ਤਾਜਾ ਖ਼ਬਰਾਂ


ਪ੍ਰਧਾਨ ਮੰਤਰੀ ਮੋਦੀ ਨੇ ਟੈਲੀਫੋਨ 'ਤੇ ਦੱਖਣੀ ਅਫਰੀਕਾ ਦੇ ਰਾਸ਼ਟਰਪਤੀ ਰਾਮਾਫੋਸਾ ਨਾਲ ਬ੍ਰਿਕਸ ਵਿਚ ਸਹਿਯੋਗ ਬਾਰੇ ਕੀਤੀ ਚਰਚਾ
. . .  32 minutes ago
ਨਵੀਂ ਦਿੱਲੀ, 10 ਜੂਨ - ਪ੍ਰਧਾਨ ਮੰਤਰੀ ਮੋਦੀ ਨੇ ਟੈਲੀਫੋਨ 'ਤੇ ਗੱਲਬਾਤ ਦੌਰਾਨ ਦੱਖਣੀ ਅਫਰੀਕਾ ਦੇ ਰਾਸ਼ਟਰਪਤੀ ਰਾਮਾਫੋਸਾ ਨਾਲ ਬ੍ਰਿਕਸ ਵਿਚ ਸਹਿਯੋਗ ਬਾਰੇ ਚਰਚਾ ਕੀਤੀ।
ਮਹਾਰਾਸ਼ਟਰ: ਹੈਲਥਕੇਅਰ ਕੰਪਨੀ ਵਿੱਚ ਧਮਾਕਾ, ਇਕ ਦੀ ਮੌਤ
. . .  54 minutes ago
ਮੁੰਬਈ, 10 ਜੂਨ - ਮਹਾਰਾਸ਼ਟਰ ਦੇ ਅੰਬਰਨਾਥ 'ਚ ਬਲੂ ਜੈੱਟ ਹੈਲਥਕੇਅਰ ਕੰਪਨੀ ਦੇ ਪਲਾਂਟ 'ਚ ਹੋਏ ਧਮਾਕੇ 'ਚ ਇਕ ਕਰਮਚਾਰੀ ਦੀ ਮੌਤ ਹੋ ਗਈ ਅਤੇ ਪੰਜ ਹੋਰ ਜ਼ਖਮੀ ਹੋ ਗਏ ...
ਤੇਜ਼ ਮੀਂਹ ਹਨੇਰੀ ਤੇ ਗੜੇਮਾਰੀ ਨੇ ਮੌਸਮ ਦਾ ਬਦਲਿਆ ਮਿਜ਼ਾਜ
. . .  about 2 hours ago
ਧਾਰੀਵਾਲ,10 ਜੂਨ (ਜੇਮਸ ਨਾਹਰ)- ਗੁਰਦਾਸਪੁਰ ਅਧੀਨ ਪੈਂਦੇ ਅੱਜ ਧਾਰੀਵਾਲ ਵਿਚ ਜਿੱਥੇ ਤੇਜ਼ ਮੀਂਹ ਹਨੇਰੀ ਤੇ ਗੜ੍ਹੇਮਾਰੀ ਨੇ ਮੌਸਮ ਦਾ ਮਿਜ਼ਾਜ ਬਦਲਿਆ ਹੈ , ਉਥੇ ਹੀ ਅੱਜ ਅਤ ਦੀ ਗਰਮੀ ਨਾਲ ਪ੍ਰਭਾਵਿਤ ਹਰ ਇਕ ...
ਮੁਸਲਿਮ ਰਾਖਵਾਂਕਰਨ ਨਹੀਂ ਹੋਣਾ ਚਾਹੀਦਾ ਕਿਉਂਕਿ ਇਹ ਸੰਵਿਧਾਨ ਦੇ ਵਿਰੁੱਧ ਹੈ - ਅਮਿਤ ਸ਼ਾਹ
. . .  about 3 hours ago
ਮਹਾਰਾਸ਼ਟਰ ,ਨਾਂਦੇੜ , 10 ਜੂਨ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਮੰਨਣਾ ਹੈ ਕਿ ਮੁਸਲਿਮ ਰਾਖਵਾਂਕਰਨ ਨਹੀਂ ਹੋਣਾ ਚਾਹੀਦਾ ਕਿਉਂਕਿ ਇਹ ਸੰਵਿਧਾਨ ਦੇ ਵਿਰੁੱਧ ਹੈ। ਧਰਮ ਆਧਾਰਿਤ ਰਾਖਵਾਂਕਰਨ ਨਹੀਂ ...
ਮੋਟਰ ਗੈਰੇਜ ’ਤੇ ਅਚਾਨਕ ਲਗੀ ਅੱਗ ਨਾਲ ਲੱਖਾਂ ਦਾ ਸਾਮਾਨ ਸੜ ਕੇ ਹੋਇਆ ਸੁਆਹ
. . .  about 3 hours ago
ਧਾਰੀਵਾਲ , 10 ਜੂਨ - (ਜੇਮਸ ਨਾਹਰ)- ਬਟਾਲਾ-ਗੁਰਦਾਸਪੁਰ ਜੀਟੀ ਰੋਡ ’ਤੇ ਧਾਰੀਵਾਲ ਵਿਖੇ ਸਥਿਤ ਐਨ. ਆਰ. ਮੋਟਰ ਗੈਰੇਜ ’ਤੇ ਅਚਾਨਕ ਅੱਗ ਲੱਗ ਜਾਣ ਨਾਲ ਲੱਖਾਂ ਦਾ ਨੁਕਸਾਨ ਹੋ ਜਾਣ ਦੀ ਖ਼ਬਰ ...
ਅਸੀਂ ਉਮੀਦ ਕਰਦੇ ਹਾਂ ਕਿ ਸਾਡੀਆਂ ਸਮੱਸਿਆਵਾਂ 15 ਜੂਨ ਤੋਂ ਪਹਿਲਾਂ ਹੱਲ ਹੋ ਜਾਣਗੀਆਂ- ਪਹਿਲਵਾਨ ਬਜਰੰਗ ਪੂਨੀਆ
. . .  about 4 hours ago
ਨਵੀਂ ਦਿੱਲੀ , 10 ਜੂਨ - ਪਹਿਲਵਾਨ ਬਜਰੰਗ ਪੂਨੀਆ ਨੇ ਕਿਹਾ ਹੈ ਕਿ ਅਸੀਂ ਉਮੀਦ ਕਰਦੇ ਹਾਂ ਕਿ ਸਾਡੀਆਂ ਸਮੱਸਿਆਵਾਂ 15 ਜੂਨ ਤੋਂ ਪਹਿਲਾਂ ਹੱਲ ਹੋ ਜਾਣਗੀਆਂ । ਉਸ (ਨਾਬਾਲਗ ਲੜਕੀ) ਦੇ ਪਿਤਾ ਨੇ ਕਿਹਾ ...
ਅਮਿਤ ਸ਼ਾਹ ਸ੍ਰੀ ਹਜ਼ੂਰ ਸਾਹਿਬ ਵਿਖੇ ਹੋਏ ਨਤਮਸਤਕ
. . .  about 5 hours ago
ਮਹਾਰਾਸ਼ਟਰ, 10 ਜੂਨ- ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਨਾਂਦੇੜ ਸਥਿਤ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਚਲਨਗਰ ਸਾਹਿਬ ਗੁਰਦੁਆਰੇ ਵਿਚ ਮੱਥਾ ਟੇਕਿਆ ਅਤੇ ਸਰਬਤ ਦੇ ਭਲੇ....
ਛੱਤੀਸਗੜ੍ਹ: ਸੀ.ਆਰ.ਪੀ.ਐਫ਼ ਜਵਾਨਾਂ ਨੇ ਵੱਡੀ ਮਾਤਰਾ ਵਿਚ ਆਈ.ਈ.ਡੀ. ਕੀਤਾ ਬਰਾਮਦ
. . .  about 5 hours ago
ਰਾਏਪੁਰ, 10 ਜੂਨ- ਸੀ.ਆਰ.ਪੀ.ਐਫ਼ ਦੇ ਜਵਾਨਾਂ ਨੇ ਦੱਸਿਆ ਕਿ ਛੱਤੀਸਗੜ੍ਹ ਦੇ ਬੀਜਾਪੁਰ ਵਿਖੇ ਅਵਾਪੱਲੀ-ਬਾਸਾਗੁਡਾ ਰੋਡ ’ਤੇ ਮਾਓਵਾਦੀਆਂ ਵਲੋਂ ਲਾਇਆ ਗਿਆ 3 ਕਿਲੋ ਆਈ.ਈ.ਡੀ. ਬਰਾਮਦ ਕੀਤਾ....
ਪੁਲਿਸ ਸਿਰਫ਼ ਵਿਰੋਧੀ ਨੇਤਾਵਾਂ ਲਈ ਹੀ ਹੈ- ਸੁਖਪਾਲ ਸਿੰਘ ਖਹਿਰਾ
. . .  about 5 hours ago
ਚੰਡੀਗੜ੍ਹ, 10 ਜੂਨ- ਸੁਖਪਾਲ ਸਿੰਘ ਖਹਿਰਾ ਨੇ ਇਕ ਟਵੀਟ ਕਰ ਭਗਵੰਤ ਮਾਨ ’ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਲਿਖਿਆ ਹੈ ਕਿ ਭਗਵੰਤ ਮਾਨ ਅਤੇ ਵਿਜੀਲੈਂਸ ਬਿਊਰੋ ਵਲੋਂ ਅਕਸਰ ਸਿਆਸਤਦਾਨਾਂ ਦੁਆਰਾ ਆਮਦਨ....
ਡਿਪੋਰਟ ਹੋਣ ਵਾਲੇ ਵਿਦਿਆਰਥੀਆਂ ਦੇ ਹੱਕ ਵਿਚ ਆਈ ਨਿਮਰਤ ਖਹਿਰਾ
. . .  about 7 hours ago
ਚੰਡੀਗੜ੍ਹ, 10 ਜੂਨ- ਇਸੇ ਸਾਲ ਮਾਰਚ ਮਹੀਨੇ ਦੇ ਅੱਧ ’ਚ ਕੈਨੇਡੀਅਨ ਬਾਰਡਰ ਸਕਿਓਰਿਟੀ ਏਜੰਸੀ ਨੇ 700 ਤੋਂ ਵੱਧ ਭਾਰਤੀ ਵਿਦਿਆਰਥੀਆਂ ਨੂੰ ਡਿਪੋਰਟ ਕਰਨ ਦਾ ਨੋਟਿਸ ਜਾਰੀ ਕੀਤਾ ਸੀ। ਵਿੱਦਿਅਕ ਅਦਾਰਿਆਂ....
ਜਦੋਂ ਧਾਰਾ 370 ਹਟਾਈ ਗਈ ਤਾਂ ਅਰਵਿੰਦ ਕੇਜਰੀਵਾਲ ਕਿੱਥੇ ਸਨ- ਉਮਰ ਅਬਦੁੱਲਾ
. . .  about 7 hours ago
ਸ੍ਰੀਨਗਰ, 10 ਜੂਨ- ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ’ਤੇ ਹਮਲਾ ਬੋਲਦਿਆਂ ਕਿਹਾ ਕਿ ਜਦੋਂ ਧਾਰਾ 370 ਹਟਾਈ ਗਈ ਸੀ ਤਾਂ ਅਰਵਿੰਦ ਕੇਜਰੀਵਾਲ.....
ਮਹਾਪੰਚਾਇਤ ’ਚ ਬੋਲੇ ਬਜਰੰਗ ਪੂਨੀਆ, ਅਸੀਂ ਅੰਦੋਲਨ ਵਾਪਸ ਨਹੀਂ ਲੈ ਰਹੇ
. . .  about 8 hours ago
ਸੋਨੀਪਤ, 10 ਜੂਨ- ਮਹਾਪੰਚਾਇਤ ’ਚ ਪਹਿਲਵਾਨ ਬਜਰੰਗ ਪੂਨੀਆ ਨੇ ਸਰਕਾਰ ਨੂੰ 15 ਜੂਨ ਤੱਕ ਦਾ ਅਲਟੀਮੇਟਮ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ 15 ਜੂਨ ਤੱਕ ਕੋਈ ਫ਼ੈਸਲਾ ਨਾ ਲਿਆ ਤਾਂ ਅਸੀਂ 16 ਅਤੇ 17....
ਮਨੀਪੁਰ: ਰਾਜਪਾਲ ਦੀ ਪ੍ਰਧਾਨਗੀ ਹੇਠ ਸ਼ਾਂਤੀ ਕਮੇਟੀ ਦਾ ਗਠਨ
. . .  about 8 hours ago
ਨਵੀਂ ਦਿੱਲੀ, 10 ਜੂਨ- ਗ੍ਰਹਿ ਮਾਮਲਿਆਂ ਦੇ ਮੰਤਰਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਭਾਰਤ ਸਰਕਾਰ ਨੇ ਮਨੀਪੁਰ ਦੇ ਰਾਜਪਾਲ ਦੀ ਪ੍ਰਧਾਨਗੀ ਹੇਠ ਮਨੀਪੁਰ ਵਿਚ ਸ਼ਾਂਤੀ ਕਮੇਟੀ ਦਾ ਗਠਨ ਕੀਤਾ ਹੈ। ਦੱਸ ਦੇਈਏ ਕਿ....
ਏਸ਼ੀਅਨ ਖ਼ੇਡਾਂ ਵਿਚ ਹਿੱਸਾ ਸਾਰੇ ਮੁੱਦੇ ਹੱਲ ਹੋਣ ਤੋਂ ਬਾਅਦ- ਸਾਕਸ਼ੀ ਮਲਿਕ
. . .  about 8 hours ago
ਸੋਨੀਪਤ, 10 ਜੂਨ- ਅੱਜ ਇੱਥੇ ਬੋਲਦਿਆਂ ਪਹਿਲਵਾਨ ਸਾਕਸ਼ੀ ਮਲਿਕ ਨੇ ਕਿਹਾ ਕਿ ਅਸੀਂ ਏਸ਼ੀਅਨ ਖ਼ੇਡਾਂ ਵਿਚ ਉਦੋਂ ਹੀ ਹਿੱਸਾ ਲਵਾਂਗੇ ਜਦੋਂ ਇਹ....
ਸੈਂਕੜੇ ਕਿਸਾਨਾਂ ਨੇ ਅਮਨ ਅਰੋੜਾ ਦੀ ਕੋਠੀ ਅੱਗੇ ਧਰਨਾ ਦੇ ਕੇ ਕੀਤੀ ਨਾਅਰੇਬਾਜ਼ੀ
. . .  about 9 hours ago
ਸੁਨਾਮ ਊਧਮ ਸਿੰਘ ਵਾਲਾ, 10 ਜੂਨ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਬਲਾਕ ਸੁਨਾਮ ਅਤੇ ਸੰਗਰੂਰ ਦੇ ਸੈਂਕੜੇ ਕਿਸਾਨਾਂ ਵਲੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਵਿਚ....
ਸਿਕੰਦਰ ਸਿੰਘ ਮਲੂਕਾ ਹੋਣਗੇ ਵਿਧਾਨ ਸਭਾ ਹਲਕਾ ਮੌੜ ਦੇ ਇੰਚਾਰਜ
. . .  about 9 hours ago
ਚੰਡੀਗੜ੍ਹ, 10 ਜੂਨ- ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਐਲਾਨ ਕੀਤਾ ਕਿ ਸਿਕੰਦਰ ਸਿੰਘ ਮਲੂਕਾ ਵਿਧਾਨ ਸਭਾ ਹਲਕਾ ਮੌੜ ਦੇ ਇੰਚਾਰਜ ਹੋਣਗੇ।
ਘਰ ਦੇ ਹੀ ਭਾਂਡੇ ਵੇਚ ਕੇ ਘਰ (ਸੂਬਾ) ਚਲਾ ਰਿਹੈ ਭਗਵੰਤ ਮਾਨ- ਨਵਜੋਤ ਸਿੰਘ ਸਿੱਧੂ
. . .  about 9 hours ago
ਸੰਗਰੂਰ, 10 ਜੂਨ (ਦਮਨਜੀਤ ਸਿੰਘ )- ਸਰਪੰਚਾਂ ਦੀ ਸੂਬਾ ਪੱਧਰੀ ਰੋਸ ਰੈਲੀ ’ਚ ਪਹੁੰਚੇ ਨਵਜੋਤ ਸਿੰਘ ਸਿੱਧੂ ਨੇ ਮੰਚ ਤੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਖੁੱਲ੍ਹੀ ਚਣੌਤੀ ਦਿੰਦੇ ਹੋਏ ਕਿਹਾ ਕਿ ਮੈਂ ਤੇਰੇ ਸ਼ਹਿਰ ਵਿਚ ਆ ਕੇ ਤੈਨੂੰ....
ਮਰਨ ਵਰਤ ਦੇ ਬੈਠੇ ਕਿਸਾਨਾਂ ਦੀ ਹਾਲਤ ਵਿਗੜੀ
. . .  about 9 hours ago
ਪਟਿਆਲਾ, 10 ਜੂਨ (ਅਮਰਬੀਰ ਸਿੰਘ ਆਹਲੂਵਾਲੀਆ)-ਕਿਸਾਨਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪਾਵਰਕਾਮ ਦੇ ਮੁੱਖ ਦਫ਼ਤਰ ਸਾਹਮਣੇ ਦਿੱਤਾ ਜਾ ਰਿਹਾ ਧਰਨਾ ਲੰਘੇ ਦਿਨੀਂ ਮਰਨ ਵਰਤ ਵਿਚ ਬਦਲ ਦਿੱਤਾ ਗਿਆ ਸੀ। ਇਸ ਦੌਰਾਨ ਮਰਨ ਵਰਤ 'ਤੇ ਬੈਠੇ...
ਕੈਬਨਿਟ ਮੀਟਿੰਗ ਵਾਲੇ ਸਥਾਨ ਦੇ ਨੇੜੇ ਪੁੱਜੇ ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਪੁਲਿਸ ਨੇ ਮੋੜਿਆ
. . .  about 10 hours ago
ਮਾਨਸਾ, 10 ਜੂਨ (ਬਲਵਿੰਦਰ ਧਾਲੀਵਾਲ)- ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਣ ਕੈਬਨਿਟ ਮੀਟਿੰਗ ਸਥਾਨ ਬੱਚਤ ਭਵਨ ਦੇ ਕੋਲ ਅਚਨਚੇਤ....
ਮੁੱਖ ਮੰਤਰੀ ਭਗਵੰਤ ਮਾਨ ਦਾ ਮਾਨਸਾ ਵਿਖੇ ਵਿਰੋਧ
. . .  1 minute ago
ਮਾਨਸਾ, 10 ਜੂਨ- ਮੁੱਖ ਮੰਤਰੀ ਭਗਵੰਤ ਮਾਨ ਦਾ ਮਾਨਸਾ ਪੁੱਜਣ ’ਤੇ ਵਿਰੋਧ ਕੀਤਾ ਗਿਆ। ਮੁੱਖ ਮੰਤਰੀ ਖ਼ਿਲਾਫ਼ ਵੇਰਕਾ ਸਮੇਤ ਸਾਰੇ ਵਿਭਾਗਾਂ ਵਿਚ ਕੰਮ ਕਰਕਦੇ ਕੱਚੇ ਮੁਲਾਜ਼ਮਾਂ ਨੇ ਰੋਸ ਪ੍ਰਦਰਸ਼ਨ.....
ਗੁਜਰਾਤ: ਏ.ਟੀ.ਐਸ. ਨਾਲ ਸੰਬੰਧ ਰੱਖਣ ਵਾਲੇ 4 ਵਿਅਕਤੀ ਏ.ਟੀ.ਐਸ. ਨੇ ਕੀਤੇ ਗਿ੍ਫ਼ਤਾਰ
. . .  about 11 hours ago
ਗਾਂਧੀਨਗਰ, 10 ਜੂਨ- ਏ.ਟੀ.ਐਸ. ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਗੁਜਰਾਤ ਦੇ ਅੱਤਵਾਦ ਵਿਰੋਧੀ ਦਸਤੇ ਨੇ ਪੋਰਬੰਦਰ ਤੋਂ ਅੰਤਰਰਾਸ਼ਟਰੀ ਅੱਤਵਾਦੀ ਸੰਗਠਨ ਨਾਲ ਸੰਬੰਧ ਰੱਖਣ ਵਾਲੇ 4 ਵਿਅਕਤੀਆਂ....
ਕੋਲੰਬੀਆ ਜਹਾਜ਼ ਹਾਦਸਾ: 40 ਦਿਨ ਬਾਅਦ ਜ਼ਿੰਦਾ ਮਿਲੇ ਲਾਪਤਾ ਬੱਚੇ
. . .  about 12 hours ago
ਨਿਊਯਾਰਕ, 10 ਜੂਨ- ਬੀਤੀ ਮਈ ਕੋਲੰਬੀਆ ਦੇ ਅਮੇਜ਼ਨ ਜੰਗਲ ’ਚ ਇਕ ਜਹਾਜ਼ ਹਾਦਸਾਗ੍ਰਸਤ ਹੋ ਗਿਆ ਸੀ। ਇਸ ਘਟਨਾ ਵਿਚ ਲਾਪਤਾ ਹੋਏ ਚਾਰ ਬੱਚੇ ਹੁਣ ਜ਼ਿੰਦਾ ਮਿਲ ਗਏ ਹਨ। ਰਾਸ਼ਟਰਪਤੀ ਗੁਸਤਾਵੋ......
ਗੁਜਰਾਤ:ਅੱਤਵਾਦੀ ਸੰਗਠਨਾਂ ਸੰਬੰਧ ਨਾਲ ਰੱਖਣ ਵਾਲੇ ਇਕ ਵਿਦੇਸ਼ੀ ਨਾਗਰਿਕ ਸਮੇਤ 4 ਗ੍ਰਿਫ਼ਤਾਰ
. . .  about 13 hours ago
ਪੋਰਬੰਦਰ, 10 ਜੂਨ-ਗੁਜਰਾਤ ਏ.ਟੀ.ਐਸ. ਨੇ ਪੋਰਬੰਦਰ ਤੋਂ ਇਕ ਵਿਦੇਸ਼ੀ ਨਾਗਰਿਕ ਸਮੇਤ 4 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਏ.ਟੀ.ਐਸ. ਸੂਤਰਾਂ ਅਨੁਸਾਰ ਇਨ੍ਹਾਂ ਲੋਕਾਂ ਦੇ ਅੰਤਰਰਾਸ਼ਟਰੀ ਅੱਤਵਾਦੀ ਸੰਗਠਨਾਂ ਨਾਲ...
ਕੁਲੈਕਸ਼ਨ ਏਜੰਸੀ ਦੇ ਦਫ਼ਤਰ ਤੋਂ ਕਰੋੜਾਂ ਦੀ ਲੁੱਟ
. . .  about 13 hours ago
ਲੁਧਿਆਣਾ, 10 ਜੂਨ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਰਾਭਾ ਨਗਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਨਿਊ ਰਾਜਗੁਰੂ ਨਗਰ ਵਿਚ ਵਿਚ ਅੱਜ ਸਵੇਰੇ ਅੱਧੀ ਦਰਜਨ ਦੇ ਕਰੀਬ ਹਥਿਆਰਬੰਦ ਲੁਟੇਰਿਆਂ...
ਝਾਰਖੰਡ ਸਰਕਾਰ ਦੀ ਨਵੀਂ ਭਰਤੀ ਨੀਤੀ ਵਿਰੁੱਧ ਜੇ.ਐਸ.ਐਸ.ਯੂ.ਵਲੋਂ 48 ਘੰਟੇ ਦੀ ਹੜਤਾਲ
. . .  about 13 hours ago
ਰਾਂਚੀ: ਝਾਰਖੰਡ ਸਟੇਟ ਸਟੂਡੈਂਟ ਯੂਨੀਅਨ (ਜੇ.ਐਸ.ਐਸ.ਯੂ.) ਨੇ 60-40 ਫਾਰਮੂਲੇ 'ਤੇ ਆਧਾਰਿਤ ਝਾਰਖੰਡ ਸਰਕਾਰ ਦੀ ਨਵੀਂ ਭਰਤੀ ਨੀਤੀ ਵਿਰੁੱਧ 48 ਘੰਟੇ ਦੀ ਹੜਤਾਲ (ਬੰਦ) ਸ਼ੁਰੂ ਕਰ ਦਿੱਤੀ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 8 ਚੇਤ ਸੰਮਤ 555

ਰੂਪਨਗਰ

ਸਿਹਤ ਮੰਤਰੀ ਵਲੋਂ ਸਰਕਾਰੀ ਹਸਪਤਾਲ 'ਚ ਸਾਰੇ ਟੈੱਸਟ ਤੇ ਦਵਾਈਆਂ 2 ਮਹੀਨੇ 'ਚ ਉਪਲਬਧ ਕਰਨ ਦੇ ਦਾਅਵੇ

ਰੂਪਨਗਰ, 20 ਮਾਰਚ (ਸਤਨਾਮ ਸਿੰਘ ਸੱਤੀ)-ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਜ਼ਿਲ੍ਹਾ ਪ੍ਰਸ਼ਾਸਨਿਕ ਕੰਪਲੈਕਸ ਵਿਖੇ ਮੀਟਿੰਗ ਦੀ ਅਗਵਾਈ ਕਰਦਿਆਂ ਦਾਅਵਾ ਕੀਤਾ ਕਿ ਸਰਕਾਰੀ ਹਸਪਤਾਲ ਰੂਪਨਗਰ 'ਚ ਵੀ ਸਾਰੇ ਟੈੱਸਟ ਤੇ ਦਵਾਈਆਂ 2 ਮਹੀਨੇ 'ਚ ਉਪਲਬਧ ਕਰਵਾਈਆਂ ਜਾਣਗੀਆਂ ਹਾਲਾਂਕਿ ਸਿਹਤ ਸੇਵਾਵਾਂ ਪੱਖੋਂ ਸਰਕਾਰੀ ਹਸਪਤਾਲ ਖ਼ੁਦ ਬਿਮਾਰ ਹੈ | ਡਾ. ਬਲਬੀਰ ਸਿੰਘ ਨੇ ਜ਼ਿਲ੍ਹੇ ਦੇ ਸਰਕਾਰੀ ਹਸਪਤਾਲਾਂ ਵਿਚ ਉਪਲਬਧ ਸਿਹਤ ਸੇਵਾਵਾਂ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਸੜਕ ਦੁਰਘਟਨਾਵਾਂ ਵਿਚ ਹੋਏ ਜ਼ਖ਼ਮੀ ਵਿਅਕਤੀਆਂ ਤੇ ਗਰਭਵਤੀ ਔਰਤਾਂ ਦੀਆਂ ਕੀਮਤੀ ਜਾਨਾਂ ਬਚਾਉਣ ਨੂੰ ਮੁੱਖ ਰੱਖਦਿਆਂ ਐਮਰਜੈਂਸੀ ਸੇਵਾਵਾਂ ਅਤੇ ਲੇਬਰ ਰੂਮ ਨੂੰ ਅਪਗ੍ਰੇਡ ਕੀਤਾ ਜਾ ਰਿਹਾ ਹੈ | ਸਰਕਾਰੀ ਹਸਪਤਾਲਾਂ ਵਿਚ ਜਲਦ ਹਰ ਤਰ੍ਹਾਂ ਦੀਆਂ ਦਵਾਈਆਂ ਮੁਫ਼ਤ ਉਪਲਬਧ ਹੋਣਗੀਆਂ, ਜਿਸ ਲਈ ਜਨ ਔਸ਼ਧੀ ਕੇਂਦਰ ਅਤੇ ਹੋਰ ਗ਼ੈਰ-ਸਰਕਾਰੀ ਸੰਸਥਾਵਾਂ ਦੇ ਮੈਡੀਕਲ ਸਟੋਰ ਦੀ ਕੋਈ ਲੋੜ ਨਹੀਂ ਰਹੇਗੀ | ਮਾਹਿਰਾਂ ਦੀ ਕਮੀ 'ਤੇ ਚਿੰਤਾ ਜ਼ਾਹਿਰ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਪਹਿਲਾਂ ਤੋਂ ਹੀ ਇਸ ਮੁੱਦੇ ਨੂੰ ਗੰਭੀਰਤਾ ਨਾਲ ਲਿਆ ਹੈ ਤੇ ਸਿਹਤ ਵਿਭਾਗ ਵਲੋਂ 271 ਸਪੈਲਿਸਟ ਡਾਕਟਰ ਭਰਤੀ ਕੀਤੇ ਗਏ ਹਨ | ਇਸ ਤੋਂ ਇਲਾਵਾ ਪੈਰਾ-ਮੈਡੀਕਲ ਸਟਾਫ਼ ਦੀ ਭਰਤੀ ਵੀ ਕੀਤੀ ਜਾ ਰਹੀ ਹੈ ਤੇ ਸਿਹਤ ਵਿਭਾਗ ਦੀਆਂ ਬਾਕੀ ਖ਼ਾਲੀ ਪਈਆਂ ਅਸਾਮੀਆਂ ਨੂੰ ਵੀ ਜਲਦ ਤੋਂ ਜਲਦ ਭਰਿਆ ਜਾਵੇਗਾ | ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸੂਬੇ ਦੇ ਸਰਕਾਰੀ ਹਸਪਤਾਲਾਂ ਵਿਚ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਯਕੀਨੀ ਤੌਰ 'ਤੇ ਦੇਣ ਲਈ ਬਜਟ ਵਿਚ ਕੋਈ ਕਮੀ ਨਹੀਂ ਛੱਡੀ ਗਈ ਹੈ | ਸਿਹਤ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਪੇਂਡੂ ਡਿਸਪੈਂਸਰੀਆਂ, ਪੀ.ਐੱਚ.ਸੀ., ਸਬ-ਡਵੀਜ਼ਨ ਹਸਪਤਾਲ ਅਤੇ ਜ਼ਿਲ੍ਹਾ ਹਸਪਤਾਲਾਂ ਵਿਚ ਮਰੀਜ਼ਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਲਈ ਨਵੇਂ ਸਟਾਫ਼ ਦੀ ਭਰਤੀ ਕੀਤੀ ਗਈ ਹੈ | ਇਸ ਮੌਕੇ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਵਲੋਂ ਜ਼ਿਲ੍ਹਾ ਹਸਪਤਾਲ ਲਈ ਗਾਇਨਾਕੋਲੋਜਿਸਟ ਦੀਆਂ ਖ਼ਾਲੀ ਪਈਆਂ ਅਸਾਮੀਆਂ ਸਮੇਤ ਬੱਚਿਆਂ ਦੇ ਮਾਹਿਰ ਤੇ ਹੋਰ ਸਪੈਸ਼ਲਿਸਟਾਂ ਬਾਰੇ ਦੱਸਿਆ ਗਿਆ | ਉਨ੍ਹਾਂ ਜ਼ਿਲ੍ਹਾ ਵਿਚ ਨਸ਼ਾ ਛਡਾਊ ਕੇਂਦਰ ਲਈ ਜਲਦ ਨਵੀਂ ਇਮਾਰਤ ਮੁਹੱਈਆ ਕਰਵਾਉਣ ਤੇ ਜ਼ਿਲ੍ਹਾ ਹਸਪਤਾਲ ਦੀ ਇਮਾਰਤ ਦੀ ਅਪਗ੍ਰੇਡੇਸ਼ਨ ਦੀ ਲੋੜ ਬਾਰੇ ਵੀ ਦੱਸਿਆ ਗਿਆ | ਇਸ ਮੌਕੇ ਵਿਧਾਇਕ ਰੂਪਨਗਰ ਐਡਵੋਕੇਟ ਦਿਨੇਸ਼ ਚੱਢਾ ਤੇ ਵਿਧਾਇਕ ਸ੍ਰੀ ਚਮਕੌਰ ਸਾਹਿਬ ਡਾ. ਚਰਨਜੀਤ ਸਿੰਘ ਵਲੋਂ ਆਪਣੇ ਹਲਕਿਆਂ ਦੇ ਸਰਕਾਰੀ ਹਸਪਤਾਲਾਂ ਦੀ ਸਥਿਤੀ ਬਾਰੇ ਵੇਰਵਿਆਂ ਸਹਿਤ ਦੱਸਿਆ ਗਿਆ ਤੇ ਮੈਡੀਕਲ ਅਫ਼ਸਰਾਂ ਦੀ ਤਾਇਨਾਤੀ ਤੇ ਹੋਰ ਜ਼ਰੂਰੀ ਮਸ਼ੀਨਰੀਆਂ ਆਦਿ ਦੀ ਲੋੜ ਬਾਰੇ ਦੱਸਿਆ ਗਿਆ | ਪੰਜਾਬ ਪੁਲਿਸ ਵਲੋਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੂੰ ਗਾਰਡ ਆਫ਼ ਆਨਰ ਵੀ ਦਿੱਤਾ ਗਿਆ | ਇਸ ਮੌਕੇ ਐੱਸ. ਡੀ. ਐੱਮ. ਸ੍ਰੀ ਅਨੰਦਪੁਰ ਸਾਹਿਬ ਮਨੀਸ਼ਾ ਰਾਣਾ (ਆਈ.ਏ.ਐੱਸ), ਵਧੀਕ ਡਿਪਟੀ ਕਮਿਸ਼ਨਰ (ਜ) ਹਰਜੋਤ ਕੌਰ, ਸਹਾਇਕ ਕਮਿਸ਼ਨਰ (ਜ) ਅਰਵਿੰਦਰਪਾਲ ਸਿੰਘ ਸੋਮਲ, ਐੱਸ.ਡੀ.ਐੱਮ. ਰੂਪਨਗਰ ਹਰਬੰਸ ਸਿੰਘ, ਐੱਸ.ਡੀ.ਐੱਮ. ਸ੍ਰੀ ਚਮਕੌਰ ਸਾਹਿਬ ਅਮਰੀਕ ਸਿੰਘ, ਐੱਸ.ਡੀ.ਐੱਮ. ਮੋਰਿੰਡਾ ਦੀਪਾਂਕਰ ਗਰਗ, ਵਧੀਕ ਡਿਪਟੀ ਕਮਿਸ਼ਨਰ (ਵ) ਅਮਰਦੀਪ ਸਿੰਘ ਗੁਜਰਾਲ, ਸਿਵਲ ਸਰਜਨ ਡਾ. ਪਰਿੰਮਦਰ ਕੁਮਾਰ, ਸਹਾਇਕ ਸਿਵਲ ਸਰਜਨ ਡਾ. ਅੰਜੂ ਭਾਟੀਆ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ੍ਰੀਮਤੀ ਡੋਲੀ ਸਿੰਗਲਾ ਤੇ ਜ਼ਿਲ੍ਹੇ ਦੇ ਸਮੂਹ ਐੱਸ.ਐੱਮ.ਓਜ਼ ਤੇ ਹੋਰ ਉੱਚ ਅਧਿਕਾਰੀ ਹਾਜ਼ਰ ਸਨ |

ਬੇਮੌਸਮੇ ਮੀਂਹ ਦੇ ਨੁਕਸਾਨ ਨਾਲ ਇਲਾਕੇ ਦੇ ਕਿਸਾਨਾਂ ਦੀਆਂ ਆਸਾਂ 'ਤੇ ਪਾਣੀ ਫਿਰਿਆ

ਪੁਰਖਾਲੀ, 20 ਮਾਰਚ (ਅੰਮਿ੍ਤਪਾਲ ਸਿੰਘ ਬੰਟੀ)-ਬੇਮੌਸਮੇ ਹੋ ਰਹੇ ਮੀਂਹ ਕਾਰਨ ਇਲਾਕੇ 'ਚ ਫ਼ਸਲਾਂ ਨੂੰ ਬਹੁਤ ਨੁਕਸਾਨ ਪੁੱਜਾ ਹੈ | ਇਸ ਨਾਲ ਇਲਾਕੇ ਦੀ ਪੱਕਣ ਕਿਨਾਰੇ ਆਈ ਕਣਕ ਦੀ ਫ਼ਸਲ ਧਰਤੀ 'ਤੇ ਵਿਛ ਗਈ | ਜਿਸ ਨਾਲ ਫ਼ਸਲ ਨੂੰ ਵੱਡਾ ਨੁਕਸਾਨ ਪੁੱਜਿਆ, ਇਸ ਨਾਲ ਕਣਕ ਦੇ ...

ਪੂਰੀ ਖ਼ਬਰ »

ਟਰਾਂਸਪੋਰਟ ਨਗਰ ਮੂਹਰੇ ਬਾਈਪਾਸ ਦੀਆਂ ਸਟਰੀਟ ਲਾਈਟਾਂ 2 ਹਫ਼ਤੇ ਤੋਂ ਬੰਦ

ਰੂਪਨਗਰ, 20 ਮਾਰਚ (ਸਤਨਾਮ ਸਿੰਘ ਸੱਤੀ)-ਪੁਲਿਸ ਲਾਈਨ ਦੀਆਂ ਸਟਰੀਟ ਲਾਈਟਾਂ ਤੋਂ ਅਰੰਭ ਹੁੰਦੇ ਬਾਈਪਾਸ ਦੀਆਂ ਲਾਈਟਾਂ ਟਰਾਂਸਪੋਰਟ ਨਗਰ ਮੂਹਰੇ ਪਿਛਲੇ ਦੋ ਹਫ਼ਤਿਆਂ ਬੰਦ ਪਈਆਂ ਹਨ, ਜਿਸ ਕਾਰਨ ਟਰਾਂਸਪੋਰਟ ਨਗਰ ਤੇ ਪੁਲਿਸ ਲਾਈਨ ਮੂਹਰੇ ਬੱਸਾਂ ਚੜ੍ਹਨ ਲਈ ...

ਪੂਰੀ ਖ਼ਬਰ »

ਯੂਥ ਕਲੱਬਾਂ ਨੂੰ ਮੁੜ ਸੁਰਜੀਤ ਕਰਨ ਲਈ ਨਵੇਂ ਪ੍ਰੋਗਰਾਮ ਉਲੀਕੇ ਜਾਣਗੇ-ਗੋਲਡੀ

ਰੂਪਨਗਰ, 20 ਮਾਰਚ (ਸਟਾਫ਼ ਰਿਪੋਰਟਰ)-ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਰੂਪਨਗਰ ਵਲੋਂ ਯੂਥ ਕਲੱਬਾਂ ਨੂੰ ਮੁੜ ਦੁਬਾਰਾ ਸੁਰਜੀਤ ਕਰਨ ਲਈ ਜ਼ਿਲ੍ਹਾ ਪੱਧਰ 'ਤੇ ਯੂਥ ਕਲੱਬਾਂ ਦੇ ਨੁਮਾਇੰਦਿਆਂ/ਮੈਂਬਰਾਂ ਦੀ ਦਸ਼ਮੇਸ਼ ਨਗਰ ਮੀਟਿੰਗ ਨੂੰ ਪਰਮਿੰਦਰ ਸਿੰਘ ਗੋਲਡੀ ...

ਪੂਰੀ ਖ਼ਬਰ »

ਸਵਰਾਜ ਮਾਜ਼ਦਾ ਕੰਟ੍ਰੈਕਟ ਡਰਾਇਵਰ ਵਰਕਰ ਯੂਨੀਅਨ ਵਲੋਂ ਰੈਲੀ

ਰੂਪਨਗਰ, 20 ਮਾਰਚ (ਸਤਨਾਮ ਸਿੰਘ ਸੱਤੀ)-ਸਵਰਾਜ ਮਾਜਦਾ ਕੰਟ੍ਰੈੱਕਟ ਡਰਾਇਵਰ ਵਰਕਰ ਯੂਨੀਅਨ ਦੀ ਵਰਕਰ ਰੈਲੀ ਹੋਈ | ਰੈਲੀ ਨੂੰ ਸੰਬੋਧਨ ਕਰਦਿਆਂ ਸੀਟੂ ਦੇ ਸੂਬਾ ਪ੍ਰਧਾਨ ਕਾਮਰੇਡ ਮਹਾਂ ਸਿੰਘ ਰੋੜੀ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਨੂੰ ਸਮਰਪਿਤ ...

ਪੂਰੀ ਖ਼ਬਰ »

ਗੁਰੂ ਨਗਰੀ ਦੀ ਮਨਸੁੱਖ ਕੌਰ ਢਿੱਲੋਂ ਬਣੀ ਅਮਰੀਕਾ 'ਚ ਡਾਕਟਰ

ਸ੍ਰੀ ਅਨੰਦਪੁਰ ਸਾਹਿਬ, 20 ਮਾਰਚ (ਜੇ ਐਸ ਨਿੱਕੂਵਾਲ, ਕਰਨੈਲ ਸਿੰਘ ਸੈਣੀ)-ਸ੍ਰੀ ਅਨੰਦਪੁਰ ਸਾਹਿਬ ਗੈਸ ਸਰਵਿਸ ਦੇ ਮਾਲਕ ਅਤੇ ਅਮਨ ਅਤੇ ਵਿਕਾਸ ਕਮੇਟੀ ਦੇ ਪ੍ਰਧਾਨ ਐਡਵੋਕੇਟ ਜਸਵਿੰਦਰ ਸਿੰਘ ਢਿੱਲੋਂ ਅਤੇ ਪਿ੍ੰਸੀਪਲ ਸੁਖਜੀਤ ਕੌਰ ਦੀ 27 ਸਾਲਾ ਸਪੁੱਤਰੀ ਮਨਸੁੱਖ ...

ਪੂਰੀ ਖ਼ਬਰ »

ਸੋਸ਼ਲ ਵੈੱਲਫੇਅਰ ਕਲੱਬ ਨੇ ਪੇਂਡੂ ਖੇਡ ਮੇਲਾ ਕਰਵਾਇਆ

ਰੂਪਨਗਰ, 20 ਮਾਰਚ (ਸਤਨਾਮ ਸਿੰਘ ਸੱਤੀ)-ਸੋਸ਼ਲ ਵੈੱਲਫੇਅਰ ਕਲੱਬ ਕੋਟਲਾ ਨਿਹੰਗ ਵਲੋਂ ਕਰਵਾਇਆ ਗਿਆ ਤਿੰਨ ਰੋਜ਼ਾ 10ਵਾਂ ਪੇਂਡੂ ਖੇਡ ਮੇਲਾ ਸ਼ਹੀਦ ਗੁਰਬਚਨ ਸਿੰਘ ਯਾਦਗਰੀ ਸਟੇਡੀਅਮ ਨੇੜੇ ਸਰਕਾਰੀ ਹਾਈ ਸਕੂਲ ਕੋਟਲਾ ਨਿਹੰਗ ਵਿਖੇ ਧੂਮਧਾਮ ਨਾਲ ਸਮਾਪਤ ਹੋ ਗਿਆ | ...

ਪੂਰੀ ਖ਼ਬਰ »

ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ

ਰੂਪਨਗਰ, 20 ਮਾਰਚ (ਸਤਨਾਮ ਸਿੰਘ ਸੱਤੀ)-ਸੀਨੀਅਰ ਸਿਟੀਜ਼ਨ ਵੈੱਲਫੇਅਰ ਐਸੋਸੀਏਸ਼ਨ ਕੋਟਲਾ ਨਿਹੰਗ ਵਲੋਂ ਸੁਨੀਤਾ ਚੈਰੀਟੇਬਲ ਹਸਪਤਾਲ ਮਡਿਆਣੀ ਰੋਡ ਬਲਾਚੌਰ ਦੇ ਸਹਿਯੋਗ ਨਾਲ ਸਰਕਾਰੀ ਪ੍ਰਾਇਮਰੀ ਸਕੂਲ ਕੋਟਲਾ ਨਿਹੰਗ ਵਿਖੇ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਬਲਾਕ ਸ੍ਰੀ ਚਮਕੌਰ ਸਾਹਿਬ ਦੀ ਚੋਣ ਮੀਟਿੰਗ

ਸ੍ਰੀ ਚਮਕੌਰ ਸਾਹਿਬ, 20 ਮਾਰਚ (ਜਗਮੋਹਣ ਸਿੰਘ ਨਾਰੰਗ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਬਲਾਕ ਪ੍ਰਧਾਨ ਹਰਿੰਦਰ ਸਿੰਘ ਸੱਲ੍ਹੋਮਾਜਰਾ ਦੀ ਪ੍ਰਧਾਨਗੀ ਹੇਠ ਸਥਾਨਕ ਬਾਬਾ ਸੰਗਤ ਸਿੰਘ ਦੀਵਾਨ ਹਾਲ ਵਿਚ ਹੋਈ, ਜਿਸ ਵਿਚ ਬਲਾਕ ਦੀ ...

ਪੂਰੀ ਖ਼ਬਰ »

ਬਾਬਾ ਬਾਲਕ ਨਾਥ ਜੀ ਦਾ 47ਵਾਂ ਧਾਰਮਿਕ ਸਮਾਗਮ ਹੋਇਆ ਸੰਪੂਰਨ

ਨੂਰਪੁਰ ਬੇਦੀ, 20 ਮਾਰਚ (ਹਰਦੀਪ ਸਿੰਘ ਢੀਂਡਸਾ)-ਪਿੰਡ ਉਪਰਲਾ ਅਸਮਾਨਪੁਰ ਵਿਖੇ ਸਿੱਧ ਬਾਬਾ ਬਾਲਕ ਨਾਥ ਦੇ ਮੰਦਰ ਵਿਖੇ 47 ਮੇਲਾ ਜੋਗੀ ਦਾ ਧਾਰਮਿਕ ਸਮਾਗਮ ਸ਼ਰਧਾ ਭਾਵਨਾ ਦੇ ਨਾਲ ਸੰਪੂਰਨ ਹੋ ਗਿਆ | ਜਿੱਥੇ ਸਮਾਗਮ ਦੌਰਾਨ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ, ...

ਪੂਰੀ ਖ਼ਬਰ »

ਐੱਸ. ਐੱਸ. ਆਰ. ਵੀ. ਐੱਮ. ਸੀ. ਸਕੂਲ ਵਿਖੇ ਕਾਨਵੋਕੇਸ਼ਨ ਸਮਾਗਮ ਕਰਵਾਇਆ

ਨੰਗਲ, 20 ਮਾਰਚ (ਪ੍ਰੀਤਮ ਸਿੰਘ ਬਰਾਰੀ)-ਐੱਸ.ਐੱਸ.ਆਰ.ਵੀ.ਐੱਮ. ਸੀ. ਸੈਕੰ. ਸਕੂਲ ਵਲੋਂ ਨਿਕੜੇ ਬਾਲਾ ਦਾ ਕਾਨਵੋਕਸ਼ਨ ਸਮਾਗਮ ਕਰਵਾਇਆ ਗਿਆ | ਕਨਵੋਕੇਸਨ ਸਮਾਰੋਹ ਦੇ ਆਯੋਜਨ ਦੀ ਖ਼ੁਸ਼ੀ ਛੋਟੇ ਬਚਿਆਂ ਦੇ ਚਿਹਰਿਆਂ 'ਤੇ ਸਾਫ਼ ਝਲਕ ਰਹੀ ਸੀ, ਉੱਥੇ ਹੀ ਦੂਜੇ ਪਾਸੇ ਬਚਿਆਂ ...

ਪੂਰੀ ਖ਼ਬਰ »

ਐੱਨ.ਆਰ.ਆਈ. ਵਲੋਂ ਸਰਕਾਰੀ ਡਿਸਪੈਂਸਰੀ ਨੂੰ ਦਵਾਈਆਂ ਭੇਟ

ਮੋਰਿੰਡਾ, 20 ਮਾਰਚ (ਕੰਗ)-ਪਿੰਡ ਦੁੱਮਣਾ ਦੇ ਐੱਨ.ਆਰ.ਆਈ. ਸੇਵਾਮੁਕਤ ਕਾਨੂੰਗੋ ਗੁਰਦੇਵ ਸਿੰਘ ਵਲੋਂ ਸਰਕਾਰੀ ਡਿਸਪੈਂਸਰੀ ਦੁੱਮਣਾ ਨੂੰ ਦਵਾਈਆਂ ਭੇਟ ਕੀਤੀਆਂ ਗਈਆਂ | ਇਸ ਸਬੰਧੀ ਜਾਣਕਾਰੀ ਦਿੰਦਿਆਂ ਰੂਰਲ ਮੈਡੀਕਲ ਅਫ਼ਸਰ ਡਾ. ਸੁਖਬੀਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸੰਗਤ ਜੋੜੋ ਮੁਹਿੰਮ ਤਹਿਤ ਗੁਰਮਤਿ ਸਮਾਗਮ ਕਰਵਾਇਆ

ਰੂਪਨਗਰ, 20 ਮਾਰਚ (ਸਤਨਾਮ ਸਿੰਘ ਸੱਤੀ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਚੱਲ ਰਹੀ ਸੰਗਤ ਜੋੜੋ ਮੁਹਿੰਮ ਤਹਿਤ ਗਿਆਰਵਾਂ ਗੁਰਮਤਿ ਸਮਾਗਮ ਉਤਸ਼ਾਹ ਨਾਲ ਕਰਵਾਇਆ ਗਿਆ | ਸਮਾਗਮ ਦੀ ਸ਼ੁਰੂਆਤ ਹਜ਼ੂਰੀ ਰਾਗੀ ਭਾਈ ਕੁਲਵਿੰਦਰ ਸਿੰਘ ਨੇ ਕੀਰਤਨ ਤੇ ਗੁਰਮਤਿ ...

ਪੂਰੀ ਖ਼ਬਰ »

ਸਾਹਿਬਜ਼ਾਦਾ ਜੁਝਾਰ ਸਿੰਘ ਗੁਰਮਤਿ ਮਿਸ਼ਨਰੀ ਕਾਲਜ ਚੌਂਤਾ ਕਲਾਂ ਵਿਖੇ ਸਾਲਾਨਾ ਗੁਰਮਤਿ ਸਮਾਗਮ ਕਰਵਾਇਆ

ਬੇਲਾ, 20 ਮਾਰਚ (ਮਨਜੀਤ ਸੈਣੀ)-ਸਾਹਿਬਜ਼ਾਦਾ ਜੁਝਾਰ ਸਿੰਘ ਗੁਰਮਤਿ ਮਿਸ਼ਨਰੀ ਕਾਲਜ ਚੌਂਤਾ ਕਲਾਂ ਵਿਖੇ ਸਲਾਨਾ ਗੁਰਮਤਿ ਸਮਾਗਮ ਕਰਵਾਇਆ | ਜਿਸ ਵਿਚ ਗੁਰੂ ਘਰ ਦੇ ਕੀਰਤਨੀਏ ਸਿੰਘ ਸਾਹਿਬ ਗਿਆਨੀ ਸੁਖਵਿੰਦਰ ਸਿੰਘ ਦਿੱਲੀ ਹੈੱਡ ਗ੍ਰੰਥੀ, ਭਾਈ ਜਰਨੈਲ ਸਿੰਘ ਕਲਕੱਤਾ, ...

ਪੂਰੀ ਖ਼ਬਰ »

ਮਹਾਂਪੁਰਸ਼ਾਂ ਦੀ ਯਾਦ 'ਚ ਗੁ: ਯਾਦਗਾਰ ਅਸਥਾਨ ਸ਼ਹੀਦਾਂ, ਸ੍ਰੀ ਹੇਮਕੁੰਟ ਲੰਗਰ ਅਸਥਾਨ ਸ੍ਰੀ ਚਮਕੌਰ ਸਾਹਿਬ ਵਿਖੇ ਕਰਵਾਏ ਸਾਲਾਨਾ ਬਰਸੀ ਸਮਾਗਮ

ਸ੍ਰੀ ਚਮਕੌਰ ਸਾਹਿਬ, 20 ਮਾਰਚ (ਜਗਮੋਹਣ ਸਿੰਘ ਨਾਰੰਗ)-ਸਥਾਨਕ ਗੁ: ਯਾਦਗਾਰ ਸ਼ਹੀਦਾਂ ਸ੍ਰੀ ਹੇਮਕੁੰਟ ਲੰਗਰ ਅਸਥਾਨ (ਮਾਣੇਮਾਜਰਾ) ਵਿਖੇ ਸੱਚ ਖੰਡ ਵਾਸੀ ਸੰਤ ਬਾਬਾ ਬਚਨ ਸਿੰਘ ਬਿੰਦਰੱਖ ਘਟੌਰ ਵਾਲੇ ਭਗਤ ਜੀ ਅਤੇ ਸੰਤ ਬਾਬਾ ਕਰਤਾਰ ਸਿੰਘ ਭੈਰੋਮਾਜਰਾ ਵਾਲਿਆਂ ਦੀ ...

ਪੂਰੀ ਖ਼ਬਰ »

ਡੱਲਾ ਸਕੂਲ 'ਚ ਜ਼ਿਲ੍ਹਾ ਪੱਧਰੀ ਜੇਤੂ ਵਿਦਿਆਰਥਣਾਂ ਦਾ ਕੀਤਾ ਸਨਮਾਨ

ਬੇਲਾ, 20 ਮਾਰਚ (ਮਨਜੀਤ ਸਿੰਘ ਸੈਣੀ)-ਰਾਣੀ ਲਕਛਮੀ ਬਾਈ ਆਤਮ ਰੱਖਿਆ ਗਤੀਵਿਧੀ ਦੇ ਜੋਨ ਪੱਧਰ ਦੀਆਂ ਕਰਵਾਈਆਂ ਖੇਡਾਂ ਦੇ ਜੇਤੂ ਪ੍ਰਤੀਯੋਗੀਆਂ ਦੀਆ ਜ਼ਿਲ੍ਹਾ ਪੱਧਰ 'ਤੇ ਕਰਾਈ 16 ਮਾਰਚ ਨੂੰ ਪ੍ਰਤੀਯੋਗਤਾ ਵਿਚ ਸ.ਸ.ਸ. ਸਮਾਰਟ ਸਕੂਲ ਡੱਲਾ ਦੇ ਤਿੰਨ ਪ੍ਰਤੀਯੋਗੀਆਂ ਨੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਖੋਸਾ) ਮਾਣੇਮਾਜਰਾ ਦਾ ਕੀਤਾ ਗਠਨ

ਸ੍ਰੀ ਚਮਕੌਰ ਸਾਹਿਬ, 20 ਮਾਰਚ (ਜਗਮੋਹਣ ਸਿੰਘ ਨਾਰੰਗ)-ਭਾਰਤੀ ਕਿਸਾਨ ਯੂਨੀਅਨ (ਖੋਸਾ) ਬਲਾਕ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਪਿੰਡ ਮਾਣੇਮਾਜਰਾ ਵਿਖੇ ਬਲਾਕ ਦੇ ਮੀਤ ਪ੍ਰਧਾਨ ਗੁਰਮੀਤ ਸਿੰਘ ਮਾਣੇਮਾਜਰਾ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਸੂਬਾ ਦੇ ਮੁੱਖ ...

ਪੂਰੀ ਖ਼ਬਰ »

ਬਿੰਦਰਖ-ਪੰਜੋਲਾ-ਮੀਆਂਪੁਰ ਸੜਕ ਮੀਂਹ ਪੈਣ ਨਾਲ ਪਾਣੀ ਦੇ ਛੱਪੜਾਂ 'ਚ ਗੁਆਚੀ

ਪੁਰਖਾਲੀ, 20 ਮਾਰਚ (ਅੰਮਿ੍ਤਪਾਲ ਸਿੰਘ ਬੰਟੀ)-ਬਿੰਦਰਖ ਤੋਂ ਛੋਟੀ ਬਬਾਨੀ, ਵੱਡੀ ਬਬਾਨੀ, ਪੰਜੋਲਾ ਅਤੇ ਪੰਜੋਲੀ ਹੋ ਕੇ ਮੀਆਂਪੁਰ ਸਟੇਸ਼ਨ ਨੂੰ ਜਾਂਦੀ ਸੜਕ ਦਾ ਬੱਸ ਰੱਬ ਹੀ ਰਾਖਾ ਹੈ | ਬਿੰਦਰਖ ਤੋਂ ਵਾਇਆ ਬਬਾਨੀ, ਪੰਜੋਲਾ ਹੋ ਕੇ ਮੀਆਂਪੁਰ ਜਾਣ ਵਾਲੀ ਸੜਕ ਦੀ ਹਾਲਤ ...

ਪੂਰੀ ਖ਼ਬਰ »

ਨਗਰ ਕੌਂਸਲ ਦੀ ਮੀਟਿੰਗ ਭਲਕੇ

ਨੰਗਲ, 20 ਮਾਰਚ (ਪ੍ਰੀਤਮ ਸਿੰਘ ਬਰਾਰੀ)-ਨਗਰ ਕੌਂਸਲ ਨੰਗਲ ਦੀ ਆਮ ਮੀਟਿੰਗ 22 ਮਾਰਚ ਨੂੰ ਬਾਅਦ ਦੁਪਹਿਰ ਸਵਾ ਚਾਰ ਵਜੇ ਨਗਰ ਕੌਂਸਲ ਨੰਗਲ ਦੇ ਪ੍ਰਧਾਨ ਸੰਜੇ ਸਾਹਨੀ ਦੀ ਅਗਵਾਈ ਹੇਠ ਨਗਰ ਕੌਂਸਲ ਦਫ਼ਤਰ ਵਿਖੇ ਹੋਵੇਗੀ | ਇਹ ਜਾਣਕਾਰੀ ਨਗਰ ਕੌਂਸਲ ਦੇ ਪ੍ਰਧਾਨ ਸੰਜੇ ...

ਪੂਰੀ ਖ਼ਬਰ »

ਖ਼ੂਨਦਾਨ ਕੈਂਪ ਲਗਾਇਆ

ਰੂਪਨਗਰ, 20 ਮਾਰਚ (ਸਤਨਾਮ ਸਿੰਘ ਸੱਤੀ)-ਯੁਵਕ ਸੇਵਾਵਾਂ ਕਲੱਬ ਰੂਪਨਗਰ ਜ਼ਿਲ੍ਹਾ ਯੂਥ ਕਲੱਬਜ਼ ਤਾਲਮੇਲ ਕਮੇਟੀ, ਲਾਈਫ਼ ਲਾਈਨ ਬਲੱਡ ਡੋਨਰ ਸੁਸਾਇਟੀ ਰੂਪਨਗਰ ਅਤੇ ਰੋਟਰੀ ਕਲੱਬ ਰੂਪਨਗਰ ਵਲੋਂ ਕਮਿਊਨਿਟੀ ਹਾਲ ਦਸਮੇਸ਼ ਨਗਰ ਰੂਪਨਗਰ ਵਿਖੇ ਸ਼ਹੀਦ-ਏ-ਆਜ਼ਮ ਸ. ਭਗਤ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਜ਼ਖਮੀ ਹੋਏ ਵਿਅਕਤੀ ਦੀ ਇਲਾਜ ਦੌਰਾਨ ਮੌਤ

ਸ੍ਰੀ ਅਨੰਦਪੁਰ ਸਾਹਿਬ, 20 ਮਾਰਚ (ਕਰਨੈਲ ਸਿੰਘ, ਨਿੱਕੂਵਾਲ)-ਬੀਤੇ ਦਿਨ ਇੱਥੋਂ ਨੇੜਲੇ ਪਿੰਡ ਅਗੰਮਪੁਰ ਚੰਡੇਸਰ ਸੰਪਰਕ ਮਾਰਗ 'ਤੇ ਇਕ ਕਾਰ ਵਲੋਂ ਦਰੜੇ ਮੋਟਰਸਾਇਕਲ ਸਵਾਰ ਦੀ ਇਲਾਜ ਦੌਰਾਨ ਚੰਡੀਗੜ੍ਹ ਵਿਖੇ ਮੌਤ ਹੋ ਜਾਣ ਦੀ ਸੂਚਨਾ ਪ੍ਰਾਪਤ ਹੋਈ ਹੈ | ਪੁਲਿਸ ਨੂੰ ...

ਪੂਰੀ ਖ਼ਬਰ »

ਸਿਟੀਜ਼ਨ ਵੈੱਲਫ਼ੇਅਰ ਕਲੱਬ ਖਰੜ ਵਲੋਂ ਅੱਖਾਂ ਦਾ ਮੁਫ਼ਤ ਜਾਂਚ ਤੇ ਆਪ੍ਰੇਸ਼ਨ ਕੈਂਪ 23 ਨੂੰ

ਖਰੜ, 20 ਮਾਰਚ (ਜੰਡਪੁਰੀ)-ਸਿਟੀਜ਼ਨ ਵੈੱਲਫ਼ੇਅਰ ਕਲੱਬ ਖਰੜ ਵਲੋਂ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਸਿਵਲ ਹਸਪਤਾਲ ਖਰੜ ਵਿਖੇ 23 ਮਾਰਚ ਨੂੰ ਅੱਖਾਂ ਦਾ ਮੁਫ਼ਤ ਜਾਂਚ ਤੇ ਆਪ੍ਰੇਸ਼ਨ ਕੈਂਪ ਲਗਾਇਆ ਜਾ ਰਿਹਾ ਹੈ | ਇਸ ਸੰਬੰਧੀ ਜਾਣਕਾਰੀ ...

ਪੂਰੀ ਖ਼ਬਰ »

ਮੋਰਿੰਡਾ-ਕੁਰਾਲੀ ਰੋਡ 'ਤੇ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ, ਮੁਕੱਦਮਾ ਦਰਜ

ਮੋਰਿੰਡਾ, 20 ਮਾਰਚ (ਕੰਗ)-ਮੋਰਿੰਡਾ ਕੁਰਾਲੀ ਰੋਡ 'ਤੇ ਪਿੰਡ ਢੰਗਰਾਲੀ ਨੇੜੇ ਬਣੇ ਸੀਮੇਂਟ ਡੰਪ ਲਾਗੇ ਟਰੱਕ ਅਤੇ ਮੋਟਰਸਾਈਕਲ ਵਿਚਾਲੇ ਵਾਪਰੇ ਸੜਕ ਹਾਦਸੇ ਵਿਚ ਮੋਟਰਸਾਈਕਲ ਚਾਲਕ ਨੌਜਵਾਨ ਦੀ ਮੌਤ ਹੋ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਐੱਚ.ਓ. ਮੋਰਿੰਡਾ ਸਦਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX