ਗੁਰਦਾਸਪੁਰ, 22 ਮਾਰਚ (ਆਰਿਫ਼)-ਸਮਾਜ ਵਿਰੋਧੀ ਅਨਸਰਾਂ ਨੂੰ ਸਖ਼ਤ ਸੰਦੇਸ਼ ਦੇਣ ਅਤੇ ਲੋਕਾਂ ਵਿਚ ਕਾਨੂੰਨ ਤੇ ਵਿਵਸਥਾ ਦਾ ਭਰੋਸਾ ਬਰਕਰਾਰ ਰੱਖਣ ਲਈ ਐੱਸ.ਐੱਸ.ਪੀ ਦਯਾਮਾ ਹਰੀਸ਼ ਓਮ ਪ੍ਰਕਾਸ਼ ਦੀ ਅਗਵਾਈ ਹੇਠ ਅੱਜ ਫਿਰ ਸ਼ਹਿਰ ਵਿਚ ਹਥਿਆਰਬੰਦ ਜ਼ਿਲ੍ਹਾ ਪੁਲਿਸ ਅਤੇ ਅਰਧ ਸੈਨਿਕ ਬਲਾਂ ਦੀਆਂ ਟੁਕੜੀਆਂ ਵਲੋਂ ਫਲੈਗ ਮਾਰਚ ਕੱਢਿਆ ਗਿਆ ਜੋ ਵੱਖ-ਵੱਖ ਬਾਜ਼ਾਰਾਂ 'ਚੋਂ ਲੰਘਿਆ | ਇਸ ਮੌਕੇ ਉਨ੍ਹਾਂ ਨਾਲ ਸਿਵਲ ਪ੍ਰਸ਼ਾਸਨ ਵਲੋਂ ਵਧੀਕ ਡਿਪਟੀ ਕਮਿਸ਼ਨਰ (ਜ) ਡਾ: ਨਿਧੀ ਕੁਮੁਦ ਬਾਮਬਾ ਅਤੇ ਤਹਿਸੀਲਦਾਰ ਜਗਤਾਰ ਸਿੰਘ ਵੀ ਮੌਜੂਦ ਸਨ | ਫਲੈਗ ਮਾਰਚ ਦੀ ਅਗਵਾਈ ਕਰਨ ਉਪਰੰਤ ਐੱਸ.ਐੱਸ.ਪੀ ਦਯਾਮਾ ਹਰੀਸ਼ ਓਮ ਪ੍ਰਕਾਸ਼ ਨੇ ਕਿਹਾ ਕਿ ਫਲੈਗ ਮਾਰਚ ਦਾ ਮੁੱਖ ਮੰਤਵ ਸ਼ਰਾਰਤੀ ਅਨਸਰਾਂ 'ਚ ਕਾਨੂੰਨ ਦਾ ਭੈਅ, ਆਮ ਲੋਕਾਂ ਵਿਚ ਸੁਰੱਖਿਆ ਅਤੇ ਅਮਨ-ਕਾਨੂੰਨ ਦੇ ਮਾਹੌਲ ਨੂੰ ਬਣਾਈ ਰੱਖਣ ਦੀ ਭਾਵਨਾ ਪੈਦਾ ਕਰਨਾ ਹੈ | ਉਨ੍ਹਾਂ ਕਿਹਾ ਕਿ ਸਾਨੂੰ ਝੂਠੀਆਂ ਖ਼ਬਰਾਂ 'ਤੇ ਯਕੀਨ ਨਹੀਂ ਕਰਨਾ ਚਾਹੀਦਾ ਅਤੇ ਪੁਲਿਸ ਫੋਰਸ 'ਤੇ ਭਰੋਸਾ ਕਰਕੇ ਪ੍ਰਸ਼ਾਸਨ ਦਾ ਸਮਰਥਨ ਕਰਨਾ ਚਾਹੀਦਾ ਹੈ | ਐੱਸ.ਐੱਸ.ਪੀ ਨੇ ਸਮਾਜ ਵਿਰੋਧੀ ਅਨਸਰਾਂ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜ਼ਿਲ੍ਹਾ ਪੁਲਿਸ ਹਰ ਕੀਮਤ 'ਤੇ ਜ਼ਿਲ੍ਹੇ ਵਿਚ ਅਮਨ-ਸ਼ਾਂਤੀ ਤੇ ਕਾਨੂੰਨ ਵਿਵਸਥਾ ਨੂੰ ਬਰਕਰਾਰ ਰੱਖਣ ਲਈ ਵਚਨਬੱਧ ਹੈ | ਉਨ੍ਹਾਂ ਕਿਹਾ ਕਿ ਅਸੀਂ ਲੋਕਾਂ ਨੂੰ ਆਪਣੀ ਚੌਕਸੀ ਤੇ ਮੌਜੂਦਗੀ ਦਾ ਭਰੋਸਾ ਦਿਵਾਉਣ ਲਈ 24 ਘੰਟੇ ਗਸ਼ਤ ਕਰ ਰਹੇ ਹਾਂ | ਐੱਸ.ਐੱਸ.ਪੀ ਨੇ ਜ਼ੋਰ ਦੇ ਕੇ ਕਿਹਾ ਕਿ ਜੇਕਰ ਕਿਸੇ ਨੇ ਜ਼ਿਲ੍ਹੇ 'ਚ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ | ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰਦਾ ਹੈ ਤਾਂ ਇਸ ਦੀ ਸੂਚਨਾ ਤੁਰੰਤ ਪੁਲਿਸ ਤੇ ਸਿਵਲ ਪ੍ਰਸ਼ਾਸਨ ਨੂੰ ਦਿੱਤੀ ਜਾਵੇ | ਵਧੀਕ ਡਿਪਟੀ ਕਮਿਸ਼ਨਰ (ਜ) ਡਾ: ਨਿਧੀ ਕੁਮੁਦ ਬਾਮਬਾ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਅਫ਼ਵਾਹਾਂ ਤੋਂ ਸੁਚੇਤ ਰਹਿਣ | ਉਨ੍ਹਾਂ ਕਿਹਾ ਕਿ ਕੁਝ ਸ਼ਰਾਰਤੀ ਅਨਸਰਾਂ ਵਲੋਂ ਸੋਸ਼ਲ ਮੀਡੀਆ 'ਤੇ ਝੂਠੀ ਅਤੇ ਗੁੰਮਰਾਹਕੁੰਨ ਜਾਣਕਾਰੀ ਪਾਈ ਜਾਂਦੀ ਹੈ, ਜਿਸ ਤੋਂ ਸੁਚੇਤ ਰਹਿਣ ਦੀ ਲੋੜ ਹੈ | ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ 'ਤੇ ਕਿਸੇ ਵੀ ਅਫ਼ਵਾਹ ਜਾਂ ਗ਼ਲਤ ਜਾਣਕਾਰੀ ਨੂੰ ਬਿਲਕੁਲ ਸ਼ੇਅਰ ਨਾ ਕੀਤਾ ਜਾਵੇ, ਕਿਉਂਕਿ ਅਜਿਹਾ ਕਰਨ ਨਾਲ ਸਮਾਜ ਦੀ ਸ਼ਾਂਤੀ ਭੰਗ ਹੋ ਸਕਦੀ ਹੈ | ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਅਜਿਹੀ ਹਰ ਗਤੀਵਿਧੀ ਉੱਪਰ ਬੜੀ ਬਾਰੀਕੀ ਨਾਲ ਨਜ਼ਰ ਰੱਖ ਰਿਹਾ ਹੈ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ |
ਪੰਜਗਰਾਈਆਂ, 21 ਮਾਰਚ (ਬਲਵਿੰਦਰ ਸਿੰਘ)-ਹਲਕਾ ਸ਼੍ਰੀ ਹਰਗੋਬਿੰਦਪੁਰ ਅਧੀਨ ਆਉਂਦੇ 66 ਕੇਵੀ ਸਬ ਸਟੇਸ਼ਨ ਪੰਜਗਰਾਈਆਂ ਵਿਖੇ ਕਰਮਚਾਰੀ ਦਲ ਸ਼ਹਿਰੀ ਮੰਡਲ ਬਟਾਲਾ ਵਲੋਂ ਸਬ ਡਵੀਜ਼ਨ ਦੀ ਚੋਣ ਕੀਤੀ ਗਈ | ਮੀਟਿੰਗ ਦੀ ਪ੍ਰਧਾਨਗੀ ਸ਼੍ਰੀ ਹੀਰਾ ਲਾਲ ਪ੍ਰਧਾਨ ਸ਼ਹਿਰੀ ...
ਕਾਹਨੂੰਵਾਨ, 22 ਮਾਰਚ (ਜਸਪਾਲ ਸਿੰਘ ਸੰਧੂ)-ਥਾਣਾ ਕਾਹਨੂੰਵਾਨ ਦੀ ਪੁਲਿਸ ਨੇ ਇਕ ਨੌਜਵਾਨ ਨੂੰ ਕਾਬੂ ਕੀਤਾ ਹੈ ਜਿਸ ਕੋਲੋਂ 20 ਗ੍ਰਾਮ ਹੈਰੋਇਨ ਬਰਾਮਦ ਹੋਈ | ਥਾਣਾ ਮੁਖੀ ਕਾਹਨੂੰਵਾਨ ਸੁਖਜੀਤ ਸਿੰਘ ਰਿਆੜ ਨੇ ਦੱਸਿਆ ਕਿ ਐੱਸ.ਆਈ. ਸੁਰਜਨ ਸਿੰਘ ਅਤੇ ਏ. ਐੱਸ.ਆਈ. ...
ਬਟਾਲਾ, 22 ਮਾਰਚ (ਕਾਹਲੋਂ)-ਅੱਜ ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦਾ ਸ਼ਹੀਦੀ ਦਿਵਸ ਸਰਕਾਰੀ ਬਹੁਤਕਨੀਕੀ ਕਾਲਜ ਬਟਾਲਾ ਵਿਖੇ ਐੱਨ.ਐੱਸ.ਐੱਸ. ਯੂਨਿਟ ਵਲੋਂ ਪਿ੍ੰਸੀਪਲ ਸ੍ਰੀ ਆਰ.ਕੇ. ਚੋਪੜਾ ਅਤੇ ਉਪ ਪਿ੍ੰਸੀਪਲ ਬਲਵਿੰਦਰ ਸਿੰਘ ਦੀ ਅਗਵਾਈ ਵਿਚ ...
ਬਟਾਲਾ, 22 ਮਾਰਚ (ਕਾਹਲੋਂ)-ਐੱਸ.ਐੱਲ. ਬਾਵਾ ਡੀ.ਏ.ਵੀ. ਕਾਲਜ ਬਟਾਲਾ ਵਿਖੇ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਅਤੇ ਟੈਕਨਾਲੋਜੀ ਦੇ ਸਹਿਯੋਗ ਨਾਲ ਪਿ੍ੰਸੀਪਲ ਡਾ. ਦਿਨੇਸ਼ ਕੁਮਾਰ ਅਤੇ ਵਿਭਾਗ ਦੇ ਮੁਖੀ ਡਾ. ਪ੍ਰਸ਼ੋਤਮ ਕੁਮਾਰ ਸ਼ਰਮਾ ਦੀ ਅਗਵਾਈ ਵਿਚ ਰਾਸ਼ਟਰੀ ਗਣਿਤ ...
ਊਧਨਵਾਲ, 22 ਮਾਰਚ (ਪਰਗਟ ਸਿੰਘ)-ਪਿੰਡ ਧੀਰਾ ਤੋਂ ਆਪ ਵਲੰਟੀਅਰ ਅਤੇ ਹਲਕਾ ਵਿਧਾਇਕ ਦੇ ਖਾਸਮਖ਼ਾਸ ਰਣਜੀਤ ਸਿੰਘ ਕਨੇਡਾ ਨਾਲ ਵਿਧਾਇਕ ਅਮਰਪਾਲ ਸਿੰਘ ਕਿਸ਼ਨਕੋਟ ਨੇ ਉਨ੍ਹਾਂ ਦੇ ਗ੍ਰਹਿ ਪਿੰਡ ਧੀਰਾ ਵਿਖੇ ਮਿਲ ਕੇ ਪਿੰਡ ਵਿਚ ਹੋਣ ਵਾਲੇ ਵਿਕਾਸ ਕਾਰਜਾਂ ਸਬੰਧੀ ...
ਕਾਦੀਆਂ, 22 ਮਾਰਚ (ਕੁਲਦੀਪ ਸਿੰਘ ਜਾਫਲਪੁਰ)-ਕਾਦੀਆਂ ਤੋਂ ਠੀਕਰੀਵਾਲ ਰੋਡ ਜੋ ਕਿ ਲਗਪਗ 20 ਤੋਂ 25 ਪਿੰਡਾਂ ਨੂੰ ਜੋੜਦਾ ਹੈ, ਦੀ ਹਾਲਤ ਬਹੁਤ ਖਸਤਾ ਹੋ ਚੁੱਕੀ ਹੈ, ਜਿਸ ਕਾਰਨ ਇਸ ਸੜਕ ਉੱਪਰੋਂ ਲੰਘਣ ਵਾਲੇ ਲੋਕ ਕਾਫੀ ਪ੍ਰੇਸ਼ਾਨ ਹਨ | ਇਸ ਮਾਰਗ 'ਤੋਂ ਦਰਜਨਾਂ ਸਕੂਲ ...
ਸ੍ਰੀ ਹਰਿਗੋਬਿੰਦਪੁਰ, 22 ਮਾਰਚ (ਕੰਵਲਜੀਤ ਸਿੰਘ ਚੀਮਾ)-ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਬੀਤੇ ਫਰਵਰੀ ਦੇ ਮਹੀਨੇ ਦੌਰਾਨ ਰੇਤ ਮਾਫ਼ੀਆ ਨੂੰ ਠੱਲ੍ਹ ਪਾਉਣ ਲਈ ਲਿਆਂਦੀ ਗਈ ਖੱਡ ਵਿਚੋਂ ਰੇਤ ਕੱਢਣ ਦੀ ਨੀਤੀ ਨੂੰ ਵਿਧਾਨ ਸਭਾ ਹਲਕਾ ਸ੍ਰੀ ਹਰਿਗੋਬਿੰਦਪੁਰ ...
ਧਾਰੀਵਾਲ, 22 ਮਾਰਚ (ਸਵਰਨ ਸਿੰਘ)-ਪੰਜਾਬ ਸਰਕਾਰ ਅੰਮਿ੍ਤਪਾਲ ਸਿੰਘ ਨੂੰ ਲੈ ਕੇ ਪੰਜਾਬ ਵਿਚ ਡਰ ਵਾਲਾ ਮਾਹੌਲ ਪੈਦਾ ਕਰ ਰਹੀ ਹੈ ਅਤੇ ਨੌਜਵਾਨਾਂ 'ਤੇ ਲਗਾਈ ਐੱਨ. ਐੱਸ. ਏ. ਧਾਰਾ ਸਿਆਸਤ ਤੋਂ ਪ੍ਰੇਰਿਤ ਹੈ, ਨੂੰ ਤੁਰੰਤ ਹਟਾਇਆ ਜਾਵੇ | ਇਸ ਗੱਲ ਦਾ ਪ੍ਰਗਟਾਵਾ ਸੁੱਚਾ ...
ਦੀਨਾਨਗਰ, 22 ਮਾਰਚ (ਸੰਧੂ, ਸ਼ਰਮਾ, ਸੋਢੀ)-ਐੱਸ.ਡੀ.ਐੱਮ. ਪਰਮਪ੍ਰੀਤ ਸਿੰਘ ਗੁਰਾਇਆ ਵਲੋਂ ਆਪਣੇ ਦਫ਼ਤਰ ਵਿਖੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਮੌਜੂਦਾ ਹਲਾਤਾਂ ਦੇ ਮੱਦੇਨਜ਼ਰ ਕਾਨੂੰਨ ਵਿਵਸਥਾ ਦਾ ਜਾਇਜ਼ਾ ਲਿਆ ਗਿਆ | ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ...
ਅੰਮਿ੍ਤਸਰ, 22 ਮਾਰਚ (ਅ.ਬ)-ਉੱਜਵਲ ਭਵਿੱਖ ਲਈ ਯੂ.ਕੇ. ਜਾਣਾ ਆਸਾਨ ਹੋਣ ਵਾਲਾ ਹੈ ਕਿਉਂਕਿ ਜ਼ੂਮ ਅਬਰੌਡ ਕੰਪਨੀ ਅਤੇ ਐਕਸਪ੍ਰੈੱਸ ਇੰਮੀਗ੍ਰੇਸ਼ਨ ਅਪੀਲ ਸਰਵਿਸਿਜ਼ ਸਾਂਝੇ ਤੌਰ 'ਤੇ ਇਕ ਪ੍ਰੋਗਰਾਮ ਸ਼ੁਰੂ ਕਰ ਰਹੇ ਹਨ, ਜਿਸ ਤਹਿਤ ਕੋਈ ਵੀ ਬਿਨੈਕਾਰ ਕਿਸੇ ਵੀ ਉਮਰ ਵਿਚ ...
ਕਲਾਨੌਰ, 22 ਮਾਰਚ (ਪੁਰੇਵਾਲ)-ਆਮ ਆਦਮੀ ਪਾਰਟੀ ਦੀ ਸੂਬੇ ਦੀ ਸੱਤਾ 'ਤੇ ਕਾਬਜ ਸਰਕਾਰ ਵਲੋਂ ਇਕ ਸਾਲ 'ਚ ਕੀਤੇ ਗਏ ਕੰਮਾਂ ਅਤੇ ਸਰਕਾਰ ਦੀ ਕਾਰਗੁਜਾਰੀ ਨੂੰ ਹੇਠਲੇ ਪੱਧਰ 'ਤੇ ਪਹੁੰਚਾਇਆ ਜਾ ਰਿਹਾ ਹੈ | ਇਸ ਸਬੰਧੀ ਸਥਾਨਕ ਕਸਬੇ ਦੇ 'ਆਪ' ਵਲੰਟੀਅਰ ਫੌਜੀ ਕੰਵਲਜੀਤ ਸਿੰਘ ...
ਕਲਾਨੌਰ, 22 ਮਾਰਚ (ਪੁਰੇਵਾਲ)-ਸਥਾਨਕ ਸ਼ਹੀਦ ਲਛਮਣ ਸਿੰਘ ਧਾਰੋਵਾਲੀ ਯੂਨੀਵਰਸਿਟੀ ਕਾਲਜ ਦੇ ਪਿ੍ੰਸੀਪਲ ਡਾ. ਕਮਲ ਕਿਸ਼ੋਰ ਅੱਤਰੀ ਦੇ ਸਹਿਯੋਗ ਅਤੇ ਖੇਡ ਪ੍ਰੋਫ਼ੈਸਰ ਜੁਝਾਰ ਸਿੰਘ ਬਾਜਵਾ ਦੀ ਅਗਵਾਈ 'ਚ ਹੋਏ ਦੋ ਦਿਨਾਂ ਖੇਡ ਸਮਾਗਮ 'ਚ ਵਾਲੀਵਾਲ, ਦੌੜਾਂ, ਰੱਸਾਕਸੀ, ...
ਕਾਲਾ ਅਫਗਾਨਾ, 22 ਮਾਰਚ (ਅਵਤਾਰ ਸਿੰਘ ਰੰਧਾਵਾ)-ਵਿਧਾਨ ਸਭਾ ਹਲਕੇ ਦੇ ਨਾਂਅ ਨਾਲ ਜਾਣਿਆਂ ਜਾਣ ਵਾਲਾ ਕਸਬਾ ਫਤਹਿਗੜ੍ਹ ਚੂੜੀਆਂ ਲੰਮੇ ਸਮੇਂ ਤੋਂ ਵੱਖ-ਵੱਖ ਸਰਕਾਰਾਂ ਦੀ ਅਣਦੇਖੀ ਦਾ ਸ਼ਿਕਾਰ ਹੁੰਦਿਆਂ ਦਿਨੋ-ਦਿਨ ਬਦਤਰ ਬਣਦਾ ਜਾ ਰਿਹਾ ਹੈ | ਇਸ ਕਸਬੇ ਨਾਲ ਰਾਬਤਾ ...
ਪੁਰਾਣਾ ਸ਼ਾਲਾ, 22 ਮਾਰਚ (ਅਸ਼ੋਕ ਸ਼ਰਮਾ)-ਗੁਰਦਾਸਪੁਰ-ਮੁਕੇਰੀਆਂ ਮੁੱਖ ਮਾਰਗ 'ਤੇ ਪੈਂਦੀ ਤਿੱਬੜੀ ਛਾਉਣੀ ਦੇ ਆਲੇ ਦੁਆਲੇ ਆਵਾਰਾ ਪਸ਼ੂਆਂ ਅਤੇ ਆਵਾਰਾ ਕੁੱਤਿਆਂ ਦੀ ਭਰਮਾਰ ਕਾਰਨ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ ਪਰ ਜ਼ਿਲ੍ਹਾ ਪ੍ਰਸ਼ਾਸਨ ਤੇ ...
ਦੀਨਾਨਗਰ, 22 ਮਾਰਚ (ਸੰਧੂ, ਸੋਢੀ, ਸ਼ਰਮਾ)-ਦੀਨਾਨਗਰ ਪੁਲਿਸ ਵਲੋਂ ਹੈਰੋਇਨ ਸਮੇਤ ਇਕ ਵਿਅਕਤੀ ਤੇ ਇਕ ਮਹਿਲਾ ਨੂੰ ਗਿ੍ਫ਼ਤਾਰ ਕੀਤੇ ਜਾਣ ਦੀ ਖ਼ਬਰ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੀਨਾਨਗਰ ਥਾਣੇ ਦੇ ਐਸ.ਐਚ.ਓ. ਮੇਜਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਵਲੋਂ ...
ਧਾਰੀਵਾਲ, 22 ਮਾਰਚ (ਜੇਮਸ ਨਾਹਰ, ਸਵਰਨ ਸਿੰਘ)-2 ਅਣਪਛਾਤੇ ਵਿਅਕਤੀਆਂ ਨੇ ਵਿਦੇਸ਼ ਤੋਂ ਰਿਸ਼ਤੇਦਾਰ ਦੱਸ ਕੇ ਹਜ਼ਾਰਾਂ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ 'ਤੇ ਥਾਣਾ ਧਾਰੀਵਾਲ ਦੀ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ | ਮੋਨਿਕਾ ਪੁੱਤਰੀ ਚਰਨ ਦਾਸ ਵਾਸੀ ...
ਅੰਮਿ੍ਤਸਰ, 22 ਮਾਰਚ (ਅ.ਬ)-ਉੱਜਵਲ ਭਵਿੱਖ ਲਈ ਯੂ.ਕੇ. ਜਾਣਾ ਆਸਾਨ ਹੋਣ ਵਾਲਾ ਹੈ ਕਿਉਂਕਿ ਜ਼ੂਮ ਅਬਰੌਡ ਕੰਪਨੀ ਅਤੇ ਐਕਸਪ੍ਰੈੱਸ ਇੰਮੀਗ੍ਰੇਸ਼ਨ ਅਪੀਲ ਸਰਵਿਸਿਜ਼ ਸਾਂਝੇ ਤੌਰ 'ਤੇ ਇਕ ਪ੍ਰੋਗਰਾਮ ਸ਼ੁਰੂ ਕਰ ਰਹੇ ਹਨ, ਜਿਸ ਤਹਿਤ ਕੋਈ ਵੀ ਬਿਨੈਕਾਰ ਕਿਸੇ ਵੀ ਉਮਰ ਵਿਚ ...
ਕਾਦੀਆਂ, 22 ਮਾਰਚ (ਕੁਲਵਿੰਦਰ ਸਿੰਘ)-ਦਯਾਨੰਦ ਐਂਗਲੋ ਵੈਦਿਕ ਸਕੂਲ ਕਾਦੀਆਂ ਵਲੋਂ ਨਰਸਰੀ ਤੋਂ ਚੌਥੀ ਜਮਾਤ ਤੱਕ ਦੇ ਐਲਾਨ ਕੀਤੇ ਨਤੀਜੇ ਸ਼ਾਨਦਾਰ ਰਹੇ | ਸਕੂਲ ਦੇ ਮੈਨੇਜਰ ਸ੍ਰੀ ਏ.ਕੇ. ਵੈਦ ਨੇ ਦੱਸਿਆ ਕਿ ਨਰਸਰੀ ਕਲਾਸ ਦੀ ਹਿਤਾਸ਼ੀ ਅਤੇ ਹੰਸਿਕਾ ਨੇ ਪਹਿਲਾ, ...
ਕਲਾਨੌਰ, 22 ਮਾਰਚ (ਪੁਰੇਵਾਲ)-ਸੰਤ ਪ੍ਰਤਾਪ ਸਿੰਘ (ਬਾਬਾ ਕਾਰ ਜੀ) ਅਤੇ ਸੰਤ ਕੰਧਾਰਾ ਸਿੰਘ ਦੀ ਸਾਲਾਨਾ ਯਾਦ 'ਚ ਸਥਾਨਕ ਗੁਰਦੁਆਰਾ ਬਾਬਾ ਕਾਰ ਜੀ ਵਿਖੇ ਮੁੱਖ ਸੇਵਾਦਾਰ ਬਾਬਾ ਮਹਿਲ ਸਿੰਘ ਦੀ ਦੇਖ-ਰੇਖ ਹੇਠ ਕੀਤੇ ਗਏ ਸਮਾਗਮਾਂ ਦੌਰਾਨ ਦਸਤਾਰ ਦੇ ਅੰਤਰਰਾਸ਼ਟਰੀ ਕੋਚ ...
ਘੱਲੂਘਾਰਾ ਸਾਹਿਬ, 22 ਮਾਰਚ (ਮਿਨਹਾਸ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ੋਨ ਸ਼ਹੀਦ ਬੀਬੀ ਸੁੰਦਰੀ ਜੀ ਵਲੋਂ ਜ਼ੋਨ ਪ੍ਰਧਾਨ ਸੁਖਜਿੰਦਰ ਸਿੰਘ ਗਹੋਤ ਅਤੇ ਜਨਰਲ ਸਕੱਤਰ ਰਣਜੀਤ ਸਿੰਘ ਦੀ ਅਗਵਾਈ ਵਿਚ ਪਿੰਡ ਗੁੱਝੀਆਂ ਬਾਂਗਰ ਵਿਚ ਮੀਟਿੰਗ ਕੀਤੀ ਗਈ | ...
ਊਧਨਵਾਲ, 22 ਮਾਰਚ (ਪਰਗਟ ਸਿੰਘ)-ਮੈਡੀਕਲ ਪ੍ਰੈਕਟੀਸ਼ਨਜਰ ਐਸੋਸੀਏਸ਼ਨ ਸਰਕਲ ਧੰਦੋਈ ਦੀ ਮਹੀਨਾਵਾਰੀ ਮੀਟਿੰਗ ਗੁਰਦੁਆਰਾ ਸਮਾਧਾਂ ਅੱਡਾ ਧੰਦੋਈ ਵਿਖੇ ਸਰਕਲ ਪ੍ਰਧਾਨ ਡਾ. ਕੁਲਦੀਪ ਸਿੰਘ ਦੀ ਅਗਵਾਈ ਵਿਚ ਹੋਈ | ਡਾ. ਕੁਲਦੀਪ ਸਿੰਘ ਨੇ ਮੁੱਖ ਮੰਤਰੀ ਪੰਜਾਬ ਭਗਵੰਤ ...
ਕਾਹਨੂੰਵਾਨ/ਭੈਣੀ ਮੀਆਂ ਖਾਂ, 22 ਮਾਰਚ (ਜਸਪਾਲ ਸਿੰਘ ਸੰਧੂ, ਜਸਬੀਰ ਸਿੰਘ ਬਾਜਵਾ)-ਨਜ਼ਦੀਕੀ ਪਿੰਡ ਕੋਟ ਟੋਡਰ ਮੱਲ ਵਿਖੇ ਪੇਂਡੂ ਮਜ਼ਦੂਰ ਯੂਨੀਅਨ ਦੀ ਮੀਟਿੰਗ ਦੌਰਾਨ ਮਜ਼ਦੂਰਾਂ ਦੀਆਂ ਬੁਨਿਆਦੀ ਮੰਗਾਂ ਨੂੰ ਲੈ ਕੇ ਵਿਚਾਰਾਂ ਕੀਤੀਆਂ ਗਈਆਂ | ਯੂਨੀਅਨ ਦੀ ...
ਕਾਦੀਆਂ, 22 ਮਾਰਚ (ਕੁਲਵਿੰਦਰ ਸਿੰਘ, ਕੁਲਦੀਪ ਸਿੰਘ ਜਾਫਲਪੁਰ)-ਪੀ.ਐੱਸ.ਈ.ਬੀ. ਇੰਪਲਾਈਜ਼ ਫ਼ੈਡਰੇਸ਼ਨ ਏਟਕ ਮੰਡਲ ਕਾਦੀਆਂ ਦੇ ਵਫ਼ਦ ਵਲੋਂ ਮੰਡਲ ਪ੍ਰਧਾਨ ਪਿਆਰਾ ਸਿੰਘ ਭਾਮੜੀ ਦੀ ਪ੍ਰਧਾਨਗੀ ਹੇਠ ਨਵੇਂ ਆਏ ਮੰਡਲ ਕਾਦੀਆਂ ਦੇ ਐਕਸੀਅਨ ਇੰਜੀਨੀਅਰ ਜਗਜੋਤ ਸਿੰਘ ...
ਕਾਹਨੂੰਵਾਨ, 22 ਮਾਰਚ (ਜਸਪਾਲ ਸਿੰਘ ਸੰਧੂ)- ਪ੍ਰਸਿੱਧ ਪ੍ਰਚਾਰਕ ਅਤੇ ਕਥਾਵਾਚਕ ਭਾਈ ਜਸਵਿੰਦਰ ਸਿੰਘ ਖ਼ਾਲਸਾ ਕਾਹਨੂੰਵਾਨ ਨੇ ਕਿਹਾ ਕਿ ਅਜਨਾਲਾ ਘਟਨਾ 'ਤੇ ਹੋਈ ਐੱਫ.ਆਈ.ਆਰ. ਦੇ ਉੱਪਰ ਜਿਸ ਤਰ੍ਹਾਂ ਗਿ੍ਫ਼ਤਾਰੀਆਂ ਦੇ ਨਾਂਅ 'ਤੇ ਇੰਟਰਨੈੱਟ ਬੰਦ ਕਰਕੇ ਪੰਜਾਬ ਵਿਚ ...
ਧਾਰੀਵਾਲ, 22 ਮਾਰਚ (ਜੇਮਸ ਨਾਹਰ)-ਸਵਰਨ ਸਲਾਰੀਆ ਜਨ ਸੇਵਾ ਫਾਊਾਡੇਸ਼ਨ ਤਹਿਤ ਸ਼ੁਰੂ ਕੀਤੀ ਭਰਤੀ ਮੁਹਿੰਮ ਦੇ ਚਲਦਿਆਂ ਆਲ ਇੰਡੀਆ ਘੱਟ ਗਿਣਤੀ ਦਲਿਤ ਸਾਂਝਾ ਫਰੰਟ ਅਤੇ ਸਵਰਨ ਸਲਾਰੀਆ ਨਾਲ ਲੰਬੇ ਸਮੇਂ ਤੋਂ ਜੁੜੇ ਸਲਾਰੀਆ ਦੇ ਨਜ਼ਦੀਕੀ ਸਾਥੀ ਵਾਰਿਸ ਮਸੀਹ ...
ਧਾਰੀਵਾਲ, 22 ਮਾਰਚ (ਜੇਮਸ ਨਾਹਰ)-ਗਲੋਬਲ ਕ੍ਰਿਸਚਨ ਐਕਸ਼ਨ ਕਮੇਟੀ ਯੂਥ ਵਿੰਗ ਦੇ ਸੂਬਾ ਇੰਚਾਰਜ ਪ੍ਰਧਾਨ ਜਤਿੰਦਰ ਮਸੀਹ ਗੌਰਵ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਬਲਾਕ ਧਾਰੀਵਾਲ ਅਧੀਨ ਪੈਂਦੇ ਪਿੰਡ ਡਡਵਾਂ ਵਿਖੇ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਰੋਹਿਤ ਮਲਿਕ ਵਲੋਂ ...
ਘੁਮਾਣ, 22 ਮਾਰਚ (ਬੰਮਰਾਹ)-ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਪੰਜਾਬ ਦੇ ਹਾਲਾਤ ਐਮਰਜੈਂਸੀ ਵਰਗੇ ਬਣੇ ਪਏ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਬਲਾਕ ਪ੍ਰਧਾਨ ਸਾਹਿਬ ਸਿੰਘ ਮੰਡ ਨੇ ...
ਗੁਰਦਾਸਪੁਰ, 22 ਮਾਰਚ (ਪੰਕਜ ਸ਼ਰਮਾ)-ਥਿੰਕ ਨਾਰਥ ਸੰਸਥਾ ਪੀ.ਟੀ.ਈ ਅਤੇ ਆਈਲੈਟਸ ਦੇ ਨਤੀਜਿਆਂ ਵਿਚ ਸਭ ਤੋਂ ਮੋਹਰੀ ਹੈ ਜਿਸ ਸਦਕਾ ਸੰਸਥਾ ਦੇ ਸ਼ਾਨਦਾਰ ਨਤੀਜੇ ਆ ਰਹੇ ਹਨ | ਇਸ ਸਬੰਧੀ ਸੰਸਥਾ ਦੇ ਐਮ.ਡੀ ਪਿ੍ਤਪਾਲ ਸਿੰਘ ਬਾਜਵਾ (ਯੂ.ਐਸ.ਏ, ਕੈਨੇਡਾ) ਅਤੇ ਨਵਨੀਤ ਸਿੰਘ ...
ਡੇਹਰੀਵਾਲ ਦਰੋਗਾ, 22 ਮਾਰਚ (ਹਰਦੀਪ ਸਿੰਘ ਸੰਧੂ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਸਠਿਆਲੀ ਜ਼ੋਨ ਦੇ ਆਗੂਆਂ ਵਲੋਂ ਪਿੰਡ ਕਾਲਾ ਬਾਲਾ ਦੇ ਸਰਕਾਰੀ, ਹਾਈ ਅਤੇ ਪ੍ਰਾਇਮਰੀ ਸਕੂਲ ਵਿਚ ਲੱਗੇ ਚਿੱਪ ਵਾਲੇ ਮੀਟਰ ਉਤਾਰ ਕੇ ਸਬ-ਡਵੀਜ਼ਨ ਬਿਜਲੀ ਬੋਰਡ ਡੇਹਰੀਵਾਲ ਦਰੋਗਾ ...
ਗੁਰਦਾਸਪੁਰ, 22 ਮਾਰਚ (ਪੰਕਜ ਸ਼ਰਮਾ)-ਸਥਾਨਕ ਐੱਚ.ਆਰ.ਏ. ਇੰਟਰਨੈਸ਼ਨਲ ਸਕੂਲ ਵਿਖੇ ਪਿ੍ੰਸੀਪਲ ਸੁਮਨ ਸ਼ੁਕਲਾ ਦੀ ਅਗਵਾਈ ਹੇਠ ਸ਼ਹੀਦ ਭਗਤ ਸਿੰਘ ਦਾ ਸ਼ਹੀਦੀ ਦਿਵਸ ਮਨਾਇਆ ਗਿਆ | ਇਸ ਮੌਕੇ ਔਰਕਿੰਡ ਹਾਊਸ ਦੀ ਸਪੈਸ਼ਲ ਅਸੈਂਬਲੀ ਕਰਵਾਈ ਗਈ ਜਿਸ ਦੀ ਸ਼ੁਰੂਆਤ ...
ਸ੍ਰੀ ਹਰਿਗੋਬਿੰਦਪੁਰ, 22 ਮਾਰਚ (ਕੰਵਲਜੀਤ ਸਿੰਘ ਚੀਮਾ)-ਨਜ਼ਦੀਕੀ ਪਿੰਡ ਚੀਮਾ ਖੁੱਡੀ ਵਿਖੇ ਚੱਲ ਰਹੇ ਗਰੀਨਡੇਲਜ਼ ਪਬਲਿਕ ਸਕੂਲ ਵਿਖੇ ਵਿਸ਼ਵ ਜਲ ਦਿਵਸ ਮਨਾਇਆ ਗਿਆ | ਸਕੂਲ ਦੇ ਚੇਅਰਮੈਨ ਸਤਨਾਮ ਸਿੰਘ ਰੰਧਾਵਾ ਨੇ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਪ੍ਰਗਟ ਕਰਦੇ ...
ਬਟਾਲਾ, 22 ਮਾਰਚ (ਹਰਦੇਵ ਸਿੰਘ ਸੰਧੂ)-ਪੰਜਾਬ ਪੁਲਿਸ ਵਲੋਂ ਧਾਰਮਿਕ ਜਥੇਬੰਦੀ ਦੇ ਆਗੂ ਅੰਮਿ੍ਤਪਾਲ ਸਿੰਘ ਤੇ ਉਸ ਦੇ ਸਾਥੀਆਂ ਨੂੰ ਕੁਝ ਮਾਮਲਿਆਂ 'ਚ ਗਿ੍ਫ਼ਤਾਰ ਕਰਨ ਨੂੰ ਲੈ ਕੇ ਇਕ ਮੁਹਿੰਮ ਚਲਾਈ ਗਈ ਹੈ, ਜਿਸ ਨਾਲ ਪੰਜਾਬ ਨੂੰ ਦੇਸ਼ ਭਰ ਵਿਚ ਬਦਨਾਮ ਕੀਤਾ ਜਾ ਰਿਹਾ ...
ਘੁਮਾਣ, 22 ਮਾਰਚ (ਬੰਮਰਾਹ)-ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਵਲੋਂ ਵਿਧਾਨ ਸਭਾ 'ਚ ਬੰਦੀ ਸਿੰਘਾਂ ਦੀ ਰਿਹਾਈ ਲਈ ਚੁੱਕਿਆ ਮਸਲਾ ਸ਼ਾਲਾਘਯੋਗ ਕਦਮ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਐਡਵੋਕੇਟ ਸਤਿੰਦਰਬੀਰ ...
ਧਾਰੀਵਾਲ, 22 ਮਾਰਚ (ਸਵਰਨ ਸਿੰਘ)-ਸਥਾਨਕ ਲਿਟਲ ਫਲਾਵਰ ਕਾਨਵੈਂਟ ਸਕੂਲ ਵਿਖੇ ਡਾਇਰੈਕਟਰ ਫਾਦਰ ਜੋਸ਼ ਪਡਿਆਟੀ ਦੇ ਦਿਸ਼ਾ-ਨਿਰਦੇਸ਼ਾਂ ਅਤੇ ਪਿ੍ੰਸੀਪਲ ਸਿਸਟਰ ਰਜੀਨਾ ਪੌਲ ਦੀ ਅਗਵਾਈ ਵਿਚ ਵਿਦਿਆਰਥੀਆਂ ਦੇ ਵੱਖ-ਵੱਖ ਕਲੱਬਾਂ ਅਤੇ ਹਾਊਸਾਂ ਦੇ ਨੁਮਾਇੰਦਿਆਂ ਦਾ ...
ਬਟਾਲਾ, 22 ਮਾਰਚ (ਬੁੱਟਰ)-ਇਨਰਵੀਲ ਕਲੱਬ ਬਟਾਲਾ ਵਲੋਂ ਗਰੀਬ ਔਰਤ ਨੂੰ ਰੇਹੜੀ ਦੇ ਕੇ ਉਸ ਦੀ ਸਹਾਇਤਾ ਕੀਤੀ | ਕਲੱਬ ਪ੍ਰਧਾਨ ਸ੍ਰੀਮਤੀ ਮੀਨਾ ਚਾਂਡੇ ਨੇ ਦੱਸਿਆ ਕਿ ਇਸ ਔਰਤ ਦੀ ਬੀਤੇ ਦਿਨੀਂ ਰੇਹੜੀ ਚੋਰੀ ਹੋ ਗਈ ਸੀ ਜਿਸ ਕਰ ਕੇ ਉਸ ਦਾ ਰੁਜ਼ਗਾਰ ਪ੍ਰਭਾਵਿਤ ਹੋਇਆ | ਇਸ ...
ਧਾਰੀਵਾਲ, 22 ਮਾਰਚ (ਜੇਮਸ ਨਾਹਰ)-ਅਜੋਕੇ ਸਮੇਂ ਵਿਚ ਹਰ ਕੋਈ ਕਿਸੇ ਨਾ ਕਿਸੇ ਬਿਮਾਰੀ ਨਾਲ ਪ੍ਰਭਾਵਿਤ ਹੈ ਪਰ ਕੁਦਰਤ ਵਲੋਂ ਪ੍ਰਦਾਨ ਕੀਤੇ ਘਰਾਂ ਵਿਚ ਸਹਿਜੇ ਹੀ ਵਰਤੇ ਜਾਣ ਵਾਲੇ ਘਰੇਲੂ ਨੁਸਖਿਆਂ ਨਾਲ ਬਹੁਤ ਸਾਰੀਆਂ ਬਿਮਾਰੀਆਂ ਤੋਂ ਬਚਿਆ ਜਾ ਸਕਦਾ ਹੈ | ਜੇਕਰ ...
ਨਿੱਕੇ ਘੁੰਮਣ, 22 ਮਾਰਚ (ਸਤਬੀਰ ਸਿੰਘ ਘੁੰਮਣ)- ਸ਼ੇਰ-ਏ-ਪੰਜਾਬ ਸਪੋਰਟਸ ਐਂਡ ਵੈਲਫ਼ੇਅਰ ਕਲੱਬ ਖੋਖਰ ਫ਼ੌਜੀਆਂ ਵਲੋਂ ਕਰਵਾਇਆ ਤਿੰਨ ਰੋਜ਼ਾ 40 ਕਿਲੋਗ੍ਰਾਮ ਵਰਗ ਜੂਨੀਅਰ ਫੁੱਟਬਾਲ ਟੂਰਨਾਮੈਂਟ ਅਮਿੱਟ ਸ਼ਾਪ ਛੱਡਦਾ ਹੋਇਆ ਸੰਪੰਨ ਹੋ ਗਿਆ | ਫਾਈਨਲ ਮੈਚ ਫੈਜਉਲਾ ...
ਪੁਰਾਣਾ ਸ਼ਾਲਾ, 22 ਮਾਰਚ (ਅਸ਼ੋਕ ਸ਼ਰਮਾ)-ਪਾਵਰਕਾਮ ਦੀ ਸਬ ਡਵੀਜ਼ਨ ਪੁਰਾਣਾ ਸ਼ਾਲਾ ਦੇ ਨਵੇਂ ਆਏ ਉਪ ਮੰਡਲ ਅਫ਼ਸਰ ਇੰਜ: ਪੰਕਜ ਦਿਗਪਾਲ ਵਲੋਂ ਚਾਰਜ ਸੰਭਾਲ ਲਿਆ ਗਿਆ ਅਤੇ ਦਫ਼ਤਰੀ ਕੰਮਕਾਜ ਵੀ ਸ਼ੁਰੂ ਕਰ ਦਿੱਤਾ ਹੈ | ਇੰਜ: ਦਿਗਪਾਲ ਨੇ ਦੱਸਿਆ ਕਿ ਇੰਜ: ਰਵਿੰਦਰਜੀਤ ...
ਕਾਦੀਆਂ, 22 ਮਾਰਚ (ਕੁਲਵਿੰਦਰ ਸਿੰਘ)-ਸਿੱਖ ਨੈਸ਼ਨਲ ਕਾਲਜ ਕਾਦੀਆਂ ਦੇ ਭੌਤਿਕ ਵਿਗਿਆਨ ਵਿਭਾਗ ਵਲੋਂ ਕਾਲਜ ਪਿ੍ੰਸੀਪਲ ਡਾ. ਹਰਪ੍ਰੀਤ ਸਿੰਘ ਹੁੰਦਲ ਦੀ ਅਗਵਾਈ ਹੇਠ ਇਕ ਵਿਸ਼ੇਸ ਭਾਸ਼ਣ 'ਰੈਡੀਏਸ਼ਨ ਐਂਡ ਪਾਰਟੀਕਲਜ਼ ਫਿਜ਼ਿਕਸ'' ਵਿਸ਼ੇ 'ਤੇ ਸਾਇੰਸ ਸਮਾਰਟ ਰੂਮ ...
ਭੈਣੀ ਮੀਆਂ ਖਾਂ, 22 ਮਾਰਚ (ਜਸਬੀਰ ਸਿੰਘ ਬਾਜਵਾ)-ਸ੍ਰੀ ਗੁਰੂ ਰਾਮਦਾਸ ਇੰਟਰਨੈਸ਼ਨਲ ਸਕੂਲ ਮੇਹੜੇ ਵਿਖੇ ਬੱਚਿਆਂ ਦੇ ਦਾਖਲੇ ਨੂੰ ਲੈ ਕੇ ਬੱਚਿਆਂ ਅਤੇ ਮਾਪਿਆਂ 'ਚ ਭਾਰੀ ਉਤਸ਼ਾਹ ਪਾਇਆ ਗਿਆ | ਸੰਸਥਾ ਦੇ ਮੁੱਖ ਪ੍ਰਬੰਧਕ ਜਗਰੂਪ ਸਿੰਘ ਰਿਆੜ ਨੇ ਦੱਸਿਆ ਕਿ ਸਕੂਲ ਦਾ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX