ਮਾਨਸਾ, 20 ਮਾਰਚ (ਬਲਵਿੰਦਰ ਸਿੰਘ ਧਾਲੀਵਾਲ)- ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਵਲੋਂ ਕਿਸਾਨਾਂ, ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨੇੜੇ ਧਰਨਾ ਲਗਾਇਆ ਗਿਆ | ਸੰਬੋਧਨ ਕਰਦਿਆਂ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਲਖਵੀਰ ਸਿੰਘ ਅਕਲੀਆ ਤੇ ਜ਼ਿਲ੍ਹਾ ਜਨਰਲ ਸਕੱਤਰ ਮੱਖਣ ਸਿੰਘ ਭੈਣੀਬਾਘਾ ਨੇ ਕਿਹਾ ਕਿ ਪੰਜਾਬ ਸਰਕਾਰ ਕਾਰਪੋਰੇਟ ਦੇ ਦਬਾਓ ਹੇਠ ਪਿੰਡਾਂ 'ਚ ਸਮਾਰਟ ਮੀਟਰ ਲਗਾ ਰਹੀ ਹੈ, ਜੋ ਬਿਜਲੀ ਵਿਭਾਗ ਨੂੰ ਸਾਮਰਾਜੀ ਤਾਕਤਾਂ ਦੇ ਹੱਥ ਦੇਣ ਦਾ ਲੁਕਵਾਂ ਢੰਗ ਹੈ | ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਲੋਂ 10 ਵਰ੍ਹੇ ਪਹਿਲਾਂ ਜ਼ਿਲ੍ਹੇ ਦੇ ਪੰਜ ਪਿੰਡਾਂ ਦੀ ਜ਼ਮੀਨ ਐਕਵਾਇਰ ਕਰਕੇ ਨਿੱਜੀ ਅਦਾਰੇ ਪਿਊਨਾ ਪਾਵਰ ਨੂੰ ਦਿੱਤੀ ਗਈ ਸੀ ਅਤੇ ਜ਼ਮੀਨ ਗ੍ਰਹਿਣ ਕਰਨ ਮੌਕੇ ਕਿਸਾਨਾਂ, ਮਜ਼ਦੂਰਾਂ ਨਾਲ ਨੌਕਰੀ ਅਤੇ ਉਜਾੜੇ ਭੱਤੇ ਦਾ ਵਾਅਦਾ ਕੀਤਾ ਗਿਆ ਸੀ ਪਰ ਹੁਣ ਸਰਕਾਰ ਕੀਤੇ ਵਾਅਦੇ ਨੂੰ ਪੂਰਨ ਦੀ ਬਜਾਏ ਕਿਸੇ ਹੋਰ ਪ੍ਰਾਜੈਕਟ ਦੀ ਉਸਾਰੀ ਕਰਨਾ ਚਾਹੁੰਦੀ ਹੈ | ਜਥੇਬੰਦੀ ਨੇ ਐਲਾਨ ਕੀਤਾ ਕਿ ਲੋਕਾਂ ਦੀਆਂ ਮੰਗਾਂ ਨੂੰ ਮਨਵਾਏ ਬਿਨਾਂ ਕੋਈ ਉਸਾਰੀ ਨਹੀਂ ਹੋਣ ਦਿੱਤੀ ਜਾਵੇਗੀ | ਉਨ੍ਹਾਂ ਮੰਗ ਕੀਤੀ ਕਿ ਸਿਆਸੀ ਦਬਾਅ ਹੇਠ ਕੱਟੇ ਗਏ ਆਟਾ, ਦਾਲ ਕਾਰਡ ਅਤੇ ਬੁਢਾਪਾ ਪੈਨਸ਼ਨਾਂ ਤੁਰੰਤ ਬਹਾਲ ਕੀਤੀਆਂ ਜਾਣ | ਸੀਨੀਅਰ ਮੀਤ ਪ੍ਰਧਾਨ ਜਗਦੇਵ ਸਿੰਘ ਭੈਣੀਬਾਘਾ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪਿੰਡ ਮੂਸਾ ਵਿਖੇ ਇਕ ਨਿੱਜੀ ਮੋਬਾਈਲ ਕੰਪਨੀ ਵਲੋਂ ਸੰਘਣੀ ਆਬਾਦੀ 'ਚ ਟਾਵਰ ਲਗਾਇਆ ਜਾ ਰਿਹਾ ਹੈ, ਲੋਕਾਂ ਦੀ ਸਿਹਤ ਨੂੰ ਮੁੱਖ ਰੱਖਦਿਆਂ ਇਸ ਪ੍ਰੋਜੈਕਟ ਨੂੰ ਤੁਰੰਤ ਬੰਦ ਕਰਵਾਇਆ ਜਾਵੇ | ਧਰਨੇ ਨੂੰ ਰੂਪ ਸਿੰਘ ਖਿਆਲਾ ਕਲਾਂ, ਗੁਰਚਰਨ ਸਿੰਘ ਉੱਲਕ, ਬਲਵੀਰ ਸਿੰਘ ਝੰਡੂਕੇ, ਬਲਜੀਤ ਸਿੰਘ ਭੈਣੀਬਾਘਾ, ਵਰਿਆਮ ਸਿੰਘ ਖਿਆਲਾ, ਤਰਸੇਮ ਸਿੰਘ ਗੋਬਿੰਦਪੁਰਾ, ਬਚਿੱਤਰ ਸਿੰਘ ਮੂਸਾ ਆਦਿ ਨੇ ਸੰਬੋਧਨ ਕੀਤਾ |
ਮਾਨਸਾ, 20 ਮਾਰਚ (ਬਲਵਿੰਦਰ ਸਿੰਘ ਧਾਲੀਵਾਲ)- ਪੰਜਾਬ ਨੰਬਰਦਾਰ ਯੂਨੀਅਨ ਦੀ ਜ਼ਿਲ੍ਹਾ ਪੱਧਰੀ ਇਕੱਤਰਤਾ ਇੱਥੇ ਪ੍ਰਧਾਨ ਅੰਮਿ੍ਤਪਾਲ ਸਿੰਘ ਅਗਵਾਈ ਹੇਠ ਹੋਈ | ਇਸ ਮੌਕੇ ਨੰਬਰਦਾਰਾਂ ਨੂੰ ਆ ਰਹੀਆਂ ਸਮੱਸਿਆਵਾਂ ਅਤੇ ਮੰਗਾਂ ਸੰਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ | ...
ਮਾਨਸਾ, 20 ਮਾਰਚ (ਬਲਵਿੰਦਰ ਸਿੰਘ ਧਾਲੀਵਾਲ)- ਅਮਨ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਜ਼ਿਲ੍ਹਾ ਪੁਲਿਸ ਵਲੋਂ ਸਥਾਨਕ ਸ਼ਹਿਰ 'ਚ ਜ਼ਿਲ੍ਹਾ ਪੁਲਿਸ ਮੁਖੀ ਡਾ. ਨਾਨਕ ਸਿੰਘ ਦੀ ਅਗਵਾਈ 'ਚ ਫਲੈਗ ਮਾਰਚ ਕੱਢਿਆ ਗਿਆ | ਮਾਰਚ 'ਚ ਪੰਜਾਬ ਪੁਲਿਸ ਤੋਂ ਇਲਾਵਾ ਸੀਮਾ ...
ਮਾਨਸਾ, 20 ਮਾਰਚ (ਰਵੀ)- ਬਲਦੀਪ ਕੌਰ ਡਿਪਟੀ ਕਮਿਸ਼ਨਰ ਮਾਨਸਾ ਨੇ ਸਥਾਨਕ ਸਰਕਾਰੀ ਆਯੁਰਵੈਦਿਕ ਡਿਸਪੈਂਸਰੀ ਦਾ ਦੌਰਾ ਕਰ ਕੇ ਮਿਲਣ ਵਾਲੀਆਂ ਸਹੂਲਤਾਂ ਦਾ ਜਾਇਜ਼ਾ ਲਿਆ | ਉਨ੍ਹਾਂ ਦੱਸਿਆ ਕਿ ਆਯੁਰਵੈਦਿਕ ਤੇ ਯੂਨਾਨੀ ਵਿਧੀ ਦਾ ਲੋਕਾਂ ਨੂੰ ਲਾਭ ਪਹੁੰਚਾਉਣ ਲਈ ...
ਮਾਨਸਾ, 20 ਮਾਰਚ (ਸੱਭਿ.ਪ੍ਰਤੀ.)- ਟੀ. ਬੈਨਿਥ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਲੋਂ ਅਧਿਕਾਰੀਆਂ ਨਾਲ ਇਕੱਤਰਤਾ ਕਰ ਕੇ ਸੇਵਾ ਕੇਂਦਰਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ | ਉਨ੍ਹਾਂ ਹਦਾਇਤਾਂ ਕੀਤੀਆਂ ਕਿ ਨਾਗਰਿਕਾਂ ਨੂੰ ਨਿਰਵਿਘਨ ਸੇਵਾਵਾਂ ਮੁਹੱਈਆ ਕਰਵਾਈਆਂ ਜਾਣ ...
ਮਾਨਸਾ, 20 ਮਾਰਚ (ਸੱਭਿ.ਪ੍ਰਤੀ.)- ਸਿਹਤ ਵਿਭਾਗ ਵਲੋਂ ਸਲੱਮ ਖੇਤਰਾਂ ਅਤੇ ਸਿਵਲ ਹਸਪਤਾਲ ਮਾਨਸਾ ਵਿਖੇ ਵਿਸ਼ਵ ਓਰਲ ਹੈਲਥ ਦਿਵਸ ਮਨਾਇਆ ਗਿਆ | ਸਿਵਲ ਸਰਜਨ ਡਾ. ਅਸ਼ਵਨੀ ਕੁਮਾਰ ਨੇ ਦੱਸਿਆ ਕਿ ਮੂੰਹ ਦੀ ਤੰਦਰੁਸਤੀ ਅਤੇ ਦੰਦਾਂ ਦੀ ਮਜ਼ਬੂਤੀ ਲਈ ਹਰ ਵਿਅਕਤੀ ਦਾ ਭੋਜਨ ...
ਬੁਢਲਾਡਾ, 20 ਮਾਰਚ (ਸਵਰਨ ਸਿੰਘ ਰਾਹੀ)- ਬੀਤੇ ਦਿਨੀਂ ਭਾਈ ਅੰਮਿ੍ਤਪਾਲ ਸਿੰਘ ਤੇ ਉਸ ਦੇ ਸਾਥੀਆਂ ਦੀ ਗਿ੍ਫ਼ਤਾਰੀ ਸੰਬੰਧੀ ਵਾਪਰੇ ਘਟਨਾਕ੍ਰਮ ਦੇ ਚੱਲਦਿਆਂ ਇੱਥੇ ਡੀ.ਐਸ.ਪੀ. ਬੁਢਲਾਡਾ ਨਵਨੀਤ ਕੌਰ ਦੀ ਅਗਵਾਈ ਹੇਠ ਸਬ-ਡਵੀਜ਼ਨ ਦੇ ਸਮੁੱਚੇ ਥਾਣਿਆਂ ਦੀ ਪੁਲਿਸ ਵਲੋਂ ...
ਮਾਨਸਾ, 20 ਮਾਰਚ (ਸੱਭਿ.ਪ੍ਰਤੀ.)- ਸਿਹਤ ਵਿਭਾਗ ਵਲੋਂ ਵਿਸ਼ਵ ਓਰਲ ਦਿਵਸ ਮੌਕੇ ਸਰਕਾਰੀ ਸਮਰਾਟ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਖਿਆਲਾ ਕਲਾਂ ਵਿਖੇ ਵਿਦਿਆਰਥਣਾਂ ਦੇ ਦੰਦਾਂ ਦੀ ਜਾਂਚ ਅਤੇ ਜਾਗਰੂਕਤਾ ਕੈਂਪ ਲਗਾਇਆ ਗਿਆ | ਦੰਦਾਂ ਦੇ ਮਾਹਿਰ ਡਾ. ਹਰਮਨਦੀਪ ਸਿੰਘ ...
ਮਾਨਸਾ, 20 ਮਾਰਚ (ਸੱਭਿ.ਪ੍ਰਤੀ.)- ਭਾਰਤੀ ਵਾਯੂ ਸੈਨਾ 'ਚ ਅਗਨੀਵੀਰ ਦੀ ਭਰਤੀ (ਅਣਵਿਆਹੇ ਮਰਦ ਅਤੇ ਔਰਤਾਂ) ਲਈ 31 ਮਾਰਚ ਤੱਕ ਆਨਲਾਈਨ ਰਜਿਸਟ੍ਰੇਸ਼ਨ ਪ੍ਰਕਿਰਿਆ ਵੈਬ ਪੋਰਟਲ https://agnipathvayu.cdac 'ਤੇ ਸ਼ੁਰੂ ਹੋ ਚੁੱਕੀ ਹੈ | ਬਲਦੀਪ ਕੌਰ ਡਿਪਟੀ ਕਮਿਸ਼ਨਰ ਮਾਨਸਾ ਨੇ ਦੱਸਿਆ ਕਿ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX