ ਦੀ ਅਗਵਾਈ ਹੇਠ ਕਿਸਾਨ ਜਥੇਬੰਦੀ ਵਲੋਂ ਘਰਾਂ ’ਚ ਚਿਪ ਵਾਲੇ ਮੀਟਰ ਲਾਉਣ ਆਏ ਪਾਵਰਕਾਮ ਦੇ ਮੁਲਾਜ਼ਮਾਂ ਦਾ ਪੁਰਜ਼ੋਰ ਵਿਰੋਧ ਕੀਤੇ ਜਾਣ ਦੀ ਖ਼ਬਰ ਹੈ। ਜਾਣਕਾਰੀ ਦਿੰਦੇ ਹੋਏ ਜਥੇਬੰਦੀ.....
ਅੰਮ੍ਰਿਤਪਾਲ ਦੀ ਗਿ੍ਫ਼ਤਾਰੀ ਬਾਰੇ ਫ਼ੈਲਾਏ ਜਾ ਰਹੇ ਝੂਠ ’ਤੇ ਯਕੀਨ ਨਾ ਕਰਨ ਲੋਕ- ਐਸ.ਐਸ.ਪੀ. ਬਠਿੰਡਾ
. . .  about 7 hours ago
ਬਠਿੰਡਾ, 25 ਮਾਰਚ- ਇੱਥੋਂ ਦੇ ਐਸ.ਐਸ.ਪੀ. ਗੁਲਨੀਤ ਖ਼ੁਰਾਣਾ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਬਾਰੇ ਜੋ ਜਾਅਲੀ ਜਾਣਕਾਰੀ ਸੋਸ਼ਲ ਮੀਡੀਆ ’ਤੇ ਫੈਲਾਈ ਜਾ ਰਹੀ ਹੈ, ਲੋਕ ਉਸ ’ਤੇ ਯਕੀਨ ਨਾ ਕਰਨ। ਜਦੋਂ ਵੀ ਕੋਈ ਗ੍ਰਿਫ਼ਤਾਰੀ ਹੁੰਦੀ ਹੈ ਤਾਂ.....
ਅਦਾਲਤ ਨੇ ਅੰਮ੍ਰਿਤਪਾਲ ਦੇ 10 ਸਾਥੀ ਭੇਜੇ ਜੇਲ੍ਹ
. . .  about 7 hours ago
ਅਜਨਾਲਾ, 25 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਪਾਲ ਦੇ 10 ਸਾਥੀਆਂ ਨੂੰ ਅਦਾਲਤ ਵਲੋਂ 6 ਅਪ੍ਰੈਲ ਤੱਕ ਜੇਲ੍ਹ ਵਿਚ ਭੇਜ ਦਿੱਤਾ ਗਿਆ ਹੈ ਅਤੇ ਇਕ ਸਾਥੀ ਨੂੰ 4 ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ। ਇਹ ਜਾਣਕਾਰੀ ਇਸ....
ਸੁਖਦੇਵ ਸਿੰਘ ਢੀਂਡਸਾ ਦੇ ਅਗਵਾਈ ਵਿਚ ਵਫ਼ਦ ਨੇ ਕੀਤੀ ਰਾਜਪਾਲ ਨਾਲ ਮੁਲਾਕਾਤ
. . .  about 9 hours ago
ਚੰਡੀਗੜ੍ਹ, 25 ਮਾਰਚ (ਸਤਾਂਸ਼ੂ)- ਸ਼੍ਰੋਮਣੀ ਅਕਾਲੀ ਦਲ (ਯੂਨਾਈਟਿਡ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਹੇਠ ਪਾਰਟੀ ਦੇ ਵਫ਼ਦ ਜਿਸ ਵਿਚ ਬੀਬੀ ਜਗੀਰ ਕੌਰ, ਜਗਮੀਤ ਸਿੰਘ ਬਰਾੜ, ਜਸਟਿਸ ਨਿਰਮਲ ਸਿੰਘ ਅਤੇ ਕਰਨੈਲ ਸਿੰਘ ਪੰਜੋਲੀ ਸ਼ਾਮਿਲ ਸਨ, ਨੇ ਅੱਜ ਮਾਣਯੋਗ ਰਾਜਪਾਲ ਬਨਵਾਰੀ ਲਾਲ ਪੁਰੋਹਿਤ.....
ਅੰਮ੍ਰਿਤਪਾਲ ਦੇ ਸਾਥੀਆਂ ਦੀ ਅਦਾਲਤ ਵਿਚ ਪੇਸ਼ੀ, ਮੀਡੀਆ ਕਰਮੀਆਂ ਨੂੰ ਰੱਖਿਆ ਦੂਰ
. . .  about 9 hours ago
ਅਜਨਾਲਾ, 25 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਪਾਲ ਦੇ ਸਾਥੀਆਂ ਦਾ ਪੁਲਿਸ ਰਿਮਾਂਡ ਪੂਰਾ ਹੋਣ ਤੋਂ ਬਾਅਦ ਮੁੜ ਅੱਜ ਅਦਾਲਤ ਵਿਚ ਪੇਸ਼ ਕੀਤਾ ਗਿਆ। ਪੁਲਿਸ ਵਲੋਂ ਸੁਰੱਖਿਆ ਦੇ ਮੱਦੇਨਜ਼ਰ ਮੀਡੀਆਕਰਮੀਆਂ ਨੂੰ ਵੀ ਅਦਾਲਤ....
ਮੈਂ ਪ੍ਰਧਾਨ ਮੰਤਰੀ ਮੋਦੀ ਅਤੇ ਅਡਾਨੀ ਦੇ ਸੰਬੰਧਾਂ ’ਤੇ ਸਵਾਲ ਚੁੱਕਦਾ ਰਹਾਂਗਾ- ਰਾਹੁਲ ਗਾਂਧੀ
. . .  about 10 hours ago
ਨਵੀਂ ਦਿੱਲੀ, 25 ਮਾਰਚ- ਰਾਹੁਲ ਗਾਂਧੀ ਨੇ ਕਿਹਾ ਕਿ ਸੰਸਦ ਵਿਚ ਦਿੱਤੇ ਮੇਰੇ ਭਾਸ਼ਣ ਨੂੰ ਕੱਢ ਦਿੱਤਾ ਗਿਆ ਅਤੇ ਬਾਅਦ ਵਿਚ ਮੈਂ ਲੋਕ ਸਭਾ ਸਪੀਕਰ ਨੂੰ ਇਕ ਵਿਸਤ੍ਰਿਤ ਜਵਾਬ ਲਿਖਿਆ ਅਤੇ ਉਨ੍ਹਾਂ ਨੂੰ ਸ਼ਿਕਾਇਤ ਵੀ ਕੀਤੀ ਪਰ ਕੋਈ ਜਵਾਬ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਕੁਝ ਮੰਤਰੀਆਂ ਨੇ ਮੇਰੇ....
ਦੇਸ਼ ਵਿਚ ਲੋਕਤੰਤਰ ’ਤੇ ਹਮਲਾ ਹੋ ਰਿਹਾ ਹੈ- ਰਾਹੁਲ ਗਾਂਧੀ
. . .  about 10 hours ago
ਨਵੀਂ ਦਿੱਲੀ, 25 ਮਾਰਚ- ਸੂਰਤ ਦੀ ਅਦਾਲਤ ਵਲੋਂ ਮਾਣਹਾਨੀ ਦੇ ਇਕ ਕੇਸ ਵਿਚ ਦੋਸ਼ੀ ਕਰਾਰ ਦਿੱਤੇ ਜਾਣ ਅਤੇ ਲੋਕ ਸਭਾ ਦੀ ਮੈਂਬਰਸ਼ਿਪ ਗੁਆਉਣ ਤੋਂ ਬਾਅਦ ਕਾਂਗਰਸ ਆਗੂ ਰਾਹੁਲ ਗਾਂਧੀ ਨੇ ਅੱਜ ਮੀਡੀਆ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਮੈਂ ਪਹਿਲਾਂ ਵੀ ਕਈ ਵਾਰ ਕਿਹਾ ਹੈ ਕਿ ਦੇਸ਼.....
ਪੰਜਾਬ ਸਰਕਾਰ ਸੰਕਟ ਦੀ ਘੜੀ ’ਚ ਕਿਸਾਨਾਂ ਦੀ ਬਾਂਹ ਫੜ੍ਹੇ- ਕਿਸਾਨ ਆਗੂ
. . .  about 10 hours ago
ਸੰਧਵਾਂ, 25 ਮਾਰਚ (ਪ੍ਰੇਮੀ ਸੰਧਵਾਂ)- ਕੁਦਰਤ ਦੇ ਕਹਿਰ ਕਾਰਨ ਪੱਕ ਰਹੀ ਕਣਕ ਦੀ ਬਰਬਾਦ ਹੋਈ ਫ਼ਸਲ ਦਾ ਜਾਇਜ਼ਾ ਲੈਣ ਉਪਰੰਤ ਸੀਨੀਅਰ ਕਿਸਾਨ ਆਗੂ ਨਿਰਮਲ ਸਿੰਘ ਸੰਧੂ ਨੇ ਪੀੜਤ ਕਿਸਾਨਾਂ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੂੰ ਇਸ ਅਤਿ ਸੰਕਟ ਦੀ ਘੜੀ ’ਚ ਕਿਸਾਨਾਂ ਦੀ.....
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 24 ਮਾਘ ਸੰਮਤ 554
ਵਿਚਾਰ ਪ੍ਰਵਾਹ: ਲੋਕਾਂ ਦਾ ਖਿਆਲ ਰੱਖਣਾ ਅਤੇ ਉਨ੍ਹਾਂ ਦੀ ਚਿੰਤਾ ਕਰਨੀ ਇਕ ਚੰਗੀ ਸਰਕਾਰ ਦਾ ਮੁਢਲਾ ਸਿਧਾਂਤ ਹੈ। ਕਨਫਿਊਸ਼ੀਅਸ

ਜਲੰਧਰ

ਵੱਖ-ਵੱਖ ਗੁਰੂ ਘਰਾਂ 'ਚ ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਮਨਾਇਆ

ਜਲੰਧਰ, 5 ਫਰਵਰੀ (ਹਰਵਿੰਦਰ ਸਿੰਘ ਫੁੱਲ)-ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਸ਼ਹਿਰ ਦੇ ਵੱਖ-ਵੱਖ ਗੁਰਦੁਆਰਿਆਂ 'ਚ ਸ਼ਰਧਾ ਨਾਲ ਮਨਾਇਆ ਗਿਆ | ਬੂਟਾ ਮੰਡੀ ਵਿਖੇ ਸਥਿਤ ਗੁਰੂ ਰਵਿਦਾਸ ਧਾਮ ਵਿਖੇ ਕਰਵਾਏ ਮੁੱਖ ਸਮਾਗਮ 'ਚ ਵੱਡੀ ਗਿਣਤੀ ਵਿਚ ਦੇਸ਼ ਵਿਦੇਸ਼ ਦੀਆਂ ਸੰਗਤਾਂ ਤੋਂ ਇਲਾਵਾ ਵੱਖ-ਵੱਖ ਰਾਜਸੀ ਪਾਰਟੀਆਂ ਦੇ ਆਗੂਆਂ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਹਾਜ਼ਰੀ ਭਰੀ ਅਤੇ ਕੀਰਤਨ ਸਰਵਣ ਕੀਤਾ | ਸਮਾਗਮ ਦੌਰਾਨ ਬੁਲਾਰਿਆਂ ਨੇ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਦੀ ਸੰਗਤਾਂ ਨੂੰ ਵਧਾਈ ਦਿੰਦੇ ਹੋਏ ਗੁਰੂ ਸਾਹਿਬ ਦੀਆਂ ਸਿੱਖਿਆਵਾਂ 'ਤੇ ਚੱਲਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਰਾਗੀ ਜਥਿਆਂ ਨੇ ਕਥਾ ਕੀਰਤਨ ਦੁਆਰਾ ਗੁਰੂ ਰਵਿਦਾਸ ਜੀ ਦੀ ਬਾਣੀ ਦਾ ਗੁਣਗਾਨ ਕਰਦੇ ਹੋਏ ਉਨ੍ਹਾਂ ਦੇ ਜੀਵਨ ਤੇ ਫ਼ਲਸਫ਼ੇ ਬਾਰੇ ਚਾਨਣਾ ਪਾਇਆ | ਸਮਾਗਮ ਦੌਰਾਨ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ ਸਨ | ਇਸ ਮੌਕੇ ਸਾਬਕਾ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ, ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ, ਡੀ. ਸੀ. ਪੀ. ਜਗਮੋਹਨ ਸਿੰਘ, ਜਸਕਿਰਨਜੀਤ ਸਿੰਘ ਤੇਜਾ, ਅਦਿੱਤਿਆ ਤੇ ਏ. ਡੀ. ਸੀ. ਪੀ. ਕੰਵਲਪ੍ਰੀਤ ਸਿੰਘ ਚਾਹਲ, ਪਰਮਜੀਤ ਸਿੰਘ ਰਾਏਪੁਰ ਤੋਂ ਇਲਾਵਾ ਸੇਠ ਸੱਤਪਾਲ ਮੱਲ, ਹਰਦਿਆਲ ਬੰਗੜ ਪ੍ਰਧਾਨ, ਵਿਨੋਦ ਕੌਲ, ਸੁਰਿੰਦਰ ਮਹੇ (ਸਾਬਕਾ ਮੇਅਰ), ਪੀ. ਡੀ. ਸ਼ਾਂਤ, ਰਾਮ ਪ੍ਰਸ਼ਾਦ ਸੁਮਾਨ, ਗੌਰਵ ਮਹੇ, ਸੈਮੂਅਲ ਮਸੀਹ, ਸਤਪਾਲ ਮਹੇ, ਦਵਿੰਦਰ ਬੰਟੀ, ਟੋਨੀ ਮਹੇ, ਰੌਬਿਨ ਮਹੇ, ਨਰੇਸ਼ ਕੌਲ, ਅਸ਼ੋਕ ਕੌਲ, ਰਜਿੰਦਰ ਪ੍ਰਸਾਦ ਰਾਮ ਲੁਭਾਇਆ ਦੁੱਗਲ ਤੋਂ ਇਲਾਵਾ ਵੱਡੀ ਗਿਣਤੀ 'ਚ ਸੰਗਤਾਂ ਨੇ ਹਾਜ਼ਰੀ ਭਰੀ |
ਸ੍ਰੀ ਗੁਰੂ ਰਵਿਦਾਸ ਭਵਨ ਅਰਬਨ ਅਸਟੇਟ ਫ਼ੇਜ਼-2
ਸ੍ਰੀ ਗੁਰੂ ਰਵਿਦਾਸ ਭਵਨ ਕਮੇਟੀ ਅਰਬਨ ਅਸਟੇਟ ਫ਼ੇਜ਼ 2 ਦੀ ਪ੍ਰਬੰਧਕ ਕਮੇਟੀ ਵਲੋਂ ਨਾਲ ਲੱਗਦੀਆਂ ਕਾਲੋਨੀਆਂ ਦੇ ਸਹਿਯੋਗ ਨਾਲ ਭਵਨ ਵਿਖੇ ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ, ਜਿਸ 'ਚ ਉਲੰਪੀਅਨ ਸੁਰਿੰਦਰ ਸਿੰਘ ਸੋਢੀ ਸਮੇਤ ਵੱਖ-ਵੱਖ ਰਾਜਸੀ ਪਾਰਟੀਆਂ ਦਾ ਆਗੂਆਂ ਨੇ ਹਾਜ਼ਰੀ ਭਰੀ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸਜਾਏ ਦੀਵਾਨਾ 'ਚ ਭਾਈ ਸਰਬਜੀਤ ਸਿੰਘ ਤੇ ਗਿਆਨੀ ਸੁਰਜੀਤ ਸਿੰਘ ਦੇ ਰਾਗੀ ਜਥੇ ਨੇ ਗੁਰਬਾਣੀ ਦੇ ਰਸ-ਭਿੰਨੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਅਸ਼ੋਕ ਪਾਲ ਚੇਅਰਮੈਨ, ਪ੍ਰਧਾਨ ਦੇਵ ਰਾਜ ਚੂੰਬਰ, ਦੇਵ ਰਾਜ ਝੱਮਟ ਸੈਕਟਰੀ, ਪਿਆਰਾ ਲਾਲ ਬੰਗਾ, ਪਵਨ ਜਾਖੂ, ਰਾਮ ਨਰੰਜਨ ਕੈਂਥ, ਚਰਨਜੀਤ ਸਿੰਘ, ਸੁਰਿੰਦਰ ਸਿੰਘ ਬੈਂਸ, ਹਰਦੇਵ ਸਹਾਏ, ਤਰਸੇਮ ਚੰਦ, ਰੋਸ਼ੀ, ਸੁਸ਼ਮਾ ਚੁੰਬਰ, ਕਮਲਾ ਕੈਂਥ, ਸੁਸ਼ਮਾ ਮਹੇ, ਸੰਭੂ ਲਾਲ ਮਹੇ, ਨਿਰਮਲਾ ਪਾਲ, ਗਿਆਨ ਢਿੱਲੋਂ, ਬਲਵਿੰਦਰ ਕੁਮਾਰ, ਸੀ. ਐਸ. ਚੌਹਾਨ ਤੋਂ ਇਲਾਵਾ ਵੱਡੀ ਗਿਣਤੀ ਸੰਗਤਾਂ ਨੇ ਹਾਜ਼ਰੀ ਭਰੀ | ਇਸ ਮੌਕੇ ਸਟੇਜ਼ ਸਕੱਤਰ ਦੀ ਸੇਵਾ ਅਸ਼ੋਕ ਪਾਲ ਵਲੋਂ ਨਿਭਾਈ ਗਈ |
ਗੁਰਦੁਆਰਾ ਗੁਰੂ ਅਮਰਦਾਸ ਜੀ
ਗੁਰਦੁਆਰਾ ਸ੍ਰੀ ਗੁਰੂ ਅਮਰਦਾਸ ਜੀ ਡਿਫੈਂਸ ਕਾਲੋਨੀ ਵਿਖੇ ਵੀ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ | ਸਜਾਏ ਦੀਵਾਨਾ 'ਚ ਭਾਈ ਰਮਨਦੀਪ ਸਿੰਘ ਤੇ ਭਾਈ ਛਨਬੀਰ ਸਿੰਘ ਦੇ ਰਾਗੀ ਜਥੇ ਗੁਰਬਾਣੀ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ | ਭਾਈ ਗੁਰਦਿੱਤ ਸਿੰਘ ਨੇ ਗੁਰਮਤਿ ਵਿਚਾਰਾਂ ਦੁਆਰਾ ਗੁਰੂ ਰਵਿਦਾਸ ਵਲੋਂ ਦਿਖਾਏ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਕੀਤਾ | ਸਮਾਗਮ ਦੌਰਾਨ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਗੁਰਨਾਮ ਸਿੰਘ ਪੇਲੀਆ ਤੇ ਜਨਰਲ ਸਕੱਤਰ ਜਸਵੀਰ ਸਿੰਘ ਰੰਧਾਵਾ ਨੇ ਜਨਮ ਦਿਹਾੜੇ ਦੀ ਵਧਾਈ ਦਿੰਦੇ ਹੋਏ ਸੰਗਤਾਂ ਦਾ ਧੰਨਵਾਦ ਕੀਤਾ | ਇਸ ਮੌਕੇ ਸੁਖਵਿੰਦਰ ਸਿੰਘ, ਸਰਦੂਲ ਸਿੰਘ, ਰੰਧਾਵਾ, ਚਰਨਜੀਤ ਸਿੰਘ ਬੇਦੀ, ਹਰਬਿੰਦਰ ਸਿੰਘ ਸੰਧੂ, ਹਰਬਲਬੀਰ ਸਿੰਘ, ਇੰਦਰਮੋਹਨ ਸਿੰਘ, ਸਤਿੰਦਰਪਾਲ ਸਿੰਘ, ਬਲਬੀਰ ਸਿੰਘ ਸੰਧੂ, ਮਹੀਪਾਲ ਸਿੰਘ, ਅਜੀਤ ਸਿੰਘ, ਬੀਬੀ ਪ੍ਰਕਾਸ਼ ਕੌਰ ਪੇਲੀਆ, ਕੁਲਜਿੰਦਰਜੀਤ ਕੌਰ ਰੰਧਾਵਾ, ਡਾ. ਸਤਿੰਦਰ ਕੌਰ ਮਹੇ, ਕੁਲਦੀਪ ਕੌਰ, ਚਰਨਪ੍ਰੀਤ ਕੌਰ, ਕਰਮਜੀਤ ਕੌਰ ਨੇ ਵਿਸ਼ੇਸ਼ ਤੌਰ 'ਤੇ ਹਾਜ਼ਰੀ ਭਰੀ |
ਬੂਟਾ ਪਿੰਡ ਵਿਖੇ
ਗੁਰੂ ਰਵਿਦਾਸ ਮੰਦਰ ਵੈੱਲਫੇਅਰ ਟਰੱਸਟ ਬੂਟਾ ਪਿੰਡ ਵਿਖੇ ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ | ਇਸ ਮÏਕੇ ਸੰਗਤਾਂ ਨੇ ਵੱਡੀ ਗਿਣਤੀ 'ਚ ਹਾਜ਼ਰੀ ਲਗਵਾਈ ਅਤੇ ਗੁਰੂ ਸਾਹਿਬ ਦੀ ਬਾਣੀ ਸਰਵਣ ਕੀਤੀ | ਇਸ ਮÏਕੇ ਗਾਇਕ ਰਵੀ ਮਦਾਰ ਨੇ ਸੰਗਤਾਂ ਨੂੰ ਆਪਣੀ ਕਲਾ ਰਾਹੀਂ ਗੁਰੂ ਸਾਹਿਬ ਦੀਆਂ ਸਿੱਖਿਆ ਬਾਰੇ ਦੱਸਿਆ ਗਿਆ ਉੱਥੇ ਉੱਘੇ ਖੇਡ ਪ੍ਰਮੋਟਰ ਸੁਰਿੰਦਰ ਸਿੰਘ ਭਾਪਾ, ਸਾਬਕਾ ਕੌਂਸਲਰ ਪਵਨ ਕੁਮਾਰ, ਸੁਰਜੀਤ ਕÏਰ ਜੱਸਲ ਤੇ ਹੋਰ ਪਤਵੰਤੇ ਸੱਜਣਾਂ ਦਾ ਸਨਮਾਨ ਵੀ ਕੀਤਾ ਗਿਆ | ਸਟੇਜ ਸਕੱਤਰ ਦੀ ਸੇਵਾ ਅੰਮਿ੍ਤਪਾਲ ਵਿੱਕੀ ਨੇ ਨਿਭਾਈ | ਇਸ ਮੌਕੇ ਟਰੱਸਟ ਦੇ ਚੇਅਰਮੈਨ ਮਦਨ ਕਲੇਰ, ਪ੍ਰਧਾਨ ਓਮ ਪ੍ਰਕਾਸ਼, ਵਾਈਸ ਪ੍ਰਧਾਨ ਅੰਮਿ੍ਤਪਾਲ ਵਿੱਕੀ, ਬਲਬੀਰ ਰਾਣਾ ਵਿਜੇ ਕÏਲ, ਬÏਬੀ, ਪਵਨ ਮੈਣੀ, ਅਵਿਸ਼ੇਸ਼ ਕੁਮਾਰ, ਪਰਮਜੀਤ ਆਦਿ ਹਾਜ਼ਰ ਸਨ |
ਗੁਰਦੁਆਰਾ ਛੇਵੀਂ ਪਾਤਸ਼ਾਹੀ ਬਸਤੀ ਸ਼ੇਖ਼
ਗੁਰਦੁਆਰਾ ਛੇਵੀਂ ਪਾਤਸ਼ਾਹੀ ਬਸਤੀ ਸ਼ੇਖ਼ ਵਿਖੇ ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ | ਸਜਾਏ ਗਏ ਦੀਵਾਨਾ 'ਚ ਮਾਸਟਰ ਮਹਿੰਦਰ ਅਨੇਜਾ, ਸਤਪਾਲ ਸਿੰਘ ਅਲਗ, ਗੁਰਦੀਪ ਸਿੰਘ ਉਜਾਲਾ, ਅਮਰ ਸਿੰਘ ਅਮਰ, ਕੁਲਵਿੰਦਰ ਗਾਖ਼ਲ, ਹਰਜਿੰਦਰ ਸਿੰਘ ਜਿੰਦੀ, ਉਰਮਿਲਜੀਤ ਸਿੰਘ ਵਾਲੀਆ ਆਦਿ ਕਵੀਆਂ ਨੇ ਆਪਣੀਆਂ ਰਚਨਾਵਾਂ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ | ਇਸ ਤੋਂ ਪਹਿਲਾ ਹਜ਼ੂਰੀ ਰਾਗੀ ਜਥਿਆਂ ਤੋਂ ਇਲਾਵਾ ਭਾਈ ਹਰਮਨਪ੍ਰੀਤ ਸਿੰਘ, ਗੁਰਮਨਪ੍ਰੀਤ ਸਿੰਘ, ਭਾਈ ਗੁਰਪ੍ਰੀਤ ਸਿੰਘ ਤੇ ਬੀਬੀ ਜਗੀਰ ਕÏਰ ਖ਼ਾਲਸਾ ਨੇ ਗੁਰੂ ਰਵਿਦਾਸ ਦੀ ਬਾਣੀ ਦੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ | ਗੁਰਦੁਆਰਾ ਸਾਹਿਬ ਦੇ ਪ੍ਰਧਾਨ ਬੇਅੰਤ ਸਿੰਘ ਸਰਹੱਦੀ ਨੇ ਆਏ ਹੋਏ ਰਾਗੀ ਜਥਿਆਂ ਤੇ ਸਮੂਹ ਸੰਗਤਾਂ ਨੂੰ ਗੁਰੂ ਰਵਿਦਾਸ ਦੇ ਜਨਮ ਦਿਹਾੜੇ ਦੀ ਵਧਾਈ ਦਿੱਤੀ | ਇਸ ਮੌਕੇ ਦਵਿੰਦਰ ਸਿੰਘ ਰਹੇਜਾ, ਕੁਲਵੰਤਬੀਰ ਸਿੰਘ ਕਾਲੜਾ, ਇੰਦਰਪਾਲ ਸਿੰਘ ਸਕੱਤਰ, ਜਗਜੀਤ ਸਿੰਘ ਖਜਾਨਚੀ, ਗੁਰਜੀਤ ਸਿੰਘ ਪੋਪਲੀ, ਗੁਰਦੀਪ ਸਿੰਘ ਬਵੇਜਾ, ਇੰਦਰਪਾਲ ਸਿੰਘ ਅਰੋੜਾ, ਬਲਵਿੰਦਰ ਸਿੰਘ ਸਰਾਫ, ਹਰਬੰਸ ਸਿੰਘ, ਸੁਰਿੰਦਰ ਸਿੰਘ ਸਿਆਲ, ਡਾ. ਸਤਨਾਮ ਸਿੰਘ, ਬਲਵੰਤ ਸਿੰਘ, ਜਸਬੀਰ ਸਿੰਘ ਸੇਠੀ ਤੇ ਹੋਰ ਪਤਵੰਤੇ ਹਾਜ਼ਰ ਸਨ |
ਕੋਟ ਰਾਮਦਾਸ ਵਿਖੇ ਸਜਾਈ ਸ਼ੋਭਾ ਯਾਤਰਾ ਮੌਕੇ ਲੱਗੀਆਂ ਰੌਣਕਾਂ
ਚੁਗਿੱਟੀ/ਜੰਡੂਸਿੰਘਾ, (ਨਰਿੰਦਰ ਲਾਗੂ)-ਸਥਾਨਕ ਮੁਹੱਲਾ ਕੋਟ ਰਾਮਦਾਸ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਸ਼ੋਭਾ ਯਾਤਰਾ ਸਜਾਈ ਗਈ, ਜਿਸ ਦੀ ਆਰੰਭਤਾ ਸਮੇਂ ਪ੍ਰਬੰਧਕਾਂ ਵਲੋਂ ਫੁੱਲਾਂ ਦੀ ਵਰਖਾ ਕਰਦੇ ਹੋਏ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ | ਇਸ ਮੌਕੇ ਇਕੱਠ ਨੂੰ ਜਨਮ ਦਿਹਾੜੇ ਦੀਆਂ ਮੁਬਾਰਕਾਂ ਦਿੰਦੇ ਹੋਏ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਇੰਜੀ: ਸੁਖਵਿੰਦਰ ਸਿੰਘ ਨੇ ਆਖਿਆ ਕਿ ਗੁਰੂ ਰਵਿਦਾਸ ਜੀ ਵਲੋਂ ਜਾਤ ਪਾਤ, ਉੱਚ ਨੀਚ ਦੇ ਫ਼ਰਕ ਨੂੰ ਖ਼ਤਮ ਕਰਨ ਦਾ ਸੱਦਾ ਦਿੰਦਿਆਂ ਸਭ ਵਰਗਾਂ ਦੇ ਲੋਕਾਂ ਨੂੰ ਪ੍ਰਮਾਤਮਾ ਦਾ ਨਾਮ ਜਪਣ ਲਈ ਪ੍ਰੇਰਿਤ ਕੀਤਾ ਹੈ | ਗੁਰੂ ਸਾਹਿਬਾਨ ਦੀ ਬਾਣੀ ਸਭ ਲਈ ਸਾਂਝੀ ਹੈ, ਜਿਸ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਣਾ ਚਾਹੀਦਾ ਹੈ | ਇਸ ਮੌਕੇ ਪਹੁੰਚੇ ਵਾਰਡ ਨੰ: 7 ਤੋਂ 'ਆਪ' ਦੇ ਸਰਗਰਮ ਆਗੂ ਰੇਸ਼ਮ ਪਾਲ ਸਿੰਘ ਬਿੱਟਾ ਨੇ ਆਖਿਆ ਕਿ ਸਾਨੂੰ ਸਾਰਿਆਂ ਨੂੰ ਮਿਲ ਕੇ ਸਮਾਜਿਕ ਬੁਰਾਈਆਂ ਨੂੰ ਖਤਮ ਕਰਨ ਲਈ ਹੰਭਲਾ ਮਾਰਨਾ ਚਾਹੀਦਾ ਹੈ | ਇਸ ਦੌਰਾਨ ਵੱਖ-ਵੱਖ ਪੜਾਵਾਂ 'ਤੇ ਸੰਗਤਾਂ ਵਲੋਂ ਸ਼ੋਭਾ ਯਾਤਰਾ ਦਾ ਗੁਰਬਾਣੀ ਸ਼ਬਦ ਗਾਉਂਦੇ ਹੋਏ ਨਿੱਘਾ ਸਵਾਗਤ ਕੀਤਾ ਗਿਆ ਤੇ ਫੁੱਲ ਵਰਸਾਏ ਗਏ | ਇਸ ਮੌਕੇ ਹਾਜ਼ਰੀਨ 'ਚ ਮੀਤ ਪ੍ਰਧਾਨ ਰਜਿੰਦਰ ਕੁਮਾਰ, ਸੈਕਟਰੀ ਸ਼ੀਤਲ ਦਾਸ, ਜਸਵਿੰਦਰ ਕੁਮਾਰ, ਖਜ਼ਾਨਚੀ ਨੰਬਰਦਾਰ ਹਰੀ ਦਾਸ, ਚਮਨ ਲਾਲ, ਦੇਵ ਰਾਜ ਜੱਸੀ, ਗ੍ਰੰਥੀ ਭਾਈ ਬਲਵਿੰਦਰ ਸਿੰਘ, ਡਾ. ਪ੍ਰਵੀਨ ਪਹਿਲਵਾਨ, ਜਤਿੰਦਰ ਜੋਨੀ, ਮਦਨ ਲਾਲ, ਡਾ: ਸੋਨੀ ਮਾਹੀਪਾਲ, ਰਾਮ ਲੁਭਾਇਆ ਆਦਿ ਹਾਜ਼ਰ ਸਨ | ਸ਼ੋਭਾ ਯਾਤਰਾ ਦੀ ਰੌਣਕ ਵਧਾਉਣ ਲਈ ਲਾਗਲੇ ਮੁਹੱਲਿਆਂ ਤੋਂ ਸੰਗਤਾਂ ਵੀ ਪਹੁੰਚੀਆਂ ਹੋਈਆਂ ਸਨ |

ਹਲਕਾ ਇੰਚਾਰਜ ਵਲੋਂ ਮੋਟਰ ਦਾ ਉਦਘਾਟਨ

ਲੋਹੀਆਂ ਖਾਸ, 5 ਫਰਵਰੀ (ਗੁਰਪਾਲ ਸਿੰਘ ਸ਼ਤਾਬਗੜ੍ਹ)-ਪਿੰਡ ਮਹਿਮੂਵਾਲ ਮਾਹਲਾਂ ਵਿਖੇ ਬਣੇ ਭਗਵਾਨ ਵਾਲਮੀਕਿ ਮੰਦਰ 'ਚ ਆ ਰਹੀ ਪਾਣੀ ਦੀ ਮੁਸ਼ਕਿਲ ਦਾ ਹੱਲ ਕੱਢਣ ਲਈ ਉਥੇ ਮੋਟਰ ਲਗਵਾਈ ਗਈ, ਜਿਸ ਦਾ ਉਦਘਾਟਨ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਰਤਨ ਸਿੰਘ ਕਾਕੜ ਕਲਾਂ ...

ਪੂਰੀ ਖ਼ਬਰ »

ਘਰ ਖੜ੍ਹੀ ਗੱਡੀ ਦਾ ਕੱਟਿਆ ਗਿਆ ਟੋਲ

ਆਦਮਪੁਰ, 5 ਫਰਵਰੀ (ਹਰਪ੍ਰੀਤ ਸਿੰਘ)-ਘਰ 'ਚ ਖੜ੍ਹੀ ਗੱਡੀ ਦਾ 150 ਰੁਪਏ ਟੋਲ ਕੱਟਿਆ ਜਾਣ ਉਪਰੰਤ ਥਾਣਾ ਆਦਮਪੁਰ ਵਿਖੇ ਲਿਖਤੀ ਸ਼ਿਕਾਇਤ ਦੇਣ ਪਹੁੰਚੇ ਰਣਜੀਤ ਸਿੰਘ ਪੁੱਤਰ ਕਿਸ਼ਨ ਸਿੰਘ ਵਾਸੀ ਪਿੰਡ ਕੰਦੋਲਾ ਨੇ ਦੱਸਿਆ ਕਿ ਉਨ੍ਹਾਂ ਦੀ ਗੱਡੀ ਪੀ ਬੀ 08-ਬੀ.ਆਰ 3413 ਜੋ ਕਿ ...

ਪੂਰੀ ਖ਼ਬਰ »

ਰਹੀਮਪੁਰ ਸਕੂਲ ਨੂੰ 45 ਹਜ਼ਾਰ ਰੁਪਏ ਭੇਟ

ਮੱਲੀਆਂ ਕਲਾਂ, 5 ਫਰਵਰੀ (ਬਲਜੀਤ ਸਿੰਘ ਚਿੱਟੀ)-ਸਰਕਾਰੀ ਹਾਈ ਸਕੂਲ ਰਹੀਮਪੁਰ ਜਲੰਧਰ ਨੂੰ ਇੰਗਲੈਂਡ ਨਿਵਾਸੀ ਸੁਖਵਿੰਦਰ ਸਿੰਘ ਸੰਘਾ ਸਪੁੱਤਰ ਫ਼ਕੀਰ ਸਿੰਘ ਸੰਘਾ ਨੇ 45 ਹਜ਼ਾਰ ਰੁਪਏ ਭੇਟ ਕੀਤੇ | ਉਨ੍ਹਾਂ ਨੇ ਇਹ ਰਕਮ ਬਲਜੀਤ ਸਿੰਘ ਅਠਵਾਲ ਸਾਬਕਾ ਅਧਿਆਪਕ ਸਰਕਾਰੀ ...

ਪੂਰੀ ਖ਼ਬਰ »

ਐੱਮ. ਡੀ. ਦਯਾਨੰਦ ਮਾਡਲ ਸਕੂਲ ਨਕੋਦਰ ਵਿਖੇ ਹਵਨ ਯੱਗ ਕਰਵਾਇਆ

ਨਕੋਦਰ, 5 ਫਰਵਰੀ (ਗੁਰਵਿੰਦਰ ਸਿੰਘ, ਤਿਲਕਰਾਜ ਸ਼ਰਮਾ)-ਐੱਮ. ਡੀ. ਦਯਾਨੰਦ ਮਾਡਲ ਸਕੂਲ ਨਕੋਦਰ ਵਿਖੇ ਪਿੰ੍ਰਸੀਪਲ ਬਲਜਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਬੋਰਡ ਦੀਆਂ ਪ੍ਰੀਖਿਆਵਾਂ ਤੋਂ ਪਹਿਲਾਂ ਵਿਦਿਆਰਥੀਆਂ ਨੂੰ ਆਸ਼ੀਰਵਾਦ ਦੇਣ ਲਈ ਹਵਨ ਯੱਗ ਕਰਵਾਇਆ ਗਿਆ | 10ਵੀਂ ...

ਪੂਰੀ ਖ਼ਬਰ »

ਤੇਲ ਕੀਮਤਾਂ 'ਚ ਵਾਧੇ ਨਾਲ ਕਿਸਾਨਾਂ ਤੇ ਮਜ਼ਦੂਰਾਂ ਦੀ ਆਰਥਿਕ ਹਾਲਤ ਖ਼ਰਾਬ ਹੋਵੇਗੀ-ਆਗੂ

ਮੱਲੀਆਂ ਕਲਾਂ, 5 ਫਰਵਰੀ (ਬਲਜੀਤ ਸਿੰਘ ਚਿੱਟੀ)-ਸਰਕਾਰ ਵਲੋਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਧਾਉਣ ਨਾਲ ਕਿਸਾਨਾਂ ਤੇ ਮਜ਼ਦੂਰਾਂ ਦੀ ਆਰਥਿਕ ਹਾਲਤ ਹੋਰ ਖ਼ਰਾਬ ਹੋਵੇਗੀ ਕਿਉਂਕਿ ਕਿਸਾਨ ਦਾ ਸਾਰਾ ਕੰਮ ਡੀਜ਼ਲ 'ਤੇ ਨਿਰਭਰ ਕਰਦਾ ਹੈ | ਇਸ ਨਾਲ ਕਿਸਾਨਾਂ ਦੇ ਨਾਲ ...

ਪੂਰੀ ਖ਼ਬਰ »

ਵਕੀਲਾਂ ਦਾ ਸੰਤ ਸੀਚੇਵਾਲ ਨੇ ਕੀਤਾ ਸਨਮਾਨ

ਮਲਸੀਆਂ, 5 ਫਰਵਰੀ (ਸੁਖਦੀਪ ਸਿੰਘ)-ਭਾਰਤ ਸਰਕਾਰ ਤੇ ਵਕੀਲਾਂ ਦੇ ਯਤਨਾਂ ਸਦਕਾ ਅਰਬ ਦੇਸ਼ 'ਚ ਬੰਧਕ ਬਣਾਈ ਪੀੜਤਾਂ ਆਪਣੇ ਘਰ ਵਾਪਸ ਪਹੁੰਚੀ | ਵਾਤਾਵਰਨ ਪ੍ਰੇਮੀ ਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਦੱਸਿਆ ਕਿ ਵਕੀਲਾਂ ਦੀ ਟੀਮ ਵਲੋਂ ਜਿਸ ਵੇਲੇ ਇਹ ...

ਪੂਰੀ ਖ਼ਬਰ »

ਲੋੜਵੰਦ ਅਪਾਹਜ ਨੌਜਵਾਨ ਨੂੰ ਰੁਜ਼ਗਾਰ ਵਾਸਤੇ ਮੋਟਰਸਾਈਕਲ ਰੇਹੜੀ ਭੇਟ

ਲੋਹੀਆਂ ਖਾਸ, 5 ਫਰਵਰੀ (ਗੁਰਪਾਲ ਸਿੰਘ ਸ਼ਤਾਬਗੜ੍ਹ)-ਸਮਾਜ ਸੇਵੀ ਸੰਸਥਾਵਾਂ 'ਨਦਰਿ ਕਰਮਿ ਸੇਵਾ ਦਲ ਲੋਹੀਆਂ ਖ਼ਾਸ, ਗੁਰਦੁਆਰਾ ਸਿੱਖ ਸੈਂਟਰ ਆਫ਼ ਸਿਆਟਲ ਅਮਰੀਕਾ ਤੇ ਸੋਚ ਸੈਂਟਰ ਸਿਆਟਲ ਅਮਰੀਕਾ ਦੇ ਮੈਂਬਰਾਂ ਦੀ ਦਸਵੰਧ ਭੇਟਾ ਦੇ ਨਾਲ ਲੋਹੀਆਂ ਇਲਾਕੇ ਦੇ ਪਿੰਡ ...

ਪੂਰੀ ਖ਼ਬਰ »

ਬੱਲ ਨੌ ਵਿਖੇ ਬੱਚਿਆਂ ਨੂੰ ਪੜ੍ਹਾਈ ਨਾਲ ਸੰਬੰਧਤ ਸਮੱਗਰੀ ਵੰਡੀ

ਮੱਲੀਆਂ ਕਲਾਂ, 5 ਫਰਵਰੀ (ਬਲਜੀਤ ਸਿੰਘ ਚਿੱਟੀ)-ਗਰਾਮ ਪੰਚਾਇਤ ਪਿੰਡ ਬੱਲ ਨੌ (ਜਲੰਧਰ) ਤੇ ਐਨ. ਆਰ. ਆਈ. ਵੀਰਾਂ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਬੱਲ ਨੌ ਤੇ ਮਿਡਲ ਸਕੂਲ ਬੱਲ ਨੌ ਵਿਖੇ ਬੱਚਿਆਂ ਨੂੰ ਕਾਪੀਆਂ, ਪੈੱਨ, ਪੈਨਸਿਲਾਂ ਤੇ ਪੜ੍ਹਾਈ ਨਾਲ ਸੰਬੰਧਿਤ ਹੋਰ ਸਮਗਰੀ ...

ਪੂਰੀ ਖ਼ਬਰ »

ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਵਲੋਂ ਪਿੰਡ ਘੁੱਗਸ਼ੋਰ ਵਿਖੇ ਕੱਢੀ ਰੈਲੀ

ਕਰਤਾਰਪੁਰ, 5 ਫਰਵਰੀ (ਜਨਕ ਰਾਜ ਗਿੱਲ)-ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਵਲੋਂ ਨੇੜਲੇ ਪਿੰਡ ਘੁੱਗਸ਼ੋਰ ਵਿਖੇ ਜ਼ਮੀਨ, ਕਰਜ਼ਾ, ਦਿਹਾੜੀ ਤੇ ਸਮਾਜਿਕ ਬੁਨਿਆਦੀ ਮੁੱਦਿਆਂ 'ਤੇ ਸੂਬੇ ਅੰਦਰ ਚੱਲ ਰਹੇ ਘਾਣ ਦਾ ਵਿਰੋਧ ਕਰਦੇ ਹੋਏ ਸੂਬਾ ਸਰਕਾਰ ਖ਼ਿਲਾਫ਼ ਰੋਸ ਰੈਲੀ ਕੱਢੀ ...

ਪੂਰੀ ਖ਼ਬਰ »

ਲੋੜਵੰਦ ਪਰਿਵਾਰ ਦੀ ਲੜਕੀ ਦਾ ਅਨੰਦ ਕਾਰਜ ਕਰਵਾਇਆ

ਸ਼ਾਹਕੋਟ, 5 ਫਰਵਰੀ (ਸੁਖਦੀਪ ਸਿੰਘ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮੁਹੱਲਾ ਢੇਰੀਆਂ ਸ਼ਾਹਕੋਟ ਵਿਖੇ ਐਨ. ਆਰ. ਆਈ. ਅਮਰਜੀਤ ਸਿੰਘ (ਯੂ. ਐਸ. ਏ.) ਤੇ ਬੱਗਾ ਧੰਜੂ (ਯੂ. ਐਸ. ਏ.) ਦੇ ਸਹਿਯੋਗ ਨਾਲ ਲੋੜਵੰਦ ਪਰਿਵਾਰ ਦੀ ਲੜਕੀ ਦਾ ਆਨੰਦ ਕਾਰਜ ਕਰਵਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਇਕ ਪਾਸੇ ਗੰਦਗੀ ਦੇ ਢੇਰ ਤੇ ਦੂਜੇ ਪਾਸੇ ਸਰਕਾਰ ਆਮ ਆਦਮੀ ਲਈ ਖੋਲ੍ਹ ਰਹੀ ਹੈ ਮੁਹੱਲਾ ਕਲੀਨਿਕ

ਮੰਡ ਜਲੰਧਰ, 5 ਫਰਵਰੀ (ਬਲਜੀਤ ਸਿੰਘ ਸੋਹਲ)-ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਇਕ ਸਾਲ ਹੋਣ ਵਾਲਾ ਹੈ | ਕੀਤੇ ਹੋਏ ਵਾਅਦਿਆਂ ਤੇ ਸਰਕਾਰ ਦੇ ਬਦਲਦੇ ਫ਼ੈਸਲਿਆਂ ਦੇ ਜੁਮਲਿਆਂ ਦੀ ਲੋਕ ਸੱਥਾਂ 'ਚ ਚਰਚਾ ਜ਼ੋਰਾਂ 'ਤੇ ਹੈ | ਪੰਜਾਬ ਵਿਚ ਕਈ ਥਾਵਾਂ 'ਤੇ ਇਤਿਹਾਸਕ ...

ਪੂਰੀ ਖ਼ਬਰ »

ਜਲ ਸਪਲਾਈ ਤੇ ਸੈਨੀਟੇਸ਼ਨ ਵਰਕਰ ਯੂਨੀਅਨ ਸੂਬਾ ਵਰਕਿੰਗ ਕਮੇਟੀ ਦੀ ਮੀਟਿੰਗ 11 ਨੂੰ

ਮਲਸੀਆਂ, 5 ਫਰਵਰੀ (ਸੁਖਦੀਪ ਸਿੰਘ)-ਜਲ ਸਪਲਾਈ ਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ (ਰਜਿ:) ਜ਼ਿਲ੍ਹਾ ਜਲੰਧਰ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੁੱਚਾ ਸਿੰਘ ਨੂਰਮਹਿਲ ਤੇ ਜਨਰਲ ਸਕੱਤਰ ਸ਼ਿੰਦਰਪਾਲ ਸੰਧੂ ਦੀ ਅਗਵਾਈ ਹੇਠ ਕੀਤੀ ਗਈ | ਉਪਰੰਤ ਸੂਬਾ ਪ੍ਰਧਾਨ ਜਸਵੀਰ ...

ਪੂਰੀ ਖ਼ਬਰ »

ਗੁਰਨਾਮ ਸਿੰਘ ਨੇ ਮਲਸੀਆਂ ਪੁਲਿਸ ਚੌਕੀ ਇੰਚਾਰਜ ਦਾ ਚਾਰਜ ਸੰਭਾਲਿਆ

ਮਲਸੀਆਂ, 5 ਫਰਵਰੀ (ਦਲਜੀਤ ਸਿੰਘ ਸਚਦੇਵਾ)-ਮਲਸੀਆਂ ਪੁਲਿਸ ਚੌਕੀ ਦੇ ਇੰਚਾਰਜ ਸਬ-ਇੰਸਪੈਕਟਰ ਨਿਰਮਲ ਸਿੰਘ ਦੀ ਬਦਲੀ ਤਲਵੰਡੀ ਸੰਘੇੜਾ ਪੁਲਿਸ ਚੌਕੀ ਦੀ ਹੋਣ ਕਰਕੇ ਇਨ੍ਹਾਂ ਦੀ ਜਗ੍ਹਾ ਥਾਣਾ ਬਿਲਗਾ ਤੋਂ ਬਦਲ ਕੇ ਆਏ ਸਬ-ਇੰਸਪੈਕਟਰ ਗੁਰਨਾਮ ਸਿੰਘ ਨੇ ਮਲਸੀਆਂ ਚੌਕੀ ...

ਪੂਰੀ ਖ਼ਬਰ »

ਕਾਂਸ਼ੀ ਬਨਾਰਸ 'ਚ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਮÏਕੇ ਲੱਗੀਆਂ ਭਾਰੀ ਰÏਣਕਾਂ

ਕਿਸ਼ਨਗੜ੍ਹ, 5 ਫਰਵਰੀ (ਹੁਸਨ ਲਾਲ)-ਸਤਿਗੁਰੂ ਰਵਿਦਾਸ ਜਨਮ ਅਸਥਾਨ ਮੰਦਰ ਸੀਰ ਗੋਵਰਧਨਪੁਰ ਕਾਂਸ਼ੀ ਬਨਾਰਸ ਯੂ. ਪੀ. ਵਿਖੇ ਰਵਿਦਾਸੀਆਂ ਧਰਮ ਦੀਆਂ ਲੱਖਾਂ ਸੰਗਤਾਂ ਵਲੋਂ ਗੁਰੂ ਰਵਿਦਾਸ ਜੀ ਦਾ 646ਵਾਂ ਜਨਮ ਦਿਹਾੜਾ ਡੇਰਾ ਸੱਚਖੰਡ ਬੱਲਾਂ ਦੇ ਮÏਜੂਦਾ ਗੱਦੀਨਸ਼ੀਨ ...

ਪੂਰੀ ਖ਼ਬਰ »

ਨਾਬਾਲਗਾ ਨੂੰ ਅਗ਼ਵਾ ਕਰਨ, ਜਬਰ ਜਨਾਹ ਕਰਨ ਦੇ ਦੋਸ਼ ਹੇਠ ਨÏਜਵਾਨ ਖ਼ਿਲਾਫ਼ ਮੁਕੱਦਮਾ ਦਰਜ

ਨਕੋਦਰ, 5 ਫਰਵਰੀ (ਗੁਰਵਿੰਦਰ ਸਿੰਘ)-ਨਕੋਦਰ ਸਦਰ ਪੁਲਿਸ ਨੇ ਨਾਬਾਲਗ ਨੂੰ ਅਗਵਾ ਕਰਕੇ ਜਬਰ ਜਨਾਹ ਕਰਨ ਦੇ ਦੋਸ਼ 'ਚ ਇਕ ਨÏਜਵਾਨ 'ਤੇ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ (ਆਈ. ਓ.) ਤੇ ਇੰਚਾਰਜ ਮਹਿਲਾ ਸੈੱਲ ਸ਼ਾਹਕੋਟ ਅਮਨਦੀਪ ਕÏਰ ਨੇ ਦੱਸਿਆ ਕਿ ਮੁਲਜ਼ਮ ਦੀ ਪਛਾਣ ...

ਪੂਰੀ ਖ਼ਬਰ »

ਭਗੌੜਾ ਵਿਅਕਤੀ ਗਿ੍ਫ਼ਤਾਰ

ਚੁਗਿੱਟੀ, ਜੰਡੂਸਿੰਘਾ, 5 ਫਰਵਰੀ (ਨਰਿੰਦਰ ਲਾਗੂ)-ਥਾਣਾ ਰਾਮਾਮੰਡੀ ਦੀ ਪੁਲਿਸ ਨੇ ਇਕ ਭਗੌੜੇ ਵਿਅਕਤੀ ਨੂੰ ਕਾਬੂ ਕੀਤਾ ਹੈ | ਜਾਣਕਾਰੀ ਦਿੰਦੇ ਹੋਏ ਥਾਣਾ ਇੰਚਾਰਜ ਇੰਸਪੈਕਟਰ ਅਜਾਇਬ ਸਿੰਘ ਔਜਲਾ ਨੇ ਦੱਸਿਆ ਕਿ ਐਸ.ਆਈ. ਸੁਖਵੰਤ ਸਿੰਘ ਸਮੇਤ ਪੁਲਿਸ ਪਾਰਟੀ ਵਲੋਂ ...

ਪੂਰੀ ਖ਼ਬਰ »

ਲੁੱਟਾਂ-ਖੋਹਾਂ ਕਰਨ ਦੇ ਦੋਸ਼ 'ਚ ਥਾਣਾ ਪਤਾਰਾ ਦੀ ਪੁਲਿਸ ਵਲੋਂ 2 ਵਿਅਕਤੀ ਹੋਰ ਗਿ੍ਫ਼ਤਾਰ

ਚੁਗਿੱਟੀ/ਜੰਡੂਸਿੰਘਾ, 5 ਫਰਵਰੀ (ਨਰਿੰਦਰ ਲਾਗੂ)-ਥਾਣਾ ਪਤਾਰਾ ਦੀ ਪੁਲਿਸ ਵਲੋਂ ਸਮਾਜ ਵਿਰੋਧੀ ਅਨਸਰਾਂ ਖਿਲਾਫ਼ ਕਾਰਵਾਈ ਨੂੰ ਜਾਰੀ ਰੱਖਦੇ ਹੋਏ 2 ਹੋਰ ਵਿਅਕਤੀਆਂ ਨੂੰ ਚੋਰੀਸ਼ੁਦਾ ਮੋਟਰਸਾਈਕਲਾਂ, ਸਕੂਟਰੀ, ਮੋਬਾਈਲ ਤੇ ਵੱਖ-ਵੱਖ ਮਹਿੰਗੀਆਂ ਕਈ ਵਸਤਾਂ ਸਮੇਤ ...

ਪੂਰੀ ਖ਼ਬਰ »

ਰਾਜਾ ਸਾਹਿਬ ਕਲੱਬ ਨੇ ਗੋਰਾ ਕ੍ਰਿਕਟ ਕਲੱਬ ਨੂੰ ਹਰਾਇਆ

ਜਲੰਧਰ ਛਾਉਣੀ, 5 ਫਰਵਰੀ (ਪਵਨ ਖਰਬੰਦਾ)-ਰਾਜਾ ਸਾਹਿਬ ਕ੍ਰਿਕਟ ਕਲੱਬ ਤੇ ਗੋਰਾ ਕਲੱਬ ਦੇ ਵਿਚਕਾਰ ਪੀ. ਏ. ਪੀ. ਦੇ ਮੈਦਾਨ 'ਚ ਦੋਸਤਾਨਾ ਮੈਚ ਹੋਇਆ, ਜਿਸ ਦÏਰਾਨ ਪਹਿਲਾ ਬੱਲੇਬਾਜ਼ੀ ਕਰਦੇ ਹੋਏ ਰਾਜਾ ਸਾਹਿਬ ਕ੍ਰਿਕਟ ਕਲੱਬ ਨੇ 20 ਓਵਰਾਂ 'ਚ 219 ਦÏੜਾਂ ਬਣਾਈਆਂ | ਇਸ ਦÏਰਾਨ ...

ਪੂਰੀ ਖ਼ਬਰ »

ਪ੍ਰਾਜੈਕਟਾਂ ਦਾ ਹਸ਼ਰ ਦੇਖ ਕੇ ਕੇਂਦਰ ਨਿਗਮ ਨੂੰ ਗਰਾਂਟ ਦੇਣ ਦੇ ਮਾਮਲੇ 'ਚ ਹੁਣ ਘੁੱਟੇਗਾ ਹੱਥ

ਸ਼ਿਵ ਸ਼ਰਮਾ ਜਲੰਧਰ, 5 ਫਰਵਰੀ-ਕੇਂਦਰ ਵਲੋਂ ਸਮਾਰਟ ਸਿਟੀ ਤੇ ਸਵੱਛ ਮਿਸ਼ਨ ਭਾਰਤ ਦੇ ਤਹਿਤ ਸ਼ਹਿਰ ਦੀ ਹਾਲਤ ਸੁਧਾਰਨ ਲਈ ਜਿਹੜੇ ਫ਼ੰਡ ਭੇਜੇ ਗਏ ਸਨ, ਉਨ੍ਹਾਂ 'ਚ ਕਈ ਫ਼ੰਡਾਂ ਦੀ ਵਰਤੋ ਵਿਚ ਬੇਨਿਯਮੀਆਂ ਦੇ ਦੋਸ਼ ਲੱਗਣ ਤੇ ਵਿਵਾਦਾਂ ਵਿਚ ਘਿਰੇ ਰਹਿਣ ਤੋਂ ਬਾਅਦ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਰਾਏ ਸਾਹਿਬ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

ਜਲੰਧਰ, 5 ਫਰਵਰੀ (ਹਰਵਿੰਦਰ ਸਿੰਘ ਫੁੱਲ)-ਸ੍ਰੀ ਗੁਰੂ ਹਰਿ ਰਾਏ ਸਾਹਿਬ ਦਾ ਪ੍ਰਕਾਸ਼ ਪੁਰਬ ਸਥਾਨਕ ਗੁਰਦੁਆਰਾ ਗੁਰੂ ਤੇਗ ਬਹਾਦਰ ਸਾਹਿਬ ਸੈਂਟਰਲ ਟਾਊਨ ਵਿਖੇ ਪ੍ਰਬੰਧਕ ਕਮੇਟੀ ਵਲੋਂ ਸ਼ਰਧਾ ਸਾਹਿਤ ਰਾਤ ਦੇ ਦੀਵਾਨਾ ਵਿਚ ਮਨਾਇਆ ਗਿਆ | ਸਮਾਗਮ ਵਿਚ ਵਿਸ਼ੇਸ਼ ਤÏਰ ...

ਪੂਰੀ ਖ਼ਬਰ »

ਕੌਂਸਲਰਾਂ ਦਾ ਕਾਰਜਕਾਲ ਖ਼ਤਮ ਹੋਣ ਤੋਂ ਬਾਅਦ ਲੋਕਾਂ ਨੂੰ ਦਸਤਾਵੇਜ਼ ਤਸਦੀਕ ਕਰਵਾਉਣ ਲਈ ਆ ਰਹੀ ਪੇ੍ਰਸ਼ਾਨੀ

ਜਲੰਧਰ, 5 ਫਰਵਰੀ (ਸ਼ਿਵ)-ਜਲੰਧਰ ਨਗਰ ਨਿਗਮ ਦਾ 24 ਜਨਵਰੀ ਨੂੰ ਕਾਰਜਕਾਲ ਖ਼ਤਮ ਹੋਣ ਤੋਂ ਬਾਅਦ ਸਾਰੇ 80 ਕੌਂਸਲਰ ਸਾਬਕਾ ਹੋ ਗਏ ਹਨ, ਜਿਸ ਕਰਕੇ ਕਈ ਲੋਕਾਂ ਨੂੰ ਉਨ੍ਹਾਂ ਦੇ ਸਾਬਕਾ ਹੋਣ ਕਰਕੇ ਦਸਤਾਵੇਜ਼ਾਂ ਨੂੰ ਤਸਦੀਕ ਨਾ ਕਰਨ ਕਰਕੇ ਪੇ੍ਰਸ਼ਾਨੀ ਦਾ ਸਾਹਮਣਾ ਕਰਨਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX