ਚੰਡੀਗੜ੍ਹ, 20 ਮਾਰਚ (ਨਵਿੰਦਰ ਸਿੰਘ ਬੜਿੰਗ)-ਕੋਆਰਡੀਨੇਸ਼ਨ ਕਮੇਟੀ ਆਫ਼ ਗੌਰਮਿੰਟ ਐਂਡ ਐੱਮ. ਸੀ. ਇੰਪਲਾਈਜ਼ ਐਂਡ ਵਰਕਸ ਯੂ. ਟੀ. ਚੰਡੀਗੜ੍ਹ ਦੇ ਸੱਦੇ 'ਤੇ ਵਾਟਰ ਸਪਲਾਈ ਵਰਕਸ ਯੂਨੀਅਨ ਅਤੇ ਟਾਇਲਟ ਵਰਕਰਜ਼ ਯੂਨੀਅਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੈਕਟਰ 11 ਵਿਚ ਪ੍ਰਸ਼ਾਸਨ ਦਾ ਪੁਤਲਾ ਸਾੜਿਆ ਗਿਆ | ਜ਼ਿਕਰਯੋਗ ਹੈ ਕਿ ਕੋਆਰਡੀਨੇਸ਼ਨ ਕਮੇਟੀ ਦੀ 7 ਜਨਵਰੀ ਨੂੰ ਹੋਈ ਲੀਡਰਸ਼ਿਪ ਕਨਵੈੱਨਸ਼ਨ ਦੇ ਫ਼ੈਸਲੇ ਅਨੁਸਾਰ ਚੰਡੀਗੜ੍ਹ ਪ੍ਰਸ਼ਾਸਨ ਤੇ ਨਗਰ ਨਿਗਮ ਦੇ ਸਾਰੇ ਵਿਭਾਗਾਂ ਵਿਚ 'ਬਰਾਬਰ ਕੰਮ ਦੇ ਲਈ ਬਰਾਬਰ ਤਨਖ਼ਾਹ' ਦੀ ਮੰਗ ਨੂੰ ਲੈ ਕੇ 17 ਜਨਵਰੀ ਤੋਂ ਲਗਾਤਾਰ ਪੁਤਲਾ ਫ਼ੂਕ ਪ੍ਰਦਰਸ਼ਨ ਚੱਲ ਰਹੇ ਹਨ, ਜਿਸ ਨੂੰ ਮੁੱਖ ਰੱਖਦਿਆਂ ਨਗਰ ਨਿਗਮ ਦੇ ਵਾਟਰ ਸਪਲਾਈ ਵਿਭਾਗ ਵਿਚ ਕੰਮ ਕਰਦੇ ਵਰਕਰਾਂ ਨੇ ਸੈਕਟਰ 11 ਵਿਚ ਪੁਤਲਾ ਫ਼ੂਕ ਪ੍ਰਦਰਸ਼ਨ ਕੀਤਾ | ਇਸ ਮੌਕੇ ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਦੇ ਹੋਏ ਕੋਆਰਡੀਨੇਸ਼ਨ ਕਮੇਟੀ ਦੇ ਪ੍ਰਧਾਨ ਸਤਿੰਦਰ ਸਿੰਘ, ਜਨਰਲ ਸਕੱਤਰ ਰਾਕੇਸ਼ ਕੁਮਾਰ, ਯੂਨੀਅਨ ਦੇ ਪ੍ਰਧਾਨ ਰਜਿੰਦਰ ਕੁਮਾਰ, ਟਾਇਲਟ ਵਰਕਰਜ਼ ਯੂਨੀਅਨ ਦੇ ਆਗੂ ਵਿਸ਼ਾਲ ਚੌਹਾਨ ਵਲੋਂ ਮੰਗ ਕੀਤੀ ਗਈ ਕਿ ਆਊਟ ਸੋਰਸਡ ਵਰਕਰਾਂ ਲਈ ਸੁਰੱਖਿਅਤ ਨੀਤੀ ਬਣਾਈ ਜਾਵੇ ਅਤੇ 'ਬਰਾਬਰ ਕੰਮ ਦੇ ਬਦਲੇ ਬਰਾਬਰ ਤਨਖਾਹ' ਦਿੱਤੀ ਜਾਵੇ | ਇਸ ਮੌਕੇ ਪ੍ਰਦਰਸ਼ਨਕਾਰੀਆਂ ਨੂੰ ਕੋਆਰਡੀਨੇਸ਼ਨ ਕਮੇਟੀ ਦੇ ਪ੍ਰਧਾਨ ਸਤਿੰਦਰ ਸਿੰਘ, ਜਨਰਲ ਸਕੱਤਰ ਰਾਕੇਸ਼ ਕੁਮਾਰ, ਚੇਅਰਮੈਨ ਅਨਿਲ ਕੁਮਾਰ, ਖਜ਼ਾਨਚੀ ਕਿਸ਼ੋਰੀ ਲਾਲ ਤੋਂ ਇਲਾਵਾ ਦੀ ਵਾਟਰ ਸਪਲਾਈ ਵਰਕਰਜ਼ ਯੂਨੀਅਨ ਦੇ ਪ੍ਰਧਾਨ ਰਾਜਿੰਦਰ ਕੁਮਾਰ, ਜਨਰਲ ਸਕੱਤਰ ਜਗਮੋਹਨ ਸਿੰਘ, ਪੈਟਰਨ ਸੁਰਿੰਦਰ ਕੁਮਾਰ, ਉਪ ਪ੍ਰਧਾਨ ਹਰਭਜਨ ਸਿੰਘ, ਸੁਖਦੇਵ ਸਿੰਘ, ਚੇਅਰਮੈਨ ਬਜਰੰਗੀ, ਰਘਬੀਰ ਸਿੰਘ, ਮੀਤ ਪ੍ਰਧਾਨ ਨਿਰਮਲ ਸਿੰਘ ਤੇ ਆਊਟ ਸੋਰਸਿੰਗ ਵਰਕਰਾਂ ਦੇ ਪ੍ਰਤੀਨਿਧੀ ਰਵੀ ਸਿੰਘ ਨੇ ਵੀ ਸੰਬੋਧਨ ਕੀਤਾ | ਉਨ੍ਹਾਂ ਕਿਹਾ ਕਿ ਅਗਲਾ ਪੁਤਲਾ ਫ਼ੂਕ ਪ੍ਰਦਰਸ਼ਨ 24 ਮਾਰਚ ਨੂੰ ਹੋਵੇਗਾ |
ਚੰਡੀਗੜ੍ਹ, 20 ਮਾਰਚ (ਨਵਿੰਦਰ ਸਿੰਘ ਬੜਿੰਗ)-ਚੰਡੀਗੜ੍ਹ ਦੀ ਸਾਈਬਰ ਕ੍ਰਾਈਮ ਪੁਲਿਸ ਨੇ ਸੈਕਟਰ-22 ਸਥਿਤ ਫੈਡਰਲ ਬੈਂਕ ਨਾਲ 18 ਲੱਖ ਰੁਪਏ ਦੀ ਠੱਗੀ ਮਾਰਨ ਵਾਲੇ ਇਕ ਗਿਰੋਹ ਦੇ ਦੋ ਗੈਂਗ ਮੈਂਬਰਾਂ ਨੂੰ ਗਿ੍ਫ਼ਤਾਰ ਕੀਤਾ ਹੈ | ਪੁਲਿਸ ਵਲੋਂ ਬੀਤੀ 5 ਮਾਰਚ ਨੂੰ ਧੋਖਾਧੜੀ ...
ਚੰਡੀਗੜ੍ਹ, 20 ਮਾਰਚ (ਮਨਜੋਤ ਸਿੰਘ ਜੋਤ)-ਰਜਿਸਟਰੇਸ਼ਨ ਅਤੇ ਲਾਇਸੈਂਸਿੰਗ ਅਥਾਰਟੀ, ਯੂ.ਟੀ., ਚੰਡੀਗੜ੍ਹ ਦੇ ਦਫ਼ਤਰ ਵਲੋਂ ਨਵੀਂ ਸੀਰੀਜ਼ 'ਸੀ.ਐਚ01-ਸੀ.ਪੀ' ਦੇ ਵਾਹਨ ਨੰਬਰ 0001 ਤੋਂ 9999 ਤੱਕ ਦੇ ਵਾਹਨ ਰਜਿਸਟਰੇਸ਼ਨ ਨੰਬਰਾਂ (ਫੈਂਸੀ ਅਤੇ ਵਿਕਲਪ) ਦੀ ਈ-ਨਿਲਾਮੀ ਕੀਤੀ ਗਈ ਹੈ ...
ਚੰਡੀਗੜ੍ਹ, 20 ਮਾਰਚ (ਨਵਿੰਦਰ ਸਿੰਘ ਬੜਿੰਗ)-ਚੰਡੀਗੜ੍ਹ ਸ਼ਹਿਰ 'ਚ ਪਏ ਮੀਂਹ ਨੇ ਇਕ ਵਾਰ ਫਿਰ ਠੰਢ ਵਿਚ ਵਾਧਾ ਕਰਦਿਆਂ ਤਾਪਮਾਨ ਵਿਚ ਗਿਰਾਵਟ ਲਿਆਂਦੀ ਹੈ, ਜਿਸ ਕਾਰਨ ਲੋਕਾਂ ਨੂੰ ਮੀਂਹ ਤੋਂ ਬਾਅਦ ਚਲ ਰਹੀਆਂ ਠੰਢੀਆਂ ਹਵਾਵਾਂ ਤੋਂ ਬਚਣ ਲਈ ਮੋਟੇ ਕੱਪੜਿਆਂ ਦਾ ...
ਚੰਡੀਗੜ੍ਹ, 20 ਮਾਰਚ (ਰਾਮ ਸਿੰਘ ਬਰਾੜ)-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਹਰਿਆਣਾ ਲੋਕ ਸੇਵਾ ਆਯੋਗ (ਐਚ.ਪੀ.ਐਸ.ਸੀ) ਇਕ ਸਵਾਇਤ ਸੰਸਥਾ ਹੈ | ਅਧਿਕਾਰੀਆਂ ਤੇ ਕਰਮਚਾਰੀਆਂ ਦੀ ਭਰਤੀ ਕਰਨ ਦੀ ਪ੍ਰਕਿਰਿਆ ਸੰਸਥਾ ਆਪਣੇ ਪੱਧਰ 'ਤੇ ਤੈਅ ਕਰਦੀ ਹੈ, ਇਸ ਵਿਚ ...
ਚੰਡੀਗੜ੍ਹ, 20 ਮਾਰਚ (ਰਾਮ ਸਿੰਘ ਬਰਾੜ)-ਹਰਿਆਣਾ ਦੇ ਡਿਪਟੀ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਵਿਧਾਇਕ ਆਫਤਾਬ ਅਹਿਮਦ ਵਲੋਂ ਵਿਧਾਨਸਭਾ ਸੈਸ਼ਨ ਦੌਰਾਨ ਪੁੱਛੇ ਗਏ ਸੁਆਲ ਦੇ ਜਵਾਬ ਵਿਚ ਦਸਿਆ ਕਿ ਜਿਨ੍ਹਾਂ ਰਾਸ਼ਨ ਕਾਰਡ ਹੋਲਡਰਾਂ ਦੇ ਕਾਰਡ ਕਟੇ ਹਨ, ਉਨ੍ਹਾਂ ਦੀ ...
ਚੰਡੀਗੜ੍ਹ, 20 ਮਾਰਚ (ਨਵਿੰਦਰ ਸਿੰਘ ਬੜਿੰਗ)-ਸਥਾਨਕ ਪੁਲਿਸ ਕੋਲ ਦਰਜ ਕਰਵਾਏ ਆਪਣੇ ਬਿਆਨਾਂ ਵਿਚ ਕਜਹੇੜੀ ਦੇ ਰਹਿਣ ਵਾਲੇ ਵਿਸ਼ਾਲ (19) ਨੇ ਦੱਸਿਆ ਕਿ ਕਜਹੇੜੀ ਦੇ ਰਹਿਣ ਵਾਲੇ ਸਾਹਿਲ, ਕਾਲਾ ਤੇ ਰਿਸ਼ਭ ਨੇ ਰਾਹ ਜਾਂਦੇ ਸ਼ਿਕਾਇਤਕਰਤਾ ਅਤੇ ਉਸਦੇ ਦੋਸਤਾਂ 'ਤੇ ਚਾਕੂ ...
ਚੰਡੀਗੜ੍ਹ, 20 ਮਾਰਚ (ਨਵਿੰਦਰ ਸਿੰਘ ਬੜਿੰਗ)-ਸਮਾਜ ਵਿਚ ਬਦਲਾਅ ਲਿਆਉਣ ਦੀ ਸੋਚ ਦੇ ਉਦੇਸ਼ ਨਾਲ ਇਕ ਨਵੇਂ ਪਲੇਟਫ਼ਾਰਮ 'ਸਮਾਜ ਪਰਿਵਰਤਨ ਸੰਘ-ਭਾਰਤ' ਦਾ ਐਲਾਨ ਕੀਤਾ ਗਿਆ ਹੈ, ਜਿਸ ਦੇ ਕੌਮੀ ਕੋਆਰਡੀਨੇਟਰ ਲਸ਼ਕਰ ਸਿੰਘ ਨੇ ਇਸ ਸੰਘ ਦੇ ਹੋਰ ਮੈਂਬਰਾਂ ਨਾਲ ਚੰਡੀਗੜ੍ਹ ...
ਖਰੜ, 20 ਮਾਰਚ (ਜੰਡਪੁਰੀ)-ਨਗਰ ਕੌਸਲ ਦੀ ਪ੍ਰਧਾਨ ਜਸਪ੍ਰੀਤ ਕੌਰ ਲੌਂਗੀਆ ਵਲੋਂ ਅੱਜ ਮੰਗਾਂ ਨੂੰ ਲੈ ਕੇ ਨਗਰ ਕੌਂਸਲ ਇੰਪਲਾਈਜ਼ ਯੂਨੀਅਨ ਦੀ ਸੱਦੀ ਗਈ ਮੀਟਿੰਗ 'ਚ ਯੂਨੀਅਨ ਦੇ ਆਗੂ ਨਹੀਂ ਪਹੁੰਚੇ | ਇਸ ਸੰਬੰਧੀ ਪ੍ਰਧਾਨ ਲੌਂਗੀਆ ਨੇ ਪੱਤਰਕਾਰਾਂ ਨੂੰ ਜਾਣਕਾਰੀ ...
ਐੱਸ. ਏ. ਐੱਸ. ਨਗਰ, 20 ਮਾਰਚ (ਕੇ. ਐੱਸ. ਰਾਣਾ)-ਨਗਰ ਨਿਗਮ ਮੁਹਾਲੀ ਵਲੋਂ ਆਗਾਮੀ 24 ਮਾਰਚ ਨੂੰ ਬਜਟ ਮੀਟਿੰਗ ਦੇ ਨਾਲ-ਨਾਲ ਇਕ ਸਾਧਾਰਨ ਮੀਟਿੰਗ ਵੀ ਸੱਦੀ ਗਈ ਹੈ | ਇਸ ਸੰਬੰਧੀ ਏਜੰਡਾ ਤਿਆਰ ਕੀਤਾ ਜਾ ਰਿਹਾ ਹੈ ਅਤੇ ਇਹ ਮੀਟਿੰਗ ਲਗਪਗ 24 ਮਾਰਚ ਨੂੰ ਹੋਣੀ ਤੈਅ ਹੈ | ਪ੍ਰਾਪਤ ...
ਖਰੜ, 20 ਮਾਰਚ (ਜੰਡਪੁਰੀ)-ਸਿਟੀਜ਼ਨ ਵੈੱਲਫ਼ੇਅਰ ਕਲੱਬ ਖਰੜ ਵਲੋਂ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਸਿਵਲ ਹਸਪਤਾਲ ਖਰੜ ਵਿਖੇ 23 ਮਾਰਚ ਨੂੰ ਅੱਖਾਂ ਦਾ ਮੁਫ਼ਤ ਜਾਂਚ ਤੇ ਆਪ੍ਰੇਸ਼ਨ ਕੈਂਪ ਲਗਾਇਆ ਜਾ ਰਿਹਾ ਹੈ | ਇਸ ਸੰਬੰਧੀ ਜਾਣਕਾਰੀ ...
ਐੱਸ. ਏ. ਐੱਸ. ਨਗਰ, 20 ਮਾਰਚ (ਜਸਬੀਰ ਸਿੰਘ ਜੱਸੀ)-ਥਾਣਾ ਸੋਹਾਣਾ ਦੀ ਪੁਲਿਸ ਨੇ ਲੋਕਾਂ ਦੇ ਘਰਾਂ 'ਚੋਂ ਸਿਲੰਡਰ ਚੋਰੀ ਕਰਕੇ ਅੱਗੇ ਵੇਚਣ ਵਾਲੇ ਇਕ ਮੁਲਜ਼ਮ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ | ਮੁਲਜ਼ਮ ਦੀ ਪਛਾਣ ਬਲਵਿੰਦਰ ਸਿੰਘ ਵਾਸੀ ਬਨੂੰੜ ਵਜੋਂ ...
ਐੱਸ. ਏ. ਐੱਸ. ਨਗਰ, 20 ਮਾਰਚ (ਕੇ. ਐੱਸ. ਰਾਣਾ)-ਈ. ਪੀ. ਐੱਫ. ਓ. ਨੇ ਵੱਧ ਤਨਖਾਹਾਂ ਤੇ ਪੈਨਸ਼ਨਾਂ ਸੰਬੰਧੀ ਦਿੱਤੀਆਂ ਜਾਣ ਵਾਲੀਆਂ ਅਰਜ਼ੀਆਂ ਦੀ ਮਿਤੀ 'ਚ 3 ਮਈ ਤੱਕ ਵਾਧਾ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਸੁਪਰੀਮ ਕੋਰਟ ਨੇ ਕਿਹਾ ਸੀ ਕਿ ਜਿਹੜੇ ਕਰਮਚਾਰੀ 1 ਸਤੰਬਰ 2014 ਤੋਂ ...
ਐੱਸ. ਏ. ਐੱਸ. ਨਗਰ, 20 ਮਾਰਚ (ਕੇ. ਐੱਸ. ਰਾਣਾ)-ਸਥਾਨਕ ਫੇਜ਼-7 ਸਥਿਤ ਈ.ਐੱਸ.ਆਈ. ਹਸਪਤਾਲ ਵਿਖੇ 'ਵਿਸ਼ਵ ਓਰਲ ਹੈਲਥ ਦਿਵਸ' ਮਨਾਇਆ ਗਿਆ | ਇਸ ਮੌਕੇ ਮਰੀਜ਼ਾਂ ਅਤੇ ਉਨ੍ਹਾਂ ਦੇ ਨਾਲ ਆਏ ਰਿਸ਼ਤੇਦਾਰਾਂ ਨੂੰ ਸੰਬੋਧਨ ਕਰਦਿਆਂ ਡੈਂਟਲ ਅਫ਼ਸਰ ਡਾ. ਨਿਸ਼ਾ ਕਲੇਰ ਨੇ ਦੰਦਾਂ ਦੀ ...
ਐੱਸ. ਏ. ਐੱਸ. ਨਗਰ, 20 ਮਾਰਚ (ਕੇ. ਐੱਸ. ਰਾਣਾ)-ਜ਼ਿਲ੍ਹਾ ਮੁਹਾਲੀ ਅੰਦਰ ਨਾਜਾਇਜ਼ ਮਾਈਨਿੰਗ ਨੂੰ ਰੋਕਣ ਲਈ ਸੰਬੰਧਤ ਵਿਭਾਗ ਵਲੋਂ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕਾਰਜਕਾਰੀ ਇੰਜ. ਮਾਈਨਿੰਗ ਨੇ ਦੱਸਿਆ ਕਿ ਉਪ ਮੰਡਲ ਅਫ਼ਸਰ ...
ਐੱਸ. ਏ. ਐੱਸ. ਨਗਰ, 20 ਮਾਰਚ (ਕੇ. ਐੱਸ. ਰਾਣਾ)-ਜਗਜੀਤ ਸਿੰਘ ਆਨੰਦ ਤੇ ਗੁਰਬਖ਼ਸ਼ ਸਿੰਘ ਪ੍ਰੀਤ ਲੜੀ ਪਰਿਵਾਰ ਵਲੋਂ ਹਰ ਸਾਲ ਪ੍ਰੀਤਨਗਰ ਅੰਮਿ੍ਤਸਰ ਵਿਖੇ ਸਾਲ ਦੀ ਸਰਬੋਤਮ ਕਹਾਣੀ ਨੂੰ ਇਨਾਮ ਦਿੱਤਾ ਜਾਂਦਾ ਹੈ | ਇਹ ਇਨਾਮ ਉੱਘੇ ਕਹਾਣੀਕਾਰ ਤੇ ਵਾਰਤਕਕਾਰ ਸੁਕੀਰਤ ...
ਜ਼ੀਰਕਪੁਰ, 20 ਮਾਰਚ (ਅਵਤਾਰ ਸਿੰਘ)-ਜ਼ੀਰਕਪੁਰ ਪੁਲਿਸ ਨੇ ਬੀਤੇ ਦਿਨੀਂ ਜ਼ੀਰਕਪੁਰ ਦੀ ਵੀ. ਆਈ. ਪੀ. ਸੜਕ 'ਤੇ ਲੰਗਰ ਦੇ ਪੈਸੇ ਇਕੱਠੇ ਕਰਨ ਬਹਾਨੇ ਇਕ ਔਰਤ ਦੀ ਚੇਨ ਝਪਟ ਕੇ ਫ਼ਰਾਰ ਹੋਏ ਦੋ ਝਪਟਮਾਰਾਂ ਨੂੰ ਕਾਬੂ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ | ਪੁਲਿਸ ਸੂਤਰਾਂ ...
ਚੰਡੀਗੜ੍ਹ, 20 ਮਾਰਚ (ਪ੍ਰੋ. ਅਵਤਾਰ ਸਿੰਘ)-ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਸੈਕਟਰ-26 ਚੰਡੀਗੜ੍ਹ ਵਿਖੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਯੁਵਕ ਭਲਾਈ ਵਿਭਾਗ ਦੇ ਸਹਿਯੋਗ ਨਾਲ ਵਿਰਾਸਤ, ਕਲਾ ਅਤੇ ਕਰਾਫਟ ਬਾਰੇ ਇਕ ਰੋਜ਼ਾ ਅੰਤਰ-ਕਾਲਜ ਵਰਕਸ਼ਾਪ ਕਰਵਾਈ ਗਈ | ਇਸ ...
ਐੱਸ. ਏ. ਐੱਸ. ਨਗਰ, 20 ਮਾਰਚ (ਜਸਬੀਰ ਸਿੰਘ ਜੱਸੀ)-ਥਾਣਾ ਮਟੌਰ ਦੀ ਪੁਲਿਸ ਵਲੋਂ ਵਿਦੇਸ਼ ਭੇਜਣ ਦੇ ਨਾਂਅ 'ਤੇ ਧੋਖਾਧੜੀ ਕਰਨ ਦੇ ਦੋਸ਼ ਹੇਠ ਟਰੈਵਲ ਦਾ ਵਰਲਡ ਫੇਜ਼-3ਬੀ2 ਮੁਹਾਲੀ ਦੇ 2 ਪ੍ਰਬੰਧਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਮੁਲਜ਼ਮਾਂ ਦੀ ਪਛਾਣ ਅੰਮਿ੍ਤਪਾਲ ਸਿੰਘ ...
ਚੰਡੀਗੜ੍ਹ, 20 ਮਾਰਚ (ਪ੍ਰੋ. ਅਵਤਾਰ ਸਿੰਘ)-ਸਿੱਖ ਐਜੂਕੇਸ਼ਨਲ ਸੋਸਾਇਟੀ (ਐੱਸ. ਈ. ਐੱਸ.) ਚੰਡੀਗੜ੍ਹ ਵਲੋਂ 22 ਮਾਰਚ ਨੂੰ ਗੁਰੂ ਗੋਬਿੰਦ ਸਿੰਘ ਕਾਲਜ ਫ਼ਾਰ ਵੂਮੈਨ, ਸੈਕਟਰ-26, ਚੰਡੀਗੜ੍ਹ ਵਿਖੇ ਮਹਾਨ ਪੰਥਕ ਆਗੂ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੀ ਯਾਦ ਵਿਚ ਇਕ ਸਨਮਾਨ ...
ਐੱਸ .ਏ .ਐੱਸ ਨਗਰ, 20 ਮਾਰਚ (ਕੇ .ਐੱਸ .ਰਾਣਾ)-ਇੱਥੋਂ ਦੇ ਸੈਕਟਰ 88 ਵਿਚਲੇ ਇਕ ਬਿਲਡਰ ਦੇ ਸਾਈਟ ਆਫਿਸ ਨੂੰ ਅੱਜ ਸਵੇਰੇ ਅਚਾਨਕ ਭਿਆਨਕ ਅੱਗ ਲੱਗਣ ਕਰਨਾ ਕਰੀਬ 2 ਕਰੋੜ ਰੁਪਏ ਦੇ ਮਾਲੀ ਨੁਕਸਾਨ ਹੋਣ ਦਾ ਅਨੁਮਾਨ ਹੈ¢ ਸ਼ਹਿਰ ਦੇ ਨਾਮੀ ਬਿਲਡਰ ਦੇ ਪ੍ਰੋਜੈਕਟ ਮੇਨੈਜਰ ...
ਖਰੜ, 20 ਮਾਰਚ (ਗੁਰਮੁੱਖ ਸਿੰਘ ਮਾਨ)-ਪੰਜਾਬ ਸਰਕਾਰ ਵਲੋਂ ਸਾਲ 2018 ਤੋਂ ਲੈ ਕੇ ਹੁਣ ਤੱਕ ਸਰਪੰਚਾਂ ਵਲੋਂ ਕਰਵਾਏ ਗਏ ਕੰਮਾਂ ਦਾ ਨਿਰੀਖਣ ਅਤੇ ਫਿਜ਼ੀਕਲ ਵੈਰੀਫਿਕੇਸ਼ਨ ਕਰਨ ਸੰਬੰਧੀ ਜਾਰੀ ਕੀਤੇ ਗਏ ਹੁਕਮਾਂ ਦੇ ਵਿਰੋਧ 'ਚ ਬਲਾਕ ਖਰੜ ਦੇ ਸਰਪੰਚਾਂ ਵਲੋਂ ਬੀ. ਡੀ. ਪੀ. ਓ. ...
ਐੱਸ. ਏ. ਐੱਸ. ਨਗਰ, 20 ਮਾਰਚ (ਕੇ. ਐੱਸ. ਰਾਣਾ)-ਭਾਜਪਾ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਅਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਅਗਵਾਈ ਹੇਠ ਬਲੌਂਗੀ ਵਿਖੇ ਹੋਈ ਵਿਸ਼ਾਲ ਰੈਲੀ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਲੋਕ ਹਿਤੈਸ਼ੀ ਨੀਤੀਆਂ ਅਤੇ ਭਾਜਪਾ ...
ਚੰਡੀਗੜ੍ਹ, 20 ਮਾਰਚ (ਮਨਜੋਤ ਸਿੰਘ ਜੋਤ)-ਵਿਸ਼ਵ ਮੌਖਿਕ ਸਿਹਤ ਦਿਵਸ ਮੌਕੇ ਬਜ਼ੁਰਗਾਂ ਦੀ ਮੂੰਹ ਦੀ ਸਿਹਤ ਨੂੰ ਉਤਸ਼ਾਹਿਤ ਕਰਨ ਲਈ ਓਲਡਏਜ ਹੋਮ ਸੈਕਟਰ-15 ਚੰਡੀਗੜ੍ਹ ਵਿਖੇ ਇਕ ਸਮਾਗਮ ਕਰਵਾਇਆ ਗਿਆ | ਸਮਾਜ ਭਲਾਈ, ਇਸਤਰੀ ਤੇ ਬਾਲ ਵਿਕਾਸ ਵਿਭਾਗ ਚੰਡੀਗੜ੍ਹ ...
ਐੱਸ. ਏ. ਐੱਸ. ਨਗਰ, 20 ਮਾਰਚ (ਕੇ. ਐੱਸ. ਰਾਣਾ)-ਪੰਜਾਬ ਪੁਲਿਸ ਵਲੋਂ ਬੀਤੇ ਦਿਨੀਂ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਭਾਈ ਅੰਮਿ੍ਤਪਾਲ ਸਿੰਘ ਦੇ ਖ਼ਿਲਾਫ਼ ਚਲਾਈ ਗਈ ਮੁਹਿੰਮ ਦੇ ਵਿਰੋਧ 'ਚ ਭਾਈ ਅੰਮਿ੍ਤਪਾਲ ਸਿੰਘ ਦੇ ਸਮਰਥਕਾਂ ਤੇ ਸਿੱਖ ਸੰਗਤਾਂ ਵਲੋਂ ਗੁਰਦੁਆਰਾ ...
ਮਾਜਰੀ, 20 ਮਾਰਚ (ਧੀਮਾਨ)-ਓਮੈਕਸ ਸਿਟੀ ਬੱਸ ਅੱਡਾ ਪਿੰਡ ਢਕੌਰਾਂ ਕਲਾਂ ਨੇੜੇ ਲਗਾਏ ਨਾਕੇ ਦੌਰਾਨ ਸਥਾਨਕ ਪੁਲਿਸ ਨੇ ਇਕ ਮੁਲਜ਼ਮ ਨੂੰ ਭਾਰੀ ਮਾਤਰਾ 'ਚ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ | ਮੁਲਜ਼ਮ ਦੀ ਪਛਾਣ ਵਰਿੰਦਰ ਸਿੰਘ ਪੁੱਤਰ ਹਰਜਿੰਦਰ ਸਿੰਘ ਵਾਸੀ ...
ਖਰੜ, 20 ਮਾਰਚ (ਜੰਡਪੁਰੀ)-ਮਹਿਲਾ ਮੋਰਚਾ ਭਾਜਪਾ ਮੰਡਲ ਖਰੜ-2 ਦੀ ਮੀਟਿੰਗ ਮੰਡਲ ਪ੍ਰਧਾਨ ਡਾ. ਪ੍ਰਤਿਭਾ ਮਿਸ਼ਰਾ ਦੀ ਅਗਵਾਈ ਹੇਠ ਹੋਈ | ਇਸ ਮੀਟਿੰਗ 'ਚ ਡਾ. ਪ੍ਰਤਿਭਾ ਮਿਸ਼ਰਾ ਨੇ ਮੰਡਲ ਖਰੜ-2 ਦੇ ਪ੍ਰਧਾਨ ਸੁਭਾਸ਼ ਅਗਰਵਾਲ ਦੀ ਸਲਾਹ ਅਤੇ ਪਾਰਟੀ ਹਾਈਕਮਾਨ ਦੇ ...
ਡੇਰਾਬੱਸੀ, 20 ਮਾਰਚ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਵਿਖੇ ਬਾਅਦ ਦੁਪਹਿਰ ਹੋਈ ਭਰਵੀਂ ਬਰਸਾਤ ਮਗਰੋਂ ਸ਼ਹਿਰ ਜਲ-ਥਲ ਹੋ ਗਿਆ | ਸ਼ਹਿਰ 'ਚ ਪਾਣੀ ਦੀ ਨਿਕਾਸੀ ਦੇ ਪ੍ਰਬੰਧ ਪੂਰੇ ਹੋਣ ਦੇ ਕੌਂਸਲ ਦੇ ਦਾਅਵਿਆਂ ਦੀ ਇਸ ਮੀਂਹ ਨੇ ਇਕ ਵਾਰ ਫਿਰ ਪੋਲ ਖੋਲ੍ਹ ਕੇ ਰੱਖ ਦਿੱਤੀ ...
ਐੱਸ. ਏ. ਐੱਸ. ਨਗਰ, 20 ਮਾਰਚ (ਕੇ. ਐੱਸ. ਰਾਣਾ)-ਬਲਾਕ ਕਾਂਗਰਸ ਕਮੇਟੀ ਮੁਹਾਲੀ ਸ਼ਹਿਰੀ ਦੇ ਪ੍ਰਧਾਨ ਜਸਪ੍ਰੀਤ ਸਿੰਘ ਗਿੱਲ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਦਿੱਲੀ ਦੇ ਜੰਤਰ-ਮੰਤਰ ਵਾਂਗ ਮੁਹਾਲੀ ਸ਼ਹਿਰ 'ਚ ਵੀ ਧਰਨੇ ਪ੍ਰਦਰਸ਼ਨਾਂ ਵਾਸਤੇ ਕੋਈ ਵਿਸ਼ੇਸ਼ ਥਾਂ ...
ਖਰੜ, 20 ਮਾਰਚ (ਗੁਰਮੁੱਖ ਸਿੰਘ ਮਾਨ)-ਪੰਜਾਬ ਸਰਕਾਰ ਦੇ ਲੋਕ ਨਿਰਮਾਣ ਵਿਭਾਗ ਵਲੋਂ ਬਡਾਲਾ-ਝੰਜੇੜੀ ਸੜਕ 'ਤੇ ਪ੍ਰੀਮਿਕਸ ਪਾਉਣ ਦੇ ਕੰਮ ਦੀ ਸ਼ੁਰੂਆਤ ਕੀਤੇ ਜਾਣ ਕਾਰਨ ਦਰਜਨਾਂ ਪਿੰਡਾਂ ਦੀਆਂ ਪੰਚਾਇਤਾਂ, ਵਸਨੀਕਾਂ ਤੇ ਕਿਸਾਨ ਯੂਨੀਅਨਾਂ ਦੇ ਕਰੀਬ ਡੇਢ ਸਾਲ ਦੇ ...
ਐੱਸ .ਏ .ਐੱਸ ਨਗਰ, 20 ਮਾਰਚ (ਕੇ .ਐੱਸ .ਰਾਣਾ)-ਇੱਥੋਂ ਦੇ ਸੈਕਟਰ 88 ਵਿਚਲੇ ਇਕ ਬਿਲਡਰ ਦੇ ਸਾਈਟ ਆਫਿਸ ਨੂੰ ਅੱਜ ਸਵੇਰੇ ਅਚਾਨਕ ਭਿਆਨਕ ਅੱਗ ਲੱਗਣ ਕਰਨਾ ਕਰੀਬ 2 ਕਰੋੜ ਰੁਪਏ ਦੇ ਮਾਲੀ ਨੁਕਸਾਨ ਹੋਣ ਦਾ ਅਨੁਮਾਨ ਹੈ¢ ਸ਼ਹਿਰ ਦੇ ਨਾਮੀ ਬਿਲਡਰ ਦੇ ਪ੍ਰੋਜੈਕਟ ਮੇਨੈਜਰ ...
ਐੱਸ. ਏ. ਐੱਸ. ਨਗਰ, 20 ਮਾਰਚ (ਕੇ. ਐੱਸ. ਰਾਣਾ)-ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀ. ਬੀ. ਈ. ਈ.) ਵਲੋਂ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਡੀ. ਬੀ. ਈ. ਈ. ਦੇ ਹੁਕਮਾਂ ਤਹਿਤ ਜ਼ਿਲ੍ਹੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਦੇ ਅਵਸਰ ਮੁਹੱਈਆ ਕਰਵਾਉਣ ਦੇ ਉਦੇਸ਼ ...
ਐੱਸ. ਏ. ਐੱਸ. ਨਗਰ, 20 ਮਾਰਚ (ਜਸਬੀਰ ਸਿੰਘ ਜੱਸੀ)-ਥਾਣਾ ਸੋਹਾਣਾ ਅਧੀਨ ਪੈਂਦੇ ਖਰੜ-ਬਨੂੰੜ ਰੋਡ 'ਤੇ ਸਥਿਤ ਪਿੰਡ ਭਾਗੋਮਾਜਰਾ ਦੇ ਨਜ਼ਦੀਕ ਇਕ ਮੋਟਰਸਾਈਕਲ ਦੀ ਟੱਕਰ ਵੱਜਣ ਨਾਲ 2 ਪੈਦਲ ਜਾ ਰਹੇ ਵਿਅਕਤੀਆਂ ਦੀ ਮੌਤ ਹੋ ਗਈ | ਮਿ੍ਤਕਾਂ ਦੀ ਪਛਾਣ ਕਾਰਤਿਕ ਪਾਹਨ ਤੇ ...
ਐੱਸ. ਏ. ਐੱਸ. ਨਗਰ, 20 ਮਾਰਚ (ਕੇ. ਐੱਸ. ਰਾਣਾ)-ਜ਼ਿਲ੍ਹਾ ਸਿਹਤ ਵਿਭਾਗ ਨੇ ਦਿਲ ਵਿਚ ਛੇਕ ਦੀ ਬਿਮਾਰੀ ਤੋਂ ਪੀੜਤ ਇਕ ਕੁੜੀ ਦਾ ਮੁਫ਼ਤ ਆਪ੍ਰੇਸ਼ਨ ਕਰਵਾਇਆ ਹੈ | ਜ਼ਿਲ੍ਹਾ ਟੀਕਾਕਰਨ ਅਧਿਕਾਰੀ ਡਾ. ਗਿਰੀਸ਼ ਡੋਗਰਾ ਨੇ ਦੱਸਿਆ ਕਿ ਮੁਹਾਲੀ ਵਾਸੀ 17 ਸਾਲਾ ਭਾਰਤੀ ਦੇ ਦਿਲ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX