ਤਾਜਾ ਖ਼ਬਰਾਂ


ਝਾਰਖੰਡ ਸਰਕਾਰ ਦੀ ਨਵੀਂ ਭਰਤੀ ਨੀਤੀ ਵਿਰੁੱਧ ਜੇ.ਐਸ.ਐਸ.ਯੂ.ਵਲੋਂ 48 ਘੰਟੇ ਦੀ ਹੜਤਾਲ
. . .  23 minutes ago
ਰਾਂਚੀ: ਝਾਰਖੰਡ ਸਟੇਟ ਸਟੂਡੈਂਟ ਯੂਨੀਅਨ (ਜੇ.ਐਸ.ਐਸ.ਯੂ.) ਨੇ 60-40 ਫਾਰਮੂਲੇ 'ਤੇ ਆਧਾਰਿਤ ਝਾਰਖੰਡ ਸਰਕਾਰ ਦੀ ਨਵੀਂ ਭਰਤੀ ਨੀਤੀ ਵਿਰੁੱਧ 48 ਘੰਟੇ ਦੀ ਹੜਤਾਲ (ਬੰਦ) ਸ਼ੁਰੂ ਕਰ ਦਿੱਤੀ...
'ਬਹੁਤ ਗੰਭੀਰ' ਚੱਕਰਵਾਤ ਬਿਪਰਜੋਏ ਅਗਲੇ 24 ਘੰਟਿਆਂ ਵਿਚ ਹੋਵੇਗਾ ਤੇਜ਼ -ਮੌਸਮ ਵਿਭਾਗ
. . .  about 1 hour ago
ਸੂਰਤ, 10 ਜੂਨ -ਭਾਰਤੀ ਮੌਸਮ ਵਿਭਾਗ ਅਨੁਸਾਰ 'ਬਹੁਤ ਗੰਭੀਰ' ਚੱਕਰਵਾਤੀ ਤੂਫ਼ਾਨ ਬਿਪਰਜੋਏ ਦੇ ਅਗਲੇ 24 ਘੰਟਿਆਂ ਵਿਚ ਹੋਰ ਤੇਜ਼ ਹੋਣ ਦੀ ਸੰਭਾਵਨਾ ਹੈ ਅਤੇ ਇਹ ਉੱਤਰ-ਉੱਤਰ-ਪੂਰਬ ਵੱਲ...
ਡੈਨੀਅਲ ਸਮਿੱਥ ਨੇ ਨਵੇਂ ਮੰਤਰੀ ਮੰਡਲ ਨੂੰ ਚੁਕਾਈ ਸਹੁੰ, ਵੰਡੇ ਮਹਿਕਮੇ
. . .  about 1 hour ago
ਕੈਲਗਰੀ, 10 ਜੂਨ (ਜਸਜੀਤ ਸਿੰਘ ਧਾਮੀ)-ਅਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿੱਥ ਨੇ ਅੱਜ ਆਪਣੇ ਮੰਡਲ ਵਿਚ 24 ਮੰਤਰੀਆਂ ਨੂੰ ਸਹੁੰ ਚੁਕਾ ਕੇ ਨਵੀਂ ਸਰਕਾਰ ਦੀ ਸੁਰੂਆਤ ਕਰ ਦਿੱਤੀ ਹੈ। ਨਵੇਂ ਮੰਤਰੀ ਮੰਡਲ ਵਿਚ ਜ਼ਿਆਦਾਤਰ ਸਥਾਪਤ ਸਿਆਸਤਦਾਨ ਅਤੇ ਪੁਰਾਣੇ ਮੰਤਰੀ ਸ਼ਾਮਿਲ ਕੀਤੇ ਗਏ...
ਲੁੱਟ ਦੀ ਵਾਰਦਾਤ 'ਚ ਆਰ.ਐਮ.ਪੀ. ਡਾਕਟਰ ਦਾ ਕਤਲ
. . .  about 1 hour ago
ਮਲੋਟ, 10 ਜੂਨ (ਪਾਟਿਲ/ਅਜਮੇਰ ਸਿੰਘ ਬਰਾੜ)-ਮਲੋਟ ਲਾਗਲੇ ਪਿੰਡ ਬੁਰਜਾ ਸਿਧਵਾਂ ਵਿਚ ਬੀਤੀ ਸ਼ੁਕਰ-ਸ਼ਨੀਵਾਰ ਦੀ ਦਰਮਿਆਨੀ ਰਾਤ ਨੂੰ ਲੁਟੇਰਿਆ ਵਲੋਂ ਲੁੱਟ ਦੀ ਵਾਰਦਾਤ ਦੌਰਾਨ ਇਕ ਆਰ.ਐਮ.ਪੀ. ਡਾਕਟਰ ਦਾ ਤੇਜ਼ਧਾਰ...
ਬੀ.ਐੱਸ.ਐੱਫ ਤੇ ਲੋਪੋਕੇ ਪੁਲਿਸ ਦੇ ਸਾਂਝੇ ਆਪ੍ਰੇਸ਼ਨ ਚ ਕਰੋੜਾਂ ਦੀ ਹੈਰੋਇਨ ਬਰਾਮਦ
. . .  1 minute ago
ਚੋਗਾਵਾਂ, 10 ਜੂਨ (ਗੁਰਵਿੰਦਰ ਸਿੰਘ ਕਲਸੀ)-ਅੱਜ ਤੜਕਸਾਰ ਗੁਆਂਢੀ ਮੁਲਕ ਪਾਕਿਸਤਾਨ ਤੋਂ ਰਾਣੀਆ ਬੀ.ਓ.ਪੀ. ਆਏ ਡਰੋਨ ਦੀ ਹਲਚਲ ਸੁਣਾਈ ਦਿੱਤੀ।ਬੀ.ਐੱਸ.ਐੱਫ. ਅਤੇ ਥਾਣਾ ਲੋਪੋਕੇ ਦੇ ਮੁਖੀ ਹਰਪਾਲ ਸਿੰਘ ਸੋਹੀ ਨੇ ਟੀਮਾਂ ਬਣਾਕੇ ਤਲਾਸ਼ੀ ਅਭਿਆਨ...
"ਸਟੀਕ ਨਹੀਂ": ਕਿਊਬਾ ਵਿਚ ਚੀਨ ਦੇ ਜਾਸੂਸੀ ਸਟੇਸ਼ਨ ਬਾਰੇ ਰਿਪੋਰਟਾਂ 'ਤੇ ਪੈਂਟਾਗਨ
. . .  about 2 hours ago
ਵਾਸ਼ਿੰਗਟਨ, 10 ਜੂਨ -ਨਿਊਜ ਏਜੰਸੀ ਦੀ ਰਿਪੋਰਟ ਅਨੁਸਾਰ ਪੈਂਟਾਗਨ ਨੇ ਚੀਨ ਅਤੇ ਕਿਊਬਾ ਦਰਮਿਆਨ ਇੱਕ ਗੁਪਤ ਸਮਝੌਤਾ ਦੀਆਂ ਰਿਪੋਰਟਾਂ ਨੂੰ ਖ਼ਾਰਜ ਕਰ ਦਿੱਤਾ ਜੋ ਬੀਜਿੰਗ ਨੂੰ ਸੰਯੁਕਤ ਰਾਜ ਤੋਂ 160 ਕਿਲੋਮੀਟਰ...
ਪੱਛਮੀ ਬੰਗਾਲ:ਕਾਂਗਰਸ ਵਲੋਂ ਪੰਚਾਇਤੀ ਚੋਣਾਂ ਦੌਰਾਨ ਸੂਬੇ 'ਚ ਕੇਂਦਰੀ ਬਲਾਂ ਦਾ ਪ੍ਰਬੰਧ ਕਰਨ ਦੀ ਰਾਜਪਾਲ ਨੂੰ ਅਪੀਲ
. . .  about 2 hours ago
ਕੋਲਕਾਤਾ, 10 ਜੂਨ-ਕਾਂਗਰਸ ਦੇ ਸੰਸਦ ਮੈਂਬਰ ਅਧੀਰ ਰੰਜਨ ਚੌਧਰੀ ਨੇ ਰਾਜਪਾਲ ਨੂੰ ਪੱਤਰ ਲਿਖ ਕੇ ਪੰਚਾਇਤੀ ਚੋਣਾਂ ਦੌਰਾਨ ਕੇਂਦਰੀ ਬਲਾਂ ਦਾ ਪ੍ਰਬੰਧ ਕਰਨ ਦੀ ਅਪੀਲ ਕੀਤੀ ਤਾਂ ਜੋ ਆਜ਼ਾਦ ਅਤੇ ਨਿਰਪੱਖ ਚੋਣਾਂ ਕਰਵਾਈਆਂ...
⭐ਮਾਣਕ-ਮੋਤੀ⭐
. . .  about 2 hours ago
⭐ਮਾਣਕ-ਮੋਤੀ⭐
ਰਾਸ਼ਟਰਪਤੀ ਦਰੋਪਦੀ ਮੁਰਮੂ ਸੂਰੀਨਾਮ ਅਤੇ ਸਰਬੀਆ ਦੀ ਆਪਣੀ ਪਹਿਲੀ ਰਾਜ ਯਾਤਰਾ ਦੀ ਸਮਾਪਤੀ ਤੋਂ ਬਾਅਦ ਦਿੱਲੀ ਦੇ ਪਾਲਮ ਹਵਾਈ ਅੱਡੇ 'ਤੇ ਪਹੁੰਚੇ
. . .  1 day ago
ਖੱਟਰ ਨੇ ਕਿਸਾਨਾਂ ਨਾਲ ਸੰਬੰਧਿਤ ਮੁੱਦਿਆਂ ਨੂੰ ਲੈ ਕੇ ਸੂਬਾ ਇੰਚਾਰਜ ਬਿਪਲਬ ਦੇਬ ਨਾਲ ਕੀਤੀ ਮੀਟਿੰਗ
. . .  1 day ago
ਚੰਡੀਗੜ੍ਹ,9 ਜੂਨ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਸਾਨਾਂ ਨਾਲ ਸੰਬੰਧਿਤ ਮੁੱਦਿਆਂ ਨੂੰ ਲੈ ਕੇ ਚੰਡੀਗੜ੍ਹ ਵਿਚ ਸੂਬਾ ਇੰਚਾਰਜ ਬਿਪਲਬ ਕੁਮਾਰ ਦੇਬ ਨਾਲ ਮੀਟਿੰਗ ਕੀਤੀ ...
ਬੰਗਾਲ: ਪੰਚਾਇਤ ਚੋਣ ਨਾਮਜ਼ਦਗੀ ਨੂੰ ਲੈ ਕੇ ਹੋਈ ਹਿੰਸਾ, ਕਾਂਗਰਸੀ ਵਰਕਰ ਦੀ ਗੋਲੀ ਮਾਰ ਕੇ ਹੱਤਿਆ
. . .  1 day ago
ਅਮਰੀਕਾ ਨੇ ਯੂਕਰੇਨ ਲਈ 2.1 ਬਿਲੀਅਨ ਡਾਲਰ ਦੇ ਫੌਜੀ ਸਹਾਇਤਾ ਪੈਕੇਜ ਦਾ ਕੀਤਾ ਐਲਾਨ
. . .  1 day ago
ਈ.ਡੀ. ਨੇ ਪੇਪਰ ਲੀਕ ਮਾਮਲੇ ਵਿਚ ਵੱਖ-ਵੱਖ ਲੋਕਾਂ ਦੇ ਰਿਹਾਇਸ਼ 'ਤੇ ਚਲਾਈ ਤਲਾਸ਼ੀ ਮੁਹਿੰਮ
. . .  1 day ago
ਨਵੀਂ ਦਿੱਲੀ, 9 ਜੂਨ - ਈ.ਡੀ. ਨੇ ਸੀਨੀਅਰ ਟੀਚਰ ਗ੍ਰੇਡ II ਪੇਪਰ ਲੀਕ ਮਾਮਲੇ ਵਿਚ ਪੀ.ਐਮ.ਐਲ.ਏ., 2002 ਦੇ ਤਹਿਤ 5.6.2023 ਨੂੰ ਰਾਜਸਥਾਨ ਦੇ ਜੈਪੁਰ, ਜੋਧਪੁਰ, ਉਦੈਪੁਰ, ਅਜਮੇਰ, ਡੂੰਗਰਪੁਰ, ਬਾੜਮੇਰ...
ਅਮਿਤ ਸ਼ਾਹ ਨੇ ਅਮਰਨਾਥ ਯਾਤਰੀਆਂ ਲਈ ਲੋੜੀਂਦੀਆਂ ਸਹੂਲਤਾਂ ਲਈ ਉਚਿਤ ਪ੍ਰਬੰਧ ਕਰਨ ਦੇ ਦਿੱਤੇ ਨਿਰਦੇਸ਼
. . .  1 day ago
ਨਵੀਂ ਦਿੱਲੀ, 9 ਜੂਨ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅਮਰਨਾਥ ਯਾਤਰੀਆਂ ਲਈ ਯਾਤਰਾ, ਠਹਿਰਨ, ਬਿਜਲੀ, ਪਾਣੀ, ਸੰਚਾਰ ਅਤੇ ਸਿਹਤ ਸਮੇਤ ਸਾਰੀਆਂ ਲੋੜੀਂਦੀਆਂ ਸਹੂਲਤਾਂ ਲਈ ਉਚਿਤ ਪ੍ਰਬੰਧ ਕਰਨ ਦੇ...
ਕਾਂਗਰਸ ਨੇ ਸ਼ਕਤੀ ਸਿੰਘ ਗੋਹਿਲ ਦੀ ਥਾਂ ਦੀਪਕ ਬਾਬਰੀਆ ਨੂੰ ਹਰਿਆਣਾ ਤੇ ਦਿੱਲੀ ਲਈ ਏ.ਆਈ.ਸੀ.ਸੀ. ਇੰਚਾਰਜ ਕੀਤਾ ਨਿਯੁਕਤ
. . .  1 day ago
ਨਵੀਂ ਦਿੱਲੀ, 9 ਜੂਨ - ਕਾਂਗਰਸ ਨੇ ਸ਼ਕਤੀ ਸਿੰਘ ਗੋਹਿਲ ਦੀ ਥਾਂ ਦੀਪਕ ਬਾਬਰੀਆ ਨੂੰ ਹਰਿਆਣਾ ਅਤੇ ਦਿੱਲੀ ਲਈ ਏ.ਆਈ.ਸੀ.ਸੀ. ਇੰਚਾਰਜ ਨਿਯੁਕਤ ਕੀਤਾ ਹੈ।
ਮੇਰੇ ਘਰ ਕੋਈ ਨਹੀਂ ਆਇਆ- ਬਿ੍ਜ ਭੂਸ਼ਣ
. . .  1 day ago
ਨਵੀਂ ਦਿੱਲੀ, 9 ਜੂਨ- ਭਾਜਪਾ ਸਾਂਸਦ ਬ੍ਰਿਜ ਭੂਸ਼ਣ ਸਿੰਘ ਨੂੰ ਇਹ ਪੁੱਛੇ ਜਾਣ ’ਤੇ ਕਿ ਕੀ ਪੁਲਿਸ ਅੱਜ ਉਨ੍ਹਾਂ ਦੀ ਰਿਹਾਇਸ਼ ’ਤੇ ਪਹੁੰਚੀ ਹੈ ਤਾਂ ਉਨ੍ਹਾਂ ਕਿਹਾ ਕਿ ਮੇਰੇ ਕੋਲ ਕੋਈ ਨਹੀਂ ਆਇਆ।
ਮਨੀਪੁਰ ਹਿੰਸਾ: ਜਾਂਚ ਲਈ ਸਿੱਟ ਦਾ ਗਠਨ
. . .  1 day ago
ਨਵੀਂ ਦਿੱਲੀ, 9 ਜੂਨ- ਅਧਿਕਾਰਤ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸੀ.ਬੀ.ਆਈ. ਨੇ ਮਨੀਪੁਰ ਹਿੰਸਾ ਦੇ ਸੰਬੰਧ ਵਿਚ ਛੇ ਮਾਮਲੇ....
ਸੰਘਰਸ਼ ਕਮੇਟੀ ਸਾਦੀਹਰੀ ਨੇ ਐਸ.ਡੀ.ਐਮ. ਦਫ਼ਤਰ ਅੱਗੇ ਪਸ਼ੂ ਬੰਨ ਕੇ ਕੀਤਾ ਪ੍ਰਦਰਸ਼ਨ
. . .  1 day ago
ਦਿੜ੍ਹਬਾ ਮੰਡੀ, 9 ਜੂਨ (ਹਰਬੰਸ ਸਿੰਘ ਛਾਜਲੀ)- ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਸਾਦੀਹਰੀ ਵਲੋਂ ਐਸ.ਡੀ.ਐਮ. ਦਿੜ੍ਹਬਾ ਦੇ ਦਫ਼ਤਰ ਅੱਗੇ ਧਰਨਾ ਲਗਾ ਕੇ ਪ੍ਰਦਰਸ਼ਨਕਾਰੀਆਂ ਨੇ ਆਪਣੇ ਪਸ਼ੂ ਨਾਲ ਲਿਆ ਕੇ....
ਭਾਰਤੀ ਫ਼ੌਜ ਨੇ ਸੰਯੁਕਤ ਆਪ੍ਰੇਸ਼ਨ ਦੌਰਨ ਨਾਰਕੋ ਟੈਰਰ ਮੂਲ ਦੇ 3 ਸੰਚਾਲਕ ਕੀਤੇ ਗਿ੍ਫ਼ਤਾਰ
. . .  1 day ago
ਸ੍ਰੀਨਗਰ, 9 ਜੂਨ- ਭਾਰਤੀ ਫ਼ੌਜ ਵਲੋਂ ਸੁੰਦਰਬਨੀ ਨਾਰਕੋਟਿਕਸ ਰਿਕਵਰੀ ਕੇਸ, ਜੇ.ਕੇ.ਪੀ. ਪੁੰਛ ਅਤੇ ਜੇ.ਕੇ.ਪੀ. ਸੁੰਦਰਬਨੀ ਦੇ ਪੁੰਛ ਜ਼ਿਲ੍ਹੇ ਵਿਚ ਕਈ ਸੰਯੁਕਤ ਆਪ੍ਰੇਸ਼ਨ ਕੀਤੇ ਗਏ, ਜਿਸ ਵਿਚ ਉਨ੍ਹਾਂ ਵਲੋਂ....
ਬਿ੍ਜ ਭੂਸ਼ਣ ਦੀ ਗਿ੍ਫ਼ਤਾਰੀ ਜ਼ਰੂਰੀ- ਬਜਰੰਗ ਪੂਨੀਆ
. . .  1 day ago
ਨਵੀਂ ਦਿੱਲੀ, 9 ਜੂਨ- ਮਹਿਲਾ ਪਹਿਲਵਾਨਾਂ ਦੇ ਪੁਲਿਸ ਨਾਲ ਬਿ੍ਜ ਭੂਸ਼ਣ ਦੇ ਘਰ ਜਾਣ ਦੀਆਂ ਆ ਰਹੀਆਂ ਖ਼ਬਰਾਂ ਦੇ ਦੌਰਾਨ ਪਹਿਲਵਾਨ ਬਜਰੰਗ ਪੂਨੀਆ ਨੇ ਟਵੀਟ ਕੀਤਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵਲੋਂ....
ਦੇਸ਼ ਦਾ ਵਿਕਾਸ ਉਦੋਂ ਹੀ ਹੋਵੇਗਾ ਜਦੋਂ ਅਸੀਂ ਸਹੀ ਕਦਮ ਚੁੱਕਾਂਗੇ- ਐਸ. ਜੈਸ਼ੰਕਰ
. . .  1 day ago
ਨਵੀਂ ਦਿੱਲੀ, 9 ਜੂਨ- ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਨੇ ਕਿਹਾ ਕਿ ਅੱਜ ਅਸੀਂ ਵਿਦੇਸ਼ੀ ਨਿਵੇਸ਼ ਵਿਚ ਪਹਿਲੇ ਸਥਾਨ ’ਤੇ ਹਾਂ, ਪਰ ਇਹ ਉਹ ਸਥਾਨ ਨਹੀਂ ਹੈ ਜਿੱਥੇ ਅਸੀਂ ਸੰਤੁਸ਼ਟ ਹੋ ਸਕਦੇ ਹਾਂ, ਅਸੀਂ ਇਸ ਨੂੰ ਹੋਰ.....
ਅਮਿਤ ਸ਼ਾਹ ਨੇ ਅਮਰਨਾਥ ਯਾਤਰਾ ਸੰਬੰਧੀ ਕੀਤੀ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ
. . .  1 day ago
ਨਵੀਂ ਦਿੱਲੀ, 9 ਜੂਨ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅਮਰਨਾਥ ਯਾਤਰਾ ਦੀਆਂ ਤਿਆਰੀਆਂ ਨੂੰ ਲੈ ਕੇ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮੀਟਿੰਗ ਵਿਚ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ.....
ਉਤਮ ਗਾਰਡਨ ਕਾਲੋਨੀ ਮਨਵਾਲ ਵਿਖੇ ਪਤੀ-ਪਤਨੀ ਦਾ ਬੇਰਹਿਮੀ ਨਾਲ ਕਤਲ
. . .  1 day ago
ਪਠਾਨਕੋਟ/ਸ਼ਾਹਪੁਰ ਕੰਢੀ, 9 ਜੂਨ (ਆਸ਼ੀਸ਼ ਸ਼ਰਮਾ/ਰਣਜੀਤ ਸਿੰਘ)- ਪਠਾਨਕੋਟ ਦੇ ਥਾਣਾ ਸ਼ਾਹਪੁਰ ਕੰਢੀ ਅਧੀਨ ਪੈਂਦੀ ਉਤਮ ਗਾਰਡਨ ਕਾਲੋਨੀ ਮਨਵਾਲ ਵਿਚ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਇਕ.....
ਕਿਸਾਨਾਂ ਵਲੋਂ ਪਾਵਰਕਾਮ ਦੇ ਮੁੱਖ ਦਫ਼ਤਰ ਸਾਹਮਣੇ ਮਰਨ ਵਰਤ ਸ਼ੁਰੂ
. . .  1 day ago
ਪਟਿਆਲਾ, 9 ਜੂਨ (ਅਮਰਬੀਰ ਸਿੰਘ ਆਹਲੂਵਾਲੀਆ)- ਪਟਿਆਲਾ ਦੀ ਮਾਲ ਰੋਡ ’ਤੇ ਸਥਿਤ ਪਾਵਰਕਾਮ ਦੇ ਮੁੱਖ ਦਫ਼ਤਰ ਸਾਹਮਣੇ ਧਰਨੇ ’ਤੇ ਬੈਠੇ ਕਿਸਾਨਾਂ ਵਲੋਂ ਮਰਨ ਵਰਤ ਆਰੰਭ ਦਿੱਤਾ....
ਸੜਕ ਹਾਦਸੇ ਵਿਚ ਇਕ ਦੀ ਮੌਤ
. . .  1 day ago
ਭਵਾਨੀਗੜ੍ਹ, 9 ਜੂਨ (ਰਣਧੀਰ ਸਿੰਘ ਫੱਗੂਵਾਲਾ)- ਪਿੰਡ ਬਾਲਦ ਕਲਾਂ ਨੇੜੇ ਮੋਟਰਸਾਈਕਲ ਅਤੇ ਕਾਰ ਵਿਚਕਾਰ ਹੋਏ ਹਾਦਸੇ ਵਿਚ ਮੋਟਰਸਾਈਕਲ ਸਵਾਰ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪਿੰਡ ਲੱਡੀ ਦੇ ਵਾਸੀ ਗੁਰਮੇਲ.....
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 10 ਚੇਤ ਸੰਮਤ 555

ਬਰਨਾਲਾ

ਟਰਾਂਸਫ਼ਾਰਮਰ ਨਾਲ ਟਕਰਾਉਣ ਕਾਰਨ ਰੂੰ ਦੀਆਂ ਗੱਠਾਂ ਦੇ ਭਰੇ ਘੋੜੇ ਟਰਾਲੇ ਨੂੰ ਲੱਗੀ ਭਿਆਨਕ ਅੱਗ, ਭਾਰੀ ਨੁਕਸਾਨ

ਤਪਾ ਮੰਡੀ, 22 ਮਾਰਚ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਬਰਨਾਲਾ-ਬਠਿੰਡਾ ਮੁੱਖ ਮਾਰਗ 'ਤੇ ਅੱਜ ਸਵੇਰੇ ਕਰੀਬ ਢਾਈ ਕੁ ਵਜੇ ਡੇਰਾ ਬਾਬਾ ਇੰਦਰਦਾਸ ਨਜ਼ਦੀਕ ਟਰਾਂਸਫ਼ਾਰਮਰ ਨਾਲ ਟਕਰਾਉਣ ਕਾਰਨ ਰੂੰ ਦੀਆਂ ਗੱਠਾਂ ਦੇ ਭਰੇ ਘੋੜੇ ਟਰਾਲੇ ਨੂੰ ਭਿਆਨਕ ਅੱਗ ਲੱਗ ਗਈ ¢ ਜਾਣਕਾਰੀ ਅਨੁਸਾਰ ਸਿਵਲ ਹਸਪਤਾਲ ਤਪਾ ਵਿਖੇ ਜੇਰੇ ਇਲਾਜ ਟਰਾਲਾ ਚਾਲਕ ਹਰਬੰਸ ਸਿੰਘ ਪੁੱਤਰ ਹਰਚੰਦ ਸਿੰਘ ਵਾਸੀ ਪਿੰਡ ਲੰਮੇ ਜੱਟਪੁਰਾ ਘੋੜੇ ਟਰਾਲੇ 'ਚ ਮਹਾਰਾਸ਼ਟਰ ਤੋਂ ਰੂੰ ਦੀਆਂ ਗੱਠਾਂ ਭਰ ਕੇ ਬਠਿੰਡਾ ਜਾ ਰਿਹਾ ਸੀ, ਜਦੋਂ ਉਸ ਨੇ ਤਪਾ ਵਿਖੇ ਓਵਰਬਿ੍ਜ ਉੱਤਰ ਕੇ ਜਿਉਂ ਹੀ ਟਰਾਲਾ ਸਰਵਿਸ ਰੋਡ ਵਾਲੀ ਸਾਈਡ ਮੋੜਿਆ ਤਾਂ ਅਚਾਨਕ ਟਰਾਲੇ ਦਾ ਸੰਤੁਲਨ ਵਿਗੜ ਗਿਆ ਅਤੇ ਉਹ ਰੋਡ ਦੀ ਸਾਈਡ 'ਤੇ ਲੱਗੇ ਟਰਾਂਸਫ਼ਾਰਮਰ ਨਾਲ ਟਕਰਾ ਕੇ ਪਲਟ ਗਿਆ ਅਤੇ ਟਰਾਂਸਫ਼ਾਰਮਰ ਬਿਜਲੀ ਦੇ ਖੰਭਿਆਂ ਨਾਲੋਂ ਉੱਖੜ ਕਿ ਰੰੂ ਦੀਆਂ ਗੱਠਾਂ ਉਪਰ ਜਾ ਡਿੱਗਾ ਉਪਰੰਤ ਸਪਾਰਕਿੰਗ ਕਾਰਨ ਰੂੰ ਦੀਆਂ ਗੱਠਾਂ ਨੂੰ ਅੱਗ ਲੱਗ ਗਈ ਅਤੇ ਦੇਖਦੇ ਹੀ ਦੇਖਦੇ ਅੱਗ ਨੇ ਵਿਕਰਾਲ ਰੂਪ ਧਾਰਨ ਕਰ ਲਿਆ ¢ ਜਿਸ ਦਾ ਪਤਾ ਨਜ਼ਦੀਕੀ ਖੇਤਾਂ ਸਥਿਤ ਘਰਾਂ 'ਚ ਰਹਿੰਦੇ ਕਿਸਾਨਾਂ ਨੂੰ ਲੱਗਾ ਤਾਂ ਉਹ ਭੱਜ ਕਿ ਮÏਕੇ 'ਤੇ ਪੁੱਜੇ, ਜਿਨ੍ਹਾਂ ਜ਼ਖ਼ਮੀ ਹੋਏ ਟਰਾਲਾ ਚਾਲਕ ਨੂੰ ਕੈਬਿਨ ਵਿਚੋਂ ਬਾਹਰ ਕੱਢਿਆ ਉਪਰੰਤ ਘਟਨਾ ਸੰਬੰਧੀ ਸੂਚਨਾ ਮਿੰਨੀ ਸਹਾਰਾ ਕਲੱਬ, ਪੁਲਿਸ ਪ੍ਰਸ਼ਾਸਨ, ਪਾਵਰਕਾਮ ਅਧਿਕਾਰੀਆਂ ਤੋਂ ਇਲਾਵਾ ਤਪਾ ਅਤੇ ਬਰਨਾਲਾ ਵਿਖੇ ਫਾਇਰ ਬਿਗ੍ਰੇਡ ਕਰਮਚਾਰੀਆਂ ਨੂੰ ਦਿੱਤੀ ¢ ਘਟਨਾ ਦਾ ਪਤਾ ਲੱਗਦੇ ਹੀ ਫਾਇਰਮੈਨ ਗੁਰਨਿੰਦਰ ਸਿੰਘ, ਮਨਦੀਪ ਸਿੰਘ ਤਪਾ ਅਤੇ ਬਰਨਾਲਾ ਤੋਂ ਡਾ. ਪ੍ਰੇਮ ਸਿੰਘ, ਫਾਇਰਮੈਨ ਸਨਪ੍ਰੀਤ ਸਿੰਘ ਤੇ ਜਸਵਿੰਦਰ ਸਿੰਘ ਮÏਕੇ 'ਤੇ ਪੁੱਜੇ, ਜਿਨ੍ਹਾਂ ਬੜੀ ਮਸ਼ੱਕਤ ਬਾਅਦ ਅੱਗ 'ਤੇ ਕਾਬੂ ਪਾਇਆ ਅਤੇ ਪਾਵਰਕਾਮ ਦੇ ਜੇ.ਈ. ਪਰਗਟ ਸਿੰਘ ਨੇ ਤੁਰੰਤ ਮÏਕੇ 'ਤੇ ਪਹੁੰਚ ਕਿ ਬਿਜਲੀ ਸਪਲਾਈ ਬੰਦ ਕਰਵਾਈ¢ ਘਟਨਾ ਮÏਕੇ ਥਾਣਾ ਮੁਖੀ ਨਿਰਮਲਜੀਤ ਸਿੰਘ ਸੰਧੂ ਦੀ ਅਗਵਾਈ 'ਚ ਮÏਕੇ 'ਤੇ ਪਹੁੰਚੇ ਸਹਾਇਕ ਥਾਣੇਦਾਰ ਗਿਆਨ ਚੰਦ, ਹੌਲਦਾਰ ਗੁਰਪਿਆਰ ਸਿੰਘ ਅਤੇ ਬਲਜੀਤ ਸਿੰਘ ਵੀ ਤੁਰੰਤ ਰਾਹਤ ਕਾਰਜਾਂ 'ਚ ਜੁਟੇ ਅਤੇ ਆਵਾਜਾਈ ਬਹਾਲ ਕਰਵਾਈ ¢

ਮਜ਼ਦੂਰ ਤੇ ਕਿਸਾਨ ਜਥੇਬੰਦੀਆਂ ਨੇ ਗਰੀਬ ਪਰਿਵਾਰ ਦੇ ਘਰ ਦੀ ਕੁਰਕੀ ਰੁਕਵਾਉਣ ਲਈ ਦਿੱਤਾ ਧਰਨਾ

ਬਰਨਾਲਾ, 22 ਮਾਰਚ (ਅਸ਼ੋਕ ਭਾਰਤੀ)-ਮਜ਼ਦੂਰ ਤੇ ਕਿਸਾਨ ਜਥੇਬੰਦੀਆਂ ਵਲੋਂ ਪੱਤੀ ਰੋਡ ਬਰਨਾਲਾ ਵਿਖੇ ਗਰੀਬ ਪਰਿਵਾਰ ਦੇ ਘਰ ਦੀ ਕੁਰਕੀ ਰੁਕਵਾਉਣ ਲਈ ਧਰਨਾ ਲਗਾ ਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ | ਮਜ਼ਦੂਰ ਅਧਿਕਾਰ ਅੰਦੋਲਨ ਪੰਜਾਬ ਦੇ ਸੂਬਾਈ ਆਗੂ ...

ਪੂਰੀ ਖ਼ਬਰ »

ਮੁਰਗੀ ਫਾਰਮ ਰੂੜੇਕੇ ਕਲਾਂ ਬੰਦ ਕਰਵਾਉਣ ਲਈ ਕਿਸਾਨ ਜਥੇਬੰਦੀਆਂ ਵਲੋਂ ਤਿੰਨ ਮਹੀਨਿਆਂ ਤੋਂ ਲਗਾਇਆ ਧਰਨਾ ਸਮਾਪਤ

ਰੂੜੇਕੇ ਕਲਾਂ, 22 ਮਾਰਚ (ਗੁਰਪ੍ਰੀਤ ਸਿੰਘ ਕਾਹਨੇਕੇ)-ਮੁਰਗੀ ਫਾਰਮ ਬੰਦ ਕਰਵਾਉਣ ਦੀ ਮੰਗ ਨੂੰ ਲੈ ਕੇ ਪਿਛਲੇ ਤਿੰਨ ਮਹੀਨਿਆਂ ਤੋਂ ਕਿਸਾਨ ਜਥੇਬੰਦੀਆਂ ਵਲੋਂ ਲਗਾਇਆ ਗਿਆ ਰੋਸ ਧਰਨਾ ਸਮਝੌਤੇ ਉਪਰੰਤ ਸਮਾਪਤ ਹੋ ਗਿਆ ਹੈ | ਜਾਣਕਾਰੀ ਦਿੰਦੇ ਹੋਏ ਭਾਰਤੀ ਕਿਸਾਨ ...

ਪੂਰੀ ਖ਼ਬਰ »

ਕੰਬਾਈਨ ਦੀ ਲਪੇਟ 'ਚ ਆਉਣ ਕਾਰਨ ਧੂਰਕੋਟ ਦੇ ਨੌਜਵਾਨ ਦੀ ਮੌਤ

ਰੂੜੇਕੇ ਕਲਾਂ, 22 ਮਾਰਚ (ਗੁਰਪ੍ਰੀਤ ਸਿੰਘ ਕਾਹਨੇਕੇ)-ਪਿੰਡ ਧੂਰਕੋਟ ਦੇ ਨੌਜਵਾਨ ਦੀ ਰਾਜਸਥਾਨ ਵਿਖੇ ਮਜ਼ਦੂਰੀ ਕਰਨ ਗਏ ਸਮੇਂ ਕੰਬਾਈਨ ਦੀ ਲਪੇਟ ਵਿਚ ਆਉਣ ਕਾਰਨ ਮੌਤ ਹੋਣ ਦੀ ਖ਼ਬਰ ਹੈ | ਜਾਣਕਾਰੀ ਦਿੰਦੇ ਹੋਏ ਹਰਬੰਸ ਸਿੰਘ, ਕਲੱਬ ਪ੍ਰਧਾਨ ਚਮਕੌਰ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਪਿੰਡ ਠੀਕਰੀਵਾਲਾ ਤੇ ਆਸ-ਪਾਸ ਇਲਾਕਿਆਂ 'ਚ ਜੰਗਲੀ ਸੂਰਾਂ ਦੀ ਸਮੱਸਿਆ ਹੱਲ ਕਰਨ ਲਈ ਕਮੇਟੀ ਗਠਿਤ

ਬਰਨਾਲਾ, 22 ਮਾਰਚ (ਗੁਰਪ੍ਰੀਤ ਸਿੰਘ ਲਾਡੀ)-ਪਿੰਡ ਠੀਕਰੀਵਾਲ ਅਤੇ ਆਸ ਪਾਸ ਦੇ ਇਲਾਕਿਆਂ ਵਿਚ ਜੰਗਲੀ ਸੂਰਾਂ ਦੀ ਸਮੱਸਿਆ ਨੂੰ ਵੇਖਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਨੇ ਇਸ ਸੰਬੰਧੀ ਕਮੇਟੀ ਗਠਿਤ ਕੀਤੀ ਹੈ ¢ ਡਿਪਟੀ ਕਮਿਸ਼ਨਰ ਬਰਨਾਲਾ ਪੂਨਮਦੀਪ ਕÏਰ ਨੇ ਦੱਸਿਆ ...

ਪੂਰੀ ਖ਼ਬਰ »

ਭਾਕਿਯੂ ਡਕੌਂਦਾ ਵਲੋਂ ਟੋਲ ਪਲਾਜ਼ਾ ਚੁਕਵਾਉਣ ਲਈ ਪੱਕਾ ਮੋਰਚਾ ਜਾਰੀ

ਸ਼ਹਿਣਾ, 22 ਮਾਰਚ (ਸੁਰੇਸ਼ ਗੋਗੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਉੱਗੋਕੇ ਦੀ ਅਗਵਾਈ ਵਿਚ ਟੋਲ ਪਲਾਜ਼ਾ ਚੁਕਵਾਉਣ ਲਈ ਲਗਾਇਆ ਪੱਕਾ ਮੋਰਚਾ ਜਾਰੀ ਹੈ | ਇਸ ਮੌਕੇ ਦਰਸ਼ਨ ਸਿੰਘ ਉਗੋਕੇ ਨੇ ਕਿਹਾ ਇਹ ਟੋਲ ਪਲਾਜ਼ਾ ...

ਪੂਰੀ ਖ਼ਬਰ »

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਵਿਖੇ ਸਪਰਿੰਗ ਉਲੰਪਿਕਸ ਖੇਡਾਂ ਕਰਵਾਈਆਂ

ਭਦੌੜ, 22 ਮਾਰਚ (ਰਜਿੰਦਰ ਬੱਤਾ, ਵਿਨੋਦ ਕਲਸੀ)-ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਭਦੌੜ ਵਿਖੇ ਜੂਨੀਅਰ ਬੱਚਿਆਂ ਦੀਆਂ ਸਪਰਿੰਗ ਉਲੰਪਿਕਸ ਖੇਡਾਂ ਕਰਵਾਈਆਂ ਗਈਆਂ ਜਿਨ੍ਹਾਂ ਵਿਚ ਨਰਸਰੀ ਤੋਂ ਚੌਥੀ ਜਮਾਤ ਦੇ ਬੱਚਿਆਂ ਨੇ ਹਿੱਸਾ ਲਿਆ | ਐਮ.ਡੀ. ਰਣਪ੍ਰੀਤ ਸਿੰਘ ਰਾਏ, ...

ਪੂਰੀ ਖ਼ਬਰ »

ਹਰਜੀਤ ਸਿੰਘ ਸੀਤੂ ਦੀਵਾਨਾ ਨਮਿਤ ਸ਼ਰਧਾਂਜਲੀ ਸਮਾਗਮ

ਟੱਲੇਵਾਲ, 22 ਮਾਰਚ (ਸੋਨੀ ਚੀਮਾ)-ਕਿਸਾਨੀ ਘੋਲਾਂ ਦੇ ਨਾਇਕ ਵਜੋਂ ਜਾਣੇ ਜਾਂਦੇ ਹਰਜੀਤ ਸਿੰਘ ਸੀਤੂ ਦੀਵਾਨਾ ਬਲਾਕ ਮੀਤ ਪ੍ਰਧਾਨ ਮਹਿਲ ਕਲਾਂ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨਮਿਤ ਸ਼ਰਧਾਂਜਲੀ ਸਮਾਗਮ ਪਿੰਡ ਦੀਵਾਨਾ ਦੇ ਗੁਰਦੁਆਰਾ ਸਾਹਿਬ ਵਿਖੇ ਹੋਇਆ | ...

ਪੂਰੀ ਖ਼ਬਰ »

ਮਹਿਲ ਕਲਾਂ ਵਿਖੇ ਤਹਿਸੀਲ ਕੰਪਲੈਕਸ ਦੀ ਉਸਾਰੀ ਸੰਬੰਧੀ ਕੀਤੀ ਬੈਠਕ

ਬਰਨਾਲਾ, 22 ਮਾਰਚ (ਗੁਰਪ੍ਰੀਤ ਸਿੰਘ ਲਾਡੀ)-ਮਹਿਲ ਕਲਾਂ ਵਿਖੇ ਤਹਿਸੀਲ ਕੰਪਲੈਕਸ ਦੀ ਉਸਾਰੀ ਸੰਬੰਧੀ ਅੱਜ ਡਿਪਟੀ ਕਮਿਸ਼ਨਰ ਬਰਨਾਲਾ ਪੂਨਮਦੀਪ ਕੌਰ ਦੀ ਅਗਵਾਈ ਹੇਠ ਬੈਠਕ ਕੀਤੀ ਗਈ | ਜਿਸ ਵਿਚ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਰਕਾਰ ਵਲੋਂ ਜਾਰੀ ਨਿਰਦੇਸ਼ਾਂ ...

ਪੂਰੀ ਖ਼ਬਰ »

ਜੇਲ੍ਹਾਂ 'ਚ ਸੱੁਟੇ ਬੇਕਸੂਰ ਸਿੱਖ ਨੌਜਵਾਨਾਂ ਨੂੰ ਰਿਹਾਅ ਕਰਵਾਉਣ ਲਈ ਮੁਫ਼ਤ ਲੜਾਂਗੇ ਕੇਸ-ਐਡਵੋਕੇਟ ਰਾਹੀ

ਰੂੜੇਕੇ ਕਲਾਂ, 22 ਮਾਰਚ (ਗੁਰਪ੍ਰੀਤ ਸਿੰਘ ਕਾਹਨੇਕੇ)-ਭਾਜਪਾ ਦੀ ਕੇਂਦਰ ਸਰਕਾਰ ਦੇ ਇਸ਼ਾਰੇ 'ਤੇ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਨੇ ਬੇਕਸੂਰ ਸਿੱਖ ਨੌਜਵਾਨਾਂ ਨੂੰ ਝੂਠੇ ਮੁਕੱਦਮੇ ਬਣਾ ਕੇ ਮਨੁੱਖਤਾ ਵਿਰੋਧੀ ਕਾਲੇ ਕਾਨੂੰਨਾਂ ਦੀਆਂ ਧਾਰਾਵਾਂ ਲਾ ਕੇ ਪੰਜਾਬ ...

ਪੂਰੀ ਖ਼ਬਰ »

ਨਵਦੀਪ ਸਿੰਘ ਬਾਠ ਯਾਦਗਾਰੀ ਲਾਇਬ੍ਰੇਰੀ ਚੰਨਣਵਾਲ ਲਈ 110 ਕਿਤਾਬਾਂ ਭੇਟ

ਮਹਿਲ ਕਲਾਂ, 22 ਮਾਰਚ (ਅਵਤਾਰ ਸਿੰਘ ਅਣਖੀ)-ਨਵਦੀਪ ਸਿੰਘ ਬਾਠ ਈ-ਲਾਇਬ੍ਰੇਰੀ ਚੰਨਣਵਾਲ ਲਈ ਲੇਖਕ ਬੂਟਾ ਸਿੰਘ ਚÏਹਾਨ ਨੇ 110 ਕਿਤਾਬਾਂ ਪ੍ਰਬੰਧਕਾਂ ਨੂੰ ਭੇਟ ਕੀਤੀਆਂ¢ ਇਸ ਮÏਕੇ ਗਜ਼ਲਕਾਰ ਜਗਜੀਤ ਗੁਰਮ ਪ੍ਰਧਾਨ ਗ਼ਜ਼ਲ ਮੰਚ ਨੇ ਆਪਣੀ ਆਉਣ ਵਾਲੀ ਕਿਤਾਬ ਬਾਰੇ ਵਿਚਾਰ ...

ਪੂਰੀ ਖ਼ਬਰ »

ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ 'ਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਸ਼ਹੀਦੀ ਦਿਵਸ ਮਨਾਇਆ

ਬਰਨਾਲਾ, 22 ਮਾਰਚ (ਅਸ਼ੋਕ ਭਾਰਤੀ)-ਐਸ.ਬੀ.ਐਸ. ਪਬਲਿਕ ਸਕੂਲ ਸੁਰਜੀਤਪੁਰਾ ਵਿਖੇ ਅਧਿਆਪਕ ਨਰਾਇਣ ਗਰਗ ਦੀ ਅਗਵਾਈ ਵਿਚ ਸ਼ਹੀਦੇ-ਏ-ਆਜ਼ਮ ਭਗਤ ਸਿੰਘ ਦਾ ਸ਼ਹੀਦੀ ਦਿਵਸ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਦੇ ਗੀਤ, ਸੰਗੀਤ, ਕੋਰੀਓਗ੍ਰਾਫ਼ੀ ਪੇਸ਼ ...

ਪੂਰੀ ਖ਼ਬਰ »

ਸੀ.ਐਸ. ਇਮੀਗੇ੍ਰਸ਼ਨ ਨੇ ਪਰਿਵਾਰ ਦੀ ਕੈਨੇਡਾ ਦੀ ਪੀ.ਆਰ. ਲਗਵਾਈ

ਟੱਲੇਵਾਲ, 22 ਮਾਰਚ (ਸੋਨੀ ਚੀਮਾ)-ਸੀ.ਐਸ. ਇਮੀਗੇ੍ਰਸ਼ਨ ਇੰਮੀਗ੍ਰਸਨ ਦੇ ਮੈਦਾਨ 'ਚ ਹਰ ਦਿਨ ਨਵੇਂ ਮੁਕਾਮ ਹਾਸਲ ਕਰ ਰਹੀ ਹੈ | ਇਸੇ ਕੜੀ ਦੇ ਚਲਦਿਆਂ ਕੰਪਨੀ ਨੇ ਗੌਰੀ ਸੂਦ ਪਤਨੀ ਸ੍ਰੀ ਨਿਤਿਨ ਸੂਦ ਵਾਸੀ ਐਸ.ਪੀ.ਐਸ ਰੈਜੀਡੈਂਸ ਵੈਭਵ ਖੰਡ 'ਇੰਦਰਪੁਰਮ ਜ਼ਿਲ੍ਹਾ ...

ਪੂਰੀ ਖ਼ਬਰ »

ਯੂ.ਐਸ.ਏ ਸਕੂਲ ਦੇ ਡੈਲੀਗੇਟ ਨੇ ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਨਾਲ ਤਿੰਨ ਸਾਲਾਂ ਲਈ ਵਧਾਇਆ ਗਲੋਬਲ ਸਮਝੌਤਾ

ਰੂੜੇਕੇ ਕਲਾਂ, 22 ਮਾਰਚ (ਗੁਰਪ੍ਰੀਤ ਸਿੰਘ ਕਾਹਨੇਕੇ)-ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਦੇ ਚੇਅਰਮੈਨ ਰਵਿੰਦਰਜੀਤ ਸਿੰਘ ਬਿੰਦੀ, ਪ੍ਰਧਾਨ ਅਮਰਜੀਤ ਕੌਰ ਬਬਲੀ ਖੀਪਲ ਦੀ ਅਗਵਾਈ ਵਿਚ ਯੂ.ਐਸ.ਏ ਦੇ ਸਕੂਲ ਦੀ ਫਾੳਾੂਡੇਸ਼ਨ ਸਕੂਲ ਫਲੋਰੀਡਾ ਨਾਲ ਕਈ ਸਾਲ ...

ਪੂਰੀ ਖ਼ਬਰ »

ਆਰੀਆ ਸਮਾਜ ਸਥਾਪਨਾ ਦਿਵਸ ਮੌਕੇ ਹਵਨ ਯੱਗ ਕਰਵਾਇਆ

ਬਰਨਾਲਾ, 22 ਮਾਰਚ (ਅਸ਼ੋਕ ਭਾਰਤੀ)-ਸ੍ਰੀ ਲਾਲ ਬਹਾਦਰ ਸ਼ਾਸਤਰੀ ਆਰੀਆ ਮਹਿਲਾ ਕਾਲਜ ਬਰਨਾਲਾ ਵਿਖੇ ਆਰੀਆ ਸਮਾਜ ਸਥਾਪਨਾ ਦਿਵਸ ਮੌਕੇ ਹਵਨ ਯੱਗ ਕਰਵਾਇਆ ਗਿਆ | ਇਸ ਮੌਕੇ ਕਾਲਜ ਦੇ ਪਿ੍ੰਸੀਪਲ ਡਾ: ਨੀਲਮ ਸ਼ਰਮਾ ਨੇ ਕਿਹਾ ਕਿ ਆਰੀਆ ਸਮਾਜ ਦੀ ਸਥਾਪਨਾ ਮਹਾਂਰਿਸ਼ੀ ...

ਪੂਰੀ ਖ਼ਬਰ »

ਐਸ.ਐਸ.ਡੀ. ਕਾਲਜ ਵਿਖੇ ਇਕ ਰੋਜ਼ਾ ਐਨ.ਐਸ.ਐਸ. ਕੈਂਪ ਲਗਾਇਆ

ਬਰਨਾਲਾ, 22 ਮਾਰਚ (ਅਸ਼ੋਕ ਭਾਰਤੀ)-ਐਸ.ਐਸ.ਡੀ. ਕਾਲਜ ਬਰਨਾਲਾ ਵਿਖੇ ਐਨ.ਐਸ.ਐਸ ਦੇ ਪ੍ਰੋਗਰਾਮ ਅਫ਼ਸਰ ਪ੍ਰੋ: ਕਰਨੈਲ ਸਿੰਘ ਦੀ ਅਗਵਾਈ ਵਿਚ ਇਕ ਰੋਜ਼ਾ ਐਨ.ਐਸ.ਐਸ. ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਵਲੰਟੀਅਰਜ਼ ਨੇ ਕਾਲਜ ਦੇ ਚੌਗਿਰਦੇ, ਖੇਡ ਮੈਦਾਨ ਅਤੇ ਕਲਾਸਰੂਮਾਂ ਦੀ ...

ਪੂਰੀ ਖ਼ਬਰ »

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਮਹਿਲ ਕਲਾਂ ਵਿਖੇ ਵੱਖ-ਵੱਖ ਪ੍ਰਤੀਯੋਗਤਾਵਾਂ ਕਰਵਾਈਆਂ

ਮਹਿਲ ਕਲਾਂ, 22 ਮਾਰਚ (ਤਰਸੇਮ ਸਿੰਘ ਗਹਿਲ)-ਉੱਘੀ ਵਿੱਦਿਅਕ ਸੰਸਥਾ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਮਹਿਲ ਕਲਾਂ ਵਿਖੇ ਸਕੂਲ ਪਿ੍ੰਸੀਪਲ ਡਾ: ਹਿਮਾਂਸ਼ੂ ਦੱਤ ਸ਼ਰਮਾ ਦੀ ਅਗਵਾਈ ਹੇਠ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਮੁੱਖ ਰੱਖਦਿਆਂ ਸਕੂਲ ਵਿਚ ...

ਪੂਰੀ ਖ਼ਬਰ »

ਪਿੰਡ ਦੀਵਾਨਾ ਵਿਖੇ ਭਾਰਤੀ ਕਿਸਾਨ ਯੂਨੀਅਨ ਦੀ ਜ਼ਿਲ੍ਹਾ ਪੱਧਰੀ ਮੀਟਿੰਗ

ਟੱਲੇਵਾਲ, 22 ਮਾਰਚ (ਸੋਨੀ ਚੀਮਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦਾ ਸ਼ਹੀਦੀ ਦਿਹਾੜਾ 23 ਮਾਰਚ ਨੂੰ ਜ਼ਿਲ੍ਹਾ ਬਰਨਾਲਾ ਵਲੋਂ ਦਾਣਾ ਮੰਡੀ ਬਰਨਾਲਾ ਵਿਖੇ ਮਨਾਇਆ ਜਾ ਰਿਹਾ ਹੈ | ਜਿਸ ਦੇ ਸੰਬੰਧ ਵਿਚ ਪਿੰਡ ...

ਪੂਰੀ ਖ਼ਬਰ »

ਕੁਟੀਆ ਭਗਤ ਰਾਮ ਹਮੀਦੀ ਵਿਖੇ ਸਾਲਾਨਾ ਧਾਰਮਿਕ ਸਮਾਗਮ

ਮਹਿਲ ਕਲਾਂ, 22 ਮਾਰਚ (ਅਵਤਾਰ ਸਿੰਘ ਅਣਖੀ)-ਕੁਟੀਆ ਭਗਤ ਰਾਮ ਜੀ ਪਿੰਡ ਹਮੀਦੀ ਵਿਖੇ ਸਾਲਾਨਾ ਧਾਰਮਿਕ ਸਮਾਗਮ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ¢ ਇਸ ਮÏਕੇ ਸ੍ਰੀ ਪਵਨ ਜੋਸ਼ੀ, ਸ੍ਰੀਮਤੀ ਸੁਦੇਸ਼ ਜੋਸ਼ੀ ਦੇ ਉਪਰਾਲੇ ਸਦਕਾ ਸ਼ਿਵ ਪਾਰਵਤੀ ਮੂਰਤੀ ਸਥਾਪਨਾ ਕੀਤੀ ਗਈ ¢ ...

ਪੂਰੀ ਖ਼ਬਰ »

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ ਵਿਸ਼ਵ ਜਲ ਦਿਵਸ ਮਨਾਇਆ

ਬਰਨਾਲਾ, 22 ਮਾਰਚ (ਅਸ਼ੋਕ ਭਾਰਤੀ)-ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ ਵਿਸ਼ਵ ਜਲ ਦਿਵਸ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਦੇ ਪਾਣੀ ਦੀ ਸਾਂਭ ਸੰਭਾਲ ਸੰਬੰਧੀ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ | ਐਮ.ਡੀ. ਸ: ਰਣਪ੍ਰੀਤ ਸਿੰਘ ਨੇ ਕਿਹਾ ਕਿ ਪਾਣੀ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਵਿਸ਼ਵ ਓਰਲ ਸਿਹਤ ਦਿਵਸ ਮਨਾਇਆ

ਬਰਨਾਲਾ, 22 ਮਾਰਚ (ਨਰਿੰਦਰ ਅਰੋੜਾ)-ਸਿਹਤ ਵਿਭਾਗ ਬਰਨਾਲਾ ਵਲੋਂ ਸਿਵਲ ਸਰਜਨ ਬਰਨਾਲਾ ਡਾ: ਜਸਬੀਰ ਸਿੰਘ ਔਲਖ ਦੀ ਅਗਵਾਈ 'ਚ ਵਿਸ਼ਵ ਓਰਲ ਸਿਹਤ ਦਿਵਸ ਮਨਾਇਆ ਗਿਆ | ਜਾਣਕਾਰੀ ਦਿੰਦਿਆਂ ਐਸ.ਐਮ.ਓ. ਡਾ: ਤਪਿੰਦਰਜੋਤ ਕੌਸ਼ਲ ਨੇ ਦੱਸਿਆ ਕਿ ਸਿਹਤਮੰਦ ਦੰਦ ਸਿਹਤਮੰਦ ...

ਪੂਰੀ ਖ਼ਬਰ »

ਜੀ.ਐਸ. ਸਕੂਲ ਧੌਲਾ ਵਿਖੇ ਮੈਡੀਟੇਸ਼ਨ ਕੈਂਪ

ਰੂੜੇਕੇ ਕਲਾਂ, 22 ਮਾਰਚ (ਗੁਰਪ੍ਰੀਤ ਸਿੰਘ ਕਾਹਨੇਕੇ)-ਪ੍ਰਸਿੱਧ ਵਿੱਦਿਅਕ ਸੰਸਥਾ ਜੀ.ਐਸ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਧੌਲਾ ਵਿਖੇ ਸੰਸਥਾ ਦੇ ਚੇਅਰਮੈਨ ਰਿਸਵ ਜੈਨ, ਸੁਰੇਸ਼ ਬਾਂਸਲ ਦੀ ਅਗਵਾਈ ਵਿਚ ਵੈਨਕੂਵਰ ਤੋਂ ਆਏ ਵਿਸ਼ੇਸ਼ ਐਕਸਪਰਟ ਮੈਡਮ ਮਿਸ ਮਾਰਟੀ ...

ਪੂਰੀ ਖ਼ਬਰ »

ਐਸ.ਡੀ.ਐਮ. ਬਰਨਾਲਾ ਵਲੋਂ ਮਹਿਲ ਕਲਾਂ 'ਚ ਅਚਨਚੇਤ ਚੈਕਿੰਗ

ਮਹਿਲ ਕਲਾਂ, 22 ਮਾਰਚ (ਅਵਤਾਰ ਸਿੰਘ ਅਣਖੀ)-ਐਸ.ਡੀ.ਐਮ. ਬਰਨਾਲਾ ਗੋਪਾਲ ਸਿੰਘ ਵਲੋਂ ਮਹਿਲ ਕਲਾਂ ਬੀ.ਡੀ.ਪੀ.ਓ. ਦਫ਼ਤਰ ਵਿਚ ਅਚਨਚੇਤ ਚੈਕਿੰਗ ਕੀਤੀ ਗਈ ¢ ਐਸ.ਡੀ.ਐਮ. ਵਲੋਂ ਬਲਾਕ ਮਹਿਲ ਕਲਾਂ ਵਿਖੇ ਦਫ਼ਤਰ ਦੇ ਰਿਕਾਰਡ ਅਤੇ ਦਫ਼ਤਰ ਦੀ ਸਫ਼ਾਈ ਸੰਬੰਧੀ ਚੈਕਿੰਗ ਕਰਨ ...

ਪੂਰੀ ਖ਼ਬਰ »

ਅੱਜ ਜ਼ਿਲ੍ਹੇ ਦੇ ਸੇਵਾ ਕੇਂਦਰਾਂ 'ਚ ਰਹੇਗੀ ਛੁੱਟੀ

ਬਰਨਾਲਾ, 22 ਮਾਰਚ (ਗੁਰਪ੍ਰੀਤ ਸਿੰਘ ਲਾਡੀ)-ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀਮਤੀ ਪੂਨਮਦੀਪ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ 23 ਮਾਰਚ ਨੂੰ ਜ਼ਿਲ੍ਹੇ ਦੇ ਸਾਰੇ ਸੇਵਾ ...

ਪੂਰੀ ਖ਼ਬਰ »

ਚੇਤ ਨਵਰਾਤਰੇ ਹੋਏ ਸ਼ੁਰੂ, ਸਜਾਏ ਗਏ ਸ਼ਹਿਰ ਦੇ ਮੰਦਰ

ਬਰਨਾਲਾ, 22 ਮਾਰਚ (ਨਰਿੰਦਰ ਅਰੋੜਾ)-ਭਾਰਤੀ ਸੰਸਕ੍ਰਿਤੀ ਵਿਚ ਸਾਧਨਾ ਅਤੇ ਅਰਾਧਨਾ ਦੇ ਲਈ ਹਰ ਸਾਲ 4 ਵਾਰ ਨਵਰਾਤਰੇ ਮਨਾਏ ਜਾਂਦੇ ਹਨ¢ ਨਵਰਾਤਰਿਆਂ ਦਾ ਅਰਥ ਹੈ ਨÏ ਰਾਤਾਂ ਨੂੰ ਸ਼ਕਤੀ ਦੀ ਦੇਵੀ ਮਾਂ ਦੁਰਗਾ ਦੇ ਨÏ ਰੂਪਾ ਦੀ ਪੂਜਾ ਕਰਨਾ¢ ਪਹਿਲੇ ਦਿਨ ਮਾਤਾ ਸੈਲ ...

ਪੂਰੀ ਖ਼ਬਰ »

ਵਿਦਿਆਰਥੀਆਂ ਦੀ ਸੁਰੱਖਿਆ ਲਈ ਸਕੂਲ ਪ੍ਰਬੰਧਕਾਂ ਨੂੰ ਹਦਾਇਤਾਂ ਜਾਰੀ

ਲੌਂਗੋਵਾਲ, 22 ਮਾਰਚ (ਵਿਨੋਦ, ਖੰਨਾ) -ਸੰਤ ਲੌਂਗੋਵਾਲ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਂਡ ਤਕਨਾਲੋਜੀ (ਸਲਾਈਟ) ਵਿਖੇ ਜ਼ਿਲ੍ਹੇ ਦੇ ਸਮੂਹ ਸਕੂਲਾਂ ਦੇ ਪ੍ਰਬੰਧਕਾਂ ਨੂੰ ਸੇਫ਼ ਸਕੂਲ ਵਾਹਨ ਪਾਲਿਸੀ ਤੇ ਹੋਰਨਾਂ ਹਦਾਇਤਾਂ ਬਾਰੇ ਜਾਗਰੂਕ ਕਰਨ ਲਈ ਜ਼ਿਲ੍ਹਾ ...

ਪੂਰੀ ਖ਼ਬਰ »

ਜੱਟ ਸਿੱਖ ਧਰਮਸ਼ਾਲਾ ਪ੍ਰਬੰਧਕ ਕਮੇਟੀ ਵਲੋਂ ਸਵਰਗ ਆਸ਼ਰਮ ਲਈ ਦੋ ਲੱਖ ਰੁਪਏ ਦਾਨ ਦਿੱਤੇ

ਮੂਣਕ, 22 ਮਾਰਚ (ਵਰਿੰਦਰ ਭਾਰਦਵਾਜ) - ਜੱਟ ਸਿੱਖ ਧਰਮਸਾਲਾ ਪ੍ਰਬੰਧਕ ਕਮੇਟੀ ਮੂਣਕ ਦੇ ਪ੍ਰਧਾਨ ਨਰਿੰਦਰ ਸਿੰਘ ਸੇਖੋਂ ਤੇ ਮੈਂਬਰਾਂ ਦੀ ਪ੍ਰੇਰਨਾ ਸਦਕਾ ਸਿੱਖ ਬਰਾਦਰੀ ਵਲੋਂ ਸਵਰਗ ਆਸ਼ਰਮ ਪਾਪੜਾ ਰੋੜ ਮੂਣਕ ਦੀ ਪ੍ਰਬੰਧਕ ਕਮੇਟੀ ਨੂੰ ਦੋ ਲੱਖ ਰੁਪਏ ਦੀ ਨਗਦ ਰਾਸ਼ੀ ...

ਪੂਰੀ ਖ਼ਬਰ »

ਸਮਾਜ ਸੇਵੀ ਮਹਾਸ਼ਾ ਪ੍ਰਤਿੱਗਿਆ ਪਾਲ ਦੇ ਨਾਂਅ 'ਤੇ ਲਾਇਬ੍ਰੇਰੀ ਦਾ ਡਾ. ਏ.ਆਰ. ਸ਼ਰਮਾ ਨੇ ਕੀਤਾ ਉਦਘਾਟਨ

ਧੂਰੀ, 22 ਮਾਰਚ (ਲਖਵੀਰ ਸਿੰਘ ਧਾਂਦਰਾ) - ਰਾਮ ਬਾਗ ਧੂਰੀ ਵਿਚ ਹਲਕੇ ਦੀ ਨਾਮਵਰ ਸਮਾਜ ਸੇਵੀ ਸ਼ਖ਼ਸੀਅਤ ਮਹਾਸ਼ਾ ਪ੍ਰਤਿੱਗਿਆ ਪਾਲ ਦੇ ਨਾਂ 'ਤੇ ਲਾਇਬ੍ਰੇਰੀ ਦਾ ਉਦਘਾਟਨ ਰਾਈਸੀਲਾ ਗਰੁੱਪ ਆਫ਼ ਕੰਪਨੀਜ਼ ਦੇ ਸੀ ਐੱਮ ਡੀ ਡਾ. ਏ ਆਰ ਸ਼ਰਮਾ ਨੇ ਕੀਤਾ | ਸਮਾਗਮ ਦੀ ...

ਪੂਰੀ ਖ਼ਬਰ »

ਦਾਤਾ ਸਿੰਘ ਨਮੋਲ ਸਰਬਸੰਮਤੀ ਨਾਲ ਡੀ.ਟੀ.ਐੱਫ. ਸੰਗਰੂਰ ਦੇ ਜ਼ਿਲ੍ਹਾ ਪ੍ਰਧਾਨ ਬਣੇ

ਸੰਗਰੂਰ, 22 ਮਾਰਚ (ਧੀਰਜ ਪਸ਼ੌਰੀਆ) - ਡੀ.ਟੀ.ਐੱਫ. ਸੰਗਰੂਰ ਦੀ ਜ਼ਿਲ੍ਹਾ ਪ੍ਰਤੀਨਿਧ ਕੌਂਸਲ ਦਾ ਇਜਲਾਸ ਜ਼ਿਲ੍ਹਾ ਪ੍ਰਧਾਨ ਦੀ ਚੋਣ ਲਈ ਸੰਗਰੂਰ ਵਿਖੇ ਹੋਇਆ | ਡੀ.ਟੀ.ਐੱਫ.ਸੰਗਰੂਰ ਦੇ ਜ਼ਿਲ੍ਹਾ ਪ੍ਰੈੱਸ ਸਕੱਤਰ ਜਸਬੀਰ ਨਮੋਲ ਨੇ ਦੱਸਿਆ ਕਿ ਪਿਛਲੇ ਦਿਨੀਂ ਬਲਬੀਰ ...

ਪੂਰੀ ਖ਼ਬਰ »

ਨਹਿਰੀ ਪਾਣੀ ਦੀ ਮੰਗ ਨੂੰ ਲੈ ਕੇ ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਨੇ ਇਕੱਠੇ ਹੋ ਕੇ ਕੀਤੀ ਮੀਟਿੰਗ

ਸੁਨਾਮ ਊਧਮ ਸਿੰਘ ਵਾਲਾ, 22 ਮਾਰਚ (ਭੁੱਲਰ, ਧਾਲੀਵਾਲ) - ਧਰਤੀ ਹੇਠਲੇ ਪਾਣੀ ਦਾ ਪੱਧਰ ਦਿਨੋ-ਦਿਨ ਥੱਲੇ ਜਾਣ ਤੋਂ ਚਿੰਤਤ ਪਿੰਡ ਲਖਮੀਰਵਾਲਾ, ਭਰੂਰ, ਚੱਠੇ ਸੇਖਵਾਂ, ਤੁੰਗਾਂ ਅਤੇ ਸੁਨਾਮ ਦੇ ਕਿਸਾਨਾਂ ਵਲੋਂ ਇਕੱਠੇ ਹੋਕੇ ਨਹਿਰੀ ਪਾਣੀ ਦੀ ਮੰਗ ਨੂੰ ਲੈ ਕੇ ਇਕ ਮੀਟਿੰਗ ...

ਪੂਰੀ ਖ਼ਬਰ »

ਕਰੋੜਾਂ ਰੁਪਏ ਦੀ ਗਰਾਂਟ ਨਾਲ ਪਿੰਡਾਂ ਤੇ ਧੂਰੀ ਦੀ ਬਦਲੀ ਜਾਵੇਗੀ ਨੁਹਾਰ - ਚੱਠਾ

ਧੂਰੀ, 22 ਮਾਰਚ (ਸੰਜੇ ਲਹਿਰੀ)-ਪੰਜਾਬ ਸਰਕਾਰ ਵਲੋਂ ਧੂਰੀ ਹਲਕੇ ਦੇ ਪਿੰਡਾਂ ਅਤੇ ਧੂਰੀ ਸ਼ਹਿਰ ਦੇ ਵਿਕਾਸ ਕਾਰਜਾਂ ਲਈ ਭੇਜੀ ਗਈ ਕਰੋੜਾਂ ਰੁਪਏ ਦੀ ਗਰਾਂਟ ਨਾਲ ਧੂਰੀ ਹਲਕੇ ਅਧੀਨ ਪੈਂਦੇ ਲਗਪਗ 60 ਪਿੰਡਾਂ ਅਤੇ ਧੂਰੀ ਸ਼ਹਿਰ ਵਿਚ ਲੋੜੀਦੇ ਵਿਕਾਸ ਕਾਰਜ ਕਰਵਾਏ ਜਾਣਗੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX