ਤਾਜਾ ਖ਼ਬਰਾਂ


ਪ੍ਰਧਾਨ ਮੰਤਰੀ ਮੋਦੀ ਨੇ ਟੈਲੀਫੋਨ 'ਤੇ ਦੱਖਣੀ ਅਫਰੀਕਾ ਦੇ ਰਾਸ਼ਟਰਪਤੀ ਰਾਮਾਫੋਸਾ ਨਾਲ ਬ੍ਰਿਕਸ ਵਿਚ ਸਹਿਯੋਗ ਬਾਰੇ ਕੀਤੀ ਚਰਚਾ
. . .  5 minutes ago
ਨਵੀਂ ਦਿੱਲੀ, 10 ਜੂਨ - ਪ੍ਰਧਾਨ ਮੰਤਰੀ ਮੋਦੀ ਨੇ ਟੈਲੀਫੋਨ 'ਤੇ ਗੱਲਬਾਤ ਦੌਰਾਨ ਦੱਖਣੀ ਅਫਰੀਕਾ ਦੇ ਰਾਸ਼ਟਰਪਤੀ ਰਾਮਾਫੋਸਾ ਨਾਲ ਬ੍ਰਿਕਸ ਵਿਚ ਸਹਿਯੋਗ ਬਾਰੇ ਚਰਚਾ ਕੀਤੀ।
ਮਹਾਰਾਸ਼ਟਰ: ਹੈਲਥਕੇਅਰ ਕੰਪਨੀ ਵਿੱਚ ਧਮਾਕਾ, ਇਕ ਦੀ ਮੌਤ
. . .  27 minutes ago
ਮੁੰਬਈ, 10 ਜੂਨ - ਮਹਾਰਾਸ਼ਟਰ ਦੇ ਅੰਬਰਨਾਥ 'ਚ ਬਲੂ ਜੈੱਟ ਹੈਲਥਕੇਅਰ ਕੰਪਨੀ ਦੇ ਪਲਾਂਟ 'ਚ ਹੋਏ ਧਮਾਕੇ 'ਚ ਇਕ ਕਰਮਚਾਰੀ ਦੀ ਮੌਤ ਹੋ ਗਈ ਅਤੇ ਪੰਜ ਹੋਰ ਜ਼ਖਮੀ ਹੋ ਗਏ ...
ਤੇਜ਼ ਮੀਂਹ ਹਨੇਰੀ ਤੇ ਗੜੇਮਾਰੀ ਨੇ ਮੌਸਮ ਦਾ ਬਦਲਿਆ ਮਿਜ਼ਾਜ
. . .  about 2 hours ago
ਧਾਰੀਵਾਲ,10 ਜੂਨ (ਜੇਮਸ ਨਾਹਰ)- ਗੁਰਦਾਸਪੁਰ ਅਧੀਨ ਪੈਂਦੇ ਅੱਜ ਧਾਰੀਵਾਲ ਵਿਚ ਜਿੱਥੇ ਤੇਜ਼ ਮੀਂਹ ਹਨੇਰੀ ਤੇ ਗੜ੍ਹੇਮਾਰੀ ਨੇ ਮੌਸਮ ਦਾ ਮਿਜ਼ਾਜ ਬਦਲਿਆ ਹੈ , ਉਥੇ ਹੀ ਅੱਜ ਅਤ ਦੀ ਗਰਮੀ ਨਾਲ ਪ੍ਰਭਾਵਿਤ ਹਰ ਇਕ ...
ਮੁਸਲਿਮ ਰਾਖਵਾਂਕਰਨ ਨਹੀਂ ਹੋਣਾ ਚਾਹੀਦਾ ਕਿਉਂਕਿ ਇਹ ਸੰਵਿਧਾਨ ਦੇ ਵਿਰੁੱਧ ਹੈ - ਅਮਿਤ ਸ਼ਾਹ
. . .  about 2 hours ago
ਮਹਾਰਾਸ਼ਟਰ ,ਨਾਂਦੇੜ , 10 ਜੂਨ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਮੰਨਣਾ ਹੈ ਕਿ ਮੁਸਲਿਮ ਰਾਖਵਾਂਕਰਨ ਨਹੀਂ ਹੋਣਾ ਚਾਹੀਦਾ ਕਿਉਂਕਿ ਇਹ ਸੰਵਿਧਾਨ ਦੇ ਵਿਰੁੱਧ ਹੈ। ਧਰਮ ਆਧਾਰਿਤ ਰਾਖਵਾਂਕਰਨ ਨਹੀਂ ...
ਮੋਟਰ ਗੈਰੇਜ ’ਤੇ ਅਚਾਨਕ ਲਗੀ ਅੱਗ ਨਾਲ ਲੱਖਾਂ ਦਾ ਸਾਮਾਨ ਸੜ ਕੇ ਹੋਇਆ ਸੁਆਹ
. . .  about 3 hours ago
ਧਾਰੀਵਾਲ , 10 ਜੂਨ - (ਜੇਮਸ ਨਾਹਰ)- ਬਟਾਲਾ-ਗੁਰਦਾਸਪੁਰ ਜੀਟੀ ਰੋਡ ’ਤੇ ਧਾਰੀਵਾਲ ਵਿਖੇ ਸਥਿਤ ਐਨ. ਆਰ. ਮੋਟਰ ਗੈਰੇਜ ’ਤੇ ਅਚਾਨਕ ਅੱਗ ਲੱਗ ਜਾਣ ਨਾਲ ਲੱਖਾਂ ਦਾ ਨੁਕਸਾਨ ਹੋ ਜਾਣ ਦੀ ਖ਼ਬਰ ...
ਅਸੀਂ ਉਮੀਦ ਕਰਦੇ ਹਾਂ ਕਿ ਸਾਡੀਆਂ ਸਮੱਸਿਆਵਾਂ 15 ਜੂਨ ਤੋਂ ਪਹਿਲਾਂ ਹੱਲ ਹੋ ਜਾਣਗੀਆਂ- ਪਹਿਲਵਾਨ ਬਜਰੰਗ ਪੂਨੀਆ
. . .  about 3 hours ago
ਨਵੀਂ ਦਿੱਲੀ , 10 ਜੂਨ - ਪਹਿਲਵਾਨ ਬਜਰੰਗ ਪੂਨੀਆ ਨੇ ਕਿਹਾ ਹੈ ਕਿ ਅਸੀਂ ਉਮੀਦ ਕਰਦੇ ਹਾਂ ਕਿ ਸਾਡੀਆਂ ਸਮੱਸਿਆਵਾਂ 15 ਜੂਨ ਤੋਂ ਪਹਿਲਾਂ ਹੱਲ ਹੋ ਜਾਣਗੀਆਂ । ਉਸ (ਨਾਬਾਲਗ ਲੜਕੀ) ਦੇ ਪਿਤਾ ਨੇ ਕਿਹਾ ...
ਅਮਿਤ ਸ਼ਾਹ ਸ੍ਰੀ ਹਜ਼ੂਰ ਸਾਹਿਬ ਵਿਖੇ ਹੋਏ ਨਤਮਸਤਕ
. . .  about 4 hours ago
ਮਹਾਰਾਸ਼ਟਰ, 10 ਜੂਨ- ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਨਾਂਦੇੜ ਸਥਿਤ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਚਲਨਗਰ ਸਾਹਿਬ ਗੁਰਦੁਆਰੇ ਵਿਚ ਮੱਥਾ ਟੇਕਿਆ ਅਤੇ ਸਰਬਤ ਦੇ ਭਲੇ....
ਛੱਤੀਸਗੜ੍ਹ: ਸੀ.ਆਰ.ਪੀ.ਐਫ਼ ਜਵਾਨਾਂ ਨੇ ਵੱਡੀ ਮਾਤਰਾ ਵਿਚ ਆਈ.ਈ.ਡੀ. ਕੀਤਾ ਬਰਾਮਦ
. . .  about 5 hours ago
ਰਾਏਪੁਰ, 10 ਜੂਨ- ਸੀ.ਆਰ.ਪੀ.ਐਫ਼ ਦੇ ਜਵਾਨਾਂ ਨੇ ਦੱਸਿਆ ਕਿ ਛੱਤੀਸਗੜ੍ਹ ਦੇ ਬੀਜਾਪੁਰ ਵਿਖੇ ਅਵਾਪੱਲੀ-ਬਾਸਾਗੁਡਾ ਰੋਡ ’ਤੇ ਮਾਓਵਾਦੀਆਂ ਵਲੋਂ ਲਾਇਆ ਗਿਆ 3 ਕਿਲੋ ਆਈ.ਈ.ਡੀ. ਬਰਾਮਦ ਕੀਤਾ....
ਪੁਲਿਸ ਸਿਰਫ਼ ਵਿਰੋਧੀ ਨੇਤਾਵਾਂ ਲਈ ਹੀ ਹੈ- ਸੁਖਪਾਲ ਸਿੰਘ ਖਹਿਰਾ
. . .  about 5 hours ago
ਚੰਡੀਗੜ੍ਹ, 10 ਜੂਨ- ਸੁਖਪਾਲ ਸਿੰਘ ਖਹਿਰਾ ਨੇ ਇਕ ਟਵੀਟ ਕਰ ਭਗਵੰਤ ਮਾਨ ’ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਲਿਖਿਆ ਹੈ ਕਿ ਭਗਵੰਤ ਮਾਨ ਅਤੇ ਵਿਜੀਲੈਂਸ ਬਿਊਰੋ ਵਲੋਂ ਅਕਸਰ ਸਿਆਸਤਦਾਨਾਂ ਦੁਆਰਾ ਆਮਦਨ....
ਡਿਪੋਰਟ ਹੋਣ ਵਾਲੇ ਵਿਦਿਆਰਥੀਆਂ ਦੇ ਹੱਕ ਵਿਚ ਆਈ ਨਿਮਰਤ ਖਹਿਰਾ
. . .  about 6 hours ago
ਚੰਡੀਗੜ੍ਹ, 10 ਜੂਨ- ਇਸੇ ਸਾਲ ਮਾਰਚ ਮਹੀਨੇ ਦੇ ਅੱਧ ’ਚ ਕੈਨੇਡੀਅਨ ਬਾਰਡਰ ਸਕਿਓਰਿਟੀ ਏਜੰਸੀ ਨੇ 700 ਤੋਂ ਵੱਧ ਭਾਰਤੀ ਵਿਦਿਆਰਥੀਆਂ ਨੂੰ ਡਿਪੋਰਟ ਕਰਨ ਦਾ ਨੋਟਿਸ ਜਾਰੀ ਕੀਤਾ ਸੀ। ਵਿੱਦਿਅਕ ਅਦਾਰਿਆਂ....
ਜਦੋਂ ਧਾਰਾ 370 ਹਟਾਈ ਗਈ ਤਾਂ ਅਰਵਿੰਦ ਕੇਜਰੀਵਾਲ ਕਿੱਥੇ ਸਨ- ਉਮਰ ਅਬਦੁੱਲਾ
. . .  about 7 hours ago
ਸ੍ਰੀਨਗਰ, 10 ਜੂਨ- ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ’ਤੇ ਹਮਲਾ ਬੋਲਦਿਆਂ ਕਿਹਾ ਕਿ ਜਦੋਂ ਧਾਰਾ 370 ਹਟਾਈ ਗਈ ਸੀ ਤਾਂ ਅਰਵਿੰਦ ਕੇਜਰੀਵਾਲ.....
ਮਹਾਪੰਚਾਇਤ ’ਚ ਬੋਲੇ ਬਜਰੰਗ ਪੂਨੀਆ, ਅਸੀਂ ਅੰਦੋਲਨ ਵਾਪਸ ਨਹੀਂ ਲੈ ਰਹੇ
. . .  about 7 hours ago
ਸੋਨੀਪਤ, 10 ਜੂਨ- ਮਹਾਪੰਚਾਇਤ ’ਚ ਪਹਿਲਵਾਨ ਬਜਰੰਗ ਪੂਨੀਆ ਨੇ ਸਰਕਾਰ ਨੂੰ 15 ਜੂਨ ਤੱਕ ਦਾ ਅਲਟੀਮੇਟਮ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ 15 ਜੂਨ ਤੱਕ ਕੋਈ ਫ਼ੈਸਲਾ ਨਾ ਲਿਆ ਤਾਂ ਅਸੀਂ 16 ਅਤੇ 17....
ਮਨੀਪੁਰ: ਰਾਜਪਾਲ ਦੀ ਪ੍ਰਧਾਨਗੀ ਹੇਠ ਸ਼ਾਂਤੀ ਕਮੇਟੀ ਦਾ ਗਠਨ
. . .  about 8 hours ago
ਨਵੀਂ ਦਿੱਲੀ, 10 ਜੂਨ- ਗ੍ਰਹਿ ਮਾਮਲਿਆਂ ਦੇ ਮੰਤਰਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਭਾਰਤ ਸਰਕਾਰ ਨੇ ਮਨੀਪੁਰ ਦੇ ਰਾਜਪਾਲ ਦੀ ਪ੍ਰਧਾਨਗੀ ਹੇਠ ਮਨੀਪੁਰ ਵਿਚ ਸ਼ਾਂਤੀ ਕਮੇਟੀ ਦਾ ਗਠਨ ਕੀਤਾ ਹੈ। ਦੱਸ ਦੇਈਏ ਕਿ....
ਏਸ਼ੀਅਨ ਖ਼ੇਡਾਂ ਵਿਚ ਹਿੱਸਾ ਸਾਰੇ ਮੁੱਦੇ ਹੱਲ ਹੋਣ ਤੋਂ ਬਾਅਦ- ਸਾਕਸ਼ੀ ਮਲਿਕ
. . .  about 8 hours ago
ਸੋਨੀਪਤ, 10 ਜੂਨ- ਅੱਜ ਇੱਥੇ ਬੋਲਦਿਆਂ ਪਹਿਲਵਾਨ ਸਾਕਸ਼ੀ ਮਲਿਕ ਨੇ ਕਿਹਾ ਕਿ ਅਸੀਂ ਏਸ਼ੀਅਨ ਖ਼ੇਡਾਂ ਵਿਚ ਉਦੋਂ ਹੀ ਹਿੱਸਾ ਲਵਾਂਗੇ ਜਦੋਂ ਇਹ....
ਸੈਂਕੜੇ ਕਿਸਾਨਾਂ ਨੇ ਅਮਨ ਅਰੋੜਾ ਦੀ ਕੋਠੀ ਅੱਗੇ ਧਰਨਾ ਦੇ ਕੇ ਕੀਤੀ ਨਾਅਰੇਬਾਜ਼ੀ
. . .  about 8 hours ago
ਸੁਨਾਮ ਊਧਮ ਸਿੰਘ ਵਾਲਾ, 10 ਜੂਨ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਬਲਾਕ ਸੁਨਾਮ ਅਤੇ ਸੰਗਰੂਰ ਦੇ ਸੈਂਕੜੇ ਕਿਸਾਨਾਂ ਵਲੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਵਿਚ....
ਸਿਕੰਦਰ ਸਿੰਘ ਮਲੂਕਾ ਹੋਣਗੇ ਵਿਧਾਨ ਸਭਾ ਹਲਕਾ ਮੌੜ ਦੇ ਇੰਚਾਰਜ
. . .  about 9 hours ago
ਚੰਡੀਗੜ੍ਹ, 10 ਜੂਨ- ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਐਲਾਨ ਕੀਤਾ ਕਿ ਸਿਕੰਦਰ ਸਿੰਘ ਮਲੂਕਾ ਵਿਧਾਨ ਸਭਾ ਹਲਕਾ ਮੌੜ ਦੇ ਇੰਚਾਰਜ ਹੋਣਗੇ।
ਘਰ ਦੇ ਹੀ ਭਾਂਡੇ ਵੇਚ ਕੇ ਘਰ (ਸੂਬਾ) ਚਲਾ ਰਿਹੈ ਭਗਵੰਤ ਮਾਨ- ਨਵਜੋਤ ਸਿੰਘ ਸਿੱਧੂ
. . .  about 8 hours ago
ਸੰਗਰੂਰ, 10 ਜੂਨ (ਦਮਨਜੀਤ ਸਿੰਘ )- ਸਰਪੰਚਾਂ ਦੀ ਸੂਬਾ ਪੱਧਰੀ ਰੋਸ ਰੈਲੀ ’ਚ ਪਹੁੰਚੇ ਨਵਜੋਤ ਸਿੰਘ ਸਿੱਧੂ ਨੇ ਮੰਚ ਤੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਖੁੱਲ੍ਹੀ ਚਣੌਤੀ ਦਿੰਦੇ ਹੋਏ ਕਿਹਾ ਕਿ ਮੈਂ ਤੇਰੇ ਸ਼ਹਿਰ ਵਿਚ ਆ ਕੇ ਤੈਨੂੰ....
ਮਰਨ ਵਰਤ ਦੇ ਬੈਠੇ ਕਿਸਾਨਾਂ ਦੀ ਹਾਲਤ ਵਿਗੜੀ
. . .  about 9 hours ago
ਪਟਿਆਲਾ, 10 ਜੂਨ (ਅਮਰਬੀਰ ਸਿੰਘ ਆਹਲੂਵਾਲੀਆ)-ਕਿਸਾਨਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪਾਵਰਕਾਮ ਦੇ ਮੁੱਖ ਦਫ਼ਤਰ ਸਾਹਮਣੇ ਦਿੱਤਾ ਜਾ ਰਿਹਾ ਧਰਨਾ ਲੰਘੇ ਦਿਨੀਂ ਮਰਨ ਵਰਤ ਵਿਚ ਬਦਲ ਦਿੱਤਾ ਗਿਆ ਸੀ। ਇਸ ਦੌਰਾਨ ਮਰਨ ਵਰਤ 'ਤੇ ਬੈਠੇ...
ਕੈਬਨਿਟ ਮੀਟਿੰਗ ਵਾਲੇ ਸਥਾਨ ਦੇ ਨੇੜੇ ਪੁੱਜੇ ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਪੁਲਿਸ ਨੇ ਮੋੜਿਆ
. . .  about 10 hours ago
ਮਾਨਸਾ, 10 ਜੂਨ (ਬਲਵਿੰਦਰ ਧਾਲੀਵਾਲ)- ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਣ ਕੈਬਨਿਟ ਮੀਟਿੰਗ ਸਥਾਨ ਬੱਚਤ ਭਵਨ ਦੇ ਕੋਲ ਅਚਨਚੇਤ....
ਮੁੱਖ ਮੰਤਰੀ ਭਗਵੰਤ ਮਾਨ ਦਾ ਮਾਨਸਾ ਵਿਖੇ ਵਿਰੋਧ
. . .  about 10 hours ago
ਮਾਨਸਾ, 10 ਜੂਨ- ਮੁੱਖ ਮੰਤਰੀ ਭਗਵੰਤ ਮਾਨ ਦਾ ਮਾਨਸਾ ਪੁੱਜਣ ’ਤੇ ਵਿਰੋਧ ਕੀਤਾ ਗਿਆ। ਮੁੱਖ ਮੰਤਰੀ ਖ਼ਿਲਾਫ਼ ਵੇਰਕਾ ਸਮੇਤ ਸਾਰੇ ਵਿਭਾਗਾਂ ਵਿਚ ਕੰਮ ਕਰਕਦੇ ਕੱਚੇ ਮੁਲਾਜ਼ਮਾਂ ਨੇ ਰੋਸ ਪ੍ਰਦਰਸ਼ਨ.....
ਗੁਜਰਾਤ: ਏ.ਟੀ.ਐਸ. ਨਾਲ ਸੰਬੰਧ ਰੱਖਣ ਵਾਲੇ 4 ਵਿਅਕਤੀ ਏ.ਟੀ.ਐਸ. ਨੇ ਕੀਤੇ ਗਿ੍ਫ਼ਤਾਰ
. . .  about 10 hours ago
ਗਾਂਧੀਨਗਰ, 10 ਜੂਨ- ਏ.ਟੀ.ਐਸ. ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਗੁਜਰਾਤ ਦੇ ਅੱਤਵਾਦ ਵਿਰੋਧੀ ਦਸਤੇ ਨੇ ਪੋਰਬੰਦਰ ਤੋਂ ਅੰਤਰਰਾਸ਼ਟਰੀ ਅੱਤਵਾਦੀ ਸੰਗਠਨ ਨਾਲ ਸੰਬੰਧ ਰੱਖਣ ਵਾਲੇ 4 ਵਿਅਕਤੀਆਂ....
ਕੋਲੰਬੀਆ ਜਹਾਜ਼ ਹਾਦਸਾ: 40 ਦਿਨ ਬਾਅਦ ਜ਼ਿੰਦਾ ਮਿਲੇ ਲਾਪਤਾ ਬੱਚੇ
. . .  about 11 hours ago
ਨਿਊਯਾਰਕ, 10 ਜੂਨ- ਬੀਤੀ ਮਈ ਕੋਲੰਬੀਆ ਦੇ ਅਮੇਜ਼ਨ ਜੰਗਲ ’ਚ ਇਕ ਜਹਾਜ਼ ਹਾਦਸਾਗ੍ਰਸਤ ਹੋ ਗਿਆ ਸੀ। ਇਸ ਘਟਨਾ ਵਿਚ ਲਾਪਤਾ ਹੋਏ ਚਾਰ ਬੱਚੇ ਹੁਣ ਜ਼ਿੰਦਾ ਮਿਲ ਗਏ ਹਨ। ਰਾਸ਼ਟਰਪਤੀ ਗੁਸਤਾਵੋ......
ਗੁਜਰਾਤ:ਅੱਤਵਾਦੀ ਸੰਗਠਨਾਂ ਸੰਬੰਧ ਨਾਲ ਰੱਖਣ ਵਾਲੇ ਇਕ ਵਿਦੇਸ਼ੀ ਨਾਗਰਿਕ ਸਮੇਤ 4 ਗ੍ਰਿਫ਼ਤਾਰ
. . .  about 12 hours ago
ਪੋਰਬੰਦਰ, 10 ਜੂਨ-ਗੁਜਰਾਤ ਏ.ਟੀ.ਐਸ. ਨੇ ਪੋਰਬੰਦਰ ਤੋਂ ਇਕ ਵਿਦੇਸ਼ੀ ਨਾਗਰਿਕ ਸਮੇਤ 4 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਏ.ਟੀ.ਐਸ. ਸੂਤਰਾਂ ਅਨੁਸਾਰ ਇਨ੍ਹਾਂ ਲੋਕਾਂ ਦੇ ਅੰਤਰਰਾਸ਼ਟਰੀ ਅੱਤਵਾਦੀ ਸੰਗਠਨਾਂ ਨਾਲ...
ਕੁਲੈਕਸ਼ਨ ਏਜੰਸੀ ਦੇ ਦਫ਼ਤਰ ਤੋਂ ਕਰੋੜਾਂ ਦੀ ਲੁੱਟ
. . .  about 12 hours ago
ਲੁਧਿਆਣਾ, 10 ਜੂਨ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਰਾਭਾ ਨਗਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਨਿਊ ਰਾਜਗੁਰੂ ਨਗਰ ਵਿਚ ਵਿਚ ਅੱਜ ਸਵੇਰੇ ਅੱਧੀ ਦਰਜਨ ਦੇ ਕਰੀਬ ਹਥਿਆਰਬੰਦ ਲੁਟੇਰਿਆਂ...
ਝਾਰਖੰਡ ਸਰਕਾਰ ਦੀ ਨਵੀਂ ਭਰਤੀ ਨੀਤੀ ਵਿਰੁੱਧ ਜੇ.ਐਸ.ਐਸ.ਯੂ.ਵਲੋਂ 48 ਘੰਟੇ ਦੀ ਹੜਤਾਲ
. . .  about 13 hours ago
ਰਾਂਚੀ: ਝਾਰਖੰਡ ਸਟੇਟ ਸਟੂਡੈਂਟ ਯੂਨੀਅਨ (ਜੇ.ਐਸ.ਐਸ.ਯੂ.) ਨੇ 60-40 ਫਾਰਮੂਲੇ 'ਤੇ ਆਧਾਰਿਤ ਝਾਰਖੰਡ ਸਰਕਾਰ ਦੀ ਨਵੀਂ ਭਰਤੀ ਨੀਤੀ ਵਿਰੁੱਧ 48 ਘੰਟੇ ਦੀ ਹੜਤਾਲ (ਬੰਦ) ਸ਼ੁਰੂ ਕਰ ਦਿੱਤੀ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 8 ਚੇਤ ਸੰਮਤ 555

ਪੰਜਾਬ / ਜਨਰਲ

ਦਲ ਖ਼ਾਲਸਾ ਨੇ 'ਜੀ-20 ਸੰਮੇਲਨ' ਦੇ ਬਰਾਬਰ ਗੁਰੂ ਨਗਰੀ 'ਚ ਕਰਵਾਇਆ 'ਪੀ-20 ਸੰਮੇਲਨ'

ਅੰਮਿ੍ਤਸਰ, 20 ਮਾਰਚ (ਜਸਵੰਤ ਸਿੰਘ ਜੱਸ)-ਭਾਰਤ ਸਰਕਾਰ ਦੀ ਪ੍ਰਧਾਨਗੀ ਅਧੀਨ ਇਥੇ ਹੋਏ 'ਜੀ-20 ਸੰਮੇਲਨ' ਦੇ ਬਰਾਬਰ ਸਿੱਖ ਜਥੇਬੰਦੀ ਦਲ ਖ਼ਾਲਸਾ ਵਲੋਂ ਗੁਰੂ ਨਗਰੀ ਵਿਖੇ ਹੀ ਇਕ ਦਿਨਾ ਪੀ-20, ਭਾਵ ਪੰਜਾਬ-20 ਸੰਮੇਲਨ ਕਰਵਾਇਆ ਗਿਆ | ਜੀ-20 ਦੇਸ਼ਾਂ ਅੱਗੇ ਪੰਜਾਬ ਦਾ ਸਮਾਜਿਕ, ਆਰਥਿਕ, ਸਿੱਖਿਆ, ਖੇਤੀਬਾੜੀ, ਸਵੈ-ਸ਼ਾਸਨ, ਮਨੁੱਖੀ ਅਧਿਕਾਰਾਂ ਅਤੇ ਧਾਰਮਿਕ-ਸਿਆਸੀ ਪਹਿਲੂਆਂ ਸੰਬੰਧੀ ਪੱਖ ਅਤੇ ਨਜ਼ਰੀਏ ਨੂੰ ਪੇਸ਼ ਕਰਨ ਹਿਤ ਇਸ ਸੰਮੇਲਨ ਵਿਚ ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਈਮਾਨ ਸਿੰੰਘ ਮਾਨ, ਗੁਰਦੀਪ ਸਿੰਘ ਬਠਿੰਡਾ, ਐਡਵੋਕੇਟ ਚੀਮਾ, ਭਾਈ ਬਿੱਟੂ ਸਮੇਤ ਹੋਰ 20 ਦੇ ਕਰੀਬ ਧਾਰਮਿਕ, ਕਿਸਾਨ, ਮਜ਼ਦੂਰ ਤੇ ਵਿਦਿਆਰਥੀ ਜਥੇਬੰਦੀਆਂ ਦੇ ਆਗੂਆਂ ਨੇ ਕੀਤੀ ਸ਼ਿਰਕਤ ਕੀਤੀ | ਸੰਮੇਲਨ ਉਪ੍ਰੰਤ ਦਲ ਖ਼ਾਲਸਾ ਵਲੋਂ ਜਾਰੀ ਵੇਰਵਿਆਂ ਅਨੁਸਾਰ ਬੁਲਾਰਿਆਂ ਨੇ ਪੰਜਾਬ ਅਤੇ ਭਾਰਤ ਵਿਚ ਮਨੁੱਖੀ ਅਧਿਕਾਰਾਂ ਅਤੇ ਨਿਆਂ ਦੀ ਤਰਸਯੋਗ ਅਤੇ ਮੰਦੀ ਸਥਿਤੀ ਦਾ ਹਵਾਲਾ ਦਿੰਦੇ ਹੋਏ ਇਸ ਗੱਲ 'ਤੇ ਸਹਿਮਤੀ ਪ੍ਰਗਟਾਈ ਕਿ ਨਿਆਂ ਤੋਂ ਬਿਨਾਂ ਸ਼ਾਂਤੀ ਨਹੀਂ ਹੋ ਸਕਦੀ ਅਤੇ ਸ਼ਾਂਤੀ ਤੋਂ ਬਿਨਾਂ ਕੋਈ ਤਰੱਕੀ ਨਹੀਂ ਹੋ ਸਕਦੀ | ਇਸ ਦੌਰਾਨ ਐਡਵੋਕੇਟ ਧਾਮੀ ਨੇ ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿਚ ਦਖਲ ਦੇਣ ਲਈ ਭਾਰਤ ਸਰਕਾਰ ਦੀ ਕਰੜੇ ਸ਼ਬਦਾਂ ਵਿਚ ਨਿੰਦਾ ਕਰਦਿਆਂ ਕਿਹਾ ਕਿ ਪਹਿਲਾਂ ਸਰਕਾਰਾਂ ਦੀ ਦਖਲਅੰਦਾਜ਼ੀ ਕਾਰਜਪਾਲਿਕਾ ਰਾਹੀਂ ਹੁੰਦੀ ਸੀ ਪਰ ਹੁਣ ਸਰਕਾਰ ਨੇ ਸਿੱਖ ਧਾਰਮਿਕ ਸੰਸਥਾਵਾਂ ਅੰਦਰ ਦਖਲ ਦੇ ਕੇ ਘੁਸਪੈਠ ਕਰਨ ਅਤੇ ਕੰਟਰੋਲ ਕਰਨ ਲਈ ਨਿਆਂਪਾਲਿਕਾ ਦਾ ਰਾਹ ਅਪਣਾ ਲਿਆ ਹੈ | ਦਲ ਖਾਲਸਾ ਦੇ ਸੀਨੀਅਰ ਆਗੂ ਕੰਵਰਪਾਲ ਸਿੰਘ ਨੇ ਸੰਮੇਲਨ ਅਤੇ ਮੌਜੂਦਾ ਹਾਲਾਤ ਬਾਰੇ ਜ਼ਿਕਰ ਕਰਦਿਆਂ ਕਿਹਾ ਕਿ ਸਰਕਾਰ ਪੰਜਾਬ ਅਤੇ ਸਿੱਖਾਂ ਦੇ ਮੁੱਖ ਮੁੱਦਿਆਂ ਨੂੰ ਹੱਲ ਕਰਨ ਤੋਂ ਇਨਕਾਰੀ ਹੋਈ ਬੈਠੀ ਹੈ ਅਤੇ ਪੰਜਾਬ ਦੀ ਰਾਜਨੀਤਿਕ ਸਮੱਸਿਆ ਨੂੰ ਅਮਨ ਅਤੇ ਕਾਨੂੰਨ ਦੀ ਸਮੱਸਿਆ ਵਜੋਂ ਪੇਸ਼ ਕਰਕੇ ਇਸਨੂੰ ਕੁਚਲਣਾ ਚਾਹੁੰਦੀ ਹੈ | ਇਸ ਮੌਕੇ ਈਮਾਨ ਸਿੰਘ ਮਾਨ ਨੇ ਵਪਾਰ ਅਤੇ ਸ਼ਾਂਤੀ ਲਈ ਅਟਾਰੀ -ਵਾਹਘਾ ਸਰਹੱਦ ਖੋਲ੍ਹਣ ਦੀ ਲੋੜ 'ਤੇ ਜ਼ੋਰ ਦਿੱਤਾ | ਦਲ ਖ਼ਾਲਸਾ ਦੇ ਪ੍ਰਧਾਨ ਹਰਪਾਲ ਸਿੰਘ ਚੀਮਾ ਨੇ ਡੈਲੀਗੇਟਾਂ ਨੂੰ ਦੱਸਿਆ ਕਿ ਉਨ੍ਹਾਂ ਦੇ ਵਿਚਾਰ ਅਤੇ ਸੁਝਾਅ ਦਿੱਲੀ ਸਥਿਤ ਜੀ-20 ਦੂਤਘਰਾਂ ਤੱਕ ਪਹੁੰਚਾਏ ਜਾਣਗੇ | ਪੰਜਾਬ ਸੰਮੇਲਨ 'ਚ ਹਿੱਸਾ ਲੈਣ ਵਾਲੀਆਂ ਜਥੇਬੰਦੀਆਂ ਨੇ ਪੰਜਾਬ ਦੇ ਲੋਕਾਂ ਦੇ ਮਨਾਂ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਕਰਨ ਲਈ ਸਿੱਖ ਨੌਜਵਾਨਾਂ ਵਿਰੁੱਧ ਵੱਡੇ ਪੱਧਰ 'ਤੇ ਕਾਰਵਾਈ ਕਰਨ ਅਤੇ ਉਨ੍ਹਾਂ ਨੂੰ ਗਿ੍ਫਤਾਰ ਕਰਨ ਲਈ ਪੰਜਾਬ ਪੁਲਿਸ ਅਤੇ ਕੇਂਦਰੀ ਸੁਰੱਖਿਆ ਦਸਤਿਆਂ ਦੀ ਸਖ਼ਤ ਆਲੋਚਨਾ ਕੀਤੀ | ਇਸ ਪੀ-20 ਸੰਮੇਲਨ 'ਚ ਸ਼੍ਰੋਮਣੀ ਕਮੇਟੀ, ਅਕਾਲੀ ਦਲ (ਅੰਮਿ੍ਤਸਰ), ਦਮਦਮੀ ਟਕਸਾਲ, ਅਖੰਡ ਕੀਰਤਨੀ ਜਥਾ, ਭਾਰਤੀ ਕਿਸਾਨ ਯੂਨੀਅਨ (ਕ੍ਰਾਂਤੀਕਾਰੀ), ਯੂਨਾਈਟਿਡ ਅਕਾਲੀ ਦਲ, ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ, ਸਟੂਡੈਂਟਸ ਫਾਰ ਸੁਸਾਇਟੀ, ਸਿੱਖ ਯੂਥ ਆਫ ਪੰਜਾਬ, ਸਿੱਖ ਸਿਆਸਤ, ਅਕਾਲ ਫੈਡਰੇਸ਼ਨ, ਪੰਥ ਸੇਵਕ, ਪੰਜਾਬ ਲਾਇਰਜ਼, ਖਾਲੜਾ ਮਿਸ਼ਨ ਆਰਗੇਨਾਈਜ਼ੇਸ਼ਨ, ਵਾਇਸਜ਼ ਫਾਰ ਫ੍ਰੀਡਮ, ਸੱਥ ਅਤੇ ਮਜ਼ਦੂਰ ਅਧਿਕਾਰ ਸੰਗਠਨ ਆਦਿ ਸੰਸਥਾਵਾਂ ਪ੍ਰਤੀਨਿਧ ਸ਼ਾਮਿਲ ਸਨ, ਜਿਨ੍ਹਾਂ ਵਿਚ ਉਪ੍ਰੋਕਤ ਤੋਂ ਇਲਾਵਾ ਗੁਰਦੀਪ ਸਿੰਘ ਬਠਿੰਡਾ, ਕਰਨੈਲ ਸਿੰਘ ਪੰਜੋਲੀ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਕਿਸਾਨ ਆਗੂ ਸੁਰਜੀਤ ਸਿੰਘ ਫੁੱਲ, ਮਜ਼ਦੂਰ ਆਗੂ ਨੋਦੀਪ ਕੌਰ, ਐਡਵੋਕੇਟ ਜਸਪਾਲ ਸਿੰਘ ਮੰਝਪੁਰ ਤੇ ਸਿਮਰਜੀਤ ਸਿੰਘ, ਭਾਈ ਦਲਜੀਤ ਸਿੰਘ ਬਿੱਟੂ, ਪਰਮਜੀਤ ਸਿੰਘ ਗਾਜ਼ੀ, ਕੁੰਵਰ ਚੜ੍ਹਤ ਸਿੰਘ, ਹਰਮਨ ਦੀਪ, ਜੁਝਾਰ ਸਿੰਘ, ਪਰਮਜੀਤ ਸਿੰਘ ਮੰਡ, ਸਰਬਜੀਤ ਸਿੰਘ ਘੁਮਾਣ, ਭੁਪਿੰਦਰ ਸਿੰਘ ਭਲਵਾਨ, ਨਰਾਇਣ ਸਿੰਘ ਅਤੇ ਅਜਾਇਬ ਸਿੰਘ ਆਦਿ ਵੀ ਸ਼ਾਮਿਲ ਸਨ |

ਮਲੋਟ ਵਿਖੇ ਰੰਜਿਸ਼ ਕਾਰਨ ਨੌਜਵਾਨ ਦਾ ਕਤਲ

ਮਲੋਟ, 20 ਮਾਰਚ (ਪਾਟਿਲ, ਬਰਾੜ)-ਮਲੋਟ ਦੇ ਵਾਲਮੀਕਿ ਮੁਹੱਲੇ 'ਚ ਲੜਕੀ ਦੇ ਪ੍ਰੇਮ ਵਿਆਹ ਤੋਂ ਖ਼ਫ਼ਾ ਹੋਏ ਇਕ ਪਰਿਵਾਰ ਨੇ ਨੌਜਵਾਨ ਦਾ ਕਤਲ ਕਰ ਦਿੱਤਾ ਅਤੇ ਉਸ ਦੇ ਪਿਉ ਨੂੰ ਵੀ ਗੰਭੀਰ ਜ਼ਖ਼ਮੀ ਕਰ ਦਿੱਤਾ | ਹਸਪਤਾਲ 'ਚ ਜ਼ਖ਼ਮੀ ਤਿਲਕ ਰਾਜ ਨੇ ਦੱਸਿਆ ਕਿ ਉਹ ਆਪਣੇ ਘਰ ਦੀ ...

ਪੂਰੀ ਖ਼ਬਰ »

ਨਿਹੰਗ ਸਿੰਘ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

ਮਹਿਮਾ ਸਰਜਾ (ਬਠਿੰਡਾ), 20 ਮਾਰਚ (ਬਲਦੇਵ ਸੰਧੂ)-ਥਾਣਾ ਨੇਹੀਂਆਂ ਵਾਲਾ ਅਧੀਨ ਪੈਂਦੇ ਪਿੰਡ ਮਹਿਮਾ ਸਰਜਾ ਦੇ ਕੋਠੇ ਨਾਥੀਆਣਾ ਵਿਖੇ ਸਥਿਤ ਬਾਬਾ ਬੁੱਢਾ ਦਲ ਦੇ ਗੁਰਦੁਆਰਾ ਜੀਤਾਸਰ ਸਾਹਿਬ ਦੇ ਨਿਹੰਗ ਸਿੰਘ ਦਾ ਗੁਰਦੁਆਰਾ ਸਾਹਿਬ ਦੇ ਨੇੜੇ ਤੇਜ਼ਧਾਰ ਹਥਿਆਰਾਂ ਨਾਲ ...

ਪੂਰੀ ਖ਼ਬਰ »

ਸਾਬਕਾ ਕਾਂਗਰਸੀ ਵਿਧਾਇਕ ਵੈਦ ਪਾਸੋਂ ਸਾਢੇ 6 ਘੰਟੇ ਤੋਂ ਵੱਧ ਸਮਾਂ ਪੁੱਛ-ਪੜਤਾਲ

ਲੁਧਿਆਣਾ, 20 ਮਾਰਚ (ਪਰਮਿੰਦਰ ਸਿੰਘ ਆਹੂਜਾ)-ਗਿੱਲ ਹਲਕੇ ਦੇ ਸਾਬਕਾ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਵੈਦ ਤੋਂ ਵਿਜੀਲੈਂਸ ਬਿਊਰੋ ਨੇ ਸੋਮਵਾਰ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ 6 ਘੰਟੇ ਤੋਂ ਵੱਧ ਸਮੇਂ ਤੱਕ ਪੁੱਛਗਿੱਛ ਕੀਤੀ | ਵੈਦ ਨੂੰ ਵਿਜੀਲੈਂਸ ...

ਪੂਰੀ ਖ਼ਬਰ »

2500 ਰੁਪਏ ਲਈ ਵਿਅਕਤੀ ਦਾ ਕਤਲ

ਫਗਵਾੜਾ, 20 ਮਾਰਚ (ਹਰਜੋਤ ਸਿੰਘ ਚਾਨਾ)-ਇੱਥੋਂ ਦੇ ਪਿੰਡ ਭਬਿਆਣਾ ਵਿਖੇ ਇਕ ਘਰ 'ਚ ਵਿਅਕਤੀ ਦਾ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਵਿਅਕਤੀ ਦੀ ਪਛਾਣ ਗੁਰਦੇਵ ਸਿੰਘ (45) ਪੁੱਤਰ ਸ਼ਾਮ ਸਿੰਘ ਵਾਸੀ ਭਬਿਆਣਾ ਵਜੋਂ ਹੋਈ ਹੈ | ਘਟਨਾ ਸੰਬੰਧੀ ਜਾਣਕਾਰੀ ...

ਪੂਰੀ ਖ਼ਬਰ »

ਪੰਜਾਬ 'ਚ ਇੰਟਰਨੈੱਟ ਸੇਵਾਵਾਂ ਬੰਦ ਹੋਣ ਨਾਲ ਆਨਲਾਈਨ ਖਰੀਦ-ਵੇਚ ਦੇ ਸਾਮਾਨ ਦੀ ਵਿਕਰੀ ਪ੍ਰਭਾਵਿਤ

ਲੁਧਿਆਣਾ, 20 ਮਾਰਚ (ਪੁਨੀਤ ਬਾਵਾ)-ਪੰਜਾਬ ਸਰਕਾਰ ਵਲੋਂ ਆਪ੍ਰੇਸ਼ਨ ਅੰਮਿ੍ਤਪਾਲ ਦੇ ਚੱਲਦਿਆਂ ਪੰਜਾਬ ਭਰ ਵਿਚ ਪਿਛਲੇ 2 ਦਿਨਾਂ ਤੋਂ ਇੰਟਰਨੈਟ ਸੇਵਾਵਾਂ ਤੇ ਐਸ.ਐਮ.ਐਸ. ਸੇਵਾਵਾਂ ਬੰਦ ਕੀਤੀਆਂ ਹੋਈਆਂ ਹਨ, ਜਿਸ ਕਰਕੇ ਆਨਲਾਈਨ ਵੱਖ-ਵੱਖ ਉਤਪਾਦ ਵੇਚਣ ਵਾਲਿਆਂ ਤੇ ...

ਪੂਰੀ ਖ਼ਬਰ »

'ਸਕੂਲ ਆਫ ਐਮੀਨੈਂਸ' ਵਜੋਂ ਚੁਣੇ ਗਏ 117 ਸਕੂਲਾਂ 'ਚ ਇਸ਼ਤਿਹਾਰਬਾਜ਼ੀ ਤੋਂ ਬਗੈਰ ਨਵਾਂ ਹੋਰ ਕੁਝ ਨਹੀਂ-ਜਥੇਬੰਦੀਆਂ

ਸੰਗਰੂਰ, 20 ਮਾਰਚ (ਧੀਰਜ ਪਸ਼ੌਰੀਆ)-ਪੰਜਾਬ ਵਿਚ ਇਸ ਸਮੇਂ ਬਦਲਾਅ ਦੇ ਨਾਂਅ 'ਤੇ ਸ਼ੋਸ਼ੇਬਾਜੀ ਅਤੇ ਇਸ਼ਤਿਹਾਰਬਾਜ਼ੀ ਕੁਝ ਜ਼ਿਆਦਾ ਹੀ ਹੋ ਰਹੀ ਹੈ | ਇਹ ਪ੍ਰਗਟਾਵਾ ਕਰਦਿਆਂ ਅਧਿਆਪਕ ਦਲ ਦੇ ਸੂਬਾ ਪ੍ਰਧਾਨ ਗੁਰਜੰਟ ਸਿੰਘ ਵਾਲੀਆ ਅਤੇ ਜ਼ਿਲ੍ਹਾ ਪ੍ਰਧਾਨ ਵਰਿੰਦਰਜੀਤ ...

ਪੂਰੀ ਖ਼ਬਰ »

ਸਾਬਕਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਤੋਂ ਵਿਜੀਲੈਂਸ ਵਲੋਂ 7 ਘੰਟੇ ਪੁੱਛਗਿੱਛ

ਬਠਿੰਡਾ, 20 ਮਾਰਚ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ 'ਚ ਵਿਜੀਲੈਂਸ ਵਲੋਂ ਦਿੱਤੇ ਗਏ ਨੋਟਿਸ ਦਾ ਜਵਾਬ ਦੇਣ ਲਈ ਅੱਜ ਸਾਬਕਾ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਵਿਜੀਲੈਂਸ ਬਿਊਰੋ ਬਠਿੰਡਾ ਦੇ ਦਫ਼ਤਰ ਪਹੁੰਚੇ, ਜਿੱਥੇ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਨੇ ਸਿਕਲੀਗਰ ਸਿੱਖ ਬੱਚਿਆਂ ਦੀਆਂ ਫੀਸਾਂ ਲਈ ਦਿੱਤੀ 17 ਲੱਖ 58 ਹਜ਼ਾਰ ਦੀ ਰਾਸ਼ੀ

ਅੰਮ੍ਰਿਤਸਰ, 20 ਮਾਰਚ (ਸਟਾਫ ਰਿਪੋਰਟਰ)-ਸ਼੍ਰੋਮਣੀ ਕਮੇਟੀ ਵਲੋਂ ਸਿਕਲੀਗਰ ਸਿੱਖ ਬੱਚਿਆਂ ਦੀਆਂ ਸਕੂਲ ਫੀਸਾਂ ਲਈ 17 ਲੱਖ 58 ਹਜ਼ਾਰ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਹ ਸਹਾਇਤਾ ਰਾਸ਼ੀ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਨੇ ਛੱਤੀਸਗੜ੍ਹ ਅਤੇ ਆਂਧਰਾ ਪ੍ਰਦੇਸ਼ ਦੇ ...

ਪੂਰੀ ਖ਼ਬਰ »

ਲਾਲ ਕਿਲ੍ਹੇ 'ਤੇ ਨਿਸ਼ਾਨ ਸਾਹਿਬ ਝੁਲਾਉਣ ਵਾਲਾ ਜੁਗਰਾਜ ਸਿੰਘ ਵਾਂ ਹਿਰਾਸਤ 'ਚ

ਖਾਲੜਾ, 20 ਮਾਰਚ (ਜੱਜਪਾਲ ਸਿੰਘ ਜੱਜ)-ਕਿਸਾਨੀ ਸੰਘਰਸ਼ ਦੌਰਾਨ 26 ਜਨਵਰੀ ਨੂੰ ਲਾਲ ਕਿਲ੍ਹੇ 'ਤੇ ਨਿਸ਼ਾਨ ਸਾਹਿਬ ਝੁਲਾਉਣ ਵਾਲੇ ਜਗਰਾਜ ਸਿੰਘ ਵਾਂ ਨੂੰ ਪੰਜਾਬ ਪੁਲਿਸ ਵਲੋਂ ਹਿਰਾਸਤ 'ਚ ਲਿਆ ਗਿਆ ਹੈ। ਐੱਸ.ਐੱਚ.ਓ. ਖਾਲੜਾ ਚਰਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ...

ਪੂਰੀ ਖ਼ਬਰ »

ਜੰਗ-ਏ-ਆਜ਼ਾਦੀ ਉਪਰ ਵਿਜੀਲੈਂਸ ਕਾਰਵਾਈ ਨਿੰਦਾਯੋਗ-ਜਥੇ. ਕਰਮੂੰਵਾਲਾ

ਤਰਨ ਤਾਰਨ, 20 ਮਾਰਚ (ਪਰਮਜੀਤ ਜੋਸ਼ੀ)- ਜੰਗ- ਏ- ਆਜ਼ਾਦੀ ਯਾਦਗਰ ਉਪਰ ਵਿਜੀਲੈਂਸ ਦੀ ਛਾਪੇਮਾਰੀ ਕਰਵਾਉਣਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ਦੀ ਬਹੁਤ ਨਿੰਦਾਯੋਗ ਕਾਰਵਾਈ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਮੈਂਬਰ ...

ਪੂਰੀ ਖ਼ਬਰ »

ਯਾਦਗਾਰ 'ਤੇ ਵਿਜੀਲੈਂਸ ਭੇਜਣਾ ਮਾਨ ਸਰਕਾਰ ਵਲੋਂ ਆਪਣੀਆਂ ਨਾਕਾਮੀਆਂ ਤੋਂ ਧਿਆਨ ਹਟਾਉਣ ਦਾ ਕੋਝਾ ਯਤਨ-ਭਾਈ ਮਹਿਤਾ

ਅੰਮਿ੍ਤਸਰ, 20 ਮਾਰਚ (ਜਸਵੰਤ ਸਿੰਘ ਜੱਸ)-ਸ਼ੋ੍ਰਮਣੀ ਕਮੇਟੀ ਮੈਂਬਰ ਤੇ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਭਾਈ ਰਜਿੰਦਰ ਸਿੰਘ ਮਹਿਤਾ ਨੇ ਕਿਹਾ ਹੈ ਕਿ 'ਪੰਜਾਬ ਦੀ ਆਵਾਜ਼ ਅਦਾਰਾ 'ਅਜੀਤ' ਪ੍ਰਤੀ ਮਾਨ ਸਰਕਾਰ ਦਾ ਨਾਦਰਸ਼ਾਹੀ ਰਵੱਈਆ ਅਤੇ ਸ਼ਹੀਦਾਂ ਦੇ ਸਤਿਕਾਰ ...

ਪੂਰੀ ਖ਼ਬਰ »

ਮੁੱਖ ਮੰਤਰੀ ਮਾਨ 3 ਦਿਨਾਂ ਤੋਂ ਮੀਡੀਆ ਤੋਂ ਗ਼ਾਇਬ-ਚੀਮਾ

ਖੰਨਾ, 20 ਮਾਰਚ (ਹਰਜਿੰਦਰ ਸਿੰਘ ਲਾਲ)-ਭਾਰਤੀ ਜਨਤਾ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਬਿਕਰਮਜੀਤ ਸਿੰਘ ਚੀਮਾ ਵਲੋਂ ਪਿਛਲੇ ਤਿੰਨ ਦਿਨਾਂ ਤੋਂ ਅੰਮਿ੍ਤਪਾਲ ਸਿੰਘ ਦੇ ਮਾਮਲੇ ਵਿਚ ਬਣੀ ਸਥਿਤੀ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜੋ ਗ੍ਰਹਿ ਮੰਤਰਾਲਾ ਵੀ ...

ਪੂਰੀ ਖ਼ਬਰ »

- ਭੋਗ 'ਤੇ ਵਿਸ਼ੇਸ਼ : -ਇੰਜ: ਅਮਰੀਕ ਸਿੰਘ ਪਰਮਾਰ

ਹੁਸ਼ਿਆਰਪੁਰ-ਇੰਜ: ਅਮਰੀਕ ਸਿੰਘ ਪਰਮਾਰ ਦਾ ਜਨਮ 15 ਜਨਵਰੀ 1938 ਨੂੰ ਪਿੰਡ ਮਾਇਉਪੱਟੀ ਜ਼ਿਲ੍ਹਾ ਕਪੂਰਥਲਾ ਵਿਖੇ ਪਿਤਾ ਹਰੀ ਸਿੰਘ ਦੇ ਗ੍ਰਹਿ ਮਾਤਾ ਮਲਾਵੀ ਦੇਵੀ ਦੀ ਕੁੱਖੋਂ ਹੋਇਆ | ਆਪ ਦੀ ਇਕ ਭੈਣ ਤੇ 4 ਭਰਾ ਸਨ ਤੇ ਆਪ ਸਭ ਤੋਂ ਛੋਟੇ ਸੀ | ਆਪ ਨੇ 10ਵੀ ਤੱਕ ਪੜ੍ਹਾਈ ਪਿੰਡ ...

ਪੂਰੀ ਖ਼ਬਰ »

ਅੰਮਿ੍ਤਪਾਲ ਸਿੰਘ ਬਣਿਆ ਕਈ ਰਾਜਾਂ ਲਈ 'ਸਿਰਦਰਦੀ'

ਚੰਡੀਗੜ੍ਹ, 20 ਮਾਰਚ (ਵਿਕਰਮਜੀਤ ਸਿੰਘ ਮਾਨ)-ਪੰਜਾਬ ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ ਹੋ ਚੁੱਕਿਆ 'ਵਾਰਿਸ ਪੰਜਾਬ ਦੇ' ਜਥੇਬੰਦੀ ਦਾ ਮੁਖੀ ਅੰਮਿ੍ਤਪਾਲ ਸਿੰਘ ਪੰਜਾਬ ਦੇ ਨਾਲ-ਨਾਲ ਹੋਰ ਕਈ ਰਾਜਾਂ ਲਈ 'ਸਿਰਦਰਦੀ' ਬਣ ਚੁੱਕਿਆ ਹੈ | ਸੂਤਰਾਂ ਅਨੁਸਾਰ ਪੰਜਾਬ ਦੇ ...

ਪੂਰੀ ਖ਼ਬਰ »

ਆਧੁਨਿਕ ਤਕਨੀਕ 'ਬੇਸਲ ਇੰਪਲਾਂਟ' ਨਾਲ ਲਗਾਏ ਜਾ ਸਕਦੇ ਹਨ 3 ਦਿਨਾਂ 'ਚ ਪੱਕੇ ਦੰਦ-ਡਾ. ਨੈਨਸੀ ਧੀਮਾਨ

ਜਲੰਧਰ, 20 ਮਾਰਚ (ਐੱਮ. ਐੱਸ. ਲੋਹੀਆ)-ਜੇਕਰ ਕਿਸੇ ਵਿਅਕਤੀ ਦੇ ਸਾਰੇ ਦੰਦ ਡਿੱਗ ਜਾਣ ਅਤੇ ਉਹ ਲਗਾਉਣ-ਲਾਹਣ ਵਾਲੇ ਦੰਦ ਨਾ ਲਗਵਾਉਣਾ ਚਾਹੁੰਦਾ ਹੋਵੇ ਤਾਂ ਉਸ ਲਈ 'ਬੇਸਲ ਇੰਪਲਾਂਟ' ਤਕਨੀਕ ਨਾਲ 3 ਦਿਨਾਂ 'ਚ ਪੱਕੇ ਦੰਦ ਲਗਾਏ ਜਾ ਸਕਦੇ ਹਨ, ਜਿਸ ਤੋਂ ਬਾਅਦ ਮਰੀਜ਼ ਨਾਲ ਹੀ ...

ਪੂਰੀ ਖ਼ਬਰ »

ਐਲ-20 ਸਮਾਗਮ ਦੇ ਆਖਰੀ ਦਿਨ ਮਾਹਿਰਾਂ ਵਲੋਂ ਸਮਾਜਿਕ ਸੁਰੱਖਿਆ ਨੂੰ ਵਿਆਪਕ ਬਣਾਉਣ ਦਾ ਸੱਦਾ

ਅੰਮਿ੍ਤਸਰ, 20 ਮਾਰਚ (ਰਾਜੇਸ਼ ਕੁਮਾਰ ਸ਼ਰਮਾ)-ਜੀ-20 ਤਹਿਤ ਕਰਵਾਏ ਦੋ ਰੋਜ਼ਾ ਐੱਲ-20 ਪੋ੍ਰਗਰਾਮ ਦੇ ਅੱਜ ਆਖ਼ਰੀ ਦਿਨ ਟਰੇਡ ਯੂਨੀਅਨ ਆਗੂਆਂ, ਲੇਬਰ ਸਟੱਡੀਜ਼ ਮਾਹਿਰਾਂ ਅਤੇ 20 ਦੇਸ਼ਾਂ ਦੇ ਡੈਲੀਗੇਟਾਂ ਨੇ ਜਿੱਥੇ ਸਮਾਜਿਕ ਸੁਰੱਖਿਆ ਦੇ ਵਿਸ਼ਵੀਕਰਣ ਬਾਰੇ ...

ਪੂਰੀ ਖ਼ਬਰ »

ਫ਼ਸਲਾਂ ਦੇ ਨੁਕਸਾਨ ਬਾਰੇ ਅਜੇ ਤੱਕ ਸੂਬਿਆਂ ਤੋਂ ਰਿਪੋਰਟਾਂ ਨਹੀਂ ਮਿਲੀਆਂ-ਕੇਂਦਰ

ਨਵੀਂ ਦਿੱਲੀ, 20 ਮਾਰਚ (ਏਜੰਸੀ)-ਕੇਂਦਰ ਨੇ ਸੋਮਵਾਰ ਨੂੰ ਦੱਸਿਆ ਕਿ ਬੇਮੌਸਮੀ ਮੀਂਹ ਅਤੇ ਗੜ੍ਹੇਮਾਰੀ ਕਰਕੇ ਕਣਕ ਸਮੇਤ ਕਈ ਹਾੜੀ ਦੀਆਂ ਹੋਰ ਫਸਲਾਂ ਦਾ ਨੁਕਸਾਨ ਹੋਇਆ ਹੈ ਪਰ ਇਸ ਬਾਰੇ ਸੂਬਿਆਂ ਤੋਂ ਰਿਪੋਰਟਾਂ ਮਿਲਣੀਆਂ ਅਜੇ ਬਾਕੀ ਹਨ | ਕੇਂਦਰੀ ਖੇਤੀਬਾੜੀ ਰਾਜ ...

ਪੂਰੀ ਖ਼ਬਰ »

ਮੇਹੁਲ ਚੋਕਸੀ ਖ਼ਿਲਾਫ਼ ਇੰਟਰਪੋਲ ਨੇ ਰੈੱਡ ਨੋਟਿਸ ਵਾਪਸ ਲਿਆ

ਨਵੀਂ ਦਿੱਲੀ, 20 ਮਾਰਚ (ਏਜੰਸੀ)- ਇੰਟਰਪੋਲ ਨੇ ਭਗੋੜੇ ਮੇਹੁਲ ਚੋਕਸੀ ਦੇ ਖ਼ਿਲਾਫ਼ ਜਾਰੀ ਰੈੱਡ ਨੋਟਿਸ ਵਾਪਸ ਲੈ ਲਿਆ ਹੈ | ਘਟਨਾਕ੍ਰਮ ਤੋਂ ਜਾਣੂ ਲੋਕਾਂ ਨੇ ਦੱਸਿਆ ਕਿ ਹੀਰਾ ਕਾਰੋਬਾਰੀ ਦੀ ਉਸ ਦੀ ਅਪੀਲ ਦੇ ਆਧਾਰ 'ਤੇ ਇਹ ਫੈਸਲਾ ਲਿਆ ਗਿਆ ਹੈ | ਜ਼ਿਕਰਯੋਗ ਹੈ ਕਿ ...

ਪੂਰੀ ਖ਼ਬਰ »

ਲਾਰੈਂਸ ਬਿਸ਼ਨੋਈ ਗੈਂਗ ਦਾ ਮੈਂਬਰ ਰਿਤਿਕ ਬਾਕਸਰ ਨਿਪਾਲ ਸਰਹੱਦ ਤੋਂ ਗਿ੍ਫ਼ਤਾਰ, ਰਾਜਸਥਾਨ ਲਿਆਂਦਾ

ਜੈਪੁਰ, 20 ਮਾਰਚ (ਏਜੰਸੀ)- ਜੈਪੁਰ ਦੀ ਪੁਲਿਸ ਟੀਮ ਨੇ ਲਾਰੈਂਸ ਬਿਸ਼ਨੋਈ ਗੈਂਗ ਨਾਲ ਸੰਬੰਧਿਤ ਰਿਤਿਕ ਬਾਕਸਰ ਨੂੰ ਨਿਪਾਲ ਸਰਹੱਦ ਤੋਂ ਗਿ੍ਫ਼ਤਾਰ ਕੀਤਾ ਹੈ, ਜਿਸ ਦੇ ਸਿਰ 'ਤੇ ਇਕ ਲੱਖ ਰੁਪਏ ਦਾ ਇਨਾਮ ਹੈ | ਇਕ ਅਧਿਕਾਰੀ ਨੇ ਸੋਮਵਾਰ ਨੂੰ ਦੱਸਿਆ ਕਿ ਰਿਤਿਕ ਬਾਕਸਰ ਨੇ ...

ਪੂਰੀ ਖ਼ਬਰ »

ਸੁਪਰੀਮ ਕੋਰਟ ਵਲੋਂ ਕੇਂਦਰ ਨੂੰ 28 ਫਰਵਰੀ ਤੱਕ 'ਇਕ ਰੈਂਕ ਇਕ ਪੈਨਸ਼ਨ' ਦੇ ਸਭ ਬਕਾਏ ਕਲੀਅਰ ਕਰਨ ਦੇ ਨਿਰਦੇਸ਼

ਨਵੀਂ ਦਿੱਲੀ, 20 ਮਾਰਚ (ਏਜੰਸੀ)-ਸੁਪਰੀਮ ਕੋਰਟ ਨੇ ਕੇਂਦਰ ਨੂੰ ਅਗਲੇ ਸਾਲ 28 ਫਰਵਰੀ ਤੱਕ ਸਭ ਸਾਬਕਾ ਸੈਨਿਕਾਂ ਦੇ ਇਕ ਰੈਂਕ ਇਕ ਪੈਨਸ਼ਨ (ਓ.ਆਰ.ਓ.ਪੀ.) ਦੇ ਸਭ ਬਕਾਏ ਦਾ ਭੁਗਤਾਨ ਕਰਨ ਦਾ ਨਿਰਦੇਸ਼ ਦਿੰਦਿਆਂ ਸਪੱਸ਼ਟ ਕੀਤਾ ਹੈ ਕਿ ਸਰਕਾਰ ਇਸ ਮਾਮਲੇ ਸੰਬੰਧੀ 2022 'ਚ ਅਦਾਲਤ ...

ਪੂਰੀ ਖ਼ਬਰ »

ਪੰਜਾਬ ਦੀ 'ਆਪ' ਸਰਕਾਰ ਨੂੰ ਭੰਗ ਕੀਤਾ ਜਾਵੇ- ਹਰਸਿਮਰਤ

ਨਵੀਂ ਦਿੱਲੀ, 20 ਮਾਰਚ (ਏਜੰਸੀ)-ਬਠਿੰਡਾ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਸੋਮਵਾਰ ਨੂੰ ਦਾਅਵਾ ਕੀਤਾ ਕਿ ਪੰਜਾਬ ਵਿਚ 'ਆਪ' ਸਰਕਾਰ ਹਰ ਫਰੰਟ 'ਤੇ ਫੇਲ੍ਹ ਹੋ ਰਹੀ ਹੈ ਅਤੇ ਉਨ੍ਹਾਂ ਨੇ ਸਰਕਾਰ ਨੂੰ ਭੰਗ ਕਰਨ ਅਤੇ ਪੰਜਾਬ ਬਚਾਉਣ ਲਈ ...

ਪੂਰੀ ਖ਼ਬਰ »

ਪਾਕਿਸਤਾਨੀ ਖ਼ੁਫੀਆ ਏਜੰਸੀ ਖ਼ਾਲਿਸਤਾਨੀ ਤੱਤਾਂ ਰਾਹੀਂ ਵਿਦੇਸ਼ਾਂ 'ਚ ਵਿਰੋਧ ਪ੍ਰਦਰਸ਼ਨ ਕਰਵਾ ਰਹੀ ਹੈ-ਅਧਿਕਾਰੀ

ਨਵੀਂ ਦਿੱਲੀ, 20 ਮਾਰਚ (ਏਜੰਸੀ)-ਅਧਿਕਾਰੀਆਂ ਨੇ ਸੋਮਵਾਰ ਨੂੰ ਕਿਹਾ ਹੈ ਕਿ ਪਾਕਿਸਤਾਨੀ ਖ਼ੁਫੀਆ ਏਜੰਸੀ ਆਈ.ਐਸ.ਆਈ. ਆਪਣੇ ਯੋਜਨਾ ਦੇ ਹਿੱਸੇ ਵਜੋਂ ਖਾਲਿਸਤਾਨੀ ਪੱਖੀ ਸਮਰਥਕਾਂ ਨੂੰ ਲੰਡਨ, ਸਾਨ ਫਰਾਂਸਿਸਕੋ ਤੇ ਕੈਨਬਰਾ ਸਮੇਤ ਵਿਦੇਸ਼ਾਂ 'ਚ ਪ੍ਰਦਰਸ਼ਨਾਂ ਲਈ ...

ਪੂਰੀ ਖ਼ਬਰ »

ਪੈਰਾਗੋਨ ਗਰੁੱਪ ਨੇ ਲਗਵਾਇਆ ਆਸਟੇ੍ਰਲੀਆ ਦਾ ਡਿਪੈਡੈਂਟ ਵੀਜ਼ਾ

ਸੰਗਰੂਰ, 20 ਮਾਰਚ (ਸੁਖਵਿੰਦਰ ਸਿੰਘ ਫੁੱਲ)-ਪੈਰਾਗੋਨ ਗਰੁੱਪ ਦੇ ਡਾਇਰੈਕਟਰ ਰਣਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨੌਨਿਹਾਲ ਸਿੰਘ ਜੋ ਕਿ ਮਰਦਾਂ ਹੇੜੀ (ਪਟਿਆਲਾ) ਦੇ ਰਹਿਣ ਵਾਲਾ ਹੈ ਇਨ੍ਹਾਂ ਦੀ ਪਹਿਲਾਂ ਆਸਟ੍ਰੇਲੀਆ ਡਿਪੈਡੈਂਟ ਵੀਜ਼ੇ ਦੀ ਰਿਫਿਊਜ਼ਲ ...

ਪੂਰੀ ਖ਼ਬਰ »

ਗੋ ਗਲੋਬਲ ਮੋਗਾ ਦੇ ਵਿਦਿਆਰਥੀ ਨੇ ਆਈਲਟਸ 'ਚੋਂ ਲਏ 8 ਬੈਂਡ

ਮੋਗਾ, 20 ਮਾਰਚ (ਸੁਰਿੰਦਰਪਾਲ ਸਿੰਘ)-ਮਾਲਵਾ ਖੇਤਰ ਦੀ ਉੱਘੀ ਆਈਲਟਸ ਤੇ ਇਮੀਗ੍ਰੇਸ਼ਨ ਸੰਸਥਾ ਜੋ ਕਿ ਸਬ ਜੇਲ੍ਹ ਵਾਲੀ ਗਲੀ ਵਿਚ ਸਥਿਤ ਹੈ ਤੇ ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਹੈ | ਸੰਸਥਾ ਨੇ ਪਿਛਲੇ ਸਮੇਂ ਵਿਚ ਆਈਲਟਸ ਤੇ ਇਮੀਗ੍ਰੇਸ਼ਨ ਦੇ ਖੇਤਰ ਵਿਚ ਵੱਡੀਆਂ ...

ਪੂਰੀ ਖ਼ਬਰ »

ਭਾਰਤ ਤੇ ਨਿਪਾਲ 'ਚ ਵਿਸ਼ਵਾਸ ਦੀ ਕੜੀ ਨੂੰ ਮਜ਼ਬੂਤ ਕਰੇਗੀ ਭਾਰਤ ਗੌਰਵ ਟੂਰਿਸਟ ਰੇਲ ਗੱਡੀ

ਫ਼ਿਰੋਜ਼ਪੁਰ, 20 ਮਾਰਚ (ਕੁਲਬੀਰ ਸਿੰਘ ਸੋਢੀ)-ਭਾਰਤੀ ਰੇਲਵੇ ਵਲੋਂ ਦੋ ਦੇਸ਼ਾਂ ਭਾਰਤ ਅਤੇ ਨਿਪਾਲ ਦੇ ਪ੍ਰਮੁੱਖ ਤੀਰਥ ਸਥਾਨਾਂ ਅਤੇ ਵਿਰਾਸਤੀ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਭਾਰਤ ਗੌਰਵ ਟੂਰਿਸਟ ਰੇਲ ਗੱਡੀ ਚਲਾਉਣ ਦਾ ਫ਼ੈਸਲਾ ਕੀਤਾ ਗਿਆ ਹੈ, ਜੋ ਨਿਪਾਲ ਦੀ ...

ਪੂਰੀ ਖ਼ਬਰ »

ਭਾਈ ਅੰਮਿ੍ਤਪਾਲ ਸਿੰਘ ਤੇ ਸਾਥੀਆਂ ਨੂੰ ਬਿਨਾਂ ਸ਼ਰਤ ਤੁਰੰਤ ਰਿਹਾਅ ਕੀਤਾ ਜਾਵੇ-ਬਾਬਾ ਖ਼ਾਲਸਾ

ਚੌਕ ਮਹਿਤਾ, 20 ਮਾਰਚ (ਜਗਦੀਸ਼ ਸਿੰਘ ਬਮਰਾਹ, ਧਰਮਿੰਦਰ ਸਿੰਘ ਭੰਮਰਾ)-ਦਮਦਮੀ ਟਕਸਾਲ ਦੇ ਮੁਖੀ ਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਨੇ ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਭਾਈ ਅੰਮਿ੍ਤਪਾਲ ਸਿੰਘ ਤੇ ਹੋਰ ਸਿੰਘਾਂ ਅਤੇ ...

ਪੂਰੀ ਖ਼ਬਰ »

ਭਾਈ ਅੰਮਿ੍ਤਪਾਲ ਸਿੰਘ ਦੀ ਗਿ੍ਫ਼ਤਾਰੀ ਦੇ ਨਾਂਅ 'ਤੇ ਸਿੱਖਾਂ ਨੂੰ ਬਦਨਾਮ ਕਰਨ ਦੀ ਸਾਜਿਸ਼-ਭਾਈ ਗਰੇਵਾਲ

ਜਗਰਾਉਂ, 20 ਮਾਰਚ (ਸ਼ਮਸ਼ੇਰ ਸਿੰਘ ਗਾਲਿਬ)-ਪਿਛਲੇ ਦਿਨਾਂ ਤੋਂ ਪੰਜਾਬ ਅੰਦਰ ਪੈਦਾ ਹੋਏ ਰਾਜ ਪ੍ਰਬੰਧੀ ਮਾੜੇ ਹਾਲਾਤ ਦੀ ਨਾਕਾਮੀ ਨੂੰ ਛੁਪਾਉਣ ਅਤੇ ਧਿਆਨ ਭਟਕਾਉਣ ਦੇ ਮਾਮਲੇ 'ਚ ਪੰਜਾਬ ਅਤੇ ਸਿੱਖ ਨੌਜਵਾਨੀ ਨੂੰ ਬਲੀ ਦਾ ਬੱਕਰਾ ਬਣਾਇਆ ਗਿਆ | ਸੂਬਾ ਸਰਕਾਰ ਵਲੋਂ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਮਾਹੌਲ ਨੂੰ ਵਿਸਫੋਟਕ ਬਣਾਉਣਾ ਬੇਹੱਦ ਮੰਦਭਾਗਾ-ਮਾਨ

ਫ਼ਤਹਿਗੜ੍ਹ ਸਾਹਿਬ, 20 ਮਾਰਚ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਪ੍ਰਧਾਨ ਤੇ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਪੰਜਾਬ ਸਰਕਾਰ ਅਤੇ ਪੁਲਿਸ ਵਲੋਂ ਸੂਬੇ ਭਰ ਵਿਚ ਵੱਡੇ ਪੱਧਰ ਤੇ ਸਿੱਖਾਂ ਦੀਆਂ ਗਿ੍ਫ਼ਤਾਰੀਆਂ ਤੇ ਨਜ਼ਰਬੰਦੀਆਂ ਕਰਨ ਦੇ ...

ਪੂਰੀ ਖ਼ਬਰ »

ਪਾਕਿ ਸਿੱਖਾਂ 'ਚ ਗੁਰੂ ਗ੍ਰੰਥ ਸਾਹਿਬ ਦੇ ਬਿਰਧ ਸਰੂਪਾਂ ਨੂੰ ਲੈ ਕੇ ਨਹੀਂ ਬਣੀ ਸਹਿਮਤੀ

ਅੰਮਿ੍ਤਸਰ, 20 ਮਾਰਚ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸੂਬਾ ਸਿੰਧ ਦੇ ਜ਼ਿਲ੍ਹਾ ਕਸ਼ਮੋਰ ਵਿਚਲੇ ਗੁਰਦੁਆਰਾ ਬਾਬਾ ਫ਼ਤਿਹ ਸਿੰਘ, ਸਿੰਘ ਸਭਾ, ਬਖ਼ਸ਼ਪੁਰ 'ਚ ਸੂਬੇ ਦੇ ਵੱਖ-ਵੱਖ ਗੁਰਦੁਆਰਿਆਂ 'ਚੋਂ ਲਿਆ ਕੇ ਰੱਖੇ ਬਿਰਧ ਅਤੇ ਖੰਡਿਤ ਸਰੂਪਾਂ ਦੇ ਅੰਤਿਮ ਸੰਸਕਾਰ ਦੇ ...

ਪੂਰੀ ਖ਼ਬਰ »

ਲਾਹੌਰ 'ਚ ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਕਰਵਾਇਆ ਸੈਮੀਨਾਰ

ਅੰਮਿ੍ਤਸਰ, 20 ਮਾਰਚ (ਸੁਰਿੰਦਰ ਕੋਛੜ)-ਲਾਹੌਰ ਯੂਨੀਵਰਸਿਟੀ ਆਫ਼ ਮੈਨੇਜਮੈਂਟ ਸਾਇੰਸਿਜ਼ (ਐੱਲ. ਯੂ. ਐੱਮ. ਐੱਸ.) ਯੂਨੀਵਰਸਿਟੀ ਵਿਖੇ ਧਾਰਮਿਕ ਅਤੇ ਇਤਿਹਾਸਕ ਵਿਰਾਸਤੀ ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਅੱਜ ਇਕ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਇਵੈਕੂਈ ...

ਪੂਰੀ ਖ਼ਬਰ »

ਬੇਕਸੂਰ ਸਿੱਖ ਨੌਜਵਾਨਾਂ ਦੀ ਫੜੋ-ਫੜਾਈ ਬੰਦ ਕਰੇ ਪੰਜਾਬ ਸਰਕਾਰ-ਐਡਵੋਕੇਟ ਧਾਮੀ

ਅੰਮਿ੍ਤਸਰ, 20 ਮਾਰਚ (ਜੱਸ)-ਪਿਛਲੇ ਕੁਝ ਦਿਨਾਂ ਤੋਂ ਪੰਜਾਬ ਅੰਦਰ ਪੁਲਿਸ ਵਲੋਂ ਸਿੱਖ ਨੌਜਵਾਨਾਂ ਨਾਲ ਕੀਤੀਆਂ ਜਾ ਰਹੀਆਂ ਵਧੀਕੀਆਂ ਦੀ ਕਰੜੀ ਨਿੰਦਾ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਪੰਜਾਬ ਅੰਦਰ ਬੇਕਸੂਰ ...

ਪੂਰੀ ਖ਼ਬਰ »

ਬੇਕਸੂਰ ਸਿੱਖ ਨੌਜਵਾਨਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ-ਸੁਖਬੀਰ

ਚੰਡੀਗੜ੍ਹ, 20 ਮਾਰਚ (ਅਜੀਤ ਬਿਊਰੋ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਵਿਚ ਕਠਪੁਤਲੀ 'ਆਪ' ਸਰਕਾਰ ਵਲੋਂ ਅਣਐਲਾਨੀ ਐਮਰਜੰਸੀ ਲਾਉਣ ਤੇ ਦਮਨਕਾਰੀ ਨੀਤੀਆਂ ਵਾਲੇ ਕਦਮ ਚੁੱਕ ਕੇ ਦਹਿਸ਼ਤ ਫੈਲਾਉਣ ਦੀ ਜ਼ੋਰਦਾਰ ਨਿਖੇਧੀ ਕੀਤੀ | ...

ਪੂਰੀ ਖ਼ਬਰ »

ਨਹੀਂ ਚੱਲੀ ਸੰਸਦ, ਰਾਹੁਲ ਦੀ ਮੁਆਫ਼ੀ 'ਤੇ ਅੜਿੱਕਾ ਜਾਰੀ

ਨਵੀਂ ਦਿੱਲੀ, 20 ਮਾਰਚ (ਉਪਮਾ ਡਾਗਾ ਪਾਰਥ)-ਰਾਹੁਲ ਗਾਂਧੀ ਦੀ ਮੁਆਫ਼ੀ 'ਤੇ ਸੰਸਦ ਦੇ ਦੋਵਾਂ ਸਦਨਾਂ 'ਚ ਸੋਮਵਾਰ ਨੂੰ ਵੀ ਹੰਗਾਮਾ ਜਾਰੀ ਰਿਹਾ | ਭਾਜਪਾ ਸੰਸਦ ਮੈਂਬਰਾਂ ਨੇ ਲੋਕ ਸਭਾ ਦੀ ਕਾਰਵਾਈ ਸ਼ੁਰੂ ਹੁੰਦਿਆਂ ਹੀ 'ਰਾਹੁਲ ਗਾਂਧੀ ਮੁਆਫ਼ੀ ਮਾਂਗੋ' ਦੇ ਨਾਅਰੇ ...

ਪੂਰੀ ਖ਼ਬਰ »

ਲਹਿੰਦੇ ਪੰਜਾਬ ਦੇ ਮੁੱਖ ਮੰਤਰੀ ਵਲੋਂ ਇਮਰਾਨ ਖ਼ਾਨ ਦੇ ਸਮਰਥਕਾਂ ਨੂੰ ਚਿਤਾਵਨੀ-ਪੁਲਿਸ 'ਤੇ ਉੱਠਣ ਵਾਲੇ ਹੱਥ ਤੋੜ ਦਿੱਤੇ ਜਾਣਗੇ

ਅੰਮਿ੍ਤਸਰ, 20 ਮਾਰਚ (ਸੁਰਿੰਦਰ ਕੋਛੜ)-ਲਹਿੰਦੇ ਪੰਜਾਬ ਦੇ ਕੇਅਰਟੇਕਰ ਮੁੱਖ ਮੰਤਰੀ ਮੋਹਸਿਨ ਨਕਵੀ ਨੇ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੇ ਸਮਰਥਕਾਂ ਖ਼ਿਲਾਫ਼ ਕਾਰਵਾਈ ਦੇ ਸੰਕੇਤ ਦਿੰਦਿਆਂ ਕਿਹਾ ਹੈ ਕਿ ਪੁਲਿਸ ਤੇ ਰੇਂਜਰਾਂ ਨੇ ਇਨ੍ਹਾਂ 'ਤੇ ...

ਪੂਰੀ ਖ਼ਬਰ »

ਵਿਦੇਸ਼ਾਂ 'ਚ ਬੈਠੇ ਖ਼ਾਲਿਸਤਾਨ ਸਮਰਥਕ ਹੋਏ ਸਰਗਰਮ

ਵਿਕਰਮਜੀਤ ਸਿੰਘ ਮਾਨ ਚੰਡੀਗੜ੍ਹ, 20 ਮਾਰਚ-ਵਾਰਿਸ ਪੰਜਾਬ ਦੇ ਮੁਖੀ ਅੰਮਿ੍ਤਪਾਲ ਸਿੰਘ ਦੇ ਫ਼ਰਾਰ ਹੋਣ ਮਗਰੋਂ ਭਾਵੇਂ ਪੰਜਾਬ ਸਰਕਾਰ ਨੇ ਸੂਬੇ 'ਚ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਹਨ ਪਰ ਵੱਖ-ਵੱਖ ਦੇਸ਼ਾਂ 'ਚ ਬੈਠੇ ਖ਼ਾਲਿਸਤਾਨ ਸਮਰਥਕਾਂ ਨੇ ਸੋਸ਼ਲ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਦੀ ਸੁਰੱਖਿਆ 'ਚ ਕੁਤਾਹੀ ਦੇ ਮਾਮਲੇ 'ਚ ਕਾਰਵਾਈ ਸ਼ੁਰੂ

ਚੰਡੀਗੜ੍ਹ, 20 ਮਾਰਚ (ਵਿਕਰਮਜੀਤ ਸਿੰਘ ਮਾਨ)-ਅੱਜ ਰਾਜ ਦੇ ਪ੍ਰਸੋਨਲ ਵਿਭਾਗ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪਿਛਲੇ ਸਾਲ ਸੂਬੇ ਦੇ ਦੌਰੇ ਦੌਰਾਨ ਸੁਰੱਖਿਆ ਵਿਚ ਕੁਤਾਹੀ ਕਰਨ ਵਾਲੇ ਅਧਿਕਾਰੀਆਂ ਵਿਰੁੱਧ ਕਾਰਵਾਈ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ | ਮੁੱਖ ...

ਪੂਰੀ ਖ਼ਬਰ »

ਦਿੱਲੀ ਸ਼ਰਾਬ ਘੁਟਾਲਾ-ਈ.ਡੀ. ਵਲੋਂ ਕਵਿਤਾ ਤੋਂ 10 ਘੰਟੇ ਤੋਂ ਜ਼ਿਆਦਾ ਪੁੱਛਗਿੱਛ

ਨਵੀਂ ਦਿੱਲੀ, 20 ਮਾਰਚ (ਪੀ.ਟੀ.ਆਈ.)-ਦਿੱਲੀ ਸ਼ਰਾਬ ਘੁਟਾਲੇ ਮਾਮਲੇ 'ਚ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਬੀ.ਆਰ.ਐਸ. ਆਗੂ ਕੇ. ਕਵਿਤਾ ਤੋਂ 10 ਘੰਟਿਆਂ ਤੋਂ ਜ਼ਿਆਦਾ ਪੁੱਛਗਿੱਛ ਕੀਤੀ ਅਤੇ 21 ਮਾਰਚ ਨੂੰ ਪੁੱਛਗਿੱਛ ਲਈ ਫਿਰ ਬੁਲਾਇਆ | ਤੇਲੰਗਾਨਾ ਦੇ ਮੁੱਖ ਮੰਤਰੀ ...

ਪੂਰੀ ਖ਼ਬਰ »

ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਰੂਸ ਦੌਰੇ 'ਤੇ

ਮਾਸਕੋ, 20 ਮਾਰਚ (ਏਜੰਸੀ)-ਯੂਕਰੇਨ ਨਾਲ ਯੁੱਧ 'ਚ ਉਲਝੇ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਸੋਮਵਾਰ ਨੂੰ ਆਪਣੇ ਚੀਨੀ ਹਮਰੁਤਬਾ ਸ਼ੀ ਜਿਨਪਿੰਗ ਦਾ ਕ੍ਰੈਮਲਿਨ ਪੁੱਜਣ 'ਤੇ ਨਿੱਘਾ ਸਵਾਗਤ ਕੀਤਾ ਹੈ, ਚੀਨੀ ਨੇਤਾ ਦੇ ਇਸ ਰੂਸ ਦੌਰੇ ਨੇ ਯੂਕਰੇਨ ਨਾਲ ਗਠਜੋੜ ਕਰਨ ...

ਪੂਰੀ ਖ਼ਬਰ »

ਸੁਪਰੀਮ ਕੋਰਟ ਵਲੋਂ ਪਵਨ ਖੇੜਾ ਖ਼ਿਲਾਫ਼ ਦਾਇਰ 3 ਐਫ. ਆਈ. ਆਰ. ਲਖਨਊ ਤਬਦੀਲ

ਨਵੀਂ ਦਿੱਲੀ, 20 ਮਾਰਚ (ਏਜੰਸੀ)-ਸੁਪਰੀਮ ਕੋਰਟ ਨੇ ਕਾਂਗਰਸੀ ਆਗੂ ਪਵਨ ਖੇੜਾ ਵਲੋਂ ਕਥਿਤ ਤੌਰ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਇਤਰਾਜ਼ਯੋਗ ਟਿੱਪਣੀ ਕਰਨ ਦੇ ਦੋਸ਼ 'ਚ ਦਰਜ ਹੋਈਆਂ 3 ਐਫ.ਆਈ.ਆਰ. ਨੂੰ ਇੱਕਠੀਆਂ ਕਰਕੇ ਇਕ ਜਗ੍ਹਾ ਲਖਨਊ ਤਬਦੀਲ ਕਰ ਦਿੱਤਾ ਹੈ | ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX