ਤਾਜਾ ਖ਼ਬਰਾਂ


ਮੋਦੀ ਕਿਸੇ ਜਾਤ ਦਾ ਨਾਂਅ ਨਹੀਂ, ਇਹ ਪਛੜੀਆਂ ਸ਼੍ਰੇਣੀਆਂ ਦੇ ਸਨਮਾਨ ਦਾ ਖ਼ਿਤਾਬ ਹੈ - ਪ੍ਰਹਿਲਾਦ ਸਿੰਘ ਪਟੇਲ
. . .  about 3 hours ago
ਨਵੀਂ ਦਿੱਲੀ, 24 ਮਾਰਚ - ਕੇਂਦਰੀ ਮੰਤਰੀ ਪ੍ਰਹਿਲਾਦ ਸਿੰਘ ਪਟੇਲ ਨੇ ਗਾਂਧੀ ਅਤੇ ਕਾਂਗਰਸ ਨੂੰ ਚੁਣੌਤੀ ਦਿੰਦੇ ਹੋਏ ਕਿਹਾ ਕਿ ਮੋਦੀ ਕਿਸੇ ਜਾਤ ਦਾ ਨਾਂਅ ਨਹੀਂ, ਇਹ ਪਛੜੀਆਂ ਸ਼੍ਰੇਣੀਆਂ ਲਈ ...
ਕਾਸਿਮ ਅਲ-ਅਰਾਜੀ, ਇਰਾਕ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਐਨ.ਐੱਸ.ਏ. ਅਜੀਤ ਡੋਵਾਲ ਦੇ ਸੱਦੇ 'ਤੇ ਭਾਰਤ ਦੇ ਦੌਰੇ 'ਤੇ
. . .  about 3 hours ago
ਨਾਗਾਲੈਂਡ ਅਤੇ ਅਰੁਣਾਚਲ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿਚ ਅਫਸਪਾ ਤਹਿਤ ਗੜਬੜ ਵਾਲੇ ਖੇਤਰ ਦੀ ਸਥਿਤੀ 6 ਮਹੀਨਿਆਂ ਲਈ ਵਧਾਈ
. . .  about 3 hours ago
ਮੁੰਬਈ : ਨਿਰਦੇਸ਼ਕ ਪ੍ਰਦੀਪ ਸਰਕਾਰ ਦੇ ਦਿਹਾਂਤ 'ਤੇ ਬਾਲੀਵੁੱਡ 'ਚ ਸੋਗ
. . .  about 3 hours ago
ਖ਼ਜ਼ਾਨਾ ਦਫ਼ਤਰ ਛੁੱਟੀ ਦੇ ਬਾਵਜੂਦ ਕੱਲ੍ਹ ਤੇ ਪਰਸੋਂ ਵੀ ਖੁੱਲ੍ਹੇ ਰਹਿਣਗੇ
. . .  about 4 hours ago
ਲੁਧਿਆਣਾ, 24 ਮਾਰਚ (ਸਲੇਮਪੁਰੀ)- ਪੰਜਾਬ ਸਰਕਾਰ ਵਲੋਂ ਸਰਕਾਰੀ ਗ੍ਰਾਂਟਾਂ , ਸਰਕਾਰੀ ਅਦਾਇਗੀਆਂ ਦਾ ਭੁਗਤਾਨ ਕਰਨ ਲਈ ਛੁੱਟੀ ਵਾਲੇ ਦਿਨ ਹੋਣ ਦੇ ਬਾਵਜੂਦ ਵੀ ਸਰਕਾਰੀ ਖ਼ਜ਼ਾਨਾ ...
ਵਿਦੇਸ਼ਾਂ ਦੇ ਲੋਕ ਸੋਸ਼ਲ ਮੀਡੀਆ ਵਲੋਂ ਫ਼ੈਲਾਏ ਜਾ ਰਹੇ ਝੂਠ ਤੋਂ ਬਚਣ- ਵਿਦੇਸ਼ ਮੰਤਰਾਲਾ
. . .  about 5 hours ago
ਨਵੀਂ ਦਿੱਲੀ, 24 ਮਾਰਚ- ਭਾਰਤੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਕਿ ਪੰਜਾਬ ਦੇ ਅਧਿਕਾਰੀ ਅੰਮ੍ਰਿਤਪਾਲ ਸਿੰਘ ਨੂੰ ਫੜਨ ਲਈ ਛਾਪੇਮਾਰੀ ਕਰ ਰਹੇ ਹਨ। ਅਸੀਂ ਵਿਦੇਸ਼ਾਂ ਦੇ ਲੋਕਾਂ ਨੂੰ ਸੋਸ਼ਲ ਮੀਡੀਆ ’ਤੇ ਕੁਝ ਤੱਤਾਂ ਦੁਆਰਾ ਫ਼ੈਲਾਏ ਜਾ ਰਹੇ ਝੂਠੇ ਅਤੇ ਪ੍ਰੇਰਿਤ ਬਿਆਨਾਂ ਤੋਂ ਬਚਣ....
ਆਲ ਇੰਡੀਆ ਪੁਲਿਸ ਐਥਲੈਟਿਕਸ ਚੈਪੀਅਨਸ਼ਿਪ ’ਚ ਪੰਜਾਬ ਦੀ ਧੀ ਮੰਜੂ ਰਾਣੀ ਨੇ ਜਿੱਤਿਆ ਸੋਨ ਤਗਮਾ
. . .  about 5 hours ago
ਬਰਨਾਲਾ/ਰੂੜੇਕੇ ਕਲਾਂ, 24 ਮਾਰਚ (ਗੁਰਪ੍ਰੀਤ ਸਿੰਘ ਕਾਹਨੇਕੇ)- ਲਖਨਊ ਵਿਖੇ ਪੰਜ ਰੋਜ਼ਾ ਕਰਵਾਈ ਗਈ ਸੱਤਵੀਂ ਆਲ ਇੰਡੀਆ ਪੁਲਿਸ ਐਥਲੈਟਿਕਸ ਚੈਂਪੀਅਨਸ਼ਿਪ 2023 ਦੌਰਾਨ 10 ਕਿੱਲੋਮੀਟਰ ਪੈਦਲ ਚਾਲ ਮੁਕਾਬਲੇ ਵਿਚੋਂ ਪੰਜਾਬ ਦੀ ਧੀ ਮੰਜੂ....
ਲਾਰੈਂਸ ਬਿਸ਼ਨੋਈ, ਗੋਲਡੀ ਬਰਾੜ ਅਤੇ 12 ਹੋਰਾਂ ਖ਼ਿਲਾਫ਼ ਚਾਰਜਸ਼ੀਟ ਦਾਇਰ- ਐਨ.ਆਈ.ਏ.
. . .  about 5 hours ago
ਨਵੀਂ ਦਿੱਲੀ, 24 ਮਾਰਚ- ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਨੇ ਅੱਜ ਗੈਂਗਸਟਰਾਂ ਲਾਰੈਂਸ ਬਿਸ਼ਨੋਈ, ਗੋਲਡੀ ਬਰਾੜ ਅਤੇ 12 ਹੋਰਾਂ ਖ਼ਿਲਾਫ਼ ਚਾਰਜਸ਼ੀਟ ਦਾਇਰ ਕੀਤੀ ਹੈ, ਜੋ ਕਿ ਪਾਬੰਦੀਸ਼ੁਦਾ ਬੱਬਰ ਖ਼ਾਲਸਾ ਇੰਟਰਨੈਸ਼ਨਲ ਅਤੇ ਕਈ ਹੋਰ ਖ਼ਾਲਿਸਤਾਨੀ ਸਮਰਥਕ ਅੱਤਵਾਦੀ ਸੰਗਠਨਾਂ ਨਾਲ ਸੰਬੰਧ.....
ਆਮ ਆਦਮੀ ਪਾਰਟੀ ਹੁਣ ਸਿਰਫ਼ ਐਡ ਪਾਰਟੀ- ਵਿਕਰਮਜੀਤ ਸਿੰਘ ਚੌਧਰੀ
. . .  about 5 hours ago
ਜਲੰਧਰ, 24 ਮਾਰਚ- ਅੱਜ ਇੱਥੇ ਪ੍ਰੈਸ ਕਲੱਬ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਵਿਕਰਮਜੀਤ ਸਿੰਘ ਚੌਧਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਹੁਣ ਸਿਰਫ਼ ਐਡ ਪਾਰਟੀ ਬਣ...
ਮੈਂ ਭਾਰਤ ਦੀ ਆਵਾਜ਼ ਲਈ ਲੜ ਰਿਹਾ ਹਾਂ- ਰਾਹੁਲ ਗਾਂਧੀ
. . .  about 6 hours ago
ਨਵੀਂ ਦਿੱਲੀ, 24 ਮਾਰਚ- ਰਾਹੁਲ ਗਾਂਧੀ ਨੂੰ ਉਨ੍ਹਾਂ ਦੀ ਮੋਦੀ ਉਪਨਾਮ ਵਾਲੀ ਟਿੱਪਣੀ ਨੂੰ ਲੈ ਕੇ ਅਪਰਾਧਿਕ ਮਾਣਹਾਨੀ ਦੇ ਕੇਸ ਵਿਚ ਦੋਸ਼ੀ ਠਹਿਰਾਏ ਜਾਣ ਦੀ ਮਿਤੀ ਤੋਂ ਲੋਕ ਸਭਾ ਦੇ ਮੈਂਬਰ ਵਜੋਂ ਅਯੋਗ ਕਰਾਰ ਦਿੱਤਾ ਗਿਆ ਹੈ। ਇਸ ਤੋਂ ਬਾਅਦ ਕਾਂਗਰਸ....
ਰਾਹੁਲ ਗਾਂਧੀ ਕਿਸੇ ਧਮਕੀ ਤੋਂ ਨਹੀਂ ਡਰਦੇ- ਜੈਰਾਮ ਰਮੇਸ਼
. . .  about 6 hours ago
ਨਵੀਂ ਦਿੱਲੀ, 24 ਮਾਰਚ- ਕਾਂਗਰਸ ਦੇ ਸੰਸਦ ਮੈਂਬਰ ਜੈਰਾਮ ਰਮੇਸ਼ ਨੇ ਕਿਹਾ ਕਿ ਭਾਜਪਾ ਭਾਰਤ ਜੋੜੋ ਯਾਤਰਾ ਤੋਂ ਘਬਰਾ ਗਈ ਹੈ। ਉਹ ਜਾਣਦੇ ਹਨ ਕਿ ਭਾਰਤ ਜੋੜੋ ਯਾਤਰਾ ਨੇ ਨਾ ਸਿਰਫ਼ ਕਾਂਗਰਸ ਸੰਗਠਨ ਵਿਚ ਨਵਾਂ ਜੋਸ਼ ਭਰਿਆ ਹੈ, ਸਗੋਂ ਪੂਰੇ ਦੇਸ਼ ਵਿਚ ਇਕ ਨਵਾਂ ਉਤਸ਼ਾਹ ਦਿਖਾਇਆ ਹੈ ਅਤੇ ਭਵਿੱਖ ਦਾ....
ਇਲਾਕੇ ਵਿਚ ਗੜੇਮਾਰੀ ਕਾਰਨ ਫ਼ਸਲਾਂ ਦਾ ਵੱਡਾ ਨੁਕਸਾਨ
. . .  about 6 hours ago
ਮਲੋਟ, 24 ਮਾਰਚ (ਪਾਟਿਲ)- ਮਲੋਟ ਇਲਾਕੇ ਵਿਚ ਹੋਈ ਬੇਮੌਸਮੀ ਬਰਸਾਤ ਅਤੇ ਗੜੇਮਾਰੀ ਕਾਰਨ ਫ਼ਸਲਾਂ ਦਾ ਕਾਫ਼ੀ ਨੁਕਸਾਨ ਹੋਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ। ਬਰਸਾਤ ਦੇ ਨਾਲ ਨਾਲ ਤੇਜ਼ ਹਵਾਵਾਂ ਚੱਲਣ ਕਾਰਨ ਫ਼ਸਲਾਂ ਖੇਤਾਂ ਵਿਚ ਵਿਛ ਗਈਆਂ ਹਨ। ਸ਼ਹਿਰ....
ਅਬੋਹਰ ਦੇ ਸਰਹੱਦੀ ਪਿੰਡਾਂ ’ਚ ਤੂਫ਼ਾਨ ਨੇ ਮਚਾਈ ਤਬਾਹੀ
. . .  about 6 hours ago
ਅਬੋਹਰ, 24 ਮਾਰਚ (ਸੰਦੀਪ ਸੋਖਲ)- ਤੇਜ਼ ਰਫ਼ਤਾਰ ਆਏ ਤੂਫ਼ਾਨ ਨੇ ਪੰਜਾਬ ਦੇ ਸਰਹੱਦੀ ਪਿੰਡਾਂ ਵਿਚ ਤਬਾਹੀ ਮਚਾ ਦਿੱਤੀ। ਪਿੰਡਾਂ ਵਿਚ ਵੱਡੇ ਪੱਧਰ ਤੇ ਨੁਕਸਾਨ ਹੋ ਗਿਆ ਹੈ। ਰਾਜਸਥਾਨ ਤੇ ਪਾਕਿਸਤਾਨ ਸਰਹੱਦ ’ਤੇ ਲੱਗਦੇ ਪੰਜਾਬ ਦੇ ਜ਼ਿਲ੍ਹਾ ਫ਼ਾਜ਼ਿਲਕਾ ਦੇ ਤਹਿਸੀਲ ਅਬੋਹਰ ਦੇ ਪਿੰਡ ਬਕੈਣ ਵਾਲਾ, ਹਰੀਪੁਰਾ.....
ਬੇਮੌਸਮੀ ਮੀਂਹ ਕਾਰਨ ਹੋਏ ਫ਼ਸਲਾਂ ਦੇ ਨੁਕਸਾਨ ਦਾ ਮੁਆਵਜ਼ਾ ਦੇਵੇ ਪੰਜਾਬ ਸਰਕਾਰ- ਸੁਖਬੀਰ ਸਿੰਘ ਬਾਦਲ
. . .  about 7 hours ago
ਮਲੋਟ, 24 ਮਾਰਚ (ਪਾਟਿਲ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਹਲਕੇ ਦੇ ਪਿੰਡਾਂ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਕਿਸਾਨਾਂ ਨਾਲ ਮੁਲਾਕਾਤ ਕਰਕੇ ਬੇਮੌਸਮੀ ਹੋਈ ਬਰਸਾਤ ਅਤੇ ਗੜ੍ਹੇਮਾਰੀ ਕਾਰਨ ਫ਼ਸਲਾਂ ਦੇ ਹੋਏ ਭਾਰੀ ਨੁਕਸਾਨ ਲਈ ਪੰਜਾਬ ਸਰਕਾਰ....
250 ਗ੍ਰਾਮ ਅਫ਼ੀਮ ਸਮੇਤ ਡਰਾਈਵਰ ਤੇ ਕੰਡਕਟਰ ਕਾਬੂ
. . .  about 7 hours ago
ਅਬੋਹਰ, 24 ਮਾਰਚ (ਸੰਦੀਪ ਸੋਖਲ) - ਜ਼ਿਲ੍ਹਾ ਫ਼ਾਜ਼ਿਲਕਾ ਦੀ ਐਸ.ਐਸ.ਪੀ ਮੈਡਮ ਅਵਨੀਤ ਕੌਰ ਸਿੱਧੂ, ਐਸ.ਪੀ ਹੈੱਡ ਕੁਆਟਰ ਮੋਹਨ ਲਾਲ, ਡੀ.ਐਸ.ਪੀ ਅਬੋਹਰ ਸੁਖਵਿੰਦਰ ਸਿੰਘ ਬਰਾੜ ਨੇ ਜ਼ਿਲ੍ਹੇ ਨੂੰ ਨਸ਼ਾ ਮੁਕਤ ਬਣਾਉਣ ਲਈ ਮੁਹਿੰਮ ਚਲਾਈ ਹੈ। ਉਨ੍ਹਾਂ ਦੀਆਂ ਹਦਾਇਤਾਂ ’ਤੇ ਥਾਣਾ ਖੂਈਆਂ ਸਰਵਰ.....
‘ਆਪ’ ਐਮ.ਐਲ.ਏ. ਵਲੋਂ ਆਪਣੀ ਥਾਂ ’ਤੇ ਕਿਸੇ ਫ਼ਰਜ਼ੀ ਬੰਦੇ ਤੋਂ ਦਿਵਾਇਆ ਗਿਆ 12ਵੀਂ ਦਾ ਪੇਪਰ
. . .  about 7 hours ago
ਬਾਬਾ ਬਕਾਲਾ, 24 ਮਾਰਚ- ਆਮ ਆਦਮੀ ਪਾਰਟੀ ਦੇ ਬਟਾਲਾ ਤੋਂ ਐਮ.ਐਲ. ਏ. ਸ਼ੈਰੀ ਕਲਸੀ ਵਲੋਂ ਆਪਣੀ ਥਾਂ ’ਤੇ ਕਿਸੇ ਫ਼ਰਜ਼ੀ ਬੰਦੇ ਤੋਂ 12ਵੀਂ ਦਾ ਪੇਪਰ ਦਿਵਾਏ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਸੰਬੰਧੀ ਬੋਲਦਿਆਂ ਸੁਖਪਾਲ ਸਿੰਘ ਖਹਿਰਾ ਨੇ ਸਿੱਖਿਆ ਮੰਤਰੀ...
ਭਾਰਤ ਭੂਸ਼ਣ ਆਸ਼ੂ ਨੂੰ ਮਿਲੀ ਜ਼ਮਾਨਤ
. . .  about 7 hours ago
ਚੰਡੀਗੜ੍ਹ/ਲੁਧਿਆਣਾ, 24 ਮਾਰਚ (ਤਰੁਣ ਭਜਨੀ/ਪਰਮਿੰਦਰ ਸਿੰਘ ਆਹੂਜਾ)- ਬਹੁਕਰੋੜੀ ਟੈਂਡਰ ਘੁਟਾਲੇ ਵਿੱਚ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਅਦਾਲਤ ਵਲੋਂ ਉਸ ਦੀ ਜ਼ਮਾਨਤ ਦੀ ਅਰਜ਼ੀ ਮਨਜ਼ੂਰ ਕਰ ਲਈ ...
ਅੰਮ੍ਰਿਤਪਾਲ ਦੇ ਦੋ ਸਾਥੀ ਅਦਾਲਤ ਵਿਚ ਪੇਸ਼
. . .  about 8 hours ago
ਅਜਨਾਲਾ, 24 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)- 23 ਫਰਵਰੀ ਨੂੰ ਅਜਨਾਲਾ ਵਿਚ ਵਾਪਰੇ ਘਟਨਾਕ੍ਰਮ ਦੇ ਸੰਬੰਧ ਵਿਚ ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਗਏ ਅੰਮ੍ਰਿਤਪਾਲ ਦੇ ਦੋ ਸਾਥੀਆਂ ਹਰਕਰਨ ਸਿੰਘ ਅਤੇ ਓਂਕਾਰ ਸਿੰਘ ਨੂੰ ਅੱਜ ਮਾਣਯੋਗ ਅਦਾਲਤ ਵਿਚ ਪੇਸ਼....
ਅੰਮ੍ਰਿਤਪਾਲ ਸਮਰਥਕ ਨੌਜਵਾਨਾਂ ਦੀ ਨਿਆਂਇਕ ਹਿਰਾਸਤ ਛੇ ਦਿਨ ਹੋਰ ਵੱਧੀ
. . .  about 8 hours ago
ਤਲਵੰਡੀ ਸਾਬੋ, 24 ਮਾਰਚ (ਰਣਜੀਤ ਸਿੰਘ ਰਾਜੂ)- ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਪੰਜਾਬ ਪੁਲਿਸ ਵਲੋਂ ਬੀਤੀ 18 ਮਾਰਚ ਨੂੰ ਸ਼ੁਰੂ ਕੀਤੀ ਗਈ ਮੁਹਿੰਮ ਦੇ ਖ਼ਿਲਾਫ਼ ਪ੍ਰਦਰਸ਼ਨ ਕਰਨ ਵਾਲੇ ਤਲਵੰਡੀ ਸਾਬੋ ਇਲਾਕੇ ਦੇ 16 ਨੌਜਵਾਨ, ਜਿਨ੍ਹਾਂ ਨੂੰ ਪੁਲਿਸ ਨੇ ਹਿਰਾਸਤ ’ਚ ਲੈਣ ਉਪਰੰਤ....
ਇੰਟੈਲੀਜੈਂਸ ਵਿਭਾਗ ਦੇ ਆਈ.ਜੀ.ਵਲੋਂ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ
. . .  about 8 hours ago
ਅੰਮ੍ਰਿਤਸਰ, 24 ਮਾਰਚ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਗ੍ਰਹਿ ਵਿਖੇ ਆਈ.ਜੀ. ਇੰਟੈਲੀਜੈਂਸ ਜਸਕਰਨ ਸਿੰਘ ਅੱਜ ਮੁਲਾਕਾਤ ਕਰਨ ਲਈ ਪਹੁੰਚੇ। ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਈ.ਜੀ. ਜਸਕਰਨ ਸਿੰਘ ਨੇ ਕਿਹਾ ਕਿ ਉਹ ਪਹਿਲਾਂ....
ਖੇਮਕਰਨ ਇਲਾਕੇ ਦੇ ਸਕੂਲਾਂ ਚ ਪੜ੍ਹਾਉਂਦੇ ਤਿੰਨ ਅਧਿਆਪਕਾਂ ਦੀ ਸੜਕ ਦੁਰਘਟਨਾ 'ਚ ਹੋਈ ਮੌਤ 'ਤੇ ਸੋਗ ਦੀ ਲਹਿਰ
. . .  about 8 hours ago
ਖੇਮਕਰਨ, 24 ਮਾਰਚ (ਰਾਕੇਸ਼ ਕੁਮਾਰ ਬਿੱਲਾ)-ਖੇਮਕਰਨ ਇਲਾਕੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਚ ਪੜ੍ਹਾਉਣ ਲਈ ਰੋਜ਼ਾਨਾ ਫ਼ਿਰੋਜ਼ਪੁਰ ਜ਼ਿਲ੍ਹੇ 'ਚੋ ਇਕ ਟਰੈਕਸ ਗੱਡੀ 'ਤੇ ਆਉਂਦੇ ਅਧਿਆਪਕਾਂ ਦੀ ਅੱਜ ਸਵੇਰੇ ਫਿਰੋਜ਼ਪੁਰ ਨਜ਼ਦੀਕ ਹੋਈ ਭਿਆਨਕ ਸੜਕ ਦੁਰਘਟਨਾ 'ਚ ਤਿੰਨ ਅਧਿਆਪਕਾਂ...
ਰਾਹੁਲ ਗਾਂਧੀ ਸੰਸਦ ਵਿਚ ਸੱਚਾਈ ਤੋਂ ਦੂਰ ਜਾਣ ਦੇ ਆਦੀ- ਅਨੁਰਾਗ ਠਾਕੁਰ
. . .  about 8 hours ago
ਨਵੀਂ ਦਿੱਲੀ, 24 ਮਾਰਚ- ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਰਾਹੁਲ ਗਾਂਧੀ ਨੈਸ਼ਨਲ ਹੈਰਾਲਡ ਦੇ ਭ੍ਰਿਸ਼ਟਾਚਾਰ ਦੇ ਇਕ ਮਾਮਲੇ ਵਿਚ ਜ਼ਮਾਨਤ ’ਤੇ ਹਨ, ਉਹ ਸੰਸਦ ਵਿਚ ਸੱਚਾਈ ਤੋਂ ਦੂਰ ਜਾਣ ਦੇ ਆਦੀ ਹਨ। ਮੈਨੂੰ ਲੱਗਦਾ ਹੈ ਕਿ ਰਾਹੁਲ ਗਾਂਧੀ ਮੰਨਦੇ ਹਨ ਕਿ ਉਹ ਸੰਸਦ, ਕਾਨੂੰਨ, ਦੇਸ਼ ਤੋਂ ਉੱਪਰ ਹਨ। ਵਿਸ਼ੇਸ਼....
ਕਾਂਗਰਸ ਵਲੋਂ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਮੀਟਿੰਗ ਅੱਜ ਸ਼ਾਮ- ਕਾਂਗਰਸ ਪ੍ਰਧਾਨ
. . .  about 9 hours ago
ਨਵੀਂ ਦਿੱਲੀ, 24 ਮਾਰਚ- ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਖ਼ਤਮ ਕਰਨ ਸੰਬੰਧੀ ਗੱਲ ਕਰਦਿਆਂ ਕਾਂਗਰਸ ਪ੍ਰਧਾਨ ਮਲਿਕਾਅਰਜੁਨ ਖੜਗੇ ਨੇ ਕਿਹਾ ਕਿ ਅਸੀਂ ਅੱਜ ਸ਼ਾਮ 5 ਵਜੇ ਪਾਰਟੀ ਦਫ਼ਤਰ ਵਿਖੇ ਪਾਰਟੀ ਦੇ ਸੀਨੀਅਰ ਆਗੂਆਂ.....
ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਹੋਈ ਰੱਦ
. . .  about 9 hours ago
ਨਵੀਂ ਦਿੱਲੀ, 24 ਮਾਰਚ- ਕਾਂਗਰਸ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੂੰ ਮਾਣਹਾਨੀ ਮਾਮਲੇ ਵਿਚ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਲੋਕ ਸਭਾ ਮੈਂਬਰ ਵਜੋਂ ਅਯੋਗ ਕਰਾਰ ਦਿੱਤਾ ਗਿਆ ਹੈ। ਰਾਹੁਲ ਗਾਂਧੀ, ਕੇਰਲ ਦੇ ਵਾਇਨਾਡ ਸੰਸਦੀ ਹਲਕੇ ਤੋਂ ਲੋਕ ਸਭਾ ਮੈਂਬਰ ਹਨ। ਉਨ੍ਹਾਂ ਨੂੰ ਬੀਤੇ ਦਿਨੀਂ ਸੂਰਤ....
ਸਾਢੇ 13 ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਚਾਰ ਗ੍ਰਿਫ਼ਤਾਰ
. . .  about 9 hours ago
ਲੁਧਿਆਣਾ, 24 ਮਾਰਚ (ਪਰਮਿੰਦਰ ਸਿੰਘ ਆਹੂਜਾ)- ਐ.ਸਟੀ.ਐਫ਼. ਦੀ ਪੁਲਿਸ ਨੇ ਅੱਜ ਇਕ ਵੱਡੀ ਕਾਰਵਾਈ ਕਰਦਿਆਂ ਚਾਰ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਦੋ ਕਿੱਲੋ 230 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ....
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 5 ਚੇਤ ਸੰਮਤ 555
ਵਿਚਾਰ ਪ੍ਰਵਾਹ: ਲਾਲਚ ਦਾ ਪਿਆਲਾ ਪੀ ਕੇ ਮਨੁੱਖ ਅੱਤਿਆਚਾਰੀ ਤੇ ਪਾਗਲ ਹੋ ਜਾਂਦਾ ਹੈ। -ਸ਼ੇਖ ਸ਼ਾਅਦੀ

ਰੂਪਨਗਰ

ਦਸਮੇਸ਼ ਹਾਕਸ ਆਲ ਇੰਡੀਆ ਹਾਕੀ ਮੇਲੇ ਦੇ ਸੈਮੀਫਾਈਨਲ 'ਚ ਪੁੱਜੀਆਂ ਬੀ. ਐੱਸ. ਐੱਫ. ਤੇ ਪੰਜਾਬ ਪੁਲਿਸ ਦੀਆਂ ਟੀਮਾਂ

ਰੂਪਨਗਰ, 17 ਮਾਰਚ (ਸਤਨਾਮ ਸਿੰਘ ਸੱਤੀ)-ਪੰਜਾਬ ਪੁਲਿਸ ਜਲੰਧਰ ਅਤੇ ਬੀ. ਐੱਸ. ਐੱਫ. ਵਲੋਂ 31ਵੇਂ ਦਸਮੇਸ਼ ਹਾਕਸ ਆਲ ਇੰਡੀਆ ਹਾਕੀ ਮੇਲੇ ਦੇ ਤੀਜੇ ਦਿਨ ਦੇ ਹੋਏ ਮੁਕਾਬਲਿਆਂ ਵਿਚ ਆਪੋ-ਆਪਣੇ ਮੁਕਾਬਲੇ ਜਿੱਤ ਕੇ ਸੈਮੀਫਾਈਨਲ ਵਿਚ ਪ੍ਰਵੇਸ਼ ਕੀਤਾ | ਅੱਜ ਕੁੱਲ 2 ਮੈਚ ਖੇਡੇ ਗਏ | ਦਿਨ ਦਾ ਪਹਿਲਾ ਮੈਚ ਪੀ.ਐੱਸ.ਪੀ.ਸੀ.ਐੱਲ ਪਟਿਆਲਾ ਅਤੇ ਪੰਜਾਬ ਪੁਲਿਸ ਦਰਮਿਆਨ ਖੇਡਿਆ ਗਿਆ | ਮੈਚ ਦੇ 12ਵੇਂ ਮਿੰਟ ਵਿਚ ਪੰਜਾਬ ਪੁਲਿਸ ਦੇ ਖਿਡਾਰੀ ਵਰਿੰਦਰ ਸਿੰਘ ਨੇ ਬਹੁਤ ਖ਼ੂਬਸੂਰਤ ਮੈਦਾਨੀ ਗੋਲ ਕਰਕੇ ਆਪਣੀ ਟੀਮ ਨੂੰ 1-0 ਨਾਲ ਅੱਗੇ ਕਰ ਦਿੱਤਾ | ਪੀ.ਐੱਸ.ਪੀ.ਸੀ.ਐਲ ਪਟਿਆਲਾ ਦੀ ਟੀਮ ਵਲੋਂ ਸਕੋਰ ਨੂੰ ਬਰਾਬਰ ਕਰਨ ਲਈ ਪੂਰਾ ਜ਼ੋਰ ਲਗਾਇਆ ਗਿਆ ਪਰ ਪੰਜਾਬ ਪੁਲਿਸ ਦੀ ਟੀਮ ਨੇ ਉਨ੍ਹਾਂ ਨੂੰ ਕੋਈ ਵੀ ਮੌਕਾ ਨਾ ਦਿੱਤਾ | ਪੰਜਾਬ ਪੁਲਿਸ ਦੀ ਟੀਮ ਇਸ ਰੋਮਾਂਚਕ ਮੈਚ ਨੂੰ 1-0 ਨਾਲ ਜਿੱਤਣ ਵਿਚ ਕਾਮਯਾਬ ਰਹੀ ਅਤੇ ਟੀਮ ਨੇ ਇਹ ਕੁਆਟਰ ਫਾਈਨਲ ਮੈਚ ਜਿੱਤ ਕੇ 31ਵੇਂ ਦਸਮੇਸ਼ ਹਾਕਸ ਆਲ ਇੰਡੀਆ ਹਾਕੀ ਫ਼ੈਸਟੀਵਲ ਦੇ ਸੈਮੀਫਾਈਨਲ ਵਿਚ ਪ੍ਰਵੇਸ਼ ਕੀਤਾ | ਇਸ ਮੈਚ ਵਿਚ ਸੁਰਿੰਦਰ ਸਿੰਘ ਵਿਰਦੀ ਐੱਮ. ਡੀ. ਅਨਸਥੈਟਿਕ ਗੈਸ ਪ੍ਰਾ. ਲਿਮ: ਬਤੌਰ ਮੁੱਖ ਮਹਿਮਾਨ ਪੁੱਜੇ ਤੇ ਟੀਮਾਂ ਨੂੰ ਆਸ਼ੀਰਵਾਦ ਦਿੱਤਾ | ਉਨ੍ਹਾਂ ਬਲਵਿੰਦਰ ਸਿੰਘ ਖੇੜੀ ਸਲਾਬਤਪੁਰ ਸ਼ਿਵਾਲਿਕ ਹਾਈਡਰੋ ਪ੍ਰਾ. ਲਿਮ: ਵਾਲੇ ਵੀ ਮੌਜੂਦ ਸਨ | ਅੱਜ ਦਾ ਦੂਜਾ ਮੈਚ ਬੀ.ਐੱਸ.ਐੱਫ. ਅਤੇ ਈ.ਐੱਮ.ਈ. ਜਲੰਧਰ ਦਰਮਿਆਨ ਖੇਡਿਆ ਗਿਆ | ਬੀ.ਐੱਸ.ਐੱਫ. ਦੇ ਖਿਡਾਰੀ ਹਤਿੰਦਰ ਸਿੰਘ ਵਲੋਂ ਮੈਚ ਦੇ 33ਵੇਂ ਮਿੰਟ ਵਿਚ ਗੋਲ ਕਰਕੇ ਆਪਣੀ ਟੀਮ ਨੂੰ 1-0 ਨਾਲ ਅੱਗੇ ਕਰ ਦਿੱਤਾ | ਬੀ.ਐੱਸ.ਐੱਫ ਇਸ ਕੁਆਟਰ ਫਾਈਨਲ ਮੈਚ ਨੂੰ 1-0 ਦੇ ਫ਼ਰਕ ਨਾਲ ਜਿੱਤਣ ਤੇ ਫ਼ੈਸਟੀਵਲ ਦੇ ਸੈਮੀਫਾਈਨਲ ਵਿਚ ਪ੍ਰਵੇਸ਼ ਕਰਨ ਵਿਚ ਸਫਲ ਰਹੀ | ਇਸ ਮੈਚ ਵਿਚ ਡਿਪਟੀ ਕਮਿਸ਼ਨਰ ਰੂਪਨਗਰ ਡਾ.ਪ੍ਰੀਤੀ ਯਾਦਵ ਵਲੋਂ ਬਤੌਰ ਮੁੱਖ ਮਹਿਮਾਨ ਟੀਮਾਂ ਨਾਲ ਜਾਣ-ਪਹਿਚਾਣ ਕੀਤੀ | ਉਨ੍ਹਾਂ ਨਾਲ ਐੱਸ.ਪੀ. ਡੀ. ਮਨਵਿੰਦਰ ਸਿੰਘ ਨੈਸ਼ਨਲ ਹਾਕੀ ਪਲੇਅਰ ਵੀ ਮੌਜੂਦ ਸਨ | ਨਿਗਰਾਨ ਇੰਜ. ਹਰਜੀਤ ਸਿੰਘ, ਇੰਜ. ਗਗਨਦੀਪ ਸਿੰਘ ਸੰਧੂ, ਇੰਜ. ਗੁਰਪ੍ਰਕਾਸ਼ ਸਿੰਘ, ਇੰਜ. ਮਾਈਕਲ ਅਤੇ ਇੰਜ. ਪ੍ਰਭਲੀਨ ਸਿੰਘ ਧੰਜੂ ਵਲੋਂ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋ ਕੇ ਮੈਚਾਂ ਦਾ ਅਨੰਦ ਮਾਣਿਆ | ਇਸ ਮੌਕੇ ਜਲ ਸਪਲਾਈ ਤੇ ਸੈਨੀਟੇਸ਼ਨ ਇੰਜੀਨੀਅਰ ਐਸੋਸੀਏਸ਼ਨ ਦੇ ਪ੍ਰਧਾਨ ਇੰਜ. ਹਰਜੀਤਪਾਲ ਸਿੰਘ ਜੋ ਕੇ ਹਾਕਸ ਕਲੱਬ ਦੇ ਮੈਂਬਰ ਵੀ ਹਨ ਉਹ ਵੀ ਹਾਜ਼ਰ ਸਨ | ਅੱਜ ਦੇ ਮੈਚਾਂ ਵਿਚ ਅੰਤਰਰਾਸ਼ਟਰੀ ਅੰਪਾਇਰ ਅਮਿੱਤ ਸ਼ਰਮਾ, ਦੀਪਕ ਕੁਮਾਰ, ਗੁਰਪ੍ਰੀਤ ਸਿੰਘ ਅਤੇ ਦੀਪਕ ਸ਼ਰਮਾ ਨੇ ਬਤੌਰ ਅੰਪਾਇਰ ਅਤੇ ਗੁਰਮੀਤ ਸਿੰਘ, ਮਨਜਿੰਦਰ ਸਿੰਘ ਨੇ ਬਤੌਰ ਟੈਕਨੀਕਲ ਅਫ਼ਸਰ ਭੂਮਿਕਾ ਨਿਭਾਈ | ਇਸ ਮੌਕੇ ਹਾਕਸ ਕਲੱਬ ਦੇ ਮੈਂਬਰ ਨਿਗਮ ਮਹਿਤਾ, ਜਗਮਿੱਤਰ ਸਿੰਘ, ਅਮਿੰ੍ਰਤਪਾਲ ਸਿੰਘ, ਅਮਰਜੀਤ ਸਿੰਘ ਹਵੇਲੀ, ਜ਼ਿਲ੍ਹਾ ਹਾਕੀ ਕੋਚ ਇੰਦਰਜੀਤ ਸਿੰਘ, ਹਰਬਿੰਦਰ ਸਿੰਘ ਹਨੀ, ਅਵਤਾਰ ਸਿੰਘ ਤਾਰੂ, ਗੁਰਮੀਤ ਸਿੰਘ ਗਿਆਨੀ, ਰਵਿੰਦਰ ਸਿੰਘ ਤੇ ਹਰਪ੍ਰੀਤ ਸਿੰਘ ਆਦਿ ਹਾਜ਼ਰ ਸਨ | ਹਾਕਸ ਕਲੱਬ ਦੇ ਜਨਰਲ ਸਕੱਤਰ ਐੱਸ. ਐੱਸ. ਸੈਣੀ ਅਤੇ ਸਕੱਤਰ ਜਸਵੀਰ ਸਿੰਘ ਰਾਏ ਨੇ ਦੱਸਿਆ ਗਿਆ ਕਿ ਮਿਤੀ 18 ਮਾਰਚ 2023 ਨੂੰ ਸੈਮੀਫਾਈਨਲ ਮੁਕਾਬਲਿਆਂ ਦਾ ਪਹਿਲਾਂ ਮੈਚ ਦੁਪਹਿਰੇ 1.30 ਵਜੇ ਪੰਜਾਬ ਪੁਲਿਸ ਅਤੇ ਜਾਖੜ ਅਕੈਡਮੀ ਦਰਮਿਆਨ ਤੇ ਦੂਸਰਾ ਮੈਚ ਬੀ.ਐੱਸ.ਐੱਫ. ਅਤੇ ਸਿੱਖ ਇਲੈਵਨ ਦਰਮਿਆਨ ਸ਼ਾਮ 3:30 ਵਜੇ ਖੇਡਿਆ ਜਾਵੇਗਾ |

ਮੀਂਹ ਨੇ ਕਣਕ ਦੀ ਫ਼ਸਲ ਵਿਛਾਈ

ਸ੍ਰੀ ਚਮਕੌਰ ਸਾਹਿਬ, 17 ਮਾਰਚ (ਜਗਮੋਹਣ ਸਿੰਘ ਨਾਰੰਗ)-ਬੀਤੀ ਰਾਤ ਇਲਾਕੇ 'ਚ ਪਏ ਮੀਂਹ ਨੇ ਕਈ ਪਿੰਡਾਂ ਵਿਚ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਕਣਕ ਦੀ ਫਸਲ ਨੂੰ ਵਿਛਾ ਦਿੱਤਾ ਹੈ | ਕਿਸਾਨ ਆਗੂ ਗੁਰਮੀਤ ਸਿੰਘ ਢਿੱਲੋਂ ਭੋਜੇਮਾਜਰਾ, ਚੇਅਰਮੈਨ ਪਰਮਜੀਤ ਸਿੰਘ ਖੇੜੀ, ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗੱਠਜੋੜ ਵਲੋਂ ਉਪ ਮੰਡਲ ਮੈਜਿਸਟੇ੍ਰਟ ਦਫ਼ਤਰ ਅੱਗੇ ਧਰਨਾ

ਸ੍ਰੀ ਅਨੰਦਪੁਰ ਸਾਹਿਬ, 17 ਮਾਰਚ (ਕਰਨੈਲ ਸਿੰਘ, ਜੇ.ਐਸ.ਨਿੱਕੂਵਾਲ)-ਸ਼ੋ੍ਰਮਣੀ ਅਕਾਲੀ ਦਲ ਅਤੇ ਬਸਪਾ ਗੱਠਜੋੜ ਵਲੋਂ ਸਥਾਨਕ ਉਪ ਮੰਡਲ ਮੈਜਿਸਟ੍ਰੇਟ ਦਫ਼ਤਰ ਅੱਗੇ 'ਪੰਜਾਬ ਬਚਾਓ ਧਰਨਾ' ਮੁਹਿੰਮ ਤਹਿਤ ਸਰਕਾਰ ਦੀ ਵਾਅਦਾ ਖ਼ਿਲਾਫ਼ੀ ਦੇ ਵਿਰੋਧ 'ਚ ਧਰਨੇ ਦਿੱਤਾ ਗਿਆ | ...

ਪੂਰੀ ਖ਼ਬਰ »

ਜੰਗ-ਏ-ਆਜ਼ਾਦੀ ਯਾਦਗਾਰ ਦੀ ਜਾਂਚ ਸ਼ਹੀਦਾਂ ਦਾ ਅਪਮਾਨ-ਪ੍ਰਵਾਸੀ ਪੰਜਾਬੀ

ਨੰਗਲ, 17 ਮਾਰਚ (ਗੁਰਪ੍ਰੀਤ ਸਿੰਘ ਗਰੇਵਾਲ)-''ਵਿਜੀਲੈਂਸ ਵਲੋਂ ਜੰਗ-ਏ-ਆਜ਼ਾਦੀ ਸਬੰਧੀ ਕੀਤੀ ਜਾ ਰਹੀ ਰਾਜਸੀ ਇਸ਼ਾਰਾ ਜਾਂਚ ਮੰਦਭਾਗਾ ਘਟਨਾਕ੍ਰਮ ਹੈ ਅਤੇ ਇਸ ਨਾਲ ਮਹਾਨ ਸ਼ਹੀਦਾਂ ਦਾ ਨਿਰਾਦਰ ਹੋ ਰਿਹਾ ਹੈ'' ਇਹ ਵਿਚਾਰ ਪਰਵਾਸੀ ਪੰਜਾਬੀ ਫਰੈਂਡਜ਼ ਕਲੱਬ ਦੇ ਪ੍ਰਧਾਨ ...

ਪੂਰੀ ਖ਼ਬਰ »

ਭਾਖੜਾ ਬਿਆਸ ਇੰਪਲਾਈਜ਼ ਯੂਨੀਅਨ ਵਲੋਂ ਗੇਟ ਰੈਲੀ ਤੇ ਧਰਨਾ

ਸ੍ਰੀ ਅਨੰਦਪੁਰ ਸਾਹਿਬ, 17 ਮਾਰਚ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ ਸੈਣੀ)-ਭਾਖੜਾ ਬਿਆਸ ਇੰਪਲਾਈਜ਼ ਯੂਨੀਅਨ ਏਟਕ ਵਲੋਂ ਗੰਗੂਵਾਲ ਪਾਵਰ ਹਾਊਸ ਦੇ ਗੇਟ ਅੱਗੇ ਗੇਟ ਰੈਲੀ ਪ੍ਰਧਾਨ ਸੋਹਨ ਲਾਲ ਦੀ ਅਗਵਾਈ ਹੇਠ ਕੀਤੀ ਗਈ | ਇਸ ਸਬੰਧੀ ਸਕੱਤਰ ਬਲਵੰਤ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਕਣਕ ਘੱਟ ਮਿਲਣ 'ਤੇ ਪਿੰਡਾਂ ਦੇ ਖਪਤਕਾਰਾਂ ਤੋਂ ਪ੍ਰੇਸ਼ਾਨ ਹੋ ਰਹੇ ਨੇ ਡੀਪੂ ਹੋਲਡਰ • ਗ਼ਰੀਬ ਪਰਿਵਾਰ ਕਣਕ ਲੈਣ ਤੋਂ ਰਹੇ ਵਾਂਝੇ, ਸਮਰੱਥ ਪਰਿਵਾਰ ਕਣਕ ਲੈਣ 'ਚ ਮੋਹਰੀ

ਭਰਤਗੜ੍ਹ, 17 ਮਾਰਚ (ਜਸਬੀਰ ਸਿੰਘ ਬਾਵਾ)-ਸਰਕਾਰ ਵਲੋਂ ਨੀਲੇ ਕਾਰਡ ਧਾਰਕਾਂ ਨੂੰ 2 ਰੁਪਏ ਕਿੱਲੋ ਦਿੱਤੀ ਜਾਣ ਵਾਲੀ ਕਣਕ ਬਿਲਕੁਲ ਮੁਫ਼ਤ ਦੇਣ ਦੇ ਨਾਲ-ਨਾਲ ਹਰੇਕ ਪਿੰਡ ਦੇ ਡੀਪੂ ਹੋਲਡਰ ਇਨ੍ਹੀਂ ਦਿਨੀਂ ਆਪੋ-ਆਪਣੇ ਪਿੰਡਾਂ ਦੇ ਖਪਤਕਾਰਾਂ ਤੋਂ ਪ੍ਰੇਸ਼ਾਨ ਹਨ, ...

ਪੂਰੀ ਖ਼ਬਰ »

ਓਲੰਪੀਅਨ ਪੈਦਾ ਕਰਨ ਵਾਲਾ ਹਾਕਸ ਕਲੱਬ ਰੋਪੜ ਨਿੱਜੀ ਸਟੇਡੀਅਮ ਵਾਲਾ ਦੇਸ਼ ਦਾ ਪਹਿਲਾ ਹਾਕੀ ਕਲੱਬ- ਐੱਸ. ਐੱਸ. ਵਿਰਦੀ

ਰੂਪਨਗਰ, 17 ਮਾਰਚ (ਸਤਨਾਮ ਸਿੰਘ ਸੱਤੀ)-1966 'ਚ ਗਠਿਤ ਹੋਇਆ ਹਾਕਸ ਕਲੱਬ ਰੂਪਨਗਰ ਦੇਸ਼ ਦਾ ਪਹਿਲਾਂ ਅਜਿਹਾ ਹਾਕੀ ਕਲੱਬ ਹੈ, ਜਿਸ ਦਾ ਆਪਣਾ ਨਿੱਜੀ ਹਾਕੀ ਸਟੇਡੀਅਮ ਹੈ ਅਤੇ ਆਪਣੀ ਟੀਮ ਹੈ, ਪਰ ਓਲੰਪੀਅਨ ਤੇ ਕੌਮਾਂਤਰੀ ਖਿਡਾਰੀ ਪੈਦਾ ਕਰਨ ਵਾਲਾ ਇਹ ਕਲੱਬ ਅਸਟਰੋਟਰਫ ...

ਪੂਰੀ ਖ਼ਬਰ »

ਟ੍ਰਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ 'ਤੇ ਵਾਹਨਾਂ ਦੇ ਕੱਟੇ ਚਲਾਨ

ਮੋਰਿੰਡਾ, 17 ਮਾਰਚ (ਕੰਗ)-ਮੋਰਿੰਡਾ ਪੁਲਿਸ ਵਲੋਂ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ 'ਤੇ ਵਾਹਨਾਂ ਦੇ ਚਲਾਨ ਕੱਟੇ ਗਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਟਰੈਫਿਕ ਇੰਚਾਰਜ ਮਲਕੀਤ ਸਿੰਘ ਨੇ ਦੱਸਿਆ ਕਿ ਅੱਧੀ ਦਰਜਨ ਦੇ ਕਰੀਬ ਵੱਖ-ਵੱਖ ਤਰ੍ਹਾਂ ਦੇ ਵਾਹਨਾਂ ਦੇ ਚਲਾਨ ...

ਪੂਰੀ ਖ਼ਬਰ »

ਭਾਜਪਾ ਨੇ ਨਿੱਜੀ ਸਕੂਲਾਂ ਵਲੋਂ ਕੀਤੀ ਜਾ ਰਹੀ ਲੁੱਟ ਖ਼ਿਲਾਫ਼ ਖੋਲਿ੍ਹਆ ਮੋਰਚਾ • ਨਿੱਜੀ ਸਕੂਲਾਂ ਦੀ ਮਨਮਰਜ਼ੀ ਬਰਦਾਸ਼ਤ ਨਹੀਂ- ਰਾਣਾ

ਸ੍ਰੀ ਅਨੰਦਪੁਰ ਸਾਹਿਬ, 17 ਮਾਰਚ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ ਸੈਣੀ)-ਭਾਜਪਾ ਦੇ ਸਰਕਲ ਪ੍ਰਧਾਨ ਐਡਵੋਕੇਟ ਸਤਬੀਰ ਸਿੰਘ ਰਾਣਾ ਨੇ ਕਿਹਾ ਕਿ ਇਲਾਕੇ ਦੇ ਕੁੱਝ ਨਿੱਜੀ ਸਕੂਲਾਂ ਵਾਲਿਆਂ ਵਲੋਂ ਅਸਿੱਧੇ ਤਰੀਕੇ ਨਾਲ ਬੱਚਿਆਂ ਦੇ ਮਾਪਿਆਂ ਦੀ ਆਰਥਿਕ ਲੁੱਟ ਕੀਤੀ ਜਾ ...

ਪੂਰੀ ਖ਼ਬਰ »

ਅਣਪਛਾਤੇ ਵਾਹਨ ਨੇ ਐਕਟਿਵਾ ਚਾਲਕ ਨੂੰ ਕੀਤਾ ਜ਼ਖਮੀ

ਸ੍ਰੀ ਚਮਕੌਰ ਸਾਹਿਬ, 17 ਮਾਰਚ (ਜਗਮੋਹਣ ਸਿੰਘ ਨਾਰੰਗ)-ਪਿੰਡ ਰੁੜਕੀ ਹੀਰਾਂ ਵਿਖੇ ਡਿਊਟੀ ਦੇ ਕੇ ਐਕਟਿਵਾ 'ਤੇ ਘਰ ਪਰਤ ਰਹੇ ਇਕ ਐਕਟਿਵਾ ਚਾਲਕ ਵਿਅਕਤੀ ਨੂੰ ਇਕ ਅਣਪਛਾਤਾ ਵਾਹਨ ਕਾਫ਼ੀ ਦੂਰ ਘੜੀਸਦਾ ਲੈ ਗਿਆ, ਜਿਸ ਨਾਲ ਐਕਟਿਵਾ ਚਾਲਕ ਗੰਭੀਰ ਰੂਪ ਵਿਚ ਜ਼ਖ਼ਮੀ ਹੋ ...

ਪੂਰੀ ਖ਼ਬਰ »

'ਆਪ' ਸਰਕਾਰ ਦੇ ਕੱਟੜ ਇਮਾਨਦਾਰ ਵਰਕਰਾਂ ਦੀਆਂ ਉਮੀਦਾਂ 'ਤੇ ਵੀ ਪੋਚਾ ਫਿਰਿਆ

ਨੰਗਲ, 17 ਮਾਰਚ (ਗੁਰਪ੍ਰੀਤ ਸਿੰਘ ਗਰੇਵਾਲ)-ਕੈਪਟਨ ਅਮਰਿੰਦਰ ਸਿੰਘ ਅਤੇ ਸਰਦਾਰ ਚਰਨਜੀਤ ਸਿੰਘ ਚੰਨੀ ਦੀ ਸਰਕਾਰ ਸਮੇਂ ਸ਼ਰੇਆਮ ''ਝਾੜੂ'' ਚੁੱਕ ਕੇ ਥਾਂ-ਥਾਂ ਰਾਜਸੀ ਸਿੰਗ ਫਸਾਉਣ ਵਾਲਾ ਪਿੰਡ ਬਰਮਲਾ ਦਾ ਠਾਹ ਸੋਟਾ ਟਿੱਪਣੀਕਾਰ ਵੀ ਮਨੋਬਲ ਡਿਗਣ ਕਾਰਨ ਚੁੱਪ ਹੋ ਕੇ ...

ਪੂਰੀ ਖ਼ਬਰ »

'ਆਪ' ਸਰਕਾਰ ਦੇ ਕੱਟੜ ਇਮਾਨਦਾਰ ਵਰਕਰਾਂ ਦੀਆਂ ਉਮੀਦਾਂ 'ਤੇ ਵੀ ਪੋਚਾ ਫਿਰਿਆ

ਨੰਗਲ, 17 ਮਾਰਚ (ਗੁਰਪ੍ਰੀਤ ਸਿੰਘ ਗਰੇਵਾਲ)-ਕੈਪਟਨ ਅਮਰਿੰਦਰ ਸਿੰਘ ਅਤੇ ਸਰਦਾਰ ਚਰਨਜੀਤ ਸਿੰਘ ਚੰਨੀ ਦੀ ਸਰਕਾਰ ਸਮੇਂ ਸ਼ਰੇਆਮ ''ਝਾੜੂ'' ਚੁੱਕ ਕੇ ਥਾਂ-ਥਾਂ ਰਾਜਸੀ ਸਿੰਗ ਫਸਾਉਣ ਵਾਲਾ ਪਿੰਡ ਬਰਮਲਾ ਦਾ ਠਾਹ ਸੋਟਾ ਟਿੱਪਣੀਕਾਰ ਵੀ ਮਨੋਬਲ ਡਿਗਣ ਕਾਰਨ ਚੁੱਪ ਹੋ ਕੇ ...

ਪੂਰੀ ਖ਼ਬਰ »

ਲੋਕਾਂ ਦਾ ਚਾਅ ਇਕ ਵਰ੍ਹੇ 'ਚ ਹੀ ਲੱਥ ਗਿਆ- ਕੌਂਸਲਰ

ਨੰਗਲ, 17 ਮਾਰਚ (ਗੁਰਪ੍ਰੀਤ ਸਿੰਘ ਗਰੇਵਾਲ)-'ਆਪ' ਸਰਕਾਰ ਤੋਂ ਲੋਕਾਂ ਦਾ ਚਾਅ ਸਿਰਫ਼ ਇਕ ਵਰ੍ਹੇ 'ਚ ਹੀ ਲੱਥ ਗਿਆ ਹੈ ਕਿਉਂਕਿ ਮਹਾਨ ਸ਼ਹੀਦ ਭਗਤ ਸਿੰਘ ਦਾ ਹਵਾਲਾ ਦੇਣ ਵਾਲੇ ਸਿਹਤ ਤੇ ਸਿੱਖਿਆ ਕ੍ਰਾਂਤੀ ਨਹੀਂ ਲਿਆ ਸਕੇ | ਇਹ ਵਿਚਾਰ ਪ੍ਰਸਿੱਧ ਵਕੀਲ ਤੇ ਕੌਂਸਲਰ ...

ਪੂਰੀ ਖ਼ਬਰ »

ਸੰਘਰਸ਼ੀ ਆਗੂ ਤਰਲੋਚਨ ਸਿੰਘ ਰਾਣਾ ਦੀ ਯਾਦ 'ਚ ਉਸਾਰੇ 'ਰਾਣਾ ਭਵਨ' ਦਾ ਉਦਘਾਟਨ • ਵਿਧਾਇਕ ਸਮੇਤ ਵੱਖ-ਵੱਖ ਜਥੇਬੰਦਕ ਆਗੂ ਪੁੱਜੇ

ਰੂਪਨਗਰ, 17 ਮਾਰਚ (ਸਤਨਾਮ ਸਿੰਘ ਸੱਤੀ)-ਜ਼ਿਲ੍ਹੇ ਦੀਆਂ ਸੰਘਰਸ਼ੀ ਜਥੇਬੰਦੀਆਂ ਦੇ ਆਧਾਰ 'ਤੇ ਬਣੇ ਸਾਂਝੇ ਮੰਚ ਜੇਪੀਐੱਮਓ ਵਲੋਂ ਇੱਕ ਪ੍ਰਭਾਵਸ਼ਾਲੀ ਸਮਾਗਮ ਕੀਤਾ ਗਿਆ | ਸਮਾਗਮ ਵਿਚ ਤਰਲੋਚਨ ਸਿੰਘ ਰਾਣਾ ਪਰਿਵਾਰ ਵਲੋਂ ਦਾਨ ਕੀਤੀ ਗਈ ਜ਼ਮੀਨ 'ਤੇ ਇੱਕ ਦਫ਼ਤਰ ਦੀ ...

ਪੂਰੀ ਖ਼ਬਰ »

ਸੁਖਇੰਦਰਪਾਲ ਸਿੰਘ ਵਲੋਂ ਡੇਰਾ ਬਾਬਾ ਮਸਤਾ ਜੀ ਨੂੰ ਵੱਖ-ਵੱਖ ਕਿਸਮ ਦੇ ਬੂਟੇ ਭੇਟ

ਘਨੌਲੀ, 17 ਮਾਰਚ (ਜਸਵੀਰ ਸਿੰਘ ਸੈਣੀ)-ਵਾਤਾਵਰਨ ਪ੍ਰੇਮੀ ਸੁਖਇੰਦਰਪਾਲ ਸਿੰਘ ਬੌਬੀ ਬੋਲਾਂ ਵਲੋਂ ਪ੍ਰਦੂਸ਼ਣ ਖ਼ਿਲਾਫ਼ ਛੇੜੀ ਮੁਹਿੰਮ ਵਾਤਾਵਰਨ ਨੂੰ ਹਰਿਆ-ਭਰਿਆ ਰੱਖਣ ਦੇ ਲਈ ਸਕੂਲਾਂ ਕਾਲਜਾਂ, ਧਾਰਮਿਕ ਅਸਥਾਨਾਂ, ਕਲੱਬਾਂ ਨੂੰ ਮੁਫ਼ਤ ਪੌਦੇ ਵੰਡ ਕੇ ਉਨ੍ਹਾਂ ...

ਪੂਰੀ ਖ਼ਬਰ »

ਸੋਸ਼ਲ ਵੈੱਲਫੇਅਰ ਕਲੱਬ ਕੋਟਲਾ ਨਿਹੰਗ ਵਲੋਂ ਤਿੰਨ ਰੋਜ਼ਾ 10ਵਾਂ ਪੇਂਡੂ ਖੇਡ ਮੇਲਾ ਆਰੰਭ • ਵੱਖ-ਵੱਖ ਸਿਵਲ ਅਤੇ ਪੁਲਿਸ ਅਧਿਕਾਰੀਆਂ ਨੇ ਦਿੱਤਾ ਖਿਡਾਰੀਆਂ ਨੂੰ ਆਸ਼ੀਰਵਾਦ

ਰੂਪਨਗਰ, 17 ਮਾਰਚ (ਸਤਨਾਮ ਸਿੰਘ ਸੱਤੀ)-ਸੋਸ਼ਲ ਵੈੱਲਫੇਅਰ ਕਲੱਬ ਕੋਟਲਾ ਨਿਹੰਗ ਵਲੋਂ ਤਿੰਨ ਰੋਜ਼ਾ 10ਵਾਂ ਪੇਂਡੂ ਖੇਡ ਮੇਲਾ ਅੱਜ ਸ਼ਹੀਦ ਗੁਰਬਚਨ ਸਿੰਘ ਯਾਦਗਾਰੀ ਸਟੇਡੀਅਮ ਨੇੜੇ ਸਰਕਾਰੀ ਹਾਈ ਸਕੂਲ ਕੋਟਲਾ ਨਿਹੰਗ ਵਿਖੇ ਸ਼ੁਰੂ ਹੋਇਆ | ਪਹਿਲੇ ਦਿਨ ਦਾ ਉਦਘਾਟਨ ...

ਪੂਰੀ ਖ਼ਬਰ »

ਸੁਆਮੀ ਭੂੰਮਾ ਨੰਦ ਦੀ ਤੀਜੀ ਬਰਸੀ ਸੰਬੰਧੀ ਅਖੰਡ ਪਾਠ ਅਰੰਭ

ਕਾਹਨਪੁਰ ਖੂਹੀ, 17 ਮਾਰਚ (ਗੁਰਬੀਰ ਸਿੰਘ ਵਾਲੀਆ)-ਮਹਾਰਾਜ ਭੂਰੀ ਵਾਲੇ ਕੁਟੀਆ ਪਿੰਡ ਕਾਹਨਪੁਰ ਖੂਹੀ ਵਿਖੇ ਸਮੂਹ ਸੰਗਤ ਅਤੇ ਮੌਜੂਦਾ ਗੱਦੀ ਨਸ਼ੀਨ ਉੱਤਰਾਅਧਿਕਾਰੀ ਸੁਆਮੀ ਦਰਸ਼ਨਾ ਨੰਦ ਜੀ (ਬਰਿੰਦਬਣ) ਕਾਹਨਪੁਰ ਖੂਹੀ ਤੇ ਸੁਆਮੀ ਅਜਰਾ ਨੰਦ ਜੀ ਸੇਵਾਦਾਰ ਵਲੋਂ 1008 ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਵਿਖੇ ਦੋ ਰੋਜ਼ਾ ਵਰਕਸ਼ਾਪ ਲਗਾਈ

ਸ੍ਰੀ ਅਨੰਦਪੁਰ ਸਾਹਿਬ, 17 ਮਾਰਚ (ਕਰਨੈਲ ਸਿੰਘ, ਜੇ.ਐਸ.ਨਿੱਕੂਵਾਲ)-ਸਥਾਨਕ ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਦੇ ਟਰੇਨਿੰਗ ਐਂਡ ਪਲੇਸਮੈਂਟ ਸੈੱਲ ਨੇ ਕਾਲਜ ਦੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਕਰਨ ਦੇ ਮੰਤਵ ਲਈ ਦੋ ਰੋਜ਼ਾ 'ਪਰਸਨੈਲਿਟੀ ਡੈਵਲੇਪਮੈਂਟ ...

ਪੂਰੀ ਖ਼ਬਰ »

ਮਾਈਟੀ ਖ਼ਾਲਸਾ ਇੰਟਰਨੈਸ਼ਨਲ ਸਕੂਲ ਦੀ ਟੀਮ ਨੇ ਜਿੱਤਿਆ ਕੌਮੀ ਪੱਧਰ ਦਾ ਹਾਕੀ ਟੂਰਨਾਮੈਂਟ

ਸ੍ਰੀ ਅਨੰਦਪੁਰ ਸਾਹਿਬ, 17 ਮਾਰਚ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ ਸੈਣੀ)-ਮਾਈਟੀ ਖ਼ਾਲਸਾ ਇੰਟਰਨੈਸ਼ਨਲ ਸਕੂਲ ਦੀ ਹਾਕੀ ਟੀਮ ਨੇ ਹਿਮਾਚਲ ਪ੍ਰਦੇਸ਼ ਦੇ ਊਨਾ ਸ਼ਹੀਦ ਭਗਤ ਸਿੰਘ ਕਲੱਬ ਅਤੇ ਹਾਕੀ ਕਲੱਬ ਗਲੂਆ ਵਿਖੇ ਕਰਵਾਏ ਕੌਮੀ ਪੱਧਰ ਦਾ 17ਵਾਂ ਬਾਬਾ ਬਚਨ ਦਾਸ ...

ਪੂਰੀ ਖ਼ਬਰ »

ਆਸ਼ਾ ਵਰਕਰ ਤੇ ਫੈਸੀਲੀਟੇਟਰ ਯੂਨੀਅਨ (ਸੀਟੂ) ਵਲੋਂ ਕੌਮਾਂਤਰੀ ਮਹਿਲਾ ਦਿਵਸ ਨੂੰ ਸਮਰਪਿਤ ਕਨਵੈੱਨਸ਼ਨ ਕਰਵਾਈ

ਨੂਰਪੁਰ ਬੇਦੀ, 17 ਮਾਰਚ (ਵਿੰਦਰ ਪਾਲ ਝਾਂਡੀਆ)-ਜ਼ਿਲ੍ਹਾ ਕਮੇਟੀ ਆਸ਼ਾ ਵਰਕਰਜ਼ ਅਤੇ ਫੈਸੀਲੀਟੇਟਰ ਯੂਨੀਅਨ (ਸੀਟੂ) ਵਲੋਂ ਸਾਂਝੇ ਤੌਰ 'ਤੇ ਨੂਰਪੁਰ ਬੇਦੀ ਵਿਖੇ ਕੌਮਾਂਤਰੀ ਮਹਿਲਾਂ ਦਿਵਸ ਨੂੰ ਸਮਰਪਿਤ ਇਕ ਵੱਡੀ ਕਨਵੈੱਨਸ਼ਨ ਕਰਵਾਈ ਗਈ | ਜਿਸ ਦੀ ਪ੍ਰਧਾਨਗੀ ...

ਪੂਰੀ ਖ਼ਬਰ »

ਆਸ਼ਾ ਵਰਕਰ ਤੇ ਫੈਸੀਲੀਟੇਟਰ ਯੂਨੀਅਨ (ਸੀਟੂ) ਵਲੋਂ ਕੌਮਾਂਤਰੀ ਮਹਿਲਾ ਦਿਵਸ ਨੂੰ ਸਮਰਪਿਤ ਕਨਵੈੱਨਸ਼ਨ ਕਰਵਾਈ

ਨੂਰਪੁਰ ਬੇਦੀ, 17 ਮਾਰਚ (ਵਿੰਦਰ ਪਾਲ ਝਾਂਡੀਆ)-ਜ਼ਿਲ੍ਹਾ ਕਮੇਟੀ ਆਸ਼ਾ ਵਰਕਰਜ਼ ਅਤੇ ਫੈਸੀਲੀਟੇਟਰ ਯੂਨੀਅਨ (ਸੀਟੂ) ਵਲੋਂ ਸਾਂਝੇ ਤੌਰ 'ਤੇ ਨੂਰਪੁਰ ਬੇਦੀ ਵਿਖੇ ਕੌਮਾਂਤਰੀ ਮਹਿਲਾਂ ਦਿਵਸ ਨੂੰ ਸਮਰਪਿਤ ਇਕ ਵੱਡੀ ਕਨਵੈੱਨਸ਼ਨ ਕਰਵਾਈ ਗਈ | ਜਿਸ ਦੀ ਪ੍ਰਧਾਨਗੀ ...

ਪੂਰੀ ਖ਼ਬਰ »

ਆਈ. ਪੀ. ਐੱਸ. ਭੱਦਲ ਵਲੋਂ ਬਾਇਓਸੇਫ ਮੈਡੀਕਲ ਇੰਡੀਆ ਪ੍ਰਾਈਵੇਟ ਲਿਮਟਿਡ ਰਾਂਚੀ (ਝਾਰਖੰਡ) ਨਾਲ ਸਮਝੌਤਾ • ਫਾਰਮਾ ਵਿਦਿਆਰਥੀਆਂ ਦੇ ਕਰੀਅਰ ਲਈ ਇਕ ਵੱਡਾ ਹੁਲਾਰਾ

ਪੁਰਖਾਲੀ, 17 ਮਾਰਚ (ਅੰਮਿ੍ਤਪਾਲ ਸਿੰਘ ਬੰਟੀ)-ਆਈ. ਈ. ਟੀ. ਭੱਦਲ ਟੈਕਨੀਕਲ ਕੈਂਪਸ ਵਿਖੇ ਸਥਾਪਿਤ ਇੰਸਟੀਚਿਊਟ ਆਫ਼ ਫਾਰਮਾਸਿਊਟੀਕਲ ਸਾਇੰਸਿਜ਼ ਨੇ ਬਾਇਓਸੇਫ਼ ਮੈਡੀਕਲ ਇੰਡੀਆ ਪ੍ਰਾਈਵੇਟ ਲਿਮਟਿਡ ਨਾਲ ਵਿਦਿਆਰਥੀਆਂ ਨੂੰ ਵਿਆਪਕ ਉਤਪਾਦ ਵਿਕਾਸ ਸਿਖ਼ਲਾਈ, ...

ਪੂਰੀ ਖ਼ਬਰ »

ਪੰਪੋਸ਼ ਦੇ ਕਾਤਲਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਲਈ ਮੋਮਬੱਤੀ ਮਾਰਚ ਅੱਜ

ਮੋਰਿੰਡਾ, 17 ਮਾਰਚ (ਪਿ੍ਤਪਾਲ ਸਿੰਘ)-ਬਹੁਜਨ ਸਮਾਜ ਪਾਰਟੀ ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਵਲੋਂ ਜਾਤੀਵਾਦੀ ਮਾਨਸਿਕਤਾ ਦੀ ਸ਼ਿਕਾਰ ਹੋਈ ਗੁਰੂ ਰਾਮਦਾਸ ਮੈਡੀਕਲ ਕਾਲਜ ਸ੍ਰੀ ਅੰਮਿ੍ਤਸਰ ਵਿਖੇ ਐੱਮ.ਬੀ.ਬੀ.ਐੱਸ. ਦੀ ਇੰਟਰਨਸ਼ਿਪ ਕਰ ਰਹੀ ਜਲੰਧਰ ਦੀ ...

ਪੂਰੀ ਖ਼ਬਰ »

ਬਸਪਾ ਵਲੋਂ ਡਾ. ਪੰਪੋਸ਼ ਦੀ ਹੱਤਿਆ ਦੇ ਇਨਸਾਫ਼ ਲਈ ਮੋਮਬੱਤੀ ਮਾਰਚ ਅੱਜ

ਰੂਪਨਗਰ, 17 ਮਾਰਚ (ਸਤਨਾਮ ਸਿੰਘ ਸੱਤੀ)-ਪਿਛਲੇ ਦਿਨੀਂ ਗੁਰੂ ਰਾਮ ਦਾਸ ਮੈਡੀਕਲ ਕਾਲਜ ਸ੍ਰੀ ਅੰਮਿ੍ਤਸਰ ਵਿਖੇ ਐੱਮ.ਬੀ.ਬੀ.ਐੱਸ. ਕਰਦੀ ਡਾ. ਪੰਪੋਸ਼ ਜਾਤੀ ਵਿਤਕਰੇ ਦਾ ਸ਼ਿਕਾਰ ਹੋ ਕੇ ਮੌਤ ਦੇ ਮੂੰਹ ਵਿਚ ਚਲੀ ਗਈ | ਆਤਮ ਹੱਤਿਆ ਕਰਨ ਲਈ ਮਜ਼ਬੂਰ ਕਰਨ ਵਾਲੇ ਦੋਸ਼ੀਆਂ ...

ਪੂਰੀ ਖ਼ਬਰ »

ਮਮਤਾ ਦਿਵਸ ਮਨਾਇਆ

ਪੁਰਖਾਲੀ, 17 ਮਾਰਚ (ਅੰਮਿ੍ਤਪਾਲ ਸਿੰਘ ਬੰਟੀ)-ਸਿਹਤ ਵਿਭਾਗ ਦੀ ਟੀਮ ਵਲੋਂ ਆਂਗਣਵਾੜੀ ਕੇਂਦਰ ਕਕੌਟ ਵਿਖੇ ਮਮਤਾ ਦਿਵਸ ਮਨਾਇਆ ਗਿਆ | ਇਸ ਮੌਕੇ 0 ਤੋਂ ਲੈ ਕੇ 5 ਸਾਲ ਤੱਕ ਦੇ ਬੱਚਿਆਂ ਦਾ ਟੀਕਾਕਰਨ ਕੀਤਾ ਗਿਆ ਅਤੇ ਗਰਭਵਤੀ ਔਰਤਾਂ ਦਾ ਚੈੱਕਅਪ ਕੀਤਾ ਗਿਆ ਅਤੇ ਦਵਾਈਆਂ ...

ਪੂਰੀ ਖ਼ਬਰ »

ਸਾਂਝਾ ਅਧਿਆਪਕ ਮੋਰਚਾ ਨੇ ਵਿਧਾਇਕ ਦਿਨੇਸ਼ ਕੁਮਾਰ ਨੂੰ ਸੌਂਪਿਆ ਮੰਗ ਪੱਤਰ

ਰੂਪਨਗਰ, 17 ਮਾਰਚ (ਸਤਨਾਮ ਸਿੰਘ ਸੱਤੀ)-ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਸੱਦੇ ਅਨੁਸਾਰ ਰੋਪੜ ਦੇ ਸਾਥੀਆਂ ਵਲੋਂ ਸੁਖਵਿੰਦਰ ਸਿੰਘ ਚਾਹਲ ਅਤੇ ਗੁਰਬਿੰਦਰ ਸਿੰਘ ਸਸਕੌਰ ਦੀ ਅਗਵਾਈ ਹੇਠ ਰੋਪੜ ਹਲਕੇ ਦੇ ਵਿਧਾਇਕ ਦਿਨੇਸ਼ ਕੁਮਾਰ ਚੱਡਾ ਰਾਹੀਂ ਮੁੱਖ ਮੰਤਰੀ ਪੰਜਾਬ ...

ਪੂਰੀ ਖ਼ਬਰ »

ਪਾਵਰਕਾਮ ਟ੍ਰਾਂਸਕੋ ਪੈਨਸ਼ਨ ਯੂਨੀਅਨ ਸਰਕਲ ਰੂਪਨਗਰ ਦੀ ਮੀਟਿੰਗ

ਰੂਪਨਗਰ, 17 ਮਾਰਚ (ਸਤਨਾਮ ਸਿੰਘ ਸੱਤੀ)-ਪਾਵਰਕਾਮ ਟ੍ਰਾਂਸਕੋ ਪੈਨਸ਼ਨ ਯੂਨੀਅਨ ਸਰਕਲ ਕਮੇਟੀ ਰੋਪੜ ਦੀ ਮੀਟਿੰਗ ਮਦਨ ਗੋਪਾਲ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਰਾਧੇ ਸ਼ਿਆਮ ਪ੍ਰਧਾਨ, ਰਾਮ ਕੁਮਾਰ ਸਕੱਤਰ ਸੂਬਾ ਕਮੇਟੀ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ | ਮੀਟਿੰਗ ...

ਪੂਰੀ ਖ਼ਬਰ »

ਉੱਘੇ ਕਬੱਡੀ ਖਿਡਾਰੀ ਸੰਦੀਪ ਗੁੱਜਰ ਦਾ ਸਨਮਾਨ

ਕਾਹਨਪੁਰ ਖੂਹੀ, 17 ਮਾਰਚ (ਗੁਰਬੀਰ ਸਿੰਘ ਵਾਲੀਆ)-ਸਥਾਨਕ ਪਿੰਡ ਕਾਹਨਪੁਰ ਖੂਹੀ ਵਿਖੇ ਗੁੱਜਰ ਆਰਮੀ ਸੰਗਠਨ ਵਲੋਂ ਉੱਘੇ ਕਬੱਡੀ ਖਿਡਾਰੀ ਸੰਦੀਪ ਗੁੱਜਰ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਉਚੇਚੇ ਤੌਰ 'ਤੇ ਪਹੁੰਚੇ ਗੁੱਜਰ ਆਰਮੀ ਦੇ ਸੂਬਾ ਪ੍ਰਧਾਨ ਰਾਹੁਲ ਚੌਧਰੀ ਨੇ ...

ਪੂਰੀ ਖ਼ਬਰ »

ਗਰਾਮ ਪੰਚਾਇਤ ਸੰਦੋਆ ਨੂੰ ਸ਼ਮਸ਼ਾਨਘਾਟ ਦੀ ਉਸਾਰੀ ਲਈ 5 ਲੱਖ ਦੀ ਗਰਾਂਟ

ਨੂਰਪੁਰ ਬੇਦੀ, 17 ਮਾਰਚ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਤੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਦੇ ਯਤਨਾਂ ਸਦਕਾ ਗ੍ਰਾਮ ਪੰਚਾਇਤ ਸੰਦੋਆ ਨੂੰ ਸ਼ਮਸ਼ਾਨਘਾਟ ਦੀ ...

ਪੂਰੀ ਖ਼ਬਰ »

ਖੇੜਾ ਕਲਮੋਟ ਸਕੂਲ ਦੇ ਦੋ ਕਲਾਸ-ਰੂਮ ਬਣਨਗੇ ਸੁਪਰ ਸਮਾਰਟ

ਕਾਹਨਪੁਰ ਖੂਹੀ, 17 ਮਾਰਚ (ਗੁਰਬੀਰ ਸਿੰਘ ਵਾਲੀਆ)-ਸਰਕਾਰੀ ਸਕੂਲਾਂ ਦਾ ਮਿਆਰ ਉੱਚਾ ਚੁੱਕਣ ਲਈ ਜਿੱਥੇ ਪੰਜਾਬ ਸਰਕਾਰ ਤਤਪਰ ਹੈ, ਉੱਥੇ ਸਮਾਜ ਸੇਵੀ ਅਤੇ ਚੰਗੀ ਸੋਚ ਰੱਖਣ ਵਾਲੇ ਲੋਕ ਇਸ ਮਕਸਦ ਲਈ ਅੱਗੇ ਆ ਰਹੇ ਹਨ | ਸਿਆਣ ਹਸਪਤਾਲ ਬਾਥੜੀ ਵਲੋਂ ਡਾ. ਐੱਸ.ਐੱਨ ਸਿਆਣ ਨੇ ...

ਪੂਰੀ ਖ਼ਬਰ »

ਆਈ. ਐੱਮ. ਏ. ਵਲੋਂ ਹਸਪਤਾਲਾਂ ਦੇ ਐਮਰਜੈਂਸੀ ਵਿਭਾਗਾਂ 'ਚ ਡਾਕਟਰਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਸਰਕਾਰ ਨੂੰ ਗੁਹਾਰ

ਨੰਗਲ 17 ਮਾਰਚ (ਪ੍ਰੀਤਮ ਸਿੰਘ ਬਰਾਰੀ)-ਆਈ. ਐੱਮ. ਏ. ਨੰਗਲ ਇਕਾਈ ਦੀ ਮੀਟਿੰਗ ਪ੍ਰਧਾਨ ਡਾਕਟਰ ਅਸ਼ੋਕ ਸ਼ਰਮਾ ਦੀ ਅਗਵਾਈ ਹੇਠ ਚੀਫ਼ ਰੈਸਟੋਰੈਂਟ ਵਿਖੇ ਹੋਈ | ਇਸ ਮੀਟਿੰਗ ਵਿਚ ਇਲਾਕੇ ਦੇ ਡਾਕਟਰਾਂ ਵਲੋਂ ਸ਼ਮੂਲੀਅਤ ਕੀਤੀ ਗਈ | ਇਸ ਮੌਕੇ ਸਰਵਸੰਮਤੀ ਨਾਲ ਬੀਤੇ ਕੱਲ੍ਹ ...

ਪੂਰੀ ਖ਼ਬਰ »

ਮੁਫ਼ਤ ਮੈਡੀਕਲ ਕੈਂਪ ਲਗਾਏ

ਘਨੌਲੀ, 17 ਮਾਰਚ (ਜਸਵੀਰ ਸਿੰਘ ਸੈਣੀ)-ਪਿੰਡ ਲੋਹਗੜ੍ਹ ਫਿੱਡੇ, ਲੋਦੀਮਾਜਰਾ, ਡਕਾਲਾ ਤੇ ਆਲਮਪੁਰ ਵਿਖੇ ਮੁਫ਼ਤ ਮੈਡੀਕਲ ਕੈਂਪ ਲਗਾਏ ਗਏ ਅਤੇ ਐੱਚ.ਆਈ.ਵੀ. ਆਦਿ ਦੇ ਟੈੱਸਟ ਕੀਤੇ ਗਏ | ਇਸ ਮੌਕੇ ਪਿੰਡ ਨਿਵਾਸੀਆ ਨੂੰ ਇਕੱਤਰ ਕਰ ਐਚਆਈਵੀ ਸੰਬੰਧੀ ਜਾਗਰੂਕ ਵੀ ਕੀਤਾ ਗਿਆ | ...

ਪੂਰੀ ਖ਼ਬਰ »

ਮੁਫ਼ਤ ਮੈਡੀਕਲ ਕੈਂਪ ਲਗਾਏ

ਘਨੌਲੀ, 17 ਮਾਰਚ (ਜਸਵੀਰ ਸਿੰਘ ਸੈਣੀ)-ਪਿੰਡ ਲੋਹਗੜ੍ਹ ਫਿੱਡੇ, ਲੋਦੀਮਾਜਰਾ, ਡਕਾਲਾ ਤੇ ਆਲਮਪੁਰ ਵਿਖੇ ਮੁਫ਼ਤ ਮੈਡੀਕਲ ਕੈਂਪ ਲਗਾਏ ਗਏ ਅਤੇ ਐੱਚ.ਆਈ.ਵੀ. ਆਦਿ ਦੇ ਟੈੱਸਟ ਕੀਤੇ ਗਏ | ਇਸ ਮੌਕੇ ਪਿੰਡ ਨਿਵਾਸੀਆ ਨੂੰ ਇਕੱਤਰ ਕਰ ਐਚਆਈਵੀ ਸੰਬੰਧੀ ਜਾਗਰੂਕ ਵੀ ਕੀਤਾ ਗਿਆ | ...

ਪੂਰੀ ਖ਼ਬਰ »

ਦੀ ਖੇਤੀਬਾੜੀ ਸਹਿਕਾਰੀ ਸਭਾ ਬੜਵਾ ਵਿਖੇ ਵਾਤਾਵਰਨ ਦਿਵਸ ਮਨਾਇਆ

ਨੂਰਪੁਰ ਬੇਦੀ, 17 ਮਾਰਚ (ਵਿੰਦਰ ਪਾਲ ਝਾਂਡੀਆ)-ਦੀ ਖੇਤੀਬਾੜੀ ਸਹਿਕਾਰੀ ਸਭਾ ਪਿੰਡ ਬੜਵਾ ਵਿਖੇ ਵਾਤਾਵਰਨ ਦਿਵਸ ਮਨਾਇਆ ਗਿਆ | ਜਿਸ ਵਿਚ ਵਿਸ਼ੇਸ਼ ਤੌਰ 'ਤੇ ਸਹਾਇਕ ਰਜਿਸਟਰਾਰ ਸ੍ਰੀ ਅਨੰਦਪੁਰ ਸਾਹਿਬ ਰਮਨ ਕੁਮਾਰ ਖੰਨਾ ਨੇ ਸ਼ਿਰਕਤ ਕੀਤੀ | ਇਸ ਮੌਕੇ ਤੇ ਉਨ੍ਹਾਂ ਨੇ ...

ਪੂਰੀ ਖ਼ਬਰ »

ਪੰਜਾਬ ਮਾਸਟਰ ਗੇਮਜ਼ 'ਚ ਯੂਥ ਵੈੱਲਫੇਅਰ ਕਲੱਬ ਮੀਆਂਪੁਰ ਦੇ ਅਥਲੀਟ ਛਾਏ

ਪੁਰਖਾਲੀ, 17 ਮਾਰਚ (ਅੰਮਿ੍ਤਪਾਲ ਸਿੰਘ)-ਲਵਲੀ ਪ੍ਰੋਫੈਸ਼ਨ ਯੂਨੀਵਰਸਿਟੀ ਜਲੰਧਰ ਵਿਖੇ ਪੰਜਾਬ ਮਾਸਟਰਜ਼ ਗੇਮਜ਼ ਕਰਵਾਈਆਂ ਗਈਆਂ | ਇਨ੍ਹਾਂ ਖੇਡਾਂ ਵਿਚ ਯੂਥ ਵੈੱਲਫੇਅਰ ਕਲੱਬ ਮੀਆਂਪੁਰ ਦੇ ਵੱਖੋ ਵੱਖਰੀ ਉਮਰ ਵਰਗ ਵਿਚ ਆਪਣੀਆਂ ਜਿੱਤਾਂ ਦਰਜ ਕੀਤੀਆਂ ਹਨ | ਅਥਲੀਟ ...

ਪੂਰੀ ਖ਼ਬਰ »

ਵੈਦਿਕ ਸੰਸਕਿ੍ਤੀ ਅਤੇ ਆਦਿ ਧਾਰਮਿਕ ਗ੍ਰੰਥਾਂ ਨੇ ਮਾਨਵ ਕਲਿਆਣ ਲਈ ਮਾਰਗ ਦਰਸ਼ਨ ਦਿੱਤਾ-ਰਾਣਾ ਕੇ. ਪੀ. ਸਿੰਘ

ਨੂਰਪੁਰ ਬੇਦੀ, 17 ਮਾਰਚ (ਵਿੰਦਰ ਪਾਲ ਝਾਂਡੀਆ)-ਸਾਡੇ ਆਦਿ ਧਾਰਮਿਕ ਗ੍ਰੰਥਾਂ ਅਤੇ ਵੈਦਿਕ ਸੰਸਕਿ੍ਤੀ ਨੇ ਮਾਨਵਤਾ ਦੇ ਕਲਿਆਣ ਲਈ ਮਾਰਗ ਦਰਸ਼ਨ ਕੀਤਾ ਹੈ | ਪਵਿੱਤਰ ਗ੍ਰੰਥਾਂ ਵਿਚ ਜੀਵਨ ਦੀ ਸਚਾਈ ਦਾ ਵਿਸਥਾਰ ਨਾਲ ਵਰਨਣ ਕੀਤਾ ਗਿਆ ਹੈ | ਇਸ ਲਈ ਆਪਣੀਆਂ ਆਉਣ ਵਾਲੀਆਂ ...

ਪੂਰੀ ਖ਼ਬਰ »

ਵੈਦਿਕ ਸੰਸਕਿ੍ਤੀ ਅਤੇ ਆਦਿ ਧਾਰਮਿਕ ਗ੍ਰੰਥਾਂ ਨੇ ਮਾਨਵ ਕਲਿਆਣ ਲਈ ਮਾਰਗ ਦਰਸ਼ਨ ਦਿੱਤਾ-ਰਾਣਾ ਕੇ. ਪੀ. ਸਿੰਘ

ਨੂਰਪੁਰ ਬੇਦੀ, 17 ਮਾਰਚ (ਵਿੰਦਰ ਪਾਲ ਝਾਂਡੀਆ)-ਸਾਡੇ ਆਦਿ ਧਾਰਮਿਕ ਗ੍ਰੰਥਾਂ ਅਤੇ ਵੈਦਿਕ ਸੰਸਕਿ੍ਤੀ ਨੇ ਮਾਨਵਤਾ ਦੇ ਕਲਿਆਣ ਲਈ ਮਾਰਗ ਦਰਸ਼ਨ ਕੀਤਾ ਹੈ | ਪਵਿੱਤਰ ਗ੍ਰੰਥਾਂ ਵਿਚ ਜੀਵਨ ਦੀ ਸਚਾਈ ਦਾ ਵਿਸਥਾਰ ਨਾਲ ਵਰਨਣ ਕੀਤਾ ਗਿਆ ਹੈ | ਇਸ ਲਈ ਆਪਣੀਆਂ ਆਉਣ ਵਾਲੀਆਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX