ਹੁਸ਼ਿਆਰਪੁਰ, 23 ਮਾਰਚ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਦੇਸ਼ ਦੀ ਅਜ਼ਾਦੀ ਦੀ 75ਵੀਂ ਵਰ੍ਹੇਗੰਢ, ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਅਤੇ ਮਰਹੂਮ ਕਮਿਉਨਿਸਟ ਆਗੂ ਹਰਕਿਸ਼ਨ ਸਿੰਘ ਸੁਰਜੀਤ ਦੇ ਜਨਮ ਦਿਨ ਨੂੰ ਸਮਰਪਿਤ ਇਕ ਰੈਲੀ ਅੱਜ ਇੱਥੇ ਹੋਈ ਜਿਸ ਨੂੰ ਸੰਬੋਧਨ ਕਰਦਿਆਂ ਸੀ.ਪੀ.ਆਈ. (ਐਮ) ਦੇ ਕੁੱਲ ਹਿੰਦ ਜਨਰਲ ਸਕੱਤਰ ਕਾਮਰੇਡ ਸੀਤਾ ਰਾਮ ਯੇਚੁਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਕਾਰੋਬਾਰੀ ਗੌਤਮ ਅਡਾਨੀ ਨਾਲ ਦੋਸਤੀ ਪੁਗਾਉਣ ਲਈ ਹਿਡਨਬਰਗ ਰਿਪੋਰਟ ਮਾਮਲੇ 'ਤੇ ਜੇ.ਪੀ.ਸੀ. ਬਣਾਉਣ ਤੇ ਸੰਸਦ ਵਿਚ ਬਹਿਸ ਕਰਵਾਉਣ ਦੀ ਮੰਗ ਸਵੀਕਾਰ ਨਾ ਕਰਕੇ ਸੰਸਦ ਨਹੀਂ ਚੱਲਣ ਦਿੱਤੀ ਜਾ ਰਹੀ | ਯੁਚੇਰੀ ਨੇ ਕਿਹਾ ਕਿ ਭਗਤ ਸਿੰਘ ਵਲੋਂ ਸ਼ੁਰੂ ਕੀਤੀ ਆਰਥਿਕ ਅਜ਼ਾਦੀ ਦੀ ਲੜਾਈ ਵੀ ਉੁੱਥੇ ਹੀ ਖੜ੍ਹੀ ਹੈ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਆਪਣੇ ਚਹੇਤੇ ਕਾਰਪੋਰੇਟਾਂ ਦਾ 11 ਲੱਖ ਕਰੋੜ ਰੁਪਏ ਦਾ ਕਰਜਾ ਮੁਆਫ ਕੀਤਾ ਅਤੇ ਟੈਕਸਾਂ ਵਿਚ ਵੱਡੀਆਂ ਰਿਆਇਤਾਂ ਦਿੱਤੀਆਂ ਗਈਆਂ ਜਦੋਂਕਿ ਕਿਸਾਨਾਂ ਦੀ ਕਰਜ ਮੁਆਫੀ ਵਿਚ ਚੁੱਪੀ ਧਾਰੀ ਹੋਈ ਹੈ | ਉਨ੍ਹਾਂ ਕਿਹਾ ਕਿ ਅਗਲੀਆਂ ਲੋਕ ਸਭਾ ਚੋਣਾਂ ਜਿੱਤਣ ਲਈ ਦੇਸ਼ ਅੰਦਰ ਸਹਿਮ ਦਾ ਮਾਹੌਲ ਪੈਦਾ ਕੀਤਾ ਜਾ ਰਿਹਾ ਹੈ | ਦਿੱਲੀ ਅੰਦਰ 'ਮੋਦੀ ਹਟਾਓ ਦੇਸ਼ ਬਚਾਓ' ਦਾ ਨਾਅਰਾ ਦੀਵਾਰਾਂ 'ਤੇ ਲਿਖਣ ਖਿਲਾਫ਼ 200 ਕੇਸ ਦਰਜ ਕੀਤੇ ਗਏ ਹਨ | ਉਨ੍ਹਾਂ ਦੱਸਿਆ ਕਿ ਵਿਰੋਧੀਆਂ ਖਿਲਾਫ਼ ਪਿਛਲੇ 9 ਸਾਲਾਂ ਦੌਰਾਨ ਈ.ਡੀ. ਵਲੋਂ 3555 ਕੇਸ ਦਰਜ ਕੀਤੇ ਗਏ | ਉਨ੍ਹਾਂ ਕਿਹਾ ਕਿ ਫਾਸੀਵਾਦੀ ਤਾਨਾਸ਼ਾਹੀ ਵੱਲ ਲਿਜਾਏ ਜਾ ਰਹੇ ਦੇਸ਼ ਵਿਚ ਸੰਵਿਧਾਨ ਤੇ ਜਮਹੂਰੀਅਤ ਦੀ ਰਾਖੀ ਲਈ ਮੋਦੀ ਸਰਕਾਰ ਨੂੰ ਸੱਤਾ ਤੋਂ ਹਟਾਉਣਾ ਲਾਜ਼ਮੀ ਹੈ | ਰੈਲੀ ਨੂੰ ਸੰਬੋਧਨ ਕਰਦਿਆਂ ਸੀ.ਪੀ.ਆਈ (ਐਮ) ਦੇ ਸੂਬਾ ਸਕੱਤਰ ਕਾਮਰੇਡ ਸੁਖਵਿੰਦਰ ਸਿੰਘ ਸੇਖੋਂ ਨੇ ਕਿਹਾ ਕਿ ਵਾਰਿਸ ਪੰਜਾਬ ਦੇ ਮੁੱੀਖ ਅੰਮਿ੍ਤਪਾਲ ਸਿੰਘ ਨੂੰ ਅਜਨਾਲਾ ਘਟਨਾ ਤੋਂ ਇਕ ਮਹੀਨੇ ਬਾਅਦ ਗਿ੍ਫਤਾਰ ਕਰਕੇ ਪੰਜਾਬ ਅੰਦਰ ਦਹਿਸ਼ਤ ਦਾ ਮਾਹੌਲ ਪੈਦਾ ਕਰਕੇ ਲੋਕ ਸਭਾ ਚੋਣਾਂ ਜਿੱਤਣ ਦੇ ਮਨਸੂਬੇ ਬਣਾਏ ਜਾ ਰਹੇ ਹਨ | ਇਸ ਮੌਕੇ ਬਲਵੰਤ ਸਿੰਘ ਰਾਮੂਵਾਲਆ ਨੇ ਕਾਮਰੇਡ ਸੁਰਜੀਤ ਨਾਲ ਬਿਤਾਏ ਸਮੇਂ ਨੂੰ ਯਾਦ ਕੀਤਾ | ਸਾਬਕਾ ਮੰਤਰੀ ਪ੍ਰਗਟ ਸਿੰਘ ਨੇ ਕਿਹਾ ਕਿ ਭਾਜਪਾ ਵਲੋਂ ਸੂਬੇ ਅੰਦਰ ਸਹਿਮ ਦਾ ਮਾਹੌਲ ਪੈਦਾ ਕੀਤਾ ਜਾ ਰਿਹਾ ਹੈ ਤੇ ਉਸ ਦੀਆਂ ਸਕੀਮਾਂ ਨੂੰ 'ਆਪ' ਸਰਕਾਰ ਸਿਰੇ ਚੜ੍ਹਾ ਰਹੀ ਹੈ | 23 ਮਾਰਚ 1932 ਨੂੰ ਕਾਮਰੇਡ ਹਰਕਿਸ਼ਨ ਸਿੰਘ ਸੁਰਜੀਤ ਨੇ 16 ਵਰਿ੍ਹਆਂ ਦੀ ਉਮਰ ਵਿਚ ਹੁਸ਼ਿਆਰਪੁਰ ਦੀ ਕਚਹਿਰੀ ਵਿਚੋਂ ਯੂਨੀਅਨ ਜੈਕ ਦਾ ਝੰਡਾ ਉਤਾਰ ਕੇ ਤਿਰੰਗਾ ਝੰਡਾ ਲਹਿਰਾਇਆ ਸੀ | ਰੈਲੀ ਦੌਰਾਨ ਬੁਲਾਰਿਆਂ ਨੇ ਮੰਗ ਕੀਤੀ ਕਿ ਪੁਰਾਣੇ ਡਿਪਟੀ ਕਮਿਸ਼ਨਰ ਦਫਤਰ ਵਿਚ ਕਾਮਰੇਡ ਸੁਰਜੀਤ ਦੀ ਯਾਦ ਵਿਚ ਲਾਇਬ੍ਰੇਰੀ, ਮਿਊਜ਼ੀਅਮ ਤੇ ਬੁੱਤ ਲਗਾਉਣ ਲਈ ਇੱਕ ਏਕੜ ਜ਼ਮੀਨ ਦਿੱਤੀ ਜਾਵੇ | ਪਾਰਟੀ ਦੇ ਸੂਬਾ ਸਕੱਤਰੇਤ ਮੈਂਬਰ ਭੂਪ ਚੰਦ ਚੱਨੋ ਤੇ ਗੁਰਦਰਸ਼ਨ ਸਿੰਘ ਖੁਆਸਪੁਰ ਦੀ ਪ੍ਰਧਾਨਗੀ ਹੇਠ ਹੋਈ ਇਸ ਰੈਲੀ ਵਿਚ ਸੂਬਾਈ ਆਗੂ ਪਿ੍ਥੀਪਾਲ ਸਿੰਘ, ਬਲਵੀਰ ਸਿੰਘ ਜਾਡਲਾ, ਰਾਮ ਸਿੰਘ ਨੂਰਪੁਰੀ, ਗੁਰਨੇਕ ਸਿੰਘ ਭੱਜਲ, ਗੁਰਮੇਸ਼ ਸਿੰਘ, ਮਹਿੰਦਰ ਸਿੰਘ ਕੁਮਾਰ ਬਢੋਆਣ ਸਮੇਤ ਭਾਰੀ ਗਿਣਤੀ 'ਚ ਆਗੂ ਤੇ ਵਰਕਰ ਸ਼ਾਮਿਲ ਹੋਏ |
ਹੁਸ਼ਿਆਰਪੁਰ, 23 ਮਾਰਚ (ਬਲਜਿੰਦਰਪਾਲ ਸਿੰਘ)-ਹੁਸ਼ਿਆਰਪੁਰ-ਆਦਮਵਾਲ ਰੋਡ 'ਤੇ ਕੁਸ਼ਟ ਆਸ਼ਰਮ ਨਜ਼ਦੀਕ ਸਥਿਤ ਮੁਹੱਲਾ ਸੁਖੀਆਬਾਦ 'ਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਮਕਾਨ ਮਾਲਕ ਤੇ ਉਸ ਦੇ ਪੁੱਤਰ ਵਲੋਂ ਠੇਕੇਦਾਰ ਦੀ ...
ਮਾਹਿਲਪੁਰ, 23 ਮਾਰਚ (ਰਜਿੰਦਰ ਸਿੰਘ)-ਜਨਤਕ ਜਥੇਬੰਦੀਆਂ ਵਲੋਂ ਮਾਹਿਲਪੁਰ ਵਿਖੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਸਮਰਪਿਤ ਇੱਕ ਸ਼ਰਧਾਂਜਲੀ ਸਮਾਗਮ ਕਿਸਾਨ ਆਗੂ ਤਲਵਿੰਦਰ ਹੀਰ, ਮਲਕੀਤ ਸਿੰਘ ਬਾਹੋਵਾਲੇ ਜੇ ਪੀ.ਐਮ.ਓ, ਨਰਿੰਦਰ ...
ਮਾਹਿਲਪੁਰ, 23 ਮਾਰਚ (ਰਜਿੰਦਰ ਸਿੰਘ)-ਕਸਬਾ ਮਾਹਿਲਪੁਰ ਦੇ ਬਾਹਰਵਾਰ ਮਾਹਿਲਪੁਰ-ਚੰਡੀਗੜ੍ਹ ਰੋਡ 'ਤੇ ਇੱਕ ਪੈਟਰੋਲ ਪੰਪ ਅਤੇ ਪੁਲਾਂ ਦੇ ਦੋਵੇਂ ਪਾਸੇ ਦਰਜਨ ਤੋਂ ਵੱਧ ਖ਼ਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਨਜ਼ਰ ਆਏ | ਥਾਣਾ ਮਾਹਿਲਪੁਰ ਦੀ ਪੁਲਿਸ ਨੂੰ ਮੌਕੇ ...
ਗੜ੍ਹਦੀਵਾਲਾ, 23 ਮਾਰਚ (ਚੱਗਰ)-ਸ਼ਹੀਦ ਭਗਤ ਸਿੰਘ ਮੈਮੋਰੀਅਲ ਗੜ੍ਹਦੀਵਾਲਾ ਤੇ ਨਿਰਮਲ ਪਲੇ ਵੇ ਪ੍ਰੀ ਸਕੂਲ ਵਲੋਂ ਦੁਸਹਿਰਾ ਗਰਾਉਂਡ ਗੜ੍ਹਦੀਵਾਲਾ ਵਿਖੇ ਸ਼ਹੀਦ ਭਗਤ ਸਿੰਘ ਦੀ ਯਾਦ ਨੂੰ ਸਮਰਪਿਤ ਨੈਸ਼ਨਲ ਏਕਤਾ ਕਲਚਰ ਵੈੱਲਫੇਅਰ ਕੈਂਪ ਦੇ ਤਹਿਤ ਭਾਰਤ ਦੀ ਸੰਤਾਨ ...
ਬੀਣੇਵਾਲ, 23 ਮਾਰਚ (ਬੈਜ ਚੌਧਰੀ)-ਅੱਡਾ ਝੁੰਗੀਆਂ 'ਚ ਵਾਪਰੇ ਸੜਕ ਹਾਦਸੇ 'ਚ ਇੱਕ ਮਜਦੂਰ ਔਰਤ ਦੀ ਟਿੱਪਰ ਦੀ ਲਪੇਟ 'ਚ ਆਉਣ ਨਾਲ ਮੌਤ ਹੋ ਗਈ | ਮਿਲੀ ਜਾਣਕਾਰੀ ਮੁਤਾਬਿਕ ਰਾਜ ਰਾਣੀ (40) ਪਤਨੀ ਚਰਨਜੀਤ ਨਿਵਾਸੀ ਭਵਾਨੀਪੁਰ, ਜੋ ਹਿਮਾਚਲ ਪ੍ਰਦੇਸ਼ 'ਚ ਪੈਂਦੀ ਕਿਸੀ ...
ਹੁਸ਼ਿਆਰਪੁਰ, 23 ਮਾਰਚ (ਬਲਜਿੰਦਰਪਾਲ ਸਿੰਘ)-ਭਾਰਤ ਵਿਕਾਸ ਪ੍ਰੀਸ਼ਦ ਦੀ ਸੂਬਾ ਪੱਧਰੀ (ਪੱਛਮੀ ਪੰਜਾਬ) ਮੀਟਿੰਗ ਵਿਚ ਹੁਸ਼ਿਆਰਪੁਰ ਸ਼ਾਖਾ ਨੂੰ ਪ੍ਰਧਾਨ ਸੰਜੀਵ ਅਰੋੜਾ ਦੀ ਅਗਵਾਈ 'ਚ ਸਮਾਜ ਸੇਵਾ ਦੇ ਕੰਮਾਂ ਲਈ ਸਰਵੋਤਮ ਸ਼ਾਖਾ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ...
ਹੁਸ਼ਿਆਰਪੁਰ, 23 ਮਾਰਚ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਪੁਲਿਸ ਨੇ 2 ਤਸਕਰਾਂ ਨੂੰ ਕਾਬੂ ਕਰਕੇ ਉਨ੍ਹਾਂ ਤੋਂ ਨਸ਼ੀਲਾ ਪਦਾਰਥ ਬਰਾਮਦ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਮੇਹਟੀਆਣਾ ਪੁਲਿਸ ਨੇ ਇਲਾਕੇ 'ਚ ਕੀਤੀ ਨਾਕਾਬੰਦੀ ਦੌਰਾਨ ਅਸ਼ੋਕ ਕੁਮਾਰ ਵਾਸੀ ...
ਗੜ੍ਹਸ਼ੰਕਰ, 23 ਮਾਰਚ (ਧਾਲੀਵਾਲ)-ਗੜ੍ਹਸ਼ੰਕਰ ਪੁਲਿਸ ਨੇ ਇਕ ਵਿਅਕਤੀ ਨੂੰ ਚੂਰਾ ਪੋਸਤ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਐੱਸ.ਐੱਚ.ਓ. ਗੜ੍ਹਸ਼ੰਕਰ ਇੰਸਪੈਕਟਰ ਕਰਨੈਲ ਸਿੰਘ ਨੇ ਦੱਸਿਆ ਕਿ ਮੇਰੀ ਨਿਗਰਾਨੀ ਹੇਠ ਏ.ਐੱਸ.ਆਈ. ਉਂਕਾਰ ਸਿੰਘ ਥਾਣਾ ...
ਕੋਟਫ਼ਤੂਹੀ, 23 ਮਾਰਚ (ਅਵਤਾਰ ਸਿੰਘ ਅਟਵਾਲ)-ਐੱਸ. ਆਈ. ਬਲਜਿੰਦਰ ਸਿੰਘ ਇੰਚਾਰਜ ਪੁਲਿਸ ਚੌਕੀ ਕੋਟਫ਼ਤੂਹੀ ਨੇ ਪੁਲਿਸ ਪਾਰਟੀ ਸਮੇਤ ਠੁਆਣਾ ਪੁਲ ਨਜ਼ਦੀਕ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਦਾ ਨਾਂਅ ਪੁੱਛਿਆ ਤਾਂ ਉਸ ਨੇ ਆਪਣਾ ਨਾਂਅ ਦੀਦਾਰ ਸਿੰਘ ਉਰਫ਼ ਗੱਗੀ ਪੁੱਤਰ ...
ਹੁਸ਼ਿਆਰਪੁਰ, 23 ਮਾਰਚ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਰੋਟਰੀ ਕਲੱਬ ਹੁਸ਼ਿਆਰਪੁਰ ਮਿਡ ਟਾਊਨ ਦਾ ਜ਼ਿਲ੍ਹਾ ਗਵਰਨਰ ਰੋਟੇਰੀਅਨ ਡਾ. ਦੁਸ਼ਿਅੰਤ ਚੌਧਰੀ ਨੇ ਅਧਿਕਾਰਕ ਦੌਰਾ ਕੀਤਾ ਤੇ ਕਲੱਬ ਦੇ ਸਾਰੇ ਮੈਂਬਰਾਂ ਦੇ ਨਾਲ ਮੀਟਿੰਗ ਕੀਤੀ | ਕਲੱਬ ਪ੍ਰਧਾਨ ਪ੍ਰਵੀਨ ...
ਹਾਜੀਪੁਰ, 23 ਮਾਰਚ (ਜੋਗਿੰਦਰ ਸਿੰਘ)- ਕੋਹਿਨੂਰ ਇੰਟਰਨੈਸ਼ਨਲ ਸਕੂਲ ਪਨਖ਼ੂਹ ਵਿਚ ਪਿ੍ੰਸੀਪਲ ਹਰਪ੍ਰੀਤ ਪੰਧੇਰ ਦੀ ਪ੍ਰਧਾਨਗੀ ਹੇਠ ਸ਼ਹੀਦੀ ਦਿਵਸ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਤੇ ਸਕੂਲ ਸਟਾਫ਼ ਨੇ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀ ਲਾਸਾਨੀ ...
ਟਾਂਡਾ ਉੜਮੁੜ, 23 ਮਾਰਚ (ਕੁਲਬੀਰ ਸਿੰਘ ਗੁਰਾਇਆ)- ਉੜਮੁੜ ਦੇ ਇਨੋਵੇਟਿਵ ਜੂਨੀਅਰ ਸਕੂਲ ਵਿਖੇ ਛੋਟੇ ਬੱਚਿਆਂ ਵਲੋਂ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ ਸਮਾਗਮ ਕਰਵਾਇਆ | ਪਿ੍ੰਸੀਪਲ ਜਤਿੰਦਰ ਕੌਰ ਅਰੋੜਾ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਕੂਲ ...
ਮੁਕੇਰੀਆਂ, 23 ਮਾਰਚ (ਰਾਮਗੜ੍ਹੀਆ)- ਮੁਕੇਰੀਆਂ ਪੁਲਿਸ ਵਲੋਂ ਠੱਗੀ ਮਾਰਨ ਵਾਲਿਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ | ਪੁਲਿਸ ਨੂੰ ਕੀਤੀ ਸ਼ਿਕਾਇਤ ਵਿਚ ਸੰਜੀਵ ਕੁਮਾਰ ਪੁੱਤਰ ਤਾਰਾ ਚੰਦ ਵਾਸੀ ਮੁਹੱਲਾ ਤਿੱਖੋਵਾਲ ਮੁਕੇਰੀਆਂ ਨੇ ਦੱਸਿਆ ਕਿ ਬਲਵਿੰਦਰ ਕੁਮਾਰ ...
ਮੁਕੇਰੀਆਂ, 23 ਮਾਰਚ (ਰਾਮਗੜ੍ਹੀਆ)- ਮੁਕੇਰੀਆਂ ਪੁਲਿਸ ਵਲੋਂ ਔਰਤ ਨਾਲ ਅਸ਼ਲੀਲ ਹਰਕਤਾਂ ਕਰਨ 'ਤੇ ਇੱਕ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਹਿਮਾਨੀ ਵਾਸੀ ਚੱਕ ਅੱਲਾ ਬਖ਼ਸ਼ ਮੁਕੇਰੀਆਂ ਨੇ ਦੱਸਿਆ ਕਿ 22 ਮਾਰਚ ਨੂੰ ਮੈਂ ਘਰ ਦੀ ...
ਗੜ੍ਹਸ਼ੰਕਰ, 23 ਮਾਰਚ (ਧਾਲੀਵਾਲ)-ਉਪਕਾਰ ਐਜੂਕੇਸ਼ਨਲ ਐਂਡ ਚੈਰੀਟੇਬਲ ਟਰੱਸਟ ਗੜ੍ਹਸ਼ੰਕਰ ਵਲੋਂ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਸਹਿਯੋਗ ਨਾਲ ਸ਼ਹੀਦ ਭਗਤ ਸਿੰਘ, ਸ਼ਹੀਦ ਸੁਖਦੇਵ ਤੇ ਸ਼ਹੀਦ ਰਾਜਗੁਰੂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਖ਼ੂਨਦਾਨ ...
ਅੰਮਿ੍ਤਸਰ, 23 ਮਾਰਚ (ਜਸਵੰਤ ਸਿੰਘ ਜੱਸ)-ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਯੂ. ਕੇ. ਵਲੋਂ ਸੰਯੁਕਤ ਰਾਸ਼ਟਰ ਦੁਆਰਾ ਇਸ ਸਾਲ 2023 'ਚ ਮਨਾਏ ਜਾ ਰਹੇ ਆਲਮੀ ਜਲ ਦਿਵਸ ਨੂੰ ਸਮਰਪਿਤ ਸਥਾਨਕ ਨਿਸ਼ਕਾਮ ਅੰਤਰਰਾਸ਼ਟਰੀ ਕੇਂਦਰ ਵਿਖੇ ਕਰਵਾਈ ਜਾ ਰਹੀ ਤਿੰਨ ਦਿਨਾ ...
ਸ਼ਾਮਚੁਰਾਸੀ, 23 ਮਾਰਚ (ਗੁਰਮੀਤ ਸਿੰਘ ਖ਼ਾਨਪੁਰੀ)-ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਵਸ 'ਤੇ ਪਿੰਡ ਅਧਿਕਾਰਾ ਵਿਖੇ ਸ਼ਰਧਾਂਜਲੀ ਸਮਾਗਮ ਕਰਵਾਇਆ | ਇਸ ਮੌਕੇ ਪਤਵੰਤਿਆਂ ਵਲੋਂ ਸ਼ਹੀਦਾਂ ਦੀ ਤਸਵੀਰ ਤੇ ਫੁੱਲ ਮਾਲਾਵਾਂ ਭੇਟ ਕੀਤੀਆਂ | ...
ਹੁਸ਼ਿਆਰਪੁਰ, 23 ਮਾਰਚ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸ਼ਹੀਦ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਤੇ ਨਸ਼ਿਆਂ ਖ਼ਿਲਾਫ਼ ਨੌਜਵਾਨਾਂ ਨੂੰ ਜਾਗਰੂਕ ਕਰਨ ਲਈ ਫਿੱਟ ਬਾਈਕਰ ਕਲੱਬ ਹੁਸ਼ਿਆਰਪੁਰ ਵਲੋਂ ਸਾਈਕਲ ਰੈਲੀ ਜ਼ਿਲ੍ਹਾ ...
ਟਾਂਡਾ ਉੜਮੁੜ, 23 ਮਾਰਚ (ਕੁਲਬੀਰ ਸਿੰਘ ਗੁਰਾਇਆ)- ਸ਼ਹੀਦੇ ਆਜਮ ਸ. ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੀ ਸ਼ਹਾਦਤ ਦੇ ਸ਼ਹੀਦੀ ਦਿਹਾੜੇ ਮੌਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਸ਼ਹੀਦਾਂ ਦੀ ਸੋਚ ਨੂੰ ਸਮਰਪਿਤ ਵਿਸ਼ਾਲ ਮੀਟਿੰਗ ਹੋਈ | ਜਥੇਬੰਦੀ ਦੇ ...
ਬੁੱਲ੍ਹੋਵਾਲ, 23 ਮਾਰਚ (ਲੁਗਾਣਾ)-ਸ਼ਹੀਦ-ਏ-ਆਜ਼ਮ ਭਗਤ ਸਿੰਘ, ਸ਼ਹੀਦ ਰਾਜਗੁਰੂ ਤੇ ਸ਼ਹੀਦ ਸੁਖਦੇਵ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਇਕ ਸਮਾਗਮ ਬੁੱਲ੍ਹੋਵਾਲ ਵਿਚ ਕਰਵਾਇਆ, ਜਿਸ ਵਿਚ ਵੱਖ-ਵੱਖ ਬੁਲਾਰਿਆਂ ਨੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਅਰਪਣ ਕਰਦਿਆਂ ਦੇਸ਼ ਲਈ ...
ਮੁਕੇਰੀਆਂ, 23 ਮਾਰਚ (ਰਾਮਗੜ੍ਹੀਆ)- ਸਟਾਰ ਪਬਲਿਕ ਸਕੂਲ ਮੁਕੇਰੀਆਂ ਵਿਖੇ ਸਲਾਨਾ ਨਤੀਜਾ ਐਲਾਨਿਆ ਗਿਆ | ਇਸ ਮੌਕੇ ਸਕੂਲ ਪਿ੍ੰਸੀਪਲ ਮੈਡਮ ਬਬੀਤਾ ਚੌਧਰੀ ਦੀ ਅਗਵਾਈ 'ਚ ਮੈਡਮ ਜਸਮੀਤ, ਅੰਜਲੀ ਤੇ ਪੂਜਾ ਨੇ ਨਰਸਰੀ ਤੋਂ ਨੌਵੀਂ ਜਮਾਤ ਤੱਕ ਦੇ ਨਤੀਜਿਆਂ ਨੂੰ ਘੋਸ਼ਿਤ ...
ਦਸੂਹਾ, 23 ਮਾਰਚ (ਭੁੱਲਰ)- ਅੱਜ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਉਨ੍ਹਾਂ ਦੇ ਸ਼ਹੀਦੀ ਦਿਹਾੜੇ ਸੰਬੰਧੀ ਗੁਰਦੀਪ ਸਿੰਘ ਜੀ ਡਰਾਇੰਗ ਵਰਕਸ ਦਸੂਹਾ ਵਿਖੇ ਕਮਲਦੀਪ ਸਿੰਘ ਵਿਰਦੀ ਦੀ ਅਗਵਾਈ ਹੇਠ ਸਮਾਗਮ ਕਰਵਾਇਆ ਤੇ ਸ਼ਰਧਾਂਜਲੀ ਦਿੱਤੀ | ਇਸ ਮੌਕੇ ...
ਮੁਕੇਰੀਆਂ, 23 ਮਾਰਚ (ਰਾਮਗੜ੍ਹੀਆ) - ਪਿੰਡ ਗੁਰਦਾਸਪੁਰ ਵਿਖੇ 'ਦਾ ਹੰਸ ਫਾਊਡੇਸ਼ਨ ਡਾਕਟਰਾਂ ਦੀ ਟੀਮ ਵਲੋਂ ਲੋਕਾਂ ਦੇ ਮੈਡੀਕਲ ਚੈਕਅਪ ਕਰਨ ਲਈ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ | ਇਸ ਕੰਮ ਭਾਈ ਘਨੱਈਆ ਸੇਵਾ ਸੁਸਾਇਟੀ ਦੇ ਪ੍ਰਧਾਨ ਨਰਿੰਦਰ ਸਿੰਘ ਗੋਲੀ ਨੇ ਰੀਬਨ ...
ਟਾਂਡਾ ਉੜਮੁੜ, 23 ਮਾਰਚ (ਭਗਵਾਨ ਸਿੰਘ ਸੈਣੀ)- ਇਤਿਹਾਸਿਕ ਗੁਰਦੁਆਰਾ ਟਾਹਲੀ ਸਾਹਿਬ ਮੂਨਕਾਂ ਵਿਖੇ ਜਥੇਦਾਰ ਸੰਤ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੇਵਾਦਾਰ ਭਾਈ ਹਰਪ੍ਰੀਤ ਸਿੰਘ ਅਤੇ ਬਾਬਾ ਕੁਲਦੀਪ ਸਿੰਘ ਦੀ ਦੇਖ ਰੇਖ 'ਚ ...
ਨੰਗਲ ਬਿਹਾਲਾਂ, 23 ਮਾਰਚ (ਵਿਨੋਦ ਮਹਾਜਨ)- ਨਜ਼ਦੀਕੀ ਪਿੰਡ ਪੁਰੋਵਾਲ ਬਰੋਟਾ ਵਿਖੇ ਗਰਾਮ ਸਭਾ ਅਤੇ ਪਿੰਡ ਦੀ ਪੰਚਾਇਤ ਵਲੋਂ ਸਰਪੰਚ ਰੇਖਾ ਰਾਣੀ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਮੁਕੇਰੀਆਂ ਦੇ ਹਲਕਾ ਇੰਚਾਰਜ ਜੀ. ਐਸ. ਮੁਲਤਾਨੀ ਅਤੇ ਥਾਣਾ ਮੁਖੀ ਮੁਕੇਰੀਆਂ ਬਲਜੀਤ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX