ਲੰਬੀ, 22 ਮਾਰਚ (ਮੇਵਾ ਸਿੰਘ)-ਵਿਧਾਨ ਸਭਾ ਹਲਕਾ ਲੰਬੀ ਦੇ ਅਕਾਲੀ ਆਗੂਆਂ ਤੇ ਵਰਕਰਾਂ ਦੀ ਇਕ ਅਹਿਮ ਮੀਟਿੰਗ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਹੇਠ ਪਿੰਡ ਬਾਦਲ ਵਿਖੇ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਮੌਜੂਦਾ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੂੰ ਨਿਸ਼ਾਨੇ 'ਤੇ ਲੈਂਦਿਆਂ ਆਖਿਆ ਕਿ ਪੰਜਾਬ ਸਰਕਾਰ ਭਾਵੇਂ ਕਿੰਨੇ ਵੀ ਝੂਠੇ ਪਰਚੇ ਬਾਦਲ ਪਰਿਵਾਰ 'ਤੇ ਕਰ ਲਵੇ, ਪਰ ਬਾਦਲ ਪਰਿਵਾਰ ਪੰਜਾਬ ਦੇ ਵਿਕਾਸ ਲਈ ਹਮੇਸ਼ਾ ਕੰਮ ਕਰਦਾ ਰਹੇਗਾ | ਉਨ੍ਹਾਂ ਕਿਹਾ ਕਿ ਸਾਨੂੰ ਕਾਨੂੰਨ 'ਤੇ ਪੂਰਾ ਭਰੋਸਾ ਹੈ | ਸੁਖਬੀਰ ਬਾਦਲ ਨੇ ਕਿਹਾ ਕਿ ਮਾਣਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਵਲੋਂ ਉਨ੍ਹਾਂ ਨੂੰ ਕੋਟਕਪੂਰਾ ਗੋਲੀਕਾਂਡ ਵਿਚ 30 ਮਈ ਤੱਕ ਅੰਤਰਿਮ ਜ਼ਮਾਨਤ ਮਿਲਣ ਨਾਲ ਉਨ੍ਹਾਂ ਦਾ ਕਾਨੂੰਨ 'ਚ ਵਿਸ਼ਵਾਸ ਹੋਰ ਵੀ ਪੱਕਾ ਹੋ ਗਿਆ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਜੋ ਵੀ ਮੁਕੱਦਮੇ ਬਾਦਲ ਪਰਿਵਾਰ 'ਤੇ ਕੀਤੇ ਹਨ, ਉਹ ਕਾਨੂੰਨ ਦੇ ਅਨੁਸਾਰ ਉਨ੍ਹਾਂ ਦਾ ਸਾਹਮਣਾ ਕਰਨਗੇ, ਪ੍ਰੰਤੂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ 'ਤੇ ਇਸ ਵਡੇਰੀ ਉਮਰ ਵਿਚ ਪਰਚਾ ਦਰਜ ਕਰਕੇ ਭਗਵੰਤ ਮਾਨ ਸਰਕਾਰ ਨੇ ਸਿਆਸੀ ਕਿੜ ਕੱਢੀ ਹੈ | ਇਸ ਮੌਕੇ ਮੌਜੂਦ ਹਲਕਾ ਲੰਬੀ ਦੇ ਆਗੂਆਂ ਤੇ ਵਰਕਰਾਂ ਨੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਕੋਲ ਇੱਛਾ ਜ਼ਾਹਿਰ ਕੀਤੀ ਕਿ ਉਹ 23 ਮਾਰਚ ਨੂੰ ਮਾਣਯੋਗ ਅਦਾਲਤ ਫ਼ਰੀਦਕੋਟ ਵਿਖੇ ਕੋਟਕਪੂਰਾ ਗੋਲੀਕਾਂਡ ਵਿਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਬਾਦਲ ਦੀ ਪੇਸ਼ੀ ਸਮੇਂ ਪਾਰਟੀ ਵਰਕਰ ਵਜੋਂ ਨਾਲ ਜਾਣਗੇ | ਇਸ ਮੌਕੇ ਜਥੇਦਾਰ ਅਵਤਾਰ ਸਿੰਘ ਵਣਵਾਲਾ, ਗੁਰਬਖ਼ਸ਼ੀਸ਼ ਸਿੰਘ ਵਿੱਕੀ ਮਿੱਡੂਖੇੜਾ, ਬਲਕਰਨ ਸਿੰਘ ਬੱਲਾ, ਗੁਰਵਿੰਦਰ ਸਿੰਘ ਵਣਵਾਲਾ, ਮਨਜੀਤ ਸਿੰਘ ਲਾਲਬਾਈ, ਅਕਾਸ਼ਦੀਪ ਸਿੰਘ ਮਿੱਡੂਖੇੜਾ, ਕੁਲਵਿੰਦਰ ਸਿੰਘ ਕਾਕਾ ਭਾਈਕੇਰਾ, ਭੁਪਿੰਦਰ ਸਿੰਘ ਮਿੱਡੂਖੇੜਾ, ਪਰਮਿੰਦਰ ਸਿੰਘ ਕੋਲਿਆਂਵਾਲੀ, ਰਣਜੋਧ ਸਿੰਘ ਲੰਬੀ, ਜਸਮੇਲ ਸਿੰਘ ਮਿੱਠੜੀ, ਜਗਮੀਤ ਸਿੰਘ ਨੀਟੂ ਤੱਪਾਖੇੜਾ, ਸਾਬਕਾ ਸਰਪੰਚ ਅੰਗਰੇਜ਼ ਸਿੰਘ, ਮੇਜਰ ਸਿੰਘ ਆਧਨੀਆਂ, ਰਣਜੀਤ ਸਿੰਘ ਫਤੂਹੀਵਾਲਾ, ਰਘਬੀਰ ਸਿੰਘ ਰੋੜਾਂਵਾਲੀ, ਮਨੂੰ ਬਰਾੜ, ਖੁਸ਼ਵੀਰ ਥਰਾਜਵਾਲਾ, ਮਨਵਿੰਦਰ ਭੀਟੀਵਾਲਾ ਆਦਿ ਹਾਜ਼ਰ ਸਨ |
ਸ੍ਰੀ ਮੁਕਤਸਰ ਸਾਹਿਬ, 22 ਮਾਰਚ (ਰਣਜੀਤ ਸਿੰਘ ਢਿੱਲੋਂ/ਹਰਮਹਿੰਦਰ ਪਾਲ)-ਪੁਲਿਸ ਵਲੋਂ ਜ਼ਿਲ੍ਹੇ ਅੰਦਰ ਸ਼ਰਾਰਤੀ ਅਨਸਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਰਾਜੇਸ਼ ਸਨੇਹੀ ਬੱਤਾ ਡੀ.ਐੱਸ.ਪੀ. (ਡੀ) ਸ੍ਰੀ ਮੁਕਤਸਰ ਸਾਹਿਬ ਦੀ ਨਿਗਰਾਨੀ ਹੇਠ ਇੰਸਪੈਕਟਰ ਦਲਜੀਤ ਸਿੰਘ ...
ਜੈਤੋ, 22 ਮਾਰਚ (ਗੁਰਚਰਨ ਸਿੰਘ ਗਾਬੜੀਆ)-ਲੋਕ ਸੰਘਰਸ਼ ਹਜੂਮ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਜੀਤ ਸਿੰਘ ਅਜਿੱਤਗਿੱਲ ਨੇ ਆਪਣੇ ਕਿਸਾਨ ਸਾਥੀਆਂ ਨਾਲ ਮਿਲਕੇ ਵੱਖ-ਵੱਖ ਪਿੰਡਾਂ ਵਿਚ ਮੀਂਹ ਅਤੇ ਗੜਿਆਂ ਨਾਲ ਖੜ੍ਹੀ ਕਣਕ ਦੀ ਫ਼ਸਲ ਦੇ ਹੋਏ ਭਾਰੀ ਨੁਕਸਾਨ ਦਾ ...
ਫ਼ਰੀਦਕੋਟ, 22 ਮਾਰਚ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਸਥਾਨਕ ਭੋਲੂਵਾਲਾ ਰੋਡ 'ਤੇ ਕੀਤੀ ਗਈ ਨਾਕਾਬੰਦੀ ਦੌਰਾਨ ਇਕ ਵਿਅਕਤੀ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਕਾਬੂ ਕੀਤੇ ਗਏ ਕਥਿਤ ਦੋਸ਼ੀ ਖ਼ਿਲਾਫ਼ ਥਾਣਾ ...
ਮੰਡੀ ਬਰੀਵਾਲਾ, 22 ਮਾਰਚ (ਨਿਰਭੋਲ ਸਿੰਘ)-ਬਰੀਵਾਲਾ ਵਿਚ ਰੇਲਵੇ ਲਾਈਨ ਦੇ ਨਾਲ-ਨਾਲ ਨੀਵੀਂ ਜਗ੍ਹਾ 'ਤੇ ਪਾਣੀ ਖੜ੍ਹ ਗਿਆ ਹੈ, ਜਿਸ ਕਾਰਨ ਲੋਕਾਂ ਨੂੰ ਲੰਘਣ ਵਿਚ ਕਾਫ਼ੀ ਦਿੱਕਤ ਆਉਂਦੀ ਹੈ | ਲੋਕਾਂ ਦਾ ਕਹਿਣਾ ਹੈ ਕਿ ਉਹ ਕਈ ਵਾਰ ਪ੍ਰਸ਼ਾਸਨ ਦੇ ਧਿਆਨ ਵਿਚ ਲਿਆ ਚੁੱਕੇ ...
ਫ਼ਰੀਦਕੋਟ, 22 ਮਾਰਚ (ਸਰਬਜੀਤ ਸਿੰਘ)-ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਫ਼ਰੀਦਕੋਟ ਦੀ ਐਮਰਜੈਂਸੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸਤੀਸ਼ ਕੁਮਾਰ ਦੀ ਅਗਵਾਈ 'ਚ ਹੋਈ | ਮੀਟਿੰਗ ਦੌਰਾਨ ਪ੍ਰਧਾਨ ਨੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਡਿਪਟੀ ਕਮਿਸ਼ਨਰ ਕਪੂਰਥਲਾ ਵਲੋਂ ...
ਫ਼ਰੀਦਕੋਟ, 22 ਮਾਰਚ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਹਸਪਤਾਲ ਫ਼ਰੀਦਕੋਟ ਵਿਚਲੇ ਬਲੱਡ ਬੈਂਕ ਦੀ ਮੁਰੰਮਤ ਜਾਂ ਨਵਿਆਉਣ ਲਈ ਸਰਕਾਰ ਵਲੋਂ 10 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਧਾਇਕ ਹਲਕਾ ਫ਼ਰੀਦਕੋਟ ਗੁਰਦਿੱਤ ਸਿੰਘ ...
ਬਰਗਾੜੀ, 22 ਮਾਰਚ (ਸੁਖਰਾਜ ਸਿੰਘ ਗੋਂਦਾਰਾ)-ਕਸਬਾ ਬਰਗਾੜੀ ਦੇ ਪ੍ਰਵਾਸੀ ਪੰਜਾਬੀ ਡਾ. ਰੇਸ਼ਮ ਸਿੰਘ ਢਿੱਲੋਂ, ਸਾਬਕਾ ਸਰਪੰਚ ਜਗਸੀਰ ਸਿੰਘ ਸੀਰ ਢਿੱਲੋਂ ਕੈਨੇਡਾ, ਐਸ. ਡੀ. ਓ. ਸ਼ਵਿੰਦਰ ਸਿੰਘ ਚੰਨੀ ਨੇ ਆਪਣੀ ਜਨਮ ਭੋਇ 'ਤੇ ਪਹੁੰਚ ਕੇ ਦਸ਼ਮੇਸ਼ ਆਦਰਸ਼ ਸੀਨੀਅਰ ...
ਬਰਗਾੜੀ, 22 ਮਾਰਚ (ਸੁਖਰਾਜ ਸਿੰਘ ਗੋਂਦਾਰਾ)-ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਬਰਗਾੜੀ ਦੀ ਮੀਟਿੰਗ ਡਾ. ਚੰਨਣ ਸਿੰਘ ਵਾਂਦਰ ਦੀ ਪ੍ਰਧਾਨਗੀ ਹੇਠ ਮਾਨਸਿਕ ਸਿਹਤ ਚੇਤੰਨਾ ਕੇਂਦਰ ਬਰਗਾੜੀ ਵਿਖੇ ਹੋਈ | ਸੁਸਾਇਟੀ ਵਲੋਂ ਪਿਛਲੇ ਦੋ ਸਾਲਾਂ ਦੌਰਾਨ ਕੀਤੇ ਗਏ ਕੰਮਾਂ ਦਾ ...
ਫ਼ਰੀਦਕੋਟ, 22 ਮਾਰਚ (ਜਸਵੰਤ ਸਿੰਘ ਪੁਰਬਾ)-ਦੇਸ਼ ਭਗਤ ਪੰਡਿਤ ਚੇਤਨ ਦੇਵ ਸਰਕਾਰੀ ਕਾਲਜ ਆਫ਼ ਐਜੂਕੇਸ਼ਨ ਫ਼ਰੀਦਕੋਟ ਦੇ ਰੈੱਡ ਰਿਬਨ ਕਲੱਬ ਵਲੋਂ ਵੱਖ-ਵੱਖ ਤਰ੍ਹਾਂ ਦੀਆਂ ਗਤੀਵਿਧੀਆਂ ਕਰਵਾਈਆਂ ਗਈਆਂ | ਰੈੱਡ ਰਿਬਨ ਕਲੱਬ ਦੇ ਇੰਚਾਰਜ ਪ੍ਰੋ: ਰਾਜੇਸਵਰੀ ਦੇਵੀ ਅਤੇ ...
ਫ਼ਰੀਦਕੋਟ, 22 ਮਾਰਚ (ਜਸਵੰਤ ਸਿੰਘ ਪੁਰਬਾ)-ਸਥਾਨਕ ਮਾਊਾਟ ਲਿਟਰਾ ਜ਼ੀ ਸਕੂਲ ਦੇ ਅਧਿਅਪਕਾਂ ਵਲੋਂ ਵਿਦਿਆਰਥੀਆਂ ਦੇ ਮਾਪਿਆਂ ਨਾਲ ਮੀਟਿੰਗ ਕੀਤੀ ਗਈ | ਮੀਟਿੰਗ ਵਿਚ ਮਾਪਿਆਂ ਨੂੰ ਵਿਦਿਅਕ ਵਰ੍ਹੇ 2022-23 ਦੇ ਸਾਲਾਨਾ ਨਤੀਜੇ ਬਾਰੇ ਵਿਚਾਰ ਜਾਣੂ ਕਰਵਾਇਆ ਗਿਆ | ...
ਫ਼ਰੀਦਕੋਟ, 22 ਮਾਰਚ (ਸਤੀਸ਼ ਬਾਗ਼ੀ)-ਭਾਰਤ ਵਿਕਾਸ ਪ੍ਰੀਸ਼ਦ ਫ਼ਰੀਦਕੋਟ ਦੀ ਸਾਲ 2023-24 ਲਈ ਅਹੁਦੇਦਾਰਾਂ ਦੀ ਚੋਣ ਸਬੰਧੀ ਮੀਟਿੰਗ ਸਥਾਨਕ ਮਹਾਤਮਾ ਗਾਂਧੀ ਮੈਮੋਰੀਅਲ ਸੀਨੀਅਰ ਸੈਕੰਡਰੀ ਵਿਖੇ ਚੋਣ ਦਰਸ਼ਕ ਸਿਤੇਂਦਰ ਸਚਦੇਵਾ ਅਤੇ ਚੇਅਰਮੈਨ ਪਿ੍ੰਸੀਪਲ ਸੇਵਾ ਸਿੰਘ ...
ਪੰਜਗਰਾਈਾ ਕਲਾਂ, 22 ਮਾਰਚ (ਕੁਲਦੀਪ ਸਿੰਘ ਗੋਂਦਾਰਾ)-ਮੈਡੀਕਲ ਪੈ੍ਰਕਟੀਸ਼ਨਰ ਬਲਾਕ ਪੰਜਗਰਾਈਾ ਕਲਾਂ ਦੀ ਮਹੀਨਾਵਾਰ ਮੀਟਿੰਗ ਪਿੰਡ ਪੰਜਗਰਾਈਾ ਕਲਾਂ ਵਿਖੇ ਧਰਮਸ਼ਾਲਾ 'ਚ ਡਾ: ਮੰਦਰ ਸਿੰਘ ਸੰਘਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਬਲਾਕ ਦੇ ਸਮੂਹ ਡਾਕਟਰਾਂ ਨੇ ...
ਪੰਜਗਰਾੲੀਂ ਕਲਾਂ, 22 ਮਾਰਚ (ਸੁਖਮੰਦਰ ਸਿੰਘ ਬਰਾੜ)-ਪੰਜਾਬ ਇਸਤਰੀ ਸਭਾ ਜ਼ਿਲ੍ਹਾ ਫ਼ਰੀਦਕੋਟ ਦੇ ਬਲਾਕ ਕੋਟਕਪੂਰਾ ਵਲੋਂ ਕੌਮਾਂਤਰੀ ਇਸਤਰੀ ਦਿਹਾੜੇ ਅਤੇ 23 ਮਾਰਚ ਦੇ ਸ਼ਹੀਦਾਂ ਨੂੰ ਸਰਮਪਿਤ ਪਿੰਡ ਔਲਖ ਵਿਖੇ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਸਮਾਗਮ ਨੂੰ ...
ਜੈਤੋ, 22 ਮਾਰਚ (ਗੁਰਚਰਨ ਸਿੰਘ ਗਾਬੜੀਆ)-ਭਾਰਤੀ ਕਿਸਾਨ ਯੂਨੀਅਨ ਏਕਤਾ ਮਾਲਵਾ ਦੇ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਦੀ ਅਗਵਾਈ ਹੇਠ ਕਿਸਾਨਾਂ ਦੀ ਮੀਟਿੰਗ ਗੁਰਦੁਆਰਾ ਗੰਗਸਰ ਸਾਹਿਬ ਜੈਤੋ ਵਿਖੇ ਹੋਈ ਜਿਸ ਵਿਚ ਨਛੱਤਰ ਸਿੰਘ ਜੈਤੋ ਪੰਜਾਬ ਜਰਨਲ ਸਕੱਤਰ ਉਚੇਚੇ ...
ਜੈਤੋ, 22 ਮਾਰਚ (ਗੁਰਚਰਨ ਸਿੰਘ ਗਾਬੜੀਆ)-ਧਰਮਪਾਲ ਸਿੰਘ ਰੋੜੀਕਪੂਰਾ ਨੂੰ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦਾ ਸੂਬਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਇਹ ਜਾਣਕਾਰੀ ਸੰਯੁਕਤ ਕਿਸਾਨ ਮੋਰਚੇ ਦੇ ਰਾਸ਼ਟਰੀ ਨੇਤਾ ਅਤੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ...
ਕੋਟਕਪੂਰਾ, 22 ਮਾਰਚ (ਮੇਘਰਾਜ)-'ਲਾਇਨਜ਼ ਕਲੱਬ ਕੋਟਕਪੂਰਾ ਰਾਇਲ' ਵਲੋਂ ਗੋਦ ਲਏ ਗਏ ਸਰਕਾਰੀ ਐਲੀਮੈਂਟਰੀ ਸਕੂਲ ਹਰੀਨੌ ਰੋਡ ਕੋਟਕਪੂਰਾ ਵਿਖੇ ਖੁਸ਼ੀਆਂ ਦਾ ਦਿਹਾੜਾ, ਟੀ ਬੀ ਦੀ ਰੋਕਥਾਮ, ਪਾਣੀ ਦੀ ਸੰਭਾਲ ਅਤੇ ਦਰੱਖਤਾਂ ਦੀ ਸਾਂਭ-ਸੰਭਾਲ ਸਬੰਧੀ ਚਾਰ ਵਿਸ਼ਵ ...
ਫ਼ਰੀਦਕੋਟ, 22 ਮਾਰਚ (ਸਟਾਫ਼ ਰਿਪੋਰਟਰ)-ਵਾਟਰ ਐਂਡ ਸੈਨੀਟੇਸ਼ਨ ਵਿਭਾਗ ਫ਼ਰੀਦਕੋਟ ਦੇ ਕਾਰਜਕਾਰੀ ਇੰਜੀਨੀਅਰ ਜਸਵਿੰਦਰ ਸਿੰਘ ਨੇ ਦੱ ਸਿਆ ਕਿ ਮੇਨ ਵਾਟਰ ਵਰਕਸ ਫ਼ਰੀਦਕੋਟ ਦਾ 500 ਕੇ.ਵੀ. ਟਰਾਂਸਫ਼ਾਰਮਰ ਖ਼ਰਾਬ ਹੋ ਗਿਆ ਹੈ | ਜਿਸ ਕਾਰਨ ਅਗਲੇ ਕੁਝ ਦਿਨ ਫ਼ਰੀਦਕੋਟ ...
ਕੋਟਕਪੂਰਾ, 22 ਮਾਰਚ (ਮੋਹਰ ਸਿੰਘ ਗਿੱਲ)-ਸਰਕਾਰੀ ਬਹੁ-ਤਕਨੀਕੀ ਕਾਲਜ ਕੋਟਕਪੂਰਾ ਵਿਖੇ ਬੀ.ਐਸ.ਐਫ਼ ਦੇ ਕਮਾਂਡਰ ਰਿਟਾਇਰਡ ਸ਼ਾਮ ਲਾਲ ਸ਼ਰਮਾ (ਨੈਸ਼ਨਲ ਬਾਸਕਟਬਾਲ ਖਿਡਾਰੀ) ਅਤੇ ਐਕਸ ਬੀ.ਐਸ.ਐਫ਼ ਅਧਿਕਾਰੀ ਗੁਰਦੀਪ ਸਿੰਘ ਨੇ ਦੌਰਾ ਕੀਤਾ | ਕਾਲਜ ਦੇ ਪਿ੍ੰਸੀਪਲ ...
ਫ਼ਰੀਦਕੋਟ, 22 ਮਾਰਚ (ਸਤੀਸ਼ ਬਾਗ਼ੀ)-ਸਥਾਨਕ ਰਾਧਾ ਕਿ੍ਸ਼ਨ ਧਾਮ ਵਿਖੇ ਪਹਿਲਾ ਵਿਸ਼ਾਲ ਧਾਰਮਿਕ ਸਮਾਗਮ 25 ਮਾਰਚ ਤੋਂ 2 ਅਪ੍ਰੈਲ ਤੱਕ ਰੋਜ਼ਾਨਾ ਸ਼ਾਮ 7 ਵਜੇ ਤੋਂ ਰਾਤ 10 ਵਜੇ ਕਰਵਾਇਆ ਜਾਵੇਗਾ | ਇਸ ਸਮਾਗਮ ਦੇ ਪ੍ਰੋਜੈਕਟ ਚੇਅਰਮੈਨ ਐਡਵੋਕੇਟ ਪੰਕਜ ਅਗਰਵਾਲ, ਐਡਵੋਕੇਟ ...
ਸ੍ਰੀ ਮੁਕਤਸਰ ਸਾਹਿਬ, 22 ਮਾਰਚ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਵੱਖ-ਵੱਖ ਮੰਦਰਾਂ 'ਚ ਨਰਾਤਿਆਂ ਦੇ ਸ਼ੁਭਾਰੰਭ ਦੇ ਚਲਦਿਆਂ ਅੱਜ ਸ੍ਰੀ ਰਮਾਇਣ ਪਾਠ ਅਤੇ ਸ੍ਰੀ ਦੁਰਗਾ ਸਤੁਤੀ ਪਾਠ ਸ਼ੁਰੂ ਹੋ ਗਏ ਹਨ | ਪਹਿਲੇ ਨਰਾਤੇ ਸ਼ਰਧਾਲੂਆਂ ਨੇ ਮਾਂ ...
ਸ੍ਰੀ ਮੁਕਤਸਰ ਸਾਹਿਬ, 22 ਮਾਰਚ (ਰਣਜੀਤ ਸਿੰਘ ਢਿੱਲੋਂ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁਖੀ ਡਾ: ਐੱਸ.ਪੀ. ਸਿੰਘ ਉਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਲੜੀ ਤਹਿਤ ਡੇਰਾ ਭਾਈ ਮਸਤਾਨ ਸਿੰਘ ਸ੍ਰੀ ਮੁਕਤਸਰ ਸਾਹਿਬ ਵਿਖੇ 160 ਲੋੜਵੰਦ ...
ਸ੍ਰੀ ਮੁਕਤਸਰ ਸਾਹਿਬ, 22 ਮਾਰਚ (ਰਣਜੀਤ ਸਿੰਘ ਢਿੱਲੋਂ)-ਪੰਜਾਬ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਕਰਮਚਾਰੀ ਯੂਨੀਅਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਸ਼ਮਸ਼ੇਰ ਸਿੰਘ ਕਾਰਜਕਾਰੀ ਮੈਂਬਰ ਸੂਬਾ ਕਮੇਟੀ ਮੈਂਬਰ ਦੀ ਪ੍ਰਧਾਨਗੀ ਹੇਠ ਹੋਈ, ਜਿਸ ...
ਸ੍ਰੀ ਮੁਕਤਸਰ ਸਾਹਿਬ, 22 ਮਾਰਚ (ਰਣਜੀਤ ਸਿੰਘ ਢਿੱਲੋਂ)-ਸਮਾਜ ਸੇਵੀ ਸੰਸਥਾ ਸੰਕਲਪ ਐਜੂਕੇਸ਼ਨਲ ਵੈੱਲਫ਼ੇਅਰ ਸੁਸਾਇਟੀ (ਰਜਿ:) ਦੁਆਰਾ ਲੰਮੇ ਸਮੇਂ ਤੋਂ ਸਮਾਜ ਸੇਵਾ ਦੇ ਕਾਰਜ ਕੀਤੇ ਜਾ ਰਹੇ ਹਨ | ਪ੍ਰਧਾਨ ਨਰਿੰਦਰ ਸਿੰਘ ਸੰਧੂ ਨੇ ਦੱਸਿਆ ਕਿ ਇਨ੍ਹਾਂ ਸੇਵਾ ਕਾਰਜਾਂ ...
ਮਲੋਟ, 22 ਮਾਰਚ (ਪਾਟਿਲ, ਅਜਮੇਰ ਸਿੰਘ ਬਰਾੜ)-ਡੀ.ਏ.ਵੀ. ਕਾਲਜ ਮਲੋਟ ਵਿਖੇ ਪਿ੍ੰਸੀਪਲ ਸੁਭਾਸ਼ ਗੁਪਤਾ ਦੀ ਅਗਵਾਈ ਹੇਠ ਮਲੋਟ ਦੇ ਭਾਰਤ ਵਿਕਾਸ ਪਰਿਸ਼ਦ ਵਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ 'ਤੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀ ਸ਼ਹਾਦਤ ...
ਮਲੋਟ, 22 ਮਾਰਚ (ਪਾਟਿਲ)-ਕਾਮਰੇਡ ਗੁਰਮੀਤ ਮੋਹਲਾਂ (ਸੀ.ਜੀ.ਐੱਮ.) ਕਾਲਜ ਮੋਹਲਾਂ ਵਿਖੇ ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਵਸ 'ਤੇ ਸੈਮੀਨਾਰ ਕਰਵਾਇਆ ਗਿਆ | ਸੈਮੀਨਾਰ ਦੀ ਸ਼ੁਰੂਆਤ ਕਰਦਿਆਂ ਚੇਅਰਮੈਨ ਸਤਪਾਲ ਮੋਹਲਾਂ ਨੇ ...
ਦੋਦਾ, 22 ਮਾਰਚ (ਰਵੀਪਾਲ)-ਦੋਦਾ ਵਿਖੇ ਉਸ ਸਮੇਂ ਮੁੱਖ ਸੜਕ 'ਤੇ ਵੱਡੀ ਭੀੜ ਜੁਟ ਗਈ, ਜਦ ਟਰੱਕ ਯੂਨੀਅਨ ਸ੍ਰੀ ਮੁਕਤਸਰ ਸਾਹਿਬ ਦੇ ਵੱਡੀ ਗਿਣਤੀ ਵਿਅਕਤੀਆਂ ਨੇ ਰੇਤਾ, ਬੱਜਰੀ ਉਤਾਰ ਰਹੇ ਇਕ ਟਰੱਕ ਡਰਾਈਵਰ ਦੀ ਕੁੱਟਮਾਰ ਕਰਦੇ ਹੋਏ ਉਸ ਨੂੰ ਟਰੱਕ ਸਮੇਤ ਲੈ ਗਏ | ਦੋਦਾ ਦੇ ...
ਫ਼ਰੀਦਕੋਟ, 22 ਮਾਰਚ (ਜਸਵੰਤ ਸਿੰਘ ਪੁਰਬਾ)-ਸਰਕਾਰੀ ਬਿ੍ਜਿੰਦਰਾ ਕਾਲਜ ਫ਼ਰੀਦਕੋਟ ਦਾ ਸਾਲਾਨਾ ਇਨਾਮ ਵੰਡ ਸਮਾਰੋਹ ਕਾਲਜ ਦੀ ਪੁਰਾਣੇ ਵਿਦਿਆਰਥੀਆਂ ਦੀ ਜਥੇਬੰਦੀ ਓਲਡ ਸਟੂਡੈਂਟਸ ਐਸੋਸੀਏਸ਼ਨ (ਓ.ਐਸ.ਏ.) ਦੇ ਸਹਿਯੋਗ ਨਾਲ ਕਰਵਾਇਆ ਗਿਆ | ਸਮਾਗਮ ਦੇ ਮੁੱਖ ਮਹਿਮਾਨ ...
ਮਲੋਟ, 22 ਮਾਰਚ (ਅਜਮੇਰ ਸਿੰਘ ਬਰਾੜ)-ਗੁਰਦੁਆਰਾ ਚਰਨ ਕਮਲ ਭੋਰਾ ਸਾਹਿਬ ਦਾਨੇਵਾਲਾ ਮਲੋਟ ਵਿਖੇ ਅੱਜ ਅੰਮਿ੍ਤ ਸੰਚਾਰ ਹੋਇਆ, ਜਿਸ ਵਿਚ 21 ਪ੍ਰਾਣੀ ਅੰਮਿ੍ਤ ਛਕ ਗੁਰੂ ਵਾਲੇ ਬਣੇ | ਇਸ ਮੌਕੇ ਖੰਡੇ ਬਾਟੇ ਦੀ ਪਾਹੁਲ ਤਿਆਰ ਕਰਨ ਲਈ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ...
ਸ੍ਰੀ ਮੁਕਤਸਰ ਸਾਹਿਬ, 22 ਮਾਰਚ (ਹਰਮਹਿੰਦਰ ਪਾਲ)-ਸਰਵਹਿੱਤਕਾਰੀ ਵਿਦਿਆ ਮੰਦਰ ਸੀਨੀਅਰ ਸੈਕੰਡਰੀ ਸਕੂਲ ਬੂੜਾ ਗੁੱਜਰ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਨਰਾਤਿਆਂ ਅਤੇ ਹਿੰਦੂ ਸੰਸਕਿ੍ਤੀ ਦੇ ਅਨੁਸਾਰ ਨਵੇਂ ਸਾਲ ਦੀ ਸ਼ੁਰੂਆਤ ਦੇ ਸ਼ੁਰੂ ਹੋਣ ਦੇ ਸੰਬੰਧ ਵਿਚ ...
ਜੈਤੋ, 22 ਮਾਰਚ (ਗੁਰਚਰਨ ਸਿੰਘ ਗਾਬੜੀਆ)-ਯੂਨੀਵਰਸਿਟੀ ਕਾਲਜ ਜੈਤੋ ਵਿਖੇ 23 ਮਾਰਚ ਦੇ ਸ਼ਹੀਦਾਂ ਨੂੰ ਸਮਰਪਿਤ ਇਕੱਤਰਤਾ ਹੋਈ | ਇਸ ਮੌਕੇ ਡਾ: ਸੁਭਾਸ਼ ਚੰਦਰ ਅਰੋੜਾ, ਡਾ: ਸਮਰਾਟ ਖੰਨਾ, ਪ੍ਰੋ: ਪ੍ਰਗਟ ਅਤੇ ਪੰਜਾਬ ਸਟੂਡੈਂਟਸ ਯੂਨੀਅਨ (ਸ਼ਹੀਦ ਰੰਧਾਵਾ) ਦੇ ਵਿਦਿਆਰਥੀ ...
ਕੋਟਕਪੂਰਾ, 22 ਮਾਰਚ (ਮੋਹਰ ਸਿੰਘ ਗਿੱਲ)-ਮਟ ਬਾਬਾ ਕਾਲਾ ਮਹਿਰ ਜੀ, ਬੀੜ ਮਰ੍ਹਾਣਾ ਪਿੰਡ ਬੀੜ ਸਿੱਖਾਂ ਵਾਲਾ ਵਿਖੇ ਸਾਲਾਨਾ ਮੇਲਾ ਸ਼ਰਧਾਲੂਆਂ ਵਲੋਂ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਅਸਥਾਨ 'ਤੇ ਵੱਡੀ ਗਿਣਤੀ 'ਚ ਪੰਜਾਬ ਤੋਂ ਇਲਾਵਾ ਰਾਜਸਥਾਨ, ...
ਕੋਟਕਪੂਰਾ, 22 ਮਾਰਚ (ਮੋਹਰ ਸਿੰਘ ਗਿੱਲ)-ਪਿੰਡ ਲਾਲੇਆਣਾ ਵਿਖੇ ਦਸਮੇਸ਼ ਯੁਵਕ ਸੇਵਾਵਾਂ ਕਲੱਬ ਵਲੋਂ ਪਿੰਡ ਦੀ ਫਿਰਨੀ 'ਤੇ 40 ਦੇ ਕਰੀਬ ਫ਼ਲੱਡ ਅਤੇ ਸਟਰੀਟ ਲਾਈਟਾਂ ਲਗਵਾਈਆਂ ਗਈਆਂ | ਕਲੱਬ ਦੇ ਪ੍ਰਧਾਨ ਸੁਖਦੀਪ ਸ਼ਰਮਾ ਨੇ ਦੱਸਿਆ ਕਿ ਕੁਲਤਾਰ ਸਿੰਘ ਸੰਧਵਾਂ ਸਪੀਕਰ ...
ਗੋਲੇਵਾਲਾ (ਫ਼ਰੀਦਕੋਟ), 22 ਮਾਰਚ (ਜਸਵੰਤ ਸਿੰਘ ਪੁਰਬਾ)-ਮਹੰਤ ਕਸ਼ਮੀਰ ਸਿੰਘ ਦੀ ਯਾਦ ਵਿਚ ਰੋਟਰੀ ਕਲੱਬ ਫ਼ਰੀਦਕੋਟ ਵਲੋਂ ਡਾ. ਲਾਲ ਸਿੰਘ ਮੈਮੋਰੀਅਲ ਆਯੂਰਵੈਦਿਕ ਹਸਪਤਾਲ ਗੋਲੇਵਾਲਾ ਦੇ ਸਹਿਯੋਗ ਨਾਲ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ | ਇਸ ਸਬੰਧੀ ...
ਰੁਪਾਣਾ, 22 ਮਾਰਚ (ਜਗਜੀਤ ਸਿੰਘ)-ਮੌਜੂਦਾ ਪੰਜਾਬ ਸਰਕਾਰ ਵਲੋਂ ਔਰਤਾਂ ਨੂੰ ਸਰਕਾਰੀ ਬੱਸਾਂ 'ਤੇ ਸਫ਼ਰ ਮੁਫ਼ਤ ਕਰਨ ਦੀ ਸਹੂਲਤ ਦਿੱਤੀ ਹੋਈ ਹੈ, ਜਿਸ ਦਾ ਲਾਭ ਔਰਤਾਂ ਨੂੰ ਘੱਟ ਤੇ ਪ੍ਰਾਈਵੇਟ ਬੱਸਾਂ ਵਾਲਿਆਂ ਅਤੇ ਸਰਕਾਰੀ ਬੱਸਾਂ ਚਲਾਉਣ ਵਾਲੇ ਮੁਲਾਜ਼ਮਾਂ ਨੂੰ ...
ਪੰਜਗਰਾੲੀਂ ਕਲਾਂ, 22 ਮਾਰਚ (ਸੁਖਮੰਦਰ ਸਿੰਘ ਬਰਾੜ)-ਸਿਹਤ ਵਿਭਾਗ ਵਲੋਂ ਪਿੰਡ ਢਿੱਲਵਾਂ ਕਲਾਂ 'ਚ ਕਿਸ਼ੋਰ ਅਵਸਥਾ ਵਾਲੇ ਬੱਚਿਆਂ ਨੂੰ ਨਸ਼ਿਆਂ ਵੱਲ ਜਾਣ ਤੋਂ ਰੋਕਣ ਲਈ ਜਾਗਰੂਕਤਾ ਕੈਂਪ ਲਗਾਇਆ | ਕੈਂਪ ਦੌਰਾਨ ਓਟ ਸੈਂਟਰ ਦੀ ਕੌਂਸਲਰ ਅਮਨਦੀਪ ਕੌਰ ਨੇ ਨਸ਼ਿਆਂ ਦੀ ...
ਕੋਟਕਪੂਰਾ, 22 ਮਾਰਚ (ਮੇਘਰਾਜ)-ਮੁਨੀਮ ਵੈਲਫ਼ੇਅਰ ਸੁਸਾਇਟੀ ਨਵੀਂ ਦਾਣਾ ਮੰਡੀ ਕੋਟਕਪੂਰਾ ਦੀ ਕਾਰਜਕਾਰਨੀ ਦੀ ਮੀਟਿੰਗ ਪ੍ਰਧਾਨ ਬ੍ਰਹਮ ਪ੍ਰਕਾਸ਼ ਦੀ ਪ੍ਰਧਾਨਗੀ ਹੇਠ ਦਾਣਾ ਮੰਡੀ ਵਿਖੇ ਹੋਈ | ਜਿਸ ਵਿਚ ਵਾਈਸ ਚੇਅਰਮੇਨ ਵੈਦ ਪ੍ਰਕਾਸ਼, ਸਕੱਤਰ ਰਮੇਸ਼ ਗਾਬਾ, ਮੀਤ ...
ਮੋਗਾ, 22 ਮਾਰਚ (ਗੁਰਤੇਜ ਸਿੰਘ)-ਇੰਡੀਅਨ ਨੈਸ਼ਨਲ ਆਰਗੇਨਾਈਜ਼ੇਸ਼ਨ ਫ਼ਾਰ ਹਿਊਮਨ ਰਾਈਟਸ ਪ੍ਰੋਟੈਕਸ਼ਨ ਦੇ ਕਾਰਜਕਰਤਾ ਹਰ ਸਾਲ ਲੋੜਵੰਦਾਂ ਲਈ ਲੰਗਰ ਦਾ ਆਯੋਜਨ ਕਰਦੇ ਹਨ ਤੇ ਇਸ ਵਾਰ ਵੀ ਸੰਸਥਾ ਵਲੋਂ 31ਵੇਂ ਲੰਗਰ ਦਾ ਆਯੋਜਨ ਸਥਾਨਕ ਸ਼ਹਿਰ ਦੇ ਗਾਂਧੀ ਰੋਡ ਸਥਿਤ ...
ਮੋਗਾ, 22 ਮਾਰਚ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਮੋਗਾ ਨੇੜਲੇ ਪਿੰਡ ਬੁੱਘੀਪੁਰਾ ਵਿਖੇ ਸਾਰਜੰਟ ਕਬੱਡੀ ਟੂਰਨਾਮੈਂਟ ਕਲੱਬ ਬੁੱਘੀਪੁਰਾ ਵਲੋਂ ਸਮੂਹ ਐਨ.ਆਰ.ਆਈ .ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪਹਿਲਾ ਕਬੱਡੀ ਟੂਰਨਾਮੈਂਟ ਕਰਵਾਇਆ ਗਿਆ | ਇਸ ...
ਮੋਗਾ, 22 ਮਾਰਚ (ਸੁਰਿੰਦਰਪਾਲ ਸਿੰਘ)-ਕਰੀਅਰ ਜ਼ੋਨ ਮੋਗਾ ਦੀ ਪ੍ਰਸਿੱਧ ਤੇ ਪੁਰਾਣੀ ਸੰਸਥਾ ਆਈਲਟਸ ਅਤੇ ਪੀ.ਟੀ.ਈ. ਦੀ ਤਿਆਰੀ ਅਤੇ ਇੰਗਲਿਸ਼ ਕੋਰਸਾਂ ਵਾਸਤੇ ਮੰਨੀ-ਪ੍ਰਮੰਨੀ ਸੰਸਥਾ ਹੈ | ਸੰਸਥਾ ਦੇ ਐਮ.ਡੀ. ਪਰਮਿੰਦਰ ਸਿੰਘ ਗਰੋਵਰ ਨੇ ਦੱਸਿਆ ਕਿ ਵਧੀਆ ਬੈਂਡ ਹਾਸਲ ...
ਧਰਮਕੋਟ, 22 ਮਾਰਚ (ਪਰਮਜੀਤ ਸਿੰਘ)-ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇਸ਼ ਭਗਤਾਂ ਦੇ ਸ਼ਹੀਦੀ ਦਿਵਸ ਤੇ ਦਰਸ਼ਨ ਲਾਲ ਅਹੂਜਾ ਮੋਤੀ ਦੀ ਯਾਦ ਵਿਚ ਭਾਰਤ ਵਿਕਾਸ ਪ੍ਰੀਸ਼ਦ ਧਰਮਕੋਟ ਵਲੋਂ ਮਲਟੀ ਚੈੱਕਅੱਪ ਅਤੇ ਖ਼ੂਨਦਾਨ ਕੈਂਪ ਲਾਲਾ ਗੋਪੀ ਮਲ ਸਰਾਂ ਧਰਮਕੋਟ ਵਿਖੇ 23 ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX