ਲੁਧਿਆਣਾ, 23 ਮਾਰਚ (ਕਵਿਤਾ ਖੁੱਲਰ)-ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦਾ ਸ਼ਹੀਦੀ ਦਿਵਸ ਮਹਾਂਨਗਰ 'ਚ ਵੱਖ ਵੱਖ ਥਾਂਵਾਂ 'ਤੇ ਅਨੇਕਾਂ ਹੀ ਜਥੇਬੰਦੀਆਂ ਵਲੋਂ ਸ਼ਰਧਾਪੂਰਵਕ ਮਨਾਇਆ ਗਿਆ ਅਤੇ ਸ਼ਹੀਦਾਂ ਦੇੇ ਬੁੱਤਾਂ 'ਤੇ ਸ਼ਰਧਾ ਦੇ ਫੁੱਲ ਭੇਟ ਕਰਦੇ ਹੋਏ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ |
ਕੇਂਦਰ ਸਰਕਾਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਸ਼ਹੀਦ ਦਾ ਦਰਜਾ ਦੇਵੇ-ਮਠਾੜੂ
ਭਾਰਤ ਦੇ ਆਜ਼ਾਦੀ ਸੰਗਰਾਮ ਦੇ ਨੌਜਵਾਨ ਨਾਇਕ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਸ਼ਹੀਦ ਸੁਖਦੇਵ ਅਤੇ ਸ਼ਹੀਦ ਰਾਜਗੁਰੂ ਨੂੰ ਯਾਦ ਕਰਦੇ ਹੋਏ ਸ਼ਹੀਦ ਭਗਤ ਸਿੰਘ ਕਲੱਬ ਵਲੋਂ ਨੌਜਵਾਨ ਆਗੂ ਸਰੂਪ ਸਿੰਘ ਮਠਾੜੂ ਦੀ ਅਗਵਾਈ ਵਿਚ ਮਿੱਲਰਗੰਜ ਵਿਖੇ ਸ਼ਰਧਾ ਤੇ ਸਤਿਕਾਰ ਭੇਟ ਕੀਤਾ ਗਿਆ | ਇਸ ਮੌਕੇ ਸਰੂਪ ਸਿੰਘ ਮਠਾੜੂ ਅਤੇ ਉਨ੍ਹਾਂ ਦੇ ਸਾਥੀਆਂ ਵਲੋਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਨੂੰ ਸ਼ਹੀਦ ਦਾ ਦਰਜਾ ਦਿੱਤਾ ਜਾਵੇ | ਇਸ ਮੌਕੇ ਕੁਲਦੀਪ ਸਿੰਘ ਘਟੌੜੇ, ਸੁਖਬੀਰ ਸਿੰਘ ਘਟੌੜੇ, ਹਰਪਾਲ ਸਿੰਘ ਰੂਬੀ, ਨਰਿੰਦਰ ਸਿੰਘ ਰੂਬੀ, ਰਜਿੰਦਰ ਸਿੰਘ ਸੈਂਸ, ਹਰਪ੍ਰੀਤ ਸਿੰਘ ਹੈਪੀ, ਰਣਜੀਤ ਸਿੰਘ ਬਾਂਸਲ, ਪ੍ਰੀਤਮ ਸਿੰਘ ਮਣਕੂ, ਅਵਤਾਰ ਸਿੰਘ, ਜਸਪਾਲ ਸਿੰਘ ਡੀ.ਸੀ, ਸੁਰਜੀਤ ਸਿੰਘ ਨੈਬਸਨ, ਸੰਜਮ ਨੈਬਸਨ, ਪ੍ਰਭਜੀਤ ਸਿੰਘ ਕਲੇਰ, ਜਸਪਾਲ ਸਿੰਘ ਮੱਖਣ, ਰਘਬੀਰ ਸਿੰਘ ਗਰਚਾ, ਦਲਜੀਤ ਸਿੰਘ, ਪਰਮਿੰਦਰ ਸਿੰਘ ਕਲਸੀ, ਪਿ੍ੰਸ ਤੱਹੜ, ਬਲਵਿੰਦਰ ਸਿੰਘ ਬਿੱਲੂ, ਸਤਨਾਮ ਸਿੰਘ ਸੱਤਾ, ਲਵਲੀ ਤੱਗੜ, ਅਮਰ ਰੂਬੀ, ਹਰਜਿੰਦਰ ਸਿੰਘ ਸਾਹਿਬ, ਰਾਜਵੀਰ ਸਿੰਘ ਰਾਜ਼ੀ, ਰਜਿੰਦਰ ਸਿੰਘ ਖਰੇ, ਰਾਜੂ ਬਾਂਸਲ ਵੀ ਹਾਜ਼ਰ ਸਨ |
ਰਜਨੀਸ਼ ਧੀਮਾਨ ਦੀ ਅਗਵਾਈ 'ਚ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ
ਜਗਰਾਉਂ ਪੁਲ ਵਿਖੇ ਭਾਰਤੀ ਜਨਤਾ ਪਾਰਟੀ ਲੁਧਿਆਣਾ ਵਲੋਂ ਜ਼ਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ ਦੀ ਅਗਵਾਈ ਹੇਠ ਸ਼ਹੀਦਾਂ ਦੇ ਬੁੱਤ 'ਤੇ ਫੁੱਲ ਮਾਲਾਵਾਂ ਭੇਟ ਕਰਕੇ ਸ਼ਰਧਾਂਜਲੀ ਭੇਟ ਕੀਤੀ ਗਈ | ਇਸ ਮੌਕੇ ਭਾਜਪਾ ਦੇ ਜਨਰਲ ਸਕੱਤਰ ਜੀਵਨ ਗੁਪਤਾ, ਮੁੱਖ ਬੁਲਾਰੇ ਅਨਿਲ ਸਰੀਨ ਵਿਸ਼ੇਸ਼ ਤੌਰ 'ਤੇ ਪਹੁੰਚੇ | ਰਜਨੀਸ਼ ਧੀਮਾਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਨ੍ਹਾਂ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਹੀ ਸਾਡਾ ਭਾਰਤ ਆਜ਼ਾਦ ਹੋਇਆ ਸੀ | ਉਨ੍ਹਾਂ ਕਿਹਾ ਕਿ ਲੁਧਿਆਣਾ ਵਾਸੀਆਂ ਨੂੰ ਚਾਹੀਦਾ ਹੈ ਕਿ ਉਹ ਆਪਣੇ ਬੱਚਿਆਂ ਨੂੰ ਸ਼ਹੀਦ ਸੁਖਦੇਵ ਥਾਪਰ ਦਾ ਜਨਮ ਸਥਾਨ ਨੌਘਰਾ ਵੀ ਦਿਖਾਉਣ | ਉਨ੍ਹਾਂ ਦੇ ਇਤਿਹਾਸ ਅਤੇ ਦੇਸ਼ ਲਈ ਕੁਰਬਾਨੀਆਂ ਤੋਂ ਜਾਣੂ ਕਰਵਾਉਣ | ਦੂਜੇ ਪਾਸੇ ਭਾਜਪਾ ਯੁਵਾ ਮੋਰਚਾ (ਭਾਜਯੁਮੋ) ਦੇ ਜ਼ਿਲ੍ਹਾ ਪ੍ਰਧਾਨ ਰਵੀ ਬੱਤਰਾ ਨੇ ਕਿਹਾ ਕਿ ਲੋਕ ਆਪਣੇ ਬੱਚਿਆਂ ਨੂੰ ਸ਼ਹੀਦਾਂ ਬਾਰੇ ਜ਼ਰੂਰ ਦੱਸਣ ਅਤੇ ਉਨ੍ਹਾਂ ਨੂੰ ਆਪਣੇ ਦੇਸ਼ ਨਾਲ ਪਿਆਰ ਕਰਨ ਲਈ ਪ੍ਰੇਰਿਤ ਕਰਨ | ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਜਨਰਲ ਸਕੱਤਰ ਕਾਂਤੇਂਦੂ ਸ਼ਰਮਾ, ਜ਼ਿਲ੍ਹਾ ਮੀਤ ਪ੍ਰਧਾਨ ਸੁਨੀਲ ਮੋਦਗਿਲ, ਹਰਸ਼ ਸ਼ਰਮਾ, ਸੁਮਨ ਵਰਮਾ, ਲੱਕੀ ਸ਼ਰਮਾ, ਮਨੀਸ਼ ਚੋਪੜਾ, ਜ਼ਿਲ੍ਹਾ ਸਕੱਤਰ ਸਤਨਾਮ ਸੇਠੀ, ਪ੍ਰੈੱਸ ਸਕੱਤਰ ਡਾ: ਸਤੀਸ਼ ਕੁਮਾਰ, ਸਹਿ ਪ੍ਰੈੱਸ ਸਕੱਤਰ ਸੰਜੀਵ ਧੀਮਾਨ, ਮੁੱਖ ਬੁਲਾਰੇ ਨੀਰਜ ਸੁਰਿੰਦਰ ਕੁਮਾਰ, ਚੰਦਨ ਗੁਪਤਾ, ਐਡਵੋਕੇਟ ਰੂਬਲ ਸਿੰਘੀ, ਸੰਜੀਵ ਚੌਧਰੀ, ਜ਼ਿਲ੍ਹਾ ਕਾਰਜਕਾਰਨੀ ਮੈਂਬਰ ਵਿਪਨ ਵਿਨਾਇਕ, ਮੰਡਲ ਪ੍ਰਧਾਨ ਹਿਮਾਂਸ਼ੂ ਕਾਲੜਾ, ਯੁਵਾ ਮੋਰਚਾ ਦੇ ਜਨਰਲ ਸਕੱਤਰ ਚੇਤਨ ਮਲਹੋਤਰਾ, ਸਾਹਿਲ ਦੁੱਗਲ, ਯੁਵਾ ਮੋਰਚਾ ਦੇ ਜ਼ਿਲ੍ਹਾ ਮੀਤ ਪ੍ਰਧਾਨ ਵਿਨੀਤ ਬਹਿਲ, ਅਭੈ ਸ਼ਰਮਾ ਨਵਿੰਦਰ ਗਿੱਲ, ਅਸ਼ੋਕ ਚੌਹਾਨ, ਅੰਕੁਸ਼ ਜੈਨ, ਯੱਗਿਆ ਦੱਤ ਸ਼ਰਮਾ, ਰਾਜੇਸ਼ ਰਾਣਾ, ਰੋਹਨ ਨਰੂਲਾ, ਦੀਪਕ ਗੁਪਤਾ, ਯੁਵਾ ਮੋਰਚਾ ਦੇ ਮੁੱਖ ਬੁਲਾਰੇ ਅਰਜੁਨ ਵਿਨਾਇਕ, ਪਿ੍ੰਸ ਕੌੜਾ, ਵਿਜੇ ਸ਼ਰਮਾ, ਪੁਨੀਤ ਕਨੌਜੀਆ ਆਦਿ ਭਾਜਪਾ ਵਰਕਰ ਹਾਜ਼ਰ ਸਨ |
ਸ਼ਹੀਦਾਂ ਦੀ ਯਾਦ 'ਚ ਸੁਸਾਇਟੀ ਨੇ ਲਗਾਇਆ ਖ਼ੂਨਦਾਨ ਕੈਂਪ
ਯੂਨਾਈਟਿਡ ਯੂਥ ਫੈੱਡਰੇਸ਼ਨ ਦੇ ਪ੍ਰਧਾਨ ਸੋਹਣ ਸਿੰਘ ਗੋਗਾ ਅਤੇ ਸੀਨੀਅਰ ਮੀਤ ਪ੍ਰਧਾਨ ਗੁਰਚਰਨ ਸਿੰਘ ਗੁਰੂ ਦੀ ਦੇਖ-ਰੇਖ ਹੇਠ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦਾ ਸ਼ਹੀਦੀ ਦਿਵਸ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਮਨਾਇਆ ਗਿਆ | ਇਸ ਦੌਰਾਨ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਭਾਈ ਦਇਆ ਸਿੰਘ ਜੀ ਸੰਤ ਸੇਵਕ ਜਥੇ ਦੇ ਮੁਖੀ ਭਾਈ ਕੁਲਵੀਰ ਸਿੰਘ ਪੱਪੂ ਅਤੇ ਇੰਡਸਟਰੀਲਿਸਟ ਸ਼ਿਵਤਾਰ ਸਿੰਘ ਦਿਉਸੀ ਨੇ ਕਿਹਾ ਕਿ ਸਰੀਰਾਂ ਨੂੰ ਮਾਰਿਆ ਜਾ ਸਕਦਾ ਹੈ, ਜਜ਼ਬੇ ਨੂੰ ਨਹੀਂ, ਇਸੇ ਕਰਕੇ ਅੱਜ ਵੀ ਆਪਣੇ ਦੇਸ਼ ਪ੍ਰਤੀ ਨੌਜਵਾਨਾਂ ਵਿਚ ਸ਼ਹੀਦਾਂ ਵਾਲਾ ਜਜ਼ਬਾ ਜਿੰਦਾ ਹੈ | ਇਸ ਸ਼ਹੀਦੀ ਸਮਾਗਮ ਦੌਰਾਨ ਗੁਰੂ ਨਾਨਕ ਚੈਰੀਟੇਬਲ ਸੁਸਾਇਟੀ ਦੇ ਨੌਜਵਾਨਾਂ ਸੰਦੀਪ ਨਿੰਜਾ ਅਤੇ ਆਕਾਸ਼ ਵਰਮਾ ਨੇ ਮਹਾਨ ਖ਼ੂਨਦਾਨ ਕੈਂਪ ਲਗਾਇਆ, ਜਿਸ ਵਿਚ ਲਗਭਗ 45 ਯੂਨਿਟ ਖ਼ੂਨ ਇਕੱਤਰ ਕੀਤਾ ਗਿਆ | ਇਸ ਸਮੇਂ ਸਤਵੰਤ ਸਿੰਘ ਮਠਾੜੂ, ਹਰਮਨਪ੍ਰੀਤ ਸਿੰਘ ਹੰੂਝਣ, ਗੌਰਵ, ਨਰਿੰਦਰ ਸਿੰਘ ਮਠਾੜੂ, ਸੁਰਜੀਤ ਸਿੰਘ ਕਲਸੀ, ਅੰਕਿਤ ਕੁਮਾਰ, ਕੁੱਕੀ, ਰਿੰਪਲ, ਦਵਿੰਦਰ ਸ਼ਰਮਾ ਅਤੇ ਹਰਦੇਵ ਸਿੰਘ ਸੰਗੋਵਾਲ ਵੀ ਹਾਜ਼ਰ ਸਨ |
ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਵਲੋਂ ਸ਼ਰਧਾਂਜਲੀ ਭੇਟ
ਸ਼ਹੀਦ ਕਿਸੇ ਧਰਮ, ਫ਼ਿਰਕੇ ਜਾਂ ਖੇਤਰ ਤੱਕ ਸੀਮਤ ਨਹੀਂ ਹੁੰਦੇ, ਸਗੋਂ ਉਹ ਪੂਰੀ ਕੌਮ ਦਾ ਮਾਣ, ਆਉਣ ਵਾਲੀਆਂ ਪੀੜ੍ਹੀਆਂ ਲਈ ਪੇ੍ਰਰਨਾ ਸਰੋਤ ਅਤੇ ਦੇਸ਼ ਦਾ ਸ਼ਰਮਾਇਆ ਹੁੰਦੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਲੁਧਿਆਣਾ ਕੇਂਦਰੀ ਤੋਂ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਵਲੋਂ ਅੱਜ ਸ਼ਹੀਦ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਸਥਾਨਕ ਮੁਹੱਲਾ ਨੌਘਰਾ ਵਿਖੇ ਸ਼ਹੀਦ ਦੇ ਜੱਦੀ ਘਰ ਵਿਖੇ ਸ਼ਰਧਾਂਜਲੀ ਭੇਟ ਕਰਨ ਮੌਕੇ ਕੀਤਾ | ਇਸ ਮੌਕੇ ਉਨ੍ਹਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਰਾਹੁਲ ਚਾਬਾ ਤੋਂ ਇਲਾਵਾ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਵਲੋਂ ਵੀ ਸ਼ਹੀਦ ਦੇ ਬੁੱਤ 'ਤੇ ਸ਼ਰਧਾ ਦੇ ਫੁੱਲ ਭੇਟ ਕੀਤੇ | ਵਿਧਾਇਕ ਪਰਾਸ਼ਰ ਨੇ ਕਿਹਾ ਕਿ ਇਨ੍ਹਾਂ ਦੇਸ਼ ਦੀ ਖ਼ਾਤਰ ਵਿਦੇਸ਼ੀ ਹਕੂਮਤ ਨਾਲ ਡੱਟ ਕੇ ਮੁਕਾਬਲਾ ਕੀਤਾ ਅਤੇ ਦੇਸ਼ ਦੀ ਆਜ਼ਾਦੀ ਲਈ ਸ਼ਹੀਦੀ ਪਾਈ, ਇਸ ਲਈ ਦੇਸ਼ ਵਾਸੀ ਹਮੇਸ਼ਾ ਉਨ੍ਹਾਂ ਦੇ ਰਿਣੀ ਰਹਿਣਗੇ |
ਜਤਿੰਦਰਪਾਲ ਸਿੰਘ ਸਲੂਜਾ ਦੀ ਅਗਵਾਈ 'ਚ ਸ਼ਰਧਾਂਜਲੀ ਭੇਟ
ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਨਾਂਅ ਦਾ ਛਲਾਵਾ ਦੇ ਕੇ ਆਮ ਆਦਮੀ ਪਾਰਟੀ ਦੀ ਬਣੀ ਮਾਨ ਸਰਕਾਰ ਨੇ ਸ਼ਹੀਦਾਂ ਦੀ ਸੋਚ ਨੂੰ ਵਿਸਾਰ ਕੇ ਇਕ ਸਾਲ ਵਿਚ ਪੰਜਾਬ ਨੂੰ ਤਬਾਹੀ ਦੇ ਕੰਢੇ ਲਿਆ ਖੜ੍ਹਾ ਕੀਤਾ ਹੈ | ਇਹ ਪ੍ਰਗਟਾਵਾ ਲੋਕ ਇਨਸਾਫ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਜਤਿੰਦਰਪਾਲ ਸਿੰਘ ਸਲੂਜਾ ਨੇ ਦੁੱਗਰੀ ਵਿਖੇ ਆਯੋਜਿਤ ਕੀਤੇ ਸ਼ਰਧਾਂਜਲੀ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ | ਸਲੂਜਾ ਨੇ ਕਿਹਾ ਕਿ ਪੰਜਾਬ 'ਚ ਕਾਨੂੰਨ ਵਿਵਸਥਾ ਤਹਿਸ ਨਹਿਸ ਹੋ ਚੁੱਕੀ ਹੈ, ਨਸ਼ਾ ਘਰ ਘਰ ਵਿਕ ਰਿਹਾ ਹੈ ਅਤੇ ਪੜਿ੍ਹਆ ਲਿਖਿਆ ਨੌਜਵਾਨ ਆਈਲੈਟਸ ਕਰਕੇ ਧੜਾਧੜ ਜਹਾਜ਼ 'ਚ ਸਵਾਰ ਹੋ ਕੇ ਵਿਦੇਸ਼ਾਂ ਦਾ ਰੁੱਖ ਕਰ ਰਿਹਾ ਹੈ | ਇਸ ਸਮੇਂ ਪ੍ਰਾਪਰਟੀ ਡੀਲਰਜ਼ ਐਸੋਸੀਏਸ਼ਨ ਗਿੱਲ-2 ਦੁੱਗਰੀ ਬਾਈਪਾਸ ਦੇ ਪ੍ਰਧਾਨ ਗੁਰਮੇਲ ਸਿੰਘ ਜੀ.ਆਰ. ਤੇ ਸਮੂਹ ਦੁਕਾਨਦਾਰਾਂ ਵੱਲੋਂ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਯਾਦ ਕੀਤਾ ਗਿਆ | ਇਸ ਸਮੇਂ ਹੋਰਨਾਂ ਤੋਂ ਇਲਾਵਾ ਗੁਰਮੇਲ ਸਿੰਘ ਜੀ.ਆਰ., ਦਮਨਦੀਪ ਸਿੰਘ ਸਲੂਜਾ, ਬਲਦੇਵ ਸਿੰਘ ਸਵੱਦੀ, ਨਰੇਸ਼ ਕੁਮਾਰ, ਮਨਜੀਤ ਸਿੰਘ ਅਰਨੇਜਾ, ਸੰਜੀਵ ਕੁਮਾਰ, ਸੰਜੀਵ ਪੁਰੀ, ਰਣਜੀਤ ਸਿੰਘ ਦੁੱਗਲ ਆਦਿ ਹਾਜ਼ਰ ਸਨ |
ਸਰਕਾਰਾਂ ਦੀਆਂ ਨਾਕਾਮੀਆਂ ਨੇ ਗ਼ੁਲਾਮੀ ਤੋਂ ਵੀ ਮਾੜੇ ਹਾਲਾਤ ਬਣਾ ਦਿੱਤੇ-ਜੇ.ਜੇ. ਅਰੋੜਾ
ਸਮਾਜ ਸੇਵੀ ਜਗਜੀਤ ਸਿੰਘ ਅਰੋੜਾ ਵਲੋਂ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਸ਼ਰਧਾਂਜਲੀ ਸਮਾਰੋਹ ਆਪਣੇ ਮੁੱਖ ਦਫ਼ਤਰ ਰਣਜੀਤ ਅਕੈਡਮੀ ਵਿਖੇ ਕਰਵਾਇਆ | ਉਨ੍ਹਾਂ ਸ਼ਹੀਦਾਂ ਨੂੰ ਸ਼ਰਧਾਂਜਲੀ ਅਰਪਿਤ ਕਰਦਿਆਂ ਕਿਹਾ ਕਿ ਬੇਸ਼ੱਕ ਇਨ੍ਹਾਂ ਸੂਰਬੀਰਾਂ ਨੇ ਆਪਣੀਆਂ ਕੁਰਬਾਨੀਆਂ ਨਾਲ ਭਾਰਤ ਨੂੰ ਆਜ਼ਾਦ ਕਰਵਾਇਆ, ਪੰ੍ਰਤੂ ਸਮੇਂ ਦੀਆਂ ਸਰਕਾਰਾਂ ਦੀਆਂ ਨਾਕਾਮੀਆਂ ਨੇ ਅੱਜ ਗ਼ੁਲਾਮੀ ਤੋਂ ਵੀ ਮਾੜੇ ਹਾਲਾਤ ਬਣਾ ਦਿੱਤੇ ਹਨ | ਇਸ ਮੌਕੇ ਸਾਬਕਾ ਫ਼ੌਜੀਆਂ ਵਲੋਂ ਕੈਪਟਨ ਮਲਕੀਤ ਸਿੰਘ ਵਾਲੀਆ ਨੇ ਕਿਹਾ ਕਿ ਅਮਰ ਸ਼ਹੀਦ ਵੀਰ ਜਵਾਨ ਅੱਜ ਵੀ ਸਰਹੱਦੀ ਇਲਾਕਿਆਂ ਦੇ ਉੱਪਰ ਆਪਣੀਆਂ ਸੇਵਾਵਾਂ ਨਿਭਾਅ ਰਹੇ ਹਨ ਤੇ ਕਿਸੇ ਨਾ ਕਿਸੇ ਢੰਗ ਨਾਲ ਫ਼ੌਜੀ ਵੀਰਾਂ ਦਾ ਮਾਰਗ ਦਰਸ਼ਨ ਵੀ ਕਰ ਰਹੇ ਹਨ | ਇਸ ਮੌਕੇ ਕੈਪਟਨ ਮਲਕੀਤ ਸਿੰਘ ਵਾਲੀਆ, ਕੈਪਟਨ ਕੁਲਵੰਤ ਸਿੰਘ, ਕੈਪਟਨ ਅਨੂਪ ਸਿੰਘ, ਕੰਵਲਜੀਤ ਸਿੰਘ, ਤੇਜ ਵਿੰਦਰ ਸਿੰਘ, ਸੁਮਨ ਲਿਖੀ, ਨੀਰਜ ਲਿਖੀ, ਕੈਪਟਨ ਨਛੱਤਰ ਸਿੰਘ, ਅਨੂ ਅਰੋੜਾ, ਜੋਤੀ ਰਾਣੀ, ਕੋਮਲ ਰਾਣੀ, ਸਤਵੀਰ ਕੌਰ ਆਦਿ ਹਾਜ਼ਰ ਸਨ |
ਜੁਗਿੰਦਰ ਸਿੰਘ ਜੰਗੀ ਵਲੋਂ ਸ਼ਹੀਦਾਂ ਨੂੰ ਸ਼ਰਧਾਂਜਲੀ
ਜਗਰਾਉਂ ਪੁਲ ਲੁਧਿਆਣਾ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਵਸ 'ਤੇ ਸ਼ਰਧਾਂਜਲੀ ਭੇਟ ਕਰਦੇ ਹੋਏ ਜੁਗਿੰਦਰ ਸਿੰਘ ਜੰਗੀ ਬਲਾਕ ਪ੍ਰਧਾਨ ਹਲਕਾ ਆਤਮ ਨਗਰ ਨੇ ਸ਼ਹੀਦਾਂ ਨੂੰ ਕੋਟ ਕੋਟ ਪ੍ਰਨਾਮ ਕੀਤਾ | ਉਨ੍ਹਾਂ ਕਿਹਾ ਕਿ ਆਓ! ਸਾਰੇ ਰਲ-ਮਿਲ ਕੇ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਦਾ ਪ੍ਰਣ ਕਰੀਏ, ਇਹੋ ਹੀ ਸਾਡੀ ਸ਼ਹੀਦਾਂ ਪ੍ਰਤੀ ਸੱਚੀ ਸੁੱਚੀ ਸ਼ਰਧਾਂਜਲੀ ਹੋਵੇਗੀ |
ਦੇਸ਼ ਭਗਤ ਯਾਦਗਾਰੀ ਸੁਸਾਇਟੀ ਨੇ ਸ਼ਹੀਦੀ ਦਿਵਸ ਮਨਾਇਆ
ਸਥਾਨਕ ਸ਼ਹੀਦ ਰਾਜਗੁਰੂ ਨਗਰ ਵਿਖੇ ਦੇਸ਼ ਭਗਤ ਯਾਦਗਾਰੀ ਸੁਸਾਇਟੀ ਲੁਧਿਆਣਾ ਵਲੋਂ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦਾ ਸ਼ਹੀਦੀ ਦਿਵਸ ਚੇਅਰਮੈਨ ਕਿ੍ਸ਼ਨ ਕੁਮਾਰ ਬਾਵਾ ਦੀ ਅਗਵਾਈ ਹੇਠ ਮਨਾਇਆ ਗਿਆ | ਇਸ ਮੌਕੇ ਪੰਜਾਬੀ ਲੇਖਕ ਤੇ ਪੰਜਾਬੀ ਲੋਕ ਵਿਰਾਸਤ ਅਕੈਡਮੀ ਦੇ ਚੇਅਰਮੈਨ ਪ੍ਰੋ: ਗੁਰਭਜਨ ਸਿੰਘ ਗਿੱਲ ਨੇ ਕਿਹਾ ਕਿ ਸ਼ਹੀਦਾਂ ਦੀ ਕੁਰਬਾਨੀ ਹੀ ਕੌਮ ਦੀ ਹਯਾਤ ਬਣਦੀ ਹੈ | ਵਿਸ਼ਵ ਪ੍ਰਸਿੱਧ ਕਲਾਕਾਰ ਤੇ ਮਾਰਕਫੈਡ ਦੇ ਸਾਬਕਾ ਐਡੀਸ਼ਨਲ ਮੈਨੇਜਿੰਗ ਡਾਇਰੈਕਟਰ ਬਾਲ ਮੁਕੰਦ ਸ਼ਰਮਾ ਨੇ ਕਿਹਾ ਕਿ ਅਸੀਂ ਆਜ਼ਾਦ ਤਾਂ ਹੋ ਗਏ ਹਾਂ, ਪਰ ਆਤਮ ਨਿਰਭਰ ਨਹੀਂ ਹੋ ਸਕੇ | ਕਿ੍ਸ਼ਨ ਕੁਮਾਰ ਬਾਵਾ ਨੇ ਆਖਿਆ ਕਿ ਜਿਸ ਮਨੁੱਖ ਦੀ ਸਿਰਜਣਾ ਕਰਨ ਦਾ ਸੁਪਨਾ ਸ਼ਹੀਦ ਭਗਤ ਸਿੰਘ ਤੇ ਸਾਥੀਆਂ ਨੇ ਲਿਆ ਸੀ, ਉਹ ਅਜੇ ਅਧੂਰਾ ਹੈ | ਸਿੱਖਿਆ ਸਿਹਤ ਤੇ ਬੁਨਿਆਦੀ ਸਹੂਲਤਾਂ ਅਜੇ ਵੀ ਮਾਨਣ ਯੋਗ ਨਹੀਂ ਬਣ ਸਕਿਆ | ਇਸ ਨੂੰ ਥਾਂ ਸਿਰ ਕਰਨ ਲਈ ਸਿਆਸੀ ਵਖਰੇਵਿਆਂ ਤੋਂ ਉੱਪਰ ਉਠ ਕੇ ਤੁਰਨਾ ਚਾਹੀਦਾ ਹੈ | ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੇ ਮੀਤ ਪ੍ਰਧਾਨ ਤ੍ਰੈਲੋਚਨ ਲੋਚੀ ਨੇ ਆਪਣਾ ਗੀਤ ਚਿਰਾਗਾਂ ਨੂੰ ਜਗਾਓ ਮਿਹਰਬਾਨੋ ਸੁਣਾ ਕੇ ਮਾਹੌਲ ਵਿਚ ਅਦਬੀ ਰੰਗ ਭਰਿਆ |
ਵਿਧਾਇਕ ਗਰੇਵਾਲ ਭੋਲਾ ਵਲੋਂ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ
ਵਿਧਾਨ ਸਭਾ ਹਲਕਾ ਪੂਰਬੀ ਦੇ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵਲੋਂ ਜਗਰਾਉਂ ਪੁਲ ਵਿਖੇ ਸ਼ਹੀਦ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਨੂੰ ਉਨ੍ਹਾਂ ਦੇ ਸ਼ਹੀਦੀ ਦਿਵਸ ਉੱਤੇ ਸ਼ਰਧਾ ਸੁਮਨ ਭੇਟ ਕਰ ਸ਼ਰਧਾਂਜਲੀ ਦਿੱਤੀ | ਵਿਧਾਇਕ ਗਰੇਵਾਲ ਨੇ ਕਿਹਾ ਕਿ ਅੱਜ ਅਸੀਂ ਜੋ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ ਉਹ ਸਭ ਇਨ੍ਹਾਂ ਸ਼ਹੀਦਾਂ ਦੀ ਬਦੌਲਤ ਹੈ | ਉਨ੍ਹਾਂ ਕਿਹਾ ਕਿ ਦੇਸ਼ ਵਾਸੀ ਹਮੇਸ਼ਾ ਸ਼ਹੀਦਾਂ ਨੂੰ ਯਾਦ ਰੱਖਣਗੇ ਤੇ ਹਮੇਸ਼ਾ ਰਿਣੀ ਰਹਿਣਗੇ | ਇਸ ਮੌਕੇ 'ਆਪ' ਆਗੂ ਜਸਵਿੰਦਰ ਸੰਧੂ, ਮੈਡਮ ਇੰਦਰਜੀਤ ਕੌਰ, ਚੌਧਰੀ ਚਮਨ ਲਾਲ, ਰਵਿੰਦਰ ਸਿੰਘ ਰਾਜੂ, ਬੱਬਲੂ ਸ਼ਰਮਾ, ਸੁਰਿੰਦਰ ਮਦਾਨ, ਧਰਮਿੰਦਰ ਫ਼ੌਜੀ, ਇੰਦਰਪ੍ਰੀਤ ਮਿੰਕੁ, ਕਮਲਜੀਤ ਮਿਗਲਾਨੀ, ਸੁਰਜੀਤ ਠੇਕੇਦਾਰ, ਅਵਤਾਰ ਦਿਓਲ, ਹਰਸ਼ਰਨ, ਅਮਰਜੀਤ ਸਿੰਘ, ਅਸ਼ਵਨੀ ਸ਼ਰਮਾ ਗੋਭੀ, ਵਿਧਾਇਕ ਧੀਏ ਗੁਰਸ਼ਰਨਦੀਪ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਆਗੂ/ਵਰਕਰ ਹਾਜ਼ਰ ਸਨ |
ਲੁਧਿਆਣਾ, (ਕਵਿਤਾ ਖੁੱਲਰ)-ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ, ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਅਤੇ ਨਗਰ ਨਿਗਮ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਵਲੋਂ ਨੌਜਵਾਨਾਂ ਨੂੰ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰਾਖੀ ਲਈ ਸਾਡੇ ਮਹਾਨ ਨਾਇਕਾਂ ਦੁਆਰਾ ਦਿੱਤੀ ਮਹਾਨ ਕੁਰਬਾਨੀ ਤੋਂ ਪ੍ਰੇਰਨਾ ਲੈਣ ਦਾ ਸੱਦਾ ਦਿੱਤਾ | ਸ਼ਹੀਦ-ਏ-ਆਜ਼ਮ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਦੇ ਸ਼ਹੀਦੀ ਦਿਵਸ ਮੌਕੇ ਸਥਾਨਕ ਜਗਰਾਉਂ ਪੁਲ 'ਤੇ ਸਥਾਪਿਤ ਸ਼ਹੀਦਾਂ ਦੇ ਬੁੱਤਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਉਨ੍ਹਾਂ ਸਾਂਝੇ ਤੌਰ 'ਤੇ ਕਿਹਾ ਕਿ ਸ਼ਹੀਦ ਭਗਤ ਸਿੰਘ,ਸੁਖਦੇਵ ਅਤੇ ਰਾਜਗੁਰੂ ਨੇ ਦੇਸ਼ ਦੀ ਖ਼ਾਤਰ ਆਪਣੀਆਂ ਜਾਨਾਂ ਵਾਰੀਆਂ ਅਤੇ ਦੇਸ਼ ਵਾਸੀ ਹਮੇਸ਼ਾ ਉਨ੍ਹਾਂ ਦੇ ਰਿਣੀ ਰਹਿਣਗੇ | ਉਨ੍ਹਾਂ ਕਿਹਾ ਕਿ ਇਹ ਸਾਡੇ ਸਾਰਿਆਂ ਲਈ ਮਾਣ ਵਾਲੀ ਗੱਲ ਹੈ ਕਿ ਮਹਾਨ ਨਾਇਕਾਂ ਦੇ ਸ਼ਹੀਦੀ ਦਿਵਸ ਬੜੇ ਉਤਸ਼ਾਹ ਨਾਲ ਮਨਾਏ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਨੌਜਵਾਨ ਅਤੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਜੀਵਨ ਤੋਂ ਪੇ੍ਰਰਨਾ ਲੈਣੀ ਚਾਹੀਦੀ ਹੈ ਅਤੇ ਜੋਸ਼ ਅਤੇ ਦਿ੍ੜ੍ਹਤਾ ਨਾਲ ਦੇਸ਼ ਦੀ ਸੇਵਾ ਕਰਨੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਸਮਾਜ, ਪ੍ਰਸ਼ਾਸਨ ਅਤੇ ਰਾਸ਼ਟਰ ਹਮੇਸ਼ਾ ਉਨ੍ਹਾਂ ਸ਼ਹੀਦਾਂ ਦੇ ਸ਼ੁਕਰਗੁਜ਼ਾਰ ਰਹਿਣਗੇ ਜਿਨ੍ਹਾਂ ਨੇ ਭਗਤੀ ਦੀ ਭਾਵਨਾ ਨਾਲ ਆਪਣੇ ਦੇਸ਼ ਦੀ ਪ੍ਰਭੂਸੱਤਾ ਦੀ ਰੱਖਿਆ ਲਈ ਸੇਵਾ ਕੀਤੀ | ਇਸ ਮੌਕੇ ਏ.ਡੀ.ਸੀ.ਪੀ. ਸੰਚਾਲਨ ਅਤੇ ਸੁਰੱਖਿਆ-ਕਮ-ਹੈਡ ਕੁਆਟਰ ਸਮੀਰ ਵਰਮਾ ਤੋਂ ਇਲਾਵਾ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ |
ਐੱਸ.ਸੀ.ਡੀ. ਸਰਕਾਰੀ ਕਾਲਜ ਲੁਧਿਆਣਾ ਵਿਖੇ
ਲੁਧਿਆਣਾ, (ਪੁਨੀਤ ਬਾਵਾ)-ਸਥਾਨਕ ਐਸ. ਸੀ. ਡੀ. ਸਰਕਾਰੀ ਕਾਲਜ ਲੁਧਿਆਣਾ ਵਿਖੇ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਵਸ ਦੇ ਸਬੰਧ ਵਿਚ ਐਨ. ਐਸ. ਐਸ. ਯੂਨਿਟ ਦੇ ਕਨਵੀਨਰ ਪ੍ਰੋ. ਗੀਤਾਂਜਲੀ ਪਬਰੇਜਾ ਦੀ ਯੋਗ ਅਗਵਾਈ ਹੇਠ ਇਕ ਨੁੱਕੜ ਨਾਟਕ ਕਰਵਾਇਆ ਗਿਆ, ਜਿਸ ਵਿਚ ਕਾਲਜ ਦੇ ਵਿਦਿਆਰਥੀ ਕਸ਼ਿਸ਼ ਨਵਜੋਤ ਸਿੰਘ ਵਿਕਰਮ ਸਿੰਘ ਅਤੇ ਰਾਜਬੀਰ ਕੌਰ ਨੇ ਭਗਤ ਸਿੰਘ ਦੇ ਸ਼ਹੀਦੀ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ ਜਿਸ ਨਾਲ ਪੂਰੇ ਮਾਹੌਲ ਵਿਚ ਦੇਸ਼ ਭਗਤੀ ਦੀ ਭਾਵਨਾ ਭਰ ਗਈ | ਕਾਲਜ ਪਿ੍ੰਸੀਪਲ ਡਾ. ਤਨਵੀਰ ਲਿਖਾਰੀ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਵਿਦਿਆਰਥੀ ਦਾ ਆਪਣੇ ਦੇਸ਼ ਪ੍ਰਤੀ ਕਰਤੱਵ ਨੂੰ ਸਮਝਣਾ ਸਮੇਂ ਦੀ ਮੰਗ ਹੈ | ਪ੍ਰੋ: ਗੀਤਾਂਜਲੀ ਪਬਰੇਜਾ ਨੇ ਵਿਦਿਆਰਥੀਆਂ ਨੂੰ ਇਸ ਮੌਕੇ ਸਹੁੰ ਚੁਕਵਾਈ | ਇਸ ਸਮਾਗਮ ਦੀ ਲੜੀ ਨੂੰ ਅੱਗੇ ਵਧਾਉਂਦਿਆਂ 23 ਮਾਰਚ 2023 ਨੂੰ ਵਿਦਿਆਰਥੀਆਂ ਵਲੋਂ ਭਗਤ ਸਿੰਘ ਦੀ ਜ਼ਿੰਦਗੀ ਨਾਲ ਸੰਬੰਧਿਤ ਭਾਸ਼ਨ ਪ੍ਰਤੀਯੋਗਤਾ ਅਤੇ ਕਵਿਤਾ ਉਚਾਰਨ ਮੁਕਾਬਲੇ ਕਰਵਾਏ ਗਏ, ਜਿਸ ਵਿਚ ਸਮੀਰ ਸਭਰਵਾਲ, ਨਵਜੋਤ ਸਿੰਘ, ਅੰਜਲੀ, ਕਸ਼ਿਸ਼, ਚਾਂਦਨੀ ਨੇ ਵਧ ਚੜ੍ਹ ਕੇ ਹਿੱਸਾ ਲਿਆ | ਸਮਾਗਮ ਦੇ ਅੰਤ ਵਿਚ ਕਾਲਜ ਦੇ ਕਾਰਜਕਾਰੀ ਪਿ੍ੰਸੀਪਲ ਡਾ. ਕਜਲਾ ਨੇ ਆਪਣੇ ਭਾਸ਼ਣ ਦੌਰਾਨ ਵਿਦਿਆਰਥੀਆਂ ਨਾਲ ਭਗਤ ਸਿੰਘ ਦੀਆਂ ਬੀਤੀਆਂ ਯਾਦਾਂ ਨੂੰ ਤਾਜ਼ਾ ਕੀਤਾ ਅਤੇ ਵਿਦਿਆਰਥੀਆਂ ਨੂੰ ਦੇਸ਼ ਭਗਤੀ ਦੀ ਭਾਵਨਾ ਲਈ ਪ੍ਰੇਰਿਤ ਕੀਤਾ | ਉਨ੍ਹਾਂ ਨੇ ਇਹ ਵੀ ਕਿਹਾ ਕਿ ਸਾਨੂੰ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਵਲੋਂ ਦੇਸ਼ ਲਈ ਅਜਿਹੀ ਕੋਮਲ ਉਮਰ ਵਿਚ ਦਿੱਤੀ ਗਈ ਮਹਾਨ ਕੁਰਬਾਨੀ ਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ | ਸਮਾਗਮ ਦੌਰਾਨ ਕਾਲਜ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਵਧ ਚੜ੍ਹ ਕੇ ਹਿੱਸਾ ਲਿਆ |
23 ਮਾਰਚ ਦੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ
ਲੁਧਿਆਣਾ, (ਸਲੇਮਪੁਰੀ)-ਲੁਧਿਆਣਾ ਦੀਆਂ ਵੱਖ-ਵੱਖ ਜਨਤਕ-ਜਮਹੂਰੀ, ਇਨਕਲਾਬੀ, ਤਰਕਸ਼ੀਲ, ਮਜ਼ਦੂਰ ਜਥੇਬੰਦੀਆਂ ਦੇ ਕਾਰਕੁੰਨਾਂ ਵਲੋਂ 23 ਮਾਰਚ ਦੇ ਕੌਮੀ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ ਕਰਨ ਲਈ ਇਕ ਪ੍ਰੋਗਰਾਮ ਕਰਵਾਇਆ ਗਿਆ | ਸਥਾਨਕ ਗ਼ਦਰੀ ਸ਼ਹੀਦ ਬਾਬਾ ਭਾਨ ਸਿੰਘ ਯਾਦਗਾਰ ਵਿਖੇ ਲੱਗੇ ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ ਦੇ ਬੁੱਤਾਂ ਨੂੰ ਹਾਰ ਪਹਿਨਾਕੇ ਉਨ੍ਹਾਂ ਦੀ ਵਿਚਾਰਧਾਰਾ 'ਤੇ ਪਹਿਰਾ ਦੇਣ ਅਤੇ ਉਨ੍ਹਾਂ ਵਲੋਂ ਚਿਤਵੇ ਮਨੁੱਖੀ ਬਰਾਬਰਤਾ ਦੇ ਆਧਾਰਤ ਸਮਾਜ ਦੀ ਸਿਰਜਣਾ ਲਈ ਚੱਲਦੇ ਸੰਘਰਸ਼ਾਂ ਵਿਚ ਆਪਣਾ ਬਣਦਾ ਹਿੱਸਾ ਪਾ ਕੇ ਸਹਿਯੋਗ ਦੇਣ ਦਾ ਪ੍ਰਣ ਦੁਹਰਾਇਆ ਗਿਆ | ਗ਼ਦਰੀ ਸ਼ਹੀਦ ਬਾਬਾ ਭਾਨ ਸਿੰਘ ਜੋ ਕਿ ਅੰਗਰੇਜ਼ ਹਕੂਮਤ ਵਲੋਂ ਕਾਲੇ ਪਾਣੀ ਦੀ ਸੈਲੂਲਰ ਜੇਲ੍ਹ ਵਿਚ ਦਿੱਤੇ ਅਣਮਨੁੱਖੀ ਤਸੀਹਿਆਂ ਕਾਰਨ ਮਾਰਚ ਵਿਚ ਹੀ ਸ਼ਹੀਦ ਹੋਏ ਸਨ, ਨੂੰ ਵੀ ਸ਼ਰਧਾਂਜਲੀ ਭੇਟ ਕੀਤੀ ਗਈ | ਇਹਨਾਂ ਸ਼ਹੀਦਾਂ ਨੂੰ ਸਮਰਪਿਤ 26 ਮਾਰਚ ਨੂੰ ਰਾਤ 7 ਵਜੇ ਉਪਰੋਕਤ ਯਾਦਗਾਰ ਵਿਖੇ ਹੀ ਹੋ ਰਹੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਦਾ ਵੀ ਇਸ ਸਮੇਂ ਜਾਇਜ਼ਾ ਲਿਆ ਗਿਆ, ਜਿਸ ਵਿਚ ਸਿਰਜਣਾ ਆਰਟ ਗਰੁੱਪ ਰਾਏਕੋਟ ਦੀ ਨਾਟਕ ਟੀਮ ਵਲੋਂ ਪ੍ਰੋ. ਸੋਮ ਪਾਲ ਹੀਰਾ ਦੀ ਨਿਰਦੇਸ਼ਨਾਂ ਹੇਠ ਨਾਟਕਾਂ ਅਤੇ ਕੋਰੀਓਗ੍ਰਾਫੀਆਂ ਰਾਹੀਂ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ ਹੋਣਗੀਆਂ | ਇਸ ਸਮੇਂ ਜਸਵੰਤ ਜੀਰਖ, ਬਲਵਿੰਦਰ ਸਿੰਘ ਲਾਲ ਬਾਗ, ਰਾਕੇਸ਼ ਆਜ਼ਾਦ, ਐਡਵੋਕੇਟ ਹਰਪ੍ਰੀਤ ਜੀਰਖ, ਮਾ. ਸੁਰਜੀਤ ਸਿੰਘ ਦੁੱਗਰੀ, ਪ੍ਰਤਾਪ ਸਿੰਘ, ਜਗਧੀਰਜ ਸਿੰਘ ਲਲਤੋਂ, ਰਜੀਵ ਕੁਮਾਰ, ਮਾਹਣਾ ਸਿੰਘ, ਅੰਮਿ੍ਤਪਾਲ ਸਿੰਘ, ਬਲਵਿੰਦਰ ਸਿੰਘ ਸੁਨੇਤ, ਮਹੇਸ਼ ਕੁਮਾਰ ਅਤੇ ਸ਼ੁਭਮ ਕੁਮਾਰ ਆਦਿ ਹਾਜ਼ਰ ਸਨ |
ਬਿਜਲੀ ਮੁਲਾਜ਼ਮਾਂ ਨੇ ਸ਼ਹੀਦੀ ਦਿਵਸ ਮਨਾਇਆ
ਫੁੱਲਾਂਵਾਲ/ਇਯਾਲੀ/ਥਰੀਕੇ, (ਮਨਜੀਤ ਸਿੰਘ ਦੁੱਗਰੀ)-ਲਲਤੋਂ ਕਲਾਂ ਮੰਡਲ ਦੇ ਬਿਜਲੀ ਮੁਲਾਜ਼ਮਾਂ ਵਲੋਂ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਦਾ ਸ਼ਹੀਦੀ ਦਿਹਾੜਾ ਸਾਮਰਾਜ ਵਿਰੋਧੀ ਦਿਵਸ ਵਜੋਂ ਮਨਾਇਆ ਗਿਆ | ਸਮੁੱਚੇ ਮੁਲਾਜ਼ਮਾਂ ਵਲੋਂ ਸ਼ਹੀਦਾਂ ਦੀ ਤਸਵੀਰ ਉੱਪਰ ਫੁੱਲ ਮਲਾਵਾਂ ਭੇਟ ਕਰਕੇ ਸ਼ਰਧਾਂਜਲੀ ਦਿੱਤੀ ਗਈ | ਉਪਰੰਤ ਟੀ.ਐੱਸ.ਯੂ. ਦੇ ਸਰਕਲ ਲੁਧਿਆਣਾ ਦੇ ਪ੍ਰਧਾਨ ਜ਼ਮੀਰ ਹੁਸੈਨ ਨੇ ਸ਼ਹੀਦ ਭਗਤ ਸਿੰਘ ਅਤੇ ਸਾਥੀਆਂ ਦੇ ਵਿਚਾਰਧਾਰਕ ਵਿਕਾਸ ਅਤੇ ਅੱਜ ਦੇ ਸਮੇਂ ਉੱਪਰ ਆਪਣੀ ਗੱਲ ਰੱਖਦੇ ਹੋਏ ਕਿਹਾ ਕਿ ਸ਼ਹੀਦ ਭਗਤ ਸਿੰਘ ਦੇ ਆਪਣੇ ਕਥਨ ਕਿ ਜਿਨ੍ਹਾਂ ਚਿਰ ਦੁਨੀਆ ਉੱਪਰ ਮਨੁੱਖ ਹੱਥੋਂ ਮਨੁੱਖ ਦੀ ਲੁੱਟ ਖ਼ਤਮ ਨਹੀਂ ਹੁੰਦੀ ਉਨ੍ਹਾਂ ਚਿਰ ਇਹ ਜੰਗ ਜਾਰੀ ਰਹੇਗੀ | ਉਨ੍ਹਾਂ ਕਿਹਾ ਕਿ ਜਦੋਂ ਤੱਕ ਵੀ ਕਿਰਤੀ ਲੋਕਾਂ ਦੀ ਲੜਾਈ ਜਾਰੀ ਰਹੇਗੀ ਸਾਡੇ ਸ਼ਹੀਦ ਸਾਡੇ ਲਈ ਹਮੇਸ਼ਾ ਚਾਨਣ ਮੁਨਾਰਾ ਬਣੇ ਰਹਿਣਗੇ | ਇਸ ਮੌਕੇ ਜਸਵਿੰਦਰ ਸਿੰਘ ਕਾਕਾ ਫੈਡਰੇਸ਼ਨ ਏਟਕ, ਗੋਪਾਲ ਦਾਸ, ਹਰਵਿੰਦਰ ਸਿੰਘ ਭੱਟੀ, ਛਿੰਦਰਪਾਲ ਸਿੰਘ ਟੀ.ਐੱਸ.ਯੂ. ਅਤੇ ਇੰਦਰਪਾਲ ਸਿੰਘ ਸੀ.ਐੱਚ.ਬੀ. ਆਗੂਆਂ ਨੇ ਵੀ ਸੰਬੋਧਨ ਕੀਤਾ |
ਨੌਜਵਾਨਾਂ ਵਲੋਂ ਦੁਕਾਨਦਾਰਾਂ ਦੇ ਸਹਿਯੋਗ ਨਾਲ ਸ਼ਹੀਦਾਂ ਨੂੰ ਕੀਤੇ ਸ਼ਰਧਾ ਦੇ ਫੁੱਲ ਭੇਟ
-ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਸਥਿਤ ਲਲਤੋਂ ਕਲਾਂ ਦੇ ਬੱਸ ਸਟੈਂਡ ਵਿਖੇ ਸਮੂਹ ਦੁਕਾਨਦਾਰਾਂ ਦੇ ਸਹਿਯੋਗ ਨਾਲ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ | ਇਸ ਦੌਰਾਨ ਸ਼ਹੀਦਾਂ ਦੀਆਂ ਤਸਵੀਰਾਂ ਨੂੰ ਫੁੱਲ ਮਲਾਵਾਂ ਭੇਟ ਕਰਨ ਤੋਂ ਬਾਅਦ ਆਪਣੇ ਵਿਚਾਰ ਪੇਸ਼ ਕਰਦੇ ਹੋਏ ਸਰਕਾਰਾਂ ਨੂੰ ਦੇਸ਼ ਦੀ ਆਜ਼ਾਦੀ ਲਈ ਭਰ ਜਵਾਨੀ ਵਿਚ ਆਪਣੀਆਂ ਜਾਨਾਂ ਕੁਰਬਾਨ ਕਰ ਗਏ ਸ਼ਹੀਦਾਂ ਨੂੰ ਕੌਮੀ ਸ਼ਹੀਦਾਂ ਦਾ ਦਰਜਾ ਦੇਣ ਦੀ ਪੁਰਜ਼ੋਰ ਅਪੀਲ ਕੀਤੀ ਗਈ | ਇਸ ਮੌਕੇ ਨੈਸ਼ਨਲ ਅਵਾਰਡੀ ਅਧਿਆਪਕ ਕਰਮਜੀਤ ਸਿੰਘ ਗਰੇਵਾਲ, ਬਲਜਿੰਦਰ ਸਿੰਘ ਜੱਸਾ, ਬਲਦੇਵ ਸਿੰਘ ਸਰਾਭਾ, ਇਵਾਸ਼ੂ, ਹਰਜੀਤ ਸਿੰਘ ਜੀਤਾ, ਸਤਿੰਦਰ ਕਾਲੀਆਂ, ਸਰਬਜੀਤ ਸਰਬਾ, ਬਲਜਿੰਦਰ ਸਿੰਘ, ਸੰਤ ਸਿੰਘ, ਜਰਨੈਲ ਸਿੰਘ ਜੈਲਾ ਆਦਿ ਨੇ ਵੀ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ |
ਲੁਧਿਆਣਾ, 23 ਮਾਰਚ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਸ਼ਹਿਰ ਦੇ ਵੱਖ-ਵੱਖ ਥਾਵਾਂ ਤੋਂ ਲੱਖਾਂ ਰੁਪਏ ਮੁੱਲ ਦੀ ਹੈਰੋਇਨ ਸਮੇਤ 2 ਨੌਜਵਾਨਾਂ ਨੂੰ ਗਿ੍ਫ਼ਤਾਰ ਕੀਤਾ ਹੈ ਇਨ੍ਹਾਂ 'ਚੋਂ ਇਕ ਨੌਜਵਾਨ ਪਾਸੋਂ ਪਿਸਤੌਲ ਅਤੇ ਕਾਰਤੂਸ ਵੀ ਬਰਾਮਦ ਕੀਤੇ ਗਏ ਹਨ | ਜਾਣਕਾਰੀ ...
ਲੁਧਿਆਣਾ, 23 ਮਾਰਚ (ਪੁਨੀਤ ਬਾਵਾ)-ਪੀ.ਏ.ਯੂ. ਲੁਧਿਆਣਾ ਦੇ ਵਿਦਿਆਰਥੀਆਂ ਵਲੋਂ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਉਨ੍ਹਾਂ ਦੇ ਸਾਥੀ ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਦੇ ਸ਼ਹੀਦੀ ਦਿਹਾੜੇ 'ਤੇ ਮੋਮਬੱਤੀਆਂ ਜਗਾ ਕੇ ਸ਼ਰਧਾਂਜਲੀ ਭੇਟ ਕੀਤੀ | ਸ਼ਹੀਦ ਸਾਡੀ ਕੌਮ ...
ਲੁਧਿਆਣਾ, 23 ਮਾਰਚ (ਪਰਮਿੰਦਰ ਸਿੰਘ ਆਹੂਜਾ)-ਥਾਣਾ ਫੋਕਲ ਪੁਆਇੰਟ ਦੀ ਪੁਲਿਸ ਨੇ ਖ਼ਤਰਨਾਕ ਲੁਟੇਰਾ ਗਰੋਹ ਦੇ 2 ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ 9 ਮੋਬਾਈਲ ਅਤੇ ਹੋਰ ਸਾਮਾਨ ਬਰਾਮਦ ਕੀਤਾ ਹੈ | ਇਸ ਸੰਬੰਧੀ ਐੱਸ. ਐਚ. ਓ. ਅਮਨਦੀਪ ਸਿੰਘ ਬਰਾੜ ...
ਲੁਧਿਆਣਾ, 23 ਮਾਰਚ (ਜੁਗਿੰਦਰ ਸਿੰਘ ਅਰੋੜਾ/ਭੁਪਿੰਦਰ ਸਿੰਘ ਬੈਂਸ)-ਨਗਰ ਨਿਗਮ ਪ੍ਰਸ਼ਾਸਨ ਵਲੋਂ ਸ਼ਹਿਰ ਵਾਸੀਆਂ ਦੀ ਸਹੂਲਤ ਲਈ ਛੁੱਟੀ ਵਾਲੇ ਦਿਨ ਵੀ ਸੁਵਿਧਾ ਕੇਂਦਰ ਖੋਲ੍ਹਣ ਦਾ ਫੈਸਲਾ ਕੀਤਾ ਗਿਆ ਹੈ ਜਿਸ ਦੇ ਤਹਿਤ ਅੱਜ ਛੁੱਟੀ ਵਾਲੇ ਦਿਨ ਵੀ ਨਗਰ ਨਿਗਮ ਦਾ ਅਮਲਾ ...
ਲੁਧਿਆਣਾ, 23 ਮਾਰਚ (ਕਵਿਤਾ ਖੁੱਲਰ)-ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ, ਸ਼ਹੀਦ ਸੁਖਦੇਵ ਥਾਪਰ ਦੇ ਸ਼ਹੀਦੀ ਦਿਹਾੜੇ ਮੌਕੇ ਲੋਕ ਇਨਸਾਫ਼ ਪਾਰਟੀ ਦੇ ਦਫ਼ਤਰ ਵਿਚ ਪਾਰਟੀ ਪ੍ਰਧਾਨ ਅਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਸਾਥੀਆਂ ਵਲੋਂ ਸ਼ਹੀਦਾਂ ਨੂੰ ...
ਲੁਧਿਆਣਾ, 23 ਮਾਰਚ (ਪੁਨੀਤ ਬਾਵਾ)-ਆਪ੍ਰੇਸ਼ਨ ਅੰਮਿ੍ਤਪਾਲ ਸਿੰਘ ਦੇ ਚੱਲਦਿਆਂ ਪੰਜਾਬ ਦੇ ਮੌਜੂਦਾ ਮਾਹੌਲ ਨੂੰ ਲੈ ਕੇ ਸੀਨੀਅਰ ਯੂਥ ਅਕਾਲੀ ਆਗੂ ਜਸਦੀਪ ਸਿੰਘ ਕਾਉਂਕੇ ਨੇ ਆਮ ਆਦਮੀ ਪਾਰਟੀ ਅਤੇ ਭਾਰਤੀ ਜਨਤਾ ਪਾਰਟੀ ਨੂੰ ਘੇਰਦਿਆਂ ਤਿੱਖਾ ਸ਼ਬਦੀ ਹਮਲਾ ਕੀਤਾ | ...
ਲੁਧਿਆਣਾ, 23 ਮਾਰਚ (ਪਰਮਿੰਦਰ ਸਿੰਘ ਆਹੂਜਾ)-ਤਾਜਪੁਰ ਰੋਡ 'ਤੇ ਸਥਿਤ ਕੇਂਦਰੀ ਜੇਲ੍ਹ 'ਚ ਵੀਰਵਾਰ ਸ਼ਾਮ ਨੂੰ ਇਕ ਦਰਜਨ ਕੈਦੀਆਂ ਨੇ 2 ਕੈਦੀਆਂ 'ਤੇ ਇੱਟਾਂ ਨਾਲ ਹਮਲਾ ਕਰ ਦਿੱਤਾ | ਹਮਲੇ 'ਚ ਜ਼ਖਮੀਆਂ ਦੇ ਰੌਲਾ ਪਾਉਣ 'ਤੇ ਪੁਲਿਸ ਨੇ ਦਖ਼ਲ ਦਿੱਤਾ ਅਤੇ ਜ਼ਖਮੀਆਂ ਨੂੰ ...
ਲੁਧਿਆਣਾ, 23 ਮਾਰਚ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਲੱਖਾਂ ਦੀ ਧੋਖਾਧੜੀ ਦੇ ਮਾਮਲੇ ਵਿਚ ਪਤੀ-ਪਤਨੀ ਖਿਲਾਫ਼ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਵਿਸ਼ਾਲ ਨਗਰ ਦੇ ਰਹਿਣ ਵਾਲੇ ਜਸਵਿੰਦਰ ਸਿੰਘ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ...
ਲੁਧਿਆਣਾ, 23 ਮਾਰਚ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਮੋਹਰ ਸਿੰਘ ਨਗਰ ਤੋਂ ਚੋਰ ਕਾਰ ਦੇ ਟਾਇਰ ਚੋਰੀ ਕਰਕੇ ਫਰਾਰ ਹੋ ਗਏ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਸੰਬੰਧੀ ਸੁਮਿਤ ਸੱਭਰਵਾਲ ਦੀ ਸ਼ਿਕਾਇਤ 'ਤੇ ਕੇਸ ਦਰਜ ਕਰ ਲਿਆ ਹੈ | ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਨੇ ...
ਲੁਧਿਆਣਾ, 23 ਮਾਰਚ (ਪੁਨੀਤ ਬਾਵਾ)-ਸਰਕਾਰੀ ਕਾਲਜ ਲੁਧਿਆਣਾ ਈਸਟ ਵਿਖੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦਾ ਸ਼ਹੀਦੀ ਦਿਵਸ ਪਿ੍ੰਸੀਪਲ ਬਲਵਿੰਦਰ ਕੌਰ ਦੀ ਅਗਵਾਈ ਹੇਠ ਮਨਾਇਆ ਗਿਆ | ਇਸ ਮੌਕੇ 'ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਅਤੇ ...
ਮੁੱਲਾਂਪੁਰ-ਦਾਖਾ, 23 ਮਾਰਚ (ਨਿਰਮਲ ਸਿੰਘ ਧਾਲੀਵਾਲ)-ਮੰਡੀ ਮੁੱਲਾਂਪੁਰ ਦੀ ਰਾਏਕੋਟ ਰੋਡ 'ਤੇ ਈਸਟਵੁੱਡ ਇੰਟਰਨੈਸ਼ਨਲ ਸਕੂਲ ਦੇ ਚੇਅਰਮੈਨ ਅਨੰਦ ਸਰੂਪ ਸਿੰਘ ਮੋਹੀ ਦੀ ਧਰਮ ਪਤਨੀ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਓ.ਐੱਸ.ਡੀ ਰਹੇ ਦਮਨਜੀਤ ਸਿੰਘ ...
ਲੁਧਿਆਣਾ, 23 ਮਾਰਚ (ਪੁਨੀਤ ਬਾਵਾ)-ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇ ਸਾਬਕਾ ਕੈਬਨਿਟ ਮੰਤਰੀ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਅੰਮਿ੍ਤਪਾਲ ਸਿੰਘ ਦੇ ਮਾਮਲੇ ਵਿਚ ਪੁਲਿਸ ਵਲੋਂ ਪੰਜਾਬ ਦੇ ਕਈ ਸਿੱਖ ਨੌਜਵਾਨਾਂ ਨੂੰ ਨਾਜਾਇਜ਼ ਤਰੀਕੇ ਨਾਲ ...
ਲੁਧਿਆਣਾ, 23 ਮਾਰਚ (ਪੁਨੀਤ ਬਾਵਾ)-ਬਿਜਲੀ ਨਿਗਮ ਦੇ 11 ਕੇ.ਵੀ. ਜੈਨ ਕਲੋਨੀ ਫੀਡਰ ਦੀ ਜ਼ਰੂਰੀ ਸਾਂਭ-ਸੰਭਾਲ, ਮੁਰੰਮਤ ਤੇ ਹੋਰ ਬੁਨਿਆਦੀ ਢਾਂਚੇ ਵਿਚ ਸੁਧਾਰ ਕਰਨ ਲਈ 24 ਮਾਰਚ ਨੂੰ 66ਕੇ.ਵੀ. ਗਰਿੱਡ ਸਬ ਸਟੇਸ਼ਨ ਨੂਰਵਾਲਾ ਤੋਂ ਚੱਲਦੇ ਵੱਖ-ਵੱਖ 11ਕੇ.ਵੀ. ਫੀਡਰ ਬੰਦ ਰਹਿਣਗੇ ...
ਲੁਧਿਆਣਾ, 23 ਮਾਰਚ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਆਦਰਸ਼ ਨਗਰ 'ਚ ਚੋਰ ਇਕ ਘਰ ਦੇ ਤਾਲੇ ਤੋੜ ਕੇ ਲੱਖਾਂ ਦਾ ਸਾਮਾਨ ਚੋਰੀ ਕਰਕੇ ਫ਼ਰਾਰ ਹੋ ਗਿਆ | ਚੋਰੀ ਦੀ ਘਟਨਾ ਸਮੇਂ ਘਰ ਦਾ ਮਾਲਕ ਪਰਿਵਾਰ ਸਮੇਤ ਵਰਿੰਦਾਵਨ ਗਿਆ ਹੋਇਆ ਸੀ | ਵਾਰਦਾਤ ਨੂੰ ਅੰਜਾਮ ਦੇਣ ਲਈ ਚੋਰਾਂ ਨੇ ...
ਅੰਮਿ੍ਤਸਰ, 23 ਮਾਰਚ (ਜਸਵੰਤ ਸਿੰਘ ਜੱਸ)-ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਯੂ. ਕੇ. ਵਲੋਂ ਸੰਯੁਕਤ ਰਾਸ਼ਟਰ ਦੁਆਰਾ ਇਸ ਸਾਲ 2023 'ਚ ਮਨਾਏ ਜਾ ਰਹੇ ਆਲਮੀ ਜਲ ਦਿਵਸ ਨੂੰ ਸਮਰਪਿਤ ਸਥਾਨਕ ਨਿਸ਼ਕਾਮ ਅੰਤਰਰਾਸ਼ਟਰੀ ਕੇਂਦਰ ਵਿਖੇ ਕਰਵਾਈ ਜਾ ਰਹੀ ਤਿੰਨ ਦਿਨਾ ...
ਲੁਧਿਆਣਾ, 23 ਮਾਰਚ (ਭੁਪਿੰਦਰ ਸਿੰਘ ਬੈਂਸ/ਜੋਗਿੰਦਰ ਸਿੰਘ ਅਰੋੜਾ)-ਨਗਰ ਨਿਗਮ ਵਲੋਂ ਸਾਲ 2023-24 ਦੇ ਬਜਟ ਨੰੂ ਲੈ ਕੇ ਅੱਜ ਦਿਨ ਸ਼ੱੁਕਰਵਾਰ ਨੰੂ ਹਾਉੂਸ ਦੀ ਇਕ ਵਿਸ਼ੇਸ਼ ਬੈਠਕ ਹੋ ਰਹੀ ਹੈ | ਮੇਅਰ ਬਲਕਾਰ ਸਿੰਘ ਸੰਧੂ ਦੀ ਅਗਵਾਈ ਹੇਠ ਇਹ ਬੈਠਕ ਨਗਰ ਨਿਗਮ ਦੇ ਮੁੱਖ ਦਫਤਰ ...
ਲੁਧਿਆਣਾ, 23 ਮਾਰਚ (ਪਰਮਿੰਦਰ ਸਿੰਘ ਆਹੂਜਾ)-ਜ਼ਿਲ੍ਹਾ ਕਾਂਗਰਸ ਕਮੇਟੀ (ਸ਼ਹਿਰੀ) ਲੁਧਿਆਣਾ ਵਲੋਂ ਜ਼ਿਲ੍ਹਾ ਪ੍ਰਧਾਨ ਸੰਜੇ ਤਲਵਾੜ (ਸਾਬਕਾ ਵਿਧਾਇਕ) ਦੀ ਅਗਵਾਈ ਹੇਠ ਮੁੱਖ ਦਫ਼ਤਰ ਟਿੱਬਾ ਰੋਡ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ, ਸੁਖਦੇਵ ਦੇ ਸ਼ਹੀਦੀ ...
ਲੁਧਿਆਣਾ, 23 ਮਾਰਚ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਵਲੋਂ 4 ਥਾਣਿਆਂ ਦੇ ਐੱਸ. ਐੱਚ. ਓਜ਼ ਸਮੇਤ 9 ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਗਏ ਹਨ | ਜਾਣਕਾਰੀ ਅਨੁਸਾਰ ਪੁਲਿਸ ਕਮਿਸ਼ਨਰ ਵਲੋਂ ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ...
ਲੁਧਿਆਣਾ, 23 ਮਾਰਚ (ਭੁਪਿੰਦਰ ਸਿੰਘ ਬੈਂਸ)-ਏ.ਬੀ.ਸੀ ਵਰਲਡ ਸਕੂਲ ਵਿਖੇ ਪ੍ਰੀ-ਨਰਸਰੀ, ਨਰਸਰੀ, ਐਲ.ਕੇ.ਜੀ. ਅਤੇ ਯੂ.ਕੇ.ਜੀ ਦੇ ਛੋਟੇ ਮੌਂਟਟੇਸੋਰੀਅਨਾਂ ਲਈ ਗੈ੍ਰਜੂਏਸ਼ਨ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਕੂਲ ਦੇ ਬੱਚਿਆਂ ਵਲੋਂ ਰੰਗਾ-ਰੰਗ ਪ੍ਰੋਗਰਾਮ ਵੀ ਪੇਸ਼ ਕੀਤੇ ...
ਲੁਧਿਆਣਾ, 23 ਮਾਰਚ (ਸਲੇਮਪੁਰੀ)-ਸਤਿਗੁਰੂ ਪ੍ਰਤਾਪ ਸਿੰਘ ਹਸਪਤਾਲ ਦੀ ਪ੍ਰਬੰਧਕ ਕਮੇਟੀ ਵਲੋਂ ਹਸਪਤਾਲ ਦਾ 18ਵਾਂ ਸਥਾਪਨਾ ਦਿਵਸ 25 ਮਾਰਚ ਨੂੰ ਮਨਾਇਆ ਜਾ ਰਿਹਾ ਹੈ ਅਤੇ ਇਸ ਦਿਵਸ ਦੇ ਮੱਦੇਨਜ਼ਰ ਹਸਪਤਾਲ ਵਿਚ ਸਮਾਗਮਾਂ ਦੀ ਲੜੀ ਸ਼ੁਰੂ ਹੋ ਗਈ ਹੈ | ਅੱਜ ਹਸਪਤਾਲ ਦੇ ...
ਲੁਧਿਆਣਾ, 23 ਮਾਰਚ (ਪੁਨੀਤ ਬਾਵਾ)-ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ ਵਿਖੇ 2 ਰੋਜ਼ਾ 'ਪਸ਼ੂ ਪਾਲਣ ਮੇਲਾ' 24 ਤੇ 25 ਮਾਰਚ ਨੂੰ ਲਗਾਇਆ ਜਾ ਰਿਹਾ ਹੈ | ਇਹ ਜਾਣਕਾਰੀ ਡਾ. ਪਰਕਾਸ਼ ਸਿੰਘ ਬਰਾੜ ਨਿਰਦੇਸ਼ਕ ਪਸਾਰ ਸਿੱਖਿਆ ਨੇ ਦੱਸਿਆ ...
ਲੁਧਿਆਣਾ, 23 ਮਾਰਚ (ਕਵਿਤਾ ਖੁੱਲਰ)-ਸਨਅਤੀ ਸ਼ਹਿਰ ਲੁਧਿਆਣਾ ਦੇ ਦੁੱਗਰੀ ਰੋਡ ਨੇੜੇ ਸਿਧਵਾਂ ਨਹਿਰ ਪੁਲ ਸਥਿਤ ਗੁਰਦੁਆਰਾ ਮਸਤੂਆਣਾ ਸਾਹਿਬ ਵਿਖੇ ਬ੍ਰਹਮ ਗਿਆਨੀ ਸੰਤ ਅਤਰ ਸਿੰਘ ਮਸਤੂਆਣਾ ਵਾਲੇ ਅਤੇ ਗੁਰਬਚਨ ਸਿੰਘ ਕੰਬਲੀ ਵਾਲਿਆਂ ਦੀ ਬਰਸੀ ਨੂੰ ਸਮਰਪਿਤ ਮਹਾਨ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX