ਤਾਜਾ ਖ਼ਬਰਾਂ


ਮੋਦੀ ਕਿਸੇ ਜਾਤ ਦਾ ਨਾਂਅ ਨਹੀਂ, ਇਹ ਪਛੜੀਆਂ ਸ਼੍ਰੇਣੀਆਂ ਦੇ ਸਨਮਾਨ ਦਾ ਖ਼ਿਤਾਬ ਹੈ - ਪ੍ਰਹਿਲਾਦ ਸਿੰਘ ਪਟੇਲ
. . .  1 minute ago
ਨਵੀਂ ਦਿੱਲੀ, 24 ਮਾਰਚ - ਕੇਂਦਰੀ ਮੰਤਰੀ ਪ੍ਰਹਿਲਾਦ ਸਿੰਘ ਪਟੇਲ ਨੇ ਗਾਂਧੀ ਅਤੇ ਕਾਂਗਰਸ ਨੂੰ ਚੁਣੌਤੀ ਦਿੰਦੇ ਹੋਏ ਕਿਹਾ ਕਿ ਮੋਦੀ ਕਿਸੇ ਜਾਤ ਦਾ ਨਾਂਅ ਨਹੀਂ, ਇਹ ਪਛੜੀਆਂ ਸ਼੍ਰੇਣੀਆਂ ਲਈ ...
ਕਾਸਿਮ ਅਲ-ਅਰਾਜੀ, ਇਰਾਕ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਐਨ.ਐੱਸ.ਏ. ਅਜੀਤ ਡੋਵਾਲ ਦੇ ਸੱਦੇ 'ਤੇ ਭਾਰਤ ਦੇ ਦੌਰੇ 'ਤੇ
. . .  about 3 hours ago
ਨਾਗਾਲੈਂਡ ਅਤੇ ਅਰੁਣਾਚਲ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿਚ ਅਫਸਪਾ ਤਹਿਤ ਗੜਬੜ ਵਾਲੇ ਖੇਤਰ ਦੀ ਸਥਿਤੀ 6 ਮਹੀਨਿਆਂ ਲਈ ਵਧਾਈ
. . .  about 3 hours ago
ਮੁੰਬਈ : ਨਿਰਦੇਸ਼ਕ ਪ੍ਰਦੀਪ ਸਰਕਾਰ ਦੇ ਦਿਹਾਂਤ 'ਤੇ ਬਾਲੀਵੁੱਡ 'ਚ ਸੋਗ
. . .  about 3 hours ago
ਖ਼ਜ਼ਾਨਾ ਦਫ਼ਤਰ ਛੁੱਟੀ ਦੇ ਬਾਵਜੂਦ ਕੱਲ੍ਹ ਤੇ ਪਰਸੋਂ ਵੀ ਖੁੱਲ੍ਹੇ ਰਹਿਣਗੇ
. . .  1 minute ago
ਲੁਧਿਆਣਾ, 24 ਮਾਰਚ (ਸਲੇਮਪੁਰੀ)- ਪੰਜਾਬ ਸਰਕਾਰ ਵਲੋਂ ਸਰਕਾਰੀ ਗ੍ਰਾਂਟਾਂ , ਸਰਕਾਰੀ ਅਦਾਇਗੀਆਂ ਦਾ ਭੁਗਤਾਨ ਕਰਨ ਲਈ ਛੁੱਟੀ ਵਾਲੇ ਦਿਨ ਹੋਣ ਦੇ ਬਾਵਜੂਦ ਵੀ ਸਰਕਾਰੀ ਖ਼ਜ਼ਾਨਾ ...
ਵਿਦੇਸ਼ਾਂ ਦੇ ਲੋਕ ਸੋਸ਼ਲ ਮੀਡੀਆ ਵਲੋਂ ਫ਼ੈਲਾਏ ਜਾ ਰਹੇ ਝੂਠ ਤੋਂ ਬਚਣ- ਵਿਦੇਸ਼ ਮੰਤਰਾਲਾ
. . .  about 5 hours ago
ਨਵੀਂ ਦਿੱਲੀ, 24 ਮਾਰਚ- ਭਾਰਤੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਕਿ ਪੰਜਾਬ ਦੇ ਅਧਿਕਾਰੀ ਅੰਮ੍ਰਿਤਪਾਲ ਸਿੰਘ ਨੂੰ ਫੜਨ ਲਈ ਛਾਪੇਮਾਰੀ ਕਰ ਰਹੇ ਹਨ। ਅਸੀਂ ਵਿਦੇਸ਼ਾਂ ਦੇ ਲੋਕਾਂ ਨੂੰ ਸੋਸ਼ਲ ਮੀਡੀਆ ’ਤੇ ਕੁਝ ਤੱਤਾਂ ਦੁਆਰਾ ਫ਼ੈਲਾਏ ਜਾ ਰਹੇ ਝੂਠੇ ਅਤੇ ਪ੍ਰੇਰਿਤ ਬਿਆਨਾਂ ਤੋਂ ਬਚਣ....
ਆਲ ਇੰਡੀਆ ਪੁਲਿਸ ਐਥਲੈਟਿਕਸ ਚੈਪੀਅਨਸ਼ਿਪ ’ਚ ਪੰਜਾਬ ਦੀ ਧੀ ਮੰਜੂ ਰਾਣੀ ਨੇ ਜਿੱਤਿਆ ਸੋਨ ਤਗਮਾ
. . .  about 5 hours ago
ਬਰਨਾਲਾ/ਰੂੜੇਕੇ ਕਲਾਂ, 24 ਮਾਰਚ (ਗੁਰਪ੍ਰੀਤ ਸਿੰਘ ਕਾਹਨੇਕੇ)- ਲਖਨਊ ਵਿਖੇ ਪੰਜ ਰੋਜ਼ਾ ਕਰਵਾਈ ਗਈ ਸੱਤਵੀਂ ਆਲ ਇੰਡੀਆ ਪੁਲਿਸ ਐਥਲੈਟਿਕਸ ਚੈਂਪੀਅਨਸ਼ਿਪ 2023 ਦੌਰਾਨ 10 ਕਿੱਲੋਮੀਟਰ ਪੈਦਲ ਚਾਲ ਮੁਕਾਬਲੇ ਵਿਚੋਂ ਪੰਜਾਬ ਦੀ ਧੀ ਮੰਜੂ....
ਲਾਰੈਂਸ ਬਿਸ਼ਨੋਈ, ਗੋਲਡੀ ਬਰਾੜ ਅਤੇ 12 ਹੋਰਾਂ ਖ਼ਿਲਾਫ਼ ਚਾਰਜਸ਼ੀਟ ਦਾਇਰ- ਐਨ.ਆਈ.ਏ.
. . .  about 5 hours ago
ਨਵੀਂ ਦਿੱਲੀ, 24 ਮਾਰਚ- ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਨੇ ਅੱਜ ਗੈਂਗਸਟਰਾਂ ਲਾਰੈਂਸ ਬਿਸ਼ਨੋਈ, ਗੋਲਡੀ ਬਰਾੜ ਅਤੇ 12 ਹੋਰਾਂ ਖ਼ਿਲਾਫ਼ ਚਾਰਜਸ਼ੀਟ ਦਾਇਰ ਕੀਤੀ ਹੈ, ਜੋ ਕਿ ਪਾਬੰਦੀਸ਼ੁਦਾ ਬੱਬਰ ਖ਼ਾਲਸਾ ਇੰਟਰਨੈਸ਼ਨਲ ਅਤੇ ਕਈ ਹੋਰ ਖ਼ਾਲਿਸਤਾਨੀ ਸਮਰਥਕ ਅੱਤਵਾਦੀ ਸੰਗਠਨਾਂ ਨਾਲ ਸੰਬੰਧ.....
ਆਮ ਆਦਮੀ ਪਾਰਟੀ ਹੁਣ ਸਿਰਫ਼ ਐਡ ਪਾਰਟੀ- ਵਿਕਰਮਜੀਤ ਸਿੰਘ ਚੌਧਰੀ
. . .  about 5 hours ago
ਜਲੰਧਰ, 24 ਮਾਰਚ- ਅੱਜ ਇੱਥੇ ਪ੍ਰੈਸ ਕਲੱਬ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਵਿਕਰਮਜੀਤ ਸਿੰਘ ਚੌਧਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਹੁਣ ਸਿਰਫ਼ ਐਡ ਪਾਰਟੀ ਬਣ...
ਮੈਂ ਭਾਰਤ ਦੀ ਆਵਾਜ਼ ਲਈ ਲੜ ਰਿਹਾ ਹਾਂ- ਰਾਹੁਲ ਗਾਂਧੀ
. . .  about 6 hours ago
ਨਵੀਂ ਦਿੱਲੀ, 24 ਮਾਰਚ- ਰਾਹੁਲ ਗਾਂਧੀ ਨੂੰ ਉਨ੍ਹਾਂ ਦੀ ਮੋਦੀ ਉਪਨਾਮ ਵਾਲੀ ਟਿੱਪਣੀ ਨੂੰ ਲੈ ਕੇ ਅਪਰਾਧਿਕ ਮਾਣਹਾਨੀ ਦੇ ਕੇਸ ਵਿਚ ਦੋਸ਼ੀ ਠਹਿਰਾਏ ਜਾਣ ਦੀ ਮਿਤੀ ਤੋਂ ਲੋਕ ਸਭਾ ਦੇ ਮੈਂਬਰ ਵਜੋਂ ਅਯੋਗ ਕਰਾਰ ਦਿੱਤਾ ਗਿਆ ਹੈ। ਇਸ ਤੋਂ ਬਾਅਦ ਕਾਂਗਰਸ....
ਰਾਹੁਲ ਗਾਂਧੀ ਕਿਸੇ ਧਮਕੀ ਤੋਂ ਨਹੀਂ ਡਰਦੇ- ਜੈਰਾਮ ਰਮੇਸ਼
. . .  about 6 hours ago
ਨਵੀਂ ਦਿੱਲੀ, 24 ਮਾਰਚ- ਕਾਂਗਰਸ ਦੇ ਸੰਸਦ ਮੈਂਬਰ ਜੈਰਾਮ ਰਮੇਸ਼ ਨੇ ਕਿਹਾ ਕਿ ਭਾਜਪਾ ਭਾਰਤ ਜੋੜੋ ਯਾਤਰਾ ਤੋਂ ਘਬਰਾ ਗਈ ਹੈ। ਉਹ ਜਾਣਦੇ ਹਨ ਕਿ ਭਾਰਤ ਜੋੜੋ ਯਾਤਰਾ ਨੇ ਨਾ ਸਿਰਫ਼ ਕਾਂਗਰਸ ਸੰਗਠਨ ਵਿਚ ਨਵਾਂ ਜੋਸ਼ ਭਰਿਆ ਹੈ, ਸਗੋਂ ਪੂਰੇ ਦੇਸ਼ ਵਿਚ ਇਕ ਨਵਾਂ ਉਤਸ਼ਾਹ ਦਿਖਾਇਆ ਹੈ ਅਤੇ ਭਵਿੱਖ ਦਾ....
ਇਲਾਕੇ ਵਿਚ ਗੜੇਮਾਰੀ ਕਾਰਨ ਫ਼ਸਲਾਂ ਦਾ ਵੱਡਾ ਨੁਕਸਾਨ
. . .  about 6 hours ago
ਮਲੋਟ, 24 ਮਾਰਚ (ਪਾਟਿਲ)- ਮਲੋਟ ਇਲਾਕੇ ਵਿਚ ਹੋਈ ਬੇਮੌਸਮੀ ਬਰਸਾਤ ਅਤੇ ਗੜੇਮਾਰੀ ਕਾਰਨ ਫ਼ਸਲਾਂ ਦਾ ਕਾਫ਼ੀ ਨੁਕਸਾਨ ਹੋਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ। ਬਰਸਾਤ ਦੇ ਨਾਲ ਨਾਲ ਤੇਜ਼ ਹਵਾਵਾਂ ਚੱਲਣ ਕਾਰਨ ਫ਼ਸਲਾਂ ਖੇਤਾਂ ਵਿਚ ਵਿਛ ਗਈਆਂ ਹਨ। ਸ਼ਹਿਰ....
ਅਬੋਹਰ ਦੇ ਸਰਹੱਦੀ ਪਿੰਡਾਂ ’ਚ ਤੂਫ਼ਾਨ ਨੇ ਮਚਾਈ ਤਬਾਹੀ
. . .  about 6 hours ago
ਅਬੋਹਰ, 24 ਮਾਰਚ (ਸੰਦੀਪ ਸੋਖਲ)- ਤੇਜ਼ ਰਫ਼ਤਾਰ ਆਏ ਤੂਫ਼ਾਨ ਨੇ ਪੰਜਾਬ ਦੇ ਸਰਹੱਦੀ ਪਿੰਡਾਂ ਵਿਚ ਤਬਾਹੀ ਮਚਾ ਦਿੱਤੀ। ਪਿੰਡਾਂ ਵਿਚ ਵੱਡੇ ਪੱਧਰ ਤੇ ਨੁਕਸਾਨ ਹੋ ਗਿਆ ਹੈ। ਰਾਜਸਥਾਨ ਤੇ ਪਾਕਿਸਤਾਨ ਸਰਹੱਦ ’ਤੇ ਲੱਗਦੇ ਪੰਜਾਬ ਦੇ ਜ਼ਿਲ੍ਹਾ ਫ਼ਾਜ਼ਿਲਕਾ ਦੇ ਤਹਿਸੀਲ ਅਬੋਹਰ ਦੇ ਪਿੰਡ ਬਕੈਣ ਵਾਲਾ, ਹਰੀਪੁਰਾ.....
ਬੇਮੌਸਮੀ ਮੀਂਹ ਕਾਰਨ ਹੋਏ ਫ਼ਸਲਾਂ ਦੇ ਨੁਕਸਾਨ ਦਾ ਮੁਆਵਜ਼ਾ ਦੇਵੇ ਪੰਜਾਬ ਸਰਕਾਰ- ਸੁਖਬੀਰ ਸਿੰਘ ਬਾਦਲ
. . .  about 6 hours ago
ਮਲੋਟ, 24 ਮਾਰਚ (ਪਾਟਿਲ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਹਲਕੇ ਦੇ ਪਿੰਡਾਂ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਕਿਸਾਨਾਂ ਨਾਲ ਮੁਲਾਕਾਤ ਕਰਕੇ ਬੇਮੌਸਮੀ ਹੋਈ ਬਰਸਾਤ ਅਤੇ ਗੜ੍ਹੇਮਾਰੀ ਕਾਰਨ ਫ਼ਸਲਾਂ ਦੇ ਹੋਏ ਭਾਰੀ ਨੁਕਸਾਨ ਲਈ ਪੰਜਾਬ ਸਰਕਾਰ....
250 ਗ੍ਰਾਮ ਅਫ਼ੀਮ ਸਮੇਤ ਡਰਾਈਵਰ ਤੇ ਕੰਡਕਟਰ ਕਾਬੂ
. . .  about 7 hours ago
ਅਬੋਹਰ, 24 ਮਾਰਚ (ਸੰਦੀਪ ਸੋਖਲ) - ਜ਼ਿਲ੍ਹਾ ਫ਼ਾਜ਼ਿਲਕਾ ਦੀ ਐਸ.ਐਸ.ਪੀ ਮੈਡਮ ਅਵਨੀਤ ਕੌਰ ਸਿੱਧੂ, ਐਸ.ਪੀ ਹੈੱਡ ਕੁਆਟਰ ਮੋਹਨ ਲਾਲ, ਡੀ.ਐਸ.ਪੀ ਅਬੋਹਰ ਸੁਖਵਿੰਦਰ ਸਿੰਘ ਬਰਾੜ ਨੇ ਜ਼ਿਲ੍ਹੇ ਨੂੰ ਨਸ਼ਾ ਮੁਕਤ ਬਣਾਉਣ ਲਈ ਮੁਹਿੰਮ ਚਲਾਈ ਹੈ। ਉਨ੍ਹਾਂ ਦੀਆਂ ਹਦਾਇਤਾਂ ’ਤੇ ਥਾਣਾ ਖੂਈਆਂ ਸਰਵਰ.....
‘ਆਪ’ ਐਮ.ਐਲ.ਏ. ਵਲੋਂ ਆਪਣੀ ਥਾਂ ’ਤੇ ਕਿਸੇ ਫ਼ਰਜ਼ੀ ਬੰਦੇ ਤੋਂ ਦਿਵਾਇਆ ਗਿਆ 12ਵੀਂ ਦਾ ਪੇਪਰ
. . .  about 7 hours ago
ਬਾਬਾ ਬਕਾਲਾ, 24 ਮਾਰਚ- ਆਮ ਆਦਮੀ ਪਾਰਟੀ ਦੇ ਬਟਾਲਾ ਤੋਂ ਐਮ.ਐਲ. ਏ. ਸ਼ੈਰੀ ਕਲਸੀ ਵਲੋਂ ਆਪਣੀ ਥਾਂ ’ਤੇ ਕਿਸੇ ਫ਼ਰਜ਼ੀ ਬੰਦੇ ਤੋਂ 12ਵੀਂ ਦਾ ਪੇਪਰ ਦਿਵਾਏ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਸੰਬੰਧੀ ਬੋਲਦਿਆਂ ਸੁਖਪਾਲ ਸਿੰਘ ਖਹਿਰਾ ਨੇ ਸਿੱਖਿਆ ਮੰਤਰੀ...
ਭਾਰਤ ਭੂਸ਼ਣ ਆਸ਼ੂ ਨੂੰ ਮਿਲੀ ਜ਼ਮਾਨਤ
. . .  about 7 hours ago
ਚੰਡੀਗੜ੍ਹ/ਲੁਧਿਆਣਾ, 24 ਮਾਰਚ (ਤਰੁਣ ਭਜਨੀ/ਪਰਮਿੰਦਰ ਸਿੰਘ ਆਹੂਜਾ)- ਬਹੁਕਰੋੜੀ ਟੈਂਡਰ ਘੁਟਾਲੇ ਵਿੱਚ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਅਦਾਲਤ ਵਲੋਂ ਉਸ ਦੀ ਜ਼ਮਾਨਤ ਦੀ ਅਰਜ਼ੀ ਮਨਜ਼ੂਰ ਕਰ ਲਈ ...
ਅੰਮ੍ਰਿਤਪਾਲ ਦੇ ਦੋ ਸਾਥੀ ਅਦਾਲਤ ਵਿਚ ਪੇਸ਼
. . .  about 7 hours ago
ਅਜਨਾਲਾ, 24 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)- 23 ਫਰਵਰੀ ਨੂੰ ਅਜਨਾਲਾ ਵਿਚ ਵਾਪਰੇ ਘਟਨਾਕ੍ਰਮ ਦੇ ਸੰਬੰਧ ਵਿਚ ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਗਏ ਅੰਮ੍ਰਿਤਪਾਲ ਦੇ ਦੋ ਸਾਥੀਆਂ ਹਰਕਰਨ ਸਿੰਘ ਅਤੇ ਓਂਕਾਰ ਸਿੰਘ ਨੂੰ ਅੱਜ ਮਾਣਯੋਗ ਅਦਾਲਤ ਵਿਚ ਪੇਸ਼....
ਅੰਮ੍ਰਿਤਪਾਲ ਸਮਰਥਕ ਨੌਜਵਾਨਾਂ ਦੀ ਨਿਆਂਇਕ ਹਿਰਾਸਤ ਛੇ ਦਿਨ ਹੋਰ ਵੱਧੀ
. . .  about 8 hours ago
ਤਲਵੰਡੀ ਸਾਬੋ, 24 ਮਾਰਚ (ਰਣਜੀਤ ਸਿੰਘ ਰਾਜੂ)- ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਪੰਜਾਬ ਪੁਲਿਸ ਵਲੋਂ ਬੀਤੀ 18 ਮਾਰਚ ਨੂੰ ਸ਼ੁਰੂ ਕੀਤੀ ਗਈ ਮੁਹਿੰਮ ਦੇ ਖ਼ਿਲਾਫ਼ ਪ੍ਰਦਰਸ਼ਨ ਕਰਨ ਵਾਲੇ ਤਲਵੰਡੀ ਸਾਬੋ ਇਲਾਕੇ ਦੇ 16 ਨੌਜਵਾਨ, ਜਿਨ੍ਹਾਂ ਨੂੰ ਪੁਲਿਸ ਨੇ ਹਿਰਾਸਤ ’ਚ ਲੈਣ ਉਪਰੰਤ....
ਇੰਟੈਲੀਜੈਂਸ ਵਿਭਾਗ ਦੇ ਆਈ.ਜੀ.ਵਲੋਂ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ
. . .  about 8 hours ago
ਅੰਮ੍ਰਿਤਸਰ, 24 ਮਾਰਚ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਗ੍ਰਹਿ ਵਿਖੇ ਆਈ.ਜੀ. ਇੰਟੈਲੀਜੈਂਸ ਜਸਕਰਨ ਸਿੰਘ ਅੱਜ ਮੁਲਾਕਾਤ ਕਰਨ ਲਈ ਪਹੁੰਚੇ। ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਈ.ਜੀ. ਜਸਕਰਨ ਸਿੰਘ ਨੇ ਕਿਹਾ ਕਿ ਉਹ ਪਹਿਲਾਂ....
ਖੇਮਕਰਨ ਇਲਾਕੇ ਦੇ ਸਕੂਲਾਂ ਚ ਪੜ੍ਹਾਉਂਦੇ ਤਿੰਨ ਅਧਿਆਪਕਾਂ ਦੀ ਸੜਕ ਦੁਰਘਟਨਾ 'ਚ ਹੋਈ ਮੌਤ 'ਤੇ ਸੋਗ ਦੀ ਲਹਿਰ
. . .  about 8 hours ago
ਖੇਮਕਰਨ, 24 ਮਾਰਚ (ਰਾਕੇਸ਼ ਕੁਮਾਰ ਬਿੱਲਾ)-ਖੇਮਕਰਨ ਇਲਾਕੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਚ ਪੜ੍ਹਾਉਣ ਲਈ ਰੋਜ਼ਾਨਾ ਫ਼ਿਰੋਜ਼ਪੁਰ ਜ਼ਿਲ੍ਹੇ 'ਚੋ ਇਕ ਟਰੈਕਸ ਗੱਡੀ 'ਤੇ ਆਉਂਦੇ ਅਧਿਆਪਕਾਂ ਦੀ ਅੱਜ ਸਵੇਰੇ ਫਿਰੋਜ਼ਪੁਰ ਨਜ਼ਦੀਕ ਹੋਈ ਭਿਆਨਕ ਸੜਕ ਦੁਰਘਟਨਾ 'ਚ ਤਿੰਨ ਅਧਿਆਪਕਾਂ...
ਰਾਹੁਲ ਗਾਂਧੀ ਸੰਸਦ ਵਿਚ ਸੱਚਾਈ ਤੋਂ ਦੂਰ ਜਾਣ ਦੇ ਆਦੀ- ਅਨੁਰਾਗ ਠਾਕੁਰ
. . .  about 8 hours ago
ਨਵੀਂ ਦਿੱਲੀ, 24 ਮਾਰਚ- ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਰਾਹੁਲ ਗਾਂਧੀ ਨੈਸ਼ਨਲ ਹੈਰਾਲਡ ਦੇ ਭ੍ਰਿਸ਼ਟਾਚਾਰ ਦੇ ਇਕ ਮਾਮਲੇ ਵਿਚ ਜ਼ਮਾਨਤ ’ਤੇ ਹਨ, ਉਹ ਸੰਸਦ ਵਿਚ ਸੱਚਾਈ ਤੋਂ ਦੂਰ ਜਾਣ ਦੇ ਆਦੀ ਹਨ। ਮੈਨੂੰ ਲੱਗਦਾ ਹੈ ਕਿ ਰਾਹੁਲ ਗਾਂਧੀ ਮੰਨਦੇ ਹਨ ਕਿ ਉਹ ਸੰਸਦ, ਕਾਨੂੰਨ, ਦੇਸ਼ ਤੋਂ ਉੱਪਰ ਹਨ। ਵਿਸ਼ੇਸ਼....
ਕਾਂਗਰਸ ਵਲੋਂ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਮੀਟਿੰਗ ਅੱਜ ਸ਼ਾਮ- ਕਾਂਗਰਸ ਪ੍ਰਧਾਨ
. . .  about 8 hours ago
ਨਵੀਂ ਦਿੱਲੀ, 24 ਮਾਰਚ- ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਖ਼ਤਮ ਕਰਨ ਸੰਬੰਧੀ ਗੱਲ ਕਰਦਿਆਂ ਕਾਂਗਰਸ ਪ੍ਰਧਾਨ ਮਲਿਕਾਅਰਜੁਨ ਖੜਗੇ ਨੇ ਕਿਹਾ ਕਿ ਅਸੀਂ ਅੱਜ ਸ਼ਾਮ 5 ਵਜੇ ਪਾਰਟੀ ਦਫ਼ਤਰ ਵਿਖੇ ਪਾਰਟੀ ਦੇ ਸੀਨੀਅਰ ਆਗੂਆਂ.....
ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਹੋਈ ਰੱਦ
. . .  about 9 hours ago
ਨਵੀਂ ਦਿੱਲੀ, 24 ਮਾਰਚ- ਕਾਂਗਰਸ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੂੰ ਮਾਣਹਾਨੀ ਮਾਮਲੇ ਵਿਚ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਲੋਕ ਸਭਾ ਮੈਂਬਰ ਵਜੋਂ ਅਯੋਗ ਕਰਾਰ ਦਿੱਤਾ ਗਿਆ ਹੈ। ਰਾਹੁਲ ਗਾਂਧੀ, ਕੇਰਲ ਦੇ ਵਾਇਨਾਡ ਸੰਸਦੀ ਹਲਕੇ ਤੋਂ ਲੋਕ ਸਭਾ ਮੈਂਬਰ ਹਨ। ਉਨ੍ਹਾਂ ਨੂੰ ਬੀਤੇ ਦਿਨੀਂ ਸੂਰਤ....
ਸਾਢੇ 13 ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਚਾਰ ਗ੍ਰਿਫ਼ਤਾਰ
. . .  about 9 hours ago
ਲੁਧਿਆਣਾ, 24 ਮਾਰਚ (ਪਰਮਿੰਦਰ ਸਿੰਘ ਆਹੂਜਾ)- ਐ.ਸਟੀ.ਐਫ਼. ਦੀ ਪੁਲਿਸ ਨੇ ਅੱਜ ਇਕ ਵੱਡੀ ਕਾਰਵਾਈ ਕਰਦਿਆਂ ਚਾਰ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਦੋ ਕਿੱਲੋ 230 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ....
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 5 ਚੇਤ ਸੰਮਤ 555
ਵਿਚਾਰ ਪ੍ਰਵਾਹ: ਲਾਲਚ ਦਾ ਪਿਆਲਾ ਪੀ ਕੇ ਮਨੁੱਖ ਅੱਤਿਆਚਾਰੀ ਤੇ ਪਾਗਲ ਹੋ ਜਾਂਦਾ ਹੈ। -ਸ਼ੇਖ ਸ਼ਾਅਦੀ

ਪਟਿਆਲਾ

'ਆਪ' ਸਰਕਾਰ ਖ਼ਿਲਾਫ਼ ਅਕਾਲੀ ਦਲ ਨੇ ਡੀ. ਸੀ. ਦਫ਼ਤਰ ਸਾਹਮਣੇ ਲਗਾਇਆ ਧਰਨਾ

ਪਟਿਆਲਾ, 17 ਮਾਰਚ (ਗੁਰਵਿੰਦਰ ਸਿੰਘ ਔਲਖ)-ਆਮ ਆਦਮੀ ਪਾਰਟੀ ਦੀ ਸਰਕਾਰ ਦਾ ਇਕ ਸਾਲ ਪੂਰਾ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਨੇ ਡੀ. ਸੀ. ਦਫ਼ਤਰ ਸਾਹਮਣੇ ਹਲਕਾ ਪਟਿਆਲਾ ਦਿਹਾਤੀ ਦੇ ਇੰਚਾਰਜ ਜਸਪਾਲ ਸਿੰਘ ਬਿੱਟੂ ਚੱਠਾ ਦੀ ਅਗਵਾਈ ਵਿਚ ਧਰਨਾ ਲਗਾ ਕੇ 'ਆਪ' ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਤੇ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਰੱਖੜਾ ਨੇ ਆਖਿਆ ਕਿ ਸੂਬਾ ਸਰਕਾਰ ਵਲੋਂ ਇਕ ਸਾਲ ਵਿਚ ਕਿਸਾਨਾਂ, ਦਲਿਤਾਂ, ਮਜ਼ਦੂਰਾਂ, ਮੁਲਾਜ਼ਮਾਂ ਦੇ ਮਸਲੇ ਹੱਲ ਨਹੀਂ ਕੀਤੇ ਜਾ ਸਕੇ, ਜਿਸ ਕਾਰਨ ਹਰੇਕ ਵਰਗ ਸਰਕਾਰ ਦੀ ਕਾਰਗੁਜ਼ਾਰੀ ਤੋਂ ਬੁਰੀ ਤਰ੍ਹਾਂ ਦੁਖੀ ਹੈ | ਸ. ਰੱਖੜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਸਾਡੇ ਆਗੂ ਸੁਰੱਖਿਆ ਦਸਤੇ ਨਹੀਂ ਲੈਣਗੇ, ਪਰ ਹੁਣ ਸਰਕਾਰ ਨੇ ਪੰਜਾਬ ਦੇ ਖ਼ਜ਼ਾਨੇ 'ਤੇ ਭਾਰ ਪਾਉਂਦਿਆਂ ਕੇਂਦਰੀ ਸੁਰੱਖਿਆ ਦਸਤਿਆਂ ਦਾ ਬੋਝ ਪੰਜਾਬ ਦੇ ਖ਼ਜ਼ਾਨੇ 'ਤੇ ਪਾ ਦਿੱਤਾ ਹੈ | ਇਸ ਮੌਕੇ ਸੰਬੋਧਨ ਕਰਦਿਆਂ ਜਸਪਾਲ ਸਿੰਘ ਬਿੱਟੂ ਚੱਠਾ ਨੇ ਆਖਿਆ ਕਿ ਇਕ ਸਾਲ ਬਾਅਦ ਵੀ ਸਰਕਾਰ ਕੀਤੇ ਵਾਅਦੇ ਅਨੁਸਾਰ ਔਰਤਾਂ ਨੂੰ ਇਕ ਹਜ਼ਾਰ ਰੁਪਏ ਮਹੀਨਾ ਨਹੀਂ ਦੇ ਸਕੀ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਵਾਅਦਾ ਕੀਤਾ ਸੀ ਕਿ ਬੇਰੁਜ਼ਗਾਰ ਨੌਜਵਾਨਾਂ ਨੂੰ 2500 ਰੁਪਏ ਦਿੱਤੇ ਜਾਣਗੇ, ਜੋ ਕਿ ਨਹੀਂ ਦਿੱਤੇ ਗਏ ਹਨ | ਉਨ੍ਹਾਂ ਗ਼ਰੀਬ ਲੋਕਾਂ ਦੇ ਆਟਾ, ਦਾਲ ਸਕੀਮ ਵਿਚੋਂ ਨਾ ਕੱਟਣ ਦੀ ਸਖ਼ਤ ਨਿਖੇਧੀ ਕੀਤੀ | ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਦਿੱਲੀ ਤੋਂ ਚੱਲ ਰਹੀ ਹੈ | ਉਨ੍ਹਾਂ ਕਿਹਾ ਕਿ ਦਿਲੀ ਵਾਂਗ ਪੰਜਾਬ ਵਿਚ ਸ਼ਰਾਬ ਦੇ ਘੁਟਾਲੇ ਦੀ ਜਾਂਚ ਕੀਤੀ ਜਾਵੇ | ਇਸ ਮੌਕੇ ਗੁਰਪ੍ਰੀਤ ਸਿੰਘ ਰਾਜੂ ਖੰਨਾ, ਸਤਵਿੰਦਰ ਸਿੰਘ ਟੌਹੜਾ ਮੈਂਬਰ ਸ਼ੋ੍ਰਮਣੀ ਕਮੇਟੀ, ਸੁਰਜੀਤ ਸਿੰਘ ਅਬਲੋਵਾਲ ਸਾਬਕਾ ਚੇਅਰਮੈਨ, ਮਨਜੀਤ ਸਿੰਘ ਚਾਹਲ, ਜੋਗਾ ਸਿੰਘ ਪਨੌਦੀਆਂ ਜਨਰਲ ਸਕੱਤਰ, ਜਥੇਦਾਰ ਹਰਬੰਸ ਸਿੰਘ ਲੰਗ, ਜਸਪਾਲ ਸਿੰਘ ਕਲਿਆਣ, ਹਰਵਿੰਦਰ ਸਿੰਘ ਬੱਬੂ ਸਾਬਕਾ ਕੌਂਸਲਰ, ਪਰਮਜੀਤ ਸਿੰਘ ਪੰਮਾ, ਮਾਲਵਿੰਦਰ ਸਿੰਘ ਝਿਲ, ਕੇਸਰ ਸਿੰਘ, ਬਲਦੇਵ ਸਿੰਘ ਮਹਿਰਾ, ਮਹਿੰਦਰਪਾਲ ਸਿੰਘ ਸੋਢੀ, ਜੋਗਾ ਸਿੰਘ ਸੰਧੂ, ਇੰਦਰਜੀਤ ਸਿੰਘ ਰੱਖੜਾ, ਸੋਨੀ ਪੀ.ਏ. ਸੰਦੀਪ ਸਿੰਘ ਸੰਧੂ, ਸੁਰਜੀਤ ਸਿੰਘ ਰਾਜੂ, ਮਨਪ੍ਰੀਤ ਸਿੰਘ ਚੱਢਾ, ਸੁਰਿੰਦਰ ਸਿੰਘ ਸੱਦੋ, ਮੱਘਰ ਸਿੰਘ ਕਨਸੂਹਾ, ਲਖਬੀਰ ਸਿੰਘ ਲੌਟ, ਐਡ. ਸੁਖਵਿੰਦਰ ਸਿੰਘ ਬੌਬੀ, ਸੁਖਮਿੰਦਰ ਸਿੰਘ ਮਿੰਟਾਂ, ਰਛਪਾਲ ਸਿੰਘ ਧੰਜੂ, ਅਵਤਾਰ ਸਿੰਘ ਹੈਪੀ, ਜਸਵਿੰਦਰ ਸਿੰਘ ਚੀਮਾ, ਨਵਜੋਤ ਸਿੰਘ, ਬਲਵਿੰਦਰ ਸਿੰਘ ਢਿੱਲੋਂ, ਗੁਰਵਿੰਦਰ ਸਿੰਘ ਧੀਮਾਨ, ਜਸਵਿੰਦਰ ਪਾਲ ਸਿੰਘ ਚੱਢਾ, ਹਰਫੂਲ ਸਿੰਘ ਭੰਗੂ, ਗੁਰਮੁਖ ਸਿੰਘ ਕਨਸੂਹਾ, ਸੁਖਬੀਰ ਸਿੰਘ ਅਬਲੋਵਾਲ, ਰਵਿੰਦਰਪਾਲ ਸਿੰਘ ਗਰੋਵਰ, ਸੰਕੂ ਗਰੋਵਰ, ਨਰਿੰਦਰ ਸਿੰਘ ਕਮਲ, ਲਖਵੀਰ ਸਿੰਘ ਭੱਟੀ ਅਤੇ ਇਸਤਰੀ ਵਿੰਗ ਦੇ ਆਗੂ ਜਸਪਾਲ ਕੌਰ, ਗੁਰਸ਼ਰਨ ਕੋਰ ਕੋਹਲੀ, ਹਰਭਜਨ ਕੌਰ ਸਿੱਧੂ, ਸਵਰਨ ਲਤਾ, ਜਸਪ੍ਰੀਤ ਕੌਰ ਭਿੰਡਰ, ਪਵਨ ਘਈ, ਬਚਿੱਤਰ ਸਿੰਘ, ਜਗਜੀਤ ਸਿੰਘ ਸੋਨੀ, ਗੁਰਮੁਖ ਸਿੰਘ ਸਰਕਲ ਪ੍ਰਧਾਨ, ਰਜਿੰਦਰ ਸਿੰਘ, ਬਲਬੀਰ ਸਿੰਘ, ਅਮਰੀਕ ਸਿੰਘ, ਗੁਰਮੀਤ ਸਿੰਘ ਅਜਨੌਦਾ ਤੇ ਨਰਿੰਦਰ ਸਿੰਘ ਆਦਿ ਹਾਜ਼ਰ ਸਨ |

ਸਾਈਬਰ ਚੋਰ ਇੰਟਰਨੈੱਟ ਬੈਂਕਿੰਗ ਦੀ ਘੱਟ ਜਾਣਕਾਰੀ ਰੱਖਣ ਵਾਲੇ ਵਿਅਕਤੀ ਤੇ ਬਜ਼ੁਰਗਾਂ ਨੂੰ ਬਣਾ ਰਹੇ ਨੇ ਆਪਣਾ ਸ਼ਿਕਾਰ

ਪਟਿਆਲਾ,17 ਮਾਰਚ (ਮਨਦੀਪ ਸਿੰਘ ਖਰੋੜ)-ਕੰਪਿਊਟਰ ਤੇ ਇੰਟਰਨੈੱਟ ਵਰਗੀਆਂ ਤਕਨੀਕਾਂ ਨੇ ਜਿੱਥੇ ਦੁਨੀਆ ਦੇ ਹਰੇਕ ਖੇਤਰ 'ਚ ਕੰਮਕਾਜ ਨੂੰ ਸੁਖਾਲਾ ਕਰਕੇ ਮਨੁੱਖੀ ਜ਼ਿੰਦਗੀ ਨੂੰ ਹੋਰ ਗਤੀ ਦਿੱਤੀ ਹੈ, ਉੱਥੇ ਹੀ ਇਸ ਤਕਨਾਲੋਜੀ ਦੀ ਦੁਰਵਰਤੋਂ ਕਰਨ ਵਾਲਿਆਂ ਨੇ ਲੋਕਾਂ ...

ਪੂਰੀ ਖ਼ਬਰ »

ਔਰਤ ਦੇ ਭੋਗ ਮਗਰੋਂ ਮਿ੍ਤਕਾ ਦੇ ਪੇਕਾ ਤੇ ਸਹੁਰੇ ਪਰਿਵਾਰ 'ਚ ਹੱਥੋਪਾਈ

ਪਾਤੜਾਂ, 17 ਮਾਰਚ (ਜਗਦੀਸ਼ ਸਿੰਘ ਕੰਬੋਜ)-ਪਾਤੜਾਂ 'ਚ ਇਕ ਮਿ੍ਤਕ ਔਰਤ ਦੇ ਭੋਗ ਸਮਾਰੋਹ ਮਗਰੋਂ ਉਸ ਦੇ ਬੱਚਿਆਂ ਨੂੰ ਲੈ ਕੇ ਸਹੁਰਾ ਤੇ ਪੇਕਾ ਪਰਿਵਾਰ ਦਰਮਿਆਨ ਆਪਸ 'ਚ ਹੋਈ ਤਕਰਾਰ ਨੇ ਉਸ ਵੇਲੇ ਗੰਭੀਰ ਰੂਪ ਧਾਰਨ ਕਰ ਲਿਆ ਜਦੋਂ ਆਈਆਂ ਰਿਸ਼ਤੇਦਾਰ ਔਰਤਾਂ ਵਲੋਂ ਇਕ ...

ਪੂਰੀ ਖ਼ਬਰ »

ਖ਼ਰਾਬ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਪਾਣੀ ਦੇ ਕੁਨੈਕਸ਼ਨਾਂ ਦੀ ਜਾਂਚ ਕੀਤੀ ਜਾਵੇ- ਡੀ. ਸੀ.

ਪਟਿਆਲਾ, 17 ਮਾਰਚ (ਗੁਰਪ੍ਰੀਤ ਸਿੰਘ ਚੱਠਾ)-ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਗਰਮੀਆਂ ਦੇ ਮੌਸਮ 'ਚ ਖਰਾਬ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਤੋਂ ਲੋਕਾਂ ਦਾ ਬਚਾਅ ਕਰਨ ਲਈ ਜ਼ਿਲ੍ਹਾ ਅਧਿਕਾਰੀਆਂ ਨੂੰ ਹੁਣੇ ਤੋਂ ਹੀ ਇਸ ਸਬੰਧੀ ਕੰਮ ਕਰਨ ਦੀ ਹਦਾਇਤ ਕਰਦਿਆਂ ...

ਪੂਰੀ ਖ਼ਬਰ »

ਨਸ਼ੇ ਦੀਆਂ ਗੋਲੀਆਂ ਸਮੇਤ ਇਕ ਕਾਬੂ

ਪਟਿਆਲਾ, 17 ਮਾਰਚ (ਮਨਦੀਪ ਸਿੰਘ ਖਰੌੜ)-ਸਥਾਨਕ ਸਾਧੂ ਬੇਲਾ ਰੋਡ 'ਤੇ ਪੁਲਿਸ ਪਾਰਟੀ ਨੂੰ ਸਾਹਮਣੇ ਦੇਖ ਕੇ ਫ਼ਰਾਰ ਹੋਣ ਲੱਗੇ ਵਿਅਕਤੀ ਨੂੰ ਪੁਲਿਸ ਨੇ ਮੌਕੇ 'ਤੇ ਕਾਬੂ ਕਰਕੇ ਸੁੱਟਿਆ ਲਿਫ਼ਾਫ਼ਾ ਖੋਲਿ੍ਹਆ ਤਾਂ 300 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ, ਜਿਸ ਆਧਾਰ 'ਤੇ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ ਯੂਨੀਵਰਸਿਟੀ ਬਚਾਓ ਮੋਰਚਾ ਜਾਰੀ

ਪਟਿਆਲਾ, 17 ਮਾਰਚ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਵਿਖੇ ਚੱਲ ਰਹੇ ਪੰਜਾਬੀ ਯੂਨੀਵਰਸਿਟੀ ਬਚਾਓ ਮੋਰਚੇ ਨੂੰ ਮਜ਼ਦੂਰ ਅਤੇ ਕਿਸਾਨ ਯੂਨੀਅਨ ਨੇ ਮੋਰਚੇ ਦਾ ਸਮਰਥਨ ਕੀਤਾ | ਅੱਜ ਲਗਾਤਾਰ ਪੰਜਵੇਂ ਦਿਨ ਵੀ ਪੰਜਾਬੀ ਯੂਨੀਵਰਸਿਟੀ ਵਿਚ ਚੱਲ ਰਹੇ ਦਿਨ ...

ਪੂਰੀ ਖ਼ਬਰ »

ਟ੍ਰੈਫਿਕ ਪੁਲਿਸ ਨੇ ਜੁਗਾੜੂ ਮੋਟਰਸਾਈਕਲ ਰੇਹੜੀਆਂ ਦੇ ਕੱਟੇ ਚਲਾਨ

ਬਨੂੜ, 17 ਮਾਰਚ (ਭੁਪਿੰਦਰ ਸਿੰਘ)-ਟ੍ਰੈਫਿਕ ਪੁਲਿਸ ਬਨੂੜ ਵਲੋਂ ਇਲਾਕੇ ਵਿਚ ਸਮਾਨ ਦੀ ਢੋਆ ਢੁਆਈ ਕਰਨ ਵਾਲੇ ਜੁਗਾੜੂ ਮੋਟਰਸਾਈਕਲ ਰੇਹੜੀਆਂ ਦੇ ਚਲਾਨ ਕੱਟੇ ਗਏ | ਟ੍ਰੈਫਿਕ ਪੁਲਿਸ ਬਨੂੜ ਦੇ ਇੰਚਾਰਜ ਏ.ਐੱਸ.ਆਈ. ਰਣਧੀਰ ਸਿੰਘ ਦੀ ਅਗਵਾਈ ਹੇਠ ਬਨੂੜ ਬੈਰੀਅਰ 'ਤੇ ਨਾਕਾ ...

ਪੂਰੀ ਖ਼ਬਰ »

ਹਿਮਾਚਲ ਵਲੋਂ ਜਲ ਸੈੱਸ ਲਗਾਉਣਾ ਪੰਜਾਬ ਨਾਲ ਇਕ ਹੋਰ ਧੱਕਾ- ਸੰਧੂ

ਪਟਿਆਲਾ, 17 ਮਾਰਚ (ਗੁਰਵਿੰਦਰ ਸਿੰਘ ਔਲਖ)-ਹਿਮਾਚਲ ਪ੍ਰਦੇਸ਼ ਦੀ ਕਾਂਗਰਸ ਸਰਕਾਰ ਵਲੋਂ ਹਿਮਾਚਲ ਤੋਂ ਪੰਜਾਬ ਆਉਂਦੇ ਪਾਣੀਆਂ 'ਤੇ ਜਲ ਸੈੱਸ ਲਗਾ ਕੇ ਪੰਜਾਬ ਨਾਲ ਇਕ ਹੋਰ ਧੱਕਾ ਕੀਤਾ ਜਾ ਰਿਹਾ ਹੈ, ਇਸ ਕਾਨੰੂਨ ਸਦਕਾ ਹਿਮਾਚਲ ਨੂੰ ਲਗਪਗ 1000 ਕਰੋੜ ਦਾ ਲਾਭ ਹੋਵੇਗਾ, ਪਰ ...

ਪੂਰੀ ਖ਼ਬਰ »

ਬੇਮੌਸਮੀ ਬਰਸਾਤ ਨੇ ਕਿਸਾਨਾਂ ਦੇ ਸਾਹ ਸੁਕਾਏ, ਹਨੇਰੀ ਝੱਖੜ ਨਾਲ ਕਣਕ ਦੀ ਫ਼ਸਲ ਖੇਤਾਂ 'ਚ ਵਿਛੀ

ਸ਼ੁਤਰਾਣਾ, 17 ਮਾਰਚ (ਬਲਦੇਵ ਸਿੰਘ ਮਹਿਰੋਕ)-ਬੀਤੀ ਰਾਤ ਪਈ ਬੇਮੌਸਮੀ ਬਰਸਾਤ ਨੇ ਕਿਸਾਨਾਂ ਦੇ ਸਾਹ ਸੁਕਾਏ ਹੋਏ ਹਨ, ਕਿਉਂਕਿ ਬਰਸਾਤ ਦੇ ਨਾਲ ਚੱਲੀ ਹਨੇਰੀ ਝੱਖੜ ਕਾਰਨ ਕਣਕ ਦੀ ਫ਼ਸਲ ਖੇਤਾਂ 'ਚ ਵਿਛ ਗਈ ਹੈ, ਜਿਸ ਕਾਰਨ ਕਣਕ ਦੀ ਫ਼ਸਲ ਦੇ ਝਾੜ 'ਚ ਵੱਡਾ ਨੁਕਸਾਨ ਹੋਣ ਦੀ ...

ਪੂਰੀ ਖ਼ਬਰ »

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵਲੋਂ ਬੈਠਕ

ਸ਼ੁਤਰਾਣਾ, 17 ਮਾਰਚ (ਬਲਦੇਵ ਸਿੰਘ ਮਹਿਰੋਕ)-ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਹਰਭਜਨ ਸਿੰਘ ਬੁੱਟਰ ਤੇ ਜ਼ਿਲ੍ਹਾ ਪ੍ਰਧਾਨ ਹਰਭਜਨ ਸਿੰਘ ਧੂਹੜ ਦੀ ਅਗਵਾਈ ਹੇਠ ਬੈਠਕ ਹੋਈ, ਜਿਸ 'ਚ ਵੱਖ-ਵੱਖ ਪਿੰਡਾਂ ਦੀਆਂ ਦੇ ਆਗੂਆਂ ਨੇ ਹਿੱਸਾ ਲਿਆ ਤੇ 20 ਮਾਰਚ ...

ਪੂਰੀ ਖ਼ਬਰ »

ਘਰ ਦੇ ਬਾਹਰੋਂ ਗੱਡੀ ਚੋਰੀ

ਪਟਿਆਲਾ, 17 ਮਾਰਚ (ਮਨਦੀਪ ਸਿੰਘ ਖਰੌੜ)-ਅਰਬਨ ਅਸਟੇਟ ਫ਼ੇਜ਼-2 'ਚ ਇਕ ਘਰ ਦੇ ਬਾਹਰ ਖੜ੍ਹੀ ਗੱਡੀ ਕੋਈ ਚੋਰੀ ਕਰਕੇ ਲੈ ਗਿਆ ਹੈ | ਉਕਤ ਸ਼ਿਕਾਇਤ ਅਰਮਾਨ ਕੁਮਾਰ ਵਾਸੀ ਪਟਿਆਲਾ ਨੇ ਥਾਣਾ ਅਰਬਨ ਅਸਟੇਟ 'ਚ ਦਰਜ ਕਰਵਾਈ ਸੀ, ਜਿਸ ਆਧਾਰ 'ਤੇ ਪੁਲਿਸ ਨੇ ਅਣਪਛਾਤੇ ਵਿਅਕਤੀਆਂ ...

ਪੂਰੀ ਖ਼ਬਰ »

ਬੁਲਟ 'ਤੇ ਪਟਾਕੇ ਪਾਉਣ ਵਾਲਿਆਂ 'ਤੇ ਪੁਲਿਸ ਨੇ ਕੱਸਿਆ ਸ਼ਿਕੰਜਾ

ਦੇਵੀਗੜ੍ਹ, 17 ਮਾਰਚ (ਰਾਜਿੰਦਰ ਸਿੰਘ ਮੌਜੀ)-ਬੁਲਟ ਮੋਟਰਸਾਈਕਲਾਂ 'ਤੇ ਪਟਾਕੇ ਪਾ ਕੇ ਲੋਕਾਂ ਨੂੰ ਪ੍ਰੇਸ਼ਾਨ ਕਰਨ ਵਾਲੇ ਬੁੱਲਟ ਮੋਟਰਸਾਈਕਲ ਚਾਲਕਾਂ ਦੇ ਜਿੱਥੇ ਟ੍ਰੈਫਿਕ ਪੁਲਿਸ ਵਲੋਂ ਚਲਾਨ ਕੱਟੇ ਗਏ, ਉੱਥੇ ਹੀ ਮੋਟਰਸਾਈਕਲਾਂ ਦੇ ਸਾਇਲੈਂਸਰ ਵੀ ਉਤਰਵਾਏ ਗਏ | ...

ਪੂਰੀ ਖ਼ਬਰ »

ਕੈਨੇਡਾ ਸਰਕਾਰ 700 ਪੰਜਾਬੀ ਵਿਦਿਆਰਥੀਆਂ ਨੂੰ ਵਾਪਸ ਭੇਜਣ ਦੇ ਕੇਸ ਨੂੰ ਹਮਦਰਦੀ ਨਾਲ ਵਿਚਾਰੇ- ਹਰਪਾਲਪੁਰ

ਪਟਿਆਲਾ, 17 ਮਾਰਚ (ਗੁਰਪ੍ਰੀਤ ਸਿੰਘ ਚੱਠਾ)-ਪੰਜਾਬ ਖ਼ਾਦੀ ਗਰਾਮ ਉਦਯੋਗ ਬੋਰਡ ਪੰਜਾਬ ਦੇ ਸਾਬਕਾ ਚੇਅਰਮੈਨ ਹਰਵਿੰਦਰ ਸਿੰਘ ਹਰਪਾਲਪੁਰ ਨੇ ਚੋਣਵੇਂ ਪੱਤਰਕਾਰਾਂ ਨਾਲ ਗੱਲ-ਬਾਤ ਕਰਦੇ ਹੋਏ ਕਿਹਾ ਕਿ ਕੈਨੇਡਾ ਵਿਚ ਪੜ੍ਹਾਈ ਬੇਸ 'ਤੇ ਗਏ ਸੈਂਕੜੇ ਵਿਦਿਆਰਥੀਆਂ ਨੂੰ ...

ਪੂਰੀ ਖ਼ਬਰ »

ਕਿ੍ਕਟ ਟੂਰਨਾਮੈਂਟ ਦਾ ਵਿਧਾਇਕ ਕੁਲਵੰਤ ਸਿੰਘ ਵਲੋਂ ਉਦਘਾਟਨ

ਅਰਨੋਂ, 17 ਮਾਰਚ (ਦਰਸ਼ਨ ਸਿੰਘ ਪਰਮਾਰ)-ਸਥਾਨਕ ਕਸਬੇ ਦੇ ਹੁੰਦਲ ਗਰੁੱਪ ਅਰਨੋਂ ਵਲੋਂ ਐੱਨ.ਆਰ.ਆਈ. ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਪਹਿਲੇ ਕਿ੍ਕਟ ਟੂਰਨਾਮੈਂਟ ਦਾ ਉਦਘਾਟਨ ਵਿਧਾਇਕ ਕੁਲਵੰਤ ਸਿੰਘ ਤੇ ਦਲਬੀਰ ਸਿੰਘ ਯੂ. ਕੇ. ਵਲੋਂ ਕਿਤਾ ਗਿਆ | ਇਸ ਟੂਰਨਾਮੈਂਟ ਵਿਚ ...

ਪੂਰੀ ਖ਼ਬਰ »

ਏਸ਼ੀਅਨ ਕਾਲਜ ਨੇ ਸਬਮਰਸੀਬਲ ਪੰਪ ਤੇ ਬੋਰਵੈੱਲ ਦੀ ਸੇਵਾ ਕਰਵਾਈ

ਪਟਿਆਲਾ, 17 ਮਾਰਚ (ਗੁਰਵਿੰਦਰ ਸਿੰਘ ਔਲਖ)-ਏਸ਼ੀਅਨ ਕਾਲਜ ਵਲੋਂ 'ਉੱਨਤ ਭਾਰਤ ਅਭਿਆਨ' ਤਹਿਤ ਲੋਕ ਭਲਾਈ ਤੇ ਸਮਾਜ ਦੇ ਹਿਤਾਂ ਨੂੰ ਸਮਝਦੇ ਹੋਏ ਸੀਨੀਅਰ ਸਕੈਂਡਰੀ ਸਕੂਲ ਅਨੰਦਪੁਰ ਕੇਸ਼ੋਂ ਵਿਖੇ ਸਬਮਰਸੀਬਲ ਪੰਪ ਅਤੇ ਬੋਰਵੈੱਲ ਦੀ ਸੇਵਾ ਕਰਵਾਈ ਗਈ, ਜਿਸ ਦਾ ਉਦਘਾਟਨ ...

ਪੂਰੀ ਖ਼ਬਰ »

ਕਿਰਨ ਸਿੰਗਲਾ ਰਚਿਤ ਪਲੇਠੇ ਕਾਵਿ ਸੰਗ੍ਰਹਿ 'ਤੇ ਕੀਤੀ ਵਿਚਾਰ ਚਰਚਾ

ਪਟਿਆਲਾ, 17 ਮਾਰਚ (ਗੁਰਵਿੰਦਰ ਸਿੰਘ ਔਲਖ)-ਭਾਸ਼ਾ ਵਿਭਾਗ ਪੰਜਾਬ ਵਿਖੇ ਪੰਜਾਬੀ ਕਵਿੱਤਰੀ ਕਿਰਨ ਸਿੰਗਲਾ ਰਚਿਤ ਪਲੇਠੇ ਕਾਵਿ ਸੰਗ੍ਰਹਿ 'ਸੁੱਚੇ ਮੋਤੀਆਂ ਦੀ ਗਾਗਰ' 'ਤੇ ਹੋਈ ਵਿਚਾਰ ਚਰਚਾ ਕੀਤੀ ਗਈ | ਇਸ ਮੌਕੇ ਲੇਖਕਾ ਕਿਰਨ ਸਿੰਗਲਾ ਦੀਆਂ ਕਵਿਤਾਵਾਂ ਨਸ਼ਾਖ਼ੋਰੀ, ...

ਪੂਰੀ ਖ਼ਬਰ »

ਮਹਾਂਪੰਚਾਇਤ 'ਚ ਵੱਡੀ ਗਿਣਤੀ ਵਿਚ ਪਹੁੰਚਣਗੇ ਕਿਸਾਨ-ਬਹਿਰੂ

ਦੇਵੀਗੜ੍ਹ, 17 ਮਾਰਚ (ਰਾਜਿੰਦਰ ਸਿੰਘ ਮੌਜੀ)-ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਲੋਂ 9 ਦਸੰਬਰ 2021 ਨੂੰ ਸੰਯੁਕਤ ਕਿਸਾਨ ਮੋਰਚੇ ਨਾਲ ਐੱਮ. ਐੱਸ. ਪੀ. ਦੀ ਕਾਨੂੰਨੀ ਗਰੰਟੀ ਤੇ ਹੋਰ ਮੰਗਾਂ ਬਾਰੇ ਹੋਏ ਲਿਖਤੀ ਸਮਝੌਤੇ ਨੂੰ 15 ਮਹੀਨਿਆਂ ਤੋਂ ਵੱਧ ਸਮਾਂ ਬੀਤ ...

ਪੂਰੀ ਖ਼ਬਰ »

ਥੂਹੀ ਵਿਖੇ ਸਿਲਾਈ ਸੈਂਟਰ ਦੀਆਂ ਵਿਦਿਆਰਥਣਾਂ ਨੂੰ ਸਰਟੀਫਿਕੇਟ ਵੰਡੇ

ਨਾਭਾ, 17 ਮਾਰਚ (ਕਰਮਜੀਤ ਸਿੰਘ)-ਵਿਧਾਨ ਸਭਾ ਹਲਕਾ ਨਾਭਾ ਦੇ ਪਿੰਡ ਥੂਹੀ ਵਿਖੇ ਬਸੰਤ ਰੁੱਤ ਯੂਥ ਕਲੱਬ ਤਿ੍ਪੜੀ ਦੇ ਸਹਿਯੋਗ ਨਾਲ ਚਲਾਏ ਜਾ ਰਹੇ ਮੁਫ਼ਤ ਸਿਲਾਈ ਸੈਂਟਰ ਵਿਖੇ ਟਰੇਨਿੰਗ ਪੂਰੀ ਕਰ ਚੁੱਕੀਆਂ ਵਿਦਿਆਰਥਣਾਂ ਨੂੰ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਦੇ ...

ਪੂਰੀ ਖ਼ਬਰ »

ਮਰਸਡੀਜ਼ ਵਲੋਂ ਕਰਵਾਏ ਗੋਲਫ ਮੁਕਾਬਲਿਆਂ 'ਚ ਡਾ. ਸੁਖਦੀਪ ਸਿੰਘ ਰਹੇ ਜੇਤੂ

ਪਟਿਆਲਾ, 17 ਮਾਰਚ (ਅ. ਸ. ਆਹਲੂਵਾਲੀਆ)-ਮਰਸਡੀਜ਼ ਵਲੋਂ ਬੀਤੇ ਦਿਨੀਂ ਪੰਚਕੂਲਾ ਗੋਲਫ ਕਲੱਬ ਵਿਖੇ ਮਰਸਡੀਜ਼ ਗੋਲਫ ਟਰਾਫੀ ਮੁਕਾਬਲੇ ਕਰਵਾਏ ਗਏ, ਜਿਸ ਵਿਚ ਉੱਤਰੀ ਭਾਰਤ ਦੇ ਵੱਖ-ਵੱਖ ਰਾਜਾਂ ਦੇ ਗੋਲਫ ਖਿਡਾਰੀਆਂ ਨੇ ਹਿੱਸਾ ਲਿਆ | ਇਸ ਗੋਲਫ ਮੁਕਾਬਲੇ ਵਿਚ ਪਟਿਆਲਾ ...

ਪੂਰੀ ਖ਼ਬਰ »

ਪਾਵਰਲਿਫਟਿੰਗ ਚੈਂਪੀਅਨਸ਼ਿਪ 'ਚ ਪਟੇਲ ਕਾਲਜ ਦੇ ਖਿਡਾਰੀ ਵਰੁਣ ਤੇ ਕਾਜਲ ਰਹੇ ਅੱਵਲ

ਰਾਜਪੁਰਾ, 17 ਮਾਰਚ (ਜੀ.ਪੀ. ਸਿੰਘ)-ਪੰਜਾਬ ਪਾਵਰ ਲਿਫ਼ਟਿੰਗ ਐਸੋਸੀਏਸ਼ਨ ਵਲੋਂ ਪੰਜਾਬ ਪਾਵਰ ਲਿਫ਼ਟਿੰਗ ਚੈਂਪੀਅਨਸ਼ਿਪ (ਕਲਾਸਿਕ) ਸਥਾਨਕ ਪਟੇਲ ਕਾਲਜ ਵਿਖੇ ਕਰਵਾਈ ਗਈ, ਜਿਸ ਵਿਚ ਪੰਜਾਬ ਦੇ ਵੱਖ-ਵੱਖ ਖੇਤਰਾਂ ਤੋਂ ਆਏ 100 ਦੇ ਕਰੀਬ ਪਾਵਰ ਲਿਫਟਰਾਂ ਨੇ ਹਿੱਸਾ ਲਿਆ | ...

ਪੂਰੀ ਖ਼ਬਰ »

ਸਿਵਲ ਹਸਪਤਾਲ ਵਿਖੇ ਮਨਾਇਆ ਜਾ ਰਿਹੈ ਕਾਲਾ ਮੋਤੀਆਂ ਹਫ਼ਤਾ

ਨਾਭਾ, 17 ਮਾਰਚ (ਕਰਮਜੀਤ ਸਿੰਘ)-ਡਾ. ਸੰਜੇ ਗੋਇਲ ਸੀਨੀਅਰ ਮੈਡੀਕਲ ਅਫ਼ਸਰ ਇੰਚਾਰਜ ਸਿਵਲ ਹਸਪਤਾਲ ਨਾਭਾ ਦੀ ਅਗਵਾਈ 'ਚ ਸਿਵਲ ਹਸਪਤਾਲ ਵਿਖੇ ਵਿਸ਼ਵ ਗਲੋਕੋਮਾ ਹਫ਼ਤਾ ਦੀ ਸ਼ੁਰੂਆਤ ਕੀਤੀ ਗਈ | ਡਾ. ਸੰਜੇ ਗੋਇਲ ਨੇ ਇਸ ਦੀ ਸ਼ੁਰੂਆਤ ਕਰਦੇ ਹੋਏ ਕਿਹਾ ਕਿ ਕਾਲਾ ਮੋਤੀਆਂ ...

ਪੂਰੀ ਖ਼ਬਰ »

ਪਟੇਲ ਕਾਲਜ ਵਿਖੇ ਨਸ਼ਿਆਂ ਵਿਰੁੱਧ ਜਾਗਰੂਕਤਾ ਸੈਮੀਨਾਰ ਕਰਵਾਇਆ

ਰਾਜਪੁਰਾ, 17 ਮਾਰਚ (ਜੀ. ਪੀ. ਸਿੰਘ)-ਸਥਾਨਕ ਪਟੇਲ ਕਾਲਜ ਦੇ ਰੈੱਡ ਰਿਬਨ ਕਲੱਬ ਅਤੇ ਐੱਨ.ਐੱਸ.ਐੱਸ. ਵਿਭਾਗ ਵਲੋਂ ਸਮਕਾਲੀ ਸਮਾਜਿਕ ਮਸਲਿਆਂ ਦੇ ਸਬੰਧ 'ਚ ਇਕ ਜਾਗਰੂਕਤਾ ਸੈਮੀਨਾਰ ਪਿ੍ੰਸੀਪਲ ਰਾਜੀਵ ਬਾਹੀਆ ਦੀ ਅਗਵਾਈ 'ਚ ਕਰਵਾਇਆ ਗਿਆ | ਸੈਮੀਨਾਰ 'ਚ ਮੁੱਖ ਮਹਿਮਾਨ ...

ਪੂਰੀ ਖ਼ਬਰ »

ਐੱਚ. ਆਈ. ਵੀ. ਜਾਗਰੂਕਤਾ ਕੈਂਪ ਲਗਾਇਆ

ਭਾਦਸੋਂ, 17 ਮਾਰਚ (ਗੁਰਬਖ਼ਸ਼ ਸਿੰਘ ਵੜੈਚ)-ਸਿਹਤ ਮੰਤਰੀ ਪੰਜਾਬ ਸਰਕਾਰ ਡਾ. ਬਲਵੀਰ ਸਿੰਘ ਅਤੇ ਸਿਵਲ ਸਰਜਨ ਡਾ. ਦਲਵੀਰ ਕੌਰ ਦੇ ਨਿਰਦੇਸ਼ਾਂ ਅਨੁਸਾਰ ਪਟਿਆਲਾ ਵਿਚ ਚਲਾਈ ਜਾ ਰਹੀ ਐੱਚ.ਆਈ.ਵੀ. ਏਡਜ਼ ਜਾਗਰੂਕਤਾ ਮੁਹਿੰਮ ਵੈਨ ਦੀ ਲੜੀ ਤਹਿਤ ਸੀਨੀਅਰ ਮੈਡੀਕਲ ਅਫ਼ਸਰ ...

ਪੂਰੀ ਖ਼ਬਰ »

ਕੌਮਾਂਤਰੀ ਮਹਿਲਾ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ

ਪਟਿਆਲਾ, 17 ਮਾਰਚ (ਗੁਰਵਿੰਦਰ ਸਿੰਘ ਔਲਖ)-ਸਰਕਾਰੀ ਮਹਿੰਦਰਾ ਕਾਲਜ ਵਲੋਂ ਗਰੀਨ ਸਪਰਸ਼ ਫਾਊਾਡੇਸ਼ਨ ਦੇ ਸਹਿਯੋਗ ਨਾਲ ਕੌਮਾਂਤਰੀ ਮਹਿਲਾ ਦਿਵਸ ਨੂੰ ਸਮਰਪਿਤ ਸਮਾਗਮ ਕਾਲਜ ਦੇ ਸੈਮੀਨਾਰ ਹਾਲ 'ਚ ਕਰਵਾਇਆ ਗਿਆ | ਇਸ ਦੌਰਾਨ ਜ਼ਿਲ੍ਹੇ ਦੀਆਂ ਮਹਿਲਾਵਾਂ ਨੂੰ ਆਪਣੇ ...

ਪੂਰੀ ਖ਼ਬਰ »

ਉਪ-ਚੇਅਰਮੈਨ ਬਿੱਟੂ ਵਲੋਂ ਭੁੱਨਰਹੇੜੀ ਸਕੂਲ ਦਾ ਦੌਰਾ

ਭੁੱਨਰਹੇੜੀ, 17 ਮਾਰਚ (ਧਨਵੰਤ ਸਿੰਘ)-ਪੰਚਾਇਤ ਸੰਮਤੀ ਭੁੱਨਰਹੇੜੀ ਦੇ ਉਪ ਚੇਅਰਮੈਨ ਗੁਰਮੀਤ ਸਿੰਘ ਬਿੱਟੂ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਭੁੱਨਰਹੇੜੀ ਦਾ ਦੌਰਾ ਕੀਤਾ | ਇਸ ਮੌਕੇ ਸਕੂਲ ਪਿ੍ੰਸੀਪਲ ਹਰਪ੍ਰੀਤ ਕੌਰ ਅਤੇ ਹੋਰ ਸਟਾਫ਼ ਨਾਲ ਬੈਠਕ ਕਰਕੇ ...

ਪੂਰੀ ਖ਼ਬਰ »

ਜਥੇ. ਟੌਹੜਾ ਇੰਸਟੀਚਿਊਟ ਵਿਖੇ 'ਜੀਉ ਪਿੰਡੁ ਸਭੁ ਤੇਰੀ ਰਾਸਿ' ਵਿਸ਼ੇ 'ਤੇ ਸੈਮੀਨਾਰ ਕਰਵਾਇਆ

ਬਹਾਦਰਗੜ੍ਹ, 17 ਮਾਰਚ (ਕੁਲਵੀਰ ਸਿੰਘ ਧਾਲੀਵਾਲ)-ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਆਫ਼ ਐਡਵਾਂਸਡ ਸਟੱਡੀਜ਼ ਇਨ ਸਿੱਖਇਜ਼ਮ ਬਹਾਦਰਗੜ੍ਹ ਵਿਖੇ ਚੱਲ ਰਹੇ 'ਬੈਚਲਰ ਆਫ਼ ਮੈਨੇਜਮੈਂਟ ਸਟੱਡੀਜ਼ ਗੁਰਦੁਆਰਾ ਮੈਨੇਜਮੈਂਟ' ਅਤੇ 'ਬੈਚਲਰ ਆਫ਼ ਆਰਟਸ ...

ਪੂਰੀ ਖ਼ਬਰ »

ਸੈਫੀ ਵਲੋਂ ਯੂਨੀਵਰਸਿਟੀ ਦੇ ਮਸਲਿਆਂ ਸਬੰਧੀ ਮੁੱਖ ਮੰਤਰੀ ਦੇ ਨਾਂ ਡੀ. ਸੀ. ਨੂੰ ਮੰਗ ਪੱਤਰ

ਪਟਿਆਲਾ, 17 ਮਾਰਚ (ਕੁਲਵੀਰ ਸਿੰਘ ਧਾਲੀਵਾਲ)-ਵਿਦਿਆਰਥੀ ਜਥੇਬੰਦੀ ਸੈਫੀ ਦੀ ਪੰਜਾਬੀ ਯੂਨੀਵਰਸਿਟੀ ਇਕਾਈ ਦੇ ਪ੍ਰਧਾਨ ਯਾਦਵਿੰਦਰ ਸਿੰਘ ਯਾਦੂ ਤੇ ਮੈਂਬਰਾਂ ਵਲੋਂ ਡਿਪਟੀ ਕਮਿਸ਼ਨਰ ਪਟਿਆਲਾ ਸਾਕਸ਼ੀ ਸਾਹਨੀ ਨੂੰ ਯੂਨੀਵਰਸਿਟੀ ਵਿਚ ਚੱਲ ਰਹੇ ਵੱਖ-ਵੱਖ ਮੁੱਦਿਆਂ ...

ਪੂਰੀ ਖ਼ਬਰ »

ਪ੍ਰੀਤ ਗਿੱਲ ਨੂੰ ਕਾਰ ਡੀਲਰ ਐਸੋਸੀਏਸ਼ਨ ਪਾਤੜਾਂ ਦਾ ਪ੍ਰਧਾਨ ਚੁਣਿਆ

ਪਾਤੜਾਂ, 17 ਮਾਰਚ (ਜਗਦੀਸ਼ ਸਿੰਘ ਕੰਬੋਜ)-ਉੱਤਰੀ ਭਾਰਤ ਦੇ ਸਭ ਤੋਂ ਵੱਡੇ ਕਾਰ ਬਾਜ਼ਾਰ ਨੂੰ ਚਲਾਉਣ ਲਈ ਬਣਾਈ ਗਈ ਸੰਸਥਾ 'ਕਾਰ ਡੀਲਰ ਐਸੋਸੀਏਸ਼ਨ ਪਾਤੜਾਂ' ਦੀ ਪ੍ਰਧਾਨਗੀ ਲਈ ਇਸ ਵਾਰ 3 ਆਗੂ ਚੋਣ ਮੈਦਾਨ ਵਿਚ ਸਨ | ਪ੍ਰਧਾਨਗੀ ਦੇ ਫ਼ੈਸਲੇ ਦੇ ਅਧਿਕਾਰ ਵਿਧਾਇਕ ...

ਪੂਰੀ ਖ਼ਬਰ »

ਰਾਜੇਸ਼ ਮਾਪੁਸਕਰ ਚਿਤਕਾਰਾ ਯੂਨੀਵਰਸਿਟੀ ਦੇ ਵਿਦਿਆਰਥੀਆਂ ਦੇ ਨਾਲ ਰੂ-ਬਰੂ ਹੋਏ

ਬਨੂੜ, 17 ਮਾਰਚ (ਭੁਪਿੰਦਰ ਸਿੰਘ)-ਆਪਣੇ ਵਿਦਿਆਰਥੀਆਂ ਨੂੰ ਲਾਭਦਾਇਕ ਸਿੱਖਣ ਦੇ ਤਜ਼ਰਬੇ ਪ੍ਰਦਾਨ ਕਰਨ ਦੀ ਕੋਸ਼ਿਸ਼ ਵਿਚ, ਚਿਤਕਾਰਾ ਯੂਨੀਵਰਸਿਟੀ ਵਲੋਂ 'ਫਰਾਰੀ ਕੀ ਸਵਾਰੀ ਕੀ ਚਾਬੀ”,'ਅਨਲੌਕਿੰਗ ਪੋਟੈਂਸ਼ੀਅਲ ਰਾਜੇਸ਼ ਮਾਪੁਸਕਰ ਦੇ ਸਿਨੇਮੈਟਿਕ ਲੈਂਸ' ਦਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX