ਫ਼ਤਹਿਗੜ੍ਹ ਸਾਹਿਬ, 7 ਫਰਵਰੀ (ਬਲਜਿੰਦਰ ਸਿੰਘ)-ਭਾਵੇਂ ਮੁੱਖ ਮੰਤਰੀ ਭਗਵੰਤ ਮਾਨ ਵਲੋਂ 21 ਫਰਵਰੀ ਨੂੰ ਮਨਾਏ ਜਾਣ ਵਾਲੇ ਅੰਤਰ ਰਾਸ਼ਟਰੀ ਭਾਸ਼ਾ ਦਿਵਸ ਤੋਂ ਪਹਿਲਾਂ-ਪਹਿਲਾਂ ਸੂਬੇ ਭਰ ਦੀਆਂ ਨਿੱਜੀ ਤੇ ਸਰਕਾਰੀ ਇਮਾਰਤਾਂ ਉੱਪਰ ਪੰਜਾਬੀ ਭਾਸ਼ਾ ਵਿਚ ਸਾਈਨ ਬੋਰਡ ਲਗਾਉਣ ਦੀ ਪਿਛਲੇ ਦਿਨੀਂ ਇੱਛਾ ਪ੍ਰਗਟਾਈ ਗਈ ਹੈ ਪਰ ਹੈਰਾਨ ਕਰਨ ਵਾਲੀ ਗੱਲ ਇਹ ਹੈ ਕਿ ਮੁੱਖ ਮੰਤਰੀ ਵਲੋਂ ਇਨ੍ਹਾਂ ਇੱਛਾਵਾਂ ਨੂੰ ਪ੍ਰਗਟਾਉਣ ਵੇਲੇ ਪੰਜਾਬੀ ਭਾਸ਼ਾ ਦੀ ਥਾਂ 'ਅੰਗਰੇਜ਼ੀ' ਭਾਸ਼ਾ ਨੂੰ ਤਰਜੀਹ ਦਿੱਤੀ ਗਈ ਹੈ, ਜਿਸ 'ਤੇ ਸਵਾਲ ਉੱਠਣੇ ਸੁਭਾਵਿਕ ਹਨ | ਇੱਥੇ ਹੀ ਬੱਸ ਨਹੀਂ ਮੁੱਖ ਮੰਤਰੀ ਦਫ਼ਤਰ ਵਲੋਂ ਪਿਛਲੇ ਦਿਨੀਂ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨਾਂ ਅਤੇ ਮਾਰਕੀਟ ਕਮੇਟੀਆਂ ਦੇ ਚੇਅਰਮੈਨਾਂ ਦੀਆਂ ਨਾਮਜ਼ਦਗੀਆਂ ਸੰਬੰਧੀ ਜਾਰੀ ਕੀਤੇ ਨੋਟੀਫਿਕੇਸ਼ਨਾਂ ਵਿਚ ਵੀ ਪੰਜਾਬੀ ਦੀ ਥਾਂ ਅੰਗਰੇਜ਼ੀ ਨੂੰ ਪ੍ਰਮੁੱਖਤਾ ਦਿੱਤੀ ਗਈ ਹੈ ਅਤੇ ਜੇਕਰ ਮੁੱਖ ਮੰਤਰੀ ਹੀ ਅੰਗਰੇਜ਼ੀ ਭਾਸ਼ਾ ਨੂੰ ਤਰਜੀਹ ਦੇ ਕੇ ਪੰਜਾਬੀ ਮਾਂ ਬੋਲੀ ਤੋਂ ਮੂੰਹ ਮੋੜ ਰਹੇ ਹਨ ਤਾਂ ਪੰਜਾਬੀ ਭਾਸ਼ਾ ਨੂੰ ਸਰਕਾਰੀ ਦਫ਼ਤਰਾਂ 'ਚ ਮੁੱਢਲੀ ਭਾਸ਼ਾ ਵਜੋਂ ਵਰਤੇ ਜਾਣ ਦੇ ਹੁਕਮਾਂ ਨੂੰ ਬੂਰ ਨਹੀਂ ਪੈ ਸਕਦਾ | ਹਾਲਾਂਕਿ ਪੰਜਾਬ ਰਾਜ ਭਾਸ਼ਾ ਐਕਟ (ਸੋਧ) 2022 ਦੇ ਸੈਕਸ਼ਨ ਨੰਬਰ 8-ਡੀ ਅਨੁਸਾਰ ਉਲੰਘਣਾ ਕਰਨ ਵਾਲੇ ਸਰਕਾਰੀ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਦੀਆਂ ਹਦਾਇਤਾਂ ਵੀ ਦਰਜ ਹਨ, ਪਰ ਮੁੱਖ ਮੰਤਰੀ ਵਲੋਂ ਕੀਤੀ ਜਾ ਰਹੀ ਉਲੰਘਣਾ 'ਤੇ ਕੌਣ ਕਾਰਵਾਈ ਕਰੇਗਾ? ਇਹ ਇਕ ਵੱਡਾ ਸਵਾਲ ਹੈ | ਇਸ ਸੰਬੰਧੀ ਸੀਨੀਅਰ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਕਹਿਣੀ ਤੇ ਕਰਨੀ 'ਚ ਵੱਡਾ ਅੰਤਰ ਹੈ | ਉਨ੍ਹਾਂ ਕਿਹਾ ਕਿ ਇਕ ਪਾਸੇ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਡੀ.ਵਾਈ. ਚੰਦਰਚੂੜ੍ਹ ਵਲੋਂ ਆਦੇਸ਼ ਦਿੱਤੇ ਗਏ ਹਨ ਕਿ ਸੁਪਰੀਮ ਕੋਰਟ ਅਤੇ ਹਾਈ ਕੋਰਟਾਂ ਵਲੋਂ ਕੀਤੇ ਜਾਂਦੇ ਫ਼ੈਸਲਿਆਂ ਨੂੰ ਉਸੇ ਰਾਜ ਦੀ ਭਾਸ਼ਾ ਵਿਚ ਦਰਜ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਸਮਝਣ ਵਿਚ ਆਸਾਨੀ ਹੋਵੇ ਜਿਸ ਤੋਂ ਸਪਸ਼ਟ ਹੈ ਕਿ ਇਕ ਪਾਸੇ ਸੁਪਰੀਮ ਕੋਰਟ ਰਾਜ ਭਾਸ਼ਾਵਾਂ ਨੂੰ ਪ੍ਰਮੁੱਖਤਾ ਨਾਲ ਤਰਜੀਹ ਦੇ ਰਹੀ ਹੈ, ਪਰ ਦੂਜੇ ਪਾਸੇ ਪੰਜਾਬ ਸਰਕਾਰ ਦਾ ਆਪਣੀ ਹੀ ਮਾਂ ਬੋਲੀ ਪੰਜਾਬੀ ਭਾਸ਼ਾ ਨਾਲ ਮੋਹ ਭੰਗ ਹੈ | ਉਨ੍ਹਾਂ ਕਿਹਾ ਕਿ ਫਰਾਂਸ ਵਰਗੇ ਮੁਲਕ ਆਪਣੀ ਮਾਂ ਬੋਲੀ ਤੋਂ ਸਿਵਾਏ ਕਿਸੇ ਹੋਰ ਭਾਸ਼ਾ ਨੂੰ ਪ੍ਰਮੁੱਖਤਾ ਨਹੀਂ ਦਿੰਦੇ |
ਫ਼ਤਹਿਗੜ੍ਹ ਸਾਹਿਬ, 7 ਫਰਵਰੀ (ਬਲਜਿੰਦਰ ਸਿੰਘ)-ਕੇਂਦਰੀ ਬਜਟ ਵਿਚ ਆਮਦਨ ਕਰ ਦੀ ਸੀਮਾ ਵਧਾਉਣ ਨਾਲ ਮੱਧ ਵਰਗੀ ਅਤੇ ਰੁਜ਼ਗਾਰ ਪ੍ਰਾਪਤ ਲੋਕਾਂ ਨੂੰ ਫ਼ਾਇਦਾ ਹੋਵੇਗਾ ਹੈ, ਇਸ ਦੇ ਨਾਲ ਹੀ ਫ਼ਸਲੀ ਵਿਭਿੰਨਤਾ ਪ੍ਰੋਗਰਾਮ ਤਹਿਤ ਕਿਸਾਨਾਂ ਦੀ ਸੁਰੱਖਿਆ, ਹੋਰ ਫ਼ਸਲਾਂ ਦੀ ...
ਫ਼ਤਹਿਗੜ੍ਹ ਸਾਹਿਬ, 7 ਫਰਵਰੀ (ਮਨਪ੍ਰੀਤ ਸਿੰਘ)-ਬੀ.ਡੀ.ਪੀ.ਓ. ਬਲਾਕ ਸਰਹਿੰਦ ਰਮੇਸ਼ ਕੁਮਾਰ ਨੇ ਪਿੰਡ ਸਾਨੀਪੁਰ 'ਚ ਚੱਲ ਰਹੇ ਵਿਕਾਸ ਕਾਰਜਾਂ ਦਾ ਮੁਆਇਨਾ ਕੀਤਾ | ਇਸ ਮੌਕੇ ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਪੰਜਾਬ ਸਰਕਾਰ ਵਲੋਂ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ, ਜਿਸ ...
ਫ਼ਤਹਿਗੜ੍ਹ ਸਾਹਿਬ, 7 ਫ਼ਰਵਰੀ (ਮਨਪ੍ਰੀਤ ਸਿੰਘ)-ਬਾਬਾ ਫ਼ਤਹਿ ਸਿੰਘ ਫੁੱਟਬਾਲ ਅਕੈਡਮੀ ਦੇ ਕੋਚ ਸਤਵੀਰ ਸਿੰਘ ਵਲੋਂ ਅਕੈਡਮੀ ਵਿਖੇ ਵਿਸ਼ੇਸ਼ ਮੀਟਿੰਗ ਕੀਤੀ ਗਈ, ਜਿਸ 'ਚ ਅਕੈਡਮੀ ਦੇ ਸਰਪ੍ਰਸਤ ਐਨ.ਆਰ.ਆਈ. ਜੋਗਾ ਸਿੰਘ ਬਾਠ ਅਮਰੀਕਾ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ...
ਫ਼ਤਹਿਗੜ੍ਹ ਸਾਹਿਬ/ਜਖ਼ਵਾਲੀ, 7 ਫਰਵਰੀ (ਮਨਪ੍ਰੀਤ ਸਿੰਘ, ਨਿਰਭੈ ਸਿੰਘ)-ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਚ 40 ਪਿੰਡ ਨਸ਼ਾ ਮੁਕਤ ਹੋ ਚੁੱਕੇ ਹਨ ਅਤੇ ਪੁਲਿਸ ਵਲੋਂ ਨਸ਼ਾ ਵਿਰੋਧੀ ਅਭਿਆਨ ਵੱਡੇ ਪੱਧਰ 'ਤੇ ਜਾਰੀ ਹੈ | ਇਹ ਪ੍ਰਗਟਾਵਾ ਜ਼ਿਲ੍ਹਾ ਪੁਲਿਸ ਮੁਖੀ ਡਾ. ...
ਅਮਲੋਹ, 7 ਫਰਵਰੀ (ਕੇਵਲ ਸਿੰਘ)-ਮਾਰਕੀਟ ਕਮੇਟੀ ਅਮਲੋਹ ਦੀ ਨਵਨਿਯੁਕਤ ਚੇਅਰਪਰਸਨ ਬੀਬੀ ਸੁਖਵਿੰਦਰ ਕੌਰ ਗਹਿਲੋਤ ਦਾ ਆਮ ਆਦਮੀ ਪਾਰਟੀ ਦੇ ਰਣਜੀਤ ਸਿੰਘ ਕੋਟਲੀ ਵਲੋਂ ਸਾਥੀਆਂ ਸਮੇਤ ਪ੍ਰਧਾਨ ਰਾਕੇਸ਼ ਕੁਮਾਰ ਬੰਟੀ, ਰਣਜੀਤ ਸਿੰਘ ਸਮੇਤ ਸਨਮਾਨ ਕੀਤਾ ਗਿਆ ਅਤੇ ...
ਫ਼ਤਹਿਗੜ੍ਹ ਸਾਹਿਬ, 7 ਫਰਵਰੀ (ਬਲਜਿੰਦਰ ਸਿੰਘ)-ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਵਿਖੇ 26ਵੀਂ ਪੰਜਾਬ ਸਾਇੰਸ ਕਾਂਗਰਸ ਦੇ ਆਗਾਜ਼ ਮੌਕੇ ਉਦਘਾਟਨੀ ਸੈਸ਼ਨ ਵਿਚ ਯੂਨੀਵਰਸਿਟੀ ਪ੍ਰੋ. ਚਾਂਸਲਰ ਅਜਾਇਬ ਸਿੰਘ ਬਰਾੜ ਨੇ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ...
ਅਮਲੋਹ, 7 ਫਰਵਰੀ (ਕੇਵਲ ਸਿੰਘ)-ਦੇਸ਼ ਭਗਤ ਯੂਨੀਵਰਸਿਟੀ ਫੈਕਲਟੀ ਆਫ਼ ਨਰਸਿੰਗ ਨੇ ਹਿਮਾਲੀਅਨ ਫਾਊਾਡੇਸ਼ਨ (ਹਿਮਾਲਿਆ ਕਲੱਬ ਟਰੱਸਟ) ਦੇ ਸਹਿਯੋਗ ਨਾਲ ਜ਼ਿਲ੍ਹਾ ਹਸਪਤਾਲ ਫ਼ਤਹਿਗੜ੍ਹ ਸਾਹਿਬ ਵਿਖੇ ਵਿਸ਼ਵ ਕੈਂਸਰ ਦਿਵਸ ਮਨਾਇਆ | ਇਸ ਸਾਲ ਦੇ ਵਿਸ਼ਵ ਕੈਂਸਰ ਦਿਵਸ ...
ਬਸੀ ਪਠਾਣਾਂ, 7 ਫਰਵਰੀ (ਰਵਿੰਦਰ ਮੌਦਗਿਲ)-ਸਵ. ਬਖ਼ਸ਼ੀਸ਼ ਸਿੰਘ ਦੀ ਆਤਮਿਕ ਸ਼ਾਂਤੀ ਲਈ ਰੱਖੇ ਅਖੰਡ ਪਾਠ ਦੇ ਭੋਗ ਸਥਾਨਕ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਵਿਚ ਪਾਏ ਗਏ | ਇਸ ਮੌਕੇ ਬਾਬਾ ਨਰਿੰਦਰ ਸਿੰਘ ਹਜ਼ੂਰ ਸਾਹਿਬ ਵਾਲਿਆਂ, ਗਿਆਨੀ ਬੇਅੰਤ ਸਿੰਘ ...
ਰਾਜਪੁਰਾ, 7 ਫਰਵਰੀ (ਜੀ.ਪੀ. ਸਿੰਘ)-ਸਥਾਨਕ ਪਟੇਲ ਕਾਲਜ ਵਿਖੇ ਐੱਨ.ਐੱਸ.ਐੱਸ. ਵਿਭਾਗ ਵਲੋਂ 7 ਦਿਨਾ ਕੈਂਪ ਦੀ ਸ਼ੁਰੂਆਤ ਪਿ੍ੰਸੀਪਲ ਰਾਜੀਵ ਬਾਹੀਆ ਵਲੋਂ ਕੀਤਾ ਗਿਆ | ਕਾਲਜ ਦੇ ਐੱਨ.ਐੱਸ.ਐੱਸ. ਵਿਭਾਗ ਦੇ ਪ੍ਰੋਗਰਾਮ ਅਫਸਰ ਡਾ. ਮਨਦੀਪ ਸਿੰਘ, ਡਾ. ਵੰਦਨਾ ਗੁਪਤਾ, ਪ੍ਰੋ. ...
ਫ਼ਤਹਿਗੜ੍ਹ ਸਾਹਿਬ, 7 ਫਰਵਰੀ (ਬਲਜਿੰਦਰ ਸਿੰਘ)-ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਸੱਦੇ ਤਹਿਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫ਼ਤਹਿਗੜ੍ਹ ਸਾਹਿਬ ਮੂਹਰੇ ਵੱਡੀ ਗਿਣਤੀ 'ਚ ਇਕੱਠੇ ਹੋਏ ਅਧਿਆਪਕਾਂ ਨੇ ਪੰਜਾਬ ਸਰਕਾਰ ਉੱਪਰ ਜਬਰੀ ਤਨਖ਼ਾਹਾਂ 'ਚੋਂ ਭੱਤੇ ਕੱਟਣ, ...
ਫ਼ਤਹਿਗੜ੍ਹ ਸਾਹਿਬ, 7 ਫਰਵਰੀ (ਬਲਜਿੰਦਰ ਸਿੰਘ)-ਵਿਸ਼ਵ ਰਬਾਬੀ ਭਾਈ ਮਰਦਾਨਾ ਜੀ ਵੈੱਲਫੇਅਰ ਸੁਸਾਇਟੀ ਪੰਜਾਬ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਇਲਾਹੀ ਮਿੱਤਰ, ਭਾਈ ਮਰਦਾਨਾ ਜੀ ਦੇ 565ਵੇਂ ਜਨਮ ਦਿਹਾੜੇ ਸੰਬੰਧੀ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ...
ਰਾਜਪੁਰਾ 7 ਫਰਵਰੀ (ਰਣਜੀਤ ਸਿੰਘ)-ਸਿਟੀ ਪੁਲਿਸ ਨੇ ਸੜਕ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਅਤੇ ਇਕ ਵਿਅਕਤੀ ਦੇ ਜ਼ਖਮੀ ਹੋ ਜਾਣ ਦੇ ਦੋਸ਼ 'ਚ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਪੁਲਿਸ ਨੂੰ ਸਤਨਾਮ ਸਿੰਘ ਪੁੱਤਰ ਮਾਨ ਸਿੰਘ ...
ਫ਼ਤਹਿਗੜ੍ਹ ਸਾਹਿਬ/ਚੁੰਨ੍ਹੀ, 7 ਫ਼ਰਵਰੀ (ਮਨਪ੍ਰੀਤ ਸਿੰਘ, ਬਹਾਦਰ ਸਿੰਘ ਟਿਵਾਣਾ)-ਤਕਰੀਬਨ ਪੱਚੀ ਸਾਲ ਤੋਂ ਚੁੰਨ੍ਹੀ ਕਲਾਂ ਦੀ ਦਾਣਾ ਮੰਡੀ 'ਚ ਬੈਠੇ ਗੱਡੀਆਂ ਵਾਲਿਆਂ ਦੇ ਪਰਿਵਾਰਾਂ ਨੂੰ ਪੰਜਾਬ ਸਰਕਾਰ ਪੱਕੀ ਜਗ੍ਹਾ ਅਲਾਟ ਕਰੇ ਤਾਂ ਜੋ ਉਹ ਆਪਣੇ ਟੱਬਰਾਂ ਨਾਲ ...
ਫ਼ਤਹਿਗੜ੍ਹ ਸਾਹਿਬ, 7 ਫਰਵਰੀ (ਮਨਪ੍ਰੀਤ ਸਿੰਘ)-ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਜਿਨ੍ਹਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਨੂੰ ਠੰਢੇ ਬੁਰਜ ਵਿਚ ਕੈਦ ਸਮੇਂ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX