ਤਾਜਾ ਖ਼ਬਰਾਂ


ਰੁਜ਼ਗਾਰ ਦੀਆਂ ਅਸਾਮੀਆਂ 'ਤੇ ਕੰਮ ਕਰਨਾ ਸ਼ੁਰੂ ਕਰ ਦੇਵਾਂਗੇ-ਸ਼ਿਵਕੁਮਾਰ
. . .  20 minutes ago
ਬੈਂਗਲੁਰੂ, 28 ਮਈ-ਕਰਨਾਟਕ ਦੇ ਉਪ ਮੁੱਖ ਮੰਤਰੀ ਡੀ.ਕੇ. ਸ਼ਿਵਕੁਮਾਰ ਨੇ ਕਿਹਾ ਕਿ ਅਸੀਂ ਜਨਤਾ ਨਾਲ ਵਾਅਦਾ ਕੀਤਾ ਹੈ ਕਿ ਸਾਰੀਆਂ ਖਾਲੀ ਅਸਾਮੀਆਂ ਨੂੰ ਭਰਿਆ ਜਾਵੇਗਾ, ਕਿਉਂਕਿ ਇਹ ਸਾਡਾ ਫਰਜ਼ ਹੈ। ਜਿਹੜੇ ਲੋਕ ਯੋਗ ਹਨ, ਸਾਨੂੰ ਇਹ...
ਅਫ਼ਗਾਨਿਸਤਾਨ ਅਤੇ ਜੰਮੂ-ਕਸ਼ਮੀਰ ਚ ਆਇਆ ਭੂਚਾਲ
. . .  39 minutes ago
ਕਾਬੁਲ, 28 ਮਈ-ਅਫ਼ਗਾਨਿਸਤਾਨ ਤੋਂ 70 ਕਿਲੋਮੀਟਰ ਦੱਖਣ-ਪੂਰਬ ਵਿਚ ਸਵੇਰੇ 10.19 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 5.9 ਮਾਪੀ ਗਈ। ਇਸ ਤੋਂ ਇਲਾਵਾ...
9 ਸਾਲ 'ਚ ਗਰੀਬਾਂ ਲਈ ਬਣਾਏ 4 ਕਰੋੜ ਘਰ-ਪ੍ਰਧਾਨ ਮੰਤਰੀ
. . .  about 1 hour ago
30 ਹਜ਼ਾਰ ਤੋਂ ਜ਼ਿਆਦਾ ਪੰਚਾਇਤ ਭਵਨ ਬਣਾਏ-ਪ੍ਰਧਾਨ ਮੰਤਰੀ
. . .  about 1 hour ago
ਨਵੀਂ ਸੰਸਦ ਨੇ 60 ਹਜ਼ਾਰ ਮਜ਼ਦੂਰਾਂ ਨੂੰ ਦਿੱਤਾ ਕੰਮ-ਪ੍ਰਧਾਨ ਮੰਤਰੀ
. . .  about 1 hour ago
ਸਾਡਾ ਸੰਵਿਧਾਨ ਹੀ ਸਾਡਾ ਸੰਕਲਪ ਹੈ-ਪ੍ਰਧਾਨ ਮੰਤਰੀ
. . .  about 1 hour ago
ਸਮੇਂ ਦੀ ਮੰਗ ਸੀ ਨਵਾਂ ਸੰਸਦ ਭਵਨ-ਪ੍ਰਧਾਨ ਮੰਤਰੀ
. . .  about 1 hour ago
ਸਾਡਾ ਲੋਕਤੰਤਰ ਹੀ ਸਾਡੀ ਪ੍ਰੇਰਣਾ ਹੈ-ਪ੍ਰਧਾਨ ਮੰਤਰੀ
. . .  about 1 hour ago
ਨਵੇਂ ਟੀਚੇ ਤੈਅ ਕਰ ਰਿਹਾ ਹੈ ਨਵਾਂ ਭਾਰਤ-ਪ੍ਰਧਾਨ ਮੰਤਰੀ
. . .  about 1 hour ago
ਲੋਕਤੰਤਰ ਦਾ ਮੰਦਰ ਹੈ ਨਵਾਂ ਸੰਸਦ ਭਵਨ-ਪ੍ਰਧਾਨ ਮੰਤਰੀ
. . .  about 1 hour ago
ਜਦੋਂ ਭਾਰਤ ਅੱਗੇ ਵਧਦਾ ਹੈ ਤਾਂ ਦੁਨੀਆ ਅੱਗੇ ਵਧਦੀ ਹੈ-ਪ੍ਰਧਾਨ ਮੰਤਰੀ
. . .  about 1 hour ago
ਦੇਸ਼ ਦੀ ਵਿਕਾਸ ਯਾਤਰਾ 'ਚ ਅਮਰ ਹੋ ਜਾਂਦੇ ਹਨ ਕੁਝ ਪਲ-ਪ੍ਰਧਾਨ ਮੰਤਰੀ
. . .  about 1 hour ago
ਨਵਾਂ ਸੰਸਦ ਭਵਨ ਵਿਕਸਤ ਭਾਰਤ ਦੇ ਸੰਕਲਪ ਸਿੱਧ ਹੁੰਦੇ ਦੇਖੇਗਾ-ਪ੍ਰਧਾਨ ਮੰਤਰੀ
. . .  about 1 hour ago
28 ਮਈ ਦਾ ਦਿਨ ਦੇਸ਼ ਲਈ ਬਹੁਤ ਅਹਿਮ ਦਿਨ-ਪ੍ਰਧਾਨ ਮੰਤਰੀ
. . .  about 1 hour ago
ਪ੍ਰਧਾਨ ਮੰਤਰੀ ਵਲੋਂ 75 ਰੁਪਏ ਦਾ ਵਿਸ਼ੇਸ਼ ਸਿੱਕਾ ਜਾਰੀ
. . .  47 minutes ago
ਨਵੀਂ ਦਿੱਲੀ, 28 ਮਈ-ਨਵੀਂ ਸੰਸਦ ਭਵਨ ਦੇ ਉਦਘਾਟਨ ਮੌਕੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ 75 ਰੁਪਏ ਦਾ ਵਿਸ਼ੇਸ਼ ਸਿੱਕਾ ਜਾਰੀ ਕੀਤਾ ਗਿਆ। ਜ਼ਿਕਰਯੋਗ ਹੈ ਕਿ ਦੇਸ਼ ਆਪਣੀ ਆਜ਼ਾਦੀ ਦਾ 75ਵਾਂ...
ਦੇਸ਼ ਲਈ ਇਤਿਹਾਸਿਕ ਪਲ, ਦੇਸ਼ ਇਤਿਹਾਸਿਕ ਪਲ ਦਾ ਬਣਿਆ ਗਵਾਹ -ਲੋਕ ਸਭਾ ਸਪੀਕਰ
. . .  37 minutes ago
ਨਵੀਂ ਦਿੱਲੀ, 28 ਮਈ-ਲੋਕ ਸਭਾ ਸਪੀਕਰ ਓਮ ਬਿਰਲਾ ਨੇ ਕਿਹਾ ਕਿ ਨਵੀਂ ਸੰਸਦ ਢਾਈ ਸਾਲ ਤੋਂ ਵੀ ਘੱਟ ਸਮੇਂ 'ਚ ਬਣੀ ਹੈ। ਲੋਕਤੰਤਰ ਪ੍ਰਤੀ ਲੋਕਾਂ ਦਾ ਉਤਸ਼ਾਹ ਵਧਿਆ ਹੈ ਤੇ ਲੋਕਤੰਤਰ ਹੋਰ ਮਜ਼ਬੂਤ ਹੋਇਆ ਹੈ। ਇਹ ਦੇਸ਼ ਲਈ ਇਤਿਹਾਸਿਕ...
ਜੰਤਰ-ਮੰਤਰ 'ਤੇ ਪ੍ਰਦਰਸ਼ਨ ਵਾਲੀ ਥਾਂ ਤੋਂ ਨਵੀਂ ਸੰਸਦ ਵੱਲ ਮਾਰਚ ਕਰਨ ਦੀ ਕੋਸ਼ਿਸ਼ ਕਰ ਰਹੇ ਪਹਿਲਵਾਨਾਂ ਨੂੰ ਪੁਲਿਸ ਨੇ ਲਿਆ ਹਿਰਾਸਤ 'ਚ
. . .  about 2 hours ago
ਨਵੀਂ ਦਿੱਲੀ, 28 ਮਈ-ਜੰਤਰ-ਮੰਤਰ 'ਤੇ ਪ੍ਰਦਰਸ਼ਨ ਵਾਲੀ ਥਾਂ ਤੋਂ ਨਵੀਂ ਸੰਸਦ ਵੱਲ ਮਾਰਚ ਕਰਨ ਦੀ ਕੋਸ਼ਿਸ਼ ਕਰ ਰਹੇ ਪਹਿਲਵਾਨਾਂ ਨੂੰ ਸੁਰੱਖਿਆ ਕਰਮੀਆਂ ਨੇ ਰੋਕਿਆ ਅਤੇ ਹਿਰਾਸਤ ਵਿਚ ਲੈ...
ਇਕ ਮਹੱਤਵਪੂਰਨ ਮੀਲ ਪੱਥਰ ਹੈ, ਨਵੀਂ ਸੰਸਦ ਦਾ ਨਿਰਮਾਣ-ਹਰੀਵੰਸ਼ (ਉਪ ਚੇਅਰਮੈਨ ਰਾਜ ਸਭਾ)
. . .  about 2 hours ago
ਨਵੀਂ ਦਿੱਲੀ, 28 ਮਈ- ਨਵੀਂ ਸੰਸਦ ਵਿਚ ਰਾਜ ਸਭਾ ਦੇ ਉਪ ਚੇਅਰਮੈਨ ਹਰੀਵੰਸ਼ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਇਹ ਬਹੁਤ ਖੁਸ਼ੀ ਦੀ ਗੱਲ ਹੈ ਕਿ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਵਿਚ 2.5 ਸਾਲ ਤੋਂ ਵੀ ਘੱਟ...
ਨਵੇਂ ਸੰਸਦ ਭਵਨ ਦੇ ਉਦਘਾਟਨ ਦਾ ਦੂਜਾ ਪੜਾਅ
. . .  about 2 hours ago
ਨਵੀਂ ਦਿੱਲੀ, 28 ਮਈ-ਨਵੇਂ ਸੰਸਦ ਭਵਨ ਦੇ ਉਦਘਾਟਨ ਦਾ ਦੂਜਾ ਪੜਾਅ ਸ਼ੁਰੂ ਹੋ ਗਿਆ ਹੈ। ਦੂਜੇ ਪੜਾਅ ਦੀ ਸ਼ੁਰੂਆਤ ਰਾਸ਼ਟਰਗੀਤ ਨਾਲ...
ਨਵੇਂ ਸੰਸਦ ਭਵਨ 'ਚ ਪਹੁੰਚੇ ਪ੍ਰਧਾਨ ਮੰਤਰੀ
. . .  about 2 hours ago
ਕਬਾਇਲੀ ਭਰਾਵਾਂ ਅਤੇ ਭੈਣਾਂ ਦੇ ਯੋਗਦਾਨ ਨੂੰ ਸਮਰਪਿਤ ਸਥਾਪਤ ਕੀਤੇ ਜਾ ਰਹੇ ਨੇ 10 ਨਵੇਂ ਅਜਾਇਬ ਘਰ-ਪ੍ਰਧਾਨ ਮੰਤਰੀ
. . .  about 2 hours ago
ਨਵੀਂ ਦਿੱਲੀ, 28 ਮਈ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਪਿਛਲੇ ਸਾਲਾਂ ਵਿਚ ਵੀ ਅਸੀਂ ਭਾਰਤ ਵਿਚ ਨਵੀਂ ਕਿਸਮ ਦੇ ਅਜਾਇਬ ਘਰ ਅਤੇ ਯਾਦਗਾਰਾਂ ਬਣਦੇ ਵੇਖੇ ਹਨ। ਸੁਤੰਤਰਤਾ ਸੰਗਰਾਮ ਵਿਚ ਕਬਾਇਲੀ...
ਅੱਜ ਦੇਸ਼ ਦੇ ਹਰ ਜ਼ਿਲ੍ਹੇ ਵਿਚ 75 ਅੰਮ੍ਰਿਤ ਸਰੋਵਰ ਬਣਾਏ ਜਾ ਰਹੇ ਹਨ-ਪ੍ਰਧਾਨ ਮੰਤਰੀ
. . .  about 2 hours ago
ਨਵੀਂ ਦਿੱਲੀ, 28 ਮਈ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਅੱਜ ਦੇਸ਼ ਦੇ ਹਰ ਜ਼ਿਲ੍ਹੇ ਵਿਚ 75 ਅੰਮ੍ਰਿਤ ਸਰੋਵਰ ਬਣਾਏ ਜਾ ਰਹੇ ਹਨ। ਸਾਡੇ ਅੰਮ੍ਰਿਤ ਸਰੋਵਰ ਵਿਸ਼ੇਸ਼ ਹਨ ਕਿਉਂਕਿ ਉਹ ਆਜ਼ਾਦੀ ਕਾ ਅੰਮ੍ਰਿਤ ਕਾਲ...
ਮੈਂ ਖੁਸ਼ ਹਾਂ ਕਿ ਨਵੀਂ ਸੰਸਦ ਦੇ ਉਦਘਾਟਨ 'ਤੇ ਨਹੀਂ ਗਿਆ-ਸ਼ਰਦ ਪਵਾਰ
. . .  about 2 hours ago
ਮੁੰਬਈ, 28 ਮਈ-ਹਵਨ, ਬਹੁ-ਧਰਮੀ ਪ੍ਰਾਰਥਨਾਵਾਂ ਅਤੇ 'ਸੇਂਗੋਲ' ਨਾਲ ਨਵੀਂ ਸੰਸਦ ਦੇ ਉਦਘਾਟਨ 'ਤੇ ਐਨ.ਸੀ.ਪੀ. ਮੁਖੀ ਸ਼ਰਦ ਪਵਾਰ ਨੇ ਕਿਹਾ ਕਿ ਸਵੇਰ ਦਾ ਆਯੋਜਨ ਦੇਖਿਆ। ਮੈਂ ਖੁਸ਼ ਹਾਂ ਕਿ ਮੈਂ ਉੱਥੇ ਨਹੀਂ ਗਿਆ। ਉਥੇ ਜੋ ਕੁਝ ਹੋਇਆ, ਉਸ ਨੂੰ ਦੇਖ ਕੇ ਮੈਂ ਚਿੰਤਤ ਹਾਂ। ਕੀ ਅਸੀਂ ਦੇਸ਼...
ਨਵੇਂ ਸੰਸਦ ਭਵਨ ਦੇ ਉਦਘਾਟਨ 'ਚ ਵਿਘਨ ਪਾਉਣ ਨਹੀਂ ਦੇਵਾਂਗੇ-ਦਿੱਲੀ ਪੁਲਿਸ
. . .  about 2 hours ago
ਨਵੀਂ ਦਿੱਲੀ, 28 ਮਈ-ਪਹਿਲਵਾਨਾਂ ਦੇ ਵਿਰੋਧ 'ਤੇ ਦਿੱਲੀ ਪੁਲਿਸ ਦਾ ਕਹਿਣਾ ਹੈ ਕਿ ਨਵੇਂ ਸੰਸਦ ਭਵਨ ਦੇ ਉਦਘਾਟਨ 'ਚ ਵਿਘਨ ਪਾਉਣ ਨਹੀਂ...
ਕਾਂਗਰਸ ਦੇਸ਼ ਵਿਚ ਹੋ ਰਹੀਆਂ ਚੰਗੀਆਂ ਚੀਜ਼ਾਂ ਨੂੰ ਬਰਦਾਸ਼ਤ ਨਹੀਂ ਕਰ ਸਕਦੀ-ਪ੍ਰਹਿਲਾਦ ਜੋਸ਼ੀ
. . .  about 3 hours ago
ਨਵੀਂ ਦਿੱਲੀ, 28 ਮਈ-ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਕਿਹਾ ਕਿ ਕਾਂਗਰਸ ਦੇਸ਼ ਵਿਚ ਹੋ ਰਹੀਆਂ ਚੰਗੀਆਂ ਚੀਜ਼ਾਂ ਨੂੰ ਬਰਦਾਸ਼ਤ ਨਹੀਂ ਕਰ ਸਕਦੀ, ਉਹ ਸੇਂਗੋਲ ਬਾਰੇ ਝੂਠ ਬੋਲ ਰਹੀ ਹੈ। ਸੰਸਦ ਲੋਕਤੰਤਰ ਦਾ ਮੰਦਰ ਹੈ, ਨਵੀਂ ਸੰਸਦ ਲਈ ਜਿਸ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 7 ਚੇਤ ਸੰਮਤ 555

ਬਰਨਾਲਾ

ਕੇਂਦਰ ਸਰਕਾਰ ਵਲੋਂ ਅਲਾਟ ਕੀਤੇ ਪਲਾਟਾਂ ਦਾ ਕਬਜ਼ਾ 49 ਸਾਲ ਬੀਤਣ 'ਤੇ ਵੀ ਨਹੀਂ ਮਿਲਿਆ

ਮਹਿਲ ਕਲਾਂ, 19 ਮਾਰਚ (ਤਰਸੇਮ ਸਿੰਘ ਗਹਿਲ)-ਜ਼ਿਲੇ੍ਹ ਦੇ ਪਿੰਡ ਠੁੱਲੇਵਾਲ ਵਿਖੇ ਪ੍ਰਧਾਨ ਮੰਤਰੀ ਆਵਾਸ ਯੋਜਨਾ ਅਧੀਨ ਕੇਂਦਰ ਸਰਕਾਰ ਵਲੋਂ ਪਿੰਡ ਦੇ ਕਰੀਬ 30 ਲੋੜਵੰਦ ਪਰਿਵਾਰਾਂ ਨੂੰ 1973 ਈ: ਵਿਚ ਅਲਾਟ ਕੀਤੇ 2-2 ਬਿਸਵੇ ਦੇ ਪਲਾਟਾਂ ਦਾ ਕਬਜਾ ਲਾਭਪਾਤਰੀਆਂ ਨੂੰ 49 ਸਾਲ ਦਾ ਸਮਾਂ ਬੀਤਣ 'ਤੇ ਵੀ ਪ੍ਰਾਪਤ ਨਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਸਰਕਾਰ ਵਲੋਂ ਲੋੜਵੰਦ ਪਰਿਵਾਰਾਂ ਨੂੰ ਅਲਾਟ ਹੋਈ ਇਸ ਜਗ੍ਹਾ ਦੀ ਕਾਗ਼ਜ਼ੀ ਕਾਰਵਾਈ ਫ਼ਰਦ ਮਲਕੀਅਤ, ਇੰਤਕਾਲ ਇੰਦਰਾਜ ਦਾ ਕੰਮ ਮੁਕੰਮਲ ਹੋਣ 'ਤੇ ਵੀ ਪਿਛਲੇ ਪੰਜ ਦਹਾਕਿਆਂ ਤੋਂ ਸਥਾਨਕ ਲਾਭਪਾਤਰੀ ਸਰਕਾਰੇ ਦੁਆਰੇ ਕਈ ਵਾਰ ਕਬਜਾ ਲੈਣ ਦੀ ਗੁਹਾਰ ਲਗਾ ਚੁੱਕੇ ਹਨ, ਪ੍ਰੰਤੂ ਪਿੰਡ ਦੇ ਕੁਝ ਚੋਣਵੇਂ ਮੁਹਤਬਰ ਵਿਅਕਤੀਆਂ ਸਮੇਤ ਮੌਜੂਦਾ ਗ੍ਰਾਮ ਪੰਚਾਇਤ ਦਾ ਸਰਪੰਚ ਲੋੜਵੰਦ ਲਾਭਪਾਤਰੀਆਂ ਨੂੰ ਕਬਜਾ ਕਰਵਾਉਣ ਦੀ ਬਜਾਏ ਲਗਾਤਾਰ ਅੜਿੱਕਾ ਬਣਦਾ ਜਾ ਰਿਹਾ ਹੈ | ਅੱਜ ਪਿੰਡ ਠੁੱਲੇਵਾਲ ਵਿਖੇ ਇਕੱਤਰ ਹੋਏ ਇਨ੍ਹਾਂ ਲਾਭਪਾਤਰੀਆਂ ਵਲੋਂ ਇਸ ਮਾਮਲੇ ਦੀ ਪੂਰੀ ਵਿਥਿਆ ਸੁਣਾਉਂਦਿਆਂ ਸੂਬਾ ਸਰਕਾਰ ਪਾਸੋਂ ਤੁਰੰਤ ਦਖ਼ਲ ਦੀ ਮੰਗ ਕਰਦਿਆਂ ਕਿਹਾ ਕਿ ਉਹ ਅਲਾਟ ਹੋਈ ਜਗ੍ਹਾ 'ਤੇ ਕਬਜਾ ਕਰ ਕੇ ਮਕਾਨ ਤਮੀਰ ਕਰਨ ਲਈ ਸਿਵਲ ਤੇ ਪੁਲਿਸ ਪ੍ਰਸ਼ਾਸਨ ਅੱਗੇ ਪਿਛਲੇ ਲੰਮੇ ਸਮੇਂ ਤੋਂ ਦਰ ਦਰ ਦੀਆਂ ਠੋਕਰਾਂ ਖਾ ਰਹੇ ਹਨ, ਪ੍ਰੰਤੂ ਪਿੰਡ ਦੇ ਕੁੱਝ ਸਰਕਾਰੇ ਦਰਬਾਰੇ ਪਹੁੰਚ ਰੱਖਣ ਵਾਲੇ ਰਸੂਖਵਾਨ ਲੋਕ ਤੇ ਪਿੰਡ ਦਾ ਸਰਪੰਚ ਇਸ ਮਾਮਲੇ ਵਿਚ ਲਾਭਪਾਤਰੀ ਨੂੰ ਅਲਾਟ ਹੋਈ ਜ਼ਮੀਨ ਦੇ ਨੇੜੇ ਵੀ ਫਟਕਣ ਨਹੀਂ ਦੇ ਰਿਹਾ | ਇਸ ਸਮੇਂ ਲਾਭਪਾਤਰੀਆਂ ਨੇ ਦੱਸਿਆ ਕਿ ਪੁਲਿਸ ਪ੍ਰਸ਼ਾਸਨ ਵਲੋਂ ਜਗ੍ਹਾ ਦਾ ਕਬਜਾ ਕਰਵਾਉਣ ਦੀ ਬਜਾਏ ਸ਼ਰ੍ਹੇਆਮ ਗ੍ਰਾਮ ਪੰਚਾਇਤ ਦੀ ਮਦਦ ਕੀਤੀ ਜਾ ਰਹੀ, ਜਦਕਿ ਲਾਭਪਾਤਰੀਆਂ ਦੇ ਹੱਕ ਵਿਚ ਫ਼ਰਦ ਮਲਕੀਅਤ, ਇੰਤਕਾਲ, ਨਿਸ਼ਾਨ ਦੇਹੀ ਜ਼ਮੀਨ ਤੋਂ ਇਲਾਵਾ ਸਿਵਲ ਜੱਜ ਜੂਨੀਅਰ ਡਵੀਜ਼ਨ ਬਰਨਾਲਾ ਦੀ ਅਦਾਲਤ ਵਲੋਂ ਉਕਤ ਜਗ੍ਹਾ ਦਾ ਫ਼ੈਸਲਾ ਲਾਭਪਾਤਰੀਆਂ ਦੇ ਹੱਕ ਵਿਚ ਕੀਤਾ ਹੋਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਹਰੀ ਸਿੰਘ ਪੁੱਤਰ ਕੁੰਢਾ ਸਿੰਘ, ਦੇਵ ਸਿੰਘ ਪੁੱਤਰ ਨਿਰੰਜਣ ਸਿੰਘ, ਮਹਿੰਦਰ ਸਿੰਘ ਪੁੱਤਰ ਸੁਰਜਨ ਸਿੰਘ, ਗੁਰਚਰਨ ਸਿੰਘ ਪੁੱਤਰ ਮੱਲ ਸਿੰਘ ਤੇ ਸਮੇਤ 26 ਵਿਅਕਤੀ ਲਾਭਪਾਤਰੀਆਂ ਵਲੋਂ ਪਿਛਲੇ ਕਈ ਸਾਲਾਂ ਤੋਂ ਉਕਤ ਜਗ੍ਹਾ ਦਾ ਕਬਜਾ ਹਾਸਲ ਕਰਨ ਲਈ ਕੀਤੀ ਜਾ ਰਹੀ ਚਾਰਾਜੋਈ ਨੂੰ ਬੂਰ ਨਹੀਂ ਪੈਂਦਾ ਦਿਖਾਈ ਨਹੀਂ ਦੇ ਰਿਹਾ, ਅਲਾਟਮੈਂਟ ਲਾਭਪਾਤਰੀ ਦੀਆਂ ਤੀਜੀ ਪੀੜੀ ਆ ਚੁੱਕੀ ਹੈ | ਉਨ੍ਹਾਂ ਕਿਹਾ ਕਿ ਆਸ ਸੀ ਕਿ ਆਪ ਦੇ ਰਾਜ ਵਿਚ ਉਨ੍ਹਾਂ ਦੀ ਸੁਣਵਾਈ ਹੋਵੇਗੀ ਪ੍ਰੰਤੂ ਨਹੀਂ ਹੋਈ | ਪਿੰਡ ਦੇ ਜੰਗ ਸਿੰਘ ਪੁੱਤਰ ਨਿਰੰਜਣ ਸਿੰਘ ਸਾਬਕਾ ਬਲਾਕ ਸੰਮਤੀ ਮੈਂਬਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਾਰੇ ਹੀ ਲਾਭਪਾਤਰੀ ਸਰਕਾਰ ਵਲੋਂ ਅਲਾਟ ਕੀਤੀ ਜਗ੍ਹਾ 'ਤੇ ਮਕਾਨ ਤਮੀਰ ਕਰਨਾ ਚਾਹੁੰਦੇ ਹਨ, ਪ੍ਰੰਤੂ ਸ਼ਰ੍ਹੇਆਮ ਧੱਕੇਸ਼ਾਹੀ 'ਤੇ ਉਤਰੀ ਗ੍ਰਾਮ ਪੰਚਾਇਤ ਸ਼ਰ੍ਹੇਆਮ ਸਰਕਾਰ ਤੇ ਅਦਾਲਤ ਦੇ ਹੁਕਮਾਂ ਦੀ ਅਦੁੱਲੀ ਕਰ ਰਹੀ ਹੈ | ਲਾਭਪਾਤਰੀਆਂ ਨੇ ਦੱਸਿਆ ਕਿ ਗ੍ਰਾਮ ਪੰਚਾਇਤ ਵਲੋਂ ਮਜ਼ਦੂਰ ਵਰਗ ਦੇ ਲੋਕਾਂ ਨਾਲ ਕੀਤੀ ਜਾ ਰਹੀ ਧੱਕੇਸ਼ਾਹੀ ਸਬੰਧੀ ਜ਼ਿਲ੍ਹਾ ਪੁਲਿਸ ਮੁਖੀ ਤੇ ਜ਼ਿਲ੍ਹਾ ਡਿਪਟੀ ਕਮਿਸ਼ਨਰ ਨੂੰ ਤੱਥਾਂ ਸਮੇਤ ਲਿਖਤੀ ਰੂਪ ਵਿਚ ਦੇਣ 'ਤੇ ਵੀ ਕੋਈ ਢੁਕਵੀਂ ਕਾਰਵਾਈ ਨਹੀਂ ਹੋਈ ਜਿਸ ਕਰ ਕੇ ਮਜ਼ਦੂਰ ਵਰਗ ਦੇ ਲੋਕਾਂ ਵਿਚ ਸਰਕਾਰ ਤੇ ਪ੍ਰਸ਼ਾਸਨ ਪ੍ਰਤੀ ਗਹਿਰਾ ਰੋਸ ਪਾਇਆ ਜਾ ਰਿਹਾ ਹੈ | ਇਸ ਸਮੇਂ ਗੁਰਮੀਤ ਸਿੰਘ ਦੂਲੋ ਸਾਬਕਾ ਬਲਾਕ ਸੰਮਤੀ ਮੈਂਬਰ ਨੇ ਕਿਹਾ ਕਿ ਗ੍ਰਾਮ ਪੰਚਾਇਤ ਵਲੋਂ ਇਸ ਮਾਮਲੇ ਵਿਚ ਮਜ਼ਦੂਰ ਲਾਭਪਾਤਰੀ ਪਰਿਵਾਰਾਂ ਨਾਲ ਧੱਕੇਸ਼ਾਹੀ ਨੂੰ ਬਰਦਾਸ਼ਤ ਨਹੀਂ ਕਰਨਗੇ ਤੇ ਜੇਕਰ ਪੰਚਾਇਤ ਵਲੋਂ ਇਸ ਮਾਮਲੇ ਵਿਚ ਮੁੜ ਕੋਈ ਅੜਿੱਕਾ ਪਾਇਆ ਗਿਆ ਤਾਂ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਸੰਘਰਸ਼ ਦਾ ਬਿਗਲ ਵਜਾਇਆ ਜਾਵੇਗਾ | ਇਸ ਮੌਕੇ ਗੁਲਜ਼ਾਰ ਸਿੰਘ ਸਾਬਕਾ ਪੰਚ, ਦਰਬਾਰਾ ਸਿੰਘ, ਸ਼ਿੰਗਾਰਾ ਸਿੰਘ, ਹਰਦਿਆਲ ਸਿੰਘ, ਭੱਪਾ ਸਿੰਘ, ਜਰਨੈਲ ਸਿੰਘ, ਬਾਬਾ ਮੁਕੰਦ ਸਿੰਘ, ਮਹਿੰਦਰ ਸਿੰਘ, ਗੁਲਜ਼ਾਰ ਸਿੰਘ, ਗੁਰਦੇਵ ਸਿੰਘ, ਕਰਨੈਲ ਕੌਰ, ਲੱਛਮੀ ਕੌਰ, ਗੁਰਮੇਲ ਕੌਰ, ਹਰਬੰਸ ਕੌਰ ਆਦਿ ਲਾਭਪਾਤਰੀਆਂ ਨੇ ਪੰਜਾਬ ਸਰਕਾਰ ਪਾਸੋਂ ਮੰਗ ਕੀਤੀ ਕਿ ਲੋੜਵੰਦ ਪਰਿਵਾਰਾਂ ਨੂੰ ਤੁਰੰਤ ਕਬਜਾ ਕਰਵਾਇਆ ਜਾਵੇ |

ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦਾ ਕਾਫ਼ਲਾ ਦਿੱਲੀ ਸੰਸਦ ਲਈ ਰਵਾਨਾ

ਬਰਨਾਲਾ, 19 ਮਾਰਚ (ਅਸ਼ੋਕ ਭਾਰਤੀ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ 20 ਮਾਰਚ ਨੂੰ ਪਾਰਲੀਮੈਂਟ ਵੱਲ ਮਾਰਚ ਕਰਨ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਜਥੇ ਸੂਬਾ ਪ੍ਰਧਾਨ ਮਨਜੀਤ ਧਨੇਰ ਅਤੇ ਜਨਰਲ ਸਕੱਤਰ ਹਰਨੇਕ ਮਹਿਮਾ ਦੀ ਅਗਵਾਈ ਹੇਠ ਦਿੱਲੀ ਸੰਸਦ ਵੱਲ ...

ਪੂਰੀ ਖ਼ਬਰ »

ਪੀ.ਓ. ਸਟਾਫ਼ ਵਲੋਂ ਭਗੌੜਾ ਵਿਅਕਤੀ ਕਾਬੂ

ਬਰਨਾਲਾ, 19 ਮਾਰਚ (ਰਾਜ ਪਨੇਸਰ)-ਜ਼ਿਲ੍ਹਾ ਪੁਲਿਸ ਦੇ ਅਧੀਨ ਆਉਂਦੇ ਪੀ.ਓ. ਸਟਾਫ਼ ਵਲੋਂ ਭਗੌੜੇ ਵਿਅਕਤੀ ਨੂੰ ਕਾਬੂ ਕੀਤਾ ਗਿਆ | ਜਾਣਕਾਰੀ ਦਿੰਦਿਆਂ ਪੀ.ਓ. ਸਟਾਫ਼ ਦੇ ਇੰਚਾਰਜ ਸਤਵਿੰਦਰਪਾਲ ਸਿੰਘ ਨੇ ਦੱਸਿਆ ਕਿ ਸਾਲ 2017 ਵਿਚ ਥਾਣਾ ਸਿਟੀ ਬਰਨਾਲਾ ਵਿਖੇ ਗੁਰਸੇਵਕ ...

ਪੂਰੀ ਖ਼ਬਰ »

ਗੁਰਦੁਆਰਾ ਬਾਬਾ ਕਾਲਾ ਮਹਿਰ ਵਿਖੇ ਸਾਲਾਨਾ ਜੋੜ ਮੇਲਾ 21 ਨੂੰ

ਬਰਨਾਲਾ, 19 ਮਾਰਚ (ਗੁਰਪ੍ਰੀਤ ਸਿੰਘ ਲਾਡੀ)-ਗੁਰਦੁਆਰਾ ਬਾਬਾ ਕਾਲਾ ਮਹਿਰ ਬਰਨਾਲਾ ਦੀ ਪ੍ਰਬੰਧਕ ਕਮੇਟੀ ਵਲੋਂ ਸੰਧੂ ਪੱਤੀ ਭਾਈਚਾਰੇ ਦੇ ਸਹਿਯੋਗ ਨਾਲ ਸਾਲਾਨਾ ਜੋੜ ਮੇਲੇ ਮੌਕੇ ਸਮਾਗਮ ਮਿਤੀ 21 ਮਾਰਚ ਨੂੰ ਗੁਰਦੁਆਰਾ ਸਾਹਿਬ ਵਿਖੇ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਭਾਰਤੀਆ ਅੰਬੇਡਕਰ ਮਿਸ਼ਨ ਵਲੋਂ ਬਰਨਾਲਾ ਵਿਖੇ ਭਰਵੀਆਂ ਮੀਟਿੰਗਾਂ

ਬਰਨਾਲਾ, 19 ਮਾਰਚ (ਗੁਰਪ੍ਰੀਤ ਸਿੰਘ ਲਾਡੀ)-ਭਾਰਤੀਯ ਅੰਬੇਡਕਰ ਮਿਸ਼ਨ ਨੇ ਜ਼ਿਲ੍ਹਾ ਬਰਨਾਲਾ ਅੰਦਰ ਵੀ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ | ਜਿਸ ਦੇ ਚਲਦਿਆਂ ਮਿਸ਼ਨ ਵਲੋਂ ਰਾਮਗੜ੍ਹੀਆ ਰੋਡ ਵਿਖੇ ਮਲਕੀਤ ਸਿੰਘ ਮੀਤਾ ਅਤੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ...

ਪੂਰੀ ਖ਼ਬਰ »

ਡਾਕਟਰ ਜਸਮੀਤ ਕੌਰ ਨੂੰ ਅਮਰੀਕਾ ਦੀ ਨਿਊਰੋਲੋਜੀ ਯੂਨੀਵਰਸਿਟੀ ਵਿਚ ਮਿਲਿਆ ਦਾਖ਼ਲਾ

ਭਦੌੜ, 19 ਮਾਰਚ (ਰਜਿੰਦਰ ਬੱਤਾ, ਵਿਨੋਦ ਕਲਸੀ)-ਡਾਕਟਰ ਜਸਮੀਤ ਕੌਰ ਭਦੌੜ ਨੂੰ ਨਿਊਰੋਲੌਜੀ ਯੂਨੀਵਰਸਿਟੀ ਆਫ਼ ਕੈਂਨਟਕੀ ਯੂ.ਐਸ.ਏ. ਵਿਖੇ ਦਾਖ਼ਲਾ ਮਿਲਿਆ ਹੈ | ਗੱਲਬਾਤ ਕਰਦਿਆਂ ਡਾ: ਜਸਮੀਤ ਕੌਰ ਨੇ ਦੱਸਿਆ ਕਿ ਉਸ ਨੇ ਆਪਣੀ ਐਮ.ਬੀ.ਬੀ.ਐਸ. ਦੀ ਪੜ੍ਹਾਈ ਲੇਡੀ ...

ਪੂਰੀ ਖ਼ਬਰ »

ਸੱਤ ਰੋਜ਼ਾ ਧਾਰਮਿਕ ਸਮਾਗਮ ਸ਼ਰਧਾ ਪੂਰਵਕ ਸੰਪੰਨ

ਤਪਾ ਮੰਡੀ, 19 ਮਾਰਚ (ਪ੍ਰਵੀਨ ਗਰਗ)-ਸ੍ਰੀ ਗੀਤਾ ਭਵਨ ਕਮੇਟੀ ਵਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਗੀਤਾ ਭਵਨ ਵਿਖੇ ਸੱਤ ਰੋਜ਼ਾ ਧਾਰਮਿਕ ਸਮਾਗਮ ਸ਼ਰਧਾ ਪੂਰਵਕ ਸੰਪੰਨ ਹੋਇਆ¢ ਪੰਡਤ ਕਾਲਾ ਰਾਮ ਵੇਦ ਪਾਠੀ ਅਤੇ ਪੰਡਤ ਚਰਨਜੀਤ ਸ਼ਰਮਾ ਤਪਾ ਵਾਲਿਆਂ ਨੇ ...

ਪੂਰੀ ਖ਼ਬਰ »

ਲੋਕਾਂ ਦਾ ਇਕ ਸਾਲ 'ਚ ਹੀ 'ਆਪ' ਸਰਕਾਰ ਤੋਂ ਮੋਹ ਹੋਇਆ ਭੰਗ-ਸ਼ਰਮਾ

ਤਪਾ ਮੰਡੀ, 19 ਮਾਰਚ (ਪ੍ਰਵੀਨ ਗਰਗ)-ਪੰਜਾਬ 'ਚ ਅੱਜ ਅਮਨ ਕਾਨੂੰਨ ਦੀ ਵਿਵਸਥਾ ਬੁਰੀ ਤਰ੍ਹਾਂ ਫ਼ੇਲ੍ਹ ਹੋ ਚੁੱਕੀ ਹੈ ਕਿਉਂਕਿ ਦਿਨ-ਰਾਤ ਲੁੱਟਾਂ-ਖੋਹਾਂ ਹੋ ਰਹੀਆਂ ਹਨ, ਥਾਣਿਆਂ 'ਤੇ ਕਬਜ਼ੇ ਹੋ ਰਹੇ ਹਨ, ਗੈਂਗਸਟਰਾਂ ਦੇ ਹੌਸਲੇ ਬੁਲੰਦ ਹੋਏ ਪਏ ਹਨ ਅਤੇ ਛੋਟੇ-ਛੋਟੇ ...

ਪੂਰੀ ਖ਼ਬਰ »

ਭਾਜਪਾ ਸੂਬੇ ਵਿਚ ਹੋਣ ਵਾਲੀਆਂ ਆਗਾਮੀ ਹਰ ਚੋਣਾਂ ਪੂਰੀ ਤਿਆਰੀ ਨਾਲ ਲੜੇਗੀ-ਸੰਜੀਵ ਖੰਨਾ

ਬਰਨਾਲਾ, 19 ਮਾਰਚ (ਗੁਰਪ੍ਰੀਤ ਸਿੰਘ ਲਾਡੀ)-ਭਾਰਤੀਆ ਜਨਤਾ ਪਾਰਟੀ ਤੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀਆਂ ਲੋਕ ਭਲਾਈ ਨੀਤੀਆਂ ਤੋਂ ਖ਼ੁਸ਼ ਹੋ ਕੇ ਜਿੱਥੇ ਵੱਡੀ ਗਿਣਤੀ ਵਿਚ ਲੋਕ ਭਾਜਪਾ ਨਾਲ ਜੁੜ ਰਹੇ ਹਨ ਉੱਥੇ ਕੇਂਦਰ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਅਤੇ ...

ਪੂਰੀ ਖ਼ਬਰ »

ਦੀ ਪੰਜਾਬ ਰਾਜ ਖੇਤੀਬਾੜੀ ਕਰਮਚਾਰੀ ਯੂਨੀਅਨ ਦੇ ਗੁਰਤੇਜ ਸਿੰਘ ਧੂਰਕੋਟ ਜ਼ਿਲ੍ਹਾ ਪ੍ਰਧਾਨ ਨਿਯੁਕਤ

ਰੂੜੇਕੇ ਕਲਾਂ, 19 ਮਾਰਚ (ਗੁਰਪ੍ਰੀਤ ਸਿੰਘ ਕਾਹਨੇਕੇ)-ਦੀ ਪੰਜਾਬ ਰਾਜ ਖੇਤੀਬਾੜੀ ਕਰਮਚਾਰੀ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਜਥੇਬੰਦੀ ਦੇ ਅਹੁਦੇਦਾਰਾਂ ਦੀ ਸਰਬਸੰਮਤੀ ਨਾਲ ਚੋਣ ਫੋਕਲ ਪੁਆਇੰਟ ਰੂੜੇਕੇ ਕਲਾਂ ਵਿਖੇ ਕੀਤੀ ਗਈ | ਚੋਣ ਉਪਰੰਤ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਬਰਨਾਲਾ ਪੁਲਿਸ ਵਲੋਂ ਐਸ.ਐਸ.ਪੀ. ਦੀ ਅਗਵਾਈ ਹੇਠ ਕੱਢਿਆ ਫਲੈਗ ਮਾਰਚ

ਬਰਨਾਲਾ, 19 ਮਾਰਚ (ਰਾਜ ਪਨੇਸਰ)-ਬਰਨਾਲਾ ਪੁਲਿਸ ਵਲੋਂ ਐਸ.ਐਸ.ਪੀ. ਬਰਨਾਲਾ ਸ੍ਰੀ ਸੰਦੀਪ ਮਲਿਕ ਦੀ ਅਗਵਾਈ ਹੇਠ ਭਾਰੀ ਪੁਲਿਸ ਬਲ ਅਤੇ ਸੀ.ਆਰ.ਪੀ.ਐਫ. ਵਲੋਂ ਸ਼ਹਿਰ ਵਿਚ ਫਲੈਗ ਮਾਰਚ ਕੱਢਿਆ ਗਿਆ ਅਤੇ ਜਨਤਕ ਸਥਾਨਾਂ, ਬੱਸ ਸਟੈਂਡ, ਰੇਲਵੇ ਸਟੇਸ਼ਨ ਆਦਿ ਥਾਵਾਂ 'ਤੇ ਜਾ ਕੇ ...

ਪੂਰੀ ਖ਼ਬਰ »

ਭਾਕਿਯੂ ਏਕਤਾ ਡਕੌਂਦਾ ਦਾ ਕਾਫ਼ਲਾ ਦਿੱਲੀ ਰਵਾਨਾ

ਸ਼ਹਿਣਾ, 19 ਮਾਰਚ (ਸੁਰੇਸ਼ ਗੋਗੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਜ਼ਿਲ੍ਹਾ ਬਰਨਾਲਾ ਦਰਸ਼ਨ ਸਿੰਘ ਉੱਗੋਕੇ ਦੀ ਅਗਵਾਈ ਵਿਚ ਬਲਾਕ ਸ਼ਹਿਣਾ ਦੇ ਸਾਰੇ ਕਿਸਾਨ ਦਾ ਕਾਫ਼ਲਾ ਦਿੱਲੀ ਮਹਾਂ ਪੰਚਾਇਤ ਵਿਚ ਸ਼ਾਮਿਲ ਹੋਣ ਲਈ ਟੋਲ ਪਲਾਜ਼ਾ ਪੱਖੋ ਕੈਂਚੀਆਂ ਤੋਂ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫ਼ਰੰਟ 'ਤੇ ਬੁਰੀ ਤਰ੍ਹਾਂ ਨਾਲ ਫ਼ੇਲ੍ਹ ਸਾਬਤ ਹੋਈ-ਰਿੰਕਾ ਕੁਤਬਾ ਬਾਹਮਣੀਆਂ

ਮਹਿਲ ਕਲਾਂ, 19 ਮਾਰਚ (ਅਵਤਾਰ ਸਿੰਘ ਅਣਖੀ)-ਪੰਜਾਬ ਦੇ ਲੋਕਾਂ ਨੂੰ ਵੱਡੇ-ਵੱਡੇ ਸਬਜ਼ਬਾਗ ਦਿਖਾ ਕੇ ਸੱਤਾ 'ਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫ਼ਰੰਟ 'ਤੇ ਬੁਰੀ ਤਰ੍ਹਾਂ ਨਾਲ ਫ਼ੇਲ ਹੋ ਚੁੱਕੀ ਹੈ¢ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦੇ ਤਾਂ ਕੀ ਪੂਰੇ ਕਰਨੇ ਸਨ, ਸਗੋਂ ...

ਪੂਰੀ ਖ਼ਬਰ »

ਮਨੁੱਖੀ ਅਧਿਕਾਰ ਬਿਊਰੋ ਪੰਜਾਬ ਦੀ ਮੀਟਿੰਗ 'ਚ ਅਹਿਮ ਵਿਚਾਰਾਂ

ਮਹਿਲ ਕਲਾਂ, 19 ਮਾਰਚ (ਅਵਤਾਰ ਸਿੰਘ ਅਣਖੀ)-ਏਕਤਾ ਮਨੁੱਖੀ ਅਧਿਕਾਰ ਬਿਊਰੋ ਪੰਜਾਬ ਦੀ ਅਹਿਮ ਮੀਟਿੰਗ ਇੱਥੇ ਸੂਬਾਈ ਵਾਇਸ ਚੇਅਰਮੈਨ ਬਲਵਿੰਦਰ ਸਿੰਘ ਘੋਲੀਆ ਦੀ ਅਗਵਾਈ ਹੇਠ ਹੋਈ ¢ ਇਸ ਮੌਕੇ ਬੋਲਦਿਆਂ ਸੂਬਾ ਆਗੂ ਬਲਵਿੰਦਰ ਸਿੰਘ ਘੋਲੀਆ ਨੇ ਸਮੂਹ ਲੋਕਾਂ ਨੂੰ ਕਿਸੇ ...

ਪੂਰੀ ਖ਼ਬਰ »

ਅਮਨ ਕਾਨੂੰਨ ਦੀ ਸਥਿਤੀ ਬਹਾਲ ਰੱਖਣ ਲਈ ਪੁਲਿਸ ਨੇ ਕੀਤਾ ਫਲੈਗ ਮਾਰਚ

ਤਪਾ ਮੰਡੀ, 19 ਮਾਰਚ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਜ਼ਿਲ੍ਹਾ ਪੁਲਿਸ ਮੁਖੀ ਬਰਨਾਲਾ ਸੰਦੀਪ ਕੁਮਾਰ ਮਲਿਕ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਐਸ.ਪੀ. (ਐਚ) ਮੇਜਰ ਸਿੰਘ ਅਤੇ ਡੀ.ਐਸ.ਪੀ. ਰਵਿੰਦਰ ਸਿੰਘ ਰੰਧਾਵਾ ਦੀ ਅਗਵਾਈ ਹੇਠ ਪੁਲਿਸ ਵਲੋਂ ਸ਼ਹਿਰ ਅਤੇ ਆਸ-ਪਾਸ ਦੇ ਪਿੰਡਾਂ 'ਚ ...

ਪੂਰੀ ਖ਼ਬਰ »

ਪੁਲਿਸ ਨੇ ਕੀਤਾ ਫਲੈਗ ਮਾਰਚ

ਰੂੜੇਕੇ ਕਲਾਂ, 19 ਮਾਰਚ (ਗੁਰਪ੍ਰੀਤ ਸਿੰਘ ਕਾਹਨੇਕੇ)-ਸਥਾਨਕ ਇਲਾਕੇ ਵਿਚ ਅਮਨ ਸ਼ਾਂਤੀ ਬਹਾਲ ਰੱਖਣ ਲਈ ਰਵਿੰਦਰ ਸਿੰਘ ਰੰਧਾਵਾ ਡੀ.ਐਸ.ਪੀ. ਤਪਾ ਦੀ ਅਗਵਾਈ ਵਿਚ ਸਥਾਨਕ ਇਲਾਕੇ ਦੇ ਪਿੰਡ ਰੂੜੇਕੇ ਕਲਾਂ, ਪੱਖੋ ਕਲਾਂ, ਧੌਲਾ, ਬਦਰਾ, ਧੂਰਕੋਟ, ਭੈਣੀ ਫੱਤਾ ਆਦਿ ਪਿੰਡਾਂ ...

ਪੂਰੀ ਖ਼ਬਰ »

ਅਕਾਲੀ ਦਲ ਦਾ 24 ਦਾ ਧਰਨਾ ਮੁਲਤਵੀ

ਸੰਗਰੂਰ, 19 ਮਾਰਚ (ਸੁਖਵਿੰਦਰ ਸਿੰਘ ਫੁੱਲ) - ਸ਼ੋ੍ਰਮਣੀ ਅਕਾਲੀ ਦਲ ਨੇ ਵਿਧਾਨ ਸਭਾ ਹਲਕਾਵਾਰ ਪੰਜਾਬ ਬਚਾਓ ਧਰਨੇ ਜੋ 17 ਮਾਰਚ ਤੋਂ ਸ਼ੁਰੂ ਕੀਤੇ ਸਨ ਉਨ੍ਹਾਂ ਨੂੰ ਮੁਲਤਵੀ ਕਰਨ ਦਾ ਫ਼ੈਸਲਾ ਕੀਤਾ ਹੈ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਜਨਰਲ ਸਕੱਤਰ ਅਤੇ ...

ਪੂਰੀ ਖ਼ਬਰ »

ਟਿੰਕੂ ਮਿੱਤਲ ਸਹਿਕਾਰੀ ਬੈਂਕ ਕਰਮਚਾਰੀ ਯੂਨੀਅਨ ਦੇ ਬਣੇ ਜਨਰਲ ਸਕੱਤਰ

ਸ਼ਹਿਣਾ, 19 ਮਾਰਚ (ਸੁਰੇਸ਼ ਗੋਗੀ)-ਦੀ ਸੰਗਰੂਰ ਸੈਂਟਰਲ ਕੋਆਪੇ੍ਰਟਿਵ ਬੈਂਕ ਬਰਾਂਚ ਮੌੜ ਨਾਭਾ ਦੇ ਬੈਂਕ ਮੈਨੇਜਰ ਟਿੰਕੂ ਮਿੱਤਲ ਸਹਿਕਾਰੀ ਬੈਂਕ ਕਰਮਚਾਰੀ ਯੂਨੀਅਨ ਦੇ ਜ਼ਿਲ੍ਹਾ ਜਨਰਲ ਸਕੱਤਰ ਚੁਣੇ ਜਾਣ ਤੇ ਸਾਥੀ ਮੁਲਾਜ਼ਮਾਂ ਅਤੇ ਸਹਿਕਾਰੀ ਸਭਾਵਾਂ ਦੇ ...

ਪੂਰੀ ਖ਼ਬਰ »

ਸਵ: ਹਰਜੀਤ ਸਿੰਘ ਤੇ ਚਤਰ ਸਿੰਘ ਦੀ ਯਾਦ 'ਚ ਦਸਮੇਸ਼ ਚੈਰੀਟੇਬਲ ਟਰੱਸਟ ਵਲੋਂ ਮੈਡੀਕਲ ਕੈਂਪ ਲਗਾਇਆ

ਮਲੇਰਕੋਟਲਾ, 19 ਮਾਰਚ (ਪਰਮਜੀਤ ਸਿੰਘ ਕੁਠਾਲਾ) - ਦੇਸ਼ ਦੇ ਪ੍ਰਸਿੱਧ ਖੇਤੀ ਸਨਅਤੀ ਅਦਾਰੇ ਦਸਮੇਸ਼ ਕੰਬਾਇਨਜ਼ ਦੇ ਰਾਏਕੋਟ ਰੋਡ ਸਥਿਤ ਸਥਾਨਕ ਕੰਪਲੈਕਸ ਵਿਖੇ ਸਵਰਗੀ ਹਰਜੀਤ ਸਿੰਘ ਅਤੇ ਸਵਰਗੀ ਚਤਰ ਸਿੰਘ ਦੀ ਯਾਦ ਵਿਚ ਦਸਮੇਸ਼ ਚੈਰੀਟੇਬਲ ਟਰੱਸਟ ਮਲੇਰਕੋਟਲਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX