ਤਾਜਾ ਖ਼ਬਰਾਂ


ਪ੍ਰਧਾਨ ਮੰਤਰੀ ਮੋਦੀ ਨੇ ਟੈਲੀਫੋਨ 'ਤੇ ਦੱਖਣੀ ਅਫਰੀਕਾ ਦੇ ਰਾਸ਼ਟਰਪਤੀ ਰਾਮਾਫੋਸਾ ਨਾਲ ਬ੍ਰਿਕਸ ਵਿਚ ਸਹਿਯੋਗ ਬਾਰੇ ਕੀਤੀ ਚਰਚਾ
. . .  26 minutes ago
ਨਵੀਂ ਦਿੱਲੀ, 10 ਜੂਨ - ਪ੍ਰਧਾਨ ਮੰਤਰੀ ਮੋਦੀ ਨੇ ਟੈਲੀਫੋਨ 'ਤੇ ਗੱਲਬਾਤ ਦੌਰਾਨ ਦੱਖਣੀ ਅਫਰੀਕਾ ਦੇ ਰਾਸ਼ਟਰਪਤੀ ਰਾਮਾਫੋਸਾ ਨਾਲ ਬ੍ਰਿਕਸ ਵਿਚ ਸਹਿਯੋਗ ਬਾਰੇ ਚਰਚਾ ਕੀਤੀ।
ਮਹਾਰਾਸ਼ਟਰ: ਹੈਲਥਕੇਅਰ ਕੰਪਨੀ ਵਿੱਚ ਧਮਾਕਾ, ਇਕ ਦੀ ਮੌਤ
. . .  48 minutes ago
ਮੁੰਬਈ, 10 ਜੂਨ - ਮਹਾਰਾਸ਼ਟਰ ਦੇ ਅੰਬਰਨਾਥ 'ਚ ਬਲੂ ਜੈੱਟ ਹੈਲਥਕੇਅਰ ਕੰਪਨੀ ਦੇ ਪਲਾਂਟ 'ਚ ਹੋਏ ਧਮਾਕੇ 'ਚ ਇਕ ਕਰਮਚਾਰੀ ਦੀ ਮੌਤ ਹੋ ਗਈ ਅਤੇ ਪੰਜ ਹੋਰ ਜ਼ਖਮੀ ਹੋ ਗਏ ...
ਤੇਜ਼ ਮੀਂਹ ਹਨੇਰੀ ਤੇ ਗੜੇਮਾਰੀ ਨੇ ਮੌਸਮ ਦਾ ਬਦਲਿਆ ਮਿਜ਼ਾਜ
. . .  about 2 hours ago
ਧਾਰੀਵਾਲ,10 ਜੂਨ (ਜੇਮਸ ਨਾਹਰ)- ਗੁਰਦਾਸਪੁਰ ਅਧੀਨ ਪੈਂਦੇ ਅੱਜ ਧਾਰੀਵਾਲ ਵਿਚ ਜਿੱਥੇ ਤੇਜ਼ ਮੀਂਹ ਹਨੇਰੀ ਤੇ ਗੜ੍ਹੇਮਾਰੀ ਨੇ ਮੌਸਮ ਦਾ ਮਿਜ਼ਾਜ ਬਦਲਿਆ ਹੈ , ਉਥੇ ਹੀ ਅੱਜ ਅਤ ਦੀ ਗਰਮੀ ਨਾਲ ਪ੍ਰਭਾਵਿਤ ਹਰ ਇਕ ...
ਮੁਸਲਿਮ ਰਾਖਵਾਂਕਰਨ ਨਹੀਂ ਹੋਣਾ ਚਾਹੀਦਾ ਕਿਉਂਕਿ ਇਹ ਸੰਵਿਧਾਨ ਦੇ ਵਿਰੁੱਧ ਹੈ - ਅਮਿਤ ਸ਼ਾਹ
. . .  about 3 hours ago
ਮਹਾਰਾਸ਼ਟਰ ,ਨਾਂਦੇੜ , 10 ਜੂਨ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਮੰਨਣਾ ਹੈ ਕਿ ਮੁਸਲਿਮ ਰਾਖਵਾਂਕਰਨ ਨਹੀਂ ਹੋਣਾ ਚਾਹੀਦਾ ਕਿਉਂਕਿ ਇਹ ਸੰਵਿਧਾਨ ਦੇ ਵਿਰੁੱਧ ਹੈ। ਧਰਮ ਆਧਾਰਿਤ ਰਾਖਵਾਂਕਰਨ ਨਹੀਂ ...
ਮੋਟਰ ਗੈਰੇਜ ’ਤੇ ਅਚਾਨਕ ਲਗੀ ਅੱਗ ਨਾਲ ਲੱਖਾਂ ਦਾ ਸਾਮਾਨ ਸੜ ਕੇ ਹੋਇਆ ਸੁਆਹ
. . .  about 3 hours ago
ਧਾਰੀਵਾਲ , 10 ਜੂਨ - (ਜੇਮਸ ਨਾਹਰ)- ਬਟਾਲਾ-ਗੁਰਦਾਸਪੁਰ ਜੀਟੀ ਰੋਡ ’ਤੇ ਧਾਰੀਵਾਲ ਵਿਖੇ ਸਥਿਤ ਐਨ. ਆਰ. ਮੋਟਰ ਗੈਰੇਜ ’ਤੇ ਅਚਾਨਕ ਅੱਗ ਲੱਗ ਜਾਣ ਨਾਲ ਲੱਖਾਂ ਦਾ ਨੁਕਸਾਨ ਹੋ ਜਾਣ ਦੀ ਖ਼ਬਰ ...
ਅਸੀਂ ਉਮੀਦ ਕਰਦੇ ਹਾਂ ਕਿ ਸਾਡੀਆਂ ਸਮੱਸਿਆਵਾਂ 15 ਜੂਨ ਤੋਂ ਪਹਿਲਾਂ ਹੱਲ ਹੋ ਜਾਣਗੀਆਂ- ਪਹਿਲਵਾਨ ਬਜਰੰਗ ਪੂਨੀਆ
. . .  about 4 hours ago
ਨਵੀਂ ਦਿੱਲੀ , 10 ਜੂਨ - ਪਹਿਲਵਾਨ ਬਜਰੰਗ ਪੂਨੀਆ ਨੇ ਕਿਹਾ ਹੈ ਕਿ ਅਸੀਂ ਉਮੀਦ ਕਰਦੇ ਹਾਂ ਕਿ ਸਾਡੀਆਂ ਸਮੱਸਿਆਵਾਂ 15 ਜੂਨ ਤੋਂ ਪਹਿਲਾਂ ਹੱਲ ਹੋ ਜਾਣਗੀਆਂ । ਉਸ (ਨਾਬਾਲਗ ਲੜਕੀ) ਦੇ ਪਿਤਾ ਨੇ ਕਿਹਾ ...
ਅਮਿਤ ਸ਼ਾਹ ਸ੍ਰੀ ਹਜ਼ੂਰ ਸਾਹਿਬ ਵਿਖੇ ਹੋਏ ਨਤਮਸਤਕ
. . .  about 5 hours ago
ਮਹਾਰਾਸ਼ਟਰ, 10 ਜੂਨ- ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਨਾਂਦੇੜ ਸਥਿਤ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਚਲਨਗਰ ਸਾਹਿਬ ਗੁਰਦੁਆਰੇ ਵਿਚ ਮੱਥਾ ਟੇਕਿਆ ਅਤੇ ਸਰਬਤ ਦੇ ਭਲੇ....
ਛੱਤੀਸਗੜ੍ਹ: ਸੀ.ਆਰ.ਪੀ.ਐਫ਼ ਜਵਾਨਾਂ ਨੇ ਵੱਡੀ ਮਾਤਰਾ ਵਿਚ ਆਈ.ਈ.ਡੀ. ਕੀਤਾ ਬਰਾਮਦ
. . .  about 5 hours ago
ਰਾਏਪੁਰ, 10 ਜੂਨ- ਸੀ.ਆਰ.ਪੀ.ਐਫ਼ ਦੇ ਜਵਾਨਾਂ ਨੇ ਦੱਸਿਆ ਕਿ ਛੱਤੀਸਗੜ੍ਹ ਦੇ ਬੀਜਾਪੁਰ ਵਿਖੇ ਅਵਾਪੱਲੀ-ਬਾਸਾਗੁਡਾ ਰੋਡ ’ਤੇ ਮਾਓਵਾਦੀਆਂ ਵਲੋਂ ਲਾਇਆ ਗਿਆ 3 ਕਿਲੋ ਆਈ.ਈ.ਡੀ. ਬਰਾਮਦ ਕੀਤਾ....
ਪੁਲਿਸ ਸਿਰਫ਼ ਵਿਰੋਧੀ ਨੇਤਾਵਾਂ ਲਈ ਹੀ ਹੈ- ਸੁਖਪਾਲ ਸਿੰਘ ਖਹਿਰਾ
. . .  about 5 hours ago
ਚੰਡੀਗੜ੍ਹ, 10 ਜੂਨ- ਸੁਖਪਾਲ ਸਿੰਘ ਖਹਿਰਾ ਨੇ ਇਕ ਟਵੀਟ ਕਰ ਭਗਵੰਤ ਮਾਨ ’ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਲਿਖਿਆ ਹੈ ਕਿ ਭਗਵੰਤ ਮਾਨ ਅਤੇ ਵਿਜੀਲੈਂਸ ਬਿਊਰੋ ਵਲੋਂ ਅਕਸਰ ਸਿਆਸਤਦਾਨਾਂ ਦੁਆਰਾ ਆਮਦਨ....
ਡਿਪੋਰਟ ਹੋਣ ਵਾਲੇ ਵਿਦਿਆਰਥੀਆਂ ਦੇ ਹੱਕ ਵਿਚ ਆਈ ਨਿਮਰਤ ਖਹਿਰਾ
. . .  about 7 hours ago
ਚੰਡੀਗੜ੍ਹ, 10 ਜੂਨ- ਇਸੇ ਸਾਲ ਮਾਰਚ ਮਹੀਨੇ ਦੇ ਅੱਧ ’ਚ ਕੈਨੇਡੀਅਨ ਬਾਰਡਰ ਸਕਿਓਰਿਟੀ ਏਜੰਸੀ ਨੇ 700 ਤੋਂ ਵੱਧ ਭਾਰਤੀ ਵਿਦਿਆਰਥੀਆਂ ਨੂੰ ਡਿਪੋਰਟ ਕਰਨ ਦਾ ਨੋਟਿਸ ਜਾਰੀ ਕੀਤਾ ਸੀ। ਵਿੱਦਿਅਕ ਅਦਾਰਿਆਂ....
ਜਦੋਂ ਧਾਰਾ 370 ਹਟਾਈ ਗਈ ਤਾਂ ਅਰਵਿੰਦ ਕੇਜਰੀਵਾਲ ਕਿੱਥੇ ਸਨ- ਉਮਰ ਅਬਦੁੱਲਾ
. . .  about 7 hours ago
ਸ੍ਰੀਨਗਰ, 10 ਜੂਨ- ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ’ਤੇ ਹਮਲਾ ਬੋਲਦਿਆਂ ਕਿਹਾ ਕਿ ਜਦੋਂ ਧਾਰਾ 370 ਹਟਾਈ ਗਈ ਸੀ ਤਾਂ ਅਰਵਿੰਦ ਕੇਜਰੀਵਾਲ.....
ਮਹਾਪੰਚਾਇਤ ’ਚ ਬੋਲੇ ਬਜਰੰਗ ਪੂਨੀਆ, ਅਸੀਂ ਅੰਦੋਲਨ ਵਾਪਸ ਨਹੀਂ ਲੈ ਰਹੇ
. . .  about 8 hours ago
ਸੋਨੀਪਤ, 10 ਜੂਨ- ਮਹਾਪੰਚਾਇਤ ’ਚ ਪਹਿਲਵਾਨ ਬਜਰੰਗ ਪੂਨੀਆ ਨੇ ਸਰਕਾਰ ਨੂੰ 15 ਜੂਨ ਤੱਕ ਦਾ ਅਲਟੀਮੇਟਮ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ 15 ਜੂਨ ਤੱਕ ਕੋਈ ਫ਼ੈਸਲਾ ਨਾ ਲਿਆ ਤਾਂ ਅਸੀਂ 16 ਅਤੇ 17....
ਮਨੀਪੁਰ: ਰਾਜਪਾਲ ਦੀ ਪ੍ਰਧਾਨਗੀ ਹੇਠ ਸ਼ਾਂਤੀ ਕਮੇਟੀ ਦਾ ਗਠਨ
. . .  about 8 hours ago
ਨਵੀਂ ਦਿੱਲੀ, 10 ਜੂਨ- ਗ੍ਰਹਿ ਮਾਮਲਿਆਂ ਦੇ ਮੰਤਰਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਭਾਰਤ ਸਰਕਾਰ ਨੇ ਮਨੀਪੁਰ ਦੇ ਰਾਜਪਾਲ ਦੀ ਪ੍ਰਧਾਨਗੀ ਹੇਠ ਮਨੀਪੁਰ ਵਿਚ ਸ਼ਾਂਤੀ ਕਮੇਟੀ ਦਾ ਗਠਨ ਕੀਤਾ ਹੈ। ਦੱਸ ਦੇਈਏ ਕਿ....
ਏਸ਼ੀਅਨ ਖ਼ੇਡਾਂ ਵਿਚ ਹਿੱਸਾ ਸਾਰੇ ਮੁੱਦੇ ਹੱਲ ਹੋਣ ਤੋਂ ਬਾਅਦ- ਸਾਕਸ਼ੀ ਮਲਿਕ
. . .  about 8 hours ago
ਸੋਨੀਪਤ, 10 ਜੂਨ- ਅੱਜ ਇੱਥੇ ਬੋਲਦਿਆਂ ਪਹਿਲਵਾਨ ਸਾਕਸ਼ੀ ਮਲਿਕ ਨੇ ਕਿਹਾ ਕਿ ਅਸੀਂ ਏਸ਼ੀਅਨ ਖ਼ੇਡਾਂ ਵਿਚ ਉਦੋਂ ਹੀ ਹਿੱਸਾ ਲਵਾਂਗੇ ਜਦੋਂ ਇਹ....
ਸੈਂਕੜੇ ਕਿਸਾਨਾਂ ਨੇ ਅਮਨ ਅਰੋੜਾ ਦੀ ਕੋਠੀ ਅੱਗੇ ਧਰਨਾ ਦੇ ਕੇ ਕੀਤੀ ਨਾਅਰੇਬਾਜ਼ੀ
. . .  about 9 hours ago
ਸੁਨਾਮ ਊਧਮ ਸਿੰਘ ਵਾਲਾ, 10 ਜੂਨ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਬਲਾਕ ਸੁਨਾਮ ਅਤੇ ਸੰਗਰੂਰ ਦੇ ਸੈਂਕੜੇ ਕਿਸਾਨਾਂ ਵਲੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਵਿਚ....
ਸਿਕੰਦਰ ਸਿੰਘ ਮਲੂਕਾ ਹੋਣਗੇ ਵਿਧਾਨ ਸਭਾ ਹਲਕਾ ਮੌੜ ਦੇ ਇੰਚਾਰਜ
. . .  about 9 hours ago
ਚੰਡੀਗੜ੍ਹ, 10 ਜੂਨ- ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਐਲਾਨ ਕੀਤਾ ਕਿ ਸਿਕੰਦਰ ਸਿੰਘ ਮਲੂਕਾ ਵਿਧਾਨ ਸਭਾ ਹਲਕਾ ਮੌੜ ਦੇ ਇੰਚਾਰਜ ਹੋਣਗੇ।
ਘਰ ਦੇ ਹੀ ਭਾਂਡੇ ਵੇਚ ਕੇ ਘਰ (ਸੂਬਾ) ਚਲਾ ਰਿਹੈ ਭਗਵੰਤ ਮਾਨ- ਨਵਜੋਤ ਸਿੰਘ ਸਿੱਧੂ
. . .  about 9 hours ago
ਸੰਗਰੂਰ, 10 ਜੂਨ (ਦਮਨਜੀਤ ਸਿੰਘ )- ਸਰਪੰਚਾਂ ਦੀ ਸੂਬਾ ਪੱਧਰੀ ਰੋਸ ਰੈਲੀ ’ਚ ਪਹੁੰਚੇ ਨਵਜੋਤ ਸਿੰਘ ਸਿੱਧੂ ਨੇ ਮੰਚ ਤੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਖੁੱਲ੍ਹੀ ਚਣੌਤੀ ਦਿੰਦੇ ਹੋਏ ਕਿਹਾ ਕਿ ਮੈਂ ਤੇਰੇ ਸ਼ਹਿਰ ਵਿਚ ਆ ਕੇ ਤੈਨੂੰ....
ਮਰਨ ਵਰਤ ਦੇ ਬੈਠੇ ਕਿਸਾਨਾਂ ਦੀ ਹਾਲਤ ਵਿਗੜੀ
. . .  about 9 hours ago
ਪਟਿਆਲਾ, 10 ਜੂਨ (ਅਮਰਬੀਰ ਸਿੰਘ ਆਹਲੂਵਾਲੀਆ)-ਕਿਸਾਨਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪਾਵਰਕਾਮ ਦੇ ਮੁੱਖ ਦਫ਼ਤਰ ਸਾਹਮਣੇ ਦਿੱਤਾ ਜਾ ਰਿਹਾ ਧਰਨਾ ਲੰਘੇ ਦਿਨੀਂ ਮਰਨ ਵਰਤ ਵਿਚ ਬਦਲ ਦਿੱਤਾ ਗਿਆ ਸੀ। ਇਸ ਦੌਰਾਨ ਮਰਨ ਵਰਤ 'ਤੇ ਬੈਠੇ...
ਕੈਬਨਿਟ ਮੀਟਿੰਗ ਵਾਲੇ ਸਥਾਨ ਦੇ ਨੇੜੇ ਪੁੱਜੇ ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਪੁਲਿਸ ਨੇ ਮੋੜਿਆ
. . .  about 10 hours ago
ਮਾਨਸਾ, 10 ਜੂਨ (ਬਲਵਿੰਦਰ ਧਾਲੀਵਾਲ)- ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਣ ਕੈਬਨਿਟ ਮੀਟਿੰਗ ਸਥਾਨ ਬੱਚਤ ਭਵਨ ਦੇ ਕੋਲ ਅਚਨਚੇਤ....
ਮੁੱਖ ਮੰਤਰੀ ਭਗਵੰਤ ਮਾਨ ਦਾ ਮਾਨਸਾ ਵਿਖੇ ਵਿਰੋਧ
. . .  about 10 hours ago
ਮਾਨਸਾ, 10 ਜੂਨ- ਮੁੱਖ ਮੰਤਰੀ ਭਗਵੰਤ ਮਾਨ ਦਾ ਮਾਨਸਾ ਪੁੱਜਣ ’ਤੇ ਵਿਰੋਧ ਕੀਤਾ ਗਿਆ। ਮੁੱਖ ਮੰਤਰੀ ਖ਼ਿਲਾਫ਼ ਵੇਰਕਾ ਸਮੇਤ ਸਾਰੇ ਵਿਭਾਗਾਂ ਵਿਚ ਕੰਮ ਕਰਕਦੇ ਕੱਚੇ ਮੁਲਾਜ਼ਮਾਂ ਨੇ ਰੋਸ ਪ੍ਰਦਰਸ਼ਨ.....
ਗੁਜਰਾਤ: ਏ.ਟੀ.ਐਸ. ਨਾਲ ਸੰਬੰਧ ਰੱਖਣ ਵਾਲੇ 4 ਵਿਅਕਤੀ ਏ.ਟੀ.ਐਸ. ਨੇ ਕੀਤੇ ਗਿ੍ਫ਼ਤਾਰ
. . .  about 10 hours ago
ਗਾਂਧੀਨਗਰ, 10 ਜੂਨ- ਏ.ਟੀ.ਐਸ. ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਗੁਜਰਾਤ ਦੇ ਅੱਤਵਾਦ ਵਿਰੋਧੀ ਦਸਤੇ ਨੇ ਪੋਰਬੰਦਰ ਤੋਂ ਅੰਤਰਰਾਸ਼ਟਰੀ ਅੱਤਵਾਦੀ ਸੰਗਠਨ ਨਾਲ ਸੰਬੰਧ ਰੱਖਣ ਵਾਲੇ 4 ਵਿਅਕਤੀਆਂ....
ਕੋਲੰਬੀਆ ਜਹਾਜ਼ ਹਾਦਸਾ: 40 ਦਿਨ ਬਾਅਦ ਜ਼ਿੰਦਾ ਮਿਲੇ ਲਾਪਤਾ ਬੱਚੇ
. . .  about 12 hours ago
ਨਿਊਯਾਰਕ, 10 ਜੂਨ- ਬੀਤੀ ਮਈ ਕੋਲੰਬੀਆ ਦੇ ਅਮੇਜ਼ਨ ਜੰਗਲ ’ਚ ਇਕ ਜਹਾਜ਼ ਹਾਦਸਾਗ੍ਰਸਤ ਹੋ ਗਿਆ ਸੀ। ਇਸ ਘਟਨਾ ਵਿਚ ਲਾਪਤਾ ਹੋਏ ਚਾਰ ਬੱਚੇ ਹੁਣ ਜ਼ਿੰਦਾ ਮਿਲ ਗਏ ਹਨ। ਰਾਸ਼ਟਰਪਤੀ ਗੁਸਤਾਵੋ......
ਗੁਜਰਾਤ:ਅੱਤਵਾਦੀ ਸੰਗਠਨਾਂ ਸੰਬੰਧ ਨਾਲ ਰੱਖਣ ਵਾਲੇ ਇਕ ਵਿਦੇਸ਼ੀ ਨਾਗਰਿਕ ਸਮੇਤ 4 ਗ੍ਰਿਫ਼ਤਾਰ
. . .  about 13 hours ago
ਪੋਰਬੰਦਰ, 10 ਜੂਨ-ਗੁਜਰਾਤ ਏ.ਟੀ.ਐਸ. ਨੇ ਪੋਰਬੰਦਰ ਤੋਂ ਇਕ ਵਿਦੇਸ਼ੀ ਨਾਗਰਿਕ ਸਮੇਤ 4 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਏ.ਟੀ.ਐਸ. ਸੂਤਰਾਂ ਅਨੁਸਾਰ ਇਨ੍ਹਾਂ ਲੋਕਾਂ ਦੇ ਅੰਤਰਰਾਸ਼ਟਰੀ ਅੱਤਵਾਦੀ ਸੰਗਠਨਾਂ ਨਾਲ...
ਕੁਲੈਕਸ਼ਨ ਏਜੰਸੀ ਦੇ ਦਫ਼ਤਰ ਤੋਂ ਕਰੋੜਾਂ ਦੀ ਲੁੱਟ
. . .  about 13 hours ago
ਲੁਧਿਆਣਾ, 10 ਜੂਨ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਰਾਭਾ ਨਗਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਨਿਊ ਰਾਜਗੁਰੂ ਨਗਰ ਵਿਚ ਵਿਚ ਅੱਜ ਸਵੇਰੇ ਅੱਧੀ ਦਰਜਨ ਦੇ ਕਰੀਬ ਹਥਿਆਰਬੰਦ ਲੁਟੇਰਿਆਂ...
ਝਾਰਖੰਡ ਸਰਕਾਰ ਦੀ ਨਵੀਂ ਭਰਤੀ ਨੀਤੀ ਵਿਰੁੱਧ ਜੇ.ਐਸ.ਐਸ.ਯੂ.ਵਲੋਂ 48 ਘੰਟੇ ਦੀ ਹੜਤਾਲ
. . .  about 13 hours ago
ਰਾਂਚੀ: ਝਾਰਖੰਡ ਸਟੇਟ ਸਟੂਡੈਂਟ ਯੂਨੀਅਨ (ਜੇ.ਐਸ.ਐਸ.ਯੂ.) ਨੇ 60-40 ਫਾਰਮੂਲੇ 'ਤੇ ਆਧਾਰਿਤ ਝਾਰਖੰਡ ਸਰਕਾਰ ਦੀ ਨਵੀਂ ਭਰਤੀ ਨੀਤੀ ਵਿਰੁੱਧ 48 ਘੰਟੇ ਦੀ ਹੜਤਾਲ (ਬੰਦ) ਸ਼ੁਰੂ ਕਰ ਦਿੱਤੀ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 8 ਚੇਤ ਸੰਮਤ 555

ਪਟਿਆਲਾ

ਪਾਤੜਾਂ ਦੇ ਸਰਕਾਰੀ ਗੁਦਾਮ 'ਚ ਕਣਕ ਦੇ ਘੁਟਾਲੇ ਦੀ ਸ਼ੰਕਾ ਪ੍ਰਗਟ ਕਰਦਿਆਂ ਜਾਂਚ ਦੀ ਕੀਤੀ ਮੰਗ

ਪਾਤੜਾਂ, 20 ਮਾਰਚ (ਜਗਦੀਸ਼ ਸਿੰਘ ਕੰਬੋਜ)-ਪੰਜਾਬ ਸਰਕਾਰ ਦੀ ਖ਼ਰੀਦ ਏਜੰਸੀ ਪਨਗ੍ਰੇਨ ਦੇ ਇਕ ਗੁਦਾਮ 'ਚ ਬੀਤੇ ਸਾਲ ਹੋਏ ਇਕ ਘੁਟਾਲੇ ਕਾਰਨ ਚਰਚਿਤ ਰਹੇ ਗੁਦਾਮ ਵਿਚ 50 ਕਿੱਲੋ ਵਾਲੇ ਥੈਲਿਆਂ 30 ਕਿੱਲੋ ਵਾਲੇ ਥੈਲੇ ਭਰਨ ਨੂੰ ਨਿਯਮਾਂ ਦੇ ਉਲਟ ਦੱਸਦਿਆਂ ਇਕ ਵਕੀਲ ਨੇ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਹੈ | ਇਸ ਮਾਮਲੇ ਜਾਣਕਾਰੀ ਦੇਣ ਵਾਲੇ ਐਡਵੋਕੇਟ ਆਤਮਾ ਰਾਮ ਨੇ ਦੱਸਿਆ ਕਿ ਪਿਛਲੇ ਸਾਲ ਪਾਤੜਾਂ ਦੇ ਬਹੁਚਰਚਿਤ ਅਨਾਜ ਘੁਟਾਲੇ ਦੇ ਚਰਚਾ 'ਚ ਆਉਣ ਮਗਰੋਂ ਫੂਡ ਸਪਲਾਈ ਵਿਭਾਗ ਵਲੋਂ ਉਕਤ ਗੋਦਾਮ 'ਚ ਸਟੋਰ ਕੀਤੀ ਗਈ ਕਣਕ ਦੀ ਦੇਖ-ਰੇਖ ਲਈ ਕਮੇਟੀ ਦਾ ਗਠਨ ਕੀਤਾ ਗਿਆ ਸੀ, ਪਰ ਇਹ ਕਮੇਟੀ ਵਲੋਂ ਪਨਗਰੇਨ ਦੇ ਜੀ. ਐੱਸ. ਉਪਨ ਪਲੰਥ ਵਿਚ ਪਿਛਲੇ ਸਾਲ ਸਟੋਰ ਕੀਤੀ ਗਈ ਕਣਕ ਦੇ ਥੈਲੇ 'ਚੋਂ ਕਣਕ ਕੱਢ ਕੇ 30 ਕਿੱਲੋ ਦੀ ਭਰਤੀ ਵਾਲੇ ਨਵੇਂ ਥੈਲੇ ਭਰੇ ਜਾ ਰਹੇ ਹਨ ਜਦੋਂ ਕਿ ਨਿਯਮਾਂ ਮੁਤਾਬਿਕ ਅਜਿਹਾ ਨਹੀਂ ਕੀਤਾ ਜਾ ਸਕਦਾ | ਉਨ੍ਹਾਂ ਦੱਸਿਆ ਕਿ ਇਸ ਗੋਦਾਮ 'ਚ ਸਿਰਫ਼ 50 ਕਿੱਲੋ ਦੀ ਭਰਤੀ ਵਾਲੀ ਕਣਕ ਹੀ ਸਟੋਰ ਕੀਤੀ ਜਾ ਸਕਦੀ ਹੈ | ਉਨ੍ਹਾਂ ਦਿਖਾਇਆ ਕਿ ਜਿਨ੍ਹਾਂ ਥੈਲਿਆਂ 'ਚੋਂ ਕਣਕ ਕੱਢੀ ਜਾ ਰਹੀ ਹੈ, ਉਨ੍ਹਾਂ 'ਚੋਂ ਵੀ ਵੱਡੀ ਪੱਧਰ 'ਤੇ ਗਲੀ-ਸੜੀ ਕਣਕ ਮੁੜ ਥੈਲਿਆਂ ਵਿਚ ਭਰੀ ਜਾ ਰਹੀ ਹੈ ਅਤੇ ਪੱਤਰਕਾਰਾਂ ਸਮੇਤ ਮੌਕੇ 'ਤੇ ਪੁੱਜਣ 'ਤੇ ਇਹ ਥੈਲੇ ਭਰ ਰਹੇ ਮਜ਼ਦੂਰ ਫ਼ਰਾਰ ਹੋ ਗਏ ਹਨ, ਉਨ੍ਹਾਂ ਕਿਹਾ ਕਿ ਮਾਮਲੇ ਦੀ ਬਰੀਕੀ ਨਾਲ ਪੜਤਾਲ ਕੀਤੀ ਜਾਵੇ | ਮਾਮਲੇ ਸਬੰਧੀ ਗੁਦਾਮ ਦੀ ਕਮੇਟੀ ਦੇ ਮੈਂਬਰ ਸਹਾਇਕ ਫੂਡ ਸਪਲਾਈ ਅਫ਼ਸਰ ਨਿਖਿਲ ਵਾਲੀਆ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਕਣਕ ਨੂੰ ਬਦਲ ਕੇ ਭਰਨ ਦੀ ਸਾਰੀ ਕਾਰਵਾਈ ਨਿਯਮਾਂ ਤਹਿਤ ਕੀਤੀ ਜਾ ਰਹੀ ਹੈ, ਕਿਸੇ ਵੀ ਅਧਿਕਾਰੀ ਦੇ ਮੌਕੇ 'ਤੇ ਹਾਜ਼ਰ ਨਾ ਹੋਣ ਸਬੰਧੀ ਉਨ੍ਹਾਂ ਕਿਹਾ ਕਿ ਇੰਸਪੈਕਟਰ ਨੂੰ ਐੱਸ. ਡੀ. ਐੱਮ. ਸਮਾਣਾ ਵਲੋਂ ਮੀਟਿੰਗ ਲਈ ਬੁਲਾਏ ਜਾਣ ਕਰਕੇ ਉਹ ਚਲਾ ਗਿਆ ਹੈ ਜਦੋਂ ਉਨ੍ਹਾਂ ਨੂੰ ਜੀ.ਐੱਸ. ਓਪਨ ਪਲੰਥ ਵਿਚ 50 ਕਿੱਲੋ ਵਾਲੇ ਥੈਲਿਆਂ ਤੋਂ ਬਿਨਾਂ ਕੋਈ ਹੋਰ ਕਣਕ ਨਾ ਰੱਖੇ ਜਾਣ ਦੇ ਨਿਯਮਾਂ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਤਿੰਨੇ ਗੁਦਾਮਾਂ ਬਾਰੇ ਨੋਟੀਫ਼ਿਕੇਸ਼ਨ ਕਰਕੇ ਸਾਰਿਆਂ ਨੂੰ ਬਰਾਬਰ ਕਰ ਦਿੱਤਾ ਹੈ ਜਦੋਂ ਕਿ ਗਲੀ ਸੜੀ ਕਣਕ ਭਰੇ ਜਾਣ ਬਾਰੇ ਉਨ੍ਹਾਂ ਨੇ ਕੋਈ ਸਪਸ਼ਟ ਜਵਾਬ ਨਹੀਂ ਦਿੱਤਾ ਅਤੇ ਇਸ ਮਾਮਲੇ ਬਾਰੇ ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਰਵਿੰਦਰ ਕੌਰ ਨਾਲ ਗੱਲ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਕਿਹਾ ਕਿ ਉਹ ਕੱਲ੍ਹ ਹੀ ਚੈੱਕ ਕਰਵਾਉਣਗੇ | ਇਨ੍ਹਾਂ ਕਹਿ ਕੇ ਉਨ੍ਹਾਂ ਫ਼ੋਨ ਕੱਟ ਦਿੱਤਾ ਪਰ ਸਪਸ਼ਟ ਜਵਾਬ ਲੈਣ ਲਈ ਵਾਰ ਵਾਰ ਟਰਾਈ ਕਰਨ ਦੇ ਬਾਵਜੂਦ ਉਨ੍ਹਾਂ ਨੂੰ ਫ਼ੋਨ ਅਟੈਂਡ ਨਹੀਂ ਕੀਤਾ | ਥਾਣਾ ਪਾਤੜਾਂ ਦੇ ਮੁਖੀ ਹਰਮਨਪ੍ਰੀਤ ਸਿੰਘ ਚੀਮਾ ਨਾਲ ਗੱਲ ਕਰਨ ਤੇ ਉਨ੍ਹਾਂ ਕਿਹਾ ਕਿ ਗੁਦਾਮ 'ਚ ਮੌਜੂਦ ਚੌਕੀਦਾਰ ਨੂੰ ਤਾੜਨਾ ਕੀਤੀ ਗਈ ਹੈ ਕਿ ਜਦੋਂ ਤੱਕ ਕੋਈ ਮੁੱਖ ਅਧਿਕਾਰੀ ਇਸ ਬਾਰੇ ਸਪਸ਼ਟ ਨਹੀਂ ਕਰਦਾ ਉਸ ਸਮੇਂ ਤੱਕ ਥੈਲਿਆਂ ਵਿਚ ਭਰੀ ਕਣਕ ਨੂੰ ਇਸ ਤਰਾਂ ਹੀ ਤਹਿਣ ਦਿੱਤਾ ਜਾਵੇ |

ਲਗਾਤਾਰ ਹੋ ਰਹੀ ਬਾਰਿਸ਼ ਨੇ ਕਿਸਾਨਾਂ ਦੀਆਂ ਆਸਾਂ 'ਤੇ ਫੇਰਿਆ ਪਾਣੀ

ਰਾਜਪੁਰਾ, 20 ਮਾਰਚ (ਰਣਜੀਤ ਸਿੰਘ)-ਹਲਕਾ ਰਾਜਪੁਰਾ ਵਿਖੇ ਅੱਜ ਦੁਪਹਿਰ ਤੋਂ ਸ਼ੁਰੂ ਹੋਈ ਬਾਰਿਸ਼ ਨੇ ਕਿਸਾਨਾਂ ਦੀਆਂ ਆਸਾਂ 'ਤੇ ਪਾਣੀ ਫੇਰ ਕੇ ਰੱਖ ਦਿਤਾ ਹੈ, ਜਿਸ ਕਾਰਨ ਕਿਸਾਨਾਂ ਦੀ ਜਾਨ ਮੁੱਠੀ 'ਚ ਆਈ ਹੋਈ ਹੈ | ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਦੇ ਨਾਲ ਨਾਲ ਹੁਣ ...

ਪੂਰੀ ਖ਼ਬਰ »

ਮੀਂਹ ਨੇ ਚਾਰੇ ਪਾਸੇ ਕੀਤੀ ਜਲਥਲ

ਪਟਿਆਲਾ, 20 ਮਾਰਚ (ਗੁਰਵਿੰਦਰ ਸਿੰਘ ਔਲਖ)-ਅੱਜ ਪਏ ਮੀਂਹ ਕਾਰਨ ਸ਼ਹਿਰ 'ਚ ਚਾਰੇ ਪਾਸੇ ਜਲਥਲ ਹੋ ਗਈ | ਭਾਵੇਂ ਕਿ ਇਸ ਮੀਂਹ ਨਾਲ ਪਾਰਾ ਹੇਠਾਂ ਡਿਗ ਗਿਆ, ਪਰ ਨੀਵੀਂਆਂ ਥਾਵਾਂ 'ਤੇ ਪਾਣੀ ਖੜ੍ਹਾ ਹੋਣ ਕਾਰਨ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ | ਦੁਪਹਿਰ ਸਮੇਂ ...

ਪੂਰੀ ਖ਼ਬਰ »

ਮਾਤਾ ਗੁਜਰੀ ਕਾਲਜ ਦੇ ਖਿਡਾਰੀਆਂ ਨੇ ਜਿੱਤੀ ਪੰਜਾਬੀ 'ਵਰਸਿਟੀ ਦੀ ਅੰਤਰ ਕਾਲਜ ਫੁੱਟਬਾਲ ਚੈਂਪੀਅਨਸ਼ਿਪ

ਫ਼ਤਹਿਗੜ੍ਹ ਸਾਹਿਬ, 20 ਮਾਰਚ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਦੇ ਖਿਡਾਰੀਆਂ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਅੰਤਰ ਕਾਲਜ ਫੁੱਟਬਾਲ ਚੈਂਪੀਅਨਸ਼ਿਪ 'ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ, ਪਹਿਲੇ ਸਥਾਨ ਦੀ ਜਿੱਤ ਦਰਜ ਕਰਕੇ ਕਾਲਜ ਦਾ ਨਾਂਅ ਰੁਸ਼ਨਾਇਆ ...

ਪੂਰੀ ਖ਼ਬਰ »

ਜੀ. ਪੀ. ਸੀ. ਵਿਖੇ ਖ਼ੂਨਦਾਨ ਤੇ ਅੰਗ ਦਾਨ ਸਹੁੰ ਚੁੱਕ ਕੈਂਪ ਲਗਾਇਆ

ਮੰਡੀ ਗੋਬਿੰਦਗੜ੍ਹ, 20 ਮਾਰਚ (ਮੁਕੇਸ਼ ਘਈ)-ਗੋਬਿੰਦਗੜ੍ਹ ਪਬਲਿਕ ਕਾਲਜ ਦੇ ਐੱਨ.ਐੱਸ.ਐੱਸ. ਯੂਨਿਟ ਵਲੋਂ ਗੋਬਿੰਦਗੜ੍ਹ ਐਜੂਕੇਸ਼ਨਲ ਐਂਡ ਸੋਸ਼ਲ ਵੈੱਲਫੇਅਰ ਟਰੱਸਟ, ਮੰਡੀ ਗੋਬਿੰਦਗੜ੍ਹ ਦੇ ਸੀਨੀਅਰ ਮੈਂਬਰ ਸੱਤਿਆ ਪ੍ਰਕਾਸ਼, ਸਤਦੇਵ ਸੱਗੜ, ਪ੍ਰੇਮ ਕੁਮਾਰ ਸੱਗੜ, ...

ਪੂਰੀ ਖ਼ਬਰ »

ਸਿਵਲ ਸਰਜਨ ਨੇ ਏਡਜ਼ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਫ਼ਤਹਿਗੜ੍ਹ ਸਾਹਿਬ, 20 ਮਾਰਚ (ਮਨਪ੍ਰੀਤ ਸਿੰਘ)-ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਵੀਰ ਸਿੰਘ ਦੇ ਨਿਰਦੇਸ਼ਾਂ ਤਹਿਤ ਐੱਚ.ਆਈ.ਵੀ./ਏਡਜ਼ ਜਾਗਰੂਕਤਾ ਵੈਨ ਨੂੰ ਸਿਵਲ ਸਰਜਨ ਡਾ. ਵਿਜੈ ਕੁਮਾਰ ਨੇ ਜ਼ਿਲ੍ਹਾ ਹਸਪਤਾਲ ਫ਼ਤਹਿਗੜ੍ਹ ਸਾਹਿਬ ਤੋਂ ਹਰੀ ਝੰਡੀ ਦੇ ਕੇ ...

ਪੂਰੀ ਖ਼ਬਰ »

ਔਰਤਾਂ ਵਲੋਂ 22 ਨੂੰ ਵਿਧਾਨ ਸਭਾ ਦਾ ਘਿਰਾਓ ਕਰਨ ਦਾ ਪ੍ਰੋਗਰਾਮ ਰੱਦ- ਗੁਰਸ਼ਰਨ ਕੌਰ ਰੰਧਾਵਾ

ਪਟਿਆਲਾ, 20 ਮਾਰਚ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਦੀ 'ਆਪ' ਸਰਕਾਰ ਵਲੋਂ ਪੰਜਾਬ ਦੀਆਂ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਸਮੇਤ ਕਈ ਗਰੰਟੀਆਂ ਦਿੱਤੀਆਂ ਗਈਆਂ ਸਨ, ਪਰ ਇਕ ਸਾਲ ਬੀਤ ਜਾਣ ਦੇ ਬਾਵਜੂਦ ਔਰਤਾਂ ਦੇ ਖਾਤੇ ਵਿਚ ਇਕ ਰੁਪਿਆ ਵੀ ਨਹੀਂ ਪਾਇਆ ਗਿਆ, ਨਾ ਹੀ ...

ਪੂਰੀ ਖ਼ਬਰ »

ਔਰਤਾਂ ਵਲੋਂ 22 ਨੂੰ ਵਿਧਾਨ ਸਭਾ ਦਾ ਘਿਰਾਓ ਕਰਨ ਦਾ ਪ੍ਰੋਗਰਾਮ ਰੱਦ- ਗੁਰਸ਼ਰਨ ਕੌਰ ਰੰਧਾਵਾ

ਪਟਿਆਲਾ, 20 ਮਾਰਚ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਦੀ 'ਆਪ' ਸਰਕਾਰ ਵਲੋਂ ਪੰਜਾਬ ਦੀਆਂ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਸਮੇਤ ਕਈ ਗਰੰਟੀਆਂ ਦਿੱਤੀਆਂ ਗਈਆਂ ਸਨ, ਪਰ ਇਕ ਸਾਲ ਬੀਤ ਜਾਣ ਦੇ ਬਾਵਜੂਦ ਔਰਤਾਂ ਦੇ ਖਾਤੇ ਵਿਚ ਇਕ ਰੁਪਿਆ ਵੀ ਨਹੀਂ ਪਾਇਆ ਗਿਆ, ਨਾ ਹੀ ...

ਪੂਰੀ ਖ਼ਬਰ »

ਮੋਬਾਈਲ ਫ਼ੋਨ ਖੋਹਣ ਦੇ ਦੋਸ਼ ਹੇਠ 2 ਨਾਮਜ਼ਦ

ਸਮਾਣਾ, 20 ਮਾਰਚ (ਸਾਹਿਬ ਸਿੰਘ)-ਥਾਣਾ ਸ਼ਹਿਰੀ ਸਮਾਣਾ ਦੀ ਪੁਲਿਸ ਨੇ ਸੰਦੀਪ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਕੁਲਾਰਾਂ ਦੀ ਸ਼ਿਕਾਇਤ 'ਤੇ ਗੁਰਦੀਪ ਸਿੰਘ ਪੁੱਤਰ ਬਾਬੂ ਸਿੰਘ ਵਾਸੀ ਚਾਨਣ ਕਾਲੋਨੀ ਸਮਾਣਾ ਅਤੇ ਚਮਕੌਰ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਨਾਮਧਾਰੀ ...

ਪੂਰੀ ਖ਼ਬਰ »

ਨਸ਼ੇ ਦੀਆਂ ਗੋਲੀਆਂ ਸਮੇਤ ਇਕ ਕਾਬੂ

ਪਟਿਆਲਾ, 20 ਮਾਰਚ (ਖਰੌੜ)-ਰੇਲਵੇ ਲਾਈਨ ਨੇੜੇ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਤਲਾਸ਼ੀ ਲੈਣ ਦੌਰਾਨ 300 ਨਸ਼ੀਲੀਆਂ ਗੋਲੀਆਂ ਥਾਣਾ ਅਨਾਜ ਮੰਡੀ ਦੀ ਪੁਲਿਸ ਨੂੰ ਬਰਾਮਦ ਹੋਈਆਂ ਹਨ | ਇਸ ਤੋਂ ਇਲਾਵਾ ਮੁਲਜ਼ਮ ਆਲਮ ਖ਼ਾਨ ਵਾਸੀ ਪਾਤੜਾਂ ਤੋਂ 5 ਹਜ਼ਾਰ ਡਰੱਗ ...

ਪੂਰੀ ਖ਼ਬਰ »

ਜਬਰ ਜਨਾਹ ਦੇ ਮਾਮਲੇ 'ਚ ਵਿਅਕਤੀ ਖ਼ਿਲਾਫ਼ ਕੇਸ ਦਰਜ

ਪਟਿਆਲਾ, 20 ਮਾਰਚ (ਖਰੌੜ)-ਇੱਥੋਂ ਦੀ ਰਹਿਣ ਵਾਲੀ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਭਜਾ ਕੇ ਲੈ ਜਾਣ ਤੇ ਬਾਅਦ 'ਚ ਵਿਆਹ ਨਾ ਕਰਵਾਉਣ ਅਤੇ ਉਸ ਨਾਲ ਜਬਰੀ ਸੰਬੰਧ ਬਣਾਉਣ ਦੇ ਮਾਮਲੇ 'ਚ ਥਾਣਾ ਕੋਤਵਾਲੀ ਦੀ ਪੁਲਿਸ ਨੇ ਅਸੀਸ ਕੁਮਾਰ ਵਾਸੀ ਪਟਿਆਲਾ ਖ਼ਿਲਾਫ਼ ਆਈ. ਪੀ. ਸੀ. ਦੀ ...

ਪੂਰੀ ਖ਼ਬਰ »

ਪੰਜਾਬ ਸਰਕਾਰ ਇੰਟਰਨੈੱਟ ਸੇਵਾਵਾਂ ਬੰਦ ਕਰ ਕੇ ਲੋਕਾਂ ਤੋਂ ਰੁਜ਼ਗਾਰ ਖੋਹ ਰਹੀ ਹੈ- ਇਮਾਨ ਸਿੰਘ ਮਾਨ

ਫ਼ਤਹਿਗੜ੍ਹ ਸਾਹਿਬ, 20 ਮਾਰਚ (ਬਲਜਿੰਦਰ ਸਿੰਘ)-ਸ਼ੋ੍ਰਮਣੀ ਅਕਾਲੀ ਦਲ (ਅ) ਦੇ ਯੂਥ ਸਰਪ੍ਰਸਤ ਇਮਾਨ ਸਿੰਘ ਮਾਨ ਨੇ ਕਿਹਾ ਕਿ ਅਜੋਕੇ ਸਮੇਂ 'ਚ ਸੋਸ਼ਲ ਮੀਡੀਆ ਹਰੇਕ ਇਨਸਾਨ ਦੀ ਮੁੱਢਲੀ ਲੋੜ ਬਣ ਚੁੱਕਾ ਹੈ | ਸੋਸ਼ਲ ਸਾਈਟਾਂ ਤੇ ਐਪਾਂ ਰਾਹੀਂ ਜਿੱਥੇ ਰੋਜ਼ਾਨਾ ਛੋਟੇ ...

ਪੂਰੀ ਖ਼ਬਰ »

ਮੀਂਹ ਕਾਰਨ ਸੜਕਾਂ 'ਤੇ ਪਾਣੀ ਹੋਇਆ ਜਮ੍ਹਾਂ, ਰਾਹਗੀਰਾਂ ਨੂੰ ਆਈਆਂ ਪ੍ਰੇਸ਼ਾਨੀਆਂ

ਅਮਲੋਹ, 20 ਮਾਰਚ (ਕੇਵਲ ਸਿੰਘ)-ਕੁਝ ਦਿਨਾਂ ਤੋਂ ਹੋ ਰਹੀ ਬਰਸਾਤ ਜਿੱਥੇ ਫ਼ਸਲਾਂ ਅਤੇ ਸਬਜ਼ੀਆਂ ਲਈ ਨੁਕਸਾਨਦਾਇਕ ਸਾਬਤ ਹੋ ਰਹੀ ਹੈ, ਉੱਥੇ ਹੀ ਇਸ ਬਰਸਾਤ ਦਾ ਪਾਣੀ ਅਮਲੋਹ ਸ਼ਹਿਰ ਦੀਆਂ ਸੜਕਾਂ ਉੱਪਰ ਵੀ ਵੱਡੀ ਮਾਤਰਾ ਵਿਚ ਜਮ੍ਹਾਂ ਹੋ ਗਿਆ, ਜਿਸ ਕਾਰਨ ਰਾਹਗੀਰਾਂ ...

ਪੂਰੀ ਖ਼ਬਰ »

ਸਰਕਾਰੀ ਮਹਿੰਦਰਾ ਕਾਲਜ 'ਚ 'ਸਿਹਤ ਤੰਦਰੁਸਤੀ ਤੇ ਖੇਡਾਂ' ਵਿਸ਼ੇ 'ਤੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਪਟਿਆਲਾ, 20 ਮਾਰਚ (ਗੁਰਵਿੰਦਰ ਸਿੰਘ ਔਲਖ)-ਸਰਕਾਰੀ ਮਹਿੰਦਰਾ ਕਾਲਜ ਪਟਿਆਲਾ ਦੇ ਰੈੱਡ ਰਿਬਨ ਕਲੱਬ ਵਲੋਂ ਪਿ੍ੰਸੀਪਲ ਪ੍ਰੋ. ਅਮਰਜੀਤ ਸਿੰਘ ਦੀ ਅਗਵਾਈ ਹੇਠ ਵਾਈ-20 ਵਿਸ਼ੇ 'ਸਿਹਤ ਤੰਦਰੁਸਤੀ ਅਤੇ ਖੇਡਾਂ' 'ਤੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ | ਇਸ ਪ੍ਰੋਗਰਾਮ ਦੇ ...

ਪੂਰੀ ਖ਼ਬਰ »

ਸਕਾਲਰਜ਼ ਸਕੂਲ ਨੇ ਤਾਇਕਵਾਂਡੋ ਚੈਂਪੀਅਨਸ਼ਿਪ 'ਚ 4 ਤਗਮੇ ਜਿੱਤੇ

ਰਾਜਪੁਰਾ, 20 ਮਾਰਚ (ਜੀ. ਪੀ. ਸਿੰਘ)-ਜਲੰਧਰ ਵਿਖੇ ਹੋਈ 18ਵੀਂ ਪੰਜਾਬ ਸਬ-ਜੂਨੀਅਰ ਤਾਇਕਵਾਂਡੋ ਚੈਂਪੀਅਨਸ਼ਿਪ 2022-23 'ਚ ਸਥਾਨਕ ਸਕਾਲਰਜ਼ ਪਬਲਿਕ ਸਕੂਲ ਨੇ ਵਿਦਿਆਰਥੀਆਂ ਨੇ 4 ਤਗਮੇ ਜਿੱਤ ਕੇ ਸ਼ਹਿਰ ਅਤੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਚੇਅਰਮੈਨ ਤਰਸੇਮ ਜੋਸ਼ੀ ਨੇ ...

ਪੂਰੀ ਖ਼ਬਰ »

ਮੀਂਹ ਕਾਰਨ ਨੁਕਸਾਨੀਆਂ ਫ਼ਸਲਾਂ ਦਾ ਸਰਕਾਰ ਕਿਸਾਨਾਂ ਨੂੰ ਮੁਆਵਜ਼ਾ ਦੇਵੇ- ਸੰਧੂ

ਪਟਿਆਲਾ, 20 ਮਾਰਚ (ਗੁਰਵਿੰਦਰ ਸਿੰਘ ਔਲਖ)-ਸ਼ੋ੍ਰਮਣੀ ਅਕਾਲੀ ਦਲ ਸੰਯੁਕਤ ਦੇ ਸਕੱਤਰ ਤੇਜਿੰਦਰਪਾਲ ਸਿੰਘ ਸੰਧੂ ਨੇ ਕਿਹਾ ਕਿ ਪਿਛਲੇ ਦਿਨਾਂ ਤੋਂ ਪੈ ਰਹੇ ਮੀਂਹ ਕਾਰਨ ਕਣਕ, ਮੱਕੀ ਤੇ ਆਲੂਆਂ ਦੀਆਂ ਫ਼ਸਲਾਂ ਨੁਕਸਾਨੀਆਂ ਗਈਆਂ ਹਨ, ਜਿਸ ਲਈ ਪੰਜਾਬ ਸਰਕਾਰ ਨੂੰ ...

ਪੂਰੀ ਖ਼ਬਰ »

ਖੇਤੀਬਾੜੀ ਵਿਕਾਸ ਬੈਂਕ ਦਾ ਜਨਰਲ ਇਜਲਾਸ ਕਰਵਾਇਆ

ਨਾਭਾ, 20 ਮਾਰਚ (ਕਰਮਜੀਤ ਸਿੰਘ, ਜਗਨਾਰ ਸਿੰਘ ਦੁਲੱਦੀ)-ਸਥਾਨਕ ਕਾਲਜ ਸਟੇਡੀਅਮ ਸਾਹਮਣੇ ਸਥਿਤ ਖੇਤੀਬਾੜੀ ਵਿਕਾਸ ਬੈਂਕ ਦਾ ਜਨਰਲ ਇਜਲਾਸ ਸਥਾਨਕ ਇਕ ਨਿੱਜੀ ਹੋਟਲ ਵਿਖੇ ਕਰਵਾਇਆ ਗਿਆ | ਇਸ ਸਮਾਗਮ ਵਿਚ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਮੁੱਖ ਮਹਿਮਾਨ ਵਜੋਂ ...

ਪੂਰੀ ਖ਼ਬਰ »

ਭਾਜਪਾ ਆਗੂ ਨੂੰ 'ਆਪ' ਆਗੂਆਂ ਨੇ ਦਿੱਤਾ ਜਵਾਬ

ਪਟਿਆਲਾ, 20 ਮਾਰਚ (ਮਨਦੀਪ ਸਿੰਘ ਖਰੌੜ)-ਬੀਤੇ ਦਿਨੀਂ ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਕੇ. ਕੇ. ਮਲਹੋਤਰਾ ਵਲੋਂ ਤਤਕਾਲੀ ਸਰਕਾਰ ਸਮੇਂ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਨੂੰ ਕੋਸਿਆ ਸੀ | ਉਨ੍ਹਾਂ ਦੇ ਬਿਆਨ ਦਾ ਆਮ ਆਦਮੀ ...

ਪੂਰੀ ਖ਼ਬਰ »

ਆਰੀਅਨਜ਼ ਕਾਲਜਿਜ਼ ਗਰੁੱਪ ਵਲੋਂ ਅੰਤਰਰਾਸ਼ਟਰੀ ਖ਼ੁਸ਼ੀ ਦਿਵਸ ਮਨਾਇਆ

ਰਾਜਪੁਰਾ, 20 ਮਾਰਚ (ਜੀ. ਪੀ. ਸਿੰਘ)-ਸਥਾਨਕ ਆਰੀਅਨਜ਼ ਗਰੁੱਪ ਆਫ਼ ਕਾਲਜਿਸ ਚੰਡੀਗੜ੍ਹ ਦੇ ਵਿਦਿਆਰਥੀਆਂ ਤੇ ਸਟਾਫ਼ ਮੈਂਬਰਾਂ ਵਲੋਂ ਅੰਤਰਰਾਸ਼ਟਰੀ ਖ਼ੁਸ਼ੀ ਦਿਵਸ ਮਨਾਇਆ ਗਿਆ | ਆਰੀਅਨਜ਼ ਦੇ ਵਿਦਿਆਰਥੀਆਂ ਸਮੇਤ ਇੰਜੀਨੀਅਰਿੰਗ, ਮੈਨੇਜਮੈਂਟ, ਲਾਅ, ਫਾਰਮੇਸੀ, ...

ਪੂਰੀ ਖ਼ਬਰ »

ਸਵ. ਹਰੀਪਾਲ ਸਿੰਘ ਨਮਿਤ ਅੰਤਿਮ ਅਰਦਾਸ ਅੱਜ

ਸਮਾਣਾ, 20 ਮਾਰਚ (ਗੁਰਦੀਪ ਸ਼ਰਮਾ)-ਪੰਜਾਬ ਪੁਲਿਸ ਦੇ ਸੇਵਾ ਮੁਕਤ ਇੰਸਪੈਕਟਰ ਹਰੀਪਾਲ ਸਿੰਘ ਰਾਏਧਰਾਨਾ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ | ਉਨ੍ਹਾਂ ਨਮਿਤ ਰੱਖੇ ਗਰੁੜ ਪੁਰਾਣ ਜੀ ਦੇ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ 21 ਮਾਰਚ ਦਿਨ ਮੰਗਲਵਾਰ ...

ਪੂਰੀ ਖ਼ਬਰ »

ਓਜਸਵਿਨੀ ਪ੍ਰੀਸ਼ਦ ਦੀ ਮੀਟਿੰਗ ਹੋਈ

ਪਟਿਆਲਾ, 20 ਮਾਰਚ (ਅ.ਸ. ਆਹਲੂਵਾਲੀਆ)-ਡਾ. ਪ੍ਰਵੀਨ ਭਾਈ ਤੋਗੜੀਆ ਵਲੋਂ ਬਣਾਈਆਂ ਗਈਆਂ ਕਈ ਸੰਸਥਾਵਾਂ 'ਚੋਂ ਔਰਤਾਂ ਲਈ ਕੰਮ ਕਰ ਰਹੀ ਓਜਸਵਿਨੀ ਪ੍ਰੀਸ਼ਦ ਦੀ ਮੀਟਿੰਗ ਪਟਿਆਲਾ ਦੇ ਪੁੱਡਾ ਐਨਕਲੇਵ ਵਿਖੇ ਹੋਈ, ਜਿਸ ਦੀ ਪ੍ਰਧਾਨਗੀ ਓਜਸਵਿਨੀ ਪ੍ਰੀਸ਼ਦ ਦੀ ਕੌਮੀ ਪ੍ਰਧਾਨ ...

ਪੂਰੀ ਖ਼ਬਰ »

ਬਰਸਾਤ ਨੇ ਖੋਲ੍ਹੀ ਸੂਬਾ ਸਰਕਾਰ ਦੇ ਵਿਕਾਸ ਦੇ ਦਾਅਵਿਆਂ ਦੀ ਪੋਲ- ਬਿੱਟੂ ਚੱਠਾ

ਪਟਿਆਲਾ, 20 ਮਾਰਚ (ਗੁਰਪ੍ਰੀਤ ਸਿੰਘ ਚੱਠਾ)-ਬਰਸਾਤ ਕਾਰਨ ਪਹਿਲਾਂ ਹੀ ਟੁੱਟੀਆਂ ਸੜਕਾਂ ਦੀ ਹਾਲਤ ਹੋਰ ਬਦਤਰ ਹੋ ਗਈ ਹੈ, ਜਿਸ ਕਾਰਨ ਹਲਕਾ ਪਟਿਆਲਾ ਦਿਹਾਤੀ ਦੇ ਇੰਚਾਰਜ ਜਸਪਾਲ ਸਿੰਘ ਬਿੱਟੂ ਚੱਠਾ ਤੇ ਉਨ੍ਹਾਂ ਦੇ ਸਾਥੀਆਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ...

ਪੂਰੀ ਖ਼ਬਰ »

ਵਿਧਾਇਕ ਕੋਹਲੀ ਨੇ ਲਾਭਪਾਤਰੀਆਂ ਨੂੰ ਪੈਨਸ਼ਨ ਸਰਟੀਫਿਕੇਟ ਸੌਂਪੇ

ਪਟਿਆਲਾ, 20 ਮਾਰਚ (ਮਨਦੀਪ ਸਿੰਘ ਖਰੌੜ)-ਆਮ ਆਦਮੀ ਪਾਰਟੀ ਦੇ ਪਟਿਆਲਾ ਸ਼ਹਿਰੀ ਤੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਸਮਾਜਿਕ ਸੁਰੱਖਿਆ ਵਿਭਾਗ ਦੇ ਅਧਿਕਾਰੀਆਂ ਦੀ ਹਾਜ਼ਰੀ 'ਚ 4 ਦਰਜਨ ਦੇ ਕਰੀਬ ਲਾਭਪਾਤਰੀਆਂ ਨੂੰ ਪੈਨਸ਼ਨ ਸਰਟੀਫਿਕੇਟ ਪ੍ਰਦਾਨ ਕੀਤੇ | ਇਸ ...

ਪੂਰੀ ਖ਼ਬਰ »

ਸਿਵਲ ਹਸਪਤਾਲ 'ਚ 'ਵਿਸ਼ਵ ਓਰਲ ਹੈਲਥ ਦਿਵਸ' ਮਨਾਇਆ

ਨਾਭਾ, 20 ਮਾਰਚ (ਕਰਮਜੀਤ ਸਿੰਘ)-ਡਾ. ਸੰਜੇ ਗੋਇਲ ਸੀਨੀਅਰ ਮੈਡੀਕਲ ਅਫ਼ਸਰ ਇੰਚਾਰਜ ਸਿਵਲ ਹਸਪਤਾਲ ਦੀ ਅਗਵਾਈ ਵਿਚ 'ਵਿਸ਼ਵ ਓਰਲ ਹੈਲਥ ਦਿਵਸ' ਮਨਾਇਆ ਗਿਆ | ਇਸ ਮੌਕੇ ਬੋਲਦਿਆਂ ਡਾ. ਸੰਜੇ ਗੋਇਲ ਨੇ ਕਿਹਾ ਕਿ ਦੰਦ ਸਾਡੇ ਸਰੀਰ ਦਾ ਇਕ ਅਹਿਮ ਅੰਗ ਹਨ | ਇਸ ਲਈ ਸਾਨੂੰ ਦੰਦਾਂ ...

ਪੂਰੀ ਖ਼ਬਰ »

ਖੇਲੋ ਇੰਡੀਆ ਮਹਿਲਾ ਵੇਟ ਲਿਫ਼ਟਿੰਗ ਮੁਕਾਬਲਿਆਂ 'ਚ ਪ੍ਰੀਤੀ ਨੇ ਪ੍ਰਾਪਤ ਕੀਤਾ ਸੋਨ ਤਗਮਾ

ਰਾਜਪੁਰਾ, 20 ਮਾਰਚ (ਜੀ.ਪੀ. ਸਿੰਘ)-ਪਿਛਲੇ ਦਿਨੀਂ ਐੱਨ.ਆਈ.ਐੱਸ. ਪਟਿਆਲਾ ਵਿਖੇ ਜ਼ਿਲ੍ਹਾ ਪਟਿਆਲਾ ਮਹਿਲਾ ਦੀ ਵੇਟ ਲਿਫ਼ਟਿੰਗ ਖੇਲੋ ਇੰਡੀਆ ਮੁਕਾਬਲੇ ਕਰਵਾਏ ਗਏ, ਜਿਸ ਵਿਚ ਜ਼ਿਲ੍ਹਾ ਪਟਿਆਲਾ ਦੇ ਵੱਖ-ਵੱਖ ਜ਼ੋਨਾਂ ਤੋਂ ਖਿਡਾਰਨਾਂ ਨੇ ਹਿੱਸਾ ਲਿਆ | ਇਸ ...

ਪੂਰੀ ਖ਼ਬਰ »

ਗੜੇਮਾਰੀ ਤੇ ਤੇਜ਼ ਹਵਾਵਾਂ ਨੇ ਕਣਕ ਦੀ ਫ਼ਸਲ ਵਿਛਾਈ

ਪਟਿਆਲਾ, 20 ਮਾਰਚ (ਅਮਰਬੀਰ ਸਿੰਘ ਆਹਲੂਵਾਲੀਆ)-ਪਿਛਲੇ ਕੁੱਝ ਦਿਨਾਂ ਤੋਂ ਪੈ ਰਹੀ ਬਰਸਾਤ ਨੇ ਵਧਦਾ ਪਾਰਾ ਤਾਂ ਹੇਠਾਂ ਲਿਆਂਦਾ, ਉੱਥੇ ਖੇਤਾਂ 'ਚ ਕਣਕ ਦੀ ਤਿਆਰ ਫ਼ਸਲ ਦੀ ਸਲਾਮਤੀ ਦੀ ਉਮੀਦ 'ਚ ਬੈਠੇ ਕਿਸਾਨਾਂ ਨੂੰ ਅੱਜ ਫਿਰ ਨਿਰਾਸ਼ਾ ਹੀ ਹੱਥ ਲੱਗੀ | ਦੁਪਹਿਰ ਤੋਂ ...

ਪੂਰੀ ਖ਼ਬਰ »

ਪੰਜਾਬ ਸਰਕਾਰ ਸੂਬੇ 'ਚ ਅਮਨ-ਕਾਨੂੰਨ ਤੇ ਵਿਵਸਥਾ ਕਾਇਮ ਰੱਖਣ 'ਚ ਫ਼ੇਲ੍ਹ- ਬੀਰ ਦਵਿੰਦਰ ਸਿੰਘ

ਪਟਿਆਲਾ, 20 ਮਾਰਚ (ਮਨਦੀਪ ਸਿੰਘ ਖਰੌੜ)-ਲੋਕ ਪੱਖੀ ਸਰਕਾਰ ਬਣਾਉਣ ਤੇ ਬਦਲਾਅ ਦਾ ਵਾਅਦਾ ਕਰਕੇ ਪੰਜਾਬ ਦੀ ਸੱਤਾ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ 'ਚ ਅਮਨ-ਕਾਨੂੰਨ ਤੇ ਵਿਵਸਥਾ ਬਰਕਰਾਰ ਰੱਖਣ 'ਚ ਹੁਣ ਤੱਕ ਫ਼ੇਲ੍ਹ ਹੋਈ ਹੁੰਦੀ ਨਜ਼ਰ ਆ ਰਹੀ ਹੈ | ਇਨ੍ਹਾਂ ਸ਼ਬਦਾਂ ...

ਪੂਰੀ ਖ਼ਬਰ »

ਹਕੀਕਤ ਦੀ ਥਾਂ ਸਿਰਫ਼ ਇਸ਼ਤਿਹਾਰਾਂ 'ਚ ਹੀ ਮਾਨ ਸਰਕਾਰ ਦਿਖਾਉਣਾ ਚਾਹੁੰਦੀ ਹੈ ਵਿਕਾਸ-ਢਿੱਲੋਂ

ਪਟਿਆਲਾ, 20 ਮਾਰਚ (ਗੁਰਪ੍ਰੀਤ ਸਿੰਘ ਚੱਠਾ)-ਆਮ ਆਦਮੀ ਪਾਰਟੀ ਨੇ ਸੱਤਾ ਵਿਚ ਆਉਣ ਤੋਂ ਪਹਿਲਾ ਲੋਕ ਲੁਭਾਉਣੇ ਵਾਅਦੇ ਕਰਕੇ ਲੋਕਾਂ ਨੂੰ ਵੱਡੇ-ਵੱਡੇ ਸੁਪਨੇ ਵਿਖਾਏ ਸੀ, ਪਰ ਸੱਤਾ ਹਾਸਲ ਕਰਨ ਤੋਂ ਬਾਅਦ ਆਮ ਆਦਮੀ ਪਾਰਟੀ ਆਪਣੇ ਵਾਅਦਿਆਂ ਤੋਂ ਮੁਕਰ ਰਹੀ ਹੈ | ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX