ਤਾਜਾ ਖ਼ਬਰਾਂ


'ਬਹੁਤ ਗੰਭੀਰ' ਚੱਕਰਵਾਤ ਬਿਪਰਜੋਏ ਅਗਲੇ 24 ਘੰਟਿਆਂ ਵਿਚ ਹੋਵੇਗਾ ਤੇਜ਼ -ਮੌਸਮ ਵਿਭਾਗ
. . .  15 minutes ago
ਸੂਰਤ, 10 ਜੂਨ -ਭਾਰਤੀ ਮੌਸਮ ਵਿਭਾਗ ਅਨੁਸਾਰ 'ਬਹੁਤ ਗੰਭੀਰ' ਚੱਕਰਵਾਤੀ ਤੂਫ਼ਾਨ ਬਿਪਰਜੋਏ ਦੇ ਅਗਲੇ 24 ਘੰਟਿਆਂ ਵਿਚ ਹੋਰ ਤੇਜ਼ ਹੋਣ ਦੀ ਸੰਭਾਵਨਾ ਹੈ ਅਤੇ ਇਹ ਉੱਤਰ-ਉੱਤਰ-ਪੂਰਬ ਵੱਲ...
ਡੈਨੀਅਲ ਸਮਿੱਥ ਨੇ ਨਵੇਂ ਮੰਤਰੀ ਮੰਡਲ ਨੂੰ ਚੁਕਾਈ ਸਹੁੰ, ਵੰਡੇ ਮਹਿਕਮੇ
. . .  19 minutes ago
ਕੈਲਗਰੀ, 10 ਜੂਨ (ਜਸਜੀਤ ਸਿੰਘ ਧਾਮੀ)-ਅਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿੱਥ ਨੇ ਅੱਜ ਆਪਣੇ ਮੰਡਲ ਵਿਚ 24 ਮੰਤਰੀਆਂ ਨੂੰ ਸਹੁੰ ਚੁਕਾ ਕੇ ਨਵੀਂ ਸਰਕਾਰ ਦੀ ਸੁਰੂਆਤ ਕਰ ਦਿੱਤੀ ਹੈ। ਨਵੇਂ ਮੰਤਰੀ ਮੰਡਲ ਵਿਚ ਜ਼ਿਆਦਾਤਰ ਸਥਾਪਤ ਸਿਆਸਤਦਾਨ ਅਤੇ ਪੁਰਾਣੇ ਮੰਤਰੀ ਸ਼ਾਮਿਲ ਕੀਤੇ ਗਏ...
ਲੁੱਟ ਦੀ ਵਾਰਦਾਤ 'ਚ ਆਰ.ਐਮ.ਪੀ. ਡਾਕਟਰ ਦਾ ਕਤਲ
. . .  28 minutes ago
ਮਲੋਟ, 10 ਜੂਨ (ਪਾਟਿਲ/ਅਜਮੇਰ ਸਿੰਘ ਬਰਾੜ)-ਮਲੋਟ ਲਾਗਲੇ ਪਿੰਡ ਬੁਰਜਾ ਸਿਧਵਾਂ ਵਿਚ ਬੀਤੀ ਸ਼ੁਕਰ-ਸ਼ਨੀਵਾਰ ਦੀ ਦਰਮਿਆਨੀ ਰਾਤ ਨੂੰ ਲੁਟੇਰਿਆ ਵਲੋਂ ਲੁੱਟ ਦੀ ਵਾਰਦਾਤ ਦੌਰਾਨ ਇਕ ਆਰ.ਐਮ.ਪੀ. ਡਾਕਟਰ ਦਾ ਤੇਜ਼ਧਾਰ...
ਬੀ.ਐੱਸ.ਐੱਫ ਤੇ ਲੋਪੋਕੇ ਪੁਲਿਸ ਦੇ ਸਾਂਝੇ ਆਪ੍ਰੇਸ਼ਨ ਚ ਕਰੋੜਾਂ ਦੀ ਹੈਰੋਇਨ ਬਰਾਮਦ
. . .  about 1 hour ago
ਚੋਗਾਵਾਂ, 10 ਜੂਨ (ਗੁਰਵਿੰਦਰ ਸਿੰਘ ਕਲਸੀ)-ਅੱਜ ਤੜਕਸਾਰ ਗੁਆਂਢੀ ਮੁਲਕ ਪਾਕਿਸਤਾਨ ਤੋਂ ਰਾਣੀਆ ਬੀ.ਓ.ਪੀ. ਆਏ ਡਰੋਨ ਦੀ ਹਲਚਲ ਸੁਣਾਈ ਦਿੱਤੀ।ਬੀ.ਐੱਸ.ਐੱਫ. ਅਤੇ ਥਾਣਾ ਲੋਪੋਕੇ ਦੇ ਮੁਖੀ ਹਰਪਾਲ ਸਿੰਘ ਸੋਹੀ ਨੇ ਟੀਮਾਂ ਬਣਾਕੇ ਤਲਾਸ਼ੀ ਅਭਿਆਨ...
"ਸਟੀਕ ਨਹੀਂ": ਕਿਊਬਾ ਵਿਚ ਚੀਨ ਦੇ ਜਾਸੂਸੀ ਸਟੇਸ਼ਨ ਬਾਰੇ ਰਿਪੋਰਟਾਂ 'ਤੇ ਪੈਂਟਾਗਨ
. . .  about 1 hour ago
ਵਾਸ਼ਿੰਗਟਨ, 10 ਜੂਨ -ਨਿਊਜ ਏਜੰਸੀ ਦੀ ਰਿਪੋਰਟ ਅਨੁਸਾਰ ਪੈਂਟਾਗਨ ਨੇ ਚੀਨ ਅਤੇ ਕਿਊਬਾ ਦਰਮਿਆਨ ਇੱਕ ਗੁਪਤ ਸਮਝੌਤਾ ਦੀਆਂ ਰਿਪੋਰਟਾਂ ਨੂੰ ਖ਼ਾਰਜ ਕਰ ਦਿੱਤਾ ਜੋ ਬੀਜਿੰਗ ਨੂੰ ਸੰਯੁਕਤ ਰਾਜ ਤੋਂ 160 ਕਿਲੋਮੀਟਰ...
ਪੱਛਮੀ ਬੰਗਾਲ:ਕਾਂਗਰਸ ਵਲੋਂ ਪੰਚਾਇਤੀ ਚੋਣਾਂ ਦੌਰਾਨ ਸੂਬੇ 'ਚ ਕੇਂਦਰੀ ਬਲਾਂ ਦਾ ਪ੍ਰਬੰਧ ਕਰਨ ਦੀ ਰਾਜਪਾਲ ਨੂੰ ਅਪੀਲ
. . .  about 1 hour ago
ਕੋਲਕਾਤਾ, 10 ਜੂਨ-ਕਾਂਗਰਸ ਦੇ ਸੰਸਦ ਮੈਂਬਰ ਅਧੀਰ ਰੰਜਨ ਚੌਧਰੀ ਨੇ ਰਾਜਪਾਲ ਨੂੰ ਪੱਤਰ ਲਿਖ ਕੇ ਪੰਚਾਇਤੀ ਚੋਣਾਂ ਦੌਰਾਨ ਕੇਂਦਰੀ ਬਲਾਂ ਦਾ ਪ੍ਰਬੰਧ ਕਰਨ ਦੀ ਅਪੀਲ ਕੀਤੀ ਤਾਂ ਜੋ ਆਜ਼ਾਦ ਅਤੇ ਨਿਰਪੱਖ ਚੋਣਾਂ ਕਰਵਾਈਆਂ...
⭐ਮਾਣਕ-ਮੋਤੀ⭐
. . .  about 1 hour ago
⭐ਮਾਣਕ-ਮੋਤੀ⭐
ਰਾਸ਼ਟਰਪਤੀ ਦਰੋਪਦੀ ਮੁਰਮੂ ਸੂਰੀਨਾਮ ਅਤੇ ਸਰਬੀਆ ਦੀ ਆਪਣੀ ਪਹਿਲੀ ਰਾਜ ਯਾਤਰਾ ਦੀ ਸਮਾਪਤੀ ਤੋਂ ਬਾਅਦ ਦਿੱਲੀ ਦੇ ਪਾਲਮ ਹਵਾਈ ਅੱਡੇ 'ਤੇ ਪਹੁੰਚੇ
. . .  1 day ago
ਖੱਟਰ ਨੇ ਕਿਸਾਨਾਂ ਨਾਲ ਸੰਬੰਧਿਤ ਮੁੱਦਿਆਂ ਨੂੰ ਲੈ ਕੇ ਸੂਬਾ ਇੰਚਾਰਜ ਬਿਪਲਬ ਦੇਬ ਨਾਲ ਕੀਤੀ ਮੀਟਿੰਗ
. . .  1 day ago
ਚੰਡੀਗੜ੍ਹ,9 ਜੂਨ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਸਾਨਾਂ ਨਾਲ ਸੰਬੰਧਿਤ ਮੁੱਦਿਆਂ ਨੂੰ ਲੈ ਕੇ ਚੰਡੀਗੜ੍ਹ ਵਿਚ ਸੂਬਾ ਇੰਚਾਰਜ ਬਿਪਲਬ ਕੁਮਾਰ ਦੇਬ ਨਾਲ ਮੀਟਿੰਗ ਕੀਤੀ ...
ਬੰਗਾਲ: ਪੰਚਾਇਤ ਚੋਣ ਨਾਮਜ਼ਦਗੀ ਨੂੰ ਲੈ ਕੇ ਹੋਈ ਹਿੰਸਾ, ਕਾਂਗਰਸੀ ਵਰਕਰ ਦੀ ਗੋਲੀ ਮਾਰ ਕੇ ਹੱਤਿਆ
. . .  1 day ago
ਅਮਰੀਕਾ ਨੇ ਯੂਕਰੇਨ ਲਈ 2.1 ਬਿਲੀਅਨ ਡਾਲਰ ਦੇ ਫੌਜੀ ਸਹਾਇਤਾ ਪੈਕੇਜ ਦਾ ਕੀਤਾ ਐਲਾਨ
. . .  1 day ago
ਈ.ਡੀ. ਨੇ ਪੇਪਰ ਲੀਕ ਮਾਮਲੇ ਵਿਚ ਵੱਖ-ਵੱਖ ਲੋਕਾਂ ਦੇ ਰਿਹਾਇਸ਼ 'ਤੇ ਚਲਾਈ ਤਲਾਸ਼ੀ ਮੁਹਿੰਮ
. . .  1 day ago
ਨਵੀਂ ਦਿੱਲੀ, 9 ਜੂਨ - ਈ.ਡੀ. ਨੇ ਸੀਨੀਅਰ ਟੀਚਰ ਗ੍ਰੇਡ II ਪੇਪਰ ਲੀਕ ਮਾਮਲੇ ਵਿਚ ਪੀ.ਐਮ.ਐਲ.ਏ., 2002 ਦੇ ਤਹਿਤ 5.6.2023 ਨੂੰ ਰਾਜਸਥਾਨ ਦੇ ਜੈਪੁਰ, ਜੋਧਪੁਰ, ਉਦੈਪੁਰ, ਅਜਮੇਰ, ਡੂੰਗਰਪੁਰ, ਬਾੜਮੇਰ...
ਅਮਿਤ ਸ਼ਾਹ ਨੇ ਅਮਰਨਾਥ ਯਾਤਰੀਆਂ ਲਈ ਲੋੜੀਂਦੀਆਂ ਸਹੂਲਤਾਂ ਲਈ ਉਚਿਤ ਪ੍ਰਬੰਧ ਕਰਨ ਦੇ ਦਿੱਤੇ ਨਿਰਦੇਸ਼
. . .  1 day ago
ਨਵੀਂ ਦਿੱਲੀ, 9 ਜੂਨ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅਮਰਨਾਥ ਯਾਤਰੀਆਂ ਲਈ ਯਾਤਰਾ, ਠਹਿਰਨ, ਬਿਜਲੀ, ਪਾਣੀ, ਸੰਚਾਰ ਅਤੇ ਸਿਹਤ ਸਮੇਤ ਸਾਰੀਆਂ ਲੋੜੀਂਦੀਆਂ ਸਹੂਲਤਾਂ ਲਈ ਉਚਿਤ ਪ੍ਰਬੰਧ ਕਰਨ ਦੇ...
ਕਾਂਗਰਸ ਨੇ ਸ਼ਕਤੀ ਸਿੰਘ ਗੋਹਿਲ ਦੀ ਥਾਂ ਦੀਪਕ ਬਾਬਰੀਆ ਨੂੰ ਹਰਿਆਣਾ ਤੇ ਦਿੱਲੀ ਲਈ ਏ.ਆਈ.ਸੀ.ਸੀ. ਇੰਚਾਰਜ ਕੀਤਾ ਨਿਯੁਕਤ
. . .  1 day ago
ਨਵੀਂ ਦਿੱਲੀ, 9 ਜੂਨ - ਕਾਂਗਰਸ ਨੇ ਸ਼ਕਤੀ ਸਿੰਘ ਗੋਹਿਲ ਦੀ ਥਾਂ ਦੀਪਕ ਬਾਬਰੀਆ ਨੂੰ ਹਰਿਆਣਾ ਅਤੇ ਦਿੱਲੀ ਲਈ ਏ.ਆਈ.ਸੀ.ਸੀ. ਇੰਚਾਰਜ ਨਿਯੁਕਤ ਕੀਤਾ ਹੈ।
ਮੇਰੇ ਘਰ ਕੋਈ ਨਹੀਂ ਆਇਆ- ਬਿ੍ਜ ਭੂਸ਼ਣ
. . .  1 day ago
ਨਵੀਂ ਦਿੱਲੀ, 9 ਜੂਨ- ਭਾਜਪਾ ਸਾਂਸਦ ਬ੍ਰਿਜ ਭੂਸ਼ਣ ਸਿੰਘ ਨੂੰ ਇਹ ਪੁੱਛੇ ਜਾਣ ’ਤੇ ਕਿ ਕੀ ਪੁਲਿਸ ਅੱਜ ਉਨ੍ਹਾਂ ਦੀ ਰਿਹਾਇਸ਼ ’ਤੇ ਪਹੁੰਚੀ ਹੈ ਤਾਂ ਉਨ੍ਹਾਂ ਕਿਹਾ ਕਿ ਮੇਰੇ ਕੋਲ ਕੋਈ ਨਹੀਂ ਆਇਆ।
ਮਨੀਪੁਰ ਹਿੰਸਾ: ਜਾਂਚ ਲਈ ਸਿੱਟ ਦਾ ਗਠਨ
. . .  1 day ago
ਨਵੀਂ ਦਿੱਲੀ, 9 ਜੂਨ- ਅਧਿਕਾਰਤ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸੀ.ਬੀ.ਆਈ. ਨੇ ਮਨੀਪੁਰ ਹਿੰਸਾ ਦੇ ਸੰਬੰਧ ਵਿਚ ਛੇ ਮਾਮਲੇ....
ਸੰਘਰਸ਼ ਕਮੇਟੀ ਸਾਦੀਹਰੀ ਨੇ ਐਸ.ਡੀ.ਐਮ. ਦਫ਼ਤਰ ਅੱਗੇ ਪਸ਼ੂ ਬੰਨ ਕੇ ਕੀਤਾ ਪ੍ਰਦਰਸ਼ਨ
. . .  1 day ago
ਦਿੜ੍ਹਬਾ ਮੰਡੀ, 9 ਜੂਨ (ਹਰਬੰਸ ਸਿੰਘ ਛਾਜਲੀ)- ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਸਾਦੀਹਰੀ ਵਲੋਂ ਐਸ.ਡੀ.ਐਮ. ਦਿੜ੍ਹਬਾ ਦੇ ਦਫ਼ਤਰ ਅੱਗੇ ਧਰਨਾ ਲਗਾ ਕੇ ਪ੍ਰਦਰਸ਼ਨਕਾਰੀਆਂ ਨੇ ਆਪਣੇ ਪਸ਼ੂ ਨਾਲ ਲਿਆ ਕੇ....
ਭਾਰਤੀ ਫ਼ੌਜ ਨੇ ਸੰਯੁਕਤ ਆਪ੍ਰੇਸ਼ਨ ਦੌਰਨ ਨਾਰਕੋ ਟੈਰਰ ਮੂਲ ਦੇ 3 ਸੰਚਾਲਕ ਕੀਤੇ ਗਿ੍ਫ਼ਤਾਰ
. . .  1 day ago
ਸ੍ਰੀਨਗਰ, 9 ਜੂਨ- ਭਾਰਤੀ ਫ਼ੌਜ ਵਲੋਂ ਸੁੰਦਰਬਨੀ ਨਾਰਕੋਟਿਕਸ ਰਿਕਵਰੀ ਕੇਸ, ਜੇ.ਕੇ.ਪੀ. ਪੁੰਛ ਅਤੇ ਜੇ.ਕੇ.ਪੀ. ਸੁੰਦਰਬਨੀ ਦੇ ਪੁੰਛ ਜ਼ਿਲ੍ਹੇ ਵਿਚ ਕਈ ਸੰਯੁਕਤ ਆਪ੍ਰੇਸ਼ਨ ਕੀਤੇ ਗਏ, ਜਿਸ ਵਿਚ ਉਨ੍ਹਾਂ ਵਲੋਂ....
ਬਿ੍ਜ ਭੂਸ਼ਣ ਦੀ ਗਿ੍ਫ਼ਤਾਰੀ ਜ਼ਰੂਰੀ- ਬਜਰੰਗ ਪੂਨੀਆ
. . .  1 day ago
ਨਵੀਂ ਦਿੱਲੀ, 9 ਜੂਨ- ਮਹਿਲਾ ਪਹਿਲਵਾਨਾਂ ਦੇ ਪੁਲਿਸ ਨਾਲ ਬਿ੍ਜ ਭੂਸ਼ਣ ਦੇ ਘਰ ਜਾਣ ਦੀਆਂ ਆ ਰਹੀਆਂ ਖ਼ਬਰਾਂ ਦੇ ਦੌਰਾਨ ਪਹਿਲਵਾਨ ਬਜਰੰਗ ਪੂਨੀਆ ਨੇ ਟਵੀਟ ਕੀਤਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵਲੋਂ....
ਦੇਸ਼ ਦਾ ਵਿਕਾਸ ਉਦੋਂ ਹੀ ਹੋਵੇਗਾ ਜਦੋਂ ਅਸੀਂ ਸਹੀ ਕਦਮ ਚੁੱਕਾਂਗੇ- ਐਸ. ਜੈਸ਼ੰਕਰ
. . .  1 day ago
ਨਵੀਂ ਦਿੱਲੀ, 9 ਜੂਨ- ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਨੇ ਕਿਹਾ ਕਿ ਅੱਜ ਅਸੀਂ ਵਿਦੇਸ਼ੀ ਨਿਵੇਸ਼ ਵਿਚ ਪਹਿਲੇ ਸਥਾਨ ’ਤੇ ਹਾਂ, ਪਰ ਇਹ ਉਹ ਸਥਾਨ ਨਹੀਂ ਹੈ ਜਿੱਥੇ ਅਸੀਂ ਸੰਤੁਸ਼ਟ ਹੋ ਸਕਦੇ ਹਾਂ, ਅਸੀਂ ਇਸ ਨੂੰ ਹੋਰ.....
ਅਮਿਤ ਸ਼ਾਹ ਨੇ ਅਮਰਨਾਥ ਯਾਤਰਾ ਸੰਬੰਧੀ ਕੀਤੀ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ
. . .  1 day ago
ਨਵੀਂ ਦਿੱਲੀ, 9 ਜੂਨ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅਮਰਨਾਥ ਯਾਤਰਾ ਦੀਆਂ ਤਿਆਰੀਆਂ ਨੂੰ ਲੈ ਕੇ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮੀਟਿੰਗ ਵਿਚ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ.....
ਉਤਮ ਗਾਰਡਨ ਕਾਲੋਨੀ ਮਨਵਾਲ ਵਿਖੇ ਪਤੀ-ਪਤਨੀ ਦਾ ਬੇਰਹਿਮੀ ਨਾਲ ਕਤਲ
. . .  1 day ago
ਪਠਾਨਕੋਟ/ਸ਼ਾਹਪੁਰ ਕੰਢੀ, 9 ਜੂਨ (ਆਸ਼ੀਸ਼ ਸ਼ਰਮਾ/ਰਣਜੀਤ ਸਿੰਘ)- ਪਠਾਨਕੋਟ ਦੇ ਥਾਣਾ ਸ਼ਾਹਪੁਰ ਕੰਢੀ ਅਧੀਨ ਪੈਂਦੀ ਉਤਮ ਗਾਰਡਨ ਕਾਲੋਨੀ ਮਨਵਾਲ ਵਿਚ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਇਕ.....
ਕਿਸਾਨਾਂ ਵਲੋਂ ਪਾਵਰਕਾਮ ਦੇ ਮੁੱਖ ਦਫ਼ਤਰ ਸਾਹਮਣੇ ਮਰਨ ਵਰਤ ਸ਼ੁਰੂ
. . .  1 day ago
ਪਟਿਆਲਾ, 9 ਜੂਨ (ਅਮਰਬੀਰ ਸਿੰਘ ਆਹਲੂਵਾਲੀਆ)- ਪਟਿਆਲਾ ਦੀ ਮਾਲ ਰੋਡ ’ਤੇ ਸਥਿਤ ਪਾਵਰਕਾਮ ਦੇ ਮੁੱਖ ਦਫ਼ਤਰ ਸਾਹਮਣੇ ਧਰਨੇ ’ਤੇ ਬੈਠੇ ਕਿਸਾਨਾਂ ਵਲੋਂ ਮਰਨ ਵਰਤ ਆਰੰਭ ਦਿੱਤਾ....
ਸੜਕ ਹਾਦਸੇ ਵਿਚ ਇਕ ਦੀ ਮੌਤ
. . .  1 day ago
ਭਵਾਨੀਗੜ੍ਹ, 9 ਜੂਨ (ਰਣਧੀਰ ਸਿੰਘ ਫੱਗੂਵਾਲਾ)- ਪਿੰਡ ਬਾਲਦ ਕਲਾਂ ਨੇੜੇ ਮੋਟਰਸਾਈਕਲ ਅਤੇ ਕਾਰ ਵਿਚਕਾਰ ਹੋਏ ਹਾਦਸੇ ਵਿਚ ਮੋਟਰਸਾਈਕਲ ਸਵਾਰ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪਿੰਡ ਲੱਡੀ ਦੇ ਵਾਸੀ ਗੁਰਮੇਲ.....
ਮੀਡੀਆ ਨੂੰ ਦਬਾਉਣ ਦਾ ਖ਼ਾਮਿਆਜ਼ਾ ਸਰਕਾਰ ਨੂੰ ਭੁਗਤਣਾ ਪਵੇਗਾ- ਅਨੁਰਾਗ ਠਾਕੁਰ
. . .  1 day ago
ਜਲੰਧਰ, 9 ਜੂਨ- ਮੀਡੀਆ ਦੀ ਆਜ਼ਾਦੀ ਸੰਬੰਧੀ ਗੱਲ ਕਰਦਿਆਂ ਅਨੁਰਾਗ ਠਾਕੁਰ ਨੇ ਕਿਹਾ ਕਿ ਬੋਲਣ ਦਾ ਅਧਿਕਾਰ ਦੇਸ਼ ਦੇ ਹਰ ਨਾਗਰਿਕ ਲਈ ਹੈ। ਉਨ੍ਹਾਂ ਕਿਹਾ ਕਿ ਜੇਕਰ ਮੀਡੀਆ ਵਲੋਂ ਅਜਿਹੀਆਂ ਗੱਲਾਂ ਨੂੰ.....
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 10 ਚੇਤ ਸੰਮਤ 555

ਕਪੂਰਥਲਾ / ਫਗਵਾੜਾ

ਅਧਿਆਪਕ ਵਿਦਿਆਰਥੀਆਂ ਨੂੰ ਪੂਰੀ ਲਗਨ ਤੇ ਮਿਹਨਤ ਨਾਲ ਪੜ੍ਹਾਈ ਕਰਵਾਉਣ-ਡਾ: ਕਾਲੀਆ

ਕਪੂਰਥਲਾ/ਭੁਲੱਥ, 22 ਮਾਰਚ (ਅਮਰਜੀਤ ਕੋਮਲ, ਮੇਹਰ ਚੰਦ ਸਿੱਧੂ, ਮਨਜੀਤ ਸਿੰਘ ਰਤਨ)-ਪ੍ਰਵਾਸੀ ਭਾਰਤੀ ਗਿਆਨ ਸਿੰਘ ਜਰਮਨੀ ਸਪੁੱਤਰ ਮਾਸਟਰ ਹਰਬੰਸ ਸਿੰਘ ਜੋ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁਲੱਥ ਦੇ ਵਿਦਿਆਰਥੀ ਰਹਿ ਚੁੱਕੇ ਹਨ, ਨੇ ਆਪਣੇ ਅਧਿਆਪਕਾਂ ਦੇ ਸਤਿਕਾਰ ਨੂੰ ਮੁੱਖ ਰੱਖਦਿਆਂ ਉਨ੍ਹਾਂ ਵਲੋਂ ਸਕੂਲ 'ਚ ਬਣਾਏ ਗਏ ਸੈਨਟਰੀ ਬਲਾਕ ਦਾ ਉਦਘਾਟਨ ਇਸੇ ਸਕੂਲ ਦੇ ਵਿਦਿਆਰਥੀ ਤੇ ਸਹਿ ਜਮਾਤੀ ਰਹਿ ਚੁੱਕੇ ਡਾ: ਐਸ.ਕੇ. ਕਾਲੀਆ ਆਈ.ਜੀ. ਪੰਜਾਬ ਪੁਲਿਸ ਸੇਵਾ ਮੁਕਤ ਨੇ ਆਪਣੇ ਕਰ ਕਮਲਾ ਨਾਲ ਕੀਤਾ | ਸਮਾਗਮ ਨੂੰ ਸੰਬੋਧਨ ਕਰਦਿਆਂ ਡਾ: ਐਸ.ਕੇ. ਕਾਲੀਆ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿਚ ਬਹੁਤ ਮਿਹਨਤੀ ਤੇ ਉਚੇਰੀ ਸਿੱਖਿਆ ਪ੍ਰਾਪਤ ਅਧਿਆਪਕ ਹਨ, ਇਸ ਲਈ ਅਧਿਆਪਕਾਂ ਨੂੰ ਪੂਰੀ ਲਗਨ ਤੇ ਮਿਹਨਤ ਨਾਲ ਵਿਦਿਆਰਥੀਆਂ ਨੂੰ ਪੜ੍ਹਾਈ ਕਰਵਾਉਣੀ ਚਾਹੀਦੀ ਹੈ ਤਾਂ ਜੋ ਉਹ ਜੀਵਨ ਵਿਚ ਕੋਈ ਉੱਚਾ ਮੁਕਾਮ ਹਾਸਲ ਕਰ ਸਕਣ | ਇਸ ਤੋਂ ਪਹਿਲਾਂ ਪ੍ਰਵਾਸੀ ਭਾਰਤੀ ਗਿਆਨ ਸਿੰਘ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਜੀਵਨ 'ਚ ਇਕ ਟੀਚਾ ਮਿੱਥਣਾ ਚਾਹੀਦਾ ਤੇ ਉਸ ਟੀਚੇ ਦੀ ਪ੍ਰਾਪਤੀ ਲਈ ਸਖ਼ਤ ਮਿਹਨਤ ਕਰਨੀ ਚਾਹੀਦੀ ਹੈ | ਇਸ ਤੋਂ ਪਹਿਲਾਂ ਸਕੂਲ ਦੀ ਇੰਚਾਰਜ ਅਧਿਆਪਕਾ ਵੀਰ ਕੌਰ ਨੇ ਡਾ: ਐਸ.ਕੇ. ਕਾਲੀਆ ਤੇ ਪ੍ਰਵਾਸੀ ਭਾਰਤੀ ਗਿਆਨ ਸਿੰਘ ਦਾ ਤਹਿਦਿਲੋਂ ਧੰਨਵਾਦ ਕੀਤਾ | ਸਮਾਗਮ ਦੀ ਸਮਾਪਤੀ 'ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀ ਪਿ੍ੰਸੀਪਲ ਲੀਨਾ ਸ਼ਰਮਾ ਨੇ ਡਾ: ਐਸ.ਕੇ. ਕਾਲੀਆ ਤੇ ਗਿਆਨ ਸਿੰਘ ਦਾ ਧੰਨਵਾਦ ਕੀਤਾ | ਸਮਾਗਮ ਦੌਰਾਨ ਮੰਚ ਸੰਚਾਲਨ ਦੇ ਫ਼ਰਜ ਸਕੂਲ ਦੇ ਅਧਿਆਪਕ ਹਰੀਪਾਲ ਸਿੰਘ ਨੇ ਅਦਾ ਕੀਤੇ | ਸਮਾਗਮ ਦੀ ਸਮਾਪਤੀ 'ਤੇ ਸਕੂਲ ਦੀ ਪਿ੍ੰਸੀਪਲ ਤੇ ਹੋਰ ਸਟਾਫ਼ ਵਲੋਂ ਡਾ: ਐਸ.ਕੇ. ਕਾਲੀਆ, ਪ੍ਰਵਾਸੀ ਭਾਰਤੀ ਗਿਆਨ ਸਿੰਘ ਤੇ ਹੋਰ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ | ਇਸ ਮੌਕੇ ਗਿਆਨੀ ਅਵਤਾਰ ਸਿੰਘ, ਨੰਬਰਦਾਰ ਰਣਜੀਤ ਸਿੰਘ ਰਿੰਪੀ, ਡਾ: ਮਾਨ ਸਿੰਘ, ਸੇਵਾ ਮੁਕਤ ਇੰਸਪੈਕਟਰ ਜਨਕ ਰਾਜ, ਕੈਪਟਨ ਸੁਖਵਿੰਦਰ ਸਿੰਘ, ਸੁਖਵੰਤ ਸਿੰਘ ਤੱਖਰ, ਆਰਕੀਟੈਕਟ ਬਲਵੀਰ ਸਿੰਘ ਸੈਣੀ, ਮਾਸਟਰ ਰਾਜਪਾਲ, ਕ੍ਰਿਸ਼ਨ ਲਾਲ ਬੱਬਰ, ਚਰਨਜੀਤ ਸਿੰਘ, ਬਲਬੀਰ ਖੁਰਾਣਾ, ਬਲਕਾਰ ਸਿੰਘ ਖ਼ਾਲਸਾ, ਸੁਭਾਸ਼ ਚੰਦਰ, ਸੂਰਜ ਕੁਮਾਰ, ਸ਼ਰਨ ਸਿੰਘ, ਅਧਿਆਪਕ ਬੀਰ ਸਿੰਘ ਸਿੱਧੂ, ਵਰਿੰਦਰਪ੍ਰੀਤ ਕੌਰ, ਮੋਨਿਕਾ ਬਤਰਾ, ਜਗਤਾਰ ਸਿੰਘ, ਹਰਜਿੰਦਰ ਸਿੰਘ, ਪਰਮਜੀਤ ਕੌਰ, ਸੁਮਨ ਬਜਾਜ, ਨੀਲਮ, ਜੋਤੀ ਆਦਿ ਹਾਜ਼ਰ ਸਨ |

ਭਾਰਤੀ ਕਿਸਾਨ ਯੂਨੀਅਨ ਮਿੱਲ ਮਾਲਕਾਂ ਪਾਸੋਂ ਬਕਾਇਆ ਲੈਣ ਲਈ ਡਿਪਟੀ ਕਮਿਸ਼ਨਰ ਨੂੰ ਮਿਲੇਗਾ-ਮਨਜੀਤ ਰਾਏ

ਫਗਵਾੜਾ, 22 ਮਾਰਚ (ਹਰਜੋਤ ਸਿੰਘ ਚਾਨਾ)-ਭਾਰਤੀ ਕਿਸਾਨ ਦੋਆਬਾ ਦੀ ਮੀਟਿੰਗ ਪ੍ਰਧਾਨ ਮਨਜੀਤ ਸਿੰਘ ਰਾਏ ਦੀ ਪ੍ਰਧਾਨਗੀ ਹੇਠ ਦਾਣਾ ਮੰਡੀ ਵਿਖੇ ਹੋਈ | ਜਿਸ ਦੌਰਾਨ ਵੱਡੀ ਗਿਣਤੀ 'ਚ ਕਿਸਾਨ ਸ਼ਾਮਿਲ ਹੋਏ ਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਸ਼ੂਗਰ ਮਿੱਲ ਦੇ ਪਹਿਲੇ ...

ਪੂਰੀ ਖ਼ਬਰ »

ਸਾਇੰਸ ਸਿਟੀ 'ਚ 'ਮਿਸ਼ਨ ਜੀਵਨ' ਤਹਿਤ ਵੱਖ-ਵੱਖ ਮੁਕਾਬਲੇ ਕਰਵਾਏ

ਕਪੂਰਥਲਾ, 22 ਮਾਰਚ (ਅਮਰਜੀਤ ਕੋਮਲ)-ਵਾਤਾਵਰਨ ਨੂੰ ਬਚਾਉਣ ਲਈ ਸਾਨੂੰ ਸਾਰਿਆਂ ਨੂੰ ਇੱਕਜੁੱਟ ਹੋ ਕੇ ਯਤਨ ਕਰਨੇ ਚਾਹੀਦੇ ਹਨ | ਇਹ ਸ਼ਬਦ ਡਾ: ਰਜੇਸ਼ ਗਰੋਵਰ ਡਾਇਰੈਕਟਰ ਸਾਇੰਸ ਸਿਟੀ ਨੇ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਵਲੋਂ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ...

ਪੂਰੀ ਖ਼ਬਰ »

ਆਈ.ਕੇ. ਗੁਜਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ 'ਚ ਸ਼ਹੀਦਾਂ ਦੀ ਯਾਦ 'ਚ ਸੈਮੀਨਾਰ

ਕਪੂਰਥਲਾ, 22 ਮਾਰਚ (ਵਿਸ਼ੇਸ਼ ਪ੍ਰਤੀਨਿਧ)-ਆਈ.ਕੇ. ਗੁਜਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ ਕਪੂਰਥਲਾ 'ਚ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੀ ਸ਼ਹਾਦਤ ਦੇ ਸਬੰਧ 'ਚ ਸੈਮੀਨਾਰ ਕਰਵਾਇਆ ਗਿਆ | ਸਮਾਗਮ ਦੇ ਆਰੰਭ 'ਚ ਯੂਨੀਵਰਸਿਟੀ ਦੇ ਰਜਿਸਟਰਾਰ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ 'ਤੇ ਲੱਖਾਂ ਦੀ ਠੱਗੀ

ਫਗਵਾੜਾ, 22 ਮਾਰਚ (ਹਰਜੋਤ ਸਿੰਘ ਚਾਨਾ)-ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਠੱਗੀ ਮਾਰਨ 'ਤੇ ਜਾਅਲੀ ਵੀਜ਼ਾ ਤੇ ਟਿਕਟਾਂ ਦੇਣ ਦੇ ਸਬੰਧ ਵਿਚ ਸਿਟੀ ਪੁਲਿਸ ਨੇ ਇਕ ਜਾਅਲੀ ਟਰੈਵਲ ਏਜੰਟ ਮਹਿਲਾ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਸ਼ਿਕਾਇਤ ਕਰਤਾ ਪਰਮਿੰਦਰ ਸਿੰਘ ਪੁੱਤਰ ਸਤਪਾਲ ...

ਪੂਰੀ ਖ਼ਬਰ »

'ਆਪ' ਸਰਕਾਰ ਵੇਲੇ ਸੇਵਾ ਕੇਂਦਰਾਂ 'ਚ ਖੂਬ ਹੋ ਰਹੀ ਹੈ ਲੁੱਟ-ਖਸੁੱਟ

ਫਗਵਾੜਾ, 22 ਮਾਰਚ (ਅਸ਼ੋਕ ਕੁਮਾਰ ਵਾਲੀਆ)-ਆਮ ਆਦਮੀ ਪਾਰਟੀ ਦੀ ਸਰਕਾਰ ਕੋਲੋਂ ਲੋਕਾਂ ਨੇ ਜੋ ਉਮੀਦਾਂ ਕੀਤੀਆਂ ਸਨ, ਉਨ੍ਹਾਂ ਉਮੀਦਾਂ 'ਤੇ ਸਰਕਾਰ ਖਰੀ ਨਾ ਉੱਤਰਨ ਕਾਰਨ ਲੋਕਾਂ ਦਾ ਮੋਹ ਹੁਣ ਭੰਗ ਹੋ ਚੁੱਕਾ ਹੈ ਤੇ ਲੋਕਾਂ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੇਲੇ ਖੂਬ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਉੱਡੀ ਸਵਿਫ਼ਟ ਕਾਰ

ਤਲਵੰਡੀ ਚੌਧਰੀਆਂ, 22 ਮਾਰਚ (ਪਰਸਨ ਲਾਲ ਭੋਲਾ)-ਨੌਜਵਾਨ ਮਨਪ੍ਰੀਤ ਸਿੰਘ ਜੋ ਕਿ ਆਪਣੀ ਸਵਿਫ਼ਟ ਕਾਰ ਨੰਬਰ ਪੀ.ਬੀ. 08 ਏ.ਜੇ. 3807 'ਚ ਆਪਣੇ ਪਿੰਡ ਠੱਟਾ ਨਵਾਂ ਤੋਂ ਤਲਵੰਡੀ ਚੌਧਰੀਆਂ ਆਪਣੀ ਦੁਕਾਨ 'ਤੇ ਆ ਰਿਹਾ ਸੀ | ਜਦੋਂ ਪਿੰਡ ਅਮਰਕੋਟ ਨੇੜੇ ਆਇਆ ਤਾਂ ਪਿੰਡ ਅਮਰਕੋਟ ਵਾਲੀ ...

ਪੂਰੀ ਖ਼ਬਰ »

ਸਾਈਬਰ ਕੈਫੇ, ਹੋਟਲ ਮਾਲਕ ਆਪਣੇ ਅਦਾਰਿਆਂ 'ਚ ਸੀ.ਸੀ.ਟੀ.ਵੀ. ਕੈਮਰੇ ਲਗਾਉਣ-ਜ਼ਿਲ੍ਹਾ ਮੈਜਿਸਟਰੇਟ

ਕਪੂਰਥਲਾ, 22 ਮਾਰਚ (ਵਿ.ਪ੍ਰ.)-ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਮੈਜਿਸਟਰੇਟ ਵਿਸ਼ੇਸ਼ ਸਾਰੰਗਲ ਨੇ ਜ਼ਿਲ੍ਹੇ 'ਚ ਸਮੂਹ ਸਾਈਬਰ ਕੈਫੇ, ਐਸ.ਟੀ.ਡੀ., ਪੀ.ਸੀ.ਓ. ਤੇ ਹੋਟਲ ਮਾਲਕਾਂ ਨੂੰ ਆਪਣੇ ਅਦਾਰਿਆਂ 'ਚ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ | ਆਪਣੇ ਹੁਕਮ ...

ਪੂਰੀ ਖ਼ਬਰ »

ਫਗਵਾੜਾ ਇਨਵਾਇਰਨਮੈਂਟ ਐਸੋਸੀਏਸ਼ਨ ਨੇ ਵਿਸ਼ਵ ਜਲ ਤੇ ਜੰਗਲਾਤ ਦਿਵਸ ਮਨਾਇਆ

ਫਗਵਾੜਾ, 22 ਮਾਰਚ (ਅਸ਼ੋਕ ਕੁਮਾਰ ਵਾਲੀਆ, ਤਰਨਜੀਤ ਸਿੰਘ ਕਿੰਨੜਾ)-ਫਗਵਾੜਾ ਇਨਵਾਇਰਨਮੈਂਟ ਐਸੋਸੀਏਸ਼ਨ ਵਲੋਂ ਹੇਅਰ ਪੈਲੇਸ ਫਗਵਾੜਾ ਦੇ ਸਹਿਯੋਗ ਨਾਲ ਵਿਸ਼ਵ ਜਲ ਤੇ ਜੰਗਲਾਤ ਦਿਵਸ ਮਨਾਇਆ ਗਿਆ | ਐਸੋਸੀਏਸ਼ਨ ਦੇ ਜਨਰਲ ਸਕੱਤਰ ਮਲਕੀਅਤ ਸਿੰਘ ਰਘਬੋਤਰਾ ਦੇ ਯਤਨਾਂ ...

ਪੂਰੀ ਖ਼ਬਰ »

ਆਨੰਦ ਪਬਲਿਕ ਸਕੂਲ ਵਿਚ ਸ੍ਰੀ ਦੁਰਗਾ ਸਤੂਤੀ ਦਾ ਪਾਠ ਕਰਵਾਇਆ

ਕਪੂਰਥਲਾ, 22 ਮਾਰਚ (ਵਿ.ਪ੍ਰ.)-ਆਨੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕਪੂਰਥਲਾ ਵਿਚ ਸ੍ਰੀ ਨੀਲ ਕੰਠ ਮੰਦਿਰ ਅਰਬਨ ਅਸਟੇਟ ਦੇ ਸਹਿਯੋਗ ਨਾਲ ਪਹਿਲੇ ਨਰਾਤੇ ਦੇ ਸਬੰਧ 'ਚ ਸ੍ਰੀ ਦੁਰਗਾ ਸਤੂਤੀ ਦੇ ਪਾਠ ਕਰਵਾਏ ਗਏ | ਸਕੂਲ ਦੀ ਪ੍ਰਬੰਧਕ ਕਮੇਟੀ ਦੀ ਚੇਅਰਪਰਸਨ ਵਰਿੰਦਰ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਵਲੋਂ ਖ਼ੂਨਦਾਨ ਕੈਂਪ

ਸੁਲਤਾਨਪੁਰ ਲੋਧੀ, 22 ਮਾਰਚ (ਥਿੰਦ, ਹੈਪੀ)-ਲਾਇਨਜ਼ ਕਲੱਬ ਸੁਲਤਾਨਪੁਰ ਲੋਧੀ ਵਲੋਂ ਦੋਆਬਾ ਬਲੱਡ ਬੈਂਕ ਦੇ ਸਹਿਯੋਗ ਨਾਲ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਇਕ ਵਿਸ਼ਾਲ ਖ਼ੂਨਦਾਨ ਕੈਂਪ ਲਗਾਇਆ ਗਿਆ | ਇਹ ਖ਼ੂਨਦਾਨ ਕੈਂਪ ਬਲੱਡ ਚੇਅਰਮੈਨ ਲਾਇਨ ...

ਪੂਰੀ ਖ਼ਬਰ »

ਹਰਜਿੰਦਰ ਸਿੰਘ ਥਿੰਦ ਨੇ ਤੋਪਖਾਨਾ ਸਕੂਲ 'ਚ ਸੈਂਟਰ ਹੈੱਡ ਟੀਚਰ ਵਜੋਂ ਅਹੁਦਾ ਸੰਭਾਲਿਆ

ਕਪੂਰਥਲਾ, 22 ਮਾਰਚ (ਵਿਸ਼ੇਸ਼ ਪ੍ਰਤੀਨਿਧ)-ਹੈੱਡ ਟੀਚਰ ਤੋਂ ਪਦਉੱਨਤ ਹੋ ਕੇ ਸੈਂਟਰ ਹੈੱਡ ਟੀਚਰ ਬਣੇ ਹਰਜਿੰਦਰ ਸਿੰਘ ਥਿੰਦ ਨੇ ਸਰਕਾਰੀ ਐਲੀਮੈਂਟਰੀ ਸਕੂਲ ਸੈਂਟਰ ਤੋਪਖਾਨਾ 'ਚ ਅਹੁਦਾ ਸੰਭਾਲ ਕੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ | ਉਨ੍ਹਾਂ ਦੇ ਅਹੁਦਾ ਸੰਭਾਲਣ ...

ਪੂਰੀ ਖ਼ਬਰ »

ਗੁਰੂ ਨਾਨਕ ਖ਼ਾਲਸਾ ਕਾਲਜ ਵਿਖੇ ਸ਼ਹੀਦ ਭਗਤ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ

ਸੁਲਤਾਨਪੁਰ ਲੋਧੀ, 22 ਮਾਰਚ (ਨਰੇਸ਼ ਹੈਪੀ, ਥਿੰਦ)-ਗੁਰੂ ਨਾਨਕ ਖ਼ਾਲਸਾ ਕਾਲਜ, ਸੁਲਤਾਨਪੁਰ ਲੋਧੀ ਵਿਖੇ ਐਨ.ਐਸ.ਐਸ. ਵਿਭਾਗ ਤੇ ਰੈੱਡ ਰੀਬਨ ਕਲੱਬ ਵਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਹੀਦੀ ਸਮਾਗਮ ਮਨਾਇਆ ...

ਪੂਰੀ ਖ਼ਬਰ »

ਤਲਵਿੰਦਰ ਸਿੰਘ ਤਿੰਦੀ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ

ਨਡਾਲਾ, 22 ਮਾਰਚ (ਮਨਜਿੰਦਰ ਸਿੰਘ ਮਾਨ)-ਪਿਛਲੇ ਦਿਨੀਂ ਅਮਰੀਕਾ ਵਿਚ ਦਿਲ ਦਾ ਦੌਰਾ ਪੈਣ ਕਾਰਨ ਅਕਾਲ ਚਲਾਣਾ ਕਰ ਗਏ ਤਲਵਾੜਾ ਵਾਸੀ ਨੌਜਵਾਨ ਤਲਵਿੰਦਰ ਸਿੰਘ ਤਿੰਦੀ (24) ਸਪੁੱਤਰ ਤਰਲੋਚਨ ਸਿੰਘ ਰੰਧਾਵਾ ਦੀ ਮਿ੍ਤਕ ਦੇਹ ਪਿੰਡ ਤਲਵਾੜਾ ਆਉਣ 'ਤੇ ਸੇਜਲ ਅੱਖਾਂ ਨਾਲ ...

ਪੂਰੀ ਖ਼ਬਰ »

ਸਾਂਝ ਕੇਂਦਰ ਬੇਗੋਵਾਲ ਵਲੋਂ ਅਨਾਥ ਆਸ਼ਰਮ ਬੇਗੋਵਾਲ 'ਚ ਰਾਸ਼ਨ ਭੇਟ

ਬੇਗੋਵਾਲ, 22 ਮਾਰਚ (ਸੁਖਜਿੰਦਰ ਸਿੰਘ)-ਅੱਜ ਸਥਾਨਕ ਕਸਬੇ ਦੇ ਸਾਂਝ ਕੇਂਦਰ ਬੇਗੋਵਾਲ ਵਲੋਂ ਡਾਇਰੈਕਟਰ ਜਨਰਲ ਪੁਲਿਸ ਕਮ ਕਮਿਊਨਿਟੀ ਅਫੇਅਰ ਡਵੀਜ਼ਨ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤੇ ਜ਼ਿਲ੍ਹਾ ਪੁਲਿਸ ਮੁਖੀ ਕਪੂਰਥਲਾ ਰਾਜਪਾਲ ਸਿੰਘ ਸੰਧੂ ਦੇ ਹੁਕਮਾਂ 'ਤੇ ਸਬ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਸੰਗਤ ਸਾਹਿਬ 'ਚ ਕਥਾ ਸਮਾਗਮ ਕਰਵਾਇਆ

ਕਪੂਰਥਲਾ, 22 ਮਾਰਚ (ਵਿ.ਪ੍ਰ.)-ਗੁਰਦੁਆਰਾ ਸ੍ਰੀ ਸੰਗਤ ਸਾਹਿਬ ਮਾਰਕਫੈੱਡ ਚੌਂਕ ਕਪੂਰਥਲਾ ਵਿਚ ਦੋ ਰੋਜ਼ਾ ਗੁਰੂ ਸ਼ਬਦ ਵਿਚਾਰ ਤੇ ਕਥਾ ਸਮਾਗਮ ਕਰਵਾਇਆ ਗਿਆ | ਜਿਸ 'ਚ ਭਾਈ ਪ੍ਰੇਮਜੀਤ ਸਿੰਘ ਢੱਡੇ ਪ੍ਰਚਾਰਕ ਸ਼ੋ੍ਰਮਣੀ ਕਮੇਟੀ ਨੇ ਸੰਗਤਾਂ ਨਾਲ ਸ਼ਬਦ ਵਿਚਾਰ ਦੀ ਸਾਂਝ ...

ਪੂਰੀ ਖ਼ਬਰ »

ਸਿਵਲ ਹਸਪਤਾਲ 'ਚ ਕੰਮ ਕਰਦੇ ਮੁਲਾਜ਼ਮ ਦਾ ਮੋਬਾਈਲ ਚੋਰੀ

ਕਪੂਰਥਲਾ, 22 ਮਾਰਚ (ਅਮਨਜੋਤ ਸਿੰਘ ਵਾਲੀਆ)-ਸਿਵਲ ਹਸਪਤਾਲ 'ਚ ਕੰਮ ਕਰਦੇ ਦਰਜਾ ਚਾਰ ਮੁਲਾਜ਼ਮ ਦਾ ਮੋਬਾਈਲ ਚੋਰੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਰੌਣਕ ਸਿੰਘ ਪੁੱਤਰ ਬਖ਼ਸ਼ੀਰ ਸਿੰਘ ਵਾਸੀ ਝੱਲ ਠੀਕਰੀਵਾਲ ਨੇ ਦੱਸਿਆ ਕਿ ਉਹ ...

ਪੂਰੀ ਖ਼ਬਰ »

ਗੁਰਦੁਆਰਾ ਸੁਖਚੈਨਆਣਾ ਸਾਹਿਬ ਵਿਖੇ ਹਫ਼ਤਾਵਾਰੀ ਧਾਰਮਿਕ ਸਮਾਗਮ

ਫਗਵਾੜਾ, 22 ਮਾਰਚ (ਅਸ਼ੋਕ ਕੁਮਾਰ ਵਾਲੀਆ)-ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਛੇਵੀਂ ਸੁਖਚੈਨਆਣਾ ਸਾਹਿਬ ਫਗਵਾੜਾ ਵਿਖੇ ਹਫ਼ਤਾਵਾਰੀ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਮੌਕੇ ਪਿਛਲੇ ਤਿੰਨ ਰੋਜ਼ਾ ਤੋਂ ਆਰੰਭ ਕੀਤੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁਲੱਥ ਵਿਖੇ ਲੋੜਵੰਦ ਬੱਚਿਆਂ ਨੂੰ ਵੰਡੀ ਸਟੇਸ਼ਨਰੀ

ਭੁਲੱਥ, 22 ਮਾਰਚ (ਮਨਜੀਤ ਸਿੰਘ ਰਤਨ)-ਸੁਖਨਿੰਦਰ ਸਿੰਘ ਪੀ.ਪੀ.ਐਸ. ਉਪ ਪੁਲਿਸ ਕਪਤਾਨ ਸਬ ਡਵੀਜ਼ਨ ਭੁਲੱਥ ਦੇ ਹੁਕਮਾਂ ਅਨੁਸਾਰ ਸਬ ਇੰਸਪੈਕਟਰ ਬਲਵੀਰ ਸਿੰਘ ਇੰਚਾਰਜ ਸਾਂਝ ਕੇਂਦਰ ਸਬ ਡਵੀਜ਼ਨ ਭੁਲੱਥ ਤੇ ਸਿਪਾਹੀ ਸੰਦੀਪ ਸਿੰਘ ਤੇ ਸਿਪਾਹੀ ਗੁਰਵਿੰਦਰ ਸਿੰਘ ਵਲੋਂ ...

ਪੂਰੀ ਖ਼ਬਰ »

'ਆਪ' ਸਰਕਾਰ ਨੇ ਲੋਕਾਂ ਦੀਆਂ ਆਸਾਂ ਮੁਤਾਬਿਕ ਕੰਮ ਕੀਤੇ-ਨੰਬਰਦਾਰ ਵਿਲੀਅਮ

ਨਡਾਲਾ, 22 ਮਾਰਚ (ਮਨਜਿੰਦਰ ਸਿੰਘ ਮਾਨ)-ਹਲਕਾ ਭੁਲੱਥ ਦੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਨੰਬਰਦਾਰ ਵਿਲੀਅਮ ਰਾਏਪੁਰ ਅਰਾਈਆਂ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਸਮੇਂ ਪੰਜਾਬ ਦੇ ਲੋਕਾਂ ਨੇ ਜਿਸ ਆਸਾ ਤੇ ਉਮੀਦਾਂ ਨਾਲ ਆਮ ਆਦਮੀ ਪਾਰਟੀ ਦੇ ਹੱਕ ਵਿਚ ਏਨਾ ਵੱਡਾ ...

ਪੂਰੀ ਖ਼ਬਰ »

ਐਸ.ਡੀ.ਐਮ. ਨੇ ਵਿਕਾਸ ਕਾਰਜਾਂ ਦੇ ਨਿਰੀਖਣ ਸੰਬੰਧੀ ਕੀਤਾ ਦੌਰਾ

ਸੁਲਤਾਨਪੁਰ ਲੋਧੀ, 22 ਮਾਰਚ (ਨਰੇਸ਼ ਹੈਪੀ, ਥਿੰਦ)-ਪੰਜਾਬ ਸਰਕਾਰ ਵਲੋਂ ਵਿਕਾਸ ਕਾਰਜਾਂ ਨੂੰ ਨਵੀਂ ਦਿਸ਼ਾ ਦਿੱਤੀ ਜਾ ਰਹੀ ਹੈ ਤੇ ਸਮੁੱਚੇ ਪੰਜਾਬ ਅੰਦਰ ਸਰਵਪੱਖੀ ਵਿਕਾਸ ਲਈ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ ਤਾਂ ਜੋ ਪੰਜਾਬ ਨੂੰ ਮੁੜ ਵਿਕਾਸ ਦੀਆਂ ਲੀਹਾਂ 'ਤੇ ...

ਪੂਰੀ ਖ਼ਬਰ »

ਕਿੰਡਰ ਗਾਰਟਨ ਸੈਕਸ਼ਨ ਦਾ ਡਿਗਰੀ ਵੰਡ ਸਮਾਗਮ

ਫਗਵਾੜਾ, 22 ਮਾਰਚ (ਹਰਜੋਤ ਸਿੰਘ ਚਾਨਾ)-ਕਿੰਡਰ ਗਾਰਟਨ ਸੈਕਸ਼ਨ ਦਾ ਡਿਗਰੀ ਵੰਡ ਸਮਾਗਮ ਸਕੂਲ ਕੈਂਪਸ 'ਚ ਕਰਵਾਇਆ ਗਿਆ ਜਿਸ 'ਚ ਮੁੱਖ ਮਹਿਮਾਨ ਵਜੋਂ ਮਨਪ੍ਰੀਤ ਕੌਰ ਭੋਗਲ ਪ੍ਰਧਾਨ ਰਾਮਗੜ੍ਹੀਆਂ ਐਜੂਕੇਸ਼ਨਲ ਕੌਂਸਲ ਸ਼ਾਮਿਲ ਹੋਏ ਤੇ ਵਿਸ਼ੇਸ਼ ਮਹਿਮਾਨਾਂ ਵਜੋਂ ਡਾ. ...

ਪੂਰੀ ਖ਼ਬਰ »

ਜੀ.ਐਚ.ਜੀ. ਸਿੰਘਰਾਲਾ ਸਕੂਲ ਨੇ ਸਭ ਤੋਂ ਵੱਧ ਵਜ਼ੀਫ਼ੇ ਜਿੱਤੇ

ਨਡਾਲਾ, 22 ਮਾਰਚ (ਮਾਨ)-ਗੁਰੂ ਹਰਿਗੋਬਿੰਦ ਸਿੰਘਰਾਲਾ ਪਬਲਿਕ ਸਕੂਲ ਨਡਾਲਾ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕਰਵਾਈ ਜਾਂਦੀ ਧਾਰਮਿਕ ਪ੍ਰੀਖਿਆ 'ਚੋਂ ਇਸ ਸਾਲ ਵੀ ਹਲਕੇ 'ਚੋਂ ਸਭ ਤੋਂ ਵੱਧ ਵਜ਼ੀਫ਼ੇ ਪ੍ਰਾਪਤ ਕੀਤੇ | ਇਹ ਵਜ਼ੀਫ਼ੇ ਗੁਰਦੁਆਰਾ ਬਾਉਲੀ ...

ਪੂਰੀ ਖ਼ਬਰ »

ਲੋਹੇ ਦੀਆਂ ਗਰਿੱਲਾਂ ਕੱਟ ਰਹੇ ਦੋ ਵਿਅਕਤੀ ਕਾਬੂ

ਕਪੂਰਥਲਾ, 22 ਮਾਰਚ (ਵਿ.ਪ੍ਰ.)-ਥਾਣਾ ਸਿਟੀ ਪੁਲਿਸ ਨੇ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਤਿੰਨ ਲੋਹੇ ਦੀਆਂ ਗਰਿੱਲਾਂ, ਲੋਹੇ ਦੀ ਆਰੀ ਬਰਾਮਦ ਕੀਤੀ ਹੈ | ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ 'ਚ ਸੁਰਿੰਦਰਪਾਲ ਵਾਸੀ ਮੁਹੱਲਾ ਖ਼ਜ਼ਾਨਚੀਆਂ ...

ਪੂਰੀ ਖ਼ਬਰ »

ਡਾ. ਅੰਬੇਡਕਰ ਦੇ ਜਨਮ ਦਿਨ ਨੂੰ ਸਮਰਪਿਤ ਕ੍ਰਾਂਤੀਕਾਰੀ ਸਮਾਗਮ 17 ਨੂੰ

ਭੁਲੱਥ, 22 ਮਾਰਚ (ਮੇਹਰ ਚੰਦ ਸਿੱਧੂ)-ਅੱਜ ਡੈਮੋਕ੍ਰੇਟਿਕ ਭਾਰਤੀ ਲੋਕ ਦਲ ਦੇ ਪੰਜਾਬ ਪ੍ਰਧਾਨ ਮਹਿੰਦਰ ਸਿੰਘ ਹਮੀਰਾ ਤੇ ਪਾਰਟੀ ਦੇ ਹੋਰ ਸਾਥੀਆਂ ਵਲੋਂ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਡਾ: ਬੀ.ਆਰ. ਅੰਬੇਡਕਰ ਜੀ ਦੇ ਜਨਮ ਦਿਨ ਨੂੰ ਸਮਰਪਿਤ ਕ੍ਰਾਂਤੀਕਾਰੀ ਸਮਾਗਮ 17 ...

ਪੂਰੀ ਖ਼ਬਰ »

ਬਾਬਾ ਬਾਲਕ ਨਾਥ ਮੰਦਿਰ ਮੁਹੱਲਾ ਜੱਟਪੁਰਾ ਵਿਚ ਬਾਬਾ ਬਾਲਕ ਨਾਥ ਦਾ ਮੇਲਾ ਸ਼ਰਧਾ ਨਾਲ ਕਰਵਾਇਆ

ਕਪੂਰਥਲਾ, 22 ਮਾਰਚ (ਵਿ.ਪ੍ਰ.)-ਬਾਬਾ ਬਾਲਕ ਨਾਥ ਮੰਦਿਰ ਮੁਹੱਲਾ ਜੱਟਪੁਰਾ ਵਿਚ ਬਾਬਾ ਬਾਲਕ ਨਾਥ ਦਾ ਸਾਲਾਨਾ ਮੇਲਾ ਮੰਦਿਰ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਨਾਲ ਕਰਵਾਇਆ ਗਿਆ | ਮੇਲੇ ਮੌਕੇ ਝੰਡਾ ਚੜਾਉਣ ਦੀ ਰਸਮ ਮਨਵਿੰਦਰ ਸਿੰਘ ਡਿਪਟੀ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਕਲੱਬ ਸ਼ਾਲਾਮਾਰ ਬਾਗ ਦੀ ਸਾਲਾਨਾ ਚੋਣ

ਕਪੂਰਥਲਾ, 22 ਮਾਰਚ (ਵਿਸ਼ੇਸ਼ ਪ੍ਰਤੀਨਿਧ)-ਸੀਨੀਅਰ ਸਿਟੀਜ਼ਨ ਕਲੱਬ ਸ਼ਾਲਾਮਾਰ ਬਾਗ ਦੀ ਹੋਈ ਸਾਲਾਨਾ ਚੋਣ 'ਚ ਪਵਨ ਸ਼ਰਮਾ ਸੁਰਿੰਦਰ ਸ਼ਰਮਾ ਨੂੰ ਪਛਾੜ ਕੇ ਕਲੱਬ ਦੇ ਪ੍ਰਧਾਨ ਚੁਣੇ ਗਏ | ਦੱਸਿਆ ਜਾਂਦਾ ਹੈ ਕਿ ਸੀਨੀਅਰ ਸਿਟੀਜ਼ਨ ਕਲੱਬ ਦੀਆਂ ਕੁੱਲ 31 ਵੋਟਾਂ 'ਚੋਂ 24 ...

ਪੂਰੀ ਖ਼ਬਰ »

'ਆਪ' ਸਰਕਾਰ ਨੇ ਆਪਣੇ ਪਹਿਲੇ ਸਾਲ 'ਚ ਹੀ 80 ਫ਼ੀਸਦੀ ਗਾਰੰਟੀਆਂ ਪੂਰੀਆਂ ਕੀਤੀਆਂ-ਖਿੰਡਾ

ਸੁਲਤਾਨਪੁਰ ਲੋਧੀ, 22 ਮਾਰਚ (ਨਰੇਸ਼ ਹੈਪੀ, ਥਿੰਦ)-ਵਿਧਾਨ ਸਭਾ ਹਲਕਾ ਸੁਲਤਾਨਪੁਰ ਲੋਧੀ ਦੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਨਰਿੰਦਰ ਸਿੰਘ ਖਿੰਡਾ, ਆੜ੍ਹਤੀ ਬਲਦੇਵ ਸਿੰਘ ਮੰਗਾ ਤੇ ਸੀਨੀਅਰ 'ਆਪ' ਆਗੂ ਜਤਿੰਦਰਜੀਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ...

ਪੂਰੀ ਖ਼ਬਰ »

ਅਕਾਲ ਅਕੈਡਮੀ ਇੰਟਰਨੈਸ਼ਨਲ ਵਿਖੇ ਸ਼ਹੀਦ ਭਗਤ ਸਿੰਘ ਜੀ ਦਾ ਸ਼ਹੀਦੀ ਦਿਨ ਮਨਾਇਆ

ਸੁਲਤਾਨਪੁਰ ਲੋਧੀ, 22 ਮਾਰਚ (ਨਰੇਸ਼ ਹੈਪੀ, ਥਿੰਦ)-ਭਾਰਤ ਦਾ ਇਤਿਹਾਸ ਕੁਰਬਾਨੀਆਂ ਭਰਪੂਰ ਇਤਿਹਾਸ ਹੈ ਜਿਸ 'ਚ ਬਹੁਤ ਸਾਰੇ ਨੌਜਵਾਨਾਂ ਨੇ ਆਪਣੀਆਂ ਸ਼ਹਾਦਤਾਂ ਦੇ ਕੇ ਦੇਸ਼ ਨੂੰ ਗੁਲਾਮੀ ਦੇ ਹਨੇਰੇ ਵਿਚੋਂ ਕੱਢਿਆ | ਉਨ੍ਹਾਂ ਮਹਾਨ ਸ਼ਹੀਦਾਂ ਦੀਆਂ ਸ਼ਹਾਦਤਾਂ ਨੂੰ ...

ਪੂਰੀ ਖ਼ਬਰ »

ਤਕਨੀਕੀ ਤੇ ਸੱਭਿਆਚਾਰਕ ਖੇਤਰ 'ਚ ਪ੍ਰਾਪਤੀਆਂ ਵਾਲੇ ਵਿਦਿਆਰਥੀਆਂ ਨੂੰ ਇਨਾਮ ਵੰਡੇ

ਕਪੂਰਥਲਾ, 22 ਮਾਰਚ (ਵਿਸ਼ੇਸ਼ ਪ੍ਰਤੀਨਿਧ)-ਆਈ.ਕੇ. ਗੁਜਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ ਦੇ ਅੰਮਿ੍ਤਸਰ ਕੈਂਪਸ 'ਚ ਇਸ ਅਕਾਦਮਿਕ ਵਰ੍ਹੇ ਦੌਰਾਨ ਵੱਖ-ਵੱਖ ਤਕਨੀਕੀ ਤੇ ਸੱਭਿਆਚਾਰਕ ਮੁਕਾਬਲਿਆਂ 'ਚ ਮੱਲ੍ਹਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ...

ਪੂਰੀ ਖ਼ਬਰ »

ਅਮਰਨਾਥ ਯਾਤਰਾ ਦੌਰਾਨ ਪਵਿੱਤਰ ਗੁਫਾ ਵਿਖੇ ਜੋੜਾ ਘਰ ਦੀ ਸੇਵਾ ਸੰਬੰਧੀ ਉਪ ਰਾਜਪਾਲ ਨੂੰ ਦਿੱਤਾ ਪੱਤਰ

ਫਗਵਾੜਾ, 22 ਮਾਰਚ (ਹਰਜੋਤ ਸਿੰਘ ਚਾਨਾ)-ਜੱਟਾਧਾਰੀ ਸੇਵਾ ਮੰਡਲ ਫਗਵਾੜਾ ਤੇ ਸ੍ਰੀ ਅਮਰਨਾਥ ਯਾਤਰਾ ਭੰਡਾਰਾ ਆਰਗੇਨਾਈਜ਼ੇਸ਼ਨ (ਸਾਈਬੋ) ਦਾ ਵਫ਼ਦ ਜੰਮੂ-ਕਸ਼ਮੀਰ ਦੇ ਰਾਜ ਭਵਨ ਵਿਖੇ ਜੰਮੂ-ਕਸ਼ਮੀਰ ਦੇ ਲੈਫ਼ਟੀਨੈਂਟ ਗਵਰਨਰ ਮਨੋਜ ਸਿਨਹਾ, ਅਮਰਨਾਥ ਸ਼ਰਾਈਨ ਬੋਰਡ ਦੇ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦਾ ਗੁਰਗੱਦੀ ਦਿਹਾੜਾ ਉਤਸ਼ਾਹ ਨਾਲ ਮਨਾਇਆ

ਸੁਲਤਾਨਪੁਰ ਲੋਧੀ, 22 ਮਾਰਚ (ਨਰੇਸ਼ ਹੈਪੀ, ਥਿੰਦ)-ਧੰਨ-ਧੰਨ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦਾ ਗੁਰਗੱਦੀ ਦਿਹਾੜਾ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਜੀ ਸੁਲਤਾਨਪੁਰ ਲੋਧੀ ਵਿਖੇ ਮੈਨੇਜਰ ਭਾਈ ਸਤਿੰਦਰ ਸਿੰਘ ਬਾਜਵਾ ਦੀ ਦੇਖ ਰੇਖ 'ਚ ਸੰਗਤਾਂ ਵਲੋਂ ਉਤਸ਼ਾਹ ...

ਪੂਰੀ ਖ਼ਬਰ »

ਗੁਰਾਇਆ ਨੇ ਨਵਜੋਤ ਜਰਗ ਨੂੰ ਚੇਅਰਮੈਨ ਬਣਨ 'ਤੇ ਦਿੱਤੀ ਵਧਾਈ

ਨਡਾਲਾ, 22 ਮਾਰਚ (ਮਨਜਿੰਦਰ ਸਿੰਘ ਮਾਨ)-ਕਵੀਸ਼ਰੀ ਕਲਾ ਨੂੰ ਸਮਰਪਿਤ, ਸੁਰੀਲੇ ਗਾਇਕ ਤੇ 'ਆਪ' ਨੇਤਾ ਨਵਜੋਤ ਸਿੰਘ ਮੰਡੇਰ (ਜਰਗ) ਨੂੰ ਪੰਜਾਬ ਜੈਨਕੋ ਲਿਮਟਿਡ ਦੇ ਚੇਅਰਮੈਨ ਦਾ ਅਹੁਦਾ ਸੰਭਾਲਣ ਮੌਕੇ ਪੰਜਾਬ ਪਾਵਰਲਿਫਟਿੰਗ ਐਸੋਸੀਏਸ਼ਨ ਦੇ ਜਨਰਲ ਸਕੱਤਰ ਜਸਪ੍ਰੀਤ ...

ਪੂਰੀ ਖ਼ਬਰ »

ਨਿਸ਼ਾਨ ਸਿੰਘ ਹੁੰਦਲ ਬਣੇ ਬੇਗੋਵਾਲ ਦੇ ਬਣੇ ਨਵੇਂ ਨੰਬਰਦਾਰ

ਬੇਗੋਵਾਲ, 22 ਮਾਰਚ (ਸੁਖਜਿੰਦਰ ਸਿੰਘ)-ਹਲਕਾ ਭੁਲੱਥ ਦੇ ਉੱਘੇ 'ਆਪ' ਆਗੂ ਤੇ ਸਮਾਜ ਸੇਵੀ ਨਿਸ਼ਾਨ ਸਿੰਘ ਹੁੰਦਲ ਨੂੰ ਡਿਪਟੀ ਕਮਿਸ਼ਨਰ ਕਪੂਰਥਲਾ ਵਲੋਂ ਬੇਗੋਵਾਲ ਦਾ ਨਵਾਂ ਨੰਬਰਦਾਰ ਵਜੋਂ ਨਿਯੁਕਤ ਕੀਤਾ ਗਿਆ ਸੀ | ਇਸ ਨਿਯੁਕਤੀ ਤੋਂ ਉਪਰੰਤ ਨਿਸ਼ਾਨ ਸਿੰਘ ਹੁੰਦਲ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX