ਸ੍ਰੀ ਮੁਕਤਸਰ ਸਾਹਿਬ, 17 ਮਾਰਚ (ਰਣਜੀਤ ਸਿੰਘ ਢਿੱਲੋਂ)-ਪੁਲਿਸ ਵਲੋਂ ਨਸ਼ਾ ਤਸਕਰੀ ਅਤੇ ਸ਼ਰਾਰਤੀ ਅਨਸਰਾਂ ਵਿਰੁੱਧ ਵੱਡੀ ਕਾਰਵਾਈ ਕਰਦਿਆਂ 14 ਗ੍ਰਾਮ ਹੈਰੋਇਨ, 100 ਨਸ਼ੀਲੀਆਂ ਗੋਲੀਆਂ, 23 ਲੱਖ 10 ਹਜ਼ਾਰ ਦੀ ਡਰੱਗ ਮਨੀ, ਇਕ ਥਾਰ, ਇਕ ਵਰਨਾ ਗੱਡੀ, 4 ਮੋਬਾਈਲ ਫ਼ੋਨ ਬਰਾਮਦ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ | ਇਸ ਸੰਬੰਧੀ ਜ਼ਿਲ੍ਹਾ ਪੁਲਿਸ ਹੈੱਡ ਕੁਆਰਟਰ ਵਿਖੇ ਪ੍ਰੈੱਸ ਕਾਨਫ਼ਰੰਸ ਦÏਰਾਨ ਜ਼ਿਲ੍ਹਾ ਪੁਲਿਸ ਮੁਖੀ ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ ਥਾਣਾ ਸਿਟੀ ਪੁਲਿਸ ਵਲੋਂ ਸੁਨੀਲ ਕੁਮਾਰ ਨੂੰ 5 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਅਤੇ ਪੁੱਛਗਿਛ ਮਗਰੋਂ ਉਸ ਨੇ ਦੱਸਿਆ ਕੀ ਇਹ ਨਸ਼ਾ ਜਗਤਾਰ ਸਿੰਘ ਜੱਗਾ ਪੁੱਤਰ ਮੱਖਣ ਸਿੰਘ ਪਿੰਡ ਸ਼ੇਰੋਂ ਜ਼ਿਲ੍ਹਾ ਤਰਨਤਾਰਨ ਤੋਂ ਲੈ ਕੇ ਆਉਂਦਾ ਹੈ | ਜਿਸ 'ਤੇ ਪੁਲਿਸ ਵਲੋਂ ਸ਼ੇਰੋਂ ਪਿੰਡ ਵਿਖੇ ਰੇਡ ਕੀਤੀ ਗਈ, ਜਿਸ 'ਤੇ ਪੁਲਿਸ ਵਲੋਂ ਮੱਖਣ ਸਿੰਘ ਪੁੱਤਰ ਮੋਹਨ ਸਿੰਘ ਪਿੰਡ ਸ਼ੇਰੋਂ ਅਤੇ ਚਮਕÏਰ ਸਿੰਘ ਪੁੱਤਰ ਨਰਿੰਦਰ ਸਿੰਘ ਵਾਸੀ ਪਿੰਡ ਸੈਦੋਕੇ (ਗੋਇੰਦਵਾਲ) ਜ਼ਿਲ੍ਹਾ ਤਰਨਤਾਰਨ ਨੂੰ ਮੌਕੇ 'ਤੇ ਕਾਬੂ ਕਰਕੇ ਇਨ੍ਹਾਂ ਪਾਸੋਂ 23 ਲੱਖ 10 ਹਜ਼ਾਰ ਰੁਪਏ ਡਰੱਗ ਮਨੀ, ਇਕ ਦੇਸੀ ਕੱਟਾ 12 ਬੋਰ, 4 ਜਿੰਦਾ ਕਾਰਤੂਸ 12 ਬੋਰ, ਇਕ ਥਾਰ ਗੱਡੀ ਅਤੇ 4 ਮੋਬਾਇਲ ਫ਼ੋਨ ਬਰਾਮਦ ਕੀਤੇ | ਇਨ੍ਹਾਂ ਵਿਚੋਂ ਦੋਸ਼ੀ ਜੱਗਾ ਦੀ ਗਿ੍ਫ਼ਤਾਰੀ ਬਾਕੀ ਹੈ | ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਦੋਸ਼ੀਆਂ ਵਲੋਂ ਜਿਨ੍ਹਾਂ ਤੋਂ ਵੀ ਨਸ਼ਾ ਖ਼ਰੀਦਿਆ ਅਤੇ ਵੇਚਿਆ ਜਾਂਦਾ ਸੀ, ਉਨ੍ਹਾਂ ਵਿਅਕਤੀਆਂ ਦੀਆਂ ਲਿਸਟਾਂ ਤਿਆਰ ਕੀਤੀਆਂ ਗਈਆਂ ਹਨ ਅਤੇ ਪੁਲਿਸ ਪਾਰਟੀਆਂ ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਥਾਣਾ ਲੰਬੀ ਪੁਲਿਸ ਵਲੋਂ ਨਾਕੇਬੰਦੀ ਦÏਰਾਨ ਸ਼ੱਕ ਦੇ ਆਧਾਰ 'ਤੇ ਵਰਨਾ ਕਾਰ ਰੋਕੀ ਗਈ, ਜਿਸ ਵਿਚ ਤਿੰਨ ਵਿਅਕਤੀ ਤਲਵਿੰਦਰ ਸਿੰਘ ਉਰਫ਼ ਮਿੰਟੂ ਪਿੰਡ ਮਲੋਟ, ਹਰਜੀਤ ਸਿੰਘ ਪਿੰਡ ਮਲੋਟ, ਹਰਜੀਤ ਸਿੰਘ ਪਿੰਡ ਕੱਖਾਂਵਾਲੀ ਸਨ | ਜਿਨ੍ਹਾਂ ਦੀ ਡੀ.ਐੱਸ.ਪੀ. ਦੀ ਨਿਗਰਾਨੀ ਹੇਠ ਤਲਾਸ਼ੀ ਲਈ ਅਤੇ ਉਨ੍ਹਾਂ ਪਾਸੋਂ 10 ਪੱਤੇ ਨਸ਼ੀਲੀਆਂ ਗੋਲੀਆਂ, 10 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ | ਐੱਸ.ਐੱਸ.ਪੀ. ਨੇ ਦੱਸਿਆ ਕਿ ਥਾਣਾ ਕਬਰਵਾਲਾ ਪੁਲਿਸ ਪਾਰਟੀ ਵਲੋਂ ਪਿੰਡ ਮਿੱਡਾ ਨੇੜੇ ਇਕ ਅÏਰਤ ਮਨਜੀਤ ਕÏਰ ਨੂੰ 4 ਗ੍ਰਾਮ ਹੈਰੋਇਨ ਸਣੇ ਕਾਬੂ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਗਿ੍ਫ਼ਤਾਰ ਕੀਤੇ ਗਏ ਚਮਕÏਰ ਸਿੰਘ ਅਤੇ ਮੱਖਣ ਸਿੰਘ ਦੋਵੇਂ ਜ਼ਿਲ੍ਹਾ ਤਰਨਤਾਰਨ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮੇ ਦਰਜ ਹਨ¢ ਉਨ੍ਹਾਂ ਕਿਹਾ ਕਿ ਭਗÏੜਾ ਦੋਸ਼ੀ ਜੱਗਾ ਚਿੱਟੇ ਦਾ ਬਦਨਾਮ ਵਪਾਰੀ ਹੈ, ਜੋੋ ਇਸ ਗÏਰਖ ਧੰਦੇ ਨੂੰ ਚਲਾਉਣ ਲਈ ਬਹੁਤ ਚਾਲਾਂ ਵਰਤ ਰਿਹਾ ਹੈ, ਪਰ ਪੁਲਿਸ ਜਲਦ ਉਸ ਨੂੰ ਗਿ੍ਫ਼ਤਾਰ ਕਰ ਲਵੇਗੀ | ਉਨ੍ਹਾਂ ਕਿਹਾ ਕਿ ਮਿੰਟੂ ਖ਼ਿਲਾਫ਼ ਵੀ ਨਸ਼ੇ ਦੇ ਕਈ ਮੁਕੱਦਮੇ ਦਰਜ ਹਨ | ਉਨ੍ਹਾਂ ਕਿਹਾ ਕਿ ਨਸ਼ਾ ਸਪਲਾਈ ਦਾ ਨੈੱਟਵਰਕ ਬਹੁਤ ਫ਼ੈਲਿਆ ਹੋਇਆ ਸੀ ਅਤੇ ਜਲਦੀ ਹੋਰ ਨਸ਼ਾ ਤਸਕਰ ਕਾਬੂ ਹੋਣਗੇ | ਇਸ ਮੌਕੇ ਕੁਲਵੰਤ ਰਾਏ ਐੱਸ.ਪੀ. (ਐੱਚ), ਰਾਜੇਸ਼ ਸਨੇਹੀ ਡੀ.ਐੱਸ.ਪੀ. (ਡੀ), ਨਵਪ੍ਰੀਤ ਸਿੰਘ ਐੱਸ.ਐੱਚ.ਓ. ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਹਾਜ਼ਰ ਸਨ |
ਸ੍ਰੀ ਮੁਕਤਸਰ ਸਾਹਿਬ, 17 ਮਾਰਚ (ਰਣਜੀਤ ਸਿੰਘ ਢਿੱਲੋਂ)-ਟਿੱਲਾ ਬਾਬਾ ਪੂਰਨ ਭਗਤ ਸਿੰਘ ਪਿੰਡ ਭੁੱਟੀਵਾਲਾ ਦੀ ਜਗ੍ਹਾ ਵਿਚ ਪਲਾਸਟਿਕ ਸੋਧਣ ਵਾਲੀ ਫ਼ੈਕਟਰੀ ਲੱਗਣ ਦਾ ਮਾਮਲਾ ਤੂਲ ਫੜ੍ਹ ਗਿਆ ਹੈ | ਇਸ ਫ਼ੈਕਟਰੀ ਨੂੰ ਚਲਾਉਣ ਤੋਂ ਰੋਕਣ ਲਈ ਭਾਰਤੀ ਕਿਸਾਨ ਯੂਨੀਅਨ ...
ਗਿੱਦੜਬਾਹਾ, 17 ਮਾਰਚ (ਪਰਮਜੀਤ ਸਿੰਘ ਥੇੜ੍ਹੀ)-ਪੰਜਾਬ ਤੇ ਹਰਿਆਣਾ ਹਾਈ ਕੋਰਟ ਜਸਟਿਸ ਵਿਵੇਕ ਪੂਰੀ ਵਲੋਂ ਅੱਜ ਗਿੱਦੜਬਾਹਾ ਵਿਖੇ 12 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਨਵੀਂ ਅਦਾਲਤ ਦਾ ਦੌਰਾ ਕੀਤਾ | ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਤੇ ਸੈਸ਼ਨ ਜੱਜ ਰਾਜ ਕੁਮਾਰ, ਵਧੀਕ ...
ਸ੍ਰੀ ਮੁਕਤਸਰ ਸਾਹਿਬ, 17 ਮਾਰਚ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਲੰਬੀ ਹਲਕੇ ਵਿਚ ਸਾਲ 2021 ਦÏਰਾਨ ਗੁਲਾਬੀ ਸੁੰਢੀ ਕਾਰਨ ਹੋਏ ਨਰਮੇ ਦਾ ਖਰਾਬਾ ਅਜੇ ਤੱਕ ਵੀ ਕਿਸਾਨਾਂ ਨੂੰ ਨਾ ਮਿਲਣ ਕਾਰਨ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦਾ ਇਕ ...
ਫ਼ਰੀਦਕੋਟ, 17 ਮਾਰਚ (ਸਤੀਸ਼ ਬਾਗ਼ੀ)-ਡਾ. ਪੰਪੋਸ਼ ਖੁਦਕੁਸ਼ੀ ਮਾਮਲੇ ਦੇ ਜ਼ਿੰਮੇਵਾਰਾਂ ਦੀ ਗਿ੍ਫ਼ਤਾਰੀ ਜਲਦ ਕਰਨ ਦੀ ਮੰਗ ਨੂੰ ਲੈ ਕੇ ਡਾਕਟਰ ਪੰਪੋਸ਼ ਇਨਸਾਫ਼ ਕਮੇਟੀ ਫ਼ਰੀਦਕੋਟ ਦੇ ਅਹੁਦੇਦਾਰਾਂ ਵਲੋਂ ਸ਼ਹਿਰ ਅੰਦਰ ਕੈਂਡਲ ਮਾਰਚ ਕੱਢਿ੍ਹਆ ਗਿਆ | ਇਸ ਕੈਂਡਲ ...
ਗਿੱਦੜਬਾਹਾ, 17 ਮਾਰਚ (ਸ਼ਿਵਰਾਜ ਸਿੰਘ ਬਰਾੜ)-ਜ਼ਿਲ੍ਹਾ ਪੁਲਿਸ ਨੇ ਦੋ ਜਣਿਆਂ ਨੂੰ 600 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ | ਜਾਣਕਾਰੀ ਅਨੁਸਾਰ ਕਾਊਾਟਰ ਇਟੈਲੀਜੈਂਸ ਵਲੋਂ ਗਸ਼ਤ ਦੌਰਾਨ ਇਕ ਕਾਰ ਆਈ-20 'ਤੇ ਦੋ ਜਣੇ ਸਵਾਰ ਗੁਰਵਿੰਦਰ ਸਿੰਘ ...
ਸ੍ਰੀ ਮੁਕਤਸਰ ਸਾਹਿਬ, 17 ਮਾਰਚ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਦੇ ਰਾਜਨੀਤਿਕ ਮਾਮਲਿਆਂ ਬਾਰੇ ਕਮੇਟੀ ਦੇ ਮੈਂਬਰ ਸੁਖਵਿੰਦਰਪਾਲ ਸਿੰਘ ਗਰਚਾ ਨੇ ਬੀਤੇ ਦੇਰ ਸ਼ਾਮ ਮਾਨਸਾ ਦੇ ਪਿੰਡ ਕੋਟਲੀ ਵਿਚ ਅਪਰਾਧੀਆਂ ਵਲੋਂ 6 ਸਾਲ ਦੇ ਬੱਚੇ ਉਦੇਵੀਰ ਸਿੰਘ ਨੂੰ ...
ਜੈਤੋ, 17 ਮਾਰਚ (ਗੁਰਚਰਨ ਸਿੰਘ ਗਾਬੜੀਆ)-ਨਿਊ ਗੰਗਸਰ ਸਪੋਰਟਸ ਕੱਲਬ ਜੈਤੋ ਦੇ ਪ੍ਰਧਾਨ ਗੁਰਵੀਰ ਸਿੰਘ ਬਰਾੜ ਦੀ ਪ੍ਰਧਾਨਗੀ ਕਲੱਬ ਦੀ ਮੀਟਿੰਗ ਫੌਰ ਸੀਜ਼ਨ ਰਿਜੋਟਸ (ਸ੍ਰੀ ਮੁਕਤਸਰ ਰੋਡ) ਜੈਤੋ ਵਿਖੇ ਹੋਈ | ਜਿਸ ਵਿਚ ਸੰਸਥਾ ਦੇ ਵਾਇਸ ਪ੍ਰਧਾਨ ਗੁਰਵਿੰਦਰ ਬਰਾੜ ...
ਕੋਟਕਪੂਰਾ, 17 ਮਾਰਚ (ਮੋਹਰ ਸਿੰਘ ਗਿੱਲ)-'ਸੀਟੂ' ਦੀ ਪਾਰਟੀ ਦਫ਼ਤਰ ਕੋਟਕਪੂਰਾ ਵਿਖੇ ਸ੍ਰੀ ਮੁਕਤਸਰ ਸਾਹਿਬ ਅਤੇ ਫ਼ਰੀਦਕੋਟ ਇਕਾਈ ਵਲੋਂ ਰੱਖੀ ਗਈ ਸਾਂਝੀ ਕਨਵੈਨਸ਼ਨ 'ਚ ਤਰਸੇਮ ਲਾਲ, ਸਿਕੰਦਰ ਸਿੰਘ, ਨੱਥੂ ਰਾਮ, ਅੰਗਰੇਜ਼ ਸਿੰਘ, ਸੰਦੀਪ ਕੌਰ, ਕਿਰਨ ਕੌਰ ਅਤੇ ...
ਫ਼ਰੀਦਕੋਟ, 17 ਮਾਰਚ (ਸਤੀਸ਼ ਬਾਗ਼ੀ)-ਜਨਰਲ ਕੈਟਾਗਰੀ ਜਥੇਬੰਦੀ ਦੇ ਅਹੁਦੇਦਾਰ ਸੁਦੇਸ਼ ਕਮਲ ਸ਼ਰਮਾ, ਅਮਰਜੀਤ ਸਿੰਘ ਗੋਂਦਾਰਾ, ਅਸ਼ੋਕ ਚਾਵਲਾ, ਰਮੇਸ਼ ਕੁਮਾਰ ਧਵਨ, ਸੁਖਮੰਦਰ ਸਿੰਘ ਪੱਪੂ ਅਤੇ ਜਸਵੰਤ ਸਿੰਘ ਬਰਾੜ ਦੀ ਅਗਵਾਈ ਹੇਠਲੇ ਵਫ਼ਦ ਵਲੋਂ ਅੱਜ ਪੰਜਾਬ ...
ਫ਼ਰੀਦਕੋਟ, 17 ਮਾਰਚ (ਚਰਨਜੀਤ ਸਿੰਘ ਗੋਂਦਾਰਾ)-ਫ਼ਰੀਦਕੋਟ-ਕੋਟਕਪੂਰਾ ਰਾਸ਼ਟਰੀ ਮਾਰਗ ਨੰ: 15 'ਤੇ ਜੋੜੀਆਂ ਨਹਿਰਾਂ ਦੇ ਪੁਲ ਨੇੜੇ ਬਣੇ ਹੋਏ ਬਾਬਾ ਫ਼ਰੀਦ ਚੌਂਕ ਤੋਂ ਕਾਫ਼ੀ ਰਸਤਿਆਂ ਨੂੰ ਆਵਾਜਾਈ ਲੰਘਦੀ ਹੋਣ ਕਰਕੇ ਇਸ ਚੌਕ 'ਚ ਜਿਥੇ ਕਈ ਵਾਰ ਟੈ੍ਰਫ਼ਿਕ ਜਾਮ ਵਰਗੀ ...
ਸ੍ਰੀ ਮੁਕਤਸਰ ਸਾਹਿਬ, 17 ਮਾਰਚ (ਰਣਜੀਤ ਸਿੰਘ ਢਿੱਲੋਂ)-ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ (ਡੀ.ਟੀ.ਐੱਫ਼.) ਪੰਜਾਬ ਨੇ ਗੁਰੂ ਰਾਮ ਦਾਸ ਕਾਲਜ ਅੰਮਿ੍ਤਸਰ ਵਿਖੇ ਐੱਮ.ਬੀ.ਬੀ.ਐੱਸ. ਦੀ ਪੜ੍ਹਾਈ ਕਰ ਰਹੀ ਡਾਕਟਰ ਪੰਪੋਸ਼ ਨੂੰ ਸੀਨੀਅਰ ਡਾਕਟਰਾਂ ਵਲੋਂ ਜਾਤੀ ਤੌਰ 'ਤੇ ...
ਫ਼ਰੀਦਕੋਟ, 17 ਮਾਰਚ (ਸਤੀਸ਼ ਬਾਗ਼ੀ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੀ ਬਲਾਕ ਪੱਧਰੀ ਮਹੀਨਾਵਾਰ ਮੀਟਿੰਗ ਡਾ. ਅੰਮਿ੍ਤਪਾਲ ਸਿੰਘ ਟਹਿਣਾ ਦੀ ਪ੍ਰਧਾਨਗੀ ਹੇਠ ਸਥਾਨਕ ਰੈਸਟ ਹਾਊਸ ਵਿਖੇ ਹੋਈ, ਜਿਸ ਵਿਚ ਬਲਾਕ ਦੇ ਸਮੂਹ ਡਾ. ਸਾਥੀਆਂ ਨੇ ਹਿੱਸਾ ਲਿਆ | ਮੀਟਿੰਗ ...
ਪੰਜਗਰਾੲੀਂ ਕਲਾਂ, 17 ਮਾਰਚ (ਸੁਖਮੰਦਰ ਸਿੰਘ ਬਰਾੜ)-ਦੇਰ ਰਾਤ ਪੰਜਗਰਾੲੀਂ ਕਲਾਂ ਤੇ ਇਸ ਦੇ ਆਸ-ਪਾਸ ਦੇ ਪਿੰਡਾਂ 'ਚ ਆਏ ਭਾਰੀ ਝੱਖੜ ਤੇ ਮੀਂਹ ਨਾਲ਼ ਕਣਕ ਦੀ ਫ਼ਸਲ ਧਰਤੀ 'ਤੇ ਵਿਛ ਗਈ | ਪੱਕਣ 'ਤੇ ਆਈ ਕਣਕ ਤੇ ਫ਼ਸਲ ਦੇ ਹੇਠਾਂ ਡਿੱਗ ਜਾਣ ਕਾਰਨ ਕਿਸਾਨਾਂ ਅੰਦਰ ਨਿਰਾਸ਼ਾ ...
ਫ਼ਰੀਦਕੋਟ, 17 ਮਾਰਚ (ਜਸਵੰਤ ਸਿੰਘ ਪੁਰਬਾ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਵਿਚ ਅਮਨ ਕਾਨੂੰਨ ਦੀ ਸਥਿਤੀ ਸਭ ਤੋਂ ਮਾੜੀ ਹੈ ਅਤੇ ਪੰਜਾਬ ਸਰਕਾਰ ਇਸ ...
ਫ਼ਰੀਦਕੋਟ, 17 ਮਾਰਚ (ਜਸਵੰਤ ਸਿੰਘ ਪੁਰਬਾ)-ਬਲਾਕ ਅਧੀਨ 5 ਪਿੰਡਾਂ ਵਿਚ ਏਡਜ਼ ਜਾਗਰੂਕਤਾ ਅਤੇ ਜਾਂਚ ਕੈਂਪ ਲਗਾਇਆ ਗਿਆ | ਕੈਂਪ ਇੰਚਾਰਜ ਬੀ.ਈ.ਈ. ਡਾ. ਪ੍ਰਭਦੀਪ ਸਿੰਘ ਚਾਵਲਾ ਨੇ ਦੱਸਿਆ ਕੇ ਵਿਭਾਗ ਵਲੋਂ ਆਡੀਓ-ਵਿਜ਼ੁਅਲ ਸਹੂਲਤਾਂ ਨਾਲ ਲੈਸ ਵਿਸ਼ੇਸ਼ ਜਾਗਰੂਕਤਾ ਵੈਨ ...
ਫ਼ਰੀਦਕੋਟ, 17 ਮਾਰਚ (ਹਰਮਿੰਦਰ ਸਿੰਘ ਮਿੰਦਾ)-ਕੈਪਟਨ ਸੰਦੀਪ ਸਿੰਘ ਸੰਧੂ ਜਨਰਲ ਸਕੱਤਰ ਇੰਚਾਰਜ ਪੰਜਾਬ ਪ੍ਰਦੇਸ਼ ਕਾਂਗਰਸ ਦੇ ਵੱਡੇ ਭਰਾ ਬਰਿੰਦਰ ਸਿੰਘ ਸੰਧੂ ਸੇਵਾ ਮੁਕਤ ਜ਼ਿਲ੍ਹਾ ਮੈਨੇਜਰ ਮਾਰਕਫ਼ੈੱਡ ਨਮਿਤ ਅੰਤਿਮ ਅਰਦਾਸ ਗੁਰਦੁਆਰਾ ਮਾਈ ਗੋਦੜੀ ਸਾਹਿਬ ...
ਸਾਦਿਕ, 17 ਮਾਰਚ (ਗੁਰਭੇਜ ਸਿੰਘ ਚੌਹਾਨ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਗੁਰਦੁਆਰਾ ਬਾਉਲੀ ਸਾਹਿਬ ਵਿਖੇ ਜ਼ਿਲ੍ਹਾ ਪ੍ਰਧਾਨ ਲਖਵੀਰ ਸਿੰਘ ਬੀਹਲੇ ਵਾਲਾ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ | ਜਿਸ ਵਿਚ ਸੂਬਾ ਮੀਤ ਪ੍ਰਧਾਨ ਸ: ਸਿਮਰਜੀਤ ਸਿੰਘ ਬਰਾੜ ਘੁੱਦੂਵਾਲਾ ...
ਫ਼ਰੀਦਕੋਟ, 17 ਮਾਰਚ (ਜਸਵੰਤ ਸਿੰਘ ਪੁਰਬਾ)-ਸਿੱਖਿਆ ਵਿਭਾਗ ਸੈਕੰਡਰੀ ਫ਼ਰੀਦਕੋਟ ਦੇ ਵਿੱਦਿਅਕ ਮੁਕਾਬਲਿਆਂ ਦੇ ਜ਼ਿਲ੍ਹਾ ਨੋਡਲ ਅਫ਼ਸਰ ਜਸਬੀਰ ਸਿੰਘ ਜੱਸੀ ਵਲੋਂ ਆਜ਼ਾਦੀ ਦੀ 75ਵੀਂ ਵਰੇਗੰਢ ਨੂੰ ਸਮਰਪਿਤ ਅਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ...
ਕੋਟਕਪੂਰਾ, 17 ਮਾਰਚ (ਮੋਹਰ ਸਿੰਘ ਗਿੱਲ)-ਸਰਕਾਰੀ ਪ੍ਰਾਇਮਰੀ ਸੈਂਟਰ ਸਕੂਲ ਹਰੀ ਨੌਂ ਵਿਖੇ ਨਵੇਂ ਦੇਸੀ ਵਰ੍ਹੇ ਦੀ ਆਮਦ ਅਤੇ ਨਵੇਂ ਵਿੱਦਿਅਕ ਸਾਲ ਦੀ ਸ਼ੁਰੂਆਤ ਨੂੰ ਮੁੱਖ ਰੱਖਦੇ ਹੋਏ ਸਰਬੱਤ ਦੇ ਭਲੇ ਲਈ ਸਕੂਲ ਸਟਾਫ਼ ਦੇ ਸਹਿਯੋਗ ਨਾਲ ਸੀ.ਐਚ.ਟੀ. ਦੀਪਕ ਕੁਮਾਰ ਦੀ ...
ਫ਼ਰੀਦਕੋਟ, 17 ਮਾਰਚ (ਸਰਬਜੀਤ ਸਿੰਘ)-ਪੰਜਾਬ ਇਸਤਰੀ ਸਭਾ ਵਲੋਂ ਬੀਬੀ ਸ਼ੀਲਾ ਮਨਚੰਦਾ ਦੀ ਪ੍ਰਧਾਨਗੀ ਹੇਠ ਸਥਾਨਕ ਸ਼ਹੀਦ ਕਾਮਰੇਡ ਅਮੋਲਕ ਭਵਨ ਵਿਖੇ ਔਰਤਾਂ ਦੇ ਅੰਤਰਰਾਸ਼ਟਰੀ ਦਿਵਸ ਨੂੰ ਸਮਰਪਿਤ ਇਕ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ | ਜਿਸ ਨੂੰ ਭਾਰਤੀ ...
ਲੰਬੀ, 17 ਮਾਰਚ (ਮੇਵਾ ਸਿੰਘ)-ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਸਬ ਤਹਿਸੀਲ ਲੰਬੀ ਦੇ ਸਾਹਮਣੇ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਖ਼ਿਲਾਫ਼ ਦਿੱਤੇ ਗਏ ਧਰਨੇ ਵਿਚ ਪਾਰਟੀ ਦੇ ਬੀ.ਸੀ. ਵਿੰਗ ਨੂੰ ਹਲਕਾ ਲੰਬੀ ਦੀ ਲੀਡਰਸ਼ਿਪ ਵਲੋਂ ਸੁਨੇਹਾ ਨਾ ਮਿਲਣ 'ਤੇ ਬੀ.ਸੀ. ਵਿੰਗ ...
ਲੰਬੀ, 17 ਮਾਰਚ (ਮੇਵਾ ਸਿੰਘ)-ਮੈਟਿ੍ਕ ਪਾਸ ਦਰਜਾਚਾਰ ਕਰਮਚਾਰੀ ਯੂਨੀਅਨ ਪੰਜਾਬ ਸਿਹਤ ਵਿਭਾਗ ਪੰਜਾਬ ਦੀ ਸੂਬਾ ਕਮੇਟੀ ਦੀ ਮੀਟਿੰਗ ਜਥੇਬੰਦੀ ਦੇ ਚੇਅਰਮੈਨ ਹਰਜਿੰਦਰਪਾਲ ਸ਼ਰਮਾ ਦੀ ਅਗਵਾਈ ਵਿਚ ਹੋਈ | ਮੀਟਿੰਗ ਵਿਚ ਸਰਬਸੰਮਤੀ ਨਾਲ ਹੋਈ ਚੋਣ 'ਚ ਕੌਰ ਸਿੰਘ ਲੰਬੀ ...
ਮੰਡੀ ਬਰੀਵਾਲਾ, 17 ਮਾਰਚ (ਨਿਰਭੋਲ ਸਿੰੰਘ)-ਬੀਤੀ ਰਾਤ ਤੇਜ਼ ਹਵਾਵਾਂ ਕਾਰਨ ਕਣਕ ਦੀ ਫ਼ਸਲ ਜ਼ਮੀਨ 'ਤੇ ਵਿਛ ਗਈ ਹੈ | ਤੇਜ਼ ਹਵਾਵਾਂ ਨਾਲ ਕਣਕ ਦੀ ਫ਼ਸਲ ਦੇ ਨੁਕਸਾਨ ਦਾ ਖ਼ਦਸ਼ਾ ਹੈ ਅਤੇ ਕਿਸਾਨਾਂ ਦੇ ਚਿਹਰੇ ਮੁਰਝਾਏ ਨਜ਼ਰ ਆ ਰਹੇ ਹਨ | ਕਿਸਾਨ ਮੰਗਲ ਸਿੰਘ ਨੇ ਦੱਸਿਆ ਕਿ ...
ਮਲੋਟ, 17 ਮਾਰਚ (ਪਾਟਿਲ)-ਕੌਮੀ ਅੰਨ੍ਹਾਪਣ ਰੋਕਥਾਮ ਪ੍ਰੋਗਰਾਮ ਅਧੀਨ ਸਿਹਤ ਵਿਭਾਗ ਪੰਜਾਬ ਵਲੋਂ ਸੀਨੀਅਰ ਮੈਡੀਕਲ ਅਫ਼ਸਰ ਡਾ: ਜਗਦੀਪ ਚਾਵਲਾ ਦੀ ਅਗਵਾਈ ਹੇਠ ਬਲਾਕ ਦੇ ਵੱਖ-ਵੱਖ ਸਿਹਤ ਕੇਂਦਰਾਂ 'ਤੇ 18 ਮਾਰਚ ਤੱਕ ਵਿਸ਼ਵ ਗਲੂਕੋਮਾ ਹਫ਼ਤਾ ਮਨਾਇਆ ਜਾ ਰਿਹਾ ਹੈ | ...
ਲੰਬੀ, 17 ਮਾਰਚ (ਮੇਵਾ ਸਿੰਘ)-ਪੰਜਾਬ ਸਰਕਾਰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿਕਾਸ ਭਵਨ (ਮੋਹਾਲੀ) ਵਲੋਂ ਪੰਚਾਇਤੀ ਰਾਜ ਮੰਤਰਾਲਾ ਭਾਰਤ ਸਰਕਾਰ ਦੁਆਰਾ ਟਿਕਾਊ ਵਿਕਾਸ ਟੀਚਿਆਂ ਦੇ ਸਥਾਨੀਕਰਨ ਦੇ ਟੀਚੇ ਨੂੰ ਪ੍ਰਾਪਤ ਕਰਨ ਸੰਬੰਧੀ ਖੇਤਰਾਂ ਦੀ ਵੰਡ ਕਰਕੇ ...
ਸ੍ਰੀ ਮੁਕਤਸਰ ਸਾਹਿਬ, 17 ਮਾਰਚ (ਰਣਜੀਤ ਸਿੰਘ ਢਿੱਲੋਂ)-ਪੰਜਾਬ ਭਰ 'ਚ ਚੱਲ ਰਹੀ ਮੌਸਮ ਦੀ ਖ਼ਰਾਬੀ ਨੇ ਕਿਸਾਨਾਂ ਦੇ ਸਾਹ ਸੁਕਾ ਕੇ ਰੱਖ ਦਿੱਤੇ ਹਨ, ਕਿਉਂਕਿ ਕਣਕ ਦੀ ਫ਼ਸਲ ਪੱਕਣ ਕਿਨਾਰੇ ਹੈ | ਅਚਾਨਕ ਮੌਸਮ 'ਚ ਤਬਦੀਲੀ ਕਾਰਨ ਕਿਸਾਨ ਚਿੰਤਾ 'ਚ ਡੁੱਬ ਗਏ ਹਨ | ਇਸ ਇਲਾਕੇ ...
ਸ੍ਰੀ ਮੁਕਤਸਰ ਸਾਹਿਬ, 17 ਮਾਰਚ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਮਾਣਯੋਗ ਜਸਟਿਸ ਵਿਵੇਕ ਪੁਰੀ ਜੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਪ੍ਰਬੰਧਕੀ ਜੱਜ ਸ੍ਰੀ ਮੁਕਤਸਰ ਸਾਹਿਬ ਨੇ ਕੋਰਟ ਕੰਪਲੈਕਸ ਸ੍ਰੀ ਮੁਕਤਸਰ ਸਾਹਿਬ ਵਿਖੇ ਨਵੇਂ ਮੀਡੀਏਸ਼ਨ ਅਤੇ ...
ਸ੍ਰੀ ਮੁਕਤਸਰ ਸਾਹਿਬ, 17 ਮਾਰਚ (ਰਣਜੀਤ ਸਿੰਘ ਢਿੱਲੋਂ)-ਸਰਕਾਰ ਨੇ ਪ੍ਰਾਈਵੇਟ ਸਕੂਲਾਂ ਨੂੰ ਮਾਨਤਾ ਦੇਣ ਲਈ ਕਈ ਤਰ੍ਹਾਂ ਦੀਆਂ ਸ਼ਰਤਾਂ ਅਤੇ ਮਾਪਦੰਡ ਨਿਰਧਾਰਤ ਕੀਤੇ ਹਨ | ਇਹ ਸ਼ਰਤਾਂ ਪੂਰੀਆਂ ਕਰਨ ਵਾਲੇ ਸਕੂਲਾਂ ਨੂੰ ਹੀ ਮਹਿਕਮੇ ਵਲੋਂ ਮਾਨਤਾ ਦਿੱਤੀ ਜਾਂਦੀ ਹੈ ...
ਮੰਡੀ ਬਰੀਵਾਲਾ, 17 ਮਾਰਚ (ਨਿਰਭੋਲ ਸਿੰੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਬਲਾਕ ਬਰੀਵਾਲਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਪੂਰਨ ਸਿੰਘ ਵੱਟੂ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿਚ ਦਰਸ਼ਨ ਸਿੰਘ ਵੜਿੰਗ ਜ਼ਿਲ੍ਹਾ ਮੀਤ ਪ੍ਰਧਾਨ, ਅਮਨਦੀਪ ਸਿੰਘ ...
ਮਲੋਟ, 17 ਮਾਰਚ (ਪਾਟਿਲ)-ਮਲੋਟ ਦੀ ਸ੍ਰੀ ਗੁਰੂ ਰਵਿਦਾਸ ਮੰਦਰ ਕਮੇਟੀ ਦੀ ਚੋਣ ਨੂੰ ਲੈ ਕੇ ਮਾਮਲਾ ਭਖਿਆ ਹੋਇਆ ਹੈ | ਭਾਵੇਂ ਨਵੇਂ ਬਣੇ ਪ੍ਰਧਾਨ ਵਲੋਂ ਸਰਬਸੰਮਤੀ ਨਾਲ ਚੁਣੇ ਜਾਣ ਦਾ ਦਾਅਵਾ ਕੀਤਾ ਜਾ ਰਿਹਾ ਹੈ, ਪਰ ਨਾਲ ਹੀ ਉਨ੍ਹਾਂ ਦੋਸ਼ ਲਾਇਆ ਕਿ ਕੁਝ ਲੋਕ ਮਾਹੌਲ ...
ਸ੍ਰੀ ਮੁਕਤਸਰ ਸਾਹਿਬ, 17 ਮਾਰਚ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਪਿ੍ੰਸੀਪਲ ਸਤਵੰਤ ਕÏਰ ਦੀ ਅਗਵਾਈ ਵਿਚ ਕਾਲਜ ਦੇ ਪੀ.ਜੀ. ਵਿਭਾਗ ਅਰਥ-ਸ਼ਾਸਤਰ ਦੁਆਰਾ ਭਾਰਤ ਵਿਚ ਸੇਵਾ ਖੇਤਰ ਦਾ ਵਿਕਾਸ ਅਤੇ ਰੁਜ਼ਗਾਰ ਦੇ ਮੌਕੇ ਵਿਸ਼ੇ 'ਤੇ ਇਕ ...
ਕੋਟਕਪੂਰਾ, 17 ਮਾਰਚ (ਮੇਘਰਾਜ)-ਸਥਾਨਕ ਬਠਿੰਡਾ ਰੋਡ ਨਵੀਂ ਦਾਣਾਂ ਮੰਡੀ ਦੇ ਗੇਟ ਨੰਬਰ 1 ਤੋਂ ਡੇਰਾ ਸਿਰਸਾ ਨੂੰ ਜਾਂਦੀ ਮੁੱਖ ਗਲੀਆਂ 'ਤੇ ਵੱਸੇ ਸ਼ਹੀਦ ਭਗਤ ਸਿੰਘ ਨਗਰ ਦੀ ਗਲੀ ਨੰਬਰ 1, 2 ਅਤੇ ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਰੋਡ ਕਾਫ਼ੀ ਸਮਾਂ ਬੀਤਣ ਦੇ ਬਾਵਜਦੂ ਵੀ ...
ਜੈਤੋ, 17 ਮਾਰਚ (ਗੁਰਚਰਨ ਸਿੰਘ ਗਾਬੜੀਆ)-ਪਿੰਡ ਢਿੱਲਵਾਂ ਕਲਾਂ ਦੇ ਸਾਬਕਾ ਪੰਚਾਇਤ ਮੈਂਬਰ ਕਾਕੂ ਸਿੰਘ ਬਰਾੜ ਦੀ ਨੂੰ ਹ ਤੇ ਰਾਜਪਾਲ ਸਿੰਘ ਬਰਾੜ ਦੀ ਧਰਮ-ਪਤਨੀ ਗੁਰਪ੍ਰੀਤ ਕੌਰ ਦੀ ਬੀਤੇ ਦਿਨੀਂ ਅਚਾਨਕ ਮੌਤ ਹੋ ਗਈ | ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਪਾਠ ਦਾ ...
ਫ਼ਰੀਦਕੋਟ, 17 ਮਾਰਚ (ਜਸਵੰਤ ਸਿੰਘ ਪੁਰਬਾ)-ਪਿਛਲੇ ਦਿਨੀਂ ਸੋਨੂੰ ਸੂਦ ਵਲੋਂ ਵਿਸ਼ਵ ਪੱਧਰੀ ਮਜ਼ਬੂਤ ਔਰਤ ਸੂਦ ਕਲਾਸਿਕ ਮੁਕਾਬਲੇ ਚੰਡੀਗੜ੍ਹ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਕਰਵਾਏ ਗਏ | ਜਿਸ ਵਿਚ ਭਾਗ ਲੈਂਦਿਆਂ ਮੇਜਰ ਅਜਾਇਬ ਸਿੰਘ ਕਾਨਵੈਂਟ ਸਕੂਲ ਜਿਉਣਵਾਲਾ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX