ਤਾਜਾ ਖ਼ਬਰਾਂ


ਰਾਸ਼ਟਰਪਤੀ ਦਰੋਪਦੀ ਮੁਰਮੂ ਸੂਰੀਨਾਮ ਅਤੇ ਸਰਬੀਆ ਦੀ ਆਪਣੀ ਪਹਿਲੀ ਰਾਜ ਯਾਤਰਾ ਦੀ ਸਮਾਪਤੀ ਤੋਂ ਬਾਅਦ ਦਿੱਲੀ ਦੇ ਪਾਲਮ ਹਵਾਈ ਅੱਡੇ 'ਤੇ ਪਹੁੰਚੇ
. . .  1 day ago
ਖੱਟਰ ਨੇ ਕਿਸਾਨਾਂ ਨਾਲ ਸੰਬੰਧਿਤ ਮੁੱਦਿਆਂ ਨੂੰ ਲੈ ਕੇ ਸੂਬਾ ਇੰਚਾਰਜ ਬਿਪਲਬ ਦੇਬ ਨਾਲ ਕੀਤੀ ਮੀਟਿੰਗ
. . .  1 day ago
ਚੰਡੀਗੜ੍ਹ,9 ਜੂਨ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਸਾਨਾਂ ਨਾਲ ਸੰਬੰਧਿਤ ਮੁੱਦਿਆਂ ਨੂੰ ਲੈ ਕੇ ਚੰਡੀਗੜ੍ਹ ਵਿਚ ਸੂਬਾ ਇੰਚਾਰਜ ਬਿਪਲਬ ਕੁਮਾਰ ਦੇਬ ਨਾਲ ਮੀਟਿੰਗ ਕੀਤੀ ...
ਬੰਗਾਲ: ਪੰਚਾਇਤ ਚੋਣ ਨਾਮਜ਼ਦਗੀ ਨੂੰ ਲੈ ਕੇ ਹੋਈ ਹਿੰਸਾ, ਕਾਂਗਰਸੀ ਵਰਕਰ ਦੀ ਗੋਲੀ ਮਾਰ ਕੇ ਹੱਤਿਆ
. . .  1 day ago
ਅਮਰੀਕਾ ਨੇ ਯੂਕਰੇਨ ਲਈ 2.1 ਬਿਲੀਅਨ ਡਾਲਰ ਦੇ ਫੌਜੀ ਸਹਾਇਤਾ ਪੈਕੇਜ ਦਾ ਕੀਤਾ ਐਲਾਨ
. . .  1 day ago
ਈ.ਡੀ. ਨੇ ਪੇਪਰ ਲੀਕ ਮਾਮਲੇ ਵਿਚ ਵੱਖ-ਵੱਖ ਲੋਕਾਂ ਦੇ ਰਿਹਾਇਸ਼ 'ਤੇ ਚਲਾਈ ਤਲਾਸ਼ੀ ਮੁਹਿੰਮ
. . .  1 day ago
ਨਵੀਂ ਦਿੱਲੀ, 9 ਜੂਨ - ਈ.ਡੀ. ਨੇ ਸੀਨੀਅਰ ਟੀਚਰ ਗ੍ਰੇਡ II ਪੇਪਰ ਲੀਕ ਮਾਮਲੇ ਵਿਚ ਪੀ.ਐਮ.ਐਲ.ਏ., 2002 ਦੇ ਤਹਿਤ 5.6.2023 ਨੂੰ ਰਾਜਸਥਾਨ ਦੇ ਜੈਪੁਰ, ਜੋਧਪੁਰ, ਉਦੈਪੁਰ, ਅਜਮੇਰ, ਡੂੰਗਰਪੁਰ, ਬਾੜਮੇਰ...
ਅਮਿਤ ਸ਼ਾਹ ਨੇ ਅਮਰਨਾਥ ਯਾਤਰੀਆਂ ਲਈ ਲੋੜੀਂਦੀਆਂ ਸਹੂਲਤਾਂ ਲਈ ਉਚਿਤ ਪ੍ਰਬੰਧ ਕਰਨ ਦੇ ਦਿੱਤੇ ਨਿਰਦੇਸ਼
. . .  1 day ago
ਨਵੀਂ ਦਿੱਲੀ, 9 ਜੂਨ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅਮਰਨਾਥ ਯਾਤਰੀਆਂ ਲਈ ਯਾਤਰਾ, ਠਹਿਰਨ, ਬਿਜਲੀ, ਪਾਣੀ, ਸੰਚਾਰ ਅਤੇ ਸਿਹਤ ਸਮੇਤ ਸਾਰੀਆਂ ਲੋੜੀਂਦੀਆਂ ਸਹੂਲਤਾਂ ਲਈ ਉਚਿਤ ਪ੍ਰਬੰਧ ਕਰਨ ਦੇ...
ਕਾਂਗਰਸ ਨੇ ਸ਼ਕਤੀ ਸਿੰਘ ਗੋਹਿਲ ਦੀ ਥਾਂ ਦੀਪਕ ਬਾਬਰੀਆ ਨੂੰ ਹਰਿਆਣਾ ਤੇ ਦਿੱਲੀ ਲਈ ਏ.ਆਈ.ਸੀ.ਸੀ. ਇੰਚਾਰਜ ਕੀਤਾ ਨਿਯੁਕਤ
. . .  1 day ago
ਨਵੀਂ ਦਿੱਲੀ, 9 ਜੂਨ - ਕਾਂਗਰਸ ਨੇ ਸ਼ਕਤੀ ਸਿੰਘ ਗੋਹਿਲ ਦੀ ਥਾਂ ਦੀਪਕ ਬਾਬਰੀਆ ਨੂੰ ਹਰਿਆਣਾ ਅਤੇ ਦਿੱਲੀ ਲਈ ਏ.ਆਈ.ਸੀ.ਸੀ. ਇੰਚਾਰਜ ਨਿਯੁਕਤ ਕੀਤਾ ਹੈ।
ਮੇਰੇ ਘਰ ਕੋਈ ਨਹੀਂ ਆਇਆ- ਬਿ੍ਜ ਭੂਸ਼ਣ
. . .  1 day ago
ਨਵੀਂ ਦਿੱਲੀ, 9 ਜੂਨ- ਭਾਜਪਾ ਸਾਂਸਦ ਬ੍ਰਿਜ ਭੂਸ਼ਣ ਸਿੰਘ ਨੂੰ ਇਹ ਪੁੱਛੇ ਜਾਣ ’ਤੇ ਕਿ ਕੀ ਪੁਲਿਸ ਅੱਜ ਉਨ੍ਹਾਂ ਦੀ ਰਿਹਾਇਸ਼ ’ਤੇ ਪਹੁੰਚੀ ਹੈ ਤਾਂ ਉਨ੍ਹਾਂ ਕਿਹਾ ਕਿ ਮੇਰੇ ਕੋਲ ਕੋਈ ਨਹੀਂ ਆਇਆ।
ਮਨੀਪੁਰ ਹਿੰਸਾ: ਜਾਂਚ ਲਈ ਸਿੱਟ ਦਾ ਗਠਨ
. . .  1 day ago
ਨਵੀਂ ਦਿੱਲੀ, 9 ਜੂਨ- ਅਧਿਕਾਰਤ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸੀ.ਬੀ.ਆਈ. ਨੇ ਮਨੀਪੁਰ ਹਿੰਸਾ ਦੇ ਸੰਬੰਧ ਵਿਚ ਛੇ ਮਾਮਲੇ....
ਸੰਘਰਸ਼ ਕਮੇਟੀ ਸਾਦੀਹਰੀ ਨੇ ਐਸ.ਡੀ.ਐਮ. ਦਫ਼ਤਰ ਅੱਗੇ ਪਸ਼ੂ ਬੰਨ ਕੇ ਕੀਤਾ ਪ੍ਰਦਰਸ਼ਨ
. . .  1 day ago
ਦਿੜ੍ਹਬਾ ਮੰਡੀ, 9 ਜੂਨ (ਹਰਬੰਸ ਸਿੰਘ ਛਾਜਲੀ)- ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਸਾਦੀਹਰੀ ਵਲੋਂ ਐਸ.ਡੀ.ਐਮ. ਦਿੜ੍ਹਬਾ ਦੇ ਦਫ਼ਤਰ ਅੱਗੇ ਧਰਨਾ ਲਗਾ ਕੇ ਪ੍ਰਦਰਸ਼ਨਕਾਰੀਆਂ ਨੇ ਆਪਣੇ ਪਸ਼ੂ ਨਾਲ ਲਿਆ ਕੇ....
ਭਾਰਤੀ ਫ਼ੌਜ ਨੇ ਸੰਯੁਕਤ ਆਪ੍ਰੇਸ਼ਨ ਦੌਰਨ ਨਾਰਕੋ ਟੈਰਰ ਮੂਲ ਦੇ 3 ਸੰਚਾਲਕ ਕੀਤੇ ਗਿ੍ਫ਼ਤਾਰ
. . .  1 day ago
ਸ੍ਰੀਨਗਰ, 9 ਜੂਨ- ਭਾਰਤੀ ਫ਼ੌਜ ਵਲੋਂ ਸੁੰਦਰਬਨੀ ਨਾਰਕੋਟਿਕਸ ਰਿਕਵਰੀ ਕੇਸ, ਜੇ.ਕੇ.ਪੀ. ਪੁੰਛ ਅਤੇ ਜੇ.ਕੇ.ਪੀ. ਸੁੰਦਰਬਨੀ ਦੇ ਪੁੰਛ ਜ਼ਿਲ੍ਹੇ ਵਿਚ ਕਈ ਸੰਯੁਕਤ ਆਪ੍ਰੇਸ਼ਨ ਕੀਤੇ ਗਏ, ਜਿਸ ਵਿਚ ਉਨ੍ਹਾਂ ਵਲੋਂ....
ਬਿ੍ਜ ਭੂਸ਼ਣ ਦੀ ਗਿ੍ਫ਼ਤਾਰੀ ਜ਼ਰੂਰੀ- ਬਜਰੰਗ ਪੂਨੀਆ
. . .  1 day ago
ਨਵੀਂ ਦਿੱਲੀ, 9 ਜੂਨ- ਮਹਿਲਾ ਪਹਿਲਵਾਨਾਂ ਦੇ ਪੁਲਿਸ ਨਾਲ ਬਿ੍ਜ ਭੂਸ਼ਣ ਦੇ ਘਰ ਜਾਣ ਦੀਆਂ ਆ ਰਹੀਆਂ ਖ਼ਬਰਾਂ ਦੇ ਦੌਰਾਨ ਪਹਿਲਵਾਨ ਬਜਰੰਗ ਪੂਨੀਆ ਨੇ ਟਵੀਟ ਕੀਤਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵਲੋਂ....
ਦੇਸ਼ ਦਾ ਵਿਕਾਸ ਉਦੋਂ ਹੀ ਹੋਵੇਗਾ ਜਦੋਂ ਅਸੀਂ ਸਹੀ ਕਦਮ ਚੁੱਕਾਂਗੇ- ਐਸ. ਜੈਸ਼ੰਕਰ
. . .  1 day ago
ਨਵੀਂ ਦਿੱਲੀ, 9 ਜੂਨ- ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਨੇ ਕਿਹਾ ਕਿ ਅੱਜ ਅਸੀਂ ਵਿਦੇਸ਼ੀ ਨਿਵੇਸ਼ ਵਿਚ ਪਹਿਲੇ ਸਥਾਨ ’ਤੇ ਹਾਂ, ਪਰ ਇਹ ਉਹ ਸਥਾਨ ਨਹੀਂ ਹੈ ਜਿੱਥੇ ਅਸੀਂ ਸੰਤੁਸ਼ਟ ਹੋ ਸਕਦੇ ਹਾਂ, ਅਸੀਂ ਇਸ ਨੂੰ ਹੋਰ.....
ਅਮਿਤ ਸ਼ਾਹ ਨੇ ਅਮਰਨਾਥ ਯਾਤਰਾ ਸੰਬੰਧੀ ਕੀਤੀ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ
. . .  1 day ago
ਨਵੀਂ ਦਿੱਲੀ, 9 ਜੂਨ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅਮਰਨਾਥ ਯਾਤਰਾ ਦੀਆਂ ਤਿਆਰੀਆਂ ਨੂੰ ਲੈ ਕੇ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮੀਟਿੰਗ ਵਿਚ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ.....
ਉਤਮ ਗਾਰਡਨ ਕਾਲੋਨੀ ਮਨਵਾਲ ਵਿਖੇ ਪਤੀ-ਪਤਨੀ ਦਾ ਬੇਰਹਿਮੀ ਨਾਲ ਕਤਲ
. . .  1 day ago
ਪਠਾਨਕੋਟ/ਸ਼ਾਹਪੁਰ ਕੰਢੀ, 9 ਜੂਨ (ਆਸ਼ੀਸ਼ ਸ਼ਰਮਾ/ਰਣਜੀਤ ਸਿੰਘ)- ਪਠਾਨਕੋਟ ਦੇ ਥਾਣਾ ਸ਼ਾਹਪੁਰ ਕੰਢੀ ਅਧੀਨ ਪੈਂਦੀ ਉਤਮ ਗਾਰਡਨ ਕਾਲੋਨੀ ਮਨਵਾਲ ਵਿਚ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਇਕ.....
ਕਿਸਾਨਾਂ ਵਲੋਂ ਪਾਵਰਕਾਮ ਦੇ ਮੁੱਖ ਦਫ਼ਤਰ ਸਾਹਮਣੇ ਮਰਨ ਵਰਤ ਸ਼ੁਰੂ
. . .  1 day ago
ਪਟਿਆਲਾ, 9 ਜੂਨ (ਅਮਰਬੀਰ ਸਿੰਘ ਆਹਲੂਵਾਲੀਆ)- ਪਟਿਆਲਾ ਦੀ ਮਾਲ ਰੋਡ ’ਤੇ ਸਥਿਤ ਪਾਵਰਕਾਮ ਦੇ ਮੁੱਖ ਦਫ਼ਤਰ ਸਾਹਮਣੇ ਧਰਨੇ ’ਤੇ ਬੈਠੇ ਕਿਸਾਨਾਂ ਵਲੋਂ ਮਰਨ ਵਰਤ ਆਰੰਭ ਦਿੱਤਾ....
ਸੜਕ ਹਾਦਸੇ ਵਿਚ ਇਕ ਦੀ ਮੌਤ
. . .  1 day ago
ਭਵਾਨੀਗੜ੍ਹ, 9 ਜੂਨ (ਰਣਧੀਰ ਸਿੰਘ ਫੱਗੂਵਾਲਾ)- ਪਿੰਡ ਬਾਲਦ ਕਲਾਂ ਨੇੜੇ ਮੋਟਰਸਾਈਕਲ ਅਤੇ ਕਾਰ ਵਿਚਕਾਰ ਹੋਏ ਹਾਦਸੇ ਵਿਚ ਮੋਟਰਸਾਈਕਲ ਸਵਾਰ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪਿੰਡ ਲੱਡੀ ਦੇ ਵਾਸੀ ਗੁਰਮੇਲ.....
ਮੀਡੀਆ ਨੂੰ ਦਬਾਉਣ ਦਾ ਖ਼ਾਮਿਆਜ਼ਾ ਸਰਕਾਰ ਨੂੰ ਭੁਗਤਣਾ ਪਵੇਗਾ- ਅਨੁਰਾਗ ਠਾਕੁਰ
. . .  1 day ago
ਜਲੰਧਰ, 9 ਜੂਨ- ਮੀਡੀਆ ਦੀ ਆਜ਼ਾਦੀ ਸੰਬੰਧੀ ਗੱਲ ਕਰਦਿਆਂ ਅਨੁਰਾਗ ਠਾਕੁਰ ਨੇ ਕਿਹਾ ਕਿ ਬੋਲਣ ਦਾ ਅਧਿਕਾਰ ਦੇਸ਼ ਦੇ ਹਰ ਨਾਗਰਿਕ ਲਈ ਹੈ। ਉਨ੍ਹਾਂ ਕਿਹਾ ਕਿ ਜੇਕਰ ਮੀਡੀਆ ਵਲੋਂ ਅਜਿਹੀਆਂ ਗੱਲਾਂ ਨੂੰ.....
ਭਗਵੰਤ ਮਾਨ ਪਹਿਲਾਂ ਨਸ਼ਿਆਂ ’ਤੇ ਪਾਵੇ ਠੱਲ੍ਹ- ਅਨੁਰਾਗ ਠਾਕੁਰ
. . .  1 day ago
ਜਲੰਧਰ, 9 ਜੂਨ- ਭਗਵੰਤ ਮਾਨ ਵਲੋਂ ਡਿਜ਼ੀਟਲ ਜੇਲ੍ਹਾਂ ਬਣਾਉਣ ਸੰਬੰਧੀ ਪੁੱਛੇ ਇਕ ਸਵਾਲ ਦਾ ਜਵਾਬ ਦਿੰਦਿਆਂ ਅਨੁਰਾਗ ਠਾਕੁਰ ਨੇ ਕਿਹਾ ਕਿ ਮੈਂ ਮੁੱਖ ਮੰਤਰੀ ਨੂੰ ਇਹ ਹੀ ਕਹਿਣਾ ਚਾਹਾਂਗਾ ਕਿ ਪਹਿਲਾਂ ਜੇਲ੍ਹਾਂ....
ਪਹਿਲਵਾਨਾਂ ਨੇ ਨਫ਼ਰਤ ਭਰੇ ਭਾਸ਼ਣ ਨਹੀਂ ਦਿੱਤੇ- ਦਿੱਲੀ ਪੁਲਿਸ
. . .  1 day ago
ਦਿੱਲੀ, 9 ਜੂਨ- ਬ੍ਰਿਜ ਭੂਸ਼ਣ ਸ਼ਰਨ ਸਿੰਘ ਖ਼ਿਲਾਫ਼ ਪਹਿਲਵਾਨਾਂ ਦੇ ਵਿਰੋਧ ਦੇ ਮਾਮਲੇ ’ਚ ਦਿੱਲੀ ਪੁਲਿਸ ਨੇ ਬਮ ਬਮ ਮਹਾਰਾਜ ਨੌਹਟੀਆ ਦੀ ਸ਼ਿਕਾਇਤ ’ਤੇ ਏ.ਟੀ.ਆਰ. ਦਾਇਰ ਕੀਤੀ ਹੈ, ਜਿਸ ਵਿਚ....
34 ਸਾਲ ਬਾਅਦ ਭਾਰਤ ਨੂੰ ਮਿਲੀ ਨਵੀਂ ਸਿੱਖਿਆ ਨੀਤੀ- ਅਨੁਰਾਗ ਠਾਕੁਰ
. . .  1 day ago
ਜਲੰਧਰ, 9 ਜੂਨ- ਅੱਜ ਜਲੰਧਰ ਪੁੱਜੇ ਕੇਂਦਰੀ ਖ਼ੇਡ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਸਰਹੱਦ ਪਾਰੋਂ ਨਸ਼ਿਆਂ ਜਾਂ ਦਹਿਸ਼ਤ ਫ਼ੈਲਾਉਣ ਦੀਆਂ ਕੋਸ਼ਿਸ਼ਾਂ ’ਤੇ ਸਾਰੇ ਰਾਜਾਂ ਦੇ ਸਰਹੱਦੀ ਖੇਤਰਾਂ ਵਿਚ ਸਖ਼ਤ ਕਾਰਵਾਈ....
ਸ਼ੈਰੀ ਮਾਨ ਛੱਡ ਰਹੇ ਹਨ ਗਾਇਕੀ, ਇੰਸਟਾਗ੍ਰਾਮ ਸਟੋਰੀ ਨੇ ਫ਼ੈਨਜ਼ ਪਾਏ ਦੁਚਿੱਤੀ ਵਿਚ
. . .  1 day ago
ਚੰਡੀਗੜ੍ਹ, 9 ਜੂਨ- ਪੰਜਾਬੀ ਗਾਇਕ ਸ਼ੈਰੀ ਮਾਨ ਸੰਬੰਧੀ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਉਨ੍ਹਾਂ ਆਪਣੀ ਇੰਸਟਾਗ੍ਰਾਮ ਸਟੋਰੀ ਰਾਹੀਂ ਆਪਣੇ ਗਾਇਕੀ ਦੇ ਕਰੀਅਰ ਦੀ ਆਖ਼ਰੀ ਐਲਬਮ ਦਾ ਐਲਾਨ ਕਰ....
ਮਸ਼ਹੂਰ ਪੰਜਾਬੀ ਗਾਇਕ ਦੇ ਪਿਤਾ ’ਤੇ ਝੂਠਾ ਅਨੁਸੂਚਿਤ ਜਾਤੀ ਸਰਟੀਫਿਕੇਟ ਦੇ ਕੇ ਸਰਕਾਰੀ ਨੌਕਰੀ ਕਰਨ ਦਾ ਲੱਗਾ ਦੋਸ਼
. . .  1 day ago
ਚੰਡੀਗੜ੍ਹ, 9 ਜੂਨ- ਅਨੁਸੂਚਿਤ ਜਾਤੀ ਦੇ ਝੂਠੇ ਸਰਟੀਫਿਕੇਟ ਬਣਾ ਕੇ ਪੰਜਾਬ ਦੇ ਸਿੱਖਿਆ ਵਿਭਾਗ ਵਿਚ ਇਕ ਵਿਅਕਤੀ ਵਲੋਂ ਸਰਕਾਰੀ ਨੌਕਰੀ ਹਾਸਿਲ ਕਰ ਕੇ 34 ਸਾਲ ਤੋਂ ਵੱਧ ਨੌਕਰੀ ਦਾ ਆਨੰਦ ਮਾਨਣ ਦੇ ਦੋਸ਼ ਲੱਗਣ ਦੀ ਇਕ ਖ਼ਬਰ ਦਾ ਸਖ਼ਤ ਨੋਟਿਸ ਲੈਂਦਿਆਂ ਨੈਸ਼ਨਲ ਕਮਿਸ਼ਨ ਫ਼ਾਰ ਸ਼ਡਿਊਲਡ....
ਮੋਦੀ ਜੀ ਨੇ ਮੁਫ਼ਤ ਇਲਾਜ ਰਾਹੀਂ ਕਈ ਗਰੀਬ ਪਰਿਵਾਰਾਂ ਦੀ ਜਾਨਾਂ ਬਚਾਈਆਂ- ਮਨਸੁੱਖ ਮਾਂਡਵੀਆ
. . .  1 day ago
ਚੰਡੀਗੜ੍ਹ, 9 ਜੂਨ- ਕੇਂਦਰੀ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਮਨਸੁੱਖ ਮਾਂਡਵੀਆ ਅੱਜ ਸੀ.ਜੀ.ਐਚ.ਐਸ. ਵੈਲਨੈਸ ਸੈਂਟਰ ਦੇ ਉਦਘਾਟਨ ਦੌਰਾਨ ਇੱਥੇ ਪੁੱਜੇ। ਆਪਣੇ ਸੰਬੋਧਨ ਦੌਰਾਨ ਉਨ੍ਹਾਂ ਕਿਹਾ ਕਿ....
ਕੇਂਦਰੀ ਮੰਤਰੀ ਮਨਸੁਖ ਮਾਂਡਵੀਆ ਰੈਲੀ ਨੂੰ ਸੰਬੋਧਨ ਕਰਨ ਲਈ ਪੁੱਜੇ ਪਟਿਆਲਾ
. . .  1 day ago
ਪਟਿਆਲਾ, 9 ਜੂਨ (ਗੁਰਵਿੰਦਰ ਸਿੰਘ ਔਲਖ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ 9 ਸਾਲ ਪੂਰੇ ਹੋਣ ’ਤੇ ਪੂਰੇ ਦੇਸ਼ ਭਰ ਵਿਚ ਭਾਜਪਾ ਵਲੋਂ ਕਰਵਾਏ ਜਾ ਰਹੇ....
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 27 ਮਾਘ ਸੰਮਤ 554

ਲੁਧਿਆਣਾ

ਭਾਕਿਯੂ ਕਾਦੀਆਂ ਦੀ ਮੀਟਿੰਗ 'ਚ ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮੀ ਇੰਨਸਾਫ਼ ਮੋਰਚਾ 'ਚ ਹਿੱਸਾ ਲੈਣ ਦਾ ਫ਼ੈਸਲਾ

ਲੁਧਿਆਣਾ, 8 ਫ਼ਰਵਰੀ (ਪੁਨੀਤ ਬਾਵਾ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਸੂਬਾ ਪੱਧਰੀ ਮੀਟਿੰਗ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਦੀ ਅਗਵਾਈ 'ਚ ਲੁਧਿਆਣਾ ਵਿਖੇ ਹੋਈ, ਜਿਸ 'ਚ ਪੰਜਾਬ ਦੇ ਸਾਰੇ ਜ਼ਿਲਿ੍ਹਆਂ ਦੇ ਆਹੁਦੇਦਾਰ ਤੇ ਪ੍ਰਧਾਨ ਪੁੱਜੇ ਤੇ ਮੀਟਿੰਗ ਵਿਚ ਸਰਬਸੰਮਤੀ ਨਾਲ ਬੰਦੀ ਸਿੰਘਾਂ ਦੀ ਰਿਹਾਈ ਲਈ ਚੰਡੀਗੜ੍ਹ ਵਿਖੇ ਲੱਗਾ ਕੌਮੀ ਇੰਨਸਾਫ਼ ਮੋਰਚੇ ਵਿਚ ਹਿੱਸਾ ਲੈਣ ਦਾ ਫ਼ੈਸਲਾ ਕੀਤਾ ਗਿਆ | ਉਨ੍ਹਾਂ ਕਿਹਾ ਕਿ ਸਜਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਕਈ-ਕਈ ਸਾਲਾਂ ਤੋਂ ਜ਼ੇਲ੍ਹਾਂ ਵਿਚ ਬੰਦ ਰੱਖਣਾ ਕਿਸੇ ਵੀ ਪੱਖੋਂ ਜਾਇਜ਼ ਨਹੀਂ ਹੈ | ਉਨ੍ਹਾਂ ਕਿਹਾ ਕਿ ਇਹ ਮਨੁੱਖੀ ਅਧਿਕਾਰਾਂ ਦਾ ਘਾਣ ਹੈ | ਉਨ੍ਹਾਂ ਕਿਹਾ ਕਿ ਕੇਂਦਰ ਤੇ ਰਾਜ ਸਰਕਾਰ ਨੂੰ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਲਈ ਤੁਰੰਤ ਕਦਮ ਚੁੱਕਣੇ ਚਾਹੀਦੇ ਹਨ | ਸ.ਕਾਦੀਆਂ ਨੇ ਕਿਹਾ ਕਿ 10 ਫ਼ਰਵਰੀ ਨੂੰ ਪੰਜਾਬ ਦੇ ਸਾਰੇ ਜ਼ਿਲਿ੍ਹਆਂ ਦੇ ਆਹੁਦੇਦਾਰ, ਪ੍ਰਧਾਨ ਤੇ ਕਿਸਾਨ ਵੱਡੀ ਗਿਣਤੀ ਵਿਚ ਚੰਡੀਗੜ੍ਹ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਲੱਗੇ ਇੰਨਸਾਫ਼ ਮੋਰਚੇ ਵਿਚ ਹਿੱਸਾ ਲੈਣਗੇ | ਇਸ ਮੌਕੇ ਵੀਰਪਾਲ ਸਿੰਘ ਘੁੰਗਰਾਣਾ, ਜਗਦੇਵ ਸਿੰਘ ਮੁਕਤਸਰ, ਭੁਪਿੰਦਰ ਸਿੰਘ ਸੰਗਰੂਰ, ਤਲਵਿੰਦਰ ਸਿੰਘ ਰੋਪੜ, ਮਨਪ੍ਰੀਤ ਸਿੰਘ ਫਾਜਿਲਕਾ, ਗੁਰਵੀਰ ਸਿੰਘ ਫਰੀਦਕੋਟ, ਕੁਲਦੀਪ ਸਿੰਘ ਮਾਨਸਾ, ਗੁਰਸਾਹਿਬ ਸਿੰਘ ਤਰਨਤਾਰਨ, ਅਮਰੀਕ ਸਿੰਘ ਜਲੰਧਰ, ਜਸਵੀਰ ਸਿੰਘ ਕਪੂਰਥਲਾ, ਹਰਦੀਪ ਸਿੰਘ ਗਿਆਸਪੁਰਾ, ਸੰਪੂਰਨ ਸਿੰਘ ਬਰਨਾਲ, ਜਗਸੀਰ ਸਿੰਘ ਬਰਨਾਲਾ, ਕਰਮਜੀਤ ਸਿੰਘ ਸੰਗਰੂਰ ਆਦਿ ਹਾਜ਼ਰ ਸਨ |

ਖਾਣੇ ਦੀ ਡਿਲਿਵਰੀ ਦੇਣ ਜਾ ਰਹੇ ਮੋਟਰਸਾਈਕਲ ਸਵਾਰ ਦੀ ਸੜਕ ਹਾਦਸੇ 'ਚ ਮੌਤ

ਲੁਧਿਆਣਾ, 8 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਖਾਣੇ ਦੀ ਡਿਲਿਵਰੀ ਦੇਣ ਜਾ ਰਹੇ ਮੋਟਰਸਾਈਕਲ ਸਵਾਰ ਦੀ ਸੜਕ ਹਾਦਸੇ ਵਿਚ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖ਼ਤ ਰਛਪਾਲ ਸਿੰਘ ਵਜੋਂ ਕੀਤੀ ਗਈ ਹੈ | ਉਸ ਦੀ ਉਮਰ 45 ਸਾਲ ਦੇ ਕਰੀਬ ...

ਪੂਰੀ ਖ਼ਬਰ »

ਮੋਬਾਈਲ ਸ਼ੋਅਰੂਮ ਤੋਂ ਮੋਬਾਈਲ ਚੋਰੀ ਕਰਨ ਦੇ ਮਾਮਲੇ 'ਚ 3 ਗਿ੍ਫ਼ਤਾਰ

ਲੁਧਿਆਣਾ, 8 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਮੋਬਾਈਲ ਸ਼ੋਅਰੂਮ ਤੋਂ ਮੋਬਾਈਲ ਚੋਰੀ ਕਰਨ ਵਾਲੇ 3 ਨੌਜਵਾਨਾਂ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਦਿੰਦਿਆਂ ਥਾਣਾ ਫੋਕਲ ਪੁਆਇੰਟ ਦੇ ਐਸ. ਐਚ. ਓ. ਅਮਨਦੀਪ ਸਿੰਘ ਬਰਾੜ ਨੇ ਦੱਸਿਆ ਕਿ ਪੁਲਿਸ ਵਲੋਂ ਇਹ ...

ਪੂਰੀ ਖ਼ਬਰ »

ਮੋਬਾਈਲ ਸ਼ੋਅਰੂਮ ਤੋਂ ਲੱਖਾਂ ਦਾ ਸਾਮਾਨ ਚੋਰੀ

ਲੁਧਿਆਣਾ, 8 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਲੇਮਟਾਬਰੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਜੱਸੀਆਂ ਰੋਡ 'ਤੇ ਚੋਰ ਮੋਬਾਇਲ ਸ਼ੋਅਰੂਮ ਤੋਂ ਲੱਖਾਂ ਰੁਪਏ ਦਾ ਸਾਮਾਨ ਚੋਰੀ ਕਰਕੇ ਫਰਾਰ ਹੋ ਗਏ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਸਬੰਧੀ ਅਰਪਿਤ ਵਾਸੀ ਅਮਨ ਨਗਰ ...

ਪੂਰੀ ਖ਼ਬਰ »

ਰੇਲਵੇ ਸਟੇਸ਼ਨ 'ਤੇ ਮੁਸਾਫ਼ਰਾਂ ਦਾ ਸਾਮਾਨ ਚੋਰੀ ਕਰਨ ਵਾਲੇ 3 ਨੌਜਵਾਨ ਗਿ੍ਫ਼ਤਾਰ

ਲੁਧਿਆਣਾ, 8 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਰੇਲਵੇ ਸਟੇਸ਼ਨ 'ਤੇ ਮੁਸਾਫ਼ਰਾਂ ਦਾ ਸਮਾਨ ਚੋਰੀ ਕਰਨ ਵਾਲੇ 3 ਨੌਜਵਾਨਾਂ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਦਿੰਦਿਆਂ ਰੇਲਵੇ ਪੁਲਿਸ ਦੇ ਐਸ.ਐਚ.ਓ ਜੀਵਨ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਵਿਚ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਬਜ਼ੁਰਗ ਔਰਤ ਦੀ ਮੌਤ

ਲੁਧਿਆਣਾ, 8 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਬਸਤੀ ਜੋਧੇਵਾਲ ਇਲਾਕੇ ਵਿਚ ਹੋਏ ਇਕ ਸੜਕ ਹਾਦਸੇ 'ਚ ਬਜ਼ੁਰਗ ਔਰਤ ਦੀ ਮੌਤ ਹੋ ਗਈ ਹੈ | ਜਾਣਕਾਰੀ ਅਨੁਸਾਰ ਔਰਤ ਦੀ ਸ਼ਨਾਖ਼ਤ ਤਾਰੋ ਰਾਣੀ ਵਜੋਂ ਕੀਤੀ ਗਈ ਹੈ | ਉਸ ਦੀ ਉਮਰ 66 ਸਾਲ ਦੇ ਕਰੀਬ ਸੀ | ਬਜ਼ੁਰਗ ਔਰਤ ਬਸਤੀ ...

ਪੂਰੀ ਖ਼ਬਰ »

ਸ਼ੱਕੀ ਹਾਲਾਤਾਂ 'ਚ ਸੈਲੂਨ ਮਾਲਕ ਵਲੋਂ ਖ਼ੁਦਕੁਸ਼ੀ

ਲੁਧਿਆਣਾ, 8 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਸੈਲੂਨ ਮਾਲਕ ਦੇ ਸ਼ੱਕੀ ਹਾਲਾਤਾਂ 'ਚ ਫਾਹਾ ਲੈ ਕੇ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਇਹ ਘਟਨਾ ਜਮਾਲਪੁਰ ਇਲਾਕੇ ਦੀ ਹੈ | ਘਟਨਾ ਦਾ ਪਤਾ ਉਸ ਵਕਤ ਲੱਗਾ, ਜਦੋਂ ਪਰਿਵਾਰਕ ਮੈਂਬਰ ਉਸ ਦੇ ਕਮਰੇ 'ਚ ਦਾਖ਼ਲ ...

ਪੂਰੀ ਖ਼ਬਰ »

ਅਵਾਰਾ ਕੁੱਤਿਆਂ ਦੀ ਸਮੱਸਿਆ ਤੋਂ ਲੋਕ ਪ੍ਰੇਸ਼ਾਨ

ਲੁਧਿਆਣਾ, 8 ਫਰਵਰੀ (ਜੁਗਿੰਦਰ ਸਿੰਘ ਅਰੋੜਾ)-ਮਹਾਂਨਗਰ ਲੁਧਿਆਣਾ ਵਿਚ ਅਵਾਰਾ ਪਸ਼ੂਆਂ ਤੇ ਅਵਾਰਾ ਕੁੱਤਿਆਂ ਦੀ ਸਮੱਸਿਆ ਖਤਮ ਹੋਣ ਦਾ ਨਾਮ ਨਹੀਂ ਲੈ ਰਹੀ ਜਿਸ ਦੇ ਚੱਲਦਿਆਂ ਲੋਕਾਂ ਦੇ ਮਨਾਂ ਵਿਚ ਦਹਿਸ਼ਤ ਪਾਏ ਜਾਣ ਦੇ ਨਾਲ ਨਾਲ ਰਾਹਗੀਰਾਂ ਨੂੰ ਮੁਸ਼ਕਿਲਾਂ ਦਾ ...

ਪੂਰੀ ਖ਼ਬਰ »

ਵੱਖ-ਵੱਖ ਮਾਮਲਿਆਂ 'ਚ ਲੋੜੀਂਦੇ 2 ਭਗੌੜੇ ਗਿ੍ਫ਼ਤਾਰ

ਲੁਧਿਆਣਾ, 8 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਵੱਖ-ਵੱਖ ਮਾਮਲਿਆਂ 'ਚ ਲੋੜੀਂਦੇ ਦੋ ਭਗੌੜਿਆਂ ਨੂੰ ਗਿ੍ਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਪੁਲਿਸ ਨੇ ਸੂਰਜ ਉਰਫ ਬੱਬਰ ਪੁੱਤਰ ਕਿਰਨ ਪਾਲ ਵਾਸੀ ਦੁੱਗਰੀ ਨੂੰ ...

ਪੂਰੀ ਖ਼ਬਰ »

ਜੇਲ੍ਹ 'ਚੋਂ ਹਵਾਲਾਤੀ ਦੇ ਕਬਜ਼ੇ 'ਚੋਂ ਚਰਸ ਤੇ ਮੋਬਾਈਲ ਬਰਾਮਦ

ਲੁਧਿਆਣਾ, 8 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕੇਂਦਰੀ ਜੇਲ੍ਹ ਵਿਚ ਅਧਿਕਾਰੀਆਂ ਵਲੋਂ ਮਾਂ ਨਾਲ ਮੁਲਾਕਾਤ ਕਰਕੇ ਜੇਲ੍ਹ ਅੰਦਰ ਵਾਪਸ ਆ ਰਹੇ ਹਵਾਲਾਤੀ ਦੇ ਕਬਜ਼ੇ 'ਚੋਂ ਚਰਸ ਬਰਾਮਦ ਕੀਤੀ ਗਈ | ਇਸ ਮਾਮਲੇ ਵਿਚ ਥਾਣਾ ਡਵੀਜ਼ਨ ਨੰਬਰ 7 ਦੀ ਪੁਲਿਸ ਨੇ ਸਹਾਇਕ ...

ਪੂਰੀ ਖ਼ਬਰ »

ਸਕੱਤਰ ਆਰ. ਟੀ. ਏ. ਲੁਧਿਆਣਾ ਵਲੋਂ ਵਿਸ਼ੇਸ਼ ਚੈਕਿੰਗ ਦੌਰਾਨ 4 ਗੱਡੀਆਂ ਜ਼ਬਤ- 11 ਦੇ ਕੱਟੇ ਚਾਲਾਨ

ਲੁਧਿਆਣਾ, 8 ਫਰਵਰੀ (ਪੁਨੀਤ ਬਾਵਾ)-ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ਖ਼ਿਲਾਫ਼ ਕਾਰਵਾਈ ਜੰਗੀ ਪੱਧਰ 'ਤੇ ਜਾਰੀ ਹੈ, ਜਿਸ ਤਹਿਤ ਸਕੱਤਰ ਆਰ.ਟੀ.ਏ ਲੁਧਿਆਣਾ ਡਾ. ਪੂਨਮ ਪ੍ਰੀਤ ਕੌਰ ਵਲੋਂ ਅੱਜ ਚੜ੍ਹਦੀ ਸਵੇਰ ਸ਼ਹਿਰ ਦੀਆਂ ਮੁੱਖ ਸੜਕਾਂ 'ਤੇ ਚੈਕਿੰਗ ਕੀਤੀ ...

ਪੂਰੀ ਖ਼ਬਰ »

ਜਲ ਸਪਲਾਈ ਡਿਪਲੋਮਾ ਇੰਜੀਨੀਅਰਾਂ ਵਲੋਂ ਸੂਬੇ 'ਚ ਤਿੰਨ ਰੋਜ਼ਾ ਪ੍ਰਦਰਸ਼ਨ ਸ਼ੁਰੂ

ਲੁਧਿਆਣਾ, 8 ਫਰਵਰੀ (ਸਲੇਮਪੁਰੀ)-ਵੱਖ-ਵੱਖ ਮੰਗਾਂ ਨੂੰ ਲੈ ਕੇ ਡਿਪਲੋਮਾ ਇੰਜੀਨੀਅਰ ਐਸੋਸੀਏਸ਼ਨ ਪੰਜਾਬ ਦੇ ਸੱਦੇ 'ਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਇੰਜੀਨੀਅਰਜ਼ ਵਲੋਂ ਵੀ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ 'ਚ ਵਿਭਾਗ ਦੇ ਨਿਗਰਾਨ ਇੰਜੀਨੀਅਰਾਂ ਦੇ ...

ਪੂਰੀ ਖ਼ਬਰ »

ਨੌਜਵਾਨਾਂ ਦਾ ਵਫ਼ਦ ਗੋਲਡੀ ਦੀ ਅਗਵਾਈ ਹੇਠ ਬੰਟੀ ਰੋਮਾਣਾ ਨੂੰ ਮਿਲਿਆ

ਇਯਾਲੀ/ਥਰੀਕੇ, 8 ਫਰਵਰੀ (ਮਨਜੀਤ ਸਿੰਘ ਦੁੱਗਰੀ)-ਪਿਛਲੇ ਲੰਬੇ ਸਮੇਂ ਤੋਂ ਪੰਥਕ ਸੇਵਾਵਾਂ ਨਿਭਾਅ ਰਹੇ ਨੌਜਵਾਨ ਪੰਥਕ ਆਗੂ ਭਾਈ ਭਵਨਦੀਪ ਸਿੰਘ ਸਿੱਧੂ ਨੂੰ ਯੂਥ ਅਕਾਲੀ ਦਲ ਦਾ ਪ੍ਰਧਾਨ ਬਣਾਏ ਜਾਣ ਦੀ ਮੰਗ ਜ਼ੋਰ ਫੜਦੀ ਜਾ ਰਹੀ ਹੈ | ਇਸ ਸਬੰਧੀ ਨੌਜਵਾਨਾਂ ਦੇ ਇਕ ...

ਪੂਰੀ ਖ਼ਬਰ »

ਡਾਕਟਰ-ਅਧਿਆਪਕਾਂ ਨੂੰ ਨਵੇਂ ਪਾਠ-ਕ੍ਰਮ ਬਾਰੇ ਜਾਣਕਾਰੀ ਦੇਣ ਲਈ ਕਾਰਜਸ਼ਾਲਾ ਕਰਵਾਈ

ਲੁਧਿਆਣਾ, 8 ਫਰਵਰੀ (ਸਲੇਮਪੁਰੀ)-ਦਿਆਨੰਦ ਮੈਡੀਕਲ ਕਾਲਜ ਤੇ ਹਸਪਤਾਲ ਵਲੋਂ ਨੈਸ਼ਨਲ ਮੈਡੀਕਲ ਕਮਿਸ਼ਨ ਨੋਡਲ ਸੈਂਟਰ-ਸੀ. ਐਮ. ਸੀ./ ਹਸਪਤਾਲ ਦੀ ਸਰਪ੍ਰਸਤੀ ਹੇਠ ਡਾਕਟਰ-ਅਧਿਆਪਕਾਂ ਲਈ 6 ਤੋਂ 8 ਫਰਵਰੀ ਤੱਕ ਡਾਕਟਰੀ ਸਿੱਖਿਆ ਬਾਰੇ ਨਵੇਂ ਵਿਕਸਤ ਕੀਤੇ ਪਾਠ-ਕ੍ਰਮ ਬਾਰੇ ...

ਪੂਰੀ ਖ਼ਬਰ »

ਜਾਂਚ ਪੜਤਾਲ ਦੌਰਾਨ ਵੱਡੀ ਗਿਣਤੀ 'ਚ ਕਾਰਡ ਰੱਦ ਹੋਣ ਦੀ ਸੰਭਾਵਨਾ

ਲੁਧਿਆਣਾ, 8 ਫਰਵਰੀ (ਜੁਗਿੰਦਰ ਸਿੰਘ ਅਰੋੜਾ)-ਸਰਕਾਰ ਵਲੋਂ ਕੁੱਝ ਸਾਲ ਪਹਿਲਾਂ ਲੋਕਾਂ ਨੂੰ ਸਸਤਾ ਰਾਸ਼ਨ ਦੇਣ ਲਈ ਆਟਾ ਦਾਲ ਯੋਜਨਾ ਸਕੀਮ ਦਾ ਐਲਾਨ ਕੀਤਾ ਗਿਆ ਜਿਸ ਦੇ ਤਹਿਤ 2 ਰੁਪਏ ਕਿੱਲੋ ਆਟਾ ਤੇ 20 ਰੁਪਏ ਕਿਲੋ ਦਾਲ ਦੇਣ ਦੀ ਗੱਲ ਕੀਤੀ ਗਈ | ਭਾਵੇਂ ਕਿ ਇਸ ਸਕੀਮ ਨੂੰ ...

ਪੂਰੀ ਖ਼ਬਰ »

ਵਿਆਹ ਦਾ ਝਾਂਸਾ ਦੇ ਕੇ 2 ਨਾਬਾਲਗ ਲੜਕੀਆਂ ਵਰਗਲਾਈਆਂ

ਲੁਧਿਆਣਾ, 8 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਵਿਆਹ ਦਾ ਝਾਂਸਾ ਦੇ ਕੇ ਦੋ ਨਾਬਾਲਗ ਲੜਕੀਆਂ ਨੂੰ ਵਰਗਲਾਉਣ ਦੇ ਮਾਮਲੇ ਸਾਹਮਣੇ ਆਏ ਹਨ | ਇਨ੍ਹਾਂ ਮਾਮਲਿਆਂ 'ਚ ਥਾਣਾ ਕੋਤਵਾਲੀ ਤੇ ਥਾਣਾ ਜਮਾਲਪੁਰ ਦੀ ਪੁਲਿਸ ਨੇ ਦੋ ਨੌਜਵਾਨਾਂ ਖ਼ਿਲਾਫ਼ ਮੁਕੱਦਮੇ ਦਰਜ ਕਰਕੇ ਜਾਂਚ ...

ਪੂਰੀ ਖ਼ਬਰ »

ਅਖੰਡ ਮਹਾਂਯੱਗ ਹਿੰਦੂਤਵ ਨੂੰ ਮਜ਼ਬੂਤ ਕਰਨ ਦਾ ਵੱਡਾ ਮੰਤਰ-ਕੈਲਾਸ਼ ਵਿਜੇ ਵਰਗੀਆ

ਲੁਧਿਆਣਾ, 8 ਫਰਵਰੀ (ਕਵਿਤਾ ਖੁੱਲਰ)-ਅਖੰਡ ਮਹਾਂਯੱਗ ਹਿੰਦੂਤਵ ਨੂੰ ਮਜ਼ਬੂਤ ਕਰਨ ਦਾ ਸਭ ਤੋਂ ਵੱਡਾ ਮੰਤਰ ਹੈ ਤੇ ਅਜਿਹੇ ਧਾਰਮਿਕ ਸਮਾਗਮ ਦੇਸ਼ ਦੀ ਸ਼ਾਂਤੀ ਤੇ ਤਰੱਕੀ ਦਾ ਪ੍ਰਤੀਕ ਹਨ | ਅੱਜ ਮਹੰਤ ਪ੍ਰਵੀਨ ਚੌਧਰੀ ਨੇ ਧਾਮ ਸੇਵਕਾਂ ਦੀ ਟੀਮ ਨੂੰ ਮਾਂ ਬਗਲਾਮੁਖੀ ਧਾਮ ...

ਪੂਰੀ ਖ਼ਬਰ »

ਪੰਜਾਬੀ ਲਾਗੂ ਕਰਨ ਵਾਲੀ 'ਆਪ' ਸਰਕਾਰ ਦੇ ਦਾਅਵਿਆਂ ਦੀ ਨਿਕਲੀ ਫੂਕ

ਢੰਡਾਰੀ ਕਲਾਂ, 8 ਫਰਵਰੀ (ਪਰਮਜੀਤ ਸਿੰਘ ਮਠਾੜੂ)-ਪੰਜਾਬ ਸਰਕਾਰ ਵਲੋਂ ਸੂਬੇ 'ਚ 21 ਫਰਵਰੀ ਤੋਂ ਬਾਅਦ ਪੰਜਾਬੀ ਲਾਗੂ ਕਰਨ ਦਾ ਐਲਾਨ ਕੀਤਾ ਹੋਇਆ ਹੈ | ਹੈਰਾਨੀ ਦੀ ਗੱਲ ਤਾਂ ਇਹ ਹੈ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਨੀਚੀ ਮੰਗਲੀ ਵਿਚ ਪਿਛਲੇ 10 ਮਹੀਨਿਆਂ ਤੋਂ ...

ਪੂਰੀ ਖ਼ਬਰ »

ਬਖਸ਼ੀਖਾਨੇ 'ਚ ਹੋਈ ਲੜਾਈ 'ਚ ਇਕ ਹਵਾਲਾਤੀ ਗੰਭੀਰ ਜ਼ਖ਼ਮੀ

ਲੁਧਿਆਣਾ, 8 ਫਰਵਰੀ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਅਦਾਲਤੀ ਕੰਪਲੈਕਸ ਸਥਿਤ ਬਖਸ਼ੀਖਾਨਾ ਵਿੱਚ ਅੱਜ ਦੇਰ ਸ਼ਾਮ ਹੋਈ ਲੜਾਈ ਵਿਚ ਇੱਕ ਹਵਾਲਾਤੀ ਗੰਭੀਰ ਜ਼ਖਮੀ ਹੋ ਗਿਆ ਹੈ | ਉਸ ਨੂੰ ਇਲਾਜ ਲਈ ਹਸਪਤਾਲ ਲਿਆਂਦਾ ਗਿਆ ਹੈ | ਜਾਣਕਾਰੀ ਅਨੁਸਾਰ ਜ਼ਖਮੀਆਂ ਦੀ ਸ਼ਨਾਖ਼ਤ ...

ਪੂਰੀ ਖ਼ਬਰ »

ਚੌੜਾ ਬਾਜਾਰ 'ਚ ਲੋਕਾਂ ਦੀਆਂ ਜੇਬਾਂ ਕੱਟ ਰਹੀ ਔਰਤ ਗਿ੍ਫ਼ਤਾਰ

ਲੁਧਿਆਣਾ, 8 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਕੋਤਵਾਲੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਚੌੜਾ ਬਾਜਾਰ 'ਚ ਲੋਕਾਂ ਦੀਆਂ ਜੇਬਾਂ ਵਿਚੋਂ ਨਗਦੀ ਚੋਰੀ ਕਰ ਰਹੀ ਔਰਤ ਨੂੰ ਪੁਲਿਸ ਨੇ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਕਾਬੂ ਕੀਤੀ ਔਰਤ ਦੀ ...

ਪੂਰੀ ਖ਼ਬਰ »

ਹਥਿਆਰਬੰਦ ਹਮਲਾਵਰਾਂ ਵਲੋਂ ਕੀਤੇ ਹਮਲੇ 'ਚ ਚਾਚਾ-ਭਤੀਜਾ ਜ਼ਖ਼ਮੀ- 4 ਖ਼ਿਲਾਫ਼ ਕੇਸ ਦਰਜ

ਲੁਧਿਆਣਾ, 8 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਹਥਿਆਰਬੰਦ ਹਮਲਾਵਰਾਂ ਵਲੋਂ ਕੀਤੇ ਗਏ 'ਚ ਚਾਚਾ-ਭਤੀਜਾ ਜ਼ਖ਼ਮੀ ਹੋ ਗਏ ਹਨ | ਪੁਲਿਸ ਵਲੋਂ ਇਸ ਮਾਮਲੇ 'ਚ 4 ਨੌਜਵਾਨਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ | ਜਾਣਕਾਰੀ ਅਨੁਸਾਰ ਥਾਣਾ ਟਿੱਬਾ ਦੀ ਪੁਲਿਸ ਨੇ ਨਿਊ ਸ਼ਕਤੀ ਨਗਰ ਦੇ ...

ਪੂਰੀ ਖ਼ਬਰ »

ਗੁਰਮਤਿ ਰਾਗੀ ਸਭਾ ਵਲੋਂ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਤੇ ਪ੍ਰਸਿੱਧ ਕੀਰਤਨੀਏ ਭਾਈ ਮਨਪ੍ਰੀਤ ਸਿੰਘ ਕਾਨਪੁਰੀ ਦਾ ਸਨਮਾਨ

ਲੁਧਿਆਣਾ, 8 ਫਰਵਰੀ (ਕਵਿਤਾ ਖੁੱਲਰ)-ਗੁਰਬਾਣੀ ਕੀਰਤਨ ਦੇ ਪ੍ਰਚਾਰ ਤੇ ਪ੍ਰਸਾਰ ਨੂੰ ਸਮਰਪਿਤ ਸੰਸਥਾ ਗੁਰਮਤਿ ਰਾਗੀ ਸਭਾ ਵਲੋਂ ਗੁਰਮਤਿ ਪ੍ਰਚਾਰ ਦੀ ਮੁਹਿੰਮ ਨੂੰ ਪ੍ਰਚੰਡ ਕਰਨ ਤੇ ਗੁਰਮਤਿ ਪ੍ਰਚਾਰ ਦੇ ਕਾਰਜਾਂ ਵਿਚ ਆਪਣਾ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ ਸਿੱਖ ...

ਪੂਰੀ ਖ਼ਬਰ »

ਮਾਸਟਰ ਤਾਰਾ ਸਿੰਘ ਮੈਮੋਰੀਅਲ ਕਾਲਜ ਵਿਖੇ ਵਰਕਸ਼ਾਪ ਕਰਵਾਈ

ਲੁਧਿਆਣਾ, 8 ਫਰਵਰੀ (ਪੁਨੀਤ ਬਾਵਾ)-ਮਾਸਟਰ ਤਾਰ ਸਿੰਘ ਮੈਮੋਰੀਅਲ ਕਾਲਜ ਲੜਕੀਆਂ ਲੁਧਿਆਣਾ ਵਿਖੇ ਐਮ. ਬੀ. ਏ. ਸੀ. ਆਈ. ਟੀ. ਵਿਭਾਗ ਨੇ ਮੈਨੇਜਮੈਂਟ ਕਲੱਬ ਦੇ ਸਹਿਯੋਗ ਨਾਲ ਮੀਨਾਕਸ਼ੀ ਥੰਮਨ ਤੇ ਪਿ੍ਯਾ ਆਹੂਜਾ ਦੀ ਕੋਆਰਡੀਨੇਟਰਸ਼ਿਪ ਹੇਠ ਵਿਅਕਤੀਗਤ ਵਿਕਾਸ, ਫ਼ੈਸਲਾ ...

ਪੂਰੀ ਖ਼ਬਰ »

ਵੱਡੇ ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਕੀਰਤਨ ਸਮਾਗਮ

ਲੁਧਿਆਣਾ, 8 ਫਰਵਰੀ (ਕਵਿਤਾ ਖੁੱਲਰ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਗੁਰ ਦਸ਼ਮੇਸ਼ ਸੇਵਾ ਸੁਸਾਇਟੀ ਵਲੋਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਵੱਡੇ ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ...

ਪੂਰੀ ਖ਼ਬਰ »

ਮਾਲਵਾ ਸੱਭਿਆਚਾਰਕ ਮੰਚ ਵਲੋਂ ਸਿੱਧੂ ਮੂਸੇਵਾਲਾ ਦੀ ਮਾਤਾ ਦਾ ਸਨਮਾਨ 11 ਨੂੰ

ਲੁਧਿਆਣਾ, 8 ਫਰਵਰੀ (ਕਵਿਤਾ ਖੁੱਲਰ)-ਮਾਲਵਾ ਸੱਭਿਆਚਾਰਕ ਮੰਚ ਪੰਜਾਬ ਦੀ ਕਿ੍ਸ਼ਨ ਕੁਮਾਰ ਬਾਵਾ ਦੇ ਗ੍ਰਹਿ ਵਿਖੇ ਹੋਈ ਮੀਟਿੰਗ ਵਿਚ ਫ਼ੈਸਲਾ ਕੀਤਾ ਗਿਆ ਕਿ ਵਿਸ਼ਵ ਪ੍ਰਸਿੱਧ ਗਾਇਕ ਕਲਾਕਾਰ ਸ਼ੁੱਪਦੀਪ ਸਿੰਘ ਸਿੱਧੂ ਮੂਸੇਵਾਲ ਦੀ ਮਾਤਾ ਚਰਨ ਕੌਰ ਨੂੰ ਸ਼ੁੱੁਭਦੀਪ ...

ਪੂਰੀ ਖ਼ਬਰ »

ਜ਼ਿਲ੍ਹਾ ਸਕੱਤਰ ਨਵਲ ਜੈਨ ਵਲੋਂ ਅਮਿਤ ਰਾਏ ਤੇ ਪ੍ਰਮੋਦ ਕੁਮਾਰ ਦਾ ਸਨਮਾਨ

ਲੁਧਿਆਣਾ, 8 ਫਰਵਰੀ (ਕਵਿਤਾ ਖੁੱਲਰ)-ਕਰਮਸਰ ਕਾਲੋਨੀ ਵਾਰਡ ਨੰਬਰ 12 ਵਿਖੇ ਜ਼ਿਲ੍ਹਾ ਭਾਜਪਾ ਸਕੱਤਰ ਨਵਲ ਜੈਨ ਦੇ ਦਫ਼ਤਰ 'ਚ ਸਮਾਗਮ ਕਰਵਾਇਆ ਗਿਆ | ਇਸ ਮੌਕੇ ਨਵ-ਨਿਯੁਕਤ ਸੁਭਾਸ਼ ਨਗਰ ਮੰਡਲ ਪ੍ਰਧਾਨ ਅਮਿਤ ਰਾਏ, ਟਿੱਬਾ ਰੋਡ ਮੰਡਲ ਪ੍ਰਧਾਨ ਪ੍ਰਮੋਦ ਕੁਮਾਰ, ਜ਼ਿਲ੍ਹਾ ...

ਪੂਰੀ ਖ਼ਬਰ »

ਲੁਧਿਆਣਾ ਦੇ ਵੱਖ-ਵੱਖ ਇਲਾਕਿਆਂ ਦੀ ਬਿਜਲੀ ਬੰਦ ਰਹੇਗੀ

ਲੁਧਿਆਣਾ, 8 ਫ਼ਰਵਰੀ (ਪੁਨੀਤ ਬਾਵਾ)-ਬਿਜਲੀ ਨਿਗਮ ਦੇ ਲੁਧਿਆਣਾ ਨਾਲ ਸਬੰਧਿਤ ਵੱਖ-ਵੱਖ 11 ਕੇ.ਵੀ. ਫੀਡਰਾਂ ਦੀ ਜ਼ਰੂਰੀ ਸਾਂਭ-ਸੰਭਾਲ ਤੇ ਮੁਰੰਮਤ ਲਈ 9 ਫ਼ਰਵਰੀ ਵੀਰਵਾਰ ਨੂੰ ਬਿਜਲੀ ਬੰਦ ਰਹੇਗੀ | ਸਵੇਰੇ 9:30 ਵਜੇ ਤੋਂ ਸ਼ਾਮ 5 ਵਜੇ ਤੱਕ ਸੰਜੇ ਗਾਂਧੀ ਕਾਲੋਨੀ, ਐਮ.ਆਈ.ਜੀ. ...

ਪੂਰੀ ਖ਼ਬਰ »

ਸਰਕਾਰੀ ਕਾਲਜ ਲੜਕੀਆਂ ਵਿਖੇ ਵੋਟ ਲਈ ਮੌਕ ਯੂਥ ਮੈਨੀਫੈਸਟੋ ਕਰਵਾਇਆ

ਲੁਧਿਆਣਾ, 8 ਫ਼ਰਵਰੀ (ਪੁਨੀਤ ਬਾਵਾ)-ਸਰਕਾਰੀ ਕਾਲਜ ਲੜਕੀਆਂ ਲੁਧਿਆਣਾ ਵਿਖੇ ਵੋਟ ਲਈ ਮੌਕ ਯੂਥ ਮੈਨੀਫੈਸਟੋ ਕਰਵਾਇਆ ਗਿਆ | ਸਰਕਾਰੀ ਕਾਲਜ ਲੜਕੀਆਂ ਲੁਧਿਆਣਾ ਦੀਆਂ ਵਿਦਿਆਰਥਣਾਂ ਨੇ ਉਤਸ਼ਾਹ ਨਾਲ ਭਾਗ ਲਿਆ | ਇਸ ਸਮਾਗਮ ਦਾ ਆਯੋਜਨ ਪਿ੍ੰਸੀਪਲ ਸੁਮਨ ਲਤਾ ਦੀ ਸੁਯੋਗ ...

ਪੂਰੀ ਖ਼ਬਰ »

ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਇਯਾਲੀ/ਥਰੀਕੇ, 8 ਫਰਵਰੀ (ਮਨਜੀਤ ਸਿੰਘ ਦੁੱਗਰੀ)-ਰਵਿਦਾਸ ਧਰਮਸ਼ਾਲਾ ਇਯਾਲੀ ਖ਼ੁਰਦ ਦੀ ਪ੍ਰਬੰਧਕ ਕਮੇਟੀ ਵਲੋਂ ਬੀਤੇ ਦਿਨੀਂ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਛੱਤਰ ਛਾਇਆ ਅਤੇ ਪੰਜ ਪਿਆਰਿਆਂ ਦੀ ...

ਪੂਰੀ ਖ਼ਬਰ »

ਡਰਾਈਵਿੰਗ ਵੇਲੇ ਮੋਬਾਈਲ ਫ਼ੋਨ ਦੀ ਵਰਤੋ ਕਰਨੀ ਰਾਹਗੀਰਾਂ ਦੀ ਜ਼ਿੰਦਗੀ ਨਾਲ ਖਿਲਵਾੜ-ਮਹਿਮੂਦਪੁਰਾ

ਆਲਮਗੀਰ, 8 ਫਰਵਰੀ (ਜਰਨੈਲ ਸਿੰਘ ਪੱਟੀ)-ਉਘੇ ਸਮਾਜ ਸੇਵੀ ਡਾ. ਅਮਰੀਕ ਸਿੰਘ ਮਹਿਮੂਦਪੁਰਾ, ਐਨ.ਆਰ.ਆਈ. ਤੇਜਾ ਸਿੰਘ ਸਾਬਕਾ ਸਰਪੰਚ ਮਹਿਮੂਦਪੁਰਾ ਨੇ ਆਮ ਬਾਸ਼ਿੰਦਿਆਂ ਨੂੰ ਰੋਡ ਉਪਰ ਡਰਾਈਵਿੰਗ ਕਰਦੇ ਸਮੇਂ ਮੋਬਾਈਲ ਫ਼ੋਨ ਦੀ ਵਰਤੋਂ ਨਾ ਕਰਨ ਦੀ ਅਪੀਲ ਕਰਦੇ ਹੋਏ ...

ਪੂਰੀ ਖ਼ਬਰ »

ਪੈਸੇ ਦੇ ਲੈਣ ਦੇਣ ਦੀ ਮੰਗ ਨੂੰ ਲੈ ਕੇ ਹੋਈ ਲੜਾਈ 'ਚ ਇਕ ਜ਼ਖ਼ਮੀ

ਲੁਧਿਆਣਾ, 8 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਜਮਾਲਪੁਰ ਦੇ ਘੇਰੇ ਅੰਦਰ ਪੈਦੇ ਇਲਾਕੇ ਚੰਡੀਗੜ੍ਹ ਰੋਡ 'ਤੇ ਪੈਸੇ ਦੇ ਲੈਣ-ਦੇਣ ਨੂੰ ਲੈ ਕੇ ਹੋਈ ਲੜਾਈ 'ਚ ਇੱਕ ਨੌਜਵਾਨ ਜ਼ਖ਼ਮੀ ਹੋ ਗਿਆ ਹੈ | ਪੁਲਿਸ ਵਲੋਂ ਇਸ ਮਾਮਲੇ ਵਿਚ ਦੋ ਭਰਾਵਾਂ ਖਿਲਾਫ਼ ਕੇਸ ਦਰਜ ਕਰ ਲਿਆ ...

ਪੂਰੀ ਖ਼ਬਰ »

ਲੁੱਟਾਂ-ਖੋਹਾਂ ਦੇ ਮਾਮਲੇ 'ਚ ਚਾਰ ਨੌਜਵਾਨਾਂ ਨੂੰ 5 ਸਾਲ ਕੈਦ

ਲੁਧਿਆਣਾ, 8 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਦਾਲਤ ਨੇ ਲੁੱਟ-ਖੋਹ ਦੇ ਇਕ ਮਾਮਲੇ ਦਾ ਨਿਪਟਾਰਾ ਕਰਦਿਆਂ ਨੌਜਵਾਨਾਂ ਨੂੰ 5 ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਮਾਮਲੇ ਵਿਚ ਮਹਿੰਦਰ ਕੁਮਾਰ ਵਾਸੀ ਮੁਹੱਲਾ ਸਰੂਪ ਨਗਰ ਦੀ ...

ਪੂਰੀ ਖ਼ਬਰ »

ਜਾਇਦਾਦ ਦੇ ਮਾਮਲੇ 'ਚ ਕਰੋੜਾਂ ਦੀ ਠੱਗੀ ਦੇ ਦੋਸ਼ ਤਹਿਤ 2 ਖਿਲਾਫ਼ ਕੇਸ ਦਰਜ

ਲੁਧਿਆਣਾ, 8 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਜਾਇਦਾਦ ਦੇ ਮਾਮਲੇ 'ਚ ਕਰੋੜਾਂ ਦੀ ਠੱਗੀ ਕਰਨ ਦੇ ਦੋਸ਼ ਤਹਿਤ ਪੁਲਿਸ ਨੇ 2 ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਅਗਰ ਨਗਰ ਦੇ ਰਹਿਣ ਵਾਲੇ ਗੌਤਮ ਗਰਗ ਦੀ ਸ਼ਿਕਾਇਤ 'ਤੇ ...

ਪੂਰੀ ਖ਼ਬਰ »

ਮੈਕਰੋ ਗਲੋਬਲ ਲੁਧਿਆਣਾ ਬ੍ਰਾਂਚ ਰਾਹੀਂ ਮਨਜਿੰਦਰ ਸਿੰਘ ਨੂੰ ਕੈਨੇਡਾ ਸਟੱਡੀ ਵੀਜ਼ਾ ਮਿਲਿਆ

ਮੁੱਲਾਂਪੁਰ-ਦਾਖਾ, 8 ਫਰਵਰੀ (ਨਿਰਮਲ ਸਿੰਘ ਧਾਲੀਵਾਲ)-ਮਹਾਂਨਗਰ ਲੁਧਿਆਣਾ ਵਿਚ ਆਈਲੈਟਸ ਦੀ ਕੋਚਿੰਗ ਤੇ ਇੰਮੀਗ੍ਰੇਸ਼ਨ ਸੇਵਾਵਾਂ ਦੇ ਨਾਲ ਵਿਦਿਆਰਥੀਆਂ ਦੀ ਹਰ ਮੁਸ਼ਕਿਲ ਦੇ ਹੱਲ ਲਈ ਸੰਜੀਦਗੀ ਨਾਲ ਕੰਮ ਕਰ ਰਹੇ ਮੈਕਰੋ ਗਲੋਬਲ ਮੋਗਾ ਗਰੁੱਪ ਆਫ ਇੰਸਟੀਚਿਊਟ ਦੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX