ਤਾਜਾ ਖ਼ਬਰਾਂ


ਨਹੀਂ ਰਹੇ ਮਹਾਭਾਰਤ ਦੇ ਮਾਮਾ ‘ਸ਼ਕੁਨੀ’
. . .  4 minutes ago
ਮਹਾਰਾਸ਼ਟਰ, 5 ਜੂਨ- ਮਹਾਭਾਰਤ ਵਿਚ ਸ਼ਕੁਨੀ ਦਾ ਕਿਰਦਾਰ ਨਿਭਾਉਣ ਵਾਲੇ ਅਦਾਕਾਰ ਗੁਫ਼ੀ ਪੇਂਟਲ ਦਾ ਦਿਹਾਂਤ ਹੋ ਗਿਆ...
ਜਨਤਕ ਜਥੇਬੰਦੀਆਂ ਨੇ ਬ੍ਰਿਜ ਭੂਸ਼ਨ ਦਾ ਸਾੜਿਆ ਪੁਤਲਾ
. . .  13 minutes ago
ਅਜਨਾਲਾ, 5 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਜ਼ਮਹੂਰੀ ਕਿਸਾਨ ਸਭਾ ਅਤੇ ਕਿਰਤੀ ਕਿਸਾਨ ਯੂਨੀਅਨ ਸਮੇਤ ਹੋਰਨਾਂ ਜਨਤਕ ਜਥੇਬੰਦੀਆਂ ਦੇ ਆਗੂਆਂ ਡਾ. ਸਤਨਾਮ ਸਿੰਘ...
ਅਣਪਛਾਤੇ ਪ੍ਰਵਾਸੀ ਵਿਅਕਤੀ ਦੀ ਮਿਲੀ ਲਾਸ਼
. . .  19 minutes ago
ਸੁਲਤਾਨਵਿੰਡ, 5 ਜੂਨ (ਗੁਰਨਾਮ ਸਿੰਘ ਬੁੱਟਰ)- ਇਤਿਹਾਸਕ ਪਿੰਡ ਸੁਲਤਾਨਵਿੰਡ ਤੋਂ ਦੋਬੁਰਜੀ ਲਿੰਕ ਰੋਡ ਤੋਂ ਇਕ 50,55 ਸਾਲਾ ਅਣਪਛਾਤੇ ਪ੍ਰਵਾਸੀ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈ। ਮੌਕੇ....
ਛੱਤੀਸਗੜ੍ਹ: ਆਈ.ਈ.ਡੀ. ਧਮਾਕੇ ਵਿਚ ਸੀ.ਆਰ.ਪੀ.ਐਫ਼ ਦੇ ਦੋ ਜਵਾਨ ਜ਼ਖ਼ਮੀ
. . .  25 minutes ago
ਰਾਏਪੁਰ, 5 ਜੂਨ- ਛੱਤੀਸਗੜ੍ਹ ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੀਜਾਪੁਰ ਜ਼ਿਲ੍ਹੇ ਵਿਚ ਨਕਸਲੀਆਂ ਵਲੋਂ ਲਗਾਏ ਗਏ ਪ੍ਰੈਸ਼ਰ ਆਈ.ਈ.ਡੀ. ਧਮਾਕੇ ਵਿਚ ਸੀ.ਆਰ.ਪੀ.ਐਫ਼ 85 ਬੀ.ਐਨ. ਦੇ ਦੋ ਜਵਾਨ....
ਬਾਲਾਸੋਰ ਰੇਲ ਹਾਦਸਾ: ਕਾਂਗਰਸ ਪ੍ਰਧਾਨ ਨੇ ਨਰਿੰਦਰ ਮੋਦੀ ਨੂੰ ਲਿਖੀ ਚਿੱਠੀ
. . .  35 minutes ago
ਨਵੀਂ ਦਿੱਲੀ, 5 ਜੂਨ- ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਬਾਲਾਸੋਰ ਰੇਲ ਹਾਦਸੇ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਹੈ, ਜਿਸ ਵਿਚ ਉਨ੍ਹਾਂ ਓਡੀਸ਼ਾ ਰੇਲ ਹਾਦਸੇ ਨੂੰ ਭਾਰਤੀ ਰੇਲ ਦੇ.....
ਅਰਵਿੰਦ ਕੇਜਰੀਵਾਲ ਛੋਟਾ ਮੋਦੀ- ਸੁਖਪਾਲ ਸਿੰਘ ਖਹਿਰਾ
. . .  51 minutes ago
ਚੰਡੀਗੜ੍ਹ, 5 ਜੂਨ- ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਵਲੋਂ ਇਕ ਟਵੀਟ ਰਾਹੀਂ ਅਰਵਿੰਦ ਕੇਜਰੀਵਾਲ ਨੂੰ ਛੋਟਾ ਮੋਦੀ ਕਹਿ ਕੇ ਸੰਬੋਧਨ ਕੀਤਾ ਗਿਆ ਹੈ। ਉਨ੍ਹਾਂ ਟਵੀਟ ਕਰ ਕਿਹਾ ਕਿ ਕੇਜਰੀਵਾਲ 29.....
ਸ਼ਿਵ ਸੈਨਾ (ਸ਼ਿੰਦੇ) ਅਤੇ ਭਾਜਪਾ ਹਰ ਆਉਣ ਵਾਲੀ ਚੋਣ ਇਕੱਠੇ ਲੜਨਗੇ: ਏਕਨਾਥ ਸ਼ਿੰਦੇ
. . .  about 1 hour ago
ਨਵੀਂ ਦਿੱਲੀ, 5 ਜੂਨ- ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਅਤੇ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਬੀਤੇ ਦਿਨ ਦਿੱਲੀ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ.....
ਮਾਮਲਾ ਹਰਿਆਣਾ ਦੇ ਕਾਲਜਾਂ ਨੂੰ ਪੰਜਾਬ ਯੂਨੀਵਰਸਿਟੀ ਨਾਲ ਜੋੜਨ ਦਾ: ਦੋਹਾਂ ਰਾਜਾਂ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਹੋਈ ਸ਼ੁਰੂ
. . .  about 1 hour ago
ਚੰਡੀਗੜ੍ਹ, 5 ਜੂਨ (ਪ੍ਰੋ. ਅਵਤਾਰ ਸਿੰਘ) - ਪੰਜਾਬ ਯੂਨੀਵਰਸਿਟੀ ਦੇ ਮਸਲੇ ਨੂੰ ਲੈ ਕੇ ਰਾਜਪਾਲ ਨਾਲ ਦੋਹਾਂ ਰਾਜਾਂ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਸ਼ੁਰੂ ਹੋ ਗਈ ਹੈ। ਇਹ ਮੀਟਿੰਗ ਯੂ.ਟੀ. ਸਕੱਤਰੇਤ ਵਿਖੇ ਕੀਤੀ....
ਸਾਡੀ ਵਿਚਾਰਧਾਰਾ ਮਹਾਤਮਾ ਗਾਂਧੀ ਦੀ- ਰਾਹੁਲ ਗਾਂਧੀ
. . .  about 1 hour ago
ਨਿਊਯਾਰਕ, 5 ਜੂਨ- ਇੱਥੇ ਭਾਰਤੀ ਮੂਲ ਦੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਕਾਂਗਰਸੀ ਨੇਤਾ ਰਾਹੁਲ ਗਾਂਧੀ ਨੇ ਕਿਹਾ ਕਿ ਘਰ (ਭਾਰਤ) ਵਿਚ ਦੋ ਵਿਚਾਰਧਾਰਾਵਾਂ ਵਿਚ ਲੜਾਈ ਚੱਲ ਰਹੀ ਹੈ। ਇਕ ਜਿਸ ਦੀ....
ਬਿਹਾਰ: ਮੁੜ ਡਿੱਗਿਆ ਉਸਾਰੀ ਅਧੀਨ ਪੁੱਲ, ਦੋ ਗਾਰਡ ਲਾਪਤਾ
. . .  about 2 hours ago
ਪਟਨਾ, 5 ਜੂਨ- ਬੀਤੇ ਦਿਨ ਵਾਪਰੀ ਇਕ ਘਟਨਾ ਦੌਰਾਨ ਬਿਹਾਰ ਦੇ ਭਾਗਲਪੁਰ ਵਿਚ ਸੁਲਤਾਨਗੰਜ-ਅਗੁਵਾਨੀ ਗੰਗਾ ਨਦੀ ’ਤੇ ਨਿਰਮਾਣ ਅਧੀਨ ਚਾਰ ਮਾਰਗੀ ਪੁਲ ਇਕ ਵਾਰ ਫ਼ਿਰ ਜ਼ਮੀਨਦੋਜ਼ ਹੋ ਗਿਆ....
ਪਹਿਲਵਾਨਾਂ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . .  about 2 hours ago
ਨਵੀਂ ਦਿੱਲੀ, 5 ਜੂਨ- ਰੈਸਲਿੰਗ ਫ਼ੈਡਰੇਸ਼ਨ ਆਫ਼ ਇੰਡੀਆ (ਡਬਲਿਊ.ਐਫ਼.ਆਈ.) ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਖ਼ਿਲਾਫ਼ ਮੋਰਚਾ ਖੋਲ੍ਹਣ ਵਾਲੇ ਉਲੰਪੀਅਨ ਪਹਿਲਵਾਨਾਂ ਬਜਰੰਗ ਪੁਨੀਆ....
ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਸੁੱਟਿਆ ਡਰੋਨ, ਨਸ਼ੀਲੇ ਪਦਾਰਥ ਬਰਾਮਦ
. . .  about 3 hours ago
ਅੰਮ੍ਰਿਤਸਰ, 5 ਜੂਨ- ਅਧਿਕਾਰੀਆਂ ਨੇ ਅੱਜ ਦੱਸਿਆ ਕਿ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਅਟਾਰੀ-ਵਾਹਗਾ ਸਰਹੱਦ ਦੇ ਪਾਰ ਨਸ਼ੀਲੇ ਪਦਾਰਥ ਲੈ ਕੇ ਜਾ ਰਹੇ ਪਾਕਿਸਤਾਨੀ ਡਰੋਨ ਨੂੰ ਸੁੱਟ ਦਿੱਤਾ। ਅਧਿਕਾਰੀਆਂ....
ਬਾਲੇਸ਼ਵਰ: ਰੇਲ ਟ੍ਰੈਕ ਦੀ ਮੁਰੰਮਤ ਤੋਂ ਬਾਅਦ ਅੱਜ ਰੇਲਗੱਡੀਆਂ ਦੀ ਆਵਾਜਾਈ ਹੋਈ ਸ਼ੁਰੂ
. . .  about 3 hours ago
ਭੁਵਨੇਸ਼ਵਰ, 5 ਜੂਨ- ਬਾਲੇਸ਼ਵਰ ’ਚ ਰੇਲ ਹਾਦਸੇ ਦੇ 3 ਦਿਨਾਂ ਬਾਅਦ ਹੁਣ ਸਾਰੇ ਟ੍ਰੈਕ ਠੀਕ ਕਰ ਦਿੱਤੇ ਗਏ ਹਨ। ਹਾਦਸੇ ਕਾਰਨ ਨੁਕਸਾਨੇ ਗਏ ਅੱਪ ਅਤੇ ਡਾਊਨ ਸਾਈਡ ਟ੍ਰੈਕ ਦੀ ਮੁਰੰਮਤ ਹੋਣ ਤੋਂ...
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਰਧਾ ਸਹਿਤ ਮਨਾਇਆ ਜਾ ਰਿਹਾ ਹੈ ਛੇਵੇਂ ਪਾਤਸ਼ਾਹ ਦਾ ਪ੍ਰਕਾਸ਼ ਪੁਰਬ
. . .  about 3 hours ago
ਅੰਮ੍ਰਿਤਸਰ, 5 ਜੂਨ (ਜਸਵੰਤ ਸਿੰਘ ਜੱਸ)- ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਛੇਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ ਜਾ ਰਿਹਾ ਹੈ। ਇਸ ਮੌਕੇ....
ਸ਼੍ਰੋਮਣੀ ਅਕਾਲੀ ਦਲ ਅਨੁਸੂਚਿਤ ਜਾਤੀਆਂ ਵਿੰਗ ਇਟਲੀ ਵਲੋਂ ਡਾ. ਬਰਜਿੰਦਰ ਸਿੰਘ ਹਮਦਰਦ ਦੇ ਹੱਕ ’ਚ ਮੀਟਿੰਗ
. . .  about 3 hours ago
ਵੈਨਿਸ, (ਇਟਲੀ), 5 ਜੂਨ (ਹਰਦੀਪ ਸਿੰਘ ਕੰਗ)- ਸ਼੍ਰੋਮਣੀ ਅਕਾਲੀ ਦਲ ਅਨੁਸੂਚਿਤ ਜਾਤੀਆਂ ਵਿੰਗ ਇਟਲੀ ਵਲੋਂ ਵੈਰੋਨਾ ਨੇੜਲੇ ਸ਼ਹਿਰ ਸਨਜੁਆਨੀ ਵਿਖੇ ਇਕ ਵਿਸ਼ੇਸ਼ ਮੀਟਿੰਗ ਸੱਦੀ ਗਈ, ਜਿਸ ਦੌਰਾਨ...
ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ’ਤੇ ਅਦਾਰਾ ਅਜੀਤ ਵਲੋਂ ਲੱਖ-ਲੱਖ ਵਧਾਈ
. . .  about 4 hours ago
ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ’ਤੇ ਅਦਾਰਾ ਅਜੀਤ ਵਲੋਂ ਲੱਖ-ਲੱਖ ਵਧਾਈ
⭐ਮਾਣਕ-ਮੋਤੀ⭐
. . .  about 4 hours ago
⭐ਮਾਣਕ-ਮੋਤੀ⭐
ਮਹਾਰਾਸ਼ਟਰ : ਚੰਦਰਪੁਰ ਜ਼ਿਲ੍ਹੇ ਦੇ ਕਾਨਪਾ ਪਿੰਡ ਨੇੜੇ ਇਕ ਨਿੱਜੀ ਬੱਸ ਨਾਲ ਕਾਰ ਦੀ ਟੱਕਰ ਵਿਚ ਪੰਜ ਲੋਕਾਂ ਦੀ ਮੌਤ
. . .  1 day ago
ਮਸ਼ਹੂਰ ਅਦਾਕਾਰਾ ਸੁਲੋਚਨਾ ਲਾਟਕਰ ਦਾ 94 ਸਾਲ ਦੀ ਉਮਰ ਵਿਚ ਦਿਹਾਂਤ
. . .  1 day ago
ਮੁੰਬਈ, 4 ਜੂਨ - 'ਸ਼੍ਰੀ 420', 'ਨਾਗਿਨ' ਅਤੇ 'ਅਬ ਦਿਲੀ ਦੂਰ ਨਹੀਂ' ਵਰਗੀਆਂ ਫ਼ਿਲਮਾਂ ਦੀ ਮਸ਼ਹੂਰ ਅਦਾਕਾਰਾ ਸੁਲੋਚਨਾ ਲਟਕਰ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ ਲਗਭਗ 300 ਬਾਲੀਵੁੱਡ ਅਤੇ ਮਰਾਠੀ ਫਿਲਮਾਂ ਵਿਚ ਕੰਮ ਕੀਤਾ ...
ਮਹਾਰਾਸ਼ਟਰ : ਡਾਇਰੈਕਟੋਰੇਟ ਆਫ ਰੈਵੇਨਿਊ ਇੰਟੈਲੀਜੈਂਸ ਨੇ ਲਗਭਗ 6.2 ਕਰੋੜ ਰੁਪਏ ਦੀ ਕੀਮਤ ਦਾ 10 ਕਿਲੋ ਤੋਂ ਵੱਧ ਸੋਨਾ ਕੀਤਾ ਜ਼ਬਤ
. . .  1 day ago
ਚੀਨ ਦੇ ਸਿਚੁਆਨ ਸੂਬੇ 'ਚ ਜ਼ਮੀਨ ਖਿਸਕਣ ਕਾਰਨ 14 ਲੋਕਾਂ ਦੀ ਮੌਤ, 5 ਲਾਪਤਾ
. . .  1 day ago
ਬੀਜਿੰਗ, 4 ਜੂਨ - ਚੀਨ ਦੇ ਦੱਖਣੀ-ਪੱਛਮੀ ਸਿਚੁਆਨ ਸੂਬੇ 'ਚ ਐਤਵਾਰ ਨੂੰ ਜ਼ਮੀਨ ਖਿਸਕਣ ਕਾਰਨ ਘੱਟੋ-ਘੱਟ 14 ਲੋਕਾਂ ਦੀ ਮੌਤ ਹੋ ਗਈ ਅਤੇ ਪੰਜ ਲਾਪਤਾ ਹੋ ਗਏ । 180 ਤੋਂ ਵੱਧ ਬਚਾਅ ਕਰਮਚਾਰੀਆਂ ਨੂੰ ...
ਅਮਰੀਕੀ ਰੱਖਿਆ ਸਕੱਤਰ ਲੋਇਡ ਜੇ.ਆਸਟਿਨ III ਰੱਖਿਆ ਭਾਈਵਾਲੀ 'ਤੇ ਮੀਟਿੰਗ ਲਈ ਦਿੱਲੀ ਪਹੁੰਚੇ
. . .  1 day ago
ਗ਼ਲਤੀ ਨਾਲ ਪਾਕਿਸਤਾਨ ਦਾਖਲ ਹੋਇਆ ਕਲਾਨੌਰ ਦਾ ਨੌਜਵਾਨ 3 ਸਾਲ ਬਾਅਦ ਘਰ ਪਰਤਿਆ
. . .  1 day ago
ਕਲਾਨੌਰ, 4 ਜੂਨ (ਪੁਰੇਵਾਲ)-ਕਰੀਬ 3 ਸਾਲ ਪਹਿਲਾਂ ਘਰੋਂ ਮੱਛੀਆਂ ਫੜਨ ਲਈ ਗਿਆ ਜ਼ਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਬਲਾਕ ਕਲਾਨੌਰ ਦੇ ਪਿੰਡ ਕਾਮਲਪੁਰ ਵਾਸੀ ਨੌਜਵਾਨ ਗ਼ਲਤੀ ਨਾਲ ਪਾਕਿਸਤਾਨ ਦੀ ਸਰਹੱਦ ਪਾਰ ਗਿਆ ਸੀ ...
"ਮਾਲ ਦੀ ਰੇਲਗੱਡੀ ਪਟੜੀ ਤੋਂ ਨਹੀਂ ਉਤਰੀ, ਸਿਰਫ ਕੋਰੋਮੰਡਲ ਐਕਸਪ੍ਰੈਸ ਦੀ ਹੀ ਹੋਈ ਦੁਰਘਟਨਾ": ਰੇਲਵੇ ਬੋਰਡ
. . .  1 day ago
ਓਡੀਸ਼ਾ ਸਰਕਾਰ ਵਲੋਂ ਰਿਸ਼ਤੇਦਾਰਾਂ ਨੂੰ ਲਾਸ਼ਾਂ ਦੀ ਪਛਾਣ ਕਰਨ ਦੀ ਅਪੀਲ
. . .  1 day ago
ਭੁਵਨੇਸ਼ਵਰ, 4 ਜੂਨ -ਓਡੀਸ਼ਾ ਸਰਕਾਰ ਨੇ ਵੱਖ-ਵੱਖ ਰਾਜਾਂ ਦੇ ਲੋਕਾਂ ਨੂੰ ਓਡੀਸ਼ਾ ਦੇ ਬਾਲਾਸੋਰ ਵਿਚ ਦਰਦਨਾਕ ਰੇਲ ਹਾਦਸੇ ਵਿਚ ਮ੍ਰਿਤਕਾਂ ਦੀਆਂ ਲਾਸ਼ਾਂ ਦੀ ਪਛਾਣ ਅਤੇ ਦਾਅਵਾ ਕਰਨ ਦੀ ਅਪੀਲ ਕੀਤੀ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 11 ਚੇਤ ਸੰਮਤ 555

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਵੱਖ-ਵੱਖ ਜਥੇਬੰਦੀਆਂ ਨੇ ਸ਼ਹੀਦਾਂ ਨੰੂ ਕੀਤਾ ਸਿਜਦਾ

ਨਵਾਂਸ਼ਹਿਰ, 23 ਮਾਰਚ (ਜਸਬੀਰ ਸਿੰਘ ਨੂਰਪੁਰ) - ਰੈੱਡ ਕਰਾਸ ਨਸ਼ਾ ਮੁਕਤੀ ਤੇ ਪੁਨਰਵਾਸ ਕੇਂਦਰ ਧਰਮਸ਼ਾਲਾ ਭੁੱਚਰਾਂ ਰੇਲਵੇ ਰੋਡ ਨਵਾਂਸ਼ਹਿਰ ਵਿਖੇ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਦਾ ਸ਼ਹੀਦੀ ਦਿਵਸ ਮਨਾਇਆ, ਜਿਸ ਦੀ ਪ੍ਰਧਾਨਗੀ ਪ੍ਰਾਜੈਕਟ ਡਾਇਰੈਕਟਰ ਚਮਨ ਸਿੰਘ ਨੇ ਕੀਤੀ | ਉਨ੍ਹਾਂ ਨੇ ਸ਼ਹੀਦ ਭਗਤ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ | ਉਨ੍ਹਾਂ ਨੇ ਆਪਣੇ ਸੰਬੋਧਨੀ ਭਾਸ਼ਣ ਵਿਚ ਸ਼ਹੀਦ ਭਗਤ ਸਿੰਘ ਦੇ ਜੀਵਨ 'ਤੇ ਚਾਨਣਾ ਪਾਇਆ | ਸ਼ਹੀਦ ਭਗਤ ਸਿੰਘ ਜਲਿਆਂ ਵਾਲੇ ਬਾਗ ਦੇ ਖ਼ੂਨੀ ਕਾਂਡ ਦੇ ਕਾਰਨ ਤੇ ਲਾਲਾ ਲਾਜਪਤ ਰਾਏ 'ਤੇ ਹੋਏ ਲਾਠੀਚਾਰਜ ਕਾਰਨ ਉਹ ਅੰਗਰੇਜ਼ ਸਰਕਾਰ ਤੋਂ ਬਾਗੀ ਹੋ ਗਏ ਸਨ | ਉਨ੍ਹਾਂ ਨੇ ਅਸੈਂਬਲੀ ਵਿਚ ਬੰਬ ਕਿਸੇ ਨੂੰ ਮਾਰਨ ਲਈ ਨਹੀਂ ਸੁੱਟਿਆ ਸੀ, ਸਗੋਂ ਸਰਕਾਰ ਨੂੰ ਜਗਾਉਣ ਲਈ ਸੁੱਟਿਆ ਸੀ | 23 ਮਾਰਚ 1931 ਨੂੰ ਸ. ਭਗਤ ਸਿੰਘ, ਰਾਜਗੁਰੂ, ਸੁਖਦੇਵ ਨੂੰ ਫਾਂਸੀ ਦਿੱਤੀ ਗਈ, ਜਿਸ ਨਾਲ ਦੇਸ਼ ਨੂੰ ਆਜ਼ਾਦ ਕਰਵਾਉਣ ਦੀ ਨੀਂਹ ਰੱਖੀ ਸੀ | ਉਨ੍ਹਾਂ ਨੇ ਭਗਤ ਸਿੰਘ ਦੁਆਰਾ ਜਥੇਬੰਦੀਆਂ ਵਿਚ ਕੀਤੇ ਕੰਮਾਂ ਨੂੰ ਵਿਸਥਾਰਪੂਰਵਕ ਦੱਸਿਆ | ਦੀਪਕ ਚੋਪੜਾ ਸਟਾਫ਼ ਮੈਂਬਰ ਨੇ ਆਪਣੇ ਵਿਚਾਰ ਪ੍ਰਗਟ ਕੀਤੇ | ਇਸ ਮੌਕੇ ਨੀਲਮ ਜਾਡਲਾ ਨੇ ਆਪਣੇ ਵਿਚਾਰ ਪੇਸ਼ ਕੀਤੇ | ਇਸ ਮੌਕੇ ਦਿਨੇਸ਼ ਕੁਮਾਰ, ਮਨਜੀਤ ਸਿੰਘ, ਹਰਪ੍ਰੀਤ ਕੌਰ, ਨਵੀਨ, ਕਮਲਾ ਰਾਣੀ, ਗੁਰਬਖਸ਼ ਕੌਰ, ਪਰਮਜੀਤ ਸਿੰਘ, ਅਰਚਨਾ, ਮਰੀਜ਼ ਤੇ ਉਨ੍ਹਾਂ ਦੇ ਵਾਰਿਸ ਹਾਜ਼ਰ ਸਨ |
ਸ਼ਹੀਦ ਸੁਖਦੇਵ ਦੇ ਘਰ ਤੋਂ ਆਏ ਚੇਤਨਾ ਮਾਰਚ ਵਲੋਂ ਖਟਕੜ ਕਲਾਂ 'ਚ ਸ਼ਹੀਦਾਂ ਨੰੂ ਸਿੱਜਦਾ
ਨਵਾਂਸ਼ਹਿਰ, (ਜਸਬੀਰ ਸਿੰਘ ਨੂਰਪੁਰ) - ਇੰਟਰਨੈਸ਼ਨਲਿਸਟ ਡੈਮੋਕ੍ਰੇਟਿਕ ਪਲੇਟਫ਼ਾਰਮ (ਆਈ. ਡੀ. ਪੀ.) ਵਲੋਂ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਤੇ ਉਨ੍ਹਾਂ ਸੈਂਕੜੇ ਸਿਰਲੱਥ ਯੋਧਿਆਂ ਦੀ ਸ਼ਹਾਦਤ ਨੂੰ ਸਮਰਪਿਤ ਮੋਟਰਸਾਈਕਲ ਮਾਰਚ ਲੁਧਿਆਣਾ ਤੋਂ ਖਟਕੜ ਕਲਾਂ ਪੁੱਜਾ | ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੇ ਅੰਗਰੇਜ਼ਾਂ ਨੂੰ ਦੇਸ਼ ਵਿਚੋਂ ਕੱਢਣ ਅਤੇ ਦੇਸ਼ ਅੰਦਰ ਬਰਾਬਰੀ, ਇਨਸਾਫ਼ ਤੇ ਸੱਤਾ ਵਿਚ ਲੋਕਾਂ ਦੀ ਹਿੱਸੇਦਾਰੀ ਵਾਲਾ ਸਮਾਜ ਸਿਰਜਣ ਦੇ ਵਾਸਤੇ 23 ਮਾਰਚ 1931 ਵਾਲੇ ਦਿਨ ਫਾਂਸੀ ਦੇ ਰੱਸੇ ਨੂੰ ਚੁੰਮਿਆ ਸੀ | ਸ਼ਹੀਦਾਂ ਨੂੰ ਸ਼ਰਧਾਂਜਲੀ ਅਰਪਿਤ ਕਰਦਿਆਂ ਆਈ. ਡੀ. ਪੀ. ਦੇ ਸੂਬਾਈ ਆਗੂਆਂ ਕਰਨੈਲ ਸਿੰਘ ਜਖੇਪਲ, ਦਰਸ਼ਨ ਸਿੰਘ ਧਨੇਠਾ, ਤਰਲੋਚਨ ਸਿੰਘ ਸੂਲਰ ਘਰਾਟ, ਸ਼ਮਸ਼ੇਰ ਸਿੰਘ ਗਿੱਦੜਬਾਹਾ, ਪ੍ਰੀਤਮ ਸਿੰਘ ਫ਼ਾਜ਼ਿਲਕਾ, ਤਾਰਾ ਸਿੰਘ ਫੱਗੂਵਾਲਾ ਤੇ ਮਨਪ੍ਰੀਤ ਕੌਰ ਰਾਜਪੁਰਾ ਨੇ ਕਿਹਾ ਕਿ ਜੇਕਰ ਪਾੜੋ ਤੇ ਰਾਜ ਕਰੋ ਦੀ ਧਾਰਨਾ ਵਾਲੇ ਅੰਗਰੇਜ਼ ਚਲੇ ਗਏ ਤੇ ਮੁਸਲਿਮ ਲੀਗ ਵੀ ਚਲੀ ਗਈ ਤਾਂ ਫਿਰ ਆਜ਼ਾਦ ਭਾਰਤ ਅੰਦਰ ਹਜ਼ਾਰਾਂ ਫ਼ਿਰਕੂ ਦੰਗੇ ਕਿਉਂ ਹੋਏ? ਧਾਰਮਿਕ ਘੱਟ ਗਿਣਤੀ ਖ਼ਤਰਾ ਕਿਉਂ ਮਹਿਸੂਸ ਕਰ ਰਹੀਆਂ | ਆਗੂਆਂ ਰਾਜ ਕੁਮਾਰ ਸਿੰਘ ਕਨਸੂਹਾ ਖੁਰਦ, ਚੰਦ ਸਿੰਘ ਰੋਗਲਾ, ਹੰਸ ਰਾਜ ਭਵਾਨੀਗੜ੍ਹ, ਦਪਿੰਦਰ ਕੌਰ, ਚਮਕੌਰ ਸਿੰਘ ਅਗੇਤੀ, ਜਗਦੀਪ ਸਿੰਘ ਮਲੌਦ, ਰਾਜ ਕੌਰ ਥੂਹੀ, ਰਾਜਿੰਦਰ ਕੁਮਾਰ ਪਾਤੜਾਂ, ਮਨਿੰਦਰ ਸਿੰਘ ਸਮਾਣਾ ਅਤੇ ਨਿਰਮਲ ਸਿੰਘ ਉਭਿਆ ਆਦਿ ਆਗੂਆਂ ਨੇ ਸ਼ਮੂਲੀਅਤ ਕੀਤੀ |
ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਵਲੋਂ ਸ਼ਹੀਦਾਂ ਨੂੰ ਸ਼ਰਧਾ ਦੇ ਫੱੁਲ ਭੇਟ
ਬੰਗਾ, (ਕੁਲਦੀਪ ਸਿੰਘ ਪਾਬਲਾ) - ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਲੋਂ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਸ਼ਹੀਦੀ ਦਿਹਾੜੇ 'ਤੇ ਸ਼ਰਧਾਂਜਲੀ ਭੇਟ ਕਰਨ ਲਈ ਜ਼ਿਲ੍ਹਾ ਪ੍ਰਧਾਨ ਬਲਕਾਰ ਕਟਾਰੀਆ ਦੀ ਅਗਵਾਈ ਵਿਚ ਮੈਂਬਰਾਂ ਨੇ ਪਿੰਡ ਖਟਕੜ ਕਲਾਂ ਵਿਖੇ ਪਹੁੰਚ ਕੇ ਸ਼ਹੀਦ ਭਗਤ ਸਿੰਘ ਦੇ ਬੁੱਤ 'ਤੇ ਫੁੱਲ ਮਾਲਾਵਾਂ ਭੇਟ ਕੀਤੀਆਂ | ਇਸ ਸਮੇਂ ਜ਼ਿਲ੍ਹਾ ਪ੍ਰਧਾਨ ਬਲਕਾਰ ਕਟਾਰੀਆ, ਜ਼ਿਲ੍ਹਾ ਜਨਰਲ ਸਕੱਤਰ ਪ੍ਰੇਮ ਸਲੋਹ ਅਤੇ ਜ਼ਿਲ੍ਹਾ ਆਰਗੇਨਾਈਜ਼ਰ ਰਜਿੰਦਰ ਸਿੰਘ ਲੱਕੀ ਨੇ ਦੱਸਿਆ ਕਿ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਹਮੇਸ਼ਾ ਸ਼ਹੀਦਾਂ ਦੀ ਸੋਚ 'ਤੇ ਡਟ ਕੇ ਪਹਿਰਾ ਦਿੰਦੀ ਆ ਰਹੀ ਹੈ | ਸਮੇਂ ਦੀਆਂ ਸਰਕਾਰਾਂ ਭਾਵੇਂ ਉਹ ਕਿਸੇ ਵੀ ਪਾਰਟੀ ਦੀ ਹੋਵੇ ਸ਼ਹੀਦਾਂ ਨੂੰ ਦਿਨ-ਦੀ-ਦਿਨ ਤਾਂ ਯਾਦ ਕਰਦੀਆਂ, ਪਰ ਉਨ੍ਹਾਂ ਦੇ ਸੁਪਨੇ ਨੂੰ ਪੂਰਾ ਕਰਨ ਵਿਚ ਅੱਜ ਤੱਕ ਨਾਕਾਮ ਹਨ | ਇਸ ਸਮੇਂ ਅਨੁੰਪਿੰਦਰ ਸਿੰਘ, ਅਸ਼ੋਕ ਕੁਮਾਰ, ਸੰਜੇ ਕਪਿਲ, ਸੋਮਨਾਥ, ਵਿਜੇ ਮੇਹਲੀ, ਰਜਿੰਦਰ ਸੌਂਧੀ, ਧਰਮ ਪਾਲ, ਤਰਸੇਮ ਸਲੋਹ, ਸੀਤਾ ਰਾਮ, ਕੁਲਵਿੰਦਰ ਸਿੰਘ ਅਤੇ ਪਿ੍ੰਸ ਆਦਿ ਹਾਜ਼ਰ ਸਨ |
ਖਟਕੜ ਕਲਾਂ 'ਚ ਵਿਚਾਰ ਚਰਚਾ ਤੇ ਨਾਟਕ ਮੇਲੇ ਨੇ ਪੰਜਾਬ ਵਾਸੀਆਂ ਨੰੂ ਕੀਤਾ ਸੁਚੇਤ
ਬੰਗਾ, (ਕਰਮ ਲਧਾਣਾ) - ਪੰਜਾਬ ਲੋਕ ਸੱਭਿਆਚਾਰਕ ਮੰਚ ਵਲੋਂ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀ ਯਾਦ 'ਚ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ | 23 ਮਾਰਚ 1931 ਨੂੰ ਲਾਹੌਰ ਕੇਂਦਰੀ ਜੇਲ੍ਹ ਵਿਚ ਫਾਂਸੀ ਦੇ ਤਖ਼ਤੇ 'ਤੇ ਲਟਕਾਏ ਇਨ੍ਹਾਂ ਆਜ਼ਾਦੀ ਅਤੇ ਇਨਕਲਾਬ ਦੇ ਚਿੰਨ੍ਹਾਂ ਦੇ ਯਾਦਗਾਰੀ ਸਮਾਗਮ ਵਿਚ 23 ਮਾਰਚ 1988 ਨੂੰ ਸ਼ਹੀਦ ਕੀਤੇ ਗਏ ਨਾਮਵਰ ਕਵੀ ਅਵਤਾਰ ਪਾਸ਼ ਅਤੇ ਉਸ ਦੇ ਸਮਕਾਲੀ ਸ਼ਹੀਦਾਂ ਨੂੰ ਵੀ ਜਥੇਬੰਦੀਆਂ ਵਲੋਂ ਸ਼ਰਧਾ ਦੇ ਫੁੱਲ ਭੇਟ ਕੀਤੇ | ਪਾਸ਼ ਦੀਆਂ ਭੈਣਾਂ ਪਰਮਿੰਦਰ ਪੰਮੀ ਗਿੱਲ ਅਮਰੀਕਾ ਤੋਂ ਅਤੇ ਰਾਜਿੰਦਰ ਕੌਰ ਹਾਲੈਂਡ ਨੇ ਉਚੇਚੇ ਤੌਰ 'ਤੇ ਖਟਕੜ ਕਲਾਂ ਸਮਾਗਮ ਵਿਚ ਪਹੁੰਚ ਕੇ 23 ਮਾਰਚ ਦੇ ਸ਼ਹੀਦਾਂ ਨੂੰ ਸਿਜਦਾ ਕੀਤਾ | ਪਾਸ਼ ਦੀ ਭੈਣ ਪਰਮਿੰਦਰ ਕੌਰ ਨੇ ਕਿਹਾ ਕਿ ਪਾਸ਼ ਨੇ ਲਿਖਿਆ ਸੀ ਕਿ ਭਗਤ ਸਿੰਘ ਨੇ ਪੰਜਾਬ ਨੂੰ ਪਹਿਲਵਾਨਾਂ ਦੇ ਪੰਜਾਬ ਕਰਕੇ ਜਾਣੇ ਜਾਂਦੇ ਸੂਬੇ ਦੀ ਪਹਿਚਾਣ ਇੱਕ ਚਿੰਤਨਸ਼ੀਲ ਵਿਚਾਰਵਾਨ ਪੰਜਾਬ ਦੇ ਤੌਰ 'ਤੇ ਕਰਵਾਉਣ ਦੀ ਇਤਿਹਾਸਕ ਭੂਮਿਕਾ ਨਿਭਾਈ ਹੈ | ਪੰਜਾਬ ਲੋਕ ਸੱਭਿਆਚਾਰਕ ਮੰਚ (ਪਲਸ ਮੰਚ) ਦੇ ਪ੍ਰਧਾਨ ਅਮੋਲਕ ਸਿੰਘ ਨੇ ਕਿਹਾ ਕਿ ਭਗਤ ਸਿੰਘ ਅਤੇ ਸਾਥੀਆਂ ਨੇ ਸਾਮਰਾਜ ਅਤੇ ਦੇਸੀ ਦਾਬੇ ਤੋਂ ਮੁਕਤ, ਆਜ਼ਾਦ, ਜਮਹੂਰੀ, ਜਾਤ-ਪਾਤੀ ਵਿਤਕਰੇ ਤੋਂ ਮੁਕਤ ਤੇ ਬਰਾਬਰੀ ਭਰੇ ਰਾਜ ਅਤੇ ਸਮਾਜ ਦੀ ਸਿਰਜਣਾ ਲਈ ਜੋ ਮਾਰਗ ਰੌਸ਼ਨ ਕੀਤਾ | ਉਸ ਲਈ ਲੋਕ ਸੰਗਰਾਮ ਜਾਰੀ ਰੱਖਣਾ ਹੀ ਉਨ੍ਹਾਂ ਨੂੰ ਸੱਚੀ ਸ਼ਰਧਾਂਜਲੀ ਹੈ | ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਵਿੱਤ ਸਕੱਤਰ ਹਰਮੇਸ਼ ਮਾਲੜੀ, ਜਮਹੂਰੀ ਅਧਿਕਾਰ ਸਭਾ ਪੰਜਾਬ ਦੇ ਆਗੂ ਬੂਟਾ ਸਿੰਘ ਮਹਿਮੂਦਪੁਰ, ਕਿਸਾਨ ਆਗੂ ਤਲਵਿੰਦਰ ਹੀਰ, ਸ਼ਹੀਦੀ ਯਾਦਗਾਰ ਕਮੇਟੀ ਇਲਾਕਾ ਬੰਗਾ ਦੇ ਕਨਵੀਨਰ ਤੀਰਥ ਰਸੂਲਪੁਰੀ ਨੇ ਆਪਣੇ ਵਿਚਾਰ ਰੱਖੇ | ਅਦਾਕਾਰ ਮੰਚ ਮੁਹਾਲੀ ਵਲੋਂ ਡਾ. ਸਾਹਿਬ ਸਿੰਘ ਦਾ ਲਿਖਿਆ, ਨਿਰਦੇਸ਼ਤ ਕੀਤਾ ਨਾਟਕ ਉਨ੍ਹਾਂ ਦੀ ਲਾ-ਜਵਾਬ ਅਦਾਕਾਰੀ ਦਾ ਨਮੂਨਾ ਹੋ ਨਿੱਬੜਿਆ | ਇਨਕਲਾਬੀ ਕਵੀਸ਼ਰੀ ਜਥਾ ਰਸੂਲਪੁਰ ਨੇ ਬਹੁਤ ਹੀ ਭਾਵਪੂਰਤ ਕਵੀਸ਼ਰੀਆਂ ਨਾਲ ਲੋਕਾਂ ਨੂੰ ਜਾਗਰੂਕ ਕੀਤਾ | ਨੌਜਵਾਨ ਕਵੀ ਤਲਵਿੰਦਰ ਸ਼ੇਰਗਿੱਲ, ਕਮਲ ਨੂਰ ਤਲਵੰਡੀ ਅਤੇ ਨੰਨ੍ਹੇ ਮੁੰਨੇ ਬੱਚਿਆਂ ਨੇ ਕਵਿਤਾਵਾਂ ਰਾਹੀਂ ਲੋਕਾਂ ਨਾਲ ਕਵਿਤਾ ਦੀ ਸਾਂਝ ਪਾਈ | ਮੰਚ ਸੰਚਾਲਨ ਦੀ ਭੂਮਿਕਾ ਸ਼ਹੀਦੀ ਯਾਦਗਾਰ ਕਮੇਟੀ ਇਲਾਕਾ ਬੰਗਾ ਦੇ ਮੈਂਬਰ ਖ਼ੁਸ਼ੀ ਰਾਮ ਗੁਣਾਚੌਰ ਨੇ ਨਿਭਾਈ |
ਸ਼ਹੀਦੀ ਦਿਹਾੜੇ ਨੂੰ ਪੱਤਰਕਾਰਤਾ ਬਚਾਓ ਦਿਵਸ ਵਜੋਂ ਮਨਾਇਆ
ਬੰਗਾ, (ਕੁਲਦੀਪ ਸਿੰਘ ਪਾਬਲਾ) - ਇੰਡੀਅਨ ਜਨਰਲਿਸਟ ਯੂਨੀਅਨ (ਭਾਰਤ) ਦੇ ਦਿਸ਼ਾ-ਨਿਰਦੇਸ਼ਾਂ ਤੇ ਪੰਜਾਬ ਐਂਡ ਚੰਡੀਗੜ੍ਹ ਜਨਰਲਿਸਟ ਯੂਨੀਅਨ ਦੇ ਸੱਦੇ 'ਤੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪੱਤਰਕਾਰਾਂ ਵਲੋਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਜਰਨਲਿਜ਼ਮ ਸੇਵ ਡੈਮੋਕਰੇਸੀ ਸੇਵ (ਪੱਤਰਕਾਰਤਾ ਬਚਾਓ ਦਿਵਸ) ਡੇ ਦੇ ਤੌਰ 'ਤੇ ਮਨਾਇਆ | ਇਸ ਮੌਕੇ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟ ਯੂਨੀਅਨ ਸਬ-ਡਵੀਜ਼ਨ ਬੰਗਾ ਦੇ ਪੱਤਰਕਾਰਾਂ ਨੇ ਜਸਬੀਰ ਸਿੰਘ ਨੂਰਪੁਰ ਤੇ ਮੈਡਮ ਜਤਿੰਦਰ ਕੌਰ ਮੂੰਗਾ ਦੀ ਅਗਵਾਈ ਵਿੱਚ ਪੱਤਰਕਾਰਤਾ ਬਚਾਓ-ਲੋਕਤੰਤਰ ਬਚਾਓ ਆਦਿ ਨਾਹਰੇ ਲਿਖੀਆਂ ਤਖਤੀਆਂ ਫੜ੍ਹ ਕੇ ਮਾਰਚ ਕੀਤਾ ਤੇ ਖਟਕੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਵਿਸ਼ਾਲ ਬੁੱਤ 'ਤੇ ਫੁੱਲ ਮਾਲਾਵਾਂ ਅਰਪਿਤ ਕਰਕੇ ਸਿਜਦਾ ਕੀਤਾ | ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟ ਯੂਨੀਅਨ ਸਬ-ਡਵੀਜ਼ਨ ਬੰਗਾ ਦੇ ਪ੍ਰਧਾਨ ਮੈਡਮ ਜਤਿੰਦਰ ਕੌਰ ਮੂੰਗਾ ਨੇ ਕਿਹਾ ਕਿ ਜੇ ਪੱਤਰਕਾਰਤਾ ਬਚਦੀ ਆ ਤਾਂ ਪੱਤਰਕਾਰ ਬਚਦੇ ਹਨ | ਇਸ ਸਮਾਗਮ ਨੂੰ ਚੇਅਰਮੈਨ ਹਰਮੇਸ਼ ਵਿਰਦੀ, ਮਨਜਿੰਦਰ ਸਿੰਘ, ਮੁਕੰਦਪੁਰ ਇਕਾਈ ਦੇ ਪ੍ਰਧਾਨ ਸੰਜੀਵ ਭਨੋਟ ਅਤੇ ਨਰਿੰਦਰ ਮਾਹੀ ਨੇ ਸੰਬੋਧਨ ਕੀਤਾ | ਸਟੇਜ ਦੀ ਕਾਰਵਾਈ ਜਨਰਲ ਸਕੱਤਰ ਨਵਕਾਂਤ ਭਰੋਮਜਾਰਾ ਨੇ ਬਾਖ਼ੂਬੀ ਨਿਭਾਈ | ਇਸ ਮੌਕੇ ਪਰਵੀਰ ਅਬੀ, ਰਾਜ ਮਜਾਰੀ, ਨਰਿੰਦਰ ਕੁਮਾਰ ਰੱਤੂ, ਧਰਮਵੀਰ ਹੀਉਂ, ਚਰਨਜੀਤ ਸੱਲਾਂ, ਕੁਲਦੀਪ ਸਿੰਘ ਪਾਬਲਾ, ਮਨਦੀਪ ਸਿੰਘ, ਕੁਲਦੀਪ ਬੰਗਾ, ਭੱਟੀ ਮਾਹਿਲ, ਗੁਰਜਿੰਦਰ ਸਿੰਘ ਗੁਰੂ, ਨਛੱਤਰ ਬਹਿਰਾਮ ਪ੍ਰਧਾਨ ਬਹਿਰਾਮ ਇਕਾਈ, ਜਸਮਿੰਦਰ ਪਾਲ, ਅਰਜਨ ਰੱਤੂ ਆਦਿ ਹਾਜ਼ਰ ਸਨ |
ਮੈਡੀਕਲ ਪੈ੍ਰਕਟੀਸ਼ਨਰਾਂ ਵਲੋਂ ਖਟਕਲ ਕਲਾਂ ਪੁੱਜ ਕੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
ਬੰਗਾ, (ਕੁਲਦੀਪ ਸਿੰਘ ਪਾਬਲਾ) - ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਲੋਂ ਕਸ਼ਮੀਰ ਸਿੰਘ ਢਿੱਲੋਂ ਜ਼ਿਲ੍ਹਾ ਪ੍ਰਧਾਨ ਦੀ ਅਗਵਾਈ ਵਿਚ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਵਲੋਂ ਇਨਕਲਾਬ ਜਿੰਦਾ ਬਾਅਦ ਦੇ ਨਾਅਰਿਆਂ ਨਾਲ ਇੱਕ ਜਥੇ ਦੇ ਰੂਪ ਵਿਚ ਰਵਾਨਾ ਹੋ ਕੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ 'ਤੇ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਪੁੱਜ ਕੇ ਸ਼ਰਧਾਂਜਲੀ ਭੇਟ ਕੀਤੀ | ਇਸ ਮੌਕੇ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੇ ਪੰਜਾਬ ਚੇਅਰਮੈਨ ਦਿਲਦਾਰ ਸਿੰਘ, ਜ਼ਿਲ੍ਹਾ ਚੇਅਰਮੈਨ ਟੇਕ ਚੰਦ ਅਤੇ ਧਰਮ ਪਾਲ ਸਟੇਟ ਮੈਂਬਰ, ਧਰਮਜੀਤ, ਰਾਮ ਜੀ ਦਾਸ, ਬਿਮਲ, ਸੁਖਜਾਦ, ਤੇਜਿੰਦਰ ਸਿੰਘ ਜੋਤ ਪ੍ਰਧਾਨ ਬਲਾਕ ਬਲਾਚੌਰ, ਯਸ਼ਪਾਲ ਸ਼ਰਮਾ, ਕੁਲਵੀਰ ਸਿੰਘ, ਨਾਮਦੇਵ, ਸਤਨਾਮ ਬੰਗਾ, ਗਿਆਨ ਸਿੰਘ ਜਨਰਲ ਸਕੱਤਰ ਬਲਾਕ ਬਲਾਚੌਰ, ਪ੍ਰਸ਼ੋਤਮ, ਸਤਪਾਲ ਵੀ ਪੁੱਜੇ ਹੋਏ ਸਨ | ਪੈ੍ਰਕਟੀਸ਼ਨਰਾਂ ਵਲੋਂ ਸ਼ਹੀਦ ਭਗਤ ਸਿੰਘ ਦੀ ਸੋਚ 'ਤੇ ਇੱਕ ਚੰਗੇ ਸਮਾਜ ਦੀ ਸਿਰਜਨਾ ਵਿਚ ਆਪਣੀ ਭਾਗੀਦਾਰੀ ਪਾਉਣ ਲਈ ਅੱਗੇ ਆਉਣ ਅਤੇ ਨਸ਼ਾ ਨਾ ਕਰਨ ਤੇ ਨਾ ਵੇਚਣ ਦਾ ਜਿੱਥੇ ਪ੍ਰਣ ਲਿਆ, ਉੱਥੇ ਹੀ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਵਚਨ ਲਿਆ | ਇਸ ਮੌਕੇ ਔੜ ਬਲਾਕ ਤੋਂ ਪ੍ਰਧਾਨ ਅਸ਼ੋਕ ਸ਼ਰਮਾ, ਬਹਿਰਾਮ ਤੋਂ ਰਾਜੇਸ਼, ਤੇਜਿੰਦਰ ਸਿੰਘ ਜੋਤ ਬਲਾਚੌਰ, ਮੁਕੰਦਪੁਰ ਤੋਂ ਵਿਜੈ ਗੁਰੂ, ਤਰਸੇਮ ਲਾਲ ਰਾਹੋਂ, ਹਰਜਿੰਦਰ ਸਿੰਘ ਨਵਾਂਸ਼ਹਿਰ, ਅਸ਼ੋਕ ਔੜ, ਪਾਬਲਾ ਰਾਹੋਂ, ਰਾਜੇਸ਼, ਸਰਬਜੀਤ ਸਿੰਘ ਸੀਨੀ. ਵਾਇਸ ਪ੍ਰਧਾਨ, ਬਲਵੰਤ ਰਾਏ ਵਾਇਸ ਪ੍ਰਧਾਨ, ਪਿੰਕਾ ਵਾਇਸ ਪ੍ਰਧਾਨ, ਸੁੱਚਾ ਸਿੰਘ, ਸ਼ਮਸ਼ੇਰ ਸਿੰਘ, ਹਰਜਿੰਦਰ ਸਿੰਘ, ਗਿਆਨ ਸਿੰਘ, ਯਸ਼ਪਾਲ ਸ਼ਰਮਾ, ਪਰਮਜੀਤ ਸਿੰਘ, ਬਹਾਦਰ ਸਿੰਘ, ਗੁਰਪ੍ਰੀਤ ਸਿੰਘ, ਦਰਬਾਰਾ ਸਿੰਘ, ਪ੍ਰਬੀਨ, ਜਤਿੰਦਰ, ਮਨਪ੍ਰੀਤ ਸਿੰਘ, ਪਾਰਥ, ਅੰਗਰੇਜ਼ ਸਿੰਘ, ਹਰਪ੍ਰੀਤ ਸਿੰਘ, ਸੁਭਾਸ਼, ਪ੍ਰੇਮ ਸਿੰਘ, ਸੰਜੀਵ ਰਾਣਾ, ਗੁਰੂ ਰਵਿਦਾਸ ਚੈਰੀਟੇਬਲ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਨਾਮਦੇਵ, ਬੀ.ਐੱਸ. ਬੱਲ, ਰਾਜ ਕੁਮਾਰ, ਮੁਕੇਸ਼ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ |

ਖਟਕੜ ਕਲਾਂ 'ਚ ਮਾਰਕਸਵਾਦੀ ਪਾਰਟੀ ਵਲੋਂ ਕਾਨਫ਼ਰੰਸ

ਬੰਗਾ, 23 ਮਾਰਚ (ਕੁਲਦੀਪ ਸਿੰਘ ਪਾਬਲ) - ਭਾਰਤੀ ਕਮਿਊਨਿਸਟ ਪਾਰਟੀ ਤੇ ਆਰ.ਐਮ.ਪੀ.ਆਈ. ਵਲੋਂ ਸਾਂਝੇ ਤੌਰ 'ਤੇ 23 ਮਾਰਚ ਦੇ ਸ਼ਹੀਦਾਂ ਭਗਤ ਸਿੰਘ, ਰਾਜ ਗੁਰੂ ਅਤੇ ਸੁਖਦੇਵ ਨੂੰ ਉਨ੍ਹਾਂ ਦੇ ਸ਼ਹੀਦੀ ਦਿਹਾੜੇ 'ਤੇ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਸ਼ਰਧਾ ਦੇ ...

ਪੂਰੀ ਖ਼ਬਰ »

ਅਮਰਦੀਪ ਕਾਲਜ ਦੇ ਬੀ.ਸੀ.ਏ. ਸਮੈਸਟਰ ਤੀਸਰਾ ਦੀ ਵਿਦਿਆਰਥਣ ਜ਼ਿਲ੍ਹੇ ਭਰ 'ਚੋਂ ਅੱਵਲ

ਮੁਕੰਦਪੁਰ, 23 ਮਾਰਚ (ਅਮਰੀਕ ਸਿੰਘ ਢੀਂਡਸਾ) - ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਐਲਾਨੇ ਗਏ ਬੀ.ਸੀ.ਏ. ਸਮੈਸਟਰ ਤੀਸਰਾ ਜਮਾਤ ਦੇ ਨਤੀਜਿਆਂ ਵਿਚ ਅਮਰਦੀਪ ਸਿੰਘ ਸ਼ੇਰਗਿੱਲ ਮੈਮੋਰੀਅਲ ਕਾਲਜ ਮੁਕੰਦਪੁਰ ਦਾ ਨਤੀਜਾ ਸ਼ਾਨਦਾਰ ਰਿਹਾ | ਕਾਲਜ ਪਿ੍ੰਸੀਪਲ ...

ਪੂਰੀ ਖ਼ਬਰ »

ਭਾਰਤ ਵਿਕਾਸ ਪ੍ਰੀਸ਼ਦ ਬਲਾਚੌਰ ਦਾ ਉਪਰਾਲਾ ਸ਼ਲਾਘਾਯੋਗ-ਐਨ. ਆਈ. ਆਰ.

ਬਲਾਚੌਰ, 23 ਮਾਰਚ (ਦੀਦਾਰ ਸਿੰਘ ਬਲਾਚੌਰੀਆ) - ਸਮਾਜ ਸੇਵੀ ਕਾਰਜਾਂ ਦੀ ਲੜੀ ਨੂੰ ਅੱਗੇ ਤੋਰਦਿਆਂ ਅੱਜ ਭਾਰਤ ਵਿਕਾਸ ਪ੍ਰੀਸ਼ਦ ਇਕਾਈ ਬਲਾਚੌਰ ਵਲੋਂ ਭਾਰਤ ਵਿਕਾਸ ਪ੍ਰੀਸ਼ਦ ਟਰੱਸਟ ਲੁਧਿਆਣਾ ਦੇ ਸਹਿਯੋਗ ਨਾਲ ਸਥਾਨਕ ਭਗਵਾਨ ਵਿਸ਼ਵਕਰਮਾ ਮੰਦਰ ਬਲਾਚੌਰ ਵਿਖੇ ...

ਪੂਰੀ ਖ਼ਬਰ »

ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨਾ ਸਮੇਂ ਦੀ ਮੁੱਖ ਲੋੜ - ਮੈਡੀਕਲ ਪੈ੍ਰਕਟੀਸ਼ਨਰਜ਼

ਬਹਿਰਾਮ, 23 ਮਾਰਚ (ਨਛੱਤਰ ਸਿੰਘ ਬਹਿਰਾਮ) - ਮੈਡੀਕਲ ਪੈ੍ਰਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਬਲਾਕ ਬਹਿਰਾਮ ਤੋਂ ਜ਼ਿਲ੍ਹਾ ਪ੍ਰਧਾਨ ਬਲਕਾਰ ਕਟਾਰੀਆ ਦੀ ਅਗਵਾਈ ਵਿਚ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਲਈ ...

ਪੂਰੀ ਖ਼ਬਰ »

ਪਿੰਡ ਲੜੋਆ ਵਿਖੇ ਚਾਰ ਦਿਨਾ ਫੁੱਟਬਾਲ ਟੂਰਨਾਮੈਂਟ ਸ਼ਾਨੋ-ਸ਼ੌਕਤ ਨਾਲ ਸ਼ੁਰੂ

ਔੜ/ਝਿੰਗੜਾਂ, 23 ਮਾਰਚ (ਕੁਲਦੀਪ ਸਿੰਘ ਝਿੰਗੜ) - ਬਲਾਕ ਔੜ ਅਧੀਨ ਪੈਂਦੇ ਪਿੰਡ ਲੜੋਆ ਵਿਖੇ ਫੁੱਟਬਾਲ ਕਲੱਬ ਤੇ ਨੌਜਵਾਨ ਸਭਾ ਵਲੋਂ ਐਨ. ਆਰ. ਆਈ. ਵੀਰਾਂ, ਗ੍ਰਾਮ ਪੰਚਾਇਤ ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਚਾਰ ਦਿਨਾ ਫੁੱਟਬਾਲ ਟੂਰਨਾਮੈਂਟ ਸ਼ਾਨੋ ...

ਪੂਰੀ ਖ਼ਬਰ »

ਵਿਆਹੁਤਾ ਔਰਤ ਨਾਲ ਜਬਰ-ਜਨਾਹ ਦੇ ਦੋਸ਼ 'ਚ ਮਾਮਲਾ ਦਰਜ

ਨਵਾਂਸ਼ਹਿਰ, 23 ਮਾਰਚ (ਜਸਬੀਰ ਸਿੰਘ ਨੂਰਪੁਰ) - ਇਕ ਵਿਆਹੁਤਾ ਔਰਤ ਨਾਲ ਜਬਰੀ ਸਰੀਰਕ ਸਬੰਧ ਬਣਾਉਣ ਦੇ ਦੋਸ਼ ਤਹਿਤ ਵਿਅਕਤੀ ਦੇ ਖਿਲਾਫ਼ ਪੁਲਿਸ ਥਾਣਾ ਸਿਟੀ ਬੰਗਾ ਵਿਖੇ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨ ਵਿਚ ਵਰਖਾ ਦੇਵੀ ਪਤਨੀ ਅਸ਼ੀਸ਼ ਕੁਮਾਰ ...

ਪੂਰੀ ਖ਼ਬਰ »

ਮਾਨ ਸਰਕਾਰ ਬਦਲਾ ਲਊ ਭਾਵਨਾ ਨਾਲ ਦਰਜ ਕਰ ਰਹੀ ਅਕਾਲੀ ਆਗੂਆਂ 'ਤੇ ਮਾਮਲੇ - ਸੁਨੀਤਾ ਚੌਧਰੀ

ਬਲਾਚੌਰ, 23 ਮਾਰਚ (ਦੀਦਾਰ ਸਿੰਘ ਬਲਾਚੌਰੀਆ) - ਸ਼੍ਰੋਮਣੀ ਅਕਾਲੀ ਦਲ ਬਾਦਲ ਇਸਤਰੀ ਵਿੰਗ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਪ੍ਰਧਾਨ ਅਤੇ ਕੋਰ ਕਮੇਟੀ ਆਗੂ ਬੀਬੀ ਸੁਨੀਤਾ ਚੌਧਰੀ ਨੇ ਫਰੀਦਕੋਟ ਨੂੰ ਰਵਾਨਾ ਹੋਣ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ...

ਪੂਰੀ ਖ਼ਬਰ »

ਜੁਲਾਹ ਮਾਜਰੇ 'ਚ ਲਗਾਇਆ ਜਾਵੇਗਾ ਅੱਖਾਂ ਦਾ ਮੁਫ਼ਤ ਆਪ੍ਰੇਸ਼ਨ ਕੈਂਪ 28 ਨੂੰ

ਔੜ, 23 ਮਾਰਚ (ਜਰਨੈਲ ਸਿੰਘ ਖੁਰਦ) - ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਵਲੋਂ ਖਾਲਸਾ ਪੰਥ ਦੇ ਸਿਰਜਨਾ ਦਿਹਾੜੇ ਨੂੰ ਸਮਰਪਿਤ ਅੱਖਾਂ ਦਾ ਮੁਫ਼ਤ ਅਪ੍ਰੇਸ਼ਨ ਕੈਂਪ ਬਲਾਕ ਔੜ ਦੇ ਪਿੰਡ ਜੁਲਾਹ ਮਾਜਰਾ ਵਿਖੇ 28 ਮਾਰਚ, ਦਿਨ ਮੰਗਲਵਾਰ ਨੂੰ ਪਿੰਡ ਦੇ ਗੁਰਦੁਆਰਾ ਸਿੰਘ ...

ਪੂਰੀ ਖ਼ਬਰ »

ਦਾਨੀ ਸੱਜਣਾਂ ਦੇ ਫ਼ੰਡਾਂ ਦੀ ਅਯੋਗ ਵਰਤੋਂ ਕਰਨ ਲਈ ਮੁੱਖ ਅਧਿਆਪਕਾ 'ਤੇ ਸਕੂਲ ਮੈਨੇਜਮੈਂਟ ਕਮੇਟੀ ਤੇ ਪਿੰਡ ਵਾਸੀਆਂ ਨੇ ਲਾਏ ਦੋਸ਼, ਮੈਡਮ ਨੇ ਦੋਸ਼ਾਂ ਨੂੰ ਨਕਾਰਿਆ

ਮਜਾਰੀ/ਸਾਹਿਬਾ, 23 ਮਾਰਚ (ਨਿਰਮਲਜੀਤ ਸਿੰਘ ਚਾਹਲ) - ਸਰਕਾਰੀ ਹਾਈ ਸਕੂਲ ਰੱਕੜਾਂ ਢਾਹਾਂ ਦੀ ਰਹੀ ਮੁੱਖ ਅਧਿਆਪਕਾ ਜੋ ਇੱਥੋਂ ਇਕ ਸਾਲ ਪਹਿਲਾਂ ਬਦਲ ਕੇ ਕਿਸੇ ਹੋਰ ਸਕੂਲ ਜਾ ਚੁੱਕੇ ਹਨ | ਜਿਸ ਕੋਲ ਹੁਣ ਸਿਰਫ਼ ਸਰਕਾਰੀ ਹਾਈ ਸਕੂਲ ਰੱਕੜਾਂ ਢਾਹਾਂ ਦੀਆਂ ਡੀ. ਡੀ. ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ (ਪਨਬੱਸ) ਸਟੇਟ ਟਰਾਂਸਪੋਰਟ ਵਰਕਰ ਯੂਨੀਅਨ ਦੀ ਮੁੱਖ ਮੰਤਰੀ ਨਾਲ ਮੁਲਾਕਾਤ 6 ਨੂੰ

ਨਵਾਂਸ਼ਹਿਰ, 23 ਮਾਰਚ (ਹਰਮਿੰਦਰ ਸਿੰਘ ਪਿੰਟੂ) - ਪੰਜਾਬ ਰੋਡਵੇਜ਼ (ਪਨਬੱਸ) ਸਟੇਟ ਟਰਾਂਸਪੋਰਟ ਵਰਕਰ ਯੂਨੀਅਨ ਦੀ ਮੁੱਖ ਮੰਤਰੀ ਨਾਲ ਮੁਲਾਕਾਤ 6 ਅਪ੍ਰੈਲ ਨੂੰ ਚੰਡੀਗੜ੍ਹ ਵਿਖੇ ਹੋਣ ਜਾ ਰਹੀ ਹੈ | ਜਾਣਕਾਰੀ ਦਿੰਦੇ ਹੋਏ ਸੁਰਜੀਤ ਸਿੰਘ ਪ੍ਰਧਾਨ ਸੈਂਟਰ ਬਾਡੀ, ਅਮਰੀਕ ...

ਪੂਰੀ ਖ਼ਬਰ »

ਕਮਿਊਨਿਸਟ ਪਾਰਟੀ ਮਾਰਕਸਵਾਦੀ-ਲੈਨਿਨਵਾਦੀ ਵਲੋਂ ਖਟਕੜ ਕਲਾਂ ਵਿਖੇ ਸਿਆਸੀ ਕਾਨਫ਼ਰੰਸ

ਨਵਾਂਸ਼ਹਿਰ, 23 ਮਰਚ (ਜਸਬੀਰ ਸਿੰਘ ਨੂਰਪੁਰ) - ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ-ਲੈਨਿਨਵਾਦੀ) ਨਿਊ ਡੈਮੋਕੇ੍ਰਸੀ ਵਲੋਂ ਖਟਕੜ ਕਲਾਂ ਵਿਖੇ ਸਿਆਸੀ ਕਾਨਫ਼ਰੰਸ ਕਰਕੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ | ...

ਪੂਰੀ ਖ਼ਬਰ »

ਸਰਕਾਰੀ ਹਾਈ ਸਮਾਰਟ ਸਕੂਲ ਕੋਟ ਰਾਂਝਾ ਲਈ ਪ੍ਰਵਾਸੀ ਭਾਰਤੀਆਂ ਵਲੋਂ ਨਕਦ ਰਾਸ਼ੀ ਭੇਟ

ਉਸਮਾਨਪੁਰ, 23 ਮਾਰਚ (ਮਝੂਰ) - ਸਰਕਾਰੀ ਹਾਈ ਸਮਾਰਟ ਸਕੂਲ ਕੋਟ ਰਾਂਝਾ ਦੇ ਮੁੱਖ ਅਧਿਆਪਕ ਲਖਵੀਰ ਸਿੰਘ ਉਸਮਾਨਪੁਰੀ ਦੇ ਯਤਨਾਂ ਸਦਕਾ ਪਿੰਡ ਦੇ ਪ੍ਰਵਾਸੀ ਭਾਰਤੀਆਂ ਵਲੋਂ ਸਕੂਲ ਦੇ ਵਿਕਾਸ ਲਈ 400 ਪੌਂਡ ਭੇਟ ਕੀਤੇ ਗਏ | ਇਸ ਮੌਕੇ ਸਰਬਜੀਤ ਕੌਰ ਪਤਨੀ ਪਰਮਿੰਦਰ ਸਿੰਘ ਨੇ ...

ਪੂਰੀ ਖ਼ਬਰ »

ਰੋਜ਼ਾ ਪੀਰ ਹਾਕਮ ਸ਼ਾਹ ਕਟਾਰੀਆਂ ਵਿਖੇ ਸੇਵਾਦਾਰਾਂ ਦੀ ਇਕੱਤਰਤਾ

ਸੰਧਵਾਂ, 23 ਮਾਰਚ (ਪ੍ਰੇਮੀ ਸੰਧਵਾਂ) - ਪੀਰ ਬਾਬਾ ਹਾਕਮ ਸ਼ਾਹ ਨੌਸ਼ਾਹੀ ਕਾਦਰੀ ਰੌਜਾ ਕਟਾਰੀਆਂ ਵਿਖੇ ਪੀਰ ਬਾਬਾ ਹਾਕਮ ਸ਼ਾਹ ਨੌਸ਼ਾਹੀ ਕਾਦਰੀ ਦੀ ਯਾਦ 'ਚ ਬਣ ਰਹੇ ਪੰਜ ਮੰਜਲੇ ਰੌਜੇ ਦੀਆਂ ਚੱਲ ਰਹੀਆਂ ਤਿਆਰੀਆਂ ਸਬੰਧੀ ਸੇਵਾਦਾਰਾਂ ਦੀ ਹੋਈ ਇਕੱਤਰਤਾ ਦੌਰਾਨ ...

ਪੂਰੀ ਖ਼ਬਰ »

ਸ਼ਾਨੋ-ਸ਼ੌਕਤ ਨਾਲ ਕਰਵਾਇਆ ਸੰਤ ਬਾਬਾ ਨੈਕੀ ਵਾਲਿਆਂ ਦੀ ਯਾਦ ਨੂੰ ਸਮਰਪਿਤ ਛਿੰਝ ਮੇਲਾ

ਬੰਗਾ, 23 ਮਾਰਚ (ਕਰਮ ਲਧਾਣਾ)- ਸੰਤ ਬਾਬਾ ਹਰੀ ਸਿੰਘ ਨੈਕੀ ਵਾਲਿਆਂ ਦੀ ਯਾਦ ਨੂੰ ਸਮਰਪਿਤ ਸਾਲਾਨਾ ਛਿੰਝ ਮੇਲਾ ਪਿੰਡ ਗੋਸਲ ਵਿਖੇ ਗੱਦੀ ਨਸ਼ੀਨ ਸੰਤ ਬਾਬਾ ਗੁਰਮੇਲ ਸਿੰਘ (ਕੁਟੀਆ ਵਾਲੇ) ਦੀ ਅਗਵਾਈ ਵਿਚ ਪ੍ਰਵਾਸੀ ਭਾਰਤੀ ਜੱਸ ਗੋਸਲ ਅਤੇ ਬਾਬਾ ਗੋਸਲ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਮਿਡ-ਡੇ-ਮੀਲ ਕੁੱਕ ਯੂਨੀਅਨ ਦੀਆਂ ਮੰਗਾਂ ਸੰਬੰਧੀ ਤਿੱਖਾ ਸੰਘਰਸ਼ ਕੀਤਾ ਜਾਵੇਗਾ-ਰੁਕਸਾਨਾ ਬੇਗਮ

ਨਵਾਂਸ਼ਹਿਰ, 23 ਮਾਰਚ (ਹਰਮਿੰਦਰ ਸਿੰਘ ਪਿੰਟੂ) - ਮਿਡ-ਡੇ-ਮੀਲ ਕੁੱਕ ਯੂਨੀਅਨ ਸ਼ਹੀਦ ਭਗਤ ਸਿੰਘ ਨਗਰ ਬੀ. ਐਮ. ਐੱਸ. ਦੀ ਮੀਟਿੰਗ ਅਮਰਜੀਤ ਕੌਰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਪੰਜਾਬ ਕੈਸ਼ੀਅਰ ਪਰਮਜੀਤ ਕੌਰ ਅਤੇ ਮੀਤ ਪ੍ਰਧਾਨ ਰੁਕਸਾਨਾ ਬੇਗਮ ਵਿਸ਼ੇਸ਼ ਤੌਰ ...

ਪੂਰੀ ਖ਼ਬਰ »

ਗਰਚਾ ਨੇੜੇ ਰਾਤ ਨੂੰ ਲੁਟੇਰਿਆਂ ਨੇ ਦੁਕਾਨਦਾਰ ਨੂੰ ਲੁੱਟਿਆ

ਔੜ, 23 ਮਾਰਚ (ਜਰਨੈਲ ਸਿੰਘ ਖੁਰਦ) - ਬੀਤੀ ਰਾਤ 9 ਵਜੇ ਦੇ ਕਰੀਬ ਪਿੰਡ ਗਰਚਾ ਤੋਂ ਥੋੜ੍ਹੀ ਦੂਰ ਇਕ ਦੁਕਾਨਦਾਰ ਨੂੰ ਘੇਰ ਕੇ ਉਸ ਪਾਸੋਂ ਤਿੰਨ ਅਣਪਛਾਤੇ ਲੁਟੇਰਿਆਂ ਵਲੋਂ ਹਥਿਆਰਾਂ ਦੀ ਨੋਕ 'ਤੇ 10,500/-ਰੁਪਏ ਦੀ ਨਕਦੀ ਲੁੱਟ ਲਏ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਯੂ. ਕੇ. ਵਲੋਂ ਗੁਰੂ ਨਗਰੀ 'ਚ 'ਲਿਵਿੰਗ ਵਾਟਰ ਫਾਰ ਆਲ' ਕੌਮਾਂਤਰੀ ਕਾਨਫ਼ਰੰਸ

ਅੰਮਿ੍ਤਸਰ, 23 ਮਾਰਚ (ਜਸਵੰਤ ਸਿੰਘ ਜੱਸ)-ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਯੂ. ਕੇ. ਵਲੋਂ ਸੰਯੁਕਤ ਰਾਸ਼ਟਰ ਦੁਆਰਾ ਇਸ ਸਾਲ 2023 'ਚ ਮਨਾਏ ਜਾ ਰਹੇ ਆਲਮੀ ਜਲ ਦਿਵਸ ਨੂੰ ਸਮਰਪਿਤ ਸਥਾਨਕ ਨਿਸ਼ਕਾਮ ਅੰਤਰਰਾਸ਼ਟਰੀ ਕੇਂਦਰ ਵਿਖੇ ਕਰਵਾਈ ਜਾ ਰਹੀ ਤਿੰਨ ਦਿਨਾ ...

ਪੂਰੀ ਖ਼ਬਰ »

ਪਿੰਡ ਆਦੋਆਣਾ ਵਿਖੇ ਸਾਲਾਨਾ ਭੰਡਾਰੇ ਦੌਰਾਨ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ

ਭੱਦੀ, 23 ਮਾਰਚ (ਨਰੇਸ਼ ਧੌਲ) - ਬਾਬਾ ਦਿਆ ਨਾਥ ਮਹਾਰਾਜ ਦੀ 23ਵੀਂ ਬਰਸੀ ਨੂੰ ਸਮਰਪਿਤ ਸਾਲਾਨਾ ਭੰਡਾਰਾ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕੁਟੀਆ ਸਾਹਿਬ ਬਾਬਾ ਦਿਆ ਨਾਥ ਪਿੰਡ ਆਦੋਆਣਾ ਵਿਖੇ ਸ਼ਰਧਾ ਪੂਰਵਕ ਕਰਵਾਇਆ ਗਿਆ | ਹਵਨ ਪੂਜਾ ਕਰਨ ਉਪਰੰਤ ਵੱਖ-ਵੱਖ ਕਲਾਕਾਰਾਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX