ਤਾਜਾ ਖ਼ਬਰਾਂ


ਸਰਕਾਰ ਖ਼ਿਡਾਰੀਆਂ ਨਾਲ ਕਿਵੇਂ ਵਿਵਹਾਰ ਕਰ ਰਹੀ, ਇਹ ਪੂਰੀ ਦੁਨੀਆ ਦੇ ਸਾਹਮਣੇ ਹੈ- ਸਾਕਸ਼ੀ ਮਲਿਕ
. . .  0 minutes ago
ਨਵੀਂ ਦਿੱਲੀ, 29 ਮਈ- ਭਾਰਤ ਦੀ ਓਲੰਪਿਕ ਤਮਗਾ ਜੇਤੂ ਪਹਿਲਵਾਨ ਸਾਕਸ਼ੀ ਮਲਿਕ ਨੇ ਜੰਤਰ-ਮੰਤਰ ’ਤੇ ਸ਼ਾਂਤਮਈ ਪ੍ਰਦਰਸ਼ਨ ਦੇ ਬਾਵਜੂਦ ਉਸ ’ਤੇ ਅਤੇ ਉਸ ਦੇ ਸਾਥੀ ਪਹਿਲਵਾਨਾਂ ਬਜਰੰਗ ਪੂਨੀਆ, ਵਿਨੇਸ਼ ਫੋਗਾਟ....
ਅੱਜ ਤੋਂ ਮਣੀਪੁਰ ਦਾ ਤਿੰਨ ਦਿਨਾਂ ਦੌਰਾ ਕਰਨਗੇ ਅਮਿਤ ਸ਼ਾਹ
. . .  15 minutes ago
ਨਵੀਂ ਦਿੱਲੀ, 29 ਮਈ- ਮਿਲੀ ਜਾਣਕਾਰੀ ਅਨੁਸਾਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਹਿੰਸਾ ਪ੍ਰਭਾਵਿਤ ਮਣੀਪੁਰ ਦਾ ਦੌਰਾ ਕਰਨਗੇ। ਗ੍ਰਹਿ ਮੰਤਰੀ ਨਸਲੀ ਟਕਰਾਅ ਦਾ ਹੱਲ ਕੱਢਣ ਲਈ ਤਿੰਨ ਦਿਨ ਸੂਬੇ....
ਤੁਰਕੀ: ਏਰਦੋਗਨ ਮੁੜ ਬਣੇ ਰਾਸ਼ਟਰਪਤੀ, ਨਰਿੰਦਰ ਮੋਦੀ ਨੇ ਦਿੱਤੀ ਵਧਾਈ
. . .  20 minutes ago
ਅੰਕਾਰਾ, 29 ਮਈ- ਤੁਰਕੀ ਦੇ ਮੌਜੂਦਾ ਰਾਸ਼ਟਰਪਤੀ ਰੇਸੇਪ ਤੈਯਪ ਏਰਦੋਗਨ ਨੇ ਆਪਣੇ ਦੇਸ਼ ਦੀਆਂ ਚੋਣਾਂ ਵਿਚ ਜਿੱਤ ਦਾ ਐਲਾਨ ਕਰਦਿਆਂ ਆਪਣੇ ਸ਼ਾਸਨ ਨੂੰ ਤੀਜੇ ਦਹਾਕੇ ਤੱਕ ਪਹੁੰਚਾ ਦਿੱਤਾ ਹੈ। ਇਸ ਮੌਕੇ ਪ੍ਰਧਾਨ ਮੰਤਰੀ....
ਆਸਾਮ: ਸੜਕ ਹਾਦਸੇ ਵਿਚ 7 ਲੋਕਾਂ ਦੀ ਮੌਤ
. . .  58 minutes ago
ਦਿੱਸਪੁਰ, 29 ਮਈ- ਬੀਤੀ ਰਾਤ ਗੁਹਾਟੀ ਦੇ ਜਾਲੁਕਬਾੜੀ ਇਲਾਕੇ ’ਚ ਵਾਪਰੇ ਸੜਕ ਹਾਦਸੇ ’ਚ ਘੱਟੋ-ਘੱਟ 7 ਲੋਕਾਂ ਦੀ ਮੌਤ ਹੋ ਗਈ ਅਤੇ....
ਆਸਾਮ: 4.4 ਰਿਕਟਰ ਪੈਮਾਨੇ ਦੀ ਤੀਬਰਤਾ ਨਾਲ ਆਇਆ ਭੁਚਾਲ
. . .  about 1 hour ago
ਦਿੱਸਪੁਰ, 29 ਮਈ- ਭੂਚਾਲ ਵਿਗਿਆਨ ਦੇ ਰਾਸ਼ਟਰੀ ਕੇਂਦਰ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਅੱਜ ਸਵੇਰੇ 8:03 ਵਜੇ ਆਸਾਮ ਦੇ....
ਬੀ.ਐਸ.ਐਫ਼. ਵਲੋਂ ਨਸ਼ੀਲੇ ਪਦਾਰਥਾਂ ਦੇ ਖ਼ੇਪ ਲਿਜਾ ਰਿਹਾ ਡ੍ਰੋਨ ਢੇਰ
. . .  about 1 hour ago
ਅੰਮ੍ਰਿਤਸਰ, 29 ਮਈ- ਬੀ.ਐਸ.ਐਫ਼. ਦੇ ਡੀ.ਆਈ.ਜੀ. ਸੰਜੇ ਗੌੜ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ 27-28 ਮਈ ਦੀ ਦਰਮਿਆਨੀ ਰਾਤ ਨੂੰ ਸੀਮਾ ਸੁਰੱਖਿਆ ਬਲ (ਬੀ.ਐਸ.ਐਫ਼.) ਦੇ ਜਵਾਨਾਂ ਨੇ ਪਿੰਡ ਧਨੋਏ.....
ਇਸਰੋ ਨਿਗਰਾਨੀ ਅਤੇ ਨੈਵੀਗੇਸ਼ਨ ਲਈ ਅੱਜ ਲਾਂਚ ਕਰੇਗਾ ਐਨ.ਵੀ.ਐਸ-01 ਸੈਟੇਲਾਈਟ
. . .  about 1 hour ago
ਨਵੀਂ ਦਿੱਲੀ, 29 ਮਈ- ਭਾਰਤੀ ਪੁਲਾੜ ਖ਼ੋਜ ਸੰਗਠਨ (ਇਸਰੋ) ਅੱਜ ਨੇਵੀਗੇਸ਼ਨ ਸੈਟੇਲਾਈਟ ਐਨ.ਵੀ.ਐਸ-01 ਲਾਂਚ ਕਰੇਗਾ। ਇਸ ਉਪਗ੍ਰਹਿ ਦਾ ਉਦੇਸ਼ ਨਿਗਰਾਨੀ ਅਤੇ ਨੇਵੀਗੇਸ਼ਨ ਸਹਾਇਤਾ ਪ੍ਰਦਾਨ.....
ਪ੍ਰਧਾਨ ਮੰਤਰੀ ਅੱਜ ਅਸਾਮ ਦੀ ਪਹਿਲੀ ਵੰਦੇ ਭਾਰਤ ਰੇਲਗੱਡੀ ਨੂੰ ਦਿਖਾਉਣਗੇ ਹਰੀ ਝੰਡੀ
. . .  about 1 hour ago
ਨਵੀਂ ਦਿੱਲੀ, 29 ਮਈ- ਪ੍ਰਧਾਨ ਮੰਤਰੀ ਦਫ਼ਤਰ ਦੇ ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉੱਤਰ-ਪੂਰਬ ਦੇ ਲੋਕਾਂ ਯਾਤਰਾ ਨੂੰ ਵਧੀਆ ਤੇ ਆਰਾਮਦਾਇਕ ਬਨਾਉਣ ਲਈ....
ਪੰਜਾਬ ਸਮੇਤ ਹੋਰ ਸੂਬਿਆਂ ਵਿਚ ਅੱਜ ਆ ਸਕਦੈ ਤੂਫ਼ਾਨ- ਮੌਸਮ ਵਿਭਾਗ
. . .  about 1 hour ago
ਨਵੀਂ ਦਿੱਲੀ, 29 ਮਈ- ਭਾਰਤ ਮੌਸਮ ਵਿਭਾਗ ਵਲੋਂ ਜਾਰੀ ਕੀਤੇ ਗਏ ਨਵੀਨਤਮ ਸੈਟੇਲਾਈਟ ਚਿੱਤਰ ਅਨੁਸਾਰ ਅਗਲੇ 3-4 ਘੰਟਿਆਂ ਦੌਰਾਨ....
⭐ਮਾਣਕ-ਮੋਤੀ⭐
. . .  about 2 hours ago
⭐ਮਾਣਕ-ਮੋਤੀ⭐
ਕਰਨਾਟਕ : ਕੋਪਲ ਜ਼ਿਲੇ 'ਚ ਇਕ ਕਾਰ ਤੇ ਲਾਰੀ ਦੀ ਟੱਕਰ 'ਚ 6 ਲੋਕਾਂ ਦੀ ਮੌਤ , ਪੀੜਤਾਂ ਦੇ ਪਰਿਵਾਰਾਂ ਨੂੰ 2 ਲੱਖ ਰੁਪਏ ਦੇਣ ਦਾ ਐਲਾਨ ਕੀਤਾ
. . .  1 day ago
ਸਰਹੱਦੀ ਚੌਂਕੀ ਪੁਲ ਮੋਰਾਂ (ਅਟਾਰੀ) ਨਜ਼ਦੀਕ ਬੀ.ਐਸ.ਐਫ. ਨੇ ਗੋਲੀ ਚਲਾ ਕੇ ਪਾਕਿਸਤਾਨ ਤੋਂ ਆਇਆ ਡਰੋਨ ਸੁੱਟਿਆ, ਡਰੋਨ ਨਾਲ ਹੈਰੋਇਨ ਵੀ ਹੋਈ ਬਰਾਮਦ
. . .  1 day ago
ਨਵੀਂ ਦਿੱਲੀ : ਉਦਘਾਟਨ ਤੋਂ ਬਾਅਦ ਨਵੀਂ ਸੰਸਦ ਭਵਨ ਵਿਖੇ ਲਾਈਟ ਐਂਡ ਸਾਊਂਡ ਸ਼ੋਅ ਦਾ ਆਯੋਜਨ ਕੀਤਾ ਗਿਆ
. . .  1 day ago
"ਪ੍ਰਧਾਨ ਮੰਤਰੀ ਮੋਦੀ ਨੇ ਆਪਣਾ ਨਿੱਜੀ ਪ੍ਰੋਜੈਕਟ ਖੋਲ੍ਹਿਆ ਹੈ"- ਪੀ. ਚਿਦੰਬਰਮ ਨਵੀਂ ਸੰਸਦ ਦੇ ਉਦਘਾਟਨ 'ਤੇ
. . .  1 day ago
ਚੇਨਈ-ਗੁਜਰਾਤ ਦੇ ਵਿਚਕਾਰ ਫਾਈਨਲ ਤੋਂ ਪਹਿਲੇ ਅਹਿਮਦਾਬਾਦ ਵਿਚ ਤੇਜ਼ ਬਾਰਿਸ਼
. . .  1 day ago
ਗੁਹਾਟੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ ਅਸਾਮ ਵਿਚ ਉੱਤਰ-ਪੂਰਬ ਦੀ ਪਹਿਲੀ ਵੰਦੇ ਭਾਰਤ ਐਕਸਪ੍ਰੈਸ ਨੂੰ ਹਰੀ ਝੰਡੀ ਦਿਖਾਉਣਗੇ
. . .  1 day ago
ਡੀ.ਸੀ.ਡਬਲਯੂ. ਮੁਖੀ ਨੇ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਗ੍ਰਿਫ਼ਤਾਰੀ, ਅਤੇ ਪਹਿਲਵਾਨਾਂ ਦੀ ਰਿਹਾਈ ਲਈ ਲਿਖਿਆ ਪੱਤਰ
. . .  1 day ago
ਨਵੀਂ ਦਿੱਲੀ, 28 ਮਈ – ਡੀ.ਸੀ.ਡਬਲਿਊ. ਮੁਖੀ ਸਵਾਤੀ ਮਾਲੀਵਾਲ ਨੇ ਦਿੱਲੀ ਪੁਲੀਸ ਕਮਿਸ਼ਨਰ ਨੂੰ ਪੱਤਰ ਲਿਖ ਕੇ ਡਬਲਯੂ.ਐਫ.ਆਈ. ਦੇ ਮੁਖੀ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਗ੍ਰਿਫ਼ਤਾਰੀ, ਪਹਿਲਵਾਨਾਂ ਦੀ ਰਿਹਾਈ ...
ਆਈ.ਪੀ.ਐੱਲ. ਦੇ ਫਾਈਨਲ ਮੈਚ ਤੋਂ ਪਹਿਲਾਂ ਸਟੇਡੀਅਮ 'ਚ ਕ੍ਰਿਕਟ ਪ੍ਰੇਮੀਆਂ ਦੀ ਭੀੜ
. . .  1 day ago
ਅਹਿਮਦਾਬਾਦ, 28 ਮਈ - ਚੇਨਈ ਸੁਪਰ ਕਿੰਗਜ਼ ਅਤੇ ਗੁਜਰਾਤ ਟਾਈਟਨਜ਼ ਵਿਚਾਲੇ ਆਈ.ਪੀ.ਐੱਲ. ਫਾਈਨਲ ਮੈਚ ਤੋਂ ਪਹਿਲਾਂ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ 'ਚ ਕ੍ਰਿਕਟ ਪ੍ਰਸ਼ੰਸਕਾਂ ਦੀ ਭੀੜ ਇਕੱਠੀ ...
ਨਾਗੌਰ, ਰਾਜਸਥਾਨ: ਪ੍ਰਧਾਨ ਮੰਤਰੀ ਨੇ ਰਾਜਸਥਾਨ ਨੂੰ ਕੀ ਦਿੱਤਾ ? ਰਾਜਸਥਾਨ ਵਿਚ ਭਾਜਪਾ ਦਾ ਕਰਨਾਟਕ ਵਰਗਾ ਭਵਿੱਖ ਹੋਵੇਗਾ- ਸੁਖਜਿੰਦਰ ਸਿੰਘ ਰੰਧਾਵਾ
. . .  1 day ago
ਨਵੀਂ ਸੰਸਦ ਦੀ ਇਮਾਰਤ ਨਵੇਂ ਭਾਰਤ ਦੀਆਂ ਉਮੀਦਾਂ ਦੀ ਪੂਰਤੀ ਦਾ ਪ੍ਰਤੀਕ : ਯੂ.ਪੀ. ਦੇ ਮੁੱਖ ਮੰਤਰੀ ਯੋਗੀ
. . .  1 day ago
ਮੇਘਾਲਿਆ : ਪੱਛਮੀ ਖਾਸੀ ਪਹਾੜੀਆਂ ਵਿਚ 3.6 ਤੀਬਰਤਾ ਦੇ ਭੁਚਾਲ ਦੇ ਝਟਕੇ
. . .  1 day ago
ਅਮਰੀਕਾ : ਨਿਊ ਮੈਕਸੀਕੋ 'ਚ ਬਾਈਕ ਰੈਲੀ ਦੌਰਾਨ ਗੋਲੀਬਾਰੀ 'ਚ 3 ਦੀ ਮੌਤ, 5 ਜ਼ਖਮੀ
. . .  1 day ago
ਤੁਰਕੀ ਵਿਚ ਪਹਿਲੀ ਵਾਰ ਰਾਸ਼ਟਰਪਤੀ ਚੋਣ ਲਈ ਵੋਟਿੰਗ ਸ਼ੁਰੂ ਹੋਈ
. . .  1 day ago
ਨਵੀਂ ਦਿੱਲੀ : ਨਵੀਂ ਸੰਸਦ ਆਤਮਨਿਰਭਰ ਭਾਰਤ ਦੇ ਉਭਾਰ ਦੀ ਗਵਾਹ ਬਣੇਗੀ: ਪ੍ਰਧਾਨ ਮੰਤਰੀ ਮੋਦੀ
. . .  1 day ago
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਜਪਾ ਦੇ ਮੁੱਖ ਦਫ਼ਤਰ ਵਿਖੇ ਭਾਜਪਾ ਸ਼ਾਸਿਤ ਮੁੱਖ ਮੰਤਰੀਆਂ ਅਤੇ ਉਪ ਮੁੱਖ ਮੰਤਰੀਆਂ ਨਾਲ ਕੀਤੀ ਮੀਟਿੰਗ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 27 ਮਾਘ ਸੰਮਤ 554

ਜਲੰਧਰ

ਸੁਖਬੀਰ ਦੀ ਘਰੋ-ਘਰੀ ਸੰਪਰਕ ਮੁਹਿੰਮ ਨੇ ਅਕਾਲੀ ਵਰਕਰਾਂ 'ਚ ਭਰਿਆ ਨਵਾਂ ਜੋਸ਼

ਜਲੰਧਰ, 8 ਫਰਵਰੀ (ਜਸਪਾਲ ਸਿੰਘ)-ਪਿਛਲੀਆਂ ਦੋ ਵਿਧਾਨ ਸਭਾ ਚੋਣਾਂ ਤੋਂ ਬਾਅਦ ਸੰਗਰੂਰ ਲੋਕ ਸਭਾ ਦੀ ਉਪ ਚੋਣ 'ਚ ਵੀ ਮਿਲੀ ਹਾਰ ਕਾਰਨ ਲਗਾਤਾਰ ਨਿਰਾਸ਼ ਤੇ ਹਤਾਸ਼ ਬੈਠੇ ਪਾਰਟੀ ਵਰਕਰਾਂ ਨੂੰ ਮੁੜ ਤੋਂ ਸਰਗਰਮ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਆਰੰਭੀ ਵਰਕਰਾਂ ਨਾਲ ਘਰੋ-ਘਰੀ ਸੰਪਰਕ ਕਰਨ ਦੀ ਮੁਹਿੰਮ ਨੂੰ ਜਲੰਧਰ 'ਚ ਭਰਵਾਂ ਹੁੰਗਾਰਾ ਮਿਲਿਆ ਹੈ ਤੇ ਉਨ੍ਹਾਂ ਦੀ ਇਹ ਮੁਹਿੰਮ ਜਿੱਥੇ ਪਾਰਟੀ ਵਰਕਰਾਂ ਅੰਦਰ ਨਵਾਂ ਜੋਸ਼ ਤੇ ਉਤਸ਼ਾਹ ਭਰਨ 'ਚ ਕਾਮਯਾਬ ਰਹੀ ਹੈ, ਉੱਥੇ ਵਰਕਰਾਂ ਵਲੋਂ ਪਾਰਟੀ ਪ੍ਰਧਾਨ ਵਜੋਂ ਸੁਖਬੀਰ ਸਿੰਘ ਬਾਦਲ ਦੀ ਲੀਡਰਸ਼ਿਪ ਪ੍ਰਤੀ ਵੀ ਵਿਸ਼ਵਾਸ ਪ੍ਰਗਟਾਇਆ ਗਿਆ ਹੈ | ਆਪਣੀ ਦੋ ਦਿਨਾਂ ਜਲੰਧਰ ਫੇਰੀ ਦੌਰਾਨ ਉਨ੍ਹਾਂ ਨੇ ਵਰਕਰਾਂ ਨਾਲ ਉਨ੍ਹਾਂ ਦੇ ਘਰਾਂ 'ਚ ਜਾ ਕੇ ਸਿੱਧੇ ਤੌਰ 'ਤੇ ਸੰਪਰਕ ਹੀ ਨਹੀਂ ਸਾਧਿਆ ਬਲਕਿ ਭਰਵੀਆਂ ਮੀਟਿੰਗਾਂ ਨੂੰ ਵੀ ਸੰਬੋਧਨ ਕੀਤਾ | ਅੱਜ ਉਨ੍ਹਾਂ ਵਿਧਾਨ ਸਭਾ ਹਲਕਾ ਜਲੰਧਰ ਉੱਤਰੀ ਦਾ ਦੌਰਾ ਕਰਦੇ ਹੋਏ ਵੱਖ-ਵੱਖ ਆਗੂਆਂ ਨਾਲ ਉਨ੍ਹਾਂ ਦੇ ਘਰਾਂ 'ਚ ਜਾ ਮੀਟਿੰਗਾਂ ਕੀਤੀਆਂ ਤੇ ਇਕੱਠਾਂ ਨੂੰ ਸੰਬੋਧਨ ਵੀ ਕੀਤਾ | ਇਸ ਮੌਕੇ ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਦੀ ਲੋੜ 'ਤੇ ਜ਼ੋਰ ਦਿੰਦੇ ਹੋਏ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬੀਆਂ ਦੀ ਆਪਣੀ ਪਾਰਟੀ ਹੈ ਜਦਕਿ ਬਾਕੀ ਦੀਆਂ ਪਾਰਟੀਆਂ ਦਿੱਲੀ ਤੋਂ ਚੱਲਦੀਆਂ ਹਨ | ਇਸ ਮੌਕੇ ਉਨ੍ਹਾਂ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਕੁਲਵੰਤ ਸਿੰਘ ਮੰਨਣ ਮੈਂਬਰ ਸ਼੍ਰੋਮਣੀ ਕਮੇਟੀ, ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ, ਚੰਦਨ ਗਰੇਵਾਲ ਤੇ ਹੋਰ ਆਗੂ ਵੀ ਸਨ | ਸਭ ਤੋਂ ਪਹਿਲਾਂ ਉਹ ਪਾਰਟੀ ਦੇ ਸੀਨੀਅਰ ਆਗੂ ਰਣਜੀਤ ਸਿੰਘ ਰਾਣਾ ਦੇ ਗ੍ਰਹਿ ਨਿਊ ਵਿਨੈ ਨਗਰ ਵਿਖੇ ਪੁੱਜੇ ਤੇ ਬਾਅਦ 'ਚ ਗੁਰਪ੍ਰੀਤ ਸਿੰਘ ਰੰਧਾਵਾ ਤੇ ਸਾਬਕਾ ਕੌਂਸਲਰ ਤਮਨਰੀਤ ਕੌਰ ਦੇ ਗੁਰੂ ਅਮਰਦਾਸ ਨਗਰ ਨੇੜੇ ਵੇਰਕਾ ਮਿਲਕ ਪਲਾਂਟ ਸਥਿਤ ਰਿਹਾਇਸ਼ ਵਿਖੇ ਗਏ, ਜਿੱਥੇ ਜਥੇਦਾਰ ਕੁਲਵੰਤ ਸਿੰਘ ਮੰਨਣ, ਜਰਨੈਲ ਸਿੰਘ ਰੰਧਾਵਾ, ਗੁਰਪ੍ਰੀਤ ਸਿੰਘ ਰੰਧਾਵਾ ਤੇ ਡਾ. ਤਮਨਰੀਤ ਕÏਰ ਰੰਧਾਵਾ ਸਾਬਕਾ ਕÏਾਸਲਰ ਵਲੋਂ ਸੁਖਬੀਰ ਸਿੰਘ ਬਾਦਲ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ ¢ ਇਸ ਮÏਕੇ ਪਰਮਜੀਤ ਸਿੰਘ ਰੇਰੂ, ਬਲਵਿੰਦਰ ਕੁਮਾਰ ਬੀਐਸਪੀ, ਬੀਐਸਪੀ ਦੇ ਜ਼ਿਲ੍ਹਾ ਪ੍ਰਧਾਨ ਵਿਜੈ ਯਾਦਵ, ਰਣਜੀਤ ਸਿੰਘ ਰਾਣਾ, ਅਵਤਾਰ ਸਿੰਘ ਘੁੰਮਣ, ਮਨਿੰਦਰਪਾਲ ਸਿੰਘ ਗੁੰਬਰ, ਬਿਕਰਮ ਸਿੰਘ, ਗੁਰਚਰਨ ਸਿੰਘ ਢੀਂਡਸਾ, ਗੁਰਚਰਨ ਸਿੰਘ ਬੰਬੇ ਵਾਲੇ, ਗੁਰਜਿੰਦਰ ਸਿੰਘ ਭਤੀਜਾ, ਗੁਰਦੇਵ ਸਿੰਘ ਮਾਹਲ, ਸਰਦੂਲ ਸਿੰਘ ਮਾਹਲ, ਜਗਜੀਤ ਸਿੰਘ ਖ਼ਾਲਸਾ, ਫੁੱਮਣ ਸਿੰਘ, ਸੰਦੀਪ ਸਿੰਘ ਫੁੱਲ, ਮਨਜੀਤ ਸਿੰਘ ਸੱਗੂ, ਜਸਵੰਤ ਸਿੰਘ ਟੋਹੜਾ ਆਦਿ ਵੀ ਮੌਜੂਦ ਸਨ | ਇਸੇ ਤਰ੍ਹਾਂ ਸਤਿੰਦਰ ਸਿੰਘ ਪੀਤਾ ਦੇ ਗ੍ਰਹਿ ਪ੍ਰੀਤ ਨਗਰ ਵਿਖੇ ਸਤਿੰਦਰ ਸਿੰਘ ਪੀਤਾ, ਪ੍ਰਵਿੰਦਰ ਸਿੰਘ ਬਬਲੂ, ਮਨਦੀਪ ਸਿੰਘ ਗੋਲਡੀ, ਸੁਰਿੰਦਰ ਸਿੰਘ ਐਸ ਟੀ, ਸਤਨਾਮ ਸਿੰਘ ਵਿੱਕੀ, ਸੁਖਬੀਰ ਸਿੰਘ ਮਾਣਕ, ਸੁਖਦੀਪ ਸਿੰਘ ਸਾਬਾ, ਮੋਹਨ ਸਿੰਘ ਮੋਹਨੀ, ਸੁਰਿੰਦਰ ਸਿੰਘ ਲਾਇਲ, ਸੂਬਾ ਜੋਗਿੰਦਰ ਸਿੰਘ, ਜਤਿੰਦਰ ਸਿੰਘ, ਨਰੈਣ ਸਿੰਘ, ਬਲਬੀਰ ਸਿੰਘ, ਰਾਮ ਸਿੰਘ, ਮੋਹਨ ਸਿੰਘ, ਤਰਨਜੀਤ ਸਿੰਘ ਤਨੀ, ਕੁਲਵਿੰਦਰ ਸਿੰਘ ਟਿੰਕੂ, ਸੁਖਵੰਤ ਸਿੰਘ ਸੁੱਖਾ, ਪ੍ਰਭਜੋਤ ਸਿੰਘ, ਹਰਸਾ ਸਿੰਘ, ਜੇ ਐਸ ਕਾਲਾ, ਰੋਬਿਨ ਸਿੰਘ, ਕਮਲਜੀਤ ਸਿੰਘ ਕਨਵੀਨਰ ਆਦਿ ਹਾਜ਼ਰ ਸਨ | ਜਦਕਿ ਰਵਿੰਦਰ ਸਿੰਘ ਸਵੀਟੀ ਦੇ ਗ੍ਰਹਿ ਵਿਖੇ ਮਹਿੰਦਰ ਸਿੰਘ ਜਿਉੜਾ, ਠੇਕੇਦਾਰ ਕਰਤਾਰ ਸਿੰਘ, ਹਰਮੀਤ ਸਿੰਘ, ਕੁਲਵਿੰਦਰ ਸਿੰਘ, ਮਨਜੀਤ ਸਿੰਘ, ਅਵਤਾਰ ਸਿੰਘ ਸੈਂਹਬੀ, ਸੁਰਿੰਦਰ ਸਿੰਘ ਡੀਐਸਪੀ, ਕਾਮਰੇਡ ਧੀਰ, ਅਸ਼ੋਕ ਕੁਮਾਰ ਪੰਡਿਤ, ਮਾਸਟਰ ਰਣਜੀਤ ਸਿੰਘ, ਬੀਰਾ ਪੰਡਿਤ, ਵਿਕਾ ਪੰਡਿਤ, ਕਰਮ ਸਿੰਘ, ਗੁਰਦੇਵ ਸਿੰਘ, ਜਗਦੇਵ ਸਿੰਘ, ਅਰਵਿੰਦਰ ਸਿੰਘ ਰਾਜਾ, ਹਨੀ ਮਰਵਾਹਾ ਆਦਿ ਵੀ ਮੌਜੂਦ ਸਨ | ਸੁਭਾਸ਼ ਸÏਾਧੀ ਦੇ ਗ੍ਰਹਿ ਗੁਰਦੇਵ ਨਗਰ ਵਿਖੇ ਸ. ਬਾਦਲ ਦਾ ਸਵਾਗਤ ਪਰਸ਼ੋਤਮ ਸੋਂਧੀ, ਲਲਿਤ ਬੱਬੂ, ਦੀਪਕ ਕਾਲੀਆ, ਮਨੋਜ ਨਣਾ,ਰਾਜੂ ਪਹਿਲਵਾਨ, ਅਜੈ ਹੰਸ, ਨਰੇਸ਼ ਲੱਲਾ,
ਮਨੀਸ਼ ਸੰਗਰ, ਰਿਸ਼ੀ ਸਹੋਤਾ, ਦੀਪਕ ਨਾਹਰ, ਸੋਨੂੰ ਸਹੋਤਾ, ਦੀਪਕ ਕੰਬੋਜ,ਸੋਨੁ ਸੋਂਧੀ, ਪ੍ਰਕਾਸ਼, ਹਰੀਸ਼, ਰੋਹਿਤ ਸਾਗਰ ਆਦਿ ਵਲੋਂ ਕੀਤਾ ਗਿਆ | ਸੁਰਿੰਦਰ ਸਿੰਘ ਐਸ ਟੀ ਦੇ ਗ੍ਰਹਿ ਕਾਲੀਆ ਕਾਲੋਨੀ ਵਿਖੇ ਸਰਬਜੀਤ ਸਿੰਘ ਪਨੇਸਰ, ਗੁਰਪ੍ਰੀਤ ਸਿੰਘ ਐਸ ਟੀ, ਮੋਹਨ ਸਿੰਘ, ਹਰਪ੍ਰੀਤ ਸਿੰਘ, ਕੁਲਦੀਪ ਸਿੰਘ, ਕੁਲਵਿੰਦਰ ਸਿੰਘ, ਤਰਸੇਮ ਸਿੰਘ ਸੈਣੀ, ਸੁਰਜੀਤ ਸਿੰਘ ਅਜ਼ਾਦ, ਕਸ਼ਮੀਰ ਸਿੰਘ,ਰਾਜਨ ਭੱਲਾ, ਐਸਪੀ ਸਿੰਘ, ਸੁਰਿੰਦਰ ਸਿੰਘ ਚੱਕੀਵਾਲਾ, ਮੱਖਣ ਸਿੰਘ ਆਦਿ ਮੌਜੂਦ ਸਨ | ਇਸ ਦੌਰਾਨ ਸੁਖਬੀਰ ਸਿੰਘ ਬਾਦਲ ਅਜੇ ਯਾਦਵ ਦੀ ਮਾਤਾ ਸ੍ਰੀਮਤੀ ਕ੍ਰਿਸ਼ਨਾ ਦੇਵੀ ਦੀ ਮੌਤ 'ਤੇ ਅਫਸੋਸ ਪ੍ਰਗਟ ਕਰਨ ਲਈ ਉਨ੍ਹਾਂ ਦੇ ਨਿਵਾਸ ਅਸਥਾਨ ਗੋਪਾਲ ਨਗਰ ਵੀ ਗਏ |

ਮੁਹੱਲਾ ਰਵਿਦਾਸ ਨਗਰ ਵਿਖੇ ਗੋਲੀਆਂ ਚਲਾਉਣ ਵਾਲੇ 2 ਮੁਲਜ਼ਮ ਲੁਧਿਆਣਾ ਤੋਂ ਕੀਤੇ ਗਿ੍ਫ਼ਤਾਰ

ਜਲੰਧਰ, 8 ਫਰਵਰੀ (ਐੱਮ. ਐੱਸ. ਲੋਹੀਆ) - ਮੁਹੱਲਾ ਰਵੀਦਾਸ ਨਗਰ, ਮਕਸੂਦਾਂ ਵਿਖੇ 6 ਫਰਵਰੀ ਨੂੰ ਗੋਲੀਆਂ ਚਲਾ ਕੇ ਦਹਿਸ਼ਤ ਫੈਲਾਉਣ ਵਾਲਿਆਂ 'ਚੋਂ 2 ਮੁਲਜ਼ਮਾਂ ਨੂੰ ਕਮਿਸ਼ਨਰੇਟ ਪੁਲਿਸ ਦੇ ਸਪੈਸ਼ਲ ਆਪ੍ਰੇਸ਼ਨ ਯੂਨਿਟ ਨੇ ਗਿ੍ਫ਼ਤਾਰ ਕਰ ਲਿਆ ਹੈ, ਜਿਨ੍ਹਾਂ ਦੀ ਪਛਾਣ ...

ਪੂਰੀ ਖ਼ਬਰ »

ਵਾਹਨ ਫਿਟਨੈਸ ਸਰਟੀਫਿਕੇਟ ਘੁਟਾਲੇ 'ਚ ਸ਼ਾਮਿਲ ਇਕ ਹੋਰ ਏਜੰਟ ਗਿ੍ਫ਼ਤਾਰ

ਜਲੰਧਰ, 8 ਫਰਵਰੀ (ਐੱਮ. ਐੱਸ. ਲੋਹੀਆ) - ਵਾਹਨ ਫਿਟਨੈਸ ਸਰਟੀਫਿਕੇਟ ਘੁਟਾਲੇ 'ਚ ਜਲੰਧਰ ਵਿਖੇ ਤਾਇਨਾਤ ਮੋਟਰ ਵਹੀਕਲ ਇੰਸਪੈਕਟਰ (ਐਮ. ਵੀ. ਆਈ.) ਨਰੇਸ਼ ਕਲੇਰ ਨਾਲ ਮਿਲੀਭੁਗਤ ਕਰਨ ਵਾਲੇ ਇਕ ਹੋਰ ਭਗੌੜੇ ਏਜੰਟ ਗੌਰਵ ਅਰੋੜਾ ਵਾਸੀ ਸੈਂਟਰਲ ਟਾਊਨ, ਜਲੰਧਰ ਨੂੰ ਵਿਜੀਲੈਂਸ ...

ਪੂਰੀ ਖ਼ਬਰ »

ਸਾਬਕਾ ਮੇਅਰ ਸੁਨੀਲ ਜੋਤੀ ਨੂੰ ਵੱਖ-ਵੱਖ ਆਗੂਆਂ ਨੇ ਦਿੱਤੀ ਅੰਤਿਮ ਵਿਦਾਈ

ਜਲੰਧਰ, 8 ਫਰਵਰੀ (ਸ਼ਿਵ)- ਭਾਜਪਾ ਦੇ ਸੀਨੀਅਰ ਆਗੂ ਤੇ ਸਾਬਕਾ ਮੇਅਰ ਸੁਨੀਲ ਜੋਤੀ ਦਾ ਅੱਜ ਕਿਸ਼ਨਪੁਰਾ ਦੇ ਸ਼ਮਸ਼ਾਨਘਾਟ ਵਿਚ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਜਿੱਥੇ ਕਿ ਉਨਾਂ ਨੂੰ ਧਾਰਮਿਕ, ਸਿਆਸੀ ਤੇ ਸਮਾਜਿਕ ਜਥੇਬੰਦੀਆਂ ਦੇ ਆਗੂਆਂ, ਵਰਕਰਾਂ ਅਤੇ ਸਮਾਜ ਦੇ ਹੋਰ ...

ਪੂਰੀ ਖ਼ਬਰ »

-ਮਾਮਲਾ 6 ਸਾਲਾਂ ਬੱਚੀ ਨੂੰ ਅਗਵਾ ਕਰਨ ਦਾ- ਅੰਮਿ੍ਤਸਰ ਦੇ ਰਣਜੀਤ ਐਵੇਨਿਊ ਵਿਚੋਂ ਮਿਲੀ ਬੱਚੀ

ਮਕਸੂਦਾਂ, 8 ਫਰਵਰੀ (ਸੋਰਵ ਮਹਿਤਾ)- ਥਾਣਾ ਡਵੀਜ਼ਨ ਨੰਬਰ 8 ਦੇ ਅਧੀਨ ਆਉਂਦੇ ਸੰਤੋਖਪੁਰਾ ਇਲਾਕੇ ਵਿਚੋਂ ਅਗਵਾ ਹੋਈ ਛੇ ਸਾਲ ਦੀ ਬੱਚੀ ਅਕਾਲ ਕÏਰ ਉਰਫ ਆਂਚਲ ਅੰਮਿ੍ਤਸਰ ਦੇ ਰਣਜੀਤ ਐਵੇਨਿਊ ਇਲਾਕੇ ਵਿਚੋਂ ਕੂੜੇ ਦੇ ਢੇਰ ਕੋਲੋਂ ਇਲਾਕਾ ਨਿਵਾਸੀਆਂ ਨੂੰ ਮਿਲੀ, ਠੰਡ ...

ਪੂਰੀ ਖ਼ਬਰ »

ਪੰਜਾਬ ਨੂੰ ਬਰਬਾਦੀ ਤੋਂ ਬਚਾਉਣ ਲਈ ਸ਼੍ਰੋਮਣੀ ਅਕਾਲੀ ਦਲ-ਬਸਪਾ ਨੂੰ ਸੱਤਾ 'ਚ ਲਿਆਂਦਾ ਜਾਵੇ-ਸੁਖਬੀਰ ਸਿੰਘ ਬਾਦਲ

ਚੁਗਿੱਟੀ/ਜੰਡੂਸਿੰਘਾ, 8 ਫਰਵਰੀ (ਨਰਿੰਦਰ ਲਾਗੂ)-ਪਾਰਟੀ ਦੀ ਮਜ਼ਬੂਤੀ ਲਈ ਹੋਕਾ ਦੇਣ ਤੇ 'ਆਪ' ਸਰਕਾਰ ਦੀਆਂ ਗਲਤ ਨੀਤੀਆਂ ਤੋਂ ਪਰਦਾ ਚੁੱਕਣ ਦੇ ਮਕਸਦ ਨਾਲ ਬੁੱਧਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਸਥਾਨਕ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲਾਂ ਸਮੇਤ ਵਿਅਕਤੀ ਕਾਬੂ, ਮਾਮਲਾ ਦਰਜ

ਚੁਗਿੱਟੀ/ਜੰਡੂਸਿੰਘਾ, 8 ਫਰਵਰੀ (ਨਰਿੰਦਰ ਲਾਗੂ)-ਥਾਣਾ ਰਾਮਾਮੰਡੀ ਦੀ ਪੁਲਿਸ ਵਲੋਂ ਇਕ ਵਿਅਕਤੀ ਨੂੰ ਚੋਰੀਸ਼ੁਦਾ ਮੋਟਰਸਾਈਕਲ ਸਮੇਤ ਕਾਬੂ ਕੀਤਾ ਗਿਆ ਹੈ | ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਇੰਸਪੈਕਟਰ ਅਜਾਇਬ ਸਿੰਘ ਔਜਲਾ ਨੇ ਦੱਸਿਆ ਕਿ ਏ.ਐੱਸ.ਆਈ. ਸੋਮਨਾਥ ...

ਪੂਰੀ ਖ਼ਬਰ »

ਸੀ. ਪੀ. ਐਫ. ਕਰਮਚਾਰੀ ਯੂਨੀਅਨ ਨੇ ਸਾੜਿਆ ਮੁੱਖ ਮੰਤਰੀ ਦਾ ਪੁਤਲਾ

ਜਲੰਧਰ, 8 ਫਰਵਰੀ (ਹਰਵਿੰਦਰ ਸਿੰਘ ਫੁੱਲ)-ਸੀ.ਪੀ.ਐਫ. ਕਰਮਚਾਰੀ ਯੂਨੀਅਨ ਪੰਜਾਬ ਦੇ ਸੱਦੇ 'ਤੇ ਅੱਜ ਪੰਜਾਬ ਭਰ ਵਿੱਚ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਮੁੱਖ ਮੰਤਰੀ ਪੰਜਾਬ ਦੇ ਅਰਥੀ ਫੂਕ ਪ੍ਰਦਰਸ਼ਨ ਕੀਤੇ ਗਏ¢ ਇਨ•ਾਂ ਪ੍ਰਦਰਸ਼ਨਾਂ ਵਿੱਚ ਸਰਕਾਰੀ ਮੁਲਾਜ਼ਮਾਂ ...

ਪੂਰੀ ਖ਼ਬਰ »

ਨਸ਼ੀਲੀਆਂ ਦਵਾਈਆਂ ਦੇ ਮਾਮਲੇ 'ਚ ਕੈਦ ਤੇ ਜੁਰਮਾਨਾ

ਜਲੰਧਰ, 8 ਫਰਵਰੀ (ਚੰਦੀਪ ਭੱਲ)-ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਰਜਨੀਸ਼ ਗਰਗ ਦੀ ਅਦਾਲਤ ਨੇ ਨਸ਼ੀਲੀਆਂ ਦਵਾਈਆਂ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਗੁਰਪ੍ਰੀਤ ਸਿੰਘ ਉਰਫ ਗੋਪੀ ਵਾਸੀ ਦਿਆਲਪੁਰ ਨੂੰ 40 ਦਿਨ ਦੀ ਕੈਦ ਅਤੇ 10 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਦਾ ...

ਪੂਰੀ ਖ਼ਬਰ »

ਜੇ. ਈ. ਈ. ਮੇਨ ਦੇ ਨਤੀਜੇ 'ਚ ਸੇਂਟ ਸੋਲਜਰ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਜਲੰਧਰ, 8 ਫਰਵਰੀ (ਪਵਨ ਖਰਬੰਦਾ)-ਸੇਂਟ ਸੋਲਜਰ ਗਰੁੱਪ ਆਫ ਇੰਸਟੀਚਿਊਸ਼ਨਜ਼ ਦੇ ਵਿਦਿਆਰਥੀਆਂ ਨੇ ਐਨ.ਟੀ.ਏ. ਦੁਆਰਾ ਕਰਵਾਏ ਗਏ ਜੇ. ਈ. ਈ. ਮੇਨ 'ਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸੰਸਥਾ ਅਤੇ ਆਪਣੇ ਮਾਪਿਆਂ ਦਾ ਨਾਂ ਰੌਸ਼ਨ ਕੀਤਾ ਚੇਅਰਮੈਨ ਅਨਿਲ ਚੋਪੜਾ, ਵਾਈਸ ਚੇਅਰਪਰਸਨ ...

ਪੂਰੀ ਖ਼ਬਰ »

ਪੁਲਿਸ ਡੀ. ਏ. ਵੀ. ਪਬਲਿਕ ਸਕੂਲ 'ਚ ਅੰਗਰੇਜ਼ੀ ਕਵਿਤਾ ਉਚਾਰਨ ਦੀ ਗਤੀਵਿਧੀ ਕਰਵਾਈ

ਜਲੰਧਰ, 8 ਫਰਵਰੀ (ਪਵਨ ਖਰਬੰਦਾ)-ਪੁਲਿਸ ਡੀ ਏ ਵੀ ਪਬਲਿਕ ਸਕੂਲ ਪੀਏਪੀ ਕੈਂਪਸ ਦੇ ਪ੍ਰੀ ਪ੍ਰਾਇਮਰੀ ਵਿੰਗ 'ਚ ਪ੍ਰੀ ਪ੍ਰਾਇਮਰੀ ਵਿੰਗ ਇੰਚਾਰਜ ਸਵਿਤਾ ਸ਼ਰਮਾ ਦੀ ਦੇਖ-ਰੇਖ ਹੇਠ ਨਰਸਰੀ ਤੋਂ ਪਹਿਲੀ ਜਮਾਤ ਦੇ ਵਿਦਿਆਰਥੀਆਂ ਲਈ ਅੰਗਰੇਜ਼ੀ ਕਵਿਤਾ ਉਚਾਰਨ ਗਤੀਵਿਧੀ ਦਾ ...

ਪੂਰੀ ਖ਼ਬਰ »

ਪਲਾਈਵੱੁਡ ਕਾਰੋਬਾਰੀ ਅਦਾਰੇ 'ਤੇ ਜੀ. ਐਸ. ਟੀ. ਵਿਭਾਗ ਦਾ ਛਾਪਾ

ਜਲੰਧਰ, 8 ਫਰਵਰੀ (ਸ਼ਿਵ)-ਜੀ.ਐੱਸ. ਟੀ. ਵਿਭਾਗ ਦਫਤਰ-2 ਜਲੰਧਰ ਦੁਆਰਾ ਮੈ. ਵਾਨਿਆ ਮਾਰਕੀਟਿੰਗ. ਇਸਲਾਮਾਬਾਦ, ਨੇੜੇ ਬਸਤੀ ਅੱਡਾ ਵਿਖੇ ਛਾਪੇਮਾਰੀ ਕੀਤੀ ਗਈ | ਉਕਤ ਫ਼ਰਮ ਪਲਾਈਵੁੱਡ ਦਾ ਕਾਰੋਬਾਰ ਕਰਦੀ ਹੈ | ਵਿਭਾਗੀ ਸੂਤਰਾਂ ਦਾ ਕਹਿਣਾ ਸੀ ਕਿ ਫ਼ਰਮ ਦਾ ਕਾਰੋਬਾਰ ਇੱਕ ...

ਪੂਰੀ ਖ਼ਬਰ »

ਸੰਸਕ੍ਰਿਤ ਕੇ. ਐਮ. ਵੀ. ਸਕੂਲ ਦੇ ਵਿਦਿਆਰਥੀਆਂ ਨੇ ਜੇ. ਈ. ਈ. ਮੇਨਜ਼ 'ਚ ਕੀਤਾ ਸ਼ਾਨਦਾਰ ਪ੍ਰਦਰਸ਼ਨ

ਜਲੰਧਰ, 8 ਫਰਵਰੀ (ਪਵਨ ਖਰਬੰਦਾ)-ਸੰਸਕਿ੍ਤੀ ਕੇ ਐਮ ਵੀ ਸਕੂਲ ਦੇ ਵਿਦਿਆਰਥੀਆਂ ਨੇ ਜੇਈਈ ਮੇਨਜ਼ 'ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸਕੂਲ ਦਾ ਨਾਂਅ ਰੌਸ਼ਨ ਕੀਤਾ | ਜਾਣਕਾਰੀ ਦਿੰਦੇ ਹੋਏ ਪ੍ਰਬੰਧਕਾਂ ਨੇ ਦੱਸਿਆ ਕਿ ਧਰੁਵ ਮਲਹੋਤਰਾ ਅਤੇ ਭਾਵਨਾ ਮਲਹੋਤਰਾ ਨੇ 99.4 ...

ਪੂਰੀ ਖ਼ਬਰ »

ਸੀ. ਟੀ. ਯੂਨੀਵਰਸਿਟੀ ਨੇ ਕਰਵਾਈ ਅੰਤਰ ਸਕੂਲ ਚੈਂਪੀਅਨਸ਼ਿਪ

ਜਲੰਧਰ, 8 ਫਰਵਰੀ (ਜਸਪਾਲ ਸਿੰਘ)-ਸੀ.ਟੀ. ਯੂਨੀਵਰਸਿਟੀ ਦੇ ਖੇਡ ਡਾਇਰੈਕਟੋਰੇਟ ਵੱਲੋਂ ਯੂਨੀਵਰਸਿਟੀ ਦੇ ਵਿਦਿਆਰਥੀਆਂ ਲਈ ਕਿ੍ਕਟ, ਵਾਲੀਬਾਲ, ਕਬੱਡੀ, ਫੁੱਟਬਾਲ ਦੀਆਂ ਅੰਤਰ-ਸਕੂਲੀ ਚੈਂਪੀਅਨਸਿਪ ਦਾ ਆਯੋਜਨ ਕੀਤਾ ਗਿਆ | ਲੜਕੇ ਅਤੇ ਲੜਕੀਆਂ ਲਈ ਵੱਖਰੇ ਤੌਰ 'ਤੇ ...

ਪੂਰੀ ਖ਼ਬਰ »

ਪਿ੍ੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ 38 ਸਾਲ ਦੀਆਂ ਸ਼ਾਨਦਾਰ ਸੇਵਾਵਾਂ ਉਪਰੰਤ ਹੋਏ ਸੇਵਾ ਮੁਕਤ

ਜਲੰਧਰ, 8 ਫਰਵਰੀ (ਜਸਪਾਲ ਸਿੰਘ)-ਸਿੱਖਿਆ ਦੇ ਖੇਤਰ ਦੀ ਉੱਘੀ ਸੰਸਥਾ ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਦੇ ਪਿ੍ੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਕਾਲਜ ਵਿਖੇ ਬਤੌਰ ਪਿ੍ੰਸੀਪਲ 10 ਸਾਲ ਅਤੇ ਬਤੌਰ ਅਧਿਆਪਕ 24 ਸਾਲ ਆਪਣੀਆਂ ਸ਼ਾਨਦਾਰ ਸੇਵਾਵਾਂ ਦੇਣ ਉਪਰੰਤ ਅਹੁਦੇ ਤੋਂ ...

ਪੂਰੀ ਖ਼ਬਰ »

ਗਾਵਾਂ ਨਾਲ ਭਰੇ ਟਰੱਕ ਨੂੰ ਛੱਡ ਕੇ ਭੱਜੇ ਦੋ ਵਿਅਕਤੀਆਂ ਖਿਲਾਫ ਪਰਚਾ ਦਰਜ

ਮਕਸੂਦਾਂ, 8 ਫਰਵਰੀ (ਸੋਰਵ ਮਹਿਤਾ)- ਪਠਾਨਕੋਟ ਰੋਡ 'ਤੇ ਸਥਿਤ ਕੈਪੀਟੋਲ ਹਸਪਤਾਲ ਨੇੜੇ ਗਊਆਂ ਨਾਲ ਲੱਦੇ ਟਰੱਕ ਨੂੰ ਛੱਡ ਕੇ ਭੱਜੇ ਦੋ ਵਿਅਕਤੀਆਂ ਖ਼ਿਲਾਫ਼ ਥਾਣਾ 8 ਦੀ ਪੁਲਸ ਨੇ ਪਰਚਾ ਦਰਜ ਕਰ ਲਿਆ ਹੈ ਤੇ ਪੁਲਸ ਹੁਣ ਉਕਤ ਦੀ ਪਛਾਣ 'ਚ ਜੁਟੀ ਹੋਈ ਹੈ¢ ਪੁਲਸ ਨੂੰ ਦਿੱਤੀ ...

ਪੂਰੀ ਖ਼ਬਰ »

ਪੁਲਿਸ ਲਾਈਨ ਦੀ ਇਮਾਰਤ ਦੇ ਨਵੀਨੀਕਰਨ ਲਈ ਪੁਲਿਸ ਕਮਿਸ਼ਨਰ ਨੇ ਕੀਤਾ ਦੌਰਾ

ਜਲੰਧਰ, 8 ਫਰਵਰੀ (ਐੱਮ. ਐੱਸ. ਲੋਹੀਆ)-ਜ਼ਿਲ੍ਹਾ ਸਾਂਝ ਕੇਂਦਰ ਵਲੋਂ ਪੁਲਿਸ ਲਾਈਨ ਵਿਖੇ ਸਮਾਗਮ ਕਰਵਾਇਆ ਗਿਆ ਜਿਸ 'ਚ ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ਮੌਕੇ ਸ੍ਰੀ. ਚਾਹਲ ਨੇ ਡੀ.ਸੀ.ਪੀ. ਸਥਾਨਕ ਸ੍ਰੀਮਤੀ ਵਤਸਲਾ ...

ਪੂਰੀ ਖ਼ਬਰ »

ਬਿਮਾਰੀ ਤੋਂ ਪ੍ਰੇਸ਼ਾਨ ਨਾਬਾਲਿਗਾ ਨੇ ਕੀਤੀ ਖੁਦਕਸ਼ੀ

ਜਲੰਧਰ, 8 ਫਰਵਰੀ (ਐੱਮ. ਐੱਸ. ਲੋਹੀਆ)-ਬਿਮਾਰੀ ਤੋਂ ਪ੍ਰੇਸ਼ਾਨ ਚੱਲ ਰਹੀ ਨਾਬਾਲਿਗਾ ਨੇ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ, ਦੀ ਪਛਾਣ ਆਰਤੀ ਵਾਸੀ ਮੁਹੱਲਾ ਗੋਬਿੰਦਗੜ੍ਹ ਵਜੋਂ ਦੱਸੀ ਗਈ ਹੈ | ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਥਾਣਾ ਨਵੀਂ ਬਾਰਾਂਦਰੀ ਦੇ ਏ.ਐਸ.ਆਈ. ...

ਪੂਰੀ ਖ਼ਬਰ »

ਆਰ. ਟੀ. ਓ. ਦਫਤਰ ਵਿਚ ਸੰਭਾਵਿਤ ਚੈਕਿੰਗ ਦੀ ਸੂਚਨਾ ਹੋਈ ਲੀਕ

ਜਲੰਧਰ, 8 ਫਰਵਰੀ (ਸ਼ਿਵ)- ਆਰ. ਟੀ. ਓ. ਦਫਤਰ ਦੇ ਕੰਮਕਾਜ ਵਿਚ ਸੁਧਾਰ ਕਰਨ ਲਈ ਵੀਰਵਾਰ ਨੂੰ ਹੋਣ ਵਾਲੀ ਸੰਭਾਵਿਤ ਚੈਕਿੰਗ ਦੀ ਅੱਜ ਲੀਕ ਹੋਣ ਦੇ ਮਾਮਲੇ ਦੀ ਕਾਫੀ ਚਰਚਾ ਚੱਲਦੀ ਰਹੀ | ਦੱਸਿਆ ਜਾਂਦਾ ਸੀ ਕਿ ਇਸ ਬਾਰੇ ਦਫਤਰ ਵਿਚ ਇਕ ਸੂਚਨਾ ਆਈ ਕਿ ਵੀਰਵਾਰ ਨੂੰ ਦਫਤਰ ਦੇ ...

ਪੂਰੀ ਖ਼ਬਰ »

ਥਾਣੇਦਾਰ ਵਲੋਂ ਕੀਤੀ ਕੁੱਟਮਾਰ ਦੇ ਮਾਮਲੇ 'ਚ ਕਾਰਵਾਈ ਕਰਨ ਦੀ ਮੰਗ

ਜਲੰਧਰ, 8 ਫਰਵਰੀ (ਐੱਮ. ਐੱਸ. ਲੋਹੀਆ)-ਵੈੱਬ ਪੋਰਟਲ ਚਲਾਉਂਦੇ ਰਾਜੀਵ ਗੋਰਾ ਨੇ ਅੱਜ ਬਾਲਮੀਕ ਸਮਾਜ ਦੇ ਮੁਹੱਤਬਰ ਵਿਅਕਤੀਆਂ ਦੇ ਨਾਲ ਮਿਲ ਕੇ ਇਕ ਪੱਤਰਕਾਰ ਸੰਮੇਲਨ ਕੀਤਾ, ਨੇ ਦੱਸਿਆ ਕਿ ਅਮਨ ਨਾਂਅ ਦਾ ਨੌਜਵਾਨ ਉਸ ਦੇ ਪੋਰਟਲ ਲਈ ਖ਼ਬਰਾਂ ਦੀ ਕਵਰੇਜ ਕਰਦਾ ਹੈ | 19 ...

ਪੂਰੀ ਖ਼ਬਰ »

ਜ਼ਿਮਨੀ ਚੋਣ, ਨਿਗਮ ਚੋਣਾਂ ਕਰਕੇ 'ਆਪ' ਸਰਕਾਰ ਨੂੰ ਵਿਕਾਸ ਦੇ ਕੰਮ ਕਰਵਾਉਣ ਦੀ ਆਈ ਯਾਦ

ਜਲੰਧਰ, 8 ਫਰਵਰੀ (ਸ਼ਿਵ)- ਆਪ ਸਰਕਾਰ ਦੇ 10 ਮਹੀਨੇ ਤੋਂ ਜ਼ਿਆਦਾ ਸਮੇਂ ਦੇ ਕਾਰਜਕਾਲ ਵਿਚ ਸ਼ਹਿਰ ਦੀ ਹਾਲਤ ਤਾਂ ਬਦ ਤੋਂ ਬਦਤਰ ਹੋ ਗਈ ਤੇ ਹੁਣ ਤੱਕ ਤਾਂ ਸ਼ਹਿਰੀਆਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ ਸੀ , ਸ਼ਹਿਰ ਵਿਚ ਸਫ਼ਾਈ ਦੇ ਨਾਕਸ ਪ੍ਰਬੰਧ ਤੇ ਟੁੱਟੀਆਂ ਸੜਕਾਂ ਕਰਕੇ ...

ਪੂਰੀ ਖ਼ਬਰ »

40 ਗ੍ਰਾਮ ਹੈਰੋਇਨ ਸਮੇਤ ਮਹਿਲਾ ਤਸਕਰ ਗਿ੍ਫਤਾਰ

ਮਕਸੂਦਾਂ, 8 ਫਰਵਰੀ (ਸੋਰਵ ਮਹਿਤਾ)-ਥਾਣਾ ਮਕਸੂਦਾਂ ਦੀ ਪੁਲੀਸ ਵੱਲੋਂ 40 ਗ੍ਰਾਮ ਹੈਰੋਇਨ ਸਮੇਤ ਇਕ ਮਹਿਲਾ ਤਸਕਰ ਨੂੰ ਗਿ੍ਫਤਾਰ ਕੀਤਾ ਗਿਆ | ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਮਨਜੀਤ ਸਿੰਘ ਨੇ ਦੱਸਿਆ ਐਸ. ਆਈ. ਕੁਲਬੀਰ ਸਿੰਘ ਸਮੇਤ ਸਾਥੀ ਕਰਮਚਾਰੀਆਂ ਗਸ਼ਤ ਕਰ ਰਹੇ ...

ਪੂਰੀ ਖ਼ਬਰ »

ਪੁਲਿਸ ਨੇ ਮੁਲਜ਼ਮ ਰਿਧਮ ਸ਼ਰਮਾ ਨੂੰ ਕੀਤਾ ਗਿ੍ਫ਼ਤਾਰ-ਸਾਥੀਆਂ ਦੀ ਭਾਲ ਜਾਰੀ

ਮਾਮਲਾ ਪੱਤਰਕਾਰ ਰਾਜੇਸ਼ ਥਾਪਾ 'ਤੇ ਕੀਤੇ ਗਏ ਜਾਨਲੇਵਾ ਹਮਲੇ ਦਾ ਜਲੰਧਰ, 8 ਫਰਵਰੀ (ਐੱਮ.ਐੱਸ. ਲੋਹੀਆ)-ਪੰਜਾਬ ਪ੍ਰੈਸ ਕਲੱਬ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਦੀ ਜਲੰਧਰ ਪ੍ਰੋਫੈਸ਼ਨਲ ਫੋਟੋਗ੍ਰਾਫ਼ਰ ਐੈਸੋਸੀਏਸ਼ਨ ਦੇ ਐਡਵਾਈਜ਼ਰ ਰਾਜੇਸ਼ ਥਾਪਾ 'ਤੇ ਬੀਤੇ ਦਿਨ ਹੋਏ ...

ਪੂਰੀ ਖ਼ਬਰ »

80 ਗ੍ਰਾਮ ਹੈਰੋਇਨ ਅਤੇ 50 ਹਜ਼ਾਰ ਡਰੱਗ ਮਨੀ ਸਮੇਤ ਇਕ ਨਸ਼ਾ ਤਸਕਰ ਗਿ੍ਫ਼ਤਾਰ

ਜਲੰਧਰ, 8 ਫਰਵਰੀ (ਐੱਮ. ਐੱਸ. ਲੋਹੀਆ) - ਪ੍ਰਾਈਵੇਟ ਫਾਈਨੈਂਸ ਕੰਪਨੀ 'ਚ ਰਿਕਵਰੀ ਏਜੰਟ ਦਾ ਕੰਮ ਕਰਦੇ ਵਿਅਕਤੀ ਤੋਂ 80 ਗ੍ਰਾਮ ਹੈਰੋਇਨ, 50 ਹਜ਼ਾਰ ਰੁਪਏ ਡਰੱਗ ਮਨੀ, 1 ਕੰਪਿਊਟਰ ਕੰਡਾ ਅਤੇ 1 ਐਕਟਿਵਾ ਬਰਾਮਦ ਕਰਕੇ ਜ਼ਿਲ੍ਹਾ ਦਿਹਾਤੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਉਸ ...

ਪੂਰੀ ਖ਼ਬਰ »

ਸੰਤ ਬਾਬਾ ਕਪੂਰ ਸਿੰਘ ਨਿਰਬਾਣ ਦੀ ਯਾਦ 'ਚ ਗੁਰਮਤਿ ਸਮਾਗਮ ਕਰਵਾਇਆ

ਜਲੰਧਰ ਛਾਉਣੀ, 8 ਫਰਵਰੀ (ਪਵਨ ਖਰਬੰਦਾ)-ਪੰਜਾਬ ਦੀ ਉੱਘੀ ਧਾਰਮਿਕ ਹਸਤੀ ਸੰਤ ਬਾਬਾ ਕਪੂਰ ਸਿੰਘ ਨਿਰਬਾਣ ਦੀ ਯਾਦ 'ਚ ਕਰਵਾਏ ਗਏ ਮਹਾਨ ਗੁਰਮਤਿ ਸਮਾਗਮ 'ਚ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਤੋਂ ਵੱਡੀ ਗਿਣਤੀ 'ਚ ਸੰਗਤ ਨੇ ਪਹੁੰਚ ਕੇ ਹਾਜ਼ਰੀ ਭਰੀ | ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX