ਪਟਿਆਲਾ, 22 ਮਾਰਚ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਸਰਕਾਰ ਵਲੋਂ ਵਾਰਿਸ ਪੰਜਾਬ ਦੇ ਜਥੇਬੰਦੀ ਖ਼ਿਲਾਫ਼ ਚਲਾਈ ਗਈ ਫੜੋ-ਫੜੀ ਦੀ ਮੁਹਿੰਮ ਅਤੇ ਪੰਜਾਬ ਸਰਕਾਰ ਵਲੋਂ ਕੇਂਦਰ ਨਾਲ ਮਿਲ ਕੇ ਨੌਜਵਾਨਾਂ 'ਤੇ ਐੱਨ. ਐੱਸ. ਏ. ਵਰਗੇ ਕਾਨੂੰਨ ਲਗਵਾ ਕੇ ਪੰਜਾਬ ਸਰਕਾਰ ਸੂਬੇ ਨੂੰ ਮੁੜ ਕਾਲੇ ਦੌਰ ਵੱਲ ਧੱਕ ਰਹੀ ਹੈ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕਰਦਿਆਂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਪੁਲਿਸ ਵਲੋਂ ਵਾਰਿਸ ਪੰਜਾਬ ਦੇ ਜਥੇਬੰਦੀ ਖ਼ਿਲਾਫ਼ ਚਲਾਈ ਗਈ ਇਸ ਮੁਹਿੰਮ 'ਚ ਸੂਬੇ ਦੇ ਹੋਰਨਾਂ ਨੌਜਵਾਨਾਂ ਤੋਂ ਇਲਾਵਾ ਪਟਿਆਲਾ ਜ਼ਿਲ੍ਹੇ ਦੇ ਤਿੰਨ ਨੌਜਵਾਨਾਂ ਨੂੰ ਪੁਲਿਸ ਨੇ ਹਿਰਾਸਤ 'ਚ ਲੈ ਲਿਆ ਹੈ, ਜਿਸ ਦੇ ਚੱਲਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਉਕਤ ਤਿੰਨੇ ਨੌਜਵਾਨਾਂ ਦੇ ਪਰਿਵਾਰਾਂ ਨਾਲ ਮਿਲ ਕੇ ਸ਼੍ਰੋਮਣੀ ਅਕਾਲੀ ਦਲ ਦਾ ਇਕ ਵਫ਼ਦ ਪਟਿਆਲਾ ਰੇਂਜ ਦੇ ਆਈ. ਜੀ. ਮੁਖਵਿੰਦਰ ਸਿੰਘ ਛੀਨਾ ਨੂੰ ਮਿਲਿਆ ਅਤੇ ਉਨ੍ਹਾਂ ਨੂੰ ਉਕਤ ਨੌਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਪੂਰੀ ਸਥਿਤੀ ਬਾਰੇ ਜਾਣੂੰ ਕਰਵਾਇਆ | ਇਸ ਮੌਕੇ ਪ੍ਰੋ. ਚੰਦੂਮਾਜਰਾ ਨੇ ਆਈ. ਜੀ. ਛੀਨਾ ਨੂੰ ਅਪੀਲ ਕੀਤੀ ਕਿ ਪਟਿਆਲਾ ਜ਼ਿਲ੍ਹੇ ਨਾਲ ਸੰਬੰਧ ਰੱਖਣ ਵਾਲੇ ਨੌਜਵਾਨ ਸਤਨਾਮ ਸਿੰਘ ਅਜਰੌਰ, ਗੁਰਮੀਤ ਸਿੰਘ ਅਲੀਪੁਰ ਵਜ਼ੀਰ ਸਾਹਿਬ ਅਤੇ ਗੁਰਵਿੰਦਰ ਸਿੰਘ ਪਟਿਆਲਾ ਨੂੰ ਤੁਰੰਤ ਪ੍ਰਭਾਵ ਨਾਲ ਜਾਂਚ ਤੋਂ ਬਾਅਦ ਰਿਹਾਅ ਕਰਨ | ਉਨ੍ਹਾਂ ਦੱਸਿਆ ਕਿ ਸਤਨਾਮ ਸਿੰਘ ਅਜਰੌਰ ਇਕ ਗ਼ਰੀਬ ਪਰਿਵਾਰ ਨਾਲ ਸੰਬੰਧ ਰੱਖਦਾ ਹੈ ਅਤੇ ਪ੍ਰਾਈਵੇਟ ਨੌਕਰੀ ਕਰ ਕੇ ਆਪਣੀ ਮਾਤਾ, ਪਤਨੀ ਅਤੇ ਬੱਚੇ ਨਾਲ ਰਹਿ ਕੇ ਘਰ ਦਾ ਗੁਜ਼ਾਰਾ ਔਖਾ-ਸੌਖਾ ਚਲਾ ਰਿਹਾ ਹੈ | ਉਸ ਨੇ ਅੰਮਿ੍ਤਪਾਲ ਸਿੰਘ ਦੇ ਨਾਲ ਅੰਮਿ੍ਤ ਛਕਿਆ ਸੀ | ਇਸ ਤੋਂ ਇਲਾਵਾ ਗੁਰਮੀਤ ਸਿੰਘ ਅਲੀਪੁਰ ਵਜ਼ੀਰ ਸਾਹਿਬ ਗਾਣੇ ਲਿਖਣ, ਬਣਾਉਣ ਦਾ ਕੰਮ ਕਰਦਾ ਹੈ ਅਤੇ ਪੁਲਿਸ ਵਲੋਂ ਦਿੱਲੀ ਤੋਂ ਗਿ੍ਫ਼ਤਾਰ ਕੀਤੇ ਦਲਜੀਤ ਕਲਸੀ ਨੇ ਉਸ ਨਾਲ ਫ਼ਿਲਮਾਂ ਨਾਲ ਸੰਬੰਧਿਤ ਕੰਮਾਂ ਦਾ ਬਾਂਡ ਕੀਤਾ ਹੋਇਆ ਹੈ, ਜਿਸ ਦੇ ਚੱਲਦਿਆਂ ਪੁਲਿਸ ਵਲੋਂ ਦਲਜੀਤ ਕਲਸੀ ਨਾਲ ਸੰਬੰਧ ਰੱਖਣ ਵਾਲੇ ਬਹੁਤੇ ਨੌਜਵਾਨਾਂ ਵਿਚ ਗੁਰਮੀਤ ਸਿੰਘ ਨੂੰ ਵੀ ਗਿ੍ਫ਼ਤਾਰ ਕਰ ਲਿਆ ਗਿਆ ਹੈ | ਇਸ ਮੌਕੇ ਆਈ. ਜੀ. ਮੁਖਵਿੰਦਰ ਸਿੰਘ ਛੀਨਾ ਨੇ ਅਕਾਲੀ ਦਲ ਦੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਕਿਸੇ ਵੀ ਨੌਜਵਾਨ ਨਾਲ ਕੋਈ ਵੀ ਨਜਾਇਜ਼ ਨਹੀਂ ਕੀਤੀ ਜਾਵੇਗੀ | ਪ੍ਰੋ. ਚੰਦੂਮਾਜਰਾ ਨੇ ਇਹ ਵੀ ਐਲਾਨ ਕੀਤਾ ਕਿ ਜਿਹੜੇ ਵੀ ਸਿੱਖ ਨੌਜਵਾਨਾਂ ਨੂੰ ਪੁਲਿਸ ਵਲੋਂ ਹਿਰਾਸਤ 'ਚ ਲਿਆ ਜਾ ਰਿਹਾ ਹੈ ਉਨ੍ਹਾਂ ਦੇ ਅਕਾਲੀ ਦਲ ਵਲੋਂ ਕੇਸ ਲੜੇ ਜਾਣਗੇ | ਇਸ ਮੌਕੇ ਸਾਬਕਾ ਵਿਧਾਇਕ ਅਤੇ ਹਲਕਾ ਸਨੌਰ ਦੇ ਇੰਚਾਰਜ ਹਰਿੰਦਰਪਾਲ ਸਿੰਘ ਚੰਦੂਮਾਜਰਾ, ਸ਼੍ਰੋਮਣੀ ਕਮੇਟੀ ਦੇ ਐਗਜ਼ੈਕਟਿਵ ਮੈਂਬਰ ਜਥੇ. ਜਰਨੈਲ ਸਿੰਘ ਕਰਤਾਰਪੁਰ, ਪ੍ਰੋ. ਚੰਦੂਮਾਜਰਾ ਦੇ ਸਿਆਸੀ ਸਕੱਤਰ ਜਗਜੀਤ ਸਿੰਘ ਕੋਹਲੀ, ਭੁਪਿੰਦਰ ਸਿੰਘ ਸ਼ੇਖੂਪੁਰ, ਸੁਖਬੀਰ ਸਿੰਘ ਅਬਲੋਵਾਲ, ਹਰਦੇਵ ਸਿੰਘ ਸਿਆਲੂ, ਕੈਪਟਨ ਖੁਸ਼ਵੰਤ ਸਿੰਘ, ਜਸਪਿੰਦਰ ਸਿੰਘ ਰੰਧਾਵਾ, ਸੁਰਿੰਦਰ ਸਿੰਘ ਆਕੜੀ, ਗੁਰਵਿੰਦਰ ਸਿੰਘ ਰਾਮਪੁਰ, ਲਾਲ ਸਿੰਘ ਨੈਣਾ, ਬਬਲਾ ਸਰਾਲਾ, ਜੰਗ ਸਿੰਘ ਰੁੜਕਾ, ਅਮਰੀਕ ਸੰਗਤੀਵਾਲਾ, ਅਨੂਪ ਸਿੰਘ ਅਲੀਪੁਰ ਵਜ਼ੀਰ ਸਾਹਿਬ ਅਤੇ ਨੌਜਵਾਨਾਂ ਦੇ ਹੋਰ ਪਰਿਵਾਰਕ ਮੈਂਬਰ ਵੀ ਮੌਜੂਦ ਸਨ |
ਨਾਭਾ, 22 ਮਾਰਚ (ਜਗਨਾਰ ਸਿੰਘ ਦੁਲੱਦੀ)-ਰਿਜ਼ਰਵ ਹਲਕਾ ਨਾਭਾ ਦੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਵਲੋਂ ਵਿਧਾਨ ਸਭਾ ਵਿਚ ਦੁਨੀਆ ਭਰ ਵਿਚ ਵੱਸਦੇ ਪ੍ਰਵਾਸੀਆਂ ਦੀਆਂ ਦੋ ਅਹਿਮ ਸਮੱਸਿਆਵਾਂ ਦਾ ਮੁੱਦਾ ਚੁੱਕਿਆ ਗਿਆ | ਪ੍ਰਵਾਸੀਆਂ ਦੀ ਪਹਿਲੀ ਸਮੱਸਿਆ ਲਾਇਸੈਂਸੀ ...
ਪਟਿਆਲਾ, 22 ਮਾਰਚ (ਅ. ਸ. ਆਹਲੂਵਾਲੀਆ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸ਼ਹੀਦਾਂ ਨੂੰ ਸਤਿਕਾਰ ਭੇਟ ਕਰਦਿਆਂ ਮੰਗ ਕੀਤੀ ਹੈ ਕਿ ਭਾਰਤ ਸਰਕਾਰ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਨੂੰ ...
ਪਟਿਆਲਾ, 22 ਮਾਰਚ (ਗੁਰਵਿੰਦਰ ਸਿੰਘ ਔਲਖ)-ਮੁਲਤਾਨੀ ਮੱਲ ਮੋਦੀ ਕਾਲਜ ਵਲੋਂ ਕਾਲਜ ਦੇ ਸਾਬਕਾ ਵਿਦਿਆਰਥੀਆਂ ਲਈ ਅਲੂਮਨੀ ਮੀਟ ਤੇ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਦਵਿੰਦਰ ਦਮਨ ਦੇ ਲਿਖੇ ਨਾਟਕ 'ਛਿਪਣ ਤੋਂ ਪਹਿਲਾ' ਦਾ ਮੰਚਨ ਕੀਤਾ ਗਿਆ | ਇਸ ਮੌਕੇ ...
ਪਟਿਆਲਾ, 22 ਮਾਰਚ (ਗੁਰਵਿੰਦਰ ਸਿੰਘ ਔਲਖ)-ਪੰਜਾਬੀ ਯੂਨੀਵਰਸਿਟੀ ਵਿੱਤ ਕਮੇਟੀ ਦੀ ਇਕੱਤਰਤਾ ਹੋਈ, ਜਿਸ ਦੀ ਪ੍ਰਧਾਨਗੀ ਉਪ ਕੁਲਪਤੀ ਪ੍ਰੋ. ਅਰਵਿੰਦ ਵਲੋਂ ਕੀਤੀ ਗਈ | ਇਸ ਇਕੱਤਰਤਾ ਵਿਚ ਅਜੋਏ ਕੁਮਾਰ ਸਿਨਹਾ ਆਈ. ਏ. ਐੱਸ., ਪ੍ਰਮੁੱਖ ਸਕੱਤਰ, ਪੰਜਾਬ ਸਰਕਾਰ, ਵਿੱਤ ...
ਸਮਾਣਾ, 22 ਮਾਰਚ (ਪ੍ਰੀਤਮ ਸਿੰਘ ਨਾਗੀ)-ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਦੇ ਸਮਾਣਾ ਪਹੁੰਚਣ 'ਤੇ ਉਨ੍ਹਾਂ ਦੇ ਵਰਕਰਾਂ ਵਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ | ਇਸ ਮੌਕੇ ਭਾਰੀ ਤਾਦਾਦ 'ਚ ਜੁੜੇ ਵਰਕਰਾਂ ਨੇ ...
ਸਮਾਣਾ, 22 ਮਾਰਚ (ਸਾਹਿਬ ਸਿੰਘ)-ਸੀ. ਆਈ. ਏ. ਸਮਾਣਾ ਦੀ ਪੁਲਿਸ ਨੇ ਇਕ ਵਿਅਕਤੀ ਨੂੰ 8 ਕਿੱਲੋ ਭੁੱਕੀ ਸਣੇ ਕਾਬੂ ਕੀਤਾ ਹੈ | ਸੀ.ਆਈ.ਏ. ਦੇ ਮੁਖੀ ਇੰਸਪੈਕਟਰ ਵਿਜੇ ਕੁਮਾਰ ਨੇ ਦੱਸਿਆ ਕਿ ਸਬ-ਇੰਸਪੈਕਟਰ ਅਵਤਾਰ ਸਿੰਘ ਸਿੱਧੂ ਸਮੇਤ ਪੁਲਿਸ ਪਾਰਟੀ ਗਸ਼ਤ ਵਾ ਤਲਾਸ਼ ਸ਼ੱਕੀ ...
ਰਾਜਪੁਰਾ, 22 ਮਾਰਚ (ਰਣਜੀਤ ਸਿੰਘ)-ਸ਼ੰਭੂ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਨਸ਼ੀਲੀਆਂ ਗੋਲੀਆਂ ਤੇ ਸਮੈਕ ਸਮੇਤ ਤਿੰਨ ਵਿਅਕਤੀਆਂ ਨੂੰ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਡੀ. ਐੱਸ. ਪੀ. ਰਘਬੀਰ ਸਿੰਘ ਨੇ ਦੱਸਿਆ ਕਿ ...
ਬਨੂੜ, 22 ਮਾਰਚ (ਭੁਪਿੰਦਰ ਸਿੰਘ)-ਸ਼ਹਿਰ ਦੇ ਵਾਰਡ ਨੰਬਰ-2 ਬਸੀ ਈਸੇ ਖਾਂ ਵਿਖੇ ਲੋਕਾਂ ਨੇ ਚੋਰੀ ਕਰਨ ਆਏ ਚੋਰਾਂ 'ਚੋਂ ਇਕ ਨੂੰ ਮੌਕੇ 'ਤੇ ਦਬੋਚ ਕੇ ਪੁਲਿਸ ਦੇ ਹਵਾਲੇ ਕੀਤਾ ਹੈ, ਜਦਕਿ ਚੋਰ ਦੇ ਹੋਰ ਸਾਥੀ ਹਨੇਰਾ ਦਾ ਫ਼ਾਇਦਾ ਉਠਾ ਕੇ ਭੱਜਣ ਵਿਚ ਸਫਲ ਹੋ ਗਏ | ਪਿੰਡ ਦੇ ...
ਪਟਿਆਲਾ, 22 ਮਾਰਚ (ਗੁਰਵਿੰਦਰ ਸਿੰਘ ਔਲਖ)-ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਦੇ ਪਲੈਸਮੈਂਟ ਸੈੱਲ ਵਲੋਂ ਵਾਈਸ-ਚਾਂਸਲਰ ਪ੍ਰੋ. ਕਰਮਜੀਤ ਸਿੰਘ ਦੀ ਰਹਿਨੁਮਾਈ ਹੇਠ ਕੈਰੀਅਰ ਕੌਂਸਲਿੰਗ 'ਤੇ ਇਕ ਵੈਬੀਨਾਰ ਕਰਵਾਇਆ ਗਿਆ | ਪ੍ਰੋ. ਕਰਮਜੀਤ ਸਿੰਘ ਨੇ ...
ਬਨੂੜ, 22 ਮਾਰਚ (ਭੁਪਿੰਦਰ ਸਿੰਘ)-ਸਥਾਨਕ ਪੁਲਿਸ ਨੇ ਹਾਈਕੋਰਟ ਵਿਚ ਨੌਕਰੀ ਦਿਵਾਉਣ ਦੇ ਨਾਂਅ 'ਤੇ 25 ਲੱਖ ਰੁਪਏ ਦੀ ਠੱਗੀ ਮਾਰਨ ਦੇ ਵਾਲੇ ਤਿੰਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਕੁਲਵੀਰ ਸਿੰਘ ਨੇ ਦੱਸਿਆ ਕਿ ਥਾਣਾ ਬਨੂੜ ...
ਸਮਾਣਾ, 22 ਮਾਰਚ (ਹਰਵਿੰਦਰ ਸਿੰਘ ਟੋਨੀ, ਗੁਰਦੀਪ ਸ਼ਰਮਾ)-ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਅਤੇ 'ਆਪ' ਦੇ ਸੂਬਾ ਜਰਨਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਨਗਰ ਕੌਂਸਲ ਸਮਾਣਾ ਕਾਂਗਰਸੀ ਨਗਰ ਕੌਂਸਲ ਪ੍ਰਧਾਨ ਅਸ਼ਵਨੀ ਗੁਪਤਾ ਤੇ ਕੌਂਸਲਰਾਂ ਨੂੰ ਸਮਾਣਾ ਦੇ ਵਿਕਾਸ ਲਈ ...
ਪਟਿਆਲਾ, 22 ਮਾਰਚ (ਅ. ਸ. ਆਹਲੂਵਾਲੀਆ)-ਪਟਿਆਲਾ ਦੇ ਸ੍ਰੀ ਕਾਲੀ ਮਾਤਾ ਮੰਦਿਰ ਵਿਚ ਚੇਤ ਦੇ ਪਹਿਲੇ ਨਰਾਤੇ ਮੌਕੇ ਅਤੇ ਹਿੰਦੂ ਨਵੇਂ ਸਾਲ ਮੌਕੇ ਸ੍ਰੀ ਕਾਲੀ ਮਾਤਾ ਜੀ ਦੇ ਰੋਜ਼ਾਨਾ ਦਰਸ਼ਨ ਕਰਨ ਵਾਲੇ ਭਗਤਾਂ ਦੀ ਭੀੜ ਲਗਾਤਾਰ ਦੂਰ ਦੁਰਾਡਿਓਾ ਸ਼ੁਰੂ ਹੋ ਗਈ ਹੈ | ਅੱਜ ...
ਪਟਿਆਲਾ, 22 ਮਾਰਚ (ਧਰਮਿੰਦਰ ਸਿੰਘ ਸਿੱਧੂ)-ਸੇਂਟ ਪੀਟਰਜ ਅਕੈਡਮੀ ਅਜੀਤ ਨਗਰ ਪਟਿਆਲਾ ਦੇ ਵਿਹੜੇ ਵਿਚ ਕੌਂਸਲਰ ਡਾ. ਜੈਸਮੀਨ ਵਿਜ ਦੁਆਰਾ ਮਾਪੇ ਦਿਸ਼ਾ ਨਿਰਦੇਸ਼ ਪ੍ਰੋਗਰਾਮ ਕੀਤਾ ਗਿਆ | ਇਹ ਪ੍ਰੋਗਰਾਮ ਪਿ੍ੰਸੀਪਲ ਫਾਦਰ ਮਾਈਕਲ ਕਾਲੀਨਜ ਦੀ ਦੇਖ-ਰੇਖ ਵਿਚ ਕਰਵਾਇਆ ...
ਪਟਿਆਲਾ, 22 ਮਾਰਚ (ਅ. ਸ. ਆਹਲੂਵਾਲੀਆ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇ. ਸਤਵਿੰਦਰ ਸਿੰਘ ਟੌਹੜਾ ਨੇ ਸਿੱਖ ਨੌਜਵਾਨਾਂ ਦੀ ਕੀਤੀ ਜਾ ਰਹੀ ਫੜੋ ਫੜ੍ਹੀ ਦੀ ਸਖ਼ਤ ਸ਼ਬਦਾਂ 'ਚ ਨਿੰਦਾ ਕਰਦਿਆਂ ਆਖਿਆ ਕਿ ਸਰਕਾਰਾਂ ਅਜਿਹੇ ਕਦਮ ਚੁੱਕ ਕੇ ਟਕਰਾਅ ...
ਪਟਿਆਲਾ, 22 ਮਾਰਚ (ਅ. ਸ. ਆਹਲੂਵਾਲੀਆ)-ਕਿ੍ਸ਼ੀ ਵਿਗਿਆਨ ਕੇਂਦਰ ਵਲੋਂ ਗੋਭੀ ਸਰ੍ਹੋਂ ਤੇ ਪਿੰਡ ਕੁੱਥਾਖੇੜੀ ਵਿਖੇ ਖੇਤ ਦਿਵਸ ਮਨਾਇਆ ਗਿਆ, ਜਿਸ 'ਚ 70 ਦੇ ਕਰੀਬ ਕਿਸਾਨਾਂ ਨੇ ਭਾਗ ਲਿਆ¢ਇਸ ਮੌਕੇ ਇੰਚਾਰਜ ਕੇ. ਵੀ. ਕੇ. ਡਾ. ਗੁਰਉਪਦੇਸ਼ ਕੌਰ ਨੇ ਕਿਸਾਨਾਂ ਨੂੰ ਸੰਬੋਧਨ ...
ਰਾਜਪੁਰਾ, 22 ਮਾਰਚ (ਜੀ. ਪੀ. ਸਿੰਘ)-ਸਥਾਨਕ ਪਟੇਲ ਮੈਮੋਰੀਅਲ ਨੈਸ਼ਨਲ ਕਾਲਜ ਵਿਖੇ ਪਟੇਲ ਮੈਨੇਜਮੈਂਟ ਸੋਸਾਇਟੀ ਦੀ ਸਰਪ੍ਰਸਤੀ ਹੇਠ ਵਿਸ਼ਵ ਜਲ ਦਿਵਸ ਮਨਾਇਆ ਗਿਆ | ਇਸ ਸੰਬੰਧੀ ਪਿ੍ੰਸੀਪਲ ਪ੍ਰੋ. ਰਾਜੀਵ ਬਾਹੀਆ ਨੇ ਕਾਲਜ ਦੇ ਵਿਦਿਆਰਥੀਆਂ ਨੂੰ ਮਨੁੱਖੀ ਜੀਵਨ ਵਿਚ ...
ਫ਼ਤਹਿਗੜ੍ਹ ਸਾਹਿਬ, 22 ਮਾਰਚ (ਬਲਜਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ, ਪੰਥ ਰਤਨ ਜਥੇਦਾਰ ਸਵ. ਗੁਰਚਰਨ ਸਿੰਘ ਟੌਹੜਾ ਦੀ 1 ਅਪ੍ਰੈਲ ਨੂੰ ਮਨਾਈ ਜਾਣ ਵਾਲੀ 19ਵੀਂ ਬਰਸੀ ਦੀਆਂ ਤਿਆਰੀਆਂ ਨੂੰ ਲੈ ਕੇ ਇਲਾਕੇ ਦੀਆਂ ਨਾਮਵਰ ਪੰਥਕ ਤੇ ...
ਪਾਤੜਾਂ, 22 ਮਾਰਚ (ਗੁਰਇਕਬਾਲ ਸਿੰਘ ਖਾਲਸਾ)-ਸ਼ਿਵ ਸੈਨਾ ਬਾਲ ਠਾਕਰੇ ਦੇ ਸੀਨੀਅਰ ਆਗੂ ਸੁਨੀਲ ਕੁਮਾਰ ਮੋਦੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਇਕ ਸਾਲ ਵਿਚ ਹੀ ਫ਼ੇਲ੍ਹ ਸਾਬਤ ਹੋਈ ਹੈ | ਉਨ੍ਹਾਂ ਕਿਹਾ ਕਿ ਇਸ ...
ਪਟਿਆਲਾ, 22 ਮਾਰਚ (ਅ. ਸ. ਆਹਲੂਵਾਲੀਆ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇ. ਸਤਵਿੰਦਰ ਸਿੰਘ ਟੌਹੜਾ ਨੇ ਸਿੱਖ ਨੌਜਵਾਨਾਂ ਦੀ ਕੀਤੀ ਜਾ ਰਹੀ ਫੜੋ ਫੜ੍ਹੀ ਦੀ ਸਖ਼ਤ ਸ਼ਬਦਾਂ 'ਚ ਨਿੰਦਾ ਕਰਦਿਆਂ ਆਖਿਆ ਕਿ ਸਰਕਾਰਾਂ ਅਜਿਹੇ ਕਦਮ ਚੁੱਕ ਕੇ ਟਕਰਾਅ ...
ਪਟਿਆਲਾ, 22 ਮਾਰਚ (ਅ. ਸ. ਆਹਲੂਵਾਲੀਆ)-ਕਿ੍ਸ਼ੀ ਵਿਗਿਆਨ ਕੇਂਦਰ ਵਲੋਂ ਗੋਭੀ ਸਰ੍ਹੋਂ ਤੇ ਪਿੰਡ ਕੁੱਥਾਖੇੜੀ ਵਿਖੇ ਖੇਤ ਦਿਵਸ ਮਨਾਇਆ ਗਿਆ, ਜਿਸ 'ਚ 70 ਦੇ ਕਰੀਬ ਕਿਸਾਨਾਂ ਨੇ ਭਾਗ ਲਿਆ¢ਇਸ ਮੌਕੇ ਇੰਚਾਰਜ ਕੇ. ਵੀ. ਕੇ. ਡਾ. ਗੁਰਉਪਦੇਸ਼ ਕੌਰ ਨੇ ਕਿਸਾਨਾਂ ਨੂੰ ਸੰਬੋਧਨ ...
ਰਾਜਪੁਰਾ, 22 ਮਾਰਚ (ਜੀ. ਪੀ. ਸਿੰਘ)-ਸਥਾਨਕ ਪਟੇਲ ਮੈਮੋਰੀਅਲ ਨੈਸ਼ਨਲ ਕਾਲਜ ਵਿਖੇ ਪਟੇਲ ਮੈਨੇਜਮੈਂਟ ਸੋਸਾਇਟੀ ਦੀ ਸਰਪ੍ਰਸਤੀ ਹੇਠ ਵਿਸ਼ਵ ਜਲ ਦਿਵਸ ਮਨਾਇਆ ਗਿਆ | ਇਸ ਸੰਬੰਧੀ ਪਿ੍ੰਸੀਪਲ ਪ੍ਰੋ. ਰਾਜੀਵ ਬਾਹੀਆ ਨੇ ਕਾਲਜ ਦੇ ਵਿਦਿਆਰਥੀਆਂ ਨੂੰ ਮਨੁੱਖੀ ਜੀਵਨ ਵਿਚ ...
ਫ਼ਤਹਿਗੜ੍ਹ ਸਾਹਿਬ, 22 ਮਾਰਚ (ਬਲਜਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ, ਪੰਥ ਰਤਨ ਜਥੇਦਾਰ ਸਵ. ਗੁਰਚਰਨ ਸਿੰਘ ਟੌਹੜਾ ਦੀ 1 ਅਪ੍ਰੈਲ ਨੂੰ ਮਨਾਈ ਜਾਣ ਵਾਲੀ 19ਵੀਂ ਬਰਸੀ ਦੀਆਂ ਤਿਆਰੀਆਂ ਨੂੰ ਲੈ ਕੇ ਇਲਾਕੇ ਦੀਆਂ ਨਾਮਵਰ ਪੰਥਕ ਤੇ ...
ਪਾਤੜਾਂ, 22 ਮਾਰਚ (ਗੁਰਇਕਬਾਲ ਸਿੰਘ ਖਾਲਸਾ)-ਸ਼ਿਵ ਸੈਨਾ ਬਾਲ ਠਾਕਰੇ ਦੇ ਸੀਨੀਅਰ ਆਗੂ ਸੁਨੀਲ ਕੁਮਾਰ ਮੋਦੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਇਕ ਸਾਲ ਵਿਚ ਹੀ ਫ਼ੇਲ੍ਹ ਸਾਬਤ ਹੋਈ ਹੈ | ਉਨ੍ਹਾਂ ਕਿਹਾ ਕਿ ਇਸ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX