ਸਿਆਟਲ, 20 ਮਾਰਚ (ਹਰਮਨਪ੍ਰੀਤ ਸਿੰਘ)-ਅੱਜ ਅਮਰੀਕਾ ਦੀ ਨਿਊਯਾਰਕ ਸਿਟੀ 'ਚ ਸਥਿਤੀ ਭਾਰਤੀ ਸਫ਼ਾਰਤਖ਼ਾਨੇ ਦੇ ਅੱਗੇ ਅਕਾਲੀ ਦਲ ਮਾਨ, ਕੌਮੀ ਇਨਸਾਫ਼ ਮੋਰਚਾ ਅਤੇ ਕਈ ਹੋਰ ਸਿੱਖ ਜਥੇਬੰਦੀਆਂ ਵਲੋਂ ਸਾਂਝੇ ਤੌਰ 'ਤੇ ਪੰਜਾਬ ਵਿਚ 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਭਾਈ ਅੰਮਿ੍ਤਪਾਲ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਦੀਆਂ ਕੀਤੀਆਂ ਨਾਜਾਇਜ਼ ਗਿ੍ਫ਼ਤਾਰੀਆਂ ਦੇ ਵਿਰੋਧ 'ਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਕੇਂਦਰ ਸਰਕਾਰ ਖਿਲਾਫ਼ ਜ਼ੋਰਦਾਰ ਮੁਜ਼ਾਹਰਾ ਕੀਤਾ ਗਿਆ | ਪੰਜਾਬ ਦੀ ਮਾਨ ਸਰਕਾਰ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਭਗਵੰਤ ਮਾਨ ਕੇਂਦਰ ਨਾਲ ਮਿਲ ਕੇ ਪੰਜਾਬ ਨੂੰ ਮੁੜ ਅੱਗ 'ਚ ਸੁੱਟ ਰਿਹਾ ਹੈ | ਇਨ੍ਹਾਂ ਬੁਲਾਰਿਆਂ ਨੇ ਖ਼ਦਸ਼ਾ ਜ਼ਾਹਿਰ ਕੀਤਾ ਕਿ ਪੰਜਾਬ ਪੁਲਿਸ ਭਾਈ ਅੰਮਿ੍ਤਪਾਲ ਸਿੰਘ ਨੂੰ ਝੂਠੇ ਪੁਲਿਸ ਮੁਕਾਬਲੇ 'ਚ ਮਾਰ ਸਕਦੀ ਹੈ | ਬੁਲਾਰਿਆਂ ਨੇ ਕਿਹਾ ਕਿ ਭਗਵੰਤ ਮਾਨ ਵੀ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਰਸਤੇ 'ਤੇ ਚੱਲ ਕੇ ਪੰਜਾਬ ਦੀ ਜਵਾਨੀ ਨੂੰ ਖ਼ਤਮ ਕਰਨ ਦੇ ਰਾਹ ਤੁਰ ਪਿਆ ਹੈ | ਸਰਕਾਰ ਨੇ ਪੰਜਾਬ 'ਚ ਇੰਟਰਨੈੱਟ ਸੇਵਾ ਬੰਦ ਕਰਕੇ ਪੰਜਾਬ 'ਚ ਜਿਸ ਤਰ੍ਹਾਂ ਦਹਿਸ਼ਤ ਫੈਲਾਈ ਹੈ ਇਹ ਨਾ-ਸਹਿਣਯੋਗ ਹੈ | ਇਸ ਪ੍ਰਦਰਸ਼ਨ 'ਚ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਮਾਨ ਅਮਰੀਕਾ ਦੇ ਪ੍ਰਧਾਨ ਸੁਰਜੀਤ ਸਿੰਘ ਕੁਲਾਰ, ਕਨਵੀਨਰ ਬੂਟਾ ਸਿੰਘ ਖੜੋਦ, ਡਾ. ਅਮਰਜੀਤ ਸਿੰਘ, ਪ੍ਰੋ. ਬਲਜਿੰਦਰ ਸਿੰਘ ਮੋਰਜੰਡ, ਜੋਗਾ ਸਿੰਘ ਨਿਊਜਰਸੀ, ਦਵਿੰਦਰ ਸਿੰਘ, ਨਰਿੰਦਰ ਸਿੰਘ, ਭਾਈ ਹਿੰਮਤ ਸਿੰਘ, ਹਰਜਿੰਦਰ ਸਿੰਘ, ਅਵਤਾਰ ਸਿੰਘ, ਭਾਈ ਹਰਜਿੰਦਰ ਸਿੰਘ ਮੀਡੀਆ ਬੁਲਾਰੇ ਸਿੱਖ ਕੋਆਰਡੀਨੇਸ਼ਨ ਕਮੇਟੀ, ਜੁਗਰਾਜ ਸਿੰਘ ਗਰੇਵਾਲ ਸਿੱਖ ਕੋਆਡੀਨੇਸ਼ਨ ਕਮੇਟੀ, ਕੇਵਲ ਸਿੰਘ, ਰਾਜਿੰਦਰ ਸਿੰਘ, ਗੁਰਮਿੰਦਰ ਸਿੰਘ ਧਾਲੀਵਾਲ ਆਦਿ ਸ਼ਾਮਿਲ ਸਨ | ਇਸੇ ਦੌਰਾਨ 'ਅਜੀਤ' ਨੂੰ ਜਾਣਕਾਰੀ ਦਿੰਦੇ ਅਕਾਲੀ ਦਲ ਮਾਨ ਦੇ ਸੀਨੀਅਰ ਮੀਤ ਪ੍ਰਧਾਨ ਇੰਦਰਪਾਲ ਸਿੰਘ ਨਿਰਦੋਸ਼ ਨੇ ਕਿਹਾ ਕਿ ਮਾਨ ਦਲ ਦੇ ਆਗੂ ਜਲਦੀ ਹੀ ਅਮਰੀਕਾ ਦੇ ਕਾਂਗਰਸਮੈਨਾਂ ਅਤੇ ਸੈਨੇਟਰਾਂ ਨਾਲ ਇਸ ਸਾਰੀ ਕਾਰਵਾਈ ਤੋਂ ਉਨ੍ਹਾਂ ਨੂੰ ਜਾਣੂ ਕਰਵਾਉਣਗੇ |
ਕੈਲਗਰੀ, 20 ਮਾਰਚ (ਜਸਜੀਤ ਸਿੰਘ ਧਾਮੀ)- ਕੈਲਗਰੀ ਸਿਟੀ ਹਾਲ ਦੇ ਬਾਹਰ ਪੰਥਕ ਧਿਰ ਮੀਰੀ ਪੀਰੀ ਫਾਊਾਡੇਸ਼ਨ ਅਤੇ ਸਿੱਖ ਸਟੱਡੀ ਸਰਕਲ ਵਲੋਂ 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅਮਿ੍ਤਪਾਲ ਸਿੰਘ ਤੇ ਉਸ ਦੇ ਸਾਥੀਆਂ ਦੀ ਗਿ੍ਫ਼ਤਾਰੀ ਨੂੰ ਲੈ ਕੇ ਪੰਜਾਬ ਦੇ ...
ਸੈਕਰਾਮੈਂਟੋ, 20 ਮਾਰਚ (ਹੁਸਨ ਲੜੋਆ ਬੰਗਾ)- ਅਮਰੀਕਾ ਦੇ ਨਿਊਯਾਰਕ ਮੈਟਰੋਪੋਲੀਟਨ ਖੇਤਰ 'ਚ ਅੱਧੀ ਰਾਤ ਤੋਂ ਬਾਅਦ 12.20 ਵਜੇ ਇਕ ਤੇਜ਼ ਰਫ਼ਤਾਰ ਕਾਰ ਦੇ ਸੜਕ ਤੋਂ ਉਤਰ ਕੇ ਦਰੱਖਤ ਨਾਲ ਟਕਰਾਉਣ ਦੀ ਖ਼ਬਰ ਹੈ ¢ ਦਰੱਖਤ ਨਾਲ ਟਕਰਾਉਣ ਤੋਂ ਬਾਅਦ ਕਾਰ ਨੂੰ ਅੱਗ ਲੱਗ ਗਈ ¢ ...
ਫਰੈਂਕਫਰਟ, 20 ਮਾਰਚ (ਸੰਦੀਪ ਕÏਰ ਮਿਆਣੀ)- ਵਰਲਡ ਸਿੱਖ ਪਾਰਲੀਮੈਂਟ ਯੂਰਪ ਦੇ ਬੁਲਾਰੇ ਭਾਈ ਜੋਗਾ ਸਿੰਘ, ਜਨਰਲ ਸਕੱਤਰ ਭਾਈ ਮਨਪ੍ਰੀਤ ਸਿੰਘ, ਇੰਗਲੈਂਡ ਕੋਆਰਡੀਨੇਟਰ ਭਾਈ ਗੁਰਚਰਨ ਸਿੰਘ ਗੁਰਾਇਆ, ਭਾਈ ਪਿ੍ਤਪਾਲ ਸਿੰਘ ਸਵਿਟਜ਼ਰਲੈਂਡ, ਭਾਈ ਗੁਰਪਾਲ ਸਿੰਘ ਜਰਮਨੀ, ...
ਟੋਰਾਂਟੋ, 20 ਮਾਰਚ (ਸਤਪਾਲ ਸਿੰਘ ਜÏਹਲ)- ਪੰਜਾਬ 'ਚ ਸਿੱਖ ਨÏਜਵਾਨਾਂ ਦੀਆਂ ਗਿ੍ਫ਼ਤਾਰੀਆਂ ਦੇ ਚੱਲ ਰਹੇ ਸਿਲਸਿਲੇ ਅਤੇ ਸੂਬੇ ਦੇ ਤਾਜਾ ਹਾਲਾਤਾਂ ਤੋਂ ਕੈਨੇਡਾ ਭਰ 'ਚ ਸਿੱਖ ਜਥੇਬੰਦੀਆਂ ਦੇ ਆਗੂਆਂ ਵਲੋਂ ਨਿਰਾਸ਼ਾ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ ਅਤੇ ਵੱਖ-ਵੱਖ ...
ਮਾਨਹਾਈਮ (ਜਰਮਨੀ), 20 ਮਾਰਚ (ਬਸੰਤ ਸਿੰਘ ਰਾਮੂਵਾਲੀਆ)- ਜਰਮਨ ਦੀਆਂ ਸਿੱਖ ਜਥੇਬੰਦੀਆਂ ਦੇ ਆਗੂਆਂ ਭਾਈ ਰੇਸ਼ਮ ਸਿੰਘ ਬੱਬਰ , ਬੱਬਰ ਖਾਲਸਾ ਜਰਮਨੀ, ਭਾਈ ਰਜਿੰਦਰ ਸਿੰਘ ਬੱਬਰ, ਭਾਈ ਗੁਰਮੀਤ ਸਿੰਘ ਖਨਿਆਣ ਪ੍ਰਧਾਨ ਸਿੱਖ ਫੈਡਰੇਸ਼ਨ ਜਰਮਨੀ, ਸੀਨੀਅਰ ਆਗੂ ਭਾਈ ...
ਸਰੀ, 20 ਮਾਰਚ (ਸੰਦੀਪ ਸਿੰਘ ਧੰਜੂ)- ਬੀਤੇ ਦਿਨ ਪੰਜਾਬ 'ਚ ਅੰਮਿ੍ਤਪਾਲ ਸਿੰਘ ਅਤੇ ਹੋਰ ਨÏਜਵਾਨਾਂ ਦੀ ਹੋਈ ਪੁਲਿਸ ਹਿਰਾਸਤ ਦੇ ਵਿਰੁੱਧ ਅੱਜ ਸਰੀ 'ਚ ਸਿੱਖ ਸੰਗਤ ਵਲੋਂ ਸ਼ਾਂਤਮਈ ਰੋਸ ਪ੍ਰਦਰਸ਼ਨ ਕੀਤਾ ਗਿਆ ¢ ਖਾਲਿਸਤਾਨ ਦੇ ਝੰਡੇ ਫੜ ਇਹ ਰੋਸ ਵਿਖਾਵਾ ਕੈਨੇਡਾ 'ਚ ...
ਸਿਆਟਲ, 20 ਮਾਰਚ (ਗੁਰਚਰਨ ਸਿੰਘ ਢਿੱਲੋਂ)-ਸਿਆਟਲ ਦੇ ਵੱਖ-ਵੱਖ ਗੁਰੂ ਘਰਾਂ 'ਚ ਸਤਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਰਾਏ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਨਾਲ ਮਨਾਇਆ ਗਿਆ | ਗੁਰਦੁਆਰਾ ਸੱਚਾ ਮਾਰਗ ਐਬਰਨ 'ਚ ਦੀਵਾਨ ਸਜਾਏ ਗਏ, ਜਿੱਥੇ ਭਾਈ ਕੁਲਵਿੰਦਰ ਸਿੰਘ ...
ਨਿਊ ਯਾਰਕ, 20 ਮਾਰਚ (ਏਜੰਸੀ)- ਭਾਰਤੀ-ਅਮਰੀਕੀ ਵਕੀਲ ਅਤੇ ਸਿੱਖਿਅਕ ਨੀਲ ਮਖੀਜਾ 16 ਮਈ ਨੂੰ 865,000 ਤੋਂ ਜਿਆਦਾ ਆਬਾਦੀ ਵਾਲੀ ਤੀਸਰੀ ਵੱਡੀ ਕਾਊਾਟੀ ਪੈਨਸਿਲਵੇਨੀਆ 'ਚ ਮਾਊਾਟਗੋਮਰੀ ਕਾਊਾਟੀ ਬੋਰਡ ਦੇ ਕਮਿਸ਼ਨਰ ਲਈ ਹੋਣ ਵਾਲੀਆਂ ਹੋਣ ਵਾਲੀਆਂ ਮੁਢਲੀਆਂ ਚੋਣਾਂ ਲਈ ...
ਬਰੇਸ਼ੀਆ (ਇਟਲੀ), 20 ਮਾਰਚ (ਬਲਦੇਵ ਸਿੰਘ ਬੂਰੇ ਜੱਟਾਂ)- ਇਟਲੀ ਦੇ ਗੁਰਦੁਆਰਾ ਦਰਬਾਰ ਸ੍ਰੀ ਗੁਰੂ ਗ੍ਰੰਥ ਸਾਹਿਬ, ਪਾਰਮਾ ਵਿਖੇ ਬਾਬਾ ਮਹਾਂਨਮ ਸਿੰਘ ਭੁੱਚੋ ਵਾਲਿਆਂ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ, ਜਿਸ 'ਚ ਸੰਗਤਾਂ ਨੇ ਵੱਡੀ ਗਿਣਤੀ ਵਿਚ ਪਹੁੰਚ ਕੇ ...
ਮਾਨਹਾਈਮ (ਜਰਮਨੀ), 20 ਮਾਰਚ (ਬਸੰਤ ਸਿੰਘ ਰਾਮੂਵਾਲੀਆ)- ਬੀਤੇ ਦਿਨ ਤੋਂ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਪੰਜਾਬ ਦੀ ਪੁਲਿਸ ਵਲੋਂ 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਭਾਈ ਅੰਮਿ੍ਤਪਾਲ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਨੂੰ ਗਿ੍ਫ਼ਤਾਰ ਕਰਨ ਲਈ, ਜੋ ਵਿਸ਼ੇਸ਼ ...
ਸੈਕਰਾਮੈਂਟੋ, 20 ਮਾਰਚ (ਹੁਸਨ ਲੜੋਆ ਬੰਗਾ)- ਅਮਰੀਕਾ ਦੇ ਫਲੋਰਿਡਾ ਰਾਜ ਦੇ ਸ਼ਹਿਰ ਮਿਆਮੀ ਬੀਚ 'ਚ ਹੋਈਆਂ ਗੋਲੀਬਾਰੀ ਦੀਆਂ ਦੋ ਘਟਨਾਵਾਂ ਤੋਂ ਬਾਅਦ ਵੱਡੀ ਪੱਧਰ ਉਪਰ ਬੇਕਾਬੂ ਹੋਈ ਭੀੜ 'ਤੇ ਕਾਬੂ ਪਾਉਣ ਲਈ ਹੰਗਾਮੀ ਸਥਿਤੀ ਤੇ ਬੀਤੀ ਅੱਧੀ ਰਾਤ ਤੋਂ ਕਰਫ਼ਿਊ ਲਾ ਦੇਣ ...
ਸੈਕਰਾਮੈਂਟੋ, 20 ਮਾਰਚ (ਹੁਸਨ ਲੜੋਆ ਬੰਗਾ)- ਸਿੱਖ ਵੋਮਨਜ਼ ਆਰਗੇਨਾਈਜੇਸ਼ਨ ਆਫ ਸੈਂਟਰਲ ਕੈਲੀਫੋਰਨੀਆ ਦੀਆਂ ਕਾਰਕੁੰਨ ਗੁੱਡੀ ਰਾਣੋ, ਤਜਿੰਦਰ ਪੁਰੇਵਾਲ, ਪੂਨਮ ਸਿੰਘ, ਅਮਨਦੀਪ ਮਠਾੜੂ, ਜਗਜੀਤ ਬਰਾੜ, ਪਰਮਿੰਦਰ ਗਰੇਵਾਲ ਆਦਿ ਨੇ ਉਦਮ ਕਰਕੇ ਫਰਿਜ਼ਨੋ ਦੇ ਇਲੀਟ ...
ਐਡੀਲੇਡ, 20 ਮਾਰਚ (ਗੁਰਮੀਤ ਸਿੰਘ ਵਾਲੀਆ)-ਐਡੀਲੇਡ 'ਚ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਵਿਸਾਖੀ ਸਮਾਗਮ ਸਾਰੇ ਗੁਰੂ ਘਰਾਂ 'ਚ ਵੱਡੇ ਪੱਧਰ 'ਤੇ ਮਨਾਇਆ ਗਿਆ | ਸਮਾਗਮ 'ਚ ਐਡੀਲੇਡ ਦੇ ਗੁਰੂ ਘਰਾਂ ਤੋਂ ਰਾਗੀ ਜਥੇ ਜਸਪਾਲ ਸਿੰਘ, ਭਾਈ ਗੁਰਪ੍ਰੀਤ ਸਿੰਘ ਅਤੇ ਪੰਥ ਦੇ ...
ਲੰਡਨ, 20 ਮਾਰਚ (ਏਜੰਸੀ)- ਖਾਲਿਸਤਾਨੀ ਝੰਡੇ ਲਹਿਰਾ ਰਹੇ ਪ੍ਰਦਰਸ਼ਨਕਾਰੀਆਂ ਦੇ ਸਮੂਹ ਵਲੋਂ ਭਾਰਤੀ ਹਾਈ ਕਮਿਸ਼ਨ ਦੀ ਭੰਨ-ਤੋੜ ਨੂੰ 'ਸ਼ਰਮਨਾਕ' ਅਤੇ 'ਪੂਰੀ ਤਰ੍ਹਾਂ ਅਸਵੀਕਾਰਨਯੋਗ' ਕਰਾਰ ਦਿੰਦਿਆਂ ਬਰਤਾਨੀਆ ਦੇ ਉੱਚ ਅਧਿਕਾਰੀਆਂ ਨੇ ਕਿਹਾ ਕਿ ਬਰਤਾਨਵੀ ਸਰਕਾਰ ਇੱਥੇ ...
ਲੰਡਨ, 20 ਮਾਰਚ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਭਾਈ ਅੰਮਿ੍ਤਪਾਲ ਸਿੰਘ ਵਲੋਂ ਪੰਜਾਬ 'ਚ ਸਿੱਖੀ ਦੇ ਪ੍ਰਚਾਰ ਅਤੇ ਪਸਾਰ ਦੀ ਸ਼ਲਾਘਾਯੋਗ ਲਹਿਰ ਚਲਾਈ ਗਈ, ਜਿਸ ਨੂੰ ਰੋਕਣ ਵਾਸਤੇ ਸਰਕਾਰ ਉਸ ਨੂੰ ਗਿ੍ਫ਼ਤਾਰ ਕਰਨਾ ਚਾਹੁੰਦੀ ਸੀ ¢ ਉਸ ਦੀ ਗਿ੍ਫ਼ਤਾਰੀ ਦੇ ਬਹਾਨੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX