ਤਾਜਾ ਖ਼ਬਰਾਂ


ਨਾਭਾ 'ਚ ਆਮ ਆਦਮੀ ਪਾਰਟੀ ਨੂੰ ਜ਼ੋਰਦਾਰ ਝਟਕਾ,ਮੱਖਣ ਸਿੰਘ ਲਾਲਕਾ ਨੇ ਮੁੜ ਤੋਂ ਫੜਿਆ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ
. . .  about 1 hour ago
ਨਾਭਾ,5 ਜੂਨ (ਜਗਨਾਰ ਸਿੰਘ ਦੁਲੱਦੀ/ਕਰਮਜੀਤ ਸਿੰਘ)-ਆਮ ਆਦਮੀ ਪਾਰਟੀ ਨੂੰ ਨਾਭਾ ਵਿਚ ਉਸ ਸਮੇਂ ਅੱਜ ਜ਼ੋਰਦਾਰ ਝਟਕਾ ਲੱਗਿਆ ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ...
ਕਰਜ਼ੇ ਦੇ ਨਪੀੜੇ ਮੰਡੀ ਕਲਾਂ ਦੇ ਕਿਸਾਨ ਵਲੋਂ ਖ਼ੁਦਕੁਸ਼ੀ
. . .  about 2 hours ago
ਬਾਲਿਆਂਵਾਲੀ, 5 ਜੂਨ (ਕੁਲਦੀਪ ਮਤਵਾਲਾ)-ਪੁਲਿਸ ਥਾਣਾ ਬਾਲਿਆਂਵਾਲੀ ਅਧੀਨ ਪੈਂਦੇ ਪਿੰਡ ਮੰਡੀ ਕਲਾਂ (ਬਠਿੰਡਾ) ਵਿਖੇ ਜਗਸੀਰ ਸਿੰਘ ਨਾਂਅ ਦੇ ਇਕ ਕਿਸਾਨ ਵਲੋ ਜ਼ਹਿਰੀਲਾ ਪਦਾਰਥ ਨਿਗਲ ਕੇ ਖੁਦਕੁਸ਼ੀ ਕੀਤੇ ਜਾਣ ਦੀ ਖ਼ਬਰ ਹੈ। ਮਿ੍ਤਕ ਕਿਸਾਨ ਦੇ ਪਿਤਾ ਗੁਰਮੀਤ ਸਿੰਘ ਨੇ ਦੱਸਿਆ...
ਫ਼ਿਲਮੀ ਅਦਾਕਾਰ ਯੋਗਰਾਜ ਸਿੰਘ ਵਲੋਂ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਚੋਣ ਲੜਨ ਦਾ ਐਲਾਨ
. . .  about 2 hours ago
ਸ੍ਰੀ ਚਮਕੌਰ ਸਾਹਿਬ, 5 ਜੂਨ (ਜਗਮੋਹਨ ਸਿੰਘ ਨਾਰੰਗ)-ਅੱਜ ਦੇਰ ਸ਼ਾਮ ਫ਼ਿਲਮੀ ਅਦਾਕਾਰ ਯੋਗਰਾਜ ਸਿੰਘ ਨੇ ਸ੍ਰੀ ਚਮਕੌਰ ਸਾਹਿਬ ਵਿਖੇ ਪ੍ਰੈੱਸ ਕਾਨਫ਼ਰੰਸ ਦੌਰਾਨ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ...
ਪੰਥਕ ਅਕਾਲੀ ਲਹਿਰ ਦੇ ਸੇਵਾਦਾਰ ਭਾਈ ਰਜਿੰਦਰ ਸਿੰਘ ਫ਼ਤਹਿਗੜ੍ਹ ਛੰਨਾਂ ਅਤੇ ਭਾਈ ਬਗੀਚਾ ਸਿੰਘ ਵੜੈਚ ਗ੍ਰਿਫ਼ਤਾਰ, ਪੁਲਿਸ ਨੇ ਖ਼ੁਦ ਨਹੀਂ ਕੀਤੀ ਪੁਸ਼ਟੀ
. . .  about 3 hours ago
ਸਮਾਣਾ (ਪਟਿਆਲਾ), 5 ਜੂਨ (ਸਾਹਿਬ ਸਿੰਘ)-ਘੱਲੂਘਾਰਾ ਹਫ਼ਤੇ ਨੂੰ ਲੈ ਕੇ ਸਮਾਣਾ ਪੁਲਿਸ ਨੇ ਗਰਮ-ਖ਼ਿਆਲੀ ਸਿੱਖਾਂ ਦੀ ਫੜ੍ਹੋ ਫੜ੍ਹੀ ਸ਼ੁਰੂ ਕਰ ਦਿੱਤੀ ਹੈ। ਪੰਥਕ ਅਕਾਲੀ ਲਹਿਰ ਦੇ ਸੇਵਾਦਾਰ ਭਾਈ ਰਜਿੰਦਰ ਸਿੰਘ ਫ਼ਤਹਿਗੜ੍ਹ...
ਨਵਾਂਸ਼ਹਿਰ ਲਾਗੇ ਆਪ ਵਿਧਾਇਕ ਦੀ ਗੱਡੀ ਨਾਲ ਹਾਦਸੇ ਚ ਇਕ ਦੀ ਮੌਤ, ਤਿੰਨ ਜ਼ਖ਼ਮੀ
. . .  about 3 hours ago
ਨਵਾਂਸ਼ਹਿਰ, 5 ਜੂਨ (ਜਸਬੀਰ ਸਿੰਘ ਨੂਰਪੁਰ)-ਨਵਾਂਸ਼ਹਿਰ ਲਾਗੇ ਮੁੱਖ ਮਾਰਗ ਤੇ ਬਾਬਾ ਬਕਾਲਾ ਤੋਂ 'ਆਪ' ਵਿਧਾਇਕ ਦੀ ਗੱਡੀ ਨਾਲ ਹੋਏ ਭਿਆਨਕ ਹਾਦਸੇ 'ਚ ਪਿੰਡ ਮਜਾਰੀ ਦੇ ਸੂਬੇਦਾਰ ਦਰਸ਼ਨ ਸਿੰਘ ਦੀ ਮੌਤ ਹੋ ਗਈ ਅਤੇ ਤਿੰਨ ਜਣੇ ਜ਼ਖ਼ਮੀ...
ਬਿਜਲੀ ਦਾ ਕਰੰਟ ਲੱਗਣ ਕਾਰਨ ਕਿਸਾਨ ਦੀ ਮੌਤ
. . .  about 4 hours ago
ਸੁਨਾਮ ਊਧਮ ਸਿੰਘ ਵਾਲਾ, 5 ਜੂਨ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)- ਬੀਤੀ ਸ਼ਾਮ ਨੇੜਲੇ ਪਿੰਡ ਉੱਪਲੀ ਵਿਖੇ ਇਕ ਕਿਸਾਨ ਦੀ ਬਿਜਲੀ ਦਾ ਕਰੰਟ ਲੱਗਣ ਕਾਰਨ ਮੌਤ ਹੋ ਜਾਣ ਦੀ ਖ਼ਬਰ ਹੈ...
ਐਨ.ਡੀ.ਏ. ਵਿਰੋਧੀ ਪਾਰਟੀਆਂ ਦੀ ਮੀਟਿੰਗ 'ਤੇ ਬੋਲੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ
. . .  about 4 hours ago
ਨਵੀਂ ਦਿੱਲੀ, 5 ਜੂਨ-ਪਟਨਾ, ਜੰਮੂ ਵਿਚ ਗੈਰ-ਐਨ.ਡੀ.ਏ. ਵਿਰੋਧੀ ਪਾਰਟੀਆਂ ਦੀ ਮੀਟਿੰਗ 'ਤੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਕਿਹਾ ਕਿ ਅਸੀਂ ਇਕ ਜ਼ਿੰਮੇਵਾਰ ਵਿਰੋਧੀ ਧਿਰ ਚਾਹੁੰਦੇ ਹਾਂ, ਪਰ ਇਹ ਇਕ ਵੱਖਰੀ ਕਿਸਮ ਦੀ...
‘ਅੰਦੋਲਨ ਵਾਪਸ ਲੈਣ ਦੀ ਖ਼ਬਰ ਬਿਲਕੁਲ ਅਫ਼ਵਾਹ’, ਬਜਰੰਗ ਪੁਨੀਆ ਬੋਲੇ- ਅਸੀਂ ਨਾ ਪਿੱਛੇ ਹਟੇ ਹਾਂ ਤੇ ਨਾ ਹੀ ਅਸੀਂ..
. . .  about 5 hours ago
ਨਵੀਂ ਦਿੱਲੀ, 5 ਜੂਨ-ਬ੍ਰਿਜ ਭੂਸ਼ਣ ਸ਼ਰਨ ਸਿੰਘ ਦੇ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਪਹਿਲਵਾਨਾਂ ਦੇ ਅੰਦੋਲਨ ਨੂੰ ਵਾਪਸ ਲੈਣ ਦੀਆਂ ਖਬਰਾਂ ਵਿਚਾਲੇ ਮਹਿਲਾ ਪਹਿਲਵਾਨ ਸਾਕਸ਼ੀ ਮਲਿਕ ਤੋਂ ਬਾਅਦ ਹੁਣ ਬਜਰੰਗ...
ਮਨੀਸ਼ ਸਿਸੋਦੀਆ ਨੂੰ ਆਪਣੀ ਬੀਮਾਰ ਪਤਨੀ ਨੂੰ ਮਿਲਣ ਦੀ ਮਿਲੀ ਇਜਾਜ਼ਤ
. . .  about 7 hours ago
ਨਵੀਂ ਦਿੱਲੀ, 5 ਜੂਨ- ਦਿੱਲੀ ਹਾਈ ਕੋਰਟ ਨੇ ‘ਆਪ’ ਨੇਤਾ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਆਪਣੀ ਬੀਮਾਰ ਪਤਨੀ ਨੂੰ ਮਿਲਣ ਦੀ ਇਜਾਜ਼ਤ ਦੇ ਦਿੱਤੀ ਹੈ। ਮਨੀਸ਼ ਸਿਸੋਦੀਆ....
ਮੁਖ਼ਤਾਰ ਅੰਸਾਰੀ ਨੂੰ ਅਦਾਲਤ ਨੇ ਸੁਣਾਈ ਉਮਰ ਕੈਦ
. . .  about 6 hours ago
ਲਖਨਊ, 5 ਜੂਨ- ਉੱਤਰ ਪ੍ਰਦੇਸ਼ ਦੇ ਵਾਰਾਣਸੀ ਦੀ ਐਮ.ਪੀ. ਵਿਧਾਇਕ ਅਦਾਲਤ ਨੇ ਅਵਧੇਸ਼ ਰਾਏ ਕਤਲ ਕੇਸ...
ਅਸੀਂ ਵਿਰੋਧ ਪ੍ਰਦਰਸ਼ਨ ਤੋਂ ਪਿੱਛੇ ਨਹੀਂ ਹੋਏ- ਸਾਕਸ਼ੀ ਮਲਿਕ, ਬਜਰੰਗ ਪੂਨੀਆ
. . .  about 7 hours ago
ਨਵੀਂ ਦਿੱਲੀ, 5 ਜੂਨ- ਪਹਿਲਵਾਨ ਸਾਕਸ਼ੀ ਮਲਿਕ ਅਤੇ ਬਜਰੰਗ ਪੂਨੀਆ ਵਲੋਂ ਭਾਰਤੀ ਰੇਲਵੇ ਵਿਚ ਓ.ਐਸ.ਡੀ. (ਖੇਡਾਂ) ਵਜੋਂ ਆਪਣੇ ਅਹੁਦਿਆਂ ’ਤੇ ਮੁੜ ਸ਼ਾਮਿਲ ਹੋਣ ਦੀਆਂ ਖ਼ਬਰਾਂ ਨੂੰ ਫ਼ਰਜ਼ੀ ਦੱਸਦਿਆਂ....
ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਨੇੜਿਓਂ ਸ਼ੱਕੀ ਵਿਅਕਤੀ ਕਾਬੂ
. . .  about 8 hours ago
ਅਜਨਾਲਾ, ਗੱਗੋਮਾਹਲ 5 ਜੂਨ (ਗੁਰਪ੍ਰੀਤ ਸਿੰਘ ਢਿੱਲੋਂ/ਬਲਵਿੰਦਰ ਸਿੰਘ ਸੰਧੂ)- ਭਾਰਤ-ਪਾਕਿ ਕੌਮਾਂਤਰੀ ਸਰਹੱਦ ਨੇੜੇ ਪੈਂਦੀ ਚੋਂਕੀ ਵਧਾਈ ਚੀਮਾ ਨੇੜਿਓ ਬੀ.ਐਸ.ਐਫ਼. 73 ਬਟਾਲੀਅਨ ਦੇ ਜਵਾਨਾਂ....
ਜਵਾਹਰ ਲਾਲ ਨਹਿਰੂ ਭਵਨ ’ਚ ਲੱਗੀ ਅੱਗ
. . .  about 8 hours ago
ਨਵੀਂ ਦਿੱਲੀ, 5 ਜੂਨ- ਦਿੱਲੀ ਫ਼ਾਇਰ ਸਰਵਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਦਿੱਲੀ ਦੇ ਜਵਾਹਰ ਲਾਲ ਨਹਿਰੂ ਭਵਨ ’ਚ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਉਨ੍ਹਾਂ ਦੱਸਿਆ ਕਿ ਅੱਗ ’ਤੇ....
ਅਮਰੀਕਾ ਸੜਕ ਹਾਦਸੇ ਦੇ ਸ਼ਿਕਾਰ ਨੌਜਵਾਨ ਦੀ ਮਿ੍ਤਕ ਦੇਹ ਪੁੱਜੀ ਪਿੰਡ
. . .  about 8 hours ago
ਚੋਗਾਵਾਂ, 5 ਜੂਨ (ਗੁਰਵਿੰਦਰ ਸਿੰਘ ਕਲਸੀ)- ਰੋਜ਼ੀ ਰੋਟੀ ਦੀ ਭਾਲ ਲਈ ਵਿਦੇਸ਼ ਗਏ ਰਸਾਲ ਸਿੰਘ ਪੁੱਤਰ ਬਚਿੱਤਰ ਸਿੰਘ ਕਸਬਾ ਚੋਗਾਵਾਂ ਦੀ ਅਮਰੀਕਾ ਵਿਚ ਵਾਪਰੇ ਸੜਕ ਹਾਦਸੇ ਦੌਰਾਨ ਮੌਤ ਹੋ ਗਈ....
ਆਈ.ਆਈ.ਐਸ.ਸੀ. ਬੈਂਗਲੁਰੂ ਨੂੰ ਮਿਲਿਆ ਸਰਵੋਤਮ ਯੂਨੀਵਰਸਿਟੀ ਦਾ ਦਰਜਾ
. . .  about 9 hours ago
ਨਵੀਂ ਦਿੱਲੀ, 5 ਜੂਨ- ਕੇਂਦਰੀ ਸਿੱਖਿਆ ਮੰਤਰਾਲੇ ਵਲੋਂ ਜਾਰੀ ਐਨ.ਆਈ.ਆਰ.ਐਫ਼. ਦਰਜਾਬੰਦੀ ਅਨੁਸਾਰ ਆਈ.ਆਈ.ਐਸ.ਸੀ. ਬੈਂਗਲੁਰੂ ਨੂੰ ਸਰਵੋਤਮ ਯੂਨੀਵਰਸਿਟੀ ਦਾ ਦਰਜਾ ਦਿੱਤਾ ਗਿਆ ਹੈ। ਇਸ ਤੋਂ....
ਨਸ਼ਾ ਲਿਜਾ ਰਹੇ ਮੋਟਰਸਾਈਕਲ ਸਵਾਰਾਂ ਨੇ ਨੌਜਵਾਨ ਨੂੰ ਮਾਰੀ ਗੋਲੀ
. . .  about 9 hours ago
ਸੁਨਾਮ ਊਧਮ ਸਿੰਘ ਵਾਲਾ, 5 ਜੂਨ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਸਥਾਨਕ ਸ਼ਹਿਰ ਵਿਚ ਅੱਜ ਤਿੰਨ ਮੋਟਰਸਾਈਕਲ ਸਵਾਰ ਨੌਜਵਾਨਾਂ ਵਲੋਂ ਇਕ ਨੌਜਵਾਨ ਦੇ ਪੱਟ ਵਿੱਚ ਗੋਲੀ ਮਾਰ ਦੇਣ ਦੀ....
ਅਵਧੇਸ਼ ਰਾਏ ਕਤਲ ਕੇਸ ਵਿਚ ਮੁਖ਼ਤਾਰ ਅੰਸਾਰੀ ਦੋਸ਼ੀ ਕਰਾਰ
. . .  about 9 hours ago
ਲਖਨਊ, 5 ਜੂਨ- ਵਾਰਾਣਸੀ ਦੇ ਐਮ.ਪੀ. ਵਿਧਾਇਕ ਅਦਾਲਤ ਨੇ ਅਵਧੇਸ਼ ਰਾਏ ਕਤਲ ਕੇਸ ਵਿਚ ਜੇਲ੍ਹ ਵਿਚ ਬੰਦ ਮਾਫ਼ੀਆ ਮੁਖਤਾਰ ਅੰਸਾਰੀ ਨੂੰ ਦੋਸ਼ੀ ਕਰਾਰ ਦਿੱਤਾ ਹੈ। ਦੱਸ ਦੇਈਏ ਕਿ 3 ਅਗਸਤ 1991...
ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਐਸ. ਡੀ. ਐਮ. ਦਫ਼ਤਰ ਅੱਗੇ ਰੋਸ ਧਰਨਾ
. . .  about 9 hours ago
ਖਰੜ, 5 ਜੂਨ (ਗੁਰਮੁੱਖ ਸਿੰਘ ਮਾਨ )- ਦਿੱਲੀ ਵਿਚ ਪਹਿਲਵਾਨਾਂ ਵਲੋਂ ਕੀਤੇ ਜਾ ਰਹੇ ਸ਼ੰਘਰਸ਼ ਦੀ ਹਮਾਇਤ ਵਿਚ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਬ੍ਰਿਜ ਭੂਸ਼ਣ ਸ਼ਰਨ ਸਿੰਘ ਦਾ ਪੁਤਲਾ ਫੂਕਿਆ....
ਨਹੀਂ ਰਹੇ ਮਹਾਭਾਰਤ ਦੇ ਮਾਮਾ ‘ਸ਼ਕੁਨੀ’
. . .  about 10 hours ago
ਮਹਾਰਾਸ਼ਟਰ, 5 ਜੂਨ- ਮਹਾਭਾਰਤ ਵਿਚ ਸ਼ਕੁਨੀ ਦਾ ਕਿਰਦਾਰ ਨਿਭਾਉਣ ਵਾਲੇ ਅਦਾਕਾਰ ਗੁਫ਼ੀ ਪੇਂਟਲ ਦਾ ਦਿਹਾਂਤ ਹੋ ਗਿਆ...
ਜਨਤਕ ਜਥੇਬੰਦੀਆਂ ਨੇ ਬ੍ਰਿਜ ਭੂਸ਼ਨ ਦਾ ਸਾੜਿਆ ਪੁਤਲਾ
. . .  about 10 hours ago
ਅਜਨਾਲਾ, 5 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਜ਼ਮਹੂਰੀ ਕਿਸਾਨ ਸਭਾ ਅਤੇ ਕਿਰਤੀ ਕਿਸਾਨ ਯੂਨੀਅਨ ਸਮੇਤ ਹੋਰਨਾਂ ਜਨਤਕ ਜਥੇਬੰਦੀਆਂ ਦੇ ਆਗੂਆਂ ਡਾ. ਸਤਨਾਮ ਸਿੰਘ...
ਅਣਪਛਾਤੇ ਪ੍ਰਵਾਸੀ ਵਿਅਕਤੀ ਦੀ ਮਿਲੀ ਲਾਸ਼
. . .  about 10 hours ago
ਸੁਲਤਾਨਵਿੰਡ, 5 ਜੂਨ (ਗੁਰਨਾਮ ਸਿੰਘ ਬੁੱਟਰ)- ਇਤਿਹਾਸਕ ਪਿੰਡ ਸੁਲਤਾਨਵਿੰਡ ਤੋਂ ਦੋਬੁਰਜੀ ਲਿੰਕ ਰੋਡ ਤੋਂ ਇਕ 50,55 ਸਾਲਾ ਅਣਪਛਾਤੇ ਪ੍ਰਵਾਸੀ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈ। ਮੌਕੇ....
ਛੱਤੀਸਗੜ੍ਹ: ਆਈ.ਈ.ਡੀ. ਧਮਾਕੇ ਵਿਚ ਸੀ.ਆਰ.ਪੀ.ਐਫ਼ ਦੇ ਦੋ ਜਵਾਨ ਜ਼ਖ਼ਮੀ
. . .  about 10 hours ago
ਰਾਏਪੁਰ, 5 ਜੂਨ- ਛੱਤੀਸਗੜ੍ਹ ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੀਜਾਪੁਰ ਜ਼ਿਲ੍ਹੇ ਵਿਚ ਨਕਸਲੀਆਂ ਵਲੋਂ ਲਗਾਏ ਗਏ ਪ੍ਰੈਸ਼ਰ ਆਈ.ਈ.ਡੀ. ਧਮਾਕੇ ਵਿਚ ਸੀ.ਆਰ.ਪੀ.ਐਫ਼ 85 ਬੀ.ਐਨ. ਦੇ ਦੋ ਜਵਾਨ....
ਬਾਲਾਸੋਰ ਰੇਲ ਹਾਦਸਾ: ਕਾਂਗਰਸ ਪ੍ਰਧਾਨ ਨੇ ਨਰਿੰਦਰ ਮੋਦੀ ਨੂੰ ਲਿਖੀ ਚਿੱਠੀ
. . .  about 10 hours ago
ਨਵੀਂ ਦਿੱਲੀ, 5 ਜੂਨ- ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਬਾਲਾਸੋਰ ਰੇਲ ਹਾਦਸੇ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਹੈ, ਜਿਸ ਵਿਚ ਉਨ੍ਹਾਂ ਓਡੀਸ਼ਾ ਰੇਲ ਹਾਦਸੇ ਨੂੰ ਭਾਰਤੀ ਰੇਲ ਦੇ.....
ਅਰਵਿੰਦ ਕੇਜਰੀਵਾਲ ਛੋਟਾ ਮੋਦੀ- ਸੁਖਪਾਲ ਸਿੰਘ ਖਹਿਰਾ
. . .  about 10 hours ago
ਚੰਡੀਗੜ੍ਹ, 5 ਜੂਨ- ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਵਲੋਂ ਇਕ ਟਵੀਟ ਰਾਹੀਂ ਅਰਵਿੰਦ ਕੇਜਰੀਵਾਲ ਨੂੰ ਛੋਟਾ ਮੋਦੀ ਕਹਿ ਕੇ ਸੰਬੋਧਨ ਕੀਤਾ ਗਿਆ ਹੈ। ਉਨ੍ਹਾਂ ਟਵੀਟ ਕਰ ਕਿਹਾ ਕਿ ਕੇਜਰੀਵਾਲ 29.....
ਸ਼ਿਵ ਸੈਨਾ (ਸ਼ਿੰਦੇ) ਅਤੇ ਭਾਜਪਾ ਹਰ ਆਉਣ ਵਾਲੀ ਚੋਣ ਇਕੱਠੇ ਲੜਨਗੇ: ਏਕਨਾਥ ਸ਼ਿੰਦੇ
. . .  about 11 hours ago
ਨਵੀਂ ਦਿੱਲੀ, 5 ਜੂਨ- ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਅਤੇ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਬੀਤੇ ਦਿਨ ਦਿੱਲੀ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ.....
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 25 ਮਾਘ ਸੰਮਤ 554

ਤਰਨਤਾਰਨ

ਅਕਾਲੀ ਸਰਕਾਰ ਸਮੇਂ ਬੱਸ ਅੱਡਾ ਝਬਾਲ ਦੇ ਹੋਏ ਉਦਘਾਟਨ ਦਾ ਮੁੜ ਟਰਾਂਸਪੋਰਟ ਮੰਤਰੀ ਵਲੋਂ ਉਦਘਾਟਨ

ਝਬਾਲ, 6 ਫਰਵਰੀ (ਸੁਖਦੇਵ ਸਿੰਘ, ਸਰਬਜੀਤ ਸਿੰਘ)- ਝਬਾਲ ਵਿਖੇ ਲੋਕਾਂ ਦੀ ਸਹੂਲਤ ਲਈ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਉਸਾਰੇ ਬੱਸ ਸਟੈਂਡ ਦੇ ਛੇ ਸਾਲ ਪਹਿਲਾਂ ਹੋਏ ਉਦਘਾਟਨ ਦਾ ਮੁੜ ਉਦਘਾਟਨ ਕਰਨ ਲਈ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਝਬਾਲ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਬੱਸ ਅੱਡੇ ਦਾ ਮੁੜ ਉਦਘਾਟਨ ਕਰਦਿਆਂ ਕਿਹਾ ਕਿ ਸਰਹੱਦੀ ਖੇਤਰ ਵਿਚ ਬੰਦ ਪਏ ਰੂਟਾਂ ਨੂੰ ਜਲਦੀ ਹੀ ਮੁੜ ਚਾਲੂ ਕਰਕੇ ਰੋਡਵੇਜ਼ ਦੀਆਂ ਬੱਸਾਂ ਚਲਾਈਆਂ ਜਾਣਗੀਆਂ | ਉਨ੍ਹਾਂ ਕਿਹਾ ਕਿ ਚੋਣਾਂ ਵੇਲੇ ਲੋਕਾਂ ਨੂੰ ਦਿੱਤੀਆਂ ਗਰੰਟੀਆਂ ਨੂੰ ਸਰਕਾਰ ਵਲੋਂ ਇਕ-ਇਕ ਕਰਕੇ ਪੂਰਾ ਕੀਤਾ ਜਾ ਰਿਹਾ ਹੈ | ਇਸ ਮੌਕੇ ਉਨ੍ਹਾਂ ਨੇ ਝਬਾਲ ਵਿਖੇ ਲਾਈਟਾਂ ਲਗਾਉਣ ਤੇ ਜਿੰਮ ਬਣਾਉਣ ਲਈ ਪੰਜ ਲੱਖ ਰੁਪਏ ਦੀ ਰਾਸ਼ੀ ਦੇਣ ਦਾ ਐਲਾਨ ਵੀ ਕੀਤਾ | ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਨੇ ਕੈਬਨਿਟ ਮੰਤਰੀ ਨੂੰ ਇਲਾਕੇ ਦੀਆਂ ਮੁਸ਼ਕਿਲਾਂ ਤੋਂ ਜਾਣੂ ਕਰਵਾਇਆ | ਗੌਰਤਲਬ ਹੈ ਕਿ ਇਸ ਉਸਾਰੇ ਗਏ ਬੱਸ ਅੱਡੇ ਦਾ ਨੀਂਹ ਪੱਥਰ ਉਸ ਵੇਲੇ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ 22 ਦਸੰਬਰ, 2015 ਨੂੰ ਰੱਖਿਆ ਸੀ ਅਤੇ ਜ਼ਿਲ੍ਹਾ ਪ੍ਰੀਸ਼ਦ ਵਲੋਂ ਇਕ ਸਾਲ ਦੇ ਅੰਦਰ-ਅੰਦਰ ਉਸਾਰੇ ਇਸ ਬੱਸ ਅੱਡੇ ਤੇ ਦੁਕਾਨਾਂ ਦਾ ਉਦਘਾਟਨ 26 ਦਸੰਬਰ, 2016 ਨੂੰ ਉਸ ਵੇਲੇ ਦੇ ਹਲਕਾ ਤਰਨ ਤਾਰਨ ਵਿਧਾਇਕ ਹਰਮੀਤ ਸਿੰਘ ਸੰਧੂ ਵਲੋਂ ਕੀਤਾ ਗਿਆ ਸੀ | ਅੱਜ ਦੇ ਉਦਘਾਟਨ ਮੌਕੇ ਐੱਸ.ਡੀ.ਐੱਮ. ਰਜਨੀਸ਼ ਅਰੋੜਾ, ਏ.ਡੀ.ਸੀ. ਜਗਵਿੰਦਰ ਸਿੰਘ ਗਰੇਵਾਲ, ਜਨਰਲ ਮੈਨੇਜਰ ਸੁਰਜੀਤ ਸਿੰਘ ਗਰੇਵਾਲ, ਡਾ. ਕੁਲਦੀਪ ਸਿੰਘ ਰੰਧਾਵਾ, ਸਵਿੰਦਰ ਸਿੰਘ ਦੋਬਲੀਆ, ਮਨਜਿੰਦਰ ਸਿੰਘ ਭੋਜੀਆਂ, ਗੁਰਪਿੰਦਰ ਸਿੰਘ ਨਾਥੂ, ਹੈਪੀ ਮਾਣਕ, ਰਾਕੇਸ਼ ਕੁਮਾਰ ਹੈਪੀ ਝਬਾਲ, ਬਾਬਾ ਸੋਨੀ, ਚਰਨਜੀਤ ਸਿੰਘ ਸੋਢੀ, ਡੀ.ਐੱਸ.ਪੀ. ਰਵੀਸ਼ੇਰ ਸਿੰਘ, ਇੰਸਪੈਕਟਰ ਬਲਜਿੰਦਰ ਸਿੰਘ, ਪੀ.ਏ. ਕੋਮਲ, ਲਖਵਿੰਦਰ ਸਿੰਘ ਮੰਨਣ, ਰਣਜੀਤ ਸਿੰਘ ਰਾਣਾ, ਬਲਦੇਵ ਸਿੰਘ ਛਾਪਾ, ਬੰਟੀ ਦੋਬਲੀਆ, ਸੁਖਦੇਵ ਸਿੰਘ ਮਾਲੂਵਾਲ ਆਦਿ ਹਾਜ਼ਰ ਸਨ |

ਕਿਸਾਨਾਂ ਵਲੋਂ ਸ਼ਰਾਬ ਫੈਕਟਰੀ ਲੌਹਕਾ ਤੇ ਹੋਰਨਾਂ ਸਨਅਤਾਂ ਖ਼ਿਲਾਫ਼ ਡਿਪਟੀ ਕਮਿਸ਼ਨਰ ਦਫ਼ਤਰ ਮੂਹਰੇ ਧਰਨਾ

ਤਰਨ ਤਾਰਨ, 6 ਫਰਵਰੀ (ਹਰਿੰਦਰ ਸਿੰਘ)- ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਵਿਚ ਹਜ਼ਾਰਾਂ ਕਿਸਾਨਾਂ, ਮਜ਼ਦੂਰਾਂ, ਬੀਬੀਆਂ ਵਲੋਂ ਧਰਤੀ, ਹਵਾ, ਪਾਣੀ ਨੂੰ ਕਾਰਪੋਰੇਟ ਘਰਾਣਿਆਂ ਤੋਂ ਬਚਾਉਣ, ਰਾਣਾ ਸ਼ਰਾਬ ਫੈਕਟਰੀ ਲੌਹਕਾ ਅਤੇ ਹੋਰਨਾਂ ਸਨਅਤਾਂ ਵਲੋਂ ...

ਪੂਰੀ ਖ਼ਬਰ »

ਸਾਂਝੇ ਅਧਿਆਪਕ ਮੋਰਚੇ ਦਾ ਵਫ਼ਦ ਵਧੀਕ ਡਿਪਟੀ ਕਮਿਸ਼ਨਰ ਨੂੰ ਮਿਲਿਆ

ਤਰਨ ਤਾਰਨ, 6 ਫਰਵਰੀ (ਪਰਮਜੀਤ ਜੋਸ਼ੀ)- ਸਾਂਝੇ ਅਧਿਆਪਕ ਮੋਰਚੇ ਦਾ ਇਕ ਵਫ਼ਦ ਗੁਰਪ੍ਰੀਤ ਮਾੜੀਮੇਘਾ ਅਤੇ ਬਲਦੇਵ ਸਿੰਘ ਬਸਰਾ ਦੀ ਅਗਵਾਈ ਹੇਠ ਵਧੀਕ ਡਿਪਟੀ ਕਮਿਸ਼ਨਰ ਨੂੰ ਮਿਲਿਆ ਅਤੇ ਅਧਿਆਪਕਾਂ ਨੂੰ ਆ ਰਹੀਆਂ ਮੁਸ਼ਕਿਲਾਂ ਸਬੰਧੀ ਗੱਲਬਾਤ ਕੀਤੀ | ਇਸ ਸਮੇਂ ...

ਪੂਰੀ ਖ਼ਬਰ »

ਓਟ ਸੈਂਟਰ ਭਿੱਖੀਵਿੰਡ ਦੇ ਅਧਿਕਾਰੀ ਡਿਊਟੀ ਤੋਂ ਫਰਲੋ ਮਾਰ ਹੋਏ ਗਾਇਬ

ਭਿੱਖੀਵਿੰਡ, 6 ਫਰਵਰੀ (ਬੌਬੀ)- ਪੰਜਾਬ ਸਰਕਾਰ ਵਲੋਂ ਸੂਬੇ ਅੰਦਰ ਨਸ਼ਾ ਛੱਡਣ ਦੇ ਇਛੁੱਕ ਮਰੀਜ਼ਾਂ ਲਈ ਓਟ ਸੈਂਟਰ ਬਣਾਏ ਗਏ ਹਨ ਪਰ ਭਿੱਖੀਵਿੰਡ ਦੇ ਓਟ ਸੈਂਟਰ ਦੇ ਅਧਿਕਾਰੀ ਵਲੋਂ ਆਪਣੀ ਮਨ ਮਰਜ਼ੀ ਨਾਲ ਫਰਲੋ ਮਾਰ ਕੇ ਓਟ ਸੈਂਟਰ ਨੂੰ ਜਿੰਦਰਾ ਲਗਾ ਕੇ ਗਾਇਬ ਹੋਣ ਦਾ ...

ਪੂਰੀ ਖ਼ਬਰ »

ਕਾਂਗਰਸ ਵਲੋਂ ਐੱਲ.ਆਈ.ਸੀ. ਦਫ਼ਤਰ ਬਾਹਰ ਰੋਸ ਮੁਜ਼ਾਹਰਾ

ਤਰਨ ਤਾਰਨ, 6 ਫਰਵਰੀ (ਹਰਿੰਦਰ ਸਿੰਘ)- ਸਾਬਕਾ ਵਿਧਾਇਕ ਅਤੇ ਜ਼ਿਲ੍ਹਾ ਪ੍ਰਧਾਨ ਕਾਂਗਰਸ ਕਮੇਟੀ ਤਰਨ ਤਾਰਨ ਹਰਮਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਦਿੱਤੇ ਗਏ ਪ੍ਰੋਗਰਾਮ ਅਨੁਸਾਰ ਐੱਲ.ਆਈ.ਸੀ. ...

ਪੂਰੀ ਖ਼ਬਰ »

ਮਗਨਰੇਗਾ 'ਚ ਘੁਟਾਲੇ ਨੂੰ ਲੈ ਕੇ ਇਨਸਾਫ ਦੀ ਮੰਗ

ਖਡੂਰ ਸਾਹਿਬ, 6 ਫਰਵਰੀ (ਰਸ਼ਪਾਲ ਸਿੰਘ ਕੁਲਾਰ)- ਬਲਾਕ ਖਡੂਰ ਸਾਹਿਬ ਦੇ ਪਿੰਡ ਵੜਿੰਗ ਸੂਬਾ ਸਿੰਘ ਵਿਖੇ ਸਾਲ 2014-15 'ਚ ਮਗਨਰੇਗਾ ਦੇ ਕੰਮ 'ਚ ਉਸ ਸਮੇਂ ਦੀ ਪੰਚਾਇਤ ਤੇ ਕੁਝ ਹੋਰ ਵਿਅਕਤੀਆਂ ਵਲੋਂ ਮਗਨਰੇਗਾ ਕਿਰਤੀਆਂ ਨੂੰ ਮਿਲ਼ਣ ਵਾਲੇ ਪੈਸਿਆਂ ਵਿਚ ਵੱਡੇ ਪੱਧਰ 'ਤੇ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀ ਵਲੋਂ ਹਰੇ ਪੱਠਿਆਂ 'ਤੇ ਜ਼ਹਿਰੀਲੀ ਦਵਾਈ ਛਿੜਕਣ ਨਾਲ ਕਿਸਾਨ ਦੀਆਂ ਦੋ ਮੱਝਾਂ ਮਰੀਆਂ, 8 ਬਿਮਾਰ

ਸ਼ਾਹਬਾਜ਼ਪੁਰ, 6 ਫਰਵਰੀ (ਪ੍ਰਦੀਪ ਬੇਗੇਪੁਰ)- ਪੁਲਿਸ ਚੌਕੀ ਮਾਣੋਚਾਲ੍ਹ ਅਧੀਨ ਪੈਂਦੇ ਪਿੰਡ ਗੁਲਾਲੀਪੁਰ ਵਿਖੇ ਕਿਸੇ ਅਣਪਛਾਤੇ ਵਿਅਕਤੀ ਵਲੋਂ ਕਿਸਾਨ ਦੇ ਹਰੇ ਪੱਠਿਆਂ 'ਤੇ ਜ਼ਹਿਰੀਲੀ ਦਵਾਈ ਦਾ ਛਿੜਕਾਅ ਕਰਨ ਨਾਲ ਉਸ ਕਿਸਾਨ ਦੀਆਂ ਦੋ ਮੱਝਾਂ ਮਰ ਜਾਣ ਤੇ ਬਾਕੀ 8 ...

ਪੂਰੀ ਖ਼ਬਰ »

ਖੇਡਾਂ ਖਡੂਰ ਸਾਹਿਬ ਦੀਆਂ ਦੋ ਦਿਨ ਅੱਗੇ ਕੀਤੀਆਂ

ਖਡੂਰ ਸਾਹਿਬ, 6 ਫਰਵਰੀ (ਰਸ਼ਪਾਲ ਸਿੰਘ ਕੁਲਾਰ)- ਸ੍ਰੀ ਗੁਰੂ ਅੰਗਦ ਦੇਵ ਸਪੋਰਟਸ, ਵਿਕਾਸ ਅਤੇ ਸੱਭਿਆਚਾਰਕ ਕਲੱਬ ਖਡੂਰ ਸਾਹਿਬ ਵਲੋਂ ਖੇਡ ਸਟੇਡੀਅਮ ਖਡੂਰ ਸਾਹਿਬ ਵਿਖੇ ਕਰਵਾਈਆਂ ਜਾ ਰਹੀਆਂ ਖੇਡਾਂ ਖਡੂਰ ਸਾਹਿਬ ਦੀਆਂ ਜੋ ਪਹਿਲਾਂ 10 ਤੋਂ 13 ਫਰਵਰੀ ਨੂੰ ਕਰਵਾਈਆਂ ...

ਪੂਰੀ ਖ਼ਬਰ »

ਜੇਲ੍ਹ 'ਚੋਂ ਮੋਬਾਈਲ ਫੋਨ ਤੇ ਹੋਰ ਸਾਮਾਨ ਬਰਾਮਦ

ਤਰਨ ਤਾਰਨ, 6 ਫਰਵਰੀ (ਪਰਮਜੀਤ ਜੋਸ਼ੀ)- ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ 'ਚੋਂ ਹਵਾਲਾਤੀ ਪਾਸੋਂ ਮੋਬਾਈਲ ਫੋਨ ਤੇ ਹੋਰ ਸਾਮਾਨ ਬਰਾਮਦ ਮਿਲਣ 'ਤੇ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਹਵਾਲਾਤੀ ਖਿਲਾਫ਼ ਕੇਸ ਦਰਜ ਕੀਤਾ ਹੈ | ਥਾਣਾ ਗੋਇੰਦਵਾਲ ਵਿਖੇ ਇਕ ਲਿਖਤੀ ...

ਪੂਰੀ ਖ਼ਬਰ »

ਗੁਰਦੁਆਰਾ ਗੁਰੂ ਕਾ ਖੂਹ ਵਿਖੇ ਸਮਾਗਮ ਕਰਵਾਇਆ

ਤਰਨ ਤਾਰਨ, 6 ਫਰਵਰੀ (ਇਕਬਾਲ ਸਿੰਘ ਸੋਢੀ)- ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਗੁਰਦੁਆਰਾ ਗੁਰੂ ਕਾ ਖੂਹ ਤਰਨ ਤਾਰਨ ਵਲੋਂ 34ਵਾਂ ਸਾਲਾਨਾ ਸਮਾਗਮ ਤੇ ਕੋਠੇ ਦਾ ਮੇਲਾ ਸੁਸਾਇਟੀ ਦੇ ਪ੍ਰਧਾਨ ਧਰਮ ਸਿੰਘ ਦੀ ਅਗਵਾਈ ਹੇਠ ਗੁਰਦੁਆਰਾ ਗੁਰੂ ਕਾ ਖੂਹ ਤਰਨ ਤਾਰਨ ਵਿਖੇ ...

ਪੂਰੀ ਖ਼ਬਰ »

ਨਸ਼ਿਆਂ ਦੇ ਮਾੜੇ ਪ੍ਰਭਾਵਾਂ ਸੰਬੰਧੀ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ

ਤਰਨ ਤਾਰਨ, 6 ਫਰਵਰੀ (ਹਰਿੰਦਰ ਸਿੰਘ)- ਡਿਪਟੀ ਕਮਿਸਨਰ ਰਿਸ਼ੀਪਾਲ ਸਿੰਘ ਦੇ ਆਦੇਸ਼ਾਂ ਅਤੇ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸਤਨਾਮ ਸਿੰਘ ਬਾਠ ਦੇ ਦਿਸ਼ਾ ਨਿਰਦੇਸ਼ਾਂ ਤੇ ਉਪ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਗੁਰਬਚਨ ਸਿੰਘ ਦੀ ਯੋਗ ਰਹਿਨੁਮਾਈ ਹੇਠ ...

ਪੂਰੀ ਖ਼ਬਰ »

ਹੈਰੋਇਨ ਸਮੇਤ ਮੋਟਰਸਾਈਕਲ ਸਵਾਰ 2 ਵਿਅਕਤੀ ਕਾਬੂ

ਤਰਨ ਤਾਰਨ, 6 ਫਰਵਰੀ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਝਬਾਲ ਦੀ ਪੁਲਿਸ ਨੇ ਹੈਰੋਇਨ ਸਮੇਤ ਇਕ ਬਿਨਾਂ ਨੰਬਰ ਤੋਂ ਮੋਟਰਸਾਈਕਲ ਸਵਾਰ 2 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਥਾਣਾ ਝਬਾਲ ਦੇ ਮੁਖੀ ਐੱਸ.ਆਈ. ਬਲਜਿੰਦਰ ...

ਪੂਰੀ ਖ਼ਬਰ »

ਸਿੱਖਿਆ ਸੁਧਾਰਾਂ ਸੰਬੰਧੀ ਸਮੂਹ ਬੀ.ਐੱਨ.ਓ. ਨਾਲ ਕੀਤੀ ਮੀਟਿੰਗ

ਤਰਨ ਤਾਰਨ, 6 ਫਰਵਰੀ (ਇਕਬਾਲ ਸਿੰਘ ਸੋਢੀ)- ਵਿਦਿਆਰਥੀਆਂ ਦੇ ਬਿਹਤਰ ਨਤੀਜਿਆਂ ਤੇ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਵੱਖ-ਵੱਖ ਸਹੂਲਤਾਂ ਦੇ ਲਾਭ ਵਿਦਿਆਰਥੀਆਂ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਤਨਾਮ ਸਿੰਘ ਬਾਠ ਵਲੋਂ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਧਾਲੀਵਾਲ ਦੀ ਰਿਹਾਇਸ਼ ਮੂਹਰੇ ਸੂਬਾ ਪੱਧਰੀ ਧਰਨਾ ਕੱਲ੍ਹ-ਬੁੱਢੇਵਾਲ

ਫਤਿਆਬਾਦ, 6 ਫਰਵਰੀ (ਹਰਵਿੰਦਰ ਸਿੰਘ ਧੂੰਦਾ)- ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ 8 ਫਰਵਰੀ ਨੂੰ ਪੰਜਾਬ ਸਰਕਾਰ ਦੀ ਗਠਿਤ ਸਬ-ਕਮੇਟੀ ਮੈਂਬਰ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਰਿਹਾਇਸ਼ ਅੱਗੇ ਪਰਿਵਾਰਾਂ ਤੇ ਬੱਚਿਆਂ ਸਮੇਤ ...

ਪੂਰੀ ਖ਼ਬਰ »

'ਆਪ' ਸਰਕਾਰ ਫੋਕੀ ਵਾਹ-ਵਾਹ ਖੱਟਣ ਨੂੰ ਤਰਜ਼ੀਹ ਦੇ ਰਹੀ- ਕੁਲਵੰਤ ਸਿੰਘ ਭੈਲ

ਫਤਿਆਬਾਦ, 6 ਫਰਵਰੀ (ਹਰਵਿੰਦਰ ਸਿੰਘ ਧੂੰਦਾ)- ਪੰਜਾਬ ਦੇ ਲੋਕਾਂ ਨੂੰ ਕਈ ਤਰ੍ਹਾਂ ਦੇ ਸਬਜਬਾਗ਼ ਵਿਖਾ ਕੇ ਸੱਤਾ 'ਤੇ ਕਾਬਜ਼ ਹੋਈ ਆਮ ਆਦਮੀ ਪਾਰਟੀ ਸਰਕਾਰ ਵਲੋਂ ਪੰਜਾਬੀਆਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਨਾ ਕਰਨ ਤੇ ਉਲਟਾ ਲੋਕਾਂ ਨੂੰ ਮਹਿੰਗਾਈ ਦੀ ਚੱਕੀ ਵਿਚ ...

ਪੂਰੀ ਖ਼ਬਰ »

ਲੌਹੁਕਾ ਸ਼ਰਾਬ ਫੈਕਟਰੀ ਦੇ ਪ੍ਰਦੂਸ਼ਣ ਖ਼ਿਲਾਫ਼ ਪਿੰਡਾਂ ਅੰਦਰ ਕੱਢਿਆ ਝੰਡਾ ਮਾਰਚ

ਤਰਨ ਤਾਰਨ, 6 ਫਰਵਰੀ (ਪਰਮਜੀਤ ਜੋਸ਼ੀ)- ਲੌਹੁਕਾ ਸ਼ਰਾਬ ਫੈਕਟਰੀ ਵਲੋਂ ਫੈਲਾਏ ਜਾ ਰਹੇ ਪ੍ਰਦੂਸ਼ਣ ਖਿਲਾਫ਼ ਸੰਯੰਕਤ ਕਿਸਾਨ ਮੋਰਚਾ ਜ਼ਿਲ੍ਹਾ ਤਰਨ ਤਾਰਨ ਵਲੋਂ ਉਲੀਕੇ ਝੰਡੇ ਮਾਰਚ ਦੀ ਅਗਵਾਈ ਨਛੱਤਰ ਸਿੰਘ ਮੁਗਲਚੱਕ, ਤਰਸੇਮ ਸਿੰਘ ਲੁਹਾਰ ਤੇ ਬਲਬੀਰ ਸਿੰਘ ਝਾਮਕਾ ...

ਪੂਰੀ ਖ਼ਬਰ »

ਜੀ-20 ਦੀਆਂ ਤਿਆਰੀਆਂ ਮੀਟਿੰਗਾਂ ਤੱਕ ਹੀ ਸੀਮਤ

ਅੰਮਿ੍ਤਸਰ, 6 ਫਰਵਰੀ (ਹਰਮਿੰਦਰ ਸਿੰਘ)-ਗੁਰੂ ਨਗਰੀ ਅੰਮਿ੍ਤਸਰ 'ਚ ਮਾਰਚ ਮਹੀਨੇ ਦੇ ਪਹਿਲੇ ਹਫ਼ਤੇ ਹੋਣ ਵਾਲੇ ਜੀ­-20 ਸਿਖਰ ਸੰਮੇਲਨ ਨੂੰ ਲੈ ਕੇ ਪੰਜਾਬ ਸਰਕਾਰ ਦੀਆਂ ਤਿਆਰੀਆਂ ਅਜੇ ਨਾ ਦੇ ਬਰਾਬਰ ਹਨ | ਭਾਵੇਂ ਕਿ ਪੰਜਾਬ ਦੇ ਕੈਬਨਿਟ ਮੰਤਰੀਆਂ ਵਲੋਂ ਲੰਬੇ ਸਮੇਂ ਤੋਂ ...

ਪੂਰੀ ਖ਼ਬਰ »

ਕਿਸਾਨ ਆਗੂਆਂ ਵਲੋਂ 1 ਮਾਰਚ ਨੂੰ ਵੱਡਾ ਇਕੱਠ ਕਰਕੇ ਤਿੱਖੇ ਸੰਘਰਸ਼ ਦਾ ਐਲਾਨ

ਪੱਟੀ, 6 ਫਰਵਰੀ (ਅਵਤਾਰ ਸਿੰਘ ਖਹਿਰਾ/ਕੁਲਵਿੰਦਰਪਾਲ ਕਾਲੇਕੇ)- ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ (ਪੰਜਾਬ) ਦੇ ਪੱਟੀ ਜ਼ੋਨ ਦੀ ਕੋਰ ਕਮੇਟੀ ਦੀ ਮੀਟਿੰਗ ਪੱਟੀ ਜ਼ੋਨ ਪ੍ਰਧਾਨ ਗੁਰਭੇਜ ਸਿੰਘ ਧਾਰੀਵਾਲ ਦੇ ਗ੍ਰਹਿ ਵਿਖੇ ਰੂਪ ਸਿੰਘ ਸੈਦੋ, ਗੁਰਜੰਟ ਸਿੰਘ ਭੱਗੂਪੁਰ, ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸਕੂਲ ਜਾਮਾਰਾਏ ਦੇ ਵਿਦਿਆਰਥੀਆਂ ਨੇ ਟੂਰ ਲਗਾਇਆ

ਫਤਿਆਬਾਦ, 6 ਫਰਵਰੀ (ਹਰਵਿੰਦਰ ਸਿੰਘ ਧੂੰਦਾ)- ਜ਼ਿਲ੍ਹਾ ਤਰਨ ਤਾਰਨ ਦੇ ਕਸਬਾ ਜਾਮਾਰਾਏ ਵਿਖੇ ਬਾਬਾ ਬਿਧੀ ਚੰਦ ਜੀ ਸੇਵਾ ਸੁਸਾਇਟੀ ਮੁੰਡਾ ਪਿੰਡ ਵਲੋਂ ਚਲਾਈ ਜਾ ਰਹੀ ਇਲਾਕੇ ਦੀ ਸਿਰਮੌਰ ਵਿੱਦਿਅਕ ਸੰਸਥਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸੀਨੀਅਰ ਸੈਕੰਡਰੀ ਸਕੂਲ ...

ਪੂਰੀ ਖ਼ਬਰ »

ਕਣਕ ਦੇ ਸੀਜ਼ਨ 'ਚ ਢੋਆ-ਢੁਆਈ ਦੀਆਂ ਮੁਸ਼ਕਿਲਾਂ ਸੰਬੰਧੀ ਸਮੂਹ ਆੜ੍ਹਤੀਆਂ ਵਲੋਂ ਵਿਧਾਇਕ ਨੂੰ ਮੰਗ ਪੱਤਰ

ਭਿੱਖੀਵਿੰਡ, 6 ਫਰਵਰੀ (ਬੌਬੀ)- ਪਿਛਲੇ ਕਣਕ ਦੇ ਸੀਜ਼ਨ ਦੌਰਾਨ ਢੋਆ-ਢੁਆਈ ਦੇ ਟੈਂਡਰਕਾਰ ਕਰਕੇ ਵਿਧਾਨ ਸਭਾ ਖੇਮਕਰਨ ਦੇ ਸਮੂਹ ਆੜ੍ਹਤੀਆਂ ਨੂੰ ਆਈਆਂ ਮੁਸ਼ਕਿਲਾਂ ਨੂੰ ਮੁੱਖ ਰੱਖਦਿਆਂ ਆਉਂਦੇ ਕਣਕ ਦੇ ਸੀਜ਼ਨ ਵਿਚ ਢੋਆ-ਢੁੂਆਈ ਦੇ ਵਿਚ ਕੋਈ ਮੁਸ਼ਕਿਲ ਨਾ ਆਵੇ, ਇਸ ...

ਪੂਰੀ ਖ਼ਬਰ »

ਐਂਟੀ ਪ੍ਰਦੂਸ਼ਣ ਆਰਗੇਨਾਈਜ਼ੇਸ਼ਨ ਵਲੋਂ ਐੱਸ.ਡੀ.ਐੱਮ. ਰਜਨੀਸ਼ ਅਰੋੜਾ ਸਨਮਾਨਿਤ

ਤਰਨ ਤਾਰਨ, 6 ਫਰਵਰੀ (ਇਕਬਾਲ ਸਿੰਘ ਸੋਢੀ)- ਐਂਟੀ ਪ੍ਰਦੂਸ਼ਣ ਆਰਗੇਨਾਈਜੇਸ਼ਨ ਤਰਨ ਤਾਰਨ ਵਲੋਂ ਐੱਸ.ਡੀ.ਐੱਮ. ਤਰਨ ਤਾਰਨ ਰਜਨੀਸ਼ ਅਰੋੜਾ ਨੂੰ ਵਧੀਆ ਸੇਵਾਵਾਂ ਦੇਣ ਤਹਿਤ ਸਨਮਾਨਿਤ ਕੀਤਾ ਗਿਆ | ਇਸ ਮੌਕੇ ਐਡਵੋਕੇਟ ਆਦੇਸ਼ ਅਗਨੀਹੋਤਰੀ ਨੇ ਕਿਹਾ ਕਿ ਐੱਸ.ਡੀ.ਐੱਮ. ...

ਪੂਰੀ ਖ਼ਬਰ »

ਪੰਜਾਬ ਪੁਲਿਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ

ਤਰਨ ਤਾਰਨ, 6 ਫਰਵਰੀ (ਇਕਬਾਲ ਸਿੰਘ ਸੋਢੀ)- ਪੰਜਾਬ ਪੁਲਿਸ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਤਰਨ ਤਾਰਨ ਵਿਖੇ ਪ੍ਰਧਾਨ ਗੁਰਨਾਮ ਸਿੰਘ ਪਨਗੋਟਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਸੇਵਾ-ਮੁਕਤ ਡੀ.ਐੱਸ.ਪੀ. ਰਤਨ ਸਿੰਘ ਸਰਪ੍ਰਸਤ, ਨਿਸ਼ਾਨ ਸਿੰਘ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੀ ਪਿੰਡ ਦੂਹਲ ਕੋਹਨਾ 'ਚ ਇਕੱਤਰਤਾ ਹੋਈ

ਖੇਮਕਰਨ, 6 ਫਰਵਰੀ (ਰਾਕੇਸ਼ ਬਿੱਲਾ)- ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਜ਼ਿਲ੍ਹਾ ਤਰਨ ਤਾਰਨ ਦੇ ਪ੍ਰਧਾਨ ਪ੍ਰਗਟ ਸਿੰਘ ਮਹਿੰਦੀਪੁਰ ਦੀ ਅਗਵਾਈ ਹੇਠ ਯੂਨੀਅਨ ਦੀ ਇਕ ਇਕੱਤਰਤਾ ਸਰਹੱਦੀ ਪਿੰਡ ਦੂਹਲ ਕੋਹਨਾ 'ਚ ਹੋਈ | ਮੀਟਿੰਗ ਵਿਚ ਪਿੰਡ ਦੂਹਲ ਕੋਹਨਾ 'ਚ ਇਕਾਈ ਦਾ ...

ਪੂਰੀ ਖ਼ਬਰ »

ਬੰਦੀ ਸਿੰਘਾਂ ਦੀ ਰਿਹਾਈ ਲਈ 'ਬੰਦੀ ਛੋੜ ਖ਼ਾਲਸਾ ਵਹੀਰ' ਦਾ ਪਿੰਡ ਭੂਰਾ ਕੋਹਨਾ 'ਚ 25 ਨੂੰ ਸਵਾਗਤ ਕੀਤਾ ਜਾਵੇਗਾ- ਭਾਈ ਮਨਜੀਤ ਸਿੰਘ

ਖੇਮਕਰਨ, 6 ਫਰਵਰੀ (ਰਾਕੇਸ਼ ਕੁਮਾਰ ਬਿੱਲਾ)- ਬੰਦੀ ਸਿੰਘਾਂ ਦੀ ਰਿਹਾਈ ਲਈ ਬੰਦੀ ਛੋੜ ਖਾਲਸਾ ਵਹੀਰ ਜਿਹੜੀ 25 ਫਰਵਰੀ ਨੂੰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਅਸਥਾਨ ਪਿੰਡ ਪਹੂਵਿੰਡ ਤੋਂ ਸਵੇਰੇ ਰਵਾਨਾ ਹੋ ਕੇ ਭਿੱਖੀਵਿੰਡ, ਅਲਗੋ ਕੋਠੀ, ਅਮਰਕੋਟ ਹੋ ਕੇ ਸ਼ਾਮ ਨੂੰ ...

ਪੂਰੀ ਖ਼ਬਰ »

ਸਰਕਾਰ ਨੇ ਤੇਲ ਦੀਆਂ ਕੀਮਤਾਂ 'ਚ ਵਾਧਾ ਕਰਕੇ ਕਿਸਾਨਾਂ ਨਾਲ ਕੀਤਾ ਧੋਖਾ-ਕੋਟਬੁੱਢਾ

ਤਰਨ ਤਾਰਨ, 6 ਫਰਵਰੀ (ਹਰਿੰਦਰ ਸਿੰਘ)- ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਦੀ ਅਹਿਮ ਮੀਟਿੰਗ ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਜੀ ਸਰਾਂ ਤਰਨ ਤਾਰਨ ਵਿਖੇ ਜਥੇਬੰਦੀ ਦੇ ਸੂਬਾ ਕਮੇਟੀ ਮੈਂਬਰ ਸੁੱਚਾ ਸਿੰਘ ਲੱਧੂ, ਕਾਰਜ ਸਿੰਘ ਘਰਿਆਲਾ, ਰਣਜੀਤ ਸਿੰਘ ...

ਪੂਰੀ ਖ਼ਬਰ »

ਬਹੁ-ਗਿਣਤੀ ਸਰਕਾਰੀ ਸਕੂਲਾਂ ਦੇ ਅਧਿਆਪਕ ਤਨਖਾਹ ਤੋਂ ਵਾਂਝੇ- ਡੀ.ਟੀ.ਐੱਫ.

ਤਰਨ ਤਾਰਨ, 6 ਫਰਵਰੀ (ਪਰਮਜੀਤ ਜੋਸ਼ੀ)- ਪੰਜਾਬ ਦੇ ਪ੍ਰਾਇਮਰੀ ਸਕੂਲਾਂ ਵਿਚ ਪੜ੍ਹਾਉਂਦੇ ਬਹੁ-ਗਿਣਤੀ ਅਧਿਆਪਕਾਂ ਅਤੇ ਸੈਕੰਡਰੀ ਸਕੂਲਾਂ ਦੇ ਅਧਿਆਪਕਾਂ ਤੇ ਨਾਨ ਟੀਚਿੰਗ ਨੂੰ ਜਨਵਰੀ ਮਹੀਨੇ ਦੀ ਤਨਖ਼ਾਹ ਦੇਣ ਲਈ, ਸਕੂਲਾਂ ਅਤੇ ਸਿੱਖਿਆ ਦਫ਼ਤਰਾਂ ਵਿਚ, ਪੰਜਾਬ ...

ਪੂਰੀ ਖ਼ਬਰ »

25ਵਾਂ ਸਾਲਾਨਾ ਸਮਾਗਮ ਸ਼ਾਨੋ-ਸ਼ੌਕਤ ਨਾਲ ਕਰਵਾਇਆ

ਪੱਟੀ, 6 ਫਰਵਰੀ (ਅਵਤਾਰ ਸਿੰਘ ਖਹਿਰਾ/ਕੁਲਵਿੰਦਰਪਾਲ ਕਾਲੇਕੇ)- ਸਤਲੁਜ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਠੱਕਰਪੁਰਾ ਵਿਖੇ 25 ਵਾਂ ਸਾਲਾਨਾ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਕੂਲ ਦੇ ਮੈਨੇਜਮੈਂਟ ਮੈਂਬਰਾਂ ਪਰਮਿੰਦਰ ਕੌਰ, ਹਰਬੀਰ ਸਿੰਘ ਗਿੱਲ, ਸਕੂਲ ਪਿੰ੍ਰਸੀਪਲ ...

ਪੂਰੀ ਖ਼ਬਰ »

ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਰਸਤੇ ਵਿਰਾਸਤੀ ਮਾਰਗ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਉਣ ਲਈ ਨਗਰ ਨਿਗਮ ਫ਼ੇਲ੍ਹ

ਅੰਮਿ੍ਤਸਰ, 6 ਫਰਵਰੀ (ਹਰਮਿੰਦਰ ਸਿੰਘ)-ਸ੍ਰੀ ਹਰਿਮੰਦਰ ਸਾਹਿਬ ਨੂੰ ਜਾਣ ਵਾਲੇ ਮੁੱਖ ਰਸਤੇ ਵਿਰਾਸਤੀ ਮਾਰਗ 'ਚ ਨਾਜਾਇਜ਼ ਕਬਜ਼ਿਆਂ ਦੀ ਭਰਮਾਰ ਵੱਧਦੀ ਜਾਂਦੀ ਹੈ ਜਿਸਦੀ ਰੋਕਥਾਮ ਲਈ ਨਗਰ ਨਿਗਮ ਪ੍ਰਸ਼ਾਸਨ ਪੂਰੀ ਤਰ੍ਹਾਂ ਨਾਲ ਫੇਲ੍ਹ ਸਿੱਧ ਹੋਇਆ ਹੈ ਤੇ ਨਾਜਾਇਜ਼ ...

ਪੂਰੀ ਖ਼ਬਰ »

ਪ੍ਰਜਾਪਿਤਾ ਬ੍ਰਹਮਾ ਕੁਮਾਰੀ ਈਸ਼ਵਰੀਆ ਵਿਸ਼ਵ ਵਿਦਿਆਲਿਆ ਵਲੋਂ ਨਸ਼ਿਆਂ ਵਿਰੱੁਧ ਜਾਗਰੂਕਤਾ ਰੈਲੀ ਕੱਢੀ

ਅੰਮਿ੍ਤਸਰ, 6 ਫਰਵਰੀ (ਰਾਜੇਸ਼ ਕੁਮਾਰ ਸ਼ਰਮਾ)-ਪ੍ਰਜਾਪਿਤਾ ਬ੍ਰਹਮਾ ਕੁਮਾਰੀ ਈਸ਼ਵਰੀਆ ਵਿਸ਼ਵ ਵਿਦਿਆਲਿਆ ਦੇ ਅੰਮਿ੍ਤਸਰ ਸੇਵਾ ਕੇਂਦਰ ਵਲੋਂ ਤਰਨ ਤਾਰਨ ਰੋਡ ਸਥਿਤ ਗੁਰੂ ਅਰਜਨ ਦੇਵ ਨਗਰ ਇਲਾਕੇ 'ਚ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਅਤੇ ਇਸ ਨੂੰ ਰੋਕਣ ...

ਪੂਰੀ ਖ਼ਬਰ »

ਆਈ.ਐੱਨ.ਡੀ. ਡਬਲਿਊ.ਐਫ. ਦੇ ਨਵ-ਨਿਯੁਕਤ ਸਕੱਤਰ ਸਤਨਾਮ ਸਿੰਘ ਦਾ ਅੰਮਿ੍ਤਸਰ ਪੁੱਜਣ 'ਤੇ ਭਰਵਾਂ ਸਵਾਗਤ

ਅੰਮਿ੍ਤਸਰ, 6 ਫਰਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਦੇਸ਼ ਅੰਦਰ ਸਥਿਤ ਫੌਜੀ ਛਾਉਣੀਆਂ, ਹਵਾਈ ਫੌਜ ਦੇ ਅੱਡਿਆਂ ਤੇ ਜਲ ਸੈਨਾ ਦੇ ਵੱਖ-ਵੱਖ ਖੇਤਰਾਂ ਵਿਚ ਚਲਦੇ ਕੰਮਾਂ ਵਿਚ ਲੱਗੇ ਕਰਮੀਆਂ ਦੀ ਤਰਜਮਾਨੀ ਕਰਦੀ ਤੇ ਦੇਸ਼ ਦੀਆਂ ਮੋਹਰਲੀਆਂ ਜਥੇਬੰਦੀਆਂ ਵਿਚ ਸ਼ੁਮਾਰ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਅਧਿਕਾਰੀਆਂ ਨਾਲ ਵੱਲਾ ਸਬਜ਼ੀ ਮੰਡੀ ਦਾ ਦੌਰਾ

ਵੇਰਕਾ, 6 ਫਰਵਰੀ (ਪਰਮਜੀਤ ਸਿੰਘ ਬੱਗਾ)-ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਅੱਜ ਮੰਡੀਕਰਨ ਬੋਰਡ ਦੇ ਅਧਿਕਾਰੀਆਂ ਤੇ ਮੰਡੀ ਯੂਨੀਅਨ ਦੇ ਆਗੂਆਂ ਨਾਲ ਵਿਕਾਸ ਪੱਖੋਂ ਸੱਖਣੀ ਅੰਮਿ੍ਤਸਰ ਦੀ ਪ੍ਰਸਿੱਧ ਸਬਜ਼ੀ ਮੰਡੀ ਵੱਲਾ ਦਾ ਦੌਰਾ ਕੀਤਾ ਤੇ ...

ਪੂਰੀ ਖ਼ਬਰ »

ਅਸਟੇਟ ਵਿਭਾਗ ਦੀ ਬਿਲਡਿੰਗ ਮਟੀਰੀਅਲ ਵਾਲੇ ਦੁਕਾਨਦਾਰਾਂ 'ਤੇ ਕਾਰਵਾਈ

ਅੰਮਿ੍ਤਸਰ, 6 ਫਰਵਰੀ (ਹਰਮਿੰਦਰ ਸਿੰਘ)-ਨਗਰ ਨਿਗਮ ਦੇ ਅਸਟੇਟ ਵਿਭਾਗ ਵਲੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਬਿਲਡਿੰਗ ਮਟੀਰਿਅਲ ਦੇ ਦੁਕਾਨਦਾਰਾਂ 'ਤੇ ਕਾਰਵਾਈ ਕਰਦੇ ਹੋਏ ਉਨ੍ਹਾਂ ਦਾ ਸੜਕ ਦੀ ਜਗ੍ਹਾ 'ਤੇ ਪਿਆ ਸਾਮਾਨ ਜ਼ਬਤ ਕੀਤਾ | ਇਸ ਸੰਬੰਧੀ ਅਸਟੇਟ ਅਫ਼ਸਰ ...

ਪੂਰੀ ਖ਼ਬਰ »

ਔਰਤ ਨੂੰ ਮੁੱਖ ਧਾਰਾ ਦਾ ਹਿੱਸਾ ਬਣਾਉਣਾ ਸਮੇਂ ਦੀ ਲੋੜ : ਡਾ. ਸ਼ਿਵੇਤਾ ਸ਼ਿਨੋਏ

ਅੰਮਿ੍ਤਸਰ, 6 ਫਰਵਰੀ (ਸੁਰਿੰਦਰਪਾਲ ਸਿੰਘ ਵਰਪਾਲ)- ਮਿਆਸ ਜੀ. ਐਨ. ਡੀ. ਯੂ. ਡੀਪਾਰਟਮੈਂਟਰ ਆਫ ਸਪੋਰਟਸ ਸਾਇੰਸਜ਼ ਐਂਡ ਮੈਡੀਸਨ ਦੇ ਮੱੁਖੀ ਤੇ ਡੀਨ ਪ੍ਰੋ. ਡਾ. ਸ਼ਿਵੇਤਾ ਸ਼ਿਨੋਏ ਨੇ ਕਿਹਾ ਕਿ ਆਧੁਨਿਕ ਦੁਨੀਆਂ ਵਿਚ ਔਰਤ ਦੀ ਭੂਮਿਕਾ ਬਹੁਤ ਹੀ ਮਹੱਤਵਪੂਰਨ ਹੈ | ਉਹ ...

ਪੂਰੀ ਖ਼ਬਰ »

ਹੈਰੋਇਨ ਸਮੇਤ ਇਕ ਨੌਜਵਾਨ ਗਿ੍ਫ਼ਤਾਰ

ਵੇਰਕਾ, 6 ਫਰਵਰੀ (ਪਰਮਜੀਤ ਸਿੰਘ ਬੱਗਾ)-ਥਾਣਾ ਮੋਹਕਮਪੁਰਾ ਦੇ ਮੁੱਖੀ ਇੰਸਪੈਕਟਰ ਬਿੰਦਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੁਲਿਸ ਚੌਕੀ ਗੋਲਡਨ ਐਵੀਨਿਊ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਇਕ ਨੌਜਵਾਨ ਨੂੰ ਕਾਬੂ ਕਰਕੇ ਉਸਦੇ ਕਬਜ਼ੇ 'ਚੋਂ ਹੈਰੋਇਨ ਬਰਾਮਦ ...

ਪੂਰੀ ਖ਼ਬਰ »

ਆਂਗਣਵਾੜੀ ਸਰਵ ਯੂਨੀਅਨ ਵਲੋਂ ਵਧੇ ਮਾਣ ਭੱਤੇ ਅਨੁਸਾਰ ਰਾਸ਼ੀ ਦੇਣ ਲਈ ਸੀ. ਡੀ. ਪੀ. ਓ. ਨੂੰ ਦਿੱਤਾ ਮੰਗ ਪੱਤਰ

ਰਾਜਾਸਾਂਸੀ, 6 ਫਰਵਰੀ (ਹਰਦੀਪ ਸਿੰਘ ਖੀਵਾ)-ਆਂਗਣਵਾੜੀ ਸਰਵ ਯੂਨੀਅਨ ਵਲੋਂ ਬਲਾਕ ਪ੍ਰਧਾਨ ਦਲਜੀਤ ਕੌਰ ਗੁਮਟਾਲਾ ਦੀ ਅਗਵਾਈ 'ਚ ਬਲਾਕ ਹਰਸ਼ਾ ਛੀਨਾ ਦੇ ਸੀ. ਡੀ. ਪੀ. ਓ. ਮੀਨਾ ਕੁਮਾਰੀ ਨੂੰ ਵਧੇ ਮਾਣ ਭੱਤੇ ਦੀ ਰਾਸ਼ੀ ਮੁਹੱਈਆ ਕਰਵਾਉਣ ਲਈ ਮੰਗ ਪੱਤਰ ਸੌਂਪਿਆ | ਇਸ ਤੋਂ ...

ਪੂਰੀ ਖ਼ਬਰ »

ਬੀ. ਬੀ. ਕੇ. ਡੀ. ਏ. ਵੀ. ਕਾਲਜ ਦੇ ਅਧਿਆਪਕਾਂ ਨੇ ਪੰਜਾਬ ਸਰਕਾਰ ਦੇ ਫ਼ੈਸਲੇ ਵਿਰੱੁਧ ਕੀਤਾ ਰੋਸ ਮੁਜ਼ਾਹਰਾ

ਅੰਮਿ੍ਤਸਰ, 6 ਫਰਵਰੀ (ਰਾਜੇਸ਼ ਕੁਮਾਰ ਸ਼ਰਮਾ)-ਪੀ. ਸੀ. ਸੀ. ਟੀ. ਯੂ. ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਬੀ. ਬੀ. ਕੇ. ਡੀ. ਏ. ਵੀ. ਕਾਲਜ ਫਾਰ ਵੂਮੈਨ ਦੇ ਯੂਨਿਟ ਵਲੋਂ ਪੰਜਾਬ ਸਰਕਾਰ ਵਲੋਂ ਜਾਰੀ ਅਧਿਆਪਕਾਂ ਦੀ ਸੇਵਾ ਮੁਕਤੀ ਦੀ ਉਮਰ 60 ਸਾਲ ਤੋਂ ਘੱਟ ਕਰਕੇ 58 ਸਾਲ ਕਰਨ ਦੇ ...

ਪੂਰੀ ਖ਼ਬਰ »

ਸ਼ਹਿਰ ਦੇ ਬਹੁਤ ਸਾਰੇ ਚੌਂਕਾਂ ਦੀ ਹਾਲਤ ਤਰਸਯੋਗ

ਅੰਮਿ੍ਤਸਰ, 6 ਫਰਵਰੀ (ਹਰਮਿੰਦਰ ਸਿੰਘ)-ਨਗਰ ਨਿਗਮ ਦੀ ਆਰਥਿਕ ਹਾਲਤ ਬੀਤੇ ਕਈ ਸਾਲਾਂ ਤੋਂ ਪਤਲੀ ਹੈ | ਅਜਿਹੇ ਵਿਚ ਅਕਾਲੀ-ਭਾਜਪਾ ਸਰਕਾਰ ਦੇ ਕਾਰਜ਼ਕਾਲ ਦੌਰਾਨ ਨਗਰ ਨਿਗਮ ਵਲੋਂ ਇਸ ਸਮੇਂ ਦੀ ਨਜਾਕਤ ਨੂੰ ਪਹਿਚਾਣਦੇ ਹੋਏ ਸ਼ਹਿਰ ਦੇ ਕੁਝ ਅਹਿਮ ਲੋਕਾਂ ਤੋਂ ਸ਼ਹਿਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX