ਤਾਜਾ ਖ਼ਬਰਾਂ


'ਬਹੁਤ ਗੰਭੀਰ' ਚੱਕਰਵਾਤ ਬਿਪਰਜੋਏ ਅਗਲੇ 24 ਘੰਟਿਆਂ ਵਿਚ ਹੋਵੇਗਾ ਤੇਜ਼ -ਮੌਸਮ ਵਿਭਾਗ
. . .  18 minutes ago
ਸੂਰਤ, 10 ਜੂਨ -ਭਾਰਤੀ ਮੌਸਮ ਵਿਭਾਗ ਅਨੁਸਾਰ 'ਬਹੁਤ ਗੰਭੀਰ' ਚੱਕਰਵਾਤੀ ਤੂਫ਼ਾਨ ਬਿਪਰਜੋਏ ਦੇ ਅਗਲੇ 24 ਘੰਟਿਆਂ ਵਿਚ ਹੋਰ ਤੇਜ਼ ਹੋਣ ਦੀ ਸੰਭਾਵਨਾ ਹੈ ਅਤੇ ਇਹ ਉੱਤਰ-ਉੱਤਰ-ਪੂਰਬ ਵੱਲ...
ਡੈਨੀਅਲ ਸਮਿੱਥ ਨੇ ਨਵੇਂ ਮੰਤਰੀ ਮੰਡਲ ਨੂੰ ਚੁਕਾਈ ਸਹੁੰ, ਵੰਡੇ ਮਹਿਕਮੇ
. . .  22 minutes ago
ਕੈਲਗਰੀ, 10 ਜੂਨ (ਜਸਜੀਤ ਸਿੰਘ ਧਾਮੀ)-ਅਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿੱਥ ਨੇ ਅੱਜ ਆਪਣੇ ਮੰਡਲ ਵਿਚ 24 ਮੰਤਰੀਆਂ ਨੂੰ ਸਹੁੰ ਚੁਕਾ ਕੇ ਨਵੀਂ ਸਰਕਾਰ ਦੀ ਸੁਰੂਆਤ ਕਰ ਦਿੱਤੀ ਹੈ। ਨਵੇਂ ਮੰਤਰੀ ਮੰਡਲ ਵਿਚ ਜ਼ਿਆਦਾਤਰ ਸਥਾਪਤ ਸਿਆਸਤਦਾਨ ਅਤੇ ਪੁਰਾਣੇ ਮੰਤਰੀ ਸ਼ਾਮਿਲ ਕੀਤੇ ਗਏ...
ਲੁੱਟ ਦੀ ਵਾਰਦਾਤ 'ਚ ਆਰ.ਐਮ.ਪੀ. ਡਾਕਟਰ ਦਾ ਕਤਲ
. . .  31 minutes ago
ਮਲੋਟ, 10 ਜੂਨ (ਪਾਟਿਲ/ਅਜਮੇਰ ਸਿੰਘ ਬਰਾੜ)-ਮਲੋਟ ਲਾਗਲੇ ਪਿੰਡ ਬੁਰਜਾ ਸਿਧਵਾਂ ਵਿਚ ਬੀਤੀ ਸ਼ੁਕਰ-ਸ਼ਨੀਵਾਰ ਦੀ ਦਰਮਿਆਨੀ ਰਾਤ ਨੂੰ ਲੁਟੇਰਿਆ ਵਲੋਂ ਲੁੱਟ ਦੀ ਵਾਰਦਾਤ ਦੌਰਾਨ ਇਕ ਆਰ.ਐਮ.ਪੀ. ਡਾਕਟਰ ਦਾ ਤੇਜ਼ਧਾਰ...
ਬੀ.ਐੱਸ.ਐੱਫ ਤੇ ਲੋਪੋਕੇ ਪੁਲਿਸ ਦੇ ਸਾਂਝੇ ਆਪ੍ਰੇਸ਼ਨ ਚ ਕਰੋੜਾਂ ਦੀ ਹੈਰੋਇਨ ਬਰਾਮਦ
. . .  about 1 hour ago
ਚੋਗਾਵਾਂ, 10 ਜੂਨ (ਗੁਰਵਿੰਦਰ ਸਿੰਘ ਕਲਸੀ)-ਅੱਜ ਤੜਕਸਾਰ ਗੁਆਂਢੀ ਮੁਲਕ ਪਾਕਿਸਤਾਨ ਤੋਂ ਰਾਣੀਆ ਬੀ.ਓ.ਪੀ. ਆਏ ਡਰੋਨ ਦੀ ਹਲਚਲ ਸੁਣਾਈ ਦਿੱਤੀ।ਬੀ.ਐੱਸ.ਐੱਫ. ਅਤੇ ਥਾਣਾ ਲੋਪੋਕੇ ਦੇ ਮੁਖੀ ਹਰਪਾਲ ਸਿੰਘ ਸੋਹੀ ਨੇ ਟੀਮਾਂ ਬਣਾਕੇ ਤਲਾਸ਼ੀ ਅਭਿਆਨ...
"ਸਟੀਕ ਨਹੀਂ": ਕਿਊਬਾ ਵਿਚ ਚੀਨ ਦੇ ਜਾਸੂਸੀ ਸਟੇਸ਼ਨ ਬਾਰੇ ਰਿਪੋਰਟਾਂ 'ਤੇ ਪੈਂਟਾਗਨ
. . .  about 1 hour ago
ਵਾਸ਼ਿੰਗਟਨ, 10 ਜੂਨ -ਨਿਊਜ ਏਜੰਸੀ ਦੀ ਰਿਪੋਰਟ ਅਨੁਸਾਰ ਪੈਂਟਾਗਨ ਨੇ ਚੀਨ ਅਤੇ ਕਿਊਬਾ ਦਰਮਿਆਨ ਇੱਕ ਗੁਪਤ ਸਮਝੌਤਾ ਦੀਆਂ ਰਿਪੋਰਟਾਂ ਨੂੰ ਖ਼ਾਰਜ ਕਰ ਦਿੱਤਾ ਜੋ ਬੀਜਿੰਗ ਨੂੰ ਸੰਯੁਕਤ ਰਾਜ ਤੋਂ 160 ਕਿਲੋਮੀਟਰ...
ਪੱਛਮੀ ਬੰਗਾਲ:ਕਾਂਗਰਸ ਵਲੋਂ ਪੰਚਾਇਤੀ ਚੋਣਾਂ ਦੌਰਾਨ ਸੂਬੇ 'ਚ ਕੇਂਦਰੀ ਬਲਾਂ ਦਾ ਪ੍ਰਬੰਧ ਕਰਨ ਦੀ ਰਾਜਪਾਲ ਨੂੰ ਅਪੀਲ
. . .  about 1 hour ago
ਕੋਲਕਾਤਾ, 10 ਜੂਨ-ਕਾਂਗਰਸ ਦੇ ਸੰਸਦ ਮੈਂਬਰ ਅਧੀਰ ਰੰਜਨ ਚੌਧਰੀ ਨੇ ਰਾਜਪਾਲ ਨੂੰ ਪੱਤਰ ਲਿਖ ਕੇ ਪੰਚਾਇਤੀ ਚੋਣਾਂ ਦੌਰਾਨ ਕੇਂਦਰੀ ਬਲਾਂ ਦਾ ਪ੍ਰਬੰਧ ਕਰਨ ਦੀ ਅਪੀਲ ਕੀਤੀ ਤਾਂ ਜੋ ਆਜ਼ਾਦ ਅਤੇ ਨਿਰਪੱਖ ਚੋਣਾਂ ਕਰਵਾਈਆਂ...
⭐ਮਾਣਕ-ਮੋਤੀ⭐
. . .  about 1 hour ago
⭐ਮਾਣਕ-ਮੋਤੀ⭐
ਰਾਸ਼ਟਰਪਤੀ ਦਰੋਪਦੀ ਮੁਰਮੂ ਸੂਰੀਨਾਮ ਅਤੇ ਸਰਬੀਆ ਦੀ ਆਪਣੀ ਪਹਿਲੀ ਰਾਜ ਯਾਤਰਾ ਦੀ ਸਮਾਪਤੀ ਤੋਂ ਬਾਅਦ ਦਿੱਲੀ ਦੇ ਪਾਲਮ ਹਵਾਈ ਅੱਡੇ 'ਤੇ ਪਹੁੰਚੇ
. . .  1 day ago
ਖੱਟਰ ਨੇ ਕਿਸਾਨਾਂ ਨਾਲ ਸੰਬੰਧਿਤ ਮੁੱਦਿਆਂ ਨੂੰ ਲੈ ਕੇ ਸੂਬਾ ਇੰਚਾਰਜ ਬਿਪਲਬ ਦੇਬ ਨਾਲ ਕੀਤੀ ਮੀਟਿੰਗ
. . .  1 day ago
ਚੰਡੀਗੜ੍ਹ,9 ਜੂਨ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਸਾਨਾਂ ਨਾਲ ਸੰਬੰਧਿਤ ਮੁੱਦਿਆਂ ਨੂੰ ਲੈ ਕੇ ਚੰਡੀਗੜ੍ਹ ਵਿਚ ਸੂਬਾ ਇੰਚਾਰਜ ਬਿਪਲਬ ਕੁਮਾਰ ਦੇਬ ਨਾਲ ਮੀਟਿੰਗ ਕੀਤੀ ...
ਬੰਗਾਲ: ਪੰਚਾਇਤ ਚੋਣ ਨਾਮਜ਼ਦਗੀ ਨੂੰ ਲੈ ਕੇ ਹੋਈ ਹਿੰਸਾ, ਕਾਂਗਰਸੀ ਵਰਕਰ ਦੀ ਗੋਲੀ ਮਾਰ ਕੇ ਹੱਤਿਆ
. . .  1 day ago
ਅਮਰੀਕਾ ਨੇ ਯੂਕਰੇਨ ਲਈ 2.1 ਬਿਲੀਅਨ ਡਾਲਰ ਦੇ ਫੌਜੀ ਸਹਾਇਤਾ ਪੈਕੇਜ ਦਾ ਕੀਤਾ ਐਲਾਨ
. . .  1 day ago
ਈ.ਡੀ. ਨੇ ਪੇਪਰ ਲੀਕ ਮਾਮਲੇ ਵਿਚ ਵੱਖ-ਵੱਖ ਲੋਕਾਂ ਦੇ ਰਿਹਾਇਸ਼ 'ਤੇ ਚਲਾਈ ਤਲਾਸ਼ੀ ਮੁਹਿੰਮ
. . .  1 day ago
ਨਵੀਂ ਦਿੱਲੀ, 9 ਜੂਨ - ਈ.ਡੀ. ਨੇ ਸੀਨੀਅਰ ਟੀਚਰ ਗ੍ਰੇਡ II ਪੇਪਰ ਲੀਕ ਮਾਮਲੇ ਵਿਚ ਪੀ.ਐਮ.ਐਲ.ਏ., 2002 ਦੇ ਤਹਿਤ 5.6.2023 ਨੂੰ ਰਾਜਸਥਾਨ ਦੇ ਜੈਪੁਰ, ਜੋਧਪੁਰ, ਉਦੈਪੁਰ, ਅਜਮੇਰ, ਡੂੰਗਰਪੁਰ, ਬਾੜਮੇਰ...
ਅਮਿਤ ਸ਼ਾਹ ਨੇ ਅਮਰਨਾਥ ਯਾਤਰੀਆਂ ਲਈ ਲੋੜੀਂਦੀਆਂ ਸਹੂਲਤਾਂ ਲਈ ਉਚਿਤ ਪ੍ਰਬੰਧ ਕਰਨ ਦੇ ਦਿੱਤੇ ਨਿਰਦੇਸ਼
. . .  1 day ago
ਨਵੀਂ ਦਿੱਲੀ, 9 ਜੂਨ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅਮਰਨਾਥ ਯਾਤਰੀਆਂ ਲਈ ਯਾਤਰਾ, ਠਹਿਰਨ, ਬਿਜਲੀ, ਪਾਣੀ, ਸੰਚਾਰ ਅਤੇ ਸਿਹਤ ਸਮੇਤ ਸਾਰੀਆਂ ਲੋੜੀਂਦੀਆਂ ਸਹੂਲਤਾਂ ਲਈ ਉਚਿਤ ਪ੍ਰਬੰਧ ਕਰਨ ਦੇ...
ਕਾਂਗਰਸ ਨੇ ਸ਼ਕਤੀ ਸਿੰਘ ਗੋਹਿਲ ਦੀ ਥਾਂ ਦੀਪਕ ਬਾਬਰੀਆ ਨੂੰ ਹਰਿਆਣਾ ਤੇ ਦਿੱਲੀ ਲਈ ਏ.ਆਈ.ਸੀ.ਸੀ. ਇੰਚਾਰਜ ਕੀਤਾ ਨਿਯੁਕਤ
. . .  1 day ago
ਨਵੀਂ ਦਿੱਲੀ, 9 ਜੂਨ - ਕਾਂਗਰਸ ਨੇ ਸ਼ਕਤੀ ਸਿੰਘ ਗੋਹਿਲ ਦੀ ਥਾਂ ਦੀਪਕ ਬਾਬਰੀਆ ਨੂੰ ਹਰਿਆਣਾ ਅਤੇ ਦਿੱਲੀ ਲਈ ਏ.ਆਈ.ਸੀ.ਸੀ. ਇੰਚਾਰਜ ਨਿਯੁਕਤ ਕੀਤਾ ਹੈ।
ਮੇਰੇ ਘਰ ਕੋਈ ਨਹੀਂ ਆਇਆ- ਬਿ੍ਜ ਭੂਸ਼ਣ
. . .  1 day ago
ਨਵੀਂ ਦਿੱਲੀ, 9 ਜੂਨ- ਭਾਜਪਾ ਸਾਂਸਦ ਬ੍ਰਿਜ ਭੂਸ਼ਣ ਸਿੰਘ ਨੂੰ ਇਹ ਪੁੱਛੇ ਜਾਣ ’ਤੇ ਕਿ ਕੀ ਪੁਲਿਸ ਅੱਜ ਉਨ੍ਹਾਂ ਦੀ ਰਿਹਾਇਸ਼ ’ਤੇ ਪਹੁੰਚੀ ਹੈ ਤਾਂ ਉਨ੍ਹਾਂ ਕਿਹਾ ਕਿ ਮੇਰੇ ਕੋਲ ਕੋਈ ਨਹੀਂ ਆਇਆ।
ਮਨੀਪੁਰ ਹਿੰਸਾ: ਜਾਂਚ ਲਈ ਸਿੱਟ ਦਾ ਗਠਨ
. . .  1 day ago
ਨਵੀਂ ਦਿੱਲੀ, 9 ਜੂਨ- ਅਧਿਕਾਰਤ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸੀ.ਬੀ.ਆਈ. ਨੇ ਮਨੀਪੁਰ ਹਿੰਸਾ ਦੇ ਸੰਬੰਧ ਵਿਚ ਛੇ ਮਾਮਲੇ....
ਸੰਘਰਸ਼ ਕਮੇਟੀ ਸਾਦੀਹਰੀ ਨੇ ਐਸ.ਡੀ.ਐਮ. ਦਫ਼ਤਰ ਅੱਗੇ ਪਸ਼ੂ ਬੰਨ ਕੇ ਕੀਤਾ ਪ੍ਰਦਰਸ਼ਨ
. . .  1 day ago
ਦਿੜ੍ਹਬਾ ਮੰਡੀ, 9 ਜੂਨ (ਹਰਬੰਸ ਸਿੰਘ ਛਾਜਲੀ)- ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਸਾਦੀਹਰੀ ਵਲੋਂ ਐਸ.ਡੀ.ਐਮ. ਦਿੜ੍ਹਬਾ ਦੇ ਦਫ਼ਤਰ ਅੱਗੇ ਧਰਨਾ ਲਗਾ ਕੇ ਪ੍ਰਦਰਸ਼ਨਕਾਰੀਆਂ ਨੇ ਆਪਣੇ ਪਸ਼ੂ ਨਾਲ ਲਿਆ ਕੇ....
ਭਾਰਤੀ ਫ਼ੌਜ ਨੇ ਸੰਯੁਕਤ ਆਪ੍ਰੇਸ਼ਨ ਦੌਰਨ ਨਾਰਕੋ ਟੈਰਰ ਮੂਲ ਦੇ 3 ਸੰਚਾਲਕ ਕੀਤੇ ਗਿ੍ਫ਼ਤਾਰ
. . .  1 day ago
ਸ੍ਰੀਨਗਰ, 9 ਜੂਨ- ਭਾਰਤੀ ਫ਼ੌਜ ਵਲੋਂ ਸੁੰਦਰਬਨੀ ਨਾਰਕੋਟਿਕਸ ਰਿਕਵਰੀ ਕੇਸ, ਜੇ.ਕੇ.ਪੀ. ਪੁੰਛ ਅਤੇ ਜੇ.ਕੇ.ਪੀ. ਸੁੰਦਰਬਨੀ ਦੇ ਪੁੰਛ ਜ਼ਿਲ੍ਹੇ ਵਿਚ ਕਈ ਸੰਯੁਕਤ ਆਪ੍ਰੇਸ਼ਨ ਕੀਤੇ ਗਏ, ਜਿਸ ਵਿਚ ਉਨ੍ਹਾਂ ਵਲੋਂ....
ਬਿ੍ਜ ਭੂਸ਼ਣ ਦੀ ਗਿ੍ਫ਼ਤਾਰੀ ਜ਼ਰੂਰੀ- ਬਜਰੰਗ ਪੂਨੀਆ
. . .  1 day ago
ਨਵੀਂ ਦਿੱਲੀ, 9 ਜੂਨ- ਮਹਿਲਾ ਪਹਿਲਵਾਨਾਂ ਦੇ ਪੁਲਿਸ ਨਾਲ ਬਿ੍ਜ ਭੂਸ਼ਣ ਦੇ ਘਰ ਜਾਣ ਦੀਆਂ ਆ ਰਹੀਆਂ ਖ਼ਬਰਾਂ ਦੇ ਦੌਰਾਨ ਪਹਿਲਵਾਨ ਬਜਰੰਗ ਪੂਨੀਆ ਨੇ ਟਵੀਟ ਕੀਤਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵਲੋਂ....
ਦੇਸ਼ ਦਾ ਵਿਕਾਸ ਉਦੋਂ ਹੀ ਹੋਵੇਗਾ ਜਦੋਂ ਅਸੀਂ ਸਹੀ ਕਦਮ ਚੁੱਕਾਂਗੇ- ਐਸ. ਜੈਸ਼ੰਕਰ
. . .  1 day ago
ਨਵੀਂ ਦਿੱਲੀ, 9 ਜੂਨ- ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਨੇ ਕਿਹਾ ਕਿ ਅੱਜ ਅਸੀਂ ਵਿਦੇਸ਼ੀ ਨਿਵੇਸ਼ ਵਿਚ ਪਹਿਲੇ ਸਥਾਨ ’ਤੇ ਹਾਂ, ਪਰ ਇਹ ਉਹ ਸਥਾਨ ਨਹੀਂ ਹੈ ਜਿੱਥੇ ਅਸੀਂ ਸੰਤੁਸ਼ਟ ਹੋ ਸਕਦੇ ਹਾਂ, ਅਸੀਂ ਇਸ ਨੂੰ ਹੋਰ.....
ਅਮਿਤ ਸ਼ਾਹ ਨੇ ਅਮਰਨਾਥ ਯਾਤਰਾ ਸੰਬੰਧੀ ਕੀਤੀ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ
. . .  1 day ago
ਨਵੀਂ ਦਿੱਲੀ, 9 ਜੂਨ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅਮਰਨਾਥ ਯਾਤਰਾ ਦੀਆਂ ਤਿਆਰੀਆਂ ਨੂੰ ਲੈ ਕੇ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮੀਟਿੰਗ ਵਿਚ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ.....
ਉਤਮ ਗਾਰਡਨ ਕਾਲੋਨੀ ਮਨਵਾਲ ਵਿਖੇ ਪਤੀ-ਪਤਨੀ ਦਾ ਬੇਰਹਿਮੀ ਨਾਲ ਕਤਲ
. . .  1 day ago
ਪਠਾਨਕੋਟ/ਸ਼ਾਹਪੁਰ ਕੰਢੀ, 9 ਜੂਨ (ਆਸ਼ੀਸ਼ ਸ਼ਰਮਾ/ਰਣਜੀਤ ਸਿੰਘ)- ਪਠਾਨਕੋਟ ਦੇ ਥਾਣਾ ਸ਼ਾਹਪੁਰ ਕੰਢੀ ਅਧੀਨ ਪੈਂਦੀ ਉਤਮ ਗਾਰਡਨ ਕਾਲੋਨੀ ਮਨਵਾਲ ਵਿਚ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਇਕ.....
ਕਿਸਾਨਾਂ ਵਲੋਂ ਪਾਵਰਕਾਮ ਦੇ ਮੁੱਖ ਦਫ਼ਤਰ ਸਾਹਮਣੇ ਮਰਨ ਵਰਤ ਸ਼ੁਰੂ
. . .  1 day ago
ਪਟਿਆਲਾ, 9 ਜੂਨ (ਅਮਰਬੀਰ ਸਿੰਘ ਆਹਲੂਵਾਲੀਆ)- ਪਟਿਆਲਾ ਦੀ ਮਾਲ ਰੋਡ ’ਤੇ ਸਥਿਤ ਪਾਵਰਕਾਮ ਦੇ ਮੁੱਖ ਦਫ਼ਤਰ ਸਾਹਮਣੇ ਧਰਨੇ ’ਤੇ ਬੈਠੇ ਕਿਸਾਨਾਂ ਵਲੋਂ ਮਰਨ ਵਰਤ ਆਰੰਭ ਦਿੱਤਾ....
ਸੜਕ ਹਾਦਸੇ ਵਿਚ ਇਕ ਦੀ ਮੌਤ
. . .  1 day ago
ਭਵਾਨੀਗੜ੍ਹ, 9 ਜੂਨ (ਰਣਧੀਰ ਸਿੰਘ ਫੱਗੂਵਾਲਾ)- ਪਿੰਡ ਬਾਲਦ ਕਲਾਂ ਨੇੜੇ ਮੋਟਰਸਾਈਕਲ ਅਤੇ ਕਾਰ ਵਿਚਕਾਰ ਹੋਏ ਹਾਦਸੇ ਵਿਚ ਮੋਟਰਸਾਈਕਲ ਸਵਾਰ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪਿੰਡ ਲੱਡੀ ਦੇ ਵਾਸੀ ਗੁਰਮੇਲ.....
ਮੀਡੀਆ ਨੂੰ ਦਬਾਉਣ ਦਾ ਖ਼ਾਮਿਆਜ਼ਾ ਸਰਕਾਰ ਨੂੰ ਭੁਗਤਣਾ ਪਵੇਗਾ- ਅਨੁਰਾਗ ਠਾਕੁਰ
. . .  1 day ago
ਜਲੰਧਰ, 9 ਜੂਨ- ਮੀਡੀਆ ਦੀ ਆਜ਼ਾਦੀ ਸੰਬੰਧੀ ਗੱਲ ਕਰਦਿਆਂ ਅਨੁਰਾਗ ਠਾਕੁਰ ਨੇ ਕਿਹਾ ਕਿ ਬੋਲਣ ਦਾ ਅਧਿਕਾਰ ਦੇਸ਼ ਦੇ ਹਰ ਨਾਗਰਿਕ ਲਈ ਹੈ। ਉਨ੍ਹਾਂ ਕਿਹਾ ਕਿ ਜੇਕਰ ਮੀਡੀਆ ਵਲੋਂ ਅਜਿਹੀਆਂ ਗੱਲਾਂ ਨੂੰ.....
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 10 ਚੇਤ ਸੰਮਤ 555

ਸੰਪਾਦਕੀ

ਸ਼ਾਂਤੀ ਲਈ ਸਮੂਹ ਪੰਜਾਬੀ ਇਕੱਠੇ ਹੋਣ

ਪੰਜਾਬ ਦੇ ਪੁਨਰ ਗਠਨ ਤੋਂ ਬਾਅਦ 1967 ਵਿਚ ਸ. ਜਸਟਿਸ ਗੁਰਨਾਮ ਸਿੰਘ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਅਤੇ ਹੋਰ ਵਿਰੋਧੀ ਪਾਰਟੀਆਂ ਦੀ ਪਹਿਲੀ ਗ਼ੈਰ-ਕਾਂਗਰਸੀ ਸਰਕਾਰ ਪੰਜਾਬ ਵਿਚ ਹੋਂਦ ਵਿਚ ਆਈ। ਇਸ ਤੋਂ ਬਾਅਦ ਥੋੜ੍ਹੇ ਸਮੇਂ ਲਈ ਅਕਾਲੀ ਦਲ ਦੇ ਬਾਗ਼ੀ ਗਰੁੱਪ ਦੀ ਕਾਂਗਰਸ ਦੇ ਸਹਿਯੋਗ ਨਾਲ ਵੀ ਥੋੜ੍ਹੇ ਜਿਹੇ ਸਮੇਂ ਲਈ ਸਰਕਾਰ ਬਣੀ। ਪਿੱਛੋਂ ਸ. ਪ੍ਰਕਾਸ਼ ਸਿੰਘ ਬਾਦਲ ਅਤੇ ਸੁਰਜੀਤ ਸਿੰਘ ਬਰਨਾਲਾ ਦੀ ਅਗਵਾਈ ਵਿਚ ਭਾਜਪਾ ਦੇ ਸਹਿਯੋਗ ਨਾਲ ਕਈ ਵਾਰ ਸਰਕਾਰਾਂ ਬਣੀਆਂ।
ਸਮੇਂ-ਸਮੇਂ ਸੱਤਾ ਵਿਚ ਆਉਣ ਦੇ ਬਾਵਜੂਦ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਬੁਨਿਆਦੀ ਮੁੱਦਿਆਂ ਬਾਰੇ ਲਗਭਗ ਖ਼ਾਮੋਸ਼ ਹੀ ਰਿਹਾ। ਪਰ ਤਾਕਤ ਤੋਂ ਬਾਹਰ ਆ ਕੇ ਉਹ ਕਈ ਵਾਰ ਅਜਿਹੇ ਮੁੱਦੇ ਜ਼ਰੂਰ ਉਠਾਉਂਦਾ ਰਿਹਾ। 1973 ਵਿਚ ਜਦੋਂ ਪੰਜਾਬ ਵਿਚ ਗਿਆਨੀ ਜ਼ੈਲ ਸਿੰਘ ਦੀ ਸਰਕਾਰ ਬਣ ਗਈ ਤਾਂ ਉਸ ਵੇਲੇ ਦਲ ਵਲੋਂ ਸ੍ਰੀ ਅਨੰਦਪੁਰ ਸਾਹਿਬ ਦਾ ਮਤਾ ਪਾਸ ਕੀਤਾ ਗਿਆ। ਇਹ ਰਾਜਾਂ ਦੀ ਖੁਦਮੁਖ਼ਤਾਰੀ ਬਾਰੇ ਸੀ। 1977 ਵਿਚ ਮੁੜ ਸ. ਪ੍ਰਕਾਸ਼ ਸਿੰਘ ਬਾਦਲ ਨੇ ਜਨਤਾ ਪਾਰਟੀ ਨਾਲ ਮਿਲ ਕੇ ਸਰਕਾਰ ਬਣਾਈ ਤੇ ਅਨੰਦਪੁਰ ਸਾਹਿਬ ਦੇ ਮਤੇ ਵਿਚ ਤਬਦੀਲੀ ਵੀ ਕੀਤੀ ਗਈ। ਪਰ ਪੰਜਾਬ ਅਤੇ ਹਰਿਆਣੇ ਨਾਲ ਸੰਬੰਧਿਤ ਵਿਸ਼ਿਆਂ ਦਾ ਹੱਲ ਕਰਵਾਉਣ ਲਈ ਓਦੋਂ ਵੀ ਸ਼੍ਰੋਮਣੀ ਅਕਾਲੀ ਦਲ ਵਲੋਂ ਕੋਈ ਠੋਸ ਕਾਰਵਾਈ ਨਹੀਂ ਕੀਤੀ। ਕੇਂਦਰ ਵਿਚ ਭਾਵੇਂ ਮੁਰਾਰਜੀ ਦੇਸਾਈ ਦੀ ਸਰਕਾਰ ਵਿਚ ਸ. ਪ੍ਰਕਾਸ਼ ਸਿੰਘ ਬਾਦਲ, ਸ. ਸੁਰਜੀਤ ਸਿੰਘ ਬਰਨਾਲਾ ਵੱਡੇ ਕੇਂਦਰੀ ਮੰਤਰੀ ਰਹੇ ਤੇ ਅਕਾਲੀ ਦਲ ਦੇ 9 ਮੈਂਬਰ ਵੀ ਲੋਕ ਸਭਾ ਵਿਚ ਸਨ।
1980 ਵਿਚ ਸ. ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦਾ ਸਮਾਂ ਪੂਰਾ ਹੋਣ ਤੋਂ ਪਹਿਲਾਂ ਹੀ ਕਾਂਗਰਸੀ ਪ੍ਰਧਾਨ ਮੰਤਰੀ ਸ੍ਰੀਮਤੀ ਇੰਦਰਾ ਗਾਂਧੀ ਵਲੋਂ ਸਰਕਾਰ ਬਰਖ਼ਾਸਤ ਕਰ ਦਿੱਤੀ ਗਈ। ਸ੍ਰੀਮਤੀ ਇੰਦਰਾ ਗਾਂਧੀ ਵਲੋਂ ਦਰਿਆਈ ਪਾਣੀਆਂ ਦਾ ਪੰਜਾਬ ਵਿਰੋਧੀ ਫ਼ੈਸਲਾ ਸ. ਦਰਬਾਰਾ ਸਿੰਘ ਮੁੱਖ ਮੰਤਰੀ ਪੰਜਾਬ ਉੱਤੇ ਦਬਾਅ ਪੁਆ ਕੇ ਕਰ ਦਿੱਤਾ ਗਿਆ ਜਿਸ ਅਨੁਸਾਰ ਸਤਲੁਜ ਯਮੁਨਾ ਲਿੰਕ ਨਹਿਰ ਬਣਾਉਣ ਦਾ ਟੱਕ ਵੀ ਕਪੂਰੀ ਪਿੰਡ ਵਿਚ 8 ਅਪ੍ਰੈਲ, 1982 ਵਿਚ ਲਾ ਦਿੱਤਾ ਗਿਆ ਸੀ। ਇਸ ਬਣਨ ਵਾਲੀ ਨਹਿਰ ਦੀ ਕੁੱਲ ਲੰਬਾਈ 214 ਕਿੱਲੋਮੀਟਰ ਸੀ, ਜਿਸ ਵਿਚ 122 ਕਿੱਲੋਮੀਟਰ ਪੰਜਾਬ ਵਿਚ ਅਤੇ 92 ਕਿੱਲੋਮੀਟਰ ਹਰਿਆਣਾ ਵਿਚ ਬਣਨੀ ਸੀ।
ਜਿਸ ਦੇ ਵਿਰੋਧ ਵਿਚ ਸ਼੍ਰੋਮਣੀ ਅਕਾਲੀ ਦਲ ਤੇ ਹੋਰ ਵਿਰੋਧੀ ਪਾਰਟੀਆਂ ਵਲੋਂ 24 ਅਪ੍ਰੈਲ, 1982 ਵਿਚ 'ਨਹਿਰ ਰੋਕੋ ਮੋਰਚਾ' ਆਰੰਭ ਕਰ ਦਿੱਤਾ ਗਿਆ। ਇਸ ਤੋਂ ਬਾਅਦ ਨਹਿਰ ਰੋਕੋ ਮੋਰਚੇ ਦੌਰਾਨ ਹੀ 4 ਅਗਸਤ, 1982 ਨੂੰ ਅਕਾਲੀ ਦਲ ਨੇ ਭਾਈ ਅਮਰੀਕ ਸਿੰਘ ਤੇ ਠਾਰਾ ਸਿੰਘ ਦੀ ਰਿਹਾਈ ਦੇ ਮੁੱਦੇ ਨੂੰ ਅਪਣਾ ਕੇ ਹਰਿਮੰਦਰ ਸਾਹਿਬ ਸਮੂਹ ਤੋਂ 'ਧਰਮ ਯੁੱਧ ਮੋਰਚਾ' ਆਰੰਭ ਕਰ ਦਿੱਤਾ। ਕਈ ਵਾਰ ਕੇਂਦਰ ਨਾਲ ਗੱਲਬਾਤ ਤੋਂ ਬਾਅਦ ਵੀ ਧਰਮਯੁੱਧ ਮੋਰਚਾ ਬਿਨਾਂ ਪ੍ਰਾਪਤੀ ਤੋਂ ਹੀ ਰਿਹਾ, ਜਿਸ ਵਿਚ 1.5 ਲੱਖ ਸਿੱਖਾਂ ਨੇ ਗ੍ਰਿਫ਼ਤਾਰੀਆਂ ਦਿੱਤੀਆਂ ਸਨ। ਰਸਤਾ ਰੋਕੋ, ਰੇਲ ਰੋਕੋ ਆਦਿ ਧਰਨਿਆਂ ਵਿਚ ਕਰੀਬ 190 ਸਿੱਖ ਮਾਰੇ ਗਏ। 'ਸਾਕਾ ਨੀਲਾ ਤਾਰਾ' ਤੇ ਹੋਰ ਘਟਨਾਵਾਂ ਵਿਚ ਮਰਨ ਵਾਲਿਆਂ ਦੀ ਇਕ ਲੰਬੀ ਸੂਚੀ ਹੈ। ਜਿਸ ਦੇ ਬਾਅਦ 1985 ਵਿਚ ਰਾਜੀਵ-ਲੌਂਗੋਵਾਲ ਸਮਝੌਤੇ ਤੋਂ ਬਾਅਦ ਸ. ਸੁਰਜੀਤ ਸਿੰਘ ਬਰਨਾਲਾ ਦੀ ਅਕਾਲੀ ਸਰਕਾਰ ਬਣੀ। ਸ਼੍ਰੋਮਣੀ ਅਕਾਲੀ ਦਲ ਨੇ 75 ਸੀਟਾਂ ਜਿੱਤੀਆਂ ਸਨ। ਰਾਜੀਵ-ਲੋਂਗੋਵਾਲ ਸਮਝੌਤੇ ਅਧੀਨ 26 ਜਨਵਰੀ, 1986 ਨੂੰ ਚੰਡੀਗੜ੍ਹ ਪੰਜਾਬ ਨੂੰ ਦਿੱਤਾ ਜਾਣਾ ਸੀ, ਪਰ ਇਸ 'ਤੇ ਅਮਲ ਨਹੀਂ ਹੋਇਆ। ਪਰ ਕੁਰਸੀ ਨਾਲ ਜੁੜੇ ਰਹਿਣ ਦੀ ਲਾਲਸਾ ਨੇ ਸ. ਸੁਰਜੀਤ ਸਿੰਘ ਬਰਨਾਲਾ ਨੂੰ ਅਸਤੀਫ਼ਾ ਨਹੀਂ ਦੇਣ ਦਿੱਤਾ। ਪੰਜਾਬ ਫਿਰ ਕਾਲੇ ਦੌਰ ਵੱਲ ਮੁੜ ਗਿਆ ਤੇ ਪਿੰਡ-ਪਿੰਡ ਸਿਵੇ ਬਲਣੇ ਸ਼ੁਰੂ ਹੋ ਗਏ। ਅੱਤਵਾਦ ਦਾ ਇਕ ਲੰਬਾ ਸੰਤਾਪ ਪੰਜਾਬ ਦੀ ਧਰਤੀ ਨੇ ਝੱਲਿਆ। ਪੰਜਾਬ ਦਾ ਇਸ ਦੀ ਅਗਲੀ ਪ੍ਰਾਪਤੀ ਸ. ਸਿਮਰਜੀਤ ਸਿੰਘ ਮਾਨ ਤੇ ਉਨ੍ਹਾਂ ਦੇ ਸਾਥੀਆਂ ਨੂੰ ਵੱਡਾ ਸਮਰਥਨ ਦਿੱਤਾ। ਪਰ ਉਹ ਵੀ ਪੰਜਾਬ ਦੀ ਅਮਨ-ਸ਼ਾਂਤੀ ਬਹਾਲ ਕਰਨ ਅਤੇ ਰਾਜ ਨੂੰ ਇਨਸਾਫ਼ ਦੁਆਉਣ 'ਚ ਕੋਈ ਵੱਡਾ ਯੋਗਦਾਨ ਨਹੀਂ ਪਾ ਸਕੇ।
1992 ਵਿਚ ਬਣੀ ਬੇਅੰਤ ਸਿੰਘ ਸਰਕਾਰ ਦੀ ਨੀਤੀ ਨਾਲ ਪੰਜਾਬ ਵਿਚ ਖਾੜਕੂਵਾਦ ਭਾਵੇਂ ਕਾਬੂ ਹੇਠ ਆ ਗਿਆ ਸੀ, ਪਰ ਰਾਜ ਦਾ ਕੋਈ ਸਿਆਸੀ ਮਸਲਾ ਹੱਲ ਨਹੀਂ ਹੋਇਆ। ਇਸ ਤੋਂ ਬਾਅਦ ਮੁੱਖ ਮੰਤਰੀ ਬਣੇ ਸ. ਪ੍ਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਬਣੇ, ਜਿਨ੍ਹਾਂ ਨੇ ਕੁੱਲ ਤਿੰਨ ਵਾਰ (1997-2002, 2007 ਤੋਂ 2017 ਤੱਕ ਪੰਜਾਬ ਦੀ ਸੱਤਾ ਸੰਭਾਲੀ ਰੱਖੀ, 2007 ਤੱਕ ਰਾਜ ਦੇ ਸਾਰੇ ਮੁੱਦੇ ਕੇਂਦਰ ਵਿਚ ਬੈਠੀ ਕਾਂਗਰਸ ਸਰਕਾਰ ਨਾਲ ਕਦੇ ਚਰਚਾ ਵਿਚ ਵੀ ਨਹੀਂ ਲਿਆਂਦੇ ਗਏ। ਇਸ ਦੌਰਾਨ ਜੇਕਰ ਕੋਈ ਪ੍ਰਾਪਤੀ ਸੀ ਤਾਂ ਉਹ ਸਹਿਜਧਾਰੀ ਸਿੱਖਾਂ ਤੋਂ ਵੋਟ ਦਾ ਅਧਿਕਾਰ ਲੈ ਲੈਣ ਦੀ ਹੈ। ਜਿਨ੍ਹਾਂ ਨੇ 1925 ਤੋਂ ਕਦੇ ਵੀ ਪੰਥ ਵਿਰੋਧੀ ਵੋਟ ਨਹੀਂ ਸੀ ਪਾਈ। 1998-99 ਵਿਚ 'ਆਲ ਇੰਡੀਆ ਸਿੱਖ ਗੁਰਦੁਆਰਾ ਐਕਟ' ਦਾ ਖਰੜਾ ਤਿਆਰ ਹੋਣ ਤੋਂ ਬਾਅਦ ਵੀ ਠੰਢੇ ਬਸਤੇ ਵਿਚ ਪਾਈ ਰੱਖਿਆ ਗਿਆ।
2015 ਤੋਂ ਬਾਅਦ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਕਰ ਕੇ ਪੰਜਾਬ ਅਸ਼ਾਂਤ ਹੀ ਰਿਹਾ। ਇਹ ਮੁੱਦੇ ਅੱਜ ਵੀ ਬਣੇ ਹੋਏ ਹਨ। ਜੋ ਪੰਜਾਬੀ ਭਾਰਤ ਛੱਡ ਕੇ ਵਿਦੇਸ਼ਾਂ ਵਿਚ ਵਸ ਗਏ ਹਨ, ਉਨ੍ਹਾਂ ਵਿਚੋਂ ਥੋੜ੍ਹੇ ਜਿਹੇ ਲੋਕ ਆਪਣੇ ਦੇਸ਼ ਵਿਚ ਸੱਤਾ ਪ੍ਰਾਪਤ ਕਰਨ ਨਾਲੋਂ, ਭਾਰਤ ਵਿਚ ਪਾਕਿਸਤਾਨ ਦੀ ਸ਼ਹਿ 'ਤੇ ਭਾਰਤ ਵਿਰੁੱਧ ਬੋਲਣ ਤੇ ਇੱਥੇ ਖਾੜਕੂਵਾਦ ਨੂੰ ਵਧਾਉਣ ਤੇ ਪੰਜਾਬ ਨੂੰ ਅਸ਼ਾਂਤ ਕਰਨ ਵਿਚ ਲਗਾਤਾਰ ਯਤਨਸ਼ੀਲ ਹਨ।
ਪੰਜਾਬ ਵਿਚ ਸਿੱਖ ਵਿਧਾਨ ਸਭਾ ਮੈਂਬਰਾਂ ਦੀ ਗਿਣਤੀ ਭਾਵੇਂ ਉਹ ਕਿਸੇ ਵੀ ਪਾਰਟੀ ਨਾਲ ਸੰਬੰਧਿਤ ਹੋਣ, ਹਮੇਸ਼ਾ ਦੋ-ਤਿਹਾਈ ਤੋਂ ਵੱਧ ਰਹੀ ਹੈ। ਜਿਥੇ ਵੀ ਲੋਕਤੰਤਰ ਹੋਵੇਗਾ ਲੋਕਾਂ ਵਿਚੋਂ ਹੀ ਨੁਮਾਇੰਦੇ ਚੁਣੇ ਜਾਣਗੇ, ਜੇਕਰ ਲੋਕਾਂ ਦੇ ਚੁਣੇ ਨੁਮਾਇੰਦੇ ਹੀ ਉਨ੍ਹਾਂ ਦੀਆਂ ਭਾਵਨਾਵਾਂ 'ਤੇ ਖਰੇ ਨਾ ਉਤਰਨ ਤਾਂ ਸਥਿਤੀ ਪੇਚੀਦਾ ਬਣ ਜਾਂਦੀ ਹੈ, ਵੋਟਰ ਠਗੇ ਜਾਂਦੇ ਨੇ। ਜੇਕਰ ਪੰਜਾਬ ਦੇ ਮੁੱਦੇ ਪੰਜਾਬੀ ਹੱਲ ਨਹੀਂ ਕਰਨਗੇ ਤੇ ਆਗੂਆਂ 'ਤੇ ਹੀ ਅਪਰਾਧੀਆਂ ਦੀ ਮੱਦਦ ਕਰਨ ਦੇ ਦੋਸ਼ ਲੱਗਣਗੇ ਤਾਂ ਸਿੱਖ ਧਰਮ ਤੇ ਪੰਜਾਬੀਅਤ ਦੀ ਰੱਖਿਆ ਕੌਣ ਕਰੇਗਾ? ਖਾੜਕੂਵਾਦ ਖੜ੍ਹਾ ਹੋਣ ਕਰਕੇ ਪੰਜਾਬ ਤੇ ਪੰਜਾਬੀਆਂ ਦਾ ਪਹਿਲਾਂ ਵੀ ਨੁਕਸਾਨ ਹੋਇਆ ਹੈ, ਕਿਉਂਕਿ ਰਾਜ ਸ਼ਕਤੀ ਦਾ ਮੁਕਾਬਲਾ ਕੋਈ ਵਿਅਕਤੀ ਜਾਂ ਸੰਸਥਾ ਨਹੀਂ ਕਰ ਸਕਦੀ। ਸਿੱਖ ਆਬਾਦੀ ਦੀ ਵੱਡੀ ਗਿਣਤੀ ਭਾਰਤੀ ਪੰਜਾਬ ਵਿਚ ਵਸਦੀ ਹੈ, ਜਿਸ ਨੂੰ ਹਰ ਤਰ੍ਹਾਂ ਦੀ ਆਜ਼ਾਦੀ ਹੈ, ਆਪਣੇ ਨੁਮਾਇੰਦੇ ਚੁਣਨ ਦੀ, ਤੇ ਰਾਜ ਕਰਨ ਦੀ ਵੀ। ਭਾਰਤ ਦੀ ਤਰੱਕੀ ਵਿਚ ਹਰ ਤਰ੍ਹਾਂ ਨਾਲ ਸਿੱਖਾਂ ਦੀ ਭਾਗੀਦਾਰੀ ਰਹੀ ਹੈ। ਭਾਰਤ ਆਪਣੀ ਇਸ ਬਹਾਦਰ ਕੌਮ ਨੂੰ ਹਮੇਸ਼ਾ ਸਤਿਕਾਰ ਵਜੋਂ ਦੇਖਦਾ ਹੈ। ਪੰਜਾਬ ਤੋਂ ਬਾਹਰ ਵੀ ਉਨ੍ਹਾਂ ਦੀ ਸੱਤਾ ਵਿਚ ਭਾਗੀਦਾਰੀ ਹੈ। ਨਾਨਕ ਆਸ਼ੇ ਅਨੁਸਾਰ ਸਾਂਝੀਵਾਲਤਾ ਦੀ ਭਾਵਨਾ ਕਰਕੇ ਉਨ੍ਹਾਂ ਦਾ ਹਰ ਥਾਂ ਮਾਣ-ਸਤਿਕਾਰ ਹੈ। ਜਦੋਂਕਿ ਗੁਆਂਢੀ ਮੁਲਕ ਅਫ਼ਗਾਨਿਸਤਾਨ ਵਿਚ ਇਕ ਵੀ ਸਿੱਖ ਨਹੀਂ ਰਿਹਾ, ਪਾਕਿਸਤਾਨ ਵਿਚ ਵੀ ਗੁਰੂਧਾਮਾਂ ਦੀ ਦੇਖਭਾਲ ਕਰਨ ਜੋਗੇ ਵੀ ਸਿੱਖ ਨਹੀਂ ਰਹੇ, ਜਿੱਥੇ ਕਦੇ 22 ਫ਼ੀਸਦੀ ਘੱਟ ਗਿਣਤੀਆਂ ਵਸਦੀਆਂ ਸਨ। ਅੱਜ ਪਾਕਿਸਤਾਨ ਵਿਚ 4.43 ਫ਼ੀਸਦੀ ਹੀ ਘੱਟਗਿਣਤੀਆਂ ਰਹਿ ਗਈਆਂ ਹਨ।
ਅਮਰੀਕਾ ਵਿਚ ਵੀ ਸਿੱਖਾਂ ਵਿਰੁੱਧ ਨਸਲੀ ਭੇਦਭਾਵ ਦੇ 214 ਕੇਸ ਸਾਲ 2021 ਵਿਚ ਦਰਜ ਹੋਏ ਹਨ। 1984 ਤੋਂ ਬਾਅਦ ਭਾਰਤ ਵਿਚ ਸਿੱਖਾਂ ਪ੍ਰਤੀ ਹਿੰਸਾ ਲਈ ਕੋਈ ਥਾਂ ਨਹੀਂ ਹੈ, ਇਸ ਤੋਂ ਪਹਿਲਾਂ ਹੋਈਆਂ ਘਟਨਾਵਾਂ ਭਾਰਤ ਦੇ ਇਤਿਹਾਸ ਵਿਚ ਕਾਲੇ ਅੱਖਰਾਂ ਵਿਚ ਦਰਜ ਰਹਿਣਗੀਆਂ। ਇਕਾ-ਦੁੱਕਾ ਘਟਨਾਵਾਂ ਕਰਨ ਵਾਲੇ ਅਪਰਾਧੀ ਸਾਰੀ ਦੁਨੀਆ ਵਿਚ ਹਨ, ਤੇ ਹਰ ਵਰਗ ਵਿਚ ਹਨ। ਆਪਣੇ ਦੇਸ਼ ਪ੍ਰਤੀ ਪ੍ਰੇਮ ਰੱਖਣਾ ਹਰ ਨਾਗਰਿਕ ਦਾ ਪਹਿਲਾ ਫ਼ਰਜ਼ ਹੁੰਦਾ ਤੇ ਵਿਰੋਧੀ ਸ਼ਕਤੀਆਂ ਦੇ ਘਿਨੌਣੇ ਮਨਸੂਬਿਆ ਤੋਂ ਸੁਚੇਤ ਹੋਣ ਦੀ ਲੋੜ ਹੁੰਦੀ ਅੱਜ ਪੰਜਾਬ ਵਿਚ ਫਿਰ ਹਾਲਾਤ ਵਿਗੜਦੇ ਜਾ ਰਹੇ ਹਨ। ਬੁਰਛਾਗਰਦੀ ਤੋਂ ਰੋਕਣ 'ਤੇ ਕੈਨੇਡਾ ਤੋਂ ਆਏ ਇਕ ਸਿੱਖ ਦਾ ਕਤਲ ਸ੍ਰੀ ਅਨੰਦਪੁਰ ਸਾਹਿਬ ਵਿਚ ਹੋਲਾ ਮਹੱਲਾ ਮਨਾਉਂਦਿਆਂ ਹੀ ਕਰ ਦਿੱਤਾ ਗਿਆ। ਨਾਲ ਲੱਗਦੇ ਸੂਬਿਆਂ ਵਿਚ ਵੀ ਹੁੜਦੰਗ ਮਚਾਉਣ ਕਾਰਨ ਇਸ ਬਹਾਦਰ ਤੇ ਦੇਸ਼ਭਗਤ ਕੌਮ ਦਾ ਕੁਝ ਲੋਕਾਂ ਵਲੋਂ ਅਕਸ ਖ਼ਰਾਬ ਕੀਤਾ ਜਾ ਰਿਹਾ ਹੈ। ਪੰਜਾਬ ਵਿਕਾਸ ਤੇ ਅਮਨ ਚਾਹੁੰਦਾ ਹੈ, ਪੰਜਾਬ ਦੀ ਨੌਜਵਾਨੀ ਦੇਸ਼ ਛੱਡ ਕੇ ਵਿਦੇਸ਼ਾਂ ਵਲ ਭੱਜ ਰਹੀ ਹੈ। ਹਿੰਸਾ ਤੇ ਸਵਾਰਥ ਦੀ ਰਾਜਨੀਤੀ ਛੱਡ ਕੇ ਵਿਕਾਸ ਦੀ ਸਿਆਸਤ ਵੱਲ ਸੋਚਣ ਦੀ ਲੋੜ ਹੈ। ਪੁਰਾਣੀਆਂ ਗ਼ਲਤੀਆਂ ਤੋਂ ਸਬਕ ਲੈ ਕੇ ਪੂਰਨ ਵਿਕਾਸ ਤੇ ਅਮਨ- ਸ਼ਾਂਤੀ ਲਈ ਸਮੂਹ ਪੰਜਾਬੀਆਂ ਨੂੰ ਇਕੱਠੇ ਹੋਣਾ ਪਵੇਗਾ। ਵਿਕਾਸ ਦਾ ਮਾਰਗ ਦੱਸਣ ਵਾਲੇ ਆਗੂਆਂ ਵੱਲ ਵੇਖਣ ਦੀ ਲੋੜ ਹੈ ਨਹੀਂ ਤਾਂ ਇਹ ਸਰਹੱਦੀ ਸੂਬਾ ਹਮੇਸ਼ਾ ਵਿਦੇਸ਼ੀ ਤਾਕਤਾਂ ਵਲੋਂ ਅਸੁਰੱਖਿਅਤ ਹੀ ਰੱਖਿਆ ਜਾਵੇਗਾ ਤੇ ਨਾਸਮਝੀ ਦੇ ਚਲਦਿਆ ਲੋਕ ਸੰਤਾਪ ਭੋਗਦੇ ਰਹਿਣਗੇ। ਅੱਜ ਮਾਰ-ਧਾੜ, ਵਖਰੇਂਵਿਆਂ ਦਾ ਦੌਰ ਨਹੀਂ ਹੈ ਬਲਕਿ ਆਪਸੀ ਮਿਲਵਰਨ, ਭਾਈਚਾਰਕ ਸਾਂਝ ਨਾਲ ਇਕਜੁੱਟ ਹੋ ਕੇ ਅੱਗੇ ਵਧਣ ਦੀ ਲੋੜ ਹੈ।


-ਚੇਅਰਮੈਨ, ਕੌਮੀ ਘੱਟਗਿਣਤੀ ਕਮਿਸ਼ਨ,
ਭਾਰਤ ਸਰਕਾਰ।
ਮੋਬਾ: 83684-44444,
email : iqbalsingh_GC@yahoo.co.in

ਅੱਜ ਲਈ ਵਿਸ਼ੇਸ਼

ਰੋਜ਼ੇ ਰੱਖਣ ਦੇ ਰੂਹਾਨੀ ਤੇ ਜਿਸਮਾਨੀ ਫ਼ਾਇਦੇ

ਇਸਲਾਮ ਧਰਮ ਦੇ ਆਖਰੀ ਨਬੀ ਤੇ ਪੈਗ਼ੰਬਰ ਹਜ਼ਰਤ ਮੁਹੰਮਦ ਸੱਲ. ਸਾਹਿਬ ਰਮਜ਼ਾਨ ਉਲ-ਮੁਬਾਰਕ ਤੋਂ 2 ਮਹੀਨੇ ਪਹਿਲਾਂ ਤੋਂ ਹੀ ਬੜੀ ਸ਼ਿੱਦਤ ਨਾਲ ਰਮਜ਼ਾਨ ਮਹੀਨੇ ਦਾ ਇੰਤਜ਼ਾਰ ਕਰਨ ਲੱਗ ਪੈਂਦੇ ਸਨ ਅਤੇ ਇਹ ਦੁਆ (ਅਰਦਾਸ) ਕਰਦੇ ਸਨ ਕਿ ਐਹ ਅੱਲ੍ਹਾ, ਰਜ਼ਬ ਅਤੇ ਸ਼ਾਬਾਨ ਦੋਵਾਂ ...

ਪੂਰੀ ਖ਼ਬਰ »

ਅੱਜ ਸ਼ਹੀਦੀ ਦਿਵਸ 'ਤੇ ਵਿਸ਼ੇਸ਼

ਕਿਰਤੀ ਲੋਕਾਂ ਦਾ ਮਹਾਨ ਨਾਇਕ - ਸ਼ਹੀਦ ਭਗਤ ਸਿੰਘ

ਭਾਰਤ ਵਿਚ ਸ਼ਹੀਦ ਭਗਤ ਸਿੰਘ ਇਕ ਅਜਿਹਾ ਇਨਕਲਾਬੀ ਕੌਮੀ ਸ਼ਹੀਦ ਅਤੇ ਚਿੰਤਕ ਹੋਇਆ ਹੈ ਜਿਸ ਨੂੰ ਕੌਮੀ ਤੇ ਕੌਮਾਂਤਰੀ ਪੱਧਰ 'ਤੇ ਕਰੋੜਾਂ ਆਮ ਮਿਹਨਤਕਸ਼ ਲੋਕਾਂ ਅਤੇ ਖ਼ਾਸ ਕਰਕੇ ਨੌਜਵਾਨਾਂ ਵਲੋਂ ਸਭ ਤੋਂ ਵੱਧ ਸਤਿਕਾਰ ਅਤੇ ਮਾਨਤਾ ਦਿੱਤੀ ਗਈ ਹੈ। ਇਸ ਦੀ ਮੁੱਖ ਵਜ੍ਹਾ ...

ਪੂਰੀ ਖ਼ਬਰ »

ਸਵਾਲਾਂ ਦੇ ਘੇਰੇ ਵਿਚ

ਪਿਛਲੇ ਕੁਝ ਹੀ ਸਮੇਂ ਵਿਚ ਜਿਸ ਤਰ੍ਹਾਂ ਅੰਮ੍ਰਿਤਪਾਲ ਸਿੰਘ ਦਾ ਨਾਂਅ ਉੱਭਰਿਆ ਅਤੇ ਉਸ ਦੀਆਂ ਸਰਗਰਮੀਆਂ ਵਿਚ ਤੇਜ਼ੀ ਆਈ ਉਹ ਬੇਹੱਦ ਹੈਰਾਨੀਜਨਕ ਸੀ। ਉਸ ਵਲੋਂ ਦਿੱਤੇ ਜਾਂਦੇ ਬਿਆਨਾਂ ਦੀ ਵੀ ਵੱਡੀ ਚਰਚਾ ਅਤੇ ਆਲੋਚਨਾ ਹੁੰਦੀ ਰਹੀ ਹੈ ਅਤੇ ਉਨ੍ਹਾਂ ਤੋਂ ਉਸ ਦਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX