ਤਾਜਾ ਖ਼ਬਰਾਂ


ਚੇਨਈ ਨੇ ਜਿੱਤਿਆ 2023 ਦਾ ਆਈ ਪੀ ਐੱਲ ਖਿਤਾਬ
. . .  about 3 hours ago
ਆਈ.ਪੀ.ਐੱਲ.2023 ਫਾਈਨਲ:ਮੀਂਹ ਕਾਰਨ ਰੁਕੀ ਖੇਡ
. . .  1 day ago
ਆਈ.ਪੀ.ਐੱਲ.2023 ਫਾਈਨਲ:ਗੁਜਰਾਤ ਨੇ ਚੇਨਈ ਨੂੰ ਜਿੱਤਣ ਲਈ ਦਿੱਤਾ 215 ਦੌੜਾਂ ਦਾ ਟੀਚਾ
. . .  1 day ago
ਅਹਿਮਦਾਬਾਦ, 29 ਮਈ-ਆਈ.ਪੀ.ਐੱਲ. 2023 ਦੇ ਫਾਈਨਲ ਵਿਚ ਟਾਸ ਹਾਰਨ 'ਤੇ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਮਿਲਣ 'ਤੇ ਗੁਜਰਾਤ ਟਾਈਟਨਜ਼ ਨੇ ਨਿਰਧਾਰਤ 20 ਓਵਰਾਂ 'ਚ 4 ਵਿਕਟਾਂ ਦੇ ਨੁਕਸਾਨ 'ਤੇ 214 ਦੌੜਾਂ ਬਣਾਈਆਂ ਤੇ ਚੇਨਈ ਸੁਪਰ ਕਿੰਗਜ਼ ਨੂੰ ਜਿੱਤਣ...
ਪਹਿਲਵਾਨ ਜਸਪੂਰਨ ਬਹਿਰਮਾਪੁਰ ਦੀ ਸਬ-ਜੂਨੀਅਰ ਏਸ਼ੀਅਨ ਕੁਸ਼ਤੀ ਚੈਂਪੀਅਨਸ਼ਿਪ ਲਈ ਹੋਈ ਚੋਣ
. . .  1 day ago
ਬਸੀ ਪਠਾਣਾਂ, 29 ਮਈ (ਰਵਿੰਦਰ ਮੌਦਗਿਲ)-ਨੇੜਲੇ ਪਿੰਡ ਬਹਿਰਾਮਪੁਰ ਦੇ ਪਹਿਲਵਾਨ ਕੁਲਤਾਰ ਸਿੰਘ ਦੇ ਪੁੱਤਰ ਜਸਪੂਰਨ ਸਿੰਘ ਦੀ ਸਬ-ਜੂਨੀਅਰ ਏਸ਼ੀਅਨ ਕੁਸ਼ਤੀ ਚੈਂਪੀਅਨਸ਼ਿਪ ਲਈ ਚੋਣ ਹੋਈ ਹੈ। ਇਸ ਮੌਕੇ ਪਹਿਲਵਾਨ ਜਸਪੂਰਨ ਸਿੰਘ ਨੇ ਦੱਸਿਆ ਕਿ ਇਹ ਸਬ-ਜੂਨੀਅਰ ਏਸ਼ੀਅਨ ਕੁਸ਼ਤੀ ਚੈਂਪੀਅਨਸ਼ਿਪ ਕਿਰਗੀਸਤਾਨ ਦੇ ਵਿਸ਼ਦਿਕ ਸ਼ਹਿਰ ਵਿਚ ਅਗਾਮੀ 13 ਜੂਨ...
ਕਰਨਾਟਕ:ਬੱਸ ਅਤੇ ਕਾਰ ਦੀ ਟੱਕਰ 'ਚ 2 ਬੱਚਿਆਂ ਸਮੇਤ 10 ਮੌਤਾਂ
. . .  1 day ago
ਮੈਸੂਰ, 29 ਮਈ-ਕਰਨਾਟਕ ਦੇ ਤਿਰੁਮਾਕੁਡਾਲੂ-ਨਰਸੀਪੁਰਾ ਨੇੜੇ ਇਕ ਨਿੱਜੀ ਬੱਸ ਅਤੇ ਕਾਰ ਵਿਚਾਲੇ ਹੋਈ ਟੱਕਰ ਵਿਚ ਦੋ ਬੱਚਿਆਂ ਸਮੇਤ 10 ਲੋਕਾਂ ਦੀ ਮੌਤ ਹੋ...
ਆਈ.ਪੀ.ਐੱਲ.2023 ਫਾਈਨਲ:ਟਾਸ ਜਿੱਤ ਕੇ ਚੇਨਈ ਵਲੋਂ ਗੁਜਰਾਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ
. . .  1 day ago
ਅਹਿਮਦਾਬਾਦ, 29 ਮਈ-ਆਈ.ਪੀ.ਐੱਲ.2023 ਦੇ ਫਾਈਨਲ ਵਿਚ ਚੇਨਈ ਸੁਪਰ ਕਿੰਗਜ਼ ਦੇ ਕਪਤਾਨ ਐਮ.ਐੱਸ.ਧੋਨੀ ਨੇ ਟਾਸ ਜਿੱਤ ਕੇ ਗੁਜਰਾਤ ਟਾਈਟਨਜ਼ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਦਿੱਤਾ...
ਖੰਨਾ ਦੇ ਲੋਕਾਂ ਨੂੰ ਗਰਮੀ ਤੋਂ ਮਿਲੀ ਰਾਹਤ, ਹੋਈ ਗੜ੍ਹੇਮਾਰੀ
. . .  1 day ago
ਖੰਨਾ, 29 ਮਈ (ਹਰਜਿੰਦਰ ਸਿੰਘ ਲਾਲ)-ਕਈ ਦਿਨਾਂ ਤੋਂ ਪੈ ਰਹੀ ਅੱਤ ਦੀ ਗਰਮੀ ਨੇ ਲੋਕਾਂ ਦਾ ਜਿਊਣਾ ਮੁਹਾਲ ਕੀਤਾ ਹੋਇਆ ਸੀ। ਪਰ ਅੱਜ ਉਸ ਵਕਤ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਜਦੋਂ ਪਹਿਲਾਂ ਹਨੇਰੀ ਝੱਖੜ ਤੇ ਬਾਅਦ ਵਿਚ ਮੀਂਹ...
ਇਕ ਹੋਰ ਨੌਜਵਾਨ ਦੀ ਚਿੱਟੇ ਦਾ ਟੀਕਾ ਲਗਾਉਣ ਨਾਲ ਮੌਤ
. . .  1 day ago
ਮੌੜ ਮੰਡੀ, 29 ਮਈ (ਗੁਰਜੀਤ ਸਿੰਘ ਕਮਾਲੂ)- ਭਾਵੇਂ ਕਿ ਸੂਬੇ ਦੀ ਸਰਕਾਰ ਪੰਜਾਬ 'ਚੋਂ ਚਿੱਟੇ ਦਾ ਨਸ਼ਾ ਖ਼ਤਮ ਕਰਨ ਦੇ ਲੱਖਾਂ ਦਾਅਵੇ ਕਰ ਰਹੀ ਹੈ ਪਰ ਗਲੀ-ਗਲੀ ਵਿਕਦਾ ਚਿੱਟਾ ਅੱਜ ਵੀ ਨੌਜਵਾਨਾਂ ਦੀ ਜਾਨ ਲੈ ਰਿਹਾ ਹੈ। ਅਜਿਹਾ...
ਐਂਟੀ ਨਾਰਕੋਟਿਕ ਸੈਲ ਜੈਤੋ ਨੇ ਚੋਰੀ ਦੀ ਕਾਰ ਤੇ ਤਿੰਨ ਮੋਟਰਸਾਈਕਲ ਸਮੇਤ ਦੋਵਾਂ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਜੈਤੋ, 29 ਮਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਐਂਟੀ ਨਾਰਕੋਟਿਕ ਸੈਲ ਜੈਤੋ ਦੀ ਟੀਮ ਵਲੋਂ ਚੋਰੀ ਦੀ ਕਾਰ ਤੇ ਤਿੰਨ ਮੋਟਰਸਾਈਕਲਾਂ ਸਮੇਤ ਤਿੰਨ ਵਿਅਕਤੀਆਂ 'ਚੋਂ ਦੋਵਾਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ...
ਨੂਰਮਹਿਲ ਦੇ ਇਕ ਦੁਕਾਨਦਾਰ ਨੂੰ ਘਰ 'ਚ ਬੰਧਕ ਬਣਾ ਕੇ ਹਥਿਆਰਾਂ ਦੀ ਨੋਕ 'ਤੇ ਕੀਤੀ ਲੁੱਟ
. . .  1 day ago
ਜੰਡਿਆਲਾ ਮੰਜਕੀ, 29ਮਈ (ਸੁਰਜੀਤ ਸਿੰਘ ਜੰਡਿਆਲਾ)-ਨੂਰਮਹਿਲ 'ਚ ਇਕ ਦੁਕਾਨਦਾਰ ਨੂੰ ਘਰ 'ਚ ਬੰਧਕ ਬਣਾ ਕੇ ਪਿਸਤੌਲ ਦੀ ਨੋਕ 'ਤੇ ਵੱਡੀ ਰਾਸ਼ੀ ਅਤੇ ਗਹਿਣੇ ਲੁੱਟੇ ਜਾਣ ਦਾ ਸਮਾਚਾਰ ਹੈ। ਸੂਤਰਾਂ ਅਨੁਸਾਰ ਲੁਟੇਰਿਆਂ ਨੇ ਘਰ ਵਿਚ ਵੜ...
ਲੋਕਤੰਤਰ ਦੇ ਚੌਥੇ ਥੰਮ੍ਹ ਦੀ ਆਜ਼ਾਦੀ ਦੀ ਰਾਖੀ ਅਤੇ ਸੱਤਾਧਾਰੀ ਸਰਕਾਰ ਦੇ ਜ਼ੁਲਮ ਵਿਰੁੱਧ ਸੁਖਬੀਰ ਨੇ ਆਵਾਜ਼ ਕੀਤੀ ਬੁਲੰਦ
. . .  1 day ago
ਚੰਡੀਗੜ੍ਹ, 29 ਮਈ-ਪੰਜਾਬ ਵਿਜੀਲੈਂਸ ਬਿਊਰੋ ਵਲੋਂ ਜੰਗ-ਏ-ਆਜ਼ਾਦੀ ਯਾਦਗਾਰ ਦੇ ਮਾਮਲੇ ਦੀ ਜਾਂਚ ਲਈ ‘ਅਜੀਤ’ ਅਖਬਾਰ ਦੇ ਮੁੱਖ ਸੰਪਾਦਕ ਬਰਜਿੰਦਰ ਸਿੰਘ ਹਮਦਰਦ ਨੂੰ ਤਲਬ ਕੀਤਾ ਗਿਆ ਸੀ, ਜਿਸ ਕਰਕੇ ਵੱਖ-ਵੱਖ ਸਿਆਸੀ...
ਓਲੰਪੀਅਨ ਪਹਿਲਵਾਨਾਂ ਨਾਲ ਸਰਕਾਰ ਵਲੋਂ ਕੀਤੀ ਧੱਕੇਸ਼ਾਹੀ ਦੀ ਸ਼੍ਰੋਮਣੀ ਕਮੇਟੀ ਨੇ ਕੀਤੀ ਨਿੰਦਾ
. . .  1 day ago
ਅੰਮ੍ਰਿਤਸਰ, 29 ਮਈ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਨੇ ਦਿੱਲੀ ਦੇ ਜੰਤਰ-ਮੰਤਰ ਵਿਖੇ ਇਨਸਾਫ਼ ਲਈ ਧਰਨੇ 'ਤੇ ਬੈਠੀਆਂ ਓਲੰਪੀਅਨ ਪਹਿਲਵਾਨ ਬੀਬੀਆਂ ਨਾਲ ਸਰਕਾਰ ਵਲੋਂ ਕੀਤੀ ਗਈ ਧੱਕੇਸ਼ਾਹੀ ਦੀ ਕਰੜੀ ਨਿੰਦਾ ਕੀਤੀ...
ਭਾਕਿਯੂ ਏਕਤਾ ਉਗਰਾਹਾਂ ਨੇ ਖ਼ੇਤੀ ਮਸਲਿਆਂ ਸੰਬੰਧੀ ਦੋ ਚਿਤਾਵਨੀ ਪੱਤਰ ਬਾਦਲ ਪਰਿਵਾਰ ਦੇ ਬੂਹੇ ’ਤੇ ਚਿਪਕਾਏ
. . .  1 day ago
ਮੰਡੀ ਕਿਲਿਆਂਵਾਲੀ, 29 ਮਈ (ਇਕਬਾਲ ਸਿੰਘ ਸ਼ਾਂਤ)- ਭਾਕਿਯੂ ਏਕਤਾ ਉਗਰਾਹਾਂ ਨੇ ਅੱਜ ਪਿੰਡ ਬਾਦਲ ਵਿਖੇ ਖ਼ੇਤੀ ਮਸਲਿਆਂ ਸੰਬੰਧੀ ਦੋ ਚਿਤਾਵਨੀ ਪੱਤਰ ਬਾਦਲ ਪਰਿਵਾਰ ਦੀ ਰਿਹਾਇਸ਼ ਦੇ ਬੂਹੇ ’ਤੇ ਚਿਪਕਾਏ....
ਲੜਕੀ ਦੇ ਕਤਲ ਮਾਮਲੇ ’ਚ ਮੁਲਜ਼ਮ ਗਿ੍ਫ਼ਤਾਰ
. . .  1 day ago
ਲਖਨਊ, 29 ਮਈ- ਬੀਤੇ ਦਿਨ ਦਿੱਲੀ ਵਿਚ ਹੋਏ 16 ਸਾਲਾ ਲੜਕੀ ਦੇ ਕਤਲ ਕੇਸ ਦੇ ਮਾਮਲੇ ਵਿਚ ਪੁਲਿਸ ਨੇ ਮੁਲਜ਼ਮ ਸਾਹਿਲ ਨੂੰ ਉਤਰ ਪ੍ਰਦੇਸ਼ ਦੇ ਬੁਲੰਦਸ਼ਹਿਰ ਨੇੜੇ ਗ੍ਰਿਫ਼ਤਾਰ ਕਰ ਲਿਆ ਹੈ।
ਦਿੱਲੀ ਔਰਤਾਂ ਤੇ ਲੜਕੀਆਂ ਲਈ ਅਸਰੁੱਖ਼ਿਅਤ- ਸਵਾਤੀ ਮਾਲੀਵਾਲ
. . .  1 day ago
ਨਵੀਂ ਦਿੱਲੀ, 29 ਮਈ- 16 ਸਾਲਾ ਲੜਕੀ ਨੂੰ ਚਾਕੂ ਮਾਰਨ ’ਤੇ ਗੱਲ ਕਰਦਿਆਂ ਦਿੱਲੀ ਮਹਿਲਾ ਆਯੋਗ ਦੀ ਮੁਖੀ ਸਵਾਤੀ ਮਾਲੀਵਾਲ ਨੇ ਕਿਹਾ ਕਿ ਮੈਂ ਅਜਿਹਾ ਡਰਾਉਣਾ ਮਾਮਲਾ ਕਦੇ ਨਹੀਂ ਦੇਖਿਆ। ਉਨ੍ਹਾਂ ਕਿਹਾ....
ਆਪਣੇ ਸ਼ਾਇਰਾਨਾ ਅੰਦਾਜ਼ ਵਿਚ ਭਗਵੰਤ ਮਾਨ ਨੂੰ ਕੀ ਬੋਲੇ ਨਵਜੋਤ ਸਿੰਘ ਸਿੱਧੂ
. . .  1 day ago
ਚੰਡੀਗੜ੍ਹ, 29 ਮਈ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਡਾ. ਬਰਜਿੰਦਰ ਸਿੰਘ ਹਮਦਰਦ ਨੂੰ ਵਿਜੀਲੈਂਸ ਜਾਂਚ ਲਈ ਬੁਲਾਉਣ ਸੰਬੰਧੀ....
ਯਾਸੀਨ ਮਲਿਕ ਨੂੰ ਦਿੱਲੀ ਹਾਈਕੋਰਟ ਨੇ ਜਾਰੀ ਕੀਤਾ ਪ੍ਰੋਡਕਸ਼ਨ ਵਾਰੰਟ
. . .  1 day ago
ਨਵੀਂ ਦਿੱਲੀ, 29 ਮਈ- ਪ੍ਰਤੀਬੰਧਿਤ ਜੰਮੂ-ਕਸ਼ਮੀਰ ਲਿਬਰੇਸ਼ਨ ਫ਼ਰੰਟ ਦੇ ਮੁਖੀ ਯਾਸੀਨ ਮਲਿਕ ਸੰਬੰਧੀ ਦਿੱਲੀ ਹਾਈ ਕੋਰਟ....
ਕਿਸਾਨ ਯੂਨੀਅਨ ਉਗਰਾਹਾਂ ਵਲੋਂ ਪਰਨੀਤ ਕੌਰ ਦੀ ਰਿਹਾਇਸ਼ ਦੇ ਬਾਹਰ ਧਰਨਾ ਸ਼ੁਰੂ
. . .  1 day ago
ਪਟਿਆਲਾ, 29 ਮਈ (ਅਮਰਬੀਰ ਸਿੰਘ ਆਹਲੂਵਾਲੀਆ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਪਟਿਆਲਾ ਤੋਂ ਸੰਸਦ ਮੈਂਬਰ ਸ੍ਰੀਮਤੀ ਪਰਨੀਤ ਕੌਰ ਦੀ ਪਟਿਆਲਾ ਰਿਹਾਇਸ਼ ਦੇ ਬਾਹਰ ਵਿਸ਼ਾਲ.....
ਪਹਿਲਵਾਨ ਕੁੜੀਆਂ ਨਾਲ ਹੋਈ ਧੱਕਾ ਮੁੱਕੀ ਦਾ ਗਿਆਨੀ ਹਰਪ੍ਰੀਤ ਸਿੰਘ ਵਲੋਂ ਵਿਰੋਧ
. . .  1 day ago
ਅੰਮ੍ਰਿਤਸਰ, 29 ਮਈ- ਬੀਤੇ ਦਿਨ ਦਿੱਲੀ ਦੇ ਜੰਤਰ-ਮੰਤਰ ਵਿਖੇ ਪ੍ਰਦਰਸ਼ਨ ਕਰ ਰਹੀਆਂ ਪਹਿਲਵਾਨ ਕੁੜੀਆਂ ਨਾਲ ਪੁਲਿਸ ਵਲੋਂ ਕੀਤੀ ਗਈ ਧੱਕਾ ਮੁੱਕੀ ’ਤੇ ਪ੍ਰਤੀਕਰਮ ਦਿੰਦਿਆ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ....
ਲੁੱਟ-ਖੋਹ ਦੀਆਂ ਘਟਨਾਵਾਂ ਦਾ ਮੁੱਖ ਸਰਗਨਾ ਕਾਬੂ
. . .  1 day ago
ਸ੍ਰੀ ਮੁਕਤਸਰ ਸਾਹਿਬ, 29 ਮਈ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਵਿਖੇ ਵਪਾਰੀ ਤਰਸੇਮ ਕੁਮਾਰ ਦੀ ਦੁਕਾਨ ਤੋਂ ਇਕ ਲੱਖ ਰੁਪਏ ਦੀ ਲੁੱਟ ਅਤੇ ਲੱਖੇਵਾਲੀ ਵਿਖੇ ਪੰਪ ਤੋਂ 3 ਲੱਖ ਰੁਪਏ ਦੀ ਲੁੱਟ ਸਮੇਤ ਕਈ....
ਯਾਦਗਾਰ ਦੇ ਫ਼ੰਡਾਂ ਨਾਲ ਡਾ. ਹਮਦਰਦ ਦਾ ਕੋਈ ਲੈਣਾ ਦੇਣਾ ਨਹੀਂ - ਡਾ. ਨਿੱਝਰ
. . .  1 day ago
ਅੰਮ੍ਰਿਤਸਰ, 29 ਮਈ (ਹਰਮਿੰਦਰ ਸਿੰਘ)- ਪੰਜਾਬ ਦੇ ਮੁੱਖ ਮੰਤਰੀ ਦੇ ਇਸ਼ਾਰੇ ’ਤੇ ਕਰਤਾਰਪੁਰ ਵਿਖੇ ਉਸਾਰੀ ਗਈ ਜੰਗ-ਏ-ਆਜ਼ਾਦੀ ਯਾਦਗਾਰ ਦੇ ਮਾਮਲੇ ’ਚ ‘ਅਜੀਤ’ ਦੇ ਪ੍ਰਬੰਧਕੀ ਸੰਪਾਦਕ ਡਾ. ਬਰਜਿੰਦਰ ਸਿੰਘ....
ਪੰਜਾਬ ਕਾਂਗਰਸ ਨੇ ਸਾਰੀਆਂ ਪਾਰਟੀਆਂ ਨੂੰ ਇਕੱਠੇ ਹੋਣ ਦਾ ਦਿੱਤਾ ਸੱਦਾ: ਮਾਮਲਾ ਸ. ਬਰਜਿੰਦਰ ਸਿੰਘ ਹਮਦਰਦ ’ਤੇ ਵਿਜੀਲੈਂਸ ਜਾਂਚ ਦਾ
. . .  1 day ago
ਚੰਡੀਗੜ੍ਹ, 29 ਮਈ- ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਟਵੀਟ ਕੀਤਾ ਗਿਆ ਹੈ। ਟਵੀਟ ਕਰਦਿਆਂ ਉਨ੍ਹਾਂ ਕਿਹਾ ਕਿ ਰੋਜ਼ਾਨਾ ‘ਅਜੀਤ’ ਦੇ ਮੁੱਖ ਸੰਪਾਦਕ ਬਰਜਿੰਦਰ ਸਿੰਘ ਹਮਦਰਦ ਜੀ ਵਿਰੁੱਧ ਪੰਜਾਬ ਸਰਕਾਰ...
ਪ੍ਰਧਾਨ ਮੰਤਰੀ ਨੇ ਅਸਾਮ ਦੀ ਪਹਿਲੀ ਵੰਦੇ ਭਾਰਤ ਰੇਲਗੱਡੀ ਨੂੰ ਦਿਖਾਈ ਹਰੀ ਝੰਡੀ
. . .  1 day ago
ਨਵੀਂ ਦਿੱਲੀ, 29 ਮਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਡੀਓ ਕਾਨਫ਼ਰੰਸਿੰਗ ਰਾਹੀਂ ਗੁਹਾਟੀ ਤੋਂ ਨਿਊ ਜਲਪਾਈਗੁੜੀ ਤੱਕ ਵੰਦੇ ਭਾਰਤ ਰੇਲਗੱਡੀ ਨੂੰ ਹਰੀ ਝੰਡੀ ਦਿਖਾਈ। ਇਸ ਮੌਕੇ ਉਨ੍ਹਾਂ ਕਿਹਾ ਕਿ ਅੱਜ ਦਾ ਦਿਨ ਆਸਾਮ ਸਮੇਤ ਪੂਰੇ ਉਤਰ ਪੂਰਬ ਲਈ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਉਤਰ....
ਬੀ.ਐਸ.ਐਫ਼. ਨੇ ਹੈਰੋਇਨ ਅਤੇ ਪਾਕਿਸਤਾਨ ਤੋਂ ਆਇਆ ਡਰੋਨ ਕੀਤਾ ਬਰਾਮਦ
. . .  1 day ago
ਅਟਾਰੀ, 29 ਮਈ (ਗੁਰਦੀਪ ਸਿੰਘ ਅਟਾਰੀ)- ਬਾਰਡਰ ਅਬਜ਼ਰਵਰ ਪੋਸਟ ਧਨੋਏ ਖ਼ੁਰਦ ਦੇ ਨਜ਼ਦੀਕ ਤੋਂ ਬੀ. ਐਸ. ਐਫ਼. ਦੀ 22 ਬਟਾਲੀਅਨ ਨੇ ਪਾਕਿਸਤਾਨ ਤੋਂ ਆਇਆ ਡਰੋਨ ਬਰਾਮਦ ਕੀਤਾ ਹੈ। ਡਰੋਨ....
ਸਕੂਲਾਂ ਵਿਚ 1 ਜੂਨ ਤੋਂ ਛੁੱਟੀਆਂ ਦਾ ਐਲਾਨ
. . .  1 day ago
ਨੂਰਪੁਰ ਬੇਦੀ, 29 ਮਈ (ਹਰਦੀਪ ਸਿੰਘ ਢੀਂਡਸਾ)- ਪੰਜਾਬ ਸਰਕਾਰ ਵਲੋਂ ਸੂਬੇ ਦੇ ਸਕੂਲਾਂ ਵਿਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 9 ਚੇਤ ਸੰਮਤ 555

ਕਪੂਰਥਲਾ / ਫਗਵਾੜਾ

ਚੰਗੀਆਂ ਕਿਤਾਬਾਂ ਮਨੁੱਖ ਨੂੰ ਬੌਧਿਕ ਅਮੀਰੀ ਤੇ ਮਨ ਦੀ ਖ਼ੁਸ਼ੀ ਬਖ਼ਸ਼ਦੀਆਂ ਹਨ-ਸੰਤ ਸੀਚੇਵਾਲ

ਸੁਲਤਾਨਪੁਰ ਲੋਧੀ, 21 ਮਾਰਚ (ਥਿੰਦ, ਹੈਪੀ)-ਸਾਹਿਤ ਸਭਾ ਸੁਲਤਾਨਪੁਰ ਲੋਧੀ ਵਲੋਂ ਪ੍ਰਧਾਨ ਡਾ: ਸਵਰਨ ਸਿੰਘ ਤੇ ਜਨਰਲ ਸਕੱਤਰ ਮੁਖਤਾਰ ਸਿੰਘ ਚੰਦੀ ਦੀ ਅਗਵਾਈ 'ਚ ਸਾਹਿਤਕ ਸਮਾਗਮ ਕਰਵਾਇਆ ਗਿਆ | ਜਿਸ ਵਿਚ ਕਸ਼ਮੀਰ ਸਿੰਘ ਯੂ.ਐਸ.ਏ. ਦੁਆਰਾ ਰਚਿਤ ਕਾਵਿ ਸੰਗ੍ਰਹਿ 'ਹੰਝੂ ਅਤੇ ਹੌਕੇ' ਦੀ ਘੁੰਡ ਚੁਕਾਈ ਕੀਤੀ ਗਈ | ਸਮਾਗਮ ਦੀ ਪ੍ਰਧਾਨਗੀ ਰਾਜ ਸਭਾ ਮੈਂਬਰ ਪਦਮਸ੍ਰੀ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ, ਉੱਘੇ ਪੱਤਰਕਾਰ ਤੇ ਪੇਸ਼ਕਾਰ ਸਵਰਨ ਸਿੰਘ ਟਹਿਣਾ, ਪਿ੍ੰਸੀਪਲ ਸੁਧੀਰ ਕੁਮਾਰ, ਮਾਸਟਰ ਅਜੀਤ ਸਿੰਘ ਤੇ ਇੰਜ: ਸਵਰਨ ਸਿੰਘ ਨੇ ਕੀਤੀ | ਇਸ ਮੌਕੇ ਸੰਤ ਸੀਚੇਵਾਲ ਨੇ ਕਿਹਾ ਕਿ ਚੰਗੀਆਂ ਕਿਤਾਬਾਂ ਮਨੁੱਖ ਨੂੰ ਬੌਧਿਕ ਅਮੀਰੀ ਬਖ਼ਸ਼ਦੀਆਂ ਹਨ | ਉਨ੍ਹਾਂ ਕਿਹਾ ਕਿ ਸਾਨੂੰ ਪਹਿਲਾਂ ਆਪਣੇ ਆਪ ਨਾਲ ਤੇ ਫਿਰ ਆਪਸ ਵਿਚ ਜੁੜਨ ਦੀ ਲੋੜ ਹੈ | ਇਸ ਤੋਂ ਬਾਅਦ ਸਾਨੂੰ ਕਿਤਾਬਾਂ ਤੇ ਕੁਦਰਤ ਨਾਲ ਜੁੜਨਾ ਚਾਹੀਦਾ ਹੈ | ਇਸ ਮੌਕੇ ਸਵਰਨ ਸਿੰਘ ਟਹਿਣਾ ਨੇ ਕਿਹਾ ਕਿ ਅੱਜ ਇੰਟਰਨੈੱਟ ਤੇ ਸੋਸ਼ਲ ਮੀਡੀਆ ਦਾ ਜ਼ਮਾਨਾ ਹੈ, ਪਰ ਫਿਰ ਵੀ ਕਿਤਾਬਾਂ ਦੀ ਆਪਣੀ ਅਹਿਮੀਅਤ ਹੈ | ਉਘੇ ਸ਼ਾਇਰ ਮੁਖਤਾਰ ਸਿੰਘ ਚੰਦੀ ਨੇ ਕਸ਼ਮੀਰ ਸਿੰਘ ਧੰਜੂ ਦੇ ਚੌਥੇ ਕਾਵਿ ਸੰਗ੍ਰਹਿ 'ਹੰਝੂ ਅਤੇ ਹੌਕੇ' ਲੋਕ ਅਰਪਣ ਮੌਕੇ ਉਨ੍ਹਾਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਵਿਦੇਸ਼ਾਂ ਵਿਚ ਵੱਸਦੇ ਪੰਜਾਬੀ ਦਿਨ ਰਾਤ ਮਿਹਨਤ ਕਰਨ ਦੇ ਨਾਲ ਨਾਲ ਆਪਣੀ ਮਾਂ ਬੋਲੀ ਪੰਜਾਬੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਉਪਰਾਲੇ ਕਰ ਰਹੇ ਹਨ ਜੋ ਕਿ ਬਹੁਤ ਬਹੁਤ ਹੀ ਸ਼ਲਾਘਾਯੋਗ ਕਾਰਜ ਹੈ | ਕਸ਼ਮੀਰ ਸਿੰਘ ਧੰਜੂ ਦੇ ਇਸ ਕਾਵਿ ਸੰਗ੍ਰਹਿ ਦਾ ਬੈਕ ਪੇਜ ਬਲਵਿੰਦਰ ਸਿੰਘ ਜਾਲਫ ਗਿੱਦੜਪਿੰਡੀ ਵਲੋਂ ਲਿਖਿਆ ਗਿਆ ਹੈ | ਇਸ ਮੌਕੇ ਗੁਰਮੇਲ ਸਿੰਘ ਚੀਨੀਆ ਯੂ.ਐਸ.ਏ., ਸੁਖਜਿੰਦਰਪਾਲ ਸਿੰਘ ਮਿੰਟਾ ਆਸਟ੍ਰੇਲੀਆ, ਨਰਿੰਦਰ ਸਿੰਘ ਢਿੱਲੋਂ, ਮੁਖ਼ਤਿਆਰ ਸਿੰਘ ਖਿੰਡਾ, ਇੰਜ: ਬੀ.ਐਸ. ਮਠਾੜੂ ਰਿਟਾਇਰਡ ਚੀਫ਼ ਇੰਜੀਨੀਅਰ, ਡਾ: ਤਰਲੋਚਨ ਸਿੰਘ ਤੇਜੀ, ਪਾਲ ਸਿੰਘ ਨੌਲੀ, ਬਲਦੇਵ ਸਿੰਘ ਸੀ.ਏ.ਓ., ਮਾਸਟਰ ਦਲੀਪ ਸਿੰਘ, ਡਾ: ਪਰਮਜੀਤ ਸਿੰਘ ਮਾਨਸਾ, ਕੁਲਵਿੰਦਰ ਕੌਰ ਕੰਵਲ, ਅਮਰਜੀਤ ਸਿੰਘ ਸੁਲਤਾਨਪੁਰ ਲੋਧੀ, ਮਾਸਟਰ ਦੇਸਰਾਜ, ਬਲਬੀਰ ਸਿੰਘ ਸ਼ੇਰਪੁਰੀ, ਬਲਜੀਤ ਸਿੰਘ ਤਲਵੰਡੀ ਚੌਧਰੀਆਂ, ਸੁੱਚਾ ਸਿੰਘ ਮਿਰਜ਼ਾਪੁਰ ਆਦਿ ਹਾਜ਼ਰ ਸਨ |

ਖੇਤ ਮਜ਼ਦੂਰ ਨੇ ਜ਼ਹਿਰੀਲਾ ਪਦਾਰਥ ਨਿਗਲ ਕੇ ਜੀਵਨ ਲੀਲ੍ਹਾ ਸਮਾਪਤ ਕੀਤੀ

ਡਡਵਿੰਡੀ, 21 ਮਾਰਚ (ਦਿਲਬਾਗ ਸਿੰਘ ਝੰਡ)-ਪਿੰਡ ਭਿੰਡੀ ਸੈਦਾ ਅੰਮਿ੍ਤਸਰ ਤੋਂ ਕਰੀਬ ਡੇਢ ਮਹੀਨਾ ਪਹਿਲਾਂ ਪਿੰਡ ਮੋਠਾਂਵਾਲ 'ਚ ਆਲੂਆਂ ਦੀ ਪੁਟਾਈ ਕਰਨ ਲਈ ਆਏ ਇੱਕ ਖੇਤ ਮਜ਼ਦੂਰ ਨੇ ਜ਼ਹਿਰੀਲੀ ਚੀਜ਼ ਪੀ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ | ਥਾਣਾ ਸੁਲਤਾਨਪੁਰ ...

ਪੂਰੀ ਖ਼ਬਰ »

ਗੰਨੇ ਦੀ ਟਰਾਲੀ ਨੂੰ ਟਰੱਕ ਨੇ ਮਾਰੀ ਟੱਕਰ-6 ਜ਼ਖ਼ਮੀ

ਫਗਵਾੜਾ, 21 ਮਾਰਚ (ਹਰਜੋਤ ਸਿੰਘ ਚਾਨਾ)-ਫਗਵਾੜਾ-ਹੁਸ਼ਿਆਰਪੁਰ ਸੜਕ 'ਤੇ ਪਿੰਡ ਜਗਜੀਤਪੁਰ ਲਾਗੇ ਇੱਕ ਗੰਨੇ ਦੀ ਟਰਾਲੀ ਨੂੰ ਟਰੱਕ ਵਲੋਂ ਟੱਕਰ ਮਾਰਨ ਕਾਰਨ ਟਰਾਲੀ 'ਚ ਸਵਾਰ ਛੇ ਮਜ਼ਦੂਰ ਜ਼ਖਮੀ ਹੋ ਗਏ ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਵਿਖੇ ਲਿਆਂਦਾ ਗਿਆ ਹੈ | ...

ਪੂਰੀ ਖ਼ਬਰ »

ਅਣਪਛਾਤੇ ਵਾਹਨ ਵਲੋਂ ਫੇਟ ਮਾਰੇ ਜਾਣ ਕਾਰਨ ਮੋਟਰਸਾਈਕਲ ਸਵਾਰ ਜ਼ਖਮੀ

ਕਪੂਰਥਲਾ, 21 ਮਾਰਚ (ਅਮਨਜੋਤ ਸਿੰਘ ਵਾਲੀਆ)-ਗੋਇੰਦਵਾਲ ਸਾਹਿਬ ਰੋਡ 'ਤੇ ਬੀਤੀ ਦੇਰ ਰਾਤ ਮੋਟਰਸਾਈਕਲ 'ਤੇ ਜਾ ਰਹੇ ਇਕ ਵਿਅਕਤੀ ਨੂੰ ਭਵਾਨੀਪੁਰ ਨੇੜੇ ਕਿਸੇ ਅਣਪਛਾਤੇ ਵਾਹਨ ਨੇ ਫੇਟ ਮਾਰ ਦਿੱਤੀ ਜਿਸ ਕਾਰਨ ਉਸਦਾ ਮੋਟਰਸਾਈਕਲ ਬੇਕਾਬੂ ਹੋ ਗਿਆ ਤੇ ਉਹ ਸੜਕ 'ਤੇ ਡਿੱਗ ...

ਪੂਰੀ ਖ਼ਬਰ »

ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰਾਂ 'ਚ ਕੱਲ੍ਹ ਛੁੱਟੀ ਹੋਵੇਗੀ-ਡੀ.ਸੀ.

ਕਪੂਰਥਲਾ, 21 ਮਾਰਚ (ਵਿ.ਪ੍ਰ.)-ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ 23 ਮਾਰਚ ਨੂੰ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰਾਂ 'ਚ ਛੁੱਟੀ ਰਹੇਗੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ 'ਚ ਐਨ.ਡੀ.ਪੀ.ਐਸ. ਦੇ ਮਾਮਲੇ 'ਚ ਬੰਦ ਕੈਦੀ ਦੀ ਮੌਤ

ਕਪੂਰਥਲਾ, 21 ਮਾਰਚ (ਅਮਨਜੋਤ ਸਿੰਘ ਵਾਲੀਆ)-ਕੇਂਦਰੀ ਜੇਲ੍ਹ 'ਚ ਐਨਡੀਪੀਐਸ ਦੇ ਮਾਮਲੇ ਚ ਬੰਦ ਕੈਦੀ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਕੁਲਦੀਪ ਪੁੱਤਰ ਗੋਪੀ ਰਾਮ ਵਾਸੀ ਜੱਗੂਸ਼ਾਹ ਡੇਰਾ ਜੋ ਕਿ ਕੇਂਦਰੀ ਜੇਲ੍ਹ 'ਚ ਐਨਡੀਪੀਐਸ ਦੇ ਮਾਮਲੇ ਚ ...

ਪੂਰੀ ਖ਼ਬਰ »

ਪਿੰਡ ਭੋਗਪੁਰ ਵਿਖੇ ਬਾਬਾ ਹਰਕੇਵਲ ਸਿੰਘ ਸਲਾਰਪੁਰ ਵਾਲਿਆਂ ਦੀ ਬਰਸੀ ਮਨਾਈ

ਖਲਵਾੜਾ, 21 ਮਾਰਚ (ਮਨਦੀਪ ਸਿੰਘ ਸੰਧੂ)-ਸੱਚਖੰਡ ਵਾਸੀ ਸੰਤ ਬਾਬਾ ਰਣਜੀਤ ਸਿੰਘ ਜੀ ਤੋਂ ਵਰੋਸਾਏ ਸੰਤ ਬਾਬਾ ਹਰਕੇਵਲ ਸਿੰਘ ਸਲਾਰਪੁਰ ਵਾਲਿਆਂ ਦੀ 7ਵੀਂ ਬਰਸੀ ਡੇਰਾ ਸ੍ਰੀ ਗੁਰੂ ਹਰਿਗੋਬਿੰਦਗੜ ਸਾਹਿਬ ਪਿੰਡ ਭੋਗਪੁਰ (ਫਗਵਾੜਾ) ਵਿਖੇ ਸੰਤ ਬਾਬਾ ਤਲਵਿੰਦਰ ਸਿੰਘ ...

ਪੂਰੀ ਖ਼ਬਰ »

ਮਾਤਾ ਸੁਲੱਖਣੀ ਜੀ ਸੇਵਾ ਸੁਸਾਇਟੀ ਗੁਰਦੁਆਰਾ ਗੁਰੂ ਕਾ ਬਾਗ ਦੀ ਮੀਟਿੰਗ

ਸੁਲਤਾਨਪੁਰ ਲੋਧੀ, 21 ਮਾਰਚ (ਥਿੰਦ, ਹੈਪੀ)-ਮਾਤਾ ਸੁਲੱਖਣੀ ਜੀ ਸੇਵਾ ਸੁਸਾਇਟੀ ਗੁਰਦੁਆਰਾ ਗੁਰੂ ਕਾ ਬਾਗ ਦੀ ਜ਼ਰੂਰੀ ਮੀਟਿੰਗ ਰਘਬੀਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਬੇਬੇ ਨਾਨਕੀ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਸਜਾਉਣ ਬਾਰੇ ...

ਪੂਰੀ ਖ਼ਬਰ »

ਜਦੋਂ ਦੋ ਧੀਆਂ ਨੇ ਆਪਣੀ ਮਾਤਾ ਦੀ ਚਿਖਾ ਨੂੰ ਅਗਨੀ ਦਿਖਾਈ

ਫਗਵਾੜਾ, 21 ਮਾਰਚ (ਹਰਜੋਤ ਸਿੰਘ ਚਾਨਾ)-ਅੱਜ ਕੱਲ੍ਹ ਸਮਾਜ 'ਚ ਪਰਿਵਾਰਕ ਰਿਸ਼ਤਿਆਂ 'ਚ ਐਨੀਆਂ ਦੂਰੀਆਂ ਵਧੀਆਂ ਜਾ ਰਹੀਆਂ ਹਨ ਕਿ ਹੁਣ ਮਾਵਾਂ ਦਾ ਸੰਸਕਾਰ ਪੁੱਤਰਾਂ ਦੇ ਹੰੁਦਿਆਂ ਧੀਆਂ ਨੂੰ ਕਰਨਾ ਪੈ ਰਿਹਾ ਹੈ | ਇੱਥੋਂ ਦੇ ਮੁਹੱਲਾ ਪ੍ਰੀਤ ਨਗਰ 'ਚ 96 ਸਾਲਾ ਮਾਤਾ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਜ਼ਿਲ੍ਹਾ ਕਪੂਰਥਲਾ ਦੀ ਕੋਰ ਕਮੇਟੀ ਦੀ ਮੀਟਿੰਗ

ਸੁਲਤਾਨਪੁਰ ਲੋਧੀ, 21 ਮਾਰਚ (ਨਰੇਸ਼ ਹੈਪੀ, ਥਿੰਦ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਜ਼ਿਲ੍ਹਾ ਕਪੂਰਥਲਾ ਦੀ ਕੋਰ ਕਮੇਟੀ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸਰਵਣ ਸਿੰਘ ਬਾਊਪੁਰ ਦੀ ਰਹਿਨੁਮਾਈ ਹੇਠ ਹੋਈ ਜਿਸ 'ਚ ਪੰਜਾਬ 'ਚ ਪੈਦਾ ਹੋਏ ਡਰ ਦੇ ਮਾਹੌਲ ਤੇ ...

ਪੂਰੀ ਖ਼ਬਰ »

ਬੇਮੌਸਮੀ ਬਾਰਿਸ਼ ਨਾਲ ਕਿਸਾਨਾਂ ਦੀ ਨੁਕਸਾਨੀ ਗਈ ਹਜ਼ਾਰਾਂ ਏਕੜ ਕਣਕ ਦੀ ਫ਼ਸਲ-ਝੰਡੂਵਾਲ

ਸੁਲਤਾਨਪੁਰ ਲੋਧੀ, 21 ਮਾਰਚ (ਨਰੇਸ਼ ਹੈਪੀ, ਥਿੰਦ)-ਸੀਨੀਅਰ ਆਗੂ ਸੁਖਪਾਲਬੀਰ ਸਿੰਘ ਝੰਡੂਵਾਲ ਨੇ ਕਿਹਾ ਕਿ ਕਿਸਾਨਾਂ ਦੀਆਂ ਫ਼ਸਲਾਂ 'ਤੇ ਕੁਦਰਤ ਦਾ ਕਹਿਰ ਇਸ ਵਾਰ ਫਿਰ ਵਾਪਰਿਆ ਹੈ, ਬੇ- ਮੌਸਮੇ ਮੀਂਹ ਤੇ ਤੇਜ਼ ਹਵਾਵਾਂ ਨੇ ਕਣਕ ਅਤੇ ਸਰੋਂ੍ਹ ਦੀ ਖੜੀ ਫ਼ਸਲ ਦਾ ਵੱਡੇ ...

ਪੂਰੀ ਖ਼ਬਰ »

ਖ਼ਾਲੀ ਪਲਾਟ 'ਚੋਂ ਵਿਅਕਤੀ ਦੀ ਲਾਸ਼ ਮਿਲੀ

ਫਗਵਾੜਾ, 21 ਮਾਰਚ (ਹਰਜੋਤ ਸਿੰਘ ਚਾਨਾ)- ਇੱਥੇ ਮੇਹਟਾਂ ਲਾਗੇ ਇੱਕ ਖ਼ਾਲੀ ਪਲਾਟ 'ਚ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈ | ਚਹੇੜੂ ਚੌਂਕੀ ਇੰਚਾਰਜ ਦਰਸ਼ਨ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਨੂੰ ਇੱਕ ਰਾਹਗੀਰ ਨੇ ਸੂਚਨਾ ਦਿੱਤੀ ਸੀ ਜਿਸ ਤੋਂ ਬਾਅਦ ਪੁਲਿਸ ਪਾਰਟੀ ਨੇ ...

ਪੂਰੀ ਖ਼ਬਰ »

ਲਾਇਲਪੁਰ ਖ਼ਾਲਸਾ ਕਾਲਜ 'ਚ ਅੰਤਰਰਾਸ਼ਟਰੀ ਕਵਿਤਾ ਦਿਵਸ ਸੰਬੰਧੀ ਸਮਾਗਮ

ਕਪੂਰਥਲਾ, 21 ਮਾਰਚ (ਵਿਸ਼ੇਸ਼ ਪ੍ਰਤੀਨਿਧ)-ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ਕਪੂਰਥਲਾ 'ਚ ਅੰਤਰਰਾਸ਼ਟਰੀ ਕਵਿਤਾ ਦਿਵਸ ਸਬੰਧੀ ਸਮਾਗਮ ਕਰਵਾਇਆ ਗਿਆ ਜਿਸ 'ਚ ਉੱਘੇ ਲੇਖਕ ਪ੍ਰੋ: ਕੁਲਵੰਤ ਸਿੰਘ ਔਜਲਾ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਜਦਕਿ ਅੱਖਰ ਮੰਚ ਦੇ ...

ਪੂਰੀ ਖ਼ਬਰ »

ਦੋਆਬਾ ਸਾਹਿਤ ਤੇ ਸਮਾਜਿਕ ਕੇਂਦਰ ਫਗਵਾੜਾ ਵਲੋਂ ਪੁਸਤਕ 'ਸ਼ਬਦ ਨਗੀਨੇ' ਦੀ ਘੁੰਡ ਚੁਕਾਈ

ਫਗਵਾੜਾ, 21 ਮਾਰਚ (ਤਰਨਜੀਤ ਸਿੰਘ ਕਿੰਨੜਾ)-ਉਸਾਰੂ ਸਾਹਿਤ ਤੇ ਸਾਫ਼ ਸੁਥਰੇ ਸਮਾਜ ਲਈ ਕਾਰਜਸ਼ੀਲ ਦੋਆਬਾ ਸਾਹਿਤ ਤੇ ਸਮਾਜਿਕ ਕੇਂਦਰ ਫਗਵਾੜਾ ਵਲੋਂ ਰਵਿੰਦਰ ਸਿੰਘ ਰਾਏ ਦੀ ਅਗਵਾਈ ਹੇਠ ਸੁਖਚੈਨ ਨਗਰ ਬੰਗਾ ਰੋਡ ਫਗਵਾੜਾ ਵਿਖੇ ਵਿਸ਼ੇਸ਼ ਸਮਾਗਮ ਕੀਤਾ ਗਿਆ | ਜਿਸ 'ਚ ...

ਪੂਰੀ ਖ਼ਬਰ »

ਗੁਰਦੁਆਰਾ ਬੇਬੇ ਨਾਨਕੀ ਜੀ ਵਿਖੇ ਅੱਖਾਂ ਦਾ ਮੁਫ਼ਤ ਕੈਂਪ ਲਗਾਇਆ

ਸੁਲਤਾਨਪੁਰ ਲੋਧੀ, 21 ਮਾਰਚ (ਨਰੇਸ਼ ਹੈਪੀ, ਥਿੰਦ)-ਗੁਰਦੁਆਰਾ ਬੇਬੇ ਨਾਨਕੀ ਜੀ ਸੁਲਤਾਨਪੁਰ ਲੋਧੀ ਦੇ ਸੰਸਥਾਪਕ ਤੇ ਬਹੁਤ ਹੀ ਨੇਕ ਸਮਾਜ ਸੇਵੀ ਧਾਰਮਿਕ ਸ਼ਖ਼ਸੀਅਤ ਬੀਬੀ ਬਲਵੰਤ ਕੌਰ ਯੂ.ਕੇ. ਦੀ ਸਾਲਾਨਾ ਯਾਦ 'ਚ ਬੇਬੇ ਨਾਨਕੀ ਇਸਤਰੀ ਸਤਿਸੰਗ ਚੈਰੀਟੇਬਲ ਟਰੱਸਟ ...

ਪੂਰੀ ਖ਼ਬਰ »

ਹੀਰੋ ਸੈਕਿੰਡ ਡਵੀਜ਼ਨ ਲੀਗ 'ਚ ਜਗਤ ਸਿੰਘ ਪਲਾਹੀ ਫੁੱਟਬਾਲ ਕਲੱਬ ਫਗਵਾੜਾ ਨੇ ਦਿੱਲੀ ਐਫ.ਸੀ. ਨੂੰ 2-1 ਨਾਲ ਹਰਾਇਆ

ਫਗਵਾੜਾ, 21 ਮਾਰਚ (ਅਸ਼ੋਕ ਕੁਮਾਰ ਵਾਲੀਆ)-ਗੁਰੂ ਨਾਨਕ ਕਾਲਜ ਸੁਖਚੈਨਆਣਾ ਸਾਹਿਬ ਫਗਵਾੜਾ ਵਿਖੇ ਜਗਤ ਸਿੰਘ ਪਲਾਹੀ ਫੁੱਟਬਾਲ ਅਕਾਦਮੀ ਵਲੋਂ ਪੰਜਾਬ ਫੁੱਟਬਾਲ ਐਸੋਸੀਏਸ਼ਨ ਦੇ ਸਹਿਯੋਗ ਨਾਲ ਹੀਰੋ ਸੈਕਿੰਡ ਡਿਵੀਜ਼ਨ ਲੀਗ (ਰਾਸ਼ਟਰੀ ਪੱਧਰ ਦਾ ਟੂਰਨਾਮੈਂਟ) ਦੇ ...

ਪੂਰੀ ਖ਼ਬਰ »

ਢਿਲਵਾਂ ਪੁਲਿਸ ਵਲੋਂ ਨਾਜਾਇਜ਼ ਮਾਈਨਿੰਗ ਦੇ ਦੋਸ਼ ਹੇਠ 3 ਵਿਰੁੱਧ ਕੇਸ ਦਰਜ-2 ਕਾਬੂ

ਢਿਲਵਾਂ, 21 ਮਾਰਚ (ਪੱਤਰ ਪ੍ਰੇਰਕਾਂ ਰਾਹੀਂ)-ਢਿਲਵਾਂ ਪੁਲਿਸ ਨੇ ਮਾਈਨਿੰਗ ਕਰਨ ਦੇ ਦੋਸ਼ ਹੇਠ 3 ਲੋਕਾਂ ਖ਼ਿਲਾਫ਼ ਮਾਮਲਾ ਦਰਜ ਕਰਦਿਆਂ 2 ਨੂੰ ਕਾਬੂ ਕਰ ਲਿਆ | ਇਸ ਦੇ ਨਾਲ ਹੀ ਮਾਈਨਿੰਗ ਲਈ ਵਰਤੇ ਜਾਂਦੇ ਟਰੈਕਟਰ ਤੇ ਟਰਾਲੀ ਵੀ ਕਾਬੂ ਕੀਤੇ ਹਨ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਚੋਰਾਂ ਨੇ ਦੁਕਾਨ ਨੂੰ ਬਣਾਇਆ ਨਿਸ਼ਾਨਾ- ਸਾਮਾਨ ਚੋਰੀ

ਫਗਵਾੜਾ, 21 ਮਾਰਚ (ਹਰਜੋਤ ਸਿੰਘ ਚਾਨਾ)-ਬੀਤੀ ਰਾਤ ਚੋਰਾਂ ਨੇ ਇੱਥੋਂ ਦੇ ਸਿਨੇਮਾ ਰੋਡ 'ਤੇ ਸਥਿਤ ਇਕ ਦੁਕਾਨ ਨੂੰ ਨਿਸ਼ਾਨਾ ਬਣਾ ਕੇ ਉੱਥੋਂ ਨਕਦੀ ਚੋਰੀ ਕਰਕੇ ਲੈ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਦੁਕਾਨ ਮਾਲਕ ਵਿੱਕੀ ਉੱਪਲ ਨੇ ...

ਪੂਰੀ ਖ਼ਬਰ »

'ਯੁਵਾ ਸੰਵਾਦ ਭਾਰਤ 2047' ਪ੍ਰੋਗਰਾਮ 1 ਅਪ੍ਰੈਲ ਤੋਂ ਹੋਵੇਗਾ-ਗਗਨਦੀਪ ਕੌਰ

ਕਪੂਰਥਲਾ, 21 ਮਾਰਚ (ਵਿਸ਼ੇਸ਼ ਪ੍ਰਤੀਨਿਧ)-ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ ਦੇ ਸਬੰਧ 'ਚ ਯੁਵਾ ਮਾਮਲੇ ਤੇ ਖੇਡ ਮੰਤਰਾਲੇ ਵਲੋਂ ਨਹਿਰੂ ਯੁਵਾ ਕੇਂਦਰ ਕਪੂਰਥਲਾ ਦੇ ਸਹਿਯੋਗ ਨਾਲ 1 ਅਪ੍ਰੈਲ ਤੋਂ ਦੇਸ਼ ਦੇ ਸਾਰੇ ਜ਼ਿਲਿ੍ਹਆਂ 'ਚ ਕਮਿਊਨਿਟੀ ਬੇਸਡ ਆਰਗਨਾਈਜੇਸ਼ਨਾਂ ...

ਪੂਰੀ ਖ਼ਬਰ »

ਧਰਮ ਅਰਥ ਸ਼ਾਖ਼ਾ ਦੇ ਸੀਨੀਅਰ ਸਹਾਇਕ ਨਰਿੰਦਰ ਸਿੰਘ ਅਨੁਸ਼ਾਸਨ ਦੀ ਉਲੰਘਣਾ ਕਰਨ ਦੇ ਦੋਸ਼ 'ਚ ਮੁਅੱਤਲ

ਕਪੂਰਥਲਾ, 21 ਮਾਰਚ (ਵਿਸ਼ੇਸ਼ ਪ੍ਰਤੀਨਿਧ)-ਡਿਪਟੀ ਕਮਿਸ਼ਨਰ ਕਪੂਰਥਲਾ ਵਿਸ਼ੇਸ਼ ਸਾਰੰਗਲ ਨੇ ਇਕ ਹੁਕਮ ਜਾਰੀ ਕਰਕੇ ਨਰਿੰਦਰ ਸਿੰਘ ਸੀਨੀਅਰ ਸਹਾਇਕ ਧਰਮ ਅਰਥ ਸ਼ਾਖਾ ਸਦਰ ਦਫ਼ਤਰ ਕਪੂਰਥਲਾ ਨੂੰ ਦਫ਼ਤਰ ਦੇ ਅਨੁਸ਼ਾਸਨ ਤੇ ਮਾਣ ਮਰਿਆਦਾ ਦੀ ਉਲੰਘਣਾ ਕਰਨ ਦੇ ਕਥਿਤ ...

ਪੂਰੀ ਖ਼ਬਰ »

ਸਿਵਲ ਹਸਪਤਾਲ ਫਗਵਾੜਾ ਵਿਖੇ ਆਸ਼ਾ ਵਰਕਰਾਂ ਦੀ ਟਰੇਨਿੰਗ ਕਰਵਾਈ

ਫਗਵਾੜਾ, 21 ਮਾਰਚ (ਤਰਨਜੀਤ ਸਿੰਘ ਕਿੰਨੜਾ)-ਸਿਵਲ ਸਰਜਨ ਕਪੂਰਥਲਾ ਡਾ: ਕੁਲਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ 'ਤੇ ਐਸ.ਐਮ.ਓ. ਪਾਂਸ਼ਟ ਡਾ: ਮਨਜੀਤ ਕੁਮਾਰ ਤੇ ਐਸ.ਐਮ.ਓ. ਸਬ ਡਵੀਜ਼ਨ ਹਸਪਤਾਲ ਫਗਵਾੜਾ ਡਾ: ਲਹਿੰਬਰ ਰਾਮ ਦੀ ਯੋਗ ਅਗਵਾਈ 'ਚ ਬਲਾਕ ਪਾਂਸ਼ਟ ਦੀਆਂ ਆਸ਼ਾ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰ ਰਾਇ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ

ਡਡਵਿੰਡੀ, 21 ਮਾਰਚ (ਦਿਲਬਾਗ ਸਿੰਘ ਝੰਡ)-ਸ੍ਰੀ ਗੁਰੂ ਹਰ ਰਾਇ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਬਾਉਲੀ ਸਾਹਿਬ ਡੱਲਾ ਵਿਖੇ ਮੈਨੇਜਰ ਗੁਰਪ੍ਰੀਤ ਸਿੰਘ ਦੀ ਅਗਵਾਈ 'ਚ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪੀ.ਏ.ਸੀ. ...

ਪੂਰੀ ਖ਼ਬਰ »

ਬਦਲਦੇ ਮੌਸਮ ਕਾਰਨ ਲੋਕਾਂ ਦੀਆਂ ਸਿਹਤ ਸੰਬੰਧੀ ਸਮੱਸਿਆਵਾਂ 'ਚ ਵਾਧਾ-ਡਾ: ਅਮਨਜੋਤ ਕੌਰ

ਕਪੂਰਥਲਾ, 21 ਮਾਰਚ (ਵਿਸ਼ੇਸ਼ ਪ੍ਰਤੀਨਿਧ)-ਬਦਲਦੇ ਮੌਸਮ ਦੇ ਉਤਰਾਅ ਚੜ੍ਹਾਅ ਨੇ ਲੋਕਾਂ ਦੀਆਂ ਸਿਹਤ ਸਬੰਧੀ ਸਮੱਸਿਆਵਾਂ 'ਚ ਵਾਧਾ ਕੀਤਾ ਹੈ ਤੇ ਪਿਛਲੇ ਕੁੱਝ ਦਿਨਾਂ ਤੋਂ ਲੋਕ ਗਲੇ, ਜ਼ੁਕਾਮ ਤੇ ਲਗਾਤਾਰ ਛਿੱਕਾਂ ਆਉਣ ਕਾਰਨ ਸਿਹਤ ਕੇਂਦਰਾਂ ਵਿਚ ਆ ਰਹੇ ਹਨ | ਇਸ ...

ਪੂਰੀ ਖ਼ਬਰ »

ਬਿਮਾਰ ਤੇ ਅਪਾਹਜਾਂ ਦੀ ਸੇਵਾ ਨੂੰ ਸਮਰਪਿਤ ਹੈ ਕੇ.ਐਲ. ਚਾਂਦ ਟਰੱਸਟ-ਰਜਿੰਦਰ ਬੰਟੀ

ਫਗਵਾੜਾ, 21 ਮਾਰਚ (ਤਰਨਜੀਤ ਸਿੰਘ ਕਿੰਨੜਾ)-ਕੇ.ਐਲ. ਚਾਂਦ ਵੈੱਲਫੇਅਰ ਟਰੱਸਟ (ਯੂ.ਕੇ.) ਦੀ ਪੰਜਾਬ ਇਕਾਈ ਵਲੋਂ ਅੱਜ ਦੋ ਹੋਰ ਬਿਮਾਰ ਤੇ ਲੋੜਵੰਦਾਂ ਨੂੰ ਘਰੋਂ-ਘਰੀਂ ਜਾ ਕੇ ਵੀਲ ਚੇਅਰਾਂ ਦੀ ਵੰਡ ਕੀਤੀ ਗਈ | ਟਰੱਸਟ ਦੇ ਸੂਬਾ ਕੋਆਰਡੀਨੇਟਰ ਰਜਿੰਦਰ ਕੁਮਾਰ ਬੰਟੀ ਨੇ ...

ਪੂਰੀ ਖ਼ਬਰ »

ਡਾ: ਪੰਪੋਸ਼ ਨੂੰ ਆਤਮ ਹੱਤਿਆ ਲਈ ਮਜਬੂਰ ਕਰਨ ਵਾਲਿਆਂ ਦੀ ਹੋਵੇ ਤੁਰੰਤ ਗਿ੍ਫ਼ਤਾਰੀ-ਬਸਪਾ ਆਗੂ

ਫਗਵਾੜਾ, 21 ਮਾਰਚ (ਤਰਨਜੀਤ ਸਿੰਘ ਕਿੰਨੜਾ)-ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਅੰਮਿ੍ਤਸਰ ਵਿਖੇ ਜਾਤੀ ਅਭਿਮਾਨੀਆਂ ਵਲੋਂ ਇਕ ਹੋਣਹਾਰ ਬੇਟੀ ਨੂੰ ਮਾਨਸਿਕ ਤੌਰ 'ਤੇ ਜਲੀਲ ਕਰਕੇ ਆਤਮ ਹੱਤਿਆ ਲਈ ਮਜ਼ਬੂਰ ਕਰਨਾ ਸਮਾਜ ਦੇ ਉਨ੍ਹਾਂ ਲੋਕਾਂ ਦੀ ਘਿਣਾਉਣੀ ਤਸਵੀਰ ਪੇਸ਼ ...

ਪੂਰੀ ਖ਼ਬਰ »

ਤਰਨਪ੍ਰੀਤ ਸਿੰਘ ਨੇ ਸਟੇਟ ਰਾਅ ਬੈਂਚ ਪ੍ਰੈੱਸ ਮੁਕਾਬਲੇ 'ਚ ਜਿੱਤਿਆ ਸੋਨ ਤਗਮੇ

ਭੁਲੱਥ, 21 ਮਾਰਚ (ਮੇਹਰ ਚੰਦ ਸਿੱਧੂ)-ਡਬਲਯੂ.ਪੀ.ਸੀ. ਪੰਜਾਬ (ਇੰਡੀਆ) ਐਸੋਸੀਏਸ਼ਨ ਵਲੋਂ ਕਰਵਾਇਆ ਗਿਆ ਮੁਕਾਬਲਾ ਪੰਜਾਬ ਸਟੇਟ ਰਾਅ ਬੈਂਚ ਪ੍ਰੈੱਸ ਤੇ ਡੈਡ ਲਿਫ਼ਟ ਮੈਨ ਤੇ ਵੁਮੈਨ ਚੈਂਪੀਅਨਸ਼ਿਪ ਦੌਰਾਨ ਤਰਨਪ੍ਰੀਤ ਸਿੰਘ ਬੋਪਾਰਾਏ ਨੇ ਬੈਂਚ ਪ੍ਰੈੱਸ ਮੁਕਾਬਲੇ 'ਚ ...

ਪੂਰੀ ਖ਼ਬਰ »

ਪੰਜਾਬ ਪੁਲਿਸ ਤੇ ਸੀ.ਆਰ.ਪੀ.ਐਫ.ਵਲੋਂ ਫਲੈਗ ਮਾਰਚ

ਕਪੂਰਥਲਾ, 21 ਮਾਰਚ (ਅਮਰਜੀਤ ਕੋਮਲ)-ਸ਼ਹਿਰ ਵਿਚ ਅਮਨ ਕਾਨੂੰਨ ਬਣਾਈ ਰੱਖਣ ਲਈ ਅੱਜ ਪੰਜਾਬ ਪੁਲਿਸ ਤੇ ਸੀ.ਆਰ.ਪੀ.ਐਫ. ਦੇ ਜਵਾਨਾਂ ਨੇ ਹਰਵਿੰਦਰ ਸਿੰਘ ਐਸ.ਪੀ. (ਡੀ.) ਦੀ ਅਗਵਾਈ ਵਿਚ ਸ਼ਹਿਰ ਦੇ ਬਾਜ਼ਾਰਾਂ ਵਿਚ ਫਲੈਗ ਮਾਰਚ ਕੱਢਿਆ ਜਿਸ ਵਿਚ ਡੀ.ਐਸ.ਪੀ. ਸਬ ਡਵੀਜ਼ਨ ...

ਪੂਰੀ ਖ਼ਬਰ »

ਰੋਜ਼ਾ ਰੱਖਣ ਤੇ ਖੋਲ੍ਹਣ ਦੀ ਸਮਾਂ ਸਾਰਣੀ

ਮਲੇਰਕੋਟਲਾ, 21 ਮਾਰਚ (ਮੁਹੰਮਦ ਹਨੀਫ਼ ਥਿੰਦ)-ਪ੍ਰਬੰਧਕੀ ਕਮੇਟੀ ਬੜੀ ਈਦਗਾਹ ਮਲੇਰਕੋਟਲਾ ਵਲੋਂ ਜਾਰੀ ਕੀਤੇ ਗਏ ਕੈਲੰਡਰ ਅਨੁਸਾਰ ਰਮਜ਼ਾਨ-ਉਲ-ਮੁਬਾਰਕ ਮਹੀਨੇ ਦੀ ਸਮਾਂ ਸਾਰਨੀ 23 ਮਾਰਚ ਦਿਨ ਵੀਰਵਾਰ ਨੂੰ ਪਹਿਲਾ ਰੋਜ਼ਾ ਸਵੇਰੇ 5:08 ਤੇ ਰੱਖਿਆ ਜਾਵੇਗਾ ਅਤੇ ਸ਼ਾਮ 6:42 ...

ਪੂਰੀ ਖ਼ਬਰ »

ਦੋ ਮੋਟਰਸਾਈਕਲਾਂ ਦੀ ਟੱਕਰ 'ਚ ਇਕ ਜ਼ਖ਼ਮੀ

ਫਗਵਾੜਾ, 21 ਮਾਰਚ (ਹਰਜੋਤ ਸਿੰਘ ਚਾਨਾ)-ਪਿੰਡ ਡੁਮੇਲੀ ਲਾਗੇ ਦੋ ਮੋਟਰਸਾਈਕਲਾਂ ਦੀ ਆਪਸ 'ਚ ਹੋਈ ਟੱਕਰ ਦੌਰਾਨ ਇੱਕ ਵਿਅਕਤੀ ਜ਼ਖਮੀ ਹੋ ਗਿਆ ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਵਿਖੇ ਲਿਆਂਦਾ ਗਿਆ ਜਿੱਥੇ ਡਾਕਟਰਾਂ ਨੇ ਉਸ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਜਲੰਧਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX