ਤਾਜਾ ਖ਼ਬਰਾਂ


ਪ੍ਰਧਾਨ ਮੰਤਰੀ ਮੋਦੀ ਨੇ ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਨਾਲ ਫ਼ੋਨ 'ਤੇ ਕੀਤੀ ਗੱਲਬਾਤ
. . .  1 day ago
ਨਵੀਂ ਦਿੱਲੀ , 8 ਜੂਨ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ ਨਾਲ ਟੈਲੀਫੋਨ 'ਤੇ ਗੱਲਬਾਤ ਕੀਤੀ । ਨੇਤਾਵਾਂ ਨੇ ਦੁਵੱਲੇ ਸਹਿਯੋਗ ਦੇ ਕਈ ਮੁੱਦਿਆਂ ਦੀ ਸਮੀਖਿਆ ਕੀਤੀ ...
ਬਾਲਾਸੋਰ (ਓਡੀਸ਼ਾ) : ਬਾਲਾਸੋਰ ਰੇਲ ਹਾਦਸੇ ਤੋਂ ਬਾਅਦ ਵਿਦਿਆਰਥੀ ਬਹਾਨਾਗਾ ਸਕੂਲ ਆਉਣ ਤੋਂ ਡਰ ਰਹੇ
. . .  1 day ago
ਬਾਲਾਸੋਰ (ਓਡੀਸ਼ਾ) , 8 ਜੂਨ- ਕਲੈਕਟਰ ਦੱਤਾਤ੍ਰੇਯ ਭਾਉਸਾਹਿਬ ਸ਼ਿੰਦੇ ਨੇ ਕਿਹਾ, "ਮੈਂ ਸਕੂਲ ਦਾ ਦੌਰਾ ਕੀਤਾ ਹੈ ਅਤੇ ਇਹ ਇਮਾਰਤ ਬਹੁਤ ਪੁਰਾਣੀ ਹੈ ਅਤੇ ਇਹ ਕਿਸੇ ਵੀ ਸਮੇਂ ਢਹਿ ਸਕਦੀ ਹੈ । ਇਸ ਇਮਾਰਤ ਨੂੰ ਬੈਕਅੱਪ ਕਰਨ ਲਈ ਇਕ...
ਏਅਰ ਇੰਡੀਆ ਐਕਸਪ੍ਰੈਸ ਨੇ ਭਾਰਤ ਦੀ ਪਹਿਲੀ ਆਲ-ਔਰਤ ਹੱਜ ਉਡਾਣ ਚਲਾਈ
. . .  1 day ago
ਨਵੀਂ ਦਿੱਲੀ , 8 ਜੂਨ-ਏਅਰ ਇੰਡੀਆ ਐਕਸਪ੍ਰੈਸ ਨੇ ਭਾਰਤ ਦੀ ਪਹਿਲੀ ਆਲ-ਔਰਤ ਹੱਜ ਉਡਾਣ ਚਲਾਈ । ਪਹਿਲੀ ਮਹਿਲਾ ਹੱਜ ਉਡਾਣ, IX 3025, 145 ਮਹਿਲਾ ਸ਼ਰਧਾਲੂਆਂ ਨੂੰ ਲੈ ...
ਮੱਧ ਪ੍ਰਦੇਸ਼ : ਬੋਰਵੈੱਲ 'ਚ ਫਸੀ ਲੜਕੀ ਨੂੰ ਬਚਾਇਆ ਨਹੀਂ ਜਾ ਸਕਿਆ
. . .  1 day ago
ਭੋਪਾਲ, 8 ਜੂਨ - ਸਿਹੋਰ ਦੇ ਐਸ.ਪੀ. ਮਯੰਕ ਅਵਸਥੀ ਨੇ ਕਿਹਾ ਕਿ ਇਹ ਇਕ ਮੰਦਭਾਗੀ ਘਟਨਾ ਹੈ ਅਤੇ ਕਾਨੂੰਨੀ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾ ਰਹੀ ਹੈ । ਅਸੀਂ ਖੇਤ ਮਾਲਕ ਅਤੇ ਬੋਰ ਕਰਨ ਵਾਲੇ...
ਵਿਜੀਲੈਂਸ ਬਿਊਰੋ ਵਲੋਂ ਮਲੇਰਕੋਟਲਾ 'ਚ 35 ਹਜ਼ਾਰ ਦੀ ਰਿਸ਼ਵਤ ਲੈਂਦਾ ਏ.ਐੱਸ.ਆਈ. ਰੰਗੇ ਹੱਥੀਂ ਕਾਬੂ
. . .  1 day ago
ਮਲੇਰਕੋਟਲਾ, 8 ਜੂਨ (ਪਰਮਜੀਤ ਸਿੰਘ ਕੁਠਾਲਾ)- ਵਿਜੀਲੈਂਸ ਬਿਊਰੋ ਲੁਧਿਆਣਾ ਦੀ ਟੀਮ ਵਲੋਂ ਅੱਜ ਦੇਰ ਸ਼ਾਮ ਮਲੇਰਕੋਟਲਾ ਦੇ ਮੁਬਾਰਕ ਮੰਜ਼ਿਲ ਨੇੜੇ ਪੰਜਾਬ ਪੁਲਿਸ ਦੇ ਇਕ ਏ.ਐੱਸ.ਆਈ. ਦਿਲਵਰ ਖਾਂ ਨੂੰ ਮੁਹੰਮਦ ਸਮੀਰ ...
ਦਿਨ ਦਿਹਾੜੇ ਹਥਿਆਰਾਂ ਦੀ ਨੋਕ 'ਤੇ ਗੈਸ ਏਜੰਸੀ ਦੇ ਮੁਲਾਜ਼ਮ ਤੋਂ 46 ਹਜ਼ਾਰ ਨਕਦ ਅਤੇ ਮੋਬਾਈਲ ਖੋਹਿਆ
. . .  1 day ago
ਮੰਡੀ ਲਾਧੂਕਾ, 8 ਜੂਨ (ਰਾਕੇਸ਼ ਛਾਬੜਾ)-ਪਿੰਡ ਗੰਧੜ ਦੇ ਨੇੜੇ ਮੰਡੀ ਦੀ ਗੈਸ ਏਜੰਸੀ ਦੇ ਮੁਲਾਜ਼ਮ ਤੋਂ ਤਿੰਨ ਲੁਟੇਰਿਆਂ ਨੇ ਹਥਿਆਰਾਂ ਦੀ ਨੋਕ 'ਤੇ ਇਕ ਮੋਬਾਈਲ ਅਤੇ 46 ਹਜ਼ਾਰ ਰੁਪਏ ਦੀ ...
ਸਰਬੀਆ ਦੀ ਪ੍ਰਧਾਨ ਮੰਤਰੀ ਅਨਾ ਬਰਨਾਬਿਕ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ , 8 ਜੂਨ - ਸਰਬੀਆ ਦੀ ਪ੍ਰਧਾਨ ਮੰਤਰੀ ਅਨਾ ਬਰਨਾਬਿਕ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ ਅਤੇ ਰਾਸ਼ਟਰਪਤੀ ਲਈ ਵਰਕਿੰਗ ਲੰਚ ਦੀ ਮੇਜ਼ਬਾਨੀ ਕੀਤੀ ...
ਮਨੀ ਲਾਂਡਰਿੰਗ ਮਾਮਲੇ ’ਚ 4.49 ਕਰੋੜ ਰੁਪਏ ਦੀਆਂ ਤਿੰਨ ਅਚੱਲ ਜਾਇਦਾਦਾਂ ਨੂੰ ਕੀਤਾ ਜ਼ਬਤ
. . .  1 day ago
ਨਵੀਂ ਦਿੱਲੀ , 8 ਜੂਨ - ਐਨਫੋਰਸਮੈਂਟ ਡਾਇਰੈਕਟੋਰੇਟ ਨੇ ਮੇਥਾਕੁਆਲੋਨ ਗੋਲੀਆਂ ਦੇ ਨਿਰਮਾਣ ਅਤੇ ਮਨੀ ਲਾਂਡਰਿੰਗ ਦੀ ਜਾਂਚ ਦੇ ਸਬੰਧ ਵਿਚ ਇਕ ਅੰਤਰਰਾਸ਼ਟਰੀ ਡਰੱਗ ਰੈਕੇਟ ਚਲਾਉਣ ਵਾਲੇ ਸੁਭਾਸ਼ ਦੁਡਾਨੀ ...
ਬਿਹਾਰ : ਖੰਭਿਆਂ ਵਿਚਕਾਰ ਫਸੇ 12 ਸਾਲ ਦੇ ਮਾਸੂਮ ਰੰਜਨ ਦੀ ਮੌਤ
. . .  1 day ago
ਪਟਨਾ, 8 ਜੂਨ - ਬਿਹਾਰ ਦੇ ਐਸ.ਡੀ.ਐਮ. ਉਪੇਂਦਰ ਪਾਲ ਨੇ ਦੱਸਿਆ ਕਿ 12 ਸਾਲ ਦੇ ਫਸੇ ਮਾਸੂਮ ਰੰਜਨ ਦੀ ਮੌਤ ਦੀ ਮੌਤ ਹੋ ਗਈ ਹੈ । ਐਨ. ਡੀ. ਆਰ. ਐਫ. ਟੀਮ ਨੇ 14 ਘੰਟੇ ਦੀ ਮਿਹਨਤ ਤੋਂ ਬਾਅਦ ਬੱਚੇ ਨੂੰ ਬਾਹਰ ...
ਗੈਂਗਸਟਰ ਗੋਲਡੀ ਬਰਾੜ ਦੇ ਦੋ ਸਾਥੀ ਪੁਲਿਸ ਨੇ ਕੀਤੇ ਕਾਬੂ
. . .  1 day ago
ਮੋਗਾ, 8 ਜੂਨ- ਅੱਜ ਮੋਗਾ ਪੁਲਿਸ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ ਜਦੋਂ ਉਨ੍ਹਾਂ ਵਲੋਂ ਗੈਂਗਸਟਰ ਗੋਲਡੀ ਬਰਾੜ ਦੇ ਦੋ ਸਾਥੀਆਂ ਨੂੰ ਨਾਜਾਇਜ਼ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ। ਗ੍ਰਿਫ਼ਤਾਰ ਕੀਤੇ ਗਏ....
ਭਾਰਤ ਭਾਰਤੀ ਵਿਦਿਆਰਥੀਆਂ ਦੇ ਮਾਮਲੇ ’ਤੇ ਦਬਾਅ ਬਣਾਉਂਦਾ ਰਹੇਗਾ- ਐਸ. ਜੈਸ਼ੰਕਰ
. . .  1 day ago
ਨਵੀਂ ਦਿੱਲੀ, 8 ਜੂਨ- ਕੈਨੇਡਾ ਵਿਚ ਸੈਂਕੜੇ ਭਾਰਤੀ ਵਿਦਿਆਰਥੀਆਂ ਨੂੰ ਜਾਅਲੀ ਦਾਖ਼ਲਾ ਪੇਸ਼ਕਸ਼ ਪੱਤਰ ਦੇ ਕਾਰਨ ਦੇਸ਼ ਨਿਕਾਲੇ ਦਾ ਸਾਹਮਣਾ ਕਰਨ ਦੀਆਂ ਰਿਪੋਰਟਾਂ ਦੇ ਵਿਚਕਾਰ, ਵਿਦੇਸ਼ ਮੰਤਰੀ ਐਸ. ਜੈਸ਼ੰਕਰ....
ਸਰਬਜੀਤ ਸਿੰਘ ਝਿੰਜਰ ਬਣੇ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਪ੍ਰਧਾਨ
. . .  1 day ago
ਚੰਡੀਗੜ੍ਹ, 8 ਜੂਨ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਸਾਧਾਰਨ ਕਿਸਾਨ ਪਰਿਵਾਰ ਦੇ ਗਤੀਸ਼ੀਲ, ਤਜ਼ਰਬੇਕਾਰ ਅਤੇ ਮਿਹਨਤੀ ਨੌਜਵਾਨ.....
ਚੰਨੀ ਦਾ ਅਪਮਾਨ ਕਰਨ ਲਈ ਕੇਜਰੀਵਾਲ ਅਤੇ ਭਗਵੰਤ ਮਾਨ ਮੰਗੇ ਮੁਆਫ਼ੀ- ਪ੍ਰਤਾਪ ਸਿੰਘ ਬਾਜਵਾ
. . .  1 day ago
ਚੰਡੀਗੜ੍ਹ, 8 ਜੂਨ- ਪੰਜਾਬ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਤੋਂ ਪੰਜਾਬ ਵਿਧਾਨ ਸਭਾ ਚੋਣ....
ਸਾਥੀ ਵਲੋਂ ਲੜਕੀ ਦੇ ਕਤਲ ਮਾਮਲੇ ਵਿਚ ਰਾਸ਼ਟਰੀ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ
. . .  1 day ago
ਨਵੀਂ ਦਿੱਲੀ, 8 ਜੂਨ- ਰਾਸ਼ਟਰੀ ਮਹਿਲਾ ਕਮਿਸ਼ਨ ਨੇ 32 ਸਾਲਾ ਔਰਤ ਦੀ ਉਸ ਦੇ ਲਿਵ-ਇਨ ਸਾਥੀ ਵਲੋਂ ਕੀਤੀ ਹੱਤਿਆ ਦਾ ਨੋਟਿਸ ਲੈਂਦਿਆਂ ਮਹਾਰਾਸ਼ਟਰ ਦੇ ਡੀ.ਜੀ.ਪੀ. ਨੂੰ ਦੋਸ਼ੀ ਵਿਰੁੱਧ ਸਖ਼ਤ ਕਾਰਵਾਈ....
ਅਗਨੀ ਪ੍ਰਾਈਮ ਬੈਲਿਸਟਿਕ ਮਿਜ਼ਾਈਲ ਦਾ ਹੋਇਆ ਸਫ਼ਲ ਪ੍ਰੀਖਣ
. . .  1 day ago
ਭੁਵਨੇਸ਼ਵਰ, 8 ਜੂਨ- ਡੀ.ਆਰ.ਡੀ.ਓ. ਨੇ ਬੀਤੇ ਦਿਨ ਓਡੀਸ਼ਾ ਦੇ ਤੱਟ ਤੋਂ ਡਾਕਟਰ ਏ.ਪੀ.ਜੇ. ਅਬਦੁਲ ਕਲਾਮ ਟਾਪੂ ਤੋਂ ਨਵੀਂ ਪੀੜ੍ਹੀ ਦੀ ਬੈਲਿਸਟਿਕ ਮਿਜ਼ਾਈਲ ਅਗਨੀ ਪ੍ਰਾਈਮ ਦਾ ਸਫ਼ਲ ਪ੍ਰੀਖਣ ਕੀਤਾ....
ਭਾਰਤੀ ਐਥਲੀਟ ਏਸ਼ੀਆਈ ਖ਼ੇਡਾਂ ਲਈ ਕਰ ਰਹੇ ਚੰਗੀ ਤਿਆਰੀ- ਅਨੁਰਾਗ ਠਾਕੁਰ
. . .  1 day ago
ਨਵੀਂ ਦਿੱਲੀ, 8 ਜੂਨ- ਕੇਂਦਰੀ ਖ਼ੇਡ ਮੰਤਰੀ ਅਨੁਰਾਗ ਠਾਕੁਰ ਨੇ ਅੱਜ ਡਾਕਟਰ ਕਰਨੀ ਸਿੰਘ ਸ਼ੂਟਿੰਗ ਰੇਂਜ ਦਾ ਦੌਰਾ ਕੀਤਾ। ਇਸ ਮੌਕੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਭਾਰਤੀ ਐਥਲੀਟ ਏਸ਼ੀਆਈ ਖ਼ੇਡਾਂ ਲਈ ਚੰਗੀ...
ਅਸੀਂ ਅਫ਼ਗਾਨਿਸਤਾਨ ਤੋਂ ਆਏ ਸਿੱਖਾਂ ਨੂੰ ਹਰ ਸੰਭਵ ਮਦਦ ਪ੍ਰਦਾਨ ਕਰਾਂਗੇ- ਐਸ. ਜੈਸ਼ੰਕਰ
. . .  1 day ago
ਨਵੀਂ ਦਿੱਲੀ, 8 ਜੂਨ- ਅੱਜ ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਨੇ ਦਿੱਲੀ ਦੇ ਗੁਰੂ ਅਰਜਨ ਦੇਵ ਜੀ ਗੁਰਦੁਆਰੇ ਵਿਚ ਅਰਦਾਸ ਕੀਤੀ। ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ....
ਮਾਮਲਾ ਲੜਕੀ ਦੇ ਕਤਲ ਦਾ: ਦੋਸ਼ੀ 16 ਜੂਨ ਤੱਕ ਪੁਲਿਸ ਹਿਰਾਸਤ ਵਿਚ
. . .  1 day ago
ਮਹਾਰਾਸ਼ਟਰ, 8 ਜੂਨ- ਠਾਣੇ ਕੋਰਟ ਨੇ ਦੋਸ਼ੀ 32 ਸਾਲਾ ਲੜਕੀ ਦੇ ਕਤਲ ਮਾਮਲੇ ਵਿਚ ਮਨੋਜ ਸਾਨੇ ਨੂੰ 16 ਜੂਨ ਤੱਕ ਪੁਲਿਸ ਹਿਰਾਸਤ ’ਚ ਭੇਜ ਦਿੱਤਾ ਹੈ। ਉਸ ਨੂੰ ਬੀਤੀ ਰਾਤ ਗ੍ਰਿਫ਼ਤਾਰ ਕੀਤਾ ਗਿਆ ਸੀ....
ਮਾਮਲਾ ਸਿੱਖ ਵਿਰੋਧੀ ਦੰਗਿਆਂ ਦਾ: ਜਗਦੀਸ਼ ਟਾਈਟਲਰ ਖ਼ਿਲਾਫ਼ ਦਾਇਰ ਚਾਰਜਸ਼ੀਟ ’ਤੇ ਸੁਣਵਾਈ 30 ਜੂਨ ਨੂੰ
. . .  1 day ago
ਨਵੀਂ ਦਿੱਲੀ, 8 ਜੂਨ- 1984 ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਵਿਚ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਖ਼ਿਲਾਫ਼ ਦਾਇਰ ਚਾਰਜਸ਼ੀਟ ਨਾਲ ਸੰਬੰਧਿਤ ਮਾਮਲਾ ਛੁੱਟੀ.....
ਮਹਾਰਾਸ਼ਟਰ: ਲਿਵ-ਇਨ ਵਿਚ ਰਹਿ ਰਹੀ ਲੜਕੀ ਦੇ ਕਾਤਲ ਨੂੰ ਅਦਾਲਤ ’ਚ ਕੀਤਾ ਪੇਸ਼
. . .  1 day ago
ਮਹਾਰਾਸ਼ਟਰ, 8 ਜੂਨ- ਠਾਣੇ ’ਚ 32 ਸਾਲਾ ਔਰਤ ਦੇ ਕਾਤਲ ਉੁਸ ਦੇ 56 ਸਾਲਾ ਲਿਵ-ਇਨ ਸਾਥੀ ਮਨੋਜ ਸਾਨੇ ਨੂੰ ਪੁਲਿਸ ਨੇ ਅਦਾਲਤ ਵਿਚ...
ਸ਼੍ਰੋਮਣੀ ਢਾਡੀ ਸਭਾ ਵਲੋਂ ਢਾਡੀ ਸਿੰਘਾਂ ਦੀਆਂ ਮੰਗਾਂ ਸੰਬੰਧੀ ਸ਼੍ਰੋਮਣੀ ਕਮੇਟੀ ਦਫ਼ਤਰ ਸਾਹਮਣੇ ਰੋਸ ਧਰਨਾ
. . .  1 day ago
ਅੰਮ੍ਰਿਤਸਰ, 8 ਜੂਨ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸ਼੍ਰੋੋਮਣੀ ਢਾਡੀ ਸਭਾ ਵਲੋਂ ਢਾਡੀ ਸਿੰਘਾਂ ਦੀਆਂ ਮੰਗਾਂ ਸੰਬੰਧੀ ਅੱਜ ਸ਼੍ਰੋਮਣੀ ਕਮੇਟੀ ਦਫ਼ਤਰ ਸਾਹਮਣੇ ਰੋਸ ਧਰਨਾ ਦਿੱਤਾ ਜਾ ਰਿਹਾ....
ਕਿਸਾਨ ਜਥੇਬੰਦੀਆਂ ਹਮੇਸ਼ਾ ਅਦਾਰਾ ‘ਅਜੀਤ’ ਨਾਲ ਖੜੀਆਂ ਹਨ- ਰਾਜੇਵਾਲ
. . .  1 day ago
ਚੰਡੀਗੜ੍ਹ, 8 ਜੂਨ (ਦਵਿੰਦਰ ਸਿੰਘ)- ਪੰਜਾਬ ਦੀਆਂ ਪੰਜ ਕਿਸਾਨ ਜਥੇਬੰਦੀਆ ਦੀ ਅਹਿਮ ਮੀਟਿੰਗ ਚੰਡੀਗੜ੍ਹ ਕਿਸਾਨ ਭਵਨ ’ਚ ਹੋਈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਯੂਨੀਅਨ ਰਾਜੇਵਾਲ ਦੇ....
ਭਗਵੰਤ ਮਾਨ ਜੇ ਤੁਸੀਂ ਜੀਉਂਦਿਆਂ ਦਾ ਸਤਿਕਾਰ ਨਹੀਂ ਕਰ ਸਕਦੇ, ਤਾਂ ਮਰੇ ਹੋਏ ਲੋਕਾਂ ਦਾ ਸਤਿਕਾਰ ਕਰਨਾ ਸਿੱਖੋ- ਨਵਜੋਤ ਸਿੰਘ ਸਿੱਧੂ
. . .  1 day ago
ਚੰਡੀਗੜ੍ਹ, 8 ਜੂਨ- ਭਗਵੰਤ ਮਾਨ ਵਲੋਂ ਨਵਜੋਤ ਸਿੰਘ ਸਿੱਧੂ ਦੇ ਪਿਤਾ ਨੂੰ ਲੈ ਕੇ ਦਿੱਤੇ ਗਏ ਬਿਆਨ ਤੋਂ ਬਾਅਦ ਉਸ ਦਾ ਜਵਾਬ ਦਿੰਦੇ ਹੋਏ ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰ ਕਿਹਾ ਕਿ ਮੈਂ ਤੁਹਾਨੂੰ ਪੰਜਾਬ ਦੀ ਪੁਨਰ....
ਮੌੜ ਫ਼ਿਲਮ ਲਈ ਵਿੱਕੀ ਕੌਸ਼ਲ ਨੇ ਐਮੀ ਵਿਰਕ ਨੂੰ ਦਿੱਤੀ ਆਪਣੇ ਅੰਦਾਜ਼ ਵਿਚ ਵਧਾਈ
. . .  1 day ago
ਮਹਾਰਾਸ਼ਟਰ, 8 ਜੂਨ- 9 ਜੂਨ ਨੂੰ ਰਿਲੀਜ਼ ਹੋਣ ਜਾ ਰਹੀ ਫ਼ਿਲਮ ਮੌੜ ਲਈ ਅਦਾਕਾਰ ਵਿੱਕੀ ਕੌਸ਼ਲ ਨੇ ਐਮੀ ਵਿਰਕ ਨੂੰ ਆਪਣੇ ਹੀ ਅੰਦਾਜ਼ ਵਿਚ ਵਧਾਈ ਦਿੰਦੇ ਹੋਏ ਕਿਹਾ ਕਿ ਭਰਾ ਤੈਨੂੰ ਫ਼ਿਲਮ ਦੀ ਬਹੁਤ ਬਹੁਤ....
ਮੱਧ ਪ੍ਰਦੇਸ਼: ਸੜਕ ਹਾਦਸੇ ’ਚ 2 ਬੱਚਿਆਂ ਸਮੇਤ 7 ਲੋਕਾਂ ਦੀ ਮੌਤ
. . .  1 day ago
ਭੋਪਾਲ, 8 ਜੂਨ- ਮੱਧ ਪ੍ਰਦੇਸ਼ ਦੇ ਸਿੱਧੀ ’ਚ ਵਾਪਰੇ ਭਿਆਨਕ ਸੜਕ ਹਾਦਸੇ ’ਚ 2 ਬੱਚਿਆਂ ਸਮੇਤ 7 ਲੋਕਾਂ ਦੀ ਮੌਤ ਹੋ ਗਈ। ਉੱਥੋਂ ਦੇ....
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 9 ਚੇਤ ਸੰਮਤ 555

ਫਿਰੋਜ਼ਪੁਰ

ਗੜੇਮਾਰੀ ਤੇ ਹਨੇਰੀ ਨੇ ਸੈਂਕੜੇ ਏਕੜ ਕਣਕ, ਸਬਜ਼ੀਆਂ ਤੇ ਚਾਰੇ ਦੀ ਫ਼ਸਲ ਕੀਤੀ ਤਬਾਹ

ਖੋਸਾ ਦਲ ਸਿੰਘ, 21 ਮਾਰਚ (ਮਨਪ੍ਰੀਤ ਸਿੰਘ ਸੰਧੂ)- ਬੀਤੇ ਦਿਨ ਤੋਂ ਮੌਸਮੀ ਕਰੋਪੀ ਦਾ ਸ਼ਿਕਾਰ ਹੋਏ ਵੱਖ-ਵੱਖ ਪਿੰਡਾਂ ਅੰਦਰ ਕਣਕ ਦੀ ਫ਼ਸਲ ਸਮੇਤ ਸਬਜ਼ੀਆਂ ਤੇ ਹਰੇ ਚਾਰੇ ਦਾ ਵੱਡਾ ਨੁਕਸਾਨ ਸਾਹਮਣੇ ਆਇਆ ਹੈ ਅਤੇ ਨਾਲ-ਨਾਲ ਬਿਜਲੀ ਦੇ ਖੰਭੇ, ਟਰਾਂਸਫ਼ਾਰਮਰ ਵੀ ਨੁਕਸਾਨੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜ਼ਿਕਰਯੋਗ ਹੈ ਕਿ ਨਜ਼ਦੀਕੀ ਪਿੰਡ ਕਰਮੂੰਵਾਲਾ ਸਮੇਤ ਨਾਲ ਲੱਗਦੇ ਇਲਾਕੇ ਵਿਚ ਬੀਤੇ ਦਿਨ ਸ਼ਾਮ ਸਮੇਂ ਹੋਈ ਗੜੇਮਾਰੀ, ਝੱਖੜ ਅਤੇ ਭਾਰੀ ਮੀਂਹ ਦੀ ਲਪੇਟ ਵਿਚ ਇਸ ਇਲਾਕੇ ਦੀਆਂ ਫ਼ਸਲਾਂ ਆ ਗਈਆਂ, ਜਿਸ ਦੇ ਨਤੀਜੇ ਵਜੋਂ ਕਣਕ, ਸਬਜ਼ੀਆਂ ਅਤੇ ਮੱਕੀ 70 ਫ਼ੀਸਦੀ ਦੇ ਲਗਪਗ ਤਬਾਹ ਹੋ ਗਈਆਂ | 'ਅਜੀਤ' ਨਾਲ ਗੱਲਬਾਤ ਕਰਦਿਆਂ ਪਿੰਡ ਕਰਮੂੰਵਾਲਾ ਦੇ ਕਿਸਾਨ ਰਛਪਾਲ ਸਿੰਘ ਸੰਧੂ, ਨੰਬਰਦਾਰ ਕੁਲਬੀਰ ਸਿੰਘ, ਨਿਰਮਲ ਸਿੰਘ, ਜਸਬੀਰ ਸਿੰਘ ਸੈਕਟਰੀ ਨੇ ਕਿਹਾ ਕਿ ਮੌਸਮੀ ਕਰੋਪੀ ਕਾਰਨ ਸਾਰੇ ਹੀ ਇਲਾਕੇ ਦਾ ਵੱਡਾ ਨੁਕਸਾਨ ਹੋਇਆ ਹੈ | ਉਨ੍ਹਾਂ ਕਿਹਾ ਕਿ ਹੋਈ ਗੜੇਮਾਰੀ ਕਾਰਨ ਕਣਕ ਦੇ ਸਿੱਟੇ ਨਾਲੋਂ ਟੁੱਟ ਗਏ ਅਤੇ ਝੱਖੜ ਨੇ ਕਣਕ ਦੀ ਸੌ ਫ਼ੀਸਦੀ ਫ਼ਸਲ ਹੀ ਧਰਤੀ 'ਤੇ ਵਿਛਾ ਦਿੱਤੀ | ਕਿਸਾਨਾਂ ਅਨੁਸਾਰ ਉਨ੍ਹਾਂ ਵਲੋਂ ਅੱਧੀ ਦਰਜਨ ਦੇ ਕਰੀਬ ਰਕਬੇ 'ਤੇ ਹਰੀਆਂ ਸਬਜ਼ੀਆਂ ਬੀਜੀਆਂ ਹੋਈਆਂ ਸਨ ਅਤੇ ਤੇਜ਼ ਹਨੇਰੀ ਮੀਂਹ ਨੇ ਬੂਟੇ ਮੁੱਢੋਂ ਹੀ ਪੱੁਟ ਸੁੱਟੇ | ਇਸ ਤਰ੍ਹਾਂ ਹੀ ਪਿੰਡ ਦੇ ਦੂਜੇ ਪਾਸੇ ਰਹਿੰਦੇ ਕਿਸਾਨ ਜਗਦੀਸ਼ ਸਿੰਘ, ਪ੍ਰਤਾਪ ਸਿੰਘ, ਹਰਦੀਪ ਸਿੰਘ, ਨਿਰਮਲ ਸਿੰਘ, ਜਸਬੀਰ ਸਿੰਘ, ਸਤਵੰਤ ਸਿੰਘ, ਐਡਵੋਕੇਟ ਗੁਰਵਿੰਦਰ ਸਿੰਘ ਆਦਿ ਨੇ ਦੱਸਿਆ ਕਿ ਕੱਲ੍ਹ ਪਏ ਗੜਿਆਂ ਤੇ ਤੇਜ਼ ਮੀਂਹ ਕਾਰਨ ਸਾਰੇ ਹੀ ਕਿਸਾਨਾਂ ਦੀ ਸੈਂਕੜੇ ਏਕੜ ਕਣਕ ਦਾ ਭਾਰੀ ਨੁਕਸਾਨ ਹੋਇਆ ਹੈ ਅਤੇ ਪੱਕਣ ਲਈ ਤਿਆਰ ਖੜੀ ਕਣਕ ਮੁੱਢੋਂ ਹੀ ਡਿੱਗ ਗਈ, ਜਿਸ ਕਾਰਨ ਝਾੜ ਵਿਚ ਵੱਡੀ ਗਿਰਾਵਟ ਆਵੇਗੀ | ਉਨ੍ਹਾਂ ਦੱਸਿਆ ਕਿ ਖ਼ਰਾਬ ਮੌਸਮ ਕਾਰਨ ਦਰਜਨਾਂ ਏਕੜ ਮੱਕੀ ਅਤੇ ਹਰਾ ਚਾਰਾ ਵੀ ਵੱਡੇ ਪੱਧਰ 'ਤੇ ਨੁਕਸਾਨਿਆ ਗਿਆ ਹੈ | ਇੱਥੇ ਦੱਸਣਾ ਬਣਦਾ ਹੈ ਕਿ ਉਕਤ ਇਲਾਕੇ ਵਿਚ ਬਾਕੀ ਪਿੰਡਾਂ ਨਾਲੋਂ ਗੜੇਮਾਰੀ ਅਤੇ ਝੱਖੜ ਕਾਰਨ ਵਧੇਰੇ ਨੁਕਸਾਨ ਦੇਖਣ ਨੂੰ ਮਿਲ ਰਿਹਾ ਹੈ ਅਤੇ ਨੁਕਸਾਨ ਦਾ ਅੰਦਾਜ਼ਾ ਇੱਥੋਂ ਲਗਾਇਆ ਜਾ ਸਕਦਾ ਹੈ ਕਿ ਝੱਖੜ ਨਾਲ ਜਿੱਥੇ ਬਿਜਲੀ ਦੇ ਖੰਭੇ, ਟਰਾਂਸਫ਼ਾਰਮਰ ਤਾਂ ਟੁੱਟੇ ਹੀ ਨਾਲ ਹੀ ਦਰਖਤ ਵੀ ਮੁੱਢੋਂ ਪੱੁਟੇ ਗਏ |

ਝੋਕ ਹਰੀ ਹਰ ਤੇ ਹੋਰ ਪਿੰਡਾਂ 'ਚ ਕਣਕ ਦਾ ਭਾਰੀ ਨੁਕਸਾਨ

ਝੋਕ ਹਰੀ ਹਰ, 21 ਮਾਰਚ (ਜਸਵਿੰਦਰ ਸਿੰਘ ਸੰਧੂ)- ਰੋਜ਼ ਦਿਹਾੜੇ ਵਿਗੜਦੇ ਮੌਸਮ ਦੇ ਚੱਲਦਿਆਂ ਆਏ ਤੇਜ਼ ਮੀਂਹ ਅਤੇ ਝੱਖੜ ਨੇ ਪੱਕਣ ਕਿਨਾਰੇ ਖੜੀ ਕਣਕ ਦੀ ਫ਼ਸਲ ਦਾ ਨੁਕਸਾਨ ਕਰਦਿਆਂ ਧਰਤੀ 'ਤੇ ਵਿਛਾ ਦਿੱਤੇ ਹਨ | ਸੈਂਕੜੇ ਏਕੜ ਕਣਕ ਦੀ ਫ਼ਸਲ ਡਿਗ ਪੈਣ ਕਰਕੇ ਸਬੰਧਿਤ ਖੇਤ ...

ਪੂਰੀ ਖ਼ਬਰ »

ਨਾਜਾਇਜ਼ ਪਿਸਤੌਲ ਸਮੇਤ ਇਕ ਕਾਬੂ, ਮੁਕੱਦਮਾ ਦਰਜ

ਫ਼ਿਰੋਜ਼ਪੁਰ, 21 ਮਾਰਚ (ਰਾਕੇਸ਼ ਚਾਵਲਾ)- ਥਾਣਾ ਕੈਂਟ ਪੁਲਿਸ ਵਲੋਂ ਇਕ ਵਿਅਕਤੀ ਨੂੰ ਨਾਜਾਇਜ਼ ਪਿਸਤੌਲ ਸਮੇਤ ਕਾਬੂ ਕਰਕੇ ਮੁਕੱਦਮਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਸਹਾਇਕ ਥਾਣੇਦਾਰ ਰਾਜੇਸ਼ ਕੁਮਾਰ ਅਨੁਸਾਰ ਉਹ ਸਮੇਤ ਪੁਲਿਸ ਪਾਰਟੀ ਗਸ਼ਤ ਵਾਂ ਚੈਕਿੰਗ ਸ਼ੱਕੀ ...

ਪੂਰੀ ਖ਼ਬਰ »

ਸਿੱਖ ਜਥੇਬੰਦੀਆਂ ਵਲੋਂ ਬੰਗਾਲੀਵਾਲਾ ਪੁਲ 'ਤੇ ਧਰਨਾ ਜਾਰੀ

ਮਖੂ, 21 ਮਾਰਚ (ਵਰਿੰਦਰ ਮਨਚੰਦਾ)- ਭਾਈ ਅੰਮਿ੍ਤਪਾਲ ਸਿੰਘ ਦੀ ਗਿ੍ਫ਼ਤਾਰੀ ਨੂੰ ਲੈ ਕੇ ਮਖੂ ਦੇ ਨਜ਼ਦੀਕ ਨੈਸ਼ਨਲ ਹਾਈਵੇ-54 ਬੰਗਾਲੀਵਾਲਾ ਪੁਲ 'ਤੇ ਸਿੱਖ ਜਥੇਬੰਦੀਆਂ ਅਤੇ ਸੰਗਤਾਂ ਨੇ ਜੋ ਜਾਮ ਲਗਾਇਆ ਸੀ, ਉਹ ਅੱਜ ਤੀਸਰੇ ਦਿਨ ਵੀ ਲਗਾਤਾਰ ਜਾਰੀ ਰਿਹਾ | ਅੱਜ ...

ਪੂਰੀ ਖ਼ਬਰ »

ਲਟਕ ਰਹੀਆਂ ਬਿਜਲੀ ਦੀਆਂ ਤਾਰਾਂ ਦੇ ਰਹੀਆਂ ਹਾਦਸੇ ਨੂੰ ਸੱਦਾ

ਗੁਰੂਹਰਸਹਾਏ, 21 ਮਾਰਚ (ਕਪਿਲ ਕੰਧਾਰੀ)-ਗੁਰੂਹਰਸਹਾਏ ਸ਼ਹਿਰ ਦੀ ਗਲੀ ਨੰਬਰ-5 ਵਿਚ ਲਟਕ ਰਹੀਆਂ ਬਿਜਲੀ ਦੀਆਂ ਤਾਰਾਂ ਹਾਦਸੇ ਨੂੰ ਸੱਦਾ ਦੇ ਰਹੀਆਂ ਹਨ | ਇਨ੍ਹਾਂ ਲਟਕ ਰਹੀਆਂ ਤਾਰਾਂ ਦੇ ਨਾਲ ਕਿਸੇ ਵੇਲੇ ਵੀ ਵੱਡਾ ਹਾਦਸਾ ਹੋ ਸਕਦਾ ਹੈ | ਗਲੀ ਵਿਚ ਰਹਿੰਦੇ ਲੋਕਾਂ ...

ਪੂਰੀ ਖ਼ਬਰ »

ਹਾਈਕੋਰਟ ਵਲੋਂ ਸਿਵਲ ਮਾਣਹਾਨੀ ਮਾਮਲੇ 'ਚ ਦੋਵੇਂ ਜੱਜਾਂ ਸਮੇਤ 7 ਤਲਬ

ਫ਼ਿਰੋਜ਼ਪੁਰ, 21 ਮਾਰਚ (ਰਾਕੇਸ਼ ਚਾਵਲਾ)-ਪੰਜਾਬ ਤੇ ਹਰਿਆਣਾ ਹਾਈਕੋਰਟ ਵਲੋਂ ਇਕ ਸਿਵਲ ਮਾਣਹਾਨੀ ਪਟੀਸ਼ਨ ਵਿਚ ਦੋ ਜੁਡੀਸ਼ੀਅਲ ਮੈਜਿਸਟਰੇਟਾਂ, ਇਕ ਪੁਲਿਸ ਅਧਿਕਾਰੀ, ਇਕ ਪਟਵਾਰੀ ਸਮੇਤ 7 ਵਿਅਕਤੀਆਂ ਨੂੰ ਨੋਟਿਸ ਜਾਰੀ ਕਰਦੇ ਹੋਏ 27 ਮਾਰਚ ਨੂੰ ਪੇਸ਼ ਹੋਣ ਦਾ ਹੁਕਮ ...

ਪੂਰੀ ਖ਼ਬਰ »

ਕੋਟ ਬੁੱਢਾ ਬੰਡਾਲਾ ਪੁਲ 'ਤੇ ਧਰਨਾ ਪ੍ਰਦਰਸ਼ਨ ਜਾਰੀ

ਆਰਿਫ਼ ਕੇ, 21 ਮਾਰਚ (ਬਲਬੀਰ ਸਿੰਘ ਜੋਸਨ)- ਮਾਲਵਾ-ਮਾਝਾ ਨੂੰ ਜੋੜਦੇ ਕੋਟ ਬੁੱਢਾ ਬੰਡਾਲਾ ਪੁਲ 'ਤੇ 'ਵਾਰਿਸ ਪੰਜਾਬ' ਜਥੇਬੰਦੀ ਦੇ ਮੁਖੀ ਭਾਈ ਅੰਮਿ੍ਤਪਾਲ ਸਿੰਘ ਤੇ ਸਾਥੀਆਂ ਦੀ ਗਿ੍ਫ਼ਤਾਰੀ ਨੂੰ ਲੈ ਕੇ ਸਿੱਖ ਜਥੇਬੰਦੀਆਂ ਅਤੇ ਇਲਾਕੇ ਦੇ ਨੌਜਵਾਨਾਂ ਦਾ ...

ਪੂਰੀ ਖ਼ਬਰ »

ਹਰੇਕ ਜ਼ਿਲ੍ਹੇ ਦੇ 2 ਨੌਜਵਾਨਾਂ ਨੂੰ ਰਾਜ ਯੁਵਾ ਪੁਰਸਕਾਰ ਦੇਣ ਦੇ ਐਲਾਨ ਤੋਂ ਮੱੁਕਰੀ ਭਗਵੰਤ ਮਾਨ ਸਰਕਾਰ

ਫ਼ਿਰੋਜ਼ਪੁਰ, 21 ਮਾਰਚ (ਗੁਰਿੰਦਰ ਸਿੰਘ)-ਸੱਤਾ ਸੰਭਾਲਣ ਉਪਰੰਤ ਇਕ ਤੋਂ ਬਾਅਦ ਇਕ ਮਾਮਲੇ ਵਿਚ ਆਪਣੇ ਨਿਰਣਿਆਂ 'ਤੇ ਯੂ-ਟਰਨ ਲੈਂਦੀ ਆ ਰਹੀ ਭਗਵੰਤ ਮਾਨ ਸਰਕਾਰ ਵਲੋਂ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਸੰਬੰਧੀ ਪਿਛਲੇ ਲੰਬੇ ਸਮੇਂ ਤੋਂ ਬੰਦ ਪਏ ਸ਼ਹੀਦ ਭਗਤ ਸਿੰਘ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਵੇਚਣ ਵਾਲਿਆਂ 'ਤੇ ਛਾਪੇਮਾਰੀ ਕਰਨ ਗਏ ਐਕਸ਼ਾਈਜ਼ ਵਿਭਾਗ ਦੇ ਮੁਲਾਜ਼ਮਾਂ ਨਾਲ ਪਿੰਡ ਵਾਸੀਆਂ ਵਲੋਂ ਖਿੱਚ-ਧੂਹ

ਫ਼ਿਰੋਜ਼ਪੁਰ, 21 ਮਾਰਚ (ਕੁਲਬੀਰ ਸਿੰਘ ਸੋਢੀ)- ਦਿਨ-ਬ-ਦਿਨ ਸੂਬੇ ਅੰਦਰ ਚੋਰੀ, ਡਕੈਤੀ, ਕਤਲ, ਗੈਂਗਵਾਰ ਜਿਹੀਆਂ ਘਟਨਾਵਾਂ ਆਮ ਹੋ ਰਹੀਆਂ ਹਨ | ਅਜਿਹਾ ਹੀ ਇਕ ਮਾਮਲਾ ਥਾਣਾ ਸਦਰ ਫ਼ਿਰੋਜ਼ਪੁਰ ਅਧੀਨ ਆਉਂਦੇ ਸਰਹੱਦੀ ਪਿੰਡ ਹਬੀਬਵਾਲਾ ਤੋਂ ਸਾਹਮਣੇ ਆਇਆ ਹੈ, ਜਿੱਥੇ ...

ਪੂਰੀ ਖ਼ਬਰ »

ਪੰਜਾਬ ਦੇ ਮੌਜੂਦਾ ਹਾਲਾਤ ਸੰਬੰਧੀ ਪੰਜਾਬ ਜਮਹੂਰੀ ਮੋਰਚਾ ਦੀ ਅਹਿਮ ਬੈਠਕ

ਫ਼ਿਰੋਜ਼ਪੁਰ, 21 ਮਾਰਚ (ਕੁਲਬੀਰ ਸਿੰਘ ਸੋਢੀ)-ਪੰਜਾਬ ਜਮਹੂਰੀ ਮੋਰਚਾ ਦੀ ਜ਼ਿਲ੍ਹਾ ਫ਼ਿਰੋਜ਼ਪੁਰ ਇਕਾਈ ਵਲੋਂ ਪੰਜਾਬ ਦੇ ਮੌਜੂਦਾ ਹਾਲਾਤ ਸਬੰਧੀ ਸੂਬਾ ਤੇ ਜ਼ਿਲ੍ਹਾ ਪੱਧਰੀ ਆਗੂਆਂ ਦੀ ਅਗਵਾਈ ਵਿਚ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਅਹਿਮ ਬੈਠਕ ਹੋਈ, ਜਿਸ ...

ਪੂਰੀ ਖ਼ਬਰ »

ਅਕਾਲੀ ਦਲ (ਅ) ਵਲੋਂ ਰਾਸ਼ਟਰਪਤੀ ਦੇ ਨਾਂਅ ਜ਼ਿਲ੍ਹਾ ਪ੍ਰਸ਼ਾਸਨ ਨੂੰ ਮੰਗ-ਪੱਤਰ

ਫ਼ਿਰੋਜ਼ਪੁਰ, 21 ਮਾਰਚ (ਗੁਰਿੰਦਰ ਸਿੰਘ)- ਕੇਂਦਰ ਅਤੇ ਪੰਜਾਬ ਸਰਕਾਰਾਂ ਵਲੋਂ ਪੰਜਾਬ ਦੇ ਸ਼ਾਂਤਮਈ ਮਾਹੌਲ ਨੂੰ ਖ਼ਰਾਬ ਕਰਨ ਦੀਆਂ ਕੋਸ਼ਿਸ਼ਾਂ ਦੇ ਵਿਰੁੱਧ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਜ਼ਿਲ੍ਹੇ ਦੀ ਸਮੁੱਚੀ ਲੀਡਰਸ਼ਿਪ ਵਲੋਂ ਅੱਜ ਪਾਰਟੀ ਪ੍ਰਧਾਨ ...

ਪੂਰੀ ਖ਼ਬਰ »

ਸਾਜ਼ਿਸ਼ ਤਹਿਤ ਪੰਜਾਬ ਤੇ ਸਿੱਖ ਧਰਮ ਨੂੰ ਬਦਨਾਮ ਕੀਤਾ ਜਾ ਰਿਹੈ-ਫੈੱਡਰੇਸ਼ਨ ਮਹਿਤਾ

ਫ਼ਿਰੋਜ਼ਪੁਰ, 21 ਮਾਰਚ (ਗੁਰਿੰਦਰ ਸਿੰਘ)-ਪੰਜਾਬ ਅੰਦਰ ਚੱਲ ਰਹੇ ਤਾਜ਼ਾ ਘਟਨਾਕ੍ਰਮ 'ਤੇ ਗਹਿਰੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਸਿੱਖ ਸਟੂਡੈਂਟਸ ਫੈੱਡਰੇਸ਼ਨ ਮਹਿਤਾ ਨੇ ਇਸ ਨੂੰ ਇਕ ਗਿਣੀ ਮਿਥੀ ਸਾਜ਼ਿਸ਼ ਤਹਿਤ ਪੰਜਾਬ ਤੇ ਸਿੱਖ ਧਰਮ ਨੂੰ ਬਦਨਾਮ ਕਰਨਾ ਕਰਾਰ ...

ਪੂਰੀ ਖ਼ਬਰ »

ਕੁੱਟਮਾਰ ਤੋਂ ਬਚਣ ਲਈ ਘਰ ਆਏ ਨੂੰ ਬਚਾਉਣ ਲਈ ਆਏ ਵਿਅਕਤੀ ਦੀ ਕੁੱਟਮਾਰ

ਪਿਉ-ਪੁੱਤ ਸਣੇ ਚਾਰ ਨਾਮਜ਼ਦ ਫ਼ਿਰੋਜ਼ਪੁਰ, 21 ਮਾਰਚ (ਗੁਰਿੰਦਰ ਸਿੰਘ)- ਮੁਹੱਲੇ ਵਿਚ ਹੁੰਦੀ ਕੁੱਟਮਾਰ ਤੋਂ ਬਚਣ ਲਈ ਘਰ ਵਿਚ ਵੜ ਆਏ ਵਿਅਕਤੀ ਨੂੰ ਬਚਾਉਣ ਲਈ ਅੱਗੇ ਆਏ ਘਰ ਦੇ ਬਾਸ਼ਿੰਦਿਆਂ ਦੀ ਕੁੱਟਮਾਰ ਕਰਨ ਦੇ ਦੋਸ਼ਾਂ ਹੇਠ ਥਾਣਾ ਸਿਟੀ ਪੁਲਿਸ ਨੇ ਪਿਉ-ਪੁੱਤਾਂ ...

ਪੂਰੀ ਖ਼ਬਰ »

ਬਾਰਿਸ਼ ਕਾਰਨ ਹੋਏ ਕਣਕ ਦੇ ਭਾਰੀ ਨੁਕਸਾਨ ਸੰਬੰਧੀ ਮੁਆਵਜ਼ਾ ਦੇਣ ਦਾ ਐਲਾਨ ਕਰੇ ਸੂਬਾ ਸਰਕਾਰ-ਪ੍ਰਧਾਨ ਸੰਧੂ

ਫ਼ਿਰੋਜ਼ਪੁਰ, 21 ਮਾਰਚ (ਕੁਲਬੀਰ ਸਿੰਘ ਸੋਢੀ)-ਜ਼ਿਲ੍ਹਾ ਫ਼ਿਰੋਜ਼ਪੁਰ ਅੰਦਰ ਵੱਖ-ਵੱਖ ਥਾਵਾਂ 'ਤੇ ਬੀਤੇ ਦਿਨ ਹੋਈ ਭਾਰੀ ਬਾਰਿਸ਼ ਅਤੇ ਗੜੇਮਾਰੀ ਹੋਈ, ਜਿਸ ਨਾਲ ਕਿਸਾਨਾਂ ਦੀ ਕਣਕ ਦਾ ਭਾਰੀ ਨੁਕਸਾਨ ਹੋਇਆ ਹੈ, ਜਦਕਿ ਬਾਰਿਸ਼ ਦੇ ਨਾਲ-ਨਾਲ ਤੇਜ਼ ਹਵਾ ਚੱਲਣ ਨਾਲ ...

ਪੂਰੀ ਖ਼ਬਰ »

ਪਤਨੀ ਤੋਂ ਪ੍ਰੇਸ਼ਾਨ ਪਤੀ ਵਲੋਂ ਫ਼ਾਹਾ ਲੈ ਕੇ ਖ਼ੁਦਕੁਸ਼ੀ

ਫ਼ਿਰੋਜ਼ਪੁਰ, 21 ਮਾਰਚ (ਗੁਰਿੰਦਰ ਸਿੰਘ)- ਥਾਣਾ ਸਿਟੀ ਪੁਲਿਸ ਨੇ ਪਤਨੀ ਤੋਂ ਪ੍ਰੇਸ਼ਾਨ ਰਹਿੰਦੇ ਪਤੀ ਵਲੋਂ ਘਰ ਵਿਚ ਫਾਹਾ ਲੈ ਕੇ ਖ਼ੁਦਕੁਸ਼ੀ ਕਰਨ ਦੇ ਦੋਸ਼ਾਂ ਹੇਠ ਮਿ੍ਤਕ ਦੇ ਭਰਾ ਦੇ ਬਿਆਨਾਂ 'ਤੇ ਔਰਤ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੀ ...

ਪੂਰੀ ਖ਼ਬਰ »

ਸਰਹੱਦੋਂ ਪਾਰੋਂ ਹੈਰੋਇਨ ਲਿਆਉਣ ਵਾਲੇ ਭਾਰਤੀ ਤਸਕਰ ਨੂੰ 15 ਸਾਲ ਕੈਦ

ਫ਼ਿਰੋਜ਼ਪੁਰ, 21 ਮਾਰਚ (ਰਾਕੇਸ਼ ਚਾਵਲਾ)- ਫ਼ਿਰੋਜ਼ਪੁਰ ਦੇ ਵਧੀਕ ਅਤੇ ਜ਼ਿਲ੍ਹਾ ਸੈਸ਼ਨ ਜੱਜ ਹਰਦੀਪ ਸਿੰਘ ਦੀ ਅਦਾਲਤ ਨੇ ਭਾਰਤ-ਪਾਕਿਸਤਾਨ ਸਰਹੱਦ ਰਾਹੀਂ ਤਸਕਰੀ ਵਾਸਤੇ ਭਾਰਤ ਲਿਆਂਦੀ 12 ਕਿੱਲੋ 700 ਗ੍ਰਾਮ ਹੈਰੋਇਨ ਬਰਾਮਦਗੀ ਦੇ ਮਾਮਲੇ ਵਿਚ ਇਕ ਭਾਰਤੀ ਤਸਕਰ ਨੂੰ ...

ਪੂਰੀ ਖ਼ਬਰ »

ਰੈੱਡ ਰਿਬਨ ਕਲੱਬਾਂ ਨੇ ਸੈਮੀਨਾਰ ਕਰਵਾਇਆ

ਫ਼ਰੀਦਕੋਟ, 21 ਮਾਰਚ (ਜਸਵੰਤ ਸਿੰਘ ਪੁਰਬਾ)-ਸਰਕਾਰੀ ਬਿ੍ਜਿੰਦਰਾ ਕਾਲਜ ਫ਼ਰੀਦਕੋਟ ਵਿਖੇ ਕਾਲਜ ਦੇ ਰੈੱਡ ਰਿਬਨ ਕਲੱਬਾਂ ਵਲੋਂ 'ਚਿੰਤਾ ਪ੍ਰਬੰਧਨ' ਵਿਸ਼ੇ 'ਤੇ ਕਾਲਜ ਕੈਂਪਸ 'ਚ ਸੈਮੀਨਾਰ ਕਰਵਾਇਆ ਗਿਆ | ਜਿਸ 'ਚ ਡਾ. ਚੰਦਰ ਸ਼ੇਖਰ ਕੱਕੜ ਐਸ. ਐਮ. ਓ. ਸਿਵਲ ਹਸਪਤਾਲ ...

ਪੂਰੀ ਖ਼ਬਰ »

ਲੋੜਵੰਦ ਲੜਕੀ ਦੇ ਵਿਆਹ ਲਈ ਲੋੜੀਂਦਾ ਸਾਮਾਨ ਭੇਟ

ਬਰਗਾੜੀ, 21 ਮਾਰਚ (ਲਖਵਿੰਦਰ ਸ਼ਰਮਾ)-ਕਸਬਾ ਬਰਗਾੜੀ ਦੇ ਲੋੜਵੰਦ ਪਰਿਵਾਰ ਸ਼ਿਕੰਦਰ ਸਿੰਘ ਦੀ ਲੜਕੀ ਤੇ ਗੁਰਤੇਜ ਸਿੰਘ ਦੀ ਭਤੀਜੀ ਜਸ਼ਨਦੀਪ ਕੌਰ ਦੇ ਵਿਆਹ ਸਮੇਂ ਐਨ. ਆਰ. ਆਈ. ਜਸਵੀਰ ਕੌਰ ਔਲਖ ਆਸਟ੍ਰੇਲੀਆ, ਨਵਨੀਤ ਕੌਰ ਕੈਨੇਡਾ, ਗਗਨਵੀਰ ਸਿੰਘ ਕੈਨੇਡਾ, ਡਾ. ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਅੰਤਰ ਕਾਲਜ ਮੁਕਾਬਲੇ

ਅਬੋਹਰ, 21 ਮਾਰਚ (ਤੇਜਿੰਦਰ ਸਿੰਘ ਖ਼ਾਲਸਾ)- ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਬੱਚਿਆਂ ਦੇ ਸਰਬਪੱਖੀ ਵਿਕਾਸ, ਅਮੀਰ ਵਿਰਸੇ ਅਤੇ ਪਰੰਪਰਾਵਾਂ ਨੂੰ ਪ੍ਰਫੁੱਲਿਤ ਕਰਨ, ਉਸਾਰੂ ਅਤੇ ਸਿਹਤਮੰਦ ਸਮਾਜ ਦੀ ਸਿਰਜਣਾ ਅਤੇ ਸਰਬ-ਸਾਂਝੇ ਮਨੁੱਖੀ ਭਾਈਚਾਰੇ ਦੀ ਸਥਾਪਨਾ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ (ਅ) ਨੇ ਰਾਸ਼ਟਰਪਤੀ ਦੇ ਨਾਂਅ ਸੌਂਪਿਆ ਮੰਗ ਪੱਤਰ

ਸ੍ਰੀ ਮੁਕਤਸਰ ਸਾਹਿਬ, 21 ਮਾਰਚ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਵਲੋਂ ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਵੜਿੰਗ ਦੀ ਅਗਵਾਈ 'ਚ ਦੇਸ਼ ਦੇ ਰਾਸ਼ਟਰਪਤੀ ਦੇ ਨਾਂਅ ਐੱਸ. ਡੀ. ਐੱਮ. ਕੰਵਰਜੀਤ ਸਿੰਘ ਮਾਨ ਨੂੰ ਮੰਗ-ਪੱਤਰ ਦਿੱਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਪਿੰਡ ਅਬੁਲਖੁਰਾਣਾ ਦੇ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ

ਲੰਬੀ, 21 ਮਾਰਚ (ਮੇਵਾ ਸਿੰਘ)-ਬੀਤੀ ਦੇਰ ਸ਼ਾਮ ਬਲਾਕ ਲੰਬੀ ਦੇ ਪਿੰਡ ਅਬੁੱਲਖੁਰਾਣਾ ਵਿਖੇ ਉਸ ਵੇਲੇ ਸੋਗ ਦੀ ਲਹਿਰ ਫ਼ੈਲ ਗਈ, ਜਦੋਂ ਮਾਤਾ-ਪਿਤਾ ਦਾ ਇਕਲੌਤਾ ਬੇਟਾ ਤੇ 2 ਮਾਸੂਮ ਧੀਆਂ ਦਾ ਪਿਤਾ ਸੜਕ ਹਾਦਸੇ 'ਚ ਅਕਾਲ ਚਲਾਣਾ ਕਰ ਗਿਆ | ਪੁਲਿਸ ਵਲੋਂ ਮਿਲੀ ਜਾਣਕਾਰੀ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਨੂੰ ਸ਼ਹੀਦ ਦਾ ਦਰਜਾ ਦੇਵੇ ਸਰਕਾਰ-ਡਾ. ਭਗਤੂਆਣਾ

ਜੈਤੋ, 21 ਮਾਰਚ (ਗੁਰਚਰਨ ਸਿੰਘ ਗਾਬੜੀਆ)-ਯੂਥ ਐਵਾਰਡੀ ਡਾ. ਗੁਰਚਰਨ ਭਗਤੂਆਣਾ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ ਸ਼ਹੀਦ ਹੋਇਆ 92 ਸਾਲ ਹੋ ਰਹੇ ਹਨ ਤੇ ਦੇਸ਼ ਆਜ਼ਾਦ ਹੋਇਆ 76 ਸਾਲ ਹੋ ਗਏ ਪਰ ਕੇਂਦਰ ਤੇ ਪੰਜਾਬ 'ਚ ਅਨੇਕਾਂ ਸਰਕਾਰਾਂ ਬਦਲ ਗਈਆਂ ...

ਪੂਰੀ ਖ਼ਬਰ »

60 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ

ਫ਼ਿਰੋਜ਼ਪੁਰ, 21 ਮਾਰਚ (ਕੁਲਬੀਰ ਸਿੰਘ ਸੋਢੀ)- ਥਾਣਾ ਸਦਰ ਫ਼ਿਰੋਜ਼ਪੁਰ ਅਧੀਨ ਆਉਂਦੇ ਖੇਤਰ 'ਚ ਨਾਜਾਇਜ਼ ਸ਼ਰਾਬ ਦਾ ਕਾਰੋਬਾਰ ਕਰਨ ਵਾਲਿਆਂ 'ਤੇ ਸ਼ਿਕੰਜਾ ਕੱਸਣ ਲਈ ਪੁਲਿਸ ਪਾਰਟੀਆਂ ਵਲੋਂ ਲਗਾਤਾਰ ਛਾਪੇਮਾਰੀ ਕੀਤੀਆਂ ਜਾ ਰਹੀਆਂ ਹਨ | ਇਸੇ ਲੜੀ ਦੇ ਚੱਲਦੇ ਬੀਤੇ ...

ਪੂਰੀ ਖ਼ਬਰ »

ਸ਼ਹੀਦੀ ਸਮਾਰਕ ਹੁਸੈਨੀਵਾਲਾ ਲਈ 23 ਮਾਰਚ ਨੂੰ ਚੱਲਣਗੀਆਂ ਵਿਸ਼ੇਸ਼ ਰੇਲ ਗੱਡੀਆਂ ਤੇ ਬੱਸਾਂ-ਡੀ.ਸੀ.

ਫ਼ਿਰੋਜ਼ਪੁਰ, 21 ਮਾਰਚ (ਤਪਿੰਦਰ ਸਿੰਘ)- ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ ਤੇ ਸ਼ਹੀਦ ਸੁਖਦੇਵ ਦੀ ਯਾਦ ਵਿਚ 23 ਮਾਰਚ ਨੂੰ ਸ਼ਹੀਦੀ ਸਮਾਰਕ ਹੁਸੈਨੀਵਾਲਾ ਵਿਖੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਵਿਚ ਲੋਕਾਂ ਦੇ ਆਉਣ-ਜਾਣ ਲਈ ਸ਼ਹੀਦੀ ਸਮਾਗਮ ਨੂੰ ਸਮਰਪਿਤ ਸ਼ਹੀਦੀ ...

ਪੂਰੀ ਖ਼ਬਰ »

ਸਰਕਾਰਾਂ ਨੇ '84 ਵਾਲਾ ਮਾਹੌਲ ਸਿਰਜਿਆ-ਭੁੱਲਰ ਭਾਈ ਮਰਦਾਨਾ ਸੁਸਾਇਟੀ ਦੇ ਪ੍ਰਧਾਨ ਹਰਪਾਲ ਸਿੰਘ ਭੁੱਲਰ |

ਫ਼ਿਰੋਜ਼ਪੁਰ, 21 ਮਾਰਚ (ਗੁਰਿੰਦਰ ਸਿੰਘ)- ਵਿਸ਼ਵ ਭਾਈ ਮਰਦਾਨਾ ਯਾਦਗਾਰੀ ਕੀਰਤਨ ਦਰਬਾਰ ਸੁਸਾਇਟੀ ਦੇ ਪ੍ਰਧਾਨ ਹਰਪਾਲ ਸਿੰਘ ਨੇ ਅੱਜ ਇੱਥੇ ਜਾਰੀ ਬਿਆਨ ਵਿਚ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਕਰਵਾਉਂਦੇ-ਕਰਵਾਉਂਦੇ ਅਸੀਂ 13 ਦੀ ਥਾਂ 150 ਤੋਂ ਵੱਧ ਸਿੱਖਾਂ ਨੂੰ ...

ਪੂਰੀ ਖ਼ਬਰ »

ਬਾਬਾ ਕਾਲਾ ਮਹਿਰ ਦੇ ਮੇਲੇ ਦੇ ਪਹਿਲੇ ਦਿਨ ਲੱਗੀਆਂ ਰੌਣਕਾਂ

ਗੁਰੂਹਰਸਹਾਏ, 21 ਮਾਰਚ (ਹਰਚਰਨ ਸਿੰਘ ਸੰਧੂ)- ਸੰਧੂ ਗੋਤ ਦੇ ਵੱਡੇ-ਵਡੇਰੇ ਬਾਬਾ ਕਾਲਾ ਮਹਿਰ ਸੰਧੂ ਦਾ ਸਾਲਾਨਾ ਤਿੰਨ ਰੋਜ਼ਾ ਜੋੜ ਮੇਲਾ ਸ਼ਾਨੋ-ਸ਼ੌਕਤ ਨਾਲ ਸ਼ੁਰੂ ਕਰਵਾਇਆ | ਮੇਲੇ ਦੇ ਪਹਿਲੇ ਦਿਨ ਅਖੰਡ ਪਾਠ ਦੇ ਭੋਗ ਪਾਏ ਗਏ | ਪਹਿਲੇ ਦਿਨ ਪੰਜਾਬੀ ਗਾਇਕ ਸੰਧੂ ...

ਪੂਰੀ ਖ਼ਬਰ »

ਲੁਟੇਰਿਆਂ ਨੇ ਮੋਟਰਸਾਈਕਲ ਖੋਹਿਆ

ਮਮਦੋਟ, 21 ਮਾਰਚ (ਰਾਜਿੰਦਰ ਸਿੰਘ ਹਾਂਡਾ)- ਬੀਤੇ ਕੱਲ੍ਹ ਮਮਦੋਟ ਇਲਾਕੇ ਵਿਚ ਬੇਖ਼ੌਫ਼ ਘੁੰਮ ਰਹੇ ਲੁਟੇਰਿਆਂ ਵਲੋਂ ਬੀਤੇ ਕੱਲ੍ਹ ਫਿਰ ਲੁੱਟ-ਖੋਹ ਵਾਰਦਾਤ ਨੂੰ ਅੰਜਾਮ ਦਿੰਦਿਆਂ ਇਕ ਵਿਅਕਤੀ ਤੋਂ ਮੋਟਰਸਾਈਕਲ ਖੋਹ ਲਿਆ ਗਿਆ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ...

ਪੂਰੀ ਖ਼ਬਰ »

ਭਾਕਿਯੂ (ਕਾਦੀਆਂ) ਨੇ ਉਠਾਈ ਗੜੇਮਾਰੀ ਪ੍ਰਭਾਵਿਤ ਫ਼ਸਲਾਂ ਦਾ ਪੂਰਾ ਮੁਆਵਜ਼ਾ ਦੇਣ ਦੀ ਮੰਗ

ਤਲਵੰਡੀ ਭਾਈ, 21 ਮਾਰਚ (ਕੁਲਜਿੰਦਰ ਸਿੰਘ ਗਿੱਲ)- ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਨੇ ਬੀਤੇ ਦਿਨ ਹੋਈ ਗੜੇਮਾਰੀ ਕਾਰਨ ਨੁਕਸਾਨੀਆਂ ਫ਼ਸਲਾਂ ਦਾ ਪੂਰਾ ਮੁਆਵਜ਼ਾ ਦੇਣ ਦੀ ਮੰਗ ਉਠਾਈ ਹੈ | ਇਸ ਸਬੰਧੀ ਜਥੇਬੰਦੀ ਦੇ ਸੂਬਾ ਉਪ ਪ੍ਰਧਾਨ ਬਲਜਿੰਦਰ ਸਿੰਘ ਬੱਬੀ ...

ਪੂਰੀ ਖ਼ਬਰ »

ਵਿਧਾਇਕ ਦਹੀਯਾ ਨੇ ਪਿੰਡ ਠੇਠਰ ਕਲਾਂ ਵਿਖੇ ਗੜੇਮਾਰੀ ਪ੍ਰਭਾਵਿਤ ਫ਼ਸਲਾਂ ਦਾ ਲਿਆ ਜਾਇਜ਼ਾ

ਤਲਵੰਡੀ ਭਾਈ, 21 ਮਾਰਚ (ਕੁਲਜਿੰਦਰ ਸਿੰਘ ਗਿੱਲ)- ਬੀਤੇ ਮੋਹਲੇਧਾਰ ਬਾਰਿਸ਼ ਨਾਲ ਹੋਈ ਗੜੇਮਾਰੀ ਕਾਰਨ ਨੁਕਸਾਨੀਆਂ ਗਈਆਂ ਫ਼ਸਲਾਂ ਦਾ ਜਾਇਜ਼ਾ ਲੈਣ ਲਈ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਵਿਧਾਇਕ ਐਡਵੋਕੇਟ ਰਜਨੀਸ਼ ਦਹੀਯਾ ਵਲੋਂ ਪਿੰਡ ਠੇਠਰ ਕਲਾਂ ਦਾ ਦੌਰਾ ਕੀਤਾ ...

ਪੂਰੀ ਖ਼ਬਰ »

ਅਕਾਲੀ ਦਲ (ਅ) ਕਿਸਾਨ ਵਿੰਗ ਵਲੋਂ ਰਾਸ਼ਟਰਪਤੀ ਦੇ ਨਾਂਅ ਮੰਗ-ਪੱਤਰ

ਜ਼ੀਰਾ, 21 ਮਾਰਚ (ਮਨਜੀਤ ਸਿੰਘ ਢਿੱਲੋਂ)- ਪੰਜਾਬ ਅੰਦਰ ਚੱਲ ਰਹੇ ਹਾਲਾਤ 'ਤੇ ਗਹਿਰੀ ਚਿੰਤਾ ਪ੍ਰਗਟ ਕਰਦਿਆਂ ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਦੇ ਕਿਸਾਨ ਵਿੰਗ ਵਲੋਂ ਦੇਸ਼ ਦੇ ਰਾਸ਼ਟਰਪਤੀ ਦੋ੍ਰਪਦੀ ਮੁਰਮੂ ਦੇ ਨਾਂਅ ਇਕ ਮੰਗ ਪੱਤਰ ਗਗਨਦੀਪ ਸਿੰਘ ਐੱਸ.ਡੀ.ਐਮ. ...

ਪੂਰੀ ਖ਼ਬਰ »

ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਗੁਰੂਹਰਸਹਾਏ ਦੀ ਚੋਣ

ਗੁਰੂਹਰਸਹਾਏ, 21 ਮਾਰਚ (ਹਰਚਰਨ ਸਿੰਘ ਸੰਧੂ)- ਸੁਸਾਇਟੀ ਪੰਜਾਬ ਇਕਾਈ ਗੁਰੂਹਰਸਹਾਏ ਦੀ ਇਕ ਅਹਿਮ ਮੀਟਿੰਗ ਹੋਈ, ਜਿਸ ਵਿਚ ਨਿਯਮਾਂ ਮੁਤਾਬਿਕ ਪੁਰਾਣੀ ਇਕਾਈ ਨੂੰ ਭੰਗ ਕਰਕੇ ਨਵੀਂ ਇਕਾਈ ਬਣਾਈ ਗਈ | ਚੋਣ ਇਜਲਾਸ ਦੌਰਾਨ ਸਭਨਾਂ ਮੈਂਬਰਾਂ ਵਲੋਂ ਸਰਬਸੰਮਤੀ ਨਾਲ ...

ਪੂਰੀ ਖ਼ਬਰ »

ਜੁਡੀਸ਼ੀਅਲ ਕੰਪਲੈਕਸ ਦੀ ਮੰਗ ਨੂੰ ਲੈ ਕੇ ਬਾਰ ਐਸੋਸੀਏਸ਼ਨ ਗੁਰੂਹਰਸਹਾਏ ਦੀ ਮੀਟਿੰਗ

ਗੁਰੂਹਰਸਹਾਏ, 21 ਮਾਰਚ (ਹਰਚਰਨ ਸਿੰਘ ਸੰਧੂ)- ਬਾਰ ਐਸੋਸੀਏਸ਼ਨ ਗੁਰੂਹਰਸਹਾਏ ਜਨਰਲ ਹਾਊਸ ਦੀ ਮੀਟਿੰਗ ਨਵਦੀਪ ਅਹੂਜਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਕਚਹਿਰੀ 'ਚ ਜੁਡੀਸ਼ੀਅਲ ਕੰਪਲੈਕਸ ਬਣਾਉਣ ਸਬੰਧੀ ਵਿਚਾਰਾਂ ਕੀਤੀਆਂ ਗਈਆਂ | ਮੀਟਿੰਗ ਮੌਕੇ ਨਵਦੀਪ ਅਹੂਜਾ ...

ਪੂਰੀ ਖ਼ਬਰ »

ਚੇਅਰਮੈਨ ਹਰਬੰਸ ਸਿੰਘ ਦੀ ਅਗਵਾਈ ਹੇਠ ਬਲਾਕ ਸੰਮਤੀ ਮੈਂਬਰਾਂ ਦੀ ਵਿਸ਼ੇਸ਼ ਮੀਟਿੰਗ

ਮਮਦੋਟ, 21 ਮਾਰਚ (ਰਾਜਿੰਦਰ ਸਿੰਘ ਹਾਂਡਾ)- ਮਮਦੋਟ ਬਲਾਕ ਦੇ ਪਿੰਡਾਂ ਲਈ ਪੰਦਰਵੇਂ ਵਿੱਤ ਕਮਿਸ਼ਨ ਦੀ ਜਾਰੀ ਹੋਈ 1 ਕਰੋੜ 13 ਲੱਖ ਰੁਪਏ ਦੀ ਗ੍ਰਾਂਟ ਨੂੰ ਲੈ ਕੇ ਅੱਜ ਮਮਦੋਟ ਬਲਾਕ ਦੇ ਦਫ਼ਤਰ ਵਿਚ ਬਲਾਕ ਸੰਮਤੀ ਚੇਅਰਮੈਨ ਹਰਬੰਸ ਸਿੰਘ, ਵਾਈਸ ਚੇਅਰਮੈਨ ਪਲਵਿੰਦਰ ਕੌਰ ...

ਪੂਰੀ ਖ਼ਬਰ »

ਸੂਬੇ 'ਚ ਪੁਲਿਸ ਤੇ ਕੇਂਦਰੀ ਫੋਰਸਾਂ ਲਾ ਕੇ ਸਹਿਮ ਦਾ ਮਾਹੌਲ ਬਣਾਉਣ ਦੀ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵਲੋਂ ਕਰੜੀ ਨਿੰਦਾ

ਫ਼ਿਰੋਜ਼ਪੁਰ, 21 ਮਾਰਚ (ਕੁਲਬੀਰ ਸਿੰਘ ਸੋਢੀ)-ਪੰਜਾਬ ਪੁਲਿਸ ਵਲੋਂ ਧਾਰਮਿਕ ਜਥੇਬੰਦੀ ਦੇ ਆਗੂ ਅੰਮਿ੍ਤਪਾਲ ਸਿੰਘ ਅਤੇ ਉਸ ਦੇ ਸਾਥੀਆਂ ਨੂੰ ਕੁਝ ਮਾਮਲਿਆਂ 'ਚ ਗਿ੍ਫ਼ਤਾਰ ਕਰਨ ਨੂੰ ਲੈ ਕੇ ਸੂਬਾ ਤੇ ਕੇਂਦਰ ਸਰਕਾਰ ਵਲੋਂ ਇਕ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਨਾਲ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਕੰਸਟੀਚੂਐਂਟ ਕਾਲਜ 'ਚ ਐਨ.ਐੱਸ.ਐੱਸ. ਕੈਂਪ ਸ਼ੁਰੂ

ਫ਼ਿਰੋਜ਼ਪੁਰ, 21 ਮਾਰਚ (ਤਪਿੰਦਰ ਸਿੰਘ)- ਪੰਜਾਬ ਯੂਨੀਵਰਸਿਟੀ ਕੰਸਟੀਚੂਐਂਟ ਕਾਲਜ ਮੋਹਕਮ ਖਾਂ ਵਾਲਾ ਫ਼ਿਰੋਜ਼ਪੁਰ ਵਿਖੇ ਪਿ੍ੰਸੀਪਲ ਡਾ: ਐੱਨ.ਆਰ. ਸ਼ਰਮਾ ਦੀ ਅਗਵਾਈ ਹੇਠ ਸੱਤ ਰੋਜ਼ਾ ਐਨ.ਐੱਸ.ਐੱਸ ਕੈਂਪ ਦੀ ਸ਼ੁਰੂਆਤ ਕੀਤੀ ਗਈ | ਕੈਂਪ ਦੇ ਪਹਿਲੇ ਦਿਨ ਸੇਵਾ-ਮੁਕਤ ...

ਪੂਰੀ ਖ਼ਬਰ »

ਇੰਟਰਨੈੱਟ ਤੇ ਐੱਸ.ਐਮ.ਐੱਸ. ਸੇਵਾਵਾਂ ਬੰਦ ਹੋਣ ਕਾਰਨ ਲੋਕਾਂ ਨੂੰ ਕਰਨਾ ਪੈ ਰਿਹਾ ਭਾਰੀ ਮੁਸ਼ਕਿਲਾਂ ਦਾ ਸਾਹਮਣਾ

ਮਮਦੋਟ, 21 ਮਾਰਚ (ਰਾਜਿੰਦਰ ਸਿੰਘ ਹਾਂਡਾ)- ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮਿ੍ਤਪਾਲ ਸਿੰਘ ਦੀ ਗਿ੍ਫ਼ਤਾਰੀ ਨੂੰ ਲੈ ਕੇ ਪੰਜਾਬ ਪੁਲਿਸ ਦੇ ਨਾਲ-ਨਾਲ ਕੇਂਦਰੀ ਸੁਰੱਖਿਆ ਬਲਾਂ ਅਤੇ ਪੰਜਾਬ ਨਾਲ ਲੱਗਦੇ ਦੂਜੇ ਰਾਜਾਂ ਦੀ ਪੁਲਿਸ ਵਲੋਂ ਅੱਡੀ-ਚੋਟੀ ਦਾ ਜ਼ੋਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX