ਤਾਜਾ ਖ਼ਬਰਾਂ


ਮੋਦੀ ਕਿਸੇ ਜਾਤ ਦਾ ਨਾਂਅ ਨਹੀਂ, ਇਹ ਪਛੜੀਆਂ ਸ਼੍ਰੇਣੀਆਂ ਦੇ ਸਨਮਾਨ ਦਾ ਖ਼ਿਤਾਬ ਹੈ - ਪ੍ਰਹਿਲਾਦ ਸਿੰਘ ਪਟੇਲ
. . .  1 day ago
ਨਵੀਂ ਦਿੱਲੀ, 24 ਮਾਰਚ - ਕੇਂਦਰੀ ਮੰਤਰੀ ਪ੍ਰਹਿਲਾਦ ਸਿੰਘ ਪਟੇਲ ਨੇ ਗਾਂਧੀ ਅਤੇ ਕਾਂਗਰਸ ਨੂੰ ਚੁਣੌਤੀ ਦਿੰਦੇ ਹੋਏ ਕਿਹਾ ਕਿ ਮੋਦੀ ਕਿਸੇ ਜਾਤ ਦਾ ਨਾਂਅ ਨਹੀਂ, ਇਹ ਪਛੜੀਆਂ ਸ਼੍ਰੇਣੀਆਂ ਲਈ ...
ਕਾਸਿਮ ਅਲ-ਅਰਾਜੀ, ਇਰਾਕ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਐਨ.ਐੱਸ.ਏ. ਅਜੀਤ ਡੋਵਾਲ ਦੇ ਸੱਦੇ 'ਤੇ ਭਾਰਤ ਦੇ ਦੌਰੇ 'ਤੇ
. . .  1 day ago
ਨਾਗਾਲੈਂਡ ਅਤੇ ਅਰੁਣਾਚਲ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿਚ ਅਫਸਪਾ ਤਹਿਤ ਗੜਬੜ ਵਾਲੇ ਖੇਤਰ ਦੀ ਸਥਿਤੀ 6 ਮਹੀਨਿਆਂ ਲਈ ਵਧਾਈ
. . .  1 day ago
ਮੁੰਬਈ : ਨਿਰਦੇਸ਼ਕ ਪ੍ਰਦੀਪ ਸਰਕਾਰ ਦੇ ਦਿਹਾਂਤ 'ਤੇ ਬਾਲੀਵੁੱਡ 'ਚ ਸੋਗ
. . .  1 day ago
ਖ਼ਜ਼ਾਨਾ ਦਫ਼ਤਰ ਛੁੱਟੀ ਦੇ ਬਾਵਜੂਦ ਕੱਲ੍ਹ ਤੇ ਪਰਸੋਂ ਵੀ ਖੁੱਲ੍ਹੇ ਰਹਿਣਗੇ
. . .  1 day ago
ਲੁਧਿਆਣਾ, 24 ਮਾਰਚ (ਸਲੇਮਪੁਰੀ)- ਪੰਜਾਬ ਸਰਕਾਰ ਵਲੋਂ ਸਰਕਾਰੀ ਗ੍ਰਾਂਟਾਂ , ਸਰਕਾਰੀ ਅਦਾਇਗੀਆਂ ਦਾ ਭੁਗਤਾਨ ਕਰਨ ਲਈ ਛੁੱਟੀ ਵਾਲੇ ਦਿਨ ਹੋਣ ਦੇ ਬਾਵਜੂਦ ਵੀ ਸਰਕਾਰੀ ਖ਼ਜ਼ਾਨਾ ...
ਵਿਦੇਸ਼ਾਂ ਦੇ ਲੋਕ ਸੋਸ਼ਲ ਮੀਡੀਆ ਵਲੋਂ ਫ਼ੈਲਾਏ ਜਾ ਰਹੇ ਝੂਠ ਤੋਂ ਬਚਣ- ਵਿਦੇਸ਼ ਮੰਤਰਾਲਾ
. . .  1 day ago
ਨਵੀਂ ਦਿੱਲੀ, 24 ਮਾਰਚ- ਭਾਰਤੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਕਿ ਪੰਜਾਬ ਦੇ ਅਧਿਕਾਰੀ ਅੰਮ੍ਰਿਤਪਾਲ ਸਿੰਘ ਨੂੰ ਫੜਨ ਲਈ ਛਾਪੇਮਾਰੀ ਕਰ ਰਹੇ ਹਨ। ਅਸੀਂ ਵਿਦੇਸ਼ਾਂ ਦੇ ਲੋਕਾਂ ਨੂੰ ਸੋਸ਼ਲ ਮੀਡੀਆ ’ਤੇ ਕੁਝ ਤੱਤਾਂ ਦੁਆਰਾ ਫ਼ੈਲਾਏ ਜਾ ਰਹੇ ਝੂਠੇ ਅਤੇ ਪ੍ਰੇਰਿਤ ਬਿਆਨਾਂ ਤੋਂ ਬਚਣ....
ਆਲ ਇੰਡੀਆ ਪੁਲਿਸ ਐਥਲੈਟਿਕਸ ਚੈਪੀਅਨਸ਼ਿਪ ’ਚ ਪੰਜਾਬ ਦੀ ਧੀ ਮੰਜੂ ਰਾਣੀ ਨੇ ਜਿੱਤਿਆ ਸੋਨ ਤਗਮਾ
. . .  1 day ago
ਬਰਨਾਲਾ/ਰੂੜੇਕੇ ਕਲਾਂ, 24 ਮਾਰਚ (ਗੁਰਪ੍ਰੀਤ ਸਿੰਘ ਕਾਹਨੇਕੇ)- ਲਖਨਊ ਵਿਖੇ ਪੰਜ ਰੋਜ਼ਾ ਕਰਵਾਈ ਗਈ ਸੱਤਵੀਂ ਆਲ ਇੰਡੀਆ ਪੁਲਿਸ ਐਥਲੈਟਿਕਸ ਚੈਂਪੀਅਨਸ਼ਿਪ 2023 ਦੌਰਾਨ 10 ਕਿੱਲੋਮੀਟਰ ਪੈਦਲ ਚਾਲ ਮੁਕਾਬਲੇ ਵਿਚੋਂ ਪੰਜਾਬ ਦੀ ਧੀ ਮੰਜੂ....
ਲਾਰੈਂਸ ਬਿਸ਼ਨੋਈ, ਗੋਲਡੀ ਬਰਾੜ ਅਤੇ 12 ਹੋਰਾਂ ਖ਼ਿਲਾਫ਼ ਚਾਰਜਸ਼ੀਟ ਦਾਇਰ- ਐਨ.ਆਈ.ਏ.
. . .  1 day ago
ਨਵੀਂ ਦਿੱਲੀ, 24 ਮਾਰਚ- ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਨੇ ਅੱਜ ਗੈਂਗਸਟਰਾਂ ਲਾਰੈਂਸ ਬਿਸ਼ਨੋਈ, ਗੋਲਡੀ ਬਰਾੜ ਅਤੇ 12 ਹੋਰਾਂ ਖ਼ਿਲਾਫ਼ ਚਾਰਜਸ਼ੀਟ ਦਾਇਰ ਕੀਤੀ ਹੈ, ਜੋ ਕਿ ਪਾਬੰਦੀਸ਼ੁਦਾ ਬੱਬਰ ਖ਼ਾਲਸਾ ਇੰਟਰਨੈਸ਼ਨਲ ਅਤੇ ਕਈ ਹੋਰ ਖ਼ਾਲਿਸਤਾਨੀ ਸਮਰਥਕ ਅੱਤਵਾਦੀ ਸੰਗਠਨਾਂ ਨਾਲ ਸੰਬੰਧ.....
ਆਮ ਆਦਮੀ ਪਾਰਟੀ ਹੁਣ ਸਿਰਫ਼ ਐਡ ਪਾਰਟੀ- ਵਿਕਰਮਜੀਤ ਸਿੰਘ ਚੌਧਰੀ
. . .  1 day ago
ਜਲੰਧਰ, 24 ਮਾਰਚ- ਅੱਜ ਇੱਥੇ ਪ੍ਰੈਸ ਕਲੱਬ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਵਿਕਰਮਜੀਤ ਸਿੰਘ ਚੌਧਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਹੁਣ ਸਿਰਫ਼ ਐਡ ਪਾਰਟੀ ਬਣ...
ਮੈਂ ਭਾਰਤ ਦੀ ਆਵਾਜ਼ ਲਈ ਲੜ ਰਿਹਾ ਹਾਂ- ਰਾਹੁਲ ਗਾਂਧੀ
. . .  1 day ago
ਨਵੀਂ ਦਿੱਲੀ, 24 ਮਾਰਚ- ਰਾਹੁਲ ਗਾਂਧੀ ਨੂੰ ਉਨ੍ਹਾਂ ਦੀ ਮੋਦੀ ਉਪਨਾਮ ਵਾਲੀ ਟਿੱਪਣੀ ਨੂੰ ਲੈ ਕੇ ਅਪਰਾਧਿਕ ਮਾਣਹਾਨੀ ਦੇ ਕੇਸ ਵਿਚ ਦੋਸ਼ੀ ਠਹਿਰਾਏ ਜਾਣ ਦੀ ਮਿਤੀ ਤੋਂ ਲੋਕ ਸਭਾ ਦੇ ਮੈਂਬਰ ਵਜੋਂ ਅਯੋਗ ਕਰਾਰ ਦਿੱਤਾ ਗਿਆ ਹੈ। ਇਸ ਤੋਂ ਬਾਅਦ ਕਾਂਗਰਸ....
ਰਾਹੁਲ ਗਾਂਧੀ ਕਿਸੇ ਧਮਕੀ ਤੋਂ ਨਹੀਂ ਡਰਦੇ- ਜੈਰਾਮ ਰਮੇਸ਼
. . .  1 day ago
ਨਵੀਂ ਦਿੱਲੀ, 24 ਮਾਰਚ- ਕਾਂਗਰਸ ਦੇ ਸੰਸਦ ਮੈਂਬਰ ਜੈਰਾਮ ਰਮੇਸ਼ ਨੇ ਕਿਹਾ ਕਿ ਭਾਜਪਾ ਭਾਰਤ ਜੋੜੋ ਯਾਤਰਾ ਤੋਂ ਘਬਰਾ ਗਈ ਹੈ। ਉਹ ਜਾਣਦੇ ਹਨ ਕਿ ਭਾਰਤ ਜੋੜੋ ਯਾਤਰਾ ਨੇ ਨਾ ਸਿਰਫ਼ ਕਾਂਗਰਸ ਸੰਗਠਨ ਵਿਚ ਨਵਾਂ ਜੋਸ਼ ਭਰਿਆ ਹੈ, ਸਗੋਂ ਪੂਰੇ ਦੇਸ਼ ਵਿਚ ਇਕ ਨਵਾਂ ਉਤਸ਼ਾਹ ਦਿਖਾਇਆ ਹੈ ਅਤੇ ਭਵਿੱਖ ਦਾ....
ਇਲਾਕੇ ਵਿਚ ਗੜੇਮਾਰੀ ਕਾਰਨ ਫ਼ਸਲਾਂ ਦਾ ਵੱਡਾ ਨੁਕਸਾਨ
. . .  1 day ago
ਮਲੋਟ, 24 ਮਾਰਚ (ਪਾਟਿਲ)- ਮਲੋਟ ਇਲਾਕੇ ਵਿਚ ਹੋਈ ਬੇਮੌਸਮੀ ਬਰਸਾਤ ਅਤੇ ਗੜੇਮਾਰੀ ਕਾਰਨ ਫ਼ਸਲਾਂ ਦਾ ਕਾਫ਼ੀ ਨੁਕਸਾਨ ਹੋਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ। ਬਰਸਾਤ ਦੇ ਨਾਲ ਨਾਲ ਤੇਜ਼ ਹਵਾਵਾਂ ਚੱਲਣ ਕਾਰਨ ਫ਼ਸਲਾਂ ਖੇਤਾਂ ਵਿਚ ਵਿਛ ਗਈਆਂ ਹਨ। ਸ਼ਹਿਰ....
ਅਬੋਹਰ ਦੇ ਸਰਹੱਦੀ ਪਿੰਡਾਂ ’ਚ ਤੂਫ਼ਾਨ ਨੇ ਮਚਾਈ ਤਬਾਹੀ
. . .  1 day ago
ਅਬੋਹਰ, 24 ਮਾਰਚ (ਸੰਦੀਪ ਸੋਖਲ)- ਤੇਜ਼ ਰਫ਼ਤਾਰ ਆਏ ਤੂਫ਼ਾਨ ਨੇ ਪੰਜਾਬ ਦੇ ਸਰਹੱਦੀ ਪਿੰਡਾਂ ਵਿਚ ਤਬਾਹੀ ਮਚਾ ਦਿੱਤੀ। ਪਿੰਡਾਂ ਵਿਚ ਵੱਡੇ ਪੱਧਰ ਤੇ ਨੁਕਸਾਨ ਹੋ ਗਿਆ ਹੈ। ਰਾਜਸਥਾਨ ਤੇ ਪਾਕਿਸਤਾਨ ਸਰਹੱਦ ’ਤੇ ਲੱਗਦੇ ਪੰਜਾਬ ਦੇ ਜ਼ਿਲ੍ਹਾ ਫ਼ਾਜ਼ਿਲਕਾ ਦੇ ਤਹਿਸੀਲ ਅਬੋਹਰ ਦੇ ਪਿੰਡ ਬਕੈਣ ਵਾਲਾ, ਹਰੀਪੁਰਾ.....
ਬੇਮੌਸਮੀ ਮੀਂਹ ਕਾਰਨ ਹੋਏ ਫ਼ਸਲਾਂ ਦੇ ਨੁਕਸਾਨ ਦਾ ਮੁਆਵਜ਼ਾ ਦੇਵੇ ਪੰਜਾਬ ਸਰਕਾਰ- ਸੁਖਬੀਰ ਸਿੰਘ ਬਾਦਲ
. . .  1 day ago
ਮਲੋਟ, 24 ਮਾਰਚ (ਪਾਟਿਲ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਹਲਕੇ ਦੇ ਪਿੰਡਾਂ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਕਿਸਾਨਾਂ ਨਾਲ ਮੁਲਾਕਾਤ ਕਰਕੇ ਬੇਮੌਸਮੀ ਹੋਈ ਬਰਸਾਤ ਅਤੇ ਗੜ੍ਹੇਮਾਰੀ ਕਾਰਨ ਫ਼ਸਲਾਂ ਦੇ ਹੋਏ ਭਾਰੀ ਨੁਕਸਾਨ ਲਈ ਪੰਜਾਬ ਸਰਕਾਰ....
250 ਗ੍ਰਾਮ ਅਫ਼ੀਮ ਸਮੇਤ ਡਰਾਈਵਰ ਤੇ ਕੰਡਕਟਰ ਕਾਬੂ
. . .  1 day ago
ਅਬੋਹਰ, 24 ਮਾਰਚ (ਸੰਦੀਪ ਸੋਖਲ) - ਜ਼ਿਲ੍ਹਾ ਫ਼ਾਜ਼ਿਲਕਾ ਦੀ ਐਸ.ਐਸ.ਪੀ ਮੈਡਮ ਅਵਨੀਤ ਕੌਰ ਸਿੱਧੂ, ਐਸ.ਪੀ ਹੈੱਡ ਕੁਆਟਰ ਮੋਹਨ ਲਾਲ, ਡੀ.ਐਸ.ਪੀ ਅਬੋਹਰ ਸੁਖਵਿੰਦਰ ਸਿੰਘ ਬਰਾੜ ਨੇ ਜ਼ਿਲ੍ਹੇ ਨੂੰ ਨਸ਼ਾ ਮੁਕਤ ਬਣਾਉਣ ਲਈ ਮੁਹਿੰਮ ਚਲਾਈ ਹੈ। ਉਨ੍ਹਾਂ ਦੀਆਂ ਹਦਾਇਤਾਂ ’ਤੇ ਥਾਣਾ ਖੂਈਆਂ ਸਰਵਰ.....
‘ਆਪ’ ਐਮ.ਐਲ.ਏ. ਵਲੋਂ ਆਪਣੀ ਥਾਂ ’ਤੇ ਕਿਸੇ ਫ਼ਰਜ਼ੀ ਬੰਦੇ ਤੋਂ ਦਿਵਾਇਆ ਗਿਆ 12ਵੀਂ ਦਾ ਪੇਪਰ
. . .  1 day ago
ਬਾਬਾ ਬਕਾਲਾ, 24 ਮਾਰਚ- ਆਮ ਆਦਮੀ ਪਾਰਟੀ ਦੇ ਬਟਾਲਾ ਤੋਂ ਐਮ.ਐਲ. ਏ. ਸ਼ੈਰੀ ਕਲਸੀ ਵਲੋਂ ਆਪਣੀ ਥਾਂ ’ਤੇ ਕਿਸੇ ਫ਼ਰਜ਼ੀ ਬੰਦੇ ਤੋਂ 12ਵੀਂ ਦਾ ਪੇਪਰ ਦਿਵਾਏ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਸੰਬੰਧੀ ਬੋਲਦਿਆਂ ਸੁਖਪਾਲ ਸਿੰਘ ਖਹਿਰਾ ਨੇ ਸਿੱਖਿਆ ਮੰਤਰੀ...
ਭਾਰਤ ਭੂਸ਼ਣ ਆਸ਼ੂ ਨੂੰ ਮਿਲੀ ਜ਼ਮਾਨਤ
. . .  1 day ago
ਚੰਡੀਗੜ੍ਹ/ਲੁਧਿਆਣਾ, 24 ਮਾਰਚ (ਤਰੁਣ ਭਜਨੀ/ਪਰਮਿੰਦਰ ਸਿੰਘ ਆਹੂਜਾ)- ਬਹੁਕਰੋੜੀ ਟੈਂਡਰ ਘੁਟਾਲੇ ਵਿੱਚ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਅਦਾਲਤ ਵਲੋਂ ਉਸ ਦੀ ਜ਼ਮਾਨਤ ਦੀ ਅਰਜ਼ੀ ਮਨਜ਼ੂਰ ਕਰ ਲਈ ...
ਅੰਮ੍ਰਿਤਪਾਲ ਦੇ ਦੋ ਸਾਥੀ ਅਦਾਲਤ ਵਿਚ ਪੇਸ਼
. . .  1 day ago
ਅਜਨਾਲਾ, 24 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)- 23 ਫਰਵਰੀ ਨੂੰ ਅਜਨਾਲਾ ਵਿਚ ਵਾਪਰੇ ਘਟਨਾਕ੍ਰਮ ਦੇ ਸੰਬੰਧ ਵਿਚ ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਗਏ ਅੰਮ੍ਰਿਤਪਾਲ ਦੇ ਦੋ ਸਾਥੀਆਂ ਹਰਕਰਨ ਸਿੰਘ ਅਤੇ ਓਂਕਾਰ ਸਿੰਘ ਨੂੰ ਅੱਜ ਮਾਣਯੋਗ ਅਦਾਲਤ ਵਿਚ ਪੇਸ਼....
ਅੰਮ੍ਰਿਤਪਾਲ ਸਮਰਥਕ ਨੌਜਵਾਨਾਂ ਦੀ ਨਿਆਂਇਕ ਹਿਰਾਸਤ ਛੇ ਦਿਨ ਹੋਰ ਵੱਧੀ
. . .  1 day ago
ਤਲਵੰਡੀ ਸਾਬੋ, 24 ਮਾਰਚ (ਰਣਜੀਤ ਸਿੰਘ ਰਾਜੂ)- ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਪੰਜਾਬ ਪੁਲਿਸ ਵਲੋਂ ਬੀਤੀ 18 ਮਾਰਚ ਨੂੰ ਸ਼ੁਰੂ ਕੀਤੀ ਗਈ ਮੁਹਿੰਮ ਦੇ ਖ਼ਿਲਾਫ਼ ਪ੍ਰਦਰਸ਼ਨ ਕਰਨ ਵਾਲੇ ਤਲਵੰਡੀ ਸਾਬੋ ਇਲਾਕੇ ਦੇ 16 ਨੌਜਵਾਨ, ਜਿਨ੍ਹਾਂ ਨੂੰ ਪੁਲਿਸ ਨੇ ਹਿਰਾਸਤ ’ਚ ਲੈਣ ਉਪਰੰਤ....
ਇੰਟੈਲੀਜੈਂਸ ਵਿਭਾਗ ਦੇ ਆਈ.ਜੀ.ਵਲੋਂ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ
. . .  1 day ago
ਅੰਮ੍ਰਿਤਸਰ, 24 ਮਾਰਚ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਗ੍ਰਹਿ ਵਿਖੇ ਆਈ.ਜੀ. ਇੰਟੈਲੀਜੈਂਸ ਜਸਕਰਨ ਸਿੰਘ ਅੱਜ ਮੁਲਾਕਾਤ ਕਰਨ ਲਈ ਪਹੁੰਚੇ। ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਈ.ਜੀ. ਜਸਕਰਨ ਸਿੰਘ ਨੇ ਕਿਹਾ ਕਿ ਉਹ ਪਹਿਲਾਂ....
ਖੇਮਕਰਨ ਇਲਾਕੇ ਦੇ ਸਕੂਲਾਂ ਚ ਪੜ੍ਹਾਉਂਦੇ ਤਿੰਨ ਅਧਿਆਪਕਾਂ ਦੀ ਸੜਕ ਦੁਰਘਟਨਾ 'ਚ ਹੋਈ ਮੌਤ 'ਤੇ ਸੋਗ ਦੀ ਲਹਿਰ
. . .  1 day ago
ਖੇਮਕਰਨ, 24 ਮਾਰਚ (ਰਾਕੇਸ਼ ਕੁਮਾਰ ਬਿੱਲਾ)-ਖੇਮਕਰਨ ਇਲਾਕੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਚ ਪੜ੍ਹਾਉਣ ਲਈ ਰੋਜ਼ਾਨਾ ਫ਼ਿਰੋਜ਼ਪੁਰ ਜ਼ਿਲ੍ਹੇ 'ਚੋ ਇਕ ਟਰੈਕਸ ਗੱਡੀ 'ਤੇ ਆਉਂਦੇ ਅਧਿਆਪਕਾਂ ਦੀ ਅੱਜ ਸਵੇਰੇ ਫਿਰੋਜ਼ਪੁਰ ਨਜ਼ਦੀਕ ਹੋਈ ਭਿਆਨਕ ਸੜਕ ਦੁਰਘਟਨਾ 'ਚ ਤਿੰਨ ਅਧਿਆਪਕਾਂ...
ਰਾਹੁਲ ਗਾਂਧੀ ਸੰਸਦ ਵਿਚ ਸੱਚਾਈ ਤੋਂ ਦੂਰ ਜਾਣ ਦੇ ਆਦੀ- ਅਨੁਰਾਗ ਠਾਕੁਰ
. . .  1 day ago
ਨਵੀਂ ਦਿੱਲੀ, 24 ਮਾਰਚ- ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਰਾਹੁਲ ਗਾਂਧੀ ਨੈਸ਼ਨਲ ਹੈਰਾਲਡ ਦੇ ਭ੍ਰਿਸ਼ਟਾਚਾਰ ਦੇ ਇਕ ਮਾਮਲੇ ਵਿਚ ਜ਼ਮਾਨਤ ’ਤੇ ਹਨ, ਉਹ ਸੰਸਦ ਵਿਚ ਸੱਚਾਈ ਤੋਂ ਦੂਰ ਜਾਣ ਦੇ ਆਦੀ ਹਨ। ਮੈਨੂੰ ਲੱਗਦਾ ਹੈ ਕਿ ਰਾਹੁਲ ਗਾਂਧੀ ਮੰਨਦੇ ਹਨ ਕਿ ਉਹ ਸੰਸਦ, ਕਾਨੂੰਨ, ਦੇਸ਼ ਤੋਂ ਉੱਪਰ ਹਨ। ਵਿਸ਼ੇਸ਼....
ਕਾਂਗਰਸ ਵਲੋਂ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਮੀਟਿੰਗ ਅੱਜ ਸ਼ਾਮ- ਕਾਂਗਰਸ ਪ੍ਰਧਾਨ
. . .  1 day ago
ਨਵੀਂ ਦਿੱਲੀ, 24 ਮਾਰਚ- ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਖ਼ਤਮ ਕਰਨ ਸੰਬੰਧੀ ਗੱਲ ਕਰਦਿਆਂ ਕਾਂਗਰਸ ਪ੍ਰਧਾਨ ਮਲਿਕਾਅਰਜੁਨ ਖੜਗੇ ਨੇ ਕਿਹਾ ਕਿ ਅਸੀਂ ਅੱਜ ਸ਼ਾਮ 5 ਵਜੇ ਪਾਰਟੀ ਦਫ਼ਤਰ ਵਿਖੇ ਪਾਰਟੀ ਦੇ ਸੀਨੀਅਰ ਆਗੂਆਂ.....
ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਹੋਈ ਰੱਦ
. . .  1 day ago
ਨਵੀਂ ਦਿੱਲੀ, 24 ਮਾਰਚ- ਕਾਂਗਰਸ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੂੰ ਮਾਣਹਾਨੀ ਮਾਮਲੇ ਵਿਚ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਲੋਕ ਸਭਾ ਮੈਂਬਰ ਵਜੋਂ ਅਯੋਗ ਕਰਾਰ ਦਿੱਤਾ ਗਿਆ ਹੈ। ਰਾਹੁਲ ਗਾਂਧੀ, ਕੇਰਲ ਦੇ ਵਾਇਨਾਡ ਸੰਸਦੀ ਹਲਕੇ ਤੋਂ ਲੋਕ ਸਭਾ ਮੈਂਬਰ ਹਨ। ਉਨ੍ਹਾਂ ਨੂੰ ਬੀਤੇ ਦਿਨੀਂ ਸੂਰਤ....
ਸਾਢੇ 13 ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਚਾਰ ਗ੍ਰਿਫ਼ਤਾਰ
. . .  1 day ago
ਲੁਧਿਆਣਾ, 24 ਮਾਰਚ (ਪਰਮਿੰਦਰ ਸਿੰਘ ਆਹੂਜਾ)- ਐ.ਸਟੀ.ਐਫ਼. ਦੀ ਪੁਲਿਸ ਨੇ ਅੱਜ ਇਕ ਵੱਡੀ ਕਾਰਵਾਈ ਕਰਦਿਆਂ ਚਾਰ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਦੋ ਕਿੱਲੋ 230 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ....
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 5 ਚੇਤ ਸੰਮਤ 555
ਵਿਚਾਰ ਪ੍ਰਵਾਹ: ਲਾਲਚ ਦਾ ਪਿਆਲਾ ਪੀ ਕੇ ਮਨੁੱਖ ਅੱਤਿਆਚਾਰੀ ਤੇ ਪਾਗਲ ਹੋ ਜਾਂਦਾ ਹੈ। -ਸ਼ੇਖ ਸ਼ਾਅਦੀ

ਲੁਧਿਆਣਾ

ਐਨ. ਐਚ. ਐਮ. ਅਧੀਨ ਕੰਮ ਕਰਦੇ ਠੇਕਾ ਮੁਲਾਜ਼ਮਾਂ ਵਲੋਂ ਰੋਸ ਪ੍ਰਦਰਸ਼ਨ

ਲੁਧਿਆਣਾ, 17 ਮਾਰਚ (ਸਲੇਮਪੁਰੀ)-ਪੰਜਾਬ ਸਰਕਾਰ ਦੇ ਸਿਹਤ ਵਿਭਾਗ 'ਚ ਕੌਮੀ ਸਿਹਤ ਮਿਸ਼ਨ ਅਧੀਨ ਸੇਵਾਵਾਂ ਨਿਭਾਅ ਰਹੇ ਠੇਕਾ ਮੁਲਾਜ਼ਮਾਂ ਦੀ ਸੂਬਾ ਪੱਧਰੀ ਸਿਰਮੌਰ ਜਥੇਬੰਦੀ ਐਨ.ਐਚ.ਐਮ. ਇੰਪਲਾਈਜ਼ ਯੂਨੀਅਨ ਪੰਜਾਬ ਵਲੋਂ ਵੱਖ ਵੱਖ ਮੰਗਾਂ ਨੂੰ ਲੈ ਕੇ ਬਲਾਕ ਪੱਧਰ 'ਤੇ ਰੋਸ ਪ੍ਰਦਰਸ਼ਨ ਕੀਤਾ ਗਿਆ | ਐਨ. ਐਚ. ਐਮ. ਇੰਪਲਾਈਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਵਹੀਦ ਮੁਹੰਮਦ, ਸੀਨੀਅਰ ਉਪ ਪ੍ਰਧਾਨ ਕਿਰਨਜੀਤ ਕੌਰ ਲੁਧਿਆਣਾ, ਉਪ-ਪ੍ਰਧਾਨ ਗੁਲਸ਼ਨ ਸ਼ਰਮਾ, ਜਨਰਲ ਸਕੱਤਰ ਹਰਮਨਦੀਪ ਸਿੰਘ ਅਤੇ ਸੰਯੁਕਤ ਸਕੱਤਰ ਰਣਜੀਤ ਕੌਰ ਦੀ ਅਗਵਾਈ ਹੇਠ ਠੇਕਾ ਸਿਹਤ ਕਾਮਿਆਂ ਵਲੋਂ ਸਮੁੱਚੇ ਪੰਜਾਬ ਵਿਚ ਬਲਾਕ ਪੱਧਰ' ਤੇ ਐੱਸ. ਐਮ. ਓਜ ਦੇ ਦਫਤਰਾਂ ਅੱਗੇ ਰੋਸ ਪ੍ਰਦਰਸ਼ਨ ਕੀਤਾ | ਸੂਬੇ ਦੇ ਹੋਰਨਾਂ ਜ਼ਿਲਿ੍ਹਆਂ ਦੀ ਤਰ੍ਹਾਂ ਜ਼ਿਲ੍ਹਾ ਲੁਧਿਆਣਾ ਅਧੀਨ ਆਉਂਦੇ ਸਮੂਹ ਐੱਸ ਐਮ ਓਜ ਦੇ ਦਫਤਰਾਂ ਅੱਗੇ ਰੋਸ ਪ੍ਰਦਰਸ਼ਨ ਕਰਨ ਉਪਰੰਤ ਮੰਗ ਪੱਤਰ ਦਿੱਤੇ ਗਏ | ਇਸ ਮੌਕੇ ਜਥੇਬੰਦੀ ਦੀ ਸੀਨੀਅਰ ਉਪ ਪ੍ਰਧਾਨ ਕਿਰਨਜੀਤ ਕੌਰ ਅਤੇ ਸੂਬਾਈ ਆਗੂ ਪਿ੍ਤਪਾਲ ਸਿੰਘ ਨੇ ਵੱਖ-ਵੱਖ ਬਲਾਕਾਂ ਵਿਚ ਰੋਸ ਪ੍ਰਦਰਸ਼ਨ ਕਰ ਰਹੇ ਠੇਕਾ ਮੁਲਾਜ਼ਮਾਂ ਨੂੰ ਸੰਬੋਧਨ ਕਰਦਿਆਂ ਕਿਹਾ ਸਿਹਤ ਠੇਕਾ ਕਾਮੇ ਪਿਛਲੇ 15 ਸਾਲਾਂ ਤੋਂ ਪੰਜਾਬ ਦੀਆਂ ਸਮੇਂ-ਸਮੇਂ ਦੀਆਂ ਸਰਕਾਰਾਂ ਦੇ ਹੱਥੋਂ ਸਰਕਾਰੀ ਲੁੱਟ ਦਾ ਸ਼ਿਕਾਰ ਹੋ ਰਹੇ ਹਨ | ਉਨ੍ਹਾਂ ਕਿਹਾ ਕਿ ਅੱਜ ਇੱਕ ਸਾਲ ਬੀਤ ਜਾਣ ਤੋਂ ਬਾਅਦ 10-15 ਮੀਟਿੰਗਾਂ ਕਰਨ ਦੇ ਬਾਵਜੂਦ ਮੌਜੂਦਾ ਸਰਕਾਰ ਆਪਣੇ ਚੋਣ ਵਾਅਦਿਆ ਤੋਂ ਭੱਜਦੀ ਹੋਈ ਦਿਖਾਈ ਦੇ ਰਹੀ ਹੈ | ਉਨ੍ਹਾਂ ਦੱਸਿਆ ਕਿ ਸਿਹਤ ਕਾਮਿਆਂ ਵਲੋਂ ਕੱਲ੍ਹ 18 ਅਤੇ ਪਰਸੋਂ 19 ਮਾਰਚ ਨੂੰ ਪੰਜਾਬ ਭਰ ਦੇ ਸਮੂਹ ਵਿਧਾਇਕਾਂ ਅਤੇ ਮੰਤਰੀਆਂ ਨੂੰ ਮੰਗ ਪੱਤਰ ਦਿੱਤੇ ਜਾਣਗੇ ਜਦ ਕਿ 23 ਮਾਰਚ ਨੂੰ ਪਟਿਆਲਾ ਸਥਿਤ ਸਿਹਤ ਮੰਤਰੀ ਪੰਜਾਬ ਦੇ ਖਿਲਾਫ਼ ਸਮੂਹ ਮਿਸ਼ਨ ਕਾਮਿਆਂ ਵਲੋਂ ਸੂਬਾ ਪੱਧਰੀ ਰੋਸ ਰੈਲੀ ਕਰਦੇ ਹੋਏ ਸਿਹਤ ਮੰਤਰੀ ਦੇ ਘਰ ਦਾ ਘਿਰਾਉ ਕੀਤਾ ਜਾਵੇਗਾ | ਉਨ੍ਹਾਂ ਅੱਗੇ ਕਿਹਾ ਕਿ 24 ਮਾਰਚ ਨੂੰ ਸਿਹਤ ਕਾਮਿਆਂ ਵੱਲੋਂ ਸਮੂਹਿਕ ਛੁੱਟੀ ਲੈ ਕੇ ਹੜਤਾਲ ਕੀਤੀ ਜਾਵੇਗੀ ਅਤੇ ਸਿਹਤ ਸੇਵਾਵਾਂ ਠੱਪ ਕਰਕੇ ਰੋਸ ਮੁਜ਼ਾਹਰੇ ਕੀਤੇ ਜਾਣਗੇ | ਇਸ ਮੌਕੇ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਉਨ੍ਹਾਂ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ ਜਾਣ ਅਤੇ ਤਨਖਾਹਾਂ ਵਿੱਚ ਯੋਗ ਵਾਧਾ ਕੀਤਾ ਜਾਵੇ |

ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦੀ ਯਾਦ ਨੂੰ ਸਮਰਪਿਤ ਕੀਰਤਨ ਸਮਾਗਮ

ਲੁਧਿਆਣਾ, 17 ਮਾਰਚ (ਕਵਿਤਾ ਖੁੱਲਰ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਦੀ ਪ੍ਰਬੰਧਕ ਕਮੇਟੀ ਵਲੋਂ ਬੀਤੀ ਰਾਤ ਗੁਰਦੁਆਰਾ ਸਾਹਿਬ ਵਿਖੇ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦੀ ਯਾਦ ਨੂੰ ਸਮਰਪਿਤ ਚੱਲ ਰਹੀ ਹਫ਼ਤਾਵਾਰੀ ਕੀਰਤਨ ਸਮਾਗਮ ਲੜੀ ...

ਪੂਰੀ ਖ਼ਬਰ »

ਨਿਊ ਕੁੰਦਨ ਪੁਰੀ ਇਲਾਕਾ ਬਣਿਆ ਨਸ਼ੇੜੀਆਂ ਦਾ ਗੜ੍ਹ

ਲੁਧਿਆਣਾ, 17 ਮਾਰਚ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜ਼ਨ ਨੰਬਰ 8 ਦੇ ਘੇਰੇ ਅੰਦਰ ਪੈਂਦੇ ਇਲਾਕੇ ਨਿਊ ਕੁੰਦਨ ਪੂਰੀ ਵਿਚ ਇਕ ਖ਼ਾਲੀ ਪਲਾਟ ਵਿਚ ਨਸ਼ਾ ਕਰ ਰਹੇ ਦੋ ਨੌਜਵਾਨਾਂ ਨੂੰ ਲੋਕਾਂ ਨੇ ਕਾਬੂ ਕਰ ਕੇ ਪੁਲਿਸ ਹਵਾਲੇ ਕੀਤਾ ਹੈ | ਜਾਣਕਾਰੀ ਅਨੁਸਾਰ ਦੇਰ ਸ਼ਾਮ ਤੱਕ ...

ਪੂਰੀ ਖ਼ਬਰ »

ਕਿਸਾਨੀ ਮੰਗਾਂ ਸੰਬੰਧੀ ਜਮਹੂਰੀ ਕਿਸਾਨ ਸਭਾ ਵਲੋਂ ਏ.ਡੀ.ਸੀ. ਲੁਧਿਆਣਾ ਨਾਲ ਮੀਟਿੰਗ

ਲੁਧਿਆਣਾ, 17 ਮਾਰਚ (ਪੁਨੀਤ ਬਾਵਾ)- ਕਿਸਾਨੀ ਮੰਗਾਂ ਸਬੰਧੀ ਜਮਹੂਰੀ ਕਿਸਾਨ ਸਭਾ ਪੰਜਾਬ ਜ਼ਿਲ੍ਹਾ ਲੁਧਿਆਣਾ ਦੇ ਵਫ਼ਦ ਵਲੋਂ ਲੁਧਿਆਣਾ ਦੇ ਵਧੀਕ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨਾਲ ਮੁਲਾਕਾਤ ਕੀਤੀ ਗਈ | ਵਫ਼ਦ ਦੀ ਅਗਵਾਈ ਜਮਹੂਰੀ ਕਿਸਾਨ ਸਭਾ ਦੇ ਜ਼ਿਲ੍ਹਾ ਸਕੱਤਰ ...

ਪੂਰੀ ਖ਼ਬਰ »

ਜ਼ਿਲ੍ਹਾ ਟਾਸਕ ਫੋਰਸ ਦੀ ਟੀਮ ਨੇ ਰੇਲਵੇ ਸਟੇਸ਼ਨ ਤੋਂ 15 ਨਾਬਾਲਗ ਮਜ਼ਦੂਰਾਂ ਨੂੰ ਬਚਾਇਆ

ਲੁਧਿਆਣਾ, 17 ਮਾਰਚ (ਪੁਨੀਤ ਬਾਵਾ)-ਜ਼ਿਲ੍ਹਾ ਟਾਸਕ ਫੋਰਸ ਵਲੋਂ ਬਾਲ ਮਜ਼ਦੂਰੀ ਰੋਕਣ ਲਈ ਮੁਹਿੰਮ ਵਿੱਢੀ ਗਈ ਹੈ, ਜ਼ਿਲ੍ਹਾ ਪ੍ਰਸ਼ਾਸਨ ਦੇ ਪ੍ਰਾਜੈਕਟ 'ਮੁਸਕਰਾਤਾ ਬਚਪਨ' ਤਹਿਤ ਰੇਲਵੇ ਸਟੇਸ਼ਨ ਤੋਂ ਮਜ਼ਦੂਰੀ ਕਰਨ ਲਈ ਸ਼ਹਿਰ ਵਿਚ ਤਸਕਰੀ ਕਰ ਕੇ ਲਿਆਂਦੇ 15 ਬਾਲ ...

ਪੂਰੀ ਖ਼ਬਰ »

ਕਾਰ ਚੋਰ ਗਰੋਹ ਦਾ ਸਰਗਨਾ ਗਿ੍ਫ਼ਤਾਰ, 2 ਕਾਰਾਂ ਬਰਾਮਦ

ਲੁਧਿਆਣਾ, 17 ਮਾਰਚ (ਪਰਮਿੰਦਰ ਸਿੰਘ ਆਹੂਜਾ)-ਥਾਣਾ ਜਮਾਲਪੁਰ ਦੀ ਪੁਲਿਸ ਨੇ ਕਾਰ ਚੋਰ ਗਰੋਹ ਦੇ ਸਰਗਨਾ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ 'ਚੋਂ 2 ਕਾਰਾਂ ਬਰਾਮਦ ਕੀਤੀਆਂ ਹਨ | ਇਸ ਸੰਬੰਧੀ ਥਾਣਾ ਜਮਾਲਪੁਰ ਦੇ ਐਸ. ਐਚ. ਓ. ਬਿਕਰਮਜੀਤ ਸਿੰਘ ਨੇ ਦੱਸਿਆ ਕਿ ਕਥਿਤ ...

ਪੂਰੀ ਖ਼ਬਰ »

ਲੁਟੇਰਾ ਗਰੋਹ ਦੇ 2 ਮੈਂਬਰ ਮੋਬਾਈਲ ਅਤੇ ਹਥਿਆਰਾਂ ਸਮੇਤ ਗਿ੍ਫ਼ਤਾਰ

ਲੁਧਿਆਣਾ, 17 ਮਾਰਚ (ਪਰਮਿੰਦਰ ਸਿੰਘ ਆਹੂਜਾ)-ਸੀ.ਆਈ.ਏ. ਸਟਾਫ਼ ਦੀ ਪੁਲਿਸ ਨੇ ਖ਼ਤਰਨਾਕ ਲੁਟੇਰਾ ਗਰੋਹ ਦੇ 2 ਮੈਂਬਰਾਂ ਨੂੰ ਗਿ੍ਫ਼ਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ 'ਚ 17 ਮੋਬਾਈਲ ਅਤੇ ਹੋਰ ਸਾਮਾਨ ਬਰਾਮਦ ਕੀਤਾ ਹੈ | ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਦੋ ਦੋਸ਼ੀਆਂ ਵਿਚ ...

ਪੂਰੀ ਖ਼ਬਰ »

ਜੌਲੀ ਦੀ ਅਗਵਾਈ ਹੇਠ ਕਾਰੋਬਾਰੀਆਂ ਦੀ ਬੈਠਕ

ਲੁਧਿਆਣਾ, 17 ਮਾਰਚ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਪ੍ਰਸਿੱਧ ਕਾਰੋਬਾਰ ਆਗੂ ਅਤੇ ਸਮਾਜ ਸੇਵਕ ਅਤੇ ਭਾਈ ਮੰਨਾ ਸਿੰਘ ਮੈਨੂੰਫੈਕਚਰਾਰ ਅਤੇ ਟਰੇਡਰਜ਼ ਐਸੋਸੀਏਸ਼ਨ ਦੇ ਪ੍ਰਧਾਨ ਗੁਰਿੰਦਰ ਸਿੰਘ ਜੌਲੀ ਦੀ ਅਗਵਾਈ ਹੇਠ ਭਾਈ ਮੰਨਾ ਸਿੰਘ ਨਗਰ ਵਿਖੇ ਇਕ ਅਹਿਮ ਬੈਠਕ ...

ਪੂਰੀ ਖ਼ਬਰ »

ਨਿਗਮ ਦੀਆਂ ਟੀਮਾਂ ਨੇ 20 ਕਿੱਲੋ ਪਾਬੰਦੀਸ਼ੁਦਾ ਪਲਾਸਟਿਕ ਕੈਰੀ ਬੈਗ ਜ਼ਬਤ ਕੀਤੇ

ਲੁਧਿਆਣਾ, 17 ਮਾਰਚ (ਭੁਪਿੰਦਰ ਸਿੰਘ ਬੈਂਸ)-ਪਾਬੰਦੀਸ਼ੁਦਾ ਪਲਾਸਟਿਕ ਕੈਰੀ ਬੈਗਾਂ ਦੀ ਵਿਕਰੀ ਅਤੇ ਵਰਤੋਂ ਵਿਰੁੱਧ ਮੁਹਿੰਮ ਨੂੰ ਜਾਰੀ ਰੱਖਦੇ ਹੋਏ, ਨਗਰ ਨਿਗਮ ਨੇ ਜਮਾਲਪੁਰ ਖੇਤਰ Ýਚ ਇਕ ਮੁਹਿੰਮ ਚਲਾਈ ਅਤੇ 12 ਦੁਕਾਨਦਾਰਾਂ ਦੇ ਚਲਾਨ ਕੀਤੇ | ਨਿਗਮ ਦੀਆਂ ਟੀਮਾਂ ...

ਪੂਰੀ ਖ਼ਬਰ »

ਕੰਪਨੀ ਨਾਲ ਲੱਖਾਂ ਦੀ ਧੋਖਾਧੜੀ ਕਰਨ ਦੇ ਦੋਸ਼ ਤਹਿਤ ਸੇਲਜ਼ਮੈਨ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 17 ਮਾਰਚ (ਪਰਮਿੰਦਰ ਸਿੰਘ ਆਹੂਜਾ)-ਕੰਪਨੀ ਨਾਲ ਲੱਖਾਂ ਰੁਪਏ ਦੀ ਧੋਖਾਧੜੀ ਕਰਨ ਦੇ ਦੋਸ਼ ਤਹਿਤ ਪੁਲਿਸ ਨੇ ਸੇਲਜ਼ਮੈਨ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਨੋਵਾ ਸਾਈਕਲ ਇੰਡਸਟਰੀ ਦੇ ਮੈਨੇਜਰ ਅਸ਼ੋਕ ਕੁਮਾਰ ਦੀ ਸ਼ਿਕਾਇਤ 'ਤੇ ਅਮਲ 'ਚ ...

ਪੂਰੀ ਖ਼ਬਰ »

ਜਾਅਲੀ ਜਨਮ ਤਰੀਕ ਦੇ ਆਧਾਰ 'ਤੇ ਜਬਰ ਜਨਾਹ ਦਾ ਕੇਸ ਦਰਜ ਕਰਵਾਉਣ ਵਾਲੀ ਲੜਕੀ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 17 ਮਾਰਚ (ਪਰਮਿੰਦਰ ਸਿੰਘ ਆਹੂਜਾ)-ਜਾਅਲੀ ਜਨਮ ਤਾਰੀਖ਼ ਦੇ ਆਧਾਰ 'ਤੇ ਜਬਰ ਜਨਾਹ ਦਾ ਕੇਸ ਦਰਜ ਕਰਵਾਉਣ ਵਾਲੀ ਲੜਕੀ ਖ਼ਿਲਾਫ਼ ਪੁਲਿਸ ਨੇ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਕਿਰਨਦੀਪ ਕੌਰ ਵਾਸੀ ਪ੍ਰਤਾਪ ਸਿੰਘ ਵਾਲਾ ਦੀ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀ ਔਰਤ ਨਾਲ ਜਬਰ ਜਨਾਹ ਕਰਨ ਵਾਲੇ ਨੌਜਵਾਨ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 17 ਮਾਰਚ (ਪਰਮਿੰਦਰ ਸਿੰਘ ਆਹੂਜਾ)-ਤਲਾਕਸ਼ੁਦਾ ਪ੍ਰਵਾਸੀ ਭਾਰਤੀ ਔਰਤ ਨੂੰ ਵਿਆਹ ਦਾ ਝਾਂਸਾ ਦੇ ਕੇ ਉਸ ਨਾਲ ਜਬਰ ਜਨਾਹ ਕਰਨ ਵਾਲੇ ਵਿਆਹੁਤਾ ਨੌਜਵਾਨ ਖ਼ਿਲਾਫ਼ ਪੁਲਿਸ ਨੇ ਵੱਖ-ਵੱਖ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਇਸ ਮਾਮਲੇ ਸੰਬੰਧੀ ਥਾਣਾ ...

ਪੂਰੀ ਖ਼ਬਰ »

ਮਿਆਦ ਖ਼ਤਮ ਹੋ ਚੁੱਕੇ ਰਸੋਈ ਗੈਸ ਸਿਲੈਂਡਰ ਦੀ ਵਰਤੋਂ ਕਰਨਾ ਖ਼ਤਰਨਾਕ ਹੋ ਸਕਦੈ

ਲੁਧਿਆਣਾ, 17 ਮਾਰਚ (ਜੁਗਿੰਦਰ ਸਿੰਘ ਅਰੋੜਾ)-ਜਿਸ ਘਰੇਲੂ ਰਸੋਈ ਗੈਸ ਸਿਲੈਂਡਰ ਦੀ ਮਿਆਦ ਖ਼ਤਮ ਹੋ ਚੁੱਕੀ ਹੋਵੇ, ਉਸ ਦੀ ਵਰਤੋਂ ਕਰਨਾ ਖ਼ਤਰਨਾਕ ਹੋ ਸਕਦਾ ਹੈ, ਪਰ ਬਹੁਤੇ ਖਪਤਕਾਰਾਂ ਨੂੰ ਇਸ ਸੰਬੰਧੀ ਕੋਈ ਵੀ ਜਾਣਕਾਰੀ ਨਹੀਂ ਹੈ | ਗੱਲਬਾਤ ਦੌਰਾਨ ਇਕ ਗੈਸ ਕੰਪਨੀ ਦੇ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਲੜਕੀਆਂ ਵਿਖੇ ਕਰਵਾਏ ਕੋਮਰਸੀਓ 2023 'ਚ ਸੂਬੇ ਦੇ 21 ਕਾਲਜਾਂ ਨੇ ਲਿਆ ਹਿੱਸਾ

ਲੁਧਿਆਣਾ, 17 ਮਾਰਚ (ਪੁਨੀਤ ਬਾਵਾ)-ਸਥਾਨਕ ਖ਼ਾਲਸਾ ਕਾਲਜ ਲੜਕੀਆਂ ਸਿਵਲ ਲਾਈਨਜ਼ ਲੁਧਿਆਣਾ ਦੇ ਪੋਸਟ ਗਰੈਜੂਏਟ ਕਾਮਰਸ ਤੇ ਕੰਪਿਊਟਰ ਸਾਇੰਸ ਵਿਭਾਗ ਵਲੋਂ ਇੱਕ ਅੰਤਰ-ਕਾਲਜ ਮੁਕਾਬਲਾ ਕੋਮਰਸੀਓ ਫੇਟ 2023 ਕਰਵਾਇਆ ਗਿਆ | ਇਸ ਮੁਕਾਬਲੇ ਵਿਚ ਸੂਬੇ ਭਰ ਦੇ 21 ਕਾਲਜਾਂ ਨੇ ...

ਪੂਰੀ ਖ਼ਬਰ »

ਸੂਬੇ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਵੱਡੇ ਇਤਿਹਾਸਕ ਫ਼ੈਸਲੇ ਕੀਤੇ-ਮੱਕੜ

ਲੁਧਿਆਣਾ, 17 ਮਾਰਚ (ਕਵਿਤਾ ਖੁੱਲਰ)-ਪੰਜਾਬ ਸਰਕਾਰ ਦਾ ਇਕ ਸਾਲ ਪੂਰਾ ਹੋਣ ਦਾ ਜਸ਼ਨ ਮਨਾਉਂਦੇ ਹੋਏ ਆਮ ਆਦਮੀ ਪਾਰਟੀ ਲੁਧਿਆਣਾ ਦੇ ਦਫ਼ਤਰ 'ਚ ਆਤਮ ਨਗਰ ਵਿਧਾਇਕ ਕੁਲਵੰਤ ਸਿੰਘ ਸਿੱਧੂ, ਜ਼ਿਲ੍ਹਾ ਪ੍ਰਧਾਨ ਸ਼ਰਨਪਾਲ ਸਿੰਘ ਮੱਕੜ, ਚੇਅਰਮੈਨ ਸੁਰੇਸ਼ ਗੋਇਲ, ਦਿਹਾਤੀ ...

ਪੂਰੀ ਖ਼ਬਰ »

ਹਾਈਕੋਰਟ ਤੋਂ ਜ਼ਮਾਨਤ ਹੋਣ 'ਤੇ ਕਾੌਸਲਰ ਕਲੇਰ ਦਾ ਦਫਤਰ ਵਿਖੇ ਹੋਇਆ ਭਰਵਾਂ ਸਵਾਗਤ

ਡਾਬਾ/ਲੁਹਾਰਾ, 17 ਮਾਰਚ (ਕੁਲਵੰਤ ਸਿੰਘ ਸੱਪਲ)-ਲੋਕ ਇਨਸਾਫ਼ ਪਾਰਟੀ ਦੇ ਸੀਨੀਅਰ ਆਗੂ ਵਾਰਡ ਨੰ: 36 ਦੇ ਕੌਂਸਲਰ ਹਰਵਿੰਦਰ ਸਿੰਘ ਕਲੇਰ ਨੂੰ ਵੀ ਹਾਈਕੋਰਟ ਵਲੋਂ ਜ਼ਮਾਨਤ ਦਿੱਤੀ ਗਈ | ਜ਼ਿਕਰਯੋਗ ਹੈ ਕਿ ਵਾਰਡ ਨੰ: 38 ਵਿਖੇ ਲੋਕ ਇਨਸਾਫ ਪਾਰਟੀ ਦੇ ਆਗੂਆਂ ਅਤੇ ...

ਪੂਰੀ ਖ਼ਬਰ »

ਐਮ.ਐੱਸ.ਐਮ.ਈ. ਵਿਕਾਸ ਕੇਂਦਰ ਵਿਖੇ 'ਨਵੇਂ ਭਾਰਤ ਲਈ ਨਾਰੀ ਸ਼ਕਤੀ' ਵਿਸ਼ੇ 'ਤੇ ਵਿਸ਼ੇਸ਼ ਸਮਾਗਮ

ਲੁਧਿਆਣਾ, 17 ਮਾਰਚ (ਪੁਨੀਤ ਬਾਵਾ)-ਸੂਖਮ, ਲਘੂ ਤੇ ਦਰਮਿਆਨੇ ਉਦਯੋਗ-ਵਿਕਾਸ ਕੇਂਦਰ ਲੁਧਿਆਣਾ ਵਿਖੇ ਫੈੱਡਰੇਸ਼ਨ ਆਫ਼ ਇੰਡਸਟਰੀਅਲ ਐਂਡ ਕਮਰਸ਼ੀਅਲ ਆਰਗੇਨਾਈਜ਼ੇਸ਼ਨ (ਫਿਕੋ) ਅਤੇ ਚੈਂਬਰ ਆਫ਼ ਇੰਡਸਟਰੀਅਲ ਐਂਡ ਕਮਰਸ਼ੀਅਲ ਅੰਡਰਟੇਕਿੰਗਜ਼ (ਸੀਸੂ) ਦੇ ਨਾਲ ਸਰਗਰਮ ...

ਪੂਰੀ ਖ਼ਬਰ »

ਸਰਕਾਰ ਲੋਕਾਂ ਨੂੰ ਪਾਰਦਰਸ਼ੀ ਸੇਵਾਵਾਂ ਪ੍ਰਦਾਨ ਕਰਨ ਲਈ ਸੁਹਿਰਦ ਯਤਨ ਕਰ ਰਹੀ ਹੈ-ਵਿਧਾਇਕ ਸਿੱਧੂ

ਲੁਧਿਆਣਾ, 17 ਮਾਰਚ (ਕਵਿਤਾ ਖੁੱਲਰ)-ਜ਼ਮੀਨੀ ਪੱਧਰ 'ਤੇ ਹਲਕਾ ਆਤਮ ਨਗਰ ਦੇ ਵਸਨੀਕਾਂ ਨੂੰ ਮੁੱਢਲੀਆਂ ਸਹੂਲਤਾਂ/ਸੇਵਾਵਾਂ ਉਪਲਬਧ ਕਰਵਾਉਣ ਦੇ ਮੰਤਵ ਨਾਲ ਸ਼ੁਰੂ ਕੀਤੀ ਮੋਬਾਈਲ ਵੈਨ ਅਤੇ ਮੋਬਾਈਲ ਕਲੀਨਿਕ ਦਾ ਲੋਕਾਂ ਵਲੋਂ ਭਰਪੂਰ ਲਾਹਾ ਲਿਆ ਜਾ ਰਿਹਾ ਹੈ ਕਿਉਂਕਿ ...

ਪੂਰੀ ਖ਼ਬਰ »

ਅਮਰ ਸ਼ਹੀਦ ਬਾਬਾ ਦੀਪ ਸਿੰਘ ਸੇਵਾ ਸੁਸਾਇਟੀ ਵਲੋਂ ਗੁਰਧਾਮਾਂ ਦੀ ਯਾਤਰਾ ਲਈ ਜਥਾ ਰਵਾਨਾ

ਲੁਧਿਆਣਾ, 17 ਮਾਰਚ (ਕਵਿਤਾ ਖੁੱਲਰ)-ਅਮਰ ਸ਼ਹੀਦ ਬਾਬਾ ਦੀਪ ਸਿੰਘ ਸੇਵਾ ਸੁਸਾਇਟੀ ਵਲੋਂ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਸਾਹਿਬ, ਗੁਰਦੁਆਰਾ ਸਾਹਿਬ ਸ਼ਹੀਦ ਬਾਬਾ ਦੀਪ ਸਿੰਘ ਅੰਮਿ੍ਤਸਰ ਸਾਹਿਬ ਅਤੇ ਗੁਰਦੁਆਰਾ ਸਾਹਿਬ ਬਾਬਾ ਬਕਾਲਾ ਦੇ ਦਰਸ਼ਨ ਦੀਦਾਰੇ ਕਰਨ ਲਈ ...

ਪੂਰੀ ਖ਼ਬਰ »

ਪੀ.ਜੀ.ਡੀ.ਸੀ.ਏ. ਦੇ ਨਤੀਜਾ 'ਚ ਜੀ.ਐਨ.ਕੇ.ਸੀ.ਡਬਲਯੂ. ਦੀਆਂ ਵਿਦਿਆਰਥਣਾਂ ਨੇ ਤੀਜਾ ਤੇ 5ਵਾਂ ਸਥਾਨ ਲਿਆ

ਲੁਧਿਆਣਾ, 17 ਮਾਰਚ (ਪੁਨੀਤ ਬਾਵਾ)-ਗੁਰੂ ਨਾਨਕ ਖਾਲਸਾ ਕਾਲਜ ਲੜਕੀਆਂ ਗੁੱਜਰਖਾਨ ਕੈਂਪਸ ਮਾਡਲ ਟਾਊਨ ਲੁਧਿਆਣਾ ਦੀਆਂ ਵਿਦਿਆਰਥਣਾਂ ਨੇ ਦਸੰਬਰ 2022 ਵਿਚ ਆਯੋਜਿਤ ਪੀ.ਜੀ.ਡੀ.ਸੀ.ਏ.-ਪਹਿਲੇ ਸਮੈਸਟਰ ਦੀਆਂ ਪ੍ਰੀਖਿਆਵਾਂ ਵਿਚ ਸ਼ਾਨਦਾਰ ਨਤੀਜਾ ਪ੍ਰਾਪਤ ਕਰਕੇ ਕਾਲਜ ਦਾ ...

ਪੂਰੀ ਖ਼ਬਰ »

ਮਾਸਟਰ ਤਾਰਾ ਸਿੰਘ ਮੈਮੋਰੀਅਲ ਕਾਲਜ ਦਾ ਪੀ.ਜੀ.ਡੀ .ਸੀ.ਏ. ਦਾ ਨਤੀਜਾ ਸ਼ਾਨਦਾਰ

ਲੁਧਿਆਣਾ, 17 ਮਾਰਚ (ਪੁਨੀਤ ਬਾਵਾ)-ਮਾਸਟਰ ਤਾਰਾ ਸਿੰਘ ਮੈਮੋਰੀਅਲ ਕਾਲਜ ਲੜਕੀਆਂ ਲੁਧਿਆਣਾ ਦੀ ਪੀ.ਜੀ.ਡੀ.ਸੀ.ਏ. ਸਮੈਸਟਰ 1 ਦੀ ਵਿਦਿਆਰਥਣ ਨੇ ਪੰਜਾਬ ਯੂਨੀਵਰਸਿਟੀ 'ਚੋਂ 88.4 ਪ੍ਰਤੀਸ਼ਤ ਅੰਕ ਪ੍ਰਾਪਤ ਕਰ ਕੇ ਸੱਤਵਾਂ ਸਥਾਨ ਹਾਸਲ ਕੀਤਾ | ਕਾਲਜ ਪਿ੍ੰਸੀਪਲ ਡਾ. ...

ਪੂਰੀ ਖ਼ਬਰ »

ਪ੍ਰਤਾਪ ਕਾਲਜ ਆਫ਼ ਐਜੂਕੇਸ਼ਨ ਵਿਖੇ 21ਵੀਂ ਸਾਲਾਨਾ ਸਪੋਰਟਸ ਮੀਟ ਕਰਵਾਈ

ਲੁਧਿਆਣਾ, 17 ਮਾਰਚ (ਪੁਨੀਤ ਬਾਵਾ)-ਸਥਾਨਕ ਪ੍ਰਤਾਪ ਕਾਲਜ ਆਫ਼ ਐਜੂਕੇਸ਼ਨ ਹੰਬੜਾ ਰੋਡ ਲੁਧਿਆਣਾ ਵਿਖੇ 21ਵੀਂ ਸਾਲਾਨਾ ਸਪੋਰਟਸ ਮੀਟ ਕਰਵਾਈ ਗਈ | ਸਪੋਰਟਸ ਮੀਟ ਦਾ ਰਸਮੀ ਉਦਘਾਟਨ ਕਾਲਜ ਪਿ੍ੰਸੀਪਲ ਡਾ: ਮਨਪ੍ਰੀਤ ਕੌਰ ਨੇ ਝੰਡਾ ਲਹਿਰਾ ਕੇ ਅਤੇ ਸਲਾਮੀ ਦੇ ਕੇ ਕੀਤਾ | ...

ਪੂਰੀ ਖ਼ਬਰ »

ਮਾਲਕਾਂ ਦਾ ਲੱਖਾਂ ਰੁਪਏ ਮੁੱਲ ਦਾ ਕੱਪੜਾ ਚੋਰੀ ਕਰਨ ਵਾਲੇ ਨੌਕਰ ਅਤੇ ਉਸ ਦੇ ਸਾਥੀ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 17 ਮਾਰਚ (ਪਰਮਿੰਦਰ ਸਿੰਘ ਆਹੂਜਾ)-ਮਾਲਕਾ ਦਾ ਲੱਖਾਂ ਰੁਪਏ ਮੁੱਲ ਦਾ ਕੱਪੜਾ ਚੋਰੀ ਕਰਨ ਵਾਲੇ ਨੌਕਰ ਅਤੇ ਉਸ ਦੇ ਸਾਥੀ ਖ਼ਿਲਾਫ਼ ਪੁਲਿਸ ਨੇ ਵੱਖ-ਵੱਖ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਨੇ ਇਹ ਕਾਰਵਾਈ ਸੰਦੀਪ ਸਿੰਘ ...

ਪੂਰੀ ਖ਼ਬਰ »

ਵਪਾਰ ਦੇ ਮਾਮਲੇ 'ਚ ਲੱਖਾਂ ਦੀ ਠੱਗੀ ਕਰਨ ਦੇ ਦੋਸ਼ ਤਹਿਤ ਕੰਪਨੀ ਡਾਇਰੈਕਟਰਾਂ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 17 ਮਾਰਚ (ਪਰਮਿੰਦਰ ਸਿੰਘ ਆਹੂਜਾ)-ਵਪਾਰ ਦੇ ਮਾਮਲੇ ਵਿਚ ਲੱਖਾਂ ਦੀ ਠੱਗੀ ਕਰਨ ਦੇ ਦੋਸ਼ ਤਹਿਤ ਪੁਲਿਸ ਨੇ ਕੰਪਨੀ ਦੇ ਡਾਇਰੈਕਟਰਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਕੇ.ਡੀ. ਫੈਬਰਿਕਸ ਬਹਾਦਰਕੇ ਰੋਡ ਦੇ ...

ਪੂਰੀ ਖ਼ਬਰ »

ਸਰਕਾਰੀ ਕਾਲਜ ਲੜਕੀਆਂ ਵਿਖੇ ਵਿਦਿਆਰਥਣਾਂ ਲਈ 10 ਰੋਜ਼ਾ ਵਰਕਸ਼ਾਪ ਕਰਵਾਈ

ਲੁਧਿਆਣਾ, 17 ਮਾਰਚ (ਪੁਨੀਤ ਬਾਵਾ)-ਸਰਕਾਰੀ ਕਾਲਜ ਲੜਕੀਆਂ ਲੁਧਿਆਣਾ ਵਲੋਂ ਕਾਲਜ ਦੇ ਪਿ੍ੰਸੀਪਲ ਸੁਮਨ ਲਤਾ ਦੀ ਅਗਵਾਈ ਵਿਚ 'ਫਾਈਲਿੰਗ ਆਫ਼ ਇਨਕਮ ਟੈਕਸ, ਜੀ.ਐਸ.ਟੀ, ਟੀ.ਡੀ.ਐਸ ਅਤੇ ਟੀ.ਸੀ.ਐਸ ਰਿਟਰਨ' 'ਤੇ ਕਾਮਰਸ ਤੇ ਮੈਨੇਜਮੈਂਟ ਦੀਆਂ ਵਿਦਿਆਰਥਣਾਂ ਲਈ 10 ਰੋਜ਼ਾ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਮੀਟਿੰਗ

ਭਾਮੀਆਂ ਕਲਾਂ, 17 ਮਾਰਚ (ਜਤਿੰਦਰ ਭੰਬੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਮੀਟਿੰਗ ਪਿੰਡ ਜੀਵਨਪੁਰ ਵਿਖੇ ਸਾਧੂ ਸਿੰਘ ਪੰਜੇਟਾ ਜ਼ਿਲ੍ਹਾ ਆਗੂ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਕਿੱਤਾ ਖੇਤੀ ਨੀਤੀ, ਜਥੇਬੰਦੀ ਦੇ ਚੱਲਦੇ ਘੋਲਾਂ ਵਿਚ ਬੀਬੀਆਂ ਦੀ ...

ਪੂਰੀ ਖ਼ਬਰ »

ਸਰਕਾਰੀ ਫਲੈਟ 'ਤੇ ਨਾਜਾਇਜ਼ ਕਬਜ਼ਾ ਕਰਨ ਦੇ ਦੋਸ਼ ਤਹਿਤ 3 ਖ਼ਿਲਾਫ਼ ਕੇਸ ਦਰਜ

ਲੁਧਿਆਣਾ, 17 ਮਾਰਚ (ਪਰਮਿੰਦਰ ਸਿੰਘ ਆਹੂਜਾ)-ਸਰਕਾਰੀ ਫਲੈਟ 'ਤੇ ਨਾਜਾਇਜ਼ ਕਬਜ਼ਾ ਕਰਨ ਦੇ ਦੋਸ਼ ਤਹਿਤ ਪੁਲਿਸ ਨੇ ਤਿੰਨ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਪੀ.ਡਬਲਯੂ.ਡੀ. ਮਹਿਕਮੇ 'ਚ ਬਤੌਰ ਡਰਾਈਵਰ ਤਾਇਨਾਤ ਰੂਬੀ ਪੁੱਤਰ ਤਰਸੇਮ ...

ਪੂਰੀ ਖ਼ਬਰ »

ਗੁਰੂ ਨਾਨਕ ਖ਼ਾਲਸਾ ਕਾਲਜ ਵਿਖੇ ਕੁਇਜ਼ ਮੁਕਾਬਲਾ ਕਰਵਾਇਆ

ਲੁਧਿਆਣਾ, 17 ਮਾਰਚ (ਪੁਨੀਤ ਬਾਵਾ)-ਗੁਰੂ ਨਾਨਕ ਖ਼ਾਲਸਾ ਕਾਲਜ ਲੜਕੀਆਂ ਮਾਡਲ ਟਾਊਨ ਲੁਧਿਆਣਾ ਦੇ ਅੰਦਰੂਨੀ ਕੁਆਲਿਟੀ ਅਸ਼ੋਰੈਂਸ ਸੈੱਲ ਦੀ ਅਗਵਾਈ ਹੇਠ ਦਫ਼ਤਰ ਪ੍ਰਬੰਧਨ ਤੇ ਸਕੱਤਰੇਤ ਅਭਿਆਸ ਵਿਭਾਗ ਨੇ ਕਾਲਜ ਕੈਂਪਸ ਵਿਚ 'ਸ਼ਾਰਟਹੈਂਡ ਕੁਇਜ਼ ਮੁਕਾਬਲਾ' ਕਰਵਾਇਆ ...

ਪੂਰੀ ਖ਼ਬਰ »

ਬਿੱਟੂ ਵਲੋਂ ਰੇਲ ਮੰਤਰੀ ਤੋਂ ਲੁਧਿਆਣਾ-ਖੰਨਾ ਅਤੇ ਜਗਰਾਉਂ ਵਿਚਕਾਰ ਏ.ਸੀ. ਰੇਲ ਗੱਡੀਆਂ ਚਲਾਉਣ ਦੀ ਮੰਗ

ਲੁਧਿਆਣਾ, 17 ਮਾਰਚ (ਕਵਿਤਾ ਖੁੱਲਰ)-ਲੁਧਿਆਣਾ ਤੋਂ ਕਾਂਗਰਸ ਦੇ ਐਮ.ਪੀ. ਰਵਨੀਤ ਸਿੰਘ ਬਿੱਟੂ ਵਲੋਂ ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੰੂ ਇਕ ਮੰਗ ਪੱਤਰ ਦਿੱਤਾ ਗਿਆ, ਜਿਸ 'ਚ ਉਨ੍ਹਾਂ ਵਲੋਂ ਲੁਧਿਆਣਾ-ਖੰਨਾ ਅਤੇ ਲੁਧਿਆਣਾ ...

ਪੂਰੀ ਖ਼ਬਰ »

ਸੰਘਰਸ਼ ਕਮੇਟੀ ਨੇ ਡਿਪਟੀ ਕਮਿਸ਼ਨਰ ਰਾਹੀਂ ਮੁੱਖ ਮੰਤਰੀ ਪੰਜਾਬ ਨੂੰ ਦਿੱਤਾ ਮੰਗ ਪੱਤਰ

ਲੁਧਿਆਣਾ, 17 ਮਾਰਚ (ਭੁਪਿੰਦਰ ਸਿੰਘ ਬੈਂਸ)-ਸੰਘਰਸ਼ ਕਮੇਟੀ ਦੁਆਰਾ ਡਿਪਟੀ ਕਮਿਸ਼ਨਰ ਲੁਧਿਆਣਾ ਰਾਹੀਂ ਇਕ ਮੰਗ ਪੱਤਰ ਮੁੱਖ ਮੰਤਰੀ ਪੰਜਾਬ ਸਰਕਾਰ ਨੂੰ ਦਿੱਤਾ ਗਿਆ, ਜਿਸ ਵਿਚ ਡਾ. ਪੰਪੋਸ਼ਾ ਜਿਸ ਨੂੰ ਦਲਿਤ ਸਮਾਜ ਨਾਲ ਸਬੰਧਿਤ ਹੋਣ ਕਰਕੇ ਸ੍ਰੀ ਗੁਰੂ ਰਾਮਦਾਸ ...

ਪੂਰੀ ਖ਼ਬਰ »

ਸਰਕਾਰੀ ਕਾਲਜ ਲੜਕੀਆਂ ਦੇ ਯੋਜਨਾ ਤੇ ਖਪਤਕਾਰ ਫੋਰਮ ਨੇ ਕਰਵਾਈ ਵਰਕਸ਼ਾਪ

ਲੁਧਿਆਣਾ, 17 ਮਾਰਚ (ਪੁਨੀਤ ਬਾਵਾ)-ਸਰਕਾਰੀ ਕਾਲਜ ਲੜਕੀਆਂ ਲੁਧਿਆਣਾ ਵਿਖੇ ਯੋਜਨਾ ਤੇ ਖਪਤਕਾਰ ਫੋਰਮ ਅਰਥ ਸ਼ਾਸਤਰ ਵਿਭਾਗ ਵਲੋਂ ਪਿ੍ੰਸੀਪਲ ਸੁਮਨ ਲਤਾ ਦੀ ਅਗਵਾਈ ਵਿਚ ਵਰਕਸ਼ਾਪ ਕਰਵਾਈ ਗਈ | ਡਾ.ਮਿੱਤਲ ਸਕੂਲ ਆਫਿਸ ਬਿਜ਼ਨਸ (ਐਲ.ਪੀ.ਯੂ. ਫਗਵਾੜਾ) ਤੋਂ ਤਨਿਮਾ ਦੱਤਾ ...

ਪੂਰੀ ਖ਼ਬਰ »

'ਆਪ' ਸਰਕਾਰ ਦੇ ਇਕ ਸਾਲ ਦੇ ਕਾਰਜਕਾਲ 'ਚ ਅਮਨ-ਕਾਨੂੰਨ ਦੀ ਸਥਿਤੀ ਬਦ ਤੋਂ ਹੋਈ ਬਦਤਰ-ਬੈਂਸ

ਲੁਧਿਆਣਾ, 17 ਮਾਰਚ (ਕਵਿਤਾ ਖੁੱਲਰ)-ਆਮ ਆਦਮੀ ਪਾਰਟੀ ਦੀ ਸਰਕਾਰ ਦਾ ਇਕ ਸਾਲ ਪੂਰਾ ਹੋਣ 'ਤੇ ਲੋਕ ਇਨਸਾਫ ਪਾਰਟੀ ਦੇ ਮੁਖੀ ਅਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਭਗਵੰਤ ਮਾਨ ਸਰਕਾਰ ਦੇ ਵਿਰੁੱਧ ਬੋਲਦਿਆਂ ਕਿਹਾ ਕਿ ਸਰਕਾਰ ਦੇ ਇਕ ਸਾਲ ਦੇ ਕਾਰਜਕਾਲ ਵਿਚ ਹੀ ...

ਪੂਰੀ ਖ਼ਬਰ »

ਵੱਖ-ਵੱਖ ਜਨਤਕ ਜਥੇਬੰਦੀਆਂ ਵਲੋਂ ਡਾ. ਪੰਪੋਸ਼ ਦੀ ਮੌਤ ਦੇ ਜ਼ਿੰਮੇਵਾਰ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਦੀ ਮੰਗ

ਲੁਧਿਆਣਾ, 17 ਮਾਰਚ (ਸਲੇਮਪੁਰੀ)-ਲੁਧਿਆਣਾ ਦੀਆਂ ਅੱਧੀ ਦਰਜਨ ਤੋਂ ਵੱਧ-ਵੱਖ ਜਨਤਕ, ਇਨਕਲਾਬੀ, ਜਮਹੂਰੀ, ਤਰਕਸ਼ੀਲ ਅਤੇ ਸਮਾਜ ਸੇਵੀ ਜਥੇਬੰਦੀਆਂ ਨੇ ਪਿਛਲੇ ਦਿਨੀਂ ਗੁਰੂ ਰਾਮਦਾਸ ਮੈਡੀਕਲ ਕਾਲਜ ਅੰਮਿ੍ਤਸਰ ਵਿਖੇ ਐਮ. ਬੀ. ਬੀ. ਐਸ. ਕਰਨ ਉਪਰੰਤ ਇੰਟਰਨਸ਼ਿਪ ਕਰ ਰਹੀ ...

ਪੂਰੀ ਖ਼ਬਰ »

ਮੁੱਖ ਮੰਤਰੀ ਜੀ, ਪੰਜਾਬ 'ਚ ਨਵੀਂ ਸਨਅਤ ਲਾਉਣ ਤੋਂ ਪਹਿਲਾਂ ਪੁਰਾਣੀ ਛੋਟੀ ਸਨਅਤ ਨੂੰ ਸੰਭਾਲੋ-ਸੰਜੀਵ ਧੀਮਾਨ

ਲੁਧਿਆਣਾ, 17 ਮਾਰਚ (ਕਵਿਤਾ ਖੁੱਲਰ)-ਉਦਯੋਗਾਂ ਲਈ ਬਿਜਲੀ ਪਹਿਲੀ ਲੋੜ ਹੈ, ਪਰ ਸਰਕਾਰ ਉਸ ਨੂੰ ਵੀ ਪੂਰਾ ਕਰਨ ਵਿਚ ਨਾਕਾਮ ਰਹੀ ਹੈ | ਪੰਜਾਬ ਸਰਕਾਰ ਜੋ ਵਾਅਦੇ ਕਰ ਰਹੀ ਹੈ ਅਤੇ ਪੰਜਾਬ ਵਿਚ ਨਵੀਆਂ ਸਨਅਤਾਂ ਲਿਆਉਣ ਦਾ ਰੌਲਾ ਪਾ ਰਹੀ ਹੈ, ਉਹ ਖੋਖਲੇ ਸਾਬਤ ਹੋ ਰਹੇ ਹਨ | ਇਹ ...

ਪੂਰੀ ਖ਼ਬਰ »

ਇੰਡੀਅਨ ਨੈਸ਼ਨਲ ਟਰੇਡ ਯੂਨੀਅਨ (ਇੰਟਕ) ਵਲੋਂ ਪੰਜਾਬ ਸਰਕਾਰ ਦੇ ਬਜਟ ਦੀ ਨਿਖੇਧੀ

ਲੁਧਿਆਣਾ, 17 ਮਾਰਚ (ਕਵਿਤਾ ਖੁੱਲਰ)-ਇੰਡੀਅਨ ਨੈਸ਼ਨਲ ਟਰੇਡ ਯੂਨੀਅਨ (ਇੰਟਕ) ਪੰਜਾਬ ਦੇ ਪ੍ਰਧਾਨ ਸਵਰਨ ਸਿੰਘ ਤੇ ਹੋਰ ਸਾਥੀਆਂ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਜੋ ਪੰਜਾਬ ਦਾ ਬਜਟ ਪੇਸ਼ ਕੀਤਾ ਹੈ, ਉਸ ਵਿਚ ਮਜ਼ਦੂਰਾਂ, ਕਿਸਾਨਾਂ ਅਤੇ ਦਿਹਾੜੀਦਾਰ ਕਾਮਿਆਂ, ...

ਪੂਰੀ ਖ਼ਬਰ »

ਜਾਅਲੀ ਦਸਤਾਵੇਜ਼ਾਂ 'ਤੇ ਪਾਸਪੋਰਟ ਬਣਾਉਣ ਦੇ ਮਾਮਲੇ 'ਚ ਪਤੀ ਪਤਨੀ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 17 ਮਾਰਚ (ਪਰਮਿੰਦਰ ਸਿੰਘ ਆਹੂਜਾ)-ਜਾਅਲੀ ਦਸਤਾਵੇਜ਼ਾਂ ਦੇ ਆਧਾਰ 'ਤੇ ਪਾਸਪੋਰਟ ਬਣਾਉਣ ਦੇ ਮਾਮਲੇ ਵਿਚ ਪੁਲਿਸ ਨੇ ਪਤੀ-ਪਤਨੀ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਹਰਦੀਪ ਕੌਰ ਵਾਸੀ ਕਿਲ੍ਹਾ ਰਾਏਪੁਰ ਦੀ ਸ਼ਿਕਾਇਤ 'ਤੇ ਅਮਲ ਵਿਚ ...

ਪੂਰੀ ਖ਼ਬਰ »

ਨੌਜਵਾਨ ਵਰਗ ਨੂੰ ਤੰਦਰੁਸਤ ਰੱਖ ਕੇ ਨਰੋਏ ਸਮਾਜ ਨੂੰ ਸਿਰਜਣ ਲਈ ਖੇਡ ਮੇਲੇ ਜ਼ਰੂਰੀ-ਇਯਾਲੀ, ਮਲਕਪੁਰ, ਸੇਖੋਂ

ਹੰਬੜਾਂ, 17 ਮਾਰਚ (ਹਰਵਿੰਦਰ ਸਿੰਘ ਮੱਕੜ)-ਇਥੋਂ ਨਜ਼ਦੀਕੀ ਪਿੰਡ ਮਲਕਪੁਰ ਬੇਟ ਵਿਖੇ ਸਾਲਾਨਾ 8ਵਾਂ ਛਿੰਝ ਮੇਲਾ ਗਿਆਨ ਪਹਿਲਵਾਨ ਅਖਾੜਾ ਮਲਕਪੁਰ ਦੀ ਅਗਵਾਈ 'ਚ ਕਰਵਾਇਆ ਗਿਆ, ਜਿਸ ਵਿਚ 15 ਅਖਾੜਿਆਂ ਦੇ 50 ਜੋੜੇ ਪਹਿਲਵਾਨਾਂ ਨੇ ਜ਼ੋਰ ਅਜਮਾਇਸ਼ ਕੀਤੀ | ਇਸ ਛਿੰਝ ਮੇਲੇ ...

ਪੂਰੀ ਖ਼ਬਰ »

ਪੁਲਿਸ ਕਮਿਸ਼ਨਰੇਟ ਦੇ ਏਰੀਆ ਅੰਦਰ ਵੱਖ-ਵੱਖ ਪਾਬੰਦੀ ਦੇ ਹੁਕਮ ਜਾਰੀ

ਲੁਧਿਆਣਾ, 17 ਮਾਰਚ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਪ੍ਰਸ਼ਾਸਨ ਵਲੋਂ ਸ਼ਹਿਰ ਵਿਚ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ. ਸੰਯੁਕਤ ਪੁਲਿਸ ਕਮਿਸ਼ਨਰ ਸੋਮਿਆਂ ਮਿਸਰਾ ਵਲੋਂ ਜਾਰੀ ਕੀਤੇ ਗਏ ਹੁਕਮਾਂ ਵਿਚ ਪੁਲਿਸ ਕਮਿਸ਼ਨਰੇਟ ਦੇ ਖੇਤਰ ਵਿਚ ਖੁੱਲ੍ਹੇਆਮ ਰੇਤਾ ਵਾਹਨ ...

ਪੂਰੀ ਖ਼ਬਰ »

ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੀ 300 ਸਾਲਾ ਜਨਮ ਸ਼ਤਾਬਦੀ ਮਨਾਉਣ ਸੰਬੰਧੀ ਬੈਠਕ

ਢੰਡਾਰੀ ਕਲਾਂ, 17 ਮਾਰਚ (ਪਰਮਜੀਤ ਸਿੰਘ ਮਠਾੜੂ)-ਅਠਾਰ੍ਹਵੀਂ ਸਦੀ ਦੇ ਮਹਾਨ ਜਰਨੈਲ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ 300 ਸਾਲਾ ਜਨਮ ਸ਼ਤਾਬਦੀ ਨੂੰ ਮਨਾਉਣ ਵਾਸਤੇ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਹੀਰਾ ਸਿੰਘ ਗਾਬੜੀਆ ਦੀ ਅਗਵਾਈ ਹੇਠ ਰਾਮਗੜ੍ਹੀਆ ਭਾਈਚਾਰੇ ...

ਪੂਰੀ ਖ਼ਬਰ »

ਦਾਜ ਖ਼ਾਤਰ ਤੰਗ-ਪ੍ਰੇਸ਼ਾਨ ਕਰਨ ਦੇ ਦੋਸ਼ ਤਹਿਤ ਮਾਂ-ਪੁੱਤ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 17 ਮਾਰਚ (ਪਰਮਿੰਦਰ ਸਿੰਘ ਆਹੂਜਾ)-ਦਾਜ ਖ਼ਾਤਰ ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ ਅਤੇ ਧੋਖਾਧੜੀ ਕਰਨ ਦੇ ਦੋਸ਼ ਤਹਿਤ ਪੁਲਿਸ ਨੇ ਮਾਂ-ਪੁੱਤ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਕਮਲਜੀਤ ਕੌਰ ਵਾਸੀ ਕੂਮਕਲਾਂ ਦੀ ਸ਼ਿਕਾਇਤ 'ਤੇ ਅਮਲ 'ਚ ...

ਪੂਰੀ ਖ਼ਬਰ »

ਲੁਧਿਆਣਾ ਹਵਾਈ ਅੱਡੇ ਸਥਿਤ ਅਗਨੀ ਦਿਵਸ ਮਨਾਇਆ

ਢੰਡਾਰੀ ਕਲਾਂ, 17 ਮਾਰਚ (ਪਰਮਜੀਤ ਸਿੰਘ ਮਠਾੜੂ)-ਲੁਧਿਆਣਾ ਹਵਾਈ ਅੱਡੇ ਦੇ ਨਿਰਦੇਸ਼ਕ ਐਸ. ਕੇ. ਸ਼ਰਨ ਨੇ ਦੱਸਿਆ ਕਿ ਸਟਾਫ਼ ਮੈਂਬਰਾਂ ਵਲੋਂ ਫਾਇਰ ਦਿਵਸ ਮਨਾਇਆ ਗਿਆ | ਫਾਇਰ ਬਿ੍ਗੇਡ ਦੇ ਕਰਮਚਾਰੀਆਂ ਨੇ ਘਰੇਲੂ ਉਪਕਰਨ, ਅਗਨੀਸ਼ਮਨ ਕੌਸ਼ਲ, ਹੌਟ ਫਾਇਰ ਡਰਿਲ, ਸੀ. ਪੀ. ...

ਪੂਰੀ ਖ਼ਬਰ »

ਪੀ.ਏ.ਯੂ. ਦੇ ਵਿਦਿਆਰਥੀ ਨੂੰ ਸਰਬੋਤਮ ਥੀਸਿਸ ਪੁਰਸਕਾਰ ਮਿਲਿਆ

ਲੁਧਿਆਣਾ, 17 ਮਾਰਚ (ਪੁਨੀਤ ਬਾਵਾ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਜ਼ੂਆਲੋਜੀ ਵਿਭਾਗ ਵਿਚ ਪੀ. ਐਚ. ਦੀ ਖੋਜਾਰਥੀ ਡਾ. ਬਿੰਦੂ ਬਾਲਾ ਨੂੰ ਸਰਬੋਤਮ ਐਮ.ਅੱੈਸ.ਸੀ.ਥੀਸਸ ਪੁਰਸਕਾਰ ਮਿਲਿਆ ਹੈ | ਇਹ ਪੁਰਸਕਾਰ ਆਧੁਨਿਕ ਵਿਦਿਆ ਨਿਕੇਤਨ ਯੂਨੀਵਰਸਿਟੀ ਪਲਵਲ ...

ਪੂਰੀ ਖ਼ਬਰ »

ਨਗਰ ਨਿਗਮ ਨੇ ਸਿੱਧਵਾਂ ਨਹਿਰ ਵਿਚ ਲੋਕਾਂ ਨੂੰ ਕੂੜਾ ਸੁੱਟਣ ਤੋਂ ਰੋਕਣ ਲਈ ਕਰਵਾਈ ਵਰਕਸ਼ਾਪ

ਲੁਧਿਆਣਾ, 17 ਮਾਰਚ (ਭੁਪਿੰਦਰ ਸਿੰਘ ਬੈਂਸ/ਜੁਗਿੰਦਰ ਸਿੰਘ ਅਰੋੜਾ)-ਨਗਰ ਨਿਗਮ ਵਲੋਂ ਸਿੱਧਵਾਂ ਨਹਿਰ ਵਿਚ ਲੋਕਾਂ ਨੂੰ ਕੂੜਾ-ਕਰਕਟ ਅਤੇ ਧਾਰਮਿਕ ਸਮੱਗਰੀ ਸੁੱਟਣ ਤੋਂ ਰੋਕਣ ਦੇ ਉਦੇਸ਼ ਨਾਲ, ਨਗਰ ਨਿਗਮ ਨੇ ਵੀਰਵਾਰ ਨੂੰ ਸਰਕਟ ਹਾਊਸ ਵਿਖੇ ਜੋਤਸ਼ੀਆਂ ਦੇ ਇਕ ਸਮੂਹ ...

ਪੂਰੀ ਖ਼ਬਰ »

ਜੀ.ਐਨ.ਕੇ.ਸੀ.ਡਬਲਯੂ. ਦੀਆਂ ਵਿਦਿਆਰਥਣਾਂ ਵਲੋਂ ਬੀ.ਏ. ਦੇ ਨਤੀਜੇ 'ਚ ਸ਼ਾਨਦਾਰ ਪ੍ਰਦਰਸ਼ਨ

ਲੁਧਿਆਣਾ, 17 ਮਾਰਚ (ਪੁਨੀਤ ਬਾਵਾ)-ਗੁਰੂ ਨਾਨਕ ਖਾਲਸਾ ਕਾਲਜ ਲੜਕੀਆਂ ਗੁੱਜਰਖਾਨ ਕੈਂਪਸ ਮਾਡਲ ਟਾਊਨ ਲੁਧਿਆਣਾ ਦੀਆਂ ਵਿਦਿਆਰਥਣਾਂ ਨੇ ਦਸੰਬਰ 2022 'ਚ ਹੋਈਆਂ ਬੀ.ਏ.-ਤੀਜੇ ਸਮੈਸਟਰ ਦੀਆਂ ਪ੍ਰੀਖਿਆਵਾਂ ਵਿਚ ਸ਼ਾਨਦਾਰ ਨਤੀਜਾ ਪ੍ਰਾਪਤ ਕਰਕੇ ਕਾਲਜ ਦਾ ਨਾਂਅ ਰੌਸ਼ਨ ...

ਪੂਰੀ ਖ਼ਬਰ »

ਡਾ. ਨਾਜ ਕਵਿੱਤਰੀ ਪੁਰਸਕਾਰ ਨਾਲ ਸਨਮਾਨਿਤ

ਲੁਧਿਆਣਾ, 17 ਮਾਰਚ (ਕਵਿਤਾ ਖੁੱਲਰ)-ਵਿਸ਼ਵ ਪੰਜਾਬੀ ਸਾਹਿਤ ਵਿਚਾਰ ਮੰਚ ਪੰਜਾਬ ਵਲੋਂ ਪੰਜਾਬੀ ਭਵਨ ਵਿਖੇ ਸਰਦਾਰ ਪੰਛੀ ਵਲੋਂ ਆਪਣੀ ਧਰਮਪਤਨੀ ਸਵ. ਮਾਤਾ ਜਸਵੰਤ ਕੌਰ ਦੀ ਯਾਦ 'ਚ ਲਗਾਤਾਰ 23 ਸਾਲ ਤੋਂ ਕਰਵਾਏ ਜਾ ਰਹੇ ਪ੍ਰੋਗਰਾਮ 'ਚ ਪਿ੍ੰਸੀਪਲ ਅਮਰਜੀਤ ਕੌਰ ਨਾਜ ਨੰੂ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਦੀ ਠੱਗੀ ਕਰਨ ਵਾਲੇ ਮਾਂ-ਪੁੱਤਰ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 17 ਮਾਰਚ (ਪਰਮਿੰਦਰ ਸਿੰਘ ਆਹੂਜਾ)-ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਦੀ ਠੱਗੀ ਕਰਨ ਵਾਲੇ ਮਾਂ ਪੁੱਤਰ ਖਿਲਾਫ਼ ਪੁਲਿਸ ਨੇ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਮੁੰਡੀਆਂ ਕਲਾਂ ਦੀ ਰਹਿਣ ਵਾਲੀ ...

ਪੂਰੀ ਖ਼ਬਰ »

ਲੋਕਾਂ 'ਚ ਅੰਧ ਵਿਸ਼ਵਾਸ ਫੈਲਾਉਣ ਵਾਲੇ ਤਾਂਤਰਿਕਾਂ ਖ਼ਿਲਾਫ ਪੁਲਿਸ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ

ਲੁਧਿਆਣਾ, 17 ਮਾਰਚ (ਭੁਪਿੰਦਰ ਸਿੰਘ ਬੈਂਸ)-ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੀਨੀਅਰ ਆਗੂ ਪ੍ਰਵੀਨ ਬਾਂਸਲ ਅਤੇ ਸਮਾਜਿਕ ਸੰਸਥਾਵਾਂ ਦੇ ਆਗੂਆਂ ਵਲੋਂ ਪੁਲਿਸ ਕਮਿਸ਼ਨਰ ਦੇ ਨਾਂਅ ਤੇ ਜੁਆਇੰਟ ਕਮਿਸ਼ਨਰ ਸੋਮਿਆ ਮਿਸ਼ਰਾ ਨੂੰ ਇਕ ਮੰਗ ਪੱਤਰ ਦਿੱਤਾ ਗਿਆ, ਜਿਸ ਵਿਚ ...

ਪੂਰੀ ਖ਼ਬਰ »

ਹੈਰੋਇਨ ਸਮੇਤ ਨੌਜਵਾਨ ਗਿ੍ਫ਼ਤਾਰ

ਲੁਧਿਆਣਾ, 17 ਮਾਰਚ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਨੌਜਵਾਨ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ 'ਚੋਂ 20 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ, ਜਦਕਿ ਉਸ ਦੇ ਸਾਥੀ ਮੌਕੇ ਤੋਂ ਫਰਾਰ ਹੋਏ | ਜਾਣਕਾਰੀ ਅਨੁਸਾਰ ਪੁਲਿਸ ...

ਪੂਰੀ ਖ਼ਬਰ »

ਪੰਜਾਬ ਦੀ ਅਮਨ-ਸ਼ਾਂਤੀ ਲਈ ਪ੍ਰਾਰਥਨਾ ਕੀਤੀ

ਲੁਧਿਆਣਾ, 17 ਮਾਰਚ (ਕਵਿਤਾ ਖੁੱਲਰ)-ਪੰਜਾਬ ਮਾਤਾ ਨਗਰ ਵਿਖੇ ਪੰਜਾਬ ਦੀ ਅਮਨ-ਸ਼ਾਂਤੀ ਲਈ ਪ੍ਰਾਰਥਨਾ ਦਾ ਆਯੋਜਨ ਕੀਤਾ ਗਿਆ, ਜਿਸਦੀ ਅਗਵਾਈ ਪਾਸਟਰ ਥਾਮਸ ਵਲੀ ਅਤੇ ਬਾਬੂ ਸੈਮੂਅਲ ਨੇ ਕੀਤੀ | ਪ੍ਰਾਰਥਨਾ ਵਿਚ ਲੀਟਲ ਫਲਾਵਰ ਦੀਆਂ ਸਿਸਟੀਰਾਂ ਅਤੇ ਸ਼ਹਿਰ ...

ਪੂਰੀ ਖ਼ਬਰ »

ਹੌਜ਼ਰੀ ਗੋਦਾਮ ਉਪਰ ਨਿਯਮਾਂ ਦੇ ਉਲਟ ਮੋਬਾਈਲ ਟਾਵਰ ਲਗਵਾਉਣ ਦਾ ਰਸਤਾ ਇਮਾਰਤੀ ਸ਼ਾਖਾ ਨੇ ਕੀਤਾ ਸੀਲ

ਲੁਧਿਆਣਾ, 17 ਮਾਰਚ (ਭੁਪਿੰਦਰ ਸਿੰਘ ਬੈਂਸ)-ਨਗਰ ਨਿਗਮ ਦੇ ਜ਼ੋਨ ਏ. ਦੀ ਇਮਾਰਤੀ ਸ਼ਾਖਾ ਵਲੋਂ ਨਿਯਮਾਂ ਦੇ ਉਲਟ ਛੱਤ ਦੇ ਉਪਰ ਮੋਬਾਈਲ ਟਾਵਰ ਲਗਾਉਣ ਨੰੂ ਲੈ ਕੇ ਇਕਬਾਲ ਗੰਜ ਚੌਕ ਸਥਿਤ ਇਕ ਹੌਜ਼ਰੀ ਗੋਦਾਮ ਦੀ ਛੱਤ ਨੰੂ ਜਾਂਦੇ ਰਸਤੇ ਨੰੂ ਸੀਲ ਕਰ ਦਿੱਤਾ ਗਿਆ | ਉਕਤ ...

ਪੂਰੀ ਖ਼ਬਰ »

ਟਾਂਕਕਸ਼ੱਤਰੀ (ਕੰਬੋਜ) ਜਠੇਰਿਆਂ ਦੇ ਮੇਲਾ

ਜਲੰਧਰ, 17 ਮਾਰਚ ( ਹਰਵਿੰਦਰ ਸਿੰਘ ਫੁੱਲ)-ਟਾਂਕ ਕਸ਼ੱਤਰੀ (ਕੰਬੋਜ) ਜਠੇਰਿਆਂ ਦਾ ਸਾਲਾਨਾ ਮੇਲਾ ਪਿੰਡ ਕੱਟਾਂ, ਨੇੜੇ ਬਹਿਰਾਮ-ਮੁਕੰਦਪਰ ਰੋਡ 'ਤੇ 20 ਮਾਰਚ ਸੋਮਵਾਰ ਨੂੰ ਮਨਾਇਆ ਜਾ ਰਿਹਾ ਹੈ | ਬਲਦੇਵ ਸਿੰਘ ਕੰਬੋਜ ਨੇ ਦੱਸਿਆ ਕਿ ਇਸ ਦਿਨ ਸਵੇਰੇ 10 ਵਜੇ ਤੋਂ 12 ਵਜੇ ਤੱਕ ...

ਪੂਰੀ ਖ਼ਬਰ »

ਅੱਜ ਵੱਖ-ਵੱਖ ਇਲਾਕਿਆਂ ਦੀ ਬਿਜਲੀ ਬੰਦ ਰਹੇਗੀ

ਲੁਧਿਆਣਾ, 17 ਮਾਰਚ (ਪੁਨੀਤ ਬਾਵਾ)-ਬਿਜਲੀ ਨਿਗਮ ਲਿਮਟਿਡ ਲੁਧਿਆਣਾ ਦੇ 11 ਕੇ.ਵੀ. ਫੀਡਰਾਂ ਦੀ ਜ਼ਰੂਰੀ ਸਾਂਭ-ਸੰਭਾਲ ਤੇ ਮੁਰੰਮਤ ਲਈ 18 ਮਾਰਚ 2023 ਦਿਨ ਸਨਿਚਰਵਾਰ ਨੂੰ ਬਿਜਲੀ ਬੰਦ ਰਹੇਗੀ | ਸਵੇਰੇ 11 ਵਜੇ ਤੋਂ ਸ਼ਾਮ 5 ਵਜੇ ਤੱਕ ਮੁਨੀਸ਼ ਫੋਰਜਿੰਗ, ਦੁਪਹਿਰ 1 ਵਜੇ ਤੋਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX