ਤਾਜਾ ਖ਼ਬਰਾਂ


ਆਈ.ਆਈ.ਐਸ.ਸੀ. ਬੈਂਗਲੁਰੂ ਨੂੰ ਮਿਲਿਆ ਸਰਵੋਤਮ ਯੂਨੀਵਰਸਿਟੀ ਦਾ ਦਰਜਾ
. . .  7 minutes ago
ਨਵੀਂ ਦਿੱਲੀ, 5 ਜੂਨ- ਕੇਂਦਰੀ ਸਿੱਖਿਆ ਮੰਤਰਾਲੇ ਵਲੋਂ ਜਾਰੀ ਐਨ.ਆਈ.ਆਰ.ਐਫ਼. ਦਰਜਾਬੰਦੀ ਅਨੁਸਾਰ ਆਈ.ਆਈ.ਐਸ.ਸੀ. ਬੈਂਗਲੁਰੂ ਨੂੰ ਸਰਵੋਤਮ ਯੂਨੀਵਰਸਿਟੀ ਦਾ ਦਰਜਾ ਦਿੱਤਾ ਗਿਆ ਹੈ। ਇਸ ਤੋਂ....
ਨਸ਼ਾ ਲਿਜਾ ਰਹੇ ਮੋਟਰਸਾਈਕਲ ਸਵਾਰਾਂ ਨੇ ਨੌਜਵਾਨ ਨੂੰ ਮਾਰੀ ਗੋਲੀ
. . .  28 minutes ago
ਸੁਨਾਮ ਊਧਮ ਸਿੰਘ ਵਾਲਾ, 5 ਜੂਨ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਸਥਾਨਕ ਸ਼ਹਿਰ ਵਿਚ ਅੱਜ ਤਿੰਨ ਮੋਟਰਸਾਈਕਲ ਸਵਾਰ ਨੌਜਵਾਨਾਂ ਵਲੋਂ ਇਕ ਨੌਜਵਾਨ ਦੇ ਪੱਟ ਵਿੱਚ ਗੋਲੀ ਮਾਰ ਦੇਣ ਦੀ....
ਅਵਧੇਸ਼ ਰਾਏ ਕਤਲ ਕੇਸ ਵਿਚ ਮੁਖ਼ਤਾਰ ਅੰਸਾਰੀ ਦੋਸ਼ੀ ਕਰਾਰ
. . .  46 minutes ago
ਲਖਨਊ, 5 ਜੂਨ- ਵਾਰਾਣਸੀ ਦੇ ਐਮ.ਪੀ. ਵਿਧਾਇਕ ਅਦਾਲਤ ਨੇ ਅਵਧੇਸ਼ ਰਾਏ ਕਤਲ ਕੇਸ ਵਿਚ ਜੇਲ੍ਹ ਵਿਚ ਬੰਦ ਮਾਫ਼ੀਆ ਮੁਖਤਾਰ ਅੰਸਾਰੀ ਨੂੰ ਦੋਸ਼ੀ ਕਰਾਰ ਦਿੱਤਾ ਹੈ। ਦੱਸ ਦੇਈਏ ਕਿ 3 ਅਗਸਤ 1991...
ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਐਸ. ਡੀ. ਐਮ. ਦਫ਼ਤਰ ਅੱਗੇ ਰੋਸ ਧਰਨਾ
. . .  54 minutes ago
ਖਰੜ, 5 ਜੂਨ (ਗੁਰਮੁੱਖ ਸਿੰਘ ਮਾਨ )- ਦਿੱਲੀ ਵਿਚ ਪਹਿਲਵਾਨਾਂ ਵਲੋਂ ਕੀਤੇ ਜਾ ਰਹੇ ਸ਼ੰਘਰਸ਼ ਦੀ ਹਮਾਇਤ ਵਿਚ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਬ੍ਰਿਜ ਭੂਸ਼ਣ ਸ਼ਰਨ ਸਿੰਘ ਦਾ ਪੁਤਲਾ ਫੂਕਿਆ....
ਨਹੀਂ ਰਹੇ ਮਹਾਭਾਰਤ ਦੇ ਮਾਮਾ ‘ਸ਼ਕੁਨੀ’
. . .  about 1 hour ago
ਮਹਾਰਾਸ਼ਟਰ, 5 ਜੂਨ- ਮਹਾਭਾਰਤ ਵਿਚ ਸ਼ਕੁਨੀ ਦਾ ਕਿਰਦਾਰ ਨਿਭਾਉਣ ਵਾਲੇ ਅਦਾਕਾਰ ਗੁਫ਼ੀ ਪੇਂਟਲ ਦਾ ਦਿਹਾਂਤ ਹੋ ਗਿਆ...
ਜਨਤਕ ਜਥੇਬੰਦੀਆਂ ਨੇ ਬ੍ਰਿਜ ਭੂਸ਼ਨ ਦਾ ਸਾੜਿਆ ਪੁਤਲਾ
. . .  about 1 hour ago
ਅਜਨਾਲਾ, 5 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਜ਼ਮਹੂਰੀ ਕਿਸਾਨ ਸਭਾ ਅਤੇ ਕਿਰਤੀ ਕਿਸਾਨ ਯੂਨੀਅਨ ਸਮੇਤ ਹੋਰਨਾਂ ਜਨਤਕ ਜਥੇਬੰਦੀਆਂ ਦੇ ਆਗੂਆਂ ਡਾ. ਸਤਨਾਮ ਸਿੰਘ...
ਅਣਪਛਾਤੇ ਪ੍ਰਵਾਸੀ ਵਿਅਕਤੀ ਦੀ ਮਿਲੀ ਲਾਸ਼
. . .  about 1 hour ago
ਸੁਲਤਾਨਵਿੰਡ, 5 ਜੂਨ (ਗੁਰਨਾਮ ਸਿੰਘ ਬੁੱਟਰ)- ਇਤਿਹਾਸਕ ਪਿੰਡ ਸੁਲਤਾਨਵਿੰਡ ਤੋਂ ਦੋਬੁਰਜੀ ਲਿੰਕ ਰੋਡ ਤੋਂ ਇਕ 50,55 ਸਾਲਾ ਅਣਪਛਾਤੇ ਪ੍ਰਵਾਸੀ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈ। ਮੌਕੇ....
ਛੱਤੀਸਗੜ੍ਹ: ਆਈ.ਈ.ਡੀ. ਧਮਾਕੇ ਵਿਚ ਸੀ.ਆਰ.ਪੀ.ਐਫ਼ ਦੇ ਦੋ ਜਵਾਨ ਜ਼ਖ਼ਮੀ
. . .  about 1 hour ago
ਰਾਏਪੁਰ, 5 ਜੂਨ- ਛੱਤੀਸਗੜ੍ਹ ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੀਜਾਪੁਰ ਜ਼ਿਲ੍ਹੇ ਵਿਚ ਨਕਸਲੀਆਂ ਵਲੋਂ ਲਗਾਏ ਗਏ ਪ੍ਰੈਸ਼ਰ ਆਈ.ਈ.ਡੀ. ਧਮਾਕੇ ਵਿਚ ਸੀ.ਆਰ.ਪੀ.ਐਫ਼ 85 ਬੀ.ਐਨ. ਦੇ ਦੋ ਜਵਾਨ....
ਬਾਲਾਸੋਰ ਰੇਲ ਹਾਦਸਾ: ਕਾਂਗਰਸ ਪ੍ਰਧਾਨ ਨੇ ਨਰਿੰਦਰ ਮੋਦੀ ਨੂੰ ਲਿਖੀ ਚਿੱਠੀ
. . .  about 1 hour ago
ਨਵੀਂ ਦਿੱਲੀ, 5 ਜੂਨ- ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਬਾਲਾਸੋਰ ਰੇਲ ਹਾਦਸੇ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਹੈ, ਜਿਸ ਵਿਚ ਉਨ੍ਹਾਂ ਓਡੀਸ਼ਾ ਰੇਲ ਹਾਦਸੇ ਨੂੰ ਭਾਰਤੀ ਰੇਲ ਦੇ.....
ਅਰਵਿੰਦ ਕੇਜਰੀਵਾਲ ਛੋਟਾ ਮੋਦੀ- ਸੁਖਪਾਲ ਸਿੰਘ ਖਹਿਰਾ
. . .  about 1 hour ago
ਚੰਡੀਗੜ੍ਹ, 5 ਜੂਨ- ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਵਲੋਂ ਇਕ ਟਵੀਟ ਰਾਹੀਂ ਅਰਵਿੰਦ ਕੇਜਰੀਵਾਲ ਨੂੰ ਛੋਟਾ ਮੋਦੀ ਕਹਿ ਕੇ ਸੰਬੋਧਨ ਕੀਤਾ ਗਿਆ ਹੈ। ਉਨ੍ਹਾਂ ਟਵੀਟ ਕਰ ਕਿਹਾ ਕਿ ਕੇਜਰੀਵਾਲ 29.....
ਸ਼ਿਵ ਸੈਨਾ (ਸ਼ਿੰਦੇ) ਅਤੇ ਭਾਜਪਾ ਹਰ ਆਉਣ ਵਾਲੀ ਚੋਣ ਇਕੱਠੇ ਲੜਨਗੇ: ਏਕਨਾਥ ਸ਼ਿੰਦੇ
. . .  about 2 hours ago
ਨਵੀਂ ਦਿੱਲੀ, 5 ਜੂਨ- ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਅਤੇ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਬੀਤੇ ਦਿਨ ਦਿੱਲੀ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ.....
ਮਾਮਲਾ ਹਰਿਆਣਾ ਦੇ ਕਾਲਜਾਂ ਨੂੰ ਪੰਜਾਬ ਯੂਨੀਵਰਸਿਟੀ ਨਾਲ ਜੋੜਨ ਦਾ: ਦੋਹਾਂ ਰਾਜਾਂ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਹੋਈ ਸ਼ੁਰੂ
. . .  about 2 hours ago
ਚੰਡੀਗੜ੍ਹ, 5 ਜੂਨ (ਪ੍ਰੋ. ਅਵਤਾਰ ਸਿੰਘ) - ਪੰਜਾਬ ਯੂਨੀਵਰਸਿਟੀ ਦੇ ਮਸਲੇ ਨੂੰ ਲੈ ਕੇ ਰਾਜਪਾਲ ਨਾਲ ਦੋਹਾਂ ਰਾਜਾਂ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਸ਼ੁਰੂ ਹੋ ਗਈ ਹੈ। ਇਹ ਮੀਟਿੰਗ ਯੂ.ਟੀ. ਸਕੱਤਰੇਤ ਵਿਖੇ ਕੀਤੀ....
ਸਾਡੀ ਵਿਚਾਰਧਾਰਾ ਮਹਾਤਮਾ ਗਾਂਧੀ ਦੀ- ਰਾਹੁਲ ਗਾਂਧੀ
. . .  about 2 hours ago
ਨਿਊਯਾਰਕ, 5 ਜੂਨ- ਇੱਥੇ ਭਾਰਤੀ ਮੂਲ ਦੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਕਾਂਗਰਸੀ ਨੇਤਾ ਰਾਹੁਲ ਗਾਂਧੀ ਨੇ ਕਿਹਾ ਕਿ ਘਰ (ਭਾਰਤ) ਵਿਚ ਦੋ ਵਿਚਾਰਧਾਰਾਵਾਂ ਵਿਚ ਲੜਾਈ ਚੱਲ ਰਹੀ ਹੈ। ਇਕ ਜਿਸ ਦੀ....
ਬਿਹਾਰ: ਮੁੜ ਡਿੱਗਿਆ ਉਸਾਰੀ ਅਧੀਨ ਪੁੱਲ, ਦੋ ਗਾਰਡ ਲਾਪਤਾ
. . .  about 3 hours ago
ਪਟਨਾ, 5 ਜੂਨ- ਬੀਤੇ ਦਿਨ ਵਾਪਰੀ ਇਕ ਘਟਨਾ ਦੌਰਾਨ ਬਿਹਾਰ ਦੇ ਭਾਗਲਪੁਰ ਵਿਚ ਸੁਲਤਾਨਗੰਜ-ਅਗੁਵਾਨੀ ਗੰਗਾ ਨਦੀ ’ਤੇ ਨਿਰਮਾਣ ਅਧੀਨ ਚਾਰ ਮਾਰਗੀ ਪੁਲ ਇਕ ਵਾਰ ਫ਼ਿਰ ਜ਼ਮੀਨਦੋਜ਼ ਹੋ ਗਿਆ....
ਪਹਿਲਵਾਨਾਂ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . .  about 3 hours ago
ਨਵੀਂ ਦਿੱਲੀ, 5 ਜੂਨ- ਰੈਸਲਿੰਗ ਫ਼ੈਡਰੇਸ਼ਨ ਆਫ਼ ਇੰਡੀਆ (ਡਬਲਿਊ.ਐਫ਼.ਆਈ.) ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਖ਼ਿਲਾਫ਼ ਮੋਰਚਾ ਖੋਲ੍ਹਣ ਵਾਲੇ ਉਲੰਪੀਅਨ ਪਹਿਲਵਾਨਾਂ ਬਜਰੰਗ ਪੁਨੀਆ....
ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਸੁੱਟਿਆ ਡਰੋਨ, ਨਸ਼ੀਲੇ ਪਦਾਰਥ ਬਰਾਮਦ
. . .  about 4 hours ago
ਅੰਮ੍ਰਿਤਸਰ, 5 ਜੂਨ- ਅਧਿਕਾਰੀਆਂ ਨੇ ਅੱਜ ਦੱਸਿਆ ਕਿ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਅਟਾਰੀ-ਵਾਹਗਾ ਸਰਹੱਦ ਦੇ ਪਾਰ ਨਸ਼ੀਲੇ ਪਦਾਰਥ ਲੈ ਕੇ ਜਾ ਰਹੇ ਪਾਕਿਸਤਾਨੀ ਡਰੋਨ ਨੂੰ ਸੁੱਟ ਦਿੱਤਾ। ਅਧਿਕਾਰੀਆਂ....
ਬਾਲੇਸ਼ਵਰ: ਰੇਲ ਟ੍ਰੈਕ ਦੀ ਮੁਰੰਮਤ ਤੋਂ ਬਾਅਦ ਅੱਜ ਰੇਲਗੱਡੀਆਂ ਦੀ ਆਵਾਜਾਈ ਹੋਈ ਸ਼ੁਰੂ
. . .  about 4 hours ago
ਭੁਵਨੇਸ਼ਵਰ, 5 ਜੂਨ- ਬਾਲੇਸ਼ਵਰ ’ਚ ਰੇਲ ਹਾਦਸੇ ਦੇ 3 ਦਿਨਾਂ ਬਾਅਦ ਹੁਣ ਸਾਰੇ ਟ੍ਰੈਕ ਠੀਕ ਕਰ ਦਿੱਤੇ ਗਏ ਹਨ। ਹਾਦਸੇ ਕਾਰਨ ਨੁਕਸਾਨੇ ਗਏ ਅੱਪ ਅਤੇ ਡਾਊਨ ਸਾਈਡ ਟ੍ਰੈਕ ਦੀ ਮੁਰੰਮਤ ਹੋਣ ਤੋਂ...
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਰਧਾ ਸਹਿਤ ਮਨਾਇਆ ਜਾ ਰਿਹਾ ਹੈ ਛੇਵੇਂ ਪਾਤਸ਼ਾਹ ਦਾ ਪ੍ਰਕਾਸ਼ ਪੁਰਬ
. . .  about 4 hours ago
ਅੰਮ੍ਰਿਤਸਰ, 5 ਜੂਨ (ਜਸਵੰਤ ਸਿੰਘ ਜੱਸ)- ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਛੇਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ ਜਾ ਰਿਹਾ ਹੈ। ਇਸ ਮੌਕੇ....
ਸ਼੍ਰੋਮਣੀ ਅਕਾਲੀ ਦਲ ਅਨੁਸੂਚਿਤ ਜਾਤੀਆਂ ਵਿੰਗ ਇਟਲੀ ਵਲੋਂ ਡਾ. ਬਰਜਿੰਦਰ ਸਿੰਘ ਹਮਦਰਦ ਦੇ ਹੱਕ ’ਚ ਮੀਟਿੰਗ
. . .  1 minute ago
ਵੈਨਿਸ, (ਇਟਲੀ), 5 ਜੂਨ (ਹਰਦੀਪ ਸਿੰਘ ਕੰਗ)- ਸ਼੍ਰੋਮਣੀ ਅਕਾਲੀ ਦਲ ਅਨੁਸੂਚਿਤ ਜਾਤੀਆਂ ਵਿੰਗ ਇਟਲੀ ਵਲੋਂ ਵੈਰੋਨਾ ਨੇੜਲੇ ਸ਼ਹਿਰ ਸਨਜੁਆਨੀ ਵਿਖੇ ਇਕ ਵਿਸ਼ੇਸ਼ ਮੀਟਿੰਗ ਸੱਦੀ ਗਈ, ਜਿਸ ਦੌਰਾਨ...
ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ’ਤੇ ਅਦਾਰਾ ਅਜੀਤ ਵਲੋਂ ਲੱਖ-ਲੱਖ ਵਧਾਈ
. . .  about 5 hours ago
ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ’ਤੇ ਅਦਾਰਾ ਅਜੀਤ ਵਲੋਂ ਲੱਖ-ਲੱਖ ਵਧਾਈ
⭐ਮਾਣਕ-ਮੋਤੀ⭐
. . .  about 5 hours ago
⭐ਮਾਣਕ-ਮੋਤੀ⭐
ਮਹਾਰਾਸ਼ਟਰ : ਚੰਦਰਪੁਰ ਜ਼ਿਲ੍ਹੇ ਦੇ ਕਾਨਪਾ ਪਿੰਡ ਨੇੜੇ ਇਕ ਨਿੱਜੀ ਬੱਸ ਨਾਲ ਕਾਰ ਦੀ ਟੱਕਰ ਵਿਚ ਪੰਜ ਲੋਕਾਂ ਦੀ ਮੌਤ
. . .  1 day ago
ਮਸ਼ਹੂਰ ਅਦਾਕਾਰਾ ਸੁਲੋਚਨਾ ਲਾਟਕਰ ਦਾ 94 ਸਾਲ ਦੀ ਉਮਰ ਵਿਚ ਦਿਹਾਂਤ
. . .  1 day ago
ਮੁੰਬਈ, 4 ਜੂਨ - 'ਸ਼੍ਰੀ 420', 'ਨਾਗਿਨ' ਅਤੇ 'ਅਬ ਦਿਲੀ ਦੂਰ ਨਹੀਂ' ਵਰਗੀਆਂ ਫ਼ਿਲਮਾਂ ਦੀ ਮਸ਼ਹੂਰ ਅਦਾਕਾਰਾ ਸੁਲੋਚਨਾ ਲਟਕਰ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ ਲਗਭਗ 300 ਬਾਲੀਵੁੱਡ ਅਤੇ ਮਰਾਠੀ ਫਿਲਮਾਂ ਵਿਚ ਕੰਮ ਕੀਤਾ ...
ਮਹਾਰਾਸ਼ਟਰ : ਡਾਇਰੈਕਟੋਰੇਟ ਆਫ ਰੈਵੇਨਿਊ ਇੰਟੈਲੀਜੈਂਸ ਨੇ ਲਗਭਗ 6.2 ਕਰੋੜ ਰੁਪਏ ਦੀ ਕੀਮਤ ਦਾ 10 ਕਿਲੋ ਤੋਂ ਵੱਧ ਸੋਨਾ ਕੀਤਾ ਜ਼ਬਤ
. . .  1 day ago
ਚੀਨ ਦੇ ਸਿਚੁਆਨ ਸੂਬੇ 'ਚ ਜ਼ਮੀਨ ਖਿਸਕਣ ਕਾਰਨ 14 ਲੋਕਾਂ ਦੀ ਮੌਤ, 5 ਲਾਪਤਾ
. . .  1 day ago
ਬੀਜਿੰਗ, 4 ਜੂਨ - ਚੀਨ ਦੇ ਦੱਖਣੀ-ਪੱਛਮੀ ਸਿਚੁਆਨ ਸੂਬੇ 'ਚ ਐਤਵਾਰ ਨੂੰ ਜ਼ਮੀਨ ਖਿਸਕਣ ਕਾਰਨ ਘੱਟੋ-ਘੱਟ 14 ਲੋਕਾਂ ਦੀ ਮੌਤ ਹੋ ਗਈ ਅਤੇ ਪੰਜ ਲਾਪਤਾ ਹੋ ਗਏ । 180 ਤੋਂ ਵੱਧ ਬਚਾਅ ਕਰਮਚਾਰੀਆਂ ਨੂੰ ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 11 ਚੇਤ ਸੰਮਤ 555

ਪਹਿਲਾ ਸਫ਼ਾ

ਪੰਜਾਬ 'ਚੋਂ ਭੱਜ ਗਿਆ ਅੰਮਿ੍ਤਪਾਲ-ਸ਼ਾਹਬਾਦ ਰੁਕਣ ਤੋਂ ਬਾਅਦ ਉੱਤਰਾਖੰਡ ਜਾਣ ਦੇ ਚਰਚੇ

ਵਿਜੇ ਕੁਮਾਰ
ਸ਼ਾਹਬਾਦ ਮਾਰਕੰਡਾ, 23 ਮਾਰਚ-ਅੰਮਿ੍ਤਪਾਲ ਸਿੰਘ ਨੂੰ ਸ਼ਾਹਬਾਦ ਦੀ ਨਿਊ ਸਿਧਾਰਥ ਕਾਲੋਨੀ ਨਿਵਾਸੀ ਇਕ ਭੈਣ-ਭਰਾ ਵਲੋਂ ਆਪਣੇ ਘਰ 'ਚ ਦੋ ਦਿਨ ਪਨਾਹ ਦੇਣ ਦੀ ਖ਼ਬਰ ਹੈ | ਵੀਰਵਾਰ ਦੇਰ ਰਾਤ ਕੁਰੂਕਸ਼ੇਤਰ ਦੇ ਐਸ. ਪੀ. ਸੁਰੇਂਦਰ ਸਿੰਘ ਭੌਰੀਆ ਨੇ ਦੱਸਿਆ ਕਿ ਉਨ੍ਹਾਂ ਨੇ ਸ਼ਾਹਬਾਦ ਤੋਂ ਬਲਜੀਤ ਕੌਰ ਨੂੰ ਗਿ੍ਫ਼ਤਾਰ ਕਰ ਕੇ ਜਾਂਚ ਲਈ ਪੰਜਾਬ ਪੁਲਿਸ ਨੂੰ ਸੌਂਪ ਦਿੱਤਾ | ਸੂਤਰਾਂ ਅਨੁਸਾਰ ਹਰਿਆਣਾ ਐਸ. ਟੀ. ਐਫ. ਨੇ ਅੰਮਿ੍ਤਪਾਲ ਸਿੰਘ ਦੇ ਸ਼ਾਹਬਾਦ 'ਚ ਲੁਕੇ ਹੋਣ ਦਾ ਖੁਲਾਸਾ ਕਰ ਕੇ ਪੰਜਾਬ ਪੁਲਿਸ ਨੂੰ ਇਸ ਦੀ ਸੂਚਨਾ ਦਿੱਤੀ | ਉਸ ਦੇ ਬਾਅਦ ਤੋਂ ਹਰਿਆਣਾ ਅਤੇ ਪੰਜਾਬ ਪੁਲਿਸ ਦੀ ਟੀਮ ਨੇ ਸਿਧਾਰਥ ਕਾਲੋਨੀ ਦੇ ਨਾਲ-ਨਾਲ ਆਲੇ-ਦੁਆਲੇ ਦੀਆਂ ਸਾਰੀਆਂ ਕਾਲੋਨੀਆਂ 'ਚ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਨੂੰ ਖੰਘਾਲਿਆ | ਪੁਲਿਸ ਨੇ ਬੁੱਧਵਾਰ ਰਾਤ ਨੂੰ ਅੰਮਿ੍ਤਪਾਲ ਨੂੰ ਪਨਾਹ ਦੇਣ ਵਾਲੇ ਨੂੰ ਉਸ ਦੇ ਘਰ ਤੋਂ ਗਿ੍ਫ਼ਤਾਰ ਕਰ ਲਿਆ | ਮੁਹੱਲਾ ਨਿਵਾਸੀਆਂ ਦੀ ਮੰਨੀਏ ਤਾਂ ਬੁੱਧਵਾਰ ਰਾਤ ਨੂੰ ਪੰਜਾਬ ਪੁਲਿਸ ਦੀਆਂ 2 ਗੱਡੀਆਂ ਅਤੇ ਹਰਿਆਣਾ ਪੁਲਿਸ ਦੀ ਇਕ ਗੱਡੀ 'ਚ ਸਿਵਲ ਵਰਦੀ 'ਚ ਹਥਿਆਰਬੰਦ ਪੁਲਿਸ ਕਰਮੀ ਆਏ ਅਤੇ ਅੰਮਿ੍ਤਪਾਲ ਨੂੰ ਪਨਾਹ ਦੇਣ ਵਾਲੀ ਬਲਜੀਤ ਕੌਰ ਨੂੰ ਗਿ੍ਫ਼ਤਾਰ ਕਰ ਕੇ ਆਪਣੇ ਨਾਲ ਲੈ ਗਏ | ਸੂਚਨਾ ਇਹ ਵੀ ਮਿਲੀ ਹੈ ਕਿ ਬੁੱਧਵਾਰ ਨੂੰ ਬਲਜੀਤ ਕੌਰ ਦੇ ਭਰਾ ਹਰਜਿੰਦਰ ਸਿੰਘ ਨੇ ਵੀ ਕੁਰੂਕਸ਼ੇਤਰ ਦੇ ਡਿਪਟੀ ਕਮਿਸ਼ਨਰ ਦੇ ਸਾਹਮਣੇ ਆਤਮ ਸਮਰਪਣ ਕੀਤਾ ਹੈ, ਪਰ ਜਦੋਂ ਇਸ ਬਾਰੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਪੁਸ਼ਟੀ ਕਰਨੀ ਚਾਹੀ ਤਾਂ ਉਨ੍ਹਾਂ ਨੇ ਗੰਭੀਰ ਮਾਮਲਾ ਦੱਸਦੇ ਹੋਏ ਇਸ ਬਾਰੇ ਚੁੱਪ ਵੱਟ ਲਈ | ਸ਼ਾਹਬਾਦ ਦੇ ਡੀ. ਐਸ. ਪੀ. ਰਣਧੀਰ ਸਿੰਘ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਇਸ ਮਾਮਲੇ ਨੂੰ ਲੈ ਕੇ ਕੋਈ ਜਾਣਕਾਰੀ ਨਹੀਂ ਹੈ |
ਛਤਰੀ ਤੇ ਝੋਲਾ ਲੈ ਕੇ ਜਾ ਰਹੇ ਵਿਅਕਤੀ ਨੂੰ ਦੱਸਿਆ ਜਾ ਰਿਹੈ ਅੰਮਿ੍ਤਪਾਲ
ਸੋਸ਼ਲ ਮੀਡੀਆ 'ਤੇ ਸ਼ਾਹਬਾਦ ਦੇ ਇਕ ਸੀ. ਸੀ. ਟੀ. ਵੀ. ਕੈਮਰੇ ਦੀ ਫੁਟੇਜ ਸਾਹਮਣੇ ਆ ਰਹੀ ਹੈ, ਜਿਸ ਵਿਚ ਛਤਰੀ ਅਤੇ ਝੋਲਾ ਲੈ ਕੇ ਜਾ ਰਹੇ ਵਿਅਕਤੀ ਨੂੰ ਅੰਮਿ੍ਤਪਾਲ ਸਿੰਘ ਦੱਸਿਆ ਜਾ ਰਿਹਾ ਹੈ ਤੇ ਉਸ ਦੇ ਅੱਗੇ ਚੱਲ ਰਹੀ ਔਰਤ ਨੂੰ ਬਲਜੀਤ ਕੌਰ ਦੱਸਿਆ ਜਾ ਰਿਹਾ ਹੈ | ਹਾਲਾਂਕਿ ਇਸ ਫੁਟੇਜ 'ਚ ਵਿਅਕਤੀ ਤੇ ਔਰਤ ਪੈਦਲ ਚੱਲ ਰਹੇ ਹਨ ਅਤੇ ਦੋਵਾਂ ਦੇ ਚਿਹਰੇ ਨਹੀਂ ਦਿਖਾਈ ਦੇ ਰਹੇ |
ਪੰਜਾਬ ਨੰਬਰ ਦੀ ਬਰੇਜ਼ਾ ਗੱਡੀ ਦੇਖੀ ਗਈ ਕਾਲੋਨੀ 'ਚ
ਮੁਹੱਲਾ ਨਿਵਾਸੀਆਂ ਨੇ ਦੱਸਿਆ ਕਿ ਕੁਝ ਦਿਨਾਂ ਤੋਂ ਬਲਜੀਤ ਕੌਰ ਦੇ ਘਰ ਬਾਹਰ ਪੰਜਾਬ ਨੰਬਰ ਦੀ ਬਰੇਜ਼ਾ ਗੱਡੀ ਖੜ੍ਹੀ ਨਜ਼ਰ ਆ ਰਹੀ ਸੀ ਪਰ ਉਨ੍ਹਾਂ ਨੂੰ ਇਸ ਬਾਰੇ ਕੋਈ ਸ਼ੱਕ ਨਹੀਂ ਸੀ | ਉਨ੍ਹਾਂ ਕਿਹਾ ਕਿ ਇਹ ਗੱਡੀ 19 ਮਾਰਚ ਦੀ ਰਾਤ ਨੂੰ ਕਾਲੋਨੀ 'ਚ ਖੜ੍ਹੀ ਸੀ, ਜੋ ਕਿ 22 ਮਾਰਚ ਦੀ ਸਵੇਰੇ ਗਾਇਬ ਸੀ |
ਐਸ. ਡੀ. ਐਮ. ਲਾਡਵਾ ਦਾ ਰੀਡਰ ਹੈ ਹਰਜਿੰਦਰ ਸਿੰਘ, ਐਨ. ਆਰ. ਆਈ. ਹੈ ਪਤਨੀ
ਜਾਣਕਾਰੀ 'ਚ ਸਾਹਮਣੇ ਆਇਆ ਹੈ ਕਿ ਹਰਜਿੰਦਰ ਸਿੰਘ ਸ਼ਾਹਬਾਦ ਦੇ ਪਿੰਡ ਮਾਮੂਮਾਜਰਾ ਦੇ ਸਥਾਈ ਨਿਵਾਸੀ ਹਨ ਅਤੇ ਉਨ੍ਹਾਂ ਦੇ ਪਿਤਾ ਗੁਰਨਾਮ ਸਿੰਘ ਅਜੇ ਵੀ ਪਿੰਡ ਮਾਮੂਮਾਜਰਾ 'ਚ ਹੀ ਆਪਣੇ ਪੁਸ਼ਤੈਨੀ ਘਰ 'ਚ ਰਹਿੰਦੇ ਹਨ | ਹਰਜਿੰਦਰ ਸਿੰਘ ਕੁਝ ਸਮਾਂ ਪਹਿਲਾਂ ਸ਼ਾਹਬਾਦ ਤਹਿਸੀਲਦਾਰ ਦੇ ਰੀਡਰ ਸਨ ਤੇ ਫਿਲਹਾਲ ਉਨ੍ਹਾਂ ਦੀ ਤਾਇਨਾਤੀ ਲਾਡਵਾ ਦੇ ਐਸ. ਡੀ. ਐਮ. ਦੇ ਨਾਲ ਬਤੌਰ ਰੀਡਰ ਹੈ | ਹਰਜਿੰਦਰ ਸਿੰਘ ਦੀ ਪਤਨੀ ਵੀ ਐਨ. ਆਰ. ਆਈ. ਹੈ | ਮੁਹੱਲਾ ਨਿਵਾਸੀਆਂ ਅਨੁਸਾਰ ਹਰਜਿੰਦਰ ਸਿੰਘ ਦਾ ਵਿਆਹ ਕਰੀਬ ਇਕ ਸਾਲ ਪਹਿਲਾਂ ਈਰਾਨ ਦੀ ਐਨ. ਆਰ. ਆਈ. ਨਾਲ ਹੋਇਆ ਸੀ ਅਤੇ ਫਿਲਹਾਲ ਉਸ ਦੀ ਪਤਨੀ ਕੈਨੇਡਾ 'ਚ ਪੜ੍ਹਾਈ ਕਰ ਰਹੀ ਹੈ | ਵੀਰਵਾਰ ਨੂੰ ਮਾਮਲਾ ਸਾਹਮਣੇ ਆਉਣ ਦੇ ਬਾਅਦ ਜਦੋਂ ਹਰਜਿੰਦਰ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਸੰਪਰਕ ਕਰਨਾ ਚਾਹਿਆ ਤਾਂ ਕਿਸੇ ਨਾਲ ਵੀ ਸੰਪਰਕ ਨਹੀਂ ਹੋ ਸਕਿਆ |
ਸੋਸ਼ਲ ਮੀਡੀਆ 'ਤੇ ਅੰਮਿ੍ਤਪਾਲ ਦੇ ਸਮਰਥਕ ਹਨ ਭੈਣ-ਭਰਾ
ਇਹ ਸਾਹਮਣੇ ਆਇਆ ਹੈ ਕਿ ਸੋਸ਼ਲ ਮੀਡੀਆ 'ਤੇ ਹਰਜਿੰਦਰ ਸਿੰਘ ਦੇ ਇੰਸਟਾ ਤੇ ਫੇਸਬੁੱਕ ਖਾਤੇ 'ਤੇ ਅਕਸਰ ਅੰਮਿ੍ਤਪਾਲ ਸਿੰਘ ਦੇ ਸਮਰਥਨ 'ਚ ਸਮੱਗਰੀ ਦੇਖੀ ਜਾ ਸਕਦੀ ਹੈ | ਮੁਹੱਲਾ ਨਿਵਾਸੀਆਂ ਅਨੁਸਾਰ ਭੈਣ 42 ਸਾਲਾ ਬਲਜੀਤ ਕੌਰ ਅਜੇ ਕੁਆਰੀ ਹੈ ਅਤੇ ਅਕਸਰ ਅੰਮਿ੍ਤਪਾਲ ਸਿੰਘ ਅਤੇ ਪਪਲਪ੍ਰੀਤ ਸਿੰਘ ਨਾਲ ਸੰਬੰਧਿਤ ਗੱਲਬਾਤ ਕਰਦੀ ਸੀ, ਜਿਸ ਨਾਲ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਭੈਣ-ਭਰਾ ਦੋਵੇਂ ਅੰਮਿ੍ਤਪਾਲ ਦੇ ਪੁਰਾਣੇ ਸੰਪਰਕ 'ਚ ਸਨ |
ਗੰਭੀਰ ਹੈ ਮਾਮਲਾ, ਇਸ ਲਈ ਸਥਾਨਕ ਪ੍ਰਸ਼ਾਸਨ ਚੁੱਪ
ਅੰਮਿ੍ਤਪਾਲ ਸਿੰਘ ਨਾਲ ਸੰਬੰਧਿਤ ਇਹ ਪੂਰਾ ਮਾਮਲਾ ਅੰਤਰਰਾਸ਼ਟਰੀ ਪੱਧਰ ਦਾ ਹੈ, ਜਿਸ ਕਾਰਨ ਸਥਾਨਕ ਪ੍ਰਸ਼ਾਸਨ ਇਸ ਪੂਰੇ ਮਾਮਲੇ 'ਤੇ ਚੁੱਪ ਧਾਰੀ ਹੋਈ ਹੈ | ਪੰਜਾਬ ਪੁਲਿਸ ਦੀ ਇਕ ਟੀਮ ਨੇ ਬੀਤੇ ਦਿਨ ਅੰਮਿ੍ਤਪਾਲ ਸਿੰਘ ਨੂੰ ਪਨਾਹ ਦੇਣ ਵਾਲੇ ਹਰਜਿੰਦਰ ਸਿੰਘ ਨੂੰ ਹਰਿਆਣਾ ਪੁਲਿਸ ਤੋਂ ਆਪਣੀ ਹਿਰਾਸਤ 'ਚ ਲਿਆ ਹੈ ਅਤੇ ਬੁੱਧਵਾਰ ਰਾਤ ਉਸ ਦੀ ਭੈਣ ਬਲਜੀਤ ਕੌਰ ਨੂੰ ਉਨ੍ਹਾਂ ਦੇ ਨਿਵਾਸ ਸਿਧਾਰਥ ਕਾਲੋਨੀ ਸ਼ਾਹਬਾਦ ਤੋਂ ਗਿ੍ਫ਼ਤਾਰ ਕਰ ਲਿਆ |

ਪਪਲਪ੍ਰੀਤ ਸਿੰਘ ਦੇ ਸੰਪਰਕ 'ਚ ਸੀ ਬਲਜੀਤ ਕੌਰ

ਮਿਲੀ ਜਾਣਕਾਰੀ ਅਨੁਸਾਰ ਅੰਮਿ੍ਤਪਾਲ ਸਿੰਘ ਦੇ ਬੇਹੱਦ ਕਰੀਬੀ ਪਪਲਪ੍ਰੀਤ ਸਿੰਘ ਨੇ ਸ਼ਾਹਬਾਦ ਦੀ ਬਲਜੀਤ ਕੌਰ ਨੂੰ ਆਪਣੇ ਸੰਪਰਕ 'ਚ ਲਿਆ ਤੇ ਉਨ੍ਹਾਂ ਦੇ ਘਰ ਰੁਕਣ ਦੀ ਇੱਛਾ ਜ਼ਾਹਿਰ ਕੀਤੀ | ਇਸ ਦੇ ਬਾਅਦ 19 ਮਾਰਚ ਦੀ ਰਾਤ ਇਕ ਵਜੇ ਅੰਮਿ੍ਤਪਾਲ ਸਿੰਘ ਅਤੇ ਉਸ ਦੇ ਸਾਥੀ ਪਪਲਪ੍ਰੀਤ ਸਿੰਘ ਸ਼ਾਹਬਾਦ ਦੀ ਸਿਧਾਰਥ ਕਾਲੋਨੀ 'ਚ ਬਲਜੀਤ ਕੌਰ ਦੇ ਘਰ ਪੁੱਜੇ ਤੇ ਅੰਮਿ੍ਤਪਾਲ ਸਿੰਘ ਅਤੇ ਪਪਲਪ੍ਰੀਤ ਸਿੰਘ 22 ਮਾਰਚ ਸਵੇਰੇ ਸ਼ਾਹਬਾਦ ਤੋਂ ਉੱਤਰਾਖੰਡ ਲਈ ਰਵਾਨਾ ਹੋ ਗਏ |

ਮਾਣਹਾਨੀ ਮਾਮਲੇ 'ਚ ਰਾਹੁਲ ਗਾਂਧੀ ਨੂੰ 2 ਸਾਲ ਦੀ ਸਜ਼ਾ, ਜ਼ਮਾਨਤ ਮਿਲੀ

ਸੂਰਤ, 23 ਮਾਰਚ (ਏਜੰਸੀ)-ਕਾਂਗਰਸੀ ਆਗੂ ਰਾਹੁਲ ਗਾਂਧੀ ਨੂੰ ਅੱਜ ਗੁਜਰਾਤ ਦੀ ਸੂਰਤ ਅਦਾਲਤ ਨੇ ਮਾਣਹਾਨੀ ਦੇ ਇਕ ਮਾਮਲੇ 'ਚ 2 ਸਾਲ ਜੇਲ੍ਹ ਦੀ ਸਜ਼ਾ ਸੁਣਾਈ | ਰਾਹੁਲ ਜੋ ਕਿ ਅਦਾਲਤ ਦੇ ਫ਼ੈਸਲੇ ਮੌਕੇ ਹਾਜ਼ਰ ਸਨ, ਨੇ ਬਾਅਦ 'ਚ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਕਿ 'ਸੱਚ ਮੇਰਾ ਭਗਵਾਨ ਹੈ' | ਉਨ੍ਹਾਂ ਇਕ ਟਵੀਟ ਕਰਕੇ ਮਹਾਤਮਾ ਗਾਂਧੀ ਦੇ ਇਕ ਕੋਟ ਨੂੰ ਸ਼ੇਅਰ ਵੀ ਕੀਤਾ | ਰਾਹੁਲ ਨੇ ਕਿਹਾ ਕਿ ਮੇਰਾ ਧਰਮ ਸੱਚ ਤੇ ਅਹਿੰਸਾ 'ਤੇ ਆਧਾਰਿਤ ਹੈ, ਸੱਚ ਮੇਰਾ ਭਗਵਾਨ ਹੈ ਤੇ ਅਹਿੰਸਾ ਉਸ ਨੂੰ ਪਾਉਣ ਦਾ ਸਾਧਨ | ਸੂਰਤ ਅਦਾਲਤ ਨੇ ਉਨ੍ਹਾਂ ਨੂੰ ਅਪਰਾਧਿਕ ਮਾਣਹਾਨੀ ਦੇ ਮਾਮਲੇ 'ਚ ਦੋਸ਼ੀ ਠਹਿਰਾਉਂਦੇ ਹੋਏ 15000 ਰੁਪਏ ਜੁਰਮਾਨੇ ਦੇ ਨਾਲ ਦੋ ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਹਾਲਾਂਕਿ ਉਨ੍ਹਾਂ ਨੂੰ ਅਦਾਲਤ ਤੋਂ ਹੀ ਜ਼ਮਾਨਤ ਮਿਲ ਗਈ | ਅਦਾਲਤ ਨੇ ਸਜ਼ਾ 'ਤੇ 30 ਦਿਨ ਤੱਕ ਰੋਕ ਵੀ ਲਗਾ ਦਿੱਤੀ ਹੈ ਤਾਂ ਕਿ ਕਾਂਗਰਸੀ ਆਗੂ ਫ਼ੈਸਲੇ ਨੂੰ ਉਪਰਲੀ ਅਦਾਲਤ 'ਚ ਚੁਣੌਤੀ ਦੇ ਸਕੇ | ਇਸ ਦੇ ਨਾਲ ਹੀ ਰਾਹੁਲ ਦੀ ਸੰਸਦ ਮੈਂਬਰੀ ਨੂੰ ਵੀ ਖ਼ਤਰਾ ਪੈਦਾ ਹੋ ਗਿਆ ਹੈ | ਰਾਹੁਲ ਦੇ ਖ਼ਿਲਾਫ਼ ਉਸ ਦੀਆਂ ਕਥਿਤ ਟਿੱਪਣੀਆਂ 'ਸਾਰੇ ਚੋਰਾਂ ਦਾ ਆਮ ਉਪਨਾਂਅ ਮੋਦੀ ਕਿਵੇਂ ਹੈ'? ਨੂੰ ਲੈ ਕੇ ਭਾਜਪਾ ਵਿਧਾਇਕ ਤੇ ਗੁਜਰਾਤ ਦੇ ਸਾਬਕਾ ਮੰਤਰੀ ਪੁਰਬੇਸ਼ ਮੋਦੀ ਵਲੋਂ ਦਰਜ ਕਰਵਾਈ ਸ਼ਿਕਾਇਤ 'ਤੇ ਕੇਸ ਦਰਜ ਕੀਤਾ ਗਿਆ ਹੈ | ਵਾਇਨਾਡ ਤੋਂ ਲੋਕ ਸਭਾ ਮੈਂਬਰ ਰਾਹੁਲ ਨੇ 2019 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਕਰਨਾਟਕ ਦੇ ਕੋਲਾਰ ਵਿਖੇ ਇਕ ਰੈਲੀ ਨੂੰ ਸੰਬੋਧਨ ਕਰਦਿਆਂ ਇਹ ਟਿੱਪਣੀ ਕੀਤੀ ਸੀ | ਰਾਹੁਲ ਗਾਂਧੀ ਦੇ ਖ਼ਿਲਾਫ਼ ਮਾਨਹਾਨੀ ਦਾ ਕੇਸ ਕਰਨ ਵਾਲੇ ਪੁਰਬੇਸ਼ ਮੋਦੀ ਨੇ ਕਿਹਾ ਕਿ ਅਦਾਲਤ ਦੇ ਫ਼ੈਸਲੇ ਦਾ ਸਵਾਗਤ ਹੈ |

ਅੰਮਿ੍ਤਪਾਲ ਸਿੰਘ ਦੇ ਕੇਵਲ 30 ਸਾਥੀਆਂ ਖ਼ਿਲਾਫ਼ ਹੋਵੇਗੀ ਕਾਰਵਾਈ-ਆਈ.ਜੀ.

ਚੰਡੀਗੜ੍ਹ, 23 ਮਾਰਚ (ਮਨਜੋਤ ਸਿੰਘ ਜੋਤ)-ਪੰਜਾਬ ਪੁਲਿਸ ਦੇ ਆਈ.ਜੀ. ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਨੇ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦੱਸਿਆ ਕਿ 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮਿ੍ਤਪਾਲ ਸਿੰਘ ਦੇ ਮਾਮਲੇ ਵਿਚ ਹੁਣ ਤੱਕ 207 ਵਿਅਕਤੀ ਗਿ੍ਫ਼ਤਾਰ ਕੀਤੇ ਜਾ ਚੁੱਕੇ ਹਨ, ਪਰ ਇਨ੍ਹਾਂ ਵਿਚੋਂ ਕੇਵਲ 30 ਵਿਅਕਤੀਆਂ ਖ਼ਿਲਾਫ਼ ਕਾਨੂੰਨ ਮੁਤਾਬਕ ਕਾਰਵਾਈ ਕੀਤੀ ਜਾਵੇਗੀ, ਜੋ ਕਿ ਮਾਮਲੇ ਵਿਚ ਪੂਰੀ ਤਰ੍ਹਾਂ ਸ਼ਾਮਿਲ ਪਾਏ ਗਏ ਹਨ, ਜਦਕਿ 177 ਲੋਕਾਂ ਖ਼ਿਲਾਫ਼ 'ਪਿ੍ਵੈਂਟਿਵ ਐਕਸ਼ਨ' (ਰੋਕਥਾਮ ਕਾਰਵਾਈ) ਲਿਆ ਗਿਆ ਹੈ, ਜਿਨ੍ਹਾਂ ਨੂੰ ਤਸਦੀਕ ਤੋਂ ਬਾਅਦ ਛੱਡ ਦਿੱਤਾ ਜਾਵੇਗਾ | ਸੁਖਚੈਨ ਸਿੰਘ ਗਿੱਲ ਨੇ ਕਿਹਾ ਕਿ ਪੰਜਾਬ ਵਿਚ ਅਮਨ-ਸ਼ਾਂਤੀ ਪੂਰੀ ਤਰ੍ਹਾਂ ਬਰਕਰਾਰ ਹੈ, ਜਿਹੜੇ ਮੋਟਰਸਾਈਕਲ ਅੰਮਿ੍ਤਪਾਲ ਸਿੰਘ ਨੇ ਵਰਤੇ ਹਨ, ਉਹ ਸਾਰੇ ਬਰਾਮਦ ਕਰ ਲਏ ਗਏ ਹਨ ਅਤੇ ਕਾਨੂੰਨ ਮੁਤਾਬਕ ਸਾਰੀ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਅੰਮਿ੍ਤਪਾਲ ਸਿੰਘ ਦੇ ਗੰਨਮੈਨ ਗੋਰਖਾ ਬਾਬਾ ਦੇ ਫੋਨ ਦੀ ਜਾਂਚ ਦੌਰਾਨ ਸਬੂਤ ਮਿਲੇ ਹਨ ਕਿ ਇਹ ਲੋਕ ਜੱਲੂਪੁਰ ਖੇੜਾ ਨੇੜੇ ਫਾਇਰਿੰਗ ਰੇਂਜ ਬਣਾ ਕੇ ਹਥਿਆਰਾਂ ਦੀ ਵਰਤੋਂ ਕਰਨ ਦਾ ਅਭਿਆਸ ਕਰ ਰਹੇ ਸਨ | ਇਸ ਤੋਂ ਇਲਾਵਾ ਹਥਿਆਰ ਖੋਲ੍ਹਣ ਅਤੇ ਇਕੱਠੇ ਕਰਨ ਦੀ ਸਿਖਲਾਈ ਦਿੱਤੀ ਜਾ ਰਹੀ ਸੀ, ਜਦੋਂਕਿ ਅਨੰਦਪੁਰ ਖ਼ਾਲਸਾ ਫੋਰਸ ਦੇ ਹੋਲੋਗ੍ਰਾਮ ਵੀ ਬਣਾਏ ਗਏ ਸਨ | ਉਨ੍ਹਾਂ ਦੱਸਿਆ ਕਿ ਹਰਿਆਣਾ ਪੁਲਿਸ ਅਤੇ ਪੰਜਾਬ ਪੁਲਿਸ ਨੇ ਸਾਂਝੇ ਆਪ੍ਰੇਸ਼ਨ ਦੌਰਾਨ ਮਹਿਲਾ ਬਲਜੀਤ ਕੌਰ ਨੂੰ ਹਿਰਾਸਤ ਵਿਚ ਲਿਆ ਹੈ, ਜਿਸ ਨੇ ਪੁੱਛਗਿੱਛ ਵਿਚ ਖ਼ੁਲਾਸਾ ਕੀਤਾ ਹੈ ਕਿ ਅੰਮਿ੍ਤਪਾਲ ਸਿੰਘ ਨੇ ਅੱਗੇ ਉੱਤਰਾਖੰਡ ਜਾਣ ਦੀ ਗੱਲ ਕਹੀ ਸੀ | ਉਨ੍ਹਾਂ ਨੇ ਦੱਸਿਆ ਕਿ ਅੰਮਿ੍ਤਪਾਲ ਸਿੰਘ ਦੀ ਨਵੀਂ ਲੋਕੇਸ਼ਨ ਪੰਜਾਬ ਤੋਂ ਬਾਹਰ ਹਰਿਆਣਾ ਤੋਂ ਮਿਲੀ ਹੈ, ਜਿਥੇ 19 ਤਾਰੀਕ ਨੂੰ ਅੰਮਿ੍ਤਪਾਲ ਸਿੰਘ ਹਰਿਆਣਾ ਦੇ ਸ਼ਾਹਬਾਦ ਪਹੁੰਚਿਆ ਸੀ | ਇਥੇ ਉਹ ਆਪਣੇ ਸਾਥੀ ਪਪਲਪ੍ਰੀਤ ਸਿੰਘ ਦੇ ਨਾਲ ਇਕ ਔਰਤ ਦੇ ਘਰ 19 ਅਤੇ 20 ਤਾਰੀਕ ਨੂੰ ਰੁਕਿਆ ਸੀ | ਪਪਲਪ੍ਰੀਤ ਸਿੰਘ ਮਹਿਲਾ ਨੂੰ ਕਰੀਬ ਢਾਈ ਸਾਲ ਤੋਂ ਜਾਣਦਾ ਸੀ | ਉਨ੍ਹਾਂ ਦੱਸਿਆ ਕਿ ਅੰਮਿ੍ਤਪਾਲ ਸਿੰਘ ਨੂੰ ਪਨਾਹ ਦੇਣ ਵਾਲੀ ਅÏਰਤ ਐਸ.ਡੀ.ਐਮ. ਦੇ ਰੀਡਰ ਦੀ ਭੈਣ ਹੈ | ਉਨ੍ਹਾਂ ਇਹ ਵੀ ਦੱਸਿਆ ਕਿ ਪਿਛਲੇ ਕੁਝ ਦਿਨਾਂ ਤੋਂ ਇੰਟਰਨੈੱਟ ਸੇਵਾਵਾਂ ਬੰਦ ਹੋ ਜਾਣ ਕਾਰਨ ਜਿਨ੍ਹਾਂ ਦੇ ਫਾਰਮ ਆਦਿ ਆਨਲਾਈਨ ਨਹੀਂ ਭਰੇ ਗਏ ਸਨ, ਉਨ੍ਹਾਂ ਨੂੰ ਫਾਰਮ ਭਰਨ ਦਾ ਮੌਕਾ ਦਿੱਤਾ ਜਾਵੇਗਾ ਅਤੇ ਉਹ ਪ੍ਰੀਖਿਆ ਵੀ ਦੇ ਸਕਣਗੇ |

ਸਹਾਇਕ ਸੁਪਰਡੈਂਟ ਸਮੇਤ 20 ਦੋਸ਼ੀਆਂ ਨੂੰ 10-10 ਸਾਲ ਦੀ ਸਜ਼ਾ-6 ਬਰੀ

ਪਟਿਆਲਾ, 23 ਮਾਰਚ (ਮਨਦੀਪ ਸਿੰਘ ਖਰੌੜ)-ਨਾਭਾ ਦੀ ਉੱਚ ਸੁਰੱਖਿਆ ਜੇਲ੍ਹ 'ਤੇ 27 ਨਵੰਬਰ, 2016 ਨੂੰ ਹਮਲਾ ਕਰਕੇ 6 ਬੰਦੀਆਂ ਨੂੰ ਭਜਾ ਕੇ ਲੈ ਜਾਣ ਦੇ ਮਾਮਲੇ 'ਚ ਨਾਮਜ਼ਦ 28 ਵਿਅਕਤੀਆਂ 'ਚੋਂ 20 ਮੁਲਜ਼ਮਾਂ ਨੂੰ ਪਟਿਆਲਾ ਦੇ ਵਧੀਕ ਸੈਸ਼ਨ ਜੱਜ ਐੱਚ.ਐੱਸ. ਗਰੇਵਾਲ ਦੀ ਅਦਾਲਤ ਨੇ ਦੋਸ਼ੀ ਕਰਾਰ ਦਿੰਦਿਆਂ 10-10 ਸਾਲ ਦੀ ਸਜ਼ਾ ਸੁਣਾਉਣ ਦੇ ਨਾਲ ਇਕ ਦੋਸ਼ੀ ਨੂੰ 5 ਸਾਲ ਅਤੇ ਦੂਜੇ ਲਈ 3 ਸਾਲ ਦੀ ਸਜ਼ਾ ਮੁਕੱਰਰ ਕੀਤੀ ਹੈ, ਜਦਕਿ 6 ਜਣਿਆਂ ਨੂੰ ਉਕਤ ਕੇਸ 'ਚ ਬਰੀ ਕਰਨ ਦੇ ਹੁਕਮ ਦਿੱਤੇ ਹਨ | ਇਸ ਮਾਮਲੇ 'ਚ ਨਾਭਾ ਦੀ ਕੋਤਵਾਲੀ ਪੁਲਿਸ ਨੇ 34 ਕਥਿਤ ਮੁਲਜ਼ਮਾਂ ਖ਼ਿਲਾਫ਼ 27 ਨਵੰਬਰ, 2016 ਨੂੰ ਕੇਸ ਦਰਜ ਕੀਤਾ ਸੀ | ਮਾਣਯੋਗ ਅਦਾਲਤ ਨੇ ਨਾਭਾ ਜੇਲ੍ਹ ਬਰੇਕ ਕਾਂਡ ਦੇ ਕੇਸ 'ਚ ਨਾਮਜ਼ਦ 22 ਮੁਲਜ਼ਮਾਂ ਨੂੰ 21 ਮਾਰਚ ਨੂੰ ਦੋਸ਼ੀ ਕਰਾਰ ਦਿੱਤਾ ਸੀ ਅਤੇ ਇਸ ਕੇਸ 'ਚੋਂ ਨਰੇਸ਼ ਨਾਰੰਗ, ਜਤਿੰਦਰ ਟੋਨੀ, ਤੇਜਿੰਦਰ ਸ਼ਰਮਾ, ਮੁਹੰਮਦ ਆਰਿਫ਼, ਵਿੱਕੀ ਸਹੋਤਾ ਅਤੇ ਰਣਜੀਤ ਸਿੰਘ ਨੂੰ ਬਰੀ ਕਰ ਦਿੱਤਾ ਸੀ | ਇਸ ਕੇਸ ਦਾ ਫ਼ੈਸਲਾ ਸੁਣਾਉਂਦਿਆਂ ਅਦਾਲਤ ਨੇ ਦੋਸ਼ੀ ਸੁਨੀਲ ਕਾਲੜਾ ਨੂੰ 3 ਸਾਲ ਦੀ ਸਜ਼ਾ ਅਤੇ ਗੁਰਪ੍ਰੀਤ ਮਾਂਗੇਵਾਲ ਨੂੰ 5 ਸਾਲ ਦੀ ਸਜ਼ਾ ਸੁਣਾਈ ਹੈ | ਨਾਭਾ ਜੇਲ੍ਹ 'ਚ ਉਸ ਸਮੇਂ ਤਾਇਨਾਤ ਸਹਾਇਕ ਸੁਪਰਡੈਂਟ ਭੀਮ ਸਿੰਘ ਅਤੇ ਜੇਲ੍ਹ ਮੁਲਾਜ਼ਮ ਜਗਮੀਤ ਸਿੰਘ ਨੂੰ 10 ਸਾਲ, ਬਿੱਕਰ ਸਿੰਘ, ਸੁਖਚੈਨ ਸਿੰਘ ਚੰਨਾ, ਗੁਰਪ੍ਰੀਤ ਸਿੰਘ ਸੇਖੋਂ, ਕੁਲਪ੍ਰੀਤ ਸਿੰਘ ਉਰਫ਼ ਨੀਟਾ ਦਿਓਲ, ਜਗਤਵੀਰ ਸਿੰਘ ਉਰਫ਼ ਜਗਤਾ, ਮਨੀ ਸੇਖੋਂ ਉਰਫ਼ ਮਨਵੀਰ, ਸੁਲੱਖਣ ਬੱਬਰ, ਪਲਵਿੰਦਰ ਸਿੰਘ ਪਿੰਦਾ, ਰਾਜਵਿੰਦਰ ਰਾਜੂ, ਕੁਲਵਿੰਦਰ ਸਿੰਘ ਟਿਵਰੀ, ਕਿਰਨਪਾਲ ਸਿੰਘ, ਅਮਨਦੀਪ ਸਿੰਘ ਟੋਡੀਆ, ਰਵਿੰਦਰ ਸਿੰਘ ਗਿਆਨਾ, ਮਨਜਿੰਦਰ ਸਿੰਘ, ਗੁਰਜੀਤ ਉਰਫ਼ ਲਾਡਾ, ਗੁਰਪ੍ਰੀਤ ਸਿੰਘ ਉਰਫ਼ ਗੋਪੀ, ਚਰਨਪ੍ਰੀਤ ਸਿੰਘ ਉਰਫ਼ ਚੰਨਾ ਅਤੇ ਹਰਜੋਤ ਸਿੰਘ ਸਮੇਤ ਸਾਰਿਆਂ ਨੂੰ 10-10 ਸਾਲ ਦੀ ਸਜ਼ਾ ਸੁਣਾਈ ਹੈ | ਜ਼ਿਕਰਯੋਗ ਹੈ ਕਿ 27 ਨਵੰਬਰ, 2016 ਨੂੰ ਪਲਵਿੰਦਰ ਸਿੰਘ ਪਿੰਦਾ ਹੋਰ ਗੈਂਗਸਟਰਾਂ ਸਮੇਤ ਹਥਿਆਰਾਂ ਨਾਲ ਲੈਸ ਹੋ ਕੇ ਆਇਆ ਸੀ, ਜਿਨ੍ਹਾਂ 'ਚੋਂ ਕਈ ਪੁਲਿਸ ਦੀ ਵਰਦੀ ਪਾ ਕੇ ਨਾਭਾ ਦੀ ਅਤਿ-ਸੁਰੱਖਿਆ ਜੇਲ੍ਹ 'ਚੋਂ ਹਵਾਲਾਤੀ ਲਿਜਾਣ ਦਾ ਝਾਂਸਾ ਦੇ ਕੇ ਦਾਖਲ ਹੋ ਗਏ | ਇਸ ਦੌਰਾਨ ਦੋਸ਼ੀਆਂ ਨੇ ਜੇਲ੍ਹ ਗਾਰਦ 'ਤੇ ਗੋਲੀਆਂ ਚਲਾ ਕੇ ਜੇਲ੍ਹ ਅੰਦਰ ਬੰਦੀ ਖ਼ਾਲਿਸਤਾਨ ਫੋਰਸ ਨਾਲ ਜੁੜੇ ਹਰਮਿੰਦਰ ਸਿੰਘ ਮਿੰਟੂ, ਕਸ਼ਮੀਰਾ ਸਿੰਘ ਗਲਵੱਟੀ, ਗੈਂਗਸਟਰ ਵਿੱਕੀ ਗੌਂਡਰ, ਗੁਰਪ੍ਰੀਤ ਸਿੰਘ ਸੇਖੋਂ, ਨੀਟਾ ਦਿਓਲ ਸਿੰਘ ਅਤੇ ਅਮਨਦੀਪ ਸਿੰਘ ਨੂੰ ਜੇਲ੍ਹ 'ਚੋਂ ਭਜਾ ਕੈ ਲੈ ਗਏ ਸਨ, ਜਦੋਂਕਿ ਇਸ ਦੌਰਾਨ ਫ਼ਰਾਰ ਹੋਇਆ ਕਸ਼ਮੀਰਾ ਸਿੰਘ ਗਲਵੱਟੀ ਹਾਲੇ ਵੀ ਪੁਲਿਸ ਦੀ ਗਿ੍ਫ਼ਤ ਤੋਂ ਬਾਹਰ ਹੈ | ਘਟਨਾ ਤੋਂ ਅਗਲੇ ਦਿਨ ਹਰਮਿੰਦਰ ਸਿੰਘ ਮਿੰਟੂ ਨੂੰ ਦਿੱਲੀ ਪੁਲਿਸ ਨੇ ਗਿ੍ਫ਼ਤਾਰ ਕਰ ਲਿਆ ਸੀ, ਜਿਸ ਦੀ ਬਾਅਦ 'ਚ ਪਟਿਆਲਾ ਜੇਲ੍ਹ 'ਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ | ਗੈਂਗਸਟਰ ਵਿੱਕੀ ਗੌਂਡਰ ਪੁਲਿਸ ਮੁਕਾਬਲੇ 'ਚ ਇਕ ਸਾਥੀ ਸਮੇਤ ਮਾਰਿਆ ਗਿਆ ਸੀ ਅਤੇ ਬਾਕੀ ਰਹਿੰਦੇ ਮੁਲਜ਼ਮ ਵੀ ਪੁਲਿਸ ਨੇ ਦੁਬਾਰਾ ਗਿ੍ਫ਼ਤਾਰ ਕਰ ਲਏ ਸਨ | ਉਕਤ ਕੇਸ 'ਚ ਪਟਿਆਲਾ ਦੇ ਸੀਨੀਅਰ ਵਕੀਲ ਸੁਮੇਸ਼ ਜੈਨ, ਕੁੰਦਨ ਸਿੰਘ ਨਾਗਰਾ, ਐਨ.ਪੀ.ਐਸ. ਵੜੈਚ, ਬਰਜਿੰਦਰ ਸਿੰਘ ਸੋਢੀ, ਜੀ.ਐਸ. ਸੰਧੂ, ਗਗਨ ਚੱਠਾ, ਅਮਿਤ ਕੁਮਾਰ, ਹਰੀਸ਼ ਅਹੂਜਾ, ਐਸ.ਐਸ. ਸੱਗੂ, ਡੀ.ਏ. ਚੌਹਾਨ, ਕਰਨਜੋਤ ਸਿੰਘ, ਡਾ. ਸ਼ੈਲੀ ਸ਼ਰਮਾ ਅਤੇ ਵਕੀਲ ਰਾਘਵ ਸ਼ਰਮਾ ਵੱਖ-ਵੱਖ ਮੁਲਜ਼ਮਾਂ ਵਲੋਂ ਕੇਸ ਲੜ ਰਹੇ ਸਨ |

ਛੱਤੀਸਗੜ੍ਹ ਦੇ ਰਾਏਪੁਰ 'ਚ ਅੰਮਿ੍ਤਪਾਲ ਦੇ ਸਮਰਥਨ 'ਚ ਮਾਰਚ ਕੱਢਣ ਵਾਲੇ 4 ਗਿ੍ਫ਼ਤਾਰ

ਰਾਏਪੁਰ, 23 ਮਾਰਚ (ਏਜੰਸੀ)-ਛੱਤੀਸਗੜ੍ਹ ਦੀ ਰਾਜਧਾਨੀ ਰਾਏਪੁਰ 'ਚ ਅੰਮਿ੍ਤਪਾਲ ਸਿੰਘ ਦੇ ਸਮਰਥਨ 'ਚ ਲੋਕਾਂ ਦੇ ਸਮੂਹ ਵਲੋਂ ਰੈਲੀ ਕੱਢਣ ਦੇ ਇਕ ਦਿਨ ਬਾਅਦ ਵੀਰਵਾਰ ਨੂੰ ਚਾਰ ਲੋਕਾਂ ਨੂੰ ਗਿ੍ਫ਼ਤਾਰ ਕੀਤਾ ਗਿਆ | ਐਸ. ਐਸ. ਪੀ. ਪ੍ਰਸ਼ਾਂਤ ਅਗਰਵਾਲ ਨੇ ਦੱਸਿਆ ਕਿ ਰੈਲੀ 'ਚ ਸ਼ਾਮਿਲ ਹੋਏ ਲੋਕਾਂ ਵਲੋਂ ਦਿੱਤੇ ਬਿਆਨਾਂ ਦੀਆਂ ਵੀਡੀਓ ਕਲਿੱਪਾਂ ਅਤੇ ਸੀ. ਸੀ. ਟੀ. ਵੀ. ਫੁਟੇਜ ਦੀ ਜਾਂਚ ਦੇ ਆਧਾਰ 'ਤੇ ਸਿਵਲ ਲਾਈਨ ਪੁਲਿਸ ਥਾਣੇ 'ਚ ਐਫ. ਆਈ. ਆਰ. ਦਰਜ ਕੀਤੀ ਗਈ | ਰਾਏਪੁਰ ਦੇ ਚਾਰ ਨਿਵਾਸੀਆਂ ਦਿਲੇਰ ਸਿੰਘ ਰੰਧਾਵਾ (46), ਮਨਿੰਦਰਜੀਤ ਸਿੰਘ ਉਰਫ ਮਿੰਟੂ ਸੰਧੂ (40), ਹਰਿੰਦਰ ਸਿੰਘ ਖ਼ਾਲਸਾ (44) ਅਤੇ ਹਰਪ੍ਰੀਤ ਸਿੰਘ ਰੰਧਾਵਾ ਉਰਫ਼ ਚਿੰਟੂ (42) ਨੂੰ ਅੰਮਿ੍ਤਪਾਲ ਦੇ ਸਮਰਥਨ 'ਚ ਪੈਦਲ ਮਾਰਚ ਕੱਢਣ ਲਈ ਗਿ੍ਫ਼ਤਾਰ ਕੀਤਾ ਗਿਆ | ਐਸ. ਐਸ. ਪੀ. ਨੇ ਕਿਹਾ ਕਿ ਇਨ੍ਹਾਂ ਚਾਰਾਂ ਖ਼ਿਲਾਫ਼ ਧਾਰਾ 147, 153ਏ, 504, 505 (1) (ਬੀ) ਤਹਿਤ ਕੇਸ ਦਰਜ ਕੀਤਾ ਗਿਆ ਹੈ |

ਅੰਮਿ੍ਤਪਾਲ ਦੇ ਸਾਥੀਆਂ ਦੀ ਗ਼ੈਰ-ਕਾਨੂੰਨੀ ਹਿਰਾਸਤ ਖ਼ਿਲਾਫ਼ ਹਾਈਕੋਰਟ 'ਚ ਚਾਰ ਹੋਰ ਪਟੀਸ਼ਨਾਂ ਦਾਇਰ

ਚੰਡੀਗੜ੍ਹ, 23 ਮਾਰਚ (ਤਰੁਣ ਭਜਨੀ)-ਅੰਮਿ੍ਤਪਾਲ ਸਿੰਘ ਅਤੇ ਉਸ ਦੇ ਸਾਥੀਆਂ 'ਤੇ ਪੁਲਿਸ ਦੀ ਕਾਰਵਾਈ ਖ਼ਿਲਾਫ਼ 'ਹੈਬੀਅਸ ਕਾਰਪਸ' ਪਟੀਸ਼ਨਾਂ ਦਾ ਸਿਲਸਿਲਾ ਜਾਰੀ ਹੈ | ਹਿਰਾਸਤ ਵਿਚ ਲਏ ਗਏ ਵਿਅਕਤੀਆਂ ਦੇ ਵਾਰਿਸਾਂ ਵਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਚਾਰ ਹੋਰ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਹਨ, ਜਿਸ ਵਿਚ ਹੋਰ ਚੀਜ਼ਾਂ ਦੇ ਨਾਲ-ਨਾਲ ਕਥਿਤ ਗੈਰ-ਕਾਨੂੰਨੀ ਹਿਰਾਸਤ ਤੋਂ ਤੁਰੰਤ ਰਿਹਾਅ ਕਰਨ ਲਈ ਇਕ ਵਾਰੰਟ ਅਧਿਕਾਰੀ ਦੀ ਨਿਯੁਕਤੀ ਦੀ ਮੰਗ ਕੀਤੀ ਗਈ ਹੈ | ਯੂ.ਕੇ. ਵਾਸੀ ਗੁਰਿੰਦਰ ਪਾਲ ਉਰਫ਼ ਗੁਰ ਅÏਜਲਾ ਦੀ ਰਿਹਾਈ ਲਈ ਦਾਇਰ ਪਟੀਸ਼ਨ ਵਿਚ ਉਸ ਦੇ ਭਰਾ ਸੁਰਿੰਦਰਪਾਲ ਸਿੰਘ ਅÏਜਲਾ ਨੇ ਕਿਹਾ ਕਿ ਪੰਜਾਬ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਦੇ ਕਹਿਣ 'ਤੇ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿਚ ਸੈਂਕੜੇ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ ਅਤੇ ਗਿ੍ਫ਼ਤਾਰੀਆਂ ਅਤੇ ਟਿਕਾਣਿਆਂ ਬਾਰੇ ਪਰਿਵਾਰ ਵਾਲਿਆਂ ਨੂੰ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ | ਉਨ੍ਹਾਂ ਦੇ ਵਕੀਲ ਸਿਮਰਨਜੀਤ ਸਿੰਘ ਅਤੇ ਬਰਜਿੰਦਰ ਸਿੰਘ ਲੂੰਬਾ ਨੇ ਦਲੀਲ ਦਿੱਤੀ ਕਿ ਸੰਵਿਧਾਨ ਦੀ ਧਾਰਾ 22 ਵਿਚ ਸਪੱਸ਼ਟ ਕਿਹਾ ਗਿਆ ਹੈ ਕਿ ਗਿ੍ਫ਼ਤਾਰ ਵਿਅਕਤੀਆਂ ਨੂੰ ਗਿ੍ਫ਼ਤਾਰੀ ਦੇ 24 ਘੰਟਿਆਂ ਦੇ ਅੰਦਰ ਇਲਾਕਾ ਮੈਜਿਸਟਰੇਟ ਦੀ ਅਦਾਲਤ ਵਿਚ ਪੇਸ਼ ਕੀਤਾ ਜਾਣਾ ਚਾਹੀਦਾ ਹੈ |

ਅਸੀਂ ਹਾਈਕੋਰਟ 'ਚ ਅਪੀਲ ਕਰਾਂਗੇ-ਖੜਗੇ

ਨਵੀਂ ਦਿੱਲੀ, 23 ਮਾਰਚ (ਉਪਮਾ ਡਾਗਾ ਪਾਰਥ)-ਡਰਪੋਕ, ਤਾਨਾਸ਼ਾਹ ਭਾਜਪਾ ਸਰਕਾਰ ਰਾਹੁਲ ਗਾਂਧੀ ਅਤੇ ਵਿਰੋਧੀ ਧਿਰਾਂ ਤੋਂ ਤਿਲਮਿਲਾਈ ਹੋਈ ਹੈ ਕਿਉਂਕਿ ਅਸੀਂ ਉਨ੍ਹਾਂ ਦੇ ਕਾਲੇ ਕਾਰਨਾਮਿਆਂ ਨੂੰ ਉਜਾਗਰ ਕਰਕੇ ਜੇ. ਪੀ. ਸੀ. ਦੀ ਮੰਗ ਕਰ ਰਹੇ ਹਾਂ | ਖੜਗੇ ਨੇ ਕਿਹਾ ਕਿ ...

ਪੂਰੀ ਖ਼ਬਰ »

ਅੰਮਿ੍ਤਪਾਲ ਸਿੰਘ ਦਾ ਸਾਥੀ ਦਿੱਲੀ 'ਚ ਗਿ੍ਫ਼ਤਾਰ

ਨਵੀਂ ਦਿੱਲੀ, 23 ਮਾਰਚ (ਪੀ. ਟੀ. ਆਈ.)-'ਵਾਰਿਸ ਪੰਜਾਬ ਦੇ' ਦੇ ਮੁਖੀ ਅੰਮਿ੍ਤਪਾਲ ਸਿੰਘ ਦੇ ਇਕ ਹੋਰ ਕਥਿਤ ਸਾਥੀ ਨੂੰ ਰਾਸ਼ਟਰੀ ਰਾਜਧਾਨੀ ਤੋਂ ਗਿ੍ਫ਼ਤਾਰ ਕੀਤਾ ਗਿਆ ਹੈ | ਦਿੱਲੀ ਪੁਲਿਸ ਨੇ ਪੰਜਾਬ ਪੁਲਿਸ ਨਾਲ ਮਿਲ ਕੇ ਮੰਗਲਵਾਰ ਨੂੰ ਤਿਲਕ ਵਿਹਾਰ ਤੋਂ ਇਕ ਬੀਮਾ ਏਜੰਟ ...

ਪੂਰੀ ਖ਼ਬਰ »

ਪਾਕਿ ਹਾਈ ਕਮਿਸ਼ਨ ਆਪਣੇ ਫ਼ੌਜੀ ਅਧਿਕਾਰੀਆਂ ਨੂੰ ਭੇਜ ਰਿਹੈ ਅੰਮਿ੍ਤਪਾਲ ਸਿੰਘ ਨਾਲ ਜੁੜੀ ਹਰ ਜਾਣਕਾਰੀ

ਅੰਮਿ੍ਤਸਰ, 23 ਮਾਰਚ (ਸੁਰਿੰਦਰ ਕੋਛੜ)-ਦਿੱਲੀ ਸਥਿਤ ਪਾਕਿਸਤਾਨ ਹਾਈ ਕਮਿਸ਼ਨ ਵਲੋਂ ਪਾਕਿ ਫ਼ੌਜ ਅਤੇ ਹੋਰਨਾਂ ਪਾਕਿਸਤਾਨੀ ਅਦਾਰਿਆਂ ਦੇ ਆਲ੍ਹਾ ਅਧਿਕਾਰੀਆਂ ਨੂੰ ਅੰਮਿ੍ਤਪਾਲ ਸਿੰਘ ਨਾਲ ਜੁੜੀ ਹਰ ਤਰ੍ਹਾਂ ਦੀ ਜਾਣਕਾਰੀ ਭੇਜੀ ਜਾ ਰਹੀ ਹੈ | ਪਾਕਿ ਹਾਈ ਕਮਿਸ਼ਨ ਦੇ ...

ਪੂਰੀ ਖ਼ਬਰ »

ਤਰਨ ਤਾਰਨ ਤੇ ਫ਼ਿਰੋਜ਼ਪੁਰ ਜ਼ਿਲਿ੍ਹਆਂ ਨੂੰ ਛੱਡ ਕੇ ਬਾਕੀ ਇਲਾਕਿਆਂ 'ਚ ਇੰਟਰਨੈੱਟ ਬਹਾਲ

ਚੰਡੀਗੜ੍ਹ, 23 ਮਾਰਚ (ਪ੍ਰੋ. ਅਵਤਾਰ ਸਿੰਘ)-ਪੰਜਾਬ ਸਰਕਾਰ ਵਲੋਂ ਮੋਗਾ, ਸੰਗਰੂਰ ਜ਼ਿਲਿ੍ਹਆਂ ਅਤੇ ਅਜਨਾਲਾ ਸਬ ਡਵੀਜ਼ਨ ਤੇ ਮੋਹਾਲੀ ਦੇ ਵਾਈ.ਪੀ.ਐਸ. ਚੌਕ ਤੇ ਏਅਰਪੋਰਟ ਰੋਡ ਦੇ ਇਲਾਕਿਆਂ 'ਚ ਇੰਟਰਨੈੱਟ ਸੇਵਾ ਬਹਾਲ ਕਰ ਦਿੱਤੀ ਗਈ ਹੈ | ਨਿਆਂ ਤੇ ਗ੍ਰਹਿ ਵਿਭਾਗ ਵਲੋਂ ...

ਪੂਰੀ ਖ਼ਬਰ »

ਪੰਜਾਬ ਪੁਲਿਸ ਦੀ 'ਗ਼ਲਤੀ' ਕਾਰਨ ਅੰਮਿ੍ਤਪਾਲ ਹੋਇਆ ਫ਼ਰਾਰ?

ਚੰਡੀਗੜ੍ਹ, 23 ਮਾਰਚ (ਪੀ. ਟੀ. ਆਈ.)-ਅਧਿਕਾਰੀਆਂ ਨੇ ਵੀਰਵਾਰ ਨੂੰ ਕਿਹਾ ਕਿ ਪੰਜਾਬ ਪੁਲਿਸ ਦੀ ਸਪੱਸ਼ਟ ਗਲਤੀ ਕਾਰਨ ਅੰਮਿ੍ਤਪਾਲ ਸਿੰਘ ਫ਼ਰਾਰ ਹੋਣ 'ਚ ਕਾਮਯਾਬ ਹੋਇਆ ਹੈ | ਉਨ੍ਹਾਂ ਕਿਹਾ ਕਿ ਪੁਲਿਸ ਚਾਹੁੰਦੀ ਤਾਂ ਅੰਮਿ੍ਤਪਾਲ ਨੂੰ ਉਸ ਦੇ ਪਿੰਡ ਜੱਲੂਪੁਰ ਖੇੜਾ 'ਚ ...

ਪੂਰੀ ਖ਼ਬਰ »

ਸਾਥੀਆਂ ਨੂੰ ਡਿਬਰੂਗੜ੍ਹ ਜੇਲ੍ਹ 'ਚ ਸੀ. ਸੀ. ਟੀ. ਵੀ. ਕੈਮਰਿਆਂ ਦੀ ਨਿਗਰਾਨੀ 'ਚ ਵੱਖਰੇ ਸੈੱਲਾਂ 'ਚ ਰੱਖਿਆ

ਡਿਬਰੂਗੜ੍ਹ (ਆਸਾਮ), 23 ਮਾਰਚ (ਏਜੰਸੀ)-ਅੰਮਿ੍ਤਪਾਲ ਸਿੰਘ ਦੇ ਚਾਚੇ ਸਮੇਤ ਉਸ ਦੇ 7 ਸਾਥੀ, ਜੋ ਕਿ ਡਿਬਰੂਗੜ੍ਹ ਕੇਂਦਰੀ ਜੇਲ੍ਹ 'ਚ ਬੰਦ ਹਨ, ਨੂੰ ਵੱਖਰੇ ਸੈੱਲਾਂ 'ਚ 24 ਘੰਟੇ ਸੀ. ਸੀ. ਟੀ. ਵੀ. ਦੀ ਨਿਗਰਾਨੀ 'ਚ ਰੱਖਿਆ ਗਿਆ ਹੈ | ਇਕ ਸੀਨੀਅਰ ਪੁਲਿਸ ਅਧਿਕਾਰੀ ਨੇ ਕਿਹਾ ਕਿ ...

ਪੂਰੀ ਖ਼ਬਰ »

ਐਸ.ਵਾਈ.ਐਲ. 'ਤੇ ਸੁਪਰੀਮ ਕੋਰਟ ਵਲੋਂ ਪੰਜਾਬ ਤੇ ਹਰਿਆਣਾ ਸਰਕਾਰ ਨੂੰ ਝਾੜ

ਕਿਹਾ, ਦੋਵੇਂ ਰਾਜ ਮਿਲ ਕੇ ਕੱਢਣ ਹੱਲ, ਅਗਲੀ ਸੁਣਵਾਈ 4 ਅਕਤੂਬਰ ਨੂੰ ਨਵੀਂ ਦਿੱਲੀ, 23 ਮਾਰਚ (ਏਜੰਸੀ)-ਸੁਪਰੀਮ ਕੋਰਟ ਨੇ ਸਤਲੁਜ-ਯਮੁਨਾ ਿਲੰਕ ਨਹਿਰ (ਐਸ.ਵਾਈ.ਐਲ.) ਉਤੇ ਪੰਜਾਬ ਤੇ ਹਰਿਆਣਾ ਸਰਕਾਰ ਨੂੰ ਝਾੜ ਲਗਾਉਂਦੇ ਹੋਏ ਕਿਹਾ ਕਿ ਦੋਵਾਂ ਰਾਜਾਂ ਨੂੰ ਮਿਲ ਕੇ ਇਸ ਦਾ ...

ਪੂਰੀ ਖ਼ਬਰ »

ਅੰਮਿ੍ਤਪਾਲ ਨੂੰ ਭਜਾਉਣ ਲਈ ਵਰਤੇ ਬੁਲਟ ਤੇ ਸਪਲੈਂਡਰ ਮੋਟਰਸਾਈਕਲ ਬਰਾਮਦ

ਸ਼ਾਹਕੋਟ, 23 ਮਾਰਚ (ਸੁਖਦੀਪ ਸਿੰਘ, ਦਲਜੀਤ ਸਿੰਘ ਸਚਦੇਵਾ)-'ਵਾਰਿਸ ਪੰਜਾਬ ਦੇ' ਮੁਖੀ ਅੰਮਿ੍ਤਪਾਲ ਸਿੰਘ ਤੇ ਸਾਥੀਆਂ ਦੀ ਗਿ੍ਫ਼ਤਾਰੀ ਲਈ ਚੱਲ ਰਹੇ ਆਪ੍ਰੇਸ਼ਨ ਦੌਰਾਨ ਪੁਲਿਸ ਨੇ ਉਸ ਦੇ ਭੱਜਣ ਲਈ ਵਰਤੇ ਗਏ ਬੁਲੇਟ ਤੇ ਸਪਲੈਂਡਰ ਮੋਟਰਸਾਈਕਲ ਬਰਾਮਦ ਕਰ ਲਏ ਹਨ | ...

ਪੂਰੀ ਖ਼ਬਰ »

ਅੰਮਿ੍ਤਪਾਲ ਦੀ ਤਸਵੀਰ ਅਟਾਰੀ ਸਰਹੱਦ 'ਤੇ ਲੱਗੀ

ਅਟਾਰੀ, 23 ਮਾਰਚ (ਗੁਰਦੀਪ ਸਿੰਘ ਅਟਾਰੀ)-ਕੌਮਾਂਤਰੀ ਅਟਾਰੀ ਸਰਹੱਦ 'ਤੇ ਭਾਈ ਅੰਮਿ੍ਤਪਾਲ ਸਿੰਘ ਦੀ ਤਸਵੀਰ ਲਗਾ ਦਿੱਤੀ ਗਈ ਹੈ | ਤਸਵੀਰ ਨੂੰ ਅੰਤਰਰਾਸ਼ਟਰੀ ਅਟਾਰੀ ਲਾਹੌਰ ਹਾਈਵੇ 'ਤੇ ਉਸ ਸਥਾਨ 'ਤੇ ਲਗਾਇਆ ਗਿਆ ਹੈ, ਜਿਥੇ ਬੀ.ਐੱਸ.ਐੱਫ. ਦੀ ਚੈੱਕ ਪੋਸਟ ਹੈ ਅਤੇ ...

ਪੂਰੀ ਖ਼ਬਰ »

ਲੋਕ ਸਭਾ 'ਚ 45 ਲੱਖ ਕਰੋੜ ਰੁਪਏ ਦਾ ਬਜਟ ਪਾਸ

ਨਵੀਂ ਦਿੱਲੀ, 23 ਮਾਰਚ (ਏਜੰਸੀ)-ਲੋਕ ਸਭਾ ਨੇ ਵੀਰਵਾਰ ਨੂੰ ਬਿਨਾਂ ਕਿਸੇ ਚਰਚਾ ਦੇ 1 ਅਪ੍ਰੈਲ ਤੋਂ ਸ਼ੁਰੂ ਹੋਣ ਵਾਲੇ ਵਿੱਤੀ ਵਰ੍ਹੇ ਲਈ ਲਗਪਗ 45 ਲੱਖ ਕਰੋੜ ਰੁਪਏ ਦੇ ਖ਼ਰਚੇ ਦੀ ਕਲਪਨਾ ਵਾਲੇ ਕੇਂਦਰੀ ਬਜਟ ਨੂੰ ਮਨਜ਼ੂਰੀ ਦੇ ਦਿੱਤੀ ਕਿਉਂਕਿ ਵਿਰੋਧੀ ਧਿਰ ਅਡਾਨੀ ...

ਪੂਰੀ ਖ਼ਬਰ »

ਸਮੇਂ ਤੋਂ ਪਹਿਲਾਂ ਖ਼ਤਮ ਹੋ ਜਾਵੇਗਾ ਬਜਟ ਇਜਲਾਸ

ਨਵੀਂ ਦਿੱਲੀ, 23 ਮਾਰਚ (ਉਪਮਾ ਡਾਗਾ ਪਾਰਥ)-ਸੰਸਦ ਦਾ ਬਜਟ ਇਜਲਾਸ ਜੋ ਮਿੱਥੇ ਸਮੇਂ ਮੁਤਾਬਿਕ 6 ਅਪ੍ਰੈਲ ਨੂੰ ਖ਼ਤਮ ਹੋਣਾ ਸੀ, ਸਮੇਂ ਤੋਂ ਪਹਿਲਾਂ ਖ਼ਤਮ ਹੋ ਸਕਦਾ ਹੈ | ਭਾਜਪਾ ਨੇ ਆਪਣੇ ਸੰਸਦ ਮੈਂਬਰਾਂ ਨੂੰ ਵਿਪ੍ਹ ਜਾਰੀ ਕਰਕੇ ਸ਼ੁੱਕਰਵਾਰ ਸਦਨ 'ਚ ਮੌਜੂਦ ਰਹਿਣ ਦੇ ...

ਪੂਰੀ ਖ਼ਬਰ »

11 ਸਾਥੀ ਬਾਬਾ ਬਕਾਲਾ ਸਾਹਿਬ ਅਦਾਲਤ 'ਚ ਪੇਸ਼

ਬਾਬਾ ਬਕਾਲਾ ਸਾਹਿਬ, 23 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)-ਭਾਈ ਅੰਮਿ੍ਤਪਾਲ ਸਿੰਘ ਦੇ ਗਿ੍ਫ਼ਤਾਰ ਕੀਤੇ ਗਏ 11 ਸਾਥੀਆਂ ਨੂੰ ਰਿਮਾਂਡ ਖ਼ਤਮ ਹੋਣ ਪਿੱਛੋਂ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਜੇ.ਐੱਮ.ਆਈ.ਸੀ. ਬਿਕਰਮਜੀਤ ਸਿੰਘ ਬਾਬਾ ਬਕਾਲਾ ਸਾਹਿਬ ਦੀ ਅਦਾਲਤ ਵਿਚ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX