ਬਲਵਿੰਦਰ ਸਿੰਘ ਧਾਲੀਵਾਲ/ਰਾਵਿੰਦਰ ਸਿੰਘ ਰਵੀ
ਮਾਨਸਾ, 19 ਮਾਰਚ-'ਵਾਰਿਸ ਪੰਜਾਬ ਦੇ' ਮੁਖੀ ਭਾਈ ਅੰਮਿ੍ਤਪਾਲ ਸਿੰਘ ਦੀ ਗਿ੍ਫ਼ਤਾਰੀ ਨੂੰ ਲੈ ਕੇ ਪੰਜਾਬ ਸਰਕਾਰ ਵਲੋਂ ਸੂਬੇ 'ਚ ਸਿਰਜੇ ਤਣਾਅਪੂਰਨ ਮਾਹੌਲ ਦੇ ਬਾਵਜੂਦ ਵਿਸ਼ਵ ਪ੍ਰਸਿੱਧ ਗਾਇਕ ਮਰਹੂਮ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੀ ਪਹਿਲੀ ਬਰਸੀ ਮੌਕੇ ਹਜ਼ਾਰਾਂ ਦੀ ਗਿਣਤੀ 'ਚ ਲੋਕਾਂ ਨੇ ਸ਼ਾਮਿਲ ਹੋ ਕੇ ਆਪਣੇ ਮਹਿਬੂਬ ਗਾਇਕ ਨੂੰ ਸ਼ਰਧਾਂਜਲੀ ਭੇਟ ਕੀਤੀ | ਸਮਾਗਮ ਨਿਰੋਲ ਧਾਰਮਿਕ ਸੀ ਅਤੇ ਕਿਸੇ ਵੀ ਰਾਜਨੀਤਿਕ ਪਾਰਟੀ ਦੇ ਨੁਮਾਇੰਦੇ ਨੂੰ ਮੰਚ ਤੋਂ ਨਹੀਂ ਬੁਲਾਇਆ ਗਿਆ, ਸਿਰਫ਼ ਮੂਸੇਵਾਲਾ ਦੇ ਮਾਤਾ-ਪਿਤਾ ਨੇ ਹੀ ਆਪਣੀਆਂ ਭਾਵਨਾਵਾਂ ਜ਼ਾਹਰ ਕੀਤੀਆਂ | ਮੂਸੇਵਾਲਾ ਦੇ ਪਿਤਾ ਸ. ਬਲਕੌਰ ਸਿੰਘ ਸਿੱਧੂ ਨੇ ਸਿੱਧੂ ਦੀ ਬਰਸੀ ਮੌਕੇ ਪੰਜਾਬ ਸਰਕਾਰ ਦੀ ਮੁਸਤੈਦੀ 'ਤੇ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਇਕ ਪਾਸੇ ਜੇਲ੍ਹ 'ਚੋਂ ਗੈਂਗਸਟਰਾਂ ਦੀਆਂ ਇੰਟਰਵਿਊਜ਼ ਹੋ ਰਹੀਆਂ ਹਨ ਪਰ ਦੂਜੇ ਪਾਸੇ ਸਰਕਾਰ ਕਿਸੇ ਖ਼ਿਲਾਫ਼ ਵੀ ਮੁਕੱਦਮਾ ਦਰਜ ਤੱਕ ਨਹੀਂ ਕਰਦੀ | ਉਨ੍ਹਾਂ ਕਿਹਾ ਕਿ ਜਿਸ ਦਿਨ ਲਾਰੈਂਸ ਬਿਸ਼ਨੋਈ ਦੀ ਜੇਲ੍ਹ 'ਚ ਹੋਈ ਇੰਟਰਵਿਊ ਨੂੰ ਵੇਖਿਆ ਤਾਂ ਇੰਝ ਮਹਿਸੂਸ ਹੋਇਆ ਕਿ ਇਕ ਵਾਰ ਫਿਰ ਸ਼ੁਭਦੀਪ ਦਾ ਕਤਲ ਹੋ ਗਿਆ ਹੈ | ਉਨ੍ਹਾਂ ਕਿਹਾ ਕਿ ਸਾਡੇ ਲਈ ਇੰਟਰਨੈੱਟ ਸੇਵਾਵਾਂ ਬੰਦ ਹਨ, ਜਦਕਿ ਜੇਲ੍ਹਾਂ 'ਚ ਗੈਂਗਸਟਰਾਂ ਲਈ ਖੁੱਲ੍ਹੀਆਂ ਹਨ | ਬਲਕੌਰ ਸਿੰਘ ਨੇ ਕਿਹਾ ਕਿ ਹੁਣ ਹਾਲਾਤ ਇਹ ਬਣ ਗਏ ਹਨ ਕਿ ਇਨਸਾਫ਼ ਲੈਣ ਲਈ ਉਨ੍ਹਾਂ ਨੂੰ ਪਤਨੀ ਸਣੇ ਵਿਧਾਨ ਸਭਾ ਦੇ ਗੇਟ ਅੱਗੇ ਬੈਠਣਾ ਪਵੇਗਾ | ਬਲਕੌਰ ਸਿੰਘ ਨੇ ਮੁੱਖ ਮੰਤਰੀ ਦੇ ਮੀਡੀਆ ਡਾਇਰੈਕਟਰ ਬਲਤੇਜ ਸਿੰਘ ਪੰਨੂੰ 'ਤੇ ਦੋਸ਼ ਲਗਾਇਆ ਕਿ ਉਹ ਸਿੱਧੂ ਦੇ ਜਿਉਂਦੇ ਜੀਅ ਵੀ ਉਸ ਖ਼ਿਲਾਫ਼ ਪੋਸਟਾਂ ਪਾਉਂਦਾ ਰਿਹਾ ਅਤੇ ਸੁਰੱਖਿਆ ਘੱਟ ਕਰਨ ਦੀ ਖ਼ਬਰ ਸੋਸ਼ਲ ਮੀਡੀਆ 'ਤੇ ਨਸ਼ਰ ਕਰਨ ਤੋਂ ਬਾਅਦ ਜਿਸ ਦਿਨ ਸਾਡੇ ਪੁੱਤਰ ਦੀ ਹੱਤਿਆ ਹੋਈ, ਉਦੋਂ ਵੀ ਗ਼ਲਤ ਟਿੱਪਣੀ ਪੋਸਟ ਕੀਤੀ ਸੀ | ਉਨ੍ਹਾਂ ਮੁੜ ਦੁਹਰਾਇਆ ਕਿ ਉਹ ਇਨਸਾਫ਼ ਲੈਣ ਲਈ ਮਰਦੇ ਦਮ ਤੱਕ ਲੜਦੇ ਰਹਿਣਗੇ | ਬਲਕੌਰ ਸਿੰਘ ਨੇ ਅੱਜ ਪਹਿਲੀ ਵਾਰ ਖ਼ੁਦ ਪੰਜਾਬ ਸਰਕਾਰ ਖ਼ਿਲਾਫ਼ 2-3 ਵਾਰ ਨਾਅਰੇਬਾਜ਼ੀ ਕੀਤੀ ਅਤੇ ਹਾਜ਼ਰੀਨ ਨੇ ਜੋਸ਼ ਨਾਲ ਮੁਰਦਾਬਾਦ ਮੁਰਦਾਬਾਦ ਕਰ ਕੇ ਭੜਾਸ ਕੱਢੀ | ਉਨ੍ਹਾਂ ਕੇਂਦਰ ਸਰਕਾਰ ਖ਼ਿਲਾਫ਼ ਵੀ ਨਾਅਰਾ ਗੂੰਜਾਇਆ | ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵਲੋਂ ਲੰਗਰ ਸੇਵਾ ਲਈ ਸਹਿਯੋਗ ਦੇਣ 'ਤੇ ਧੰਨਵਾਦ ਵੀ ਕੀਤਾ |
ਗੈਂਗਸਟਰ ਜੇਲ੍ਹਾਂ 'ਚੋਂ ਲੋਕਾਂ ਦੀਆਂ ਮੌਤਾਂ ਦੇ ਫੁਰਮਾਨ ਜਾਰੀ ਕਰ ਰਹੇ-ਮਾਤਾ ਚਰਨ ਕੌਰ
ਮਾਤਾ ਚਰਨ ਕੌਰ ਨੇ ਕਿਹਾ ਕਿ ਸਾਨੂੰ ਭੁਲੇਖਾ ਹੈ ਕਿ ਅਸੀਂ ਆਜ਼ਾਦ ਹਾਂ ਪਰ ਹਾਲਾਤ ਦੱਸ ਰਹੇ ਹਨ ਕਿ ਹਾਲੇ ਵੀ ਗ਼ੁਲਾਮ ਹਾਂ | ਉਨ੍ਹਾਂ ਕਿਹਾ ਕਿ ਗੈਂਗਸਟਰ ਜੇਲ੍ਹਾਂ 'ਚੋਂ ਲੋਕਾਂ ਦੀਆਂ ਮੌਤਾਂ ਦੇ ਫੁਰਮਾਨਾਂ 'ਤੇ ਦਸਤਖ਼ਤ ਕਰਦੇ ਹਨ ਕਿ ਫਲਾਣੇ ਨੂੰ ਮਾਰ ਦਿਓ ਪਰ ਸਰਕਾਰਾਂ ਕੋਈ ਕਦਮ ਨਹੀਂ ਉਠਾ ਰਹੀਆਂ | ਮੂਸੇਵਾਲਾ ਦੀ ਮਾਤਾ ਨੇ ਆਪਣੇ ਪੁੱਤਰ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਉਹ (ਪਤੀ-ਪਤਨੀ) ਵੀ ਪੁੱਤਰ ਵਾਂਗ ਅਣਖ ਦੀ ਜ਼ਿੰਦਗੀ ਜਿਉਣਗੇ, ਭਾਵੇਂ ਕੁਝ ਦਿਨ ਜਿਊਾਈਏ | ਸ਼ਰਧਾਂਜਲੀ ਸਮਾਗਮ 'ਚ ਸੀਨੀਅਰ ਕਾਂਗਰਸ ਆਗੂ ਤੇ ਪੰਜਾਬ ਵਿਧਾਨ ਸਭਾ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਧਾਇਕ ਸੁਖਪਾਲ ਸਿੰਘ ਖਹਿਰਾ, ਸ਼੍ਰੋਮਣੀ ਅਕਾਲੀ ਦਲ (ਅ) ਦੇ ਪ੍ਰਧਾਨ ਤੇ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ, ਜਨਰਲ ਸਕੱਤਰ ਭਾਈ ਗੁਰਸੇਵਕ ਸਿੰਘ ਜਵਾਹਰਕੇ ਤੇ ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਸ਼੍ਰੋਮਣੀ ਅਕਾਲੀ ਦਲ (ਸ) ਦੇ ਮੀਤ ਪ੍ਰਧਾਨ ਤੇ ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਔਲਖ, ਸਾਬਕਾ ਵਿਧਾਇਕ ਅਜੀਤਇੰਦਰ ਸਿੰਘ ਮੋਫ਼ਰ, ਨਾਜਰ ਸਿੰਘ ਮਾਨਸ਼ਾਹੀਆ, ਪਿਰਮਲ ਸਿੰਘ ਖ਼ਾਲਸਾ ਤੇ ਜਗਦੇਵ ਸਿੰਘ ਕਮਾਲੂ, ਸਮਾਜਿਕ ਕਾਰਕੁਨ ਲੱਖਾ ਸਿਧਾਣਾ, ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਪ੍ਰੇਮ ਕੁਮਾਰ ਅਰੋੜਾ, ਯੂਥ ਕਾਂਗਰਸ ਦੇ ਗੁਰਪ੍ਰੀਤ ਸਿੰਘ ਵਿੱਕੀ, ਅਦਾਕਾਰ ਭਾਨਾ ਸਿੰਘ ਸਿੱਧੂ, ਪਰਮਿੰਦਰ ਸਿੰਘ ਬਾਲਿਆਂਵਾਲੀ, ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਮਨਜੀਤ ਸਿੰਘ ਬੱਪੀਆਣਾ, ਗਾਇਕਾ ਜਸਵਿੰਦਰ ਕੌਰ ਬਰਾੜ, ਗਾਇਕ ਕੇ.ਐਸ. ਮੱਖਣ, ਪਿ੍ਤਪਾਲ ਸਿੰਘ ਡਾਲੀ, ਮਹੰਤ ਅੰਮਿ੍ਤ ਮੁਨੀ ਆਦਿ ਹਾਜ਼ਰ ਸਨ, ਜਦਕਿ ਸੱਤਾਧਾਰੀ ਧਿਰ ਦੇ ਕਿਸੇ ਵੀ ਨੁਮਾਇੰਦੇ ਜਾਂ ਆਗੂ ਨੇ ਪਹੁੰਚਣ ਦੀ ਜ਼ਹਿਮਤ ਨਹੀਂ ਕੀਤੀ |
'ਆਪ' ਸਰਕਾਰ ਮੂਸੇਵਾਲਾ ਪਰਿਵਾਰ ਨੂੰ ਇਨਸਾਫ਼ ਦੇਣ 'ਚ ਅਸਫਲ
ਮਾਨਸਾ, (ਬਲਵਿੰਦਰ ਸਿੰਘ ਧਾਲੀਵਾਲ/ਰਾਵਿੰਦਰ ਸਿੰਘ ਰਵੀ)-ਗਾਇਕ ਸਿੱਧੂ ਮੂਸੇਵਾਲਾ ਦੇ ਬਰਸੀ ਸਮਾਗਮਾਂ 'ਚ ਸ਼ਾਮਿਲ ਹੋਣ ਆਏ ਵੱਖ-ਵੱਖ ਰਾਜਸੀ ਪਾਰਟੀਆਂ ਦੇ ਆਗੂਆਂ ਨੇ ਪੰਜਾਬ ਸਰਕਾਰ ਦੀ ਤਿੱਖੀ ਆਲੋਚਨਾ ਕੀਤੀ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੋਸ਼ ਲਗਾਇਆ ਕਿ 'ਆਪ' ਸਰਕਾਰ ਮੂਸੇਵਾਲਾ ਪਰਿਵਾਰ ਨੂੰ ਇਨਸਾਫ਼ ਦੇਣ 'ਚ ਅਸਫਲ ਸਾਬਤ ਹੋਈ ਹੈ | ਇਸ ਮੌਕੇ ਗੱਲਬਾਤ ਕਰਨ ਵਾਲੇ ਆਗੂਆਂ 'ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸ਼੍ਰੋਮਣੀ ਅਕਾਲੀ ਦਲ (ਅ) ਦੇ ਸਿਮਰਨਜੀਤ ਸਿੰਘ ਮਾਨ, ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਤੇ ਸਮਾਜਿਕ ਕਾਰਕੁਨ ਲੱਖਾ ਸਿਧਾਣਾ ਤੋਂ ਇਲਾਵਾ ਗਾਇਕਾ ਜਸਵਿੰਦਰ ਬਰਾੜ ਤੇ ਇਆਨ ਵੀ ਸ਼ਾਮਿਲ ਸਨ |
ਮਾਨਸਾ, 19 ਮਾਰਚ (ਬਲਵਿੰਦਰ ਸਿੰਘ ਧਾਲੀਵਾਲ/ਰਾਵਿੰਦਰ ਸਿੰਘ ਰਵੀ)-ਗਾਇਕ ਸਿੱਧੂ ਮੂਸੇਵਾਲਾ ਦੇ ਬਰਸੀ ਸਮਾਗਮਾਂ 'ਚ ਸ਼ਾਮਿਲ ਹੋਣ ਆਏ ਵੱਖ-ਵੱਖ ਰਾਜਸੀ ਪਾਰਟੀਆਂ ਦੇ ਆਗੂਆਂ ਨੇ ਪੰਜਾਬ ਸਰਕਾਰ ਦੀ ਤਿੱਖੀ ਆਲੋਚਨਾ ਕੀਤੀ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ...
ਅੰਮਿ੍ਤਸਰ, 19 ਮਾਰਚ (ਹਰਮਿੰਦਰ ਸਿੰਘ)-ਸ੍ਰੀ ਹਰਿਮੰਦਰ ਸਾਹਿਬ ਵਿਖੇ ਚੱਲ ਰਹੀ ਸੋਨੇ ਦੇ ਪੱਤਰਿਆਂ ਅਤੇ ਮੀਨਾਕਾਰੀ ਦੀ ਸਾਂਭ-ਸੰਭਾਲ ਦੀ ਸੇਵਾ ਤਹਿਤ ਮੁੱਖ ਦਰਬਾਰ ਦੇ ਅੰਦਰੂਨੀ ਹਿੱਸੇ ਵਿਚ ਸੋਨੇ ਦੇ ਪੱਤਰੇ ਮੁੜ ਲਗਾਏ ਗਏ | ਇਹ ਸੇਵਾ ਗੁਰੂ ਨਾਨਕ ਨਿਸ਼ਕਾਮ ਸੇਵਕ ...
ਤਰਨ ਤਾਰਨ, 19 ਮਾਰਚ (ਹਰਿੰਦਰ ਸਿੰਘ)-ਤਰਨ ਤਾਰਨ ਦੇ ਨਜ਼ਦੀਕੀ ਪਿੰਡ ਦਿਆਲ ਰਾਜਪੂਤਾਂ ਵਿਖੇ ਪਤੀਲਾ ਚੋਰੀ ਕਰਨ ਦੇ ਸ਼ੱਕ 'ਚ ਇਕ ਬਜ਼ੁਰਗ ਦੀ ਹੱਤਿਆ ਕਰ ਦੇਣ ਦੀ ਖ਼ਬਰ ਹੈ | ਥਾਣਾ ਸਦਰ ਤਰਨ ਤਾਰਨ ਦੇ ਐਸ.ਐਚ.ਓ. ਇੰਸ. ਗੁਰਚਰਨ ਸਿੰਘ ਨੇ ਦੱਸਿਆ ਕਿ ਅਮਰਜੀਤ ਕੌਰ ਪਤਨੀ ਜਿਊਣ ...
ਪਟਿਆਲਾ, 19 ਮਾਰਚ (ਅਮਰਬੀਰ ਸਿੰਘ ਆਹਲੂਵਾਲੀਆ)-ਅੰਮਿ੍ਤਪਾਲ ਸਿੰਘ ਦੀ ਗਿ੍ਫ਼ਤਾਰੀ 'ਚ ਹੋਈ ਵੱਡੀ ਅਸਫਲਤਾ ਨੂੰ ਲੈ ਕੇ ਪੰਜਾਬ ਪੁਲਿਸ ਦੀ ਤੀਜੀ ਵੱਡੀ ਨਾਕਾਮੀ ਸਾਹਮਣੇ ਆਈ ਹੈ | ਇਹ ਪ੍ਰਗਟਾਵਾ ਸਾਬਕਾ ਸਪੀਕਰ ਵਿਧਾਨ ਸਭਾ ਬੀਰ ਦਵਿੰਦਰ ਸਿੰਘ ਵਲੋਂ ਕੀਤਾ ਗਿਆ | ...
ਅਜਾਇਬ ਸਿੰਘ ਔਜਲਾ
ਚੰਡੀਗੜ੍ਹ, 19 ਮਾਰਚ-ਸਥਾਨਕ ਕਿਸਾਨ ਭਵਨ ਵਿਖੇ ਇੰਡੀਅਨ ਜਰਨਲਿਸਟ ਯੂਨੀਅਨ (ਆਈ.ਜੇ.ਯੂ.) ਦੀ ਦੋ ਰੋਜ਼ਾ ਡੈਲੀਗੇਟ ਇਕੱਤਰਤਾ ਹੋਈ, ਜਿਸ ਵਿਚ 20 ਸੂਬਿਆਂ ਤੋਂ ਆਏ 100 ਤੋਂ ਵੱਧ ਪੱਤਰਕਾਰਾਂ ਨੇ ਸ਼ਮੂਲੀਅਤ ਕੀਤੀ | ਇਕੱਤਰਤਾ ਦੇ ਆਖ਼ਰੀ ਦਿਨ ਇੰਡੀਅਨ ...
ਅੰਮਿ੍ਤਸਰ, 19 ਮਾਰਚ (ਹਰਮਿੰਦਰ ਸਿੰਘ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਰਕਾਰਾਂ ਨੂੰ ਸਿਆਸੀ ਮੁਫਾਦਾਂ ਕਾਰਨ ਪੰਜਾਬ 'ਚ ਦਹਿਸ਼ਤ ਦਾ ਮਾਹੌਲ ਸਿਰਜਣ ਤੋਂ ਅਤੇ ਜਮਹੂਰੀਅਤ 'ਚ ਰਹਿ ਕੇ ਆਪਣੇ ...
ਸ਼ਿਵ ਸ਼ਰਮਾ
ਜਲੰਧਰ, 19 ਮਾਰਚ-ਪੰਜਾਬ ਦੇ ਮੌਜੂਦਾ ਮਾਹੌਲ ਨੂੰ ਲੈ ਕੇ ਤਾਂ ਰਾਜ ਦੇ ਸਨਅਤਕਾਰ, ਕਾਰੋਬਾਰੀਆਂ ਵਿਚ ਪਹਿਲਾਂ ਹੀ ਕਾਫ਼ੀ ਘਬਰਾਹਟ ਪਾਈ ਜਾਂਦੀ ਰਹੀ ਹੈ ਤੇ ਇਸੇ ਡਰੋਂ ਰਾਜ ਦੇ ਕਈ ਸਨਅਤਕਾਰਾਂ ਵਲੋਂ ਸੁਰੱਖਿਅਤ ਸਮਝੇ ਜਾਂਦੇ ਉੱਤਰ ਪ੍ਰਦੇਸ਼ ਜਾਂ ਹੋਰ ...
ਜਲੰਧਰ, 19 ਮਾਰਚ (ਅ. ਬ.)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਪੰਜਾਬ ਦਾ ਮਾਹÏਲ ਤਣਾਅਪੂਰਨ ਬਣਾਉਣ ਲਈ ਭਗਵੰਤ ਮਾਨ ਸਰਕਾਰ ਨੂੰ ਜਿੰਮੇਵਾਰ ਦੱਸਿਆ ਹੈ¢ਉਨ੍ਹਾਂ ਕਿਹਾ ਕਿ ਅੰਮਿ੍ਤਪਾਲ ਸਿੰਘ ਦੀ ਗਿ੍ਫ਼ਤਾਰੀ ਦੇ ਬਹਾਨੇ ...
ਬੱਧਨੀ ਕਲਾਂ, 19 ਮਾਰਚ (ਸੰਜੀਵ ਕੋਛੜ)-ਪ੍ਰਵਾਸੀ ਭਾਰਤੀ ਵੀਰਾਂ, ਨਗਰ ਨਿਵਾਸੀਆਂ, ਸ੍ਰੀ ਗੁਰੂ ਨਾਨਕ ਦੇਵ ਜੀ ਗੁਰਦੁਆਰਾ ਪ੍ਰਬੰਧਕੀ ਕਮੇਟੀ ਤੇ ਗੁਰ ਸੰਗਤਾਂ ਦੇ ਸਹਿਯੋਗ ਸਦਕਾ ਹਰ ਸਾਲ ਦੀ ਤਰਾਂ ਸੰਤ ਰਾਮਪਾਲ ਸਿੰਘ ਝਾਂਡੇ (ਲੁਧਿਆਣਾ) ਵਾਲਿਆਂ ਵਲੋਂ ਕਸਬਾ ਬੱਧਨੀ ...
ਸ੍ਰੀ ਮੁਕਤਸਰ ਸਾਹਿਬ, 19 ਮਾਰਚ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪੰਜ ਜ਼ਿਲਿ੍ਹਆਂ ਦੀ ਮੀਟਿੰਗ ਸ੍ਰੀ ਮੁਕਤਸਰ ਸਾਹਿਬ ਵਿਖੇ ਜ਼ਿਲ੍ਹਾ ਪ੍ਰਧਾਨ ਰਜਿੰਦਰ ਸਿੰਘ ਰਾਜਾ ਦੀ ਅਗਵਾਈ 'ਚ ਉਨ੍ਹਾਂ ਦੇ ਗ੍ਰਹਿ ਵਿਖੇ ਹੋਈ, ਜਿਸ ਵਿਚ ਦਲ ਦੇ ਕੌਮੀ ...
ਜਸਪਾਲ ਸਿੰਘ ਜਲੰਧਰ, 19 ਮਾਰਚ- ਪੰਜਾਬ ਪੁਲਿਸ ਵਲੋਂ 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮਿ੍ਤਪਾਲ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਗਿ੍ਫ਼ਤਾਰ ਕਰਨ ਕਰਨ ਲਈ ਪੰਜਾਬ ਭਰ 'ਚ ਚਲਾਈ ਗਈ ਮੁਹਿੰਮ ਨਾਲ ਸੂਬੇ 'ਚ ਦਹਿਸ਼ਤ ਅਤੇ ਅਨਿਸ਼ਚਿਤਤਾ ਵਾਲੇ ਹਾਲਾਤ ਬਣੇ ...
ਅੰਮਿ੍ਤਸਰ, 19 ਮਾਰਚ (ਸੁਰਿੰਦਰ ਕੋਛੜ)-ਭਾਰਤ ਦੀ ਜੀ-20 ਪ੍ਰਧਾਨਗੀ ਅਧੀਨ ਅੰਮਿ੍ਤਸਰ 'ਚ ਕਰਵਾਏ ਗਏ 'ਵਾਈ-20' ਅਤੇ 'ਜੀ-20' ਸੰਮੇਲਨਾਂ ਦੀ ਸਮਾਪਤੀ ਤੋਂ ਬਾਅਦ ਅੱਜ ਸ਼ਹਿਰ 'ਚ ਦੋ ਰੋਜ਼ਾ ਐੱਲ-20 (ਲੇਬਰ-20) ਦੀ ਸ਼ੁਰੂਆਤ ਕੀਤੀ ਗਈ | ਇਸ ਸੰਬੰਧੀ ਕਰਵਾਏ ਗਏ ਸਮਾਗਮ 'ਚ 20 ਦੇਸ਼ਾਂ ਦੇ ...
ਜਲੰਧਰ, 19 ਮਾਰਚ (ਡਾ. ਜਤਿੰਦਰ ਸਾਬੀ)-ਮੈਰੀਟੋਰੀਅਸ ਸਕੂਲ 2014 'ਚ ਉਸ ਸਮੇਂ ਦੀ ਅਕਾਲੀ ਸਰਕਾਰ ਨੇ ਸ਼ੁਰੂ ਕੀਤੇ ਸਨ ਤੇ ਇਹ ਪ੍ਰਾਜੈਕਟ ਹੁਸ਼ਿਆਰ ਪਰ ਲੋੜਵੰਦ ਬੱਚਿਆਂ ਨੂੰ ਸਰਕਾਰੀ ਖ਼ਰਚੇ ਰਾਹੀਂ ਗਿਆਰਵੀਂ ਅਤੇ ਬਾਰਵੀਂ ਜਮਾਤਾਂ 'ਚ ਨਾਨ-ਮੈਡੀਕਲ, ਮੈਡੀਕਲ ਅਤੇ ਕਾਮਰਸ ...
ਚੰਡੀਗੜ੍ਹ, 19 ਮਾਰਚ (ਅਜੀਤ ਬਿਊਰੋ)-ਪੰਜਾਬ ਦੇ ਰੁਜ਼ਗਾਰ ਉਤਪਤੀ ਤੇ ਸਿਖਲਾਈ ਅਤੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਕੁਐਸਟ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਕਾਨਵੋਕੇਸ਼ਨ ਸਮਾਗਮ ਵਿਚ 200 ਗ੍ਰੈਜੂਏਟ ਅਤੇ 50 ਪੋਸਟ ਗ੍ਰੈਜੂਏਟ ...
ਬੀਜਾ, 19 ਮਾਰਚ (ਕਸ਼ਮੀਰਾ ਸਿੰਘ ਬਗ਼ਲੀ)-ਲੁਧਿਆਣਾ-ਦਿੱਲੀ ਮਾਰਗ 'ਤੇ ਇਕ ਛੋਟੇ ਜਿਹੇ ਕਸਬੇ ਬੀਜਾ ਵਿਖੇ ਅੰਤਰਰਾਸ਼ਟਰੀ ਪੱਧਰ ਦੀ ਅਤਿ-ਆਧੁਨਿਕ ਤਕਨੀਕ ਨਾਲ ਲੈਸ ਕੁਲਾਰ ਹਸਪਤਾਲ ਬੀਜਾ ਨੇ ਜਿਥੇ ਮਰੀਜ਼ਾਂ ਦਾ ਮੋਟਾਪਾ ਦੂਰ ਕਰਕੇ ਇਤਿਹਾਸ ਰਚਿਆ ਹੈ, ਉਥੇ ਦੂਰਬੀਨ ...
ਢਾਕਾ, 19 ਮਾਰਚ (ਏਜੰਸੀ)- ਬੰਗਲਾਦੇਸ਼ 'ਚ ਇਕ ਤੇਜ਼ ਰਫਤਾਰ ਬੱਸ ਦੇ ਸੜਕ ਤੋਂ ਤਿਲਕ ਕੇ ਖੱਡ 'ਚ ਡਿਗ ਜਾਣ ਨਾਲ 19 ਲੋਕ ਮਾਰੇ ਗਏ ਅਤੇ 30 ਹੋਰ ਜ਼ਖ਼ਮੀ ਹੋਏ | ਪੁਲਿਸ ਨੇ ਦੱਸਿਆ ਕਿ ਸਵੇਰੇ 7.30 ਵਜੇ ਦੇ ਕਰੀਬ ਮਡਾਰੀਪੁਰ 'ਚ ਐਕਸਪ੍ਰੈਸ ਵੇਅ 'ਤੇ ਤੇਜ਼ ਰਫਤਾਰ ਬੱਸ ਬੇਕਾਬੂ ਹੋ ਕੇ ...
ਬੀਜਿੰਗ, 19 ਮਾਰਚ (ਏਜੰਸੀ)- ਗੁਆਂਢੀ ਦੇਸ਼ ਚੀਨ 'ਚ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਖਾਸੀ ਹਰਮਨਪਿਆਰਤਾ ਹੈ | ਦਰਅਸਲ ਚੀਨ ਦੇ ਇਕ ਪੱਤਰਕਾਰ ਮੁ ਚੁਨਸ਼ਾਨ ਨੇ 'ਦਾ ਡਿਪਲੋਮੇਟ ਆਰਟੀਕਲ' 'ਚ ਇਕ ਲੇਖ ਲਿਖਿਆ ਹੈ | ਇਸ ਲੇਖ 'ਚ ਚੁਨਸ਼ਾਨ ਨੇ ਦਾਅਵਾ ਕੀਤਾ ਹੈ ਕਿ ਭਾਰਤੀ ...
ਰਾਏਕੋਟ (ਜਗਰਾਉਂ), 19 ਮਾਰਚ (ਬਲਵਿੰਦਰ ਸਿੰਘ ਲਿੱਤਰ)-'ਵਾਰਿਸ ਪੰਜਾਬ ਦੇ' ਮੁਖੀ ਭਾਈ ਅੰਮਿ੍ਤਪਾਲ ਸਿੰਘ ਖ਼ਿਲਾਫ਼ ਕਾਰਵਾਈ ਦੇ ਵਿਰੋਧ 'ਚ ਗੁਰਦੁਆਰਾ ਦਮਦਮੀ ਟਕਸਾਲ ਬੋਪਾਰਾਏ ਕਲਾਂ ਦੇ ਮੁੱਖ ਪ੍ਰਬੰਧਕ ਬਾਬਾ ਹਰਜੀਤ ਸਿੰਘ ਉਰਫ਼ ਜਰਨੈਲ ਸਿੰਘ ਪੁੱਤਰ ਮਿੱਠੂ ਸਿੰਘ ...
ਮਾਨਸਾ, 19 ਮਾਰਚ (ਬਲਵਿੰਦਰ ਸਿੰਘ ਧਾਲੀਵਾਲ)-ਸ਼੍ਰੋਮਣੀ ਅਕਾਲੀ ਦਲ (ਅ) ਨੇ 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਭਾਈ ਅੰਮਿ੍ਤਪਾਲ ਸਿੰਘ ਦੇ ਸਾਥੀਆਂ ਨੂੰ ਗਿ੍ਫ਼ਤਾਰ ਕਰਨ ਦੇ ਮਾਮਲੇ 'ਚ 21 ਮਾਰਚ ਨੂੰ ਪੰਜਾਬ ਦੇ ਸਾਰੇ ਜ਼ਿਲਿ੍ਹਆਂ ਦੇ ਡਿਪਟੀ ਕਮਿਸ਼ਨਰਾਂ ਤੋਂ ...
ਬਠਿੰਡਾ, 19 ਮਾਰਚ (ਅੰਮਿ੍ਤਪਾਲ ਸਿੰਘ ਵਲ੍ਹਾਣ)-ਬਠਿੰਡਾ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ 21 ਵਿਅਕਤੀਆਂ ਨੂੰ ਹਿਰਾਸਤ ਵਿਚ ਲੈਣ ਦੀ ਖ਼ਬਰ ਹੈ | ਭਾਈ ਅੰਮਿ੍ਤਪਾਲ ਸਿੰਘ ਖ਼ਿਲਾਫ਼ ਸੂਬਾ ਸਰਕਾਰ ਤੇ ਪੁਲਿਸ ਦੀ ਕਾਰਵਾਈ ਦੇ ਵਿਰੋਧ ਵਿਚ ਪਿੰਡ ਕੋਟ ਸ਼ਮੀਰ ਵਿਖੇ ਕੁਝ ...
ਮਖੂ, 19 ਮਾਰਚ (ਵਰਿੰਦਰ ਮਨਚੰਦਾ)-'ਵਾਰਿਸ ਪੰਜਾਬ ਦੇ' ਜਥੇਬੰਦੀ ਅਤੇ ਇਸ ਦੇ ਮੁਖੀ ਭਾਈ ਅੰਮਿ੍ਤਪਾਲ ਸਿੰਘ ਖ਼ਿਲਾਫ਼ ਕਾਰਵਾਈ ਨੂੰ ਲੈ ਕੇ ਕੌਮੀ ਹਾਈਵੇ ਨਜ਼ਦੀਕ ਬੰਗਾਲੀ ਵਾਲਾ ਪੁਲ ਮਖੂ ਵਿਖੇ ਸਿੱਖ ਜਥੇਬੰਦੀਆਂ ਤੇ ਆਮ ਲੋਕਾਂ ਵਲੋਂ ਜਾਮ ਲਗਾ ਦਿੱਤਾ ਗਿਆ ਹੈ | ਮੌਕੇ ...
ਮੰਡੀ ਅਰਨੀਵਾਲਾ (ਫਾਜ਼ਿਲਕਾ), 19 ਮਾਰਚ (ਨਿਸ਼ਾਨ ਸਿੰਘ ਮੋਹਲਾ)-ਪਿੰਡ ਮੂਲਿਆਂਵਾਲੀ ਦੇ ਰਹਿਣ ਵਾਲੇ ਨਰਿੰਦਰ ਪਾਲ ਸਿੰਘ ਵੈਰੜ ਨੂੰ ਪੁਲਿਸ ਥਾਣਾ ਅਰਨੀਵਾਲਾ ਨੇ ਹਿਰਾਸਤ ਵਿਚ ਲੈ ਕੇ ਫ਼ਾਜ਼ਿਲਕਾ ਐੱਸ.ਡੀ.ਐਮ. ਦੀ ਕੋਰਟ ਵਿਚ ਪੇਸ਼ ਕੀਤਾ ਗਿਆ, ਜਿਥੋਂ ਉਸ ਨੂੰ 22 ਤੱਕ ...
ਟੱਲੇਵਾਲ (ਬਰਨਾਲਾ), 19 ਮਾਰਚ (ਸੋਨੀ ਚੀਮਾ)-ਪਿੰਡ ਚੀਮਾ ਦੇ ਗੁਰਦੁਆਰਾ ਰਾਮਬਾਗ ਸਾਹਿਬ ਤੋਂ 10 ਦੇ ਕਰੀਬ ਨੌਜਵਾਨਾਂ ਨੂੰ ਹਿਰਾਸਤ 'ਚ ਲੈਣ ਦੀ ਚਰਚਾ ਹੈ | ਜਾਣਕਾਰੀ ਅਨੁਸਾਰ ਪਿੰਡ ਚੀਮਾ ਦੇ ਇਸ ਗੁਰਦੁਆਰਾ ਸਾਹਿਬ ਵਿਚ ਭਾਈ ਅੰਮਿ੍ਤਪਾਲ ਸਿੰਘ ਦੇ ਸਾਥੀ ਬਸੰਤ ਸਿੰਘ ...
ਨਵਾਂਸ਼ਹਿਰ, 19 ਮਾਰਚ (ਜਸਬੀਰ ਸਿੰਘ ਨੂਰਪੁਰ)-ਸਿੱਖ ਸਟੂਡੈਂਟ ਫੈਡਰੇਸ਼ਨ ਦੇ ਪ੍ਰਧਾਨ ਪਿ੍ਤਪਾਲ ਸਿੰਘ ਨੂੰ ਨਵਾਂਸ਼ਹਿਰ ਪੁਲਿਸ ਵਲੋਂ ਨਵਾਂਸ਼ਹਿਰ ਦੇ ਗੁਰਦੁਆਰਾ ਮੰਜੀ ਸਾਹਿਬ ਨੇੜਿਓਾ ਗਿ੍ਫ਼ਤਾਰ ਕੀਤਾ ਗਿਆ | ਫੈਡਰੇਸ਼ਨ ਆਗੂ ਭੁਪਿੰਦਰ ਸਿੰਘ ਬਜਰੂੜ ਨੇ ਆਖਿਆ ...
ਤਲਵੰਡੀ ਸਾਬੋ, 19 ਮਾਰਚ (ਰਣਜੀਤ ਸਿੰਘ ਰਾਜੂ)-ਅੰਮਿ੍ਤਪਾਲ ਸਿੰਘ ਦੇ ਹੱਕ ਵਿਚ ਬੀਤੀ ਦੇਰ ਰਾਤ ਤਲਵੰਡੀ ਸਾਬੋ ਦੇ ਨਿਸ਼ਾਨ-ਏ-ਖ਼ਾਲਸਾ ਚੌਕ 'ਚ ਪ੍ਰਦਰਸ਼ਨ ਕਰਦੇ 16 ਸਿੱਖ ਨੌਜਵਾਨਾਂ ਨੂੰ ਤਲਵੰਡੀ ਸਾਬੋ ਪੁਲਿਸ ਵਲੋਂ ਬੀਤੀ ਰਾਤ ਹਿਰਾਸਤ 'ਚ ਲੈ ਲਿਆ ਗਿਆ, ਜਦੋਂਕਿ ਅੱਜ ...
ਆਰਿਫ਼ ਕੇ (ਫਿਰੋਜ਼ਪੁਰ), 19 ਮਾਰਚ (ਬਲਬੀਰ ਸਿੰਘ ਜੋਸਨ)-ਮਾਲਵਾ-ਮਾਝੇ ਨੂੰ ਜੋੜਦੇ ਫ਼ਿਰੋਜ਼ਪੁਰ-ਪੱਟੀ, ਤਰਨਤਾਰਨ ਰੋਡ 'ਤੇ ਬੰਡਾਲਾ ਕੋਟ ਬੱੁਢਾ ਪੁਲ ਨੂੰ ਸਿੱਖ ਜਥੇਬੰਦੀਆਂ ਵਲੋਂ ਜਾਮ ਕਰਕੇ 'ਵਾਰਿਸ ਪੰਜਾਬ ਦੇ' ਮੁਖੀ ਅੰਮਿ੍ਤਪਾਲ ਸਿੰਘ ਤੇ ਉਸ ਦੇ ਸਾਥੀਆਂ ਨੂੰ ...
ਸਿਰਸਾ, 19 ਮਾਰਚ (ਭੁਪਿੰਦਰ ਪੰਨੀਵਾਲੀਆ)-ਸਿਰਸਾ ਨੇੜਲੇ ਪਿੰਡ ਮੋਰੀਵਾਲਾ ਕੋਲ 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮਿ੍ਤਪਾਲ ਸਿੰਘ ਦੇ ਸਮਰਥਨ 'ਚ ਸਿੱਖ ਜਥੇਬੰਦੀਆਂ ਵਲੋਂ ਜਾਮ ਲਾਇਆ ਗਿਆ | ਇਸ ਜਾਮ ਦੀ ਸੂਚਨਾ ਮਿਲਦੇ ਹੀ ਭਾਰੀ ਗਿਣਤੀ 'ਚ ਪੁਲਿਸ ਮੌਕੇ 'ਤੇ ...
ਫ਼ਰੀਦਕੋਟ, 19 ਮਾਰਚ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਪੁਲਿਸ ਨੇ ਭਾਈ ਅੰਮਿ੍ਤਪਾਲ ਸਿੰਘ ਦੇ ਚਾਰ ਸਾਥੀਆਂ ਨੂੰ ਫ਼ਰੀਦਕੋਟ ਤੋਂ ਗਿ੍ਫ਼ਤਾਰ ਕੀਤਾ ਹੈ | ਇਨ੍ਹਾਂ ਵਿਚ ਗੁਰਪ੍ਰੀਤ ਸਿੰਘ, ਕੋਮਲਜੀਤ ਸਿੰਘ, ਹਰਜਿੰਦਰ ਸਿੰਘ ਅਤੇ ਸ਼ਰਨਜੀਤ ਸਿੰਘ ਦੇ ਨਾਂਅ ਸ਼ਾਮਿਲ ਹਨ | ...
ਪਟਿਆਲਾ, 19 ਮਾਰਚ (ਮਨਦੀਪ ਸਿੰਘ ਖਰੌੜ)-'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਪਟਿਆਲਾ ਇਕਾਈ ਦੇ ਪ੍ਰਧਾਨ ਸਤਨਾਮ ਸਿੰਘ ਵਾਸੀ ਰਾਜਪੁਰਾ ਨੂੰ ਸੀ.ਆਈ.ਏ. ਪਟਿਆਲਾ ਦੀ ਟੀਮ ਨੇ ਗਿ੍ਫ਼ਤਾਰ ਕਰ ਲਿਆ ਹੈ | ਇਸ ਤੋਂ ਇਲਾਵਾ ਜਥੇਬੰਦੀ ਨਾਲ ਸੰਬੰਧਿਤ ਬਲਪ੍ਰੀਤ ਸਿੰਘ ਅਤੇ ਗੁਰਮੀਤ ...
ਅੱਚਲ ਸਾਹਿਬ (ਬਟਾਲਾ), 19 ਮਾਰਚ (ਗੁਰਚਰਨ ਸਿੰਘ)-ਪੁਲਿਸ ਜ਼ਿਲ੍ਹਾ ਬਟਾਲਾ ਅਧੀਨ ਆਉਂਦੇ ਥਾਣਾ ਰੰਗੜ ਨੰਗਲ ਦੀ ਪੁਲਿਸ ਵਲੋਂ ਭਾਈ ਅੰਮਿ੍ਤਪਾਲ ਸਿੰਘ ਦੀ ਵਹੀਰ 'ਚ ਸ਼ਾਮਿਲ ਇਕ ਨੌਜਵਾਨ ਨੂੰ ਕੀਤਾ ਗਿ੍ਫ਼ਤਾਰ ਹੈ | ਐੱਸ.ਐੱਚ.ਓ. ਗੁਰਵਿੰਦਰ ਸਿੰਘ ਨੇ ਦੱਸਿਆ ਕਿ ...
ਤਰਨ ਤਾਰਨ, 19 ਮਾਰਚ (ਹਰਿੰਦਰ ਸਿੰਘ)-ਤਰਨ ਤਾਰਨ ਦੇ ਐਸ.ਐਸ.ਪੀ. ਗੁਰਮੀਤ ਸਿੰਘ ਚੌਹਾਨ ਨੇ ਦੱਸਿਆ ਕਿ 'ਵਾਰਿਸ ਪੰਜਾਬ ਦੇ' ਜਥੇਬੰਦੀ ਨਾਲ ਸੰਬੰਧਿਤ 12 ਵਿਅਕਤੀਆਂ ਨੂੰ ਪੁਲਿਸ ਨੇ ਆਪਣੀ ਹਿਰਾਸਤ ਵਿਚ ਲਿਆ ਹੈ | ਉਨ੍ਹਾਂ ਦੱਸਿਆ ਕਿ ਤਰਨ ਤਾਰਨ ਜ਼ਿਲ੍ਹੇ ਨਾਲ ਜੁੜਦੇ ਬਾਕੀ ...
ਧੂਰੀ, 19 ਮਾਰਚ (ਲਖਵੀਰ ਸਿੰਘ ਧਾਂਦਰਾ)-ਪ੍ਰਾਈਮ ਵੀਜ਼ਾ ਧੂਰੀ ਵਿਦੇਸ਼ ਜਾਣ ਦੇ ਚਾਹਵਾਨ ਨੌਜਵਾਨਾਂ ਦੀ ਪਹਿਲੀ ਪਸੰਦ ਬਣ ਕੇ ਉੱਭਰ ਰਿਹਾ ਹੈ | ਇਸੇ ਤਹਿਤ ਪ੍ਰਾਈਮ ਵੀਜ਼ਾ ਧੂਰੀ ਵਿਦੇਸ਼ ਜਾਣ ਦੇ ਚਾਹਵਾਨਾਂ ਦੇ ਧੜਾਧੜ ਵੀਜੇ ਲਗਵਾ ਰਿਹਾ ਹੈ | ਇਸੇ ਸੰਬੰਧੀ ਮਨਦੀਪ ...
ਰਾਮਪੁਰਾ ਫੂਲ, 19 ਮਾਰਚ (ਨਰਪਿੰਦਰ ਸਿੰਘ ਧਾਲੀਵਾਲ)-ਸਰੀਰਕ ਤੌਰ 'ਤੇ ਤਕੜੇ ਮੰਨੇ ਜਾਂਦੇ ਪੰਜਾਬੀ ਹੁਣ ਬਿਮਾਰੀਆਂ ਨੇ ਢਾਹ ਲਏ ਹਨ | ਕੈਂਸਰ ਦੇ ਮਾਰੂ ਹੱਲੇ ਤੋਂ ਬਾਅਦ ਹੁਣ ਕਾਲੇ ਪੀਲੀਏ ਦੇ ਡੰਗ ਨੇ ਹਜ਼ਾਰਾਂ ਪੰਜਾਬੀਆਂ ਨੂੰ ਅੱਧਮੋਇਆ ਕਰ ਦਿੱਤਾ ਹੈ | ਕਾਲੇ ਪੀਲੀਏ ...
ਸੰਗਰੂਰ, 19 ਮਾਰਚ (ਸੁਖਵਿੰਦਰ ਸਿੰਘ ਫੁੱਲ)-ਸ਼ੋ੍ਰਮਣੀ ਅਕਾਲੀ ਦਲ ਦੀ ਸਲਾਹਕਾਰ ਕਮੇਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਲਦੇਵ ਸਿੰਘ ਮਾਨ ਨੇ ਕਿਹਾ ਹੈ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ 'ਤੇ ਝੂਠੇ ਕੇਸ ਬਣਾ ਕੇ ਭਗਵੰਤ ਮਾਨ ਸਰਕਾਰ ਕੋਝੀਆਂ ਹਰਕਤਾਂ ਕਰ ...
ਬਾਘਾ ਪੁਰਾਣਾ, 19 ਮਾਰਚ (ਕਿ੍ਸ਼ਨ ਸਿੰਗਲਾ)-ਮਾਲਵੇ ਦਾ ਪ੍ਰਸਿੱਧ ਧਾਰਮਿਕ ਅਸਥਾਨ ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ (ਤਪ ਅਸਥਾਨ ਸੱਚਖੰਡ ਵਾਸੀ ਸੰਤ ਬਾਬਾ ਨਛੱਤਰ ਸਿੰਘ) ਚੰਦ ਪੁਰਾਣਾ ਵਿਖੇ ਮੁੱਖ ਸੇਵਾਦਾਰ ਸੰਤ ਬਾਬਾ ਗੁਰਦੀਪ ਸਿੰਘ ਵਲੋਂ ਸ਼ਹੀਦ ਬਾਬਾ ਤੇਗਾ ...
ਅੰਮਿ੍ਤਸਰ, 19 ਮਾਰਚ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀਆਂ ਮੁਸ਼ਕਿਲਾਂ ਘੱਟ ਹੋਣ ਦਾ ਨਾਂਅ ਨਹੀਂ ਲੈ ਰਹੀਆਂ | ਹੁਣ ਪਾਕਿਸਤਾਨੀ ਪੁਲਿਸ ਨੇ ਇਮਰਾਨ ਖਾਨ ਅਤੇ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀ.ਟੀ.ਆਈ.) ਦੇ ਦਰਜਨ ਤੋਂ ਵੱਧ ...
ਨਵੀਂ ਦਿੱਲੀ, 19 ਮਾਰਚ (ਜਗਤਾਰ ਸਿੰਘ)-ਭਾਈ ਅੰਮਿ੍ਤਪਾਲ ਸਿੰਘ ਖ਼ਿਲਾਫ਼ ਪੰਜਾਬ ਪੁਲਿਸ ਵਲੋਂ ਕੀਤੀ ਕਾਰਵਾਈ ਦੀ ਦਿੱਲੀ ਦੇ ਸਿੱਖ ਆਗੂਆਂ ਨੇ ਨਿਖੇਧੀ ਕੀਤੀ ਹੈ | ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਹਰਮੀਤ ਸਿੰਘ ਕਾਲਕਾ, ਸ਼੍ਰੋਮਣੀ ਅਕਾਲੀ ਦਲ ...
ਕੀਵ, 19 ਮਾਰਚ (ਏਜੰਸੀ)- ਰੂਸ ਦੀਆਂ ਸਰਕਾਰੀ ਨਿਊਜ਼ ਏਜੰਸੀਆਂ ਨੇ ਆਪਣੀ ਐਤਵਾਰ ਦੀ ਰਿਪੋਰਟ 'ਚ ਦੱਸਿਆ ਹੈ ਕਿ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਵਲੋਂ ਕਬਜ਼ੇ ਵਾਲੇ ਬੰਦਰਗਾਹ ਸ਼ਹਿਰ ਮਾਰੀਉਪੋਲ ਸ਼ਹਿਰ ਦਾ ਦੌਰਾ ਕੀਤਾ ਗਿਆ ਹੈ, ਯੂਕਰੇਨ ਦੇ ਇਸ ਖੇਤਰ 'ਚ ਉਨ੍ਹਾਂ ਦਾ ਇਹ ...
ਨਵੀਂ ਦਿੱਲੀ, 19 ਮਾਰਚ (ਜਗਤਾਰ ਸਿੰਘ)- ਸੰਯੁਕਤ ਕਿਸਾਨ ਮੋਰਚੇ ਦੇ ਬੈਨਰ ਹੇਠ ਦੇਸ਼ ਭਰ ਦੇ ਕਿਸਾਨਾਂ ਵਲੋਂ ਕੇਂਦਰ ਸਰਕਾਰ ਨੂੰ ਘੇਰਨ ਲਈ ਰਾਮਲੀਲ੍ਹਾ ਗਰਾਊਾਡ ਵਿਖੇ ਮਹਾਂਪੰਚਾਇਤ ਕੀਤੀ ਜਾ ਰਹੀ ਹੈ | ਜਾਣਕਾਰੀ ਮੁਤਾਬਿਕ ਇਸ ਮਹਾਂਪੰਚਾਇਤ 'ਚ 32 ਕਿਸਾਨ ਸੰਗਠਨ ...
ਨਵੀਂ ਦਿੱਲੀ, 19 ਮਾਰਚ (ਏਜੰਸੀ)-ਪਾਪੁਲਰ ਫਰੰਟ ਆਫ ਇੰਡੀਆ (ਪੀ.ਐਫ.ਆਈ.) ਖ਼ਿਲਾਫ਼ ਇਸ ਮਹੀਨੇ ਆਪਣੇ ਪੰਜਵੇਂ ਦੋਸ਼ ਪੱਤਰ ਵਿਚ ਐਨ.ਆਈ.ਏ. ਨੇ ਪਾਬੰਦੀਸ਼ੁਦਾ ਸੰਗਠਨ ਦੇ 12 ਰਾਸ਼ਟਰੀ ਕਾਰਜਕਾਰੀ ਪਰਿਸ਼ਦ (ਐਨ.ਈ.ਸੀ.) ਮੈਂਬਰਾਂ ਸਮੇਤ 19 ਲੋਕਾਂ ਖ਼ਿਲਾਫ਼ ਯੁੱਧ ਛੇੜਣ ਦੀ ...
ਨਵੀਂ ਦਿੱਲੀ, 19 ਮਾਰਚ (ਏਜੰਸੀ)-ਰੱਖਿਆ ਮੰਤਰਾਲੇ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਉਸ ਨੇ ਇਕ ਰੈਂਕ ਇਕ ਪੈਨਸ਼ਨ ਦੇ ਬਕਾਏ ਦੇ ਚਾਰ ਕਿਸ਼ਤਾਂ 'ਚ ਭੁਗਤਾਨ 'ਤੇ ਆਪਣੇ ਪੱਤਰ ਨੂੰ ਵਾਪਸ ਲੈਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ ਤੇ ਸਾਲ 2019-22 ਲਈ ਸਾਬਕਾ ਸੈਨਿਕਾਂ ਨੂੰ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX