ਤਾਜਾ ਖ਼ਬਰਾਂ


ਮੋਦੀ ਕਿਸੇ ਜਾਤ ਦਾ ਨਾਂਅ ਨਹੀਂ, ਇਹ ਪਛੜੀਆਂ ਸ਼੍ਰੇਣੀਆਂ ਦੇ ਸਨਮਾਨ ਦਾ ਖ਼ਿਤਾਬ ਹੈ - ਪ੍ਰਹਿਲਾਦ ਸਿੰਘ ਪਟੇਲ
. . .  1 day ago
ਨਵੀਂ ਦਿੱਲੀ, 24 ਮਾਰਚ - ਕੇਂਦਰੀ ਮੰਤਰੀ ਪ੍ਰਹਿਲਾਦ ਸਿੰਘ ਪਟੇਲ ਨੇ ਗਾਂਧੀ ਅਤੇ ਕਾਂਗਰਸ ਨੂੰ ਚੁਣੌਤੀ ਦਿੰਦੇ ਹੋਏ ਕਿਹਾ ਕਿ ਮੋਦੀ ਕਿਸੇ ਜਾਤ ਦਾ ਨਾਂਅ ਨਹੀਂ, ਇਹ ਪਛੜੀਆਂ ਸ਼੍ਰੇਣੀਆਂ ਲਈ ...
ਕਾਸਿਮ ਅਲ-ਅਰਾਜੀ, ਇਰਾਕ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਐਨ.ਐੱਸ.ਏ. ਅਜੀਤ ਡੋਵਾਲ ਦੇ ਸੱਦੇ 'ਤੇ ਭਾਰਤ ਦੇ ਦੌਰੇ 'ਤੇ
. . .  1 day ago
ਨਾਗਾਲੈਂਡ ਅਤੇ ਅਰੁਣਾਚਲ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿਚ ਅਫਸਪਾ ਤਹਿਤ ਗੜਬੜ ਵਾਲੇ ਖੇਤਰ ਦੀ ਸਥਿਤੀ 6 ਮਹੀਨਿਆਂ ਲਈ ਵਧਾਈ
. . .  1 day ago
ਮੁੰਬਈ : ਨਿਰਦੇਸ਼ਕ ਪ੍ਰਦੀਪ ਸਰਕਾਰ ਦੇ ਦਿਹਾਂਤ 'ਤੇ ਬਾਲੀਵੁੱਡ 'ਚ ਸੋਗ
. . .  1 day ago
ਖ਼ਜ਼ਾਨਾ ਦਫ਼ਤਰ ਛੁੱਟੀ ਦੇ ਬਾਵਜੂਦ ਕੱਲ੍ਹ ਤੇ ਪਰਸੋਂ ਵੀ ਖੁੱਲ੍ਹੇ ਰਹਿਣਗੇ
. . .  1 day ago
ਲੁਧਿਆਣਾ, 24 ਮਾਰਚ (ਸਲੇਮਪੁਰੀ)- ਪੰਜਾਬ ਸਰਕਾਰ ਵਲੋਂ ਸਰਕਾਰੀ ਗ੍ਰਾਂਟਾਂ , ਸਰਕਾਰੀ ਅਦਾਇਗੀਆਂ ਦਾ ਭੁਗਤਾਨ ਕਰਨ ਲਈ ਛੁੱਟੀ ਵਾਲੇ ਦਿਨ ਹੋਣ ਦੇ ਬਾਵਜੂਦ ਵੀ ਸਰਕਾਰੀ ਖ਼ਜ਼ਾਨਾ ...
ਵਿਦੇਸ਼ਾਂ ਦੇ ਲੋਕ ਸੋਸ਼ਲ ਮੀਡੀਆ ਵਲੋਂ ਫ਼ੈਲਾਏ ਜਾ ਰਹੇ ਝੂਠ ਤੋਂ ਬਚਣ- ਵਿਦੇਸ਼ ਮੰਤਰਾਲਾ
. . .  1 day ago
ਨਵੀਂ ਦਿੱਲੀ, 24 ਮਾਰਚ- ਭਾਰਤੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਕਿ ਪੰਜਾਬ ਦੇ ਅਧਿਕਾਰੀ ਅੰਮ੍ਰਿਤਪਾਲ ਸਿੰਘ ਨੂੰ ਫੜਨ ਲਈ ਛਾਪੇਮਾਰੀ ਕਰ ਰਹੇ ਹਨ। ਅਸੀਂ ਵਿਦੇਸ਼ਾਂ ਦੇ ਲੋਕਾਂ ਨੂੰ ਸੋਸ਼ਲ ਮੀਡੀਆ ’ਤੇ ਕੁਝ ਤੱਤਾਂ ਦੁਆਰਾ ਫ਼ੈਲਾਏ ਜਾ ਰਹੇ ਝੂਠੇ ਅਤੇ ਪ੍ਰੇਰਿਤ ਬਿਆਨਾਂ ਤੋਂ ਬਚਣ....
ਆਲ ਇੰਡੀਆ ਪੁਲਿਸ ਐਥਲੈਟਿਕਸ ਚੈਪੀਅਨਸ਼ਿਪ ’ਚ ਪੰਜਾਬ ਦੀ ਧੀ ਮੰਜੂ ਰਾਣੀ ਨੇ ਜਿੱਤਿਆ ਸੋਨ ਤਗਮਾ
. . .  1 day ago
ਬਰਨਾਲਾ/ਰੂੜੇਕੇ ਕਲਾਂ, 24 ਮਾਰਚ (ਗੁਰਪ੍ਰੀਤ ਸਿੰਘ ਕਾਹਨੇਕੇ)- ਲਖਨਊ ਵਿਖੇ ਪੰਜ ਰੋਜ਼ਾ ਕਰਵਾਈ ਗਈ ਸੱਤਵੀਂ ਆਲ ਇੰਡੀਆ ਪੁਲਿਸ ਐਥਲੈਟਿਕਸ ਚੈਂਪੀਅਨਸ਼ਿਪ 2023 ਦੌਰਾਨ 10 ਕਿੱਲੋਮੀਟਰ ਪੈਦਲ ਚਾਲ ਮੁਕਾਬਲੇ ਵਿਚੋਂ ਪੰਜਾਬ ਦੀ ਧੀ ਮੰਜੂ....
ਲਾਰੈਂਸ ਬਿਸ਼ਨੋਈ, ਗੋਲਡੀ ਬਰਾੜ ਅਤੇ 12 ਹੋਰਾਂ ਖ਼ਿਲਾਫ਼ ਚਾਰਜਸ਼ੀਟ ਦਾਇਰ- ਐਨ.ਆਈ.ਏ.
. . .  1 day ago
ਨਵੀਂ ਦਿੱਲੀ, 24 ਮਾਰਚ- ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਨੇ ਅੱਜ ਗੈਂਗਸਟਰਾਂ ਲਾਰੈਂਸ ਬਿਸ਼ਨੋਈ, ਗੋਲਡੀ ਬਰਾੜ ਅਤੇ 12 ਹੋਰਾਂ ਖ਼ਿਲਾਫ਼ ਚਾਰਜਸ਼ੀਟ ਦਾਇਰ ਕੀਤੀ ਹੈ, ਜੋ ਕਿ ਪਾਬੰਦੀਸ਼ੁਦਾ ਬੱਬਰ ਖ਼ਾਲਸਾ ਇੰਟਰਨੈਸ਼ਨਲ ਅਤੇ ਕਈ ਹੋਰ ਖ਼ਾਲਿਸਤਾਨੀ ਸਮਰਥਕ ਅੱਤਵਾਦੀ ਸੰਗਠਨਾਂ ਨਾਲ ਸੰਬੰਧ.....
ਆਮ ਆਦਮੀ ਪਾਰਟੀ ਹੁਣ ਸਿਰਫ਼ ਐਡ ਪਾਰਟੀ- ਵਿਕਰਮਜੀਤ ਸਿੰਘ ਚੌਧਰੀ
. . .  1 day ago
ਜਲੰਧਰ, 24 ਮਾਰਚ- ਅੱਜ ਇੱਥੇ ਪ੍ਰੈਸ ਕਲੱਬ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਵਿਕਰਮਜੀਤ ਸਿੰਘ ਚੌਧਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਹੁਣ ਸਿਰਫ਼ ਐਡ ਪਾਰਟੀ ਬਣ...
ਮੈਂ ਭਾਰਤ ਦੀ ਆਵਾਜ਼ ਲਈ ਲੜ ਰਿਹਾ ਹਾਂ- ਰਾਹੁਲ ਗਾਂਧੀ
. . .  1 day ago
ਨਵੀਂ ਦਿੱਲੀ, 24 ਮਾਰਚ- ਰਾਹੁਲ ਗਾਂਧੀ ਨੂੰ ਉਨ੍ਹਾਂ ਦੀ ਮੋਦੀ ਉਪਨਾਮ ਵਾਲੀ ਟਿੱਪਣੀ ਨੂੰ ਲੈ ਕੇ ਅਪਰਾਧਿਕ ਮਾਣਹਾਨੀ ਦੇ ਕੇਸ ਵਿਚ ਦੋਸ਼ੀ ਠਹਿਰਾਏ ਜਾਣ ਦੀ ਮਿਤੀ ਤੋਂ ਲੋਕ ਸਭਾ ਦੇ ਮੈਂਬਰ ਵਜੋਂ ਅਯੋਗ ਕਰਾਰ ਦਿੱਤਾ ਗਿਆ ਹੈ। ਇਸ ਤੋਂ ਬਾਅਦ ਕਾਂਗਰਸ....
ਰਾਹੁਲ ਗਾਂਧੀ ਕਿਸੇ ਧਮਕੀ ਤੋਂ ਨਹੀਂ ਡਰਦੇ- ਜੈਰਾਮ ਰਮੇਸ਼
. . .  1 day ago
ਨਵੀਂ ਦਿੱਲੀ, 24 ਮਾਰਚ- ਕਾਂਗਰਸ ਦੇ ਸੰਸਦ ਮੈਂਬਰ ਜੈਰਾਮ ਰਮੇਸ਼ ਨੇ ਕਿਹਾ ਕਿ ਭਾਜਪਾ ਭਾਰਤ ਜੋੜੋ ਯਾਤਰਾ ਤੋਂ ਘਬਰਾ ਗਈ ਹੈ। ਉਹ ਜਾਣਦੇ ਹਨ ਕਿ ਭਾਰਤ ਜੋੜੋ ਯਾਤਰਾ ਨੇ ਨਾ ਸਿਰਫ਼ ਕਾਂਗਰਸ ਸੰਗਠਨ ਵਿਚ ਨਵਾਂ ਜੋਸ਼ ਭਰਿਆ ਹੈ, ਸਗੋਂ ਪੂਰੇ ਦੇਸ਼ ਵਿਚ ਇਕ ਨਵਾਂ ਉਤਸ਼ਾਹ ਦਿਖਾਇਆ ਹੈ ਅਤੇ ਭਵਿੱਖ ਦਾ....
ਇਲਾਕੇ ਵਿਚ ਗੜੇਮਾਰੀ ਕਾਰਨ ਫ਼ਸਲਾਂ ਦਾ ਵੱਡਾ ਨੁਕਸਾਨ
. . .  1 day ago
ਮਲੋਟ, 24 ਮਾਰਚ (ਪਾਟਿਲ)- ਮਲੋਟ ਇਲਾਕੇ ਵਿਚ ਹੋਈ ਬੇਮੌਸਮੀ ਬਰਸਾਤ ਅਤੇ ਗੜੇਮਾਰੀ ਕਾਰਨ ਫ਼ਸਲਾਂ ਦਾ ਕਾਫ਼ੀ ਨੁਕਸਾਨ ਹੋਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ। ਬਰਸਾਤ ਦੇ ਨਾਲ ਨਾਲ ਤੇਜ਼ ਹਵਾਵਾਂ ਚੱਲਣ ਕਾਰਨ ਫ਼ਸਲਾਂ ਖੇਤਾਂ ਵਿਚ ਵਿਛ ਗਈਆਂ ਹਨ। ਸ਼ਹਿਰ....
ਅਬੋਹਰ ਦੇ ਸਰਹੱਦੀ ਪਿੰਡਾਂ ’ਚ ਤੂਫ਼ਾਨ ਨੇ ਮਚਾਈ ਤਬਾਹੀ
. . .  1 day ago
ਅਬੋਹਰ, 24 ਮਾਰਚ (ਸੰਦੀਪ ਸੋਖਲ)- ਤੇਜ਼ ਰਫ਼ਤਾਰ ਆਏ ਤੂਫ਼ਾਨ ਨੇ ਪੰਜਾਬ ਦੇ ਸਰਹੱਦੀ ਪਿੰਡਾਂ ਵਿਚ ਤਬਾਹੀ ਮਚਾ ਦਿੱਤੀ। ਪਿੰਡਾਂ ਵਿਚ ਵੱਡੇ ਪੱਧਰ ਤੇ ਨੁਕਸਾਨ ਹੋ ਗਿਆ ਹੈ। ਰਾਜਸਥਾਨ ਤੇ ਪਾਕਿਸਤਾਨ ਸਰਹੱਦ ’ਤੇ ਲੱਗਦੇ ਪੰਜਾਬ ਦੇ ਜ਼ਿਲ੍ਹਾ ਫ਼ਾਜ਼ਿਲਕਾ ਦੇ ਤਹਿਸੀਲ ਅਬੋਹਰ ਦੇ ਪਿੰਡ ਬਕੈਣ ਵਾਲਾ, ਹਰੀਪੁਰਾ.....
ਬੇਮੌਸਮੀ ਮੀਂਹ ਕਾਰਨ ਹੋਏ ਫ਼ਸਲਾਂ ਦੇ ਨੁਕਸਾਨ ਦਾ ਮੁਆਵਜ਼ਾ ਦੇਵੇ ਪੰਜਾਬ ਸਰਕਾਰ- ਸੁਖਬੀਰ ਸਿੰਘ ਬਾਦਲ
. . .  1 day ago
ਮਲੋਟ, 24 ਮਾਰਚ (ਪਾਟਿਲ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਹਲਕੇ ਦੇ ਪਿੰਡਾਂ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਕਿਸਾਨਾਂ ਨਾਲ ਮੁਲਾਕਾਤ ਕਰਕੇ ਬੇਮੌਸਮੀ ਹੋਈ ਬਰਸਾਤ ਅਤੇ ਗੜ੍ਹੇਮਾਰੀ ਕਾਰਨ ਫ਼ਸਲਾਂ ਦੇ ਹੋਏ ਭਾਰੀ ਨੁਕਸਾਨ ਲਈ ਪੰਜਾਬ ਸਰਕਾਰ....
250 ਗ੍ਰਾਮ ਅਫ਼ੀਮ ਸਮੇਤ ਡਰਾਈਵਰ ਤੇ ਕੰਡਕਟਰ ਕਾਬੂ
. . .  1 day ago
ਅਬੋਹਰ, 24 ਮਾਰਚ (ਸੰਦੀਪ ਸੋਖਲ) - ਜ਼ਿਲ੍ਹਾ ਫ਼ਾਜ਼ਿਲਕਾ ਦੀ ਐਸ.ਐਸ.ਪੀ ਮੈਡਮ ਅਵਨੀਤ ਕੌਰ ਸਿੱਧੂ, ਐਸ.ਪੀ ਹੈੱਡ ਕੁਆਟਰ ਮੋਹਨ ਲਾਲ, ਡੀ.ਐਸ.ਪੀ ਅਬੋਹਰ ਸੁਖਵਿੰਦਰ ਸਿੰਘ ਬਰਾੜ ਨੇ ਜ਼ਿਲ੍ਹੇ ਨੂੰ ਨਸ਼ਾ ਮੁਕਤ ਬਣਾਉਣ ਲਈ ਮੁਹਿੰਮ ਚਲਾਈ ਹੈ। ਉਨ੍ਹਾਂ ਦੀਆਂ ਹਦਾਇਤਾਂ ’ਤੇ ਥਾਣਾ ਖੂਈਆਂ ਸਰਵਰ.....
‘ਆਪ’ ਐਮ.ਐਲ.ਏ. ਵਲੋਂ ਆਪਣੀ ਥਾਂ ’ਤੇ ਕਿਸੇ ਫ਼ਰਜ਼ੀ ਬੰਦੇ ਤੋਂ ਦਿਵਾਇਆ ਗਿਆ 12ਵੀਂ ਦਾ ਪੇਪਰ
. . .  1 day ago
ਬਾਬਾ ਬਕਾਲਾ, 24 ਮਾਰਚ- ਆਮ ਆਦਮੀ ਪਾਰਟੀ ਦੇ ਬਟਾਲਾ ਤੋਂ ਐਮ.ਐਲ. ਏ. ਸ਼ੈਰੀ ਕਲਸੀ ਵਲੋਂ ਆਪਣੀ ਥਾਂ ’ਤੇ ਕਿਸੇ ਫ਼ਰਜ਼ੀ ਬੰਦੇ ਤੋਂ 12ਵੀਂ ਦਾ ਪੇਪਰ ਦਿਵਾਏ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਸੰਬੰਧੀ ਬੋਲਦਿਆਂ ਸੁਖਪਾਲ ਸਿੰਘ ਖਹਿਰਾ ਨੇ ਸਿੱਖਿਆ ਮੰਤਰੀ...
ਭਾਰਤ ਭੂਸ਼ਣ ਆਸ਼ੂ ਨੂੰ ਮਿਲੀ ਜ਼ਮਾਨਤ
. . .  1 day ago
ਚੰਡੀਗੜ੍ਹ/ਲੁਧਿਆਣਾ, 24 ਮਾਰਚ (ਤਰੁਣ ਭਜਨੀ/ਪਰਮਿੰਦਰ ਸਿੰਘ ਆਹੂਜਾ)- ਬਹੁਕਰੋੜੀ ਟੈਂਡਰ ਘੁਟਾਲੇ ਵਿੱਚ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਅਦਾਲਤ ਵਲੋਂ ਉਸ ਦੀ ਜ਼ਮਾਨਤ ਦੀ ਅਰਜ਼ੀ ਮਨਜ਼ੂਰ ਕਰ ਲਈ ...
ਅੰਮ੍ਰਿਤਪਾਲ ਦੇ ਦੋ ਸਾਥੀ ਅਦਾਲਤ ਵਿਚ ਪੇਸ਼
. . .  1 day ago
ਅਜਨਾਲਾ, 24 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)- 23 ਫਰਵਰੀ ਨੂੰ ਅਜਨਾਲਾ ਵਿਚ ਵਾਪਰੇ ਘਟਨਾਕ੍ਰਮ ਦੇ ਸੰਬੰਧ ਵਿਚ ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਗਏ ਅੰਮ੍ਰਿਤਪਾਲ ਦੇ ਦੋ ਸਾਥੀਆਂ ਹਰਕਰਨ ਸਿੰਘ ਅਤੇ ਓਂਕਾਰ ਸਿੰਘ ਨੂੰ ਅੱਜ ਮਾਣਯੋਗ ਅਦਾਲਤ ਵਿਚ ਪੇਸ਼....
ਅੰਮ੍ਰਿਤਪਾਲ ਸਮਰਥਕ ਨੌਜਵਾਨਾਂ ਦੀ ਨਿਆਂਇਕ ਹਿਰਾਸਤ ਛੇ ਦਿਨ ਹੋਰ ਵੱਧੀ
. . .  1 day ago
ਤਲਵੰਡੀ ਸਾਬੋ, 24 ਮਾਰਚ (ਰਣਜੀਤ ਸਿੰਘ ਰਾਜੂ)- ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਪੰਜਾਬ ਪੁਲਿਸ ਵਲੋਂ ਬੀਤੀ 18 ਮਾਰਚ ਨੂੰ ਸ਼ੁਰੂ ਕੀਤੀ ਗਈ ਮੁਹਿੰਮ ਦੇ ਖ਼ਿਲਾਫ਼ ਪ੍ਰਦਰਸ਼ਨ ਕਰਨ ਵਾਲੇ ਤਲਵੰਡੀ ਸਾਬੋ ਇਲਾਕੇ ਦੇ 16 ਨੌਜਵਾਨ, ਜਿਨ੍ਹਾਂ ਨੂੰ ਪੁਲਿਸ ਨੇ ਹਿਰਾਸਤ ’ਚ ਲੈਣ ਉਪਰੰਤ....
ਇੰਟੈਲੀਜੈਂਸ ਵਿਭਾਗ ਦੇ ਆਈ.ਜੀ.ਵਲੋਂ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ
. . .  1 day ago
ਅੰਮ੍ਰਿਤਸਰ, 24 ਮਾਰਚ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਗ੍ਰਹਿ ਵਿਖੇ ਆਈ.ਜੀ. ਇੰਟੈਲੀਜੈਂਸ ਜਸਕਰਨ ਸਿੰਘ ਅੱਜ ਮੁਲਾਕਾਤ ਕਰਨ ਲਈ ਪਹੁੰਚੇ। ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਈ.ਜੀ. ਜਸਕਰਨ ਸਿੰਘ ਨੇ ਕਿਹਾ ਕਿ ਉਹ ਪਹਿਲਾਂ....
ਖੇਮਕਰਨ ਇਲਾਕੇ ਦੇ ਸਕੂਲਾਂ ਚ ਪੜ੍ਹਾਉਂਦੇ ਤਿੰਨ ਅਧਿਆਪਕਾਂ ਦੀ ਸੜਕ ਦੁਰਘਟਨਾ 'ਚ ਹੋਈ ਮੌਤ 'ਤੇ ਸੋਗ ਦੀ ਲਹਿਰ
. . .  1 day ago
ਖੇਮਕਰਨ, 24 ਮਾਰਚ (ਰਾਕੇਸ਼ ਕੁਮਾਰ ਬਿੱਲਾ)-ਖੇਮਕਰਨ ਇਲਾਕੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਚ ਪੜ੍ਹਾਉਣ ਲਈ ਰੋਜ਼ਾਨਾ ਫ਼ਿਰੋਜ਼ਪੁਰ ਜ਼ਿਲ੍ਹੇ 'ਚੋ ਇਕ ਟਰੈਕਸ ਗੱਡੀ 'ਤੇ ਆਉਂਦੇ ਅਧਿਆਪਕਾਂ ਦੀ ਅੱਜ ਸਵੇਰੇ ਫਿਰੋਜ਼ਪੁਰ ਨਜ਼ਦੀਕ ਹੋਈ ਭਿਆਨਕ ਸੜਕ ਦੁਰਘਟਨਾ 'ਚ ਤਿੰਨ ਅਧਿਆਪਕਾਂ...
ਰਾਹੁਲ ਗਾਂਧੀ ਸੰਸਦ ਵਿਚ ਸੱਚਾਈ ਤੋਂ ਦੂਰ ਜਾਣ ਦੇ ਆਦੀ- ਅਨੁਰਾਗ ਠਾਕੁਰ
. . .  1 day ago
ਨਵੀਂ ਦਿੱਲੀ, 24 ਮਾਰਚ- ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਰਾਹੁਲ ਗਾਂਧੀ ਨੈਸ਼ਨਲ ਹੈਰਾਲਡ ਦੇ ਭ੍ਰਿਸ਼ਟਾਚਾਰ ਦੇ ਇਕ ਮਾਮਲੇ ਵਿਚ ਜ਼ਮਾਨਤ ’ਤੇ ਹਨ, ਉਹ ਸੰਸਦ ਵਿਚ ਸੱਚਾਈ ਤੋਂ ਦੂਰ ਜਾਣ ਦੇ ਆਦੀ ਹਨ। ਮੈਨੂੰ ਲੱਗਦਾ ਹੈ ਕਿ ਰਾਹੁਲ ਗਾਂਧੀ ਮੰਨਦੇ ਹਨ ਕਿ ਉਹ ਸੰਸਦ, ਕਾਨੂੰਨ, ਦੇਸ਼ ਤੋਂ ਉੱਪਰ ਹਨ। ਵਿਸ਼ੇਸ਼....
ਕਾਂਗਰਸ ਵਲੋਂ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਮੀਟਿੰਗ ਅੱਜ ਸ਼ਾਮ- ਕਾਂਗਰਸ ਪ੍ਰਧਾਨ
. . .  1 day ago
ਨਵੀਂ ਦਿੱਲੀ, 24 ਮਾਰਚ- ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਖ਼ਤਮ ਕਰਨ ਸੰਬੰਧੀ ਗੱਲ ਕਰਦਿਆਂ ਕਾਂਗਰਸ ਪ੍ਰਧਾਨ ਮਲਿਕਾਅਰਜੁਨ ਖੜਗੇ ਨੇ ਕਿਹਾ ਕਿ ਅਸੀਂ ਅੱਜ ਸ਼ਾਮ 5 ਵਜੇ ਪਾਰਟੀ ਦਫ਼ਤਰ ਵਿਖੇ ਪਾਰਟੀ ਦੇ ਸੀਨੀਅਰ ਆਗੂਆਂ.....
ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਹੋਈ ਰੱਦ
. . .  1 day ago
ਨਵੀਂ ਦਿੱਲੀ, 24 ਮਾਰਚ- ਕਾਂਗਰਸ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੂੰ ਮਾਣਹਾਨੀ ਮਾਮਲੇ ਵਿਚ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਲੋਕ ਸਭਾ ਮੈਂਬਰ ਵਜੋਂ ਅਯੋਗ ਕਰਾਰ ਦਿੱਤਾ ਗਿਆ ਹੈ। ਰਾਹੁਲ ਗਾਂਧੀ, ਕੇਰਲ ਦੇ ਵਾਇਨਾਡ ਸੰਸਦੀ ਹਲਕੇ ਤੋਂ ਲੋਕ ਸਭਾ ਮੈਂਬਰ ਹਨ। ਉਨ੍ਹਾਂ ਨੂੰ ਬੀਤੇ ਦਿਨੀਂ ਸੂਰਤ....
ਸਾਢੇ 13 ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਚਾਰ ਗ੍ਰਿਫ਼ਤਾਰ
. . .  1 day ago
ਲੁਧਿਆਣਾ, 24 ਮਾਰਚ (ਪਰਮਿੰਦਰ ਸਿੰਘ ਆਹੂਜਾ)- ਐ.ਸਟੀ.ਐਫ਼. ਦੀ ਪੁਲਿਸ ਨੇ ਅੱਜ ਇਕ ਵੱਡੀ ਕਾਰਵਾਈ ਕਰਦਿਆਂ ਚਾਰ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਦੋ ਕਿੱਲੋ 230 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ....
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 5 ਚੇਤ ਸੰਮਤ 555
ਵਿਚਾਰ ਪ੍ਰਵਾਹ: ਲਾਲਚ ਦਾ ਪਿਆਲਾ ਪੀ ਕੇ ਮਨੁੱਖ ਅੱਤਿਆਚਾਰੀ ਤੇ ਪਾਗਲ ਹੋ ਜਾਂਦਾ ਹੈ। -ਸ਼ੇਖ ਸ਼ਾਅਦੀ

ਕਪੂਰਥਲਾ / ਫਗਵਾੜਾ

ਸ੍ਰੀ ਗੁਰੂ ਨਾਨਕ ਦੇਵ ਜੀ ਦੀ ਸਦੀਆਂ ਪੁਰਾਣੀ ਬੇਰੀ ਸਾਹਿਬ ਦੀ ਤਕਨੀਕੀ ਮਾਹਿਰ ਡਾਕਟਰਾਂ ਕੀਤੀ ਕਾਂਟ-ਛਾਂਟ ਤੇ ਸਫ਼ਾਈ

ਸੁਲਤਾਨਪੁਰ ਲੋਧੀ, 17 ਮਾਰਚ (ਨਰੇਸ਼ ਹੈਪੀ, ਥਿੰਦ) - ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਵਲੋਂ ਆਪਣੇ ਪਾਵਨ ਹਸਤ ਕਮਲਾਂ ਨਾਲ ਲਗਾਈ ਸਦੀਆਂ ਪੁਰਾਣੀ ਬੇਰੀ ਸਾਹਿਬ ਦੀ ਅੱਜ ਹਰ ਸਾਲ ਦੀ ਤਰ੍ਹਾਂ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਤਕਨੀਕੀ ਮਾਹਿਰ ਡਾ. ਜਸਵਿੰਦਰ ਸਿੰਘ ਬਰਾੜ ਤੇ ਡਾ. ਸੰਦੀਪ ਸਿੰਘ ਨੇ ਕਾਂਟ-ਛਾਂਟ ਤੇ ਸਫ਼ਾਈ ਦੀ ਸੇਵਾ ਬੜੀ ਸ਼ਰਧਾ ਭਾਵ ਨਾਲ ਕੀਤੀ | ਇਸ ਸਮੇਂ ਯੂਨੀਵਰਸਿਟੀ ਦੇ ਤਕਨੀਕੀ ਮਾਹਿਰ ਡਾਕਟਰਾਂ ਵਲੋਂ ਪਵਿੱਤਰ ਬੇਰੀ ਸਾਹਿਬ ਦੀ ਸਫ਼ਾਈ ਦੀ ਸੇਵਾ ਆਰੰਭ ਕਰਨ ਤੋਂ ਪਹਿਲਾਂ ਗੁਰਦੁਆਰਾ ਬੇਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਸਤਨਾਮ ਸਿੰਘ ਨੇ ਸਤਿਗੁਰੂ ਜੀ ਦੇ ਚਰਨਾਂ 'ਚ ਅਰਦਾਸ ਬੇਨਤੀ ਕੀਤੀ | ਉਪਰੰਤ ਤਕਨੀਕੀ ਮਾਹਿਰਾਂ ਨੰਗੇ ਪੈਰੀ ਬੜੀ ਸ਼ਰਧਾ ਤੇ ਸਤਿਕਾਰ ਨਾਲ ਪਾਵਨ ਬੇਰੀ ਸਾਹਿਬ ਦੀਆਂ ਕੁਝ ਸੁੱਕ ਚੁੱਕੀਆਂ ਟਾਹਣੀਆਂ ਦੀ ਕਾਂਟ-ਛਾਂਟ ਅਤੇ ਸਫ਼ਾਈ ਕੀਤੀ | ਉਨ੍ਹਾਂ ਸੇਵਾ ਮੁਕੰਮਲ ਹੋਣ ਤੇ ਜਲ ਲਗਾਇਆ ਤੇ ਭੁੱਲ ਚੁੱਕ ਦੀ ਖਿਮਾ ਮੰਗਦੇ ਹੋਏ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ | ਇਸ ਸਮੇਂ ਮਾਹਿਰ ਡਾਕਟਰਾਂ ਦੱਸਿਆ ਕਿ ਉਨ੍ਹਾਂ ਦੀ ਟੀਮ ਵਲੋਂ ਸਾਰੇ ਹੀ ਧਾਰਮਿਕ ਅਸਥਾਨਾਂ ਤੇ ਸਸ਼ੋਭਿਤ ਇਤਿਹਾਸਕ ਬੇਰੀਆਂ ਤੇ ਹੋਰ ਪੁਰਾਣੇ ਦਰਖ਼ਤਾਂ ਦੀ ਸੇਵਾ ਸੰਭਾਲ ਦੀ ਸੇਵਾ ਕੀਤੀ ਜਾਂਦੀ ਹੈ | ਇਸ ਉਪਰੰਤ ਗੁਰਦੁਆਰਾ ਬੇਰ ਸਾਹਿਬ ਦੇ ਮੈਨੇਜਰ ਭਾਈ ਸਤਨਾਮ ਸਿੰਘ ਬਾਜਵਾ ਦੀ ਅਗਵਾਈ 'ਚ ਡਾਕਟਰਾਂ ਦਾ ਸਨਮਾਨ ਬੇਰ ਸਾਹਿਬ ਦੇ ਦਫ਼ਤਰ ਵਿਖੇ ਕੀਤਾ ਗਿਆ | ਇਸ ਮੌਕੇ ਤੇ ਪੁੱਜੇ ਹਲਕਾ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਗੁਰਪ੍ਰੀਤ ਕੌਰ ਰੂਹੀ, ਗੁਰਦੁਆਰਾ ਬੇਰ ਸਾਹਿਬ ਦੇ ਨਵ ਨਿਯੁਕਤ ਮੀਤ ਮੈਨੇਜਰ ਭਾਈ ਚੈਂਚਲ ਸਿੰਘ ਆਹਲੀ ਤੇ ਹੈੱਡ ਗ੍ਰੰਥੀ ਭਾਈ ਸਤਨਾਮ ਸਿੰਘ ਨੇ ਡਾ. ਜਸਵਿੰਦਰ ਸਿੰਘ ਬਰਾੜ ਤੇ ਡਾ. ਸੰਦੀਪ ਸਿੰਘ ਦਾ ਸਿਰੋਪਾਓ ਦੇ ਕੇ ਸਨਮਾਨ ਕੀਤਾ | ਗੁਰਦੁਆਰਾ ਬੇਰ ਸਾਹਿਬ ਦੇ ਸੀਨੀਅਰ ਮੈਨੇਜਰ ਸਤਿੰਦਰ ਸਿੰਘ ਬਾਜਵਾ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਇਸ ਸਾਲ ਬੇਰੀ ਸਾਹਿਬ ਦੇ ਲੱਗੇ ਬੇਰ ਵੀ ਸੰਗਤਾਂ ਲਈ ਵਿਸ਼ੇਸ਼ ਖਿੱਚ ਦਾ ਕੇਂਦਰ ਰਹੇ ਤੇ ਸੰਗਤਾਂ ਵੱਲੋਂ ਆਪਣੇ ਆਪ ਹੇਠਾਂ ਡਿੱਗੇ ਬੇਰ ਸ਼ਰਧਾ ਨਾਲ ਆਪਣੇ ਘਰਾਂ ਚ ਲਿਜਾ ਕੇ ਪ੍ਰਸਾਦ ਦੇ ਰੂਪ ਚ ਛਕੇ ਜਾਂਦੇ ਹਨ |

ਪਿੰਡ ਸੁੰਨੜਾਂ ਵਿਖੇ ਛਿੰਝ ਵਾਲੇ ਦਿਨ ਹੋਈ ਲੜਾਈ 'ਚ ਗੰਭੀਰ ਜ਼ਖਮੀ ਨੌਜਵਾਨ ਦੀ ਮੌਤ

ਕਾਲਾ ਸੰਘਿਆਂ, 17 ਮਾਰਚ (ਬਲਜੀਤ ਸਿੰਘ ਸੰਘਾ) - ਨਜ਼ਦੀਕੀ ਪਿੰਡ ਸੁੰਨੜਵਾਲ ਵਿਖੇ ਮਾਮੂਲੀ ਗੱਲ ਤੋਂ ਬੀਤੀ ਕੱਲ੍ਹ ਹੋਈ ਲੜਾਈ ਦੌਰਾਨ ਬੁਰੀ ਤਰ੍ਹਾਂ ਜ਼ਖਮੀ ਨੌਜਵਾਨ ਦੀ ਜਲੰਧਰ ਦੇ ਇਕ ਨਿੱਜੀ ਹਸਪਤਾਲ ਵਿਖੇ ਮੌਤ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ | ਇਕੱਤਰ ...

ਪੂਰੀ ਖ਼ਬਰ »

ਬੰਗਾ ਤੋਂ ਸ੍ਰੀ ਆਨੰਦਪੁਰ ਸਾਹਿਬ ਸੜਕ ਨੂੰ ਚਾਰ ਮਾਰਗੀ ਕਰਨ ਸੰਬੰਧੀ ਘੱਟ ਗਿਣਤੀ ਕਮਿਸ਼ਨ ਵਲੋਂ ਨੋਟਿਸ ਜਾਰੀ

ਫਗਵਾੜਾ, 17 ਮਾਰਚ (ਹਰਜੋਤ ਸਿੰਘ ਚਾਨਾ) - ਬੰਗਾ ਤੋਂ ਸ੍ਰੀ ਆਨੰਦਪੁਰ ਸਾਹਿਬ ਨੂੰ ਚਾਰ ਮਾਰਗੀ ਕਰਨ ਦੇ ਮਾਮਲੇ ਨੂੰ ਲੈ ਕੇ ਫਗਵਾੜਾ ਦੇ ਇਕ ਵਸਨੀਕ ਵਲੋਂ ਭਾਰਤ ਦੇ ਘੱਟ ਗਿਣਤੀ ਕਮਿਸ਼ਨਰ ਨੂੰ ਪਾਈ ਪਟੀਸ਼ਨ 'ਤੇ ਕਾਰਵਾਈ ਕਰਦਿਆਂ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ...

ਪੂਰੀ ਖ਼ਬਰ »

ਨੌਜਵਾਨਾਂ ਨੂੰ ਆਪਣੀ ਮਾਂ ਬੋਲੀ, ਭਾਸ਼ਾ ਤੇ ਸਾਹਿਤ ਵਿਰਾਸਤ ਨਾਲ ਜੁੜਨ ਦੀ ਲੋੜ - ਡਾ: ਸੁਖਪਾਲ ਸਿੰਘ

ਕਪੂਰਥਲਾ, 17 ਮਾਰਚ (ਅਮਰਜੀਤ ਕੋਮਲ) - ਨੌਜਵਾਨਾਂ ਨੂੰ ਆਪਣੀ ਮਾਂ ਬੋਲੀ, ਭਾਸ਼ਾ, ਸਾਹਿਤ ਵਿਰਾਸਤ ਨਾਲ ਜੁੜਨਾ ਚਾਹੀਦਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਾ: ਸੁਖਪਾਲ ਸਿੰਘ ਥਿੰਦ ਉੱਘੇ ਲੇਖਕ, ਆਲੋਚਕ ਤੇ ਮੁਖੀ ਪੰਜਾਬੀ ਵਿਭਾਗ ਡਾ: ਭੀਮ ਰਾਓ ਅੰਬੇਡਕਰ ਸਰਕਾਰੀ ...

ਪੂਰੀ ਖ਼ਬਰ »

ਐਨ.ਐਚ.ਐਮ.ਕਰਮਚਾਰੀਆਂ ਵਲੋਂ ਸਿਵਲ ਸਰਜਨ ਨੂੰ ਮੰਗ ਪੱਤਰ ਸੌਂਪਿਆ

ਕਪੂਰਥਲਾ, 17 ਮਾਰਚ (ਅਮਨਜੋਤ ਸਿੰਘ ਵਾਲੀਆ) - ਸਿਹਤ ਵਿਭਾਗ ਵਿਚ ਪਿਛਲੇ 10-15 ਸਾਲਾਂ ਤੋਂ ਕੰਮ ਕਰਦੇ ਐਨ.ਐਚ.ਐਮ. ਕਰਮਚਾਰੀਆਂ ਤੋਂ ਮੌਜੂਦਾ ਸਰਕਾਰ ਬਿਲਕੁਲ ਹੀ ਪਾਸਾ ਵੱਟੀ ਬੈਠੀ ਹੈ | ਜ਼ਿਕਰਯੋਗ ਹੈ ਕਿ ਉਕਤ ਕਾਮੇ ਬਹੁਤ ਹੀ ਨਿਗੂਣੀਆਂ ਤਨਖ਼ਾਹਾਂ 'ਤੇ ਸਿਹਤ ਵਿਭਾਗ ਵਿਚ ...

ਪੂਰੀ ਖ਼ਬਰ »

'ਅਜੀਤ' ਦੀ ਹੱਕ ਤੇ ਸੱਚ ਦੀ ਆਵਾਜ਼ ਨੂੰ ਸਮੇਂ ਦੀ ਸਰਕਾਰ ਦਬਾਅ ਨਹੀਂ ਸਕਦੀ - ਠਾਕੁਰ ਦਾਸ ਚਾਵਲਾ

ਫਗਵਾੜਾ, 17 ਮਾਰਚ (ਅ.ਬ.) - ਪੰਜਾਬ ਦੇ ਸੀਨੀਅਰ ਪੱਤਰਕਾਰ ਤੇ ਸਾਬਕਾ ਮੁੱਖ ਸੰਪਾਦਕ ਮਾਸਿਕ ਅਨੋਖੀ ਦੁਨੀਆ ਅਤੇ ਸਪਤਾਹਿਕ ਨਿਊਜ਼ ਮੇਕਰ ਠਾਕੁਰ ਦਾਸ ਚਾਵਲਾ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਵਿਸ਼ਵ ਦੇ ਉੱਘੇ ਅਖ਼ਬਾਰ ਤੇ ਹਰ ਪੰਜਾਬੀ ਦੀ ਧੜਕਣ ...

ਪੂਰੀ ਖ਼ਬਰ »

ਚੂਹੜਵਾਲ 'ਚ ਲਗਾਏ ਮੁਫ਼ਤ ਮੈਡੀਕਲ ਜਾਂਚ ਕੈਂਪ ਦਾ ਗੁਰਪਾਲ ਸਿੰਘ ਇੰਡੀਅਨ ਨੇ ਕੀਤਾ ਉਦਘਾਟਨ

ਕਪੂਰਥਲਾ, 17 ਮਾਰਚ (ਵਿ.ਪ੍ਰ.) - ਐਸ.ਬੀ.ਜੀ.ਐਸ.ਐਸ. ਐਨ.ਜੀ.ਓ. ਵਲੋਂ ਇੰਦਰਜੀਤ ਕੁਮਾਰ ਦੇ ਸਹਿਯੋਗ ਨਾਲ ਪਿੰਡ ਚੂਹੜਵਾਲ ਵਿਚ ਲਗਾਏ ਗਏ ਫਰੀ ਮੈਡੀਕਲ ਚੈੱਕਅਪ ਕੈਂਪ ਦਾ ਉਦਘਾਟਨ ਗੁਰਪਾਲ ਸਿੰਘ ਇੰਡੀਅਨ ਚੇਅਰਮੈਨ ਨਗਰ ਸੁਧਾਰ ਟਰੱਸਟ ਕਪੂਰਥਲਾ ਨੇ ਕੀਤਾ | ਉਨ੍ਹਾਂ ਕੈਂਪ ...

ਪੂਰੀ ਖ਼ਬਰ »

ਭਾਣੋ ਲੰਗਾ ਵਿਖੇ ਸਾਲਾਨਾ ਛਿੰਝ ਮੇਲਾ ਅੱਜ

ਹੁਸੈਨਪੁਰ, 17 ਮਾਰਚ (ਤਰਲੋਚਨ ਸਿੰਘ ਸੋਢੀ) - ਪਿੰਡ ਭਾਣੋ ਲੰਗਾ ਵਿਖੇ ਲੱਖ ਦਾਤਾ ਪੀਰ ਦੀ ਯਾਦ ਵਿਚ ਅੱਜ 18 ਮਾਰਚ ਦਿਨ ਸਨਿਚਰਵਾਰ ਨੂੰ ਸਾਲਾਨਾ ਛਿੰਝ ਮੇਲਾ ਕਰਵਾਇਆ ਜਾ ਰਿਹਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਰਪੰਚ ਰਛਪਾਲ ਸਿੰਘ ਨੇ ਦੱਸਿਆ ਕਿ ਗ੍ਰਾਮ ਪੰਚਾਇਤ ...

ਪੂਰੀ ਖ਼ਬਰ »

ਜਬਰ ਜਨਾਹ ਦੇ ਦੋਸ਼ੀ ਨੇ ਉਪ ਮੰਡਲ ਜੁਡੀਸ਼ੀਅਲ ਮੈਜਿਸਟ੍ਰੇਟ ਦੀ ਅਦਾਲਤ 'ਚ ਕੀਤਾ ਆਤਮ ਸਮਰਪਣ

ਬੇਗੋਵਾਲ , 17 ਮਾਰਚ (ਸੁਖਜਿੰਦਰ ਸਿੰਘ) - ਬੇਗੋਵਾਲ ਪੁਲਿਸ ਵਲੋਂ ਅਗਸਤ 2022 'ਚ ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਦੇ ਦੋਸ਼ 'ਚ ਕਸਬਾ ਬੇਗੋਵਾਲ ਦੇ 73 ਸਾਲਾ ਨੰਬਰਦਾਰ 'ਤੇ ਮਾਮਲਾ ਦਰਜ ਕੀਤਾ ਸੀ | ਮੁਕੱਦਮੇ ਤੋਂ ਬਾਅਦ ਉਕਤ ਨੰਬਰਦਾਰ ਪੁਲਿਸ ਦੀ ਪਹੰੁਚ ਤੋਂ ਦੂਰ ਰਿਹਾ ਸੀ ...

ਪੂਰੀ ਖ਼ਬਰ »

ਟੋਲ ਪਲਾਜ਼ਾ ਢਿਲਵਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਕਪੂਰਥਲਾ ਅਤੇ ਨੈਸ਼ਨਲ ਹਾਈਵੇ ਅਥਾਰਿਟੀ ਜਲੰਧਰ ਅਧੀਨ ਲਿਆਉਣ ਦੀ ਮੰਗ

ਢਿਲਵਾਂ, 17 ਮਾਰਚ (ਪ੍ਰਵੀਨ ਕੁਮਾਰ, ਗੋਬਿੰਦ ਸੁਖੀਜਾ) - ਜਲੰਧਰ-ਅੰਮਿ੍ਤਸਰ ਮੁੱਖ ਰਾਸ਼ਟਰੀ ਰਾਜ ਮਾਰਗ 'ਤੇ ਢਿਲਵਾਂ ਵਿਖੇ ਸਥਿਤ ਟੋਲ ਪਲਾਜ਼ਾ ਢਿਲਵਾਂ ਜੋ ਕਿ ਜ਼ਿਲ੍ਹਾ ਕਪੂਰਥਲਾ ਦੀ ਹਦੂਦ 'ਚ ਪੈਂਦਾ ਹੈ, ਨੂੰ ਲੋਕਾਂ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਕਪੂਰਥਲਾ ਅਤੇ ...

ਪੂਰੀ ਖ਼ਬਰ »

ਘਰ 'ਚ ਦਾਖ਼ਲ ਹੋ ਕੇ ਕੁੱਟਮਾਰ ਸੰਬੰਧੀ ਤਿੰਨ ਖਿਲਾਫ਼ ਕੇਸ ਦਰਜ

ਫਗਵਾੜਾ, 17 ਮਾਰਚ (ਹਰਜੋਤ ਸਿੰਘ ਚਾਨਾ) - ਪਿੰਡ ਨਰੂੜ ਵਿਖੇ ਇੱਕ ਵਿਅਕਤੀ ਦੇ ਘਰ 'ਚ ਦਾਖ਼ਲ ਹੋ ਕੇ ਉਸਦੀ ਕੁੱਟਮਾਰ ਕਰਨ ਦੇ ਸਬੰਧ 'ਚ ਰਾਵਲਪਿੰਡੀ ਪੁਲਿਸ ਨੇ ਤਿੰਨ ਮੈਂਬਰਾਂ ਖਿਲਾਫ਼ ਮਾਮਲਾ ਦਰਜ ਕੀਤਾ ਹੈ | ਸ਼ਿਕਾਇਤਕਰਤਾ ਸੁਖਦੇਵ ਸਿੰਘ ਪੁੱਤਰ ਗਿਆਨ ਸਿੰਘ ਵਾਸੀ ...

ਪੂਰੀ ਖ਼ਬਰ »

ਭਾਕਿਯੂ ਪ੍ਰਧਾਨ ਨੂੰ ਅਰਜਨ ਨੋਵੋ 605 ਟਰੈਕਟਰ ਦੀਆਂ ਚਾਬੀਆਂ ਸੌਂਪੀਆਂ

ਸੁਲਤਾਨਪੁਰ ਲੋਧੀ, 17 ਮਾਰਚ (ਨਰੇਸ਼ ਹੈਪੀ, ਥਿੰਦ) - ਮਹਿੰਦਰਾ ਟਰੈਕਟਰਜ਼ ਦੇ ਪੰਜਾਬ ਦੇ ਪ੍ਰਮੁੱਖ ਡੀਲਰ ਗਿੱਲ ਆਟੋ ਮੋਬਾਇਲਜ਼ ਸੁਲਤਾਨਪੁਰ ਲੋਧੀ ਵਿਖੇ ਇੱਕ ਸਮਾਗਮ ਗਿੱਲ ਆਟੋ ਦੇ ਚੇਅਰਮੈਨ ਸਤਨਾਮ ਸਿੰਘ ਗਿੱਲ ਸੀਨੀਅਰ ਮੀਤ ਪ੍ਰਧਾਨ ਪੰਜਾਬ ਨੰਬਰਦਾਰ ਯੂਨੀਅਨ ...

ਪੂਰੀ ਖ਼ਬਰ »

ਨਿਊ ਸਨਫ਼ਲਾਵਰ ਸਕੂਲ ਵਿਖੇ ਵਿਦਿਆਰਥੀਆਂ ਦਾ ਵਿਦਾਇਗੀ ਸਮਾਗਮ ਕਰਵਾਇਆ

ਫਗਵਾੜਾ, 17 ਮਾਰਚ (ਹਰਜੋਤ ਸਿੰਘ ਚਾਨਾ) - ਨਿਊ ਸਨਫ਼ਲਾਵਰ ਹਾਈ ਸਕੂਲ ਵਿਖੇ ਦਸਵੀਂ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਦੇਣ ਸਬੰਧੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਬੱਚਿਆਂ ਵਲੋਂ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਤੇ ਮਾਡਲਿੰਗ ਕੀਤੀ ਜਿਸ ਦੌਰਾਨ ਬੱਚਿਆਂ ਤੋਂ ...

ਪੂਰੀ ਖ਼ਬਰ »

66ਵੀਂ ਆਲ ਇੰਡੀਆ ਰੇਲਵੇ ਗੋਲਫ ਚੈਂਪੀਅਨਸ਼ਿਪ 'ਚ ਆਰ.ਸੀ.ਐਫ. ਦੀ ਟੀਮ ਨੇ ਕਾਂਸੀ ਦਾ ਤਗ਼ਮਾ ਜਿੱਤਿਆ

ਕਪੂਰਥਲਾ, 17 ਮਾਰਚ (ਵਿਸ਼ੇਸ਼ ਪ੍ਰਤੀਨਿਧ) - ਰੇਲ ਕੋਚ ਫ਼ੈਕਟਰੀ ਕਪੂਰਥਲਾ ਦੀ ਗੌਲਫ਼ ਟੀਮ ਨੇ ਲੋਕੋਮੋਟਿਵ ਵਰਕਸ਼ਾਪ ਵਾਰਾਨਸੀ ਵਿਚ ਕਰਵਾਈ ਗਈ 66ਵੀਂ ਆਲ ਇੰਡੀਆ ਰੇਲਵੇ ਗੋਲਫ਼ ਚੈਂਪੀਅਨਸ਼ਿਪ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਂਸੀ ਦਾ ਤਮਗ਼ਾ ਪ੍ਰਾਪਤ ਕੀਤਾ | ...

ਪੂਰੀ ਖ਼ਬਰ »

ਆੜ੍ਹਤੀ ਯੂਨੀਅਨ ਬੇਗੋਵਾਲ ਦੀ ਚੋਣ

ਬੇਗੋਵਾਲ, 17 ਮਾਰਚ (ਸੁਖਜਿੰਦਰ ਸਿੰਘ) - ਅੱਜ ਆੜ੍ਹਤੀ ਯੂਨੀਅਨ ਬੇਗੋਵਾਲ ਦੀ ਇੱਕ ਵਿਸ਼ੇਸ਼ ਮੀਟਿੰਗ ਸੂਰਤ ਸਿੰਘ ਦੀ ਅਗਵਾਈ ਵਿਚ ਇਕ ਸਥਾਨਕ ਰੈਸਟੋਰੈਂਟ 'ਚ ਹੋਈ ਜਿਸ 'ਚ ਸਰਬਸੰਮਤੀ ਨਾਲ ਸੂਰਤ ਸਿੰਘ ਨੂੰ ਪ੍ਰਧਾਨ, ਨਿਸ਼ਾਨ ਸਿੰਘ ਹੁੰਦਲ ਨੂੰ ਵਾਇਸ ਪ੍ਰਧਾਨ, ...

ਪੂਰੀ ਖ਼ਬਰ »

'ਆਪ' ਸਰਕਾਰ ਨੇ ਇਕ ਸਾਲ ਦੇ ਕਾਰਜਕਾਲ ਦੌਰਾਨ ਵੱਡੀਆਂ ਗਾਰੰਟੀਆਂ ਨੂੰ ਪੂਰਾ ਕੀਤਾ - ਚੀਮਾ

ਸੁਲਤਾਨਪੁਰ ਲੋਧੀ, 17 ਮਾਰਚ (ਥਿੰਦ, ਹੈਪੀ) - ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਪੰਜਾਬੀਆਂ ਦੁਆਰਾ ਆਸਾਂ ਤੇ ਉਮੀਦਾਂ ਨਾਲ ਚੁਣੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਚੋਣਾਂ ਤੋਂ ਪਹਿਲਾਂ ਸੂਬੇ ਦੇ ਲੋਕਾਂ ਨੂੰ ਦਿੱਤੀਆਂ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਵਿਖੇ ਨਵੇਂ ਲੰਗਰ ਹਾਲ ਦਾ ਨੀਂਹ ਪੱਥਰ ਰੱਖਿਆ

ਤਲਵੰਡੀ ਚੌਧਰੀਆਂ, 17 ਮਾਰਚ (ਪਰਸਨ ਲਾਲ ਭੋਲਾ) - ਸੰਤ ਬਾਬਾ ਬੀਰ ਸਿੰਘ ਨੌਰੰਗਾਬਾਦੀ ਜੀ ਦੇ ਤਪ ਅਸਥਾਨ ਗੁਰਦੁਆਰਾ ਦਮਦਮਾ ਸਾਹਿਬ ਠੱਟਾ ਵਿਖੇ ਬਾਬਾ ਹਰਜੀਤ ਸਿੰਘ ਮੁੱਖ ਸੇਵਾਦਾਰ ਅਤੇ ਸੰਤ ਬਾਬਾ ਲੀਡਰ ਸਿੰਘ ਗੁਰਦੁਆਰਾ ਸ਼੍ਰੀ ਗੁਰਸਰ ਸਾਹਿਬ, ਗੁਰਦੁਆਰਾ ਟਾਹਲੀ ...

ਪੂਰੀ ਖ਼ਬਰ »

ਐਸ.ਸੀ.ਐਸ.ਟੀ. ਐਸੋਸੀਏਸ਼ਨ ਨੇ ਸਾਹਿਬ ਕਾਂਸ਼ੀ ਰਾਮ ਦਾ 90ਵਾਂ ਜਨਮ ਦਿਨ ਮਨਾਇਆ

ਹੁਸੈਨਪੁਰ, 17 ਮਾਰਚ (ਤਰਲੋਚਨ ਸਿੰਘ ਸੋਢੀ) - ਆਲ ਇੰਡੀਆ ਅਨੁਸੂਚਿਤ ਜਾਤੀ/ਜਨਜਾਤੀ ਰੇਲਵੇ ਕਰਮਚਾਰੀ ਸੰਗਠਨ ਦੇ ਆਰ.ਸੀ.ਐਫ ਦਫ਼ਤਰ ਵਿਖੇ ਐਸੋਸੀਏਸ਼ਨ ਦੇ ਪ੍ਰਧਾਨ ਜੀਤ ਸਿੰਘ ਦੀ ਪ੍ਰਧਾਨਗੀ ਹੇਠ ਸਾਹਿਬ ਕਾਸ਼ੀਰਾਮ ਦਾ 90ਵਾਂ ਜਨਮ ਦਿਨ ਬੜੀ ਧੂਮਧਾਮ ਨਾਲ ਮਨਾਇਆ ਗਿਆ | ...

ਪੂਰੀ ਖ਼ਬਰ »

ਪਾਸਪੋਰਟ ਦਫ਼ਤਰ ਵਿਖੇ ਸਟਾਫ਼ ਨਾ ਹੋਣ ਕਾਰਨ ਖੱਜਲ ਖ਼ੁਆਰ ਹੋਏ ਲੋਕ

ਫਗਵਾੜਾ, 17 ਮਾਰਚ (ਹਰਜੋਤ ਸਿੰਘ ਚਾਨਾ) - ਫਗਵਾੜਾ ਦੇ ਪਾਸਪੋਰਟ ਦਫ਼ਤਰ ਵਿਖੇ ਕੰਮ ਕਰਵਾਉਣ ਆਏ ਲੋਕਾਂ ਨੂੰ ਉਸ ਸਮੇਂ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ਜਦੋਂ ਦਫ਼ਤਰ 'ਚ ਸਟਾਫ਼ ਹੀ ਮੌਜੂਦ ਨਹੀਂ ਸੀ | ਗੱਲਬਾਤ ਕਰਦੇ ਹੋਏ ਮੌਕੇ 'ਤੇ ਮੌਜੂਦ ਕਰਨ, ਸ਼ਿਵ ਕੁਮਾਰ, ...

ਪੂਰੀ ਖ਼ਬਰ »

ਮਿੱਠੜਾ ਕਾਲਜ ਦਾ ਬੀ.ਏ. ਭਾਗ ਪਹਿਲਾ ਦਾ ਨਤੀਜਾ 100 ਫ਼ੀਸਦੀ ਰਿਹਾ

ਕਪੂਰਥਲਾ, 17 ਮਾਰਚ (ਵਿ.ਪ੍ਰ.) - ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਦਾ ਬੀ.ਏ. ਭਾਗ ਪਹਿਲਾ ਦਾ ਨਤੀਜਾ 100 ਫ਼ੀਸਦੀ ਰਿਹਾ | ਕਾਲਜ ਦੀ ਬੀ.ਏ. ਭਾਗ ਪਹਿਲਾ ਦੀ ਵਿਦਿਆਰਥਣ ਸਮਾਈਲ ਨੇ 70 ਫ਼ੀਸਦੀ ਅੰਕ ਲੈ ਕੇ ਕਾਲਜ ਵਿਚੋਂ ਪਹਿਲਾਂ, ਲਵਲੀਨ ਨੇ 69 ਫ਼ੀਸਦੀ ਅੰਕ ਲੈ ਕੇ ਦੂਜਾ ...

ਪੂਰੀ ਖ਼ਬਰ »

ਸਰਕਲ ਪ੍ਰਧਾਨ ਹੀਰਕ ਜੋਸ਼ੀ ਦੀ ਅਗਵਾਈ 'ਚ ਨਵ-ਨਿਯੁਕਤ ਸਰਕਲ ਪ੍ਰਧਾਨਾਂ ਤੇ ਅਹੁਦੇਦਾਰਾਂ ਦੀ ਮੀਟਿੰਗ ਹੋਈ

ਭੁਲੱਥ, 17 ਮਾਰਚ (ਮੇਹਰ ਚੰਦ ਸਿੱਧੂ) - ਲੋਕ-ਸਭਾ ਚੋਣਾਂ ਦੇ ਮੱਦੇਨਜ਼ਰ ਭਾਜਪਾ ਨੇ ਲੋਕ-ਸਭਾ ਹਲਕਿਆਂ ਵਿਚ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ ਜਿਸ ਦੇ ਤਹਿਤ ਭਾਜਪਾ ਲੋਕ-ਸਭਾ ਹਲਕਾ ਹੁਸ਼ਿਆਰਪੁਰ ਦੇ ਵਿਸਤਾਰਕ ਰਵਿੰਦਰ ਵਰਮਾ ਨੇ ਵਿਧਾਨਸਭਾ ਹਲਕਾ ਭੁਲੱਥ ਦੇ ਨਵ ...

ਪੂਰੀ ਖ਼ਬਰ »

ਬਾਬਾ ਸਿੱਧ ਦੀ ਯਾਦ ਦਾ ਸਾਲਾਨਾ ਜੋੜ ਮੇਲਾ 21 ਨੂੰ

ਕਾਲਾ ਸੰਘਿਆਂ, 17 ਮਾਰਚ (ਸੰਘਾ) - ਗੁਰਦੁਆਰਾ ਪ੍ਰਬੰਧਕ ਕਮੇਟੀ ਨਗਰ ਨਿਵਾਸੀ ਅਤੇ ਐਨ.ਆਰ.ਆਈ ਵੀਰ ਵਲੋਂ ਬਾਬਾ ਸਿੱਧ ਦੀ ਯਾਦ ਨੂੰ ਸਮਰਪਿਤ ਸਾਲਾਨਾ ਜੋੜ ਮੇਲਾ 21 ਮਾਰਚ ਦਿਨ ਮੰਗਲਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਗੁ: ਬਾਬਾ ਸਿੱਧ ਪਿੰਡ ਸਿੱਧਪੁਰ ਨੇੜੇ ...

ਪੂਰੀ ਖ਼ਬਰ »

ਦੁਕਾਨਾਂ 'ਤੇ ਸ਼ਰਾਬ ਵੇਚਣ ਦੀ ਥਾਂ ਔਰਤਾਂ ਨੂੰ ਇਕ ਹਜ਼ਾਰ ਰੁਪਏ ਦੇਣ ਦਾ ਵਾਅਦਾ ਪੂਰਾ ਕਰੇ ਸਰਕਾਰ- ਭਾਟੀਆ

ਜਲੰਧਰ ਛਾਉਣੀ, 17 ਮਾਰਚ (ਪਵਨ ਖਰਬੰਦਾ)- ਭਿ੍ਸ਼ਟਾਚਾਰ ਅਤੇ ਨਸ਼ਾਖੋਰੀ 'ਤੇ ਨੱਥ ਪਾਉਣ ਦੇ ਵੱਡੇ-ਵੱਡੇ ਝੂਠੇ ਦਾਅਵੇ ਕਰਨ ਵਾਲੀ ਆਮ ਆਦਮੀ ਪਾਰਟੀ ਸੂਬੇ 'ਚ ਵਿਕਾਸ ਕਰਨ ਦੀ ਥਾਂ ਹੁਣ ਮੁਹੱਲਿਆਂ 'ਚ ਖੁੱਲ੍ਹੀਆਂ ਆਮ ਦੁਕਾਨਾਂ 'ਤੇ ਵੀ ਸ਼ਰਾਬ ਤੇ ਬੀਅਰ ਵੇਚਣ ਦੀ ਤਿਆਰੀ ...

ਪੂਰੀ ਖ਼ਬਰ »

'ਰਾਹਾਂ ਦੇ ਰੰਗ' ਦੀ ਘੁੰਡ ਚੁਕਾਈ ਸਮਾਗਮ ਭਲਕੇ

ਸੁਲਤਾਨਪੁਰ ਲੋਧੀ, 17 ਮਾਰਚ (ਥਿੰਦ, ਹੈਪੀ) - ਅਰਮਾਨ ਫਾਊਾਡੇਸ਼ਨ ਵਲੋਂ ਪ੍ਰਕਾਸ਼ਿਤ ਅਤੇ ਕਾਮਰੇਡ ਮਾਸਟਰ ਅਜੀਤ ਸਿੰਘ ਦੁਆਰਾ ਰਚਿਤ ਪੁਸਤਕ 'ਰਾਹਾਂ ਦੇ ਰੰਗ ' ਨੂੰ ਲੋਕ ਅਰਪਿਤ ਕਰਨ ਲਈ ਸਾਹਿਤ ਸਭਾ ਸੁਲਤਾਨਪੁਰ ਲੋਧੀ ਵੱਲੋਂ 19 ਮਾਰਚ ਨੂੰ ਰਾਇਲ ਮੈਜਿਸਟਿਕ ਪੈਲੇਸ ...

ਪੂਰੀ ਖ਼ਬਰ »

ਵਿਸ਼ਵ ਸੂਫ਼ੀ ਸੰਤ ਸਮਾਜ ਰਜਿ. ਪੰਜਾਬ ਦੀ ਮੀਟਿੰਗ ਕੱਲ੍ਹ

ਸੁਲਤਾਨਪੁਰ ਲੋਧੀ, 17 ਮਾਰਚ (ਨਰੇਸ਼ ਹੈਪੀ, ਥਿੰਦ) - ਵਿਸ਼ਵ ਸੂਫ਼ੀ ਸੰਤ ਸਮਾਜ ਰਜਿ. ਪੰਜਾਬ ਦੀ ਇਕ ਜ਼ਰੂਰੀ ਮੀਟਿੰਗ 19 ਮਾਰਚ ਦਿਨ ਐਤਵਾਰ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਮੰਦਰ ਸਿੰਘ ਭਵਾਨੀ ਸੁਲਤਾਨਪੁਰ ਲੋਧੀ ਵਿਖੇ ਹੋਵੇਗੀ ਜਸਵੰਤ ਸਿੰਘ ਸਾਹਿਬ ਵੱਲੋਂ ...

ਪੂਰੀ ਖ਼ਬਰ »

ਤਹਿਸੀਲ ਤਲਵੰਡੀ ਚੌਧਰੀਆਂ ਵਿਖੇ ਲਾਇਆ 'ਲੋਕ ਸੁਵਿਧਾ ਕੈਂਪ

ਤਲਵੰਡੀ ਚੌਧਰੀਆਂ, 17 ਮਾਰਚ (ਪਰਸਨ ਲਾਲ ਭੋਲਾ) - ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਹਦਾਇਤਾਂ ਅਨੁਸਾਰ ਲੋਕਾਂ ਦੀਆਂ ਰੋਜ਼ਮਰਾ ਦੀਆਂ ਸੇਵਾਵਾਂ ਉਨ੍ਹਾਂ ਦੀਆਂ ਬਰੰੂਹਾਂ 'ਤੇ ਮੁਹੱਈਆ ਕਰਵਾਉਣ ਲਈ ਅੱਜ ਵਿਧਾਨ ਸਭਾ ਹਲਕਾ ਸੁਲਤਾਨਪੁਰ ਲੋਧੀ ਦੀ ਸਬ ...

ਪੂਰੀ ਖ਼ਬਰ »

ਨਗਰ ਨਿਗਮ ਕਮਿਸ਼ਨਰ ਵਲੋਂ ਮੰਗਾਂ ਮੰਨਣ ਦਾ ਭਰੋਸਾ ਦੇਣ ਪਿੱਛੋਂ ਮੁਲਾਜ਼ਮਾਂ ਨੇ ਕੀਤਾ ਧਰਨਾ ਸਮਾਪਤ

ਕਪੂਰਥਲਾ, 17 ਮਾਰਚ (ਵਿਸ਼ੇਸ਼ ਪ੍ਰਤੀਨਿਧ) - ਨਗਰ ਪਾਲਿਕਾ ਕਰਮਚਾਰੀ ਸੰਗਠਨ ਵਲੋਂ ਜ਼ਿਲ੍ਹਾ ਪ੍ਰਧਾਨ ਗੋਪਾਲ ਥਾਪਰ ਦੀ ਅਗਵਾਈ ਵਿਚ ਆਪਣੀਆਂ ਮੰਗਾਂ ਨੂੰ ਲੈ ਕੇ ਨਗਰ ਨਿਗਮ ਦੇ ਦਫ਼ਤਰ ਮੂਹਰੇ ਅੱਜ ਤੀਜੇ ਦਿਨ ਦਿੱਤੇ ਧਰਨੇ ਦੌਰਾਨ ਮੁਲਾਜ਼ਮਾਂ ਨੇ ਨਗਰ ਨਿਗਮ ...

ਪੂਰੀ ਖ਼ਬਰ »

ਸਿਵਲ ਹਸਪਤਾਲ ਭੁਲੱਥ 'ਚ ਡਰਾਈ-ਡੇ ਫਰਾਈ-ਡੇ ਮਨਾਇਆ

ਭੁਲੱਥ, 17 ਮਾਰਚ (ਮੇਹਰ ਚੰਦ ਸਿੱਧੂ) - ਐਸ.ਐਮ.ਓ. ਡਾ: ਦੇਸ ਰਾਜ ਮੱਲ ਦੀ ਅਗਵਾਈ 'ਚ ਸਿਵਲ ਹਸਪਤਾਲ ਭੁਲੱਥ ਵਿਖੇ ਡੇਂਗੂ, ਮਲੇਰੀਆ ਵਿਰੋਧੀ ਗਤੀਵਿਧੀਆਂ ਕੀਤੀਆਂ ਗਈਆਂ | ਇਸ ਮੌਕੇ ਸਿਹਤ ਕਰਮਚਾਰੀਆਂ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਨੂੰ ਆਪਣੇ ਆਲੇ-ਦੁਆਲੇ ਦੀ ...

ਪੂਰੀ ਖ਼ਬਰ »

ਬੇਮੌਸਮੇ ਮੀਂਹ ਤੇ ਹਨੇਰੀ ਨੇ ਕਣਕ ਦੀ ਫ਼ਸਲ ਬੁਰੀ ਤਰ੍ਹਾਂ ਝੰਬੀ

ਡਡਵਿੰਡੀ, 17 ਮਾਰਚ (ਦਿਲਬਾਗ ਸਿੰਘ ਝੰਡ) - ਬੀਤੀ ਰਾਤ ਤੋਂ ਰੁਕ ਰੁਕ ਪੈ ਰਹੇ ਮੀਂਹ ਅਤੇ ਚੱਲ ਰਹੀਆਂ ਤੇਜ਼ ਹਵਾਵਾਂ ਨੇ ਇਲਾਕੇ ਭਰ 'ਚ ਕਣਕ ਦੀ ਫ਼ਸਲ ਬੁਰੀ ਤਰ੍ਹਾਂ ਝੰਬ ਕੇ ਰੱਖ ਦਿੱਤੀ ਹੈ | ਬੀਤੀ ਦੇਰ ਰਾਤ ਤੋਂ ਹੀ ਅਸਮਾਨ ਵਿਚ ਕਾਲੇ ਬਾਦਲ ਛਾਏ ਹੋਏ ਸਨ ਅਤੇ ਕਰੀਬ ...

ਪੂਰੀ ਖ਼ਬਰ »

ਪੰਜਾਬੀ ਸ਼ਹੀਦਾਂ ਦਾ ਅਪਮਾਨ ਤੇ ਪ੍ਰੈੱਸ ਦੀ ਆਵਾਜ਼ ਦਬਾਉਣ ਤੋਂ ਗੁਰੇਜ਼ ਕਰੇ ਭਗਵੰਤ ਮਾਨ ਸਰਕਾਰ - ਗਿਆਨੀ ਭੁੰਗਰਨੀ

ਫਗਵਾੜਾ, 17 ਮਾਰਚ (ਤਰਨਜੀਤ ਸਿੰਘ ਕਿੰਨੜਾ) - ਪੰਜਾਬ ਦੀ ਭਗਵੰਤ ਮਾਨ ਸਰਕਾਰ ਵਲੋਂ ਜੰਗੀ ਸ਼ਹੀਦਾਂ ਦੀ ਯਾਦਗਾਰ ਦੇ ਪ੍ਰਬੰਧਕਾਂ ਤੋਂ ਪੁੱਛਗਿੱਛ ਨੂੰ ਗਲਤ ਦੱਸਦੇ ਹੋਏ ਸੀਨੀਅਰ ਅਕਾਲੀ ਆਗੂ ਗਿਆਨੀ ਭਗਤ ਸਿੰਘ ਭੁੰਗਰਨੀ ਨੇ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਨੇ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਦੇ ਕਿੰਡਰਗਾਰਟਨ ਵਿੰਗ ਵਲੋਂ ਨਵੇਂ ਬੱਚਿਆਂ ਦੀ ਆਮਦ ਮੌਕੇ ਸਮਾਗਮ

ਕਪੂਰਥਲਾ, 17 ਮਾਰਚ (ਅਮਰਜੀਤ ਕੋਮਲ) - ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਸਾਹਮਣੇ ਆਰ.ਸੀ.ਐਫ. ਦੇ ਕਿੰਡਰ ਗਾਰਟਨ ਵਿੰਗ ਵਲੋਂ ਨਵੇਂ ਸੈਸ਼ਨ ਦੀ ਆਰੰਭਤਾ ਮੌਕੇ ਬੱਚਿਆਂ ਤੇ ਉਨ੍ਹਾਂ ਦੇ ਮਾਪਿਆਂ ਦੀ ਆਮਦ 'ਤੇ ਇਕ ਸਮਾਗਮ ਕਰਵਾਇਆ ਗਿਆ ਜਿਸ ਵਿਚ ਨਵੇਂ ਦਾਖਲਾ ਲੈਣ ...

ਪੂਰੀ ਖ਼ਬਰ »

ਪਿਰਾਮਿਡ ਕਾਲਜ ਨੇ ਕੀਤਾ ਕਨਵੋਕੇਸ਼ਨ ਦਾ ਆਯੋਜਨ

ਜਲੰਧਰ, 17 ਮਾਰਚ (ਅ.ਬ.) - ਪਿਰਾਮਿਡ ਕਾਲਜ ਆਫ ਬਿਜ਼ਨਸ ਐਂਡ ਟੈਕਨਾਲੋਜੀ ਨੇ ਆਪਣੇ ਕੈਂਪਸ ਵਿਚ ਗ੍ਰੈਜੂਏਸ਼ਨ ਦਿਵਸ ਮਨਾਇਆ¢ ਸਮਾਗਮ ਦੀ ਸ਼ੁਰੂਆਤ ਵਿਚ ਪਤਵੰਤੇ, ਡਾ: ਦੀਪਕ ਜੈਨ ਸਹਾਇਕ ਉਪ-ਪ੍ਰਧਾਨ ਏਵਨਸਾਈਕਲਜ਼ ਲਿ. ਲੁਧਿਆਣਾ, ਮੁੱਖ ਮਹਿਮਾਨ ਵਜੋਂ ਪੀ.ਸੀ.ਬੀ.ਟੀ ਦੇ ...

ਪੂਰੀ ਖ਼ਬਰ »

ਹੀਰੋ ਸੈਕਿੰਡ ਡਵੀਜ਼ਨ ਲੀਗ ਦਾ ਦੂਸਰਾ ਮੈਚ ਮੁੰਬਈ ਸਿਟੀ ਤੇ ਜਗਤ ਸਿੰਘ ਪਲਾਹੀ ਕਲੱਬਾਂ ਵਿਚਕਾਰ ਰਿਹਾ ਬਰਾਬਰ

ਫਗਵਾੜਾ, 17 ਮਾਰਚ (ਅਸ਼ੋਕ ਕੁਮਾਰ ਵਾਲੀਆ) - ਗੁਰੂ ਨਾਨਕ ਕਾਲਜ ਸੁਖਚੈਨਆਣਾ ਸਾਹਿਬ ਫਗਵਾੜਾ ਵਿਖੇ ਜਗਤ ਸਿੰਘ ਪਲਾਹੀ ਫੁੱਟਬਾਲ ਅਕਾਦਮੀ ਵਲੋਂ ਪੰਜਾਬ ਫੁੱਟਬਾਲ ਐਸੋਸੀਏਸ਼ਨ ਦੇ ਸਹਿਯੋਗ ਨਾਲ ਹੀਰੋ ਸੈਕਿੰਡ ਡਿਵੀਜ਼ਨ ਲੀਗ(ਰਾਸ਼ਟਰੀ ਪੱਧਰ ਦਾ ਟੂਰਨਾਮੈਂਟ) ਕਾਲਜ ...

ਪੂਰੀ ਖ਼ਬਰ »

ਫਗਵਾੜਾ 'ਚ ਐਸ.ਡੀ.ਐਮ. ਦੀ ਅਸਾਮੀ ਫਿਰ ਖ਼ਾਲੀ

ਫਗਵਾੜਾ, 17 ਮਾਰਚ (ਅਸ਼ੋਕ ਕੁਮਾਰ ਵਾਲੀਆ) - ਫਗਵਾੜਾ ਸਬ ਡਵੀਜ਼ਨ ਦਾ ਪੰਜਾਬ ਸਰਕਾਰ ਵਲੋਂ ਐਸ.ਡੀ.ਐਮ. ਬਦਲਣ ਨਾਲ ਇਹ ਪੋਸਟ ਵੀ ਹੁਣ ਖ਼ਾਲੀ ਹੋ ਗਈ ਹੈ | ਫਗਵਾੜਾ ਸਬ-ਡਵੀਜ਼ਨ ਦਾ ਵਾਧੂ ਚਾਰਜ ਭੁਲੱਥ ਵਾਲੇ ਐਸ.ਡੀ.ਐਮ. ਨੂੰ ਦਿੱਤਾ ਗਿਆ | ਫਗਵਾੜਾ 'ਚ 12 ਜੁਲਾਈ ਤੋ ਪੱਕਾ ਬੀ ...

ਪੂਰੀ ਖ਼ਬਰ »

ਸਰਕਾਰੀ ਕਾਲਜ ਭੁਲੱਥ ਵਲੋਂ ਜੰਗ-ਏ-ਅਜ਼ਾਦੀ ਯਾਦਗਾਰ ਕਰਤਾਰਪੁਰ ਲਈ ਵਿੱਦਿਅਕ ਟੂਰ ਰਵਾਨਾ

ਭੁਲੱਥ, 17 ਮਾਰਚ (ਮੇਹਰ ਚੰਦ ਸਿੱਧੂ)-ਪੰਜਾਬ ਸਰਕਾਰ ਦੁਆਰਾ ਪ੍ਰਾਪਤ ਸਰਕਾਰੀ ਗ੍ਰਾਂਟ 'ਚੋਂ ਪਿ੍ੰਸੀਪਲ ਅਮਰਜੀਤ ਸਿੰਘ ਦੀ ਅਗਵਾਈ ਹੇਠ ਜੰਗ-ਏ-ਆਜ਼ਾਦੀ ਯਾਦਗਾਰ ਕਰਤਾਰਪੁਰ ਤੇ ਫ਼ਰਨੀਚਰ ਬਾਜ਼ਾਰ ਕਰਤਾਰਪੁਰ ਦਾ ਵਿੱਦਿਅਕ ਟੂਰ ਆਯੋਜਿਤ ਕੀਤਾ ਗਿਆ | ਵਿੱਦਿਅਕ ਟੂਰ ...

ਪੂਰੀ ਖ਼ਬਰ »

ਸੰਤ ਪ੍ਰੇਮ ਸਿੰਘ ਕਰਮਸਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਲਗਾਇਆ ਵਿੱਦਿਅਕ ਟੂਰ

ਬੇਗੋਵਾਲ, 17 ਮਾਰਚ (ਸੁਖਜਿੰਦਰ ਸਿੰਘ) - ਸਥਾਨਕ ਸੰਤ ਪ੍ਰੇਮ ਸਿੰਘ ਕਰਮਸਰ ਖ਼ਾਲਸਾ ਕਾਲਜ, ਬੇਗੋਵਾਲ (ਕਪੂਰਥਲਾ) ਕਾਲਜ ਦੇ ਵਿਦਿਆਰਥੀਆਂ ਦਾ ਪੰਜਾਬ ਕਲਚਰ ਅਤੇ ਹੈਰੀਟੇਜ ਟੂਰ ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜੀਤ ਸਿੰਘ (ਯੂ.ਐਸ.ਏ.) ਅਤੇ ਪਿੰ੍ਰਸੀਪਲ ਡਾ: ਜਗਰਾਜ ...

ਪੂਰੀ ਖ਼ਬਰ »

ਡੀ.ਸੀ. ਵਲੋਂ ਸ਼ਾਨਦਾਰ ਸੇਵਾਵਾਂ ਲਈ ਪਟਵਾਰੀ ਸਿਮਰਨਜੀਤ ਸਿੰਘ ਤੇ ਪਟਵਾਰੀ ਪਰਿਤੋਸ਼ ਚੋਪੜਾ ਦਾ ਸਨਮਾਨ

ਕਪੂਰਥਲਾ, 17 ਮਾਰਚ (ਅਮਰਜੀਤ ਕੋਮਲ) - ਜ਼ਿਲ੍ਹਾ ਪ੍ਰਸ਼ਾਸਨ ਲੋਕ ਭਲਾਈ ਦੀਆਂ ਸਕੀਮਾਂ ਨੂੰ ਇਨ ਬਿਨ ਲਾਗੂ ਕਰਨ ਲਈ ਵਚਨਬੱਧ ਹੈ | ਇਹ ਗੱਲ ਵਿਸ਼ੇਸ਼ ਸਾਰੰਗਲ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਇਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਹੀ | ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵਲੋਂ ਜੀ-20 ਸੰਮੇਲਨ ਦੇ ਵਿਰੋਧ 'ਚ ਰੋਸ ਵਿਖਾਵਾ

ਕਪੂਰਥਲਾ, 17 ਮਾਰਚ (ਵਿ.ਪ੍ਰ.) - ਭਾਰਤੀ ਕਿਸਾਨ ਯੂਨੀਅਨ ਡਕੌਂਦਾ ਕਪੂਰਥਲਾ ਵਲੋਂ ਯੂਨੀਅਨ ਦੇ ਬਲਾਕ ਪ੍ਰਧਾਨ ਰਾਣਾ ਸੈਦੋਵਾਲ ਦੀ ਅਗਵਾਈ ਵਿਚ ਅੱਜ ਯੂਨੀਅਨ ਆਗੂਆਂ ਤੇ ਵਰਕਰਾਂ ਨੇ ਸਥਾਨਕ ਔਜਲਾ ਰੋਡ 'ਤੇ ਭਾਰਤ ਤੇ ਪੰਜਾਬ ਸਰਕਾਰ ਵਲੋਂ ਅੰਮਿ੍ਤਸਰ ਵਿਚ ਕਰਵਾਏ ਜਾ ...

ਪੂਰੀ ਖ਼ਬਰ »

ਡੈਮੋਕ੍ਰੇਟਿਕ ਭਾਰਤੀ ਲੋਕ ਦਲ ਦੀ ਮੀਟਿੰਗ

ਭੁਲੱਥ, 17 ਮਾਰਚ (ਮੇਹਰ ਚੰਦ ਸਿੱਧੂ) - ਅੱਜ ਡੈਮੋਕ੍ਰੇਟਿਕ ਭਾਰਤੀ ਲੋਕ ਦਲ ਇੱਕ ਅਹਿਮ ਮੀਟਿੰਗ ਪਾਰਟੀ ਦੇ ਰਾਸ਼ਟਰੀ ਸਕੱਤਰ ਸੁਰਿੰਦਰ ਖੋਸਲਾ ਦੀ ਅਗਵਾਈ ਹੇਠ ਕੀਤੀ ਗਈ | ਮੀਟਿੰਗ ਵਿਚ ਡੈਮੋਕ੍ਰੇਟਿਕ ਭਾਰਤੀ ਲੋਕ ਦਲ ਦੇ ਰਾਸ਼ਟਰੀ ਪ੍ਰਧਾਨ ਗੁਰਮੁਖ ਸਿੰਘ ਖੋਸਲਾ ਵੀ ...

ਪੂਰੀ ਖ਼ਬਰ »

ਵਿਸ਼ਵਕਰਮਾ ਚੈਰੀਟੇਬਲ ਹਸਪਤਾਲ ਨੂੰ ਐਂਬੂਲੈਂਸ ਭੇਟ ਕੀਤੀ

ਫਗਵਾੜਾ, 17 ਮਾਰਚ (ਹਰਜੋਤ ਸਿੰਘ ਚਾਨਾ) - ਸ੍ਰੀ ਵਿਸ਼ਵਕਰਮਾ ਚੈਰੀਟੇਬਲ ਹਸਪਤਾਲ ਟਰੱਸਟ ਰਜਿ. ਫਗਵਾੜਾ ਵਾਸਤੇ ਗੁਰਦੇਵ ਸਿੰਘ ਪਨੇਸਰ ਤੇ ਸੁਖਵਿੰਦਰ ਸਿੰਘ ਪਨੇਸਰ ਕੰਗ ਅਰਾਈਆਂ ਵਾਲਿਆਂ ਨੇ ਭੇਟ ਕੀਤੀ | ਹਸਪਤਾਲ ਟਰੱਸਟ ਦੇ ਪ੍ਰਧਾਨ ਬਲਵੰਤ ਰਾਏ ਧੀਮਾਨ ਤੇ ਸਮੂਹ ...

ਪੂਰੀ ਖ਼ਬਰ »

ਜਨ ਮਾਲ ਲੋਕ ਅਦਾਲਤ 20 ਨੂੰ

ਜਲੰਧਰ 17 ਮਾਰਚ (ਚੰਦੀਪ ਭੱਲਾ)- ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਅੱਜ ਦੱਸਿਆ ਕਿ ਮਾਲ ਵਿਭਾਗ ਨਾਲ ਸਬੰਧਿਤ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਪੰਜਾਬ ਸਰਕਾਰ ਵੱਲੋਂ 20 ਮਾਰਚ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਨ ਮਾਲ ਲੋਕ ਅਦਾਲਤ ਲਗਾਈ ਜਾ ...

ਪੂਰੀ ਖ਼ਬਰ »

ਏ. ਪੀ. ਜੇ. ਕਾਲਜ 'ਚ ਰਾਸ਼ਟਰੀ ਗਣਿਤ ਦਿਵਸ ਮੌਕੇ ਮੁਕਾਬਲੇ ਕਰਵਾਏ

ਜਲੰਧਰ, 17 ਮਾਰਚ (ਪਵਨ ਖਰਬੰਦਾ)- ਏ. ਪੀ. ਜੇ. ਕਾਲਜ ਆਫ਼ ਫਾਈਨ ਆਰਟਸ ਜਲੰਧਰ ਦੇ ਗਣਿਤ ਵਿਭਾਗ ਵੱਲੋ ਰਾਸ਼ਟਰੀ ਗਣਿਤ ਦਿਵਸ ਮੌਕੇ ਵੱਖ-ਵੱਖ ਮੁਕਾਬਲੇ ਕਰਵਾਏ ਜਿਸ 'ਚ ਵਿਦਿਆਰਥੀਆਂ ਲਈ ਪੋਸਟਰ ਮੇਕਿੰਗ, ਪੋਸਟਰ ਪ੍ਰੈਜਨਟੇਸ਼ਨ ਤੇ ਮੈਥੇਮੈਟਿਕਲ ਰੰਗੋਲੀ ਮੁਕਾਬਲੇ ...

ਪੂਰੀ ਖ਼ਬਰ »

ਨਡਾਲਾ ਦੇ ਸ਼ਿਵ ਕੁਮਾਰ ਨੇ 3 ਸੋਨ ਤਗਮੇ ਜਿੱਤੇ

ਨਡਾਲਾ, 17 ਮਾਰਚ (ਮਨਜਿੰਦਰ ਸਿੰਘ ਮਾਨ) - ਪੰਜਾਬ ਮਾਸਟਰਜ਼ ਗੇਮਜ਼ ਐਸੋਸੀਏਸ਼ਨ ਵੱਲੋਂ ਲਵਲੀ ਪੋ੍ਰਫੈਸ਼ਨਲ ਯੂਨੀਵਰਸਿਟੀ ਵਿਖੇ ਆਯੋਜਿਤ ਪੰਜਾਬ ਸਟੇਟ ਮਾਸਟਰਜ਼ ਐਥਲੈਟਿਕਸ ਵਿਚ ਨਡਾਲਾ ਦੇ ਸ਼ਿਵ ਕੁਮਾਰ ਨੇ 3 ਸੋਨ ਤਗਮੇ ਜਿੱਤੇ ਹਨ | ਆਪਣੀ ਪ੍ਰੀਤਿਭਾ ਦਾ ਜੌਹਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX