ਤਾਜਾ ਖ਼ਬਰਾਂ


ਅਣਪਛਾਤੇ ਪ੍ਰਵਾਸੀ ਵਿਅਕਤੀ ਦੀ ਮਿਲੀ ਲਾਸ਼
. . .  4 minutes ago
ਸੁਲਤਾਨਵਿੰਡ, 5 ਜੂਨ (ਗੁਰਨਾਮ ਸਿੰਘ ਬੁੱਟਰ)- ਇਤਿਹਾਸਕ ਪਿੰਡ ਸੁਲਤਾਨਵਿੰਡ ਤੋਂ ਦੋਬੁਰਜੀ ਲਿੰਕ ਰੋਡ ਤੋਂ ਇਕ 50,55 ਸਾਲਾ ਅਣਪਛਾਤੇ ਪ੍ਰਵਾਸੀ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈ। ਮੌਕੇ....
ਛੱਤੀਸਗੜ੍ਹ: ਆਈ.ਈ.ਡੀ. ਧਮਾਕੇ ਵਿਚ ਸੀ.ਆਰ.ਪੀ.ਐਫ਼ ਦੇ ਦੋ ਜਵਾਨ ਜ਼ਖ਼ਮੀ
. . .  10 minutes ago
ਰਾਏਪੁਰ, 5 ਜੂਨ- ਛੱਤੀਸਗੜ੍ਹ ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੀਜਾਪੁਰ ਜ਼ਿਲ੍ਹੇ ਵਿਚ ਨਕਸਲੀਆਂ ਵਲੋਂ ਲਗਾਏ ਗਏ ਪ੍ਰੈਸ਼ਰ ਆਈ.ਈ.ਡੀ. ਧਮਾਕੇ ਵਿਚ ਸੀ.ਆਰ.ਪੀ.ਐਫ਼ 85 ਬੀ.ਐਨ. ਦੇ ਦੋ ਜਵਾਨ....
ਬਾਲਾਸੋਰ ਰੇਲ ਹਾਦਸਾ: ਕਾਂਗਰਸ ਪ੍ਰਧਾਨ ਨੇ ਨਰਿੰਦਰ ਮੋਦੀ ਨੂੰ ਲਿਖੀ ਚਿੱਠੀ
. . .  20 minutes ago
ਨਵੀਂ ਦਿੱਲੀ, 5 ਜੂਨ- ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਬਾਲਾਸੋਰ ਰੇਲ ਹਾਦਸੇ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਹੈ, ਜਿਸ ਵਿਚ ਉਨ੍ਹਾਂ ਓਡੀਸ਼ਾ ਰੇਲ ਹਾਦਸੇ ਨੂੰ ਭਾਰਤੀ ਰੇਲ ਦੇ.....
ਅਰਵਿੰਦ ਕੇਜਰੀਵਾਲ ਛੋਟਾ ਮੋਦੀ- ਸੁਖਪਾਲ ਸਿੰਘ ਖਹਿਰਾ
. . .  36 minutes ago
ਚੰਡੀਗੜ੍ਹ, 5 ਜੂਨ- ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਵਲੋਂ ਇਕ ਟਵੀਟ ਰਾਹੀਂ ਅਰਵਿੰਦ ਕੇਜਰੀਵਾਲ ਨੂੰ ਛੋਟਾ ਮੋਦੀ ਕਹਿ ਕੇ ਸੰਬੋਧਨ ਕੀਤਾ ਗਿਆ ਹੈ। ਉਨ੍ਹਾਂ ਟਵੀਟ ਕਰ ਕਿਹਾ ਕਿ ਕੇਜਰੀਵਾਲ 29.....
ਸ਼ਿਵ ਸੈਨਾ (ਸ਼ਿੰਦੇ) ਅਤੇ ਭਾਜਪਾ ਹਰ ਆਉਣ ਵਾਲੀ ਚੋਣ ਇਕੱਠੇ ਲੜਨਗੇ: ਏਕਨਾਥ ਸ਼ਿੰਦੇ
. . .  54 minutes ago
ਨਵੀਂ ਦਿੱਲੀ, 5 ਜੂਨ- ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਅਤੇ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਬੀਤੇ ਦਿਨ ਦਿੱਲੀ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ.....
ਮਾਮਲਾ ਹਰਿਆਣਾ ਦੇ ਕਾਲਜਾਂ ਨੂੰ ਪੰਜਾਬ ਯੂਨੀਵਰਸਿਟੀ ਨਾਲ ਜੋੜਨ ਦਾ: ਦੋਹਾਂ ਰਾਜਾਂ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਹੋਈ ਸ਼ੁਰੂ
. . .  about 1 hour ago
ਚੰਡੀਗੜ੍ਹ, 5 ਜੂਨ (ਪ੍ਰੋ. ਅਵਤਾਰ ਸਿੰਘ) - ਪੰਜਾਬ ਯੂਨੀਵਰਸਿਟੀ ਦੇ ਮਸਲੇ ਨੂੰ ਲੈ ਕੇ ਰਾਜਪਾਲ ਨਾਲ ਦੋਹਾਂ ਰਾਜਾਂ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਸ਼ੁਰੂ ਹੋ ਗਈ ਹੈ। ਇਹ ਮੀਟਿੰਗ ਯੂ.ਟੀ. ਸਕੱਤਰੇਤ ਵਿਖੇ ਕੀਤੀ....
ਸਾਡੀ ਵਿਚਾਰਧਾਰਾ ਮਹਾਤਮਾ ਗਾਂਧੀ ਦੀ- ਰਾਹੁਲ ਗਾਂਧੀ
. . .  about 1 hour ago
ਨਿਊਯਾਰਕ, 5 ਜੂਨ- ਇੱਥੇ ਭਾਰਤੀ ਮੂਲ ਦੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਕਾਂਗਰਸੀ ਨੇਤਾ ਰਾਹੁਲ ਗਾਂਧੀ ਨੇ ਕਿਹਾ ਕਿ ਘਰ (ਭਾਰਤ) ਵਿਚ ਦੋ ਵਿਚਾਰਧਾਰਾਵਾਂ ਵਿਚ ਲੜਾਈ ਚੱਲ ਰਹੀ ਹੈ। ਇਕ ਜਿਸ ਦੀ....
ਬਿਹਾਰ: ਮੁੜ ਡਿੱਗਿਆ ਉਸਾਰੀ ਅਧੀਨ ਪੁੱਲ, ਦੋ ਗਾਰਡ ਲਾਪਤਾ
. . .  about 2 hours ago
ਪਟਨਾ, 5 ਜੂਨ- ਬੀਤੇ ਦਿਨ ਵਾਪਰੀ ਇਕ ਘਟਨਾ ਦੌਰਾਨ ਬਿਹਾਰ ਦੇ ਭਾਗਲਪੁਰ ਵਿਚ ਸੁਲਤਾਨਗੰਜ-ਅਗੁਵਾਨੀ ਗੰਗਾ ਨਦੀ ’ਤੇ ਨਿਰਮਾਣ ਅਧੀਨ ਚਾਰ ਮਾਰਗੀ ਪੁਲ ਇਕ ਵਾਰ ਫ਼ਿਰ ਜ਼ਮੀਨਦੋਜ਼ ਹੋ ਗਿਆ....
ਪਹਿਲਵਾਨਾਂ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . .  about 2 hours ago
ਨਵੀਂ ਦਿੱਲੀ, 5 ਜੂਨ- ਰੈਸਲਿੰਗ ਫ਼ੈਡਰੇਸ਼ਨ ਆਫ਼ ਇੰਡੀਆ (ਡਬਲਿਊ.ਐਫ਼.ਆਈ.) ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਖ਼ਿਲਾਫ਼ ਮੋਰਚਾ ਖੋਲ੍ਹਣ ਵਾਲੇ ਉਲੰਪੀਅਨ ਪਹਿਲਵਾਨਾਂ ਬਜਰੰਗ ਪੁਨੀਆ....
ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਸੁੱਟਿਆ ਡਰੋਨ, ਨਸ਼ੀਲੇ ਪਦਾਰਥ ਬਰਾਮਦ
. . .  about 3 hours ago
ਅੰਮ੍ਰਿਤਸਰ, 5 ਜੂਨ- ਅਧਿਕਾਰੀਆਂ ਨੇ ਅੱਜ ਦੱਸਿਆ ਕਿ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਅਟਾਰੀ-ਵਾਹਗਾ ਸਰਹੱਦ ਦੇ ਪਾਰ ਨਸ਼ੀਲੇ ਪਦਾਰਥ ਲੈ ਕੇ ਜਾ ਰਹੇ ਪਾਕਿਸਤਾਨੀ ਡਰੋਨ ਨੂੰ ਸੁੱਟ ਦਿੱਤਾ। ਅਧਿਕਾਰੀਆਂ....
ਬਾਲੇਸ਼ਵਰ: ਰੇਲ ਟ੍ਰੈਕ ਦੀ ਮੁਰੰਮਤ ਤੋਂ ਬਾਅਦ ਅੱਜ ਰੇਲਗੱਡੀਆਂ ਦੀ ਆਵਾਜਾਈ ਹੋਈ ਸ਼ੁਰੂ
. . .  about 3 hours ago
ਭੁਵਨੇਸ਼ਵਰ, 5 ਜੂਨ- ਬਾਲੇਸ਼ਵਰ ’ਚ ਰੇਲ ਹਾਦਸੇ ਦੇ 3 ਦਿਨਾਂ ਬਾਅਦ ਹੁਣ ਸਾਰੇ ਟ੍ਰੈਕ ਠੀਕ ਕਰ ਦਿੱਤੇ ਗਏ ਹਨ। ਹਾਦਸੇ ਕਾਰਨ ਨੁਕਸਾਨੇ ਗਏ ਅੱਪ ਅਤੇ ਡਾਊਨ ਸਾਈਡ ਟ੍ਰੈਕ ਦੀ ਮੁਰੰਮਤ ਹੋਣ ਤੋਂ...
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਰਧਾ ਸਹਿਤ ਮਨਾਇਆ ਜਾ ਰਿਹਾ ਹੈ ਛੇਵੇਂ ਪਾਤਸ਼ਾਹ ਦਾ ਪ੍ਰਕਾਸ਼ ਪੁਰਬ
. . .  about 3 hours ago
ਅੰਮ੍ਰਿਤਸਰ, 5 ਜੂਨ (ਜਸਵੰਤ ਸਿੰਘ ਜੱਸ)- ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਛੇਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ ਜਾ ਰਿਹਾ ਹੈ। ਇਸ ਮੌਕੇ....
ਸ਼੍ਰੋਮਣੀ ਅਕਾਲੀ ਦਲ ਅਨੁਸੂਚਿਤ ਜਾਤੀਆਂ ਵਿੰਗ ਇਟਲੀ ਵਲੋਂ ਡਾ. ਬਰਜਿੰਦਰ ਸਿੰਘ ਹਮਦਰਦ ਦੇ ਹੱਕ ’ਚ ਮੀਟਿੰਗ
. . .  about 3 hours ago
ਵੈਨਿਸ, (ਇਟਲੀ), 5 ਜੂਨ (ਹਰਦੀਪ ਸਿੰਘ ਕੰਗ)- ਸ਼੍ਰੋਮਣੀ ਅਕਾਲੀ ਦਲ ਅਨੁਸੂਚਿਤ ਜਾਤੀਆਂ ਵਿੰਗ ਇਟਲੀ ਵਲੋਂ ਵੈਰੋਨਾ ਨੇੜਲੇ ਸ਼ਹਿਰ ਸਨਜੁਆਨੀ ਵਿਖੇ ਇਕ ਵਿਸ਼ੇਸ਼ ਮੀਟਿੰਗ ਸੱਦੀ ਗਈ, ਜਿਸ ਦੌਰਾਨ...
ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ’ਤੇ ਅਦਾਰਾ ਅਜੀਤ ਵਲੋਂ ਲੱਖ-ਲੱਖ ਵਧਾਈ
. . .  about 4 hours ago
ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ’ਤੇ ਅਦਾਰਾ ਅਜੀਤ ਵਲੋਂ ਲੱਖ-ਲੱਖ ਵਧਾਈ
⭐ਮਾਣਕ-ਮੋਤੀ⭐
. . .  about 4 hours ago
⭐ਮਾਣਕ-ਮੋਤੀ⭐
ਮਹਾਰਾਸ਼ਟਰ : ਚੰਦਰਪੁਰ ਜ਼ਿਲ੍ਹੇ ਦੇ ਕਾਨਪਾ ਪਿੰਡ ਨੇੜੇ ਇਕ ਨਿੱਜੀ ਬੱਸ ਨਾਲ ਕਾਰ ਦੀ ਟੱਕਰ ਵਿਚ ਪੰਜ ਲੋਕਾਂ ਦੀ ਮੌਤ
. . .  1 day ago
ਮਸ਼ਹੂਰ ਅਦਾਕਾਰਾ ਸੁਲੋਚਨਾ ਲਾਟਕਰ ਦਾ 94 ਸਾਲ ਦੀ ਉਮਰ ਵਿਚ ਦਿਹਾਂਤ
. . .  1 day ago
ਮੁੰਬਈ, 4 ਜੂਨ - 'ਸ਼੍ਰੀ 420', 'ਨਾਗਿਨ' ਅਤੇ 'ਅਬ ਦਿਲੀ ਦੂਰ ਨਹੀਂ' ਵਰਗੀਆਂ ਫ਼ਿਲਮਾਂ ਦੀ ਮਸ਼ਹੂਰ ਅਦਾਕਾਰਾ ਸੁਲੋਚਨਾ ਲਟਕਰ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ ਲਗਭਗ 300 ਬਾਲੀਵੁੱਡ ਅਤੇ ਮਰਾਠੀ ਫਿਲਮਾਂ ਵਿਚ ਕੰਮ ਕੀਤਾ ...
ਮਹਾਰਾਸ਼ਟਰ : ਡਾਇਰੈਕਟੋਰੇਟ ਆਫ ਰੈਵੇਨਿਊ ਇੰਟੈਲੀਜੈਂਸ ਨੇ ਲਗਭਗ 6.2 ਕਰੋੜ ਰੁਪਏ ਦੀ ਕੀਮਤ ਦਾ 10 ਕਿਲੋ ਤੋਂ ਵੱਧ ਸੋਨਾ ਕੀਤਾ ਜ਼ਬਤ
. . .  1 day ago
ਚੀਨ ਦੇ ਸਿਚੁਆਨ ਸੂਬੇ 'ਚ ਜ਼ਮੀਨ ਖਿਸਕਣ ਕਾਰਨ 14 ਲੋਕਾਂ ਦੀ ਮੌਤ, 5 ਲਾਪਤਾ
. . .  1 day ago
ਬੀਜਿੰਗ, 4 ਜੂਨ - ਚੀਨ ਦੇ ਦੱਖਣੀ-ਪੱਛਮੀ ਸਿਚੁਆਨ ਸੂਬੇ 'ਚ ਐਤਵਾਰ ਨੂੰ ਜ਼ਮੀਨ ਖਿਸਕਣ ਕਾਰਨ ਘੱਟੋ-ਘੱਟ 14 ਲੋਕਾਂ ਦੀ ਮੌਤ ਹੋ ਗਈ ਅਤੇ ਪੰਜ ਲਾਪਤਾ ਹੋ ਗਏ । 180 ਤੋਂ ਵੱਧ ਬਚਾਅ ਕਰਮਚਾਰੀਆਂ ਨੂੰ ...
ਅਮਰੀਕੀ ਰੱਖਿਆ ਸਕੱਤਰ ਲੋਇਡ ਜੇ.ਆਸਟਿਨ III ਰੱਖਿਆ ਭਾਈਵਾਲੀ 'ਤੇ ਮੀਟਿੰਗ ਲਈ ਦਿੱਲੀ ਪਹੁੰਚੇ
. . .  1 day ago
ਗ਼ਲਤੀ ਨਾਲ ਪਾਕਿਸਤਾਨ ਦਾਖਲ ਹੋਇਆ ਕਲਾਨੌਰ ਦਾ ਨੌਜਵਾਨ 3 ਸਾਲ ਬਾਅਦ ਘਰ ਪਰਤਿਆ
. . .  1 day ago
ਕਲਾਨੌਰ, 4 ਜੂਨ (ਪੁਰੇਵਾਲ)-ਕਰੀਬ 3 ਸਾਲ ਪਹਿਲਾਂ ਘਰੋਂ ਮੱਛੀਆਂ ਫੜਨ ਲਈ ਗਿਆ ਜ਼ਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਬਲਾਕ ਕਲਾਨੌਰ ਦੇ ਪਿੰਡ ਕਾਮਲਪੁਰ ਵਾਸੀ ਨੌਜਵਾਨ ਗ਼ਲਤੀ ਨਾਲ ਪਾਕਿਸਤਾਨ ਦੀ ਸਰਹੱਦ ਪਾਰ ਗਿਆ ਸੀ ...
"ਮਾਲ ਦੀ ਰੇਲਗੱਡੀ ਪਟੜੀ ਤੋਂ ਨਹੀਂ ਉਤਰੀ, ਸਿਰਫ ਕੋਰੋਮੰਡਲ ਐਕਸਪ੍ਰੈਸ ਦੀ ਹੀ ਹੋਈ ਦੁਰਘਟਨਾ": ਰੇਲਵੇ ਬੋਰਡ
. . .  1 day ago
ਓਡੀਸ਼ਾ ਸਰਕਾਰ ਵਲੋਂ ਰਿਸ਼ਤੇਦਾਰਾਂ ਨੂੰ ਲਾਸ਼ਾਂ ਦੀ ਪਛਾਣ ਕਰਨ ਦੀ ਅਪੀਲ
. . .  1 day ago
ਭੁਵਨੇਸ਼ਵਰ, 4 ਜੂਨ -ਓਡੀਸ਼ਾ ਸਰਕਾਰ ਨੇ ਵੱਖ-ਵੱਖ ਰਾਜਾਂ ਦੇ ਲੋਕਾਂ ਨੂੰ ਓਡੀਸ਼ਾ ਦੇ ਬਾਲਾਸੋਰ ਵਿਚ ਦਰਦਨਾਕ ਰੇਲ ਹਾਦਸੇ ਵਿਚ ਮ੍ਰਿਤਕਾਂ ਦੀਆਂ ਲਾਸ਼ਾਂ ਦੀ ਪਛਾਣ ਅਤੇ ਦਾਅਵਾ ਕਰਨ ਦੀ ਅਪੀਲ ਕੀਤੀ...
ਇੰਜਣ ਵਿਚ ਖਰਾਬੀ ਦੇ ਚੱਲਦਿਆਂ ਗੁਹਾਟੀ ਵੱਲ ਮੋੜੀ ਗਈ ਡਿਬਰੂਗੜ੍ਹ ਜਾਣ ਵਾਲੀ ਇੰਡੀਗੋ ਦੀ ਉਡਾਣ
. . .  1 day ago
ਗੁਹਾਟੀ, 4 ਜੂਨ-ਡਿਬਰੂਗੜ੍ਹ ਜਾਣ ਵਾਲੀ ਇੰਡੀਗੋ ਦੀ ਉਡਾਣ ਨੂੰ ਗੁਹਾਟੀ ਦੇ ਲੋਕਪ੍ਰਿਯਾ ਗੋਪੀਨਾਥ ਬੋਰਦੋਲੋਈ ਇੰਟਰਨੈਸ਼ਨਲ ਵੱਲ ਮੋੜ ਦਿੱਤਾ ਗਿਆ, ਜਦੋਂ ਜਹਾਜ਼ ਦੇ ਪਾਇਲਟ ਨੇ ਜਹਾਜ਼ ਦੇ ਇੰਜਣ ਵਿਚ ਖਰਾਬੀ...
ਬਾਲਾਸੋਰ ਰੇਲ ਹਾਦਸਾ:ਰੇਲ ਮੰਤਰੀ ਨੂੰ ਲੈਣੀ ਚਾਹੀਦੀ ਹੈ ਜ਼ਿੰਮੇਵਾਰੀ-ਕਾਂਗਰਸ
. . .  1 day ago
ਨਵੀਂ ਦਿੱਲੀ, 4 ਜੂਨ-ਬਾਲਾਸੋਰ ਰੇਲ ਹਾਦਸੇ ਨੂੰ ਲੈ ਕੇ ਕਾਂਗਰਸ ਨੇ ਕਿਹਾ ਕਿ ਅਸੀਂ ਮਨੁੱਖੀ ਦੁਖਾਂਤ ਦੇ ਦੌਰਾਨ ਰਾਜਨੀਤੀ ਨਹੀਂ ਕਰਦੇ। ਮਾਧਵਰਾਓ ਸਿੰਧੀਆ, ਨਿਤੀਸ਼ ਕੁਮਾਰ ਅਤੇ ਲਾਲ ਬਹਾਦੁਰ ਸ਼ਾਸਤਰੀ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 11 ਚੇਤ ਸੰਮਤ 555

ਅੰਮ੍ਰਿਤਸਰ

ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦਾ ਸ਼ਹੀਦੀ ਦਿਹਾੜਾ ਮਨਾਇਆ

ਸ਼ਹੀਦੀ ਦਿਹਾੜੇ ਮੌਕੇ ਭਾਜਪਾ ਨੇ ਲਗਾਇਆ ਖ਼ੂਨਦਾਨ ਕੈਂਪ
ਅੰਮਿ੍ਤਸਰ, 23 ਮਾਰਚ (ਹਰਮਿੰਦਰ ਸਿੰਘ)-ਸ਼ਹੀਦ-ਏ-ਆਜ਼ਮ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਨ ਮੌਕੇ ਭਾਰਤੀ ਜਨਤਾ ਪਾਰਟੀ ਅੰਮਿ੍ਤਸਰ ਸ਼ਹਿਰੀ ਦੇ ਪ੍ਰਧਾਨ ਡਾ: ਹਰਵਿੰਦਰ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਦਫਤਰ ਵਿਖੇ ਖੂਨਦਾਨ ਕੈਂਪ ਅਤੇ ਮੈਡੀਕਲ ਕੈਂਪ ਲਗਾਇਆ ਗਿਆ, ਜਿਸ ਵਿਚ ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਮੁੱਖ ਤੌਰ ਤੇ ਸ਼ਿਰਕਤ ਕੀਤੀ ਜਦੋ ਕਿ ਸੂਬਾ ਮੀਤ ਪ੍ਰਧਾਨ ਡਾ: ਰਾਜ ਕੁਮਾਰ, ਸੂਬਾ ਸਕੱਤਰ ਰਾਜੇਸ਼ ਹਨੀ ਅਤੇ ਰਾਜਿੰਦਰ ਮੋਹਨ ਸਿੰਘ ਛੀਨਾ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ਮੌਕੇ ਤਰੁਣ ਚੁੱਘ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਦੇ ਸ਼ਹੀਦੀ ਦਿਨ ਤੇ ਉਨ੍ਹਾਂ ਨੂੰ ਪ੍ਰਣਾਮ ਕਰਦੇ ਹੋਏ ਕਿਹਾ ਕਿ ਭਾਜਪਾ ਪਿਛਲੇ 70 ਸਾਲਾਂ ਤੋਂ ਸ਼ਹੀਦਾਂ ਦੇ ਨਕਸ਼ੇ-ਕਦਮਾਂ 'ਤੇ ਚੱਲ ਰਹੀ ਹੈ | ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰਦੇ ਹੋਏ ਆਪਣੀ ਸੋਚ ਦੇ ਭਾਰਤ ਦੀ ਉਸਾਰੀ ਲਈ ਦਿਨ ਰਾਤ ਅਣਥੱਕ ਮਿਹਨਤ ਕਰ ਰਹੇ ਹਨ | ਤਰੁਣ ਚੁੱਘ ਨੇ 'ਰੰਗਲਾ ਪੰਜਾਬ-ਤੰਦਰੁਸਤ ਪੰਜਾਬ' ਸਬੰਧੀ ਸਦਨ 'ਚ ਮੁੱਖ ਮੰਤਰੀ ਭਗਵੰਤ ਮਾਨ ਦੇ ਬਿਆਨ 'ਤੇ ਚੁਟਕੀ ਲੈਂਦਿਆਂ ਕਿਹਾ ਕਿ ਮੁੱਖ ਮੰਤਰੀ ਹਰ ਕਿਸੇ ਨਾਲ ਝੂਠ ਬੋਲ ਰਹੇ ਹਨ | ਹਕੀਕਤ ਇਹ ਹੈ ਕਿ ਪੰਜਾਬ 'ਚ ਸਿਹਤ ਸਹੂਲਤਾਂ ਪੂਰੀ ਤਰ੍ਹਾਂ ਢਹਿ-ਢੇਰੀ ਹੋ ਚੁੱਕੀਆਂ ਹਨ | ਜੋ ਕਿ ਮਾਨ ਸਰਕਾਰ ਵੱਲੋਂ ਖੋਲ੍ਹੇ ਜਾਣ ਦੀ ਗੱਲ ਕਹੀ ਜਾ ਰਹੀ ਹੈ, ਉਨ੍ਹਾਂ ਲਈ 2019 -20 ਵਿੱਚ 350 ਕਰੋੜ ਰੁਪਏ ਦਾ ਫੰਡ ਪਾਸ ਕੀਤੇ ਗਏ ਹਨ, ਜਿਸ ਦੇ 100 ਕਰੋੜ ਰੁਪਏ ਵੀ ਜਾਰੀ ਕਰ ਦਿੱਤੇ ਗਏ ਹਨ | ਸਰਕਾਰ ਵੱਲੋਂ ਪੈਸੇ ਭੇਜੇ ਜਾਣ ਤੋਂ ਬਾਅਦ ਵੀ ਮਾਨ ਸਰਕਾਰ ਉਨ੍ਹਾਂ ਨੂੰ ਚਾਲੂ ਨਹੀਂ ਕਰ ਰਹੀ | ਇਸ ਮੌਕੇ ਹਰਵਿੰਦਰ ਸਿੰਘ ਸੰਧੂ ਨੇ ਕਿਹਾ ਕਿ ਅੱਜ ਦਾ ਨੌਜਵਾਨ ਬੇਰੁਜ਼ਗਾਰੀ ਕਾਰਨ ਨਸ਼ਿਆਂ ਵਿੱਚ ਡੁੱਬਦਾ ਜਾ ਰਿਹਾ ਹੈ, ਨੌਜਵਾਨ ਕਾਫੀ ਜਾਗਰੂਕ ਹਨ ਪਰ ਜੇਕਰ ਉਹ ਆਪਣੀ ਤਾਕਤ ਅਤੇ ਬੁੱਧੀ ਨੂੰ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਲਗਾ ਦੇਣ ਤਾਂ ਸਮਾਂ ਉਹ ਦੂਰ ਨਹੀਂ ਜਦੋਂ ਸ਼ਹੀਦ ਭਗਤ ਸਿੰਘ ਹਰ ਨੌਜਵਾਨ ਦੇ ਅੰਦਰ ਨਜ਼ਰ ਆਵੇਗਾ | ਇਸ ਮੌਕੇ ਗੌਰਵ ਗਿੱਲ, ਸੁਧੀਰ ਕੁਮਾਰ ਬਜਰੰਗੀ ਸਮੇਤ ਭਾਜਪਾ ਦੇ ਕਈ ਹੋਰ ਵਰਕਰਾਂ ਨੇ ਖ਼ੂਨਦਾਨ ਕੀਤਾ | ਇਸ ਮੌਕੇ ਸਾਬਕਾ ਸਿਹਤ ਮੰਤਰੀ ਡਾ: ਬਲਦੇਵ ਰਾਜ ਚਾਵਲਾ, ਕੇਵਲ ਗਿੱਲ, ਰਾਕੇਸ਼ ਗਿੱਲ, ਬਖਸ਼ੀ ਰਾਮ ਅਰੋੜਾ, ਸੁਖਮਿੰਦਰ ਸਿੰਘ ਪਿੰਟੂ, ਡਾ: ਰਾਮ ਚਾਵਲਾ, ਐਡਵੋਕੇਟ ਕੁਮਾਰ ਅਮਿਤ, ਪ੍ਰੋਯ ਸਰਚਾਂਦ ਸਿੰਘ ਖਿਆਲਾ, ਹਰਜਿੰਦਰ ਸਿੰਘ ਠੇਕੇਦਾਰ, ਮਨੀਸ਼ ਸ਼ਰਮਾ, ਸਲਿਲ ਕਪੂਰ, ਸੰਜੀਵ ਕੁਮਾਰ, ਜ਼ਿਲ੍ਹਾ ਮੀਤ ਪ੍ਰਧਾਨ ਬਲਦੇਵ ਰਾਜ ਬੱਗਾ, ਅਨੁਜ ਸਿੱਕਾ ਆਦਿ ਹਾਜ਼ਰ ਸਨ |
ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪਿੰਡ ਮੂਧਲ ਵਿਖੇ ਵਿਸ਼ੇਸ਼ ਸਮਾਗਮ
ਵੇਰਕਾ, (ਪਰਮਜੀਤ ਸਿੰਘ ਬੱਗਾ)-ਦੇਸ਼ ਦੀ ਆਜ਼ਾਦੀ ਲਈ ਆਪਣਾ ਵੱਡਮੁੱਲਾ ਯੋਗਦਾਨ ਪਾਉਣ ਵਾਲੇ ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ ਦੀ ਯਾਦ ਨੂੰ ਸਮਰਪਿਤ ਹਲਕਾ ਪੂਰਬੀ ਦੇ ਇਕਲੌਤੇ ਪਿੰਡ ਮੂਧਲ ਦੀ ਖੇਡ ਗਰਾਊਾਡ ਵਿਖੇ ਮੈਂਬਰ ਪੰਚਾਇਤ ਇਕਬਾਲ ਸਿੰਘ ਵਲੋਂ ਸਮੂਹ ਪੰਚਾਇਤ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਇਸ ਮੌਕੇ ਹਾਜ਼ਰ ਸਰਪੰਚ ਗੁਰਕੀਰਤ ਸਿੰਘ ਸਰਕਾਰੀਆ, ਪੰਚ ਇਕਬਾਲ ਸਿੰਘ ਅਤੇ ਪੰਜਾਬ ਕਿਸਾਨ ਯੂਨੀਅਨ ਦੇ ਪ੍ਰਧਾਨ ਬਲਬੀਰ ਸਿੰਘ ਮੂਧਲ ਨੇ ਸ਼ਹੀਦ ਭਗਤ ਸਿੰਘ ਦੇ ਬੁੱਤ 'ਤੇ ਹਾਰ ਪਾਕੇ ਸ਼ਰਧਾਂਜਲੀਆਂ ਭੇਟ ਕਰਨ ਉਪਰੰਤ ਆਖਿਆ ਕਿ ਸ਼ਹੀਦ ਭਗਤ ਸਿੰਘ ਤੇ ਉਨ੍ਹਾਂ ਦੇ ਸਾਥੀ ਰਾਜ ਗੁਰੂ ਤੇ ਸੁਖਦੇਵ ਵਲੋਂ ਦੇਸ਼ ਦੀ ਆਜ਼ਾਦੀ ਵਿਚ ਪਾਏ ਵੱਡਮੁਲੇ ਯੋਗਦਾਨ ਨੂੰ ਦੇਸ਼ ਵਾਸੀ ਹਮੇਸ਼ਾ ਯਾਦ ਰੱਖਣਗੇ ਤਾਂ ਜੋ ਆਉਣ ਵਾਲੀ ਨੌਜਵਾਨ ਪੀੜੀ ਨੂੰ ਉਨ੍ਹਾਂ ਦੁਆਰਾ ਦਰਸਾਏ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਕੀਤਾ ਜਾ ਸਕੇ | ਸ਼ਰਧਾਂਜਲੀ ਭੇਟ ਕਰਨ ਵਾਲਿਆਂ ਵਿਚ ਨੰਬਰਦਾਰ ਹਰਸਿਮਰਨ ਸਿੰਘ, ਸੰਮਤੀ ਮੈਂਬਰ ਸਵਿੰਦਰ ਸਿੰਘ, ਮਾਸਟਰ ਪ੍ਰਤਪਾਲ ਸਿੰਘ, ਬਲਦੇਵ ਸਿੰਘ ਕਠਾਣੀਆਂ, ਨਿਸ਼ਾਨ ਸਿੰਘ ਮੂਧਲ, ਲਖਵਿੰਦਰ ਸਿੰਘ, ਬਲਦੇਵ ਸਿੰਘ ਸਰਕਾਰੀਆ, ਨਿੰਦਰ ਸਿੰਘ ਮੂਧਲ, ਪਿ੍ਤਪਾਲ ਸਿੰਘ, ਮਾ: ਬਲਜੀਤ ਸਿੰਘ, ਮਲਕੀਤ ਸਿੰਘ, ਬਾਬਾ ਹੀਰਾ ਸਿੰਘ, ਬੰਟੀ ਮੂਧਲ ਆਦਿ ਹਾਜ਼ਰ ਸਨ |
ਨਿਊ ਅੰਮਿ੍ਤਸਰ ਵਿਖੇ ਕੰਬੋਜ ਸਭਾ ਵਲੋਂ ਸ਼ਹੀਦ ਭਗਤ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ
ਸੁਲਤਾਨਵਿੰਡ, (ਗੁਰਨਾਮ ਸਿੰਘ ਬੁੱਟਰ)-ਭਾਈ ਗੁਰਦਾਸ ਜੀ ਨਗਰ ਨਿਊ ਅੰਮਿ੍ਤਸਰ ਵਿਖੇ ਕੰਬੋਜ ਸਭਾ ਦੀ ਮੀਟਿੰਗ ਪ੍ਰਧਾਨ ਕ੍ਰਿਪਾਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿਚ ਦੇਸ ਦੇ ਮਹਾਨ ਸ਼ਹੀਦ-ਏ- ਆਜ਼ਮ ਸ. ਭਗਤ ਸਿੰਘ ਨੂੰ ਯਾਦ ਕਰਦਿਆਂ ਉਨ੍ਹਾਂ ਨੂੰ ਸ਼ਰਧਾ ਦੇ ਫੁਲ ਭੇਟ ਕੀਤੇ ਗਏ, ਜਿਸ ਵਿਚ ਸਰਬ ਕੰਬੋਜ ਸਭਾ ਦੇ ਪ੍ਰਧਾਨ ਬੋਬੀ ਕੰਬੋਜ ਤੇ ਸਕੱਤਰ ਪ੍ਰਮਜੀਤ ਸਿੰਘ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਇਸ ਮੌਕੇ 'ਤੇ ਬੋਲਦਿਆਂ ਕੰਬੋਜ ਸੈਕਟਰੀ ਸਰਬ ਕੰਬੋਜ ਸਮਾਜ ਨੇ ਸ਼ਹੀਦਾਂ ਦੀ ਕੁਰਬਾਨੀ 'ਤੇ ਚਾਨਣਾ ਪਾਉਂਦਿਆਂ ਕਿਹਾ ਕਿ ਇਨ੍ਹਾਂ ਦੀ ਬਦੋਲਤ ਅਸੀਂ ਆਜ਼ਾਦ ਹਾਂ ਅਤੇ ਸਾਨੂੰ ਵੀ ਸ਼ਹੀਦ ਭਗਤ ਸਿੰਘ ਦੇ ਪਾਏ ਪੂਰਨਿਆਂ 'ਤੇ ਚੱਲਣ ਦੀ ਲੋੜ ਹੈ | ਮੀਟਿੰਗ ਉਪਰੰਤ ਕੰਬੋਜ ਸਮਾਜ ਵਿਚ ਆ ਰਹੀਆਂ ਸਮੱਸਿਆਵਾਂ ਅਤੇ ਜਲਿ੍ਹਆਂ ਵਾਲੇ ਬਾਗ ਵਿਚ ਲੱਗੇ ਹੋਏ ਸ਼ਹੀਦ ਊਧਮ ਸਿੰਘ ਬੁੱਤ ਦੇ ਨੂੰ ਰੱਖਣਹਾਰ ਬਾਰੇ ਵਿਚਾਰਾਂ ਕੀਤੀਆਂ ਗਈਆਂ | ਇਸ ਮੌਕੇ ਬੋਬੀ ਕੰਬੋਜ ਪ੍ਰਧਾਨ ਕੰਬੋਜ ਸਭਾ ਪੰਜਾਬ, ਹਰਮੀਤ ਕੰਬੋਜ, ਕਿਰਪਾਲ ਸਿੰਘ ਰਾਮਦਿਵਾਲੀ, ਹਰਦੀਪ ਸਿੰਘ, ਡਾ. ਮੰਗਲ ਸਿੰਘ ਕ੍ਰਿਸ਼ਨਪੁਰੀ, ਮਲਕੀਤ ਸਿੰਘ ਵੱਲਾ, ਸਵਿੰਦਰ ਸਿੰਘ ਚੰਦੀ, ਜਸਵਿੰਦਰ ਸਿੰਘ ਭੋਰਸੀ ਰਾਜਪੂਤਾਂ, ਇੰਦਰਬੀਰ ਸਿੰਘ ਬਿੱਲਾ ਆਦਿ ਹਾਜ਼ਰ ਸਨ |
ਬਲਾਕ ਕਾਂਗਰਸ ਕਮੇਟੀ ਵੇਰਕਾ ਨੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਕੀਤੀਆਂ ਭੇਟ
ਵੇਰਕਾ, (ਪਰਮਜੀਤ ਸਿੰਘ ਬੱਗਾ)-ਬਲਾਕ ਕਾਂਗਰਸ ਕਮੇਟੀ ਵੇਰਕਾ ਵਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਵਾਏ ਗਏ ਸਮਾਗਮ ਦੌਰਾਨ ਸ਼ਹੀਦਾਂ ਦੀ ਤਸਵੀਰ 'ਤੇ ਸ਼ਰਧਾ ਦੇ ਫੁੱਲ ਭੇਟ ਕਰਕੇ ਸ਼ਰਧਾਂਜਲੀਆਂ ਭੇਟ ਕੀਤੀਆਂ | ਇਸ ਦੌਰਾਨ ਹਾਜ਼ਰ ਬਲਾਕ ਪ੍ਰਧਾਨ ਨਵਦੀਪ ਸਿੰਘ ਹੁੰਦਲ, ਪ੍ਰੇਮ ਸਿੰਘ ਅਤੇ ਬਾਊ ਜਨਕ ਰਾਜ ਨੇ ਸੰਬੋਧਨ ਕਰਦਿਆਂ ਆਖਿਆ ਕਿ ਸ਼ਹੀਦ ਨੌਜਵਾਨ ਪੀੜ੍ਹੀ ਲਈ ਪ੍ਰੇਰਨਾ ਸਰੋਤ ਹਨ, ਜਿਸਨੂੰ ਦੇਸ਼ ਵਾਸੀ ਸਦਾ ਯਾਦ ਰੱਖਣਗੇ | ਇਸ ਮੌਕੇ ਮਾ: ਸੁਰਜੀਤ ਸਿੰਘ, ਮਾ: ਕਸ਼ਮੀਰ ਸਿੰਘ, ਕਾਮਰੇਡ ਜਸਵੰਤ ਸਿੰਘ, ਯਾਦਵਿੰਦਰ ਸਿੰਘ, ਬੂਟਾ ਸਿੰਘ, ਮੈਡਮ ਇੰਦਰਜੀਤ ਕੌਰ ਵਾਲੀਆ, ਗੁਰਮੀਤ ਸਿੰਘ, ਪ੍ਰਗਟ ਸਿੰਘ, ਰਜਿੰਦਰ ਸਿੰਘ, ਜਗਵਿੰਦਰ ਭੋਲਾ, ਬਿੱਟੂ ਵੇਰਕਾ, ਸੁੱਖ ਵੇਰਕਾ, ਗਗਨ ਵੇਰਕਾ, ਵਿੱਕੀ ਸ਼ਰਮਾ, ਬਲਵਿੰਦਰ ਸ਼ਰਮਾ, ਸੋਨੂੰ ਵੇਰਕਾ ਆਦਿ ਕਾਂਗਰਸੀ ਵਰਕਰ ਹਾਜ਼ਰ ਸਨ ਜਿਨ੍ਹਾਂ ਨੇ ਸ਼ਹੀਦਾਂ ਦੀ ਤਸਵੀਰ 'ਤੇ ਸ਼ਰਧਾ ਦੇ ਫੁੱਲ ਭੇਂਟ ਕਰਨ ਉਪਰੰਤ ਦੋ ਮਿੰਟ ਦਾ ਮੋਨ ਧਾਰਨ ਕਰਕੇ ਸ਼ਰਧਾਂਜਲੀਆਂ ਭੇਂਟ ਕੀਤੀਆਂ |
ਸ਼ਹੀਦੀ ਦਿਹਾੜੇ ਮੌਕੇ ਕਿਸਾਨ ਮਜ਼ਦੂਰ ਜਥੇਬੰਦੀ ਵਲੋਂ ਦੋ ਜ਼ੋਨਾਂ ਦੀ ਕਨਵੈਨਸ਼ਨ
ਚੱਬਾ, (ਜੱਸਾ ਅਨਜਾਣ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਸ਼ਹੀਦ-ਏ-ਆਜਮ ਸ: ਭਗਤ ਸਿੰਘ, ਰਾਜਗੁਰੂ, ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਜ਼ੋਨ ਬਾਬਾ ਨੋਧ ਸਿੰਘ ਅਤੇ ਗੁਰੂ ਰਾਮਦਾਸ ਸ਼ਹਿਰੀ ਜ਼ੋਨ ਦੀ ਸਾਂਝੀ ਕਨਵੈਨਸ਼ਨ ਜ਼ੋਨ ਪ੍ਰਧਾਨ ਕੰਵਲਜੀਤ ਸਿੰਘ ਵੰਨਚੜ੍ਹੀ ਅਤੇ ਦਿਲਬਾਗ ਸਿੰਘ ਖਾਪੜਖੇੜੀ ਦੀ ਅਗਵਾਈ ਹੇਠ ਗੁਰਦੁਆਰਾ ਬਾਬਾ ਖੂਹ ਵਾਲਾ ਮੰਡਿਆਲਾ ਰੋਡ ਪਿੰਡ ਚੱਬਾ ਵਿਖੇ ਕੀਤੀ ਗਈ, ਜਿਸ ਵਿਚ ਭਾਰੀ ਗਿਣਤੀ 'ਚ ਕਿਸਾਨਾਂ ਮਜ਼ਦੂਰਾਂ ਨੇ ਸ਼ਿਰਕਤ ਕੀਤੀ | ਇਸ ਮੌਕੇ ਸੰਬੋਧਨ ਕਰਦਿਆਂ ਸੂਬਾ ਆਗੂ ਗੁਰਬਚਨ ਸਿੰਘ ਚੱਬਾ, ਮੰਗਜੀਤ ਸਿੰਘ ਸਿੱਧਵਾਂ ਨੇ ਕਿਹਾ ਕਿ ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ ਅਤੇ ਉਨ੍ਹਾਂ ਦੇ ਸਾਥੀ ਰਾਜਗੁਰੂ ਤੇ ਸੁਖਦੇਵ ਦੀ ਸ਼ਹੀਦੀ ਨੂੰ 92 ਸਾਲ ਹੋ ਚੁੱਕੇ ਹਨ ਪਰ ਉਨ੍ਹਾਂ ਵਲੋਂ ਦੇਸ਼-ਵਾਸੀਆਂ ਲਈ ਦੇਖੇ ਸੁਪਨਿਆਂ ਦਾ ਭਾਰਤ ਅੱਜ ਤੱਕ ਨਹੀਂ ਬਣ ਪਾਇਆ ਤੇ ਅੱਜ ਦੇਸ਼ ਦਾ ਕਿਸਾਨ ਮਜ਼ਦੂਰ ਪਹਿਲਾਂ ਤੋਂ ਵੀ ਬੁਰੀ ਹਾਲਤ 'ਚ ਹੈ | ਉਨ੍ਹਾਂ ਕਿਹਾ ਕਿ ਆਮ ਭਾਰਤੀ ਲਈ ਅੱਜ ਅਤੇ 1947 ਤੋਂ ਪਹਿਲਾਂ ਦੀ ਸਿਆਸਤ ਵਿਚ ਕੁੱਝ ਵੀ ਨਹੀਂ ਬਦਲਿਆ ਹੈ | ਸੋ ਸਾਡਾ ਸਭ ਦਾ ਯਤਨ ਬਣਦਾ ਹੈ ਕਿ ਅੱਜ ਸਾਡੇ ਸਭ ਦੇ ਚਾਨਣਮੁਨਾਰੇ ਸ਼ਹੀਦਾਂ ਤੋਂ ਸੇਧ ਲੈ ਕੇ ਉਨ੍ਹਾਂ ਵਲੋਂ ਬਾਲੀ ਸਮਝ ਦੀ ਮਸ਼ਾਲ ਨਾਲ ਸਮਾਜ ਦੇ ਰਾਹ ਦਿਸੇਰੇ ਬਣਿਆ ਜਾਵੇ ਤੇ ਨਸ਼ਾ, ਭਿ੍ਸ਼ਟਾਚਾਰ, ਉੂਚ-ਨੀਚ, ਸਮਾਜਿਕ ਅਤੇ ਅਨਪੜ੍ਹਤਾ, ਗਰੀਬੀ, ਸਿਆਸਤਦਾਨਾਂ ਦੀਆਂ ਕਿਸਾਨ ਵਿਰੋਧੀ ਕੋਝੀਆਂ ਨੀਤੀਆਂ ਤੇ ਹੋਰ ਸਮਾਜਿਕ ਕੁਰੀਤੀਆਂ ਖ਼ਿਲਾਫ਼ ਡੱਟ ਕੇ ਖੜਿ੍ਹਆ ਜਾਵੇ | ਇਸ ਮੌਕੇ ਆਗੂ ਮੰਗਵਿੰਦਰ ਸਿੰਘ ਮੰਡਿਆਲਾ ਤੇ ਮਨਰਾਜ ਸਿੰਘ ਵੱਲ੍ਹਾ ਨੇ ਜਾਣਕਾਰੀ ਦਿੱਤੀ ਕਿ 29 ਮਾਰਚ ਨੂੰ ਜਥੇਬੰਦੀ ਵਲੋਂ ਸੰਘਰਸ਼ਾਂ ਦੌਰਾਨ ਜਾਨ ਦੀ ਕੁਰਬਾਨੀ ਦੇਣ ਵਾਲੇ ਸ਼ਹੀਦ ਅੰਗਰੇਜ਼ ਸਿੰਘ ਬਾਕੀਪੁਰ ਸਮੇਤ ਸਭ ਸ਼ਹੀਦਾਂ ਦੀ ਯਾਦ ਵਿਚ 29 ਮਾਰਚ ਨੂੰ ਜ਼ਿਲ੍ਹਾ ਪੱਧਰੀ ਵੱਡੇ ਮਿਸਾਲੀ ਇਕੱਠ ਕੀਤੇ ਜਾਣਗੇ | ਇਸ ਮੌਕੇ ਰਾਜ ਸਿੰਘ ਤਾਜ਼ੇਚੱਕ, ਬਲਿਹਾਰ ਸਿੰਘ ਛੀਨਾ, ਜੁਗਰਾਜ ਸਿੰਘ ਵਰਪਾਲ, ਜਗਮੋਹਨ ਸਿੰਘ ਮੰਡਿਆਲਾ, ਬਲਦੇਵ ਸਿੰਘ, ਡਾ. ਬਲਵਿੰਦਰ ਸਿੰਘ, ਨਿਰਵੈਲ ਸਿੰਘ ਚੱਬਾ, ਦਿਲਬਾਗ ਸਿੰਘ ਭੋਲਾ, ਹਰਦੇਵ ਸਿੰਘ ਸਾਂਘਣਾ ਆਦਿ ਹਾਜ਼ਰ ਸਨ |
ਜਲਿ੍ਹਆਂਵਾਲਾ ਬਾਗ਼ 'ਚ ਸ਼ਹੀਦ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਨੂੰ ਸ਼ਰਧਾਂਜਲੀ ਭੇਟ
ਅੰਮਿ੍ਤਸਰ (ਸੁਰਿੰਦਰ ਕੋਛੜ)-ਜਲਿ੍ਹਆਂਵਾਲਾ ਬਾਗ਼ ਵਿਖੇ ਸੁਰੱਖਿਆ ਲਈ ਤਾਇਨਾਤ ਅਧਿਕਾਰੀਆਂ ਵਲੋਂ ਏ. ਐਸ. ਆਈ. ਹਰਪਾਲ ਸਿੰਘ ਅਤੇ ਰਣਜੀਤ ਸਿੰਘ ਦੀ ਅਗਵਾਈ ਹੇਠ ਦੇਸ਼ ਨੂੰ ਆਜ਼ਾਦ ਕਰਵਾਉਣ 'ਚ ਅਹਿਮ ਭੂਮਿਕਾ ਨਿਭਾਉਣ ਵਾਲੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਨੂੰ ਸ਼ਰਧਾਂਜਲੀ ਭੇਟ ਕੀਤੀ | ਸੁਰੱਖਿਆ ਅਧਿਕਾਰੀਆਂ ਅਤੇ ਹੋਰਨਾਂ ਨੇ ਸ਼ਹੀਦ ਭਗਤ ਸਿੰਘ ਅਤੇ ਸਾਥੀਆਂ ਦੀ ਤਸਵੀਰ 'ਤੇ ਫੁਲ ਮਾਲਾਵਾਂ ਭੇਟ ਕਰਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ | ਇਸ ਮੌਕੇ ਸੰਬੋਧਨ ਕਰਦਿਆਂ ਹਰਪਾਲ ਸਿੰਘ ਨੇ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਹੀ ਅੱਜ ਅਸੀਂ ਆਜ਼ਾਦ ਹਾਂ | ਸੁਰੱਖਿਆ ਅਫ਼ਸਰ ਰਣਜੀਤ ਸਿੰਘ ਨੇ ਕਿਹਾ ਕਿ ਭਗਤ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਨੇ ਦੇਸ਼ ਭਗਤੀ ਤੋਂ ਪ੍ਰੇਰਿਤ ਹੋ ਕੇ ਛੋਟੀ ਉਮਰ 'ਚ ਹੀ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ | ਅਜਿਹੇ ਆਜ਼ਾਦੀ ਘੁਲਾਟੀਆਂ ਦੀ ਬਦੌਲਤ ਹੀ ਅੱਜ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ | ਉਨ੍ਹਾਂ ਖ਼ਾਸਕਰ ਨੌਜਵਾਨਾਂ ਨੂੰ ਸ਼ਹੀਦ ਭਗਤ ਸਿੰਘ ਦੇ ਨਕਸ਼ੇ-ਕਦਮਾਂ 'ਤੇ ਚੱਲਦਿਆਂ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਦੇਸ਼ ਦੀ ਤਰੱਕੀ 'ਚ ਯੋਗਦਾਨ ਪਾਉਣ ਦਾ ਸੱਦਾ ਦਿੱਤਾ |
ਜ਼ਿਲ੍ਹਾ ਕਚਿਹਰੀਆਂ 'ਚ ਵਕੀਲਾਂ ਨੇ ਸ਼ਹੀਦਾਂ ਨੂੰ ਦਿੱਤੀਆਂ ਸ਼ਰਧਾਂਜਲੀਆਂ
ਅੰਮਿ੍ਤਸਰ, (ਰੇਸ਼ਮ ਸਿੰਘ)-ਅੱਜ ਇਥੇ ਜ਼ਿਲ੍ਹਾ ਕਚਿਹਰੀਆਂ ਵਿਖੇ ਵਕੀਲ ਭਾਈਚਾਰੇ ਵਲੋਂ ਸ਼ਹੀਦ ਭਗਤ ਸਿੰਘ, ਸੁਖਦੇਵ ਤੇ ਰਾਜਗੁਰੂ ਨੂੰ ਉਨ੍ਹਾਂ ਦੇ ਸ਼ਹੀਦੀ ਦਿਨ ਮੌਕੇ ਭਾਵ ਭਿੰਨੀਆਂ ਸ਼ਰਧਾਂਜਲੀਆਂ ਭੇਟ ਕੀਤੀਆਂ | ਜਿਨ੍ਹਾਂ ਕਿਹਾ ਕਿ ਉਨ੍ਹਾਂ ਦੀ ਕੁਰਬਾਨੀਆਂ ਸਦਕਾ ਅੱਜ ਅਸੀ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ | ਇਸ ਮੌਕੇ ਐਡਵੋਕੇਟ ਬਾਈ ਅਮਰਜੀਤ ਸਿੰਘ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਨੇ 1928 'ਚ ਕਿਰਤੀ ਅਖ਼ਬਾਰ 'ਚ ਲਿਖੇ ਲੇਖ ਵਿਦਰੋਹੀ 'ਚ ਕਿਰਤੀਆਂ ਤੇ ਕਾਮਿਆਂ ਦੀ ਆਵਾਜ਼ ਨੂੰ ਬੁਲੰਦ ਕੀਤਾ ਤੇ ਅਨੂਸੁਚਿਤ ਜਾਤਾਂ ਦੇ ਹੱਕ 'ਚ ਆਵਾਜ ਉਠਾਈ ਸੀ | ਉਨ੍ਹਾਂ ਕਿਹਾ ਕਿ ਉਸ ਵੇਲੇ ਦੇਸ਼ ਦੀ ਆਬਾਦੀ 30 ਕਰੋੜ ਸੀ ਜਦੋਂ ਕਿ ਅਨੂਸੁਚਿਤ ਜਾਤੀਆਂ ਦੀ ਆਬਾਦੀ 6 ਕਰੋੜ ਸੀ | ਇਸ ਮੌਕੇ ਵਕੀਲ ਅਜਾਇਬ ਸਿੰਘ ਹੁੰਦਲ ਵਲੋਂ ਵੀ ਸ਼ਹੀਦ ਭਗਤ ਸਿੰਘ ਬਾਰੇ ਆਪਣੇ ਵਿਚਾਰ ਪੇਸ਼ ਕੀਤੇ ਤੇ ਇਕ ਕਵਿਤਾ ਵੀ ਪੜ੍ਹ ਕੇ ਸੁਣਾਈ | ਇਸ ਮੌਕੇ ਵਕੀਲ ਪਰਮਿੰਦਰ ਸਿੰਘ ਸੇਠੀ, ਸਵਰਨ ਦਿਸੰਘ, ਅਸ਼ੋਕ ਭਗਤ, ਲਖਵਿੰਦਰ ਸਿੰਘ ਰੰਧਾਵਾ, ਸੁਲਖਣ ਸਿੰਘ ਬੱਲ, ਵਿਜੈ ਸ਼ਰਮਾ ਆਦਿ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ |
ਪਨਬੱਸ ਮੁਲਾਜ਼ਮਾਂ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ
ਅੰਮਿ੍ਤਸਰ, (ਗਗਨਦੀਪ ਸ਼ਰਮਾ)-ਪੰਜਾਬ ਰੋਡਵੇਜ਼ ਦੇ ਅੰਮਿ੍ਤਸਰ-2 ਡੀਪੂ ਨਾਲ ਸੰਬੰਧਿਤ ਪਨਬੱਸ ਮੁਲਾਜ਼ਮਾਂ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਨਾਲ ਮਨਾਇਆ | ਡੀਪੂ ਪ੍ਰਧਾਨ ਕੇਵਲ ਸਿੰਘ ਨੇ ਆਪਣੇ ਸਾਥੀਆਂ ਨਾਲ ਸ਼ਹੀਦ ਭਗਤ ਸਿੰਘ ਦੀ ਤਸਵੀਰ 'ਤੇ ਸ਼ਰਧਾ ਦੇ ਫ਼ੁਲ ਭੇਟ ਕਰਦਿਆਂ ਉਨ੍ਹਾਂ ਨੂੰ ਯਾਦ ਕੀਤਾ | ਪੰਜਾਬ ਰੋਡਵੇਜ਼, ਪਨਬੱਸ/ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਯੂਨੀਅਨ ਦੇ ਸੂਬਾ ਆਗੂ ਜੋਧ ਸਿੰਘ ਨੇ ਇਸ ਸ਼ਰਧਾਂਜਲੀ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਮਹਾਨ ਆਜ਼ਾਦੀ ਘੁਲਾਟੀਏ ਅਤੇ ਕ੍ਰਾਂਤੀਕਾਰੀ ਸਨ, ਜਿਨ੍ਹਾਂ ਨੇ ਦੇਸ਼ ਦੀ ਆਜ਼ਾਦੀ ਲਈ ਬੇਮਿਸਾਲ ਦਲੇਰੀ ਨਾਲ ਤਾਕਤਵਰ ਬਿ੍ਟਿਸ਼ ਸਰਕਾਰ ਦਾ ਟਾਕਰਾ ਕੀਤਾ | ਉਨ੍ਹਾਂ ਕਿਹਾ ਕਿ ਦੇਸ਼ ਵਾਸੀਆਂ ਦਾ ਫ਼ਰਜ਼ ਬਣਦਾ ਹੈ ਕਿ ਸ਼ਹੀਦਾਂ ਨੂੰ ਯਾਦ ਰੱਖਦਿਆਂ ਉਨ੍ਹਾਂ ਦੇ ਦਰਸਾਏ ਮਾਰਗ 'ਤੇ ਚੱਲੀਏ | ਇਸ ਮੌਕੇ ਕੁਲਦੀਪ ਸਿੰਘ, ਅਮਨਦੀਪ ਸਿੰਘ ਵਰਕਸ਼ਾਪ, ਤਰਜਿੰਦਰ ਸਿੰਘ, ਹਰਪ੍ਰੀਤ ਸਿੰਘ, ਗੁਰਮੇਜ ਮਸੀਹ, ਪਰਵਿੰਦਰ ਸਿੰਘ ਰਿਕਾਰਡ ਕੀਪਰ, ਸਰਬਜੀਤ ਸਿੰਘ, ਗੁਰਮੁਖ ਸਿੰਘ ਵੀ ਹਾਜ਼ਰ ਸਨ |
ਕਾਮਰੇਡਾਂ ਮਨਾਇਆ ਸ਼ਹੀਦੀ ਦਿਹਾੜਾ
ਅੰਮਿ੍ਤਸਰ, (ਰੇਸ਼ਮ ਸਿੰਘ)-ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਵਲੋਂ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ 'ਤੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸੈਕਟਰੀ ਕਾ: ਜਗਤਾਰ ਸਿੰਘ ਕਰਮਪੁਰਾ ਅਤੇ ਮੰਗਲ ਸਿੰਘ ਟਾਂਡਾ ਨੇ ਜਿਥੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਤੇ ਉਸਦੇ ਸਾਥੀਆਂ ਦੇ ਜੀਵਨ 'ਤੇ ਚਾਨਣਾ ਪਾਉਂਦਿਆਂ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਯਾਦ ਕੀਤਾ ਉਥੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸ਼ਹੀਦਾਂ ਦੇ ਨਾਮ 'ਤੇ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ ਅਤੇ ਰਾਜ ਦੀ ਕੀਮਤੀ ਸੰਪਤੀ ਦੇਸ਼ੀ ਅਤੇ ਵਿਦੇਸ਼ੀ ਪੂੰਜੀਪਤੀਆਂ ਨੂੰ ਵੇਚ ਰਹੀਆਂ ਹਨ | ਬੁਲਾਰਿਆਂ ਨੇ ਕਿਹਾ ਕਿ ਇਸੇ ਤਰ੍ਹਾਂ ਕੇਂਦਰ ਦੀ ਮੋਦੀ ਸਰਕਾਰ ਦੇਸ਼ ਵਿਚ ਫਿਰਕੂ ਫਾਸ਼ੀਵਾਦ ਫੈਲਾਉਣ ਦਾ ਸਿਰਤੋੜ ਯਤਨ ਕਰ ਰਹੀ ਹੈ ਅਤੇ ਘੱਟ ਗਿਣਤੀਆਂ 'ਤੇ ਜ਼ੁਲਮ ਕਰ ਰਹੀ ਹੈ | ਅੰਤ ਵਿਚ ਸਮਾਗਮ ਦੀ ਪ੍ਰਧਾਨਗੀ ਕਰ ਰਹੇ ਪ੍ਰਧਾਨ ਸਾਥੀ ਕਿਰਪਾਲ ਸਿੰਘ ਗਿੱਲ ਨੇ ਆਏ ਸਾਥੀਆਂ ਦਾ ਧੰਨਵਾਦ ਕੀਤਾ | ਇਸ ਸਮਾਗਮ ਵਿਚ ਹੋਰਨਾਂ ਤੋਂ ਇਲਾਵਾ ਬੀਬੀ ਸਵਿੰਦਰ ਕੌਰ ਗੁਮਟਾਲਾ, ਮਨਦੀਪ ਸਿੰਘ ਸੁਲਤਾਨਵਿੰਡ ਰੋਡ, ਸੁਰਿੰਦਰ ਕੁਮਾਰ ਡੇਹਰੀਵਾਲਾ, ਮੇਜਰ ਸਿੰਘ ਸੋਹੀਆਂ ਕਲਾ, ਹਰਮਨਦੀਪ ਸਿੰਘ ਭੰਗਾਲੀ, ਸਵਿੰਦਰ ਸਿੰਘ ਭੱਟੀ, ਸੁੱਚਾ ਸਿੰਘ ਟਰਪਈ, ਹਰਪ੍ਰੀਤ ਸਿੰਘ ਸੋਹੀਆਂ ਆਦਿ ਹਾਜ਼ਰ ਸਨ |
ਏ. ਜੀ. ਏ. ਪੀ. ਪੀ. ਵਲੋਂ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਖ਼ਿਲਾਫ਼ ਪ੍ਰਦਰਸ਼ਨ
ਸੂਬਾ ਸਰਕਾਰ ਵਲੋਂ ਲਗਾਈ ਗਈ ਪਾਬੰਦੀ ਸਿਰਫ਼ ਕਾਗ਼ਜ਼ਾਂ 'ਤੇ ਹੀ ਲਾਗੂ-ਡਾ: ਨਵਨੀਤ ਭੁੱਲਰ

ਅੰਮਿ੍ਤਸਰ, (ਸੁਰਿੰਦਰ ਕੋਛੜ)-ਏ. ਜੀ. ਏ. ਪੀ. ਪੀ. (ਐਕਸ਼ਨ ਗਰੁੱਪ ਅਗੈਂਸਟ ਪਲਾਸਟਿਕ ਪਲੂਸ਼ਨ) ਨਾਮੀ ਐੱਨ. ਜੀ. ਓ. ਵਲੋਂ ਸਿੰਗਲ ਯੂਜ਼ ਪਲਾਸਟਿਕ (ਐੱਸ. ਯੂ. ਪੀ.) ਅਤੇ ਪੋਲੀਥੀਨ ਦੀ ਵਰਤੋਂ ਵਿਰੁੱਧ ਅੱਜ ਸ਼ਹੀਦ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਦੇ ਸ਼ਹੀਦੀ ਦਿਹਾੜੇ ਮੌਕੇ ਜਲਿ੍ਹਆਂਵਾਲਾ ਬਾਗ਼ ਦੇ ਬਾਹਰ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਸੰਸਥਾ ਦੇ ਸਹਿ-ਸੰਸਥਾਪਕ ਡਾ: ਨਵਨੀਤ ਭੁੱਲਰ ਨੇ ਕਿਹਾ ਕਿ ਪੰਜਾਬ 'ਚ ਸਾਲ 2016 ਤੋਂ ਸਿੰਗਲ ਯੂਜ਼ ਪਲਾਸਟਿਕ ਅਤੇ ਪੋਲੀਥੀਨ ਦੀ ਵਰਤੋਂ 'ਤੇ ਲਗਾਈ ਗਈ ਪਾਬੰਦੀ ਸਿਰਫ਼ ਕਾਗ਼ਜ਼ਾਂ 'ਤੇ ਹੀ ਲਾਗੂ ਹੈ | ਇਸ ਮੌਕੇ ਪ੍ਰਦਰਸ਼ਨਕਾਰੀਆਂ ਵਲੋਂ ਹੱਥਾਂ 'ਚ ਫੜ੍ਹੀਆਂ ਤਖ਼ਤੀਆਂ 'ਤੇ ਲਿਖਿਆ ਹੋਇਆ ਸੀ-'ਪਲਾਸਟਿਕ ਦਾ ਨਿਰਮਾਣ, ਮਾਰ ਰਿਹਾ ਇਨਸਾਨ', 'ਸਾਡਾ ਇਨਕਲਾਬ, ਸਿੰਗਲ ਯੂਜ਼ ਪਲਾਸਟਿਕ ਦਾ ਖ਼ਿਲਾਫ਼' ਅਤੇ 'ਪ੍ਰਸ਼ਾਸਨ ਸ਼ਰਮ ਕਰੇ |' ਇਨਰ ਵੀਲ ਕਲੱਬ ਅੰਮਿ੍ਤਸਰ ਦੇ ਨਾਲ-ਨਾਲ ਕਈ ਰਾਜਾਂ ਦੇ ਸੈਲਾਨੀਆਂ ਨੇ ਵੀ ਪ੍ਰਦਰਸ਼ਨਕਾਰੀਆਂ ਦੇ ਨਾਲ ਇਸ ਮੁਹਿੰਮ 'ਚ ਹਿੱਸਾ ਲਿਆ | ਡਾ: ਨਵਨੀਤ ਭੁੱਲਰ ਨੇ ਕਿਹਾ ਕਿ ਪਿਛਲੇ ਹਫ਼ਤੇ ਜੀ-20 ਬੈਠਕ 'ਚ ਉਨ੍ਹਾਂ ਨੂੰ ਇਹ ਵਿਰੋਧ ਪ੍ਰਦਰਸ਼ਨ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਗਈ ਅਤੇ ਪੁਲਿਸ ਨੇ ਉਨ੍ਹਾਂ ਨੂੰ ਰਣਜੀਤ ਐਵਿਨਿਊ ਥਾਣੇ 'ਚ ਹਿਰਾਸਤ ਵਿਚ ਲੈ ਲਿਆ | ਉਨ੍ਹਾਂ ਕਿਹਾ ਕਿ ਆਮ ਵਿਸ਼ਵਾਸ ਦੇ ਉਲਟ ਪਲਾਸਟਿਕ ਸਿਰਫ਼ ਇਕ ਕੂੜਾ ਜਾਂ ਕੂੜਾ ਪ੍ਰਬੰਧਨ ਮੁੱਦਾ ਨਹੀਂ ਹੈ | ਬਲਕਿ ਇਹ ਸਿਹਤ ਨਾਲ ਜੁੜਿਆ ਇਕ ਗੰਭੀਰ ਮੁੱਦਾ ਹੈ | ਸੰਸਥਾ ਦੀ ਮੈਂਬਰ ਡਾ: ਅਨਾਹਤ ਕੌਰ ਚੱਠਾ ਨੇ ਕਿਹਾ ਕਿ ਪਲਾਸਟਿਕ ਵੇਸਟ ਮੈਨੇਜਮੈਂਟ ਨਿਯਮਾਂ ਤਹਿਤ ਸਿੰਗਲ ਯੂਜ਼ ਪਲਾਸਟਿਕ ਦੀਆਂ ਕੁੱਲ 19 ਵਸਤੂਆਂ 'ਤੇ ਪਾਬੰਦੀ ਲਗਾਈ ਗਈ ਹੈ, ਪਰ ਇਸ ਦੇ ਬਾਵਜੂਦ ਪਲਾਸਟਿਕ ਦੀ ਵਰਤੋਂ ਧੜੱਲੇ ਨਾਲ ਕੀਤੀ ਜਾ ਰਹੀ ਹੈ |

ਸਮਾਜ ਸੇਵੀ ਸੰਸਥਾਵਾਂ ਨੇ ਯੂ. ਬੀ. ਡੀ. ਸੀ. ਤਾਰਾਂ ਵਾਲਾ ਪੁਲ ਸੁੰਦਰਤਾ ਪ੍ਰਾਜੈਕਟ ਨੂੰ ਅੱਧ-ਵਿਚਾਲੇ ਛੱਡੇ ਜਾਣ ਦਾ ਜਤਾਇਆ ਖ਼ਦਸ਼ਾ!

ਅੰਮਿ੍ਤਸਰ, 23 ਮਾਰਚ (ਸਟਾਫ਼ ਰਿਪੋਰਟਰ)-ਵਾਤਾਵਰਣ ਪ੍ਰੇਮੀਆਂ ਅਤੇ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਦੇ ਆਗੂਆਂ ਵਲੋਂ ਇੰਜੀ: ਦਲਜੀਤ ਸਿੰਘ ਕੋਹਲੀ ਦੀ ਅਗਵਾਈ ਹੇਠ ਕੀਤੀ ਗਈ ਇਕ ਅਹਿਮ ਇਕੱਤਰਤਾ ਦੌਰਾਨ ਤਾਰਾਂ ਵਾਲਾ ਪੁੱਲ ਯੂ. ਬੀ. ਡੀ. ਸੀ. ਨਹਿਰ ਉੱਪਰ ਬਣੇ ਬਿਜਲੀ ਘਰ ...

ਪੂਰੀ ਖ਼ਬਰ »

ਛੁੱਟੀ ਵਾਲੇ ਦਿਨ ਵੀ ਪ੍ਰਾਪਰਟੀ ਟੈਕਸ ਵਿਭਾਗ ਦੇ ਦਫ਼ਤਰ ਖੁੱਲ੍ਹੇ ਰਹੇ

ਅੰਮਿ੍ਤਸਰ, 23 ਮਾਰਚ (ਹਰਮਿੰਦਰ ਸਿੰਘ)-ਨਗਰ ਨਿਗਮ ਦੇ ਪ੍ਰਾਪਰਟੀ ਟੈਕਸ ਵਿਭਾਗ ਵਲੋਂ 31 ਮਾਰਚ ਤੋਂ ਪਹਿਲਾਂ ਆਪਣਾ ਟੀਚਾ ਪੂਰਾ ਕਰਨ ਲਈ ਕੀਤੇ ਜਾ ਰਹੇ ਯਤਨਾਂ ਨੂੰ ਜਾਰੀ ਰੱਖਦੇ ਹੋਏ ਵਿਭਾਗ ਦੇ ਵੱਖ-ਵੱਖ ਜ਼ੋਨਾਂ ਵਿਚ ਸਥਿਤ ਦਫ਼ਤਰਾਂ 'ਚ ਅੱਜ ਛੁੱਟੀ ਵਾਲੇ ਦਿਨ ਵੀ ...

ਪੂਰੀ ਖ਼ਬਰ »

ਸਰਕਾਰ ਨੇ ਨੀਮ ਸੁਰੱਖਿਆ ਬਲਾਂ ਦੀਆਂ ਕੰਪਨੀਆਂ ਅਗਲੇ ਹੁਕਮਾਂ ਤੱਕ ਰੋਕੀਆਂ

ਅੰਮਿ੍ਤਸਰ, 23 ਮਾਰਚ (ਰੇਸ਼ਮ ਸਿੰਘ)-ਰਾਜ 'ਚ ਜੀ-20 ਸੰਮੇਲਨ ਲਈ ਅਮਨ ਸ਼ਾਂਤੀ ਤੇ ਸੁਰੱਖਿਆ ਲਈ ਤਾਇਨਾਤ ਕੀਤੀਆਂ ਨੀਮ ਸੁਰਖਿਆ ਬਲਾਂ ਦੀਆਂ ਕੰਪਨੀਆਂ ਨੂੰ ਅਗਲੇ ਹੁਕਮਾਂ ਤੱਕ ਰੋਕ ਲਿਆ ਗਿਆ ਹੈ ਜਿਨ੍ਹਾਂ ਦੀ ਅੱੱਜ 23 ਮਾਰਚ ਤੱਕ ਵਾਪਸੀ ਤਹਿ ਕੀਤੀ ਸੀ | ਇੱਥੇ ਗੁਰੂ ਨਗਰੀ ...

ਪੂਰੀ ਖ਼ਬਰ »

'ਅਜੀਤ' ਨੇ ਹਮੇਸ਼ਾ ਪੰਜਾਬੀ ਸੱਭਿਆਚਾਰ ਤੇ ਭਾਸ਼ਾ ਨੂੰ ਸੰਭਾਲ ਕੇ ਰੱਖਿਆ ਹੈ-ਚੁੱਘ

ਅੰਮਿ੍ਤਸਰ, 23 ਮਾਰਚ (ਹਰਮਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਪੰਜਾਬ ਸਰਕਾਰ ਵਲੋਂ 'ਅਜੀਤ' ਅਖ਼ਬਾਰ ਦੇ ਇਸ਼ਤਿਹਾਰ ਬੰਦ ਕੀਤੇ ਜਾਣ ਦੀ ਨਿਖੇਧੀ ਕਰਦੇ ਹੋਏ ਕਿਹਾ ਕਿ 'ਅਜੀਤ' ਨੇ ਹਮੇਸ਼ਾਂ ਪੰਜਾਬੀ ਸੱਭਿਆਚਾਰ, ਪੰਜਾਬੀ ਭਾਸ਼ਾ ...

ਪੂਰੀ ਖ਼ਬਰ »

ਸਕੂਲ ਲੈਕਚਰਾਰ ਯੂਨੀਅਨ ਵਲੋਂ ਮਹਿੰਗਾਈ, ਪੇਂਡੂ ਅਤੇ ਬਾਰਡਰ ਭੱਤੇ ਦੀ ਮੰਗ-ਅਮਨ ਸ਼ਰਮਾ

ਅੰਮਿ੍ਤਸਰ, 23 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)-ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਪੰਜਾਬ ਨੇ ਸੂਬਾ ਸੀਨੀਅਰ ਮੀਤ ਪ੍ਰਧਾਨ ਅਮਨ ਸ਼ਰਮਾ ਅੰਮਿ੍ਤਸਰ ਦੀ ਪ੍ਰਧਾਨਗੀ 'ਚ ਮਹਿੰਗਾਈ, ਪੇਂਡੂ ਅਤੇ ਬਾਰਡਰ ਭੱਤੇ ਦੇ ਮੁੱਦੇ 'ਤੇ ਮਾਝਾ ਜ਼ੋਨ ਦੀ ਜੂਮ ਮੀਟਿੰਗ ਕੀਤੀ | ਇਸ ...

ਪੂਰੀ ਖ਼ਬਰ »

ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਨੇ ਗਰੀਬ ਲੋਕਾਂ ਦੇ ਕਣਕ ਵਾਲੇ ਕਾਰਡ ਕੱਟੇ ਜਾਣ ਦਾ ਮੁੱਦਾ ਪ੍ਰਮੁੱਖਤਾ ਨਾਲ ਉਠਾਇਆ

ਛੇਹਰਟਾ, 23 ਮਾਰਚ (ਪੱਤਰ ਪ੍ਰੇਰਕ)-ਵਿਧਾਨ ਸਭਾ ਹਲਕਾ ਪੱਛਮੀ ਦੇ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਨੇ ਹਲਕੇ ਦੇ ਲੋਕਾਂ ਦੀ ਆਵਾਜ਼ ਬੁਲੰਦ ਕਰਦਿਆਂ ਵਿਧਾਨ ਸਭਾ ਵਿਚ ਖਾਮੋਸ਼ੀਆਂ ਦੇ ਵੱਖ-ਵੱਖ ਮੁੱਦਿਆਂ ਜਿਵੇਂ ਹਾਈ ਵੋਲਟੇਜ਼ ਤਾਰਾਂ ਨੂੰ ਘਰਾਂ ਵਿਚੋਂ ਬਾਹਰ ਕੱਢਣਾ ...

ਪੂਰੀ ਖ਼ਬਰ »

ਸਮਾਜ ਸੇਵੀ ਸੰਸਥਾਵਾਂ ਨੇ ਯੂ. ਬੀ. ਡੀ. ਸੀ. ਤਾਰਾਂ ਵਾਲਾ ਪੁਲ ਸੁੰਦਰਤਾ ਪ੍ਰਾਜੈਕਟ ਨੂੰ ਅੱਧ-ਵਿਚਾਲੇ ਛੱਡੇ ਜਾਣ ਦਾ ਜਤਾਇਆ ਖ਼ਦਸ਼ਾ!

ਅੰਮਿ੍ਤਸਰ, 23 ਮਾਰਚ (ਸਟਾਫ਼ ਰਿਪੋਰਟਰ)-ਵਾਤਾਵਰਣ ਪ੍ਰੇਮੀਆਂ ਅਤੇ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਦੇ ਆਗੂਆਂ ਵਲੋਂ ਇੰਜੀ: ਦਲਜੀਤ ਸਿੰਘ ਕੋਹਲੀ ਦੀ ਅਗਵਾਈ ਹੇਠ ਕੀਤੀ ਗਈ ਇਕ ਅਹਿਮ ਇਕੱਤਰਤਾ ਦੌਰਾਨ ਤਾਰਾਂ ਵਾਲਾ ਪੁੱਲ ਯੂ. ਬੀ. ਡੀ. ਸੀ. ਨਹਿਰ ਉੱਪਰ ਬਣੇ ਬਿਜਲੀ ਘਰ ...

ਪੂਰੀ ਖ਼ਬਰ »

ਅੰਮਿ੍ਤਪਾਲ ਸਿੰਘ ਦੇ ਸਮਰਥਕਾਂ 'ਤੇ ਵੀ ਨਜ਼ਰ ਰੱਖ ਰਹੀ ਹੈ ਪੁਲਿਸ

ਅੰਮਿ੍ਤਸਰ, 23 ਮਾਰਚ (ਰੇਸ਼ਮ ਸਿੰਘ)-ਅੰਮਿ੍ਤਪਾਲ ਸਿੰਘ ਦੀ ਭਾਲ ਲਈ ਜਿਥੇ ਪੰਜਾਬ ਪੁਲਿਸ ਪੱਬਾਂ ਭਾਰ ਹੈ ਉਥੇ ਉਨ੍ਹਾਂ ਦੇ ਸਮਰਥਕਾਂ ਤੇ ਬੀਤੇ ਸਮੇਂ 'ਚ ਸੰਪਰਕ 'ਚ ਰਹੇ ਲੋਕਾਂ 'ਤੇ ਵੀ ਪੁਲਿਸ ਦੀ ਪੂਰੀ ਅੱਖ ਹੈ | ਜਿਨ੍ਹਾਂ ਦੀ ਬਕਾਇਦਾ ਨਾਮ ਪਤਿਆਂ ਦੀ ਸੂਚੀ ਵੀ ਤਿਆਰ ...

ਪੂਰੀ ਖ਼ਬਰ »

ਛੁੱਟੀ ਵਾਲੇ ਦਿਨ ਵੀ ਪ੍ਰਾਪਰਟੀ ਟੈਕਸ ਵਿਭਾਗ ਦੇ ਦਫ਼ਤਰ ਖੁੱਲ੍ਹੇ ਰਹੇ

ਅੰਮਿ੍ਤਸਰ, 23 ਮਾਰਚ (ਹਰਮਿੰਦਰ ਸਿੰਘ)-ਨਗਰ ਨਿਗਮ ਦੇ ਪ੍ਰਾਪਰਟੀ ਟੈਕਸ ਵਿਭਾਗ ਵਲੋਂ 31 ਮਾਰਚ ਤੋਂ ਪਹਿਲਾਂ ਆਪਣਾ ਟੀਚਾ ਪੂਰਾ ਕਰਨ ਲਈ ਕੀਤੇ ਜਾ ਰਹੇ ਯਤਨਾਂ ਨੂੰ ਜਾਰੀ ਰੱਖਦੇ ਹੋਏ ਵਿਭਾਗ ਦੇ ਵੱਖ-ਵੱਖ ਜ਼ੋਨਾਂ ਵਿਚ ਸਥਿਤ ਦਫ਼ਤਰਾਂ 'ਚ ਅੱਜ ਛੁੱਟੀ ਵਾਲੇ ਦਿਨ ਵੀ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਆਫ਼ ਲਾਅ ਦੀਆਂ ਵਿਦਿਆਰਥਣਾਂ ਨੇ 'ਵਰਸਿਟੀ ਪ੍ਰੀਖਿਆ 'ਚ ਮੱਲਾਂ ਮਾਰੀਆਂ

ਅੰਮਿ੍ਤਸਰ, 23 ਮਾਰਚ (ਜਸਵੰਤ ਸਿੰਘ ਜੱਸ)-ਖ਼ਾਲਸਾ ਕਾਲਜ ਆਫ਼ ਲਾਅ ਦੇ ਬੀ. ਏ. ਐੱਲ. ਐੱਲ. ਬੀ. (5 ਸਾਲਾ ਕੋਰਸ) ਤੀਜਾ ਸਮੈਸਟਰ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਪ੍ਰੀਖਿਆ ਦੇ ਨਤੀਜਿਆਂ 'ਚ 'ਵਰਸਿਟੀ 'ਚੋਂ ਪਹਿਲਾਂ, ਤੀਜਾ ਅਤੇ ਚÏਥਾ ਸਥਾਨ ...

ਪੂਰੀ ਖ਼ਬਰ »

ਹਿੰਦੂ ਦੇਵਤਾ ਦੀ ਤਸਵੀਰ ਦੀ ਬੇਅਦਬੀ ਕਰਨ ਵਾਲਾ ਪਾਕਿਸਤਾਨੀ ਪੱਤਰਕਾਰ ਗਿ੍ਫ਼ਤਾਰ

ਅੰਮਿ੍ਤਸਰ, 23 ਮਾਰਚ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸੂਬਾ ਸਿੰਧ ਦੇ ਜ਼ਿਲ੍ਹਾ ਮੀਰਪੁਰ ਖ਼ਾਸ ਪ੍ਰੈੱਸ ਕਲੱਬ ਦੇ ਪੱਤਰਕਾਰ ਅਸਲਮ ਬਲੋਚ ਨੂੰ ਪੁਲਿਸ ਵਲੋਂ ਗਿ੍ਫ਼ਤਾਰ ਕਰ ਲਿਆ ਗਿਆ ਹੈ | ਬਲੋਚ 'ਤੇ ਦੋਸ਼ ਹੈ ਕਿ ਉਸ ਨੇ ਹਿੰਦੂ ਦੇਵਤਾ ਸ੍ਰੀ ਹਨੂਮਾਨ ਦੀ ਤਸਵੀਰ ਦੀ ...

ਪੂਰੀ ਖ਼ਬਰ »

ਰੇਲ ਗੱਡੀ ਹੇਠਾਂ ਆਉਣ ਨਾਲ ਵਿਅਕਤੀ ਦੀ ਮੌਤ

ਅੰਮਿ੍ਤਸਰ, 23 ਮਾਰਚ (ਗਗਨਦੀਪ ਸ਼ਰਮਾ)-ਰੇਲ ਗੱਡੀ ਹੇਠਾਂ ਆਉਣ ਨਾਲ ਇਕ ਵਿਅਕਤੀ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ | ਜੀ. ਆਰ. ਪੀ. ਅੰਮਿ੍ਤਸਰ ਨਾਲ ਸੰਬੰਧਿਤ ਏ. ਐਸ. ਆਈ. ਸਤਪਾਲ ਸਿੰਘ ਨੇ ਦੱਸਿਆ ਕਿ ਇਹ ਘਟਨਾ ਸ਼ਿਵਾਲਾ ਫਾਟਕ 'ਤੇ ਵਾਪਰੀ | ਉਨ੍ਹਾਂ ਦੱਸਿਆ ਕਿ ਮਿ੍ਤਕ ਦੀ ...

ਪੂਰੀ ਖ਼ਬਰ »

ਸੰਤ ਸਿੰਘ ਸੁੱਖਾ ਸਿੰਘ ਕਾਲਜ ਆਫ਼ ਕਾਮਰਸ ਫਾਰ ਵੂਮੈਨ ਵਲੋਂ ਸਾਲਾਨਾ ਖੇਡ ਮੇਲਾ ਕਰਵਾਇਆ

ਅੰਮਿ੍ਤਸਰ, 23 ਮਾਰਚ (ਜੱਸ)-ਸੰਤ ਸਿੰਘ ਸੁੱਖਾ ਸਿੰਘ ਕਾਲਜ ਆਫ ਕਾਮਰਸ ਫਾਰ ਵੂਮੈਨ ਵਲੋਂ ਫੋਰ ਐੱਸ ਮਾਡਰਨ ਸਕੂਲ ਦੇ ਖੇਡ ਮੈਦਾਨ ਵਿਚ ਸਲਾਨਾ ਖੇਡ ਮੇਲਾ ਕਰਵਾਇਆ ਗਿਆ | ਇਸ ਮੌਕੇ ਵਿਦਿਆਰਥਣਾਂ ਨੇ ਬਾਸਕਟਬਾਲ, 100 ਮੀਟਰ ਅਤੇ 200 ਮੀਟਰ ਦੌੜ ਦੇ ਮੁਕਾਬਲਿਆਂ ਵਿਚ ਉਤਸ਼ਾਹ ...

ਪੂਰੀ ਖ਼ਬਰ »

ਕਬਾਇਲੀ ਯੁਵਾ ਆਦਾਨ-ਪ੍ਰਦਾਨ ਪ੍ਰੋਗਰਾਮ ਤਹਿਤ ਕੀਤੀ ਸ਼ਹਿਰ ਦੇ ਵਿਰਾਸਤੀ ਤੇ ਧਾਰਮਿਕ ਸਮਾਰਕਾਂ ਦੀ ਯਾਤਰਾ

ਅੰਮਿ੍ਤਸਰ, 23 ਮਾਰਚ (ਸੁਰਿੰਦਰ ਕੋਛੜ)-ਨਹਿਰੂ ਯੁਵਾ ਕੇਂਦਰ ਅਤੇ ਕੇਂਦਰ ਸਰਕਾਰ ਦੇ ਯੁਵਾ ਮਾਮਲੇ ਤੇ ਖੇਡ ਮੰਤਰਾਲੇ ਵਲੋਂ ਕਰਵਾਏ ਜਾ ਰਹੇ 7 ਦਿਨਾਂ 14ਵੇਂ ਕਬਾਇਲੀ ਯੁਵਾ ਆਦਾਨ-ਪ੍ਰਦਾਨ ਪ੍ਰੋਗਰਾਮ ਦੇ ਤਹਿਤ ਅੱਜ ਸੈਰ ਸਪਾਟਾ ਵਿਭਾਗ ਨੇ ਨਹਿਰੂ ਯੁਵਾ ਕੇਂਦਰ ...

ਪੂਰੀ ਖ਼ਬਰ »

ਜੰਡਿਆਲਾ ਗੁਰੂ ਦੀਆਂ ਸਮੱਸਿਆਵਾਂ ਜਿਉਂ ਦੀਆਂ ਤਿਉਂ

ਪ੍ਰਮਿੰਦਰ ਸਿੰਘ ਜੋਸਨ ਜੰਡਿਆਲਾ ਗੁਰੂ-ਜੰਡਿਆਲਾ ਗੁਰੂ ਹਲਕੇ ਤੋਂ ਜਿਤਦੇ ਰਹੇ ਵੱਖ-ਵੱਖ ਪਾਰਟੀਆਂ ਦੇ ਸਿਆਸੀ ਆਗੂਆਂ ਵਿਚ ਕੋਈ ਫਰਕ ਨਹੀਂ, ਸਾਰੇ ਹੀ ਕਹਿਣੀ ਦੇ ਹੋਰ ਅਤੇ ਕਰਨੀ ਦੇ ਹੋਰ ਰਹੇ ਹਨ ਅਤੇ ਇਥੋਂ ਜਿੱਤਦੇ ਰਹੇ ਆਗੂਆਂ ਨੇ ਇਸ ਹਲਕੇ ਨੂੰ ਆਈਆਂ ਕਰੋੜਾਂ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਵਲੋਂ ਗਿ੍ਫ਼ਤਾਰ ਸਿੱਖ ਨੌਜਵਾਨਾਂ ਦੇ ਕੇਸਾਂ ਦੀ ਕਰਾਂਗੇ ਪੈਰਵਾਈ-ਐਡ. ਬਿਕਰਮਜੀਤ ਸਿੰਘ ਬਾਠ

ਬਾਬਾ ਬਕਾਲਾ ਸਾਹਿਬ, 23 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)-'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੱੁਖੀ ਭਾਈ ਅੰਮਿ੍ਤਪਾਲ ਸਿੰਘ ਦੇ ਗਿ੍ਫਤਾਰ ਕੀਤੇ ਗਏ 11 ਸਾਥੀਆਂ ਨੂੰ ਅੱਜ ਰਿਮਾਂਡ ਖਤਮ ਹੋਣ ਪਿੱਛੋਂ ਅੱਜ ਜਦੋਂ ਜੇ. ਐਮ. ਆਈ. ਸੀ. ਬਿਕਰਮਜੀਤ ਸਿੰਘ ਬਾਬਾ ਬਕਾਲਾ ਸਾਹਿਬ ...

ਪੂਰੀ ਖ਼ਬਰ »

ਸਿੰਘ ਸਾਹਿਬ ਜਥੇਦਾਰ ਬਾਬਾ ਗੱਜਣ ਸਿੰਘ ਦਾ ਦੁਸਹਿਰਾ 26 ਨੂੰ -ਬਾਬਾ ਜੋਗਾ ਸਿੰਘ

ਬਾਬਾ ਬਕਾਲਾ ਸਾਹਿਬ, 23 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)-ਤਰਨਾ ਦਲ ਦੇ ਹੈੱਡਕੁਆਰਟਰ ਗੁਰਦੁਆਰਾ ਛੇਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਅਤੇ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ 15ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਗੱਜਣ ਸਿੰਘ ਜੋ ਕਿ ਬੀਤੇ ਦਿਨੀਂ ਅਕਾਲ ...

ਪੂਰੀ ਖ਼ਬਰ »

ਅਣਪਛਾਤੇ ਬਜ਼ੁਰਗ ਦੀ ਮਿ੍ਤਕ ਦੇਹ ਮਿਲੀ

ਬਿਆਸ, 23 ਮਾਰਚ (ਪਰਮਜੀਤ ਸਿੰਘ ਰੱਖੜਾ)-ਰੇਲਵੇ ਸਟੇਸ਼ਨ ਬਿਆਸ ਤੋਂ ਇਕ ਅਣਪਛਾਤੇ ਬਜ਼ੁਰਗ ਵਿਅਕਤੀ ਦੀ ਮਿ੍ਤਕ ਦੇਹ ਮਿਲਣ ਦੀ ਖ਼ਬਰ ਹੈ | ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਜੀ. ਆਰ. ਪੀ. ਪੁਲਿਸ ਚੌਕੀ ਬਿਆਸ ਦੇ ਏ. ਐਸ. ਆਈ. ਜਸਪਿੰਦਰ ਸਿੰਘ ਨੇ ਦੱਸਿਆ ਕਿ ਰੇਲਵੇ ...

ਪੂਰੀ ਖ਼ਬਰ »

ਅਜਨਾਲਾ ਸ਼ਹਿਰੀ ਕਾਂਗਰਸੀ ਆਗੂ ਵਿਨੋਦ ਕੁਮਾਰ ਤੇ ਸੌਰਵ ਸਰੀਨ ਦਰਜਨਾਂ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਿਲ

ਅਜਨਾਲਾ, 23 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ ਸ਼ਹਿਰ ਅੰਦਰ ਅੱਜ ਕਾਂਗਰਸ ਪਾਰਟੀ ਨੂੰ ਉਸ ਸਮੇਂ ਤਕੜਾ ਸਿਆਸੀ ਝਟਕਾ ਲੱਗਾ ਜਦੋਂ ਟਕਸਾਲੀ ਕਾਂਗਰਸੀ ਆਗੂ ਵਿਨੋਦ ਕੁਮਾਰ ਤੇ ਸੌਰਵ ਸਰੀਨ ਆਪਣੇ ਦਰਜਨਾਂ ਸਮਰਥਕਾਂ ਸਮੇਤ ਕਾਂਗਰਸ ਪਾਰਟੀ ਨੂੰ ਆਖਰੀ ਫਤਿਹ ...

ਪੂਰੀ ਖ਼ਬਰ »

ਖੋਜ ਪਹੁੰਚ ਵਿਧੀ ਅਤੇ ਨੈਤਿਕਤਾ ਵਿਸ਼ੇ 'ਤੇ ਆਨਲਾਈਨ ਸ਼ਾਰਟ ਟਰਮ ਕੋਰਸ ਕਰਵਾਇਆ

ਅੰਮਿ੍ਤਸਰ, 23 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੂ. ਜੀ. ਸੀ ਹਿਊਮਨ ਰਿਸੋਰਸ ਡਿਵੈਲਪਮੈਂਟ ਸੈਂਟਰ ਵਲੋਂ ਖੋਜ ਪਹੁੰਚ ਵਿਧੀ ਅਤੇ ਨੈਤਿਕਤਾ ਵਿਸ਼ੇ 'ਤੇ ਇੱਕ ਹਫ਼ਤੇ ਦਾ ਆਨਲਾਈਨ ਸ਼ਾਰਟ ਟਰਮ ਕੋਰਸ ਕਰਵਾਇਆ ਗਿਆ | ਕੇਂਦਰ ਦੇ ...

ਪੂਰੀ ਖ਼ਬਰ »

ਪਾਵਰ ਪਲੇਟਫ਼ਾਰਮ ਸਾਰਿਆਂ ਲਈ ਹੈ ਫ਼ਾਇਦੇਮੰਦ

ਅੰਮਿ੍ਤਸਰ, 23 ਮਾਰਚ (ਸੁਰਿੰਦਰ ਕੋਛੜ)-ਡੀ. ਏ. ਵੀ. ਕਾਲਜ ਅੰਮਿ੍ਤਸਰ ਦੇ ਕੰਪਿਊਟਰ ਵਿਭਾਗ ਵਲੋਂ ਮਾਈਕ੍ਰੋਸਾਫਟ ਪਾਵਰ ਪਲੇਟਫ਼ਾਰਮ 'ਤੇ ਏ. ਓ. ਐਸ. ਸੀ. ਦੇ ਸਹਿਯੋਗ ਨਾਲ ਸੈਮੀਨਾਰ ਕਰਵਾਇਆ ਗਿਆ | ਸੈਮੀਨਾਰ 'ਚ ਕੰਪਨੀ ਦੀ ਟੈਕਨੀਕਲ ਹੈੱਡ ਪੁਨੀਤ ਕੌਰ ਨੇ ਹਾਜ਼ਰ ...

ਪੂਰੀ ਖ਼ਬਰ »

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਪੰਥਕ ਜਥੇਬੰਦੀਆਂ ਦੀ ਬੁਲਾਈ ਵਿਸ਼ੇਸ਼ ਪੰਥਕ ਇਕੱਤਰਤਾ ਸ਼ਲਾਘਾਯੋਗ ਫ਼ੈਸਲਾ-ਕੰਵਰ ਚੜ੍ਹਤ ਸਿੰਘ

ਅੰਮਿ੍ਤਸਰ, 23 ਮਾਰਚ (ਜਸਵੰਤ ਸਿੰਘ ਜੱਸ)-ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਕੰਵਰ ਚੜ੍ਹਤ ਸਿੰਘ ਨੇ ਸ੍ਰੀ ਅਕਾਲ ਤਖ਼ਤਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਮੌਜੂਦਾ ਪੰਥਕ ਹਾਲਾਤਾਂ ਅਤੇ ਸਿੱਖ ਨੌਜਵਾਨਾਂ ਦੀ ਵੱਡੇ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ 'ਚ ਉਸਾਰੀ ਜਾਵੇਗੀ 7 ਮੰਜ਼ਿਲਾ ਸਰਾਂ-ਕਿਰਪਾ ਸਿੰਘ

ਅੰਮਿ੍ਤਸਰ, 23 ਮਾਰਚ (ਸੁਰਿੰਦਰ ਕੋਛੜ)-ਲਾਹੌਰ ਵਿਖੇ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ ਦੇ ਹੈੱਡ ਆਫ਼ਿਸ ਵਿਖੇ ਬੋਰਡ ਦੇ ਸਰਕਾਰੀ ਅਤੇ ਗੈਰ-ਸਰਕਾਰੀ ਮੈਂਬਰਾਂ ਦੀ ਹੋਈ 351ਵੀਂ ਬੈਠਕ ਉਪਰੰਤ ਬੋਰਡ ਦੇ ਕਾਰਜਕਾਰੀ ਇੰਜੀਨੀਅਰ ਬਿਲਾਲ ਅਹਿਮਦ ਨੇ ਪੱਤਰ ਜਾਰੀ ਕਰਕੇ ...

ਪੂਰੀ ਖ਼ਬਰ »

ਬਿਕਰਮ ਮਜੀਠੀਆ ਨੇ ਅਕਾਲੀ ਆਗੂ ਬਲਜਿੰਦਰ ਸਿੰਘ ਮੀਰਾਂਕੋਟ ਤੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਰਾਜਾਸਾਂਸੀ, 23 ਮਾਰਚ (ਹਰਦੀਪ ਸਿੰਘ ਖੀਵਾ)-ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਦਿਹਾਤੀ ਦੇ ਸੀਨੀਅਰ ਮੀਤ ਪ੍ਰਧਾਨ ਤੇ ਸਾਬਕਾ ਕੌਂਸਲਰ ਬਲਜਿੰਦਰ ਸਿੰਘ ਮੀਰਾਂਕੋਟ ਦੇ ਸਤਿਕਾਰਯੋਗ ਪਿਤਾ ਸ: ਬਲਬੀਰ ਸਿੰਘ ਮੀਰਾਂਕੋਟ (ਸੇਵਾ-ਮੁਕਤ ਇੰਸਪੈਕਟਰ ਪੰਜਾਬ ਪੁਲਿਸ ਤੇ ...

ਪੂਰੀ ਖ਼ਬਰ »

ਸਿਲਵਰ ਜੁਬਲੀ ਥੀਏਟਰ ਫੈਸਟੀਵਲ ਦੌਰਾਨ ਪੰਜਾਬ ਨਾਟਸ਼ਾਲਾ 'ਚ ਨਾਟਕ 'ਟੋਟਲ ਸਿਆਪਾ' ਦਾ ਮੰਚਨ

ਅੰਮਿ੍ਤਸਰ, 23 ਮਾਰਚ (ਹਰਮਿੰਦਰ ਸਿੰਘ)-ਪੰਜਾਬ ਨਾਟਸ਼ਾਲਾ ਦੇ ਸਿਲਵਰ ਜੁਬਲੀ ਥੀਏਟਰ ਫੈਸਟੀਵਲ ਦੌਰਾਨ ਅੱਜ ਯੰਗ ਮਲੰਗ ਥੀਏਟਰ ਵਲੋਂ ਪੰਜਾਬੀ ਨਾਟਕ 'ਟੋਟਲ ਸਿਆਪਾ' ਦਾ ਮੰਚਨ ਕੀਤਾ ਗਿਆ | ਨਾਟਕ ਦੀ ਕਹਾਣੀ ਕਲਾ ਜਗਤ ਦੇ ਤਿੰਨ ਵਿਅਕਤੀਆਂ, ਗਾਇਕ, ਅਦਾਕਾਰ ਅਤੇ ਲੇਖਕ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX