ਤਾਜਾ ਖ਼ਬਰਾਂ


ਨਹੀਂ ਰਹੇ ਮਹਾਭਾਰਤ ਦੇ ਮਾਮਾ ‘ਸ਼ਕੁਨੀ’
. . .  5 minutes ago
ਮਹਾਰਾਸ਼ਟਰ, 5 ਜੂਨ- ਮਹਾਭਾਰਤ ਵਿਚ ਸ਼ਕੁਨੀ ਦਾ ਕਿਰਦਾਰ ਨਿਭਾਉਣ ਵਾਲੇ ਅਦਾਕਾਰ ਗੁਫ਼ੀ ਪੇਂਟਲ ਦਾ ਦਿਹਾਂਤ ਹੋ ਗਿਆ...
ਜਨਤਕ ਜਥੇਬੰਦੀਆਂ ਨੇ ਬ੍ਰਿਜ ਭੂਸ਼ਨ ਦਾ ਸਾੜਿਆ ਪੁਤਲਾ
. . .  8 minutes ago
ਅਜਨਾਲਾ, 5 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਜ਼ਮਹੂਰੀ ਕਿਸਾਨ ਸਭਾ ਅਤੇ ਕਿਰਤੀ ਕਿਸਾਨ ਯੂਨੀਅਨ ਸਮੇਤ ਹੋਰਨਾਂ ਜਨਤਕ ਜਥੇਬੰਦੀਆਂ ਦੇ ਆਗੂਆਂ ਡਾ. ਸਤਨਾਮ ਸਿੰਘ...
ਅਣਪਛਾਤੇ ਪ੍ਰਵਾਸੀ ਵਿਅਕਤੀ ਦੀ ਮਿਲੀ ਲਾਸ਼
. . .  14 minutes ago
ਸੁਲਤਾਨਵਿੰਡ, 5 ਜੂਨ (ਗੁਰਨਾਮ ਸਿੰਘ ਬੁੱਟਰ)- ਇਤਿਹਾਸਕ ਪਿੰਡ ਸੁਲਤਾਨਵਿੰਡ ਤੋਂ ਦੋਬੁਰਜੀ ਲਿੰਕ ਰੋਡ ਤੋਂ ਇਕ 50,55 ਸਾਲਾ ਅਣਪਛਾਤੇ ਪ੍ਰਵਾਸੀ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈ। ਮੌਕੇ....
ਛੱਤੀਸਗੜ੍ਹ: ਆਈ.ਈ.ਡੀ. ਧਮਾਕੇ ਵਿਚ ਸੀ.ਆਰ.ਪੀ.ਐਫ਼ ਦੇ ਦੋ ਜਵਾਨ ਜ਼ਖ਼ਮੀ
. . .  20 minutes ago
ਰਾਏਪੁਰ, 5 ਜੂਨ- ਛੱਤੀਸਗੜ੍ਹ ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੀਜਾਪੁਰ ਜ਼ਿਲ੍ਹੇ ਵਿਚ ਨਕਸਲੀਆਂ ਵਲੋਂ ਲਗਾਏ ਗਏ ਪ੍ਰੈਸ਼ਰ ਆਈ.ਈ.ਡੀ. ਧਮਾਕੇ ਵਿਚ ਸੀ.ਆਰ.ਪੀ.ਐਫ਼ 85 ਬੀ.ਐਨ. ਦੇ ਦੋ ਜਵਾਨ....
ਬਾਲਾਸੋਰ ਰੇਲ ਹਾਦਸਾ: ਕਾਂਗਰਸ ਪ੍ਰਧਾਨ ਨੇ ਨਰਿੰਦਰ ਮੋਦੀ ਨੂੰ ਲਿਖੀ ਚਿੱਠੀ
. . .  30 minutes ago
ਨਵੀਂ ਦਿੱਲੀ, 5 ਜੂਨ- ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਬਾਲਾਸੋਰ ਰੇਲ ਹਾਦਸੇ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਹੈ, ਜਿਸ ਵਿਚ ਉਨ੍ਹਾਂ ਓਡੀਸ਼ਾ ਰੇਲ ਹਾਦਸੇ ਨੂੰ ਭਾਰਤੀ ਰੇਲ ਦੇ.....
ਅਰਵਿੰਦ ਕੇਜਰੀਵਾਲ ਛੋਟਾ ਮੋਦੀ- ਸੁਖਪਾਲ ਸਿੰਘ ਖਹਿਰਾ
. . .  46 minutes ago
ਚੰਡੀਗੜ੍ਹ, 5 ਜੂਨ- ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਵਲੋਂ ਇਕ ਟਵੀਟ ਰਾਹੀਂ ਅਰਵਿੰਦ ਕੇਜਰੀਵਾਲ ਨੂੰ ਛੋਟਾ ਮੋਦੀ ਕਹਿ ਕੇ ਸੰਬੋਧਨ ਕੀਤਾ ਗਿਆ ਹੈ। ਉਨ੍ਹਾਂ ਟਵੀਟ ਕਰ ਕਿਹਾ ਕਿ ਕੇਜਰੀਵਾਲ 29.....
ਸ਼ਿਵ ਸੈਨਾ (ਸ਼ਿੰਦੇ) ਅਤੇ ਭਾਜਪਾ ਹਰ ਆਉਣ ਵਾਲੀ ਚੋਣ ਇਕੱਠੇ ਲੜਨਗੇ: ਏਕਨਾਥ ਸ਼ਿੰਦੇ
. . .  about 1 hour ago
ਨਵੀਂ ਦਿੱਲੀ, 5 ਜੂਨ- ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਅਤੇ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਬੀਤੇ ਦਿਨ ਦਿੱਲੀ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ.....
ਮਾਮਲਾ ਹਰਿਆਣਾ ਦੇ ਕਾਲਜਾਂ ਨੂੰ ਪੰਜਾਬ ਯੂਨੀਵਰਸਿਟੀ ਨਾਲ ਜੋੜਨ ਦਾ: ਦੋਹਾਂ ਰਾਜਾਂ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਹੋਈ ਸ਼ੁਰੂ
. . .  about 1 hour ago
ਚੰਡੀਗੜ੍ਹ, 5 ਜੂਨ (ਪ੍ਰੋ. ਅਵਤਾਰ ਸਿੰਘ) - ਪੰਜਾਬ ਯੂਨੀਵਰਸਿਟੀ ਦੇ ਮਸਲੇ ਨੂੰ ਲੈ ਕੇ ਰਾਜਪਾਲ ਨਾਲ ਦੋਹਾਂ ਰਾਜਾਂ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਸ਼ੁਰੂ ਹੋ ਗਈ ਹੈ। ਇਹ ਮੀਟਿੰਗ ਯੂ.ਟੀ. ਸਕੱਤਰੇਤ ਵਿਖੇ ਕੀਤੀ....
ਸਾਡੀ ਵਿਚਾਰਧਾਰਾ ਮਹਾਤਮਾ ਗਾਂਧੀ ਦੀ- ਰਾਹੁਲ ਗਾਂਧੀ
. . .  about 1 hour ago
ਨਿਊਯਾਰਕ, 5 ਜੂਨ- ਇੱਥੇ ਭਾਰਤੀ ਮੂਲ ਦੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਕਾਂਗਰਸੀ ਨੇਤਾ ਰਾਹੁਲ ਗਾਂਧੀ ਨੇ ਕਿਹਾ ਕਿ ਘਰ (ਭਾਰਤ) ਵਿਚ ਦੋ ਵਿਚਾਰਧਾਰਾਵਾਂ ਵਿਚ ਲੜਾਈ ਚੱਲ ਰਹੀ ਹੈ। ਇਕ ਜਿਸ ਦੀ....
ਬਿਹਾਰ: ਮੁੜ ਡਿੱਗਿਆ ਉਸਾਰੀ ਅਧੀਨ ਪੁੱਲ, ਦੋ ਗਾਰਡ ਲਾਪਤਾ
. . .  about 2 hours ago
ਪਟਨਾ, 5 ਜੂਨ- ਬੀਤੇ ਦਿਨ ਵਾਪਰੀ ਇਕ ਘਟਨਾ ਦੌਰਾਨ ਬਿਹਾਰ ਦੇ ਭਾਗਲਪੁਰ ਵਿਚ ਸੁਲਤਾਨਗੰਜ-ਅਗੁਵਾਨੀ ਗੰਗਾ ਨਦੀ ’ਤੇ ਨਿਰਮਾਣ ਅਧੀਨ ਚਾਰ ਮਾਰਗੀ ਪੁਲ ਇਕ ਵਾਰ ਫ਼ਿਰ ਜ਼ਮੀਨਦੋਜ਼ ਹੋ ਗਿਆ....
ਪਹਿਲਵਾਨਾਂ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . .  about 2 hours ago
ਨਵੀਂ ਦਿੱਲੀ, 5 ਜੂਨ- ਰੈਸਲਿੰਗ ਫ਼ੈਡਰੇਸ਼ਨ ਆਫ਼ ਇੰਡੀਆ (ਡਬਲਿਊ.ਐਫ਼.ਆਈ.) ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਖ਼ਿਲਾਫ਼ ਮੋਰਚਾ ਖੋਲ੍ਹਣ ਵਾਲੇ ਉਲੰਪੀਅਨ ਪਹਿਲਵਾਨਾਂ ਬਜਰੰਗ ਪੁਨੀਆ....
ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਸੁੱਟਿਆ ਡਰੋਨ, ਨਸ਼ੀਲੇ ਪਦਾਰਥ ਬਰਾਮਦ
. . .  about 3 hours ago
ਅੰਮ੍ਰਿਤਸਰ, 5 ਜੂਨ- ਅਧਿਕਾਰੀਆਂ ਨੇ ਅੱਜ ਦੱਸਿਆ ਕਿ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਅਟਾਰੀ-ਵਾਹਗਾ ਸਰਹੱਦ ਦੇ ਪਾਰ ਨਸ਼ੀਲੇ ਪਦਾਰਥ ਲੈ ਕੇ ਜਾ ਰਹੇ ਪਾਕਿਸਤਾਨੀ ਡਰੋਨ ਨੂੰ ਸੁੱਟ ਦਿੱਤਾ। ਅਧਿਕਾਰੀਆਂ....
ਬਾਲੇਸ਼ਵਰ: ਰੇਲ ਟ੍ਰੈਕ ਦੀ ਮੁਰੰਮਤ ਤੋਂ ਬਾਅਦ ਅੱਜ ਰੇਲਗੱਡੀਆਂ ਦੀ ਆਵਾਜਾਈ ਹੋਈ ਸ਼ੁਰੂ
. . .  about 3 hours ago
ਭੁਵਨੇਸ਼ਵਰ, 5 ਜੂਨ- ਬਾਲੇਸ਼ਵਰ ’ਚ ਰੇਲ ਹਾਦਸੇ ਦੇ 3 ਦਿਨਾਂ ਬਾਅਦ ਹੁਣ ਸਾਰੇ ਟ੍ਰੈਕ ਠੀਕ ਕਰ ਦਿੱਤੇ ਗਏ ਹਨ। ਹਾਦਸੇ ਕਾਰਨ ਨੁਕਸਾਨੇ ਗਏ ਅੱਪ ਅਤੇ ਡਾਊਨ ਸਾਈਡ ਟ੍ਰੈਕ ਦੀ ਮੁਰੰਮਤ ਹੋਣ ਤੋਂ...
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਰਧਾ ਸਹਿਤ ਮਨਾਇਆ ਜਾ ਰਿਹਾ ਹੈ ਛੇਵੇਂ ਪਾਤਸ਼ਾਹ ਦਾ ਪ੍ਰਕਾਸ਼ ਪੁਰਬ
. . .  about 3 hours ago
ਅੰਮ੍ਰਿਤਸਰ, 5 ਜੂਨ (ਜਸਵੰਤ ਸਿੰਘ ਜੱਸ)- ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਛੇਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ ਜਾ ਰਿਹਾ ਹੈ। ਇਸ ਮੌਕੇ....
ਸ਼੍ਰੋਮਣੀ ਅਕਾਲੀ ਦਲ ਅਨੁਸੂਚਿਤ ਜਾਤੀਆਂ ਵਿੰਗ ਇਟਲੀ ਵਲੋਂ ਡਾ. ਬਰਜਿੰਦਰ ਸਿੰਘ ਹਮਦਰਦ ਦੇ ਹੱਕ ’ਚ ਮੀਟਿੰਗ
. . .  about 3 hours ago
ਵੈਨਿਸ, (ਇਟਲੀ), 5 ਜੂਨ (ਹਰਦੀਪ ਸਿੰਘ ਕੰਗ)- ਸ਼੍ਰੋਮਣੀ ਅਕਾਲੀ ਦਲ ਅਨੁਸੂਚਿਤ ਜਾਤੀਆਂ ਵਿੰਗ ਇਟਲੀ ਵਲੋਂ ਵੈਰੋਨਾ ਨੇੜਲੇ ਸ਼ਹਿਰ ਸਨਜੁਆਨੀ ਵਿਖੇ ਇਕ ਵਿਸ਼ੇਸ਼ ਮੀਟਿੰਗ ਸੱਦੀ ਗਈ, ਜਿਸ ਦੌਰਾਨ...
ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ’ਤੇ ਅਦਾਰਾ ਅਜੀਤ ਵਲੋਂ ਲੱਖ-ਲੱਖ ਵਧਾਈ
. . .  about 4 hours ago
ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ’ਤੇ ਅਦਾਰਾ ਅਜੀਤ ਵਲੋਂ ਲੱਖ-ਲੱਖ ਵਧਾਈ
⭐ਮਾਣਕ-ਮੋਤੀ⭐
. . .  about 4 hours ago
⭐ਮਾਣਕ-ਮੋਤੀ⭐
ਮਹਾਰਾਸ਼ਟਰ : ਚੰਦਰਪੁਰ ਜ਼ਿਲ੍ਹੇ ਦੇ ਕਾਨਪਾ ਪਿੰਡ ਨੇੜੇ ਇਕ ਨਿੱਜੀ ਬੱਸ ਨਾਲ ਕਾਰ ਦੀ ਟੱਕਰ ਵਿਚ ਪੰਜ ਲੋਕਾਂ ਦੀ ਮੌਤ
. . .  1 day ago
ਮਸ਼ਹੂਰ ਅਦਾਕਾਰਾ ਸੁਲੋਚਨਾ ਲਾਟਕਰ ਦਾ 94 ਸਾਲ ਦੀ ਉਮਰ ਵਿਚ ਦਿਹਾਂਤ
. . .  1 day ago
ਮੁੰਬਈ, 4 ਜੂਨ - 'ਸ਼੍ਰੀ 420', 'ਨਾਗਿਨ' ਅਤੇ 'ਅਬ ਦਿਲੀ ਦੂਰ ਨਹੀਂ' ਵਰਗੀਆਂ ਫ਼ਿਲਮਾਂ ਦੀ ਮਸ਼ਹੂਰ ਅਦਾਕਾਰਾ ਸੁਲੋਚਨਾ ਲਟਕਰ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ ਲਗਭਗ 300 ਬਾਲੀਵੁੱਡ ਅਤੇ ਮਰਾਠੀ ਫਿਲਮਾਂ ਵਿਚ ਕੰਮ ਕੀਤਾ ...
ਮਹਾਰਾਸ਼ਟਰ : ਡਾਇਰੈਕਟੋਰੇਟ ਆਫ ਰੈਵੇਨਿਊ ਇੰਟੈਲੀਜੈਂਸ ਨੇ ਲਗਭਗ 6.2 ਕਰੋੜ ਰੁਪਏ ਦੀ ਕੀਮਤ ਦਾ 10 ਕਿਲੋ ਤੋਂ ਵੱਧ ਸੋਨਾ ਕੀਤਾ ਜ਼ਬਤ
. . .  1 day ago
ਚੀਨ ਦੇ ਸਿਚੁਆਨ ਸੂਬੇ 'ਚ ਜ਼ਮੀਨ ਖਿਸਕਣ ਕਾਰਨ 14 ਲੋਕਾਂ ਦੀ ਮੌਤ, 5 ਲਾਪਤਾ
. . .  1 day ago
ਬੀਜਿੰਗ, 4 ਜੂਨ - ਚੀਨ ਦੇ ਦੱਖਣੀ-ਪੱਛਮੀ ਸਿਚੁਆਨ ਸੂਬੇ 'ਚ ਐਤਵਾਰ ਨੂੰ ਜ਼ਮੀਨ ਖਿਸਕਣ ਕਾਰਨ ਘੱਟੋ-ਘੱਟ 14 ਲੋਕਾਂ ਦੀ ਮੌਤ ਹੋ ਗਈ ਅਤੇ ਪੰਜ ਲਾਪਤਾ ਹੋ ਗਏ । 180 ਤੋਂ ਵੱਧ ਬਚਾਅ ਕਰਮਚਾਰੀਆਂ ਨੂੰ ...
ਅਮਰੀਕੀ ਰੱਖਿਆ ਸਕੱਤਰ ਲੋਇਡ ਜੇ.ਆਸਟਿਨ III ਰੱਖਿਆ ਭਾਈਵਾਲੀ 'ਤੇ ਮੀਟਿੰਗ ਲਈ ਦਿੱਲੀ ਪਹੁੰਚੇ
. . .  1 day ago
ਗ਼ਲਤੀ ਨਾਲ ਪਾਕਿਸਤਾਨ ਦਾਖਲ ਹੋਇਆ ਕਲਾਨੌਰ ਦਾ ਨੌਜਵਾਨ 3 ਸਾਲ ਬਾਅਦ ਘਰ ਪਰਤਿਆ
. . .  1 day ago
ਕਲਾਨੌਰ, 4 ਜੂਨ (ਪੁਰੇਵਾਲ)-ਕਰੀਬ 3 ਸਾਲ ਪਹਿਲਾਂ ਘਰੋਂ ਮੱਛੀਆਂ ਫੜਨ ਲਈ ਗਿਆ ਜ਼ਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਬਲਾਕ ਕਲਾਨੌਰ ਦੇ ਪਿੰਡ ਕਾਮਲਪੁਰ ਵਾਸੀ ਨੌਜਵਾਨ ਗ਼ਲਤੀ ਨਾਲ ਪਾਕਿਸਤਾਨ ਦੀ ਸਰਹੱਦ ਪਾਰ ਗਿਆ ਸੀ ...
"ਮਾਲ ਦੀ ਰੇਲਗੱਡੀ ਪਟੜੀ ਤੋਂ ਨਹੀਂ ਉਤਰੀ, ਸਿਰਫ ਕੋਰੋਮੰਡਲ ਐਕਸਪ੍ਰੈਸ ਦੀ ਹੀ ਹੋਈ ਦੁਰਘਟਨਾ": ਰੇਲਵੇ ਬੋਰਡ
. . .  1 day ago
ਓਡੀਸ਼ਾ ਸਰਕਾਰ ਵਲੋਂ ਰਿਸ਼ਤੇਦਾਰਾਂ ਨੂੰ ਲਾਸ਼ਾਂ ਦੀ ਪਛਾਣ ਕਰਨ ਦੀ ਅਪੀਲ
. . .  1 day ago
ਭੁਵਨੇਸ਼ਵਰ, 4 ਜੂਨ -ਓਡੀਸ਼ਾ ਸਰਕਾਰ ਨੇ ਵੱਖ-ਵੱਖ ਰਾਜਾਂ ਦੇ ਲੋਕਾਂ ਨੂੰ ਓਡੀਸ਼ਾ ਦੇ ਬਾਲਾਸੋਰ ਵਿਚ ਦਰਦਨਾਕ ਰੇਲ ਹਾਦਸੇ ਵਿਚ ਮ੍ਰਿਤਕਾਂ ਦੀਆਂ ਲਾਸ਼ਾਂ ਦੀ ਪਛਾਣ ਅਤੇ ਦਾਅਵਾ ਕਰਨ ਦੀ ਅਪੀਲ ਕੀਤੀ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 11 ਚੇਤ ਸੰਮਤ 555

ਗੁਰਦਾਸਪੁਰ / ਬਟਾਲਾ / ਪਠਾਨਕੋਟ

ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ ਸ਼ਹੀਦੀ ਦਿਵਸ ਮੌਕੇ ਵੱਖ-ਵੱਖ ਥਾੲੀਂ ਸ਼ਰਧਾਂਜਲੀਆਂ ਭੇਟ

ਬਟਾਲਾ, 23 ਮਾਰਚ (ਕਾਹਲੋਂ)-ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਤਹਿਸੀਲ ਬਟਾਲਾ ਵਲੋਂ ਸੁਖਦੇਵ ਸਿੰਘ ਭੀਖੋਵਾਲੀ, ਸੁੱਚਾ ਮਸੀਹ ਵਿਰਕ ਦੀ ਅਗਵਾਈ ਹੇਠ ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ ਦਾ ਸ਼ਹੀਦੀ ਦਿਵਸ ਮੌਕੇ ਇਨਕਲਾਬੀ ਸ਼ਰਧਾਂਜਲੀ ਭੇਟ ਕੀਤੀਆਂ ਗਈਆਂ | ਇਸ ਮੌਕੇ ਸਭਾ ਦੇ ਸੂਬਾਈ ਜਾਇੰਟ ਸਕੱਤਰ ਸ਼ਮਸ਼ੇਰ ਸਿੰਘ ਨਵਾਂ ਪਿੰਡ ਨੇ ਕਿਹਾ ਕਿ ਸ਼ਹੀਦੇ ਆਜਮ ਭਗਤ ਸਿੰਘ, ਰਾਜਗੁਰੂ, ਸੁਖਦੇਵ ਨੇ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਆਪਣੀ ਕੁਰਬਾਨੀ ਦਿੱਤੀ ਅਤੇ ਸਾਮਰਾਜ ਨੂੰ ਦੇਸ਼ ਤੋਂ ਬਾਹਰ ਕੱਢ ਕੇ ਇਥੇ ਕਿਰਤੀ ਲੋਕਾਂ ਦਾ ਰਾਜ ਪ੍ਰਬੰਧ ਲਿਆਉਣਾ ਚਾਹੁੰਦੇ ਸਨ, ਜਿਸ ਵਿਚ ਸਭ ਲਈ ਮੁਫ਼ਤ ਸਿੱਖਿਆ, ਰੁਜ਼ਗਾਰ, ਸਿਹਤ ਸੇਵਾਵਾਂ, ਜਾਤ-ਪਾਤ ਦਾ ਖਾਤਮਾ, ਅਮੀਰੀ-ਗਰੀਬੀ ਦਾ ਪਾੜਾ ਦਾ ਖਾਤਮਾ ਅਤੇ ਮਨੁੱਖ ਹੱਥੋਂ ਮਨੁੱਖ ਦੀ ਲੁੱਟ ਦੇ ਖਾਤਮੇ ਦੀ ਗੱਲ ਕੀਤੀ ਸੀ, ਪਰ ਦੇਸ਼ ਦੀ ਆਜ਼ਾਦੀ ਤੋਂ ਬਆਦ ਰਾਜਸੱਤਾ 'ਤੇ ਕਾਬਜ਼ ਹੋਈਆਂ ਸਰਕਾਰਾਂ ਦੀਆਂ ਲੋਕ ਵਿਰੋਧੀ ਨੀਤੀਆਂ ਕਾਰਨ ਦੇਸ਼ ਵਿਚ ਮਹਿੰਗਾਈ, ਬੇਰੁਜ਼ਗਾਰੀ, ਭੁੱਖਮਾਰੀ, ਭਿ੍ਸ਼ਟਾਚਾਰ, ਨਸ਼ੇ ਅਤੇ ਗੁੰਡਾਗਰਦੀ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ ਅਤੇ ਸਿੱਖਿਆ, ਸਿਹਤ ਸਹੂਲਤਾਂ ਆਮ ਲੋਕਾਂ ਦੀ ਪਹੁੰਚ ਤੋਂ ਬਾਹਰ ਜਾ ਚੱੁਕੀਆਂ ਹਨ | ਇਸ ਮੌਕੇ ਜਗਤਾਰ ਸਿੰਘ ਮੁਗਲ, ਗੁਰਵਿੰਦਰ ਸਿੰਘ ਸੰਨੀ ਨਵਾਂ ਪਿੰਡ, ਸਾਹਿਲਪੀਤ ਸਿੰਘ ਭੀਖੋਵਾਲੀ, ਹਰਮਨਦੀਪ ਸਿੰਘ ਨਵਾਂ ਪਿੰਡ, ਸਾਗਰ ਭੀਖੋਵਾਲੀ, ਅਰਪਨ ਵਿਰਕ, ਮਨਪੀਤ ਸਿੰਘ ਭਾਗੋਵਾਲ, ਵਿਸ਼ਾਲ ਵਿਰਕ, ਅਭੈ ਨਵਾਂ ਪਿੰਡ, ਸਾਹਿਲਪੀਤ ਸਿੰਘ ਮੰਡਾਰ ਆਦਿ ਹਾਜ਼ਰ ਸਨ |
ਗੁਰਦਾਸਪੁਰ, (ਆਰਿਫ਼)-ਸੁਖਜਿੰਦਰ ਗਰੁੱਪ ਆਫ਼ ਇੰਸਟੀਚਿਊਟ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ | ਸਮਾਗਮ ਦੌਰਾਨ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਡਿਪਟੀ ਕਮਿਸ਼ਨਰ ਡਾ: ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ 'ਚ ਸ਼ਹੀਦ ਭਗਤ ਸਿੰਘ ਤੇ ਉਸ ਦੇ ਸਾਥੀਆਂ ਦੇ ਯੋਗਦਾਨ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ | ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੇ ਹੋਰ ਸਮਾਜਿਕ ਬੁਰਾਈਆਂ ਖ਼ਿਲਾਫ਼ ਇਨਕਲਾਬ ਲਿਆਉਣ ਦੀ ਲੋੜ ਹੈ | ਡਿਪਟੀ ਕਮਿਸ਼ਨਰ ਵਲੋਂ ਅੱਜ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਐਲਾਨ ਕੀਤਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨੌਜਵਾਨਾਂ ਲਈ ਸ਼ਹੀਦ ਭਗਤ ਸਿੰਘ ਫੈਲੋਸ਼ਿਪ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਜਾਵੇਗੀ | ਐੱਸ.ਐੱਸ.ਪੀ. ਦਯਾਮਾ ਹਰੀਸ਼ ਓਮ ਪ੍ਰਕਾਸ਼ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਉਹ ਕੌਮੀ ਨਾਇਕ ਹਨ ਜੋ ਹਮੇਸ਼ਾ ਦੇਸ਼ ਵਾਸੀਆਂ ਦੇ ਪ੍ਰੇਰਨਾ ਸਰੋਤ ਰਹਿਣਗੇ | ਉਨ੍ਹਾਂ ਨੇ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਆਓ ਸਾਰੇ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਦਾ ਦੇਸ਼ ਸਿਰਜਣ 'ਚ ਆਪਣਾ ਯੋਗਦਾਨ ਪਾਈਏ | ਇਸ ਤੋਂ ਪਹਿਲਾਂ ਤਜਿੰਦਰਪਾਲ ਸਿੰਘ ਸੰਧੂ ਜਨਰਲ ਸਕੱਤਰ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਅਤੇ ਪ੍ਰੋ: ਰਾਜ ਕੁਮਾਰ ਸ਼ਰਮਾ ਸਕੱਤਰ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਨੇ ਵੀ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਜੀਵਨ ਬਾਰੇ ਚਾਨਣਾ ਪਾਇਆ | ਸਵਿੰਦਰ ਸਿੰਘ ਗਿੱਲ ਚੇਅਰਮੈਨ ਸੁਖਜਿੰਦਰ ਗੁਰੱਪ ਵਲੋਂ ਆਏ ਮਹਿਮਾਨਾਂ ਨੂੰ ਜੀ ਆਇਆਂ ਕਿਹਾ | ਸੁਖਜਿੰਦਰ ਗੁਰੱਪ ਅਤੇ ਐੱਸ.ਐੱਸ.ਐਮ ਕਾਲਜ ਦੀਨਾਨਗਰ ਦੇ ਵਿਦਿਆਰਥੀਆਂ ਵਲੋਂ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਜੀਵਨ ਬਾਰੇ ਚਾਨਣਾ ਪਾਇਆ ਤੇ ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਗੀਤ ਤੇ ਜੋਸ਼ੀਲੀ ਵਾਰ ਪੇਸ਼ ਕੀਤੀ | ਅਖੀਰ ਵਿਚ ਜ਼ਿਲ੍ਹਾ ਪੁਲਿਸ ਵਲੋਂ ਸ਼ਹੀਦ ਸਤਿਕਾਰ ਅਤੇ ਸ਼ਾਂਤੀ ਮਾਰਚ ਕੱਢਿਆ ਗਿਆ, ਜਿਸ ਨੰੂ ਡਿਪਟੀ ਕਮਿਸ਼ਨਰ ਅਤੇ ਐੱਸ.ਐੱਸ.ਪੀ ਵਲੋਂ ਰਵਾਨਾ ਕੀਤਾ ਗਿਆ ਜੋ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿਚੋਂ ਲੰਘਿਆ | ਇਸ ਮੌਕੇ ਐੱਸ.ਡੀ.ਐਮ ਅਮਨਦੀਪ ਕੌਰ ਘੁੰਮਣ, ਚੇਅਰਮੈਨ ਮੋਹਿਤ ਮਹਾਜਨ ਗੋਲਡਨ ਗਰੁੱਪ, ਪ੍ਰੋ: ਸੋਨੂੰ, ਪ੍ਰੋ: ਪ੍ਰਬੋਧ ਗਰੋਵਰ, ਡਾ: ਸ਼ਾਮ ਸਿੰਘ, ਹਰਮਨਪ੍ਰੀਤ ਸਿੰਘ, ਦਮਨਜੀਤ ਸਿੰਘ, ਡਾ: ਸੁਜਾਨ ਸਿੰਘ ਬਟਾਲਾ, ਡਾ: ਸੁਖਵਿੰਦਰ ਕੌਰ ਅਤੇ ਹੋਰ ਅਧਿਕਾਰੀ ਹਾਜ਼ਰ ਸਨ |
ਦਸਮੇਸ਼ ਪਬਲਿਕ ਸਕੂਲ ਕੋਟਲੀ ਸੂਰਤ ਮੱਲ੍ਹੀ ਵਿਖੇ ਸ਼ਹੀਦ ਭਗਤ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ
ਬਟਾਲਾ, (ਕਾਹਲੋਂ)-ਭਾਰਤ ਦੇਸ਼ ਨੂੰ ਗੁਲਾਮੀ ਦੀਆਂ ਜੰਜ਼ੀਰਾਂ ਤੋਂ ਮੁਕਤ ਕਰਵਾਉਣ ਲਈ ਸ਼ਹੀਦ ਹੋਣ ਵਾਲੇ ਅਮਰ ਸ਼ਹੀਦ ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਉਣ ਲਈ ਵਿਸ਼ੇਸ਼ ਪ੍ਰੋਗਰਾਮ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਕੋਟਲੀ ਸੂਰਤ ਮੱਲੀ ਵਿਖੇ ਹੋਇਆ | ਡਾਇਰੈਕਟਰ ਕਰਨਪਾਲ ਸਿੰਘ ਨੇ ਕਿਹਾ ਕਿ ਸ਼ਹੀਦ ਕੌਮ ਦਾ ਸਰਮਾਇਆ ਹੁੰਦੇ ਹਨ ਅਤੇ ਜ਼ਿੰਦਾ ਕੌਮਾਂ ਹਮੇਸ਼ਾ ਹੀ ਆਪਣੇ ਸ਼ਹੀਦਾਂ ਨੂੰ ਯਾਦ ਰੱਖਦੀਆਂ ਹਨ | ਸ: ਭਗਤ ਸਿੰਘ ਦੀ ਫੋਟੋ ਨੂੰ ਫੁੱਲਾਂ ਦੀ ਵਰਖਾ ਕਰਕੇ ਸਿਜਦਾ ਕਰਦਿਆਂ ਸਕੂਲ ਦੇ ਐੱਮ.ਡੀ. ਅਜੇਪਾਲ ਸਿੰਘ ਅਤੇ ਪਿ੍ੰਸੀਪਲ ਦਵਿੰਦਰ ਸਿੰਘ ਫਜਲਾਬਾਦ ਨੇ ਕਿਹਾ ਕਿ ਅੱਜ ਸ਼ਹੀਦ ਭਗਤ ਸਿੰਘ ਅਤੇ ਹੋਰ ਅਨੇਕਾਂ ਹੀ ਸਿਰਲੱਥ ਸੂਰਮਿਆਂ ਦੀਆਂ ਕੁਰਬਾਨੀਆਂ ਕਰਕੇ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ | ਇਸ ਸਮੇਂ ਚੇਅਰਪਰਸਨ ਅਮਰਜੀਤ ਕੌਰ, ਸਕੂਲ ਇੰਚਾਰਜ ਰਜਵੰਤ ਕੌਰ ਦਾਲਮ, ਸੀਨੀਅਰ ਅਧਿਆਪਕ ਜਗਜੀਤ ਕੌਰ, ਜੋਤੀ ਸ਼ਰਮਾ ਡੇਰਾ ਬਾਬਾ ਨਾਨਕ, ਜਗਪਾਲ ਸਿੰਘ ਕੁਆਰਡੀਨੇਟਰ, ਡੀ.ਪੀ.ਈ. ਜਗਪਾਲ ਸਿੰਘ ਸ਼ਾਹਪੁਰ ਗੋਰਾਇਆ, ਸੰਦੀਪ ਕੌਰ, ਮਮਤਾ ਸ਼ਰਮਾ, ਕੁਲਵਿੰਦਰ ਕੌਰ, ਸੁਭਨੀਤ ਕੌਰ, ਕਵਲਜੀਤ ਕੌਰ, ਹਰੀਸ਼ ਵਰਮਾ, ਗਗਨਦੀਪ ਸਿੰਘ, ਨਿਤਿਸ਼ ਸ਼ਰਮਾ, ਸਹਿਜ, ਰਾਜਵਿੰਦਰ ਕੌਰ, ਜੀਵਨ ਜੋਤੀ, ਕਿਰਨਦੀਪ ਕੌਰ, ਕਰਮਜੀਤ ਕੌਰ ਆਦਿ ਹਾਜ਼ਰ ਸਨ |
ਗੁਰਦਾਸਪੁਰ, (ਆਰਿਫ਼)-ਰਾਮ ਸਿੰਘ ਦੱਤ ਯਾਦਗਾਰ ਹਾਲ ਦੇਸ਼ ਭਗਤ ਸੁਸਾਇਟੀ ਰਜਿ. ਵਲੋਂ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ | ਜਿਸ ਵਿਚ ਸ਼ਹੀਦ ਭਗਤ ਸਿੰਘ ਦੇ ਵਾਰਸਾਂ ਵਲੋਂ ਸ਼ਹੀਦ ਭਗਤ ਸਿੰਘ, ਰਾਜਗੁਰੂ ਦੇ ਸੁਖਦੇਵ ਨੰੂ ਯਾਦ ਕੀਤਾ ਗਿਆ | ਇਸ ਸਮਾਗਮ ਦੀ ਪ੍ਰਧਾਨਗੀ ਵੱਸਣ ਸਿੰਘ ਪ੍ਰਧਾਨ, ਰਘਬੀਰ ਸਿੰਘ ਪਕੀਵਾਂ, ਸਤਬੀਰ ਸਿੰਘ ਸੁਲਤਾਨੀ, ਬਲਬੀਰ ਸਿੰਘ ਕੱਤੋਵਾਲ ਤੇ ਬਲਬੀਰ ਸਿੰਘ ਉੱਚਾ ਧਕਾਲਾ ਵਲੋਂ ਕੀਤੀ ਗਈ |
ਇਸ ਮੌਕੇ ਸ਼ਮਸ਼ੇਰ ਸਿੰਘ ਨਵਾਂ ਪਿੰਡ, ਅਮਰ ਕ੍ਰਾਂਤੀ, ਗੁਲਜ਼ਾਰ ਸਿੰਘ ਬਸੰਤ ਕੋਟ, ਐਸ.ਪੀ.ਸਿੰਘ ਗੋਸਲ, ਡਾ: ਅਨੂਪ ਸਿੰਘ, ਮੱਖਣ ਸਿੰਘ ਕੁਹਾੜ, ਅਮਰਜੀਤ ਸ਼ਾਸਤਰੀ, ਸੁਰਿੰਦਰ ਸਿੰਘ ਕੋਠੇ, ਗੁਰਦੀਪ ਸਿੰਘ, ਅਵਤਾਰ ਸਿੰਘ, ਡਾ: ਜਗਜੀਵਨ ਲਾਲ, ਤਰਲੋਕ ਸਿੰਘ ਬਹਿਰਾਮਪੁਰ, ਗੁਰਚਰਨ ਸਿੰਘ ਵਾਲੀਆ, ਸ਼ਿਵ ਕੁਮਾਰ, ਅਜੀਤ ਸਿੰਘ ਹੁੰਦਲ, ਸਿਮਰਨ ਸਿੰਘ ਨੇ ਸ਼ਹੀਦਾਂ ਦੀ ਸ਼ਹਾਦਤ 'ਤੇ ਚਾਨਣਾ ਪਾਇਆ | ਆਗੂਆਂ ਨੇ ਕਿਹਾ ਕਿ 23 ਮਾਰਚ ਦੇ ਸ਼ਹੀਦਾਂ ਦੀ ਵਿਚਾਰਧਾਰਾ ਨੰੂ ਲੋਕਾਂ ਤੱਕ ਲੈ ਕੇ ਜਾਣਾ ਹੀ ਉਨ੍ਹਾਂ ਨੰੂ ਅਸਲ ਸ਼ਰਧਾਂਜਲੀ ਹੈ | ਸਟੇਜ ਦੇ ਫ਼ਰਜ਼ ਸੁਖਦੇਵ ਸਿੰਘ ਭਾਗੋਕਾਵਾਂ ਨੇ ਨਿਭਾਏ | ਇਸ ਮੌਕੇ ਕੁਲਜੀਤ ਸਿੰਘ ਰੰਧਾਵਾ, ਸੁਖਦੇਵ ਸਿੰਘ, ਹੀਰਾ ਸਿੰਘ, ਵਿਜੇ ਅਗਨੀਹੋਤਰੀ, ਸੁਭਾਸ਼ ਦੀਵਾਨਾ, ਜੋਗਿੰਦਰ ਪਨਿਆੜ, ਸੁਖਦੇਵ ਰਾਜ, ਬਲਵਿੰਦਰ ਸਿੰਘ, ਰਜਵੰਤ ਕੌਰ, ਕੁਲਵਿੰਦਰ ਸਿੰਘ, ਮੱਖਣ ਸਿੰਘ ਤਿੱਬੜ, ਅਬਨਾਸ਼ ਸਿੰਘ, ਕਪੂਰ ਸਿੰਘ, ਸੁਖਦੇਵ ਸਿੰਘ, ਸੰਤੋਖ ਸਿੰਘ, ਕਪੂਰ ਸਿੰਘ ਘੁੰਮਣ, ਗੁਰਮੀਤ ਸਿੰਘ, ਮਲਕੀਤ ਸਿੰਘ, ਸੁਖਵਿੰਦਰ ਕੌਰ, ਬਲਵਿੰਦਰਪਾਲ, ਜਗਜੀਤ ਸਿੰਘ ਆਦਿ ਹਾਜ਼ਰ ਸਨ |
ਗੁਰਦਾਸਪੁਰ, (ਪੰਕਜ ਸ਼ਰਮਾ)-ਅੱਜ ਸਥਾਨਕ ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਗੁਰਿੰਦਰ ਸਿੰਘ ਕਲਸੀ ਦੀ ਅਗਵਾਈ ਵਿਚ ਐਨ.ਐਸ.ਐਸ. ਵਿਭਾਗ, ਰਾਜਨੀਤੀ ਸ਼ਾਸਤਰ ਵਿਭਾਗ ਅਤੇ ਰੈਡ ਰਿਬਨ ਕਲੱਬ ਵਲੋਂ ਸਾਂਝੇ ਤੌਰ 'ਤੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਸ਼ਹਾਦਤ ਨੂੰ ਸਮਰਪਿਤ ਪ੍ਰੋਗਰਾਮ ਆਯੋਜਿਤ ਕੀਤਾ ਗਿਆ | ਜਿਸ ਵਿਚ ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ ਅਤੇ ਸ਼ਹੀਦ-ਏ-ਆਜ਼ਮ ਦੇ ਫ਼ਲਸਫ਼ੇ ਨੂੰ ਜਿਉਂਦਾ ਰੱਖਣ ਦਾ ਅਹਿਦ ਲਿਆ | ਪ੍ਰੋਗਰਾਮ ਦੀ ਸ਼ੁਰੂਆਤ ਪ੍ਰੋ: ਸੰਦੀਪ ਕੌਰ ਨੇ ਆਪਣੇ ਭਾਸ਼ਣ ਨਾਲ ਕੀਤੀ | ਜਿਸ ਵਿਚ ਉਨ੍ਹਾਂ ਨੇ ਭਗਤ ਸਿੰਘ ਦੀ ਸ਼ਹਾਦਤ, ਵਿਚਾਰਧਾਰਾ ਅਤੇ ਵਰਤਮਾਨ ਸਮੇਂ ਵਿਚ ਇਸ ਦੀ ਸਾਰਥਿਕਤਾ ਨੂੰ ਵਿਦਿਆਰਥੀਆਂ ਨਾਲ ਸਾਂਝਾ ਕੀਤਾ | ਇਸ ਤੋਂ ਮਗਰੋਂ ਵੱਖ-ਵੱਖ ਵਿਦਿਆਰਥੀਆਂ ਨੇ ਕੋਰੀਓਗ੍ਰਾਫੀ, ਕਵਿਤਾ, ਗੀਤ ਅਤੇ ਭਾਸ਼ਣ ਨਾਲ ਭਗਤ ਸਿੰਘ ਦੇ ਜੀਵਨ ਅਤੇ ਆਜ਼ਾਦੀ ਲਈ ਕੀਤੇ ਗਏ ਸੰਘਰਸ਼ ਨੂੰ ਬਿਆਨ ਕੀਤਾ | ਅਖੀਰ ਵਿਚ ਪਿ੍ੰਸੀਪਲ ਗੁਰਿੰਦਰ ਸਿੰਘ ਕਲਸੀ ਅਤੇ ਪ੍ਰੋ: ਮੀਨਾਕਸ਼ੀ ਨੇ ਪ੍ਰੋਗਰਾਮ ਵਿਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਨਕਦ ਰਾਸ਼ੀ ਪ੍ਰਦਾਨ ਕੀਤੀ | ਇਸ ਮੌਕੇ ਪ੍ਰੋ: ਹਰਜੀਤ ਸਿੰਘ, ਪ੍ਰੋ: ਜੋਗਾ ਸਿੰਘ, ਪ੍ਰੋ: ਬਲਜੀਤ ਕੌਰ, ਪ੍ਰੋ: ਦਿਨੇਸ਼, ਰਾਜ ਕੌਰ, ਪ੍ਰੋ: ਹਰਮੀਤ ਕੌਰ, ਮਨਜੀਤ ਕੌਰ, ਡਾ: ਗੁਰਦੀਪ ਸਿੰਘ ਹਾਜ਼ਰ ਸਨ |
ਗੁਰਦਾਸਪੁਰ, (ਪੰਕਜ ਸ਼ਰਮਾ)-ਇਨਸਾਨ ਅਤੇ ਇਨਸਾਨੀਅਤ ਦੀ ਸੇਵਾ ਨੂੰ ਸਮਰਪਿਤ ਟੀਮ ਬਲੱਡ ਡੋਨਰਜ਼ ਸੁਸਾਇਟੀ ਗੁਰਦਾਸਪੁਰ ਅਤੇ ਸਮਾਜਿਕ ਗਤੀਵਿਧੀਆਂ ਸੇਵਾ ਸੁਸਾਇਟੀ ਕਲਾਨੌਰ ਵਲੋਂ ਸਾਂਝੇ ਤੌਰ 'ਤੇ ਸ਼ਹੀਦ ਏ ਆਜ਼ਮ ਸ. ਭਗਤ ਸਿੰਘ, ਸੁਖਦੇਵ, ਰਾਜਗੁਰੂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੁਰਾਣਾ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਇਕ ਖ਼ੂਨਦਾਨ ਕੈਂਪ ਲਗਾਇਆ ਗਿਆ | ਜਿਸ ਵਿਚ ਸੀ.ਜੀ.ਐਮ ਅਤੇ ਸਿਵਲ ਜੱਜ ਮੈਡਮ ਨਵਦੀਪ ਕੌਰ ਗਿੱਲ ਨੇ ਮੁੱਖ ਮਹਿਮਾਨ ਦੇ ਤੌਰ 'ਤੇ ਸ਼ਾਮਿਲ ਹੋ ਕੇ ਖ਼ੂਨਦਾਨੀਆਂ ਨੂੰ ਅਸ਼ੀਰਵਾਦ ਦਿੱਤਾ ਅਤੇ ਕੈਂਪ ਦੀ ਸ਼ੁਰੂਆਤ ਕੀਤੀ | ਇਸ ਕੈਂਪ ਵਿਚ ਬਲੱਡ ਬੈਂਕ ਗੁਰਦਾਸਪੁਰ ਦੇ ਬੀ.ਟੀ.ਓ. ਡਾ: ਪੂਜਾ ਖੋਸਲਾ ਦੀ ਅਗਵਾਈ ਹੇਠ ਬਲੱਡ ਟੀਮ ਵਲੋਂ 65 ਦੇ ਕਰੀਬ ਯੂਨਿਟ ਖ਼ੂਨ ਇਕੱਤਰ ਕੀਤਾ ਗਿਆ | ਇਸ ਕੈਂਪ ਨੂੰ ਸਫਲ ਬਣਾਉਣ ਲਈ ਜੇ.ਕੇ. ਸੁਸਾਇਟੀ ਫ਼ਾਰ ਪ੍ਰਮੋਸ਼ਨ ਆਫ਼ ਯੂਥ ਗੁਰਦਾਸਪੁਰ ਦੇ ਪ੍ਰੋਜੈਕਟ ਮੈਨੇਜਰ ਮੈਡਮ ਰਜਨੀ ਸ਼ਰਮਾ ਅਤੇ ਸੈਂਟਰ ਇੰਚਾਰਜ ਮੈਡਮ ਵਰਿੰਦਰ ਕੌਰ, ਸੇਵਾ ਭਾਰਤ ਦੀ ਮੁੱਖ ਕਾਰਜਕਰਤਾ ਰੇਨੂੰ ਬਾਲਾ ਨੇ ਵਿਸ਼ੇਸ਼ ਤੌਰ 'ਤੇ ਯੋਗਦਾਨ ਦਿੱਤਾ ਗਿਆ | ਇਸ ਤੋਂ ਬਾਅਦ ਸੁਸਾਇਟੀ ਵਲੋਂ ਖ਼ੂਨਦਾਨੀਆਂ ਨੂੰ ਸਨਮਾਨ ਚਿੰਨ੍ਹ ਦੇ ਸਨਮਾਨਿਤ ਕੀਤਾ ਗਿਆ | ਇਸ ਕੈਂਪ ਦੀ ਅਗਵਾਈ ਬਲੱਡ ਡੋਨਰਜ਼ ਸੁਸਾਇਟੀ ਗੁਰਦਾਸਪੁਰ ਦੇ ਜ਼ਿਲ੍ਹਾ ਯੂਥ ਪ੍ਰਧਾਨ ਕੇ.ਪੀ.ਐੱਸ. ਬਾਜਵਾ, ਮੁੱਖ ਸਲਾਹਕਾਰ ਅਵਤਾਰ ਸਿੰਘ ਉਰਫ਼ ਰਾਜੂ ਘੁੰਮਣ, ਜਨਰਲ ਸਕੱਤਰ ਪ੍ਰਵੀਨ ਅੱਤਰੀ, ਸਹਾਇਕ ਖ਼ਜ਼ਾਨਚੀ ਆਦਰਸ਼ ਕੁਮਾਰ ਨੇ ਸਾਂਝੇ ਤੌਰ 'ਤੇ ਕੀਤੀ | ਮੌਕੇ 'ਤੇ ਸੁਸਾਇਟੀ ਦੇ ਸੇਵਾਦਾਰ ਰਾਜੇਸ਼ ਬੱਬੀ, ਸਮਾਜਿਕ ਗਤੀਵਿਧੀਆਂ ਸੇਵਾ ਸੁਸਾਇਟੀ ਕਲਾਨੌਰ ਦੇ ਸੇਵਾਦਾਰ ਗੁਰਸ਼ਰਨਜੀਤ ਸਿੰਘ ਪੁਰੇਵਾਲ, ਕੋਰ ਕਮੇਟੀ ਮੈਂਬਰ ਸੁਨੀਲ ਕੁਮਾਰ, ਹਰਪ੍ਰੀਤ ਸਿੰਘ ਰਾਨੂੰ, ਨਿਸ਼ਚਿੰਤ ਕੁਮਾਰ, ਡਾ: ਅਰਜਨ ਭੰਡਾਰੀ, ਐਡਵੋਕੇਟ ਮੁਨੀਸ਼ ਕੁਮਾਰ, ਖ਼ਜ਼ਾਨਚੀ ਦਵਿੰਦਰਜੀਤ ਸਿੰਘ, ਸੰਦੀਪ ਸਿੰਘ ਬੋਪਾਰਾਏ ਆਦਿ ਮੈਂਬਰ ਵੀ ਸੇਵਾ ਵਿਚ ਹਾਜ਼ਰ ਰਹੇ |
ਕੈਂਬਿ੍ਜ ਇੰਟਰਨੈਸ਼ਨਲ ਸਕੂਲ 'ਚ ਮਨਾਇਆ ਸ਼ਹੀਦੀ ਦਿਵਸ
ਜੌੜਾ ਛੱਤਰਾਂ, (ਪਰਮਜੀਤ ਸਿੰਘ ਘੁੰਮਣ)-ਦੇਸ਼ ਦੇ ਮਹਾਨ ਸ਼ਹੀਦ ਅਤੇ ਦੇਸ਼ ਭਗਤ ਸ਼ਹੀਦ ਸ. ਭਗਤ ਸਿੰਘ ਜੀ ਦੇ ਸ਼ਹੀਦੀ ਦਿਵਸ ਨੰੂ ਸਮਰਪਿਤ ਇਕ ਪ੍ਰੋਗਰਾਮ ਅੱਜ ਕੈਂਬਿ੍ਜ ਇੰਟਰਨੈਸ਼ਨਲ ਸਕੂਲ ਗੁਰਦਾਸਪੁਰ ਵਿਖੇ ਕਰਵਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਦੇ ਡਾਇਰੈਕਟਰ ਰਿਸ਼ੀ ਕੋਸ਼ਰ ਵਲੋਂ ਦੱਸਿਆ ਗਿਆ ਕਿ ਨਵੀਂ ਪੀੜ੍ਹੀ ਨੰੂ ਦੇਸ਼ ਦੇ ਮਹਾਨ ਸ਼ਹੀਦਾਂ ਦੀਆਂ ਯਾਦਾਂ ਨੰੂ ਮਨਾ ਕੇ ਉਨ੍ਹਾਂ ਵਲੋਂ ਦੇਸ਼ ਦੀ ਆਜ਼ਾਦੀ ਲਈ ਪਾਏ ਯੋਗਦਾਨ ਦਾ ਪਤਾ ਇਨ੍ਹਾਂ ਪ੍ਰੋਗਰਾਮ ਤਹਿਤ ਆਸਾਨੀ ਨਾਲ ਲੱਗਦਾ ਹੈ | ਇਸ ਲਈ ਸਕੂਲ ਵਿਚ ਅੱਜ ਸ਼ਹੀਦੀ ਦਿਵਸ 'ਤੇ ਇਕ ਪ੍ਰੋਗਰਾਮ ਕਰਵਾਇਆ ਗਿਆ | ਜਿਸ ਵਿਚ ਸਕੂਲ 'ਚ ਪੜ੍ਹਦੇ ਨੰਨ੍ਹੇ ਮੁੰਨੇ ਬੱਚਿਆਂ ਵਲੋਂ ਵੱਖ-ਵੱਖ ਤਰ੍ਹਾਂ ਦੀ ਪੇਸ਼ਕਾਰੀ ਕਰਕੇ ਸ਼ਹੀਦਾਂ ਦੇ ਜੀਵਨ ਤੇ ਦੇਸ਼ ਪ੍ਰਤੀ ਪ੍ਰੇਮ ਨੰੂ ਉਜਾਗਰ ਕੀਤਾ | ਇਸ ਮੌਕੇ ਉਨ੍ਹਾਂ ਅਪੀਲ ਕੀਤੀ ਕਿ ਸਾਨੰੂ ਆਪਣੇ ਦੇਸ਼ ਦੇ ਮਹਾਨ ਸ਼ਹੀਦਾਂ ਤੋਂ ਪ੍ਰੇਰਿਤ ਹੋ ਕੇ ਦੇਸ਼ ਦੇ ਵਧੀਆ ਨਾਗਰਿਕ ਬਣਨਾ ਚਾਹੀਦਾ ਹੈ |
ਕਿਸਾਨ ਮਜ਼ਦੂਰ ਜਥੇਬੰਦੀ ਵਲੋਂ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦਾ ਸ਼ਹੀਦੀ ਦਿਵਸ ਦਿਨ ਮਨਾਇਆ
ਭੈਣੀ ਮੀਆਂ ਖਾਂ, (ਜਸਬੀਰ ਸਿੰਘ ਬਾਜਵਾ)-ਸ਼ਹੀਦ-ਏ-ਆਜ਼ਮ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਦੀ ਸ਼ਹੀਦੀ ਨੂੰ 92 ਸਾਲ ਹੋ ਚੁੱਕੇ ਹਨ, ਪਰ ਉਨ੍ਹਾਂ ਵਲੋਂ ਦੇਸ਼ ਵਾਸੀਆਂ ਲਈ ਦੇਖੇ ਸੁਪਨਿਆਂ ਦਾ ਭਾਰਤ ਅੱਜ ਤੱਕ ਨਹੀਂ ਬਣ ਪਾਇਆ ਤੇ ਅੱਜ ਦੇਸ਼ ਦਾ ਕਿਸਾਨ ਮਜ਼ਦੂਰ ਪਹਿਲਾਂ ਤੋਂ ਵੀ ਬੁਰੀ ਹਾਲਤ ਵਿਚ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ੋਨ ਸੰਤ ਬਾਬਾ ਲਾਲ ਸਿੰਘ ਕੁੱਲੀ ਵਾਲੇ ਦੇ ਪ੍ਰਧਾਨ ਜਸਬੀਰ ਸਿੰਘ ਗੁਰਾਇਆ, ਜਰਨਲ ਸਕੱਤਰ ਕੈਪਟਨ ਸਮਿੰਦਰ ਸਿੰਘ ਨੇ ਕਿਸਾਨਾਂ ਦੇ ਭਰਵੇਂ ਇਕੱਠ ਵਿਚ ਕੀਤਾ | ਉਨ੍ਹਾਂ ਕਿਹਾ ਕਿ ਸ਼ਹੀਦਾਂ ਦੇ ਪੈਗਾਮ ਅਤੇ ਉਨ੍ਹਾਂ ਦੀ ਸੋਚ ਨੂੰ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣ ਲਈ ਜਥੇਬੰਦੀ ਵਲੋਂ ਅੱਜ ਪਿੰਡ ਝੰਡਾ ਲੁਬਾਣਾ ਵਿਖੇ ਸ਼ਹੀਦੀ ਦਿਹਾੜਾ ਮਨਾਇਆ ਗਿਆ ਹੈ | ਇਸ ਮੌਕੇ ਜ਼ਿਲ੍ਹਾ ਆਗੂ ਗੁਰਪ੍ਰੀਤ ਨਾਨੋਵਾਲ, ਜਰਨੈਲ ਸਿੰਘ ਲਾਧੂਪੁਰ, ਸਲਵਿੰਦਰ ਸਿੰਘ ਰਿਆੜ, ਰਮੇਸ਼ ਚੰਦਰ ਸ਼ਰਮਾ ਨੇ ਕਿਹਾ ਕਿ ਆਮ ਭਾਰਤੀ ਲਈ ਅੱਜ ਅਤੇ 1947 ਤੋਂ ਪਹਿਲਾਂ ਦੀ ਸਿਆਸਤ ਵਿਚ ਕੁਝ ਨਹੀਂ ਬਦਲਿਆ | ਕਿਸਾਨ ਆਗੂਆਂ ਕਿਹਾ ਕਿ 29 ਮਾਰਚ ਨੂੰ ਜਥੇਬੰਦੀ ਵਲੋਂ ਲੋਕ ਹਿੱਤਾਂ ਵਿਚ ਲੜੇ ਗਏ ਸੰਘਰਸ਼ਾਂ ਦੌਰਾਨ ਜਾਨ ਦੀ ਕੁਰਬਾਨੀ ਦੇਣ ਵਾਲੇ ਸ਼ਹੀਦ ਅੰਗਰੇਜ਼ ਸਿੰਘ ਬਾਕੀਪੁਰ ਸਮੇਤ ਸਭ ਸ਼ਹੀਦਾਂ ਦੀ ਯਾਦ ਵਿਚ ਜ਼ਿਲ੍ਹਾ ਪੱਧਰੀ ਵੱਡੇ 'ਤੇ ਮਿਸਾਲੀ ਇੱਕਠ ਕਰਕੇ ਯਾਦਗਾਰੀ ਪ੍ਰੋਗਰਾਮ ਕੀਤੇ ਜਾਣਗੇ | ਇਸ ਮੌਕੇ ਨਿਸ਼ਾਨ ਸਿੰਘ ਮੇਹੜੇ, ਬਲਵਿੰਦਰ ਸਿੰਘ ਮੁੱਲਾਂਵਾਲ, ਰਘਵੀਰ ਸਿੰਘ ਗੋਰਸ਼ੀਆ, ਨਿਸ਼ਾਨ ਸਿੰਘ, ਤਰਲੋਚਨ ਸਿੰਘ, ਤਰਸੇਮ ਸਿੰਘ ਬਾਊ, ਗੁਰਪ੍ਰੀਤ ਕੌਰ ਕੋਟਲੀ, ਕੁਲਵਿੰਦਰ ਕੌਰ, ਰੇਸ਼ਮ ਸਿੰਘ ਅਤੇ ਬਲਬੀਰ ਸਿੰਘ ਆਦਿ ਹਾਜ਼ਰ ਸਨ |
ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਖ਼ੂਨਦਾਨ ਕੈਂਪ ਲਗਾਇਆ
ਧਾਰੀਵਾਲ, (ਜੇਮਸ ਨਾਹਰ)-ਸਥਾਨਕ ਸ਼ਹਿਰ ਦੇ ਰਘੂਨਾਥ ਮੰਦਰ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸੁਖਦੇਵ ਸਿੰਘ ਅਤੇ ਰਾਜਗੁਰੂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਖ਼ੂਨਦਾਨ ਕੈਂਪ ਜਾਨਿਸ਼ ਮਹਾਜਨ, ਨੌਬੀ ਮੱਲ੍ਹੀ, ਭਾਗ ਸਿੰਘ ਅਤੇ ਦਾਨਿਸ਼ ਸਲਵਾਨ ਦੀ ਅਗਵਾਈ ਵਿਚ ਸਿਵਲ ਹਸਪਤਾਲ ਗੁਰਦਸਪੁਰ ਦੀ ਟੀਮ ਡਾ. ਮਹੋਬਤਪਾਲ ਸਿੰਘ, ਐੱਮ.ਐੱਲ.ਟੀ. ਰਾਨਾ ਸਿੰਘ, ਗੌਰਵ ਕੁਮਾਰ, ਸਟਾਫ਼ ਹਰਜੀਤ ਸਿੰਘ ਦੇ ਸਹਿਯੋਗ ਨਾਲ ਲਗਾਇਆ ਗਿਆ, ਜਿਸ ਵਿਚ ਇਲਾਕੇ ਦੇ ਨੌਜਵਾਨਾਂ ਅਤੇ ਇਲਾਕਾ ਵਾਸੀਆ ਵਲੋਂ ਖੂਨ ਦਾਨ ਕੀਤਾ ਗਿਆ | ਇਸ ਮੌਕੇ ਬਲਾਕ ਪ੍ਰਧਾਨ ਭੁਪਿੰਦਰ ਸਿੰਘ ਰਿੰਕਾ, ਕੌਂਸਲਰ ਰਾਜਿੰਦਰ ਕੁਮਾਰ ਲਵਲੀ, ਡਾ. ਗੁਰਿੰਦਰ ਗਿੱਲ, ਨਵਨੀਤ ਵਿਜ, ਸੁਰਿੰਦਰ ਸ਼ਰਮਾ, ਜਨਿਸ਼ ਮਹਾਜਨ, ਸੰਜੀਵ ਮਹਾਜਨ, ਅੰਕਿਤ ਮਹਾਜਨ, ਅਜੇ ਮਸਤਾਨਾ, ਭਾਗ ਸਿੰਘ ਮਠਾਰੂ, ਨੌਬੀ ਮਲ੍ਹੀ, ਸਲਵਾਨ ਹਸਪਤਾਲ ਦੇ ਡਾਕਟਰ ਦਾਨਿਸ਼ ਸਲਵਾਨ, ਕਪਿਲ ਖੰਨਾ, ਰਮੇਸ਼ ਮਸਤਾਨਾ, ਨਗਰ ਕੌਂਸਲ ਧਾਰੀਵਾਲ ਦੇ ਪ੍ਰਧਾਨ ਅਸ਼ਵਨੀ ਦੁੱਗਲ, ਨਵੀਨ ਪੁਰੀ, ਕੁਲਵੰਤ ਸਿੰਘ ਦੀਪੇਵਾਲ, ਵਿਸ਼ਾਲ ਕੁਮਾਰ ਲੱਕੀ ਢਾਬਾ, ਸਮਤਾ ਸਟੂਡੀਓ, ਸੁਖਵਿੰਦਰ ਸੁਖ, ਸਨੀ ਮਹਾਜਨ, ਸ਼ਿਵ ਮਹਾਜਨ ਆਦਿ ਹਾਜ਼ਰ ਸਨ |
ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਪੰਜਾਬ ਪਨਸਪ ਦੇ ਚੇਅਰਮੈਨ ਬਲਬੀਰ ਸਿੰਘ ਪੰਨੰੂ ਸਾਥੀਆਂ ਸਮੇਤ ਦਿੱਲੀ ਪਹੁੰਚੇ
ਅਲੀਵਾਲ, (ਸੁੱਚਾ ਸਿੰਘ ਬੁੱਲੋਵਾਲ)-ਹਲਕਾ ਫਤਹਿਗੜ੍ਹ ਚੂੜੀਆਂ ਤੋਂ ਪੰਜਾਬ ਪਨਸਪ ਦੇ ਚੇਅਰਮੈਨ ਤੇ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂ ਦੀ ਅਗਵਾਈ ਹੇਠ ਆਪ ਦੇ ਵਰਕਰਾਂ ਦਾ ਕਾਫਲਾ ਦਿੱਲੀ 'ਚ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਪਹੁੰਚਿਆ | ਚੇਅਰਮੈਨ ਬਲਬੀਰ ਸਿੰਘ ਪੰਨੂ ਨੇਂ ਦੱਸਿਆ ਕਿ ਕੁਝ ਹਲਕਿਆਂ ਦੇ ਵਰਕਰ ਆਪਣੇ-ਆਪਣੇ ਹਲਕਾ ਇੰਚਾਰਜਾਂ ਦੀ ਅਗਵਾਈ 'ਚ ਸਰਦਾਰ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਆਦਿ ਮਹਾਨ ਸ਼ਹੀਦਾਂ ਨੂੰ ਉਨ੍ਹਾਂ ਦੇ ਸ਼ਹੀਦੀ ਦਿਹਾੜੇ 'ਤੇ ਸ਼ਰਧਾਂਜਲੀ ਦੇਣ ਲਈ ਜੰਤਰ-ਮੰਤਰ ਦਿਲੀ ਲਈ ਜਾ ਰਹੇ ਹਾਂ, ਜਿਥੇ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਮਿਲ ਕੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਜਾਵੇਗ | ਇਸ ਮੌਕੇ ਹਲਕਾ ਯੂਥ ਪ੍ਰਧਾਨ ਗੁਰਬਿੰਦਰ ਸਿੰਘ ਕਾਦੀਆਂ, ਕਰਮਜੀਤ ਸਿੰਘ ਘਣੀਏ ਕੇ ਬਾਂਗਰ, ਚੇਅਰਮੈਨ ਰਾਜੀਵ ਸ਼ਰਮਾ, ਸਚਿਨ ਬਾਠ, ਗੁਰਮੁੱਖ ਸਿੰਘ, ਸੰਦੀਪ ਸਿੰਘ ਚੱਠਾ, ਲਵਲੀ ਢੱਲਾ ਘਣੀਏ ਕੇ ਬਾਂਗਰ, ਗੁਰਪ੍ਰੀਤ ਸਿੰਘ ਡਾਲੇਚੱਕ, ਬਲਾਕ ਪ੍ਰਧਾਨ ਲਖਵਿੰਦਰ ਸਿੰਘ ਸੰਘੇੜਾ, ਬਲਾਕ ਪ੍ਰਧਾਨ ਮਲਕੀਅਤ ਸਿੰਘ, ਸੀਨੀਅਰ ਆਪ ਆਗੂ ਗੁਰਵਿੰਦਰ ਸਿੰਘ ਕੋਟਲਾ ਬਾਮਾ, ਪਰਮਜੀਤ ਸਿੰਘ ਪੰਮਾ ਡੁੱਲਟ, ਸਰਪੰਚ ਹਰਦੀਪ ਸਿੰਘ ਬੁੱਲੋਵਾਲ, ਗੁਰਦੇਵ ਸਿੰਘ ਅÏਜਲਾ ਆਦਿ ਹਾਜ਼ਰ ਸਨ |
ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਰੋਹ ਕਰਵਾਇਆ
ਅੱਚਲ ਸਾਹਿਬ, (ਗੁਰਚਰਨ ਸਿੰਘ)-ਅੱਜ ਸ੍ਰੀ ਗੁਰੂ ਹਰਿਗੋਬਿੰਦ ਪਬਲਿਕ ਸਕੂਲ ਵੈਰੋਨੰਗਲ ਵਿਖੇ ਦੇਸ਼ ਤੇ ਕੌਮ ਦੇ ਮਹਾਨ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਇਕ ਪ੍ਰਭਾਵਸ਼ਾਲੀ ਸਮਾਰੋਹ ਸਕੂਲ ਦੇ ਆਡੀਟੋਰੀਅਮ ਵਿਚ ਕਰਵਾਇਆ ਗਿਆ | ਸਕੂਲ ਦੇ ਡਾਇਰੈਕਟਰ ਨਰਿੰਦਰ ਸਿੰਘ ਬਾਠ ਨੇ ਸ਼ਹੀਦ ਭਗਤ ਸਿੰਘ ਦੇ ਜੀਵਨ ਬਾਰੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਉਹ ਇਕ ਮਹਾਨ ਸ਼ਹੀਦ ਹਨ | ਮੈਡਮ ਅਮਨਦੀਪ ਕੌਰ ਨੇ ਆਪਣੇ ਭਾਸ਼ਣ ਵਿਚ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਜੀਵਨ ਬਾਰੇ ਜਾਣਕਾਰੀ ਦਿੱਤੀ | ਇਸ ਮੌਕੇ ਮੈਡਮ ਰਜਵੰਤ ਕੌਰ, ਰਾਜਵਿੰਦਰ ਕੌਰ, ਪ੍ਰਦੀਪ ਕੌਰ, ਹਰਪ੍ਰੀਤ ਕੌਰ, ਰਾਜਬੀਰ ਕੌਰ, ਗੁਰਪ੍ਰੀਤ ਕੌਰ, ਗੁਰਪ੍ਰੀਤ ਸਿੰਘ, ਨਨਿਤ ਕੁਮਾਰ, ਡਿੰਪਲਬੀਰ ਸਿੰਘ ਹਾਜ਼ਰ ਸਨ |
ਕਾਦੀਆਂ ਵਾਸੀਆਂ ਨੇ ਸ਼ਹੀਦ ਭਗਤ ਸਿੰਘ ਅਤੇ ਸਾਥੀਆਂ ਨੂੰ ਕੀਤੇ ਸ਼ਰਧਾ ਦੇ ਫੁੱਲ ਭੇਟ
ਕਾਦੀਆਂ (ਕੁਲਦੀਪ ਸਿੰਘ ਜਾਫਲਪੁਰ)-ਸ਼ਹੀਦ ਭਗਤ ਸਿੰਘ ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਮੌਕੇ ਕਾਦੀਆਂ ਵਿਖੇ ਸ਼ਰਧਾਂਜਲੀ ਸਮਾਗਮ ਕਰਵਾਏ ਗਏ | ਇਸ ਮੌਕੇ ਆਮ ਆਦਮੀ ਪਾਰਟੀ ਦੀ ਸੂਬਾ ਸੰਯੁਕਤ ਸਕੱਤਰ ਸ਼੍ਰੀਮਤੀ ਬਬੀਤਾ ਖੋਸਲਾ ਵਲੋਂ ਵਿਸ਼ੇਸ਼ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ | ਉਨ੍ਹਾਂ ਆਪਣੇ ਸਾਥੀਆਂ ਸਮੇਤ ਭਗਤ ਸਿੰਘ ਦੇ ਸਥਾਨ ਉੱਤੇ ਸ਼ਰਧਾ ਦੇ ਫੁੱਲ ਭੇਟ ਕੀਤੇ | ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਵਿਚ ਭਗਤ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਦਾ ਅਹਿਮ ਯੋਗਦਾਨ ਹੈ | ਭਗਤ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਵਲੋਂ ਸਿਰਜੇ ਗਏ ਮਾਹੌਲ ਕਾਰਨ ਹੀ ਅੰਗਰੇਜ਼ਾਂ ਨੂੰ ਇੱਥੋਂ ਜਾਣ ਲਈ ਮਜਬੂਰ ਹੋਣਾ ਪਿਆ | ਉਨ੍ਹਾਂ ਕਿਹਾ ਕਿ ਅੱਜ ਲੋੜ ਹੈ ਕਿ ਭਗਤ ਸਿੰਘ ਦੇ ਸੁਪਨਿਆਂ ਦਾ ਭਾਰਤ ਬਣਾਇਆ ਜਾਵੇ | ਇਸ ਮੌਕੇ ਦਵਿੰਦਰ ਸਿੰਘ ਚੰਦਨ, ਸੁਰਜੀਤ ਸਿੰਘ ਹੈਪੀ, ਰਾਜਦੀਪ ਸਿੰਘ, ਮਨੀ, ਸਹਿਜ, ਵਿਕਰਮਜੀਤ ਸਿੰਘ ਅਰਸ਼ਦੀਪ ਸਿੰਘ ਆਦਿ ਹਾਜ਼ਰ ਸਨ |
ਕਿਸਾਨਾਂ ਨੇ ਸ਼ਹੀਦ ਭਗਤ ਸਿੰਘ, ਸੁਖਦੇਵ, ਰਾਜਗੁਰੂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਨਵੈਨਸ਼ਨ ਕਰਵਾਈ
ਸ੍ਰੀ ਹਰਿਗੋਬਿੰਦਪੁਰ, (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਵਿਖੇ ਦਾਣਾ ਮੰਡੀ ਵਿਚ ਕਿਸਾਨ, ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਜਥੇਬੰਦੀ ਵਲੋਂ ਆਜ਼ਾਦੀ ਸੰਗਰਾਮ ਦੇ ਨਾਇਕ ਸ਼ਹੀਦ ਭਗਤ ਸਿੰਘ, ਸ਼ਹੀਦ ਸੁਖਦੇਵ, ਸ਼ਹੀਦ ਰਾਜਗੁਰੂ ਦੀ ਸ਼ਹੀਦੀ ਦਿਵਸ ਮਨਉਣ ਲਈ ਵਿਸ਼ਾਲ ਕਨਵੈਨਸ਼ਨ ਕਰਵਾਈ ਗਈ | ਇਸ ਸਮੇਂ ਸੂਬਾ ਆਗੂ ਹਰਵਿੰਦਰ ਸਿੰਘ ਮਸਾਣੀਆਂ, ਜ਼ਿਲ੍ਹਾ ਖ਼ਜ਼ਾਨਚੀ ਹਰਭਜਨ ਸਿੰਘ ਵੈਰੋਨੰਗਲ, ਗੁਰਪ੍ਰੀਤ ਸਿੰਘ ਖਾਨਪੁਰ, ਸੂਬੇਦਾਰ ਰਛਪਾਲ ਸਿੰਘ ਭਰਥ, ਸ੍ਰੀ ਹਰਿਗੋਬਿੰਦਪੁਰ ਦਮਦਮਾ ਸਾਹਿਬ ਜ਼ੋਨ ਦੇ ਪ੍ਰਧਾਨ ਪਰਮਿੰਦਰ ਸਿੰਘ ਪਿੰਦੂ ਚੀਮਾ ਖੁੱਡੀ, ਜ਼ੋਨ ਪ੍ਰਧਾਨ ਮਾਸਟਰ ਗੁਰਜੀਤ ਸਿੰਘ ਬੱਲੜ੍ਹਵਾਲ ਆਦਿ ਆਗੂਆਂ ਨੇ ਸ਼ਹੀਦਾਂ ਯਾਦ ਕਰਦੇ ਹੋਏ ਸਿਜਦਾ ਕੀਤਾ ਅਤੇ ਆਪਣੇ ਵਿਚਾਰ ਪ੍ਰਗਟ ਕੀਤੇ ਤੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਸ਼ਹੀਦਾਂ ਵਲੋਂ ਦਰਸਾਏ ਮਾਰਗ 'ਤੇ ਚੱਲਣਾ ਚਾਹੀਦੀ ਹੈ ਅਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਲੋਕ ਹਿੱਤਾਂ ਕੀਤੇ ਜਾ ਰਹੇ ਸੰਘਰਸ਼ਾਂ ਬਾਰੇ ਚਾਨਣਾ ਪਾਇਆ | ਇਸ ਸਮੇਂ ਅਜੈਬ ਸਿੰਘ ਚੀਮਾ ਖੁੱਡੀ, ਰਾਜਾ ਸੈਣੀ, ਸਤਨਾਮ ਸਿੰਘ ਮਧਰਾ, ਗੁਰਮੁੱਖ ਸਿੰਘ ਖਾਨਮਲੱਕ, ਹਰਦੀਪ ਸਿੰਘ ਮਹਿਤਾ, ਈਸਵਰ ਸਿੰਘ ਜਹਾਦਪੁਰ, ਬਲਦੇਵ ਸਿੰਘ ਪੰਡੋਰੀ, ਮੇਜਰ ਸਿੰਘ, ਸੁਖਦੇਵ ਸਿੰਘ, ਸਤਨਾਮ ਸਿੰਘ, ਸੁਰਜੀਤ ਸਿੰਘ ਕਾਂਗੜਾ, ਸੁਖਵਿੰਦਰ ਸਿੰਘ ਭਾਮ, ਅਨੂਪ ਸਿੰਘ, ਮਨਜੀਤ ਕੌਰ, ਬੀਬੀ ਰਾਜਬੀਰ ਕੌਰ, ਗੁਰਮੁੱਖ ਸਿੰਘ ਆਦਿ ਹਾਜ਼ਰ ਸਨ |

ਪਿੰਡ ਭੂਸ਼ਾ 'ਚ ਪਾਸਟਰ ਦੇ ਇਕ ਘਰ ਤੋਂ ਡੇਢ ਲੱਖ ਰੁਪਏ, ਗਹਿਣੇ ਅਤੇ ਕੀਮਤੀ ਸਾਮਾਨ ਚੋਰੀ

ਕਾਦੀਆਂ/ਕਾਹਨੂੰਵਾਨ/ਘੱਲੂਘਾਰਾ ਸਾਹਿਬ, 23 ਮਾਰਚ (ਕੁਲਦੀਪ ਸਿੰਘ ਜਾਫਲਪੁਰ, ਜਸਪਾਲ ਸਿੰਘ ਸੰਧੂ, ਮਿਨਹਾਸ)-ਪੁਲਿਸ ਥਾਣਾ ਕਾਹਨੂੰਵਾਨ ਅਧੀਨ ਪੈਂਦੇ ਪਿੰਡ ਭੂਸ਼ਾ ਵਿਚ ਬੀਤੀ ਰਾਤ ਇਕ ਪਾਸਟਰ ਦੇ ਘਰ ਵਿਚੋਂ ਚੋਰਾਂ ਨੇ ਡੇਢ ਲੱਖ ਰੁਪਏ ਅਤੇ ਕੀਮਤੀ ਸਾਮਾਨ ਚੋਰੀ ਕਰ ...

ਪੂਰੀ ਖ਼ਬਰ »

ਔਰਤਾਂ ਕੋਲੋਂ ਕੱਪੜਿਆਂ ਵਾਲਾ ਬੈਗ ਖੋਹ ਕੇ ਲੁਟੇਰੇ ਫ਼ਰਾਰ

ਘੁਮਾਣ, 23 ਮਾਰਚ (ਬੰਮਰਾਹ)-ਕਸਬਾ ਘੁਮਾਣ ਵਿਖੇ ਭਰੇ ਬਾਜ਼ਾਰ 'ਚ ਦਿਨ-ਦਿਹਾੜੇ ਮੋਟਰਸਾਈਕਲ ਸਵਾਰ ਲੁਟੇਰੇ ਵਲੋਂ 2 ਔਰਤਾਂ ਕੋਲੋਂ ਪਰਸ ਤੇ ਕੱਪੜਿਆਂ ਵਾਲਾ ਬੈਗ ਖੋਹ ਲਿਆ | ਇਸ ਸਬੰਧੀ ਲਵਜੀਤ ਕੌਰ ਪੁੱਤਰੀ ਸੁਰਜੀਤ ਸਿੰਘ ਵਾਸੀ ਦੜੇਵਾਲੀ ਨੇ ਦੱਸਿਆ ਕਿ ਉਹ ਤੇ ਉਸ ਦੀ ...

ਪੂਰੀ ਖ਼ਬਰ »

ਕੁੱਟਮਾਰ ਕਰਨ ਵਾਲਿਆਂ ਖ਼ਿਲਾਫ਼ ਮਾਮਲਾ ਦਰਜ

ਪੁਰਾਣਾ ਸ਼ਾਲਾ, 23 ਮਾਰਚ (ਅਸ਼ੋਕ ਸ਼ਰਮਾ)-ਪੁਲਿਸ ਸਟੇਸ਼ਨ ਪੁਰਾਣਾ ਸ਼ਾਲਾ ਅੰਦਰ ਪੈਂਦੇ ਪਿੰਡ ਤਾਲਿਬਪੁਰ ਦੇ ਵਸਨੀਕ ਨਿਪਨ ਦੱਤਾ ਪੁੱਤਰ ਚਮਨ ਲਾਲ ਵਾਸੀ ਤਾਲਿਬਪੁਰ ਨੇ ਪੁਲਿਸ ਨੂੰ ਲਿਖਤੀ ਸ਼ਿਕਾਇਤ ਵਿਚ ਦੱਸਿਆ ਕਿ ਉਹ ਐਕਸਾਈਜ਼ ਵਿਭਾਗ ਦੇ ਠੇਕੇਦਾਰ ਨਾਲ ਬਤੌਰ ...

ਪੂਰੀ ਖ਼ਬਰ »

ਜੇ. ਯੂ. ਐੱਸ. ਐੱਸ. ਇੰਟਰਨੈਸ਼ਨਲ ਸਕੂਲ ਸੇਖਵਾਂ ਵਿਖੇ ਗਰੈਜੂਏਸ਼ਨ ਡੇਅ ਮਨਾਇਆ

ਬਟਾਲਾ, 23 ਮਾਰਚ (ਕਾਹਲੋਂ)-ਕਾਹਨੂੰਵਾਨ ਰੋਡ ਸੇਖਵਾਂ ਵਿਚ ਸਥਿਤ ਜੱਸ ਇੰਟਰਨੈਸ਼ਨਲ ਸਕੂਲ, ਜੋ ਕਿ ਸੀ.ਬੀ.ਐੱਸ.ਈ. ਨਵੀਂ ਦਿੱਲੀ ਤੋਂ ਮਾਨਤਾ ਪ੍ਰਾਪਤ ਹੈ, ਦਾ ਨਤੀਜਾ ਐਲਾਨਦਿਆਂ ਗਰੈਜੂਏਸ਼ਨ ਡੇ ਮਨਾਇਆ ਗਿਆ | ਵਿਦਿਆਰਥੀਆਂ ਦਾ ਨਤੀਜਾ 100 ਫ਼ੀਸਦੀ ਰਿਹਾ | ਪਹਿਲੀਆਂ ...

ਪੂਰੀ ਖ਼ਬਰ »

ਭਾਕਿਯੂ ਏਕਤਾ ਉਗਰਾਹਾਂ ਜਥੇਬੰਦੀ ਵਲੋਂ ਕੇਂਦਰੀ ਸੁਰੱਖਿਆ ਬਲਾਂ ਦਾ ਵਿਰੋਧ

ਪੁਰਾਣਾ ਸ਼ਾਲਾ, 23 ਮਾਰਚ (ਗੁਰਵਿੰਦਰ ਸਿੰਘ ਗੋਰਾਇਆ)-ਭਾਕਿਯੂ ਏਕਤਾ ਉਗਰਾਹਾਂ ਜਥੇਬੰਦੀ ਦੀ ਇਕੱਤਰਤਾ ਸ਼ਹੀਦ ਬੀਬੀ ਸੁੰਦਰੀ ਜ਼ੋਨ ਪ੍ਰਧਾਨ ਗੁਰਪ੍ਰਤਾਪ ਸਿੰਘ ਦੀ ਅਗਵਾਈ ਹੇਠ ਸਥਾਨਕ ਬਾਜ਼ਾਰ ਵਿਖੇ ਹੋਈ | ਜਿਸ ਦੌਰਾਨ ਵੱਡੀ ਗਿਣਤੀ 'ਚ ਕਿਸਾਨਾਂ ਸਮੇਤ ਬੀਬੀ ...

ਪੂਰੀ ਖ਼ਬਰ »

ਐੱਸ.ਐੱਲ. ਬਾਵਾ ਕਾਲਜ 'ਚ ਸ਼ਹੀਦ ਭਗਤ ਸਿੰਘ ਦਾ ਸ਼ਹੀਦੀ ਦਿਵਸ ਮਨਾਇਆ

ਬਟਾਲਾ, 23 ਮਾਰਚ (ਕਾਹਲੋਂ)-ਐੱਸ.ਐੱਲ. ਬਾਵਾ ਡੀ.ਏ.ਵੀ. ਕਾਲਜ ਬਟਾਲਾ ਵਿਚ ਪਿ੍ੰਸੀਪਲ ਡਾ. ਦਿਨੇਸ਼ ਕੁਮਾਰ ਦੀ ਅਗਵਾਈ ਵਿਚ ਐਨ.ਸੀ.ਸੀ. ਤੇ ਰੈੱਡ ਰਿਬਨ ਕਲੱਬ ਦੇ ਇੰਚਾਰਜ ਡਾ. ਮਨੀਸ਼ ਯਾਦਵ ਦੇ ਸਹਿਯੋਗ ਨਾਲ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦਾ ਸ਼ਹੀਦੀ ...

ਪੂਰੀ ਖ਼ਬਰ »

ਦਾ ਮਿਲੇਨੀਅਮ ਸਕੂਲ ਵਲੋਂ ਸ਼ਹੀਦ ਭਗਤ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ

ਪੰਜਗਰਾਈਆਂ, 23 ਮਾਰਚ (ਬਲਵਿੰਦਰ ਸਿੰਘ)-ਜਲੰਧਰ ਰੋਡ ਉੱਪਰ ਸਥਿਤ ਦਾ ਮਿਲੇਨੀਅਮ ਸਕੂਲ ਬਟਾਲਾ ਵਿਖੇ ਸ਼ਹੀਦ ਭਗਤ ਸਿੰਘ ਦਾ ਸ਼ਹੀਦੀ ਦਿਹਾੜਾ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਇਆ ਗਿਆ | ਪ੍ਰਧਾਨ ਵਰੁਣ ਖੋਸਲਾ, ਡਾਇਰੈਕਟਰ ਪਾਇਲ ਖੋਸਲਾ, ਪਿ੍ੰਸੀਪਲ ਕੁਲਤਾਜ ਸਿੰਘ ...

ਪੂਰੀ ਖ਼ਬਰ »

ਬੱਚਿਆਂ ਨੂੰ ਪੜ੍ਹਾਈ, ਖੇਡਾਂ, ਸੱਭਿਆਚਾਰ ਤੇ ਨੈਤਿਕ ਵਿੱਦਿਆ ਦੇਣ 'ਚ ਮੋਹਰੀ ਭਾਈ ਗੁਰਦਾਸ ਮਾਡਰਨ ਸਕੂਲ ਲੱਖਣ ਕਲਾਂ

ਕਲਾਨੌਰ, 23 ਮਾਰਚ (ਪੁਰੇਵਾਲ)-ਬਲਾਕ ਕਲਾਨੌਰ ਦੇ ਪਿੰਡ ਲੱਖਣ ਕਲਾਂ ਵਾਸੀ ਬਲਬੀਰ ਸਿੰਘ ਕਾਹਲੋਂ ਦੀ ਦੂਰ-ਅੰਦੇਸ਼ੀ ਸੋਚ ਸਦਕਾ ਅਤੇ ਪਿ੍ੰਸੀਪਲ ਮੈਡਮ ਬਲਜਿੰਦਰ ਕੌਰ ਦੇ ਸੁਚੱਜੇ ਪ੍ਰਬੰਧਾਂ ਹੇਠ ਪਿਛਲੇ 25 ਸਾਲਾਂ ਤੋਂ ਸਰਹੱਦੀ ਖੇਤਰ ਦੇ ਪਛੜੇ ਪਿੰਡਾਂ ਦੇ ਲੋਕਾਂ ਦੇ ...

ਪੂਰੀ ਖ਼ਬਰ »

ਪਿੰਡ ਸੰਦਲਪੁਰ 'ਚ ਚੱਲ ਰਹੇ ਵਿਕਾਸ ਕਾਰਜਾਂ 'ਚ ਕੁਝ ਲੋਕ ਜਾਣਬੁੱਝ ਕੇ ਪਾ ਰਹੇ ਹਨ ਅੜਿੱਕਾ : ਸਰਪੰਚ ਰਜਵੰਤ ਕੌਰ

ਅੱਚਲ ਸਾਹਿਬ, 23 ਮਾਰਚ (ਗੁਰਚਰਨ ਸਿੰਘ)-ਨਜ਼ਦੀਕੀ ਪਿੰਡ ਸੰਦਲਪੁਰ 'ਚ ਪੰਚਾਇਤ ਵਲੋਂ ਬਣਾਇਆ ਜਾ ਰਿਹਾ ਨਿਕਾਸੀ ਨਾਲਾ ਕੁਝ ਲੋਕਾਂ ਵਲੋਂ ਢਾਹੁਣ ਦੇ ਸਰਪੰਚ ਤੇ ਹੋਰਨਾਂ ਵਲੋਂ ਦੋਸ਼ ਲਗਾਏ ਹਨ | ਸਰਪੰਚ ਬੀਬੀ ਰਜਵੰਤ ਕੌਰ, ਯੂਥ ਪ੍ਰਧਾਨ ਰਣਧੀਰ ਸਿੰਘ ਹੀਰਾ, ਪੰਚ ...

ਪੂਰੀ ਖ਼ਬਰ »

ਬਾਬਾ ਮਨਜੀਤ ਸਿੰਘ ਮਛਰਾਲੇ ਵਾਲਿਆਂ ਨੂੰ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀਆਂ ਭੇਟ

ਡੇਰਾ ਬਾਬਾ ਨਾਨਕ, 23 ਮਾਰਚ (ਵਿਜੇ ਸ਼ਰਮਾ)-ਬਾਬਾ ਮਨਜੀਤ ਸਿੰਘ ਮਛਰਾਲੇ ਵਾਲੇ ਜੋ ਬੀਤੇ ਦਿਨ ਸਦੀਵੀ ਵਿਛੋੜਾ ਦੇ ਗਏ ਸਨ, ਨਮਿਤ ਰੱਖੇ ਪਾਠ ਦੇ ਭੋਗ ਉਪੰਰਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਤਪ ਅਸਥਾਨ ਬ੍ਰਹਮ ਗਿਆਨੀ ਬਾਬਾ ਗਰੀਬ ਦਾਸ ਮਛਰਾਲਾ ...

ਪੂਰੀ ਖ਼ਬਰ »

ਹੁਣ ਹੋਰ ਨਵੀਆਂ ਸਹੂਲਤਾਂ ਤੇ ਡਾਕਟਰਾਂ ਨਾਲ ਲੋਕਾਂ ਨੰੂ ਸਿਹਤ ਸਹੂਲਤਾਂ ਪ੍ਰਦਾਨ ਕਰੇਗਾ ਦਿਓਲ ਹਸਪਤਾਲ-ਡਾ. ਹਰਿੰਦਰ ਦਿਓਲ

ਗੁਰਦਾਸਪੁਰ, 23 ਮਾਰਚ (ਆਰਿਫ਼)-ਸਥਾਨਕ ਸ਼ਹਿਰ ਅੰਦਰ ਲੋਕਾਂ ਨੰੂ ਬਹੁਤ ਹੀ ਘੱਟ ਕੀਮਤ 'ਤੇ ਦਿਓਲ ਹਸਪਤਾਲ ਵਲੋਂ ਬਹੁਤ ਹੀ ਵਧੀਆ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ | ਜਿਸ ਤਹਿਤ ਦਿਓਲ ਹਸਪਤਾਲ ਵਲੋਂ ਡਾ: ਰਮਿੰਦਰ ਸਿੰਘ ਦਿਓਲ ਯੂ.ਐੱਸ.ਏ ਦੇ ਯਤਨਾਂ ਸਦਕਾ ...

ਪੂਰੀ ਖ਼ਬਰ »

ਬੇਮੌਸਮੀ ਬਾਰਿਸ਼ ਕਾਰਨ ਕਿਸਾਨਾਂ ਦੇ ਹੋਏ ਨੁਕਸਾਨ ਦੀ ਭਰਪਾਈ ਲਈ ਏ.ਡੀ.ਸੀ. ਨੂੰ ਦਿੱਤਾ ਮੰਗ-ਪੱਤਰ

ਬਟਾਲਾ, 23 ਮਾਰਚ (ਹਰਦੇਵ ਸਿੰਘ ਸੰਧੂ)-ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਗੁਰਦਾਸਪੁਰ ਪ੍ਰਧਾਨ ਰਾਜਗੁਰਵਿੰਦਰ ਸਿੰਘ ਲਾਡੀ ਦੀ ਅਗਵਾਈ ਵਿਚ ਏ.ਡੀ.ਸੀ. ਨਿਧੀ ਕੁਮਦ ਨੂੰ ਪੰਜਾਬ ਸਰਕਾਰ ਦੇ ਨਾਂਅ ਇਕ ਮੰਗ ਪੱਤਰ ਦਿੱਤਾ ਗਿਆ | ਇਸ ਸਬੰਧੀ ਜ਼ਿਲ੍ਹਾ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮ ਏਕਤਾ ਮੰਚ ਦੀ ਹੋਈ ਮੀਟਿੰਗ

ਬਟਾਲਾ, 23 ਮਾਰਚ (ਕਾਹਲੋਂ)-ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਦੀ ਵਿਸ਼ੇਸ਼ ਮੀਟਿੰਗ ਯੂਨੀਅਨ ਆਗੂ ਹਰਭਜਨ ਸਿੰਘ ਪਿਲਖਣੀ, ਮਨਜੀਤ ਸਿੰਘ ਚਾਹਲ, ਗੁਰਵੇਲ ਸਿੰਘ ਬੱਲਪੁਰੀਆਂ, ਪੂਰਨ ਸਿੰਘ ਖਾਈ ਦੀ ਸਾਂਝੀ ਅਗਵਾਈ ਵਿਚ ਹੋਈ | ਮੀਟਿੰਗ ਦੌਰਾਨ ਆਗੂਆਂ ਨੇ ਦੱਸਿਆ ਕਿ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX