ਤਾਜਾ ਖ਼ਬਰਾਂ


ਰਾਸ਼ਟਰਪਤੀ ਦਰੋਪਦੀ ਮੁਰਮੂ ਸੂਰੀਨਾਮ ਅਤੇ ਸਰਬੀਆ ਦੀ ਆਪਣੀ ਪਹਿਲੀ ਰਾਜ ਯਾਤਰਾ ਦੀ ਸਮਾਪਤੀ ਤੋਂ ਬਾਅਦ ਦਿੱਲੀ ਦੇ ਪਾਲਮ ਹਵਾਈ ਅੱਡੇ 'ਤੇ ਪਹੁੰਚੇ
. . .  1 day ago
ਖੱਟਰ ਨੇ ਕਿਸਾਨਾਂ ਨਾਲ ਸੰਬੰਧਿਤ ਮੁੱਦਿਆਂ ਨੂੰ ਲੈ ਕੇ ਸੂਬਾ ਇੰਚਾਰਜ ਬਿਪਲਬ ਦੇਬ ਨਾਲ ਕੀਤੀ ਮੀਟਿੰਗ
. . .  1 day ago
ਚੰਡੀਗੜ੍ਹ,9 ਜੂਨ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਸਾਨਾਂ ਨਾਲ ਸੰਬੰਧਿਤ ਮੁੱਦਿਆਂ ਨੂੰ ਲੈ ਕੇ ਚੰਡੀਗੜ੍ਹ ਵਿਚ ਸੂਬਾ ਇੰਚਾਰਜ ਬਿਪਲਬ ਕੁਮਾਰ ਦੇਬ ਨਾਲ ਮੀਟਿੰਗ ਕੀਤੀ ...
ਬੰਗਾਲ: ਪੰਚਾਇਤ ਚੋਣ ਨਾਮਜ਼ਦਗੀ ਨੂੰ ਲੈ ਕੇ ਹੋਈ ਹਿੰਸਾ, ਕਾਂਗਰਸੀ ਵਰਕਰ ਦੀ ਗੋਲੀ ਮਾਰ ਕੇ ਹੱਤਿਆ
. . .  1 day ago
ਅਮਰੀਕਾ ਨੇ ਯੂਕਰੇਨ ਲਈ 2.1 ਬਿਲੀਅਨ ਡਾਲਰ ਦੇ ਫੌਜੀ ਸਹਾਇਤਾ ਪੈਕੇਜ ਦਾ ਕੀਤਾ ਐਲਾਨ
. . .  1 day ago
ਈ.ਡੀ. ਨੇ ਪੇਪਰ ਲੀਕ ਮਾਮਲੇ ਵਿਚ ਵੱਖ-ਵੱਖ ਲੋਕਾਂ ਦੇ ਰਿਹਾਇਸ਼ 'ਤੇ ਚਲਾਈ ਤਲਾਸ਼ੀ ਮੁਹਿੰਮ
. . .  1 day ago
ਨਵੀਂ ਦਿੱਲੀ, 9 ਜੂਨ - ਈ.ਡੀ. ਨੇ ਸੀਨੀਅਰ ਟੀਚਰ ਗ੍ਰੇਡ II ਪੇਪਰ ਲੀਕ ਮਾਮਲੇ ਵਿਚ ਪੀ.ਐਮ.ਐਲ.ਏ., 2002 ਦੇ ਤਹਿਤ 5.6.2023 ਨੂੰ ਰਾਜਸਥਾਨ ਦੇ ਜੈਪੁਰ, ਜੋਧਪੁਰ, ਉਦੈਪੁਰ, ਅਜਮੇਰ, ਡੂੰਗਰਪੁਰ, ਬਾੜਮੇਰ...
ਅਮਿਤ ਸ਼ਾਹ ਨੇ ਅਮਰਨਾਥ ਯਾਤਰੀਆਂ ਲਈ ਲੋੜੀਂਦੀਆਂ ਸਹੂਲਤਾਂ ਲਈ ਉਚਿਤ ਪ੍ਰਬੰਧ ਕਰਨ ਦੇ ਦਿੱਤੇ ਨਿਰਦੇਸ਼
. . .  1 day ago
ਨਵੀਂ ਦਿੱਲੀ, 9 ਜੂਨ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅਮਰਨਾਥ ਯਾਤਰੀਆਂ ਲਈ ਯਾਤਰਾ, ਠਹਿਰਨ, ਬਿਜਲੀ, ਪਾਣੀ, ਸੰਚਾਰ ਅਤੇ ਸਿਹਤ ਸਮੇਤ ਸਾਰੀਆਂ ਲੋੜੀਂਦੀਆਂ ਸਹੂਲਤਾਂ ਲਈ ਉਚਿਤ ਪ੍ਰਬੰਧ ਕਰਨ ਦੇ...
ਕਾਂਗਰਸ ਨੇ ਸ਼ਕਤੀ ਸਿੰਘ ਗੋਹਿਲ ਦੀ ਥਾਂ ਦੀਪਕ ਬਾਬਰੀਆ ਨੂੰ ਹਰਿਆਣਾ ਤੇ ਦਿੱਲੀ ਲਈ ਏ.ਆਈ.ਸੀ.ਸੀ. ਇੰਚਾਰਜ ਕੀਤਾ ਨਿਯੁਕਤ
. . .  1 day ago
ਨਵੀਂ ਦਿੱਲੀ, 9 ਜੂਨ - ਕਾਂਗਰਸ ਨੇ ਸ਼ਕਤੀ ਸਿੰਘ ਗੋਹਿਲ ਦੀ ਥਾਂ ਦੀਪਕ ਬਾਬਰੀਆ ਨੂੰ ਹਰਿਆਣਾ ਅਤੇ ਦਿੱਲੀ ਲਈ ਏ.ਆਈ.ਸੀ.ਸੀ. ਇੰਚਾਰਜ ਨਿਯੁਕਤ ਕੀਤਾ ਹੈ।
ਮੇਰੇ ਘਰ ਕੋਈ ਨਹੀਂ ਆਇਆ- ਬਿ੍ਜ ਭੂਸ਼ਣ
. . .  1 day ago
ਨਵੀਂ ਦਿੱਲੀ, 9 ਜੂਨ- ਭਾਜਪਾ ਸਾਂਸਦ ਬ੍ਰਿਜ ਭੂਸ਼ਣ ਸਿੰਘ ਨੂੰ ਇਹ ਪੁੱਛੇ ਜਾਣ ’ਤੇ ਕਿ ਕੀ ਪੁਲਿਸ ਅੱਜ ਉਨ੍ਹਾਂ ਦੀ ਰਿਹਾਇਸ਼ ’ਤੇ ਪਹੁੰਚੀ ਹੈ ਤਾਂ ਉਨ੍ਹਾਂ ਕਿਹਾ ਕਿ ਮੇਰੇ ਕੋਲ ਕੋਈ ਨਹੀਂ ਆਇਆ।
ਮਨੀਪੁਰ ਹਿੰਸਾ: ਜਾਂਚ ਲਈ ਸਿੱਟ ਦਾ ਗਠਨ
. . .  1 day ago
ਨਵੀਂ ਦਿੱਲੀ, 9 ਜੂਨ- ਅਧਿਕਾਰਤ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸੀ.ਬੀ.ਆਈ. ਨੇ ਮਨੀਪੁਰ ਹਿੰਸਾ ਦੇ ਸੰਬੰਧ ਵਿਚ ਛੇ ਮਾਮਲੇ....
ਸੰਘਰਸ਼ ਕਮੇਟੀ ਸਾਦੀਹਰੀ ਨੇ ਐਸ.ਡੀ.ਐਮ. ਦਫ਼ਤਰ ਅੱਗੇ ਪਸ਼ੂ ਬੰਨ ਕੇ ਕੀਤਾ ਪ੍ਰਦਰਸ਼ਨ
. . .  1 day ago
ਦਿੜ੍ਹਬਾ ਮੰਡੀ, 9 ਜੂਨ (ਹਰਬੰਸ ਸਿੰਘ ਛਾਜਲੀ)- ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਸਾਦੀਹਰੀ ਵਲੋਂ ਐਸ.ਡੀ.ਐਮ. ਦਿੜ੍ਹਬਾ ਦੇ ਦਫ਼ਤਰ ਅੱਗੇ ਧਰਨਾ ਲਗਾ ਕੇ ਪ੍ਰਦਰਸ਼ਨਕਾਰੀਆਂ ਨੇ ਆਪਣੇ ਪਸ਼ੂ ਨਾਲ ਲਿਆ ਕੇ....
ਭਾਰਤੀ ਫ਼ੌਜ ਨੇ ਸੰਯੁਕਤ ਆਪ੍ਰੇਸ਼ਨ ਦੌਰਨ ਨਾਰਕੋ ਟੈਰਰ ਮੂਲ ਦੇ 3 ਸੰਚਾਲਕ ਕੀਤੇ ਗਿ੍ਫ਼ਤਾਰ
. . .  1 day ago
ਸ੍ਰੀਨਗਰ, 9 ਜੂਨ- ਭਾਰਤੀ ਫ਼ੌਜ ਵਲੋਂ ਸੁੰਦਰਬਨੀ ਨਾਰਕੋਟਿਕਸ ਰਿਕਵਰੀ ਕੇਸ, ਜੇ.ਕੇ.ਪੀ. ਪੁੰਛ ਅਤੇ ਜੇ.ਕੇ.ਪੀ. ਸੁੰਦਰਬਨੀ ਦੇ ਪੁੰਛ ਜ਼ਿਲ੍ਹੇ ਵਿਚ ਕਈ ਸੰਯੁਕਤ ਆਪ੍ਰੇਸ਼ਨ ਕੀਤੇ ਗਏ, ਜਿਸ ਵਿਚ ਉਨ੍ਹਾਂ ਵਲੋਂ....
ਬਿ੍ਜ ਭੂਸ਼ਣ ਦੀ ਗਿ੍ਫ਼ਤਾਰੀ ਜ਼ਰੂਰੀ- ਬਜਰੰਗ ਪੂਨੀਆ
. . .  1 day ago
ਨਵੀਂ ਦਿੱਲੀ, 9 ਜੂਨ- ਮਹਿਲਾ ਪਹਿਲਵਾਨਾਂ ਦੇ ਪੁਲਿਸ ਨਾਲ ਬਿ੍ਜ ਭੂਸ਼ਣ ਦੇ ਘਰ ਜਾਣ ਦੀਆਂ ਆ ਰਹੀਆਂ ਖ਼ਬਰਾਂ ਦੇ ਦੌਰਾਨ ਪਹਿਲਵਾਨ ਬਜਰੰਗ ਪੂਨੀਆ ਨੇ ਟਵੀਟ ਕੀਤਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵਲੋਂ....
ਦੇਸ਼ ਦਾ ਵਿਕਾਸ ਉਦੋਂ ਹੀ ਹੋਵੇਗਾ ਜਦੋਂ ਅਸੀਂ ਸਹੀ ਕਦਮ ਚੁੱਕਾਂਗੇ- ਐਸ. ਜੈਸ਼ੰਕਰ
. . .  1 day ago
ਨਵੀਂ ਦਿੱਲੀ, 9 ਜੂਨ- ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਨੇ ਕਿਹਾ ਕਿ ਅੱਜ ਅਸੀਂ ਵਿਦੇਸ਼ੀ ਨਿਵੇਸ਼ ਵਿਚ ਪਹਿਲੇ ਸਥਾਨ ’ਤੇ ਹਾਂ, ਪਰ ਇਹ ਉਹ ਸਥਾਨ ਨਹੀਂ ਹੈ ਜਿੱਥੇ ਅਸੀਂ ਸੰਤੁਸ਼ਟ ਹੋ ਸਕਦੇ ਹਾਂ, ਅਸੀਂ ਇਸ ਨੂੰ ਹੋਰ.....
ਅਮਿਤ ਸ਼ਾਹ ਨੇ ਅਮਰਨਾਥ ਯਾਤਰਾ ਸੰਬੰਧੀ ਕੀਤੀ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ
. . .  1 day ago
ਨਵੀਂ ਦਿੱਲੀ, 9 ਜੂਨ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅਮਰਨਾਥ ਯਾਤਰਾ ਦੀਆਂ ਤਿਆਰੀਆਂ ਨੂੰ ਲੈ ਕੇ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮੀਟਿੰਗ ਵਿਚ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ.....
ਉਤਮ ਗਾਰਡਨ ਕਾਲੋਨੀ ਮਨਵਾਲ ਵਿਖੇ ਪਤੀ-ਪਤਨੀ ਦਾ ਬੇਰਹਿਮੀ ਨਾਲ ਕਤਲ
. . .  1 day ago
ਪਠਾਨਕੋਟ/ਸ਼ਾਹਪੁਰ ਕੰਢੀ, 9 ਜੂਨ (ਆਸ਼ੀਸ਼ ਸ਼ਰਮਾ/ਰਣਜੀਤ ਸਿੰਘ)- ਪਠਾਨਕੋਟ ਦੇ ਥਾਣਾ ਸ਼ਾਹਪੁਰ ਕੰਢੀ ਅਧੀਨ ਪੈਂਦੀ ਉਤਮ ਗਾਰਡਨ ਕਾਲੋਨੀ ਮਨਵਾਲ ਵਿਚ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਇਕ.....
ਕਿਸਾਨਾਂ ਵਲੋਂ ਪਾਵਰਕਾਮ ਦੇ ਮੁੱਖ ਦਫ਼ਤਰ ਸਾਹਮਣੇ ਮਰਨ ਵਰਤ ਸ਼ੁਰੂ
. . .  1 day ago
ਪਟਿਆਲਾ, 9 ਜੂਨ (ਅਮਰਬੀਰ ਸਿੰਘ ਆਹਲੂਵਾਲੀਆ)- ਪਟਿਆਲਾ ਦੀ ਮਾਲ ਰੋਡ ’ਤੇ ਸਥਿਤ ਪਾਵਰਕਾਮ ਦੇ ਮੁੱਖ ਦਫ਼ਤਰ ਸਾਹਮਣੇ ਧਰਨੇ ’ਤੇ ਬੈਠੇ ਕਿਸਾਨਾਂ ਵਲੋਂ ਮਰਨ ਵਰਤ ਆਰੰਭ ਦਿੱਤਾ....
ਸੜਕ ਹਾਦਸੇ ਵਿਚ ਇਕ ਦੀ ਮੌਤ
. . .  1 day ago
ਭਵਾਨੀਗੜ੍ਹ, 9 ਜੂਨ (ਰਣਧੀਰ ਸਿੰਘ ਫੱਗੂਵਾਲਾ)- ਪਿੰਡ ਬਾਲਦ ਕਲਾਂ ਨੇੜੇ ਮੋਟਰਸਾਈਕਲ ਅਤੇ ਕਾਰ ਵਿਚਕਾਰ ਹੋਏ ਹਾਦਸੇ ਵਿਚ ਮੋਟਰਸਾਈਕਲ ਸਵਾਰ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪਿੰਡ ਲੱਡੀ ਦੇ ਵਾਸੀ ਗੁਰਮੇਲ.....
ਮੀਡੀਆ ਨੂੰ ਦਬਾਉਣ ਦਾ ਖ਼ਾਮਿਆਜ਼ਾ ਸਰਕਾਰ ਨੂੰ ਭੁਗਤਣਾ ਪਵੇਗਾ- ਅਨੁਰਾਗ ਠਾਕੁਰ
. . .  1 day ago
ਜਲੰਧਰ, 9 ਜੂਨ- ਮੀਡੀਆ ਦੀ ਆਜ਼ਾਦੀ ਸੰਬੰਧੀ ਗੱਲ ਕਰਦਿਆਂ ਅਨੁਰਾਗ ਠਾਕੁਰ ਨੇ ਕਿਹਾ ਕਿ ਬੋਲਣ ਦਾ ਅਧਿਕਾਰ ਦੇਸ਼ ਦੇ ਹਰ ਨਾਗਰਿਕ ਲਈ ਹੈ। ਉਨ੍ਹਾਂ ਕਿਹਾ ਕਿ ਜੇਕਰ ਮੀਡੀਆ ਵਲੋਂ ਅਜਿਹੀਆਂ ਗੱਲਾਂ ਨੂੰ.....
ਭਗਵੰਤ ਮਾਨ ਪਹਿਲਾਂ ਨਸ਼ਿਆਂ ’ਤੇ ਪਾਵੇ ਠੱਲ੍ਹ- ਅਨੁਰਾਗ ਠਾਕੁਰ
. . .  1 day ago
ਜਲੰਧਰ, 9 ਜੂਨ- ਭਗਵੰਤ ਮਾਨ ਵਲੋਂ ਡਿਜ਼ੀਟਲ ਜੇਲ੍ਹਾਂ ਬਣਾਉਣ ਸੰਬੰਧੀ ਪੁੱਛੇ ਇਕ ਸਵਾਲ ਦਾ ਜਵਾਬ ਦਿੰਦਿਆਂ ਅਨੁਰਾਗ ਠਾਕੁਰ ਨੇ ਕਿਹਾ ਕਿ ਮੈਂ ਮੁੱਖ ਮੰਤਰੀ ਨੂੰ ਇਹ ਹੀ ਕਹਿਣਾ ਚਾਹਾਂਗਾ ਕਿ ਪਹਿਲਾਂ ਜੇਲ੍ਹਾਂ....
ਪਹਿਲਵਾਨਾਂ ਨੇ ਨਫ਼ਰਤ ਭਰੇ ਭਾਸ਼ਣ ਨਹੀਂ ਦਿੱਤੇ- ਦਿੱਲੀ ਪੁਲਿਸ
. . .  1 day ago
ਦਿੱਲੀ, 9 ਜੂਨ- ਬ੍ਰਿਜ ਭੂਸ਼ਣ ਸ਼ਰਨ ਸਿੰਘ ਖ਼ਿਲਾਫ਼ ਪਹਿਲਵਾਨਾਂ ਦੇ ਵਿਰੋਧ ਦੇ ਮਾਮਲੇ ’ਚ ਦਿੱਲੀ ਪੁਲਿਸ ਨੇ ਬਮ ਬਮ ਮਹਾਰਾਜ ਨੌਹਟੀਆ ਦੀ ਸ਼ਿਕਾਇਤ ’ਤੇ ਏ.ਟੀ.ਆਰ. ਦਾਇਰ ਕੀਤੀ ਹੈ, ਜਿਸ ਵਿਚ....
34 ਸਾਲ ਬਾਅਦ ਭਾਰਤ ਨੂੰ ਮਿਲੀ ਨਵੀਂ ਸਿੱਖਿਆ ਨੀਤੀ- ਅਨੁਰਾਗ ਠਾਕੁਰ
. . .  1 day ago
ਜਲੰਧਰ, 9 ਜੂਨ- ਅੱਜ ਜਲੰਧਰ ਪੁੱਜੇ ਕੇਂਦਰੀ ਖ਼ੇਡ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਸਰਹੱਦ ਪਾਰੋਂ ਨਸ਼ਿਆਂ ਜਾਂ ਦਹਿਸ਼ਤ ਫ਼ੈਲਾਉਣ ਦੀਆਂ ਕੋਸ਼ਿਸ਼ਾਂ ’ਤੇ ਸਾਰੇ ਰਾਜਾਂ ਦੇ ਸਰਹੱਦੀ ਖੇਤਰਾਂ ਵਿਚ ਸਖ਼ਤ ਕਾਰਵਾਈ....
ਸ਼ੈਰੀ ਮਾਨ ਛੱਡ ਰਹੇ ਹਨ ਗਾਇਕੀ, ਇੰਸਟਾਗ੍ਰਾਮ ਸਟੋਰੀ ਨੇ ਫ਼ੈਨਜ਼ ਪਾਏ ਦੁਚਿੱਤੀ ਵਿਚ
. . .  1 day ago
ਚੰਡੀਗੜ੍ਹ, 9 ਜੂਨ- ਪੰਜਾਬੀ ਗਾਇਕ ਸ਼ੈਰੀ ਮਾਨ ਸੰਬੰਧੀ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਉਨ੍ਹਾਂ ਆਪਣੀ ਇੰਸਟਾਗ੍ਰਾਮ ਸਟੋਰੀ ਰਾਹੀਂ ਆਪਣੇ ਗਾਇਕੀ ਦੇ ਕਰੀਅਰ ਦੀ ਆਖ਼ਰੀ ਐਲਬਮ ਦਾ ਐਲਾਨ ਕਰ....
ਮਸ਼ਹੂਰ ਪੰਜਾਬੀ ਗਾਇਕ ਦੇ ਪਿਤਾ ’ਤੇ ਝੂਠਾ ਅਨੁਸੂਚਿਤ ਜਾਤੀ ਸਰਟੀਫਿਕੇਟ ਦੇ ਕੇ ਸਰਕਾਰੀ ਨੌਕਰੀ ਕਰਨ ਦਾ ਲੱਗਾ ਦੋਸ਼
. . .  1 day ago
ਚੰਡੀਗੜ੍ਹ, 9 ਜੂਨ- ਅਨੁਸੂਚਿਤ ਜਾਤੀ ਦੇ ਝੂਠੇ ਸਰਟੀਫਿਕੇਟ ਬਣਾ ਕੇ ਪੰਜਾਬ ਦੇ ਸਿੱਖਿਆ ਵਿਭਾਗ ਵਿਚ ਇਕ ਵਿਅਕਤੀ ਵਲੋਂ ਸਰਕਾਰੀ ਨੌਕਰੀ ਹਾਸਿਲ ਕਰ ਕੇ 34 ਸਾਲ ਤੋਂ ਵੱਧ ਨੌਕਰੀ ਦਾ ਆਨੰਦ ਮਾਨਣ ਦੇ ਦੋਸ਼ ਲੱਗਣ ਦੀ ਇਕ ਖ਼ਬਰ ਦਾ ਸਖ਼ਤ ਨੋਟਿਸ ਲੈਂਦਿਆਂ ਨੈਸ਼ਨਲ ਕਮਿਸ਼ਨ ਫ਼ਾਰ ਸ਼ਡਿਊਲਡ....
ਮੋਦੀ ਜੀ ਨੇ ਮੁਫ਼ਤ ਇਲਾਜ ਰਾਹੀਂ ਕਈ ਗਰੀਬ ਪਰਿਵਾਰਾਂ ਦੀ ਜਾਨਾਂ ਬਚਾਈਆਂ- ਮਨਸੁੱਖ ਮਾਂਡਵੀਆ
. . .  1 day ago
ਚੰਡੀਗੜ੍ਹ, 9 ਜੂਨ- ਕੇਂਦਰੀ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਮਨਸੁੱਖ ਮਾਂਡਵੀਆ ਅੱਜ ਸੀ.ਜੀ.ਐਚ.ਐਸ. ਵੈਲਨੈਸ ਸੈਂਟਰ ਦੇ ਉਦਘਾਟਨ ਦੌਰਾਨ ਇੱਥੇ ਪੁੱਜੇ। ਆਪਣੇ ਸੰਬੋਧਨ ਦੌਰਾਨ ਉਨ੍ਹਾਂ ਕਿਹਾ ਕਿ....
ਕੇਂਦਰੀ ਮੰਤਰੀ ਮਨਸੁਖ ਮਾਂਡਵੀਆ ਰੈਲੀ ਨੂੰ ਸੰਬੋਧਨ ਕਰਨ ਲਈ ਪੁੱਜੇ ਪਟਿਆਲਾ
. . .  1 day ago
ਪਟਿਆਲਾ, 9 ਜੂਨ (ਗੁਰਵਿੰਦਰ ਸਿੰਘ ਔਲਖ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ 9 ਸਾਲ ਪੂਰੇ ਹੋਣ ’ਤੇ ਪੂਰੇ ਦੇਸ਼ ਭਰ ਵਿਚ ਭਾਜਪਾ ਵਲੋਂ ਕਰਵਾਏ ਜਾ ਰਹੇ....
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 27 ਮਾਘ ਸੰਮਤ 554

ਫਰੀਦਕੋਟ/ਸ੍ਰੀ ਮੁਕਤਸਰ ਸਾਹਿਬ

ਪੰਜਾਬ ਯੂ. ਟੀ. ਮੁਲਾਜ਼ਮ ਤੇ ਪੈਨਸ਼ਨਰ ਸਾਂਝੇ ਫ਼ਰੰਟ ਵਲੋਂ 15 ਨੂੰ ਰੋਸ ਪ੍ਰਦਰਸ਼ਨ ਦਾ ਐਲਾਨ

ਫ਼ਰੀਦਕੋਟ, 8 ਫ਼ਰਵਰੀ (ਸਰਬਜੀਤ ਸਿੰਘ)-ਪੰਜਾਬ ਯੂ. ਟੀ. ਮੁਲਾਜ਼ਮ ਅਤੇ ਪੈਨਸਨਰ ਸਾਂਝੇ ਫ਼ਰੰਟ ਦੇ ਸੱਦੇ 'ਤੇ ਜ਼ਿਲ੍ਹਾ ਫ਼ਰੀਦਕੋਟ ਦੀ ਮੀਟਿੰਗ ਇੰਦਰਜੀਤ ਸਿੰਘ ਖੀਵਾ ਦੀ ਪ੍ਰਧਾਨਗੀ ਹੇਠ ਸਥਾਨਕ ਪੈਨਸ਼ਨਰ ਭਵਨ ਵਿਖੇ ਹੋਈ, ਜਿਸ ਵਿਚ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਸ਼ਮੂਲੀਅਤ ਕੀਤੀ | ਆਗੂਆਂ ਨੇ ਕਿਹਾ ਕਿ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਨੂੰ ਲਗਪਗ ਇਕ ਸਾਲ ਦੇ ਕਰੀਬ ਹੋ ਗਿਆ ਹੈ, ਪਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਕੀਤੇ ਹੋਏ ਵਾਅਦੇ ਸਰਕਾਰ ਨੂੰ ਅਜੇ ਤੱਕ ਯਾਦ ਨਹੀਂ ਆਏ | ਸਾਂਝੇ ਫ਼ਰੰਟ ਦੇ ਆਗੂਆਂ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਵਲੋਂ ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਭਰੋਸਾ ਦਿੱਤਾ ਗਿਆ ਸੀ ਕਿ ਮਾਣਭੱਤਾ ਵਰਕਰਾਂ ਦੀਆਂ ਉਜਰਤਾਂ ਵਿਚ ਵਾਧਾ ਕੀਤਾ ਜਾਵੇਗਾ, ਕੱਚੇ ਮੁਲਾਜ਼ਮ ਪੱਕੇ ਕੀਤੇ ਜਾਣਗੇ, ਛੇਵੇਂ ਤਨਖਾਹ ਕਮਿਸ਼ਨ ਨੂੰ ਸੋਧ ਕੇ ਮੁਲਾਜ਼ਮ ਤੇ ਪੈਨਸ਼ਨਰ ਪੱਖੀ ਬਣਾਇਆ ਜਾਵੇਗਾ ਤੇ ਹੋਰ ਕਈ ਮੰਗਾਂ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਕੀਤਾ ਜਾਵੇਗਾ, ਪਰ ਅਜੇ ਤੱਕ ਇਹ ਸਾਰੇ ਮਾਮਲੇ ਜਿਉਂ ਦੇ ਤਿਉਂ ਖੜ੍ਹੇ ਹਨ, ਜਿਸ ਕਾਰਨ ਪੰਜਾਬ ਦੇ ਮੁਲਾਜ਼ਮਾਂ, ਪੈਨਸ਼ਨਰਾਂ, ਕੱਚੇ ਮੁਲਾਜ਼ਮਾਂ ਅਤੇ ਮਾਣਭੱਤਾ ਵਰਕਰਾਂ ਵਿਚ ਪੰਜਾਬ ਸਰਕਾਰ ਦੇ ਖ਼ਿਲਾਫ਼ ਭਾਰੀ ਰੋਸ ਅਤੇ ਗੁੱਸਾ ਹੈ | ਉਨ੍ਹਾਂ ਕਿਹਾ ਕਿ 15 ਫ਼ਰਵਰੀ ਨੂੰ 11:30 ਵਜੇ ਡੀ.ਸੀ. ਦਫ਼ਤਰ ਫ਼ਰੀਦਕੋਟ ਵਿਖੇ ਸਾਂਝੇ ਫ਼ਰੰਟ ਵਲੋਂ ਪੰਜਾਬ ਦੀ ਆਮ ਆਦਮੀ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ 19 ਫਰਵਰੀ ਨੂੰ ਚੰਡੀਗੜ੍ਹ ਵਿਖੇ ਪੋਲ੍ਹ ਖੋਲ੍ਹ ਰੈਲੀ ਕੀਤੀ ਜਾਵੇਗੀ, ਜਿਸ ਵਿਚ ਪੰਜਾਬ ਅਤੇ ਚੰਡੀਗੜ੍ਹ ਦੇ 40 ਹਜ਼ਾਰ ਤੋਂ ਵਧੇਰੇ ਮੁਲਾਜ਼ਮ ਅਤੇ ਪੈਨਸ਼ਨਰ ਸ਼ਾਮਿਲ ਹੋਣਗੇ | ਇਸ ਮੌਕੇ ਵੀਰ ਇੰਦਰਜੀਤ ਸਿੰਘ ਪੁਰੀ ਸੂਬਾ ਪ੍ਰਧਾਨ ਮੰਡੀ ਬੋਰਡ, ਜਤਿੰਦਰ ਕੁਮਾਰ, ਜਗਤਾਰ ਸਿੰਘ ਗਿੱਲ, ਸੁਖਵਿੰਦਰ ਸਿੰਘ ਸੁੱਖੀ, ਬਲਕਾਰ ਸਿੰਘ, ਅਮੀ ਚੰਦ, ਅਸ਼ੋਕ ਕੌਸਲ, ਹਰਪ੍ਰੀਤ ਸਿੰਘ, ਮਿੱਠੂ ਸਿੰਘ ਪ੍ਰਧਾਨ ਪੈਨਸ਼ਨਰ ਐਸੋਸੀਏਸ਼ਨ ਪਾਵਰਕਾਮ, ਚਿਤਰੰਜਨ ਸਿੰਘ ਗਾਬਾ, ਸੂਰਤ ਸਿੰਘ ਮਾਹਲਾ, ਲਖਵਿੰਦਰ ਕੌਰ, ਸੰਤ ਸਿੰਘ, ਕਿਰਨ ਪ੍ਰਕਾਸ਼ ਮਹਿਤਾ ਤੇ ਪਰਦੀਪ ਸਿੰਘ ਆਦਿ ਹਾਜ਼ਰ ਸਨ |

ਪਾਵਰਕਾਮ ਪੈਨਸ਼ਨਰਜ਼ ਐਸੋਸੀਏਸ਼ਨ ਨੇ ਪੰਜਾਬ ਸਰਕਾਰ ਦੀ ਅਰਥੀ ਸਾੜੀ

ਗਿੱਦੜਬਾਹਾ, 8 ਫ਼ਰਵਰੀ (ਪਰਮਜੀਤ ਸਿੰਘ ਥੇੜ੍ਹੀ)-ਪੈਨਸ਼ਨਰਜ਼ ਐਸੋਸੀਏਸ਼ਨ ਪੀ. ਐੱਸ. ਪੀ. ਟੀ. ਸੀ. ਐੱਲ. ਮੰਡਲ ਗਿੱਦੜਬਾਹਾ ਵਲੋਂ ਆਪਣੀਆਂ ਮੰਗਾਂ ਦੇ ਸੰਬੰਧ ਵਿਚ ਡਵੀਜ਼ਨ ਗਿੱਦੜਬਾਹਾ ਦੇ ਪ੍ਰਧਾਨ ਸ਼ਮਸ਼ੇਰ ਸਿੰਘ ਦੀ ਅਗਵਾਈ ਵਿਚ ਮੀਟਿੰਗ ਤੋਂ ਬਾਅਦ ਆਪਣੀਆਂ ...

ਪੂਰੀ ਖ਼ਬਰ »

ਪਾਵਰਕਾਮ ਟੈਕਨੀਕਲ ਸਰਵਿਸਿਜ਼ ਯੂਨੀਅਨ ਦੀ ਮੀਟਿੰਗ ਹੋਈ

ਫ਼ਰੀਦਕੋਟ, 8 ਫ਼ਰਵਰੀ (ਸਰਬਜੀਤ ਸਿੰਘ)-ਪਾਵਰਕਾਮ ਦਫ਼ਤਰ ਫ਼ਰੀਦਕੋਟ ਵਿਖੇ ਟੈਕਨੀਕਲ ਸਰਵਿਸਿਜ਼ ਯੂਨੀਅਨ ਵਲੋਂ ਸਰਕਲ ਕਮੇਟੀ ਦੀ ਮੀਟਿੰਗ ਕੀਤੀ ਗਈ, ਜਿਸਦੀ ਪ੍ਰਧਾਨਗੀ ਸਾਥੀ ਗੱਬਰ ਸਿੰਘ ਨੇ ਕੀਤੀ | ਉਨ੍ਹਾਂ ਕਿਹਾ ਕਿ ਪਾਵਰਕਾਮ ਦੀ ਮੈਨੇਜਮੈਂਟ ਅਤੇ ਪੰਜਾਬ ...

ਪੂਰੀ ਖ਼ਬਰ »

ਸਿਵਲ ਹਸਪਤਾਲ ਜੈਤੋ 'ਚ ਡਾ. ਰਵੀ ਬਾਂਸਲ ਬੱਚਿਆਂ ਦਾ ਕਰਨਗੇ ਇਲਾਜ

ਜੈਤੋ, 8 ਫ਼ਰਵਰੀ (ਗੁਰਚਰਨ ਸਿੰਘ ਗਾਬੜੀਆ)-ਚੰਡੀਗੜ੍ਹ ਬੱਚਿਆਂ ਦਾ ਹਸਪਤਾਲ ਕੋਟਕਪੂਰਾ ਦੇ ਡਾ: ਰਵੀ ਕੁਮਾਰ ਸਥਾਨਕ ਸੇਠ ਰਾਮ ਨਾਥ ਸਿਵਲ ਹਸਪਤਾਲ ਵਿਖੇ ਹਰ ਬੁੱਧਵਾਰ ਨੂੰ ਬੱਚਿਆਂ ਦੀਆਂ ਬਿਮਾਰੀਆਂ ਦਾ ਇਲਾਜ ਕਰਨਗੇ | ਡਾ: ਰਵੀ ਬਾਂਸਲ ਦਾ ਜੈਤੋ ਸਿਵਲ ਹਸਪਤਾਲ ...

ਪੂਰੀ ਖ਼ਬਰ »

ਮਿਹਨਤੀ ਅਧਿਆਪਕ ਸਮੁੱਚੇ ਸਮਾਜ ਦਾ ਗਹਿਣਾ ਹੁੰਦੇ ਹਨ-ਪਵਨ ਕੁਮਾਰ

ਫ਼ਰੀਦਕੋਟ, 8 ਫ਼ਰਵਰੀ (ਜਸਵੰਤ ਸਿੰਘ ਪੁਰਬਾ)-ਮਿਹਨਤੀ ਤੇ ਪ੍ਰਤੀਭਾਸ਼ਾਲੀ ਅਧਿਆਪਕ ਸਮੁੱਚੇ ਸਮਾਜ ਦਾ ਕੀਮਤੀ ਗਹਿਣਾ ਹੁੰਦੇ ਹਨ | ਇਹ ਬਾਕੀ ਅਧਿਆਪਕਾਂ ਲਈ ਮਾਰਗ ਦਰਸ਼ਕ ਹੁੰਦੇ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਥਾਨਕ ਐਲੀਮੈਂਟਰੀ ਸਮਾਰਟ ਸਕੂਲ ਜੀਵਨ ਨਗਰ ...

ਪੂਰੀ ਖ਼ਬਰ »

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ 'ਚ ਚੱਪਲਾਂ ਸਮੇਤ ਦਾਖ਼ਲ ਹੋਏ 2 ਵਿਅਕਤੀ

ਗਿੱਦੜਬਾਹਾ, 8 ਫ਼ਰਵਰੀ (ਪਰਮਜੀਤ ਸਿੰਘ ਥੇੜ੍ਹੀ)-ਸਬ ਡਵੀਜ਼ਨ ਗਿੱਦੜਬਾਹਾ ਦੇ ਪਿੰਡ ਫਕਰਸਰ ਦੇ ਗੁਰਦੁਆਰਾ ਮਾਤਾ ਸਾਹਿਬ ਦੇਵਾ ਕੌਰ ਜੀ ਵਿਖੇ ਬੀਤੀ ਰਾਤ 2 ਅਣਪਛਾਤੇ ਵਿਅਕਤੀਆਂ ਵਲੋਂ ਚੱਪਲਾਂ ਸਮੇਤ ਦਰਬਾਰ ਸਾਹਿਬ ਵਿਖੇ ਦਾਖ਼ਲ ਹੋ ਕੇ ਗੁਰੂਘਰ ਦੀ ਮਰਿਆਦਾ ਨੂੰ ...

ਪੂਰੀ ਖ਼ਬਰ »

ਸਰਕਾਰੀ ਸਕੂਲ ਡੋਡ ਦੇ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

ਬਾਜਾਖਾਨਾ, 8 ਫ਼ਰਵਰੀ (ਜੀਵਨ ਗਰਗ)-ਪਿੰਡ ਡੋਡ ਦੇ ਜੰਮਪਲ ਸੇਵਾ-ਮੁਕਤ ਮੁੱਖ ਅਧਿਆਪਕ ਸਵ: ਅਜੈਬ ਸਿੰਘ ਦੀ ਯਾਦ ਨੂੰ ਸਮਰਪਿਤ ਉਨ੍ਹਾਂ ਦੇ ਪਰਿਵਾਰ ਵਲੋਂ ਰਾਮ ਮੁਹੰਮਦ ਸਿੰਘ ਆਜ਼ਾਦ ਵੈਲਫੇਅਰ ਸੁਸਾਇਟੀ ਦੇ ਸਹਿਯੋਗ ਨਾਲ ਸਰਕਾਰੀ ਹਾਈ ਸਕੂਲ ਦੇ ਹੋਣਹਾਰ ਬੱਚਿਆਂ ਦੇ ...

ਪੂਰੀ ਖ਼ਬਰ »

ਲਾਹਣ ਸਮੇਤ ਤਿੰਨ ਗਿ੍ਫ਼ਤਾਰ

ਫ਼ਰੀਦਕੋਟ, 8 ਫ਼ਰਵਰੀ (ਸਰਬਜੀਤ ਸਿੰਘ)-ਐਕਸਾਈਜ਼ ਵਿਭਾਗ ਅਤੇ ਫ਼ਰੀਦਕੋਟ ਪੁਲਿਸ ਵਲੋਂ ਸਾਂਝੀ ਕਾਰਵਾਈ ਤਹਿਤ ਗੁਪਤ ਸੂਚਨਾ ਦੇ ਆਧਾਰ 'ਤੇ ਵੱਖ-ਵੱਖ ਥਾਵਾਂ ਤੋਂ ਤਿੰਨ ਵਿਅਕਤੀਆਂ ਨੂੰ 600 ਲਿਟਰ ਲਾਹਣ ਸਮੇਤ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ | ਮਿਲੀ ਜਾਣਕਾਰੀ ...

ਪੂਰੀ ਖ਼ਬਰ »

ਸ੍ਰੀ ਭੋਲੇ ਬਾਬਾ ਕਾਂਵੜ ਸੰਘ ਦੀ ਮੀਟਿੰਗ ਹੋਈ

ਫ਼ਰੀਦਕੋਟ, 8 ਫ਼ਰਵਰੀ (ਸਤੀਸ਼ ਬਾਗ਼ੀ)-ਮਹਾਂਵਿਸ਼ਰਾਤਰੀ ਦੇ ਸਬੰਧ ਵਿਚ ਸ੍ਰੀ ਭੋਲੇ ਬਾਬਾ ਕਾਵੜ ਸੰਘ ਦੀ ਮੀਟਿੰਗ ਗੇਲਾ ਰਾਮ ਗੇਰਾ ਸ੍ਰੀ ਰਾਧਾ ਕਿ੍ਸ਼ਨ ਮੰਦਿਰ ਵਿਖੇ ਹੋਈ, ਜਿਸ ਵਿਚ ਇਹ ਫ਼ੈਸਲਾ ਲਿਆ ਗਿਆ ਕਿ 15 ਫ਼ਰਵਰੀ ਨੂੰ ਕਾਵੜ ਯਾਤਰਾ ਹਰਿਦੁਆਰ ਲਈ ਰਵਾਨਾ ...

ਪੂਰੀ ਖ਼ਬਰ »

ਮਾਊਾਟ ਲਿਟਰਾ ਜ਼ੀ ਸਕੂਲ 'ਚ ਕਿ੍ਕਟ ਨੈੱਟ ਅਭਿਆਸ ਦੀ ਸ਼ੁਰੂਆਤ

ਫ਼ਰੀਦਕੋਟ, 8 ਫ਼ਰਵਰੀ (ਜਸਵੰਤ ਸਿੰਘ ਪੁਰਬਾ)-ਮਾਊਾਟ ਲਿਟਰਾ ਜ਼ੀ ਸਕੂਲ ਹਮੇਸ਼ਾ ਹੀ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਤਤਪਰ ਰਿਹਾ ਹੈ, ਇਸੇ ਲੜੀ ਨੂੰ ਜਾਰੀ ਰੱਖਦਿਆਂ ਸਕੂਲ ਵਿਚ ਕਿ੍ਕਟ ਨੈੱਟ ਅਭਿਆਸ ਦੀ ਸ਼ੂਰੂਆਤ ਕੀਤੀ ਗਈ ਹੈ | ਸਕੂਲ ਦੇ ਚੇਅਰਮੈਨ ਇੰਜੀ. ...

ਪੂਰੀ ਖ਼ਬਰ »

ਡਾ. ਅੰਬੇਡਕਰ ਅਪਾਹਜ ਵੈਲਫ਼ੇਅਰ ਸੁਸਾਇਟੀ ਦੀ ਮੀਟਿੰਗ ਹੋਈ

ਫ਼ਰੀਦਕੋਟ, 8 ਫ਼ਰਵਰੀ (ਸਤੀਸ਼ ਬਾਗ਼ੀ)-ਡਾ. ਅੰਬੇਦਕਰ ਅਪਾਹਜ ਵੈਲਫ਼ੇਅਰ ਸੁਸਾਇਟੀ (ਰਜਿ.) ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਹਰਸੰਗੀਤ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਅੰਗਹੀਣਾਂ ਦੇ ਭਖਦੇ ਮਸਲਿਆਂ 'ਤੇ ਵਿਚਾਰ ਚਰਚਾ ਕੀਤੀ ਗਈ | ਪ੍ਰਧਾਨ ਗਿੱਲ ਨੇ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ ਦੇ ਵਿਦਿਆਰਥੀਆਂ ਵਲੋਂ ਵੱਖ-ਵੱਖ ਮੁਕਾਬਲਿਆਂ 'ਚ ਸ਼ਾਨਦਾਰ ਪ੍ਰਦਰਸ਼ਨ

ਮਲੋਟ, 8 ਫ਼ਰਵਰੀ (ਪਾਟਿਲ)-ਡੀ. ਏ. ਵੀ. ਕਾਲਜ ਮਲੋਟ ਦੇ ਵਿਦਿਆਰਥੀਆਂ ਨੇ ਪਿੰ੍ਰਸੀਪਲ ਸੁਭਾਸ਼ ਗੁਪਤਾ ਦੀ ਅਗਵਾਈ ਅਤੇ ਰੈੱਡ ਰਿਬਨ ਕਲੱਬ ਦੇ ਇੰਚਾਰਜ ਇਕਬਾਲ ਕੌਰ ਦੀ ਨਿਗਰਾਨੀ ਹੇਠ ਦਸਮੇਸ਼ ਗਰਲਜ਼ ਕਾਲਜ ਬਾਦਲ ਵਿਖੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਜ਼ਿਲ੍ਹਾ ...

ਪੂਰੀ ਖ਼ਬਰ »

ਕਿ੍ਕਟਰ ਨਮਨ ਧੀਰ ਨੂੰ ਕੀਤਾ ਸਨਮਾਨਿਤ

ਫ਼ਰੀਦਕੋਟ, 8 ਫ਼ਰਵਰੀ (ਸਤੀਸ਼ ਬਾਗ਼ੀ)-ਰੋਟਰੀ ਕਲੱਬ ਵਲੋਂ ਕਿ੍ਕਟ ਖੇਡ ਵਿਚ ਆਪਣਾ ਵਿਸ਼ੇਸ਼ ਸਥਾਨ ਰੱਖਣ ਵਾਲੇ ਕਿ੍ਕਟਰ ਨਮਨ ਧੀਰ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਕਲੱਬ ਦੇ ਪ੍ਰਧਾਨ ਅਰਸ਼ ਸੱਚਰ ਨੇ ਦੱਸਿਆ ਕਿ ਨਮਨ ਧੀਰ ਫ਼ਰੀਦਕੋਟ ਜ਼ਿਲ੍ਹੇ ਨਾਲ ...

ਪੂਰੀ ਖ਼ਬਰ »

ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਵੈੱਲਫ਼ੇਅਰ ਸੁਸਾਇਟੀ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 8 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਵੈੱਲਫ਼ੇਅਰ ਸੁਸਾਇਟੀ (ਰਜਿ:) ਸ੍ਰੀ ਮੁਕਤਸਰ ਸਹਿਬ ਦੀ ਮੀਟਿੰਗ ਸ਼ਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਜਸਵਿੰਦਰ ਸਿੰਘ ਜਨਰਲ ਸਕੱਤਰ, ਗੁਰਪਾਲ ਸਿੰਘ ਪਾਲੀ ...

ਪੂਰੀ ਖ਼ਬਰ »

ਬੱਚਿਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਬਚਾਉਣ ਲਈ ਸੈਮੀਨਾਰ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 8 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਸ੍ਰੀ ਮੁਕਤਸਰ ਸਾਹਿਬ ਵਲੋਂ ਨਸ਼ਿਆਂ ਤੇ ਸਾਈਬਰ ਕਰਾਈਮ ਵਿਰੁੱਧ ਡੇਰਾ ਭਾਈ ਮਸਤਾਨ ਸਕੂਲ ਸ੍ਰੀ ਮੁਕਤਸਰ ਸਾਹਿਬ ਵਿਖੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਸੈਮੀਨਾਰ ਦੀ ...

ਪੂਰੀ ਖ਼ਬਰ »

ਡੋਡ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਅੱਜ

ਬਾਜਾਖਾਨਾ, 8 ਫ਼ਰਵਰੀ (ਜੀਵਨ ਗਰਗ)-ਸਰਕਾਰੀ ਪ੍ਰਾਇਮਰੀ ਤੇ ਹਾਈ ਸਕੂਲ ਡੋਡ ਵਿਖੇ ਕੁਲਦੀਪ ਸਿੰਘ ਅਤੇ ਕੁਲਵੀਰ ਕੌਰ ਸਰਪੰਚ ਦੀ ਦੇਖ-ਰੇਖ ਹੇਠ ਬਾਬਾ ਚੰਨਣ ਸਿੰਘ ਸੰਧੂ ਦੀ ਯਾਦ ਨੂੰ ਸਮਰਪਿਤ ਸਾਲਾਨਾ ਇਨਾਮ ਵੰਡ ਸਮਾਰੋਹ ਅੱਜ 9 ਫ਼ਰਵਰੀ ਦਿਨ ਵੀਰਵਾਰ ਨੂੰ ਸਕੂਲ ...

ਪੂਰੀ ਖ਼ਬਰ »

ਪਿੰਡ ਹਰੀਕੇ ਕਲਾਂ ਵਿਖੇ ਸਾਹਿਤਕ ਮੇਲਾ 11 ਨੂੰ

ਸ੍ਰੀ ਮੁਕਤਸਰ ਸਾਹਿਬ, 8 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਬਾਬਾ ਲੰਗਰ ਸਿੰਘ ਸਪੋਰਟਸ ਕਲੱਬ (ਰਜਿ:) ਹਰੀਕੇ ਕਲਾਂ ਵਲੋਂ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਗਿਆਨ, ਸੰਗੀਤ ਤੇ ਕਲਾ ਦਾ ਗੁਲਦਸਤਾ 8ਵਾਂ ਸਾਹਿਤਕ ਮੇਲਾ 11 ਫ਼ਰਵਰੀ ਨੂੰ ਦਾਣਾ ਮੰਡੀ ਹਰੀਕੇ ਕਲਾਂ ਜ਼ਿਲ੍ਹਾ ...

ਪੂਰੀ ਖ਼ਬਰ »

ਕ੍ਰਿਕਟ ਟੂਰਨਾਮੈਂਟ 'ਚ ਬਰੀਵਾਲਾ ਦੀ ਟੀਮ ਰਹੀ ਜੇਤੂ

ਮੰਡੀ ਬਰੀਵਾਲਾ, 8 ਫ਼ਰਵਰੀ (ਨਿਰਭੋਲ ਸਿੰਘ)-ਬਾਬਾ ਮੋਡਾ ਸਪੋਰਟਸ ਕਲੱਬ ਬਰੀਵਾਲਾ ਵਲੋਂ ਬਰੀਵਾਲਾ ਵਾਸੀਆਂ ਅਤੇ ਐੱਨ. ਆਰ. ਆਈਜ਼. ਦੇ ਸਹਿਯੋਗ ਨਾਲ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ | ਇਸ ਟੂਰਨਾਮੈਂਟ ਵਿਚ ਬਾਬਾ ਮੋਡਾ ਸਪੋਰਟਸ ਕਲੱਬ ਨੇ ਪਹਿਲਾ ਸਥਾਨ ਹਾਸਲ ਕਰਕੇ ...

ਪੂਰੀ ਖ਼ਬਰ »

ਨਸ਼ਿਆਂ ਤੇ ਸਾਈਬਰ ਕ੍ਰਾਈਮ ਸੰਬੰਧੀ ਜਾਗਰੂਕਤਾ ਕੈਂਪ ਲਗਾਇਆ

ਸ੍ਰੀ ਮੁਕਤਸਰ ਸਾਹਿਬ, 8 ਫ਼ਰਵਰੀ (ਹਰਮਹਿੰਦਰ ਪਾਲ)-ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਸ੍ਰੀ ਮੁਕਤਸਰ ਸਾਹਿਬ ਵਲੋਂ ਸਲੱਮ ਏਰੀਆ ਸ੍ਰੀ ਮੁਕਤਸਰ ਸਾਹਿਬ ਵਿਖੇ ਬੱਚਿਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੇ ਸਾਇਬਰ ਕਰਾਈਮ ਤੋਂ ਬਚਾਉਣ ਲਈ ਜਾਗਰੂਕਤਾ ਕੈਂਪ ਲਗਾਇਆ ...

ਪੂਰੀ ਖ਼ਬਰ »

ਟਰੱਸਟ ਵਲੋਂ ਦਿੱਤੀ ਵੈਨ ਲਾਵਾਰਸ ਲਾਸ਼ਾਂ ਸੰਭਾਲਣ ਲਈ ਪਾ ਰਹੀ ਵਡਮੁੱਲਾ ਯੋਗਦਾਨ

ਸ੍ਰੀ ਮੁਕਤਸਰ ਸਾਹਿਬ, 8 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਪ੍ਰਸਿੱਧ ਸਮਾਜ ਸੇਵਕ ਡਾ: ਐੱਸ. ਪੀ. ਸਿੰਘ ਉਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਲੜੀ ਤਹਿਤ ਵੱਖ-ਵੱਖ ਥਾਂਵਾਂ 'ਤੇ ਮੋਰਚਰੀ ਵੈਨਾਂ ਉਪਲਬਧ ਕਰਵਾਈਆਂ ਗਈਆਂ ਹਨ, ਤਾਂ ਜੋ ਲੋੜ ਪੈਣ 'ਤੇ ...

ਪੂਰੀ ਖ਼ਬਰ »

ਮਾਤਾ ਦਲੀਪ ਕੌਰ ਛੱਤਿਆਣਾ ਨੂੰ ਸ਼ਰਧਾਂਜਲੀਆਂ ਭੇਟ

ਦੋਦਾ, 8 ਫ਼ਰਵਰੀ (ਰਵੀਪਾਲ)-ਰਣਜੀਤ ਸਿੰਘ ਤੇ ਬਲਜੀਤ ਸਿੰਘ ਆੜ੍ਹਤੀ ਪਿੰਡ ਛੱਤਿਆਣਾ ਦੇ ਮਾਤਾ ਦਲੀਪ ਕੌਰ ਪਤਨੀ ਸਵ: ਮੁਕੰਦ ਸਿੰਘ ਜੋ ਕਿ ਪਿਛਲੇ ਦਿਨੀਂ ਸਦੀਵੀਂ ਵਿਛੋੜਾ ਦੇ ਗਏ ਸਨ, ਨਮਿਤ ਡੇਰਾ ਸਾਹਿਬ ਛੱਤਿਆਣਾ ਵਿਖੇ ਅੰਤਿਮ ਅਰਦਾਸ ਮੌਕੇ ਵੱਖ-ਵੱਖ ਪਾਰਟੀਆਂ ਦੇ ...

ਪੂਰੀ ਖ਼ਬਰ »

ਨਸ਼ਿਆਂ ਵਿਰੁੱਧ ਨਾਟਕ ਖੇਡਿਆ

ਮੰਡੀ ਬਰੀਵਾਲਾ, 8 ਫ਼ਰਵਰੀ (ਨਿਰਭੋਲ ਸਿੰਘ)-ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਪਿੰਡ ਦੀ ਸੰਗਤ ਦੇ ਸਹਿਯੋਗ ਨਾਲ ਪਿੰਡ ਹਰਾਜ ਵਿਚ ਨਾਟਕ ਮੰਡਲੀ ਵਲੋਂ ਨਸ਼ਿਆਂ ਤੇ ਹੋਰ ਸਮਾਜਿਕ ਕੁਰਤੀਆਂ ਵਿਰੁੱਧ ਨਾਟਕ ਖੇਡਿਆ ਗਿਆ | ਇਸ ਸਮੇਂ ਤਰਨਾ ਦਲ ਦੇ ਮੁਖੀ ਬਾਬਾ ਸੁਖਪਾਲ ...

ਪੂਰੀ ਖ਼ਬਰ »

ਮਨੁੱਖੀ ਅਧਿਕਾਰਾਂ ਸੰਬੰਧੀ ਹੋਈ ਟ੍ਰੇਨਿੰਗ 'ਚ ਜ਼ਿਲ੍ਹੇ ਦੀਆਂ ਦੋ ਸੰਸਥਾਵਾਂ ਨੇ ਲਿਆ ਭਾਗ

ਸ੍ਰੀ ਮੁਕਤਸਰ ਸਾਹਿਬ, 8 ਫ਼ਰਵਰੀ (ਹਰਮਹਿੰਦਰ ਪਾਲ)-ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਸਟ੍ਰੈਸ਼ਨ ਚੰਡੀਗੜ੍ਹ ਵਿਖੇ ਮਨੁੱਖੀ ਅਧਿਕਾਰਾਂ ਸੰਬੰਧੀ ਹੋਈ ਇਕ ਰੋਜ਼ਾ ਟ੍ਰੇਨਿੰਗ ਵਿਚ ਜ਼ਿਲ੍ਹੇ ਦੀਆਂ ਦੋ ਸਮਾਜ ਸੇਵੀ ਸੰਸਥਾਵਾਂ ਦੇ ਆਗੂਆਂ ਨੇ ...

ਪੂਰੀ ਖ਼ਬਰ »

ਚੈੱਕ ਬਾਊਾਸ ਮਾਮਲੇ 'ਚ ਇਕ ਵਿਅਕਤੀ ਬਾਇੱਜ਼ਤ ਬਰੀ

ਸ੍ਰੀ ਮੁਕਤਸਰ ਸਾਹਿਬ, 8 ਫ਼ਰਵਰੀ (ਹਰਮਹਿੰਦਰ ਪਾਲ)-ਚੈੱਕ ਬਾਊਾਸ ਦੇ ਮੁਕੱਦਮੇ 'ਚ ਸ੍ਰੀ ਮੁਕਤਸਰ ਸਾਹਿਬ ਦੀ ਇਕ ਅਦਾਲਤ ਵਲੋਂ ਇਕ ਵਿਅਕਤੀ ਕੁਲਦੀਪ ਸਿੰਘ ਨੂੰ ਬਾਇੱਜਤ ਬਰੀ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਵਾੜਾ ਤੁਲੀਆ ਅਲਗੋਹ ਤਹਿ ਪੱਟੀ ਜ਼ਿਲ੍ਹਾ ਤਰਨ ਤਾਰਨ ...

ਪੂਰੀ ਖ਼ਬਰ »

ਉਚੇਰੀ ਸਿੱਖਿਆ ਤੋਂ ਵਾਂਝਾ ਹੈ ਲੱਖੇਵਾਲੀ ਦਾ ਖੇਤਰ

ਮੰਡੀ ਲੱਖੇਵਾਲੀ, 8 ਫ਼ਰਵਰੀ (ਮਿਲਖ ਰਾਜ)-ਪੰਜਾਬ ਵਿਚ ਹਰ ਰਾਜ ਕਰਨ ਵਾਲੀ ਪਾਰਟੀ ਵਿਕਾਸ ਦੇ ਵੱਡੇ-ਵੱਡੇ ਦਾਅਵੇ ਕਰਦੀ ਨਹੀਂ ਥੱਕਦੀ, ਪਰ ਜੇਕਰ ਪੰਜਾਬ ਦੇ ਪਿੰਡਾਂ ਤੇ ਕਸਬਿਆਂ ਦੀ ਜ਼ਮੀਨੀ ਹਕੀਕਤ 'ਤੇ ਝਾਤ ਮਾਰੀਏ ਤਾਂ ਇਹ ਆਜ਼ਾਦੀ ਦੇ ਕਰੀਬ 75 ਸਾਲਾਂ ਬਾਅਦ ਵੀ ਮੁੱਖ ...

ਪੂਰੀ ਖ਼ਬਰ »

ਕਿਸਾਨਾਂ ਨੇ ਸਮਾਰਟ ਬਿਜਲੀ ਮੀਟਰ ਲਗਾਉਣ ਦਾ ਵਿਰੋਧ ਕਰਨ ਦਾ ਦਿੱਤਾ ਸੱਦਾ

ਦੋਦਾ, 8 ਫ਼ਰਵਰੀ (ਰਵੀਪਾਲ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਪੰਜਾਬ ਸੂਬਾ ਕਮੇਟੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪਿੰਡ ਮੱਲਣ ਦੇ ਜ਼ਲਘਰ 'ਚ ਖਪਤਕਾਰ ਲੋਕਾਂ ਦਾ ਇੱਕਠ ਕਰਕੇ ਜਥੇਬੰਦੀ ਦੇ ਆਗੂਆਂ ਨੇ ਪ੍ਰੈੱਸ ਕਾਨਫਰੰਸ ਕੀਤੀ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ...

ਪੂਰੀ ਖ਼ਬਰ »

ਪ੍ਰਾਪਰਟੀ ਸਲਾਹਕਾਰ ਯੂਨੀਅਨ ਦੀ ਮੀਟਿੰਗ ਹੋਈ

ਮਲੋਟ, 8 ਫ਼ਰਵਰੀ (ਪਾਟਿਲ)-ਪ੍ਰਾਪਰਟੀ ਸਲਾਹਕਾਰ ਯੂਨੀਅਨ ਮਲੋਟ ਦੇ ਪ੍ਰਧਾਨ ਪ੍ਰਵੀਨ ਮਦਾਨ ਦੀ ਅਗਵਾਈ ਹੇਠ ਹੋਈ ਮੀਟਿੰਗ 'ਚ ਪੰਜਾਬ ਸਰਕਾਰ ਤੇ ਵਿਭਾਗ ਸਥਾਨਕ ਸਰਕਾਰ ਤੋਂ ਮੰਗ ਕੀਤੀ ਕਿ ਸਰਕਾਰ ਨਗਰ ਕੌਂਸਲਾਂ ਦੇ ਕਾਰਜ ਸਾਧਕ ਅਫ਼ਸਰਾਂ ਨੂੰ 1995 ਤੋਂ ਪਹਿਲਾਂ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਵੈੱਲਫ਼ੇਅਰ ਐਸੋਸੀਏਸ਼ਨ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 8 ਫ਼ਰਵਰੀ (ਹਰਮਹਿੰਦਰ ਪਾਲ)-ਸੀਨੀਅਰ ਸਿਟੀਜ਼ਨ ਵੈੱਲਫ਼ੇਅਰ ਐਸੋਸੀਏਸ਼ਨ ਦੀ ਮੀਟਿੰਗ ਸ਼ਾਮ ਲਾਲ ਗੋਇਲ ਅਤੇ ਜਸਵੰਤ ਸਿੰਘ ਬਰਾੜ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੀ ਸ਼ੁਰੂਆਤ ਪ੍ਰਾਥਨਾ ਨਾਲ ਕੀਤੀ ਗਈ | ਇਸ ਤੋਂ ਬਾਅਦ ਚੌਧਰੀ ਅਮੀ ਚੰਦ, ...

ਪੂਰੀ ਖ਼ਬਰ »

ਪਾਲਿਸੀ ਧਾਰਕਾਂ ਦਾ ਪੈਸਾ ਐੱਲ. ਆਈ. ਸੀ. ਦੇ ਹੱਥਾਂ 'ਚ ਸੁਰੱਖਿਅਤ ਹੈ- ਐਸੋਸੀਏਸ਼ਨ

ਮਲੋਟ, 8 ਫ਼ਰਵਰੀ (ਪਾਟਿਲ)-ਪਾਲਿਸੀ ਧਾਰਕਾਂ ਦਾ ਪੈਸਾ ਐੱਲ.ਆਈ.ਸੀ. ਦੇ ਹੱਥਾਂ 'ਚ ਪੂਰੀ ਤਰ੍ਹਾਂ ਸੁਰੱਖਿਅਤ ਹੈ | ਇਹ ਜਾਣਕਾਰੀ ਆਲ ਇੰਡੀਆ ਇੰਸ਼ੋਰੈਂਸ ਇੰਪਲਾਈਜ਼ ਯੂਨੀਅਨ ਦੇ ਆਗੂ ਅਤੇ ਉੱਤਰੀ ਜ਼ੋਨ ਇੰਸ਼ੋਰੈਂਸ ਇੰਪਲਾਈਜ਼ ਐਸੋਸੀਏਸ਼ਨ ਦੇ ਬੁਲਾਰੇ ਸਾਥੀ ਗੁਰਚਰਨ ...

ਪੂਰੀ ਖ਼ਬਰ »

ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਪਾਇਆ

ਲੰਬੀ, 8 ਫ਼ਰਵਰੀ (ਮੇਵਾ ਸਿੰਘ)-ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਲੰਬੀ ਵਿਖੇ ਡਾ: ਰਵਿੰਦਰ ਸਿੰਘ ਮਾਨ ਮੈਨੇਜਿੰਗ ਡਾਇਰੈਕਟਰ ਦੀ ਅਗਵਾਈ ਵਿਚ ਵਿਦਿਆਰਥੀਆਂ ਦੇ ਸਾਲਾਨਾ ਇਮਤਿਹਾਨਾਂ ਵਿਚ ਸਫ਼ਲਤਾ ਹਾਸਲ ਕਰਨ ਲਈ ਪ੍ਰਕਾਸ਼ ਕਰਵਾਏ ਗਏ ਸ੍ਰੀ ਅਖੰਡ ਪਾਠ ...

ਪੂਰੀ ਖ਼ਬਰ »

ਡਾ. ਬਲਜੀਤ ਕੌਰ ਦੀ ਪੱਤਰਕਾਰਾਂ ਤੋਂ ਬਣਾਈ ਦੂਰੀ ਤੋਂ ਵਿਰੋਧੀ ਵੀ ਹੈਰਾਨ

ਮੰਡੀ ਲੱਖੇਵਾਲੀ, 8 ਫ਼ਰਵਰੀ (ਮਿਲਖ ਰਾਜ)-ਲੋਕਤੰਤਰ ਦਾ ਚੌਥਾ ਥੰਮ੍ਹ ਮੀਡੀਆ ਸਰਕਾਰ ਲਈ ਉਹ ਸ਼ੀਸ਼ਾ ਹੈ ਜੋ ਕਿ ਉਨ੍ਹਾਂ ਦੀਆਂ ਗ਼ਲਤੀਆਂ ਨੂੰ ਸਪਸ਼ਟ ਰੂਪ ਵਿਚ ਵਿਖਾ ਕੇ ਸਰਕਾਰ ਨੂੰ ਸਹੀ ਸੇਧ ਦੇਣ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ ਤੇ ਮੀਡੀਆ ਦੀ ...

ਪੂਰੀ ਖ਼ਬਰ »

ਬੰਦੀ ਸਿੰਘਾਂ ਨੂੰ ਰਿਹਾਅ ਕਰੇ ਸਰਕਾਰ- ਸੰਧੂ

ਸ੍ਰੀ ਮੁਕਤਸਰ ਸਾਹਿਬ, 8 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਆਗੂ ਜਸ਼ਨਪ੍ਰੀਤ ਸਿੰਘ ਸੰਧੂ ਨੇ ਪ੍ਰੈੱਸ ਬਿਆਨ ਰਾਹੀਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਸੰਵਿਧਾਨਕ ਤੌਰ 'ਤੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ...

ਪੂਰੀ ਖ਼ਬਰ »

ਵਿਕਾਸ ਮਿਸ਼ਨ ਵਲੋਂ ਸ੍ਰੀ ਦਰਬਾਰ ਸਾਹਿਬ ਦੇ ਨਾਕਾ ਨੰ: 6 ਤੇ 7 ਦਾ ਦੌਰਾ

ਸ੍ਰੀ ਮੁਕਤਸਰ ਸਾਹਿਬ, 8 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਸਮਾਜ ਸੇਵੀ ਸੰਸਥਾ ਮੁਕਤਸਰ ਵਿਕਾਸ ਮਿਸ਼ਨ ਦੀ ਉੱਚ ਪੱਧਰੀ ਟੀਮ ਨੇ ਸਥਾਨਕ ਸ੍ਰੀ ਦਰਬਾਰ ਸਾਹਿਬ ਨੂੰ ਜਾਣ ਵਾਲੇ ਨਾਕਾ ਨੰਬਰ 6 ਅਤੇ 7 ਦਾ ਦੌਰਾ ਕੀਤਾ | ਇਸ ਮੌਕੇ ਪ੍ਰਧਾਨ ਜਗਦੀਸ਼ ਰਾਏ ਢੋਸੀਵਾਲ, ਚੇਅਰਮੈਨ ...

ਪੂਰੀ ਖ਼ਬਰ »

ਸਰਕਾਰੀ ਸਕੂਲ ਫੁੱਲੂਖੇੜਾ ਦੇ ਵਿਦਿਆਰਥੀਆਂ ਦੀ ਵਿੱਦਿਅਕ ਯਾਤਰਾ ਕਰਵਾਈ

ਲੰਬੀ, 8 ਫ਼ਰਵਰੀ (ਮੇਵਾ ਸਿੰਘ)-ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਉੱਚ ਸਿੱਖਿਆ ਲਈ ਜਾਣਕਾਰੀ ਹਿੱਤ ਉਲੀਕੀ ਗਈ 'ਉੱਚ ਸਿੱਖਿਆ ਵਿੱਦਿਅਕ ਸੰਸਥਾ ਯਾਤਰਾ ਯੋਜਨਾ' ਅਧੀਨ ਸਰਕਾਰੀ ਮਾਡਲ ਸਕੂਲ ਫੁੱਲੂਖੇੜਾ ਦੇ 9ਵੀਂ ਤੋਂ 12 ਕਲਾਸ ਤੱਕ ਪ੍ਰਤੀ ...

ਪੂਰੀ ਖ਼ਬਰ »

ਪੰਜਾਬ ਸਰਕਾਰ ਹਰ ਫ਼ਰੰਟ 'ਤੇ ਫ਼ੇਲ੍ਹ ਸਾਬਿਤ ਹੋਈ-ਸਤੀਸ਼ ਅਸ਼ੀਜਾ

ਗਿੱਦੜਬਾਹਾ, 8 ਫ਼ਰਵਰੀ (ਪਰਮਜੀਤ ਸਿੰਘ ਥੇੜ੍ਹੀ)-ਭਾਰਤੀ ਜਨਤਾ ਪਾਰਟੀ ਦੀ ਨਵੀਂ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸਤੀਸ਼ ਅਸੀਜਾ ਦੀ ਪ੍ਰਧਾਨਗੀ ਹੇਠ ਪਾਹਵਾ ਪੈਲੇਸ ਗਿੱਦੜਬਾਹਾ ਵਿਖੇ ਹੋਈ | ਮੀਟਿੰਗ ਵਿਚ ਮੋਨਾ ਜੈਸਵਾਲ ਜਨਰਲ ਸਕੱਤਰ ਪੰਜਾਬ, ...

ਪੂਰੀ ਖ਼ਬਰ »

ਪੰਜਾਬ ਸੱਭਿਆਚਾਰ ਪ੍ਰਸ਼ਨੋਤਰੀ 'ਚ ਦਸਮੇਸ਼ ਗਰਲਜ਼ ਕਾਲਜ ਦਾ ਦੂਜਾ ਸਥਾਨ

ਲੰਬੀ, 8 ਫ਼ਰਵਰੀ (ਮੇਵਾ ਸਿੰਘ)-ਪੰਜਾਬ ਕਲਾ ਪਰਿਸ਼ਦ ਚੰਡੀਗੜ੍ਹ ਵਲੋਂ ਐੱਮ.ਐੱਸ. ਰੰਧਾਵਾ ਸਮਾਰੋਹ ਦੌਰਾਨ ਕਰਵਾਏ 'ਪੰਜਾਬ ਸੱਭਿਆਚਾਰਕ ਕੁਇਜ਼' ਵਿਚ ਦਸਮੇਜ਼ ਗਰਲਜ ਬਾਦਲ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਦੂਜਾ ਸਥਾਨ ਹਾਸਲ ਕੀਤਾ | ਇਸ ਟੀਮ ਵਿਚ ਤਿੰਨ ...

ਪੂਰੀ ਖ਼ਬਰ »

ਇੰਦਰਾਜ ਖੋਖਰ ਨਮਿਤ ਸ਼ਰਧਾਂਜਲੀ ਸਮਾਗਮ

ਸ੍ਰੀ ਮੁਕਤਸਰ ਸਾਹਿਬ, 8 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਦਵਿੰਦਰ ਕੁਮਾਰ ਸਹਾਇਕ ਲਾਈਨਮੈਨ ਪਾਵਰਕਾਮ, ਭੁਪਿੰਦਰ ਕੁਮਾਰ ਤੇ ਯਸ਼ਵੰਤ ਕੁਮਾਰ ਖੋਖਰ ਇੰਚ: ਪਿ੍ੰਸੀਪਲ ਸ. ਸ. ਸ. ਸ. ਪਿੰਡ ਸੁੱਖਣਵਾਲਾ ਦੇ ਪਿਤਾ ਸ੍ਰੀ ਇੰਦਰਾਜ ਖੋਖਰ ਰਿਟਾ. ਮੀਟਰ ਇੰਸਪੈਕਟਰ ਪਾਵਰਕਾਮ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX