ਤਾਜਾ ਖ਼ਬਰਾਂ


ਪ੍ਰਧਾਨ ਮੰਤਰੀ ਮੋਦੀ ਨੇ ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਨਾਲ ਫ਼ੋਨ 'ਤੇ ਕੀਤੀ ਗੱਲਬਾਤ
. . .  1 day ago
ਨਵੀਂ ਦਿੱਲੀ , 8 ਜੂਨ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ ਨਾਲ ਟੈਲੀਫੋਨ 'ਤੇ ਗੱਲਬਾਤ ਕੀਤੀ । ਨੇਤਾਵਾਂ ਨੇ ਦੁਵੱਲੇ ਸਹਿਯੋਗ ਦੇ ਕਈ ਮੁੱਦਿਆਂ ਦੀ ਸਮੀਖਿਆ ਕੀਤੀ ...
ਬਾਲਾਸੋਰ (ਓਡੀਸ਼ਾ) : ਬਾਲਾਸੋਰ ਰੇਲ ਹਾਦਸੇ ਤੋਂ ਬਾਅਦ ਵਿਦਿਆਰਥੀ ਬਹਾਨਾਗਾ ਸਕੂਲ ਆਉਣ ਤੋਂ ਡਰ ਰਹੇ
. . .  1 day ago
ਬਾਲਾਸੋਰ (ਓਡੀਸ਼ਾ) , 8 ਜੂਨ- ਕਲੈਕਟਰ ਦੱਤਾਤ੍ਰੇਯ ਭਾਉਸਾਹਿਬ ਸ਼ਿੰਦੇ ਨੇ ਕਿਹਾ, "ਮੈਂ ਸਕੂਲ ਦਾ ਦੌਰਾ ਕੀਤਾ ਹੈ ਅਤੇ ਇਹ ਇਮਾਰਤ ਬਹੁਤ ਪੁਰਾਣੀ ਹੈ ਅਤੇ ਇਹ ਕਿਸੇ ਵੀ ਸਮੇਂ ਢਹਿ ਸਕਦੀ ਹੈ । ਇਸ ਇਮਾਰਤ ਨੂੰ ਬੈਕਅੱਪ ਕਰਨ ਲਈ ਇਕ...
ਏਅਰ ਇੰਡੀਆ ਐਕਸਪ੍ਰੈਸ ਨੇ ਭਾਰਤ ਦੀ ਪਹਿਲੀ ਆਲ-ਔਰਤ ਹੱਜ ਉਡਾਣ ਚਲਾਈ
. . .  1 day ago
ਨਵੀਂ ਦਿੱਲੀ , 8 ਜੂਨ-ਏਅਰ ਇੰਡੀਆ ਐਕਸਪ੍ਰੈਸ ਨੇ ਭਾਰਤ ਦੀ ਪਹਿਲੀ ਆਲ-ਔਰਤ ਹੱਜ ਉਡਾਣ ਚਲਾਈ । ਪਹਿਲੀ ਮਹਿਲਾ ਹੱਜ ਉਡਾਣ, IX 3025, 145 ਮਹਿਲਾ ਸ਼ਰਧਾਲੂਆਂ ਨੂੰ ਲੈ ...
ਮੱਧ ਪ੍ਰਦੇਸ਼ : ਬੋਰਵੈੱਲ 'ਚ ਫਸੀ ਲੜਕੀ ਨੂੰ ਬਚਾਇਆ ਨਹੀਂ ਜਾ ਸਕਿਆ
. . .  1 day ago
ਭੋਪਾਲ, 8 ਜੂਨ - ਸਿਹੋਰ ਦੇ ਐਸ.ਪੀ. ਮਯੰਕ ਅਵਸਥੀ ਨੇ ਕਿਹਾ ਕਿ ਇਹ ਇਕ ਮੰਦਭਾਗੀ ਘਟਨਾ ਹੈ ਅਤੇ ਕਾਨੂੰਨੀ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾ ਰਹੀ ਹੈ । ਅਸੀਂ ਖੇਤ ਮਾਲਕ ਅਤੇ ਬੋਰ ਕਰਨ ਵਾਲੇ...
ਵਿਜੀਲੈਂਸ ਬਿਊਰੋ ਵਲੋਂ ਮਲੇਰਕੋਟਲਾ 'ਚ 35 ਹਜ਼ਾਰ ਦੀ ਰਿਸ਼ਵਤ ਲੈਂਦਾ ਏ.ਐੱਸ.ਆਈ. ਰੰਗੇ ਹੱਥੀਂ ਕਾਬੂ
. . .  1 day ago
ਮਲੇਰਕੋਟਲਾ, 8 ਜੂਨ (ਪਰਮਜੀਤ ਸਿੰਘ ਕੁਠਾਲਾ)- ਵਿਜੀਲੈਂਸ ਬਿਊਰੋ ਲੁਧਿਆਣਾ ਦੀ ਟੀਮ ਵਲੋਂ ਅੱਜ ਦੇਰ ਸ਼ਾਮ ਮਲੇਰਕੋਟਲਾ ਦੇ ਮੁਬਾਰਕ ਮੰਜ਼ਿਲ ਨੇੜੇ ਪੰਜਾਬ ਪੁਲਿਸ ਦੇ ਇਕ ਏ.ਐੱਸ.ਆਈ. ਦਿਲਵਰ ਖਾਂ ਨੂੰ ਮੁਹੰਮਦ ਸਮੀਰ ...
ਦਿਨ ਦਿਹਾੜੇ ਹਥਿਆਰਾਂ ਦੀ ਨੋਕ 'ਤੇ ਗੈਸ ਏਜੰਸੀ ਦੇ ਮੁਲਾਜ਼ਮ ਤੋਂ 46 ਹਜ਼ਾਰ ਨਕਦ ਅਤੇ ਮੋਬਾਈਲ ਖੋਹਿਆ
. . .  1 day ago
ਮੰਡੀ ਲਾਧੂਕਾ, 8 ਜੂਨ (ਰਾਕੇਸ਼ ਛਾਬੜਾ)-ਪਿੰਡ ਗੰਧੜ ਦੇ ਨੇੜੇ ਮੰਡੀ ਦੀ ਗੈਸ ਏਜੰਸੀ ਦੇ ਮੁਲਾਜ਼ਮ ਤੋਂ ਤਿੰਨ ਲੁਟੇਰਿਆਂ ਨੇ ਹਥਿਆਰਾਂ ਦੀ ਨੋਕ 'ਤੇ ਇਕ ਮੋਬਾਈਲ ਅਤੇ 46 ਹਜ਼ਾਰ ਰੁਪਏ ਦੀ ...
ਸਰਬੀਆ ਦੀ ਪ੍ਰਧਾਨ ਮੰਤਰੀ ਅਨਾ ਬਰਨਾਬਿਕ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ , 8 ਜੂਨ - ਸਰਬੀਆ ਦੀ ਪ੍ਰਧਾਨ ਮੰਤਰੀ ਅਨਾ ਬਰਨਾਬਿਕ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ ਅਤੇ ਰਾਸ਼ਟਰਪਤੀ ਲਈ ਵਰਕਿੰਗ ਲੰਚ ਦੀ ਮੇਜ਼ਬਾਨੀ ਕੀਤੀ ...
ਮਨੀ ਲਾਂਡਰਿੰਗ ਮਾਮਲੇ ’ਚ 4.49 ਕਰੋੜ ਰੁਪਏ ਦੀਆਂ ਤਿੰਨ ਅਚੱਲ ਜਾਇਦਾਦਾਂ ਨੂੰ ਕੀਤਾ ਜ਼ਬਤ
. . .  1 day ago
ਨਵੀਂ ਦਿੱਲੀ , 8 ਜੂਨ - ਐਨਫੋਰਸਮੈਂਟ ਡਾਇਰੈਕਟੋਰੇਟ ਨੇ ਮੇਥਾਕੁਆਲੋਨ ਗੋਲੀਆਂ ਦੇ ਨਿਰਮਾਣ ਅਤੇ ਮਨੀ ਲਾਂਡਰਿੰਗ ਦੀ ਜਾਂਚ ਦੇ ਸਬੰਧ ਵਿਚ ਇਕ ਅੰਤਰਰਾਸ਼ਟਰੀ ਡਰੱਗ ਰੈਕੇਟ ਚਲਾਉਣ ਵਾਲੇ ਸੁਭਾਸ਼ ਦੁਡਾਨੀ ...
ਬਿਹਾਰ : ਖੰਭਿਆਂ ਵਿਚਕਾਰ ਫਸੇ 12 ਸਾਲ ਦੇ ਮਾਸੂਮ ਰੰਜਨ ਦੀ ਮੌਤ
. . .  1 day ago
ਪਟਨਾ, 8 ਜੂਨ - ਬਿਹਾਰ ਦੇ ਐਸ.ਡੀ.ਐਮ. ਉਪੇਂਦਰ ਪਾਲ ਨੇ ਦੱਸਿਆ ਕਿ 12 ਸਾਲ ਦੇ ਫਸੇ ਮਾਸੂਮ ਰੰਜਨ ਦੀ ਮੌਤ ਦੀ ਮੌਤ ਹੋ ਗਈ ਹੈ । ਐਨ. ਡੀ. ਆਰ. ਐਫ. ਟੀਮ ਨੇ 14 ਘੰਟੇ ਦੀ ਮਿਹਨਤ ਤੋਂ ਬਾਅਦ ਬੱਚੇ ਨੂੰ ਬਾਹਰ ...
ਗੈਂਗਸਟਰ ਗੋਲਡੀ ਬਰਾੜ ਦੇ ਦੋ ਸਾਥੀ ਪੁਲਿਸ ਨੇ ਕੀਤੇ ਕਾਬੂ
. . .  1 day ago
ਮੋਗਾ, 8 ਜੂਨ- ਅੱਜ ਮੋਗਾ ਪੁਲਿਸ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ ਜਦੋਂ ਉਨ੍ਹਾਂ ਵਲੋਂ ਗੈਂਗਸਟਰ ਗੋਲਡੀ ਬਰਾੜ ਦੇ ਦੋ ਸਾਥੀਆਂ ਨੂੰ ਨਾਜਾਇਜ਼ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ। ਗ੍ਰਿਫ਼ਤਾਰ ਕੀਤੇ ਗਏ....
ਭਾਰਤ ਭਾਰਤੀ ਵਿਦਿਆਰਥੀਆਂ ਦੇ ਮਾਮਲੇ ’ਤੇ ਦਬਾਅ ਬਣਾਉਂਦਾ ਰਹੇਗਾ- ਐਸ. ਜੈਸ਼ੰਕਰ
. . .  1 day ago
ਨਵੀਂ ਦਿੱਲੀ, 8 ਜੂਨ- ਕੈਨੇਡਾ ਵਿਚ ਸੈਂਕੜੇ ਭਾਰਤੀ ਵਿਦਿਆਰਥੀਆਂ ਨੂੰ ਜਾਅਲੀ ਦਾਖ਼ਲਾ ਪੇਸ਼ਕਸ਼ ਪੱਤਰ ਦੇ ਕਾਰਨ ਦੇਸ਼ ਨਿਕਾਲੇ ਦਾ ਸਾਹਮਣਾ ਕਰਨ ਦੀਆਂ ਰਿਪੋਰਟਾਂ ਦੇ ਵਿਚਕਾਰ, ਵਿਦੇਸ਼ ਮੰਤਰੀ ਐਸ. ਜੈਸ਼ੰਕਰ....
ਸਰਬਜੀਤ ਸਿੰਘ ਝਿੰਜਰ ਬਣੇ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਪ੍ਰਧਾਨ
. . .  1 day ago
ਚੰਡੀਗੜ੍ਹ, 8 ਜੂਨ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਸਾਧਾਰਨ ਕਿਸਾਨ ਪਰਿਵਾਰ ਦੇ ਗਤੀਸ਼ੀਲ, ਤਜ਼ਰਬੇਕਾਰ ਅਤੇ ਮਿਹਨਤੀ ਨੌਜਵਾਨ.....
ਚੰਨੀ ਦਾ ਅਪਮਾਨ ਕਰਨ ਲਈ ਕੇਜਰੀਵਾਲ ਅਤੇ ਭਗਵੰਤ ਮਾਨ ਮੰਗੇ ਮੁਆਫ਼ੀ- ਪ੍ਰਤਾਪ ਸਿੰਘ ਬਾਜਵਾ
. . .  1 day ago
ਚੰਡੀਗੜ੍ਹ, 8 ਜੂਨ- ਪੰਜਾਬ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਤੋਂ ਪੰਜਾਬ ਵਿਧਾਨ ਸਭਾ ਚੋਣ....
ਸਾਥੀ ਵਲੋਂ ਲੜਕੀ ਦੇ ਕਤਲ ਮਾਮਲੇ ਵਿਚ ਰਾਸ਼ਟਰੀ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ
. . .  1 day ago
ਨਵੀਂ ਦਿੱਲੀ, 8 ਜੂਨ- ਰਾਸ਼ਟਰੀ ਮਹਿਲਾ ਕਮਿਸ਼ਨ ਨੇ 32 ਸਾਲਾ ਔਰਤ ਦੀ ਉਸ ਦੇ ਲਿਵ-ਇਨ ਸਾਥੀ ਵਲੋਂ ਕੀਤੀ ਹੱਤਿਆ ਦਾ ਨੋਟਿਸ ਲੈਂਦਿਆਂ ਮਹਾਰਾਸ਼ਟਰ ਦੇ ਡੀ.ਜੀ.ਪੀ. ਨੂੰ ਦੋਸ਼ੀ ਵਿਰੁੱਧ ਸਖ਼ਤ ਕਾਰਵਾਈ....
ਅਗਨੀ ਪ੍ਰਾਈਮ ਬੈਲਿਸਟਿਕ ਮਿਜ਼ਾਈਲ ਦਾ ਹੋਇਆ ਸਫ਼ਲ ਪ੍ਰੀਖਣ
. . .  1 day ago
ਭੁਵਨੇਸ਼ਵਰ, 8 ਜੂਨ- ਡੀ.ਆਰ.ਡੀ.ਓ. ਨੇ ਬੀਤੇ ਦਿਨ ਓਡੀਸ਼ਾ ਦੇ ਤੱਟ ਤੋਂ ਡਾਕਟਰ ਏ.ਪੀ.ਜੇ. ਅਬਦੁਲ ਕਲਾਮ ਟਾਪੂ ਤੋਂ ਨਵੀਂ ਪੀੜ੍ਹੀ ਦੀ ਬੈਲਿਸਟਿਕ ਮਿਜ਼ਾਈਲ ਅਗਨੀ ਪ੍ਰਾਈਮ ਦਾ ਸਫ਼ਲ ਪ੍ਰੀਖਣ ਕੀਤਾ....
ਭਾਰਤੀ ਐਥਲੀਟ ਏਸ਼ੀਆਈ ਖ਼ੇਡਾਂ ਲਈ ਕਰ ਰਹੇ ਚੰਗੀ ਤਿਆਰੀ- ਅਨੁਰਾਗ ਠਾਕੁਰ
. . .  1 day ago
ਨਵੀਂ ਦਿੱਲੀ, 8 ਜੂਨ- ਕੇਂਦਰੀ ਖ਼ੇਡ ਮੰਤਰੀ ਅਨੁਰਾਗ ਠਾਕੁਰ ਨੇ ਅੱਜ ਡਾਕਟਰ ਕਰਨੀ ਸਿੰਘ ਸ਼ੂਟਿੰਗ ਰੇਂਜ ਦਾ ਦੌਰਾ ਕੀਤਾ। ਇਸ ਮੌਕੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਭਾਰਤੀ ਐਥਲੀਟ ਏਸ਼ੀਆਈ ਖ਼ੇਡਾਂ ਲਈ ਚੰਗੀ...
ਅਸੀਂ ਅਫ਼ਗਾਨਿਸਤਾਨ ਤੋਂ ਆਏ ਸਿੱਖਾਂ ਨੂੰ ਹਰ ਸੰਭਵ ਮਦਦ ਪ੍ਰਦਾਨ ਕਰਾਂਗੇ- ਐਸ. ਜੈਸ਼ੰਕਰ
. . .  1 day ago
ਨਵੀਂ ਦਿੱਲੀ, 8 ਜੂਨ- ਅੱਜ ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਨੇ ਦਿੱਲੀ ਦੇ ਗੁਰੂ ਅਰਜਨ ਦੇਵ ਜੀ ਗੁਰਦੁਆਰੇ ਵਿਚ ਅਰਦਾਸ ਕੀਤੀ। ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ....
ਮਾਮਲਾ ਲੜਕੀ ਦੇ ਕਤਲ ਦਾ: ਦੋਸ਼ੀ 16 ਜੂਨ ਤੱਕ ਪੁਲਿਸ ਹਿਰਾਸਤ ਵਿਚ
. . .  1 day ago
ਮਹਾਰਾਸ਼ਟਰ, 8 ਜੂਨ- ਠਾਣੇ ਕੋਰਟ ਨੇ ਦੋਸ਼ੀ 32 ਸਾਲਾ ਲੜਕੀ ਦੇ ਕਤਲ ਮਾਮਲੇ ਵਿਚ ਮਨੋਜ ਸਾਨੇ ਨੂੰ 16 ਜੂਨ ਤੱਕ ਪੁਲਿਸ ਹਿਰਾਸਤ ’ਚ ਭੇਜ ਦਿੱਤਾ ਹੈ। ਉਸ ਨੂੰ ਬੀਤੀ ਰਾਤ ਗ੍ਰਿਫ਼ਤਾਰ ਕੀਤਾ ਗਿਆ ਸੀ....
ਮਾਮਲਾ ਸਿੱਖ ਵਿਰੋਧੀ ਦੰਗਿਆਂ ਦਾ: ਜਗਦੀਸ਼ ਟਾਈਟਲਰ ਖ਼ਿਲਾਫ਼ ਦਾਇਰ ਚਾਰਜਸ਼ੀਟ ’ਤੇ ਸੁਣਵਾਈ 30 ਜੂਨ ਨੂੰ
. . .  1 day ago
ਨਵੀਂ ਦਿੱਲੀ, 8 ਜੂਨ- 1984 ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਵਿਚ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਖ਼ਿਲਾਫ਼ ਦਾਇਰ ਚਾਰਜਸ਼ੀਟ ਨਾਲ ਸੰਬੰਧਿਤ ਮਾਮਲਾ ਛੁੱਟੀ.....
ਮਹਾਰਾਸ਼ਟਰ: ਲਿਵ-ਇਨ ਵਿਚ ਰਹਿ ਰਹੀ ਲੜਕੀ ਦੇ ਕਾਤਲ ਨੂੰ ਅਦਾਲਤ ’ਚ ਕੀਤਾ ਪੇਸ਼
. . .  1 day ago
ਮਹਾਰਾਸ਼ਟਰ, 8 ਜੂਨ- ਠਾਣੇ ’ਚ 32 ਸਾਲਾ ਔਰਤ ਦੇ ਕਾਤਲ ਉੁਸ ਦੇ 56 ਸਾਲਾ ਲਿਵ-ਇਨ ਸਾਥੀ ਮਨੋਜ ਸਾਨੇ ਨੂੰ ਪੁਲਿਸ ਨੇ ਅਦਾਲਤ ਵਿਚ...
ਸ਼੍ਰੋਮਣੀ ਢਾਡੀ ਸਭਾ ਵਲੋਂ ਢਾਡੀ ਸਿੰਘਾਂ ਦੀਆਂ ਮੰਗਾਂ ਸੰਬੰਧੀ ਸ਼੍ਰੋਮਣੀ ਕਮੇਟੀ ਦਫ਼ਤਰ ਸਾਹਮਣੇ ਰੋਸ ਧਰਨਾ
. . .  1 day ago
ਅੰਮ੍ਰਿਤਸਰ, 8 ਜੂਨ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸ਼੍ਰੋੋਮਣੀ ਢਾਡੀ ਸਭਾ ਵਲੋਂ ਢਾਡੀ ਸਿੰਘਾਂ ਦੀਆਂ ਮੰਗਾਂ ਸੰਬੰਧੀ ਅੱਜ ਸ਼੍ਰੋਮਣੀ ਕਮੇਟੀ ਦਫ਼ਤਰ ਸਾਹਮਣੇ ਰੋਸ ਧਰਨਾ ਦਿੱਤਾ ਜਾ ਰਿਹਾ....
ਕਿਸਾਨ ਜਥੇਬੰਦੀਆਂ ਹਮੇਸ਼ਾ ਅਦਾਰਾ ‘ਅਜੀਤ’ ਨਾਲ ਖੜੀਆਂ ਹਨ- ਰਾਜੇਵਾਲ
. . .  1 day ago
ਚੰਡੀਗੜ੍ਹ, 8 ਜੂਨ (ਦਵਿੰਦਰ ਸਿੰਘ)- ਪੰਜਾਬ ਦੀਆਂ ਪੰਜ ਕਿਸਾਨ ਜਥੇਬੰਦੀਆ ਦੀ ਅਹਿਮ ਮੀਟਿੰਗ ਚੰਡੀਗੜ੍ਹ ਕਿਸਾਨ ਭਵਨ ’ਚ ਹੋਈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਯੂਨੀਅਨ ਰਾਜੇਵਾਲ ਦੇ....
ਭਗਵੰਤ ਮਾਨ ਜੇ ਤੁਸੀਂ ਜੀਉਂਦਿਆਂ ਦਾ ਸਤਿਕਾਰ ਨਹੀਂ ਕਰ ਸਕਦੇ, ਤਾਂ ਮਰੇ ਹੋਏ ਲੋਕਾਂ ਦਾ ਸਤਿਕਾਰ ਕਰਨਾ ਸਿੱਖੋ- ਨਵਜੋਤ ਸਿੰਘ ਸਿੱਧੂ
. . .  1 day ago
ਚੰਡੀਗੜ੍ਹ, 8 ਜੂਨ- ਭਗਵੰਤ ਮਾਨ ਵਲੋਂ ਨਵਜੋਤ ਸਿੰਘ ਸਿੱਧੂ ਦੇ ਪਿਤਾ ਨੂੰ ਲੈ ਕੇ ਦਿੱਤੇ ਗਏ ਬਿਆਨ ਤੋਂ ਬਾਅਦ ਉਸ ਦਾ ਜਵਾਬ ਦਿੰਦੇ ਹੋਏ ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰ ਕਿਹਾ ਕਿ ਮੈਂ ਤੁਹਾਨੂੰ ਪੰਜਾਬ ਦੀ ਪੁਨਰ....
ਮੌੜ ਫ਼ਿਲਮ ਲਈ ਵਿੱਕੀ ਕੌਸ਼ਲ ਨੇ ਐਮੀ ਵਿਰਕ ਨੂੰ ਦਿੱਤੀ ਆਪਣੇ ਅੰਦਾਜ਼ ਵਿਚ ਵਧਾਈ
. . .  1 day ago
ਮਹਾਰਾਸ਼ਟਰ, 8 ਜੂਨ- 9 ਜੂਨ ਨੂੰ ਰਿਲੀਜ਼ ਹੋਣ ਜਾ ਰਹੀ ਫ਼ਿਲਮ ਮੌੜ ਲਈ ਅਦਾਕਾਰ ਵਿੱਕੀ ਕੌਸ਼ਲ ਨੇ ਐਮੀ ਵਿਰਕ ਨੂੰ ਆਪਣੇ ਹੀ ਅੰਦਾਜ਼ ਵਿਚ ਵਧਾਈ ਦਿੰਦੇ ਹੋਏ ਕਿਹਾ ਕਿ ਭਰਾ ਤੈਨੂੰ ਫ਼ਿਲਮ ਦੀ ਬਹੁਤ ਬਹੁਤ....
ਮੱਧ ਪ੍ਰਦੇਸ਼: ਸੜਕ ਹਾਦਸੇ ’ਚ 2 ਬੱਚਿਆਂ ਸਮੇਤ 7 ਲੋਕਾਂ ਦੀ ਮੌਤ
. . .  1 day ago
ਭੋਪਾਲ, 8 ਜੂਨ- ਮੱਧ ਪ੍ਰਦੇਸ਼ ਦੇ ਸਿੱਧੀ ’ਚ ਵਾਪਰੇ ਭਿਆਨਕ ਸੜਕ ਹਾਦਸੇ ’ਚ 2 ਬੱਚਿਆਂ ਸਮੇਤ 7 ਲੋਕਾਂ ਦੀ ਮੌਤ ਹੋ ਗਈ। ਉੱਥੋਂ ਦੇ....
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 9 ਚੇਤ ਸੰਮਤ 555

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਜ਼ਿ੍ਹਲਾ ਪੁਲਿਸ ਵਲੋਂ 32 ਪਰਚਿਆਂ 'ਚ 36 ਦੋਸ਼ੀ ਗਿ੍ਫ਼ਤਾਰ - ਡੀ. ਸੀ.

ਨਵਾਂਸ਼ਹਿਰ, 21 ਮਾਰਚ (ਜਸਬੀਰ ਸਿੰਘ ਨੂਰਪੁਰ) - ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਦੀ ਅਗਵਾਈ ਵਿਚ ਜ਼ਿਲ੍ਹੇ 'ਚ ਨਸ਼ਾ ਰੋਕੂ ਗਤੀਵਿਧੀਆਂ ਨਾਲ ਸਬੰਧਤ ਨਾਰਕੋ ਕੋਆਰਡੀਨੇਸ਼ਨ ਸੈਂਟਰ ਮੈਕਾਨਿਜ਼ਮ ਤਹਿਤ ਗਠਿਤ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ 'ਚ ਜ਼ਿਲ੍ਹਾ ਪੁਲਿਸ ਵੱਲੋਂ ਦੱਸਿਆ ਗਿਆ ਕਿ ਫ਼ਰਵਰੀ ਮਹੀਨੇ ਦੌਰਾਨ 32 ਐਨ. ਡੀ. ਪੀ. ਐਸ. ਐਕਟ ਦੇ ਪਰਚੇ ਦਰਜ ਕੀਤੇ ਗਏ, ਜਿਨ੍ਹਾਂ 'ਚ 36 ਦੋਸ਼ੀਆਂ ਦੀ ਗਿ੍ਫ਼ਤਾਰੀ ਹੋਈ | ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪੁਲਿਸ ਨੂੰ ਸਹਿਯੋਗੀ ਵਿਭਾਗਾਂ ਦੀ ਮਦਦ ਨਾਲ ਜ਼ਿਲ੍ਹੇ 'ਚ ਨਸ਼ਾ ਰੋਕੂ ਗਤੀਵਿਧੀਆਂ ਤੇ ਜਾਗਰੂਕਤਾ ਵਧਾਉਣ ਲਈ ਆਖਿਆ | ਉਨ੍ਹਾਂ ਜ਼ਿਲ੍ਹੇ 'ਚ ਨਸ਼ਾ ਰੋਕੂ ਗਤੀਵਿਧੀਆਂ ਤਹਿਤ ਤਸਕਰਾਂ ਖ਼ਿਲਾਫ਼ ਕਾਰਵਾਈ ਦੇ ਨਾਲ-ਨਾਲ ਜਾਗਰੂਕਤਾ 'ਤੇ ਵੀ ਜ਼ੋਰ ਦਿੱਤਾ | ਉਨ੍ਹਾਂ ਕਿਹਾ ਕਿ ਨਸ਼ੇ 'ਚ ਗ੍ਰਸਤ ਲੋਕਾਂ ਦਾ ਇਲਾਜ, ਮੁੜ ਵਸੇਬਾ ਵੀ ਸਾਡੀ ਤਰਜੀਹ ਹੋਣੀ ਚਾਹੀਦੀ ਹੈ | ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਡਰੱਗ ਕੰਟਰੋਲ ਅਫ਼ਸਰ ਨੂੰ ਕੈਮਿਸਟ ਦੁਕਾਨਾਂ 'ਤੇ ਸੀ.ਸੀ. ਟੀ.ਵੀ. ਕੈਮਰੇ ਯਕੀਨੀ ਬਣਾਉਣ ਅਤੇ ਪਾਲਣਾ ਰਿਪੋਰਟ ਦੇਣ ਲਈ ਆਖਿਆ | ਜ਼ਿਲ੍ਹਾ ਪੁਲਿਸ ਨੇ ਨਸ਼ਾ ਬਰਾਮਦਗੀ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ 32 ਮੁਕੱਦਮਿਆਂ 'ਚ 204 ਗ੍ਰਾਮ ਹੈਰੋਇਨ, 2 ਕਿੱਲੋਗ੍ਰਾਮ ਅਫ਼ੀਮ, 55.5 ਕਿੱਲੋਗਰਾਮ ਡੋਡੇ ਚੂਰਾ ਪੋਸਤ, 27 ਨਸ਼ੀਲੇ ਟੀਕੇ, 514 ਨਸ਼ੀਲੀਆਂ ਗੋਲੀਆਂ, 4800 ਰੁਪਏ ਦੀ ਡਰੱਗ ਮਨੀ, 106 ਬਿੱਟਾਂ, 7 ਸੀਰਪ ਬੋਤਲਾਂ (100 ਐਮ.ਐਲ ਹਰੇਕ) ਸ਼ਾਮਿਲ ਹਨ | ਉਨ੍ਹਾਂ ਦੱਸਿਆ ਕਿ ਫਰਵਰੀ ਮਹੀਨੇ 33 ਮੁਲਜ਼ਮਾਂ ਨੂੰ ਅਦਾਲਤ 'ਚ ਪੇਸ਼ ਕੀਤਾ ਗਿਆ ਅਤੇ ਇਸ ਮਹੀਨੇ ਦੌਰਾਨ ਐਨ ਡੀ ਪੀ ਐਸ ਮਾਮਲਿਆਂ ਤਹਿਤ ਗਿ੍ਫ਼ਤਾਰ 20 ਦੋਸ਼ੀਆਂ ਨੂੰ ਸਜ਼ਾ ਸੁਣਾਈ ਗਈ | ਉਨ੍ਹਾਂ ਦੱਸਿਆ ਕਿ ਜ਼ਿਲ੍ਹੇ 'ਚ ਨਸ਼ਿਆਂ ਦੀ ਰੋਕਥਾਮ ਲਈ 28 ਸਕੂਲਾਂ, 4 ਕਾਲਜਾਂ, 9 ਮੁਹੱਲਿਆਂ ਸਮੇਤ ਸਮੇਤ ਕੁੱਲ 46 ਥਾਵਾਂ 'ਤੇ ਜਾਗਰੂਕਤਾ ਕੀਤੀ ਗਈ | ਜ਼ਿਲ੍ਹੇ ਦੇ 107 ਨਸ਼ਾ ਮੁਕਤ ਪਿੰਡਾਂ ਅਤੇ 15 ਹੋਟਸਪੋਟ ਥਾਵਾਂ 'ਤੇ ਬਕਾਇਦਾ ਨਜ਼ਰ ਰੱਖੀ ਜਾ ਰਹੀ ਹੈ | ਜ਼ਿਲ੍ਹੇ ਦੇ ਓਟ ਸੈਂਟਰਾਂ 'ਚ ਫਰਵਰੀ ਦੌਰਾਨ 7 ਨਵੇਂ ਮਰੀਜ਼ਾਂ ਦੀ ਰਜਿਸਟ੍ਰੇਸ਼ਨ ਕੀਤੀ ਗਈ | ਮੀਟਿੰਗ 'ਚ ਜ਼ਿਲ੍ਹਾ ਸਿੱਖਿਆ ਅਫ਼ਸਰ ਕੁਲਤਰਨ ਸਿੰਘ, ਡੀ. ਐਮ. ਸੀ. ਡਾ. ਹਰਪ੍ਰੀਤ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਵਿੰਦਰ ਲਾਲ ਵੀ ਹਾਜ਼ਰ ਸਨ |

ਤੇਜ਼ ਮੀਂਹ ਤੇ ਹਨੇਰੀ ਕਾਰਨ ਕਣਕ ਡਿਗੀ

ਘੁੰਮਣਾਂ, 21 ਮਾਰਚ (ਮਹਿੰਦਰਪਾਲ ਸਿੰਘ) - ਖੇਤੀਬਾੜੀ ਦਾ ਧੰਦਾ ਬਹੁਤਾ ਲਾਹੇਵੰਦ ਨਹੀਂ ਰਿਹਾ, ਕਦੀ ਕਿਸਾਨ ਨੂੰ ਕੁਦਰਤੀ ਆਫ਼ਤਾਂ, ਕਦੀ ਸਰਕਾਰ ਦੀਆਂ ਖੇਤੀਬਾੜੀ ਪ੍ਰਤੀ ਮਾੜੀਆਂ ਨੀਤੀਆਂ ਕਾਰਨ ਕਿਸਾਨ ਦੱਬਦਾ ਜਾ ਰਿਹਾ ਹੈ | ਹੁਣ ਕਿਸਾਨਾਂ ਦੀ ਕਣਕ ਦੀ ਫ਼ਸਲ ਤੇਜ਼ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਤੇ ਜ਼ਿਲ੍ਹਾ ਪੁਲਿਸ ਮੁਖੀ ਵਲੋਂ ਖਟਕੜ ਕਲਾਂ 'ਚ ਸੁਰੱਖਿਆ ਪ੍ਰਬੰਧਾਂ ਦਾ ਜਾਇਜਾ

ਨਵਾਂਸ਼ਹਿਰ, 21 ਮਾਰਚ (ਜਸਬੀਰ ਸਿੰਘ ਨੂਰਪੁਰ) - ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ 23 ਮਾਰਚ ਨੂੰ ਸ. ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਸ਼ਰਧਾ ਸੁਮਨ ਅਰਪਿਤ ਕਰਨ ਵਾਲਿਆਂ ਨੂੰ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ...

ਪੂਰੀ ਖ਼ਬਰ »

ਵਿਧਾਇਕਾ ਸੰਤੋਸ਼ ਕਟਾਰੀਆ ਵਲੋਂ ਖੇਤਾਂ 'ਚ ਸਿੰਚਾਈ ਦਾ ਪਾਣੀ ਪਹੁੰਚਾਉਣ ਲਈ ਪਾਈਪਾਂ ਦੇ ਕੰਮ ਦੀ ਸ਼ੁਰੂਆਤ

ਪੋਜੇਵਾਲ, 21 ਮਾਰਚ (ਨਵਾਂਗਰਾਈਾ) - ਮੁੱਖ ਮੰਤਰੀ ਵੱਲੋਂ ਲੰਘੇ ਮਹੀਨੇ ਚਾਂਦਪੁਰ ਰੁੜਕੀ ਵਿਖੇ ਇੱਕ ਸਮਾਗਮ ਦੌਰਾਨ ਬਲਾਚੌਰ ਇਲਾਕੇ 'ਚ ਕੰਢੀ ਨਹਿਰ ਦਾ ਪਾਣੀ ਖੇਤਾਂ ਤੱਕ ਪਹੁੰਚਾਉਣ ਦੇ ਠੱਪ ਪਏ ਪ੍ਰਾਜੈਕਟ ਨੂੰ ਦੁਬਾਰਾ ਸ਼ੁਰੂ ਕਰਨ ਦੇ ਐਲਾਨ ਤਹਿਤ ਵਿਧਾਇਕਾ ...

ਪੂਰੀ ਖ਼ਬਰ »

ਸ੍ਰੀ ਕਿ੍ਸ਼ਨਾ ਯੂਥ ਕਲੱਬ ਨੇ ਪੰਛੀਆਂ ਲਈ ਪਾਣੀ ਦੇ ਬਰਤਨ ਵੰਡੇ

ਨਵਾਂਸ਼ਹਿਰ, 21 ਮਾਰਚ (ਹਰਮਿੰਦਰ ਸਿੰਘ ਪਿੰਟੂ) - 20 ਮਾਰਚ ਨੂੰ ਪੂਰੀ ਦੁਨੀਆ ਵਿਚ ਵਿਸ਼ਵ ਚਿੜੀ ਦਿਵਸ ਵਜੋਂ ਮਨਾਇਆ ਜਾਂਦਾ ਹੈ | ਚਿੜੀ ਇੱਕ ਅਜਿਹਾ ਪੰਛੀ ਹੈ ਜਿਸ ਦਾ ਪੰਜਾਬੀ ਸੱਭਿਆਚਾਰ ਵਿਚ ਅਹਿਮ ਸਥਾਨ ਹੈ | ਲੋਕ ਗੀਤਾਂ ਵਿਚ ਵੀ ਚਿੜੀ ਦਾ ਜ਼ਿਕਰ ਆਉਂਦਾ ਹੈ | ਚਿੜੀ ...

ਪੂਰੀ ਖ਼ਬਰ »

ਪੀ. ਡਬਲਯੂ. ਡੀ ਕਾਮੇ 28 ਨੂੰ ਦੇਣਗੇ ਮੁਹਾਲੀ ਧਰਨਾ

ਬੰਗਾ, 21 ਮਾਰਚ (ਕੁਲਦੀਪ ਸਿੰਘ ਪਾਬਲਾ) - ਪੀ. ਡਬਲਯੂ. ਡੀ ਫੀਲਡ ਤੇ ਵਰਕਸ਼ਾਪ ਵਰਕਰਜ਼ ਯੂਨੀਅਨ ਬ੍ਰਾਂਚ ਨਵਾਂਸ਼ਹਿਰ ਦੀ ਜਰੂਰੀ ਮੀਟਿੰਗ ਜਲ ਘਰ ਜੀਂਦੋਵਾਲ ਵਿਖੇ ਬ੍ਰਾਂਚ ਦੇ ਪ੍ਰਧਾਨ ਕੁਲਵੀਰ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ | ਜਾਣਕਾਰੀ ਦਿੰਦਿਆਂ ਪ੍ਰਧਾਨ ਨੇ ...

ਪੂਰੀ ਖ਼ਬਰ »

ਪੁਲਿਸ ਨੇ ਪਿੰਡਾਂ 'ਚ ਕੀਤਾ ਫਲੈਗ ਮਾਰਚ

ਕਾਠਗੜ੍ਹ, 22 ਮਾਰਚ (ਬਲਦੇਵ ਸਿੰਘ ਪਨੇਸਰ) - ਪੰਜਾਬ ਵਿਚ ਚੱਲ ਰਹੇ ਹਾਲਾਤ ਦੇ ਮੱਦੇਨਜ਼ਰ ਥਾਣਾ ਕਾਠਗੜ੍ਹ ਦੀ ਪੁਲਿਸ ਵਲੋਂ ਕਸਬਾ ਕਾਠਗੜ੍ਹ ਦੇ ਨਾਲ ਲੱਗਦੇ 15 ਪਿੰਡਾਂ ਵਿਚ ਫਲੈਗ ਮਾਰਚ ਕੀਤਾ ਗਿਆ | ਇਸ ਫਲੈਗ ਮਾਰਚ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਇੰਸਪੈਕਟਰ ...

ਪੂਰੀ ਖ਼ਬਰ »

ਸ੍ਰੀ ਰਾਮ ਕਥਾ ਅੱਜ ਤੋਂ

ਬੰਗਾ, 21 ਮਾਰਚ (ਕੁਲਦੀਪ ਸਿੰਘ ਪਾਬਲਾ) - ਸ੍ਰੀ ਸਨਾਤਨ ਧਰਮ ਸ਼ੀਤਲਾ ਮੰਦਿਰ ਪ੍ਰਬੰਧਕ ਕਮੇਟੀ ਹੀਉਂ ਰੋਡ ਦੇ ਮੁੱਖ ਪ੍ਰਬੰਧਕ ਸੰਤ ਬਾਬਾ ਦਵਿੰਦਰ ਕੌੜਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸ਼ੀਤਲਾ ਮੰਦਿਰ ਵਿਖੇ ਸ਼੍ਰੀ ਰਾਮ ਕਥਾ 22 ਮਾਰਚ ਤੋਂ 30 ਮਾਰਚ ਤੱਕ ਕੀਤੀ ...

ਪੂਰੀ ਖ਼ਬਰ »

ਅਵਾਰਾ ਤੇ ਬੇਸਹਾਰਾ ਘੁੰਮਦੇ ਪਸ਼ੂਆਂ ਦੇ ਮੰਡੀਕਰਨ ਦੀ ਸਰਕਾਰ ਇਜਾਜ਼ਤ ਦੇਵੇ- ਜਥੇ: ਬੈਂਸ

ਮਜਾਰੀ/ਸਾਹਿਬਾ, 21 ਮਾਰਚ (ਨਿਰਮਲਜੀਤ ਸਿੰਘ ਚਾਹਲ)-ਗਊ ਮਹਾਂਸੰਘ ਪੰਜਾਬ ਦੇ ਪ੍ਰਧਾਨ ਜਥੇ: ਸ਼ਿੰਗਾਰਾ ਸਿੰਘ ਬੈਂਸ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਅਵਾਰਾ ਤੇ ਬੇਸਹਾਰਾ ਘੁੰਮਦੇ ਪਸ਼ੂ ਬਲਦ, ਗਾਵਾਂ ਤੇ ਸਾਨ੍ਹਾਂ ਦੇ ਮੰਡੀਕਰਨ ਕਰਨ ਦੀ ਖੁੱਲ੍ਹ ਦੇਵੇ | ਜਿਸ ...

ਪੂਰੀ ਖ਼ਬਰ »

ਨਸ਼ਾ ਮੁਕਤੀ ਤੇ ਪੁਨਰਵਾਸ ਕੇਂਦਰ ਨਵਾਂਸ਼ਹਿਰ ਵਲੋਂ ਪਿੰਡ ਟਕਾਰਲਾ ਵਿਖੇ ਜਾਗਰੂਕਤਾ ਕੈਂਪ

ਭੱਦੀ, 21 ਮਾਰਚ (ਨਰੇਸ਼ ਧੌਲ) - ਰੈੱਡ ਕਰਾਸ ਨਸ਼ਾ ਮੁਕਤੀ ਅਤੇ ਪੁਨਰਵਾਸ ਕੇਂਦਰ ਨਵਾਂਸ਼ਹਿਰ ਵਲੋਂ ਆਂਗਣਵਾੜੀ ਸੈਂਟਰ, ਪਿੰਡ ਟਕਾਰਲਾ (ਬਲਾਚੌਰ) ਵਿਖੇ 'ਨਸ਼ਾ ਮੁਕਤ ਭਾਰਤ ਅਭਿਆਨ' ਤਹਿਤ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਮੌਕੇ ਪ੍ਰੋਜੈਕਟ ਡਾਇਰੈਕਟਰ ਚਮਨ ਸਿੰਘ ਨੇ ...

ਪੂਰੀ ਖ਼ਬਰ »

ਕੰਨਿਆ ਭਰੂਣ ਹੱਤਿਆਵਾਂ ਚਿੰਤਾ ਦਾ ਵਿਸ਼ਾ-ਡਾ. ਗੌਰਵ ਦੀਪ ਸਿੰਘ

ਸੰਧਵਾਂ, 21 ਮਾਰਚ (ਪ੍ਰੇਮੀ ਸੰਧਵਾਂ) - ਉੱਘੇ ਸਮਾਜ ਸੇਵੀ ਡਾ. ਗੌਰਵ ਦੀਪ ਸਿੰਘ ਹੀਰਾ ਡਾਇਰੈਕਟਰ ਹੀਰਾ ਸਕੈਨ ਸੈਂਟਰ ਬੰਗਾ ਨੇ ਧੀਆਂ ਦੇ ਜਨਮ ਲੈਣ ਤੋਂ ਪਹਿਲਾਂ ਹੀ ਕੱੁਖ ਵਿਚ ਕੀਤੇ ਜਾਂਦੇ ਕਤਲਾਂ 'ਤੇ ਡੰੂਘੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਧੀਆਂ ਦਾ ਪਿਆਰ ...

ਪੂਰੀ ਖ਼ਬਰ »

ਭਾਰਤ ਤੇ ਪੰਜਾਬ ਸਰਕਾਰ ਕੈਨੇਡਾ ਤੋਂ ਡਿਪੋਰਟ ਹੋ ਰਹੇ 700 ਵਿਦਿਆਰਥੀਆਂ ਨੂੰ ਬਚਾਉਣ ਲਈ ਕੈਨੇਡਾ ਸਰਕਾਰ ਨਾਲ ਗੱਲਬਾਤ ਕਰੇ-ਬਿ੍ਗੇਡੀਅਰ ਰਾਜ ਕੁਮਾਰ

ਪੋਜੇਵਾਲ ਸਰਾਂ, 21 ਮਾਰਚ (ਨਵਾਂਗਰਾਈਾ) - ਫ਼ੌਜ ਵਿਚੋਂ ਸੇਵਾ ਮੁਕਤ ਅਧਿਕਾਰੀ ਅਤੇ ਸਮਾਜ ਸੇਵੀ ਬਿ੍ਗੇਡੀਅਰ ਰਾਜ ਕੁਮਾਰ ਨੇ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਕੈਨੇਡਾ ਸਰਕਾਰ ਵਲੋਂ 700 ਵਿਦਿਆਰਥੀਆਂ ਨੂੰ ਵਾਪਸ ਭੇਜਣ ਦੀਆਂ ਜੋ ਖ਼ਬਰਾਂ ਆ ...

ਪੂਰੀ ਖ਼ਬਰ »

ਖਟਕੜ ਕਲਾਂ ਨਿਵਾਸੀਆਂ ਦੀ ਸ਼ਹੀਦੀ ਦਿਵਸ ਸੰਬੰਧੀ ਮੀਟਿੰਗ

ਬੰਗਾ, 21 ਮਾਰਚ (ਸੁਰਿੰਦਰ ਕਰਮ ਲਧਾਣਾ)-ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਸ਼ਹੀਦ ਦੀ ਯਾਦ ਅਤੇ ਉਸਦੀਆਂ ਕੁਰਬਾਨੀਆਂ ਨੂੰ ਸਿਜਦਾ ਕਰਨ ਹਿੱਤ ਬਣੀ ਐਨ. ਜੀ. ਓ ਭਗਤ ਸਿੰਘ ਵੈਲਫੇਅਰ ਸੁਸਾਇਟੀ ਖਟਕੜ ਕਲਾਂ ਅਤੇ ਸਮੂਹ ਨਗਰ ਨਿਵਾਸੀਆਂ ਦੇ 23 ...

ਪੂਰੀ ਖ਼ਬਰ »

ਰਾਜਾ ਸਾਹਿਬ ਪਬਲਿਕ ਸਕੂਲ ਝਿੰਗੜਾਂ ਵਿਖੇ 'ਵਰਲਡ ਹੈਪੀਨੈਸ ਡੇਅ' ਮਨਾਇਆ

ਔੜ/ਝਿੰਗੜਾਂ, 21 ਮਾਰਚ (ਕੁਲਦੀਪ ਸਿੰਘ ਝਿੰਗੜ) - ਹੱਸਣਾ ਇਕ ਕਲਾ ਹੈ ਅਤੇ ਜੋ ਇਸ ਕਲਾ ਨੂੰ ਸਿੱਖ ਗਿਆ ਉਹ ਦੁਨੀਆ ਨੂੰ ਜਿੱਤ ਗਿਆ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅਧਿਆਪਕਾ ਨਰਿੰਦਰ ਕੌਰ ਨੇ ਰਾਜਾ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਝਿੰਗੜਾਂ ਵਿਖੇ ਪਿ੍ੰ. ...

ਪੂਰੀ ਖ਼ਬਰ »

ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਿੰਡ 'ਚ ਲਗਾਈਆਂ ਸਟਰੀਟ ਲਾਈਟਾਂ

ਸੰਧਵਾਂ, 21 ਮਾਰਚ (ਪ੍ਰੇਮੀ ਸੰਧਵਾਂ) - ਪਿੰਡ ਸੂੰਢ ਵਿਖੇ ਪਹਿਲਾਂ ਸਵ. ਡਾ. ਪਿਆਰਾ ਲਾਲ ਸੰੂਢ ਦੇ ਹੋਣਹਾਰ ਸਪੱੁਤਰ ਡਾ. ਰਵਿੰਦਰ ਸੰਧੀ ਵਲੋਂ ਪਿੰਡ ਨੂੰ ਹਰਿਆ-ਭਰਿਆ ਬਣਾਉਣ ਲਈ ਵੱਖ-ਵੱਖ ਪ੍ਰਕਾਰ ਦੇ ਬੂਟੇ ਲਗਾਏ ਗਏ | ਵੱਖ-ਵੱਖ ਥਾਵਾਂ 'ਤੇ ਕੂੜੇ ਦਾਨ ਰੱਖੇ ਗਏ ਅਤੇ ...

ਪੂਰੀ ਖ਼ਬਰ »

ਸਿੱਖ ਨੈਸ਼ਨਲ ਕਾਲਜ ਦੇ ਵਿਦਿਆਰਥੀਆਂ ਦਾ ਨਤੀਜਾ ਰਿਹਾ ਸ਼ਾਨਦਾਰ

ਬੰਗਾ, 21 ਮਾਰਚ (ਕੁਲਦੀਪ ਸਿੰਘ ਪਾਬਲਾ) - ਸਿੱਖ ਨੈਸ਼ਨਲ ਕਾਲਜ ਬੰਗਾ ਦੇ ਕਾਮਰਸ ਵਿਭਾਗ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਪ੍ਰੀਖਿਆ ਦੌਰਾਨ ਸ਼ਾਨਦਾਰ ਨਤੀਜੇ ਹਾਸਲ ਕਰਕੇ ਕਾਲਜ ਦਾ ਮਾਣ ਵਧਾਇਆ ਹੈ | ਕਾਲਜ ਦੇ ਪਿ੍ੰ. ਡਾ. ਤਰਸੇਮ ਸਿੰਘ ਭਿੰਡਰ ਨੇ ਦੱਸਿਆ ਕਿ ਬੀ. ਕਾਮ ...

ਪੂਰੀ ਖ਼ਬਰ »

ਨੌਜਵਾਨ ਪੰਜਾਬ ਦਾ ਭਵਿੱਖ-ਅਜੇ ਮੰਗੂਪੁਰ

ਨਵਾਂਸ਼ਹਿਰ, 21 ਮਾਰਚ (ਜਸਬੀਰ ਸਿੰਘ ਨੂਰਪੁਰ) - ਪੰਜਾਬ ਵਿੱਚ ਪਿਛਲੇ ਦਿਨੀ ਧਰਮ ਦੇ ਨਾਂਅ 'ਤੇ ਭੋਲੇ-ਭਾਲੇ ਨੌਜਵਾਨਾਂ ਨੂੰ ਵਰਗਲਾਇਆ ਗਿਆ | ਜਿਨ੍ਹਾਂ ਵਿੱਚ ਕਈ ਬੇਕਸੂਰੇ ਪੰਜਾਬੀ ਨੌਜਵਾਨ ਵੀ ਸ਼ਾਮਲ ਹਨ, ਇਹੋ ਕਹਿਣਾ ਹੈ ਸ਼ਹੀਦ ਭਗਤ ਸਿੰਘ ਨਗਰ ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ਰੁਜ਼ਗਾਰ ਮੇਲੇ

ਬਲਾਚੌਰ, 21 ਮਾਰਚ (ਦੀਦਾਰ ਸਿੰਘ ਬਲਾਚੌਰੀਆ) - ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਮਾਡਲ ਕਰੀਅਰ ਸੈਂਟਰ ਸਕੀਮ ਅਧੀਨ ਬਾਬਾ ਬਲਰਾਜ ਪੰਜਾਬ ਯੂਨੀਵਰਸਿਟੀ, ਕਾਂਸਟੀਚੂਐਂਟ ਕਾਲਜ, ਬਲਾਚੌਰ ਵਿਖੇ ਰੁਜ਼ਗਾਰ ਮੇਲੇ ਕਰਵਾਏ ਗਏ | ਇਸ ਸਬੰਧ ਵਿੱਚ ਜਾਣਕਾਰੀ ...

ਪੂਰੀ ਖ਼ਬਰ »

ਸਪੈਸ਼ਲ ਗਿਰਦਾਵਰੀ ਕਰਵਾ ਕੇ ਮੁਆਵਜ਼ਾ ਦੇਵੇ ਪੰਜਾਬ ਸਰਕਾਰ-ਕੁਲਦੀਪ ਸਿੰਘ ਬਜ਼ੀਦਪੁਰ

ਔੜ, 21 ਮਾਰਚ (ਜਰਨੈਲ ਸਿੰਘ ਖੁਰਦ) - ਦੋਆਬਾ ਕਿਸਾਨ ਯੂਨੀਅਨ ਪੰਜਾਬ ਰਜਿ. ਦੇ ਸੂਬਾ ਪ੍ਰਧਾਨ ਕੁਲਦੀਪ ਸਿੰਘ ਬਜ਼ੀਦਪੁਰ ਨੇ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਪੰਜਾਬ ਦੀ ਮਾਨ ਸਰਕਾਰ ਤੋਂ ਮੰਗ ਕੀਤੀ ਹੈ ਕਿ ਬੀਤੇ ਦਿਨੀ ਹੋਈ ਬੇ- ਮੌਸਮੀ ਬਾਰਿਸ਼ ਕਾਰਨ ਨੁਕਸਾਨੀਆਂ ਗਈਆਂ ...

ਪੂਰੀ ਖ਼ਬਰ »

ਰਾਮਗੜ੍ਹੀਆ ਸੀਹਰਾ ਗੋਤਰ ਜਠੇਰਿਆਂ ਦੇ ਅਸਥਾਨ ਭੌਰਾ ਵਿਖੇ ਸਮਾਗਮ

ਬੰਗਾ, 21 ਮਾਰਚ (ਕੁਲਦੀਪ ਸਿੰਘ ਪਾਬਲਾ) - ਸ਼ਹੀਦ ਭਗਤ ਸਿੰਘ ਨਗਰ 'ਚ ਪੈਂਦੇ ਪਿੰਡ ਭੌਰਾ ਵਿਖੇ ਰਾਮਗੜ੍ਹੀਆ ਸੀਹਰਾ ਗੋਤ ਦੇ ਪਰਿਵਾਰਾਂ ਵਲੋਂ ਜਠੇਰਿਆਂ ਦੇ ਅਸਥਾਨ 'ਤੇ ਸਾਲਾਨਾ ਜੋੜ ਮੇਲਾ ਮਨਾਇਆ | ਇਸ ਅਸਥਾਨ 'ਤੇ ਸੀਹਰਾ ਪਰਿਵਾਰਾਂ ਵਲੋਂ ਸਮੂਹ ਕਮੇਟੀ ਮੈਂਬਰਾਂ ਤੇ ...

ਪੂਰੀ ਖ਼ਬਰ »

ਧੀਆਂ ਮਾਪਿਆਂ ਨਾਲੋਂ ਮੋਹ ਦੀਆਂ ਤੰਦਾਂ ਨਹੀਂ ਤੋੜਦੀਆਂ-ਪੰਮਾ ਸੰਧੂ

ਸੰਧਵਾਂ, 21 ਮਾਰਚ (ਪ੍ਰੇਮੀ ਸੰਧਵਾਂ)-ਧਾਰਮਿਕ ਖਿਆਲਾਂ ਦੇ ਧਾਰਨੀ ਜਥੇ. ਬਲਵੀਰ ਸਿੰਘ ਸੰਧੂ ਦੇ ਹੋਣਹਾਰ ਸਪੁੱਤਰ ਪਰਮਜੀਤ ਸਿੰਘ ਸੰਧੂ ਵਾਸੀ ਸੰਧਵਾਂ ਨੇ ਧੀਆਂ ਦੇ ਕੁੱਖਾਂ 'ਚ ਹੋ ਰਹੇ ਕਤਲਾਂ ਦੀ ਘੋਰ ਨਿੰਦਾ ਕਰਦਿਆਂ ਕਿਹਾ ਕਿ ਜਿਹੜੇ ਮਾਪੇ ਪੁੱਤ ਦੀ ਲਾਲਸਾ 'ਚ ਧੀ ...

ਪੂਰੀ ਖ਼ਬਰ »

ਸਿੱਖ ਨੈਸ਼ਨਲ ਕਾਲਜ ਬੰਗਾ ਵਿਖੇ 'ਸੰਜੀਦਾ ਗਾਇਕੀ ਦੀ ਦੁਪਹਿਰ' 25 ਨੂੰ

ਬੰਗਾ, 21 ਮਾਰਚ (ਕਰਮ ਲਧਾਣਾ) - ਪੰਜਾਬੀ ਸਾਹਿਤ ਸਭਾ ਖਟਕੜ ਕਲਾਂ (ਬੰਗਾ) ਵੱਲੋਂ ਪੰਜਾਬੀ ਵਿਭਾਗ ਸਿੱਖ ਨੈਸ਼ਨਲ ਕਾਲਜ ਬੰਗਾ ਦੇ ਵਿਸ਼ੇਸ਼ ਸਹਿਯੋਗ ਨਾਲ ਸੰਜੀਦਾ ਗਾਇਕੀ ਦੀ ਦੁਪਹਿਰ ਮਨਾਈ ਜਾ ਰਹੀ ਹੈ | ਇਹ ਸਮਾਗਮ 25 ਮਾਰਚ ਦਿਨ ਸ਼ਨੀਵਾਰ ਨੂੰ ਸਵੇਰੇ 10 ਵਜੇ ਮਨਾਇਆ ਜਾ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਦੇ ਭਰੋਸੇ ਤੋਂ ਬਾਅਦ ਅੰਬੇਡਕਰ ਚੌਕ 'ਤੇ ਦਿੱਤਾ ਧਰਨਾ ਕੀਤਾ ਸਮਾਪਤ

ਨਵਾਂਸ਼ਹਿਰ, 21 ਮਾਰਚ (ਹਰਮਿੰਦਰ ਸਿੰਘ ਪਿੰਟੂ) - ਸ਼ੋ੍ਰਮਣੀ ਅਕਾਲੀ ਦਲ ਅਤੇ ਬਸਪਾ ਦੇ ਕੌਂਸਲਰਾਂ ਵਲੋਂ ਅੰਬੇਡਕਰ ਚੌਂਕ ਦੀ ਖਸਤਾ ਹਾਲਤ ਨੂੰ ਦੇਖਦੇ ਹੋਏ ਦਿੱਤਾ ਧਰਨਾ ਜ਼ਿਲ੍ਹਾ ਪ੍ਰਸ਼ਾਸਨ ਅਤੇ ਹਲਕਾ ਇੰਚਾਰਜ ਲਲਿਤ ਮੋਹਨ ਪਾਠਕ ਬੱਲੂ ਦੇ ਭਰੋਸੇ ਤੋਂ ਬਾਅਦ ...

ਪੂਰੀ ਖ਼ਬਰ »

ਕੰਠ ਕਲੇਰ ਨੇ ਮੇਲੇ 'ਚ ਆਪਣੀ ਸੁਰੀਲੀ ਕਲਾ ਦਾ ਜਾਦੂ ਬਿਖੇਰਿਆ

ਸੰਧਵਾਂ, 21 ਮਾਰਚ (ਪ੍ਰੇਮੀ ਸੰਧਵਾਂ) - ਪਿੰਡ ਸੰਧਵਾਂ ਵਿਖੇ ਸਾਈਾ ਲੋਕ ਤੇ ਪੀਰ ਸਈਅਦ ਸੱਯਦ ਦੀ ਯਾਦ 'ਚ ਦਰਬਾਰ ਦੇ ਮੱੁਖ ਸੇਵਾਦਾਰ ਬਿੰਦਰ ਭਗਤ ਯੂ. ਕੇ. ਦੀ ਅਗਵਾਈ 'ਚ ਦੋ ਰੋਜ਼ਾ ਸਾਲਾਨਾ ਜੋੜ ਮੇਲਾ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਗਿਆ | ਮੇਲੇ ਦੌਰਾਨ ਸਰਦਾਰ ਅਲੀ ...

ਪੂਰੀ ਖ਼ਬਰ »

ਤਜਿੰਦਰਪਾਲ ਸਿੰਘ ਵਲੋਂ ਚੱਕਦਾਨਾ ਸਕੂਲ ਨੂੰ ਇਕ ਲੱਖ ਰੁਪਏ ਭੇਟ

ਉੜਾਪੜ/ਲਸਾੜਾ, 21 ਮਾਰਚ (ਲਖਵੀਰ ਸਿੰਘ ਖੁਰਦ) - ਸਰਕਾਰੀ ਹਾਈ ਸਕੂਲ ਚੱਕਦਾਨਾ ਦੇ ਪੁਰਾਣੇ ਵਿਦਿਆਰਥੀ ਤਜਿੰਦਰਪਾਲ ਸਿੰਘ ਵਲੋਂ ਆਪਣੇ ਪਿਤਾ ਮਾ. ਦਿਲਬਾਗ ਸਿੰਘ ਅਤੇ ਮਾਤਾ ਗੁਰਇਕਬਾਲ ਕੌਰ ਦੀ ਯਾਦ ਵਿੱਚ ਸਕੂਲ ਨੂੰ ਇਕ ਲੱਖ ਰੁਪਏ ਭੇਟ ਕੀਤੇ ਗਏ ਅਤੇ ਲੋੜ ਪੈਣ 'ਤੇ ...

ਪੂਰੀ ਖ਼ਬਰ »

'ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ' ਦੀ ਜ਼ਿਲ੍ਹਾ ਜਥੇਬੰਦੀ ਵਲੋਂ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ

ਨਵਾਂਸ਼ਹਿਰ, 21 ਮਾਰਚ (ਹਰਮਿੰਦਰ ਸਿੰਘ ਪਿੰਟੂ)-ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਦੀ ਜ਼ਿਲ੍ਹਾ ਜਥੇਬੰਦੀ ਸ਼ਹੀਦ ਭਗਤ ਸਿੰਘ ਨਗਰ ਵਲੋਂ ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਖਾਨਖਾਨਾ ਦੀ ਅਗਵਾਈ ਵਿਚ ਇਕ ਮੰਗ ਪੱਤਰ ਭਾਰਤ ਦੇ ਰਾਸ਼ਟਰਪਤੀ ਦਰੌਪਦੀ ਮੁਰਮੂ ਦੇ ਨਾਮ ...

ਪੂਰੀ ਖ਼ਬਰ »

ਵਿਲੇਜ਼ ਯੂਥ ਕਲੱਬ ਕਾਹਮਾ ਵਲੋਂ ਐਨ. ਆਰ. ਆਈ. ਵੀਰਾਂ ਦਾ ਸਨਮਾਨ

ਮੱਲਪੁਰ ਅੜਕਾਂ, 21 ਮਾਰਚ (ਮਨਜੀਤ ਸਿੰਘ ਜੱਬੋਵਾਲ) - ਪਿੰਡ ਕਾਹਮਾ ਦੇ ਵਿਲੇਜ਼ ਯੂਥ ਕਲੱਬ ਵਲੋਂ ਵਿਦੇਸ਼ ਵਿਚ ਰਹਿ ਕੇ ਆਪਣੀ ਜਨਮ ਭੂਮੀ ਨਾਲ ਪਿਆਰ ਕਰਦੇ ਐਨ. ਆਰ. ਆਈ ਵੀਰਾਂ ਦਾ ਸਨਮਾਨ ਕੀਤਾ ਗਿਆ | ਇਸ ਸਨਮਾਨ ਸਮਾਗਮ ਨੂੰ ਸੰਬੋਧਨ ਕਰਦਿਆਂ ਕਲੱਬ ਦੇ ਮੁੱਖ ਪ੍ਰਬੰਧਕ ...

ਪੂਰੀ ਖ਼ਬਰ »

ਮਨੁੱਖ ਨੂੰ ਨਾਮ ਸਿਮਰਨ ਨਾਲ ਆਤਮਿਕ ਆਨੰਦ ਮਿਲਦਾ ਹੈ-ਅਚਾਰੀਆ ਚੇਤਨਾ ਨੰਦ ਭੂਰੀਵਾਲੇ

ਪੋਜੇਵਾਲ ਸਰਾਂ, 21 ਮਾਰਚ (ਨਵਾਂਗਰਾਈਾ) - ਸਤਿਗੁਰੂ ਭੂਰੀਵਾਲੇ ਗੁਰਗੱਦੀ ਪ੍ਰੰਪਰਾ ਗਰੀਬਦਾਸੀ ਸੰਪਰਦਾਇ ਦੇ ਤੀਸਰੇ ਗੱਦੀ ਨਸ਼ੀਨ ਸਤਿਗੁਰੂ ਬ੍ਰਹਮਲੀਨ ਮਹਾਰਾਜ ਬ੍ਰਹਮਾ ਨੰਦ ਜੀ ਭੂਰੀਵਾਲਿਆਂ (ਗਊਆਂ ਵਾਲਿਆਂ) ਦਾ 111ਵਾਂ ਅਵਤਾਰ ਦਿਵਸ ਸਮਾਗਮ ਸ਼ਰਧਾ ਤੇ ਉਤਸ਼ਾਹ ...

ਪੂਰੀ ਖ਼ਬਰ »

ਕਿਸਾਨਾਂ ਨੇ ਕੀਤੀ ਸਰਕਾਰ ਤੋਂ ਮੁਆਵਜ਼ੇ ਦੀ ਮੰਗ

ਮਜਾਰੀ/ਸਾਹਿਬਾ, 21 ਮਾਰਚ (ਨਿਰਮਲਜੀਤ ਸਿੰਘ ਚਾਹਲ) - ਬੀਤੇ ਦਿਨੀਂ ਅਚਾਨਕ ਆਏ ਤੇਜ਼ ਹਨੇਰੀ ਝੱਖੜ ਨੇ ਕਿਸਾਨਾਂ ਦੀਆਂ ਆਸਾਂ 'ਤੇ ਪਾਣੀ ਫੇਰ ਕੇ ਰੱਖ ਦਿੱਤਾ ਹੈ | ਜਿਸ ਨਾਲ ਕਣਕ ਤੇ ਸਰੋਂ੍ਹ ਦੀ ਫ਼ਸਲ ਦਾ ਕਾਫ਼ੀ ਨੁਕਸਾਨ ਹੋਇਆ ਹੈ | ਇਸ ਬਾਰੇ ਪਿੰਡ ਗੁੱਲਪੁਰ ਵਿਖੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX