ਤਾਜਾ ਖ਼ਬਰਾਂ


ਮੋਦੀ ਕਿਸੇ ਜਾਤ ਦਾ ਨਾਂਅ ਨਹੀਂ, ਇਹ ਪਛੜੀਆਂ ਸ਼੍ਰੇਣੀਆਂ ਦੇ ਸਨਮਾਨ ਦਾ ਖ਼ਿਤਾਬ ਹੈ - ਪ੍ਰਹਿਲਾਦ ਸਿੰਘ ਪਟੇਲ
. . .  1 day ago
ਨਵੀਂ ਦਿੱਲੀ, 24 ਮਾਰਚ - ਕੇਂਦਰੀ ਮੰਤਰੀ ਪ੍ਰਹਿਲਾਦ ਸਿੰਘ ਪਟੇਲ ਨੇ ਗਾਂਧੀ ਅਤੇ ਕਾਂਗਰਸ ਨੂੰ ਚੁਣੌਤੀ ਦਿੰਦੇ ਹੋਏ ਕਿਹਾ ਕਿ ਮੋਦੀ ਕਿਸੇ ਜਾਤ ਦਾ ਨਾਂਅ ਨਹੀਂ, ਇਹ ਪਛੜੀਆਂ ਸ਼੍ਰੇਣੀਆਂ ਲਈ ...
ਕਾਸਿਮ ਅਲ-ਅਰਾਜੀ, ਇਰਾਕ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਐਨ.ਐੱਸ.ਏ. ਅਜੀਤ ਡੋਵਾਲ ਦੇ ਸੱਦੇ 'ਤੇ ਭਾਰਤ ਦੇ ਦੌਰੇ 'ਤੇ
. . .  1 day ago
ਨਾਗਾਲੈਂਡ ਅਤੇ ਅਰੁਣਾਚਲ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿਚ ਅਫਸਪਾ ਤਹਿਤ ਗੜਬੜ ਵਾਲੇ ਖੇਤਰ ਦੀ ਸਥਿਤੀ 6 ਮਹੀਨਿਆਂ ਲਈ ਵਧਾਈ
. . .  1 day ago
ਮੁੰਬਈ : ਨਿਰਦੇਸ਼ਕ ਪ੍ਰਦੀਪ ਸਰਕਾਰ ਦੇ ਦਿਹਾਂਤ 'ਤੇ ਬਾਲੀਵੁੱਡ 'ਚ ਸੋਗ
. . .  1 day ago
ਖ਼ਜ਼ਾਨਾ ਦਫ਼ਤਰ ਛੁੱਟੀ ਦੇ ਬਾਵਜੂਦ ਕੱਲ੍ਹ ਤੇ ਪਰਸੋਂ ਵੀ ਖੁੱਲ੍ਹੇ ਰਹਿਣਗੇ
. . .  1 day ago
ਲੁਧਿਆਣਾ, 24 ਮਾਰਚ (ਸਲੇਮਪੁਰੀ)- ਪੰਜਾਬ ਸਰਕਾਰ ਵਲੋਂ ਸਰਕਾਰੀ ਗ੍ਰਾਂਟਾਂ , ਸਰਕਾਰੀ ਅਦਾਇਗੀਆਂ ਦਾ ਭੁਗਤਾਨ ਕਰਨ ਲਈ ਛੁੱਟੀ ਵਾਲੇ ਦਿਨ ਹੋਣ ਦੇ ਬਾਵਜੂਦ ਵੀ ਸਰਕਾਰੀ ਖ਼ਜ਼ਾਨਾ ...
ਵਿਦੇਸ਼ਾਂ ਦੇ ਲੋਕ ਸੋਸ਼ਲ ਮੀਡੀਆ ਵਲੋਂ ਫ਼ੈਲਾਏ ਜਾ ਰਹੇ ਝੂਠ ਤੋਂ ਬਚਣ- ਵਿਦੇਸ਼ ਮੰਤਰਾਲਾ
. . .  1 day ago
ਨਵੀਂ ਦਿੱਲੀ, 24 ਮਾਰਚ- ਭਾਰਤੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਕਿ ਪੰਜਾਬ ਦੇ ਅਧਿਕਾਰੀ ਅੰਮ੍ਰਿਤਪਾਲ ਸਿੰਘ ਨੂੰ ਫੜਨ ਲਈ ਛਾਪੇਮਾਰੀ ਕਰ ਰਹੇ ਹਨ। ਅਸੀਂ ਵਿਦੇਸ਼ਾਂ ਦੇ ਲੋਕਾਂ ਨੂੰ ਸੋਸ਼ਲ ਮੀਡੀਆ ’ਤੇ ਕੁਝ ਤੱਤਾਂ ਦੁਆਰਾ ਫ਼ੈਲਾਏ ਜਾ ਰਹੇ ਝੂਠੇ ਅਤੇ ਪ੍ਰੇਰਿਤ ਬਿਆਨਾਂ ਤੋਂ ਬਚਣ....
ਆਲ ਇੰਡੀਆ ਪੁਲਿਸ ਐਥਲੈਟਿਕਸ ਚੈਪੀਅਨਸ਼ਿਪ ’ਚ ਪੰਜਾਬ ਦੀ ਧੀ ਮੰਜੂ ਰਾਣੀ ਨੇ ਜਿੱਤਿਆ ਸੋਨ ਤਗਮਾ
. . .  1 day ago
ਬਰਨਾਲਾ/ਰੂੜੇਕੇ ਕਲਾਂ, 24 ਮਾਰਚ (ਗੁਰਪ੍ਰੀਤ ਸਿੰਘ ਕਾਹਨੇਕੇ)- ਲਖਨਊ ਵਿਖੇ ਪੰਜ ਰੋਜ਼ਾ ਕਰਵਾਈ ਗਈ ਸੱਤਵੀਂ ਆਲ ਇੰਡੀਆ ਪੁਲਿਸ ਐਥਲੈਟਿਕਸ ਚੈਂਪੀਅਨਸ਼ਿਪ 2023 ਦੌਰਾਨ 10 ਕਿੱਲੋਮੀਟਰ ਪੈਦਲ ਚਾਲ ਮੁਕਾਬਲੇ ਵਿਚੋਂ ਪੰਜਾਬ ਦੀ ਧੀ ਮੰਜੂ....
ਲਾਰੈਂਸ ਬਿਸ਼ਨੋਈ, ਗੋਲਡੀ ਬਰਾੜ ਅਤੇ 12 ਹੋਰਾਂ ਖ਼ਿਲਾਫ਼ ਚਾਰਜਸ਼ੀਟ ਦਾਇਰ- ਐਨ.ਆਈ.ਏ.
. . .  1 day ago
ਨਵੀਂ ਦਿੱਲੀ, 24 ਮਾਰਚ- ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਨੇ ਅੱਜ ਗੈਂਗਸਟਰਾਂ ਲਾਰੈਂਸ ਬਿਸ਼ਨੋਈ, ਗੋਲਡੀ ਬਰਾੜ ਅਤੇ 12 ਹੋਰਾਂ ਖ਼ਿਲਾਫ਼ ਚਾਰਜਸ਼ੀਟ ਦਾਇਰ ਕੀਤੀ ਹੈ, ਜੋ ਕਿ ਪਾਬੰਦੀਸ਼ੁਦਾ ਬੱਬਰ ਖ਼ਾਲਸਾ ਇੰਟਰਨੈਸ਼ਨਲ ਅਤੇ ਕਈ ਹੋਰ ਖ਼ਾਲਿਸਤਾਨੀ ਸਮਰਥਕ ਅੱਤਵਾਦੀ ਸੰਗਠਨਾਂ ਨਾਲ ਸੰਬੰਧ.....
ਆਮ ਆਦਮੀ ਪਾਰਟੀ ਹੁਣ ਸਿਰਫ਼ ਐਡ ਪਾਰਟੀ- ਵਿਕਰਮਜੀਤ ਸਿੰਘ ਚੌਧਰੀ
. . .  1 day ago
ਜਲੰਧਰ, 24 ਮਾਰਚ- ਅੱਜ ਇੱਥੇ ਪ੍ਰੈਸ ਕਲੱਬ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਵਿਕਰਮਜੀਤ ਸਿੰਘ ਚੌਧਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਹੁਣ ਸਿਰਫ਼ ਐਡ ਪਾਰਟੀ ਬਣ...
ਮੈਂ ਭਾਰਤ ਦੀ ਆਵਾਜ਼ ਲਈ ਲੜ ਰਿਹਾ ਹਾਂ- ਰਾਹੁਲ ਗਾਂਧੀ
. . .  1 day ago
ਨਵੀਂ ਦਿੱਲੀ, 24 ਮਾਰਚ- ਰਾਹੁਲ ਗਾਂਧੀ ਨੂੰ ਉਨ੍ਹਾਂ ਦੀ ਮੋਦੀ ਉਪਨਾਮ ਵਾਲੀ ਟਿੱਪਣੀ ਨੂੰ ਲੈ ਕੇ ਅਪਰਾਧਿਕ ਮਾਣਹਾਨੀ ਦੇ ਕੇਸ ਵਿਚ ਦੋਸ਼ੀ ਠਹਿਰਾਏ ਜਾਣ ਦੀ ਮਿਤੀ ਤੋਂ ਲੋਕ ਸਭਾ ਦੇ ਮੈਂਬਰ ਵਜੋਂ ਅਯੋਗ ਕਰਾਰ ਦਿੱਤਾ ਗਿਆ ਹੈ। ਇਸ ਤੋਂ ਬਾਅਦ ਕਾਂਗਰਸ....
ਰਾਹੁਲ ਗਾਂਧੀ ਕਿਸੇ ਧਮਕੀ ਤੋਂ ਨਹੀਂ ਡਰਦੇ- ਜੈਰਾਮ ਰਮੇਸ਼
. . .  1 day ago
ਨਵੀਂ ਦਿੱਲੀ, 24 ਮਾਰਚ- ਕਾਂਗਰਸ ਦੇ ਸੰਸਦ ਮੈਂਬਰ ਜੈਰਾਮ ਰਮੇਸ਼ ਨੇ ਕਿਹਾ ਕਿ ਭਾਜਪਾ ਭਾਰਤ ਜੋੜੋ ਯਾਤਰਾ ਤੋਂ ਘਬਰਾ ਗਈ ਹੈ। ਉਹ ਜਾਣਦੇ ਹਨ ਕਿ ਭਾਰਤ ਜੋੜੋ ਯਾਤਰਾ ਨੇ ਨਾ ਸਿਰਫ਼ ਕਾਂਗਰਸ ਸੰਗਠਨ ਵਿਚ ਨਵਾਂ ਜੋਸ਼ ਭਰਿਆ ਹੈ, ਸਗੋਂ ਪੂਰੇ ਦੇਸ਼ ਵਿਚ ਇਕ ਨਵਾਂ ਉਤਸ਼ਾਹ ਦਿਖਾਇਆ ਹੈ ਅਤੇ ਭਵਿੱਖ ਦਾ....
ਇਲਾਕੇ ਵਿਚ ਗੜੇਮਾਰੀ ਕਾਰਨ ਫ਼ਸਲਾਂ ਦਾ ਵੱਡਾ ਨੁਕਸਾਨ
. . .  1 day ago
ਮਲੋਟ, 24 ਮਾਰਚ (ਪਾਟਿਲ)- ਮਲੋਟ ਇਲਾਕੇ ਵਿਚ ਹੋਈ ਬੇਮੌਸਮੀ ਬਰਸਾਤ ਅਤੇ ਗੜੇਮਾਰੀ ਕਾਰਨ ਫ਼ਸਲਾਂ ਦਾ ਕਾਫ਼ੀ ਨੁਕਸਾਨ ਹੋਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ। ਬਰਸਾਤ ਦੇ ਨਾਲ ਨਾਲ ਤੇਜ਼ ਹਵਾਵਾਂ ਚੱਲਣ ਕਾਰਨ ਫ਼ਸਲਾਂ ਖੇਤਾਂ ਵਿਚ ਵਿਛ ਗਈਆਂ ਹਨ। ਸ਼ਹਿਰ....
ਅਬੋਹਰ ਦੇ ਸਰਹੱਦੀ ਪਿੰਡਾਂ ’ਚ ਤੂਫ਼ਾਨ ਨੇ ਮਚਾਈ ਤਬਾਹੀ
. . .  1 day ago
ਅਬੋਹਰ, 24 ਮਾਰਚ (ਸੰਦੀਪ ਸੋਖਲ)- ਤੇਜ਼ ਰਫ਼ਤਾਰ ਆਏ ਤੂਫ਼ਾਨ ਨੇ ਪੰਜਾਬ ਦੇ ਸਰਹੱਦੀ ਪਿੰਡਾਂ ਵਿਚ ਤਬਾਹੀ ਮਚਾ ਦਿੱਤੀ। ਪਿੰਡਾਂ ਵਿਚ ਵੱਡੇ ਪੱਧਰ ਤੇ ਨੁਕਸਾਨ ਹੋ ਗਿਆ ਹੈ। ਰਾਜਸਥਾਨ ਤੇ ਪਾਕਿਸਤਾਨ ਸਰਹੱਦ ’ਤੇ ਲੱਗਦੇ ਪੰਜਾਬ ਦੇ ਜ਼ਿਲ੍ਹਾ ਫ਼ਾਜ਼ਿਲਕਾ ਦੇ ਤਹਿਸੀਲ ਅਬੋਹਰ ਦੇ ਪਿੰਡ ਬਕੈਣ ਵਾਲਾ, ਹਰੀਪੁਰਾ.....
ਬੇਮੌਸਮੀ ਮੀਂਹ ਕਾਰਨ ਹੋਏ ਫ਼ਸਲਾਂ ਦੇ ਨੁਕਸਾਨ ਦਾ ਮੁਆਵਜ਼ਾ ਦੇਵੇ ਪੰਜਾਬ ਸਰਕਾਰ- ਸੁਖਬੀਰ ਸਿੰਘ ਬਾਦਲ
. . .  1 day ago
ਮਲੋਟ, 24 ਮਾਰਚ (ਪਾਟਿਲ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਹਲਕੇ ਦੇ ਪਿੰਡਾਂ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਕਿਸਾਨਾਂ ਨਾਲ ਮੁਲਾਕਾਤ ਕਰਕੇ ਬੇਮੌਸਮੀ ਹੋਈ ਬਰਸਾਤ ਅਤੇ ਗੜ੍ਹੇਮਾਰੀ ਕਾਰਨ ਫ਼ਸਲਾਂ ਦੇ ਹੋਏ ਭਾਰੀ ਨੁਕਸਾਨ ਲਈ ਪੰਜਾਬ ਸਰਕਾਰ....
250 ਗ੍ਰਾਮ ਅਫ਼ੀਮ ਸਮੇਤ ਡਰਾਈਵਰ ਤੇ ਕੰਡਕਟਰ ਕਾਬੂ
. . .  1 day ago
ਅਬੋਹਰ, 24 ਮਾਰਚ (ਸੰਦੀਪ ਸੋਖਲ) - ਜ਼ਿਲ੍ਹਾ ਫ਼ਾਜ਼ਿਲਕਾ ਦੀ ਐਸ.ਐਸ.ਪੀ ਮੈਡਮ ਅਵਨੀਤ ਕੌਰ ਸਿੱਧੂ, ਐਸ.ਪੀ ਹੈੱਡ ਕੁਆਟਰ ਮੋਹਨ ਲਾਲ, ਡੀ.ਐਸ.ਪੀ ਅਬੋਹਰ ਸੁਖਵਿੰਦਰ ਸਿੰਘ ਬਰਾੜ ਨੇ ਜ਼ਿਲ੍ਹੇ ਨੂੰ ਨਸ਼ਾ ਮੁਕਤ ਬਣਾਉਣ ਲਈ ਮੁਹਿੰਮ ਚਲਾਈ ਹੈ। ਉਨ੍ਹਾਂ ਦੀਆਂ ਹਦਾਇਤਾਂ ’ਤੇ ਥਾਣਾ ਖੂਈਆਂ ਸਰਵਰ.....
‘ਆਪ’ ਐਮ.ਐਲ.ਏ. ਵਲੋਂ ਆਪਣੀ ਥਾਂ ’ਤੇ ਕਿਸੇ ਫ਼ਰਜ਼ੀ ਬੰਦੇ ਤੋਂ ਦਿਵਾਇਆ ਗਿਆ 12ਵੀਂ ਦਾ ਪੇਪਰ
. . .  1 day ago
ਬਾਬਾ ਬਕਾਲਾ, 24 ਮਾਰਚ- ਆਮ ਆਦਮੀ ਪਾਰਟੀ ਦੇ ਬਟਾਲਾ ਤੋਂ ਐਮ.ਐਲ. ਏ. ਸ਼ੈਰੀ ਕਲਸੀ ਵਲੋਂ ਆਪਣੀ ਥਾਂ ’ਤੇ ਕਿਸੇ ਫ਼ਰਜ਼ੀ ਬੰਦੇ ਤੋਂ 12ਵੀਂ ਦਾ ਪੇਪਰ ਦਿਵਾਏ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਸੰਬੰਧੀ ਬੋਲਦਿਆਂ ਸੁਖਪਾਲ ਸਿੰਘ ਖਹਿਰਾ ਨੇ ਸਿੱਖਿਆ ਮੰਤਰੀ...
ਭਾਰਤ ਭੂਸ਼ਣ ਆਸ਼ੂ ਨੂੰ ਮਿਲੀ ਜ਼ਮਾਨਤ
. . .  1 day ago
ਚੰਡੀਗੜ੍ਹ/ਲੁਧਿਆਣਾ, 24 ਮਾਰਚ (ਤਰੁਣ ਭਜਨੀ/ਪਰਮਿੰਦਰ ਸਿੰਘ ਆਹੂਜਾ)- ਬਹੁਕਰੋੜੀ ਟੈਂਡਰ ਘੁਟਾਲੇ ਵਿੱਚ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਅਦਾਲਤ ਵਲੋਂ ਉਸ ਦੀ ਜ਼ਮਾਨਤ ਦੀ ਅਰਜ਼ੀ ਮਨਜ਼ੂਰ ਕਰ ਲਈ ...
ਅੰਮ੍ਰਿਤਪਾਲ ਦੇ ਦੋ ਸਾਥੀ ਅਦਾਲਤ ਵਿਚ ਪੇਸ਼
. . .  1 day ago
ਅਜਨਾਲਾ, 24 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)- 23 ਫਰਵਰੀ ਨੂੰ ਅਜਨਾਲਾ ਵਿਚ ਵਾਪਰੇ ਘਟਨਾਕ੍ਰਮ ਦੇ ਸੰਬੰਧ ਵਿਚ ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਗਏ ਅੰਮ੍ਰਿਤਪਾਲ ਦੇ ਦੋ ਸਾਥੀਆਂ ਹਰਕਰਨ ਸਿੰਘ ਅਤੇ ਓਂਕਾਰ ਸਿੰਘ ਨੂੰ ਅੱਜ ਮਾਣਯੋਗ ਅਦਾਲਤ ਵਿਚ ਪੇਸ਼....
ਅੰਮ੍ਰਿਤਪਾਲ ਸਮਰਥਕ ਨੌਜਵਾਨਾਂ ਦੀ ਨਿਆਂਇਕ ਹਿਰਾਸਤ ਛੇ ਦਿਨ ਹੋਰ ਵੱਧੀ
. . .  1 day ago
ਤਲਵੰਡੀ ਸਾਬੋ, 24 ਮਾਰਚ (ਰਣਜੀਤ ਸਿੰਘ ਰਾਜੂ)- ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਪੰਜਾਬ ਪੁਲਿਸ ਵਲੋਂ ਬੀਤੀ 18 ਮਾਰਚ ਨੂੰ ਸ਼ੁਰੂ ਕੀਤੀ ਗਈ ਮੁਹਿੰਮ ਦੇ ਖ਼ਿਲਾਫ਼ ਪ੍ਰਦਰਸ਼ਨ ਕਰਨ ਵਾਲੇ ਤਲਵੰਡੀ ਸਾਬੋ ਇਲਾਕੇ ਦੇ 16 ਨੌਜਵਾਨ, ਜਿਨ੍ਹਾਂ ਨੂੰ ਪੁਲਿਸ ਨੇ ਹਿਰਾਸਤ ’ਚ ਲੈਣ ਉਪਰੰਤ....
ਇੰਟੈਲੀਜੈਂਸ ਵਿਭਾਗ ਦੇ ਆਈ.ਜੀ.ਵਲੋਂ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ
. . .  1 day ago
ਅੰਮ੍ਰਿਤਸਰ, 24 ਮਾਰਚ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਗ੍ਰਹਿ ਵਿਖੇ ਆਈ.ਜੀ. ਇੰਟੈਲੀਜੈਂਸ ਜਸਕਰਨ ਸਿੰਘ ਅੱਜ ਮੁਲਾਕਾਤ ਕਰਨ ਲਈ ਪਹੁੰਚੇ। ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਈ.ਜੀ. ਜਸਕਰਨ ਸਿੰਘ ਨੇ ਕਿਹਾ ਕਿ ਉਹ ਪਹਿਲਾਂ....
ਖੇਮਕਰਨ ਇਲਾਕੇ ਦੇ ਸਕੂਲਾਂ ਚ ਪੜ੍ਹਾਉਂਦੇ ਤਿੰਨ ਅਧਿਆਪਕਾਂ ਦੀ ਸੜਕ ਦੁਰਘਟਨਾ 'ਚ ਹੋਈ ਮੌਤ 'ਤੇ ਸੋਗ ਦੀ ਲਹਿਰ
. . .  1 day ago
ਖੇਮਕਰਨ, 24 ਮਾਰਚ (ਰਾਕੇਸ਼ ਕੁਮਾਰ ਬਿੱਲਾ)-ਖੇਮਕਰਨ ਇਲਾਕੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਚ ਪੜ੍ਹਾਉਣ ਲਈ ਰੋਜ਼ਾਨਾ ਫ਼ਿਰੋਜ਼ਪੁਰ ਜ਼ਿਲ੍ਹੇ 'ਚੋ ਇਕ ਟਰੈਕਸ ਗੱਡੀ 'ਤੇ ਆਉਂਦੇ ਅਧਿਆਪਕਾਂ ਦੀ ਅੱਜ ਸਵੇਰੇ ਫਿਰੋਜ਼ਪੁਰ ਨਜ਼ਦੀਕ ਹੋਈ ਭਿਆਨਕ ਸੜਕ ਦੁਰਘਟਨਾ 'ਚ ਤਿੰਨ ਅਧਿਆਪਕਾਂ...
ਰਾਹੁਲ ਗਾਂਧੀ ਸੰਸਦ ਵਿਚ ਸੱਚਾਈ ਤੋਂ ਦੂਰ ਜਾਣ ਦੇ ਆਦੀ- ਅਨੁਰਾਗ ਠਾਕੁਰ
. . .  1 day ago
ਨਵੀਂ ਦਿੱਲੀ, 24 ਮਾਰਚ- ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਰਾਹੁਲ ਗਾਂਧੀ ਨੈਸ਼ਨਲ ਹੈਰਾਲਡ ਦੇ ਭ੍ਰਿਸ਼ਟਾਚਾਰ ਦੇ ਇਕ ਮਾਮਲੇ ਵਿਚ ਜ਼ਮਾਨਤ ’ਤੇ ਹਨ, ਉਹ ਸੰਸਦ ਵਿਚ ਸੱਚਾਈ ਤੋਂ ਦੂਰ ਜਾਣ ਦੇ ਆਦੀ ਹਨ। ਮੈਨੂੰ ਲੱਗਦਾ ਹੈ ਕਿ ਰਾਹੁਲ ਗਾਂਧੀ ਮੰਨਦੇ ਹਨ ਕਿ ਉਹ ਸੰਸਦ, ਕਾਨੂੰਨ, ਦੇਸ਼ ਤੋਂ ਉੱਪਰ ਹਨ। ਵਿਸ਼ੇਸ਼....
ਕਾਂਗਰਸ ਵਲੋਂ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਮੀਟਿੰਗ ਅੱਜ ਸ਼ਾਮ- ਕਾਂਗਰਸ ਪ੍ਰਧਾਨ
. . .  1 day ago
ਨਵੀਂ ਦਿੱਲੀ, 24 ਮਾਰਚ- ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਖ਼ਤਮ ਕਰਨ ਸੰਬੰਧੀ ਗੱਲ ਕਰਦਿਆਂ ਕਾਂਗਰਸ ਪ੍ਰਧਾਨ ਮਲਿਕਾਅਰਜੁਨ ਖੜਗੇ ਨੇ ਕਿਹਾ ਕਿ ਅਸੀਂ ਅੱਜ ਸ਼ਾਮ 5 ਵਜੇ ਪਾਰਟੀ ਦਫ਼ਤਰ ਵਿਖੇ ਪਾਰਟੀ ਦੇ ਸੀਨੀਅਰ ਆਗੂਆਂ.....
ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਹੋਈ ਰੱਦ
. . .  1 day ago
ਨਵੀਂ ਦਿੱਲੀ, 24 ਮਾਰਚ- ਕਾਂਗਰਸ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੂੰ ਮਾਣਹਾਨੀ ਮਾਮਲੇ ਵਿਚ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਲੋਕ ਸਭਾ ਮੈਂਬਰ ਵਜੋਂ ਅਯੋਗ ਕਰਾਰ ਦਿੱਤਾ ਗਿਆ ਹੈ। ਰਾਹੁਲ ਗਾਂਧੀ, ਕੇਰਲ ਦੇ ਵਾਇਨਾਡ ਸੰਸਦੀ ਹਲਕੇ ਤੋਂ ਲੋਕ ਸਭਾ ਮੈਂਬਰ ਹਨ। ਉਨ੍ਹਾਂ ਨੂੰ ਬੀਤੇ ਦਿਨੀਂ ਸੂਰਤ....
ਸਾਢੇ 13 ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਚਾਰ ਗ੍ਰਿਫ਼ਤਾਰ
. . .  1 day ago
ਲੁਧਿਆਣਾ, 24 ਮਾਰਚ (ਪਰਮਿੰਦਰ ਸਿੰਘ ਆਹੂਜਾ)- ਐ.ਸਟੀ.ਐਫ਼. ਦੀ ਪੁਲਿਸ ਨੇ ਅੱਜ ਇਕ ਵੱਡੀ ਕਾਰਵਾਈ ਕਰਦਿਆਂ ਚਾਰ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਦੋ ਕਿੱਲੋ 230 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ....
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 5 ਚੇਤ ਸੰਮਤ 555
ਵਿਚਾਰ ਪ੍ਰਵਾਹ: ਲਾਲਚ ਦਾ ਪਿਆਲਾ ਪੀ ਕੇ ਮਨੁੱਖ ਅੱਤਿਆਚਾਰੀ ਤੇ ਪਾਗਲ ਹੋ ਜਾਂਦਾ ਹੈ। -ਸ਼ੇਖ ਸ਼ਾਅਦੀ

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਬੇ ਮੌਸਮੇ ਮੀਂਹ ਅਤੇ ਹਨੇਰੀ ਨੇ ਫ਼ਸਲਾਂ ਦੇ ਸੱਥਰ ਵਿਛਾਏ

ਨਵਾਂਸ਼ਹਿਰ, 17 ਮਾਰਚ (ਜਸਬੀਰ ਸਿੰਘ ਨੂਰਪੁਰ) - ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ 'ਚ ਰਾਤ ਨੂੰ ਆਏ ਮੀਂਹ ਅਤੇ ਝੱਖੜ ਨੇ ਕਣਕ ਦੀ ਅਗੇਤੀ ਫ਼ਸਲ ਦੇ ਸੱਥਰ ਵਿਛਾ ਦਿੱਤੇ, ਇਸ ਮੀਂਹ ਨਾਲ ਕਿਸਾਨਾਂ ਨੂੰ ਲਾਭ ਹੋਣ ਦੀ ਬਜਾਏ ਵੱਡਾ ਨੁਕਸਾਨ ਹੋਇਆ | ਇੱਕ ਪਾਸੇ ਖੜ੍ਹੀ ਫ਼ਸਲ ਪੂਰੇ ਝਾੜ ਕਾਰਨ ਢਹਿ ਢੇਰੀ ਹੋ ਗਈ ਦੂਜੇ ਪਾਸੇ ਸਰੋ੍ਹਾ ਦੀ ਫ਼ਸਲ ਦਾ ਵੀ ਕਾਫੀ ਨੁਕਸਾਨ ਹੋਇਆ ਪਰ ਤੇਜ਼ ਹਨੇਰੀ ਕਾਰਨ ਕਣਕ ਦੀ ਫ਼ਸਲ ਨੂੰ ਜ਼ਿਆਦਾ ਮਾਰ ਪਈ | ਕਿਸਾਨ ਰਮਿੰਦਰਪਾਲ ਸਿੰਘ ਬਾਲੋਂ ਨੇ ਆਖਿਆ ਕਿ ਤੇਜ਼ ਹਨੇਰੀ ਕਾਰਨ 70 ਫੀਸਦੀ ਕਣਕ ਦੀ ਫ਼ਸਲ ਨੂੰ ਮਾਰ ਪਈ ਜਿਸ ਨਾਲ ਕਣਕ ਦੇ ਝਾੜ ਨੂੰ ਕਾਫੀ ਅਸਰ ਪੈ ਸਕਦਾ ਹੈ | ਉਨ੍ਹਾਂ ਆਖਿਆ ਕਿ ਇਸ ਨਾਲ ਕਿਸਾਨਾਂ ਨੂੰ ਕਾਫੀ ਘਾਟਾ ਪੈ ਸਕਦਾ ਹੈ | ਕਿਸਾਨ ਜਿੱਥੇ ਪਹਿਲਾਂ ਹੀ ਕਰਜੇ ਦੀ ਮਾਰ ਹੇਠ ਚਲਿਆ ਆ ਰਿਹਾ ਹੈ ਹੁਣ ਕੁਦਰਤ ਦੀ ਦੋਹਰੀ ਮਾਰ ਪੈ ਰਹੀ ਹੈ | ਕਿਸਾਨ ਆਗੂ ਨਰਿੰਦਰ ਸਿੰਘ ਭਰੋਮਜਾਰਾ ਨੇ ਆਖਿਆ ਕਿ ਇਹ ਬੇਮੌਸਮਾ ਮੀਂਹ ਫ਼ਸਲਾਂ ਦੀ ਬਰਬਾਦੀ ਦਾ ਕਾਰਨ ਬਣ ਰਿਹਾ ਹੈ | ਇਸ ਨਾਲ ਕਣਕ, ਸਰ੍ਹੋਂ ਅਤੇ ਹੋਰ ਫ਼ਸਲਾਂ 'ਤੇ ਅਸਰ ਪੈ ਸਕਦਾ ਹੈ | ਹਲਕਾ ਵਿਧਾਇਕ ਡਾ. ਸੁਖਵਿੰਦਰ ਕੁਮਾਰ ਸੁੱਖੀ ਅਤੇ ਨਵਾਂਸ਼ਹਿਰ ਦੇ ਵਿਧਾਇਕ ਡਾ. ਨਛੱਤਰ ਪਾਲ ਨੇ ਆਖਿਆ ਕਿ ਸਰਕਾਰ ਕਿਸਾਨਾਂ ਦੇ ਹੋਏ ਨੁਕਸਾਨ ਦੀ ਗਿਰਦਾਵਰੀ ਕਰਵਾਏ ਅਤੇ ਹੋਏ ਨੁਕਸਾਨ ਦੀ ਭਰਪਾਈ ਲਈ ਮੁਆਵਜ਼ਾ ਜਾਰੀ ਕਰੇ |
ਤੇਜ਼ ਝੱਖੜ ਨੇ ਕਿਸਾਨਾਂ ਦੀਆਂ ਉਮੀਦਾਂ 'ਤੇ ਪਾਣੀ ਫੇਰਿਆ, ਧਰਤੀ 'ਤੇ ਵਿਛੀਆਂ ਕਣਕਾਂ
ਮੁਕੰਦਪੁਰ, (ਅਮਰੀਕ ਸਿੰਘ ਢੀਂਡਸਾ) - ਬੀਤੀ ਅੱਧੀ ਰਾਤ ਤੋਂ ਬਾਅਦ ਹਲਕੀ ਬਾਰਸ਼ ਅਤੇ ਤੇਜ਼ ਝੱਖੜ ਕਰਕੇ ਕਣਕ ਦੀ ਫ਼ਸਲ ਧਰਤੀ 'ਤੇ ਵਿਛ ਗਈ, ਹੁਣ ਜਦੋਂ ਕਿਸਾਨ ਦੀ ਮਿਹਨਤ ਨਾਲ ਪਾਲੀ ਫ਼ਸਲ ਦੇ ਪੱਕਣ ਦੇ ਕੁੱਝ ਹੀ ਦਿਨ ਬਾਕੀ ਰਹਿ ਗਏ ਸਨ ਤਾਂ ਕੁਦਰਤ ਦੀ ਕਰੋਪੀ ਨੇ ਫਸਲ ਪੱਕਣ ਤੇ ਆਸਵੰਦ ਕਿਸਾਨਾਂ ਦੀਆਂ ਰੀਝਾਂ ਅਤੇ ਉਮੀਦਾਂ 'ਤੇ ਪਾਣੀ ਫੇਰ ਦਿੱਤਾ | ਬਹੁਤ ਸਾਰੇ ਥਾਵਾਂ 'ਤੇ ਤੇਜ਼ ਝੱਖੜ ਕਾਰਨ ਪੂਰੀ ਦੀ ਪੂਰੀ ਫ਼ਸਲ ਧਰਤੀ 'ਤੇ ਵਿਛ ਗਈ ਜਿਸ ਕਾਰਨ ਫ਼ਸਲ ਦੇ ਝਾੜ ਉੱਤੇ ਬਹੁਤ ਮਾੜਾ ਅਸਰ ਪਵੇਗਾ | ਪਹਿਲਾਂ ਹੀ ਆਰਥਿਕ ਤੰਗੀਆਂ ਤਰੁਟੀਆਂ ਦੇ ਝੰਬੇ ਕਿਸਾਨ ਹੁਣ ਇਸ ਤਾਜ਼ੀ ਕੁਦਰਤੀ ਮਾਰ ਨਾਲ ਹੋਰ ਵੀ ਹਤਾਸ਼ ਹੋ ਗਏ ਨੇ | ਆਰਥਿਕ ਲੋੜਾਂ ਅਧੂਰੀਆਂ ਰਹਿ ਜਾਣ ਦੇ ਤੋਖਲੇ ਕਿਸਾਨਾਂ ਦੀ ਚਿੰਤਾ ਦਾ ਕਾਰਨ ਬਣ ਗਏ ਨੇ |

ਨਵਾਂਸ਼ਹਿਰ 'ਚ ਗੁਰੂ ਗੋਬਿੰਦ ਸਿੰਘ ਡਾਇਲਸਿਸ ਯੂਨਿਟ ਦਾ 10ਵਾਂ ਬੈੱਡ ਸਿਹਤ ਮੰਤਰੀ ਵਲੋਂ ਲੋਕ ਅਰਪਣ

ਨਵਾਂਸ਼ਹਿਰ, 17 ਮਾਰਚ (ਜਸਬੀਰ ਸਿੰਘ ਨੂਰਪੁਰ)-ਨਵਾਂਸ਼ਹਿਰ ਦੇ ਜ਼ਿਲ੍ਹਾ ਹਸਪਤਾਲ ਵਿਖੇ ਧੰਨ ਮਾਤਾ ਗੁੱਜਰੀ ਜੀ ਚੈਰੀਟੇਬਲ ਟ੍ਰੱਸਟ ਵੱਲੋਂ ਚਲਾਏ ਜਾ ਰਹੇ ਗੁਰੂ ਗੋਬਿੰਦ ਸਿੰਘ ਡਾਇਲਸਿਸ ਯੂਨਿਟ ਦੇ 10ਵੇਂ ਬੈਡ ਨੂੰ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ...

ਪੂਰੀ ਖ਼ਬਰ »

ਡਾ. ਅੰਬੇਡਕਰ ਚੌਂਕ ਨਗਰ ਦਾ ਮਾਮਲਾ ਕੌਂਸਲ ਜਲਦੀ ਹੱਲ ਕਰੇਗੀ - ਪ੍ਰਧਾਨ ਸਚਿਨ ਦੀਵਾਨ

ਨਵਾਂਸ਼ਹਿਰ, 17 ਮਾਰਚ (ਜਸਬੀਰ ਸਿੰਘ ਨੂਰਪੁਰ) - ਨਗਰ ਕੌਂਸਲ ਨਵਾਂਸ਼ਹਿਰ ਦੇ ਪ੍ਰਧਾਨ ਸਚਿਨ ਦੀਵਾਨ ਨੇ ਡਾ. ਅੰਬੇਡਕਰ ਚੌਂਕ ਦੀ ਮਾੜੀ ਹਾਲਤ ਅਤੇ ਉਥੋਂ ਦੇ ਮਾੜੇ ਪ੍ਰਬੰਧਾਂ ਨੂੰ ਲੈ ਕੇ ਜਾਇਜ਼ਾ ਲਿਆ | ਉਨ੍ਹਾਂ ਕਿਹਾ ਕਿ ਸਾਨੂੰ ਥੋੜਾ ਸਮਾਂ ਦਿੱਤਾ ਜਾਵੇ ਜਲਦੀ ...

ਪੂਰੀ ਖ਼ਬਰ »

ਡਾ. ਪੰਪੋਸ਼ ਦੀ ਹੱਤਿਆ ਦੇ ਵਿਰੋਧ 'ਚ ਮੋਮਬੱਤੀ ਮਾਰਚ ਕੱਢਿਆ

ਮੇਹਲੀ, 17 ਮਾਰਚ (ਸੰਦੀਪ ਸਿੰਘ) - ਬੀਤੇ ਦਿਨੀਂ ਅੰਮਿ੍ਤਸਰ ਵਿਖੇ ਡਾ. ਪੰਪੋਸ਼ ਦੀ ਹੱਤਿਆ ਦੇ ਵਿਰੋਧ 'ਚ ਇਨਸਾਫ ਦੀ ਮੰਗ ਲਈ ਬਹੁਜਨ ਸਮਾਜ ਪਾਰਟੀ ਦੇ ਸੱਦੇ 'ਤੇ ਬਸਪਾ ਪੰਜਾਬ ਦੇ ਜਨਰਲ ਸਕੱਤਰ ਪ੍ਰਵੀਨ ਬੰਗਾ ਦੀ ਅਗਵਾਈ ਵਿਚ ਸ੍ਰੀ ਗੁਰੂ ਰਵਿਦਾਸ ਚੌਂਕ ਮੇਹਲੀ ਵਿਖੇ ...

ਪੂਰੀ ਖ਼ਬਰ »

ਵਿਅਕਤੀ ਨੇ ਸਕੂਲ 'ਚ ਆ ਕੇ ਸਕੂਲ ਮੁਖੀ ਨਾਲ ਕੀਤਾ ਗਾਲੀ ਗਲੋਚ-ਮਾਮਲਾ ਦਰਜ

ਬਹਿਰਾਮ, 17 ਮਾਰਚ (ਨਛੱਤਰ ਸਿੰਘ ਬਹਿਰਾਮ) - ਸਰਕਾਰੀ ਪ੍ਰਾਇਮਰੀ ਸਕੂਲ ਚੱਕ-ਗੁਰੂ ਵਿਖੇ ਪਿੰਡ ਦੇ ਹੀ ਸੁਖਦੇਵ ਸਿੰਘ ਹੈਪੀ ਪੁੱਤਰ ਚਰਨਜੀਤ ਸਿੰਘ ਵਲੋਂ ਸ਼ਰਾਬ ਦੇ ਨਸ਼ੇ ਵਿਚ ਸਕੂਲ ਆ ਕੇ ਸਕੂਲ ਮੁਖੀ ਰਾਮ ਕਿ੍ਸ਼ਨ ਨੂੰ ਗਾਲ੍ਹਾਂ ਕੱਢਣ ਦਾ ਸਮਾਚਾਰ ਪ੍ਰਾਪਤ ਹੋਇਆ | ...

ਪੂਰੀ ਖ਼ਬਰ »

ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਰੁਜ਼ਗਾਰ ਮੇਲਾ

ਨਵਾਂਸ਼ਹਿਰ, 17 ਮਾਰਚ (ਜਸਬੀਰ ਸਿੰਘ ਨੂਰਪੁਰ) - ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਮਾਡਲ ਕਰੀਅਰ ਸੈਂਟਰ ਸਕੀਮ ਅਧੀਨ ਬਿਊਰੋ ਵਿਚ ਰੁਜ਼ਗਾਰ ਮੇਲੇ ਕਰਵਾਏ ਗਏ ਜਿਸ ਵਿਚ ਲਲਿਤ ਮੋਹਨ ਪਾਠਕ ਨਵਾਂਸ਼ਹਿਰ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਏ | ਉਨ੍ਹਾਂ ...

ਪੂਰੀ ਖ਼ਬਰ »

ਖੇਡ ਮੇਲਾ 24 ਤੋਂ

ਭੱਦੀ, 17 ਮਾਰਚ (ਨਰੇਸ਼ ਧੌਲ) - ਸ਼ਹੀਦ ਤੀਰਥ ਰਾਮ ਮਹੈਸ਼ੀ ਸਟੇਡੀਅਮ ਪਿੰਡ ਊਧਨਵਾਲ ਵਿਖੇ ਸਵ: ਅਜੈ ਚੌਧਰੀ ਪੰਜਾਬ ਪੁਲਿਸ ਦੀ ਯਾਦ ਨੂੰ ਸਮਰਪਿਤ ਖੇਡ ਮੇਲਾ ਅਵਾਜ ਸੰਸਥਾ ਅਤੇ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ 24 ਮਾਰਚ ਤੋਂ ਉਤਸ਼ਾਹ ਪੂਰਵਕ ਸ਼ੁਰੂ ਕਰਵਾਇਆ ਜਾ ...

ਪੂਰੀ ਖ਼ਬਰ »

ਕਹਾਣੀਕਾਰ ਸੁਰਿੰਦਰ ਸਿੰਘ ਰਾਏ ਦੀ ਪੁਸਤਕ 'ਪੁੱਤ ਮੈਂ ਇੰਡੀਆ ਜਾਣੈ' 'ਤੇ ਵਿਚਾਰ ਚਰਚਾ ਅੱਜ

ਬਲਾਚੌਰ, 17 ਮਾਰਚ (ਦੀਦਾਰ ਸਿੰਘ ਬਲਾਚੌਰੀਆ) - ਪ੍ਰਸਿੱਧ ਕਹਾਣੀਕਾਰ ਅਤੇ ਪੰਜਾਬੀ ਸਾਹਿਤ ਮੰਚ ਬਲਾਚੌਰ ਦੇ ਪ੍ਰਧਾਨ ਸੁਰਿੰਦਰ ਸਿੰਘ ਰਾਏ ਦੀ ਨਵ ਪ੍ਰਕਾਸ਼ਿਤ ਪੁਸਤਕ 'ਪੁੱਤ ਮੈਂ ਇੰਡੀਆ ਜਾਣੈ' ਅੱਜ ਪੰਜਾਬੀ ਲੇਖਕ ਸਭਾ (ਰਜਿ.) ਚੰਡੀਗੜ੍ਹ ਵੱਲੋਂ 18 ਮਾਰਚ ਨੂੰ ਪੰਜਾਬ ...

ਪੂਰੀ ਖ਼ਬਰ »

ਜੋੜ ਮੇਲੇ 'ਤੇ ਵਿਸ਼ੇਸ਼ ਇਲਾਹੀ ਜੋਤ ਸੱਚੀ ਸਰਕਾਰ ਸਾੲੀਂ ਲੋਕ

ਸੰਧਵਾਂ- ਦੁਨੀਆ ਦੇ ਸੱਚੇ-ਸੁੱਚੇ ਫ਼ਕੀਰ 'ਸਾੲੀਂ ਲੋਕ' ਸੱਚੀ ਸਰਕਾਰ ਦੇ ਪਰਮ ਸੇਵਕ ਸੇਵਾਦਾਰ ਬਿੰਦਰ ਭਗਤ ਯੂ.ਕੇ. ਨੇ ਕਿਹਾ ਕਿ ਇੰਗਲੈਂਡ ਵਿਚ ਉਨ੍ਹਾਂ ਦਾ ਜਨਮ ਹੋਇਆ ਤਾਂ ਉਹ ਅਜੇ ਬਾਲ ਅਵਸਥਾ ਵਿਚ ਹੀ ਸਨ ਕਿ ਸਾੲੀਂ ਲੋਕਾਂ ਦੀ ਨੂਰੀ ਜੋਤ ਦੀ ਝਲਕ ਦਾ ਚਮਕਾਰਾ ...

ਪੂਰੀ ਖ਼ਬਰ »

ਦੁੱਗ ਜਠੇਰਿਆਂ ਦਾ ਜੋੜ ਮੇਲਾ ਕੱਲ੍ਹ

ਬੰਗਾ, 17 ਮਾਰਚ (ਕੁਲਦੀਪ ਸਿੰਘ ਪਾਬਲਾ) - ਮਸੰਦਾਂ ਪੱਟੀ ਨਜ਼ਦੀਕ ਨਵੀਂ ਸਬਜੀ ਮੰਡੀ ਹੱਪੋਵਾਲ ਰੋਡ ਬੰਗਾ ਵਿਖੇ ਸਮੂਹ ਦੁੱਗ ਪਰਿਵਾਰਾਂ ਵਲੋਂ ਜਠੇਰਿਆਂ ਦਾ ਸਲਾਨਾ ਮੇਲਾ ਸ਼ਰਧਾ ਪੂਰਵਕ 19 ਮਾਰਚ ਨੂੰ ਮਨਾਇਆ ਜਾ ਰਿਹਾ ਹੈ | ਇਸ ਅਸਥਾਨ 'ਤੇ ਜੋੜ ਮੇਲੇ ਦੀ ਸ਼ੁਰੂਆਤ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀ ਹਰਮੇਸ਼ ਸਿੰਘ ਹੈਰੀ ਕੰਬੀ ਵੱਲੋਂ ਟੋਰੋਵਾਲ ਸਕੂਲ ਲਈ ਰਾਸ਼ੀ ਭੇਟ

ਪੋਜੇਵਾਲ ਸਰਾਂ, 17 ਮਾਰਚ (ਨਵਾਂਗਰਾਈਾ)-ਪਿੰਡ ਨਵਾਂਗਰਾਂ ਦੇ ਹਰਮੇਸ਼ ਸਿੰਘ ਭਾਟੀਆ ਹੈਰੀ ਕੰਬੀ ਕੈਨੇਡਾ ਵਲੋਂ ਸਰਕਾਰੀ ਮਿਡਲ ਸਕੂਲ ਟੋਰੋਵਾਲ ਨੂੰ ਰਾਸ਼ੀ ਸਕੂਲ ਵਿਚ ਵਿਕਾਸ ਦੇ ਕੰਮਾਂ ਲਈ ਦਿੱਤੀ ਗਈ | ਇਸ ਮੌਕੇ ਉਨ੍ਹਾਂ ਕਿਹਾ ਕਿ ਸਕੂਲ ਹੀ ਇਕ ਅਜਿਹਾ ਮੰਦਰ ਹੈ ...

ਪੂਰੀ ਖ਼ਬਰ »

ਅਮਰਦੀਪ ਕਾਲਜ ਦੀ ਐੱਮ. ਏ. (ਪੰਜਾਬੀ) ਸਮੈਸਟਰ ਪਹਿਲਾ ਦੀ ਵਿਦਿਅਰਥਣ ਜ਼ਿਲ੍ਹੇ 'ਚੋਂ ਅੱਵਲ

ਮੁਕੰਦਪੁਰ, 17 ਮਾਰਚ (ਅਮਰੀਕ ਸਿੰਘ ਢੀਂਡਸਾ) - ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਗਏ ਐੱਮ. ਏ. (ਪੰਜਾਬੀ) ਸਮੈਸਟਰ ਪਹਿਲਾ ਜਮਾਤ ਦੇ ਨਤੀਜਿਆਂ ਵਿਚ ਅਮਰਦੀਪ ਸਿੰਘ ਸ਼ੇਰਗਿੱਲ ਮੈਮੋਰੀਅਲ ਕਾਲਜ ਮੁਕੰਦਪੁਰ ਦੇ ਵਿਦਿਆਰਥੀਆਂ ਨੇ ਜ਼ਿਲ੍ਹੇ ਭਰ 'ਚੋਂ ਮੱਲ੍ਹਾਂ ...

ਪੂਰੀ ਖ਼ਬਰ »

ਸਿੱਖ ਨੈਸ਼ਨਲ ਕਾਲਜ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਬੰਗਾ, 17 ਮਾਰਚ (ਕਰਮ ਲਧਾਣਾ) - ਉੱਘੇ ਵਿੱਦਿਅਕ ਅਦਾਰੇ ਸਿੱਖ ਨੈਸ਼ਨਲ ਕਾਲਜ ਬੰਗਾ ਦੇ ਫੈਸ਼ਨ ਡਿਜ਼ਾਇਨਿੰਗ ਵਿਸ਼ੇ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਪ੍ਰੀਖਿਆ ਦੌਰਾਨ ਸ਼ਾਨਦਾਰ ਨਤੀਜੇ ਪ੍ਰਾਪਤ ਕਰਦਿਆਂ ਕਾਲਜ ਦਾ ਨਾਂ ਰੌਸ਼ਨ ਕੀਤਾ | ਇਸ ਸਬੰਧੀ ਖੁਸ਼ੀ ਦਾ ...

ਪੂਰੀ ਖ਼ਬਰ »

ਕੰਢੀ ਨਹਿਰ ਦਾ ਪਾਣੀ ਬਲਾਚੌਰ ਹਲਕੇ ਦੇ ਲੋਕਾਂ ਨੂੰ ਜਲਦੀ ਮਿਲ ਰਿਹਾ ਹੈ-ਕਟਾਰੀਆ

ਪੋਜੇਵਾਲ ਸਰਾਂ, 17 ਮਾਰਚ (ਨਵਾਂਗਰਾਈਾ) - ਕੰਢੀ ਨਹਿਰ ਦਾ ਪਾਣੀ ਬਲਾਚੌਰ ਹਲਕੇ ਦੇ ਲੋਕਾਂ ਨੂੰ ਜਲਦੀ ਮਿਲ ਰਿਹਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਵਿਧਾਇਕਾ ਸੰਤੋਸ਼ ਕਟਾਰੀਆ ਨੇ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਲੋਕਾਂ ਦੀ ਚਿਰਾਂ ਦੀ ਮੰਗ ...

ਪੂਰੀ ਖ਼ਬਰ »

ਤੇਜ਼ ਹਨੇਰੀ ਕਾਰਨ ਕਣਕ ਦੀ ਫ਼ਸਲ ਡਿਗੀ

ਕਾਠਗੜ੍ਹ, 17 ਮਾਰਚ (ਬਲਦੇਵ ਸਿੰਘ ਪਨੇਸਰ) - ਬੀਤੀ ਰਾਤ ਇਲਾਕੇ ਵਿਚ ਆਈ ਤੇਜ਼ ਹਨੇਰੀ ਕਾਰਨ ਕਿਸਾਨਾਂ ਦੀ ਕਣਕ ਦੀ ਫ਼ਸਲ ਢਹਿ-ਢੇਰੀ ਹੋ ਗਈ | ਇਸ ਵਾਰ ਕਿਸਾਨਾਂ ਨੂੰ ਹਾੜੀ ਦੀ ਫ਼ਸਲ ਬੇਸ਼ੁਮਾਰ ਹੋਣ ਦੀ ਆਸ ਬੱਝੀ ਸੀ ਪਰ ਸਿੱਟਾ ਭਾਰਾ ਹੋਣ ਕਾਰਨ ਜਲਦੀ ਤੇਜ਼ ਹਨੇਰੀ ਦੀ ...

ਪੂਰੀ ਖ਼ਬਰ »

ਜਸਵੀਰ ਸਿੰਘ ਨੇ ਗੁ: ਸ੍ਰੀ ਚਰਨ ਕੰਵਲ ਦੇ ਮੈਨੇਜਰ ਵਲੋਂ ਅਹੁਦਾ ਸੰਭਾਲਿਆ

ਬੰਗਾ, 17 ਮਾਰਚ (ਕੁਲਦੀਪ ਸਿੰਘ ਪਾਬਲਾ) - ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਪਾਤਿਸ਼ਾਹੀ ਛੇਵੀਂ ਜੀਂਦੋਵਾਲ ਬੰਗਾ ਵਿਖੇ ਸ. ਜਸਵੀਰ ਸਿੰਘ ਨੇ ਮੈਨੇਜਰ ਵਜੋਂ ਅਹੁਦਾ ਸੰਭਾਲਿਆ | ਇਸ ਮੌਕੇ ਜਥੇਦਾਰ ਗੁਰਬਖਸ਼ ਸਿੰਘ ਖਾਲਸਾ ਇੰਚਾਰਜ ਧਰਮ ਪ੍ਰਚਾਰ ਕਮੇਟੀ ਦੋਆਬਾ ਜੋਨ ...

ਪੂਰੀ ਖ਼ਬਰ »

ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਪੁਲਿਸ ਕਿਸੇ ਵੀ ਕੀਮਤ 'ਤੇ ਨਹੀਂ ਬਖਸ਼ੇਗੀ - ਐਸ. ਐਚ. ਓ

ਕਾਠਗੜ੍ਹ, 17 ਮਾਰਚ (ਬਲਦੇਵ ਸਿੰਘ ਪਨੇਸਰ) - ਥਾਣਾ ਕਾਠਗੜ੍ਹ ਦੇ ਐਸ. ਐਚ. ਓ. ਇੰਸਪੈਕਟਰ ਪ੍ਰਮਿੰਦਰ ਸਿੰਘ ਨੇ ਨਸ਼ਾ ਤਸਕਰਾਂ, ਸਮਾਜ ਵਿਰੋਧੀ ਅਨਸਰਾਂ ਅਤੇ ਗੈਰ ਕਾਨੂੰਨੀ ਮਾਈਨਿੰਗ ਕਰਨ ਵਾਲਿਆਂ ਨੂੰ ਸਖ਼ਤ ਚਿਤਾਵਨੀ ਦਿੱਤੀ ਹੈ ਕਿ ਜੇਕਰ ਇਸ ਇਲਾਕੇ ਦਾ ਅਮਨ ਭੰਗ ਕਰਨ ...

ਪੂਰੀ ਖ਼ਬਰ »

ਹੈਲਥ ਵੈਲਨੈੱਸ ਸੈਂਟਰ 'ਚ ਲੋਕਾਂ ਨੂੰ ਕੀਤਾ ਜਾਗਰੂਕ

ਨਵਾਂਸ਼ਹਿਰ, 17 ਮਾਰਚ (ਹਰਮਿੰਦਰ ਸਿੰਘ ਪਿੰਟੂ) - ਹੈਲਥ ਵੈਲਨੈੱਸ ਸੈਂਟਰ ਪਿੰਡ ਸਲੋਹ ਵਿਖੇ ਸਿਹਤ ਵਿਭਾਗ ਦੀ ਟੀਮ ਵਲੋਂ ਐਚ. ਆਈ. ਵੀ ਦੀ ਜਾਗਰੂਕਤਾ ਵੈਨ ਰਾਹੀਂ ਲੋਕਾਂ ਨੂੰ ਜਾਗਰੂਕ ਕੀਤਾ ਗਿਆ ਅਤੇ ਟੈਸਟ ਕੀਤੇ ਗਏ | ਇਸ ਮੌਕੇ ਏ. ਐਨ. ਐਮ ਨੀਨਾ ਸ਼ਰਮਾ, ਮਨਦੀਪ ਕੌਰ ...

ਪੂਰੀ ਖ਼ਬਰ »

ਗੁਰੂ ਅਰਜਨ ਦੇਵ ਮਿਸ਼ਨ ਹਸਪਤਾਲ ਨੂੰ ਐਨ. ਆਰ. ਆਈ ਵਲੋਂ ਰਾਸ਼ੀ ਭੇਟ

ਬੰਗਾ, 17 ਮਾਰਚ (ਕੁਲਦੀਪ ਸਿੰਘ ਪਾਬਲਾ) - ਗੁਰੂ ਅਰਜਨ ਦੇਵ ਮਿਸ਼ਨ ਹਸਪਤਾਲ ਟਰੱਸਟ ਪੱਟੀ ਮਸੰਦਾਂ, ਬੰਗਾ ਵਿਖੇ ਐਨ. ਆਰ. ਆਈ ਦਾਨੀ ਸ. ਅਮਰੀਕ ਸਿੰਘ ਪੁੱਤਰ ਫਕੀਰ ਸਿੰਘ ਪਿੰਡ ਗੋਬਿੰਦਪੁਰ ਕੈਨੇਡਾ ਨਿਵਾਸੀ ਵਲੋਂ ਹਸਪਤਾਲ ਨੂੰ 10 ਹਜ਼ਾਰ ਰੁਪਏ ਭੇਟ ਕਰਕੇ ਲੋੜਵੰਦ ...

ਪੂਰੀ ਖ਼ਬਰ »

ਦਾਨੀ ਪਰਿਵਾਰ ਵਲੋਂ ਕਜਲਾ ਸਕੂਲ ਦੇ ਬੱਚਿਆਂ ਨੂੰ ਸਹਾਇਤਾ ਭੇਟ

ਬੰਗਾ, 17 ਮਾਰਚ (ਕਰਮ ਲਧਾਣਾ) - ਸਰਕਾਰੀ ਪ੍ਰਾਇਮਰੀ ਸਕੂਲ ਕਜਲਾ ਵਿਖੇ ਇਕ ਸਮਾਗਮ ਦੌਰਾਨ ਸੁਰਜੀਤ ਸਿੰਘ ਨਿਵਾਸੀ ਪਿੰਡ ਕਜਲਾ ਅਤੇ ਉਨ੍ਹਾਂ ਦੇ ਪਰਿਵਾਰ ਵਲੋਂ ਸਵਰਗੀ ਲਛਮੀ ਦੇਵੀ ਦੀ ਯਾਦ ਵਿਚ ਸਕੂਲ ਦੇ ਸਾਰੇ ਬੱਚਿਆਂ ਨੂੰ ਲਿਖਣ- ਪੜ੍ਹਨ ਸਮੱਗਰੀ ਵੰਡੀ ਗਈ ਤੇ ...

ਪੂਰੀ ਖ਼ਬਰ »

ਸਬ-ਇੰਸਪੈਕਟਰ ਬਖਸ਼ੀਸ਼ ਸਿੰਘ ਨੇ ਥਾਣਾ ਮੁਖੀ ਔੜ ਵਜੋਂ ਅਹੁਦਾ ਸੰਭਾਲਿਆ

ਔੜ, 17 ਮਾਰਚ (ਜਰਨੈਲ ਸਿੰਘ ਖੁਰਦ)-ਪੁਲਿਸ ਥਾਣਾ ਬਲਾਚੌਰ ਸਿਟੀ ਤੋਂ ਬਦਲ ਕੇ ਆਏ ਸਬ-ਇੰਸਪੈਕਟਰ ਸ. ਬਖਸ਼ੀਸ਼ ਸਿੰਘ ਨੇ ਥਾਣਾ ਔੜ ਵਿਖੇ ਨਵੇਂ ਐਸ.ਐਚ.ਓ. ਵਜੋਂ ਆਪਣੇ ਅਹੁਦੇ ਦਾ ਚਾਰਜ ਸੰਭਾਲਦਿਆਂ ਹੀ ਕੰਮ ਕਾਜ ਸ਼ੁਰੂ ਕਰ ਦਿੱਤਾ ਹੈ | ਇਸ ਮੌਕੇ ਉਨ੍ਹਾਂ ਆਪਣਾ ਚਾਰਜ ...

ਪੂਰੀ ਖ਼ਬਰ »

ਡੇਰਾ ਮੰਗਲ ਦਾਸ ਵਿਖੇ ਸਮਾਗਮ 19 ਨੂੰ

ਬੰਗਾ, 17 ਮਾਰਚ (ਕਰਮ ਲਧਾਣਾ) - ਇਲਾਕੇ ਦੇ ਪ੍ਰਸਿੱਧ ਧਾਰਮਿਕ ਅਸਥਾਨ ਉਦਾਸੀਨ ਡੇਰਾ ਸੰਤ ਬਾਬਾ ਮੰਗਲ ਦਾਸ ਜੀ ਵਿਖੇ 19 ਮਾਰਚ ਦਿਨ ਐਤਵਾਰ ਨੂੰ ਸੰਤ ਬਾਬਾ ਮਹਿੰਗਾ ਦਾਸ ਦੀ ਯਾਦ ਵਿਚ ਧਾਰਮਿਕ ਸਮਾਗਮ ਕਰਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੇਰਾ ...

ਪੂਰੀ ਖ਼ਬਰ »

ਪੱਲੀ ਝਿੱਕੀ ਸਹਿਕਾਰੀ ਸਭਾ 'ਚ ਮੁਨਾਫ਼ਾ ਵੰਡ ਸਮਾਗਮ

ਬੰਗਾ, 17 ਮਾਰਚ (ਕੁਲਦੀਪ ਸਿੰਘ ਪਾਬਲਾ) - ਨਵਾਂਸ਼ਹਿਰ ਬਲਾਕ ਅਧੀਨ ਆਉਂਦੀ 'ਦੀ ਪੱਲੀ ਝਿੱਕੀ ਬਹੁ ਮੰਤਵੀ ਖੇਤੀਬਾੜੀ ਸਹਿਕਾਰੀ ਸਭਾ ਲਿਮਟਿਡ' ਵਲੋਂ ਸਾਲ 2021-22 ਵਿਚ ਸਭਾ ਦੁਆਰਾ ਕਮਾਏ ਗਏ ਮੁਨਾਫ਼ੇ ਨੂੰ ਵਿਭਾਗ ਵਲੋਂ ਨਿਰਧਾਰਿਤ ਵੱਖ-ਵੱਖ ਰਿਜ਼ਰਵ ਫ਼ੰਡਾਂ ਵਿਚ ...

ਪੂਰੀ ਖ਼ਬਰ »

ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ 'ਚ ਕਲੇਰ ਅਕੈਡਮੀ ਦੇ ਐਥਲੀਟ ਛਾਏ-13 ਤਗਮੇ ਜਿੱਤੇ

ਮੁਕੰਦਪੁਰ, 17 ਮਾਰਚ (ਅਮਰੀਕ ਸਿੰਘ ਢੀਂਡਸਾ) - ਅੰਤਰਰਾਸ਼ਟਰੀ ਵੈਟਰਨ ਐਥਲੀਟ ਅਤੇ ਕਲੇਰ ਐਥਲੈਟਿਕ ਅਕੈਡਮੀ ਦੇ ਸੰਚਾਲਕ ਰਵਿੰਦਰ ਸਿੰਘ ਕਲੇਰ ਅਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਪਿਛਲੇ ਦਿਨੀਂ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਜਲੰਧਰ ਵਿਖੇ ਪੰਜਾਬ ਮਾਸਟਰਸ ...

ਪੂਰੀ ਖ਼ਬਰ »

ਸੌਂਦ ਜਠੇਰਿਆਂ ਦਾ ਮੇਲਾ 20 ਨੂੰ

ਜੰਡਿਆਲਾ ਮੰਜਕੀ, 17 ਮਾਰਚ (ਸੁਰਜੀਤ ਸਿੰਘ ਜੰਡਿਆਲਾ)- ਜੰਡਿਆਲਾ-ਫ਼ਗਵਾੜਾ ਰੋਡ 'ਤੇ ਸਥਿਤ ਧਨੀ ਪਿੰਡ 'ਚ ਸੌਂਦ ਜਠੇਰਿਆਂ ਦਾ ਸਾਲਾਨਾ ਜੋੜ ਮੇਲਾ 20 ਮਾਰਚ ਦਿਨ ਸੋਮਵਾਰ ਨੂੰ ਕਰਵਾਇਆ ਜਾ ਰਿਹਾ ਹੈ | ਕਾਹਨਾਂ ਢੇਸੀਆਂ ਰੋਡ 'ਤੇ ਸਥਿਤ ਜਠੇਰਿਆਂ ਦੀ ਜਗ੍ਹਾ 'ਤੇ ਸ੍ਰੀ ...

ਪੂਰੀ ਖ਼ਬਰ »

ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਪੁਲਿਸ ਕਿਸੇ ਵੀ ਕੀਮਤ 'ਤੇ ਨਹੀਂ ਬਖਸ਼ੇਗੀ - ਐਸ. ਐਚ. ਓ

ਕਾਠਗੜ੍ਹ, 17 ਮਾਰਚ (ਬਲਦੇਵ ਸਿੰਘ ਪਨੇਸਰ) - ਥਾਣਾ ਕਾਠਗੜ੍ਹ ਦੇ ਐਸ. ਐਚ. ਓ. ਇੰਸਪੈਕਟਰ ਪ੍ਰਮਿੰਦਰ ਸਿੰਘ ਨੇ ਨਸ਼ਾ ਤਸਕਰਾਂ, ਸਮਾਜ ਵਿਰੋਧੀ ਅਨਸਰਾਂ ਅਤੇ ਗੈਰ ਕਾਨੂੰਨੀ ਮਾਈਨਿੰਗ ਕਰਨ ਵਾਲਿਆਂ ਨੂੰ ਸਖ਼ਤ ਚਿਤਾਵਨੀ ਦਿੱਤੀ ਹੈ ਕਿ ਜੇਕਰ ਇਸ ਇਲਾਕੇ ਦਾ ਅਮਨ ਭੰਗ ਕਰਨ ...

ਪੂਰੀ ਖ਼ਬਰ »

ਤੇਜ਼ ਹਨੇਰੀ ਕਾਰਨ ਕਣਕ ਦੀ ਫ਼ਸਲ ਡਿਗੀ

ਕਾਠਗੜ੍ਹ, 17 ਮਾਰਚ (ਬਲਦੇਵ ਸਿੰਘ ਪਨੇਸਰ) - ਬੀਤੀ ਰਾਤ ਇਲਾਕੇ ਵਿਚ ਆਈ ਤੇਜ਼ ਹਨੇਰੀ ਕਾਰਨ ਕਿਸਾਨਾਂ ਦੀ ਕਣਕ ਦੀ ਫ਼ਸਲ ਢਹਿ-ਢੇਰੀ ਹੋ ਗਈ | ਇਸ ਵਾਰ ਕਿਸਾਨਾਂ ਨੂੰ ਹਾੜੀ ਦੀ ਫ਼ਸਲ ਬੇਸ਼ੁਮਾਰ ਹੋਣ ਦੀ ਆਸ ਬੱਝੀ ਸੀ ਪਰ ਸਿੱਟਾ ਭਾਰਾ ਹੋਣ ਕਾਰਨ ਜਲਦੀ ਤੇਜ਼ ਹਨੇਰੀ ਦੀ ...

ਪੂਰੀ ਖ਼ਬਰ »

ਨੈਸ਼ਨਲ ਮਿਸ਼ਨ ਆਨ ਐਡੀਬਲ ਆਇਲ (ਤੇਲ ਬੀਜ) ਸਕੀਮ ਅਧੀਨ ਕਿਸਾਨ ਸਿਖਲਾਈ ਕੈਂਪ ਲਗਾਇਆ

ਨਵਾਂਸ਼ਹਿਰ, 17 ਮਾਰਚ (ਜਸਬੀਰ ਸਿੰਘ ਨੂਰਪੁਰ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ, ਸ਼ਹੀਦ ਭਗਤ ਸਿੰਘ ਨਗਰ ਵੱਲੋਂ ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਵਿੰਦਰ ਲਾਲ ਦੀ ਅਗਵਾਈ ਹੇਠ ਜ਼ਿਲ੍ਹਾ ਮੁੱਖ ਦਫ਼ਤਰ ਵਿਖੇ ਕੌਮੀ ਅੰਨ ਸੁਰੱਖਿਆ ਮਿਸ਼ਨ, ਨੈਸ਼ਨਲ ਮਿਸ਼ਨ ਆਨ ਐਡੀਬਲ ...

ਪੂਰੀ ਖ਼ਬਰ »

'ਅਜੀਤ' ਅਖ਼ਬਾਰ ਸਭਨਾਂ ਦਾ ਹਰਮਨ ਪਿਆਰਾ ਅਖ਼ਬਾਰ-ਬਾਲੀ

ਨਵਾਂਸ਼ਹਿਰ, 17 ਮਾਰਚ (ਹਰਮਿੰਦਰ ਸਿੰਘ ਪਿੰਟੂ) - 'ਅਜੀਤ' ਅਖ਼ਬਾਰ ਸਭਨਾ ਦਾ ਹਰਮਨ ਪਿਆਰਾ ਅਖ਼ਬਾਰ ਬਣ ਚੁੱਕਾ ਹੈ ਪਰ ਸਮੇਂ ਦੀ ਸਰਕਾਰ ਵਲੋਂ 'ਅਜੀਤ' ਅਖ਼ਬਾਰ ਨਾਲ ਆਢਾ ਲਾਇਆ ਜਾ ਰਿਹਾ ਹੈ ਜਿਸ ਨੂੰ ਪੰਜਾਬੀ ਕਦੇ ਮੁਆਫ ਨਹੀ ਕਰਨਗੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਸਹਿਜਪਾਲ ਜਠੇਰਿਆਂ ਦਾ ਮੇਲਾ 19 ਨੂੰ

ਮਜਾਰੀ/ਸਾਹਿਬਾ, 17 ਮਾਰਚ (ਚਾਹਲ) - ਸਹਿਜਪਾਲ ਗੋਤ ਦੇ ਵੱਡੇ ਵਡੇਰਿਆਂ ਦੇ ਅਸਥਾਨ 'ਤੇ ਸਾਲਾਨਾ ਮੇਲਾ 19 ਮਾਰਚ ਦਿਨ ਐਤਵਾਰ ਨੂੰ ਪਿੰਡ ਸਾਹਿਬਾ ਵਿਖੇ ਲਗਾਇਆ ਜਾ ਰਿਹਾ ਹੈ | ਇਸ ਦਿਨ ਸਵੇਰੇ ਝੰਡੇ ਦੀ ਰਸਮ ਤੋਂ ਬਾਅਦ ਹਵਨ ਪੂਜਾ ਕੀਤੀ ਜਾਵੇਗੀ | ਉਪਰੰਤ ਧਾਰਮਿਕ ...

ਪੂਰੀ ਖ਼ਬਰ »

ਰੱਕੜ ਗੋਤ ਦੀਆਂ ਸਤੀਆਂ 'ਤੇ ਮੇਲਾ 20 ਨੂੰ

ਮਜਾਰੀ/ਸਾਹਿਬਾ, 17 ਮਾਰਚ (ਚਾਹਲ) - ਰੱਕੜ ਗੋਤ ਦੀਆਂ ਸਤੀਆਂ 'ਤੇ ਸਾਲਾਨਾ ਮੇਲਾ 20 ਮਾਰਚ ਦਿਨ ਸੋਮਵਾਰ ਨੂੰ ਪਿੰਡ ਰੱਕੜਾਂ ਢਾਹਾ ਵਿਖੇ ਲਗਾਇਆ ਜਾ ਰਿਹਾ ਹੈ | ਇਸ ਬਾਰੇ ਬਲਵਿੰਦਰ ਸਿੰਘ ਰੱਕੜ ਨੇ ਦੱਸਿਆ ਕਿ ਸਵੇਰੇ 9 ਵਜੇ ਸਤੀ ਮਾਤਾ ਦੇ ਦਰਬਾਰ 'ਤੇ ਝੰਡਾ ਚੜ੍ਹਾਉਣ ਦੀ ...

ਪੂਰੀ ਖ਼ਬਰ »

ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਦੀ ਆਈ ਕਿਊ ਜਾਂਚ ਸਬੰਧੀ ਬਲਾਕ ਪੱਧਰੀ ਕੈਂਪ

ਬਲਾਚੌਰ, 17 ਮਾਰਚ (ਦੀਦਾਰ ਸਿੰਘ ਬਲਾਚੌਰੀਆ) - ਸਿੱਖਿਆ ਵਿਭਾਗ ਦੀਆਂ ਹਦਾਇਤਾਂ ਤਹਿਤ ਰਣਜੀਤ ਸਿੰਘ ਬੀ.ਪੀ.ਈ.ਓ. ਬਲਾਚੌਰ ਨੰਬਰ ਇਕ ਦੀ ਅਗਵਾਈ ਹੇਠ ਸਰਕਾਰੀ ਪ੍ਰਾਇਮਰੀ ਸਕੂਲ (ਮੁੰਡੇ) ਬਲਾਚੌਰ ਵਿਖੇ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਵਿਸ਼ੇਸ਼ ਜਰੂਰਤਾਂ ਵਾਲੇ ...

ਪੂਰੀ ਖ਼ਬਰ »

ਸਰਹਾਲ ਨੇ ਸ਼ਹੀਦ ਬਾਬਾ ਜਵੰਦ ਸਿੰਘ ਮਾਰਗ ਦਾ ਨੀਂਹ ਪੱਥਰ ਰੱਖਿਆ

ਸੰਧਵਾਂ, 17 ਮਾਰਚ (ਪ੍ਰੇਮੀ ਸੰਧਵਾਂ)-ਪਿੰਡ ਕਟਾਰੀਆ ਵਿਖੇ ਸ਼ਹੀਦ ਬਾਬਾ ਜਵੰਦ ਸਿੰਘ ਮਾਰਗ ਦਾ ਹਲਕਾ ਇੰਚਾਰਜ ਕੁਲਜੀਤ ਸਿੰਘ ਸਰਹਾਲ ਵਲੋਂ ਬਲਾਕ ਵਿਕਾਸ ਪੰਚਾਇਤ ਅਫ਼ਸਰ ਰਣਜੀਤ ਸਿੰਘ ਖੱਟੜਾ, ਸਰਪੰਚ ਪ੍ਰੇਮ ਲਾਲ, ਗ੍ਰਾਮ ਪੰਚਾਇਤ ਤੇ ਰਜਿੰਦਰ ਸਿੰਘ ਚਾਕ ਦੀ ਅਗਵਾਈ ...

ਪੂਰੀ ਖ਼ਬਰ »

'ਅਜੀਤ' ਅਖ਼ਬਾਰ ਸਭਨਾਂ ਦਾ ਹਰਮਨ ਪਿਆਰਾ ਅਖ਼ਬਾਰ-ਬਾਲੀ

ਨਵਾਂਸ਼ਹਿਰ, 17 ਮਾਰਚ (ਹਰਮਿੰਦਰ ਸਿੰਘ ਪਿੰਟੂ) - 'ਅਜੀਤ' ਅਖ਼ਬਾਰ ਸਭਨਾ ਦਾ ਹਰਮਨ ਪਿਆਰਾ ਅਖ਼ਬਾਰ ਬਣ ਚੁੱਕਾ ਹੈ ਪਰ ਸਮੇਂ ਦੀ ਸਰਕਾਰ ਵਲੋਂ 'ਅਜੀਤ' ਅਖ਼ਬਾਰ ਨਾਲ ਆਢਾ ਲਾਇਆ ਜਾ ਰਿਹਾ ਹੈ ਜਿਸ ਨੂੰ ਪੰਜਾਬੀ ਕਦੇ ਮੁਆਫ ਨਹੀ ਕਰਨਗੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਚੇਤ ਚੌਦਸ ਮੇਲਾ 20 ਨੂੰ

ਸਮੁੰਦੜਾ, 17 ਮਾਰਚ (ਤੀਰਥ ਸਿੰਘ ਰੱਕੜ) - ਸਮੁੰਦੜਾ ਦੇ ਪ੍ਰਾਚੀਨ ਸ਼ਿਵ ਮੰਦਰ ਮਹੇਸ਼ਆਣਾ ਵਿਖੇ ਹਰ ਸਾਲ ਦੀ ਤਰ੍ਹਾਂ ਸਾਲਾਨਾ ਚੇਤ ਚੌਦਸ ਮੇਲਾ 20 ਮਾਰਚ ਨੂੰ ਮਨਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦਿਆਂ ਪ੍ਰਬੰਧਕ ਕਮੇਟੀ ਮੈਂਬਰ ਰਾਣਾ ਹੇਮ ਰਾਜ ਅਤੇ ਰਾਣਾ ਚਰਨਜੀਤ ...

ਪੂਰੀ ਖ਼ਬਰ »

ਵਿਸ਼ਵ ਗੁਲੂਕੋਮਾ ਦਿਵਸ ਸਬੰਧੀ ਸਮਾਗਮ ਕਰਵਾਇਆ

ਬੰਗਾ, 17 ਮਾਰਚ (ਕਰਮ ਲਧਾਣਾ) - ਪੀ. ਐਚ. ਸੀ ਖਟਕੜ ਕਲਾਂ ਵਿਖੇ ਗੁਲੂਕੋਮਾ ਦਿਵਸ ਸਮਾਗਮ ਦੌਰਾਨ ਇਸ ਦਿਵਸ ਦੀ ਲੋਕਾਂ ਨੂੰ ਵਿਸਥਾਰ ਪੂਰਵਕ ਹੈਲਥ ਇੰਸਪੈਕਟਰ ਮਲਕੀਤ ਰਾਮ ਅਤੇ ਹੈਲਥ ਸੂਪਰਵਾਈਜ਼ਰ ਸੋਮਾ ਦੇਵੀ ਵਲੋਂ ਜਾਣਕਾਰੀ ਦਿੱਤੀ ਗਈ | ਉਨ੍ਹਾਂ ਨੇ ਹਾਜ਼ਰ ਲੋਕਾਂ ...

ਪੂਰੀ ਖ਼ਬਰ »

ਉਮੇਸ਼ ਮਥੁਰਾ ਨੇ ਧਰਮਿੰਦਰ ਕੁਹਾਲੀ ਨੂੰ ਚਿੱਤ ਕਰਕੇ ਜਿੱਤਿਆ ਸਪਲੈਂਡਰ ਮੋਟਰਸਾਈਕਲ

ਸੜੋਆ, 17 ਮਾਰਚ (ਨਾਨੋਵਾਲੀਆ) - ਪੀਰ ਲਾਲਾਂ ਵਾਲਾ ਸਪੋਰਟਸ ਐਂਡ ਵੈਲਫੇਅਰ ਕਲੱਬ ਚੰਦਿਆਣੀ ਖੁਰਦ ਵਲੋਂ ਗ੍ਰਾਮ ਪੰਚਾਇਤ ਅਤੇ ਸਮੂਹ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਸਲਾਨਾ ਛਿੰਝ ਮੇਲਾ ਕਰਵਾਇਆ ਗਿਆ ਜਿਸ ਦਾ ਉਦਘਾਟਨ ਚੌਧਰੀ ਤਰਸੇਮ ਲਾਲ ਚੇਚੀ ਨੇ ਕਰਦਿਆਂ ...

ਪੂਰੀ ਖ਼ਬਰ »

ਰੈੱਡ ਕਰਾਸ ਅਤੇ ਨਸ਼ਾ ਮੁਕਤੀ ਕੇਂਦਰ ਵਲੋਂ ਜਾਗਰੂਕਤਾ ਕੈਂਪ ਲਗਾਇਆ

ਨਵਾਂਸ਼ਹਿਰ, 17 ਮਾਰਚ (ਜਸਬੀਰ ਸਿੰਘ ਨੂਰਪੁਰ) - ਰੈੱਡ ਕਰਾਸ ਨਸ਼ਾ ਮੁਕਤੀ ਅਤੇ ਪੁਨਰਵਾਸ ਕੇਂਦਰ ਨਵਾਂਸ਼ਹਿਰ ਵਲੋਂ ਸਿੰਘ ਸਭਾ ਗੁਰਦੁਆਰਾ ਪਿੰਡ ਲਾਲ ਮਜਾਰਾ (ਨਵਾਂਸ਼ਹਿਰ) ਵਿਖੇ 'ਨਸ਼ਾ ਮੁਕਤ ਭਾਰਤ ਅਭਿਆਨ' ਤਹਿਤ ਜਾਗਰੂਕਤਾ ਕੈਂਪ ਲਗਾਇਆ ਗਿਆ ਜਿਸ ਦੀ ਪ੍ਰਧਾਨਗੀ ...

ਪੂਰੀ ਖ਼ਬਰ »

ਮਜਦੂਰਾਂ ਦੀਆਂ ਮੰਗਾਂ ਲਈ ਸੀਟੂ ਹਮੇਸ਼ਾ ਤੱਤਪਰ ਰਹੇਗੀ-ਮਹਾਂ ਸਿੰਘ ਰੌੜੀ

ਭੱਦੀ, 17 ਮਾਰਚ (ਨਰੇਸ਼ ਧੌਲ) - ਸੀ. ਆਈ. ਟੀ. ਯੂ. ਦੇ ਸੂਬਾਈ ਪ੍ਰਧਾਨ ਸ: ਮਹਾਂ ਸਿੰਘ ਰੌੜੀ ਨੇ ਪ੍ਰੈੱਸ ਨੂੰ ਬਿਆਨ ਜਾਰੀ ਕਰਦਿਆਂ ਕਿਹਾ ਕਿ ਮਜਦੂਰ ਭਾਵੇਂ ਕਿਸੇ ਵੀ ਵਰਗ ਨਾਲ ਸਬੰਧਿਤ ਹੋਵੇ, ਪਾਰਟੀ ਵਲੋਂ ਮਜਦੂਰਾਂ ਨੂੰ ਹਰ ਤਰਾਂ ਨਾਲ ਪੂਰਨ ਸਹਿਯੋਗ ਦਿੱਤਾ ਜਾਵੇਗਾ | ...

ਪੂਰੀ ਖ਼ਬਰ »

ਕਿਸ਼ੋਰ ਅਵਸਥਾ ਸਬੰਧੀ ਸਕੂਲੀ ਬੱਚਿਆਂ ਲਈ ਜਾਗਰੂਕਤਾ ਸੈਮੀਨਾਰ

ਉਸਮਾਨਪੁਰ, 17 ਮਾਰਚ (ਸੰਦੀਪ ਮਝੂਰ)- ਅੱਜ ਸਰਕਾਰੀ ਹਾਈ ਸਮਾਰਟ ਸਕੂਲ ਕੋਟ ਰਾਂਝਾ ਵਿਖੇ ਮੁੱਖ ਅਧਿਆਪਕ ਲਖਵੀਰ ਸਿੰਘ ਦੀ ਅਗਵਾਈ ਹੇਠ ਕਿਸ਼ੋਰ ਅਵਸਥਾ ਤਹਿਤ ਜਾਗਰੂਕਤਾ ਸੈਮੀਨਾਰ ਲਗਾਇਆ | ਇਸ ਮੌਕੇ ਬਿਮਲਾ ਦੇਵੀ ਨੇ ਲੜਕੀਆਂ ਨੂੰ ਕਿਸ਼ੋਰ ਅਵਸਥਾ ਵਿਚ ਆਉਣ ਵਾਲੇ ...

ਪੂਰੀ ਖ਼ਬਰ »

ਸੌਂਪੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਵਾਂਗਾ-ਚੇਅਰਮੈਨ ਨੀਟਾ

ਭੱਦੀ, 17 ਮਾਰਚ (ਨਰੇਸ਼ ਧੌਲ)- ਬੀਤੇ ਦਿਨ ਖੇਤੀਬਾੜੀ ਸਹਿਕਾਰੀ ਵਿਕਾਸ ਬੈਂਕ ਬਲਾਚੌਰ ਦੇ ਬੋਰਡ ਆਫ਼ ਡਾਇਰੈਕਟਰਾਂ ਵਿਚੋਂ ਚੇਅਰਮੈਨ ਦੀ ਸਰਬ ਸੰਮਤੀ ਨਾਲ ਚੋਣ ਕੀਤੀ ਗਈ ਦੌਰਾਨ ਚੌਧਰੀ ਨਰੇਸ਼ ਕੁਮਾਰ ਨੀਟਾ ਨੂੰ ਚੇਅਰਮੈਨ ਚੁਣਿਆ | ਪਿੰਡ ਧੌਲ ਵਿਖੇ ਵਿਸ਼ੇਸ਼ ...

ਪੂਰੀ ਖ਼ਬਰ »

ਸਤਿਗੁਰੂ ਦਾਸਾ ਨੰਦ ਦੀ ਯਾਦ ਨੂੰ ਸਮਰਪਿਤ ਸੰਤ ਸਮਾਗਮ 20 ਤੋਂ

ਭੱਦੀ, 17 ਮਾਰਚ (ਨਰੇਸ਼ ਧੌਲ)- ਭੂਰੀਵਾਲੇ ਭੇਖ ਦੇ ਅਨਮੋਲ ਰਤਨ ਸਤਿਗੁਰੂ ਗੰਗਾ ਨੰਦ ਸਤਿਗੁਰੂ ਓਾਕਾਰਾ ਨੰਦ ਅਤੇ ਸਤਿਗੁਰੂ ਅਨੁਭਵਾ ਨੰਦ ਦੇ ਉੱਤਰਾਧਿਕਾਰੀ ਸਤਿਗੁਰੂ ਦਾਸਾ ਨੰਦ ਮਹਾਰਾਜ ਦੀ ਨਿੱਘੀ ਯਾਦ ਨੂੰ ਸਮਰਪਿਤ ਤਿੰਨ ਦਿਨਾਂ ਸੰਤ ਸਮਾਗਮ ਮੌਜੂਦਾ ਗੱਦੀ ...

ਪੂਰੀ ਖ਼ਬਰ »

ਲੋੜਵੰਦ ਵਿਦਿਆਰਥੀਆਂ ਦੇ ਮਦਦਗਾਰ ਬੀਸਲਾ ਪਰਿਵਾਰ ਦਾ ਅਮਰਦੀਪ ਸਕੂਲ ਵਿਖੇ ਕੀਤਾ ਸਵਾਗਤ

ਮੁਕੰਦਪੁਰ, 17 ਮਾਰਚ (ਅਮਰੀਕ ਸਿੰਘ ਢੀਂਡਸਾ)- ਸੁਰਜੀਤ ਸਿੰਘ ਬੀਸਲਾ ਅਤੇ ਉਨ੍ਹਾਂ ਦੇ ਪਰਿਵਾਰ ਦਾ ਅਮਰਦੀਪ ਸੈਕੰਡਰੀ ਸਕੂਲ ਮੁਕੰਦਪੁਰ ਵਿਚ ਪਹੁੰਚਣ 'ਤੇ ਪਿ੍ੰ. ਪਰਮਜੀਤ ਕੌਰ ਅਤੇ ਸਟਾਫ਼ ਨੇ ਨਿੱਘਾ ਸਵਾਗਤ ਕੀਤਾ | ਪਿ੍ੰਸੀਪਲ ਨੇ ਜਾਣਕਾਰੀ ਦਿੰਦਿਆਂ ਆਖਿਆ ਕਿ ...

ਪੂਰੀ ਖ਼ਬਰ »

ਮਾਡਲ ਟਾਊਨ ਦੇ ਬਾਹਰ ਸਾਫ਼-ਸਫ਼ਾਈ ਕਰੇਕ ਲਗਾਏ ਬੂਟੇ

ਨਵਾਂਸ਼ਹਿਰ, 17 ਮਾਰਚ (ਹਰਮਿੰਦਰ ਸਿੰਘ ਪਿੰਟੂ)- ਹਰਿਆਵਲ ਪੰਜਾਬ ਤਹਿਤ ਰੁੱਖ ਲਗਾਓ, ਪਾਣੀ ਬਚਾਓ ਤੇ ਪਲਾਸਟਿਕ ਹਟਾਓ ਦਾ ਸੰਦੇਸ਼ ਤਹਿਤ ਮਾਡਲ ਟਾਊਨ ਵਿਖੇ ਸਫ਼ਾਈ ਅਭਿਆਨ ਚਲਾ ਕੇ ਬੂਟੇ ਲਗਾਏ ਗਏ | ਇਸ ਮੌਕੇ 'ਤੇ ਅਰਦਾਸ ਵੀ ਕੀਤੀ ਗਈ ਅਤੇ ਸਭ ਨੂੰ ਪ੍ਰਸ਼ਾਦ ਵੀ ...

ਪੂਰੀ ਖ਼ਬਰ »

ਮੌਸਮ ਦੀ ਖ਼ਰਾਬੀ ਕਾਰਨ ਕਿਸਾਨਾਂ ਦੀਆਂ ਚਿੰਤਾਵਾਂ ਵਧੀਆਂ

ਸਮੁੰਦੜਾ, 17 ਮਾਰਚ (ਤੀਰਥ ਸਿੰਘ ਰੱਕੜ) - ਕਸਬਾ ਸਮੁੰਦੜਾ ਅਤੇ ਨਾਲ ਲੱਗਦੇ ਪਿੰਡਾਂ ਵਿਚ ਬੀਤੀ ਰਾਤ ਤੋਂ ਰੁਕ-ਰੁਕ ਕੇ ਪੈ ਰਹੇ ਮੀਂਹ ਅਤੇ ਚੱਲ ਰਹੀਆਂ ਤੇਜ਼ ਹਵਾਵਾਂ ਕਾਰਨ ਕਿਸਾਨਾਂ ਦੀਆਂ ਚਿੰਤਾਵਾਂ ਵਧ ਗਈਆਂ ਹਨ | ਮੌਸਮ ਦੀ ਖ਼ਰਾਬੀ ਕਾਰਨ ਕਿਸਾਨਾਂ ਨੂੰ ਸਖਤ ...

ਪੂਰੀ ਖ਼ਬਰ »

ਐਨ.ਆਰ.ਆਈ. ਵਲੋਂ ਸੀਮਿੰਟ ਦੇ ਬੈਂਚ ਅਤੇ ਫਲਦਾਰ ਬੂਟੇ ਭੇਟ

ਸਾਹਲੋਂ, 17 ਮਾਰਚ (ਜਰਨੈਲ ਸਿੰਘ ਨਿੱਘ੍ਹਾ) - ਪਿੰਡ ਸਕੋਹਪੁਰ ਵਿਖੇ ਐਨ.ਆਈ.ਆਈ. ਵਲੋਂ ਸੀਮਿੰਟ ਦੇ ਬੈਂਚ ਅਤੇ ਫਲਦਾਰ ਬੂਟੇ ਭੇਟ ਕੀਤੇ | ਇਸ ਮੌਕੇ ਸਮਾਜ ਮੋਹਣ ਲਾਲ ਨੇ ਦੱਸਿਆ ਕਿ ਨਿਸ਼ਾਨ ਸਿੰਘ ਅਤੇ ਸੁਰਿੰਦਰ ਕੌਰ ਵਾਸੀ ਨਿਊਜ਼ੀਲੈਂਡ ਨੇ ਓਮ ਪ੍ਰਕਾਸ਼ ਦੀ ਅਗਵਾਈ 'ਚ ...

ਪੂਰੀ ਖ਼ਬਰ »

ਪ੍ਰਵਾਸੀ ਵੀਰਾਂ ਦਾ ਸਿੱਖਿਆ ਦੇ ਖੇਤਰ ਵਿਚ ਵੱਡਾ ਯੋਗਦਾਨ-ਹਰਲੀਨ ਕੌਰ

ਸੰਧਵਾਂ, 17 ਮਾਰਚ (ਪ੍ਰੇਮੀ ਸੰਧਵਾਂ) - ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਸੰਧਵਾਂ ਵਿਖੇ ਸੈਂਟਰ ਹੈੱਡ ਟੀਚਰ ਹਰਲੀਨ ਕੌਰ ਗਿੱਲ ਦੀ ਅਗਵਾਈ 'ਚ ਪਿ੍ੰ. ਤਜਿੰਦਰ ਸ਼ਰਮਾ, ਲੈਕ. ਗੁਰਦੀਪ ਸਿੰਘ ਗਿੱਲ, ਭੁਪਿੰਦਰ ਸਿੰਘ ਕੰਵਲ, ਕੁਲਜਿੰਦਰ ਸਿੰਘ ਤੇ ਰਾਜ ਕੁਮਾਰ ਭੰਵਰਾ ਦੇ ...

ਪੂਰੀ ਖ਼ਬਰ »

ਫ਼ੱਕਰਾਂ ਦੇ ਬਚਨ ਅਟੱਲ ਹੁੰਦੇ ਨੇ ਤੇ ਰੱਬ ਨੂੰ ਵੀ ਮੰਨਣੇ ਪੈ ਜਾਂਦੇ ਹਨ-ਸਾਈਾ ਲਖਵੀਰ ਸ਼ਾਹ ਕਾਦਰੀ

ਸੰਧਵਾਂ, 17 ਮਾਰਚ (ਪ੍ਰੇਮੀ ਸੰਧਵਾਂ) - ਪੀਰ ਲੱਖ ਦਾਤਾ ਰੋਜ਼ਾ ਕਟਾਰੀਆ ਦੇ ਗੱਦੀਨਸ਼ੀਨ ਸਾਈਾ ਲਖਵੀਰ ਸ਼ਾਹ ਕਾਦਰੀ ਨੇ ਸੰਗਤਾਂ ਨਾਲ ਪ੍ਰਵਚਨ ਕਰਦਿਆਂ ਕਿਹਾ ਕਿ ਖੁਦਾ ਦੇ ਸੱਚੇ ਫ਼ਕੀਰ ਦੇ ਮੰੂਹੋਂ ਕੱਢੇ ਬਚਨ ਉਸ ਰੱਬ ਨੂੰ ਵੀ ਮੰਨਣੇ ਪੈਂਦੇ ਹਨ, ਕਿਉਂਕਿ ਫ਼ੱਕਰ ...

ਪੂਰੀ ਖ਼ਬਰ »

ਸ਼ਹਿਰ 'ਚ ਲੱਗਦੇ ਗੰਦਗੀ ਦੇ ਢੇਰਾਂ ਕਾਰਨ ਲੋਕ ਡਾਢੇ ਪ੍ਰੇਸ਼ਾਨ

ਨਵਾਂਸ਼ਹਿਰ , 17 ਮਾਰਚ (ਹਰਮਿੰਦਰ ਸਿੰਘ ਪਿੰਟੂ) - ਨਵਾਂਸ਼ਹਿਰ ਦੇ ਵੱਖ-ਵੱਖ ਥਾਵਾਂ 'ਤੇ ਲਗਦੇ ਗੰਦਗੀ ਦੇ ਢੇਰਾਂ ਕਾਰਨ ਸ਼ਹਿਰ ਵਾਸੀ ਨਰਕ ਭਰੀ ਜਿੰਦਗੀ ਜਿਊਣ ਲਈ ਮਜਬੂਰ ਹਨ | ਸ਼ਹਿਰ ਵਾਸੀਆਂ ਨੇ ਦੱਸਿਆ ਕਿ ਗੰਦਗੀ ਦੇ ਢੇਰਾਂ ਵਿਚੋਂ ਉੱਠਦੀ ਗੰਦੀ ਬਦਬੂ ਅਤੇ ਇਸ ਉਪਰ ...

ਪੂਰੀ ਖ਼ਬਰ »

ਮਹਿਲਾ ਦਿਵਸ 'ਤੇ ਜਨਮ ਲੈਣ ਵਾਲੀਆਂ ਲੜਕੀਆਂ ਦਾ ਸਨਮਾਨ ਕਰੇਗੀ ਹਿਊਮਨ ਰਾਈਟਸ ਕੌਂਸਲ

ਨਵਾਂਸ਼ਹਿਰ, 17 ਮਾਰਚ (ਜਸਬੀਰ ਸਿੰਘ ਨੂਰਪੁਰ) - ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ -ਨਵਾਂਸ਼ਹਿਰ ਵਿਚ ਮਹਿਲਾ ਦਿਵਸ 'ਤੇ ਜਨਮ ਲੈਣ ਵਾਲੀਆਂ ਲੜਕੀਆਂ ਨੂੰ 2024 ਲੋਹੜੀ ਤਿਉਹਾਰ 'ਤੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਜਾਵੇਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਲ ...

ਪੂਰੀ ਖ਼ਬਰ »

ਮੌਸਮ ਦੀ ਖ਼ਰਾਬੀ ਕਾਰਨ ਕਿਸਾਨਾਂ ਦੀਆਂ ਚਿੰਤਾਵਾਂ ਵਧੀਆਂ

ਸਮੁੰਦੜਾ, 17 ਮਾਰਚ (ਤੀਰਥ ਸਿੰਘ ਰੱਕੜ) - ਕਸਬਾ ਸਮੁੰਦੜਾ ਅਤੇ ਨਾਲ ਲੱਗਦੇ ਪਿੰਡਾਂ ਵਿਚ ਬੀਤੀ ਰਾਤ ਤੋਂ ਰੁਕ-ਰੁਕ ਕੇ ਪੈ ਰਹੇ ਮੀਂਹ ਅਤੇ ਚੱਲ ਰਹੀਆਂ ਤੇਜ਼ ਹਵਾਵਾਂ ਕਾਰਨ ਕਿਸਾਨਾਂ ਦੀਆਂ ਚਿੰਤਾਵਾਂ ਵਧ ਗਈਆਂ ਹਨ | ਮੌਸਮ ਦੀ ਖ਼ਰਾਬੀ ਕਾਰਨ ਕਿਸਾਨਾਂ ਨੂੰ ਸਖਤ ...

ਪੂਰੀ ਖ਼ਬਰ »

ਸਹਿਕਾਰੀ ਸਭਾ ਕਲੇਰਾਂ ਵਿਖੇ ਖੂਨਦਾਨ ਕੈਂਪ ਲਗਾਇਆ

ਬੰਗਾ, 17 ਮਾਰਚ (ਲਧਾਣਾ, ਪਾਬਲਾ) - ਦੀ ਕਲੇਰਾਂ ਕੋਆਪ੍ਰੇਟਿਵ ਮਲਟੀਪਰਪਜ਼ ਸਰਵਿਸ ਸੁਸਾਇਟੀ ਲਿਮ: ਕਲੇਰਾਂ ਵਲੋਂ ਸਮੂਹ ਮੈਂਬਰਾਂ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਲਗਾਇਆ ਗਿਆ ਜਿਸ ਵਿਚ 35 ਖੂਨਦਾਨੀਆਂ ਨੇ ਖੂਨ ਦਾਨ ਕੀਤਾ | ਇਸ ਕੈਂਪ ਦਾ ਉਦਘਾਟਨ ਮੁੱਖ ਮਹਿਮਾਨ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX