ਤਾਜਾ ਖ਼ਬਰਾਂ


ਝਾਰਖੰਡ ਸਰਕਾਰ ਦੀ ਨਵੀਂ ਭਰਤੀ ਨੀਤੀ ਵਿਰੁੱਧ ਜੇ.ਐਸ.ਐਸ.ਯੂ.ਵਲੋਂ 48 ਘੰਟੇ ਦੀ ਹੜਤਾਲ
. . .  15 minutes ago
ਰਾਂਚੀ: ਝਾਰਖੰਡ ਸਟੇਟ ਸਟੂਡੈਂਟ ਯੂਨੀਅਨ (ਜੇ.ਐਸ.ਐਸ.ਯੂ.) ਨੇ 60-40 ਫਾਰਮੂਲੇ 'ਤੇ ਆਧਾਰਿਤ ਝਾਰਖੰਡ ਸਰਕਾਰ ਦੀ ਨਵੀਂ ਭਰਤੀ ਨੀਤੀ ਵਿਰੁੱਧ 48 ਘੰਟੇ ਦੀ ਹੜਤਾਲ (ਬੰਦ) ਸ਼ੁਰੂ ਕਰ ਦਿੱਤੀ...
'ਬਹੁਤ ਗੰਭੀਰ' ਚੱਕਰਵਾਤ ਬਿਪਰਜੋਏ ਅਗਲੇ 24 ਘੰਟਿਆਂ ਵਿਚ ਹੋਵੇਗਾ ਤੇਜ਼ -ਮੌਸਮ ਵਿਭਾਗ
. . .  55 minutes ago
ਸੂਰਤ, 10 ਜੂਨ -ਭਾਰਤੀ ਮੌਸਮ ਵਿਭਾਗ ਅਨੁਸਾਰ 'ਬਹੁਤ ਗੰਭੀਰ' ਚੱਕਰਵਾਤੀ ਤੂਫ਼ਾਨ ਬਿਪਰਜੋਏ ਦੇ ਅਗਲੇ 24 ਘੰਟਿਆਂ ਵਿਚ ਹੋਰ ਤੇਜ਼ ਹੋਣ ਦੀ ਸੰਭਾਵਨਾ ਹੈ ਅਤੇ ਇਹ ਉੱਤਰ-ਉੱਤਰ-ਪੂਰਬ ਵੱਲ...
ਡੈਨੀਅਲ ਸਮਿੱਥ ਨੇ ਨਵੇਂ ਮੰਤਰੀ ਮੰਡਲ ਨੂੰ ਚੁਕਾਈ ਸਹੁੰ, ਵੰਡੇ ਮਹਿਕਮੇ
. . .  59 minutes ago
ਕੈਲਗਰੀ, 10 ਜੂਨ (ਜਸਜੀਤ ਸਿੰਘ ਧਾਮੀ)-ਅਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿੱਥ ਨੇ ਅੱਜ ਆਪਣੇ ਮੰਡਲ ਵਿਚ 24 ਮੰਤਰੀਆਂ ਨੂੰ ਸਹੁੰ ਚੁਕਾ ਕੇ ਨਵੀਂ ਸਰਕਾਰ ਦੀ ਸੁਰੂਆਤ ਕਰ ਦਿੱਤੀ ਹੈ। ਨਵੇਂ ਮੰਤਰੀ ਮੰਡਲ ਵਿਚ ਜ਼ਿਆਦਾਤਰ ਸਥਾਪਤ ਸਿਆਸਤਦਾਨ ਅਤੇ ਪੁਰਾਣੇ ਮੰਤਰੀ ਸ਼ਾਮਿਲ ਕੀਤੇ ਗਏ...
ਲੁੱਟ ਦੀ ਵਾਰਦਾਤ 'ਚ ਆਰ.ਐਮ.ਪੀ. ਡਾਕਟਰ ਦਾ ਕਤਲ
. . .  about 1 hour ago
ਮਲੋਟ, 10 ਜੂਨ (ਪਾਟਿਲ/ਅਜਮੇਰ ਸਿੰਘ ਬਰਾੜ)-ਮਲੋਟ ਲਾਗਲੇ ਪਿੰਡ ਬੁਰਜਾ ਸਿਧਵਾਂ ਵਿਚ ਬੀਤੀ ਸ਼ੁਕਰ-ਸ਼ਨੀਵਾਰ ਦੀ ਦਰਮਿਆਨੀ ਰਾਤ ਨੂੰ ਲੁਟੇਰਿਆ ਵਲੋਂ ਲੁੱਟ ਦੀ ਵਾਰਦਾਤ ਦੌਰਾਨ ਇਕ ਆਰ.ਐਮ.ਪੀ. ਡਾਕਟਰ ਦਾ ਤੇਜ਼ਧਾਰ...
ਬੀ.ਐੱਸ.ਐੱਫ ਤੇ ਲੋਪੋਕੇ ਪੁਲਿਸ ਦੇ ਸਾਂਝੇ ਆਪ੍ਰੇਸ਼ਨ ਚ ਕਰੋੜਾਂ ਦੀ ਹੈਰੋਇਨ ਬਰਾਮਦ
. . .  about 1 hour ago
ਚੋਗਾਵਾਂ, 10 ਜੂਨ (ਗੁਰਵਿੰਦਰ ਸਿੰਘ ਕਲਸੀ)-ਅੱਜ ਤੜਕਸਾਰ ਗੁਆਂਢੀ ਮੁਲਕ ਪਾਕਿਸਤਾਨ ਤੋਂ ਰਾਣੀਆ ਬੀ.ਓ.ਪੀ. ਆਏ ਡਰੋਨ ਦੀ ਹਲਚਲ ਸੁਣਾਈ ਦਿੱਤੀ।ਬੀ.ਐੱਸ.ਐੱਫ. ਅਤੇ ਥਾਣਾ ਲੋਪੋਕੇ ਦੇ ਮੁਖੀ ਹਰਪਾਲ ਸਿੰਘ ਸੋਹੀ ਨੇ ਟੀਮਾਂ ਬਣਾਕੇ ਤਲਾਸ਼ੀ ਅਭਿਆਨ...
"ਸਟੀਕ ਨਹੀਂ": ਕਿਊਬਾ ਵਿਚ ਚੀਨ ਦੇ ਜਾਸੂਸੀ ਸਟੇਸ਼ਨ ਬਾਰੇ ਰਿਪੋਰਟਾਂ 'ਤੇ ਪੈਂਟਾਗਨ
. . .  about 2 hours ago
ਵਾਸ਼ਿੰਗਟਨ, 10 ਜੂਨ -ਨਿਊਜ ਏਜੰਸੀ ਦੀ ਰਿਪੋਰਟ ਅਨੁਸਾਰ ਪੈਂਟਾਗਨ ਨੇ ਚੀਨ ਅਤੇ ਕਿਊਬਾ ਦਰਮਿਆਨ ਇੱਕ ਗੁਪਤ ਸਮਝੌਤਾ ਦੀਆਂ ਰਿਪੋਰਟਾਂ ਨੂੰ ਖ਼ਾਰਜ ਕਰ ਦਿੱਤਾ ਜੋ ਬੀਜਿੰਗ ਨੂੰ ਸੰਯੁਕਤ ਰਾਜ ਤੋਂ 160 ਕਿਲੋਮੀਟਰ...
ਪੱਛਮੀ ਬੰਗਾਲ:ਕਾਂਗਰਸ ਵਲੋਂ ਪੰਚਾਇਤੀ ਚੋਣਾਂ ਦੌਰਾਨ ਸੂਬੇ 'ਚ ਕੇਂਦਰੀ ਬਲਾਂ ਦਾ ਪ੍ਰਬੰਧ ਕਰਨ ਦੀ ਰਾਜਪਾਲ ਨੂੰ ਅਪੀਲ
. . .  about 2 hours ago
ਕੋਲਕਾਤਾ, 10 ਜੂਨ-ਕਾਂਗਰਸ ਦੇ ਸੰਸਦ ਮੈਂਬਰ ਅਧੀਰ ਰੰਜਨ ਚੌਧਰੀ ਨੇ ਰਾਜਪਾਲ ਨੂੰ ਪੱਤਰ ਲਿਖ ਕੇ ਪੰਚਾਇਤੀ ਚੋਣਾਂ ਦੌਰਾਨ ਕੇਂਦਰੀ ਬਲਾਂ ਦਾ ਪ੍ਰਬੰਧ ਕਰਨ ਦੀ ਅਪੀਲ ਕੀਤੀ ਤਾਂ ਜੋ ਆਜ਼ਾਦ ਅਤੇ ਨਿਰਪੱਖ ਚੋਣਾਂ ਕਰਵਾਈਆਂ...
⭐ਮਾਣਕ-ਮੋਤੀ⭐
. . .  about 2 hours ago
⭐ਮਾਣਕ-ਮੋਤੀ⭐
ਰਾਸ਼ਟਰਪਤੀ ਦਰੋਪਦੀ ਮੁਰਮੂ ਸੂਰੀਨਾਮ ਅਤੇ ਸਰਬੀਆ ਦੀ ਆਪਣੀ ਪਹਿਲੀ ਰਾਜ ਯਾਤਰਾ ਦੀ ਸਮਾਪਤੀ ਤੋਂ ਬਾਅਦ ਦਿੱਲੀ ਦੇ ਪਾਲਮ ਹਵਾਈ ਅੱਡੇ 'ਤੇ ਪਹੁੰਚੇ
. . .  1 day ago
ਖੱਟਰ ਨੇ ਕਿਸਾਨਾਂ ਨਾਲ ਸੰਬੰਧਿਤ ਮੁੱਦਿਆਂ ਨੂੰ ਲੈ ਕੇ ਸੂਬਾ ਇੰਚਾਰਜ ਬਿਪਲਬ ਦੇਬ ਨਾਲ ਕੀਤੀ ਮੀਟਿੰਗ
. . .  1 day ago
ਚੰਡੀਗੜ੍ਹ,9 ਜੂਨ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਸਾਨਾਂ ਨਾਲ ਸੰਬੰਧਿਤ ਮੁੱਦਿਆਂ ਨੂੰ ਲੈ ਕੇ ਚੰਡੀਗੜ੍ਹ ਵਿਚ ਸੂਬਾ ਇੰਚਾਰਜ ਬਿਪਲਬ ਕੁਮਾਰ ਦੇਬ ਨਾਲ ਮੀਟਿੰਗ ਕੀਤੀ ...
ਬੰਗਾਲ: ਪੰਚਾਇਤ ਚੋਣ ਨਾਮਜ਼ਦਗੀ ਨੂੰ ਲੈ ਕੇ ਹੋਈ ਹਿੰਸਾ, ਕਾਂਗਰਸੀ ਵਰਕਰ ਦੀ ਗੋਲੀ ਮਾਰ ਕੇ ਹੱਤਿਆ
. . .  1 day ago
ਅਮਰੀਕਾ ਨੇ ਯੂਕਰੇਨ ਲਈ 2.1 ਬਿਲੀਅਨ ਡਾਲਰ ਦੇ ਫੌਜੀ ਸਹਾਇਤਾ ਪੈਕੇਜ ਦਾ ਕੀਤਾ ਐਲਾਨ
. . .  1 day ago
ਈ.ਡੀ. ਨੇ ਪੇਪਰ ਲੀਕ ਮਾਮਲੇ ਵਿਚ ਵੱਖ-ਵੱਖ ਲੋਕਾਂ ਦੇ ਰਿਹਾਇਸ਼ 'ਤੇ ਚਲਾਈ ਤਲਾਸ਼ੀ ਮੁਹਿੰਮ
. . .  1 day ago
ਨਵੀਂ ਦਿੱਲੀ, 9 ਜੂਨ - ਈ.ਡੀ. ਨੇ ਸੀਨੀਅਰ ਟੀਚਰ ਗ੍ਰੇਡ II ਪੇਪਰ ਲੀਕ ਮਾਮਲੇ ਵਿਚ ਪੀ.ਐਮ.ਐਲ.ਏ., 2002 ਦੇ ਤਹਿਤ 5.6.2023 ਨੂੰ ਰਾਜਸਥਾਨ ਦੇ ਜੈਪੁਰ, ਜੋਧਪੁਰ, ਉਦੈਪੁਰ, ਅਜਮੇਰ, ਡੂੰਗਰਪੁਰ, ਬਾੜਮੇਰ...
ਅਮਿਤ ਸ਼ਾਹ ਨੇ ਅਮਰਨਾਥ ਯਾਤਰੀਆਂ ਲਈ ਲੋੜੀਂਦੀਆਂ ਸਹੂਲਤਾਂ ਲਈ ਉਚਿਤ ਪ੍ਰਬੰਧ ਕਰਨ ਦੇ ਦਿੱਤੇ ਨਿਰਦੇਸ਼
. . .  1 day ago
ਨਵੀਂ ਦਿੱਲੀ, 9 ਜੂਨ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅਮਰਨਾਥ ਯਾਤਰੀਆਂ ਲਈ ਯਾਤਰਾ, ਠਹਿਰਨ, ਬਿਜਲੀ, ਪਾਣੀ, ਸੰਚਾਰ ਅਤੇ ਸਿਹਤ ਸਮੇਤ ਸਾਰੀਆਂ ਲੋੜੀਂਦੀਆਂ ਸਹੂਲਤਾਂ ਲਈ ਉਚਿਤ ਪ੍ਰਬੰਧ ਕਰਨ ਦੇ...
ਕਾਂਗਰਸ ਨੇ ਸ਼ਕਤੀ ਸਿੰਘ ਗੋਹਿਲ ਦੀ ਥਾਂ ਦੀਪਕ ਬਾਬਰੀਆ ਨੂੰ ਹਰਿਆਣਾ ਤੇ ਦਿੱਲੀ ਲਈ ਏ.ਆਈ.ਸੀ.ਸੀ. ਇੰਚਾਰਜ ਕੀਤਾ ਨਿਯੁਕਤ
. . .  1 day ago
ਨਵੀਂ ਦਿੱਲੀ, 9 ਜੂਨ - ਕਾਂਗਰਸ ਨੇ ਸ਼ਕਤੀ ਸਿੰਘ ਗੋਹਿਲ ਦੀ ਥਾਂ ਦੀਪਕ ਬਾਬਰੀਆ ਨੂੰ ਹਰਿਆਣਾ ਅਤੇ ਦਿੱਲੀ ਲਈ ਏ.ਆਈ.ਸੀ.ਸੀ. ਇੰਚਾਰਜ ਨਿਯੁਕਤ ਕੀਤਾ ਹੈ।
ਮੇਰੇ ਘਰ ਕੋਈ ਨਹੀਂ ਆਇਆ- ਬਿ੍ਜ ਭੂਸ਼ਣ
. . .  1 day ago
ਨਵੀਂ ਦਿੱਲੀ, 9 ਜੂਨ- ਭਾਜਪਾ ਸਾਂਸਦ ਬ੍ਰਿਜ ਭੂਸ਼ਣ ਸਿੰਘ ਨੂੰ ਇਹ ਪੁੱਛੇ ਜਾਣ ’ਤੇ ਕਿ ਕੀ ਪੁਲਿਸ ਅੱਜ ਉਨ੍ਹਾਂ ਦੀ ਰਿਹਾਇਸ਼ ’ਤੇ ਪਹੁੰਚੀ ਹੈ ਤਾਂ ਉਨ੍ਹਾਂ ਕਿਹਾ ਕਿ ਮੇਰੇ ਕੋਲ ਕੋਈ ਨਹੀਂ ਆਇਆ।
ਮਨੀਪੁਰ ਹਿੰਸਾ: ਜਾਂਚ ਲਈ ਸਿੱਟ ਦਾ ਗਠਨ
. . .  1 day ago
ਨਵੀਂ ਦਿੱਲੀ, 9 ਜੂਨ- ਅਧਿਕਾਰਤ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸੀ.ਬੀ.ਆਈ. ਨੇ ਮਨੀਪੁਰ ਹਿੰਸਾ ਦੇ ਸੰਬੰਧ ਵਿਚ ਛੇ ਮਾਮਲੇ....
ਸੰਘਰਸ਼ ਕਮੇਟੀ ਸਾਦੀਹਰੀ ਨੇ ਐਸ.ਡੀ.ਐਮ. ਦਫ਼ਤਰ ਅੱਗੇ ਪਸ਼ੂ ਬੰਨ ਕੇ ਕੀਤਾ ਪ੍ਰਦਰਸ਼ਨ
. . .  1 day ago
ਦਿੜ੍ਹਬਾ ਮੰਡੀ, 9 ਜੂਨ (ਹਰਬੰਸ ਸਿੰਘ ਛਾਜਲੀ)- ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਸਾਦੀਹਰੀ ਵਲੋਂ ਐਸ.ਡੀ.ਐਮ. ਦਿੜ੍ਹਬਾ ਦੇ ਦਫ਼ਤਰ ਅੱਗੇ ਧਰਨਾ ਲਗਾ ਕੇ ਪ੍ਰਦਰਸ਼ਨਕਾਰੀਆਂ ਨੇ ਆਪਣੇ ਪਸ਼ੂ ਨਾਲ ਲਿਆ ਕੇ....
ਭਾਰਤੀ ਫ਼ੌਜ ਨੇ ਸੰਯੁਕਤ ਆਪ੍ਰੇਸ਼ਨ ਦੌਰਨ ਨਾਰਕੋ ਟੈਰਰ ਮੂਲ ਦੇ 3 ਸੰਚਾਲਕ ਕੀਤੇ ਗਿ੍ਫ਼ਤਾਰ
. . .  1 day ago
ਸ੍ਰੀਨਗਰ, 9 ਜੂਨ- ਭਾਰਤੀ ਫ਼ੌਜ ਵਲੋਂ ਸੁੰਦਰਬਨੀ ਨਾਰਕੋਟਿਕਸ ਰਿਕਵਰੀ ਕੇਸ, ਜੇ.ਕੇ.ਪੀ. ਪੁੰਛ ਅਤੇ ਜੇ.ਕੇ.ਪੀ. ਸੁੰਦਰਬਨੀ ਦੇ ਪੁੰਛ ਜ਼ਿਲ੍ਹੇ ਵਿਚ ਕਈ ਸੰਯੁਕਤ ਆਪ੍ਰੇਸ਼ਨ ਕੀਤੇ ਗਏ, ਜਿਸ ਵਿਚ ਉਨ੍ਹਾਂ ਵਲੋਂ....
ਬਿ੍ਜ ਭੂਸ਼ਣ ਦੀ ਗਿ੍ਫ਼ਤਾਰੀ ਜ਼ਰੂਰੀ- ਬਜਰੰਗ ਪੂਨੀਆ
. . .  1 day ago
ਨਵੀਂ ਦਿੱਲੀ, 9 ਜੂਨ- ਮਹਿਲਾ ਪਹਿਲਵਾਨਾਂ ਦੇ ਪੁਲਿਸ ਨਾਲ ਬਿ੍ਜ ਭੂਸ਼ਣ ਦੇ ਘਰ ਜਾਣ ਦੀਆਂ ਆ ਰਹੀਆਂ ਖ਼ਬਰਾਂ ਦੇ ਦੌਰਾਨ ਪਹਿਲਵਾਨ ਬਜਰੰਗ ਪੂਨੀਆ ਨੇ ਟਵੀਟ ਕੀਤਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵਲੋਂ....
ਦੇਸ਼ ਦਾ ਵਿਕਾਸ ਉਦੋਂ ਹੀ ਹੋਵੇਗਾ ਜਦੋਂ ਅਸੀਂ ਸਹੀ ਕਦਮ ਚੁੱਕਾਂਗੇ- ਐਸ. ਜੈਸ਼ੰਕਰ
. . .  1 day ago
ਨਵੀਂ ਦਿੱਲੀ, 9 ਜੂਨ- ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਨੇ ਕਿਹਾ ਕਿ ਅੱਜ ਅਸੀਂ ਵਿਦੇਸ਼ੀ ਨਿਵੇਸ਼ ਵਿਚ ਪਹਿਲੇ ਸਥਾਨ ’ਤੇ ਹਾਂ, ਪਰ ਇਹ ਉਹ ਸਥਾਨ ਨਹੀਂ ਹੈ ਜਿੱਥੇ ਅਸੀਂ ਸੰਤੁਸ਼ਟ ਹੋ ਸਕਦੇ ਹਾਂ, ਅਸੀਂ ਇਸ ਨੂੰ ਹੋਰ.....
ਅਮਿਤ ਸ਼ਾਹ ਨੇ ਅਮਰਨਾਥ ਯਾਤਰਾ ਸੰਬੰਧੀ ਕੀਤੀ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ
. . .  1 day ago
ਨਵੀਂ ਦਿੱਲੀ, 9 ਜੂਨ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅਮਰਨਾਥ ਯਾਤਰਾ ਦੀਆਂ ਤਿਆਰੀਆਂ ਨੂੰ ਲੈ ਕੇ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮੀਟਿੰਗ ਵਿਚ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ.....
ਉਤਮ ਗਾਰਡਨ ਕਾਲੋਨੀ ਮਨਵਾਲ ਵਿਖੇ ਪਤੀ-ਪਤਨੀ ਦਾ ਬੇਰਹਿਮੀ ਨਾਲ ਕਤਲ
. . .  1 day ago
ਪਠਾਨਕੋਟ/ਸ਼ਾਹਪੁਰ ਕੰਢੀ, 9 ਜੂਨ (ਆਸ਼ੀਸ਼ ਸ਼ਰਮਾ/ਰਣਜੀਤ ਸਿੰਘ)- ਪਠਾਨਕੋਟ ਦੇ ਥਾਣਾ ਸ਼ਾਹਪੁਰ ਕੰਢੀ ਅਧੀਨ ਪੈਂਦੀ ਉਤਮ ਗਾਰਡਨ ਕਾਲੋਨੀ ਮਨਵਾਲ ਵਿਚ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਇਕ.....
ਕਿਸਾਨਾਂ ਵਲੋਂ ਪਾਵਰਕਾਮ ਦੇ ਮੁੱਖ ਦਫ਼ਤਰ ਸਾਹਮਣੇ ਮਰਨ ਵਰਤ ਸ਼ੁਰੂ
. . .  1 day ago
ਪਟਿਆਲਾ, 9 ਜੂਨ (ਅਮਰਬੀਰ ਸਿੰਘ ਆਹਲੂਵਾਲੀਆ)- ਪਟਿਆਲਾ ਦੀ ਮਾਲ ਰੋਡ ’ਤੇ ਸਥਿਤ ਪਾਵਰਕਾਮ ਦੇ ਮੁੱਖ ਦਫ਼ਤਰ ਸਾਹਮਣੇ ਧਰਨੇ ’ਤੇ ਬੈਠੇ ਕਿਸਾਨਾਂ ਵਲੋਂ ਮਰਨ ਵਰਤ ਆਰੰਭ ਦਿੱਤਾ....
ਸੜਕ ਹਾਦਸੇ ਵਿਚ ਇਕ ਦੀ ਮੌਤ
. . .  1 day ago
ਭਵਾਨੀਗੜ੍ਹ, 9 ਜੂਨ (ਰਣਧੀਰ ਸਿੰਘ ਫੱਗੂਵਾਲਾ)- ਪਿੰਡ ਬਾਲਦ ਕਲਾਂ ਨੇੜੇ ਮੋਟਰਸਾਈਕਲ ਅਤੇ ਕਾਰ ਵਿਚਕਾਰ ਹੋਏ ਹਾਦਸੇ ਵਿਚ ਮੋਟਰਸਾਈਕਲ ਸਵਾਰ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪਿੰਡ ਲੱਡੀ ਦੇ ਵਾਸੀ ਗੁਰਮੇਲ.....
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 10 ਚੇਤ ਸੰਮਤ 555

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਸਿੱਖ ਐਜੂਕੇਸ਼ਨਲ ਸੋਸਾਇਟੀ ਵਲੋਂ ਡਾ. ਇੰਦੂ ਬੰਗਾ ਤੇ ਡਾ. ਜਗਬੀਰ ਸਿੰਘ ਦਾ ਜਥੇਦਾਰ ਗੁਰਚਰਨ ਸਿੰਘ ਟੌਹੜਾ ਯਾਦਗਾਰੀ ਪੁਰਸਕਾਰ ਨਾਲ ਸਨਮਾਨ

ਚੰਡੀਗੜ੍ਹ, 22 ਮਾਰਚ (ਪ੍ਰੋ. ਅਵਤਾਰ ਸਿੰਘ)-ਗੁਰੂ ਗੋਬਿੰਦ ਸਿੰਘ ਕਾਲਜ ਫ਼ਾਰ ਵੂਮੈਨ ਸੈਕਟਰ-26 ਚੰਡੀਗੜ੍ਹ ਵਿਖੇ ਸਿੱਖ ਐਜੂਕੇਸ਼ਨਲ ਸੁਸਾਇਟੀ ਵਲੋਂ ਗੁਰਦੇਵ ਸਿੰਘ ਪ੍ਰਧਾਨ ਅੱੈਸ. ਈ. ਐੱਸ. ਦੀ ਅਗਵਾਈ ਹੇਠ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੀ ਯਾਦ ਵਿਚ ਇਕ ਸਮਾਗਮ ਕਰਵਾਇਆ ਗਿਆ | ਹਰਜਿੰਦਰ ਸਿੰਘ ਧਾਮੀ (ਐਡਵੋਕੇਟ) ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਤੇ ਜਥੇਦਾਰ ਗੁਰਚਰਨ ਸਿੰਘ ਟੌਹੜਾ ਯਾਦਗਾਰੀ ਪੁਰਸਕਾਰ ਪ੍ਰਾਪਤ ਕਰਨ ਵਾਲੇ ਡਾ: ਇੰਦੂ ਬੰਗਾ ਤੇ ਡਾ: ਜਗਬੀਰ ਸਿੰਘ ਨੂੰ ਸਨਮਾਨਿਤ ਕੀਤਾ | ਇਸ ਮੌਕੇ ਪ੍ਰੋਫੈਸਰ ਸੁਖਮੀਨ ਕੌਰ ਦੀ ਸੰਪਾਦਨਾ ਹੇਠ ਤਿਆਰ ਕੀਤਾ ਗਿਆ ਸੋਵੀਨਾਰ ਵੀ ਰਿਲੀਜ਼ ਕੀਤਾ ਗਿਆ | ਗੁਰਦੇਵ ਸਿੰਘ ਨੇ ਸਾਰੇ ਮਹਿਮਾਨਾਂ ਨੂੰ ਜੀ ਆਇਆਂ ਕਿਹਾ ਅਤੇ ਸਿੱਖ ਐਜੂਕੇਸ਼ਨਲ ਸੁਸਾਇਟੀ ਦੇ ਇਤਿਹਾਸ ਵਿਚ ਜਥੇਦਾਰ ਟੌਹੜਾ ਦੇ ਯੋਗਦਾਨ ਬਾਰੇ ਦੱਸਿਆ | ਉਨ੍ਹਾਂ ਨੇ 2004 ਵਿਚ ਟੌਹੜਾ ਜੀ ਦੇ ਦਿਹਾਂਤ ਤੋਂ ਬਾਅਦ ਇਸ ਐਵਾਰਡ ਦੀ ਧਾਰਨਾ ਅਤੇ ਮਹੱਤਤਾ 'ਤੇ ਵੀ ਚਾਨਣਾ ਪਾਇਆ | ਸ. ਧਾਮੀ ਨੇ ਆਪਣੇ ਸੰਬੋਧਨ ਵਿਚ ਜਥੇਦਾਰ ਟੌਹੜਾ ਵਲੋਂ ਪੰਜਾਬ ਦੇ ਸਮਾਜਿਕ, ਰਾਜਨੀਤਿਕ, ਅਕਾਦਮਿਕ ਤੇ ਧਾਰਮਿਕ ਜੀਵਨ ਨੂੰ ਮੁੜ ਸੁਰਜੀਤ ਕਰਨ ਵਿਚ ਪਾਏ ਵਡਮੁੱਲੇ ਯੋਗਦਾਨ ਦੀ ਗੱਲ ਕੀਤੀ | ਉਨ੍ਹਾਂ ਨੇ ਜਥੇਦਾਰ ਟੌਹੜਾ ਨਾਲ ਸਬੰਧਤ ਕਈ ਯਾਦਾਂ ਵੀ ਸਾਂਝੀਆਂ ਕੀਤੀਆਂ ਤੇ ਉਨ੍ਹਾਂ ਨੂੰ ਇਕ ਸੰਤ ਆਤਮਾ ਤੇ ਸਿਧਾਂਤਾਂ 'ਤੇ ਦਿ੍ੜ੍ਹ ਵਿਅਕਤੀ ਵਜੋਂ ਸੰਬੋਧਨ ਕੀਤਾ | ਸ. ਧਾਮੀ ਨੇ ਆਮ ਤੌਰ 'ਤੇ ਸਮਾਜ ਦੇ ਵਿਗੜ ਰਹੇ ਚਰਿੱਤਰ ਅਤੇ ਸਿੱਖ ਪੰਥ ਦੀ ਮਰਿਆਦਾ 'ਤੇ ਚੱਲਣ ਦੀ ਗੱਲ ਕੀਤੀ | ਡਾ: ਜਗਬੀਰ ਸਿੰਘ ਨੇ ਆਪਣੇ ਭਾਸ਼ਣ ਵਿਚ ਗੁਰੂ ਗ੍ਰੰਥ ਸਾਹਿਬ ਵਿਚ ਦਰਜ ਗੁਰਬਾਣੀ ਤੇ ਗੁਰਮਤਿ ਗਿਆਨ ਦੀ ਗੱਲ ਕੀਤੀ | ਪ੍ਰਸਿੱਧ ਅਰਥ ਸ਼ਾਸਤਰੀ ਪ੍ਰੋਫੈਸਰ ਲਖਵਿੰਦਰ ਸਿੰਘ ਨੇ ਆਪਣੇ ਥੀਮ ਪੇਪਰ ਵਿਚ ਪੰਜਾਬ ਦੇ ਵਧ ਰਹੇ ਬਕਾਇਆ ਕਰਜ਼ੇ 'ਤੇ ਧਿਆਨ ਕੇਂਦਰਿਤ ਕਰਦੇ ਹੋਏ ਪੰਜਾਬ ਦੀ ਮੌਜੂਦਾ ਸਥਿਤੀ ਅਤੇ ਇਸ ਦੀ ਆਰਥਿਕਤਾ 'ਤੇ ਚਾਨਣਾ ਪਾਇਆ |
ਕਰਨਲ (ਸੇਵਾਮੁਕਤ) ਜੇ. ਐੱਸ. ਬਾਲਾ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ | ਇਸ ਮੌਕੇ ਪ੍ਰੋ: ਕਰਮਜੀਤ ਸਿੰਘ ਉਪ ਕੁਲਪਤੀ ਜਗਤ ਗੁਰੂ ਨਾਨਕ ਦੇਵ ਪੰਜਾਬ ਰਾਜ ਓਪਨ ਯੂਨੀਵਰਸਿਟੀ ਪਟਿਆਲਾ, ਇੰਜ. ਸੁਰਿੰਦਰ ਸਿੰਘ ਵਿਰਦੀ, ਅਵਤਾਰ ਸਿੰਘ ਚੀਮਾ, ਪਿ੍ੰਸੀਪਲ ਨਵਜੋਤ ਕੌਰ, ਡਾ. ਦਵਿੰਦਰ ਸਿੰਘ ਬੋਹਾ, ਲਖਵੀਰ ਸਿੰਘ ਮੀਤ ਸਕੱਤਰ, ਵਿਕਾਸ ਸਿੰਘ ਪੀ. ਏ. ਪ੍ਰਧਾਨ ਸ਼੍ਰੋਮਣੀ ਕਮੇਟੀ, ਲਾਭ ਸਿੰਘ ਖੀਵਾ, ਅਵਤਾਰ ਸਿੰਘ ਸੈਂਪਲਾ, ਪ੍ਰੋ. ਕੁਲਵਿੰਦਰ ਸਿੰਘ, ਕਰਨਜੀਤ ਸਿੰਘ ਚੀਮਾ, ਮਾਲਵਿੰਦਰ ਸਿੰਘ ਮਾਲੀ, ਗੁਰਦਰਸ਼ਨ ਸਿੰਘ ਬਾਹੀਆ, ਪਿ੍ੰਸੀਪਲ ਤਰਸੇਮ ਸਿੰਘ ਤੇ ਹੋਰ ਹਾਜ਼ਰ ਸਨ | ਅੰਤ ਵਿਚ ਪਿ੍ੰਸੀਪਲ ਡਾ. ਜਤਿੰਦਰ ਕੌਰ ਨੇ ਪ੍ਰੋਗਰਾਮ ਨੂੰ ਸਫ਼ਲ ਬਨਾਉਣ ਲਈ ਸਾਰਿਆਂ ਦਾ ਧੰਨਵਾਦ ਕੀਤਾ |

2720 ਪਿੰਡਾਂ ਦੇ 34,064 ਕਿਸਾਨਾਂ ਨੇ ਖ਼ਰਾਬਾ ਬਾਰੇ ਕਰਵਾਇਆ ਹੈ ਜਾਣੂੰ- ਦੁਸ਼ਯੰਤ ਚੌਟਾਲਾ 11 ਜ਼ਿਲਿ੍ਹਆਂ 'ਚ ਬਰਸਾਤ ਨਾਲ ਫ਼ਸਲਾਂ ਦਾ ਨੁਕਸਾਨ ਹੋਇਆ

ਚੰਡੀਗੜ੍ਹ, 22 ਮਾਰਚ (ਰਾਮ ਸਿੰਘ ਬਰਾੜ)-ਹਰਿਆਣਾ ਦੇ ਡਿਪਟੀ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਕਿਹਾ ਕਿ ਹਾਲ ਹੀ ਵਿਚ ਗੜ੍ਹੇ ਪੈਣ ਅਤੇ ਬਰਸਾਤ ਦੇ ਕਾਰਨ ਹੋਏ ਨੁਕਸਾਨ ਦਾ ਹੁਣ ਤੱਕ ਪੋਰਟਲ ਰਾਹੀਂ 2720 ਪਿੰਡਾਂ ਦੇ 34064 ਕਿਸਾਨਾਂ ਨੇ 157557 ਏਕੜ ਭੂਮੀ ਦੇ ਖ਼ਰਾਬੇ ਬਾਰੇ ...

ਪੂਰੀ ਖ਼ਬਰ »

ਹਰਿਆਣਾ ਵਿਧਾਨ ਸਭਾ ਨੇ ਹਿਮਾਚਲ ਵਲੋਂ ਜਲ ਬਿਜਲੀ ਪਰਿਯੋਜਨਾਵਾਂ 'ਤੇ ਜਲ ਉੱਪ ਕਰ ਦੇ ਵਿਰੁੱਧ ਪ੍ਰਸਤਾਵ ਕੀਤਾ ਪਾਸ

ਚੰਡੀਗੜ੍ਹ, 22 ਮਾਰਚ (ਰਾਮ ਸਿੰਘ ਬਰਾੜ)-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਹਿਮਾਚਲ ਪ੍ਰਦੇਸ਼ ਸਰਕਾਰ ਵਲੋਂ ਬਿਜਲੀ ਉਤਪਾਦਨ ਲਈ ਪਾਣੀ ਦੇ ਗ਼ੈਰ-ਖਪਤ ਵਰਤੋਂ ਲਈ ਜਲ ਬਿਜਲੀ ਪਰਿਯੋਜਨਾਵਾਂ 'ਤੇ ਜਲ ਉੱਪ ਕਰ (ਵਾਟਰ ਸੈਸ) ਲਗਾਉਣ ਦੇ ਆਰਡੀਨੈਂਸ ਦਾ ਸਖ਼ਤ ਵਿਰੋਧ ...

ਪੂਰੀ ਖ਼ਬਰ »

ਐਕਸੀਅਨ ਪਬਲਿਕ ਹੈਲਥ ਵਲੋਂ ਕੋਆਰਡੀਨੇਸ਼ਨ ਕਮੇਟੀ ਦੇ ਨੁਮਾਇੰਦਿਆਂ ਨਾਲ ਮੀਟਿੰਗ

ਚੰਡੀਗੜ੍ਹ, 22 ਮਾਰਚ (ਅਜਾਇਬ ਸਿੰਘ ਔਜਲਾ)-ਪਬਲਿਕ ਹੈਲਥ ਡਿਵੀਜ਼ਨ ਵਿਚ ਕੰਮ ਕਰਦੇ ਕਰਮਚਾਰੀਆਂ ਦੀਆਂ ਮੰਗਾਂ ਨੂੰ ਲੈ ਕੇ ਐਕਸੀਅਨ ਪਬਲਿਕ ਹੈਲਥ ਪੀ. ਪੀ. ਸਿੰਘ ਵਲੋਂ ਕੋਆਰਡੀਨੇਸ਼ਨ ਕਮੇਟੀ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ | ਮੀਟਿੰਗ ਵਿਚ ਲਏ ਗਏ ਫ਼ੈਸਲਿਆਂ ...

ਪੂਰੀ ਖ਼ਬਰ »

ਜੁਆਇੰਟ ਐਕਸ਼ਨ ਕਮੇਟੀ ਵਲੋਂ ਨਗਰ ਨਿਗਮ ਕਮਿਸ਼ਨਰ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ

ਚੰਡੀਗੜ੍ਹ, 22 ਮਾਰਚ (ਅਜਾਇਬ ਸਿੰਘ ਔਜਲਾ)-ਚੰਡੀਗੜ੍ਹ ਪ੍ਰਸ਼ਾਸਨ ਤੇ ਐੱਮ. ਸੀ. ਇੰਪਲਾਈਜ਼ ਐਂਡ ਵਰਕਸ ਦੀ ਸਾਂਝੀ ਐਕਸ਼ਨ ਕਮੇਟੀ ਦੇ ਬੈਨਰ ਹੇਠ ਯੂ. ਟੀ. ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਸੈਕਟਰ-26 ਵਿਖੇ ਹੱਥਾਂ ਵਿਚ ਤਖ਼ਤੀਆਂ ਲੈ ਕੇ ਜ਼ੋਰਦਾਰ ਪ੍ਰਦਰਸ਼ਨ ...

ਪੂਰੀ ਖ਼ਬਰ »

ਦੋ ਨੌਜਵਾਨਾਂ ਦੀਆਂ ਲਾਸ਼ਾਂ ਦਰੱਖ਼ਤ ਨਾਲ ਲਟਕਦੀਆਂ ਮਿਲੀਆਂ

ਚੰਡੀਗੜ੍ਹ, 22 ਮਾਰਚ (ਨਵਿੰਦਰ ਸਿੰਘ ਬੜਿੰਗ)-ਚੰਡੀਗੜ੍ਹ ਦੇ ਸੈਕਟਰ-52 ਸਥਿੱਤ ਕਜਹੇੜੀ ਪਿੰਡ ਦੇ ਜੰਗਲੀ ਖੇਤਰ ਵਿਚ ਦੋ ਨੌਜਵਾਨਾਂ ਦੀਆਂ ਮਿ੍ਤਕ ਦੇਹਾਂ ਦਰਖ਼ਤ ਨਾਲ ਲਟਕਦੀਆਂ ਮਿਲੀਆਂ | ਪ੍ਰਾਪਤ ਜਾਣਕਾਰੀ ਮੁਤਾਬਕ ਦੋਵੇਂ ਮਿ੍ਤਕ ਮਹਾਰਾਸ਼ਟਰ ਦੇ ਰਹਿਣ ਵਾਲੇ ਸਨ | ...

ਪੂਰੀ ਖ਼ਬਰ »

ਸੀ. ਬੀ. ਆਈ. ਵਲੋਂ ਚੰਡੀਗੜ੍ਹ ਪੁਲਿਸ ਦੇ ਦੋ ਮੁਲਾਜ਼ਮ ਰਿਸ਼ਵਤ ਮਾਮਲੇ 'ਚ ਗਿ੍ਫ਼ਤਾਰ

ਚੰਡੀਗੜ੍ਹ, 22 ਮਾਰਚ (ਨਵਿੰਦਰ ਸਿੰਘ ਬੜਿੰਗ)-ਚੰਡੀਗੜ੍ਹ ਦੇ ਸੈਕਟਰ-24 ਸਥਿਤ ਪੁਲਿਸ ਚੌਕੀ ਦੇ ਏ.ਐੱਸ.ਆਈ. ਰਵਿੰਦਰ ਕੁਮਾਰ ਅਤੇ ਹੈੱਡ ਕਾਂਸਟੇਬਲ ਰਣਦੀਪ ਰਾਣਾ ਨੂੰ ਸੀ.ਬੀ.ਆਈ. ਦੀ ਭਿ੍ਸ਼ਟਾਚਾਰ ਵਿਰੋਧੀ ਬਿਊਰੋ ਨੇ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ | ...

ਪੂਰੀ ਖ਼ਬਰ »

ਡੀ.ਜੀ.ਆਰ.ਈ. ਦਫ਼ਤਰ ਦੇ ਟੈਕਨੀਸ਼ੀਅਨ ਨੇ ਦਫ਼ਤਰ ਦੀ ਪੰਜਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ

ਚੰਡੀਗੜ੍ਹ, 22 ਮਾਰਚ (ਨਵਿੰਦਰ ਸਿੰਘ ਬੜਿੰਗ) ਚੰਡੀਗੜ੍ਹ ਦੇ ਸੈਕਟਰ-37 ਸਥਿਤ ਡੀ.ਜੀ.ਆਰ.ਈ ਦਫ਼ਤਰ ਵਿਚ ਕੰਮ ਕਰਦੇ ਇਕ ਟੈਕਨੀਸ਼ੀਅਨ ਨੇ ਦਫ਼ਤਰ ਦੀ 5ਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ, ਦੀ ਪਛਾਣ ਪਟਿਆਲਾ ਨਿਵਾਸੀ ਜਸਵਿੰਦਰ ਸਿੰਘ ਵਜੋਂ ਹੋਈ ਹੈ | ਦਫ਼ਤਰ ...

ਪੂਰੀ ਖ਼ਬਰ »

ਜੀ-20 ਸਿਖਰ ਸੰਮੇਲਨ ਦੇ ਖੇਤੀਬਾੜੀ ਕਾਰਜ ਸਮੂਹ ਬਾਰੇ ਸਮੀਖਿਆ ਬੈਠਕ

ਚੰਡੀਗੜ੍ਹ, 22 ਮਾਰਚ (ਮਨਜੋਤ ਸਿੰਘ ਜੋਤ)-ਜੀ-20 ਸਿਖਰ ਸੰਮੇਲਨ ਦੇ ਖੇਤੀਬਾੜੀ ਕਾਰਜ ਸਮੂਹ ਦੀ ਬੈਠਕ, ਜੋ ਕਿ ਸ਼ਹਿਰ ਵਿਚ 28 ਤੋਂ 31 ਮਾਰਚ ਨੂੰ ਹੋਣ ਜਾ ਰਹੀ ਹੈ, ਬਾਰੇ ਸਮੀਖਿਆ ਬੈਠਕ ਪ੍ਰਸ਼ਾਸਕ ਦੇ ਸਲਾਹਕਾਰ ਧਰਮਪਾਲ ਦੀ ਪ੍ਰਧਾਨਗੀ ਹੇਠ ਹੋਈ | ਇਸ ਬੈਠਕ ਵਿਚ ਭਾਰਤ ਸਰਕਾਰ ...

ਪੂਰੀ ਖ਼ਬਰ »

ਜਨਤਕ ਥਾਂ 'ਤੇ ਸ਼ਰਾਬ ਪੀਣ ਦੇ ਦੋਸ਼ 'ਚ ਇਕ ਗਿ੍ਫ਼ਤਾਰ

ਚੰਡੀਗੜ੍ਹ, 22 ਮਾਰਚ (ਨਵਿੰਦਰ ਸਿੰਘ ਬੜਿੰਗ)-ਚੰਡੀਗੜ੍ਹ ਪੁਲਿਸ ਨੇ ਪਿੰਡ ਕਿਸ਼ਨਗੜ੍ਹ ਦੇ ਰਹਿਣ ਵਾਲੇ ਸੋਨੂੰ (37) ਨੂੰ ਜਨਤਕ ਥਾਂ 'ਤੇ ਸ਼ਰਾਬ ਪੀ ਕੇ ਹੁਲੜਬਾਜ਼ੀ ਕਰਨ ਦੇ ਦੋਸ਼ ਹੇਠ ਗਿ੍ਫ਼ਤਾਰ ਕੀਤਾ | ਉਕਤ ਨੌਜਵਾਨ ਦੇ ਖਿਲਾਫ਼ ਪੁਲਿਸ ਨੇ ਥਾਣਾ ਆਈ.ਟੀ. ਪਾਰਕ ਵਿਖੇ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ ਵਿਖੇ ਮੌਕ ਪਾਰਲੀਮੈਂਟ ਦਾ ਸੈਸ਼ਨ ਚਲਾਇਆ

ਚੰਡੀਗੜ੍ਹ, 22 ਮਾਰਚ (ਪ੍ਰੋ. ਅਵਤਾਰ ਸਿੰਘ)-ਡੀ. ਏ. ਵੀ. ਕਾਲਜ ਸੈਕਟਰ-10ਡੀ ਚੰਡੀਗੜ੍ਹ ਦੇ ਇਲੈਕਟੋਰਲ ਲਿਟਰੇਸੀ ਕਲੱਬ ਵਲੋਂ ਇਕ ਮੌਕ ਪਾਰਲੀਮੈਂਟ ਦਾ ਦਾ ਸੈਸ਼ਨ ਚਲਾਇਆ ਗਿਆ, ਜਿਸ ਵਿਚ 70 ਦੇ ਕਰੀਬ ਵਿਦਿਆਰਥੀਆਂ ਨੇ ਭਾਗ ਲਿਆ | ਵਿਦਿਆਰਥੀਆਂ ਨੇ ਆਪਣੇ ਆਪ ਨੂੰ ਸੱਤਾਧਾਰੀ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਹਰਿਆਣਾ ਦੀ ਗਤੀਸ਼ੀਲ ਭੂ-ਜਲ ਸੰਸਾਧਨ ਸਮਰੱਥਾ ਰਿਪੋਰਟ ਜਾਰੀ

ਚੰਡੀਗੜ੍ਹ, 22 ਮਾਰਚ (ਰਾਮ ਸਿੰਘ ਬਰਾੜ)-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਵਿਸ਼ਵ ਜਲ ਦਿਵਸ ਮੌਕੇ 'ਤੇ ਕੇਂਦਰੀ ਭੂਜਲ ਬੋਰਡ, ਉੱਤਰ-ਪੱਛਮ ਖੇਤਰ ਚੰਡੀਗੜ੍ਹ ਸਿੰਚਾਈ ਅਤੇ ਜਲ ਸੰਸਾਧਨ ਵਿਭਾਗ ਹਰਿਆਣਾ ਦੀ ਭੂਜਲ ਸੈੱਲ ਵਲੋਂ ਸੰਯੁਕਤ ਰੂਪ ਨਾਲ 31 ਮਾਰਚ, 2022 ਤੱਕ ...

ਪੂਰੀ ਖ਼ਬਰ »

ਸਰਕਾਰ ਤੇ ਪੁਲਿਸ ਵਲੋਂ ਦਿੱਤੀਆਂ ਹਦਾਇਤਾਂ ਨੂੰ ਅਮਲ 'ਚ ਲਿਆਉਣ ਸਿਆਸਤਦਾਨ- ਅਰਵਿੰਦ ਖੰਨਾ

ਚੰਡੀਗੜ੍ਹ, 22 ਮਾਰਚ (ਮਨਜੋਤ ਸਿੰਘ ਜੋਤ)-ਪੰਜਾਬ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਅਰਵਿੰਦ ਖੰਨਾ ਨੇ ਕਿਹਾ ਕਿ ਪੰਜਾਬ ਵਿਚ ਅਮਨ ਕਾਨੂੰਨ ਦੀ ਸਥਿਤੀ ਬਹਾਲ ਰੱਖਣ ਲਈ ਸੂਬੇ ਦੀਆਂ ਸਾਰੀਆਂ ਰਾਜਨੀਤਿਕ ਪਾਰਟੀਆਂ ਅਤੇ ਸਿਆਸਤਦਾਨਾਂ ਨੂੰ ਅਜਿਹਾ ਕੋਈ ...

ਪੂਰੀ ਖ਼ਬਰ »

ਨਗਰ ਨਿਗਮ ਨੇ ਵਿਸ਼ਵ ਜਲ ਦਿਵਸ ਮਨਾਇਆ

ਚੰਡੀਗੜ੍ਹ, 22 ਮਾਰਚ (ਮਨਜੋਤ ਸਿੰਘ ਜੋਤ)-ਚੰਡੀਗੜ੍ਹ ਨਗਰ ਨਿਗਮ ਵਲੋਂ ਪਾਣੀ ਦੀ ਮਹੱਤਤਾ ਨੂੰ ਉਜਾਗਰ ਕਰਨ ਤੇ ਵਿਸ਼ਵ ਦੇ ਪਾਣੀ ਦੇ ਮੁੱਦਿਆਂ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਇੱਥੇ 'ਵਿਸ਼ਵ ਜਲ ਦਿਵਸ' ਮਨਾਇਆ ਗਿਆ | ਇਸ ਮੌਕੇ ਮੇਅਰ ਅਨੂਪ ਗੁਪਤਾ ਨੇ ਨਗਰ ਨਿਗਮ ਦੇ ...

ਪੂਰੀ ਖ਼ਬਰ »

ਭਾਜਪਾ ਆਗੂਆਂ ਨੇ ਯੂ. ਕੇ. ਅੰਬੈਸੀ ਨੂੰ ਸੌਂਪਿਆ ਮੰਗ ਪੱਤਰ

ਚੰਡੀਗੜ੍ਹ, 22 ਮਾਰਚ (ਮਨਜੋਤ ਸਿੰਘ ਜੋਤ)-ਲੰਦਨ ਵਿਚ ਅੰਬੈਸੀ ਦੇ ਬਾਹਰ ਤਿਰੰਗੇ ਦੇ ਅਪਮਾਨ ਦੇ ਵਿਰੋਧ ਵਿਚ ਚੰਡੀਗੜ੍ਹ ਭਾਜਪਾ ਦੇ ਨੇਤਾ ਅਤੇ ਵਰਕਰ ਚੰਡੀਗੜ੍ਹ ਇੰਡਸਟਰੀਅਲ ਏਰੀਆ, ਫੇਜ 1 ਵਿਖੇ ਯੂ. ਕੇ. ਅੰਬੈਸੀ ਬਾਹਰ ਇਕੱਠੇ ਹੋਏ | ਭਾਜਪਾ ਵਰਕਰਾਂ ਨੇ ਹੱਥਾਂ ਵਿਚ ...

ਪੂਰੀ ਖ਼ਬਰ »

10 ਦਿਨਾਂ ਜਾਗਰੂਕਤਾ ਪ੍ਰੋਗਰਾਮ ਦੀ ਸ਼ੁਰੂਆਤ

ਚੰਡੀਗੜ੍ਹ, 22 ਮਾਰਚ (ਮਨਜੋਤ ਸਿੰਘ ਜੋਤ)-ਚੰਡੀਗੜ੍ਹ ਪ੍ਰਸ਼ਾਸਨ ਦੇ ਸਮਾਜ ਭਲਾਈ, ਮਹਿਲਾ ਅਤੇ ਬਾਲ ਵਿਕਾਸ ਵਿਭਾਗ ਦੀ ਅਗਵਾਈ ਹੇਠ ਬਾਲ ਸੁਰੱਖਿਆ ਸੋਸਾਇਟੀ (ਯੂ.ਟੀ.ਸੀ.ਪੀ.ਐਸ) ਨੇ ਚੰਡੀਗੜ੍ਹ ਟਰਾਂਸਪੋਰਟ ਅੰਡਰਟੇਕਿੰਗ ਦੇ ਬੱਸ ਡਰਾਈਵਰਾਂ ਅਤੇ ਕੰਡਕਟਰਾਂ ਲਈ 10 ...

ਪੂਰੀ ਖ਼ਬਰ »

ਡੇਅ-ਐਨ.ਯੂ.ਐਲ.ਐਮ ਪ੍ਰੋਜੈਕਟਾਂ 'ਤੇ ਨਗਰ ਨਿਗਮ ਨਾਲ ਹੱਥ ਮਿਲਾਇਆ ਪਟਿਆਲਾ ਫਾਊਾਡੇਸ਼ਨ ਨੇ

ਚੰਡੀਗੜ੍ਹ, 22 ਮਾਰਚ (ਮਨਜੋਤ ਸਿੰਘ ਜੋਤ)- ਡੇਅ-ਐਨ.ਯੂ.ਐਲ.ਐਮ ਤਹਿਤ ਆਪਣੇ ਫਲੈਗਸ਼ਿਪ ਪ੍ਰੋਜੈਕਟਾਂ- ਆਈ.ਐਸ.ਈ.ਡਬਲਿਊ.ਏ. ਅਤੇ ਆਈ.ਐਚ.ਈ.ਆਰ.ਆਈ.ਟੀ.ਏ.ਜੀ.ਈ ਦੇ ਟੀਚਿਆਂ ਨੂੰ ਅੱਗੇ ਵਧਾਉਣ ਲਈ ਪਟਿਆਲਾ ਫਾਊਾਡੇਸ਼ਨ ਨੇ ਨਗਰ ਨਿਗਮ ਚੰਡੀਗੜ੍ਹ ਨਾਲ ਹੱਥ ਮਿਲਾਇਆ ਹੈ | ...

ਪੂਰੀ ਖ਼ਬਰ »

ਇੰਸਪੈਕਟਰ ਭਰਤੀ: ਮੈਰਿਟ ਸੂਚੀ ਅਪ੍ਰੈਲ ਦੇ ਪਹਿਲੇ ਹਫ਼ਤੇ 'ਚ ਆਵੇਗੀ

ਚੰਡੀਗੜ੍ਹ, 22 ਮਾਰਚ (ਅਜੀਤ ਬਿਊਰੋ)-ਵੱਖ-ਵੱਖ ਕਾਡਰਾਂ/ਵਿੰਗਾਂ ਵਿਚ ਸਬ-ਇੰਸਪੈਕਟਰਾਂ ਦੀਆਂ ਅਸਾਮੀਆਂ ਲਈ ਮੈਰਿਟ ਸੂਚੀ ਅਪ੍ਰੈਲ 2023 ਦੇ ਪਹਿਲੇ ਹਫ਼ਤੇ ਵਿਚ ਜਾਰੀ ਹੋਣ ਦੀ ਉਮੀਦ ਹੈ | ਵੇਰਵਿਆਂ ਦਾ ਖੁਲਾਸਾ ਕਰਦੇ ਹੋਏ ਪੰਜਾਬ ਪੁਲਿਸ ਦੇ ਇਕ ਸਰਕਾਰੀ ਬੁਲਾਰੇ ਨੇ ...

ਪੂਰੀ ਖ਼ਬਰ »

2004 ਦੇ ਬਾਅਦ ਸਾਲ 2023-24 ਦਾ ਬਜਟ ਸਭ ਬਜਟਾਂ 'ਤੇ ਭਾਰੀ- ਮੁੱਖ ਮੰਤਰੀ

ਚੰਡੀਗੜ੍ਹ, 22 ਮਾਰਚ (ਰਾਮ ਸਿੰਘ ਬਰਾੜ)-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਬਜਟ ਸੈਸ਼ਨ ਦੇ ਆਖਰੀ ਦਿਨ ਵਿਧਾਨ ਸਭਾ ਸਦਨ ਦੀ ਕਾਰਵਾਈ ਵਿਚ ਸਾਰਥਕ ਸਹਿਯੋਗ ਦੇਣ ਲਈ ਸਾਰੇ ਵਿਧਾਇਕਾਂ, ਵਿਧਾਨਸਭਾ ਸਕੱਤਰੇਤ ਅਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ...

ਪੂਰੀ ਖ਼ਬਰ »

ਡੀ. ਸੀ. ਦਫ਼ਤਰ ਕਰਮਚਾਰੀ ਯੂਨੀਅਨ ਦੀ ਹੜਤਾਲ ਕਾਰਨ ਕੰਮਕਾਜ ਹੋਇਆ ਠੱਪ

ਡੇਰਾਬੱਸੀ, 22 ਮਾਰਚ (ਰਣਬੀਰ ਸਿੰਘ ਪੜ੍ਹੀ)-ਡੀ. ਸੀ. ਕਪੂਰਥਲਾ ਦੀ ਕਾਰਵਾਈ ਦੇ ਵਿਰੋਧ ਵਿਚ ਡੇਰਾਬੱਸੀ ਤਹਿਸੀਲ ਅਤੇ ਜ਼ੀਰਕਪੁਰ ਸਬ ਤਹਿਸੀਲ ਵਿਚ ਪੰਜਾਬ ਪ੍ਰਦੇਸ਼ ਡੀ. ਸੀ. ਦਫ਼ਤਰ ਕਰਮਚਾਰੀ ਯੂਨੀਅਨ ਦੇ ਮੈਂਬਰਾਂ ਵਲੋਂ ਬੁੱਧਵਾਰ ਨੂੰ ਕਲਮਛੋੜ ਹੜਤਾਲ ਕਰਕੇ ...

ਪੂਰੀ ਖ਼ਬਰ »

ਡੀ. ਸੀ. ਦਫ਼ਤਰ ਕਰਮਚਾਰੀ ਯੂਨੀਅਨ ਦੀ ਹੜਤਾਲ ਕਾਰਨ ਕੰਮਕਾਜ ਹੋਇਆ ਠੱਪ

ਡੇਰਾਬੱਸੀ, 22 ਮਾਰਚ (ਰਣਬੀਰ ਸਿੰਘ ਪੜ੍ਹੀ)-ਡੀ. ਸੀ. ਕਪੂਰਥਲਾ ਦੀ ਕਾਰਵਾਈ ਦੇ ਵਿਰੋਧ ਵਿਚ ਡੇਰਾਬੱਸੀ ਤਹਿਸੀਲ ਅਤੇ ਜ਼ੀਰਕਪੁਰ ਸਬ ਤਹਿਸੀਲ ਵਿਚ ਪੰਜਾਬ ਪ੍ਰਦੇਸ਼ ਡੀ. ਸੀ. ਦਫ਼ਤਰ ਕਰਮਚਾਰੀ ਯੂਨੀਅਨ ਦੇ ਮੈਂਬਰਾਂ ਵਲੋਂ ਬੁੱਧਵਾਰ ਨੂੰ ਕਲਮਛੋੜ ਹੜਤਾਲ ਕਰਕੇ ...

ਪੂਰੀ ਖ਼ਬਰ »

ਆਸ਼ਿਕਾ ਜੈਨ ਵਲੋਂ ਮਾਲ ਵਿਭਾਗ ਦੇ ਲੰਬਿਤ ਕੇਸਾਂ ਦੇ ਨਿਪਟਾਰੇ ਲਈ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ

ਐੱਸ. ਏ. ਐੱਸ. ਨਗਰ, 22 ਮਾਰਚ (ਕੇ. ਐੱਸ. ਰਾਣਾ)-ਡਿਪਟੀ ਕਮਿਸ਼ਨਰ ਮੁਹਾਲੀ ਆਸ਼ਿਕਾ ਜੈਨ ਨੇ ਮਾਲ ਵਿਭਾਗ ਦੇ ਲੰਬਿਤ ਪਏ ਕੇਸਾਂ ਦੇ ਜਲਦ ਨਿਪਟਾਰੇ ਲਈ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ ਹਨ | ਉਹ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮਾਲ ਵਿਭਾਗ ਦੇ ਅਧਿਕਾਰੀਆਂ ...

ਪੂਰੀ ਖ਼ਬਰ »

ਮੁਹਾਲੀ ਦੇ ਸੇਵਾ ਕੇਂਦਰਾਂ 'ਚ ਅੱਜ ਰਹੇਗੀ ਛੁੱਟੀ

ਐੱਸ. ਏ. ਐੱਸ. ਨਗਰ, 22 ਮਾਰਚ (ਰਾਣਾ)-ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਨੂੰ ਮੁੱਖ ਰੱਖਦੇ ਹੋਏ 23 ਮਾਰਚ ਨੂੰ ਮੁਹਾਲੀ ਦੇ ਸਾਰੇ ਸੇਵਾ ਕੇਂਦਰਾਂ 'ਚ ਸਰਕਾਰ ਵਲੋਂ ਛੁੱਟੀ ਦਾ ਐਲਾਨ ਕੀਤਾ ਗਿਆ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਅੰਮਿ੍ਤਪਾਲ ਸਿੰਘ ਦੇ ਸਮਰਥਨ 'ਚ ਲਗਾਏ ਗਏ ਮੋਰਚੇ 'ਚ ਸ਼ਾਮਿਲ 33 ਕਾਰਕੁੰਨਾਂ ਖ਼ਿਲਾਫ਼ ਮਾਮਲਾ ਦਰਜ

ਐੱਸ. ਏ. ਐੱਸ. ਨਗਰ, 22 ਮਾਰਚ (ਜਸਬੀਰ ਸਿੰਘ ਜੱਸੀ)-ਮੁਹਾਲੀ ਪੁਲਿਸ ਨੇ ਆਿਖ਼ਰਕਾਰ ਸੋਹਾਣਾ ਵਿਖੇ ਅੰਮਿ੍ਤਪਾਲ ਸਿੰਘ ਦੇ ਸਮਰਥਨ 'ਚ ਲਗਾਏ ਗਏ ਮੋਰਚੇ 'ਚ ਸ਼ਾਮਿਲ 33 ਕਾਰਕੁੰਨਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਡਿਊਟੀ ਮੈਜਿਸਟ੍ਰੇਟ ਦੀ ਅਦਾਲਤ ਵਿਚ ਪੇਸ਼ ...

ਪੂਰੀ ਖ਼ਬਰ »

ਹੈਰੋਇਨ ਸਮੇਤ ਮੁਲਜ਼ਮ ਕਾਬੂ

ਖਰੜ, 22 ਮਾਰਚ (ਜੰਡਪੁਰੀ)-ਸੰਨੀ ਇਨਕਲੇਵ ਵਿਚਲੀ ਪੁਲਿਸ ਚੌਕੀ ਅਤੇ ਸਿਟੀ ਪੁਲਿਸ ਵਲੋਂ ਸਾਂਝੇ ਤੌਰ 'ਤੇ ਕਾਰਵਾਈ ਕਰਦਿਆਂ ਇਕ ਮੁਲਜ਼ਮ ਨੂੰ 40 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ | ਮੁਲਜ਼ਮ ਦੀ ਪਛਾਣ ਨੀਰਜ ਸ਼ਰਮਾ ਵਾਸੀ ਪਿੰਡ ਮਲੌਗ ਜ਼ਿਲ੍ਹਾ ਸ਼ਿਮਲਾ ਵਜੋਂ ...

ਪੂਰੀ ਖ਼ਬਰ »

ਖ਼ਰਾਬ ਮੌਸਮ ਦੇ ਬਾਵਜੂਦ ਧਰਨੇ 'ਤੇ ਡਟੇ ਰਹੇ ਜੰਗਲਾਤ ਕਾਮੇ

ਐੱਸ. ਏ. ਐੱਸ. ਨਗਰ, 22 ਮਾਰਚ (ਕੇ. ਐੱਸ. ਰਾਣਾ)-ਜੰਗਲਾਤ ਵਰਕਰਜ਼ ਯੂਨੀਅਨ ਵਲੋਂ ਮੰਗਾਂ ਨੂੰ ਲੈ ਕੇ ਮੁਹਾਲੀ ਵਿਖੇ ਲਗਾਇਆ ਗਿਆ ਪੱਕਾ ਧਰਨਾ ਖ਼ਰਾਬ ਮੌਸਮ ਦੇ ਬਾਵਜੂਦ ਨਿਰੰਤਰ ਜਾਰੀ ਹੈ | ਅੱਜ ਪੱਕੇ ਧਰਨੇ 'ਚ ਜ਼ਿਲ੍ਹਾ ਪਟਿਆਲਾ ਨਾਲ ਸੰਬੰਧਤ ਮੁਲਾਜ਼ਮ ਜਸਵਿੰਦਰ ਸਿੰਘ ...

ਪੂਰੀ ਖ਼ਬਰ »

ਮੁਲਾਜ਼ਮਾਂ ਦੀਆਂ ਮੰਗਾਂ ਸੰਬੰਧੀ ਕੌਂਸਲ ਪ੍ਰਧਾਨ ਤੇ ਯੂਨੀਅਨ ਪ੍ਰਧਾਨ ਦੀ ਹੋਈ ਮੀਟਿੰਗ

ਖਰੜ, 22 ਮਾਰਚ (ਜੰਡਪੁਰੀ)-ਨਗਰ ਕੌਂਸਲ ਖਰੜ ਦੀ ਪ੍ਰਧਾਨ ਜਸਪ੍ਰੀਤ ਕੌਰ ਲੌਂਗੀਆ ਅਤੇ ਯੂਨੀਅਨ ਦੇ ਪ੍ਰਧਾਨ ਪ੍ਰਦੀਪ ਸ਼ਰਮਾ ਵਿਚਕਾਰ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਮੀਟਿੰਗ ਹੋਈ | ਇਸ ਮੌਕੇ ਕੌਂਸਲ ਪ੍ਰਧਾਨ ਲੌਂਗੀਆ ਨੇ ਮੁਲਜ਼ਮ ਮੰਗਾਂ ਨੂੰ ਧਿਆਨ ਨਾਲ ...

ਪੂਰੀ ਖ਼ਬਰ »

ਬਾਲ ਵਿਆਹ ਦੇ ਮਾਮਲੇ 'ਚ ਇਕੋ ਪਰਿਵਾਰ ਦੇ 5 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਜ਼ੀਰਕਪੁਰ, 22 ਮਾਰਚ (ਅਵਤਾਰ ਸਿੰਘ)-ਢਕੌਲੀ ਪੁਲਿਸ ਨੇ 17 ਸਾਲਾ ਨਾਬਾਲਗ ਲੜਕੀ ਦੀ ਸ਼ਿਕਾਇਤ 'ਤੇ ਉਸ ਦੇ ਮਾਪਿਆਂ ਤੇ ਰਿਸ਼ਤੇਦਾਰਾਂ ਖ਼ਿਲਾਫ਼ ਉਸ ਦਾ ਨਾਬਾਲਿਗ ਉਮਰ ਵਿਚ ਵਿਆਹ ਕਰਨ ਦੇ ਦੋਸ਼ ਹੇਠ ਮਾਮਲਾ ਦਰਜ ਕੀਤਾ ਹੈ | ਮਾਮਲਾ ਹਰਿਆਣਾ ਦੇ ਭਿਵਾਨੀ ਦਾ ਹੋਣ ਕਾਰਨ ...

ਪੂਰੀ ਖ਼ਬਰ »

ਬੇਮੌਸਮੀ ਬਾਰਿਸ਼ ਨਾਲ ਨੁਕਸਾਨੀਆਂ ਫ਼ਸਲਾਂ ਦਾ ਮੁਆਵਜ਼ਾ ਦਿੱਤਾ ਜਾਵੇ- ਕੰਗ

ਮੁੱਲਾਂਪੁਰ ਗਰੀਬਦਾਸ, 22 ਮਾਰਚ (ਦਿਲਬਰ ਸਿੰਘ ਖੈਰਪੁਰ)-ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਨੇ ਬੇਮੌਸਮੀ ਬਰਸਾਤ ਕਾਰਨ ਨੁਕਸਾਨੀਆਂ ਫਸਲਾਂ ਦਾ ਜਾਇਜ਼ਾ ਲੈਣ ਲਈ ਇਲਾਕੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ | ਉਨ੍ਹਾਂ ਕਿਹਾ ਕਿ ਹਾਲ ਦੀ ਘੜੀ ਜੋ ਕੁਦਰਤੀ ਕਹਿਰ ...

ਪੂਰੀ ਖ਼ਬਰ »

ਰਿਆਤ-ਬਾਹਰਾ ਯੂਨੀਵਰਸਿਟੀ ਵਲੋਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਖ਼ੂਨਦਾਨ ਕੈਂਪ ਲਗਾਇਆ

ਐੱਸ. ਏ. ਐੱਸ. ਨਗਰ, 22 ਮਾਰਚ (ਕੇ. ਐੱਸ. ਰਾਣਾ)-ਰਿਆਤ-ਬਾਹਰਾ ਯੂਨੀਵਰਸਿਟੀ ਸਕੂਲ ਆਫ਼ ਅਲਾਈਡ ਐਂਡ ਹੈਲਥ ਸਾਇੰਸਿਜ਼ ਵਲੋਂ ਸ਼ਹੀਦ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਇੰਡੀਅਨ ਰੈੱਡ ਕਰਾਸ ਸੁਸਾਇਟੀ ਪੰਜਾਬ, ਪੀ. ਜੀ. ਆਈ. ਚੰਡੀਗੜ੍ਹ ...

ਪੂਰੀ ਖ਼ਬਰ »

ਡੀ. ਸੀ. ਵਲੋਂ ਸੜਕ ਹਾਦਸਿਆਂ ਨੂੰ ਘਟਾਉਣ ਲਈ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ

ਐੱਸ. ਏ. ਐੱਸ. ਨਗਰ, 22 ਮਾਰਚ (ਕੇ. ਐੱਸ. ਰਾਣਾ)-ਡਿਪਟੀ ਕਮਿਸ਼ਨਰ ਮੁਹਾਲੀ ਆਸ਼ਿਕਾ ਜੈਨ ਨੇ ਸੜਕ ਸੁਰੱਖਿਆ ਦੇ ਮੁੱਦੇ ਨੂੰ ਗੰਭੀਰਤਾ ਨਾਲ ਲੈਂਦਿਆਂ ਸੜਕ ਹਾਦਸਿਆਂ ਨੂੰ ਘਟਾਉਣ ਵਾਸਤੇ ਅਧਿਕਾਰੀਆਂ ਨੂੰ ਉਚੇਚੇ ਯਤਨ ਕਰਨ ਦੇ ਨਿਰਦੇਸ਼ ਦਿੱਤੇ ਹਨ | ਉਹ ਜ਼ਿਲ੍ਹਾ ...

ਪੂਰੀ ਖ਼ਬਰ »

ਰੇਲਵੇ ਓਵਰ ਬਿ੍ਜ ਸੈਕਟਰ 81-82 ਦੇ ਆਲੇ-ਦੁਆਲੇ ਦਾ ਹੋਵੇਗਾ ਸੁੰਦਰੀਕਰਨ- ਡੀ. ਸੀ.

ਐੱਸ. ਏ. ਐੱਸ. ਨਗਰ, 22 ਮਾਰਚ (ਕੇ. ਐੱਸ. ਰਾਣਾ)-ਪੰਜਾਬ ਸਰਕਾਰ ਵਲੋਂ ਸੂਬੇ ਦੇ ਸੁੰਦਰੀਕਰਨ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਰੇਲਵੇ ਓਵਰ ਬਿ੍ਜ ਸੈਕਟਰ 81-82 ਏਅਰਪੋਰਟ ਰੋਡ ਦੇ ਆਲੇ-ਦੁਆਲੇ ਦਾ ਸੁੰਦਰੀਕਰਨ ਕੀਤਾ ਜਾਵੇਗਾ | ਇਹ ਜਾਣਕਾਰੀ ਸਾਂਝੀ ਕਰਦਿਆਂ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਚੀਫ਼ ਇੰਜ. ਪੀ. ਐੱਸ. ਪੀ. ਸੀ. ਐੱਲ. ਦੱਖਣ ਜ਼ੋਨ ਪਟਿਆਲਾ ਵਿਰੁੱਧ ਸੰਘਰਸ਼ ਜਾਰੀ

ਖਰੜ, 22 ਮਾਰਚ (ਜੰਡਪੁਰੀ)-ਚੀਫ਼ ਇੰਜ. ਪੀ. ਐੱਸ. ਪੀ. ਸੀ. ਅੱੈਲ. ਦੱਖਣ ਜ਼ੋਨ ਪਟਿਆਲਾ ਵਿਰੁੱਧ ਬਿਜਲੀ ਕਰਮਚਾਰੀਆਂ ਦਾ ਸੰਘਰਸ਼ ਨਿਰੰਤਰ ਜਾਰੀ ਹੈ | ਅੱਜ ਦੇ ਧਰਨੇ ਨੂੰ ਸੰਬੋਧਨ ਕਰਦਿਆਂ ਐਕਸ਼ਨ ਕਮੇਟੀ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿ. ਮੰਡਲ ਖਰੜ ਦੇ ਆਗੂਆਂ ਨੇ ...

ਪੂਰੀ ਖ਼ਬਰ »

ਡੇਰਾਬੱਸੀ ਹਲਕੇ ਨੂੰ ਵੀ ਮਿਲੇ ਨਹਿਰੀ ਪਾਣੀ- ਵਿਧਾਇਕ ਰੰਧਾਵਾ

ਡੇਰਾਬੱਸੀ, 22 ਮਾਰਚ (ਗੁਰਮੀਤ ਸਿੰਘ)-ਪਿਛਲੇ ਕਈ ਦਹਾਕਿਆਂ ਤੋਂ ਹਲਕੇ ਦੇ ਵਸਨੀਕਾਂ ਵਲੋਂ ਚੁੱਕੀ ਜਾ ਰਹੀ ਨਹਿਰੀ ਪਾਣੀ ਦੀ ਮੰਗ ਨੂੰ ਪੂਰਾ ਕਰਨ ਲਈ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਵਿਧਾਨ ਸਭਾ ਸੈਸ਼ਨ ਦੌਰਾਨ ਡੇਰਾਬੱਸੀ ਹਲਕੇ ਲਈ ਨਹਿਰੀ ਪਾਣੀ ਦੀ ਪੁਰਜ਼ੋਰ ...

ਪੂਰੀ ਖ਼ਬਰ »

ਸਪੀਕਰ ਸੰਧਵਾਂ ਨੇ ਪੰਜਾਬ ਗਤਕਾ ਐਸੋਸੀਏਸ਼ਨ ਨੂੰ ਸੌਂਪਿਆ 2 ਲੱਖ ਰੁ. ਦਾ ਚੈੱਕ

ਐੱਸ. ਏ. ਐੱਸ. ਨਗਰ, 22 ਮਾਰਚ (ਕੇ. ਐੱਸ. ਰਾਣਾ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਬੀਤੇ ਦਿਨੀਂ ਪੰਜਾਬ ਗਤਕਾ ਐਸੋਸੀਏਸ਼ਨ ਨੂੰ 2 ਲੱਖ ਰੁ. ਦਾ ਚੈੱਕ ਸੌਂਪਿਆ ਗਿਆ | ਜ਼ਿਕਰਯੋਗ ਹੈ ਕਿ ਬੀਤੇ ਸਾਲ ਨਵੰਬਰ ਮਹੀਨੇ ਵਿਚ ਨਿਊ ਚੰਡੀਗੜ੍ਹ ਸਥਿਤ ...

ਪੂਰੀ ਖ਼ਬਰ »

ਬਰਸਾਤ ਦੇ ਕਾਰਨ ਖੇਤਾਂ ਵਿਚ ਨੁਕਸਾਨੀ ਗਈ ਕਣਕ ਦੀ ਫ਼ਸਲ ਦਾ ਲਿਆ ਜਾਇਜ਼ਾ

ਲਾਲੜੂ, 22 ਮਾਰਚ (ਰਾਜਬੀਰ ਸਿੰਘ)-ਬਰਸਾਤ ਦੇ ਕਾਰਨ ਲਾਲੜੂ ਖੇਤਰ ਦੇ ਪਿੰਡਾਂ ਵਿਚ ਕਣਕ ਦੀ ਫ਼ਸਲ ਦੇ ਹੋਏ ਭਾਰੀ ਨੁਕਸਾਨ ਨੂੰ ਲੈ ਕੇ ਨੰਬਰਦਾਰ ਹਰਪਾਲ ਸਿੰਘ ਭੁੱਖੜੀ, ਲਾਭ ਸਿੰਘ, ਓਮਬੀਰ ਸਿੰਘ ਰਾਣਾ, ਦੀਪਕ ਰਾਣਾ, ਰਾਜੀਵ ਸਰਪੰਚ ਭੁੱਖੜੀ ਤੇ ਕਦਮ ਸਿੰਘ ਨੇ ਉਚਿਤ ...

ਪੂਰੀ ਖ਼ਬਰ »

ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ਮਹਿਲਾ ਸਸ਼ਕਤੀਕਰਨ ਸੰਬੰਧੀ ਵਰਕਸ਼ਾਪ

ਐੱਸ. ਏ. ਐੱਸ. ਨਗਰ, 22 ਮਾਰਚ (ਕੇ. ਐੱਸ. ਰਾਣਾ)-ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ਮਹਿਲਾ ਸਸ਼ਕਤੀਕਰਨ ਦੇ ਸੰਬੰਧ 'ਚ ਸਚਦੇਵਾ ਕਾਲਜ ਫਾਰ ਗਰਲਜ਼ ਘੜੂੰਆਂ ਵਿਖੇ ਉੱਦਮੀ ਵਰਕਸ਼ਾਪ ਕਰਵਾਈ ਗਈ, ਜਿਸ ਦਾ ਵਿਸ਼ਾ 'ਉੱਦਮੀ ਕੀ ਹੈ ਅਤੇ ਇਕ ਨਵਾਂ ਉੱਦਮ ਕਿਵੇਂ ...

ਪੂਰੀ ਖ਼ਬਰ »

ਮੁਹਾਲੀ ਦੇ ਕਈ ਖੇਤਰਾਂ 'ਚ 31 ਮਾਰਚ ਤੱਕ ਪਾਣੀ ਦਾ ਪ੍ਰੈਸ਼ਰ ਘੱਟ ਰਹੇਗਾ

ਐੱਸ. ਏ. ਐੱਸ. ਨਗਰ, 22 ਮਾਰਚ (ਰਾਣਾ)-ਮੁਹਾਲੀ ਅੰਦਰ ਗਮਾਡਾ ਵਲੋਂ ਕੀਤੀ ਜਾ ਰਹੀ ਜ਼ਰੂਰੀ ਮੁਰੰਮਤ ਦੇ ਚਲਦਿਆਂ 31 ਮਾਰਚ ਤੱਕ ਪਾਣੀ ਦੀ ਸਪਲਾਈ ਘੱਟ ਪ੍ਰੈਸ਼ਰ ਨਾਲ ਆਵੇਗੀ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਕਾਰਜਕਾਰੀ ਇੰਜ. ...

ਪੂਰੀ ਖ਼ਬਰ »

ਰੁਜ਼ਗਾਰ ਮੇਲੇ ਦੌਰਾਨ 81 ਉਮੀਦਵਾਰਾਂ ਨੂੰ ਮਿਲੀ ਨੌਕਰੀ

ਐੱਸ. ਏ. ਐੱਸ. ਨਗਰ, 22 ਮਾਰਚ (ਕੇ. ਐੱਸ. ਰਾਣਾ)-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੇ ਆਦੇਸ਼ਾਂ ਤਹਿਤ ਜ਼ਿਲ੍ਹਾ ਰੁਜ਼ਗਾਰ ਕਾਰੋਬਾਰ ਬਿਊਰੋ (ਡੀ. ਬੀ. ਈ. ਈ.) ਮੁਹਾਲੀ ਵਲੋਂ ਕੁਐਸਟ ਕਾਲਜ ਆਫ਼ ਇੰਸਟੀਚਿਊਸ਼ਨਜ਼ ਨਾਲ ਮਿਲ ਕੇ ਕਾਲਜ ਦੇ ਵਿਹੜੇ 'ਚ ਰੁਜ਼ਗਾਰ ...

ਪੂਰੀ ਖ਼ਬਰ »

ਪੁੱਡਾ ਮੁਲਾਜ਼ਮ ਜੁਆਇੰਟ ਐਕਸ਼ਨ ਕਮੇਟੀ ਦੀ ਮੁੱਖ ਪ੍ਰਸ਼ਾਸਕ ਪੁੱਡਾ ਨਾਲ ਮੀਟਿੰਗ

ਐੱਸ. ਏ. ਐੱਸ. ਨਗਰ, 22 ਮਾਰਚ (ਤਰਵਿੰਦਰ ਸਿੰਘ ਬੈਨੀਪਾਲ)-ਪੁੱਡਾ ਮੁਲਾਜ਼ਮ ਜੁਆਇੰਟ ਐਕਸ਼ਨ ਕਮੇਟੀ ਪੰਜਾਬ ਦੀ ਮੁਲਾਜ਼ਮਾਂ ਮੰਗਾਂ ਨੂੰ ਲੈ ਕੇ ਮੁੱਖ ਪ੍ਰਸ਼ਾਸਕ ਪੁੱਡਾ ਅਵਨੀਤ ਕੌਰ ਰਿਆੜ ਨਾਲ ਮੀਟਿੰਗ ਹੋਈ, ਜਿਸ ਵਿਚ ਇੰਜੀਨੀਅਰ-ਇੰਨ-ਚੀਫ਼ ਪੁੱਡਾ ਰਾਜੀਵ ਮੋਦ ...

ਪੂਰੀ ਖ਼ਬਰ »

ਗੁਰੂ ਨਾਨਕ ਮਾਰਕੀਟ ਦੇ ਦੁਕਾਨਦਾਰਾਂ ਨੇ ਨਿਗਮ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ ਨਾਜਾਇਜ਼ ਕਬਜ਼ੇ ਦੂਰ ਕਰਵਾਉਣ ਦੀ ਕੀਤੀ ਮੰਗ

ਐੱਸ. ਏ. ਐੱਸ. ਨਗਰ, 22 ਮਾਰਚ (ਕੇ. ਐੱਸ. ਰਾਣ)-ਮੁਹਾਲੀ ਦੇ ਫੇਜ਼-1 ਦੀ ਗੁਰੂ ਨਾਨਕ ਮਾਰਕੀਟ ਦੇ ਦੁਕਾਨਦਾਰਾਂ ਨੇ ਨਗਰ ਨਿਗਮ ਮੁਹਾਲੀ ਦੇ ਕਮਿਸ਼ਨਰ ਨਵਜੋਤ ਕੌਰ ਨੂੰ ਮੰਗ ਪੱਤਰ ਸੌਂਪ ਕੇ ਐਚ. ਐਮ. 33, 34 ਤੇ 35 ਮਕਾਨਾਂ ਦੇ ਸਾਹਮਣੇ ਫੁੱਟਪਾਥ 'ਤੇ ਕੀਤੇ ਗਏ ਨਾਜਾਇਜ਼ ਕਬਜ਼ਿਆਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX