ਤਾਜਾ ਖ਼ਬਰਾਂ


ਮਹਾਰਾਸ਼ਟਰ: ਹੈਲਥਕੇਅਰ ਕੰਪਨੀ ਵਿੱਚ ਧਮਾਕਾ, ਇਕ ਦੀ ਮੌਤ
. . .  16 minutes ago
ਮੁੰਬਈ, 10 ਜੂਨ - ਮਹਾਰਾਸ਼ਟਰ ਦੇ ਅੰਬਰਨਾਥ 'ਚ ਬਲੂ ਜੈੱਟ ਹੈਲਥਕੇਅਰ ਕੰਪਨੀ ਦੇ ਪਲਾਂਟ 'ਚ ਹੋਏ ਧਮਾਕੇ 'ਚ ਇਕ ਕਰਮਚਾਰੀ ਦੀ ਮੌਤ ਹੋ ਗਈ ਅਤੇ ਪੰਜ ਹੋਰ ਜ਼ਖਮੀ ਹੋ ਗਏ ...
ਤੇਜ਼ ਮੀਂਹ ਹਨੇਰੀ ਤੇ ਗੜੇਮਾਰੀ ਨੇ ਮੌਸਮ ਦਾ ਬਦਲਿਆ ਮਿਜ਼ਾਜ
. . .  about 2 hours ago
ਧਾਰੀਵਾਲ,10 ਜੂਨ (ਜੇਮਸ ਨਾਹਰ)- ਗੁਰਦਾਸਪੁਰ ਅਧੀਨ ਪੈਂਦੇ ਅੱਜ ਧਾਰੀਵਾਲ ਵਿਚ ਜਿੱਥੇ ਤੇਜ਼ ਮੀਂਹ ਹਨੇਰੀ ਤੇ ਗੜ੍ਹੇਮਾਰੀ ਨੇ ਮੌਸਮ ਦਾ ਮਿਜ਼ਾਜ ਬਦਲਿਆ ਹੈ , ਉਥੇ ਹੀ ਅੱਜ ਅਤ ਦੀ ਗਰਮੀ ਨਾਲ ਪ੍ਰਭਾਵਿਤ ਹਰ ਇਕ ...
ਮੁਸਲਿਮ ਰਾਖਵਾਂਕਰਨ ਨਹੀਂ ਹੋਣਾ ਚਾਹੀਦਾ ਕਿਉਂਕਿ ਇਹ ਸੰਵਿਧਾਨ ਦੇ ਵਿਰੁੱਧ ਹੈ - ਅਮਿਤ ਸ਼ਾਹ
. . .  about 2 hours ago
ਮਹਾਰਾਸ਼ਟਰ ,ਨਾਂਦੇੜ , 10 ਜੂਨ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਮੰਨਣਾ ਹੈ ਕਿ ਮੁਸਲਿਮ ਰਾਖਵਾਂਕਰਨ ਨਹੀਂ ਹੋਣਾ ਚਾਹੀਦਾ ਕਿਉਂਕਿ ਇਹ ਸੰਵਿਧਾਨ ਦੇ ਵਿਰੁੱਧ ਹੈ। ਧਰਮ ਆਧਾਰਿਤ ਰਾਖਵਾਂਕਰਨ ਨਹੀਂ ...
ਮੋਟਰ ਗੈਰੇਜ ’ਤੇ ਅਚਾਨਕ ਲਗੀ ਅੱਗ ਨਾਲ ਲੱਖਾਂ ਦਾ ਸਾਮਾਨ ਸੜ ਕੇ ਹੋਇਆ ਸੁਆਹ
. . .  about 3 hours ago
ਧਾਰੀਵਾਲ , 10 ਜੂਨ - (ਜੇਮਸ ਨਾਹਰ)- ਬਟਾਲਾ-ਗੁਰਦਾਸਪੁਰ ਜੀਟੀ ਰੋਡ ’ਤੇ ਧਾਰੀਵਾਲ ਵਿਖੇ ਸਥਿਤ ਐਨ. ਆਰ. ਮੋਟਰ ਗੈਰੇਜ ’ਤੇ ਅਚਾਨਕ ਅੱਗ ਲੱਗ ਜਾਣ ਨਾਲ ਲੱਖਾਂ ਦਾ ਨੁਕਸਾਨ ਹੋ ਜਾਣ ਦੀ ਖ਼ਬਰ ...
ਅਸੀਂ ਉਮੀਦ ਕਰਦੇ ਹਾਂ ਕਿ ਸਾਡੀਆਂ ਸਮੱਸਿਆਵਾਂ 15 ਜੂਨ ਤੋਂ ਪਹਿਲਾਂ ਹੱਲ ਹੋ ਜਾਣਗੀਆਂ- ਪਹਿਲਵਾਨ ਬਜਰੰਗ ਪੂਨੀਆ
. . .  about 3 hours ago
ਨਵੀਂ ਦਿੱਲੀ , 10 ਜੂਨ - ਪਹਿਲਵਾਨ ਬਜਰੰਗ ਪੂਨੀਆ ਨੇ ਕਿਹਾ ਹੈ ਕਿ ਅਸੀਂ ਉਮੀਦ ਕਰਦੇ ਹਾਂ ਕਿ ਸਾਡੀਆਂ ਸਮੱਸਿਆਵਾਂ 15 ਜੂਨ ਤੋਂ ਪਹਿਲਾਂ ਹੱਲ ਹੋ ਜਾਣਗੀਆਂ । ਉਸ (ਨਾਬਾਲਗ ਲੜਕੀ) ਦੇ ਪਿਤਾ ਨੇ ਕਿਹਾ ...
ਅਮਿਤ ਸ਼ਾਹ ਸ੍ਰੀ ਹਜ਼ੂਰ ਸਾਹਿਬ ਵਿਖੇ ਹੋਏ ਨਤਮਸਤਕ
. . .  about 4 hours ago
ਮਹਾਰਾਸ਼ਟਰ, 10 ਜੂਨ- ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਨਾਂਦੇੜ ਸਥਿਤ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਚਲਨਗਰ ਸਾਹਿਬ ਗੁਰਦੁਆਰੇ ਵਿਚ ਮੱਥਾ ਟੇਕਿਆ ਅਤੇ ਸਰਬਤ ਦੇ ਭਲੇ....
ਛੱਤੀਸਗੜ੍ਹ: ਸੀ.ਆਰ.ਪੀ.ਐਫ਼ ਜਵਾਨਾਂ ਨੇ ਵੱਡੀ ਮਾਤਰਾ ਵਿਚ ਆਈ.ਈ.ਡੀ. ਕੀਤਾ ਬਰਾਮਦ
. . .  about 5 hours ago
ਰਾਏਪੁਰ, 10 ਜੂਨ- ਸੀ.ਆਰ.ਪੀ.ਐਫ਼ ਦੇ ਜਵਾਨਾਂ ਨੇ ਦੱਸਿਆ ਕਿ ਛੱਤੀਸਗੜ੍ਹ ਦੇ ਬੀਜਾਪੁਰ ਵਿਖੇ ਅਵਾਪੱਲੀ-ਬਾਸਾਗੁਡਾ ਰੋਡ ’ਤੇ ਮਾਓਵਾਦੀਆਂ ਵਲੋਂ ਲਾਇਆ ਗਿਆ 3 ਕਿਲੋ ਆਈ.ਈ.ਡੀ. ਬਰਾਮਦ ਕੀਤਾ....
ਪੁਲਿਸ ਸਿਰਫ਼ ਵਿਰੋਧੀ ਨੇਤਾਵਾਂ ਲਈ ਹੀ ਹੈ- ਸੁਖਪਾਲ ਸਿੰਘ ਖਹਿਰਾ
. . .  about 5 hours ago
ਚੰਡੀਗੜ੍ਹ, 10 ਜੂਨ- ਸੁਖਪਾਲ ਸਿੰਘ ਖਹਿਰਾ ਨੇ ਇਕ ਟਵੀਟ ਕਰ ਭਗਵੰਤ ਮਾਨ ’ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਲਿਖਿਆ ਹੈ ਕਿ ਭਗਵੰਤ ਮਾਨ ਅਤੇ ਵਿਜੀਲੈਂਸ ਬਿਊਰੋ ਵਲੋਂ ਅਕਸਰ ਸਿਆਸਤਦਾਨਾਂ ਦੁਆਰਾ ਆਮਦਨ....
ਡਿਪੋਰਟ ਹੋਣ ਵਾਲੇ ਵਿਦਿਆਰਥੀਆਂ ਦੇ ਹੱਕ ਵਿਚ ਆਈ ਨਿਮਰਤ ਖਹਿਰਾ
. . .  about 6 hours ago
ਚੰਡੀਗੜ੍ਹ, 10 ਜੂਨ- ਇਸੇ ਸਾਲ ਮਾਰਚ ਮਹੀਨੇ ਦੇ ਅੱਧ ’ਚ ਕੈਨੇਡੀਅਨ ਬਾਰਡਰ ਸਕਿਓਰਿਟੀ ਏਜੰਸੀ ਨੇ 700 ਤੋਂ ਵੱਧ ਭਾਰਤੀ ਵਿਦਿਆਰਥੀਆਂ ਨੂੰ ਡਿਪੋਰਟ ਕਰਨ ਦਾ ਨੋਟਿਸ ਜਾਰੀ ਕੀਤਾ ਸੀ। ਵਿੱਦਿਅਕ ਅਦਾਰਿਆਂ....
ਜਦੋਂ ਧਾਰਾ 370 ਹਟਾਈ ਗਈ ਤਾਂ ਅਰਵਿੰਦ ਕੇਜਰੀਵਾਲ ਕਿੱਥੇ ਸਨ- ਉਮਰ ਅਬਦੁੱਲਾ
. . .  about 6 hours ago
ਸ੍ਰੀਨਗਰ, 10 ਜੂਨ- ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ’ਤੇ ਹਮਲਾ ਬੋਲਦਿਆਂ ਕਿਹਾ ਕਿ ਜਦੋਂ ਧਾਰਾ 370 ਹਟਾਈ ਗਈ ਸੀ ਤਾਂ ਅਰਵਿੰਦ ਕੇਜਰੀਵਾਲ.....
ਮਹਾਪੰਚਾਇਤ ’ਚ ਬੋਲੇ ਬਜਰੰਗ ਪੂਨੀਆ, ਅਸੀਂ ਅੰਦੋਲਨ ਵਾਪਸ ਨਹੀਂ ਲੈ ਰਹੇ
. . .  about 7 hours ago
ਸੋਨੀਪਤ, 10 ਜੂਨ- ਮਹਾਪੰਚਾਇਤ ’ਚ ਪਹਿਲਵਾਨ ਬਜਰੰਗ ਪੂਨੀਆ ਨੇ ਸਰਕਾਰ ਨੂੰ 15 ਜੂਨ ਤੱਕ ਦਾ ਅਲਟੀਮੇਟਮ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ 15 ਜੂਨ ਤੱਕ ਕੋਈ ਫ਼ੈਸਲਾ ਨਾ ਲਿਆ ਤਾਂ ਅਸੀਂ 16 ਅਤੇ 17....
ਮਨੀਪੁਰ: ਰਾਜਪਾਲ ਦੀ ਪ੍ਰਧਾਨਗੀ ਹੇਠ ਸ਼ਾਂਤੀ ਕਮੇਟੀ ਦਾ ਗਠਨ
. . .  about 7 hours ago
ਨਵੀਂ ਦਿੱਲੀ, 10 ਜੂਨ- ਗ੍ਰਹਿ ਮਾਮਲਿਆਂ ਦੇ ਮੰਤਰਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਭਾਰਤ ਸਰਕਾਰ ਨੇ ਮਨੀਪੁਰ ਦੇ ਰਾਜਪਾਲ ਦੀ ਪ੍ਰਧਾਨਗੀ ਹੇਠ ਮਨੀਪੁਰ ਵਿਚ ਸ਼ਾਂਤੀ ਕਮੇਟੀ ਦਾ ਗਠਨ ਕੀਤਾ ਹੈ। ਦੱਸ ਦੇਈਏ ਕਿ....
ਏਸ਼ੀਅਨ ਖ਼ੇਡਾਂ ਵਿਚ ਹਿੱਸਾ ਸਾਰੇ ਮੁੱਦੇ ਹੱਲ ਹੋਣ ਤੋਂ ਬਾਅਦ- ਸਾਕਸ਼ੀ ਮਲਿਕ
. . .  about 8 hours ago
ਸੋਨੀਪਤ, 10 ਜੂਨ- ਅੱਜ ਇੱਥੇ ਬੋਲਦਿਆਂ ਪਹਿਲਵਾਨ ਸਾਕਸ਼ੀ ਮਲਿਕ ਨੇ ਕਿਹਾ ਕਿ ਅਸੀਂ ਏਸ਼ੀਅਨ ਖ਼ੇਡਾਂ ਵਿਚ ਉਦੋਂ ਹੀ ਹਿੱਸਾ ਲਵਾਂਗੇ ਜਦੋਂ ਇਹ....
ਸੈਂਕੜੇ ਕਿਸਾਨਾਂ ਨੇ ਅਮਨ ਅਰੋੜਾ ਦੀ ਕੋਠੀ ਅੱਗੇ ਧਰਨਾ ਦੇ ਕੇ ਕੀਤੀ ਨਾਅਰੇਬਾਜ਼ੀ
. . .  about 8 hours ago
ਸੁਨਾਮ ਊਧਮ ਸਿੰਘ ਵਾਲਾ, 10 ਜੂਨ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਬਲਾਕ ਸੁਨਾਮ ਅਤੇ ਸੰਗਰੂਰ ਦੇ ਸੈਂਕੜੇ ਕਿਸਾਨਾਂ ਵਲੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਵਿਚ....
ਸਿਕੰਦਰ ਸਿੰਘ ਮਲੂਕਾ ਹੋਣਗੇ ਵਿਧਾਨ ਸਭਾ ਹਲਕਾ ਮੌੜ ਦੇ ਇੰਚਾਰਜ
. . .  about 8 hours ago
ਚੰਡੀਗੜ੍ਹ, 10 ਜੂਨ- ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਐਲਾਨ ਕੀਤਾ ਕਿ ਸਿਕੰਦਰ ਸਿੰਘ ਮਲੂਕਾ ਵਿਧਾਨ ਸਭਾ ਹਲਕਾ ਮੌੜ ਦੇ ਇੰਚਾਰਜ ਹੋਣਗੇ।
ਘਰ ਦੇ ਹੀ ਭਾਂਡੇ ਵੇਚ ਕੇ ਘਰ (ਸੂਬਾ) ਚਲਾ ਰਿਹੈ ਭਗਵੰਤ ਮਾਨ- ਨਵਜੋਤ ਸਿੰਘ ਸਿੱਧੂ
. . .  about 8 hours ago
ਸੰਗਰੂਰ, 10 ਜੂਨ (ਦਮਨਜੀਤ ਸਿੰਘ )- ਸਰਪੰਚਾਂ ਦੀ ਸੂਬਾ ਪੱਧਰੀ ਰੋਸ ਰੈਲੀ ’ਚ ਪਹੁੰਚੇ ਨਵਜੋਤ ਸਿੰਘ ਸਿੱਧੂ ਨੇ ਮੰਚ ਤੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਖੁੱਲ੍ਹੀ ਚਣੌਤੀ ਦਿੰਦੇ ਹੋਏ ਕਿਹਾ ਕਿ ਮੈਂ ਤੇਰੇ ਸ਼ਹਿਰ ਵਿਚ ਆ ਕੇ ਤੈਨੂੰ....
ਮਰਨ ਵਰਤ ਦੇ ਬੈਠੇ ਕਿਸਾਨਾਂ ਦੀ ਹਾਲਤ ਵਿਗੜੀ
. . .  about 9 hours ago
ਪਟਿਆਲਾ, 10 ਜੂਨ (ਅਮਰਬੀਰ ਸਿੰਘ ਆਹਲੂਵਾਲੀਆ)-ਕਿਸਾਨਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪਾਵਰਕਾਮ ਦੇ ਮੁੱਖ ਦਫ਼ਤਰ ਸਾਹਮਣੇ ਦਿੱਤਾ ਜਾ ਰਿਹਾ ਧਰਨਾ ਲੰਘੇ ਦਿਨੀਂ ਮਰਨ ਵਰਤ ਵਿਚ ਬਦਲ ਦਿੱਤਾ ਗਿਆ ਸੀ। ਇਸ ਦੌਰਾਨ ਮਰਨ ਵਰਤ 'ਤੇ ਬੈਠੇ...
ਕੈਬਨਿਟ ਮੀਟਿੰਗ ਵਾਲੇ ਸਥਾਨ ਦੇ ਨੇੜੇ ਪੁੱਜੇ ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਪੁਲਿਸ ਨੇ ਮੋੜਿਆ
. . .  about 10 hours ago
ਮਾਨਸਾ, 10 ਜੂਨ (ਬਲਵਿੰਦਰ ਧਾਲੀਵਾਲ)- ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਣ ਕੈਬਨਿਟ ਮੀਟਿੰਗ ਸਥਾਨ ਬੱਚਤ ਭਵਨ ਦੇ ਕੋਲ ਅਚਨਚੇਤ....
ਮੁੱਖ ਮੰਤਰੀ ਭਗਵੰਤ ਮਾਨ ਦਾ ਮਾਨਸਾ ਵਿਖੇ ਵਿਰੋਧ
. . .  about 10 hours ago
ਮਾਨਸਾ, 10 ਜੂਨ- ਮੁੱਖ ਮੰਤਰੀ ਭਗਵੰਤ ਮਾਨ ਦਾ ਮਾਨਸਾ ਪੁੱਜਣ ’ਤੇ ਵਿਰੋਧ ਕੀਤਾ ਗਿਆ। ਮੁੱਖ ਮੰਤਰੀ ਖ਼ਿਲਾਫ਼ ਵੇਰਕਾ ਸਮੇਤ ਸਾਰੇ ਵਿਭਾਗਾਂ ਵਿਚ ਕੰਮ ਕਰਕਦੇ ਕੱਚੇ ਮੁਲਾਜ਼ਮਾਂ ਨੇ ਰੋਸ ਪ੍ਰਦਰਸ਼ਨ.....
ਗੁਜਰਾਤ: ਏ.ਟੀ.ਐਸ. ਨਾਲ ਸੰਬੰਧ ਰੱਖਣ ਵਾਲੇ 4 ਵਿਅਕਤੀ ਏ.ਟੀ.ਐਸ. ਨੇ ਕੀਤੇ ਗਿ੍ਫ਼ਤਾਰ
. . .  about 10 hours ago
ਗਾਂਧੀਨਗਰ, 10 ਜੂਨ- ਏ.ਟੀ.ਐਸ. ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਗੁਜਰਾਤ ਦੇ ਅੱਤਵਾਦ ਵਿਰੋਧੀ ਦਸਤੇ ਨੇ ਪੋਰਬੰਦਰ ਤੋਂ ਅੰਤਰਰਾਸ਼ਟਰੀ ਅੱਤਵਾਦੀ ਸੰਗਠਨ ਨਾਲ ਸੰਬੰਧ ਰੱਖਣ ਵਾਲੇ 4 ਵਿਅਕਤੀਆਂ....
ਕੋਲੰਬੀਆ ਜਹਾਜ਼ ਹਾਦਸਾ: 40 ਦਿਨ ਬਾਅਦ ਜ਼ਿੰਦਾ ਮਿਲੇ ਲਾਪਤਾ ਬੱਚੇ
. . .  about 11 hours ago
ਨਿਊਯਾਰਕ, 10 ਜੂਨ- ਬੀਤੀ ਮਈ ਕੋਲੰਬੀਆ ਦੇ ਅਮੇਜ਼ਨ ਜੰਗਲ ’ਚ ਇਕ ਜਹਾਜ਼ ਹਾਦਸਾਗ੍ਰਸਤ ਹੋ ਗਿਆ ਸੀ। ਇਸ ਘਟਨਾ ਵਿਚ ਲਾਪਤਾ ਹੋਏ ਚਾਰ ਬੱਚੇ ਹੁਣ ਜ਼ਿੰਦਾ ਮਿਲ ਗਏ ਹਨ। ਰਾਸ਼ਟਰਪਤੀ ਗੁਸਤਾਵੋ......
ਗੁਜਰਾਤ:ਅੱਤਵਾਦੀ ਸੰਗਠਨਾਂ ਸੰਬੰਧ ਨਾਲ ਰੱਖਣ ਵਾਲੇ ਇਕ ਵਿਦੇਸ਼ੀ ਨਾਗਰਿਕ ਸਮੇਤ 4 ਗ੍ਰਿਫ਼ਤਾਰ
. . .  about 12 hours ago
ਪੋਰਬੰਦਰ, 10 ਜੂਨ-ਗੁਜਰਾਤ ਏ.ਟੀ.ਐਸ. ਨੇ ਪੋਰਬੰਦਰ ਤੋਂ ਇਕ ਵਿਦੇਸ਼ੀ ਨਾਗਰਿਕ ਸਮੇਤ 4 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਏ.ਟੀ.ਐਸ. ਸੂਤਰਾਂ ਅਨੁਸਾਰ ਇਨ੍ਹਾਂ ਲੋਕਾਂ ਦੇ ਅੰਤਰਰਾਸ਼ਟਰੀ ਅੱਤਵਾਦੀ ਸੰਗਠਨਾਂ ਨਾਲ...
ਕੁਲੈਕਸ਼ਨ ਏਜੰਸੀ ਦੇ ਦਫ਼ਤਰ ਤੋਂ ਕਰੋੜਾਂ ਦੀ ਲੁੱਟ
. . .  about 12 hours ago
ਲੁਧਿਆਣਾ, 10 ਜੂਨ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਰਾਭਾ ਨਗਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਨਿਊ ਰਾਜਗੁਰੂ ਨਗਰ ਵਿਚ ਵਿਚ ਅੱਜ ਸਵੇਰੇ ਅੱਧੀ ਦਰਜਨ ਦੇ ਕਰੀਬ ਹਥਿਆਰਬੰਦ ਲੁਟੇਰਿਆਂ...
ਝਾਰਖੰਡ ਸਰਕਾਰ ਦੀ ਨਵੀਂ ਭਰਤੀ ਨੀਤੀ ਵਿਰੁੱਧ ਜੇ.ਐਸ.ਐਸ.ਯੂ.ਵਲੋਂ 48 ਘੰਟੇ ਦੀ ਹੜਤਾਲ
. . .  about 13 hours ago
ਰਾਂਚੀ: ਝਾਰਖੰਡ ਸਟੇਟ ਸਟੂਡੈਂਟ ਯੂਨੀਅਨ (ਜੇ.ਐਸ.ਐਸ.ਯੂ.) ਨੇ 60-40 ਫਾਰਮੂਲੇ 'ਤੇ ਆਧਾਰਿਤ ਝਾਰਖੰਡ ਸਰਕਾਰ ਦੀ ਨਵੀਂ ਭਰਤੀ ਨੀਤੀ ਵਿਰੁੱਧ 48 ਘੰਟੇ ਦੀ ਹੜਤਾਲ (ਬੰਦ) ਸ਼ੁਰੂ ਕਰ ਦਿੱਤੀ...
'ਬਹੁਤ ਗੰਭੀਰ' ਚੱਕਰਵਾਤ ਬਿਪਰਜੋਏ ਅਗਲੇ 24 ਘੰਟਿਆਂ ਵਿਚ ਹੋਵੇਗਾ ਤੇਜ਼ -ਮੌਸਮ ਵਿਭਾਗ
. . .  about 13 hours ago
ਸੂਰਤ, 10 ਜੂਨ -ਭਾਰਤੀ ਮੌਸਮ ਵਿਭਾਗ ਅਨੁਸਾਰ 'ਬਹੁਤ ਗੰਭੀਰ' ਚੱਕਰਵਾਤੀ ਤੂਫ਼ਾਨ ਬਿਪਰਜੋਏ ਦੇ ਅਗਲੇ 24 ਘੰਟਿਆਂ ਵਿਚ ਹੋਰ ਤੇਜ਼ ਹੋਣ ਦੀ ਸੰਭਾਵਨਾ ਹੈ ਅਤੇ ਇਹ ਉੱਤਰ-ਉੱਤਰ-ਪੂਰਬ ਵੱਲ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 10 ਚੇਤ ਸੰਮਤ 555

ਪੰਜਾਬ / ਜਨਰਲ

ਸਹਾਇਕ ਟਾਊਨ ਪਲਾਨਰ ਤੇ ਉਸ ਦੇ 2 ਸਾਥੀ 8 ਲੱਖ ਦੀ ਰਿਸ਼ਵਤ ਸਮੇਤ ਗਿ੍ਫ਼ਤਾਰ

ਮੁਲਜ਼ਮ ਕੋਲੋਂ ਰਿਵਾਲਵਰ, ਜ਼ਿੰਦਾ ਕਾਰਤੂਸ ਅਤੇ ਫਰਜ਼ੀ ਸ਼ਿਕਾਇਤਾਂ ਵਾਲੀ ਫਾਈਲ ਬਰਾਮਦ

ਐੱਸ. ਏ. ਐੱਸ. ਨਗਰ, 22 ਮਾਰਚ (ਜਸਬੀਰ ਸਿੰਘ ਜੱਸੀ)-ਵਿਜੀਲੈਂਸ ਵਲੋਂ ਸਹਾਇਕ ਟਾਊਨ ਪਲਾਨਰ (ਏ. ਟੀ. ਪੀ.) ਜਲੰਧਰ ਰਵੀ ਪੰਕਜ ਸ਼ਰਮਾ ਅਤੇ ਉਸਦੇ ਦੋ ਸਾਥੀਆਂ ਕੁਨਾਲ ਕੋਹਲੀ ਅਤੇ ਅਰਵਿੰਦ ਸ਼ਰਮਾ ਦੋਵੇਂ ਨਿੱਜੀ ਵਿਅਕਤੀਆਂ ਨੂੰ 8 ਲੱਖ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗਿ੍ਫਤਾਰ ਕੀਤਾ ਹੈ, ਜਦੋਂਕਿ ਚੌਥਾ ਮੁਲਜ਼ਮ ਆਸ਼ੀਸ਼ ਅਰੋੜਾ ਫਰਾਰ ਹੈ | ਉਕਤ ਤਿੰਨਾ ਮੁਲਜ਼ਮਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ, ਅਦਾਲਤ ਵਲੋਂ ਉਨ੍ਹਾਂ ਨੂੰ 5 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ | ਇਸ ਸੰਬੰਧੀ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪਿੰਡ ਬਾਠ ਕਲਾਂ ਜ਼ਿਲ੍ਹਾ ਜਲੰਧਰ ਦੇ ਵਸਨੀਕ ਅਤੇ ਕੈਸਲ ਹੈਰੀਟੇਜ ਕੰਪਨੀ ਦੇ ਡਾਇਰੈਕਟਰ ਨਰਿੰਦਰ ਸਿੰਘ ਨੇ ਸਾਲ 2005 ਵਿਚ ਨਗਰ ਨਿਗਮ ਜਲੰਧਰ ਤੋਂ ਬਾਕਾਇਦਾ ਨਕਸ਼ਾ (ਮੈਪ ਪਲਾਨ) ਪ੍ਰਵਾਨ ਕਰਾਉਣ ਉਪਰੰਤ ਜਲੰਧਰ ਵਿਖੇ ਮੈਰਿਜ ਪੈਲੇਸ 'ਬਾਠ ਕੈਸਲ' ਦੀ ਉਸਾਰੀ ਕਰਵਾਈ ਸੀ | ਨਰਿੰਦਰ ਸਿੰਘ ਨੇ ਉਕਤ ਮੁਲਜਮ ਏ. ਟੀ. ਪੀ. ਨਾਲ ਮੁਲਾਕਾਤ ਕੀਤੀ, ਜਿਸ ਨੇ ਉਸ ਨੂੰ ਆਪਣੇ ਨਿੱਜੀ ਵਿਅਕਤੀਆਂ ਕੁਨਾਲ ਕੋਹਲੀ, ਆਸ਼ੀਸ਼ ਅਰੋੜਾ ਅਤੇ ਅਰਵਿੰਦ ਸ਼ਰਮਾ ਵਲੋਂ ਬਾਠ ਕੈਸਲ ਖ਼ਿਲਾਫ਼ ਕੀਤੀ ਸ਼ਿਕਾਇਤ ਦਿਖਾਈ | ਉਕਤ ਏ. ਟੀ. ਪੀ. ਨੇ ਸ਼ਿਕਾਇਤਕਰਤਾ ਨੂੰ ਸਲਾਹ ਦਿੱਤੀ ਕਿ ਇਹ ਪ੍ਰਾਈਵੇਟ ਵਿਅਕਤੀ ਪੈਸੇ ਲਏ ਬਿਨਾਂ ਸ਼ਿਕਾਇਤ ਵਾਪਸ ਨਹੀਂ ਲੈਣਗੇ ਅਤੇ ਮਾਮਲੇ ਨੂੰ ਨਿਪਟਾਉਣ ਲਈ 15 ਲੱਖ ਰੁਪਏ ਅਦਾ ਕਰਨੇ ਪੈਣਗੇ | ਬੁਲਾਰੇ ਨੇ ਅੱਗੇ ਦੱਸਿਆ ਕਿ ਉਕਤ ਸਹਾਇਕ ਟਾਊਨ ਪਲਾਨਰ ਰਵੀ ਪੰਕਜ ਸ਼ਰਮਾ ਨੇ ਨਰਿੰਦਰ ਸਿੰਘ ਦੀ ਕੁਨਾਲ ਕੋਹਲੀ ਨਾਲ ਮੁਲਾਕਾਤ ਕਰਵਾਈ, ਜਿਸ ਨੇ ਸ਼ਿਕਾਇਤ ਵਾਪਸ ਲੈਣ ਲਈ 20 ਲੱਖ ਰੁ. ਦੀ ਮੰਗ ਕੀਤੀ ਅਤੇ ਮਾਮਲੇ ਨੂੰ ਨਿਪਟਾਉਣ ਲਈ ਸੌਦਾ 10 ਲੱਖ ਰੁ. ਵਿਚ ਤੈਅ ਹੋਇਆ ਹੈ ਅਤੇ ਰਵੀ ਪੰਕਜ ਸ਼ਰਮਾ ਨੇ ਉਸ ਤੋਂ ਪਹਿਲਾਂ ਹੀ ਦੋ ਕਿਸ਼ਤਾਂ ਵਿਚ 2 ਲੱਖ ਰੁ. ਲੈ ਲਏ ਹਨ ਅਤੇ ਉਹ ਬਾਕੀ ਰਹਿੰਦੇ 8 ਲੱਖ ਰੁ. ਦੀ ਮੰਗ ਕਰ ਰਿਹਾ ਸੀ | ਮੁਢਲੀ ਜਾਂਚ ਤੋਂ ਬਾਅਦ ਮੁਹਾਲੀ ਤੋਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਉਕਤ ਏ. ਟੀ. ਪੀ. ਰਵੀ ਪੰਕਜ ਸ਼ਰਮਾ ਸਮੇਤ ਉਕਤ ਦੋ ਪ੍ਰਾਈਵੇਟ ਵਿਅਕਤੀਆਂ ਨੂੰ ਜਲੰਧਰ ਤੋਂ 8 ਲੱਖ ਰੁ. ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ | ਇਸ ਮਾਮਲੇ ਵਿਚ ਚੌਥੇ ਮੁਲਜਮ ਆਸ਼ੀਸ਼ ਅਰੋੜਾ ਦੀ ਗਿ੍ਫ਼ਤਾਰੀ ਬਾਕੀ ਹੈ | ਵਿਜੀਲੈਂਸ ਨੇ ਉਕਤ ਮੁਲਜਮਾਂ ਖ਼ਿਲਾਫ਼ ਮੁਹਾਲੀ ਵਿਖੇ ਮਾਮਲਾ ਦਰਜ਼ ਕੀਤਾ ਹੈ | ਵਿਜੀਲੈਂਸ ਨੇ ਕੁਨਾਲ ਕੋਹਲੀ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ ਕਈ ਬੈਂਕਾਂ ਦੇ ਏ. ਟੀ. ਐੱਮ., 2 ਪ੍ਰੈੱਸ ਪਛਾਣ ਪੱਤਰਾਂ ਤੋਂ ਇਲਾਵਾ ਪੰਜ ਜਿੰਦਾ ਕਾਰਤੂਸ ਅਤੇ ਇਕ ਰਿਵਾਲਵਰ ਵੀ ਬਰਾਮਦ ਹੋਇਆ | ਇਸ ਤੋਂ ਇਲਾਵਾ ਕਾਰ 'ਚੋਂ ਵੱਖ-ਵੱਖ ਵਿਅਕਤੀਆਂ ਖ਼ਿਲਾਫ਼ ਫਰਜ਼ੀ ਸ਼ਿਕਾਇਤਾਂ ਕਰਨ ਵਾਲੀਆਂ ਕਈ ਫਾਈਲਾਂ ਵੀ ਬਰਾਮਦ ਕੀਤੀਆਂ ਹਨ |

ਮਖੂ ਨੇੜੇ ਲੱਗਿਆ ਧਰਨਾ ਪੁਲਿਸ ਨੇ ਚੁਕਵਾਇਆ

ਬੰਡਾਲਾ ਕੋਟ ਬੁੱਢਾ ਪੁਲ 'ਤੇ ਧਰਨਾ ਪ੍ਰਦਰਸ਼ਨ ਕਰ ਰਹੇ 50 ਵਿਅਕਤੀਆਂ ਨੂੰ ਕੀਤਾ ਗਿ੍ਫ਼ਤਾਰ

ਮਖੂ/ਆਰਿਫ਼ ਕੇ, 22 ਮਾਰਚ (ਵਰਿੰਦਰ ਮਨਚੰਦਾ, ਬਲਬੀਰ ਸਿੰਘ ਜੋਸਨ)-ਮਖੂ ਦੇ ਨਜ਼ਦੀਕ ਬੰਗਾਲੀਵਾਲਾ ਪੁਲ ਨੈਸ਼ਨਲ ਹਾਈਵੇ 'ਤੇ ਅੰਮਿ੍ਤਪਾਲ ਸਿੰਘ ਦੀ ਗਿ੍ਫ਼ਤਾਰੀ ਸੰਬੰਧੀ ਸਿੱਖ ਸੰਗਤਾਂ ਵਲੋਂ ਲਗਾਇਆ ਧਰਨਾ ਅੱਜ ਚੌਥੀ ਸਵੇਰ ਤੜਕਸਾਰ ਪੁਲਿਸ ਪ੍ਰਸ਼ਾਸਨ ਨੇ ਚੁਕਵਾ ...

ਪੂਰੀ ਖ਼ਬਰ »

ਜਥੇਦਾਰ ਨੇ 27 ਨੂੰ ਸੱਦੀ 'ਸਾਂਝੀ ਵਿਸ਼ੇਸ਼ ਇਕੱਤਰਤਾ'

ਅੰਮਿ੍ਤਸਰ, 22 ਮਾਰਚ (ਜਸਵੰਤ ਸਿੰਘ ਜੱਸ)-ਪੰਜਾਬ ਦੇ ਮੌਜੂਦਾ ਹਾਲਾਤ, ਸਿੱਖਾਂ ਦੇ ਮਨਾਂ ਵਿਚ ਲੰਮੇਂ ਸਮੇਂ ਤੋਂ ਪਸਰੇ ਬੇਚੈਨੀ ਦੇ ਮਾਹੌਲ ਅਤੇ ਸਿੱਖ ਨੌਜਵਾਨਾਂ ਦੀਆਂ ਨਾਜਾਇਜ਼ ਗਿ੍ਫਤਾਰੀਆਂ 'ਤੇ ਵਿਚਾਰ ਉਪਰੰਤ ਭਵਿੱਖ ਦੀ ਵਿਉਂਤਬੰਦੀ ਲਈ ਸ੍ਰੀ ਅਕਾਲ ਤਖ਼ਤ ...

ਪੂਰੀ ਖ਼ਬਰ »

ਭਾਈ ਅੰਮਿ੍ਤਪਾਲ ਸਿੰਘ ਦੇ ਗਿ੍ਫ਼ਤਾਰ ਸਾਥੀਆਂ ਲਈ ਨਿੱਤਰੇ 'ਪੰਥਕ ਵਕੀਲ'

ਸਿੱਖ ਮਾਮਲਿਆਂ ਦੇ ਉੱਘੇ ਵਕੀਲ ਹਰਪਾਲ ਸਿੰਘ ਖਾਰਾ ਦੀ ਅਗਵਾਈ ਹੇਠ ਟੀਮ ਗਠਿਤ

ਬਠਿੰਡਾ, 22 ਮਾਰਚ (ਸੱਤਪਾਲ ਸਿੰਘ ਸਿਵੀਆਂ)-'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੱੁਖੀ ਭਾਈ ਅੰਮਿ੍ਤਪਾਲ ਸਿੰਘ ਦੇ ਗਿ੍ਫ਼ਤਾਰ ਕੀਤੇ ਗਏ ਸਾਥੀ ਸਿੱਖ ਨੌਜਵਾਨਾਂ ਦੀ ਕਾਨੂੰਨੀ ਪੈਰਵਾਈ ਕਰਨ ਲਈ ਸੂਬੇ ਦੇ ਪੰਥਕ ਵਕੀਲ ਮੈਦਾਨ 'ਚ ਨਿੱਤਰੇ ਹਨ, ਜਿੰਨ੍ਹਾਂ ਨੇ ਉਨ੍ਹਾਂ ਲਈ ...

ਪੂਰੀ ਖ਼ਬਰ »

ਸੂਬੇ ਭਰ ਤੋਂ ਆਏ ਵਿਦਿਆਰਥੀਆਂ ਨੇ ਘੇਰੀ ਮੁੱਖ ਮੰਤਰੀ ਦੀ ਕੋਠੀ

ਸੰਗਰੂਰ, 22 ਮਾਰਚ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)-ਪੰਜਾਬ ਸਟੂਡੈਂਟ ਯੂਨੀਅਨ ਦੀ ਅਗਵਾਈ ਹੇਠ ਅੱਜ ਪੰਜਾਬ ਭਰ ਤੋਂ ਆਏ ਸੈਂਕੜੇ ਵਿਦਿਆਰਥੀਆਂ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਰਿਹਾਇਸ਼ ਦਾ ਘਿਰਾਓ ਕੀਤਾ ਗਿਆ | ਸਵੇਰ ਤੋਂ ਹੀ ਯੂਨੀਅਨ ਦੇ ਸੂਬਾ ...

ਪੂਰੀ ਖ਼ਬਰ »

ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਵਲੋਂ ਖ਼ੁਦਕੁਸ਼ੀ

ਮਲੋਟ, 22 ਮਾਰਚ (ਅਜਮੇਰ ਸਿੰਘ ਬਰਾੜ)-ਮਲੋਟ ਨੇੜਲੇ ਪਿੰਡ ਸ਼ਾਮਖੇੜਾ ਦੇ ਕਰੀਬ ਡੇਢ ਏਕੜ ਵਾਲੇ ਗ਼ਰੀਬ ਕਿਸਾਨ ਨੇ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਜ਼ਹਿਰੀਲੀ ਦਵਾਈ ਪੀ ਕੇ ਜੀਵਨ ਲੀਲਾ ਸਮਾਪਤ ਕਰ ਲਈ ਹੈ | ਗੁਲਾਬ ਸਿੰਘ (40 ਸਾਲ) ਪੁੱਤਰ ਅਵਤਾਰ ਸਿੰਘ ਵਲੋਂ ਖ਼ੁਦਕੁਸ਼ੀ ...

ਪੂਰੀ ਖ਼ਬਰ »

ਰਾਜਾ ਵੜਿੰਗ ਨੇ ਡੀ.ਜੀ.ਪੀ. ਨੂੰ ਲਿਖੀ ਚਿੱਠੀ

ਚੰਡੀਗੜ੍ਹ, 22 ਮਾਰਚ (ਵਿਕਰਮਜੀਤ ਸਿੰਘ ਮਾਨ)-ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਦੇ ਡੀ.ਜੀ.ਪੀ. ਨੂੰ ਇਕ ਚਿੱਠੀ ਲਿਖੀ ਹੈ | ਇਸ ਚਿੱਠੀ ਵਿਚ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਕਾਂਗਰਸ ਦੇਸ਼ ਵਿਰੋਧੀ ਅਨਸਰਾਂ ...

ਪੂਰੀ ਖ਼ਬਰ »

ਦੇਸ਼ ਦੀ ਏਕਤਾ ਤੇ ਅਖੰਡਤਾ ਨਾਲ ਸਮਝੌਤਾ ਨਹੀਂ ਕੀਤਾ ਜਾ ਸਕਦਾ-ਸੁਖਬੀਰ

ਚੰਡੀਗੜ੍ਹ, 22 ਮਾਰਚ (ਪ੍ਰੋ. ਅਵਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਇਕ ਟਵੀਟ ਕਰਦਿਆਂ ਕਿਹਾ ਕਿ ਦੇਸ਼ ਦੀ ਏਕਤਾ ਅਤੇ ਅਖੰਡਤਾ ਨਾਲ ਕਿਸੇ ਤਰ੍ਹਾਂ ਦਾ ਸਮਝੌਤਾ ਨਹੀਂ ਕੀਤਾ ਜਾ ਸਕਦਾ | ਸ਼੍ਰੋਮਣੀ ਅਕਾਲੀ ਦਲ ਉਨ੍ਹਾਂ ਵੱਖਵਾਦੀ ...

ਪੂਰੀ ਖ਼ਬਰ »

-ਵਿਧਾਨ ਸਭਾ 'ਚ ਸਵਾਲ ਜਵਾਬ ਦੀ ਕਾਰਵਾਈ-

ਨਿੱਜੀ ਟਰਾਂਸਪੋਰਟਰਾਂ ਦੇ ਗਲਤ ਤਰੀਕੇ ਮੁਆਫ਼ ਕੀਤੇ ਟੈਕਸ ਵਸੂਲਣ ਦੀ ਤਿਆਰੀ

ਚੰਡੀਗੜ੍ਹ, 22 ਮਾਰਚ (ਵਿਕਰਮਜੀਤ ਸਿੰਘ ਮਾਨ)-ਪੰਜਾਬ ਵਿਚ ਪਿਛਲੇ 5 ਸਾਲਾਂ ਦੌਰਾਨ ਜੇਕਰ ਕਿਸੇ ਟਰਾਂਸਪੋਰਟ ਕੰਪਨੀ ਦਾ ਟੈਕਸ ਗੈਰ-ਕਾਨੂੰਨੀ ਤਰੀਕੇ ਨਾਲ ਮੁਆਫ਼ ਕਰਕੇ ਉਸ ਨੂੰ ਫਾਇਦਾ ਪਹੁੰਚਾਇਆ ਗਿਆ ਹੈ ਤਾਂ ਉਸ ਤੋਂ ਵਸੂਲੀ ਕੀਤੀ ਜਾਵੇਗੀ | ਇਸ ਗੱਲ ਦਾ ਖ਼ੁਲਾਸਾ ...

ਪੂਰੀ ਖ਼ਬਰ »

ਕੈਂਸਰ ਦੀ ਗੰਭੀਰ ਬਿਮਾਰੀ ਤੋਂ ਪੀੜਤ ਨਵਜੋਤ ਕੌਰ ਸਿੱਧੂ

ਡੇਰਾਬੱਸੀ, 22 ਮਾਰਚ (ਰਣਬੀਰ ਸਿੰਘ ਪੜ੍ਹੀ)-ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਨੂੰ ਡੇਰਾਬੱਸੀ ਦੇ ਇੰਡਸ ਇੰਟਰਨੈਸ਼ਨਲ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ | ਸਾਬਕਾ ਮੁੱਖ ਸੰਸਦੀ ਸਕੱਤਰ ਨਵਜੋਤ ਕੌਰ ਸਿੱਧੂ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਅੱਜ ਦਿੱਲੀ ਵਿਖੇ ਮਨਾ ਰਹੀ ਹੈ ਸ਼ਹੀਦ ਭਗਤ ਸਿੰਘ ਦਾ ਸ਼ਹੀਦੀ ਦਿਵਸ

ਜਲੰਧਰ, 22 ਮਾਰਚ (ਜਸਪਾਲ ਸਿੰਘ)-ਲਗਾਤਾਰ ਆਪਣੀ ਕਾਰਗੁਜ਼ਾਰੀ ਨੂੰ ਲੈ ਕੇ ਚਰਚਾ 'ਚ ਰਹਿਣ ਵਾਲੀ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਇਸ ਵਾਰ ਭਗਤ ਸਿੰਘ ਦੇ ਸ਼ਹੀਦੀ ਦਿਵਸ ਸੰਬੰਧੀ ਕਰਵਾਏ ਜਾ ਰਹੇ ਸਮਾਗਮ ਨੂੰ ਲੈ ਕੇ ਚਰਚਾ ਵਿਚ ਹੈ | 'ਆਪ' ਸਰਕਾਰ ਵਲੋਂ ਭਗਤ ਸਿੰਘ ਦਾ ...

ਪੂਰੀ ਖ਼ਬਰ »

ਅਪ੍ਰੈਲ ਤੋਂ ਸਕੂਲਾਂ ਕਾਲਜਾਂ ਦੇ ਸਟਾਫ਼ ਦੀਆਂ ਤਨਖ਼ਾਹਾਂ ਰੈਗੂਲਰ ਹੋਣਗੀਆਂ-ਧਾਮੀ

ਸ਼ੋ੍ਰਮਣੀ ਕਮੇਟੀ ਦੀ ਐਜੂਕੇਸ਼ਨ ਕਮੇਟੀ ਦੀ ਮੀਟਿੰਗ 'ਚ ਲਏ ਅਹਿਮ ਫ਼ੈਸਲੇ

ਚੰਡੀਗੜ੍ਹ, 22 ਮਾਰਚ (ਪ੍ਰੋ. ਅਵਤਾਰ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਐਜੂਕੇਸ਼ਨ ਕਮੇਟੀ ਦੀ ਅੱਜ ਇੱਥੇ ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਉਪਰੰਤ 'ਅਜੀਤ' ਨਾਲ ਗੱਲਬਾਤ ਕਰਦਿਆਂ ਸ. ...

ਪੂਰੀ ਖ਼ਬਰ »

ਅਜਨਾਲਾ ਘਟਨਾਕ੍ਰਮ ਦਾ ਕਾਰਨ ਬਣਿਆ ਲਵਪ੍ਰੀਤ ਸਿੰਘ ਤੂਫ਼ਾਨ ਵੀ ਘਰੋਂ ਰੂਪੋਸ਼

ਪੁਰਾਣਾ ਸ਼ਾਲਾ, 22 ਮਾਰਚ (ਗੁਰਵਿੰਦਰ ਸਿੰਘ ਗੋਰਾਇਆ)-ਜ਼ਿਲ੍ਹਾ ਗੁਰਦਾਸਪੁਰ ਨਾਲ ਸੰਬੰਧਿਤ ਅਜਨਾਲਾ ਘਟਨਾਕ੍ਰਮ ਦਾ ਮੁੱਖ ਕਾਰਨ ਬਣਿਆ ਲਵਪ੍ਰੀਤ ਸਿੰਘ ਤੂਫਾਨ ਵੀ ਘਰੋਂ ਰੂਪੋਸ਼ ਹੈ, ਕਿਉਂਕਿ ਅੰਮਿ੍ਤਪਾਲ ਸਿੰਘ ਨਾਲ ਪਰਛਾਵਾਂ ਬਣ ਕੇ ਚੱਲਦੇ ਰਹੇ ਸਾਰੇ ਸਾਥੀਆਂ ...

ਪੂਰੀ ਖ਼ਬਰ »

ਨਾਭਾ ਜੇਲ੍ਹ ਬਰੇਕ ਕਾਂਡ ਸੰਬੰਧੀ ਫ਼ੈਸਲਾ ਅੱਜ

ਪਟਿਆਲਾ, 22 ਮਾਰਚ (ਮਨਦੀਪ ਸਿੰਘ ਖਰੌੜ)-ਸਾਲ 2016 ਦੌਰਾਨ ਗੈਂਗਸਟਰਾਂ ਦੇ ਗਰੁੱਪ ਨੇ ਨਾਭਾ ਦੀ ਉੱਚ ਸੁਰੱਖਿਆ ਜੇਲ੍ਹ 'ਤੇ ਹਥਿਆਰਾਂ ਨਾਲ ਹਮਲਾ ਕਰਕੇ 6 ਮੁਲਜ਼ਮਾਂ ਨੂੰ ਜੇਲ੍ਹ 'ਚੋਂ ਭਜਾ ਲੈ ਗਏ ਸੀ, ਇਸ ਕੇਸ ਦੀ ਸੁਣਵਾਈ ਦੌਰਾਨ ਪਟਿਆਲਾ ਅਦਾਲਤ ਦੇ ਵਧੀਕ ਸੈਸ਼ਨ ਜੱਜ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਦਾ ਜੱਦੀ ਪਿੰਡ ਖੁਦ ਸਰਕਾਰੀ ਅਣਦੇਖੀ ਦਾ ਸ਼ਿਕਾਰ

• ਪਿਤਾ ਕਿਸ਼ਨ ਸਿੰਘ ਦੀ ਸਮਾਧ ਬਣੀ ਖੰਡਰ • ਮਾਤਾ ਵਿਦਿਆਵਤੀ ਪਾਰਕ 'ਚ ਪਿਆ ਉਜਾੜ

ਨਵਾਂਸ਼ਹਿਰ, 22 ਮਾਰਚ (ਜਸਬੀਰ ਸਿੰਘ ਨੂਰਪੁਰ)-ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਦੀ ਯਾਦ ਰਾਜਸੀ ਆਗੂਆਂ ਨੂੰ 23 ਮਾਰਚ ਨੂੰ ਹੀ ਆਉਂਦੀ ਹੈ ਅਤੇ ਸ਼ਹੀਦ ਭਗਤ ਸਿੰਘ ਦੇ ਬੁੱਤ 'ਤੇ ਫੁੱਲ ਮਲਾਵਾਂ ਭੇਟ ਕਰਨ ਸਮੇਂ ਆਗੂ ਵੱਡੇ-ਵੱਡੇ ਵਾਅਦੇ ਕਰਦੇ ਹਨ | ...

ਪੂਰੀ ਖ਼ਬਰ »

ਕੈਨੇਡਾ ਸਰਕਾਰ 700 ਵਿਦਿਆਰਥੀਆਂ ਨੂੰ ਡਿਪੋਰਟ ਕਰਨ ਦੇ ਫ਼ੈਸਲੇ 'ਤੇ ਮੁੜ ਵਿਚਾਰ ਕਰੇ-ਢੀਂਡਸਾ

ਮਸਤੂਆਣਾ ਸਾਹਿਬ, 22 ਮਾਰਚ (ਦਮਦਮੀ)-ਸ਼ੋ੍ਰਮਣੀ ਅਕਾਲੀ ਦਲ ਸੰਯੁਕਤ ਦੇ ਆਗੂ ਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ (ਪ੍ਰਧਾਨ ਸੰਤ ਅਤਰ ਸਿੰਘ ਗੁਰਸਾਗਰ ਮਸਤੂਆਣਾ ਟਰੱਸਟ) ਨੇ ਕੈਨੇਡਾ ਸਰਕਾਰ ਨੂੰ 700 ਵਿਦਿਆਰਥੀਆਂ ਨੂੰ ਡਿਪੋਰਟ ਕਰਨ ਦੇ ਫ਼ੈਸਲੇ ਉੱਪਰ ...

ਪੂਰੀ ਖ਼ਬਰ »

ਗੈਪ ਹੋਣ ਦੇ ਬਾਵਜੂਦ ਵਿਦਿਆਰਥੀ ਦਾ ਪ੍ਰਾਈਮ ਵੀਜ਼ਾ ਧੂਰੀ ਨੇ ਆਸਟ੍ਰੇਲੀਆ ਦਾ ਸਟੱਡੀ ਵੀਜ਼ਾ ਲਗਵਾਇਆ

ਧੂਰੀ, 22 ਮਾਰਚ (ਲਖਵੀਰ ਸਿੰਘ ਧਾਂਦਰਾ)-ਪ੍ਰਾਈਮ ਵੀਜ਼ਾ ਧੂਰੀ ਵਿਦੇਸ਼ ਜਾਣ ਦੇ ਚਾਹਵਾਨ ਨੌਜਵਾਨਾਂ ਦੀ ਪਹਿਲੀ ਪਸੰਦ ਬਣ ਕੇ ਉੱਭਰ ਰਿਹਾ ਹੈ | ਇਸੇ ਤਹਿਤ ਪ੍ਰਾਈਮ ਵੀਜ਼ਾ ਧੂਰੀ ਵਿਦੇਸ਼ ਜਾਣ ਦੇ ਚਾਹਵਾਨਾਂ ਦੇ ਧੜਾਧੜ ਵੀਜ਼ੇ ਲਗਵਾ ਰਿਹਾ ਹੈ | ਇਸੇ ਸੰਬੰਧੀ ...

ਪੂਰੀ ਖ਼ਬਰ »

ਪੰਥ ਹਿਤੈਸ਼ੀ ਵਕੀਲ ਸਿੱਖ ਨੌਜਵਾਨਾਂ ਦੇ ਕੇਸਾਂ ਦੀ ਪੈਰਵਾਈ ਲਈ ਅੱਗੇ ਆਉਣ-ਭਾਈ ਮਨਜੀਤ ਸਿੰਘ

ਅੰਮਿ੍ਤਸਰ, 22 ਮਾਰਚ (ਜਸਵੰਤ ਸਿੰਘ ਜੱਸ)-ਸ਼ੋ੍ਰਮਣੀ ਕਮੇਟੀ ਮੈਂਬਰ ਅਤੇ ਸੀਨੀਅਰ ਅਕਾਲੀ ਆਗੂ ਭਾਈ ਮਨਜੀਤ ਸਿੰਘ ਭੂਰਾਕੋਹਨਾ ਨੇ ਪੰਜਾਬ ਵਿਚ ਸਿੱਖ ਨੌਜਵਾਨਾਂ ਦੀਆਂ ਵੱਡੇ ਪੱਧਰ 'ਤੇ ਕੀਤੀਆਂ ਜਾ ਰਹੀਆਂ ਗਿ੍ਫ਼ਤਾਰੀਆਂ ਲਈ ਪੰਜਾਬ ਸਰਕਾਰ ਦੀ ਕਰੜੀ ਨਿੰਦਾ ...

ਪੂਰੀ ਖ਼ਬਰ »

ਭਲਕੇ ਹੋਵੇਗਾ ਪਹਿਲਾ ਰੋਜ਼ਾ-ਸ਼ਾਹੀ ਇਮਾਮ

ਲੁਧਿਆਣਾ, 22 ਮਾਰਚ (ਕਵਿਤਾ ਖੁੱਲਰ)-ਅੱਜ ਇੱਥੇ ਪੰਜਾਬ ਦੇ ਮੁਸਲਮਾਨਾਂ ਦੇ ਦੀਨੀ ਮਰਕਜ਼ ਜਾਮਾ ਮਸਜਿਦ ਲੁਧਿਆਣਾ ਤੋਂ ਪੰਜਾਬ ਦੇ ਸ਼ਾਹੀ ਇਮਾਮ ਅਤੇ ਰੂਅਤੇ ਹਿਲਾਲ ਕਮੇਟੀ ਪੰਜਾਬ (ਚੰਨ ਦੇਖਣ ਵਾਲੀ ਕਮੇਟੀ) ਦੇ ਪ੍ਰਧਾਨ ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ...

ਪੂਰੀ ਖ਼ਬਰ »

ਸੱਚ ਨੂੰ ਲੁਕਾਉਣ ਲਈ ਪੱਤਰਕਾਰ ਭਾਈਚਾਰੇ ਨੂੰ ਕੀਤਾ ਜਾ ਰਿਹਾ ਹੈ ਤੰਗ ਪ੍ਰੇਸ਼ਾਨ-ਜਥੇਦਾਰ ਹਵਾਰਾ ਕਮੇਟੀ

ਅੰਮਿ੍ਤਸਰ, 22 ਮਾਰਚ (ਜਸਵੰਤ ਸਿੰਘ ਜੱਸ)-ਜਥੇਦਾਰ ਹਵਾਰਾ ਕਮੇਟੀ ਨੇ ਭਗਵੰਤ ਮਾਨ ਸਰਕਾਰ ਵਲੋਂ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮਿ੍ਤਪਾਲ ਸਿੰਘ ਅਤੇ ਉਸ ਦੇ ਸਾਥੀਆਂ ਵਿਰੁੱਧ ਆਰੰਭੀ ਪੁਲਿਸ ਕਾਰਵਾਈ ਦੇ ਚਲਦਿਆਂ ਪੱਤਰਕਾਰਾਂ ਦੀ ਫੜੋ ਫੜਾਈ ਤੇ ਉਨ੍ਹਾਂ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਦੇ ਪਿੰਡ ਦੇ ਨਵੇਂ ਨਾਂਅ ਨੂੰ ਨਹੀਂ ਮਿਲ ਸਕੀ ਮਾਨਤਾ

ਫੈਸਲਾਬਾਦ ਦੇ ਭੂਮੀ ਰਿਕਾਰਡ 'ਚ ਭਗਤਪੁਰਾ ਦਾ ਨਾਂਅ ਅਜੇ ਵੀ ਬੰਗਾ ਦਰਜ

ਅੰਮਿ੍ਤਸਰ, 22 ਮਾਰਚ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਜ਼ਿਲ੍ਹਾ ਫ਼ੈਸਲਾਬਾਦ ਦੇ ਪਿੰਡ ਬੰਗਾ ਦੇ ਬਦਲੇ ਨਾਂਅ ਭਗਤਪੁਰਾ ਨੂੰ ਅਜੇ ਤਕ ਸਰਕਾਰੀ ਮਾਨਤਾ ਨਹੀਂ ਦਿੱਤੀ ਗਈ ਹੈ ਅਤੇ ਸ਼ਹੀਦ ਭਗਤ ਸਿੰਘ ਦੇ ਸਰਹੱਦ ਪਾਰ ਰਹਿੰਦੇ ਪ੍ਰਸ਼ੰਸਕ ਉਕਤ ਪਿੰਡ ਦਾ ਨਾਂਅ ਸ਼ਹੀਦ ਦੇ ...

ਪੂਰੀ ਖ਼ਬਰ »

ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ 70 ਕਮਰਿਆਂ ਦੀ ਉਸਾਰੀ ਦੀ ਕਾਰ ਸੇਵਾ ਆਰੰਭ

ਅੰਮਿ੍ਤਸਰ, 22 ਮਾਰਚ (ਜਸਵੰਤ ਸਿੰਘ ਜੱਸ)-ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ (ਬਿਹਾਰ) ਵਿਖੇ ਦਰਸ਼ਨ ਕਰਨ ਪੁੱਜਦੇ ਸ਼ਰਧਾਲੂਆਂ ਦੀ ਸਹੂਲਤ ਲਈ 70 ਕਮਰਿਆਂ ਦੀ ਸਮਰੱਥਾ ਵਾਲੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਨਿਵਾਸ (ਸਰਾਂ) ਦੀ ਉਸਾਰੀ ਦੀ ਕਾਰ ਸੇਵਾ ਅੱਜ ...

ਪੂਰੀ ਖ਼ਬਰ »

ਇਹ ਲਾਵਾਰਸ ਲੜਕਾ ਕਿਸ ਦਾ ਹੈ

ਜਲੰਧਰ, 22 ਮਾਰਚ (ਅ.ਬ)- ਇਕ ਨਵਜੰਮੇ ਬੱਚੇ ਨੂੰ ਕੋਈ ਨਾਮਲੂਮ ਵਿਅਕਤੀ ਨਾਰੀ ਨਿਕੇਤਨ, ਜਲੰਧਰ ਵਿਖੇ ਪੰਗੂੜੇ ਵਿਚ 21.03.2023 ਨੂੰ ਛੱਡ ਗਿਆ ਹੈ | ਇਹ ਲਾਵਾਰਿਸ ਲੜਕਾ ਜਿਸ ਦਾ ਵੀ ਹੈ, ਨਾਰੀ ਨਿਕੇਤਨ ਨਾਲ ਫ਼ੋਨ ਨੰਬਰ 0181-4614827, 4627320 ਅਤੇ 4617009 'ਤੇ ਸੰਪਰਕ ਕਰੋ | ...

ਪੂਰੀ ਖ਼ਬਰ »

ਲਾਹੌਰ 'ਚ ਮੌਜੂਦ ਸ਼ਹੀਦ ਭਗਤ ਸਿੰਘ ਨਾਲ ਸੰਬੰਧਿਤ ਦਸਤਾਵੇਜ਼ ਮੰਗਵਾਉਣ 'ਚ ਕੇਂਦਰ ਨੇ ਨਹੀਂ ਵਿਖਾਈ ਕੋਈ ਦਿਲਚਸਪੀ

ਦਸਤਾਵੇਜ਼ ਭਾਰਤੀ ਇਤਿਹਾਸ ਦੀਆਂ ਪੁਸਤਕਾਂ ਦਾ ਬਣ ਸਕਦੇ ਹਨ ਅਹਿਮ ਹਿੱਸਾ

ਅੰਮਿ੍ਤਸਰ, 22 ਮਾਰਚ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਲਾਹੌਰ ਸ਼ਹਿਰ 'ਚ ਪੰਜਾਬ ਪੁਰਾਤਤਵ ਵਿਭਾਗ ਕੋਲ ਸ਼ਹੀਦ-ਏ-ਆਜ਼ਮ ਭਗਤ ਸਿੰਘ ਨਾਲ ਸੰਬੰਧਿਤ ਕਈ ਅਜਿਹੇ ਦੁਰਲਭ ਦਸਤਾਵੇਜ਼ ਮੌਜੂਦ ਹਨ, ਜਿਨ੍ਹਾਂ ਨੂੰ ਬਾਰੀਕੀ ਨਾਲ ਘੋਖਣ 'ਤੇ ਕਈ ਮਹੱਤਵਪੂਰਨ ਜਾਣਕਾਰੀਆਂ ...

ਪੂਰੀ ਖ਼ਬਰ »

ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਿਚਲਨਗਰ ਸਾਹਿਬ ਨਾਂਦੇੜ ਵਿਖੇ ਸੁਨਹਿਰੀ ਮੀਨਾਕਾਰੀ ਦੀ ਸੇਵਾ ਆਰੰਭ

ਨਾਂਦੇੜ, 22 ਮਾਰਚ (ਅਜੀਤ ਬਿਊਰੋ)-ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਿਚਲਨਗਰ ਸਾਹਿਬ ਦੀ ਅੰਦਰਲੀ ਪਰਿਕਰਮਾ ਵਿਚਲੀ ਕਈ ਥਾਈਾ ਖਰਾਬ ਹੋ ਚੁੱਕੀ ਮੀਨਾਕਾਰੀ ਨੂੰ ਦੁਬਾਰਾ ਪੁਰਾਤਨ ਵਿਰਾਸਤੀ ਦਿੱਖ ਦੇਣ ਦਾ ਮਹੱਤਵਪੂਰਨ ਨਿਰਣਾ ਡਾ. ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼

ਚਰਨਜੀਤ ਕੌਰ ਗਿੱਲ ਦੀਨੇਵਾਲ

ਖਡੂਰ ਸਾਹਿਬ-ਬੀਤੇ ਦਿਨੀਂ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਰਦਰਾਨੀ ਚਰਨਜੀਤ ਕੌਰ ਗਿੱਲ ਦਾ ਜਨਮ ਪਿੰਡ ਬਾਠ ਜ਼ਿਲ੍ਹਾ ਤਰਨ ਤਾਰਨ ਦੇ ਧਨਾਢ ਪਰਿਵਾਰ ਵਿਚ ਪਿਤਾ ਮੋਹਣ ਸਿੰਘ ਦੇ ਗ੍ਰਹਿ ਮਾਤਾ ਗੁਰਨਾਮ ਕੌਰ ਦੀ ਕੁੱਖੋਂ ਹੋਇਆ | ਚਰਨਜੀਤ ਕੌਰ ਨੂੰ ਛੇ ਭਰਾਵਾਂ ਤੇ ਇਕ ...

ਪੂਰੀ ਖ਼ਬਰ »

ਸਮਾਰਟ ਕਾਰਡ ਲਾਇਸੈਂਸ ਤੇ ਆਰ.ਸੀ. ਨਾ ਛਪਣ ਕਾਰਨ ਲੱਖਾਂ ਲੋਕ ਦੁਖੀ

ਕਈਆਂ ਨੇ ਭਰੀ ਚਲਾਨ ਦੀ ਚੱਟੀ

ਪਟਿਆਲਾ, 22 ਮਾਰਚ (ਗੁਰਪ੍ਰੀਤ ਸਿੰਘ ਚੱਠਾ)-ਇਕ ਪਾਸੇ ਭਾਵੇਂ ਸੂਬਾ ਸਰਕਾਰ ਨਵੇਂ ਲਾਇਸੈਂਸ ਅਤੇ ਰਜਿਸਟ੍ਰੇਸ਼ਨ ਬਿਨਾਂ ਖੱਜਲ ਖ਼ੁਆਰੀ ਘਰ ਬੈਠੇ ਆਨ ਲਾਈਨ ਕਰਨ ਦੇ ਦਮਗਜੇ ਮਾਰ ਰਹੀ ਹੈ ਪਰ ਦੂਜੇ ਪਾਸੇ ਆਨਲਾਈਨ ਅਪਲਾਈ ਕਰਨਾ ਤਾਂ ਦੂਰ ਦੀ ਗੱਲ ਸਗੋਂ ਪਿਛਲੇ ਤਿੰਨ ...

ਪੂਰੀ ਖ਼ਬਰ »

ਗੁਰਦੁਆਰਾ ਦਮਦਮਾ ਸਾਹਿਬ ਝੋਰੜਾਂ 'ਚ ਤੁਕ-ਤੁਕ ਵਾਲੇ ਮਹਾਂ ਸੰਪਟ ਸ੍ਰੀ ਅਖੰਡ ਪਾਠਾਂ ਦੇ ਭੋਗ ਪਏ

ਜਗਰਾਉਂ/ਹਠੂਰ, 22 ਮਾਰਚ (ਹਰਵਿੰਦਰ ਸਿੰਘ ਖ਼ਾਲਸਾ, ਜਸਵਿੰਦਰ ਸਿੰਘ ਛਿੰਦਾ)-ਸੰਤ ਈਸ਼ਰ ਸਿੰਘ ਨਾਨਕਸਰ ਵਾਲਿਆਂ ਦੇ ਜਨਮ ਦਿਵਸ ਨੂੰ ਸਮਰਪਿਤ ਉਨ੍ਹਾਂ ਦੇ ਜਨਮ ਨਗਰ ਪਿੰਡ ਝੋਰੜਾਂ ਦੇ ਗੁਰਦੁਆਰਾ ਦਮਦਮਾ ਸਾਹਿਬ ਵਿਖੇ 26 ਰੋਜ਼ਾ ਸਮਾਗਮ ਚੱਲ ਰਹੇ ਹਨ | ਇਹ ਸਮਾਗਮ ...

ਪੂਰੀ ਖ਼ਬਰ »

ਪੰਜਾਬ ਸਰਕਾਰ ਕਿਸਾਨਾਂ ਨੂੰ ਮੁਆਵਜ਼ਾ ਦੇਵੇ-ਬਿਕਰਮਜੀਤ ਸਿੰਘ ਚੀਮਾ

ਚੰਡੀਗੜ੍ਹ, 22 ਮਾਰਚ (ਅਜੀਤ ਬਿਊਰੋ)-ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਬਿਕਰਮਜੀਤ ਸਿੰਘ ਚੀਮਾ ਨੇ ਕਿਹਾ ਕਿ ਪਿਛਲੇ ਚਾਰ ਦਿਨਾਂ ਤੋਂ ਬੇਮੌਸਮੀ ਭਾਰੀ ਮੀਂਹ ਅਤੇ ਗੜੇ੍ਹਮਾਰੀ ਕਾਰਨ ਪੰਜਾਬ ਦੇ ਕਿਸਾਨਾਂ ਦੀਆਂ ਫ਼ਸਲਾਂ ਨੂੰ ਭਾਰੀ ਨੁਕਸਾਨ ਹੋਇਆ ...

ਪੂਰੀ ਖ਼ਬਰ »

'ਸੰਸਾਰ ਵਾਟਰ ਡੇ' ਮੌਕੇ ਪੰਜਾਬੀ ਪਾਣੀਆਂ ਲਈ ਸੁਚੇਤ ਹੋਣ-ਰਾਜੇਵਾਲ

ਚੰਡੀਗੜ੍ਹ, 22 ਮਾਰਚ (ਅਜਾਇਬ ਸਿੰਘ ਔਜਲਾ)-ਅੱਜ 'ਸੰਸਾਰ ਵਾਟਰ ਡੇ' ਮਨਾਇਆ ਜਾ ਰਿਹਾ ਹੈ | ਭਾਰਤ ਦੇ ਨੀਤੀ ਆਯੋਗ ਦੀ ਇਕ ਰਿਪੋਰਟ ਅਨੁਸਾਰ ਭਾਰਤ ਦੇ 766 ਜ਼ਿਲਿ੍ਹਆਂ 'ਚੋਂ 256 ਜ਼ਿਲਿ੍ਹਆਂ ਵਿਚ ਪਾਣੀ ਸੰਕਟ ਨੇ ਦਸਤਕ ਦੇ ਦਿੱਤੀ ਹੈ | ਇਹ ਗੱਲ ਭਾਰਤੀ ਕਿਸਾਨ ਯੂਨੀਅਨ ...

ਪੂਰੀ ਖ਼ਬਰ »

ਸ਼ਰਾਬ ਕਾਰੋਬਾਰ ਮਹਿੰਗਾ ਹੋਣ 'ਤੇ ਹਿਮਾਚਲ ਦੇ ਠੇਕੇਦਾਰਾਂ ਨੇ ਪੰਜਾਬ ਵੱਲ ਕੀਤਾ ਰੁਖ਼

ਜਲੰਧਰ, 22 ਮਾਰਚ (ਸ਼ਿਵ ਸ਼ਰਮਾ)-ਹਿਮਾਚਲ ਪ੍ਰਦੇਸ਼ 'ਚ ਇਸ ਵਾਰ ਸ਼ਰਾਬ ਕਾਰੋਬਾਰ ਮਹਿੰਗਾ ਹੋਣ ਤੋਂ ਬਾਅਦ ਹਿਮਾਚਲ ਦੇ ਸ਼ਰਾਬ ਠੇਕੇਦਾਰਾਂ ਨੇ ਇਸ ਵਾਰ ਪੰਜਾਬ ਵੱਲ ਰੁਖ਼ ਕਰ ਲਿਆ ਹੈ ਅਤੇ ਜਲੰਧਰ ਸਮੇਤ ਕਈ ਜਗ੍ਹਾ ਸ਼ਰਾਬ ਦਾ ਕੰਮ ਹਾਸਲ ਕਰ ਲਿਆ ਹੈ | ਪੰਜਾਬ ਦੇ ਸ਼ਰਾਬ ...

ਪੂਰੀ ਖ਼ਬਰ »

ਕੌਮੀ ਇਨਸਾਫ਼ ਮੋਰਚਾ ਵਲੋਂ ਦਿੱਤੇ ਜਾ ਰਹੇ ਧਰਨੇ ਨੂੰ ਹਟਾਉਣ ਦਾ ਮਾਮਲਾ ਹਾਈ ਕੋਰਟ 'ਚ

ਚੰਡੀਗੜ੍ਹ, 22 ਮਾਰਚ (ਤਰੁਣ ਭਜਨੀ)-ਮੁਹਾਲੀ ਦੇ ਵਾਈ.ਪੀ.ਐਸ. ਚੌਂਕ ਦੇ ਨੇੜੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਕੌਮੀ ਇਨਸਾਫ਼ ਮੋਰਚਾ ਦੇ ਮੈਂਬਰਾਂ ਵਲੋਂ ਦਿੱਤੇ ਜਾ ਰਹੇ ਧਰਨੇ ਨੂੰ ਹਟਾਉਣ ਦੀ ਮੰਗ ਕਰਨ ਵਾਲੀ ਪਟੀਸ਼ਨ 'ਤੇ ਬੁੱਧਵਾਰ ਪੰਜਾਬ ਅਤੇ ਹਰਿਆਣਾ ...

ਪੂਰੀ ਖ਼ਬਰ »

ਅੰਮਿ੍ਤਪਾਲ ਦੇ ਸਹਿਯੋਗੀ ਦਲਜੀਤ ਕਲਸੀ ਦੀ ਪਤਨੀ ਵਲੋਂ ਪਟੀਸ਼ਨ ਦਾਇਰ

ਚੰਡੀਗੜ੍ਹ, 22 ਮਾਰਚ (ਤਰੁਣ ਭਜਨੀ)-ਅਦਾਕਾਰ ਸਰਬਜੀਤ ਸਿੰਘ ਉਰਫ਼ ਦਲਜੀਤ ਕਲਸੀ ਦੀ ਪਤਨੀ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਇਕ ਹੈਬੀਅਸ ਕਾਰਪਸ ਪਟੀਸ਼ਨ ਦਾਇਰ ਕਰਕੇ ਆਸਾਮ ਵਿਚ ਕਥਿਤ ਗੈਰ-ਕਾਨੂੰਨੀ ਹਿਰਾਸਤ ਤੋਂ ਕਲਸੀ ਦੀ ਰਿਹਾਈ ਦੀ ਮੰਗ ਕੀਤੀ ਹੈ | ਕਲਸੀ ...

ਪੂਰੀ ਖ਼ਬਰ »

ਭੁਪਿੰਦਰ ਹਨੀ ਕੇਸ ਦੀ ਅਗਲੀ ਸੁਣਵਾਈ 19 ਅਪ੍ਰੈਲ ਨੂੰ

ਜਲੰਧਰ, 22 ਮਾਰਚ (ਚੰਦੀਪ ਭੱਲਾ)-ਜ਼ਿਲ੍ਹਾ ਤੇ ਸੈਸ਼ਨ ਜੱਜ ਰੁਪਿੰਦਰਜੀਤ ਚਹਿਲ ਦੀ ਅਦਾਲਤ ਨੇ ਰੇਤਾ ਦੀ ਨਾਜਾਇਜ਼ ਖ਼ੁਦਾਈ ਤੇ ਹਵਾਲਾ ਮਾਮਲੇ 'ਚ ਨਾਮਜ਼ਦ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਹਨੀ ਤੇ ਉਸ ਦਾ ਕਾਰੋਬਾਰੀ ਸਾਥੀ ...

ਪੂਰੀ ਖ਼ਬਰ »

ਭਾਰਤ ਦੇ ਪਾਣੀ ਦੀ ਕਿੱਲਤ ਤੋਂ ਸਭ ਤੋਂ ਵਧੇਰੇ ਪ੍ਰਭਾਵਿਤ ਹੋਣ ਦੀ ਸੰਭਾਵਨਾ- ਸੰਯੁਕਤ ਰਾਸ਼ਟਰ ਰਿਪੋਰਟ

ਸੰਯੁਕਤ ਰਾਸ਼ਟਰ, 22 ਮਾਰਚ (ਏਜੰਸੀ)-ਸੰਯੁਕਤ ਰਾਸ਼ਟਰ ਦੀ ਇਕ ਰਿਪੋਰਟ 'ਚ ਕਿਹਾ ਗਿਆ ਹੈ ਕਿ ਪਾਣੀ ਦੀ ਕਮੀ ਦੀ ਸਾਹਮਣਾ ਕਰ ਰਹੀ ਵਿਸ਼ਵ ਦੀ ਸ਼ਹਿਰੀ ਆਬਾਦੀ ਦੇ ਮਾਮਲੇ 'ਚ ਭਾਰਤ ਦੇ ਸਭ ਤੋਂ ਬੁਰੀ ਤਰ੍ਹਾਂ ਨਾਲ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ ਕਿਉਂਕਿ 2016 'ਚ ਪਾਣੀ ਦੀ ...

ਪੂਰੀ ਖ਼ਬਰ »

ਬਿਲਕਿਸ ਬਾਨੋ ਕੇਸ 'ਚ ਸੁਣਵਾਈ ਬਾਰੇ ਵੱਖਰੇ ਬੈਂਚ ਦੇ ਗਠਨ ਲਈ ਸੁਪਰੀਮ ਕੋਰਟ ਤਿਆਰ

ਨਵੀਂ ਦਿੱਲੀ, 22 ਮਾਰਚ (ਉਪਮਾ ਡਾਗਾ ਪਾਰਥ)-ਸੁਪਰੀਮ ਕੋਰਟ ਬਿਲਕਿਸ ਬਾਨੋ ਕੇਸ 'ਚ ਰਿਹਾਅ ਕੀਤੇ 11 ਦੋਸ਼ੀਆਂ ਦੀ ਰਿਹਾਈ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ 'ਤੇ ਸੁਣਵਾਈ ਲਈ ਵਿਸ਼ੇਸ਼ ਬੈਂਚ ਦੇ ਗਠਨ ਲਈ ਰਾਜ਼ੀ ਹੋ ਗਈ ਹੈ | ਦੋਸ਼ੀਆਂ ਦੀ ਰਿਹਾਈ ਖ਼ਿਲਾਫ਼ ਬਿਲਕਿਸ ਬਾਨੋ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਵਲੋਂ ਕੋਰੋਨਾ ਹਾਲਾਤ 'ਤੇ ਉਚ ਪੱਧਰੀ ਮੀਟਿੰਗ ਦੀ ਸਮੀਖਿਆ

ਨਵੀਂ ਦਿੱਲੀ, 22 ਮਾਰਚ (ਏਜੰਸੀ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ 'ਚ ਵੱਧ ਰਹੇ ਕੋਰੋਨਾ ਦੇ ਮਾਮਲਿਆਂ ਵਿਚਾਲੇ ਕੋਵਿਡ ਹਾਲਾਤ ਦੀ ਸਮੀਖਿਆ ਲਈ ਇਕ ਉਚ ਪੱਧਰੀ ਮੀਟਿੰਗ ਕੀਤੀ ਅਤੇ ਜਨਤਕ ਸਿਹਤ ਤਿਆਰੀਆਂ ਦਾ ਜਾਇਜ਼ਾ ਵੀ ਲਿਆ | ਸਹਿਤ ਮੰਤਰਾਲੇ ਵਲੋਂ ਜਾਰੀ ਕੀਤੇ ...

ਪੂਰੀ ਖ਼ਬਰ »

ਅੰਤਰਰਾਜੀ ਦਰਿਆਈ ਪਾਣੀ ਵਿਵਾਦ ਕਾਨੂੰਨ ਹਿਮਾਚਲ ਸਰਕਾਰ ਨੂੰ ਜਲ ਕਰ ਲਗਾਉਣ ਦੀ ਮਨਾਹੀ ਨਹੀਂ ਕਰਦਾ- ਅਧਿਕਾਰੀ

ਸ਼ਿਮਲਾ, 22 ਮਾਰਚ (ਏਜੰਸੀ)-ਇਕ ਅਧਿਕਾਰਤ ਬੁਲਾਰੇ ਨੇ ਬੁੱਧਵਾਰ ਨੂੰ ਇਥੇ ਕਿਹਾ ਕਿ ਅੰਤਰਰਾਜੀ ਦਰਿਆਈ ਪਾਣੀ ਵਿਵਾਦ ਕਾਨੂੰਨ 1956 ਹਿਮਾਚਲ ਪ੍ਰਦੇਸ਼ ਸਰਕਾਰ ਨੂੰ ਪਣ ਬਿਜਲੀ ਉਤਪਾਦਨ 'ਤੇ ਜਲ ਕਰ (ਸੈੱਸ) ਲਗਾਉਣ ਤੋਂ ਨਹੀਂ ਰੋਕਦਾ ਤੇ ਹਿਮਾਚਲ ਸਰਕਾਰ ਨੂੰ ਗੁਆਂਢੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX