ਤਾਜਾ ਖ਼ਬਰਾਂ


ਨਾਭਾ 'ਚ ਆਮ ਆਦਮੀ ਪਾਰਟੀ ਨੂੰ ਜ਼ੋਰਦਾਰ ਝਟਕਾ,ਮੱਖਣ ਸਿੰਘ ਲਾਲਕਾ ਨੇ ਮੁੜ ਤੋਂ ਫੜਿਆ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ
. . .  about 1 hour ago
ਨਾਭਾ,5 ਜੂਨ (ਜਗਨਾਰ ਸਿੰਘ ਦੁਲੱਦੀ/ਕਰਮਜੀਤ ਸਿੰਘ)-ਆਮ ਆਦਮੀ ਪਾਰਟੀ ਨੂੰ ਨਾਭਾ ਵਿਚ ਉਸ ਸਮੇਂ ਅੱਜ ਜ਼ੋਰਦਾਰ ਝਟਕਾ ਲੱਗਿਆ ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ...
ਕਰਜ਼ੇ ਦੇ ਨਪੀੜੇ ਮੰਡੀ ਕਲਾਂ ਦੇ ਕਿਸਾਨ ਵਲੋਂ ਖ਼ੁਦਕੁਸ਼ੀ
. . .  about 2 hours ago
ਬਾਲਿਆਂਵਾਲੀ, 5 ਜੂਨ (ਕੁਲਦੀਪ ਮਤਵਾਲਾ)-ਪੁਲਿਸ ਥਾਣਾ ਬਾਲਿਆਂਵਾਲੀ ਅਧੀਨ ਪੈਂਦੇ ਪਿੰਡ ਮੰਡੀ ਕਲਾਂ (ਬਠਿੰਡਾ) ਵਿਖੇ ਜਗਸੀਰ ਸਿੰਘ ਨਾਂਅ ਦੇ ਇਕ ਕਿਸਾਨ ਵਲੋ ਜ਼ਹਿਰੀਲਾ ਪਦਾਰਥ ਨਿਗਲ ਕੇ ਖੁਦਕੁਸ਼ੀ ਕੀਤੇ ਜਾਣ ਦੀ ਖ਼ਬਰ ਹੈ। ਮਿ੍ਤਕ ਕਿਸਾਨ ਦੇ ਪਿਤਾ ਗੁਰਮੀਤ ਸਿੰਘ ਨੇ ਦੱਸਿਆ...
ਫ਼ਿਲਮੀ ਅਦਾਕਾਰ ਯੋਗਰਾਜ ਸਿੰਘ ਵਲੋਂ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਚੋਣ ਲੜਨ ਦਾ ਐਲਾਨ
. . .  about 2 hours ago
ਸ੍ਰੀ ਚਮਕੌਰ ਸਾਹਿਬ, 5 ਜੂਨ (ਜਗਮੋਹਨ ਸਿੰਘ ਨਾਰੰਗ)-ਅੱਜ ਦੇਰ ਸ਼ਾਮ ਫ਼ਿਲਮੀ ਅਦਾਕਾਰ ਯੋਗਰਾਜ ਸਿੰਘ ਨੇ ਸ੍ਰੀ ਚਮਕੌਰ ਸਾਹਿਬ ਵਿਖੇ ਪ੍ਰੈੱਸ ਕਾਨਫ਼ਰੰਸ ਦੌਰਾਨ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ...
ਪੰਥਕ ਅਕਾਲੀ ਲਹਿਰ ਦੇ ਸੇਵਾਦਾਰ ਭਾਈ ਰਜਿੰਦਰ ਸਿੰਘ ਫ਼ਤਹਿਗੜ੍ਹ ਛੰਨਾਂ ਅਤੇ ਭਾਈ ਬਗੀਚਾ ਸਿੰਘ ਵੜੈਚ ਗ੍ਰਿਫ਼ਤਾਰ, ਪੁਲਿਸ ਨੇ ਖ਼ੁਦ ਨਹੀਂ ਕੀਤੀ ਪੁਸ਼ਟੀ
. . .  about 3 hours ago
ਸਮਾਣਾ (ਪਟਿਆਲਾ), 5 ਜੂਨ (ਸਾਹਿਬ ਸਿੰਘ)-ਘੱਲੂਘਾਰਾ ਹਫ਼ਤੇ ਨੂੰ ਲੈ ਕੇ ਸਮਾਣਾ ਪੁਲਿਸ ਨੇ ਗਰਮ-ਖ਼ਿਆਲੀ ਸਿੱਖਾਂ ਦੀ ਫੜ੍ਹੋ ਫੜ੍ਹੀ ਸ਼ੁਰੂ ਕਰ ਦਿੱਤੀ ਹੈ। ਪੰਥਕ ਅਕਾਲੀ ਲਹਿਰ ਦੇ ਸੇਵਾਦਾਰ ਭਾਈ ਰਜਿੰਦਰ ਸਿੰਘ ਫ਼ਤਹਿਗੜ੍ਹ...
ਨਵਾਂਸ਼ਹਿਰ ਲਾਗੇ ਆਪ ਵਿਧਾਇਕ ਦੀ ਗੱਡੀ ਨਾਲ ਹਾਦਸੇ ਚ ਇਕ ਦੀ ਮੌਤ, ਤਿੰਨ ਜ਼ਖ਼ਮੀ
. . .  about 3 hours ago
ਨਵਾਂਸ਼ਹਿਰ, 5 ਜੂਨ (ਜਸਬੀਰ ਸਿੰਘ ਨੂਰਪੁਰ)-ਨਵਾਂਸ਼ਹਿਰ ਲਾਗੇ ਮੁੱਖ ਮਾਰਗ ਤੇ ਬਾਬਾ ਬਕਾਲਾ ਤੋਂ 'ਆਪ' ਵਿਧਾਇਕ ਦੀ ਗੱਡੀ ਨਾਲ ਹੋਏ ਭਿਆਨਕ ਹਾਦਸੇ 'ਚ ਪਿੰਡ ਮਜਾਰੀ ਦੇ ਸੂਬੇਦਾਰ ਦਰਸ਼ਨ ਸਿੰਘ ਦੀ ਮੌਤ ਹੋ ਗਈ ਅਤੇ ਤਿੰਨ ਜਣੇ ਜ਼ਖ਼ਮੀ...
ਬਿਜਲੀ ਦਾ ਕਰੰਟ ਲੱਗਣ ਕਾਰਨ ਕਿਸਾਨ ਦੀ ਮੌਤ
. . .  about 4 hours ago
ਸੁਨਾਮ ਊਧਮ ਸਿੰਘ ਵਾਲਾ, 5 ਜੂਨ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)- ਬੀਤੀ ਸ਼ਾਮ ਨੇੜਲੇ ਪਿੰਡ ਉੱਪਲੀ ਵਿਖੇ ਇਕ ਕਿਸਾਨ ਦੀ ਬਿਜਲੀ ਦਾ ਕਰੰਟ ਲੱਗਣ ਕਾਰਨ ਮੌਤ ਹੋ ਜਾਣ ਦੀ ਖ਼ਬਰ ਹੈ...
ਐਨ.ਡੀ.ਏ. ਵਿਰੋਧੀ ਪਾਰਟੀਆਂ ਦੀ ਮੀਟਿੰਗ 'ਤੇ ਬੋਲੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ
. . .  about 4 hours ago
ਨਵੀਂ ਦਿੱਲੀ, 5 ਜੂਨ-ਪਟਨਾ, ਜੰਮੂ ਵਿਚ ਗੈਰ-ਐਨ.ਡੀ.ਏ. ਵਿਰੋਧੀ ਪਾਰਟੀਆਂ ਦੀ ਮੀਟਿੰਗ 'ਤੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਕਿਹਾ ਕਿ ਅਸੀਂ ਇਕ ਜ਼ਿੰਮੇਵਾਰ ਵਿਰੋਧੀ ਧਿਰ ਚਾਹੁੰਦੇ ਹਾਂ, ਪਰ ਇਹ ਇਕ ਵੱਖਰੀ ਕਿਸਮ ਦੀ...
‘ਅੰਦੋਲਨ ਵਾਪਸ ਲੈਣ ਦੀ ਖ਼ਬਰ ਬਿਲਕੁਲ ਅਫ਼ਵਾਹ’, ਬਜਰੰਗ ਪੁਨੀਆ ਬੋਲੇ- ਅਸੀਂ ਨਾ ਪਿੱਛੇ ਹਟੇ ਹਾਂ ਤੇ ਨਾ ਹੀ ਅਸੀਂ..
. . .  about 5 hours ago
ਨਵੀਂ ਦਿੱਲੀ, 5 ਜੂਨ-ਬ੍ਰਿਜ ਭੂਸ਼ਣ ਸ਼ਰਨ ਸਿੰਘ ਦੇ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਪਹਿਲਵਾਨਾਂ ਦੇ ਅੰਦੋਲਨ ਨੂੰ ਵਾਪਸ ਲੈਣ ਦੀਆਂ ਖਬਰਾਂ ਵਿਚਾਲੇ ਮਹਿਲਾ ਪਹਿਲਵਾਨ ਸਾਕਸ਼ੀ ਮਲਿਕ ਤੋਂ ਬਾਅਦ ਹੁਣ ਬਜਰੰਗ...
ਮਨੀਸ਼ ਸਿਸੋਦੀਆ ਨੂੰ ਆਪਣੀ ਬੀਮਾਰ ਪਤਨੀ ਨੂੰ ਮਿਲਣ ਦੀ ਮਿਲੀ ਇਜਾਜ਼ਤ
. . .  about 7 hours ago
ਨਵੀਂ ਦਿੱਲੀ, 5 ਜੂਨ- ਦਿੱਲੀ ਹਾਈ ਕੋਰਟ ਨੇ ‘ਆਪ’ ਨੇਤਾ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਆਪਣੀ ਬੀਮਾਰ ਪਤਨੀ ਨੂੰ ਮਿਲਣ ਦੀ ਇਜਾਜ਼ਤ ਦੇ ਦਿੱਤੀ ਹੈ। ਮਨੀਸ਼ ਸਿਸੋਦੀਆ....
ਮੁਖ਼ਤਾਰ ਅੰਸਾਰੀ ਨੂੰ ਅਦਾਲਤ ਨੇ ਸੁਣਾਈ ਉਮਰ ਕੈਦ
. . .  about 6 hours ago
ਲਖਨਊ, 5 ਜੂਨ- ਉੱਤਰ ਪ੍ਰਦੇਸ਼ ਦੇ ਵਾਰਾਣਸੀ ਦੀ ਐਮ.ਪੀ. ਵਿਧਾਇਕ ਅਦਾਲਤ ਨੇ ਅਵਧੇਸ਼ ਰਾਏ ਕਤਲ ਕੇਸ...
ਅਸੀਂ ਵਿਰੋਧ ਪ੍ਰਦਰਸ਼ਨ ਤੋਂ ਪਿੱਛੇ ਨਹੀਂ ਹੋਏ- ਸਾਕਸ਼ੀ ਮਲਿਕ, ਬਜਰੰਗ ਪੂਨੀਆ
. . .  about 7 hours ago
ਨਵੀਂ ਦਿੱਲੀ, 5 ਜੂਨ- ਪਹਿਲਵਾਨ ਸਾਕਸ਼ੀ ਮਲਿਕ ਅਤੇ ਬਜਰੰਗ ਪੂਨੀਆ ਵਲੋਂ ਭਾਰਤੀ ਰੇਲਵੇ ਵਿਚ ਓ.ਐਸ.ਡੀ. (ਖੇਡਾਂ) ਵਜੋਂ ਆਪਣੇ ਅਹੁਦਿਆਂ ’ਤੇ ਮੁੜ ਸ਼ਾਮਿਲ ਹੋਣ ਦੀਆਂ ਖ਼ਬਰਾਂ ਨੂੰ ਫ਼ਰਜ਼ੀ ਦੱਸਦਿਆਂ....
ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਨੇੜਿਓਂ ਸ਼ੱਕੀ ਵਿਅਕਤੀ ਕਾਬੂ
. . .  about 8 hours ago
ਅਜਨਾਲਾ, ਗੱਗੋਮਾਹਲ 5 ਜੂਨ (ਗੁਰਪ੍ਰੀਤ ਸਿੰਘ ਢਿੱਲੋਂ/ਬਲਵਿੰਦਰ ਸਿੰਘ ਸੰਧੂ)- ਭਾਰਤ-ਪਾਕਿ ਕੌਮਾਂਤਰੀ ਸਰਹੱਦ ਨੇੜੇ ਪੈਂਦੀ ਚੋਂਕੀ ਵਧਾਈ ਚੀਮਾ ਨੇੜਿਓ ਬੀ.ਐਸ.ਐਫ਼. 73 ਬਟਾਲੀਅਨ ਦੇ ਜਵਾਨਾਂ....
ਜਵਾਹਰ ਲਾਲ ਨਹਿਰੂ ਭਵਨ ’ਚ ਲੱਗੀ ਅੱਗ
. . .  about 8 hours ago
ਨਵੀਂ ਦਿੱਲੀ, 5 ਜੂਨ- ਦਿੱਲੀ ਫ਼ਾਇਰ ਸਰਵਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਦਿੱਲੀ ਦੇ ਜਵਾਹਰ ਲਾਲ ਨਹਿਰੂ ਭਵਨ ’ਚ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਉਨ੍ਹਾਂ ਦੱਸਿਆ ਕਿ ਅੱਗ ’ਤੇ....
ਅਮਰੀਕਾ ਸੜਕ ਹਾਦਸੇ ਦੇ ਸ਼ਿਕਾਰ ਨੌਜਵਾਨ ਦੀ ਮਿ੍ਤਕ ਦੇਹ ਪੁੱਜੀ ਪਿੰਡ
. . .  about 8 hours ago
ਚੋਗਾਵਾਂ, 5 ਜੂਨ (ਗੁਰਵਿੰਦਰ ਸਿੰਘ ਕਲਸੀ)- ਰੋਜ਼ੀ ਰੋਟੀ ਦੀ ਭਾਲ ਲਈ ਵਿਦੇਸ਼ ਗਏ ਰਸਾਲ ਸਿੰਘ ਪੁੱਤਰ ਬਚਿੱਤਰ ਸਿੰਘ ਕਸਬਾ ਚੋਗਾਵਾਂ ਦੀ ਅਮਰੀਕਾ ਵਿਚ ਵਾਪਰੇ ਸੜਕ ਹਾਦਸੇ ਦੌਰਾਨ ਮੌਤ ਹੋ ਗਈ....
ਆਈ.ਆਈ.ਐਸ.ਸੀ. ਬੈਂਗਲੁਰੂ ਨੂੰ ਮਿਲਿਆ ਸਰਵੋਤਮ ਯੂਨੀਵਰਸਿਟੀ ਦਾ ਦਰਜਾ
. . .  about 9 hours ago
ਨਵੀਂ ਦਿੱਲੀ, 5 ਜੂਨ- ਕੇਂਦਰੀ ਸਿੱਖਿਆ ਮੰਤਰਾਲੇ ਵਲੋਂ ਜਾਰੀ ਐਨ.ਆਈ.ਆਰ.ਐਫ਼. ਦਰਜਾਬੰਦੀ ਅਨੁਸਾਰ ਆਈ.ਆਈ.ਐਸ.ਸੀ. ਬੈਂਗਲੁਰੂ ਨੂੰ ਸਰਵੋਤਮ ਯੂਨੀਵਰਸਿਟੀ ਦਾ ਦਰਜਾ ਦਿੱਤਾ ਗਿਆ ਹੈ। ਇਸ ਤੋਂ....
ਨਸ਼ਾ ਲਿਜਾ ਰਹੇ ਮੋਟਰਸਾਈਕਲ ਸਵਾਰਾਂ ਨੇ ਨੌਜਵਾਨ ਨੂੰ ਮਾਰੀ ਗੋਲੀ
. . .  about 9 hours ago
ਸੁਨਾਮ ਊਧਮ ਸਿੰਘ ਵਾਲਾ, 5 ਜੂਨ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਸਥਾਨਕ ਸ਼ਹਿਰ ਵਿਚ ਅੱਜ ਤਿੰਨ ਮੋਟਰਸਾਈਕਲ ਸਵਾਰ ਨੌਜਵਾਨਾਂ ਵਲੋਂ ਇਕ ਨੌਜਵਾਨ ਦੇ ਪੱਟ ਵਿੱਚ ਗੋਲੀ ਮਾਰ ਦੇਣ ਦੀ....
ਅਵਧੇਸ਼ ਰਾਏ ਕਤਲ ਕੇਸ ਵਿਚ ਮੁਖ਼ਤਾਰ ਅੰਸਾਰੀ ਦੋਸ਼ੀ ਕਰਾਰ
. . .  about 9 hours ago
ਲਖਨਊ, 5 ਜੂਨ- ਵਾਰਾਣਸੀ ਦੇ ਐਮ.ਪੀ. ਵਿਧਾਇਕ ਅਦਾਲਤ ਨੇ ਅਵਧੇਸ਼ ਰਾਏ ਕਤਲ ਕੇਸ ਵਿਚ ਜੇਲ੍ਹ ਵਿਚ ਬੰਦ ਮਾਫ਼ੀਆ ਮੁਖਤਾਰ ਅੰਸਾਰੀ ਨੂੰ ਦੋਸ਼ੀ ਕਰਾਰ ਦਿੱਤਾ ਹੈ। ਦੱਸ ਦੇਈਏ ਕਿ 3 ਅਗਸਤ 1991...
ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਐਸ. ਡੀ. ਐਮ. ਦਫ਼ਤਰ ਅੱਗੇ ਰੋਸ ਧਰਨਾ
. . .  about 9 hours ago
ਖਰੜ, 5 ਜੂਨ (ਗੁਰਮੁੱਖ ਸਿੰਘ ਮਾਨ )- ਦਿੱਲੀ ਵਿਚ ਪਹਿਲਵਾਨਾਂ ਵਲੋਂ ਕੀਤੇ ਜਾ ਰਹੇ ਸ਼ੰਘਰਸ਼ ਦੀ ਹਮਾਇਤ ਵਿਚ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਬ੍ਰਿਜ ਭੂਸ਼ਣ ਸ਼ਰਨ ਸਿੰਘ ਦਾ ਪੁਤਲਾ ਫੂਕਿਆ....
ਨਹੀਂ ਰਹੇ ਮਹਾਭਾਰਤ ਦੇ ਮਾਮਾ ‘ਸ਼ਕੁਨੀ’
. . .  about 10 hours ago
ਮਹਾਰਾਸ਼ਟਰ, 5 ਜੂਨ- ਮਹਾਭਾਰਤ ਵਿਚ ਸ਼ਕੁਨੀ ਦਾ ਕਿਰਦਾਰ ਨਿਭਾਉਣ ਵਾਲੇ ਅਦਾਕਾਰ ਗੁਫ਼ੀ ਪੇਂਟਲ ਦਾ ਦਿਹਾਂਤ ਹੋ ਗਿਆ...
ਜਨਤਕ ਜਥੇਬੰਦੀਆਂ ਨੇ ਬ੍ਰਿਜ ਭੂਸ਼ਨ ਦਾ ਸਾੜਿਆ ਪੁਤਲਾ
. . .  about 10 hours ago
ਅਜਨਾਲਾ, 5 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਜ਼ਮਹੂਰੀ ਕਿਸਾਨ ਸਭਾ ਅਤੇ ਕਿਰਤੀ ਕਿਸਾਨ ਯੂਨੀਅਨ ਸਮੇਤ ਹੋਰਨਾਂ ਜਨਤਕ ਜਥੇਬੰਦੀਆਂ ਦੇ ਆਗੂਆਂ ਡਾ. ਸਤਨਾਮ ਸਿੰਘ...
ਅਣਪਛਾਤੇ ਪ੍ਰਵਾਸੀ ਵਿਅਕਤੀ ਦੀ ਮਿਲੀ ਲਾਸ਼
. . .  about 10 hours ago
ਸੁਲਤਾਨਵਿੰਡ, 5 ਜੂਨ (ਗੁਰਨਾਮ ਸਿੰਘ ਬੁੱਟਰ)- ਇਤਿਹਾਸਕ ਪਿੰਡ ਸੁਲਤਾਨਵਿੰਡ ਤੋਂ ਦੋਬੁਰਜੀ ਲਿੰਕ ਰੋਡ ਤੋਂ ਇਕ 50,55 ਸਾਲਾ ਅਣਪਛਾਤੇ ਪ੍ਰਵਾਸੀ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈ। ਮੌਕੇ....
ਛੱਤੀਸਗੜ੍ਹ: ਆਈ.ਈ.ਡੀ. ਧਮਾਕੇ ਵਿਚ ਸੀ.ਆਰ.ਪੀ.ਐਫ਼ ਦੇ ਦੋ ਜਵਾਨ ਜ਼ਖ਼ਮੀ
. . .  about 10 hours ago
ਰਾਏਪੁਰ, 5 ਜੂਨ- ਛੱਤੀਸਗੜ੍ਹ ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੀਜਾਪੁਰ ਜ਼ਿਲ੍ਹੇ ਵਿਚ ਨਕਸਲੀਆਂ ਵਲੋਂ ਲਗਾਏ ਗਏ ਪ੍ਰੈਸ਼ਰ ਆਈ.ਈ.ਡੀ. ਧਮਾਕੇ ਵਿਚ ਸੀ.ਆਰ.ਪੀ.ਐਫ਼ 85 ਬੀ.ਐਨ. ਦੇ ਦੋ ਜਵਾਨ....
ਬਾਲਾਸੋਰ ਰੇਲ ਹਾਦਸਾ: ਕਾਂਗਰਸ ਪ੍ਰਧਾਨ ਨੇ ਨਰਿੰਦਰ ਮੋਦੀ ਨੂੰ ਲਿਖੀ ਚਿੱਠੀ
. . .  about 10 hours ago
ਨਵੀਂ ਦਿੱਲੀ, 5 ਜੂਨ- ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਬਾਲਾਸੋਰ ਰੇਲ ਹਾਦਸੇ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਹੈ, ਜਿਸ ਵਿਚ ਉਨ੍ਹਾਂ ਓਡੀਸ਼ਾ ਰੇਲ ਹਾਦਸੇ ਨੂੰ ਭਾਰਤੀ ਰੇਲ ਦੇ.....
ਅਰਵਿੰਦ ਕੇਜਰੀਵਾਲ ਛੋਟਾ ਮੋਦੀ- ਸੁਖਪਾਲ ਸਿੰਘ ਖਹਿਰਾ
. . .  about 10 hours ago
ਚੰਡੀਗੜ੍ਹ, 5 ਜੂਨ- ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਵਲੋਂ ਇਕ ਟਵੀਟ ਰਾਹੀਂ ਅਰਵਿੰਦ ਕੇਜਰੀਵਾਲ ਨੂੰ ਛੋਟਾ ਮੋਦੀ ਕਹਿ ਕੇ ਸੰਬੋਧਨ ਕੀਤਾ ਗਿਆ ਹੈ। ਉਨ੍ਹਾਂ ਟਵੀਟ ਕਰ ਕਿਹਾ ਕਿ ਕੇਜਰੀਵਾਲ 29.....
ਸ਼ਿਵ ਸੈਨਾ (ਸ਼ਿੰਦੇ) ਅਤੇ ਭਾਜਪਾ ਹਰ ਆਉਣ ਵਾਲੀ ਚੋਣ ਇਕੱਠੇ ਲੜਨਗੇ: ਏਕਨਾਥ ਸ਼ਿੰਦੇ
. . .  about 11 hours ago
ਨਵੀਂ ਦਿੱਲੀ, 5 ਜੂਨ- ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਅਤੇ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਬੀਤੇ ਦਿਨ ਦਿੱਲੀ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ.....
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 25 ਮਾਘ ਸੰਮਤ 554

ਖੰਨਾ / ਸਮਰਾਲਾ

ਆਪਣੇ ਝੂਠੇ ਬਿਆਨਾਂ ਕਾਰਨ ਸਰਕਾਰ ਦੀ ਹੋ ਰਹੀ ਕਿਰਕਰੀ ਤੋਂ ਤਿਲਮਿਲਾਏ ਸਿੱਖਿਆ ਮੰਤਰੀ ਘਟੀਆ ਸ਼ਬਦਾਵਲੀ 'ਤੇ ਉਤਰੇ-ਕੰਪਿਊਟਰ ਅਧਿਆਪਕ ਆਗੂ

ਖੰਨਾ, 6 ਫਰਵਰੀ (ਪੱਤਰ ਪ੍ਰੇਰਕ)-ਸਿੱਖਿਆ ਮੰਤਰੀ ਕੰਪਿਊਟਰ ਅਧਿਆਪਕਾਂ ਬਾਰੇ ਪਿਛਲੇ ਕਈ ਮਹੀਨਿਆਂ ਤੋਂ ਝੂਠੀ ਤੇ ਗੁੰਮਰਾਹਕੁੰਨ ਬਿਆਨਬਾਜ਼ੀ ਕਰ ਰਹੇ ਹਨ, ਜਿਸ ਦੇ ਚਲਦੇ ਸੂਬੇ ਭਰ ਦੇ ਕੰਪਿਊਟਰ ਅਧਿਆਪਕਾਂ ਵਿਚ ਭਾਰੀ ਰੋਸ ਹੈ¢ ਇਹ ਦੋਸ਼ ਅੱਜ ਕੰਪਿਊਟਰ ਅਧਿਆਪਕ ਪੰਜਾਬ (ਸੀ.ਏ.ਪੀ.) ਦੇ ਸੂਬਾ ਕਨਵੀਨਰ ਪ੍ਰਦੀਪ ਸਿੰਘ ਮਲੂਕਾ, ਪਰਮਵੀਰ ਸਿੰਘ ਪੰਮੀ ਤੇ ਰਜਵੰਤ ਕੌਰ ਨੇ ਲਾਇਆ¢ ਆਗੂਆਂ ਨੇ ਕਿਹਾ ਕਿ 2011 ਵਿਚ ਤਤਕਾਲੀਨ ਸੂਬਾ ਸਰਕਾਰ ਵਲੋਂ ਸੂਬੇ ਭਰ ਦੇ ਕੰਪਿਊਟਰ ਅਧਿਆਪਕਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕੀਤਾ ਗਿਆ ਸੀ | ਪਰ ਸਮੇਂ ਸਮੇਂ ਦੀਆਂ ਸਰਕਾਰ ਨੇ ਬਾਕੀ ਰੈਗੂਲਰ ਕਰਮਚਾਰੀਆਂ ਵਾਂਗ ਉਨ੍ਹਾਂ ਦੇ ਪੂਰਨ ਹੱਕ ਬਹਾਲ ਨਹੀਂ ਕੀਤੇ, ਜਿਸ ਦੇ ਚਲਦੇ ਉਹ ਪਿਛਲੇ ਲਗਭਗ ਡੇਢ ਦਹਾਕੇ ਤੋਂ ਆਪਣੇ ਹੱਕਾਂ ਦੇ ਲਈ ਸੰਘਰਸ਼ ਕਰ ਰਹੇ ਹਨ¢ ਉਨ੍ਹਾਂ ਕਿਹਾ ਕਿ 15 ਸਤੰਬਰ 2022 ਨੂੰ ਸਿੱਖਿਆ ਮੰਤਰੀ ਕੰਪਿਊਟਰ ਅਧਿਆਪਕਾਂ ਦੀਆਂ ਮੰਗਾਂ ਨੂੰ ਜਾਇਜ਼ ਦੱਸਦੇ ਹੋਏ ਦੀਵਾਲੀ ਦਾ ਤੋਹਫ਼ਾ ਦੇਣ ਦਾ ਐਲਾਨ ਕੀਤਾ ਸੀ¢ ਪਰ ਉਹ ਵਾਅਦਾ ਚੋਣ ਜੁਮਲਾ ਹੀ ਨਿਕਲ਼ਿਆ, ਹਿਮਾਚਲ ਪ੍ਰਦੇਸ਼ ਅਤੇ ਗੁਜਰਾਤ ਦੀਆਂ ਵਿਧਾਨ ਸਭਾ ਚੋਣਾਂ ਦੇ ਨਾਲ ਨਾਲ ਦਿੱਲੀ ਦੀਆਂ ਐੱਮ.ਸੀ.ਡੀ. ਚੋਣਾਂ ਪੰਜਾਬ ਸਰਕਾਰ ਦੀ ਕਿਰਕਿਰੀ ਨੂੰ ਬਚਾਉਣ ਦੇ ਲਈ ਉਨ੍ਹਾਂ ਵਲੋਂ ਝੂਠਾ ਵਾਅਦਾ ਕੀਤਾ ਗਿਆ¢ ਉਨ੍ਹਾਂ ਕਿਹਾ ਕਿ ਮੰਤਰੀ ਬੈਂਸ ਨੇ ਉਨ੍ਹਾਂ ਦੀਆਂ ਭਾਵਨਾਵਾਂ ਦੇ ਨਾਲ ਖਿਲਵਾੜ ਕੀਤਾ ਹੈ |
ਮਰ ਚੁੱਕੇ ਕੰਪਿਊਟਰ ਅਧਿਆਪਕਾਂ ਦੀ ਸਿੱਖਿਆ ਮੰਤਰੀ ਨੂੰ ਨਹੀਂ ਆਈ ਕਦੇ ਯਾਦ
ਕੰਪਿਊਟਰ ਅਧਿਆਪਕ ਆਗੂਆਂ ਨੇ ਕਿਹਾ ਕਿ ਕੰਪਿਊਟਰ ਅਧਿਆਪਕ ਲਗਾਤਾਰ ਸਿੱਖਿਆ ਮੰਤਰੀ ਨੂੰ ਉਨ੍ਹਾਂ ਵਲੋਂ ਕੀਤਾ ਗਿਆ ਵਾਅਦਾ ਯਾਦ ਕਰਵਾ ਰਹੇ ਹਨ | ਉਨ੍ਹਾਂ ਕਿਹਾ ਕਿ ਕੱਲ੍ਹ ਸਿੱਖਿਆ ਮੰਤਰੀ ਨੇ ਆਪਣੀ ਫੇਸਬੁੱਕ 'ਤੇ ਇੱਕ ਕੰਪਿਊਟਰ ਅਧਿਆਪਕ ਵਲੋਂ ਕੀਤੇ ਗਏ ਕੁਮੈਂਟ 'ਤੇ ਭੱਦੀ ਸ਼ਬਦਾਵਲੀ ਦੀ ਵਰਤੋਂ ਕਰਕੇ 'ਸ਼ਰਮ ਕਰੋ' ਲਿਖਿਆ ਹੈ ਜੋ ਕਿ ਨਿੰਦਣਯੋਗ ਹੈ¢ ਉਨ੍ਹਾਂ ਵਲੋਂ ਲਿਬੀਆ ਵਿਚ ਫਸੇ ਨੌਜਵਾਨਾਂ ਦੀ ਮਦਦ ਕਰਨ ਸਬੰਧੀ ਪੋਸਟ ਪਾਈ ਗਈ ਸੀ ਜਿਸ ਵਿਚ ਇੱਕ ਕੰਪਿਊਟਰ ਅਧਿਆਪਕ ਵਲੋਂ ਆਪਣੀਆਂ ਮੰਗਾਂ ਸਬੰਧੀ ਕੁਮੈਂਟ ਕੀਤਾ ਗਿਆ ਸੀ | ਪਰ ਸਿੱਖਿਆ ਮੰਤਰੀ ਨੇ ਉਸ ਦੇ ਜਵਾਬ ਵਿਚ 'ਸ਼ਰਮ ਕਰੋ' ਜਿਹੇ ਸ਼ਬਦ ਵਰਤੇ ਹਨ ਜੋ ਉਨ੍ਹਾਂ ਨੂੰ ਸ਼ੋਭਾ ਨਹੀਂ ਦਿੰਦੇ¢ ਉਨ੍ਹਾਂ ਕਿਹਾ ਕਿ ਸਿੱਖਿਆ ਮੰਤਰੀ ਨੂੰ ਉਨ੍ਹਾਂ ਲਗਭਗ 100 ਕੰਪਿਊਟਰ ਅਧਿਆਪਕਾਂ ਦੀ ਯਾਦ ਅੱਜ ਤੱਕ ਨਹੀਂ ਆਈ ਜਿਨ੍ਹਾਂ ਦੀ ਮੌਤ ਹੋ ਚੁੱਕੀ ਹੈ ਤੇ ਉਨ੍ਹਾਂ ਦੇ ਪਰਿਵਾਰਾਂ ਦੇ ਲਈ ਅੱਜ 2 ਵਕਤ ਦੀ ਰੋਟੀ ਦਾ ਜੁਗਾੜ ਕਰਨਾ ਵੀ ਔਖਾ ਹੋ ਗਿਆ ਹੈ¢
ਹੋਰ ਤੇਜ਼ ਹੋਵੇਗਾ ਸੋਸ਼ਲ ਮੀਡੀਆ 'ਤੇ ਸੰਘਰਸ਼
ਸਿੱਖਿਆ ਮੰਤਰੀ ਦੇ ਕੁਮੈਂਟ ਮਗਰੋਂ ਕੰਪਿਊਟਰ ਅਧਿਆਪਕਾਂ ਦਾ ਗ਼ੁੱਸਾ ਸੱਤਵੇਂ ਆਸਮਾਨ 'ਤੇ ਹੈ, ਇਸ ਕਰਕੇ ਹੁਣ ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਸੰਘਰਸ਼ ਨੂੰ ਹੋਰ ਤੇਜ਼ ਕਰਨ ਦਾ ਐਲਾਨ ਕਰ ਦਿੱਤਾ ਹੈ¢ ਆਗੂਆਂ ਨੇ ਕਿਹਾ ਕਿ ਆਪਣੀਆਂ ਜਾਇਜ਼ ਮੰਗਾਂ ਪ੍ਰਤੀ ਆਵਾਜ਼ ਉਠਾਉਣਾ ਉਨ੍ਹਾਂ ਦਾ ਸੰਵਿਧਾਨਕ ਹੱਕ ਹੈ ਅਤੇ ਹੁਣ ਤੱਕ ਉਹ ਸਿਰਫ਼ ਆਪਣੀਆਂ ਮੰਗਾਂ ਪ੍ਰਤੀ ਆਵਾਜ਼ ਉਠਾਉਂਦੇ ਰਹੇ ਹਨ¢ ਉਨ੍ਹਾਂ ਨੇ ਕਦੇ ਵੀ ਕਿਸੇ ਦਾ ਵੀ ਵਿਰੋਧ ਨਹੀਂ ਕੀਤਾ | ਪਰ ਹੁਣ ਉਨ੍ਹਾਂ ਨੂੰ ਮਜਬੂਰਨ ਆਪਣੀਆਂ ਪੋਸਟਾਂ ਵਿਚ 'ਪੰਜਾਬ ਸਰਕਾਰ ਮੁਰਦਾਬਾਦ' ਜਿਹੇ ਸ਼ਬਦ ਵਰਤਣੇ ਪੈਣਗੇ, ਜਿਸ ਦੀ ਜ਼ਿੰਮੇਵਾਰੀ ਸਿੱਖਿਆ ਮੰਤਰੀ ਦੀ ਹੋਵੇਗੀ¢

ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੋਰਾਹਾ ਵਲੋਂ 19 ਨੂੰ ਧਰਨੇ ਵਿਚ ਸ਼ਾਮਲ ਹੋਣ ਦਾ ਫ਼ੈਸਲਾ

ਦੋਰਾਹਾ, 6 ਫਰਵਰੀ (ਜਸਵੀਰ ਝੱਜ)-ਗੌਰਮਿੰਟ ਪੈਨਸ਼ਨਰਜ਼ ਦੀ ਪਵਨ ਕੁਮਾਰ ਕੌਸ਼ਲ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ 'ਚ ਪੈਨਸ਼ਨਰ ਜ਼ੋਰਾ ਸਿੰਘ ਦੀ ਮਾਤਾ ਦੇ ਅਤੇ ਬਲਵਿੰਦਰ ਸਿੰਘ ਬੀਜਾ ਦੇ ਪਿਤਾ ਦੇ ਦਿਹਾਂਤ 'ਤੇ ਦੋ ਮਿੰਟ ਦਾ ਮੋਨ ਧਾਰ ਕੇ ਸ਼ਰਧਾਂਜਲੀ ਭੇਟ ਕੀਤੀ ਗਈ | ...

ਪੂਰੀ ਖ਼ਬਰ »

ਪੀ.ਡਬਲਊ.ਡੀ. ਫੀਲਡ ਤੇ ਵਰਕਸ਼ਾਪ ਵਰਕਰਜ਼ ਯੂਨੀਅਨ ਜ਼ੋਨ ਜਗਰਾਉਂ ਦੀ ਮੀਟਿੰਗ

ਜਗਰਾਉਂ, 6 ਫਰਵਰੀ (ਸ਼ਮਸ਼ੇਰ ਸਿੰਘ ਗਾਲਿਬ)-ਪੀ.ਡਬਲਊ.ਡੀ. ਫੀਲਡ ਤੇ ਵਰਕਸ਼ਾਪ ਵਰਕਰਜ਼ ਯੂਨੀਅਨ ਜ਼ੋਨ ਜਗਰਾਉਂ/ਰਾਏਕੋਟ ਦੀ ਮੀਟਿੰਗ ਜਗਰਾਉਂ ਵਿਖੇ ਪ੍ਰਧਾਨ ਬਲਦੇਵ ਸਿੰਘ ਭੰਮੀਪੁਰਾ ਦੀ ਅਗਵਾਈ ਹੇਠ ਹੋਈ | ਜਿਸ ਵਿਚ ਜ਼ਿਲ੍ਹਾ ਆਗੂ ਕੋਮਲ ਸਿੰਘ ਦੀਵਾਨਾ ਵੀ ਹਾਜ਼ਰ ...

ਪੂਰੀ ਖ਼ਬਰ »

ਬੀ.ਡੀ.ਪੀ.ਓ. ਰਾਮਪਾਲ ਦੀ ਅਗਵਾਈ 'ਚ ਵੱਖ ਵੱਖ ਪਿੰਡਾਂ ਦੇ ਸਰਪੰਚਾਂ ਦੀ ਮੀਟਿੰਗ

ਖੰਨਾ, 6 ਫਰਵਰੀ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)-ਅੱਜ ਖੰਨਾ ਬੀ.ਡੀ.ਪੀ.ਓ. ਦਫ਼ਤਰ ਵਿਖੇ ਬੀ.ਡੀ.ਪੀ.ਓ. ਰਾਮਪਾਲ ਦੀ ਅਗਵਾਈ 'ਚ ਵੱਖ- ਵੱਖ ਪਿੰਡਾਂ ਦੇ ਸਰਪੰਚਾਂ ਦੀ ਮੀਟਿੰਗ ਕੀਤੀ ਗਈ | ਮੀਟਿੰਗ ਵਿਚ ਬਲਾਕ ਸੰਮਤੀ ਦੇ ਚੇਅਰਮੈਨ ਸਤਨਾਮ ਸਿੰਘ ਸੋਨੀ ਰੋਹਣੋਂ ਵੀ ...

ਪੂਰੀ ਖ਼ਬਰ »

ਬੀਕੇਯੂ ਏਕਤਾ ਡਕੌਂਦਾ ਦਾ ਵੱਡਾ ਕਾਫ਼ਲਾ ਬੰਦੀ ਸਿੰਘਾਂ ਦੀ ਰਿਹਾਈ ਲਈ ਹੋਇਆ ਰਵਾਨਾ

ਚੌਂਕੀਮਾਨ, 6 ਫਰਵਰੀ (ਤੇਜਿੰਦਰ ਸਿੰਘ ਚੱਢਾ)-ਟੋਲ ਪਲਾਜ਼ਾ ਚੌਂਕੀਮਾਨ ਤੋਂ ਜਗਰਾਉਂ ਤੇ ਸਿੱਧਵਾਂ ਬੇਟ ਬਲਾਕ ਦਾ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦਾ ਵਿਸ਼ਾਲ ਕਾਫ਼ਲਾ ਬਲਾਕ ਜਗਰਾਉਂ ਦੇ ਪ੍ਰਧਾਨ ਜਗਤਾਰ ਸਿੰਘ ਦੇਹੜਕਾ ਤੇ ਬਲਾਕ ਸਿੱਧਵਾਂ ਬੇਟ ਦੇ ਪ੍ਰਧਾਨ ...

ਪੂਰੀ ਖ਼ਬਰ »

ਗੁਰੂ ਨਾਨਕ ਪਬਲਿਕ ਸਕੂਲ ਬੱਸੀਆਂ ਨੇ ਯੁਵਕ ਮੇਲੇ 'ਚ ਮੱਲਾਂ ਮਾਰੀਆਂ

ਰਾਏਕੋਟ, 6 ਫਰਵਰੀ (ਬਲਵਿੰਦਰ ਸਿੰਘ ਲਿੱਤਰ)-ਪੰਜਾਬ ਦੀ ਪ੍ਰਸਿੱਧ ਧਾਰਿਮਕ ਸੰਸਥਾ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਮਾਡਲ ਟਾਊਨ ਐਕਸਟੈਂਸ਼ਨ ਲੁਧਿਆਣਾ ਵਿਖੇ ਯੁਵਕ ਮੇਲੇ ਦਾ ਆਯੋਜਨ ਕੀਤਾ ਗਿਆ | ਜਿਸ ਵਿਚ ਜ਼ਿਲ੍ਹਾ ਲਿੁਧਆਣਾ ਦੇ ਵੱਖ-ਵੱਖ ਸਕੂਲਾਂ ਦੇ ...

ਪੂਰੀ ਖ਼ਬਰ »

ਜਲ ਸਪਲਾਈ ਤੇ ਸੈਨੀਟੇਸ਼ਨ ਇੰਪਲਾਈਜ਼ ਯੂਨੀਅਨ ਦੀ ਮੀਟਿੰਗ

ਜਗਰਾਉਂ, 6 ਫਰਵਰੀ (ਸ਼ਮਸ਼ੇਰ ਸਿੰਘ ਗਾਲਿਬ, ਹਰਵਿੰਦਰ ਸਿੰਘ ਖ਼ਾਲਸਾ)-ਜਲ ਸਪਲਾਈ ਤੇ ਸੈਨੀਟੇਸ਼ਨ ਇੰਪਲਾਈਜ਼ ਯੂਨੀਅਨ ਬ੍ਰਾਂਚ ਜਗਰਾਉਂ/ਸਿੱਧਵਾਂ ਬੇਟ ਦੇ ਆਗੂਆਂ ਦੀ ਮੀਟਿੰਗ ਪ੍ਰਧਾਨ ਸੁਰਿੰਦਰਪਾਲ ਸਿੰਘ ਦੀ ਅਗਵਾਈ ਹੇਠ ਹੋਈ | ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ ...

ਪੂਰੀ ਖ਼ਬਰ »

ਹਲਵਾਰਾ ਤੋਂ ਭਾਕਿਯੂ ਏਕਤਾ (ਸਿੱਧੂਪੁਰ) ਦਾ ਕਾਫ਼ਲਾ ਬੰਦੀ ਸਿੰਘਾਂ ਦੀ ਰਿਹਾਈ ਲਈ ਰਵਾਨਾ

ਹਲਵਾਰਾ, 6 ਫਰਵਰੀ (ਭਗਵਾਨ ਢਿੱਲੋਂ)-ਭਾਕਿਯੂ ਏਕਤਾ (ਸਿੱਧੂਪੁਰ) ਦਾ ਹਲਵਾਰਾ ਤੋਂ ਵੱਡਾ ਕਾਫ਼ਲਾ ਬਲਾਕ ਸੁਧਾਰ ਕਨਵੀਨਰ ਅਮਰੀਕ ਸਿੰਘ ਹਲਵਾਰਾ ਦੀ ਅਗਵਾਈ ਹੇਠ 'ਬੰਦੀ ਸਿੰਘਾਂ ਨੂੰ ਰਿਹਾਅ ਕਰੋ' ਦੇ ਅਕਾਸ਼ ਗੰੂਜਾਊ ਨਾਅਰੇ ਲਗਾਉਂਦਾ ਹੋਇਆ ਚੰਡੀਗੜ੍ਹ (ਮੋਹਾਲੀ) ...

ਪੂਰੀ ਖ਼ਬਰ »

ਡਾ: ਰਣਜੀਤ ਸਿੰਘ ਬੁੱਟਰ ਨਮਿਤ ਸ਼ਰਧਾਂਜਲੀ ਸਮਾਗਮ

ਸਿੱਧਵਾਂ ਬੇਟ, 6 ਫਰਵਰੀ (ਜਸਵੰਤ ਸਿੰਘ ਸਲੇਮਪੁਰੀ)-ਸਾਬਕਾ ਸੰਸਦ ਮੈਂਬਰ ਅਮਰੀਕ ਸਿੰਘ ਆਲੀਵਾਲ ਦੇ ਨਜ਼ਦੀਕੀ ਰਿਸ਼ਤੇਦਾਰ ਸਾਬਕਾ ਚੇਅਰਮੈਨ ਰਛਪਾਲ ਸਿੰਘ ਤਲਵਾੜਾ, ਮਰਹੂਮ ਪਿ੍ਤਪਾਲ ਸਿੰਘ ਤਲਵਾੜਾ ਤੇ ਹਰਪ੍ਰੀਤ ਕੌਰ ਢਿੱਲੋਂ ਦੇ ਸਤਿਕਾਰਯੋਗ ਪਿਤਾ ਡਾ. ਰਣਜੀਤ ...

ਪੂਰੀ ਖ਼ਬਰ »

ਰਾਮਪੁਰ ਸਭਾ ਦੀ ਇਕੱਤਰਤਾ

ਦੋਰਾਹਾ, 6 ਫਰਵਰੀ (ਮਨਜੀਤ ਸਿੰਘ ਗਿੱਲ)-ਪੰਜਾਬੀ ਲਿਖਾਰੀ ਸਭਾ ਰਾਮਪੁਰ ਦੀ ਫਰਵਰੀ ਮਹੀਨੇ ਦੀ ਇਕੱਤਰਤਾ ਸਭਾ ਦੇ ਲਾਇਬ੍ਰੇਰੀ ਹਾਲ ਪਿੰਡ ਰਾਮਪੁਰ ਵਿਖੇ ਸਭਾ ਦੇ ਪ੍ਰਧਾਨ ਜਸਵੀਰ ਝੱਜ ਦੀ ਪ੍ਰਧਾਨਗੀ ਹੇਠ ਹੋਈ | ਪੜ੍ਹੀਆਂ-ਸੁਣੀਆਂ ਗਈਆਂ ਰਚਨਾਵਾਂ 'ਤੇ ਰਚਨਾਕਾਰਾਂ ...

ਪੂਰੀ ਖ਼ਬਰ »

ਕੁਲਾਰ ਹਸਪਤਾਲ ਬੀਜਾ ਤੋਂ 2 ਦੰਪਤੀਆਂ ਨੂੰ 17 ਸਾਲਾਂ ਬਾਅਦ ਮਿਲਿਆ ਸੰਤਾਨ ਦਾ ਨਿੱਘ

ਬੀਜਾ, 6 ਫਰਵਰੀ (ਕਸ਼ਮੀਰਾ ਸਿੰਘ ਬਗ਼ਲੀ)-ਅੰਤਰਰਾਸ਼ਟਰੀ ਪੱਧਰ 'ਤੇ ਸਿਹਤ ਸਹੂਲਤਾਂ ਮੁਹੱਈਆ ਕਰਨ ਵਿਚ ਅੱਜ ਕੁਲਾਰ ਹਸਪਤਾਲ ਬੀਜਾ (ਖੰਨਾ) ਦਾ ਬਹੁਤ ਵੱਡਾ ਨਾਮ ਚੱਲ ਰਿਹਾ ਹੈ¢ ਹਸਪਤਾਲ ਦੇ ਡਾਇਰੈਕਟਰ ਡਾਕਟਰ ਕੁਲਦੀਪਕ ਸਿੰਘ ਕੁਲਾਰ ਦੀ ਹਾਜ਼ਰੀ ਵਿਚ ਬੇਔਲਾਦ ...

ਪੂਰੀ ਖ਼ਬਰ »

ਆਉਂਦੇ ਸਮੇਂ 'ਚ ਗੰਭੀਰਤਾ ਨਾਲ ਪੰਜਾਬ ਨੂੰ ਇਨਸਾਫ਼ ਦਿਵਾਉਣ ਲਈ ਪਹਿਰਾ ਦੇਣ ਦੀ ਸਖ਼ਤ ਲੋੜ-ਬੀ.ਕੇ.ਯੂ. ਰਾਜੇਵਾਲ

ਬੀਜਾ, 6 ਫ਼ਰਵਰੀ (ਅਵਤਾਰ ਸਿੰਘ ਜੰਟੀ ਮਾਨ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਪੰਜਾਬ ਦੇ ਭਖਵੇਂ ਮੁੱਦਿਆਂ ਪ੍ਰਤੀ ਪੂਰਨ ਤੌਰ 'ਤੇ ਸੁਹਿਰਦ ਹੈ, ਉਹ ਬੇਸ਼ੱਕ ਫ਼ਰਜ਼ੀ ਸੰਸਥਾ ਵਲੋਂ ਟਿਊਬਵੈੱਲਾਂ ਦੇ ਕੁਨੈਕਸ਼ਨਾਂ 'ਤੇ ਰੋਕ ਲਗਾਉਣ ਨੂੰ ਲੈ ਕੇ ਦਿੱਲੀ ਦੀ ਅਦਾਲਤ ਤੋਂ ...

ਪੂਰੀ ਖ਼ਬਰ »

ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ

ਬੀਜਾ, 6 ਫ਼ਰਵਰੀ (ਅਵਤਾਰ ਸਿੰਘ ਜੰਟੀ ਮਾਨ)-ਗੁਰਦੁਆਰਾ ਸਾਹਿਬ ਪਿੰਡ ਰਾਏਪੁਰ ਰਾਜਪੂਤਾਂ ਵਿਖੇ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਮੁੱਖ ਰੱਖਦਿਆਂ ਗੁਰਮਤਿ ਸਮਾਗਮ ਕਰਵਾਇਆ ਗਿਆ | ਜਿਸ ਵਿਚ ਰਹਿਰਾਸ ਸਾਹਿਬ ਦੇ ਪਾਠ ਉਪਰੰਤ ਭਾਈ ਰਾਜਿੰਦਰ ਸਿੰਘ ...

ਪੂਰੀ ਖ਼ਬਰ »

ਦੋਰਾਹਾ ਪਬਲਿਕ ਸਕੂਲ ਦੇ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਦੋਰਾਹਾ, 6 ਫਰਵਰੀ (ਜਸਵੀਰ ਝੱਜ)-ਦੋਰਾਹਾ ਪਬਲਿਕ ਸਕੂਲ ਵਿਚ ਹਰ ਸਾਲ ਦੀ ਤਰ੍ਹਾਂ ਐਥਲੈਟਿਕ ਮੀਟ ਕਰਵਾਈ ਗਈ | ਜਿਸ 'ਚ ਡਾਕਟਰ ਸੰਦੀਪ ਸਾਹਨੀ ਪਿ੍ੰਸੀਪਲ ਦੋਰਾਹਾ ਕਾਲਜ ਆਫ਼ ਐਜੂਕੇਸ਼ਨ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਤੇ ਉਨ੍ਹਾਂ ਨਾਲ ਸਕੂਲ ਦੇ ਚੇਅਰਮੈਨ ...

ਪੂਰੀ ਖ਼ਬਰ »

ਗੁਰੂ ਅਮਰਦਾਸ ਮਾਰਕੀਟ 'ਚ ਤਹਿਖ਼ਾਨੇ ਬੰਦ ਕਰਨ ਖ਼ਿਲਾਫ਼ ਹਾਈਕੋਰਟ 'ਚੋਂ ਦੁਕਾਨਦਾਰਾਂ ਨੂੰ ਨਹੀਂ ਮਿਲੀ ਕੋਈ ਰਾਹਤ

ਖੰਨਾ, 6 ਫਰਵਰੀ (ਹਰਜਿੰਦਰ ਸਿੰਘ ਲਾਲ)-ਰਾਸ਼ਟਰੀ ਮਾਰਗ' 'ਤੇ ਸਥਿਤ ਗੁਰੂ ਅਮਰਦਾਸ ਮਾਰਕੀਟ ਖੰਨਾ ਦੀਆਂ 'ਨਾਜਾਇਜ਼ ਬੇਸਮੈਂਟਾਂ' ਸੰਬੰਧੀ ਪੰਜਾਬ ਤੇ ਹਰਿਆਣਾ ਹਾਈਕੋਰਟ ਤੱਕ ਪਹੁੰਚ ਕਰਨ ਵਾਲੇ ਦੁਕਾਨਦਾਰਾਂ ਨੂੰ ਕੋਈ ਰਾਹਤ ਨਹੀਂ ਮਿਲੀ¢ ਹਾਈ ਕੋਰਟ ਵਲੋਂ ...

ਪੂਰੀ ਖ਼ਬਰ »

ਹਲਕਾ ਪਾਇਲ 'ਚ ਸਿਆਸੀ ਆਗੂਆਂ ਵਲੋਂ ਦੂਸ਼ਣਬਾਜ਼ੀ ਭਰੀਆਂ ਪੈੱ੍ਰਸ ਕਾਨਫ਼ਰੰਸਾਂ ਦਾ ਸਿਲਸਿਲਾ ਜਾਰੀ-ਵੱਡਾ ਨੁਕਸਾਨ ਹੋਣ ਦਾ ਖ਼ਦਸ਼ਾ

ਮਲੌਦ, 6 ਫਰਵਰੀ (ਦਿਲਬਾਗ ਸਿੰਘ ਚਾਪੜਾ)-ਹਲਕਾ ਪਾਇਲ ਦੇ ਮੌਜੂਦਾ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਪੈੱ੍ਰਸ ਕਾਨਫਰੰਸ ਕਰਕੇ ਜਿੱਥੇ ਆਮ ਆਦਮੀ ਪਾਰਟੀ ਦੀ ਸਰਕਾਰ ਤੇ ਹਲਕਾ ਪਾਇਲ ਵਿਚ ਉਨ੍ਹਾਂ ਵਲੋਂ ਕੀਤੇ ਕੰਮਾਂ ਦੀ ਲੰਮੀ ਸੂਚੀ ਜਾਰੀ ਕੀਤੀ ਗਈ ਤੇ ਹਲਕੇ ਵਿਚ ...

ਪੂਰੀ ਖ਼ਬਰ »

ਬਾਜ਼ੀਗਰ ਬਸਤੀ 'ਚ ਬਾਹਰਲੇ ਵਿਅਕਤੀ ਵਲੋਂ ਘਰ ਦੀ ਤਲਾਸ਼ੀ ਲੈਣ ਦੇ ਵਿਰੋਧ 'ਚ ਲਾਇਆ ਜਾਮ

ਪਾਇਲ, 6 ਫਰਵਰੀ (ਰਜਿੰਦਰ ਸਿੰਘ, ਨਿਜ਼ਾਮਪੁਰ)- ਪਾਇਲ ਦੇ ਵਾਰਡ ਨੰਬਰ :2 ਦੀ ਬਾਜੀਗਰ ਬਸਤੀ ਦੇ ਲੋਕਾਂ ਵਲੋਂ ਖੰਨਾ ਦੇ ਇੱਕ ਨੇਤਾ ਤੇ ਵਕੀਲ ਸਰਬਜੀਤ ਸਿੰਘ ਸੀ. ਆਰ. ਵਲੋਂ ਆਪਣੇ ਸਾਥੀਆਂ ਨਾਲ ਬਸਤੀ ਦੇ ਇੱਕ ਵਿਅਕਤੀ ਆਤਮਾ ਰਾਮ ਦੇ ਘਰ ਦੀ ਤਲਾਸ਼ੀ ਲਏ ਜਾਣ ਦੇ ਵਿਰੋਧ 'ਚ ...

ਪੂਰੀ ਖ਼ਬਰ »

ਜ਼ਿਲ੍ਹਾ ਕਾਂਗਰਸ ਵਲੋਂ ਐੱਲ.ਆਈ.ਸੀ. ਦਫ਼ਤਰ ਦੇ ਬਾਹਰ ਲੱਖਾ ਦੀ ਅਗਵਾਈ 'ਚ ਧਰਨਾ

ਖੰਨਾ, 6 ਫਰਵਰੀ (ਹਰਜਿੰਦਰ ਸਿੰਘ ਲਾਲ)-ਜ਼ਿਲ੍ਹਾ ਕਾਂਗਰਸ ਕਮੇਟੀ ਵਲੋਂ ਜੀ.ਟੀ. ਰੋਡ 'ਤੇ ਐੱਲ.ਆਈ.ਸੀ. ਦਫ਼ਤਰ ਦੇ ਬਾਹਰ ਇਕ ਵਿਸ਼ਾਲ ਧਰਨਾ ਲਗਾਇਆ ਗਿਆ | ਧਰਨੇ ਦੀ ਅਗਵਾਈ ਖੰਨਾ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਲਖਵੀਰ ਸਿੰਘ ਲੱਖਾ ਸਾਬਕਾ ਵਿਧਾਇਕ ਨੇ ਕੀਤੀ | ਇਹ ਧਰਨਾ ...

ਪੂਰੀ ਖ਼ਬਰ »

ਪੁਰਾਣੀ ਪੈਨਸ਼ਨ ਬਹਾਲੀ ਦੇ ਅਧੂਰੇ ਨੋਟੀਫ਼ਿਕੇਸ਼ਨ ਤੋਂ ਨਾਰਾਜ਼ ਐਨ. ਪੀ. ਐੱਸ. ਮੁਲਾਜ਼ਮ ਫੜਨਗੇ ਸੰਘਰਸ਼ ਦਾ ਰਾਹ

ਸਾਹਨੇਵਾਲ, 6 ਫਰਵਰੀ (ਅਮਰਜੀਤ ਸਿੰਘ ਮੰਗਲੀ)-ਪਿਛਲੇ ਦਿਨੀਂ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹਾ ਲੁਧਿਆਣੇ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਹੋਈ¢ ਜਿਸ ਵਿੱਚ ਪੰਜਾਬ ਸਰਕਾਰ ਵਲੋਂ ਪੁਰਾਣੀ ਪੈਨਸ਼ਨ ਬਹਾਲੀ ਦੇ ਐਲਾਨ ਤੋਂ ਬਾਅਦ ਕੀਤੇ ਅਧੂਰੇ ...

ਪੂਰੀ ਖ਼ਬਰ »

ਏ.ਐੱਸ. ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਲੋਂ ਪੋਸਟ-ਮੈਟਿ੍ਕ ਸਕਾਲਰਸ਼ਿਪ ਸਕੀਮ ਬਾਰੇ ਜਾਗਰੂਕਤਾ ਸੈਸ਼ਨ

ਖੰਨਾ, 6 ਫਰਵਰੀ (ਹਰਜਿੰਦਰ ਸਿੰਘ ਲਾਲ)-ਏ.ਐਸ. ਗਰੁੱਪ ਆਫ਼ ਇੰਸਟੀਚਿਊਸ਼ਨਜ਼, ਕਲਾਲ ਮਾਜਰਾ ਵਲੋਂ ਏ. ਐੱਸ. ਸੀਨੀਅਰ ਸੈਕੰਡਰੀ ਸਕੂਲ, ਖੰਨਾ ਵਿਖੇ ਸੀਨੀਅਰ ਸੈਕੰਡਰੀ ਜਮਾਤ ਦੇ ਵਿਦਿਆਰਥੀਆਂ ਲਈ ਜਾਗਰੂਕਤਾ ਸੈਸ਼ਨ ਕਰਵਾਇਆ ਗਿਆ¢ ਜਿਸ ਵਿਚ ਏ.ਐੱਸ.ਗਰੁੱਪ ਆਫ਼ ...

ਪੂਰੀ ਖ਼ਬਰ »

ਤੇਜ਼ ਰਫ਼ਤਾਰ ਟਰੈਕਟਰ ਦੀ ਹੁੱਕ ਟੁੱਟੀ, ਟਰਾਲੀ ਦੋ ਗੱਡੀਆਂ 'ਚ ਵੱਜਣ ਤੋਂ ਬਾਅਦ ਘਰ 'ਚ ਵੜੀ

ਖੰਨਾ, 6 ਫਰਵਰੀ (ਹਰਜਿੰਦਰ ਸਿੰਘ ਲਾਲ)-ਖੰਨਾ ਮਲੇਰਕੋਟਲਾ ਰੋਡ ਉੱਪਰ ਪਿੰਡ ਮਾਜਰੀ ਵਿਖੇ ਅੱਜ ਹੋਏ ਇੱਕ ਹਾਦਸੇ 'ਚ ਤੇਜ਼ ਰਫ਼ਤਾਰ ਟਰੈਕਟਰ ਟਰਾਲੀ ਦੀ ਹੁੱਕ ਟੁੱਟ ਗਈ¢ ਜਿਸ ਕਾਰਨ ਦੋ ਗੱਡੀਆਂ ਨੂੰ ਟੱਕਰ ਮਾਰਨ ਉਪਰੰਤ ਟਰਾਲੀ ਕਿਸੇ ਦੇ ਘਰ 'ਚ ਵੜ ਗਈ¢ ਘਰ ਦੇ ਬਾਹਰ ...

ਪੂਰੀ ਖ਼ਬਰ »

ਪੁਰਾਣੀ ਪੈਨਸ਼ਨ ਬਹਾਲੀ ਦੇ ਅਧੂਰੇ ਨੋਟੀਫ਼ਿਕੇਸ਼ਨ ਤੋਂ ਨਾਰਾਜ਼ ਐਨ. ਪੀ. ਐੱਸ. ਮੁਲਾਜ਼ਮ ਫੜਨਗੇ ਸੰਘਰਸ਼ ਦਾ ਰਾਹ

ਸਾਹਨੇਵਾਲ, 6 ਫਰਵਰੀ (ਅਮਰਜੀਤ ਸਿੰਘ ਮੰਗਲੀ)-ਪਿਛਲੇ ਦਿਨੀਂ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹਾ ਲੁਧਿਆਣੇ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਹੋਈ¢ ਜਿਸ ਵਿੱਚ ਪੰਜਾਬ ਸਰਕਾਰ ਵਲੋਂ ਪੁਰਾਣੀ ਪੈਨਸ਼ਨ ਬਹਾਲੀ ਦੇ ਐਲਾਨ ਤੋਂ ਬਾਅਦ ਕੀਤੇ ਅਧੂਰੇ ...

ਪੂਰੀ ਖ਼ਬਰ »

ਸਮਰਾਲਾ ਰੋਡ ਪੁਲ ਹੇਠਾਂ ਖੜ੍ਹੇ ਗੰਦੇ ਪਾਣੀ ਦਾ ਵਿਰੋਧ

ਖੰਨਾ, 6 ਫਰਵਰੀ (ਹਰਜਿੰਦਰ ਸਿੰਘ ਲਾਲ)-ਮਨੁੱਖੀ ਅਧਿਕਾਰ ਜਨ ਚੇਤਨਾ ਮਿਸ਼ਨ ਦੇ ਪ੍ਰਧਾਨ ਸ਼ਿਵ ਕੁਮਾਰ ਸ਼ਰਮਾ ਨੇ ਦੋਸ਼ ਲਾਏ ਕਿ ਸਮਰਾਲਾ ਰੋਡ ਪੁਲ ਦੇ ਥੱਲੇ ਗੰਦਗੀ ਭਰੀ ਪਈ ਹੈ | ਇੱਥੇ ਖੜੇ ਪਾਣੀ ਅਤੇ ਗੰਦਗੀ ਗੰਦਗੀ ਕਾਰਨ ਲੋਕ ਨਰਕ ਭਰੀ ਜ਼ਿੰਦਗੀ ਬਤੀਤ ਕਰਨ ਲਈ ...

ਪੂਰੀ ਖ਼ਬਰ »

ਘਲੋਟੀ ਦੀਆਂ ਖੇਡਾਂ ਧੂਮ-ਧੜੱਕੇ ਨਾਲ ਸ਼ੁਰੂ

ਰਾੜਾ ਸਾਹਿਬ, 6 ਫਰਵਰੀ (ਸਰਬਜੀਤ ਸਿੰਘ ਬੋਪਾਰਾਏ)-ਪਿੰਡ ਘਲੋਟੀ ਦੇ ਯੂਥ ਸਪੋਰਟਸ ਐਂਡ ਸਭਿਆਚਾਰਕ ਕਲੱਬ ਵਲੋਂ ਪ੍ਰਵਾਸੀ ਭਾਰਤੀਆਂ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ 45ਵੀਆਂ ਖੇਡਾਂ ਅੱਜ ਸੰਤ ਈਸ਼ਰ ਸਿੰਘ ਖੇਡ ਸਟੇਡੀਅਮ 'ਚ ਧੂਮ ਧੜਕੇ ਨਾਲ ਸ਼ੁਰੂ ਹੋਈਆਂ | ...

ਪੂਰੀ ਖ਼ਬਰ »

ਸੂਬੇ ਭਰ ਦੇ ਮਲਟੀਪਰਪਜ਼ ਹੈਲਥ ਵਰਕਰ (ਐਮ.ਪੀ.ਐਚ.ਡਬਲਿਊ.) ਤਨਖ਼ਾਹਾਂ ਨਾ ਮਿਲਣ ਕਾਰਨ 'ਆਪ' ਸਰਕਾਰ ਤੋਂ ਨਾਖ਼ੁਸ਼

ਮਲੌਦ, 6 ਫਰਵਰੀ (ਸਹਾਰਨ ਮਾਜਰਾ)-ਸਿਹਤ ਵਿਭਾਗ ਦੇ ਸੂਬੇ ਭਰ ਸੇਵਾਵਾਂ ਨਿਭਾਅ ਰਹੇ ਮਲਟੀਪਰਪਜ਼ ਹੈਲਥ ਵਰਕਰ (ਐਮ. ਪੀ. ਐੱਚ. ਡਬਲਿਊ) ਦਸੰਬਰ ਮਹੀਨੇ ਤੋਂ ਤਨਖ਼ਾਹਾਂ ਨਾ ਮਿਲਣ ਕਾਰਨ ਆਰਥਿਕ ਤੌਰ 'ਤੇ ਪ੍ਰੇਸ਼ਾਨ ਚੱਲ ਰਹੇ ਹਨ ਤੇ 'ਆਪ' ਸਰਕਾਰ ਨੂੰ ਰੱਜ ਕੇ ਕੋਸ ਰਹੇ ਹਨ¢ ...

ਪੂਰੀ ਖ਼ਬਰ »

4 ਰੋਜ਼ਾ ਕੌਮਾਂਤਰੀ ਇੰਨਟੈਕਸ ਪ੍ਰਦਰਸ਼ਨੀ ਸਮਾਪਤ

ਲੁਧਿਆਣਾ, 6 ਫ਼ਰਵਰੀ (ਪੁਨੀਤ ਬਾਵਾ)-ਉਡਾਣ ਮੀਡੀਆ ਐਂਡ ਕਮਿਊਨੀਕੇਸ਼ਨ ਪ੍ਰਾਈਵੇਟ ਲਿਮਟਿਡ ਵਲੋਂ ਇੰਡੀਅਨ ਇੰਸਟੀਚਿਊਟ ਆਫ਼ ਆਰਕੀਟੈਕਟਸ, ਕੌਂਸਲ ਆਫ਼ ਇੰਜੀਨੀਅਰਜ਼ ਐਂਡ ਵੈਲਯੂਅਰਜ਼ , ਕਲੱਬ ਐਨ.ਪੀ.ਸੀ. ਇੰਡੀਆ, ਕਰੇਡਾਈ ਪੰਜਾਬ, ਖੰਕਲ ਪਾਈਪਜ਼, ਟਾਟਾ ਪਾਈਪਸ, ...

ਪੂਰੀ ਖ਼ਬਰ »

ਡਾ. ਕਮਲਜੀਤ ਸਿੰਘ ਦੀ ਪੁਸਤਕ 'ਐਕਯੂਪੈ੍ਰਸ਼ਰਜ਼' ਖ਼ਾਲਸਾ ਨੇ ਕੀਤੀ ਲੋਕ ਅਰਪਣ

ਖੰਨਾ, 6 ਫਰਵਰੀ (ਹਰਜਿੰਦਰ ਸਿੰਘ ਲਾਲ)-ਅੱਜ ਸਥਾਨਕ ਮਲੇਰਕੋਟਲਾ ਰੋਡ ਸਥਿਤ ਨਵਕਿਰਨ ਚੁੰਬਕੀ ਇਲਾਜ ਕੇਂਦਰ ਵਿਖੇ ਹੋਏ ਸਾਦੇ ਤੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਚੁੰਬਕੀ ਇਲਾਜ ਪ੍ਰਣਾਲੀ ਰਾਹੀਂ ਦੁਨੀਆਂ ਭਰ ਵਿਚ ਪ੍ਰਸਿੱਧੀ ਹਾਸਲ ਕਰ ਚੁੱਕੇ ਡਾ. ਕਮਲਜੀਤ ਸਿੰਘ ...

ਪੂਰੀ ਖ਼ਬਰ »

ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗ ਵਲੋਂ ਬਲਾਕ ਸਮਰਾਲਾ 'ਚ ਸਿਖਲਾਈ ਕੈਂਪ

ਸਮਰਾਲਾ, 6 ਫਰਵਰੀ (ਕੁਲਵਿੰਦਰ ਸਿੰਘ)-ਪੰਜਾਬ ਸਰਕਾਰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਪ੍ਰਦੇਸ਼ਿਕ ਦਿਹਾਤੀ ਵਿਕਾਸ, ਪੰਚਾਇਤੀ ਰਾਜ ਸੰਸਥਾ ਵਲੋਂ ਪੰਚਾਇਤੀ ਰਾਜ ਸੰਸਥਾਵਾਂ ਦੇ ਚੁਣੇ ਹੋਏ ਨੁਮਾਇੰਦਿਆਂ, ਅਧਿਕਾਰੀਆਂ, ਕਰਮਚਾਰੀਆਂ ਤੇ ਲਾਈਨ ਵਿਭਾਗਾਂ ਦੇ ...

ਪੂਰੀ ਖ਼ਬਰ »

ਏ. ਐੱਸ. ਕਾਲਜ ਦੇ ਵਿਦਿਆਰਥੀਆਂ ਦਾ ਰਾਜ ਤੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ 'ਚ ਸ਼ਾਨਦਾਰ ਪ੍ਰਦਰਸ਼ਨ

ਖੰਨਾ, 6 ਫਰਵਰੀ (ਹਰਜਿੰਦਰ ਸਿੰਘ ਲਾਲ)-ਏ. ਐੱਸ. ਕਾਲਜ, ਖੰਨਾ ਦੇ ਹੋਣਹਾਰ ਵਿਦਿਆਰਥੀਆਂ ਨੇ ਰਾਜ ਤੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ 'ਚ ਸ਼ਾਨਦਾਰ ਖੇਡ ਪ੍ਰਦਰਸ਼ਨ ਕਰਦਿਆਂ ਕਾਲਜ ਦਾ ਨਾਂਅ ਰੌਸ਼ਨ ਕੀਤਾ ਹੈ¢ ਕਾਲਜ ਦੇ ਡੀਨ, ਸਪੋਰਟਸ ਡਾ. ਸੰਜੇ ਤਲਵਾਨੀ ਨੇ ਦੱਸਿਆ ਕਿ 5 ...

ਪੂਰੀ ਖ਼ਬਰ »

ਸੇਵਾ ਮੁਕਤ ਬਿਜਲੀ ਕਾਮਿਆਂ ਨੇ ਮੈਨੇਜਮੈਂਟ ਤੇ ਪੰਜਾਬ ਸਰਕਾਰ ਦੀ ਅਰਥੀ ਫੂਕੀ

ਦੋਰਾਹਾ, 6 ਫਰਵਰੀ (ਜਸਵੀਰ ਝੱਜ)-ਪੈਨਸ਼ਨਰ ਐਸੋਸੀਏਸ਼ਨ ਪਾਵਰਕਾਮ/ਟ੍ਰਾਂਸਕੋ ਦੀ ਸੂਬਾ ਵਰਕਿੰਗ ਕਮੇਟੀ ਵਲੋਂ ਉਲੀਕੇ ਸੰਘਰਸ਼ ਪ੍ਰੋਗਰਾਮ ਨੂੰ ਲਾਗੂ ਕਰਨ ਲਈ ਸਰਕਲ ਵਰਕਿੰਗ ਕਮੇਟੀ ਖੰਨਾ ਦੇ ਫ਼ੈਸਲੇ ਮੁਤਾਬਿਕ ਡਵੀਜ਼ਨ ਦੋਰਾਹਾ ਅਧੀਨ ਪੈਂਦੀਆਂ ਸਬ ਡਵੀਜ਼ਨਾਂ ...

ਪੂਰੀ ਖ਼ਬਰ »

ਆਮ ਆਦਮੀ ਕਲੀਨਿਕ ਦੇ ਨਾਂਅ ਹੇਠ ਪੰਜਾਬ ਸਰਕਾਰ ਪੇਂਡੂ ਡਿਸਪੈਂਸਰੀਆਂ ਬੰਦ ਕਰਨ ਦੀ ਤਿਆਰੀ 'ਚ-ਮੰਡ

ਮਾਛੀਵਾੜਾ ਸਾਹਿਬ, 6 ਫ਼ਰਵਰੀ (ਮਨੋਜ ਕੁਮਾਰ)-ਪੰਜਾਬ ਸਰਕਾਰ ਆਮ ਆਦਮੀ ਕਲੀਨਿਕ ਦੇ ਨਾਂਅ ਹੇਠ ਅਸਲ ਵਿੱਚ ਪੇਂਡੂ ਡਿਸਪੈਂਸਰੀਆਂ ਨੂੰ ਬੰਦ ਕਰਨ ਦੀ ਤਿਆਰੀ ਕਰ ਰਹੀ ਹੈ¢ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਗਿਆਨ ਸਿੰਘ ਮੰਡ ਨੇ ਸਬ ਹੈਲਥ ਸੈਂਟਰ ਚੋਤਾ ਵਿਖੇ ਗੱਲਬਾਤ ...

ਪੂਰੀ ਖ਼ਬਰ »

ਦੌਲਤਪੁਰ ਦੇ ਕਈ ਆਗੂ ਗਿਆਸਪੁਰਾ ਦੀ ਅਗਵਾਈ ਹੇਠ 'ਆਪ' ਪਾਰਟੀ 'ਚ ਸ਼ਾਮਿਲ

ਮਲੌਦ, 6 ਫਰਵਰੀ (ਸਹਾਰਨ ਮਾਜਰਾ)-ਪਿੰਡ ਦੌਲਤਪੁਰ ਵਿਖੇ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਦੀਆਂ ਖ਼ੁਸ਼ੀਆਂ 'ਚ ਕਰਵਾਏ ਸਮਾਗਮ 'ਚ ਉਚੇਚੇ ਤੌਰ 'ਤੇ ਪੁੱਜੇ ਹਲਕਾ ਪਾਇਲ ਤੋਂ ਵਿਧਾਇਕ ਇੰਜ. ਮਨਵਿੰਦਰ ਸਿੰਘ ਗਿਆਸਪੁਰਾ ਨੇ ਸਮੁੱਚੀਆਂ ਸੰਗਤਾਂ ਨੂੰ ਗੁਰੂ ਰਵਿਦਾਸ ਜੀ ...

ਪੂਰੀ ਖ਼ਬਰ »

ਕੇਂਦਰ ਸਰਕਾਰ ਵਲੋਂ ਪਾਸ ਬਜਟ ਨੂੰ ਲੈ ਕੇ ਹਰ ਵਰਗ ਖ਼ੁਸ਼-ਭਾਜਪਾ ਆਗੂ

ਦੋਰਾਹਾ, 6 ਫਰਵਰੀ (ਜਸਵੀਰ ਝੱਜ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਪਾਸ ਕੀਤੇ 2023 ਦੇ ਬਜਟ ਨੂੰ ਲੈ ਕੇ ਹਰ ਵਰਗ ਖੁਸ਼ ਨਜ਼ਰ ਆ ਰਿਹਾ ਹੈ ਕਿਉਂਕਿ ਹਰ ਵਰਗ ਨੂੰ ਧਿਆਨ ਵਿਚ ਰੱਖ ਕੇ ਸਰਕਾਰ ਵਲੋਂ ਇਹ ਬਜਟ ਪਾਸ ਕੀਤਾ ਗਿਆ ਹੈ | ਇਹ ਪ੍ਰਗਟਾਵਾ ਭਾਜਪਾ ਦੇ ਸੀਨੀਅਰ ਆਗੂ ਅਸ਼ੀਸ਼ ...

ਪੂਰੀ ਖ਼ਬਰ »

ਗੁ: ਰਾੜਾ ਸਾਹਿਬ 'ਚ ਗੁਰਮਤਿ ਸਮਾਗਮ

ਰਾੜਾ ਸਾਹਿਬ, 6 ਫਰਵਰੀ (ਸਰਬਜੀਤ ਸਿੰਘ ਬੋਪਾਰਾਏ)-ਗੁਰਦੁਆਰਾ ਕਰਮਸਰ ਰਾੜਾ ਸਾਹਿਬ ਵਿਖੇ ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦੇ ਜਨਮ ਦਿਹਾੜੇ ਨੂੰ ਤੇ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਮੌਕੇ ਰਾੜਾ ਸਾਹਿਬ ...

ਪੂਰੀ ਖ਼ਬਰ »

ਅੱਖਾਂ ਦਾ ਮੁਫ਼ਤ ਕੈਂਪ 19 ਨੂੰ

ਮੁੱਲਾਂਪੁਰ-ਦਾਖਾ, 6 ਫਰਵਰੀ (ਨਿਰਮਲ ਸਿੰਘ ਧਾਲੀਵਾਲ)-ਲੋੜਵੰਦਾਂ ਦੀ ਸਹਾਇਤਾ ਦਾ ਕੇਂਦਰ ਬਿੰਦੂ ਗੁਰੂ ਨਾਨਕ ਚੈਰੀਟੇਬਲ ਟਰੱਸਟ ਅਧੀਨ ਗੁਰਮਤਿ ਭਵਨ ਅੱਡਾ ਦਾਖਾ ਮੰਡੀ ਮੁੱਲਾਂਪੁਰ ਵਲੋਂ 'ਢੱਟ ਫਾਊਾਡੇਸ਼ਨ ਕੈਨੇਡਾ' ਸੁਰਿੰਦਰ ਕੌਰ ਤੇ ਅਵਤਾਰ ਸਿੰਘ ਢੱਟ ਕੈਨੇਡਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX