ਤਾਜਾ ਖ਼ਬਰਾਂ


ਨਾਭਾ 'ਚ ਆਮ ਆਦਮੀ ਪਾਰਟੀ ਨੂੰ ਜ਼ੋਰਦਾਰ ਝਟਕਾ,ਮੱਖਣ ਸਿੰਘ ਲਾਲਕਾ ਨੇ ਮੁੜ ਤੋਂ ਫੜਿਆ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ
. . .  52 minutes ago
ਨਾਭਾ,5 ਜੂਨ (ਜਗਨਾਰ ਸਿੰਘ ਦੁਲੱਦੀ/ਕਰਮਜੀਤ ਸਿੰਘ)-ਆਮ ਆਦਮੀ ਪਾਰਟੀ ਨੂੰ ਨਾਭਾ ਵਿਚ ਉਸ ਸਮੇਂ ਅੱਜ ਜ਼ੋਰਦਾਰ ਝਟਕਾ ਲੱਗਿਆ ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ...
ਕਰਜ਼ੇ ਦੇ ਨਪੀੜੇ ਮੰਡੀ ਕਲਾਂ ਦੇ ਕਿਸਾਨ ਵਲੋਂ ਖ਼ੁਦਕੁਸ਼ੀ
. . .  1 minute ago
ਬਾਲਿਆਂਵਾਲੀ, 5 ਜੂਨ (ਕੁਲਦੀਪ ਮਤਵਾਲਾ)-ਪੁਲਿਸ ਥਾਣਾ ਬਾਲਿਆਂਵਾਲੀ ਅਧੀਨ ਪੈਂਦੇ ਪਿੰਡ ਮੰਡੀ ਕਲਾਂ (ਬਠਿੰਡਾ) ਵਿਖੇ ਜਗਸੀਰ ਸਿੰਘ ਨਾਂਅ ਦੇ ਇਕ ਕਿਸਾਨ ਵਲੋ ਜ਼ਹਿਰੀਲਾ ਪਦਾਰਥ ਨਿਗਲ ਕੇ ਖੁਦਕੁਸ਼ੀ ਕੀਤੇ ਜਾਣ ਦੀ ਖ਼ਬਰ ਹੈ। ਮਿ੍ਤਕ ਕਿਸਾਨ ਦੇ ਪਿਤਾ ਗੁਰਮੀਤ ਸਿੰਘ ਨੇ ਦੱਸਿਆ...
ਫ਼ਿਲਮੀ ਅਦਾਕਾਰ ਯੋਗਰਾਜ ਸਿੰਘ ਵਲੋਂ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਚੋਣ ਲੜਨ ਦਾ ਐਲਾਨ
. . .  about 1 hour ago
ਸ੍ਰੀ ਚਮਕੌਰ ਸਾਹਿਬ, 5 ਜੂਨ (ਜਗਮੋਹਨ ਸਿੰਘ ਨਾਰੰਗ)-ਅੱਜ ਦੇਰ ਸ਼ਾਮ ਫ਼ਿਲਮੀ ਅਦਾਕਾਰ ਯੋਗਰਾਜ ਸਿੰਘ ਨੇ ਸ੍ਰੀ ਚਮਕੌਰ ਸਾਹਿਬ ਵਿਖੇ ਪ੍ਰੈੱਸ ਕਾਨਫ਼ਰੰਸ ਦੌਰਾਨ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ...
ਪੰਥਕ ਅਕਾਲੀ ਲਹਿਰ ਦੇ ਸੇਵਾਦਾਰ ਭਾਈ ਰਜਿੰਦਰ ਸਿੰਘ ਫ਼ਤਹਿਗੜ੍ਹ ਛੰਨਾਂ ਅਤੇ ਭਾਈ ਬਗੀਚਾ ਸਿੰਘ ਵੜੈਚ ਗ੍ਰਿਫ਼ਤਾਰ, ਪੁਲਿਸ ਨੇ ਖ਼ੁਦ ਨਹੀਂ ਕੀਤੀ ਪੁਸ਼ਟੀ
. . .  about 2 hours ago
ਸਮਾਣਾ (ਪਟਿਆਲਾ), 5 ਜੂਨ (ਸਾਹਿਬ ਸਿੰਘ)-ਘੱਲੂਘਾਰਾ ਹਫ਼ਤੇ ਨੂੰ ਲੈ ਕੇ ਸਮਾਣਾ ਪੁਲਿਸ ਨੇ ਗਰਮ-ਖ਼ਿਆਲੀ ਸਿੱਖਾਂ ਦੀ ਫੜ੍ਹੋ ਫੜ੍ਹੀ ਸ਼ੁਰੂ ਕਰ ਦਿੱਤੀ ਹੈ। ਪੰਥਕ ਅਕਾਲੀ ਲਹਿਰ ਦੇ ਸੇਵਾਦਾਰ ਭਾਈ ਰਜਿੰਦਰ ਸਿੰਘ ਫ਼ਤਹਿਗੜ੍ਹ...
ਨਵਾਂਸ਼ਹਿਰ ਲਾਗੇ ਆਪ ਵਿਧਾਇਕ ਦੀ ਗੱਡੀ ਨਾਲ ਹਾਦਸੇ ਚ ਇਕ ਦੀ ਮੌਤ, ਤਿੰਨ ਜ਼ਖ਼ਮੀ
. . .  about 2 hours ago
ਨਵਾਂਸ਼ਹਿਰ, 5 ਜੂਨ (ਜਸਬੀਰ ਸਿੰਘ ਨੂਰਪੁਰ)-ਨਵਾਂਸ਼ਹਿਰ ਲਾਗੇ ਮੁੱਖ ਮਾਰਗ ਤੇ ਬਾਬਾ ਬਕਾਲਾ ਤੋਂ 'ਆਪ' ਵਿਧਾਇਕ ਦੀ ਗੱਡੀ ਨਾਲ ਹੋਏ ਭਿਆਨਕ ਹਾਦਸੇ 'ਚ ਪਿੰਡ ਮਜਾਰੀ ਦੇ ਸੂਬੇਦਾਰ ਦਰਸ਼ਨ ਸਿੰਘ ਦੀ ਮੌਤ ਹੋ ਗਈ ਅਤੇ ਤਿੰਨ ਜਣੇ ਜ਼ਖ਼ਮੀ...
ਬਿਜਲੀ ਦਾ ਕਰੰਟ ਲੱਗਣ ਕਾਰਨ ਕਿਸਾਨ ਦੀ ਮੌਤ
. . .  about 3 hours ago
ਸੁਨਾਮ ਊਧਮ ਸਿੰਘ ਵਾਲਾ, 5 ਜੂਨ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)- ਬੀਤੀ ਸ਼ਾਮ ਨੇੜਲੇ ਪਿੰਡ ਉੱਪਲੀ ਵਿਖੇ ਇਕ ਕਿਸਾਨ ਦੀ ਬਿਜਲੀ ਦਾ ਕਰੰਟ ਲੱਗਣ ਕਾਰਨ ਮੌਤ ਹੋ ਜਾਣ ਦੀ ਖ਼ਬਰ ਹੈ...
ਐਨ.ਡੀ.ਏ. ਵਿਰੋਧੀ ਪਾਰਟੀਆਂ ਦੀ ਮੀਟਿੰਗ 'ਤੇ ਬੋਲੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ
. . .  about 4 hours ago
ਨਵੀਂ ਦਿੱਲੀ, 5 ਜੂਨ-ਪਟਨਾ, ਜੰਮੂ ਵਿਚ ਗੈਰ-ਐਨ.ਡੀ.ਏ. ਵਿਰੋਧੀ ਪਾਰਟੀਆਂ ਦੀ ਮੀਟਿੰਗ 'ਤੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਕਿਹਾ ਕਿ ਅਸੀਂ ਇਕ ਜ਼ਿੰਮੇਵਾਰ ਵਿਰੋਧੀ ਧਿਰ ਚਾਹੁੰਦੇ ਹਾਂ, ਪਰ ਇਹ ਇਕ ਵੱਖਰੀ ਕਿਸਮ ਦੀ...
‘ਅੰਦੋਲਨ ਵਾਪਸ ਲੈਣ ਦੀ ਖ਼ਬਰ ਬਿਲਕੁਲ ਅਫ਼ਵਾਹ’, ਬਜਰੰਗ ਪੁਨੀਆ ਬੋਲੇ- ਅਸੀਂ ਨਾ ਪਿੱਛੇ ਹਟੇ ਹਾਂ ਤੇ ਨਾ ਹੀ ਅਸੀਂ..
. . .  about 5 hours ago
ਨਵੀਂ ਦਿੱਲੀ, 5 ਜੂਨ-ਬ੍ਰਿਜ ਭੂਸ਼ਣ ਸ਼ਰਨ ਸਿੰਘ ਦੇ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਪਹਿਲਵਾਨਾਂ ਦੇ ਅੰਦੋਲਨ ਨੂੰ ਵਾਪਸ ਲੈਣ ਦੀਆਂ ਖਬਰਾਂ ਵਿਚਾਲੇ ਮਹਿਲਾ ਪਹਿਲਵਾਨ ਸਾਕਸ਼ੀ ਮਲਿਕ ਤੋਂ ਬਾਅਦ ਹੁਣ ਬਜਰੰਗ...
ਮਨੀਸ਼ ਸਿਸੋਦੀਆ ਨੂੰ ਆਪਣੀ ਬੀਮਾਰ ਪਤਨੀ ਨੂੰ ਮਿਲਣ ਦੀ ਮਿਲੀ ਇਜਾਜ਼ਤ
. . .  about 6 hours ago
ਨਵੀਂ ਦਿੱਲੀ, 5 ਜੂਨ- ਦਿੱਲੀ ਹਾਈ ਕੋਰਟ ਨੇ ‘ਆਪ’ ਨੇਤਾ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਆਪਣੀ ਬੀਮਾਰ ਪਤਨੀ ਨੂੰ ਮਿਲਣ ਦੀ ਇਜਾਜ਼ਤ ਦੇ ਦਿੱਤੀ ਹੈ। ਮਨੀਸ਼ ਸਿਸੋਦੀਆ....
ਮੁਖ਼ਤਾਰ ਅੰਸਾਰੀ ਨੂੰ ਅਦਾਲਤ ਨੇ ਸੁਣਾਈ ਉਮਰ ਕੈਦ
. . .  about 6 hours ago
ਲਖਨਊ, 5 ਜੂਨ- ਉੱਤਰ ਪ੍ਰਦੇਸ਼ ਦੇ ਵਾਰਾਣਸੀ ਦੀ ਐਮ.ਪੀ. ਵਿਧਾਇਕ ਅਦਾਲਤ ਨੇ ਅਵਧੇਸ਼ ਰਾਏ ਕਤਲ ਕੇਸ...
ਅਸੀਂ ਵਿਰੋਧ ਪ੍ਰਦਰਸ਼ਨ ਤੋਂ ਪਿੱਛੇ ਨਹੀਂ ਹੋਏ- ਸਾਕਸ਼ੀ ਮਲਿਕ, ਬਜਰੰਗ ਪੂਨੀਆ
. . .  about 6 hours ago
ਨਵੀਂ ਦਿੱਲੀ, 5 ਜੂਨ- ਪਹਿਲਵਾਨ ਸਾਕਸ਼ੀ ਮਲਿਕ ਅਤੇ ਬਜਰੰਗ ਪੂਨੀਆ ਵਲੋਂ ਭਾਰਤੀ ਰੇਲਵੇ ਵਿਚ ਓ.ਐਸ.ਡੀ. (ਖੇਡਾਂ) ਵਜੋਂ ਆਪਣੇ ਅਹੁਦਿਆਂ ’ਤੇ ਮੁੜ ਸ਼ਾਮਿਲ ਹੋਣ ਦੀਆਂ ਖ਼ਬਰਾਂ ਨੂੰ ਫ਼ਰਜ਼ੀ ਦੱਸਦਿਆਂ....
ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਨੇੜਿਓਂ ਸ਼ੱਕੀ ਵਿਅਕਤੀ ਕਾਬੂ
. . .  about 8 hours ago
ਅਜਨਾਲਾ, ਗੱਗੋਮਾਹਲ 5 ਜੂਨ (ਗੁਰਪ੍ਰੀਤ ਸਿੰਘ ਢਿੱਲੋਂ/ਬਲਵਿੰਦਰ ਸਿੰਘ ਸੰਧੂ)- ਭਾਰਤ-ਪਾਕਿ ਕੌਮਾਂਤਰੀ ਸਰਹੱਦ ਨੇੜੇ ਪੈਂਦੀ ਚੋਂਕੀ ਵਧਾਈ ਚੀਮਾ ਨੇੜਿਓ ਬੀ.ਐਸ.ਐਫ਼. 73 ਬਟਾਲੀਅਨ ਦੇ ਜਵਾਨਾਂ....
ਜਵਾਹਰ ਲਾਲ ਨਹਿਰੂ ਭਵਨ ’ਚ ਲੱਗੀ ਅੱਗ
. . .  about 8 hours ago
ਨਵੀਂ ਦਿੱਲੀ, 5 ਜੂਨ- ਦਿੱਲੀ ਫ਼ਾਇਰ ਸਰਵਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਦਿੱਲੀ ਦੇ ਜਵਾਹਰ ਲਾਲ ਨਹਿਰੂ ਭਵਨ ’ਚ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਉਨ੍ਹਾਂ ਦੱਸਿਆ ਕਿ ਅੱਗ ’ਤੇ....
ਅਮਰੀਕਾ ਸੜਕ ਹਾਦਸੇ ਦੇ ਸ਼ਿਕਾਰ ਨੌਜਵਾਨ ਦੀ ਮਿ੍ਤਕ ਦੇਹ ਪੁੱਜੀ ਪਿੰਡ
. . .  about 8 hours ago
ਚੋਗਾਵਾਂ, 5 ਜੂਨ (ਗੁਰਵਿੰਦਰ ਸਿੰਘ ਕਲਸੀ)- ਰੋਜ਼ੀ ਰੋਟੀ ਦੀ ਭਾਲ ਲਈ ਵਿਦੇਸ਼ ਗਏ ਰਸਾਲ ਸਿੰਘ ਪੁੱਤਰ ਬਚਿੱਤਰ ਸਿੰਘ ਕਸਬਾ ਚੋਗਾਵਾਂ ਦੀ ਅਮਰੀਕਾ ਵਿਚ ਵਾਪਰੇ ਸੜਕ ਹਾਦਸੇ ਦੌਰਾਨ ਮੌਤ ਹੋ ਗਈ....
ਆਈ.ਆਈ.ਐਸ.ਸੀ. ਬੈਂਗਲੁਰੂ ਨੂੰ ਮਿਲਿਆ ਸਰਵੋਤਮ ਯੂਨੀਵਰਸਿਟੀ ਦਾ ਦਰਜਾ
. . .  about 8 hours ago
ਨਵੀਂ ਦਿੱਲੀ, 5 ਜੂਨ- ਕੇਂਦਰੀ ਸਿੱਖਿਆ ਮੰਤਰਾਲੇ ਵਲੋਂ ਜਾਰੀ ਐਨ.ਆਈ.ਆਰ.ਐਫ਼. ਦਰਜਾਬੰਦੀ ਅਨੁਸਾਰ ਆਈ.ਆਈ.ਐਸ.ਸੀ. ਬੈਂਗਲੁਰੂ ਨੂੰ ਸਰਵੋਤਮ ਯੂਨੀਵਰਸਿਟੀ ਦਾ ਦਰਜਾ ਦਿੱਤਾ ਗਿਆ ਹੈ। ਇਸ ਤੋਂ....
ਨਸ਼ਾ ਲਿਜਾ ਰਹੇ ਮੋਟਰਸਾਈਕਲ ਸਵਾਰਾਂ ਨੇ ਨੌਜਵਾਨ ਨੂੰ ਮਾਰੀ ਗੋਲੀ
. . .  about 9 hours ago
ਸੁਨਾਮ ਊਧਮ ਸਿੰਘ ਵਾਲਾ, 5 ਜੂਨ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਸਥਾਨਕ ਸ਼ਹਿਰ ਵਿਚ ਅੱਜ ਤਿੰਨ ਮੋਟਰਸਾਈਕਲ ਸਵਾਰ ਨੌਜਵਾਨਾਂ ਵਲੋਂ ਇਕ ਨੌਜਵਾਨ ਦੇ ਪੱਟ ਵਿੱਚ ਗੋਲੀ ਮਾਰ ਦੇਣ ਦੀ....
ਅਵਧੇਸ਼ ਰਾਏ ਕਤਲ ਕੇਸ ਵਿਚ ਮੁਖ਼ਤਾਰ ਅੰਸਾਰੀ ਦੋਸ਼ੀ ਕਰਾਰ
. . .  about 9 hours ago
ਲਖਨਊ, 5 ਜੂਨ- ਵਾਰਾਣਸੀ ਦੇ ਐਮ.ਪੀ. ਵਿਧਾਇਕ ਅਦਾਲਤ ਨੇ ਅਵਧੇਸ਼ ਰਾਏ ਕਤਲ ਕੇਸ ਵਿਚ ਜੇਲ੍ਹ ਵਿਚ ਬੰਦ ਮਾਫ਼ੀਆ ਮੁਖਤਾਰ ਅੰਸਾਰੀ ਨੂੰ ਦੋਸ਼ੀ ਕਰਾਰ ਦਿੱਤਾ ਹੈ। ਦੱਸ ਦੇਈਏ ਕਿ 3 ਅਗਸਤ 1991...
ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਐਸ. ਡੀ. ਐਮ. ਦਫ਼ਤਰ ਅੱਗੇ ਰੋਸ ਧਰਨਾ
. . .  about 9 hours ago
ਖਰੜ, 5 ਜੂਨ (ਗੁਰਮੁੱਖ ਸਿੰਘ ਮਾਨ )- ਦਿੱਲੀ ਵਿਚ ਪਹਿਲਵਾਨਾਂ ਵਲੋਂ ਕੀਤੇ ਜਾ ਰਹੇ ਸ਼ੰਘਰਸ਼ ਦੀ ਹਮਾਇਤ ਵਿਚ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਬ੍ਰਿਜ ਭੂਸ਼ਣ ਸ਼ਰਨ ਸਿੰਘ ਦਾ ਪੁਤਲਾ ਫੂਕਿਆ....
ਨਹੀਂ ਰਹੇ ਮਹਾਭਾਰਤ ਦੇ ਮਾਮਾ ‘ਸ਼ਕੁਨੀ’
. . .  about 9 hours ago
ਮਹਾਰਾਸ਼ਟਰ, 5 ਜੂਨ- ਮਹਾਭਾਰਤ ਵਿਚ ਸ਼ਕੁਨੀ ਦਾ ਕਿਰਦਾਰ ਨਿਭਾਉਣ ਵਾਲੇ ਅਦਾਕਾਰ ਗੁਫ਼ੀ ਪੇਂਟਲ ਦਾ ਦਿਹਾਂਤ ਹੋ ਗਿਆ...
ਜਨਤਕ ਜਥੇਬੰਦੀਆਂ ਨੇ ਬ੍ਰਿਜ ਭੂਸ਼ਨ ਦਾ ਸਾੜਿਆ ਪੁਤਲਾ
. . .  1 minute ago
ਅਜਨਾਲਾ, 5 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਜ਼ਮਹੂਰੀ ਕਿਸਾਨ ਸਭਾ ਅਤੇ ਕਿਰਤੀ ਕਿਸਾਨ ਯੂਨੀਅਨ ਸਮੇਤ ਹੋਰਨਾਂ ਜਨਤਕ ਜਥੇਬੰਦੀਆਂ ਦੇ ਆਗੂਆਂ ਡਾ. ਸਤਨਾਮ ਸਿੰਘ...
ਅਣਪਛਾਤੇ ਪ੍ਰਵਾਸੀ ਵਿਅਕਤੀ ਦੀ ਮਿਲੀ ਲਾਸ਼
. . .  about 10 hours ago
ਸੁਲਤਾਨਵਿੰਡ, 5 ਜੂਨ (ਗੁਰਨਾਮ ਸਿੰਘ ਬੁੱਟਰ)- ਇਤਿਹਾਸਕ ਪਿੰਡ ਸੁਲਤਾਨਵਿੰਡ ਤੋਂ ਦੋਬੁਰਜੀ ਲਿੰਕ ਰੋਡ ਤੋਂ ਇਕ 50,55 ਸਾਲਾ ਅਣਪਛਾਤੇ ਪ੍ਰਵਾਸੀ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈ। ਮੌਕੇ....
ਛੱਤੀਸਗੜ੍ਹ: ਆਈ.ਈ.ਡੀ. ਧਮਾਕੇ ਵਿਚ ਸੀ.ਆਰ.ਪੀ.ਐਫ਼ ਦੇ ਦੋ ਜਵਾਨ ਜ਼ਖ਼ਮੀ
. . .  about 10 hours ago
ਰਾਏਪੁਰ, 5 ਜੂਨ- ਛੱਤੀਸਗੜ੍ਹ ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੀਜਾਪੁਰ ਜ਼ਿਲ੍ਹੇ ਵਿਚ ਨਕਸਲੀਆਂ ਵਲੋਂ ਲਗਾਏ ਗਏ ਪ੍ਰੈਸ਼ਰ ਆਈ.ਈ.ਡੀ. ਧਮਾਕੇ ਵਿਚ ਸੀ.ਆਰ.ਪੀ.ਐਫ਼ 85 ਬੀ.ਐਨ. ਦੇ ਦੋ ਜਵਾਨ....
ਬਾਲਾਸੋਰ ਰੇਲ ਹਾਦਸਾ: ਕਾਂਗਰਸ ਪ੍ਰਧਾਨ ਨੇ ਨਰਿੰਦਰ ਮੋਦੀ ਨੂੰ ਲਿਖੀ ਚਿੱਠੀ
. . .  about 10 hours ago
ਨਵੀਂ ਦਿੱਲੀ, 5 ਜੂਨ- ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਬਾਲਾਸੋਰ ਰੇਲ ਹਾਦਸੇ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਹੈ, ਜਿਸ ਵਿਚ ਉਨ੍ਹਾਂ ਓਡੀਸ਼ਾ ਰੇਲ ਹਾਦਸੇ ਨੂੰ ਭਾਰਤੀ ਰੇਲ ਦੇ.....
ਅਰਵਿੰਦ ਕੇਜਰੀਵਾਲ ਛੋਟਾ ਮੋਦੀ- ਸੁਖਪਾਲ ਸਿੰਘ ਖਹਿਰਾ
. . .  about 10 hours ago
ਚੰਡੀਗੜ੍ਹ, 5 ਜੂਨ- ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਵਲੋਂ ਇਕ ਟਵੀਟ ਰਾਹੀਂ ਅਰਵਿੰਦ ਕੇਜਰੀਵਾਲ ਨੂੰ ਛੋਟਾ ਮੋਦੀ ਕਹਿ ਕੇ ਸੰਬੋਧਨ ਕੀਤਾ ਗਿਆ ਹੈ। ਉਨ੍ਹਾਂ ਟਵੀਟ ਕਰ ਕਿਹਾ ਕਿ ਕੇਜਰੀਵਾਲ 29.....
ਸ਼ਿਵ ਸੈਨਾ (ਸ਼ਿੰਦੇ) ਅਤੇ ਭਾਜਪਾ ਹਰ ਆਉਣ ਵਾਲੀ ਚੋਣ ਇਕੱਠੇ ਲੜਨਗੇ: ਏਕਨਾਥ ਸ਼ਿੰਦੇ
. . .  about 10 hours ago
ਨਵੀਂ ਦਿੱਲੀ, 5 ਜੂਨ- ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਅਤੇ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਬੀਤੇ ਦਿਨ ਦਿੱਲੀ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ.....
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 25 ਮਾਘ ਸੰਮਤ 554

ਪਟਿਆਲਾ

8 ਲੱਖ ਦੀ ਜਾਅਲੀ ਕਰੰਸੀ ਸਮੇਤ ਤਿੰਨ ਕਾਬੂ, ਇਕ ਫ਼ਰਾਰ

ਪਟਿਆਲਾ, 6 ਫਰਵਰੀ (ਗੁਰਵਿੰਦਰ ਸਿੰਘ ਔਲਖ)-ਪਟਿਆਲਾ ਪੁਲਿਸ ਵਲੋਂ 8 ਲੱਖ ਰੁਪਏ ਦੀ ਜਾਅਲੀ ਕਰੰਸੀ ਸਮੇਤ ਤਿੰਨ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਜਦੋਂ ਕਿ ਇਕ ਵਿਅਕਤੀ ਫ਼ਰਾਰ ਹੋ ਗਿਆ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐੱਸ.ਐੱਸ.ਪੀ ਵਰੁਣ ਸ਼ਰਮਾ ਨੇ ਦੱਸਿਆ ਕਿ ਥਾਣਾ ਕੋਤਵਾਲੀ ਦੀ ਪੁਲਿਸ ਵਲੋਂ ਜਾਅਲੀ ਕਰੰਸੀ ਛਾਪਣ ਵਾਲੇ ਗਰੋਹ ਦਾ ਪਰਦਾਫਾਸ਼ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਡੀ.ਐੱਸ.ਪੀ ਸੰਜੀਵ ਸਿੰਗਲਾ ਅਤੇ ਇੰਸਪੈਕਟਰ ਸੁਖਵਿੰਦਰ ਸਿੰਘ ਵਲੋਂ ਤਿੰਨ ਅਜਿਹੇ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ ਜੋ ਕਿ ਜਾਅਲੀ ਕਰੰਸੀ ਛਾਪਣ ਦਾ ਕੰਮ ਕਰ ਰਹੇ ਸਨ | ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਕਾਬੂ ਕੀਤੇ ਗਏ ਮੁਲਜ਼ਮ ਹਰਪ੍ਰੀਤ ਸਿੰਘ, ਗੌਤਮ ਕੁਮਾਰ ਅਤੇ ਕ੍ਰਿਸ਼ਨ ਕੋਲੋਂ 8 ਲੱਖ ਰੁਪਏ ਦੀ ਜਾਅਲੀ ਕਰੰਸੀ ਬਰਾਮਦ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ ਇਸ ਜਾਅਲੀ ਕਰੰਸੀ 'ਚ 500 ਰੁਪਏ ਦੇ 1600 ਜਾਅਲੀ ਨੋਟ ਹਨ | ਜ਼ਿਲ੍ਹਾ ਪੁਲਿਸ ਮੁਖੀ ਨੇ ਅੱਗੇ ਦੱਸਿਆ ਕਿ ਉਪਰੋਕਤ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਹੋਰ ਤਫ਼ਤੀਸ਼ ਕੀਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਉਪਰੋਕਤ ਮੁਲਜ਼ਮਾਂ ਨੂੰ 5 ਫਰਵਰੀ ਨੂੰ ਅਦਾਲਤ 'ਚ ਪੇਸ਼ ਕਰਕੇ ਚਾਰ ਦਿਨਾਂ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ | ਉਨ੍ਹਾਂ ਹੋਰ ਦੱਸਿਆ ਕਿ ਉਕਤ ਮੁਲਜ਼ਮਾਂ ਕੋਲੋਂ ਜਾਅਲੀ ਨੋਟਾਂ ਨੂੰ ਪਿ੍ੰਟ ਕਰਨ ਲਈ ਵਰਤਿਆ ਜਾਂਦਾ ਪਿ੍ੰਟਰ ਬਰਾਮਦ ਹੋਇਆ ਹੈ | ਉਨ੍ਹਾਂ ਹੋਰ ਕਿਹਾ ਕਿ ਕਾਬੂ ਕੀਤੇ ਮੁਲਜ਼ਮਾਂ ਕੋਲੋਂ ਬਾਰੀਕੀ ਨਾਲ ਪੁੱਛਗਿੱਛ ਕੀਤੀ ਜਾਵੇਗੀ ਕਿ ਇਸ ਛਾਪੀ ਗਈ ਜਾਅਲੀ ਕਰੰਸੀ ਨੂੰ ਕਿੱਥੇ ਸਪਲਾਈ ਜਾਂ ਖ਼ਰਚ ਕਰਦੇ ਸੀ ਅਤੇ ਇਸ ਗਰੋਹ ਵਿਚ ਹੋਰ ਕੌਣ ਕੌਣ ਸ਼ਾਮਿਲ ਹਨ |

ਦੁਕਾਨਾਂ ਤੇ ਹੋਰ ਅਦਾਰਿਆਂ ਦੇ ਬਾਹਰ ਬੋਰਡ ਗੁਰਮੁੱਖੀ ਲਿੱਪੀ 'ਚ ਲਗਵਾਉਣ ਦੀ ਮੁਹਿੰਮ ਤੇਜ਼ ਕਰਨ ਲਈ ਏ.ਡੀ.ਸੀ. ਥਿੰਦ ਵਲੋਂ ਬੈਠਕ

ਪਟਿਆਲਾ, 6 ਫਰਵਰੀ (ਗੁਰਪ੍ਰੀਤ ਸਿੰਘ ਚੱਠਾ)-ਪੰਜਾਬੀ ਭਾਸ਼ਾ (ਗੁਰਮੁੱਖੀ ਲਿੱਪੀ) ਨੂੰ ਵਧੇਰੇ ਮਹੱਤਤਾ ਦਿੱਤੇ ਜਾਣ ਦੇ ਪੰਜਾਬ ਸਰਕਾਰ ਵਲੋਂ ਜਾਰੀ ਕੀਤੇ ਆਦੇਸ਼ਾਂ ਦੀ ਪਾਲਣਾ ਹੇਠਲੇ ਪੱਧਰ 'ਤੇ ਕਰਵਾਉਣ ਲਈ ਵਿੱਢੀ ਮੁਹਿੰਮ ਨੂੰ ਹੋਰ ਤੇਜ਼ ਕਰਨ ਵਾਸਤੇ ਵਧੀਕ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੀ ਹੋਈ ਬੈਠਕ

ਨਾਭਾ, 6 ਫਰਵਰੀ (ਕਰਮਜੀਤ ਸਿੰਘ)-ਬੀ.ਕੇ.ਯੂ. (ਰਾਜੇਵਾਲ) ਬਲਾਕ ਨਾਭਾ ਦੀ ਮੀਟਿੰਗ ਅਵਤਾਰ ਸਿੰਘ ਕੈਦੂਪੁਰ ਦੀ ਪ੍ਰਧਾਨਗੀ ਵਿਚ ਗੁਰਦੁਆਰਾ ਬਾਬਾ ਧੰਨਾ ਜੀ ਨਵੀਂ ਅਨਾਜ ਮੰਡੀ ਨਾਭਾ ਵਿਖੇ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸੀਨੀਅਰ ਮੀਤ ਪ੍ਰਧਾਨ ਪੰਜਾਬ ਨੇਕ ਸਿੰਘ ...

ਪੂਰੀ ਖ਼ਬਰ »

ਮਿਡ-ਡੇ-ਮੀਲ ਵਰਕਰ ਯੂਨੀਅਨ ਵਲੋਂ ਪਟਿਆਲਾ ਪ੍ਰਸ਼ਾਸਨ ਵਿਰੱੁਧ ਧਰਨਾ

ਪਟਿਆਲਾ, 6 ਫਰਵਰੀ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਵਿਧਾਨ ਸਭਾ ਚੋਣਾਂ 2022 ਸਮੇਂ ਦੇ ਚੋਣ ਪਾਰਟੀਆਂ ਨੂੰ ਖੁਆਏ ਖਾਣੇ ਦੇ ਲੰਬਿਤ ਪੈਸਿਆਂ ਨੂੰ ਲੈ ਕੇ ਰਾਜਪੁਰਾ ਪ੍ਰਸ਼ਾਸਨ ਦੇ ਨਕਾਰਾਤਮਿਕ ਰੁੱਖ ਪਿਛੋਂ ਪਟਿਆਲਾ ਪ੍ਰਸ਼ਾਸਨ ਦੇ ਬੇਰੁਖ਼ੀ ਦੇ ਸ਼ਿਕਾਰ ਮਿਡ ਡੇ ਮੀਲ ...

ਪੂਰੀ ਖ਼ਬਰ »

ਲੋਕਾਂ ਦੀਆਂ ਸ਼ਿਕਾਇਤਾਂ ਸੁਣਨ ਲਈ ਨਗਰ ਕੌਂਸਲ ਵਲੋਂ ਲਗਾਇਆ ਕੈਂਪ

ਰਾਜਪੁਰਾ, 6 ਫਰਵਰੀ (ਜੀ.ਪੀ. ਸਿੰਘ)-ਡਿਪਟੀ ਕਮਿਸ਼ਨਰ ਪਟਿਆਲਾ ਮੈਡਮ ਸਾਕਸ਼ੀ ਸਾਹਨੀ ਵਲੋਂ ਲੋਕਾਂ ਦੀਆਂ ਕੰਮਾਂ ਸੰਬੰਧੀ ਸ਼ਿਕਾਇਤਾਂ ਨੂੰ ਦੂਰ ਕਰਨ ਲਈ ਦਿੱਤੇ ਹੁਕਮਾਂ 'ਤੇ ਅੱਜ ਸਥਾਨਕ ਟੈਕਨੀਕਲ ਕਾਲਜ ਵਿਖੇ ਸ਼ਹਿਰ ਦੇ ਲੋਕਾਂ ਦੀਆਂ ਕਿਸੇ ਵੀ ਤਰ੍ਹਾਂ ਦੇ ...

ਪੂਰੀ ਖ਼ਬਰ »

ਫਾਇਰ ਬਿ੍ਗੇਡ ਦੇ ਕੱਚੇ ਕਾਮਿਆਂ ਨੇ ਏ.ਡੀ.ਸੀ. ਥਿੰਦ ਨੂੰ ਦਿੱਤਾ ਮੰਗ ਪੱਤਰ

ਪਟਿਆਲਾ, 6 ਫਰਵਰੀ (ਗੁਰਪ੍ਰੀਤ ਸਿੰਘ ਚੱਠਾ)-ਪੰਜਾਬ ਸਰਕਾਰ ਦੁਆਰਾ ਮਹਿਕਮਾ ਫਾਇਰ ਬਿ੍ਗੇਡ ਵਿਚ ਰੈਗੂਲਰ ਭਰਤੀ ਕਰਨ ਦਾ ਕੁਝ ਦਿਨ ਪਹਿਲਾਂ ਇਸ਼ਤਿਹਾਰ ਜਾਰੀ ਕੀਤਾ ਗਿਆ ਹੈ, ਜਿਸ ਨੇ ਵਿਭਾਗ ਵਿਚ ਕਈ ਕਈ ਸਾਲਾਂ ਤੋਂ ਸੇਵਾਵਾਂ ਨਿਭਾ ਰਹੇ ਕਾਮਿਆਂ ਦੇ ਸਿਰ 'ਤੇ ਤਲਵਾਰ ...

ਪੂਰੀ ਖ਼ਬਰ »

ਡਾ. ਜਤਿੰਦਰ ਸਿੰਘ ਮੱਟੂ ਗ਼ਰੀਬਾਂ ਦੀ ਆਵਾਜ਼ ਐਵਾਰਡ ਨਾਲ ਸਨਮਾਨਿਤ

ਪਟਿਆਲਾ, 6 ਫਰਵਰੀ (ਗੁਰਪ੍ਰੀਤ ਸਿੰਘ ਚੱਠਾ)-ਸੰਤ ਸ਼੍ਰੋਮਣੀ ਸਤਿਗੁਰੂ ਰਵਿਦਾਸ ਜੀ ਦੇ 646ਵੇਂ ਜਨਮ ਦਿਹਾੜੇ ਮੌਕੇ ਸ਼ਹਿਰ ਦੇ ਨਾਲ ਲੱਗਦੇ ਪਿੰਡ ਦੁੱਧੜ ਵਿਖੇ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ | ਜਿਸ ਵਿਚ ਵੱਖ ਵੱਖ ਧਾਰਮਿਕ, ਸਮਾਜਿਕ ਤੇ ਰਾਜਨੀਤਿਕ ...

ਪੂਰੀ ਖ਼ਬਰ »

ਪਟਿਆਲਾ ਜ਼ਿਲੇ੍ਹ 'ਚ ਪਨਸਪ ਵਿਭਾਗ ਦੇ ਕਰੀਬ 75 ਹਜ਼ਾਰ ਲੱਕੜ ਦੇ ਕਰੇਟ ਖਾ ਗਈ ਸਿਉਂਕ

ਪਾਤੜਾਂ, 6 ਫਰਵਰੀ (ਜਗਦੀਸ਼ ਸਿੰਘ ਕੰਬੋਜ)-ਪਨਸਪ ਵਿਭਾਗ ਦੇ ਗੁਦਾਮਾਂ 'ਚ ਫ਼ਸਲ ਸਟੋਰ ਕਰਨ ਲਈ ਵਰਤੇ ਜਾਂਦੇ ਲੱਕੜ ਦੇ ਕਰੇਟਾਂ 'ਚ ਵੱਡਾ ਘਪਲਾ ਹੋਣ ਦੀ ਸ਼ੰਕਾ ਜਤਾਈ ਜਾ ਰਹੀ ਹੈ | ਇਸ ਸਬੰਧੀ ਹੋਏ ਟੈਂਡਰ ਦਾ ਮਾਲ ਚੁੱਕਣ ਵਾਲੇ ਵਿਅਕਤੀ ਨੇ ਵੱਖ-ਵੱਖ ਗੁਦਾਮਾਂ 'ਚੋਂ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਨਾਹੇੜੀ ਵਿਖੇ ਲਗਾਇਆ ਆਰਟ ਆਫ ਲਿਵਿੰਗ ਦਾ ਕੈਂਪ

ਨਾਭਾ, 6 ਫਰਵਰੀ (ਜਗਨਾਰ ਸਿੰਘ ਦੁਲੱਦੀ)-ਨੇੜਲੇ ਪਿੰਡ ਬਿਨਾਹੇੜੀ ਸਥਿਤ ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਪ੍ਰਧਾਨ ਮੰਤਰੀ ਦੁਆਰਾ ਚਲਾਈ ਗਈ ਮੁਹਿੰਮ 'ਹਰ ਘਰ ਧਿਆਨ' ਆਧਾਰਿਤ ਸਕੂਲ ਵਿਚ ਆਰਟ ਆਫ ਲਿਵਿੰਗ ਦਾ ਕੈਂਪ ਲਗਾਇਆ ਗਿਆ, ਜਿਸ ਵਿਚ ...

ਪੂਰੀ ਖ਼ਬਰ »

50 ਗ੍ਰਾਮ ਹੈਰੋਇਨ ਬਰਾਮਦ-ਦੋ ਕਾਬੂ

ਸਮਾਣਾ, 6 ਫ਼ਰਵਰੀ (ਸਾਹਿਬ ਸਿੰਘ)-ਵਿਸ਼ੇਸ਼ ਸੈੱਲ ਪਟਿਆਲਾ ਦੀ ਟੀਮ ਨੇ ਸਹਾਇਕ ਥਾਣੇਦਾਰ ਬਲਵੀਰ ਸਿੰਘ ਦੀ ਅਗਵਾਈ 'ਚ ਮਨਦੀਪ ਸਿੰਘ ਪੁੱਤਰ ਗੁਰਭੇਜ ਸਿੰਘ ਵਾਸੀ ਪਿੰਡ ਬਾਦਸ਼ਾਹਪੁਰ ਥਾਣਾ ਘੱਗਾ ਅਤੇ ਰਵਿੰਦਰ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਪਿੰਡ ਸਿਉਣਾ ...

ਪੂਰੀ ਖ਼ਬਰ »

ਧਾਰਮਿਕ ਸਮਾਗਮ 17 ਤੋਂ

ਨਾਭਾ, 6 ਫਰਵਰੀ (ਕਰਮਜੀਤ ਸਿੰਘ)-ਪੰਜਵੇਂ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਅਰਜਨ ਦੇਵ ਮਹਾਰਾਜ ਜੀ ਦੇ ਅਨਿਨ ਸੇਵਕ ਭਾਈ ਬੁੱਧੂ ਸਾਹ ਜੀ ਦੀ ਯਾਦ ਵਿਚ ਧਾਰਮਿਕ ਸਮਾਗਮ ਲਈ ਵਿਸ਼ੇਸ਼ ਮੀਟਿੰਗ ਸੇਵਾਦਾਰ ਬਲਜੀਤ ਸਿੰਘ ਮੱਖਣ ਦੀ ਅਗਵਾਈ ਵਿਚ ਹੋਈ, ਇਹ ਫ਼ੈਸਲਾ ਕੀਤਾ ਗਿਆ ...

ਪੂਰੀ ਖ਼ਬਰ »

ਸਿੱਖ ਫ਼ੌਜੀਆਂ ਨੂੰ ਲੋਹ ਟੋਪ ਪਹਿਨਾਉਣ ਦਾ ਸੇਵਾ ਮੁਕਤ ਫ਼ੌਜੀਆਂ ਤੇ ਸਿੱਖ ਬੁੱਧੀਜੀਵੀਆਂ ਵਲੋਂ ਜ਼ੋਰਦਾਰ ਵਿਰੋਧ

ਸ਼ੁਤਰਾਣਾ, 6 ਫਰਵਰੀ (ਬਲਦੇਵ ਸਿੰਘ ਮਹਿਰੋਕ)-ਭਾਰਤੀ ਫ਼ੌਜ ਵਿਚ ਸੇਵਾਵਾਂ ਦੇ ਰਹੇ ਸਿੱਖ ਫ਼ੌਜੀਆਂ ਨੂੰ ਰੱਖਿਆ ਮੰਤਰਾਲੇ ਵਲੋਂ ਲੋਹ ਟੋਪ ਪਹਿਨਾਉਣ ਦੇ ਫ਼ੈਸਲੇ ਦਾ ਹਰ ਪਾਸੇ ਵਿਰੋਧ ਹੋਣਾ ਸ਼ੁਰੂ ਹੋ ਗਿਆ ਹੈ | ਹਲਕਾ ਸ਼ੁਤਰਾਣਾ ਸੇਵਾ ਮੁਕਤ ਫ਼ੌਜੀਆਂ ਨੇ ...

ਪੂਰੀ ਖ਼ਬਰ »

ਕੁੱਟਮਾਰ ਕਰਨ ਦਾ ਮਾਮਲਾ ਦਰਜ

ਪਟਿਆਲਾ, 6 ਫਰਵਰੀ (ਗੁਰਵਿੰਦਰ ਸਿੰਘ ਔਲਖ)-ਥਾਣਾ ਕੋਤਵਾਲੀ ਦੀ ਪੁਲਿਸ ਨੇ ਰਣਦੀਪ ਸਿੰਘ ਵਾਸੀ ਦੌਲਤਪੁਰ ਦੀ ਸ਼ਿਕਾਇਤ 'ਤੇ ਮਨਜੋਤ ਸਿੰਘ ਵਾਸੀ ਝਿੱਲ ਅਤੇ 8-10 ਹੋਰ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੁੱਟਮਾਰ ਕਰਨ ਦਾ ਮਾਮਲਾ ਦਰਜ ਕਰਵਾਇਆ ਹੈ | ਰਣਦੀਪ ਸਿੰਘ ਨੇ ਪੁਲਿਸ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਜੌੜਾਮਾਜਰਾ ਤੇ ਵਿਧਾਇਕ ਕੁਲਵੰਤ ਸਿੰਘ ਨੂੰ ਕੀਤਾ ਸਨਮਾਨਿਤ

ਸ਼ੁਤਰਾਣਾ, 6 ਫਰਵਰੀ (ਬਲਦੇਵ ਸਿੰਘ ਮਹਿਰੋਕ)-ਨਵ-ਨਿਯੁੱਕਤ ਫੂਡ ਪ੍ਰੋਸੈਸਿੰਗ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦੇ ਹਲਕਾ ਸ਼ੁਤਰਾਣਾ ਵਿਖੇ ਪਹੁੰਚਣ 'ਤੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ | ਉਨ੍ਹਾਂ ਦੇ ਨਾਲ ਹਲਕਾ ਵਿਧਾਇਕ ਕੁਲਵੰਤ ਸਿੰਘ ਸ਼ੁਤਰਾਣਾ ਨੂੰ ਵੀ ...

ਪੂਰੀ ਖ਼ਬਰ »

ਬਜ਼ੁਰਗਾਂ ਦੀਆਂ ਇਨ-ਡੋਰ ਖੇਡਾਂ ਦਾ ਇਨਾਮ ਵੰਡ ਸਮਾਰੋਹ ਕਰਵਾਇਆ

ਰਾਜਪੁਰਾ, 6 ਫਰਵਰੀ (ਜੀ.ਪੀ. ਸਿੰਘ)-ਅੱਜ ਸਥਾਨਕ ਸੀਨੀਅਰ ਸਿਟੀਜ਼ਨ ਕੌਂਸਲ ਭਵਨ ਵਿਚ ਲੰਘੇ ਦਿਨੀਂ ਹੋਈਆਂ ਬਜ਼ੁਰਗਾਂ ਦੀਆਂ ਸਰਦੀਆਂ ਵਿਚ ਕਰਵਾਈਆਂ ਜਾਂਦੀਆਂ ਇਨ-ਡੋਰ ਖੇਡਾਂ 'ਚ ਜੇਤੂ ਖਿਡਾਰੀਆਂ ਦਾ ਇਨਾਮ ਵੰਡ ਸਮਾਰੋਹ ਪ੍ਰਧਾਨ ਬਲਦੇਵ ਸਿੰਘ ਖੁਰਾਨਾ, ਰਤਨ ...

ਪੂਰੀ ਖ਼ਬਰ »

ਨੌਜਵਾਨ ਸਭਾ ਨੇ ਲੋੜਵੰਦ ਪਰਿਵਾਰ ਦੀ ਲੜਕੀ ਦਾ ਵਿਆਹ ਕੀਤਾ

ਸ਼ੁਤਰਾਣਾ, 6 ਫਰਵਰੀ (ਬਲਦੇਵ ਸਿੰਘ ਮਹਿਰੋਕ)-ਤੁੱਗੋਪੱਤੀ ਸ਼ੁਤਰਾਣਾ ਵਿਖੇ ਨੌਜਵਾਨ ਸਭਾ ਵਲੋਂ ਲੋੜਵੰਦ ਪਰਿਵਾਰ ਦੀ ਲੜਕੀ ਦਾ ਵਿਆਹ ਕੀਤਾ ਗਿਆ | ਸ਼ੰਮੀ ਰਾਣਾ, ਗੁਲਸ਼ਨ ਰਾਣਾ, ਸੰਦੀਪ ਕੁਮਾਰ, ਰਾਜ ਕੁਮਾਰ, ਲਵਪ੍ਰੀਤ, ਅਭਿਸ਼ੇਕ, ਸੁਨੀਲ ਕੁਮਾਰ ਦੀ ਟੀਮ ਨੇ ਵਿਆਹ ...

ਪੂਰੀ ਖ਼ਬਰ »

ਹਰਚੰਦ ਸਿੰਘ ਬਰਸਟ ਨੂੰ ਮੰਡੀਕਰਨ ਬੋਰਡ ਦਾ ਚੇਅਰਮੈਨ ਬਣਨ 'ਤੇ ਜੱਸੀ ਸੋਹੀਆਂ ਵਾਲਾ ਨੇ ਦਿੱਤੀ ਵਧਾਈ

ਪਟਿਆਲਾ, 6 ਫਰਵਰੀ (ਗੁਰਪ੍ਰੀਤ ਸਿੰਘ ਚੱਠਾ)-ਆਮ ਆਦਮੀ ਪਾਰਟੀ ਦੇ ਸੂਬਾਈ ਜਨਰਲ ਸਕੱਤਰ ਵਜੋਂ ਆਪਣੀਆਂ ਸੇਵਾਵਾਂ ਨਿਭਾਅ ਰਹੇ ਸੀਨੀਅਰ ਆਗੂ ਹਰਚੰਦ ਸਿੰਘ ਬਰਸਟ ਨੂੰ ਪੰਜਾਬ ਮੰਡੀਕਰਨ ਬੋਰਡ ਦਾ ਚੇਅਰਮੈਨ ਲਗਾਏ ਜਾਣ 'ਤੇ ਜ਼ਿਲ੍ਹਾ ਯੋਜਨਾ ਬੋਰਡ ਪਟਿਆਲਾ ਦੇ ...

ਪੂਰੀ ਖ਼ਬਰ »

ਆਰੀਅਨਜ਼ ਕਾਲਜ ਦੇ ਬੀ.ਏ.ਐਲ.ਐਲ.ਬੀ. ਦੇ ਵਿਦਿਆਰਥੀਆਂ ਦਾ ਰਿਹਾ ਸ਼ਾਨਦਾਰ

ਆਦਰਸ਼, ਚਰਨਜੀਤ ਅਤੇ ਹਰਦੀਪ ਪਹਿਲੇ ਦੂਜੇ ਅਤੇ ਤੀਸਰੇ ਸਥਾਨ 'ਤੇ ਰਹੇ ਰਾਜਪੁਰਾ, 6 ਫਰਵਰੀ (ਜੀ.ਪੀ. ਸਿੰਘ)-ਪੰਜਾਬੀ ਯੂਨੀਵਰਸਿਟੀ ਦੇ ਕਾਨੰੂਨ ਵਿਭਾਗ ਦੇ ਚੌਥੇ ਸਮੈਸਟਰ ਦੇ ਨਤੀਜਿਆਂ ਵਿਚ ਸਥਾਨਕ ਆਰੀਅਨਜ਼ ਕਾਲਜ ਦੇ ਵਿਦਿਆਰਥੀਆਂ ਦੇ ਨਤੀਜੇ ਸ਼ਾਨਦਾਰ ਰਹੇ | ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਬਲਾਕ ਸਮਾਣਾ ਦਾ ਇਜਲਾਸ ਸਫਲਤਾ ਪੂਰਵਕ ਸਮਾਪਤ

ਸਮਾਣਾ, 6 ਫਰਵਰੀ (ਗੁਰਦੀਪ ਸ਼ਰਮਾ)-ਕਿਰਤੀ ਕਿਸਾਨ ਯੂਨੀਅਨ ਬਲਾਕ ਸਮਾਣਾ ਦਾ ਇਜਲਾਸ ਗੁਰਦੁਆਰਾ ਬਾਬਾ ਬੰਦਾ ਸਿੰਘ ਬਹਾਦੁਰ ਫ਼ਤਿਹਪੁਰ ਵਿਖੇ ਯੂਨੀਅਨ ਦੇ ਸੂਬਾਈ ਆਗੂ ਰਮਿੰਦਰ ਪਟਿਆਲਾ ਅਤੇ ਜ਼ਿਲ੍ਹਾ ਮੀਤ ਪ੍ਰਧਾਨ ਦਵਿੰਦਰ ਪੂਨੀਆ ਦੀ ਦੇਖਰੇਖ 'ਚ ਸਫਲਤਾ ਪੂਰਵਕ ...

ਪੂਰੀ ਖ਼ਬਰ »

ਪਾਵਰਕਾਮ ਅਤੇ ਟ੍ਰਾਂਸਕੋ ਅਧੀਨ ਕੰਮ ਕਰਦੇ ਆਊਟਸੋਰਸ ਕਾਮਿਆਂ ਵਲੋਂ ਮੈਨੇਜਮੈਂਟ ਵਲੋਂ ਕੱਢੇ ਗਏ ਪੱਤਰ ਦਾ ਵਿਰੋਧ

ਪਟਿਆਲਾ, 6 ਫਰਵਰੀ (ਧਰਮਿੰਦਰ ਸਿੰਘ ਸਿੱਧੂ)-ਪਾਵਰਕਾਮ ਅਤੇ ਟ੍ਰਾਂਸਕੋ ਤਾਲਮੇਲ ਸੰਘਰਸ਼ ਕਮੇਟੀ ਪੰਜਾਬ ਵਲੋਂ ਪੀਐਸਟੀਸੀਐਲ ਵਲੋਂ ਕੱਢੇ ਗਏ ਪੱਤਰ ਜਿਸ ਰਾਹੀਂ ਉਨ੍ਹਾਂ ਵਲੋਂ ਪੈਸਕੋ ਕਾਮਿਆਂ ਨੂੰ ਆਦੇਸ਼ ਦਿੱਤਾ ਗਿਆ ਹੈ, ਕਿ 31.3.23 ਤੋਂ ਪੈਸਕੋ ਤੋਂ ਦੁਬਾਰਾ ...

ਪੂਰੀ ਖ਼ਬਰ »

ਭਾਈ ਮਰਦਾਨਾ ਜੀ ਦਾ ਜਨਮ ਦਿਹਾੜਾ ਅੱਜ

ਪਟਿਆਲਾ, 6 ਫਰਵਰੀ (ਅ.ਸ.ਆਹਲੂਵਾਲੀਆ)-ਪਾਤਸ਼ਾਹੀ ਪਹਿਲੀ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਾਰਾ ਜੀਵਨ ਰਬਾਬ ਵਜਾ ਕੇ ਸਾਥ ਦੇਣ ਵਾਲੇ ਭਾਈ ਮਰਦਾਨਾ ਜੀ ਦਾ ਜਨਮ ਦਿਹਾੜਾ ਕੱਲ੍ਹ 7 ਫਰਵਰੀ ਨੂੰ ਪਿੰਡ ਕੁਕੜਮਾਜਰਾ ਮੰਡੀ ਗੋਬਿੰਦਗੜ੍ਹ ਦੇ ਗੁਰਦੁਆਰਾ ਸਾਹਿਬ ਵਿਖੇ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਨਾਭਾ ਨੇ ਸਿਵਲ ਹਸਪਤਾਲ 'ਚ ਲਗਾਏ ਬੂਟੇ

ਨਾਭਾ, 6 ਫਰਵਰੀ (ਜਗਨਾਰ ਸਿੰਘ ਦੁਲੱਦੀ)-ਲਾਇਨਜ਼ ਕਲੱਬ ਨਾਭਾ ਮੈਂਬਰਾਂ ਵਲੋਂ ਪ੍ਰਧਾਨ ਲਾਇਨ ਸੁਭਾਸ਼ ਸਹਿਗਲ ਦੀ ਅਗਵਾਈ 'ਚ ਰਿਆਸਤੀ ਸ਼ਹਿਰ ਨਾਭਾ ਦੇ ਸਿਵਲ ਹਸਪਤਾਲ 'ਚ ਬੂਟੇ ਲਗਾਏ ਗਏ | ਬੂਟੇ ਲਗਾਉਣ ਦਾ ਇਹ ਪ੍ਰੋਜੈਕਟ ਸਿਵਲ ਹਸਪਤਾਲ ਨਾਭਾ ਦੇ ਐੱਸ.ਐਮ. ਲਾਇਨ ...

ਪੂਰੀ ਖ਼ਬਰ »

ਜ਼ਿਲ੍ਹਾ ਕਾਂਗਰਸੀਆਂ ਵਲੋਂ ਭਾਜਪਾ ਦੀ ਕੇਂਦਰ ਸਰਕਾਰ ਦੇ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ

ਪਟਿਆਲਾ, 6 ਫਰਵਰੀ (ਧਰਮਿੰਦਰ ਸਿੰਘ ਸਿੱਧੂ)-ਜ਼ਿਲ੍ਹਾ ਕਾਂਗਰਸ ਕਮੇਟੀ ਪਟਿਆਲਾ ਸ਼ਹਿਰੀ ਵਲੋਂ ਆਲ ਇੰਡੀਆ ਕਾਂਗਰਸ ਕਮੇਟੀ ਅਤੇ ਪੰਜਾਬ ਪ੍ਰਦੇਸ ਕਾਂਗਰਸ ਕਮੇਟੀ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਭਾਜਪਾ ਦੀ ਕੇਂਦਰ ਸਰਕਾਰ ਦੇ ਖ਼ਿਲਾਫ਼ ਸੇਰਾਂਵਾਲਾ ਗੇਟ ਸਥਿਤ ...

ਪੂਰੀ ਖ਼ਬਰ »

ਅੰਡਰ-19 ਮਹਿਲਾ ਕਿ੍ਕਟ ਵਰਲਡ ਕੱਪ ਦੀ ਜੇਤੂ ਮੰਨਤ ਕਸ਼ਯਪ ਦਾ ਕਿ੍ਕਟ ਹੱਬ ਪਟਿਆਲਾ ਪਹੁੰਚਣ 'ਤੇ ਵਿਸ਼ੇਸ਼ ਸਨਮਾਨ

ਪਟਿਆਲਾ, 6 ਫਰਵਰੀ (ਅਮਰਬੀਰ ਸਿੰਘ ਆਹਲੂਵਾਲੀਆ)-ਪਿਛਲੇ ਦਿਨੀਂ ਪਟਿਆਲਾ ਦੀ ਕਿ੍ਕਟ ਖਿਡਾਰਨ ਮੰਨਤ ਕਸ਼ਯਪ ਨੇ ਅੰਡਰ-19 ਮਹਿਲਾ ਕਿ੍ਕਟ ਵਰਲਡ ਕੱਪ 'ਚ ਆਪਣੀ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਜਿੱਥੇ ਆਪਣੇ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ ਉੱਥੇ ਹੀ ਉਸ ਨੇ ਆਪਣੀ ...

ਪੂਰੀ ਖ਼ਬਰ »

ਪੈਟਰੋਲ ਤੇ ਡੀਜ਼ਲ ਦਰਾਂ 'ਚ ਵਾਧਾ ਕਰ ਕੇ 'ਆਪ' ਸਰਕਾਰ ਨੇ ਆਪਣਾ ਅਸਲੀ ਚਿਹਰਾ ਦਿਖਾਇਆ

ਚੁੰਨ੍ਹੀ, 6 ਫਰਵਰੀ (ਬਹਾਦਰ ਸਿੰਘ ਟਿਵਾਣਾ)-ਆਮ ਆਦਮੀ ਪਾਰਟੀ ਦੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਪੈਟਰੋਲ ਤੇ ਡੀਜ਼ਲ 'ਤੇ ਸੈਸ ਲਗਾਉਣ ਦੇ ਫ਼ੈਸਲੇ ਦਾ ਲੋਕਾਂ ਵਲੋਂ ਵੱਡੇ ਪੱਧਰ 'ਤੇ ਵਿਰੋਧ ਕੀਤਾ ਜਾ ਰਿਹਾ ਹੈ | ਇਸ ਮੌਕੇ ਮਾਰਕੀਟ ...

ਪੂਰੀ ਖ਼ਬਰ »

ਪੰਜਾਬ ਪੁਲਿਸ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ

ਫ਼ਤਹਿਗੜ੍ਹ ਸਾਹਿਬ, 6 ਫਰਵਰੀ (ਬਲਜਿੰਦਰ ਸਿੰਘ)-ਪੰਜਾਬ ਪੁਲਿਸ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਇਕਾਈ ਦੀ ਮਹੀਨਾਵਾਰ ਮੀਟਿੰਗ ਅੱਜ ਇੱਥੇ ਜ਼ਿਲ੍ਹਾ ਪ੍ਰਧਾਨ ਸੇਵਾਮੁਕਤ ਇੰਸਪੈਕਟਰ ਸ਼ਮਸ਼ੇਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ...

ਪੂਰੀ ਖ਼ਬਰ »

ਸਾਢੇ 6 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਕਿ੍ਸ਼ਨਾ ਮੰਦਰ ਸੜਕ ਦੇ ਨਿਰਮਾਣ ਕਾਰਜ ਸ਼ੁਰੂ

ਮੰਡੀ ਗੋਬਿੰਦਗੜ੍ਹ, 6 ਫਰਵਰੀ (ਬਲਜਿੰਦਰ ਸਿੰਘ)-ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਵਲੋਂ ਸ਼ਹਿਰ ਦੇ ਵੱਖ-ਵੱਖ ਵਾਰਡਾਂ 'ਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਲੜੀ ਨੂੰ ਜਾਰੀ ਰੱਖਦੇ ਹੋਏ ਅੱਜ ਸ੍ਰੀ ਕ੍ਰਿਸ਼ਨਾ ਮੰਦਰ ਗੋਲ ਮਾਰਕੀਟ ਵਾਲੀ ਸੜਕ 'ਤੇ ਇੰਟਰਲਾਕਿੰਗ ...

ਪੂਰੀ ਖ਼ਬਰ »

ਨਗਰ ਕੌਂਸਲ ਗੋਬਿੰਦਗੜ੍ਹ ਦੀ ਮੀਟਿੰਗ 'ਚ 54 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਨੂੰ ਪ੍ਰਵਾਨਗੀ

ਮੰਡੀ ਗੋਬਿੰਦਗੜ੍ਹ, 6 ਫਰਵਰੀ (ਬਲਜਿੰਦਰ ਸਿੰਘ)-ਪੰਜਾਬ ਦੀ 'ਏ' ਕਲਾਸ ਸ਼੍ਰੇਣੀ ਵਾਲੀ ਨਗਰ ਕੌਂਸਲ ਗੋਬਿੰਦਗੜ੍ਹ ਦੀ ਸਧਾਰਨ ਇਕੱਤਰਤਾ ਅੱਜ ਕੌਂਸਲ ਦੇ ਮੀਟਿੰਗ ਹਾਲ ਵਿਚ ਪ੍ਰਧਾਨ ਹਰਪ੍ਰੀਤ ਸਿੰਘ ਪਿ੍ੰਸ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਹਲਕਾ ਅਮਲੋਹ ਦੇ ਵਿਧਾਇਕ ...

ਪੂਰੀ ਖ਼ਬਰ »

ਸੰਤ ਗਿਆਨੀ ਮਹਿੰਦਰ ਸਿੰਘ ਖ਼ਾਲਸਾ ਭੜੀ ਵਾਲਿਆਂ ਦੀ ਮਾਤਾ ਗੁਰਦੇਵ ਕੌਰ ਦਾ ਅੰਤਿਮ ਸੰਸਕਾਰ ਹੋਇਆ

ਭੜੀ, 6 ਫਰਵਰੀ (ਭਰਪੂਰ ਸਿੰਘ ਹਵਾਰਾ)-ਸੰਤ ਗਿਆਨੀ ਮਹਿੰਦਰ ਸਿੰਘ ਖ਼ਾਲਸਾ ਭੜੀ ਵਾਲਿਆਂ ਦੀ ਮਾਤਾ ਅਤੇ ਭਾਈ ਸਿਮਰਜੋਤ ਸਿੰਘ ਖ਼ਾਲਸਾ ਦੀ ਦਾਦੀ ਗੁਰਦੇਵ ਕੌਰ ਜੋ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਉਨ੍ਹਾਂ ਦਾ ਅੰਤਿਮ ਸੰਸਕਾਰ ਪਿੰਡ ਭੜੀ ਵਿਖੇ ਗੁਰਦੁਆਰਾ ...

ਪੂਰੀ ਖ਼ਬਰ »

ਜੇਲ੍ਹ 'ਚੋਂ ਮੋਬਾਈਲ ਬਰਾਮਦ

ਪਟਿਆਲਾ, 6 ਫਰਵਰੀ (ਗੁਰਵਿੰਦਰ ਸਿੰਘ ਔਲਖ)-ਥਾਣਾ ਤਿ੍ਪੜੀ ਦੀ ਪੁਲਿਸ ਨੇ ਮਲਕੀਤ ਸਿੰਘ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਪਟਿਆਲਾ ਦੀ ਸ਼ਿਕਾਇਤ ਦੇ ਅਧਾਰ ਤੇ ਜੇਲ੍ਹ 'ਚੋਂ ਮੋਬਾਈਲ ਫ਼ੋਨ ਬਰਾਮਦ ਕੀਤੇ ਜਾਣ ਦਾ ਮਾਮਲਾ ਦਰਜ ਕਰਵਾਇਆ ਹੈ | ਜਿਸ ਵਿਚ ਮਲਕੀਤ ਸਿੰਘ ਨੇ ...

ਪੂਰੀ ਖ਼ਬਰ »

ਜੇਲ੍ਹ 'ਚ ਸੁੱਟੇ ਲਿਫ਼ਾਫ਼ੇ 'ਚੋਂ ਜਰਦੇ ਦੀਆਂ ਪੁੜੀਆਂ ਤੇ 2 ਮੋਬਾਈਲ ਬਰਾਮਦ

ਪਟਿਆਲਾ, 6 ਫਰਵਰੀ (ਔਲਖ)- ਥਾਣਾ ਤਿ੍ਪੜੀ ਦੀ ਪੁਲਿਸ ਨੇ ਜਸਵੀਰ ਸਿੰਘ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਪਟਿਆਲਾ ਦੀ ਸ਼ਿਕਾਇਤ ਦੇ ਅਧਾਰ 'ਤੇ ਜੇਲ੍ਹ ਅੰਦਰ ਸੁੱਟੇ ਲਿਫ਼ਾਫ਼ੇ 'ਚੋਂ 143 ਜਰਦੇ ਦੀ ਪੁੜੀਆਂ ਤੇ 2 ਮੋਬਾਈਲ ਫ਼ੋਨ ਬਰਾਮਦ ਕੀਤੇ ਜਾਣ ਦਾ ਮਾਮਲਾ ਦਰਜ ...

ਪੂਰੀ ਖ਼ਬਰ »

ਇਕਬਾਲ ਰਾਮੂਵਾਲੀਆ ਸਿਮਰਤੀ ਪੁਰਸਕਾਰ ਧਰਮ ਕੰਮੇਆਣਾ ਨੂੰ ਭੇਟ

ਪਟਿਆਲਾ, 6 ਫਰਵਰੀ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਵਿਖੇ ਸਥਾਪਿਤ ਵਰਲਡ ਪੰਜਾਬੀ ਸੈਂਟਰ ਦੇ ਸਹਿਯੋਗ ਨਾਲ ਸਵਰਗੀ ਲੇਖਕ ਇਕਬਾਲ ਰਾਮੂਵਾਲੀਆ ਦੇ ਪਰਿਵਾਰ ਵਲੋਂ ਪੰਜਾਬੀ ਦੇ ਬਹੁਪੱਖੀ ਲੇਖਕ ਧਰਮ ਕੰਮੇਆਣਾ ਨੂੰ ਇਕਬਾਲ ਰਾਮੂਵਾਲੀਆ ਦੀ ਯਾਦ 'ਚ ...

ਪੂਰੀ ਖ਼ਬਰ »

ਸੈਫਰਨ ਸਿਟੀ ਸਕੂਲ ਦੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਦਿੱਤੀ ਵਿਦਾਇਗੀ ਪਾਰਟੀ

ਬਸੀ ਪਠਾਣਾਂ, 6 ਫਰਵਰੀ (ਐਚ.ਐਸ.ਗੌਤਮ)-ਸੈਫਰਨ ਸਿਟੀ ਸਕੂਲ 'ਚ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸ਼ਾਨਦਾਰ ਵਿਦਾਇਗੀ ਪਾਰਟੀ ਦਿੱਤੀ ਗਈ | ਇਸ ਮੌਕੇ ਸਕੂਲ ਪਿ੍ੰਸੀਪਲ ਜਸਦੀਪ ਕੌਰ ਕਾਹਲੋਂ ਨੇ ਵਿਦਿਆਰਥੀਆਂ ਨਾਲ ਮਿਲ ਕੇ ਸਾਂਝੇ ਤੌਰ 'ਤੇ ਕੇਕ ਕੱਟਿਆ ਅਤੇ ...

ਪੂਰੀ ਖ਼ਬਰ »

ਲੋਕ ਸਾਹਿਤ ਸੰਗਮ ਦੀ ਮਹਿਫ਼ਲ 'ਚ ਸਾਹਿਤ ਦੀ ਹੋਈ ਬਰਸਾਤ

ਰਾਜਪੁਰਾ, 6 ਫਰਵਰੀ (ਜੀ.ਪੀ. ਸਿੰਘ)-ਲੋਕ ਸਾਹਿਤ ਸੰਗਮ ਦੀ ਭਗਤ ਰਵਿਦਾਸ ਜੀ ਨੂੰ ਸਮਰਪਿਤ ਸਾਹਿਤਿਕ ਬੈਠਕ ਸਥਾਨਕ ਰੋਟਰੀ ਕਲੱਬ ਵਿਖੇ ਡਾ. ਗੁਰਵਿੰਦਰ ਅਮਨ ਦੀ ਪ੍ਰਧਾਨਗੀ ਹੇਠ ਹੋਈ | ਸਭਾ ਦਾ ਆਗਾਜ਼ ਭਾਈ ਰਣਜੀਤ ਸਿੰਘ ਫ਼ਤਿਹਗੜ੍ਹ ਸਾਹਿਬ ਨੇ 'ਨੀਵੇਂ ਕਾਹਤੋਂ ਨੀਵੇਂ, ...

ਪੂਰੀ ਖ਼ਬਰ »

ਪਾਰਟੀ ਵਲੋਂ ਦਿੱਤੀ ਜ਼ਿੰਮੇਵਾਰੀ ਇਮਾਨਦਾਰੀ ਨਾਲ ਨਿਭਾਵਾਂਗਾ-ਚੇਅਰਮੈਨ ਹਡਾਣਾ

ਦੇਵੀਗੜ੍ਹ, 6 ਫਰਵਰੀ (ਰਾਜਿੰਦਰ ਸਿੰਘ ਮੌਜੀ)-ਨਵ ਨਿਯੁਕਤ ਚੇਅਰਮੈਨ ਰਣਜੋਧ ਸਿੰਘ ਹਡਾਣਾ ਨੇ ਉਨ੍ਹਾਂ ਨੂੰ ਪੈਪਸੂ ਰੋਡਵੇਜ਼ ਟਰਾਂਸਪੋਰਟ ਕਾਰਪੋਰੇਸ਼ਨ ਪੰਜਾਬ ਦਾ ਚੇਅਰਮੈਨ ਲਗਾਉਣ ਲਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ...

ਪੂਰੀ ਖ਼ਬਰ »

ਬਿਜਲੀ ਬੋਰਡ ਨੂੰ ਕਰਜ਼ੇ ਦਾ ਕਰੰਟ ਲੱਗਣ ਕਾਰਨ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਦੇਣੀਆਂ ਹੋਈਆਂ ਦੁੱਭਰ

ਰਾਜਪੁਰਾ, 6 ਫਰਵਰੀ (ਰਣਜੀਤ ਸਿੰਘ)-ਪੰਜਾਬ ਵਿਚ ਬਿਜਲੀ ਬੋਰਡ ਦੇ ਸਿਰ ਕਰਜ਼ੇ ਦਾ ਬੋਝ ਵੱਧ ਜਾਣ ਕਾਰਨ ਕਰਜ਼ੇ ਦਾ ਕਰੰਟ ਲੱਗਣਾ ਤੈਅ ਹੈ | ਅਦਾਰੇ ਕੋਲ ਮੁਲਾਜ਼ਮਾਂ ਨੂੰ ਦੇਣ ਲਈ ਤਨਖ਼ਾਹਾਂ ਦਾ ਬੰਦੋਬਸਤ ਕਰਨਾ ਔਖਾ ਹੋ ਗਿਆ ਹੈ ਅਤੇ ਦਿਨੋ ਦਿਨ ਨਿੱਘਰਦੀ ਜਾ ਰਹੀ ਅਮਨ ...

ਪੂਰੀ ਖ਼ਬਰ »

ਪਟਿਆਲਾ ਪੁਲਿਸ ਨੇ ਵਿਦੇਸ਼ੀਆਂ ਦਾ ਗੁੰਮ ਹੋਇਆ ਮੋਬਾਈਲ ਫ਼ੋਨ ਲੱਭ ਕੇ ਕੀਤਾ ਵਾਪਸ

ਪਟਿਆਲਾ, 6 ਫਰਵਰੀ (ਗੁਰਵਿੰਦਰ ਸਿੰਘ ਔਲਖ)-ਵਰੁਣ ਸ਼ਰਮਾ ਐੱਸ.ਐੱਸ.ਪੀ ਪਟਿਆਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਟਿਆਲਾ ਪੁਲਿਸ ਦੇ ਸਾਈਬਰ ਕ੍ਰਾਈਮ ਸੈਲ ਅਤੇ ਥਾਣਾ ਤਿ੍ਪੜੀ ਵਲੋਂ ਬੜੇ ਸ਼ਲਾਘਾਯੋਗ ਢੰਗ ਨਾਲ ਕੀਨੀਆ ਦੇਸ਼ ਦੇ ਰਹਿਣ ਵਾਲੇ 2 ਵਿਦੇਸ਼ੀਆਂ ਦਾ ਗੁੰਮ ...

ਪੂਰੀ ਖ਼ਬਰ »

ਗੁਰਵਿੰਦਰ ਢਿੱਲੋਂ ਦੇ ਮਾਰਕੀਟ ਕਮੇਟੀ ਸਰਹਿੰਦ ਦਾ ਚੇਅਰਮੈਨ ਬਣਨ 'ਤੇ ਖ਼ੁਸ਼ੀ ਦਾ ਪ੍ਰਗਟਾਵਾ

ਸੰਘੋਲ, 6 ਫਰਵਰੀ (ਗੁਰਨਾਮ ਸਿੰਘ ਚੀਨਾ)-ਗੁਰਵਿੰਦਰ ਸਿੰਘ ਢਿੱਲੋਂ ਦੇ ਮਾਰਕੀਟ ਕਮੇਟੀ ਸਰਹਿੰਦ ਦਾ ਚੇਅਰਮੈਨ ਬਣਨ 'ਤੇ ਪਾਰਟੀ ਆਗੂਆਂ ਗੁਰਵਿੰਦਰ ਸਿੰਘ ਗਿੰਦੀ, ਸੁਖਬੀਰ ਸਿੰਘ ਪੰਡਾ, ਸੁਰਿੰਦਰ ਸਿੰਘ ਔਜਲਾ ਚੜ੍ਹੀ, ਬੌਬੀ ਸੰਘੋਲ, ਰੋਬਿਨ ਗੋਗਨਾ ਤੇ ਰੁਪਿੰਦਰ ਸਿੰਘ ...

ਪੂਰੀ ਖ਼ਬਰ »

ਮਾਰਕੀਟ ਕਮੇਟੀ ਦੇ ਨਵ-ਨਿਯੁਕਤ ਚੇਅਰਮੈਨ ਢਿੱਲੋਂ ਦੀ ਨਿਯੁਕਤੀ ਦਾ 'ਆਪ' ਆਗੂਆਂ ਨੇ ਕੀਤਾ ਸਵਾਗਤ

ਫ਼ਤਹਿਗੜ੍ਹ ਸਾਹਿਬ, 6 ਫ਼ਰਵਰੀ (ਮਨਪ੍ਰੀਤ ਸਿੰਘ)-ਮਾਰਕੀਟ ਕਮੇਟੀ ਸਰਹਿੰਦ ਦੇ 'ਆਪ' ਦੇ ਸੂਬਾ ਬੁਲਾਰੇ ਗੁਰਵਿੰਦਰ ਸਿੰਘ ਢਿੱਲੋਂ ਨੂੰ ਚੇਅਰਮੈਨ ਲਗਾਏ ਜਾਣ 'ਤੇ 'ਆਪ' ਆਗੂਆਂ ਨੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਤੇ ਹਲਕਾ ਵਿਧਾਇਕ ਲਖਵੀਰ ਸਿੰਘ ਰਾਏ ਵਲੋਂ ਵੀ ਉਨ੍ਹਾਂ ...

ਪੂਰੀ ਖ਼ਬਰ »

ਅਰਬਨ ਅਸਟੇਟ ਫੇਸ-3 ਦੇ ਵਾਸੀਆਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਦਾ ਹੱਲ ਜਲਦ ਕਰਵਾਇਆ ਜਾਵੇਗਾ-ਸ਼ਾਹੀ

ਪਟਿਆਲਾ, 6 ਫਰਵਰੀ (ਕੁਲਵੀਰ ਸਿੰਘ ਧਾਲੀਵਾਲ)-ਰੈਜ਼ੀਡੈਂਟ ਵੈੱਲਫੇਅਰ ਐਸੋਸੀਏਸ਼ਨ ਅਰਬਨ ਅਸਟੇਟ ਫੇਸ-3 ਵਲੋਂ ਅਰਬਨ ਅਸਟੇਟ ਫੇਸ-3 ਦੇ ਵਾਸੀਆਂ ਨੂੰ ਲੰਮੇ ਸਮੇਂ ਤੋਂ ਪੇਸ਼ ਆ ਰਹੀਆਂ ਮੁਸ਼ਕਲਾਂ ਤੋਂ ਜਲਦ ਨਿਜਾਤ ਦਿਵਾਉਣ ਲਈ ਪੁੱਡਾ ਦੇ ਮੁੱਖ ਪ੍ਰਬੰਧਕ ਗੌਤਮ ਜੈਨ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 35 ਲੱਖ ਠੱਗੇ, ਮਾਮਲਾ ਦਰਜ

ਪਟਿਆਲਾ, 6 ਫਰਵਰੀ (ਗੁਰਵਿੰਦਰ ਸਿੰਘ ਔਲਖ)- ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਗੁਰਭੇਜ ਸਿੰਘ ਵਾਸੀ ਪਿੰਡ ਬਹਿਰੂ ਦੀ ਸ਼ਿਕਾਇਤ ਦੇ ਅਧਾਰ 'ਤੇ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 35 ਲੱਖ ਰੁਪਏ ਠੱਗੇ ਜਾਣ ਦਾ ਮਾਮਲਾ ਦਰਜ ਕੀਤਾ ਹੈ | ਸ਼ਿਕਾਇਤਕਰਤਾ ਨੇ ਪੁਲਿਸ ਨੂੰ ਦੱਸਿਆ ...

ਪੂਰੀ ਖ਼ਬਰ »

ਨਟਾਸ ਤੇ ਐਸ.ਡੀ.ਬੀ.ਸੀ. ਟਰੱਸਟ ਵਲੋਂ ਤਿੰਨ ਰੰਗਾ 246ਵਾਂ ਸਫਲ ਗਾਰਡਨ ਨਾਟਕ ਮੇਲਾ ਕਰਵਾਇਆ

ਪਟਿਆਲਾ, 6 ਫਰਵਰੀ (ਅ.ਸ. ਆਹਲੂਵਾਲੀਆ)-ਨੈਸ਼ਨਲ ਥੀਏਟਰ ਆਰਟਸ ਸੋਸਾਇਟੀ (ਨਟਾਸ) ਜੋੜੀ ਪ੍ਰਾਣ ਸੱਭਰਵਾਲ-ਸੁਨੀਤਾ ਸੱਭਰਵਾਲ ਵਲੋਂ ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁੱਖੀ ਅੰਤਰਰਾਸ਼ਟਰੀ ਦਾਨਵੀਰ ਡਾ. ਐਸ.ਪੀ. ਸਿੰਘ ਓਬਰਾਏ ਦੇ ਸਹਿਯੋਗ ਨਾਲ ਆਪਣਾ ਤਿੰਨ ਰੰਗਾ ...

ਪੂਰੀ ਖ਼ਬਰ »

ਪੰਜਾਬ ਰਾਜ ਫਾਰਮੇਸੀ ਆਫ਼ੀਸਰਜ਼ ਐਸੋਸੀਏਸ਼ਨ ਨੇ ਦਿੱਤਾ ਮੰਗ ਪੱਤਰ

ਨਾਭਾ, 6 ਫਰਵਰੀ (ਜਗਨਾਰ ਸਿੰਘ ਦੁਲੱਦੀ)-ਪੰਜਾਬ ਸਰਕਾਰ ਵਲੋਂ ਖੋਲੇ੍ਹ ਗਏ 400 ਆਮ ਆਦਮੀ ਕਲੀਨਿਕਾਂ ਵਿਚ ਆ ਰਹੀਆਂ ਮੁਸ਼ਕਲਾਂ ਸੰਬੰਧੀ ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਨਾਲ ਪੰਜਾਬ ਰਾਜ ਫਾਰਮੇਸੀ ਆਫ਼ੀਸਰਜ਼ ਐਸੋਸੀਏਸ਼ਨ ਦਾ ਵਫ਼ਦ ਨਰਿੰਦਰ ਮੋਹਣ ਸ਼ਰਮਾ ਦੀ ...

ਪੂਰੀ ਖ਼ਬਰ »

ਲੜਕੀ ਨੂੰ ਗ਼ੈਰ ਕਾਨੂੰਨੀ ਹਿਰਾਸਤ 'ਚ ਰੱਖਣ 'ਤੇ ਪਰਚਾ ਦਰਜ

ਰਾਜਪੁਰਾ, 6 ਫਰਵਰੀ (ਰਣਜੀਤ ਸਿੰਘ)-ਸਿਟੀ ਪੁਲਿਸ ਨੇ ਲੜਕੀ ਨੂੰ ਗ਼ੈਰ ਕਾਨੂੰਨੀ ਹਿਰਾਸਤ 'ਚ ਰੱਖਣ ਦੇ ਦੋਸ਼ 'ਚ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿਤੀ ਹੈ | ਜਾਣਕਾਰੀ ਮੁਤਾਬਿਕ ਪੁਲਿਸ ਨੂੰ ਲੜਕੀ ਦੇ ਪਿਤਾ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਹ ਆਪਣੀ ਲੜਕੀ ...

ਪੂਰੀ ਖ਼ਬਰ »

30 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਹੋਣ 'ਤੇ 2 ਖ਼ਿਲਾਫ਼ ਮਾਮਲਾ ਦਰਜ

ਪਟਿਆਲਾ, 6 ਫਰਵਰੀ (ਗੁਰਵਿੰਦਰ ਸਿੰਘ ਔਲਖ)-ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਨਸ਼ੀਲਾ ਪਾਊਡਰ ਬਰਾਮਦ ਹੋਣ ਤੇ ਲਾਲੀ ਸਿੰਘ ਵਾਸੀ ਪਸਿਆਣਾ ਅਤੇ ਨੀਸ਼ਾ ਰਾਣੀ ਵਾਸੀ ਬਖ਼ਸ਼ੀਵਾਲਾ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਮੁਤਾਬਿਕ ਐੱਸ ਆਈ ਜਗਦੀਸ਼ ਸਿੰਘ ਸਮੇਤ ...

ਪੂਰੀ ਖ਼ਬਰ »

ਵਿੱਕੀ ਘਨੌਰ ਨੇ ਹਰਚੰਦ ਸਿੰਘ ਬਰਸਟ ਨੂੰ ਮੰਡੀ ਬੋਰਡ ਪੰਜਾਬ ਦਾ ਚੇਅਰਮੈਨ ਬਣਨ 'ਤੇ ਦਿੱਤੀ ਵਧਾਈ

ਘਨੌਰ, 6 ਫਰਵਰੀ (ਸੁਸ਼ੀਲ ਕੁਮਾਰ ਸ਼ਰਮਾ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਹਰਚੰਦ ਸਿੰਘ ਬਰਸਟ ਨੂੰ ਪੰਜਾਬ ਜਰਨਲ ਸਕੱਤਰ ਦੇ ਅਹੁਦੇ ਤੋਂ ਬਾਅਦ ਹੁਣ ਪੰਜਾਬ ਮੰਡੀ ਬੋਰਡ ਦਾ ਚੇਅਰਮੈਨ ਬਣਨ 'ਤੇ ਆਮ ਆਦਮੀ ਪਾਰਟੀ ਦੇ ਸੂਬਾ ਜੁਆਇੰਟ ਸਕੱਤਰ ਤੇ ਸਪੋਕਸਪਰਸਨ ਮਨਿੰਦਰ ...

ਪੂਰੀ ਖ਼ਬਰ »

ਨਸ਼ੀਲੀਆਂ ਸ਼ੀਸ਼ੀਆਂ ਸਮੇਤ ਨੌਜਵਾਨ ਕਾਬੂ

ਰਾਜਪੁਰਾ, 6 ਫਰਵਰੀ (ਰਣਜੀਤ ਸਿੰਘ)-ਸ਼ੰਭੂ ਪੁਲਿਸ ਨੇ ਇਕ ਨੌਜਵਾਨ ਨੂੰ ਨਸ਼ੀਲੀਆਂ ਸ਼ੀਸ਼ੀਆਂ ਸਮੇਤ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਡੀ.ਐਸ.ਪੀ. ਰਘਬੀਰ ਸਿੰਘ ਨੇ ਦੱਸਿਆ ਕਿ ਥਾਣਾ ਮੁਖੀ ਸ਼ੰਭੂ ਕਿਰਪਾਲ ਸਿੰਘ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX